Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Wednesday, 10 June 2020

☬|| ਅੱਜ ਦਾ ਫੁਰਮਾਨ ||☬ || 10-6-2020|| ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ , ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ)ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
*Please cover your head & Remove your shoes before reading Hukamnama sahib Ji*

ਸੂਹੀ ਮਹਲਾ ੧ ॥ ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥ ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ ਹੋਇਸੀ ॥ ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥ ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥ {ਪੰਨਾ 730}

ਪਦਅਰਥ: ਭਾਂਡਾ = ਹਿਰਦਾ। ਹਛਾ = ਪਵਿਤ੍ਰ। ਤਿਸੁ = ਉਸ (ਪਰਮਾਤਮਾ) ਨੂੰ। ਭਾਵਸੀ = ਚੰਗਾ ਲੱਗੇ। ਧੋਤਾ = ਬਾਹਰੋਂ ਸਾਫ਼ ਕੀਤਿਆਂ, ਤੀਰਥ ਆਦਿਕ ਦੇ ਇਸ਼ਨਾਨ ਨਾਲ। ਦੁਆਰੈ = ਦਰ ਤੇ। ਹੋਇ = ਹੋ ਕੇ, ਮੰਗਤਾ ਬਣ ਕੇ। ਸੋਝੀ = (ਹਿਰਦੇ ਨੂੰ ਪਵਿਤ੍ਰ ਕਰਨ ਦੀ) ਅਕਲ। ਪਾਇਸੀ = ਪ੍ਰਾਪਤ ਕਰਦਾ ਹੈ। ਏਤੁ ਦੁਆਰੈ = ਇਸ ਦਰ ਤੇਗੁਰੂ ਦੇ ਦਰ ਤੇ। ਧੋਇ = ਧੋ ਕੇ, ਸੁੱਧ ਕੀਤਿਆਂ। ਵੀਚਾਰੁ = ਸਮਝ। ਆਪਿ = ਪ੍ਰਭੂ ਆਪ। ਵਰਤਾਇਸੀ = ਦੇਂਦਾ ਹੈ। ਮਤੁ ਕੋ ਜਾਣੈ = ਕੋਈ ਮਨੁੱਖ ਇਹ ਨਾਹ ਸਮਝੇ। ਜਾਇ = (ਇਥੋਂ ਜਗਤ ਤੋਂ) ਜਾ ਕੇ। ਅਗੈ = ਪਰਲੋਕ ਵਿਚ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ। ਪਤਿ ਸਿਉ = ਇੱਜ਼ਤ ਨਾਲ। ਵਾਇਸੀ = ਵਜਾਏਗਾ। ਤਿਹੁ ਲੋਕ = ਤਿੰਨਾਂ ਹੀ ਲੋਕਾਂ ਵਿਚ। ਨਿਹਾਲ = ਪ੍ਰਸੰਨ = ਚਿੱਤ। ਸਭਿ = ਸਾਰੇ।੧।

ਅਰਥ: ਉਹੀ ਹਿਰਦਾ ਪਵਿੱਤ੍ਰ ਹੈ ਜੇਹੜਾ ਉਸ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ। ਜੇ ਮਨੁੱਖ ਦਾ ਹਿਰਦਾ (ਅੰਦਰੋਂ ਵਿਕਾਰਾਂ ਨਾਲ) ਬਹੁਤ ਗੰਦਾ ਹੋਇਆ ਪਿਆ ਹੈ ਤਾਂ ਬਾਹਰੋਂ ਸਰੀਰ ਨੂੰ ਤੀਰਥ ਆਦਿਕ ਤੇ ਇਸ਼ਨਾਨ ਕਰਾਇਆਂ ਹਿਰਦਾ ਅੰਦਰੋਂ ਸੁੱਧ ਨਹੀਂ ਹੋ ਸਕਦਾ।

ਜੇ ਗੁਰੂ ਦੇ ਦਰ ਤੇ (ਆਪਾ-ਭਾਵ ਦੂਰ ਕਰ ਕੇ ਸਵਾਲੀ) ਬਣੀਏ, ਤਾਂ ਹੀ (ਹਿਰਦੇ ਨੂੰ ਪਵਿਤ੍ਰ ਕਰਨ ਦੀ) ਅਕਲ ਮਿਲਦੀ ਹੈ। ਗੁਰੂ ਦੇ ਦਰ ਤੇ ਰਹਿ ਕੇ ਹੀ (ਵਿਕਾਰਾਂ ਦੀ ਮੈਲਧੋਤਿਆਂ ਹਿਰਦਾ ਪਵਿਤ੍ਰ ਹੁੰਦਾ ਹੈ। (ਜੇ ਗੁਰੂ ਦੇ ਦਰ ਤੇ ਟਿਕੀਏ ਤਾਂ) ਪਰਮਾਤਮਾ ਆਪ ਹੀ ਇਹ (ਵਿਚਾਰਨ ਦੀ) ਸਮਝ ਬਖ਼ਸ਼ਦਾ ਹੈ ਕਿ ਅਸੀ ਚੰਗੇ ਹਾਂ ਜਾਂ ਮੰਦੇ।

(ਜੇ ਇਸ ਮਨੁੱਖਾ ਜੀਵਨ ਸਮੇ ਗੁਰੂ ਦਾ ਆਸਰਾ ਨਹੀਂ ਲਿਆ ਤਾਂ) ਕੋਈ ਜੀਵ ਇਹ ਨਾਹ ਸਮਝ ਲਏ ਕਿ (ਇਥੋਂ ਖ਼ਾਲੀ-ਹੱਥ) ਜਾ ਕੇ ਪਰਲੋਕ ਵਿਚ (ਜੀਵਨ ਪਵਿਤ੍ਰ ਕਰਨ ਦੀ ਸੂਝ) ਮਿਲੇਗੀ। (ਇਹ ਇਕ ਕੁਦਰਤੀ ਨਿਯਮ ਹੈ ਕਿ ਇਥੇ) ਮਨੁੱਖ ਜੇਹੋ ਜੇਹੇ ਕਰਮ ਕਰਦਾ ਹੈ ਉਹੋ ਜੇਹਾ ਉਹ ਬਣ ਜਾਂਦਾ ਹੈ।

(ਜੋ ਮਨੁੱਖ ਗੁਰੂ ਦੇ ਦਰ ਤੇ ਡਿੱਗਦਾ ਹੈ ਉਸ ਨੂੰਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਆਪ ਬਖ਼ਸ਼ਦਾ ਹੈ। (ਜਿਸ ਮਨੁੱਖ ਨੂੰ ਇਹ ਦਾਤਿ ਮਿਲਦੀ ਹੈ) ਉਹ ਆਪਣਾ ਮਨੁੱਖਾ ਜਨਮ ਸੁਚੱਜਾ ਬਣਾ ਕੇ ਇੱਜ਼ਤ ਖੱਟ ਕੇ ਇਥੋਂ ਜਾਂਦਾ ਹੈ, ਉਹ ਆਪਣੀ ਸੋਭਾ ਦਾ ਵਾਜਾ (ਇਥੇ) ਵਜਾ ਜਾਂਦਾ ਹੈ। ਕੋਈ ਇੱਕ ਮਨੁੱਖ ਕੀਹਤਿੰਨਾਂ ਹੀ ਲੋਕਾਂ ਵਿਚ ਪਰਮਾਤਮਾ ਉਸ ਦੀ ਸੋਭਾ ਖਿਲਾਰਦਾ ਹੈ। ਹੇ ਨਾਨਕ! ਉਹ ਮਨੁੱਖ ਆਪ ਸਦਾ ਪ੍ਰਸੰਨ-ਚਿੱਤ ਰਹਿੰਦਾ ਹੈ, ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਹੀ ਤਾਰ ਲੈਂਦਾ ਹੈ (ਸੋਭਾ ਦਿਵਾਂਦਾ ਹੈ੧।੪।੬।

ਨੋਟ: ਇਸ ਸ਼ਬਦ ਵਿਚ ਵਖ ਵਖ ਬੰਦ ਨਹੀਂ ਹਨ। ਸਾਰਾ ਸ਼ਬਦ ਸਮੁੱਚੇ ਤੌਰ ਤੇ ਇੱਕ ਬੰਦ ਗਿਣਿਆ ਗਿਆ ਹੈ। 'ਘਰੁ ੬ਦਾ ਇਹ ਚੌਥਾ ਸ਼ਬਦ ਹੈ।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਧਨਾਸਰੀ ਮਹਲਾ ੫ ॥ ਬਾਰਿ ਜਾਉ ਗੁਰ ਅਪੁਨੇ ਊਪਰਿ ਜਿਨਿ ਹਰਿ ਹਰਿ ਨਾਮੁ ਦ੍ਰਿੜ੍ਹ੍ਹਾਯਾ ॥ ਮਹਾ ਉਦਿਆਨ ਅੰਧਕਾਰ ਮਹਿ ਜਿਨਿ ਸੀਧਾ ਮਾਰਗੁ ਦਿਖਾਯਾ ॥੧॥ ਹਮਰੇ ਪ੍ਰਾਨ ਗੁਪਾਲ ਗੋਬਿੰਦ ॥ ਈਹਾ ਊਹਾ ਸਰਬ ਥੋਕ ਕੀ ਜਿਸਹਿ ਹਮਾਰੀ ਚਿੰਦ ॥੧॥ ਰਹਾਉ ॥ ਜਾ ਕੈ ਸਿਮਰਨਿ ਸਰਬ ਨਿਧਾਨਾ ਮਾਨੁ ਮਹਤੁ ਪਤਿ ਪੂਰੀ ॥ ਨਾਮੁ ਲੈਤ ਕੋਟਿ ਅਘ ਨਾਸੇ ਭਗਤ ਬਾਛਹਿ ਸਭਿ ਧੂਰੀ ॥੨॥ ਸਰਬ ਮਨੋਰਥ ਜੇ ਕੋ ਚਾਹੈ ਸੇਵੈ ਏਕੁ ਨਿਧਾਨਾ ॥ ਪਾਰਬ੍ਰਹਮ ਅਪਰੰਪਰ ਸੁਆਮੀ ਸਿਮਰਤ ਪਾਰਿ ਪਰਾਨਾ ॥੩॥ ਸੀਤਲ ਸਾਂਤਿ ਮਹਾ ਸੁਖੁ ਪਾਇਆ ਸੰਤਸੰਗਿ ਰਹਿਓ ਓਲ੍ਹ੍ਹਾ ॥ ਹਰਿ ਧਨੁ ਸੰਚਨੁ ਹਰਿ ਨਾਮੁ ਭੋਜਨੁ ਇਹੁ ਨਾਨਕ ਕੀਨੋ ਚੋਲ੍ਹ੍ਹਾ ॥੪॥੮॥ {ਪੰਨਾ 672}

ਪਦਅਰਥ: ਬਾਰਿ ਜਾਉ = {ਜਾਉਂਮੈਂ ਸਦਕੇ ਜਾਂਦਾ ਹਾਂ। ਜਿਨਿ = ਜਿਸ (ਗੁਰੂ) ਨੇ। ਉਦਿਆਨ = ਜੰਗਲ। ਅੰਧਕਾਰ = ਘੁੱਪ ਹਨੇਰਾ। ਮਾਰਗੁ = ਰਸਤਾ।੧।

ਪ੍ਰਾਨ = ਜਿੰਦ, ਜਿੰਦ ਦਾ ਆਸਰਾ। ਗੁਪਾਲ = ਗੋਪਾਲ, ਸ੍ਰਿਸ਼ਟੀ ਦਾ ਪਾਲਣ ਵਾਲਾ। ਈਹਾ = ਇਸ ਲੋਕ ਵਿਚ। ਊਹਾ = ਪਰਲੋਕ ਵਿਚ। ਜਿਸਹਿ = ਜਿਸ (ਪ੍ਰਭੂ) ਨੂੰ। ਚਿੰਦ = ਚਿੰਤਾ, ਫ਼ਿਕਰ, ਧਿਆਨ।੧।ਰਹਾਉ।

ਕੈ ਸਿਮਰਨਿ = ਦੇ ਸਿਮਰਨ ਦੀ ਰਾਹੀਂ। ਨਿਧਾਨ = ਖ਼ਜ਼ਾਨੇ। ਮਾਨੁ = ਆਦਰ। ਮਹਤੁ = ਵਡਿਆਈ। ਪਤਿ = ਇੱਜ਼ਤ। ਲੈਤ = ਲੈਂਦਿਆਂ, ਸਿਮਰਦਿਆਂ। ਅਘ = ਪਾਪ। ਬਾਛਹਿ = ਚਾਹੁੰਦੇ ਹਨ। ਸਭਿ = ਸਾਰੇ। ਧੂਰੀ = ਚਰਨ = ਧੂੜ।੨।

ਮਨੋਰਥ = ਮਨੋ = ਕਾਮਨਾ, ਮਨ ਦੀਆਂ ਮੁਰਾਦਾਂ। ਕੋ = ਕੋਈ ਮਨੁੱਖ। ਸੇਵੈ = ਸਿਮਰਨ ਕਰੇ। ਅਪਰੰਪਰ = ਬੇਅੰਤ। ਪਾਰਿ ਪਰਨਾ = ਪਾਰ ਲੰਘ ਜਾਈਦਾ ਹੈ।੩।

ਸੀਤਲ = ਠੰਢਾ। ਸੰਗਿ = ਸੰਗਤਿ ਵਿਚ। ਓਲ੍ਹ੍ਹਾ = ਪਰਦਾ, ਇੱਜ਼ਤ। ਸੰਚਨੁ = ਇਕੱਠਾ ਕਰਨਾ। ਚੋਲ੍ਹ੍ਹਾ = ਸੁਆਦਲਾ ਖਾਣਾ।੪।

ਅਰਥ: ਹੇ ਭਾਈ! ਜਿਸ ਪਰਮਾਤਮਾ ਨੂੰ (ਇਸ ਲੋਕ ਵਿਚ ਪਰੋਲਕ ਵਿਚ) ਸਾਡੀਆਂ ਸਾਰੀਆਂ ਲੋੜਾਂ ਪੂਰੀਆਂ ਕਰਨ ਦਾ ਫ਼ਿਕਰ ਹੈ ਉਹ ਸਾਡੀ ਜਿੰਦ ਦਾ ਆਸਰਾ ਹੈ।੧।ਰਹਾਉ।

ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ ਪਰਮਾਤਮਾ ਦਾ ਨਾਮ (ਮੇਰੇ ਹਿਰਦੇ ਵਿਚ) ਪੱਕਾ ਕਰ ਦਿੱਤਾ ਹੈਜਿਸ ਨੇ ਇਸ ਵੱਡੇ ਅਤੇ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ (ਸੰਸਾਰ-) ਜੰਗਲ ਵਿਚ (ਆਤਮਕ ਜੀਵਨ ਪ੍ਰਾਪਤ ਕਰਨ ਲਈ) ਮੈਨੂੰ ਸਿੱਧਾ ਰਾਹ ਵਿਖਾ ਦਿੱਤਾ ਹੈ।੧।

ਹੇ ਭਾਈ! ਉਹ ਪਰਮਾਤਮਾ ਸਾਡੀ ਜਿੰਦ ਦਾ ਆਸਰਾ ਹੈ) ਜਿਸ ਦੇ ਸਿਮਰਨ ਦੀ ਬਰਕਤਿ ਨਾਲ ਸਾਰੇ ਖ਼ਜ਼ਾਨੇ ਪ੍ਰਾਪਤ ਹੋ ਜਾਂਦੇ ਹਨ, ਆਦਰ ਮਿਲਦਾ ਹੈ, ਵਡਿਆਈ ਮਿਲਦੀ ਹੈ, ਪੂਰੀ ਇੱਜ਼ਤ ਮਿਲਦੀ ਹੈ, ਜਿਸ ਦਾ ਨਾਮ ਸਿਮਰਿਆਂ ਕ੍ਰੋੜਾਂ ਪਾਪ ਨਾਸ ਹੋ ਜਾਂਦੇ ਹਨ। (ਹੇ ਭਾਈ!) ਸਾਰੇ ਭਗਤ ਉਸ ਪਰਮਾਤਮਾ ਦੇ ਚਰਨਾਂ ਦੀ ਧੂੜ ਲੋਚਦੇ ਰਹਿੰਦੇ ਹਨ।੨।

ਹੇ ਭਾਈ! ਜੋ ਕੋਈ ਮਨੁੱਖ ਸਾਰੀਆਂ ਮੁਰਾਦਾਂ (ਪੂਰੀਆਂ ਕਰਨੀਆਂ) ਚਾਹੁੰਦਾ ਹੈ (ਤਾਂ ਉਸ ਨੂੰ ਚਾਹੀਦਾ ਹੈ ਕਿ) ਉਹ ਉਸ ਇੱਕ ਪਰਮਾਤਮਾ ਦੀ ਸੇਵਾ-ਭਗਤੀ ਕਰੇ ਜੋ ਸਾਰੇ ਪਦਾਰਥਾਂ ਦਾ ਖ਼ਜ਼ਾਨਾ ਹੈ। ਹੇ ਭਾਈ! ਸਾਰੇ ਜਗਤ ਦੇ ਮਾਲਕ ਬੇਅੰਤ ਪਰਮਾਤਮਾ ਦਾ ਸਿਮਰਨ ਕੀਤਿਆਂ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਈਦਾ ਹੈ।੩।

ਹੇ ਨਾਨਕ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ-ਧਨ ਇਕੱਠਾ ਕੀਤਾ ਹੈ, ਪਰਮਾਤਮਾ ਦੇ ਨਾਮ ਨੂੰ (ਆਪਣੇ ਆਤਮਾ ਵਾਸਤੇ) ਭੋਜਨ ਬਣਾਇਆ ਹੈ ਸੁਆਦਲਾ ਖਾਣਾ ਬਣਾਇਆ ਹੈ, (ਉਸ ਦਾ ਹਿਰਦਾ) ਠੰਢਾ-ਠਾਰ ਰਹਿੰਦਾ ਹੈਉਸ ਨੂੰ ਸ਼ਾਂਤੀ ਪ੍ਰਾਪਤ ਰਹਿੰਦੀ ਹੈ, ਉਸ ਨੂੰ ਬੜਾ ਆਨੰਦ ਬਣਿਆ ਰਹਿੰਦਾ ਹੈ। ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਉਸ ਦੀ ਇੱਜ਼ਤ ਬਣੀ ਰਹਿੰਦੀ ਹੈ (ਤੇ ਕੋਈ ਪਾਪ ਉਸ ਦੇ ਨੇੜੇ ਨਹੀਂ ਢੁਕਦੇ੪।੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥ {ਪੰਨਾ 705-706}

ਪਦਅਰਥ: ਆਦਿ = ਜਗਤ ਦੇ ਸ਼ੁਰੂ ਤੋਂ। ਪੂਰਨ = ਸਭ ਥਾਂ ਮੌਜੂਦ। ਮਧਿ = ਵਿਚਕਾਰਲੇ ਸਮੇ। ਅੰਤਿ = ਜਗਤ ਦੇ ਮੁੱਕ ਜਾਣ ਤੇ। ਸਰਬਤ੍ਰ ਰਮਣੰ = ਹਰ ਥਾਂ ਵਿਆਪਕ ਪ੍ਰਭੂ ਨੂੰ। ਅਘ = ਪਾਪ। ਜਗਦੀਸੁਰਹ = (ਜਗਤ+ਈਸੁਰ) ਜਗਤ ਦਾ ਮਾਲਕ।੧।

ਪੇਖਨ = ਵੇਖਣ ਵਾਲਾ। ਦ੍ਰਿੜੀਐ = ਪੱਕੀ ਤਰ੍ਹਾਂ ਟਿਕਾ ਰੱਖੀਏ। ਸਾਚੁ = ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ। ਪੂਰਿ ਰਹਿਓ = ਮੌਜੂਦ ਹੈ। ਸਰਬਤ੍ਰ ਮੈ = ਹਰ ਥਾਂ ਵਿਆਪਕ। ਹਰਿ ਰੰਗਿ = ਹਰੀ ਦੇ ਪਿਆਰ ਵਿਚ। ਰਾਚੁ = ਇਕ ਇਕ ਹੋ ਜਾ, ਲੀਨ ਹੋ ਜਾ।੨।

ਅਰਥ: ਸੰਤ ਜਨ ਉਸ ਸਰਬ-ਵਿਆਪਕ ਪਰਮੇਸਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ ਥਾਂ ਮੌਜੂਦ ਹੈਹੁਣ ਭੀ ਸਰਬ-ਵਿਆਪਕ ਹੈ ਤੇ ਅਖ਼ੀਰ ਵਿਚ ਭੀ ਹਰ ਥਾਂ ਹਾਜ਼ਰ ਨਾਜ਼ਰ ਰਹੇਗਾ। ਹੇ ਨਾਨਕ! ਉਹ ਜਗਤ ਦਾ ਮਾਲਕ ਪ੍ਰਭੂ ਸਭ ਪਾਪਾਂ ਦੇ ਨਾਸ ਕਰਨ ਵਾਲਾ ਹੈ।੧।

ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰਨਾ ਚਾਹੀਦਾ ਹੈ ਜੋ (ਹਰ ਥਾਂ) ਆਪ ਹੀ ਵੇਖਣ ਵਾਲਾ ਹੈ, ਆਪ ਹੀ ਸੁਣਨ ਵਾਲਾ ਹੈ ਤੇ ਆਪ ਹੀ ਸੁਣਾਉਣ ਵਾਲਾ ਹੈ। ਹੇ ਨਾਨਕ! ਉਸ ਹਰੀ ਦੀ ਪਿਆਰੀ ਯਾਦ ਵਿਚ ਲੀਨ ਹੋ ਜਾ ਜੋ ਸਭ ਥਾਈਂ ਮੌਜੂਦ ਹੈ।੨।

ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥ {ਪੰਨਾ 706}

ਪਦਅਰਥ: ਨਿਰੰਜਨੁ = ਨਿਰ = ਅੰਜਨੁ {ਅੰਜਨੁ = ਕਾਲਖ, ਮਾਇਆਮਾਇਆ ਤੋਂ ਨਿਰਲੇਪ। ਕਰਣ = ਰਚਿਆ ਹੋਇਆ ਜਗਤ। ਕਰਣ ਕਾਰਣ = ਸਾਰੇ ਜਗਤ ਦਾ ਮੂਲ। ਖਿਨੁ = ਪਲ, ਰਤਾ ਕੁ ਸਮਾ। ਥਾਪਿ = ਪੈਦਾ ਕਰ ਕੇ। ਉਥਾਪਦਾ = ਨਾਸ ਕਰ ਦੇਂਦਾ ਹੈ। ਖੰਡ = ਧਰਤੀ ਦੇ ਟੋਟੇ, ਵੱਡੇ ਵੱਡੇ ਦੇਸ। ਬ੍ਰਹਮੰਡ = ਸਾਰਾ ਜਗਤ। ਦੀਪ = ਜਜ਼ੀਰੇ। ਲੋਈ = ਜਗਤ, ਲੋਕ। ਨਿਰਮਲ = ਪਵਿਤ੍ਰ। ਸੁ = ਸੋ, ਉਹੀ।

ਅਰਥ: ਜੋ ਪ੍ਰਭੂ ਮਾਇਆ ਤੋਂ ਨਿਰਲੇਪ ਹੈ ਸਿਰਫ਼ ਉਸ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹੀ ਸਭ ਦੇ ਅੰਦਰ ਮੌਜੂਦ ਹੈ। ਉਹ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਸਭ ਕਿਸਮ ਦੀ ਤਾਕਤ ਵਾਲਾ ਹੈ, (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਹ ਪ੍ਰਭੂ ਕਰਦਾ ਹੈ। ਇਕ ਪਲਕ ਵਿਚ (ਜੀਵਾਂ ਨੂੰ) ਪੈਂਦਾ ਕਰ ਕੇ ਨਾਸ ਕਰ ਦੇਂਦਾ ਹੈ, ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ। ਸਭ ਦੇਸਾਂ ਵਿਚ, ਸਾਰੇ ਬ੍ਰਹਮੰਡ ਵਿਚ, ਹੇਠਲੀ ਧਰਤੀ, ਜਜ਼ੀਰਿਆਂ ਵਿਚ, ਸਾਰੇ ਹੀ ਜਗਤ ਵਿਚ ਉਹ ਪ੍ਰਭੂ ਵਿਆਪਕ ਹੈ।

ਜਿਸ ਮਨੁੱਖ ਨੂੰ (ਇਹਸਮਝ ਆਪ ਪ੍ਰਭੂ ਦੇਂਦਾ ਹੈ, ਉਸ ਨੂੰ ਸਮਝ ਪੈਂਦੀ ਹੈ ਤੇ ਉਹ ਮਨੁੱਖ ਪਵਿਤ੍ਰ ਹੋ ਜਾਂਦਾ ਹੈ।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥ {ਪੰਨਾ 679-680}

ਪਦਅਰਥ: ਜਾ ਕਉ = ਜਿਸ (ਮਨੁੱਖ) ਨੂੰ। ਰੰਗੁ = ਪ੍ਰੇਮ। ਇਸੁ ਜੁਗ ਮਹਿ = ਇਸ ਜਗਤ ਵਿਚ। ਸੂਰਾ = ਸੂਰਮਾ। ਆਤਮੁ = ਆਪਣੇ ਆਪ ਨੂੰਆਪਣੇ ਮਨ ਨੂੰ। ਜਿਣੈ = ਜਿੱਤ ਲੈਂਦਾ ਹੈ। ਵਸਿ = ਵੱਸ ਵਿਚ। ਤਾ ਕੈ ਵਸਿ = ਉਸ ਦੇ ਵੱਸ ਵਿਚ।੧।

ਆਤਮ ਰੰਗਿ = ਦਿਲੀ ਪਿਆਰ ਨਾਲ। ਗਾਈਐ = ਗਾਣਾ ਚਾਹੀਦਾ ਹੈ। ਸਹਜਿ = ਆਤਮਕ ਅਡੋਲਤਾ ਵਿਚ। ਸੰਗਿ = ਨਾਲ।੧।ਰਹਾਉ।

ਵਸਹਿ = ਵੱਸ ਪੈਣ। ਮੇਰੈ ਹੀਅਰੈ = ਮੇਰੇ ਹਿਰਦੇ ਵਿਚ। ਪੁਨੀਤਾ = ਪਵਿਤ੍ਰ। ਦੇਹੀ = ਸਰੀਰ। ਕਿਰਪਾ ਨਿਧਿ = ਹੇ ਕਿਰਪਾ ਦੇ ਖ਼ਜ਼ਾਨੇ! ਨਾਨਕ ਕੈ = ਨਾਨਕ ਦੇ ਹਿਰਦੇ ਵਿਚ।੨।

ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ।

ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ੧।

ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਦੇਵਗੰਧਾਰੀ ਮਹਲਾ ੫ ॥ ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥ ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥ {ਪੰਨਾ 535}

ਪਦਅਰਥ: ਉਲਟੀ = ਉਲਟਾ ਲੈ, ਪਰਤਾਅ ਲੈ। ਸਿਉ = ਨਾਲ, ਨਾਲੋਂ। ਸਾਕਤ = ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ। ਰੇ = ਹੇ ਮਨ! ਛੁਟਕੀ ਛੁਟਕੀ = ਜ਼ਰੂਰ ਟੁੱਟ ਜਾਂਦੀ ਹੈ। ਸਾਕਤ ਸੰਗਿ = ਸਾਕਤ ਦੀ ਸੰਗਤਿ ਵਿਚ। ਨ ਛੁਟਕੀ = ਵਿਕਾਰਾਂ ਵਲੋਂ ਖ਼ਲਾਸੀ ਨਹੀਂ ਹੁੰਦੀ।੧।ਰਹਾਉ।

ਕਾਜਰ = ਕੱਜਲ, ਕਾਲਖ। ਭਰਿ = ਭਰ ਕੇ। ਮੰਦਰੁ = ਘਰ। ਜੋ ਪੈਸੇ = ਜੇਹੜਾ ਮਨੁੱਖ (ਉਸ ਵਿਚ) ਪਏਗਾ। ਕਾਲੂਖੀ = ਕਾਲਖ = ਭਰਿਆ। ਗੁਰ ਮਿਲਿ = ਗੁਰੂ ਨੂੰ ਮਿਲ ਕੇ। ਜਿਸੁ ਤ੍ਰਿਕੁਟੀ = ਜਿਸ ਮਨੁੱਖ ਦੀ ਤ੍ਰਿਊੜੀ। ਤ੍ਰਿਕੁਟੀ = {ਤ੍ਰਿ = ਤਿੰਨ। ਕੁਟੀ = ਵਿੰਗੀ ਲਕੀਰਮੱਥੇ ਦੀਆਂ ਤਿੰਨ ਵਿੰਗੀਆਂ ਲਕੀਰਾਂਤ੍ਰਿਊੜੀ, ਅੰਦਰਲੀ ਖਿੱਝ।੧।

ਮਾਗਉ = ਮਾਗਉਂ, ਮੈਂ ਮੰਗਦਾ ਹਾਂ। ਕ੍ਰਿਪਾਲ = ਹੇ ਕਿਰਪਾ ਦੇ ਘਰ! ਕ੍ਰਿਪਾਨਿਧਿ = ਹੇ ਕਿਰਪਾ ਦੇ ਖ਼ਜ਼ਾਨੇ! ਨ ਜੁਟਸੀ = ਨਾਹ ਜੁੜੇ। ਕੋ = ਦਾ। ਮੂੰਡੁ = ਸਿਰ। ਪਗ = ਪੈਰ।੨।

ਅਰਥ: ਹੇ ਮੇਰੇ ਮਨ! ਜੇਹੜੇ ਮਨੁੱਖ ਪਰਮਾਤਮਾ ਨਾਲੋਂ ਸਦਾ ਟੁੱਟੇ ਰਹਿੰਦੇ ਹਨ, ਉਹਨਾਂ ਨਾਲੋਂ ਆਪਣੇ ਆਪ ਨੂੰ ਸਦਾ ਪਰੇ ਰੱਖ, ਪਰੇ ਰੱਖ। ਹੇ ਮਨ! ਸਾਕਤ ਝੂਠੇ ਮਨੁੱਖ ਦੀ ਪ੍ਰੀਤ ਨੂੰ ਭੀ ਝੂਠ ਹੀ ਸਮਝ, ਇਹ ਕਦੇ ਤੋੜ ਨਹੀਂ ਨਿਭਦੀ, ਇਹ ਜ਼ਰੂਰ ਟੁੱਟ ਜਾਂਦੀ ਹੈ। ਫਿਰ, ਸਾਕਤ ਦੀ ਸੰਗਤਿ ਵਿਚ ਰਿਹਾਂ ਵਿਕਾਰਾਂ ਤੋਂ ਕਦੇ ਖ਼ਲਾਸੀ ਨਹੀਂ ਹੋ ਸਕਦੀ।੧।ਰਹਾਉ।

ਹੇ ਮਨ! ਜਿਵੇਂ ਕੋਈ ਘਰ ਕੱਜਲ ਨਾਲ ਭਰ ਲਿਆ ਜਾਏ, ਉਸ ਵਿਚ ਜੇਹੜਾ ਭੀ ਮਨੁੱਖ ਵੜੇਗਾ ਉਹ ਕਾਲਖ ਨਾਲ ਭਰ ਜਾਏਗਾ (ਤਿਵੇਂ ਪਰਮਾਤਮਾ ਨਾਲੋਂ ਟੁੱਟੇ ਮਨੁੱਖ ਨਾਲ ਮੂੰਹ ਜੋੜਿਆਂ ਵਿਕਾਰਾਂ ਦੀ ਕਾਲਖ ਹੀ ਮਿਲੇਗੀ। ਗੁਰੂ ਨੂੰ ਮਿਲ ਕੇ ਜਿਸ ਮਨੁੱਖ ਦੀ ਮੱਥੇ ਦੀ ਤ੍ਰਿਊੜੀ ਮਿਟ ਜਾਂਦੀ ਹੈ (ਜਿਸ ਦੇ ਅੰਦਰੋਂ ਵਿਕਾਰਾਂ ਦੀ ਖਿੱਚ ਦੂਰ ਹੋ ਜਾਂਦੀ ਹੈ) ਉਹ ਦੂਰ ਤੋਂ ਹੀ ਸਾਕਤ ਮਨੁੱਖ ਕੋਲੋਂ ਪਰੇ ਪਰੇ ਰਹਿੰਦਾ ਹੈ।੧।

ਹੇ ਕਿਰਪਾ ਦੇ ਘਰ ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰੇ ਪਾਸੋਂ ਇਕ ਦਾਨ ਮੰਗਦਾ ਹਾਂ (ਮੇਹਰ ਕਰ) ਮੈਨੂੰ ਕਿਸੇ ਸਾਕਤ ਨਾਲ ਵਾਹ ਨਾਹ ਪਏ। ਹੇ ਦਾਸ ਨਾਨਕ! ਆਖ-ਹੇ ਪ੍ਰਭੂ!) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾ ਲੈ, ਮੇਰਾ ਸਿਰ ਤੇਰੇ ਸੰਤ ਜਨਾਂ ਦੇ ਪੈਰਾਂ ਹੇਠ ਪਿਆ ਰਹੇ।੨।੪।੩੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ|| 

ਸਲੋਕ ਮਃ ੫ ॥ ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥ ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੧॥ {ਪੰਨਾ 522}

ਪਦਅਰਥ: ਕੋਟਿ = ਕ੍ਰੋੜਾਂ। ਅਨਦਿਨੁ = ਹਰ ਰੋਜ਼। ਘਰਿ = ਘਰ ਵਿਚ।

ਅਰਥ: ਜਿਸ ਮਨੁੱਖ ਨੂੰ ਪਰਮਾਤਮਾ ਦਾ ਨਾਮ ਵਿਸਰ ਜਾਂਦਾ ਹੈ ਉਸ ਨੂੰ ਕ੍ਰੋੜਾਂ ਵਿਘਨ ਆ ਘੇਰਦੇ ਹਨਹੇ ਨਾਨਕ! (ਅਜੇਹੇ ਬੰਦੇ) ਹਰ ਰੋਜ਼ ਇਉਂ ਵਿਲਕਦੇ ਹਨ ਜਿਵੇਂ ਸੁੰਞੇ ਘਰਾਂ ਵਿਚ ਕਾਂ ਲੌਂਦਾ ਹੈ (ਪਰ ਓਥੋਂ ਉਸ ਨੂੰ ਮਿਲਦਾ ਕੁਝ ਨਹੀਂ)।

ਮਃ ੫ ॥ ਪਿਰੀ ਮਿਲਾਵਾ ਜਾ ਥੀਐ ਸਾਈ ਸੁਹਾਵੀ ਰੁਤਿ ॥ ਘੜੀ ਮੁਹਤੁ ਨਹ ਵੀਸਰੈ ਨਾਨਕ ਰਵੀਐ ਨਿਤ ॥੨॥ {ਪੰਨਾ 522}

ਪਦਅਰਥ: ਪਿਰੀ ਮਿਲਾਵਾ = ਪਿਆਰੇ ਪਤੀ ਦਾ ਮੇਲ। ਜਾ = ਜਦੋਂ। ਸੁਹਾਵੀ = ਸੋਹਣੀ। ਮੁਹਤੁ = ਮੁਹੂਰਤ, ਦੋ ਘੜੀ। ਰਵੀਐ = ਸਿਮਰੀਏ।

ਅਰਥ: ਉਹੀ ਰੁੱਤ ਸੋਹਣੀ ਹੈ ਜਦੋਂ ਪਿਆਰੇ ਪ੍ਰਭੂ-ਪਤੀ ਦਾ ਮੇਲ ਹੁੰਦਾ ਹੈ, ਸੋਹੇ ਨਾਨਕ! ਉਸ ਨੂੰ ਹਰ ਵੇਲੇ ਯਾਦ ਕਰੀਏਕਦੇ ਘੜੀ ਦੋ ਘੜੀਆਂ ਭੀ ਉਹ ਪ੍ਰਭੂ ਨਾਹ ਭੁੱਲੇ।੨।

ਪਉੜੀ ॥ ਸੂਰਬੀਰ ਵਰੀਆਮ ਕਿਨੈ ਨ ਹੋੜੀਐ ॥ ਫਉਜ ਸਤਾਣੀ ਹਾਠ ਪੰਚਾ ਜੋੜੀਐ ॥ ਦਸ ਨਾਰੀ ਅਉਧੂਤ ਦੇਨਿ ਚਮੋੜੀਐ ॥ ਜਿਣਿ ਜਿਣਿ ਲੈਨ੍ਹ੍ਹਿ ਰਲਾਇ ਏਹੋ ਏਨਾ ਲੋੜੀਐ ॥ ਤ੍ਰੈ ਗੁਣ ਇਨ ਕੈ ਵਸਿ ਕਿਨੈ ਨ ਮੋੜੀਐ ॥ ਭਰਮੁ ਕੋਟੁ ਮਾਇਆ ਖਾਈ ਕਹੁ ਕਿਤੁ ਬਿਧਿ ਤੋੜੀਐ ॥ ਗੁਰੁ ਪੂਰਾ ਆਰਾਧਿ ਬਿਖਮ ਦਲੁ ਫੋੜੀਐ ॥ ਹਉ ਤਿਸੁ ਅਗੈ ਦਿਨੁ ਰਾਤਿ ਰਹਾ ਕਰ ਜੋੜੀਐ ॥੧੫॥ {ਪੰਨਾ 522}

ਪਦਅਰਥ: ਵਰੀਆਮ = ਬਹਾਦਰ। ਹੋੜੀਐ = ਰੋਕਿਆ। ਸਤਾਣੀ = ਤਾਣ ਵਾਲੀ। ਹਠ = ਹਠੀਲੀ। ਪੰਚਾ = ਪੰਜ ਕਾਮਾਦਿਕਾਂ ਨੇ। ਨਾਰੀ = ਇੰਦ੍ਰੇ। ਅਉਧੂਤ = ਤਿਆਗੀ। ਜਿਣਿ = ਜਿੱਤ ਕੇ। ਤ੍ਰੈ ਗੁਣ = ਤਿੰਨਾਂ ਗੁਣਾਂ ਦੇ ਸਾਰੇ ਜੀਵ। ਭਰਮੁ = ਭਟਕਣਾ। ਕੋਟੁ = ਕਿਲ੍ਹਾ (ਇਸ ਪਉੜੀ ਦੇ ਪਹਿਲੇ ਸ਼ਲੋਕ ਵਿਚ ਦੇ ਲਫ਼ਜ਼ 'ਕੋਟਿਤੇ ਇਸ ਲਫ਼ਜ਼ 'ਕੋਟੁਦਾ ਫ਼ਰਕ ਚੇਤੇ ਰੱਖਣ = ਜੋਗ ਹੈ। ਖਾਈ = ਖਾਲੀ, ਖਾਲ। ਕਿਤੁ ਬਿਧਿ = ਕਿਸ ਵਿਧੀ ਨਾਲ। ਦਲੁ = ਫ਼ੌਜ। ਕਰ = ਹੱਥ।

ਅਰਥ: (ਕਾਮਾਦਿਕ ਵਿਕਾਰ) ਬੜੇ ਸੂਰਮੇ ਤੇ ਬਹਾਦਰ (ਸਿਪਾਹੀ) ਹਨ, ਕਿਸੇ ਨੇ ਇਹਨਾਂ ਨੂੰ ਠੱਲਿ੍ਹਆ ਨਹੀਂ, ਇਹਨਾਂ ਪੰਜਾਂ ਨੇ ਬੜੀ ਬਲ ਵਾਲੀ ਤੇ ਹਠੀਲੀ ਫ਼ੌਜ ਇਕੱਠੀ ਕੀਤੀ ਹੋਈ ਹੈ, (ਦੁਨੀਆਦਾਰ ਤਾਂ ਕਿਤੇ ਰਹੇ) ਤਿਆਗੀਆਂ ਨੂੰ (ਭੀ) ਇਹ ਦਸ ਇੰਦ੍ਰੇ ਚਮੋੜ ਦੇਂਦੇ ਹਨ, ਸਭ ਨੂੰ ਜਿੱਤ ਜਿੱਤ ਕੇ ਆਪਣੇ ਅਨੁਸਾਰੀ ਕਰੀ ਜਾਂਦੇ ਹਨ, ਬੱਸ! ਇਹੀ ਗੱਲ ਇਹ ਲੋੜਦੇ ਹਨ, ਸਾਰੇ ਹੀ ਤ੍ਰੈਗੁਣੀ ਜੀਵ ਇਹਨਾਂ ਦੇ ਦਬਾਉ ਹੇਠ ਹਨ। ਕਿਸੇ ਨੇ ਇਹਨਾਂ ਨੂੰ ਮੋੜਾ ਨਹੀਂ ਪਾਇਆ, (ਮਾਇਆ ਦੀ ਖ਼ਾਤਰ ਜੀਵਾਂ ਦੀ) ਭਟਕਣਾ (ਇਹ, ਮਾਨੋ, ਇਹਨਾਂ ਪੰਜਾਂ ਦਾ) ਕਿਲ੍ਹਾ ਹੈ ਤੇ ਮਾਇਆ (ਦਾ ਮੋਹ, ਉਸ ਕਿਲ੍ਹੇ ਦੇ ਦੁਆਲੇ ਡੂੰਘੀ) ਖਾਈ (ਪੁੱਟੀ ਹੋਈ) ਹੈ, (ਇਹ ਕਿਲ੍ਹਾ) ਕਿਵੇਂ ਤੋੜਿਆ ਜਾਏ?

ਪੂਰੇ ਸਤਿਗੁਰੂ ਨੂੰ ਯਾਦ ਕੀਤਿਆਂ ਇਹ ਕਰੜੀ ਫ਼ੌਜ ਸਰ ਕੀਤੀ ਜਾ ਸਕਦੀ ਹੈ, (ਜੇ ਪ੍ਰਭੂ ਦੀ ਮਿਹਰ ਹੋਵੇ ਤਾਂ) ਮੈਂ ਦਿਨ ਰਾਤ ਹੱਥ ਜੋੜ ਕੇ ਉਸ ਗੁਰੂ ਦੇ ਸਾਹਮਣੇ ਖਲੋਤਾ ਰਹਾਂ।੧੫।

*┈┉┅━❀꧁ੴ꧂❀━┅┉┈*


||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ {ਪੰਨਾ 660}

ਪਦਅਰਥ: ਜੀਉ = ਜਿੰਦ। ਕੈ ਸਿਉ = ਕਿਸ ਪਾਸਕਰੀ = ਮੈਂ ਕਰਾਂ। ਦੂਖ ਵਿਸਾਰਣੁ = ਦੁੱਖ ਦੂਰ ਕਰਨ ਵਾਲਾ ਪ੍ਰਭੂ। ਸੇਵਿਆ = ਮੈਂ ਸਿਮਰਿਆ ਹੈ।੧।

ਨੀਤ = ਨਿੱਤ। ਨਵਾ = (ਭਾਵ, ਦਾਤਾਂ ਦੇ ਦੇ ਕੇ ਅੱਕਣ ਵਾਲਾ ਨਹੀਂ। ਦਾਤਾਰੁ = ਦਾਤਾਂ ਦੇਣ ਵਾਲਾ।੧।ਰਹਾਉ।

ਅਨਦਿਨੁ = ਹਰ ਰੋਜ਼, ਸਦਾ। ਅੰਤਿ = ਆਖ਼ਰ ਨੂੰ। ਮੇਰੀ ਕਾਮਣੀ = ਹੇ ਮੇਰੀ ਜਿੰਦੇ!੨।

ਦਇਆਲ = ਹੇ ਦਇਆ ਦੇ ਘਰਨਾਮਿ = ਨਾਮ ਦੀ ਰਾਹੀਂ। ਤਰਾ = ਤਰ ਸਕਦਾ ਹਾਂ, ਪਾਰ ਲੰਘ ਸਕਦਾ ਹਾਂ।੧।ਰਹਾਉ।

ਸਰਬੰ = ਹਰ ਥਾਂ। ਸਾਚਾ = ਸਦਾ ਕਾਇਮ ਰਹਿਣ ਵਾਲਾ। ਕਉ = ਨੂੰ। ਨਦਰਿ = ਮੇਹਰ ਦੀ ਨਜ਼ਰ। ਕਰੇਇ = ਕਰਦਾ ਹੈ।੩।

ਕੇਵ ਰਹਾ = ਕਿਵੇਂ ਰਹਿ ਸਕਦਾ ਹਾਂਮੈਂ ਵਿਆਕੁਲ ਹੋ ਜਾਂਦਾ ਹਾਂ। ਜਿਤੁ = ਜਿਸ ਦੀ ਰਾਹੀਂ। ਜਾਇ = ਜਾ ਕੇ।੧।ਰਹਾਉ।

ਸੇਵੀ = ਮੈਂ ਸੇਂਵਦਾ ਹਾਂ। ਜਾਚੰਉ = ਮੈਂ ਮੰਗਦਾ ਹਾਂ। ਬਿੰਦ ਬਿੰਦ = ਖਿਨ ਖਿਨ। ਚੁਖ ਚੁਖ = ਟੋਟੇ ਟੋਟੇ, ਕੁਰਬਾਨ।੪।

ਵਿਟਹੁ = ਤੋਂ। ਸਾਹਿਬ = ਹੇ ਸਾਹਿਬ!

ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।

(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।

ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।

ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।

ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||

ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥ {ਪੰਨਾ 677}

ਪਦਅਰਥ: ਜਹ ਜਹ = ਜਿੱਥੇ ਜਿੱਥੇ। ਪੇਖਉ = ਪੇਖਉਂ, ਮੈਂ ਦੇਖਦਾ ਹਾਂ। ਤਹ = ਉੱਥੇ। ਹਜੂਰਿ = ਅੰਗ = ਸੰਗ, ਹਾਜ਼ਰ। ਕਤਹੁ ਜਾਈ = ਕਿਸੇ ਭੀ ਥਾਂ ਤੋਂ। ਜਾਈ = ਥਾਂ। ਰਵਿ ਰਹਿਆ = ਵੱਸ ਰਿਹਾ ਹੈ। ਸਰਬਤ੍ਰ ਮੈ = ਸਭਨਾਂ ਵਿਚ। ਮਨ = ਹੇ ਮਨ!੧।

ਈਤ = ਇਸ ਲੋਕ ਵਿਚ। ਊਤ = ਪਰਲੋਕ ਵਿਚ। ਬੀਛੜੈ = ਵਿਛੁੜਦਾ। ਸੰਗੀ = ਸਾਥੀ। ਗਨੀਐ = ਸਮਝਣਾ ਚਾਹੀਦਾ ਹੈ। ਨਿਮਖ = ਅੱਖ ਝਮਕਣ ਜਿਤਨਾ ਸਮਾ। ਅਲਪ = ਛੋਟਾ, ਥੋੜਾ, ਹੋਛਾ। ਭਨੀਐ = ਆਖਣਾ ਚਾਹੀਦਾ ਹੈ।ਰਹਾਉ।

ਅਪਿਆਉ = ਰਸ ਆਦਿਕ ਖ਼ੁਰਾਕ। ਊਨ = ਕਮੀ, ਥੁੜ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ।੨।

ਅਛਲ = ਜਿਸ ਨੂੰ ਧੋਖਾ ਨਹੀਂ ਦਿੱਤਾ ਜਾ ਸਕਦਾ। ਅਛੇਦ = ਜਿਸ ਨੂੰ ਵਿੰਨਿ੍ਹਆ ਨਾਹ ਜਾ ਸਕੇ। ਜਾ ਕਾ ਰੂਪੁ = ਜਿਸ ਦੀ ਹਸਤੀ। ਜਪਿ = ਜਪ ਕੇ। ਜਨ = ਸੇਵਕ, ਭਗਤ। ਆਨੂਪੁ = ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ।੩।

ਸਾ = ਉਹ {ਇਸਤ੍ਰੀ ਲਿੰਗ}। ਪ੍ਰਭ = ਹੇ ਪ੍ਰਭੂ! ਜਿਤੁ = ਜਿਸ (ਮਤਿ) ਦੀ ਰਾਹੀਂ। ਰੇਨ = ਧੂੜ। ਪਗ = ਪੈਰ।੪।

ਅਰਥ: ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ।ਰਹਾਉ।

ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।੧।

ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।੨।

ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।੩।

ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ। ਹੇ ਪ੍ਰਭੂ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੩।੨੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ {ਪੰਨਾ 609}

ਪਦਅਰਥ: ਭੇਟਿਓ = ਮਿਲਿਆ ਹੈ। ਵਡ ਭਾਗੀ = ਵੱਡੇ ਭਾਗਾਂ ਨਾਲ। ਮਨਹਿ = ਮਨ ਵਿਚ। ਪਰਗਾਸਾ = (ਆਤਮਕ ਜੀਵਨ ਦਾ) ਚਾਨਣ। ਸਾਹਿਬ = ਮਾਲਕ। ਭਰਵਾਸਾ = ਭਰੋਸਾ, ਸਹਾਰਾ।੧।

ਕੈ = ਤੋਂ। ਬਲਿਹਾਰੈ = ਸਦਕੇ। ਆਗੈ ਪਾਛੈ = ਲੋਕ ਪਰਲੋਕ ਵਿਚ, ਹਰ ਥਾਂ। ਸਹਜਾ = ਆਤਮਕ ਅਡੋਲਤਾ। ਘਰਿ = ਹਿਰਦੇ = ਘਰ ਵਿਚ।ਰਹਾਉ।

ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਕਰਣੈਹਾਰਾ = ਪੈਦਾ ਕਰਨ ਵਾਲਾ। ਸੋਈ = ਉਹ ਹੀ। ਆਧਾਰਾ = ਆਸਰਾ।੨।

ਸਫਲ ਦਰਸਨੁ = ਜਿਸ (ਪ੍ਰਭੂ) ਦਾ ਦਰਸਨ ਜੀਵਨ = ਮਨੋਰਥ ਪੂਰਾ ਕਰਦਾ ਹੈ। ਅਕਾਲ ਮੂਰਤਿ = ਜਿਸ ਦੀ ਹਸਤੀ ਮੌਤ ਤੋਂ ਰਹਿਤ ਹੈ। ਹੋਵਨਹਾਰਾ = ਸਦਾ ਹੀ ਜੀਊਂਦਾ ਰਹਿਣ ਵਾਲਾ। ਕੰਠਿ = ਗਲ ਨਾਲ। ਲਗਾਇ = ਲਾ ਕੇ।੩।

ਕਾਰਜੁ = ਜ਼ਿੰਦਗੀ ਦਾ ਮਨੋਰਥ। ਆਇਆ ਰਾਸੇ = ਰਾਸਿ ਆਇਆ, ਸਿਰੇ ਚੜ੍ਹ ਗਿਆ ਹੈ। ਸਗਲੇ = ਸਾਰੇ।੪।

ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ।

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।

ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।

(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩।

ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

*┈┉┅━❀꧁ੴ꧂❀━┅┉┈*


||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਤਿਲੰਗ ਮਹਲਾ ੧ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩ {ਪੰਨਾ 721-722}

ਪਦਅਰਥ: ਮਾਇਆ ਪਾਹਿਆ = ਮਾਇਆ ਨਾਲ ਪਾਹਿਆ ਗਿਆ ਹੈ। ਪਾਹਿਆ = ਪਾਹ ਲੱਗੀ ਹੋਈ ਹੈ। ਪਾਹ = ਲਾਗ। {ਨੋਟ:ਕਪੜੇ ਨੂੰ ਕੋਈ ਪੱਕਾ ਰੰਗ ਚਾੜ੍ਹਨ ਤੋਂ ਪਹਿਲਾਂ ਲੂਣ ਫਟਕੜੀ ਜਾਂ ਸੋਡੇ ਦੀ ਲਾਗ ਦੇਈਦੀ ਹੈ। ਸੋਡਾ, ਲੂਣ ਜਾਂ ਫਟਕੜੀ ਪਾਣੀ ਵਿਚ ਰਿੰਨ੍ਹ ਕੇ ਕੱਪੜਾ ਉਸ ਵਿਚ ਡੋਬਿਆ ਜਾਂਦਾ ਹੈਫਿਰ ਰੰਗ ਪਾਣੀ ਵਿਚ ਰਿੰਨ੍ਹ ਕੇ ਉਹ ਲਾਗ ਵਾਲਾ ਕੱਪੜਾ ਉਸ ਵਿਚ ਪਾ ਦੇਈਦਾ ਹੈ}। ਲਬਿ = ਲੱਬ ਨਾਲ, ਜੀਭ ਦੇ ਚਸਕੇ ਨਾਲ। ਲਬੁ = ਜੀਭ ਦਾ ਚਸਕਾ। ਰੰਗਾਏ ਲੀਤੜਾ = ਰੰਗਾਇ ਲਿਆ ਹੈ। ਚੋਲਾ = ਜਿੰਦ ਦਾ ਚੋਲਾ, ਸਰੀਰ। ਚੋਲੜਾ = ਕੋਝਾ ਚੋਲਾ। ਮੇਰੈ ਕੰਤ = ਮੇਰੇ ਖਸਮ ਨੂੰ। ਭਾਵੈ = ਚੰਗਾ ਲੱਗਦਾ। ਧਨ = ਇਸਤ੍ਰੀ, ਜੀਵ = ਇਸਤ੍ਰੀ। ਸੇਜੈ = (ਪ੍ਰਭੂ ਦੀ) ਸੇਜ ਉਤੇ, ਪ੍ਰਭੂ ਦੇ ਚਰਨਾਂ ਵਿਚ। ਜਾਏ = ਪਹੁੰਚੇ

ਮਿਹਰਵਾਨਾ = ਹੇ ਮਿਹਰਵਾਨ ਪ੍ਰਭੂ! ਹੰਉ = ਮੈਂ। ਤਿਨਾ ਕੈ = ਉਹਨਾਂ ਤੋਂ। ਲੈਨਿ = ਲੈਂਦੇ ਹਨ। ਸਦ = ਸਦਾਰਹਾਉ

ਕਾਇਆ = ਸਰੀਰ। ਰੰਙਣਿ = ਉਹ ਖੁਲ੍ਹਾ ਭਾਂਡਾ ਜਿਸ ਵਿਚ ਨੀਲਾਰੀ ਕੱਪੜੇ ਰੰਗਦਾ ਹੈ, ਮੱਟ, ਮੱਟੀ। ਥੀਐ = ਬਣ ਜਾਏ। ਮਜੀਠ = {ਨੋਟ: ਲੋਕ ਮਜੀਠ ਰਿੰਨ੍ਹ ਕੇ ਕੱਪੜੇ ਰੰਗਦੇ ਸਨ। ਇਹ ਰੰਗ ਪੱਕਾ ਹੁੰਦਾ ਸੀ}। ਸਾਹਿਬੁ = ਮਾਲਿਕ = ਪ੍ਰਭੂ

ਰਤੜੇ = ਰੰਗੇ ਹੋਏ। ਕਹੁ = ਆਖ। ਅਰਦਾਸਿ = ਬੇਨਤੀ

ਸਾਜੇ = ਸਵਾਰਦਾ ਹੈ। ਨਦਰਿ = ਮਿਹਰ ਦੀ ਨਜ਼ਰ। ਕਰੇਇ = ਕਰਦਾ ਹੈ, ਕਰੈ। ਕਾਮਣਿ = ਇਸਤ੍ਰੀ, ਜੀਵ = ਇਸਤ੍ਰੀ। ਰਾਵੇਇ = ਮਾਣਦਾ ਹੈ, ਆਪਣੇ ਨਾਲ ਮਿਲਾਂਦਾ ਹੈ

ਨੋਟ: ਅੰਕ ੪ ਤੋਂ ਅਗਲਾ ਅੰਕ ੧ ਦੱਸਦਾ ਹੈ ਕਿ 'ਘਰੁ ੩ਦਾ ਇਹ ਪਹਿਲਾ ਸ਼ਬਦ ਹੈ

ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂਰਹਾਉ

ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ

(ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ

ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ

ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਸੋਰਠਿ ਮਹਲਾ ੧ ਤਿਤੁਕੀ ॥ ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥ ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥ ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥ ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥ ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥ ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥ ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥ ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥ {ਪੰਨਾ 635-636}

ਪਦਅਰਥ: ਆਸਾ ਮਨਸਾ = ਮਾਇਆ ਵਾਲੀਆਂ ਆਸਾਂ ਤੇ ਫੁਰਨੇ। ਬੰਧਨੀ = (ਮਾਇਆ ਦੇ ਮੋਹ ਵਿਚ) ਬੰਨ੍ਹਣ ਵਾਲੇ। ਭਾਈ = ਹੇ ਭਾਈ! ਹੇ ਪੰਡਿਤ! ਕਰਮ ਧਰਮ = ਉਹ ਕਰਮ ਜੋ ਧਾਰਮਿਕ ਮਿਥੇ ਹੋਏ ਹਨ, ਰਸਮੀ ਧਾਰਮਿਕ ਕਰਮ। ਬੰਧਕਾਰੀ = ਮਾਇਆ ਦੇ ਬੰਧਨ ਪੈਦਾ ਕਰਨ ਵਾਲੇ। ਪਾਪਿ ਪੁੰਨਿ = (ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ। ਬਿਨਸੈ = ਆਤਮਕ ਮੌਤ ਮਰਦਾ ਹੈ। ਵਿਸਾਰੀ = ਵਿਸਾਰ ਕੇ। ਜਗਿ = ਜਗਤ ਵਿਚ। ਵੇਕਾਰੀ = ਵਿਅਰਥ।੧।

ਪੰਡਿਤ = ਹੇ ਪੰਡਿਤਕਰਮਾ ਕਾਰੀ = ਕਰਮ ਕਾਂਡੀ, ਤੀਰਥ ਵਰਤ ਆਦਿਕ ਮਿਥੇ ਹੋਏ ਧਾਰਮਿਕ ਕਰਮਾਂ ਦਾ ਵਿਸ਼ਵਾਸੀ। ਜਿਤੁ = ਜਿਸ ਦੀ ਰਾਹੀਂ। ਜਿਤੁ ਕਰਮਿ = ਜਿਸ ਕਰਮ ਦੀ ਰਾਹੀਂ। ਆਤਮ ਤਤੁ = ਆਤਮਾ ਦਾ ਮੂਲ।੧।ਰਹਾਉ।

ਬਕੈ ਖੜੋ = ਖਲੋਤਾ ਉਚਾਰਦਾ ਹੈਂ। ਕਰਹੁ = ਤੁਸੀ ਕਰਦੇ ਹੋ। ਸੰਸਾਰੀ = ਸੰਸਾਰ ਵਾਲੇ, ਮਾਇਆ ਵਿਚ ਹੀ ਪ੍ਰਵਿਰਤ ਕਰਨ ਵਾਲੇ। ਪਾਖੰਡਿ = ਪਾਖੰਡ ਨਾਲ। ਵਿਕਾਰੀ = ਵਿਕਾਰਾਂ ਦੀ। ਮਾਕੁਰੀ = ਮੱਕੜੀ, ਜਾਲਾ ਤਣਨ ਵਾਲਾ ਕਕਹਿਣਾ। ਊਂਡੀ = ਉਲਟੀ।੨।

ਘਣੀ = ਬਹੁਤ (ਲੋਕਾਈ। ਭਾਇ = ਪਿਆਰ ਵਿਚ, ਮੋਹ ਵਿਚ। ਖੁਆਈ = ਖੁੰਝ ਗਈ। ਰਹਾਈ = ਰਹਿ ਜਾਂਦਾ ਹੈ।੩।

ਸਾਚੁ ਸਹਜੁ = ਸਦਾ ਕਾਇਮ ਰਹਿਣ ਵਾਲੀ ਅਡੋਲ ਆਤਮਕ ਅਵਸਥਾ। ਤੇ = ਤੋਂ। ਸਾਚਿ = ਸਦਾ-ਥਿਰ ਪ੍ਰਭੂ ਵਿਚ। ਮਗੁ = ਰਸਤਾ। ਅੰਤਰਿ = ਅੰਦਰ। ਬੋਲਿ = ਬੋਲ ਕੇ। ਬਿਖੁ = ਜ਼ਹਿਰ, ਆਤਮਕ ਮੌਤ ਲਿਆਉਣ ਵਾਲੀ ਸ਼ੈ। ਖਾਈ = ਖਾਂਦਾ ਹੈ।੪।

ਪੰਡਿਤ = ਹੇ ਪੰਡਿਤਵਿਲੋਈਐ = (ਜੇ) ਰਿੜਕੀਏ। ਤਥੁ = ਅਸਲ ਚੀਜ਼, ਮੱਖਣ। ਏਹਾ ਵਥੁ = ਇਹੀ ਚੀਜ਼ (ਪਾਣੀ ਹੀ ਪ੍ਰਾਪਤ ਕਰਦਾ ਹੈ। ਵਿਗੂਚੀਐ = ਖ਼ੁਆਰ ਹੋਈਦਾ ਹੈ। ਦੇਉ = ਪ੍ਰਕਾਸ਼ = ਰੂਪ ਪ੍ਰਭੂ। ਅਲਖੁ = ਜਿਸ ਦਾ ਸਰੂਪ ਸਮਝਿਆ ਨਹੀਂ ਜਾ ਸਕਦਾ।੫।

ਤਾਗੋ = ਧਾਗਾ। ਕੋ = ਦਾ। ਦਹ ਦਿਸ = ਦਸੀਂ ਪਾਸੀਂ। ਮਾਇ = ਮਾਇਆ (ਨਾਲ। ਗਾਠਿ = ਗੰਢ। ਛੂਟਈ = ਖੁਲ੍ਹਦੀ। ਕਰਮ = ਰਸਮੀ ਧਾਰਮਿਕ ਕੰਮ।੬।

ਮਨਿ = ਮਨ ਵਿਚ। ਭੈ = (ਪਰਮਾਤਮਾ ਦੇ) ਡਰ = ਅਦਬ ਵਿਚ। ਸਚੁ = ਅਟੱਲ (ਆਤਮਕ ਜੀਵਨ ਦੇਣ ਵਾਲਾ। ਮਜਨੁ = ਤੀਰਥ = ਇਸ਼ਨਾਨ। ਵਿਸੇਖੁ = ਵਿਸ਼ਸ਼ੇਤਾ ਦਾ ਹੱਕਦਾਰ। ਅੰਕਸੁ = ਕੁੰਡਾ ਜੋ ਹਾਥੀ ਨੂੰ ਚਲਾਣ ਲਈ ਵਰਤੀਦਾ ਹੈ। ਜਿਨਿ = ਜਿਸ (ਗੁਰੂ) ਨੇ। ਮਨਿ = ਮਨ ਵਿਚ। ਭੇਖੁ = (ਵਿਖਾਵੇ ਦਾ) ਧਾਰਮਿਕ ਲਿਬਾਸ।੭।

ਹਾਟੁ = ਹੱਟ। ਸਰਾਫ = ਸ਼ਾਹ। ਕੋ = ਦਾ। ਦ੍ਰਿੜੈ = ਪੱਕੀ ਤਰ੍ਹਾਂ ਚੇਤੇ ਰੱਖਦਾ ਹੈ। ਧਨੁ = ਭਾਗਾਂ ਵਾਲਾ। ਮੇਲਿ = ਮੇਲ ਵਿਚ, ਸਤ ਸੰਗ ਵਿਚ।੮।

ਅਰਥ: (ਤੀਰਥ ਵਰਤ ਆਦਿਕ ਧਾਰਮਿਕ ਮਿਥੇ ਹੋਏ) ਕੰਮਾਂ ਦੇ ਵਿਸ਼ਵਾਸੀ ਹੇ ਪੰਡਿਤ! ਸੁਣ (ਇਹ ਕਰਮ ਧਰਮ ਆਤਮਕ ਆਨੰਦ ਨਹੀਂ ਪੈਦਾ ਕਰ ਸਕਦੇ। ਹੇ ਭਾਈ! ਜਿਸ ਕੰਮ ਦੀ ਰਾਹੀਂ ਆਤਮਕ ਆਨੰਦ ਪੈਦਾ ਹੁੰਦਾ ਹੈ ਉਹ (ਇਹ) ਹੈ ਕਿ ਆਤਮਕ ਜੀਵਨ ਦੇਣ ਵਾਲੇ ਜਗਤ-ਮੂਲ (ਦੇ ਗੁਣਾਂ) ਨੂੰ ਆਪਣੇ ਵਿਚਾਰ-ਮੰਡਲ ਵਿਚ (ਲਿਆਂਦਾ ਜਾਏ੧।ਰਹਾਉ।

ਹੇ ਭਾਈ! ਤੀਰਥ ਵਰਤ ਆਦਿਕ ਧਾਰਮਿਕ ਕਰਮ ਕਰਦਿਆਂ ਭੀ ਮਾਇਆ ਵਾਲੀਆਂ ਆਸਾਂ ਤੇ ਫੁਰਨੇ ਟਿਕੇ ਹੀ ਰਹਿੰਦੇ ਹਨ, ਇਹ) ਆਸਾਂ ਤੇ ਇਹ ਫੁਰਨੇ ਮਾਇਆ ਦੇ ਮੋਹ ਵਿਚ ਬੰਨ੍ਹਣ ਵਾਲੇ ਹਨ, (ਇਹ ਰਸਮੀ) ਧਾਰਮਿਕ ਕਰਮ (ਸਗੋਂ) ਮਾਇਆ ਦੇ ਬੰਦਨ ਪੈਦਾ ਕਰਨ ਵਾਲੇ ਹਨ। ਹੇ ਭਾਈ! ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ ਜਗਤ ਜੰਮਦਾ ਹੈ (ਜਨਮ ਮਰਨ ਦੇ ਗੇੜ ਵਿਚ ਆਉਂਦਾ ਹੈ) , ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਮੌਤੇ ਮਰਦਾ ਹੈ। ਹੇ ਭਾਈਇਹ ਮਾਇਆ ਜਗਤ ਵਿਚ (ਜੀਵਾਂ ਨੂੰ) ਮੋਹਣ ਦਾ ਕੰਮ ਕਰੀ ਜਾਂਦੀ ਹੈ, ਇਹ ਸਾਰੇ (ਧਾਰਮਿਕ ਮਿਥੇ ਹੋਏ) ਕਰਮ ਵਿਅਰਥ ਹੀ ਜਾਂਦੇ ਹਨ।੧।

ਹੇ ਪੰਡਿਤ ਜੀ! ਤੁਸੀ (ਲੋਕਾਂ ਨੂੰ ਸੁਣਾਣ ਵਾਸਤੇ) ਵੇਦ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਖੋਲ੍ਹ ਕੇ ਉਚਾਰਦੇ ਰਹਿੰਦੇ ਹੋ, ਪਰ ਆਪ ਉਹੀ ਕਰਮ ਕਰਦੇ ਹੋ ਜੋ ਮਾਇਆ ਦੇ ਮੋਹ ਵਿਚ ਫਸਾਈ ਰੱਖਣ। ਹੇ ਪੰਡਿਤ! ਇਸ) ਪਖੰਡ ਨਾਲ (ਮਨ ਦੀ) ਮੈਲ ਦੂਰ ਨਹੀਂ ਹੋ ਸਕਦੀ, ਵਿਕਾਰਾਂ ਦੀ ਮੈਲ ਮਨ ਦੇ ਅੰਦਰ ਟਿਕੀ ਹੀ ਰਹਿੰਦੀ ਹੈ। ਇਸ ਤਰ੍ਹਾਂ ਤਾਂ ਮੱਕੜੀ ਭੀ (ਆਪਣਾ ਜਾਲਾ ਆਪ ਤਣ ਕੇ ਉਸੇ ਜਾਲੇ ਵਿਚ) ਉਲਟੀ ਸਿਰ-ਭਾਰ ਹੋ ਕੇ ਮਰਦੀ ਹੈ।੨।

ਹੇ ਭਾਈ! ਭੈੜੀ ਮਤਿ ਦੇ ਕਾਰਨ ਬੇਅੰਤ ਲੋਕਾਈ ਖ਼ੁਆਰ ਹੋ ਰਹੀ ਹੈ, ਪਰਮਾਤਮਾ ਨੂੰ ਵਿਸਾਰ ਕੇ ਹੋਰ ਦੇ ਮੋਹ ਵਿਚ ਖੁੰਝੀ ਹੋਈ ਹੈ। ਪਰਮਾਤਮਾ ਦਾ ਨਾਮ ਗੁਰੂ ਤੋਂ ਬਿਨਾ ਨਹੀਂ ਮਿਲ ਸਕਦਾ, ਤੇ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ। ਜਦੋਂ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਤਦੋਂ ਆਤਮਕ ਆਨੰਦ ਪ੍ਰਾਪਤ ਕਰਦਾ ਹੈ, ਤੇ, ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ।੩।

ਹੇ ਪੰਡਿਤ! ਗੁਰੂ ਦੀ ਸ਼ਰਨ ਪਿਆਂ ਸਦਾ-ਟਿਕਵੀਂ ਆਤਮਕ ਅਡੋਲਤਾ ਪੈਦਾ ਹੁੰਦੀ ਹੈ (ਇਸ ਤਰ੍ਹਾਂ) ਪਵਿਤ੍ਰ (ਹੋਇਆ) ਮਨ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ। (ਜੀਵਨ ਦਾ ਇਹ ਰਸਤਾ) ਉਹ ਮਨੁੱਖ ਸਮਝਦਾ ਹੈ ਜੋ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ, ਗੁਰੂ ਤੋਂ ਬਿਨਾ (ਇਹ) ਰਸਤਾ ਨਹੀਂ ਲੱਭਦਾ। ਜਿਸ ਮਨੁੱਖ ਦੇ ਮਨ ਵਿਚ ਲੋਭ (ਦੀ ਲਹਿਰ) ਜ਼ੋਰ ਪਾ ਰਹੀ ਹੋਵੇ, ਇਹ ਰਸਮੀ ਧਾਰਮਿਕ ਕੰਮ ਕਰਨ ਦਾ ਉਸ ਨੂੰ ਕੋਈ (ਆਤਮਕ) ਲਾਭ ਨਹੀਂ ਹੋ ਸਕਦਾ। (ਮਾਇਆ ਦੀ ਖ਼ਾਤਰ) ਝੂਠ ਬੋਲ ਬੋਲ ਕੇ ਉਹ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਇਹ ਝੂਠ-ਰੂਪ) ਜ਼ਹਿਰ ਖਾਂਦਾ ਰਹਿੰਦਾ ਹੈ।੪।

ਹੇ ਪੰਡਿਤ! ਜੇ ਦਹੀਂ ਰਿੜਕੀਏ ਤਾਂ ਉਸ ਵਿਚੋਂ ਮੱਖਣ ਨਿਕਲਦਾ ਹੈ, ਪਰ ਜੇ ਪਾਣੀ ਰਿੜਕੀਏਤਾਂ ਪਾਣੀ ਹੀ ਵੇਖਣ ਵਿਚ ਆਉਂਦਾ ਹੈ। ਇਹ (ਮਾਇਆ-ਮੋਹਿਆ) ਜਗਤ (ਪਾਣੀ ਰਿੜਕ ਰਿੜਕ ਕੇ) ਇਹ ਪਾਣੀ ਹੀ ਹਾਸਲ ਕਰਦਾ ਹੈ। ਹੇ ਭਾਈਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਾਇਆ ਦੀਭਟਕਣਾ ਵਿਚ ਹੀ ਖ਼ੁਆਰ ਹੋਈਦਾ ਹੈ, ਘਟ ਘਟ ਵਿਚ ਵਿਆਪਕ ਅਲੱਖ ਪਰਮਾਤਮਾ ਤੋਂ ਖੁੰਝੇ ਰਹੀਦਾ ਹੈ।੫।

ਹੇ ਭਾਈ! ਇਹ ਜਗਤ ਸੂਤਰ ਦਾ ਧਾਗਾ (ਸਮਝ ਲਵੋ, ਜਿਵੇਂ ਧਾਗੇ ਨੂੰ ਗੰਢਾਂ ਪਈਆਂ ਹੋਈਆਂ ਹੋਣ, ਸੰਸਾਰਕ ਜੀਵਾਂ ਨੂੰ) ਮਾਇਆ ਦੇ ਮੋਹ ਦੀਆਂ ਦਸੀਂ ਪਾਸੀਂ ਗੰਢਾਂ ਪਈਆਂ ਹੋਈਆਂ ਹਨ (ਭਾਵ, ਮੋਹ ਵਿਚ ਫਸੇ ਜੀਵ ਦਸੀਂ ਪਾਸੀਂ ਖਿੱਚੇ ਜਾ ਰਹੇ ਹਨ। (ਅਨੇਕਾਂ ਜੀਵ ਇਹ ਰਸਮੀ ਧਾਰਮਿਕ) ਕਰਮ ਕਰ ਕਰ ਕੇ ਹਾਰ ਗਏ, ਪਰ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਮੋਹ ਦੀ ਗੰਢ ਖੁਲ੍ਹਦੀ ਨਹੀਂ। ਹੇ ਭਾਈ! ਇਹ ਜਗਤ (ਰਸਮੀ ਧਾਰਮਿਕ ਕਰਮ ਕਰਦਾ ਹੋਇਆ ਭੀ ਮੋਹ ਦੀ) ਭਟਕਣਾ ਵਿਚ ਇਤਨਾ ਖੁੰਝਿਆ ਹੋਇਆ ਹੈ ਕਿ ਬਿਆਨ ਨਹੀਂ ਕੀਤਾ ਜਾ ਸਕਦਾ।੬।

ਹੇ ਪੰਡਿਤ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਡਰ-ਅਦਬ ਮਨ ਵਿਚ ਵੱਸ ਪੈਂਦਾ ਹੈ। ਉਸ ਡਰ-ਅਦਬ ਵਿਚ ਰਹਿ ਕੇ (ਮਾਇਆ ਦੇ ਮੋਹ ਵਲੋਂ) ਮਰਨਾ (ਜੀਵ ਦੇ ਮਸਤਕ ਉਤੇ ਕੀਤੇ ਕਰਮਾਂ ਦਾ ਐਸਾ) ਲੇਖ (ਹੈ ਜੋ ਇਸ ਨੂੰ ਅਟੱਲ) (ਜੀਵਨ ਦੇਂਦਾ) ਹੈ। ਹੇ ਭਾਈ! ਤੀਰਥ ਇਸ਼ਨਾਨ ਦਾਨ-ਪੁੰਨ ਤੇ ਹੋਰ ਚੰਗਿਆਈਆਂ ਪਰਮਾਤਮਾ ਦਾ ਨਾਮ ਹੀ ਹੈ, ਪਰਮਾਤਮਾ ਦੇ ਨਾਮ ਨੂੰ ਹੀ ਉਸ ਦੀ ਹਜ਼ੂਰੀ ਵਿਚ ਵਿਸ਼ੇਸ਼ਤਾ ਮਿਲਦੀ ਹੈ। (ਮਾਇਆ ਵਿਚ ਮਸਤ ਮਨ-ਹਾਥੀ ਨੂੰ ਸਿੱਧੇ ਰਸਤੇ ਤੋਰਨ ਵਾਸਤੇ) ਗੁਰੂ (ਦਾ ਸ਼ਬਦ) ਕੁੰਡਾ ਹੈਗੁਰੂ ਨੇ ਹੀ ਪਰਮਾਤਮਾ ਦਾ ਨਾਮ ਮਨੁੱਖ ਨੂੰ ਦ੍ਰਿੜ੍ਹ ਕਰਾਇਆ ਹੈ। (ਗੁਰੂ ਦੀ ਮੇਹਰ ਨਾਲ ਜਦੋਂ ਨਾਮ) ਮਨ ਵਿਚ ਵੱਸਦਾ ਹੈ, ਤਾਂ ਧਾਰਮਿਕ ਵਿਖਾਵਾ ਮੁੱਕ ਜਾਂਦਾ ਹੈ।੭।

ਹੇ ਭਾਈ! ਇਹ ਮਨੁੱਖਾ ਸਰੀਰ ਪਰਮਾਤਮਾ-ਸਰਾਫ਼ ਦਾ ਦਿੱਤਾ ਹੋਇਆ ਇਕ ਹੱਟ ਹੈ ਜਿਸ ਵਿਚ ਕਦੇ ਨਾਹ ਮੁਕਣ ਵਾਲਾ ਨਾਮ-ਸੌਦਾ ਕਰਨਾ ਹੈ। ਉਹੀ ਜੀਵ-ਵਪਾਰੀ ਇਸ ਸੌਦੇ ਨੂੰ (ਆਪਣੇ ਸਰੀਰ-ਹੱਟ ਵਿਚ) ਦ੍ਰਿੜ੍ਹਤਾ ਨਾਲ ਵਣਜਦਾ ਹੈ ਜੇਹੜਾ ਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ। ਹੇ ਨਾਨਕ! ਉਹ ਜੀਵ-ਵਪਾਰੀ ਭਾਗਾਂ ਵਾਲਾ ਹੈ ਜੋ ਸਾਧ ਸੰਗਤਿ ਵਿਚ (ਰਹਿ ਕੇ) ਇਹ ਵਪਾਰ ਕਰਦਾ ਹੈ।੮।੨।

*┈┉┅━❀꧁ੴ꧂❀━┅┉┈*


||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਬਿਲਾਵਲੁ ਮਹਲਾ ੩ ॥ ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥ ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥੧॥ ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ ਸਮਾਨਾ ॥ ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥੧॥ ਰਹਾਉ ॥ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥ ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥੨॥ ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥ ਗੁਰਮੁਖਿ ਜਿਨੀ ਧਿਆਇਆ ਹਰਿ ਹਰਿ ਜਗਿ ਤੇ ਪੂਰੇ ਪਰਵਾਨਾ ॥੩॥ ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥ ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥੪॥੪॥ {ਪੰਨਾ 797}

ਪਦਅਰਥ: ਪੂਰਾ ਥਾਟੁ = ਉੱਤਮ ਜੁਗਤੀ, ਗੁਰੂ ਦੀ ਸਰਨ ਆ ਕੇ ਹਰਿ = ਨਾਮ ਜਪਣ ਦੀ ਉੱਤਮ ਜੁਗਤੀ। ਪੂਰੈ = ਪੂਰੇ (ਪ੍ਰਭੂ) ਨੇ, ਉਸ ਪ੍ਰਭੂ ਨੇ ਜਿਸ ਦੇ ਕੰਮਾਂ ਵਿਚ ਕੋਈ ਉਕਾਈ ਨਹੀਂ। ਏਕ ਸਮਾਨਾ = ਇਕੋ ਜਿਹੀ, ਜੋ ਹਰੇਕ ਜੁਗ ਵਿਚ ਇਕੋ ਜਿਹੀ ਚਲੀ ਆ ਰਹੀ ਹੈ। ਪਰਪੰਚ = ਸੰਸਾਰ। ਸਾਚਾ = ਸਦਾ ਕਾਇਮ ਰਹਿਣ ਵਾਲਾ। ਮਤੁ ਕੋ ਧਰਹੁ = ਕੋਈ ਨਾਹ ਧਰੇ। ਗੁਮਾਨਾ = ਅਹੰਕਾਰ।੧।

ਮਾਹਿ = ਵਿਚ। ਮਤਿ = ਅਕਲ, ਸਿੱਖਿਆ। ਜੀਅਹੁ = ਦਿਲੋਂ। ਜਾਣੈ = ਪਛਾਣਦਾ ਹੈ, ਸਾਂਝ ਪਾਂਦਾ ਹੈ। ਅੰਤਰਿ = ਅੰਦਰ। ਰਵੈ = ਹਰ ਵੇਲੇ ਮੌਜੂਦ ਰਹਿੰਦਾ ਹੈ।੧।ਰਹਾਉ।

ਹੁਣਿ = ਇਸ ਵੇਲੇ, ਗੁਰੂ ਦੀ ਮਤਿ ਲੈ ਕੇ {ਨੋਟ: ਵੇਖੋ 'ਰਹਾਉਵਾਲਾ ਬੰਦ। ਉਸੇ ਵਿਚ ਹੀ ਕੇਂਦਰੀ ਖ਼ਿਆਲ ਹੈ}। ਨਿਬੇੜਾ = ਨਿਰਨਾ। ਨੋ = ਨੂੰ। ਨਰ ਮਨੁਖ = ਸ੍ਰੇਸ਼ਟ ਮਨੁੱਖ, ਗੁਰਮੁਖ, ਗੁਰੂ ਦੀ ਮਤਿ ਉਤੇ ਤੁਰਨ ਵਾਲੇ ਮਨੁੱਖ। ਏਕੁ ਨਿਧਾਨਾ = ਇਕ ਪ੍ਰਭੂ ਦਾ ਨਾਮ = ਖ਼ਜ਼ਾਨਾ। ਜਤੁ = ਕਾਮ = ਵਾਸਨਾ ਨੂੰ ਰੋਕਣ ਵਾਲਾ ਜਤਨ। ਸੰਜਮ = ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਰੋਕਣਾ। ਮਹਿ = ਵਿਚ। ਕਲਿ = ਕਲਿਜੁਗ। ਕੀਰਤਿ = ਸਿਫ਼ਤਿ-ਸਾਲਾਹ।੨।

ਜੁਗਿ ਜੁਗਿ = ਹਰੇਕ ਜੁਗ ਵਿਚ। ਸੋਧਿ = ਸੋਧ ਕੇ, ਗਹੁ ਨਾਲ ਪੜ੍ਹ ਕੇ। ਗੁਰਮੁਖਿ = ਗੁਰੂ ਦੀ ਸ਼ਰਨ ਪੈ ਕੇ। ਜਗਿ = ਜਗਤ ਵਿਚ। ਤੇ = ਉਹ ਬੰਦੇ। ਪਰਵਾਨਾ = ਕਬੂਲ।੩।

ਸਿਉ = ਨਾਲ। ਚੂਕੈ = ਮੁੱਕ ਜਾਂਦਾ ਹੈ। ਮਨਿ = ਮਨ ਵਿਚ। ਸਭੇ = ਸਾਰੇ। ਪਾਹਿ = ਪਾਂਦੇ ਹਨ, ਪ੍ਰਾਪਤ ਕਰਦੇ ਹਨ। ਨਿਧਾਨਾ = ਨਾਮ = ਖ਼ਜ਼ਾਨਾ।੪।

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਿੱਖਿਆ ਉਤੇ ਯਕੀਨ ਆ ਜਾਂਦਾ ਹੈ, ਉਹ ਮਨੁੱਖ ਗੁਰੂ (ਦੇ ਉਪਦੇਸ਼) ਵਿਚ ਲੀਨ ਰਹਿੰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਇਸ ਬਾਣੀ ਨਾਲ ਦਿਲੋਂ ਸਾਂਝ ਪਾ ਲੈਂਦਾ ਹੈ, ਉਸ ਦੇ ਅੰਦਰ ਪਰਮਾਤਮਾ ਦਾ ਨਾਮ ਸਦਾ ਟਿਕਿਆ ਰਹਿੰਦਾ ਹੈ।੧।ਰਹਾਉ।

ਹੇ ਭਾਈ! ਵੇਖੋ, ਪੂਰਨ ਪ੍ਰਭੂ ਨੇ (ਗੁਰੂ ਦੀ ਸ਼ਰਨ ਪੈ ਕੇ ਹਰਿ-ਨਾਮ ਜਪਣ ਦੀ ਇਹ ਐਸੀ) ਉੱਤਮ ਜੁਗਤੀ ਬਣਾਈ ਹੈ ਜੋ ਹਰੇਕ ਜੁਗ ਵਿਚ ਇਕੋ ਜਿਹੀ ਚਲੀ ਆ ਰਹੀ ਹੈ। ਮਤਾਂ ਕੋਈ ਮਨੁੱਖ (ਜਤ ਸੰਜਮ ਤੀਰਥ ਆਦਿਕ ਕਰਮ ਦਾ) ਮਾਣ ਕਰ ਬਹੇ। ਇਸ ਜਗਤ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਜਪਣ ਤੋਂ ਹੀ ਇੱਜ਼ਤ ਮਿਲਦੀ ਹੈ।੧।

ਹੇ ਭਾਈ! ਗੁਰੂ ਦੀ ਸ਼ਰਨ ਪਿਆਂ ਹੀ ਚਹੁੰਆਂ ਜੁਗਾਂ ਦਾ ਨਿਰਨਾ ਸਮਝ ਵਿਚ ਆਉਂਦਾ ਹੈ (ਕਿ ਜੁਗ ਚਾਹੇ ਕੋਈ ਹੋਵੇ) ਗੁਰੂ ਦੀ ਸ਼ਰਨ ਪੈਣ ਵਾਲੇ ਮਨੁੱਖਾਂ ਨੂੰ ਪਰਮਾਤਮਾ ਦਾ ਨਾਮ-ਖ਼ਜ਼ਾਨਾ ਪ੍ਰਾਪਤ ਹੋ ਜਾਂਦਾ ਹੈ। (ਵੇਦ ਆਦਿਕ ਹਿੰਦੂ ਧਰਮ-ਪੁਸਤਕ ਦੱਸਦੇ ਰਹੇ ਕਿ) ਜਤ ਸੰਜਮ ਅਤੇ ਤੀਰਥ-ਇਸ਼ਨਾਨ ਉਹਨਾਂ ਜੁਗਾਂ ਦਾ ਧਰਮ ਸੀ, ਪਰ ਕਲਿਜੁਗ ਵਿਚ (ਗੁਰੂ ਨਾਨਕ ਨੇ ਆ ਦੱਸਿਆ ਹੈ ਕਿ) ਪਰਮਾਤਮਾ ਦੀ ਸਿਫ਼ਤਿ-ਸਾਲਾਹ, ਪਰਮਾਤਮਾ ਦਾ ਨਾਮ-ਸਿਮਰਨ ਹੀ ਅਸਲ ਧਰਮ ਹੈ।੨।

ਹੇ ਭਾਈ! ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨੂੰ ਗਹੁ ਨਾਲ ਪੜ੍ਹ ਕੇ ਵੇਖ ਲਵੋ (ਉਹ ਇਹੀ ਆਖਦੇ ਹਨ ਕਿ) ਹਰੇਕ ਜੁਗ ਵਿਚ (ਜਤ ਸੰਜਮ ਤੀਰਥ ਆਦਿਕ) ਆਪਣਾ ਆਪਣਾ ਧਰਮ (ਪਰਵਾਨ) ਹੈ। (ਪਰ ਗੁਰੂ ਦੀ ਸਿੱਖਿਆ ਇਹ ਹੈ ਕਿ) ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਪ੍ਰਭੂ ਦਾ ਨਾਮ ਸਿਮਰਿਆ ਹੈ, ਜਗਤ ਵਿਚ ਉਹੀ ਮਨੁੱਖ ਪੂਰਨ ਹਨ ਤੇ ਕਬੂਲ ਹਨ।੩।

ਹੇ ਭਾਈ! ਨਾਨਕ ਆਖਦਾ ਹੈ-ਜੇਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਪਿਆਰ ਜੋੜਦਾ ਹੈ, ਉਸ ਦੇ ਮਨ ਵਿਚੋਂ (ਕਿਸੇ ਭੀ ਤਰ੍ਹਾਂ ਦੇ ਕਰਮ ਕਾਂਡ ਦਾ) ਅਹੰਕਾਰ ਮੁੱਕ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰਨ ਵਾਲੇ, ਸੁਣਨ ਵਾਲੇ, ਸਾਰੇ ਹੀ ਆਤਮਕ ਆਨੰਦ ਪ੍ਰਾਪਤ ਕਰਦੇ ਹਨ। ਜੇਹੜੇ ਮਨੁੱਖ (ਗੁਰੂ ਦੀ ਸਿੱਖਿਆ ਉਤੇ) ਸਰਧਾ ਲਿਆਉਂਦੇ ਹਨ, ਉਹ ਪ੍ਰਭੂ ਦਾ ਨਾਮ-ਖ਼ਜ਼ਾਨਾ ਲੱਭ ਲੈਂਦੇ ਹਨ।੪।੪।

ਨੋਟ: ਇਸ ਸ਼ਬਦ ਵਿਚ ਵੇਦ ਪੁਰਾਨਾਂ ਦੇ ਧਰਮ ਅਤੇ ਗੁਰ ਧਰਮ ਵਿਚ ਫ਼ਰਕ ਦੱਸਿਆ ਗਿਆ ਹੈ।

*┈┉┅━❀꧁ੴ꧂❀━┅┉┈*


||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਸੋਰਠਿ ਮਹਲਾ ੫ ॥ ਜਿਤੁ ਪਾਰਬ੍ਰਹਮੁ ਚਿਤਿ ਆਇਆ ॥ ਸੋ ਘਰੁ ਦਯਿ ਵਸਾਇਆ ॥ ਸੁਖ ਸਾਗਰੁ ਗੁਰੁ ਪਾਇਆ ॥ ਤਾ ਸਹਸਾ ਸਗਲ ਮਿਟਾਇਆ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਆਠ ਪਹਰ ਗੁਣ ਗਾਈ ॥ ਗੁਰ ਪੂਰੇ ਤੇ ਪਾਈ ॥ ਰਹਾਉ ॥ ਪ੍ਰਭ ਕੀ ਅਕਥ ਕਹਾਣੀ ॥ ਜਨ ਬੋਲਹਿ ਅੰਮ੍ਰਿਤ ਬਾਣੀ ॥ ਨਾਨਕ ਦਾਸ ਵਖਾਣੀ ॥ ਗੁਰ ਪੂਰੇ ਤੇ ਜਾਣੀ ॥੨॥੨॥੬੬॥ {ਪੰਨਾ 626}

ਪਦਅਰਥ: ਜਿਤੁ = ਜਿਸ ਵਿਚ। ਚਿਤਿ = ਚਿੱਤ ਵਿਚ, ਹਿਰਦੇ ਵਿਚ। ਜਿਤੁ ਚਿਤਿ = ਜਿਸ ਹਿਰਦੇ = ਘਰ ਵਿਚ। ਸੋ ਘਰੁ = ਉਹ ਹਿਰਦਾ = ਘਰ। ਦਯਿ = ਪਿਆਰ ਕਰਨ ਵਾਲੇ ਪ੍ਰਭੂ ਨੇ। ਸੁਖ ਸਾਗਰੁ = ਸੁਖਾਂ ਦਾ ਸਮੁੰਦਰ। ਤਾ = ਤਦੋਂ। ਸਹਸਾ = ਸਹਿਮ।੧।

ਵਡਿਆਈ = ਸੋਭਾ, ਸਿਫ਼ਤਿ-ਸਾਲਾਹ। ਆਠ ਪਹਿਰ = ਹਰ ਵੇਲੇ। ਤੇ = ਤੋਂ। ਪਾਈ = ਪ੍ਰਾਪਤ ਕੀਤੀ।ਰਹਾਉ।

ਅਕਥ: ਬਿਆਨ ਨਾਹ ਹੋ ਸਕਣ ਵਾਲੀ। ਕਹਾਣੀ = ਸਰੂਪ ਦਾ ਵਰਣਨ। ਬੋਲਹਿ = ਬੋਲਦੇ ਹਨ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ। ਵਖਾਣੀ = ਉਚਾਰੀ। ਤੇ = ਤੋਂ।੨।

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਦੀ ਸਿਫ਼ਤਿ-ਸਾਲਾਹ ਕਰਨੀ, ਅੱਠੇ ਪਹਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ-(ਇਹ ਦਾਤਿ) ਪੂਰੇ ਗੁਰੂ ਤੋਂ ਹੀ ਮਿਲਦੀ ਹੈ।ਰਹਾਉ।

ਹੇ ਭਾਈ! ਜਿਸ ਦੇ ਹਿਰਦੇ-ਘਰ ਵਿਚ ਪਰਮਾਤਮਾ ਆ ਵੱਸਿਆ ਹੈ, ਪ੍ਰੀਤਮ-ਪ੍ਰਭੂ ਨੇ ਉਹ ਹਿਰਦਾ-ਘਰ (ਆਤਮਕ ਗੁਣਾਂ ਨਾਲ) ਭਰਪੂਰ ਕਰ ਦਿੱਤਾ। ਹੇ ਭਾਈ! ਜਦੋਂ ਕਿਸੇ ਵਡ-ਭਾਗੀ ਨੂੰ) ਸੁਖਾਂ ਦਾ ਸਮੁੰਦਰ ਗੁਰੂ ਮਿਲ ਪਿਆ, ਤਦੋਂ ਉਸ ਨੇ ਆਪਣਾ ਸਾਰਾ ਸਹਿਮ ਦੂਰ ਕਰ ਲਿਆ।੧।

ਹੇ ਭਾਈ! ਪਰਮਾਤਮਾ ਦੇ ਸਰੂਪ ਦੀ ਗੱਲ-ਬਾਤ ਦੱਸੀ ਨਹੀਂ ਜਾ ਸਕਦੀ। ਪ੍ਰਭੂ ਦੇ ਸੇਵਕ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਰਹਿੰਦੇ ਹਨ। ਹੇ ਨਾਨਕ! ਉਹੀ ਸੇਵਕ ਇਹ ਬਾਣੀ ਉਚਾਰਦੇ ਹਨ, ਜਿਨ੍ਹਾਂ ਨੇ ਪੂਰੇ ਗੁਰੂ ਪਾਸੋਂ ਇਹ ਸਮਝ ਹਾਸਲ ਕੀਤੀ ਹੈ।੨।੨।੬੬।

*┈┉┅━❀꧁ੴ꧂❀━┅┉┈*


||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ {ਪੰਨਾ 609}

ਪਦਅਰਥ: ਭੇਟਿਓ = ਮਿਲਿਆ ਹੈ। ਵਡ ਭਾਗੀ = ਵੱਡੇ ਭਾਗਾਂ ਨਾਲ। ਮਨਹਿ = ਮਨ ਵਿਚ। ਪਰਗਾਸਾ = (ਆਤਮਕ ਜੀਵਨ ਦਾ) ਚਾਨਣ। ਸਾਹਿਬ = ਮਾਲਕ। ਭਰਵਾਸਾ = ਭਰੋਸਾ, ਸਹਾਰਾ।੧।

ਕੈ = ਤੋਂ। ਬਲਿਹਾਰੈ = ਸਦਕੇ। ਆਗੈ ਪਾਛੈ = ਲੋਕ ਪਰਲੋਕ ਵਿਚ, ਹਰ ਥਾਂ। ਸਹਜਾ = ਆਤਮਕ ਅਡੋਲਤਾ। ਘਰਿ = ਹਿਰਦੇ = ਘਰ ਵਿਚ।ਰਹਾਉ।

ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਕਰਣੈਹਾਰਾ = ਪੈਦਾ ਕਰਨ ਵਾਲਾ। ਸੋਈ = ਉਹ ਹੀ। ਆਧਾਰਾ = ਆਸਰਾ।੨।

ਸਫਲ ਦਰਸਨੁ = ਜਿਸ (ਪ੍ਰਭੂ) ਦਾ ਦਰਸਨ ਜੀਵਨ = ਮਨੋਰਥ ਪੂਰਾ ਕਰਦਾ ਹੈ। ਅਕਾਲ ਮੂਰਤਿ = ਜਿਸ ਦੀ ਹਸਤੀ ਮੌਤ ਤੋਂ ਰਹਿਤ ਹੈ। ਹੋਵਨਹਾਰਾ = ਸਦਾ ਹੀ ਜੀਊਂਦਾ ਰਹਿਣ ਵਾਲਾ। ਕੰਠਿ = ਗਲ ਨਾਲ। ਲਗਾਇ = ਲਾ ਕੇ।੩।

ਕਾਰਜੁ = ਜ਼ਿੰਦਗੀ ਦਾ ਮਨੋਰਥ। ਆਇਆ ਰਾਸੇ = ਰਾਸਿ ਆਇਆ, ਸਿਰੇ ਚੜ੍ਹ ਗਿਆ ਹੈ। ਸਗਲੇ = ਸਾਰੇ।੪।

ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ।

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।

ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।

(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩।

ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਗੂਜਰੀ ਮਹਲਾ ੫ ॥ ਹਰਿ ਧਨੁ ਜਾਪ ਹਰਿ ਧਨੁ ਤਾਪ ਹਰਿ ਧਨੁ ਭੋਜਨੁ ਭਾਇਆ ॥ ਨਿਮਖ ਨ ਬਿਸਰਉ ਮਨ ਤੇ ਹਰਿ ਹਰਿ ਸਾਧਸੰਗਤਿ ਮਹਿ ਪਾਇਆ ॥੧॥ ਮਾਈ ਖਾਟਿ ਆਇਓ ਘਰਿ ਪੂਤਾ ॥ ਹਰਿ ਧਨੁ ਚਲਤੇ ਹਰਿ ਧਨੁ ਬੈਸੇ ਹਰਿ ਧਨੁ ਜਾਗਤ ਸੂਤਾ ॥੧॥ ਰਹਾਉ ॥ ਹਰਿ ਧਨੁ ਇਸਨਾਨੁ ਹਰਿ ਧਨੁ ਗਿਆਨੁ ਹਰਿ ਸੰਗਿ ਲਾਇ ਧਿਆਨਾ ॥ ਹਰਿ ਧਨੁ ਤੁਲਹਾ ਹਰਿ ਧਨੁ ਬੇੜੀ ਹਰਿ ਹਰਿ ਤਾਰਿ ਪਰਾਨਾ ॥੨॥ ਹਰਿ ਧਨ ਮੇਰੀ ਚਿੰਤ ਵਿਸਾਰੀ ਹਰਿ ਧਨਿ ਲਾਹਿਆ ਧੋਖਾ ॥ ਹਰਿ ਧਨ ਤੇ ਮੈ ਨਵ ਨਿਧਿ ਪਾਈ ਹਾਥਿ ਚਰਿਓ ਹਰਿ ਥੋਕਾ ॥੩॥ ਖਾਵਹੁ ਖਰਚਹੁ ਤੋਟਿ ਨ ਆਵੈ ਹਲਤ ਪਲਤ ਕੈ ਸੰਗੇ ॥ ਲਾਦਿ ਖਜਾਨਾ ਗੁਰਿ ਨਾਨਕ ਕਉ ਦੀਆ ਇਹੁ ਮਨੁ ਹਰਿ ਰੰਗਿ ਰੰਗੇ ॥੪॥੨॥੩॥ {ਪੰਨਾ 495-496}

ਪਦ ਅਰਥ: ਜਾਪ = ਦੇਵ-ਪੂਜਾ ਲਈ ਖ਼ਾਸ ਮੰਤ੍ਰਾਂ ਦੇ ਜਾਪ। ਤਾਪ = ਧੂਣੀਆਂ ਤਪਾਣੀਆਂ। ਭਾਇਆ = ਚੰਗਾ ਲੱਗਾ ਹੈ। ਨਿਮਖ = ਅੱਖ ਝਮਕਣ ਜਿਤਨਾ ਸਮਾ। ਨ ਬਿਸਰਉ = ਮੈਂ ਨਹੀਂ ਭੁਲਾਂਦਾ, ਬਿਸਰਉਂ। ਤੇ = ਤੋਂ।1।

ਮਾਈ = ਹੇ ਮਾਂ! ਖਾਟਿ = ਖੱਟ ਕੇ। ਚਲਤੇ = ਤੁਰਦਿਆਂ। ਬੈਸੇ = ਬੈਠਿਆਂ। ਸੂਤਾ = ਸੁੱਤਿਆਂ।1। ਰਹਾਉ।

ਸੰਗਿ = ਨਾਲ। ਲਾਇ ਧਿਆਨਾ = ਸੁਰਤਿ ਜੋੜਦਾ ਹੈ। ਤੁਲਹਾ = ਲੱਕੜਾਂ ਬੰਨ੍ਹ ਕੇ ਨਦੀ ਪਾਰ ਕਰਨ ਲਈ ਬਣਾਇਆ ਹੋਇਆ ਗੱਠਾ। ਤਾਰਿ = ਤਾਰੇ, ਪਾਰ ਲੰਘਾ ਦੇਂਦਾ ਹੈ। ਪਰਾਨਾ = ਪਾਰਲੇ ਪਾਸੇ।2।

ਵਿਸਾਰੀ = ਭੁਲਾ ਦਿੱਤੀ। ਧਨਿ = ਧਨ ਨੇ। ਧੋਖਾ = ਫ਼ਿਕਰ। ਲਾਹਿਆ = ਦੂਰ ਕਰ ਦਿੱਤਾ। ਤੇ = ਤੋਂ। ਨਵਨਿਧਿ = ਧਰਤੀ ਦੇ ਸਾਰੇ ਨੌ ਖ਼ਜ਼ਾਨੇ। ਨਿਧਿ = ਖ਼ਜ਼ਾਨਾ। ਨਵ = ਨੌ। ਹਾਥਿ ਚਰਿਓ = ਹੱਥ ਆ ਗਿਆ, ਮਿਲ ਗਿਆ। ਥੋਕ = ਪਦਾਰਥ।3।

ਤੋਟਿ = ਕਮੀ। ਹਲਤ = ਇਹ ਲੋਕ। ਪਲਤ = ਪਰਲੋਕ। ਲਾਦਿ = ਲੱਦ ਕੇ। ਗੁਰਿ = ਗੁਰੂ ਨੇ। ਰੰਗੇ = ਰੰਗਿ, ਰੰਗ ਲਵੋ।4।

ਅਰਥ: ਹੇ ਮਾਂ! (ਕਿਸੇ ਮਾਂ ਦਾ ਉਹ) ਪੁੱਤਰ ਖੱਟ ਕੇ ਘਰ ਆਇਆ ਸਮਝ, ਜੇਹੜਾ ਤੁਰਦਿਆਂ ਬੈਠਿਆਂ ਜਾਗਦਿਆਂ ਸੁੱਤਿਆਂ ਹਰ ਵੇਲੇ ਹਰਿ-ਨਾਮ-ਧਨ ਦਾ ਹੀ ਵਪਾਰ ਕਰਦਾ ਹੈ।1। ਰਹਾਉ।

ਹੇ ਮਾਂ! ਪਰਮਾਤਮਾ ਦਾ ਨਾਮ-ਧਨ ਹੀ (ਮੇਰੇ ਵਾਸਤੇ ਦੇਵ-ਪੂਜਾ ਲਈ ਖ਼ਾਸ ਮੰਤ੍ਰਾਂ ਦਾ) ਜਾਪ ਹੈ, ਹਰਿ-ਨਾਮ ਧਨ ਹੀ (ਮੇਰੇ ਵਾਸਤੇ) ਧੂਣੀਆਂ ਦਾ ਤਪਾਣਾ ਹੈ; ਪਰਮਾਤਮਾ ਦਾ ਨਾਮ-ਧਨ ਹੀ (ਮੇਰੇ ਆਤਮਕ ਜੀਵਨ ਲਈ) ਖ਼ੁਰਾਕ ਹੈ, ਤੇ, ਇਹ ਖ਼ੁਰਾਕ ਮੈਨੂੰ ਚੰਗੀ ਲੱਗੀ ਹੈ। ਹੇ ਮਾਂ! ਅੱਖ ਝਮਕਣ ਜਿਤਨੇ ਸਮੇ ਲਈ ਭੀ ਮੈਂ ਆਪਣੇ ਮਨ ਤੋਂ ਨਹੀਂ ਭੁਲਾਂਦਾ, ਮੈਂ ਇਹ ਧਨ ਸਾਧ ਸੰਗਤਿ ਵਿਚ (ਰਹਿ ਕੇ) ਲੱਭਾ ਹੈ।1।

ਹੇ ਮਾਂ! ਜਿਸ ਮਨੁੱਖ ਨੇ ਪਰਮਾਤਮਾ ਦੇ ਨਾਮ-ਧਨ ਨੂੰ ਹੀ ਤੀਰਥ-ਇਸ਼ਨਾਨ ਸਮਝਿਆ ਹੈ ਨਾਮ-ਧਨ ਨੂੰ ਹੀ ਸ਼ਾਸਤ੍ਰ ਆਦਿਕਾਂ ਦੀ ਵਿਚਾਰ ਮਿਥਿਆ ਹੈ, ਜੇਹੜਾ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਹੀ ਸੁਰਤਿ ਜੋੜਦਾ ਹੈ (ਇਸੇ ਨੂੰ ਸਮਾਧੀ ਲਾਣੀ ਸਮਝਦਾ ਹੈ,) ਜਿਸ ਮਨੁੱਖ ਨੇ ਸੰਸਾਰ-ਨਦੀ ਤੋਂ ਪਾਰ ਲੰਘਣ ਲਈ ਹਰਿ-ਨਾਮ-ਧਨ ਨੂੰ ਤੁਲਹਾ ਬਣਾ ਲਿਆ ਹੈ, ਬੇੜੀ ਬਣਾ ਲਿਆ ਹੈ, ਪਰਮਾਤਮਾ ਉਸ ਨੂੰ ਸੰਸਾਰ-ਸਮੁੰਦਰ ਤੋਂ ਤਾਰ ਕੇ ਪਾਰਲੇ ਪਾਸੇ ਅਪੜਾ ਦੇਂਦਾ ਹੈ।2।

ਹੇ ਮਾਂ! ਪਰਮਾਤਮਾ ਦੇ ਨਾਮ-ਧਨ ਨੇ ਮੇਰੀ ਹਰੇਕ ਕਿਸਮ ਦੀ ਚਿੰਤਾ ਭੁਲਾ ਦਿੱਤੀ ਹੈ, ਮੇਰਾ ਹਰੇਕ ਫ਼ਿਕਰ ਦੂਰ ਕਰ ਦਿੱਤਾ ਹੈ। ਹੇ ਮਾਂ! ਪਰਮਾਤਮਾ ਦੇ ਨਾਮ-ਧਨ ਤੋਂ (ਮੈਂ ਇਉਂ ਸਮਝਦਾ ਹਾਂ ਕਿ) ਮੈਂ ਦੁਨੀਆ ਦੇ ਸਾਰੇ ਨੌ ਹੀ ਖ਼ਜ਼ਾਨੇ ਹਾਸਲ ਕਰ ਲਏ ਹਨ, (ਸਾਧ ਸੰਗਤਿ ਦੀ ਕਿਰਪਾ ਨਾਲ) ਇਹ ਸਭ ਤੋਂ ਕੀਮਤੀ ਨਾਮ-ਧਨ ਮੈਨੂੰ ਲੱਭ ਪਿਆ ਹੈ।3।

ਹੇ ਮਾਂ! ਗੁਰੂ ਨੇ (ਮੈਨੂੰ) ਨਾਨਕ ਨੂੰ ਨਾਮ-ਧਨ ਦਾ ਖ਼ਜ਼ਾਨਾ ਲੱਦ ਕੇ ਦੇ ਦਿੱਤਾ ਹੈ, (ਤੇ ਆਖਿਆ ਹੈ–) ਇਹ ਧਨ ਆਪ ਵਰਤੋ, ਦੂਜਿਆਂ ਨੂੰ ਭੀ ਵਰਤਾਵੋ; ਇਹ ਧਨ ਕਦੇ ਘਟਦਾ ਨਹੀਂ; ਇਸ ਲੋਕ ਤੇ ਪਰਲੋਕ ਵਿਚ ਸਦਾ ਨਾਲ ਰਹਿੰਦਾ ਹੈ, ਆਪਣੇ ਮਨ ਨੂੰ ਹਰਿ-ਨਾਮ ਦੇ ਰੰਗ ਵਿਚ ਰੰਗ ਲਵੋ।4।2।3।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਵਡਹੰਸੁ ਮਹਲਾ ੪ ਘੋੜੀਆ    ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ {ਪੰਨਾ 575}

ਘੋੜੀਆ-ਘੋੜੀਆਂ। ਜਦੋਂ ਲਾੜਾ ਘਰੋਂ ਵਿਆਹੁਣ ਤੁਰਦਾ ਹੈ, ਘੋੜੀ ਤੇ ਚੜ੍ਹਦਾ ਹੈ, ਤਦੋਂ ਉਸ ਦੀਆਂ ਭੈਣਾਂ ਘੋੜੀ ਦੀ ਵਾਗ ਫੜ ਕੇ ਗੀਤ ਗਾਂਦੀਆਂ ਹਨ। ਉਹ ਗੀਤ 'ਘੋੜੀਆਂਅਖਵਾਂਦੇ ਹਨ। ਗੁਰੂ ਰਾਮਦਾਸ ਜੀ ਨੇ ਇਹ ਦੋ 'ਛੰਤਉਹਨਾਂ ਗੀਤਾਂ 'ਘੋੜੀਆਂਦੀ ਚਾਲ ਤੇ ਲਿਖੇ ਹਨ, ਤੇ, ਇਹਨਾਂ ਛੰਤਾਂ ਦਾ ਸਿਰਲੇਖ ਭੀ "ਘੋੜੀਆਹੀ ਲਿਖਿਆ ਹੈ।

ਪਦਅਰਥ: ਦੇਹ = ਸਰੀਰਮਨੁੱਖਾ ਸਰੀਰ। ਤੇਜਣਿ = ਘੋੜੀ। ਰਾਮਿ = ਰਾਮ ਨੇ, ਪਰਮਾਤਮਾ ਨੇ। ਉਪਾਈਆ = ਉਪਾਈ, ਪੈਦਾ ਕੀਤੀ ਹੈ। ਧੰਨੁ = ਭਾਗਾਂ ਵਾਲਾ। ਪੁੰਨਿ = ਚੰਗੀ ਕਿਸਮਤਿ ਨਾਲ। ਪਾਈਆ = ਪਾਈ ਹੈ, ਲੱਭੀ ਹੈ (ਇਹ ਦੇਹ। ਵਡ ਪੁੰਨੇ = ਵੱਡੀ ਕਿਸਮਤਿ ਨਾਲ। ਦੇਹ = ਕਾਂਇਆਂ। ਕੰਚਨ = ਸੋਨਾ। ਗੁਰਮੁਖਿ = ਗੁਰੂ ਦੀ ਰਾਹੀਂ। ਚਲੂਲਾ = ਗੂੜ੍ਹਾ। ਨਵ ਰੰਗੜੀਆ = ਨਵੇਂ ਰੰਗ ਨਾਲ ਰੰਗੀ ਗਈ। ਬਾਂਕੀ = ਸੋਹਣੀ। ਜਿਤੁ = ਜਿਸ ਦੀ ਬਰਕਤਿ ਨਾਲ। ਜਾਪੀ = ਜਾਪੀਂ, ਮੈਂ ਜਪ ਸਕਦਾ ਹਾਂ। ਨਾਮਿ = ਨਾਮ ਦੀ ਰਾਹੀਂ। ਪਾਈ = ਲੱਭੀ (ਇਹ ਦੇਹ। ਸਖਾਈ = ਸਾਥੀ।੧।

ਅਰਥ: ਹੇ ਭਾਈ! ਮਨੁੱਖ ਦੀ) ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ ਨੂੰ) ਪਰਮਾਤਮਾ ਨੇ ਪੈਦਾ ਕੀਤਾ ਹੈ। ਮਨੁੱਖਾ ਜਨਮ ਭਾਗਾਂ ਵਾਲਾ ਹੈ (ਜਿਸ ਵਿਚ ਇਹ ਕਾਂਇਆਂ ਮਿਲਦੀ ਹੈ) ਚੰਗੀ ਕਿਸਮਤਿ ਨਾਲ ਹੀ (ਜੀਵ ਨੇ ਇਹ ਕਾਂਇਆਂ) ਲੱਭੀ ਹੈ। ਹੇ ਭਾਈ! ਮਨੁੱਖਾ ਜਨਮ ਵੱਡੀ ਕਿਸਮਤਿ ਨਾਲ ਹੀ ਲੱਭਦਾ ਹੈ। ਪਰ ਉਸੇ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਮਨੁੱਖ ਦੀ ਕਾਂਇਆਂ ਹਰਿ-ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ।

ਹੇ ਭਾਈ! ਇਹ ਕਾਂਇਆਂ ਸੋਹਣੀ ਹੈ ਕਿਉਂਕਿ ਇਸ ਕਾਂਇਆਂ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਸਕਦਾ ਹਾਂ, ਹਰਿ-ਨਾਮ ਦੀ ਬਰਕਤਿ ਨਾਲ ਇਹ ਕਾਂਇਆਂ ਸੋਹਣੀ ਬਣ ਜਾਂਦੀ ਹੈ। ਹੇ ਭਾਈ! ਉਸੇ ਵੱਡੇ ਭਾਗਾਂ ਵਾਲੇ ਮਨੁੱਖ ਨੇ ਹੀ ਇਹ ਕਾਂਇਆਂ ਪ੍ਰਾਪਤ ਕੀਤੀ ਸਮਝ, ਪਰਮਾਤਮਾ ਦਾ ਨਾਮ ਜਿਸ ਮਨੁੱਖ ਦਾ ਮਿੱਤਰ ਬਣ ਜਾਂਦਾ ਹੈ। ਹੇ ਦਾਸ ਨਾਨਕ! ਨਾਮ ਸਿਮਰਨ ਵਾਸਤੇ ਹੀ ਇਹ ਕਾਂਇਆਂ) ਪਰਮਾਤਮਾ ਨੇ ਪੈਦਾ ਕੀਤੀ ਹੈ।੧।

*┈┉┅━❀꧁ੴ꧂❀━┅┉┈*


*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*
*ਵਾਹਿਗੁਰੂ ਜੀ ਕਾ ਖਾਲਸਾ !!*
*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

1 comment:

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts