Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Saturday, 6 June 2020

☬|| ਅੱਜ ਦਾ ਫੁਰਮਾਨ ||☬ ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ , ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ)ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ {6-6-2020}

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
*Please cover your head & Remove your shoes before reading Hukamnama sahib Ji*

ਧਨਾਸਰੀ ਮਹਲਾ ੫ ਘਰੁ ੧੨    ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ {ਪੰਨਾ 683-684}

ਪਦਅਰਥ: ਬੰਦਨਾ = ਨਮਸਕਾਰ। ਗੁਣ ਗੋਪਾਲ ਰਾਇ = ਪ੍ਰਭੂ ਪਾਤਿਸ਼ਾਹ ਦੇ ਗੁਣ।ਰਹਾਉ।

ਭਾਗਿ = ਕਿਸਮਤ ਨਾਲ। ਭੇਟੇ = ਮਿਲਦਾ ਹੈ। ਕੋਟਿ = ਕ੍ਰੋੜਾਂ। ਸੇਵਾ = ਭਗਤੀ।੪।

ਜਾ ਕਾ = ਜਿਸ (ਮਨੁੱਖ) ਦਾ। ਰਾਪੈ = ਰੰਗਿਆ ਜਾਂਦਾ ਹੈ। ਸੋਗ = ਚਿੰਤਾ। ਬਿਆਪੈ = ਜ਼ੋਰ ਪਾਂਦੀ।੨।

ਸਾਗਰੁ = ਸਮੁੰਦਰ। ਸਾਧੂ = ਗੁਰੂ। ਰੰਗੇ = ਰੰਗਿ, ਪ੍ਰੇਮ ਨਾਲ।੩।

ਪਰ ਧਨ = ਪਰਾਇਆ ਧਨ। ਦੋਖ = ਐਬ। ਫੇੜੇ = ਮੰਦੇ ਕਰਮ। ਜੰਦਾਰੁ = {ਜੰਦਾਲਅਵੈੜਾ।੪।

ਪ੍ਰਭਿ = ਪ੍ਰਭੂ ਨੇ। ਉਧਰੇ = (ਵਿਕਾਰਾਂ ਤੋਂਬਚ ਗਏ।੫।

ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।

ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।

ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।

ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ੪।

ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਸੋਰਠਿ ਮਹਲਾ ੫ ॥ ਜਿਤੁ ਪਾਰਬ੍ਰਹਮੁ ਚਿਤਿ ਆਇਆ ॥ ਸੋ ਘਰੁ ਦਯਿ ਵਸਾਇਆ ॥ ਸੁਖ ਸਾਗਰੁ ਗੁਰੁ ਪਾਇਆ ॥ ਤਾ ਸਹਸਾ ਸਗਲ ਮਿਟਾਇਆ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਆਠ ਪਹਰ ਗੁਣ ਗਾਈ ॥ ਗੁਰ ਪੂਰੇ ਤੇ ਪਾਈ ॥ ਰਹਾਉ ॥ ਪ੍ਰਭ ਕੀ ਅਕਥ ਕਹਾਣੀ ॥ ਜਨ ਬੋਲਹਿ ਅੰਮ੍ਰਿਤ ਬਾਣੀ ॥ ਨਾਨਕ ਦਾਸ ਵਖਾਣੀ ॥ ਗੁਰ ਪੂਰੇ ਤੇ ਜਾਣੀ ॥੨॥੨॥੬੬॥ {ਪੰਨਾ 626}

ਪਦਅਰਥ: ਜਿਤੁ = ਜਿਸ ਵਿਚ। ਚਿਤਿ = ਚਿੱਤ ਵਿਚ, ਹਿਰਦੇ ਵਿਚ। ਜਿਤੁ ਚਿਤਿ = ਜਿਸ ਹਿਰਦੇ = ਘਰ ਵਿਚ। ਸੋ ਘਰੁ = ਉਹ ਹਿਰਦਾ = ਘਰ। ਦਯਿ = ਪਿਆਰ ਕਰਨ ਵਾਲੇ ਪ੍ਰਭੂ ਨੇ। ਸੁਖ ਸਾਗਰੁ = ਸੁਖਾਂ ਦਾ ਸਮੁੰਦਰ। ਤਾ = ਤਦੋਂ। ਸਹਸਾ = ਸਹਿਮ।੧।

ਵਡਿਆਈ = ਸੋਭਾ, ਸਿਫ਼ਤਿ-ਸਾਲਾਹ। ਆਠ ਪਹਿਰ = ਹਰ ਵੇਲੇ। ਤੇ = ਤੋਂ। ਪਾਈ = ਪ੍ਰਾਪਤ ਕੀਤੀ।ਰਹਾਉ।

ਅਕਥ: ਬਿਆਨ ਨਾਹ ਹੋ ਸਕਣ ਵਾਲੀ। ਕਹਾਣੀ = ਸਰੂਪ ਦਾ ਵਰਣਨ। ਬੋਲਹਿ = ਬੋਲਦੇ ਹਨ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ। ਵਖਾਣੀ = ਉਚਾਰੀ। ਤੇ = ਤੋਂ।੨।

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਦੀ ਸਿਫ਼ਤਿ-ਸਾਲਾਹ ਕਰਨੀ, ਅੱਠੇ ਪਹਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ-(ਇਹ ਦਾਤਿ) ਪੂਰੇ ਗੁਰੂ ਤੋਂ ਹੀ ਮਿਲਦੀ ਹੈ।ਰਹਾਉ।

ਹੇ ਭਾਈ! ਜਿਸ ਦੇ ਹਿਰਦੇ-ਘਰ ਵਿਚ ਪਰਮਾਤਮਾ ਆ ਵੱਸਿਆ ਹੈ, ਪ੍ਰੀਤਮ-ਪ੍ਰਭੂ ਨੇ ਉਹ ਹਿਰਦਾ-ਘਰ (ਆਤਮਕ ਗੁਣਾਂ ਨਾਲ) ਭਰਪੂਰ ਕਰ ਦਿੱਤਾ। ਹੇ ਭਾਈ! ਜਦੋਂ ਕਿਸੇ ਵਡ-ਭਾਗੀ ਨੂੰ) ਸੁਖਾਂ ਦਾ ਸਮੁੰਦਰ ਗੁਰੂ ਮਿਲ ਪਿਆ, ਤਦੋਂ ਉਸ ਨੇ ਆਪਣਾ ਸਾਰਾ ਸਹਿਮ ਦੂਰ ਕਰ ਲਿਆ।੧।

ਹੇ ਭਾਈ! ਪਰਮਾਤਮਾ ਦੇ ਸਰੂਪ ਦੀ ਗੱਲ-ਬਾਤ ਦੱਸੀ ਨਹੀਂ ਜਾ ਸਕਦੀ। ਪ੍ਰਭੂ ਦੇ ਸੇਵਕ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਰਹਿੰਦੇ ਹਨ। ਹੇ ਨਾਨਕ! ਉਹੀ ਸੇਵਕ ਇਹ ਬਾਣੀ ਉਚਾਰਦੇ ਹਨ, ਜਿਨ੍ਹਾਂ ਨੇ ਪੂਰੇ ਗੁਰੂ ਪਾਸੋਂ ਇਹ ਸਮਝ ਹਾਸਲ ਕੀਤੀ ਹੈ।੨।੨।੬੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ {ਪੰਨਾ 711-712}

ਪਦਅਰਥ: ਖੁਆਰੀ = ਬੇ = ਇੱਜ਼ਤੀ। ਕਉ = ਨੂੰ। ਕਹਾ ਬਿਆਪੈ = ਨਹੀਂ ਵਿਆਪ ਸਕਦਾ। ਓਟ = ਆਸਰਾ।ਰਹਾਉ।

ਬਲਨਾ = ਬਿਲਾਨਾ, ਗੁਜ਼ਾਰਨਾ। ਅਰਜਾਰੀ = ਉਮਰ। ਨਵ ਖੰਡਨ ਕੋ ਰਾਜੁ = ਸਾਰੀ ਧਰਤੀ ਦਾ ਰਾਜ। ਅੰਤਿ = ਆਖ਼ਰ ਨੂੰ। ਹਾਰੀ = ਹਾਰਿ, (ਮਨੁੱਖਾ ਜੀਵਨ ਦੀ ਬਾਜ਼ੀ) ਹਾਰ ਕੇ।੧।

ਗੁਣ ਨਿਧਾਨ ਗੁਣ = ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੇ ਗੁਣ। ਤਿਨ ਹੀ = ਉਸ ਨੇ ਹੀ {ਲਫ਼ਜ਼ 'ਤਿਨਿਦੀ 'ਿਕ੍ਰਿਆ = ਵਿਸ਼ੇਸ਼ਣ 'ਹੀਦੇ ਕਾਰਨ ਉੱਡ ਗਈ ਹੈਤਿਨਿ ਹੀ। ਜਾ ਕਉ = ਜਿਸ ਉਤੇ। ਧਾਰੀ = ਕੀਤੀ। ਧੰਨੁ = ਮੁਬਾਰਿਕ। ਤਿਸੁ = ਬਲਿਹਾਰੀ = ਉਸ ਤੋਂ ਕੁਰਬਾਨ।੨।

ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।

ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਸੋਰਠਿ ਮਹਲਾ ੯ ॥ ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥ {ਪੰਨਾ 633}

ਪਦਅਰਥ: ਦੁਖ ਮੈ = ਦੁੱਖਾਂ ਵਿਚ (ਘਿਰਿਆ ਹੋਇਆ ਭੀ। ਨਹੀ ਮਾਨੈ = ਨਹੀਂ ਪ੍ਰਤੀਤ ਕਰਦਾ, ਨਹੀਂ ਘਬਰਾਂਦਾ। ਸੁਖ ਸਨੇਹੁ = ਸੁਖਾਂ ਦਾ ਮੋਹ। ਭੈ = {ਲਫ਼ਜ਼ 'ਭਉਤੋਂ ਬਹੁ-ਵਚਨ}। ਜਾ ਕੈ = ਜਿਸ ਦੇ ਮਨ ਵਿਚ। ਕੰਚਨ = ਸੋਨਾ।੧।ਰਹਾਉ।

ਨਿੰਦਿਆ = ਚੁਗ਼ਲੀ = ਬੁਰਾਈ। ਉਸਤਤਿ = ਖ਼ੁਸ਼ਾਮਦ। ਹਰਖ ਸੋਗ ਤੇ = ਖ਼ੁਸ਼ੀ ਗ਼ਮੀ ਤੋਂ। ਮਾਨ = ਆਦਰ। ਅਪਮਾਨਾ = ਨਿਰਾਦਰੀ।੧।

ਮਨਸਾ = {मनीषाਮਨੋਕਾਮਨਾ। ਤੇ = ਤੋਂ। ਪਰਸੈ = ਛੁੰਹਦਾ। ਤਿਹ ਘਟਿ = ਉਸ ਦੇ ਹਿਰਦੇ ਵਿਚ। ਬ੍ਰਹਮੁ ਨਿਵਾਸਾ = ਪਰਮਾਤਮਾ ਦਾ ਨਿਵਾਸ।੨।

ਗੁਰ = ਗੁਰੂ ਨੇ। ਜਿਹ ਨਰ ਕਉ = ਜਿਸ ਮਨੁੱਖ ਉਤੇ। ਤਿਹ = ਉਸ ਨੇ। ਸਿਉ = ਨਾਲ, ਵਿਚ। ਸੰਗਿ = ਨਾਲ।੩।

ਅਰਥ: ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ, ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ੧।ਰਹਾਉ।

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗ਼ਲੀ-ਬੁਰਾਈ ਨਹੀਂ, ਕਿਸੇ ਦੀ ਖ਼ੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਹ ਲੋਭ ਹੈ, ਨਾਹ ਮੋਹ ਹੈ, ਨਾਹ ਅਹੰਕਾਰ ਹੈਜੇਹੜਾ ਮਨੁੱਖ ਖ਼ੁਸ਼ੀ ਤੇ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਹ ਆਦਰ ਪੋਹ ਸਕਦਾ ਹੈ ਨਾਹ ਨਿਰਾਦਰੀ (ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ੧।

ਹੇ ਭਾਈ! ਜੇਹੜਾ ਮਨੁੱਖਾਂ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ, ਜਗਤ ਤੋਂ ਨਿਰਮੋਹ ਰਹਿੰਦਾ ਹੈਜਿਸ ਮਨੁੱਖ ਨੂੰ ਨਾਹ ਕਾਮ-ਵਾਸਨਾ ਛੋਹ ਸਕਦੀ ਹੈ ਨਾਹ ਕ੍ਰੋਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ।੨।

(ਪਰ) ਹੇ ਨਾਨਕ! ਆਖ-) ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਹੀ ਜੀਵਨ ਦੀ) ਇਹ ਜਾਚ ਸਮਝੀ ਹੈ। ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ।੩।੧੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਧਨਾਸਰੀ ਮਹਲਾ ੫ ਘਰੁ ੧੨    ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ {ਪੰਨਾ 683-684}

ਪਦਅਰਥ: ਬੰਦਨਾ = ਨਮਸਕਾਰ। ਗੁਣ ਗੋਪਾਲ ਰਾਇ = ਪ੍ਰਭੂ ਪਾਤਿਸ਼ਾਹ ਦੇ ਗੁਣ।ਰਹਾਉ।

ਭਾਗਿ = ਕਿਸਮਤ ਨਾਲ। ਭੇਟੇ = ਮਿਲਦਾ ਹੈ। ਕੋਟਿ = ਕ੍ਰੋੜਾਂ। ਸੇਵਾ = ਭਗਤੀ।੪।

ਜਾ ਕਾ = ਜਿਸ (ਮਨੁੱਖ) ਦਾ। ਰਾਪੈ = ਰੰਗਿਆ ਜਾਂਦਾ ਹੈ। ਸੋਗ = ਚਿੰਤਾ। ਬਿਆਪੈ = ਜ਼ੋਰ ਪਾਂਦੀ।੨।

ਸਾਗਰੁ = ਸਮੁੰਦਰ। ਸਾਧੂ = ਗੁਰੂ। ਰੰਗੇ = ਰੰਗਿ, ਪ੍ਰੇਮ ਨਾਲ।੩।

ਪਰ ਧਨ = ਪਰਾਇਆ ਧਨ। ਦੋਖ = ਐਬ। ਫੇੜੇ = ਮੰਦੇ ਕਰਮ। ਜੰਦਾਰੁ = {ਜੰਦਾਲਅਵੈੜਾ।੪।

ਪ੍ਰਭਿ = ਪ੍ਰਭੂ ਨੇ। ਉਧਰੇ = (ਵਿਕਾਰਾਂ ਤੋਂਬਚ ਗਏ।੫।

ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।

ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।

ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।

ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ੪।

ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ|| 

ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ {ਪੰਨਾ 694}

ਪਦਅਰਥ: ਹਮ ਸਰਿ = ਮੇਰੇ ਵਰਗਾ। ਸਰਿ = ਵਰਗਾ, ਬਰਾਬਰ ਦਾ। ਦੀਨੁ = ਨਿਮਾਣਾ, ਕੰਗਾਲ। ਅਬ = ਹੁਣ। ਪਤੀਆਰੁ = (ਹੋਰ) ਪਰਤਾਵਾ। ਕਿਆ ਕੀਜੈ = ਕੀਹ ਕਰਨਾ ਹੋਇਆਕਰਨ ਦੀ ਲੋੜ ਨਹੀਂ। ਬਚਨੀ ਤੋਰ = ਤੇਰੀਆਂ ਗੱਲਾਂ ਕਰ ਕੇ। ਮੋਰ = ਮੇਰਾ। ਮਾਨੈ = ਮੰਨ ਜਾਏ, ਪਤੀਜ ਜਾਏ। ਪੂਰਨ = ਪੂਰਨ ਭਰੋਸਾ।੧।

ਰਮਈਆ ਕਾਰਨੇ = ਸੋਹਣੇ ਰਾਮ ਤੋਂ। ਕਵਨ = ਕਿਸ ਕਾਰਨਅਬੋਲ = ਨਹੀਂ ਬੋਲਦਾ।ਰਹਾਉ।

ਮਾਧਉ = ਹੇ ਮਾਧੋ! ਤੁਮ੍ਹ੍ਹਾਰੇ ਲੇਖੇ = (ਭਾਵ,) ਤੇਰੀ ਯਾਦ ਵਿਚ ਬੀਤੇ। ਕਹਿ = ਕਹੇ, ਆਖਦਾ ਹੈ।੨।

ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧।

ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?ਰਹਾਉ।

ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਸੂਹੀ ਮਹਲਾ ੫ ॥ ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲੂਟੈ ॥ ਨਿਰਬਾਣ ਕੀਰਤਨੁ ਗਾਵਹੁ ਕਰਤੇ ਕਾ ਨਿਮਖ ਸਿਮਰਤ ਜਿਤੁ ਛੂਟੈ ॥੧॥ ਸੰਤਹੁ ਸਾਗਰੁ ਪਾਰਿ ਉਤਰੀਐ ॥ ਜੇ ਕੋ ਬਚਨੁ ਕਮਾਵੈ ਸੰਤਨ ਕਾ ਸੋ ਗੁਰ ਪਰਸਾਦੀ ਤਰੀਐ ॥੧॥ ਰਹਾਉ ॥ ਕੋਟਿ ਤੀਰਥ ਮਜਨ ਇਸਨਾਨਾ ਇਸੁ ਕਲਿ ਮਹਿ ਮੈਲੁ ਭਰੀਜੈ ॥ ਸਾਧਸੰਗਿ ਜੋ ਹਰਿ ਗੁਣ ਗਾਵੈ ਸੋ ਨਿਰਮਲੁ ਕਰਿ ਲੀਜੈ ॥੨॥ ਬੇਦ ਕਤੇਬ ਸਿਮ੍ਰਿਤਿ ਸਭਿ ਸਾਸਤ ਇਨ੍ਹ੍ਹ ਪੜਿਆ ਮੁਕਤਿ ਨ ਹੋਈ ॥ ਏਕੁ ਅਖਰੁ ਜੋ ਗੁਰਮੁਖਿ ਜਾਪੈ ਤਿਸ ਕੀ ਨਿਰਮਲ ਸੋਈ ॥੩॥ ਖਤ੍ਰੀ ਬ੍ਰਾਹਮਣ ਸੂਦ ਵੈਸ ਉਪਦੇਸੁ ਚਹੁ ਵਰਨਾ ਕਉ ਸਾਝਾ ॥ ਗੁਰਮੁਖਿ ਨਾਮੁ ਜਪੈ ਉਧਰੈ ਸੋ ਕਲਿ ਮਹਿ ਘਟਿ ਘਟਿ ਨਾਨਕ ਮਾਝਾ ॥੪॥੩॥੫੦॥ {ਪੰਨਾ 747}

ਪਦਅਰਥ: ਕਰਮ ਧਰਮ = (ਤੀਰਥ = ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕੰਮ। ਪਾਖੰਡ = ਵਿਖਾਵੇ ਦੇ ਕੰਮ। ਤਿਨ = ਉਹਨਾਂ ਨੂੰ। ਜਾਗਾਤੀ = ਮਸੂਲੀਆ। ਨਿਰਬਾਣ = {निर्वाणਵਾਸਨਾ = ਰਹਿਤ ਹੋ ਕੇ। ਕਰਤੇ ਕਾ = ਕਰਤਾਰ ਦਾ। ਨਿਮਖ = ਅੱਖ ਝਮਕਣ ਜਿਤਨਾ ਸਮਾ। ਜਿਤੁ = ਜਿਸ ਦੀ ਰਾਹੀਂ, ਜਿਸ (ਕੀਰਤਨ) ਦੀ ਰਾਹੀਂ। ਛੂਟੈ = (ਮਨੁੱਖ ਵਿਕਾਰਾਂ ਤੋਂ) ਬਚ ਜਾਂਦਾ ਹੈ।੧।

ਸਾਗਰੁ = (ਸੰਸਾਰ-) ਸਮੁੰਦਰ। ਉਤਰੀਐ = ਲੰਘ ਜਾਈਦਾ ਹੈ। ਕੋ = ਕੋਈ ਮਨੁੱਖ। ਪਰਸਾਦੀ = ਕਿਰਪਾ ਨਾਲ।੧।ਰਹਾਉ।

ਕੋਟਿ = ਕ੍ਰੋੜਾਂ। ਮਜਨ = ਇਸ਼ਨਾਨ। ਕਲਿ ਮਹਿ = ਜਗਤ ਵਿਚ {ਨੋਟ: ਕਿਸੇ ਖ਼ਾਸ 'ਜੁਗਦਾ ਜ਼ਿਕਰ ਨਹੀਂ ਚੱਲ ਰਿਹਾ}। ਸੰਗਿ = ਸੰਗਤਿ ਵਿਚ। ਕਰਿ ਲੀਜੈ = ਕਰ ਲਿਆ ਜਾਂਦਾ ਹੈ।੨।

ਕਤੇਬ = ਸ਼ਾਮੀ ਮਤਾਂ ਦੇ ਧਰਮ = ਪੁਸਤਕ (ਕੁਰਾਨ, ਅੰਜੀਲ, ਜ਼ੰਬੂਰ, ਤੌਰੇਤ। ਸਭਿ = ਸਾਰੇ। ਪੜਿਆ = ਨਿਰੇ ਪੜ੍ਹਨ ਨਾਲ। ਮੁਕਤਿ = ਵਿਕਾਰਾਂ ਤੋਂ ਖ਼ਲਾਸੀ। ਅਖਰੁ = {अक्षरਨਾਸ = ਰਹਿਤ, ਅਬਿਨਾਸੀ ਪ੍ਰਭੂ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਤਿਸ ਕੀ = {ਲਫ਼ਜ਼ 'ਤਿਸੁਦਾ ੁ ਸੰਬੰਧਕ 'ਕੀਦੇ ਕਾਰਨ ਉੱਡ ਗਿਆ ਹੈ}। ਸੋਈ = ਸੋਭਾ।੩।

ਉਧਰੈ = (ਵਿਕਾਰਾਂ ਤੋਂਬਚ ਜਾਂਦਾ ਹੈ। ਕਲਿ ਮਹਿ = ਜਗਤ ਵਿਚ। ਘਟਿ ਘਟਿ = ਹਰੇਕ ਸਰੀਰ ਵਿਚ। ਮਾਝਾ = ਵਿਚ।੪।

ਅਰਥ: ਹੇ ਸੰਤ ਜਨੋ! ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ। ਜੇ ਕੋਈ ਮਨੁੱਖ ਸੰਤ ਜਨਾਂ ਦੇ ਉਪਦੇਸ਼ ਨੂੰ (ਜੀਵਨ ਵਿਚ) ਕਮਾ ਲਏ, ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਪਾਰ ਲੰਘ ਜਾਂਦਾ ਹੈ।੧।ਰਹਾਉ।

ਹੇ ਭਾਈ! ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕੰਮ ਵਿਖਾਵੇ ਦੇ ਕੰਮ ਹਨ, ਇਹ ਕੰਮ ਜਿਤਨੇ ਭੀ ਲੋਕ ਕਰਦੇ ਦਿੱਸਦੇ ਹਨ, ਉਹਨਾਂ ਨੂੰ ਮਸੂਲੀਆ ਜਮ ਲੁੱਟ ਲੈਂਦਾ ਹੈ। (ਇਸ ਵਾਸਤੇ) ਵਾਸਨਾ-ਰਹਿਤ ਹੋ ਕੇ ਕਰਤਾਰ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਕਿਉਂਕਿ ਇਸ ਦੀ ਬਰਕਤਿ ਨਾਲ ਛਿਨ-ਭਰ ਨਾਮ ਸਿਮਰਿਆਂ ਹੀ ਮਨੁੱਖ ਵਿਕਾਰਾਂ ਤੋਂ ਖ਼ਲਾਸੀ ਪਾ ਲੈਂਦਾ ਹੈ।੧।

ਹੇ ਭਾਈ! ਕ੍ਰੋੜਾਂ ਤੀਰਥਾਂ ਦੇ ਇਸ਼ਨਾਨ (ਕਰਦਿਆਂ ਤਾਂ) ਜਗਤ ਵਿਚ (ਵਿਕਾਰਾਂ ਦੀ) ਮੈਲ ਨਾਲ ਲਿਬੜ ਜਾਈਦਾ ਹੈ। ਪਰ ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ।੨।

ਹੇ ਭਾਈ! ਵੇਦ ਪੁਰਾਣ ਸਿੰਮ੍ਰਤੀਆਂ ਇਹ ਸਾਰੇ (ਹਿੰਦੂ ਧਰਮ ਦੇ ਪੁਸਤਕ) (ਕੁਰਾਨ ਅੰਜੀਲ ਆਦਿਕ) ਇਹ ਸਾਰੇ (ਸ਼ਾਮੀ ਮਤਾਂ ਦੇ ਪੁਸਤਕ) ਨਿਰੇ ਪੜ੍ਹਨ ਨਾਲ ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲਦੀ। ਪਰ ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਕ ਅਬਿਨਾਸੀ ਪ੍ਰਭੂ ਦਾ ਨਾਮ ਜਪਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਪਵਿਤ੍ਰ ਸੋਭਾ ਬਣ ਜਾਂਦੀ ਹੈ।੩।

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਦਾ) ਉਪਦੇਸ਼ ਖੱਤ੍ਰੀ ਬ੍ਰਾਹਮਣ ਵੈਸ਼ ਸ਼ੂਦਰ ਚੌਹਾਂ ਵਰਨਾਂ ਦੇ ਲੋਕਾਂ ਵਾਸਤੇ ਇਕੋ ਜਿਹਾ ਹੈ। (ਕਿਸੇ ਭੀ ਵਰਨ ਦਾ ਹੋਵੇ) ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਪ੍ਰਭੂ ਦਾ ਨਾਮ ਜਪਦਾ ਹੈ ਉਹ ਜਗਤ ਵਿਚ ਵਿਕਾਰਾਂ ਤੋਂ ਬਚ ਨਿਕਲਦਾ ਹੈ। ਹੇ ਨਾਨਕ! ਉਸ ਮਨੁੱਖ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸਦਾ ਹੈ।੪।੩।੫੦।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||

ਸੂਹੀ ਮਹਲਾ ੪ ॥ ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥ ਗੁਰਿ ਤੁਠੈ ਹਰਿ ਰੰਗੁ ਚਾੜਿਆ ਫਿਰਿ ਬਹੁੜਿ ਨ ਹੋਵੀ ਭੰਙੁ ॥੧॥ ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਙੁ ॥ ਗੁਰਿ ਤੁਠੈ ਹਰਿ ਉਪਦੇਸਿਆ ਹਰਿ ਭੇਟਿਆ ਰਾਉ ਨਿਸੰਙੁ ॥੧॥ ਰਹਾਉ ॥ ਮੁੰਧ ਇਆਣੀ ਮਨਮੁਖੀ ਫਿਰਿ ਆਵਣ ਜਾਣਾ ਅੰਙੁ ॥ ਹਰਿ ਪ੍ਰਭੁ ਚਿਤਿ ਨ ਆਇਓ ਮਨਿ ਦੂਜਾ ਭਾਉ ਸਹਲੰਙੁ ॥੨॥ ਹਮ ਮੈਲੁ ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰਙੁ ॥ ਗੁਰਿ ਅੰਮ੍ਰਿਤ ਸਰਿ ਨਵਲਾਇਆ ਸਭਿ ਲਾਥੇ ਕਿਲਵਿਖ ਪੰਙੁ ॥੩॥ ਹਰਿ ਦੀਨਾ ਦੀਨ ਦਇਆਲ ਪ੍ਰਭੁ ਸਤਸੰਗਤਿ ਮੇਲਹੁ ਸੰਙੁ ॥ ਮਿਲਿ ਸੰਗਤਿ ਹਰਿ ਰੰਗੁ ਪਾਇਆ ਜਨ ਨਾਨਕ ਮਨਿ ਤਨਿ ਰੰਙੁ ॥੪॥੩॥ {ਪੰਨਾ 731-732}

ਪਦਅਰਥ: ਰੰਙੁ = ਰੰਗਪਿਆਰ। ਮਜੀਠੈ ਰੰਙੁ = ਮਜੀਠ ਦਾ ਰੰਗ, ਪੱਕਾ ਰੰਗ। ਗੁਰਿ ਤੁਠੈ = ਜੇ ਗੁਰੂ ਤ੍ਰੁੱਠ ਪਏ। ਬਹੁੜਿ = ਮੁੜ। ਹੋਵੀ = ਹੁੰਦਾ। ਭੰਙੁ = ਭੰਗ, ਤੋਟ, ਨਾਸ।੧।

ਮਨ = ਹੇ ਮਨ! ਨਾਮਿ = ਨਾਮ ਵਿਚ। ਰੰਙੁ = ਪ੍ਰੇਮ। ਭੇਟਿਆ = ਮਿਲਿਆ। ਹਰਿ ਰਾਉ = ਪ੍ਰਭੂ ਪਾਤਿਸ਼ਾਹ। ਨਿਸੰਙੁ = ਸੰਗ ਲਾਹ ਕੇ, ਝਾਕਾ ਲਾਹ ਕੇ, ਜ਼ਰੂਰ।੧।ਰਹਾਉ।

ਮੁੰਧ = ਜੀਵ = ਇਸਤ੍ਰੀ। ਮਨਮੁਖੀ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ। ਅੰਙੁ = ਸਾਥ। ਚਿਤਿ = ਚਿੱਤ ਵਿਚ। ਮਨਿ = ਮਨ ਵਿਚ। ਦੂਜਾ ਭਾਉ = ਮਾਇਆ ਦਾ ਪਿਆਰ। ਸਹਲੰਙੁ = {सह लग्नਸਾਥੀ।੨।

ਦੁਹ ਚਾਰੀਆ = ਮੰਦ = ਕਰਮੀ। ਅੰਗੀ = ਹੇ ਅੰਗੀ! ਹੇ ਅੰਗ = ਪਾਲਅੰਙੁ = ਅੰਗ, ਪੱਖ। ਗੁਰਿ = ਗੁਰੂ ਨੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ ਨਾਮ = ਜਲ। ਸਰਿ = ਸਰ ਵਿਚ, ਤਾਲਾਬ ਵਿਚ। ਅੰਮ੍ਰਿਤ ਸਰਿ = ਆਤਮਕ ਜੀਵਨ ਦੇਣ ਵਾਲੇ ਨਾਮ = ਜਲ ਦੇ ਸਰੋਵਰ ਵਿਚ। ਨਵਲਾਇਆ = ਇਸ਼ਨਾਨ ਕਰਾ ਦਿੱਤਾ। ਕਿਲਵਿਖ = ਪਾਪ। ਪੰਙੁ = ਪੰਕੁ, ਚਿੱਕੜ।੩।

ਦੀਨਾ ਦੀਨ = ਕੰਗਾਲਾਂ ਤੋਂ ਕੰਗਾਲ। ਪ੍ਰਭੁ = ਹੇ ਪ੍ਰਭੂ! ਸੰਙੁ = ਸਾਥ। ਮਿਲਿ = ਮਿਲ ਕੇ।੪।

ਅਰਥ: ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਵਿਚ ਪਿਆਰ ਜੋੜ। ਜੇ (ਕਿਸੇ ਮਨੁੱਖ ਉਤੇ) ਗੁਰੂ ਮੇਹਰਬਾਨ ਹੋ ਕੇ, ਉਸ ਨੂੰ ਹਰਿ-ਨਾਮ ਸਿਮਰਨ ਦਾ ਉਪਦੇਸ਼ ਦੇਵੇ, ਤਾਂ ਉਸ ਮਨੁੱਖ ਨੂੰ ਪ੍ਰਭੂ-ਪਾਤਿਸ਼ਾਹ ਜ਼ਰੂਰ ਮਿਲ ਪੈਂਦਾ ਹੈ।੧।ਰਹਾਉ।

ਹੇ ਭਾਈ! ਹਰਿ-ਨਾਮ ਦਾ ਸਿਮਰਨ (ਮਨੁੱਖ ਦੇ ਮਨ ਵਿਚ) ਹਰੀ ਦਾ ਪਿਆਰ ਪੈਦਾ ਕਰਦਾ ਹੈ, ਤੇ, ਇਹ ਹਰੀ-ਨਾਲ-ਪਿਆਰ ਮਜੀਠ ਦੇ ਰੰਗ ਵਰਗਾ ਪੱਕਾ ਪਿਆਰ ਹੁੰਦਾ ਹੈ। ਜੇ (ਕਿਸੇ ਮਨੁੱਖ ਉਤੇ) ਗੁਰੂ ਤੱ੍ਰੁਠ ਕੇ ਉਸ ਨੂੰ ਹਰਿ-ਨਾਮ ਦਾ ਰੰਗ ਚਾੜ੍ਹ ਦੇਵੇ ਤਾਂ ਮੁੜ ਉਸ ਰੰਗ (ਪਿਆਰ) ਦਾ ਕਦੇ ਨਾਸ ਨਹੀਂ ਹੁੰਦਾ।੧।

ਹੇ ਭਾਈ! ਜੇਹੜੀ ਅੰਞਾਣ ਜੀਵ-ਇਸਤ੍ਰੀ (ਗੁਰੂ ਦਾ ਆਸਰਾ ਛੱਡ ਕੇ) ਆਪਣੇ ਹੀ ਮਨ ਦੇ ਪਿੱਛੇ ਤੁਰਦੀ ਹੈ, ਉਸ ਦਾ ਜਨਮ ਮਰਨ ਦੇ ਗੇੜ ਨਾਲ ਸਾਥ ਬਣਿਆ ਰਹਿੰਦਾ ਹੈ। ਉਸ (ਜੀਵ-ਇਸਤ੍ਰੀ) ਦੇ ਚਿੱਤ ਵਿਚ ਹਰੀ-ਪ੍ਰਭੂ ਨਹੀਂ ਵੱਸਦਾ, ਉਸ ਦੇ ਮਨ ਵਿਚ ਮਾਇਆ ਦਾ ਮੋਹ ਹੀ ਸਾਥੀ ਬਣਿਆ ਰਹਿੰਦਾ ਹੈ।੨।

ਹੇ ਹਰੀ! ਅਸੀ ਜੀਵ (ਵਿਕਾਰਾਂ ਦੀ) ਮੈਲ ਨਾਲ ਭਰੇ ਰਹਿੰਦੇ ਹਾਂ, ਅਸੀ ਮੰਦ-ਕਰਮੀ ਹਾਂ। ਹੇ ਅੰਗ ਪਾਲਣ ਵਾਲੇ ਪ੍ਰਭੂ! ਸਾਡੀ ਰੱਖਿਆ ਕਰ, ਸਾਡੀ ਸਹਾਇਤਾ ਕਰ। ਹੇ ਭਾਈ! ਗੁਰੂ ਨੇ (ਜਿਸ ਮਨੁੱਖ ਨੂੰ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੇ ਸਰੋਵਰ ਵਿਚ ਇਸ਼ਨਾਨ ਕਰਾ ਦਿੱਤਾ, (ਉਸ ਦੇ ਅੰਦਰੋਂ) ਸਾਰੇ ਪਾਪ ਲਹਿ ਜਾਂਦੇ ਹਨ, ਪਾਪਾਂ ਦਾ ਚਿੱਕੜ ਧੁਪ ਜਾਂਦਾ ਹੈ।੩।

ਹੇ ਅੱਤ ਕੰਗਾਲਾਂ ਉਤੇ ਦਇਆ ਕਰਨ ਵਾਲੇ ਹਰੀ-ਪ੍ਰਭੂ! ਮੈਨੂੰ ਸਾਧ ਸੰਗਤਿ ਦਾ ਸਾਥ ਮਿਲਾ। ਹੇ ਦਾਸ ਨਾਨਕ! ਆਖ-) ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੇ ਨਾਮ ਦਾ ਪ੍ਰੇਮ ਪ੍ਰਾਪਤ ਕਰ ਲਿਆ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਉਹ ਪ੍ਰੇਮ (ਸਦਾ ਟਿਕਿਆ ਰਹਿੰਦਾ ਹੈ੪।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)

ਸੂਹੀ ਮਹਲਾ ੫ ॥ ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲੂਟੈ ॥ ਨਿਰਬਾਣ ਕੀਰਤਨੁ ਗਾਵਹੁ ਕਰਤੇ ਕਾ ਨਿਮਖ ਸਿਮਰਤ ਜਿਤੁ ਛੂਟੈ ॥੧॥ ਸੰਤਹੁ ਸਾਗਰੁ ਪਾਰਿ ਉਤਰੀਐ ॥ ਜੇ ਕੋ ਬਚਨੁ ਕਮਾਵੈ ਸੰਤਨ ਕਾ ਸੋ ਗੁਰ ਪਰਸਾਦੀ ਤਰੀਐ ॥੧॥ ਰਹਾਉ ॥ ਕੋਟਿ ਤੀਰਥ ਮਜਨ ਇਸਨਾਨਾ ਇਸੁ ਕਲਿ ਮਹਿ ਮੈਲੁ ਭਰੀਜੈ ॥ ਸਾਧਸੰਗਿ ਜੋ ਹਰਿ ਗੁਣ ਗਾਵੈ ਸੋ ਨਿਰਮਲੁ ਕਰਿ ਲੀਜੈ ॥੨॥ ਬੇਦ ਕਤੇਬ ਸਿਮ੍ਰਿਤਿ ਸਭਿ ਸਾਸਤ ਇਨ੍ਹ੍ਹ ਪੜਿਆ ਮੁਕਤਿ ਨ ਹੋਈ ॥ ਏਕੁ ਅਖਰੁ ਜੋ ਗੁਰਮੁਖਿ ਜਾਪੈ ਤਿਸ ਕੀ ਨਿਰਮਲ ਸੋਈ ॥੩॥ ਖਤ੍ਰੀ ਬ੍ਰਾਹਮਣ ਸੂਦ ਵੈਸ ਉਪਦੇਸੁ ਚਹੁ ਵਰਨਾ ਕਉ ਸਾਝਾ ॥ ਗੁਰਮੁਖਿ ਨਾਮੁ ਜਪੈ ਉਧਰੈ ਸੋ ਕਲਿ ਮਹਿ ਘਟਿ ਘਟਿ ਨਾਨਕ ਮਾਝਾ ॥੪॥੩॥੫੦॥ {ਪੰਨਾ 747}

ਪਦਅਰਥ: ਕਰਮ ਧਰਮ = (ਤੀਰਥ = ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕੰਮ। ਪਾਖੰਡ = ਵਿਖਾਵੇ ਦੇ ਕੰਮ। ਤਿਨ = ਉਹਨਾਂ ਨੂੰ। ਜਾਗਾਤੀ = ਮਸੂਲੀਆ। ਨਿਰਬਾਣ = {निर्वाणਵਾਸਨਾ = ਰਹਿਤ ਹੋ ਕੇ। ਕਰਤੇ ਕਾ = ਕਰਤਾਰ ਦਾ। ਨਿਮਖ = ਅੱਖ ਝਮਕਣ ਜਿਤਨਾ ਸਮਾ। ਜਿਤੁ = ਜਿਸ ਦੀ ਰਾਹੀਂ, ਜਿਸ (ਕੀਰਤਨ) ਦੀ ਰਾਹੀਂ। ਛੂਟੈ = (ਮਨੁੱਖ ਵਿਕਾਰਾਂ ਤੋਂ) ਬਚ ਜਾਂਦਾ ਹੈ।੧।

ਸਾਗਰੁ = (ਸੰਸਾਰ-) ਸਮੁੰਦਰ। ਉਤਰੀਐ = ਲੰਘ ਜਾਈਦਾ ਹੈ। ਕੋ = ਕੋਈ ਮਨੁੱਖ। ਪਰਸਾਦੀ = ਕਿਰਪਾ ਨਾਲ।੧।ਰਹਾਉ।

ਕੋਟਿ = ਕ੍ਰੋੜਾਂ। ਮਜਨ = ਇਸ਼ਨਾਨ। ਕਲਿ ਮਹਿ = ਜਗਤ ਵਿਚ {ਨੋਟ: ਕਿਸੇ ਖ਼ਾਸ 'ਜੁਗਦਾ ਜ਼ਿਕਰ ਨਹੀਂ ਚੱਲ ਰਿਹਾ}। ਸੰਗਿ = ਸੰਗਤਿ ਵਿਚ। ਕਰਿ ਲੀਜੈ = ਕਰ ਲਿਆ ਜਾਂਦਾ ਹੈ।੨।

ਕਤੇਬ = ਸ਼ਾਮੀ ਮਤਾਂ ਦੇ ਧਰਮ = ਪੁਸਤਕ (ਕੁਰਾਨ, ਅੰਜੀਲ, ਜ਼ੰਬੂਰ, ਤੌਰੇਤ। ਸਭਿ = ਸਾਰੇ। ਪੜਿਆ = ਨਿਰੇ ਪੜ੍ਹਨ ਨਾਲ। ਮੁਕਤਿ = ਵਿਕਾਰਾਂ ਤੋਂ ਖ਼ਲਾਸੀ। ਅਖਰੁ = {अक्षरਨਾਸ = ਰਹਿਤ, ਅਬਿਨਾਸੀ ਪ੍ਰਭੂ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਤਿਸ ਕੀ = {ਲਫ਼ਜ਼ 'ਤਿਸੁਦਾ ੁ ਸੰਬੰਧਕ 'ਕੀਦੇ ਕਾਰਨ ਉੱਡ ਗਿਆ ਹੈ}। ਸੋਈ = ਸੋਭਾ।੩।

ਉਧਰੈ = (ਵਿਕਾਰਾਂ ਤੋਂਬਚ ਜਾਂਦਾ ਹੈ। ਕਲਿ ਮਹਿ = ਜਗਤ ਵਿਚ। ਘਟਿ ਘਟਿ = ਹਰੇਕ ਸਰੀਰ ਵਿਚ। ਮਾਝਾ = ਵਿਚ।੪।

ਅਰਥ: ਹੇ ਸੰਤ ਜਨੋ! ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ। ਜੇ ਕੋਈ ਮਨੁੱਖ ਸੰਤ ਜਨਾਂ ਦੇ ਉਪਦੇਸ਼ ਨੂੰ (ਜੀਵਨ ਵਿਚ) ਕਮਾ ਲਏ, ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਪਾਰ ਲੰਘ ਜਾਂਦਾ ਹੈ।੧।ਰਹਾਉ।

ਹੇ ਭਾਈ! ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕੰਮ ਵਿਖਾਵੇ ਦੇ ਕੰਮ ਹਨ, ਇਹ ਕੰਮ ਜਿਤਨੇ ਭੀ ਲੋਕ ਕਰਦੇ ਦਿੱਸਦੇ ਹਨ, ਉਹਨਾਂ ਨੂੰ ਮਸੂਲੀਆ ਜਮ ਲੁੱਟ ਲੈਂਦਾ ਹੈ। (ਇਸ ਵਾਸਤੇ) ਵਾਸਨਾ-ਰਹਿਤ ਹੋ ਕੇ ਕਰਤਾਰ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਕਿਉਂਕਿ ਇਸ ਦੀ ਬਰਕਤਿ ਨਾਲ ਛਿਨ-ਭਰ ਨਾਮ ਸਿਮਰਿਆਂ ਹੀ ਮਨੁੱਖ ਵਿਕਾਰਾਂ ਤੋਂ ਖ਼ਲਾਸੀ ਪਾ ਲੈਂਦਾ ਹੈ।੧।

ਹੇ ਭਾਈ! ਕ੍ਰੋੜਾਂ ਤੀਰਥਾਂ ਦੇ ਇਸ਼ਨਾਨ (ਕਰਦਿਆਂ ਤਾਂ) ਜਗਤ ਵਿਚ (ਵਿਕਾਰਾਂ ਦੀ) ਮੈਲ ਨਾਲ ਲਿਬੜ ਜਾਈਦਾ ਹੈ। ਪਰ ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ।੨।

ਹੇ ਭਾਈ! ਵੇਦ ਪੁਰਾਣ ਸਿੰਮ੍ਰਤੀਆਂ ਇਹ ਸਾਰੇ (ਹਿੰਦੂ ਧਰਮ ਦੇ ਪੁਸਤਕ) (ਕੁਰਾਨ ਅੰਜੀਲ ਆਦਿਕ) ਇਹ ਸਾਰੇ (ਸ਼ਾਮੀ ਮਤਾਂ ਦੇ ਪੁਸਤਕ) ਨਿਰੇ ਪੜ੍ਹਨ ਨਾਲ ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲਦੀ। ਪਰ ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਕ ਅਬਿਨਾਸੀ ਪ੍ਰਭੂ ਦਾ ਨਾਮ ਜਪਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਪਵਿਤ੍ਰ ਸੋਭਾ ਬਣ ਜਾਂਦੀ ਹੈ।੩।

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਦਾ) ਉਪਦੇਸ਼ ਖੱਤ੍ਰੀ ਬ੍ਰਾਹਮਣ ਵੈਸ਼ ਸ਼ੂਦਰ ਚੌਹਾਂ ਵਰਨਾਂ ਦੇ ਲੋਕਾਂ ਵਾਸਤੇ ਇਕੋ ਜਿਹਾ ਹੈ। (ਕਿਸੇ ਭੀ ਵਰਨ ਦਾ ਹੋਵੇ) ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਪ੍ਰਭੂ ਦਾ ਨਾਮ ਜਪਦਾ ਹੈ ਉਹ ਜਗਤ ਵਿਚ ਵਿਕਾਰਾਂ ਤੋਂ ਬਚ ਨਿਕਲਦਾ ਹੈ। ਹੇ ਨਾਨਕ! ਉਸ ਮਨੁੱਖ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸਦਾ ਹੈ।੪।੩।੫੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਸੂਹੀ ਮਹਲਾ ੪ ॥ ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥ ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥ ਹਰਿ ਧਨੁ ਸੰਚੀਐ ਭਾਈ ॥ ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥ ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥ ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥੨॥ {ਪੰਨਾ 733-734}

ਪਦਅਰਥ: ਮਿਤੁ = ਮਿੱਤਰ। ਸਹਾਈ = ਮਦਦਗਾਰ। ਤੇ = ਤੋਂ, ਨਾਲ। ਮਨਿ = ਮਨ ਵਿਚ। ਹੋਰਤੁ ਬਿਧਿ = ਕਿਸੇ ਹੋਰ ਤਰੀਕੇ ਨਾਲ। {ਹੋਰਤੁ = ਹੋਰ ਦੀ ਰਾਹੀਂ। ਜਿਤੁ = ਜਿਸ ਦੀ ਰਾਹੀਂ। ਤਿਤੁ = ਉਸ ਦੀ ਰਾਹੀਂ।੧।

ਸੰਚੀਐ = ਇਕੱਠਾ ਕਰਨਾ ਚਾਹੀਦਾ ਹੈ। ਭਾਈ = ਹੇ ਭਾਈ! ਜਿ ਹਰਿ = ਜੇਹੜਾ ਹਰੀ! ਹਲਤਿ = ਇਸ ਲੋਕ ਵਿਚ। ਪਲਤਿ = ਪਰਲੋਕ ਵਿਚ। ਸਖਾਈ = ਮਿੱਤਰ।੧।ਰਹਾਉ।

ਸੰਗਿ = ਨਾਲ। ਸਤ ਸੰਗਤੀ ਸੰਗਿ = ਸਤਸੰਗੀਆਂ ਨਾਲ (ਰਲ ਕੇ। ਖਟੀਐ = ਖੱਟਿਆ ਜਾ ਸਕਦਾ ਹੈ। ਹੋਰਥੈ = ਕਿਸੇ ਹੋਰ ਥਾਂ। ਹੋਰਤੁ ਉਪਾਇ = ਕਿਸੇ ਹੋਰ ਜਤਨ ਨਾਲ। ਕਿਤੈ = ਕਿਸੇ ਭੀ ਥਾਂ। ਵਿਹਾਝੇ = ਖ਼ਰੀਦਦਾ ਹੈ।

ਕਚੈ ਕੇ ਵਾਪਾਰੀਏ = ਕੱਚ ਦਾ ਵਪਾਰ ਕਰਨ ਵਾਲੇ (ਕੱਚ ਹੀ ਵਿਹਾਝਦੇ ਹਨ। ਵਾਕਿ = (ਉਹਨਾਂ ਦੇ) ਵਾਕ ਨਾਲ, (ਉਹਨਾਂ ਦੀ) ਸਿੱਖਿਆ ਨਾਲ।੨।

ਅਰਥ: ਹੇ ਭਾਈ! ਜੇਹੜਾ ਹਰੀ ਇਸ ਲੋਕ ਵਿਚ ਅਤੇ ਪਰਲੋਕ ਵਿਚ ਮਿੱਤਰ ਬਣਦਾ ਹੈ, ਉਸ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ।੧।ਰਹਾਉ।

ਹੇ ਭਾਈ! ਜਿਸ ਭੀ ਥਾਂ ਪਰਮਾਤਮਾ ਦਾ ਆਰਾਧਨ ਕੀਤਾ ਜਾਏ, ਉਹ ਮਿੱਤਰ ਪਰਮਾਤਮਾ ਉੱਥੇ ਹੀ ਆ ਮਦਦਗਾਰ ਬਣਦਾ ਹੈ। (ਪਰ ਉਹ) ਪਰਮਾਤਮਾ ਗੁਰੂ ਦੀ ਕਿਰਪਾ ਨਾਲ (ਹੀ ਮਨੁੱਖ ਦੇਮਨ ਵਿਚ ਵੱਸ ਸਕਦਾ ਹੈ, ਕਿਸੇ ਭੀ ਹੋਰ ਤਰੀਕੇ ਨਾਲ ਉਸ ਨੂੰ ਲੱਭਿਆ ਨਹੀਂ ਜਾ ਸਕਦਾ।੧।

ਹੇ ਭਾਈ! ਸਤਸੰਗੀਆਂ ਨਾਲ (ਮਿਲ ਕੇ) ਪਰਮਾਤਮਾ ਦਾ ਨਾਮ-ਧਨ ਖੱਟਿਆ ਜਾ ਸਕਦਾ ਹੈ, (ਸਤਸੰਗ ਤੋਂ ਬਿਨਾ) ਕਿਸੇ ਭੀ ਹੋਰ ਥਾਂ, ਕਿਸੇ ਭੀ ਹੋਰ ਜਤਨ ਨਾਲ ਹਰਿ-ਨਾਮ ਧਨ ਖ਼ਰੀਦਦਾ ਹੈ, ਨਾਸਵੰਤ ਪਦਾਰਥਾਂ ਦੇ ਵਪਾਰੀ (ਮਾਇਕ ਪਦਾਰਥ ਹੀ ਖ਼ਰੀਦਦੇ ਹਨ ਉਹਨਾਂ ਦੀ) ਸਿੱਖਿਆ ਨਾਲ ਹਰਿ-ਨਾਮ-ਧਨ ਪ੍ਰਾਪਤ ਨਹੀਂ ਕੀਤਾ ਜਾ ਸਕਦਾ।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ {ਪੰਨਾ 669-670}

ਪਦਅਰਥ: ਪੂਰਕੁ = ਪੂਰੀਆਂ ਕਰਨ ਵਾਲਾ। ਦਾਤਾ = ਦੇਣ ਵਾਲਾ। ਸਰਬ = ਸਾਰੇ। ਜਾ ਕੈ ਵਸਿ = ਜਿਸ ਦੇ ਇਖ਼ਤਿਆਰ ਵਿਚ। ਧੇਨ = ਗਾਂ। ਕਾਮ = ਵਾਸਨਾ। ਕਾਮਧੇਨ = ਸ੍ਵਰਗ ਦੀ ਉਹ ਗਾਂ ਜੋ ਸਾਰੀਆਂ ਵਾਸਨਾਂ ਪੂਰੀਆਂ ਕਰ ਦੇਂਦੀ ਹੈ। ਜੀਅੜੇ = ਹੇ ਸੋਹਣੀ ਜਿੰਦੇ! ਤਾ = ਤਦੋਂ। ਪਾਵਹਿ = ਪਾ ਲਏਂਗਾ।੧।

ਮਨ = ਹੇ ਮਨ! ਸਤਿ ਨਾਮੁ = ਸਦਾ-ਥਿਰ ਰਹਿਣ ਵਾਲਾ ਹਰਿ = ਨਾਮ। ਹਲਤਿ = {अत्रਇਸ ਲੋਕ ਵਿਚ। ਪਲਤਿ = {परत्रਪਰਲੋਕ ਵਿਚ। ਮੁਖ ਊਜਲ = ਉੱਜਲ ਮੂੰਹ ਵਾਲੇ, ਸੁਰਖ਼ = ਰੂ। ਪੁਰਖੁ = ਸਰਬ = ਵਿਆਪਕ। ਨਿਰੰਜਨਾ = ਮਾਇਆ ਤੋਂ ਨਿਰਲੇਪ ਪ੍ਰਭੂ।ਰਹਾਉ।

ਜਹ = ਜਿਥੇ, ਜਿਸ ਹਿਰਦੇ ਵਿਚ। ਤਹ = ਉਸ ਹਿਰਦੇ ਵਿਚੋਂ। ਉਪਾਧਿ = ਝਗੜਾ = ਬਖੇੜਾ। ਗਤੁ ਕੀਨੀ = ਚਾਲੇ ਪਾ ਜਾਂਦਾ ਹੈ। ਕਉ = ਨੂੰ। ਗੁਰਿ = ਗੁਰੂ ਨੇ। ਭਵਜਲੁ = ਸੰਸਾਰ = ਸਮੁੰਦਰ।੨।

ਅਰਥ: ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ।

ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧।

ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਸਲੋਕੁ ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ {ਪੰਨਾ 646}

ਪਦਅਰਥ: ਜਗਿ = ਜਗਤ ਵਿਚ। ਤੋਟਾ = ਘਾਟਾ। ਸੰਸਾਰਿ = ਸੰਸਾਰ ਵਿਚ। ਸਭਿ = ਸਾਰੇ ਜੀਵ

ਅਰਥ: ਨਾਮ ਤੋਂ ਬਿਨਾ ਸਾਰੇ ਲੋਕ ਭਟਕਦੇ ਫਿਰਦੇ ਹਨਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਹੈਹੇ ਨਾਨਕ! ਮਨਮੁਖ ਤਾਂ ਹਉਮੈ ਦੇ ਆਸਰੇ ਉਹ ਕਰਮ ਕਮਾਂਦੇ ਹਨ ਜੋ ਘੁੱਪ ਹਨੇਰਾ ਪੈਦਾ ਕਰਦੇ ਹਨ। ਪਰ ਸਤਿਗੁਰੂ ਦੇ ਸਨਮੁਖ ਜੀਵ ਸ਼ਬਦ ਨੂੰ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ

ਮਃ ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ {ਪੰਨਾ 646}

ਅਰਥ: ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ ਉਹ ਆਤਮਕ ਅਡੋਲਤਾ ਵਿਚ ਹੀ ਜਾਗਦਾ ਹੈ ਤੇ ਆਤਮਕ ਅਡੋਲਤਾ ਵਿਚ ਹੀ ਸੌਂਦਾ ਹੈ (ਭਾਵ, ਜਾਗਦਿਆਂ ਹਰੀ ਵਿਚ ਲੀਨ ਤੇ ਸੁੱਤਿਆਂ ਹਰੀ ਵਿਚ ਲੀਨ ਰਹਿੰਦਾ ਹੈ) ਉਸ ਨੂੰ ਹਰ ਰੋਜ਼ (ਭਾਵਹਰ ਵੇਲੇ) ਹਰੀ ਦੀ ਉਸਤਤਿ (ਦਾ ਹੀ ਆਹਰ ਹੁੰਦਾ) ਹੈ

ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥ {ਪੰਨਾ 646}

ਅਰਥ: ਮਨਮੁਖ ਭਟਕਦਾ ਹੈ, ਕਿਉਂਕਿ ਉਸ ਨੂੰ ਸਦਾ ਤੌਖ਼ਲਾ ਰਹਿੰਦਾ ਹੈਮਨ ਵਿਚ ਚਿੰਤਾ ਹੋਣ ਕਰ ਕੇ ਉਹ (ਸੁਖ ਦੀ) ਨੀਂਦਰ ਨਹੀਂ ਸੌਂਦਾ

ਗਿਆਨੀ ਜਾਗਹਿ ਸਵਹਿ ਸੁਭਾਇ ॥ ਨਾਨਕ ਨਾਮਿ ਰਤਿਆ ਬਲਿ ਜਾਉ ॥੨॥ {ਪੰਨਾ 646}

ਅਰਥ: ਪ੍ਰਭੂ ਨਾਲ ਡੂੰਘੀ ਸਾਂਝ ਰੱਖਣ ਵਾਲੇ ਬੰਦੇ ਪ੍ਰਭੂ ਦੇ ਪਿਆਰ ਵਿਚ ਹੀ ਜਾਗਦੇ ਸੌਂਦੇ ਹਨ (ਭਾਵ, ਜਾਗਦੇ ਤੇ ਸੁੱਤੇ ਹੋਏ ਇਕ-ਰਸ ਰਹਿੰਦੇ ਹਨ। ਹੇ ਨਾਨਕ! ਮੈਂ ਨਾਮ ਵਿਚ ਰੰਗੇ ਹੋਇਆਂ ਤੋਂ ਸਦਕੇ ਹਾਂ

ਪਉੜੀ ॥ ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥ ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥ ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥ ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥ {ਪੰਨਾ 646}

ਪਦਅਰਥ: ਸਤਿਆ = ਸਤਿਸਦਾ-ਥਿਰ ਰਹਿਣ ਵਾਲਾ

ਅਰਥ: ਜੋ ਮਨੁੱਖ ਹਰੀ ਵਿਚ ਰੱਤੇ ਹੋਏ ਹਨਉਹ ਉਸ ਦਾ ਨਾਮ ਸਿਮਰਦੇ ਹਨਉਸ ਇੱਕ ਹਰੀ ਨੂੰ ਧਿਆਉਂਦੇ ਹਨਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਇੱਕ ਆਪ ਹਰ ਥਾਂ ਵਿਆਪਕ ਹੈ ਤੇ ਜਿਸ ਇਕ ਨੇ ਹੀ (ਸਾਰੀ ਸ੍ਰਿਸ਼ਟੀ) ਪੈਦਾ ਕੀਤੀ ਹੈ। ਜੋ ਮਨੁੱਖ ਨਾਮ ਸਿਮਰਦੇ ਹਨ, ਉਹਨਾਂ ਨੇ ਸਾਰਾ ਡਰ ਦੂਰ ਕਰ ਦਿੱਤਾ ਹੈ। ਪਰ ਉਹੀ ਗੁਰਮੁਖ ਨਾਮ ਸਿਮਰਦਾ ਹੈ ਜਿਸਨੂੰ ਪ੍ਰਭੂ ਆਪ ਗੁਰੂ ਦੀ ਮਤਿ ਦੀ ਰਾਹੀਂ ਇਹ ਦਾਤਿ ਦੇਂਦਾ ਹੈ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਟੋਡੀ ਮਹਲਾ ੫ ॥ ਰਸਨਾ ਗੁਣ ਗੋਪਾਲ ਨਿਧਿ ਗਾਇਣ ॥ ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥ ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥ ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥ ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥ ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥ {ਪੰਨਾ 713-714}

ਪਦਅਰਥ: ਰਸਨਾ = ਜੀਭ (ਨਾਲ। ਨਿਧਿ = ਖ਼ਜ਼ਾਨਾ, ਸੁਖਾਂ ਦਾ ਖ਼ਜ਼ਾਨਾ। ਸਹਜੁ = ਆਤਮਕ ਅਡੋਲਤਾ। ਰਹਸੁ = ਖ਼ੁਸ਼ੀ। ਮੁਨਿ = ਮਨ ਵਿਚ। ਪਲਾਇਣ = ਦੌੜ ਜਾਂਦੇ ਹਨ।੧।ਰਹਾਉ।

ਮਾਗਹਿ = (ਜੀਵ) ਮੰਗਦੇ ਹਨ। ਸੇਵਿ = ਸੇਵ ਕੇ। ਰਸਾਇਣ = ਸਾਰੇ ਰਸਾਂ ਦਾ ਘਰ। ਤੇ = ਤੋਂ। ਛੂਟਹਿ = ਬਚ ਜਾਂਦੇ ਹਨ। ਭਵਜਲੁ = ਸੰਸਾਰ = ਸਮੁੰਦਰ।੧।

ਤਤੁ = ਅਸਲੀਅਤ, ਅਸਲ ਸਿੱਟਾ। ਪਰਾਇਣ = ਆਸਰੇ। ਅਬਿਨਾਸੀ ਖੇਮ = ਕਦੇ ਨਾਸ ਨਾਹ ਹੋਣ ਵਾਲਾ ਸੁਖ। ਚਾਹਹਿ = ਤੂੰ ਚਾਹੁੰਦਾ ਹੈਂ।੨।

ਅਰਥ: ਹੇ ਭਾਈ! ਸਾਰੇ ਸੁਖਾਂ ਦੇ) ਖ਼ਜ਼ਾਨੇ ਗੋਪਾਲ-ਪ੍ਰਭੂ ਦੇ ਗੁਣ ਜੀਭ ਨਾਲ ਗਾਂਵਿਆਂ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਪੈਦਾ ਹੁੰਦੀ ਹੈ, ਸੁਖ ਪੈਦਾ ਹੁੰਦਾ ਹੈ, ਸਾਰੇ ਦੁੱਖ ਦੂਰ ਹੋ ਜਾਂਦੇ ਹਨ।੧।ਰਹਾਉ।

ਹੇ ਭਾਈ! ਪ੍ਰਭੂ ਸਾਰੇ ਰਸਾਂ ਦਾ ਘਰ ਹੈ ਉਸ ਦੇ ਚਰਨ ਸੇਵ ਕੇ (ਮਨੁੱਖ) ਜੋ ਕੁਝ (ਉਸ ਦੇ ਦਰ ਤੋਂ) ਮੰਗਦੇ ਹਨ, ਉਹੀ ਕੁਝ ਪ੍ਰਾਪਤ ਕਰ ਲੈਂਦੇ ਹਨ, (ਨਿਰਾ ਇਹੀ ਨਹੀਂਪ੍ਰਭੂ ਦੀ ਸੇਵਾ-ਭਗਤੀ ਕਰਨ ਵਾਲੇ ਮਨੁੱਖਜਨਮ ਅਤੇ ਮੌਤ ਦੋਹਾਂ ਤੋਂ ਬਚ ਜਾਂਦੇ ਹਨ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ।੧।

ਹੇ ਭਾਈ! ਖੋਜ ਕਰਦਿਆਂ ਕਰਦਿਆਂ ਪ੍ਰਭੂ ਦੇ ਦਾਸ ਅਸਲੀਅਤ ਵਿਚਾਰ ਲੈਂਦੇ ਹਨ, ਅਤੇ ਪ੍ਰਭੂ ਦੇ ਹੀ ਆਸਰੇ ਰਹਿੰਦੇ ਹਨ। ਹੇ ਨਾਨਕ! ਆਖ-ਹੇ ਭਾਈ!) ਜੇ ਤੂੰ ਕਦੇ ਨਾਹ ਮੁੱਕਣ ਵਾਲਾ ਸੁਖ ਲੋੜਦਾ ਹੈਂ, ਤਾਂ ਸਦਾ ਪਰਮਾਤਮਾ ਦਾ ਸਿਮਰਨ ਕਰਿਆ ਕਰ।੨।੫।੧੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।

ਸੋਰਠਿ ਮਹਲਾ ੫ ਘਰੁ ੨ ॥ ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥੧॥ ਮਾਧੌ ਤੂ ਠਾਕੁਰੁ ਸਿਰਿ ਮੋਰਾ ॥ ਈਹਾ ਊਹਾ ਤੁਹਾਰੋ ਧੋਰਾ ॥ ਰਹਾਉ ॥ ਕੀਤੇ ਕਉ ਮੇਰੈ ਸੰਮਾਨੈ ਕਰਣਹਾਰੁ ਤ੍ਰਿਣੁ ਜਾਨੈ ॥ ਤੂ ਦਾਤਾ ਮਾਗਨ ਕਉ ਸਗਲੀ ਦਾਨੁ ਦੇਹਿ ਪ੍ਰਭ ਭਾਨੈ ॥੨॥ ਖਿਨ ਮਹਿ ਅਵਰੁ ਖਿਨੈ ਮਹਿ ਅਵਰਾ ਅਚਰਜ ਚਲਤ ਤੁਮਾਰੇ ॥ ਰੂੜੋ ਗੂੜੋ ਗਹਿਰ ਗੰਭੀਰੋ ਊਚੌ ਅਗਮ ਅਪਾਰੇ ॥੩॥ ਸਾਧਸੰਗਿ ਜਉ ਤੁਮਹਿ ਮਿਲਾਇਓ ਤਉ ਸੁਨੀ ਤੁਮਾਰੀ ਬਾਣੀ ॥ ਅਨਦੁ ਭਇਆ ਪੇਖਤ ਹੀ ਨਾਨਕ ਪ੍ਰਤਾਪ ਪੁਰਖ ਨਿਰਬਾਣੀ ॥੪॥੭॥੧੮॥ {ਪੰਨਾ 613}

ਪਦਅਰਥ: ਗਰਭ ਮੋਹਿ = ਪੇਟ ਵਿਚ। ਆਪਨ = ਆਪਣਾ। ਦੇ = ਦੇ ਕੇ। ਤਹ = ਉਥੇ, ਮਾਂ ਦੇ ਪੇਟ ਵਿਚ। ਰਾਖਨਹਾਰੇ = ਬਚਾਣ ਦੀ ਸਮਰਥਾ ਵਾਲੇ। ਪਾਵਕ = (ਵਿਕਾਰਾਂ ਦੀ) ਅੱਗ। ਸਾਗਰ = ਸਮੁੰਦਰ। ਅਥਾਹ = ਬਹੁਤ ਡੂੰਘਾ। ਤਾਰਨਹਾਰੇ = ਹੇ ਪਾਰ ਲੰਘਾ ਸਕਣ ਵਾਲੇ!੧।

ਮਾਧੌ = {ਮਾ = ਧਵ = ਮਾਇਆ ਦਾ ਪਤੀਹੇ ਪ੍ਰਭੂ! ਸਿਰਿ ਮੋਰਾ = ਮੇਰੇ ਸਿਰ ਉੱੱਤੇ। ਈਹਾ = ਇਸ ਲੋਕ ਵਿਚ। ਊਹਾ = ਉਸ ਲੋਕ ਵਿਚ। ਧੋਰਾ = ਆਸਰਾ।ਰਹਾਉ।

ਕੀਤੇ ਕਉ = ਬਣਾਈਆਂ ਚੀਜ਼ਾਂ ਨੂੰ। ਮੇਰੈ ਸੰਮਾਨੈ = ਮੇਰੈ ਸਮ ਮਾਨੈ, ਮੇਰੂ ਪਹਾੜ ਦੇ ਬਰਾਬਰ ਮੰਨਦਾ ਹੈ। ਤ੍ਰਿਣੁ = ਤੀਲਾ, ਤੁੱਛ। ਮਾਗਨ ਕਉ = ਮੰਗਣ ਵਾਲੀ। ਸਗਲੀ = ਸਾਰੀ ਲੁਕਾਈ। ਦੇਹਿ = ਤੂ ਦੇਂਦਾ ਹੈਂ। ਪ੍ਰਭ = ਹੇ ਪ੍ਰਭੂ! ਭਾਨੈ = ਆਪਣੀ ਰਜ਼ਾ ਵਿਚ।੨।

ਖਿਨ = ਰਤਾ ਕੁ ਹੀ ਸਮਾ। ਅਵਰੁ = ਹੋਰ। ਖਿਨੈ ਮਹਿ = ਖਿਨ ਵਿਚ ਹੀ। ਅਚਰਜ = ਹੈਰਾਨ ਕਰ ਦੇਣ ਵਾਲੇ। ਚਲਤ = ਕੌਤਕ। ਰੂੜੋ = ਸੋਹਣਾ। ਗੂੜੋ = (ਸਾਰੇ ਸੰਸਾਰ ਵਿਚ) ਲੁਕਿਆ ਹੋਇਆ। ਗੰਭੀਰੋ = ਵੱਡੇ ਜਿਗਰੇ ਵਾਲਾ। ਅਗਮ = ਹੇ ਅਪਹੁੰਚ! ਅਪਾਰੇ = ਹੇ ਅਪਾਰ! ਹੇ ਬੇਅੰਤ!੩।

ਸਾਧ ਸੰਗਿ = ਸਾਧ ਸੰਗਤਿ ਵਿਚ। ਜਉ = ਜਦੋਂ। ਤੁਮਹਿ = ਤੂੰ ਆਪ ਹੀ। ਤਉ = ਤਦੋਂ। ਪੇਖਤ ਹੀ = ਵੇਖਦਿਆਂ ਹੀ। ਪੁਰਖ = ਸਰਬ = ਵਿਆਪਕ। ਨਿਰਬਾਣੀ = ਵਾਸ਼ਨਾ = ਰਹਿਤ।੪।

ਅਰਥ: ਹੇ ਪ੍ਰਭੂ! ਤੂੰ ਮੇਰੇ ਸਿਰ ਉੱਤੇ ਰਾਖਾ ਹੈਂ ਇਸ ਲੋਕ ਵਿਚ, ਤੇ, ਪਰਲੋਕ ਵਿਚ ਮੈਨੂੰ ਤੇਰਾ ਹੀ ਆਸਰਾ ਹੈ।ਰਹਾਉ।

ਹੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਦੀ ਸਮਰਥਾ ਰੱਖਣ ਵਾਲੇਮਾਂ ਦੇ ਪੇਟ ਵਿਚ ਸਾਨੂੰ ਤੂੰ ਆਪਣਾ ਸਿਮਰਨ ਦੇ ਕੇ ਉੱਥੇ ਸਾਡੀ ਰੱਖਿਆ ਕਰਨ ਵਾਲਾ ਹੈਂ। (ਵਿਕਾਰਾਂ ਦੀ) ਅੱਗ ਦੇ ਸਮੁੰਦਰ ਦੀਆਂ ਡੂੰਘੀਆਂ ਲਹਿਰਾਂ ਵਿਚ ਡਿੱਗੇ ਪਏ ਨੂੰ ਭੀ ਮੈਨੂੰ ਪਾਰ ਲੰਘਾ ਲੈ।੧।

ਹੇ ਪ੍ਰਭੂ! ਤੇਰੇ ਪੈਦਾ ਕੀਤੇ ਪਦਾਰਥਾਂ ਨੂੰ (ਇਹ ਜੀਵ) ਮੇਰੂ ਪਰਬਤ ਜੇਡੀਆਂ ਵੱਡੀਆਂ ਸਮਝਦਾ ਹੈ, ਪਰ ਤੈਨੂੰ ਜੋ ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ ਇਕ ਤੀਲੇ ਵਰਗਾ ਜਾਣਦਾ ਹੈਂ। ਹੇ ਪ੍ਰਭੂਤੂੰ ਸਭ ਦਾਤਾਂ ਦੇਣ ਵਾਲਾ ਹੈਂ, ਸਾਰੀ ਲੁਕਾਈ ਤੇਰੇ ਹੀ ਦਰ ਤੋਂ ਮੰਗਣ ਵਾਲੀ ਹੈ, ਤੂੰ ਆਪਣੀ ਰਜ਼ਾ ਵਿਚ ਸਭ ਨੂੰ ਦਾਨ ਦੇਂਦਾ ਹੈਂ।੨।

ਹੇ ਪ੍ਰਭੂ! ਤੇਰੇ ਕੌਤਕ ਹੈਰਾਨ ਕਰ ਦੇਣ ਵਾਲੇ ਹਨ, ਇਕ ਛਿਨ ਵਿਚ ਤੂੰ ਕੁਝ ਦਾ ਕੁਝ ਬਣਾ ਦੇਂਦਾ ਹੈਂ। ਹੇ ਅਪਹੁੰਚ! ਹੇ ਬੇਅੰਤ। ਤੂੰ ਸਭ ਤੋਂ ਉੱਚਾ ਹੈਂ, ਤੂੰ ਸੋਹਣਾ ਹੈਂ, ਤੂੰ ਵੱਡੇ ਜਿਗਰੇ ਵਾਲਾ ਹੈਂ, ਤੂੰ ਸਾਰੇ ਸੰਸਾਰ ਵਿਚ ਗੁਪਤ ਵੱਸ ਰਿਹਾ ਹੈਂ।੩।

ਹੇ ਨਾਨਕ! ਆਖ-) ਹੇ ਸਰਬ-ਵਿਆਪਕ ਪ੍ਰਭੂ! ਜਦੋਂ ਤੂੰ ਆਪ ਹੀ (ਕਿਸੇ ਜੀਵ ਨੂੰ) ਸਾਧ ਸੰਗਤਿ ਵਿਚ ਮਿਲਾਂਦਾ ਹੈਂ, ਤਦੋਂ ਉਹ ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣਦਾ ਹੈ। (ਹੇ ਭਾਈ!) ਵਾਸ਼ਨਾ-ਰਹਿਤ ਸਰਬ-ਵਿਆਪਕ ਪ੍ਰਭੂ ਦਾ ਪਰਤਾਪ ਵੇਖ ਕੇ ਤਦੋਂ ਉਸ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ।੪।੭।੧੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
*┈┉┅━❀꧁ੴ꧂❀━┅┉┈*


||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥ ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥ ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥ {ਪੰਨਾ 735}

ਪਦਅਰਥ: ਕੈ ਅੰਤਰਿ = ਦੇ ਅੰਦਰ, ਦੇ ਹਿਰਦੇ ਵਿਚ। ਸਭਿ = ਸਾਰੇ। ਤੇ = ਉਹ ਮਨੁੱਖ {ਬਹੁ-ਵਚਨ}। ਮੁਕਤ = ਰੋਗਾਂ ਤੋਂ ਸੁਤੰਤਰ। ਪਰਮ ਪਦੁ = ਸਭ ਤੋਂ ਉੱਚਾ ਆਤਮਕ ਦਰਜਾ। ਪਾਏ = ਪਾਇਆ, ਪਾ ਲਿਆ।੧।

ਮੇਰੇ ਰਾਮ ਹਰਿ ਜਨ = ਮੇਰੇ ਰਾਮ ਦੇ ਹਰੀ ਦੇ ਜਨ। ਆਰੋਗ = ਰੋਗ = ਰਹਿਤ।੧।ਰਹਾਉ।

ਮਹਾ ਦੇਉ = ਸ਼ਿਵ। ਤ੍ਰੈ ਗੁਣ = ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਦੇ ਕਾਰਨ। ਕਮਾਈ = ਕੀਤੀ। ਜਿਨਿ = ਜਿਨ (ਪਰਮਾਤਮਾ) ਨੇ। ਤਿਸਹਿ = {ਲਫ਼ਜ਼ 'ਤਿਸੁਦਾ ੁ ਕ੍ਰਿਆ ਵਿਸ਼ੇਸ਼ਣ 'ਹੀਦੇ ਕਾਰਨ ਉੱਡ ਗਿਆ ਹੈਉਸ ਨੂੰ ਹੀ। ਨ ਚੇਤਹਿ = ਨਹੀਂ ਚੇਤਦੇ। ਬਪੁੜੇ = ਵਿਚਾਰੇ। ਗੁਰਮੁਖਿ = ਗੁਰੂ ਦੀ ਸਰਨ ਪਿਆਂ।੨।

ਰੋਗਿ = ਰੋਗ ਵਿਚ। ਬਿਆਪਿਆ = ਫਸਿਆ ਹੋਇਆ। ਪਰਸਾਦੀ = ਪਰਸਾਦਿ, ਕਿਰਪਾ ਨਾਲ। ਕੋ = ਕੋਈ ਮਨੁੱਖ। ਹਉ = ਹਉਂ, ਮੈਂ। ਬਲਿਹਾਰੀ = ਸਦਕੇ।੩।

ਸਿਸਟਿ = ਦੁਨੀਆ। ਸਾਜੀ = ਪੈਦਾ ਕੀਤੀ। ਤਾ ਕਾ = ਉਸ (ਪਰਮਾਤਮਾ) ਦਾ। ਅਪਾਰੋ = ਅਪਾਰ, ਜਿਸ ਦਾ ਪਾਰਲਾ ਬੰਨਾ ਨਾਹ ਦਿੱਸੇ। ਆਪੇ = ਆਪ ਹੀ। ਵੇਖਿ = ਵੇਖ ਕੇ। ਵਿਗਸੈ = ਖ਼ੁਸ਼ ਹੁੰਦਾ ਹੈ। ਬ੍ਰਹਮ ਬੀਚਾਰੋ = ਪਰਮਾਤਮਾ ਦੇ ਗੁਣਾਂ ਦੀ ਵਿਚਾਰ।੪।

ਅਰਥ: ਹੇ ਭਾਈ! ਮੇਰੇ ਰਾਮ ਦੇ, ਮੇਰੇ ਹਰੀ ਦੇ, ਦਾਸ (ਹਉਮੈ ਆਦਿਕ ਤੋਂ) ਨਰੋਏ ਹੋ ਗਏ ਹਨ। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਉੱਤੇ ਤੁਰ ਕੇ ਮੇਰੇ ਹਰਿ ਪ੍ਰਭੂ ਦਾ ਨਾਮ ਜਪਿਆ ਉਹਨਾਂ ਦੇ ਹਉਮੈ (ਆਦਿਕ) ਰੋਗ ਦੂਰ ਹੋ ਗਏ।੧।ਰਹਾਉ।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰਿ-ਪ੍ਰਭੂ ਆ ਵੱਸਦਾ ਹੈ, ਉਹਨਾਂ ਦੇ ਉਹ ਹਰੀ ਸਾਰੇ ਰੋਗ ਦੂਰ ਕਰ ਦੇਂਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ, ਉਹ (ਹਉਮੈ ਆਦਿਕ ਰੋਗਾਂ ਤੋਂ) ਸੁਤੰਤਰ ਹੋ ਗਏ, ਉਹਨਾਂ ਨੇ ਸਭ ਤੋਂ ਉੱਚਾ ਤੇ ਪਵਿਤ੍ਰ ਆਤਮਕ ਦਰਜਾ ਪ੍ਰਾਪਤ ਕਰ ਲਿਆ।੧।

(ਹੇ ਭਾਈ! ਪੁਰਾਣਾਂ ਦੀਆਂ ਦੱਸੀਆਂ ਸਾਖੀਆਂ ਅਨੁਸਾਰ) ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਦੇ ਕਾਰਨ (ਵੱਡੇ ਦੇਵਤੇ) ਬ੍ਰਹਮਾ, ਵਿਸ਼ਨੂੰ, ਸ਼ਿਵ (ਭੀ) ਰੋਗੀ ਹੀ ਰਹੇ, (ਕਿਉਂਕਿ ਉਹਨਾਂ ਨੇ ਭੀ) ਹਉਮੈ ਵਿਚ ਹੀ ਕਾਰ ਕੀਤੀ। ਜਿਸ ਪਰਮਾਤਮਾ ਨੇ ਉਹਨਾਂ ਨੂੰ ਪੈਦਾ ਕੀਤਾ ਸੀ, ਉਸ ਨੂੰ ਉਹ ਵਿਚਾਰੇ ਚੇਤਦੇ ਨਾਹ ਰਹੇ। ਹੇ ਭਾਈ! ਪਰਮਾਤਮਾ ਦੀ ਸੂਝ (ਤਾਂ) ਗੁਰੂ ਦੀ ਸਰਨ ਪਿਆਂ ਹੀ ਪੈਂਦੀ ਹੈ।੨।

ਹੇ ਭਾਈ! ਸਾਰਾ ਜਗਤ ਹਉਮੈ ਦੇ ਰੋਗ ਵਿਚ ਫਸਿਆ ਰਹਿੰਦਾ ਹੈ (ਤੇ, ਹਉਮੈ ਵਿਚ ਫਸੇ ਹੋਏ) ਉਹਨਾਂ ਮਨੁੱਖਾਂ ਨੂੰ ਜਨਮ ਮਰਨ ਦੇ ਗੇੜ ਦਾ ਭਾਰਾ ਦੁੱਖ ਲੱਗਾ ਰਹਿੰਦਾ ਹੈ। ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ (ਇਸ ਹਉਮੈ ਰੋਗ ਤੋਂ) ਖ਼ਲਾਸੀ ਪਾਂਦਾ ਹੈ। ਮੈਂ (ਅਜੇਹੇ) ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ।੩।

ਹੇ ਭਾਈ! ਜਿਸ ਪਰਮਾਤਮਾ ਨੇ ਇਹ ਸਾਰੀ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਆਪ ਹੀ (ਇਸ ਦੇ ਰੋਗ ਨੂੰ) ਜਾਣਦਾ ਹੈ (ਤੇ, ਦੂਰ ਕਰਦਾ ਹੈ। ਉਸ ਪਰਮਾਤਮਾ ਦਾ ਸਰੂਪ ਹੱਦ ਬੰਨੇ ਤੋਂ ਪਰੇ ਹੈ। ਹੇ ਨਾਨਕ! ਉਹ ਪਰਮਾਤਮਾ ਆਪ ਹੀ (ਆਪਣੀ ਰਚੀ ਸ੍ਰਿਸ਼ਟੀ ਨੂੰ) ਵੇਖ ਕੇ ਖ਼ੁਸ਼ ਹੁੰਦਾ ਹੈ। ਗੁਰੂ ਦੀ ਸਰਨ ਪੈ ਕੇ ਹੀ ਪਰਮਾਤਮਾ ਦੇ ਗੁਣਾਂ ਦੀ ਸੂਝ ਆਉਂਦੀ ਹੈ।੪।੩।੧੪।


*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*
*ਵਾਹਿਗੁਰੂ ਜੀ ਕਾ ਖਾਲਸਾ !!*
*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

1 comment:

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts