Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Saturday, 11 July 2020

☬|| ਅੱਜ ਦਾ ਫੁਰਮਾਨ ||☬ || 11-07-2020|| ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

Shabad Play Touch This Link👆

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

*Please cover your head & Remove your shoes before reading Hukamnama sahib Ji*

ਬਿਲਾਵਲੁ ਮਹਲਾ ੫ ॥ ਦੋਵੈ ਥਾਵ ਰਖੇ ਗੁਰ ਸੂਰੇ ॥ ਹਲਤ ਪਲਤ ਪਾਰਬ੍ਰਹਮਿ ਸਵਾਰੇ ਕਾਰਜ ਹੋਏ ਸਗਲੇ ਪੂਰੇ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਸੁਖ ਸਹਜੇ ਮਜਨੁ ਹੋਵਤ ਸਾਧੂ ਧੂਰੇ ॥ ਆਵਣ ਜਾਣ ਰਹੇ ਥਿਤਿ ਪਾਈ ਜਨਮ ਮਰਣ ਕੇ ਮਿਟੇ ਬਿਸੂਰੇ ॥੧॥ ਭ੍ਰਮ ਭੈ ਤਰੇ ਛੁਟੇ ਭੈ ਜਮ ਕੇ ਘਟਿ ਘਟਿ ਏਕੁ ਰਹਿਆ ਭਰਪੂਰੇ ॥ ਨਾਨਕ ਸਰਣਿ ਪਰਿਓ ਦੁਖ ਭੰਜਨ ਅੰਤਰਿ ਬਾਹਰਿ ਪੇਖਿ ਹਜੂਰੇ ॥੨॥੨੨॥੧੦੮॥ {ਪੰਨਾ 825}

ਪਦਅਰਥ: ਦੋਵੈ ਥਾਵ = (ਇਹ ਲੋਕ ਅਤੇ ਪਰਲੋਕ) ਦੋਵੇਂ ਥਾਂ {ਲਫ਼ਜ਼ 'ਥਾਵਲਫ਼ਜ਼ 'ਥਾਉਤੋਂ ਬਹੁ-ਵਚਨ}। ਗੁਰ ਸੂਰੇ = ਸੂਰਮੇ ਗੁਰੂ ਨੇ। ਹਲਤ = {अत्रਇਹ ਲੋਕ। ਪਲਤ = {परत्रਪਰਲੋਕ। ਪਾਰਬ੍ਰਹਮਿ = ਪਾਰਬ੍ਰਹਮ ਨੇ। ਸਵਾਰੇ = ਸੋਹਣੇ ਬਣਾ ਦਿੱਤੇ। ਸਗਲੇ = ਸਾਰੇ। ਪੂਰੇ = ਸਫਲ।੧।ਰਹਾਉ।

ਜਪਤ = ਜਪਦਿਆਂ। ਸਹਜੇ = ਆਤਮਕ ਅਡੋਲਤਾ ਵਿਚ। ਮਜਨੁ = ਚੁੱਭੀ, ਇਸ਼ਨਾਨ। ਸਾਧੂ ਧੂਰੇ = ਗੁਰੂ ਦੇ ਚਰਨਾਂ ਦੀ ਧੂੜ ਵਿਚ। ਥਿਤਿ = {स्थितिਟਿਕਾਉ। ਬਿਸੂਰੇ = ਚਿੰਤਾ = ਝੋਰੇ।੧।

ਤਰੇ = ਪਾਰ ਲੰਘ ਗਏ। ਭੈ = {ਲਫ਼ਜ਼ 'ਭਉਤੋਂ ਬਹੁ-ਵਚਨ}। ਘਟਿ ਘਟਿ = ਹਰੇਕ ਸਰੀਰ ਵਿਚ। ਏਕੁ = ਇਕ ਪਰਮਾਤਮਾ ਹੀ। ਦੁਖ ਭੰਜਨ = ਦੁੱਖਾਂ ਦਾ ਨਾਸ ਕਰਨ ਵਾਲਾ। ਪੇਖਿ = ਪੇਖੇ, ਵੇਖਦਾ ਹੈ। ਹਜੂਰੇ = ਅੰਗ = ਸੰਗ।੨।

ਅਰਥ: (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ) ਸੂਰਮਾ ਗੁਰੂ (ਉਸ ਦਾ ਇਹ ਲੋਕ ਅਤੇ ਪਰਲੋਕ) ਦੋਵੇਂ ਹੀ (ਵਿਗੜਨ ਤੋਂ) ਬਚਾ ਲੈਂਦਾ ਹੈ। ਪਰਮਾਤਮਾ ਨੇ (ਸਦਾ ਹੀ ਅਜੇਹੇ ਮਨੁੱਖ ਦੇ) ਇਹ ਲੋਕ ਅਤੇ ਪਰਲੋਕ ਸੋਹਣੇ ਬਣਾ ਦਿੱਤੇ, ਉਸ ਮਨੁੱਖ ਦੇ ਸਾਰੇ ਹੀ ਕੰਮ ਸਫਲ ਹੋ ਜਾਂਦੇ ਹਨ।੧।ਰਹਾਉ।

(ਹੇ ਭਾਈ! ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਦਿਆਂ ਆਨੰਦ ਪ੍ਰਾਪਤ ਹੁੰਦਾ ਹੈਆਤਮਕ ਅਡੋਲਤਾ ਵਿਚ ਟਿਕੇ ਰਹੀਦਾ ਹੈ, ਗੁਰੂ ਦੇ ਚਰਨਾਂ ਦੀ ਧੂੜ ਵਿਚ ਇਸ਼ਨਾਨ ਪ੍ਰਾਪਤ ਹੁੰਦਾ ਹੈ, ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, (ਪ੍ਰਭੂ-ਚਰਨਾਂ ਵਿਚ) ਟਿਕਾਉ ਪ੍ਰਾਪਤ ਹੁੰਦਾ ਹੈ, ਜਨਮ ਤੋਂ ਮਰਨ ਤਕ ਦੇ ਸਾਰੇ ਚਿੰਤਾ-ਝੋਰੇ ਮਿਟ ਜਾਂਦੇ ਹਨ।੧।

ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਜਪਦਾ ਹੈ, ਉਹ ਸੰਸਾਰ-ਸਮੁੰਦਰ ਦੇ ਸਾਰੇ) ਡਰਾਂ ਭਰਮਾਂ ਤੋਂ ਪਾਰ ਲੰਘ ਜਾਂਦਾ ਹੈ, ਜਮਦੂਤਾਂ ਬਾਰੇ ਭੀ ਉਸ ਦੇ ਸਾਰੇ ਡਰ ਮੁੱਕ ਜਾਂਦੇ ਹਨ, ਉਸ ਮਨੁੱਖ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਦਿੱਸਦਾ ਹੈ, ਉਹ ਮਨੁੱਖ ਸਾਰੇ ਦੁਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ, ਅਤੇ ਅੰਦਰ ਬਾਹਰ ਹਰ ਥਾਂ ਪ੍ਰਭੂ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਦਾ ਹੈ।੨।੨੨।੧੦੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਸਲੋਕੁ ਮਃ ੩ ॥ ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ {ਪੰਨਾ 647-648}

ਪਦਅਰਥ: ਸਿਰਿ = ਸਿਰ ਉਤੇ। ਅੰਕਸੁ = ਮਹਾਵਤ ਦਾ ਕੁੰਡਾ। ਊਭੀ = ਖਲੋ ਕੇ, ਸੁਚੇਤ ਹੋ ਕੇ। ਆਪੁ = ਆਪਾ = ਭਾਵ, ਅਪਣੱਤ। ਨਿਵਾਰੀਐ = ਦੂਰ ਕੀਤੀ ਜਾਂਦੀ ਹੈ।

ਅਰਥ: ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਰਣ (ਵਦਾਨ ਹੇਠਾਂ) ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ (ਸਤਿਗੁਰੂ ਨੂੰ) ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਂਦਾ ਹੈ ਤੇ, ਮਾਨੋ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ।

ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥ {ਪੰਨਾ 648}

ਅਰਥ: ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ।੧।

ਮਃ ੩ ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥ {ਪੰਨਾ 648}

ਅਰਥ: (ਸੰਸਾਰ ਵਿਚ) ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਂਦੇ ਹਨ।੨।

ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥ {ਪੰਨਾ 648}

ਅਰਥ: ਸਤਿਗੁਰੂ ਨੇ ਗੁਰਮੁਖ ਸਿੱਖ (-ਰੂਪ) ਸਹੇਲੀਆਂ (ਆਪੋ ਵਿਚਮਿਲਾਈਆਂ ਹਨਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ (ਹੋਰ) ਕਾਰੇ ਲਾਇਆ ਹੋਇਆ ਹੈਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ, ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁਤ੍ਰਾਂ ਤੇ ਭਰਾਵਾਂ ਨਾਲ ਇਕੋ ਜਿਹਾ ਪਿਆਰ ਹੁੰਦਾ ਹੈ। (ਹੇ ਸਿੱਖ ਸਹੇਲੀਓ!) ਸਾਰੀਆਂ 'ਗੁਰੂ, ਗੁਰੂਆਖੋ, 'ਗੁਰੂ, ਗੁਰੂਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ।੧੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥ ਕਾਲੁ ਅਹੇਰੀ ਫਿਰੈ ਬਧਿਕ ਜਿਉ ਕਹਹੁ ਕਵਨ ਬਿਧਿ ਕੀਜੈ ॥੧॥ ਸੋ ਦਿਨੁ ਆਵਨ ਲਾਗਾ ॥ ਮਾਤ ਪਿਤਾ ਭਾਈ ਸੁਤ ਬਨਿਤਾ ਕਹਹੁ ਕੋਊ ਹੈ ਕਾ ਕਾ ॥੧॥ ਰਹਾਉ ॥ ਜਬ ਲਗੁ ਜੋਤਿ ਕਾਇਆ ਮਹਿ ਬਰਤੈ ਆਪਾ ਪਸੂ ਨ ਬੂਝੈ ॥ ਲਾਲਚ ਕਰੈ ਜੀਵਨ ਪਦ ਕਾਰਨ ਲੋਚਨ ਕਛੂ ਨ ਸੂਝੈ ॥੨॥ ਕਹਤ ਕਬੀਰ ਸੁਨਹੁ ਰੇ ਪ੍ਰਾਨੀ ਛੋਡਹੁ ਮਨ ਕੇ ਭਰਮਾ ॥ ਕੇਵਲ ਨਾਮੁ ਜਪਹੁ ਰੇ ਪ੍ਰਾਨੀ ਪਰਹੁ ਏਕ ਕੀ ਸਰਨਾਂ ॥੩॥੨॥ {ਪੰਨਾ 692}

ਪਦਅਰਥ: ਦਿਨ ਤੇ = ਦਿਨਾਂ ਤੋਂ। ਆਵ = ਆਯੂ, ਉਮਰ। ਛੀਜੈ = ਕਮਜ਼ੋਰ ਹੁੰਦਾ ਜਾ ਰਿਹਾ ਹੈ। ਅਹੇਰੀ = ਸ਼ਿਕਾਰੀ। ਬਧਿਕ = ਸ਼ਿਕਾਰੀ। ਕਹਹੁ = ਦੱਸੋ। ਕਵਨ ਬਿਧਿ ਕੀਜੈ = ਕਿਹੜੀ ਵਿਧੀ ਵਰਤੀ ਜਾਏਕਿਹੜਾ ਢੰਗ ਕੀਤਾ ਜਾਏਕੋਈ ਢੰਗ ਕਾਮਯਾਬ ਨਹੀਂ ਹੋ ਸਕਦਾ।੧।

ਸੋ ਦਿਨੁ = ਉਹ ਦਿਨ (ਜਦੋਂ ਕਾਲ ਅਹੇਰੀ ਨੇ ਸਾਨੂੰ ਭੀ ਆ ਫੜਨਾ ਹੈ। ਸੁਤ = ਪੁੱਤਰ। ਬਨਿਤਾ = ਵਹੁਟੀ। ਕਾ ਕਾ = ਕਿਸ ਦਾਕੋਊ ਹੈ ਕਾ ਕਾ = ਕੋਈ ਕਿਸ ਦਾ ਹੈਕੋਈ ਕਿਸੇ ਦਾ ਨਹੀਂ ਬਣ ਸਕਦਾ।੧।ਰਹਾਉ।

ਜੋਤਿ = ਆਤਮਾ, ਜਿੰਦ। ਬਰਤੈ = ਮੌਜੂਦ ਹੈ। ਆਪਾ = ਆਪਣਾ ਅਸਲਾ। ਜੀਵਨ ਪਦ ਕਾਰਨ = ਹੋਰ ਹੋਰ ਜੀਊਣ ਵਾਸਤੇ, ਲੰਮੀ ਉਮਰ ਵਾਸਤੇ। ਲੋਚਨ = ਅੱਖਾਂ।੨।

ਅਰਥ: ਦਿਨਾਂ ਤੋਂ ਪਹਿਰ ਤੇ ਪਹਿਰਾਂ ਤੋਂ ਘੜੀਆਂ (ਗਿਣ ਲਉ, ਇਸੇ ਤਰ੍ਹਾਂ ਥੋੜਾ ਥੋੜਾ ਸਮਾ ਕਰ ਕੇ) ਉਮਰ ਘਟਦੀ ਜਾਂਦੀ ਹੈ, ਤੇ ਸਰੀਰ ਕਮਜ਼ੋਰ ਹੁੰਦਾ ਜਾਂਦਾ ਹੈ, (ਸਭ ਜੀਵਾਂ ਦੇ ਸਿਰ ਉੱਤੇ) ਕਾਲ-ਰੂਪ ਸ਼ਿਕਾਰੀ ਇਉਂ ਫਿਰਦਾ ਹੈ ਜਿਵੇਂ (ਹਿਰਨ ਆਦਿਕਾਂ ਦਾ ਸ਼ਿਕਾਰ ਕਰਨ ਵਾਲੇ) ਸ਼ਿਕਾਰੀ। ਦੱਸੋ, (ਇਸ ਸ਼ਿਕਾਰੀ ਤੋਂ ਬਚਣ ਲਈ ਕਿਹੜਾ ਜਤਨ ਕੀਤਾ ਜਾ ਸਕਦਾ ਹੈ?੧।

(ਹਰ ਇਕ ਜੀਵ ਦੇ ਸਿਰ ਉੱਤੇ) ਉਹ ਦਿਨ ਆਉਂਦਾ ਜਾਂਦਾ ਹੈ (ਜਦੋਂ ਕਾਲ-ਸ਼ਿਕਾਰੀ ਆ ਪਕੜਦਾ ਹੈ) ; ਮਾਂ, ਪਿਉ, ਭਰਾ, ਪੁੱਤਰ, ਵਹੁਟੀ-ਇਹਨਾਂ ਵਿਚੋਂ ਕੋਈ (ਉਸ ਕਾਲ ਦੇ ਅੱਗੇ) ਕਿਸੇ ਦੀ ਸਹਾਇਤਾ ਨਹੀਂ ਕਰ ਸਕਦਾ।੧।ਰਹਾਉ।

ਜਦ ਤਕ ਸਰੀਰ ਵਿਚ ਆਤਮਾ ਮੌਜੂਦ ਰਹਿੰਦਾ ਹੈਪਸ਼ੂ-(ਮਨੁੱਖ) ਆਪਣੇ ਅਸਲੇ ਨੂੰ ਸਮਝਦਾ ਨਹੀਂ, ਹੋਰ ਹੋਰ ਜੀਊਣ ਲਈ ਲਾਲਚ ਕਰਦਾ ਹੈ, ਇਸ ਨੂੰ ਅੱਖੀਂ (ਇਹ) ਨਹੀਂ ਦਿੱਸਦਾ (ਕਿ ਕਾਲ-ਅਹੇਰੀ ਤੋਂ ਛੁਟਕਾਰਾ ਨਹੀਂ ਹੋ ਸਕੇਗਾ੨।

ਕਬੀਰ ਆਖਦਾ ਹੈ-ਹੇ ਭਾਈਸੁਣੋ, ਮਨ ਦੇ (ਇਹਭੁਲੇਖੇ ਦੂਰ ਕਰ ਦਿਉ (ਕਿ ਸਦਾ ਇੱਥੇ ਬਹਿ ਰਹਿਣਾ ਹੈ। ਹੇ ਜੀਵ? (ਹੋਰ ਲਾਲਸਾ ਛੱਡ ਕੇ) ਸਿਰਫ਼ ਪ੍ਰਭੂ ਨਾਮ ਸਿਮਰੋ, ਤੇ ਉਸ ਇੱਕ ਦੀ ਸ਼ਰਨ ਆਓ।੩।੨।

ਸ਼ਬਦ ਦਾ ਭਾਵ: ਮੌਤ ਨੇੜੇ ਆ ਰਹੀ ਹੈ, ਉਮਰ ਸਹਿਜੇ ਸਹਿਜੇ ਘਟਦੀ ਜਾ ਰਹੀ ਹੈ। ਭਜਨ ਕਰੋ।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥ {ਪੰਨਾ 651}

ਅਰਥ: ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ।

ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥ {ਪੰਨਾ 651}

ਅਰਥ: ਹੇ ਨਾਨਕ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ।੧।

ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥ {ਪੰਨਾ 651-652}

ਪਦਅਰਥ: ਸਾਰ = ਕਦਰ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ।

ਅਰਥ: ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੁੰਦੀ ਹੈ। ਹੇ ਨਾਨਕ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ੨।

ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥ {ਪੰਨਾ 652}

ਅਰਥ: ਹੇ ਹਰੀ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ, ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ।

ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥ {ਪੰਨਾ 652}

ਅਰਥ: ਮੈਂ ਉਹਨਾਂ ਤੋਂ ਕੁਰਬਾਨ ਹਾਂਜੋ ਦਿਨ ਰਾਤ ਹਰੀ-ਨਾਮ ਜਪਦੇ ਹਨ, ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ।

ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥ {ਪੰਨਾ 652}

ਪਦਅਰਥ: ਸੈਣੀ = ਰਿਸ਼ਤੇਦਾਰ।

ਅਰਥ: ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂਜਿਸ ਨੇ ਮੈਨੂੰ ਪਿਆਰਾ ਸੱਜਣ ਪ੍ਰਭੂ ਸਾਥੀ ਮਿਲਾ ਦਿੱਤਾ ਹੈ।੨੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੭॥ {ਪੰਨਾ 655-656}

ਪਦਅਰਥ: ਕਿਆ = ਕੀਹ ਲਾਭਗੁਨੀਐ {Skt. गण्ਵਿਚਾਰੀਏ। ਕਿਆ ਹੋਈ = ਕੋਈ ਲਾਭ ਨਹੀਂ ਹੋਵੇਗਾ। ਜਉ = ਜੇ। ਸਹਜ = {Skt. सहज as a naturaresult ofਕੁਦਰਤੀ ਨਤੀਜੇ ਦੇ ਤੌਰ ਤੇ, ਸੁਭਾਵਿਕ ਹੀ। ਸੋਈ = ਉਹ ਪ੍ਰਭੂ।੧।

ਨ ਜਪਸਿ = ਤੂੰ ਨਹੀਂ ਜਪਦਾ। ਗਵਾਰਾ = ਹੇ ਗੰਵਾਰ! ਹੇ ਮੂਰਖ! ਬਾਰੰ ਬਾਰਾ = ਮੁੜ ਮੁੜ।੧।ਰਹਾਉ।

ਅੰਧਿਆਰੇ = ਹਨੇਰੇ ਵਿਚ। ਚਹੀਐ = ਚਾਹੀਦਾ ਹੈ, ਲੋੜ ਹੁੰਦੀ ਹੈ। ਅਗੋਚਰ = ਜਿਸ ਤਕ ਗਿਆਨ = ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ {ਅ = ਗੋ = ਚਰ}। ਲਹੀਐ = ਲੱਭ ਪਏ। ਪਾਈ = (ਜਿਸ ਨੇ) ਲੱਭ ਲਈ। ਘਟਿ = (ਉਸ ਦੇ) ਹਿਰਦੇ ਵਿਚ। ਸਮਾਈ ਰਹਿਆ = ਅਡੋਲ ਜਗਦਾ ਰਹਿੰਦਾ ਹੈ।੨।

ਕਹਿ = ਕਹੇ, ਕਹਿੰਦਾ ਹੈ। ਅਬ = ਹੁਣ (ਜਦੋਂ 'ਅਗੋਚਰ ਬਸਤੁਲੱਭ ਪਈ ਹੈ। ਜਾਨਿਆ = ਜਾਣ ਲਿਆ ਹੈ, ਸੂਝ ਪੈ ਗਈ ਹੈ, ਜਾਣ-ਪਛਾਣ ਹੋ ਗਈ ਹੈ। ਮਾਨਿਆ = ਮੰਨ ਗਿਆ, ਪਤੀਜ ਗਿਆ ਹੈ, ਸੰਤੁਸ਼ਟ ਹੋ ਗਿਆ ਹੈ। ਤਉ = ਤਾਂ। ਕਿਆ ਕੀਜੈ = ਕੀਹ ਕੀਤਾ ਜਾਏਕੋਈ ਮੁਥਾਜੀ ਨਹੀਂ ਹੁੰਦੀ।੩।

ਅਰਥ: ਹੇ ਮੂਰਖ! ਤੂੰ ਪਰਮਾਤਮਾ ਦਾ ਨਾਮ (ਤਾਂ) ਸਿਮਰਦਾ ਨਹੀਂ (ਨਾਮ ਨੂੰ ਵਿਸਾਰ ਕੇ) ਮੁੜ ਮੁੜ ਹੋਰ ਸੋਚਾਂ ਸੋਚਣ ਦਾ ਤੈਨੂੰ ਕੀਹ ਲਾਭ ਹੋਵੇਗਾ?੧।ਰਹਾਉ।

(ਹੇ ਗੰਵਾਰ!) ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨਿਰੇ ਪੜ੍ਹਨ ਸੁਣਨ ਤੋਂ ਕੋਈ ਫ਼ਾਇਦਾ ਨਹੀਂਜੇ ਇਸ ਪੜ੍ਹਨ ਸੁਣਨ ਦੇ ਕੁਦਰਤੀ ਨਤੀਜੇ ਦੇ ਤੌਰ ਤੇ ਉਸ ਪ੍ਰਭੂ ਦਾ ਮਿਲਾਪ ਨਾਹ ਹੋਵੇ।੧।

ਹਨੇਰੇ ਵਿਚ (ਤਾਂਦੀਵੇ ਦੀ ਲੋੜ ਹੁੰਦੀ ਹੈ (ਤਾਕਿ ਅੰਦਰੋਂਉਹ ਹਰਿ-ਨਾਮ ਪਦਾਰਥ ਮਿਲ ਪਏ, ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, (ਇਸ ਤਰ੍ਹਾਂ ਧਾਰਮਿਕ ਪੁਸਤਕਾਂ ਪੜ੍ਹਨ ਨਾਲ ਉਹ ਗਿਆਨ ਦਾ ਦੀਵਾ ਮਨ ਵਿਚ ਜਗਣਾ ਚਾਹੀਦਾ ਹੈ ਜਿਸ ਨਾਲ ਅੰਦਰ-ਵੱਸਦਾ ਰੱਬ ਲੱਭ ਪਏ। ਜਿਸ ਮਨੁੱਖ ਨੂੰ ਉਹ ਅਪਹੁੰਚ ਹਰਿ-ਨਾਮ ਪਦਾਰਥ ਮਿਲ ਪੈਂਦਾ ਹੈ, ਉਸ ਦੇ ਅੰਦਰ ਉਹ ਦੀਵਾ ਫਿਰ ਸਦਾ ਟਿਕਿਆ ਰਹਿੰਦਾ ਹੈ।੨।

ਕਬੀਰ ਆਖਦਾ ਹੈ-ਉਸ ਅਪਹੁੰਚ ਹਰਿ-ਨਾਮ ਪਦਾਰਥ ਨਾਲ ਮੇਰੀ ਭੀ ਜਾਣ-ਪਛਾਣ ਹੋ ਗਈ ਹੈ। ਜਦੋਂ ਤੋਂ ਜਾਣ-ਪਛਾਣ ਹੋਈ ਹੈ, ਮੇਰਾ ਮਨ ਉਸੇ ਵਿਚ ਹੀ ਪਰਚ ਗਿਆ ਹੈ। (ਪਰ ਜਗਤ ਲੋੜਦਾ ਹੈ ਧਰਮ-ਪੁਸਤਕਾਂ ਦੇ ਰਿਵਾਜੀ ਪਾਠ ਕਰਨੇ ਕਰਾਉਣੇ ਤੇ ਤੀਰਥ ਆਦਿਕਾਂ ਦੇ ਇਸ਼ਨਾਨਸੋ,) ਪਰਮਾਤਮਾ ਵਿਚ ਮਨ ਜੁੜਨ ਨਾਲ (ਕਰਮ-ਕਾਂਡੀ) ਜਗਤ ਦੀ ਤਸੱਲੀ ਨਹੀਂ ਹੁੰਦੀ; (ਦੂਜੇ ਪਾਸੇ,) ਨਾਮ ਸਿਮਰਨ ਵਾਲੇ ਨੂੰ ਭੀ ਇਹ ਮੁਥਾਜੀ ਨਹੀਂ ਹੁੰਦੀ ਕਿ ਜ਼ਰੂਰ ਹੀ ਲੋਕਾਂ ਦੀ ਤਸੱਲੀ ਭੀ ਕਰਾਏ, (ਤਾਹੀਏਂ, ਆਮ ਤੌਰ ਤੇ ਇਹਨਾਂ ਦਾ ਅਜੋੜ ਹੀ ਬਣਿਆ ਰਹਿੰਦਾ ਹੈ੩।੭।

ਸ਼ਬਦ ਦਾ ਭਾਵ: ਜੇ ਮਨੁੱਖ ਦੀ ਲਗਨ ਪ੍ਰਭੂ ਦੇ ਨਾਮ ਵਿਚ ਨਹੀਂ ਬਣਦੀ ਤਾਂ ਧਰਮ-ਪੁਸਤਕਾਂ ਦੇ ਪਾਠ ਕਰਾਉਣ ਦਾ ਕੋਈ ਲਾਭ ਨਹੀਂ ਹੁੰਦਾ। ਇਹ ਪਾਠ ਕਰਨੇ ਕਰਾਉਣੇ ਨਿਰੇ ਲੋਕਾਚਾਰੀ ਰਹਿ ਜਾਂਦੇ ਹਨ।੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ {ਪੰਨਾ 685-686}

ਪਦਅਰਥ: ਰਤਨੀ = ਰਤਨਾਂ ਨਾਲ, ਸੋਹਣੇ ਜੀਵਨ = ਉਪਦੇਸ਼। ਭਰਪੂਰੇ = ਨਕਾ ਨਕ ਭਰਿਆ ਹੋਇਆ। ਸੰਤ = ਗੁਰਮੁਖਿ ਬੰਦੇ। ਚੁਗਹਿ = ਚੁਗਦੇ ਹਨ। ਚੋਗ = ਖ਼ੁਰਾਕ, ਆਤਮਕ ਜੀਵਨ ਦੀ ਖ਼ੁਰਾਕ। ਪ੍ਰਾਨਪਤਿ = ਪਰਮਾਤਮਾ।੧।

ਬਗੁ = ਬਗਲਾ। ਬਪੁੜਾ = ਵਿਚਾਰਾ। ਨਾਇ = ਨ੍ਹਾਉਂਦਾ ਹੈ। ਕੀਚੜਿ = ਚਿੱਕੜ ਵਿਚ।੧।ਰਹਾਉ।

ਰਖਿ ਰਖਿ = ਰੱਖ ਕੇਰੱਖ ਕੇ, ਧਿਆਨ ਨਾਲ। ਵੀਚਾਰੀ = ਵੀਚਾਰ ਦੇ ਆਸਰੇ। ਦੁਬਿਧਾ = ਕਿਸੇ ਹੋਰ ਆਸਰੇ ਦੀ ਭਾਲ। ਰਹੇ = ਮੁੱਕ ਜਾਂਦੇ ਹਨ। ਗੁਰਿ = ਗੁਰੂ ਨੇ।੨।

ਸਹਜਿ = ਸਹਜ ਵਿਚ, ਅਡੋਲ ਆਤਮਕ ਅਵਸਥਾ ਵਿਚ। ਆਦਰੁ = ਇੱਜ਼ਤ।੩।

ਸੁੰਨ ਮੰਡਲ = ਅਫੁਰ ਅਵਸਥਾ, ਉਹ ਅਵਸਥਾ ਜਿਥੇ ਮਾਇਆ ਦੇ ਫੁਰਨਿਆਂ ਵਲੋਂ ਸੁੰਞ ਹੈ। ਜੋਗੀ = ਪ੍ਰਭੂ = ਚਰਨਾਂ ਵਿਚ ਜੁੜਿਆ ਹੋਇਆ। ਤ੍ਰਿਭਵਣ ਜੋਤਿ = ਉਹ ਪ੍ਰਭੂ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਹੈ। ਸੁਰਿ = ਦੇਵਤੇ।੪।

ਆਨੰਦ ਮੂਲੁ = ਆਨੰਦ ਦਾ ਸੋਮਾ। ਭਗਤਿ ਵਛਲ = ਭਗਤੀ ਨਾਲ ਪਿਆਰ ਕਰਨ ਵਾਲਾ। ਪਗੁ ਧਾਰੇ = (ਸਤਸੰਗ ਵਿਚ) ਪੈਰ ਟਿਕਾ ਕੇਜਾ ਕੇ।੫।

ਕਰਿ = ਕਰ ਕੇ, ਕਰਨ ਤੇ ਭੀ। ਕਾਲੁ = ਮੌਤ, ਮੌਤ ਦਾ ਡਰ, ਆਤਮਕ ਮੌਤ। ਮੰਡਲ = ਜਗਤ। ਮਰਣੁ = ਮੌਤ, ਆਤਮਕ ਮੌਤ। ਖੋਵੈ = ਗਵਾ ਲੈਂਦਾ ਹੈ। ਆਪੁ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ।੬।

ਏਕ = ਇਕ ਪ੍ਰਭੂ ਦੀ (ਸਿਫ਼ਤਿ-ਸਾਲਾਹ। ਧਰਣੀਧਰ = ਧਰਤੀ ਦਾ ਆਸਰਾ ਪ੍ਰਭੂ। ਚਉਥਾ ਪਦ = ਉਹ ਆਤਮਕ ਅਵਸਥਾ ਜਿਥੇ ਮਾਇਆ ਦੇ ਤਿੰਨ ਗੁਣ ਜ਼ੋਰ ਨਹੀਂ ਪਾ ਸਕਦੇ। ਪਤੀਆਇ = ਗਿਝਾ ਲਏ।੭।

ਸੂਰਤਿ = ਸ਼ਕਲ। ਮੂਰਤਿ = ਹਸਤੀ, ਵਜੂਦ, ਹੋਂਦ। ਅਨੂਪੁ = ਜੋ ਉਪਮਾ ਤੋਂ ਪਰੇ ਹੈ, ਜਿਸ ਵਰਗਾ ਹੋਰ ਕੋਈ ਨਹੀਂ। ਸਾਚੁ ਸਰੂਪੁ = ਜਿਸ ਦਾ ਸਰੂਪ ਸਦਾ ਕਾਇਮ ਰਹਿਣ ਵਾਲਾ ਹੈ।੮।

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ੧।ਰਹਾਉ।

ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।

ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।

(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।

ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।

(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂਵਿਚ ਜੁੜਦੇ ਹਨ।੫।

ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ੬।

(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ

ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।

ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ।

ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਸੂਹੀ ਮਹਲਾ ੫ ॥ ਹਰਿ ਜਪੇ ਹਰਿ ਮੰਦਰੁ ਸਾਜਿਆ ਸੰਤ ਭਗਤ ਗੁਣ ਗਾਵਹਿ ਰਾਮ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸਗਲੇ ਪਾਪ ਤਜਾਵਹਿ ਰਾਮ ॥ ਹਰਿ ਗੁਣ ਗਾਇ ਪਰਮ ਪਦੁ ਪਾਇਆ ਪ੍ਰਭ ਕੀ ਊਤਮ ਬਾਣੀ ॥ ਸਹਜ ਕਥਾ ਪ੍ਰਭ ਕੀ ਅਤਿ ਮੀਠੀ ਕਥੀ ਅਕਥ ਕਹਾਣੀ ॥ ਭਲਾ ਸੰਜੋਗੁ ਮੂਰਤੁ ਪਲੁ ਸਾਚਾ ਅਬਿਚਲ ਨੀਵ ਰਖਾਈ ॥ ਜਨ ਨਾਨਕ ਪ੍ਰਭ ਭਏ ਦਇਆਲਾ ਸਰਬ ਕਲਾ ਬਣਿ ਆਈ ॥੧॥ {ਪੰਨਾ 781}

ਪਦਅਰਥ: ਹਰਿ ਜਪੇ = ਹਰੀ ਦਾ ਨਾਮ ਜਪਣ ਲਈ। ਮੰਦਰੁ = ਘਰ। ਹਰਿ ਸਾਜਿਆ = ਹਰੀ ਨੇ ਬਣਾਇਆ ਹੈ। ਗਾਵਹਿ = ਗਾਂਦੇ ਹਨ। ਸਿਮਰਿ = ਸਿਮਰ ਕੇ। ਸਗਲੇ = ਸਾਰੇ। ਤਜਾਵਹਿ = ਦੂਰ ਕਰਾ ਲੈਂਦੇ ਹਨ। ਗਾਇ = ਗਾ ਕੇ। ਪਰਮ ਪਦੁ = ਸਭ ਤੋਂ ਉੱਚਾ ਆਤਮਕ ਦਰਜਾ। ਸਹਜ ਕਥਾ = ਆਤਮਕ ਅਡੋਲਤਾ ਪੈਦਾ ਕਰਨ ਵਾਲੀ ਕਥਾ। ਕਥਾ = ਸਿਫ਼ਤਿ-ਸਾਲਾਹ। ਕਥੀ = (ਸੰਤ ਜਨਾਂ ਨੇਬਿਆਨ ਕੀਤੀ। ਅਕਥ = ਅ = ਕੱਥ, ਜਿਸ ਦਾ ਸਹੀ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਅਕਥ ਕਹਾਣੀ = ਪਰਮਾਤਮਾ ਦੀ ਸਿਫ਼ਤਿ-ਸਾਲਾਹ। ਭਲਾ = ਸ਼ੁਭ। ਸੰਜੋਗੁ = ਮਿਲਾਪ (ਦਾ ਸਮਾ। ਮੂਰਤੁ = ਮੁਹੂਰਤ। ਸਾਚਾ = ਸਦਾ-ਥਿਰ ਰਹਿਣ ਵਾਲਾ। ਅਬਿਚਲ = ਨਾਹ ਹਿੱਲਣ ਵਾਲੀ। ਨੀਵ = ਨੀਂਹ। ਅਬਿਚਲ ਨੀਵ = ਕਦੇ ਨਾਹ ਹਿੱਲਣ ਵਾਲੀ ਨੀਂਹ, ਬਹੁਤ ਹੀ ਪੱਕੀ ਨੀਂਹਸਿਫ਼ਤਿ-ਸਾਲਾਹ ਦੀ ਪੱਕੀ ਨੀਂਹ। ਕਲਾ = ਸੱਤਾ, ਤਾਕਤ।੧।

ਅਰਥ: ਹੇ ਭਾਈ! ਮਨੁੱਖ ਦਾ ਇਹ ਸਰੀਰ-) ਘਰ ਪਰਮਾਤਮਾ ਨੇ ਨਾਮ ਜਪਣ ਲਈ ਬਣਾਇਆ ਹੈ, (ਇਸ ਘਰ ਵਿਚ) ਸੰਤ-ਜਨ ਭਗਤ-ਜਨ (ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ। ਆਪਣੇ ਮਾਲਕ-ਪ੍ਰਭੂ (ਦਾ ਨਾਮ) ਹਰ ਵੇਲੇ ਸਿਮਰ ਸਿਮਰ ਕੇ (ਸੰਤ ਜਨ ਆਪਣੇ ਅੰਦਰੋਂ) ਸਾਰੇ ਪਾਪ ਦੂਰ ਕਰਾ ਲੈਂਦੇ ਹਨ।

ਹੇ ਭਾਈ! ਇਸ ਸਰੀਰ-ਘਰ ਵਿਚ ਸੰਤ ਜਨਾਂ ਨੇ) ਪਰਮਾਤਮਾ ਦੀ ਪਵਿੱਤਰ ਸਿਫ਼ਤਿ-ਸਾਲਾਹ ਦੀ ਬਾਣੀ ਗਾ ਕੇ, ਪਰਮਾਤਮਾ ਦੇ ਗੁਣ ਗਾ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕੀਤਾ ਹੈ। (ਇਸ ਸਰੀਰ-ਘਰ ਵਿਚ ਸੰਤ-ਜਨਾਂ ਨੇ) ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਹੈ ਜਿਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਉਸ ਪ੍ਰਭੂ ਦੀ ਅਤਿ ਮਿੱਠੀ ਸਿਫ਼ਤਿ-ਸਾਲਾਹ ਕੀਤੀ ਹੈ ਜੋ ਆਤਮਕ ਅਡੋਲਤਾ ਪੈਦਾ ਕਰਦੀ ਹੈ।

ਹੇ ਦਾਸ ਨਾਨਕ! ਜਿਸ ਮਨੁੱਖ ਉੱਤੇ) ਪ੍ਰਭੂ ਜੀ ਦਇਆਵਾਨ ਹੁੰਦੇ ਹਨ (ਉਸ ਦੇ ਸਰੀਰ-ਘਰ ਵਿਚ ਉਹ) ਸ਼ੁਭ ਸੰਜੋਗ ਆ ਬਣਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਮੁਹੂਰਤ ਆ ਬਣਦਾ ਹੈ ਜਦੋਂ (ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਦੀਕਦੇ ਨਾਹ ਹਿੱਲਣ ਵਾਲੀ ਨੀਂਹ ਰੱਖੀ ਜਾਂਦੀ ਹੈ (ਤੇ, ਜਿਸ ਦੇ ਅੰਦਰ ਇਹ ਨੀਂਹ ਰੱਖੀ ਜਾਂਦੀ ਹੈ, ਉਸ ਦੇ ਅੰਦਰ) ਤਕੜੀ ਆਤਮਕ ਤਾਕਤ ਪੈਦਾ ਹੋ ਜਾਂਦੀ ਹੈ।

ਆਨੰਦਾ ਵਜਹਿ ਨਿਤ ਵਾਜੇ ਪਾਰਬ੍ਰਹਮੁ ਮਨਿ ਵੂਠਾ ਰਾਮ ॥ ਗੁਰਮੁਖੇ ਸਚੁ ਕਰਣੀ ਸਾਰੀ ਬਿਨਸੇ ਭ੍ਰਮ ਭੈ ਝੂਠਾ ਰਾਮ ॥ ਅਨਹਦ ਬਾਣੀ ਗੁਰਮੁਖਿ ਵਖਾਣੀ ਜਸੁ ਸੁਣਿ ਸੁਣਿ ਮਨੁ ਤਨੁ ਹਰਿਆ ॥ ਸਰਬ ਸੁਖਾ ਤਿਸ ਹੀ ਬਣਿ ਆਏ ਜੋ ਪ੍ਰਭਿ ਅਪਨਾ ਕਰਿਆ ॥ ਘਰ ਮਹਿ ਨਵ ਨਿਧਿ ਭਰੇ ਭੰਡਾਰਾ ਰਾਮ ਨਾਮਿ ਰੰਗੁ ਲਾਗਾ ॥ ਨਾਨਕ ਜਨ ਪ੍ਰਭੁ ਕਦੇ ਨ ਵਿਸਰੈ ਪੂਰਨ ਜਾ ਕੇ ਭਾਗਾ ॥੨॥ {ਪੰਨਾ 781}

ਪਦਅਰਥ: ਨਿਤ = ਸਦਾ। ਵਜਹਿ = ਵੱਜਦੇ ਰਹਿੰਦੇ ਹਨ। ਮਨਿ = (ਜਿਸ ਮਨੁੱਖ ਦੇ) ਮਨ ਵਿਚ। ਵੂਠਾ = ਆ ਵੱਸਦਾ ਹੈ। ਗੁਰਮੁਖੇ = ਗੁਰੂ ਦੇ ਸਨਮੁਖ ਰਹਿ ਕੇ। ਸਚੁ = ਸਦਾ-ਥਿਰ ਹਰਿ = ਨਾਮ ਦਾ ਸਿਮਰਨ। ਸਾਰੀ = ਸ਼੍ਰੇਸ਼ਟ। ਕਰਣੀ = ਕਰਤੱਬ। ਭੈ = ਸਾਰੇ ਡਰ {ਲਫ਼ਜ਼ 'ਭਉਤੋਂ ਬਹੁ-ਵਚਨ}। ਅਨਹਦ = ਇਕ-ਰਸ। ਵਖਾਣੀ = ਉਚਾਰੀ, ਉਚਾਰਦਾ ਹੈ। ਜਸੁ = ਸਿਫ਼ਤਿ-ਸਾਲਾਹ। ਸੁਣਿ = ਸੁਣ ਕੇ। ਹਰਿਆ = ਹਰਾ = ਭਰਾ, ਆਤਮਕ ਜੀਵਨ ਵਾਲਾ। ਤਿਸ ਹੀ = {ਕ੍ਰਿਆ = ਵਿਸ਼ੇਸ਼ਣ 'ਹੀਦੇ ਕਾਰਨ ਲਫ਼ਜ਼ 'ਤਿਸੁਦਾ ੁ ਉੱਡ ਗਿਆ ਹੈ}। ਪ੍ਰਭਿ = ਪ੍ਰਭੂ ਨੇ। ਨਵ ਨਿਧਿ = ਨੌ ਖ਼ਜ਼ਾਨੇ, ਧਰਤੀ ਦੇ ਸਾਰੇ ਖ਼ਜ਼ਾਨੇ। ਨਾਮਿ = ਨਾਮ ਵਿਚ। ਰੰਗੁ = ਪਿਆਰ। ਜਾ ਕੇ = ਜਿਸ ਜਨ ਦੇ।੨।

ਅਰਥ: ਹੇ ਭਾਈ! ਸਿਫ਼ਤਿ-ਸਾਲਾਹ ਦੀ 'ਅਬਿਚਲ ਨੀਵਦੀ ਬਰਕਤਿ ਨਾਲ ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਆ ਵੱਸਦਾ ਹੈ (ਉਸ ਦੇ ਸਰੀਰ-ਮੰਦਰ ਵਿਚ ਆਤਮਕ) ਆਨੰਦ ਦੇ ਸਦਾ (ਮਾਨੋ,) ਵਾਜੇ ਵੱਜਦੇ ਰਹਿੰਦੇ ਹਨ, (ਉਸ ਦੇ ਸਰਰਿ-ਘਰ ਵਿਚੋਂ) ਸਾਰੇ ਭਰਮ ਡਰ ਝੂਠ ਨਾਸ ਹੋ ਜਾਂਦੇ ਹਨ, ਗੁਰੂ ਦੇ ਸਨਮੁਖ ਰਹਿ ਕੇ ਸਦਾ-ਥਿਰ ਹਰਿ-ਨਾਮ ਸਿਮਰਨਾ (ਉਸ ਮਨੁੱਖ ਦਾਸ਼੍ਰੇਸ਼ਟ ਕਰਤੱਬ ਬਣ ਜਾਂਦਾ ਹੈ।

ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਉਹ ਮਨੁੱਖ ਸਦਾ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ ਉਸ ਦਾ ਮਨ ਉਸ ਦਾ ਤਨ ਆਤਮਕ ਜੀਵਨ ਵਾਲਾ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਆਪਣਾ (ਪਿਆਰਾ) ਬਣਾ ਲਿਆ, ਸਾਰੇ ਸੁਖ ਉਸ ਦੇ ਅੰਦਰ ਆ ਇਕੱਠੇ ਹੋਏ। ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ, ਉਸ ਦੇ (ਹਿਰਦੇ-) ਘਰ ਵਿਚ (ਮਾਨੋਧਰਤੀ ਦੇ) ਨੌ ਹੀ ਖ਼ਜ਼ਾਨਿਆਂ ਦੇ ਭੰਡਾਰੇ ਭਰ ਜਾਂਦੇ ਹਨ।

ਹੇ ਨਾਨਕ! ਜਿਸ ਦਾਸ ਦੇ ਪੂਰੇ ਭਾਗ ਜਾਗ ਪੈਂਦੇ ਹਨ, ਉਸ ਨੂੰ ਪਰਮਾਤਮਾ ਕਦੇ ਨਹੀਂ ਭੁੱਲਦਾ।੨।

ਛਾਇਆ ਪ੍ਰਭਿ ਛਤ੍ਰਪਤਿ ਕੀਨ੍ਹ੍ਹੀ ਸਗਲੀ ਤਪਤਿ ਬਿਨਾਸੀ ਰਾਮ ॥ ਦੂਖ ਪਾਪ ਕਾ ਡੇਰਾ ਢਾਠਾ ਕਾਰਜੁ ਆਇਆ ਰਾਸੀ ਰਾਮ ॥ ਹਰਿ ਪ੍ਰਭਿ ਫੁਰਮਾਇਆ ਮਿਟੀ ਬਲਾਇਆ ਸਾਚੁ ਧਰਮੁ ਪੁੰਨੁ ਫਲਿਆ ॥ ਸੋ ਪ੍ਰਭੁ ਅਪੁਨਾ ਸਦਾ ਧਿਆਈਐ ਸੋਵਤ ਬੈਸਤ ਖਲਿਆ ॥ ਗੁਣ ਨਿਧਾਨ ਸੁਖ ਸਾਗਰ ਸੁਆਮੀ ਜਲਿ ਥਲਿ ਮਹੀਅਲਿ ਸੋਈ ॥ ਜਨ ਨਾਨਕ ਪ੍ਰਭ ਕੀ ਸਰਣਾਈ ਤਿਸੁ ਬਿਨੁ ਅਵਰੁ ਨ ਕੋਈ ॥੩॥ {ਪੰਨਾ 781-782}

ਪਦਅਰਥ: ਛਾਇਆ = ਛਾਂ। ਪ੍ਰਭਿ = ਪ੍ਰਭੂ ਨੇ। ਛਤ੍ਰਪਤਿ = ਪਾਤਿਸ਼ਾਹ। ਪ੍ਰਭਿ ਛਤ੍ਰਪਤਿ = ਪ੍ਰਭੂ ਪਾਤਿਸ਼ਾਹ ਨੇ। ਸਗਲੀ = ਸਾਰੀ। ਤਪਤਿ = ਤਪਸ਼, ਸੜਨ। ਢਾਠਾ = ਢਹਿ ਗਿਆ। ਕਾਰਜੁ = ਜੀਵਨ = ਮਨੋਰਥ। ਆਇਆ ਰਾਸੀ = ਕਾਮਯਾਬ ਹੋ ਗਿਆ। ਸਾਚੁ ਧਰਮੁ = ਸਦਾ-ਥਿਰ ਹਰਿ = ਨਾਮ ਸਿਮਰਨ (ਵਾਲਾ) ਧਰਮ। ਸਾਚੁ ਪੁੰਨੁ = ਸਦਾ-ਥਿਰ ਹਰਿ = ਨਾਮ ਸਿਮਰਨ (ਵਾਲਾ) ਨੇਕ ਕਰਮ। ਫਲਿਆ = ਵਧਣਾ ਸ਼ੁਰੂ ਹੋਇਆ।

ਧਿਆਈਐ = ਸਿਮਰਨਾ ਚਾਹੀਦਾ ਹੈ। ਸੋਵਤ ਬੈਸਤ ਖਲਿਆ = ਸੁੱਤਿਆਂ, ਬੈਠਿਆਂ, ਖਲੋਤਿਆਂ। ਨਿਧਾਨ = ਖ਼ਜ਼ਾਨਾ। ਸਾਗਰੁ = ਸਮੁੰਦਰ। ਜਲਿ = ਜਲ ਵਿਚ। ਥਲਿ = ਧਰਤੀ ਵਿਚ। ਮਹੀਅਲਿ = ਮਹੀ ਤਲਿ, ਧਰਤੀ ਦੀ ਤਹ ਉੱਤੇ, ਪੁਲਾੜ ਵਿਚ, ਆਕਾਸ਼ ਵਿਚ।੩।

ਅਰਥ: ਹੇ ਭਾਈ! ਪ੍ਰਭੂ-ਪਾਤਿਸ਼ਾਹ ਨੇ (ਜਿਸ ਮਨੁੱਖ ਦੇ ਸਿਰ ਉਤੇ) ਆਪਣਾ ਹੱਥ ਰੱਖਿਆ, (ਉਸ ਦੇ ਅੰਦਰੋਂ ਵਿਕਾਰਾਂ ਦੀ) ਸਾਰੀ ਸੜਨ ਨਾਸ ਹੋ ਗਈ, (ਉਸ ਦੇ ਅੰਦਰੋਂ) ਦੁੱਖਾਂ ਦਾ ਵਿਕਾਰਾਂ ਦਾ ਅੱਡਾ ਹੀ ਢਹਿ ਗਿਆ, ਉਸ ਮਨੁੱਖ ਦਾ ਜੀਵਨ-ਮਨੋਰਥ ਕਾਮਯਾਬ ਹੋ ਗਿਆ। ਹਰੀ ਪ੍ਰਭੂ ਨੇ ਹੁਕਮ ਦੇ ਦਿੱਤਾ (ਤੇ, ਉਸ ਮਨੁੱਖ ਦੇ ਅੰਦਰੋਂ ਮਾਇਆ) ਬਲਾ (ਦਾ ਪ੍ਰਭਾਵ) ਮੁੱਕ ਗਿਆ, ਸਦਾ-ਥਿਰ ਹਰਿ-ਨਾਮ ਸਿਮਰਨ ਦਾ ਧਰਮ ਪੁੰਨ (ਉਸ ਦੇ ਅੰਦਰ) ਵਧਣਾ ਸ਼ੁਰੂ ਹੋ ਗਿਆ।

ਹੇ ਭਾਈ! ਸੁੱਤਿਆਂ ਬੈਠਿਆਂ ਖਲੋਤਿਆਂ (ਹਰ ਵੇਲੇ) ਉਸ ਪਰਮਾਤਮਾ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਦਾਸ ਨਾਨਕ! (ਜਿਹੜਾ ਮਨੁੱਖ ਧਿਆਨ ਧਰਦਾ ਹੈ, ਉਸ ਨੂੰਉਹ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਸੁਖਾਂ ਦਾ ਸਮੁੰਦਰ ਪ੍ਰਭੂ ਪਾਣੀ ਵਿਚਧਰਤੀ ਵਿਚ, ਆਕਾਸ਼ ਵਿਚ (ਹਰ ਥਾਂ ਵਿਆਪਕ ਦਿੱਸਦਾ ਹੈ) , ਉਹ ਮਨੁੱਖ ਪ੍ਰਭੂ ਦੀ ਸਰਨ ਹੀ ਪਿਆ ਰਹਿੰਦਾ ਹੈ, ਉਸ (ਪ੍ਰਭੂ) ਤੋਂ ਬਿਨਾ ਉਸ ਨੂੰ ਕੋਈ ਹੋਰ ਆਸਰਾ ਨਹੀਂ ਦਿੱਸਦਾ।੩।

ਮੇਰਾ ਘਰੁ ਬਨਿਆ ਬਨੁ ਤਾਲੁ ਬਨਿਆ ਪ੍ਰਭ ਪਰਸੇ ਹਰਿ ਰਾਇਆ ਰਾਮ ॥ ਮੇਰਾ ਮਨੁ ਸੋਹਿਆ ਮੀਤ ਸਾਜਨ ਸਰਸੇ ਗੁਣ ਮੰਗਲ ਹਰਿ ਗਾਇਆ ਰਾਮ ॥ ਗੁਣ ਗਾਇ ਪ੍ਰਭੂ ਧਿਆਇ ਸਾਚਾ ਸਗਲ ਇਛਾ ਪਾਈਆ ॥ ਗੁਰ ਚਰਣ ਲਾਗੇ ਸਦਾ ਜਾਗੇ ਮਨਿ ਵਜੀਆ ਵਾਧਾਈਆ ॥ ਕਰੀ ਨਦਰਿ ਸੁਆਮੀ ਸੁਖਹ ਗਾਮੀ ਹਲਤੁ ਪਲਤੁ ਸਵਾਰਿਆ ॥ ਬਿਨਵੰਤਿ ਨਾਨਕ ਨਿਤ ਨਾਮੁ ਜਪੀਐ ਜੀਉ ਪਿੰਡੁ ਜਿਨਿ ਧਾਰਿਆ ॥੪॥੪॥੭॥ {ਪੰਨਾ 782}

ਪਦਅਰਥ: ਘਰੁ = (ਸਰੀਰ-) ਘਰ। ਬਨਿਆ = ਸੋਹਣਾ ਬਣ ਗਿਆ ਹੈ। ਬਨੁ = ਬਾਗ਼ (ਸਰੀਰ। ਤਾਲੁ = (ਹਿਰਦਾ-) ਤਾਲਾਬ। ਪ੍ਰਭ ਪਰਸੇ = ਜਦੋਂ ਪ੍ਰਭੂ (ਦੇ ਚਰਨ) ਛੋਹੇ। ਹਰਿ ਰਾਇਆ = ਪ੍ਰਭੂ ਪਾਤਿਸ਼ਾਹ। ਸੋਹਿਆ = ਸੋਹਣਾ ਬਣ ਗਿਆ। ਮੀਤ ਸਾਜਨ = ਮੇਰੇ ਮਿੱਤਰ ਸੱਜਣ, ਮੇਰੇ ਸਾਰੇ ਗਿਆਨ = ਇੰਦ੍ਰੇ। ਸਰਸੇ = ਆਤਮਕ ਰਸ ਵਾਲੇ ਹੋ ਗਏ ਹਨਆਤਮਕ ਜੀਵਨ ਵਾਲੇ ਬਣ ਗਏ ਹਨ। ਮੰਗਲ = ਸਿਫ਼ਤਿ-ਸਾਲਾਹ ਦੇ ਗੀਤ।

ਗਾਇ = ਗਾ ਕੇ। ਧਿਆਇ = ਸਿਮਰ ਕੇ। ਸਾਚਾ = ਸਦਾ-ਥਿਰ ਪ੍ਰਭੂ। ਸਗਲ = ਸਾਰੀਆਂ। ਜਾਗੇ = (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਹੋ ਗਏ। ਮਨਿ = ਮਨ ਵਿਚ। ਵਜੀਆ ਵਾਧਾਈਆ = ਉਤਸ਼ਾਹ ਬਣਿਆ ਰਹਿਣ ਲੱਗ ਪਿਆ। ਕਰੀ = ਕੀਤੀ। ਨਦਰਿ = ਮਿਹਰ ਦੀ ਨਿਗਾਹ। ਸੁਖਹ ਗਾਮੀ = ਸੁਖ ਅਪੜਾਣ ਵਾਲੇ ਨੇ। ਹਲਤੁ = ਇਹ ਲੋਕ। ਪਲਤੁ = ਪਰਲੋਕ। ਜਪੀਐ = ਜਪਣਾ ਚਾਹੀਦਾ ਹੈ। ਜਿਉ = ਜਿੰਦ। ਪਿੰਡੁ = ਸਰੀਰ। ਜਿਨਿ = ਜਿਸ (ਪਰਮਾਤਮਾ) ਨੇ।੪।

ਅਰਥ: ਹੇ ਭਾਈ! ਜਦੋਂ ਦੇ) ਪ੍ਰਭੂ-ਪਾਤਿਸ਼ਾਹ ਦੇ ਚਰਨ ਪਰਸੇ ਹਨ, ਮੇਰਾ ਸਰੀਰ ਮੇਰਾ ਹਿਰਦਾ (ਸਭ ਕੁਝ) ਸੋਹਣਾ (ਸੋਹਣੀ ਆਤਮਕ ਰੰਗਣ ਵਾਲਾ) ਬਣ ਗਿਆ ਹੈ (ਜਦੋਂ ਤੋਂਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕੀਤੇ ਹਨ, ਮੇਰਾ ਮਨ ਸੋਹਣਾ (ਸੋਹਣੇ ਸੰਸਕਾਰਾਂ ਵਾਲਾ) ਹੋ ਗਿਆ ਹੈ, ਮੇਰੇ ਸਾਰੇ ਮਿੱਤਰ (ਸਾਰੇ ਗਿਆਨ-ਇੰਦ੍ਰੇ) ਆਤਮਕ ਜੀਵਨ ਵਾਲੇ ਬਣ ਗਏ ਹਨ।

ਹੇ ਭਾਈ! ਪ੍ਰਭੂ ਦੇ ਗੁਣ ਗਾ ਕੇ ਸਦਾ-ਥਿਰ ਹਰੀ ਦਾ ਨਾਮ ਸਿਮਰ ਕੇ ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ। ਜਿਹੜੇ ਮਨੁੱਖ ਗੁਰੂ ਦੀ ਚਰਨੀਂ ਲੱਗਦੇ ਹਨ, ਉਹ (ਮਾਇਆ ਦੇ ਹੱਲਿਆਂ ਵਲੋਂਸਦਾ ਸੁਚੇਤ ਰਹਿੰਦੇ ਹਨ, ਉਹਨਾਂ ਦੇ ਅੰਦਰ ਉਤਸ਼ਾਹ-ਭਰਿਆ ਆਤਮਕ ਜੀਵਨ ਬਣਿਆ ਰਹਿੰਦਾ ਹੈ।

ਹੇ ਭਾਈ! ਸੁਖਾਂ ਦੇ ਦਾਤੇ ਮਾਲਕ-ਪ੍ਰਭੂ ਨੇ (ਜਿਸ ਮਨੁੱਖ ਉੱਤੇਮਿਹਰ ਦੀ ਨਿਗਾਹ ਕੀਤੀ, (ਉਸ ਦਾ ਉਸ ਨੇਇਹ ਲੋਕ ਅਤੇ ਪਰਲੋਕ ਸੋਹਣਾ ਬਣਾ ਦਿੱਤਾ। ਨਾਨਕ ਬੇਨਤੀ ਕਰਦਾ ਹੈ-ਹੇ ਭਾਈਜਿਸ (ਪਰਮਾਤਮਾ) ਨੇ ਇਹ ਜਿੰਦ ਤੇ ਇਹ ਸਰੀਰ ਟਿਕਾ ਰੱਖਿਆ ਹੈ, ਉਸ ਦਾ ਨਾਮ ਸਦਾ ਜਪਣਾ ਚਾਹੀਦਾ ਹੈ।੪।੪।੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||

ਸੋਰਠਿ ਮਹਲਾ ੫ ਘਰੁ ੨ ॥ ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥੧॥ ਮਾਧੌ ਤੂ ਠਾਕੁਰੁ ਸਿਰਿ ਮੋਰਾ ॥ ਈਹਾ ਊਹਾ ਤੁਹਾਰੋ ਧੋਰਾ ॥ ਰਹਾਉ ॥ ਕੀਤੇ ਕਉ ਮੇਰੈ ਸੰਮਾਨੈ ਕਰਣਹਾਰੁ ਤ੍ਰਿਣੁ ਜਾਨੈ ॥ ਤੂ ਦਾਤਾ ਮਾਗਨ ਕਉ ਸਗਲੀ ਦਾਨੁ ਦੇਹਿ ਪ੍ਰਭ ਭਾਨੈ ॥੨॥ ਖਿਨ ਮਹਿ ਅਵਰੁ ਖਿਨੈ ਮਹਿ ਅਵਰਾ ਅਚਰਜ ਚਲਤ ਤੁਮਾਰੇ ॥ ਰੂੜੋ ਗੂੜੋ ਗਹਿਰ ਗੰਭੀਰੋ ਊਚੌ ਅਗਮ ਅਪਾਰੇ ॥੩॥ ਸਾਧਸੰਗਿ ਜਉ ਤੁਮਹਿ ਮਿਲਾਇਓ ਤਉ ਸੁਨੀ ਤੁਮਾਰੀ ਬਾਣੀ ॥ ਅਨਦੁ ਭਇਆ ਪੇਖਤ ਹੀ ਨਾਨਕ ਪ੍ਰਤਾਪ ਪੁਰਖ ਨਿਰਬਾਣੀ ॥੪॥੭॥੧੮॥ {ਪੰਨਾ 613}

ਪਦਅਰਥ: ਗਰਭ ਮੋਹਿ = ਪੇਟ ਵਿਚ। ਆਪਨ = ਆਪਣਾ। ਦੇ = ਦੇ ਕੇ। ਤਹ = ਉਥੇ, ਮਾਂ ਦੇ ਪੇਟ ਵਿਚ। ਰਾਖਨਹਾਰੇ = ਬਚਾਣ ਦੀ ਸਮਰਥਾ ਵਾਲੇ। ਪਾਵਕ = (ਵਿਕਾਰਾਂ ਦੀ) ਅੱਗ। ਸਾਗਰ = ਸਮੁੰਦਰ। ਅਥਾਹ = ਬਹੁਤ ਡੂੰਘਾ। ਤਾਰਨਹਾਰੇ = ਹੇ ਪਾਰ ਲੰਘਾ ਸਕਣ ਵਾਲੇ!੧।

ਮਾਧੌ = {ਮਾ = ਧਵ = ਮਾਇਆ ਦਾ ਪਤੀਹੇ ਪ੍ਰਭੂ! ਸਿਰਿ ਮੋਰਾ = ਮੇਰੇ ਸਿਰ ਉੱੱਤੇ। ਈਹਾ = ਇਸ ਲੋਕ ਵਿਚ। ਊਹਾ = ਉਸ ਲੋਕ ਵਿਚ। ਧੋਰਾ = ਆਸਰਾ।ਰਹਾਉ।

ਕੀਤੇ ਕਉ = ਬਣਾਈਆਂ ਚੀਜ਼ਾਂ ਨੂੰ। ਮੇਰੈ ਸੰਮਾਨੈ = ਮੇਰੈ ਸਮ ਮਾਨੈ, ਮੇਰੂ ਪਹਾੜ ਦੇ ਬਰਾਬਰ ਮੰਨਦਾ ਹੈ। ਤ੍ਰਿਣੁ = ਤੀਲਾ, ਤੁੱਛ। ਮਾਗਨ ਕਉ = ਮੰਗਣ ਵਾਲੀ। ਸਗਲੀ = ਸਾਰੀ ਲੁਕਾਈ। ਦੇਹਿ = ਤੂ ਦੇਂਦਾ ਹੈਂ। ਪ੍ਰਭ = ਹੇ ਪ੍ਰਭੂ! ਭਾਨੈ = ਆਪਣੀ ਰਜ਼ਾ ਵਿਚ।੨।

ਖਿਨ = ਰਤਾ ਕੁ ਹੀ ਸਮਾ। ਅਵਰੁ = ਹੋਰ। ਖਿਨੈ ਮਹਿ = ਖਿਨ ਵਿਚ ਹੀ। ਅਚਰਜ = ਹੈਰਾਨ ਕਰ ਦੇਣ ਵਾਲੇ। ਚਲਤ = ਕੌਤਕ। ਰੂੜੋ = ਸੋਹਣਾ। ਗੂੜੋ = (ਸਾਰੇ ਸੰਸਾਰ ਵਿਚ) ਲੁਕਿਆ ਹੋਇਆ। ਗੰਭੀਰੋ = ਵੱਡੇ ਜਿਗਰੇ ਵਾਲਾ। ਅਗਮ = ਹੇ ਅਪਹੁੰਚ! ਅਪਾਰੇ = ਹੇ ਅਪਾਰ! ਹੇ ਬੇਅੰਤ!੩।

ਸਾਧ ਸੰਗਿ = ਸਾਧ ਸੰਗਤਿ ਵਿਚ। ਜਉ = ਜਦੋਂ। ਤੁਮਹਿ = ਤੂੰ ਆਪ ਹੀ। ਤਉ = ਤਦੋਂ। ਪੇਖਤ ਹੀ = ਵੇਖਦਿਆਂ ਹੀ। ਪੁਰਖ = ਸਰਬ = ਵਿਆਪਕ। ਨਿਰਬਾਣੀ = ਵਾਸ਼ਨਾ = ਰਹਿਤ।੪।

ਅਰਥ: ਹੇ ਪ੍ਰਭੂ! ਤੂੰ ਮੇਰੇ ਸਿਰ ਉੱਤੇ ਰਾਖਾ ਹੈਂ ਇਸ ਲੋਕ ਵਿਚ, ਤੇ, ਪਰਲੋਕ ਵਿਚ ਮੈਨੂੰ ਤੇਰਾ ਹੀ ਆਸਰਾ ਹੈ।ਰਹਾਉ।

ਹੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਦੀ ਸਮਰਥਾ ਰੱਖਣ ਵਾਲੇਮਾਂ ਦੇ ਪੇਟ ਵਿਚ ਸਾਨੂੰ ਤੂੰ ਆਪਣਾ ਸਿਮਰਨ ਦੇ ਕੇ ਉੱਥੇ ਸਾਡੀ ਰੱਖਿਆ ਕਰਨ ਵਾਲਾ ਹੈਂ। (ਵਿਕਾਰਾਂ ਦੀ) ਅੱਗ ਦੇ ਸਮੁੰਦਰ ਦੀਆਂ ਡੂੰਘੀਆਂ ਲਹਿਰਾਂ ਵਿਚ ਡਿੱਗੇ ਪਏ ਨੂੰ ਭੀ ਮੈਨੂੰ ਪਾਰ ਲੰਘਾ ਲੈ।੧।

ਹੇ ਪ੍ਰਭੂ! ਤੇਰੇ ਪੈਦਾ ਕੀਤੇ ਪਦਾਰਥਾਂ ਨੂੰ (ਇਹ ਜੀਵ) ਮੇਰੂ ਪਰਬਤ ਜੇਡੀਆਂ ਵੱਡੀਆਂ ਸਮਝਦਾ ਹੈ, ਪਰ ਤੈਨੂੰ ਜੋ ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ ਇਕ ਤੀਲੇ ਵਰਗਾ ਜਾਣਦਾ ਹੈਂ। ਹੇ ਪ੍ਰਭੂਤੂੰ ਸਭ ਦਾਤਾਂ ਦੇਣ ਵਾਲਾ ਹੈਂ, ਸਾਰੀ ਲੁਕਾਈ ਤੇਰੇ ਹੀ ਦਰ ਤੋਂ ਮੰਗਣ ਵਾਲੀ ਹੈ, ਤੂੰ ਆਪਣੀ ਰਜ਼ਾ ਵਿਚ ਸਭ ਨੂੰ ਦਾਨ ਦੇਂਦਾ ਹੈਂ।੨।

ਹੇ ਪ੍ਰਭੂ! ਤੇਰੇ ਕੌਤਕ ਹੈਰਾਨ ਕਰ ਦੇਣ ਵਾਲੇ ਹਨ, ਇਕ ਛਿਨ ਵਿਚ ਤੂੰ ਕੁਝ ਦਾ ਕੁਝ ਬਣਾ ਦੇਂਦਾ ਹੈਂ। ਹੇ ਅਪਹੁੰਚ! ਹੇ ਬੇਅੰਤ। ਤੂੰ ਸਭ ਤੋਂ ਉੱਚਾ ਹੈਂ, ਤੂੰ ਸੋਹਣਾ ਹੈਂ, ਤੂੰ ਵੱਡੇ ਜਿਗਰੇ ਵਾਲਾ ਹੈਂ, ਤੂੰ ਸਾਰੇ ਸੰਸਾਰ ਵਿਚ ਗੁਪਤ ਵੱਸ ਰਿਹਾ ਹੈਂ।੩।

ਹੇ ਨਾਨਕ! ਆਖ-) ਹੇ ਸਰਬ-ਵਿਆਪਕ ਪ੍ਰਭੂ! ਜਦੋਂ ਤੂੰ ਆਪ ਹੀ (ਕਿਸੇ ਜੀਵ ਨੂੰ) ਸਾਧ ਸੰਗਤਿ ਵਿਚ ਮਿਲਾਂਦਾ ਹੈਂ, ਤਦੋਂ ਉਹ ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣਦਾ ਹੈ। (ਹੇ ਭਾਈ!) ਵਾਸ਼ਨਾ-ਰਹਿਤ ਸਰਬ-ਵਿਆਪਕ ਪ੍ਰਭੂ ਦਾ ਪਰਤਾਪ ਵੇਖ ਕੇ ਤਦੋਂ ਉਸ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ।੪।੭।੧੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥ {ਪੰਨਾ 691}

ਪਦਅਰਥ: ਸਨਕ ਸਨੰਦ = ਬ੍ਰਹਮਾ ਦੇ ਪੁੱਤਰ (ਸਨਕ, ਸਨੰਦ, ਸਨਾਤਨ, ਸਨਤ ਕੁਮਾਰ। ਮਹੇਸ = ਸ਼ਿਵ। ਸਮਾਨਾਂ = ਵਰਗਿਆਂ ਨੇ। ਸੇਖ ਨਾਗਿ = ਸ਼ੇਸ਼ ਨਾਗ ਨੇ (ਸ਼ੇਸ਼ ਨਾਗ = ਸੱਪਾਂ ਦਾ ਰਾਜਾ, ਇਸ ਦੇ ਇੱਕ ਹਜ਼ਾਰ ਫਣ ਮਿੱਥੇ ਗਏ ਹਨਇਹਨਾਂ ਨਾਲ ਇਹ ਆਪਣੇ ਇਸ਼ਟ ਵਿਸ਼ਨੂ ਭਗਵਾਨ ਉੱਤੇ ਛਾਂ ਕਰਦਾ ਹੈ, ਹਰੇਕ ਜੀਭ ਨਾਲ ਨਿੱਤ ਨਵਾਂ ਨਾਮ ਭਗਵਾਨ ਦਾ ਉਚਾਰਦਾ ਹੈ। ਮਰਮੁ = ਭੇਤ।੧।

ਰਿਦੈ = ਹਿਰਦੇ ਵਿਚ। ਬਸਾਈ = ਬਸਾਈਂ, ਮੈਂ ਵਸਾਉਂਦਾ ਹਾਂ।੧।ਰਹਾਉ।

ਸਰਿ = ਵਰਗੇ ਨੇ। ਗਰੁੜ = ਵਿਸ਼ਨੂ ਭਗਵਾਨ ਦੀ ਸਵਾਰੀ, ਸਾਰੇ ਪੰਛੀਆਂ ਦਾ ਰਾਜਾ। ਸੁਰ ਪਤਿ = ਦੇਵਤਿਆਂ ਦਾ ਰਾਜਾ, ਇੰਦਰ। ਨਰਪਤਿ = ਮਨੁੱਖਾਂ ਦਾ ਰਾਜਾ।੨।

ਕਮਲਾਪਤਿ = ਲੱਛਮੀ ਦਾ ਪਤੀ, ਵਿਸ਼ਨੂ। ਕਵਲਾ = ਲੱਛਮੀ।੩।

ਕਹਿ = ਕਹੇ, ਆਖਦਾ ਹੈ। ਭਰਮੈ ਨਾਹੀ = ਭਟਕਦਾ ਨਹੀਂ। ਪਗ ਲਗਿ = ਚਰਨੀਂ ਲੱਗ ਕੇ। ਸਰਨਾਂਹੀ = ਸ਼ਰਨ ਵਿਚ।੪।

ਅਰਥ: ਮੈਂ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹਾਂ।੧।ਰਹਾਉ।

ਹੇ ਪ੍ਰਭੂ! ਬ੍ਰਹਮਾ ਦੇ ਪੁੱਤਰਾਂ) ਸਨਕ, ਸਨੰਦ ਅਤੇ ਸ਼ਿਵ ਜੀ ਵਰਗਿਆਂ ਨੇ ਤੇਰਾ ਭੇਦ ਨਹੀਂ ਪਾਇਆ; (ਵਿਸ਼ਨੂ ਦੇ ਭਗਤ) ਸ਼ੇਸ਼ਨਾਗ ਨੇ ਤੇਰੇ (ਦਿਲ ਦਾ) ਰਾਜ਼ ਨਹੀਂ ਸਮਝਿਆ।੧।

(ਸ੍ਰੀ ਰਾਮ ਚੰਦਰ ਜੀ ਦੇ ਸੇਵਕ) ਹਨੂਮਾਨ ਵਰਗੇ ਨੇ, (ਵਿਸ਼ਨੂ ਦੇ ਸੇਵਕ ਤੇ ਪੰਛੀਆਂ ਦੇ ਰਾਜੇ) ਗਰੁੜ ਵਰਗਿਆਂ ਨੇ, ਦੇਵਤਿਆਂ ਦੇ ਰਾਜੇ ਇੰਦਰ ਨੇ, ਵੱਡੇ ਵੱਡੇ ਰਾਜਿਆਂ ਨੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ।੨।

ਚਾਰ ਵੇਦ, (ਅਠਾਰਾਂਸਿਮ੍ਰਿਤੀਆਂ, (ਅਠਾਰਾਂ) ਪੁਰਾਣ-(ਇਹਨਾਂ ਦੇ ਕਰਤਾ ਬ੍ਰਹਮਾ, ਮਨੂ ਤੇ ਹੋਰ ਰਿਸ਼ੀਆਂ) ਨੇ ਤੈਨੂੰ ਨਹੀਂ ਸਮਝਿਆਵਿਸ਼ਨੂ ਤੇ ਲੱਛਮੀ ਨੇ ਭੀ ਤੇਰਾ ਅੰਤ ਨਹੀਂ ਪਾਇਆ।੩।

ਕਬੀਰ ਆਖਦਾ ਹੈ-(ਬਾਕੀ ਸਾਰੀ ਸ੍ਰਿਸ਼ਟੀ ਦੇ ਲੋਕ ਪ੍ਰਭੂ ਨੂੰ ਛੱਡ ਕੇ ਹੋਰ ਹੋਰ ਪਾਸੇ ਭਟਕਦੇ ਰਹੇ) ਇੱਕ ਉਹ ਮਨੁੱਖ ਭਟਕਦਾ ਨਹੀਂ, ਜੋ (ਸੰਤਾਂ ਦੀ) ਚਰਨੀਂ ਲੱਗ ਕੇ ਪਰਮਾਤਮਾ ਦੀ ਸ਼ਰਨ ਵਿਚ ਟਿਕਿਆ ਰਹਿੰਦਾ ਹੈ।੪।੧।

ਸ਼ਬਦ ਦਾ ਭਾਵ: ਅੱਨ ਪੂਜਾ ਛੱਡ ਕੇ ਇਕ ਪਰਮਾਤਮਾ ਦਾ ਹੀ ਭਜਨ ਕਰੋ। ਬ੍ਰਹਮਾਸ਼ਿਵ, ਵਿਸ਼ਨੂ, ਇੰਦਰ ਆਦਿਕ ਅਤੇ ਉਹਨਾਂ ਦੇ ਸੇਵਕ ਪਰਮਾਤਮਾ ਦਾ ਅੰਤ ਨਾਹ ਪਾ ਸਕੇ।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਧਨਾਸਰੀ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥ {ਪੰਨਾ 687-688}

 ਪਦਅਰਥ: ਤੀਰਥਿ = ਤੀਰਥ ਉਤੇ। ਜਾਉ = ਮੈਂ ਜਾਂਦਾ ਹਾਂ। ਸਬਦ ਬੀਚਾਰੁ = ਸ਼ਬਦ ਦੀ ਵਿਚਾਰ। ਅੰਤਰਿ = ਅੰਦਰ, ਮਨ ਵਿਚ। ਗਿਆਨੁ = ਪਰਮਾਤਮਾ ਨਾਲ ਜਾਣ-ਪਛਾਣ। ਸਾਚਾ = ਸਦਾ-ਥਿਰ ਰਹਿਣ ਵਾਲਾ। ਦਸ ਪੁਰਬ = ਦਸ ਪਵਿਤ੍ਰ ਦਿਹਾੜੇ {ਮੱਸਿਆ, ਸੰਗ੍ਰਾਂਦਪੂਰਨਮਾਸੀ, ਚਾਨਣਾ ਐਤਵਾਰ, ਸੂਰਜ ਗ੍ਰਹਣ, ਚੰਦ ਗ੍ਰਹਣ, ਦੋ ਅਸ਼ਟਮੀਆਂ, ਦੋ ਚੌਦੇਂ}। ਦਸਾਹਰਾ = ਦਸ ਪਾਪ ਹਰਨ ਵਾਲਾ ਦਿਨ, ਜੇਠ ਸੁਦੀ ਦਸਮੀ, ਗੰਗਾ ਦਾ ਜਨਮ ਦਿਨ। ਹਉ = ਮੈਂ। ਜਾਚਉ = ਮੰਗਦਾ ਹਾਂ। ਧਰਣੀਧਰਾ = {ਧਰਣੀ = ਧਰਤੀ। ਧਰ = ਆਸਰਾਹੇ ਧਰਤੀ ਦੇ ਆਸਰੇ ਪ੍ਰਭੂ! ਸਾਚੁ = ਸਦਾ-ਥਿਰ ਰਹਿਣ ਵਾਲਾ। ਮਜਨਾ = ਇਸ਼ਨਾਨ।੧।

ਸਾਚਿ = ਸਦਾ-ਥਿਰ ਪ੍ਰਭੂ ਦੇ ਨਾਮ ਵਿਚ (ਜੁੜਿਆਂ। ਕਿਆ ਧੋਈਐ = (ਤੀਰਥ ਆਦਿਕਾਂ ਤੇ ਜਾ ਕੇਧੋਣ ਦੀ ਲੋੜ ਨਹੀਂ ਪੈਂਦੀ। ਗੁਣਹਿ ਹਾਰੁ = ਗੁਣਾਂ ਦਾ ਹਾਰ। ਪਰੋਇ = ਪ੍ਰੋ ਕੇ। ਕਿਸ ਕਉ ਰੋਈਐ = ਕਿਸੇ ਅੱਗੇ ਪੁਕਾਰ ਕਰਨ ਦੀ ਲੋੜ ਨਹੀਂ ਰਹਿੰਦੀ। ਵੀਚਾਰਿ = ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ। ਉਲਟਿ = ਮੁੜ। ਆਵਏ = ਆਵੈ, ਆਉਂਦਾ। ਪਾਰਸੁ = ਧਾਤਾਂ ਨੂੰ ਸੋਨਾ ਬਣਾ ਦੇਣ ਵਾਲੀ ਪੱਥਰੀ। ਪਰਮ ਧਿਆਨੀ = ਬਹੁਤ ਉੱਚੀ ਸੁਰਤਿ ਦਾ ਮਾਲਕ। ਸਾਚੁ = ਸਦਾ-ਥਿਰ ਪ੍ਰਭੂ ਦਾ ਰੂਪ। ਭਾਵਏ = ਭਾਵੈ, ਪਸੰਦ ਆ ਜਾਂਦਾ ਹੈ। ਅਨਦਿਨੁ = ਹਰ ਰੋਜ਼। ਹਰਖੁ = ਖ਼ੁਸ਼ੀ। ਕਿਲਵਿਖ = ਪਾਪ। ਪਰਹਰੇ = ਦੂਰ ਕਰ ਲੈਂਦਾ ਹੈ। ਗੁਰਿ = ਗੁਰੂ ਨੇ। ਸਚ ਮਨੇ = ਸਦਾ-ਥਿਰ ਨਾਮ ਨੂੰ ਜਪਣ ਵਾਲੇ ਮਨ ਨੂੰ।੨।

ਮੀਤ ਮਿਲਾਪੁ = ਮਿੱਤ੍ਰ ਪ੍ਰਭੂ ਦਾ ਮਿਲਾਪ। ਨਾਵਣੋ = ਨਾਵਣੁ, ਇਸ਼ਨਾਨ। ਗਾਵਣਹਾਰੁ = ਗਾਵਣ = ਜੋਗ ਪ੍ਰਭੂ। ਸਬਦਿ = ਗੁਰੂ ਦੇ ਸ਼ਬਦ ਵਿਚ (ਜੁੜ ਕੇ। ਸੁਹਾਵਣੋ = ਸੋਹਣੇ ਜੀਵਨ ਵਾਲਾ। ਸਾਲਾਹਿ = ਸਿਫ਼ਤਿ-ਸਾਲਾਹ ਕਰ ਕੇ। ਮੰਨਿ = ਮੰਨ ਕੇ, ਸਰਧਾ ਰੱਖ ਕੇ। ਮਤੇ = ਮਤਿ। ਪਿਰ ਸੰਗਿ = ਪਤੀ ਪ੍ਰਭੂ ਦੀ ਸੰਗਤਿ ਵਿਚ। ਭਾਵੈ = (ਪ੍ਰਭੂ ਨੂੰ) ਪਿਆਰਾ ਲੱਗਦਾ ਹੈ। ਸਹਜਿ = ਆਤਮਕ ਅਡੋਲਤਾ ਵਿਚ। ਬੇਣੀ ਸੰਗਮੁ = ਤ੍ਰਿਬੇਣੀ ਜੰਗਮ, ਤਿੰਨ ਨਦੀਆਂ (ਗੰਗਾ, ਜਮਨਾਸਰਸ੍ਵਤੀ) ਦਾ ਮਿਲਾਪ = ਥਾਂ, ਪ੍ਰਯਾਗ (ਅਲਾਹਾਬਾਦ ਦੇ ਨਜ਼ਦੀਕ। ਸਤ ਸਤੇ = ਸੁੱਚੇ ਤੋਂ ਸੁੱਚਾ। ਸਾਚਾ = ਸਦਾ-ਥਿਰ ਰਹਿਣ ਵਾਲਾ। ਦੇਇ = ਦੇਂਦਾ ਹੈ (ਜੋ ਪ੍ਰਭੂ। ਚੜੈ ਸਵਾਇਆ = (ਉਸ ਦਾ ਦਿੱਤਾ) ਦਿਨੋ ਦਿਨ ਵਧਦਾ ਹੈ। ਕਰਿ = ਕਰ ਕੇ। ਮੇਲਿ = ਸੰਗਤਿ ਵਿਚ।੩।

ਕਹਣੁ = ਕਥਨ। ਕਹਣੁ ਕਹੈ– ਕਥਨ ਕਥੈ। ਸਭੁ ਕੋਇ = ਹਰੇਕ ਜੀਵ। ਕੇਵਡੁ = ਕਿਤਨਾ ਵੱਡਾ। ਕੇਵਡੁ ਆਖੀਐ = ਕਿਤਨਾ ਵੱਡਾ ਆਖਿਆ ਜਾ ਸਕਦਾ ਹੈ, ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਕੇਡਾ ਵੱਡਾ ਹੈ। ਹਉ = ਮੈਂ। ਸਮਝਾ = ਮੈਂ ਸਮਝ ਸਕਦਾ ਹਾਂ। ਸਾਖੀਐ = ਗੁਰੂ ਦੇ ਉਪਦੇਸ਼ ਨਾਲ। ਸਾਖੀ = ਸਿੱਖਿਆ, ਉਪਦੇਸ਼, ਸ਼ਬਦ। ਅੰਮ੍ਰਿਤ ਸਾਖੀ = ਆਤਮਕ ਜੀਵਨ ਦੇਣ ਵਾਲਾ ਉਪਦੇਸ਼। ਗੁਰ ਕੀ ਭਾਖੀ ਸਾਖੀ = ਗੁਰੂ ਦਾ ਉਚਾਰਿਆ ਹੋਇਆ ਸ਼ਬਦ। ਸਚੁ ਸਾਖੀ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ। ਤਿਤੁ = ਉਸ ਸ਼ਬਦ ਵਿਚ। ਬਿਖੁ = (ਮਾਇਆ = ਮੋਹ ਦਾ) ਜ਼ਹਰ। ਸਬਦਿ ਸਚੈ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ। ਆਖਣਿ = ਆਖਣ ਨਾਲ, ਬਿਆਨ ਕਰਨ ਨਾਲ। ਤੋਟਿ = ਖ਼ਾਤਮਾ। ਭੰਡਾਰੀ = ਭੰਡਾਰੀਂ, ਭੰਡਾਰਿਆਂ ਵਿਚ। ਭਰਿਪੁਰਿ ਰਹਿਆ = ਹਰ ਥਾਂ ਮੌਜੂਦ ਹੈ। ਸੋਈ = ਉਹ (ਪ੍ਰਭੂ) ਹੀ। ਸਾਚੁ ਕਹੈ– ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਦਾ ਹੈ। ਕਹੈ ਬੇਨੰਤੀ = ਅਰਦਾਸਾਂ ਕਰਦਾ ਹੈ। ਮਾਂਜੈ = ਸਾਫ਼ ਕਰਦਾ ਹੈ। ਸਚੁ = ਸਦਾ-ਥਿਰ ਪ੍ਰਭੂ। ਸਚੁ ਸੋਈ = ਸਦਾ-ਥਿਰ ਪ੍ਰਭੂ ਹੀ (ਹਰ ਥਾਂ ਦਿੱਸਦਾ ਹੈ੪।

ਅਰਥ: ਮੈਂ (ਭੀਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ (ਪਰ ਮੇਰੇ ਵਾਸਤੇ ਪਰਮਾਤਮਾ ਦਾ) ਨਾਮ (ਹੀ) ਤੀਰਥ ਹੈ। ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ (ਮੇਰੇ ਵਾਸਤੇ) ਤੀਰਥ ਹੈ (ਕਿਉਂਕਿ ਇਸ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ। ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ। ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ (ਅਰਦਾਸ ਕਰਦਾ ਹਾਂ-) ਹੇ ਧਰਤੀ ਦੇ ਆਸਰੇ ਪ੍ਰਭੂ! ਮੈਨੂੰ ਆਪਣਾ ਨਾਮਦੇਹ। ਜਗਤ (ਵਿਕਾਰਾਂ ਵਿਚ) ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ (ਇਹਨਾਂ ਰੋਗਾਂ ਦਾ) ਇਲਾਜ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ (ਮਨ ਨੂੰ ਵਿਕਾਰਾਂ ਦੀ) ਮੈਲ ਲੱਗ ਜਾਂਦੀ ਹੈ। ਗੁਰੂ ਦਾ ਪਵਿਤ੍ਰ ਸ਼ਬਦ (ਮਨੁੱਖ ਨੂੰ) ਸਦਾ (ਆਤਮਕ) ਚਾਨਣ (ਦੇਂਦਾ ਹੈ, ਇਹੀ) ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ।੧।

ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਫਿਰ ਤੀਰਥ ਆਦਿਕਾਂ ਤੇ ਜਾ ਕੇ) ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ। ਪਰਮਾਤਮਾ ਦੇ ਗੁਣਾਂ ਦਾ ਹਾਰ (ਹਿਰਦੇ ਵਿਚ) ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ।

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ (ਆਪਣੇ ਮਨ ਨੂੰ ਵਿਕਾਰਾਂ ਵਲੋਂ) ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, (ਹੋਰਨਾਂ ਨੂੰ ਭੀ) ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ (ਦੇ ਚੱਕਰਵਿਚ ਨਹੀਂ ਆਉਂਦਾ। ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ (ਸਾਰੇ) ਦੁੱਖ ਪਾਪ ਦੂਰ ਕਰ ਲੈਂਦਾ ਹੈ।

ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ (ਪ੍ਰਭੂ) ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ।੨।

ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ-ਇਹੀ ਉਹ ਤੀਰਥ-ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ।

(ਹੇ ਭਾਈ!) ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ। ਮਿੱਤਰ-ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ।੩।

ਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ। (ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ) ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ (ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੀ ਰਾਹੀਂ ਸਮਝਾਏ। ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ।

ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ।

(ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ) ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ। ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਸੋਰਠਿ ਮਹਲਾ ੫ ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥੩॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥੪॥੯॥੫੯॥ {ਪੰਨਾ 623}

ਪਦਅਰਥ: ਗੁਰਿ ਪੂਰੈ = ਪੂਰੇ ਗੁਰੂ ਨੇ। ਸੰਗਿ = (ਆਪਣੇ) ਨਾਲ। ਸਹਾਈ = ਮਦਦਗਾਰ, ਸਾਥੀ। ਜਹ = ਜਿੱਥੇ। ਸੁਹੇਲੇ = ਸੁਖੀ। ਪ੍ਰਭਿ = ਪ੍ਰਭੂ ਨੇ।੧।

ਸੁਭਾਈ = ਸੁਭਾਇ, ਪਿਆਰ ਨਾਲ। ਮਨਚਿੰਦੇ = ਮਨ = ਇੱਛਤ, ਮਨ = ਮੰਗੇ। ਸਗਲੇ = ਸਾਰੇ। ਜੀਅ ਕੈ ਸੰਗਿ = ਜਿੰਦ ਦੇ ਨਾਲ।੧।ਰਹਾਉ।

ਹਮ = ਅਸੀ, ਮੈਂ। ਰੇਨਾਰਾ = ਰੇਣ, ਚਰਨ = ਧੂੜ। ਅਧਾਰਾ = ਆਸਰਾ। ਪਤਿਤ = ਵਿਕਾਰਾਂ ਵਿਚ ਡਿੱਗੇ ਹੋਏ। ਪੁਨੀਤ = ਪਵਿਤ੍ਰ। ਜਸੁ = ਸਿਫ਼ਤਿ-ਸਾਲਾਹ।੨।

ਸਦ = ਸਦਾ। ਰੈਨਿ = ਰਾਤ। ਬਹੁੜਿ = ਮੁੜ।੩।

ਬਿਧਾਤਾ = ਕਰਤਾਰ, ਰਚਨਹਾਰ। ਰਸੁ = ਸੁਆਦ। ਤਿਨ ਹੀ = ਤਿਨਿ ਹੀ, ਉਸ ਮਨੁੱਖ ਨੇ ਹੀ {ਲਫ਼ਜ਼ 'ਤਿਨਿਦੀ 'ਿਕ੍ਰਿਆ ਵਿਸ਼ਸ਼ੇਣ 'ਹੀਦੇ ਕਾਰਨ ਉੱਡ ਗਈ ਹੈ}। ਜਮ ਕੰਕਰੁ = {ਕਿੰਕਰੁ = किंकरਜਮ ਦਾ ਸੇਵਕ, ਜਮ = ਦੂਤ।੪।

ਅਰਥ: ਹੇ ਭਾਈ! ਸਦਾ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮਨ-ਮੰਗੇ ਫਲ (ਪ੍ਰਭੂ ਦੇ ਦਰ ਤੋਂ) ਪ੍ਰਾਪਤ ਕਰਦੇ ਰਹੋਗੇ, ਪਰਮਾਤਮਾ ਜਿੰਦ ਦੇ ਨਾਲ (ਵੱਸਦਾ) ਸਾਥੀ (ਪ੍ਰਤੀਤ ਹੁੰਦਾ ਰਹੇਗਾ੧।ਰਹਾਉ।

(ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਪਰਮਾਤਮਾ ਦੇਚਰਨਾਂ ਵਿਚ ਜੋੜ ਦਿੱਤਾ, ਉਸ ਨੇ ਉਹ ਪਰਮਾਤਮਾ ਲੱਭ ਲਿਆ ਜੋ ਹਰ ਵੇਲੇ ਅੰਗ-ਸੰਗ ਵੱਸਦਾ ਹੈ, ਤੇ, (ਜਿੰਦ ਦਾ) ਮਦਦਗਾਰ ਹੈ। (ਜੇ ਪ੍ਰਭੂ-ਚਰਨਾਂ ਵਿਚ ਜੁੜੇ ਰਹੀਏ, ਤਾਂ) ਜਿੱਥੇ ਭੀ ਜਾਈਏ, ਉਥੇ ਹੀ ਸੁਖੀ ਰਹਿ ਸਕੀਦਾ ਹੈ (ਪਰ ਜਿਨ੍ਹਾਂ ਨੂੰ ਚਰਨਾਂ ਵਿਚ ਮਿਲਾਇਆ ਹੈ) ਪ੍ਰਭੂ ਨੇ (ਆਪ ਹੀ) ਕਿਰਪਾ ਕਰ ਕੇ ਮਿਲਾਇਆ ਹੈ।੧।

ਹੇ ਭਾਈ! ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹਾਂ, (ਸੰਤ ਜਨਾਂ ਦੀ ਕਿਰਪਾ ਨਾਲ) ਪਰਮਾਤਮਾ ਜਿੰਦ ਦਾ ਆਸਰਾ (ਪ੍ਰਤੀਤ ਹੁੰਦਾ ਰਹਿੰਦਾ ਹੈ। ਸੰਤ ਜਨ ਕਿਰਪਾ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਂਦੇ ਹਨ, (ਅਤੇ ਇਸ ਤਰ੍ਹਾਂ) ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਭੀ) ਪਵਿਤ੍ਰ ਜੀਵਨ ਵਾਲਾ ਬਣਾ ਲੈਂਦੇ ਹਨ।੨।

ਹੇ ਭਾਈ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪਈਦਾ। ਪਰਮਾਤਮਾ ਆਪ (ਸਿਫ਼ਤਿ-ਸਾਲਾਹ ਕਰਨ ਵਾਲਿਆਂ ਦੀਰਾਖੀ ਕਰਦਾ ਹੈ, ਸਦਾ ਉਹਨਾਂ ਦੀ ਜਿੰਦ ਦੇ ਨਾਲ ਰਾਖਾ ਬਣਿਆ ਰਹਿੰਦਾ ਹੈ।੩।

(ਪਰ,) ਹੇ ਨਾਨਕ! ਉਸ ਮਨੁੱਖ ਨੇ ਹੀ ਪਰਮਾਤਮਾ ਦੇ ਨਾਮ ਦਾ ਸੁਆਦ ਸਮਝਿਆ ਹੈ (ਕਦਰ ਜਾਣੀ ਹੈ) , ਜਿਸ ਨੂੰ ਸਿਰਜਣਹਾਰ ਸਰਬ-ਵਿਆਪਕ ਪ੍ਰਭੂ ਆਪ (ਇਹ ਦਾਤਿ) ਦੇਂਦਾ ਹੈ। ਪਰਮਾਤਮਾ ਦੀ ਸ਼ਰਨ ਪਿਆ ਰਹਿ ਕੇ ਉਹ ਆਤਮਕ ਆਨੰਦ ਮਾਣਦਾ ਰਹਿੰਦਾ ਹੈ। ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ।੪।੯।੫੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥ {ਪੰਨਾ 769-770}

ਪਦਅਰਥ: ਜੁਗ ਚਾਰੇ = ਚੌਹਾਂ ਹੀ ਜੁਗਾਂ ਵਿਚ। ਧਨ = ਜੀਵ = ਇਸਤ੍ਰੀ। ਸੋਹਾਗੁ = ਪ੍ਰਭੂ = ਪਤੀ ਦਾ ਮਿਲਾਪ। ਨਿਹਚਲੁ = ਅਟੱਲ, ਕਦੇ ਨਾਹ ਹਿੱਲਣ ਵਾਲਾ। ਕੇਰਾ = ਦਾ। ਸਚੁ = ਸਦਾ ਕਾਇਮ ਰਹਿਣ ਵਾਲਾ। ਗੁਰਮੁਖਿ = ਗੁਰੂ ਦੀ ਸਰਨ ਪੈਣ ਵਾਲਾ ਮਨੁੱਖ। ਏਕੋ = ਇਕ ਪਰਮਾਤਮਾ ਹੀ। ਮੇਲਾਵਾ = ਮਿਲਾਪ। ਗੁਰਮਤੀ = ਗੁਰੂ ਦੀ ਮਤਿ ਉਤੇ ਤੁਰਿਆਂ। ਕਾਮਣਿ = ਜੀਵ = ਇਸਤ੍ਰੀ। ਕੰਤੈ ਰਾਵੈ = ਖਸਮ = ਪ੍ਰਭੂ ਨੂੰ ਹਿਰਦੇ ਵਿਚ ਵਸਾਂਦੀ ਹੈ। ਰਾਵੇ = ਮਿਲਾਪ ਮਾਣਦੀ ਹੈ। ਮਨਿ ਮਾਨਿਐ = ਜੇ ਮਨ ਪਤੀਜ ਜਾਏ।੧।

ਅਰਥ: ਹੇ ਭਾਈ! ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ। ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ। ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ। ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ। ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੂੰਘੀ ਸਾਂਝ ਬਣਾਂਦੀ ਹੈ। ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ।

ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵਸਾਂਦਾ ਹੈ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੁੰਦੀ। ਹੇ ਨਾਨਕ! ਜੇ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਏ, ਤਾਂ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਮਾਣਦੀ ਹੈਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੋਇਆ ਰਹਿੰਦਾ ਹੈ।੧।

ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥ {ਪੰਨਾ 770}

ਪਦਅਰਥ: ਸੇਵਿ = ਸੇਵਾ ਕਰ, ਸਰਨ ਪਉ। ਧਨ ਬਾਲੜੀਏ = ਹੇ ਅੰਞਾਣ ਜਿੰਦੇ। ਵਰੁ = ਖਸਮ। ਪਾਵਹਿ = ਤੂੰ ਲੱਭ ਲਏਂਗੀ। ਹੋਵਹਿ = ਤੂੰ ਰਹੇਂਗੀ। ਸੋਹਾਗਣੀ = ਖਸਮ ਵਾਲੀ। ਮੈਲਾ ਵੇਸੁ = {ਨੋਟ:ਵਿਧਵਾ ਇਸਤ੍ਰੀ ਨੂੰ ਮੈਲੇ ਕੱਪੜੇ ਪਾਣੇ ਪੈਂਦੇ ਹਨਰੰਡੇਪਾ, ਪ੍ਰਭੂ = ਪਤੀ ਤੋਂ ਵਿਛੋੜਾ। ਗੁਰਮੁਖਿ = ਗੁਰੂ ਦੀ ਸਰਣ ਰਹਿਣ ਵਾਲੀ ਜੀਵ = ਇਸਤ੍ਰੀ। ਕੋਈ = ਕੋਈ ਵਿਰਲੀ। ਕਰਣੀ ਕਾਰ = ਉਹ ਕਾਰ ਜੇਹੜੀ ਕਰਨੀ ਚਾਹੀਦੀ ਹੈ, ਕਰਨ = ਜੋਗ ਕਾਰ। ਸਬਦਿ = ਸ਼ਬਦ ਵਿਚ। ਏਕੋ ਜਾਣਿਆ = ਇਕ ਪ੍ਰਭੂ ਨਾਲ ਹੀ ਸਾਂਝ ਪਾਈ ਹੈ। ਰਾਵੇ = ਸਿਮਰਦੀ ਹੈ। ਸਾਚੀ = ਸਦਾ ਕਾਇਮ ਰਹਿਣ ਵਾਲੀ। ਕਾਮਣਿ = ਜੀਵ = ਇਸਤ੍ਰੀ। ਰਵਿ ਰਹਿਆ = ਜੋ ਸਭ ਥਾਂ ਮੌਜੂਦ ਹੈ।੨।

ਅਰਥ: ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਕਾਰ ਕਰਿਆ ਕਰ, (ਇਸ ਤਰ੍ਹਾਂ ਤੂੰ ਪ੍ਰਭੂ-ਪਤੀ ਨੂੰ ਪ੍ਰਾਪਤ ਕਰ ਲਏਂਗੀ। ਤੂੰ ਸਦਾ ਵਾਸਤੇ ਖਸਮ-ਵਾਲੀ ਹੋ ਜਾਏਂਗੀ, ਫਿਰ ਕਦੇ ਪ੍ਰਭੂ-ਪਤੀ ਨਾਲੋਂ ਵਿਛੋੜਾ ਨਹੀਂ ਹੋਏਗਾ! ਕੋਈ ਵਿਰਲੀ ਜੀਵ-ਇਸਤ੍ਰੀ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਇਹ ਗੱਲ ਸਮਝਦੀ ਹੈ (ਕਿ ਗੁਰੂ ਦੀ ਰਾਹੀਂ ਪ੍ਰਭੂ ਨਾਲ ਮਿਲਾਪ ਹੋਇਆਂ) ਫਿਰ ਉਸ ਤੋਂ ਕਦੇ ਵਿਛੋੜਾ ਨਹੀਂ ਹੁੰਦਾ। ਉਹ ਜੀਵ-ਇਸਤ੍ਰੀ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪ੍ਰਭੂ ਨਾਲ ਸਾਂਝ ਕਾਇਮ ਰੱਖਦੀ ਹੈ। ਉਹ ਜੀਵ-ਇਸਤ੍ਰੀ (ਪ੍ਰਭੂ-ਸਿਮਰਨ ਦੀ) ਕਰਨ-ਜੋਗ ਕਾਰ ਕਰਦੀ ਰਹਿੰਦੀ ਹੈ, ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੀ ਹੈ, ਆਪਣੇ ਹਿਰਦੇ ਵਿਚ ਇਕ ਪ੍ਰਭੂ ਨਾਲ ਜੀਵ-ਇਸਤ੍ਰੀ ਪਛਾਣ ਪਾਈ ਰੱਖਦੀ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਦਿਨ ਰਾਤ ਆਪਣੇ ਪ੍ਰਭੂ ਦਾ ਨਾਮ ਸਿਮਰਦੀ ਰਹਿੰਦੀ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸਦਾ ਕਾਇਮ ਰਹਿਣ ਵਾਲੀ ਇੱਜ਼ਤ ਮਿਲਦੀ ਹੈ। ਉਹ ਜੀਵ-ਇਸਤ੍ਰੀ ਆਪਣੇ ਉਸ ਪ੍ਰਭੂ-ਪਤੀ ਨੂੰ ਹਰ ਵੇਲੇ ਯਾਦ ਕਰਦੀ ਹੈ ਜੋ ਹਰ ਥਾਂ ਵਿਆਪਕ ਹੈ।੨।

ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥ ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥ ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥ ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥ ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥ ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥ {ਪੰਨਾ 770}

ਪਦਅਰਥ: ਕਰੇ = ਕਰਿਕਰ। ਧਨ ਬਾਲੜੀਏ = ਹੇ ਅੰਞਾਣ ਜਿੰਦੇ! ਦੇਇ ਮਿਲਾਏ = ਦੇਇ ਮਿਲਾਇ, ਮਿਲਾ ਦੇਂਦਾ ਹੈ। ਕੈ ਰੰਗਿ = ਦੇ ਪ੍ਰੇਮ = ਰੰਗ ਵਿਚ। ਰਤੀ = ਰੰਗੀ ਹੋਈ। ਕਾਮਣਿ = ਜੀਵ = ਇਸਤ੍ਰੀ। ਸਾਚਿ = ਸਦਾ-ਥਿਰ ਪ੍ਰਭੂ ਵਿਚ। ਸਚੁ = ਸਦਾ-ਥਿਰ ਪ੍ਰਭੂ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਪਛਾਤਾ = ਸਾਂਝ ਪਾ ਲਈ। ਕੰਠਿ = ਗਲ ਨਾਲ। ਮਹਲੀ ਮਹਲੁ = ਮਹਲ ਦੇ ਮਾਲਕ ਪ੍ਰਭੂ ਦਾ ਮਹਲ।੩।

ਅਰਥ: ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਹੋਈ ਕਾਰ ਕਰਿਆ ਕਰ। ਗੁਰੂ ਪ੍ਰਭੂ-ਪਤੀ ਨਾਲ ਮਿਲਾ ਦੇਂਦਾ ਹੈ। ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਹ ਪਿਆਰੇ ਪ੍ਰਭੂ ਨੂੰ ਮਿਲ ਕੇ ਆਤਮਕ ਆਨੰਦ ਮਾਣਦੀ ਹੈ। ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਉਹ ਆਤਮਕ ਆਨੰਦ ਮਾਣਦੀ ਹੈ, ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਉਸ ਨੂੰ ਸਭ ਥਾਵਾਂ ਵਿਚ ਵੱਸਦਾ ਦਿੱਸਦਾ ਹੈ। ਉਹ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਮਸਤ ਰਹਿੰਦੀ ਹੈ, ਇਹੀ ਸਦਾ ਕਾਇਮ ਰਹਿਣ ਵਾਲਾ (ਆਤਮਕਸਿੰਗਾਰ ਉਹ ਦਿਨ ਰਾਤ ਕਰੀ ਰੱਖਦੀ ਹੈ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਜੀਵ-ਇਸਤ੍ਰੀ ਸਾਰੇ ਸੁਖ ਦੇਣ ਵਾਲੇ ਪ੍ਰਭੂ ਨਾਲ ਸਾਂਝ ਪਾਂਦੀ ਹੈ, ਉਸ ਨੂੰ ਆਪਣੇ ਗਲ ਨਾਲ ਲਾਈ ਰੱਖਦੀ ਹੈ (ਗਲੇ ਵਿਚ ਪ੍ਰੋ ਲੈਂਦੀ ਹੈ, ਹਰ ਵੇਲੇ ਉਸ ਦਾ ਜਾਪ ਕਰਦੀ ਹੈ। ਹੇ ਨਾਨਕ! ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦਾ ਮਹਲ ਲੱਭ ਲੈਂਦੀ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਉਹ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ।੩।

ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥ ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥ ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥ ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥ ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥ ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥ {ਪੰਨਾ 770}

ਪਦਅਰਥ: ਸਾਧਨ ਬਾਲੀ = ਅੰਞਾਣ ਜੀਵ = ਇਸਤ੍ਰੀ। ਧੁਰਿ = ਧੁਰ ਦਰਗਾਹ ਤੋਂ। ਪ੍ਰਭਿ = ਪ੍ਰਭੂ ਨੇ। ਗੁਰਮਤੀ = ਗੁਰੂ ਦੀ ਮਤਿ ਉਤੇ ਤੁਰ ਕੇ। ਘਟਿ = ਹਿਰਦੇ ਵਿਚ। ਮੰਨਿ = ਮਨਿ, ਮਨ ਵਿਚ। ਪੂਰਬਿ = ਪੂਰਬਲੇ ਜਨਮ ਵਿਚ। ਸੇਜ = ਹਿਰਦਾ = ਸੇਜ। ਸੁਖਾਲੀ = ਸੁਖੀ। ਪ੍ਰਭ ਭਾਣੀ = ਪ੍ਰਭੂ ਨੂੰ ਚੰਗੀ ਲੱਗੀ। ਸਚੁ ਸੀਗਾਰੁ = ਸਦਾ-ਥਿਰ ਹਰੀ ਦਾ ਨਾਮ ਜਪਣ ਦਾ ਆਤਮਕ ਸੁਹਜ। ਕਾਮਣਿ = ਜੀਵ = ਇਸਤ੍ਰੀ। ਖੋਈ = ਦੂਰ ਕਰ ਲਈ। ਸਚਿ = ਸਦਾ-ਥਿਰ ਪ੍ਰਭੂ ਵਿਚ। ਕਰਤੈ = ਕਰਤਾਰ ਨੇ। ਨਵੈ ਨਿਧਿ = ਨੌ ਹੀ ਖ਼ਜ਼ਾਨੇ।੪।

ਅਰਥ: ਹੇ ਭਾਈ! ਜਿਸ ਅੰਞਾਣ ਜੀਵ-ਇਸਤ੍ਰੀ ਨੂੰ ਧੁਰ ਦਰਗਾਹ ਤੋਂ ਮਿਲਾਪ ਦਾ ਲੇਖ ਪ੍ਰਾਪਤ ਹੋਇਆ, ਉਸ ਨੂੰ ਪ੍ਰਭੂ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ। ਉਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਇਹ ਚਾਨਣ ਹੋ ਗਿਆ ਕਿ ਪਰਮਾਤਮਾ ਸਭ ਥਾਈਂ ਮੌਜੂਦ ਹੈ। ਸਭ ਥਾਈਂ ਵਿਆਪਕ ਹੋ ਰਹੇ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਨੇ ਆਪਣੇ ਮਨ ਵਿਚ ਵਸਾ ਲਿਆ, ਪਿਛਲੇ ਜਨਮ ਵਿਚ ਲਿਖਿਆ ਲੇਖ (ਉਸ ਦੇ ਮੱਥੇ ਉਤੇ) ਉੱਘੜ ਪਿਆ। ਉਹ ਜੀਵ-ਇਸਤ੍ਰੀ ਪਿਆਰੇ ਪ੍ਰਭੂ ਨੂੰ ਚੰਗੀ ਲੱਗਣ ਲੱਗ ਪਈ, ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਗਿਆ, ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਨੂੰ ਉਸ ਨੇ (ਆਪਣੇ ਜੀਵਨ ਦਾ) ਸੁਹਜ ਬਣਾ ਲਿਆ।

ਜੇਹੜੀ ਜੀਵ ਇਸਤ੍ਰੀ ਗੁਰੂ ਦੀ ਮਤਿ ਲੈ ਕੇ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦੀ ਹੈ, ਉਹ (ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਲੈਂਦੀ ਹੈ, ਉਹ ਪਵਿਤ੍ਰ ਜੀਵਨ ਵਾਲੀ ਬਣ ਜਾਂਦੀ ਹੈ। ਹੇ ਨਾਨਕ! ਆਖ-) ਕਰਤਾਰ ਨੇ ਆਪ ਉਸ ਨੂੰ ਨਾਲ ਮਿਲਾ ਲਿਆ, ਉਸ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਜੋ ਉਸ ਦੇ ਵਾਸਤੇ ਸ੍ਰਿਸ਼ਟੀ ਦੇ ਨੌ ਹੀ ਖ਼ਜ਼ਾਨੇ ਹੈ।੪।੩।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥ {ਪੰਨਾ 807-808}

ਪਦਅਰਥ: ਸਹਜ = ਆਤਮਕ ਅਡੋਲਤਾ। ਸਹਜ ਸਮਾਧਿ = ਆਤਮਕ ਅਡੋਲਤਾ ਦੀ ਲੀਨਤਾ, ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ। ਗੁਰਿ = ਗੁਰੂ ਨੇ। ਦੀਨ = ਦੇ ਦਿੱਤੇ। ਸੰਗਿ = ਨਾਲ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੇ। ਚੀਨ੍ਹ੍ਹ = ਵਿਚਾਰੇ ਹਨ {ਅੱਖਰ 'ਨਦੇ ਨਾਲ ਅੱਧਾ 'ਹਹੈ}ਰਹਾਉ।

ਜੈ ਜੈਕਾਰੁ = ਸੋਭਾ ਹੀ ਸੋਭਾ। ਜਗਤ੍ਰ ਮਹਿ = ਜਗਤ ਵਿਚ। ਲੋਚਹਿ = ਲੋਚਦੇ ਹਨ, ਚਾਹੁੰਦੇ ਹਨ। ਸਭਿ = ਸਾਰੇ। ਬਿਘਨੁ = ਰੁਕਾਵਟ।੧।

ਜਾ ਕਾ = ਜਿਸ (ਮਨੁੱਖ) ਦਾ। ਅੰਗੁ = ਪੱਖ। ਗੁਰ ਪਾਸਿ = ਗੁਰੂ ਦੇ ਕੋਲ (ਰਿਹਾਂ੨।

ਅਰਥ: (ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ।

ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧।

ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।

ਸੋਰਠਿ ਮਹਲਾ ੫ ॥ ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ ਅਨਦ ਕਰਹਿ ਨਰ ਨਾਰੀ ॥ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥ ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥ {ਪੰਨਾ 628}

ਪਦਅਰਥ: ਪਰਮੇਸਰਿ = ਪਰਮੇਸਰ ਨੇ। ਬੰਨਾ = ਡੱਕਾ, ਰੁਕਾਵਟ, ਬੰਨ੍ਹ। ਭੰਨਾ = ਭੰਨ ਦਿੱਤਾ, ਤੋੜ ਦਿੱਤਾ। ਕਰਹਿ = ਕਰਦੇ ਹਨ। ਨਰ ਨਾਰੀ = (ਉਹ ਸਾਰੇ) ਨਰ ਨਾਰ, ਉਹ ਸਾਰੇ ਜੀਵ। ਪ੍ਰਭਿ = ਪ੍ਰਭੂ ਨੇ।੧।

ਰਵਿ ਰਹਿਆ = ਮੌਜੂਦ ਹੈ। ਸਭਨੀ ਜਾਈ = ਸਭ ਥਾਵਾਂ ਵਿਚ।ਰਹਾਉ।

ਧੁਰ ਕੀ ਬਾਣੀ = ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ। ਆਈ = ਆ ਵੱਸੀ। ਤਿਨਿ = ਉਸ (ਮਨੁੱਖ) ਨੇ। ਸਾਚੁ = ਸਦਾ-ਥਿਰ ਪ੍ਰਭੂ ਦਾ ਨਾਮ। ਵਖਾਨਾ = ਉਚਾਰਿਆ।੨।

ਅਰਥ: ਹੇ ਸੰਤ ਜਨੋ! ਜਿਸ ਮਨੁੱਖ ਨੂੰ ਇਹ ਯਕੀਨ ਹੋ ਜਾਂਦਾ ਹੈ ਕਿ) ਪਾਰਬ੍ਰਹਮ ਪੂਰਨ ਪਰਮੇਸਰ ਸਭ ਥਾਵਾਂ ਵਿਚ ਮੌਜੂਦ ਹੈ (ਉਸ ਮਨੁੱਖ ਨੂੰ) ਸਭ ਥਾਵਾਂ ਵਿਚ ਸੁਖ ਹੀ ਪ੍ਰਤੀਤ ਹੁੰਦਾ ਹੈ।ਰਹਾਉ।

ਹੇ ਸੰਤ ਜਨੋ! ਜਿਸ ਮਨੁੱਖ ਦੇ ਆਤਮਕ ਜੀਵਨ ਵਾਸਤੇ) ਪਰਮੇਸਰ ਨੇ (ਵਿਕਾਰਾਂ ਦੇ ਰਾਹ ਵਿਚ) ਡੱਕਾ ਮਾਰ ਦਿੱਤਾ, (ਉਸ ਮਨੁੱਖ ਦੇ ਅੰਦਰੋਂ) ਪਰਮੇਸਰ ਨੇ ਦੁੱਖਾਂ ਤੇ ਰੋਗਾਂ ਦਾ ਡੇਰਾ ਹੀ ਮੁਕਾ ਦਿੱਤਾ। ਜਿਨ੍ਹਾਂ ਜੀਵਾਂ ਉਤੇ ਪ੍ਰਭੂ ਨੇ (ਇਹ) ਕਿਰਪਾ ਕਰ ਦਿੱਤੀ ਉਹ ਸਾਰੇ ਜੀਵ ਆਤਮਕ ਆਨੰਦ ਮਾਣਦੇ ਹਨ।੧।

ਹੇ ਸੰਤ ਜਨੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਜਿਸ ਮਨੁੱਖ ਦੇ ਅੰਦਰ ਆ ਵੱਸੀ, ਉਸ ਨੇ ਆਪਣੀ ਸਾਰੀ ਚਿੰਤਾ ਦੂਰ ਕਰ ਲਈ। ਹੇ ਨਾਨਕ! ਦਇਆ ਦਾ ਸੋਮਾ ਪ੍ਰਭੂ ਉਸ ਮਨੁੱਖ ਉੱਤੇ ਮੇਹਰਵਾਨ ਹੋਇਆ ਰਹਿੰਦਾ ਹੈ, ਉਹ ਮਨੁੱਖ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ (ਸਦਾ) ਉਚਾਰਦਾ ਹੈ।੨।੧੩।੭੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥ {ਪੰਨਾ 833-834}

ਪਦਅਰਥ: ਸੀਤਲ = ਠੰਢ ਪਾਣ ਵਾਲਾ। ਧਿਆਵਹੁ = ਸਿਮਰਿਆ ਕਰੋ। ਵਾਸੁ = ਸੁਗੰਧੀ। ਗੰਧਈਆ = ਸੁਗੰਧਿਤ ਕਰਦੀ ਹੈ। ਮਿਲਿ = ਮਿਲ ਕੇ। ਪਰਮ ਪਦੁ = ਸਭ ਤੋਂ ਉੱਚਾ ਆਤਮਕ ਦਰਜਾ। ਹਿਰਡ = ਅਰਿੰਡ। ਪਲਾਸ = ਪਲਾਹ, ਛਿਛਰਾ। ਸੰਗਿ = (ਚੰਦਨ ਦੇ) ਨਾਲ। ਬੁਹੀਆ = ਸੁਗੰਧਿਤ ਹੋ ਜਾਂਦਾ ਹੈ।੧।

ਜਪਿ = ਜਪਿਆ ਕਰ। ਜਗੰਨਾਥ = ਜਗਤ ਦਾ ਨਾਥ। ਜਗਦੀਸ = ਜਗਤ ਦਾ ਈਸ਼੍ਵਰ। ਗੁਸਈਆ = ਧਰਤੀ ਦਾ ਖਸਮ। ਉਬਰੇ = ਵਿਕਾਰਾਂ ਤੋਂ ਬਚ ਗਏ। ਉਧਾਰਿ = ਪਾਰ = ਉਤਾਰਾ ਕਰ ਕੇ।੧।ਰਹਾਉ।

ਭਾਰ ਅਠਾਰਹ = ਸਾਰੀ ਬਨਸਪਤੀ। {ਪੁਰਾਣਾ ਖ਼ਿਆਲ ਤੁਰਿਆ ਆ ਰਿਹਾ ਹੈ ਕਿ ਹਰੇਕ ਬੂਟੇ ਦਾ ਇਕ ਇਕ ਪੱਤਰ ਲੈ ਕੇ ਤੋਲਿਆਂ ੧੮ ਭਾਰ ਤੋਲ ਬਣਦਾ ਹੈ। ਇਕ ਭਾਰ ਪੰਜ ਮਣ ਕੱਚੇ ਦਾ}। ਨਿਕਟਿ = ਨੇੜੇ। ਸਾਕਤ = ਪਰਮਾਤਮਾ ਤੋਂ ਟੁੱਟੇ ਹੋਏ ਮਨੁੱਖ। ਊਭ ਸੁਕ = (ਧਰਤੀ ਉਤੇਖਲੋਤੇ ਹੋਏ ਹੀ ਸੁੱਕ ਚੁਕੇ ਰੁੱਖ। ਮਨਿ = ਮਨ ਵਿਚ। ਵਿਛੁੜਿ = ਵਿਛੁੜ ਕੇ।੨।

ਅਰਥ: ਹੇ ਭਾਈ! ਜਗਤ ਦੇ ਨਾਥ, ਜਗਤ ਦੇ ਈਸ਼੍ਵਰ, ਧਰਤੀ ਦੇ ਖਸਮ ਪ੍ਰਭੂ ਦਾ ਨਾਮ ਜਪਿਆ ਕਰ। ਜਿਹੜੇ ਮਨੁੱਖ ਪ੍ਰਭੂ ਦੀ ਸਰਨ ਆ ਪੈਂਦੇ ਹਨ, ਉਹ ਮਨੁੱਖ (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ, ਜਿਵੇਂ ਪ੍ਰਹਿਲਾਦ (ਆਦਿਕ ਭਗਤਾਂਨੂੰ (ਪਰਮਾਤਮਾ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਕੇ (ਆਪਣੇ ਚਰਨਾਂ ਵਿਚ) ਲੀਨ ਕਰ ਲਿਆ।੧।ਰਹਾਉ।

ਹੇ ਭਾਈ! ਪ੍ਰਭੂ ਦਾ ਨਾਮ ਸਿਮਰਿਆ ਕਰੋ, ਇਹ ਨਾਮ ਠੰਢ ਪਾਣ ਵਾਲਾ ਜਲ ਹੈ, ਇਹ ਨਾਮ ਚੰਦਨ ਦੀ ਸੁਗੰਧੀ ਹੈ ਜਿਹੜੀ (ਸਾਰੀ ਬਨਸਪਤੀ ਨੂੰ) ਸੁਗੰਧਿਤ ਕਰ ਦੇਂਦੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲਈਦਾ ਹੈ। ਜਿਵੇਂ ਅਰਿੰਡ ਤੇ ਪਲਾਹ (ਆਦਿਕ ਨਿਕੰਮੇ ਰੁੱਖ ਚੰਦਨ ਦੀ ਸੰਗਤਿ ਨਾਲ) ਸੁਗੰਧਿਤ ਹੋ ਜਾਂਦੇ ਹਨ, (ਤਿਵੇਂ) ਮੇਰੇ ਵਰਗੇ ਜੀਵ (ਹਰਿ ਨਾਮ ਦੀ ਬਰਕਤਿ ਨਾਲ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ੧।

ਹੇ ਭਾਈ! ਸਾਰੀ ਬਨਸਪਤੀ ਵਿਚ ਚੰਦਨ ਸਭ ਤੋਂ ਸ੍ਰੇਸ਼ਟ (ਰੁੱਖ) ਹੈਚੰਦਨ ਦੇ ਨੇੜੇ (ਉੱਗਾ ਹੋਇਆ) ਹਰੇਕ ਬੂਟਾ ਚੰਦਨ ਬਣ ਜਾਂਦਾ ਹੈ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਾਇਆ-ਵੇੜ੍ਹੇ ਪ੍ਰਾਣੀ (ਉਹਨਾਂ ਰੁੱਖਾਂ ਵਰਗੇ ਹਨ ਜੋ ਧਰਤੀ ਵਿਚੋਂ ਖ਼ੁਰਾਕ ਮਿਲ ਸਕਣ ਤੇ ਭੀ) ਖਲੋਤੇ ਹੀ ਸੁੱਕ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਅਹੰਕਾਰ ਵੱਸਦਾ ਹੈ, (ਇਸ ਵਾਸਤੇ ਪਰਮਾਤਮਾ ਤੋਂ) ਵਿਛੁੱੜ ਕੇ ਉਹ ਕਿਤੇ ਦੂਰ ਪਏ ਰਹਿੰਦੇ ਹਨ।੨।

ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥ {ਪੰਨਾ 834}

ਪਦਅਰਥ: ਗਤਿ = ਉੱਚੀ ਆਤਮਕ ਹਾਲਤ। ਮਿਤਿ = ਗਿਣਤੀ, ਮਰਯਾਦਾ, ਹੱਦ = ਬੰਨਾ। ਆਪੇ = ਆਪ ਹੀ। ਸਭ ਬਿਧਿ = ਸਾਰੀ ਮਰਯਾਦਾ। ਭੇਟੇ = ਮਿਲਦਾ ਹੈ। ਕੰਚਨੁ = ਸੋਨਾ। ਧੁਰਿ = ਧੁਰ ਦਰਗਾਹ ਤੋਂ।੩।

ਗੁਰਮਤਿ = ਗੁਰੂ ਦੀ ਮਤਿ ਦੀ ਰਾਹੀਂ। ਪਾਵੈ = (ਮਨੁੱਖ) ਲੱਭ ਲੈਂਦਾ ਹੈ। ਸਾਗਰ = ਸਮੁੰਦਰ। ਇਕ ਸਰਧਾ = ਇਕ ਪਰਮਾਤਮਾ ਦਾ ਪਿਆਰ। ਕਹਤੇ = ਕਹਿੰਦਿਆਂ। ਤ੍ਰਿਪਤਿ = ਰਜੇਵਾਂ।੪।

ਪਰਮ ਬੈਰਾਗੁ = ਸਭ ਤੋਂ ਉੱਚਾ ਵੈਰਾਗ, ਸਭ ਤੋਂ ਉੱਚੀ ਲਗਨ। ਭਾਵਨੀ = ਪਿਆਰ। ਬਾਰ ਬਾਰ = ਮੁੜ ਮੁੜ। ਕਹੀਐ = ਸਿਮਰਨਾ ਚਾਹੀਦਾ ਹੈ। ਪਾਰੁ = ਪਾਰਲਾ ਬੰਨਾ। ਪਰੈ ਪਰਈਆ = ਪਰੇ ਤੋਂ ਪਰੇ।੫।

ਅਰਥ: ਹੇ ਭਾਈ! ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ। (ਜਗਤ ਦੀ) ਸਾਰੀ ਮਰਯਾਦਾ ਉਸ ਨੇ ਆਪ ਹੀ ਬਣਾਈ ਹੋਈ ਹੈ (ਉਸ ਮਰਯਾਦਾ ਅਨੁਸਾਰਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸੋਨਾ ਬਣ ਜਾਂਦਾ ਹੈ (ਸੁੱਚੇ ਜੀਵਨ ਵਲ ਬਣ ਜਾਂਦਾ ਹੈ। ਹੇ ਭਾਈ! ਧੁਰ ਦਰਗਾਹ ਤੋਂ (ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਦੇ ਮੱਥੇ ਉਤੇ ਜੋ ਲੇਖ) ਲਿਖਿਆ ਜਾਂਦਾ ਹੈ, ਉਹ ਲੇਖ (ਕਿਸੇ ਦੇ ਆਪਣੇ ਉੱਦਮ ਨਾਲ) ਮਿਟਾਇਆਂ ਮਿਟ ਨਹੀਂ ਸਕਦਾ (ਗੁਰੂ ਦੇ ਮਿਲਣ ਨਾਲ ਹੀ ਲੋਹੇ ਤੋਂ ਕੰਚਨ ਬਣਦਾ) ਹੈ।੩।

ਹੇ ਭਾਈ! ਗੁਰੂ ਦੇ ਅੰਦਰ) ਭਗਤੀ ਦੇ ਸਮੁੰਦਰ (ਭਰੇ ਪਏਹਨ, ਭਗਤੀ ਦੇ ਖ਼ਜ਼ਾਨੇ ਖੁਲ੍ਹੇ ਪਏ ਹਨ, ਗੁਰੂ ਦੀ ਮਤਿ ਉਤੇ ਤੁਰ ਕੇ ਹੀ ਮਨੁੱਖ (ਉੱਚੇ ਆਤਮਕ ਗੁਣ-) ਰਤਨ ਪ੍ਰਾਪਤ ਕਰ ਸਕਦਾ ਹੈ। (ਵੇਖੋ) ਗੁਰੂ ਦੀ ਚਰਨੀਂ ਲੱਗ ਕੇ (ਹੀ ਮੇਰੇ ਅੰਦਰ) ਇਕ ਪਰਮਾਤਮਾ ਵਾਸਤੇ ਪਿਆਰ ਪੈਦਾ ਹੋਇਆ ਹੈ (ਹੁਣ) ਪਰਮਾਤਮਾ ਦੇ ਗੁਣ ਗਾਂਦਿਆਂ ਮੇਰਾ ਮਨ ਰੱਜਦਾ ਨਹੀਂ ਹੈ।੪।

ਹੇ ਭਾਈ! ਜਿਹੜਾ ਮਨੁੱਖ ਸਦਾ ਹੀ ਪਰਮਾਤਮਾ ਦਾ ਧਿਆਨ ਧਰਦਾ ਰਹਿੰਦਾ ਹੈ ਉਸਦੇ ਅੰਦਰ ਸਭ ਤੋਂ ਉੱਚੀ ਲਗਨ ਬਣ ਜਾਂਦੀ ਹੈ। ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਜਿਹੜਾ ਪਿਆਰ ਮੇਰੇ ਅੰਦਰ ਬਣਿਆ ਹੈ, ਮੈਂ (ਤੁਹਾਨੂੰ ਉਸ ਦਾ ਹਾਲ) ਦੱਸਿਆ ਹੈ। ਸੋ, ਹੇ ਭਾਈ! ਮੁੜ ਮੁੜਹਰੇਕ ਖਿਨ, ਹਰੇਕ ਪਲ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ (ਪਰ, ਇਹ ਚੇਤੇ ਰੱਖੋ) ਪਰਮਾਤਮਾ ਪਰੇ ਤੋਂ ਪਰੇ ਹੈ, ਕੋਈ ਜੀਵ ਉਸ (ਦੀ ਹਸਤੀ) ਦਾ ਪਾਰਲਾ ਬੰਨ੍ਹਾ ਲੱਭ ਨਹੀਂ ਸਕਦਾ।੫।

ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥ {ਪੰਨਾ 834}

ਪਦਅਰਥ: ਪੁਕਾਰਹਿ = ਪੁਕਾਰਦੇ ਹਨ, (ਇਸੇ ਗੱਲ ਉੱਤੇ) ਜ਼ੋਰ ਦੇਂਦੇ ਹਨ। ਧਰਮੁ = (ਖਟ = ਕਰਮੀ) ਧਰਮ। ਖਟ ਕਰਮ = ਛੇ ਧਾਰਮਿਕ ਕਰਮ (ਵਿੱਦਿਆ ਪੜ੍ਹਨੀ ਤੇ ਪੜ੍ਹਾਣੀ, ਜੱਗ ਕਰਨੇ ਤੇ ਕਰਾਣੇ, ਦਾਨ ਦੇਣਾ ਤੇ ਲੈਣਾ। ਦ੍ਰਿੜਈਆ = ਪਕਿਆਈ ਕਰਦੇ ਹਨ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਪਾਖੰਡਿ = ਪਖੰਡ ਵਿਚ। ਭਰਮਿ = ਭਟਕਣਾ ਵਿਚ। ਵਿਗੂਤੇ = ਖ਼ੁਆਰ ਹੁੰਦੇ ਹਨ। ਨਾਵ = (ਜ਼ਿੰਦਗੀ ਦੀ) ਬੇੜੀ। ਭਾਰਿ = ਭਾਰ ਨਾਲ।੬।

ਨਾਮੇ = ਨਾਮ ਦੀ ਰਾਹੀਂ ਹੀ। ਗਤਿ = ਉੱਚੀ ਆਤਮਕ ਅਵਸਥਾ। ਦ੍ਰਿੜਈਆ = ਹਿਰਦੇ ਵਿਚ ਪੱਕਾ ਕਰੋ। ਜਾਇ = ਦੂਰ ਹੁੰਦੀ ਹੈ। ਤ = ਤਦੋਂ। ਨਿਰਮਲੁ = ਪਵਿੱਤਰ ਜੀਵਨ ਵਾਲਾ। ਗੁਰਮੁਖਿ = ਗੁਰੂ ਦੀ ਰਾਹੀਂ। ਪਰਚੈ = (ਨਾਮ ਵਿਚ) ਪਰਚਦਾ ਹੈ। ਪਰਮ ਪਦੁ = ਸਭ ਤੋਂ ਉੱਚਾ ਆਤਮਕ ਦਰਜਾ।੭।

ਵਰਨੁ = ਰੰਗ। ਜਿਤੁ = ਜਿਸ (ਕੰਮ) ਵਿਚ। ਲਾਵਹਿ = ਤੂੰ ਲਾਂਦਾ ਹੈਂ। ਸੇ = ਉਹ {ਬਹੁ-ਵਚਨ}। ਜੰਤ = ਜੀਵ {ਬਹੁ-ਵਚਨ}। ਵਾਜਹਿ = ਵੱਜਦੇ ਹਨ। ਜਿਤੁ = ਜਿਸ (ਰਾਹ) ਵਿਚ। ਭਾਵੈ = ਤੈਨੂੰ ਚੰਗਾ ਲੱਗਦਾ ਹੈ। ਤਿਤੁ ਰਾਹਿ = ਉਸੇ ਰਾਹ ਤੇ।੮।

ਅਰਥ: ਹੇ ਭਾਈ! ਵੇਦ ਸ਼ਾਸਤ੍ਰ ਪੁਰਾਣ (ਆਦਿਕ ਧਰਮ ਪੁਸਤਕ ਇਸੇ ਗੱਲ ਉੱਤੇ) ਜ਼ੋਰ ਦੇਂਦੇ ਹਨ (ਕਿ ਖਟ-ਕਰਮੀ) ਧਰਮ ਕਮਾਇਆ ਕਰੋ, ਉਹ ਇਹਨਾਂ ਛੇ ਧਾਰਮਿਕ ਕਰਮਾਂ ਬਾਰੇ ਹੀ ਪਕਿਆਈ ਕਰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਇਸੇ) ਪਾਖੰਡ ਵਿਚ ਭਟਕਣਾ ਵਿਚ (ਪੈ ਕੇ) ਖ਼ੁਆਰ ਹੁੰਦੇ ਹਨ, (ਉਹਨਾਂ ਦੀ ਜ਼ਿੰਦਗੀ ਦੀ) ਬੇੜੀ (ਆਪਣੇ ਹੀ ਪਾਖੰਡ ਦੇ) ਭਾਰ ਨਾਲ ਲੋਭ ਦੀ ਲਹਿਰ ਵਿਚ ਡੁੱਬ ਜਾਂਦੀ ਹੈ।੬।

ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ, ਨਾਮ ਵਿਚ ਜੁੜ ਕੇ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਕਰੋਗੇ। (ਆਪਣੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਪੱਕਾ ਟਿਕਾਈ ਰੱਖੋ, (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵਾਸਤੇ ਇਹ ਹਰਿ-ਨਾਮ ਹੀ) ਸਿਮ੍ਰਿਤੀਆਂ ਸ਼ਾਸਤ੍ਰਾਂ ਦਾ ਉਪਦੇਸ ਹੈ। (ਹਰਿ-ਨਾਮ ਦੀ ਰਾਹੀਂ ਜਦੋਂ ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਮਨੁੱਖ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ। ਗੁਰੂ ਦੀ ਸਰਨ ਪੈ ਕੇ ਜਦੋਂ ਮਨੁੱਖ (ਪਰਮਾਤਮਾ ਦੇ ਨਾਮ ਵਿਚਪਤੀਜਦਾ ਹੈ, ਤਦੋਂ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ।੭।

ਹੇ ਨਾਨਕ! ਆਖ-ਹੇ ਪ੍ਰਭੂ!) ਇਹ ਸਾਰਾ ਜਗਤ ਤੇਰਾ ਹੀ ਰੂਪ ਹੈ ਤੇਰਾ ਹੀ ਰੰਗ ਹੈ। ਜਿਸ ਪਾਸੇ ਤੂੰ (ਜੀਵਾਂ ਨੂੰ) ਲਾਂਦਾ ਹੈਂ, ਉਹੀ ਕਰਮ ਜੀਵ ਕਰਦੇ ਹਨ। ਜੀਵ (ਤੇਰੇ ਵਾਜੇ ਹਨ) ਜਿਵੇਂ ਤੂੰ ਵਜਾਂਦਾ ਹੈਂ, ਤਿਵੇਂ ਵੱਜਦੇ ਹਨ। ਜਿਸ ਰਾਹ ਤੇ ਤੋਰਨਾ ਤੈਨੂੰ ਚੰਗਾ ਲੱਗਦਾ ਹੈ, ਉਸੇ ਰਾਹ ਤੇ ਜੀਵ ਤੁਰਦੇ ਹਨ।੮।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਸੋਰਠਿ ਮਹਲਾ ੫ ॥ ਆਗੈ ਸੁਖੁ ਮੇਰੇ ਮੀਤਾ ॥ ਪਾਛੇ ਆਨਦੁ ਪ੍ਰਭਿ ਕੀਤਾ ॥ ਪਰਮੇਸੁਰਿ ਬਣਤ ਬਣਾਈ ॥ ਫਿਰਿ ਡੋਲਤ ਕਤਹੂ ਨਾਹੀ ॥੧॥ ਸਾਚੇ ਸਾਹਿਬ ਸਿਉ ਮਨੁ ਮਾਨਿਆ ॥ ਹਰਿ ਸਰਬ ਨਿਰੰਤਰਿ ਜਾਨਿਆ ॥੧॥ ਰਹਾਉ ॥ ਸਭ ਜੀਅ ਤੇਰੇ ਦਇਆਲਾ ॥ ਅਪਨੇ ਭਗਤ ਕਰਹਿ ਪ੍ਰਤਿਪਾਲਾ ॥ ਅਚਰਜੁ ਤੇਰੀ ਵਡਿਆਈ ॥ ਨਿਤ ਨਾਨਕ ਨਾਮੁ ਧਿਆਈ ॥੨॥੨੩॥੮੭॥ {ਪੰਨਾ 630}

ਪਦਅਰਥ: ਆਗੈ = ਅਗਾਂਹ ਆਉਣ ਵਾਲੇ ਜੀਵਨ ਵਿਚ। ਮੀਤਾ = ਹੇ ਮਿੱਤਰ! ਪਾਛੇ = ਪਿੱਛੇ ਬੀਤ ਚੁਕੇ ਸਮੇ ਵਿਚ। ਪ੍ਰਭਿ = ਪ੍ਰਭੂ ਨੇ। ਪਰਮੇਸੁਰਿ = ਪਰਮੇਸਰ ਨੇ। ਬਣਤ = ਵਿਓਂਤ। ਕਤ ਹੂ = ਕਿਤੇ ਭੀ।੧।

ਸਾਚੇ ਸਿਉ = ਸਦਾ ਕਾਇਮ ਰਹਿਣ ਵਾਲੇ। ਸਿਉ = ਨਾਲ। ਮਾਨਿਆ = ਪਤੀਜ ਗਿਆ। ਨਿਰੰਤਰਿ = {ਨਿਰ = ਅੰਤਰਿ। ਅੰਤਰੁ = ਵਿੱਥਇਕ-ਰਸ, ਬਿਨਾ ਵਿੱਥ ਦੇ।੧।ਰਹਾਉ।

ਜੀਅ = {ਲਫ਼ਜ਼ 'ਜੀਵਤੋਂ ਬਹੁ-ਵਚਨ}। ਦਇਆਲਾ = ਹੇ ਦਇਆ ਦੇ ਘਰਕਰਹਿ = ਤੂੰ ਕਰਦਾ ਹੈਂ। ਅਚਰਜੁ = ਹੈਰਾਨ ਕਰ ਦੇਣ ਵਾਲਾ। ਵਡਿਆਈ = ਬਖ਼ਸ਼ਸ਼। ਧਿਆਈ = ਧਿਆਉਂਦਾ ਹੈ।੨।

ਅਰਥ: ਹੇ ਭਾਈ! ਜਿਸ ਮਨੁੱਖ ਦਾ ਮਨ ਸਦਾ ਕਾਇਮ ਰਹਿਣ ਵਾਲੇ ਮਾਲਕ (ਦੇ ਨਾਮ) ਨਾਲ ਪਤੀਜ ਜਾਂਦਾ ਹੈ, ਉਹ ਮਨੁੱਖ ਉਸ ਮਾਲਕ-ਪ੍ਰਭੂ ਨੂੰ ਸਭ ਵਿਚ ਇਕ-ਰਸ ਵੱਸਦਾ ਪਛਾਣ ਲੈਂਦਾ ਹੈ।੧।ਰਹਾਉ।

ਹੇ ਮੇਰੇ ਮਿੱਤਰ! ਜਿਸ ਮਨੁੱਖ ਦੇ ਅਗਾਂਹ ਆਉਣ ਵਾਲੇ ਜੀਵਨ ਵਿਚ ਪ੍ਰਭੂ ਨੇ ਸੁਖ ਬਣਾ ਦਿੱਤਾ, ਜਿਸ ਦੇ ਬੀਤ ਚੁਕੇ ਜੀਵਨ ਵਿਚ ਭੀ ਪ੍ਰਭੂ ਨੇ ਆਨੰਦ ਬਣਾਈ ਰੱਖਿਆ, ਜਿਸ ਮਨੁੱਖ ਵਾਸਤੇ ਪਰਮੇਸਰ ਨੇ ਇਹੋ ਜਿਹੀ ਵਿਓਂਤ ਬਣਾ ਰੱਖੀ, ਉਹ ਮਨੁੱਖ (ਲੋਕ ਪਰਲੋਕ ਵਿਚ) ਕਿਤੇ ਭੀ ਡੋਲਦਾ ਨਹੀਂ।੧।

ਹੇ ਦਇਆ ਦੇ ਘਰ ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੂੰ ਆਪਣੇ ਭਗਤਾਂ ਦੀ ਰਖਵਾਲੀ ਆਪ ਹੀ ਕਰਦਾ ਹੈਂ। ਹੇ ਪ੍ਰਭੂ! ਤੂੰ ਅਸਚਰਜ-ਸਰੂਪ ਹੈਂ। ਤੇਰੀ ਬਖ਼ਸ਼ਸ਼ ਭੀ ਹੈਰਾਨ ਕਰ ਦੇਣ ਵਾਲੀ ਹੈ। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ, ਉਹ) ਸਦਾ ਉਸ ਦਾ ਨਾਮ ਸਿਮਰਦਾ ਰਹਿੰਦਾ ਹੈ।੨।੨੩।੮੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਸੂਹੀ ਮਹਲਾ ੪ ॥ ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥ ਗੁਰਿ ਤੁਠੈ ਹਰਿ ਰੰਗੁ ਚਾੜਿਆ ਫਿਰਿ ਬਹੁੜਿ ਨ ਹੋਵੀ ਭੰਙੁ ॥੧॥ ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਙੁ ॥ ਗੁਰਿ ਤੁਠੈ ਹਰਿ ਉਪਦੇਸਿਆ ਹਰਿ ਭੇਟਿਆ ਰਾਉ ਨਿਸੰਙੁ ॥੧॥ ਰਹਾਉ ॥ ਮੁੰਧ ਇਆਣੀ ਮਨਮੁਖੀ ਫਿਰਿ ਆਵਣ ਜਾਣਾ ਅੰਙੁ ॥ ਹਰਿ ਪ੍ਰਭੁ ਚਿਤਿ ਨ ਆਇਓ ਮਨਿ ਦੂਜਾ ਭਾਉ ਸਹਲੰਙੁ ॥੨॥ ਹਮ ਮੈਲੁ ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰਙੁ ॥ ਗੁਰਿ ਅੰਮ੍ਰਿਤ ਸਰਿ ਨਵਲਾਇਆ ਸਭਿ ਲਾਥੇ ਕਿਲਵਿਖ ਪੰਙੁ ॥੩॥ ਹਰਿ ਦੀਨਾ ਦੀਨ ਦਇਆਲ ਪ੍ਰਭੁ ਸਤਸੰਗਤਿ ਮੇਲਹੁ ਸੰਙੁ ॥ ਮਿਲਿ ਸੰਗਤਿ ਹਰਿ ਰੰਗੁ ਪਾਇਆ ਜਨ ਨਾਨਕ ਮਨਿ ਤਨਿ ਰੰਙੁ ॥੪॥੩॥ {ਪੰਨਾ 731-732}

ਪਦਅਰਥ: ਰੰਙੁ = ਰੰਗਪਿਆਰ। ਮਜੀਠੈ ਰੰਙੁ = ਮਜੀਠ ਦਾ ਰੰਗ, ਪੱਕਾ ਰੰਗ। ਗੁਰਿ ਤੁਠੈ = ਜੇ ਗੁਰੂ ਤ੍ਰੁੱਠ ਪਏ। ਬਹੁੜਿ = ਮੁੜ। ਹੋਵੀ = ਹੁੰਦਾ। ਭੰਙੁ = ਭੰਗ, ਤੋਟ, ਨਾਸ।੧।

ਮਨ = ਹੇ ਮਨ! ਨਾਮਿ = ਨਾਮ ਵਿਚ। ਰੰਙੁ = ਪ੍ਰੇਮ। ਭੇਟਿਆ = ਮਿਲਿਆ। ਹਰਿ ਰਾਉ = ਪ੍ਰਭੂ ਪਾਤਿਸ਼ਾਹ। ਨਿਸੰਙੁ = ਸੰਗ ਲਾਹ ਕੇ, ਝਾਕਾ ਲਾਹ ਕੇ, ਜ਼ਰੂਰ।੧।ਰਹਾਉ।

ਮੁੰਧ = ਜੀਵ = ਇਸਤ੍ਰੀ। ਮਨਮੁਖੀ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ। ਅੰਙੁ = ਸਾਥ। ਚਿਤਿ = ਚਿੱਤ ਵਿਚ। ਮਨਿ = ਮਨ ਵਿਚ। ਦੂਜਾ ਭਾਉ = ਮਾਇਆ ਦਾ ਪਿਆਰ। ਸਹਲੰਙੁ = {सह लग्नਸਾਥੀ।੨।

ਦੁਹ ਚਾਰੀਆ = ਮੰਦ = ਕਰਮੀ। ਅੰਗੀ = ਹੇ ਅੰਗੀ! ਹੇ ਅੰਗ = ਪਾਲਅੰਙੁ = ਅੰਗ, ਪੱਖ। ਗੁਰਿ = ਗੁਰੂ ਨੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ ਨਾਮ = ਜਲ। ਸਰਿ = ਸਰ ਵਿਚ, ਤਾਲਾਬ ਵਿਚ। ਅੰਮ੍ਰਿਤ ਸਰਿ = ਆਤਮਕ ਜੀਵਨ ਦੇਣ ਵਾਲੇ ਨਾਮ = ਜਲ ਦੇ ਸਰੋਵਰ ਵਿਚ। ਨਵਲਾਇਆ = ਇਸ਼ਨਾਨ ਕਰਾ ਦਿੱਤਾ। ਕਿਲਵਿਖ = ਪਾਪ। ਪੰਙੁ = ਪੰਕੁ, ਚਿੱਕੜ।੩।

ਦੀਨਾ ਦੀਨ = ਕੰਗਾਲਾਂ ਤੋਂ ਕੰਗਾਲ। ਪ੍ਰਭੁ = ਹੇ ਪ੍ਰਭੂ! ਸੰਙੁ = ਸਾਥ। ਮਿਲਿ = ਮਿਲ ਕੇ।੪।

ਅਰਥ: ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਵਿਚ ਪਿਆਰ ਜੋੜ। ਜੇ (ਕਿਸੇ ਮਨੁੱਖ ਉਤੇ) ਗੁਰੂ ਮੇਹਰਬਾਨ ਹੋ ਕੇ, ਉਸ ਨੂੰ ਹਰਿ-ਨਾਮ ਸਿਮਰਨ ਦਾ ਉਪਦੇਸ਼ ਦੇਵੇ, ਤਾਂ ਉਸ ਮਨੁੱਖ ਨੂੰ ਪ੍ਰਭੂ-ਪਾਤਿਸ਼ਾਹ ਜ਼ਰੂਰ ਮਿਲ ਪੈਂਦਾ ਹੈ।੧।ਰਹਾਉ।

ਹੇ ਭਾਈ! ਹਰਿ-ਨਾਮ ਦਾ ਸਿਮਰਨ (ਮਨੁੱਖ ਦੇ ਮਨ ਵਿਚ) ਹਰੀ ਦਾ ਪਿਆਰ ਪੈਦਾ ਕਰਦਾ ਹੈ, ਤੇ, ਇਹ ਹਰੀ-ਨਾਲ-ਪਿਆਰ ਮਜੀਠ ਦੇ ਰੰਗ ਵਰਗਾ ਪੱਕਾ ਪਿਆਰ ਹੁੰਦਾ ਹੈ। ਜੇ (ਕਿਸੇ ਮਨੁੱਖ ਉਤੇ) ਗੁਰੂ ਤੱ੍ਰੁਠ ਕੇ ਉਸ ਨੂੰ ਹਰਿ-ਨਾਮ ਦਾ ਰੰਗ ਚਾੜ੍ਹ ਦੇਵੇ ਤਾਂ ਮੁੜ ਉਸ ਰੰਗ (ਪਿਆਰ) ਦਾ ਕਦੇ ਨਾਸ ਨਹੀਂ ਹੁੰਦਾ।੧।

ਹੇ ਭਾਈ! ਜੇਹੜੀ ਅੰਞਾਣ ਜੀਵ-ਇਸਤ੍ਰੀ (ਗੁਰੂ ਦਾ ਆਸਰਾ ਛੱਡ ਕੇ) ਆਪਣੇ ਹੀ ਮਨ ਦੇ ਪਿੱਛੇ ਤੁਰਦੀ ਹੈ, ਉਸ ਦਾ ਜਨਮ ਮਰਨ ਦੇ ਗੇੜ ਨਾਲ ਸਾਥ ਬਣਿਆ ਰਹਿੰਦਾ ਹੈ। ਉਸ (ਜੀਵ-ਇਸਤ੍ਰੀ) ਦੇ ਚਿੱਤ ਵਿਚ ਹਰੀ-ਪ੍ਰਭੂ ਨਹੀਂ ਵੱਸਦਾ, ਉਸ ਦੇ ਮਨ ਵਿਚ ਮਾਇਆ ਦਾ ਮੋਹ ਹੀ ਸਾਥੀ ਬਣਿਆ ਰਹਿੰਦਾ ਹੈ।੨।

ਹੇ ਹਰੀ! ਅਸੀ ਜੀਵ (ਵਿਕਾਰਾਂ ਦੀ) ਮੈਲ ਨਾਲ ਭਰੇ ਰਹਿੰਦੇ ਹਾਂ, ਅਸੀ ਮੰਦ-ਕਰਮੀ ਹਾਂ। ਹੇ ਅੰਗ ਪਾਲਣ ਵਾਲੇ ਪ੍ਰਭੂ! ਸਾਡੀ ਰੱਖਿਆ ਕਰ, ਸਾਡੀ ਸਹਾਇਤਾ ਕਰ। ਹੇ ਭਾਈ! ਗੁਰੂ ਨੇ (ਜਿਸ ਮਨੁੱਖ ਨੂੰ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੇ ਸਰੋਵਰ ਵਿਚ ਇਸ਼ਨਾਨ ਕਰਾ ਦਿੱਤਾ, (ਉਸ ਦੇ ਅੰਦਰੋਂ) ਸਾਰੇ ਪਾਪ ਲਹਿ ਜਾਂਦੇ ਹਨ, ਪਾਪਾਂ ਦਾ ਚਿੱਕੜ ਧੁਪ ਜਾਂਦਾ ਹੈ।੩।

ਹੇ ਅੱਤ ਕੰਗਾਲਾਂ ਉਤੇ ਦਇਆ ਕਰਨ ਵਾਲੇ ਹਰੀ-ਪ੍ਰਭੂ! ਮੈਨੂੰ ਸਾਧ ਸੰਗਤਿ ਦਾ ਸਾਥ ਮਿਲਾ। ਹੇ ਦਾਸ ਨਾਨਕ! ਆਖ-) ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੇ ਨਾਮ ਦਾ ਪ੍ਰੇਮ ਪ੍ਰਾਪਤ ਕਰ ਲਿਆ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਉਹ ਪ੍ਰੇਮ (ਸਦਾ ਟਿਕਿਆ ਰਹਿੰਦਾ ਹੈ੪।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਰਾਗੁ ਸੂਹੀ ਛੰਤ ਮਹਲਾ ੧ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥ ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥ ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥ ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥ ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥ ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥ ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥ ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥ ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥ {ਪੰਨਾ 763-764}

ਪਦਅਰਥ: ਭਰਿ ਜੋਬਨਿ = ਭਰੀ ਜਵਾਨੀ ਵਿਚ, ਭਰ = ਜਵਾਨੀ ਦੇ ਸਮੇ। ਮੈ = ਸ਼ਰਾਬ। ਮਤ = ਮੱਤ, ਮਸਤ। ਪੇਈਅੜੈ ਘਰਿ = ਪੇਕੇ ਘਰ ਵਿਚ। ਪਾਹੁਣੀ = ਪ੍ਰਾਹੁਣੀ। ਬਲਿ = ਸਦਕੇ। ਰਾਮ = ਹੇ ਰਾਮ! ਅਵਗਣਿ = ਔਗੁਣ ਦੇ ਕਾਰਨ। ਚਿਤਿ = ਚਿੱਤ ਵਿਚ। ਨ ਸਮਾਵਨੀ = ਨਹੀਂ ਸਮਾਂਦੇ। ਸਾਰ = ਕਦਰ। ਭਰਮਿ = ਭਟਕਣਾ ਵਿਚ। ਬਾਦਿ = ਵਿਅਰਥ। ਵਰੁ = ਖਸਮ = ਪ੍ਰਭੂ। ਸਹਜੁ = ਸੁਭਾਉ। ਭਾਇਆ = ਚੰਗਾ ਲੱਗਾ। ਪੂਛਿ = ਪੁੱਛ ਕੇ। ਮਾਰਗਿ = (ਸਹੀ) ਰਸਤੇ ਉਤੇ। ਰੈਣਿ = (ਜ਼ਿੰਦਗੀ ਦੀ) ਰਾਤ। ਬਾਲਤਣ = ਬਾਲ = ਉਮਰ ਵਿਚ (ਹੀ। ਧਨ = ਜੀਵ = ਇਸਤ੍ਰੀ।੧।

ਬਾਬਾ = ਹੇ ਗੁਰੂ! ਮੈ = ਮੈਨੂੰ। ਵਰੁ = ਪ੍ਰਭੂ = ਪਤੀ। ਦੇਹਿ = ਮਿਲਾ। ਭਾਵੈ = ਪਿਆਰਾ ਲੱਗਦਾ ਹੈ। ਮੈ ਤਿਸ ਕੀ ਬਲਿ ਰਾਮ = ਮੈਂ ਉਸ ਰਾਮ ਤੋਂ ਸਦਕੇ ਹਾਂ। ਰਵਿ ਰਹਿਆ = ਮੌਜੂਦ ਹੈ, ਹਰ ਥਾਂ ਵਿਆਪਕ ਹੈ। ਜੁਗ ਚਾਰਿ = ਸਦਾ ਹੀ। ਤ੍ਰਿਭਵਣ = ਤਿੰਨਾਂ ਭਵਨਾਂ ਵਿਚ, ਸਾਰੇ ਜਗਤ ਵਿਚ। ਬਾਣੀ = ਹੁਕਮ। ਰਵੈ = ਪਿਆਰ ਕਰਦਾ ਹੈ। ਮਨਸਾ = {मनीषाਇੱਛਾ। ਸਰਬ = ਸਦਾ ਹੀ। ਰਾਂਡ = ਰੰਡੀ। ਤੈਸੇ = ਇਕ = ਸਮਾਨ।੨।

ਲਗਨੁ = ਮੁਹੂਰਤ। ਲਗਨੁ ਗਣਾਇ = ਮੁਹੂਰਤ ਕਢਾ ਕੇ। ਹੰਭੀ = ਮੈਂ ਭੀ। ਵੰਞਾ = ਪਹੁੰਚ ਸਕਾਂ। ਸਾਹੁਰੈ = ਪਤੀ ਦੇ ਘਰ ਵਿਚ, ਪ੍ਰਭੂ = ਚਰਨਾਂ ਵਿਚ। ਸਾਹਾ = ਲਗਨ, ਮੁਹੂਰਤ। ਰਜਾਇ = ਪਰਮਾਤਮਾ ਦੀ ਮਰਜ਼ੀ ਅਨੁਸਾਰ। ਨ ਟਲੈ = ਅਗਾਂਹ ਪਿਛਾਂਹ ਨਹੀਂ ਹੋ ਸਕਦਾ। ਕਿਰਤੁ ਪਇਆ = ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਮਿਲਿਆ ਹੋਇਆ। ਕਿਰਤ = {कृतਕੀਤੇ ਹੋਏ ਕਰਮਾਂ ਦਾ ਇਕੱਠ। ਕਰਤੈ = ਕਰਤਾਰ ਨੇ। ਜਾਞੀ = ਜੰਞ ਦਾ ਮਾਲਕ, ਲਾੜਾ। ਨਿਹਕੇਵਲ = {निष्कैवल्यਪਵਿਤ੍ਰ, ਸੁਤੰਤਰ। ਨਰਹ ਨਿਹਕੇਵਲੁ = ਮਨੁੱਖਾਂ ਤੋਂ ਸੁਤੰਤਰ। ਤਿਹੁ ਲੋਈ = ਤਿੰਨਾਂ ਲੋਕਾਂ ਵਿਚ। ਮਾਇ = ਮਾਇਆ। ਨਿਰਾਸੀ = ਆਸ = ਹੀਣੀ। ਰੋਇ = ਰੋ ਕੇ। ਵਿਛੁੰਨੀ = ਵਿੱਛੁੜ ਜਾਂਦੀ ਹੈ। ਬਾਲੀ = ਕੁੜੀ। ਬਾਲੈ = ਮੁੰਡੇ ਦਾ। ਹੇਤੇ = ਪਿਆਰ ਦੇ ਕਾਰਨ। ਬਾਲੀ ਬਾਲੈ ਹੇਤੇ = ਕੁੜੀ ਮੁੰਡੇ ਦੇ ਪਿਆਰ ਦੇ ਕਾਰਨ। ਸਬਦਿ = ਸ਼ਬਦ ਦੀ ਬਰਕਤਿ ਨਾਲ। ਸੁਖ = ਆਨੰਦ। ਮਹਲੀ = ਪ੍ਰਭੂ ਦੇ ਘਰ ਵਿਚ।੩।

ਬਾਬੁਲਿ = ਪਿਉ ਨੇ, ਸਤਿਗੁਰੂ ਨੇ। ਦਿਤੜੀ = ਭੇਜ ਦਿੱਤੀ। ਦੂਰਿ = (ਮਾਇਆ ਦੇ ਪ੍ਰਭਾਵ ਤੋਂ) ਦੂਰ ਪਰੇ। ਘਰਿ = ਘਰ ਵਿਚ। ਪੇਈਐ ਘਰਿ = ਪੇਕੇ ਘਰ ਵਿਚ, ਜਨਮ ਮਰਨ ਵਿਚ। ਰਹਸੀ = ਪ੍ਰਸੰਨ ਹੁੰਦੀ ਹੈ। ਵੇਖਿ = ਵੇਖ ਕੇ। ਹਦੂਰਿ = ਆਪਣੇ ਸਾਹਮਣੇ। ਪਿਰਿ = ਪਿਰ ਨੇ, ਪ੍ਰਭੂ = ਪਤੀ ਨੇ। ਰਾਵੀ = ਪਿਆਰ ਕੀਤਾ। ਘਰਿ = ਘਰ ਵਿਚ, ਪ੍ਰਭੂ ਦੇ ਚਰਨਾਂ ਵਿਚ। ਸੋਹੀਐ = ਸੋਭਦੀ ਹੈ, ਆਤਮਕ ਜੀਵਨ ਸੋਹਣਾ ਬਣਾ ਲੈਂਦੀ ਹੈ। ਪਰਧਾਨੇ = ਮੰਨੀ = ਪ੍ਰਮੰਨੀ। ਸੰਜੋਗੀ = ਚੰਗੇ ਭਾਗਾਂ ਨਾਲ। ਥਾਨਿ = ਪ੍ਰਭੂ = ਚਰਨਾਂ ਵਿਚ। ਸੁਹੇਲਾ = ਸੌਖਾ (ਜੀਵਨ। ਸਚੁ = ਸਦਾ-ਥਿਰ ਪ੍ਰਭੂ ਦਾ ਨਾਮ। ਪਲੈ = ਪੱਲੇ ਵਿਚ, ਉਸ ਦੇ ਪਾਸ। ਬੋਲੈ = ਸਿਮਰਦੀ ਹੈ। ਪਿਰ ਭਾਏ = ਪਤੀ ਨੂੰ ਪਿਆਰੀ ਲੱਗਦੀ ਹੈ। ਅੰਕਿ = ਅੰਕ ਵਿਚ, ਜੱਫੀ ਵਿਚ। ਸਮਾਏ = ਲੀਨ ਹੋ ਜਾਂਦੀ ਹੈ।੪।

ਅਰਥ: ਹੇ ਪ੍ਰਭੂ ਜੀ! ਮੈਂ ਤੈਥੋਂ ਸਦਕੇ ਹਾਂ (ਤੂੰ ਕੈਸੀ ਅਚਰਜ ਲੀਲਾ ਰਚਾਈ ਹੈ!) ਜੀਵ-ਇਸਤ੍ਰੀ (ਤੇਰੀ ਰਚੀ ਮਾਇਆ ਦੇ ਪ੍ਰਭਾਵ ਹੇਠ) ਜਵਾਨੀ ਦੇ ਸਮੇ ਇਉਂ ਮਸਤ ਹੈ ਜਿਵੇਂ ਸ਼ਰਾਬ ਪੀ ਕੇ ਮਦ ਹੋਸ਼ ਹੈ, (ਇਹ ਭੀ ਨਹੀਂ ਸਮਝਦੀ ਕਿ) ਇਸ ਪੇਕੇ-ਘਰ ਵਿਚ (ਇਸ ਜਗਤ ਵਿਚ) ਉਹ ਇਕ ਪ੍ਰਾਹੁਣੀ ਹੀ ਹੈ। ਵਿਕਾਰਾਂ ਦੀ ਕਮਾਈ ਨਾਲ ਚਿੱਤ ਵਿਚ ਉਹ ਮੈਲੀ ਰਹਿੰਦੀ ਹੈ (ਗੁਰੂ ਦੀ ਸਰਨ ਨਹੀਂ ਆਉਂਦੀ, ਤੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਹਿਰਦੇ ਵਿਚ) ਗੁਣ ਟਿਕ ਨਹੀਂ ਸਕਦੇ।

(ਮਾਇਆ ਦੀ) ਭਟਕਣਾ ਵਿਚ ਪੈ ਕੇ ਜੀਵ-ਇਸਤ੍ਰੀ ਨੇ (ਪ੍ਰਭੂ ਦੇ) ਗੁਣਾਂ ਦੀ ਕੀਮਤ ਨਾਹ ਸਮਝੀ, ਕੁਰਾਹੇ ਪਈ ਰਹੀ, ਤੇ ਜਵਾਨੀ ਦਾ ਸਮਾ ਵਿਅਰਥ ਗਵਾ ਲਿਆ। ਨਾਹ ਉਸ ਨੇ ਖਸਮ-ਪ੍ਰਭੂ ਨਾਲ ਸਾਂਝ ਪਾਈ, ਨਾਹ ਉਸ ਦੇ ਦਰ ਨਾਹ ਉਸ ਦੇ ਘਰ ਤੇ ਨਾਹ ਹੀ ਉਸ ਦੇ ਦਰਸਨ ਦੀ ਕਦਰ ਪਛਾਣੀ। (ਭਟਕਣਾ ਵਿਚ ਹੀ ਰਹਿ ਕੇ) ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦਾ ਸੁਭਾਉ ਭੀ ਪਸੰਦ ਨਾਹ ਆਇਆ।

ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜੀਵ-ਇਸਤ੍ਰੀ ਦੀ ਜ਼ਿੰਦਗੀ ਦੀ ਸਾਰੀ ਰਾਤ ਬੀਤ ਗਈ, ਸਤਿਗੁਰੂ ਦੀ ਸਿੱਖਿਆ ਲੈ ਕੇ ਜੀਵਨ ਦੇ ਠੀਕ ਰਸਤੇ ਉਤੇ ਕਦੇ ਭੀ ਨਾਹ ਤੁਰੀ। ਹੇ ਨਾਨਕ! ਅਜੇਹੀ ਜੀਵ-ਇਸਤ੍ਰੀ ਨੇ ਤਾਂ ਬਾਲ-ਉਮਰੇ ਹੀ ਰੰਡੇਪਾ ਸਹੇੜ ਲਿਆ,

ਤੇ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਉਸ ਦਾ ਹਿਰਦਾ-ਕਮਲ ਕੁਮਲਾਇਆ ਹੀ ਰਿਹਾ।੧।

ਹੇ ਪਿਆਰੇ ਸਤਿਗੁਰੂ! ਮੈਨੂੰ ਖਸਮ-ਪ੍ਰਭੂ ਮਿਲਾ। (ਮੇਹਰ ਕਰ) ਮੈਨੂੰ ਉਹ ਪ੍ਰਭੂ-ਪਤੀ ਪਿਆਰਾ ਲੱਗੇ, ਮੈਂ ਉਸ ਤੋਂ ਸਦਕੇ ਜਾਵਾਂ, ਜੋ ਸਦਾ ਹੀ ਹਰ ਥਾਂ ਵਿਆਪਕ ਹੈ, ਤਿੰਨਾਂ ਹੀ ਭਵਨਾਂ ਵਿਚ ਜਿਸ ਦਾ ਹੁਕਮ ਚੱਲ ਰਿਹਾ ਹੈ।

ਤਿੰਨਾਂ ਭਵਨਾਂ ਦਾ ਮਾਲਕ ਪ੍ਰਭੂ ਭਾਗਾਂ ਵਾਲੀ ਜੀਵ-ਇਸਤ੍ਰੀ ਨਾਲ ਪਿਆਰ ਕਰਦਾ ਹੈ, ਪਰ ਜਿਸ ਨੇ ਔਗੁਣ ਹੀ ਔਗੁਣ ਸਹੇੜੇ ਉਹ ਉਸ ਦੇ ਚਰਨਾਂ ਤੋਂ ਵਿਛੁੜੀ ਰਹਿੰਦੀ ਹੈ। ਉਹ ਮਾਲਕ ਹਰੇਕ ਦੇ ਹਿਰਦੇ ਵਿਚ ਵਿਆਪਕ ਹੈ (ਉਹ ਹਰੇਕ ਦੇ ਦਿਲ ਦੀ ਜਾਣਦਾ ਹੈ) ਜਿਹੋ ਜਿਹੀ ਆਸ ਧਾਰ ਕੇ ਕੋਈ ਉਸ ਦੇ ਦਰ ਤੇ ਆਉਂਦੀ ਹੈ ਉਹੋ ਜਿਹੀ ਇੱਛਾ ਉਹ ਪੂਰੀ ਕਰ ਦੇਂਦਾ ਹੈ।

ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਬਣੀ ਰਹਿੰਦੀ ਹੈ ਉਹ ਸਦਾ ਸੁਹਾਗ-ਭਾਗ ਵਾਲੀ ਹੈ, ਉਹ ਕਦੇ ਰੰਡੀ ਨਹੀਂ ਹੁੰਦੀ, ਉਸ ਦਾ ਵੇਸ ਕਦੇ ਮੈਲਾ ਨਹੀਂ ਹੁੰਦਾ (ਉਸ ਦਾ ਹਿਰਦਾ ਕਦੇ ਵਿਕਾਰਾਂ ਨਾਲ ਮੈਲਾ ਨਹੀਂ ਹੁੰਦਾ

ਹੇ ਨਾਨਕ! ਅਰਦਾਸ ਕਰ ਤੇ ਆਖ-ਹੇ ਸਤਿਗੁਰੂ! ਤੇਰੀ ਮੇਹਰ ਹੋਵੇ ਤਾਂ) ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਤੀ ਮੈਨੂੰ (ਸਦਾ) ਪਿਆਰਾ ਲੱਗਦਾ ਰਹੇ ਜੇਹੜਾ ਪ੍ਰੀਤਮ ਹਰੇਕ ਜੁਗ ਵਿਚ ਇਕ-ਸਮਾਨ ਰਹਿਣ ਵਾਲਾ ਹੈ।੨।

ਹੇ ਸਤਿਗੁਰੂ! ਉਹਮੁਹੂਰਤ ਕਢਾ (ਉਹ ਅਵਸਰ ਪੈਦਾ ਕਰ, ਜਿਸ ਦੀ ਬਰਕਤਿ ਨਾਲ) ਮੈਂ ਭੀ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜ ਸਕਾਂ। (ਹੇ ਗੁਰੂ! ਤੇਰੀ ਕਿਰਪਾ ਨਾਲ) ਰਜ਼ਾ ਦੇ ਮਾਲਕ ਪ੍ਰਭੂ ਜੋ ਹੁਕਮ ਕਰਦਾ ਹੈ ਉਹ ਮੇਲ ਦਾ ਅਵਸਰ ਬਣ ਜਾਂਦਾ ਹੈ, ਉਸ ਨੂੰ ਕੋਈ ਅਗਾਂਹ ਪਿਛਾਂਹ ਨਹੀਂ ਕਰ ਸਕਦਾ (ਉਸ ਵਿਚ ਕੋਈ ਵਿਘਨ ਨਹੀਂ ਪਾ ਸਕਦਾ

ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਕਰਤਾਰ ਨੇ (ਉਹਨਾਂ ਦੇ ਮਿਲਾਪ ਜਾਂ ਵਿਛੋੜੇ ਦਾ) ਜੋ ਭੀ ਹੁਕਮ ਦਿੱਤਾ ਹੈ ਉਸ ਨੂੰ ਕੋਈ ਉਲੰਘ ਨਹੀਂ ਸਕਦਾ।

(ਗੁਰੂ ਵਿਚੋਲੇ ਦੀ ਕਿਰਪਾ ਨਾਲ) ਉਹ ਪਰਮਾਤਮਾ ਜੋ ਤਿੰਨਾਂ ਲੋਕਾਂ ਵਿਚ ਵਿਆਪਕ ਹੈ ਤੇ (ਫਿਰ ਭੀ ਆਪਣੇ ਪੈਦਾ ਕੀਤੇ) ਬੰਦਿਆਂ ਤੋਂ ਸੁਤੰਤਰ ਹੈ (ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਨ ਲਈ) ਲਾੜਾ ਬਣ ਕੇ ਆਉਂਦਾ ਹੈ। (ਜਿਵੇਂ ਧੀ ਨੂੰ ਤੋਰਨ ਲੱਗੀ ਮਾਂ ਮੁੜ ਮਿਲਣ ਦੀਆਂ ਆਸਾਂ ਲਾਹ ਕੇ ਰੋ ਕੇ ਵਿਛੁੜਦੀ ਹੈ, ਤਿਵੇਂ) ਮਾਇਆ ਜੀਵ-ਇਸਤ੍ਰੀ ਦੇ ਪ੍ਰਭੂ-ਪਤੀ ਨਾਲ ਪ੍ਰੇਮ ਦੇ ਕਾਰਨ ਜੀਵ-ਇਸਤ੍ਰੀ ਨੂੰ ਆਪਣੇ ਕਾਬੂ ਵਿਚ ਰੱਖ ਸਕਣ ਦੀਆਂ ਆਸਾਂ ਲਾਹ ਕੇ (ਮਾਨੋਰੋ ਕੇ ਵਿਛੁੜਦੀ ਹੈ।

ਹੇ ਨਾਨਕ! ਜੀਵ-ਇਸਤ੍ਰੀ ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਂਦੀ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਆਨੰਦ ਮਾਣਦੀ ਹੈ।੩।

ਸਤਿਗੁਰੂ ਨੇ (ਮੇਹਰ ਕਰ ਕੇ ਜੀਵ-ਇਸਤ੍ਰੀ ਮਾਇਆ ਦੇ ਪ੍ਰਭਾਵ ਤੋਂ ਇਤਨੀ) ਦੂਰ ਅਪੜਾ ਦਿੱਤੀ ਕਿ ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦੀ। ਪ੍ਰਭੂ-ਪਤੀ ਦਾ ਪ੍ਰਤੱਖ ਦੀਦਾਰ ਕਰ ਕੇ ਉਹ ਪ੍ਰਸੰਨ-ਚਿੱਤ ਹੁੰਦੀ ਹੈ। ਪ੍ਰਭੂ-ਪਤੀ ਨੇ (ਜਦੋਂ) ਉਸ ਨਾਲ ਪਿਆਰ ਕੀਤਾ, ਤਾਂ ਉਸ ਦੇ ਚਰਨਾਂ ਵਿਚ ਜੁੜ ਕੇ ਉਹ ਆਪਣਾ ਆਤਮਕ ਜੀਵਨ ਸੰਵਾਰਦੀ ਹੈ।

ਸਦਾ-ਥਿਰ ਪ੍ਰੀਤਮ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਦੀ ਲੋੜ ਪਈ (ਭਾਵਜੀਵ-ਇਸਤ੍ਰੀ ਉਸ ਦੇ ਲੇਖੇ ਵਿਚ ਆ ਗਈ) ਉਸ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ। (ਇਸ ਮਿਲਾਪ ਦੀ ਬਰਕਤਿ ਨਾਲ) ਉਸ ਦੀ ਮਤਿ ਉਕਾਈ-ਹੀਣ ਹੋ ਗਈ, ਉਹ ਮੰਨੀ-ਪ੍ਰਮੰਨੀ ਗਈ। ਚੰਗੇ ਭਾਗਾਂ ਨਾਲ ਉਸ ਦਾ ਮਿਲਾਪ ਹੋ ਗਿਆ, ਪ੍ਰਭੂ-ਚਰਨਾਂ ਵਿਚ ਉਸ ਦਾ ਜੀਵਨ ਸੁਖੀ ਹੋ ਗਿਆ, ਉਹ ਗੁਣਾਂ ਵਾਲੀ ਹੋ ਗਈ, ਗੁਰੂ ਦੇ ਦਿੱਤੇ ਗਿਆਨ ਵਾਲੀ ਹੋ ਗਈ।

ਸਤ ਸੰਤੋਖ ਤੇ ਸਦਾ-ਥਿਰ ਯਾਦ ਉਸ ਦੇ ਹਿਰਦੇ ਵਿਚ ਟਿਕ ਜਾਂਦੀ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਸਦਾ ਸਿਮਰਦੀ ਹੈ, ਉਹ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ। ਹੇ ਨਾਨਕ! ਜੀਵ-ਇਸਤ੍ਰੀ (ਪ੍ਰਭੂ-ਚਰਨਾਂ ਤੋਂ) ਵਿਛੁੜ ਕੇ ਦੁੱਖ ਨਹੀਂ ਪਾਂਦੀ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪ੍ਰਭੂ ਦੀ ਗੋਦ ਵਿਚ ਹੀ ਲੀਨ ਹੋ ਜਾਂਦੀ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਗੋਂਡ ਮਹਲਾ ੪ ॥ ਹਰਿ ਦਰਸਨ ਕਉ ਮੇਰਾ ਮਨੁ ਬਹੁ ਤਪਤੈ ਜਿਉ ਤ੍ਰਿਖਾਵੰਤੁ ਬਿਨੁ ਨੀਰ ॥੧॥ ਮੇਰੈ ਮਨਿ ਪ੍ਰੇਮੁ ਲਗੋ ਹਰਿ ਤੀਰ ॥ ਹਮਰੀ ਬੇਦਨ ਹਰਿ ਪ੍ਰਭੁ ਜਾਨੈ ਮੇਰੇ ਮਨ ਅੰਤਰ ਕੀ ਪੀਰ ॥੧॥ ਰਹਾਉ ॥ ਮੇਰੇ ਹਰਿ ਪ੍ਰੀਤਮ ਕੀ ਕੋਈ ਬਾਤ ਸੁਨਾਵੈ ਸੋ ਭਾਈ ਸੋ ਮੇਰਾ ਬੀਰ ॥੨॥ ਮਿਲੁ ਮਿਲੁ ਸਖੀ ਗੁਣ ਕਹੁ ਮੇਰੇ ਪ੍ਰਭ ਕੇ ਲੇ ਸਤਿਗੁਰ ਕੀ ਮਤਿ ਧੀਰ ॥੩॥ ਜਨ ਨਾਨਕ ਕੀ ਹਰਿ ਆਸ ਪੁਜਾਵਹੁ ਹਰਿ ਦਰਸਨਿ ਸਾਂਤਿ ਸਰੀਰ ॥੪॥੬॥ ਛਕਾ ੧॥ {ਪੰਨਾ 861-862}

ਪਦਅਰਥ: ਕਉ = ਨੂੰਵਾਸਤੇ। ਤਪਤੈ = ਤਪ ਰਿਹਾ ਹੈ, ਲੁੱਛ ਰਿਹਾ ਹੈ, ਤੜਫ ਰਿਹਾ ਹੈ। ਤ੍ਰਿਖਾਵੰਤੁ = ਤਿਹਾਇਆ ਮਨੁੱਖ। ਨੀਰ = ਪਾਣੀ।੧।

ਮੇਰੈ ਮਨਿ = ਮੇਰੇ ਮਨ ਵਿਚ। ਬੇਦਨ = {वेदनाਪੀੜਾ। ਅੰਤਰ ਕੀ = ਅੰਦਰ ਦੀ, ਅੰਦਰਲੀ। ਪੀਰ = ਪੀੜ।੧।ਰਹਾਉ।

ਬਾਤ = ਗੱਲ। ਬੀਰ = ਵੀਰ।੨।

ਮਿਲੁ = {ਹੁਕਮੀ ਭਵਿੱਖਤ}। ਸਖੀ = ਹੇ ਸਹੇਲੀਏ! ਕਹੁ = ਦੱਸ, ਸੁਣ। ਲੇ = ਲੈ ਕੇ। ਧੀਰ = {Adj.ਕੋਮਲਤਾ ਪੈਦਾ ਕਰਨ ਵਾਲੀ, ਸ਼ਾਂਤੀ ਦੇਣ ਵਾਲੀ।੩।

ਹਰਿ = ਹੇ ਹਰੀ! ਪੁਜਾਵਹੁ = ਪੂਰੀ ਕਰੋ। ਦਰਸਨਿ = ਦਰਸ਼ਨ ਨਾਲ। ਸਾਂਤਿ ਸਰੀਰ = ਸਰੀਰ ਨੂੰ ਸ਼ਾਂਤੀ, ਹਿਰਦੇ ਨੂੰ ਠੰਢ।੪।

ਅਰਥ: ਹੇ ਭਾਈ! ਪਰਮਾਤਮਾ ਦਾ ਪਿਆਰ ਮੇਰੇ ਮਨ ਵਿਚ ਤੀਰ ਵਾਂਗ ਲੱਗਾ ਹੋਇਆ ਹੈ। (ਉਸ ਪ੍ਰੇਮ-ਤੀਰ ਦੇ ਕਾਰਨ ਪੈਦਾ ਹੋਈ) ਮੇਰੇ ਮਨ ਦੀ ਅੰਦਰਲੀ ਪੀੜ-ਵੇਦਨਾ ਮੇਰਾ ਹਰੀ ਮੇਰਾ ਪ੍ਰਭੂ ਹੀ ਜਾਣਦਾ ਹੈ।੧।ਰਹਾਉ।

(ਹੇ ਸਹੇਲੀਏ! ਉਸ ਪ੍ਰੇਮ ਦੇ ਤੀਰ ਦੇ ਕਾਰਨ ਹੁਣ) ਮੇਰਾ ਮਨ ਪਰਮਾਤਮਾ ਦੇ ਦਰਸ਼ਨ ਵਾਸਤੇ (ਇਉਂ) ਲੁਛ ਰਿਹਾ ਹੈ ਜਿਵੇਂ ਪਾਣੀ ਤੋਂ ਬਿਨਾ ਤਿਹਾਇਆ ਮਨੁੱਖ।੧।

ਹੇ ਸਹੇਲੀਏ! ਹੁਣ ਜੇ ਕੋਈ ਮਨੁੱਖ ਮੈਨੂੰ ਮੇਰੇ ਪ੍ਰੀਤਮ ਪ੍ਰਭੂ ਦੀ ਕੋਈ ਗੱਲ ਸੁਣਾਵੇ (ਤਾਂ ਮੈਨੂੰ ਇਉਂ ਲੱਗਦਾ ਹੈ ਕਿ) ਉਹ ਮਨੁੱਖ ਮੇਰਾ ਭਰਾ ਹੈ ਮੇਰਾ ਵੀਰ ਹੈ।੨।

ਹੇ ਸਹੇਲੀਏ! ਗੁਰੂ ਦੀ ਸ਼ਾਂਤੀ ਦੇਣ ਵਾਲੀ ਮਤਿ ਲੈ ਕੇ ਮੈਨੂੰ ਭੀ ਮਿਲਿਆ ਕਰ, ਤੇ, ਮੈਨੂੰ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਾਇਆ ਕਰ।੩।

ਹੇ ਪ੍ਰਭੂ! ਆਪਣੇਦਾਸ ਨਾਨਕ ਦੀ (ਦਰਸ਼ਨ ਦੀ) ਆਸ ਪੂਰੀ ਕਰ। ਹੇ ਹਰੀ! ਤੇਰੇ ਦਰਸ਼ਨ ਨਾਲ ਮੇਰੇ ਹਿਰਦੇ ਨੂੰ ਠੰਢ ਪੈਂਦੀ ਹੈ।੪।੬।ਛਕਾ।

ਛਕਾ-ਛੱਕਾ, ਛੇ ਸ਼ਬਦਾਂ ਦਾ ਸੰਗ੍ਰਹ

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts