Today Hukamnama Sahib
Wednesday, 27 May 2020
||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ|
Amrit wele da mukhwakh shri Harmandar sahib amritsar sahib ji, Ang-706,
27-May-2020
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ {ਪੰਨਾ 706}
ਪਦਅਰਥ: ਮਨ ਇਛਾ = ਮਨ ਦੀ ਚਿਤਵਨੀ ਅਨੁਸਾਰ। ਦਾਨ ਕਰਣੰ = ਦਾਨ ਦੇਂਦਾ ਹੈ। ਸਰਬਤ੍ਰ = ਹਰ ਥਾਂ। ਕਲਿ = ਝਗੜੇ।੧।
ਹਭਿ = ਸਭਿ, ਸਾਰੇ। ਮਾਣਹਿ = ਤੂੰ ਮਾਣਦਾ ਹੈਂ। ਜਿਸੁ ਸੰਗਿ = ਜਿਸ ਦੀ ਬਰਕਤਿ ਨਾਲ। ਤੈ ਸਿਉ = ਉਸ ਨਾਲ। ਬਿੰਦ = ਰਤਾ ਕੁ ਸਮਾ ਭੀ। ਨ ਵਿਸਰਉ = ਭੁੱਲ ਨਾਹ ਜਾਏ {ਵਿਸਰਉ = ਹੁਕਮੀ ਭਵਿੱਖਤ, ਅੰਨ ਪੁਰਖ, ਇਕ-ਵਚਨ}। ਜਿਨਿ = ਜਿਸ ਪ੍ਰਭੂ ਨੇ। ਸੁੰਦਰੁ ਦੇਹੁ = ਸੋਹਣਾ ਜਿਸਮ। {ਲਫ਼ਜ਼ 'ਦੇਹੁ' ਪੁਲਿੰਗ ਵਿਚ ਵਰਤਿਆ ਗਿਆ ਹੈ}।
ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧।
ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨।
ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ {ਪੰਨਾ 706}
ਪਦਅਰਥ: ਜੀਉ = ਜਿੰਦ। ਰਸੁ = ਸੁਆਦਲੇ ਪਦਾਰਥ। ਗ੍ਰਿਹ = ਘਰ। ਮੰਦਰ = ਸੋਹਣੇ ਮਕਾਨ। ਅਸੁ = ਘੋੜੇ {ਸੰਸਕ੍ਰਿਤ ਲਫ਼ਜ਼ 'ਅਸ੍ਵ' ਹੈ, ਬਹੁ-ਵਚਨ ਵਿਚ ਭੀ 'ਅਸੁ' ਹੀ ਹੈ}। ਸੰਜੋਗ = ਭਾਗ। ਸੁਤ = ਪੁੱਤਰ। ਬਨਿਤਾ = ਇਸਤ੍ਰੀ। ਸਾਜਨ = ਮਿੱਤਰ। ਦੇਵਨ ਜੋਗ = ਜੋ ਦੇਣ ਨੂੰ ਸਮਰੱਥ ਹੈ। ਹਰਿਆ = ਖਿੜਿਆ ਹੋਇਆ। ਵਿਜੋਗ = ਵਿਛੋੜੇ ਦੇ ਦੁੱਖ। ਰਮਹੁ = ਯਾਦ ਰੱਖੋ।
ਅਰਥ: (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ।
ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩।
सलोक ॥ मन इछा दान करणं सरबत्र आसा पूरनह ॥ खंडणं कलि कलेसह प्रभ सिमरि नानक नह दूरणह ॥१॥ हभि रंग माणहि जिसु संगि तै सिउ लाईऐ नेहु ॥ सो सहु बिंद न विसरउ नानक जिनि सुंदरु रचिआ देहु ॥२॥ {पन्ना 706}
पद्अर्थ: मन इछा = मन की अभिलाषा अनुसार। दान करणं = दान देता है। सरबत्र = हर जगह। कलि = झगड़े।1।
हभि = सभ, सारे। माणहि = तू माणता है। जिसु संगि = जिसकी बरकति से। तै सिउ = उसके साथ। बिंद = थोड़ा सा समय भी। न विसरउ = भूल ना जाए (विसरउ = हुकमी भविष्यत, अंन्न पुरख, एक वचन)। जिनि = जिस प्रभू ने। सुंदरु देहु = सोहणा जिस्म (शब्द ‘देहु’ पुलिंग के रूप में प्रयोग किया गया है)।
अर्थ: हे नानक! जो प्रभू हमें मन-मांगी दातें देता है जो सब जगह (सब जीवों की) आशाएं पूरी करता है, जो हमारे झगड़े और कलेश नाश करने वाला है उसको याद कर, वह तुझसे दूर नहीं है।1।
हे नानक! जिस प्रभू की बरकति से तू सारी मौजें मनाता है, उससे प्रीत जोड़। जिस प्रभू ने तेरा सोहणा शरीर बनाया है, रॅब करके वह तुझे कभी भी ना भूले।2।
पउड़ी ॥ जीउ प्रान तनु धनु दीआ दीने रस भोग ॥ ग्रिह मंदर रथ असु दीए रचि भले संजोग ॥ सुत बनिता साजन सेवक दीए प्रभ देवन जोग ॥ हरि सिमरत तनु मनु हरिआ लहि जाहि विजोग ॥ साधसंगि हरि गुण रमहु बिनसे सभि रोग ॥३॥ {पन्ना 706}
पद्अर्थ: जीउ = जिंद। रसु = स्वादिष्ट पदार्थ। ग्रिह = गृह, घर। मंदर = सुंदर मकान। असु = अश्व, घोड़े (संस्कृत शब्द ‘अश्व’ है, बहुवचन भी ‘असु’ ही है)। संजोग = भाग्य। सुत = पुत्र। बनिता = स्त्री। साजन मित्र। देवन जोग = जो देने को समर्थ है। हरिआ = खिड़ा हुआ। विजोग = विछोड़े के दुख। रमहु = याद रखो।
अर्थ: (प्रभू ने तुझे) जिंद, प्राण, शरीर और धन दिया, और स्वादिष्ट पदार्थ भोगने को दिए। तेरे अच्छे भाग्य बना के, तुझे उसने घर, सुंदर मकान, रथ, घोड़े दिए। सब कुछ देने वाले प्रभू ने तुझे पुत्र, पत्नी, मित्र और नौकर दिए।
उस प्रभू को सिमर के मन खिला रहता है, सारे दुख मिट जाते हैं। (हे भाई!) सत्संग में उस हरी के गुण चेते किया करो, सारे रोग (उसको सिमरने से) नाश हो जाते हैं।3।
Shalok:
He grants our hearts' desires, and fulfills all our hopes.
He destroys pain and suffering; remember God in meditation, O Nanak - He is not far away. ||1||
Love Him, with whom you enjoy all pleasures.
Do not forget that Lord, even for an instant; O Nanak, He fashioned this beautiful body. ||2||
Pauree:
He gave you your soul, breath of life, body and wealth; He gave you pleasures to enjoy.
He gave you households, mansions, chariots and horses; He ordained your good destiny.
He gave you your children, spouse, friends and servants; God is the all-powerful Great Giver.
Meditating in remembrance on the Lord, the body and mind are rejuvenated, and sorrow departs.
In the Saadh Sangat, the Company of the Holy, chant the Praises of the Lord, and all your sickness shall vanish. ||3||
Tags
# @sikhyouthpb
About Sikhyouthpb
Sora Blogging Tips is a blogger resources site is a provider of high quality blogger template with premium looking layout and robust design. The main mission of sora blogging tips is to provide the best quality blogger templates.
@sikhyouthpb
Tags:
@sikhyouthpb
Subscribe to:
Post Comments (Atom)
Live Gurbani
ਰੋਜ਼ਾਨਾ ਹੁਕਮਨਾਮਾ ਸਾਹਿਬ
* ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...
Live kirtan
Click on the play button to play a sound:
!doctype>Popular Posts
-
* ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼੍...
-
*┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ| *Please cover your head & Remove your shoes before reading Hukamnama sahi...
-
* ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼੍ਰੀ...
No comments:
Post a Comment