*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
*Please cover your head & Remove your shoes before reading Hukamnama sahib Ji*
ਸੋਰਠਿ ਮਹਲਾ ੫ ॥ ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ ਅਨਦ ਕਰਹਿ ਨਰ ਨਾਰੀ ॥ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥ ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥ {ਪੰਨਾ 628}
ਪਦਅਰਥ: ਪਰਮੇਸਰਿ = ਪਰਮੇਸਰ ਨੇ। ਬੰਨਾ = ਡੱਕਾ, ਰੁਕਾਵਟ, ਬੰਨ੍ਹ। ਭੰਨਾ = ਭੰਨ ਦਿੱਤਾ, ਤੋੜ ਦਿੱਤਾ। ਕਰਹਿ = ਕਰਦੇ ਹਨ। ਨਰ ਨਾਰੀ = (ਉਹ ਸਾਰੇ) ਨਰ ਨਾਰ, ਉਹ ਸਾਰੇ ਜੀਵ। ਪ੍ਰਭਿ = ਪ੍ਰਭੂ ਨੇ।੧।
ਰਵਿ ਰਹਿਆ = ਮੌਜੂਦ ਹੈ। ਸਭਨੀ ਜਾਈ = ਸਭ ਥਾਵਾਂ ਵਿਚ।ਰਹਾਉ।
ਧੁਰ ਕੀ ਬਾਣੀ = ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ। ਆਈ = ਆ ਵੱਸੀ। ਤਿਨਿ = ਉਸ (ਮਨੁੱਖ) ਨੇ। ਸਾਚੁ = ਸਦਾ-ਥਿਰ ਪ੍ਰਭੂ ਦਾ ਨਾਮ। ਵਖਾਨਾ = ਉਚਾਰਿਆ।੨।
ਅਰਥ: ਹੇ ਸੰਤ ਜਨੋ! ਜਿਸ ਮਨੁੱਖ ਨੂੰ ਇਹ ਯਕੀਨ ਹੋ ਜਾਂਦਾ ਹੈ ਕਿ) ਪਾਰਬ੍ਰਹਮ ਪੂਰਨ ਪਰਮੇਸਰ ਸਭ ਥਾਵਾਂ ਵਿਚ ਮੌਜੂਦ ਹੈ (ਉਸ ਮਨੁੱਖ ਨੂੰ) ਸਭ ਥਾਵਾਂ ਵਿਚ ਸੁਖ ਹੀ ਪ੍ਰਤੀਤ ਹੁੰਦਾ ਹੈ।ਰਹਾਉ।
ਹੇ ਸੰਤ ਜਨੋ! ਜਿਸ ਮਨੁੱਖ ਦੇ ਆਤਮਕ ਜੀਵਨ ਵਾਸਤੇ) ਪਰਮੇਸਰ ਨੇ (ਵਿਕਾਰਾਂ ਦੇ ਰਾਹ ਵਿਚ) ਡੱਕਾ ਮਾਰ ਦਿੱਤਾ, (ਉਸ ਮਨੁੱਖ ਦੇ ਅੰਦਰੋਂ) ਪਰਮੇਸਰ ਨੇ ਦੁੱਖਾਂ ਤੇ ਰੋਗਾਂ ਦਾ ਡੇਰਾ ਹੀ ਮੁਕਾ ਦਿੱਤਾ। ਜਿਨ੍ਹਾਂ ਜੀਵਾਂ ਉਤੇ ਪ੍ਰਭੂ ਨੇ (ਇਹ) ਕਿਰਪਾ ਕਰ ਦਿੱਤੀ ਉਹ ਸਾਰੇ ਜੀਵ ਆਤਮਕ ਆਨੰਦ ਮਾਣਦੇ ਹਨ।੧।
ਹੇ ਸੰਤ ਜਨੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਜਿਸ ਮਨੁੱਖ ਦੇ ਅੰਦਰ ਆ ਵੱਸੀ, ਉਸ ਨੇ ਆਪਣੀ ਸਾਰੀ ਚਿੰਤਾ ਦੂਰ ਕਰ ਲਈ। ਹੇ ਨਾਨਕ! ਦਇਆ ਦਾ ਸੋਮਾ ਪ੍ਰਭੂ ਉਸ ਮਨੁੱਖ ਉੱਤੇ ਮੇਹਰਵਾਨ ਹੋਇਆ ਰਹਿੰਦਾ ਹੈ, ਉਹ ਮਨੁੱਖ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ (ਸਦਾ) ਉਚਾਰਦਾ ਹੈ।੨।੧੩।੭੭।
ਸੋਰਠਿ ਮਹਲਾ ੫ ॥ ਐਥੈ ਓਥੈ ਰਖਵਾਲਾ ॥ ਪ੍ਰਭ ਸਤਿਗੁਰ ਦੀਨ ਦਇਆਲਾ ॥ ਦਾਸ ਅਪਨੇ ਆਪਿ ਰਾਖੇ ॥ ਘਟਿ ਘਟਿ ਸਬਦੁ ਸੁਭਾਖੇ ॥੧॥ ਗੁਰ ਕੇ ਚਰਣ ਊਪਰਿ ਬਲਿ ਜਾਈ ॥ ਦਿਨਸੁ ਰੈਨਿ ਸਾਸਿ ਸਾਸਿ ਸਮਾਲੀ ਪੂਰਨੁ ਸਭਨੀ ਥਾਈ ॥ ਰਹਾਉ ॥ ਆਪਿ ਸਹਾਈ ਹੋਆ ॥ ਸਚੇ ਦਾ ਸਚਾ ਢੋਆ ॥ ਤੇਰੀ ਭਗਤਿ ਵਡਿਆਈ ॥ ਪਾਈ ਨਾਨਕ ਪ੍ਰਭ ਸਰਣਾਈ ॥੨॥੧੪॥੭੮॥ {ਪੰਨਾ 628}
ਪਦਅਰਥ: ਐਥੈ = ਇਸ ਲੋਕ ਵਿਚ। ਓਥੈ = ਪਰਲੋਕ ਵਿਚ। ਦਇਆਲਾ = ਦਇਆ ਕਰਨ ਵਾਲਾ। ਘਟਿ ਘਟਿ = ਹਰੇਕ ਸਰੀਰ ਵਿਚ। ਸਬਦੁ = ਬਚਨ, ਬੋਲ। ਸੁਭਾਖੇ = ਚੰਗੀ ਤਰ੍ਹਾਂ ਬੋਲ ਰਿਹਾ ਹੈ।੧।
ਬਲਿ ਜਾਈ = ਬਲਿ ਜਾਈਂ, ਮੈਂ ਸਦਕੇ ਜਾਂਦਾ ਹਾਂ। ਰੈਨਿ = ਰਾਤ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਸਮਾਲੀ = ਸਮਾਲੀਂ, ਮੈਂ ਯਾਦ ਕਰਦਾ ਹਾਂ। ਸਭਨੀ ਥਾਈ = ਸਭ ਥਾਵਾਂ ਵਿਚ। ਪੂਰਨ = ਵਿਆਪਕ।ਰਹਾਉ।
ਸਹਾਈ = ਮਦਦਗਾਰ। ਸਚੇ ਦਾ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ। ਸਚਾ = ਸਦਾ ਕਾਇਮ ਰਹਿਣ ਵਾਲਾ। ਢੋਆ = ਤੋਹਫ਼ਾ, ਬਖ਼ਸ਼ਸ਼। ਵਡਿਆਈ = ਸੋਭਾ, ਸਿਫ਼ਤਿ-ਸਾਲਾਹ। ਪ੍ਰਭ = ਹੇ ਪ੍ਰਭੂ!।੨।
ਅਰਥ: ਹੇ ਭਾਈ! ਮੈਂ (ਆਪਣੇ) ਗੁਰੂ ਦੇ ਚਰਨਾਂ ਤੋਂ ਸਦਕੇ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ ਹੀ) ਮੈਂ (ਆਪਣੇ) ਹਰੇਕ ਸਾਹ ਦੇ ਨਾਲ ਦਿਨ ਰਾਤ (ਉਸ ਪਰਮਾਤਮਾ ਨੂੰ) ਯਾਦ ਕਰਦਾ ਰਹਿੰਦਾ ਹਾਂ ਜੋ ਸਭਨਾਂ ਥਾਵਾਂ ਵਿਚ ਭਰਪੂਰ ਹੈ।ਰਹਾਉ।
ਹੇ ਭਾਈ! ਗੁਰੂ ਪ੍ਰਭੂ ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਸਰਨ ਪਿਆਂ ਦੀ) ਇਸ ਲੋਕ ਤੇ ਪਰਲੋਕ ਵਿਚ ਰਾਖੀ ਕਰਨ ਵਾਲਾ ਹੈ। (ਹੇ ਭਾਈ! ਪ੍ਰਭੂ) ਆਪਣੇ ਸੇਵਕਾਂ ਦੀ ਆਪ ਰਖਿਆ ਕਰਦਾ ਹੈ (ਸੇਵਕਾਂ ਨੂੰ ਇਹ ਨਿਸ਼ਚਾ ਰਹਿੰਦਾ ਹੈ ਕਿ) ਪ੍ਰਭੂ ਹਰੇਕ ਸਰੀਰ ਵਿਚ (ਆਪ ਹੀ) ਬਚਨ ਬੋਲ ਰਿਹਾ ਹੈ।੧।
(ਹੇ ਭਾਈ! ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਆਪ ਮਦਦਗਾਰ ਬਣਦਾ ਹੈ (ਗੁਰੂ ਦੀ ਮੇਹਰ ਨਾਲ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਦਾ-ਥਿਰ ਰਹਿਣ ਵਾਲੀ ਸਿਫ਼ਤਿ ਸਾਲਾਹ ਦੀ ਦਾਤਿ ਮਿਲਦੀ ਹੈ।
ਹੇ ਨਾਨਕ! ਆਖ-) ਹੇ ਪ੍ਰਭੂ! ਗੁਰੂ ਦੀ ਕਿਰਪਾ ਨਾਲ) ਤੇਰੀ ਸਰਨ ਪਿਆਂ ਤੇਰੀ ਭਗਤੀ ਤੇਰੀ ਸਿਫ਼ਤਿ-ਸਾਲਾਹ ਪ੍ਰਾਪਤ ਹੁੰਦੀ ਹੈ।੨।੧੪।੭੮।
*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*
*ਵਾਹਿਗੁਰੂ ਜੀ ਕਾ ਖਾਲਸਾ !!*
*ਵਾਹਿਗੁਰੂ ਜੀ ਕੀ ਫਤਹਿ ਜੀ !!*
*┈┉┅━❀꧁ੴ꧂❀━┅┉┈*
No comments:
Post a Comment