
ਬਿਹਾਗੜਾ ਮਹਲਾ ੫ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਕਾ ਏਕੁ ਅਚੰਭਉ ਦੇਖਿਆ ਮੇਰੇ ਲਾਲ ਜੀਉ ਜੋ ਕਰੇ ਸੁ ਧਰਮ ਨਿਆਏ ਰਾਮ ॥ ਹਰਿ ਰੰਗੁ ਅਖਾੜਾ ਪਾਇਓਨੁ ਮੇਰੇ ਲਾਲ ਜੀਉ ਆਵਣੁ ਜਾਣੁ ਸਬਾਏ ਰਾਮ ॥ ਆਵਣੁ ਤ ਜਾਣਾ ਤਿਨਹਿ ਕੀਆ ਜਿਨਿ ਮੇਦਨਿ ਸਿਰਜੀਆ ॥ ਇਕਨਾ ਮੇਲਿ ਸਤਿਗੁਰੁ ਮਹਲਿ ਬੁਲਾਏ ਇਕਿ ਭਰਮਿ ਭੂਲੇ ਫਿਰਦਿਆ ॥ ਅੰਤੁ ਤੇਰਾ ਤੂੰਹੈ ਜਾਣਹਿ ਤੂੰ ਸਭ ਮਹਿ ਰਹਿਆ ਸਮਾਏ ॥ ਸਚੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਵਰਤੈ ਧਰਮ ਨਿਆਏ ॥੧॥ {ਪੰਨਾ 541-542}
ਪਦਅਰਥ: ਅਚੰਭਉ = ਅਚਰਜ ਤਮਾਸ਼ਾ। ਲਾਲ = ਹੇ ਪਿਆਰੇ! ਧਰਮ ਨਿਆਏ = ਧਰਮ ਨਿਆਇ, ਧਰਮ ਅਤੇ ਨਿਆਉ ਅਨੁਸਾਰ। ਰੰਗੁ = ਰੰਗ = ਭੂਮੀ ਜਿਥੇ ਨਟ ਆ ਕੇ ਆਪਣਾ ਖੇਲ ਵਿਖਾਂਦੇ ਹਨ। ਅਖਾੜਾ = ਪਿੜ। ਪਾਇਓਨੁ = ਉਸ ਨੇ ਬਣਾ ਦਿੱਤਾ ਹੈ। ਆਵਣੁ ਜਾਣੁ = ਜੰਮਣਾ ਤੇ ਮਰਨਾ। ਸਬਾਏ = ਸਾਰੇ ਜੀਵਾਂ ਨੂੰ। ਤਿਨਹਿ = ਉਸ (ਪਰਮਾਤਮਾ) ਨੇ ਹੀ। ਜਿਨਿ = ਜਿਸ ਨੇ। ਮੇਦਨਿ = ਧਰਤੀ, ਸ੍ਰਿਸ਼ਟੀ। ਸਿਰਜੀਆ = ਪੈਦਾ ਕੀਤੀ ਹੈ। ਮੇਲਿ = ਮਿਲਾ ਕੇ। ਮਹਲਿ = ਮਹਲ ਵਿਚ, ਹਜ਼ੂਰੀ ਵਿਚ। ਇਕਿ = {ਲਫ਼ਜ਼ 'ਇਕ' ਤੋਂ ਬਹੁ-ਵਚਨ}। ਭਰਮਿ = ਭਟਕਣਾ ਵਿਚ ਪੈ ਕੇ। ਤੂੰ ਹੈ– ਤੂੰ ਹੀ। ਸਚੁ = ਅਟੱਲ ਨਿਯਮ। ਵਰਤੈ = ਕਾਰ = ਵਿਹਾਰ ਚਲਾਂਦਾ ਹੈ।੧।
ਅਰਥ: ਹੇ ਮੇਰੇ ਪਿਆਰੇ! ਮੈਂ ਪਰਮਾਤਮਾ ਦਾ ਇਕ ਅਚਰਜ ਤਮਾਸ਼ਾ ਵੇਖਿਆ ਹੈ ਕਿ ਉਹ ਜੋ ਕੁਝ ਕਰਦਾ ਹੈ ਧਰਮ ਅਨੁਸਾਰ ਕਰਦਾ ਹੈ, ਨਿਆਂ ਅਨੁਸਾਰ ਕਰਦਾ ਹੈ। ਹੇ ਮੇਰੇ ਪਿਆਰੇ! ਇਹ ਜਗਤ) ਉਸ ਪਰਮਾਤਮਾ ਨੇ ਇਕ ਪਿੜ ਬਣਾ ਦਿੱਤਾ ਹੈ ਇਕ ਰੰਗ-ਭੂਮੀ ਰਚ ਦਿੱਤੀ ਹੈ ਜਿਸ ਵਿਚ ਸਾਰੇ (ਨਟਾਂ ਲਈ, ਪਹਿਲਵਾਨਾਂ ਲਈ) ਜੰਮਣਾ ਮਰਨਾ (ਭੀ ਨਿਯਤ ਕਰ ਦਿੱਤਾ ਹੈ) । (ਜਗਤ ਵਿਚ ਜੀਵਾਂ ਦਾ) ਜੰਮਣਾ ਮਰਨਾ ਉਸੇ ਪਰਮਾਤਮਾ ਨੇ ਬਣਾਇਆ ਹੈ ਜਿਸ ਨੇ ਇਹ ਜਗਤ ਪੈਦਾ ਕੀਤਾ ਹੈ। ਕਈ ਜੀਵਾਂ ਨੂੰ ਗੁਰੂ ਮਿਲਾ ਕੇ ਪ੍ਰਭੂ ਆਪਣੀ ਹਜ਼ੂਰੀ ਵਿਚ ਟਿਕਾ ਲੈਂਦਾ ਹੈ, ਤੇ, ਕਈ ਜੀਵ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਫਿਰਦੇ ਹਨ।
ਹੇ ਪ੍ਰਭੂ! ਆਪਣੇ (ਗੁਣਾਂ ਦਾ) ਅੰਤ ਤੂੰ ਆਪ ਹੀ ਜਾਣਦਾ ਹੈਂ, ਤੂੰ ਸਾਰੀ ਸ੍ਰਿਸ਼ਟੀ ਵਿਚ ਵਿਆਪਕ ਹੈਂ। ਹੇ ਸੰਤ ਜਨੋ! ਸੁਣੋ, ਨਾਨਕ ਇਕ ਅਟੱਲ ਨਿਯਮ ਦੱਸਦਾ ਹੈ (ਕਿ) ਪਰਮਾਤਮਾ ਧਰਮ ਅਨੁਸਾਰ ਨਿਆਂ ਅਨੁਸਾਰ ਦੁਨੀਆ ਦੀ ਕਾਰ ਚਲਾ ਰਿਹਾ ਹੈ।੧।
ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥ ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥ ਪੰਡਿਤੁ ਹੋਇ ਕੈ ਬੇਦੁ ਬਖਾਨੈ ॥ ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥ {ਪੰਨਾ 718}
ਪਦਅਰਥ: ਬੋਲੈ = ਆਖਦਾ ਹੈ। ਨਿਰਵਾ = ਨੇੜੇ। ਚਰੈ = ਚੜ੍ਹਦੀ ਹੈ, ਚੜ੍ਹਨ ਦਾ ਜਤਨ ਕਰਦੀ ਹੈ। ਖਜੂਰਿ = ਖਜੂਰ ਦੇ ਰੁੱਖ ਉੱਤੇ।੧।
ਰੇ = ਹੇ ਭਾਈ! ਕਾਂਇ = ਕਾਹਦੇ ਲਈ? ਬਕ ਬਾਦੁ = ਵਿਅਰਥ ਝਗੜਾ, ਬਹਿਸ। ਜਿਨਿ = ਜਿਸ (ਮਨੁੱਖ) ਨੇ। ਪਾਇਓ = ਪਾਇਆ ਹੈ, ਲੱਭਾ ਹੈ। ਤਿਨਹਿ = ਤਿਨਹੀ, ਉਸੇ ਨੇ ਹੀ।੧।ਰਹਾਉ।
ਪੰਡਿਤ = {Skt. पंडा = wisdom, learning, learned, wise} ਵਿਦਵਾਨ। ਹੋਇ ਕੈ = ਬਣ ਕੇ। ਬਖਾਨੈ = {Skt. व्याख्या = To dwell at large} ਵਿਸਥਾਰ ਨਾਲ ਵਿਚਾਰ ਕੇ ਸੁਣਾਉਂਦਾ ਹੈ। ਰਾਮਹਿ = ਰਾਮ ਨੂੰ ਹੀ।੨।
ਅਰਥ: ਕੋਈ ਮਨੁੱਖ ਆਖਦਾ ਹੈ (ਪਰਮਾਤਮਾ ਅਸਾਡੇ) ਨੇੜੇ (ਵੱਸਦਾ ਹੈ) , ਕੋਈ ਆਖਦਾ ਹੈ (ਪ੍ਰਭੂ ਅਸਾਥੋਂ ਕਿਤੇ) ਦੂਰ (ਥਾਂ ਤੇ ਹੈ) ; (ਪਰ ਨਿਰਾ ਬਹਿਸ ਨਾਲ ਨਿਰਣਾ ਕਰ ਲੈਣਾ ਇਉਂ ਹੀ ਅਸੰਭਵ ਹੈ ਜਿਵੇਂ) ਪਾਣੀ ਵਿਚ ਰਹਿਣ ਵਾਲੀ ਮੱਛੀ ਖਜੂਰ ਉੱਤੇ ਚੜ੍ਹਨ ਦਾ ਜਤਨ ਕਰੇ (ਜਿਸ ਉੱਤੇ ਮਨੁੱਖ ਭੀ ਬੜੇ ਔਖੇ ਹੋ ਕੇ ਚੜ੍ਹਦੇ ਹਨ) ।੧।
ਹੇ ਭਾਈ! ਰੱਬ ਨੇੜੇ ਹੈ ਕਿ ਦੂਰ ਜਿਸ ਬਾਰੇ ਆਪਣੀ ਵਿਦਿਆ ਦਾ ਵਿਖਾਵਾ ਕਰਨ ਲਈ) ਕਿਉਂ ਵਿਅਰਥ ਬਹਿਸ ਕਰਦੇ ਹੋ? ਜਿਸ ਮਨੁੱਖ ਨੇ ਰੱਬ ਨੂੰ ਲੱਭ ਲਿਆ ਹੈ ਉਸ ਨੇ (ਆਪਣੇ ਆਪ ਨੂੰ) ਲੁਕਾਇਆ ਹੈ (ਭਾਵ, ਉਹ ਇਹਨਾਂ ਬਹਿਸਾਂ ਦੀ ਰਾਹੀਂ ਆਪਣੀ ਵਿੱਦਿਆ ਦਾ ਢੰਢੋਰਾ ਨਹੀਂ ਦੇਂਦਾ ਫਿਰਦਾ) ।੧।ਰਹਾਉ।
ਵਿੱਦਿਆ ਹਾਸਲ ਕਰ ਕੇ (ਬ੍ਰਾਹਮਣ ਆਦਿਕ ਤਾਂ) ਵੇਦ (ਆਦਿਕ ਧਰਮ-ਪੁਸਤਕਾਂ) ਦੀ ਵਿਸਥਾਰ ਨਾਲ ਚਰਚਾ ਕਰਦਾ ਫਿਰਦਾ ਹੈ, ਪਰ ਮੂਰਖ ਨਾਮਦੇਵ ਸਿਰਫ਼ ਪਰਮਾਤਮਾ ਨੂੰ ਹੀ ਪਛਾਣਦਾ ਹੈ (ਕੇਵਲ ਪਰਮਾਤਮਾ ਨਾਲ ਹੀ ਉਸ ਦੇ ਸਿਮਰਨ ਦੀ ਰਾਹੀਂ ਸਾਂਝ ਪਾਂਦਾ ਹੈ) ।੨।੧।
ਸ਼ਬਦ ਦਾ ਭਾਵ: ਵਿੱਦਿਆ ਦੇ ਬਲ ਨਾਲ ਪਰਮਾਤਮਾ ਦੀ ਹਸਤੀ ਬਾਰੇ ਬਹਿਸ ਕਰਨੀ ਵਿਅਰਥ ਉੱਦਮ ਹੈ; ਉਸ ਦੀ ਭਗਤੀ ਕਰਨਾ ਹੀ ਜ਼ਿੰਦਗੀ ਦਾ ਸਹੀ ਰਾਹ ਹੈ।੧।
ਸੋਰਠਿ ਮਹਲਾ ੫ ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥ {ਪੰਨਾ 621-622}
ਪਦਅਰਥ: ਗੁਰਿ = ਗੁਰੂ ਨੇ। ਪ੍ਰਭਿ = ਪ੍ਰਭੂ ਨੇ। ਲੋਚ = ਤਾਂਘ। ਕਰਿ ਇਸਨਾਨੁ = ਮਨ ਨੂੰ ਨਾਮ ਜਲ ਨਾਲ ਪਵਿਤ੍ਰ ਕਰ ਕੇ। ਗ੍ਰਿਹਿ ਆਏ = ਅੰਤਰ = ਆਤਮੇ ਟਿਕ ਗਏ ਹਾਂ, ਮਾਇਆ ਦੀ ਖ਼ਾਤਰ ਭਟਕਣ ਤੋਂ ਬਚ ਗਏ ਹਾਂ।੧।
ਨਾਮਿ = ਨਾਮ ਵਿਚ (ਜੁੜ ਕੇ ਹੀ) । ਨਿਸਤਰੀਐ = ਪਾਰ ਲੰਘ ਸਕੀਦਾ ਹੈ। ਧਿਆਈਐ = ਧਿਆਉਣਾ ਚਾਹੀਦਾ ਹੈ। ਅਨਦਿਨੁ = ਹਰਿ ਰੋਜ਼, ਹਰ ਵੇਲੇ। ਸੁਕ੍ਰਿਤੁ = ਨੇਕ ਕਰਮ। ਕਰੀਐ = ਕਰਨਾ ਚਾਹੀਦਾ ਹੈ।੧।ਰਹਾਉ।
ਮਾਰਗੁ = (ਜੀਵਨ ਦਾ) ਰਸਤਾ। ਕੋ = ਕੋਈ ਵਿਰਲਾ। ਕੋਟਿ = ਕ੍ਰੋੜਾਂ। ਕਿਲਬਿਖ = ਪਾਪ।੨।
ਉਸਤਤਿ = ਸਿਫ਼ਤਿ-ਸਾਲਾਹ। ਜਿਨਿ = ਜਿਸ (ਪ੍ਰਭੂ) ਨੇ। ਕਲ = ਕਲਾ, ਤਾਕਤ। ਸਭਿ = ਸਾਰੇ। ਸਾਖੀ = ਸਿੱਖਿਆ। ਸਚੁ = ਸਦਾ-ਥਿਰ ਹਰਿ = ਨਾਮ (ਦਾ ਸਿਮਰਨ) ।੩।
ਸਤਿਗੁਰਿ = ਗੁਰੂ ਨੇ। ਦ੍ਰਿੜਾਇਆ = ਹਿਰਦੇ ਵਿਚ ਪੱਕਾ ਕਰ ਦਿੱਤਾ। ਸਭਿ = ਸਾਰੇ। ਪਾਵਨ = ਪਵਿੱਤ੍ਰ। ਸੁਖਿ = ਆਨੰਦ ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਅੰਤਰ = ਆਤਮੇ।੪।
ਅਰਥ: ਹੇ ਸੰਤ ਜਨੋ! ਪਰਮਾਤਮਾ ਦੇ ਨਾਮ ਵਿਚ (ਜੁੜਿਆਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ। (ਇਸ ਵਾਸਤੇ) ਉਠਦਿਆਂ ਬੈਠਦਿਆਂ ਹਰ ਵੇਲੇ ਹਰਿ-ਨਾਮ ਸਿਮਰਨਾ ਚਾਹੀਦਾ ਹੈ, (ਹਰਿ-ਨਾਮ ਸਿਮਰਨ ਦੀ ਇਹ) ਨੇਕ ਕਮਾਈ ਹਰ ਵੇਲੇ ਕਰਨੀ ਚਾਹੀਦੀ ਹੈ।੧।ਰਹਾਉ।
(ਹੇ ਸੰਤ ਜਨੋ! ਜਦੋਂ ਤੋਂ) ਪੂਰੇ ਗੁਰੂ ਨੇ ਮੇਹਰ ਕੀਤੀ ਹੈ, ਪ੍ਰਭੂ ਨੇ ਸਾਡੀ (ਨਾਮ ਸਿਮਰਨ ਦੀ) ਤਾਂਘ ਪੂਰੀ ਕਰ ਦਿੱਤੀ ਹੈ। (ਨਾਮ ਸਿਮਰਨ ਦੀ ਬਰਕਤਿ ਨਾਲ) ਆਤਮਕ ਇਸ਼ਨਾਨ ਕਰ ਕੇ ਅਸੀ ਅੰਤਰ-ਆਤਮੇ ਟਿਕੇ ਰਹਿੰਦੇ ਹਾਂ। ਆਤਮਕ ਆਨੰਦ ਆਤਮਕ ਖ਼ੁਸ਼ੀਆਂ ਆਤਮਕ ਸੁਖ ਮਾਣ ਰਹੇ ਹਾਂ।੧।
(ਹੇ ਸੰਤ ਜਨੋ! ਸਿਮਰਨ ਕਰਨਾ ਹੀ ਇਨਸਾਨ ਵਾਸਤੇ) ਗੁਰੂ ਦਾ (ਦੱਸਿਆ ਹੋਇਆ ਸਹੀ) ਰਸਤਾ ਹੈ, (ਸਿਮਰਨ ਹੀ) ਧਰਮ ਦੀ ਪਉੜੀ ਹੈ (ਜਿਸ ਦੀ ਰਾਹੀਂ ਮਨੁੱਖ ਪ੍ਰਭੂ-ਚਰਨਾਂ ਵਿਚ ਪਹੁੰਚ ਸਕਦਾ ਹੈ, ਪਰ) ਕੋਈ ਵਿਰਲਾ ਭਾਗਾਂ ਵਾਲਾ (ਇਹ ਪਉੜੀ) ਲੱਭਦਾ ਹੈ। ਜੇਹੜਾ ਮਨੁੱਖ (ਸਿਮਰਨ ਦੀ ਰਾਹੀਂ) ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜਦਾ ਹੈ, ਉਸ ਦੇ ਕ੍ਰੋੜਾਂ ਜਨਮਾਂ ਦੇ ਪਾਪ ਨਾਸ ਹੋ ਜਾਂਦੇ ਹਨ।
ਹੇ ਸੰਤ ਜਨੋ! ਜਿਸ ਪਰਮਾਤਮਾ ਨੇ (ਸਾਰੇ ਸੰਸਾਰ ਵਿਚ ਆਪਣੀ) ਪੂਰੀ ਸੱਤਿਆ ਟਿਕਾ ਰੱਖੀ ਹੈ, ਉਸ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਿਹਾ ਕਰੋ। ਹੇ ਭਾਈ! ਉਹ ਸਾਰੇ ਹੀ ਪ੍ਰਾਣੀ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ, ਜੇਹੜੇ ਸਦਾ-ਥਿਰ ਹਰਿ-ਨਾਮ ਸਿਮਰਨ ਵਾਲੀ ਗੁਰੂ ਦੀ ਸਿੱਖਿਆ ਨੂੰ ਗ੍ਰਹਿਣ ਕਰਦੇ ਹਨ।੩।
ਹੇ ਨਾਨਕ! ਆਖ-ਜੀਵਨ ਦੇ ਰਸਤੇ ਵਿਚੋਂ ਸਾਰੀਆਂ) ਰੁਕਾਵਟਾਂ ਦੂਰ ਕਰਨ ਵਾਲਾ, ਸਾਰੇ ਦੁੱਖ ਨਾਸ ਕਰਨ ਵਾਲਾ ਹਰਿ-ਨਾਮ ਗੁਰੂ ਨੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪੱਕਾ ਕਰ ਦਿੱਤਾ, ਉਹਨਾਂ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਉਹ ਸਾਰੇ ਪਵਿਤ੍ਰ ਜੀਵਨ ਵਾਲੇ ਬਣ ਜਾਂਦੇ ਹਨ, ਉਹ ਆਤਮਕ ਆਨੰਦ ਨਾਲ ਅੰਤਰ-ਆਤਮੇ ਟਿਕੇ ਰਹਿੰਦੇ ਹਨ।੪।੩।੫੩।
ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ {ਪੰਨਾ 663}
ਪਦਅਰਥ: ਅਖੁਟੁ = ਕਦੇ ਨਾਹ ਮੁੱਕਣ ਵਾਲਾ। ਨ ਨਿਖੁਟੈ = ਮੁੱਕਦਾ ਨਹੀਂ। ਨ ਜਾਇ = ਨਾਹ ਨਾਸ ਹੁੰਦਾ ਹੈ। ਸਤਿਗੁਰਿ = ਗੁਰੂ ਨੇ। ਕਉ = ਨੂੰ, ਤੋਂ। ਸਦ = ਸਦਾ। ਬਲਿ ਜਾਈ = ਬਲਿ ਜਾਈਂ, ਸਦਕੇ ਜਾਂਦਾ ਹਾਂ। ਤੇ = ਨਾਲ, ਤੋਂ। ਮੰਨਿ = ਮਨਿ, ਮਨ ਵਿਚ। ਵਸਾਈ = ਵਸਾਈਂ, ਮੈਂ ਵਸਾਂਦਾ ਹਾਂ।੧।
ਸੇ = ਉਹ {ਬਹੁ-ਵਚਨ}। ਨਾਮਿ = ਨਾਮ ਵਿਚ। ਲਿਵ = ਲਗਨ। ਲਾਇ = ਲਾ ਕੇ। ਗੁਰਿ = ਗੁਰੂ ਨੇ। ਪਰਗਾਸਿਆ = ਵਿਖਾ ਦਿੱਤਾ। ਕਿਰਪਾ ਤੇ = ਕਿਰਪਾ ਨਾਲ। ਮਨਿ = ਮਨ ਵਿਚ।ਰਹਾਉ।
ਕਾਟਿ = ਕੱਟ ਕੇ, ਦੂਰ ਕਰ ਕੇ। ਰਿਦੈ = ਹਿਰਦੇ ਵਿਚ। ਸਮਾਇ = ਟਿਕਾ ਦੇਂਦਾ ਹੈ। ਗੁਰ ਕੈ = ਗੁਰੂ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਸਾਚੀ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ। ਸੁਖ = ਆਤਮਕ ਆਨੰਦ {ਬਹੁ-ਵਚਨ}। ਮਨ ਅੰਤਰਿ = ਮਨ ਵਿਚ।੨।
ਅਚਰਜੁ = ਹੈਰਾਨ ਕਰਨ ਵਾਲਾ ਤਮਾਸ਼ਾ। ਜਨ = ਹੇ ਜਨੋ! ਭਾਈ = ਹੇ ਭਾਈ! ਦੁਬਿਧਾ = ਮਨ ਦੀ ਡਾਂਵਾਂ = ਡੋਲ ਹਾਲਤ, ਮੇਰ = ਤੇਰ। ਮੰਨਿ = ਮਨਿ, ਮਨ ਵਿਚ। ਅਮੋਲਕੁ = ਜੇ ਕਿਸੇ ਭੀ ਕੀਮਤ ਤੋਂ ਨਹੀਂ ਮਿਲ ਸਕਦਾ। ਪਰਸਾਦਿ = ਕਿਰਪਾ ਨਾਲ। ਆਇ = ਆ ਕੇ।੩।
ਸਭ ਮਹਿ = ਸਭ ਜੀਵਾਂ ਵਿਚ। ਸੋਇ = ਉਹੀ। ਗੁਰਮਤਿ = ਗੁਰੂ ਦੀ ਮਤਿ ਉਤੇ ਤੁਰਿਆਂ। ਘਟਿ = ਹਿਰਦੇ ਵਿਚ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ। ਜਿਨਿ = ਜਿਸ (ਮਨੁੱਖ) ਨੇ। ਜਾਣਿ = ਸਾਂਝ ਪਾ ਕੇ। ਮਾਨਿਆ = ਪਤੀਜ ਜਾਂਦਾ ਹੈ।੪।
ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।
ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।
(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।
ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।
(ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ {ਪੰਨਾ 641-642}
ਪਦਅਰਥ: ਪੜਿਓ = ਪੜ੍ਹਿਆ (ਕਈਆਂ ਨੇ) । ਅਰੁ = ਅਤੇ। ਨਿਵਲਿ = ਖਲੋ ਕੇ, ਗੋਡਿਆਂ ਉਤੇ ਹੱਥ ਰੱਖ ਕੇ, ਸਾਹ ਬਾਹਰ ਵਲ ਖਿੱਚ ਕੇ, ਆਂਦਰਾਂ ਨੂੰ ਭਵਾਣਾ = ਇਸ ਨਾਲ ਪੇਟ ਦੀਆਂ ਆਂਦਰਾਂ ਸਾਫ਼ ਰਹਿੰਦੀਆਂ ਹਨ, ਕਬਜ਼ ਨਹੀਂ ਰਹਿੰਦੀ। ਨਿਉਲੀ ਕਰਮ ਸਵੇਰੇ ਖ਼ਾਲੀ = ਪੇਟ ਕਰੀਦਾ ਹੈ। ਭੁਅੰਗਮ = ਭੁਇਅੰਗਮ, ਭੁਯੰਗਮ। ਪਿੱਠ ਦੀ ਕੰਗਰੋੜ ਦੇ ਨਾਲ ਨਾਲ ਕੁੰਡਲਨੀ ਨਾੜੀ ਜਿਸ ਦੀ ਸ਼ਕਲ ਸਰਪਣੀ ਵਰਗੀ ਹੈ। ਇਸ ਦੇ ਰਾਹ ਸੁਆਸ ਚੜ੍ਹਾਂਦੇ ਹਨ। ਸਾਧੇ = ਸਾਧਨ ਕੀਤੇ (ਕਈਆਂ ਨੇ) । ਸਿਉ = ਨਾਲ। ਸੰਗੁ = ਸਾਥ। ਛੁਟਕਿਓ = ਮੁੱਕ ਸਕਿਆ। ਅਧਿਕ = ਬਹੁਤ ਵਧੀਕ। ਅਹੰਬੁਧਿ = ਅਹੰਕਾਰ = ਭਰੀ ਮਤਿ। ਬਾਧੇ = ਬੱਝ ਗਏ।੧।
ਪਿਆਰੇ = ਹੇ ਸੱਜਣ! ਇਨ ਬਿਧਿ = ਇਹਨਾਂ ਤਰੀਕਿਆਂ ਨਾਲ। ਮੈ = ਮੇਰੇ ਵੇਖਦਿਆਂ। ਹਾਰਿ = ਹਾਰ ਕੇ, ਇਹਨਾਂ ਕਰਮਾਂ ਦਾ ਆਸਰਾ ਛੱਡ ਕੇ। ਪਰਿਓ = ਪਿਆ ਹਾਂ। ਕੈ ਦੁਆਰੈ = ਦੇ ਦਰ ਉਤੇ। ਬਿਬੇਕਾ = ਪਰਖ।ਰਹਾਉ।
ਮੋਨਿ ਭਇਓ = ਕੋਈ ਚੁੱਪ ਸਾਧੀ ਬੈਠਾ ਹੈ। ਕਰਪਾਤੀ = {ਕਰ = ਹੱਥ। ਪਾਤ੍ਰ = ਭਾਂਡਾ} ਹੱਥਾਂ ਨੂੰ ਹੀ ਭਾਂਡਾ ਬਣਾ ਰੱਖਣ ਵਾਲਾ। ਮਾਹੀ = ਵਿਚ। ਤਟ = ਦਰੀਆ ਦਾ ਕੰਢਾ। ਸਭ = ਸਾਰੀ। ਭ੍ਰਮਿਓ = ਭਟਕਦਾ ਫਿਰਿਆ। ਦੁਬਿਧਾ = ਦੁ = ਚਿੱਤਾ = ਪਨ, ਮੇਰ = ਤੇਰ, ਡਾਵਾਂ ਡੋਲ ਮਾਨਸਕ ਦਸ਼ਾ। ਛੁਟਕੈ ਨਾਹੀ = ਮੁੱਕਦੀ ਨਹੀਂ।੨।
ਕਾਮਨਾ = ਇੱਛਾ, ਫੁਰਨਾ। ਸਿਰਿ = ਸਿਰ ਉਤੇ। ਕਰਵਤ = ਆਰਾ, ਸ਼ਿਵ ਜੀ ਵਾਲਾ ਆਰਾ ਜੋ ਬਨਾਰਸ ਦੇ ਸ਼ਿਵ = ਮੰਦਰ ਵਿਚ ਹੈ। ਸ਼ਿਵ = ਲੋਕ ਵਿਚ ਪਹੁੰਚਣ ਦੀ ਤਾਂਘ ਵਾਲੇ ਕਈ ਭੁੱਲੜ ਮਨੁੱਖ ਆਪਣੇ ਆਪ ਨੂੰ ਇਸ ਆਰੇ ਨਾਲ ਚਿਰਾ ਲੈਂਦੇ ਸਨ। ਇਹ ਬਿਧਿ = ਇਸ ਤਰੀਕੇ ਨਾਲ।੩।
ਕਨਿਕ = ਸੋਨਾ। ਕਾਮਿਨੀ = ਇਸਤ੍ਰੀ। ਹੈਵਰ = {हयवर} ਵਧੀਆ ਘੋੜੇ। ਗੈਵਰ = {गजवर} ਵਧੀਆ ਹਾਥੀ। ਦਾਤਾਰਾ = ਦੇਣ ਵਾਲਾ। ਅਰਪੇ = ਦਾਨ ਕਰਦਾ ਹੈ। ਹਰਿ ਦੁਆਰਾ = ਹਰੀ ਦੇ ਦਰ ਤੇ।੪।
ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।
ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।
ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।
ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।
ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥ {ਪੰਨਾ 604}
ਪਦਅਰਥ: ਆਪੇ = ਆਪ ਹੀ। ਵਰਤਦਾ = (ਹਰ ਥਾਂ) ਮੌਜੂਦ ਹੈ। ਅਪਾਹੁ = ਅ = ਪਾਹੁ, ਪਾਹ ਤੋਂ ਰਹਿਤ, ਨਿਰਲੇਪ। ਸਾਚਾ = ਸਦਾ ਕਾਇਮ ਰਹਿਣ ਵਾਲਾ। ਸਾਹੁ = ਸ਼ਾਹੂਕਾਰ, ਵਣਜਾਰਿਆਂ ਨੂੰ ਰਾਸਿ ਦੇਣ ਵਾਲਾ। ਸਚੁ = ਸਦਾ-ਥਿਰ। ਵੇਸਾਹੁ = ਰਾਸਿ = ਪੂੰਜੀ, ਸਰਮਾਇਆ।੧।
ਮਨ = ਹੇ ਮਨ! ਸਲਾਹ = ਸਿਫ਼ਤਿ-ਸਾਲਾਹ। ਤੇ = ਤੋਂ, ਦੀ ਰਾਹੀਂ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ। ਅਗਮ = ਅਪਹੁੰਚ। ਅਥਾਹ = ਜਿਸ ਦੀ ਹੋਂਦ ਦੀ ਡੂੰਘਾਈ ਨਹੀਂ ਲੱਭੀ ਜਾ ਸਕਦੀ।ਰਹਾਉ।
ਸੁਣਿ = ਸੁਣ ਕੇ। ਵੇਖਦਾ = ਸੰਭਾਲ ਕਰਦਾ ਹੈ। ਮੁਖਿ = ਮੂੰਹ ਤੋਂ। ਮੁਹਾਹੁ = ਮੋਹ ਲੈਣ ਵਾਲਾ ਬੋਲ, ਮਿੱਠਾ ਬੋਲ। ਉਝੜਿ = ਗ਼ਲਤ ਰਸਤੇ ਤੇ। ਸਭੁ = ਹਰ ਥਾਂ।੨।
ਸਿਰਿ = ਸਿਰਿ ਸਿਰਿ, ਹਰੇਕ ਦੇ ਸਿਰ ਉਤੇ। ਧੰਧੜੈ = ਧੰਧੇ ਵਿਚ। ਲਾਹੁ = ਲਾਂਦਾ ਹੈ। ਸਾਖਤੀ = ਬਣਤਰ, ਰਚਨਾ। ਮਰਿ ਜਾਹੁ = ਮਰ ਜਾਂਦਾ ਹੈ। ਪਾਤਣੀ = ਪੱਤਣ ਦਾ ਮਲਾਹ।੩।
ਸਾਗਰੁ = ਸਮੁੰਦਰ। ਬੋਹਿਥਾ = ਜਹਾਜ਼। ਖੇਵਟੁ = ਮਲਾਹ। ਚੜਿ = (ਜਹਾਜ਼ ਵਿਚ) ਚੜ੍ਹ ਕੇ। ਚੋਜ = ਕੌਤਕ = ਤਮਾਸ਼ੇ। ਕਰਿ = ਕਰ ਕੇ। ਬਖਸਿ = ਬਖ਼ਸ਼ਸ਼ ਕਰ ਕੇ, ਦਇਆ ਕਰ ਕੇ।੪।
ਅਰਥ: ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ।ਰਹਾਉ।
ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹ ੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।੧।
ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।੨।
ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।੩।
ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! ਆਖ-) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।੪।੧।
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ {ਪੰਨਾ 660}
ਪਦਅਰਥ: ਜੀਉ = ਜਿੰਦ। ਕੈ ਸਿਉ = ਕਿਸ ਪਾਸ? ਕਰੀ = ਮੈਂ ਕਰਾਂ। ਦੂਖ ਵਿਸਾਰਣੁ = ਦੁੱਖ ਦੂਰ ਕਰਨ ਵਾਲਾ ਪ੍ਰਭੂ। ਸੇਵਿਆ = ਮੈਂ ਸਿਮਰਿਆ ਹੈ।੧।
ਨੀਤ = ਨਿੱਤ। ਨਵਾ = (ਭਾਵ, ਦਾਤਾਂ ਦੇ ਦੇ ਕੇ ਅੱਕਣ ਵਾਲਾ ਨਹੀਂ) । ਦਾਤਾਰੁ = ਦਾਤਾਂ ਦੇਣ ਵਾਲਾ।੧।ਰਹਾਉ।
ਅਨਦਿਨੁ = ਹਰ ਰੋਜ਼, ਸਦਾ। ਅੰਤਿ = ਆਖ਼ਰ ਨੂੰ। ਮੇਰੀ ਕਾਮਣੀ = ਹੇ ਮੇਰੀ ਜਿੰਦੇ!।੨।
ਦਇਆਲ = ਹੇ ਦਇਆ ਦੇ ਘਰ! ਨਾਮਿ = ਨਾਮ ਦੀ ਰਾਹੀਂ। ਤਰਾ = ਤਰ ਸਕਦਾ ਹਾਂ, ਪਾਰ ਲੰਘ ਸਕਦਾ ਹਾਂ।੧।ਰਹਾਉ।
ਸਰਬੰ = ਹਰ ਥਾਂ। ਸਾਚਾ = ਸਦਾ ਕਾਇਮ ਰਹਿਣ ਵਾਲਾ। ਕਉ = ਨੂੰ। ਨਦਰਿ = ਮੇਹਰ ਦੀ ਨਜ਼ਰ। ਕਰੇਇ = ਕਰਦਾ ਹੈ।੩।
ਕੇਵ ਰਹਾ = ਕਿਵੇਂ ਰਹਿ ਸਕਦਾ ਹਾਂ? ਮੈਂ ਵਿਆਕੁਲ ਹੋ ਜਾਂਦਾ ਹਾਂ। ਜਿਤੁ = ਜਿਸ ਦੀ ਰਾਹੀਂ। ਜਾਇ = ਜਾ ਕੇ।੧।ਰਹਾਉ।
ਸੇਵੀ = ਮੈਂ ਸੇਂਵਦਾ ਹਾਂ। ਜਾਚੰਉ = ਮੈਂ ਮੰਗਦਾ ਹਾਂ। ਬਿੰਦ ਬਿੰਦ = ਖਿਨ ਖਿਨ। ਚੁਖ ਚੁਖ = ਟੋਟੇ ਟੋਟੇ, ਕੁਰਬਾਨ।੪।
ਵਿਟਹੁ = ਤੋਂ। ਸਾਹਿਬ = ਹੇ ਸਾਹਿਬ!
ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।
(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।
ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।
ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।
ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।
ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।
(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।
ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।
ਵਡਹੰਸੁ ਮਹਲਾ ੧ ਘਰੁ ੨ ॥ ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥ {ਪੰਨਾ 557}
ਪਦਅਰਥ: ਮੋਰੀ = ਮੋਰਾਂ ਨੇ। ਰੁਣਝੁਣ = ਮਿੱਠਾ ਗੀਤ। ਲਾਇਆ = ਸ਼ੁਰੂ ਕੀਤਾ। ਤੇਰੇ = (ਹੇ ਪ੍ਰਭੂ!) ਤੇਰੇ ਇਹ ਕੁਦਰਤੀ ਦ੍ਰਿੱਸ਼। ਮੁੰਧ = ਇਸਤ੍ਰੀ। ਕਟਾਰੇ = ਕਟਾਰ। ਜੇਵਡਾ = ਜੇਵੜਾ, ਫਾਹੀ। ਤਿਨਿ = (ਕੁਦਰਤਿ ਦੇ) ਇਸ (ਸੁਹਾਵਣੇ ਸਰੂਪ) ਨੇ। ਲੁਭਾਇਆ = ਮੋਹ ਲਿਆ ਹੈ। ਦਰਸਨ ਵਿਟਹੁ = ਇਸ ਸੋਹਣੇ ਸਰੂਪ ਤੋਂ ਜੋ ਹੁਣ ਦਿੱਸ ਰਿਹਾ ਹੈ। ਖੰਨੀਐ ਵੰਞਾ = ਮੈਂ ਟੋਟੇ ਟੋਟੇ ਹੁੰਦਾ ਹਾਂ। ਜਾ ਤੂ = ਚੂੰਕਿ ਤੂੰ (ਇਸ ਕੁਦਰਤਿ ਵਿਚ ਮੈਨੂੰ ਦਿੱਸ ਰਿਹਾ ਹੈਂ) । ਮੈਂ ਮਾਣੁ ਕੀਆ ਹੈ– ਮੈਂ ਇਹ ਆਖਣ ਦਾ ਹੌਸਲਾ ਕੀਤਾ ਹੈ ਕਿ ਤੇਰੀ ਇਹ ਕੁਦਰਤਿ ਸੁਹਾਵਣੀ ਹੈ) ।
ਅਰਥ: ਹੇ ਭੈਣ! ਸਾਵਨ (ਦਾ ਮਹੀਨਾ) ਆ ਗਿਆ ਹੈ (ਸਾਵਨ ਦੀਆਂ ਕਾਲੀਆਂ ਘਟਾਂ ਵੇਖ ਕੇ ਸੋਹਣੇ) ਮੋਰਾਂ ਨੇ ਮਿੱਠੇ ਗੀਤ ਸ਼ੁਰੂ ਕਰ ਦਿੱਤੇ ਹਨ (ਤੇ ਪੈਲਾਂ ਪਾਣੀਆਂ ਸ਼ੁਰੂ ਕਰ ਦਿੱਤੀਆਂ ਹਨ) । (ਹੇ ਪ੍ਰਭੂ!) ਤੇਰੀ ਇਹ ਸੋਹਣੀ ਕੁਦਰਤਿ ਮੈਂ ਜੀਵ-ਇਸਤ੍ਰੀ ਵਾਸਤੇ, ਮਾਨੋ, ਕਟਾਰ ਹੈ (ਜੋ ਮੇਰੇ ਅੰਦਰ ਬਿਰਹੋਂ ਦੀ ਚੋਟ ਲਾ ਰਹੀ ਹੈ) ਫਾਹੀ ਹੈ, ਇਸ ਨੇ ਮੈਨੂੰ ਤੇਰੇ ਦੀਦਾਰ ਦੀ ਪ੍ਰੇਮਣ ਨੂੰ ਮੋਹ ਲਿਆ ਹੈ (ਤੇ ਮੈਨੂੰ ਤੇਰੇ ਚਰਨਾਂ ਵਿਚ ਖਿੱਚੀ ਜਾ ਰਹੀ ਹੈ) । (ਹੇ ਪ੍ਰਭੂ!) ਤੇਰੇ ਇਸ ਸੋਹਣੇ ਸਰੂਪ ਤੋਂ ਜੋ ਹੁਣ ਦਿੱਸ ਰਿਹਾ ਹੈ ਮੈਂ ਸਦਕੇ ਹਾਂ ਸਦਕੇ ਹਾਂ (ਤੇਰਾ ਇਹ ਸਰੂਪ ਮੈਨੂੰ ਤੇਰਾ ਨਾਮ ਚੇਤੇ ਕਰਾ ਰਿਹਾ ਹੈ, ਤੇ) ਮੈਂ ਤੇਰੇ ਨਾਮ ਤੋਂ ਕੁਰਬਾਨ ਹਾਂ। (ਹੇ ਪ੍ਰਭੂ!) ਚੂੰਕਿ ਤੂੰ (ਇਸ ਕੁਦਰਤਿ ਵਿਚ ਮੈਨੂੰ ਦਿੱਸ ਰਿਹਾ ਹੈਂ) ਮੈਂ ਇਹ ਆਖਣ ਦਾ ਹੌਸਲਾ ਕੀਤਾ ਹੈ (ਕਿ ਤੇਰੀ ਇਹ ਕੁਦਰਤਿ ਸੁਹਾਵਣੀ ਹੈ) । ਜੇ ਕੁਦਰਤਿ ਵਿਚ ਤੂੰ ਨ ਦਿੱਸੇਂ ਤਾਂ ਇਹ ਆਖਣ ਵਿਚ ਕੀਹ ਸਵਾਦ ਰਹਿ ਜਾਏ ਕਿ ਕੁਦਰਤਿ ਸੋਹਣੀ ਹੈ?
ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥ {ਪੰਨਾ 677}
ਪਦਅਰਥ: ਜਹ ਜਹ = ਜਿੱਥੇ ਜਿੱਥੇ। ਪੇਖਉ = ਪੇਖਉਂ, ਮੈਂ ਦੇਖਦਾ ਹਾਂ। ਤਹ = ਉੱਥੇ। ਹਜੂਰਿ = ਅੰਗ = ਸੰਗ, ਹਾਜ਼ਰ। ਕਤਹੁ ਜਾਈ = ਕਿਸੇ ਭੀ ਥਾਂ ਤੋਂ। ਜਾਈ = ਥਾਂ। ਰਵਿ ਰਹਿਆ = ਵੱਸ ਰਿਹਾ ਹੈ। ਸਰਬਤ੍ਰ ਮੈ = ਸਭਨਾਂ ਵਿਚ। ਮਨ = ਹੇ ਮਨ!।੧।
ਈਤ = ਇਸ ਲੋਕ ਵਿਚ। ਊਤ = ਪਰਲੋਕ ਵਿਚ। ਬੀਛੜੈ = ਵਿਛੁੜਦਾ। ਸੰਗੀ = ਸਾਥੀ। ਗਨੀਐ = ਸਮਝਣਾ ਚਾਹੀਦਾ ਹੈ। ਨਿਮਖ = ਅੱਖ ਝਮਕਣ ਜਿਤਨਾ ਸਮਾ। ਅਲਪ = ਛੋਟਾ, ਥੋੜਾ, ਹੋਛਾ। ਭਨੀਐ = ਆਖਣਾ ਚਾਹੀਦਾ ਹੈ।ਰਹਾਉ।
ਅਪਿਆਉ = ਰਸ ਆਦਿਕ ਖ਼ੁਰਾਕ। ਊਨ = ਕਮੀ, ਥੁੜ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ।੨।
ਅਛਲ = ਜਿਸ ਨੂੰ ਧੋਖਾ ਨਹੀਂ ਦਿੱਤਾ ਜਾ ਸਕਦਾ। ਅਛੇਦ = ਜਿਸ ਨੂੰ ਵਿੰਨਿ੍ਹਆ ਨਾਹ ਜਾ ਸਕੇ। ਜਾ ਕਾ ਰੂਪੁ = ਜਿਸ ਦੀ ਹਸਤੀ। ਜਪਿ = ਜਪ ਕੇ। ਜਨ = ਸੇਵਕ, ਭਗਤ। ਆਨੂਪੁ = ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ।੩।
ਸਾ = ਉਹ {ਇਸਤ੍ਰੀ ਲਿੰਗ}। ਪ੍ਰਭ = ਹੇ ਪ੍ਰਭੂ! ਜਿਤੁ = ਜਿਸ (ਮਤਿ) ਦੀ ਰਾਹੀਂ। ਰੇਨ = ਧੂੜ। ਪਗ = ਪੈਰ।੪।
ਅਰਥ: ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ।ਰਹਾਉ।
ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।੧।
ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।੨।
ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।੩।
ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ। ਹੇ ਪ੍ਰਭੂ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੩।੨੭।
ਸਲੋਕੁ ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ {ਪੰਨਾ 646}
ਪਦਅਰਥ: ਜਗਿ = ਜਗਤ ਵਿਚ। ਤੋਟਾ = ਘਾਟਾ। ਸੰਸਾਰਿ = ਸੰਸਾਰ ਵਿਚ। ਸਭਿ = ਸਾਰੇ ਜੀਵ।
ਅਰਥ: ਨਾਮ ਤੋਂ ਬਿਨਾ ਸਾਰੇ ਲੋਕ ਭਟਕਦੇ ਫਿਰਦੇ ਹਨ; ਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਹੈ; ਹੇ ਨਾਨਕ! ਮਨਮੁਖ ਤਾਂ ਹਉਮੈ ਦੇ ਆਸਰੇ ਉਹ ਕਰਮ ਕਮਾਂਦੇ ਹਨ ਜੋ ਘੁੱਪ ਹਨੇਰਾ ਪੈਦਾ ਕਰਦੇ ਹਨ। ਪਰ ਸਤਿਗੁਰੂ ਦੇ ਸਨਮੁਖ ਜੀਵ ਸ਼ਬਦ ਨੂੰ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ।੧।
ਬਿਲਾਵਲੁ ਮਹਲਾ ੫ ॥ ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥ ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥ ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥ ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥ ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥ ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥ ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥੩॥ ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥ ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰ ਸਰੀਤਾ ॥੪॥੭॥੩੭॥ {ਪੰਨਾ 809}
ਪਦਅਰਥ: ਪਿੰਗੁਲ = ਲੂਲ੍ਹੇ। ਪਰੇ = ਲੰਘ ਗਏ। ਖਲ = ਮੂਰਖ ਬੰਦੇ। ਚਤੁਰ = ਸਿਆਣੇ। ਬਕੀਤਾ = ਵਕਤਾ, ਬੋਲਣ ਵਾਲੇ, ਚੰਗਾ ਵਖਿਆਨ ਕਰ ਸਕਣ ਵਾਲੇ। ਅੰਧੁਲੇ = ਅੰਨ੍ਹੇ ਮਨੁੱਖ ਨੂੰ। ਤ੍ਰਿਭਵਣ = ਤਿੰਨੇ ਭਵਨ, ਸਾਰੀ ਦੁਨੀਆ। ਗੁਰ ਭੇਟਿ = ਗੁਰੂ ਨੂੰ ਮਿਲ ਕੇ। ਪੁਨੀਤਾ = ਪਵਿੱਤਰ ਜੀਵਨ ਵਾਲੇ।੧।
ਮਹਿਮਾ = ਵਡਿਆਈ। ਸਾਧੂ ਸੰਗ ਕੀ = ਗੁਰੂ ਦੀ ਸੰਗਤਿ ਦੀ। ਮੀਤਾ = ਹੇ ਮਿੱਤਰ! ਕੋਟਿ = ਕ੍ਰੋੜਾਂ। ਅਘ = ਪਾਪ। ਨਿਰਮਲ = ਪਵਿੱਤਰ।੧।ਰਹਾਉ।
ਕੀਟਿ = ਕੀਟ ਨੇ, ਕੀੜੇ ਨੇ, ਨਿਮ੍ਰਤਾ = ਸੁਭਾਵ ਨੇ। ਹਸਤੀ = ਹਾਥੀ, ਅਹੰਕਾਰ। ਕੀਨੋ = ਬਣਾ ਲਿਆ। ਤਿਸੁ = ਉਸ (ਮਨੁੱਖ) ਨੂੰ। ਅਭੈ = ਨਿਰਭੈਤਾ।੨।
ਸਿੰਘੁ = ਸ਼ੇਰ, ਅਹੰਕਾਰ। ਬਿਲਾਈ = ਬਿੱਲੀ, ਨਿਮ੍ਰਤਾ ਸੁਭਾਉ। ਤ੍ਰਿਣੁ = ਤੀਲਾ, ਗਰੀਬੀ = ਸੁਭਾਉ। ਮੇਰੁ = ਮੇਰੂ ਪਹਾੜ, ਬੜੀ ਤਾਕਤ। ਸ੍ਰਮੁ = ਮੇਹਨਤ। ਦਮ ਆਢ ਕਉ = ਅੱਧੇ ਦਾਮ ਵਾਸਤੇ, ਅੱਧੀ ਕੌਡੀ ਲਈ। ਗਨੀ = ਗ਼ਨੀ, ਦੌਲਤ = ਮੰਦ। ਧਨੀਤਾ = ਧਨੀ, ਧਨਾਢ।੩।
ਕਹਿ ਸਕਉ = ਕਹਿ ਸਕਉਂ, ਮੈਂ ਦੱਸ ਸਕਾਂ। ਗੁਨੀਤਾ = ਗੁਣਾਂ ਦਾ ਮਾਲਕ। ਦਰ ਸਰੀਤਾ = ਦਰ ਦਾ ਗ਼ੁਲਾਮ।੪।
ਅਰਥ: ਹੇ ਮੇਰੇ ਮਿੱਤਰ! ਗੁਰੂ ਦੀ ਸੰਗਤਿ ਦੀ ਵਡਿਆਈ (ਧਿਆਨ ਨਾਲ) ਸੁਣ। (ਜੇਹੜਾ ਭੀ ਮਨੁੱਖ ਨਿੱਤ ਗੁਰੂ ਦੀ ਸੰਗਤਿ ਵਿਚ ਬੈਠਦਾ ਹੈ, ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, (ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ, ਉਸ ਦੇ ਕ੍ਰੋੜਾਂ ਪਾਪ ਨਾਸ ਹੋ ਜਾਂਦੇ ਹਨ।੧।ਰਹਾਉ।
ਹੇ ਮਿੱਤਰ! ਗੁਰੂ ਨੂੰ ਮਿਲ ਕੇ (ਮਨੁੱਖ) ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ, (ਮਾਨੋ,) ਲੂਲ੍ਹੇ ਮਨੁੱਖ ਪਹਾੜਾਂ ਤੋਂ ਪਾਰ ਲੰਘ ਜਾਂਦੇ ਹਨ, ਮਹਾ ਮੂਰਖ ਮਨੁੱਖ ਸਿਆਣੇ ਵਖਿਆਨ-ਕਰਤਾ ਬਣ ਜਾਂਦੇ ਹਨ, ਅੰਨ੍ਹੇ ਨੂੰ ਤਿੰਨਾ ਭਵਨਾਂ ਦੀ ਸੋਝੀ ਪੈ ਜਾਂਦੀ ਹੈ।੧।
(ਹੇ ਮਿੱਤਰ! ਸਾਧ ਸੰਗਤਿ ਵਿਚ ਆ ਕੇ ਕੀਤੀ ਹੋਈ) ਪਰਮਾਤਮਾ ਦੀ ਭਗਤੀ ਅਚਰਜ (ਤਾਕਤ ਰੱਖਦੀ ਹੈ, ਇਸ ਦੀ ਬਰਕਤਿ ਨਾਲ) ਕੀੜੀ (ਨਿਮ੍ਰਤਾ) ਨੇ ਹਾਥੀ (ਅਹੰਕਾਰ) ਨੂੰ ਜਿੱਤ ਲਿਆ ਹੈ। (ਭਗਤੀ ਉਤੇ ਪ੍ਰਸੰਨ ਹੋ ਕੇ) ਜਿਸ ਜਿਸ ਮਨੁੱਖ ਨੂੰ (ਪਰਮਾਤਮਾ ਨੇ) ਆਪਣਾ ਬਣਾ ਲਿਆ, ਉਸ ਨੂੰ ਪਰਮਾਤਮਾ ਨੇ ਨਿਰਭੈਤਾ ਦੀ ਦਾਤਿ ਦੇ ਦਿੱਤੀ।੨।
(ਹੇ ਮਿੱਤਰ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਸ਼ੇਰ (ਅਹੰਕਾਰ) ਬਿੱਲੀ (ਨਿਮ੍ਰਤਾ) ਬਣ ਜਾਂਦਾ ਹੈ, ਤੀਲਾ (ਗ਼ਰੀਬੀ ਸੁਭਾਉ) ਸੁਮੇਰ ਪਰਬਤ (ਬੜੀ ਵੱਡੀ ਤਾਕਤ) ਦਿੱਸਣ ਲੱਗ ਪੈਂਦਾ ਹੈ। (ਜੇਹੜੇ ਮਨੁੱਖ ਪਹਿਲਾਂ) ਅੱਧੀ ਅੱਧੀ ਕੌਡੀ ਵਾਸਤੇ ਧੱਕੇ ਖਾਂਦੇ ਫਿਰਦੇ ਸਨ, ਉਹ ਦੌਲਤ-ਮੰਦ ਧਨਾਢ ਬਣ ਜਾਂਦੇ ਹਨ (ਮਾਇਆ ਵਲੋਂ ਬੇ-ਮੁਥਾਜ ਹੋ ਜਾਂਦੇ ਹਨ) ।੩।
(ਹੇ ਮਿੱਤਰ! ਸਾਧ ਸੰਗਤਿ ਵਿਚੋਂ ਮਿਲਦੇ ਹਰਿ-ਨਾਮ ਦੀ) ਮੈਂ ਕੇਹੜੀ ਕੇਹੜੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਬੇਅੰਤ ਗੁਣਾਂ ਦਾ ਮਾਲਕ ਹੈ। ਹੇ ਨਾਨਕ! ਅਰਦਾਸ ਕਰ, ਤੇ, ਆਖ-ਹੇ ਪ੍ਰਭੂ!) ਮੈਂ ਤੇਰੇ ਦਰ ਦਾ ਗ਼ੁਲਾਮ ਹਾਂ, ਮੇਹਰ ਕਰ ਤੇ, ਮੈਨੂੰ ਆਪਣਾ ਨਾਮ ਬਖ਼ਸ਼।੪।੭।੩੭।
ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥ {ਪੰਨਾ 677}
ਪਦਅਰਥ: ਜਹ ਜਹ = ਜਿੱਥੇ ਜਿੱਥੇ। ਪੇਖਉ = ਪੇਖਉਂ, ਮੈਂ ਦੇਖਦਾ ਹਾਂ। ਤਹ = ਉੱਥੇ। ਹਜੂਰਿ = ਅੰਗ = ਸੰਗ, ਹਾਜ਼ਰ। ਕਤਹੁ ਜਾਈ = ਕਿਸੇ ਭੀ ਥਾਂ ਤੋਂ। ਜਾਈ = ਥਾਂ। ਰਵਿ ਰਹਿਆ = ਵੱਸ ਰਿਹਾ ਹੈ। ਸਰਬਤ੍ਰ ਮੈ = ਸਭਨਾਂ ਵਿਚ। ਮਨ = ਹੇ ਮਨ!।੧।
ਈਤ = ਇਸ ਲੋਕ ਵਿਚ। ਊਤ = ਪਰਲੋਕ ਵਿਚ। ਬੀਛੜੈ = ਵਿਛੁੜਦਾ। ਸੰਗੀ = ਸਾਥੀ। ਗਨੀਐ = ਸਮਝਣਾ ਚਾਹੀਦਾ ਹੈ। ਨਿਮਖ = ਅੱਖ ਝਮਕਣ ਜਿਤਨਾ ਸਮਾ। ਅਲਪ = ਛੋਟਾ, ਥੋੜਾ, ਹੋਛਾ। ਭਨੀਐ = ਆਖਣਾ ਚਾਹੀਦਾ ਹੈ।ਰਹਾਉ।
ਅਪਿਆਉ = ਰਸ ਆਦਿਕ ਖ਼ੁਰਾਕ। ਊਨ = ਕਮੀ, ਥੁੜ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ।੨।
ਅਛਲ = ਜਿਸ ਨੂੰ ਧੋਖਾ ਨਹੀਂ ਦਿੱਤਾ ਜਾ ਸਕਦਾ। ਅਛੇਦ = ਜਿਸ ਨੂੰ ਵਿੰਨਿ੍ਹਆ ਨਾਹ ਜਾ ਸਕੇ। ਜਾ ਕਾ ਰੂਪੁ = ਜਿਸ ਦੀ ਹਸਤੀ। ਜਪਿ = ਜਪ ਕੇ। ਜਨ = ਸੇਵਕ, ਭਗਤ। ਆਨੂਪੁ = ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ।੩।
ਸਾ = ਉਹ {ਇਸਤ੍ਰੀ ਲਿੰਗ}। ਪ੍ਰਭ = ਹੇ ਪ੍ਰਭੂ! ਜਿਤੁ = ਜਿਸ (ਮਤਿ) ਦੀ ਰਾਹੀਂ। ਰੇਨ = ਧੂੜ। ਪਗ = ਪੈਰ।੪।
ਅਰਥ: ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ।ਰਹਾਉ।
ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।੧।
ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।੨।
ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।੩।
ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ। ਹੇ ਪ੍ਰਭੂ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੩।੨੭।

ਬਿਲਾਵਲੁ ਮਹਲਾ ੩ ॥ ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥ ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥੧॥ ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ ਸਮਾਨਾ ॥ ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥੧॥ ਰਹਾਉ ॥ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥ ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥੨॥ ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥ ਗੁਰਮੁਖਿ ਜਿਨੀ ਧਿਆਇਆ ਹਰਿ ਹਰਿ ਜਗਿ ਤੇ ਪੂਰੇ ਪਰਵਾਨਾ ॥੩॥ ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥ ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥੪॥੪॥ {ਪੰਨਾ 797}
ਪਦਅਰਥ: ਪੂਰਾ ਥਾਟੁ = ਉੱਤਮ ਜੁਗਤੀ, ਗੁਰੂ ਦੀ ਸਰਨ ਆ ਕੇ ਹਰਿ = ਨਾਮ ਜਪਣ ਦੀ ਉੱਤਮ ਜੁਗਤੀ। ਪੂਰੈ = ਪੂਰੇ (ਪ੍ਰਭੂ) ਨੇ, ਉਸ ਪ੍ਰਭੂ ਨੇ ਜਿਸ ਦੇ ਕੰਮਾਂ ਵਿਚ ਕੋਈ ਉਕਾਈ ਨਹੀਂ। ਏਕ ਸਮਾਨਾ = ਇਕੋ ਜਿਹੀ, ਜੋ ਹਰੇਕ ਜੁਗ ਵਿਚ ਇਕੋ ਜਿਹੀ ਚਲੀ ਆ ਰਹੀ ਹੈ। ਪਰਪੰਚ = ਸੰਸਾਰ। ਸਾਚਾ = ਸਦਾ ਕਾਇਮ ਰਹਿਣ ਵਾਲਾ। ਮਤੁ ਕੋ ਧਰਹੁ = ਕੋਈ ਨਾਹ ਧਰੇ। ਗੁਮਾਨਾ = ਅਹੰਕਾਰ।੧।
ਮਾਹਿ = ਵਿਚ। ਮਤਿ = ਅਕਲ, ਸਿੱਖਿਆ। ਜੀਅਹੁ = ਦਿਲੋਂ। ਜਾਣੈ = ਪਛਾਣਦਾ ਹੈ, ਸਾਂਝ ਪਾਂਦਾ ਹੈ। ਅੰਤਰਿ = ਅੰਦਰ। ਰਵੈ = ਹਰ ਵੇਲੇ ਮੌਜੂਦ ਰਹਿੰਦਾ ਹੈ।੧।ਰਹਾਉ।
ਹੁਣਿ = ਇਸ ਵੇਲੇ, ਗੁਰੂ ਦੀ ਮਤਿ ਲੈ ਕੇ {ਨੋਟ: ਵੇਖੋ 'ਰਹਾਉ' ਵਾਲਾ ਬੰਦ। ਉਸੇ ਵਿਚ ਹੀ ਕੇਂਦਰੀ ਖ਼ਿਆਲ ਹੈ}। ਨਿਬੇੜਾ = ਨਿਰਨਾ। ਨੋ = ਨੂੰ। ਨਰ ਮਨੁਖ = ਸ੍ਰੇਸ਼ਟ ਮਨੁੱਖ, ਗੁਰਮੁਖ, ਗੁਰੂ ਦੀ ਮਤਿ ਉਤੇ ਤੁਰਨ ਵਾਲੇ ਮਨੁੱਖ। ਏਕੁ ਨਿਧਾਨਾ = ਇਕ ਪ੍ਰਭੂ ਦਾ ਨਾਮ = ਖ਼ਜ਼ਾਨਾ। ਜਤੁ = ਕਾਮ = ਵਾਸਨਾ ਨੂੰ ਰੋਕਣ ਵਾਲਾ ਜਤਨ। ਸੰਜਮ = ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਰੋਕਣਾ। ਮਹਿ = ਵਿਚ। ਕਲਿ = ਕਲਿਜੁਗ। ਕੀਰਤਿ = ਸਿਫ਼ਤਿ-ਸਾਲਾਹ।੨।
ਜੁਗਿ ਜੁਗਿ = ਹਰੇਕ ਜੁਗ ਵਿਚ। ਸੋਧਿ = ਸੋਧ ਕੇ, ਗਹੁ ਨਾਲ ਪੜ੍ਹ ਕੇ। ਗੁਰਮੁਖਿ = ਗੁਰੂ ਦੀ ਸ਼ਰਨ ਪੈ ਕੇ। ਜਗਿ = ਜਗਤ ਵਿਚ। ਤੇ = ਉਹ ਬੰਦੇ। ਪਰਵਾਨਾ = ਕਬੂਲ।੩।
ਸਿਉ = ਨਾਲ। ਚੂਕੈ = ਮੁੱਕ ਜਾਂਦਾ ਹੈ। ਮਨਿ = ਮਨ ਵਿਚ। ਸਭੇ = ਸਾਰੇ। ਪਾਹਿ = ਪਾਂਦੇ ਹਨ, ਪ੍ਰਾਪਤ ਕਰਦੇ ਹਨ। ਨਿਧਾਨਾ = ਨਾਮ = ਖ਼ਜ਼ਾਨਾ।੪।
ਅਰਥ: ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਿੱਖਿਆ ਉਤੇ ਯਕੀਨ ਆ ਜਾਂਦਾ ਹੈ, ਉਹ ਮਨੁੱਖ ਗੁਰੂ (ਦੇ ਉਪਦੇਸ਼) ਵਿਚ ਲੀਨ ਰਹਿੰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਇਸ ਬਾਣੀ ਨਾਲ ਦਿਲੋਂ ਸਾਂਝ ਪਾ ਲੈਂਦਾ ਹੈ, ਉਸ ਦੇ ਅੰਦਰ ਪਰਮਾਤਮਾ ਦਾ ਨਾਮ ਸਦਾ ਟਿਕਿਆ ਰਹਿੰਦਾ ਹੈ।੧।ਰਹਾਉ।
ਹੇ ਭਾਈ! ਵੇਖੋ, ਪੂਰਨ ਪ੍ਰਭੂ ਨੇ (ਗੁਰੂ ਦੀ ਸ਼ਰਨ ਪੈ ਕੇ ਹਰਿ-ਨਾਮ ਜਪਣ ਦੀ ਇਹ ਐਸੀ) ਉੱਤਮ ਜੁਗਤੀ ਬਣਾਈ ਹੈ ਜੋ ਹਰੇਕ ਜੁਗ ਵਿਚ ਇਕੋ ਜਿਹੀ ਚਲੀ ਆ ਰਹੀ ਹੈ। ਮਤਾਂ ਕੋਈ ਮਨੁੱਖ (ਜਤ ਸੰਜਮ ਤੀਰਥ ਆਦਿਕ ਕਰਮ ਦਾ) ਮਾਣ ਕਰ ਬਹੇ। ਇਸ ਜਗਤ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਜਪਣ ਤੋਂ ਹੀ ਇੱਜ਼ਤ ਮਿਲਦੀ ਹੈ।੧।
ਹੇ ਭਾਈ! ਗੁਰੂ ਦੀ ਸ਼ਰਨ ਪਿਆਂ ਹੀ ਚਹੁੰਆਂ ਜੁਗਾਂ ਦਾ ਨਿਰਨਾ ਸਮਝ ਵਿਚ ਆਉਂਦਾ ਹੈ (ਕਿ ਜੁਗ ਚਾਹੇ ਕੋਈ ਹੋਵੇ) ਗੁਰੂ ਦੀ ਸ਼ਰਨ ਪੈਣ ਵਾਲੇ ਮਨੁੱਖਾਂ ਨੂੰ ਪਰਮਾਤਮਾ ਦਾ ਨਾਮ-ਖ਼ਜ਼ਾਨਾ ਪ੍ਰਾਪਤ ਹੋ ਜਾਂਦਾ ਹੈ। (ਵੇਦ ਆਦਿਕ ਹਿੰਦੂ ਧਰਮ-ਪੁਸਤਕ ਦੱਸਦੇ ਰਹੇ ਕਿ) ਜਤ ਸੰਜਮ ਅਤੇ ਤੀਰਥ-ਇਸ਼ਨਾਨ ਉਹਨਾਂ ਜੁਗਾਂ ਦਾ ਧਰਮ ਸੀ, ਪਰ ਕਲਿਜੁਗ ਵਿਚ (ਗੁਰੂ ਨਾਨਕ ਨੇ ਆ ਦੱਸਿਆ ਹੈ ਕਿ) ਪਰਮਾਤਮਾ ਦੀ ਸਿਫ਼ਤਿ-ਸਾਲਾਹ, ਪਰਮਾਤਮਾ ਦਾ ਨਾਮ-ਸਿਮਰਨ ਹੀ ਅਸਲ ਧਰਮ ਹੈ।੨।
ਹੇ ਭਾਈ! ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨੂੰ ਗਹੁ ਨਾਲ ਪੜ੍ਹ ਕੇ ਵੇਖ ਲਵੋ (ਉਹ ਇਹੀ ਆਖਦੇ ਹਨ ਕਿ) ਹਰੇਕ ਜੁਗ ਵਿਚ (ਜਤ ਸੰਜਮ ਤੀਰਥ ਆਦਿਕ) ਆਪਣਾ ਆਪਣਾ ਧਰਮ (ਪਰਵਾਨ) ਹੈ। (ਪਰ ਗੁਰੂ ਦੀ ਸਿੱਖਿਆ ਇਹ ਹੈ ਕਿ) ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਪ੍ਰਭੂ ਦਾ ਨਾਮ ਸਿਮਰਿਆ ਹੈ, ਜਗਤ ਵਿਚ ਉਹੀ ਮਨੁੱਖ ਪੂਰਨ ਹਨ ਤੇ ਕਬੂਲ ਹਨ।੩।
ਹੇ ਭਾਈ! ਨਾਨਕ ਆਖਦਾ ਹੈ-ਜੇਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਪਿਆਰ ਜੋੜਦਾ ਹੈ, ਉਸ ਦੇ ਮਨ ਵਿਚੋਂ (ਕਿਸੇ ਭੀ ਤਰ੍ਹਾਂ ਦੇ ਕਰਮ ਕਾਂਡ ਦਾ) ਅਹੰਕਾਰ ਮੁੱਕ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰਨ ਵਾਲੇ, ਸੁਣਨ ਵਾਲੇ, ਸਾਰੇ ਹੀ ਆਤਮਕ ਆਨੰਦ ਪ੍ਰਾਪਤ ਕਰਦੇ ਹਨ। ਜੇਹੜੇ ਮਨੁੱਖ (ਗੁਰੂ ਦੀ ਸਿੱਖਿਆ ਉਤੇ) ਸਰਧਾ ਲਿਆਉਂਦੇ ਹਨ, ਉਹ ਪ੍ਰਭੂ ਦਾ ਨਾਮ-ਖ਼ਜ਼ਾਨਾ ਲੱਭ ਲੈਂਦੇ ਹਨ।੪।੪।
ਨੋਟ: ਇਸ ਸ਼ਬਦ ਵਿਚ ਵੇਦ ਪੁਰਾਨਾਂ ਦੇ ਧਰਮ ਅਤੇ ਗੁਰ ਧਰਮ ਵਿਚ ਫ਼ਰਕ ਦੱਸਿਆ ਗਿਆ ਹੈ।
ਸੋਰਠਿ ਮਹਲਾ ੫ ॥ ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ ਅਨਦ ਕਰਹਿ ਨਰ ਨਾਰੀ ॥ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥ ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥ {ਪੰਨਾ 628}
ਪਦਅਰਥ: ਪਰਮੇਸਰਿ = ਪਰਮੇਸਰ ਨੇ। ਬੰਨਾ = ਡੱਕਾ, ਰੁਕਾਵਟ, ਬੰਨ੍ਹ। ਭੰਨਾ = ਭੰਨ ਦਿੱਤਾ, ਤੋੜ ਦਿੱਤਾ। ਕਰਹਿ = ਕਰਦੇ ਹਨ। ਨਰ ਨਾਰੀ = (ਉਹ ਸਾਰੇ) ਨਰ ਨਾਰ, ਉਹ ਸਾਰੇ ਜੀਵ। ਪ੍ਰਭਿ = ਪ੍ਰਭੂ ਨੇ।੧।
ਰਵਿ ਰਹਿਆ = ਮੌਜੂਦ ਹੈ। ਸਭਨੀ ਜਾਈ = ਸਭ ਥਾਵਾਂ ਵਿਚ।ਰਹਾਉ।
ਧੁਰ ਕੀ ਬਾਣੀ = ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ। ਆਈ = ਆ ਵੱਸੀ। ਤਿਨਿ = ਉਸ (ਮਨੁੱਖ) ਨੇ। ਸਾਚੁ = ਸਦਾ-ਥਿਰ ਪ੍ਰਭੂ ਦਾ ਨਾਮ। ਵਖਾਨਾ = ਉਚਾਰਿਆ।੨।
ਅਰਥ: ਹੇ ਸੰਤ ਜਨੋ! ਜਿਸ ਮਨੁੱਖ ਨੂੰ ਇਹ ਯਕੀਨ ਹੋ ਜਾਂਦਾ ਹੈ ਕਿ) ਪਾਰਬ੍ਰਹਮ ਪੂਰਨ ਪਰਮੇਸਰ ਸਭ ਥਾਵਾਂ ਵਿਚ ਮੌਜੂਦ ਹੈ (ਉਸ ਮਨੁੱਖ ਨੂੰ) ਸਭ ਥਾਵਾਂ ਵਿਚ ਸੁਖ ਹੀ ਪ੍ਰਤੀਤ ਹੁੰਦਾ ਹੈ।ਰਹਾਉ।
ਹੇ ਸੰਤ ਜਨੋ! ਜਿਸ ਮਨੁੱਖ ਦੇ ਆਤਮਕ ਜੀਵਨ ਵਾਸਤੇ) ਪਰਮੇਸਰ ਨੇ (ਵਿਕਾਰਾਂ ਦੇ ਰਾਹ ਵਿਚ) ਡੱਕਾ ਮਾਰ ਦਿੱਤਾ, (ਉਸ ਮਨੁੱਖ ਦੇ ਅੰਦਰੋਂ) ਪਰਮੇਸਰ ਨੇ ਦੁੱਖਾਂ ਤੇ ਰੋਗਾਂ ਦਾ ਡੇਰਾ ਹੀ ਮੁਕਾ ਦਿੱਤਾ। ਜਿਨ੍ਹਾਂ ਜੀਵਾਂ ਉਤੇ ਪ੍ਰਭੂ ਨੇ (ਇਹ) ਕਿਰਪਾ ਕਰ ਦਿੱਤੀ ਉਹ ਸਾਰੇ ਜੀਵ ਆਤਮਕ ਆਨੰਦ ਮਾਣਦੇ ਹਨ।੧।
ਹੇ ਸੰਤ ਜਨੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਜਿਸ ਮਨੁੱਖ ਦੇ ਅੰਦਰ ਆ ਵੱਸੀ, ਉਸ ਨੇ ਆਪਣੀ ਸਾਰੀ ਚਿੰਤਾ ਦੂਰ ਕਰ ਲਈ। ਹੇ ਨਾਨਕ! ਦਇਆ ਦਾ ਸੋਮਾ ਪ੍ਰਭੂ ਉਸ ਮਨੁੱਖ ਉੱਤੇ ਮੇਹਰਵਾਨ ਹੋਇਆ ਰਹਿੰਦਾ ਹੈ, ਉਹ ਮਨੁੱਖ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ (ਸਦਾ) ਉਚਾਰਦਾ ਹੈ।੨।੧੩।੭੭।
Waheguru Ji
ReplyDeleteਵਾਹਿਗੁਰੂ ਜੀ
ReplyDelete