
ਸੋਰਠਿ ਮਹਲਾ ੪ ॥ ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥ ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥ ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥ ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥ ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥ ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥ ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥ ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥ ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥ ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥ {ਪੰਨਾ 605-606}
ਪਦਅਰਥ: ਕੰਡਾ = ਤਰਾਜ਼ੂ ਦੀ ਉਪਰਲੀ ਵਿਚਕਾਰਲੀ ਸੂਈ। ਤਰਾਜੀ = ਤਰਾਜ਼ੂ, ਤੱਕੜੀ। ਪ੍ਰਭਿ = ਪ੍ਰਭੂ ਨੇ। ਤੋਲਿ = ਤੋਲ ਨਾਲ, ਵੱਟੇ ਨਾਲ। ਸਾਹੁ = ਸ਼ਾਹ, ਸਾਹੂਕਾਰ। ਸਾਜੀਅਨੁ = ਉਸ (ਪ੍ਰਭੂ) ਨੇ ਸਾਜੀ ਹੈ। ਪਿਆਰੈ = ਪਿਆਰੇ (ਪ੍ਰਭੂ) ਨੇ। ਪਿਛੈ = ਤਕੜੀ ਦੇ ਪਿਛਲੇ ਛਾਬੇ ਵਿਚ। ਟੰਕੁ = ਚਾਰ ਮਾਸੇ ਦਾ ਵੱਟਾ।੧।
ਮਨ = ਹੇ ਮਨ! ਨਿਧਾਨੁ = ਖ਼ਜ਼ਾਨਾ। ਗੁਰਿ ਪੂਰੈ = ਪੂਰੇ ਗੁਰੂ ਨੇ।ਰਹਾਉ।
ਆਪੇ = ਆਪ ਹੀ। ਹੁਕਮਿ = ਹੁਕਮ ਦੀ ਰਾਹੀਂ। ਵਰਤਦਾ = ਮੌਜੂਦ ਹੈ। ਬੰਧਿ = ਬੰਨ੍ਹ ਕੇ। ਭਉ = ਡਰ। ਬੰਨਿ = ਬੰਨ੍ਹ ਕੇ। ਸੀਹੁ = ਸ਼ੇਰ (ਨੂੰ) । ਹਢਾਇਆ = ਫਿਰਾ ਰਿਹਾ ਹੈ।੨।
ਕਾਸਟ = ਕਾਠ, ਲੱਕੜ। ਭੈ = ਡਰ ਦੇ ਕਾਰਨ। ਅਗਨਿ = ਅੱਗ। ਮਾਰਿ = ਮਾਰ ਕੇ। ਸਭਿ = ਸਾਰੇ।੪।
ਤਾਣੁ = ਤਾਕਤ। ਦੀਬਾਣੁ = ਦਰਬਾਰ ਲਾਣ ਵਾਲਾ, ਹਾਕਮ। ਕਾਰੈ = ਕਾਰ ਵਿਚ। ਚਲੀਐ = ਚੱਲ ਸਕੀਦਾ ਹੈ। ਪਿਆਰੇ = ਹੇ ਪਿਆਰੇ (ਭਾਈ) ! ਪ੍ਰਭ ਭਾਇਆ = ਪ੍ਰਭੂ ਨੂੰ ਚੰਗਾ ਲੱਗਦਾ ਹੈ। ਜੰਤੀ = ਵਾਜਾ ਵਜਾਣ ਵਾਲਾ। ਜੰਤੁ = ਵਾਜਾ। ਵਜਹਿ = ਵੱਜਦੇ ਹਨ।੪।
ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇ) ਸੁਖ ਪਾਇਆ ਹੈ। ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ।ਰਹਾਉ।
ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ। ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ) । ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ) । ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ।੧।
ਹੇ ਭਾਈ! ਪ੍ਰਭੂ ਪਿਆਰਾ ਆਪ ਹੀ ਧਰਤੀ ਪੈਦਾ ਕਰਨ ਵਾਲਾ ਹੈ, ਆਪ ਹੀ ਪਾਣੀ ਪੈਦਾ ਕਰਨ ਵਾਲਾ ਹੈ, ਆਪ ਹੀ ਸਭ ਕੁਝ ਕਰਦਾ ਹੈ ਆਪ ਹੀ (ਜੀਵਾਂ ਪਾਸੋਂ ਸਭ ਕੁਝ) ਕਰਾਂਦਾ ਹੈ। ਆਪ ਹੀ ਆਪਣੇ ਹੁਕਮ ਅਨੁਸਾਰ ਹਰ ਥਾਂ ਕਾਰ ਚਲਾ ਰਿਹਾ ਹੈ, ਪਾਣੀ ਨੂੰ ਮਿੱਟੀ ਨਾਲ (ਉਸ ਨੇ ਆਪਣੇ ਹੁਕਮ ਵਿਚ ਹੀ) ਬੰਨ੍ਹ ਰੱਖਿਆ ਹੈ (ਪਾਣੀ ਮਿੱਟੀ ਨੂੰ ਰੋੜ੍ਹ ਨਹੀਂ ਸਕਦਾ, ਪਾਣੀ ਵਿਚ ਉਸ ਨੇ) ਆਪ ਹੀ ਆਪਣਾ ਡਰ ਪਾ ਰੱਖਿਆ ਹੈ, (ਮਾਨੋ) ਬੱਕਰੀ ਸ਼ੇਰ ਨੂੰ ਬੰਨ੍ਹ ਕੇ ਫਿਰਾ ਰਹੀ ਹੈ।੨।
ਹੇ ਭਾਈ! ਪ੍ਰਭੂ ਆਪ ਹੀ ਲੱਕੜੀ (ਪੈਦਾ ਕਰਨ ਵਾਲਾ) ਹੈ, (ਆਪ ਹੀ ਅੱਗ ਬਣਾਣ ਵਾਲਾ ਹੈ) ਲੱਕੜੀ ਵਿਚ ਉਸ ਨੇ ਆਪ ਹੀ ਅੱਗ ਟਿਕਾ ਰੱਖੀ ਹੈ। ਪ੍ਰਭੂ ਪਿਆਰਾ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ (ਉਸ ਦੇ ਹੁਕਮ ਵਿਚ) ਅੱਗ (ਲੱਕੜ ਨੂੰ) ਸਾੜ ਨਹੀਂ ਸਕਦੀ। ਪ੍ਰਭੂ ਆਪ ਹੀ ਮਾਰ ਕੇ ਜੀਵਾਲਣ ਵਾਲਾ ਹੈ। ਸਾਰੇ ਜੀਵ ਉਸ ਦੇ ਪ੍ਰੇਰੇ ਹੋਏ ਹੀ ਸਾਹ ਲੈ ਰਹੇ ਹਨ।੩।
ਹੇ ਭਾਈ! ਪ੍ਰਭੂ ਆਪ ਹੀ ਤਾਕਤ ਹੈ, ਆਪ ਹੀ (ਤਾਕਤ ਵਰਤਣ ਵਾਲਾ) ਹਾਕਮ ਹੈ, (ਸਾਰੇ ਜਗਤ ਨੂੰ ਉਸ ਨੇ) ਆਪ ਹੀ ਕਾਰ ਵਿਚ ਲਾਇਆ ਹੋਇਆ ਹੈ। ਹੇ ਪਿਆਰੇ ਸੱਜਣ! ਜਿਵੇਂ ਪ੍ਰਭੂ ਆਪ ਜੀਵਾਂ ਨੂੰ ਤੋਰਦਾ ਹੈ, ਜਿਵੇਂ ਮੇਰੇ ਹਰੀ-ਪ੍ਰਭੂ ਨੂੰ ਭਾਉਂਦਾ ਹੈ, ਤਿਵੇਂ ਹੀ ਚੱਲ ਸਕੀਦਾ ਹੈ। ਹੇ ਦਾਸ ਨਾਨਕ! ਪ੍ਰਭੂ ਆਪ ਹੀ (ਜੀਵ-) ਵਾਜਾ (ਬਣਾਣ ਵਾਲਾ) ਹੈ, ਆਪ ਵਾਜਾ ਵਜਾਣ ਵਾਲਾ ਹੈ, ਸਾਰੇ ਜੀਵ-ਵਾਜੇ ਉਸੇ ਦੇ ਵਜਾਏ ਵੱਜ ਰਹੇ ਹਨ।੪।੪।
ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥ {ਪੰਨਾ 721-722}
ਪਦਅਰਥ: ਮਾਇਆ ਪਾਹਿਆ = ਮਾਇਆ ਨਾਲ ਪਾਹਿਆ ਗਿਆ ਹੈ। ਪਾਹਿਆ = ਪਾਹ ਲੱਗੀ ਹੋਈ ਹੈ। ਪਾਹ = ਲਾਗ। {ਨੋਟ:ਕਪੜੇ ਨੂੰ ਕੋਈ ਪੱਕਾ ਰੰਗ ਚਾੜ੍ਹਨ ਤੋਂ ਪਹਿਲਾਂ ਲੂਣ ਫਟਕੜੀ ਜਾਂ ਸੋਡੇ ਦੀ ਲਾਗ ਦੇਈਦੀ ਹੈ। ਸੋਡਾ, ਲੂਣ ਜਾਂ ਫਟਕੜੀ ਪਾਣੀ ਵਿਚ ਰਿੰਨ੍ਹ ਕੇ ਕੱਪੜਾ ਉਸ ਵਿਚ ਡੋਬਿਆ ਜਾਂਦਾ ਹੈ; ਫਿਰ ਰੰਗ ਪਾਣੀ ਵਿਚ ਰਿੰਨ੍ਹ ਕੇ ਉਹ ਲਾਗ ਵਾਲਾ ਕੱਪੜਾ ਉਸ ਵਿਚ ਪਾ ਦੇਈਦਾ ਹੈ}। ਲਬਿ = ਲੱਬ ਨਾਲ, ਜੀਭ ਦੇ ਚਸਕੇ ਨਾਲ। ਲਬੁ = ਜੀਭ ਦਾ ਚਸਕਾ। ਰੰਗਾਏ ਲੀਤੜਾ = ਰੰਗਾਇ ਲਿਆ ਹੈ। ਚੋਲਾ = ਜਿੰਦ ਦਾ ਚੋਲਾ, ਸਰੀਰ। ਚੋਲੜਾ = ਕੋਝਾ ਚੋਲਾ। ਮੇਰੈ ਕੰਤ = ਮੇਰੇ ਖਸਮ ਨੂੰ। ਭਾਵੈ = ਚੰਗਾ ਲੱਗਦਾ। ਧਨ = ਇਸਤ੍ਰੀ, ਜੀਵ = ਇਸਤ੍ਰੀ। ਸੇਜੈ = (ਪ੍ਰਭੂ ਦੀ) ਸੇਜ ਉਤੇ, ਪ੍ਰਭੂ ਦੇ ਚਰਨਾਂ ਵਿਚ। ਜਾਏ = ਪਹੁੰਚੇ।੧।
ਮਿਹਰਵਾਨਾ = ਹੇ ਮਿਹਰਵਾਨ ਪ੍ਰਭੂ! ਹੰਉ = ਮੈਂ। ਤਿਨਾ ਕੈ = ਉਹਨਾਂ ਤੋਂ। ਲੈਨਿ = ਲੈਂਦੇ ਹਨ। ਸਦ = ਸਦਾ।੧।ਰਹਾਉ।
ਕਾਇਆ = ਸਰੀਰ। ਰੰਙਣਿ = ਉਹ ਖੁਲ੍ਹਾ ਭਾਂਡਾ ਜਿਸ ਵਿਚ ਨੀਲਾਰੀ ਕੱਪੜੇ ਰੰਗਦਾ ਹੈ, ਮੱਟ, ਮੱਟੀ। ਥੀਐ = ਬਣ ਜਾਏ। ਮਜੀਠ = {ਨੋਟ: ਲੋਕ ਮਜੀਠ ਰਿੰਨ੍ਹ ਕੇ ਕੱਪੜੇ ਰੰਗਦੇ ਸਨ। ਇਹ ਰੰਗ ਪੱਕਾ ਹੁੰਦਾ ਸੀ}। ਸਾਹਿਬੁ = ਮਾਲਿਕ = ਪ੍ਰਭੂ।੨।
ਰਤੜੇ = ਰੰਗੇ ਹੋਏ। ਕਹੁ = ਆਖ। ਅਰਦਾਸਿ = ਬੇਨਤੀ।੩।
ਸਾਜੇ = ਸਵਾਰਦਾ ਹੈ। ਨਦਰਿ = ਮਿਹਰ ਦੀ ਨਜ਼ਰ। ਕਰੇਇ = ਕਰਦਾ ਹੈ, ਕਰੈ। ਕਾਮਣਿ = ਇਸਤ੍ਰੀ, ਜੀਵ = ਇਸਤ੍ਰੀ। ਰਾਵੇਇ = ਮਾਣਦਾ ਹੈ, ਆਪਣੇ ਨਾਲ ਮਿਲਾਂਦਾ ਹੈ।੪।
ਨੋਟ: ਅੰਕ ੪ ਤੋਂ ਅਗਲਾ ਅੰਕ ੧ ਦੱਸਦਾ ਹੈ ਕਿ 'ਘਰੁ ੩' ਦਾ ਇਹ ਪਹਿਲਾ ਸ਼ਬਦ ਹੈ।
ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ।
ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧।
(ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ।੨।
ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ।੩।
ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ।੪।੧।੩।
ਸੂਹੀ ਮਹਲਾ ੫ ॥ ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥ ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥ ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥ ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥ ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥੨॥ ਸਫਲ ਜਨਮੁ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥ ਸਗਲ ਮਨੋਰਥ ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਆਪੇ ॥੩॥ ਦੀਨ ਦਇਆਲ ਕ੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥ ਕਰਿ ਕਿਰਪਾ ਅਪਨਾ ਨਾਮੁ ਦੀਜੈ ਨਾਨਕ ਸਾਧ ਰਵਾਲਾ ॥੪॥੧੧॥੫੮॥ {ਪੰਨਾ 750}
ਪਦਅਰਥ: ਸਗਲ = ਸਾਰੇ (ਆਸਰੇ) । ਤਿਆਗਿ = ਛੱਡ ਕੇ। ਰਾਖਣਹਾਰੇ = ਹੇ ਰੱਖਿਆ ਦੀ ਸਮਰਥਾ ਵਾਲੇ! ਜਿਤੁ = ਜਿਸ (ਕੰਮ) ਵਿਚ। ਤਿਸੁ = ਉਸ (ਕੰਮ) ਵਿਚ। ਹਮ ਲਾਗਹ = ਅਸੀ = (ਜੀਵ) ਲੱਗ ਪੈਂਦੇ ਹਾਂ। ਏਹਿ = {ਲਫ਼ਜ਼ 'ਏਹ' ਤੋਂ ਬਹੁ-ਵਚਨ}।੧।
ਪ੍ਰਭ = ਹੇ ਪ੍ਰਭੂ! ਅੰਤਰਜਾਮੀ = ਦਿਲ ਦੀ ਜਾਣਨ ਵਾਲਾ। ਗੁਰਦੇਵ = ਹੇ ਗੁਰਦੇਵ! ਗਾਵਾ = ਗਾਵਾਂ, ਮੈਂ ਗਾਵਾਂ।੧।ਰਹਾਉ।
ਧਿਆਈਐ = ਸਿਮਰਨਾ ਚਾਹੀਦਾ ਹੈ। ਪ੍ਰਸਾਦਿ = ਕਿਰਪਾ ਨਾਲ। ਭਉ = ਭਵ = ਸਾਗਰ, ਸੰਸਾਰ = ਸਮੁੰਦਰ। ਤਰੀਐ = ਪਾਰ ਲੰਘ ਸਕੀਦਾ ਹੈ। ਆਪੁ = ਆਪਾ = ਭਾਵ। ਰੇਣਾ = ਚਰਨ = ਧੂੜ। ਇਉ = ਇਸ ਤਰ੍ਹਾਂ। ਜੀਵਤਿਆ ਮਰੀਐ = ਦੁਨੀਆ ਦਾ ਕਾਰ = ਵਿਹਾਰ ਕਰਦਿਆਂ ਨਿਰਮੋਹ ਹੋ ਜਾਈਦਾ ਹੈ।੨।
ਸਫਲ = ਕਾਮਯਾਬ। ਤਿਸ ਕਾ = {ਲਫ਼ਜ਼ 'ਤਿਸੁ' ਦਾ ੁ ਸੰਬੰਧਕ 'ਕਾ' ਦੇ ਕਾਰਨ ਉੱਡ ਗਿਆ ਹੈ}। ਭੀਤਰਿ = ਵਿਚ। ਸੰਗਿ = ਸੰਗਤਿ ਵਿਚ। ਜਾਪੁ = ਜਪਦਾ ਹੈ। ਮਨੋਰਥ = ਮੁਰਾਦਾਂ। ਆਪੇ = ਆਪ ਹੀ।੩।
ਪ੍ਰਭ = ਪ੍ਰਭੂ! ਕਰਿ = ਕਰ ਕੇ। ਦੀਜੈ = ਦੇਹ। ਸਾਧ ਰਵਾਲਾ = ਗੁਰੂ ਦੇ ਚਰਨਾਂ ਦੀ ਧੂੜ।੪।
ਅਰਥ: ਹੇ ਮੇਰੇ ਰਾਮ ਜੀ! ਹੇ ਮੇਰੇ ਪ੍ਰਭੂ! ਤੂੰ (ਮੇਰੇ) ਦਿਲ ਦੀ ਜਾਣਨ ਵਾਲਾ ਹੈਂ। ਹੇ ਦਇਆ ਦੇ ਘਰ ਗੁਰਦੇਵ! ਹੇ ਸੁਆਮੀ! ਮੇਹਰ ਕਰ, ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ।੧।ਰਹਾਉ।
ਹੇ ਰੱਖਿਆ ਕਰਨ ਦੇ ਸਮਰਥ ਪ੍ਰਭੂ! ਮੇਰੀ ਰੱਖਿਆ ਕਰ। ਮੈਂ ਸਾਰੇ (ਆਸਰੇ) ਛੱਡ ਕੇ ਗੁਰੂ ਦੀ ਸਰਨ ਆ ਪਿਆ ਹਾਂ। ਹੇ ਪ੍ਰਭੂ! ਇਹਨਾਂ ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ? ਤੂੰ ਜਿਸ ਕੰਮ ਵਿਚ ਅਸਾਂ ਜੀਵਾਂ ਨੂੰ ਲਾ ਦੇਂਦਾ ਹੈਂ, ਅਸੀ ਉਸ ਕੰਮ ਵਿਚ ਲੱਗ ਪੈਂਦੇ ਹਾਂ।੧।
ਹੇ ਭਾਈ! ਅੱਠੇ ਪਹਰ ਆਪਣੇ ਮਾਲਕ-ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਗੁਰੂ ਦੀ ਕਿਰਪਾ ਨਾਲ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਹੇ ਭਾਈ! ਆਪਾ-ਭਾਵ ਛੱਡ ਕੇ ਗੁਰੂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ, ਇਸ ਤਰ੍ਹਾਂ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਨਿਰਮੋਹ ਹੋ ਜਾਈਦਾ ਹੈ।੨।
ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ ਜਪਦਾ ਹੈ, ਜਗਤ ਵਿਚ ਉਸ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਆਪ ਹੀ ਕਿਰਪਾ ਕਰਦਾ ਹੈ, ਉਸ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ।੩।
ਹੇ ਨਾਨਕ! ਆਖ-) ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਕ੍ਰਿਪਾਲ! ਹੇ ਮਾਲਕ-ਪ੍ਰਭੂ! ਹੇ ਦਇਆ ਦੇ ਸੋਮੇ! ਮੈਂ ਤੇਰੀ ਸਰਨ ਆਇਆ ਹਾਂ! ਮੇਹਰ ਕਰ, ਮੈਨੂੰ ਆਪਣਾ ਨਾਮ ਬਖ਼ਸ਼, ਗੁਰੂ ਦੇ ਚਰਨਾਂ ਦੀ ਧੂੜ ਦੇਹ।੪।੧੧।੫੮।
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ {ਪੰਨਾ 660}
ਪਦਅਰਥ: ਜੀਉ = ਜਿੰਦ। ਕੈ ਸਿਉ = ਕਿਸ ਪਾਸ? ਕਰੀ = ਮੈਂ ਕਰਾਂ। ਦੂਖ ਵਿਸਾਰਣੁ = ਦੁੱਖ ਦੂਰ ਕਰਨ ਵਾਲਾ ਪ੍ਰਭੂ। ਸੇਵਿਆ = ਮੈਂ ਸਿਮਰਿਆ ਹੈ।੧।
ਨੀਤ = ਨਿੱਤ। ਨਵਾ = (ਭਾਵ, ਦਾਤਾਂ ਦੇ ਦੇ ਕੇ ਅੱਕਣ ਵਾਲਾ ਨਹੀਂ) । ਦਾਤਾਰੁ = ਦਾਤਾਂ ਦੇਣ ਵਾਲਾ।੧।ਰਹਾਉ।
ਅਨਦਿਨੁ = ਹਰ ਰੋਜ਼, ਸਦਾ। ਅੰਤਿ = ਆਖ਼ਰ ਨੂੰ। ਮੇਰੀ ਕਾਮਣੀ = ਹੇ ਮੇਰੀ ਜਿੰਦੇ!।੨।
ਦਇਆਲ = ਹੇ ਦਇਆ ਦੇ ਘਰ! ਨਾਮਿ = ਨਾਮ ਦੀ ਰਾਹੀਂ। ਤਰਾ = ਤਰ ਸਕਦਾ ਹਾਂ, ਪਾਰ ਲੰਘ ਸਕਦਾ ਹਾਂ।੧।ਰਹਾਉ।
ਸਰਬੰ = ਹਰ ਥਾਂ। ਸਾਚਾ = ਸਦਾ ਕਾਇਮ ਰਹਿਣ ਵਾਲਾ। ਕਉ = ਨੂੰ। ਨਦਰਿ = ਮੇਹਰ ਦੀ ਨਜ਼ਰ। ਕਰੇਇ = ਕਰਦਾ ਹੈ।੩।
ਕੇਵ ਰਹਾ = ਕਿਵੇਂ ਰਹਿ ਸਕਦਾ ਹਾਂ? ਮੈਂ ਵਿਆਕੁਲ ਹੋ ਜਾਂਦਾ ਹਾਂ। ਜਿਤੁ = ਜਿਸ ਦੀ ਰਾਹੀਂ। ਜਾਇ = ਜਾ ਕੇ।੧।ਰਹਾਉ।
ਸੇਵੀ = ਮੈਂ ਸੇਂਵਦਾ ਹਾਂ। ਜਾਚੰਉ = ਮੈਂ ਮੰਗਦਾ ਹਾਂ। ਬਿੰਦ ਬਿੰਦ = ਖਿਨ ਖਿਨ। ਚੁਖ ਚੁਖ = ਟੋਟੇ ਟੋਟੇ, ਕੁਰਬਾਨ।੪।
ਵਿਟਹੁ = ਤੋਂ। ਸਾਹਿਬ = ਹੇ ਸਾਹਿਬ!
ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।
(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।
ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।
ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।
ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।
ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।
(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।
ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।
ਸੋਰਠਿ ਮਹਲਾ ੧ ਤਿਤੁਕੀ ॥ ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥ ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥ ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥ ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥ ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥ ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥ ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥ ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥ {ਪੰਨਾ 635-636}
ਪਦਅਰਥ: ਆਸਾ ਮਨਸਾ = ਮਾਇਆ ਵਾਲੀਆਂ ਆਸਾਂ ਤੇ ਫੁਰਨੇ। ਬੰਧਨੀ = (ਮਾਇਆ ਦੇ ਮੋਹ ਵਿਚ) ਬੰਨ੍ਹਣ ਵਾਲੇ। ਭਾਈ = ਹੇ ਭਾਈ! ਹੇ ਪੰਡਿਤ! ਕਰਮ ਧਰਮ = ਉਹ ਕਰਮ ਜੋ ਧਾਰਮਿਕ ਮਿਥੇ ਹੋਏ ਹਨ, ਰਸਮੀ ਧਾਰਮਿਕ ਕਰਮ। ਬੰਧਕਾਰੀ = ਮਾਇਆ ਦੇ ਬੰਧਨ ਪੈਦਾ ਕਰਨ ਵਾਲੇ। ਪਾਪਿ ਪੁੰਨਿ = (ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ। ਬਿਨਸੈ = ਆਤਮਕ ਮੌਤ ਮਰਦਾ ਹੈ। ਵਿਸਾਰੀ = ਵਿਸਾਰ ਕੇ। ਜਗਿ = ਜਗਤ ਵਿਚ। ਵੇਕਾਰੀ = ਵਿਅਰਥ।੧।
ਪੰਡਿਤ = ਹੇ ਪੰਡਿਤ! ਕਰਮਾ ਕਾਰੀ = ਕਰਮ ਕਾਂਡੀ, ਤੀਰਥ ਵਰਤ ਆਦਿਕ ਮਿਥੇ ਹੋਏ ਧਾਰਮਿਕ ਕਰਮਾਂ ਦਾ ਵਿਸ਼ਵਾਸੀ। ਜਿਤੁ = ਜਿਸ ਦੀ ਰਾਹੀਂ। ਜਿਤੁ ਕਰਮਿ = ਜਿਸ ਕਰਮ ਦੀ ਰਾਹੀਂ। ਆਤਮ ਤਤੁ = ਆਤਮਾ ਦਾ ਮੂਲ।੧।ਰਹਾਉ।
ਬਕੈ ਖੜੋ = ਖਲੋਤਾ ਉਚਾਰਦਾ ਹੈਂ। ਕਰਹੁ = ਤੁਸੀ ਕਰਦੇ ਹੋ। ਸੰਸਾਰੀ = ਸੰਸਾਰ ਵਾਲੇ, ਮਾਇਆ ਵਿਚ ਹੀ ਪ੍ਰਵਿਰਤ ਕਰਨ ਵਾਲੇ। ਪਾਖੰਡਿ = ਪਾਖੰਡ ਨਾਲ। ਵਿਕਾਰੀ = ਵਿਕਾਰਾਂ ਦੀ। ਮਾਕੁਰੀ = ਮੱਕੜੀ, ਜਾਲਾ ਤਣਨ ਵਾਲਾ ਕਕਹਿਣਾ। ਊਂਡੀ = ਉਲਟੀ।੨।
ਘਣੀ = ਬਹੁਤ (ਲੋਕਾਈ) । ਭਾਇ = ਪਿਆਰ ਵਿਚ, ਮੋਹ ਵਿਚ। ਖੁਆਈ = ਖੁੰਝ ਗਈ। ਰਹਾਈ = ਰਹਿ ਜਾਂਦਾ ਹੈ।੩।
ਸਾਚੁ ਸਹਜੁ = ਸਦਾ ਕਾਇਮ ਰਹਿਣ ਵਾਲੀ ਅਡੋਲ ਆਤਮਕ ਅਵਸਥਾ। ਤੇ = ਤੋਂ। ਸਾਚਿ = ਸਦਾ-ਥਿਰ ਪ੍ਰਭੂ ਵਿਚ। ਮਗੁ = ਰਸਤਾ। ਅੰਤਰਿ = ਅੰਦਰ। ਬੋਲਿ = ਬੋਲ ਕੇ। ਬਿਖੁ = ਜ਼ਹਿਰ, ਆਤਮਕ ਮੌਤ ਲਿਆਉਣ ਵਾਲੀ ਸ਼ੈ। ਖਾਈ = ਖਾਂਦਾ ਹੈ।੪।
ਪੰਡਿਤ = ਹੇ ਪੰਡਿਤ! ਵਿਲੋਈਐ = (ਜੇ) ਰਿੜਕੀਏ। ਤਥੁ = ਅਸਲ ਚੀਜ਼, ਮੱਖਣ। ਏਹਾ ਵਥੁ = ਇਹੀ ਚੀਜ਼ (ਪਾਣੀ ਹੀ ਪ੍ਰਾਪਤ ਕਰਦਾ ਹੈ) । ਵਿਗੂਚੀਐ = ਖ਼ੁਆਰ ਹੋਈਦਾ ਹੈ। ਦੇਉ = ਪ੍ਰਕਾਸ਼ = ਰੂਪ ਪ੍ਰਭੂ। ਅਲਖੁ = ਜਿਸ ਦਾ ਸਰੂਪ ਸਮਝਿਆ ਨਹੀਂ ਜਾ ਸਕਦਾ।੫।
ਤਾਗੋ = ਧਾਗਾ। ਕੋ = ਦਾ। ਦਹ ਦਿਸ = ਦਸੀਂ ਪਾਸੀਂ। ਮਾਇ = ਮਾਇਆ (ਨਾਲ) । ਗਾਠਿ = ਗੰਢ। ਛੂਟਈ = ਖੁਲ੍ਹਦੀ। ਕਰਮ = ਰਸਮੀ ਧਾਰਮਿਕ ਕੰਮ।੬।
ਮਨਿ = ਮਨ ਵਿਚ। ਭੈ = (ਪਰਮਾਤਮਾ ਦੇ) ਡਰ = ਅਦਬ ਵਿਚ। ਸਚੁ = ਅਟੱਲ (ਆਤਮਕ ਜੀਵਨ ਦੇਣ ਵਾਲਾ) । ਮਜਨੁ = ਤੀਰਥ = ਇਸ਼ਨਾਨ। ਵਿਸੇਖੁ = ਵਿਸ਼ਸ਼ੇਤਾ ਦਾ ਹੱਕਦਾਰ। ਅੰਕਸੁ = ਕੁੰਡਾ ਜੋ ਹਾਥੀ ਨੂੰ ਚਲਾਣ ਲਈ ਵਰਤੀਦਾ ਹੈ। ਜਿਨਿ = ਜਿਸ (ਗੁਰੂ) ਨੇ। ਮਨਿ = ਮਨ ਵਿਚ। ਭੇਖੁ = (ਵਿਖਾਵੇ ਦਾ) ਧਾਰਮਿਕ ਲਿਬਾਸ।੭।
ਹਾਟੁ = ਹੱਟ। ਸਰਾਫ = ਸ਼ਾਹ। ਕੋ = ਦਾ। ਦ੍ਰਿੜੈ = ਪੱਕੀ ਤਰ੍ਹਾਂ ਚੇਤੇ ਰੱਖਦਾ ਹੈ। ਧਨੁ = ਭਾਗਾਂ ਵਾਲਾ। ਮੇਲਿ = ਮੇਲ ਵਿਚ, ਸਤ ਸੰਗ ਵਿਚ।੮।
ਅਰਥ: (ਤੀਰਥ ਵਰਤ ਆਦਿਕ ਧਾਰਮਿਕ ਮਿਥੇ ਹੋਏ) ਕੰਮਾਂ ਦੇ ਵਿਸ਼ਵਾਸੀ ਹੇ ਪੰਡਿਤ! ਸੁਣ (ਇਹ ਕਰਮ ਧਰਮ ਆਤਮਕ ਆਨੰਦ ਨਹੀਂ ਪੈਦਾ ਕਰ ਸਕਦੇ) । ਹੇ ਭਾਈ! ਜਿਸ ਕੰਮ ਦੀ ਰਾਹੀਂ ਆਤਮਕ ਆਨੰਦ ਪੈਦਾ ਹੁੰਦਾ ਹੈ ਉਹ (ਇਹ) ਹੈ ਕਿ ਆਤਮਕ ਜੀਵਨ ਦੇਣ ਵਾਲੇ ਜਗਤ-ਮੂਲ (ਦੇ ਗੁਣਾਂ) ਨੂੰ ਆਪਣੇ ਵਿਚਾਰ-ਮੰਡਲ ਵਿਚ (ਲਿਆਂਦਾ ਜਾਏ) ।੧।ਰਹਾਉ।
ਹੇ ਭਾਈ! ਤੀਰਥ ਵਰਤ ਆਦਿਕ ਧਾਰਮਿਕ ਕਰਮ ਕਰਦਿਆਂ ਭੀ ਮਾਇਆ ਵਾਲੀਆਂ ਆਸਾਂ ਤੇ ਫੁਰਨੇ ਟਿਕੇ ਹੀ ਰਹਿੰਦੇ ਹਨ, ਇਹ) ਆਸਾਂ ਤੇ ਇਹ ਫੁਰਨੇ ਮਾਇਆ ਦੇ ਮੋਹ ਵਿਚ ਬੰਨ੍ਹਣ ਵਾਲੇ ਹਨ, (ਇਹ ਰਸਮੀ) ਧਾਰਮਿਕ ਕਰਮ (ਸਗੋਂ) ਮਾਇਆ ਦੇ ਬੰਦਨ ਪੈਦਾ ਕਰਨ ਵਾਲੇ ਹਨ। ਹੇ ਭਾਈ! ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ ਜਗਤ ਜੰਮਦਾ ਹੈ (ਜਨਮ ਮਰਨ ਦੇ ਗੇੜ ਵਿਚ ਆਉਂਦਾ ਹੈ) , ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਮੌਤੇ ਮਰਦਾ ਹੈ। ਹੇ ਭਾਈ! ਇਹ ਮਾਇਆ ਜਗਤ ਵਿਚ (ਜੀਵਾਂ ਨੂੰ) ਮੋਹਣ ਦਾ ਕੰਮ ਕਰੀ ਜਾਂਦੀ ਹੈ, ਇਹ ਸਾਰੇ (ਧਾਰਮਿਕ ਮਿਥੇ ਹੋਏ) ਕਰਮ ਵਿਅਰਥ ਹੀ ਜਾਂਦੇ ਹਨ।੧।
ਹੇ ਪੰਡਿਤ ਜੀ! ਤੁਸੀ (ਲੋਕਾਂ ਨੂੰ ਸੁਣਾਣ ਵਾਸਤੇ) ਵੇਦ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਖੋਲ੍ਹ ਕੇ ਉਚਾਰਦੇ ਰਹਿੰਦੇ ਹੋ, ਪਰ ਆਪ ਉਹੀ ਕਰਮ ਕਰਦੇ ਹੋ ਜੋ ਮਾਇਆ ਦੇ ਮੋਹ ਵਿਚ ਫਸਾਈ ਰੱਖਣ। ਹੇ ਪੰਡਿਤ! ਇਸ) ਪਖੰਡ ਨਾਲ (ਮਨ ਦੀ) ਮੈਲ ਦੂਰ ਨਹੀਂ ਹੋ ਸਕਦੀ, ਵਿਕਾਰਾਂ ਦੀ ਮੈਲ ਮਨ ਦੇ ਅੰਦਰ ਟਿਕੀ ਹੀ ਰਹਿੰਦੀ ਹੈ। ਇਸ ਤਰ੍ਹਾਂ ਤਾਂ ਮੱਕੜੀ ਭੀ (ਆਪਣਾ ਜਾਲਾ ਆਪ ਤਣ ਕੇ ਉਸੇ ਜਾਲੇ ਵਿਚ) ਉਲਟੀ ਸਿਰ-ਭਾਰ ਹੋ ਕੇ ਮਰਦੀ ਹੈ।੨।
ਹੇ ਭਾਈ! ਭੈੜੀ ਮਤਿ ਦੇ ਕਾਰਨ ਬੇਅੰਤ ਲੋਕਾਈ ਖ਼ੁਆਰ ਹੋ ਰਹੀ ਹੈ, ਪਰਮਾਤਮਾ ਨੂੰ ਵਿਸਾਰ ਕੇ ਹੋਰ ਦੇ ਮੋਹ ਵਿਚ ਖੁੰਝੀ ਹੋਈ ਹੈ। ਪਰਮਾਤਮਾ ਦਾ ਨਾਮ ਗੁਰੂ ਤੋਂ ਬਿਨਾ ਨਹੀਂ ਮਿਲ ਸਕਦਾ, ਤੇ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ। ਜਦੋਂ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਤਦੋਂ ਆਤਮਕ ਆਨੰਦ ਪ੍ਰਾਪਤ ਕਰਦਾ ਹੈ, ਤੇ, ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ।੩।
ਹੇ ਪੰਡਿਤ! ਗੁਰੂ ਦੀ ਸ਼ਰਨ ਪਿਆਂ ਸਦਾ-ਟਿਕਵੀਂ ਆਤਮਕ ਅਡੋਲਤਾ ਪੈਦਾ ਹੁੰਦੀ ਹੈ (ਇਸ ਤਰ੍ਹਾਂ) ਪਵਿਤ੍ਰ (ਹੋਇਆ) ਮਨ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ। (ਜੀਵਨ ਦਾ ਇਹ ਰਸਤਾ) ਉਹ ਮਨੁੱਖ ਸਮਝਦਾ ਹੈ ਜੋ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ, ਗੁਰੂ ਤੋਂ ਬਿਨਾ (ਇਹ) ਰਸਤਾ ਨਹੀਂ ਲੱਭਦਾ। ਜਿਸ ਮਨੁੱਖ ਦੇ ਮਨ ਵਿਚ ਲੋਭ (ਦੀ ਲਹਿਰ) ਜ਼ੋਰ ਪਾ ਰਹੀ ਹੋਵੇ, ਇਹ ਰਸਮੀ ਧਾਰਮਿਕ ਕੰਮ ਕਰਨ ਦਾ ਉਸ ਨੂੰ ਕੋਈ (ਆਤਮਕ) ਲਾਭ ਨਹੀਂ ਹੋ ਸਕਦਾ। (ਮਾਇਆ ਦੀ ਖ਼ਾਤਰ) ਝੂਠ ਬੋਲ ਬੋਲ ਕੇ ਉਹ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਇਹ ਝੂਠ-ਰੂਪ) ਜ਼ਹਿਰ ਖਾਂਦਾ ਰਹਿੰਦਾ ਹੈ।੪।
ਹੇ ਪੰਡਿਤ! ਜੇ ਦਹੀਂ ਰਿੜਕੀਏ ਤਾਂ ਉਸ ਵਿਚੋਂ ਮੱਖਣ ਨਿਕਲਦਾ ਹੈ, ਪਰ ਜੇ ਪਾਣੀ ਰਿੜਕੀਏ, ਤਾਂ ਪਾਣੀ ਹੀ ਵੇਖਣ ਵਿਚ ਆਉਂਦਾ ਹੈ। ਇਹ (ਮਾਇਆ-ਮੋਹਿਆ) ਜਗਤ (ਪਾਣੀ ਰਿੜਕ ਰਿੜਕ ਕੇ) ਇਹ ਪਾਣੀ ਹੀ ਹਾਸਲ ਕਰਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਾਇਆ ਦੀ) ਭਟਕਣਾ ਵਿਚ ਹੀ ਖ਼ੁਆਰ ਹੋਈਦਾ ਹੈ, ਘਟ ਘਟ ਵਿਚ ਵਿਆਪਕ ਅਲੱਖ ਪਰਮਾਤਮਾ ਤੋਂ ਖੁੰਝੇ ਰਹੀਦਾ ਹੈ।੫।
ਹੇ ਭਾਈ! ਇਹ ਜਗਤ ਸੂਤਰ ਦਾ ਧਾਗਾ (ਸਮਝ ਲਵੋ, ਜਿਵੇਂ ਧਾਗੇ ਨੂੰ ਗੰਢਾਂ ਪਈਆਂ ਹੋਈਆਂ ਹੋਣ, ਸੰਸਾਰਕ ਜੀਵਾਂ ਨੂੰ) ਮਾਇਆ ਦੇ ਮੋਹ ਦੀਆਂ ਦਸੀਂ ਪਾਸੀਂ ਗੰਢਾਂ ਪਈਆਂ ਹੋਈਆਂ ਹਨ (ਭਾਵ, ਮੋਹ ਵਿਚ ਫਸੇ ਜੀਵ ਦਸੀਂ ਪਾਸੀਂ ਖਿੱਚੇ ਜਾ ਰਹੇ ਹਨ) । (ਅਨੇਕਾਂ ਜੀਵ ਇਹ ਰਸਮੀ ਧਾਰਮਿਕ) ਕਰਮ ਕਰ ਕਰ ਕੇ ਹਾਰ ਗਏ, ਪਰ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਮੋਹ ਦੀ ਗੰਢ ਖੁਲ੍ਹਦੀ ਨਹੀਂ। ਹੇ ਭਾਈ! ਇਹ ਜਗਤ (ਰਸਮੀ ਧਾਰਮਿਕ ਕਰਮ ਕਰਦਾ ਹੋਇਆ ਭੀ ਮੋਹ ਦੀ) ਭਟਕਣਾ ਵਿਚ ਇਤਨਾ ਖੁੰਝਿਆ ਹੋਇਆ ਹੈ ਕਿ ਬਿਆਨ ਨਹੀਂ ਕੀਤਾ ਜਾ ਸਕਦਾ।੬।
ਹੇ ਪੰਡਿਤ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਡਰ-ਅਦਬ ਮਨ ਵਿਚ ਵੱਸ ਪੈਂਦਾ ਹੈ। ਉਸ ਡਰ-ਅਦਬ ਵਿਚ ਰਹਿ ਕੇ (ਮਾਇਆ ਦੇ ਮੋਹ ਵਲੋਂ) ਮਰਨਾ (ਜੀਵ ਦੇ ਮਸਤਕ ਉਤੇ ਕੀਤੇ ਕਰਮਾਂ ਦਾ ਐਸਾ) ਲੇਖ (ਹੈ ਜੋ ਇਸ ਨੂੰ ਅਟੱਲ) (ਜੀਵਨ ਦੇਂਦਾ) ਹੈ। ਹੇ ਭਾਈ! ਤੀਰਥ ਇਸ਼ਨਾਨ ਦਾਨ-ਪੁੰਨ ਤੇ ਹੋਰ ਚੰਗਿਆਈਆਂ ਪਰਮਾਤਮਾ ਦਾ ਨਾਮ ਹੀ ਹੈ, ਪਰਮਾਤਮਾ ਦੇ ਨਾਮ ਨੂੰ ਹੀ ਉਸ ਦੀ ਹਜ਼ੂਰੀ ਵਿਚ ਵਿਸ਼ੇਸ਼ਤਾ ਮਿਲਦੀ ਹੈ। (ਮਾਇਆ ਵਿਚ ਮਸਤ ਮਨ-ਹਾਥੀ ਨੂੰ ਸਿੱਧੇ ਰਸਤੇ ਤੋਰਨ ਵਾਸਤੇ) ਗੁਰੂ (ਦਾ ਸ਼ਬਦ) ਕੁੰਡਾ ਹੈ, ਗੁਰੂ ਨੇ ਹੀ ਪਰਮਾਤਮਾ ਦਾ ਨਾਮ ਮਨੁੱਖ ਨੂੰ ਦ੍ਰਿੜ੍ਹ ਕਰਾਇਆ ਹੈ। (ਗੁਰੂ ਦੀ ਮੇਹਰ ਨਾਲ ਜਦੋਂ ਨਾਮ) ਮਨ ਵਿਚ ਵੱਸਦਾ ਹੈ, ਤਾਂ ਧਾਰਮਿਕ ਵਿਖਾਵਾ ਮੁੱਕ ਜਾਂਦਾ ਹੈ।੭।
ਹੇ ਭਾਈ! ਇਹ ਮਨੁੱਖਾ ਸਰੀਰ ਪਰਮਾਤਮਾ-ਸਰਾਫ਼ ਦਾ ਦਿੱਤਾ ਹੋਇਆ ਇਕ ਹੱਟ ਹੈ ਜਿਸ ਵਿਚ ਕਦੇ ਨਾਹ ਮੁਕਣ ਵਾਲਾ ਨਾਮ-ਸੌਦਾ ਕਰਨਾ ਹੈ। ਉਹੀ ਜੀਵ-ਵਪਾਰੀ ਇਸ ਸੌਦੇ ਨੂੰ (ਆਪਣੇ ਸਰੀਰ-ਹੱਟ ਵਿਚ) ਦ੍ਰਿੜ੍ਹਤਾ ਨਾਲ ਵਣਜਦਾ ਹੈ ਜੇਹੜਾ ਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ। ਹੇ ਨਾਨਕ! ਉਹ ਜੀਵ-ਵਪਾਰੀ ਭਾਗਾਂ ਵਾਲਾ ਹੈ ਜੋ ਸਾਧ ਸੰਗਤਿ ਵਿਚ (ਰਹਿ ਕੇ) ਇਹ ਵਪਾਰ ਕਰਦਾ ਹੈ।੮।੨।
ਸੂਹੀ ਮਹਲਾ ੫ ॥ ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ ਮਹਾ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥੧॥ ਸੁਨਿ ਸੁਨਿ ਹੀ ਡਰਾਇਆ ॥ ਕਰਰੋ ਧ੍ਰਮਰਾਇਆ ॥੨॥ ਗ੍ਰਿਹ ਅੰਧ ਕੂਪਾਇਆ ॥ ਪਾਵਕੁ ਸਗਰਾਇਆ ॥੩॥ ਗਹੀ ਓਟ ਸਾਧਾਇਆ ॥ ਨਾਨਕ ਹਰਿ ਧਿਆਇਆ ॥ ਅਬ ਮੈ ਪੂਰਾ ਪਾਇਆ ॥੪॥੩॥੪੬॥ {ਪੰਨਾ 746}
ਪਦਅਰਥ: ਤਉ ਸਰਨੀ = ਤੇਰੀ ਸਰਨ। ਭਰੋਸੈ = ਭਰੋਸੇ ਨਾਲ, ਇਤਬਾਰ ਨਾਲ। ਸੁਆਮੀ = ਹੇ ਸੁਆਮੀ! ਮਾਰਗੁ = ਰਸਤਾ। ਗੁਰਹਿ = ਗੁਰੂ ਨੇ। ਪਠਾਇਆ = ਭੇਜਿਆ ਹੈ।੧।ਰਹਾਉ।
ਦੁਤਰੁ = ਜਿਸ ਨੂੰ ਤਰਨਾ ਔਖਾ ਹੈ। ਝੁਲਾਇਆ = ਹੁਲਾਰੇ ਦੇਂਦੀ ਹੈ।੧।
ਸੁਨਿ = ਸੁਣ ਕੇ। ਕਰਰੋ = ਕਰੜਾ, ਸਖ਼ਤ।੨।
ਗ੍ਰਿਹ = ਘਰ, ਸੰਸਾਰ। ਕੂਪ = ਖੂਹ। ਪਾਵਕੁ = (ਤ੍ਰਿਸ਼ਨਾ ਦੀ) ਅੱਗ। ਸਗਰਾਇਆ = ਸਾਰਾ।੩।
ਗਹੀ = ਫੜੀ। ਸਾਧਾਇਆ = ਗੁਰੂ (ਦੀ) । ਪੂਰਾ = ਪੂਰਨ ਪ੍ਰਭੂ।੪।
ਅਰਥ: ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਇਸ ਭਰੋਸੇ ਨਾਲ ਆਇਆ ਹਾਂ ਕਿ ਤੂੰ ਕਿਰਪਾ ਕਰੇਂਗਾ। ਸੋ, ਹੇ ਮਾਲਕ ਪ੍ਰਭੂ! ਜਿਵੇਂ ਤੈਨੂੰ ਚੰਗੇ ਲੱਗੇ, ਮੇਰੀ ਰੱਖਿਆ ਕਰ। (ਮੈਨੂੰ ਤੇਰੇ ਦਰ ਤੇ) ਗੁਰੂ ਨੇ ਭੇਜਿਆ ਹੈ, (ਮੈਨੂੰ ਤੇਰੇ ਦਰ ਦਾ) ਰਸਤਾ ਗੁਰੂ ਨੇ (ਵਿਖਾਇਆ ਹੈ) ।੧।ਰਹਾਉ।
ਹੇ ਪ੍ਰਭੂ! ਜਿਵੇਂ (ਤੇਜ਼) ਹਵਾ ਧੱਕੇ ਮਾਰਦੀ ਹੈ, ਤਿਵੇਂ ਮਾਇਆ (ਦੀਆਂ ਲਹਿਰਾਂ ਧੱਕੇ ਮਾਰਦੀਆਂ ਹਨ) (ਤੇਰੀ ਰਚੀ) ਮਾਇਆ (ਇਕ ਵੱਡਾ ਸਮੁੰਦਰ ਹੈ ਜਿਸ ਤੋਂ) ਪਾਰ ਲੰਘਣਾ ਬਹੁਤ ਔਖਾ ਹੈ।੧।
ਹੇ ਪ੍ਰਭੂ! ਮੈਂ ਤਾਂ ਇਹ ਸੁਣ ਸੁਣ ਕੇ ਹੀ ਡਰ ਰਿਹਾ ਹਾਂ ਕਿ ਧਰਮਰਾਜ ਬੜਾ ਕਰੜਾ (ਹਾਕਮ) ਹੈ।੨।
ਹੇ ਪ੍ਰਭੂ! ਇਹ ਸੰਸਾਰ ਇਕ ਅੰਨ੍ਹਾ ਖੂਹ ਹੈ, ਇਸ ਵਿਚ ਸਾਰੀ (ਤ੍ਰਿਸ਼ਨਾ ਦੀ) ਅੱਗ ਹੀ ਅੱਗ ਹੈ।
ਹੇ ਨਾਨਕ (ਆਖ-ਹੇ ਪ੍ਰਭੂ! ਜਦੋਂ ਤੋਂ) ਮੈਂ ਗੁਰੂ ਦਾ ਆਸਰਾ ਲਿਆ ਹੈ, ਮੈਂ ਪਰਮਾਤਮਾ ਦਾ ਨਾਮ ਸਿਮਰ ਰਿਹਾ ਹਾਂ, ਤੇ, ਮੈਨੂੰ ਪੂਰਨ ਪ੍ਰਭੂ ਲੱਭ ਪਿਆ ਹੈ।੪।੩।੪੬।
*┈┉┅━❀꧁ੴ꧂❀━┅┉┈*

ਸੂਹੀ ਮਹਲਾ ੫ ॥ ਉਮਕਿਓ ਹੀਉ ਮਿਲਨ ਪ੍ਰਭ ਤਾਈ ॥ ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥ ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥ ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥੧॥ ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥ ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥੧॥ ਰਹਾਉ ॥ ਏਕਾ ਸੇਜ ਵਿਛੀ ਧਨ ਕੰਤਾ ॥ ਧਨ ਸੂਤੀ ਪਿਰੁ ਸਦ ਜਾਗੰਤਾ ॥ ਪੀਓ ਮਦਰੋ ਧਨ ਮਤਵੰਤਾ ॥ ਧਨ ਜਾਗੈ ਜੇ ਪਿਰੁ ਬੋਲੰਤਾ ॥੨॥ ਭਈ ਨਿਰਾਸੀ ਬਹੁਤੁ ਦਿਨ ਲਾਗੇ ॥ ਦੇਸ ਦਿਸੰਤਰ ਮੈ ਸਗਲੇ ਝਾਗੇ ॥ ਖਿਨੁ ਰਹਨੁ ਨ ਪਾਵਉ ਬਿਨੁ ਪਗ ਪਾਗੇ ॥ ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥੩॥ ਭਇਓ ਕ੍ਰਿਪਾਲੁ ਸਤਸੰਗਿ ਮਿਲਾਇਆ ॥ ਬੂਝੀ ਤਪਤਿ ਘਰਹਿ ਪਿਰੁ ਪਾਇਆ ॥ ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ ॥ ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥੪॥ ਜਹ ਦੇਖਾ ਤਹ ਪਿਰੁ ਹੈ ਭਾਈ ॥ ਖੋਲ੍ਹ੍ਹਿਓ ਕਪਾਟੁ ਤਾ ਮਨੁ ਠਹਰਾਈ ॥੧॥ ਰਹਾਉ ਦੂਜਾ ॥੫॥ {ਪੰਨਾ 737-738}
ਪਦਅਰਥ: ਉਮਕਿਓ = ਖ਼ੁਸ਼ੀ ਨਾਲ ਉਛਲ ਪਿਆ ਹੈ। ਹੀਉ = ਹਿਰਦਾ। ਤਾਈ = ਵਾਸਤੇ। ਖੋਜਤ ਚਰਿਓ = ਲੱਭਣ ਚੜ੍ਹ ਪਿਆ ਹੈ। ਦੇਖਉ = ਦੇਖਉਂ, ਮੈਂ ਵੇਖਾਂ। ਪ੍ਰਿਅ ਜਾਈ = ਪਿਆਰੇ (ਦੇ ਰਹਿਣ) ਦੀ ਥਾਂ। ਸਦੇਸਰੋ ਪ੍ਰਿਅ = ਪਿਆਰੇ ਦਾ ਸਨੇਹਾ। ਗ੍ਰਿਹਿ = ਹਿਰਦੇ = ਘਰ ਵਿਚ। ਭ੍ਰਮਿ ਭ੍ਰਮਿ = ਭਟਕ ਭਟਕ ਕੇ। ਤਉ = ਤਾਂ ਭੀ। ਨਦਰਿ = ਮੇਹਰ ਦੀ ਨਿਗਾਹ।੧।
ਕਿਨ ਬਿਧਿ = ਕਿਨ੍ਹਾਂ ਤਰੀਕਿਆਂ ਨਾਲ? ਹੀਅਰੋ ਨਿਮਾਨੋ = ਇਹ ਵਿਚਾਰਾ ਹਿਰਦਾ। ਸਾਜਨ = ਹੇ ਸਾਜਨ! ਹਉ = ਹਉਂ, ਮੈਂ।੧।ਰਹਾਉ।
ਧਨ = ਇਸਤ੍ਰੀ। ਪਿਰੁ = ਪਤੀ। ਪੀਓ = ਪੀਤਾ ਹੋਇਆ ਹੈ। ਮਦਰੋ = ਮਦਿਰਾ, ਸ਼ਰਾਬ। ਮਤਵੰਤਾ = ਮਸਤ। ਜਾਗੈ = ਜਾਗ ਪੈਂਦਾ ਹੈ। ਬੋਲੰਤਾ = ਬੁਲਾਂਦਾ ਹੈ, ਸੱਦਦਾ ਹੈ।੨।
ਨਿਰਾਸੀ = ਉਦਾਸ। ਦਿਸੰਤਰ = ਦੇਸ ਅੰਤਰ। ਦੇਸ ਦਿਸੰਤਰ = ਦੇਸ ਦੇ ਦੇਸ ਅੰਤਰ, ਹੋਰ ਹੋਰ ਦੇਸ। ਝਾਗੇ = ਫਿਰੇ ਹਨ। ਨ ਪਾਵਉ = ਨ ਪਾਵਉਂ, ਮੈਂ ਨਹੀਂ ਲੱਭ ਸਕਦੀ। ਰਹਨੁ = ਟਿਕਾਉ, ਧੀਰਜ। ਪਗ = ਪੈਰ। ਬਿਨੁ ਪਗ ਪਾਗੇ = ਚਰਨਾਂ ਉਤੇ ਪੈਣ ਤੋਂ ਬਿਨਾ। ਪ੍ਰਭ ਮਿਲਹ = ਅਸੀ ਪ੍ਰਭੂ ਨੂੰ ਮਿਲ ਸਕਦੇ ਹਾਂ। ਸਭਾਗੇ = ਭਾਗਾਂ ਵਾਲੇ।੩।
ਸਤ ਸੰਗਿ = ਸਤ ਸੰਗ ਵਿਚ। ਤਪਤਿ = ਤਪਸ਼, ਸੜਨ। ਘਰਹਿ = ਘਰ ਹੀ, ਘਰ ਵਿਚ ਹੀ। ਮੁਝਹਿ = ਮੈਨੂੰ। ਗੁਰਿ = ਗੁਰੂ ਨੇ। ਚੁਕਾਇਆ = ਦੂਰ ਕਰ ਦਿੱਤਾ।੪।
ਜਹ = ਜਿੱਥੇ। ਦੇਖਾ = ਦੇਖਾਂ, ਮੈਂ ਵੇਖਦਾ ਹਾਂ। ਭਾਈ = ਹੇ ਭਾਈ! ਕਪਾਟੁ = ਕਵਾੜ, ਭਿੱਤ। ਠਹਰਾਈ = ਟਿਕ ਗਿਆ ਹੈ।੧।ਰਹਾਉ ਦੂਜਾ।
ਅਰਥ: ਹੇ ਸੱਜਣ ਪ੍ਰਭੂ! ਮੈਨੂੰ) ਮਿਲ, ਮੈਂ ਤੈਥੋਂ ਸਦਕੇ ਜਾਂਦੀ ਹਾਂ। (ਤੇਰੇ ਦਰਸਨ ਤੋਂ ਬਿਨਾ) ਮੇਰਾ ਇਹ ਨਿਮਾਣਾ ਦਿਲ ਕਿਵੇਂ ਧੀਰਜ ਫੜੇ?।੧।ਰਹਾਉ।
ਹੇ ਸਖੀ! ਪਿਆਰੇ ਦਾ ਸਨੇਹਾ ਸੁਣਦਿਆਂ ਮੈਂ ਹਿਰਦੇ-ਘਰ ਵਿਚ ਸੇਜ ਵਿਛਾ ਦਿੱਤੀ। ਮੇਰਾ ਹਿਰਦਾ ਪ੍ਰਭੂ ਨੂੰ ਮਿਲਣ ਵਾਸਤੇ ਖ਼ੁਸ਼ੀ ਨਾਲ ਨੱਚ ਪਿਆ, (ਪ੍ਰਭੂ ਨੂੰ) ਲੱਭਣ ਚੜ੍ਹ ਪਿਆ (ਕਿ) ਮੈਂ ਪਿਆਰੇ ਦੇ ਰਹਿਣ ਦੀ ਥਾਂ (ਕਿਤੇ) ਵੇਖਾਂ। (ਪਰ) ਭਟਕ ਭਟਕ ਕੇ ਮੁੜ ਆਇਆ, ਤਦੋਂ (ਪ੍ਰਭੂ ਦੀ ਮੇਹਰ ਦੀ) ਨਿਗਾਹ ਹਾਸਲ ਨਾਹ ਹੋਈ।੧।
ਹੇ ਸਖੀ! ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੀ ਇਕੋ ਹੀ ਸੇਜ (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਵਿਛੀ ਹੋਈ ਹੈ; ਪਰ ਜੀਵ-ਇਸਤ੍ਰੀ (ਸਦਾ ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੀ ਰਹਿੰਦੀ ਹੈ, ਪ੍ਰਭੂ-ਪਤੀ ਸਦਾ ਜਾਗਦਾ ਰਹਿੰਦਾ ਹੈ (ਮਾਇਆ ਦੇ ਪ੍ਰਭਾਵ ਤੋਂ ਉਤਾਂਹ ਰਹਿੰਦਾ ਹੈ) ਜੀਵ-ਇਸਤ੍ਰੀ ਇਉਂ ਮਸਤ ਰਹਿੰਦੀ ਹੈ ਜਿਵੇਂ ਇਸ ਨੇ ਸ਼ਰਾਬ ਪੀਤੀ ਹੋਈ ਹੈ। (ਹਾਂ) ਜੀਵ-ਇਸਤ੍ਰੀ ਜਾਗ ਭੀ ਸਕਦੀ ਹੈ, ਜੇ ਪ੍ਰਭੂ-ਪਤੀ (ਆਪ) ਜਗਾਏ।੨।
ਹੇ ਸਖੀ! ਉਮਰ ਦੇ) ਬਹੁਤ ਸਾਰੇ ਦਿਨ ਬੀਤ ਗਏ ਹਨ, ਮੈਂ (ਬਾਹਰ) ਹੋਰ ਹੋਰ ਸਾਰੇ ਦੇਸ ਭਾਲ ਵੇਖੇ ਹਨ (ਪਰ ਬਾਹਰ ਪ੍ਰਭੂ-ਪਤੀ ਕਿਤੇ ਲੱਭਾ ਨਹੀਂ। ਹੁਣ) ਮੈਂ (ਬਾਹਰ ਭਾਲ ਭਾਲ ਕੇ) ਨਿਰਾਸ ਹੋ ਗਈ ਹਾਂ। ਉਸ ਪ੍ਰਭੂ-ਪਤੀ ਦੇ ਚਰਨਾਂ ਉਤੇ ਪੈਣ ਤੋਂ ਬਿਨਾ ਮੈਨੂੰ ਇਕ ਛਿਨ ਵਾਸਤੇ ਭੀ ਸ਼ਾਂਤੀ ਪ੍ਰਾਪਤ ਨਹੀਂ ਹੁੰਦੀ। (ਹਾਂ, ਹੇ ਸਖੀ!) ਜੇ ਉਹ ਆਪ ਕਿਰਪਾਲ ਹੋਵੇ, ਤਾਂ ਸਹੀ ਜੀਵ-ਇਸਤ੍ਰੀਆਂ ਚੰਗੇ ਭਾਗ ਜਾਗਣ ਨਾਲ ਉਸ ਪ੍ਰਭੂ ਨੂੰ ਮਿਲ ਸਕਦੀਆਂ ਹਾਂ।੩।
ਹੇ ਨਾਨਕ! ਆਖ-ਪ੍ਰਭੂ ਮੇਰੇ ਉਤੇ ਦਇਆਵਾਨ ਹੋ ਗਿਆ ਹੈ। ਮੈਨੂੰ ਉਸ ਨੇ ਸਤਸੰਗ ਵਿਚ ਮਿਲਾ ਦਿੱਤਾ ਹੈ। ਮੇਰੀ (ਵਿਕਾਰਾਂ ਦੀ) ਤਪਸ਼ ਮਿਟ ਗਈ ਹੈ, ਮੈਂ ਉਸ ਪ੍ਰਭੂ-ਪਤੀ ਨੂੰ ਹਿਰਦੇ-ਘਰ ਵਿਚ ਹੀ ਲੱਭ ਲਿਆ ਹੈ। ਹੁਣ ਮੈਨੂੰ (ਆਪਣੇ) ਸਾਰੇ ਸਿੰਗਾਰ (ਉੱਦਮ) ਸੋਹਣੇ ਲੱਗ ਰਹੇ ਹਨ। ਗੁਰੂ ਨੇ ਮੇਰੀ ਭਟਕਣਾ ਦੂਰ ਕਰ ਦਿੱਤੀ ਹੈ।੪।
ਹੇ ਭਾਈ! ਗੁਰੂ ਨੇ ਮੇਰੇ ਅੰਦਰੋਂ) ਭਰਮ ਦਾ ਪਰਦਾ ਲਾਹ ਦਿੱਤਾ ਹੈ, ਮੇਰਾ ਮਨ ਟਿਕ ਗਿਆ ਹੈ। ਹੁਣ ਮੈਂ ਜਿਧਰ ਵੇਖਦਾ ਹਾਂ, ਮੈਨੂੰ ਪ੍ਰਭੂ ਹੀ ਦਿੱਸਦਾ ਹੈ।੧।ਰਹਾਉ ਦੂਜਾ।੫।
ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ {ਪੰਨਾ 669-670}
ਪਦਅਰਥ: ਪੂਰਕੁ = ਪੂਰੀਆਂ ਕਰਨ ਵਾਲਾ। ਦਾਤਾ = ਦੇਣ ਵਾਲਾ। ਸਰਬ = ਸਾਰੇ। ਜਾ ਕੈ ਵਸਿ = ਜਿਸ ਦੇ ਇਖ਼ਤਿਆਰ ਵਿਚ। ਧੇਨ = ਗਾਂ। ਕਾਮ = ਵਾਸਨਾ। ਕਾਮਧੇਨ = ਸ੍ਵਰਗ ਦੀ ਉਹ ਗਾਂ ਜੋ ਸਾਰੀਆਂ ਵਾਸਨਾਂ ਪੂਰੀਆਂ ਕਰ ਦੇਂਦੀ ਹੈ। ਜੀਅੜੇ = ਹੇ ਸੋਹਣੀ ਜਿੰਦੇ! ਤਾ = ਤਦੋਂ। ਪਾਵਹਿ = ਪਾ ਲਏਂਗਾ।੧।
ਮਨ = ਹੇ ਮਨ! ਸਤਿ ਨਾਮੁ = ਸਦਾ-ਥਿਰ ਰਹਿਣ ਵਾਲਾ ਹਰਿ = ਨਾਮ। ਹਲਤਿ = {अत्र} ਇਸ ਲੋਕ ਵਿਚ। ਪਲਤਿ = {परत्र} ਪਰਲੋਕ ਵਿਚ। ਮੁਖ ਊਜਲ = ਉੱਜਲ ਮੂੰਹ ਵਾਲੇ, ਸੁਰਖ਼ = ਰੂ। ਪੁਰਖੁ = ਸਰਬ = ਵਿਆਪਕ। ਨਿਰੰਜਨਾ = ਮਾਇਆ ਤੋਂ ਨਿਰਲੇਪ ਪ੍ਰਭੂ।ਰਹਾਉ।
ਜਹ = ਜਿਥੇ, ਜਿਸ ਹਿਰਦੇ ਵਿਚ। ਤਹ = ਉਸ ਹਿਰਦੇ ਵਿਚੋਂ। ਉਪਾਧਿ = ਝਗੜਾ = ਬਖੇੜਾ। ਗਤੁ ਕੀਨੀ = ਚਾਲੇ ਪਾ ਜਾਂਦਾ ਹੈ। ਕਉ = ਨੂੰ। ਗੁਰਿ = ਗੁਰੂ ਨੇ। ਭਵਜਲੁ = ਸੰਸਾਰ = ਸਮੁੰਦਰ।੨।
ਅਰਥ: ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ।
ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧।
ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨।
*┈┉┅━❀꧁ੴ꧂❀━┅┉┈*
ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ {ਪੰਨਾ 669-670}
ਪਦਅਰਥ: ਪੂਰਕੁ = ਪੂਰੀਆਂ ਕਰਨ ਵਾਲਾ। ਦਾਤਾ = ਦੇਣ ਵਾਲਾ। ਸਰਬ = ਸਾਰੇ। ਜਾ ਕੈ ਵਸਿ = ਜਿਸ ਦੇ ਇਖ਼ਤਿਆਰ ਵਿਚ। ਧੇਨ = ਗਾਂ। ਕਾਮ = ਵਾਸਨਾ। ਕਾਮਧੇਨ = ਸ੍ਵਰਗ ਦੀ ਉਹ ਗਾਂ ਜੋ ਸਾਰੀਆਂ ਵਾਸਨਾਂ ਪੂਰੀਆਂ ਕਰ ਦੇਂਦੀ ਹੈ। ਜੀਅੜੇ = ਹੇ ਸੋਹਣੀ ਜਿੰਦੇ! ਤਾ = ਤਦੋਂ। ਪਾਵਹਿ = ਪਾ ਲਏਂਗਾ।੧।
ਮਨ = ਹੇ ਮਨ! ਸਤਿ ਨਾਮੁ = ਸਦਾ-ਥਿਰ ਰਹਿਣ ਵਾਲਾ ਹਰਿ = ਨਾਮ। ਹਲਤਿ = {अत्र} ਇਸ ਲੋਕ ਵਿਚ। ਪਲਤਿ = {परत्र} ਪਰਲੋਕ ਵਿਚ। ਮੁਖ ਊਜਲ = ਉੱਜਲ ਮੂੰਹ ਵਾਲੇ, ਸੁਰਖ਼ = ਰੂ। ਪੁਰਖੁ = ਸਰਬ = ਵਿਆਪਕ। ਨਿਰੰਜਨਾ = ਮਾਇਆ ਤੋਂ ਨਿਰਲੇਪ ਪ੍ਰਭੂ।ਰਹਾਉ।
ਜਹ = ਜਿਥੇ, ਜਿਸ ਹਿਰਦੇ ਵਿਚ। ਤਹ = ਉਸ ਹਿਰਦੇ ਵਿਚੋਂ। ਉਪਾਧਿ = ਝਗੜਾ = ਬਖੇੜਾ। ਗਤੁ ਕੀਨੀ = ਚਾਲੇ ਪਾ ਜਾਂਦਾ ਹੈ। ਕਉ = ਨੂੰ। ਗੁਰਿ = ਗੁਰੂ ਨੇ। ਭਵਜਲੁ = ਸੰਸਾਰ = ਸਮੁੰਦਰ।੨।
ਅਰਥ: ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ।
ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧।
ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨।
ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥ {ਪੰਨਾ 650}
ਪਦਅਰਥ: ਰਵਾ = ਉਚਾਰਾਂ। ਕਿਲਵਿਖ = ਪਾਪ। ਕ੍ਰਿਖਾ = ਨਾਸ ਕਰ ਦਿਆਂ। ਵਿਖਾ = ਕਦਮ, ਪੈਰ।
ਅਰਥ: ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ, (ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ (ਆਪਣੇ) ਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ) ।੧੯।
ਸੋਰਠਿ ਮਹਲਾ ੫ ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥ {ਪੰਨਾ 621-622}
ਪਦਅਰਥ: ਗੁਰਿ = ਗੁਰੂ ਨੇ। ਪ੍ਰਭਿ = ਪ੍ਰਭੂ ਨੇ। ਲੋਚ = ਤਾਂਘ। ਕਰਿ ਇਸਨਾਨੁ = ਮਨ ਨੂੰ ਨਾਮ ਜਲ ਨਾਲ ਪਵਿਤ੍ਰ ਕਰ ਕੇ। ਗ੍ਰਿਹਿ ਆਏ = ਅੰਤਰ = ਆਤਮੇ ਟਿਕ ਗਏ ਹਾਂ, ਮਾਇਆ ਦੀ ਖ਼ਾਤਰ ਭਟਕਣ ਤੋਂ ਬਚ ਗਏ ਹਾਂ।੧।
ਨਾਮਿ = ਨਾਮ ਵਿਚ (ਜੁੜ ਕੇ ਹੀ) । ਨਿਸਤਰੀਐ = ਪਾਰ ਲੰਘ ਸਕੀਦਾ ਹੈ। ਧਿਆਈਐ = ਧਿਆਉਣਾ ਚਾਹੀਦਾ ਹੈ। ਅਨਦਿਨੁ = ਹਰਿ ਰੋਜ਼, ਹਰ ਵੇਲੇ। ਸੁਕ੍ਰਿਤੁ = ਨੇਕ ਕਰਮ। ਕਰੀਐ = ਕਰਨਾ ਚਾਹੀਦਾ ਹੈ।੧।ਰਹਾਉ।
ਮਾਰਗੁ = (ਜੀਵਨ ਦਾ) ਰਸਤਾ। ਕੋ = ਕੋਈ ਵਿਰਲਾ। ਕੋਟਿ = ਕ੍ਰੋੜਾਂ। ਕਿਲਬਿਖ = ਪਾਪ।੨।
ਉਸਤਤਿ = ਸਿਫ਼ਤਿ-ਸਾਲਾਹ। ਜਿਨਿ = ਜਿਸ (ਪ੍ਰਭੂ) ਨੇ। ਕਲ = ਕਲਾ, ਤਾਕਤ। ਸਭਿ = ਸਾਰੇ। ਸਾਖੀ = ਸਿੱਖਿਆ। ਸਚੁ = ਸਦਾ-ਥਿਰ ਹਰਿ = ਨਾਮ (ਦਾ ਸਿਮਰਨ) ।੩।
ਸਤਿਗੁਰਿ = ਗੁਰੂ ਨੇ। ਦ੍ਰਿੜਾਇਆ = ਹਿਰਦੇ ਵਿਚ ਪੱਕਾ ਕਰ ਦਿੱਤਾ। ਸਭਿ = ਸਾਰੇ। ਪਾਵਨ = ਪਵਿੱਤ੍ਰ। ਸੁਖਿ = ਆਨੰਦ ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਅੰਤਰ = ਆਤਮੇ।੪।
ਅਰਥ: ਹੇ ਸੰਤ ਜਨੋ! ਪਰਮਾਤਮਾ ਦੇ ਨਾਮ ਵਿਚ (ਜੁੜਿਆਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ। (ਇਸ ਵਾਸਤੇ) ਉਠਦਿਆਂ ਬੈਠਦਿਆਂ ਹਰ ਵੇਲੇ ਹਰਿ-ਨਾਮ ਸਿਮਰਨਾ ਚਾਹੀਦਾ ਹੈ, (ਹਰਿ-ਨਾਮ ਸਿਮਰਨ ਦੀ ਇਹ) ਨੇਕ ਕਮਾਈ ਹਰ ਵੇਲੇ ਕਰਨੀ ਚਾਹੀਦੀ ਹੈ।੧।ਰਹਾਉ।
(ਹੇ ਸੰਤ ਜਨੋ! ਜਦੋਂ ਤੋਂ) ਪੂਰੇ ਗੁਰੂ ਨੇ ਮੇਹਰ ਕੀਤੀ ਹੈ, ਪ੍ਰਭੂ ਨੇ ਸਾਡੀ (ਨਾਮ ਸਿਮਰਨ ਦੀ) ਤਾਂਘ ਪੂਰੀ ਕਰ ਦਿੱਤੀ ਹੈ। (ਨਾਮ ਸਿਮਰਨ ਦੀ ਬਰਕਤਿ ਨਾਲ) ਆਤਮਕ ਇਸ਼ਨਾਨ ਕਰ ਕੇ ਅਸੀ ਅੰਤਰ-ਆਤਮੇ ਟਿਕੇ ਰਹਿੰਦੇ ਹਾਂ। ਆਤਮਕ ਆਨੰਦ ਆਤਮਕ ਖ਼ੁਸ਼ੀਆਂ ਆਤਮਕ ਸੁਖ ਮਾਣ ਰਹੇ ਹਾਂ।੧।
(ਹੇ ਸੰਤ ਜਨੋ! ਸਿਮਰਨ ਕਰਨਾ ਹੀ ਇਨਸਾਨ ਵਾਸਤੇ) ਗੁਰੂ ਦਾ (ਦੱਸਿਆ ਹੋਇਆ ਸਹੀ) ਰਸਤਾ ਹੈ, (ਸਿਮਰਨ ਹੀ) ਧਰਮ ਦੀ ਪਉੜੀ ਹੈ (ਜਿਸ ਦੀ ਰਾਹੀਂ ਮਨੁੱਖ ਪ੍ਰਭੂ-ਚਰਨਾਂ ਵਿਚ ਪਹੁੰਚ ਸਕਦਾ ਹੈ, ਪਰ) ਕੋਈ ਵਿਰਲਾ ਭਾਗਾਂ ਵਾਲਾ (ਇਹ ਪਉੜੀ) ਲੱਭਦਾ ਹੈ। ਜੇਹੜਾ ਮਨੁੱਖ (ਸਿਮਰਨ ਦੀ ਰਾਹੀਂ) ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜਦਾ ਹੈ, ਉਸ ਦੇ ਕ੍ਰੋੜਾਂ ਜਨਮਾਂ ਦੇ ਪਾਪ ਨਾਸ ਹੋ ਜਾਂਦੇ ਹਨ।
ਹੇ ਸੰਤ ਜਨੋ! ਜਿਸ ਪਰਮਾਤਮਾ ਨੇ (ਸਾਰੇ ਸੰਸਾਰ ਵਿਚ ਆਪਣੀ) ਪੂਰੀ ਸੱਤਿਆ ਟਿਕਾ ਰੱਖੀ ਹੈ, ਉਸ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਿਹਾ ਕਰੋ। ਹੇ ਭਾਈ! ਉਹ ਸਾਰੇ ਹੀ ਪ੍ਰਾਣੀ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ, ਜੇਹੜੇ ਸਦਾ-ਥਿਰ ਹਰਿ-ਨਾਮ ਸਿਮਰਨ ਵਾਲੀ ਗੁਰੂ ਦੀ ਸਿੱਖਿਆ ਨੂੰ ਗ੍ਰਹਿਣ ਕਰਦੇ ਹਨ।੩।
ਹੇ ਨਾਨਕ! ਆਖ-ਜੀਵਨ ਦੇ ਰਸਤੇ ਵਿਚੋਂ ਸਾਰੀਆਂ) ਰੁਕਾਵਟਾਂ ਦੂਰ ਕਰਨ ਵਾਲਾ, ਸਾਰੇ ਦੁੱਖ ਨਾਸ ਕਰਨ ਵਾਲਾ ਹਰਿ-ਨਾਮ ਗੁਰੂ ਨੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪੱਕਾ ਕਰ ਦਿੱਤਾ, ਉਹਨਾਂ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਉਹ ਸਾਰੇ ਪਵਿਤ੍ਰ ਜੀਵਨ ਵਾਲੇ ਬਣ ਜਾਂਦੇ ਹਨ, ਉਹ ਆਤਮਕ ਆਨੰਦ ਨਾਲ ਅੰਤਰ-ਆਤਮੇ ਟਿਕੇ ਰਹਿੰਦੇ ਹਨ।੪।੩।੫੩।
*┈┉┅━❀꧁ੴ꧂❀━┅┉┈*
ਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ੍ਹ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥ {ਪੰਨਾ 543}
ਪਦਅਰਥ: ਗੁਰ = ਹੇ ਸਭ ਤੋਂ ਵੱਡੇ! ਅਨਦਿਨੁ = ਹਰ ਰੋਜ਼। ਵਖਾਣਾ = ਵਖਾਣਾਂ, ਮੈਂ ਉਚਾਰਦਾ ਰਹਾਂ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ। ਉਚਰਾ = ਉੱਚਰਾਂ, ਮੈਂ ਉਚਾਰਦਾ ਰਹਾਂ। ਜਸੁ = ਸਿਫ਼ਤਿ-ਸਾਲਾਹ ਦਾ ਗੀਤ। ਮਇਆ = ਕਿਰਪਾ। ਗੋਪਾਲ = ਹੇ ਗੋਪਾਲ! ਅਗਥ = ਅਕੱਥ, ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਜੀਉ = ਜਿੰਦ। ਤੁਮ੍ਹ੍ਹ = ਤੇਰਾ ਦਿੱਤਾ ਹੋਇਆ। ਮੁਗਧ = ਮੂਰਖ। ਅਨਾਥ = ਨਿਆਸਰਾ। ਆਵਣ ਜਾਣਾ = ਜੰਮਣ ਮਰਨਾ।੧।
ਅਰਥ: ਹੇ ਸਭ ਤੋਂ ਵੱਡੇ! ਹੇ ਸਰਬ-ਗੁਣ-ਭਰਪੂਰ ਪ੍ਰਭੂ! (ਮੇਰੇ ਉੱਤੇ) ਮੇਹਰ ਕਰ, ਮੈਂ ਹਰ ਵੇਲੇ ਤੇਰਾ ਨਾਮ ਸਿਮਰਦਾ ਰਹਾਂ, ਆਤਮਕ ਜੀਵਨ ਦੇਣ ਵਾਲੀ ਤੇਰੀ ਬਾਣੀ ਉਚਾਰਦਾ ਰਹਾਂ, ਮੈਂ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਾਂ, ਮੈਨੂੰ ਤੇਰੀ ਰਜ਼ਾ ਮਿੱਠੀ ਲੱਗਦੀ ਰਹੇ। ਹੇ ਗੋਪਾਲ! ਹੇ ਗੋਬਿੰਦ! (ਮੇਰੇ ਉਤੇ) ਦਇਆ ਕਰ, ਤਰਸ ਕਰ, ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ। ਹੇ ਸਭ ਤਾਕਤਾਂ ਦੇ ਮਾਲਕ! ਹੇ ਅਕੱਥ! ਹੇ ਬੇਅੰਤ! ਮੇਰੀ ਇਹ ਜਿੰਦ, ਮੇਰਾ ਇਹ ਮਨ ਇਹ ਸਰੀਰ, ਇਹ ਧਨ-ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ।
ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੈਂ ਮੂਰਖ ਹਾਂ ਬਹੁਤ ਮੂਰਖ ਹਾਂ, ਨਿਆਸਰਾ ਹਾਂ, ਚੰਚਲ, ਕਮਜ਼ੋਰ, ਨੀਚ ਤੇ ਅੰਞਾਣ ਹਾਂ। ਮੈਂ ਤੇਰੀ ਸਰਨ ਆਇਆ ਹਾਂ। ਮੈਨੂੰ ਜਨਮ ਮਰਨ ਦੇ ਗੇੜ ਤੋਂ ਬਚਾ ਲੈ।੧।
ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥ ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥ ਪਤਿਤਾ ਪੁਨੀਤਾ ਹੋਹਿ ਤਿਨ੍ਹ੍ਹ ਸੰਗਿ ਜਿਨ੍ਹ੍ਹ ਬਿਧਾਤਾ ਪਾਇਆ ॥ ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥ ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥ {ਪੰਨਾ 543}
ਪਦਅਰਥ: ਸਾਧਹ ਸਰਣੀ = ਗੁਰਮੁਖਾਂ ਦੀ ਸਰਨ ਪਿਆਂ। ਗਾਵਹ = ਅਸੀ ਗਾਂਦੇ ਹਾਂ, ਗਾ ਸਕਦੇ ਹਾਂ। ਨੀਤਾ = ਨਿੱਤ। ਮਨਿ = ਮਨ ਵਿਚ। ਤਨਿ = ਸਰੀਰ ਉਤੇ। ਲਗਉ = {ਹੁਕਮੀ ਭਵਿੱਖਤ, ਅੱਨ ਪੁਰਖ, ਇਕ-ਵਚਨ} ਲੱਗੀ ਰਹੇ। ਪਤਿਤ = ਵਿਕਾਰੀ। ਸੰਗਿ = ਨਾਲ। ਬਿਧਾਤਾ = ਕਰਤਾਰ। ਰਾਤੇ = ਰੰਗੇ ਹੋਏ। ਜੀਅ ਦਾਤੇ = ਆਤਮਕ ਜੀਵਨ ਦੇਣ ਵਾਲੇ। ਦੇਹਿ = ਦੇਂਦੇ ਹਨ। ਚੜਹਿ ਸਵਾਇਆ = (ਉਹ ਦਾਤਾਂ) ਵਧਦੀਆਂ ਰਹਿੰਦੀਆਂ ਹਨ। ਰਿਧਿ ਸਿਧਿ = ਕਰਾਮਾਤੀ ਤਾਕਤਾਂ। ਨਵ ਨਿਧਿ = ਨੌ ਖ਼ਜ਼ਾਨੇ। ਜਪਿ = ਜਪ ਕੇ। ਜਿਨ੍ਹ੍ਹੀ = ਜਿਨ੍ਹਾਂ (ਮਨੁੱਖਾਂ) ਨੇ। ਆਤਮੁ = ਆਪਣੇ ਆਪ ਨੂੰ। ਪਾਈਅਹਿ = ਮਿਲਦੇ ਹਨ।੨।
ਅਰਥ: (ਹੇ ਭਾਈ!) ਗੁਰਮੁਖਾਂ ਦੀ ਸਰਨ ਪਿਆਂ ਪਰਮਾਤਮਾ ਮਿਲ ਪੈਂਦਾ ਹੈ, ਤੇ, ਅਸੀ ਸਦਾ ਪਰਮਾਤਮਾ ਦੇ ਗੁਣ ਗਾ ਸਕਦੇ ਹਾਂ। ਹੇ ਪ੍ਰਭੂ ਜੀ! ਮੇਹਰ ਕਰ) ਤੇਰੇ ਭਗਤ ਜਨਾਂ ਦੇ ਚਰਨਾਂ ਦੀ ਧੂੜ ਮੇਰੇ ਮਨ ਵਿਚ ਮੇਰੇ ਮੱਥੇ ਉਤੇ ਲੱਗਦੀ ਰਹੇ (ਭਗਤ ਜਨਾਂ ਦੇ ਚਰਨਾਂ ਦੀ ਧੂੜ ਦੀ ਬਰਕਤਿ ਨਾਲ) ਵਿਕਾਰਾਂ ਵਿਚ ਡਿੱਗੇ ਹੋਏ ਮਨੁੱਖ ਭੀ ਪਵਿਤ੍ਰ ਹੋ ਜਾਂਦੇ ਹਨ। ਜਿਨ੍ਹਾਂ ਮਨੁੱਖਾਂ ਨੇ ਕਰਤਾਰ ਲੱਭ ਲਿਆ ਉਹਨਾਂ ਦੀ ਸੰਗਤਿ ਵਿਚ ਵਿਕਾਰੀ ਬੰਦੇ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ। ਪਰਮਾਤਮਾ ਦੇ ਨਾਮ-ਰੰਗ ਨਾਲ ਰੰਗੇ ਹੋਏ ਬੰਦੇ ਆਤਮਕ ਜੀਵਨ ਦੀਆਂ ਦਾਤਾਂ ਦੇਣ-ਜੋਗੇ ਹੋ ਜਾਂਦੇ ਹਨ, ਉਹ ਇਹ ਦਾਤਾਂ ਨਿੱਤ ਦੇਂਦੇ ਹਨ ਤੇ ਇਹ ਵਧਦੀਆਂ ਰਹਿੰਦੀਆਂ ਹਨ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਜਪ ਕੇ ਆਪਣੇ ਮਨ ਨੂੰ ਵੱਸ ਵਿਚ ਕਰ ਲਿਆ, ਸਭ ਕਰਾਮਾਤੀ ਤਾਕਤਾਂ ਤੇ ਦੁਨੀਆ ਦੇ ਨੌ ਹੀ ਖ਼ਜ਼ਾਨੇ ਉਹਨਾਂ ਨੂੰ ਮਿਲ ਜਾਂਦੇ ਹਨ। ਹੇ ਭਾਈ! ਨਾਨਕ ਬੇਨਤੀ ਕਰਦਾ ਹੈ ਕਿ ਗੁਰਮੁਖ ਸੱਜਣ ਮਿੱਤਰ ਵੱਡੀ ਕਿਸਮਤ ਨਾਲ ਹੀ ਮਿਲਦੇ ਹਨ।੨।
ਜਿਨੀ ਸਚੁ ਵਣੰਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥ ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥ ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ ॥ ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ ॥ ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥ ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥੩॥ {ਪੰਨਾ 543}
ਪਦਅਰਥ: ਸਚੁ = ਸਦਾ-ਥਿਰ ਰਹਿਣ ਵਾਲਾ ਹਰਿ = ਨਾਮ। ਵਣੰਜਿਆ = ਵਪਾਰ ਕੀਤਾ। ਪੂਰੇ = ਭਰੇ ਖ਼ਜ਼ਾਨਿਆਂ ਵਾਲੇ। ਪਹਿ = ਕੋਲ। ਲਾਹਾ = ਲਾਭ, ਖੱਟੀ। ਨ ਬਿਆਪੈ = ਜ਼ੋਰ ਨਹੀਂ ਪਾ ਸਕਦਾ। ਸਿਉ = ਨਾਲ। ਰਾਤਿਆ = ਰੰਗੇ ਹੋਏ। ਜਾਨਹਿ = ਸਾਂਝ ਪਾਂਦੇ ਹਨ। ਮਾਨਹਿ = ਮੰਨਦੇ ਹਨ। ਕੈ ਰੰਗਿ = ਦੇ ਪ੍ਰੇਮ = ਰੰਗ ਵਿਚ। ਮਾਤਿਆ = ਮਸਤ। ਲਗਿ = ਲੱਗ ਕੇ। ਮਨਿ = ਮਨ ਵਿਚ। ਓਮਾਹਾ = ਚਾਉ, ਉਤਸ਼ਾਹ। ਪਲੈ = ਪੱਲੇ ਵਿਚ। ਸਚੇ = ਸਦਾ ਕਾਇਮ ਰਹਿਣ ਵਾਲੇ।੩।
ਅਰਥ: ਜਿਨ੍ਹਾਂ ਮਨੁੱਖਾਂ ਨੇ (ਸਦਾ) ਸਦਾ-ਥਿਰ ਰਹਿਣ ਵਾਲੇ ਹਰਿ-ਨਾਮ ਦਾ ਵਪਾਰ ਕੀਤਾ ਹੈ ਉਹ ਭਰੇ ਭੰਡਾਰਾਂ ਵਾਲੇ ਸ਼ਾਹੂਕਾਰ ਹਨ, ਉਹਨਾਂ ਪਾਸ (ਹਰਿ-ਨਾਮ ਦਾ) ਬਹੁਤ ਖ਼ਜ਼ਾਨਾ ਹੈ, ਉਹ (ਇਸ ਵਪਾਰ ਵਿਚ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ) ਖੱਟੀ ਖੱਟਦੇ ਹਨ। ਜੇਹੜੇ ਮਨੁੱਖ ਪਰਮਾਤਮਾ ਨਾਲ ਰੱਤੇ ਰਹਿੰਦੇ ਹਨ, ਉਹਨਾਂ ਉੱਤੇ ਨਾਹ ਕਾਮ, ਨਾਹ ਕ੍ਰੋਧ ਨਾਹ ਲੋਭ, ਕੋਈ ਭੀ ਆਪਣਾ ਜ਼ੋਰ ਨਹੀਂ ਪਾ ਸਕਦਾ, ਉਹ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਂਦੇ ਹਨ, ਉਹ ਇਕ ਪਰਮਾਤਮਾ ਨੂੰ ਹੀ (ਪੱਕਾ ਸਾਥੀ) ਮੰਨਦੇ ਹਨ, ਉਹ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦੇ ਹਨ। ਉਹ ਮਨੁੱਖ ਗੁਰੂ ਦੀ ਚਰਨੀਂ ਲੱਗ ਕੇ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਦੇ ਮਨ ਵਿਚ (ਪਰਮਾਤਮਾ ਦੇ ਮਿਲਾਪ ਦਾ) ਚਾਉ ਚੜ੍ਹਿਆ ਰਹਿੰਦਾ ਹੈ। ਨਾਨਕ ਬੇਨਤੀ ਕਰਦਾ ਹੈ, ਜਿਨ੍ਹਾਂ ਮਨੁੱਖਾਂ ਦੇ ਪਾਸ ਪਰਮਾਤਮਾ ਦਾ ਨਾਮ-ਧਨ ਹੈ ਉਹੀ ਐਸੇ ਹਨ ਜੋ ਸਦਾ ਲਈ ਸ਼ਾਹੂਕਾਰ ਟਿਕੇ ਰਹਿੰਦੇ ਹਨ।੩।
ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥ ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥ ਦੂਖੁ ਰੋਗੁ ਨ ਭਉ ਬਿਆਪੈ ਜਿਨ੍ਹ੍ਹੀ ਹਰਿ ਹਰਿ ਧਿਆਇਆ ॥ ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥ ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥ ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥੪॥੩॥ {ਪੰਨਾ 544}
ਪਦਅਰਥ: ਨਾਨਕ = ਹੇ ਨਾਨਕ! ਜਾ ਕੀ = ਜਿਸ ਦੀ। ਕਲ = ਕਲਾ, ਮੱਤਾ। ਗੁਰਮੁਖਿ = ਗੁਰੂ ਦੀ ਸਰਨ ਪਿਆਂ। ਮਨਹੁ = ਮਨ ਤੋਂ। ਪੁਰਖੁ = ਸਰਬ = ਵਿਆਪਕ। ਮੁਰਾਰੀ = {ਮੁਰ = ਅਰਿ। ਅਰਿ = ਵੈਰੀ} ਪਰਮਾਤਮਾ। ਸੰਤ ਪ੍ਰਸਾਦਿ = ਗੁਰੂ ਦੀ ਕਿਰਪਾ ਨਾਲ। ਪੂਰਬਿ = ਪੂਰਬਲੇ ਜਨਮ ਵਿਚ (ਕਮਾਏ ਅਨੁਸਾਰ) । ਪਾਇਆ = ਪ੍ਰਾਪਤ ਕਰ ਲਿਆ। ਵਧਾਈ = ਵਧਦੀ ਦਸ਼ਾ, ਚੜ੍ਹਦੀ ਕਲਾ। ਵਜੀ = ਵੱਜ ਪਈ (ਜਿਵੇਂ ਵਾਜਾ ਵੱਜਿਆਂ ਹੋਰ ਨਿੱਕੇ ਖੜਾਕ ਨਹੀਂ ਸੁਣੀਦੇ) । ਮਨਿ = ਮਨ ਵਿਚ। ਅਪਾਰੀ = ਬੇਅੰਤ। ਨਾਨਕੁ = {ਲਫ਼ਜ਼ 'ਨਾਨਕ' ਅਤੇ 'ਨਾਨਕੁ' ਦਾ ਫ਼ਰਕ ਵੇਖੋ}। ਸਿਮਰਿ = ਸਿਮਰ ਕੇ। ਪੁੰਨੀ = ਪੂਰੀ ਹੋ ਗਈ।੪।
ਅਰਥ: ਹੇ ਨਾਨਕ! ਸਦਾ) ਉਸ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ (ਸਾਰੇ ਸੰਸਾਰ ਵਿਚ) ਜਿਸ ਦੀ ਸੱਤਾ ਕੰਮ ਕਰ ਰਹੀ ਹੈ। (ਹੇ ਨਾਨਕ! ਗੁਰੂ ਦੀ ਸਰਨ ਪੈਣਾ ਚਾਹੀਦਾ ਹੈ) ਗੁਰੂ ਦੀ ਸਰਨ ਪਿਆਂ ਸਰਬ-ਵਿਆਪਕ ਕਰਤਾਰ ਪ੍ਰਭੂ ਮਨ ਤੋਂ ਨਹੀਂ ਭੁੱਲਦਾ। ਜਿਨ੍ਹਾਂ ਮਨੁੱਖਾਂ ਨੇ (ਸਦਾ) ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹਨਾਂ ਉੱਤੇ ਕੋਈ ਰੋਗ, ਕੋਈ ਦੁੱਖ, ਕੋਈ ਡਰ ਆਪਣਾ ਜ਼ੋਰ ਨਹੀਂ ਪਾ ਸਕਦਾ। ਉਹਨਾਂ ਨੇ ਗੁਰੂ ਦੀ ਕਿਰਪਾ ਨਾਲ ਇਹ ਸੰਸਾਰ-ਸਮੁੰਦਰ ਤਰ ਲਿਆ (ਸਮਝੋ) , ਪੂਰਬਲੇ ਜਨਮ ਵਿਚ ਕੀਤੀ ਕਮਾਈ ਅਨੁਸਾਰ (ਮੱਥੇ ਉੱਤੇ ਭਗਤੀ ਦਾ) ਲਿਖਿਆ ਲੇਖ ਉਹਨਾਂ ਨੂੰ ਪ੍ਰਾਪਤ ਹੋ ਗਿਆ। ਉਹਨਾਂ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਗਈ, ਉਹਨਾਂ ਦੇ ਮਨ ਵਿਚ ਠੰਡ ਪੈ ਗਈ, ਉਹਨਾਂ ਨੂੰ ਬੇਅੰਤ ਪ੍ਰਭੂ ਮਿਲ ਪਿਆ।
ਨਾਨਕ ਬੇਨਤੀ ਕਰਦਾ ਹੈ, ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਮੇਰੀ ਭੀ (ਪ੍ਰਭੂ-ਮਿਲਾਪ ਵਾਲੀ ਚਿਰਾਂ ਦੀ) ਆਸ ਪੂਰੀ ਹੋ ਗਈ ਹੈ।੪।੩।
*┈┉┅━❀꧁ੴ꧂❀━┅┉┈*

ਸੋਰਠਿ ਮਹਲਾ ੫ ॥ ਆਗੈ ਸੁਖੁ ਮੇਰੇ ਮੀਤਾ ॥ ਪਾਛੇ ਆਨਦੁ ਪ੍ਰਭਿ ਕੀਤਾ ॥ ਪਰਮੇਸੁਰਿ ਬਣਤ ਬਣਾਈ ॥ ਫਿਰਿ ਡੋਲਤ ਕਤਹੂ ਨਾਹੀ ॥੧॥ ਸਾਚੇ ਸਾਹਿਬ ਸਿਉ ਮਨੁ ਮਾਨਿਆ ॥ ਹਰਿ ਸਰਬ ਨਿਰੰਤਰਿ ਜਾਨਿਆ ॥੧॥ ਰਹਾਉ ॥ ਸਭ ਜੀਅ ਤੇਰੇ ਦਇਆਲਾ ॥ ਅਪਨੇ ਭਗਤ ਕਰਹਿ ਪ੍ਰਤਿਪਾਲਾ ॥ ਅਚਰਜੁ ਤੇਰੀ ਵਡਿਆਈ ॥ ਨਿਤ ਨਾਨਕ ਨਾਮੁ ਧਿਆਈ ॥੨॥੨੩॥੮੭॥ {ਪੰਨਾ 630}
ਪਦਅਰਥ: ਆਗੈ = ਅਗਾਂਹ ਆਉਣ ਵਾਲੇ ਜੀਵਨ ਵਿਚ। ਮੀਤਾ = ਹੇ ਮਿੱਤਰ! ਪਾਛੇ = ਪਿੱਛੇ ਬੀਤ ਚੁਕੇ ਸਮੇ ਵਿਚ। ਪ੍ਰਭਿ = ਪ੍ਰਭੂ ਨੇ। ਪਰਮੇਸੁਰਿ = ਪਰਮੇਸਰ ਨੇ। ਬਣਤ = ਵਿਓਂਤ। ਕਤ ਹੂ = ਕਿਤੇ ਭੀ।੧।
ਸਾਚੇ ਸਿਉ = ਸਦਾ ਕਾਇਮ ਰਹਿਣ ਵਾਲੇ। ਸਿਉ = ਨਾਲ। ਮਾਨਿਆ = ਪਤੀਜ ਗਿਆ। ਨਿਰੰਤਰਿ = {ਨਿਰ = ਅੰਤਰਿ। ਅੰਤਰੁ = ਵਿੱਥ} ਇਕ-ਰਸ, ਬਿਨਾ ਵਿੱਥ ਦੇ।੧।ਰਹਾਉ।
ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ}। ਦਇਆਲਾ = ਹੇ ਦਇਆ ਦੇ ਘਰ! ਕਰਹਿ = ਤੂੰ ਕਰਦਾ ਹੈਂ। ਅਚਰਜੁ = ਹੈਰਾਨ ਕਰ ਦੇਣ ਵਾਲਾ। ਵਡਿਆਈ = ਬਖ਼ਸ਼ਸ਼। ਧਿਆਈ = ਧਿਆਉਂਦਾ ਹੈ।੨।
ਅਰਥ: ਹੇ ਭਾਈ! ਜਿਸ ਮਨੁੱਖ ਦਾ ਮਨ ਸਦਾ ਕਾਇਮ ਰਹਿਣ ਵਾਲੇ ਮਾਲਕ (ਦੇ ਨਾਮ) ਨਾਲ ਪਤੀਜ ਜਾਂਦਾ ਹੈ, ਉਹ ਮਨੁੱਖ ਉਸ ਮਾਲਕ-ਪ੍ਰਭੂ ਨੂੰ ਸਭ ਵਿਚ ਇਕ-ਰਸ ਵੱਸਦਾ ਪਛਾਣ ਲੈਂਦਾ ਹੈ।੧।ਰਹਾਉ।
ਹੇ ਮੇਰੇ ਮਿੱਤਰ! ਜਿਸ ਮਨੁੱਖ ਦੇ ਅਗਾਂਹ ਆਉਣ ਵਾਲੇ ਜੀਵਨ ਵਿਚ ਪ੍ਰਭੂ ਨੇ ਸੁਖ ਬਣਾ ਦਿੱਤਾ, ਜਿਸ ਦੇ ਬੀਤ ਚੁਕੇ ਜੀਵਨ ਵਿਚ ਭੀ ਪ੍ਰਭੂ ਨੇ ਆਨੰਦ ਬਣਾਈ ਰੱਖਿਆ, ਜਿਸ ਮਨੁੱਖ ਵਾਸਤੇ ਪਰਮੇਸਰ ਨੇ ਇਹੋ ਜਿਹੀ ਵਿਓਂਤ ਬਣਾ ਰੱਖੀ, ਉਹ ਮਨੁੱਖ (ਲੋਕ ਪਰਲੋਕ ਵਿਚ) ਕਿਤੇ ਭੀ ਡੋਲਦਾ ਨਹੀਂ।੧।
ਹੇ ਦਇਆ ਦੇ ਘਰ ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੂੰ ਆਪਣੇ ਭਗਤਾਂ ਦੀ ਰਖਵਾਲੀ ਆਪ ਹੀ ਕਰਦਾ ਹੈਂ। ਹੇ ਪ੍ਰਭੂ! ਤੂੰ ਅਸਚਰਜ-ਸਰੂਪ ਹੈਂ। ਤੇਰੀ ਬਖ਼ਸ਼ਸ਼ ਭੀ ਹੈਰਾਨ ਕਰ ਦੇਣ ਵਾਲੀ ਹੈ। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ, ਉਹ) ਸਦਾ ਉਸ ਦਾ ਨਾਮ ਸਿਮਰਦਾ ਰਹਿੰਦਾ ਹੈ।੨।੨੩।੮੭।
*┈┉┅━❀꧁ੴ꧂❀━┅┉┈*
ਦੇਵਗੰਧਾਰੀ ਮਹਲਾ ੫ ॥ ਹਰਿ ਪ੍ਰਾਨ ਪ੍ਰਭੂ ਸੁਖਦਾਤੇ ॥ ਗੁਰ ਪ੍ਰਸਾਦਿ ਕਾਹੂ ਜਾਤੇ ॥੧॥ ਰਹਾਉ ॥ ਸੰਤ ਤੁਮਾਰੇ ਤੁਮਰੇ ਪ੍ਰੀਤਮ ਤਿਨ ਕਉ ਕਾਲ ਨ ਖਾਤੇ ॥ ਰੰਗਿ ਤੁਮਾਰੈ ਲਾਲ ਭਏ ਹੈ ਰਾਮ ਨਾਮ ਰਸਿ ਮਾਤੇ ॥੧॥ ਮਹਾ ਕਿਲਬਿਖ ਕੋਟਿ ਦੋਖ ਰੋਗਾ ਪ੍ਰਭ ਦ੍ਰਿਸਟਿ ਤੁਹਾਰੀ ਹਾਤੇ ॥ ਸੋਵਤ ਜਾਗਿ ਹਰਿ ਹਰਿ ਹਰਿ ਗਾਇਆ ਨਾਨਕ ਗੁਰ ਚਰਨ ਪਰਾਤੇ ॥੨॥੮॥ {ਪੰਨਾ 529-530}
ਪਦਅਰਥ: ਪ੍ਰਾਨ ਦਾਤੇ = ਹੇ ਜਿੰਦ ਦੇਣ ਵਾਲੇ! ਸੁਖਦਾਤੇ = ਹੇ ਸੁਖ ਦੇਣ ਵਾਲੇ! ਪ੍ਰਸਾਦਿ = ਕਿਰਪਾ ਨਾਲ। ਕਾਹੂ = ਕਿਸੇ ਵਿਰਲੇ ਨੇ। ਜਾਤੇ = ਤੇਰੇ ਨਾਲ ਡੂੰਘੀ ਸਾਂਝ ਪਾਈ।੧।ਰਹਾਉ।
ਪ੍ਰੀਤਮ = ਹੇ ਪ੍ਰੀਤਮ! ਕਾਲ = ਆਤਮਕ ਮੌਤ। ਨਾ ਖਾਤੇ = ਨਹੀਂ ਖਾ ਜਾਂਦੀ। ਰੰਗਿ = ਪ੍ਰੇਮ = ਰੰਗ ਵਿਚ। ਲਾਲ = ਚਾ = ਭਰੇ। ਰਸਿ = ਰਸ ਵਿਚ। ਮਾਤੇ = ਮਸਤ।੧।
ਕਿਲਬਿਖ = ਪਾਪ। ਕੋਟਿ = ਕ੍ਰੋੜਾਂ। ਦੋਖ = ਐਬ। ਪ੍ਰਭ = ਹੇ ਪ੍ਰਭੂ! ਦ੍ਰਿਸਟਿ = ਨਿਗਾਹ। ਹਾਤੇ = ਨਾਸ ਹੋ ਜਾਂਦੇ ਹਨ, ਹਤੇ ਜਾਂਦੇ ਹਨ। ਪਰਾਤੇ = ਪੈਂਦੇ ਹਨ।੨।
ਅਰਥ: ਹੇ ਜਿੰਦ ਦੇਣ ਵਾਲੇ ਹਰੀ! ਹੇ ਸੁਖ ਦੇਣ ਵਾਲੇ ਪ੍ਰਭੂ! ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਕਿਰਪਾ ਦੀ ਰਾਹੀਂ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ।੧।ਰਹਾਉ।
ਹੇ ਪ੍ਰੀਤਮ ਪ੍ਰਭੂ! ਜੇਹੜੇ ਤੇਰੇ ਸੰਤ ਤੇਰੇ ਹੀ ਬਣੇ ਰਹਿੰਦੇ ਹਨ, ਆਤਮਕ ਮੌਤ ਉਹਨਾਂ ਦੇ ਸੁੱਚੇ ਜੀਵਨ ਨੂੰ ਮੁਕਾ ਨਹੀਂ ਸਕਦੀ। ਹੇ ਪ੍ਰਭੂ! ਉਹ ਤੇਰੇ ਸੰਤ ਤੇਰੇ ਪ੍ਰੇਮ-ਰੰਗ ਵਿਚ ਲਾਲ ਹੋਏ ਰਹਿੰਦੇ ਹਨ, ਉਹ ਤੇਰੇ ਨਾਮ-ਰਸ ਵਿਚ ਮਸਤ ਰਹਿੰਦੇ ਹਨ।੧।
ਹੇ ਪ੍ਰਭੂ! ਜੀਵਾਂ ਦੇ ਕੀਤੇ ਹੋਏ) ਵੱਡੇ ਵੱਡੇ ਪਾਪ, ਕ੍ਰੋੜਾਂ ਐਬ ਤੇ ਰੋਗ ਤੇਰੀ ਮੇਹਰ ਦੀ ਨਿਗਾਹ ਨਾਲ ਨਾਸ ਹੋ ਜਾਂਦੇ ਹਨ।
ਹੇ ਨਾਨਕ! ਆਖ-) ਜੇਹੜੇ ਮਨੁੱਖ ਗੁਰੂ ਦੀ ਚਰਨੀਂ ਆ ਪੈਂਦੇ ਹਨ ਉਹ ਸੁੱਤਿਆਂ ਜਾਗਦਿਆਂ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿੰਦੇ ਹਨ।੨।੮।
*┈┉┅━❀꧁ੴ꧂❀━┅┉┈*
ਸੋਰਠਿ ਮਹਲਾ ੫ ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥ {ਪੰਨਾ 621-622}
ਪਦਅਰਥ: ਗੁਰਿ = ਗੁਰੂ ਨੇ। ਪ੍ਰਭਿ = ਪ੍ਰਭੂ ਨੇ। ਲੋਚ = ਤਾਂਘ। ਕਰਿ ਇਸਨਾਨੁ = ਮਨ ਨੂੰ ਨਾਮ ਜਲ ਨਾਲ ਪਵਿਤ੍ਰ ਕਰ ਕੇ। ਗ੍ਰਿਹਿ ਆਏ = ਅੰਤਰ = ਆਤਮੇ ਟਿਕ ਗਏ ਹਾਂ, ਮਾਇਆ ਦੀ ਖ਼ਾਤਰ ਭਟਕਣ ਤੋਂ ਬਚ ਗਏ ਹਾਂ।੧।
ਨਾਮਿ = ਨਾਮ ਵਿਚ (ਜੁੜ ਕੇ ਹੀ) । ਨਿਸਤਰੀਐ = ਪਾਰ ਲੰਘ ਸਕੀਦਾ ਹੈ। ਧਿਆਈਐ = ਧਿਆਉਣਾ ਚਾਹੀਦਾ ਹੈ। ਅਨਦਿਨੁ = ਹਰਿ ਰੋਜ਼, ਹਰ ਵੇਲੇ। ਸੁਕ੍ਰਿਤੁ = ਨੇਕ ਕਰਮ। ਕਰੀਐ = ਕਰਨਾ ਚਾਹੀਦਾ ਹੈ।੧।ਰਹਾਉ।
ਮਾਰਗੁ = (ਜੀਵਨ ਦਾ) ਰਸਤਾ। ਕੋ = ਕੋਈ ਵਿਰਲਾ। ਕੋਟਿ = ਕ੍ਰੋੜਾਂ। ਕਿਲਬਿਖ = ਪਾਪ।੨।
ਉਸਤਤਿ = ਸਿਫ਼ਤਿ-ਸਾਲਾਹ। ਜਿਨਿ = ਜਿਸ (ਪ੍ਰਭੂ) ਨੇ। ਕਲ = ਕਲਾ, ਤਾਕਤ। ਸਭਿ = ਸਾਰੇ। ਸਾਖੀ = ਸਿੱਖਿਆ। ਸਚੁ = ਸਦਾ-ਥਿਰ ਹਰਿ = ਨਾਮ (ਦਾ ਸਿਮਰਨ) ।੩।
ਸਤਿਗੁਰਿ = ਗੁਰੂ ਨੇ। ਦ੍ਰਿੜਾਇਆ = ਹਿਰਦੇ ਵਿਚ ਪੱਕਾ ਕਰ ਦਿੱਤਾ। ਸਭਿ = ਸਾਰੇ। ਪਾਵਨ = ਪਵਿੱਤ੍ਰ। ਸੁਖਿ = ਆਨੰਦ ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਅੰਤਰ = ਆਤਮੇ।੪।
ਅਰਥ: ਹੇ ਸੰਤ ਜਨੋ! ਪਰਮਾਤਮਾ ਦੇ ਨਾਮ ਵਿਚ (ਜੁੜਿਆਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ। (ਇਸ ਵਾਸਤੇ) ਉਠਦਿਆਂ ਬੈਠਦਿਆਂ ਹਰ ਵੇਲੇ ਹਰਿ-ਨਾਮ ਸਿਮਰਨਾ ਚਾਹੀਦਾ ਹੈ, (ਹਰਿ-ਨਾਮ ਸਿਮਰਨ ਦੀ ਇਹ) ਨੇਕ ਕਮਾਈ ਹਰ ਵੇਲੇ ਕਰਨੀ ਚਾਹੀਦੀ ਹੈ।੧।ਰਹਾਉ।
(ਹੇ ਸੰਤ ਜਨੋ! ਜਦੋਂ ਤੋਂ) ਪੂਰੇ ਗੁਰੂ ਨੇ ਮੇਹਰ ਕੀਤੀ ਹੈ, ਪ੍ਰਭੂ ਨੇ ਸਾਡੀ (ਨਾਮ ਸਿਮਰਨ ਦੀ) ਤਾਂਘ ਪੂਰੀ ਕਰ ਦਿੱਤੀ ਹੈ। (ਨਾਮ ਸਿਮਰਨ ਦੀ ਬਰਕਤਿ ਨਾਲ) ਆਤਮਕ ਇਸ਼ਨਾਨ ਕਰ ਕੇ ਅਸੀ ਅੰਤਰ-ਆਤਮੇ ਟਿਕੇ ਰਹਿੰਦੇ ਹਾਂ। ਆਤਮਕ ਆਨੰਦ ਆਤਮਕ ਖ਼ੁਸ਼ੀਆਂ ਆਤਮਕ ਸੁਖ ਮਾਣ ਰਹੇ ਹਾਂ।੧।
(ਹੇ ਸੰਤ ਜਨੋ! ਸਿਮਰਨ ਕਰਨਾ ਹੀ ਇਨਸਾਨ ਵਾਸਤੇ) ਗੁਰੂ ਦਾ (ਦੱਸਿਆ ਹੋਇਆ ਸਹੀ) ਰਸਤਾ ਹੈ, (ਸਿਮਰਨ ਹੀ) ਧਰਮ ਦੀ ਪਉੜੀ ਹੈ (ਜਿਸ ਦੀ ਰਾਹੀਂ ਮਨੁੱਖ ਪ੍ਰਭੂ-ਚਰਨਾਂ ਵਿਚ ਪਹੁੰਚ ਸਕਦਾ ਹੈ, ਪਰ) ਕੋਈ ਵਿਰਲਾ ਭਾਗਾਂ ਵਾਲਾ (ਇਹ ਪਉੜੀ) ਲੱਭਦਾ ਹੈ। ਜੇਹੜਾ ਮਨੁੱਖ (ਸਿਮਰਨ ਦੀ ਰਾਹੀਂ) ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜਦਾ ਹੈ, ਉਸ ਦੇ ਕ੍ਰੋੜਾਂ ਜਨਮਾਂ ਦੇ ਪਾਪ ਨਾਸ ਹੋ ਜਾਂਦੇ ਹਨ।
ਹੇ ਸੰਤ ਜਨੋ! ਜਿਸ ਪਰਮਾਤਮਾ ਨੇ (ਸਾਰੇ ਸੰਸਾਰ ਵਿਚ ਆਪਣੀ) ਪੂਰੀ ਸੱਤਿਆ ਟਿਕਾ ਰੱਖੀ ਹੈ, ਉਸ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਿਹਾ ਕਰੋ। ਹੇ ਭਾਈ! ਉਹ ਸਾਰੇ ਹੀ ਪ੍ਰਾਣੀ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ, ਜੇਹੜੇ ਸਦਾ-ਥਿਰ ਹਰਿ-ਨਾਮ ਸਿਮਰਨ ਵਾਲੀ ਗੁਰੂ ਦੀ ਸਿੱਖਿਆ ਨੂੰ ਗ੍ਰਹਿਣ ਕਰਦੇ ਹਨ।੩।
ਹੇ ਨਾਨਕ! ਆਖ-ਜੀਵਨ ਦੇ ਰਸਤੇ ਵਿਚੋਂ ਸਾਰੀਆਂ) ਰੁਕਾਵਟਾਂ ਦੂਰ ਕਰਨ ਵਾਲਾ, ਸਾਰੇ ਦੁੱਖ ਨਾਸ ਕਰਨ ਵਾਲਾ ਹਰਿ-ਨਾਮ ਗੁਰੂ ਨੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪੱਕਾ ਕਰ ਦਿੱਤਾ, ਉਹਨਾਂ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਉਹ ਸਾਰੇ ਪਵਿਤ੍ਰ ਜੀਵਨ ਵਾਲੇ ਬਣ ਜਾਂਦੇ ਹਨ, ਉਹ ਆਤਮਕ ਆਨੰਦ ਨਾਲ ਅੰਤਰ-ਆਤਮੇ ਟਿਕੇ ਰਹਿੰਦੇ ਹਨ।੪।੩।੫੩।
*┈┉┅━❀꧁ੴ꧂❀━┅┉┈*
ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ {ਪੰਨਾ 669-670}
ਪਦਅਰਥ: ਪੂਰਕੁ = ਪੂਰੀਆਂ ਕਰਨ ਵਾਲਾ। ਦਾਤਾ = ਦੇਣ ਵਾਲਾ। ਸਰਬ = ਸਾਰੇ। ਜਾ ਕੈ ਵਸਿ = ਜਿਸ ਦੇ ਇਖ਼ਤਿਆਰ ਵਿਚ। ਧੇਨ = ਗਾਂ। ਕਾਮ = ਵਾਸਨਾ। ਕਾਮਧੇਨ = ਸ੍ਵਰਗ ਦੀ ਉਹ ਗਾਂ ਜੋ ਸਾਰੀਆਂ ਵਾਸਨਾਂ ਪੂਰੀਆਂ ਕਰ ਦੇਂਦੀ ਹੈ। ਜੀਅੜੇ = ਹੇ ਸੋਹਣੀ ਜਿੰਦੇ! ਤਾ = ਤਦੋਂ। ਪਾਵਹਿ = ਪਾ ਲਏਂਗਾ।੧।
ਮਨ = ਹੇ ਮਨ! ਸਤਿ ਨਾਮੁ = ਸਦਾ-ਥਿਰ ਰਹਿਣ ਵਾਲਾ ਹਰਿ = ਨਾਮ। ਹਲਤਿ = {अत्र} ਇਸ ਲੋਕ ਵਿਚ। ਪਲਤਿ = {परत्र} ਪਰਲੋਕ ਵਿਚ। ਮੁਖ ਊਜਲ = ਉੱਜਲ ਮੂੰਹ ਵਾਲੇ, ਸੁਰਖ਼ = ਰੂ। ਪੁਰਖੁ = ਸਰਬ = ਵਿਆਪਕ। ਨਿਰੰਜਨਾ = ਮਾਇਆ ਤੋਂ ਨਿਰਲੇਪ ਪ੍ਰਭੂ।ਰਹਾਉ।
ਜਹ = ਜਿਥੇ, ਜਿਸ ਹਿਰਦੇ ਵਿਚ। ਤਹ = ਉਸ ਹਿਰਦੇ ਵਿਚੋਂ। ਉਪਾਧਿ = ਝਗੜਾ = ਬਖੇੜਾ। ਗਤੁ ਕੀਨੀ = ਚਾਲੇ ਪਾ ਜਾਂਦਾ ਹੈ। ਕਉ = ਨੂੰ। ਗੁਰਿ = ਗੁਰੂ ਨੇ। ਭਵਜਲੁ = ਸੰਸਾਰ = ਸਮੁੰਦਰ।੨।
ਅਰਥ: ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ।
ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧।
ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨।
*┈┉┅━❀꧁ੴ꧂❀━┅┉┈*
No comments:
Post a Comment