Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Thursday, 6 August 2020

☬|| ਅੱਜ ਦਾ ਫੁਰਮਾਨ ||☬ || 06-08-2020|| ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

*Please cover your head & Remove your shoes before reading Hukamnama sahib Ji*

ਬਿਲਾਵਲੁ ਮਹਲਾ ੫ ॥ ਤੁਮ੍ਹ੍ਹ ਸਮਰਥਾ ਕਾਰਨ ਕਰਨ ॥ ਢਾਕਨ ਢਾਕਿ ਗੋਬਿਦ ਗੁਰ ਮੇਰੇ ਮੋਹਿ ਅਪਰਾਧੀ ਸਰਨ ਚਰਨ ॥੧॥ ਰਹਾਉ ॥ ਜੋ ਜੋ ਕੀਨੋ ਸੋ ਤੁਮ੍ਹ੍ਹ ਜਾਨਿਓ ਪੇਖਿਓ ਠਉਰ ਨਾਹੀ ਕਛੁ ਢੀਠ ਮੁਕਰਨ ॥ ਬਡ ਪਰਤਾਪੁ ਸੁਨਿਓ ਪ੍ਰਭ ਤੁਮ੍ਹ੍ਹਰੋ ਕੋਟਿ ਅਘਾ ਤੇਰੋ ਨਾਮ ਹਰਨ ॥੧॥ ਹਮਰੋ ਸਹਾਉ ਸਦਾ ਸਦ ਭੂਲਨ ਤੁਮ੍ਹ੍ਹਰੋ ਬਿਰਦੁ ਪਤਿਤ ਉਧਰਨ ॥ ਕਰੁਣਾ ਮੈ ਕਿਰਪਾਲ ਕ੍ਰਿਪਾ ਨਿਧਿ ਜੀਵਨ ਪਦ ਨਾਨਕ ਹਰਿ ਦਰਸਨ ॥੨॥੨॥੧੧੮॥ {ਪੰਨਾ 828}

ਅਰਥ: ਹੇ ਮੇਰੇ ਗੋਬਿੰਦ! ਹੇ ਮੇਰੇ ਸਭ ਤੋਂ ਵੱਡੇ (ਮਾਲਕ) ! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੂੰ ਜਗਤ ਦਾ ਰਚਨਹਾਰ ਹੈਂ, ਮੇਰਾ ਪਰਦਾ ਢੱਕ ਲੈ, ਮੈਂ ਪਾਪੀ ਤੇਰੇ ਚਰਨਾਂ ਦੀ ਸਰਨ ਆਇਆ ਹਾਂ।੧।ਰਹਾਉ।

ਜੋ ਕੁਝ ਮੈਂ ਨਿੱਤ ਕਰਦਾ ਰਹਿੰਦਾ ਹਾਂ, ਹੇ ਪ੍ਰਭੂ! ਉਹ ਤੂੰ ਸਭ ਕੁਝ ਜਾਣਦਾ ਹੈਂ ਅਤੇ ਵੇਖਦਾ ਹੈਂ, (ਇਹਨਾਂ ਕਰਤੂਤਾਂ ਤੋਂ) ਮੈਨੂੰ ਢੀਠ ਨੂੰ ਮੁੱਕਰਨ ਦੀ ਕੋਈ ਗੁੰਜੈਸ਼ ਨਹੀਂ, (ਫਿਰ ਭੀ ਮੈਂ ਕਰੀ ਭੀ ਜਾਂਦਾ ਹਾਂ, ਤੇ ਲੁਕਾਂਦਾ ਭੀ ਹਾਂ। ਹੇ ਪ੍ਰਭੂ! ਮੈਂ ਸੁਣਿਆ ਹੈ ਕਿ ਤੂੰ ਬੜੀ ਸਮਰੱਥਾ ਵਾਲਾ ਹੈਂ, ਤੇਰਾ ਨਾਮ ਕ੍ਰੋੜਾਂ ਪਾਪ ਦੂਰ ਕਰ ਸਕਦਾ ਹੈ (ਮੈਨੂੰ ਭੀ ਆਪਣਾ ਨਾਮ ਬਖ਼ਸ਼੧।

ਹੇ ਪ੍ਰਭੂ! ਅਸਾਂ ਜੀਵ ਦਾ ਸੁਭਾਉ ਹੀ ਹੈ ਨਿੱਤ ਭੁੱਲਾਂ ਕਰਦੇ ਰਹਿਣਾ। ਤੇਰਾ ਮੁੱਢ-ਕਦੀਮਾਂ ਦਾ ਸੁਭਾਉ ਹੈ ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣਾ। ਹੇ ਤਰਸ ਦੇ ਸੋਮੇ! ਹੇ ਕਿਰਪਾਲ! ਹੇ ਕਿਰਪਾ ਦੇ ਖ਼ਜ਼ਾਨੇ! ਨਾਨਕ ਨੂੰ ਆਪਣਾ ਦਰਸਨ ਦੇਹ, ਤੇਰਾ ਦਰਸਨ ਉੱਚੇ ਆਤਮਕ ਜੀਵਨ ਦਾ ਦਰਜਾ ਬਖ਼ਸ਼ਣ ਵਾਲਾ ਹੈ।੨।੨।੧੧੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ ਮਾਰਕੰਡੇ ਤੇ ਕੋ ਅਧਿਕਾਈ ਜਿਨਿ ਤ੍ਰਿਣ ਧਰਿ ਮੂੰਡ ਬਲਾਏ ॥੧॥ ਹਮਰੋ ਕਰਤਾ ਰਾਮੁ ਸਨੇਹੀ ॥ ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੂਠੀ ਦੇਹੀ ॥੧॥ ਰਹਾਉ ॥ ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥ ਬਾਰਹ ਜੋਜਨ ਛਤ੍ਰੁ ਚਲੈ ਥਾ ਦੇਹੀ ਗਿਰਝਨ ਖਾਈ ॥੨॥ ਸਰਬ ਸਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥ ਕਹਾ ਭਇਓ ਦਰਿ ਬਾਂਧੇ ਹਾਥੀ ਖਿਨ ਮਹਿ ਭਈ ਪਰਾਈ ॥੩॥ ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏ ਫਲ ਪਾਏ ॥ ਕ੍ਰਿਪਾ ਕਰੀ ਜਨ ਅਪੁਨੇ ਊਪਰ ਨਾਮਦੇਉ ਹਰਿ ਗੁਨ ਗਾਏ ॥੪॥੧॥ {ਪੰਨਾ 692-693}

ਅਰਥ: ਹੇ ਬੰਦਿਓ! ਆਪਣੇ ਸਰੀਰ ਦਾ) ਕਿਉਂ ਮਾਣ ਕਰਦੇ ਹੋ! ਇਹ ਸਰੀਰ ਨਾਸਵੰਤ ਹੈ, ਨਾਸ ਹੋ ਜਾਇਗਾਅਸਾਡਾ ਅਸਲ ਪਿਆਰਾ (ਜਿਸ ਨੇ ਸਾਥ ਨਿਭਾਉਣਾ ਹੈ) ਤਾਂ ਕਰਤਾਰ ਹੈ, ਪਰਮਾਤਮਾ ਹੈ।੧।ਰਹਾਉ।

ਜਿਨ੍ਹਾਂ ਨੇ ਡੂੰਘੀਆਂ ਨੀਹਾਂ ਪੁਟਵਾ ਕੇ ਉੱਤੇ ਮਹਿਲ-ਮਾੜੀਆਂ ਉਸਰਾਏ (ਉਹਨਾਂ ਦੇ ਭੀ ਇੱਥੇ ਹੀ ਰਹਿ ਗਏਤਾਹੀਏਂ ਸਿਆਣੇ ਬੰਦੇ ਇਹਨਾਂ ਮਹਿਲ-ਮਾੜੀਆਂ ਦਾ ਭੀ ਮਾਣ ਨਹੀਂ ਕਰਦੇਵੇਖੋ) ਮਾਰਕੰਡੇ ਰਿਸ਼ੀ ਨਾਲੋਂ ਕਿਸ ਦੀ ਵੱਡੀ ਉਮਰ ਹੋਣੀ ਏਉਸ ਨੇ ਕੱਖਾਂ ਦੀ ਕੁੱਲੀ ਵਿਚ ਹੀ ਝੱਟ ਲੰਘਾਇਆ।੧।

ਜਿਨ੍ਹਾਂ ਕੌਰਵਾਂ ਦੇ ਦੁਰਜੋਧਨ ਵਰਗੇ (ਬਲੀ) ਭਰਾ ਸਨ, ਉਹ ਭੀ (ਇਹ ਮਾਣ ਕਰਦੇ ਰਹੇ ਕਿ) ਅਸਾਡੀ (ਪਾਤਸ਼ਾਹੀ) ਅਸਾਡੀ (ਪਾਤਸ਼ਾਹੀ) , (ਪਾਂਡੋ ਕੀਹ ਲੱਗਦੇ ਹਨ ਇਸ ਧਰਤੀ ਦੇ?) ; (ਕੁਰਖੇਤਰ ਦੇ ਜੰਗ ਵੇਲੇ) ਅਠਤਾਲੀਆਂ ਕੋਹਾਂ ਵਿਚ ਉਹਨਾਂ ਦੀ ਸੈਨਾ ਦਾ ਖਿਲਾਰ ਸੀ (ਪਰ ਕਿੱਧਰ ਗਈ ਬਾਦਸ਼ਾਹੀ ਤੇ ਕਿੱਧਰ ਗਿਆ ਉਹ ਛਤਰਕੁਰਖੇਤਰ ਦੇ ਜੰਗ ਵਿਚ) ਗਿਰਝਾਂ ਨੇ ਉਹਨਾਂ ਦੀਆਂ ਲੋਥਾਂ ਖਾਧੀਆਂ।੨।

ਰਾਵਣ ਵਰਗੇ ਵੱਡੇ ਬਲੀ ਰਾਜੇ ਦੀ ਲੰਕਾ ਸਾਰੀ ਦੀ ਸਾਰੀ ਸੋਨੇ ਦੀ ਸੀ, (ਉਸ ਦੇ ਮਹਿਲਾਂ ਦੇ) ਦਰਵਾਜ਼ੇ ਤੇ ਹਾਥੀ ਬੱਝੇ ਖਲੋਤੇ ਸਨ, ਪਰ ਆਖ਼ਰ ਕੀਹ ਬਣਿਆਇਕ ਪਲ ਵਿਚ ਸਭ ਕੁਝ ਪਰਾਇਆ ਹੋ ਗਿਆ।੩।

(ਸੋ, ਅਹੰਕਾਰ ਕਿਸੇ ਚੀਜ਼ ਦਾ ਭੀ ਹੋਵੇ ਉਹ ਮਾੜਾ ਹੈਅਹੰਕਾਰ ਵਿਚ ਹੀ ਆ ਕੇ) ਜਾਦਵਾਂ ਨੇ ਦੁਰਬਾਸਾ ਨਾਲ ਮਸਖ਼ਰੀ ਕੀਤੀ ਤੇ ਇਹ ਫਲ ਪਾਇਓ ਨੇ (ਕਿ ਸਾਰੀ ਕੁਲ ਹੀ ਮੁੱਕ ਗਈ। (ਪਰ ਸ਼ੁਕਰ ਹੈ) ਆਪਣੇ ਦਾਸ ਨਾਮਦੇਵ ਉੱਤੇ ਪਰਮਾਤਮਾ ਨੇ ਕਿਰਪਾ ਕੀਤੀ ਹੈ ਤੇ ਨਾਮਦੇਵ (ਮਾਣ ਤਿਆਗ ਕੇ) ਪਰਮਾਤਮਾ ਦੇ ਗੁਣ ਗਾਉਂਦਾ ਹੈ।੪।੧।

ਭਾਵ: ਅਹੰਕਾਰ, ਚਾਹੇ ਕਿਸੇ ਚੀਜ਼ ਦਾ ਭੀ ਹੋਵੇ, ਮਾੜਾ ਹੈ।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਵਡਹੰਸੁ ਮਹਲਾ ੩ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥ {ਪੰਨਾ 583}

ਅਰਥ: ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! ਮੇਰੀ ਗੱਲ) ਸੁਣ ਲੈਣੀ (ਉਹ ਇਹ ਹੈ ਕਿ) ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ। ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਨਹੀਂ ਪਾਂਦੀ, ਉਹ ਔਗੁਣਾਂ ਨਾਲ ਭਰੀ ਰਹਿੰਦੀ ਹੈਪ੍ਰਭੂ-ਪਤੀ ਨੂੰ ਭੁਲਾ ਕੇ ਉਹ ਆਤਮਕ ਜੀਵਨ ਲੁਟਾ ਬੈਠਦੀ ਹੈ, ਤੇ, ਦੁਖੀ ਹੁੰਦੀ ਹੈ। ਪਰ ਜੇਹੜੀ ਜੀਵ-ਇਸਤ੍ਰੀ ਪਤੀ ਨੂੰ ਹਿਰਦੇ ਵਿਚ ਵਸਾ ਕੇ ਪ੍ਰਭੂ ਦੇ ਗੁਣ ਸਦਾ ਚੇਤੇ ਕਰ ਕਰ ਕੇ (ਪ੍ਰਭੂ ਦੇ ਦਰ ਤੇ ਸਦਾ) ਅਰਜ਼ੋਈਆਂ ਕਰਦੀ ਰਹਿੰਦੀ ਹੈ, ਉਸ ਦਾ ਖਸਮ (-ਪ੍ਰਭੂ) ਕਦੇ ਮਰਦਾ ਨਹੀਂਉਸ ਨੂੰ ਕਦੇ ਛੱਡ ਕੇ ਨਹੀਂ ਜਾਂਦਾ।

ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਸਰਨ ਪੈ ਕੇ ਪ੍ਰਭੂ ਨਾਲ ਡੂੰਘੀ ਸਾਂਝ ਪਾਂਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਨਾਲ ਜਾਣ-ਪਛਾਣ ਬਣਾਂਦੀ ਹੈ, ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦੀ ਹੈ। ਜਿਸ ਜੀਵ-ਇਸਤ੍ਰੀ ਨੇ ਆਪਣੇ ਉਸ ਪ੍ਰਭੂ-ਪਤੀ ਨਾਲ ਸਾਂਝ ਨਹੀਂ ਬਣਾਈ ਜੋ ਸਭ ਜੀਵਾਂ ਨੂੰ ਉਹਨਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ਹੈ, ਉਸ ਕੂੜ ਦੀ ਵਣਜਾਰਨ ਨੂੰ ਮਾਇਆ ਦਾ ਮੋਹ ਠੱਗੀ ਰੱਖਦਾ ਹੈ (ਇਸ ਵਾਸਤੇ) ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਬੇਨਤੀ) ਸੁਣ ਲੈਣੀ-ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦੀ ਵਿਚਾਰ ਕਰ ਕੇ ਪ੍ਰਭੂ ਦੀ ਸੇਵਾ-ਭਗਤੀ ਕਰਿਆ ਕਰੋ।੧।

ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ ॥ ਮਾਇਆ ਮੋਹੁ ਖੁਆਇਅਨੁ ਮਰਿ ਜੰਮੈ ਵਾਰੋ ਵਾਰਾ ॥ ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ ॥ ਬਿਨੁ ਸਬਦੈ ਪਿਰੁ ਨ ਪਾਇਓ ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ ॥ ਪਿਰੁ ਜਗਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ ॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰੇ ॥੨॥ {ਪੰਨਾ 583}

ਅਰਥ: ਹੇ ਭਾਈ! ਸਾਰਾ ਜਗਤ, ਤੇ, ਜਗਤ ਦਾ ਜਨਮ ਮਰਨ ਪਰਮਾਤਮਾ ਨੇ ਆਪ ਬਣਾਇਆ ਹੈ। ਮਾਇਆ ਦਾ ਮੋਹ (ਪੈਦਾ ਕਰ ਕੇ ਇਸ ਮੋਹ ਵਿਚ ਜਗਤ ਨੂੰ ਪਰਮਾਤਮਾ ਨੇ) ਆਪ ਹੀ ਭੁਲਾਇਆ ਹੋਇਆ ਹੈ (ਤਾਂਹੀਏਂ) ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ। (ਮਾਇਆ ਦੇ ਮੋਹ ਵਿਚ ਫਸ ਕੇ ਜੀਵ) ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ, (ਇਸ ਵਿਚ) ਵਿਕਾਰ ਵਧਦੇ ਰਹਿੰਦੇ ਹਨ। ਆਤਮਕ ਜੀਵਨ ਦੀ ਸੂਝ ਤੋਂ ਸੱਖਣੀ ਦੁਨੀਆ ਆਤਮਕ ਜੀਵਨ ਦੀ ਰਾਸ-ਪੂੰਜੀ ਲੁਟਾ ਬੈਠਦੀ ਹੈ। ਗੁਰੂ ਦੇ ਸ਼ਬਦ ਤੋਂ ਬਿਨਾ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਨਹੀਂ ਕਰ ਸਕਦੀ। ਆਪਣਾ ਜਨਮ ਅਜਾਈਂ ਗਵਾ ਲੈਂਦੀ ਹੈਔਗੁਣਾਂ ਨਾਲ ਭਰੀ ਹੋਈ, ਤੇ, ਝੂਠੇ ਮੋਹ ਵਿਚ ਫਸੀ ਹੋਈ ਦੁਖੀ ਹੁੰਦੀ ਰਹਿੰਦੀ ਹੈ।

ਪਰ, ਹੇ ਭਾਈ! ਪ੍ਰਭੂ ਆਪ ਹੀ ਜਗਤ ਦਾ ਜੀਵਨ (-ਅਧਾਰ) ਹੈ, ਕਿਸੇ ਦੇ ਆਤਮਕ ਮੌਤ ਮਰਨ ਤੇ ਰੋਣਾ ਭੀ ਕੀਹ ਹੋਇਆ? (ਜੀਵ-ਇਸਤ੍ਰੀ) ਪ੍ਰਭੂ-ਪਤੀ ਨੂੰ ਭੁਲਾ ਕੇ ਦੁਖੀ ਹੁੰਦੀ ਰਹਿੰਦੀ ਹੈ। ਹੇ ਭਾਈ! ਸਾਰੇ ਜਗਤ ਨੂੰ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ, ਜਗਤ ਦਾ ਜਨਮ ਮਰਨ (ਭੀ) ਪ੍ਰਭੂ ਨੇ ਆਪ ਹੀ ਬਣਾਇਆ ਹੈ।੨।

ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ ਓਹੁ ਮਰੈ ਨ ਜਾਏ ॥ ਭੂਲੀ ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ ॥ ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ ਦੁਖੁ ਪਾਏ ਆਵ ਘਟੈ ਤਨੁ ਛੀਜੈ ॥ ਜੋ ਕਿਛੁ ਆਇਆ ਸਭੁ ਕਿਛੁ ਜਾਸੀ ਦੁਖੁ ਲਾਗਾ ਭਾਇ ਦੂਜੈ ॥ ਜਮਕਾਲੁ ਨ ਸੂਝੈ ਮਾਇਆ ਜਗੁ ਲੂਝੈ ਲਬਿ ਲੋਭਿ ਚਿਤੁ ਲਾਏ ॥ ਸੋ ਪਿਰੁ ਸਾਚਾ ਸਦ ਹੀ ਸਾਚਾ ਨਾ ਓਹੁ ਮਰੈ ਨ ਜਾਏ ॥੩॥ {ਪੰਨਾ 583}

ਅਰਥ: ਹੇ ਭਾਈ! ਉਹ ਪ੍ਰਭੂ-ਪਤੀ ਸਦਾ ਜੀਊਂਦਾ ਹੈ, ਸਦਾ ਹੀ ਜੀਊਂਦਾ ਹੈ, ਉਹ ਨਾਹ ਮਰਦਾ ਹੈ ਨਾਹ ਜੰਮਦਾ ਹੈ। ਅੰਞਾਣ ਜੀਵ-ਇਸਤ੍ਰੀ ਉਸ ਤੋਂ ਖੁੰਝੀ ਫਿਰਦੀ ਹੈ, ਮਾਇਆ ਦੇ ਮੋਹ ਵਿਚ ਫਸ ਕੇ ਪ੍ਰਭੂ ਤੋਂ ਵਿਛੁੜੀ ਰਹਿੰਦੀ ਹੈ। ਹੋਰ ਹੋਰ ਪਿਆਰ ਦੇ ਕਾਰਨ ਪ੍ਰਭੂ ਤੋਂ ਵਿਛੁੜੀ ਰਹਿੰਦੀ ਹੈ, ਮਾਇਆ ਦੇ ਮੋਹ ਵਿਚ ਫਸ ਕੇ ਦੁੱਖ ਸਹਿੰਦੀ ਹੈ, (ਇਸ ਮੋਹ ਵਿਚ ਇਸ ਦੀ) ਉਮਰ ਗੁਜ਼ਰਦੀ ਜਾਂਦੀ ਹੈ, ਤੇ, ਸਰੀਰ ਕਮਜ਼ੋਰ ਹੁੰਦਾ ਜਾਂਦਾ ਹੈ। (ਜਗਤ ਦਾ ਨਿਯਮ ਤਾਂ ਹੈ ਹੀ ਇਹ ਕਿ) ਜੋ ਕੁਝ ਇਥੇ ਜੰਮਿਆ ਹੈ ਉਹ ਸਭ ਕੁਝ ਨਾਸ ਹੋ ਜਾਂਦਾ ਹੈਪਰ ਮਾਇਆ ਦੇ ਮੋਹ ਦੇ ਕਾਰਨ (ਇਹ ਅਟੱਲ ਨਿਯਮ ਭੁਲਾ ਕੇ ਜੀਵ ਨੂੰ ਕਿਸੇ ਦੇ ਮਰਨ ਤੇ) ਦੁੱਖ ਵਾਪਰਦਾ ਹੈ। ਜਗਤ (ਸਦਾ) ਮਾਇਆ ਦੀ ਖ਼ਾਤਰ ਲੜਦਾ-ਝਗੜਦਾ ਹੈ, ਇਸ ਨੂੰ (ਸਿਰ ਉਤੇ) ਮੌਤ ਨਹੀਂ ਸੁੱਝਦੀਲੱਬ ਵਿਚ ਲੋਭ ਵਿਚ ਚਿੱਤ ਲਾਈ ਰੱਖਦਾ ਹੈ।

ਹੇ ਭਾਈ! ਉਹ ਪ੍ਰਭੂ-ਪਤੀ ਸਦਾ ਜੀਊਂਦਾ ਹੈ, ਸਦਾ ਹੀ ਜੀਊਂਦਾ ਹੈ, ਉਹ ਨਾਹ ਮਰਦਾ ਹੈ ਨਾਹ ਜੰਮਦਾ ਹੈ।੩।

ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ ॥ ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ ॥ ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ ॥ ਇਹੁ ਤਨੁ ਰੁਲੈ ਰੁਲਾਇਆ ਕਾਮਿ ਨ ਆਇਆ ਜਿਨਿ ਖਸਮੁ ਨ ਜਾਤਾ ਹਦੂਰੇ ॥ ਨਾਨਕ ਸਾ ਧਨ ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ ॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨ ਜਾਣੈ ਪਿਰੁ ਹੈ ਨਾਲੇ ॥੪॥੨॥ {ਪੰਨਾ 583}

ਅਰਥ: ਕਈ ਜੀਵ-ਇਸਤ੍ਰੀਆਂ ਐਸੀਆਂ ਹਨ ਜੋ ਪ੍ਰਭੂ-ਪਤੀ ਤੋਂ ਵਿਛੁੜ ਕੇ ਦੁੱਖੀ ਰਹਿੰਦੀਆਂ ਹਨ। ਮਾਇਆ ਦੇ ਮੋਹ ਵਿਚ ਅੰਨ੍ਹੀ ਹੋਈ ਜੀਵ-ਇਸਤ੍ਰੀ ਇਹ ਨਹੀਂ ਸਮਝਦੀ ਕਿ ਪ੍ਰਭੂ-ਪਤੀ ਹਰ ਵੇਲੇ ਨਾਲ ਵੱਸਦਾ ਹੈ। ਗੁਰੂ ਦੀ ਕਿਰਪਾ ਨਾਲ ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਦੀ ਰੱਖਦੀ ਹੈ, ਉਸ ਨੂੰ ਸਦਾ ਜੀਊਂਦਾ-ਜਾਗਦਾ ਪ੍ਰਭੂ ਮਿਲ ਪੈਂਦਾ ਹੈ, ਉਹ ਜੀਵ-ਇਸਤ੍ਰੀ ਸਦਾ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ ਉਸ ਨੂੰ ਉਹ ਸਦਾ ਅੰਗ-ਸੰਗ ਦਿੱਸਦਾ ਹੈ। ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਪ੍ਰਭੂ ਨੂੰ ਦੂਰ ਵੱਸਦਾ ਸਮਝਦੀ ਹੈ। ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਖਸਮ-ਪ੍ਰਭੂ ਨੂੰ ਅੰਗ-ਸੰਗ ਵੱਸਦਾ ਨਾਹ ਸਮਝਿਆ, ਉਸ ਦਾ ਇਹ ਸਰੀਰ (ਵਿਕਾਰਾਂ ਵਿਚ) ਰੁਲਾਇਆ ਰੁਲਦਾ ਹੈ, ਤੇ, ਕਿਸੇ ਕੰਮ ਨਹੀਂ ਆਉਂਦਾ। ਹੇ ਨਾਨਕ! ਜੇਹੜੀ ਜੀਵ-ਇਸਤ੍ਰੀ (ਗੁਰੂ ਦੀ ਕਿਰਪਾ ਨਾਲ) ਪ੍ਰਭੂ-ਪਤੀ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ, ਉਹ (ਗੁਰੂ ਦੀ) ਮਿਲਾਈ ਹੋਈ ਪ੍ਰਭੂ ਨੂੰ ਮਿਲ ਪੈਂਦੀ ਹੈ।

ਕਈ ਜੀਵ-ਇਸਤ੍ਰੀਆਂ ਐਸੀਆਂ ਹਨ ਜੋ ਪ੍ਰਭੂ-ਪਤੀ ਤੋਂ ਵਿਛੁੜ ਕੇ ਦੁੱਖ ਪਾਂਦੀਆਂ ਹਨ। ਮਾਇਆ ਦੇ ਮੋਹ ਵਿਚ ਅੰਨ੍ਹੀ ਹੋ ਚੁਕੀ ਜੀਵ-ਇਸਤ੍ਰੀ ਇਹ ਨਹੀਂ ਸਮਝਦੀ ਕਿ ਪ੍ਰਭੂ-ਪਤੀ ਹਰ ਵੇਲੇ ਨਾਲ ਵੱਸਦਾ ਹੈ।੪।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਸੂਹੀ ਮਹਲਾ ੫ ॥ ਗੁਰ ਅਪੁਨੇ ਊਪਰਿ ਬਲਿ ਜਾਈਐ ॥ ਆਠ ਪਹਰ ਹਰਿ ਹਰਿ ਜਸੁ ਗਾਈਐ ॥੧॥ ਸਿਮਰਉ ਸੋ ਪ੍ਰਭੁ ਅਪਨਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥ ਚਰਣ ਕਮਲ ਸਿਉ ਲਾਗੀ ਪ੍ਰੀਤਿ ॥ ਸਾਚੀ ਪੂਰਨ ਨਿਰਮਲ ਰੀਤਿ ॥੨॥ ਸੰਤ ਪ੍ਰਸਾਦਿ ਵਸੈ ਮਨ ਮਾਹੀ ॥ ਜਨਮ ਜਨਮ ਕੇ ਕਿਲਵਿਖ ਜਾਹੀ ॥੩॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕੁ ਮਾਗੈ ਸੰਤ ਰਵਾਲਾ ॥੪॥੧੭॥੨੩॥ {ਪੰਨਾ 741}

ਅਰਥ: ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੈਂ ਆਪਣਾ ਉਹ ਮਾਲਕ-ਪ੍ਰਭੂ ਸਿਮਰਦਾ ਰਹਿੰਦਾ ਹਾਂ, ਜੇਹੜਾ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ।੧।ਰਹਾਉ।

ਹੇ ਭਾਈ! ਆਪਣੇ ਗੁਰੂ ਉੱਤੋਂ (ਸਦਾ) ਕੁਰਬਾਨ ਹੋਣਾ ਚਾਹੀਦਾ ਹੈ (ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ ਆਪਾਭਾਵ ਮਿਟਾ ਦੇਣਾ ਚਾਹੀਦਾ ਹੈ, (ਕਿਉਂਕਿ, ਗੁਰੂ ਦੀ ਕਿਰਪਾ ਨਾਲ ਹੀ) ਅੱਠੇ ਪਹਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਜਾ ਸਕਦਾ ਹੈ।੧।

ਹੇ ਭਾਈ! ਗੁਰੂ ਦੀ ਕਿਰਪਾ ਨਾਲ ਹੀ) ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਪਿਆਰ ਬਣਦਾ ਹੈ। (ਗੁਰ-ਚਰਨਾਂ ਦੀ ਪ੍ਰੀਤਿ ਹੀ) ਅਟੱਲ ਮੁਕੰਮਲ ਤੇ ਪਵਿਤ੍ਰ ਜੀਵਨ-ਜੁਗਤਿ ਹੈ।੨।

ਹੇ ਭਾਈ! ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਜਿਸ ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ (ਉਸ ਮਨੁੱਖ ਦੇ) ਅਨੇਕਾਂ ਜਨਮਾਂ ਦੇ ਪਾਪ ਦੂਰ ਹੋ ਜਾਂਦੇ ਹਨ।੩।

ਹੇ ਨਿਮਾਣਿਆਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਆਪਣੇ ਦਾਸ ਨਾਨਕ ਉਤੇ) ਕਿਰਪਾ ਕਰ। (ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੧੭।੨੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਸਲੋਕੁ ਮਃ ੩ ॥ ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ {ਪੰਨਾ 647-648}

ਅਰਥ: ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਰਣ (ਵਦਾਨ ਹੇਠਾਂ) ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ (ਸਤਿਗੁਰੂ ਨੂੰ) ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਂਦਾ ਹੈ ਤੇ, ਮਾਨੋ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ।

ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥ {ਪੰਨਾ 648}

ਅਰਥ: ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ।੧।

ਮਃ ੩ ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥ {ਪੰਨਾ 648}

ਅਰਥ: (ਸੰਸਾਰ ਵਿਚ) ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਂਦੇ ਹਨ।੨।

ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥ {ਪੰਨਾ 648}

ਅਰਥ: ਸਤਿਗੁਰੂ ਨੇ ਗੁਰਮੁਖ ਸਿੱਖ (-ਰੂਪ) ਸਹੇਲੀਆਂ (ਆਪੋ ਵਿਚਮਿਲਾਈਆਂ ਹਨਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ (ਹੋਰ) ਕਾਰੇ ਲਾਇਆ ਹੋਇਆ ਹੈਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ, ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁਤ੍ਰਾਂ ਤੇ ਭਰਾਵਾਂ ਨਾਲ ਇਕੋ ਜਿਹਾ ਪਿਆਰ ਹੁੰਦਾ ਹੈ। (ਹੇ ਸਿੱਖ ਸਹੇਲੀਓ!) ਸਾਰੀਆਂ 'ਗੁਰੂ, ਗੁਰੂਆਖੋ, 'ਗੁਰੂ, ਗੁਰੂਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ।੧੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ {ਪੰਨਾ 660}

ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।

(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।

ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।

ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।

ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਰਾਗੁ ਸੂਹੀ ਮਹਲਾ ੩ ਘਰੁ ੧੦    ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ {ਪੰਨਾ 755}

ਅਰਥ: ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ।੧।ਰਹਾਉ।

ਹੇ ਭਾਈ! ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ।੧।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ। ਅੰਤ) ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ। ਤਦੋਂ ਉਹਨਾਂ ਨੂੰ (ਹੱਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਦਾ ਜੀਵਨ ਸਫਲ ਹੋ ਜਾਂਦਾ ਹੈ, ਕਿਉਂਕਿ ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦੇ ਅੰਦਰ ਸਰਬ-ਵਿਆਪਕ ਪਰਮਾਤਮਾ ਦਾ ਪਰਕਾਸ਼ ਹੋ ਜਾਂਦਾ ਹੈ। ਉਹ ਆਤਮਕ ਅਡੋਲਤਾ ਵਿਚ ਆਨੰਦ ਵਿਚ ਮਗਨ ਰਹਿੰਦੇ ਹਨ।੩।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਬਾਣੀ ਨੂੰ ਭੁਲਾ ਦੇਂਦੇ ਹਨ, ਉਹ ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਉਹਨਾਂ ਦੇ ਅੰਦਰੋਂ ਮਾਇਆ ਦੀ ਤ੍ਰੇਹ ਭੁੱਖ ਦੂਰ ਨਹੀਂ ਹੁੰਦੀ, ਉਹ ਹਰ ਵੇਲੇ (ਤ੍ਰਿਸ਼ਨਾ ਦੀ ਅੱਗ ਵਿਚ) ਸੜਦੇ ਫਿਰਦੇ ਹਨ।੪।

ਅਜੇਹੇ ਮਨੁੱਖ ਭੈੜੇ ਬੰਦਿਆਂ ਨਾਲ ਮਿਤ੍ਰਤਾ ਗੰਢੀ ਰੱਖਦੇ ਹਨ, ਅਤੇ ਸੰਤ ਜਨਾਂ ਨਾਲ ਵੈਰ ਕਰਦੇ ਰਹਿੰਦੇ ਹਨ। ਉਹ ਆਪ ਆਪਣੇ ਪਰਵਾਰ ਸਮੇਤ (ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ (ਆਪਣੇ ਹੋਰ ਰਿਸ਼ਤੇਦਾਰਾਂ ਨੂੰ ਭੀ) ਨਾਲ ਹੀ ਡੋਬ ਲੈਂਦੇ ਹਨ।੫।

ਹੇ ਭਾਈ! ਕਿਸੇ ਦੀ ਭੀ ਨਿੰਦਾ ਕਰਨੀ ਚੰਗਾ ਕੰਮ ਨਹੀਂ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਹੀ ਨਿੰਦਾ ਕਰਿਆ ਕਰਦੇ ਹਨ। (ਲੋਕ ਪਰਲੋਕ ਵਿਚ) ਉਹੀ ਬਦਨਾਮੀ ਖੱਟਦੇ ਹਨ, ਅਤੇ ਭਿਆਨਕ ਨਰਕ ਵਿਚ ਪੈਂਦੇ ਹਨ।੬।

ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥ {ਪੰਨਾ 755}

ਅਰਥ: ਹੇ (ਮੇਰੇਮਨ! ਤੂੰ ਜਿਹੋ ਜਿਹੇ ਦੀ ਸੇਵਾ-ਭਗਤੀ ਕਰੇਂਗਾ, ਉਹੋ ਜਿਹੇ ਕਰਮ ਕਮਾ ਕੇ ਉਹੋ ਬਣ ਜਾਇਂਗਾ। (ਪ੍ਰਭੂ ਦੀ ਰਜ਼ਾ ਵਿਚ ਇਹ ਨਿਯਮ ਹੈ ਕਿ ਜੀਵ ਨੇ ਇਸ ਕਰਮ-ਭੂਮੀ ਸਰੀਰ ਵਿਚ) ਆਪ ਬੀਜ ਕੇ ਆਪ ਹੀ (ਉਸ ਦਾ) ਫਲ ਖਾਣਾ ਹੁੰਦਾ ਹੈ। ਇਸ ਦੀ ਉਲੰਘਣਾ ਨਹੀਂ ਕੀਤੀ ਜਾ ਸਕਦੀ।੭।

(ਉੱਚੀ ਆਤਮਾ ਵਾਲੇ) ਮਹਾ ਪੁਰਖਾਂ ਦਾ ਬਚਨ ਕਿਸੇ ਪਰਸੰਗ ਅਨੁਸਾਰ ਹੋਇਆ ਹੈ। ਉਹ ਮਹਾ ਪੁਰਖ ਆਤਮਕ ਜੀਵਨ ਦੇਣ ਵਾਲੇ ਨਾਮ-ਰਸ ਨਾਲ ਭਰਪੂਰ ਰਹਿੰਦੇ ਹਨ, ਉਹਨਾਂ ਨੂੰ ਕਿਸੇ ਸੇਵਾ ਆਦਿਕ ਦਾ ਲਾਲਚ ਨਹੀਂ ਹੁੰਦਾ (ਪਰ ਜੇਹੜਾ ਮਨੁੱਖ ਉਹਨਾਂ ਦੀ ਸੇਵਾ ਕਰਦਾ ਹੈ, ਉਸ ਨੂੰ ਉਹਨਾਂ ਪਾਸੋਂ ਆਤਮਕ ਜੀਵਨ ਮਿਲ ਜਾਂਦਾ ਹੈ੮।

ਉਹ ਮਹਾ ਪੁਰਖ ਹੋਰਨਾਂ ਨੂੰ (ਭੀ ਨਾਮ ਜਪਣ ਦਾ) ਉਪਦੇਸ਼ ਕਰਦੇ ਹਨ। ਗੁਣ ਗ੍ਰਹਿਣ ਕਰਨ ਵਾਲਾ ਮਨੁੱਖ (ਉਹਨਾਂ ਪਾਸੋਂ) ਗੁਣ ਗ੍ਰਹਿਣ ਕਰ ਲੈਂਦਾ ਹੈ। ਸੋ, ਜੇਹੜੇ ਮਨੁੱਖ ਉਹਨਾਂ ਮਹਾ ਪੁਰਖਾਂ ਦੀ ਸੰਗਤਿ ਵਿਚ ਰਹਿੰਦੇ ਹਨ, ਉਹ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨਉਹ ਭੀ ਹਰ ਵੇਲੇ ਨਾਮ ਜਪਣ ਲੱਗ ਪੈਂਦੇ ਹਨ।੯।

ਹੇ ਭਾਈ! ਜਿਸ ਪਰਮਾਤਮਾ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ ਉਹ ਆਪ ਹੀ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈ। ਉਹੀ ਆਪ ਸਭ ਦਾਤਾਂ ਦੇਣ ਵਾਲਾ ਹੈ। ਉਹ ਮਾਲਕ ਸਦਾ ਕਾਇਮ ਰਹਿਣ ਵਾਲਾ (ਭੀਹੈ।੧੦।

ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਤੇਰੇ ਅੰਗ-ਸੰਗ ਵੱਸਦਾ ਹੈ। ਗੁਰੂ ਦੀ ਸਰਨ ਪੈ ਕੇ ਤੂੰ ਉਸ ਨੂੰ ਆਪਣੀ ਅੱਖੀਂ ਵੇਖ ਲੈ। (ਜਿਸ ਮਨੁੱਖ ਉਤੇ ਉਹ) ਆਪ ਹੀ ਬਖ਼ਸ਼ਸ਼ ਕਰਦਾ ਹੈ ਉਸ ਨੂੰ ਆਪ ਹੀ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ। ਹੇ ਭਾਈਉਸ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖ।੧੧।

ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ (ਸਦਾ) ਪਵਿਤ੍ਰ ਹੈ, (ਜਦੋਂ ਤਕ ਮਨੁੱਖ ਦਾ) ਮਨ (ਵਿਕਾਰਾਂ ਨਾਲ) ਮੈਲਾ ਰਹੇ, ਉਸ ਪਰਮਾਤਮਾ ਨਾਲ ਮਿਲਾਪ ਨਹੀਂ ਹੋ ਸਕਦਾ। ਜੀਵ ਤਦੋਂ ਹੀ ਉਸ ਪ੍ਰਭੂ ਦੇ ਚਰਨਾਂ ਵਿਚ ਮਿਲ ਸਕਦਾ ਹੈ, ਜਦੋਂ ਪ੍ਰਭੂ ਆਪ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਅੰਦਰ ਦੀ ਹਉਮੈ ਸਾੜ ਕੇ ਉਸ ਨੂੰ ਆਪਣੇ ਨਾਲ ਮਿਲਾਂਦਾ ਹੈ।੧੨।

ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨਾ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥ {ਪੰਨਾ 755}

ਅਰਥ: ਹੇ ਭਾਈ! ਜੇ ਉਹ ਸਦਾ ਕਾਇਮ ਰਹਿਣ ਵਾਲਾ ਖਸਮ-ਪ੍ਰਭੂ ਭੁੱਲ ਜਾਏ, ਤਾਂ ਜਗਤ ਵਿਚ ਜੀਊਣਾ ਫਿਟਕਾਰ-ਜੋਗ ਹੈ। ਜਿਸ ਮਨੁੱਖ ਉਤੇ ਪ੍ਰਭੂ ਆਪ ਮੇਹਰ ਦੀ ਨਿਗਾਹ ਕਰਦਾ ਹੈ, ਉਸ ਨੂੰ ਪ੍ਰਭੂ ਨਹੀਂ ਭੁੱਲਦਾ। ਉਹ ਮਨੁੱਖ ਗੁਰੂ ਦੀ ਮਤਿ ਦੀ ਬਰਕਤਿ ਨਾਲ ਹਰਿ-ਨਾਮ ਵਿਚ ਸੁਰਤਿ ਜੋੜਦਾ ਹੈ।੧੩।

ਹੇ ਭਾਈ! ਅਸਾਂ ਜੀਵਾਂ ਦਾ ਕੋਈ ਆਪਣਾ ਜ਼ੋਰ ਨਹੀਂ ਚੱਲ ਸਕਦਾ) ਜੇ ਗੁਰੂ (ਮੈਨੂੰ ਪ੍ਰਭੂ ਨਾਲ) ਮਿਲਾ ਦੇਵੇ, ਤਾਂ ਹੀ ਮੈਂ ਮਿਲਿਆ ਰਹਿ ਸਕਦਾ ਹਾਂ, ਅਤੇ ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਮੈਂ ਆਪਣੇ ਹਿਰਦੇ ਵਿਚ ਟਿਕਾ ਕੇ ਰੱਖ ਸਕਦਾ ਹਾਂ। ਹੇ ਭਾਈ! ਗੁਰੂ ਦੇ ਪਿਆਰ ਦੀ ਬਰਕਤਿ ਨਾਲ ਜੇਹੜਾ ਮਨੁੱਖ ਪ੍ਰਭੂ-ਚਰਨਾਂ ਵਿਚ ਮਿਲ ਜਾਏ, ਉਹ ਫਿਰ ਕਦੇ ਉਥੋਂ ਨਹੀਂ ਵਿਛੁੜਦਾ।੧੪।

ਹੇ ਭਾਈ! ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜ ਕੇ ਤੂੰ ਭੀ ਆਪਣੇ ਖਸਮ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰ। ਪ੍ਰੀਤਮ ਪ੍ਰਭੂ ਨੂੰ ਮਿਲ ਕੇ ਜਿਸ ਜੀਵ-ਇਸਤ੍ਰੀ ਨੇ ਆਤਮਕ ਆਨੰਦ ਪ੍ਰਾਪਤ ਕਰ ਲਿਆ, ਉਸ ਨੇ (ਲੋਕ ਪਰਲੋਕ ਵਿਚਸੋਭਾ ਖੱਟ ਲਈ।੧੫।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦਾ ਮਨ ਪਰਮਾਤਮਾ ਦੇ ਨਾਮ ਵਿਚ ਨਹੀਂ ਭਿੱਜਦਾ (ਹਰਿ-ਨਾਮ ਨਾਲ ਪਿਆਰ ਨਹੀਂ ਪਾਂਦਾ। ਉਹ ਮਨੁੱਖ ਆਪਣੇ ਮਨ ਵਿਚ ਮੈਲੇ ਅਤੇ ਕਠੋਰ ਰਹਿੰਦੇ ਹਨ। ਜੇ ਸੱਪ ਨੂੰ ਦੁੱਧ ਭੀ ਪਿਲਾਇਆ ਜਾਏ, ਤਾਂ ਭੀ ਉਸ ਦੇ ਅੰਦਰ ਨਿਰੋਲ ਜ਼ਹਿਰ ਹੀ ਟਿਕਿਆ ਰਹਿੰਦਾ ਹੈ।੧੬।

ਹੇ ਭਾਈ! ਸਭ ਜੀਵਾਂ ਵਿਚ ਵਿਆਪਕ ਹੋ ਕੇ ਸਭ ਕੁਝ) ਪ੍ਰਭੂ ਆਪ ਹੀ ਕਰ ਰਿਹਾ ਹੈ। ਕਿਸ ਨੂੰ (ਚੰਗਾ ਜਾਂ ਮੰਦਾ) ਆਖਿਆ ਜਾ ਸਕਦਾ ਹੈ? (ਕੁਰਾਹੇ ਪਏ ਜੀਵਾਂ ਉਤੇ ਭੀਉਹ ਆਪ ਹੀ ਬਖ਼ਸ਼ਸ਼ ਕਰਨ ਵਾਲਾ ਹੈ। ਜਦੋਂ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਕਿਸੇ ਮਨੁੱਖ ਦੇ ਮਨ ਦੀ) ਮੈਲ ਲਹਿ ਜਾਂਦੀ ਹੈ, ਤਾਂ ਉਸ ਦੇ ਆਤਮਾ ਨੂੰ ਸਦਾ ਕਾਇਮ ਰਹਿਣ ਵਾਲੀ ਸੁੰਦਰਤਾ ਮਿਲ ਜਾਂਦੀ ਹੈ।੧੭।

ਹੇ ਭਾਈ! ਹਰਿ-ਨਾਮ-ਸਰਮਾਏ ਦਾ ਮਾਲਕ) ਸ਼ਾਹ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੇ ਨਾਮ ਦਾ ਵਣਜ ਕਰਨ ਵਾਲੇ ਭੀ ਅਟੱਲ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ। ਪਰ ਉਸ ਸ਼ਾਹ ਦੇ ਦਰਬਾਰ ਵਿਚ ਕੂੜੀ ਦੁਨੀਆ ਦੇ ਵਣਜਾਰੇ ਨਹੀਂ ਟਿਕ ਸਕਦੇ। ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਸੰਦ ਨਹੀਂ ਆਉਂਦਾ, ਤੇ, ਉਹ ਸਦਾ ਦੁੱਖ ਵਿਚ ਹੀ ਖ਼ੁਆਰ ਹੁੰਦੇ ਰਹਿੰਦੇ ਹਨ।੧੮।

ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥ ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥ ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥ ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥ ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥ {ਪੰਨਾ 756}

ਅਰਥ: ਹੇ ਭਾਈ! ਹਉਮੈ (ਦੀ ਮੈਲ) ਨਾਲ ਮੈਲਾ ਹੋਇਆ ਹੋਇਆ ਜਗਤ ਭਟਕ ਰਿਹਾ ਹੈ, ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਰਹਿੰਦਾ ਹੈ, ਪਿਛਲੇ ਜਨਮਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਓਹੋ ਜਿਹੇ ਹੀ ਹੋਰ ਕਰਮ ਕਰੀ ਜਾਂਦਾ ਹੈ। (ਕਰਮਾਂ ਦੀ ਬਣੀ ਇਸ ਫਾਹੀ ਨੂੰ) ਕੋਈ ਮਿਟਾ ਨਹੀਂ ਸਕਦਾ।੧੯।

ਹੇ ਭਾਈ! ਜੇ ਮਨੁੱਖ ਸਾਧ ਸੰਗਤਿ ਵਿਚ ਟਿਕਿਆ ਰਹੇ, ਤਾਂ ਇਸ ਦਾ ਪਿਆਰ ਸਦਾ-ਥਿਰ ਪ੍ਰਭੂ ਵਿਚ ਬਣ ਜਾਂਦਾ ਹੈ। ਹੇ ਭਾਈਤੂੰ (ਸਾਧ ਸੰਗਤਿ ਵਿਚ ਟਿਕ ਕੇ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰ, ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈ, (ਇਸ ਤਰ੍ਹਾਂ) ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋਵੇਂਗਾ।੨੦।

ਹੇ ਭਾਈ! ਪੂਰੇ ਗੁਰੂ ਦੀ ਮਤਿ ਉਕਾਈ-ਹੀਣ ਹੈ। (ਜੇਹੜਾ ਮਨੁੱਖ ਗੁਰੂ ਦੀ ਪੂਰੀ ਮਤਿ ਲੈ ਕੇ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਹ ਮਨੁੱਖ ਹਉਮੈ ਅਤੇ ਮਮਤਾ ਦੇ ਵੱਡੇ ਰੋਗ ਨੂੰ ਆਪਣੇ ਅੰਦਰੋਂ ਰੋਕ ਦੇਂਦਾ ਹੈ।੨੧।

ਹੇ ਭਾਈ! ਜੇ ਪ੍ਰਭੂ ਮੇਹਰ ਕਰੇ, ਤਾਂ) ਮੈਂ ਆਪਣੇ ਗੁਰੂ ਦੀ ਵਡਿਆਈ ਕਰਾਂ, ਨਿਊਂ ਨਿਊਂ ਕੇ ਮੈਂ ਗੁਰੂ ਦੀ ਚਰਨੀਂ ਲੱਗਾਂ, ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਆਪਣਾ ਮਨ ਆਪਣਾ ਤਨ ਗੁਰੂ ਦੇ ਹਵਾਲੇ ਕਰ ਦਿਆਂਗੁਰੂ ਦੇ ਅੱਗੇ ਰੱਖ ਦਿਆਂ।੨੨।

ਹੇ ਭਾਈ! ਡਾਂਵਾਂ-ਡੋਲ ਹਾਲਤ ਵਿਚ ਰਿਹਾਂ ਖ਼ੁਆਰ ਹੋਈਦਾ ਹੈ। ਇਕ ਪਰਮਾਤਮਾ ਨਾਲ ਹੀ ਸੁਰਤਿ ਜੋੜੀ ਰੱਖ। ਆਪਣੇ ਅੰਦਰੋਂ ਹਉਮੈ ਦੂਰ ਕਰ, ਮਮਤਾ ਦੂਰ ਕਰ। (ਜਦੋਂ ਮਨੁੱਖ ਹਉਮੈ ਮਮਤਾ ਦੂਰ ਕਰਦਾ ਹੈ) ਤਦੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੋਇਆ ਰਹਿੰਦਾ ਹੈ।੨੩।

ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲ੍ਹ੍ਹਰਨਿ ਗੁਣ ਕੀ ਸਾਝ ਕਰੰਨ੍ਹ੍ਹਿ ॥੨੫॥ ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮ੍ਹ੍ਹਾਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥ {ਪੰਨਾ 756}

ਅਰਥ: ਹੇ ਭਾਈ! ਮੇਰੇ) ਉਹ ਮਨੁੱਖ ਭਰਾ ਹਨ, ਜੇਹੜੇ ਗੁਰੂ ਦੀ ਸਰਨ ਵਿਚ ਆ ਪਏ ਹਨ, ਅਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਚਿੱਤ ਜੋੜਦੇ ਹਨ। ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹ (ਫਿਰ ਪ੍ਰਭੂ ਨਾਲੋਂ) ਨਹੀਂ ਵਿਛੁੜਦੇ। ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ (ਟਿਕੇ ਹੋਏ) ਦਿੱਸਦੇ ਹਨ।੨੪।

ਹੇ ਭਾਈ! ਮੇਰੇ ਉਹ ਮਨੁੱਖ ਭਰਾ ਹਨ ਸੱਜਣ ਹਨ, ਜੇਹੜੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਹਨ। (ਗੁਣਾਂ, ਦੇ ਵੱਟੇ) ਅਉਗਣ ਵਿਕ ਜਾਣ ਨਾਲ (ਦੂਰ ਹੋ ਜਾਣ ਨਾਲ) ਉਹ ਮਨੁੱਖ (ਆਤਮਕ ਜੀਵਨ ਵਿਚ) ਪ੍ਰਫੁਲਤ ਹੁੰਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣਾਂ ਨਾਲ ਸਾਂਝ ਪਾਂਦੇ ਹਨ।੨੫।

ਹੇ ਭਾਈ! ਗੁਰੂ ਨਾਲ (ਆਤਮਕ) ਸਾਂਝ ਦੀ ਬਰਕਤਿ ਨਾਲ (ਉਹਨਾਂ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ, ਉਹ ਪਰਮਾਤਮਾ ਦੀ ਅਟੱਲ ਰਹਿਣ ਵਾਲੀ ਭਗਤੀ ਕਰਦੇ ਰਹਿੰਦੇ ਹਨ। ਉਹ ਮਨੁੱਖ ਗੁਰੂ ਦੇ ਸ਼ਬਦ ਨਾਲ ਸਦਾ-ਥਿਰ ਪ੍ਰਭੂ ਦਾ ਨਾਮ ਵਿਹਾਝਦੇ ਹਨ ਅਤੇ ਹਰਿ-ਨਾਮ (ਦਾਲਾਭ ਖੱਟਦੇ ਹਨ।੨੬।

ਹੇ ਭਾਈ! ਕਈ ਕਿਸਮ ਦੇਪਾਪ ਕਰ ਕਰ ਕੇ ਸੋਨਾ ਚਾਂਦੀ (ਆਦਿਕ ਧਨਇਕੱਠਾ ਕਰੀਦਾ ਹੈ, ਪਰ (ਜਗਤ ਤੋਂ) ਤੁਰਨ ਵੇਲੇ (ਉਹ ਧਨ ਮਨੁੱਖ ਦੇਨਾਲ ਨਹੀਂ ਜਾਂਦਾ। ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਚੀਜ਼ ਮਨੁੱਖ ਦੇ ਨਾਲ ਨਹੀਂ ਜਾਵੇਗੀ। ਨਾਮ ਤੋਂ ਸੁੰਞੀ ਸਾਰੀ ਲੁਕਾਈ ਆਤਮਕ ਮੌਤ ਦੀ ਹੱਥੀ ਲੁੱਟੀ ਜਾਂਦੀ ਹੈ (ਆਪਣਾ ਆਤਮਕ ਜੀਵਨ ਲੁਟਾ ਬੈਠਦੀ ਹੈ੨੭।

ਹੇ ਭਾਈ! ਮਨੁੱਖ ਦੇ ਮਨ ਵਾਸਤੇ ਪਰਮਾਤਮਾ ਦਾ ਨਾਮ ਹੀ (ਜੀਵਨ-ਸਫ਼ਰ ਦਾਖ਼ਰਚ ਹੈ। ਇਸ ਸਫ਼ਰ-ਖ਼ਰਚ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖੋ। ਇਹ ਖ਼ਰਚ ਕਦੇ ਮੁੱਕਣ ਵਾਲਾ ਨਹੀਂ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ, ਉਸ ਦੇ ਨਾਲ ਇਹ ਸਦਾ ਲਈ ਸਾਥ ਬਣਾਂਦਾ ਹੈ।੨੮।

ਜਗਤ ਦੇ ਮੂਲ ਪਰਮਾਤਮਾ ਤੋਂ ਖੁੰਝੇ ਹੋਏ ਹੇ ਮਨ! (ਜੇ ਤੂੰ ਇਸੇ ਤਰ੍ਹਾਂ ਖੁੰਝਿਆ ਹੀ ਰਿਹਾ, ਤਾਂ) ਆਪਣੀ ਇੱਜ਼ਤ ਗਵਾ ਕੇ (ਇਥੋਂ) ਜਾਵੇਂਗਾ। ਇਹ ਜਗਤ ਤਾਂ ਮਾਇਆ ਦੇ ਮੋਹ ਵਿਚ ਫਸਿਆ ਪਿਆ ਹੈ (ਤੂੰ ਇਸ ਨਾਲ ਆਪਣਾ ਮੋਹ ਛੱਡ, ਅਤੇ) ਗੁਰੂ ਦੀ ਮਤਿ ਉਤੇ ਤੁਰ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ।੨੯।

ਹਰਿ ਕੀ ਕੀਮਤਿ ਨਾ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥ {ਪੰਨਾ 756}

ਅਰਥ: ਹੇ ਭਾਈ! ਪਰਮਾਤਮਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਪਰਮਾਤਮਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਜਿਸ ਮਨੁੱਖ ਦਾ ਮਨ ਅਤੇ ਤਨ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਉਹ ਸਦਾ ਪਰਮਾਤਮਾ ਵਿਚ ਲੀਨ ਰਹਿੰਦਾ ਹੈ।੩੦।

ਹੇ ਭਾਈ! ਮੇਰਾ ਉਹ ਖਸਮ-ਪ੍ਰਭੂ ਆਨੰਦ-ਸਰੂਪ ਹੈ (ਜੇਹੜਾ ਮਨੁੱਖ ਉਸ ਦੇ ਚਰਨਾਂ ਵਿਚ ਆ ਜੁੜਦਾ ਹੈ) ਉਸ ਨੂੰ ਉਹ ਆਤਮਕ ਅਡੋਲਤਾ ਵਿਚ, ਪ੍ਰੇਮ-ਰੰਗ ਵਿਚ ਰੰਗ ਦੇਂਦਾ ਹੈ। ਜਦੋਂ ਕੋਈ ਜੀਵ-ਇਸਤ੍ਰੀ ਉਸ ਖਸਮ-ਪ੍ਰਭੂ ਦੇ ਚਰਨਾਂ ਵਿਚ ਲੀਨ ਹੋ ਜਾਂਦੀ ਹੈ, ਤਦੋਂ ਉਸ (ਦੀ ਜਿੰਦ) ਨੂੰ ਪ੍ਰੇਮ-ਰੰਗ ਚੜ੍ਹ ਜਾਂਦਾ ਹੈ।੩੧।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ (ਪ੍ਰਭੂ ਨਾਲੋਂਚਿਰ ਦੇ ਵਿਛੁੜੇ ਹੋਏ ਭੀ (ਪ੍ਰਭੂ ਨੂੰ) ਆ ਮਿਲਦੇ ਹਨ। ਪਰਮਾਤਮਾ ਦਾ ਨਾਮ (ਜੋ, ਮਾਨੋ, ਧਰਤੀ ਦੇ ਸਾਰੇ) ਨੌ ਖ਼ਜ਼ਾਨੇ (ਹੈ, ਉਹਨਾਂ ਨੂੰ) ਆਪਣੇ ਅੰਦਰ ਹੀ ਲੱਭ ਪੈਂਦਾ ਹੈ। ਉਸ ਨਾਮ-ਖ਼ਜ਼ਾਨੇ ਨੂੰ ਉਹ ਆਪ ਵਰਤਦੇ ਹਨ, ਹੋਰਨਾਂ ਨੂੰ ਵੰਡਦੇ ਹਨ, ਉਹ ਫਿਰ ਭੀ ਨਹੀਂ ਮੁੱਕਦਾ। ਆਤਮਕ ਅਡੋਲਤਾ ਵਿਚ ਟਿਕ ਕੇ ਉਹ ਮਨੁੱਖ ਪਰਮਾਤਮਾ ਦੇ ਗੁਣ ਯਾਦ ਕਰਦੇ ਰਹਿੰਦੇ ਹਨ।੩੨।

ਹੇ ਭਾਈ! ਗੁਰੂ ਦੀ ਸਰਨ ਆ ਪਏ) ਉਹ ਮਨੁੱਖ ਨਾਹ ਜੰਮਦੇ ਹਨ ਨਾਹ ਮਰਦੇ ਹਨ, ਨਾਹ ਹੀ ਉਹ (ਜਨਮ ਮਰਨ ਦੇ ਗੇੜ ਦੇ) ਦੁੱਖ ਸਹਾਰਦੇ ਹਨ। ਜਿਨ੍ਹਾਂ ਦੀ ਰੱਖਿਆ ਗੁਰੂ ਨੇ ਕਰ ਦਿੱਤੀ ਹੈ, ਉਹ (ਜਨਮ ਮਰਨ ਦੇ ਗੇੜ ਤੋਂ) ਬਚ ਗਏ। ਉਹ ਸਦਾ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਆਤਮਕ ਆਨੰਦ ਮਾਣਦੇ ਹਨ।੩੩।

ਹੇ ਭਾਈ! ਜੇਹੜੇ ਭਲੇ ਮਨੁੱਖ ਹਰ ਵੇਲੇ ਪ੍ਰਭੂ-ਚਰਨਾਂ ਵਿਚ ਜੁੜੇ ਰਹਿੰਦੇ ਹਨ, ਉਹ ਪ੍ਰਭੂ-ਚਰਨਾਂ ਵਿਚ ਮਿਲ ਕੇ ਮੁੜ ਕਦੇ ਨਹੀਂ ਵਿਛੁੜਦੇ। ਪਰ, ਹੇ ਨਾਨਕ! ਇਸ ਜਗਤ ਵਿਚ ਅਜੇਹੇ ਵਿਰਲੇ ਬੰਦੇ ਹੀ ਉੱਘੜਦੇ ਹਨਜੇਹੜੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰਦੇ ਹਨ।੩੪।੧।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||

ਰਾਮਕਲੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥ ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥ ਅਬ ਹੀ ਕਬ ਹੀ ਕਿਛੂ ਨ ਜਾਨਾ ਤੇਰਾ ਏਕੋ ਨਾਮੁ ਪਛਾਨਾ ॥੧॥ ਨ ਜਾਣਾ ਹਰੇ ਮੇਰੀ ਕਵਨ ਗਤੇ ॥ ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥੧॥ ਰਹਾਉ ॥ਕਬਹੂ ਜੀਅੜਾ ਊਭਿ ਚੜਤੁ ਹੈ ਕਬਹੂ ਜਾਇ ਪਇਆਲੇ ॥ ਲੋਭੀ ਜੀਅੜਾ ਥਿਰੁ ਨ ਰਹਤੁ ਹੈ ਚਾਰੇ ਕੁੰਡਾ ਭਾਲੇ ॥੨॥ ਮਰਣੁ ਲਿਖਾਇ ਮੰਡਲ ਮਹਿ ਆਏ ਜੀਵਣੁ ਸਾਜਹਿ ਮਾਈ ॥ ਏਕਿ ਚਲੇ ਹਮ ਦੇਖਹ ਸੁਆਮੀ ਭਾਹਿ ਬਲੰਤੀ ਆਈ ॥੩॥ ਨ ਕਿਸੀ ਕਾ ਮੀਤੁ ਨ ਕਿਸੀ ਕਾ ਭਾਈ ਨਾ ਕਿਸੈ ਬਾਪੁ ਨ ਮਾਈ ॥ ਪ੍ਰਣਵਤਿ ਨਾਨਕ ਜੇ ਤੂ ਦੇਵਹਿ ਅੰਤੇ ਹੋਇ ਸਖਾਈ ॥੪॥੧॥ {ਪੰਨਾ 876}

ਅਰਥ: ਹੇ ਹਰੀ! ਮੈਨੂੰ ਇਹ ਸਮਝ ਨਹੀਂ ਸੀ ਕਿ (ਤੇਰੇ ਨਾਮ ਤੋਂ ਬਿਨਾ) ਮੇਰੀ ਆਤਮਕ ਅਵਸਥਾ ਨੀਵੀਂ ਹੋ ਜਾਇਗੀ। ਹੇ ਪ੍ਰਭੂ! ਮੈਂ ਮੂਰਖ ਹਾਂ, ਅਗਿਆਨੀ ਹਾਂ, (ਪਰ) ਤੇਰੀ ਸਰਨ ਆਇਆ ਹਾਂ। ਹੇ ਪ੍ਰਭੂ-ਪਤੀ! ਮੇਹਰ ਕਰ (ਮੈਨੂੰ ਆਪਣਾ ਨਾਮ ਬਖ਼ਸ਼, ਤੇ) ਮੇਰੀ ਇੱਜ਼ਤ ਰੱਖ ਲੈ।੧।ਰਹਾਉ।

ਹੇ ਪ੍ਰਭੂ! ਤੇਰਾ ਨਾਮ ਵਿਸਾਰ ਕੇ) ਕੋਈ ਮਨੁੱਖ ਮਾਗਧੀ ਪ੍ਰਾਕ੍ਰਿਤ ਵਿਚ ਲਿਖੇ ਹੋਏ ਬੌਧ ਤੇ ਜੈਨ ਗ੍ਰੰਥ ਪੜ੍ਹ ਰਿਹਾ ਹੈ, ਕੋਈ (ਤੈਨੂੰ ਭੁਲਾ ਕੇ) ਪੁਰਾਣ ਆਦਿਕ ਪੜ੍ਹਦਾ ਹੈ, ਕੋਈ (ਕਿਸੇ ਦੇਵੀ ਦੇਵਤੇ ਨੂੰ ਸਿੱਧ ਕਰਨ ਲਈ) ਮਾਲਾ ਨਾਲ (ਦੇਵਤੇ ਦੇ) ਨਾਮ ਦਾ ਜਾਪ ਕਰਦਾ ਹੈ, ਕੋਈ ਸਮਾਧੀ ਲਾਈ ਬੈਠਾ ਹੈ। ਪਰ ਹੇ ਪ੍ਰਭੂ! ਮੈਂ ਸਿਰਫ਼ ਤੇਰੇ ਨਾਮ ਨੂੰ ਪਛਾਣਦਾ ਹਾਂ (ਤੇਰੇ ਨਾਮ ਨਾਲ ਹੀ ਸਾਂਝ ਪਾਂਦਾ ਹਾਂ) , ਮੈਂ ਕਦੇ ਭੀ (ਤੇਰੇ ਨਾਮ ਤੋਂ ਬਿਨਾ) ਕੋਈ ਹੋਰ ਉੱਦਮ (ਐਸਾ) ਨਹੀਂ ਸਮਝਦਾ (ਜੋ ਆਤਮਕ ਜੀਵਨ ਨੂੰ ਉੱਚਾ ਕਰ ਸਕੇ੧।

(ਤੇਰੇ ਨਾਮ ਨੂੰ ਵਿਸਾਰ ਕੇ ਜੀਵ ਲੋਭ ਵਿਚ ਫਸ ਜਾਂਦਾ ਹੈ) ਕਦੇ (ਜਦੋਂ ਮਾਇਆ ਮਿਲਦੀ ਹੈਜੀਵ (ਬੜਾ ਹੀ ਖ਼ੁਸ਼ ਹੁੰਦਾ, ਮਾਨੋ) ਆਕਾਸ਼ ਵਿਚ ਜਾ ਚੜ੍ਹਦਾ ਹੈ, ਕਦੇ (ਜਦੋਂ ਮਾਇਆ ਦੀ ਥੁੜ ਹੋ ਜਾਂਦੀ ਹੈ, ਤਾਂ ਬਹੁਤ ਡਾਵਾਂ-ਡੋਲ ਹੋ ਜਾਂਦਾ ਹੈ, ਮਾਨੋ) ਪਾਤਾਲ ਵਿਚ ਜਾ ਡਿੱਗਦਾ ਹੈ। ਲੋਭ-ਵੱਸ ਹੋਇਆ ਜੀਵ ਅਡੋਲ-ਚਿੱਤ ਨਹੀਂ ਰਹਿ ਸਕਦਾ, ਚੌਹੀਂ ਪਾਸੀਂ (ਮਾਇਆ ਦੀ) ਭਾਲ ਕਰਦਾ ਫਿਰਦਾ ਹੈ।੨।

ਹੇ ਮਾਂ! ਜੀਵ ਜਗਤ ਵਿਚ (ਇਹ ਲੇਖ ਮੱਥੇ ਤੇ) ਲਿਖਾ ਕੇ ਆਉਂਦੇ ਹਨ (ਕਿ) ਮੌਤ (ਜ਼ਰੂਰ ਆਵੇਗੀਪਰ ਤੈਨੂੰ ਵਿਸਾਰ ਕੇ ਇਥੇ ਸਦਾ) ਜੀਊਂਦੇ ਰਹਿਣ ਦਾ ਬਾਨ੍ਹਣੂ ਬੰਨ੍ਹਦੇ ਹਨ। ਹੇ ਮਾਲਿਕ-ਪ੍ਰਭੂ! ਸਾਡੀਆਂ ਅੱਖਾਂ ਦੇ ਸਾਹਮਣੇ ਹੀ ਅਨੇਕਾਂ ਜੀਵ (ਇਥੋਂ) ਤੁਰੇ ਜਾ ਰਹੇ ਹਨ, (ਮੌਤ ਦੀ) ਅੱਗ ਬਲ ਰਹੀ ਹੈ (ਇਸ ਵਿਚ ਸਭ ਦੇ ਸਰੀਰ ਭਸਮ ਹੋ ਜਾਣੇ ਹਨ, ਪਰ ਤੇਰੇ ਨਾਮ ਤੋਂ ਖੁੰਝ ਕੇ ਜੀਵ ਸਦਾ ਜੀਊਣਾ ਹੀ ਲੋਚਦੇ ਹਨ੩।

ਹੇ ਪ੍ਰਭੂ! ਨਾਹ ਕਿਸੇ ਦਾ ਕੋਈ ਮਿਤ੍ਰ, ਨਾਹ ਕਿਸੇ ਦਾ ਕੋਈ ਭਰਾ, ਨਾਹ ਕਿਸੇ ਦਾ ਪਿਉ ਅਤੇ ਨਾਹ ਕਿਸੇ ਦੀ ਮਾਂ (ਅੰਤ ਵੇਲੇ ਕੋਈ ਕਿਸੇ ਨਾਲ ਸਾਥ ਨਹੀਂ ਨਿਬਾਹ ਸਕਦਾ। ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ-ਜੇ ਤੂੰ (ਆਪਣੇ ਨਾਮ ਦੀ ਦਾਤਿ) ਦੇਵੇਂਤਾਂ (ਸਿਰਫ਼ ਇਹੀ) ਅੰਤ ਵੇਲੇ ਸਹਾਈ ਹੋ ਸਕਦਾ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)

ਸੋਰਠਿ ਮਹਲਾ ੧ ਤਿਤੁਕੀ ॥ ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥ ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥ ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥ ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥ ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥ ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥ ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥ ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥ {ਪੰਨਾ 635-636}

ਅਰਥ: (ਤੀਰਥ ਵਰਤ ਆਦਿਕ ਧਾਰਮਿਕ ਮਿਥੇ ਹੋਏ) ਕੰਮਾਂ ਦੇ ਵਿਸ਼ਵਾਸੀ ਹੇ ਪੰਡਿਤ! ਸੁਣ (ਇਹ ਕਰਮ ਧਰਮ ਆਤਮਕ ਆਨੰਦ ਨਹੀਂ ਪੈਦਾ ਕਰ ਸਕਦੇ। ਹੇ ਭਾਈ! ਜਿਸ ਕੰਮ ਦੀ ਰਾਹੀਂ ਆਤਮਕ ਆਨੰਦ ਪੈਦਾ ਹੁੰਦਾ ਹੈ ਉਹ (ਇਹ) ਹੈ ਕਿ ਆਤਮਕ ਜੀਵਨ ਦੇਣ ਵਾਲੇ ਜਗਤ-ਮੂਲ (ਦੇ ਗੁਣਾਂ) ਨੂੰ ਆਪਣੇ ਵਿਚਾਰ-ਮੰਡਲ ਵਿਚ (ਲਿਆਂਦਾ ਜਾਏ੧।ਰਹਾਉ।

ਹੇ ਭਾਈ! ਤੀਰਥ ਵਰਤ ਆਦਿਕ ਧਾਰਮਿਕ ਕਰਮ ਕਰਦਿਆਂ ਭੀ ਮਾਇਆ ਵਾਲੀਆਂ ਆਸਾਂ ਤੇ ਫੁਰਨੇ ਟਿਕੇ ਹੀ ਰਹਿੰਦੇ ਹਨ, ਇਹ) ਆਸਾਂ ਤੇ ਇਹ ਫੁਰਨੇ ਮਾਇਆ ਦੇ ਮੋਹ ਵਿਚ ਬੰਨ੍ਹਣ ਵਾਲੇ ਹਨ, (ਇਹ ਰਸਮੀ) ਧਾਰਮਿਕ ਕਰਮ (ਸਗੋਂ) ਮਾਇਆ ਦੇ ਬੰਦਨ ਪੈਦਾ ਕਰਨ ਵਾਲੇ ਹਨ। ਹੇ ਭਾਈ! ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ ਜਗਤ ਜੰਮਦਾ ਹੈ (ਜਨਮ ਮਰਨ ਦੇ ਗੇੜ ਵਿਚ ਆਉਂਦਾ ਹੈ) , ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਮੌਤੇ ਮਰਦਾ ਹੈ। ਹੇ ਭਾਈਇਹ ਮਾਇਆ ਜਗਤ ਵਿਚ (ਜੀਵਾਂ ਨੂੰ) ਮੋਹਣ ਦਾ ਕੰਮ ਕਰੀ ਜਾਂਦੀ ਹੈ, ਇਹ ਸਾਰੇ (ਧਾਰਮਿਕ ਮਿਥੇ ਹੋਏ) ਕਰਮ ਵਿਅਰਥ ਹੀ ਜਾਂਦੇ ਹਨ।੧।

ਹੇ ਪੰਡਿਤ ਜੀ! ਤੁਸੀ (ਲੋਕਾਂ ਨੂੰ ਸੁਣਾਣ ਵਾਸਤੇ) ਵੇਦ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਖੋਲ੍ਹ ਕੇ ਉਚਾਰਦੇ ਰਹਿੰਦੇ ਹੋ, ਪਰ ਆਪ ਉਹੀ ਕਰਮ ਕਰਦੇ ਹੋ ਜੋ ਮਾਇਆ ਦੇ ਮੋਹ ਵਿਚ ਫਸਾਈ ਰੱਖਣ। ਹੇ ਪੰਡਿਤ! ਇਸ) ਪਖੰਡ ਨਾਲ (ਮਨ ਦੀ) ਮੈਲ ਦੂਰ ਨਹੀਂ ਹੋ ਸਕਦੀ, ਵਿਕਾਰਾਂ ਦੀ ਮੈਲ ਮਨ ਦੇ ਅੰਦਰ ਟਿਕੀ ਹੀ ਰਹਿੰਦੀ ਹੈ। ਇਸ ਤਰ੍ਹਾਂ ਤਾਂ ਮੱਕੜੀ ਭੀ (ਆਪਣਾ ਜਾਲਾ ਆਪ ਤਣ ਕੇ ਉਸੇ ਜਾਲੇ ਵਿਚ) ਉਲਟੀ ਸਿਰ-ਭਾਰ ਹੋ ਕੇ ਮਰਦੀ ਹੈ।੨।

ਹੇ ਭਾਈ! ਭੈੜੀ ਮਤਿ ਦੇ ਕਾਰਨ ਬੇਅੰਤ ਲੋਕਾਈ ਖ਼ੁਆਰ ਹੋ ਰਹੀ ਹੈ, ਪਰਮਾਤਮਾ ਨੂੰ ਵਿਸਾਰ ਕੇ ਹੋਰ ਦੇ ਮੋਹ ਵਿਚ ਖੁੰਝੀ ਹੋਈ ਹੈ। ਪਰਮਾਤਮਾ ਦਾ ਨਾਮ ਗੁਰੂ ਤੋਂ ਬਿਨਾ ਨਹੀਂ ਮਿਲ ਸਕਦਾ, ਤੇ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ। ਜਦੋਂ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਤਦੋਂ ਆਤਮਕ ਆਨੰਦ ਪ੍ਰਾਪਤ ਕਰਦਾ ਹੈ, ਤੇ, ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ।੩।

ਹੇ ਪੰਡਿਤ! ਗੁਰੂ ਦੀ ਸ਼ਰਨ ਪਿਆਂ ਸਦਾ-ਟਿਕਵੀਂ ਆਤਮਕ ਅਡੋਲਤਾ ਪੈਦਾ ਹੁੰਦੀ ਹੈ (ਇਸ ਤਰ੍ਹਾਂ) ਪਵਿਤ੍ਰ (ਹੋਇਆ) ਮਨ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ। (ਜੀਵਨ ਦਾ ਇਹ ਰਸਤਾ) ਉਹ ਮਨੁੱਖ ਸਮਝਦਾ ਹੈ ਜੋ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ, ਗੁਰੂ ਤੋਂ ਬਿਨਾ (ਇਹ) ਰਸਤਾ ਨਹੀਂ ਲੱਭਦਾ। ਜਿਸ ਮਨੁੱਖ ਦੇ ਮਨ ਵਿਚ ਲੋਭ (ਦੀ ਲਹਿਰ) ਜ਼ੋਰ ਪਾ ਰਹੀ ਹੋਵੇ, ਇਹ ਰਸਮੀ ਧਾਰਮਿਕ ਕੰਮ ਕਰਨ ਦਾ ਉਸ ਨੂੰ ਕੋਈ (ਆਤਮਕ) ਲਾਭ ਨਹੀਂ ਹੋ ਸਕਦਾ। (ਮਾਇਆ ਦੀ ਖ਼ਾਤਰ) ਝੂਠ ਬੋਲ ਬੋਲ ਕੇ ਉਹ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਇਹ ਝੂਠ-ਰੂਪ) ਜ਼ਹਿਰ ਖਾਂਦਾ ਰਹਿੰਦਾ ਹੈ।੪।

ਹੇ ਪੰਡਿਤ! ਜੇ ਦਹੀਂ ਰਿੜਕੀਏ ਤਾਂ ਉਸ ਵਿਚੋਂ ਮੱਖਣ ਨਿਕਲਦਾ ਹੈ, ਪਰ ਜੇ ਪਾਣੀ ਰਿੜਕੀਏਤਾਂ ਪਾਣੀ ਹੀ ਵੇਖਣ ਵਿਚ ਆਉਂਦਾ ਹੈ। ਇਹ (ਮਾਇਆ-ਮੋਹਿਆ) ਜਗਤ (ਪਾਣੀ ਰਿੜਕ ਰਿੜਕ ਕੇ) ਇਹ ਪਾਣੀ ਹੀ ਹਾਸਲ ਕਰਦਾ ਹੈ। ਹੇ ਭਾਈਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਾਇਆ ਦੀਭਟਕਣਾ ਵਿਚ ਹੀ ਖ਼ੁਆਰ ਹੋਈਦਾ ਹੈ, ਘਟ ਘਟ ਵਿਚ ਵਿਆਪਕ ਅਲੱਖ ਪਰਮਾਤਮਾ ਤੋਂ ਖੁੰਝੇ ਰਹੀਦਾ ਹੈ।੫।

ਹੇ ਭਾਈ! ਇਹ ਜਗਤ ਸੂਤਰ ਦਾ ਧਾਗਾ (ਸਮਝ ਲਵੋ, ਜਿਵੇਂ ਧਾਗੇ ਨੂੰ ਗੰਢਾਂ ਪਈਆਂ ਹੋਈਆਂ ਹੋਣ, ਸੰਸਾਰਕ ਜੀਵਾਂ ਨੂੰ) ਮਾਇਆ ਦੇ ਮੋਹ ਦੀਆਂ ਦਸੀਂ ਪਾਸੀਂ ਗੰਢਾਂ ਪਈਆਂ ਹੋਈਆਂ ਹਨ (ਭਾਵ, ਮੋਹ ਵਿਚ ਫਸੇ ਜੀਵ ਦਸੀਂ ਪਾਸੀਂ ਖਿੱਚੇ ਜਾ ਰਹੇ ਹਨ। (ਅਨੇਕਾਂ ਜੀਵ ਇਹ ਰਸਮੀ ਧਾਰਮਿਕ) ਕਰਮ ਕਰ ਕਰ ਕੇ ਹਾਰ ਗਏ, ਪਰ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਮੋਹ ਦੀ ਗੰਢ ਖੁਲ੍ਹਦੀ ਨਹੀਂ। ਹੇ ਭਾਈ! ਇਹ ਜਗਤ (ਰਸਮੀ ਧਾਰਮਿਕ ਕਰਮ ਕਰਦਾ ਹੋਇਆ ਭੀ ਮੋਹ ਦੀ) ਭਟਕਣਾ ਵਿਚ ਇਤਨਾ ਖੁੰਝਿਆ ਹੋਇਆ ਹੈ ਕਿ ਬਿਆਨ ਨਹੀਂ ਕੀਤਾ ਜਾ ਸਕਦਾ।੬।

ਹੇ ਪੰਡਿਤ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਡਰ-ਅਦਬ ਮਨ ਵਿਚ ਵੱਸ ਪੈਂਦਾ ਹੈ। ਉਸ ਡਰ-ਅਦਬ ਵਿਚ ਰਹਿ ਕੇ (ਮਾਇਆ ਦੇ ਮੋਹ ਵਲੋਂ) ਮਰਨਾ (ਜੀਵ ਦੇ ਮਸਤਕ ਉਤੇ ਕੀਤੇ ਕਰਮਾਂ ਦਾ ਐਸਾ) ਲੇਖ (ਹੈ ਜੋ ਇਸ ਨੂੰ ਅਟੱਲ) (ਜੀਵਨ ਦੇਂਦਾ) ਹੈ। ਹੇ ਭਾਈ! ਤੀਰਥ ਇਸ਼ਨਾਨ ਦਾਨ-ਪੁੰਨ ਤੇ ਹੋਰ ਚੰਗਿਆਈਆਂ ਪਰਮਾਤਮਾ ਦਾ ਨਾਮ ਹੀ ਹੈ, ਪਰਮਾਤਮਾ ਦੇ ਨਾਮ ਨੂੰ ਹੀ ਉਸ ਦੀ ਹਜ਼ੂਰੀ ਵਿਚ ਵਿਸ਼ੇਸ਼ਤਾ ਮਿਲਦੀ ਹੈ। (ਮਾਇਆ ਵਿਚ ਮਸਤ ਮਨ-ਹਾਥੀ ਨੂੰ ਸਿੱਧੇ ਰਸਤੇ ਤੋਰਨ ਵਾਸਤੇ) ਗੁਰੂ (ਦਾ ਸ਼ਬਦ) ਕੁੰਡਾ ਹੈਗੁਰੂ ਨੇ ਹੀ ਪਰਮਾਤਮਾ ਦਾ ਨਾਮ ਮਨੁੱਖ ਨੂੰ ਦ੍ਰਿੜ੍ਹ ਕਰਾਇਆ ਹੈ। (ਗੁਰੂ ਦੀ ਮੇਹਰ ਨਾਲ ਜਦੋਂ ਨਾਮ) ਮਨ ਵਿਚ ਵੱਸਦਾ ਹੈ, ਤਾਂ ਧਾਰਮਿਕ ਵਿਖਾਵਾ ਮੁੱਕ ਜਾਂਦਾ ਹੈ।੭।

ਹੇ ਭਾਈ! ਇਹ ਮਨੁੱਖਾ ਸਰੀਰ ਪਰਮਾਤਮਾ-ਸਰਾਫ਼ ਦਾ ਦਿੱਤਾ ਹੋਇਆ ਇਕ ਹੱਟ ਹੈ ਜਿਸ ਵਿਚ ਕਦੇ ਨਾਹ ਮੁਕਣ ਵਾਲਾ ਨਾਮ-ਸੌਦਾ ਕਰਨਾ ਹੈ। ਉਹੀ ਜੀਵ-ਵਪਾਰੀ ਇਸ ਸੌਦੇ ਨੂੰ (ਆਪਣੇ ਸਰੀਰ-ਹੱਟ ਵਿਚ) ਦ੍ਰਿੜ੍ਹਤਾ ਨਾਲ ਵਣਜਦਾ ਹੈ ਜੇਹੜਾ ਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ। ਹੇ ਨਾਨਕ! ਉਹ ਜੀਵ-ਵਪਾਰੀ ਭਾਗਾਂ ਵਾਲਾ ਹੈ ਜੋ ਸਾਧ ਸੰਗਤਿ ਵਿਚ (ਰਹਿ ਕੇ) ਇਹ ਵਪਾਰ ਕਰਦਾ ਹੈ।੮।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਸੋਰਠਿ ਮਹਲਾ ੧ ਤਿਤੁਕੀ ॥ ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥ ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥ ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥ ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥ ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥ ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥ ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥ ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥ {ਪੰਨਾ 635-636}

ਅਰਥ: (ਤੀਰਥ ਵਰਤ ਆਦਿਕ ਧਾਰਮਿਕ ਮਿਥੇ ਹੋਏ) ਕੰਮਾਂ ਦੇ ਵਿਸ਼ਵਾਸੀ ਹੇ ਪੰਡਿਤ! ਸੁਣ (ਇਹ ਕਰਮ ਧਰਮ ਆਤਮਕ ਆਨੰਦ ਨਹੀਂ ਪੈਦਾ ਕਰ ਸਕਦੇ। ਹੇ ਭਾਈ! ਜਿਸ ਕੰਮ ਦੀ ਰਾਹੀਂ ਆਤਮਕ ਆਨੰਦ ਪੈਦਾ ਹੁੰਦਾ ਹੈ ਉਹ (ਇਹ) ਹੈ ਕਿ ਆਤਮਕ ਜੀਵਨ ਦੇਣ ਵਾਲੇ ਜਗਤ-ਮੂਲ (ਦੇ ਗੁਣਾਂ) ਨੂੰ ਆਪਣੇ ਵਿਚਾਰ-ਮੰਡਲ ਵਿਚ (ਲਿਆਂਦਾ ਜਾਏ੧।ਰਹਾਉ।

ਹੇ ਭਾਈ! ਤੀਰਥ ਵਰਤ ਆਦਿਕ ਧਾਰਮਿਕ ਕਰਮ ਕਰਦਿਆਂ ਭੀ ਮਾਇਆ ਵਾਲੀਆਂ ਆਸਾਂ ਤੇ ਫੁਰਨੇ ਟਿਕੇ ਹੀ ਰਹਿੰਦੇ ਹਨ, ਇਹ) ਆਸਾਂ ਤੇ ਇਹ ਫੁਰਨੇ ਮਾਇਆ ਦੇ ਮੋਹ ਵਿਚ ਬੰਨ੍ਹਣ ਵਾਲੇ ਹਨ, (ਇਹ ਰਸਮੀ) ਧਾਰਮਿਕ ਕਰਮ (ਸਗੋਂ) ਮਾਇਆ ਦੇ ਬੰਦਨ ਪੈਦਾ ਕਰਨ ਵਾਲੇ ਹਨ। ਹੇ ਭਾਈ! ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ ਜਗਤ ਜੰਮਦਾ ਹੈ (ਜਨਮ ਮਰਨ ਦੇ ਗੇੜ ਵਿਚ ਆਉਂਦਾ ਹੈ) , ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਮੌਤੇ ਮਰਦਾ ਹੈ। ਹੇ ਭਾਈਇਹ ਮਾਇਆ ਜਗਤ ਵਿਚ (ਜੀਵਾਂ ਨੂੰ) ਮੋਹਣ ਦਾ ਕੰਮ ਕਰੀ ਜਾਂਦੀ ਹੈ, ਇਹ ਸਾਰੇ (ਧਾਰਮਿਕ ਮਿਥੇ ਹੋਏ) ਕਰਮ ਵਿਅਰਥ ਹੀ ਜਾਂਦੇ ਹਨ।੧।

ਹੇ ਪੰਡਿਤ ਜੀ! ਤੁਸੀ (ਲੋਕਾਂ ਨੂੰ ਸੁਣਾਣ ਵਾਸਤੇ) ਵੇਦ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਖੋਲ੍ਹ ਕੇ ਉਚਾਰਦੇ ਰਹਿੰਦੇ ਹੋ, ਪਰ ਆਪ ਉਹੀ ਕਰਮ ਕਰਦੇ ਹੋ ਜੋ ਮਾਇਆ ਦੇ ਮੋਹ ਵਿਚ ਫਸਾਈ ਰੱਖਣ। ਹੇ ਪੰਡਿਤ! ਇਸ) ਪਖੰਡ ਨਾਲ (ਮਨ ਦੀ) ਮੈਲ ਦੂਰ ਨਹੀਂ ਹੋ ਸਕਦੀ, ਵਿਕਾਰਾਂ ਦੀ ਮੈਲ ਮਨ ਦੇ ਅੰਦਰ ਟਿਕੀ ਹੀ ਰਹਿੰਦੀ ਹੈ। ਇਸ ਤਰ੍ਹਾਂ ਤਾਂ ਮੱਕੜੀ ਭੀ (ਆਪਣਾ ਜਾਲਾ ਆਪ ਤਣ ਕੇ ਉਸੇ ਜਾਲੇ ਵਿਚ) ਉਲਟੀ ਸਿਰ-ਭਾਰ ਹੋ ਕੇ ਮਰਦੀ ਹੈ।੨।

ਹੇ ਭਾਈ! ਭੈੜੀ ਮਤਿ ਦੇ ਕਾਰਨ ਬੇਅੰਤ ਲੋਕਾਈ ਖ਼ੁਆਰ ਹੋ ਰਹੀ ਹੈ, ਪਰਮਾਤਮਾ ਨੂੰ ਵਿਸਾਰ ਕੇ ਹੋਰ ਦੇ ਮੋਹ ਵਿਚ ਖੁੰਝੀ ਹੋਈ ਹੈ। ਪਰਮਾਤਮਾ ਦਾ ਨਾਮ ਗੁਰੂ ਤੋਂ ਬਿਨਾ ਨਹੀਂ ਮਿਲ ਸਕਦਾ, ਤੇ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ। ਜਦੋਂ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਤਦੋਂ ਆਤਮਕ ਆਨੰਦ ਪ੍ਰਾਪਤ ਕਰਦਾ ਹੈ, ਤੇ, ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ।੩।

ਹੇ ਪੰਡਿਤ! ਗੁਰੂ ਦੀ ਸ਼ਰਨ ਪਿਆਂ ਸਦਾ-ਟਿਕਵੀਂ ਆਤਮਕ ਅਡੋਲਤਾ ਪੈਦਾ ਹੁੰਦੀ ਹੈ (ਇਸ ਤਰ੍ਹਾਂ) ਪਵਿਤ੍ਰ (ਹੋਇਆ) ਮਨ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ। (ਜੀਵਨ ਦਾ ਇਹ ਰਸਤਾ) ਉਹ ਮਨੁੱਖ ਸਮਝਦਾ ਹੈ ਜੋ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ, ਗੁਰੂ ਤੋਂ ਬਿਨਾ (ਇਹ) ਰਸਤਾ ਨਹੀਂ ਲੱਭਦਾ। ਜਿਸ ਮਨੁੱਖ ਦੇ ਮਨ ਵਿਚ ਲੋਭ (ਦੀ ਲਹਿਰ) ਜ਼ੋਰ ਪਾ ਰਹੀ ਹੋਵੇ, ਇਹ ਰਸਮੀ ਧਾਰਮਿਕ ਕੰਮ ਕਰਨ ਦਾ ਉਸ ਨੂੰ ਕੋਈ (ਆਤਮਕ) ਲਾਭ ਨਹੀਂ ਹੋ ਸਕਦਾ। (ਮਾਇਆ ਦੀ ਖ਼ਾਤਰ) ਝੂਠ ਬੋਲ ਬੋਲ ਕੇ ਉਹ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਇਹ ਝੂਠ-ਰੂਪ) ਜ਼ਹਿਰ ਖਾਂਦਾ ਰਹਿੰਦਾ ਹੈ।੪।

ਹੇ ਪੰਡਿਤ! ਜੇ ਦਹੀਂ ਰਿੜਕੀਏ ਤਾਂ ਉਸ ਵਿਚੋਂ ਮੱਖਣ ਨਿਕਲਦਾ ਹੈ, ਪਰ ਜੇ ਪਾਣੀ ਰਿੜਕੀਏਤਾਂ ਪਾਣੀ ਹੀ ਵੇਖਣ ਵਿਚ ਆਉਂਦਾ ਹੈ। ਇਹ (ਮਾਇਆ-ਮੋਹਿਆ) ਜਗਤ (ਪਾਣੀ ਰਿੜਕ ਰਿੜਕ ਕੇ) ਇਹ ਪਾਣੀ ਹੀ ਹਾਸਲ ਕਰਦਾ ਹੈ। ਹੇ ਭਾਈਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਾਇਆ ਦੀਭਟਕਣਾ ਵਿਚ ਹੀ ਖ਼ੁਆਰ ਹੋਈਦਾ ਹੈ, ਘਟ ਘਟ ਵਿਚ ਵਿਆਪਕ ਅਲੱਖ ਪਰਮਾਤਮਾ ਤੋਂ ਖੁੰਝੇ ਰਹੀਦਾ ਹੈ।੫।

ਹੇ ਭਾਈ! ਇਹ ਜਗਤ ਸੂਤਰ ਦਾ ਧਾਗਾ (ਸਮਝ ਲਵੋ, ਜਿਵੇਂ ਧਾਗੇ ਨੂੰ ਗੰਢਾਂ ਪਈਆਂ ਹੋਈਆਂ ਹੋਣ, ਸੰਸਾਰਕ ਜੀਵਾਂ ਨੂੰ) ਮਾਇਆ ਦੇ ਮੋਹ ਦੀਆਂ ਦਸੀਂ ਪਾਸੀਂ ਗੰਢਾਂ ਪਈਆਂ ਹੋਈਆਂ ਹਨ (ਭਾਵ, ਮੋਹ ਵਿਚ ਫਸੇ ਜੀਵ ਦਸੀਂ ਪਾਸੀਂ ਖਿੱਚੇ ਜਾ ਰਹੇ ਹਨ। (ਅਨੇਕਾਂ ਜੀਵ ਇਹ ਰਸਮੀ ਧਾਰਮਿਕ) ਕਰਮ ਕਰ ਕਰ ਕੇ ਹਾਰ ਗਏ, ਪਰ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਮੋਹ ਦੀ ਗੰਢ ਖੁਲ੍ਹਦੀ ਨਹੀਂ। ਹੇ ਭਾਈ! ਇਹ ਜਗਤ (ਰਸਮੀ ਧਾਰਮਿਕ ਕਰਮ ਕਰਦਾ ਹੋਇਆ ਭੀ ਮੋਹ ਦੀ) ਭਟਕਣਾ ਵਿਚ ਇਤਨਾ ਖੁੰਝਿਆ ਹੋਇਆ ਹੈ ਕਿ ਬਿਆਨ ਨਹੀਂ ਕੀਤਾ ਜਾ ਸਕਦਾ।੬।

ਹੇ ਪੰਡਿਤ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਡਰ-ਅਦਬ ਮਨ ਵਿਚ ਵੱਸ ਪੈਂਦਾ ਹੈ। ਉਸ ਡਰ-ਅਦਬ ਵਿਚ ਰਹਿ ਕੇ (ਮਾਇਆ ਦੇ ਮੋਹ ਵਲੋਂ) ਮਰਨਾ (ਜੀਵ ਦੇ ਮਸਤਕ ਉਤੇ ਕੀਤੇ ਕਰਮਾਂ ਦਾ ਐਸਾ) ਲੇਖ (ਹੈ ਜੋ ਇਸ ਨੂੰ ਅਟੱਲ) (ਜੀਵਨ ਦੇਂਦਾ) ਹੈ। ਹੇ ਭਾਈ! ਤੀਰਥ ਇਸ਼ਨਾਨ ਦਾਨ-ਪੁੰਨ ਤੇ ਹੋਰ ਚੰਗਿਆਈਆਂ ਪਰਮਾਤਮਾ ਦਾ ਨਾਮ ਹੀ ਹੈ, ਪਰਮਾਤਮਾ ਦੇ ਨਾਮ ਨੂੰ ਹੀ ਉਸ ਦੀ ਹਜ਼ੂਰੀ ਵਿਚ ਵਿਸ਼ੇਸ਼ਤਾ ਮਿਲਦੀ ਹੈ। (ਮਾਇਆ ਵਿਚ ਮਸਤ ਮਨ-ਹਾਥੀ ਨੂੰ ਸਿੱਧੇ ਰਸਤੇ ਤੋਰਨ ਵਾਸਤੇ) ਗੁਰੂ (ਦਾ ਸ਼ਬਦ) ਕੁੰਡਾ ਹੈਗੁਰੂ ਨੇ ਹੀ ਪਰਮਾਤਮਾ ਦਾ ਨਾਮ ਮਨੁੱਖ ਨੂੰ ਦ੍ਰਿੜ੍ਹ ਕਰਾਇਆ ਹੈ। (ਗੁਰੂ ਦੀ ਮੇਹਰ ਨਾਲ ਜਦੋਂ ਨਾਮ) ਮਨ ਵਿਚ ਵੱਸਦਾ ਹੈ, ਤਾਂ ਧਾਰਮਿਕ ਵਿਖਾਵਾ ਮੁੱਕ ਜਾਂਦਾ ਹੈ।੭।

ਹੇ ਭਾਈ! ਇਹ ਮਨੁੱਖਾ ਸਰੀਰ ਪਰਮਾਤਮਾ-ਸਰਾਫ਼ ਦਾ ਦਿੱਤਾ ਹੋਇਆ ਇਕ ਹੱਟ ਹੈ ਜਿਸ ਵਿਚ ਕਦੇ ਨਾਹ ਮੁਕਣ ਵਾਲਾ ਨਾਮ-ਸੌਦਾ ਕਰਨਾ ਹੈ। ਉਹੀ ਜੀਵ-ਵਪਾਰੀ ਇਸ ਸੌਦੇ ਨੂੰ (ਆਪਣੇ ਸਰੀਰ-ਹੱਟ ਵਿਚ) ਦ੍ਰਿੜ੍ਹਤਾ ਨਾਲ ਵਣਜਦਾ ਹੈ ਜੇਹੜਾ ਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ। ਹੇ ਨਾਨਕ! ਉਹ ਜੀਵ-ਵਪਾਰੀ ਭਾਗਾਂ ਵਾਲਾ ਹੈ ਜੋ ਸਾਧ ਸੰਗਤਿ ਵਿਚ (ਰਹਿ ਕੇ) ਇਹ ਵਪਾਰ ਕਰਦਾ ਹੈ।੮।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥ {ਪੰਨਾ 679-680}

ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ।

ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ੧।

ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਵਡਹੰਸੁ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ {ਪੰਨਾ 561}

ਅਰਥ: ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।੧।

ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥ {ਪੰਨਾ 561}

ਅਰਥ: ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ। ਪਰ ਉਹ ਪਿਆਰਾ ਪ੍ਰਭੂ ਮੇਰੇ ਵਲ (ਮੇਰੇ ਇਹਨਾਂ ਵੇਸਾਂ ਵਲ) ਨਿਗਾਹ ਕਰ ਕੇ ਭੀ ਨਹੀਂ ਤੱਕਦਾ, (ਤਾਂ ਫਿਰ ਇਹਨਾਂ ਬਾਹਰਲੇ ਵੇਸਾਂ ਨਾਲ) ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ (ਅੰਦਰਲੇ ਆਤਮਕ ਸੁਹਜਾਂ) ਵਿਚ ਪ੍ਰਸੰਨ ਹੁੰਦਾ ਹੈ। ਹੇ ਨਾਨਕ! ਆਖ-) ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ।੨।

ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥ {ਪੰਨਾ 561}

ਅਰਥ: ਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸਤ੍ਰੀ) ਨੂੰ ਮੈਂ ਜਾ ਕੇ ਪੁੱਛਦੀ ਹਾਂ-(ਹੇ ਭੈਣ!) ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ? (ਉਹ ਉੱਤਰ ਦੇਂਦੀ ਹੈ-ਹੇ ਭੈਣ!) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ, ਤਾਂ ਮੈਂ ਮੇਰ-ਤੇਰ (=ਵਿਤਕਰਾ) ਛੱਡ ਦਿੱਤੀ। ਹੇ ਭੈਣ! ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ-ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ-ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ। ਹੇ ਨਾਨਕ! ਆਖ-ਹੇ ਭੈਣ!) ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ।੩।

ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥ {ਪੰਨਾ 561-462}

ਅਰਥ: ਜੇਹੜਾ (ਗੁਰਮੁਖਿ) ਮੈਨੂੰ ਹਰੀ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਦਾ ਸੁਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ ਹਾਂਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ, ਤੇ, ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ। ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਤਿਆਰ ਹਾਂ ਸਦਾ ਤਿਆਰ ਹਾਂ। ਹੇ ਨਾਨਕ! ਆਖ-) ਧੰਨ ਹੈ ਮੇਰਾ ਗੁਰੂ, ਸ਼ਾਬਾਸ਼ ਹੈ ਮੇਰੇ ਪੂਰੇ ਗੁਰੂ ਨੂੰ, ਜੇਹੜਾ ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ ਟਿਕੀ ਹੋਈ) ਆਸ ਪੂਰੀ ਕਰਦਾ ਹੈ।੪।

ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥ {ਪੰਨਾ 562}

ਅਰਥ: ਹੇ ਹਰੀ! ਮੈਨੂੰ ਮੇਰਾ ਮਿੱਤਰ ਗੁਰੂ ਮਿਲਾ, ਜਿਸ (ਦੇ ਚਰਨਾਂ) ਵਿਚ ਲੀਨ ਹੋ ਕੇ ਮੈਂ ਹਰਿ-ਨਾਮ ਸਿਮਰਦਾ ਰਹਾਂ, ਗੁਰੂ ਪਾਸੋਂ ਮੈਂ ਹਰਿ-ਮਿਲਾਪ (ਦੀਆਂ ਗੱਲਾਂ) ਪੁੱਛਦਾ ਰਹਾਂ, ਗੁਰੂ ਦੀ ਸੰਗਤਿ ਕਰ ਕੇ ਮੈਂ ਹਰਿ-ਗੁਣ ਗਾਂਦਾ ਰਹਾਂ। (ਗੁਰੂ ਦੇ ਮਿਲਾਪ ਦੀ ਬਰਕਤਿ ਨਾਲ) ਮੈਂ ਸਦਾ ਹੀ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਾਂ। ਹੇ ਹਰੀ! ਤੇਰਾ ਨਾਮ ਸੁਣ ਕੇ ਮੇਰਾ ਮਨ ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਹੇ ਨਾਨਕ! ਆਖ-) ਜਦੋਂ ਮੈਨੂੰ ਮੇਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ, ਉਸ ਵੇਲੇ ਮੇਰੀ ਜਿੰਦ ਆਤਮਕ ਮੌਤੇ ਮਰ ਜਾਂਦੀ ਹੈ।੫।

ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥ {ਪੰਨਾ 562}

ਅਰਥ: ਪਰਮਾਤਮਾ ਦਾ ਦਰਸਨ ਕਰਨ ਵਾਸਤੇ ਹਰੇਕ ਜੀਵ ਤਾਂਘ ਤਾਂ ਕਰ ਲੈਂਦਾ ਹੈ, ਪਰ ਉਹੀ ਮਨੁੱਖ ਦਰਸਨ ਕਰ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ ਦਰਸਨ ਕਰਾਂਦਾ ਹੈ। ਪਿਆਰਾ ਪ੍ਰਭੂ ਜਿਸ ਮਨੁੱਖ ਉੱਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਸਦਾ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। (ਹੇ ਭਾਈ!) ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਵਸਾਂਦਾ ਹੈ। ਹੇ ਨਾਨਕਮਨੁੱਖ ਪਰਮਾਤਮਾ ਦਾ ਨਾਮ ਜਪ ਜਪ ਕੇ ਪਰਮਾਤਮਾ ਦੇ ਨਾਲ ਮਿਲ ਜਾਂਦਾ ਹੈ (ਇਸ ਤਰ੍ਹਾਂ) ਪਰਮਾਤਮਾ ਤੇ ਪਰਮਾਤਮਾ ਦੇ ਭਗਤ ਇੱਕ-ਰੂਪ ਹੋ ਜਾਂਦੇ ਹਨ।੬।੧।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਜੈਤਸਰੀ ਮਹਲਾ ੪ ॥ ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥ ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥ {ਪੰਨਾ 697}

ਅਰਥ: ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ।ਰਹਾਉ।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੧।

ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ।੨।

ਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ। ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ।੩।

ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ। ਹੇ ਨਾਨਕ! ਆਖ-ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ (ਕੀਤੇ ਕਰਮਾਂ ਦੇ ਲੇਖੇ ਦੇ ਸਾਰੇ) ਕਾਗ਼ਜ਼ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।

ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ {ਪੰਨਾ 537-538}

ਅਰਥ: ਹੇ ਮੇਰੀ ਸੋਹਣੀ ਜਿੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ਪਰਮਾਤਮਾ ਦਾ ਅਮੋਲਕ ਨਾਮ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਜੇਹੜਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਵਿੱਝ ਜਾਂਦਾ ਹੈ, ਉਹ ਮਨ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ, ਉਹ ਮਨ ਆਨੰਦ ਨਾਲ ਪ੍ਰਭੂ ਦੇ ਨਾਮ ਵਿਚ ਚੁੱਭੀ ਲਾਈ ਰੱਖਦਾ ਹੈ।

ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਉਤੇ ਤੁਰ ਕੇ ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ) ਟਿਕਾਣਾ ਚਾਹੀਦਾ ਹੈ (ਗੁਰੂ ਦੀ ਮਤਿ ਦੀ ਬਰਕਤਿ ਨਾਲ ਮਨ) ਕਿਸੇ ਹੋਰ ਪਾਸੇ ਨਹੀਂ ਡੋਲਦਾ। ਹੇ ਨਾਨਕ! ਜੇਹੜਾ ਮਨੁੱਖ (ਗੁਰਮਤਿ ਤੇ ਤੁਰ ਕੇ) ਪ੍ਰਭੂ ਦੇ ਗੁਣਾਂ ਵਾਲੀ ਬਾਣੀ ਉਚਾਰਦਾ ਰਹਿੰਦਾ ਹੈਉਹ ਮਨ-ਇੱਛਤ ਫਲ ਪਾ ਲੈਂਦਾ ਹੈ।੧।

ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥ {ਪੰਨਾ 538}

ਅਰਥ: ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਦੀ ਬਰਕਤਿ ਨਾਲ ਜਿਸ ਮਨੁੱਖ ਦੇ ਮਨ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ ਉਹ ਮਨੁੱਖ ਆਪਣੇ ਮੂੰਹ ਨਾਲ ਆਤਮਕ ਜੀਵਨ ਦੇਣ ਵਾਲੀ ਬਾਣੀ ਸਦਾ ਉਚਾਰਦਾ ਰਹਿੰਦਾ ਹੈ। ਹੇ ਜਿੰਦੇ! ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖਾਂ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜ ਕੇ ਉਹ ਬਾਣੀ ਮਨ ਨਾਲ (ਧਿਆਨ ਨਾਲ) ਸੁਣਨੀ ਚਾਹੀਦੀ ਹੈ (ਜੇਹੜਾ ਮਨੁੱਖ ਸੁਣਦਾ ਹੈ ਉਸ ਨੂੰ) ਚਿਰ ਦਾ ਵਿਛੁੜਿਆ ਹੋਇਆ ਪਰਮਾਤਮਾ ਆ ਮਿਲਦਾ ਹੈ, ਆਤਮਕ ਅਡੋਲਤਾ ਤੇ ਪ੍ਰੇਮ ਦੇ ਕਾਰਨ ਉਸ ਦੇ ਗਲ ਆ ਲੱਗਦਾ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਉਸ ਮਨੁੱਖ ਦੇ ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਉਹ ਆਪਣੇ ਅੰਦਰ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਦਾ (ਮਾਨੋ, ਵਾਜਾ) ਵਜਾਂਦਾ ਰਹਿੰਦਾ ਹੈ।੨।

ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥

ਅਰਥ: ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਮੇਰੀ ਸਖੀ ਸਹੇਲੀਹੋ! ਜੇ ਕੋਈ ਧਿਰ ਮੇਰਾ ਹਰਿ-ਪ੍ਰਭੂ ਲਿਆ ਕੇ ਮੈਨੂੰ ਮਿਲਾ ਦੇਵੇ, ਜੇ ਕੋਈ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਇਆ ਕਰੇ, ਤਾਂ ਮੈਂ ਆਪਣਾ ਮਨ ਉਸ ਦੇ ਹਵਾਲੇ ਕਰ ਦਿਆਂ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜੇਹੜਾ ਕੋਈ ਸਿਮਰਦਾ ਹੈ ਉਹ) ਮਨ-ਇੱਛਤ ਫਲ ਪ੍ਰਾਪਤ ਕਰ ਲੈਂਦਾ ਹੈ।

ਹੇ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦੀ ਸਰਨ ਪਈ ਰਹੁ। ਵੱਡੇ ਭਾਗਾਂ ਵਾਲਾ ਮਨੁੱਖ ਹੀ ਪਰਮਾਤਮਾ ਦਾ ਨਾਮ ਸਿਮਰਦਾ ਹੈ।੩।

ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥ {ਪੰਨਾ 538}

ਅਰਥ: ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਪ੍ਰਭੂ! ਕਿਰਪਾ ਕਰ ਕੇ ਮੈਨੂੰ ਆ ਮਿਲ। (ਹੇ ਜਿੰਦੇ!) ਗੁਰੂ ਦੀ ਮਤਿ ਉਤੇ ਤੁਰਿਆਂ ਹੀ ਹਰਿ-ਨਾਮ (ਹਿਰਦੇ ਵਿਚ) ਚਮਕਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਖ-) ਮੈਂ ਪਰਮਾਤਮਾ ਤੋਂ ਬਿਨਾ ਕੁਮਲਾਈ ਰਹਿੰਦੀ ਹਾਂ, ਜਿਵੇਂ ਪਾਣੀ ਤੋਂ ਬਿਨਾ ਕੌਲ-ਫੁੱਲ ਕੁਮਲਾਇਆ ਰਹਿੰਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਜਿਸ ਨੂੰ ਪੂਰੇ ਗੁਰੂ ਨੇ ਸੱਜਣ-ਹਰੀ ਮਿਲਾ ਦਿੱਤਾ, ਉਸ ਨੂੰ ਹਰੀ ਪ੍ਰਭੂ ਆਪਣੇ ਅੰਗ-ਸੰਗ ਵੱਸਦਾ ਦਿੱਸ ਪੈਂਦਾ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਗੁਰੂ ਸਲਾਹੁਣ-ਜੋਗ ਹੈ, ਸਦਾ ਸਲਾਹੁਣ-ਜੋਗ ਹੈ। ਗੁਰੂ ਨੇ ਜਿਸ ਨੂੰ (ਪਰਮਾਤਮਾ ਦੀ) ਦੱਸ ਪਾ ਦਿੱਤੀ (ਉਸ ਦਾ ਹਿਰਦਾ) ਨਾਮ ਦੀ ਬਰਕਤਿ ਨਾਲ ਖਿੜ ਪੈਂਦਾ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਸਲੋਕ ॥ ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥ ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥ ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥ {ਪੰਨਾ 709}

ਅਰਥ: ਹੇ ਨਾਨਕ! ਜੇ ਮਨੁੱਖ ਦਿਆਲ ਸਰਬ-ਵਿਆਪੀ ਭਗਵਾਨ ਦੇ ਨਾਮ ਦੀ ਵਡਿਆਈ ਕਰੇ ਤਾਂ ਪ੍ਰਭੂ ਮੇਹਰ ਕਰਦਾ ਹੈ, ਉਸ ਦੇ ਦੁੱਖਾਂ ਦਾ ਨਾਸ ਕਰਦਾ ਹੈ ਤੇ ਉਹ ਮਨੁੱਖ ਮਾਇਆ ਦੇ ਮੋਹ ਵਿਚ ਨਹੀਂ ਫਸਦਾ।੧।

ਹੇ ਨਾਨਕ! ਜਿਸ ਪ੍ਰਭੂ ਨੇ ਸਾਰੀ ਸ੍ਰਿਸ਼ਟੀ ਰਚੀ ਹੈ ਉਸ ਦਾ ਸਿਮਰਨ ਕਰ, (ਸਿਮਰਨ ਕੀਤਿਆਂ) ਉਹ ਪ੍ਰਭੂ ਆਪ ਜੀਵ ਦਾ ਰਾਖਾ ਬਣਦਾ ਹੈ ਤੇ ਉਸ ਦੇ ਅੰਦਰ ਦੀ ਬਲਦੀ (ਤ੍ਰਿਸਨਾ ਦੀ) ਅੱਗ ਬੁੱਝ ਜਾਂਦੀ ਹੈ।੨।

ਪਉੜੀ ॥ ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥ ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥ ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥ ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥ ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥੧੮॥ {ਪੰਨਾ 710}

ਅਰਥ: ਜਦੋਂ (ਜੀਵ ਉੱਤੇ) ਪ੍ਰਭੂ ਜੀ ਮੇਹਰਬਾਨ ਹੋਣ ਤਾਂ ਮਾਇਆ ਜ਼ੋਰ ਨਹੀਂ ਪਾ ਸਕਦੀ। ਇਕ ਪ੍ਰਭੂ ਨੂੰ ਸਿਮਰਿਆਂ ਕਰੋੜਾਂ ਹੀ ਪਾਪ ਨਾਸ ਹੋ ਜਾਂਦੇ ਹਨ, ਸਿਮਰਨ ਕਰਨ ਵਾਲੇ ਬੰਦਿਆਂ ਦੀ ਚਰਨ-ਧੂੜ ਵਿਚ ਨ੍ਹਾਤਿਆਂ ਸਰੀਰ ਪਵਿਤ੍ਰ ਹੋ ਜਾਂਦੇ ਹਨ, (ਸੰਤਾਂ ਦੀ ਸੰਗਤਿ ਵਿਚ) ਪੂਰਨ ਪ੍ਰਭੂ ਮਿਲ ਪੈਂਦਾ ਹੈ ਤੇ ਮਨ ਤੇ ਤਨ ਦੋਹਾਂ ਨੂੰ ਸੰਤੋਖ ਪ੍ਰਾਪਤ ਹੁੰਦਾ ਹੈ। ਅਜੇਹੇ ਮਨੁੱਖਾਂ ਦੀ ਸੰਗਤਿ ਵਿਚ ਉਹਨਾਂ ਦੇ ਪਰਵਾਰ ਦੇ ਲੋਕ ਤੇ ਸਾਰੀਆਂ ਕੁਲਾਂ ਤਰ ਜਾਂਦੀਆਂ ਹਨ।੧੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥ {ਪੰਨਾ 666}

ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ। ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ।੧।ਰਹਾਉ।

ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ। ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ। ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ।੧।

ਹੇ ਭਾਈ! ਅਸੀ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ, (ਸੋ ਜੋ ਅਸੀ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀ ਨਿਰੋਲ ਮੂਰਖ ਹਾਂ। ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ। (ਗੁਰੂ ਭੀ ਉਸੇ ਨੂੰਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ।੨।

(ਹੇ ਭਾਈ! ਇਹ ਦੁਨੀਆ ਵਾਲਾ) ਮਾਇਆ ਦਾ ਧਨ (ਮਨੁੱਖ ਦੇ ਮਨ ਵਿਚ) ਬੜਾ ਅਹੰਕਾਰ (ਪੈਦਾ ਕਰਦਾ ਹੈ। ਤੇ, ਜੇਹੜਾ ਮਨੁੱਖ ਅਹੰਕਾਰ ਵਿਚ ਡੁੱਬਾ ਰਹਿੰਦਾ ਹੈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਨਹੀਂ ਪਾਂਦਾ। ਹੇ ਭਾਈ! ਆਪਾ-ਭਾਵ ਛੱਡ ਕੇ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ਹੇ ਭਾਈ! ਮੈਂ ਤਾਂ ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹਾਂ।੩।

ਹੇ ਭਾਈ! ਉਹ ਕਰਤਾਰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰਦਾ ਹੈ, ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਅਵਸਥਾ ਵਾਲਾ) ਨਹੀਂ ਹੈ। ਉਹ ਕਰਤਾਰ ਜਿਸ ਮਨੁੱਖ ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਦਾ ਹੈ, ਉਹੀ ਮਨੁੱਖ (ਨਾਮ-ਸਿਮਰਨ ਵਿਚ) ਲੱਗਦਾ ਹੈ। ਹੇ ਨਾਨਕਜੇਹੜਾ ਮਨੁੱਖ ਨਾਮ ਵਿਚ ਲੱਗਦਾ ਹੈ ਉਸ ਨੂੰ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ (ਇਸ ਲੋਕ ਵਿਚ ਭੀ, ਤੇ) ਪਰਲੋਕ ਵਿਚ ਭੀ।੪।੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥ {ਪੰਨਾ 657-658}

ਅਰਥ: (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ 'ਮੈਂਦੂਰ ਹੋ ਜਾਂਦੀ ਹੈ; (ਇਸ 'ਮੈਂਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ੧।

ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ) , ਉਹ ਠੀਕ ਨਹੀਂ ਹੈ।੧।ਰਹਾਉ।

(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।੨।

ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ) , ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ੩।

(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਸੋਰਠਿ ਮਹਲਾ ੫ ॥ ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥ ਗੁਣ ਨਿਧਾਨ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥੧॥ ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥ ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥੧॥ ਰਹਾਉ ॥ ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ ਦੁਰਮਤਿ ਖੋਈ ॥ ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥ {ਪੰਨਾ 617}

ਅਰਥ: ਹੇ ਮੇਰੇ ਮਨ! ਉਸ ਪ੍ਰਭੂ ਨੂੰ ਜਪਿਆ ਕਰੋ ਜੋ ਸਭ ਤੋਂ ਵੱਡਾ ਹੈ, ਜੋ ਸ੍ਰਿਸ਼ਟੀ ਦਾ ਪਾਲਣ ਵਾਲਾ ਹੈ, ਤੇ, ਜਿਸ ਦਾ ਆਸਰਾ ਲਿਆਂ ਸੁਖ ਪ੍ਰਾਪਤ ਕਰ ਲਈਦਾ ਹੈ, ਫਿਰ ਕਦੇ ਦੁੱਖ ਨਹੀਂ ਵਿਆਪਦਾ।੧।ਰਹਾਉ।

ਹੇ ਭਾਈ! ਉਸ ਪਰਮਾਤਮਾ ਦਾ ਸਿਮਰਨ ਕੀਤਿਆਂ (ਮਨ ਤੋਂ ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਜੋ ਨਾਸ-ਰਹਿਤ ਹੈ, ਤੇ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਹ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਭਗਤਾਂ ਵਾਸਤੇ ਹਰ ਵੇਲੇ ਦਾ ਸਹਾਰਾ ਹੈ। ਪਰ ਕੋਈ ਵਿਰਲਾ ਮਨੁੱਖ ਉਸ ਦਾ ਮਿਲਾਪ ਹਾਸਲ ਕਰਦਾ ਹੈ।੧।

ਹੇ ਭਾਈ! ਵੱਡੀ ਕਿਸਮਤਿ ਨਾਲ ਭਲੇ ਮਨੁੱਖਾਂ ਦੀ ਸੰਗਤਿ ਹਾਸਲ ਹੁੰਦੀ ਹੈ, ਉਹਨਾਂ ਨੂੰ ਮਿਲਿਆਂ ਖੋਟੀ ਬੁੱਧ ਨਾਸ ਹੋ ਜਾਂਦੀ ਹੈ। ਦਾਸ ਨਾਨਕ (ਭੀ) ਉਹਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਪ੍ਰੋ ਰੱਖਿਆ ਹੈ।੨।੫।੩੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਬਿਲਾਵਲੁ ਮਹਲਾ ੪ ॥ ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਕਥਾ ਕਰਹੁ ॥ ਹਰਿ ਹਰਿ ਨਾਮੁ ਬੋਹਿਥੁ ਹੈ ਕਲਜੁਗਿ ਖੇਵਟੁ ਗੁਰ ਸਬਦਿ ਤਰਹੁ ॥੧॥ ਮੇਰੇ ਮਨ ਹਰਿ ਗੁਣ ਹਰਿ ਉਚਰਹੁ ॥ ਮਸਤਕਿ ਲਿਖਤ ਲਿਖੇ ਗੁਨ ਗਾਏ ਮਿਲਿ ਸੰਗਤਿ ਪਾਰਿ ਪਰਹੁ ॥੧॥ ਰਹਾਉ ॥ਕਾਇਆ ਨਗਰ ਮਹਿ ਰਾਮ ਰਸੁ ਊਤਮੁ ਕਿਉ ਪਾਈਐ ਉਪਦੇਸੁ ਜਨ ਕਰਹੁ ॥ ਸਤਿਗੁਰੁ ਸੇਵਿ ਸਫਲ ਹਰਿ ਦਰਸਨੁ ਮਿਲਿ ਅੰਮ੍ਰਿਤੁ ਹਰਿ ਰਸੁ ਪੀਅਹੁ ॥੨॥ ਹਰਿ ਹਰਿ ਨਾਮੁ ਅੰਮ੍ਰਿਤੁ ਹਰਿ ਮੀਠਾ ਹਰਿ ਸੰਤਹੁ ਚਾਖਿ ਦਿਖਹੁ ॥ ਗੁਰਮਤਿ ਹਰਿ ਰਸੁ ਮੀਠਾ ਲਾਗਾ ਤਿਨ ਬਿਸਰੇ ਸਭਿ ਬਿਖ ਰਸਹੁ ॥੩॥ ਰਾਮ ਨਾਮੁ ਰਸੁ ਰਾਮ ਰਸਾਇਣੁ ਹਰਿ ਸੇਵਹੁ ਸੰਤ ਜਨਹੁ ॥ ਚਾਰਿ ਪਦਾਰਥ ਚਾਰੇ ਪਾਏ ਗੁਰਮਤਿ ਨਾਨਕ ਹਰਿ ਭਜਹੁ ॥੪॥੪॥ {ਪੰਨਾ 799-800}

ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦੇ ਗੁਣ ਯਾਦ ਕਰਦਾ ਰਹੁ। ਜਿਸ ਮਨੁੱਖ ਦੇ ਮੱਥੇ ਉੱਤੇ ਲਿਖੇ ਚੰਗੇ ਭਾਗ ਜਾਗਦੇ ਹਨ ਉਹ ਪ੍ਰਭੂ ਦੇ ਗੁਣ ਗਾਂਦਾ ਹੈ। (ਹੇ ਮਨ! ਤੂੰ ਭੀ) ਸਾਧ ਸੰਗਤਿ ਵਿਚ ਮਿਲ ਕੇ (ਗੁਣ ਗਾ ਅਤੇ ਸੰਸਾਰ-ਸਮੁੰਦਰ ਤੋਂ) ਪਾਰ ਲੰਘ।੧।ਰਹਾਉ।

ਹੇ ਸੰਤ ਜਨੋ! ਹੇ ਭਰਾਵੋ! ਸਾਧ-ਸੰਗਤਿ ਵਿਚ) ਇਕੱਠੇ ਰਲ ਬੈਠੋ, ਅਤੇ ਮਿਲ ਕੇ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰੋ। ਇਸ ਕਲਹ-ਭਰੇ ਸੰਸਾਰ ਵਿਚ ਪਰਮਾਤਮਾ ਦਾ ਨਾਮ (ਮਾਨੋ) ਜਹਾਜ਼ ਹੈ, (ਗੁਰੂ ਇਸ ਜਹਾਜ਼ ਦਾ) ਮਲਾਹ (ਹੈ, ਤੁਸੀ) ਗੁਰੂ ਦੇ ਸ਼ਬਦ ਵਿਚ ਜੁੜ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘੋ।੧।

(ਸ਼ਹਿਰਾਂ ਵਿਚ ਖਾਣ ਪੀਣ ਲਈ ਕਈ ਕਿਸਮਾਂ ਦੇ ਸੁਆਦਲੇ ਪਦਾਰਥ ਮਿਲਦੇ ਹਨ। ਮਨੁੱਖਾ) ਸਰੀਰ (ਭੀ, ਮਾਨੋ, ਇਕ ਸ਼ਹਿਰ ਹੈ, ਇਸ) ਸ਼ਹਿਰ ਵਿਚ ਪਰਮਾਤਮਾ ਦਾ ਨਾਮ (ਸਭ ਪਦਾਰਥਾਂ ਨਾਲੋਂ) ਵਧੀਆ ਸੁਆਦਲਾ ਪਦਾਰਥ ਹੈ। (ਪਰ) ਹੇ ਸੰਤ ਜਨੋ! ਮੈਨੂੰ) ਸਮਝਾਓ ਕਿ ਇਹ ਕਿਵੇਂ ਹਾਸਲ ਹੋਵੇ। (ਸੰਤ ਜਨ ਇਹੀ ਦੱਸਦੇ ਹਨ ਕਿ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ (ਆਤਮਕ ਜੀਵਨ-) ਫਲ ਦੇਣ ਵਾਲਾ ਦਰਸਨ ਕਰੋ, ਗੁਰੂ ਨੂੰ ਮਿਲ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਰਹੋ।੨।

ਹੇ ਸੰਤ ਜਨੋ! ਬੇ-ਸ਼ੱਕ ਚੱਖ ਕੇ ਵੇਖ ਲਵੋ, ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਮਿੱਠਾ ਜਲ ਹੈ। ਗੁਰੂ ਦੀ ਸਿੱਖਿਆ ਉੱਤੇ ਤੁਰ ਕੇ ਜਿਨ੍ਹਾਂ ਮਨੁੱਖਾਂ ਨੂੰ ਇਹ ਨਾਮ-ਰਸ ਸੁਆਦਲਾ ਲੱਗਦਾ ਹੈ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੇ ਹੋਰ ਸਾਰੇ ਰਸ ਉਹਨਾਂ ਨੂੰ ਭੁੱਲ ਜਾਂਦੇ ਹਨ।੩।

ਹੇ ਸੰਤ ਜਨੋ! ਪਰਮਾਤਮਾ ਦਾ ਨਾਮ ਸੁਆਦਲਾ ਪਦਾਰਥ ਹੈ, ਰਸੈਣ ਹੈ, ਸਦਾ ਇਸ ਦਾ ਸੇਵਨ ਕਰਦੇ ਰਹੋ (ਸਦਾ ਇਸ ਨੂੰ ਵਰਤਦੇ ਰਹੋ। ਹੇ ਨਾਨਕ! ਜਗਤ ਵਿਚ ਕੁੱਲ) ਚਾਰ ਪਦਾਰਥ (ਗਿਣੇ ਗਏ ਹਨ, ਨਾਮ-ਰਸੈਣ ਦੀ ਬਰਕਤਿ ਨਾਲ ਇਹ) ਚਾਰੇ ਹੀ ਮਿਲ ਜਾਂਦੇ ਹਨ। (ਇਸ ਵਾਸਤੇਗੁਰੂ ਦੀ ਮਤਿ ਲੈ ਕੇ ਸਦਾ ਹਰਿ-ਨਾਮ ਦਾ ਭਜਨ ਕਰਦੇ ਰਹੋ।੪।੪।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉 Whatsapp Group :- Sikhyouthpb 


No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts