Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Friday, 24 July 2020

☬|| ਅੱਜ ਦਾ ਫੁਰਮਾਨ ||☬ || 24-07-2020|| ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

*Please cover your head & Remove your shoes before reading Hukamnama sahib Ji*

ਸੂਹੀ ਮਹਲਾ ੧ ਕਾਫੀ ਘਰੁ ੧੦    ੴ ਸਤਿਗੁਰ ਪ੍ਰਸਾਦਿ ॥ ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥ ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥ ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥ ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ ॥ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥ ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥ ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥ ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥ ਮੂਰਖ ਮਨ ਸਮਝਾਇ ਆਖਉ ਕੇਤੜਾ ॥ ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥ ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥ ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥ ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥ ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥ ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥ ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥ ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥ ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥ {ਪੰਨਾ 751-752}

ਅਰਥ: ਜੇਹੜਾ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ) ਡਰ ਅਦਬ ਵਿਚ (ਰਹਿ ਕੇ) ਸਦਾ-ਥਿਰ ਪ੍ਰਭੂ ਦਾ ਨਾਮ-ਸੌਦਾ ਵਿਹਾਝਦਾ ਹੈ ਤੇ ਆਪਣਾ ਜੀਵਨ ਸੋਹਣਾ ਬਣਾ ਕੇ (ਇਥੋਂ) ਤੁਰਦਾ ਹੈ ਉਹ (ਪਰਮਾਤਮਾ ਦੀ) ਦਰਗਾਹ ਵਿਚ ਇੱਜ਼ਤ ਹਾਸਲ ਕਰਦਾ ਹੈ।੧।ਰਹਾਉ।

(ਚੌਰਾਸੀ ਲੱਖ ਜੂਨਾਂ ਵਿਚੋਂ) ਮਨੁੱਖਾ ਜਨਮ ਬੜੀ ਮੁਸ਼ਕਲ ਨਾਲ ਮਿਲਦਾ ਹੈ, ਪਰ ਇਸ ਦੀ ਕਦਰ ਉਹੀ ਮਨੁੱਖ ਜਾਣਦਾ ਹੈ ਜੋ ਗੁਰੂ ਦੀ ਸਰਨ ਪਏ। ਜੇ ਸਤਿਗੁਰੂ ਨੂੰ ਚੰਗਾ ਲੱਗੇ (ਭਾਵ, ਜੇ ਗੁਰੂ ਦੀ ਕਿਰਪਾ ਹੋ ਜਾਏ) ਤਾਂ (ਸਰਨ ਪਏ ਉਸ ਮਨੁੱਖ ਦਾ) ਮਨ ਅਤੇ ਸਰੀਰ (ਪ੍ਰਭੂ ਦੇ ਪ੍ਰੇਮ-ਰੰਗ ਨਾਲ) ਗੂੜ੍ਹਾ ਲਾਲ ਹੋ ਜਾਂਦਾ ਹੈ (ਨਾਮ ਦੀ ਬਰਕਤਿ ਨਾਲ ਉਸ ਨੂੰ ਲਾਲੀ ਚੜ੍ਹੀ ਰਹਿੰਦੀ ਹੈ੧।

ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਆਪਣੇ ਮਨ ਅਤੇ ਸਰੀਰ ਦੀ ਰਾਹੀਂ ਸਦਾ-ਥਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ ਸਦਾ-ਥਿਰ ਪ੍ਰਭੂ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ। ਪ੍ਰਭੂ-ਨਾਮ ਦੀ ਲਾਲੀ ਵਿਚ ਮਸਤ ਹੋਇਆ ਉਸ ਦਾ ਮਨ ਉਸ ਲਾਲੀ ਵਿਚ ਗਿੱਝ ਜਾਂਦਾ ਹੈ (ਉਸ ਤੋਂ ਬਿਨਾ ਰਹਿ ਨਹੀਂ ਸਕਦਾ੨।

ਹੇ ਪ੍ਰਭੂ! ਜੇ ਤੂੰ ਮੇਰੇ ਮਨ ਵਿਚ ਵੱਸ ਪਏਂ, ਤਾਂ ਮੇਰਾ ਮਨ ਅਡੋਲ ਅਵਸਥਾ ਵਿਚ ਟਿਕ ਕੇ ਤੇਰੇ ਨਾਮ ਦੇ ਸੁਆਦ ਵਿਚ ਭਿੱਜ ਜਾਏ, ਤੇਰੇ ਗੁਣ ਚੇਤੇ ਕਰ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਮੌਲ ਪਏ, ਮੇਰੇ ਅੰਦਰ "ਤੂ ਹੀ ਤੂਦੀ ਧੁਨ ਲੱਗ ਪਏ।੩।

ਹੇ ਮੇਰੇ ਮੂਰਖ ਮਨ! ਮੈਂ ਤੈਨੂੰ ਕਿਤਨਾ ਕੁ ਸਮਝਾ ਸਮਝਾ ਕੇ ਦੱਸਾਂ ਕਿ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ, ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਜਾ (ਤੇ ਇਸ ਤਰ੍ਹਾਂ ਆਪਣਾ ਜਨਮ ਮਰਨ ਸੋਹਣਾ ਬਣਾ ਲੈ੪।

ਹੇ ਭਾਈ! ਆਪਣੇ ਪ੍ਰੀਤਮ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਸਾਂਭ ਕੇ ਰੱਖ। ਜੇ ਤੂੰ (ਪ੍ਰਭੂ ਦੀ ਭਗਤੀ ਵਾਲੇ ਚੰਗੇ) ਗੁਣ ਨਾਲ ਲੈ ਕੇ (ਜੀਵਨ ਸਫ਼ਰ ਵਿਚ) ਤੁਰੇਂ ਤਾਂ ਕੋਈ ਦੁੱਖ ਕਲੇਸ਼ ਤੈਨੂੰ ਪੋਹ ਨਹੀਂ ਸਕੇਗਾ।੫।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਮਨ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੇ ਨਾਮ ਦੀ ਲਾਲੀ ਨਹੀਂ ਚੜ੍ਹਦੀ। ਉਹ ਨਿਖਸਮਾ ਹੋ ਕੇ ਆਤਮਕ ਮੌਤ ਸਹੇੜਦਾ ਹੈ, ਉਸ ਦੇ ਮਨ ਵਿਚ ਉਸ ਦੇ ਸਰੀਰ ਵਿਚ (ਪਰਮਾਤਮਾ ਨਾਲੋਂ) ਵਿਛੋੜਾ ਬਣਿਆ ਰਹਿੰਦਾ ਹੈ।੬।

ਜਿਸ ਮਨੁੱਖ ਨੇ ਗੁਰੂ ਦੀ ਦੱਸੀ ਕਾਰ (ਭਗਤੀ) ਕਰ ਕੇ (ਭਗਤੀ ਦਾਲਾਭ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ਉਸ ਨੇ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਗੁਰੂ ਦੇ ਸ਼ਬਦ ਵਿਚ ਜੁੜ ਕੇ ਵਾਸਨਾ-ਰਹਿਤ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ।੭।

ਹੇ ਪ੍ਰਭੂ! ਮੇਰੀ ਨਾਨਕ ਦੀ ਅਰਦਾਸ ਭੀ ਇਹੀ ਹੈ ਜੇ ਤੈਨੂੰ ਇਹ ਪਸੰਦ ਆ ਜਾਏ ਤਾਂ ਮੇਰੇ ਹਿਰਦੇ ਵਿਚ ਆਪਣੇ ਨਾਮ ਦਾ ਨਿਵਾਸ ਕਰ ਦੇਹ ਤਾ ਕਿ ਮੈਂ ਤੇਰੇ ਗੁਣ ਗਾਂਦਾ ਰਹਾਂ।੮।੧।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥ {ਪੰਨਾ 717}

ਅਰਥ: ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧।

ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥ {ਪੰਨਾ 631-632}

ਅਰਥ: ਹੇ ਮਨ! ਤੂੰ ਕੇਹੜੀ ਭੈੜੀ ਸਿੱਖਿਆ ਲੈ ਲਈ ਹੈਤੂੰ ਪਰਾਈ ਇਸਤ੍ਰੀ, ਪਰਾਈ ਨਿੰਦਿਆ ਦੇ ਰਸ ਵਿਚ ਮਸਤ ਰਹਿੰਦਾ ਹੈਂ। ਪਰਮਾਤਮਾ ਦੀ ਭਗਤੀ ਤੂੰ (ਕਦੇ) ਨਹੀਂ ਕੀਤੀ।੧।ਰਹਾਉ।

ਹੇ ਭਾਈ! ਤੂੰ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ ਰਸਤਾ (ਅਜੇ ਤਕ) ਨਹੀਂ ਸਮਝਿਆ, ਧਨ ਇਕੱਠਾ ਕਰਨ ਲਈ ਤੂੰ ਸਦਾ ਦੌੜ-ਭਜ ਕਰ ਰਿਹਾ ਹੈਂ। (ਦੁਨੀਆ ਦੇ ਪਦਾਰਥਾਂ ਵਿਚੋਂ) ਕਿਸੇ ਨੇ ਭੀ ਆਖ਼ਰ ਕਿਸੇ ਦਾ ਸਾਥ ਨਹੀਂ ਦਿੱਤਾ। ਤੂੰ ਵਿਅਰਥ ਹੀ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ) ਜਕੜ ਰੱਖਿਆ ਹੈ।੧।

ਹੇ ਭਾਈ! ਅਜੇ ਤਕਨਾਹ ਤੂੰ ਪਰਮਾਤਮਾ ਦੀ ਭਗਤੀ ਕੀਤੀ ਹੈ, ਨਾਹ ਗੁਰੂ ਦੀ ਸ਼ਰਨ ਪਿਆ ਹੈਂ, ਨਾਹ ਹੀ ਤੇਰੇ ਅੰਦਰ ਆਤਮਕ ਜੀਵਨ ਦੀ ਸੋਝੀ ਪਈ ਹੈ। ਮਾਇਆ ਤੋਂ ਨਿਰਲੇਪ ਪ੍ਰਭੂ ਤੇਰੇ ਹਿਰਦੇ ਵਿਚ ਵੱਸ ਰਿਹਾ ਹੈ, ਪਰ ਤੂੰ (ਬਾਹਰਜੰਗਲਾਂ ਵਿਚ ਉਸ ਨੂੰ ਭਾਲ ਰਿਹਾ ਹੈਂ।੨।

ਹੇ ਭਾਈ! ਅਨੇਕਾਂ ਜਨਮਾਂ ਵਿਚ ਭਟਕ ਭਟਕ ਕੇ ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ, ਤੂੰ ਅਜੇਹੀ ਅਕਲ ਨਹੀਂ ਸਿੱਖੀ ਜਿਸ ਦੀ ਬਰਕਤਿ ਨਾਲ (ਜਨਮਾਂ ਦੇ ਗੇੜ ਵਿਚੋਂ) ਤੈਨੂੰ ਅਡੋਲਤਾ ਹਾਸਲ ਹੋ ਸਕੇ। ਹੇ ਨਾਨਕ! ਆਖ-ਹੇ ਭਾਈ! ਗੁਰੂ ਨੇ ਤਾਂ ਇਹ) ਗੱਲ ਸਮਝਾਈ ਹੈ ਕਿ ਮਨੁੱਖਾ ਜਨਮ ਦਾ (ਉੱਚਾ) ਦਰਜਾ ਹਾਸਲ ਕਰ ਕੇ ਪਰਮਾਤਮਾ ਦਾ ਭਜਨ ਕਰ।੩।੩

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਸੋਰਠਿ ਮਹਲਾ ੫ ॥ ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥ ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥੧॥ ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ਚਿੰਤਾ ਸਗਲ ਬਿਨਾਸੀ ॥ ਕਰਿ ਕਿਰਪਾ ਅਪੁਨੋ ਕਰਿ ਲੀਨਾ ਮਨਿ ਵਸਿਆ ਅਬਿਨਾਸੀ ॥੨॥ ਤਾ ਕਉ ਬਿਘਨੁ ਨ ਕੋਊ ਲਾਗੈ ਜੋ ਸਤਿਗੁਰਿ ਅਪੁਨੈ ਰਾਖੇ ॥ ਚਰਨ ਕਮਲ ਬਸੇ ਰਿਦ ਅੰਤਰਿ ਅੰਮ੍ਰਿਤ ਹਰਿ ਰਸੁ ਚਾਖੇ ॥੩॥ ਕਰਿ ਸੇਵਾ ਸੇਵਕ ਪ੍ਰਭ ਅਪੁਨੇ ਜਿਨਿ ਮਨ ਕੀ ਇਛ ਪੁਜਾਈ ॥ ਨਾਨਕ ਦਾਸ ਤਾ ਕੈ ਬਲਿਹਾਰੈ ਜਿਨਿ ਪੂਰਨ ਪੈਜ ਰਖਾਈ ॥੪॥੧੪॥੨੫॥ {ਪੰਨਾ 615-616}

ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਮਾਲਕ ਹੈਂ, ਤੂੰ ਮੈਨੂੰ ਸਾਰੀਆਂ ਦਾਤਾਂ ਦੇਣ ਵਾਲਾ ਹੈਂ। ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਮੇਰੇ ਉਤੇ) ਮੇਹਰ ਕਰਮੈਂ ਤੇਰੇ ਪ੍ਰੇਮ-ਰੰਗ ਵਿਚ ਰੰਗੀਜ ਕੇ ਤੇਰੇ ਗੁਣ ਗਾਂਦਾ ਰਹਾਂ।ਰਹਾਉ।

ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਦਾ ਧਿਆਨ ਧਰਦਾ ਹੈ, ਉਸ ਉੱਤੇ ਮਾਲਕ ਪਰਮਾਤਮਾ ਦਇਆਵਾਨ ਹੁੰਦਾ ਹੈ (ਤੇ, ਉਹ ਮਨੁੱਖ ਪਰਮਾਤਮਾ ਦੀ ਸਰਨ ਪੈਂਦਾ ਹੈ) ਪਰਮਾਤਮਾ ਦੀ ਸਰਨ ਪਿਆਂ ਉਸ ਦੇ ਸਾਰੇ ਡਰ ਲਹਿ ਜਾਂਦੇ ਹਨਸਾਰੇ ਦੁੱਖ ਦੂਰ ਹੋ ਜਾਂਦੇ ਹਨ, ਉਹ (ਸਦਾ) ਆਤਮਕ ਆਨੰਦ ਮਾਣਦਾ ਹੈ।੧।

ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਪ੍ਰਭੂ-ਨਾਮ ਪੱਕਾ ਕਰ ਦਿੱਤਾ, ਉਸ ਦੀ ਸਾਰੀ ਚਿੰਤਾ ਦੂਰ ਹੋ ਗਈ। ਪਰਮਾਤਮਾ ਮੇਹਰ ਕਰ ਕੇ ਉਸ ਨੂੰ ਆਪਣਾ ਬਣਾ ਲੈਂਦਾ ਹੈ, ਉਸ ਦੇ ਮਨ ਵਿਚ ਨਾਸ ਰਹਿਤ ਪਰਮਾਤਮਾ ਆ ਵੱਸਦਾ ਹੈ।੨।

ਹੇ ਭਾਈ! ਆਪਣੇ ਗੁਰੂ ਨੇ ਜਿਸ ਮਨੁੱਖ ਦੀ ਰੱਖਿਆ ਕੀਤੀ ਉਸ ਨੂੰ (ਆਤਮਕ ਜੀਵਨ ਦੇ ਰਸਤੇ ਵਿਚਕੋਈ ਰੁਕਾਵਟ ਨਹੀਂ ਆਉਂਦੀ। ਪਰਮਾਤਮਾ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨ ਉਸ ਦੇ ਹਿਰਦੇ ਵਿਚ ਆ ਵੱਸਦੇ ਹਨਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਸਦਾ ਚੱਖਦਾ ਹੈ।੩।

ਹੇ ਭਾਈ! ਜਿਸ ਪਰਮਾਤਮਾ ਨੇ (ਹਰ ਵੇਲੇ) ਤੇਰੇ ਮਨ ਦੀ (ਹਰੇਕ) ਕਾਮਨਾ ਪੂਰੀ ਕੀਤੀ ਹੈ, ਸੇਵਕਾਂ ਵਾਂਗ ਉਸ ਦੀ ਸੇਵਾ-ਭਗਤੀ ਕਰਦਾ ਰਹੁ। ਹੇ ਦਾਸ ਨਾਨਕ! ਆਖ-) ਮੈਂ ਉਸ ਪ੍ਰਭੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਵਿਘਨਾਂ ਦੇ ਟਾਕਰੇ ਤੇ ਹਰ ਵੇਲੇ) ਪੂਰੇ ਤੌਰ ਤੇ ਇੱਜ਼ਤ ਰੱਖੀ ਹੈ।੪।੧੪।੨੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਬਿਲਾਵਲੁ ਮਹਲਾ ੩ ॥ ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥ ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥੧॥ ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ ਸਮਾਨਾ ॥ ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥੧॥ ਰਹਾਉ ॥ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥ ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥੨॥ ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥ ਗੁਰਮੁਖਿ ਜਿਨੀ ਧਿਆਇਆ ਹਰਿ ਹਰਿ ਜਗਿ ਤੇ ਪੂਰੇ ਪਰਵਾਨਾ ॥੩॥ ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥ ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥੪॥੪॥ {ਪੰਨਾ 797}

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਿੱਖਿਆ ਉਤੇ ਯਕੀਨ ਆ ਜਾਂਦਾ ਹੈ, ਉਹ ਮਨੁੱਖ ਗੁਰੂ (ਦੇ ਉਪਦੇਸ਼) ਵਿਚ ਲੀਨ ਰਹਿੰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਇਸ ਬਾਣੀ ਨਾਲ ਦਿਲੋਂ ਸਾਂਝ ਪਾ ਲੈਂਦਾ ਹੈ, ਉਸ ਦੇ ਅੰਦਰ ਪਰਮਾਤਮਾ ਦਾ ਨਾਮ ਸਦਾ ਟਿਕਿਆ ਰਹਿੰਦਾ ਹੈ।੧।ਰਹਾਉ।

ਹੇ ਭਾਈ! ਵੇਖੋ, ਪੂਰਨ ਪ੍ਰਭੂ ਨੇ (ਗੁਰੂ ਦੀ ਸ਼ਰਨ ਪੈ ਕੇ ਹਰਿ-ਨਾਮ ਜਪਣ ਦੀ ਇਹ ਐਸੀ) ਉੱਤਮ ਜੁਗਤੀ ਬਣਾਈ ਹੈ ਜੋ ਹਰੇਕ ਜੁਗ ਵਿਚ ਇਕੋ ਜਿਹੀ ਚਲੀ ਆ ਰਹੀ ਹੈ। ਮਤਾਂ ਕੋਈ ਮਨੁੱਖ (ਜਤ ਸੰਜਮ ਤੀਰਥ ਆਦਿਕ ਕਰਮ ਦਾ) ਮਾਣ ਕਰ ਬਹੇ। ਇਸ ਜਗਤ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਜਪਣ ਤੋਂ ਹੀ ਇੱਜ਼ਤ ਮਿਲਦੀ ਹੈ।੧।

ਹੇ ਭਾਈ! ਗੁਰੂ ਦੀ ਸ਼ਰਨ ਪਿਆਂ ਹੀ ਚਹੁੰਆਂ ਜੁਗਾਂ ਦਾ ਨਿਰਨਾ ਸਮਝ ਵਿਚ ਆਉਂਦਾ ਹੈ (ਕਿ ਜੁਗ ਚਾਹੇ ਕੋਈ ਹੋਵੇ) ਗੁਰੂ ਦੀ ਸ਼ਰਨ ਪੈਣ ਵਾਲੇ ਮਨੁੱਖਾਂ ਨੂੰ ਪਰਮਾਤਮਾ ਦਾ ਨਾਮ-ਖ਼ਜ਼ਾਨਾ ਪ੍ਰਾਪਤ ਹੋ ਜਾਂਦਾ ਹੈ। (ਵੇਦ ਆਦਿਕ ਹਿੰਦੂ ਧਰਮ-ਪੁਸਤਕ ਦੱਸਦੇ ਰਹੇ ਕਿ) ਜਤ ਸੰਜਮ ਅਤੇ ਤੀਰਥ-ਇਸ਼ਨਾਨ ਉਹਨਾਂ ਜੁਗਾਂ ਦਾ ਧਰਮ ਸੀ, ਪਰ ਕਲਿਜੁਗ ਵਿਚ (ਗੁਰੂ ਨਾਨਕ ਨੇ ਆ ਦੱਸਿਆ ਹੈ ਕਿ) ਪਰਮਾਤਮਾ ਦੀ ਸਿਫ਼ਤਿ-ਸਾਲਾਹ, ਪਰਮਾਤਮਾ ਦਾ ਨਾਮ-ਸਿਮਰਨ ਹੀ ਅਸਲ ਧਰਮ ਹੈ।੨।

ਹੇ ਭਾਈ! ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨੂੰ ਗਹੁ ਨਾਲ ਪੜ੍ਹ ਕੇ ਵੇਖ ਲਵੋ (ਉਹ ਇਹੀ ਆਖਦੇ ਹਨ ਕਿ) ਹਰੇਕ ਜੁਗ ਵਿਚ (ਜਤ ਸੰਜਮ ਤੀਰਥ ਆਦਿਕ) ਆਪਣਾ ਆਪਣਾ ਧਰਮ (ਪਰਵਾਨ) ਹੈ। (ਪਰ ਗੁਰੂ ਦੀ ਸਿੱਖਿਆ ਇਹ ਹੈ ਕਿ) ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਪ੍ਰਭੂ ਦਾ ਨਾਮ ਸਿਮਰਿਆ ਹੈ, ਜਗਤ ਵਿਚ ਉਹੀ ਮਨੁੱਖ ਪੂਰਨ ਹਨ ਤੇ ਕਬੂਲ ਹਨ।੩।

ਹੇ ਭਾਈ! ਨਾਨਕ ਆਖਦਾ ਹੈ-ਜੇਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਪਿਆਰ ਜੋੜਦਾ ਹੈ, ਉਸ ਦੇ ਮਨ ਵਿਚੋਂ (ਕਿਸੇ ਭੀ ਤਰ੍ਹਾਂ ਦੇ ਕਰਮ ਕਾਂਡ ਦਾ) ਅਹੰਕਾਰ ਮੁੱਕ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰਨ ਵਾਲੇ, ਸੁਣਨ ਵਾਲੇ, ਸਾਰੇ ਹੀ ਆਤਮਕ ਆਨੰਦ ਪ੍ਰਾਪਤ ਕਰਦੇ ਹਨ। ਜੇਹੜੇ ਮਨੁੱਖ (ਗੁਰੂ ਦੀ ਸਿੱਖਿਆ ਉਤੇ) ਸਰਧਾ ਲਿਆਉਂਦੇ ਹਨ, ਉਹ ਪ੍ਰਭੂ ਦਾ ਨਾਮ-ਖ਼ਜ਼ਾਨਾ ਲੱਭ ਲੈਂਦੇ ਹਨ।੪।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ {ਪੰਨਾ 653}

ਅਰਥ: ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ।

ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ {ਪੰਨਾ 653}

ਅਰਥ: ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ। ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ।੧।

ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ {ਪੰਨਾ 653}

ਅਰਥ: ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ। ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈਮੁਕਾਲਖ ਖੱਟਦਾ ਹੈ।

ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ {ਪੰਨਾ 653}

ਅਰਥ: ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ। ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ) , ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ।

ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ {ਪੰਨਾ 653}

ਅਰਥ: ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ। ਹੇ ਸੰਤ ਜਨੋਂ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ। ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ੨।

ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥ {ਪੰਨਾ 653}

ਅਰਥ: ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ, ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ) ; ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ। ਹੇ ਨਾਨਕ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ।੨੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਧਨਾਸਰੀ ਮਹਲਾ ੫ ॥ ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥ ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥ ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥ ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥ ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥ ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥ {ਪੰਨਾ 675}

ਅਰਥ: ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦਾ ਨਾਮ ਜਪਿਆ ਕਰ। ਇਹਨਾਂ ਜਤਨਾਂ ਨਾਲ ਹੀ ਸੰਸਾਰ ਦੇ ਝੰਬੇਲਿਆਂ ਦੀ ਫਾਹੀ ਕੱਟ। (ਮੈਨੂੰ ਇਸ ਤੋਂ ਬਿਨਾ) ਹੋਰ ਕੋਈ ਜੁਗਤਿ ਨਹੀਂ ਸੁੱਝਦੀ।ਰਹਾਉ।

ਹੇ ਭਾਈ! ਪਰਮਾਤਮਾ ਅਨਾਥਾਂ ਦੇ ਦੁੱਖ ਦੂਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈ। ਉਹ ਪ੍ਰਭੂ (ਸੰਸਾਰ-ਸਮੁੰਦਰ ਤੋਂ ਪਾਰ) ਲੰਘਾਣ ਵਾਸਤੇ (ਮਾਨੋ) ਜਹਾਜ਼ ਹੈ, ਉਹ ਹਰੀ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, (ਉਸ ਦੀ ਸਰਨ ਪਿਆਂ ਕੋਈ) ਦੁੱਖ ਪੋਹ ਨਹੀਂ ਸਕਦਾ।੧।

ਹੇ ਭਾਈ! ਜੇਹੜਾ ਦਇਆ-ਦਾ-ਘਰ ਸਰਬ-ਵਿਆਪਕ ਪ੍ਰਭੂ ਸਦਾ ਹੀ (ਜੀਵਾਂ ਦੇ ਸਿਰ ਉਤੇ ਰਾਖਾਹੈ ਤੇ ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਉਸੇ ਮਾਲਕ ਦਾ ਨਾਮ ਸਦਾ ਸਿਮਰਿਆ ਕਰ, ਉਸੇ ਹਰੀ ਦਾ ਨਾਮ ਜਪ ਕੇ ਆਪਣਾ ਜਨਮ-ਮਰਨ ਦਾ ਗੇੜ ਦੂਰ ਕਰ।੨।

ਹੇ ਭਾਈ! ਵੇਦ ਸਿੰਮ੍ਰਿਤੀ ਸ਼ਾਸਤਰ (ਹਰੇਕ ਧਰਮ ਪੁਸਤਕ ਜਿਸ ਪਰਮਾਤਮਾ ਦਾ) ਜ਼ਿਕਰ ਕਰਦਾ ਹੈ, ਭਗਤ ਜਨ (ਭੀ ਜਿਸ ਪਰਮਾਤਮਾ ਦੇ ਗੁਣਾਂ ਦਾ) ਵਿਚਾਰ ਕਰਦੇ ਹਨ, ਸਾਧ ਸੰਗਤਿ ਵਿਚ (ਉਸ ਦਾ ਨਾਮ ਸਿਮਰ ਕੇ ਜਗਤ ਦੇ ਝੰਬੇਲਿਆਂ ਤੋਂ) ਖ਼ਲਾਸੀ ਮਿਲਦੀ ਹੈ, (ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਜਾਂਦਾ ਹੈ।੩।

ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦੇ ਸੋਹਣੇ ਚਰਨ ਹੀ ਭਗਤਾਂ (ਦੇ ਆਤਮਕ ਜੀਵਨ) ਦਾ ਸਰਮਾਇਆ ਹੈਪਰਮਾਤਮਾ ਦੀ ਓਟ ਹੀ ਉਹਨਾਂ ਦਾ ਬਲ ਹੈ, ਸਹਾਰਾ ਹੈ, ਸਦਾ ਕਾਇਮ ਰਹਿਣ ਵਾਲਾ ਆਸਰਾ ਹੈ।੪।੨।੨੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||

ਧਨਾਸਰੀ ਮਹਲਾ ੩ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ {ਪੰਨਾ 663}

ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।

ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।

(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।

ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।

(ਹੇ ਭਾਈ! ਭਾਵੇਂਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)

ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥ {ਪੰਨਾ 677}

ਅਰਥ: ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ।ਰਹਾਉ।

ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।੧।

ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।੨।

ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।੩।

ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ। ਹੇ ਪ੍ਰਭੂ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੩।੨੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਧਨਾਸਰੀ ਮਹਲਾ ੩ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ {ਪੰਨਾ 663}

ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।

ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।

(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।

ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।

(ਹੇ ਭਾਈ! ਭਾਵੇਂਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ {ਪੰਨਾ 685-686}

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ੧।ਰਹਾਉ।

ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।

ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।

(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।

ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।

(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂਵਿਚ ਜੁੜਦੇ ਹਨ।੫।

ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ੬।

(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ

ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।

ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ।

ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਬਿਹਾਗੜਾ ਮਹਲਾ ੫ ਛੰਤ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਕਾ ਏਕੁ ਅਚੰਭਉ ਦੇਖਿਆ ਮੇਰੇ ਲਾਲ ਜੀਉ ਜੋ ਕਰੇ ਸੁ ਧਰਮ ਨਿਆਏ ਰਾਮ ॥ ਹਰਿ ਰੰਗੁ ਅਖਾੜਾ ਪਾਇਓਨੁ ਮੇਰੇ ਲਾਲ ਜੀਉ ਆਵਣੁ ਜਾਣੁ ਸਬਾਏ ਰਾਮ ॥ ਆਵਣੁ ਤ ਜਾਣਾ ਤਿਨਹਿ ਕੀਆ ਜਿਨਿ ਮੇਦਨਿ ਸਿਰਜੀਆ ॥ ਇਕਨਾ ਮੇਲਿ ਸਤਿਗੁਰੁ ਮਹਲਿ ਬੁਲਾਏ ਇਕਿ ਭਰਮਿ ਭੂਲੇ ਫਿਰਦਿਆ ॥ ਅੰਤੁ ਤੇਰਾ ਤੂੰਹੈ ਜਾਣਹਿ ਤੂੰ ਸਭ ਮਹਿ ਰਹਿਆ ਸਮਾਏ ॥ ਸਚੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਵਰਤੈ ਧਰਮ ਨਿਆਏ ॥੧॥ {ਪੰਨਾ 541-542}

ਅਰਥ: ਹੇ ਮੇਰੇ ਪਿਆਰੇ! ਮੈਂ ਪਰਮਾਤਮਾ ਦਾ ਇਕ ਅਚਰਜ ਤਮਾਸ਼ਾ ਵੇਖਿਆ ਹੈ ਕਿ ਉਹ ਜੋ ਕੁਝ ਕਰਦਾ ਹੈ ਧਰਮ ਅਨੁਸਾਰ ਕਰਦਾ ਹੈ, ਨਿਆਂ ਅਨੁਸਾਰ ਕਰਦਾ ਹੈ। ਹੇ ਮੇਰੇ ਪਿਆਰੇ! ਇਹ ਜਗਤ) ਉਸ ਪਰਮਾਤਮਾ ਨੇ ਇਕ ਪਿੜ ਬਣਾ ਦਿੱਤਾ ਹੈ ਇਕ ਰੰਗ-ਭੂਮੀ ਰਚ ਦਿੱਤੀ ਹੈ ਜਿਸ ਵਿਚ ਸਾਰੇ (ਨਟਾਂ ਲਈ, ਪਹਿਲਵਾਨਾਂ ਲਈ) ਜੰਮਣਾ ਮਰਨਾ (ਭੀ ਨਿਯਤ ਕਰ ਦਿੱਤਾ ਹੈ। (ਜਗਤ ਵਿਚ ਜੀਵਾਂ ਦਾ) ਜੰਮਣਾ ਮਰਨਾ ਉਸੇ ਪਰਮਾਤਮਾ ਨੇ ਬਣਾਇਆ ਹੈ ਜਿਸ ਨੇ ਇਹ ਜਗਤ ਪੈਦਾ ਕੀਤਾ ਹੈ। ਕਈ ਜੀਵਾਂ ਨੂੰ ਗੁਰੂ ਮਿਲਾ ਕੇ ਪ੍ਰਭੂ ਆਪਣੀ ਹਜ਼ੂਰੀ ਵਿਚ ਟਿਕਾ ਲੈਂਦਾ ਹੈ, ਤੇ, ਕਈ ਜੀਵ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਫਿਰਦੇ ਹਨ।

ਹੇ ਪ੍ਰਭੂ! ਆਪਣੇ (ਗੁਣਾਂ ਦਾ) ਅੰਤ ਤੂੰ ਆਪ ਹੀ ਜਾਣਦਾ ਹੈਂ, ਤੂੰ ਸਾਰੀ ਸ੍ਰਿਸ਼ਟੀ ਵਿਚ ਵਿਆਪਕ ਹੈਂ। ਹੇ ਸੰਤ ਜਨੋ! ਸੁਣੋ, ਨਾਨਕ ਇਕ ਅਟੱਲ ਨਿਯਮ ਦੱਸਦਾ ਹੈ (ਕਿ) ਪਰਮਾਤਮਾ ਧਰਮ ਅਨੁਸਾਰ ਨਿਆਂ ਅਨੁਸਾਰ ਦੁਨੀਆ ਦੀ ਕਾਰ ਚਲਾ ਰਿਹਾ ਹੈ।੧।

ਆਵਹੁ ਮਿਲਹੁ ਸਹੇਲੀਹੋ ਮੇਰੇ ਲਾਲ ਜੀਉ ਹਰਿ ਹਰਿ ਨਾਮੁ ਅਰਾਧੇ ਰਾਮ ॥ ਕਰਿ ਸੇਵਹੁ ਪੂਰਾ ਸਤਿਗੁਰੂ ਮੇਰੇ ਲਾਲ ਜੀਉ ਜਮ ਕਾ ਮਾਰਗੁ ਸਾਧੇ ਰਾਮ ॥ ਮਾਰਗੁ ਬਿਖੜਾ ਸਾਧਿ ਗੁਰਮੁਖਿ ਹਰਿ ਦਰਗਹ ਸੋਭਾ ਪਾਈਐ ॥ ਜਿਨ ਕਉ ਬਿਧਾਤੈ ਧੁਰਹੁ ਲਿਖਿਆ ਤਿਨ੍ਹ੍ਹਾ ਰੈਣਿ ਦਿਨੁ ਲਿਵ ਲਾਈਐ ॥ ਹਉਮੈ ਮਮਤਾ ਮੋਹੁ ਛੁਟਾ ਜਾ ਸੰਗਿ ਮਿਲਿਆ ਸਾਧੇ ॥ ਜਨੁ ਕਹੈ ਨਾਨਕੁ ਮੁਕਤੁ ਹੋਆ ਹਰਿ ਹਰਿ ਨਾਮੁ ਅਰਾਧੇ ॥੨॥ {ਪੰਨਾ 542}

ਅਰਥ: ਹੇ ਮੇਰੇ ਪਿਆਰੇ! ਆਖ-) ਹੇ ਸੰਤ-ਜਨ ਸਹੇਲੀਹੋਆਓ, ਰਲ ਕੇ ਸੰਤ-ਸੰਗ ਵਿਚ ਬੈਠੋ, (ਜੇਹੜਾ ਮਨੁੱਖ ਸਤਸੰਗੀਆਂ ਵਿਚ ਮਿਲ ਕੇ ਬੈਠਦਾ ਹੈ ਉਹਪਰਮਾਤਮਾ ਦਾ ਨਾਮ ਸਦਾ ਸਿਮਰਦਾ ਹੈ। ਹੇ ਮੇਰੇ ਪਿਆਰੇ! ਗੁਰੂ ਨੂੰ ਅਭੁੱਲ ਮੰਨ ਕੇ ਗੁਰੂ ਦੀ ਸਰਨ ਪਵੋ (ਜੇਹੜਾ ਇਸ ਤਰ੍ਹਾਂ ਗੁਰੂ ਦੀ ਸਰਨ ਪੈਂਦਾ ਹੈ ਉਹ) ਜਮ ਦੇ ਰਸਤੇ ਨੂੰ (ਆਤਮਕ ਮੌਤ ਲਿਆਉਣ ਵਾਲੇ ਜੀਵਨ-ਰਾਹ ਨੂੰ) ਚੰਗਾ ਬਣਾ ਲੈਂਦਾ ਹੈ। ਗੁਰੂ ਦੀ ਸਰਨ ਪੈ ਕੇ ਔਖੇ ਜੀਵਨ-ਰਾਹ ਨੂੰ ਸੋਹਣਾ ਬਣਾ ਕੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਾ ਖੱਟ ਸਕੀਦੀ ਹੈ। (ਪਰ) ਜਿਨ੍ਹਾਂ ਮਨੁੱਖਾਂ ਦੇ ਮੱਥੇ ਤੇ ਆਪਣੀ ਹਜ਼ੂਰੀ ਤੋਂ ਕਰਤਾਰ ਨੇ (ਭਗਤੀ ਦਾ ਲੇਖ) ਲਿਖ ਦਿੱਤਾ ਹੈ, ਉਹਨਾਂ ਮਨੁੱਖਾਂ ਦੀ ਸੁਰਤਿ ਦਿਨ ਰਾਤ (ਪ੍ਰਭੂ-ਚਰਨਾਂ ਵਿਚ) ਲਗੀ ਰਹਿੰਦੀ ਹੈ। ਜਦੋਂ ਮਨੁੱਖ ਗੁਰੂ ਦੀ ਸੰਗਤਿ ਵਿਚ ਮਿਲਦਾ ਹੈ ਤਦੋਂ ਉਸ ਦੇ ਅੰਦਰੋਂ ਹਉਮੈ ਮਮਤਾ (ਅਪਣੱਤ) ਦੂਰ ਹੋ ਜਾਂਦੀ ਹੈ, ਮੋਹ ਮੁੱਕ ਜਾਂਦਾ ਹੈ। ਦਾਸ ਨਾਨਕ ਆਖਦਾ ਹੈ ਕਿ ਸਦਾ ਪਰਮਾਤਮਾ ਦਾ ਨਾਮ ਸਿਮਰ ਕੇ ਮਨੁੱਖ (ਹਉਮੈ ਮਮਤਾ ਮੋਹ ਆਦਿਕ ਦੇ ਪ੍ਰਭਾਵ ਤੋਂ) ਸੁਤੰਤਰ ਹੋ ਜਾਂਦਾ ਹੈ।੨।

ਕਰ ਜੋੜਿਹੁ ਸੰਤ ਇਕਤ੍ਰ ਹੋਇ ਮੇਰੇ ਲਾਲ ਜੀਉ ਅਬਿਨਾਸੀ ਪੁਰਖੁ ਪੂਜੇਹਾ ਰਾਮ ॥ ਬਹੁ ਬਿਧਿ ਪੂਜਾ ਖੋਜੀਆ ਮੇਰੇ ਲਾਲ ਜੀਉ ਇਹੁ ਮਨੁ ਤਨੁ ਸਭੁ ਅਰਪੇਹਾ ਰਾਮ ॥ ਮਨੁ ਤਨੁ ਧਨੁ ਸਭੁ ਪ੍ਰਭੂ ਕੇਰਾ ਕਿਆ ਕੋ ਪੂਜ ਚੜਾਵਏ ॥ ਜਿਸੁ ਹੋਇ ਕ੍ਰਿਪਾਲੁ ਦਇਆਲੁ ਸੁਆਮੀ ਸੋ ਪ੍ਰਭ ਅੰਕਿ ਸਮਾਵਏ ॥ ਭਾਗੁ ਮਸਤਕਿ ਹੋਇ ਜਿਸ ਕੈ ਤਿਸੁ ਗੁਰ ਨਾਲਿ ਸਨੇਹਾ ॥ ਜਨੁ ਕਹੈ ਨਾਨਕੁ ਮਿਲਿ ਸਾਧਸੰਗਤਿ ਹਰਿ ਹਰਿ ਨਾਮੁ ਪੂਜੇਹਾ ॥੩॥ {ਪੰਨਾ 542}

ਅਰਥ: ਹੇ ਮੇਰੇ ਪਿਆਰੇ! ਆਖ-) ਹੇ ਸੰਤ ਜਨੋ! ਸਾਧ ਸੰਗਤਿ ਵਿਚ) ਇਕੱਠੇ ਹੋ ਕੇ ਪਰਮਾਤਮਾ ਅੱਗੇ ਦੋਵੇਂ ਹੱਥ ਜੋੜਿਆ ਕਰੋਤੇ, ਉਸ ਨਾਸ-ਰਹਿਤ ਸਰਬ-ਵਿਆਪਕ ਪਰਮਾਤਮਾ ਦੀ ਭਗਤੀ ਕਰਿਆ ਕਰੋ। ਹੇ ਮੇਰੇ ਪਿਆਰੇ! ਮੈਂ ਹੋਰ ਕਈ ਕਿਸਮਾਂ ਦੀ ਪੂਜਾ-ਭੇਟਾ ਭਾਲ ਵੇਖੀ ਹੈ (ਪਰ ਸਭ ਤੋਂ ਸ੍ਰੇਸ਼ਟ ਪੂਜਾ ਇਹ ਹੈ ਕਿ) ਆਪਣਾ ਇਹ ਮਨ ਇਹ ਸਰੀਰ ਸਭ ਭੇਟਾ ਕਰ ਦੇਣਾ ਚਾਹੀਦਾ ਹੈ। (ਫਿਰ ਭੀ, ਮਾਣ ਕਾਹਦਾ?) ਇਹ ਮਨ, ਇਹ ਸਰੀਰ, ਇਹ ਧਨ ਸਭ ਪਰਮਾਤਮਾ ਦਾ ਦਿੱਤਾ ਹੋਇਆ ਹੈ, (ਸੋ,) ਕੋਈ ਮਨੁੱਖ (ਆਪਣੀ ਮਲਕੀਅਤ ਦੀ) ਕੇਹੜੀ ਚੀਜ਼ ਭੇਟਾ ਕਰ ਸਕਦਾ ਹੈਜਿਸ ਮਨੁੱਖ ਉੱਤੇ ਪ੍ਰਭੂ-ਮਾਲਕ ਕਿਰਪਾਲ ਹੁੰਦਾ ਹੈ ਦਇਆਵਾਨ ਹੁੰਦਾ ਹੈ ਉਹ ਉਸ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਜਾਂਦਾ ਹੈ (ਬੱਸ! ਇਹੀ ਹੈ ਭੇਟਾ ਤੇ ਪੂਜਾ। ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗ ਪੈਂਦਾ ਹੈ, ਉਸ ਦਾ ਆਪਣੇ ਗੁਰੂ ਨਾਲ ਪਿਆਰ ਬਣ ਜਾਂਦਾ ਹੈ। ਦਾਸ ਨਾਨਕ ਆਖਦਾ ਹੈ-(ਹੇ ਸੰਤ ਜਨੋ!) ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ।੩।

ਦਹ ਦਿਸ ਖੋਜਤ ਹਮ ਫਿਰੇ ਮੇਰੇ ਲਾਲ ਜੀਉ ਹਰਿ ਪਾਇਅੜਾ ਘਰਿ ਆਏ ਰਾਮ ॥ ਹਰਿ ਮੰਦਰੁ ਹਰਿ ਜੀਉ ਸਾਜਿਆ ਮੇਰੇ ਲਾਲ ਜੀਉ ਹਰਿ ਤਿਸੁ ਮਹਿ ਰਹਿਆ ਸਮਾਏ ਰਾਮ ॥ ਸਰਬੇ ਸਮਾਣਾ ਆਪਿ ਸੁਆਮੀ ਗੁਰਮੁਖਿ ਪਰਗਟੁ ਹੋਇਆ ॥ ਮਿਟਿਆ ਅਧੇਰਾ ਦੂਖੁ ਨਾਠਾ ਅਮਿਉ ਹਰਿ ਰਸੁ ਚੋਇਆ ॥ ਜਹਾ ਦੇਖਾ ਤਹਾ ਸੁਆਮੀ ਪਾਰਬ੍ਰਹਮੁ ਸਭ ਠਾਏ ॥ ਜਨੁ ਕਹੈ ਨਾਨਕੁ ਸਤਿਗੁਰਿ ਮਿਲਾਇਆ ਹਰਿ ਪਾਇਅੜਾ ਘਰਿ ਆਏ ॥੪॥੧॥ {ਪੰਨਾ 542}

ਅਰਥ: ਹੇ ਮੇਰੇ ਪਿਆਰੇ! ਪਰਮਾਤਮਾ ਨੂੰ ਲੱਭਣ ਵਾਸਤੇ) ਅਸੀ ਦਸੀਂ ਪਾਸੀਂ ਭਾਲ ਕਰਦੇ ਫਿਰੇ, ਪਰ ਉਸ ਪਰਮਾਤਮਾ ਨੂੰ ਹੁਣ ਹਿਰਦੇ-ਘਰ ਵਿਚ ਹੀ ਆ ਕੇ ਲੱਭ ਲਿਆ ਹੈ। ਹੇ ਮੇਰੇ ਪਿਆਰੇ! ਇਸ ਮਨੁੱਖਾ ਸਰੀਰ ਨੂੰ) ਪਰਮਾਤਮਾ ਨੇ ਆਪਣੇ ਰਹਿਣ ਲਈ ਘਰ ਬਣਾਇਆ ਹੋਇਆ ਹੈ, ਪਰਮਾਤਮਾ ਇਸ (ਸਰੀਰ-ਘਰ) ਵਿਚ ਟਿਕਿਆ ਰਹਿੰਦਾ ਹੈ। ਮਾਲਕ-ਪ੍ਰਭੂ ਆਪ ਹੀ ਸਾਰੇ ਜੀਵਾਂ ਵਿਚ ਵਿਆਪਕ ਹੋ ਰਿਹਾ ਹੈ, ਪਰ ਉਸ ਦੀ ਇਸ ਹੋਂਦ ਦਾ ਪਰਕਾਸ਼ ਗੁਰੂ ਦੀ ਸਰਨ ਪਿਆਂ ਹੀ ਹੁੰਦਾ ਹੈ। (ਗੁਰੂ ਜਿਸ ਮਨੁੱਖ ਦੇ ਮੂੰਹ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਨਾਮ-ਰਸ ਚੋ ਦੇਂਦਾ ਹੈ, (ਉਸ ਦੇ ਅੰਦਰੋਂ ਮਾਇਆ ਦੇ ਮੋਹ ਦਾ) ਹਨੇਰਾ ਮਿਟ ਜਾਂਦਾ ਹੈ, ਉਸ ਦਾ ਸਾਰਾ ਦੁੱਖ ਦੂਰ ਹੋ ਜਾਂਦਾ ਹੈ। (ਗੁਰੂ ਦੀ ਕਿਰਪਾ ਨਾਲ ਹੁਣ) ਮੈਂ ਜਿੱਧਰ ਵੇਖਦਾ ਹਾਂ ਉਧਰ ਹੀ ਮੈਨੂੰ ਮਾਲਕ ਪਰਮਾਤਮਾ ਸਭ ਥਾਈਂ ਵੱਸਦਾ ਦਿੱਸਦਾ ਹੈ। ਦਾਸ ਨਾਨਕ ਆਖਦਾ ਹੈ-ਗੁਰੂ ਨੇ ਮੈਨੂੰ ਪਰਮਾਤਮਾ ਮਿਲਾ ਦਿੱਤਾ ਹੈ, ਮੈਂ ਪਰਮਾਤਮਾ ਨੂੰ ਆਪਣੇ ਹਿਰਦੇ-ਘਰ ਵਿਚ ਆ ਕੇ ਲੱਭ ਲਿਆ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਸੂਹੀ ਮਹਲਾ ੧ ਕਾਫੀ ਘਰੁ ੧੦    ੴ ਸਤਿਗੁਰ ਪ੍ਰਸਾਦਿ ॥ ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥ ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥ ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥ ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ ॥ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥ ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥ ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥ ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥ ਮੂਰਖ ਮਨ ਸਮਝਾਇ ਆਖਉ ਕੇਤੜਾ ॥ ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥ ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥ ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥ ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥ ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥ ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥ ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥ ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥ ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥ {ਪੰਨਾ 751-752}

ਅਰਥ: ਜੇਹੜਾ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ) ਡਰ ਅਦਬ ਵਿਚ (ਰਹਿ ਕੇ) ਸਦਾ-ਥਿਰ ਪ੍ਰਭੂ ਦਾ ਨਾਮ-ਸੌਦਾ ਵਿਹਾਝਦਾ ਹੈ ਤੇ ਆਪਣਾ ਜੀਵਨ ਸੋਹਣਾ ਬਣਾ ਕੇ (ਇਥੋਂ) ਤੁਰਦਾ ਹੈ ਉਹ (ਪਰਮਾਤਮਾ ਦੀ) ਦਰਗਾਹ ਵਿਚ ਇੱਜ਼ਤ ਹਾਸਲ ਕਰਦਾ ਹੈ।੧।ਰਹਾਉ।

(ਚੌਰਾਸੀ ਲੱਖ ਜੂਨਾਂ ਵਿਚੋਂ) ਮਨੁੱਖਾ ਜਨਮ ਬੜੀ ਮੁਸ਼ਕਲ ਨਾਲ ਮਿਲਦਾ ਹੈ, ਪਰ ਇਸ ਦੀ ਕਦਰ ਉਹੀ ਮਨੁੱਖ ਜਾਣਦਾ ਹੈ ਜੋ ਗੁਰੂ ਦੀ ਸਰਨ ਪਏ। ਜੇ ਸਤਿਗੁਰੂ ਨੂੰ ਚੰਗਾ ਲੱਗੇ (ਭਾਵ, ਜੇ ਗੁਰੂ ਦੀ ਕਿਰਪਾ ਹੋ ਜਾਏ) ਤਾਂ (ਸਰਨ ਪਏ ਉਸ ਮਨੁੱਖ ਦਾ) ਮਨ ਅਤੇ ਸਰੀਰ (ਪ੍ਰਭੂ ਦੇ ਪ੍ਰੇਮ-ਰੰਗ ਨਾਲ) ਗੂੜ੍ਹਾ ਲਾਲ ਹੋ ਜਾਂਦਾ ਹੈ (ਨਾਮ ਦੀ ਬਰਕਤਿ ਨਾਲ ਉਸ ਨੂੰ ਲਾਲੀ ਚੜ੍ਹੀ ਰਹਿੰਦੀ ਹੈ੧।

ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਆਪਣੇ ਮਨ ਅਤੇ ਸਰੀਰ ਦੀ ਰਾਹੀਂ ਸਦਾ-ਥਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ ਸਦਾ-ਥਿਰ ਪ੍ਰਭੂ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ। ਪ੍ਰਭੂ-ਨਾਮ ਦੀ ਲਾਲੀ ਵਿਚ ਮਸਤ ਹੋਇਆ ਉਸ ਦਾ ਮਨ ਉਸ ਲਾਲੀ ਵਿਚ ਗਿੱਝ ਜਾਂਦਾ ਹੈ (ਉਸ ਤੋਂ ਬਿਨਾ ਰਹਿ ਨਹੀਂ ਸਕਦਾ੨।

ਹੇ ਪ੍ਰਭੂ! ਜੇ ਤੂੰ ਮੇਰੇ ਮਨ ਵਿਚ ਵੱਸ ਪਏਂ, ਤਾਂ ਮੇਰਾ ਮਨ ਅਡੋਲ ਅਵਸਥਾ ਵਿਚ ਟਿਕ ਕੇ ਤੇਰੇ ਨਾਮ ਦੇ ਸੁਆਦ ਵਿਚ ਭਿੱਜ ਜਾਏ, ਤੇਰੇ ਗੁਣ ਚੇਤੇ ਕਰ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਮੌਲ ਪਏ, ਮੇਰੇ ਅੰਦਰ "ਤੂ ਹੀ ਤੂਦੀ ਧੁਨ ਲੱਗ ਪਏ।੩।

ਹੇ ਮੇਰੇ ਮੂਰਖ ਮਨ! ਮੈਂ ਤੈਨੂੰ ਕਿਤਨਾ ਕੁ ਸਮਝਾ ਸਮਝਾ ਕੇ ਦੱਸਾਂ ਕਿ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ, ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਜਾ (ਤੇ ਇਸ ਤਰ੍ਹਾਂ ਆਪਣਾ ਜਨਮ ਮਰਨ ਸੋਹਣਾ ਬਣਾ ਲੈ੪।

ਹੇ ਭਾਈ! ਆਪਣੇ ਪ੍ਰੀਤਮ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਸਾਂਭ ਕੇ ਰੱਖ। ਜੇ ਤੂੰ (ਪ੍ਰਭੂ ਦੀ ਭਗਤੀ ਵਾਲੇ ਚੰਗੇ) ਗੁਣ ਨਾਲ ਲੈ ਕੇ (ਜੀਵਨ ਸਫ਼ਰ ਵਿਚ) ਤੁਰੇਂ ਤਾਂ ਕੋਈ ਦੁੱਖ ਕਲੇਸ਼ ਤੈਨੂੰ ਪੋਹ ਨਹੀਂ ਸਕੇਗਾ।੫।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਮਨ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੇ ਨਾਮ ਦੀ ਲਾਲੀ ਨਹੀਂ ਚੜ੍ਹਦੀ। ਉਹ ਨਿਖਸਮਾ ਹੋ ਕੇ ਆਤਮਕ ਮੌਤ ਸਹੇੜਦਾ ਹੈ, ਉਸ ਦੇ ਮਨ ਵਿਚ ਉਸ ਦੇ ਸਰੀਰ ਵਿਚ (ਪਰਮਾਤਮਾ ਨਾਲੋਂ) ਵਿਛੋੜਾ ਬਣਿਆ ਰਹਿੰਦਾ ਹੈ।੬।

ਜਿਸ ਮਨੁੱਖ ਨੇ ਗੁਰੂ ਦੀ ਦੱਸੀ ਕਾਰ (ਭਗਤੀ) ਕਰ ਕੇ (ਭਗਤੀ ਦਾਲਾਭ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ਉਸ ਨੇ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਗੁਰੂ ਦੇ ਸ਼ਬਦ ਵਿਚ ਜੁੜ ਕੇ ਵਾਸਨਾ-ਰਹਿਤ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ।੭।

ਹੇ ਪ੍ਰਭੂ! ਮੇਰੀ ਨਾਨਕ ਦੀ ਅਰਦਾਸ ਭੀ ਇਹੀ ਹੈ ਜੇ ਤੈਨੂੰ ਇਹ ਪਸੰਦ ਆ ਜਾਏ ਤਾਂ ਮੇਰੇ ਹਿਰਦੇ ਵਿਚ ਆਪਣੇ ਨਾਮ ਦਾ ਨਿਵਾਸ ਕਰ ਦੇਹ ਤਾ ਕਿ ਮੈਂ ਤੇਰੇ ਗੁਣ ਗਾਂਦਾ ਰਹਾਂ।੮।੧।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।

ਰਾਗੁ ਗੂਜਰੀ ਵਾਰ ਮਹਲਾ ੫    ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੫ ॥ ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥ ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥ ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥ ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥ ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥ {ਪੰਨਾ 517}

ਅਰਥ: ਜੇ ਆਪਣੇ ਗੁਰੂ (ਦੇ ਪਿਆਰ) ਵਿਚ ਰੰਗੇ ਜਾਈਏ ਤਾਂ (ਪ੍ਰਭੂ ਦੀ) ਹਜ਼ੂਰੀ ਵਿਚ ਥਾਂ ਮਿਲਦਾ ਹੈ। ਮਨ ਵਿਚ ਗੁਰੂ ਨੂੰ ਯਾਦ ਕਰਨਾ, ਜੀਭ ਨਾਲ ਗੁਰੂ ਦਾ ਨਾਮ ਜਪਣਾ, ਅੱਖਾਂ ਨਾਲ ਗੁਰੂ ਨੂੰ ਵੇਖਣਾ, ਕੰਨਾਂ ਨਾਲ ਗੁਰੂ ਦਾ ਨਾਮ ਸੁਣਨਾ-ਇਹ ਦਾਤਿ, ਆਖ, ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦੇਂਦਾ ਹੈ ਜਿਸ ਉਤੇ ਮੇਹਰ ਕਰਦਾ ਹੈ, ਅਜੇਹੇ ਬੰਦੇ ਜਗਤ ਵਿਚ ਸ੍ਰੇਸ਼ਟ ਅਖਵਾਉਂਦੇ ਹਨ, (ਪਰ ਅਜੇਹੇ ਹੁੰਦੇ) ਕੋਈ ਵਿਰਲੇ ਵਿਰਲੇ ਹਨ।੧।

ਮਃ ੫ ॥ ਰਖੇ ਰਖਣਹਾਰਿ ਆਪਿ ਉਬਾਰਿਅਨੁ ॥ ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥ ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥ ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥ ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥ ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥ ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥੨॥ {ਪੰਨਾ 517}

ਅਰਥ: ਰੱਖਿਆ ਕਰਨ ਵਾਲੇ ਪਰਮਾਤਮਾ ਨੇ ਜਿਨ੍ਹਾਂ ਬੰਦਿਆਂ ਦੀ ਮਦਦ ਕੀਤੀ, ਉਹਨਾਂ ਨੂੰ ਉਸ ਨੇ ਆਪ (ਵਿਕਾਰਾਂ ਤੋਂ) ਬਚਾ ਲਿਆ ਹੈ, ਉਹਨਾਂ ਨੂੰ ਗੁਰੂ ਦੀ ਪੈਰੀਂ ਪਾ ਕੇ ਉਹਨਾਂ ਦੇ ਸਾਰੇ ਕੰਮ ਉਸ ਨੇ ਸਵਾਰ ਦਿੱਤੇ ਹਨ, ਜਿਨ੍ਹਾਂ ਉਤੇ ਪ੍ਰਭੂ ਆਪ ਦਿਆਲ ਹੋਇਆ ਹੈ, ਉਹਨਾਂ ਨੂੰ ਉਸ ਨੇ (ਆਪਣੇ) ਮਨੋਂ ਵਿਸਾਰਿਆ ਨਹੀਂ, ਉਹਨਾਂ ਨੂੰ ਗੁਰਮੁਖਾਂ ਦੀ ਸੰਗਤਿ ਵਿਚ (ਰੱਖ ਕੇਸੰਸਾਰ-ਸਮੁੰਦਰ ਤਰਾ ਦਿੱਤਾ।

ਜੋ ਉਸ ਦੇ ਚਰਨਾਂ ਤੋਂ ਟੁੱਟੇ ਹੋਏ ਹਨ, ਜੋ ਨਿੰਦਾ ਕਰਦੇ ਰਹਿੰਦੇ ਹਨ, ਜੋ ਗੰਦੇ ਆਚਰਨ ਵਾਲੇ ਹਨ, ਉਹਨਾਂ ਨੂੰ ਇਕ ਪਲ ਵਿਚ ਉਸ ਨੇ ਮਾਰ ਮੁਕਾਇਆ ਹੈ।

ਨਾਨਕ ਦੇ ਮਨ ਵਿਚ ਭੀ ਉਸ ਮਾਲਕ ਦਾ ਆਸਰਾ ਹੈ ਜਿਸ ਨੂੰ ਸਿਮਰਿਆਂ ਸੁਖ ਮਿਲਦਾ ਹੈ ਤੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ।੨।

ਪਉੜੀ ॥ ਅਕੁਲ ਨਿਰੰਜਨ ਪੁਰਖੁ ਅਗਮੁ ਅਪਾਰੀਐ ॥ ਸਚੋ ਸਚਾ ਸਚੁ ਸਚੁ ਨਿਹਾਰੀਐ ॥ ਕੂੜੁ ਨ ਜਾਪੈ ਕਿਛੁ ਤੇਰੀ ਧਾਰੀਐ ॥ ਸਭਸੈ ਦੇ ਦਾਤਾਰੁ ਜੇਤ ਉਪਾਰੀਐ ॥ ਇਕਤੁ ਸੂਤਿ ਪਰੋਇ ਜੋਤਿ ਸੰਜਾਰੀਐ ॥ ਹੁਕਮੇ ਭਵਜਲ ਮੰਝਿ ਹੁਕਮੇ ਤਾਰੀਐ ॥ ਪ੍ਰਭ ਜੀਉ ਤੁਧੁ ਧਿਆਏ ਸੋਇ ਜਿਸੁ ਭਾਗੁ ਮਥਾਰੀਐ ॥ ਤੇਰੀ ਗਤਿ ਮਿਤਿ ਲਖੀ ਨ ਜਾਇ ਹਉ ਤੁਧੁ ਬਲਿਹਾਰੀਐ ॥੧॥ {ਪੰਨਾ 518}

ਅਰਥ: ਹੇ ਪਰਮਾਤਮਾ! ਤੇਰੀ ਕੋਈ ਖ਼ਾਸ ਕੁਲ ਨਹੀਂ, ਮਾਇਆ ਦੀ ਕਾਲਖ਼ ਤੈਨੂੰ ਨਹੀਂ ਲੱਗ ਸਕਦੀਸਭ ਵਿਚ ਮੌਜੂਦ ਹੈਂ, ਅਪਹੁੰਚ ਤੇ ਬੇਅੰਤ ਹੈਂਤੂੰ ਸਦਾ ਹੀ ਕਾਇਮ ਰਹਿਣ ਵਾਲਾ ਤੇ ਸੱਚ-ਮੁਚ ਹਸਤੀ ਵਾਲਾ ਵੇਖਣ ਵਿਚ ਆਉਂਦਾ ਹੈਂ, ਸਾਰੀ ਸ੍ਰਿਸ਼ਟੀ ਤੇਰੀ ਹੀ ਰਚੀ ਹੋਈ ਹੈ (ਇਸ ਵਿਚ ਭੀ) ਕੋਈ ਚੀਜ਼ ਫ਼ਰਜ਼ੀ (ਭਾਵ, ਮਨਘੜਤ) ਨਹੀਂ ਜਾਪਦੀ।

(ਜਿਤਨੀ ਭੀ) ਸ੍ਰਿਸ਼ਟੀ ਪ੍ਰਭੂ ਨੇ ਪੈਦਾ ਕੀਤੀ ਹੈ (ਇਸ ਵਿਚ) ਸਭ ਜੀਵਾਂ ਨੂੰ ਦਾਤਾਰ ਪ੍ਰਭੂ (ਦਾਤਾਂ) ਦੇਂਦਾ ਹੈਸਭ ਨੂੰ ਇੱਕੋ ਹੀ (ਹੁਕਮ-ਰੂਪ) ਧਾਗੇ ਵਿਚ ਪ੍ਰੋ ਕੇ (ਸਭ ਵਿਚ ਉਸ ਨੇ ਆਪਣੀ) ਜੋਤਿ ਮਿਲਾਈ ਹੋਈ ਹੈਆਪਣੇ ਹੁਕਮ ਅੰਦਰ ਹੀ (ਉਸ ਨੇ ਜੀਵਾਂ ਨੂੰ) ਸੰਸਾਰ-ਸਮੁੰਦਰ ਵਿਚ (ਫਸਾਇਆ ਹੋਇਆ ਹੈ ਤੇ) ਹੁਕਮ ਅੰਦਰ ਹੀ (ਇਸ ਵਿਚੋਂਤਾਰਦਾ ਹੈ।

ਹੇ ਪ੍ਰਭੂ ਜੀ! ਤੈਨੂੰ ਉਹੀ ਮਨੁੱਖ ਸਿਮਰਦਾ ਹੈ ਜਿਸ ਦੇ ਮੱਥੇ ਤੇ ਭਾਗ ਹੋਵੇਇਹ ਗੱਲ ਬਿਆਨ ਨਹੀਂ ਕੀਤੀ ਜਾ ਸਕਦੀ ਕਿ ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ, ਮੈਂ ਤੈਥੋਂ ਸਦਕੇ ਹਾਂ।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ {ਪੰਨਾ 725}

ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲਰਹਾਉ

ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ

ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇਮੰਨਿਆ ਹੈ

ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ

ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂਪਾਰ ਲੰਘ ਸਕੀਦਾ ਹੈ

ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈਸਦਾ ਸਦਕੇ ਜਾਂਦਾ ਹੈ

ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ {ਪੰਨਾ 725}

ਅਰਥ: ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ

ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ

ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ

ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ੧੦

ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ {ਪੰਨਾ 726}

ਅਰਥ: ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ੧੧

ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈਨੂੰ ਦਰਸਨ ਬਖ਼ਸ਼। ਮੈਂ ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ੧੨

ਹੇ ਭਾਈ! ਜੇਹੜੀਆਂ ਜੀਵ-ਇਸਤ੍ਰੀਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨਮੂੰਹ ਵਿਚ ਪਾਨ ਚਬਾਂਦੀਆਂ ਰਹਿੰਦੀਆਂ ਹਨ (ਭਾਵ, ਸਦਾ ਪਦਾਰਥਾਂ ਦੇ ਭੋਗਾਂ ਵਿਚ ਮਸਤ ਹਨ) , ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ ਨੂੰ ਮੌਤ (ਦੇ ਗੇੜਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ ਚੌਰਾਸੀ ਦੇ ਗੇੜ ਵਿਚ ਪੈ ਗਈਆਂ੧੩

ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਗੁਰੂ ਦੇ ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ੧੪

ਹੇ ਭਾਈ! ਪਰਮਾਤਮਾ ਦਾ ਨਾਮ ਖ਼ਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ ਹੈ। ਹੇ ਨਾਨਕ! ਆਖ-) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ੧੫

ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ {ਪੰਨਾ 726}

ਅਰਥ: ਹੇ ਭਾਈ! ਗੁਰੂ ਨੂੰ (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈ। ਗੁਰੂ ਤੱ੍ਰੁਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ। ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ੧੬

ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ। ਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ੧੭

ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ। ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀਸਾਰੀ ਭੁੱਖ ਦੂਰ ਹੋ ਗਈ ਹੈ੧੮

ਹੇ ਭਾਈ! ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ। ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ੧੯

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ। ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚਲੀਨ ਹੋ ਸਕੀਦਾ ਹੈ੨੦

ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂ। ਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ। ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ੨੧

ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ। ਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ੨੨

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਜੈਤਸਰੀ ਮਹਲਾ ੪ ॥ ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥ ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥ {ਪੰਨਾ 697}

ਅਰਥ: ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ।ਰਹਾਉ।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੧।

ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ।੨।

ਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ। ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ।੩।

ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ। ਹੇ ਨਾਨਕ! ਆਖ-ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ (ਕੀਤੇ ਕਰਮਾਂ ਦੇ ਲੇਖੇ ਦੇ ਸਾਰੇ) ਕਾਗ਼ਜ਼ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਰਾਗੁ ਸੂਹੀ ਛੰਤ ਮਹਲਾ ੧ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥ ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥ ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥ ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥ ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥ ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥ ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥ ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥ ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥ {ਪੰਨਾ 763-764}

ਅਰਥ: ਹੇ ਪ੍ਰਭੂ ਜੀ! ਮੈਂ ਤੈਥੋਂ ਸਦਕੇ ਹਾਂ (ਤੂੰ ਕੈਸੀ ਅਚਰਜ ਲੀਲਾ ਰਚਾਈ ਹੈ!) ਜੀਵ-ਇਸਤ੍ਰੀ (ਤੇਰੀ ਰਚੀ ਮਾਇਆ ਦੇ ਪ੍ਰਭਾਵ ਹੇਠ) ਜਵਾਨੀ ਦੇ ਸਮੇ ਇਉਂ ਮਸਤ ਹੈ ਜਿਵੇਂ ਸ਼ਰਾਬ ਪੀ ਕੇ ਮਦ ਹੋਸ਼ ਹੈ, (ਇਹ ਭੀ ਨਹੀਂ ਸਮਝਦੀ ਕਿ) ਇਸ ਪੇਕੇ-ਘਰ ਵਿਚ (ਇਸ ਜਗਤ ਵਿਚ) ਉਹ ਇਕ ਪ੍ਰਾਹੁਣੀ ਹੀ ਹੈ। ਵਿਕਾਰਾਂ ਦੀ ਕਮਾਈ ਨਾਲ ਚਿੱਤ ਵਿਚ ਉਹ ਮੈਲੀ ਰਹਿੰਦੀ ਹੈ (ਗੁਰੂ ਦੀ ਸਰਨ ਨਹੀਂ ਆਉਂਦੀ, ਤੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਹਿਰਦੇ ਵਿਚ) ਗੁਣ ਟਿਕ ਨਹੀਂ ਸਕਦੇ।

(ਮਾਇਆ ਦੀ) ਭਟਕਣਾ ਵਿਚ ਪੈ ਕੇ ਜੀਵ-ਇਸਤ੍ਰੀ ਨੇ (ਪ੍ਰਭੂ ਦੇ) ਗੁਣਾਂ ਦੀ ਕੀਮਤ ਨਾਹ ਸਮਝੀ, ਕੁਰਾਹੇ ਪਈ ਰਹੀ, ਤੇ ਜਵਾਨੀ ਦਾ ਸਮਾ ਵਿਅਰਥ ਗਵਾ ਲਿਆ। ਨਾਹ ਉਸ ਨੇ ਖਸਮ-ਪ੍ਰਭੂ ਨਾਲ ਸਾਂਝ ਪਾਈ, ਨਾਹ ਉਸ ਦੇ ਦਰ ਨਾਹ ਉਸ ਦੇ ਘਰ ਤੇ ਨਾਹ ਹੀ ਉਸ ਦੇ ਦਰਸਨ ਦੀ ਕਦਰ ਪਛਾਣੀ। (ਭਟਕਣਾ ਵਿਚ ਹੀ ਰਹਿ ਕੇ) ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦਾ ਸੁਭਾਉ ਭੀ ਪਸੰਦ ਨਾਹ ਆਇਆ।

ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜੀਵ-ਇਸਤ੍ਰੀ ਦੀ ਜ਼ਿੰਦਗੀ ਦੀ ਸਾਰੀ ਰਾਤ ਬੀਤ ਗਈ, ਸਤਿਗੁਰੂ ਦੀ ਸਿੱਖਿਆ ਲੈ ਕੇ ਜੀਵਨ ਦੇ ਠੀਕ ਰਸਤੇ ਉਤੇ ਕਦੇ ਭੀ ਨਾਹ ਤੁਰੀ। ਹੇ ਨਾਨਕ! ਅਜੇਹੀ ਜੀਵ-ਇਸਤ੍ਰੀ ਨੇ ਤਾਂ ਬਾਲ-ਉਮਰੇ ਹੀ ਰੰਡੇਪਾ ਸਹੇੜ ਲਿਆ,

ਤੇ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਉਸ ਦਾ ਹਿਰਦਾ-ਕਮਲ ਕੁਮਲਾਇਆ ਹੀ ਰਿਹਾ।੧।

ਹੇ ਪਿਆਰੇ ਸਤਿਗੁਰੂ! ਮੈਨੂੰ ਖਸਮ-ਪ੍ਰਭੂ ਮਿਲਾ। (ਮੇਹਰ ਕਰ) ਮੈਨੂੰ ਉਹ ਪ੍ਰਭੂ-ਪਤੀ ਪਿਆਰਾ ਲੱਗੇ, ਮੈਂ ਉਸ ਤੋਂ ਸਦਕੇ ਜਾਵਾਂ, ਜੋ ਸਦਾ ਹੀ ਹਰ ਥਾਂ ਵਿਆਪਕ ਹੈ, ਤਿੰਨਾਂ ਹੀ ਭਵਨਾਂ ਵਿਚ ਜਿਸ ਦਾ ਹੁਕਮ ਚੱਲ ਰਿਹਾ ਹੈ।

ਤਿੰਨਾਂ ਭਵਨਾਂ ਦਾ ਮਾਲਕ ਪ੍ਰਭੂ ਭਾਗਾਂ ਵਾਲੀ ਜੀਵ-ਇਸਤ੍ਰੀ ਨਾਲ ਪਿਆਰ ਕਰਦਾ ਹੈ, ਪਰ ਜਿਸ ਨੇ ਔਗੁਣ ਹੀ ਔਗੁਣ ਸਹੇੜੇ ਉਹ ਉਸ ਦੇ ਚਰਨਾਂ ਤੋਂ ਵਿਛੁੜੀ ਰਹਿੰਦੀ ਹੈ। ਉਹ ਮਾਲਕ ਹਰੇਕ ਦੇ ਹਿਰਦੇ ਵਿਚ ਵਿਆਪਕ ਹੈ (ਉਹ ਹਰੇਕ ਦੇ ਦਿਲ ਦੀ ਜਾਣਦਾ ਹੈ) ਜਿਹੋ ਜਿਹੀ ਆਸ ਧਾਰ ਕੇ ਕੋਈ ਉਸ ਦੇ ਦਰ ਤੇ ਆਉਂਦੀ ਹੈ ਉਹੋ ਜਿਹੀ ਇੱਛਾ ਉਹ ਪੂਰੀ ਕਰ ਦੇਂਦਾ ਹੈ।

ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਬਣੀ ਰਹਿੰਦੀ ਹੈ ਉਹ ਸਦਾ ਸੁਹਾਗ-ਭਾਗ ਵਾਲੀ ਹੈ, ਉਹ ਕਦੇ ਰੰਡੀ ਨਹੀਂ ਹੁੰਦੀ, ਉਸ ਦਾ ਵੇਸ ਕਦੇ ਮੈਲਾ ਨਹੀਂ ਹੁੰਦਾ (ਉਸ ਦਾ ਹਿਰਦਾ ਕਦੇ ਵਿਕਾਰਾਂ ਨਾਲ ਮੈਲਾ ਨਹੀਂ ਹੁੰਦਾ

ਹੇ ਨਾਨਕ! ਅਰਦਾਸ ਕਰ ਤੇ ਆਖ-ਹੇ ਸਤਿਗੁਰੂ! ਤੇਰੀ ਮੇਹਰ ਹੋਵੇ ਤਾਂ) ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਤੀ ਮੈਨੂੰ (ਸਦਾ) ਪਿਆਰਾ ਲੱਗਦਾ ਰਹੇ ਜੇਹੜਾ ਪ੍ਰੀਤਮ ਹਰੇਕ ਜੁਗ ਵਿਚ ਇਕ-ਸਮਾਨ ਰਹਿਣ ਵਾਲਾ ਹੈ।੨।

ਹੇ ਸਤਿਗੁਰੂ! ਉਹਮੁਹੂਰਤ ਕਢਾ (ਉਹ ਅਵਸਰ ਪੈਦਾ ਕਰ, ਜਿਸ ਦੀ ਬਰਕਤਿ ਨਾਲ) ਮੈਂ ਭੀ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜ ਸਕਾਂ। (ਹੇ ਗੁਰੂ! ਤੇਰੀ ਕਿਰਪਾ ਨਾਲ) ਰਜ਼ਾ ਦੇ ਮਾਲਕ ਪ੍ਰਭੂ ਜੋ ਹੁਕਮ ਕਰਦਾ ਹੈ ਉਹ ਮੇਲ ਦਾ ਅਵਸਰ ਬਣ ਜਾਂਦਾ ਹੈ, ਉਸ ਨੂੰ ਕੋਈ ਅਗਾਂਹ ਪਿਛਾਂਹ ਨਹੀਂ ਕਰ ਸਕਦਾ (ਉਸ ਵਿਚ ਕੋਈ ਵਿਘਨ ਨਹੀਂ ਪਾ ਸਕਦਾ

ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਕਰਤਾਰ ਨੇ (ਉਹਨਾਂ ਦੇ ਮਿਲਾਪ ਜਾਂ ਵਿਛੋੜੇ ਦਾ) ਜੋ ਭੀ ਹੁਕਮ ਦਿੱਤਾ ਹੈ ਉਸ ਨੂੰ ਕੋਈ ਉਲੰਘ ਨਹੀਂ ਸਕਦਾ।

(ਗੁਰੂ ਵਿਚੋਲੇ ਦੀ ਕਿਰਪਾ ਨਾਲ) ਉਹ ਪਰਮਾਤਮਾ ਜੋ ਤਿੰਨਾਂ ਲੋਕਾਂ ਵਿਚ ਵਿਆਪਕ ਹੈ ਤੇ (ਫਿਰ ਭੀ ਆਪਣੇ ਪੈਦਾ ਕੀਤੇ) ਬੰਦਿਆਂ ਤੋਂ ਸੁਤੰਤਰ ਹੈ (ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਨ ਲਈ) ਲਾੜਾ ਬਣ ਕੇ ਆਉਂਦਾ ਹੈ। (ਜਿਵੇਂ ਧੀ ਨੂੰ ਤੋਰਨ ਲੱਗੀ ਮਾਂ ਮੁੜ ਮਿਲਣ ਦੀਆਂ ਆਸਾਂ ਲਾਹ ਕੇ ਰੋ ਕੇ ਵਿਛੁੜਦੀ ਹੈ, ਤਿਵੇਂ) ਮਾਇਆ ਜੀਵ-ਇਸਤ੍ਰੀ ਦੇ ਪ੍ਰਭੂ-ਪਤੀ ਨਾਲ ਪ੍ਰੇਮ ਦੇ ਕਾਰਨ ਜੀਵ-ਇਸਤ੍ਰੀ ਨੂੰ ਆਪਣੇ ਕਾਬੂ ਵਿਚ ਰੱਖ ਸਕਣ ਦੀਆਂ ਆਸਾਂ ਲਾਹ ਕੇ (ਮਾਨੋਰੋ ਕੇ ਵਿਛੁੜਦੀ ਹੈ।

ਹੇ ਨਾਨਕ! ਜੀਵ-ਇਸਤ੍ਰੀ ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਂਦੀ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਆਨੰਦ ਮਾਣਦੀ ਹੈ।੩।

ਸਤਿਗੁਰੂ ਨੇ (ਮੇਹਰ ਕਰ ਕੇ ਜੀਵ-ਇਸਤ੍ਰੀ ਮਾਇਆ ਦੇ ਪ੍ਰਭਾਵ ਤੋਂ ਇਤਨੀ) ਦੂਰ ਅਪੜਾ ਦਿੱਤੀ ਕਿ ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦੀ। ਪ੍ਰਭੂ-ਪਤੀ ਦਾ ਪ੍ਰਤੱਖ ਦੀਦਾਰ ਕਰ ਕੇ ਉਹ ਪ੍ਰਸੰਨ-ਚਿੱਤ ਹੁੰਦੀ ਹੈ। ਪ੍ਰਭੂ-ਪਤੀ ਨੇ (ਜਦੋਂ) ਉਸ ਨਾਲ ਪਿਆਰ ਕੀਤਾ, ਤਾਂ ਉਸ ਦੇ ਚਰਨਾਂ ਵਿਚ ਜੁੜ ਕੇ ਉਹ ਆਪਣਾ ਆਤਮਕ ਜੀਵਨ ਸੰਵਾਰਦੀ ਹੈ।

ਸਦਾ-ਥਿਰ ਪ੍ਰੀਤਮ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਦੀ ਲੋੜ ਪਈ (ਭਾਵਜੀਵ-ਇਸਤ੍ਰੀ ਉਸ ਦੇ ਲੇਖੇ ਵਿਚ ਆ ਗਈ) ਉਸ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ। (ਇਸ ਮਿਲਾਪ ਦੀ ਬਰਕਤਿ ਨਾਲ) ਉਸ ਦੀ ਮਤਿ ਉਕਾਈ-ਹੀਣ ਹੋ ਗਈ, ਉਹ ਮੰਨੀ-ਪ੍ਰਮੰਨੀ ਗਈ। ਚੰਗੇ ਭਾਗਾਂ ਨਾਲ ਉਸ ਦਾ ਮਿਲਾਪ ਹੋ ਗਿਆ, ਪ੍ਰਭੂ-ਚਰਨਾਂ ਵਿਚ ਉਸ ਦਾ ਜੀਵਨ ਸੁਖੀ ਹੋ ਗਿਆ, ਉਹ ਗੁਣਾਂ ਵਾਲੀ ਹੋ ਗਈ, ਗੁਰੂ ਦੇ ਦਿੱਤੇ ਗਿਆਨ ਵਾਲੀ ਹੋ ਗਈ।

ਸਤ ਸੰਤੋਖ ਤੇ ਸਦਾ-ਥਿਰ ਯਾਦ ਉਸ ਦੇ ਹਿਰਦੇ ਵਿਚ ਟਿਕ ਜਾਂਦੀ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਸਦਾ ਸਿਮਰਦੀ ਹੈ, ਉਹ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ। ਹੇ ਨਾਨਕ! ਜੀਵ-ਇਸਤ੍ਰੀ (ਪ੍ਰਭੂ-ਚਰਨਾਂ ਤੋਂ) ਵਿਛੁੜ ਕੇ ਦੁੱਖ ਨਹੀਂ ਪਾਂਦੀ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪ੍ਰਭੂ ਦੀ ਗੋਦ ਵਿਚ ਹੀ ਲੀਨ ਹੋ ਜਾਂਦੀ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਸੋਰਠਿ ਮਹਲਾ ੫ ॥ ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥ ਗੁਣ ਨਿਧਾਨ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥੧॥ ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥ ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥੧॥ ਰਹਾਉ ॥ ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ ਦੁਰਮਤਿ ਖੋਈ ॥ ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥ {ਪੰਨਾ 617}

ਅਰਥ: ਹੇ ਮੇਰੇ ਮਨ! ਉਸ ਪ੍ਰਭੂ ਨੂੰ ਜਪਿਆ ਕਰੋ ਜੋ ਸਭ ਤੋਂ ਵੱਡਾ ਹੈ, ਜੋ ਸ੍ਰਿਸ਼ਟੀ ਦਾ ਪਾਲਣ ਵਾਲਾ ਹੈ, ਤੇ, ਜਿਸ ਦਾ ਆਸਰਾ ਲਿਆਂ ਸੁਖ ਪ੍ਰਾਪਤ ਕਰ ਲਈਦਾ ਹੈ, ਫਿਰ ਕਦੇ ਦੁੱਖ ਨਹੀਂ ਵਿਆਪਦਾ।੧।ਰਹਾਉ।

ਹੇ ਭਾਈ! ਉਸ ਪਰਮਾਤਮਾ ਦਾ ਸਿਮਰਨ ਕੀਤਿਆਂ (ਮਨ ਤੋਂ ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਜੋ ਨਾਸ-ਰਹਿਤ ਹੈ, ਤੇ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਹ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਭਗਤਾਂ ਵਾਸਤੇ ਹਰ ਵੇਲੇ ਦਾ ਸਹਾਰਾ ਹੈ। ਪਰ ਕੋਈ ਵਿਰਲਾ ਮਨੁੱਖ ਉਸ ਦਾ ਮਿਲਾਪ ਹਾਸਲ ਕਰਦਾ ਹੈ।੧।

ਹੇ ਭਾਈ! ਵੱਡੀ ਕਿਸਮਤਿ ਨਾਲ ਭਲੇ ਮਨੁੱਖਾਂ ਦੀ ਸੰਗਤਿ ਹਾਸਲ ਹੁੰਦੀ ਹੈ, ਉਹਨਾਂ ਨੂੰ ਮਿਲਿਆਂ ਖੋਟੀ ਬੁੱਧ ਨਾਸ ਹੋ ਜਾਂਦੀ ਹੈ। ਦਾਸ ਨਾਨਕ (ਭੀ) ਉਹਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਪ੍ਰੋ ਰੱਖਿਆ ਹੈ।੨।੫।੩੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ {ਪੰਨਾ 639}

ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।

ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।

ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ {ਪੰਨਾ 639-640}

ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩।

ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪।

ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫।

ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ {ਪੰਨਾ 640}

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ। ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ।

ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ੬।

ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ।੭।

ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥ {ਪੰਨਾ 640}

ਅਰਥ: ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੮।

ਹੇ ਭਾਈ! ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ) , ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ! ਆਖ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ।੯।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਸਲੋਕ ਮਃ ੨ ॥ ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ ॥ ਕਿਉ ਨ ਮਰੀਜੈ ਰੋਇ ਜਾ ਲਗੁ ਚਿਤਿ ਨ ਆਵਹੀ ॥੧॥ {ਪੰਨਾ 791-792}

ਅਰਥ: (ਹੇ ਪ੍ਰਭੂ!) ਕਿਸੇ ਦਾ ਕੋਈ (ਮਿਥਿਆ) ਆਸਰਾ ਹੈ, ਕਿਸੇ ਦਾ ਕੋਈ ਆਸਰਾ ਹੈ, ਮੈਂ ਨਿਮਾਣੀ ਦਾ ਇਕ ਤੂੰ ਹੀ ਤੂੰ ਹੈਂ। ਜਦ ਤਕ ਤੂੰ ਮੇਰੇ ਚਿੱਤ ਵਿਚ ਨਾਹ ਵਸੇਂ, ਕਿਉਂ ਨ ਰੋ ਕੇ ਮਰਾਂ? (ਤੈਨੂੰ ਵਿਸਾਰ ਕੇ ਦੁੱਖਾਂ ਵਿਚ ਹੀ ਖਪੀਦਾ ਹੈ੧।

ਮਃ ੨ ॥ ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮ੍ਹ੍ਹਾਲਿਓਇ ॥ ਨਾਨਕੁ ਕਹੈ ਸਿਆਣੀਏ ਇਉ ਕੰਤ ਮਿਲਾਵਾ ਹੋਇ ॥੨॥ {ਪੰਨਾ 792}

ਅਰਥ: ਜੇ ਸੁਖ ਹੈ ਤਾਂ ਭੀ ਖਸਮ-ਪ੍ਰਭੂ ਨੂੰ ਯਾਦ ਕਰੀਏ, ਦੁੱਖ ਵਿਚ ਭੀ ਮਾਲਕ ਨੂੰ ਚੇਤੇ ਰੱਖੀਏ, ਤਾਂ, ਨਾਨਕ ਆਖਦਾ ਹੈ, ਹੇ ਸਿਆਣੀ ਜੀਵ-ਇਸਤ੍ਰੀਏ! ਇਸ ਤਰ੍ਹਾਂ ਖਸਮ ਨਾਲ ਮੇਲ ਹੁੰਦਾ ਹੈ।੨।

ਪਉੜੀ ॥ ਹਉ ਕਿਆ ਸਾਲਾਹੀ ਕਿਰਮ ਜੰਤੁ ਵਡੀ ਤੇਰੀ ਵਡਿਆਈ ॥ ਤੂ ਅਗਮ ਦਇਆਲੁ ਅਗੰਮੁ ਹੈ ਆਪਿ ਲੈਹਿ ਮਿਲਾਈ ॥ ਮੈ ਤੁਝ ਬਿਨੁ ਬੇਲੀ ਕੋ ਨਹੀ ਤੂ ਅੰਤਿ ਸਖਾਈ ॥ ਜੋ ਤੇਰੀ ਸਰਣਾਗਤੀ ਤਿਨ ਲੈਹਿ ਛਡਾਈ ॥ ਨਾਨਕ ਵੇਪਰਵਾਹੁ ਹੈ ਤਿਸੁ ਤਿਲੁ ਨ ਤਮਾਈ ॥੨੦॥੧॥ {ਪੰਨਾ 792}

ਅਰਥ: ਹੇ ਪ੍ਰਭੂ! ਮੈਂ ਇਕ ਕੀੜਾ ਜਿਹਾ ਹਾਂ, ਤੇਰੀ ਵਡਿਆਈ ਵੱਡੀ ਹੈ, ਮੈਂ ਤੇਰੇ ਕੀਹ ਕੀਹ ਗੁਣ ਬਿਆਨ ਕਰਾਂਤੂੰ ਬੜਾ ਹੀ ਦਿਆਲ ਹੈਂਅਪਹੁੰਚ ਹੈਂ ਤੂੰ ਆਪ ਹੀ ਆਪਣੇ ਨਾਲ ਮਿਲਾਂਦਾ ਹੈਂ। ਮੈਨੂੰ ਤੈਥੋਂ ਬਿਨਾ ਕੋਈ ਬੇਲੀ ਨਹੀਂ ਦਿੱਸਦਾ, ਆਖ਼ਰ ਤੂੰ ਹੀ ਸਾਥੀ ਹੋ ਕੇ ਪੁਕਾਰਦਾ ਹੈਂ, ਜੋ ਜੋ ਜੀਵ ਤੇਰੀ ਸਰਨ ਆਉਂਦਾ ਹੈ ਉਹਨਾਂ ਨੂੰ (ਹਉਮੈ ਦੇ ਗੇੜ ਤੋਂ) ਬਚਾ ਲੈਂਦਾ ਹੈਂ।

ਹੇ ਨਾਨਕ! ਪ੍ਰਭੂ ਆਪ ਬੇ-ਮੁਥਾਜ ਹੈ, ਉਸ ਨੂੰ ਰਤਾ ਭੀ ਕੋਈ ਲਾਲਚ ਨਹੀਂ ਹੈ।੨੦।੧।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇

👉  Youtube Channel :- Sikh Youth Of Punjab

👉  Facebook Page :- Sikhyouthpb

👉 Whatsapp Group :- Sikhyouthpb 

 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts