Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Wednesday, 17 June 2020

☬|| ਅੱਜ ਦਾ ਫੁਰਮਾਨ ||☬ || 17-6-2020|| ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ)ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
*Please cover your head & Remove your shoes before reading Hukamnama sahib Ji*

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ {ਪੰਨਾ 725}

ਪਦਅਰਥ: ਕੀਆ = ਦੀਆਂ। ਕਥਾ ਕਹਾਣੀਆ = ਸਿਫ਼ਤਿ-ਸਾਲਾਹ ਦੀਆਂ ਗੱਲਾਂ। ਗੁਰਿ = ਗੁਰੂ ਨੇ। ਮੀਤਿ = ਮਿੱਤਰ ਨੇ। ਕਉ = ਨੂੰ, ਤੋਂ। ਬਲਿ ਜਾਈਆ = ਮੈਂ ਸਦਕੇ ਜਾਂਦਾ ਹਾਂ, ਬਲਿ ਜਾਂਦੀਆਂ

ਆਇ = ਆ ਕੇ। ਗੁਰਸਿਖ = ਹੇ ਗੁਰੂ ਦੇ ਸਿੱਖ!ਰਹਾਉ

ਭਾਵਦੇ = ਚੰਗੇ ਲੱਗਦੇ ਹਨ। ਸੇ = ਉਹ ਗੁਣ (ਬਹੁ-ਵਚਨ। ਤੇ = ਤੋਂ, ਪਾਸੋਂ। ਭਾਣਾ = ਰਜ਼ਾ। ਘੁਮਿ ਘੁਮਿ ਜਾਏ = ਘੁਮਿ ਘੁਮਿ ਜਾਈਂ, ਮੈਂ ਮੁੜ ਮੁੜ ਸਦਕੇ ਜਾਂਦਾ ਹਾਂ

ਹਉ = ਮੈਂ, ਹਉਂ। ਵਾਰੀ = ਕੁਰਬਾਨ। ਚਾਕਰੀ = ਸੇਵਾ। ਸਦ = ਸਦਾ

ਹਰਿ = ਹੇ ਹਰੀ! ਤੇ = ਤੋਂ। ਗੁਰਮੁਖਿ = ਗੁਰੂ ਦੀ ਸਰਨ ਪਿਆਂ। ਨਿਸਤਾਰਾ = ਪਾਰ = ਉਤਾਰਾ

ਤੇ = ਉਹ {ਬਹੁ-ਵਚਨ}। ਪਰਵਾਨਾ = ਕਬੂਲ, ਮਨਜ਼ੂਰ। ਵਿਟਹੁ = ਤੋਂ

ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲਰਹਾਉ

ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ

ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇਮੰਨਿਆ ਹੈ

ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ

ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂਪਾਰ ਲੰਘ ਸਕੀਦਾ ਹੈ

ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈਸਦਾ ਸਦਕੇ ਜਾਂਦਾ ਹੈ

ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ {ਪੰਨਾ 725}

ਪਦਅਰਥ: ਸਾ = ਉਹ {ਇਸਤ੍ਰੀ ਲਿੰਗ}। ਹਰਿ ਪ੍ਰਭ = ਹੇ ਹਰੀ ਪ੍ਰਭੂ! ਭਾਵੈ = (ਤੈਨੂੰ) ਚੰਗੀ ਲੱਗਦੀ ਹੈ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਪਾਵੈ = ਦੇਂਦਾ ਹੈ

ਸੇਤੀ = ਨਾਲ। ਪਿਰਹੜੀ = ਪ੍ਰੇਮ। ਤਿਨਾ ਜੀਅ = ਉਹਨਾਂ ਦੇ ਦਿਲ। ਜੀਅ = {ਲਫ਼ਜ਼ 'ਜੀਉਤੋਂ ਬਹੁ-ਵਚਨ}। ਓਇ = {ਲਫ਼ਜ਼ 'ਓਹਤੋਂ ਬਹੁ-ਵਚਨਉਹ ਬੰਦੇ। ਜਪਿ = ਜਪ ਕੇ। ਜੀਵਦੇ = ਆਤਮਕ ਜੀਵਨ ਹਾਸਲ ਕਰਦੇ ਹਨ। ਸਮਾਲੇ = ਸਮਾਲਿ, ਹਿਰਦੇ ਵਿਚ ਸੰਭਾਲ ਕੇ

ਕਉ = ਨੂੰ, ਤੋਂ। ਘੁਮਿ ਜਾਇਆ = ਮੈਂ ਸਦਕੇ ਜਾਂਦਾ ਹਾਂ। ਸਿਉ = ਸਮੇਤ। ਸਭੁ = ਸਾਰਾ

ਗੁਰਿ ਪਿਆਰੈ = ਪਿਆਰੇ ਗੁਰੂ ਦੀ ਰਾਹੀਂ। ਧੰਨੁ = {धन्यਸਲਾਹੁਣ = ਜੋਗ। ਗੁਰਿ = ਗੁਰੂ ਨੇ। ਮਾਰਗੁ = ਰਸਤਾ। ਗੁਰ ਪੁੰਨੁ = ਗੁਰੂ ਦਾ ਉਪਕਾਰ

ਗੁਰਸਿਖ = ਗੁਰੂ ਦੇ ਸਿੱਖ। ਪੁੰਨ = {ਵਿਸ਼ੇਸ਼ਣਪਵਿਤ੍ਰ, ਭਾਗਾਂ ਵਾਲੇ। ਸੇ ਪਰਾਣੀ = ਉਹ ਬੰਦੇ੧੦

ਅਰਥ: ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ

ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ

ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ

ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ੧੦

ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ {ਪੰਨਾ 726}

ਪਦਅਰਥ: ਸਖੀ = ਸਖੀਆਂ, ਸਹੇਲੀਆਂ। ਸੇ = ਉਹ ਸਖੀਆਂ। ਭਾਈਆ = ਭਾਈਆਂ, ਪਿਆਰੀਆਂ ਲੱਗੀਆਂ। ਪੈਨਾਈਆ = ਪੈਨਾਈਆਂ, ਸਤਕਾਰੀਆਂ ਗਈਆਂ, ਉਹਨਾਂ ਨੂੰ ਸਿਰੋਪਾ ਮਿਲਿਆ। ਗਲਿ = ਗਲ ਨਾਲ। ਲਾਈਆ = ਲਾਈਆਂ੧੧

ਦੀਜੈ = ਕਿਰਪਾ ਕਰ ਕੇ ਦੇਹ। ਪਖਾਲਦੇ = ਧੋਂਦੇ ਹਾਂ। ਘੋਲਿ = ਘੋਲ ਕੇ੧੨

ਖਾਤੀਆ = ਖਾਤੀਆਂ, ਖਾਂਦੀਆਂ। ਮੁਖਿ = ਮੂੰਹ ਵਿਚ। ਬੀੜੀਆ = ਬੀੜੀਆਂ, ਪਾਨਾਂ ਦੀਆਂ ਬੀੜੀਆਂ। ਜਮਿ = ਜਮ ਨੇ, ਮੌਤ ਨੇ। ਪਕੜਿ = ਫੜ ਕੇ੧੩

ਹਿਰਦੈ = ਹਿਰਦੇ ਵਿਚ। ਉਰਿ = ਹਿਰਦੇ ਵਿਚ। ਧਾਰੇ = ਧਾਰਿ, ਧਾਰ ਕੇ। ਜਮੁ = ਮੌਤ, ਮੌਤ ਦਾ ਡਰ। ਆਵਈ = ਆਵਏ, ਆਵੈ, ਆਉਂਦਾ੧੪

ਨਿਧਾਨੁ = ਖ਼ਜ਼ਾਨਾ। ਕੋਈ = ਕੋਈ ਵਿਰਲਾ। ਗੁਰਮੁਖਿ = ਗੁਰੂ ਦੀ ਸਰਨ ਪੈਣ ਵਾਲਾ ਮਨੁੱਖ। ਭੇਟਿਆ = ਮਿਲ ਪਿਆ। ਰੰਗਿ = ਪ੍ਰੇਮ = ਰੰਗ ਵਿਚ। ਮਾਣੈ = ਮਾਣਦਾ ਹੈ। ਨਾਨਕ = ਹੇ ਨਾਨਕ!੧੫

ਅਰਥ: ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ੧੧

ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈਨੂੰ ਦਰਸਨ ਬਖ਼ਸ਼। ਮੈਂ ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ੧੨

ਹੇ ਭਾਈ! ਜੇਹੜੀਆਂ ਜੀਵ-ਇਸਤ੍ਰੀਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨਮੂੰਹ ਵਿਚ ਪਾਨ ਚਬਾਂਦੀਆਂ ਰਹਿੰਦੀਆਂ ਹਨ (ਭਾਵ, ਸਦਾ ਪਦਾਰਥਾਂ ਦੇ ਭੋਗਾਂ ਵਿਚ ਮਸਤ ਹਨ) , ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ ਨੂੰ ਮੌਤ (ਦੇ ਗੇੜਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ ਚੌਰਾਸੀ ਦੇ ਗੇੜ ਵਿਚ ਪੈ ਗਈਆਂ੧੩

ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਗੁਰੂ ਦੇ ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ੧੪

ਹੇ ਭਾਈ! ਪਰਮਾਤਮਾ ਦਾ ਨਾਮ ਖ਼ਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ ਹੈ। ਹੇ ਨਾਨਕ! ਆਖ-) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ੧੫

ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ {ਪੰਨਾ 726}

ਪਦਅਰਥ: ਦਾਤਾ = (ਨਾਮ ਦੀ ਦਾਤਿ) ਦੇਣ ਵਾਲਾ। ਆਖੀਐ = ਆਖਣਾ ਚਾਹੀਦਾ ਹੈ। ਤੁਸਿ = ਤ੍ਰੁੱਠ ਕੇ। ਪਸਾਓ = ਪ੍ਰਸਾਦੁ, ਕਿਰਪਾ। ਹਉ = ਮੈਂ। ਵਿਟਹੁ = ਤੋਂ। ਵਾਰਿਆ = ਕੁਰਬਾਨ। ਜਿਨਿ = ਜਿਸ (ਗੁਰੂ) ਨੇ। ਨਾਓ = ਨਾਉ, ਨਾਮ੧੬

ਧੰਨੁ = ਸਲਾਹੁਣ = ਜੋਗ। ਦੇਇ = ਦੇਂਦਾ ਹੈ। ਸਨੇਹਾ = ਉਪਦੇਸ਼। ਵੇਖਿ = ਵੇਖ ਕੇ। ਵਿਗਸਿਆ = ਖਿੜ ਪਿਆ ਹਾਂ। ਗੁਰ ਦੇਹਾ = ਗੁਰੂ ਦਾ ਸਰੀਰ੧੭

ਰਸਨਾ = ਜੀਭ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਹਰਿ = ਨਾਮ। ਨਾਮਿ = ਨਾਮ ਦੀ ਰਾਹੀਂ। ਸੁਹਾਵੀ = ਸੋਹਣੀ। ਜਿਨ = ਜਿਨ੍ਹਾਂ ਨੇ {ਲਫ਼ਜ਼ 'ਜਿਨਿਅਤੇ 'ਜਿਨਦਾ ਫ਼ਰਕ ਵੇਖੋ}। ਸਿਖਾ = ਸਿੱਖਾਂ (ਨੇ। ਜਾਵੀ = ਦੂਰ ਹੋ ਜਾਂਦੀ ਹੈ੧੮

ਮਾਰਗੁ = ਰਸਤਾ। ਕਹੁ = ਦੱਸੋ। ਕਿਤੁ ਬਿਧਿ = ਕਿਸ ਤਰੀਕੇ ਨਾਲ?੧੯

ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਸੇ = ਉਹ {ਬਹੁ-ਵਚਨ}। ਸਾਹ = ਸ਼ਾਹ। ਦਾਣੇ = ਸਿਆਣੇ, ਦਾਨੇ। ਸਦ = ਸਦਾ। ਗੁਰ ਬਚਨਿ = ਗੁਰੂ ਦੇ ਬਚਨ ਦੀ ਰਾਹੀਂ੨੦

ਸਾਹਿਬੋ = ਸਾਹਿਬੁ, ਮਾਲਕ। ਮੀਰਾ = ਸਰਦਾਰ, ਪਾਤਿਸ਼ਾਹ। ਤੁਧੁ = ਤੈਨੂੰ। ਗੁਣੀ = ਗੁਣਾਂ ਦਾ ਮਾਲਕ। ਗਹੀਰਾ = ਡੂੰਘੇ ਜਿਗਰੇ ਵਾਲਾ੨੧

ਆਪੇ = ਆਪ ਹੀ। ਇਕ ਰੰਗੁ = ਇਕ ਸਰੂਪ ਵਾਲਾ। ਬਹੁ ਰੰਗੀ = ਅਨੇਕਾਂ ਸਰੂਪਾਂ ਵਾਲਾ੨੨

ਅਰਥ: ਹੇ ਭਾਈ! ਗੁਰੂ ਨੂੰ (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈ। ਗੁਰੂ ਤੱ੍ਰੁਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ। ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ੧੬

ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ। ਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ੧੭

ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ। ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀਸਾਰੀ ਭੁੱਖ ਦੂਰ ਹੋ ਗਈ ਹੈ੧੮

ਹੇ ਭਾਈ! ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ। ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ੧੯

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ। ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚਲੀਨ ਹੋ ਸਕੀਦਾ ਹੈ੨੦

ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂ। ਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ। ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ੨੧

ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ। ਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ੨੨

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਟੋਡੀ ਮਹਲਾ ੫ ॥ ਹਰਿ ਕੇ ਚਰਨ ਕਮਲ ਮਨਿ ਧਿਆਉ ॥ ਕਾਢਿ ਕੁਠਾਰੁ ਪਿਤ ਬਾਤ ਹੰਤਾ ਅਉਖਧੁ ਹਰਿ ਕੋ ਨਾਉ ॥੧॥ ਰਹਾਉ ॥ ਤੀਨੇ ਤਾਪ ਨਿਵਾਰਣਹਾਰਾ ਦੁਖ ਹੰਤਾ ਸੁਖ ਰਾਸਿ ॥ ਤਾ ਕਉ ਬਿਘਨੁ ਨ ਕੋਊ ਲਾਗੈ ਜਾ ਕੀ ਪ੍ਰਭ ਆਗੈ ਅਰਦਾਸਿ ॥੧॥ ਸੰਤ ਪ੍ਰਸਾਦਿ ਬੈਦ ਨਾਰਾਇਣ ਕਰਣ ਕਾਰਣ ਪ੍ਰਭ ਏਕ ॥ ਬਾਲ ਬੁਧਿ ਪੂਰਨ ਸੁਖਦਾਤਾ ਨਾਨਕ ਹਰਿ ਹਰਿ ਟੇਕ ॥੨॥੮॥੧੩॥ {ਪੰਨਾ 714}

ਪਦਅਰਥ: ਚਰਨ ਕਮਲ = ਕੌਲ ਫੁੱਲ ਵਰਗੇ ਕੋਮਲ ਚਰਨ। ਮਨਿ = ਮਨ ਵਿਚ। ਧਿਆਉ = ਧਿਆਉਂ, ਮੈਂ ਧਿਆਨ ਧਰਦਾ ਹਾਂ। ਕਾਢਿ = ਕੱਢ ਕੇ। ਕੁਠਾਰੁ = ਕੁਹਾੜਾ। ਪਿਤ = ਪਿੱਤ, ਗਰਮੀ, (ਕ੍ਰੋਧ। ਬਾਤ = ਵਾਈ (ਅਹੰਕਾਰ। ਅਉਖਧੁ = ਦਵਾਈ। ਕੋ = ਦਾ।੧।ਰਹਾਉ।

ਤੀਨੇ ਤਾਪ = ਆਧਿ, ਵਿਆਧਿ, ਉਪਾਧਿ (ਮਾਨਸਕ ਰੋਗ, ਸਰੀਰਕ ਰੋਗ, ਝਗੜੇ ਆਦਿਕ। ਰਾਸਿ = ਪੂੰਜੀ। ਤਾ ਕਉ = ਉਸ (ਮਨੁੱਖ) ਨੂੰ। ਬਿਘਨੁ = ਰੁਕਾਵਟ।੧।

ਸੰਤ ਪ੍ਰਸਾਦਿ = ਗੁਰੂ ਦੀ ਕਿਰਪਾ ਨਾਲ। ਬੈਦ = ਹਕੀਮ। ਕਰਣ ਕਾਰਣ = ਜਗਤ ਦਾ ਮੂਲ। ਬਾਲ ਬੁਧਿ = ਬਾਲਕਾਂ ਵਾਲੀ ਸਰਲ ਬੁਧਿ ਵਾਲੇ ਮਨੁੱਖ, ਜੇਹੜੇ ਚਤੁਰਾਈ ਛੱਡ ਦੇਂਦੇ ਹਨ। ਟੇਕ = ਆਸਰਾ।੨।

ਅਰਥ: ਹੇ ਭਾਈ! ਮੈਂ ਤਾਂ ਆਪਣੇ ਮਨ ਵਿਚ ਪਰਮਾਤਮਾ ਦੇ ਕੋਮਲ ਚਰਨਾਂ ਦਾ ਧਿਆਨ ਧਰਦਾ ਰਹਿੰਦਾ ਹਾਂ। ਪਰਮਾਤਮਾ ਦਾ ਨਾਮ (ਇਕ ਐਸੀ) ਦਵਾਈ ਹੈ ਜੇਹੜੀ (ਮਨੁੱਖ ਦੇ ਅੰਦਰੋਂ) ਕ੍ਰੋਧ ਅਤੇ ਅਹੰਕਾਰ (ਆਦਿਕ ਰੋਗ) ਪੂਰੀ ਤਰ੍ਹਾਂ ਕੱਢ ਦੇਂਦੀ ਹੈ (ਜਿਵੇਂ ਦਵਾਈ ਸਰੀਰ ਵਿਚੋਂ ਗਰਮੀ ਤੇ ਵਾਈ ਦੇ ਰੋਗ ਦੂਰ ਕਰਦੀ ਹੈ੧।ਰਹਾਉ।

ਹੇ ਭਾਈ! ਪਰਮਾਤਮਾ (ਦਾ ਨਾਮ ਮਨੁੱਖ ਦੇ ਅੰਦਰੋਂ ਆਧਿ ਵਿਆਧਿ ਉਪਾਧਿਤਿੰਨੇ ਹੀ ਤਾਪ ਦੂਰ ਕਰਨ ਵਾਲਾ ਹੈ, ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਅਤੇ ਸੁਖਾਂ ਦਾ ਸਰਮਾਇਆ ਹੈ। ਜਿਸ ਮਨੁੱਖ ਦੀ ਅਰਦਾਸ ਸਦਾ ਪ੍ਰਭੂ ਦੇ ਦਰ ਤੇ ਜਾਰੀ ਰਹਿੰਦੀ ਹੈ, ਉਸ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀ ਆਉਂਦੀ।੧।

ਹੇ ਭਾਈ! ਇਕ ਪਰਮਾਤਮਾ ਹੀ ਜਗਤ ਦਾ ਮੂਲ ਹੈ, (ਜੀਵਾਂ ਦੇ ਰੋਗ ਦੂਰ ਕਰਨ ਵਾਲਾ) ਹਕੀਮ ਹੈ। ਇਹ ਪ੍ਰਭੂ ਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਨਾਨਕਜੇਹੜੇ ਮਨੁੱਖ ਆਪਣੇ ਅੰਦਰੋਂ ਚਤੁਰਾਈ ਦੂਰ ਕਰ ਦੇਂਦੇ ਹਨ, ਸਾਰੇ ਸੁਖ ਦੇਣ ਵਾਲਾ ਪਰਮਾਤਮਾ ਉਹਨਾਂ ਨੂੰ ਮਿਲ ਪੈਂਦਾ ਹੈ, ਉਹਨਾਂ (ਦੀ ਜ਼ਿੰਦਗੀ) ਦਾ ਸਹਾਰਾ ਬਣ ਜਾਂਦਾ ਹੈ।੨।੮।੧੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਜੈਤਸਰੀ ਮਹਲਾ ੪ ॥ ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥ ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥ {ਪੰਨਾ 697}

ਪਦਅਰਥ: ਜਿਨ ਹਿਰਦੇ = ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ। ਤਿਨ ਮਾਤ = ਉਹਨਾਂ ਦੀ ਮਾਂ। ਬਾਂਝਾ = ਸੰਢ, ਜਿਸ ਦੇ ਘਰ ਸੰਤਾਨ ਪੈਦਾ ਨਾਹ ਹੋ ਸਕੇ। ਸੁੰਞੀ = ਸੱਖਣੀ। ਦੇਹ = ਕਾਂਇਆਂ, ਸਰੀਰ। ਓਇ = ਉਹ {ਲਫ਼ਜ਼ 'ਓਹਤੋਂ ਬਹੁ-ਵਚਨ}। ਮੁਏ = ਆਤਮਕ ਮੌਤ ਮਰ ਗਏ। ਕਰਾਂਝਾ = ਕ੍ਰੁਝ ਕ੍ਰੁਝ ਕੇ।੧।

ਮਾਝਾ = ਅੰਦਰ, ਜੋ ਅੰਦਰ ਹੀ ਵੱਸ ਰਿਹਾ ਹੈ। ਕ੍ਰਿਪਾਲਿ = ਕ੍ਰਿਪਾਲ ਨੇ। ਪ੍ਰਭਿ = ਪ੍ਰਭੂ ਨੇ। ਗੁਰਿ = ਗੁਰੂ ਨੇ।ਰਹਾਉ।

ਕੀਰਤਿ = ਸਿਫ਼ਤਿ-ਸਾਲਾਹ। ਕਲਜੁਗਿ = ਜਗਤ ਵਿਚ। ਪਦੁ = ਆਤਮਕ ਦਰਜਾ। ਪਾਈਐ = ਮਿਲਦਾ ਹੈ। ਮਾਝਾ = ਦੀ ਰਾਹੀਂ। ਹਉ = ਮੈਂ। ਜਿਨਿ = ਜਿਸ (ਗੁਰੂ) ਨੇ {ਲਫ਼ਜ਼ 'ਜਿਨਅਤੇ 'ਜਿਨਿਦਾ ਫ਼ਰਕ ਚੇਤੇ ਰੱਖੋ}। ਗੁਪਤੁ = ਅੰਦਰ ਲੁਕਿਆ ਹੋਇਆ।੨।

ਸਾਧ = ਗੁਰੂ। ਸਭਿ = ਸਾਰੇ। ਕਿਲਬਿਖ = ਪਾਪ। ਦਾਣਾ = ਦਾਨਾ, ਸਿਆਣਾ। ਸਾਝਾ = ਸਾਂਝੀਵਾਲ।੩।

ਜਗ ਜੀਵਨਿ = ਜਗਤ ਦੇ ਜੀਵਨ (ਪ੍ਰਭੂ) ਨੇ। ਉਰਿ = ਹਿਰਦੇ ਵਿਚ। ਮਾਝਾ = ਵਿਚ। ਦਰਿ = ਦਰ ਤੇ। ਕਾਗਦ = ਕੀਤੇ ਕਰਮਾਂ ਦੇ ਲੇਖੇ ਦੇ ਕਾਗ਼ਜ਼। ਫਾਰੇ = ਪਾੜ ਦਿੱਤੇ ਗਏ।੪।

ਅਰਥ: ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ।ਰਹਾਉ।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੧।

ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ।੨।

ਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ। ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ।੩।

ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ। ਹੇ ਨਾਨਕ! ਆਖ-ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ (ਕੀਤੇ ਕਰਮਾਂ ਦੇ ਲੇਖੇ ਦੇ ਸਾਰੇ) ਕਾਗ਼ਜ਼ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ {ਪੰਨਾ 685-686}

ਪਦਅਰਥ: ਰਤਨੀ = ਰਤਨਾਂ ਨਾਲ, ਸੋਹਣੇ ਜੀਵਨ = ਉਪਦੇਸ਼। ਭਰਪੂਰੇ = ਨਕਾ ਨਕ ਭਰਿਆ ਹੋਇਆ। ਸੰਤ = ਗੁਰਮੁਖਿ ਬੰਦੇ। ਚੁਗਹਿ = ਚੁਗਦੇ ਹਨ। ਚੋਗ = ਖ਼ੁਰਾਕ, ਆਤਮਕ ਜੀਵਨ ਦੀ ਖ਼ੁਰਾਕ। ਪ੍ਰਾਨਪਤਿ = ਪਰਮਾਤਮਾ।੧।

ਬਗੁ = ਬਗਲਾ। ਬਪੁੜਾ = ਵਿਚਾਰਾ। ਨਾਇ = ਨ੍ਹਾਉਂਦਾ ਹੈ। ਕੀਚੜਿ = ਚਿੱਕੜ ਵਿਚ।੧।ਰਹਾਉ।

ਰਖਿ ਰਖਿ = ਰੱਖ ਕੇਰੱਖ ਕੇ, ਧਿਆਨ ਨਾਲ। ਵੀਚਾਰੀ = ਵੀਚਾਰ ਦੇ ਆਸਰੇ। ਦੁਬਿਧਾ = ਕਿਸੇ ਹੋਰ ਆਸਰੇ ਦੀ ਭਾਲ। ਰਹੇ = ਮੁੱਕ ਜਾਂਦੇ ਹਨ। ਗੁਰਿ = ਗੁਰੂ ਨੇ।੨।

ਸਹਜਿ = ਸਹਜ ਵਿਚ, ਅਡੋਲ ਆਤਮਕ ਅਵਸਥਾ ਵਿਚ। ਆਦਰੁ = ਇੱਜ਼ਤ।੩।

ਸੁੰਨ ਮੰਡਲ = ਅਫੁਰ ਅਵਸਥਾ, ਉਹ ਅਵਸਥਾ ਜਿਥੇ ਮਾਇਆ ਦੇ ਫੁਰਨਿਆਂ ਵਲੋਂ ਸੁੰਞ ਹੈ। ਜੋਗੀ = ਪ੍ਰਭੂ = ਚਰਨਾਂ ਵਿਚ ਜੁੜਿਆ ਹੋਇਆ। ਤ੍ਰਿਭਵਣ ਜੋਤਿ = ਉਹ ਪ੍ਰਭੂ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਹੈ। ਸੁਰਿ = ਦੇਵਤੇ।੪।

ਆਨੰਦ ਮੂਲੁ = ਆਨੰਦ ਦਾ ਸੋਮਾ। ਭਗਤਿ ਵਛਲ = ਭਗਤੀ ਨਾਲ ਪਿਆਰ ਕਰਨ ਵਾਲਾ। ਪਗੁ ਧਾਰੇ = (ਸਤਸੰਗ ਵਿਚ) ਪੈਰ ਟਿਕਾ ਕੇਜਾ ਕੇ।੫।

ਕਰਿ = ਕਰ ਕੇ, ਕਰਨ ਤੇ ਭੀ। ਕਾਲੁ = ਮੌਤ, ਮੌਤ ਦਾ ਡਰ, ਆਤਮਕ ਮੌਤ। ਮੰਡਲ = ਜਗਤ। ਮਰਣੁ = ਮੌਤ, ਆਤਮਕ ਮੌਤ। ਖੋਵੈ = ਗਵਾ ਲੈਂਦਾ ਹੈ। ਆਪੁ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ।੬।

ਏਕ = ਇਕ ਪ੍ਰਭੂ ਦੀ (ਸਿਫ਼ਤਿ-ਸਾਲਾਹ। ਧਰਣੀਧਰ = ਧਰਤੀ ਦਾ ਆਸਰਾ ਪ੍ਰਭੂ। ਚਉਥਾ ਪਦ = ਉਹ ਆਤਮਕ ਅਵਸਥਾ ਜਿਥੇ ਮਾਇਆ ਦੇ ਤਿੰਨ ਗੁਣ ਜ਼ੋਰ ਨਹੀਂ ਪਾ ਸਕਦੇ। ਪਤੀਆਇ = ਗਿਝਾ ਲਏ।੭।

ਸੂਰਤਿ = ਸ਼ਕਲ। ਮੂਰਤਿ = ਹਸਤੀ, ਵਜੂਦ, ਹੋਂਦ। ਅਨੂਪੁ = ਜੋ ਉਪਮਾ ਤੋਂ ਪਰੇ ਹੈ, ਜਿਸ ਵਰਗਾ ਹੋਰ ਕੋਈ ਨਹੀਂ। ਸਾਚੁ ਸਰੂਪੁ = ਜਿਸ ਦਾ ਸਰੂਪ ਸਦਾ ਕਾਇਮ ਰਹਿਣ ਵਾਲਾ ਹੈ।੮।

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ੧।ਰਹਾਉ।

ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।

ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।

(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।

ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।

(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂਵਿਚ ਜੁੜਦੇ ਹਨ।੫।

ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ੬।

(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ

ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।

ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ।

ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਸੋਰਠਿ ਮਹਲਾ ੫ ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥੩॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥੪॥੯॥੫੯॥ {ਪੰਨਾ 623}

ਪਦਅਰਥ: ਗੁਰਿ ਪੂਰੈ = ਪੂਰੇ ਗੁਰੂ ਨੇ। ਸੰਗਿ = (ਆਪਣੇ) ਨਾਲ। ਸਹਾਈ = ਮਦਦਗਾਰ, ਸਾਥੀ। ਜਹ = ਜਿੱਥੇ। ਸੁਹੇਲੇ = ਸੁਖੀ। ਪ੍ਰਭਿ = ਪ੍ਰਭੂ ਨੇ।੧।

ਸੁਭਾਈ = ਸੁਭਾਇ, ਪਿਆਰ ਨਾਲ। ਮਨਚਿੰਦੇ = ਮਨ = ਇੱਛਤ, ਮਨ = ਮੰਗੇ। ਸਗਲੇ = ਸਾਰੇ। ਜੀਅ ਕੈ ਸੰਗਿ = ਜਿੰਦ ਦੇ ਨਾਲ।੧।ਰਹਾਉ।

ਹਮ = ਅਸੀ, ਮੈਂ। ਰੇਨਾਰਾ = ਰੇਣ, ਚਰਨ = ਧੂੜ। ਅਧਾਰਾ = ਆਸਰਾ। ਪਤਿਤ = ਵਿਕਾਰਾਂ ਵਿਚ ਡਿੱਗੇ ਹੋਏ। ਪੁਨੀਤ = ਪਵਿਤ੍ਰ। ਜਸੁ = ਸਿਫ਼ਤਿ-ਸਾਲਾਹ।੨।

ਸਦ = ਸਦਾ। ਰੈਨਿ = ਰਾਤ। ਬਹੁੜਿ = ਮੁੜ।੩।

ਬਿਧਾਤਾ = ਕਰਤਾਰ, ਰਚਨਹਾਰ। ਰਸੁ = ਸੁਆਦ। ਤਿਨ ਹੀ = ਤਿਨਿ ਹੀ, ਉਸ ਮਨੁੱਖ ਨੇ ਹੀ {ਲਫ਼ਜ਼ 'ਤਿਨਿਦੀ 'ਿਕ੍ਰਿਆ ਵਿਸ਼ਸ਼ੇਣ 'ਹੀਦੇ ਕਾਰਨ ਉੱਡ ਗਈ ਹੈ}। ਜਮ ਕੰਕਰੁ = {ਕਿੰਕਰੁ = किंकरਜਮ ਦਾ ਸੇਵਕ, ਜਮ = ਦੂਤ।੪।

ਅਰਥ: ਹੇ ਭਾਈ! ਸਦਾ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮਨ-ਮੰਗੇ ਫਲ (ਪ੍ਰਭੂ ਦੇ ਦਰ ਤੋਂ) ਪ੍ਰਾਪਤ ਕਰਦੇ ਰਹੋਗੇ, ਪਰਮਾਤਮਾ ਜਿੰਦ ਦੇ ਨਾਲ (ਵੱਸਦਾ) ਸਾਥੀ (ਪ੍ਰਤੀਤ ਹੁੰਦਾ ਰਹੇਗਾ੧।ਰਹਾਉ।

(ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਪਰਮਾਤਮਾ ਦੇਚਰਨਾਂ ਵਿਚ ਜੋੜ ਦਿੱਤਾ, ਉਸ ਨੇ ਉਹ ਪਰਮਾਤਮਾ ਲੱਭ ਲਿਆ ਜੋ ਹਰ ਵੇਲੇ ਅੰਗ-ਸੰਗ ਵੱਸਦਾ ਹੈ, ਤੇ, (ਜਿੰਦ ਦਾ) ਮਦਦਗਾਰ ਹੈ। (ਜੇ ਪ੍ਰਭੂ-ਚਰਨਾਂ ਵਿਚ ਜੁੜੇ ਰਹੀਏ, ਤਾਂ) ਜਿੱਥੇ ਭੀ ਜਾਈਏ, ਉਥੇ ਹੀ ਸੁਖੀ ਰਹਿ ਸਕੀਦਾ ਹੈ (ਪਰ ਜਿਨ੍ਹਾਂ ਨੂੰ ਚਰਨਾਂ ਵਿਚ ਮਿਲਾਇਆ ਹੈ) ਪ੍ਰਭੂ ਨੇ (ਆਪ ਹੀ) ਕਿਰਪਾ ਕਰ ਕੇ ਮਿਲਾਇਆ ਹੈ।੧।

ਹੇ ਭਾਈ! ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹਾਂ, (ਸੰਤ ਜਨਾਂ ਦੀ ਕਿਰਪਾ ਨਾਲ) ਪਰਮਾਤਮਾ ਜਿੰਦ ਦਾ ਆਸਰਾ (ਪ੍ਰਤੀਤ ਹੁੰਦਾ ਰਹਿੰਦਾ ਹੈ। ਸੰਤ ਜਨ ਕਿਰਪਾ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਂਦੇ ਹਨ, (ਅਤੇ ਇਸ ਤਰ੍ਹਾਂ) ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਭੀ) ਪਵਿਤ੍ਰ ਜੀਵਨ ਵਾਲਾ ਬਣਾ ਲੈਂਦੇ ਹਨ।੨।

ਹੇ ਭਾਈ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪਈਦਾ। ਪਰਮਾਤਮਾ ਆਪ (ਸਿਫ਼ਤਿ-ਸਾਲਾਹ ਕਰਨ ਵਾਲਿਆਂ ਦੀਰਾਖੀ ਕਰਦਾ ਹੈ, ਸਦਾ ਉਹਨਾਂ ਦੀ ਜਿੰਦ ਦੇ ਨਾਲ ਰਾਖਾ ਬਣਿਆ ਰਹਿੰਦਾ ਹੈ।੩।

(ਪਰ,) ਹੇ ਨਾਨਕ! ਉਸ ਮਨੁੱਖ ਨੇ ਹੀ ਪਰਮਾਤਮਾ ਦੇ ਨਾਮ ਦਾ ਸੁਆਦ ਸਮਝਿਆ ਹੈ (ਕਦਰ ਜਾਣੀ ਹੈ) , ਜਿਸ ਨੂੰ ਸਿਰਜਣਹਾਰ ਸਰਬ-ਵਿਆਪਕ ਪ੍ਰਭੂ ਆਪ (ਇਹ ਦਾਤਿ) ਦੇਂਦਾ ਹੈ। ਪਰਮਾਤਮਾ ਦੀ ਸ਼ਰਨ ਪਿਆ ਰਹਿ ਕੇ ਉਹ ਆਤਮਕ ਆਨੰਦ ਮਾਣਦਾ ਰਹਿੰਦਾ ਹੈ। ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ।੪।੯।੫੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ|| 

ਸੂਹੀ ਮਹਲਾ ੧ ॥ ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥ ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥ ਤਿਨ੍ਹ੍ਹਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥ ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥ ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥ ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥ ਦਰਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ ॥ ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥੩॥ ਘਲੇ ਆਣੇ ਆਪਿ ਜਿਸੁ ਨਾਹੀ ਦੂਜਾ ਮਤੈ ਕੋਇ ॥ ਢਾਹਿ ਉਸਾਰੇ ਸਾਜਿ ਜਾਣੈ ਸਭ ਸੋਇ ॥ ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ ॥੪॥੩॥੫॥ {ਪੰਨਾ 729}

ਪਦਅਰਥ: ਜਿਨ ਕਉ = ਜਿਨ੍ਹਾਂ (ਜੀਵਾਂ) ਨੂੰ। ਭਾਂਡੈ = ਭਾਂਡੇ ਵਿਚ, ਹਿਰਦੇ ਵਿਚ। ਭਾਉ = ਪ੍ਰੇਮ। ਸਵਾਰਸੀ = ਸਵਾਰੇਗਾ, ਸੋਹਣਾ ਬਣਾਏਗਾ। ਸੂਖੀ = ਸੁਖਾਂ ਦੀ। ਪਸਾਉ = ਪ੍ਰਸਾਦੁ, ਬਖ਼ਸ਼ਸ਼। ਵਿਸਾਰਸੀ = ਵਿਸਾਰ ਦੇਵੇਗਾ, ਭੁਲਾ ਦੇਂਦਾ ਹੈ। ਸਹਸਾ = ਸਹਿਮ, ਸ਼ੱਕ। ਸਰਪਰ = ਜ਼ਰੂਰ।੧।

ਲੀਖਿਆ = (ਬਖ਼ਸ਼ਸ਼ ਦਾਲੇਖਾ। ਦੀਖਿਆ = ਸਿੱਖਿਆ। ਸਤਿਗੁਰ ਭਾਇ = ਗੁਰੂ ਦੇ ਪ੍ਰੇਮ ਵਿਚ, ਗੁਰੂ ਦੇ ਅਨੁਸਾਰ। ਭੀਖਿਆ = ਭਿੱਖਿਆ ਵਾਸਤੇ।੨।

ਮਹਲੁ = ਟਿਕਾਣਾ। ਹਜੂਰਿ = ਪ੍ਰਭੂ ਦੀ ਹਜ਼ੂਰੀ ਵਿਚ। ਦਰਿ = ਦਰਵਾਜ਼ੇ ਤੇ। ਦਰਵਾਣੀ = ਦਰਬਾਨਾਂ ਦੀ। ਨਾਹਿ ਮੂਲੇ = ਬਿਲਕੁਲ ਨਹੀਂ। ਤਾ ਕੈ ਬੋਲਿ = ਉਸ (ਗੁਰੂਦੇ ਬਚਨ ਦੀ ਰਾਹੀਂ।੩।

ਆਣੇ = ਲਿਆਉਂਦਾ ਹੈਵਾਪਸ ਬੁਲਾ ਲੈਂਦਾ ਹੈ। ਦੂਜਾ ਕੋਇ ਮਤੈ ਨਾਹਿ = ਕੋਈ ਦੂਜਾ ਮੱਤਾਂ ਨਹੀਂ ਦੇ ਸਕਦਾ। ਸਾਜਿ ਜਾਣੈ = ਪੈਦਾ ਕਰਨੇ ਜਾਣਦਾ ਹੈ। ਕਰਮੁ = ਬਖ਼ਸ਼ਸ਼। ਨਦਰੀ = ਮੇਹਰ ਦੀ ਨਜ਼ਰ ਕਰਨ ਵਾਲਾ ਪ੍ਰਭੂ।੪।

ਅਰਥ: (ਪ੍ਰਭੂ) ਜਿਨ੍ਹਾਂ (ਜੀਵਾਂ) ਨੂੰ (ਹਿਰਦੇ-ਰੂਪ) ਭਾਂਡੇ ਵਿਚ ਪ੍ਰੇਮ (ਦੀ ਭਿੱਛਿਆ ਦੇਂਦਾ ਹੈ) , (ਉਸ ਪ੍ਰੇਮ ਦੀ ਬਰਕਤਿ ਨਾਲ ਪ੍ਰਭੂ) ਉਹਨਾਂ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ। ਉਹਨਾਂ ਉਤੇ ਸੁਖਾਂ ਦੀ ਬਖ਼ਸ਼ਸ਼ ਕਰਦਾ ਹੈ, ਉਹਨਾਂ ਦੇ ਦੁੱਖ ਭੁਲਾ ਦੇਂਦਾ ਹੈ। ਇਸ ਗੱਲ ਵਿਚ ਰਤਾ ਭੀ ਸ਼ੱਕ ਨਹੀਂ ਕਿ ਅਜੇਹੇ ਜੀਵਾਂ ਨੂੰ ਪ੍ਰਭੂ ਜ਼ਰੂਰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।

ਜਿਨ੍ਹਾਂ ਬੰਦਿਆਂ ਨੂੰ (ਧੁਰੋਂ ਲਿਖਿਆ ਬਖ਼ਸ਼ਸ਼ ਦਾ) ਲੇਖ ਮਿਲ ਜਾਂਦਾ ਹੈ, ਉਹਨਾਂ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ। ਗੁਰੂ ਉਹਨਾਂ ਨੂੰ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਿੱਖਿਆ ਵਜੋਂ ਦੇਂਦਾ ਹੈ, ਉਹ ਬੰਦੇ (ਜੀਵਨ-ਸਫ਼ਰ ਵਿਚਗੁਰੂ ਦੇ ਦੱਸੇ ਅਨੁਸਾਰ ਤੁਰਦੇ ਹਨ, ਤੇ (ਹੋਰ ਹੋਰ ਪਾਸੇ) ਭਟਕਦੇ ਨਹੀਂ ਫਿਰਦੇ।੨।

(ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਿਸ ਬੰਦੇ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦਾ ਹੈ ਉਹ ਕਿਸੇ ਹੋਰ ਦੇ ਅੱਗੇ ਤਰਲੇ ਨਹੀਂ ਕਰਦਾ ਫਿਰਦਾਪਰਮਾਤਮਾ ਦੇ ਦਰਵਾਜ਼ੇ ਤੇ (ਪਹੁੰਚੇ ਹੋਏ ਨੂੰ ਜਮ ਆਦਿਕ) ਦਰਬਾਨਾਂ ਵਲੋਂ ਕੋਈ ਰਤਾ ਭਰ ਭੀ ਪੁੱਛ-ਗਿੱਛ ਨਹੀਂ ਹੁੰਦੀ, ਕਿਉਂਕਿ ਜਿਸ ਗੁਰੂ ਉਤੇ ਮਾਲਕ-ਪ੍ਰਭੂ ਦੀ ਮੇਹਰ ਦੀ ਨਜ਼ਰ ਹੈ ਉਸ ਗੁਰੂ ਦੇ ਬਚਨ ਵਿਚ (ਚੱਲ ਕੇ) ਉਹ ਬੰਦਾ (ਵਿਕਾਰਾਂ ਤੋਂ) ਮੁਕਤ ਹੋ ਜਾਂਦਾ ਹੈ।੩।

ਜਿਸ ਮਾਲਕ ਪ੍ਰਭੂ ਨੂੰ ਕੋਈ ਹੋਰ ਦੂਜਾ ਕੋਈ ਮੱਤਾਂ ਨਹੀਂ ਦੇ ਸਕਦਾ ਹੈ ਉਹ ਆਪ ਹੀ ਜੀਵਾਂ ਨੂੰ ਜਗਤ ਵਿਚ ਭੇਜਦਾ ਹੈ ਆਪ ਹੀ ਵਾਪਸ ਸੱਦ ਲੈਂਦਾ ਹੈਪ੍ਰਭੂ ਆਪ ਹੀ ਜਗਤ-ਰਚਨਾ ਢਾਹੁੰਦਾ ਹੈ ਤੇ ਉਸਾਰਦਾ ਹੈ, ਉਹ ਸਭ ਕੁਝ ਆਪ ਹੀ ਪੈਦਾ ਕਰਨੀ ਜਾਣਦਾ ਹੈ।

ਹੇ ਨਾਨਕ! ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਨ ਵਾਲੇ ਪ੍ਰਭੂ ਦੀ ਨਿਗਾਹ ਹੋ ਜਾਂਦੀ ਹੈ ਉਸ ਨੂੰ ਬਖ਼ਸ਼ਸ਼ ਵਜੋਂ ਉਸ ਦਾ ਨਾਮ ਮਿਲਦਾ ਹੈ।੪।੩।੫।

*┈┉┅━❀꧁ੴ꧂❀━┅┉┈*


||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਤਿਲੰਗ ਮਹਲਾ ੧ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩ {ਪੰਨਾ 721-722}

ਪਦਅਰਥ: ਮਾਇਆ ਪਾਹਿਆ = ਮਾਇਆ ਨਾਲ ਪਾਹਿਆ ਗਿਆ ਹੈ। ਪਾਹਿਆ = ਪਾਹ ਲੱਗੀ ਹੋਈ ਹੈ। ਪਾਹ = ਲਾਗ। {ਨੋਟ:ਕਪੜੇ ਨੂੰ ਕੋਈ ਪੱਕਾ ਰੰਗ ਚਾੜ੍ਹਨ ਤੋਂ ਪਹਿਲਾਂ ਲੂਣ ਫਟਕੜੀ ਜਾਂ ਸੋਡੇ ਦੀ ਲਾਗ ਦੇਈਦੀ ਹੈ। ਸੋਡਾ, ਲੂਣ ਜਾਂ ਫਟਕੜੀ ਪਾਣੀ ਵਿਚ ਰਿੰਨ੍ਹ ਕੇ ਕੱਪੜਾ ਉਸ ਵਿਚ ਡੋਬਿਆ ਜਾਂਦਾ ਹੈਫਿਰ ਰੰਗ ਪਾਣੀ ਵਿਚ ਰਿੰਨ੍ਹ ਕੇ ਉਹ ਲਾਗ ਵਾਲਾ ਕੱਪੜਾ ਉਸ ਵਿਚ ਪਾ ਦੇਈਦਾ ਹੈ}। ਲਬਿ = ਲੱਬ ਨਾਲ, ਜੀਭ ਦੇ ਚਸਕੇ ਨਾਲ। ਲਬੁ = ਜੀਭ ਦਾ ਚਸਕਾ। ਰੰਗਾਏ ਲੀਤੜਾ = ਰੰਗਾਇ ਲਿਆ ਹੈ। ਚੋਲਾ = ਜਿੰਦ ਦਾ ਚੋਲਾ, ਸਰੀਰ। ਚੋਲੜਾ = ਕੋਝਾ ਚੋਲਾ। ਮੇਰੈ ਕੰਤ = ਮੇਰੇ ਖਸਮ ਨੂੰ। ਭਾਵੈ = ਚੰਗਾ ਲੱਗਦਾ। ਧਨ = ਇਸਤ੍ਰੀ, ਜੀਵ = ਇਸਤ੍ਰੀ। ਸੇਜੈ = (ਪ੍ਰਭੂ ਦੀ) ਸੇਜ ਉਤੇ, ਪ੍ਰਭੂ ਦੇ ਚਰਨਾਂ ਵਿਚ। ਜਾਏ = ਪਹੁੰਚੇ

ਮਿਹਰਵਾਨਾ = ਹੇ ਮਿਹਰਵਾਨ ਪ੍ਰਭੂ! ਹੰਉ = ਮੈਂ। ਤਿਨਾ ਕੈ = ਉਹਨਾਂ ਤੋਂ। ਲੈਨਿ = ਲੈਂਦੇ ਹਨ। ਸਦ = ਸਦਾਰਹਾਉ

ਕਾਇਆ = ਸਰੀਰ। ਰੰਙਣਿ = ਉਹ ਖੁਲ੍ਹਾ ਭਾਂਡਾ ਜਿਸ ਵਿਚ ਨੀਲਾਰੀ ਕੱਪੜੇ ਰੰਗਦਾ ਹੈ, ਮੱਟ, ਮੱਟੀ। ਥੀਐ = ਬਣ ਜਾਏ। ਮਜੀਠ = {ਨੋਟ: ਲੋਕ ਮਜੀਠ ਰਿੰਨ੍ਹ ਕੇ ਕੱਪੜੇ ਰੰਗਦੇ ਸਨ। ਇਹ ਰੰਗ ਪੱਕਾ ਹੁੰਦਾ ਸੀ}। ਸਾਹਿਬੁ = ਮਾਲਿਕ = ਪ੍ਰਭੂ

ਰਤੜੇ = ਰੰਗੇ ਹੋਏ। ਕਹੁ = ਆਖ। ਅਰਦਾਸਿ = ਬੇਨਤੀ

ਸਾਜੇ = ਸਵਾਰਦਾ ਹੈ। ਨਦਰਿ = ਮਿਹਰ ਦੀ ਨਜ਼ਰ। ਕਰੇਇ = ਕਰਦਾ ਹੈ, ਕਰੈ। ਕਾਮਣਿ = ਇਸਤ੍ਰੀ, ਜੀਵ = ਇਸਤ੍ਰੀ। ਰਾਵੇਇ = ਮਾਣਦਾ ਹੈ, ਆਪਣੇ ਨਾਲ ਮਿਲਾਂਦਾ ਹੈ

ਨੋਟ: ਅੰਕ ੪ ਤੋਂ ਅਗਲਾ ਅੰਕ ੧ ਦੱਸਦਾ ਹੈ ਕਿ 'ਘਰੁ ੩ਦਾ ਇਹ ਪਹਿਲਾ ਸ਼ਬਦ ਹੈ

ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂਰਹਾਉ

ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ

(ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ

ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ

ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧

ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥੧॥ ਜਪਹੁ ਤ ਏਕੋ ਨਾਮਾ ॥ ਅਵਰਿ ਨਿਰਾਫਲ ਕਾਮਾ ॥੧॥ ਰਹਾਉ ॥ ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥ ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥੨॥ ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥ ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨ੍ਹ੍ਹ ਬਿਧਿ ਸਾਹਿਬੁ ਰਵਤੁ ਰਹੈ ॥੩॥ ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥ ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥੪॥੧॥ {ਪੰਨਾ 728}

ਨੋਟ: ਇਸ ਸ਼ਬਦ ਵਿਚ ਦੋ ਅਲੰਕਾਰ ਦਿੱਤੇ ਹੋਏ ਹਨ-ਦੁੱਧ ਰਿੜਕਣ ਦਾ ਅਤੇ ਮੂਰਤੀ ਨੂੰ ਪੂਜਣ ਦਾ। ਭਾਂਡਾ ਧੋ ਮਾਂਜ ਕੇ ਉਸ ਵਿਚ ਦੁੱਧ ਪਾਈਦਾ ਹੈ ਤੇ ਜਾਗ ਲਾਈਦੀ ਹੈ। ਨੇਤ੍ਰੇ ਦੀਆਂ ਈਟੀਆਂ ਹੱਥ ਵਿਚ ਫੜ ਕੇ ਦੁੱਧ ਭਾਂਡੇ ਵਿਚ ਰਿੜਕੀਦਾ ਹੈ ਤੇ ਮੱਖਣ ਕੱਢੀਦਾ ਹੈ।

ਠਾਕਰਾਂ ਦੀ ਮੂਰਤੀ ਨੂੰ ਡੱਬੇ ਵਿਚ ਪਾ ਕੇ ਰੱਖੀਦਾ ਹੈਇਸ਼ਨਾਨ ਕਰਾਈਦਾ ਹੈ, ਫੁੱਲ ਪੱਤਰ ਆਦਿਕ ਭੇਟਾ ਕਰ ਕੇ ਪੂਜਾ ਕਰੀਦੀ ਹੈ।

ਪਦਅਰਥ: ਚਉਪਦੇ = ਚਾਰ ਪਦਾਂ ਵਾਲੇ, ਚਾਰ ਬੰਦਾਂ ਵਾਲੇ ਸ਼ਬਦ। ਧੋਇ = ਧੋ ਕੇ। ਬੈਸਿ = ਬੈਠ ਕੇ, ਟਿਕ ਕੇ। ਤਉ = ਤਦੋਂ। ਦੂਧੈ ਕਉ = ਦੁੱਧ ਲੈਣ ਵਾਸਤੇ। ਕਰਮ = ਰੋਜ਼ਾਨਾ ਕਿਰਤ = ਕਾਰ। ਸਮਾਇਣੁ = ਜਾਗ। ਨਿਰਾਸ = ਦੁਨੀਆ ਦੀਆਂ ਆਸਾਂ ਤੋਂ ਨਿਰਲੇਪ ਹੋ ਕੇ।੧।

ਏਕੋ ਨਾਮਾ = ਸਿਰਫ਼ ਪ੍ਰਭੂ = ਨਾਮ ਹੀ। ਅਵਰਿ = ਹੋਰ ਉੱਦਮ। ਨਿਰਾਫਲ = ਵਿਅਰਥ।੧।ਰਹਾਉ।

ਹਾਥਿ = ਹੱਥ ਵਿਚ। ਨੇਤ੍ਰਉ = ਨੇਤ੍ਰਾ, ਮਧਾਣੀ ਦੇ ਦੁਆਲੇ ਵਲ੍ਹੇਟੀ ਹੋਈ ਉਹ ਰੱਸੀ ਜਿਸ ਦੀ ਮਦਦ ਨਾਲ ਮਧਾਣੀ ਨੂੰ ਭਵਾਂ ਕੇ ਚਾਟੀ ਵਿਚਲਾ ਦੁੱਧ ਰਿੜਕੀਦਾ ਹੈ। ਮਥੀਐ = ਰਿੜਕੀਦਾ ਹੈ। ਇਨ ਬਿਧਿ = ਇਹਨਾਂ ਤਰੀਕਿਆਂ ਨਾਲ।੨।

ਸੰਪਟੁ = ਉਹ ਡੱਬਾ ਜਿਸ ਵਿਚ ਠਾਕੁਰ = ਮੂਰਤੀ ਨੂੰ ਰੱਖੀਦਾ ਹੈ। ਜਿਤੁ = ਜਿਸ (ਨਾਮ) ਦੀ ਰਾਹੀਂ। ਸਤ ਸਰਿ = ਸਤ ਸਰੋਵਰ ਵਿਚ, ਸਾਧ ਸੰਗਤਿ ਵਿਚ। ਭਵਨ = ਸਰਧਾ। ਪਾਤੀ = ਪੱਤਰਾਂ ਨਾਲ। ਤ੍ਰਿਪਤਿ ਕਰੇ = ਪ੍ਰਸੰਨ ਕਰੇ। ਪੂਜਾ ਪ੍ਰਾਣ = ਪ੍ਰਾਣਾਂ ਪ੍ਰਯੰਤ ਪੂਜਾ ਕਰੇ, ਆਪਾ ਵਾਰੇ, ਅਪਣੱਤ ਛੱਡੇ। ਰਵਤੁ ਰਹੈ– ਮਿਲਿਆ ਰਹਿੰਦਾ ਹੈ।੩।

ਕਹਦੇ = ਕਹਿਣ ਵਾਲੇ, (ਸਿਮਰਨ ਤੋਂ ਬਿਨਾ ਪ੍ਰਭੂ ਨੂੰ ਪ੍ਰਸੰਨ ਕਰਨ ਦੇ ਹੋਰ ਹੋਰ ਉੱਦਮ) ਦੱਸਣ ਵਾਲੇ। ਕਹੇ ਕਹਿ = ਕਹਿ ਕਹਿ, ਦੱਸ ਦੱਸ ਕੇ। ਜਾਵਹਿ = ਚਲੇ ਜਾਂਦੇ ਹਨਵਿਅਰਥ ਸਮਾ ਗਵਾ ਜਾਂਦੇ ਹਨ। ਤੁਮ ਸਰਿ = ਤੇਰੇ ਬਰਾਬਰ, ਤੇਰੇ ਸਿਮਰਨ ਦੇ ਨਾਲ ਦਾ। ਅਵਰੁ = ਹੋਰ ਉੱਦਮ। ਜੰਪੈ = ਬੇਨਤੀ ਕਰਦਾ ਹੈ। ਹਉ = ਮੈਂ। ਸਾਲਾਹੀ = ਸਿਫ਼ਤਿ-ਸਾਲਾਹ ਕਰਾਂ।੪।

ਅਰਥ: (ਹੇ ਭਾਈ! ਜੇ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ) ਤਾਂ ਸਿਰਫ਼ ਪ੍ਰਭੂ-ਨਾਮ ਹੀ ਜਪੋ (ਸਿਮਰਨ ਛੱਡ ਕੇ ਪ੍ਰਭੂ ਨੂੰ ਪ੍ਰਸੰਨ ਕਰਨ ਦੇ) ਹੋਰ ਸਾਰੇ ਉੱਦਮ ਵਿਅਰਥ ਹਨ।੧।ਰਹਾਉ।

(ਮੱਖਣ ਹਾਸਲ ਕਰਨ ਲਈ, ਹੇ ਭਾਈ!) ਤੁਸੀ (ਪਹਿਲਾਂ) ਭਾਂਡਾ ਧੋ ਕੇ ਬੈਠ ਕੇ (ਉਸ ਭਾਂਡੇ ਨੂੰ) ਧੂਪ ਦੇ ਕੇ ਤਦੋਂ ਦੁੱਧ ਲੈਣ ਜਾਂਦੇ ਹੋ (ਫਿਰ ਜਾਗ ਲਾ ਕੇ ਉਸ ਨੂੰ ਜਮਾਂਦੇ ਹੋ। ਇਸੇ ਤਰ੍ਹਾਂ ਜੇ ਨਾਮ-ਅੰਮ੍ਰਿਤ ਪ੍ਰਾਪਤ ਕਰਨਾ ਹੈ, ਤਾਂ) ਹਿਰਦੇ ਨੂੰ ਪਵਿਤ੍ਰ ਕਰ ਕੇ ਮਨ ਨੂੰ ਰੋਕੋ-ਇਹ ਇਸ ਹਿਰਦਾ-ਭਾਂਡੇ ਨੂੰ ਧੂਪ ਦਿਉ। ਤਦੋਂ ਦੁੱਧ ਲੈਣ ਜਾਵੋ। ਰੋਜ਼ਾਨਾ ਕਿਰਤ-ਕਾਰ ਦੁੱਧ ਹੈ, ਪ੍ਰਭੂ-ਚਰਨਾਂ ਵਿਚ (ਹਰ ਵੇਲੇ) ਸੁਰਤਿ ਜੋੜੀ ਰੱਖਣੀ (ਰੋਜ਼ਾਨਾ ਕਿਰਤ-ਕਾਰ ਵਿੱਚ) ਜਾਗ ਲਾਣੀ ਹੈ, (ਜੁੜੀ ਸੁਰਤਿ ਦੀ ਬਰਕਤਿ ਨਾਲ) ਦੁਨੀਆਂ ਦੀਆਂ ਆਸਾਂ ਤੋਂ ਉਤਾਂਹ ਉੱਠੋ, ਇਸ ਤਰ੍ਹਾਂ ਇਹ ਦੁੱਧ ਜਮਾਵੋ (ਭਾਵ, ਜੁੜੀ ਸੁਰਤਿ ਦੀ ਸਹਾਇਤਾ ਨਾਲ ਰੋਜ਼ਾਨਾ ਕਿਰਤ-ਕਾਰ ਕਰਦਿਆਂ ਭੀ ਮਾਇਆ ਵਲੋਂ ਉਪਰਾਮਤਾ ਜੇਹੀ ਹੀ ਰਹੇਗੀ੧।

(ਦੁੱਧ ਰਿੜਕਣ ਵੇਲੇ ਤੁਸੀ ਨੇਤ੍ਰੇ ਦੀਆਂ ਈਟੀਆਂ ਹੱਥ ਵਿਚ ਫੜਦੇ ਹੋ) ਆਪਣੇ ਇਸ ਮਨ ਨੂੰ ਵੱਸ ਵਿਚ ਕਰੋ (ਆਤਮਕ ਜੀਵਨ ਦੇ ਵਾਸਤੇ ਇਸ ਤਰ੍ਹਾਂ ਇਹ ਮਨ-ਰੂਪਈਟੀਆਂ ਹੱਥ ਵਿਚ ਫੜੋ। ਮਾਇਆ ਦੇ ਮੋਹ ਦੀ ਨੀਂਦ (ਮਨ ਉੱਤੇ) ਪ੍ਰਭਾਵ ਨ ਪਾਏ-ਇਹ ਹੈ ਨੇਤ੍ਰਾ। ਜੀਭ ਨਾਲ ਪਰਮਾਤਮਾ ਦਾ ਨਾਮ ਜਪੋ (ਜਿਉਂ ਜਿਉਂ ਨਾਮ ਜਪੋਗੇ,) ਤਿਉਂ ਤਿਉਂ (ਇਹ ਰੋਜ਼ਾਨਾ ਕਿਰਤ-ਕਾਰ-ਰੂਪ ਦੁੱਧ) ਰਿੜਕੀਂਦਾ ਰਹੇਗਾ, ਇਹਨਾਂ ਤਰੀਕਿਆਂ ਨਾਲ (ਰੋਜ਼ਾਨਾ ਕਿਰਤ-ਕਾਰ ਕਰਦੇ ਹੋਏ ਹੀ) ਨਾਮ-ਅੰਮ੍ਰਿਤ ਪ੍ਰਾਪਤ ਕਰ ਲਵੋਗੇ।੨।

(ਪੁਜਾਰੀ ਮੂਰਤੀ ਨੂੰ ਡੱਬੇ ਵਿਚ ਪਾਂਦਾ ਹੈਜੇ ਜੀਵ) ਆਪਣੇ ਮਨ ਨੂੰ ਡੱਬਾ ਬਣਾਏ (ਉਸ ਵਿਚ ਪਰਮਾਤਮਾ ਦਾ ਨਾਮ ਟਿਕਾ ਕੇ ਰੱਖੇ) ਉਸ ਨਾਮ ਦੀ ਰਾਹੀਂ ਸਾਧ ਸੰਗਤਿ ਸਰੋਵਰ ਵਿਚ ਇਸ਼ਨਾਨ ਕਰੇ, (ਮਨ ਵਿਚ ਟਿਕੇ ਹੋਏ ਪ੍ਰਭੂ-ਠਾਕੁਰ ਨੂੰ) ਸਰਧਾ ਦੇ ਪੱਤਰਾਂ ਨਾਲ ਪ੍ਰਸੰਨ ਕਰੇ, ਜੇ ਜੀਵ ਸੇਵਕ ਬਣ ਕੇ ਆਪਾ-ਭਾਵ ਛੱਡ ਕੇ (ਅੰਦਰ-ਵੱਸਦੇ ਠਾਕੁਰ-ਪ੍ਰਭੂ ਦੀ) ਸੇਵਾ (ਸਿਮਰਨਕਰੇ, ਤਾਂ ਇਹਨਾਂ ਤਰੀਕਿਆਂ ਨਾਲ ਉਹ ਜੀਵ ਮਾਲਕ-ਪ੍ਰਭੂ ਨੂੰ ਸਦਾ ਮਿਲਿਆ ਰਹਿੰਦਾ ਹੈ।੩।

(ਸਿਮਰਨ ਤੋਂ ਬਿਨਾ ਪ੍ਰਭੂ ਨੂੰ ਪ੍ਰਸੰਨ ਕਰਨ ਦੇ ਹੋਰ ਹੋਰ ਉੱਦਮ) ਦੱਸਣ ਵਾਲੇ ਬੰਦੇ ਜੋ ਜੋ ਭੀ ਹੋਰ ਹੋਰ ਉੱਦਮ ਦੱਸਦੇ ਹਨਉਹ ਦੱਸ ਦੱਸ ਕੇ ਆਪਣਾ ਜੀਵਨ-ਸਮਾ ਵਿਅਰਥ ਗਵਾ ਜਾਂਦੇ ਹਨ (ਕਿਉਂਕਿ) ਹੇ ਪ੍ਰਭੂ! ਤੇਰੇ ਸਿਮਰਨ ਵਰਗਾ ਹੋਰ ਕੋਈ ਉੱਦਮ ਨਹੀਂ ਹੈ। (ਭਾਵੇਂ) ਨਾਨਕ (ਤੇਰਾਦਾਸ ਭਗਤੀ ਤੋਂ ਸੱਖਣਾ (ਹੀ ਹੈ ਫਿਰ ਭੀ ਇਹ ਇਹੀ) ਬੇਨਤੀ ਕਰਦਾ ਹੈ ਕਿ ਮੈਂ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਦਾ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)

*┈┉┅━❀꧁ੴ꧂❀━┅┉┈*


||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ {ਪੰਨਾ 671}

ਪਦਅਰਥ: ਜਿਸ ਕਾ, ਤਿਸ ਕਾ = {ਲਫ਼ਜ਼ 'ਜਿਸੁ' 'ਤਿਸੁਦਾ ੁ ਸੰਬੰਧਕ 'ਕਾਦੇ ਕਾਰਨ ਉੱਡ ਗਿਆ ਹੈ}। ਸੋਈ = ਉਹ (ਪ੍ਰਭੂ) ਹੀ। ਸੁਘੜੁ = ਸੁਚੱਜੀ ਆਤਮਕ ਘਾੜਤ ਵਾਲਾ। ਸੁਜਾਨੀ = ਸਿਆਣਾ। ਤਿਨ ਹੀ = ਤਿਨਿ ਹੀ {ਲਫ਼ਜ਼ 'ਤਿਨਦੀ 'ਿਕ੍ਰਿਆ ਵਿਸ਼ੇਸ਼ਣ 'ਹੀਦੇ ਕਾਰਣ ਉੱਡ ਗਈ ਹੈ}। ਤਉ = ਤਦੋਂ। ਨੀਕੀ ਬਿਧਿ = ਚੰਗੀ ਹਾਲਤ। ਖਟਾਨੀ = ਬਣ ਗਈ।੧।

ਜੀਅ ਕੀ = ਜਿੰਦ ਦੀ। ਏਕੈ ਹੀ ਪਹਿ = ਇਕ ਪਰਮਾਤਮਾ ਦੇ ਪਾਸ ਹੀ। ਮਾਨੀ = ਮੰਨੀ ਜਾਂਦੀ ਹੈ। ਅਵਰਿ = {ਲਫ਼ਜ਼ 'ਅਵਰਤੋਂ ਬਹੁ-ਵਚਨਹੋਰ। ਤਿਨ ਕੀਮਤਿ = ਉਹਨਾਂ (ਜਤਨਾਂਦੀ ਕੀਮਤਿ। ਜਾਨੀ = ਜਾਣੀ ਜਾਂਦੀ।ਰਹਾਉ।

ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਨਿਰਮੋਲਕੁ = ਜਿਸ ਦਾ ਕੋਈ ਮੁੱਲ ਨਾਹ ਪਾਇਆ ਜਾ ਕੇ। ਗੁਰਿ = ਗੁਰੂ ਨੇ। ਮੰਤਾਨੀ = ਮੰਤਰ। ਦ੍ਰਿੜੁ ਕਰਿ ਰਹਿਓ = ਪੱਕੇ ਤੌਰ ਤੇ ਟਿਕ ਗਿਆ।੨।

ਓਇ = {ਲਫ਼ਜ਼ 'ਓਹਤੋਂ ਬਹੁ-ਵਚਨ}। ਓਇ ਬੀਚ = ਉਹ ਅੰਤਰੇਉਹ ਵਿੱਥਾਂ, ਉਹ ਵਿਤਕਰੇ। ਹਮ ਤੁਮ ਬੀਚ = ਅਸੀ ਤੁਸੀ ਵਾਲੇ ਵਿਤਕਰੇ, ਮੇਰ = ਤੇਰ ਵਾਲੇ ਵਿਤਕਰੇ। ਬਿਲਾਨੀ = ਬੀਤ ਜਾਂਦੀ ਹੈ, ਮੁੱਕ ਜਾਂਦੀ ਹੈ। ਅਲੰਕਾਰ = ਗਹਣੇ। ਮਿਲਿ = ਮਿਲ ਕੇ। ਥੈਲੀ = ਰੈਣੀ, ਢੇਲੀ। ਤਾ ਤੇ = ਉਸ (ਰੈਣੀ) ਤੋਂ। ਕਨਿਕ = ਸੋਨਾ।੩।

ਸਹਜ ਸੁਖ = ਆਤਮਕ ਅਡੋਲਤਾ ਦੇ ਆਨੰਦ। ਬਾਜੇ = ਵੱਜਦੇ ਹਨ। ਅਨਹਤ = ਇਕ-ਰਸ, ਲਗਾਤਾਰ। ਬਾਨੀ = ਸਿਫ਼ਤਿ-ਸਾਲਾਹ ਵਾਲੀ ਗੁਰਬਾਣੀ। ਨਿਹਚਲ = ਅਟੱਲ। ਗੁਰਿ = ਗੁਰੂ ਨੇ। ਬੰਧਾਨੀ = ਮਰਯਾਦਾ।੪।

ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।

ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।

(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।

(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਧਨਾਸਰੀ ਮਹਲਾ ੩ ॥ ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗਾਵਾਰ ॥ ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥ ਸਾਚਾ ਧਨੁ ਗੁਰਮਤੀ ਪਾਏ ॥ ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥ ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥ ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥ ਸਤਿਗੁਰੁ ਭੇਟੇ ਪੂਰੈ ਭਾਗਿ ॥ ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥ ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥ ਪੂਰੈ ਭਾਗਿ ਹਰਿ ਨਾਮਿ ਸਮਾਣੀ ॥ ਸਿਧ ਸਾਧਿਕ ਤਰਸਹਿ ਸਭਿ ਲੋਇ ॥ ਪੂਰੈ ਭਾਗਿ ਪਰਾਪਤਿ ਹੋਇ ॥੩॥ ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥ ਊਤਮ ਬ੍ਰਹਮੁ ਪਛਾਣੈ ਕੋਇ ॥ ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥ ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੭॥ {ਪੰਨਾ 665}

ਪਦਅਰਥ: ਕਾਚਾ = ਕੱਚਾ, ਟੁੱਟ ਜਾਣ ਵਾਲਾ, ਨਾਸ ਹੋ ਜਾਣ ਵਾਲਾ। ਸੰਚਹਿ = ਇਕੱਠਾ ਕਰਦੇ ਹਨ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਭੂਲੇ = ਕੁਰਾਹੇ ਪਏ ਹੋਏ। ਅੰਧ = (ਮਾਇਆ ਦੇ ਮੋਹ ਵਿਚ) ਅੰਨ੍ਹੇ। ਬਿਖਿਆ = ਮਾਇਆ। ਕੈ ਧਨਿ = ਦੇ ਧਨ ਨਾਲ। ਪਰਾਪਤਿ = ਰਜੇਵਾਂ, ਤਸੱਲੀਸੰਤੋਖ।੧।

ਸਾਚਾ = ਸਦਾ ਕਾਇਮ ਰਹਿਣ ਵਾਲਾ। ਗੁਰਮਤੀ = ਗੁਰੂ ਦੀ ਮਤਿ ਉੱਤੇ ਤੁਰ ਕੇ। ਫੁਨਿ = ਮੁੜ ਮੁੜ। ਆਵੈ = ਮਿਲਦਾ ਹੈ, ਲੱਭਦਾ ਹੈ। ਜਾਏ = ਹੱਥੋਂ ਖੁੱਸ ਜਾਂਦਾ ਹੈ।ਰਹਾਉ।

ਸਭਿ = ਸਾਰੇ। ਮਰਹਿ = ਆਤਮਕ ਜੀਵਨ ਗਵਾ ਲੈਂਦੇ ਹਨ। ਭਵਜਲਿ = ਸੰਸਾਰ = ਸਮੁੰਦਰ ਵਿਚ। ਉਰਵਾਰਿ = ਉਰਲੇ ਬੰਨੇ। ਪਾਰਿ = ਪਾਰਲੇ ਬੰਨੇ। ਭੇਟੇ = ਮਿਲਦਾ ਹੈ। ਭਾਗਿ = ਕਿਸਮਤ ਨਾਲ। ਸਾਚਿ = ਸਦਾ-ਥਿਰ ਹਰਿ = ਨਾਮ ਵਿਚ। ਰਤੇ = ਮਸਤ। ਅਹਿ = ਦਿਨ। ਨਿਸਿ = ਰਾਤ। ਬੈਰਾਗਿ = ਵੈਰਾਗ ਵਿਚ।੨।

ਚਹੁ ਜੁਗ ਮਹਿ = ਚੌਹਾਂ ਜੁਗਾਂ ਵਿਚ, ਸਦਾ ਹੀ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ। ਸਾਚੀ ਬਾਣੀ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ। ਨਾਮਿ = ਨਾਮ ਵਿਚ। ਸਿਧ = ਕਰਾਮਾਤੀ ਜੋਗੀ। ਸਾਧਿਕ = ਸਾਧਨਾਂ ਕਰਨ ਵਾਲੇ। ਸਭਿ = ਸਾਰੇ। ਲੋਇ = ਲੋਕ ਵਿਚ, ਜਗਤ ਵਿਚ।੩।

ਸਭੁ ਕਿਛੁ = ਹਰੇਕ ਚੀਜ਼। ਸਾਚਾ = ਸਦਾ-ਥਿਰ ਰਹਿਣ ਵਾਲਾ ਪ੍ਰਭੂ। ਸੋਇ = ਉਹ (ਪ੍ਰਭੂ) ਹੀ। ਕੋਇ = ਕੋਈ ਵਿਰਲਾ ਮਨੁੱਖ। ਪਛਾਣੈ = ਸਾਂਝ ਪਾਂਦਾ ਹੈ। ਸਚੁ ਸਾਚਾ = ਸਦਾ ਕਾਇਮ ਰਹਿਣ ਵਾਲਾ ਪਰਮਾਤਮਾ। ਸਚੁ = ਸਦਾ-ਥਿਰ ਹਰਿ = ਨਾਮ। ਦ੍ਰਿੜਾਏ = (ਹਿਰਦੇ ਵਿਚਪੱਕਾ ਕਰਦਾ ਹੈ। ਆਪੇ = ਆਪ ਹੀ। ਵੇਖੈ = ਸੰਭਾਲ ਕਰਦਾ ਹੈ। ਸਚਿ = ਸਦਾ-ਥਿਰ ਨਾਮ ਵਿਚ।੪।

ਅਰਥ: ਜੇਹੜਾ ਮਨੁੱਖ ਗੁਰੂ ਦੀ ਮਤਿ ਉਤੇ ਤੁਰਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ-ਧਨ ਹਾਸਲ ਕਰ ਲੈਂਦਾ ਹੈ। (ਪਰ ਦੁਨੀਆ ਵਾਲਾ) ਨਾਸਵੰਤ ਧਨ ਕਦੇ ਮਨੁੱਖ ਨੂੰ ਮਿਲ ਜਾਂਦਾ ਹੈ ਕਦੇ ਹੱਥੋਂ ਨਿਕਲ ਜਾਂਦਾ ਹੈ।ਰਹਾਉ।

ਹੇ ਭਾਈ! ਮੂਰਖ ਅੰਞਾਣ ਲੋਕ (ਸਿਰਫ਼ ਦੁਨੀਆ ਵਾਲਾ) ਨਾਸਵੰਤ ਧਨ (ਹੀ) ਜੋੜਦੇ ਰਹਿੰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਹੋਏ ਮਨੁੱਖ ਕੁਰਾਹੇ ਪਏ ਰਹਿੰਦੇ ਹਨ। ਹੇ ਭਾਈ! ਮਾਇਆ ਦੇ ਧਨ ਨਾਲ ਸਦਾ ਦੁੱਖ (ਹੀ) ਮਿਲਦਾ ਹੈ। ਇਹ ਧਨ ਨਾਹ ਹੀ ਮਨੁੱਖ ਦੇ ਨਾਲ ਜਾਂਦਾ ਹੈ, ਅਤੇ, ਨਾਹ ਹੀ (ਇਸ ਨੂੰ ਜੋੜ ਜੋੜ ਕੇ) ਸੰਤੋਖ ਪ੍ਰਾਪਤ ਹੁੰਦਾ ਹੈ।੧।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਮਾਇਆ ਦੇ ਮੋਹ ਦੇ ਕਾਰਨ) ਕੁਰਾਹੇ ਪੈ ਕੇ ਸਭ ਆਤਮਕ ਮੌਤ ਸਹੇੜ ਲੈਂਦੇ ਹਨ, ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ, ਨਾਹ ਉਰਲੇ ਬੰਨੇ ਰਹਿੰਦੇ ਹਨ, ਨਾਹ ਪਾਰਲੇ ਬੰਨੇ (ਨਾਹ ਇਹ ਮਾਇਆ ਸਾਥ ਤੋੜ ਨਿਬਾਹੁੰਦੀ ਹੈ, ਨਾਹ ਨਾਮ-ਧਨ ਜੋੜਿਆ ਹੁੰਦਾ ਹੈ। ਜਿਨ੍ਹਾਂ ਮਨੁੱਖਾਂ ਨੂੰ ਪੂਰੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ ਉਹ ਦਿਨ ਰਾਤ (ਹਰ ਵੇਲੇ) ਸਦਾ-ਥਿਰ ਹਰਿ-ਨਾਮ ਵਿਚ ਮਗਨ ਰਹਿੰਦੇ ਹਨ (ਨਾਮ ਦੀ ਬਰਕਤਿ ਨਾਲ ਮਾਇਆ ਵਲੋਂ) ਉਪਰਾਮਤਾ ਵਿਚ ਟਿਕੇ ਰਹਿੰਦੇ ਹਨ।੨।

ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਗੁਰਬਾਣੀ ਸਦਾ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਵੰਡਦੀ ਹੈ) , ਪੂਰੀ ਕਿਸਮਤ ਨਾਲ (ਮਨੁੱਖ ਇਸ ਬਾਣੀ ਦੀ ਬਰਕਤਿ ਨਾਲ) ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ। ਹੇ ਭਾਈ! ਕਰਾਮਾਤੀ ਜੋਗੀ ਤੇ ਸਾਧਨਾਂ ਕਰਨ ਵਾਲੇ ਜੋਗੀ ਸਾਰੇ ਹੀ ਜਗਤ ਵਿਚ (ਇਸ ਬਾਣੀ ਦੀ ਖ਼ਾਤਰ) ਤਰਲੇ ਲੈਂਦੇ ਹਨ, ਪਰ ਪੂਰੀ ਕਿਸਮਤ ਨਾਲ ਹੀ ਮਿਲਦੀ ਹੈ।੩।

ਹੇ ਭਾਈ! ਜੇਹੜਾ ਕੋਈ ਵਿਰਲਾ ਮਨੁੱਖ ਪਵਿੱਤ੍ਰ-ਸਰੂਪ ਪਰਮਾਤਮਾ ਨਾਲ ਸਾਂਝ ਪਾਂਦਾ ਹੈ ਉਸ ਨੂੰ ਹਰੇਕ ਸ਼ੈ ਉਸ ਸਦਾ-ਥਿਰ ਪ੍ਰਭੂ ਦਾ ਰੂਪ ਦਿੱਸਦੀ ਹੈ, ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਵੱਸਦਾ ਦਿੱਸਦਾ ਹੈ। ਹੇ ਨਾਨਕ! ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆਪਣਾ ਸਦਾ-ਥਿਰ ਨਾਮ ਆਪ ਹੀ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਦਾ ਹੈ। ਉਹ ਆਪ ਹੀ (ਸਭ ਦੀ) ਸੰਭਾਲ ਕਰਦਾ ਹੈ, ਤੇ, ਆਪ ਹੀ (ਜੀਵਾਂ ਨੂੰ) ਆਪਣੇ ਸਦਾ-ਥਿਰ ਨਾਮ ਵਿਚ ਜੋੜਦਾ ਹੈ।੪।੭।

*┈┉┅━❀꧁ੴ꧂❀━┅┉┈*


||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ {ਪੰਨਾ 753}

ਪਦਅਰਥ: ਨਾਮੈ ਹੀ ਤੇ = ਪਰਮਾਤਮਾ ਦੇ ਨਾਮ ਤੇ ਹੀ। ਨ ਜਾਪੈ = ਕਦਰ ਨਹੀਂ ਪੈਂਦੀ, ਸਮਝ ਨਹੀਂ ਆਉਂਦੀ। ਮਹਾ ਰਸੁ = ਵੱਡੇ ਰਸ ਵਾਲਾ। ਸਾਦੁ = ਸੁਆਦ। ਚੀਨ੍ਹ੍ਹਸਿ = ਪਛਾਣਦਾ। ਆਪੈ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ। ਗੁਰਮੁਖਿ = ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ। ਜਾਣੈ = ਸਾਂਝ ਪਾਂਦਾ ਹੈ। ਸੰਤਾਪੈ = ਦੁੱਖ ਦੇਂਦਾ।੧।

ਵਿਟਹੁ = ਤੋਂ। ਜਿਨਿ = ਜਿਸ (ਗੁਰੂ) ਨੇ। ਸਿਉ = ਨਾਲ। ਲਿਵ = ਲਗਨ, ਪ੍ਰੀਤਿ। ਚੀਨ੍ਹ੍ਹਿ = ਪਛਾਣ ਕੇ। ਆਤਮੁ = ਆਪਣਾ ਆਪਾ। ਪਰਗਾਸਿਆ = ਰੌਸ਼ਨ ਹੋ ਜਾਂਦਾ ਹੈ, ਚਮਕ ਪੈਂਦਾ ਹੈ। ਸਹਜੇ = ਆਤਮਕ ਅਡੋਲਤਾ ਵਿਚ।੧।ਰਹਾਉ।

ਜੀਉ = ਜਿੰਦ। ਪਿੰਡੁ = ਸਰੀਰ। ਤੇ = ਤੋਂ। ਉਪਜੈ = ਪੈਦਾ ਹੁੰਦਾ ਹੈ, ਆਤਮਕ ਜਨਮ ਲੈਂਦਾ ਹੈ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਬਿਖ = ਜ਼ਹਿਰ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲਾ ਜ਼ਹਿਰ। ਮੋਹਿ = ਮੋਹ ਵਿਚ।੨।

ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ। ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ।

ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ।੧।

ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਗੁਰੂ ਦੇ ਸ਼ਬਦ ਨੂੰ ਗਾਂਦਾ ਰਹਿੰਦਾ ਹੈ, ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ। ਉਸ ਮਨੁੱਖ ਦੀ ਜਿੰਦ ਉਸ ਦਾ ਸਰੀਰ ਗੁਰੂ ਦੀ ਬਰਕਤਿ ਨਾਲ ਨਵਾਂ ਆਤਮਕ ਜਨਮ ਲੈਂਦਾ ਹੈ, ਗੁਰੂ ਦੀ ਸਰਨ ਪੈ ਕੇ ਉਹ ਆਪਣੇ ਸਾਰੇ ਕੰਮ ਸਵਾਰ ਲੈਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ, ਉਹ ਸਦਾ ਅੰਨਿ੍ਹਆਂ ਵਾਲਾ ਕੰਮ ਹੀ ਕਰਦਾ ਰਹਿੰਦਾ ਹੈ, ਜਗਤ ਵਿਚ ਉਹ ਉਹੀ ਖੱਟੀ ਖੱਟਦਾ ਹੈ ਜੇਹੜੀ ਉਸ ਦੇ ਆਤਮਕ ਜੀਵਨ ਵਾਸਤੇ ਜ਼ਹਿਰ ਬਣ ਜਾਂਦੀ ਹੈ। ਪਿਆਰੇ ਗੁਰੂ ਦੀ ਸਰਨ ਤੋਂ ਬਿਨਾ ਉਹ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਸਦਾ ਦੁੱਖ ਸਹਾਰਦਾ ਰਹਿੰਦਾ ਹੈ।੨।

ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥ ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥ {ਪੰਨਾ 753}

ਪਦਅਰਥ: ਸੋਈ = ਉਹੀ ਮਨੁੱਖ। ਸੇਵਕੁ = ਪਰਮਾਤਮਾ ਦਾ ਭਗਤ। ਸਤਿਗੁਰ ਸੇਵੇ = ਗੁਰੂ ਦੀ ਸਰਨ ਪਏ। ਸਤਿਗੁਰ ਭਾਏ = ਸਤਿਗੁਰ ਭਾਇ, ਗੁਰੂ ਦੀ ਰਜ਼ਾ ਵਿਚ। ਸਾਚਾ ਸਬਦੁ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ। ਸਾਚੀ = ਸਦਾ ਕਾਇਮ ਰਹਿਣ ਵਾਲੀ। ਸਾਚਾ = ਸਦਾ-ਥਿਰ ਰਹਿਣ ਵਾਲਾ ਪਰਮਾਤਮਾ। ਮੰਨਿ = ਮਨਿ, ਮਨ ਵਿਚ। ਗੁਰਮੁਖਿ = ਗੁਰੂ ਦੇ ਦੱਸੇ ਰਾਹ ਉਤੇ ਤੁਰ ਕੇ। ਆਖੈ = ਉਚਾਰਦਾ ਹੈ। ਜਾਏ = ਦੂਰ ਹੋ ਜਾਂਦੀ ਹੈ। ਆਪੇ = (ਪ੍ਰਭੂ) ਆਪ ਹੀ। ਕਰਮੁ = ਬਖ਼ਸ਼ਸ਼।੩।

ਘਾਲੇ = (ਸਿਮਰਨ ਦੀਮੇਹਨਤ ਕਰਦਾ ਹੈ। ਖਟੇ = ਨਾਮ = ਧਨ ਖੱਟਦਾ ਹੈ। ਅਲਿਪਤੁ = ਨਿਰਲੇਪ। ਸਾਚੈ ਰੰਗਿ = ਸਦਾ-ਥਿਰ ਪ੍ਰਭੂ ਦੇ ਪ੍ਰੇਮ = ਰੰਗ ਵਿਚ। ਰਾਤਾ = ਰੰਗਿਆ ਹੋਇਆ। ਗੁਰ ਕੈ = ਗੁਰੂ ਦੀ ਰਾਹੀਂ, ਗੁਰੂ ਦੇ ਦਰ ਤੇ ਰਹਿ ਕੇ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਏ = ਸੁਭਾਇ, ਪ੍ਰੇਮ ਵਿਚ। ਮਨਮੁਖੁ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਕੂੜੋ = ਕੂੜ ਹੀ, ਝੂਠ ਹੀ। ਜਮ ਕਾਲਿ ਬਾਧਾ = ਮੌਤ (ਦੇ ਪੰਜੇ) ਵਿਚ ਬੱਝਾ ਹੋਇਆ, ਆਤਮਕ ਮੌਤ (ਦੀਆਂ ਫਾਹੀਆਂਵਿਚ ਬੱਝਾ ਹੋਇਆ। ਦਾਧਾ = ਸਾੜਿਆ ਹੋਇਆ।੪।

ਅਰਥ: ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਭਗਤ ਬਣ ਜਾਂਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਉਸ ਦੇ ਮਨ ਵਿਚ ਟਿਕੀ ਰਹਿੰਦੀ ਹੈ) , ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ। ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ। (ਉਸ ਨੂੰ ਯਕੀਨ ਬਣ ਜਾਂਦਾ ਹੈ ਕਿ) ਪਰਮਾਤਮਾ ਆਪ ਹੀ ਸਭ ਦਾਤਾਂ ਦੇਣ ਵਾਲਾ ਹੈ, ਪਰਮਾਤਮਾ ਦੀ ਬਖ਼ਸ਼ਸ਼ ਅਟੱਲ ਹੈ। ਉਹ ਮਨੁੱਖ (ਹੋਰਨਾਂ ਨੂੰ ਭੀ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਾਂਦਾ ਰਹਿੰਦਾ ਹੈ।੩।

ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ ਉਹ (ਨਾਮ ਸਿਮਰਨ ਦੀ) ਮੇਹਨਤ ਕਰਦਾ ਹੈ, (ਨਾਮ-ਧਨਖੱਟਦਾ ਹੈ, ਤੇ, (ਹੋਰਨਾਂ ਨੂੰ ਭੀ) ਨਾਮ ਜਪਾਂਦਾ ਹੈ। ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀਜ ਕੇ ਉਹ ਮਨੁੱਖ ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦਾ ਹੈ। ਗੁਰੂ ਦੇ ਦਰ ਤੇ ਰਹਿ ਕੇ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦਾ ਹੈ।

ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਦਾ ਹੀ ਝੂਠ ਬੋਲਦਾ ਹੈ, (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲਾ ਮਾਇਆ ਦੇ ਮੋਹ ਦਾ) ਜ਼ਹਿਰ ਬੀਜਦਾ ਹੈ, ਤੇ ਉਹੀ ਜ਼ਹਿਰ ਖਾਂਦਾ ਹੈ (ਉਸੇ ਜ਼ਹਿਰ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਈ ਰੱਖਦਾ ਹੈ। ਉਹ ਮਨੁੱਖ ਆਤਮਕ ਮੌਤ ਦੀਆਂ ਫਾਹੀਆਂ ਵਿਚ ਬੱਝਾ ਰਹਿੰਦਾ ਹੈ, ਤ੍ਰਿਸ਼ਨਾ ਦੀ ਅੱਗ ਨਾਲ ਸੜਿਆ ਰਹਿੰਦਾ ਹੈ। (ਇਸ ਬਿਪਤਾ ਵਿਚੋਂ ਉਸ ਨੂੰਗੁਰੂ ਤੋਂ ਬਿਨਾ ਹੋਰ ਕੋਈ ਛਡਾ ਨਹੀਂ ਸਕਦਾ।੪।

ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥ ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥ ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥ ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥ ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥ {ਪੰਨਾ 753}

ਪਦਅਰਥ: ਸਚਾ = ਸਦਾ-ਥਿਰ ਰਹਿਣ ਵਾਲਾ। ਜਿਤੁ ਸਤਿਸਰਿ = ਜਿਸ ਸੱਚੇ ਸਰੋਵਰ ਵਿਚ। ਗੁਰਮੁਖਿ = ਗੁਰੂ ਦੀ ਸਰਨ ਪੈਣ ਵਾਲਾ ਮਨੁੱਖ। ਅਠਸਠਿ = ਅਠਾਹਠ। ਸਬਦਿ = ਸ਼ਬਦ ਵਿਚ। ਦਿਖਾਏ = (ਪ੍ਰਭੂ) ਵਿਖਾ ਦੇਂਦਾ ਹੈ। ਤਿਤੁ = ਉਸ (ਗੁਰ = ਸ਼ਬਦ ਤੀਰਥ) ਵਿਚ। ਨਾਤੈ = ਨ੍ਹਾਤਿਆਂ। ਗੁਰ ਤੇ = ਗੁਰੂ ਪਾਸੋਂ।੫।

ਹਰਿ ਤਿਸੁ ਕੇਰਾ = ਉਸ ਹਰੀ ਦਾ। ਕੇਰਾ = ਦਾ। ਦੁਰਮਤਿ = ਖੋਟੀ ਮਤਿ (ਦੇ ਕਾਰਨ। ਨਿਰਮਲੁ = ਪਵਿਤ੍ਰ। ਸਾਖੀ = ਸਿੱਖਿਆ। ਸਹਜੇ = ਆਤਮਕ ਅਡੋਲਤਾ ਵਿਚ। ਕੈ ਸਬਦਿ = ਦੇ ਸ਼ਬਦ ਵਿਚ। ਰਾਤਾ = ਰੰਗਿਆ ਹੋਇਆ। ਮਾਤਾ = ਮਸਤ, ਲੀਨ। ਸਹਜੇ = ਆਤਮਕ ਅਡੋਲਤਾ ਵਿਚ।੬।

ਅਰਥ: ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ ਉਸ ਨੂੰ ਪ੍ਰਭੂ ਆਪ ਇਹ ਸੂਝ ਬਖ਼ਸ਼ਦਾ ਹੈ ਕਿ ਜਿਸ ਸੱਚੇ ਸਰੋਵਰ ਵਿਚ ਇਸ਼ਨਾਨ ਕਰਨਾ ਚਾਹੀਦਾ ਹੈ ਉਹ ਸਦਾ ਕਾਇਮ ਰਹਿਣ ਵਾਲਾ ਤੀਰਥ (ਗੁਰੂ ਦਾ ਸ਼ਬਦ ਹੀ ਹੈ) ਗੁਰੂ ਦੇ ਸ਼ਬਦ ਵਿਚ (ਹੀ ਪ੍ਰਭੂ ਉਸ ਨੂੰ) ਅਠਾਹਠ ਤੀਰਥ ਵਿਖਾ ਦੇਂਦਾ ਹੈ (ਅਤੇ ਵਿਖਾ ਦੇਂਦਾ ਹੈ ਕਿ) ਉਸ (ਗੁਰੂ-ਸ਼ਬਦ-ਤੀਰਥ) ਵਿਚ ਨ੍ਹਾਤਿਆਂ (ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ। (ਉਸ ਮਨੁੱਖ ਨੂੰ ਯਕੀਨ ਬਣ ਜਾਂਦਾ ਹੈ ਕਿ) ਗੁਰੂ ਦਾ ਸ਼ਬਦ ਹੀ ਸਦਾ ਕਾਇਮ ਰਹਿਣ ਵਾਲਾ ਅਤੇ ਪਵਿਤ੍ਰ ਤੀਰਥ ਹੈ (ਉਸ ਵਿਚ ਇਸ਼ਨਾਨ ਕੀਤਿਆਂ ਵਿਕਾਰਾਂ ਦੀ) ਮੈਲ ਨਹੀਂ ਲੱਗਦੀ,

(ਉਹ ਤੀਰਥ) ਮੈਲ ਨਹੀਂ ਚੰਬੋੜਦਾ। ਉਹ ਮਨੁੱਖ ਪੂਰੇ ਗੁਰੂ ਪਾਸੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪ੍ਰਾਪਤ ਕਰ ਲੈਂਦਾ ਹੈ।੫।

ਪਰ, ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਪੈਂਦਾ, ਉਹ (ਮਨੁੱਖ) ਖੋਟੀ ਮਤਿ ਦੇ ਕਾਰਨ ਇਹ ਨਹੀਂ ਆਖ ਸਕਦਾ ਕਿ ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਉਸ ਪ੍ਰਭੂ ਦਾ ਹੀ ਦਿੱਤਾ ਹੋਇਆ ਹੈ। ਜਦੋਂ ਪਰਮਾਤਮਾ ਦੀ ਰਜ਼ਾ ਹੁੰਦੀ ਹੈ (ਮਨੁੱਖ ਗੁਰੂ ਦੀ ਸਰਨ ਪੈਂਦਾ ਹੈਉਸ ਦਾ ਮਨ) ਪਵਿਤ੍ਰ ਹੋ ਜਾਂਦਾ ਹੈ (ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਗੁਰੂ ਦੇ ਉਪਦੇਸ਼ ਦਾ ਆਨੰਦ ਮਾਣਦਾ ਹੈ, (ਗੁਰੂ ਦਾ ਉਪਦੇਸ਼ ਉਸ ਦੇ ਅੰਦਰੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦੇਂਦਾ ਹੈ। ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਆਤਮਕ ਅਡੋਲਤਾ ਵਿਚ ਮਸਤ ਹੋ ਜਾਂਦਾ ਹੈ, ਆਤਮਕ ਅਡੋਲਤਾ ਵਿਚ ਹੀ ਲੀਨ ਰਹਿੰਦਾ ਹੈ।੬।

ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥ ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥ ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥ ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥ ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥ ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥ ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥ ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥ {ਪੰਨਾ 754}

ਪਦਅਰਥ: ਸਤਿ ਕਰਿ ਜਾਣੈ = ਸੱਚ ਕਰ ਕੇ ਜਾਣਦਾ ਹੈ, ਇਹ ਜਾਣ ਲੈਂਦਾ ਹੈ ਕਿ ਇਹੀ ਸੱਚਾ ਸਾਥੀ ਹੈ। ਕੈ ਭਾਇ = ਦੇ ਪ੍ਰੇਮ ਵਿਚ। ਗੁਰ ਤੇ = ਗੁਰੂ ਪਾਸੋਂ। ਸਚੈ ਨਾਇ = ਸਦਾ-ਥਿਰ ਹਰਿ = ਨਾਮ ਵਿਚ। ਪਿਆਰੇ = ਪਿਆਰ ਬਣਾਂਦਾ ਹੈ। ਸਚਾ = ਸਦਾ ਕਾਇਮ ਰਹਿਣ ਵਾਲਾ ਪ੍ਰਭੂ। ਆਪੇ = (ਪ੍ਰਭੂ) ਆਪ ਹੀ। ਸਚੀ = ਸਦਾ-ਥਿਰ ਰਹਿਣ ਵਾਲੀ।੭।

ਸਭੋ = ਹਰ ਥਾਂ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਹੁਕਮੋ = ਹੁਕਮ ਹੀ। ਆਪੁ ਪਛਾਣੈ = ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਹੈ। ਸਤਿਗੁਰ ਭਾਏ = ਗੁਰੂ ਨੂੰ ਪਿਆਰਾ ਲੱਗਦਾ ਹੈ। ਸਭੁ ਕਿਛੁ ਹੋਵੈ = ਆਤਮਕ ਜੀਵਨ ਦਾ ਸਾਰਾ ਸਰਮਾਇਆ ਬਣਿਆ ਰਹਿੰਦਾ ਹੈ। ਆਪੁ = ਆਪਾ = ਭਾਵ।੮।

ਅਰਥ: ਜੇਹੜਾ ਮਨੁੱਖ ਪਿਆਰੇ ਗੁਰੂ ਦੇ ਪ੍ਰੇਮ ਵਿਚ ਟਿਕਿਆ ਰਹਿੰਦਾ ਹੈ, ਉਹ ਇਹ ਗੱਲ ਸਮਝ ਲੈਂਦਾ ਹੈ ਕਿ ਪਰਮਾਤਮਾ ਦਾ ਨਾਮ ਹੀ ਸੱਚਾ ਸਾਥੀ ਹੈ। ਉਹ ਮਨੁੱਖ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੀ ਸਿਫ਼ਤਿ-ਸਾਲਾਹ ਗੁਰੂ ਪਾਸੋਂ ਪ੍ਰਾਪਤ ਕਰ ਲੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਪਿਆਰ ਕਰਨ ਲੱਗ ਪੈਂਦਾ ਹੈ। ਕੋਈ ਵਿਰਲਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਇਹ ਵਿਚਾਰ ਕਰਦਾ ਹੈ ਕਿ ਸਾਰੀ ਸ੍ਰਿਸ਼ਟੀ ਵਿਚ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਹੀ ਵੱਸਦਾ ਹੈ। (ਅਜੇਹੇ ਮਨੁੱਖ ਨੂੰ) ਜਦੋਂ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ, ਤਾਂ ਉਸ ਉਤੇ ਬਖ਼ਸ਼ਸ਼ ਕਰਦਾ ਹੈ, ਸਦਾ-ਥਿਰ ਰਹਿਣ ਵਾਲੀ ਆਪਣੀ ਭਗਤੀ ਦੇ ਕੇ ਉਸ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ।੭।

ਹੇ ਭਾਈ! ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ ਸਮਝਦਾ ਹੈ ਕਿ ਹਰ ਥਾਂ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਕੰਮ ਕਰ ਰਿਹਾ ਹੈ। ਜਗਤ ਵਿਚ ਜੰਮਣਾ ਮਰਨਾ ਭੀ ਉਸੇ ਦੇ ਹੁਕਮ ਵਿਚ ਚੱਲ ਰਿਹਾ ਹੈ। ਗੁਰੂ ਦੀ ਸਰਨ ਪੈਣ ਵਾਲਾ ਉਹ ਮਨੁੱਖ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ। ਜਦੋਂ ਉਹ ਮਨੁੱਖ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰਦਾ ਹੈ ਤਾਂ ਉਹ ਗੁਰੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਫਿਰ ਉਹ ਜੇਹੜੀ ਮੁਰਾਦ ਮੰਗਦਾ ਹੈ ਉਹੀ ਹਾਸਲ ਕਰ ਲੈਂਦਾ ਹੈ। ਹੇ ਨਾਨਕ! ਆਖ-) ਜੇਹੜਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦਾ ਹੈ, ਉਸ ਦਾ ਆਤਮਕ ਜੀਵਨ ਦਾ ਸਾਰਾ ਸਰਮਾਇਆ ਬਚਿਆ ਰਹਿੰਦਾ ਹੈ।੮।੧।

*┈┉┅━❀꧁ੴ꧂❀━┅┉┈*


||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥ {ਪੰਨਾ 682}

ਪਦਅਰਥ: ਅਉਖੀ = ਦੁੱਖ ਦੇਣ ਵਾਲੀ। ਦੇਈ = ਦੇਂਦਾ। ਬਿਰਦੁ = ਮੁੱਢ = ਕਦੀਮਾਂ ਦਾ (ਪਿਆਰ ਵਾਲਾ) ਸੁਭਾਉ। ਸਮਾਲੇ = ਚੇਤੇ ਰੱਖਦਾ ਹੈ। ਦੇਇ = ਦੇ ਕੇ। ਰਾਖੈ = ਰੱਖਿਆ ਕਰਦਾ ਹੈ। ਕਉ = ਨੂੰ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ।੧।

ਸਿਉ = ਨਾਲ। ਆਦਿ ਅੰਤਿ = ਸ਼ੁਰੂ ਤੋਂ ਅਖ਼ੀਰ ਤਕ, ਸਦਾ ਹੀ। ਸਹਾਈ = ਮਦਦਗਾਰ। ਧੰਨੁ = ਸਲਾਹੁਣ ਜੋਗ।ਰਹਾਉ।

ਮਨਿ = ਮਨ ਵਿਚ। ਬਿਲਾਸ = ਖ਼ੁਸ਼ੀਆਂ। ਦੇਖਿ = ਵੇਖ ਕੇ। ਸਿਮਰਿ = ਸਿਮਰ ਕੇ। ਕਰਿ = ਮਾਣ। ਪ੍ਰਭਿ = ਪ੍ਰਭੂ ਨੇ। ਪੈਜ = ਇੱਜ਼ਤ।੨।

ਅਰਥ: ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈਰਹਾਉ।

ਹੇ ਭਾਈ! ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ।੧।

ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ।੨।੧੫।੪੬।

*┈┉┅━❀꧁ੴ꧂❀━┅┉┈*


||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਬਿਲਾਵਲੁ ਮਹਲਾ ੩ ॥ ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥ ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥੧॥ ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ ਸਮਾਨਾ ॥ ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥੧॥ ਰਹਾਉ ॥ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥ ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥੨॥ ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥ ਗੁਰਮੁਖਿ ਜਿਨੀ ਧਿਆਇਆ ਹਰਿ ਹਰਿ ਜਗਿ ਤੇ ਪੂਰੇ ਪਰਵਾਨਾ ॥੩॥ ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥ ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥੪॥੪॥ {ਪੰਨਾ 797}

ਪਦਅਰਥ: ਪੂਰਾ ਥਾਟੁ = ਉੱਤਮ ਜੁਗਤੀ, ਗੁਰੂ ਦੀ ਸਰਨ ਆ ਕੇ ਹਰਿ = ਨਾਮ ਜਪਣ ਦੀ ਉੱਤਮ ਜੁਗਤੀ। ਪੂਰੈ = ਪੂਰੇ (ਪ੍ਰਭੂ) ਨੇ, ਉਸ ਪ੍ਰਭੂ ਨੇ ਜਿਸ ਦੇ ਕੰਮਾਂ ਵਿਚ ਕੋਈ ਉਕਾਈ ਨਹੀਂ। ਏਕ ਸਮਾਨਾ = ਇਕੋ ਜਿਹੀ, ਜੋ ਹਰੇਕ ਜੁਗ ਵਿਚ ਇਕੋ ਜਿਹੀ ਚਲੀ ਆ ਰਹੀ ਹੈ। ਪਰਪੰਚ = ਸੰਸਾਰ। ਸਾਚਾ = ਸਦਾ ਕਾਇਮ ਰਹਿਣ ਵਾਲਾ। ਮਤੁ ਕੋ ਧਰਹੁ = ਕੋਈ ਨਾਹ ਧਰੇ। ਗੁਮਾਨਾ = ਅਹੰਕਾਰ।੧।

ਮਾਹਿ = ਵਿਚ। ਮਤਿ = ਅਕਲ, ਸਿੱਖਿਆ। ਜੀਅਹੁ = ਦਿਲੋਂ। ਜਾਣੈ = ਪਛਾਣਦਾ ਹੈ, ਸਾਂਝ ਪਾਂਦਾ ਹੈ। ਅੰਤਰਿ = ਅੰਦਰ। ਰਵੈ = ਹਰ ਵੇਲੇ ਮੌਜੂਦ ਰਹਿੰਦਾ ਹੈ।੧।ਰਹਾਉ।

ਹੁਣਿ = ਇਸ ਵੇਲੇ, ਗੁਰੂ ਦੀ ਮਤਿ ਲੈ ਕੇ {ਨੋਟ: ਵੇਖੋ 'ਰਹਾਉਵਾਲਾ ਬੰਦ। ਉਸੇ ਵਿਚ ਹੀ ਕੇਂਦਰੀ ਖ਼ਿਆਲ ਹੈ}। ਨਿਬੇੜਾ = ਨਿਰਨਾ। ਨੋ = ਨੂੰ। ਨਰ ਮਨੁਖ = ਸ੍ਰੇਸ਼ਟ ਮਨੁੱਖ, ਗੁਰਮੁਖ, ਗੁਰੂ ਦੀ ਮਤਿ ਉਤੇ ਤੁਰਨ ਵਾਲੇ ਮਨੁੱਖ। ਏਕੁ ਨਿਧਾਨਾ = ਇਕ ਪ੍ਰਭੂ ਦਾ ਨਾਮ = ਖ਼ਜ਼ਾਨਾ। ਜਤੁ = ਕਾਮ = ਵਾਸਨਾ ਨੂੰ ਰੋਕਣ ਵਾਲਾ ਜਤਨ। ਸੰਜਮ = ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਰੋਕਣਾ। ਮਹਿ = ਵਿਚ। ਕਲਿ = ਕਲਿਜੁਗ। ਕੀਰਤਿ = ਸਿਫ਼ਤਿ-ਸਾਲਾਹ।੨।

ਜੁਗਿ ਜੁਗਿ = ਹਰੇਕ ਜੁਗ ਵਿਚ। ਸੋਧਿ = ਸੋਧ ਕੇ, ਗਹੁ ਨਾਲ ਪੜ੍ਹ ਕੇ। ਗੁਰਮੁਖਿ = ਗੁਰੂ ਦੀ ਸ਼ਰਨ ਪੈ ਕੇ। ਜਗਿ = ਜਗਤ ਵਿਚ। ਤੇ = ਉਹ ਬੰਦੇ। ਪਰਵਾਨਾ = ਕਬੂਲ।੩।

ਸਿਉ = ਨਾਲ। ਚੂਕੈ = ਮੁੱਕ ਜਾਂਦਾ ਹੈ। ਮਨਿ = ਮਨ ਵਿਚ। ਸਭੇ = ਸਾਰੇ। ਪਾਹਿ = ਪਾਂਦੇ ਹਨ, ਪ੍ਰਾਪਤ ਕਰਦੇ ਹਨ। ਨਿਧਾਨਾ = ਨਾਮ = ਖ਼ਜ਼ਾਨਾ।੪।

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਿੱਖਿਆ ਉਤੇ ਯਕੀਨ ਆ ਜਾਂਦਾ ਹੈ, ਉਹ ਮਨੁੱਖ ਗੁਰੂ (ਦੇ ਉਪਦੇਸ਼) ਵਿਚ ਲੀਨ ਰਹਿੰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਇਸ ਬਾਣੀ ਨਾਲ ਦਿਲੋਂ ਸਾਂਝ ਪਾ ਲੈਂਦਾ ਹੈ, ਉਸ ਦੇ ਅੰਦਰ ਪਰਮਾਤਮਾ ਦਾ ਨਾਮ ਸਦਾ ਟਿਕਿਆ ਰਹਿੰਦਾ ਹੈ।੧।ਰਹਾਉ।

ਹੇ ਭਾਈ! ਵੇਖੋ, ਪੂਰਨ ਪ੍ਰਭੂ ਨੇ (ਗੁਰੂ ਦੀ ਸ਼ਰਨ ਪੈ ਕੇ ਹਰਿ-ਨਾਮ ਜਪਣ ਦੀ ਇਹ ਐਸੀ) ਉੱਤਮ ਜੁਗਤੀ ਬਣਾਈ ਹੈ ਜੋ ਹਰੇਕ ਜੁਗ ਵਿਚ ਇਕੋ ਜਿਹੀ ਚਲੀ ਆ ਰਹੀ ਹੈ। ਮਤਾਂ ਕੋਈ ਮਨੁੱਖ (ਜਤ ਸੰਜਮ ਤੀਰਥ ਆਦਿਕ ਕਰਮ ਦਾ) ਮਾਣ ਕਰ ਬਹੇ। ਇਸ ਜਗਤ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਜਪਣ ਤੋਂ ਹੀ ਇੱਜ਼ਤ ਮਿਲਦੀ ਹੈ।੧।

ਹੇ ਭਾਈ! ਗੁਰੂ ਦੀ ਸ਼ਰਨ ਪਿਆਂ ਹੀ ਚਹੁੰਆਂ ਜੁਗਾਂ ਦਾ ਨਿਰਨਾ ਸਮਝ ਵਿਚ ਆਉਂਦਾ ਹੈ (ਕਿ ਜੁਗ ਚਾਹੇ ਕੋਈ ਹੋਵੇ) ਗੁਰੂ ਦੀ ਸ਼ਰਨ ਪੈਣ ਵਾਲੇ ਮਨੁੱਖਾਂ ਨੂੰ ਪਰਮਾਤਮਾ ਦਾ ਨਾਮ-ਖ਼ਜ਼ਾਨਾ ਪ੍ਰਾਪਤ ਹੋ ਜਾਂਦਾ ਹੈ। (ਵੇਦ ਆਦਿਕ ਹਿੰਦੂ ਧਰਮ-ਪੁਸਤਕ ਦੱਸਦੇ ਰਹੇ ਕਿ) ਜਤ ਸੰਜਮ ਅਤੇ ਤੀਰਥ-ਇਸ਼ਨਾਨ ਉਹਨਾਂ ਜੁਗਾਂ ਦਾ ਧਰਮ ਸੀ, ਪਰ ਕਲਿਜੁਗ ਵਿਚ (ਗੁਰੂ ਨਾਨਕ ਨੇ ਆ ਦੱਸਿਆ ਹੈ ਕਿ) ਪਰਮਾਤਮਾ ਦੀ ਸਿਫ਼ਤਿ-ਸਾਲਾਹ, ਪਰਮਾਤਮਾ ਦਾ ਨਾਮ-ਸਿਮਰਨ ਹੀ ਅਸਲ ਧਰਮ ਹੈ।੨।

ਹੇ ਭਾਈ! ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨੂੰ ਗਹੁ ਨਾਲ ਪੜ੍ਹ ਕੇ ਵੇਖ ਲਵੋ (ਉਹ ਇਹੀ ਆਖਦੇ ਹਨ ਕਿ) ਹਰੇਕ ਜੁਗ ਵਿਚ (ਜਤ ਸੰਜਮ ਤੀਰਥ ਆਦਿਕ) ਆਪਣਾ ਆਪਣਾ ਧਰਮ (ਪਰਵਾਨ) ਹੈ। (ਪਰ ਗੁਰੂ ਦੀ ਸਿੱਖਿਆ ਇਹ ਹੈ ਕਿ) ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਪ੍ਰਭੂ ਦਾ ਨਾਮ ਸਿਮਰਿਆ ਹੈ, ਜਗਤ ਵਿਚ ਉਹੀ ਮਨੁੱਖ ਪੂਰਨ ਹਨ ਤੇ ਕਬੂਲ ਹਨ।੩।

ਹੇ ਭਾਈ! ਨਾਨਕ ਆਖਦਾ ਹੈ-ਜੇਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਪਿਆਰ ਜੋੜਦਾ ਹੈ, ਉਸ ਦੇ ਮਨ ਵਿਚੋਂ (ਕਿਸੇ ਭੀ ਤਰ੍ਹਾਂ ਦੇ ਕਰਮ ਕਾਂਡ ਦਾ) ਅਹੰਕਾਰ ਮੁੱਕ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰਨ ਵਾਲੇ, ਸੁਣਨ ਵਾਲੇ, ਸਾਰੇ ਹੀ ਆਤਮਕ ਆਨੰਦ ਪ੍ਰਾਪਤ ਕਰਦੇ ਹਨ। ਜੇਹੜੇ ਮਨੁੱਖ (ਗੁਰੂ ਦੀ ਸਿੱਖਿਆ ਉਤੇ) ਸਰਧਾ ਲਿਆਉਂਦੇ ਹਨ, ਉਹ ਪ੍ਰਭੂ ਦਾ ਨਾਮ-ਖ਼ਜ਼ਾਨਾ ਲੱਭ ਲੈਂਦੇ ਹਨ।੪।੪।

ਨੋਟ: ਇਸ ਸ਼ਬਦ ਵਿਚ ਵੇਦ ਪੁਰਾਨਾਂ ਦੇ ਧਰਮ ਅਤੇ ਗੁਰ ਧਰਮ ਵਿਚ ਫ਼ਰਕ ਦੱਸਿਆ ਗਿਆ ਹੈ।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਸੂਹੀ ਮਹਲਾ ੫ ॥ ਜਾ ਕੈ ਦਰਸਿ ਪਾਪ ਕੋਟਿ ਉਤਾਰੇ ॥ ਭੇਟਤ ਸੰਗਿ ਇਹੁ ਭਵਜਲੁ ਤਾਰੇ ॥੧॥ ਓਇ ਸਾਜਨ ਓਇ ਮੀਤ ਪਿਆਰੇ ॥ ਜੋ ਹਮ ਕਉ ਹਰਿ ਨਾਮੁ ਚਿਤਾਰੇ ॥੧॥ ਰਹਾਉ ॥ ਜਾ ਕਾ ਸਬਦੁ ਸੁਨਤ ਸੁਖ ਸਾਰੇ ॥ ਜਾ ਕੀ ਟਹਲ ਜਮਦੂਤ ਬਿਦਾਰੇ ॥੨॥ ਜਾ ਕੀ ਧੀਰਕ ਇਸੁ ਮਨਹਿ ਸਧਾਰੇ ॥ ਜਾ ਕੈ ਸਿਮਰਣਿ ਮੁਖ ਉਜਲਾਰੇ ॥੩॥ ਪ੍ਰਭ ਕੇ ਸੇਵਕ ਪ੍ਰਭਿ ਆਪਿ ਸਵਾਰੇ ॥ ਸਰਣਿ ਨਾਨਕ ਤਿਨ੍ਹ੍ਹ ਸਦ ਬਲਿਹਾਰੇ ॥੪॥੭॥੧੩॥ {ਪੰਨਾ 739}

ਪਦਅਰਥ: ਜਾ ਕੈ ਦਰਸਿ = ਜਿਨ੍ਹਾਂ ਦੇ ਦਰਸਨ ਨਾਲ। ਕੋਟਿ = ਕ੍ਰੋੜਾਂ। ਭੇਟਤ ਸੰਗਿ = (ਜਿਨ੍ਹਾਂ ਦੇ ਚਰਨਾਂ) ਨਾਲ ਛੁਹਿਆਂ। ਭਵਜਲੁ = ਸੰਸਾਰ = ਸਮੁੰਦਰ।੧।

ਓਇ = ਉਹ = {ਲਫ਼ਜ਼ 'ਓਹਤੋਂ ਬਹੁ-ਵਚਨ}। ਹਮ ਕਉ = ਅਸਾਨੂੰ, ਮੈਨੂੰ। ਚਿਤਾਰੇ = ਚੇਤੇ ਕਰਾਂਦੇ ਹਨ।੧। ਰਹਾਉ।

ਜਾ ਕਾ ਸਬਦੁ = ਜਿਨ੍ਹਾਂ ਦਾ ਬਚਨ। ਬਿਦਾਰੇ = ਨਾਸ ਹੋ ਜਾਂਦੇ ਹਨ।੨।

ਧੀਰਕ = ਧੀਰਜ। ਮਨਹਿ = ਮਨ ਨੂੰ। ਸਧਾਰੇ = ਸਹਾਰਾ ਦੇਂਦੀ ਹੈ। ਜਾ ਕੈ ਸਿਮਰਣਿ = ਜਿਨ੍ਹਾਂ ਦੇ (ਦਿੱਤੇ ਹੋਏ ਹਰਿ = ਨਾਮ ਦੇ) ਸਿਮਰਨ ਨਾਲ। ਉਜਲਾਰੇ = ਉਜਲਾ, ਰੌਸ਼ਨ।੩।

ਪ੍ਰਭਿ = ਪ੍ਰਭੂ ਨੇ। ਸਵਾਰੇ = ਸੋਹਣੇ ਜੀਵਨ ਵਾਲੇ ਬਣਾਏ ਹਨ। ਸਦ = ਸਦਾ।੪।

ਅਰਥ: ਹੇ ਭਾਈ! ਜੇਹੜੇ (ਸੰਤ ਜਨ) ਮੈਨੂੰ ਪਰਮਾਤਮਾ ਦਾ ਨਾਮ ਚੇਤੇ ਕਰਾਂਦੇ ਹਨ ਉਹ (ਹੀ) ਮੇਰੇ ਸੱਜਣ ਹਨਉਹ (ਹੀ) ਮੇਰੇ ਪਿਆਰੇ ਮਿੱਤਰ ਹਨ।੧।ਰਹਾਉ।

ਹੇ ਭਾਈ! ਉਹ ਸੰਤ ਜਨ ਹੀ ਮੇਰੇ ਪਿਆਰੇ ਮਿੱਤਰ ਹਨ) ਜਿਨ੍ਹਾਂ ਦੇ ਦਰਸਨ ਨਾਲ ਕ੍ਰੋੜਾਂ ਪਾਪ ਲਹਿ ਜਾਂਦੇ ਹਨ, (ਜਿਨ੍ਹਾਂ ਦੇ ਚਰਨਾਂ) ਨਾਲ ਛੁਹਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੧।

ਹੇ ਭਾਈ! ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦਾ ਬਚਨ ਸੁਣਦਿਆਂ ਸਾਰੇ ਸੁਖ ਪ੍ਰਾਪਤ ਹੋ ਜਾਂਦੇ ਹਨ, ਜਿਨ੍ਹਾਂ ਦੀ ਟਹਲ ਕੀਤਿਆਂ ਜਮਦੂਤ (ਭੀ) ਨਾਸ ਹੋ ਜਾਂਦੇ ਹਨ।੨।

ਹੇ ਭਾਈ! ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦੀ (ਦਿੱਤੀ ਹੋਈਧੀਰਜ (ਮੇਰੇ) ਇਸ ਮਨ ਨੂੰ ਸਹਾਰਾ ਦੇਂਦੀ ਹੈ, ਜਿਨ੍ਹਾਂ (ਦੇ ਦਿੱਤੇ ਹੋਏ ਹਰਿ-ਨਾਮ) ਦੇ ਸਿਮਰਨ ਨਾਲ (ਲੋਕ ਪਰਲੋਕ ਵਿਚ) ਮੂੰਹ ਉਜਲਾ ਹੁੰਦਾ ਹੈ।੩।

ਹੇ ਨਾਨਕ! ਪ੍ਰਭੂ ਨੇ ਆਪ ਹੀ ਆਪਣੇ ਸੇਵਕਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੈ। ਹੇ ਭਾਈ! ਉਹਨਾਂ ਸੇਵਕਾਂ ਦੀ ਸਰਨ ਪੈਣਾ ਚਾਹੀਦਾ ਹੈਉਹਨਾਂ ਤੋਂ ਸਦਾ ਕੁਰਬਾਨ ਹੋਣਾ ਚਾਹੀਦਾ ਹੈ।੪।੭।੧੩। 

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਪਹਿਲ ਪੁਰੀਏ ਪੁੰਡਰਕ ਵਨਾ ॥ ਤਾ ਚੇ ਹੰਸਾ ਸਗਲੇ ਜਨਾਂ ॥ ਕ੍ਰਿਸ੍ਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥੧॥ ਪਹਿਲ ਪੁਰਸਾਬਿਰਾ ॥ ਅਥੋਨ ਪੁਰਸਾਦਮਰਾ ॥ ਅਸਗਾ ਅਸ ਉਸਗਾ ॥ ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥੧॥ ਰਹਾਉ ॥ ਨਾਚੰਤੀ ਗੋਪੀ ਜੰਨਾ ॥ ਨਈਆ ਤੇ ਬੈਰੇ ਕੰਨਾ ॥ ਤਰਕੁ ਨ ਚਾ ॥ ਭ੍ਰਮੀਆ ਚਾ ॥ ਕੇਸਵਾ ਬਚਉਨੀ ਅਈਏ ਮਈਏ ਏਕ ਆਨ ਜੀਉ ॥੨॥ ਪਿੰਧੀ ਉਭਕਲੇ ਸੰਸਾਰਾ ॥ ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥ ਤੂ ਕੁਨੁ ਰੇ ॥ ਮੈ ਜੀ ॥ ਨਾਮਾ ॥ ਹੋ ਜੀ ॥ ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥ {ਪੰਨਾ 693}

ਪਦਅਰਥ: ਪਹਿਲ ਪੁਰੀਏ = ਪਹਿਲਾਂ ਪਹਿਲ। {ਪੁਰਾ (पुरा) ਸੰਸਕ੍ਰਿਤ ਪਦ ਹੈ, ਇਸ ਦਾ ਅਰਥ ਹੈ 'ਪਹਿਲਾਂ'}। ਪੁੰਡਰਕ ਵਨਾ = ਪੁੰਡਰਕਾਂ ਦਾ ਬਨ, ਕੌਲ ਫੁੱਲਾਂ ਦਾ ਖੇਤ। ਪੁੰਡਰਕ = {पुंडरीकਚਿੱਟਾ ਕੌਲ ਫੁੱਲ। ਤਾ ਚੇ = ਉਸ (ਪੁੰਡਰਕ ਵਨ) ਦੇ, ਉਸ (ਕੌਲ ਫੁੱਲਾਂ ਦੇ ਖੇਤ) ਦੇ। ਸਗਲੇ ਜਨਾਂ = ਸਾਰੇ ਜੀਅ ਜੰਤ। ਕ੍ਰਿਸ੍ਨਾ = ਮਾਇਆ। ਤੇ = ਤੋਂ। ਜਾਨਊ = ਜਾਣੋ, ਸਮਝੋ। ਹਰਿ ਕ੍ਰਿਸ੍ਨਾ = ਪ੍ਰਭੂ ਦੀ ਮਾਇਆ। ਹਰਿ ਨਾਚਨਾ = ਪ੍ਰਭੂ ਦੀ ਨਾਚ ਕਰਨ ਵਾਲੀ (ਸ੍ਰਿਸ਼ਟੀ। ਨਾਚੰਤੀ = ਨੱਚ ਰਹੀ ਹੈ।੧।

ਪੁਰਸਾਬਿਰਾ = ਪੁਰਸ = ਆਬਿਰਾ। ਪੁਰਸ = ਪਰਮਾਤਮਾ। ਆਬਿਰਾ = ਪਰਗਟ (ਹੋਇਆ। ਆਬਿਰ ਭੂ = {आविर भु ਪਰਗਟ ਹੋਣਾ। ਅਥੋਨ = ਉਸ ਤੋਂ ਪਿਛੋਂ, ਫਿਰ। ਪੁਰਸਾਦਮਰਾ = ਪੁਰਸ਼ਾਤ = ਅਮਰਾ {पुरूषात् = अमराਪੁਰਸ਼ ਤੋਂ ਮਾਇਆ। ਅਮਰਾ = ਮਾਇਆ, ਕੁਦਰਤ। ਅਸ ਗਾ = ਇਸ ਦਾ। ਅਸ = ਅਤੇ। ਉਸ ਗਾ = ਉਸ ਦਾ। ਬਾਗਰਾ = ਸੋਹਣਾ ਜਿਹਾ ਬਾਗ਼। ਪਿੰਧੀ = ਟਿੰਡਾਂ। ਸਾਗਰਾ = ਸਮੁੰਦਰ, ਪਾਣੀ।੧।ਰਹਾਉ।

ਗੋਪੀ ਜੰਨਾ = ਇਸਤ੍ਰੀਆਂ ਅਤੇ ਮਰਦ। ਨਈਆ = ਨਾਇਕ, ਪਰਮਾਤਮਾ। ਤੇ = ਤੋਂ। ਬੈਰੇ = ਵੱਖਰੇ। ਕੰਨਾ = ਕੋਈ ਨਹੀਂ। ਕੇਸਵਾ ਬਚਉਨੀ = ਕੇਸ਼ਵ ਦੇ ਬਚਨ ਹੀ। ਅਈਏ ਮਈਏ = ਇਸਤ੍ਰੀ ਮਰਦ ਵਿਚ। ਅਈਆ = {अर्याਇਸਤ੍ਰੀ। ਮਈਆ {मर्यਮਨੁੱਖ। ਏਕ ਆਨ = {एकायन = ਇਕ ਅਯਨ। ਅਯਨ = ਰਸਤਾਇੱਕੋ ਰਾਹੇ, ਇੱਕ = ਰਸ।੨।

ਉਭਕਲੇ = ਡੁਬਕੀਆਂ। ਸੰਸਾਰਾ = ਸੰਸਾਰ (ਸਮੁੰਦਰ) ਵਿਚ। ਭ੍ਰਮਿ ਭ੍ਰਮਿ = ਭਟਕ ਭਟਕ ਕੇ। ਤੁਮ ਚੇ = ਤੇਰੇ। ਚੇ = ਦੇ। ਰੇ = ਹੇ ਭਾਈ! ਕੁਨੁ = ਕੌਣਜੀ = ਹੇ (ਪ੍ਰਭੂ) ਜੀ! ਆਲਾ = ਆਲਯ, ਘਰ, ਜਗਤ ਦਾ ਜੰਜਾਲ। ਤੇ = ਤੋਂ। ਨਿਵਾਰਣਾ = ਬਚਾ ਲੈ। ਜਮ ਕਾਰਣਾ = ਜਮਾਂ (ਦੇ ਡਰ) ਦਾ ਕਾਰਨ।

ਨੋਟ: ਲਫ਼ਜ਼ 'ਆਲਾਦਾ ਅਰਥ ਕਈ ਸੱਜਣ 'ਆਇਆਕਰਦੇ ਹਨ। ਇਸ ਲਫ਼ਜ਼ 'ਆਲਾਨੂੰ ਉਹ ਧਾਤੂ 'ਆਦਾ 'ਭੂਤਕਾਲਮੰਨਦੇ ਹਨ। ਮਰਾਠੀ ਬੋਲੀ ਵਿਚ ਕਿਸੇ ਧਾਤੂ ਤੋਂ 'ਭੂਤਕਾਲਬਣਾਣ ਲਈ ਪਿਛੇਤਰ 'ਲਾਵਰਤੀਦਾ ਹੈ। ਪਰ ਧਾਤੂ 'ਆਤੋਂ ਮਰਾਠੀ ਵਿਚ 'ਆਲਾਭੂਤਕਾਲ ਨਹੀਂ ਬਣਦਾ, 'ਅਤੇ 'ਲਾਦੇ ਵਿਚਕਾਰ 'ਇਭੀ ਵਰਤੀ ਜਾਂਦੀ ਹੈ। 'ਆਤੋਂ ਭੂਤਕਾਲ 'ਆਇਲਾਹੈਜਿਵੇਂ:

"ਗਰੁੜ ਚੜੇ ਗੋਬਿੰਦੁ ਆਇਲਾ" {ਨਾਮਦੇਵ ਜੀ}

ਲਫ਼ਜ਼ 'ਤੇਦਾ ਉਹ ਸੱਜਣ 'ਅਤੇਅਰਥ ਕਰਦੇ ਹਨ। ਇਹ ਭੀ ਗ਼ਲਤ ਹੈ। 'ਤੇਦਾ ਅਰਥ ਹੈ 'ਤੋਂ'। 'ਅਤੇਵਾਸਤੇ ਪੁਰਾਣੀ ਪੰਜਾਬੀ ਵਿਚ ਲਫ਼ਜ਼ 'ਤੈਹੈ।੩।

ਅਰਥ: ਪਹਿਲਾਂ ਪੁਰਸ਼ (ਅਕਾਲ ਪੁਰਖ) ਪਰਗਟ ਹੋਇਆ {"ਆਪੀਨ੍ਹ੍ਹੈ ਆਪੁ ਸਾਜਿਓ, ਆਪੀਨ੍ਹ੍ਹੈ ਰਚਿਓ ਨਾਉ"}। ਫਿਰ ਅਕਾਲ ਪੁਰਖ ਤੋਂ ਮਾਇਆ (ਬਣੀ) ("ਦੁਯੀ ਕੁਦਰਤਿ ਸਾਜੀਐ") । ਇਸ ਮਾਇਆ ਦਾ ਅਤੇ ਉਸ ਅਕਾਲ ਪੁਰਖ ਦਾ (ਮੇਲ ਹੋਇਆ) ("ਕਰਿ ਆਸਣੁ ਡਿਠੋ ਚਾਉ") । (ਇਸ ਤਰ੍ਹਾਂ ਇਹ ਸੰਸਾਰਪਰਮਾਤਮਾ ਦਾ ਇਕ ਸੋਹਣਾ ਜਿਹਾ ਬਾਗ਼ (ਬਣ ਗਿਆ ਹੈ, ਜੋ) ਇਉਂ ਨੱਚ ਰਿਹਾ ਹੈ ਜਿਵੇਂ (ਖੂਹ ਦੀਆਂ) ਟਿੰਡਾਂ ਵਿਚ ਪਾਣੀ ਨੱਚਦਾ ਹੈ (ਭਾਵ, ਸੰਸਾਰ ਦੇ ਜੀਵ ਮਾਇਆ ਵਿਚ ਮੋਹਿਤ ਹੋ ਕੇ ਦੌੜ-ਭੱਜ ਕਰ ਰਹੇ ਹਨ, ਮਾਇਆ ਦੇ ਹੱਥਾਂ ਉੱਤੇ ਨੱਚ ਰਹੇ ਹਨ੧।ਰਹਾਉ।

ਪਹਿਲਾਂ ਪਹਿਲ (ਜੋ ਜਗਤ ਬਣਿਆ ਹੈ ਉਹ, ਮਾਨੋ) ਕੌਲ ਫੁੱਲਾਂ ਦਾ ਖੇਤ ਹੈਸਾਰੇ ਜੀਅ ਜੰਤ ਉਸ (ਕੌਲ ਫੁੱਲਾਂ ਦੇ ਖੇਤਦੇ ਹੰਸ ਹਨ। ਪਰਮਾਤਮਾ ਦੀ ਇਹ ਰਚਨਾ ਨਾਚ ਕਰ ਰਹੀ ਹੈ। ਇਹ ਪ੍ਰਭੂ ਦੀ ਮਾਇਆ (ਦੀ ਪ੍ਰੇਰਨਾ) ਤੋਂ ਸਮਝੋ।੧।

ਇਸਤ੍ਰੀਆਂ ਮਰਦ ਸਭ ਨੱਚ ਰਹੇ ਹਨ, (ਪਰ ਇਹਨਾਂ ਸਭਨਾਂ ਵਿਚ) ਪਰਮਾਤਮਾ ਤੋਂ ਬਿਨਾ ਕੋਈ ਹੋਰ ਨਹੀਂ ਹੈ। (ਹੇ ਭਾਈ! ਇਸ ਵਿਚ) ਸ਼ੱਕ ਨਾ ਕਰ, (ਇਸ ਸੰਬੰਧੀਭਰਮ ਦੂਰ ਕਰ ਦੇਹ। ਹਰੇਕ ਇਸਤ੍ਰੀ-ਮਰਦ ਵਿਚ ਪਰਮਾਤਮਾ ਦੇ ਬਚਨ ਹੀ ਇੱਕ-ਰਸ ਹੋ ਰਹੇ ਹਨ (ਭਾਵ, ਹਰੇਕ ਜੀਵ ਵਿਚ ਪਰਮਾਤਮਾ ਆਪ ਹੀ ਬੋਲ ਰਿਹਾ ਹੈ੨।

(ਹੇ ਭਾਈ! ਜੀਵ-) ਟਿੰਡਾਂ ਸੰਸਾਰ-ਸਮੁੰਦਰ ਵਿਚ ਡੁਬਕੀਆਂ ਲੈ ਰਹੀਆਂ ਹਨ। ਹੇ ਪ੍ਰਭੂ! ਭਟਕ ਭਟਕ ਕੇ ਮੈਂ ਤੇਰੇ ਦਰ ਤੇ ਆ ਡਿੱਗਾ ਹਾਂ। ਹੇ (ਪ੍ਰਭੂ) ਜੀ! ਜੇ ਤੂੰ ਮੈਨੂੰ ਪੁੱਛੇਂ-) ਤੂੰ ਕੌਣ ਹੈਂ? (ਤਾਂ) ਹੇ ਜੀ! ਮੈਂ ਨਾਮਾ ਹਾਂ। ਮੈਨੂੰ ਜਗਤ ਦੇ ਜੰਜਾਲ ਤੋਂਜੋ ਕਿ ਜਮਾਂ (ਦੇ ਡਰ) ਦਾ ਕਾਰਨ ਹੈ, ਬਚਾ ਲੈ।੩, ੪।

ਸ਼ਬਦ ਦਾ ਭਾਵ: ਮਾਇਆ ਦਾ ਪ੍ਰਭਾਵ ਅਤੇ ਇਸ ਦਾ ਇਲਾਜ।

ਇਹ ਸਾਰੀ ਮਾਇਕ ਰਚਨਾ ਪ੍ਰਭੂ ਤੋਂ ਹੀ ਹੋਈ ਹੈ, ਪ੍ਰਭੂ ਸਭ ਵਿਚ ਵਿਆਪਕ ਹੈ। ਪਰ ਜੀਵ ਪ੍ਰਭੂ ਨੂੰ ਵਿਸਾਰ ਕੇ ਮਾਇਆ ਦੇ ਹੱਥ ਉੱਤੇ ਨੱਚ ਰਹੇ ਹਨ। ਪ੍ਰਭੂ ਦੀ ਸ਼ਰਨ ਪਿਆਂ ਹੀ ਇਸ ਤੋਂ ਬਚੀਦਾ ਹੈ।

*┈┉┅━❀꧁ੴ꧂❀━┅┉┈*


*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*
*ਵਾਹਿਗੁਰੂ ਜੀ ਕਾ ਖਾਲਸਾ !!*
*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

1 comment:

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts