Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Thursday, 23 July 2020

☬|| ਅੱਜ ਦਾ ਫੁਰਮਾਨ ||☬ || 23-07-2020|| ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

*Please cover your head & Remove your shoes before reading Hukamnama sahib Ji*

ਸੋਰਠਿ ਮਹਲਾ ੫ ॥ ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥ ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥੧॥ ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ਚਿੰਤਾ ਸਗਲ ਬਿਨਾਸੀ ॥ ਕਰਿ ਕਿਰਪਾ ਅਪੁਨੋ ਕਰਿ ਲੀਨਾ ਮਨਿ ਵਸਿਆ ਅਬਿਨਾਸੀ ॥੨॥ ਤਾ ਕਉ ਬਿਘਨੁ ਨ ਕੋਊ ਲਾਗੈ ਜੋ ਸਤਿਗੁਰਿ ਅਪੁਨੈ ਰਾਖੇ ॥ ਚਰਨ ਕਮਲ ਬਸੇ ਰਿਦ ਅੰਤਰਿ ਅੰਮ੍ਰਿਤ ਹਰਿ ਰਸੁ ਚਾਖੇ ॥੩॥ ਕਰਿ ਸੇਵਾ ਸੇਵਕ ਪ੍ਰਭ ਅਪੁਨੇ ਜਿਨਿ ਮਨ ਕੀ ਇਛ ਪੁਜਾਈ ॥ ਨਾਨਕ ਦਾਸ ਤਾ ਕੈ ਬਲਿਹਾਰੈ ਜਿਨਿ ਪੂਰਨ ਪੈਜ ਰਖਾਈ ॥੪॥੧੪॥੨੫॥ {ਪੰਨਾ 615-616}

ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਮਾਲਕ ਹੈਂ, ਤੂੰ ਮੈਨੂੰ ਸਾਰੀਆਂ ਦਾਤਾਂ ਦੇਣ ਵਾਲਾ ਹੈਂ। ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਮੇਰੇ ਉਤੇ) ਮੇਹਰ ਕਰਮੈਂ ਤੇਰੇ ਪ੍ਰੇਮ-ਰੰਗ ਵਿਚ ਰੰਗੀਜ ਕੇ ਤੇਰੇ ਗੁਣ ਗਾਂਦਾ ਰਹਾਂ।ਰਹਾਉ।

ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਦਾ ਧਿਆਨ ਧਰਦਾ ਹੈ, ਉਸ ਉੱਤੇ ਮਾਲਕ ਪਰਮਾਤਮਾ ਦਇਆਵਾਨ ਹੁੰਦਾ ਹੈ (ਤੇ, ਉਹ ਮਨੁੱਖ ਪਰਮਾਤਮਾ ਦੀ ਸਰਨ ਪੈਂਦਾ ਹੈ) ਪਰਮਾਤਮਾ ਦੀ ਸਰਨ ਪਿਆਂ ਉਸ ਦੇ ਸਾਰੇ ਡਰ ਲਹਿ ਜਾਂਦੇ ਹਨਸਾਰੇ ਦੁੱਖ ਦੂਰ ਹੋ ਜਾਂਦੇ ਹਨ, ਉਹ (ਸਦਾ) ਆਤਮਕ ਆਨੰਦ ਮਾਣਦਾ ਹੈ।੧।

ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਪ੍ਰਭੂ-ਨਾਮ ਪੱਕਾ ਕਰ ਦਿੱਤਾ, ਉਸ ਦੀ ਸਾਰੀ ਚਿੰਤਾ ਦੂਰ ਹੋ ਗਈ। ਪਰਮਾਤਮਾ ਮੇਹਰ ਕਰ ਕੇ ਉਸ ਨੂੰ ਆਪਣਾ ਬਣਾ ਲੈਂਦਾ ਹੈ, ਉਸ ਦੇ ਮਨ ਵਿਚ ਨਾਸ ਰਹਿਤ ਪਰਮਾਤਮਾ ਆ ਵੱਸਦਾ ਹੈ।੨।

ਹੇ ਭਾਈ! ਆਪਣੇ ਗੁਰੂ ਨੇ ਜਿਸ ਮਨੁੱਖ ਦੀ ਰੱਖਿਆ ਕੀਤੀ ਉਸ ਨੂੰ (ਆਤਮਕ ਜੀਵਨ ਦੇ ਰਸਤੇ ਵਿਚਕੋਈ ਰੁਕਾਵਟ ਨਹੀਂ ਆਉਂਦੀ। ਪਰਮਾਤਮਾ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨ ਉਸ ਦੇ ਹਿਰਦੇ ਵਿਚ ਆ ਵੱਸਦੇ ਹਨਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਸਦਾ ਚੱਖਦਾ ਹੈ।੩।

ਹੇ ਭਾਈ! ਜਿਸ ਪਰਮਾਤਮਾ ਨੇ (ਹਰ ਵੇਲੇ) ਤੇਰੇ ਮਨ ਦੀ (ਹਰੇਕ) ਕਾਮਨਾ ਪੂਰੀ ਕੀਤੀ ਹੈ, ਸੇਵਕਾਂ ਵਾਂਗ ਉਸ ਦੀ ਸੇਵਾ-ਭਗਤੀ ਕਰਦਾ ਰਹੁ। ਹੇ ਦਾਸ ਨਾਨਕ! ਆਖ-) ਮੈਂ ਉਸ ਪ੍ਰਭੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਵਿਘਨਾਂ ਦੇ ਟਾਕਰੇ ਤੇ ਹਰ ਵੇਲੇ) ਪੂਰੇ ਤੌਰ ਤੇ ਇੱਜ਼ਤ ਰੱਖੀ ਹੈ।੪।੧੪।੨੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ  {ਪੰਨਾ 661-662}

ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ

(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈਰਹਾਉ

(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ

ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ

(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ

ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥ {ਪੰਨਾ 631-632}

ਅਰਥ: ਹੇ ਮਨ! ਤੂੰ ਕੇਹੜੀ ਭੈੜੀ ਸਿੱਖਿਆ ਲੈ ਲਈ ਹੈਤੂੰ ਪਰਾਈ ਇਸਤ੍ਰੀ, ਪਰਾਈ ਨਿੰਦਿਆ ਦੇ ਰਸ ਵਿਚ ਮਸਤ ਰਹਿੰਦਾ ਹੈਂ। ਪਰਮਾਤਮਾ ਦੀ ਭਗਤੀ ਤੂੰ (ਕਦੇ) ਨਹੀਂ ਕੀਤੀ।੧।ਰਹਾਉ।

ਹੇ ਭਾਈ! ਤੂੰ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ ਰਸਤਾ (ਅਜੇ ਤਕ) ਨਹੀਂ ਸਮਝਿਆ, ਧਨ ਇਕੱਠਾ ਕਰਨ ਲਈ ਤੂੰ ਸਦਾ ਦੌੜ-ਭਜ ਕਰ ਰਿਹਾ ਹੈਂ। (ਦੁਨੀਆ ਦੇ ਪਦਾਰਥਾਂ ਵਿਚੋਂ) ਕਿਸੇ ਨੇ ਭੀ ਆਖ਼ਰ ਕਿਸੇ ਦਾ ਸਾਥ ਨਹੀਂ ਦਿੱਤਾ। ਤੂੰ ਵਿਅਰਥ ਹੀ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ) ਜਕੜ ਰੱਖਿਆ ਹੈ।੧।

ਹੇ ਭਾਈ! ਅਜੇ ਤਕਨਾਹ ਤੂੰ ਪਰਮਾਤਮਾ ਦੀ ਭਗਤੀ ਕੀਤੀ ਹੈ, ਨਾਹ ਗੁਰੂ ਦੀ ਸ਼ਰਨ ਪਿਆ ਹੈਂ, ਨਾਹ ਹੀ ਤੇਰੇ ਅੰਦਰ ਆਤਮਕ ਜੀਵਨ ਦੀ ਸੋਝੀ ਪਈ ਹੈ। ਮਾਇਆ ਤੋਂ ਨਿਰਲੇਪ ਪ੍ਰਭੂ ਤੇਰੇ ਹਿਰਦੇ ਵਿਚ ਵੱਸ ਰਿਹਾ ਹੈ, ਪਰ ਤੂੰ (ਬਾਹਰਜੰਗਲਾਂ ਵਿਚ ਉਸ ਨੂੰ ਭਾਲ ਰਿਹਾ ਹੈਂ।੨।

ਹੇ ਭਾਈ! ਅਨੇਕਾਂ ਜਨਮਾਂ ਵਿਚ ਭਟਕ ਭਟਕ ਕੇ ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ, ਤੂੰ ਅਜੇਹੀ ਅਕਲ ਨਹੀਂ ਸਿੱਖੀ ਜਿਸ ਦੀ ਬਰਕਤਿ ਨਾਲ (ਜਨਮਾਂ ਦੇ ਗੇੜ ਵਿਚੋਂ) ਤੈਨੂੰ ਅਡੋਲਤਾ ਹਾਸਲ ਹੋ ਸਕੇ। ਹੇ ਨਾਨਕ! ਆਖ-ਹੇ ਭਾਈ! ਗੁਰੂ ਨੇ ਤਾਂ ਇਹ) ਗੱਲ ਸਮਝਾਈ ਹੈ ਕਿ ਮਨੁੱਖਾ ਜਨਮ ਦਾ (ਉੱਚਾ) ਦਰਜਾ ਹਾਸਲ ਕਰ ਕੇ ਪਰਮਾਤਮਾ ਦਾ ਭਜਨ ਕਰ।੩।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ {ਪੰਨਾ 690}

ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ {ਪੰਨਾ 690}

ਅਰਥ: ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ {ਪੰਨਾ 690}

ਅਰਥ: (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।

ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ {ਪੰਨਾ 690}

ਅਰਥ: ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ।੪।

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ {ਪੰਨਾ 690}

ਅਰਥ: ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ। (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ। ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ। ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ।੫।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ {ਪੰਨਾ 639}

ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।

ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।

ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ {ਪੰਨਾ 639-640}

ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩।

ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪।

ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫।

ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ {ਪੰਨਾ 640}

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ। ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ।

ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ੬।

ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ।੭।

ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥ {ਪੰਨਾ 640}

ਅਰਥ: ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੮।

ਹੇ ਭਾਈ! ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ) , ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ! ਆਖ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ।੯।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ {ਪੰਨਾ 597-598}

ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧।

ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ।

(ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।੨।

ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।੩।

ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।੪।੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥ {ਪੰਨਾ 705-706}

ਅਰਥ: ਸੰਤ ਜਨ ਉਸ ਸਰਬ-ਵਿਆਪਕ ਪਰਮੇਸਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ ਥਾਂ ਮੌਜੂਦ ਹੈਹੁਣ ਭੀ ਸਰਬ-ਵਿਆਪਕ ਹੈ ਤੇ ਅਖ਼ੀਰ ਵਿਚ ਭੀ ਹਰ ਥਾਂ ਹਾਜ਼ਰ ਨਾਜ਼ਰ ਰਹੇਗਾ। ਹੇ ਨਾਨਕ! ਉਹ ਜਗਤ ਦਾ ਮਾਲਕ ਪ੍ਰਭੂ ਸਭ ਪਾਪਾਂ ਦੇ ਨਾਸ ਕਰਨ ਵਾਲਾ ਹੈ।੧।

ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰਨਾ ਚਾਹੀਦਾ ਹੈ ਜੋ (ਹਰ ਥਾਂ) ਆਪ ਹੀ ਵੇਖਣ ਵਾਲਾ ਹੈ, ਆਪ ਹੀ ਸੁਣਨ ਵਾਲਾ ਹੈ ਤੇ ਆਪ ਹੀ ਸੁਣਾਉਣ ਵਾਲਾ ਹੈ। ਹੇ ਨਾਨਕ! ਉਸ ਹਰੀ ਦੀ ਪਿਆਰੀ ਯਾਦ ਵਿਚ ਲੀਨ ਹੋ ਜਾ ਜੋ ਸਭ ਥਾਈਂ ਮੌਜੂਦ ਹੈ।੨।

ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥ {ਪੰਨਾ 706}

ਅਰਥ: ਜੋ ਪ੍ਰਭੂ ਮਾਇਆ ਤੋਂ ਨਿਰਲੇਪ ਹੈ ਸਿਰਫ਼ ਉਸ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹੀ ਸਭ ਦੇ ਅੰਦਰ ਮੌਜੂਦ ਹੈ। ਉਹ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਸਭ ਕਿਸਮ ਦੀ ਤਾਕਤ ਵਾਲਾ ਹੈ, (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਹ ਪ੍ਰਭੂ ਕਰਦਾ ਹੈ। ਇਕ ਪਲਕ ਵਿਚ (ਜੀਵਾਂ ਨੂੰ) ਪੈਂਦਾ ਕਰ ਕੇ ਨਾਸ ਕਰ ਦੇਂਦਾ ਹੈ, ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ। ਸਭ ਦੇਸਾਂ ਵਿਚ, ਸਾਰੇ ਬ੍ਰਹਮੰਡ ਵਿਚ, ਹੇਠਲੀ ਧਰਤੀ, ਜਜ਼ੀਰਿਆਂ ਵਿਚ, ਸਾਰੇ ਹੀ ਜਗਤ ਵਿਚ ਉਹ ਪ੍ਰਭੂ ਵਿਆਪਕ ਹੈ।

ਜਿਸ ਮਨੁੱਖ ਨੂੰ (ਇਹਸਮਝ ਆਪ ਪ੍ਰਭੂ ਦੇਂਦਾ ਹੈ, ਉਸ ਨੂੰ ਸਮਝ ਪੈਂਦੀ ਹੈ ਤੇ ਉਹ ਮਨੁੱਖ ਪਵਿਤ੍ਰ ਹੋ ਜਾਂਦਾ ਹੈ।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)

ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ {ਪੰਨਾ 669-670}

ਅਰਥ: ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ।

ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧।

ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਸੋਰਠਿ ਮਹਲਾ ੫ ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥੩॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥੪॥੯॥੫੯॥ {ਪੰਨਾ 623}

ਅਰਥ: ਹੇ ਭਾਈ! ਸਦਾ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮਨ-ਮੰਗੇ ਫਲ (ਪ੍ਰਭੂ ਦੇ ਦਰ ਤੋਂ) ਪ੍ਰਾਪਤ ਕਰਦੇ ਰਹੋਗੇ, ਪਰਮਾਤਮਾ ਜਿੰਦ ਦੇ ਨਾਲ (ਵੱਸਦਾ) ਸਾਥੀ (ਪ੍ਰਤੀਤ ਹੁੰਦਾ ਰਹੇਗਾ੧।ਰਹਾਉ।

(ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਪਰਮਾਤਮਾ ਦੇਚਰਨਾਂ ਵਿਚ ਜੋੜ ਦਿੱਤਾ, ਉਸ ਨੇ ਉਹ ਪਰਮਾਤਮਾ ਲੱਭ ਲਿਆ ਜੋ ਹਰ ਵੇਲੇ ਅੰਗ-ਸੰਗ ਵੱਸਦਾ ਹੈ, ਤੇ, (ਜਿੰਦ ਦਾ) ਮਦਦਗਾਰ ਹੈ। (ਜੇ ਪ੍ਰਭੂ-ਚਰਨਾਂ ਵਿਚ ਜੁੜੇ ਰਹੀਏ, ਤਾਂ) ਜਿੱਥੇ ਭੀ ਜਾਈਏ, ਉਥੇ ਹੀ ਸੁਖੀ ਰਹਿ ਸਕੀਦਾ ਹੈ (ਪਰ ਜਿਨ੍ਹਾਂ ਨੂੰ ਚਰਨਾਂ ਵਿਚ ਮਿਲਾਇਆ ਹੈ) ਪ੍ਰਭੂ ਨੇ (ਆਪ ਹੀ) ਕਿਰਪਾ ਕਰ ਕੇ ਮਿਲਾਇਆ ਹੈ।੧।

ਹੇ ਭਾਈ! ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹਾਂ, (ਸੰਤ ਜਨਾਂ ਦੀ ਕਿਰਪਾ ਨਾਲ) ਪਰਮਾਤਮਾ ਜਿੰਦ ਦਾ ਆਸਰਾ (ਪ੍ਰਤੀਤ ਹੁੰਦਾ ਰਹਿੰਦਾ ਹੈ। ਸੰਤ ਜਨ ਕਿਰਪਾ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਂਦੇ ਹਨ, (ਅਤੇ ਇਸ ਤਰ੍ਹਾਂ) ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਭੀ) ਪਵਿਤ੍ਰ ਜੀਵਨ ਵਾਲਾ ਬਣਾ ਲੈਂਦੇ ਹਨ।੨।

ਹੇ ਭਾਈ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪਈਦਾ। ਪਰਮਾਤਮਾ ਆਪ (ਸਿਫ਼ਤਿ-ਸਾਲਾਹ ਕਰਨ ਵਾਲਿਆਂ ਦੀਰਾਖੀ ਕਰਦਾ ਹੈ, ਸਦਾ ਉਹਨਾਂ ਦੀ ਜਿੰਦ ਦੇ ਨਾਲ ਰਾਖਾ ਬਣਿਆ ਰਹਿੰਦਾ ਹੈ।੩।

(ਪਰ,) ਹੇ ਨਾਨਕ! ਉਸ ਮਨੁੱਖ ਨੇ ਹੀ ਪਰਮਾਤਮਾ ਦੇ ਨਾਮ ਦਾ ਸੁਆਦ ਸਮਝਿਆ ਹੈ (ਕਦਰ ਜਾਣੀ ਹੈ) , ਜਿਸ ਨੂੰ ਸਿਰਜਣਹਾਰ ਸਰਬ-ਵਿਆਪਕ ਪ੍ਰਭੂ ਆਪ (ਇਹ ਦਾਤਿ) ਦੇਂਦਾ ਹੈ। ਪਰਮਾਤਮਾ ਦੀ ਸ਼ਰਨ ਪਿਆ ਰਹਿ ਕੇ ਉਹ ਆਤਮਕ ਆਨੰਦ ਮਾਣਦਾ ਰਹਿੰਦਾ ਹੈ। ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ।੪।੯।੫੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ {ਪੰਨਾ 619}

ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।

ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਸਲੋਕ ਮਃ ੧ ॥ ਚੋਰਾ ਜਾਰਾ ਰੰਡੀਆ ਕੁਟਣੀਆ ਦੀਬਾਣੁ ॥ ਵੇਦੀਨਾ ਕੀ ਦੋਸਤੀ ਵੇਦੀਨਾ ਕਾ ਖਾਣੁ ॥ ਸਿਫਤੀ ਸਾਰ ਨ ਜਾਣਨੀ ਸਦਾ ਵਸੈ ਸੈਤਾਨੁ ॥ ਗਦਹੁ ਚੰਦਨਿ ਖਉਲੀਐ ਭੀ ਸਾਹੂ ਸਿਉ ਪਾਣੁ ॥ ਨਾਨਕ ਕੂੜੈ ਕਤਿਐ ਕੂੜਾ ਤਣੀਐ ਤਾਣੁ ॥ ਕੂੜਾ ਕਪੜੁ ਕਛੀਐ ਕੂੜਾ ਪੈਨਣੁ ਮਾਣੁ ॥੧॥ {ਪੰਨਾ 790}

ਅਰਥ: ਚੋਰਾਂ, ਲੁੱਚੇ ਬੰਦਿਆਂ, ਵਿਭਚਾਰਨ ਔਰਤਾਂ ਤੇ ਦੱਲੀਆਂ ਦਾ ਆਪੋ ਵਿਚ ਬਹਿਣ ਖਲੋਣ ਹੁੰਦਾ ਹੈ, ਇਹਨਾਂ ਧਰਮ ਤੋਂ ਵਾਂਜਿਆਂ ਦੀ ਆਪੋ ਵਿਚ ਮਿਤ੍ਰਤਾ ਤੇ ਆਪੋ ਵਿਚ ਖਾਣ ਪੀਣ ਹੁੰਦਾ ਹੈਰੱਬ ਦੀ ਸਿਫ਼ਤਿ-ਸਾਲਾਹ ਕਰਨ ਦੀ ਇਹਨਾਂ ਨੂੰ ਸੂਝ ਨਹੀਂ ਹੁੰਦੀ, (ਇਹਨਾਂ ਦੇ ਮਨ ਵਿਚ, ਮਾਨੋ) ਸਦਾ ਸ਼ੈਤਾਨ ਵੱਸਦਾ ਹੈ। (ਸਮਝਾਇਆਂ ਭੀ ਸਮਝਦੇ ਨਹੀਂ, ਜਿਵੇਂਖੋਤੇ ਨੂੰ ਜੇ ਚੰਦਨ ਨਾਲ ਮਲੀਏ ਤਾਂ ਭੀ ਉਸ ਦੀ ਵਰਤੋਂ ਵਿਹਾਰ ਸੁਆਹ ਨਾਲ ਹੀ ਹੁੰਦੀ ਹੈ (ਪਿਛਲੇ ਕੀਤੇ ਕਰਮਾਂ ਦਾ ਗੇੜ ਇਸ ਮੰਦੇ ਰਾਹ ਤੋਂ ਹਟਣ ਨਹੀਂ ਦੇਂਦਾ

ਹੇ ਨਾਨਕ! "ਕੂੜ" (ਦਾ ਸੂਤਰ) ਕੱਤਣ ਨਾਲ "ਕੂੜਦਾ ਹੀ ਤਾਣਾ ਚਾਹੀਦਾ ਹੈ, "ਕੂੜਦਾ ਹੀ ਕੱਪੜਾ ਕੱਛੀਦਾ ਹੈ ਤੇ ਪਹਿਨੀਦਾ ਹੈ (ਇਸ "ਕੂੜ"-ਰੂਪ ਪੁਸ਼ਾਕ ਦੇ ਕਾਰਨ "ਕੂੜਹੀ ਵਡਿਆਈ ਮਿਲਦੀ ਹੈ (ਭਾਵ, "ਖਤਿਅਹੁ ਜੰਮੇ ਖਤੇ ਕਰਨਿ ਤ ਖਤਿਆ ਵਿਚਿ ਪਾਹਿ") ੧।

ਮਃ ੧ ॥ ਬਾਂਗਾ ਬੁਰਗੂ ਸਿੰਙੀਆ ਨਾਲੇ ਮਿਲੀ ਕਲਾਣ ॥ ਇਕਿ ਦਾਤੇ ਇਕਿ ਮੰਗਤੇ ਨਾਮੁ ਤੇਰਾ ਪਰਵਾਣੁ ॥ ਨਾਨਕ ਜਿਨ੍ਹ੍ਹੀ ਸੁਣਿ ਕੈ ਮੰਨਿਆ ਹਉ ਤਿਨਾ ਵਿਟਹੁ ਕੁਰਬਾਣੁ ॥੨॥ {ਪੰਨਾ 790}

ਅਰਥ: (ਮੁੱਲਾਂ) ਬਾਂਗ ਦੇ ਕੇ, (ਫ਼ਕੀਰ) ਤੂਤੀ ਵਜਾ ਕੇ, (ਜੋਗੀ) ਸਿੰਙੀ ਵਜਾ ਕੇ, (ਮਿਰਾਸੀ) ਕਲਾਣ ਕਰ ਕੇ (ਲੋਕਾਂ ਦੇ ਦਰ ਤੋਂ ਮੰਗਦੇ ਹਨ) ; (ਸੰਸਾਰ ਵਿਚ ਇਸ ਤਰ੍ਹਾਂ ਦੇ) ਕਈ ਮੰਗਤੇ ਤੇ ਕਈ ਦਾਤੇ ਹਨ, ਪਰ ਮੈਨੂੰ ਤੇਰਾ ਨਾਮ ਹੀ ਚਾਹੀਦਾ ਹੈ।

ਹੇ ਨਾਨਕ! ਜਿਨ੍ਹਾਂ ਬੰਦਿਆਂ ਨੇ ਪ੍ਰਭੂ ਦਾ ਨਾਮ ਸੁਣ ਕੇ ਉਸ ਵਿਚ ਮਨ ਨੂੰ ਜੋੜ ਲਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ।੨।

ਪਉੜੀ ॥ ਮਾਇਆ ਮੋਹੁ ਸਭੁ ਕੂੜੁ ਹੈ ਕੂੜੋ ਹੋਇ ਗਇਆ ॥ ਹਉਮੈ ਝਗੜਾ ਪਾਇਓਨੁ ਝਗੜੈ ਜਗੁ ਮੁਇਆ ॥ ਗੁਰਮੁਖਿ ਝਗੜੁ ਚੁਕਾਇਓਨੁ ਇਕੋ ਰਵਿ ਰਹਿਆ ॥ ਸਭੁ ਆਤਮ ਰਾਮੁ ਪਛਾਣਿਆ ਭਉਜਲੁ ਤਰਿ ਗਇਆ ॥ ਜੋਤਿ ਸਮਾਣੀ ਜੋਤਿ ਵਿਚਿ ਹਰਿ ਨਾਮਿ ਸਮਇਆ ॥੧੪॥ {ਪੰਨਾ 790}

ਅਰਥ: ਮਾਇਆ ਦਾ ਮੋਹ ਨਿਰੋਲ ਇਕ ਛਲ ਹੈ, (ਆਖ਼ਰ) ਛਲ ਹੀ (ਸਾਬਤ) ਹੁੰਦਾ ਹੈ, ਪਰ ਪ੍ਰਭੂ ਨੇ (ਮਾਇਆ ਦੇ ਮੋਹ ਵਿਚ ਜੀਵ ਫਸਾ ਕੇ) 'ਹਉਮੈਦਾ ਗੇੜ ਪੈਦਾ ਕਰ ਦਿੱਤਾ ਹੈ ਇਸ ਗੇੜ ਵਿਚ (ਪੈ ਕੇ) ਜਗਤ ਦੁਖੀ ਹੋ ਰਿਹਾ ਹੈ।

ਜੋ ਮਨੁੱਖ ਗੁਰੂ ਦੇ ਸਨਮੁਖ ਹੈ ਉਸ ਦਾ ਇਹ ਝੰਬੇਲਾ ਪ੍ਰਭੂ ਨੇ ਆਪ ਮੁਕਾ ਦਿੱਤਾ ਹੈ, ਉਸ ਨੂੰ ਇਕ ਪ੍ਰਭੂ ਹੀ ਵਿਆਪਕ ਦਿੱਸਦਾ ਹੈਗੁਰਮੁਖ ਹਰ ਥਾਂ ਪਰਮਾਤਮਾ ਨੂੰ ਹੀ ਪਛਾਣਦਾ ਹੈ ਤੇ ਇਸ ਤਰ੍ਹਾਂ ਇਸ ਸੰਸਾਰ ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈਉਸ ਦੀ ਆਤਮਾ ਪਰਮਾਤਮਾ ਵਿਚ ਲੀਨ ਹੁੰਦੀ ਰਹਿੰਦੀ ਹੈ ਉਹ ਪ੍ਰਭੂ ਦੇ ਨਾਮ ਵਿਚ ਜੁੜਿਆ ਰਹਿੰਦਾ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ੍ਹ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥ {ਪੰਨਾ 543}

ਅਰਥ: ਹੇ ਸਭ ਤੋਂ ਵੱਡੇ! ਹੇ ਸਰਬ-ਗੁਣ-ਭਰਪੂਰ ਪ੍ਰਭੂ! (ਮੇਰੇ ਉੱਤੇ) ਮੇਹਰ ਕਰ, ਮੈਂ ਹਰ ਵੇਲੇ ਤੇਰਾ ਨਾਮ ਸਿਮਰਦਾ ਰਹਾਂ, ਆਤਮਕ ਜੀਵਨ ਦੇਣ ਵਾਲੀ ਤੇਰੀ ਬਾਣੀ ਉਚਾਰਦਾ ਰਹਾਂ, ਮੈਂ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਾਂ, ਮੈਨੂੰ ਤੇਰੀ ਰਜ਼ਾ ਮਿੱਠੀ ਲੱਗਦੀ ਰਹੇ। ਹੇ ਗੋਪਾਲ! ਹੇ ਗੋਬਿੰਦ! (ਮੇਰੇ ਉਤੇ) ਦਇਆ ਕਰ, ਤਰਸ ਕਰ, ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ। ਹੇ ਸਭ ਤਾਕਤਾਂ ਦੇ ਮਾਲਕ! ਹੇ ਅਕੱਥ! ਹੇ ਬੇਅੰਤ! ਮੇਰੀ ਇਹ ਜਿੰਦਮੇਰਾ ਇਹ ਮਨ ਇਹ ਸਰੀਰ, ਇਹ ਧਨ-ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ

ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੈਂ ਮੂਰਖ ਹਾਂ ਬਹੁਤ ਮੂਰਖ ਹਾਂ, ਨਿਆਸਰਾ ਹਾਂ, ਚੰਚਲ, ਕਮਜ਼ੋਰ, ਨੀਚ ਤੇ ਅੰਞਾਣ ਹਾਂ। ਮੈਂ ਤੇਰੀ ਸਰਨ ਆਇਆ ਹਾਂ। ਮੈਨੂੰ ਜਨਮ ਮਰਨ ਦੇ ਗੇੜ ਤੋਂ ਬਚਾ ਲੈ

ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥ ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥ ਪਤਿਤਾ ਪੁਨੀਤਾ ਹੋਹਿ ਤਿਨ੍ਹ੍ਹ ਸੰਗਿ ਜਿਨ੍ਹ੍ਹ ਬਿਧਾਤਾ ਪਾਇਆ ॥ ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥ ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥ {ਪੰਨਾ 543}

ਅਰਥ: (ਹੇ ਭਾਈ!) ਗੁਰਮੁਖਾਂ ਦੀ ਸਰਨ ਪਿਆਂ ਪਰਮਾਤਮਾ ਮਿਲ ਪੈਂਦਾ ਹੈ, ਤੇ, ਅਸੀ ਸਦਾ ਪਰਮਾਤਮਾ ਦੇ ਗੁਣ ਗਾ ਸਕਦੇ ਹਾਂ। ਹੇ ਪ੍ਰਭੂ ਜੀ! ਮੇਹਰ ਕਰ) ਤੇਰੇ ਭਗਤ ਜਨਾਂ ਦੇ ਚਰਨਾਂ ਦੀ ਧੂੜ ਮੇਰੇ ਮਨ ਵਿਚ ਮੇਰੇ ਮੱਥੇ ਉਤੇ ਲੱਗਦੀ ਰਹੇ (ਭਗਤ ਜਨਾਂ ਦੇ ਚਰਨਾਂ ਦੀ ਧੂੜ ਦੀ ਬਰਕਤਿ ਨਾਲਵਿਕਾਰਾਂ ਵਿਚ ਡਿੱਗੇ ਹੋਏ ਮਨੁੱਖ ਭੀ ਪਵਿਤ੍ਰ ਹੋ ਜਾਂਦੇ ਹਨ। ਜਿਨ੍ਹਾਂ ਮਨੁੱਖਾਂ ਨੇ ਕਰਤਾਰ ਲੱਭ ਲਿਆ ਉਹਨਾਂ ਦੀ ਸੰਗਤਿ ਵਿਚ ਵਿਕਾਰੀ ਬੰਦੇ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ। ਪਰਮਾਤਮਾ ਦੇ ਨਾਮ-ਰੰਗ ਨਾਲ ਰੰਗੇ ਹੋਏ ਬੰਦੇ ਆਤਮਕ ਜੀਵਨ ਦੀਆਂ ਦਾਤਾਂ ਦੇਣ-ਜੋਗੇ ਹੋ ਜਾਂਦੇ ਹਨ, ਉਹ ਇਹ ਦਾਤਾਂ ਨਿੱਤ ਦੇਂਦੇ ਹਨ ਤੇ ਇਹ ਵਧਦੀਆਂ ਰਹਿੰਦੀਆਂ ਹਨ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਜਪ ਕੇ ਆਪਣੇ ਮਨ ਨੂੰ ਵੱਸ ਵਿਚ ਕਰ ਲਿਆ, ਸਭ ਕਰਾਮਾਤੀ ਤਾਕਤਾਂ ਤੇ ਦੁਨੀਆ ਦੇ ਨੌ ਹੀ ਖ਼ਜ਼ਾਨੇ ਉਹਨਾਂ ਨੂੰ ਮਿਲ ਜਾਂਦੇ ਹਨ। ਹੇ ਭਾਈ! ਨਾਨਕ ਬੇਨਤੀ ਕਰਦਾ ਹੈ ਕਿ ਗੁਰਮੁਖ ਸੱਜਣ ਮਿੱਤਰ ਵੱਡੀ ਕਿਸਮਤ ਨਾਲ ਹੀ ਮਿਲਦੇ ਹਨ

ਜਿਨੀ ਸਚੁ ਵਣੰਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥ ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥ ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ ॥ ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ ॥ ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥ ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥੩॥ {ਪੰਨਾ 543}

ਅਰਥ: ਜਿਨ੍ਹਾਂ ਮਨੁੱਖਾਂ ਨੇ (ਸਦਾ) ਸਦਾ-ਥਿਰ ਰਹਿਣ ਵਾਲੇ ਹਰਿ-ਨਾਮ ਦਾ ਵਪਾਰ ਕੀਤਾ ਹੈ ਉਹ ਭਰੇ ਭੰਡਾਰਾਂ ਵਾਲੇ ਸ਼ਾਹੂਕਾਰ ਹਨ, ਉਹਨਾਂ ਪਾਸ (ਹਰਿ-ਨਾਮ ਦਾ) ਬਹੁਤ ਖ਼ਜ਼ਾਨਾ ਹੈ, ਉਹ (ਇਸ ਵਪਾਰ ਵਿਚ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ) ਖੱਟੀ ਖੱਟਦੇ ਹਨ। ਜੇਹੜੇ ਮਨੁੱਖ ਪਰਮਾਤਮਾ ਨਾਲ ਰੱਤੇ ਰਹਿੰਦੇ ਹਨ, ਉਹਨਾਂ ਉੱਤੇ ਨਾਹ ਕਾਮਨਾਹ ਕ੍ਰੋਧ ਨਾਹ ਲੋਭ, ਕੋਈ ਭੀ ਆਪਣਾ ਜ਼ੋਰ ਨਹੀਂ ਪਾ ਸਕਦਾ, ਉਹ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਂਦੇ ਹਨਉਹ ਇਕ ਪਰਮਾਤਮਾ ਨੂੰ ਹੀ (ਪੱਕਾ ਸਾਥੀ) ਮੰਨਦੇ ਹਨ, ਉਹ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦੇ ਹਨ। ਉਹ ਮਨੁੱਖ ਗੁਰੂ ਦੀ ਚਰਨੀਂ ਲੱਗ ਕੇ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਦੇ ਮਨ ਵਿਚ (ਪਰਮਾਤਮਾ ਦੇ ਮਿਲਾਪ ਦਾ) ਚਾਉ ਚੜ੍ਹਿਆ ਰਹਿੰਦਾ ਹੈ। ਨਾਨਕ ਬੇਨਤੀ ਕਰਦਾ ਹੈ, ਜਿਨ੍ਹਾਂ ਮਨੁੱਖਾਂ ਦੇ ਪਾਸ ਪਰਮਾਤਮਾ ਦਾ ਨਾਮ-ਧਨ ਹੈ ਉਹੀ ਐਸੇ ਹਨ ਜੋ ਸਦਾ ਲਈ ਸ਼ਾਹੂਕਾਰ ਟਿਕੇ ਰਹਿੰਦੇ ਹਨ

ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥ ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥ ਦੂਖੁ ਰੋਗੁ ਨ ਭਉ ਬਿਆਪੈ ਜਿਨ੍ਹ੍ਹੀ ਹਰਿ ਹਰਿ ਧਿਆਇਆ ॥ ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥ ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥ ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥੪॥੩॥ {ਪੰਨਾ 544}

ਅਰਥ: ਹੇ ਨਾਨਕ! ਸਦਾ) ਉਸ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ (ਸਾਰੇ ਸੰਸਾਰ ਵਿਚ) ਜਿਸ ਦੀ ਸੱਤਾ ਕੰਮ ਕਰ ਰਹੀ ਹੈ। (ਹੇ ਨਾਨਕ! ਗੁਰੂ ਦੀ ਸਰਨ ਪੈਣਾ ਚਾਹੀਦਾ ਹੈ) ਗੁਰੂ ਦੀ ਸਰਨ ਪਿਆਂ ਸਰਬ-ਵਿਆਪਕ ਕਰਤਾਰ ਪ੍ਰਭੂ ਮਨ ਤੋਂ ਨਹੀਂ ਭੁੱਲਦਾ। ਜਿਨ੍ਹਾਂ ਮਨੁੱਖਾਂ ਨੇ (ਸਦਾ) ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹਨਾਂ ਉੱਤੇ ਕੋਈ ਰੋਗ, ਕੋਈ ਦੁੱਖ, ਕੋਈ ਡਰ ਆਪਣਾ ਜ਼ੋਰ ਨਹੀਂ ਪਾ ਸਕਦਾ। ਉਹਨਾਂ ਨੇ ਗੁਰੂ ਦੀ ਕਿਰਪਾ ਨਾਲ ਇਹ ਸੰਸਾਰ-ਸਮੁੰਦਰ ਤਰ ਲਿਆ (ਸਮਝੋ) , ਪੂਰਬਲੇ ਜਨਮ ਵਿਚ ਕੀਤੀ ਕਮਾਈ ਅਨੁਸਾਰ (ਮੱਥੇ ਉੱਤੇ ਭਗਤੀ ਦਾ) ਲਿਖਿਆ ਲੇਖ ਉਹਨਾਂ ਨੂੰ ਪ੍ਰਾਪਤ ਹੋ ਗਿਆ। ਉਹਨਾਂ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਗਈ, ਉਹਨਾਂ ਦੇ ਮਨ ਵਿਚ ਠੰਡ ਪੈ ਗਈਉਹਨਾਂ ਨੂੰ ਬੇਅੰਤ ਪ੍ਰਭੂ ਮਿਲ ਪਿਆ

ਨਾਨਕ ਬੇਨਤੀ ਕਰਦਾ ਹੈ, ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਮੇਰੀ ਭੀ (ਪ੍ਰਭੂ-ਮਿਲਾਪ ਵਾਲੀ ਚਿਰਾਂ ਦੀ) ਆਸ ਪੂਰੀ ਹੋ ਗਈ ਹੈ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।

ੴ ਸਤਿਗੁਰ ਪ੍ਰਸਾਦਿ ॥ ਰਾਮਕਲੀ ਕੀ ਵਾਰ ਮਹਲਾ ੩ ॥ ਜੋਧੈ ਵੀਰੈ ਪੂਰਬਾਣੀ ਕੀ ਧੁਨੀ ॥

ਸਲੋਕੁ ਮਃ ੩ ॥ ਸਤਿਗੁਰੁ ਸਹਜੈ ਦਾ ਖੇਤੁ ਹੈ ਜਿਸ ਨੋ ਲਾਏ ਭਾਉ ॥ ਨਾਉ ਬੀਜੇ ਨਾਉ ਉਗਵੈ ਨਾਮੇ ਰਹੈ ਸਮਾਇ ॥ ਹਉਮੈ ਏਹੋ ਬੀਜੁ ਹੈ ਸਹਸਾ ਗਇਆ ਵਿਲਾਇ ॥ ਨਾ ਕਿਛੁ ਬੀਜੇ ਨ ਉਗਵੈ ਜੋ ਬਖਸੇ ਸੋ ਖਾਇ ॥ ਅੰਭੈ ਸੇਤੀ ਅੰਭੁ ਰਲਿਆ ਬਹੁੜਿ ਨ ਨਿਕਸਿਆ ਜਾਇ ॥ ਨਾਨਕ ਗੁਰਮੁਖਿ ਚਲਤੁ ਹੈ ਵੇਖਹੁ ਲੋਕਾ ਆਇ ॥ ਲੋਕੁ ਕਿ ਵੇਖੈ ਬਪੁੜਾ ਜਿਸ ਨੋ ਸੋਝੀ ਨਾਹਿ ॥ ਜਿਸੁ ਵੇਖਾਲੇ ਸੋ ਵੇਖੈ ਜਿਸੁ ਵਸਿਆ ਮਨ ਮਾਹਿ ॥੧॥ {ਪੰਨਾ 947}

ਅਰਥ: ਸਤਿਗੁਰੂ ਅਡੋਲਤਾ ਤੇ ਸ਼ਾਂਤੀ ਦਾ ਖੇਤ ਹੈ, (ਪ੍ਰਭੂ) ਜਿਸ ਨੂੰ (ਇਸ ਅਡੋਲਤਾ ਦੇ ਖੇਤ ਗੁਰੂ ਨਾਲ) ਪਿਆਰ ਬਖ਼ਸ਼ਦਾ ਹੈ (ਉਹ ਭੀ "ਸਹਜੈ ਦਾ ਖੇਤੁ" ਬਣ ਜਾਂਦਾ ਹੈ, ਤੇ ਉਹ ਉਸ ਖੇਤ ਵਿਚ) ਪ੍ਰਭੂ ਦਾ ਨਾਮ ਬੀਜਦਾ ਹੈ (ਓਥੇ) ਨਾਮ ਉੱਗਦਾ ਹੈ, ਉਹ ਮਨੁੱਖ ਨਾਮ ਵਿਚ ਹੀ ਟਿਕਿਆ ਰਹਿੰਦਾ ਹੈ।

ਇਹ ਜੋ (ਸਂਹਸਿਆਂ ਦਾ) ਮੂਲ ਹਉਮੈ ਹੈ (ਇਹ ਹਉਮੈ ਉਸ ਮਨੁੱਖ ਵਿਚ ਨਹੀਂ ਹੁੰਦੀ, ਸੋ ਇਸ ਤੋਂ ਪੈਦਾ ਹੋਣ ਵਾਲਾ) "ਸਹਸਾ" (ਉਸ ਮਨੁੱਖ ਦਾ) ਦੂਰ ਹੋ ਜਾਂਦਾ ਹੈ, ਨਾਹ ਉਹ ਕੋਈ ਐਸਾ ਬੀਜ ਬੀਜਦਾ ਹੈ ਨਾਹ (ਓਥੇ 'ਸਹਸਾ') ਉੱਗਦਾ ਹੈ। ਉਹ ਮਨੁੱਖ ਪ੍ਰਭੂ ਦੀ ਬਖ਼ਸ਼ਸ਼ ਦਾ ਫਲ ਖਾਂਦਾ ਹੈ। (ਨਾਮ ਸਿਮਰਦਾ ਹੈ, ਨਾਮ ਵਿਚ ਲੀਨ ਰਹਿੰਦਾ ਹੈ) ।

ਜਿਵੇਂ ਪਾਣੀ ਨਾਲ ਪਾਣੀ ਰਲ ਜਾਏ ਤਾਂ ਮੁੜ (ਉਹ ਪਾਣੀ) ਵੱਖ ਨਹੀਂ ਕੀਤਾ ਜਾ ਸਕਦਾ, ਇਸੇ ਤਰ੍ਹਾਂ, ਹੇ ਨਾਨਕ! ਉਸ ਮਨੁੱਖ ਦੀ ਹਾਲਤ ਹੈ ਜੋ ਗੁਰੂ ਦੇ ਹੁਕਮ ਵਿਚ ਤੁਰਦਾ ਹੈ। ਹੇ ਲੋਕੋ! (ਬੇਸ਼ੱਕ) ਆ ਕੇ ਵੇਖ ਲਵੋ (ਪਰਖ ਲਵੋ) ।

ਪਰ ਵਿਚਾਰਾ ਜਗਤ ਕੀਹ ਵੇਖੇ? ਇਸ ਨੂੰ ਤਾਂ (ਇਹ ਪਰਖਣ ਦੀ) ਸਮਝ ਹੀ ਨਹੀਂ ਹੈ; (ਇਹ ਗੱਲ) ਉਹੀ ਮਨੁੱਖ ਵੇਖ ਸਕਦਾ ਹੈ ਜਿਸ ਨੂੰ ਪ੍ਰਭੂ ਆਪ ਵੇਖਣ ਦੀ ਜਾਚ ਸਿਖਾਏ, ਜਿਸ ਦੇ ਮਨ ਵਿਚ ਪ੍ਰਭੂ ਆਪ ਆ ਵੱਸੇ।1।

ਮਃ ੩ ॥ ਮਨਮੁਖੁ ਦੁਖ ਕਾ ਖੇਤੁ ਹੈ ਦੁਖੁ ਬੀਜੇ ਦੁਖੁ ਖਾਇ ॥ ਦੁਖ ਵਿਚਿ ਜੰਮੈ ਦੁਖਿ ਮਰੈ ਹਉਮੈ ਕਰਤ ਵਿਹਾਇ ॥ ਆਵਣੁ ਜਾਣੁ ਨ ਸੁਝਈ ਅੰਧਾ ਅੰਧੁ ਕਮਾਇ ॥ ਜੋ ਦੇਵੈ ਤਿਸੈ ਨ ਜਾਣਈ ਦਿਤੇ ਕਉ ਲਪਟਾਇ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਅਵਰੁ ਨ ਕਰਣਾ ਜਾਇ ॥੨॥ {ਪੰਨਾ 947}

ਅਰਥ: ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਹ (ਸਮਝੋ) ਦੁੱਖਾਂ ਦੀ ਪੈਲੀ ਹੈ (ਜਿਸ ਵਿਚ) ਉਹ ਦੁੱਖ ਬੀਜਦਾ ਹੈ ਤੇ ਦੁੱਖ (ਹੀ ਫਲ ਵੱਢ ਕੇ) ਖਾਂਦਾ ਹੈ। ਮਨਮੁਖ ਦੁੱਖ ਵਿਚ ਜੰਮਦਾ ਹੈ, ਦੁੱਖ ਵਿਚ ਮਰਦਾ ਹੈ, ਉਸ ਦੀ ਸਾਰੀ ਉਮਰ "ਮੈਂ; ਮੈਂ" ਕਰਦਿਆਂ ਗੁਜ਼ਰਦੀ ਹੈ। ਉਸ ਨੂੰ ਇਹ ਸਮਝ ਹੀ ਨਹੀਂ ਆਉਂਦੀ ਕਿ ਮੈਂ ਜਨਮ ਮਰਨ ਦੇ ਗੇੜ ਵਿਚ ਪਿਆ ਹੋਇਆ ਹਾਂ, ਉਹ ਅੰਨ੍ਹਾ ਜਹਾਲਤ ਦਾ ਹੀ ਕੰਮ ਕਰੀ ਜਾਂਦਾ ਹੈ।

ਮਨਮੁਖ ਉਸ ਮਾਲਕ ਨੂੰ ਨਹੀਂ ਪਛਾਣਦਾ ਜੋ (ਦਾਤਾਂ) ਦੇਂਦਾ ਹੈ, ਪਰ ਉਸ ਦੇ ਦਿੱਤੇ ਹੋਏ ਪਦਾਰਥਾਂ ਨੂੰ ਜੱਫਾ ਮਾਰਦਾ ਹੈ। ਹੇ ਨਾਨਕ! (ਮਨਮੁਖ ਕਰੇ ਭੀ ਕੀਹ?) ਪਿਛਲੇ ਕੀਤੇ ਕਰਮਾਂ ਅਨੁਸਾਰ ਜੋ (ਸੰਸਕਾਰ ਮਨ ਉਤੇ) ਉੱਕਰਿਆ ਪਿਆ ਹੈ (ਉਸੇ ਦੇ ਅਸਰ ਹੇਠ ਮਨੁੱਖ) ਕਰਮ ਕਰੀ ਜਾਂਦਾ ਹੈ (ਉਹਨਾਂ ਸੰਸਕਾਰਾਂ ਤੋਂ ਲਾਂਭੇ) ਹੋਰ ਕੁਝ ਨਹੀਂ ਕੀਤਾ ਜਾ ਸਕਦਾ।2।

ਮਃ ੩ ॥ ਸਤਿਗੁਰਿ ਮਿਲਿਐ ਸਦਾ ਸੁਖੁ ਜਿਸ ਨੋ ਆਪੇ ਮੇਲੇ ਸੋਇ ॥ ਸੁਖੈ ਏਹੁ ਬਿਬੇਕੁ ਹੈ ਅੰਤਰੁ ਨਿਰਮਲੁ ਹੋਇ ॥ ਅਗਿਆਨ ਕਾ ਭ੍ਰਮੁ ਕਟੀਐ ਗਿਆਨੁ ਪਰਾਪਤਿ ਹੋਇ ॥ ਨਾਨਕ ਏਕੋ ਨਦਰੀ ਆਇਆ ਜਹ ਦੇਖਾ ਤਹ ਸੋਇ ॥੩॥ {ਪੰਨਾ 947}

ਅਰਥ: ਜੇ ਸਤਿਗੁਰੂ ਮਿਲ ਪਏ ਤਾਂ ਸਦਾ ਲਈ ਸੁਖ ਹੋ ਜਾਂਦਾ ਹੈ (ਪਰ ਗੁਰੂ ਮਿਲਦਾ ਉਸ ਨੂੰ ਹੈ) ਜਿਸ ਨੂੰ ਉਹ ਪ੍ਰਭੂ ਆਪ ਮਿਲਾਏ। (ਫਿਰ) ਉਸ ਸੁਖ ਦੀ ਪਛਾਣ ਇਹ ਹੈ ਕਿ (ਮਨੁੱਖ ਦਾ) ਅੰਦਰਲਾ ਪਵਿਤ੍ਰ ਹੋ ਜਾਂਦਾ ਹੈ, ਆਤਮਕ ਜੀਵਨ ਵਲੋਂ ਬੇ-ਸਮਝੀ ਦੀ ਭੁੱਲ ਦੂਰ ਹੋ ਜਾਂਦੀ ਹੈ, ਆਤਮਕ ਜੀਵਨ ਦੀ ਸੂਝ ਹਾਸਲ ਹੋ ਜਾਂਦੀ ਹੈ। ਹੇ ਨਾਨਕ! (ਹਰ ਥਾਂ) ਉਹ ਪ੍ਰਭੂ ਹੀ ਦਿੱਸਦਾ ਹੈ, ਜਿੱਧਰ ਵੇਖੀਏ ਓਧਰ ਉਹੀ ਪ੍ਰਭੂ (ਦਿੱਸਦਾ ਹੈ) ।3।

ਪਉੜੀ ॥ ਸਚੈ ਤਖਤੁ ਰਚਾਇਆ ਬੈਸਣ ਕਉ ਜਾਂਈ ॥ ਸਭੁ ਕਿਛੁ ਆਪੇ ਆਪਿ ਹੈ ਗੁਰ ਸਬਦਿ ਸੁਣਾਈ ॥ ਆਪੇ ਕੁਦਰਤਿ ਸਾਜੀਅਨੁ ਕਰਿ ਮਹਲ ਸਰਾਈ ॥ ਚੰਦੁ ਸੂਰਜੁ ਦੁਇ ਚਾਨਣੇ ਪੂਰੀ ਬਣਤ ਬਣਾਈ ॥ ਆਪੇ ਵੇਖੈ ਸੁਣੇ ਆਪਿ ਗੁਰ ਸਬਦਿ ਧਿਆਈ ॥੧॥ {ਪੰਨਾ 947}

ਅਰਥ: ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੇ ਇਹ (ਜਗਤ-ਰੂਪ) ਤਖ਼ਤ ਆਪਣੇ ਬੈਠਣ ਲਈ ਥਾਂ ਬਣਾਇਆ ਹੈ। (ਇਸ ਜਗਤ ਵਿਚ) ਹਰੇਕ ਚੀਜ਼ ਉਸ ਪ੍ਰਭੂ ਦਾ ਆਪਣਾ ਹੀ ਸਰੂਪ ਹੈ– ਇਹ ਗੱਲ ਸਤਿਗੁਰੂ ਦੇ ਸ਼ਬਦ ਨੇ ਦੱਸੀ ਹੈ। ਇਹ ਸਾਰੀ ਕੁਦਰਤਿ ਉਸ ਨੇ ਆਪ ਹੀ ਪੈਦਾ ਕੀਤੀ ਹੈ, (ਕੁਦਰਤਿ ਦੇ ਸਾਰੇ ਰੁੱਖ ਬਿਰਖ ਆਦਿਕ, ਮਾਨੋ, ਰਹਿਣ ਲਈ ਉਸ ਨੇ) ਮਹਲ ਮਾੜੀਆਂ ਬਣਾਏ ਹਨ; ਇਹਨਾਂ ਮਹਲ ਮਾੜੀਆਂ (ਵਿਚ) ਚੰਦ ਤੇ ਸੂਰਜ ਦੋਵੇਂ (ਮਾਨੋ ਉਸ ਦੇ ਜਗਾਏ ਹੋਏ) ਦੀਵੇ ਹਨ। (ਪ੍ਰਭੂ ਨੇ ਕੁਦਰਤਿ ਦੀ ਸਾਰੀ) ਬਣਤਰ ਮੁਕੰਮਲ ਬਣਾਈ ਹੋਈ ਹੈ। (ਇਸ ਵਿਚ ਬੈਠ ਕੇ) ਆਪ ਹੀ ਵੇਖ ਰਿਹਾ ਹੈ, ਆਪ ਹੀ ਸੁਣ ਰਿਹਾ ਹੈ; ਉਸ ਪ੍ਰਭੂ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਧਿਆਇਆ ਜਾ ਸਕਦਾ ਹੈ।1।

ਵਾਹੁ ਵਾਹੁ ਸਚੇ ਪਾਤਿਸਾਹ ਤੂ ਸਚੀ ਨਾਈ ॥੧॥ ਰਹਾਉ ॥ {ਪੰਨਾ 947}

ਅਰਥ: ਹੇ ਸਦਾ ਕਾਇਮ ਰਹਿਣ ਵਾਲੇ ਪਾਤਿਸ਼ਾਹ! ਤੂੰ ਅਸਚਰਜ ਹੈਂ, ਤੂੰ ਅਸਚਰਜ ਹੈਂ। ਤੇਰੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।1। ਰਹਾਉ।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਸੂਹੀ ਮਹਲਾ ੪ ॥ ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥ ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥ ਹਰਿ ਧਨੁ ਸੰਚੀਐ ਭਾਈ ॥ ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥ ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥ ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥੨॥ {ਪੰਨਾ 733-734}

ਅਰਥ: ਹੇ ਭਾਈ! ਜੇਹੜਾ ਹਰੀ ਇਸ ਲੋਕ ਵਿਚ ਅਤੇ ਪਰਲੋਕ ਵਿਚ ਮਿੱਤਰ ਬਣਦਾ ਹੈ, ਉਸ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ।੧।ਰਹਾਉ।

ਹੇ ਭਾਈ! ਜਿਸ ਭੀ ਥਾਂ ਪਰਮਾਤਮਾ ਦਾ ਆਰਾਧਨ ਕੀਤਾ ਜਾਏ, ਉਹ ਮਿੱਤਰ ਪਰਮਾਤਮਾ ਉੱਥੇ ਹੀ ਆ ਮਦਦਗਾਰ ਬਣਦਾ ਹੈ। (ਪਰ ਉਹ) ਪਰਮਾਤਮਾ ਗੁਰੂ ਦੀ ਕਿਰਪਾ ਨਾਲ (ਹੀ ਮਨੁੱਖ ਦੇਮਨ ਵਿਚ ਵੱਸ ਸਕਦਾ ਹੈ, ਕਿਸੇ ਭੀ ਹੋਰ ਤਰੀਕੇ ਨਾਲ ਉਸ ਨੂੰ ਲੱਭਿਆ ਨਹੀਂ ਜਾ ਸਕਦਾ।੧।

ਹੇ ਭਾਈ! ਸਤਸੰਗੀਆਂ ਨਾਲ (ਮਿਲ ਕੇ) ਪਰਮਾਤਮਾ ਦਾ ਨਾਮ-ਧਨ ਖੱਟਿਆ ਜਾ ਸਕਦਾ ਹੈ, (ਸਤਸੰਗ ਤੋਂ ਬਿਨਾ) ਕਿਸੇ ਭੀ ਹੋਰ ਥਾਂ, ਕਿਸੇ ਭੀ ਹੋਰ ਜਤਨ ਨਾਲ ਹਰਿ-ਨਾਮ ਧਨ ਖ਼ਰੀਦਦਾ ਹੈ, ਨਾਸਵੰਤ ਪਦਾਰਥਾਂ ਦੇ ਵਪਾਰੀ (ਮਾਇਕ ਪਦਾਰਥ ਹੀ ਖ਼ਰੀਦਦੇ ਹਨ ਉਹਨਾਂ ਦੀ) ਸਿੱਖਿਆ ਨਾਲ ਹਰਿ-ਨਾਮ-ਧਨ ਪ੍ਰਾਪਤ ਨਹੀਂ ਕੀਤਾ ਜਾ ਸਕਦਾ।੨।

ਹਰਿ ਧਨੁ ਰਤਨੁ ਜਵੇਹਰੁ ਮਾਣਕੁ ਹਰਿ ਧਨੈ ਨਾਲਿ ਅੰਮ੍ਰਿਤ ਵੇਲੈ ਵਤੈ ਹਰਿ ਭਗਤੀ ਹਰਿ ਲਿਵ ਲਾਈ ॥ ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੇ ਨਿਖੁਟੈ ਨਾਹੀ ॥ ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥੩॥ ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ ਜਾਈ ॥ ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਡੰਡੁ ਨ ਲਗਾਈ ॥੪॥ {ਪੰਨਾ 734}

ਅਰਥ: ਹੇ ਭਾਈ! ਪਰਮਾਤਮਾ ਦਾ ਨਾਮ (ਭੀ) ਧਨ (ਹੈ, ਇਹ ਧਨ) ਰਤਨ ਜਵਾਹਰ ਮੋਤੀ (ਵਰਗਾ ਕੀਮਤੀ) ਹੈ। ਪ੍ਰਭੂ ਦੇ ਭਗਤਾਂ ਨੇ ਵੱਤਰ ਦੇ ਵੇਲੇ ਉੱਠ ਕੇ ਅੰਮ੍ਰਿਤ ਵੇਲੇ ਉੱਠ ਕੇ (ਉਸ ਵੇਲੇ ਉੱਠ ਕੇ ਜਦੋਂ ਆਤਮਕ ਜੀਵਨ ਪਲ੍ਹਰਦਾ ਹੈ) ਇਸ ਹਰਿ-ਨਾਮ ਧਨ ਨਾਲ ਸੁਰਤਿ ਜੋੜੀ ਹੁੰਦੀ ਹੈ। ਵੱਤਰ ਦੇ ਵੇਲੇ ਅੰਮ੍ਰਿਤ ਵੇਲੇ (ਉੱਠ ਕੇ) ਬੀਜਿਆ ਹੋਇਆ ਇਹ ਹਰਿ-ਨਾਮ-ਧਨ ਭਗਤ ਜਨ ਆਪ ਵਰਤਦੇ ਰਹਿੰਦੇ ਹਨ, ਹੋਰਨਾਂ ਨੂੰ ਵੰਡਦੇ ਰਹਿੰਦੇ ਹਨ, ਪਰ ਇਹ ਮੁੱਕਦਾ ਨਹੀਂ। ਭਗਤ ਜਨਾਂ ਨੂੰ ਇਸ ਲੋਕ ਵਿਚ ਪਰਲੋਕ ਵਿਚ ਇਸ ਹਰਿ-ਨਾਮ-ਧਨ ਦੇ ਕਾਰਨ ਇੱਜ਼ਤ ਮਿਲਦੀ ਹੈ।੩।

ਹੇ ਭਾਈ! ਇਸ ਹਰਿ-ਨਾਮ-ਧਨ ਨੂੰ ਕਿਸੇ ਕਿਸਮ ਦਾ ਕੋਈ ਡਰ-ਖ਼ਤਰਾ ਨਹੀਂ, ਇਹ ਸਦਾ ਹੀ ਕਾਇਮ ਰਹਿਣ ਵਾਲਾ ਹੈਸਦਾ ਹੀ ਟਿਕਿਆ ਰਹਿੰਦਾ ਹੈ। ਅੱਗ, ਚੋਰ, ਪਾਣੀ, ਮੌਤ-ਕਿਸੇ ਪਾਸੋਂ ਭੀ ਇਸ ਧਨ ਦਾ ਨੁਕਸਾਨ ਨਹੀਂ ਕੀਤਾ ਜਾ ਸਕਦਾ। ਕੋਈ ਲੁਟੇਰਾ ਇਸ ਹਰਿ-ਨਾਮ-ਧਨ ਦੇ ਨੇੜੇ ਨਹੀਂ ਢੁਕ ਸਕਦਾ। ਜਮ ਮਸੂਲੀਆ ਇਸ ਧਨ ਨੂੰ ਮਸੂਲ ਨਹੀਂ ਲਾ ਸਕਦਾ।੪।

ਸਾਕਤੀ ਪਾਪ ਕਰਿ ਕੈ ਬਿਖਿਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥ ਹਲਤੈ ਵਿਚਿ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਗਇਆ ਅਗੈ ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਈ ॥੫॥ ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥ ਇਸੁ ਹਰਿ ਧਨੈ ਕਾ ਤੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ ॥੬॥੩॥੧੦॥ {ਪੰਨਾ 734}

ਅਰਥ: ਹੇ ਭਾਈ! ਮਾਇਆ-ਵੇੜ੍ਹੇ ਮਨੁੱਖਾਂ ਨੇ (ਸਦਾ) ਪਾਪ ਕਰ ਕਰ ਕੇ ਮਾਇਆ-ਧਨ (ਹੀ) ਜੋੜਿਆ, (ਪਰ) ਉਹਨਾਂ ਦੇ ਨਾਲ (ਜਗਤ ਤੋਂ ਤੁਰਨ ਵੇਲੇ) ਇਹ ਧਨ ਇਕ ਕਦਮ ਭੀ ਸਾਥ ਨਾਹ ਕਰ ਸਕਿਆ। (ਇਸ ਮਾਇਆ-ਧਨ ਦੇ ਕਾਰਨ) ਮਾਇਆ-ਵੇੜ੍ਹੇ ਮਨੁੱਖ ਇਸ ਲੋਕ ਵਿਚ ਦੁਖੀ ਹੀ ਰਹੇ (ਮਰਨ ਵੇਲੇ ਇਹ ਧਨ) ਹੱਥੋਂ ਖੁੱਸ ਗਿਆ, ਅਗਾਂਹ ਪਰਲੋਕ ਵਿਚ ਜਾ ਕੇ ਮਾਇਆ-ਵੇੜ੍ਹੇ ਮਨੁੱਖ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਕੋਈ ਥਾਂ ਨਹੀਂ ਮਿਲਦੀ।੫।

ਹੇ ਸੰਤ ਜਨੋ! ਇਸ ਹਰਿ-ਨਾਮ-ਧਨ ਦਾ ਮਾਲਕ ਪਰਮਾਤਮਾ ਆਪ ਹੀ ਹੈ। ਜਿਸ ਮਨੁੱਖ ਨੂੰ ਸ਼ਾਹ ਪ੍ਰਭੂ ਇਹ ਧਨ ਦੇਂਦਾ ਹੈ, ਉਹ ਮਨੁੱਖ (ਇਸ ਜਗਤ ਵਿਚਇਹ ਹਰਿ-ਨਾਮ-ਸੌਦਾ ਵਿਹਾਝ ਕੇ ਇਥੋਂ ਤੁਰਦਾ ਹੈ। ਹੇ ਨਾਨਕ! ਆਖ-ਹੇ ਭਾਈ!) ਇਸ ਹਰਿ-ਨਾਮ-ਧਨ ਦੇ ਵਪਾਰ ਵਿਚ ਕਦੇ ਘਾਟਾ ਨਹੀਂ ਪੈਂਦਾ। ਗੁਰੂ ਨੇ ਆਪਣੇ ਸੇਵਕ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝਾ ਦਿੱਤੀ ਹੈ।੬।੩।੧੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਸੂਹੀ ਮਹਲਾ ੫ ॥ ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥ ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥ ਜੈ ਜੈ ਕਾਰੁ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥ ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥ ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥੧॥ {ਪੰਨਾ 783}

ਅਰਥ: ਹੇ ਭਾਈ! ਪਰਮਾਤਮਾ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਹੈ ਕਿ ਆਪਣੇ) ਸੰਤਾਂ ਦੇ ਕੰਮ ਵਿਚ ਉਹ ਆਪ ਸਹਾਈ ਹੁੰਦਾ ਰਿਹਾ ਹੈ, ਆਪਣੇ ਸੰਤਾਂ ਦਾ ਕੰਮ ਸਿਰੇ ਚੜ੍ਹਾਣ ਲਈ ਉਹ ਆਪ ਆਉਂਦਾ ਰਿਹਾ ਹੈ।

ਹੇ ਭਾਈ! ਪਰਮਾਤਮਾ ਦੀ ਮਿਹਰ ਨਾਲ ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆਪਣਾ ਪੂਰਾ ਪ੍ਰਭਾਵ ਪਾ ਲੈਂਦਾ ਹੈ, ਉਸ ਮਨੁੱਖ ਦੀ (ਕਾਂਇਆਂ-) ਧਰਤੀ ਸੋਹਣੀ ਬਣ ਜਾਂਦੀ ਹੈ, ਉਸ ਮਨੁੱਖ ਦਾ (ਹਿਰਦਾ) ਤਲਾਬ ਸੋਹਣਾ ਹੋ ਜਾਂਦਾ ਹੈ। (ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਨਕਾ-ਨਕ ਭਰ ਜਾਂਦਾ ਹੈ, (ਆਤਮਕ ਜੀਵਨ ਉੱਚਾ ਕਰਨ ਵਾਲਾ ਉਸ ਮਨੁੱਖ ਦਾ) ਸਾਰਾ ਉੱਦਮ ਪਰਮਾਤਮਾ ਸਿਰੇ ਚਾੜ੍ਹ ਦੇਂਦਾ ਹੈ, (ਉਸ ਮਨੁੱਖ ਦੀਆਂ) ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ। (ਉਸ ਮਨੁੱਖ ਦੀ) ਸੋਭਾ ਸਾਰੇ ਜਗਤ ਵਿਚ ਹੋਣ ਲੱਗ ਪੈਂਦੀ ਹੈ, (ਉਸ ਦੇ) ਸਾਰੇ ਚਿੰਤਾ-ਝੋਰੇ ਮੁੱਕ ਜਾਂਦੇ ਹਨ।

ਹੇ ਨਾਨਕ! ਪਰਮੇਸਰ ਨੇ ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਸਦਾ ਹੀ ਕਾਇਮ ਰੱਖਿਆ ਹੈ (ਕਿ ਜਿਸ ਉਤੇ ਉਸ ਨੇ ਮਿਹਰ ਕੀਤੀ, ਉਸ ਨੇ ਉਸ ਦਾਨਾਮ ਸਿਮਰਨਾ ਸ਼ੁਰੂ ਕਰ ਦਿੱਤਾ। ਉਸ ਸਰਬ-ਵਿਆਪਕ ਅਤੇ ਕਦੇ ਨਾਹ ਨਾਸ ਹੋਣ ਵਾਲੇ ਪਰਮਾਤਮਾ ਦੀ (ਇਹੀ) ਸਿਫ਼ਤਿ (ਪੁਰਾਣੇ ਧਰਮ-ਪੁਸਤਕਾਂ) ਵੇਦਾਂ ਅਤੇ ਪੁਰਾਣਾਂ ਨੇ (ਭੀ) ਕੀਤੀ ਹੈ।੧।

ਨਵ ਨਿਧਿ ਸਿਧਿ ਰਿਧਿ ਦੀਨੇ ਕਰਤੇ ਤੋਟਿ ਨ ਆਵੈ ਕਾਈ ਰਾਮ ॥ ਖਾਤ ਖਰਚਤ ਬਿਲਛਤ ਸੁਖੁ ਪਾਇਆ ਕਰਤੇ ਕੀ ਦਾਤਿ ਸਵਾਈ ਰਾਮ ॥ ਦਾਤਿ ਸਵਾਈ ਨਿਖੁਟਿ ਨ ਜਾਈ ਅੰਤਰਜਾਮੀ ਪਾਇਆ ॥ ਕੋਟਿ ਬਿਘਨ ਸਗਲੇ ਉਠਿ ਨਾਠੇ ਦੂਖੁ ਨ ਨੇੜੈ ਆਇਆ ॥ ਸਾਂਤਿ ਸਹਜ ਆਨੰਦ ਘਨੇਰੇ ਬਿਨਸੀ ਭੂਖ ਸਬਾਈ ॥ ਨਾਨਕ ਗੁਣ ਗਾਵਹਿ ਸੁਆਮੀ ਕੇ ਅਚਰਜੁ ਜਿਸੁ ਵਡਿਆਈ ਰਾਮ ॥੨॥ {ਪੰਨਾ 784}

ਅਰਥ: ਹੇ ਭਾਈ! ਜਿਹੜੇ ਮਨੁੱਖ ਮਾਲਕ-ਪ੍ਰਭੂ ਦੀ ਮਿਹਰ ਨਾਲ ਉਸ ਦੇ ਗੁਣ ਗਾਂਦੇ ਹਨ ਉਹਨਾਂ ਨੂੰ) ਕਰਤਾਰ ਨੇ ਇਹ ਇਕ ਅਜਿਹੀ ਦਾਤਿ ਬਖ਼ਸ਼ੀ ਹੈ ਜੋ, ਮਾਨੋ, ਧਰਤੀ ਦੇ ਸਾਰੇ ਹੀ ਨੌ ਖ਼ਜ਼ਾਨੇ ਹੈ ਜੋ, ਮਾਨੋ, ਸਾਰੀਆਂ ਕਰਾਮਾਤੀ ਤਾਕਤਾਂ ਹੈ, ਇਸ ਦਾਤਿ ਵਿਚ ਕਦੇ ਕੋਈ ਕਮੀ ਨਹੀਂ ਹੁੰਦੀ। ਇਸ ਨਾਮ-ਦਾਤਿ ਨੂੰ ਖਾਂਦਿਆਂ ਵੰਡਦਿਆਂ ਤੇ ਮਾਣਦਿਆਂ ਉਹ ਆਤਮਕ ਆਨੰਦ ਮਾਣਦੇ ਹਨ, ਕਰਤਾਰ ਦੀ ਇਹ ਬਖ਼ਸ਼ਸ਼ (ਦਿਨੋ ਦਿਨ) ਵਧਦੀ ਰਹਿੰਦੀ ਹੈ। (ਯਕੀਨ ਜਾਣੋ, ਇਹ) ਦਾਤਿ ਵਧਦੀ ਰਹਿੰਦੀ ਹੈ, ਕਦੇ ਮੁੱਕਦੀ ਨਹੀਂ, ਇਸ ਦਾਤਿ ਦੀ ਬਰਕਤਿ ਨਾਲ ਉਹਨਾਂ ਨੂੰ ਹਰੇਕ ਦਿਲ ਦੀ ਜਾਣਨ ਵਾਲਾ ਪਰਮਾਤਮਾ ਮਿਲ ਪੈਂਦਾ ਹੈ, (ਜ਼ਿੰਦਗੀ ਦੇ ਸਫ਼ਰ ਵਿਚ ਆਉਣ ਵਾਲੀਆਂ) ਕ੍ਰੋੜਾਂ ਰੁਕਾਵਟਾਂ (ਉਹਨਾਂ ਦੇ ਰਸਤੇ ਵਿਚੋਂ) ਸਾਰੀਆਂ ਹੀ ਦੂਰ ਹੋ ਜਾਂਦੀਆਂ ਹਨ, ਕੋਈ ਦੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। (ਉਹਨਾਂ ਦੇ ਅੰਦਰੋਂ ਮਾਇਆ ਦੀ) ਸਾਰੀ ਹੀ ਭੁੱਖ ਨਾਸ ਹੋ ਜਾਂਦੀ ਹੈ, (ਉਹਨਾਂ ਦੇ ਅੰਦਰ) ਠੰਢ ਵਰਤੀ ਰਹਿੰਦੀ ਹੈ, ਆਤਮਕ ਅਡੋਲਤਾ ਦੇ ਅਨੇਕਾਂ ਆਨੰਦ ਬਣੇ ਰਹਿੰਦੇ ਹਨ।

ਹੇ ਨਾਨਕ! ਉਹ ਮਨੁੱਖ ਉਸ ਮਾਲਕ-ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਜਿਸ ਦੀ ਵਡਿਆਈ ਕਰਨਾ ਹੈਰਾਨ ਕਰ ਦੇਣ ਵਾਲਾ ਉੱਦਮ ਹੈ।੨।

ਜਿਸ ਕਾ ਕਾਰਜੁ ਤਿਨ ਹੀ ਕੀਆ ਮਾਣਸੁ ਕਿਆ ਵੇਚਾਰਾ ਰਾਮ ॥ ਭਗਤ ਸੋਹਨਿ ਹਰਿ ਕੇ ਗੁਣ ਗਾਵਹਿ ਸਦਾ ਕਰਹਿ ਜੈਕਾਰਾ ਰਾਮ ॥ ਗੁਣ ਗਾਇ ਗੋਬਿੰਦ ਅਨਦ ਉਪਜੇ ਸਾਧਸੰਗਤਿ ਸੰਗਿ ਬਨੀ ॥ ਜਿਨਿ ਉਦਮੁ ਕੀਆ ਤਾਲ ਕੇਰਾ ਤਿਸ ਕੀ ਉਪਮਾ ਕਿਆ ਗਨੀ ॥ ਅਠਸਠਿ ਤੀਰਥ ਪੁੰਨ ਕਿਰਿਆ ਮਹਾ ਨਿਰਮਲ ਚਾਰਾ ॥ ਪਤਿਤ ਪਾਵਨੁ ਬਿਰਦੁ ਸੁਆਮੀ ਨਾਨਕ ਸਬਦ ਅਧਾਰਾ ॥੩॥ {ਪੰਨਾ 784}

ਅਰਥ: ਹੇ ਭਾਈ! ਸੰਤ ਜਨਾਂ ਨੂੰ ਆਪਣੇ ਚਰਨਾਂ ਨਾਲ ਜੋੜਨਾ-ਇਹ) ਕੰਮ ਜਿਸ (ਪਰਮਾਤਮਾ) ਦਾ (ਆਪਣਾ) ਹੈ, ਉਸ ਨੇ ਹੀ (ਸਦਾ ਇਹ ਕੰਮ) ਕੀਤਾ ਹੈ, ਇਹ ਕੰਮ ਕਰਨ ਲਈ) ਮਨੁੱਖ ਦੀ ਕੋਈ ਸਮਰਥਾ ਨਹੀਂ। (ਉਸੇ ਦੀ ਮਿਹਰ ਨਾਲ ਉਸ ਦੇ) ਭਗਤ (ਉਸ) ਹਰੀ ਦੇ ਗੁਣ ਗਾਂਦੇ ਰਹਿੰਦੇ ਹਨ, ਸਦਾ ਸਿਫ਼ਤਿ-ਸਾਲਾਹ ਕਰਦੇ ਰਹਿੰਦੇ ਹਨ, ਅਤੇ ਸੋਹਣੇ ਆਤਮਕ ਜੀਵਨ ਵਾਲੇ ਬਣਦੇ ਜਾਂਦੇ ਹਨ। ਪਰਮਾਤਮਾ ਦੇ ਗੁਣ ਗਾ ਗਾ ਕੇ (ਉਹਨਾਂ ਦੇ ਅੰਦਰ ਆਤਮਕ) ਆਨੰਦ (ਦੇ ਹੁਲਾਰੇ) ਪੈਦਾ ਹੁੰਦੇ ਰਹਿੰਦੇ ਹਨ, ਸਾਧ ਸੰਗਤਿ ਵਿਚ (ਟਿਕ ਕੇ ਪਰਮਾਤਮਾ) ਨਾਲ (ਉਹਨਾਂ ਦੀ ਪ੍ਰੀਤ) ਬਣੀ ਰਹਿੰਦੀ ਹੈ। ਹੇ ਭਾਈ! ਜਿਸ (ਪਰਮਾਤਮਾ) ਨੇ (ਸੰਤ ਜਨਾਂ ਦੇ ਹਿਰਦੇ-) ਤਾਲ (ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਭਰਨ) ਦਾ ਉੱਦਮ (ਸਦਾ) ਕੀਤਾ ਹੈ, ਮੈਂ ਉਸ ਦੀ ਕੋਈ ਵਡਿਆਈ ਬਿਆਨ ਕਰਨ ਜੋਗਾ ਨਹੀਂ ਹਾਂ।

ਹੇ ਭਾਈ! ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਮ ਭਰਪੂਰ ਇਸ ਸੰਤ-ਹਿਰਦੇ ਵਿਚ ਹੀ) ਅਠਾਹਠ ਤੀਰਥ ਆ ਜਾਂਦੇ ਹਨ, ਵੱਡੇ ਵੱਡੇ ਪਵਿੱਤਰ ਤੇ ਸੁੰਦਰ ਪੁੰਨ-ਕਰਮ ਆ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਸ਼ਬਦ ਦਾ ਆਸਰਾ (ਦੇ ਕੇ) ਵੱਡੇ ਵੱਡੇ ਵਿਕਾਰੀਆਂ ਨੂੰ ਪਵਿੱਤਰ ਕਰ ਦੇਣਾ-ਮਾਲਕ-ਪ੍ਰਭੂ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਤੁਰਿਆ ਆ ਰਿਹਾ ਹੈ।੩।

ਗੁਣ ਨਿਧਾਨ ਮੇਰਾ ਪ੍ਰਭੁ ਕਰਤਾ ਉਸਤਤਿ ਕਉਨੁ ਕਰੀਜੈ ਰਾਮ ॥ ਸੰਤਾ ਕੀ ਬੇਨੰਤੀ ਸੁਆਮੀ ਨਾਮੁ ਮਹਾ ਰਸੁ ਦੀਜੈ ਰਾਮ ॥ ਨਾਮੁ ਦੀਜੈ ਦਾਨੁ ਕੀਜੈ ਬਿਸਰੁ ਨਾਹੀ ਇਕ ਖਿਨੋ ॥ ਗੁਣ ਗੋਪਾਲ ਉਚਰੁ ਰਸਨਾ ਸਦਾ ਗਾਈਐ ਅਨਦਿਨੋ ॥ ਜਿਸੁ ਪ੍ਰੀਤਿ ਲਾਗੀ ਨਾਮ ਸੇਤੀ ਮਨੁ ਤਨੁ ਅੰਮ੍ਰਿਤ ਭੀਜੈ ॥ ਬਿਨਵੰਤਿ ਨਾਨਕ ਇਛ ਪੁੰਨੀ ਪੇਖਿ ਦਰਸਨੁ ਜੀਜੈ ॥੪॥੭॥੧੦॥ {ਪੰਨਾ 784}

ਅਰਥ: ਹੇ ਭਾਈ! ਮੇਰਾ ਕਰਤਾਰ ਮੇਰਾ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ। ਕੋਈ ਭੀ ਅਜਿਹਾ ਮਨੁੱਖ ਨਹੀਂ, ਜਿਸ ਪਾਸੋਂ (ਉਸ ਦੀ ਪੂਰੀ) ਵਡਿਆਈ ਕੀਤੀ ਜਾ ਸਕੇ। (ਉਸ ਦੇ) ਸੰਤ-ਜਨਾਂ ਦੀ (ਉਸ ਦੇ ਦਰ ਤੇ ਸਦਾ ਇਹ) ਅਰਦਾਸ ਹੁੰਦੀ ਹੈ-ਹੇ ਮਾਲਕ ਪ੍ਰਭੂ! ਬੇਅੰਤ ਸੁਆਦਲਾ ਆਪਣਾ ਨਾਮ ਬਖ਼ਸ਼ੀ ਰੱਖਇਹ ਮਿਹਰ ਕਰ ਕਿ ਆਪਣਾ ਨਾਮ ਬਖ਼ਸ਼ੀ ਰੱਖ, ਇਕ ਖਿਨ ਭਰ ਭੀ (ਸਾਡੇ ਹਿਰਦੇ ਵਿਚੋਂ) ਨਾਹ ਭੁੱਲ।

ਹੇ ਭਾਈ! ਆਪਣੀ) ਜੀਭ ਨਾਲ ਗੋਪਾਲ ਦੇ ਗੁਣ ਉਚਾਰਦਾ ਰਿਹਾ ਕਰ। ਹਰ ਵੇਲੇ ਉਸ ਦੀ ਸਿਫ਼ਤਿ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ। ਪਰਮਾਤਮਾ ਦੇ ਨਾਮ ਨਾਲ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ, ਉਸ ਦਾ ਮਨ ਉਸ ਦਾ ਤਨ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ (ਸਦਾ) ਤਰ ਰਹਿੰਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਭਾਈ! ਪਰਮਾਤਮਾ ਦਾ) ਦਰਸਨ ਕਰ ਕੇ ਆਤਮਕ ਜੀਵਨ ਮਿਲ ਜਾਂਦਾ ਹੈ, ਹਰੇਕ ਇੱਛਾ ਪੂਰੀ ਹੋ ਜਾਂਦੀ ਹੈ।੪।੭।੧੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥ {ਪੰਨਾ 677}

ਅਰਥ: ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ।ਰਹਾਉ।

ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।੧।

ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।੨।

ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।੩।

ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ। ਹੇ ਪ੍ਰਭੂ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੩।੨੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ {ਪੰਨਾ 660}

ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।

(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।

ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।

ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।

ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||

ਬਿਲਾਵਲੁ ਮਹਲਾ ੫ ॥ ਗੁਰਿ ਪੂਰੈ ਮੇਰੀ ਰਾਖਿ ਲਈ ॥ ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ ਜਾਪੁ ॥ ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ॥੧॥ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨ ਕਮਲ ਰਖੁ ਮਨ ਮਾਹੀ ॥ ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ॥੨॥੧੨॥੯੮॥ {ਪੰਨਾ 823-824}

ਅਰਥ: (ਹੇ ਭਾਈ! ਵਿਕਾਰਾਂ ਦੇ ਟਾਕਰੇ ਤੇ) ਪੂਰੇ ਗੁਰੂ ਨੇ ਮੇਰੀ ਇੱਜ਼ਤ ਰੱਖ ਲਈ ਹੈ। ਗੁਰੂ ਨੇ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ, (ਉਸ ਨਾਮ ਦੀ ਬਰਕਤਿ ਨਾਲ) ਅਨੇਕਾਂ ਜਨਮਾਂ ਦੇ ਕੀਤੇ ਕਰਮਾਂ ਦੀ ਮੈਲ ਮੇਰੇ ਮਨ ਵਿਚੋਂ ਦੂਰ ਹੋ ਗਈ ਹੈ।੧।ਰਹਾਉ।

ਹੇ ਭਾਈ! ਪੂਰੇ ਗੁਰੂ ਦਾ ਦੱਸਿਆ ਹੋਇਆ ਹਰਿ-ਨਾਮ ਦਾ ਜਾਪ ਜਦੋਂ ਤੋਂ ਮੈਂ ਜਪਣਾ ਸ਼ੁਰੂ ਕੀਤਾ ਹੈ, (ਕਾਮਾਦਿਕ) ਸਾਰੇ ਵੈਰੀ ਦੁਰਜਨ ਨੱਸ ਗਏ ਹਨ। ਮੇਰੇ ਪ੍ਰਭੂ ਦੀ ਬੜੀ ਤਾਕਤ ਹੈਹੁਣ (ਇਹਨਾਂ ਵਿਚੋਂ) ਕੋਈ ਭੀ ਮੇਰਾ ਕੁਝ ਵਿਗਾੜ ਨਹੀਂ ਸਕਦਾ।੧।

(ਹੇ ਭਾਈ! ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਸੋਹਣੇ ਚਰਨ) ਮੇਰੇ ਮਨ ਵਿਚ ਆਸਰਾ ਬਣ ਗਏ ਹਨਉਸ ਦਾ ਨਾਮ (ਹਰ ਵੇਲੇ) ਸਿਮਰ ਸਿਮਰ ਕੇ ਮੈਂ ਆਤਮਕ ਆਨੰਦ ਪ੍ਰਾਪਤ ਕੀਤਾ ਹੈ। ਹੇ ਭਾਈ! ਪ੍ਰਭੂ ਦਾ) ਦਾਸ ਨਾਨਕ ਉਸ (ਪ੍ਰਭੂ) ਦੀ ਸਰਨ ਪੈ ਗਿਆ ਹੈ ਜਿਸ ਤੋਂ ਵੱਡਾ ਹੋਰ ਕੋਈ ਨਹੀਂ।੨।੧੨।੯੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਰਾਗੁ ਸੂਹੀ ਛੰਤ ਮਹਲਾ ੪ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ ਘਨੇਰੇ ਰਾਮ ॥ ਸਬਦ ਘਨੇਰੇ ਹਰਿ ਪ੍ਰਭ ਤੇਰੇ ਤੂ ਕਰਤਾ ਸਭ ਥਾਈ ॥ ਅਹਿਨਿਸਿ ਜਪੀ ਸਦਾ ਸਾਲਾਹੀ ਸਾਚ ਸਬਦਿ ਲਿਵ ਲਾਈ ॥ ਅਨਦਿਨੁ ਸਹਜਿ ਰਹੈ ਰੰਗਿ ਰਾਤਾ ਰਾਮ ਨਾਮੁ ਰਿਦ ਪੂਜਾ ॥ ਨਾਨਕ ਗੁਰਮੁਖਿ ਏਕੁ ਪਛਾਣੈ ਅਵਰੁ ਨ ਜਾਣੈ ਦੂਜਾ ॥੧॥ {ਪੰਨਾ 775}

ਅਰਥ: ਹੇ ਸੰਤ ਜਨੋ! ਆਓ, (ਸਾਧ ਸੰਗਤਿ ਵਿਚ ਮਿਲ ਕੇ) ਪਰਮਾਤਮਾ ਦੇ ਗੁਣ ਗਾਂਦੇ ਰਹੀਏ। (ਹੇ ਸੰਤ ਜਨੋ!) ਗੁਰੂ ਦੀ ਸਰਨ ਪੈ ਕੇ (ਪ੍ਰਭੂ-ਚਰਨਾਂ ਵਿਚ) ਜੁੜੇ ਰਹਿਣਾ ਚਾਹੀਦਾ ਹੈ (ਪ੍ਰਭੂ-ਚਰਨਾਂ ਵਿਚ ਜੁੜਨ ਦੀ ਬਰਕਤ ਨਾਲ) ਹਿਰਦੇ-ਘਰ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਆਪਣਾ ਪ੍ਰਭਾਵ ਪਾਈ ਰੱਖਦੇ ਹਨ।

ਹੇ ਪ੍ਰਭੂ! ਜਿਉਂ ਜਿਉਂ) ਤੇਰੀ ਸਿਫ਼ਤਿ-ਸਾਲਾਹ ਦੇ ਸ਼ਬਦ (ਮਨੁੱਖ ਦੇ ਹਿਰਦੇ ਵਿਚ) ਪ੍ਰਭਾਵ ਪਾਂਦੇ ਹਨ, (ਤਿਉਂ ਤਿਉਂ ਤੂੰ) ਉਸ ਨੂੰ ਸਭ ਥਾਈਂ ਵੱਸਦਾ ਦਿੱਸਦਾ ਹੈਂ। (ਹੇ ਪ੍ਰਭੂਮੇਰੇ ਉੱਤੇ ਭੀ ਮਿਹਰ ਕਰ) ਮੈਂ ਦਿਨ ਰਾਤ ਤੇਰਾ ਨਾਮ ਜਪਦਾ ਰਹਾਂ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ, ਮੈਂ ਤੇਰੀ ਸਦਾ-ਥਿਰ ਸਿਫ਼ਤਿ-ਸਾਲਾਹ ਵਿਚ ਸੁਰਤਿ ਜੋੜੀ ਰੱਖਾਂ।

ਹੇ ਨਾਨਕ! ਜਿਹੜਾ ਮਨੁੱਖ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਦੀ ਪੂਜਾ ਬਣਾਂਦਾ ਹੈ (ਭਾਵ, ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦਾ ਹੈ) ਉਹ ਮਨੁੱਖ ਹਰ ਵੇਲੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ। ਗੁਰੂ ਦੀ ਸਰਨ ਪੈ ਕੇ ਉਹ ਇਕ ਪ੍ਰਭੂ ਨਾਲ ਹੀ ਸਾਂਝ ਪਾਈ ਰੱਖਦਾ ਹੈ, ਕਿਸੇ ਹੋਰ ਦੂਜੇ ਨਾਲ ਡੂੰਘੀ ਸਾਂਝ ਨਹੀਂ ਪਾਂਦਾ।੧।

ਸਭ ਮਹਿ ਰਵਿ ਰਹਿਆ ਸੋ ਪ੍ਰਭੁ ਅੰਤਰਜਾਮੀ ਰਾਮ ॥ ਗੁਰ ਸਬਦਿ ਰਵੈ ਰਵਿ ਰਹਿਆ ਸੋ ਪ੍ਰਭੁ ਮੇਰਾ ਸੁਆਮੀ ਰਾਮ ॥ ਪ੍ਰਭੁ ਮੇਰਾ ਸੁਆਮੀ ਅੰਤਰਜਾਮੀ ਘਟਿ ਘਟਿ ਰਵਿਆ ਸੋਈ ॥ ਗੁਰਮਤਿ ਸਚੁ ਪਾਈਐ ਸਹਜਿ ਸਮਾਈਐ ਤਿਸੁ ਬਿਨੁ ਅਵਰੁ ਨ ਕੋਈ ॥ ਸਹਜੇ ਗੁਣ ਗਾਵਾ ਜੇ ਪ੍ਰਭ ਭਾਵਾ ਆਪੇ ਲਏ ਮਿਲਾਏ ॥ ਨਾਨਕ ਸੋ ਪ੍ਰਭੁ ਸਬਦੇ ਜਾਪੈ ਅਹਿਨਿਸਿ ਨਾਮੁ ਧਿਆਏ ॥੨॥ {ਪੰਨਾ 775}

ਅਰਥ: ਹੇ ਭਾਈ! ਉਹ ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਅਤੇ ਸਭ ਜੀਵਾਂ ਵਿਚ ਵਿਆਪਕ ਹੈ। (ਪਰ ਜਿਹੜਾ ਮਨੁੱਖ) ਗੁਰੂ ਦੇ ਸ਼ਬਦ ਦੀ ਰਾਹੀਂ (ਉਸ ਨੂੰ) ਸਿਮਰਦਾ ਹੈ, ਉਸ ਨੂੰ ਹੀ ਉਹ ਮਾਲਕ-ਪ੍ਰਭੂ (ਸਭ ਥਾਈਂ) ਵਿਆਪਕ ਦਿੱਸਦਾ ਹੈ। (ਉਸ ਮਨੁੱਖ ਨੂੰ ਹੀ ਇਹ ਨਿਸ਼ਚਾ ਬਣਦਾ ਹੈ ਕਿ) ਮਾਲਕ-ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਅਤੇ ਹਰੇਕ ਸਰੀਰ ਵਿਚ ਮੌਜੂਦ ਹੈ।

ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ, (ਗੁਰੂ ਦੀ ਮਤਿ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਲੀਨ ਰਹਿ ਸਕੀਦਾ ਹੈ (ਅਤੇ ਇਹ ਨਿਸ਼ਚਾ ਬਣਦਾ ਹੈ ਕਿ ਕਿਤੇ ਭੀ) ਉਸ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ।

ਹੇ ਭਾਈ! ਪ੍ਰਭੂ ਦੀ ਆਪਣੀ ਹੀ ਮਿਹਰ ਨਾਲ) ਜੇ ਮੈਂ ਉਸ ਪ੍ਰਭੂ ਨੂੰ ਚੰਗਾ ਲੱਗ ਪਵਾਂ, ਤਾਂ ਆਤਮਕ ਅਡੋਲਤਾ ਵਿਚ ਟਿਕ ਕੇ ਮੈਂ ਉਸ ਦੇ ਗੁਣ ਗਾ ਸਕਦਾ ਹਾਂ, ਉਹ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ। ਹੇ ਨਾਨਕਗੁਰੂ ਦੇ ਸ਼ਬਦ ਦੀ ਰਾਹੀਂ ਹੀ ਉਸ ਪ੍ਰਭੂ ਨਾਲ ਡੂੰਘੀ ਸਾਂਝ ਪੈ ਸਕਦੀ ਹੈ (ਜਿਹੜਾ ਮਨੁੱਖ ਸ਼ਬਦ ਵਿਚ) ਜੁੜਦਾ ਹੈ, (ਉਹ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ।੨।

ਇਹੁ ਜਗੋ ਦੁਤਰੁ ਮਨਮੁਖੁ ਪਾਰਿ ਨ ਪਾਈ ਰਾਮ ॥ ਅੰਤਰੇ ਹਉਮੈ ਮਮਤਾ ਕਾਮੁ ਕ੍ਰੋਧੁ ਚਤੁਰਾਈ ਰਾਮ ॥ ਅੰਤਰਿ ਚਤੁਰਾਈ ਥਾਇ ਨ ਪਾਈ ਬਿਰਥਾ ਜਨਮੁ ਗਵਾਇਆ ॥ ਜਮ ਮਗਿ ਦੁਖੁ ਪਾਵੈ ਚੋਟਾ ਖਾਵੈ ਅੰਤਿ ਗਇਆ ਪਛੁਤਾਇਆ ॥ ਬਿਨੁ ਨਾਵੈ ਕੋ ਬੇਲੀ ਨਾਹੀ ਪੁਤੁ ਕੁਟੰਬੁ ਸੁਤੁ ਭਾਈ ॥ ਨਾਨਕ ਮਾਇਆ ਮੋਹੁ ਪਸਾਰਾ ਆਗੈ ਸਾਥਿ ਨ ਜਾਈ ॥੩॥ {ਪੰਨਾ 775}

ਅਰਥ: ਹੇ ਭਾਈ! ਇਹ ਜਗਤ (ਇਕ ਅਜਿਹਾ ਸਮੁੰਦਰ ਹੈ, ਜਿਸ ਤੋਂਪਾਰ ਲੰਘਣਾ ਔਖਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਦੇ) ਪਾਰਲੇ ਪਾਸੇ ਨਹੀਂ ਪਹੁੰਚ ਸਕਦਾ, (ਕਿਉਂਕਿ ਉਸ ਦੇਅੰਦਰ ਹੀ ਅਹੰਕਾਰ, ਅਸਲੀਅਤ ਦੀ ਲਾਲਸਾ, ਕਾਮ, ਕ੍ਰੋਧ, ਚਤੁਰਾਈ (ਆਦਿਕ ਭੈੜ) ਟਿਕੇ ਰਹਿੰਦੇ ਹਨ।

ਹੇ ਭਾਈ! ਜਿਸ ਮਨੁੱਖ ਦੇ) ਅੰਦਰ ਆਪਣੀ ਸਿਆਣਪ ਦਾ ਮਾਣ ਟਿਕਿਆ ਰਹਿੰਦਾ ਹੈ ਉਹ ਮਨੁੱਖ (ਪ੍ਰਭੂ-ਦਰ ਤੇ) ਪਰਵਾਨ ਨਹੀਂ ਹੁੰਦਾ, ਉਹ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਲੈਂਦਾ ਹੈ। (ਉਹ ਮਨੁੱਖ ਸਾਰੀ ਉਮਰਜਮਰਾਜ ਦੇ ਰਸਤੇ ਉਤੇ ਤੁਰਦਾ ਹੈ, ਦੁੱਖ ਸਹਾਰਦਾ ਹੈ, (ਆਤਮਕ ਮੌਤ ਦੀਆਂ) ਚੋਟਾਂ ਖਾਂਦਾ ਰਹਿੰਦਾ ਹੈ, ਅੰਤ ਵੇਲੇ ਇਥੋਂ ਹੱਥ ਮਲਦਾ ਜਾਂਦਾ ਹੈ। ਹੇ ਭਾਈ! ਜੀਵਨ-ਸਫ਼ਰ ਵਿਚ ਇੱਥੇ) ਪੁੱਤਰ, ਪਰਵਾਰ, ਭਰਾ-ਇਹਨਾਂ ਵਿਚੋਂ ਕੋਈ ਭੀ ਮਦਦਗਾਰ ਨਹੀਂ, ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਬੇਲੀ ਨਹੀਂ ਬਣਦਾ। ਹੇ ਨਾਨਕ! ਇਹ ਸਾਰਾ ਮਾਇਆ ਦੇ ਮੋਹ ਦਾ (ਹੀ) ਖਿਲਾਰਾ ਹੈ, ਪਰਲੋਕ ਵਿਚ (ਭੀ ਮਨੁੱਖ ਦੇ) ਨਾਲ ਨਹੀਂ ਜਾਂਦਾ।੩।

ਹਉ ਪੂਛਉ ਅਪਨਾ ਸਤਿਗੁਰੁ ਦਾਤਾ ਕਿਨ ਬਿਧਿ ਦੁਤਰੁ ਤਰੀਐ ਰਾਮ ॥ ਸਤਿਗੁਰ ਭਾਇ ਚਲਹੁ ਜੀਵਤਿਆ ਇਵ ਮਰੀਐ ਰਾਮ ॥ ਜੀਵਤਿਆ ਮਰੀਐ ਭਉਜਲੁ ਤਰੀਐ ਗੁਰਮੁਖਿ ਨਾਮਿ ਸਮਾਵੈ ॥ ਪੂਰਾ ਪੁਰਖੁ ਪਾਇਆ ਵਡਭਾਗੀ ਸਚਿ ਨਾਮਿ ਲਿਵ ਲਾਵੈ ॥ ਮਤਿ ਪਰਗਾਸੁ ਭਈ ਮਨੁ ਮਾਨਿਆ ਰਾਮ ਨਾਮਿ ਵਡਿਆਈ ॥ ਨਾਨਕ ਪ੍ਰਭੁ ਪਾਇਆ ਸਬਦਿ ਮਿਲਾਇਆ ਜੋਤੀ ਜੋਤਿ ਮਿਲਾਈ ॥੪॥੧॥੪॥ {ਪੰਨਾ 775-776}

ਅਰਥ: ਹੇ ਭਾਈ! ਜਦੋਂ) ਮੈਂ (ਨਾਮ ਦੀਦਾਤਿ ਦੇਣ ਵਾਲੇ ਆਪਣੇ ਗੁਰੂ ਨੂੰ ਪੁੱਛਦਾ ਹਾਂ ਕਿ ਇਹ ਦੁੱਤਰ ਸੰਸਾਰ-ਸਮੁੰਦਰ ਕਿਸ ਤਰੀਕੇ ਨਾਲ ਲੰਘਿਆ ਜਾ ਸਕਦਾ ਹੈ (ਤਾਂ ਅੱਗੋਂ ਉੱਤਰ ਮਿਲਦਾ ਹੈ ਕਿ) ਗੁਰੂ ਦੀ ਰਜ਼ਾ ਵਿਚ (ਜੀਵਨ-ਤੋਰ) ਤੁਰਦੇ ਰਹੋ, ਇਸ ਤਰ੍ਹਾਂ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਵਿਕਾਰਾਂ ਵਲੋਂ ਬਚੇ ਰਹੀਦਾ ਹੈ। (ਗੁਰੂ ਦੀ ਰਜ਼ਾ ਵਿਚ ਤੁਰਿਆਂ) ਦੁਨੀਆ ਦੀ ਕਾਰ ਕਰਦਿਆਂ ਵਿਕਾਰਾਂ ਵਲੋਂ ਮਰੇ ਰਹੀਦਾ ਹੈ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। (ਕਿਉਂਕਿਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ਉਸ ਨੂੰ ਵੱਡੀ ਕਿਸਮਤ ਨਾਲ ਸਾਰੇ ਗੁਣਾਂ ਨਾਲ ਭਰਪੂਰ ਪ੍ਰਭੂ ਮਿਲ ਪੈਂਦਾ ਹੈ, ਸਦਾ-ਥਿਰ ਹਰਿ-ਨਾਮ ਵਿਚ ਉਹ ਸੁਰਤਿ ਜੋੜੀ ਰੱਖਦਾ ਹੈ। ਉਸ ਦੀ ਮਤਿ ਵਿਚ ਆਤਮਕ ਜੀਵਨ ਦੀ ਸੂਝ ਦਾ ਚਾਨਣ ਹੋ ਜਾਂਦਾ ਹੈਉਸ ਦਾ ਮਨ ਨਾਮ ਵਿਚ ਪਤੀਜ ਜਾਂਦਾ ਹੈ, ਉਸ ਨੂੰ ਨਾਮ ਦੀ ਬਰਕਤਿ ਨਾਲ (ਲੋਕ ਪਰਲੋਕ ਦੀ) ਇੱਜ਼ਤ ਮਿਲ ਜਾਂਦੀ ਹੈ। ਹੇ ਨਾਨਕ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਉਸ ਨੂੰ ਪ੍ਰਭੂ ਮਿਲ ਪੈਂਦਾ ਹੈਉਸ ਦੀ ਜਿੰਦ ਪ੍ਰਭੂ ਦੀ ਜੋਤਿ ਵਿਚ ਇਕ-ਮਿਕ ਹੋਈ ਰਹਿੰਦੀ ਹੈ।੪।੧।੪।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇

👉  Youtube Channel :- Sikh Youth Of Punjab

👉  Facebook Page :- Sikhyouthpb

👉 Whatsapp Group :- Sikhyouthpb 


No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts