
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ {ਪੰਨਾ 609}
ਪਦਅਰਥ: ਭੇਟਿਓ = ਮਿਲਿਆ ਹੈ। ਵਡ ਭਾਗੀ = ਵੱਡੇ ਭਾਗਾਂ ਨਾਲ। ਮਨਹਿ = ਮਨ ਵਿਚ। ਪਰਗਾਸਾ = (ਆਤਮਕ ਜੀਵਨ ਦਾ) ਚਾਨਣ। ਸਾਹਿਬ = ਮਾਲਕ। ਭਰਵਾਸਾ = ਭਰੋਸਾ, ਸਹਾਰਾ।੧।
ਕੈ = ਤੋਂ। ਬਲਿਹਾਰੈ = ਸਦਕੇ। ਆਗੈ ਪਾਛੈ = ਲੋਕ ਪਰਲੋਕ ਵਿਚ, ਹਰ ਥਾਂ। ਸਹਜਾ = ਆਤਮਕ ਅਡੋਲਤਾ। ਘਰਿ = ਹਿਰਦੇ = ਘਰ ਵਿਚ।ਰਹਾਉ।
ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਕਰਣੈਹਾਰਾ = ਪੈਦਾ ਕਰਨ ਵਾਲਾ। ਸੋਈ = ਉਹ ਹੀ। ਆਧਾਰਾ = ਆਸਰਾ।੨।
ਸਫਲ ਦਰਸਨੁ = ਜਿਸ (ਪ੍ਰਭੂ) ਦਾ ਦਰਸਨ ਜੀਵਨ = ਮਨੋਰਥ ਪੂਰਾ ਕਰਦਾ ਹੈ। ਅਕਾਲ ਮੂਰਤਿ = ਜਿਸ ਦੀ ਹਸਤੀ ਮੌਤ ਤੋਂ ਰਹਿਤ ਹੈ। ਹੋਵਨਹਾਰਾ = ਸਦਾ ਹੀ ਜੀਊਂਦਾ ਰਹਿਣ ਵਾਲਾ। ਕੰਠਿ = ਗਲ ਨਾਲ। ਲਗਾਇ = ਲਾ ਕੇ।੩।
ਕਾਰਜੁ = ਜ਼ਿੰਦਗੀ ਦਾ ਮਨੋਰਥ। ਆਇਆ ਰਾਸੇ = ਰਾਸਿ ਆਇਆ, ਸਿਰੇ ਚੜ੍ਹ ਗਿਆ ਹੈ। ਸਗਲੇ = ਸਾਰੇ।੪।
ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ।
ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।
ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩।
ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।
ਸੋਰਠਿ ਮਹਲਾ ੫ ॥ ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥ ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥੧॥ ਮੇਰਾ ਬੈਦੁ ਗੁਰੂ ਗੋਵਿੰਦਾ ॥ ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥੧॥ ਰਹਾਉ ॥ ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥ ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ ਅਧਾਰਾ ॥੨॥੬॥੩੪॥ {ਪੰਨਾ 618}
ਪਦਅਰਥ: ਨਿਵਾਰੈ = ਦੂਰ ਕਰ ਦੇਂਦਾ ਹੈ। ਸੂਕਾ = ਸੁੱਕਾ ਹੋਇਆ, ਪਰਮਾਤਮਾ ਦੇ ਪ੍ਰੇਮ ਦੀ ਹਰਿਆਵਲ ਤੋਂ ਸੱਖਣਾ। ਸਾਧਾਰੈ = ਸਹਾਰਾ ਦੇਂਦਾ ਹੈ। ਭੇਟਤ = ਮਿਲਦਿਆਂ, ਪ੍ਰਾਪਤ ਹੁੰਦਿਆਂ। ਨਿਹਾਲਾ = ਪ੍ਰਸੰਨ = ਚਿੱਤ। ਬੀਚਾਰੈ = ਵਿਚਾਰਦਾ, ਸੋਚ = ਮੰਡਲ ਵਿਚ ਵਸਾ ਲੈਂਦਾ ਹੈ।੧।
ਬੈਦੁ = ਹਕੀਮ। ਅਉਖਧੁ = ਦਵਾਈ। ਮੁਖਿ = ਮੂੰਹ ਵਿਚ। ਫੰਧਾ = ਫਾਹੀ।੧।ਰਹਾਉ।
ਸਮਰਥ = ਹੇ ਸਭ ਤਾਕਤਾਂ ਦੇ ਮਾਲਕ! ਪੁਰਖ = ਹੇ ਸਰਬ = ਵਿਆਪਕ! ਪੂਰਨ = ਹੇ ਭਰਪੂਰ! ਬਿਧਾਤੇ = ਹੇ ਸਿਰਜਣਹਾਰ! ਆਪੇ = (ਤੂੰ) ਆਪ ਹੀ। ਕਰਣੈਹਾਰਾ = (ਗੁਰੂ ਨੂੰ) ਬਣਾਨ ਵਾਲਾ। ਉਬਾਰਿਆ = (ਜਮ ਦੀ ਫਾਹੀ ਤੋਂ) ਬਚਾ ਲਿਆ। ਅਧਾਰਾ = ਆਸਰਾ।੨।
ਅਰਥ: ਹੇ ਭਾਈ! ਗੋਬਿੰਦ ਦਾ ਰੂਪ ਮੇਰਾ ਗੁਰੂ (ਪੂਰਾ) ਹਕੀਮ ਹੈ। (ਇਹ ਹਕੀਮ ਜਿਸ ਮਨੁੱਖ ਦੇ) ਮੂੰਹ ਵਿਚ ਹਰਿ-ਨਾਮ ਦਵਾਈ ਪਾਂਦਾ ਹੈ, (ਉਸ ਦੀ) ਜਮ ਦੀ ਫਾਹੀ ਕੱਟ ਦੇਂਦਾ ਹੈ (ਆਤਮਕ ਮੌਤ ਲਿਆਉਣ ਵਾਲੇ ਵਿਕਾਰਾਂ ਦੀ ਫਾਹੀ ਉਸ ਦੇ ਅੰਦਰੋਂ ਕੱਟ ਦੇਂਦਾ ਹੈ) ।੧।ਰਹਾਉ।
ਹੇ ਭਾਈ! ਵੈਦ-ਗੁਰੂ (ਸਰਣ-ਪਏ ਮਨੁੱਖ ਦੇ) ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ, ਆਤਮਕ ਜੀਵਨ ਦੀ ਹਰਿਆਵਲ ਤੋਂ ਸੱਖਣੇ ਉਸ ਦੇ ਮਨ ਨੂੰ (ਨਾਮ-ਦਾਰੂ ਦਾ ਸਹਾਰਾ ਦੇਂਦਾ ਹੈ। ਗੁਰੂ ਦਾ ਦਰਸਨ ਕਰਦਿਆਂ ਹੀ (ਮਨੁੱਖ) ਖਿੜ ਆਉਂਦਾ ਹੈ, ਤੇ, ਪਰਮਾਤਮਾ ਦੇ ਨਾਮ ਨੂੰ ਆਪਣੇ ਸੋਚ-ਮੰਡਲ ਵਿਚ ਵਸਾ ਲੈਂਦਾ ਹੈ।੧।
ਹੇ ਨਾਨਕ! ਆਖ-) ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਭਰਪੂਰ! ਹੇ ਸਭ ਜੀਵਾਂ ਦੇ ਪੈਦਾ ਕਰਨ ਵਾਲੇ! ਤੂੰ ਆਪ ਹੀ (ਗੁਰੂ ਨੂੰ ਪੂਰਾ ਵੈਦ) ਬਣਾਣ ਵਾਲਾ ਹੈਂ। ਆਪਣੇ ਸੇਵਕ ਨੂੰ (ਵੈਦ-ਗੁਰੂ ਪਾਸੋਂ) ਨਾਮ ਦਾ ਆਸਰਾ ਦਿਵਾ ਕੇ ਤੂੰ ਆਪ ਹੀ (ਜਮ ਦੀ ਫਾਹੀ ਤੋਂ) ਬਚਾ ਲੈਂਦਾ ਹੈਂ।੨।੬।੩੪।
ਸੋਰਠਿ ਮਹਲਾ ੫ ॥ ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ ਅਨਦ ਕਰਹਿ ਨਰ ਨਾਰੀ ॥ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥ ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥ {ਪੰਨਾ 628}
ਪਦਅਰਥ: ਪਰਮੇਸਰਿ = ਪਰਮੇਸਰ ਨੇ। ਬੰਨਾ = ਡੱਕਾ, ਰੁਕਾਵਟ, ਬੰਨ੍ਹ। ਭੰਨਾ = ਭੰਨ ਦਿੱਤਾ, ਤੋੜ ਦਿੱਤਾ। ਕਰਹਿ = ਕਰਦੇ ਹਨ। ਨਰ ਨਾਰੀ = (ਉਹ ਸਾਰੇ) ਨਰ ਨਾਰ, ਉਹ ਸਾਰੇ ਜੀਵ। ਪ੍ਰਭਿ = ਪ੍ਰਭੂ ਨੇ।੧।
ਰਵਿ ਰਹਿਆ = ਮੌਜੂਦ ਹੈ। ਸਭਨੀ ਜਾਈ = ਸਭ ਥਾਵਾਂ ਵਿਚ।ਰਹਾਉ।
ਧੁਰ ਕੀ ਬਾਣੀ = ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ। ਆਈ = ਆ ਵੱਸੀ। ਤਿਨਿ = ਉਸ (ਮਨੁੱਖ) ਨੇ। ਸਾਚੁ = ਸਦਾ-ਥਿਰ ਪ੍ਰਭੂ ਦਾ ਨਾਮ। ਵਖਾਨਾ = ਉਚਾਰਿਆ।੨।
ਅਰਥ: ਹੇ ਸੰਤ ਜਨੋ! ਜਿਸ ਮਨੁੱਖ ਨੂੰ ਇਹ ਯਕੀਨ ਹੋ ਜਾਂਦਾ ਹੈ ਕਿ) ਪਾਰਬ੍ਰਹਮ ਪੂਰਨ ਪਰਮੇਸਰ ਸਭ ਥਾਵਾਂ ਵਿਚ ਮੌਜੂਦ ਹੈ (ਉਸ ਮਨੁੱਖ ਨੂੰ) ਸਭ ਥਾਵਾਂ ਵਿਚ ਸੁਖ ਹੀ ਪ੍ਰਤੀਤ ਹੁੰਦਾ ਹੈ।ਰਹਾਉ।
ਹੇ ਸੰਤ ਜਨੋ! ਜਿਸ ਮਨੁੱਖ ਦੇ ਆਤਮਕ ਜੀਵਨ ਵਾਸਤੇ) ਪਰਮੇਸਰ ਨੇ (ਵਿਕਾਰਾਂ ਦੇ ਰਾਹ ਵਿਚ) ਡੱਕਾ ਮਾਰ ਦਿੱਤਾ, (ਉਸ ਮਨੁੱਖ ਦੇ ਅੰਦਰੋਂ) ਪਰਮੇਸਰ ਨੇ ਦੁੱਖਾਂ ਤੇ ਰੋਗਾਂ ਦਾ ਡੇਰਾ ਹੀ ਮੁਕਾ ਦਿੱਤਾ। ਜਿਨ੍ਹਾਂ ਜੀਵਾਂ ਉਤੇ ਪ੍ਰਭੂ ਨੇ (ਇਹ) ਕਿਰਪਾ ਕਰ ਦਿੱਤੀ ਉਹ ਸਾਰੇ ਜੀਵ ਆਤਮਕ ਆਨੰਦ ਮਾਣਦੇ ਹਨ।੧।
ਹੇ ਸੰਤ ਜਨੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਜਿਸ ਮਨੁੱਖ ਦੇ ਅੰਦਰ ਆ ਵੱਸੀ, ਉਸ ਨੇ ਆਪਣੀ ਸਾਰੀ ਚਿੰਤਾ ਦੂਰ ਕਰ ਲਈ। ਹੇ ਨਾਨਕ! ਦਇਆ ਦਾ ਸੋਮਾ ਪ੍ਰਭੂ ਉਸ ਮਨੁੱਖ ਉੱਤੇ ਮੇਹਰਵਾਨ ਹੋਇਆ ਰਹਿੰਦਾ ਹੈ, ਉਹ ਮਨੁੱਖ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ (ਸਦਾ) ਉਚਾਰਦਾ ਹੈ।੨।੧੩।੭੭।
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ {ਪੰਨਾ 719}
ਪਦਅਰਥ: ਗਾਵੈ = ਗਾਂਦਾ ਰਹਿੰਦਾ ਹੈ। ਕੀ = ਦੀ। ਗੁਨੁ = ਸੁਭਾਉ।੧।ਰਹਾਉ।
ਆਪੇ = ਆਪ ਹੀ। ਬੋਲਿ = ਬੋਲ ਕੇ। ਬੋਲਿ ਬੁਲਾਵੈ = (ਆਪ ਹੀ ਹਰੇਕ ਜੀਵ ਵਿਚ) ਬੋਲਣਾ ਹੈ ਆਪ ਹੀ ਜੀਵਾਂ ਨੂੰ ਬੋਲਣ ਦੀ ਪ੍ਰੇਰਨਾ ਕਰਦਾ ਹੈ।੧।
ਪੰਚ ਤਤੁ = ਜਲ, ਅਗਨੀ, ਪ੍ਰਿਥਵੀ, ਵਾਯੂ, ਆਕਾਸ਼। ਪੰਚ ਧਾਤੂ = ਜਲ ਵਿਚ ਰਸ, ਅਗਨੀ ਵਿਚ ਰੂਪ, ਪ੍ਰਿਥਵੀ ਵਿਚ ਗੰਧ, ਵਾਯੂ ਵਿਚ ਸਪਰਸ਼, ਆਕਾਸ਼ ਵਿਚ ਸ਼ਬਦ। ਝਗਰੁ = ਖਿੱਚੋਤਾਣ। ਚੁਕਾਵੈ = ਮੁਕਾਂਦਾ ਹੈ।੨।
ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।
ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।
ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।
ਸੋਰਠਿ ਮਹਲਾ ੫ ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥੩॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥੪॥੯॥੫੯॥ {ਪੰਨਾ 623}
ਪਦਅਰਥ: ਗੁਰਿ ਪੂਰੈ = ਪੂਰੇ ਗੁਰੂ ਨੇ। ਸੰਗਿ = (ਆਪਣੇ) ਨਾਲ। ਸਹਾਈ = ਮਦਦਗਾਰ, ਸਾਥੀ। ਜਹ = ਜਿੱਥੇ। ਸੁਹੇਲੇ = ਸੁਖੀ। ਪ੍ਰਭਿ = ਪ੍ਰਭੂ ਨੇ।੧।
ਸੁਭਾਈ = ਸੁਭਾਇ, ਪਿਆਰ ਨਾਲ। ਮਨਚਿੰਦੇ = ਮਨ = ਇੱਛਤ, ਮਨ = ਮੰਗੇ। ਸਗਲੇ = ਸਾਰੇ। ਜੀਅ ਕੈ ਸੰਗਿ = ਜਿੰਦ ਦੇ ਨਾਲ।੧।ਰਹਾਉ।
ਹਮ = ਅਸੀ, ਮੈਂ। ਰੇਨਾਰਾ = ਰੇਣ, ਚਰਨ = ਧੂੜ। ਅਧਾਰਾ = ਆਸਰਾ। ਪਤਿਤ = ਵਿਕਾਰਾਂ ਵਿਚ ਡਿੱਗੇ ਹੋਏ। ਪੁਨੀਤ = ਪਵਿਤ੍ਰ। ਜਸੁ = ਸਿਫ਼ਤਿ-ਸਾਲਾਹ।੨।
ਸਦ = ਸਦਾ। ਰੈਨਿ = ਰਾਤ। ਬਹੁੜਿ = ਮੁੜ।੩।
ਬਿਧਾਤਾ = ਕਰਤਾਰ, ਰਚਨਹਾਰ। ਰਸੁ = ਸੁਆਦ। ਤਿਨ ਹੀ = ਤਿਨਿ ਹੀ, ਉਸ ਮਨੁੱਖ ਨੇ ਹੀ {ਲਫ਼ਜ਼ 'ਤਿਨਿ' ਦੀ 'ਿ' ਕ੍ਰਿਆ ਵਿਸ਼ਸ਼ੇਣ 'ਹੀ' ਦੇ ਕਾਰਨ ਉੱਡ ਗਈ ਹੈ}। ਜਮ ਕੰਕਰੁ = {ਕਿੰਕਰੁ = किंकर} ਜਮ ਦਾ ਸੇਵਕ, ਜਮ = ਦੂਤ।੪।
ਅਰਥ: ਹੇ ਭਾਈ! ਸਦਾ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮਨ-ਮੰਗੇ ਫਲ (ਪ੍ਰਭੂ ਦੇ ਦਰ ਤੋਂ) ਪ੍ਰਾਪਤ ਕਰਦੇ ਰਹੋਗੇ, ਪਰਮਾਤਮਾ ਜਿੰਦ ਦੇ ਨਾਲ (ਵੱਸਦਾ) ਸਾਥੀ (ਪ੍ਰਤੀਤ ਹੁੰਦਾ ਰਹੇਗਾ) ।੧।ਰਹਾਉ।
(ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਪਰਮਾਤਮਾ ਦੇ) ਚਰਨਾਂ ਵਿਚ ਜੋੜ ਦਿੱਤਾ, ਉਸ ਨੇ ਉਹ ਪਰਮਾਤਮਾ ਲੱਭ ਲਿਆ ਜੋ ਹਰ ਵੇਲੇ ਅੰਗ-ਸੰਗ ਵੱਸਦਾ ਹੈ, ਤੇ, (ਜਿੰਦ ਦਾ) ਮਦਦਗਾਰ ਹੈ। (ਜੇ ਪ੍ਰਭੂ-ਚਰਨਾਂ ਵਿਚ ਜੁੜੇ ਰਹੀਏ, ਤਾਂ) ਜਿੱਥੇ ਭੀ ਜਾਈਏ, ਉਥੇ ਹੀ ਸੁਖੀ ਰਹਿ ਸਕੀਦਾ ਹੈ (ਪਰ ਜਿਨ੍ਹਾਂ ਨੂੰ ਚਰਨਾਂ ਵਿਚ ਮਿਲਾਇਆ ਹੈ) ਪ੍ਰਭੂ ਨੇ (ਆਪ ਹੀ) ਕਿਰਪਾ ਕਰ ਕੇ ਮਿਲਾਇਆ ਹੈ।੧।
ਹੇ ਭਾਈ! ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹਾਂ, (ਸੰਤ ਜਨਾਂ ਦੀ ਕਿਰਪਾ ਨਾਲ) ਪਰਮਾਤਮਾ ਜਿੰਦ ਦਾ ਆਸਰਾ (ਪ੍ਰਤੀਤ ਹੁੰਦਾ ਰਹਿੰਦਾ ਹੈ) । ਸੰਤ ਜਨ ਕਿਰਪਾ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਂਦੇ ਹਨ, (ਅਤੇ ਇਸ ਤਰ੍ਹਾਂ) ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਭੀ) ਪਵਿਤ੍ਰ ਜੀਵਨ ਵਾਲਾ ਬਣਾ ਲੈਂਦੇ ਹਨ।੨।
ਹੇ ਭਾਈ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪਈਦਾ। ਪਰਮਾਤਮਾ ਆਪ (ਸਿਫ਼ਤਿ-ਸਾਲਾਹ ਕਰਨ ਵਾਲਿਆਂ ਦੀ) ਰਾਖੀ ਕਰਦਾ ਹੈ, ਸਦਾ ਉਹਨਾਂ ਦੀ ਜਿੰਦ ਦੇ ਨਾਲ ਰਾਖਾ ਬਣਿਆ ਰਹਿੰਦਾ ਹੈ।੩।
(ਪਰ,) ਹੇ ਨਾਨਕ! ਉਸ ਮਨੁੱਖ ਨੇ ਹੀ ਪਰਮਾਤਮਾ ਦੇ ਨਾਮ ਦਾ ਸੁਆਦ ਸਮਝਿਆ ਹੈ (ਕਦਰ ਜਾਣੀ ਹੈ) , ਜਿਸ ਨੂੰ ਸਿਰਜਣਹਾਰ ਸਰਬ-ਵਿਆਪਕ ਪ੍ਰਭੂ ਆਪ (ਇਹ ਦਾਤਿ) ਦੇਂਦਾ ਹੈ। ਪਰਮਾਤਮਾ ਦੀ ਸ਼ਰਨ ਪਿਆ ਰਹਿ ਕੇ ਉਹ ਆਤਮਕ ਆਨੰਦ ਮਾਣਦਾ ਰਹਿੰਦਾ ਹੈ। ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ।੪।੯।੫੯।
ਵਡਹੰਸੁ ਮਹਲਾ ੪ ਘੋੜੀਆ ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ {ਪੰਨਾ 575}
ਘੋੜੀਆ-ਘੋੜੀਆਂ। ਜਦੋਂ ਲਾੜਾ ਘਰੋਂ ਵਿਆਹੁਣ ਤੁਰਦਾ ਹੈ, ਘੋੜੀ ਤੇ ਚੜ੍ਹਦਾ ਹੈ, ਤਦੋਂ ਉਸ ਦੀਆਂ ਭੈਣਾਂ ਘੋੜੀ ਦੀ ਵਾਗ ਫੜ ਕੇ ਗੀਤ ਗਾਂਦੀਆਂ ਹਨ। ਉਹ ਗੀਤ 'ਘੋੜੀਆਂ' ਅਖਵਾਂਦੇ ਹਨ। ਗੁਰੂ ਰਾਮਦਾਸ ਜੀ ਨੇ ਇਹ ਦੋ 'ਛੰਤ' ਉਹਨਾਂ ਗੀਤਾਂ 'ਘੋੜੀਆਂ' ਦੀ ਚਾਲ ਤੇ ਲਿਖੇ ਹਨ, ਤੇ, ਇਹਨਾਂ ਛੰਤਾਂ ਦਾ ਸਿਰਲੇਖ ਭੀ "ਘੋੜੀਆ" ਹੀ ਲਿਖਿਆ ਹੈ।
ਪਦਅਰਥ: ਦੇਹ = ਸਰੀਰ, ਮਨੁੱਖਾ ਸਰੀਰ। ਤੇਜਣਿ = ਘੋੜੀ। ਰਾਮਿ = ਰਾਮ ਨੇ, ਪਰਮਾਤਮਾ ਨੇ। ਉਪਾਈਆ = ਉਪਾਈ, ਪੈਦਾ ਕੀਤੀ ਹੈ। ਧੰਨੁ = ਭਾਗਾਂ ਵਾਲਾ। ਪੁੰਨਿ = ਚੰਗੀ ਕਿਸਮਤਿ ਨਾਲ। ਪਾਈਆ = ਪਾਈ ਹੈ, ਲੱਭੀ ਹੈ (ਇਹ ਦੇਹ) । ਵਡ ਪੁੰਨੇ = ਵੱਡੀ ਕਿਸਮਤਿ ਨਾਲ। ਦੇਹ = ਕਾਂਇਆਂ। ਕੰਚਨ = ਸੋਨਾ। ਗੁਰਮੁਖਿ = ਗੁਰੂ ਦੀ ਰਾਹੀਂ। ਚਲੂਲਾ = ਗੂੜ੍ਹਾ। ਨਵ ਰੰਗੜੀਆ = ਨਵੇਂ ਰੰਗ ਨਾਲ ਰੰਗੀ ਗਈ। ਬਾਂਕੀ = ਸੋਹਣੀ। ਜਿਤੁ = ਜਿਸ ਦੀ ਬਰਕਤਿ ਨਾਲ। ਜਾਪੀ = ਜਾਪੀਂ, ਮੈਂ ਜਪ ਸਕਦਾ ਹਾਂ। ਨਾਮਿ = ਨਾਮ ਦੀ ਰਾਹੀਂ। ਪਾਈ = ਲੱਭੀ (ਇਹ ਦੇਹ) । ਸਖਾਈ = ਸਾਥੀ।੧।
ਅਰਥ: ਹੇ ਭਾਈ! ਮਨੁੱਖ ਦੀ) ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ ਨੂੰ) ਪਰਮਾਤਮਾ ਨੇ ਪੈਦਾ ਕੀਤਾ ਹੈ। ਮਨੁੱਖਾ ਜਨਮ ਭਾਗਾਂ ਵਾਲਾ ਹੈ (ਜਿਸ ਵਿਚ ਇਹ ਕਾਂਇਆਂ ਮਿਲਦੀ ਹੈ) ਚੰਗੀ ਕਿਸਮਤਿ ਨਾਲ ਹੀ (ਜੀਵ ਨੇ ਇਹ ਕਾਂਇਆਂ) ਲੱਭੀ ਹੈ। ਹੇ ਭਾਈ! ਮਨੁੱਖਾ ਜਨਮ ਵੱਡੀ ਕਿਸਮਤਿ ਨਾਲ ਹੀ ਲੱਭਦਾ ਹੈ। ਪਰ ਉਸੇ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈ, ਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਮਨੁੱਖ ਦੀ ਕਾਂਇਆਂ ਹਰਿ-ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ।
ਹੇ ਭਾਈ! ਇਹ ਕਾਂਇਆਂ ਸੋਹਣੀ ਹੈ ਕਿਉਂਕਿ ਇਸ ਕਾਂਇਆਂ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਸਕਦਾ ਹਾਂ, ਹਰਿ-ਨਾਮ ਦੀ ਬਰਕਤਿ ਨਾਲ ਇਹ ਕਾਂਇਆਂ ਸੋਹਣੀ ਬਣ ਜਾਂਦੀ ਹੈ। ਹੇ ਭਾਈ! ਉਸੇ ਵੱਡੇ ਭਾਗਾਂ ਵਾਲੇ ਮਨੁੱਖ ਨੇ ਹੀ ਇਹ ਕਾਂਇਆਂ ਪ੍ਰਾਪਤ ਕੀਤੀ ਸਮਝ, ਪਰਮਾਤਮਾ ਦਾ ਨਾਮ ਜਿਸ ਮਨੁੱਖ ਦਾ ਮਿੱਤਰ ਬਣ ਜਾਂਦਾ ਹੈ। ਹੇ ਦਾਸ ਨਾਨਕ! ਨਾਮ ਸਿਮਰਨ ਵਾਸਤੇ ਹੀ ਇਹ ਕਾਂਇਆਂ) ਪਰਮਾਤਮਾ ਨੇ ਪੈਦਾ ਕੀਤੀ ਹੈ।੧।
ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ {ਪੰਨਾ 575}
ਪਦਅਰਥ: ਜੀਨੁ = ਜੀਨ, ਕਾਠੀ। ਪਾਵਉ = ਪਾਵਉਂ, ਮੈਂ ਪਾਂਦਾ ਹਾਂ। ਬੁਝਿ = ਸਮਝ ਕੇ, ਪਰਖ ਕੇ। ਚੰਗਾ = ਚੰਗਿਆਈਆਂ, ਗੁਣ। ਚੜਿ = ਚੜ੍ਹ ਕੇ। ਲੰਘਾ = ਲੰਘਾਂ, ਮੈਂ ਲੰਘਦਾ ਹਾਂ। ਜੀ = ਹੇ ਭਾਈ! ਬਿਖਮੁ = ਔਖਾ। ਭੁਇਅੰਗਾ = ਸੰਸਾਰ = ਸਮੁੰਦਰ {ਭੁਇ = ਅੰਗ = ਧਰਤੀ ਦਾ ਅੰਗ}। ਅਨਤ ਤਰੰਗਾ = ਬੇਅੰਤ ਲਹਿਰਾਂ ਵਾਲਾ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਬੋਹਿਥਿ = ਜਹਾਜ਼ ਵਿਚ। ਖੇਵਟੁ = ਮਲਾਹ। ਸਬਦਿ = ਸ਼ਬਦ ਦੀ ਰਾਹੀਂ। ਰੰਗਿ = ਰੰਗ ਵਿਚ। ਅਨਦਿਨੁ = ਹਰ ਰੋਜ਼। ਰੰਗੀ = ਰੰਗ ਵਾਲਾ। ਨਿਰਬਾਣ = ਵਾਸਨਾ = ਰਹਿਤ। ਪਦ = ਦਰਜਾ।੨।
ਅਰਥ: ਹੇ ਭਾਈ! ਪਰਮਾਤਮਾ ਦੇ ਗੁਣਾਂ ਨੂੰ ਵਿਚਾਰ ਕੇ ਮੈਂ (ਆਪਣੇ ਸਰੀਰ-ਘੋੜੀ ਉਤੇ, ਸਿਫ਼ਤਿ-ਸਾਲਾਹ ਦੀ) ਕਾਠੀ ਪਾਂਦਾ ਹਾਂ, (ਉਸ ਕਾਠੀ ਵਾਲੀ ਘੋੜੀ ਉਤੇ) ਚੜ੍ਹ ਕੇ (ਕਾਂਇਆਂ ਨੂੰ ਵੱਸ ਵਿਚ ਕਰ ਕੇ) ਮੈਂ ਇਸ ਔਖੇ (ਤਰੇ ਜਾਣ ਵਾਲੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹਾਂ।
(ਹੇ ਭਾਈ! ਕੋਈ ਵਿਰਲਾ) ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹੀ) ਇਸ ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ (ਕਿਉਂਕਿ ਇਸ ਵਿਚ ਵਿਕਾਰਾਂ ਦੀਆਂ) ਬੇਅੰਤ ਲਹਿਰਾਂ ਪੈ ਰਹੀਆਂ ਹਨ। ਕੋਈ ਵਿਰਲਾ ਵੱਡੇ ਭਾਗਾਂ ਵਾਲਾ ਮਨੁੱਖ ਹਰਿ-ਨਾਮ ਦੇ ਜਹਾਜ਼ ਵਿਚ ਚੜ੍ਹ ਕੇ ਪਾਰ ਲੰਘਦਾ ਹੈ, ਗੁਰੂ-ਮਲਾਹ ਆਪਣੇ ਸ਼ਬਦ ਵਿਚ ਜੋੜ ਕੇ ਪਾਰ ਲੰਘਾ ਲੈਂਦਾ ਹੈ।
ਹੇ ਨਾਨਕ! ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਹਰਿ ਨਾਮ-ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਮਨੁੱਖ ਉਹ ਉੱਚਾ ਤੇ ਸੁੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ਜਿਥੇ ਵਾਸਨਾ ਪੋਹ ਨਹੀਂ ਸਕਦੀ।੨।
ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥ {ਪੰਨਾ 575}
ਪਦਅਰਥ: ਕੜੀਆਲੁ = ਲਗਾਮ। ਮੁਖੇ = ਮੁਖਿ, (ਕਾਂਇਆਂ = ਘੋੜੀ ਦੇ) ਮੂੰਹ ਵਿਚ। ਗੁਰਿ = ਗੁਰੂ ਨੇ। ਗਿਆਨੁ = ਆਤਮਕ ਜੀਵਨ ਦੀ ਸੂਝ। ਦ੍ਰਿੜਾਇਆ = ਹਿਰਦੇ ਵਿਚ ਪੱਕਾ ਕਰ ਦਿੱਤਾ ਹੈ। ਤਨਿ = ਸਰੀਰ ਵਿਚ, ਹਿਰਦੇ ਵਿਚ। ਲਾਇ = ਲਾਂਦਾ ਹੈ। ਜਿਣੈ = ਜਿੱਤਦਾ ਹੈ। ਗੁਰਮੁਖਿ = ਗੁਰੂ ਦੀ ਰਾਹੀਂ। ਜੀਤਿਆ = ਜਿੱਤਿਆ ਜਾ ਸਕਦਾ ਹੈ। ਅਘੜੋ = ਅਘੜੁ, ਨਾਹ ਘੜਿਆ ਹੋਇਆ, ਅੱਲ੍ਹੜ (ਮਨ) । ਘੜਾਵੈ = (ਜਾਤ, ਧੀਰਜ ਆਦਿਕ ਦੀ ਕੁਠਾਲੀ ਵਿਚ) ਘੜਦਾ ਹੈ। ਅਪਿਉ = ਅੰਮ੍ਰਿਤ, ਆਤਮਕ ਜੀਵਨ ਦੇਣ ਵਾਲਾ। ਸੁਣਿ = ਸੁਣ ਕੇ। ਸ੍ਰਵਣ = ਕੰਨਾਂ ਨਾਲ। ਤੁਰੀ = (ਕਾਂਇਆਂ) ਘੋੜੀ। ਤੁਰੀ ਚੜਾਇਆ = (ਕਾਂਇਆਂ) ਘੋੜੀ ਉੱਤੇ ਸਵਾਰ ਹੁੰਦਾ ਹੈ, ਕਾਂਇਆਂ ਨੂੰ ਵੱਸ ਕਰਦਾ ਹੈ। ਮਾਰਗੁ = ਰਸਤਾ। ਪੰਥੁ = ਰਸਤਾ। ਬਿਖੜਾ = ਔਖਾ।੩।
ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਪੱਕੀ ਕਰ ਦਿੱਤੀ, ਉਸ ਨੇ ਇਹ ਸੂਝ (ਆਪਣੀ ਕਾਂਇਆਂ-ਘੋੜੀ ਦੇ) ਮੂੰਹ ਵਿਚ (ਮਾਨੋ) ਲਗਾਮ ਦੇ ਦਿੱਤੀ ਹੈ। ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਪੈਦਾ ਹੁੰਦਾ ਹੈ, ਇਹ ਪਿਆਰ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ (ਮਾਨੋ) ਚਾਬੁਕ ਮਾਰਦਾ ਰਹਿੰਦਾ ਹੈ। ਹਿਰਦੇ ਵਿਚ ਪੈਦਾ ਹੋਇਆ ਹਰਿ-ਨਾਮ ਦਾ ਪ੍ਰੇਮ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ ਚਾਬੁਕ ਮਾਰਦਾ ਰਹਿੰਦਾ ਹੈ, ਤੇ, ਆਪਣੇ ਮਨ ਨੂੰ ਵੱਸ ਵਿਚ ਕਰੀ ਰੱਖਦਾ ਹੈ। ਪਰ, ਇਹ ਮਨ ਗੁਰੂ ਦੀ ਸਰਨ ਪਿਆਂ ਹੀ ਜਿੱਤਿਆ ਜਾ ਸਕਦਾ ਹੈ। ਉਹ ਮਨੁੱਖ ਗੁਰੂ ਦਾ ਸ਼ਬਦ ਪ੍ਰਾਪਤ ਕਰਦਾ ਹੈ, ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਂਦਾ ਰਹਿੰਦਾ ਹੈ, ਤੇ (ਜਤ, ਧੀਰਜ ਆਦਿਕ ਦੀ ਕੁਠਾਲੀ ਵਿਚ) ਅੱਲ੍ਹੜ ਮਨ ਨੂੰ ਘੜ ਲੈਂਦਾ ਹੈ (ਸੁਚੱਜਾ ਬਣਾ ਲੈਂਦਾ ਹੈ) । ਗੁਰੂ ਦੀ ਜਿਹੜੀ ਬਾਣੀ ਉਚਾਰੀ ਹੋਈ ਹੈ ਇਸ ਨੂੰ ਆਪਣੇ ਕੰਨਾਂ ਨਾਲ ਸੁਣ ਕੇ (ਭਾਵ, ਗਹੁ ਨਾਲ ਸੁਣ ਕੇ ਉਹ ਮਨੁੱਖ ਆਪਣੇ ਅੰਦਰ) ਪਰਮਾਤਮਾ ਦਾ ਪਿਆਰ ਪੈਦਾ ਕਰਦਾ ਹੈ, ਤੇ ਇਸ ਤਰ੍ਹਾਂ ਕਾਂਇਆਂ-ਘੋੜੀ ਉਤੇ ਸਵਾਰ ਹੁੰਦਾ ਹੈ (ਕਾਂਇਆਂ ਨੂੰ ਵੱਸ ਕਰਦਾ ਹੈ) । ਹੇ ਦਾਸ ਨਾਨਕ! ਇਹ ਮਨੁੱਖਾ ਜੀਵਨ) ਬੜਾ ਔਖਾ ਪੈਂਡਾ ਹੈ, (ਗੁਰੂ ਸਰਨ ਪਏ ਮਨੁੱਖ ਨੂੰ) ਪਾਰ ਲੰਘਾ ਲੈਂਦਾ ਹੈ।੩।
ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥ {ਪੰਨਾ 575}
ਪਦਅਰਥ: ਤੇਜਣਿ = ਘੋੜੀ। ਦੇਹ = ਸਰੀਰ, ਕਾਂਇਆਂ। ਰਾਮਿ = ਰਾਮ ਨੇ। ਜਿਤੁ = ਜਿਸ (ਕਾਂਇਆਂ) ਦੀ ਰਾਹੀਂ। ਜਾਪੈ = ਜਪਦਾ ਹੈ। ਸਾ = ਉਹ (ਕਾਂਇਆਂ) । ਧਨੁ ਧੰਨੁ = ਭਾਗਾਂ ਵਾਲੀ। ਤੁਖਾਈਆ = {ताक्र्ष} ਤੁਖਾਈ, ਘੋੜੀ। ਧੁਰਿ = ਧੁਰ ਦਰਗਾਹ ਤੋਂ। ਕਿਰਤੁ = ਪਿਛਲੇ ਕੀਤੇ ਕਰਮਾਂ ਦਾ ਸੰਸਕਾਰ। ਜੁੜੰਦਾ = ਇਕੱਠਾ ਹੋਇਆ ਹੋਇਆ। ਕਿਰਤੁ ਜੁੜੰਦਾ = ਪਿਛਲੇ ਕੀਤੇ ਕਰਮਾਂ ਦੇ ਇਕੱਠੇ ਹੋਏ ਸੰਸਕਾਰ। ਦੇਹੜਿ = ਸੋਹਣੀ ਦੇਹ, ਸੋਹਣੀ ਕਾਂਇਆਂ। ਬਿਖਮੁ = ਔਖਾ (ਸੰਸਾਰ = ਸਮੁੰਦਰ) । ਗੁਰਮੁਖਿ = ਗੁਰੂ ਦੀ ਰਾਹੀਂ। ਪਰਮਾਨੰਦਾ = ਪਰਮ ਆਨੰਦ ਦਾ ਮਾਲਕ ਪ੍ਰਭੂ। ਹਰਿ ਪੂਰੈ = ਪੂਰੇ ਹਰੀ ਨੇ। ਮਿਲਿ = ਮਿਲ ਕੇ (ਲਫ਼ਜ਼ 'ਮਿਲੁ' ਅਤੇ 'ਮਿਲਿ' ਦਾ ਫ਼ਰਕ ਵੇਖੋ}। ਵਰੁ = ਖਸਮ। ਕਾਜੁ = ਵਿਆਹ ਦਾ ਕੰਮ। ਮੰਗਲੁ = ਖ਼ੁਸ਼ੀ।
ਅਰਥ: ਹੇ ਭਾਈ! ਇਹ ਮਨੁੱਖਾ ਸਰੀਰ-ਘੋੜੀ ਪਰਮਾਤਮਾ ਨੇ ਪੈਦਾ ਕੀਤੀ ਹੈ (ਕਿ ਇਸ ਘੋੜੀ ਉਤੇ ਚੜ੍ਹ ਕੇ ਜੀਵ ਜੀਵਨ-ਸਫ਼ਰ ਨੂੰ ਸਫਲਤਾ ਨਾਲ ਤੈ ਕਰੇ, ਸੋ) ਜਿਸ (ਸਰੀਰ-ਘੋੜੀ) ਦੀ ਰਾਹੀਂ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ, ਉਹ ਧੰਨ ਹੈ, ਉਸ ਨੂੰ ਸ਼ਾਬਾਸ਼ ਮਿਲਦੀ ਹੈ, (ਇਸ ਦੀ ਰਾਹੀਂ) ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ ਉੱਘੜ ਪੈਂਦਾ ਹੈ।
ਹੇ ਭਾਈ! ਇਸ ਸੋਹਣੀ ਕਾਂਇਆਂ-ਘੋੜੀ ਉਤੇ ਚੜ੍ਹ, (ਇਹ ਘੋੜੀ) ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦੀ ਹੈ, (ਇਸ ਦੀ ਰਾਹੀਂ) ਗੁਰੂ ਦੀ ਸਰਨ ਪੈ ਕੇ ਪਰਮ ਆਨੰਦ ਦੇ ਮਾਲਕ ਪਰਮਾਤਮਾ ਨੂੰ ਮਿਲ।
ਪੂਰਨ ਪਰਮਾਤਮਾ ਨੇ ਜਿਸ ਜੀਵ-ਇਸਤ੍ਰੀ ਦਾ ਵਿਆਹ ਰਚਾ ਦਿੱਤਾ (ਜਿਸ ਜਿੰਦ-ਵਹੁਟੀ ਨੂੰ ਆਪਣੇ ਨਾਲ ਮਿਲਾਣ ਦਾ ਢੋ ਢੁਕਾ ਦਿੱਤਾ) , ਸਤ ਸੰਗੀਆਂ ਨਾਲ ਮਿਲ ਕੇ (ਮਾਨੋ, ਉਸ ਦੀ) ਜੰਞ ਆ ਗਈ। ਹੇ ਦਾਸ ਨਾਨਕ! ਸੰਤ ਜਨਾਂ ਨੂੰ ਮਿਲ ਕੇ ਉਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ (ਦਾ ਮਿਲਾਪ) ਹਾਸਲ ਕਰ ਲਿਆ, ਉਸ ਨੇ ਆਤਮਕ ਆਨੰਦ ਲੱਭ ਲਿਆ, ਉਸ ਦੇ ਅੰਦਰ ਆਤਮਕ ਸ਼ਾਦੀਆਨੇ ਵੱਜ ਪਏ।੪।੧।੫।
*┈┉┅━❀꧁ੴ꧂❀━┅┉┈*

ਸੂਹੀ ਮਹਲਾ ੫ ॥ ਬਹਤੀ ਜਾਤ ਕਦੇ ਦ੍ਰਿਸਟਿ ਨ ਧਾਰਤ ॥ ਮਿਥਿਆ ਮੋਹ ਬੰਧਹਿ ਨਿਤ ਪਾਰਚ ॥੧॥ ਮਾਧਵੇ ਭਜੁ ਦਿਨ ਨਿਤ ਰੈਣੀ ॥ ਜਨਮੁ ਪਦਾਰਥੁ ਜੀਤਿ ਹਰਿ ਸਰਣੀ ॥੧॥ ਰਹਾਉ ॥ ਕਰਤ ਬਿਕਾਰ ਦੋਊ ਕਰ ਝਾਰਤ ॥ ਰਾਮ ਰਤਨੁ ਰਿਦ ਤਿਲੁ ਨਹੀ ਧਾਰਤ ॥੨॥ ਭਰਣ ਪੋਖਣ ਸੰਗਿ ਅਉਧ ਬਿਹਾਣੀ ॥ ਜੈ ਜਗਦੀਸ ਕੀ ਗਤਿ ਨਹੀ ਜਾਣੀ ॥੩॥ ਸਰਣਿ ਸਮਰਥ ਅਗੋਚਰ ਸੁਆਮੀ ॥ ਉਧਰੁ ਨਾਨਕ ਪ੍ਰਭ ਅੰਤਰਜਾਮੀ ॥੪॥੨੭॥੩੩॥ {ਪੰਨਾ 743}
ਪਦਅਰਥ: ਬਹਤੀ ਜਾਤ = (ਉਮਰ ਦੀ ਨਦੀ) ਵਹਿੰਦੀ ਜਾ ਰਹੀ ਹੈ। ਦ੍ਰਿਸਟਿ = ਨਿਗਾਹ, ਧਿਆਨ। ਮਿਥਿਆ = ਨਾਸਵੰਤ। ਪਾਰਚ = ਪਾਰਚੇ, ਕੱਪੜੇ, ਬਾਨ੍ਹਣੂ। ਮਿਥਿਆ ਮੋਹ ਪਾਰਚ = ਨਾਸਵੰਤ ਪਦਾਰਥਾਂ ਦੇ ਮੋਹ ਦੇ ਬਾਨ੍ਹਣੂ। ਬੰਧਹਿ = ਤੂੰ ਬੰਨ੍ਹਦਾ ਹੈਂ।੧।
ਮਾਧਵੇ = {मा = धव। ਮਾਇਆ ਦਾ ਪਤੀ} ਪਰਮਾਤਮਾ ਨੂੰ। ਭਜੁ = ਸਿਮਰਦਾ ਰਹੁ। ਰੈਣੀ = ਰਾਤ। ਜੀਤਿ = ਜਿੱਤ ਲੈ।੧।ਰਹਾਉ।
ਦੋਊ ਕਰ = ਦੋਵੇਂ ਹੱਥ। ਦੋਊ ਕਰ ਝਾਰਤ = ਦੋਵੇਂ ਹੱਥ ਝਾੜਦਿਆਂ, ਦੋਵੇਂ ਹੱਥ ਥੋ ਕੇ, ਅੱਗਾ ਪਿੱਛਾ ਸੋਚਣ ਤੋਂ ਬਿਨਾ। ਰਿਦ = ਹਿਰਦੇ ਵਿਚ। ਤਿਲੁ = ਰਤਾ ਭਰ ਸਮੇ ਲਈ।੨।
ਭਰਣ ਪੋਖਣ = ਪਾਲਣ ਪੋਸਣ। ਸੰਗਿ = ਨਾਲ। ਅਉਧ = ਉਮਰ। ਜੈ ਜਗਦੀਸ = ਜਗਤ ਦੇ ਈਸ਼ (ਮਾਲਕ) ਦੀ ਜੈ ਹੋਵੇ, ਪਰਮਾਤਮਾ ਦੀ ਸਿਫ਼ਤਿ-ਸਾਲਾਹ। ਗਤਿ = ਆਤਮਕ ਅਵਸਥਾ, ਆਤਮਕ ਆਨੰਦ ਦੀ ਅਵਸਥਾ।੩।
ਸਮਰਥ = ਹੇ ਸਭ ਤਾਕਤਾਂ ਦੇ ਮਾਲਕ! ਅਗੋਚਰ = ਹੇ ਗਿਆਨ = ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਰਹਿਣ ਵਾਲੇ! ਉਧਰੁ = (ਮੈਨੂੰ ਵਿਕਾਰਾਂ ਤੋਂ) ਬਚਾ ਲੈ।੪।
ਅਰਥ: ਹੇ ਭਾਈ! ਦਿਨ ਰਾਤ ਸਦਾ ਮਾਇਆ ਦੇ ਪਤੀ ਪ੍ਰਭੂ ਦਾ ਨਾਮ ਜਪਿਆ ਕਰ। ਪ੍ਰਭੂ ਦੀ ਸਰਨ ਪੈ ਕੇ ਕੀਮਤੀ ਮਨੁੱਖਾ ਜਨਮ ਦਾ ਲਾਭ ਖੱਟ ਲੈ।੧।
ਹੇ ਭਾਈ! ਤੇਰੀ ਉਮਰ ਦੀ ਨਦੀ) ਵਹਿੰਦੀ ਜਾ ਰਹੀ ਹੈ, ਪਰ ਤੂੰ ਇਧਰ ਧਿਆਨ ਨਹੀਂ ਕਰਦਾ। ਤੂੰ ਨਾਸਵੰਤ ਪਦਾਰਥਾਂ ਦੇ ਮੋਹ ਦੇ ਬਾਨ੍ਹਣੂ ਹੀ ਸਦਾ ਬੰਨ੍ਹਦਾ ਰਹਿੰਦਾ ਹੈਂ।੧।
ਹੇ ਭਾਈ! ਤੂੰ ਹਾਣ ਲਾਭ ਵਿਚਾਰਨ ਤੋਂ ਬਿਨਾ ਹੀ ਵਿਕਾਰ ਕਰੀ ਜਾ ਰਿਹਾ ਹੈਂ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆਪਣੇ ਹਿਰਦੇ ਵਿਚ ਤੂੰ ਇਕ ਛਿਨ ਵਾਸਤੇ ਭੀ ਨਹੀਂ ਟਿਕਾਂਦਾ।੨।
ਹੇ ਭਾਈ! ਆਪਣਾ ਸਰੀਰ) ਪਾਲਣ ਪੋਸਣ ਵਿਚ ਹੀ ਤੇਰੀ ਉਮਰ ਲੰਘਦੀ ਜਾ ਰਹੀ ਹੈ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਆਨੰਦ ਦੀ ਅਵਸਥਾ ਤੂੰ (ਹੁਣ ਤਕ) ਸਮਝੀ ਹੀ ਨਹੀਂ।੩।
ਹੇ ਨਾਨਕ! ਆਖ-) ਹੇ ਸਭ ਤਾਕਤਾਂ ਦੇ ਮਾਲਕ! ਗਿਆਨ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਰਹਿਣ ਵਾਲੇ ਹੇ ਮਾਲਕ! ਮੈਂ ਤੇਰੀ ਸਰਨ ਆਇਆ ਹਾਂ, (ਮੈਨੂੰ ਵਿਕਾਰਾਂ ਤੋਂ) ਬਚਾ ਲੈ, ਤੂੰ ਮੇਰਾ ਮਾਲਕ ਹੈਂ, ਤੂੰ ਮੇਰੇ ਦਿਲ ਦੀ ਜਾਣਨ ਵਾਲਾ ਹੈਂ।੪।੨੭।੩੩।
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਸੋਰਠਿ ਮਹਲਾ ੧ ਘਰੁ ੧ ਚਉਪਦੇ ॥
ਸਭਨਾ ਮਰਣਾ ਆਇਆ ਵੇਛੋੜਾ ਸਭਨਾਹ ॥ ਪੁਛਹੁ ਜਾਇ ਸਿਆਣਿਆ ਆਗੈ ਮਿਲਣੁ ਕਿਨਾਹ ॥ ਜਿਨ ਮੇਰਾ ਸਾਹਿਬੁ ਵੀਸਰੈ ਵਡੜੀ ਵੇਦਨ ਤਿਨਾਹ ॥੧॥ ਭੀ ਸਾਲਾਹਿਹੁ ਸਾਚਾ ਸੋਇ ॥ ਜਾ ਕੀ ਨਦਰਿ ਸਦਾ ਸੁਖੁ ਹੋਇ ॥ ਰਹਾਉ ॥ ਵਡਾ ਕਰਿ ਸਾਲਾਹਣਾ ਹੈ ਭੀ ਹੋਸੀ ਸੋਇ ॥ ਸਭਨਾ ਦਾਤਾ ਏਕੁ ਤੂ ਮਾਣਸ ਦਾਤਿ ਨ ਹੋਇ ॥ ਜੋ ਤਿਸੁ ਭਾਵੈ ਸੋ ਥੀਐ ਰੰਨ ਕਿ ਰੁੰਨੈ ਹੋਇ ॥੨॥ ਧਰਤੀ ਉਪਰਿ ਕੋਟ ਗੜ ਕੇਤੀ ਗਈ ਵਜਾਇ ॥ ਜੋ ਅਸਮਾਨਿ ਨ ਮਾਵਨੀ ਤਿਨ ਨਕਿ ਨਥਾ ਪਾਇ ॥ ਜੇ ਮਨ ਜਾਣਹਿ ਸੂਲੀਆ ਕਾਹੇ ਮਿਠਾ ਖਾਹਿ ॥੩॥ ਨਾਨਕ ਅਉਗੁਣ ਜੇਤੜੇ ਤੇਤੇ ਗਲੀ ਜੰਜੀਰ ॥ ਜੇ ਗੁਣ ਹੋਨਿ ਤ ਕਟੀਅਨਿ ਸੇ ਭਾਈ ਸੇ ਵੀਰ ॥ ਅਗੈ ਗਏ ਨ ਮੰਨੀਅਨਿ ਮਾਰਿ ਕਢਹੁ ਵੇਪੀਰ ॥੪॥੧॥ {ਪੰਨਾ 595}
ਪਦਅਰਥ: ਆਇਆ = ਆਇਆ, ਜੋ ਜੰਮਦੇ ਹਨ। ਮਰਣਾ = ਮੌਤ। ਮਰਣਾ ਆਇਆ = ਜੰਮਦੇ ਹਨ ਤੇ ਮਰਦੇ ਹਨ, ਜੰਮਦੇ ਹਨ ਤੇ ਮਰਦੇ ਹਨ, ਜੋ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਵੇਛੋੜਾ = ਪ੍ਰਭੂ ਚਰਨਾਂ ਤੋਂ ਵਿਛੋੜਾ। ਆਗੈ = ਪ੍ਰਭੂ ਦੀ ਹਜ਼ੂਰੀ ਵਿਚ। ਕਿਨਾਹ = ਕੇਹੜੇ ਬੰਦਿਆਂ ਨੂੰ? ਵੇਦਨ = ਪੀੜ, ਮਾਨਸਕ ਦੁੱਖ।੧।
ਭੀ = ਮੁੜ ਮੁੜ। ਸਾਚਾ = ਸਦਾ-ਥਿਰ ਰਹਿਣ ਵਾਲਾ। ਜਾ ਕੀ = ਜਿਸ ਪ੍ਰਭੂ ਦੀ।ਰਾਹਉ।
ਵਡਾ ਕਰਿ = ਵੱਡਾ ਕਰ ਕੇ, ਇਹ ਆਖ ਕੇ ਕਿ ਉਹ ਸਭ ਤੋਂ ਵੱਡਾ ਹੈ। ਕਿ ਹੋਇ = ਕੀਹ ਲਾਭ ਹੋ ਸਕਦਾ ਹੈ? ਕੋਈ ਲਾਭ ਨਹੀਂ ਹੋ ਸਕਦਾ। ਰੁੰਨੈ = ਰੋਇਆਂ।੨।
ਕੋਟ = ਕਿਲ੍ਹੇ। ਗੜ = ਕਿਲ੍ਹੇ। ਕੇਤੀ = ਬਥੇਰੀ ਲੁਕਾਈ। ਵਜਾਇ = (ਨੋਬਤ) ਵਜਾ ਕੇ। ਅਸਮਾਨਿ = ਆਕਾਸ਼ ਤਕ। ਨ ਮਾਵਨੀ = ਨ ਮਾਵਨਿ, ਨਹੀਂ ਮਿਓਂਦੇ। ਤਿਨ ਨਕਿ = ਉਹਨਾਂ ਦੇ ਨੱਕ ਵਿਚ। ਨਥਾ ਪਾਇ = ਨੱਥਾਂ ਪਾਂਦਾ ਹੈ, ਆਕੜ ਭੰਨਦਾ ਹੈ। ਮਨ = ਹੇ ਮਨ! ਸੂਲੀਆ = ਦੁੱਖ ਕਲੇਸ਼। ਕਾਹੇ = ਕਿਉਂ? ਮਿਠਾ ਖਾਹਿ = ਤੂੰ ਮਿੱਠਾ ਖਾਂਦਾ ਹੈਂ, ਤੂੰ ਦੁਨੀਆ ਦੇ ਮਿੱਠੇ ਭੋਗ ਭੋਗਦਾ ਹੈਂ।੩।
ਅਉਗੁਣ = ਵਿਕਾਰ, ਪਾਪ। ਤੇਰੇ = ਇਹ ਸਾਰੇ। ਗਲੀ = ਗਲਾਂ ਵਿਚ। ਜੰਜੀਰ = ਫਾਹੀਆਂ। ਕਟੀਅਨਿ = ਕੱਟੇ ਜਾਂਦੇ ਹਨ। ਸੇ = ਇਹੀ। ਅਗੈ ਗਏ = ਸਾਡੇ ਨਾਲ ਗਏ ਹੋਏ। ਮੰਨੀਅਨਿ = ਮੰਨੇ ਜਾਂਦੇ ਹਨ, ਆਦਰ ਪਾਂਦੇ ਹਨ। ਵੇਪੀਰ = ਬੇ = ਮੁਰਸ਼ਿਦੇ, ਵੱਸ ਵਿਚ ਨਾਹ ਆਉਣ ਵਾਲੇ।੪।
ਅਰਥ: (ਹੇ ਭਾਈ!) ਮੁੜ ਮੁੜ ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਰਹੋ। ਉਸੇ ਦੀ ਮੇਹਰ ਦੀ ਨਜ਼ਰ ਨਾਲ ਸਦਾ-ਥਿਰ ਰਹਿਣ ਵਾਲਾ ਸੁਖ ਮਿਲਦਾ ਹੈ।੧।
(ਜੋ ਜੀਵ ਦੁਨੀਆ ਦੇ ਹੋਛੇ ਸੁਖਾਂ ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦੇਂਦੇ ਹਨ) ਉਹਨਾਂ ਸਭਨਾਂ ਨੂੰ ਪ੍ਰਭੂ-ਚਰਨਾਂ ਤੋਂ ਵਿਛੋੜਾ ਰਹਿੰਦਾ ਹੈ ਉਹ ਸਾਰੇ ਜੰਮਦੇ ਮਰਦੇ ਹੀ ਰਹਿੰਦੇ ਹਨ। (ਹੇ ਭਾਈ!) ਜਾ ਕੇ ਗੁਰਮੁਖਾਂ ਪਾਸੋਂ ਪਤਾ ਲਵੋ ਕਿ ਪਰਮਾਤਮਾ ਦੇ ਚਰਨਾਂ ਦਾ ਮਿਲਾਪ ਕਿਨ੍ਹਾਂ ਨੂੰ ਹੁੰਦਾ ਹੈ (ਕਿਉਂਕਿ ਸੁਖੀ ਉਹੀ ਹਨ ਜੋ ਪ੍ਰਭੂ-ਚਰਨਾਂ ਵਿਚ ਜੁੜਦੇ ਹਨ) । (ਇਹ ਗੱਲ ਤਾਂ ਪ੍ਰਤੱਖ ਹੈ ਕਿ) ਜਿਨ੍ਹਾਂ ਬੰਦਿਆਂ ਨੂੰ ਪਿਆਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ ਉਹਨਾਂ ਨੂੰ ਬੜਾ ਆਤਮਕ ਕਲੇਸ਼ ਬਣਿਆ ਰਹਿੰਦਾ ਹੈ।੧।
(ਹੇ ਭਾਈ!) ਉਹ ਪਰਮਾਤਮਾ (ਸਦਾ-ਥਿਰ ਹੈ) ਹੁਣ ਭੀ ਮੌਜੂਦ ਹੈ ਅਗਾਂਹ ਨੂੰ ਭੀ ਕਾਇਮ ਰਹੇਗਾ, ਉਸ ਦੀ ਸਿਫ਼ਤਿ-ਸਾਲਾਹ ਕਰੋ (ਤੇ ਆਖੋ) ਕਿ ਉਹ ਸਭ ਤੋਂ ਵੱਡਾ ਦਾਤਾ ਹੈ। (ਹੇ ਭਾਈ! ਆਖੋ-ਹੇ ਪ੍ਰਭੂ!) ਤੂੰ ਸਭ ਜੀਵਾਂ ਨੂੰ ਸਭ ਦਾਤਾਂ ਦੇਣ ਵਾਲਾ ਹੈਂ ਮਨੁੱਖ (ਵਿਚਾਰੇ ਕੀਹ ਹਨ ਕਿ ਉਹਨਾਂ) ਤੋਂ ਕੋਈ ਦਾਤਾਂ ਹੋ ਸਕਣ? (ਹੇ ਭਾਈ!) ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ (ਉਸ ਦੀ ਰਜ਼ਾ ਨੂੰ ਮਿੱਠਾ ਕਰ ਕੇ ਮੰਨੋ, ਕੋਈ ਦੁੱਖ ਕਲੇਸ਼ ਆਉਣ ਤੇ) ਰੰਨਾਂ ਵਾਂਗ ਰੋਣ ਤੋਂ ਕੋਈ ਲਾਭ ਨਹੀਂ ਹੋ ਸਕਦਾ।੨।
ਇਸ ਧਰਤੀ ਉਤੇ ਅਨੇਕਾਂ ਆਏ ਜੋ ਕਿਲ੍ਹੇ ਆਦਿਕ ਬਣਾ ਕੇ (ਆਪਣੀ ਤਾਕਤ ਦਾ) ਢੋਲ ਵਜਾ ਕੇ (ਆਖ਼ਰ) ਚਲੇ ਗਏ। ਜੇਹੜੇ ਆਪਣੀ ਤਾਕਤ ਦੇ ਮਾਣ ਵਿਚ ਇਤਨੀ ਧੌਣ ਅਕੜਾਂਦੇ ਹਨ ਕਿ (ਮਾਨੋ) ਅਸਮਾਨ ਦੇ ਹੇਠ ਭੀ ਨਹੀਂ ਮਿਓਂਦੇ, ਉਹ ਪਰਮਾਤਮਾ ਉਹਨਾਂ ਦੀ ਆਕੜ ਭੀ ਭੰਨ ਦੇਂਦਾ ਹੈ। ਸੋ, ਹੇ ਮਨ! ਜੇ ਤੂੰ ਇਹ ਸਮਝ ਲਏਂ ਕਿ ਦੁਨੀਆ ਦੇ ਮੌਜ ਮੇਲਿਆਂ ਦਾ ਨਤੀਜਾ ਦੁੱਖ-ਕਲੇਸ਼ ਹੀ ਹੈ ਤਾਂ ਤੂੰ ਦੁਨੀਆ ਦੇ ਭੋਗਾਂ ਵਿਚ ਹੀ ਕਿਉਂ ਮਸਤ ਰਹੇਂ?।੩।
ਹੇ ਨਾਨਕ! ਦੁਨੀਆ ਦੇ ਸੁਖ ਮਾਣਨ ਦੀ ਖ਼ਾਤਰ) ਜਿਤਨੇ ਭੀ ਪਾਪ-ਵਿਕਾਰ ਅਸੀ ਕਰਦੇ ਹਾਂ, ਇਹ ਸਾਰੇ ਪਾਪ-ਵਿਕਾਰ ਸਾਡੇ ਗਲਾਂ ਵਿਚ ਫਾਹੀਆਂ ਬਣ ਜਾਂਦੇ ਹਨ (ਇਹ ਹੋਰ ਹੋਰ ਪਾਪਾਂ ਵਲ ਧ੍ਰੂਹ ਕੇ ਲੈ ਜਾਂਦੇ ਹਨ) , ਇਹ ਪਾਪ-ਫਾਹੀਆਂ ਤਦੋਂ ਹੀ ਕੱਟੀਆਂ ਜਾ ਸਕਦੀਆਂ ਹਨ ਜੇ ਸਾਡੇ ਪੱਲੇ ਗੁਣ ਹੋਣ। ਗੁਣ ਹੀ ਅਸਲ ਭਾਈ ਮਿਤ੍ਰ ਹਨ। (ਇਥੋਂ) ਸਾਡੇ ਨਾਲ ਗਏ ਹੋਏ ਪਾਪ-ਵਿਕਾਰ (ਅਗਾਂਹ) ਆਦਰ ਨਹੀਂ ਪਾਂਦੇ। ਇਹਨਾਂ ਬੇ-ਮੁਰਸ਼ਿਦਾਂ ਨੂੰ (ਹੁਣੇ ਹੀ) ਮਾਰ ਕੇ ਆਪਣੇ ਅੰਦਰੋਂ ਕੱਢ ਦਿਉ।੪।੧।
*┈┉┅━❀꧁ੴ꧂❀━┅┉┈*
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥ {ਪੰਨਾ 657-658}
ਪਦਅਰਥ: ਜਬ = ਜਿਤਨਾ ਚਿਰ। ਹਮ = ਅਸੀ, ਹਉਮੈ, ਆਪਾ = ਭਾਵ। ਹੋਤੇ = ਹੁੰਦੇ ਹਾਂ। ਮੈ = ਮੇਰੀ ਅਪਣੱਤ, ਹਉਮੈ। ਅਨਲ = {Skt. अनिल} ਹਵਾ। ਅਨਲ ਅਗਮ = ਭਾਰੀ ਹਨੇਰੀ (ਦੇ ਕਾਰਨ) । ਲਹਰਿ ਮਇ = ਲਹਰਿ ਮਯ, ਲਹਰਿ ਮੈ, {ਸੰ: ਮਯ = ਜਿਸ ਲਫ਼ਜ਼ ਦੇ ਅਖ਼ੀਰ ਵਿਚ ਲਫ਼ਜ਼ 'ਮਯ' ਵਰਤਿਆ ਜਾਏ, ਉਸ ਦੇ ਅਰਬ ਵਿਚ 'ਬਹੁਲਤਾ' ਦਾ ਖ਼ਿਆਲ ਵਧਾਇਆ ਜਾਂਦਾ ਹੈ, ਜਿਵੇਂ ਦਇਆ ਮਯ = ਦਇਆ ਨਾਲ ਭਰਪੂਰ} ਲਹਰਾਂ ਨਾਲ ਭਰਪੂਰ। ਓਦਧਿ = {Skt. ਉਦਧਿ, उदधि} ਸਮੁੰਦਰ।੧।
ਮਾਧਵੇ = ਹੇ ਮਾਧੋ! (ਨੋਟ: ਲਫ਼ਜ਼ 'ਮਾਧੋ' ਭਗਤ ਰਵਿਦਾਸ ਜੀ ਦਾ ਖ਼ਾਸ ਪਿਆਰਾ ਲਫ਼ਜ਼ ਹੈ, ਬਹੁਤੀ ਵਾਰੀ ਪਰਮਾਤਮਾ ਵਾਸਤੇ ਇਹੀ ਲਫ਼ਜ਼ ਵਰਤਦੇ ਹਨ, ਸੰਸਕ੍ਰਿਤ ਧਾਰਮਿਕ ਪੁਸਤਕਾਂ ਵਿਚ ਇਹ ਨਾਮ ਕ੍ਰਿਸ਼ਨ ਜੀ ਦਾ ਹੈ। ਜੇ ਰਵਿਦਾਸ ਜੀ ਸ੍ਰੀ ਰਾਮ ਚੰਦ ਜੀ ਦੇ ਉਪਾਸ਼ਕ ਹੁੰਦੇ, ਤਾਂ ਇਹ ਲਫ਼ਜ਼ ਉਹ ਨਾਹ ਵਰਤਦੇ) । ਕਿਆ ਕਹੀਐ = ਕੀਹ ਆਖੀਏ? ਕਿਹਾ ਨਹੀਂ ਜਾ ਸਕਦਾ। ਭ੍ਰਮੁ = ਭੁਲੇਖਾ। ਮਾਨੀਐ = ਮੰਨਿਆ ਜਾ ਰਿਹਾ ਹੈ, ਖ਼ਿਆਲ ਬਣਾਇਆ ਹੋਇਆ ਹੈ।੧।ਰਹਾਉ।
ਨਰਪਿਤ = ਰਾਜਾ। ਸਿੰਘਾਸਨਿ = ਤਖ਼ਤ ਉੱਤੇ। ਭਿਖਾਰੀ = ਮੰਗਤਾ। ਅਛਤ = ਹੁੰਦਿਆਂ ਸੁੰਦਿਆਂ। ਗਤਿ = ਹਾਲਤ।੨।
ਰਾਜ = ਰੱਜੂ, ਰੱਸੀ। ਭੁਇਅੰਗ = ਸੱਪ। ਪ੍ਰਸੰਗ = ਵਾਰਤਾ, ਗੱਲ। ਮਰਮੁ = ਭੇਤ, ਰਾਜ਼। ਕਟਕ = ਕੜੇ। ਕਹਤੇ = ਆਖਦਿਆਂ।੩।
ਸਰਬੇ = ਸਾਰਿਆਂ ਵਿਚ। ਅਨੇਕੈ = ਅਨੇਕ = ਰੂਪ ਹੋ ਕੇ। ਭਗਵੈ = {ਨੋਟ: ਅੱਖਰ 'ਭ' ਦੇ ਨਾਲ ਦੋ ਲਗਾਂ ਹਨ (ੋ) ਤੇ (ੁ) । ਅਸਲ ਲਫ਼ਜ਼ ਹੈ 'ਭੋਗਵੈ' ਪਰ ਇਥੇ ਪੜ੍ਹਨਾ ਹੈ 'ਭੁਗਵੈ'} ਭੋਗ ਰਿਹਾ ਹੈ, ਮੌਜੂਦ ਹੈ। ਪੈ = ਤੋਂ। ਸਹਜੇ = ਸੁਤੇ ਹੀ, ਉਸ ਦੀ ਰਜ਼ਾ ਵਿਚ।੪।
ਅਰਥ: (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾ, ਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ 'ਮੈਂ' ਦੂਰ ਹੋ ਜਾਂਦੀ ਹੈ; (ਇਸ 'ਮੈਂ' ਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ) ।੧।
ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ) , ਉਹ ਠੀਕ ਨਹੀਂ ਹੈ।੧।ਰਹਾਉ।
(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇ) ਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।੨।
ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ) , ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ) ।੩।
(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।੪।੧।
ਸ਼ਬਦ ਦਾ ਭਾਵ: ਪਰਮਾਤਮਾ ਸਰਬ-ਵਿਆਪਕ ਹੈ। ਪਰ ਜੀਵ ਆਪਣੀ 'ਹਉਂ' ਦੇ ਘੇਰੇ ਵਿਚ ਰਹਿ ਕੇ ਜਗਤ ਨੂੰ ਉਸ ਤੋਂ ਵੱਖਰੀ ਹਸਤੀ ਸਮਝਦਾ ਹੈ। ਜਿਤਨਾ ਚਿਰ 'ਹਉਂ' ਹੈ, ਉਤਨਾ ਚਿਰ ਵਿਤਕਰੇ ਹਨ।
ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ {ਪੰਨਾ 725}
ਪਦਅਰਥ: ਕੀਆ = ਦੀਆਂ। ਕਥਾ ਕਹਾਣੀਆ = ਸਿਫ਼ਤਿ-ਸਾਲਾਹ ਦੀਆਂ ਗੱਲਾਂ। ਗੁਰਿ = ਗੁਰੂ ਨੇ। ਮੀਤਿ = ਮਿੱਤਰ ਨੇ। ਕਉ = ਨੂੰ, ਤੋਂ। ਬਲਿ ਜਾਈਆ = ਮੈਂ ਸਦਕੇ ਜਾਂਦਾ ਹਾਂ, ਬਲਿ ਜਾਂਦੀਆਂ।੧।
ਆਇ = ਆ ਕੇ। ਗੁਰਸਿਖ = ਹੇ ਗੁਰੂ ਦੇ ਸਿੱਖ!।ਰਹਾਉ।
ਭਾਵਦੇ = ਚੰਗੇ ਲੱਗਦੇ ਹਨ। ਸੇ = ਉਹ ਗੁਣ (ਬਹੁ-ਵਚਨ) । ਤੇ = ਤੋਂ, ਪਾਸੋਂ। ਭਾਣਾ = ਰਜ਼ਾ। ਘੁਮਿ ਘੁਮਿ ਜਾਏ = ਘੁਮਿ ਘੁਮਿ ਜਾਈਂ, ਮੈਂ ਮੁੜ ਮੁੜ ਸਦਕੇ ਜਾਂਦਾ ਹਾਂ।੨।
ਹਉ = ਮੈਂ, ਹਉਂ। ਵਾਰੀ = ਕੁਰਬਾਨ। ਚਾਕਰੀ = ਸੇਵਾ। ਸਦ = ਸਦਾ।੩।
ਹਰਿ = ਹੇ ਹਰੀ! ਤੇ = ਤੋਂ। ਗੁਰਮੁਖਿ = ਗੁਰੂ ਦੀ ਸਰਨ ਪਿਆਂ। ਨਿਸਤਾਰਾ = ਪਾਰ = ਉਤਾਰਾ।੪।
ਤੇ = ਉਹ {ਬਹੁ-ਵਚਨ}। ਪਰਵਾਨਾ = ਕਬੂਲ, ਮਨਜ਼ੂਰ। ਵਿਟਹੁ = ਤੋਂ।੫।
ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ।
ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧।
ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।
ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩।
ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪।
ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫।
ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ {ਪੰਨਾ 725}
ਪਦਅਰਥ: ਸਾ = ਉਹ {ਇਸਤ੍ਰੀ ਲਿੰਗ}। ਹਰਿ ਪ੍ਰਭ = ਹੇ ਹਰੀ ਪ੍ਰਭੂ! ਭਾਵੈ = (ਤੈਨੂੰ) ਚੰਗੀ ਲੱਗਦੀ ਹੈ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਪਾਵੈ = ਦੇਂਦਾ ਹੈ।੬।
ਸੇਤੀ = ਨਾਲ। ਪਿਰਹੜੀ = ਪ੍ਰੇਮ। ਤਿਨਾ ਜੀਅ = ਉਹਨਾਂ ਦੇ ਦਿਲ। ਜੀਅ = {ਲਫ਼ਜ਼ 'ਜੀਉ' ਤੋਂ ਬਹੁ-ਵਚਨ}। ਓਇ = {ਲਫ਼ਜ਼ 'ਓਹ' ਤੋਂ ਬਹੁ-ਵਚਨ} ਉਹ ਬੰਦੇ। ਜਪਿ = ਜਪ ਕੇ। ਜੀਵਦੇ = ਆਤਮਕ ਜੀਵਨ ਹਾਸਲ ਕਰਦੇ ਹਨ। ਸਮਾਲੇ = ਸਮਾਲਿ, ਹਿਰਦੇ ਵਿਚ ਸੰਭਾਲ ਕੇ।੭।
ਕਉ = ਨੂੰ, ਤੋਂ। ਘੁਮਿ ਜਾਇਆ = ਮੈਂ ਸਦਕੇ ਜਾਂਦਾ ਹਾਂ। ਸਿਉ = ਸਮੇਤ। ਸਭੁ = ਸਾਰਾ।੮।
ਗੁਰਿ ਪਿਆਰੈ = ਪਿਆਰੇ ਗੁਰੂ ਦੀ ਰਾਹੀਂ। ਧੰਨੁ = {धन्य} ਸਲਾਹੁਣ = ਜੋਗ। ਗੁਰਿ = ਗੁਰੂ ਨੇ। ਮਾਰਗੁ = ਰਸਤਾ। ਗੁਰ ਪੁੰਨੁ = ਗੁਰੂ ਦਾ ਉਪਕਾਰ।੯।
ਗੁਰਸਿਖ = ਗੁਰੂ ਦੇ ਸਿੱਖ। ਪੁੰਨ = {ਵਿਸ਼ੇਸ਼ਣ} ਪਵਿਤ੍ਰ, ਭਾਗਾਂ ਵਾਲੇ। ਸੇ ਪਰਾਣੀ = ਉਹ ਬੰਦੇ।੧੦।
ਅਰਥ: ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬।
ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭।
ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮।
ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯।
ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦।
ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ {ਪੰਨਾ 726}
ਪਦਅਰਥ: ਸਖੀ = ਸਖੀਆਂ, ਸਹੇਲੀਆਂ। ਸੇ = ਉਹ ਸਖੀਆਂ। ਭਾਈਆ = ਭਾਈਆਂ, ਪਿਆਰੀਆਂ ਲੱਗੀਆਂ। ਪੈਨਾਈਆ = ਪੈਨਾਈਆਂ, ਸਤਕਾਰੀਆਂ ਗਈਆਂ, ਉਹਨਾਂ ਨੂੰ ਸਿਰੋਪਾ ਮਿਲਿਆ। ਗਲਿ = ਗਲ ਨਾਲ। ਲਾਈਆ = ਲਾਈਆਂ।੧੧।
ਦੀਜੈ = ਕਿਰਪਾ ਕਰ ਕੇ ਦੇਹ। ਪਖਾਲਦੇ = ਧੋਂਦੇ ਹਾਂ। ਘੋਲਿ = ਘੋਲ ਕੇ।੧੨।
ਖਾਤੀਆ = ਖਾਤੀਆਂ, ਖਾਂਦੀਆਂ। ਮੁਖਿ = ਮੂੰਹ ਵਿਚ। ਬੀੜੀਆ = ਬੀੜੀਆਂ, ਪਾਨਾਂ ਦੀਆਂ ਬੀੜੀਆਂ। ਜਮਿ = ਜਮ ਨੇ, ਮੌਤ ਨੇ। ਪਕੜਿ = ਫੜ ਕੇ।੧੩।
ਹਿਰਦੈ = ਹਿਰਦੇ ਵਿਚ। ਉਰਿ = ਹਿਰਦੇ ਵਿਚ। ਧਾਰੇ = ਧਾਰਿ, ਧਾਰ ਕੇ। ਜਮੁ = ਮੌਤ, ਮੌਤ ਦਾ ਡਰ। ਆਵਈ = ਆਵਏ, ਆਵੈ, ਆਉਂਦਾ।੧੪।
ਨਿਧਾਨੁ = ਖ਼ਜ਼ਾਨਾ। ਕੋਈ = ਕੋਈ ਵਿਰਲਾ। ਗੁਰਮੁਖਿ = ਗੁਰੂ ਦੀ ਸਰਨ ਪੈਣ ਵਾਲਾ ਮਨੁੱਖ। ਭੇਟਿਆ = ਮਿਲ ਪਿਆ। ਰੰਗਿ = ਪ੍ਰੇਮ = ਰੰਗ ਵਿਚ। ਮਾਣੈ = ਮਾਣਦਾ ਹੈ। ਨਾਨਕ = ਹੇ ਨਾਨਕ!।੧੫।
ਅਰਥ: ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ।੧੧।
ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈਨੂੰ ਦਰਸਨ ਬਖ਼ਸ਼। ਮੈਂ ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ।੧੨।
ਹੇ ਭਾਈ! ਜੇਹੜੀਆਂ ਜੀਵ-ਇਸਤ੍ਰੀਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨ, ਮੂੰਹ ਵਿਚ ਪਾਨ ਚਬਾਂਦੀਆਂ ਰਹਿੰਦੀਆਂ ਹਨ (ਭਾਵ, ਸਦਾ ਪਦਾਰਥਾਂ ਦੇ ਭੋਗਾਂ ਵਿਚ ਮਸਤ ਹਨ) , ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ ਨੂੰ ਮੌਤ (ਦੇ ਗੇੜ) ਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ ਚੌਰਾਸੀ ਦੇ ਗੇੜ ਵਿਚ ਪੈ ਗਈਆਂ) ।੧੩।
ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਗੁਰੂ ਦੇ ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ।੧੪।
ਹੇ ਭਾਈ! ਪਰਮਾਤਮਾ ਦਾ ਨਾਮ ਖ਼ਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ ਹੈ। ਹੇ ਨਾਨਕ! ਆਖ-) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ।੧੫।
ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ {ਪੰਨਾ 726}
ਪਦਅਰਥ: ਦਾਤਾ = (ਨਾਮ ਦੀ ਦਾਤਿ) ਦੇਣ ਵਾਲਾ। ਆਖੀਐ = ਆਖਣਾ ਚਾਹੀਦਾ ਹੈ। ਤੁਸਿ = ਤ੍ਰੁੱਠ ਕੇ। ਪਸਾਓ = ਪ੍ਰਸਾਦੁ, ਕਿਰਪਾ। ਹਉ = ਮੈਂ। ਵਿਟਹੁ = ਤੋਂ। ਵਾਰਿਆ = ਕੁਰਬਾਨ। ਜਿਨਿ = ਜਿਸ (ਗੁਰੂ) ਨੇ। ਨਾਓ = ਨਾਉ, ਨਾਮ।੧੬।
ਧੰਨੁ = ਸਲਾਹੁਣ = ਜੋਗ। ਦੇਇ = ਦੇਂਦਾ ਹੈ। ਸਨੇਹਾ = ਉਪਦੇਸ਼। ਵੇਖਿ = ਵੇਖ ਕੇ। ਵਿਗਸਿਆ = ਖਿੜ ਪਿਆ ਹਾਂ। ਗੁਰ ਦੇਹਾ = ਗੁਰੂ ਦਾ ਸਰੀਰ।੧੭।
ਰਸਨਾ = ਜੀਭ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਹਰਿ = ਨਾਮ। ਨਾਮਿ = ਨਾਮ ਦੀ ਰਾਹੀਂ। ਸੁਹਾਵੀ = ਸੋਹਣੀ। ਜਿਨ = ਜਿਨ੍ਹਾਂ ਨੇ {ਲਫ਼ਜ਼ 'ਜਿਨਿ' ਅਤੇ 'ਜਿਨ' ਦਾ ਫ਼ਰਕ ਵੇਖੋ}। ਸਿਖਾ = ਸਿੱਖਾਂ (ਨੇ) । ਜਾਵੀ = ਦੂਰ ਹੋ ਜਾਂਦੀ ਹੈ।੧੮।
ਮਾਰਗੁ = ਰਸਤਾ। ਕਹੁ = ਦੱਸੋ। ਕਿਤੁ ਬਿਧਿ = ਕਿਸ ਤਰੀਕੇ ਨਾਲ?।੧੯।
ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਸੇ = ਉਹ {ਬਹੁ-ਵਚਨ}। ਸਾਹ = ਸ਼ਾਹ। ਦਾਣੇ = ਸਿਆਣੇ, ਦਾਨੇ। ਸਦ = ਸਦਾ। ਗੁਰ ਬਚਨਿ = ਗੁਰੂ ਦੇ ਬਚਨ ਦੀ ਰਾਹੀਂ।੨੦।
ਸਾਹਿਬੋ = ਸਾਹਿਬੁ, ਮਾਲਕ। ਮੀਰਾ = ਸਰਦਾਰ, ਪਾਤਿਸ਼ਾਹ। ਤੁਧੁ = ਤੈਨੂੰ। ਗੁਣੀ = ਗੁਣਾਂ ਦਾ ਮਾਲਕ। ਗਹੀਰਾ = ਡੂੰਘੇ ਜਿਗਰੇ ਵਾਲਾ।੨੧।
ਆਪੇ = ਆਪ ਹੀ। ਇਕ ਰੰਗੁ = ਇਕ ਸਰੂਪ ਵਾਲਾ। ਬਹੁ ਰੰਗੀ = ਅਨੇਕਾਂ ਸਰੂਪਾਂ ਵਾਲਾ।੨੨।
ਅਰਥ: ਹੇ ਭਾਈ! ਗੁਰੂ ਨੂੰ (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈ। ਗੁਰੂ ਤੱ੍ਰੁਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ। ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ, ਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ।੧੬।
ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ। ਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ।੧੭।
ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ। ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀ) ਸਾਰੀ ਭੁੱਖ ਦੂਰ ਹੋ ਗਈ ਹੈ।੧੮।
ਹੇ ਭਾਈ! ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ। ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈ? ਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ।੧੯।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ। ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚ) ਲੀਨ ਹੋ ਸਕੀਦਾ ਹੈ।੨੦।
ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂ। ਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ। ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ।੨੧।
ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇ, ਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ। ਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ।੨੨।੨।
*┈┉┅━❀꧁ੴ꧂❀━┅┉┈*
ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥ {ਪੰਨਾ 545}
ਪਦਅਰਥ: ਖੋਜਤ ਫਿਰਹਿ = ਲੱਭਦੇ ਫਿਰਦੇ ਹਨ। ਪ੍ਰਾਣ ਅਧਾਰੇ ਰਾਮ = ਜਿੰਦ ਦੇ ਆਸਰੇ ਪ੍ਰਭੂ ਨੂੰ। ਤਾਣੁ = ਤਾਕਤ, ਬਲ। ਤਨੁ = ਸਰੀਰ। ਖੀਨ = ਲਿੱਸਾ, ਕਮਜ਼ੋਰ। ਪ੍ਰਭ = ਹੇ ਪ੍ਰਭੂ! ਮਇਆ = ਦਇਆ। ਧਾਰੇ = ਧਾਰਿ, ਧਾਰ ਕੇ। ਲੜਿ = ਲੜ ਨਾਲ। ਜਪਉ = ਜਪਉਂ, ਮੈਂ ਜਪਾਂ। ਸੁਆਮੀ = ਹੇ ਸੁਆਮੀ! ਪੇਖੇ = ਪੇਖਿ, ਵੇਖ ਕੇ। ਜੀਜੀਐ = ਜੀਊ ਪਈਦਾ ਹੈ। ਨਿਹਚਲ = ਸਦਾ ਕਾਇਮ ਰਹਿਣ ਵਾਲੇ! ਪ੍ਰਾਨ ਪਿਆਰੇ = ਹੇ ਜਿੰਦ ਤੋਂ ਪਿਆਰੇ।੧।
ਅਰਥ: (ਹੇ ਭਾਈ!) ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ।
ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈ। ਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾ) ਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਸਦਾ ਅਟੱਲ ਰਹਿਣ ਵਾਲੇ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਹੇ ਜਿੰਦ ਤੋਂ ਪਿਆਰੇ! ਮੇਹਰ ਕਰ ਕੇ ਮੈਨੂੰ ਆ ਮਿਲ।੧।
ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥ {ਪੰਨਾ 545}
ਪਦਅਰਥ: ਪੇਖਨ ਕਉ = ਵੇਖਣ ਵਾਸਤੇ। ਤਪਤਿ = ਤਪਸ਼, ਸੜਨ। ਕਤਹਿ = ਕਿਤੇ ਭੀ। ਪ੍ਰਭ = ਹੇ ਪ੍ਰਭੂ! ਬੇਰੀ = ਬੇੜੀ। ਤਾਰੀਐ = ਪਾਰ ਲੰਘਾ ਲੈ। ਅਨਾਥ = ਨਿਆਸਰਾ। ਨ ਜਾਨਾ = ਨ ਜਾਨਾਂ, ਮੈਂ ਨਹੀਂ ਜਾਣਦਾ। ਨ ਬੀਚਾਰੀਐ = ਖ਼ਿਆਲ ਵਿਚ ਨਾਹ ਲਿਆਵੀਂ। ਚਾਤ੍ਰਿਕ = ਪਪੀਹਾ। ਮਾਗੈ = ਮੰਗਦਾ ਹੈ। ਜੀਵਾ = ਜੀਵਾਂ, ਮੈਂ ਜੀਊਂਦਾ ਹਾਂ, ਮੈਂ ਆਤਮਕ ਜੀਵਨ ਹਾਸਲ ਕਰਦਾ ਹਾਂ।੨।
ਅਰਥ: ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰਨ ਵਾਸਤੇ ਅਨੇਕਾਂ ਜਪ ਕੀਤੇ, ਧੂਣੀਆਂ ਤਪਾਈਆਂ, ਵਰਤ ਰੱਖੇ; ਪਰ ਮਾਲਕ-ਪ੍ਰਭੂ ਦੀ ਸਰਨ ਤੋਂ ਬਿਨਾ ਕਿਤੇ ਭੀ ਮਨ ਦੀ ਤਪਸ਼ ਨਹੀਂ ਬੁੱਝਦੀ। ਹੇ ਪ੍ਰਭੂ! ਜਪਾਂ ਤਪਾਂ ਦੇ ਆਸਰੇ ਛੱਡ ਕੇ) ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਮਾਇਆ ਦੇ ਮੋਹ ਦੀ ਬੇੜੀ ਕੱਟ ਦੇ, ਮੈਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ। ਹੇ ਪ੍ਰਭੂ! ਮੇਰਾ ਹੋਰ ਕੋਈ ਆਸਰਾ ਨਹੀਂ, ਮੈਂ ਗੁਣ-ਹੀਨ ਹਾਂ, (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਮੈਂ ਕੋਈ ਢੰਗ ਨਹੀਂ ਜਾਣਦਾ, ਮੇਰਾ ਨਾਹ ਕੋਈ ਗੁਣ ਨਾਹ ਕੋਈ ਔਗੁਣ ਕੋਈ ਭੀ ਆਪਣੇ ਖ਼ਿਆਲ ਵਿਚ ਨਾਹ ਲਿਆਵੀਂ।
ਹੇ ਨਾਨਕ! ਆਖ-) ਹੇ ਦੀਨਾਂ ਉੱਤੇ ਦਇਆ ਕਰਨ ਵਾਲੇ! ਹੇ ਸ੍ਰਿਸ਼ਟੀ ਦੇ ਰਾਖੇ! ਹੇ ਪ੍ਰੀਤਮ! ਹੇ ਸਾਰੀਆਂ ਤਾਕਤਾਂ ਦੇ ਮਾਲਕ! ਹੇ ਜਗਤ ਦੇ ਮੂਲ! ਜਿਵੇਂ) ਪਪੀਹਾ (ਵਰਖਾ ਦੀ) ਬੂੰਦ ਮੰਗਦਾ ਹੈ (ਤਿਵੇਂ ਮੈਂ ਤੇਰੇ ਨਾਮ-ਅੰਮ੍ਰਿਤ ਦੀ ਬੂੰਦ ਮੰਗਦਾ ਹਾਂ) ਤੇਰੇ ਚਰਨਾਂ ਦਾ ਧਿਆਨ ਧਰ ਧਰ ਕੇ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ।੨।
ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥ ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥ ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥ ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥ ਅਗਣਤ ਊਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥ ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥ {ਪੰਨਾ 546}
ਪਦਅਰਥ: ਅਮਿਅ = ਅਮਿਉ ਦਾ, {ਲਫ਼ਜ਼ 'ਅੰਮ੍ਰਿਤ' ਤੋਂ 'ਅਮਿਉ' ਪ੍ਰਾਕ੍ਰਿਤ = ਰੂਪ ਹੈ} ਆਤਮਕ ਜੀਵਨ ਦੇਣ ਵਾਲੇ ਨਾਮ = ਜਲ ਦਾ। ਸਰੋਵਰੋ = ਸੋਹਣਾ ਸਰ, ਪਵਿਤ੍ਰ ਤਾਲਾਬ। ਪੀਉ = ਪੀਂਦੇ ਰਿਹਾ ਕਰੋ। ਸੰਗਿ = ਸੰਗਤਿ ਵਿਚ। ਮਿਲੈ = ਮਿਲਦਾ ਹੈ। ਜਪਿ = ਜਪ ਕੇ।
ਬਿਦੀਰਨ-ਨਾਸ ਕਰਨ ਵਾਲਾ। ਨਿਮਖ-ਅੱਖ ਝਮਕਣ ਜਿਤਨਾ ਸਮਾ। ਮਨਹੁ-ਮਨ ਤੋਂ। ਬੀਸਰੈ-ਭੁੱਲਦਾ। ਅਨਦਿਨੁ-ਹਰ ਰੋਜ਼। ਸਾਚਾ-ਸਦਾ-ਥਿਰ ਰਹਿਣ ਵਾਲਾ। ਜਗਦੀਸਰੈ-ਜਗਤ ਦੇ ਮਾਲਕ ਵਿਚ। ਅਗਣਤ-ਅਣਗਿਣਤ। ਅਪਾਰ-ਬੇਅੰਤ। ਠਾਕੁਰ-ਮਾਲਕ। ਅਗਮ-ਅਪਹੁੰਚ। ਜਾ ਕੋ-ਜਿਸ ਦਾ। ਧਾਮਾ-ਟਿਕਾਣਾ, ਘਰ। ਸ੍ਰੀਰੰਗ-ਲੱਛਮੀ-ਪਤੀ, ਪਰਮਾਤਮਾ।੩।
ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲੇ ਜਲ ਦਾ ਪਵਿਤ੍ਰ ਤਾਲਾਬ ਹੈ, (ਇਸ ਵਿਚੋਂ) ਪੀਂਦੇ ਰਿਹਾ ਕਰੋ। (ਪਰ ਇਹ ਨਾਮ-ਜਲ) ਸੰਤ ਜਨਾਂ ਦੀ ਸੰਗਤਿ ਵਿਚ ਰਿਹਾਂ ਮਿਲਦਾ ਹੈ। ਇਹ ਹਰਿ-ਨਾਮ ਜਪ ਕੇ ਸਾਰੇ ਕਾਰਜ ਸਿਰੇ ਚੜ੍ਹ ਜਾਂਦੇ ਹਨ। ਹੇ ਭਾਈ! ਜਗਤ ਦੇ ਮਾਲਕ ਪਰਮਾਤਮਾ ਵਿਚ ਸਾਰੇ ਹੀ ਗੁਣ ਮੌਜੂਦ ਹਨ। ਉਹ ਸਭ ਜੀਵਾਂ ਦੇ ਸਾਰੇ ਕਾਰਜ ਸਿਰੇ ਚਾੜ੍ਹਨ ਵਾਲਾ ਹੈ, ਸਭ ਦੇ ਦੁੱਖ ਨਾਸ ਕਰਨ ਵਾਲਾ ਹੈ, ਉਹ ਸਦਾ ਹੀ ਕਾਇਮ ਰਹਿਣ ਵਾਲਾ ਹੈ। ਜਿਸ ਮਨੁੱਖ ਦੇ ਮਨ ਤੋਂ ਉਹ ਪਰਮਾਤਮਾ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਵਿਸਰਦਾ, ਉਹ ਮਨੁੱਖ ਸਦਾ ਹਰ ਵੇਲੇ ਆਤਮਕ ਆਨੰਦ ਮਾਣਦਾ ਹੈ। ਹੇ ਭਾਈ! ਪਰਮਾਤਮਾ ਅਣਗਿਣਤ ਗੁਣਾਂ ਵਾਲਾ ਹੈ, ਸਭ ਤੋਂ ਉੱਚਾ ਤੇ, ਬੇਅੰਤ ਹੈ, ਸਭ ਦਾ ਮਾਲਕ ਹੈ, ਉਸ ਦਾ ਟਿਕਾਣਾ (ਨਿਰੀ ਅਕਲ ਸਿਆਣਪ ਦੇ ਆਸਰੇ) ਅਪਹੁੰਚ ਹੈ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਮੈਨੂੰ ਲੱਛਮੀ-ਪਤੀ ਪਰਮਾਤਮਾ ਮਿਲ ਪਿਆ ਹੈ, ਮੇਰੀ (ਚਿਰਾਂ ਦੀ) ਤਾਂਘ ਪੂਰੀ ਹੋ ਗਈ ਹੈ।੩।
ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥ ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥ ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥ ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥ {ਪੰਨਾ 546}
ਪਦਅਰਥ: ਕੋਟਿਕ = ਕ੍ਰੋੜਾਂ। ਸੁਣਿ = ਸੁਣਿ ਕੇ। ਜਪਤ = ਜਪਦਿਆਂ। ਸਗਲੇ = ਸਾਰੇ। ਸੋਹੰਤ = ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ। ਤਾ ਕੀ = ਉਹਨਾਂ ਦੀ। ਮਹਿਮਾ = ਵਡਿਆਈ। ਕਿਤ = ਕਿਤਨੀ? ਗਨਾ = ਗਨਾਂ, ਮੈਂ ਗਿਣਾਂ। ਸਦ = ਸਦਾ। ਸੁਭ = ਭਲੇ, ਭਾਗਾਂ ਵਾਲੇ। ਦਿਵਸ = ਦਿਨ। ਗਹਿ = ਫੜ ਕੇ। ਕੰਠਿ = ਗਲ ਨਾਲ।੪।
ਅਰਥ: ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਪਰਮਾਤਮਾ ਦਾ ਨਾਮ ਸੁਣ ਸੁਣ ਕੇ ਕਈ ਕ੍ਰੋੜਾਂ ਜੱਗਾਂ ਦੇ ਫਲ ਪ੍ਰਾਪਤ ਕਰ ਲੈਂਦੇ ਹਨ, (ਭਾਵ, ਕ੍ਰੋੜਾਂ ਕੀਤੇ ਹੋਏ ਜੱਗ ਭੀ ਹਰਿ-ਨਾਮ ਦੇ ਟਾਕਰੇ ਤੇ ਤੁੱਛ ਹਨ) । ਪਰਮਾਤਮਾ ਦਾ ਨਾਮ ਜਪਦਿਆਂ (ਜਪਣ ਵਾਲੇ ਮਨੁੱਖ) ਆਪਣੀਆਂ ਸਾਰੀਆਂ ਕੁਲਾਂ ਭੀ ਤਾਰ ਲੈਂਦੇ ਹਨ। ਪਰਮਾਤਮਾ ਦਾ ਨਾਮ ਜਪਦਿਆਂ ਜਪਦਿਆਂ ਮਨੁੱਖ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ, ਉਹਨਾਂ (ਦੇ ਆਤਮਕ ਜੀਵਨ) ਦੀ ਵਡਿਆਈ ਕਿਤਨੀ ਕੁ ਮੈਂ ਦੱਸਾਂ? ਉਹ ਸਦਾ ਆਪਣੇ ਮਨਾਂ ਵਿਚ ਪਰਮਾਤਮਾ ਦਾ ਦਰਸਨ ਤਾਂਘਦੇ ਰਹਿੰਦੇ ਹਨ (ਤੇ, ਅਰਦਾਸਾਂ ਕਰਦੇ ਰਹਿੰਦੇ ਹਨ-) ਹੇ ਪ੍ਰਾਣ-ਪਿਆਰੇ! ਸਾਡੇ ਮਨ ਤੋਂ ਕਦੇ) ਨਾਹ ਵਿੱਸਰ। ਸਭ ਤੋਂ ਉੱਚਾ ਅਪਹੁੰਚ ਤੇ ਬੇਅੰਤ ਪ੍ਰਭੂ (ਜਿਨ੍ਹਾਂ ਵਡ-ਭਾਗੀਆਂ ਨੂੰ) ਫੜ ਕੇ ਆਪਣੇ ਗਲ ਨਾਲ ਲਾ ਲੈਂਦਾ ਹੈ ਉਹਨਾਂ (ਦੀ ਜ਼ਿੰਦਗੀ) ਦੇ ਭਾਗਾਂ ਵਾਲੇ ਦਿਨ ਆ ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੂੰ ਬਹੁਤ ਪਿਆਰਾ ਪਰਮਾਤਮਾ ਮਿਲ ਪੈਂਦਾ ਹੈ ਉਹਨਾਂ (ਦੇ ਜੀਵਨ) ਦਾ ਹਰੇਕ ਕਾਰਜ ਸਿਰੇ ਚੜ੍ਹ ਜਾਂਦਾ ਹੈ।੪।੩।੬।
*┈┉┅━❀꧁ੴ꧂❀━┅┉┈*

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ {ਪੰਨਾ 719}
ਪਦਅਰਥ: ਗਾਵੈ = ਗਾਂਦਾ ਰਹਿੰਦਾ ਹੈ। ਕੀ = ਦੀ। ਗੁਨੁ = ਸੁਭਾਉ।੧।ਰਹਾਉ।
ਆਪੇ = ਆਪ ਹੀ। ਬੋਲਿ = ਬੋਲ ਕੇ। ਬੋਲਿ ਬੁਲਾਵੈ = (ਆਪ ਹੀ ਹਰੇਕ ਜੀਵ ਵਿਚ) ਬੋਲਣਾ ਹੈ ਆਪ ਹੀ ਜੀਵਾਂ ਨੂੰ ਬੋਲਣ ਦੀ ਪ੍ਰੇਰਨਾ ਕਰਦਾ ਹੈ।੧।
ਪੰਚ ਤਤੁ = ਜਲ, ਅਗਨੀ, ਪ੍ਰਿਥਵੀ, ਵਾਯੂ, ਆਕਾਸ਼। ਪੰਚ ਧਾਤੂ = ਜਲ ਵਿਚ ਰਸ, ਅਗਨੀ ਵਿਚ ਰੂਪ, ਪ੍ਰਿਥਵੀ ਵਿਚ ਗੰਧ, ਵਾਯੂ ਵਿਚ ਸਪਰਸ਼, ਆਕਾਸ਼ ਵਿਚ ਸ਼ਬਦ। ਝਗਰੁ = ਖਿੱਚੋਤਾਣ। ਚੁਕਾਵੈ = ਮੁਕਾਂਦਾ ਹੈ।੨।
ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।
ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।
ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।
*┈┉┅━❀꧁ੴ꧂❀━┅┉┈*
*┈┉┅━❀꧁ੴ꧂❀━┅┉┈*
ਰਾਮਕਲੀ ਮਹਲਾ ੪ ॥ ਸਤਗੁਰ ਦਇਆ ਕਰਹੁ ਹਰਿ ਮੇਲਹੁ ਮੇਰੇ ਪ੍ਰੀਤਮ ਪ੍ਰਾਣ ਹਰਿ ਰਾਇਆ ॥ ਹਮ ਚੇਰੀ ਹੋਇ ਲਗਹ ਗੁਰ ਚਰਣੀ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਾਇਆ ॥੧॥ ਰਾਮ ਮੈ ਹਰਿ ਹਰਿ ਨਾਮੁ ਮਨਿ ਭਾਇਆ ॥ ਮੈ ਹਰਿ ਬਿਨੁ ਅਵਰੁ ਨ ਕੋਈ ਬੇਲੀ ਮੇਰਾ ਪਿਤਾ ਮਾਤਾ ਹਰਿ ਸਖਾਇਆ ॥੧॥ ਰਹਾਉ ॥ਮੇਰੇ ਇਕੁ ਖਿਨੁ ਪ੍ਰਾਨ ਨ ਰਹਹਿ ਬਿਨੁ ਪ੍ਰੀਤਮ ਬਿਨੁ ਦੇਖੇ ਮਰਹਿ ਮੇਰੀ ਮਾਇਆ ॥ ਧਨੁ ਧਨੁ ਵਡ ਭਾਗ ਗੁਰ ਸਰਣੀ ਆਏ ਹਰਿ ਗੁਰ ਮਿਲਿ ਦਰਸਨੁ ਪਾਇਆ ॥੨॥ ਮੈ ਅਵਰੁ ਨ ਕੋਈ ਸੂਝੈ ਬੂਝੈ ਮਨਿ ਹਰਿ ਜਪੁ ਜਪਉ ਜਪਾਇਆ ॥ ਨਾਮਹੀਣ ਫਿਰਹਿ ਸੇ ਨਕਟੇ ਤਿਨ ਘਸਿ ਘਸਿ ਨਕ ਵਢਾਇਆ ॥੩॥ ਮੋ ਕਉ ਜਗਜੀਵਨ ਜੀਵਾਲਿ ਲੈ ਸੁਆਮੀ ਰਿਦ ਅੰਤਰਿ ਨਾਮੁ ਵਸਾਇਆ ॥ ਨਾਨਕ ਗੁਰੂ ਗੁਰੂ ਹੈ ਪੂਰਾ ਮਿਲਿ ਸਤਿਗੁਰ ਨਾਮੁ ਧਿਆਇਆ ॥੪॥੫॥ {ਪੰਨਾ 882}
ਪਦਅਰਥ: ਹਰਿ = ਹੇ ਹਰੀ! ਸਤਗੁਰ ਮੇਲਹੁ = ਗੁਰੂ ਮਿਲਾ। ਹਰਿ ਰਾਇਆ = ਹੇ ਪ੍ਰਭੂ ਪਾਤਿਸ਼ਾਹ! ਚੇਰੀ = ਦਾਸੀ। ਹੋਇ = ਬਣ ਕੇ। ਲਗਹ = {ਵਰਤਮਾਨ ਕਾਲ, ਉੱਤਮ ਪੁਰਖ, ਬਹੁ-ਵਚਨ} ਅਸੀ ਲੱਗੀਏ, ਮੈਂ ਲੱਗਾਂ। ਜਿਨਿ = ਜਿਸ (ਗੁਰੂ) ਨੇ। ਮਾਰਗੁ = ਰਸਤਾ। ਪੰਥੁ = ਰਸਤਾ।੧।
ਰਾਮ = ਹੇ ਰਾਮ! ਮੈ ਮਨਿ ਭਾਇਆ = ਮੇਰੇ ਮਨ ਵਿਚ ਚੰਗਾ ਲੱਗਦਾ ਹੈ। ਬੇਲੀ = ਮਦਦਗਾਰ। ਸਖਾਇਆ = ਸਾਥੀ।੧।ਰਹਾਉ।
ਨ ਰਹਹਿ = ਨਹੀਂ ਰਹਿ ਸਕਦੇ {ਬਹੁ-ਵਚਨ}। ਪ੍ਰਾਨ = ਜਿੰਦ। ਮਰਹਿ = (ਮੇਰੇ ਪ੍ਰਾਨ) ਮਰ ਜਾਂਦੇ ਹਨ। ਮਾਇਆ = ਹੇ ਮਾਂ! ਮਿਲਿ = (ਗੁਰੂ ਨੂੰ) ਮਿਲ ਕੇ। ਹਰਿ ਦਰਸਨੁ = ਪ੍ਰਭੂ ਦਾ ਦਰਸ਼ਨ।੨।
ਮੈ = ਮੈਨੂੰ। ਅਵਰੁ = ਕੋਈ ਹੋਰ (ਬਚਨ) । ਮਨਿ = ਮਨ ਵਿਚ। ਜਪਉ = ਜਪਉਂ, ਮੈਂ ਜਪਦਾ ਹਾਂ। ਫਿਰਹਿ = ਫਿਰਦੇ ਹਨ। ਸੇ = ਉਸ {ਬਹੁ-ਵਚਨ}। ਨਕਟੇ = ਨਿ = ਲੱਜ, ਬੇ = ਸ਼ਰਮ। ਘਸਿ ਘਸਿ = ਮੁੜ ਮੁੜ ਘਸ ਕੇ, ਬਹੁਤ ਬੇ = ਇੱਜ਼ਤੀ ਕਰਾ ਕੇ।੩।
ਮੋ ਕਉ = ਮੈਨੂੰ। ਜੀਵਾਲਿ ਲੈ = ਆਤਮਕ ਜੀਵਨ ਬਖ਼ਸ਼। ਸੁਆਮੀ = ਹੇ ਸੁਆਮੀ! ਰਿਦ = ਹਿਰਦਾ। ਮਿਲਿ = ਮਿਲ ਕੇ।੪।
ਅਰਥ: ਹੇ (ਮੇਰੇ) ਰਾਮ! ਹੇ ਹਰੀ! ਮੇਰੇ ਮਨ ਵਿਚ ਤੇਰਾ ਨਾਮ ਪਿਆਰਾ ਲੱਗਦਾ ਹੈ। ਹੇ ਭਾਈ! ਪਰਮਾਤਮਾ ਤੋਂ ਬਿਨਾ ਮੈਨੂੰ ਕੋਈ ਹੋਰ ਮਦਦਗਾਰ ਨਹੀਂ ਦਿੱਸਦਾ। ਪਰਮਾਤਮਾ ਹੀ ਮੇਰੀ ਮਾਂ ਹੈ, ਪਰਮਾਤਮਾ ਹੀ ਮੇਰਾ ਪਿਉ ਹੈ, ਪਰਮਾਤਮਾ ਹੀ ਮੇਰਾ ਸਾਥੀ ਹੈ।੧।ਰਹਾਉ।
ਹੇ ਹਰੀ! ਹੇ ਮੇਰੇ ਪ੍ਰੀਤਮ! ਹੇ ਮੇਰੀ ਜਿੰਦ ਦੇ ਪਾਤਿਸ਼ਾਹ! ਮੇਹਰ ਕਰ, ਮੈਨੂੰ ਗੁਰੂ ਮਿਲਾ। ਹੇ ਭਾਈ! ਜਿਸ ਗੁਰੂ ਨੇ (ਸਦਾ) ਪਰਮਾਤਮਾ ਦੇ ਮਿਲਾਪ ਦਾ ਰਸਤਾ ਵਿਖਾਇਆ ਹੈ, ਮੈਂ ਉਸ ਦਾ ਦਾਸ ਬਣ ਕੇ ਉਸ ਦੇ ਚਰਨਾਂ ਉੱਤੇ ਡਿੱਗਾ ਰਹਾਂ।੧।
ਹੇ ਮੇਰੀ ਮਾਂ! ਪ੍ਰੀਤਮ (ਗੁਰੂ ਦੇ ਮਿਲਾਪ) ਤੋਂ ਬਿਨਾ ਮੇਰੀ ਜਿੰਦ ਇਕ ਖਿਨ ਵਾਸਤੇ ਭੀ ਨਹੀਂ ਰਹਿ ਸਕਦੀ, ਗੁਰੂ ਦਾ ਦਰਸ਼ਨ ਕਰਨ ਤੋਂ ਬਿਨਾ ਮੇਰੀ (ਆਤਮਕ) ਮੌਤ ਹੁੰਦੀ ਹੈ। ਉਹ ਮਨੁੱਖ ਧੰਨ ਹਨ ਧੰਨ ਹਨ, ਵੱਡੇ ਭਾਗਾਂ ਵਾਲੇ ਹਨ, ਜੇਹੜੇ ਗੁਰੂ ਦੀ ਸਰਨ ਆ ਪੈਂਦੇ ਹਨ। ਗੁਰੂ ਨੂੰ ਮਿਲ ਕੇ ਉਹਨਾਂ ਨੇ ਪਰਮਾਤਮਾ ਦਾ ਦਰਸ਼ਨ ਕਰ ਲਿਆ ਹੈ।੨।
(ਹੇ ਮੇਰੀ ਮਾਂ! ਪ੍ਰਭੂ ਦੇ ਨਾਮ ਦੇ ਜਾਪ ਤੋਂ ਬਿਨਾ) ਮੈਨੂੰ ਕੋਈ ਭੀ ਹੋਰ ਕੰਮ ਨਹੀਂ ਸੁੱਝਦਾ (ਚੰਗਾ ਨਹੀਂ ਲੱਗਦਾ) । ਜਿਵੇਂ ਗੁਰੂ ਜਪਣ ਲਈ ਪ੍ਰੇਰਦਾ ਹੈ, ਮੈਂ ਆਪਣੇ ਮਨ ਵਿਚ ਪ੍ਰਭੂ ਦਾ ਨਾਮ ਦਾ ਜਾਪ ਹੀ ਜਪਦਾ ਹਾਂ। ਹੇ ਭਾਈ! ਜੇਹੜੇ ਮਨੁੱਖ ਨਾਮ ਤੋਂ ਵਾਂਜੇ ਰਹਿੰਦੇ ਹਨ, ਉਹ ਬੇਸ਼ਰਮਾਂ ਵਾਂਗ (ਦੁਨੀਆ ਵਿਚ) ਤੁਰੇ ਫਿਰਦੇ ਹਨ, ਉਹ ਅਨੇਕਾਂ ਵਾਰੀ ਬੇ-ਇੱਜ਼ਤੀ ਕਰਾ ਕੇ ਖ਼ੁਆਰ ਹੁੰਦੇ ਹਨ।੩।
ਹੇ ਜਗਤ ਦੇ ਜੀਵਨ-ਪ੍ਰਭੂ! ਹੇ ਮੇਰੇ ਮਾਲਕ-ਪ੍ਰਭੂ! ਮੇਰੇ ਹਿਰਦੇ ਵਿਚ ਆਪਣਾ ਨਾਮ ਵਸਾਈ ਰੱਖ, ਤੇ, ਮੈਨੂੰ ਆਤਮਕ ਜੀਵਨ ਬਖ਼ਸ਼ੀ ਰੱਖ। ਹੇ ਨਾਨਕ! ਇਹ ਨਾਮ ਦੀ ਦਾਤਿ ਦੇਣ-ਜੋਗਾ) ਗੁਰੂ ਪੂਰਾ ਹੀ ਹੈ ਗੁਰੂ ਪੂਰਾ ਹੀ ਹੈ। ਗੁਰੂ ਨੂੰ ਮਿਲ ਕੇ ਹੀ ਪ੍ਰਭੂ ਦਾ ਨਾਮ ਸਿਮਰਿਆ ਜਾ ਸਕਦਾ ਹੈ।੪।੫।
*┈┉┅━❀꧁ੴ꧂❀━┅┉┈*
ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ {ਪੰਨਾ 669-670}
ਪਦਅਰਥ: ਪੂਰਕੁ = ਪੂਰੀਆਂ ਕਰਨ ਵਾਲਾ। ਦਾਤਾ = ਦੇਣ ਵਾਲਾ। ਸਰਬ = ਸਾਰੇ। ਜਾ ਕੈ ਵਸਿ = ਜਿਸ ਦੇ ਇਖ਼ਤਿਆਰ ਵਿਚ। ਧੇਨ = ਗਾਂ। ਕਾਮ = ਵਾਸਨਾ। ਕਾਮਧੇਨ = ਸ੍ਵਰਗ ਦੀ ਉਹ ਗਾਂ ਜੋ ਸਾਰੀਆਂ ਵਾਸਨਾਂ ਪੂਰੀਆਂ ਕਰ ਦੇਂਦੀ ਹੈ। ਜੀਅੜੇ = ਹੇ ਸੋਹਣੀ ਜਿੰਦੇ! ਤਾ = ਤਦੋਂ। ਪਾਵਹਿ = ਪਾ ਲਏਂਗਾ।੧।
ਮਨ = ਹੇ ਮਨ! ਸਤਿ ਨਾਮੁ = ਸਦਾ-ਥਿਰ ਰਹਿਣ ਵਾਲਾ ਹਰਿ = ਨਾਮ। ਹਲਤਿ = {अत्र} ਇਸ ਲੋਕ ਵਿਚ। ਪਲਤਿ = {परत्र} ਪਰਲੋਕ ਵਿਚ। ਮੁਖ ਊਜਲ = ਉੱਜਲ ਮੂੰਹ ਵਾਲੇ, ਸੁਰਖ਼ = ਰੂ। ਪੁਰਖੁ = ਸਰਬ = ਵਿਆਪਕ। ਨਿਰੰਜਨਾ = ਮਾਇਆ ਤੋਂ ਨਿਰਲੇਪ ਪ੍ਰਭੂ।ਰਹਾਉ।
ਜਹ = ਜਿਥੇ, ਜਿਸ ਹਿਰਦੇ ਵਿਚ। ਤਹ = ਉਸ ਹਿਰਦੇ ਵਿਚੋਂ। ਉਪਾਧਿ = ਝਗੜਾ = ਬਖੇੜਾ। ਗਤੁ ਕੀਨੀ = ਚਾਲੇ ਪਾ ਜਾਂਦਾ ਹੈ। ਕਉ = ਨੂੰ। ਗੁਰਿ = ਗੁਰੂ ਨੇ। ਭਵਜਲੁ = ਸੰਸਾਰ = ਸਮੁੰਦਰ।੨।
ਅਰਥ: ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ।
ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧।
ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨।
ਸੋਰਠਿ ਮਹਲਾ ੫ ॥ ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥ ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥੧॥ ਮੇਰਾ ਬੈਦੁ ਗੁਰੂ ਗੋਵਿੰਦਾ ॥ ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥੧॥ ਰਹਾਉ ॥ ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥ ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ ਅਧਾਰਾ ॥੨॥੬॥੩੪॥ {ਪੰਨਾ 618}
ਪਦਅਰਥ: ਨਿਵਾਰੈ = ਦੂਰ ਕਰ ਦੇਂਦਾ ਹੈ। ਸੂਕਾ = ਸੁੱਕਾ ਹੋਇਆ, ਪਰਮਾਤਮਾ ਦੇ ਪ੍ਰੇਮ ਦੀ ਹਰਿਆਵਲ ਤੋਂ ਸੱਖਣਾ। ਸਾਧਾਰੈ = ਸਹਾਰਾ ਦੇਂਦਾ ਹੈ। ਭੇਟਤ = ਮਿਲਦਿਆਂ, ਪ੍ਰਾਪਤ ਹੁੰਦਿਆਂ। ਨਿਹਾਲਾ = ਪ੍ਰਸੰਨ = ਚਿੱਤ। ਬੀਚਾਰੈ = ਵਿਚਾਰਦਾ, ਸੋਚ = ਮੰਡਲ ਵਿਚ ਵਸਾ ਲੈਂਦਾ ਹੈ।੧।
ਬੈਦੁ = ਹਕੀਮ। ਅਉਖਧੁ = ਦਵਾਈ। ਮੁਖਿ = ਮੂੰਹ ਵਿਚ। ਫੰਧਾ = ਫਾਹੀ।੧।ਰਹਾਉ।
ਸਮਰਥ = ਹੇ ਸਭ ਤਾਕਤਾਂ ਦੇ ਮਾਲਕ! ਪੁਰਖ = ਹੇ ਸਰਬ = ਵਿਆਪਕ! ਪੂਰਨ = ਹੇ ਭਰਪੂਰ! ਬਿਧਾਤੇ = ਹੇ ਸਿਰਜਣਹਾਰ! ਆਪੇ = (ਤੂੰ) ਆਪ ਹੀ। ਕਰਣੈਹਾਰਾ = (ਗੁਰੂ ਨੂੰ) ਬਣਾਨ ਵਾਲਾ। ਉਬਾਰਿਆ = (ਜਮ ਦੀ ਫਾਹੀ ਤੋਂ) ਬਚਾ ਲਿਆ। ਅਧਾਰਾ = ਆਸਰਾ।੨।
ਅਰਥ: ਹੇ ਭਾਈ! ਗੋਬਿੰਦ ਦਾ ਰੂਪ ਮੇਰਾ ਗੁਰੂ (ਪੂਰਾ) ਹਕੀਮ ਹੈ। (ਇਹ ਹਕੀਮ ਜਿਸ ਮਨੁੱਖ ਦੇ) ਮੂੰਹ ਵਿਚ ਹਰਿ-ਨਾਮ ਦਵਾਈ ਪਾਂਦਾ ਹੈ, (ਉਸ ਦੀ) ਜਮ ਦੀ ਫਾਹੀ ਕੱਟ ਦੇਂਦਾ ਹੈ (ਆਤਮਕ ਮੌਤ ਲਿਆਉਣ ਵਾਲੇ ਵਿਕਾਰਾਂ ਦੀ ਫਾਹੀ ਉਸ ਦੇ ਅੰਦਰੋਂ ਕੱਟ ਦੇਂਦਾ ਹੈ) ।੧।ਰਹਾਉ।
ਹੇ ਭਾਈ! ਵੈਦ-ਗੁਰੂ (ਸਰਣ-ਪਏ ਮਨੁੱਖ ਦੇ) ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ, ਆਤਮਕ ਜੀਵਨ ਦੀ ਹਰਿਆਵਲ ਤੋਂ ਸੱਖਣੇ ਉਸ ਦੇ ਮਨ ਨੂੰ (ਨਾਮ-ਦਾਰੂ ਦਾ ਸਹਾਰਾ ਦੇਂਦਾ ਹੈ। ਗੁਰੂ ਦਾ ਦਰਸਨ ਕਰਦਿਆਂ ਹੀ (ਮਨੁੱਖ) ਖਿੜ ਆਉਂਦਾ ਹੈ, ਤੇ, ਪਰਮਾਤਮਾ ਦੇ ਨਾਮ ਨੂੰ ਆਪਣੇ ਸੋਚ-ਮੰਡਲ ਵਿਚ ਵਸਾ ਲੈਂਦਾ ਹੈ।੧।
ਹੇ ਨਾਨਕ! ਆਖ-) ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਭਰਪੂਰ! ਹੇ ਸਭ ਜੀਵਾਂ ਦੇ ਪੈਦਾ ਕਰਨ ਵਾਲੇ! ਤੂੰ ਆਪ ਹੀ (ਗੁਰੂ ਨੂੰ ਪੂਰਾ ਵੈਦ) ਬਣਾਣ ਵਾਲਾ ਹੈਂ। ਆਪਣੇ ਸੇਵਕ ਨੂੰ (ਵੈਦ-ਗੁਰੂ ਪਾਸੋਂ) ਨਾਮ ਦਾ ਆਸਰਾ ਦਿਵਾ ਕੇ ਤੂੰ ਆਪ ਹੀ (ਜਮ ਦੀ ਫਾਹੀ ਤੋਂ) ਬਚਾ ਲੈਂਦਾ ਹੈਂ।੨।੬।੩੪।
*┈┉┅━❀꧁ੴ꧂❀━┅┉┈*
Waheguru ji
ReplyDelete