Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Sunday, 31 May 2020

☬|| ਅੱਜ ਦਾ ਫੁਰਮਾਨ ||☬ ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ , ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ)ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ 31-5-2020

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
*Please cover your head & Remove your shoes before reading Hukamnama sahib Ji*

ਰਾਗੁ ਸੂਹੀ ਛੰਤ ਮਹਲਾ ੩ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥ {ਪੰਨਾ 767}

ਪਦਅਰਥ: ਸੁਖ = ਆਤਮਕ ਆਨੰਦ। ਸੋਹਿਲੜਾ = {सुख केल:ਸੋਹਿਲਾਖ਼ੁਸ਼ੀ ਪੈਦਾ ਕਰਨ ਵਾਲਾ ਗੀਤ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਨਿਵਾਰੇ = ਦੂਰ ਕਰਦਾ ਹੈ। ਵਿਟਹੁ = ਤੋਂ। ਬਲਿਹਾਰੀ = ਸਦਕੇ। ਜਿਨਿ = ਜਿਸ (ਗੁਰੂ) ਨੇ। ਸਭਿ = ਸਾਰੇ। ਜਾਪਹੁ = ਜਪਿਆ ਕਰੋ। ਨਾਨਕੁ ਕਹੈ– ਨਾਨਕ ਆਖਦਾ ਹੈ। ਜਨ ਭਾਈ = ਹੇ ਭਾਈ ਜਨੋ!

ਅਰਥ: ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ। ਗੁਰੂ ਦੀ ਸਰਨ ਪੈ ਕੇ (ਸਿਫ਼ਤਿ-ਸਾਲਾਹ ਦਾ ਗੀਤ ਗਾਇਆਂ) ਪਰਮਾਤਮਾ ਦੇ ਦਰ ਤੋਂ (ਇਸ ਦਾ) ਫਲ ਪ੍ਰਾਪਤ ਕਰੋਗੇ

ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ, (ਇਸ ਦਾ) ਫਲ ਹਾਸਲ ਕਰੋਗੇ, ਪਰਮਾਤਮਾ ਦਾ ਨਾਮ ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ। ਜਿਸ ਗੁਰੂ ਨੇ ਤੁਹਾਡੇ (ਲੋਕ ਪਰਲੋਕ ਦੇ) ਸਾਰੇ ਕੰਮ ਸਵਾਰ ਦਿੱਤੇ ਹਨ, ਉਸ ਆਪਣੇ ਗੁਰੂ ਤੋਂ ਸਦਕੇ ਜਾਵੋ

ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ। ਹਰੀ-ਪ੍ਰਭੂ ਕਿਰਪਾ ਕਰੇਗਾ, (ਉਸ ਦੇ ਦਰ ਤੋਂ) ਆਤਮਕ ਆਨੰਦ ਦਾ ਫਲ ਪ੍ਰਾਪਤ ਕਰ ਲਵੋਗੇ। ਨਾਨਕ ਆਖਦਾ ਹੈ-ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ ।।੧।।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਸੋਰਠਿ ਮਹਲਾ ੫ ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥੩॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥੪॥੯॥੫੯॥ {ਪੰਨਾ 623}

ਪਦਅਰਥ: ਗੁਰਿ ਪੂਰੈ = ਪੂਰੇ ਗੁਰੂ ਨੇ। ਸੰਗਿ = (ਆਪਣੇ) ਨਾਲ। ਸਹਾਈ = ਮਦਦਗਾਰ, ਸਾਥੀ। ਜਹ = ਜਿੱਥੇ। ਸੁਹੇਲੇ = ਸੁਖੀ। ਪ੍ਰਭਿ = ਪ੍ਰਭੂ ਨੇ।੧।

ਸੁਭਾਈ = ਸੁਭਾਇ, ਪਿਆਰ ਨਾਲ। ਮਨਚਿੰਦੇ = ਮਨ = ਇੱਛਤ, ਮਨ = ਮੰਗੇ। ਸਗਲੇ = ਸਾਰੇ। ਜੀਅ ਕੈ ਸੰਗਿ = ਜਿੰਦ ਦੇ ਨਾਲ।੧।ਰਹਾਉ।

ਹਮ = ਅਸੀ, ਮੈਂ। ਰੇਨਾਰਾ = ਰੇਣ, ਚਰਨ = ਧੂੜ। ਅਧਾਰਾ = ਆਸਰਾ। ਪਤਿਤ = ਵਿਕਾਰਾਂ ਵਿਚ ਡਿੱਗੇ ਹੋਏ। ਪੁਨੀਤ = ਪਵਿਤ੍ਰ। ਜਸੁ = ਸਿਫ਼ਤਿ-ਸਾਲਾਹ।੨।

ਸਦ = ਸਦਾ। ਰੈਨਿ = ਰਾਤ। ਬਹੁੜਿ = ਮੁੜ।੩।

ਬਿਧਾਤਾ = ਕਰਤਾਰ, ਰਚਨਹਾਰ। ਰਸੁ = ਸੁਆਦ। ਤਿਨ ਹੀ = ਤਿਨਿ ਹੀ, ਉਸ ਮਨੁੱਖ ਨੇ ਹੀ {ਲਫ਼ਜ਼ 'ਤਿਨਿਦੀ 'ਿਕ੍ਰਿਆ ਵਿਸ਼ਸ਼ੇਣ 'ਹੀਦੇ ਕਾਰਨ ਉੱਡ ਗਈ ਹੈ}। ਜਮ ਕੰਕਰੁ = {ਕਿੰਕਰੁ = किंकरਜਮ ਦਾ ਸੇਵਕ, ਜਮ = ਦੂਤ।੪।

ਅਰਥ: ਹੇ ਭਾਈ! ਸਦਾ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮਨ-ਮੰਗੇ ਫਲ (ਪ੍ਰਭੂ ਦੇ ਦਰ ਤੋਂ) ਪ੍ਰਾਪਤ ਕਰਦੇ ਰਹੋਗੇ, ਪਰਮਾਤਮਾ ਜਿੰਦ ਦੇ ਨਾਲ (ਵੱਸਦਾ) ਸਾਥੀ (ਪ੍ਰਤੀਤ ਹੁੰਦਾ ਰਹੇਗਾ੧।ਰਹਾਉ।

(ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਪਰਮਾਤਮਾ ਦੇਚਰਨਾਂ ਵਿਚ ਜੋੜ ਦਿੱਤਾ, ਉਸ ਨੇ ਉਹ ਪਰਮਾਤਮਾ ਲੱਭ ਲਿਆ ਜੋ ਹਰ ਵੇਲੇ ਅੰਗ-ਸੰਗ ਵੱਸਦਾ ਹੈ, ਤੇ, (ਜਿੰਦ ਦਾ) ਮਦਦਗਾਰ ਹੈ। (ਜੇ ਪ੍ਰਭੂ-ਚਰਨਾਂ ਵਿਚ ਜੁੜੇ ਰਹੀਏ, ਤਾਂ) ਜਿੱਥੇ ਭੀ ਜਾਈਏ, ਉਥੇ ਹੀ ਸੁਖੀ ਰਹਿ ਸਕੀਦਾ ਹੈ (ਪਰ ਜਿਨ੍ਹਾਂ ਨੂੰ ਚਰਨਾਂ ਵਿਚ ਮਿਲਾਇਆ ਹੈ) ਪ੍ਰਭੂ ਨੇ (ਆਪ ਹੀ) ਕਿਰਪਾ ਕਰ ਕੇ ਮਿਲਾਇਆ ਹੈ।੧।

ਹੇ ਭਾਈ! ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹਾਂ, (ਸੰਤ ਜਨਾਂ ਦੀ ਕਿਰਪਾ ਨਾਲ) ਪਰਮਾਤਮਾ ਜਿੰਦ ਦਾ ਆਸਰਾ (ਪ੍ਰਤੀਤ ਹੁੰਦਾ ਰਹਿੰਦਾ ਹੈ। ਸੰਤ ਜਨ ਕਿਰਪਾ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਂਦੇ ਹਨ, (ਅਤੇ ਇਸ ਤਰ੍ਹਾਂ) ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਭੀ) ਪਵਿਤ੍ਰ ਜੀਵਨ ਵਾਲਾ ਬਣਾ ਲੈਂਦੇ ਹਨ।੨।

ਹੇ ਭਾਈ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪਈਦਾ। ਪਰਮਾਤਮਾ ਆਪ (ਸਿਫ਼ਤਿ-ਸਾਲਾਹ ਕਰਨ ਵਾਲਿਆਂ ਦੀਰਾਖੀ ਕਰਦਾ ਹੈ, ਸਦਾ ਉਹਨਾਂ ਦੀ ਜਿੰਦ ਦੇ ਨਾਲ ਰਾਖਾ ਬਣਿਆ ਰਹਿੰਦਾ ਹੈ।੩।

(ਪਰ,) ਹੇ ਨਾਨਕ! ਉਸ ਮਨੁੱਖ ਨੇ ਹੀ ਪਰਮਾਤਮਾ ਦੇ ਨਾਮ ਦਾ ਸੁਆਦ ਸਮਝਿਆ ਹੈ (ਕਦਰ ਜਾਣੀ ਹੈ) , ਜਿਸ ਨੂੰ ਸਿਰਜਣਹਾਰ ਸਰਬ-ਵਿਆਪਕ ਪ੍ਰਭੂ ਆਪ (ਇਹ ਦਾਤਿ) ਦੇਂਦਾ ਹੈ। ਪਰਮਾਤਮਾ ਦੀ ਸ਼ਰਨ ਪਿਆ ਰਹਿ ਕੇ ਉਹ ਆਤਮਕ ਆਨੰਦ ਮਾਣਦਾ ਰਹਿੰਦਾ ਹੈ। ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ।੪।੯।੫੯।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਬਿਲਾਵਲੁ ਮਹਲਾ ੫ ॥ ਉਦਮੁ ਕਰਤ ਆਨਦੁ ਭਇਆ ਸਿਮਰਤ ਸੁਖ ਸਾਰੁ ॥ ਜਪਿ ਜਪਿ ਨਾਮੁ ਗੋਬਿੰਦ ਕਾ ਪੂਰਨ ਬੀਚਾਰੁ ॥੧॥ ਚਰਨ ਕਮਲ ਗੁਰ ਕੇ ਜਪਤ ਹਰਿ ਜਪਿ ਹਉ ਜੀਵਾ ॥ ਪਾਰਬ੍ਰਹਮੁ ਆਰਾਧਤੇ ਮੁਖਿ ਅੰਮ੍ਰਿਤੁ ਪੀਵਾ ॥੧॥ ਰਹਾਉ ॥ ਜੀਅ ਜੰਤ ਸਭਿ ਸੁਖਿ ਬਸੇ ਸਭ ਕੈ ਮਨਿ ਲੋਚ ॥ ਪਰਉਪਕਾਰੁ ਨਿਤ ਚਿਤਵਤੇ ਨਾਹੀ ਕਛੁ ਪੋਚ ॥੨॥ ਧੰਨੁ ਸੁ ਥਾਨੁ ਬਸੰਤ ਧੰਨੁ ਜਹ ਜਪੀਐ ਨਾਮੁ ॥ ਕਥਾ ਕੀਰਤਨੁ ਹਰਿ ਅਤਿ ਘਨਾ ਸੁਖ ਸਹਜ ਬਿਸ੍ਰਾਮੁ ॥੩॥ ਮਨ ਤੇ ਕਦੇ ਨ ਵੀਸਰੈ ਅਨਾਥ ਕੋ ਨਾਥ ॥ ਨਾਨਕ ਪ੍ਰਭ ਸਰਣਾਗਤੀ ਜਾ ਕੈ ਸਭੁ ਕਿਛੁ ਹਾਥ ॥੪॥੨੯॥੫੯॥ {ਪੰਨਾ 815}

ਪਦਅਰਥ: ਸੁਖ ਸਾਰੁ = ਸੁਖਾਂ ਦਾ ਤੱਤ, ਸਭ ਤੋਂ ਸ੍ਰੇਸ਼ਟ ਸੁਖ। ਜਪਿ = ਜਪ ਕੇ।੧।

ਚਰਨ ਕਮਲ = ਕੌਲ ਫੁੱਲ ਵਰਗੇ ਸੋਹਣੇ ਚਰਨ। ਹਉ = ਹਉਂ, ਮੈਂ। ਜੀਵਾ = ਜੀਵਾਂ, ਮੈਂ ਜੀਊਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲਦਾ ਹੈ। ਆਰਾਧਤੇ = ਸਿਮਰਦਿਆਂ। ਮੁਖਿ = ਮੂੰਹ ਨਾਲ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ = ਜਲ। ਪੀਵਾ = ਪੀਵਾਂ, ਮੈਂ ਪੀਂਦਾ ਹਾਂ।੧।ਰਹਾਉ।

ਜੀਅ = {ਲਫ਼ਜ਼ 'ਜੀਉਤੋਂ ਬਹੁ-ਵਚਨ}। ਸਭਿ = ਸਾਰੇ। ਸੁਖਿ = ਸੁਖ ਵਿਚ। ਕੈ ਮਨਿ = ਦੇ ਮਨ ਵਿਚ। ਪਰ ਉਪਕਾਰੁ = ਦੂਜਿਆਂ ਦੀ ਭਲਾਈ ਦਾ ਕੰਮ। ਪੋਚ = ਪਾਪ।੨।

ਧੰਨੁ = ਭਾਗਾਂ ਵਾਲਾ। ਬਸੰਤ = ਵੱਸਣ ਵਾਲੇ। ਜਹ = ਜਿੱਥੇ। ਜਪੀਐ = ਜਪਿਆ ਜਾਂਦਾ ਹੈ। ਅਤਿ ਘਨਾ = ਬਹੁਤ ਵਧੀਕ। ਸਹਜ ਬਿਸ੍ਰਾਮੁ = ਆਤਮਕ ਅਡੋਲਤਾ ਦਾ ਟਿਕਾਣਾ।੩।

ਤੇ = ਤੋਂ। ਕੋ = ਦਾ। ਅਨਾਥ ਕੋ ਨਾਥ = ਨਿਖਸਮਿਆਂ ਦਾ ਖਸਮ। ਜਾ ਕੈ ਹਾਥ = ਜਿਸ ਦੇ ਵੱਸ ਵਿਚ।੪।

ਅਰਥ: ਹੇ ਭਾਈ! ਗੁਰੂ ਦੇ ਸੋਹਣੇ ਚਰਨਾਂ ਦਾ ਧਿਆਨ ਧਰ ਕੇ, ਪਰਮਾਤਮਾ ਦਾ ਆਰਾਧਨ ਕਰਦਿਆਂਪਰਮਾਤਮਾ ਦਾ ਨਾਮ ਜਪ ਜਪ ਕੇ, (ਜਿਉਂ ਜਿਉਂਮੈਂ ਮੂੰਹ ਨਾਲ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹਾਂ, (ਤਿਉਂ ਤਿਉਂ) ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ।੧।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਜਪਣ ਦਾ) ਉੱਦਮ ਕਰਦਿਆਂ (ਮਨ ਵਿਚ) ਸਰੂਰ ਪੈਦਾ ਹੁੰਦਾ ਹੈ, ਨਾਮ ਸਿਮਰਦਿਆਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਪਰਮਾਤਮਾ ਦਾ ਨਾਮ ਮੁੜ ਮੁੜ ਜਪ ਕੇ ਸਭ ਗੁਣਾਂ ਨਾਲ ਭਰਪੂਰ ਪਰਮਾਤਮਾ ਦੇ ਗੁਣਾਂ ਦਾ ਵਿਚਾਰ (ਮਨ ਵਿਚ ਟਿਕਿਆ ਰਹਿੰਦਾ ਹੈ੧।

ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਦਿਆਂ) ਸਾਰੇ ਜੀਅ ਜੰਤ ਆਤਮਕ ਆਨੰਦ ਵਿਚ ਲੀਨ ਰਹਿੰਦੇ ਹਨ, (ਜਪਣ ਵਾਲੇ) ਸਭਨਾਂ ਦੇ ਮਨ ਵਿਚ (ਸਿਮਰਨ ਦੀ) ਤਾਂਘ ਪੈਦਾ ਹੋਈ ਰਹਿੰਦੀ ਹੈ। (ਜੇਹੜੇ ਜੇਹੜੇ ਮਨੁੱਖ ਨਾਮ ਜਪਦੇ ਹਨ, ਉਹ) ਸਦਾ ਦੂਜਿਆਂ ਦੀ ਭਲਾਈ ਕਰਨ ਦਾ ਕੰਮ ਸੋਚਦੇ ਰਹਿੰਦੇ ਹਨ, ਕੋਈ ਪਾਪ-ਵਿਕਾਰ ਉਹਨਾਂ ਉਤੇ ਆਪਣਾ ਅਸਰ ਨਹੀਂ ਪਾ ਸਕਦਾ।੨।

ਹੇ ਭਾਈ! ਜਿਸ ਥਾਂ ਪਰਮਾਤਮਾ ਦਾ ਨਾਮ ਜਪਿਆ ਜਾਂਦਾ ਹੈ, ਉਹ ਥਾਂ ਭਾਗਾਂ ਵਾਲਾ ਹੋ ਜਾਂਦਾ ਹੈਉਥੇ ਵੱਸਣ ਵਾਲੇ ਭੀ ਭਾਗਾਂ ਵਾਲੇ ਬਣ ਜਾਂਦੇ ਹਨ (ਕਿਉਂਕਿ ਜਿਸ ਥਾਂ) ਪਰਮਾਤਮਾ ਦੀ ਕਥਾ-ਵਾਰਤਾ, ਪ੍ਰਭੂ ਦੀ ਸਿਫ਼ਤਿ-ਸਾਲਾਹ ਬਹੁਤ ਹੁੰਦੀ ਰਹੇ, ਉਹ ਥਾਂ ਆਤਮਕ ਆਨੰਦ ਦਾ, ਆਤਮਕ ਅਡੋਲਤਾ ਦਾ ਟਿਕਾਣਾ (ਸੋਮਾ) ਬਣ ਜਾਂਦਾ ਹੈ।੩।

(ਇਸ ਵਾਸਤੇ) ਹੇ ਨਾਨਕ! (ਆਖ-ਹੇ ਭਾਈ!) ਉਹ ਅਨਾਥਾਂ ਦਾ ਨਾਥ ਪ੍ਰਭੂ ਕਦੇ ਮਨ ਤੋਂ ਭੁੱਲਣਾ ਨਹੀਂ ਚਾਹੀਦਾ, ਉਸ ਪ੍ਰਭੂ ਦੀ ਸਰਨ ਸਦਾ ਪਏ ਰਹਿਣਾ ਚਾਹੀਦਾ ਹੈ, ਜਿਸ ਦੇ ਹੱਥ ਵਿਚ ਹਰੇਕ ਚੀਜ਼ ਹੈ।੪।੨੯।੫੯।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ {ਪੰਨਾ 669-670}

ਪਦਅਰਥ: ਪੂਰਕੁ = ਪੂਰੀਆਂ ਕਰਨ ਵਾਲਾ। ਦਾਤਾ = ਦੇਣ ਵਾਲਾ। ਸਰਬ = ਸਾਰੇ। ਜਾ ਕੈ ਵਸਿ = ਜਿਸ ਦੇ ਇਖ਼ਤਿਆਰ ਵਿਚ। ਧੇਨ = ਗਾਂ। ਕਾਮ = ਵਾਸਨਾ। ਕਾਮਧੇਨ = ਸ੍ਵਰਗ ਦੀ ਉਹ ਗਾਂ ਜੋ ਸਾਰੀਆਂ ਵਾਸਨਾਂ ਪੂਰੀਆਂ ਕਰ ਦੇਂਦੀ ਹੈ। ਜੀਅੜੇ = ਹੇ ਸੋਹਣੀ ਜਿੰਦੇ! ਤਾ = ਤਦੋਂ। ਪਾਵਹਿ = ਪਾ ਲਏਂਗਾ।੧।

ਮਨ = ਹੇ ਮਨ! ਸਤਿ ਨਾਮੁ = ਸਦਾ-ਥਿਰ ਰਹਿਣ ਵਾਲਾ ਹਰਿ = ਨਾਮ। ਹਲਤਿ = {अत्रਇਸ ਲੋਕ ਵਿਚ। ਪਲਤਿ = {परत्रਪਰਲੋਕ ਵਿਚ। ਮੁਖ ਊਜਲ = ਉੱਜਲ ਮੂੰਹ ਵਾਲੇ, ਸੁਰਖ਼ = ਰੂ। ਪੁਰਖੁ = ਸਰਬ = ਵਿਆਪਕ। ਨਿਰੰਜਨਾ = ਮਾਇਆ ਤੋਂ ਨਿਰਲੇਪ ਪ੍ਰਭੂ।ਰਹਾਉ।

ਜਹ = ਜਿਥੇ, ਜਿਸ ਹਿਰਦੇ ਵਿਚ। ਤਹ = ਉਸ ਹਿਰਦੇ ਵਿਚੋਂ। ਉਪਾਧਿ = ਝਗੜਾ = ਬਖੇੜਾ। ਗਤੁ ਕੀਨੀ = ਚਾਲੇ ਪਾ ਜਾਂਦਾ ਹੈ। ਕਉ = ਨੂੰ। ਗੁਰਿ = ਗੁਰੂ ਨੇ। ਭਵਜਲੁ = ਸੰਸਾਰ = ਸਮੁੰਦਰ।੨।

ਅਰਥ: ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ।

ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧।

ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ {ਪੰਨਾ 641-642}

ਪਦਅਰਥ: ਪੜਿਓ = ਪੜ੍ਹਿਆ (ਕਈਆਂ ਨੇ। ਅਰੁ = ਅਤੇ। ਨਿਵਲਿ = ਖਲੋ ਕੇ, ਗੋਡਿਆਂ ਉਤੇ ਹੱਥ ਰੱਖ ਕੇ, ਸਾਹ ਬਾਹਰ ਵਲ ਖਿੱਚ ਕੇ, ਆਂਦਰਾਂ ਨੂੰ ਭਵਾਣਾ = ਇਸ ਨਾਲ ਪੇਟ ਦੀਆਂ ਆਂਦਰਾਂ ਸਾਫ਼ ਰਹਿੰਦੀਆਂ ਹਨਕਬਜ਼ ਨਹੀਂ ਰਹਿੰਦੀ। ਨਿਉਲੀ ਕਰਮ ਸਵੇਰੇ ਖ਼ਾਲੀ = ਪੇਟ ਕਰੀਦਾ ਹੈ। ਭੁਅੰਗਮ = ਭੁਇਅੰਗਮ, ਭੁਯੰਗਮ। ਪਿੱਠ ਦੀ ਕੰਗਰੋੜ ਦੇ ਨਾਲ ਨਾਲ ਕੁੰਡਲਨੀ ਨਾੜੀ ਜਿਸ ਦੀ ਸ਼ਕਲ ਸਰਪਣੀ ਵਰਗੀ ਹੈ। ਇਸ ਦੇ ਰਾਹ ਸੁਆਸ ਚੜ੍ਹਾਂਦੇ ਹਨ। ਸਾਧੇ = ਸਾਧਨ ਕੀਤੇ (ਕਈਆਂ ਨੇ। ਸਿਉ = ਨਾਲ। ਸੰਗੁ = ਸਾਥ। ਛੁਟਕਿਓ = ਮੁੱਕ ਸਕਿਆ। ਅਧਿਕ = ਬਹੁਤ ਵਧੀਕ। ਅਹੰਬੁਧਿ = ਅਹੰਕਾਰ = ਭਰੀ ਮਤਿ। ਬਾਧੇ = ਬੱਝ ਗਏ।੧।

ਪਿਆਰੇ = ਹੇ ਸੱਜਣ! ਇਨ ਬਿਧਿ = ਇਹਨਾਂ ਤਰੀਕਿਆਂ ਨਾਲ। ਮੈ = ਮੇਰੇ ਵੇਖਦਿਆਂ। ਹਾਰਿ = ਹਾਰ ਕੇ, ਇਹਨਾਂ ਕਰਮਾਂ ਦਾ ਆਸਰਾ ਛੱਡ ਕੇ। ਪਰਿਓ = ਪਿਆ ਹਾਂ। ਕੈ ਦੁਆਰੈ = ਦੇ ਦਰ ਉਤੇ। ਬਿਬੇਕਾ = ਪਰਖ।ਰਹਾਉ।

ਮੋਨਿ ਭਇਓ = ਕੋਈ ਚੁੱਪ ਸਾਧੀ ਬੈਠਾ ਹੈ। ਕਰਪਾਤੀ = {ਕਰ = ਹੱਥ। ਪਾਤ੍ਰ = ਭਾਂਡਾਹੱਥਾਂ ਨੂੰ ਹੀ ਭਾਂਡਾ ਬਣਾ ਰੱਖਣ ਵਾਲਾ। ਮਾਹੀ = ਵਿਚ। ਤਟ = ਦਰੀਆ ਦਾ ਕੰਢਾ। ਸਭ = ਸਾਰੀ। ਭ੍ਰਮਿਓ = ਭਟਕਦਾ ਫਿਰਿਆ। ਦੁਬਿਧਾ = ਦੁ = ਚਿੱਤਾ = ਪਨ, ਮੇਰ = ਤੇਰ, ਡਾਵਾਂ ਡੋਲ ਮਾਨਸਕ ਦਸ਼ਾ। ਛੁਟਕੈ ਨਾਹੀ = ਮੁੱਕਦੀ ਨਹੀਂ।੨।

ਕਾਮਨਾ = ਇੱਛਾ, ਫੁਰਨਾ। ਸਿਰਿ = ਸਿਰ ਉਤੇ। ਕਰਵਤ = ਆਰਾ, ਸ਼ਿਵ ਜੀ ਵਾਲਾ ਆਰਾ ਜੋ ਬਨਾਰਸ ਦੇ ਸ਼ਿਵ = ਮੰਦਰ ਵਿਚ ਹੈ। ਸ਼ਿਵ = ਲੋਕ ਵਿਚ ਪਹੁੰਚਣ ਦੀ ਤਾਂਘ ਵਾਲੇ ਕਈ ਭੁੱਲੜ ਮਨੁੱਖ ਆਪਣੇ ਆਪ ਨੂੰ ਇਸ ਆਰੇ ਨਾਲ ਚਿਰਾ ਲੈਂਦੇ ਸਨ। ਇਹ ਬਿਧਿ = ਇਸ ਤਰੀਕੇ ਨਾਲ।੩।

ਕਨਿਕ = ਸੋਨਾ। ਕਾਮਿਨੀ = ਇਸਤ੍ਰੀ। ਹੈਵਰ = {हयवरਵਧੀਆ ਘੋੜੇ। ਗੈਵਰ = {गजवरਵਧੀਆ ਹਾਥੀ। ਦਾਤਾਰਾ = ਦੇਣ ਵਾਲਾ। ਅਰਪੇ = ਦਾਨ ਕਰਦਾ ਹੈ। ਹਰਿ ਦੁਆਰਾ = ਹਰੀ ਦੇ ਦਰ ਤੇ।੪।

ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।

ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।

ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।

ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ। ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।

ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ|| 

ਧਨਾਸਰੀ ਮਹਲਾ ੪ ਘਰੁ ੧ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ {ਪੰਨਾ 666}

ਨੋਟ: ਚਉਪਦੇ-ਚਾਰ ਬੰਦਾਂ ਵਾਲੇ ਸ਼ਬਦ।

ਪਦਅਰਥ: ਸੇਵਹਿ = ਸੇਂਵਦੇ ਹਨ, ਸਿਮਰਦੇ ਹਨ। ਸਭਿ = ਸਾਰੇ। ਨਿਵਾਰੀ = ਦੂਰ ਕਰਨ ਵਾਲਾ। ਸੁਆਮੀ = ਹੇ ਮਾਲਕ ਪ੍ਰਭੂ! ਤੁਮ ਜੁ ਪਿਆਰੀ = ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧।

ਕਹਿ ਨ ਸਕਉ = ਕਹਿ ਨ ਸਕਉਂ, ਮੈਂ ਬਿਆਨ ਨਹੀਂ ਕਰ ਸਕਦਾ। ਬਨਵਾਰੀ = {वनमालिन् = ਜੰਗਲੀ ਫੁੱਲਾਂ ਦੀ ਮਾਲਾ ਪਹਿਨੀ ਰੱਖਣ ਵਾਲਾ, ਕ੍ਰਿਸ਼ਨਹੇ ਪਰਮਾਤਮਾ! ਨੀਰਿ = ਪਾਣੀ ਵਿਚ। ਪਾਖਣ = ਪੱਥਰ।ਰਹਾਉ।

ਬਿਖੁ = ਜ਼ਹਰ। ਮੋਰਚਾ = ਜੰਗਾਲ। ਸਵਾਰੀ = ਸ੍ਵੱਛ ਹੋ ਜਾਂਦੀ ਹੈ। ਕੰਚਨੁ = ਸੋਨਾ। ਬੈਸੰਤਰਿ = ਅੱਗ ਵਿਚ। ਤਾਇਓ = ਤਪਾਇਆ ਜਾਂਦਾ ਹੈ। ਕਾਟੀ = ਕੱਟੀ ਜਾਂਦੀ ਹੈ। ਕਟਤਿ = ਕੱਟ ਕੇ। ਉਤਾਰੀ = ਲਾਹੀ ਜਾਂਦੀ ਹੈ।੨।

ਜਪਉ = ਜਪਉਂ, ਮੈਂ ਜਪਦਾ ਹਾਂ। ਜਪਿ = ਜਪ ਕੇ। ਉਰਿ = ਹਿਰਦੇ ਵਿਚ। ਧਾਰੀ = ਧਾਰੀਂ, ਮੈਂ ਟਿਕਾਂਦਾ ਹਾਂ। ਅਉਖਧੁ = ਦਵਾਈ। ਜਗਿ = ਜਗਤ ਵਿਚ। ਪੂਰਾ = ਕਦੇ ਨਾਹ ਖੁੰਝਣ ਵਾਲਾ।੩।

ਅਗਮ = ਹੇ ਅਪਹੁੰਚ! ਅਗਾਧਿ ਬੋਧਿ = ਇਤਨਾ ਡੂੰਘਾ ਕਿ ਮਨੁੱਖ ਦੀ ਸਮਝ ਅੰਦਾਜ਼ਾ ਨਾਹ ਲਾ ਸਕੇ। ਅਪਰੰਪਰ = ਹੇ ਪਰੇ ਤੋਂ ਪਰੇ! ਪੁਰਖ = ਹੇ ਸਰਬ = ਵਿਆਪਕ! ਅਪਾਰੀ = ਹੇ ਬੇਅੰਤਜਗ ਜੀਵਨ = ਹੇ ਜਗਤ ਦੇ ਜੀਵਨ! ਪੈਜ = ਲਾਜ।੪।

ਅਰਥ: ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ।

ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧।

ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ।

(ਹੇ ਭਾਈ! ਤਾਂਹੀਏਂਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩।

ਹੇ ਨਾਨਕ! ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ {ਪੰਨਾ 696}

ਪਦਅਰਥ: ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧।

ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ।

ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨।

ਪਗ = ਪੈਰ, ਚਰਨ। ਸਫਲਿਓ = ਕਾਮਯਾਬ। ਸਨਾਥਾ = ਖਸਮ ਵਾਲੇ। ਮੋ ਕਉ = ਮੈਨੂੰ। ਕਉ = ਨੂੰ। ਕੀਜੈ = ਬਣਾ ਲੈ। ਜਗੰਨਾਥਾ = ਹੇ ਜਗਤ ਦੇ ਨਾਥ!੩।

ਕਿਉ = ਕਿਵੇਂਚਾਲਹ = ਅਸੀ ਚੱਲੀਏ। ਮਾਰਗਿ = ਰਸਤੇ ਉਤੇ। ਪੰਥਾ = ਪੰਥਿ, ਰਸਤੇ ਉਤੇ। ਗੁਰ = ਹੇ ਗੁਰੂ! ਅੰਚਲੁ = ਪੱਲਾ। ਮਿਲੰਥਾ = ਮਿਲ ਕੇ।੪।

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ  ਬੰਗਲਾ  ਸਾਹਿਬ  ਜੀ (ਦਿੱਲੀ) || 

ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥ {ਪੰਨਾ 701}

ਪਦਅਰਥ: ਸਿਉ = ਨਾਲ। ਜੋਰਿ = ਜੋੜਿ। ਗਹਉ = ਗਹਉਂ, ਮੈਂ ਫੜ ਲਵਾਂ। ਬਕਉ = ਬਕਉਂ, ਮੈਂ ਬੋਲਾਂ। ਸਭੁ = ਮਿੱਠੇ ਬੋਲ। ਰਸਨਾ = ਜੀਭ (ਨਾਲ। ਅਕੋਰਿ = ਭੇਟਾ।੧।ਰਹਾਉ।

ਕਿਆਰੋ = ਕਿਆਰਾ। ਸਿੰਚੈ = ਸਿੰਜਦਾ ਹੈ। ਸੁਧਾ = ਅੰਮ੍ਰਿਤ, ਆਤਮਕ ਜੀਵਨ ਦੇਣ ਵਾਲਾ ਨਾਮ = ਜਲ। ਸੰਜੋਰਿ = ਚੰਗੀ ਤਰ੍ਹਾਂ ਜੋੜ ਕੇ। ਇਆ ਰਸ ਮਹਿ = ਇਸ ਰਸ ਵਿਚ। ਮਗਨੁ = ਮਸਤ। ਤੇ = ਤੋਂ, ਨਾਲ। ਬਿਖਿਆ = ਮਾਇਆ। ਤੋਰਿ = ਤੋੜ ਕੇ।੧।

ਦੀਨ ਦੁਖ ਭੰਜਨ = ਹੇ ਦੀਨਾਂ ਦੇ ਦੁੱਖ ਦੂਰ ਕਰਨ ਵਾਲੇ! ਚਿਤਵਉ = ਚਿਤਵਉਂ, ਮੈਂ ਚਿਤਵਦਾ ਹਾਂ। ਓਰਿ = ਪਾਸਾ, ਓਟ। ਅਭੈ ਪਦੁ = ਨਿਰਭੈਤਾ ਦੀ ਅਵਸਥਾ। ਕੋ = ਦਾ। ਛੋਰਿ = ਛੁੜਾ ਕੇ।੨।

ਅਰਥ: ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ, ਤਾਂ ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱਠੇ ਬੋਲ ਬੋਲਾਂ। ਮੇਰੇ ਇਹ ਪ੍ਰਾਣ ਉਸ ਅੱਗੇ ਭੇਟਾ ਦੇ ਤੌਰ ਤੇ ਦਿੱਤੇ ਜਾਣ।੧।ਰਹਾਉ।

ਹੇ ਭਾਈ! ਕੋਈ ਵਿਰਲਾ ਮਨੁੱਖ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਮਨ ਨੂੰ ਸਰੀਰ ਨੂੰ, ਪਵਿਤ੍ਰ ਕਿਆਰਾ ਬਣਾਂਦਾ ਹੈ, ਉਸ ਵਿਚ ਪ੍ਰਭੂ ਦਾ ਨਾਮ-ਜਲ ਚੰਗੀ ਤਰ੍ਹਾਂ ਸਿੰਜਦਾ ਹੈ, ਤੇ, ਵੱਡੀ (ਮੋਹਣੀ) ਮਾਇਆ ਨਾਲੋਂ (ਸੰਬੰਧ) ਤੋੜ ਕੇ ਇਸ (ਨਾਮ-) ਰਸ ਵਿਚ ਮਸਤ ਰਹਿੰਦਾ ਹੈ।੧।

ਹੇ ਦੀਨਾਂ ਦੇ ਦੁੱਖ ਨਾਸ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰਾ ਹੀ ਆਸਰਾ (ਆਪਣੇ ਮਨ ਵਿਚ) ਚਿਤਾਰਦਾ ਰਹਿੰਦਾ ਹਾਂ। ਹੇ ਪ੍ਰਭੂ! ਮੈਂ) ਨਾਨਕ ਦੇ (ਮਾਇਆ ਵਾਲੇ) ਬੰਧਨ ਛੁਡਾ ਕੇ ਮੈਨੂੰ ਆਪਣੇ ਨਾਮ ਦਾ ਸਿਮਰਨ ਦੇਹਮੈਨੂੰ (ਵਿਕਾਰਾਂ ਦੇ ਟਾਕਰੇ ਤੇ) ਨਿਰਭੈਤਾ ਵਾਲੀ ਅਵਸਥਾ ਬਖ਼ਸ਼।੨।੫।੯।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ  ਸੀਸ  ਗੰਜ  ਸਾਹਿਬ  ਜੀ (ਦਿੱਲੀ) ||

ਸੂਹੀ ਮਹਲਾ ੪ ॥ ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥ ਗੁਰਿ ਤੁਠੈ ਹਰਿ ਰੰਗੁ ਚਾੜਿਆ ਫਿਰਿ ਬਹੁੜਿ ਨ ਹੋਵੀ ਭੰਙੁ ॥੧॥ ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਙੁ ॥ ਗੁਰਿ ਤੁਠੈ ਹਰਿ ਉਪਦੇਸਿਆ ਹਰਿ ਭੇਟਿਆ ਰਾਉ ਨਿਸੰਙੁ ॥੧॥ ਰਹਾਉ ॥ ਮੁੰਧ ਇਆਣੀ ਮਨਮੁਖੀ ਫਿਰਿ ਆਵਣ ਜਾਣਾ ਅੰਙੁ ॥ ਹਰਿ ਪ੍ਰਭੁ ਚਿਤਿ ਨ ਆਇਓ ਮਨਿ ਦੂਜਾ ਭਾਉ ਸਹਲੰਙੁ ॥੨॥ ਹਮ ਮੈਲੁ ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰਙੁ ॥ ਗੁਰਿ ਅੰਮ੍ਰਿਤ ਸਰਿ ਨਵਲਾਇਆ ਸਭਿ ਲਾਥੇ ਕਿਲਵਿਖ ਪੰਙੁ ॥੩॥ ਹਰਿ ਦੀਨਾ ਦੀਨ ਦਇਆਲ ਪ੍ਰਭੁ ਸਤਸੰਗਤਿ ਮੇਲਹੁ ਸੰਙੁ ॥ ਮਿਲਿ ਸੰਗਤਿ ਹਰਿ ਰੰਗੁ ਪਾਇਆ ਜਨ ਨਾਨਕ ਮਨਿ ਤਨਿ ਰੰਙੁ ॥੪॥੩॥ {ਪੰਨਾ 731-732}

ਪਦਅਰਥ: ਰੰਙੁ = ਰੰਗਪਿਆਰ। ਮਜੀਠੈ ਰੰਙੁ = ਮਜੀਠ ਦਾ ਰੰਗ, ਪੱਕਾ ਰੰਗ। ਗੁਰਿ ਤੁਠੈ = ਜੇ ਗੁਰੂ ਤ੍ਰੁੱਠ ਪਏ। ਬਹੁੜਿ = ਮੁੜ। ਹੋਵੀ = ਹੁੰਦਾ। ਭੰਙੁ = ਭੰਗ, ਤੋਟ, ਨਾਸ।੧।

ਮਨ = ਹੇ ਮਨ! ਨਾਮਿ = ਨਾਮ ਵਿਚ। ਰੰਙੁ = ਪ੍ਰੇਮ। ਭੇਟਿਆ = ਮਿਲਿਆ। ਹਰਿ ਰਾਉ = ਪ੍ਰਭੂ ਪਾਤਿਸ਼ਾਹ। ਨਿਸੰਙੁ = ਸੰਗ ਲਾਹ ਕੇ, ਝਾਕਾ ਲਾਹ ਕੇ, ਜ਼ਰੂਰ।੧।ਰਹਾਉ।

ਮੁੰਧ = ਜੀਵ = ਇਸਤ੍ਰੀ। ਮਨਮੁਖੀ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ। ਅੰਙੁ = ਸਾਥ। ਚਿਤਿ = ਚਿੱਤ ਵਿਚ। ਮਨਿ = ਮਨ ਵਿਚ। ਦੂਜਾ ਭਾਉ = ਮਾਇਆ ਦਾ ਪਿਆਰ। ਸਹਲੰਙੁ = {सह लग्नਸਾਥੀ।੨।

ਦੁਹ ਚਾਰੀਆ = ਮੰਦ = ਕਰਮੀ। ਅੰਗੀ = ਹੇ ਅੰਗੀ! ਹੇ ਅੰਗ = ਪਾਲਅੰਙੁ = ਅੰਗ, ਪੱਖ। ਗੁਰਿ = ਗੁਰੂ ਨੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ ਨਾਮ = ਜਲ। ਸਰਿ = ਸਰ ਵਿਚ, ਤਾਲਾਬ ਵਿਚ। ਅੰਮ੍ਰਿਤ ਸਰਿ = ਆਤਮਕ ਜੀਵਨ ਦੇਣ ਵਾਲੇ ਨਾਮ = ਜਲ ਦੇ ਸਰੋਵਰ ਵਿਚ। ਨਵਲਾਇਆ = ਇਸ਼ਨਾਨ ਕਰਾ ਦਿੱਤਾ। ਕਿਲਵਿਖ = ਪਾਪ। ਪੰਙੁ = ਪੰਕੁ, ਚਿੱਕੜ।੩।

ਦੀਨਾ ਦੀਨ = ਕੰਗਾਲਾਂ ਤੋਂ ਕੰਗਾਲ। ਪ੍ਰਭੁ = ਹੇ ਪ੍ਰਭੂ! ਸੰਙੁ = ਸਾਥ। ਮਿਲਿ = ਮਿਲ ਕੇ।੪।

ਅਰਥ: ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਵਿਚ ਪਿਆਰ ਜੋੜ। ਜੇ (ਕਿਸੇ ਮਨੁੱਖ ਉਤੇ) ਗੁਰੂ ਮੇਹਰਬਾਨ ਹੋ ਕੇ, ਉਸ ਨੂੰ ਹਰਿ-ਨਾਮ ਸਿਮਰਨ ਦਾ ਉਪਦੇਸ਼ ਦੇਵੇ, ਤਾਂ ਉਸ ਮਨੁੱਖ ਨੂੰ ਪ੍ਰਭੂ-ਪਾਤਿਸ਼ਾਹ ਜ਼ਰੂਰ ਮਿਲ ਪੈਂਦਾ ਹੈ।੧।ਰਹਾਉ।

ਹੇ ਭਾਈ! ਹਰਿ-ਨਾਮ ਦਾ ਸਿਮਰਨ (ਮਨੁੱਖ ਦੇ ਮਨ ਵਿਚ) ਹਰੀ ਦਾ ਪਿਆਰ ਪੈਦਾ ਕਰਦਾ ਹੈ, ਤੇ, ਇਹ ਹਰੀ-ਨਾਲ-ਪਿਆਰ ਮਜੀਠ ਦੇ ਰੰਗ ਵਰਗਾ ਪੱਕਾ ਪਿਆਰ ਹੁੰਦਾ ਹੈ। ਜੇ (ਕਿਸੇ ਮਨੁੱਖ ਉਤੇ) ਗੁਰੂ ਤੱ੍ਰੁਠ ਕੇ ਉਸ ਨੂੰ ਹਰਿ-ਨਾਮ ਦਾ ਰੰਗ ਚਾੜ੍ਹ ਦੇਵੇ ਤਾਂ ਮੁੜ ਉਸ ਰੰਗ (ਪਿਆਰ) ਦਾ ਕਦੇ ਨਾਸ ਨਹੀਂ ਹੁੰਦਾ।੧।

ਹੇ ਭਾਈ! ਜੇਹੜੀ ਅੰਞਾਣ ਜੀਵ-ਇਸਤ੍ਰੀ (ਗੁਰੂ ਦਾ ਆਸਰਾ ਛੱਡ ਕੇ) ਆਪਣੇ ਹੀ ਮਨ ਦੇ ਪਿੱਛੇ ਤੁਰਦੀ ਹੈ, ਉਸ ਦਾ ਜਨਮ ਮਰਨ ਦੇ ਗੇੜ ਨਾਲ ਸਾਥ ਬਣਿਆ ਰਹਿੰਦਾ ਹੈ। ਉਸ (ਜੀਵ-ਇਸਤ੍ਰੀ) ਦੇ ਚਿੱਤ ਵਿਚ ਹਰੀ-ਪ੍ਰਭੂ ਨਹੀਂ ਵੱਸਦਾ, ਉਸ ਦੇ ਮਨ ਵਿਚ ਮਾਇਆ ਦਾ ਮੋਹ ਹੀ ਸਾਥੀ ਬਣਿਆ ਰਹਿੰਦਾ ਹੈ।੨।

ਹੇ ਹਰੀ! ਅਸੀ ਜੀਵ (ਵਿਕਾਰਾਂ ਦੀ) ਮੈਲ ਨਾਲ ਭਰੇ ਰਹਿੰਦੇ ਹਾਂ, ਅਸੀ ਮੰਦ-ਕਰਮੀ ਹਾਂ। ਹੇ ਅੰਗ ਪਾਲਣ ਵਾਲੇ ਪ੍ਰਭੂ! ਸਾਡੀ ਰੱਖਿਆ ਕਰ, ਸਾਡੀ ਸਹਾਇਤਾ ਕਰ। ਹੇ ਭਾਈ! ਗੁਰੂ ਨੇ (ਜਿਸ ਮਨੁੱਖ ਨੂੰ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੇ ਸਰੋਵਰ ਵਿਚ ਇਸ਼ਨਾਨ ਕਰਾ ਦਿੱਤਾ, (ਉਸ ਦੇ ਅੰਦਰੋਂ) ਸਾਰੇ ਪਾਪ ਲਹਿ ਜਾਂਦੇ ਹਨ, ਪਾਪਾਂ ਦਾ ਚਿੱਕੜ ਧੁਪ ਜਾਂਦਾ ਹੈ।੩।

ਹੇ ਅੱਤ ਕੰਗਾਲਾਂ ਉਤੇ ਦਇਆ ਕਰਨ ਵਾਲੇ ਹਰੀ-ਪ੍ਰਭੂ! ਮੈਨੂੰ ਸਾਧ ਸੰਗਤਿ ਦਾ ਸਾਥ ਮਿਲਾ। ਹੇ ਦਾਸ ਨਾਨਕ! ਆਖ-) ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੇ ਨਾਮ ਦਾ ਪ੍ਰੇਮ ਪ੍ਰਾਪਤ ਕਰ ਲਿਆ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਉਹ ਪ੍ਰੇਮ (ਸਦਾ ਟਿਕਿਆ ਰਹਿੰਦਾ ਹੈ੪।੩।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥ {ਪੰਨਾ 657-658}

ਪਦਅਰਥ: ਜਬ = ਜਿਤਨਾ ਚਿਰ। ਹਮ = ਅਸੀ, ਹਉਮੈ, ਆਪਾ = ਭਾਵ। ਹੋਤੇ = ਹੁੰਦੇ ਹਾਂ। ਮੈ = ਮੇਰੀ ਅਪਣੱਤ, ਹਉਮੈ। ਅਨਲ = {Skt. अनिलਹਵਾ। ਅਨਲ ਅਗਮ = ਭਾਰੀ ਹਨੇਰੀ (ਦੇ ਕਾਰਨ। ਲਹਰਿ ਮਇ = ਲਹਰਿ ਮਯ, ਲਹਰਿ ਮੈ, {ਸੰ: ਮਯ = ਜਿਸ ਲਫ਼ਜ਼ ਦੇ ਅਖ਼ੀਰ ਵਿਚ ਲਫ਼ਜ਼ 'ਮਯਵਰਤਿਆ ਜਾਏ, ਉਸ ਦੇ ਅਰਬ ਵਿਚ 'ਬਹੁਲਤਾਦਾ ਖ਼ਿਆਲ ਵਧਾਇਆ ਜਾਂਦਾ ਹੈ, ਜਿਵੇਂ ਦਇਆ ਮਯ = ਦਇਆ ਨਾਲ ਭਰਪੂਰਲਹਰਾਂ ਨਾਲ ਭਰਪੂਰ। ਓਦਧਿ = {Skt. ਉਦਧਿउदधिਸਮੁੰਦਰ।੧।

ਮਾਧਵੇ = ਹੇ ਮਾਧੋ! (ਨੋਟ: ਲਫ਼ਜ਼ 'ਮਾਧੋਭਗਤ ਰਵਿਦਾਸ ਜੀ ਦਾ ਖ਼ਾਸ ਪਿਆਰਾ ਲਫ਼ਜ਼ ਹੈ, ਬਹੁਤੀ ਵਾਰੀ ਪਰਮਾਤਮਾ ਵਾਸਤੇ ਇਹੀ ਲਫ਼ਜ਼ ਵਰਤਦੇ ਹਨ, ਸੰਸਕ੍ਰਿਤ ਧਾਰਮਿਕ ਪੁਸਤਕਾਂ ਵਿਚ ਇਹ ਨਾਮ ਕ੍ਰਿਸ਼ਨ ਜੀ ਦਾ ਹੈ। ਜੇ ਰਵਿਦਾਸ ਜੀ ਸ੍ਰੀ ਰਾਮ ਚੰਦ ਜੀ ਦੇ ਉਪਾਸ਼ਕ ਹੁੰਦੇ, ਤਾਂ ਇਹ ਲਫ਼ਜ਼ ਉਹ ਨਾਹ ਵਰਤਦੇ। ਕਿਆ ਕਹੀਐ = ਕੀਹ ਆਖੀਏਕਿਹਾ ਨਹੀਂ ਜਾ ਸਕਦਾ। ਭ੍ਰਮੁ = ਭੁਲੇਖਾ। ਮਾਨੀਐ = ਮੰਨਿਆ ਜਾ ਰਿਹਾ ਹੈ, ਖ਼ਿਆਲ ਬਣਾਇਆ ਹੋਇਆ ਹੈ।੧।ਰਹਾਉ।

ਨਰਪਿਤ = ਰਾਜਾ। ਸਿੰਘਾਸਨਿ = ਤਖ਼ਤ ਉੱਤੇ। ਭਿਖਾਰੀ = ਮੰਗਤਾ। ਅਛਤ = ਹੁੰਦਿਆਂ ਸੁੰਦਿਆਂ। ਗਤਿ = ਹਾਲਤ।੨।

ਰਾਜ = ਰੱਜੂ, ਰੱਸੀ। ਭੁਇਅੰਗ = ਸੱਪ। ਪ੍ਰਸੰਗ = ਵਾਰਤਾ, ਗੱਲ। ਮਰਮੁ = ਭੇਤ, ਰਾਜ਼। ਕਟਕ = ਕੜੇ। ਕਹਤੇ = ਆਖਦਿਆਂ।੩।

ਸਰਬੇ = ਸਾਰਿਆਂ ਵਿਚ। ਅਨੇਕੈ = ਅਨੇਕ = ਰੂਪ ਹੋ ਕੇ। ਭਗਵੈ = {ਨੋਟ: ਅੱਖਰ 'ਭਦੇ ਨਾਲ ਦੋ ਲਗਾਂ ਹਨ (ੋ) ਤੇ (ੁ। ਅਸਲ ਲਫ਼ਜ਼ ਹੈ 'ਭੋਗਵੈਪਰ ਇਥੇ ਪੜ੍ਹਨਾ ਹੈ 'ਭੁਗਵੈ'} ਭੋਗ ਰਿਹਾ ਹੈ, ਮੌਜੂਦ ਹੈ। ਪੈ = ਤੋਂ। ਸਹਜੇ = ਸੁਤੇ ਹੀ, ਉਸ ਦੀ ਰਜ਼ਾ ਵਿਚ।੪।

ਅਰਥ: (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ 'ਮੈਂਦੂਰ ਹੋ ਜਾਂਦੀ ਹੈ; (ਇਸ 'ਮੈਂਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ੧।

ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ) , ਉਹ ਠੀਕ ਨਹੀਂ ਹੈ।੧।ਰਹਾਉ।

(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।੨।

ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ) , ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ੩।

(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।੪।੧।

ਸ਼ਬਦ ਦਾ ਭਾਵ: ਪਰਮਾਤਮਾ ਸਰਬ-ਵਿਆਪਕ ਹੈ। ਪਰ ਜੀਵ ਆਪਣੀ 'ਹਉਂਦੇ ਘੇਰੇ ਵਿਚ ਰਹਿ ਕੇ ਜਗਤ ਨੂੰ ਉਸ ਤੋਂ ਵੱਖਰੀ ਹਸਤੀ ਸਮਝਦਾ ਹੈ। ਜਿਤਨਾ ਚਿਰ 'ਹਉਂਹੈ, ਉਤਨਾ ਚਿਰ ਵਿਤਕਰੇ ਹਨ।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਧਨਾਸਰੀ ਮਹਲਾ ੫ ॥ ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥ ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥ ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥ ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥ ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥ ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥ {ਪੰਨਾ 675}

ਪਦਅਰਥ: ਦੀਨ = ਗਰੀਬਅਨਾਥ। ਨਿਵਾਰਿ = ਦੂਰ ਕਰ ਕੇ। ਜਨ = ਸੇਵਕ। ਰਾਖੈ = ਲਾਜ ਰੱਖਦਾ ਹੈ। ਤਰਣ = ਜਹਾਜ਼। ਨਿਧਿ = ਖ਼ਜ਼ਾਨਾ। ਨ ਸਕੈ ਬਿਆਪਿ = ਪੋਹ ਨਹੀਂ ਸਕਦਾ।੧।

ਸਾਧੂ ਸੰਗਿ = ਗੁਰੂ ਦੀ ਸੰਗਤਿ ਵਿਚ। ਗੋਪਾਲ = ਧਰਤੀ ਦਾ ਪਾਲਣ ਵਾਲਾ। ਆਨ = {अन्यਕੋਈ ਹੋਰ। ਸੰਜਮ = ਜੁਗਤਿ। ਕਟਿ = ਕੱਟ ਲੈ। ਕਲਿ ਕਾਲ = ਸੰਸਾਰ ਦੀ ਕਲਪਣਾ, ਜਗਤ ਦੇ ਝੰਬੇਲੇ।ਰਹਾਉ।

ਆਦਿ = ਸ਼ੁਰੂ ਤੋਂ। ਅੰਤਿ = ਅਖ਼ੀਰ ਵਿਚ। ਆਦਿ ਅੰਤਿ = ਜਗਤ ਦੇ ਸ਼ੁਰੂ ਤੋਂ ਲੈ ਕੇ ਅਖ਼ੀਰ ਤਕ, ਸਦਾ ਹੀ। ਦਇਆਲ = ਦਇਆ ਦਾ ਘਰ। ਪੂਰਨ = ਸਰਬ = ਵਿਆਪਕ। ਨਿਵਾਰਿ = ਦੂਰ ਕਰ ਲੈ। ਜਪਿ = ਜਪ ਕੇ। ਸੋਇ = ਉਹੀ।੨।

ਕਰਹਿ = ਕਰਦੇ ਹਨ। ਮੁਕਤਿ = (ਜਗਤ ਦੇ ਝਗੜਿਆਂ ਝੰਬੇਲਿਆਂ ਤੋਂ) ਖ਼ਲਾਸੀ। ਅੰਧਾਰੁ = ਹਨੇਰਾ।੩।

ਅਧਾਰੁ = ਆਸਰਾ। ਸਾਚਾ = ਸਦਾ ਕਾਇਮ ਰਹਿਣ ਵਾਲਾ।੪।

ਅਰਥ: ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦਾ ਨਾਮ ਜਪਿਆ ਕਰ। ਇਹਨਾਂ ਜਤਨਾਂ ਨਾਲ ਹੀ ਸੰਸਾਰ ਦੇ ਝੰਬੇਲਿਆਂ ਦੀ ਫਾਹੀ ਕੱਟ। (ਮੈਨੂੰ ਇਸ ਤੋਂ ਬਿਨਾ) ਹੋਰ ਕੋਈ ਜੁਗਤਿ ਨਹੀਂ ਸੁੱਝਦੀ।ਰਹਾਉ।

ਹੇ ਭਾਈ! ਪਰਮਾਤਮਾ ਅਨਾਥਾਂ ਦੇ ਦੁੱਖ ਦੂਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈ। ਉਹ ਪ੍ਰਭੂ (ਸੰਸਾਰ-ਸਮੁੰਦਰ ਤੋਂ ਪਾਰ) ਲੰਘਾਣ ਵਾਸਤੇ (ਮਾਨੋ) ਜਹਾਜ਼ ਹੈ, ਉਹ ਹਰੀ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, (ਉਸ ਦੀ ਸਰਨ ਪਿਆਂ ਕੋਈ) ਦੁੱਖ ਪੋਹ ਨਹੀਂ ਸਕਦਾ।੧।

ਹੇ ਭਾਈ! ਜੇਹੜਾ ਦਇਆ-ਦਾ-ਘਰ ਸਰਬ-ਵਿਆਪਕ ਪ੍ਰਭੂ ਸਦਾ ਹੀ (ਜੀਵਾਂ ਦੇ ਸਿਰ ਉਤੇ ਰਾਖਾਹੈ ਤੇ ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਉਸੇ ਮਾਲਕ ਦਾ ਨਾਮ ਸਦਾ ਸਿਮਰਿਆ ਕਰ, ਉਸੇ ਹਰੀ ਦਾ ਨਾਮ ਜਪ ਕੇ ਆਪਣਾ ਜਨਮ-ਮਰਨ ਦਾ ਗੇੜ ਦੂਰ ਕਰ।੨।

ਹੇ ਭਾਈ! ਵੇਦ ਸਿੰਮ੍ਰਿਤੀ ਸ਼ਾਸਤਰ (ਹਰੇਕ ਧਰਮ ਪੁਸਤਕ ਜਿਸ ਪਰਮਾਤਮਾ ਦਾ) ਜ਼ਿਕਰ ਕਰਦਾ ਹੈ, ਭਗਤ ਜਨ (ਭੀ ਜਿਸ ਪਰਮਾਤਮਾ ਦੇ ਗੁਣਾਂ ਦਾ) ਵਿਚਾਰ ਕਰਦੇ ਹਨ, ਸਾਧ ਸੰਗਤਿ ਵਿਚ (ਉਸ ਦਾ ਨਾਮ ਸਿਮਰ ਕੇ ਜਗਤ ਦੇ ਝੰਬੇਲਿਆਂ ਤੋਂ) ਖ਼ਲਾਸੀ ਮਿਲਦੀ ਹੈ, (ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਜਾਂਦਾ ਹੈ।੩।

ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦੇ ਸੋਹਣੇ ਚਰਨ ਹੀ ਭਗਤਾਂ (ਦੇ ਆਤਮਕ ਜੀਵਨ) ਦਾ ਸਰਮਾਇਆ ਹੈਪਰਮਾਤਮਾ ਦੀ ਓਟ ਹੀ ਉਹਨਾਂ ਦਾ ਬਲ ਹੈ, ਸਹਾਰਾ ਹੈ, ਸਦਾ ਕਾਇਮ ਰਹਿਣ ਵਾਲਾ ਆਸਰਾ ਹੈ।੪।੨।੨੦।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਸਲੋਕੁ ਮਃ ੩ ॥ ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥ {ਪੰਨਾ 653}

ਪਦਅਰਥ: ਇਕ ਮਨਿ = ਇਕ ਮਨ ਨਾਲ। ਇਕ ਚਿਤਿ = ਇਕ ਚਿੱਤ ਨਾਲ। ਭਾਇ = ਪ੍ਰੇਮ ਨਾਲ। ਦੇਇ = ਦੇਂਦਾ ਹੈ।

ਅਰਥ: ਹੇ ਮਨ! ਪਿਆਰ ਨਾਲ ਇਕਾਗ੍ਰ ਚਿੱਤ ਹੋ ਕੇ ਹਰੀ ਦਾ ਸਿਮਰਨ ਕਰਹਰੀ ਵਿਚ ਇਹ ਸਦਾ ਲਈ ਗੁਣ ਹਨ ਕਿ ਦਾਤ ਬਖ਼ਸ਼ ਕੇ ਪਛੁਤਾਉਂਦਾ ਨਹੀਂ।

ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥ {ਪੰਨਾ 653}

ਅਰਥ: ਮੈਂ ਹਰੀ ਤੋਂ ਸਦਾ ਕੁਰਬਾਨ ਹਾਂਜਿਸ ਦੀ ਸੇਵਾ ਕੀਤਿਆਂ ਸੁਖ ਮਿਲਦਾ ਹੈਹੇ ਨਾਨਕ! ਗੁਰਮੁਖ ਜਨ ਅਹੰਕਾਰ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਕੇ ਹਰੀ ਵਿਚ ਮਿਲੇ ਰਹਿੰਦੇ ਹਨ।੧।


*┈┉┅━❀꧁ੴ꧂❀━┅┉┈*


||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਧਨਾਸਰੀ ਮਹਲਾ ੫ ਘਰੁ ੧੨    ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ {ਪੰਨਾ 683-684}

ਪਦਅਰਥ: ਬੰਦਨਾ = ਨਮਸਕਾਰ। ਗੁਣ ਗੋਪਾਲ ਰਾਇ = ਪ੍ਰਭੂ ਪਾਤਿਸ਼ਾਹ ਦੇ ਗੁਣ।ਰਹਾਉ।

ਭਾਗਿ = ਕਿਸਮਤ ਨਾਲ। ਭੇਟੇ = ਮਿਲਦਾ ਹੈ। ਕੋਟਿ = ਕ੍ਰੋੜਾਂ। ਸੇਵਾ = ਭਗਤੀ।੪।

ਜਾ ਕਾ = ਜਿਸ (ਮਨੁੱਖ) ਦਾ। ਰਾਪੈ = ਰੰਗਿਆ ਜਾਂਦਾ ਹੈ। ਸੋਗ = ਚਿੰਤਾ। ਬਿਆਪੈ = ਜ਼ੋਰ ਪਾਂਦੀ।੨।

ਸਾਗਰੁ = ਸਮੁੰਦਰ। ਸਾਧੂ = ਗੁਰੂ। ਰੰਗੇ = ਰੰਗਿ, ਪ੍ਰੇਮ ਨਾਲ।੩।

ਪਰ ਧਨ = ਪਰਾਇਆ ਧਨ। ਦੋਖ = ਐਬ। ਫੇੜੇ = ਮੰਦੇ ਕਰਮ। ਜੰਦਾਰੁ = {ਜੰਦਾਲਅਵੈੜਾ।੪।

ਪ੍ਰਭਿ = ਪ੍ਰਭੂ ਨੇ। ਉਧਰੇ = (ਵਿਕਾਰਾਂ ਤੋਂਬਚ ਗਏ।੫।

ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।

ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।

ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।

ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ੪।

ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।


*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*
*ਵਾਹਿਗੁਰੂ ਜੀ ਕਾ ਖਾਲਸਾ !!*
*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

1 comment:

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts