*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
*Please cover your head & Remove your shoes before reading Hukamnama sahib Ji*
ਸਲੋਕ ॥ ਨਚ ਰਾਜ ਸੁਖ ਮਿਸਟੰ ਨਚ ਭੋਗ ਰਸ ਮਿਸਟੰ ਨਚ ਮਿਸਟੰ ਸੁਖ ਮਾਇਆ ॥ ਮਿਸਟੰ ਸਾਧਸੰਗਿ ਹਰਿ ਨਾਨਕ ਦਾਸ ਮਿਸਟੰ ਪ੍ਰਭ ਦਰਸਨੰ ॥੧॥ ਲਗੜਾ ਸੋ ਨੇਹੁ ਮੰਨ ਮਝਾਹੂ ਰਤਿਆ ॥ ਵਿਧੜੋ ਸਚ ਥੋਕਿ ਨਾਨਕ ਮਿਠੜਾ ਸੋ ਧਣੀ ॥੨॥ {ਪੰਨਾ 708}
ਪਦਅਰਥ: ਚ = ਅਤੇ। ਨ ਚ = ਅਤੇ ਨਾਲ ਹੀ। ਮਿਸਟ = ਮਿੱਠਾ। ਰਸ = ਸੁਆਦ, ਚਸਕੇ। ਸਾਧ ਸੰਗਿ = ਸਾਧ ਸੰਗਤਿ ਵਿਚ। ਦਾਸ ਮਿਸਟੰ = ਦਾਸਾਂ ਨੂੰ ਮਿੱਠਾ ਲੱਗਦਾ ਹੈ। ਪ੍ਰਭ ਦਰਸਨੰ = ਪ੍ਰਭੂ ਦਾ ਦੀਦਾਰ।੧।
ਨੇਹੁ = ਪ੍ਰੇਮ। ਮਝਾਹੂ = ਅੰਦਰੋਂ। ਰਤਿਆ = ਰੰਗਿਆ ਗਿਆ ਹੈ। ਵਿਧੜੋ = ਵਿੱਝ ਗਿਆ ਹੈ। ਸਚ ਥੋਕਿ = ਸੱਚੇ ਨਾਮ = ਰੂਪ ਪਦਾਰਥ ਨਾਲ। ਧਣੀ = ਮਾਲਕ ਪ੍ਰਭੂ।੨।
ਅਰਥ: ਨਾਹ ਹੀ ਰਾਜ ਦੇ ਸੁਖ, ਨਾਹ ਹੀ ਭੋਗਾਂ ਦੇ ਚਸਕੇ ਅਤੇ ਨਾਹ ਹੀ ਮਾਇਆ ਦੀਆਂ ਮੌਜਾਂ-ਇਹ ਕੋਈ ਭੀ ਸੁਆਦਲੇ ਨਹੀਂ ਹਨ, ਹੇ ਨਾਨਕ! ਸਤਸੰਗ ਵਿਚੋਂ (ਮਿਲਿਆ) ਪ੍ਰਭੂ ਦਾ ਨਾਮ ਮਿੱਠਾ ਹੈ ਤੇ ਸੇਵਕਾਂ ਨੂੰ ਪ੍ਰਭੂ ਦਾ ਦੀਦਾਰ ਮਿੱਠਾ ਲੱਗਦਾ ਹੈ।੧।
ਹੇ ਨਾਨਕ! ਜਿਸ ਮਨੁੱਖ ਨੂੰ ਉਹ ਪਿਆਰ ਲੱਗ ਜਾਏ ਜਿਸ ਨਾਲ ਅੰਦਰੋਂ ਮਨ (ਪ੍ਰਭੂ ਦੇ ਨਾਲ) ਰੰਗਿਆ ਜਾਏ, ਤੇ ਜਿਸ ਦਾ ਮਨ ਸੱਚੇ ਨਾਮ-ਰੂਪ ਪਦਾਰਥ (ਭਾਵ, ਮੋਤੀ) ਨਾਲ ਪ੍ਰੋਤਾ ਜਾਏ ਉਸ ਮਨੁੱਖ ਨੂੰ ਮਾਲਕ ਪ੍ਰਭੂ ਪਿਆਰਾ ਲੱਗਦਾ ਹੈ।੨।
*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*
*ਵਾਹਿਗੁਰੂ ਜੀ ਕਾ ਖਾਲਸਾ !!*
*ਵਾਹਿਗੁਰੂ ਜੀ ਕੀ ਫਤਹਿ ਜੀ !!*
*┈┉┅━❀꧁ੴ꧂❀━┅┉┈*
No comments:
Post a Comment