*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
*Please cover your head & Remove your shoes before reading Hukamnama sahib Ji*
ਟੋਡੀ ਮਹਲਾ ੫ ॥ ਹਰਿ ਹਰਿ ਚਰਨ ਰਿਦੈ ਉਰ ਧਾਰੇ ॥ ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥ ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥ ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥ ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥ ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥੨॥੧੧॥੩੦॥ {ਪੰਨਾ 718}
ਅਰਥ: ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਆਪਣੇ ਹਿਰਦੇ ਵਿਚ ਚੰਗੀ ਤਰ੍ਹਾਂ ਸਾਂਭ ਰੱਖ। ਆਪਣੇ ਗੁਰੂ ਨੂੰ ਮਾਲਕ ਪ੍ਰਭੂ ਨੂੰ ਸਿਮਰ ਕੇ ਅਸਾਂ ਜੀਵਾਂ ਦੇ ਸਾਰੇ ਕੰਮ ਸਿਰੇ ਚੜ੍ਹ ਸਕਦੇ ਹਨ।੧।ਰਹਾਉ।
ਹੇ ਭਾਈ! ਸਾਰੀਆਂ ਵਿਚਾਰਾਂ ਦਾ ਨਿਚੋੜ ਇਹ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਪਰਮਾਤਮਾ ਦੀ ਪੂਜਾ ਹੈ, ਤੇ, ਪੁੰਨ-ਦਾਨ ਹੈ। ਅਪਹੁੰਚ ਤੇ ਬੇਅੰਤ ਮਾਲਕ-ਪ੍ਰਭੂ ਦੇ ਗੁਣ ਗਾਂਦਿਆਂ ਬੇਅੰਤ ਸੁਖ ਪ੍ਰਾਪਤ ਕਰ ਲਈਦਾ ਹੈ।੧।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਨੇ ਆਪਣੇ (ਸੇਵਕ) ਬਣਾ ਲਿਆ ਉਹਨਾਂ ਦੇ ਕਰਮਾਂ ਦਾ ਲੇਖਾ ਮੁੜ ਨਹੀਂ ਪੁੱਛਦਾ। ਹੇ ਨਾਨਕ! ਆਖ-) ਮੈਂ ਭੀ ਪਰਮਾਤਮਾ ਦੇ ਰਤਨ (ਵਰਗੇ ਕੀਮਤੀ) ਨਾਮ ਨੂੰ ਆਪਣੇ ਗਲੇ ਵਿਚ ਪ੍ਰੋ ਲਿਆ ਹੈ, ਨਾਮ ਸੁਣ ਸੁਣ ਕੇ ਜਪ ਜਪ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰ ਰਿਹਾ ਹਾਂ।੨।੧੧।੩੦।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਰਾਗੁ ਸੂਹੀ ਮਹਲਾ ੫ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਪਾਸਿ ਬੇਨੰਤੀਆ ਮਿਲੈ ਨਾਮੁ ਆਧਾਰਾ ॥ ਤੁਠਾ ਸਚਾ ਪਾਤਿਸਾਹੁ ਤਾਪੁ ਗਇਆ ਸੰਸਾਰਾ ॥੧॥ ਭਗਤਾ ਕੀ ਟੇਕ ਤੂੰ ਸੰਤਾ ਕੀ ਓਟ ਤੂੰ ਸਚਾ ਸਿਰਜਨਹਾਰਾ ॥੧॥ ਰਹਾਉ ॥ ਸਚੁ ਤੇਰੀ ਸਾਮਗਰੀ ਸਚੁ ਤੇਰਾ ਦਰਬਾਰਾ ॥ ਸਚੁ ਤੇਰੇ ਖਾਜੀਨਿਆ ਸਚੁ ਤੇਰਾ ਪਾਸਾਰਾ ॥੨॥ ਤੇਰਾ ਰੂਪੁ ਅਗੰਮੁ ਹੈ ਅਨੂਪੁ ਤੇਰਾ ਦਰਸਾਰਾ ॥ ਹਉ ਕੁਰਬਾਣੀ ਤੇਰਿਆ ਸੇਵਕਾ ਜਿਨ੍ਹ੍ਹ ਹਰਿ ਨਾਮੁ ਪਿਆਰਾ ॥੩॥ ਸਭੇ ਇਛਾ ਪੂਰੀਆ ਜਾ ਪਾਇਆ ਅਗਮ ਅਪਾਰਾ ॥ ਗੁਰੁ ਨਾਨਕੁ ਮਿਲਿਆ ਪਾਰਬ੍ਰਹਮੁ ਤੇਰਿਆ ਚਰਣਾ ਕਉ ਬਲਿਹਾਰਾ ॥੪॥੧॥੪੭॥ {ਪੰਨਾ 746}
ਅਰਥ: ਹੇ ਸਦਾ ਕਾਇਮ ਰਹਿਣ ਵਾਲੇ ਸਿਰਜਣਹਾਰ! ਤੂੰ (ਤੇਰਾ ਨਾਮ) ਤੇਰੇ ਭਗਤਾਂ ਦਾ ਸਹਾਰਾ ਹੈ, ਤੇਰਾ ਨਾਮ ਤੇਰੇ ਸੰਤਾਂ ਦਾ ਆਸਰਾ ਹੈ।੧।ਰਹਾਉ।
ਹੇ ਭਾਈ! ਮੈਂ ਤਾਂ ਗੁਰੂ ਦੇ ਪਾਸ ਹੀ (ਸਦਾ) ਅਰਜ਼ੋਈ ਕਰਦਾ ਹਾਂ ਕਿ ਮੈਨੂੰ ਪਰਮਾਤਮਾ ਦਾ ਨਾਮ ਮਿਲ ਜਾਏ, (ਇਹ ਨਾਮ ਹੀ ਮੇਰੀ ਜ਼ਿੰਦਗੀ ਦਾ) ਸਹਾਰਾ (ਹੈ) । ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਾਤਿਸ਼ਾਹ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ (ਉਸ ਨੂੰ ਉਸ ਦਾ ਨਾਮ ਮਿਲਦਾ ਹੈ, ਤੇ) ਉਸ ਦਾ ਮਾਇਆ ਦੇ ਮੋਹ ਵਾਲਾ ਤਾਪ ਦੂਰ ਹੋ ਜਾਂਦਾ ਹੈ।੧।
ਹੇ ਪ੍ਰਭੂ! ਤੇਰਾ ਦਰਬਾਰ ਸਦਾ ਕਾਇਮ ਰਹਿਣ ਵਾਲਾ ਹੈ, ਤੇਰੇ ਖ਼ਜ਼ਾਨੇ ਸਦਾ ਭਰਪੂਰ ਰਹਿਣ ਵਾਲੇ ਹਨ, (ਤੇਰੇ ਖ਼ਜ਼ਾਨਿਆਂ ਵਿਚ) ਤੇਰੇ ਪਦਾਰਥ ਸਦਾ-ਥਿਰ ਰਹਿਣ ਵਾਲੇ ਹਨ, ਤੇਰਾ ਰਚਿਆ ਜਗਤ-ਖਿਲਾਰਾ ਅਟੱਲ ਨਿਯਮਾਂ ਵਾਲਾ ਹੈ।੨।
ਹੇ ਪ੍ਰਭੂ! ਤੇਰੀ ਹਸਤੀ ਐਸੀ ਹੈ ਜਿਸ ਤਕ (ਅਸਾਂ ਜੀਵਾਂ ਦੀ) ਪਹੁੰਚ ਨਹੀਂ ਹੋ ਸਕਦੀ, ਤੇਰਾ ਦਰਸਨ ਅਦੁੱਤੀ ਹੈ (ਤੇਰੇ ਵਰਗਾ ਹੋਰ ਕੋਈ ਨਹੀਂ) । ਹੇ ਪ੍ਰਭੂ! ਮੈਂ ਤੇਰੇ ਉਹਨਾਂ ਸੇਵਕਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੂੰ ਤੇਰਾ ਨਾਮ ਪਿਆਰਾ ਲੱਗਦਾ ਹੈ।੩।
ਹੇ ਅਪਹੁੰਚ ਪ੍ਰਭੂ! ਹੇ ਬੇਅੰਤ ਪ੍ਰਭੂ! ਜਦੋਂ (ਕਿਸੇ ਵਡ-ਭਾਗੀ ਨੂੰ) ਤੂੰ ਮਿਲ ਪੈਂਦਾ ਹੈਂ, ਉਸ ਦੀਆਂ ਸਾਰੀਆਂ ਮਨੋ-ਕਾਮਨਾ ਪੂਰੀਆਂ ਹੋ ਜਾਂਦੀਆਂ ਹਨ (ਉਸ ਨੂੰ ਕੋਈ ਥੁੜ ਨਹੀਂ ਰਹਿ ਜਾਂਦੀ, ਉਸ ਦੀ ਤ੍ਰਿਸਨਾ ਮੁੱਕ ਜਾਂਦੀ ਹੈ) । ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨਾਨਕ ਮਿਲ ਪਿਆ, ਉਸ ਨੂੰ ਪਰਮਾਤਮਾ ਮਿਲ ਪਿਆ।੪।੧।੪੭।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਵਡਹੰਸੁ ਮਃ ੫ ॥ ਤੂ ਜਾਣਾਇਹਿ ਤਾ ਕੋਈ ਜਾਣੈ ॥ ਤੇਰਾ ਦੀਆ ਨਾਮੁ ਵਖਾਣੈ ॥੧॥ ਤੂ ਅਚਰਜੁ ਕੁਦਰਤਿ ਤੇਰੀ ਬਿਸਮਾ ॥੧॥ ਰਹਾਉ ॥ ਤੁਧੁ ਆਪੇ ਕਾਰਣੁ ਆਪੇ ਕਰਣਾ ॥ ਹੁਕਮੇ ਜੰਮਣੁ ਹੁਕਮੇ ਮਰਣਾ ॥੨॥ ਨਾਮੁ ਤੇਰਾ ਮਨ ਤਨ ਆਧਾਰੀ ॥ ਨਾਨਕ ਦਾਸੁ ਬਖਸੀਸ ਤੁਮਾਰੀ ॥੩॥੮॥ {ਪੰਨਾ 563-564}
ਅਰਥ: ਹੇ ਪ੍ਰਭੂ! ਤੂੰ ਹੈਰਾਨ ਕਰ ਦੇਣ ਵਾਲੀ ਹਸਤੀ ਵਾਲਾ ਹੈਂ। ਤੇਰੀ ਰਚੀ ਰਚਨਾ ਭੀ ਹੈਰਾਨਗੀ ਪੈਦਾ ਕਰਨ ਵਾਲੀ ਹੈ।੧।ਰਹਾਉ।
ਹੇ ਪ੍ਰਭੂ! ਜਦੋਂ ਕਿਸੇ ਮਨੁੱਖ ਨੂੰ ਤੂੰ ਸੂਝ ਬਖ਼ਸ਼ਦਾ ਹੈਂ, ਤਦੋਂ ਹੀ ਕੋਈ ਤੇਰੇ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਤੇਰਾ ਬਖ਼ਸ਼ਿਆ ਹੋਇਆ ਤੇਰਾ ਨਾਮ ਉਚਾਰਦਾ ਹੈ।੧।
ਹੇ ਪ੍ਰਭੂ! ਤੂੰ ਆਪ ਹੀ (ਜਗਤ-ਰਚਨਾ ਦਾ) ਵਸੀਲਾ (ਬਣਾਣ ਵਾਲਾ) ਹੈਂ, ਤੂੰ ਆਪ ਹੀ ਜਗਤ ਹੈਂ (ਇਹ ਸਾਰਾ ਜਗਤ ਤੇਰਾ ਹੀ ਸਰੂਪ ਹੈ) । ਤੇਰੇ ਹੁਕਮ ਵਿਚ ਹੀ (ਜੀਵਾਂ ਦਾ) ਜਨਮ ਹੁੰਦਾ ਹੈ, ਤੇਰੇ ਹੁਕਮ ਵਿਚ ਹੀ ਮੌਤ ਆਉਂਦੀ ਹੈ।੨।
ਹੇ ਪ੍ਰਭੂ! ਤੇਰਾ ਨਾਮ ਮੇਰੇ ਮਨ ਦਾ ਮੇਰੇ ਸਰੀਰ ਦਾ ਆਸਰਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣਾ ਨਾਮ ਬਖ਼ਸ਼) ਤੇਰਾ ਦਾਸ ਤੇਰੀ ਬਖ਼ਸ਼ਸ (ਦਾ ਆਸਵੰਦ ਹੈ) ।੩।੮।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ {ਪੰਨਾ 711-712}
ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।
ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਸੋਰਠਿ ਮਹਲਾ ੪ ਪੰਚਪਦਾ ॥ ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥ ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥ ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥ ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥ ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥ ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥ ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥ ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥ ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥ {ਪੰਨਾ 607}
ਅਰਥ: ਹੇ ਮੇਰੇ ਗੋਬਿੰਦ! ਮੈਨੂੰ) ਆਪਣੇ ਦਾਸ ਨੂੰ (ਇਹ) ਇੱਜ਼ਤ ਬਖ਼ਸ਼ (ਕਿ) ਗੁਰੂ ਦੀ ਮਤਿ ਦੀ ਰਾਹੀਂ (ਮੇਰੇ ਅੰਦਰ) ਆਪਣਾ ਨਾਮ ਪਰਗਟ ਕਰ ਦੇਹ, (ਮੈਨੂੰ) ਸਦਾ ਆਪਣੀ ਸ਼ਰਨ ਵਿਚ ਰੱਖ।ਰਹਾਉ।
(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਦੋਂ) ਮਨੁੱਖ ਇਸ ਅਜਿੱਤ ਮਨ ਨੂੰ ਜਿੱਤ ਲੈਂਦਾ ਹੈ, ਤਦੋਂ (ਜੀਵਨ-ਸੰਗ੍ਰਾਮ ਵਿਚ ਇਸ ਨੂੰ) ਕਾਮਯਾਬੀ ਹੋ ਜਾਂਦੀ ਹੈ, (ਇਸ) ਕਾਮਯਾਬੀ ਤੋਂ (ਮਨੁੱਖ ਨੂੰ ਇਹ) ਅਕਲ ਹਾਸਲ ਹੋ ਜਾਂਦੀ ਹੈ (ਕਿ) ਪਰਮਾਤਮਾ ਦੇ ਪਿਆਰ ਦੇ ਤੀਰ (ਇਸ ਦੇ) ਹਿਰਦੇ ਵਿਚ ਵਿੱਝ ਜਾਂਦੇ ਹਨ, ਤਦੋਂ (ਇਸ ਦੇ ਮਨ ਦੀ) ਭਟਕਣਾ (ਸਦਾ ਲਈ) ਕੱਟੀ ਜਾਂਦੀ ਹੈ।੧।
ਹੇ ਮੂਰਖ ਅੰਞਾਣ ਮਨ! ਇਹ ਜਗਤ (ਦਾ ਮੋਹ) ਜਨਮ ਮਰਨ (ਦਾ ਕਾਰਨ ਬਣਿਆ ਰਹਿੰਦਾ) ਹੈ (ਇਸ ਤੋਂ ਬਚਣ ਲਈ ਪਰਮਾਤਮਾ ਦਾ ਨਾਮ) ਸਿਮਰਦਾ ਰਹੁ। ਹੇ ਹਰੀ! ਮੇਰੇ ਉੱਤੇ) ਮੇਹਰ ਕਰ, ਮੈਨੂੰ ਗੁਰੂ ਮਿਲਾ, ਤਦੋਂ ਹੀ ਤੇਰੇ ਨਾਮ ਵਿਚ ਲੀਨਤਾ ਹੋ ਸਕਦੀ ਹੈ।੨।
ਹੇ ਭਾਈ! ਇਹ ਨਾਮ-ਵਸਤੁ ਜਿਸ (ਪਰਮਾਤਮਾ) ਦੀ (ਮਲਕੀਅਤ) ਹੈ, ਉਹੀ ਜਾਣਦਾ ਹੈ (ਕਿ ਇਹ ਵਸਤੁ ਕਿਸ ਨੂੰ ਦੇਣੀ ਹੈ) , ਜਿਸ ਜੀਵ ਨੂੰ ਪ੍ਰਭੂ ਇਹ ਦਾਤਿ ਦੇਂਦਾ ਹੈ ਉਹੀ ਲੈ ਸਕਦਾ ਹੈ। ਇਹ ਵਸਤ ਐਸੀ ਸੁੰਦਰ ਹੈ ਕਿ ਜਗਤ ਵਿਚ ਇਸ ਵਰਗੀ ਹੋਰ ਕੋਈ ਨਹੀਂ, (ਕਿਸੇ ਚਤੁਰਾਈ-ਸਿਆਣਪ ਦੀ ਰਾਹੀਂ) ਇਸ ਤਕ ਪਹੁੰਚ ਨਹੀਂ ਹੋ ਸਕਦੀ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਭੀ ਇਸ ਤਕ ਪਹੁੰਚ ਨਹੀਂ। (ਜੇ) ਪੂਰਾ ਗੁਰੂ (ਮਿਲ ਪਏ, ਤਾਂ ਉਹੀ) ਅਦ੍ਰਿਸ਼ਟ ਪ੍ਰਭੂ ਦਾ ਦੀਦਾਰ ਕਰਾ ਸਕਦਾ ਹੈ।੩।
ਹੇ ਭਾਈ! ਜਿਸ ਮਨੁੱਖ ਨੇ ਇਹ ਨਾਮ-ਵਸਤੁ ਚੱਖੀ ਹੈ (ਇਸ ਦਾ ਸੁਆਦ) ਉਹੀ ਜਾਣਦਾ ਹੈ, (ਉਹ ਬਿਆਨ ਨਹੀਂ ਕਰ ਸਕਦਾ, ਜਿਵੇਂ) ਗੁੰਗੇ ਦੀ (ਖਾਧੀ) ਮਿਠਿਆਈ (ਦਾ ਸੁਆਦ) ਗੁੰਗਾ ਦੱਸ ਨਹੀਂ ਸਕਦਾ। (ਹਾਂ ਜੇ ਕਿਸੇ ਨੂੰ ਇਹ ਨਾਮ-ਰਤਨ ਹਾਸਲ ਹੋ ਜਾਵੇ, ਤਾਂ) ਜੇ ਉਹ ਮਨੁੱਖ (ਇਸ ਰਤਨ ਨੂੰ ਆਪਣੇ ਅੰਦਰ) ਲੁਕਾ ਕੇ ਰੱਖਣਾ ਚਾਹੇ, ਤਾਂ ਲੁਕਾਇਆਂ ਇਹ ਰਤਨ ਲੁਕਦਾ ਨਹੀਂ (ਉਸ ਦੇ ਆਤਮਕ ਜੀਵਨ ਤੋਂ ਰਤਨ-ਪ੍ਰਾਪਤੀ ਦੇ ਲੱਛਣ ਦਿੱਸ ਪੈਂਦੇ ਹਨ) ।੪।
ਹੇ ਪ੍ਰਭੂ! ਇਹ ਸਾਰਾ ਜਗਤ ਤੇਰਾ ਬਣਾਇਆ ਹੋਇਆ ਹੈ, ਤੂੰ ਸਭ ਜੀਵਾਂ ਦੇ ਦਿਲ ਦੀ ਜਾਣਨ-ਵਾਲਾ ਹੈਂ, ਤੂੰ ਸਭ ਦੀ ਸਾਰ ਲੈਣ ਵਾਲਾ ਮਾਲਕ ਹੈਂ। ਹੇ ਨਾਨਕ! ਆਖ-ਹੇ ਪ੍ਰਭੂ!) ਉਹੀ ਮਨੁੱਖ ਤੇਰਾ ਨਾਮ ਹਾਸਲ ਕਰ ਸਕਦਾ ਹੈ ਜਿਸ ਨੂੰ ਤੂੰ ਇਹ ਦਾਤਿ ਬਖ਼ਸ਼ਦਾ ਹੈਂ। ਹੋਰ ਕੋਈ ਭੀ ਐਸਾ ਜੀਵ ਨਹੀਂ (ਜੋ ਤੇਰੀ ਬਖ਼ਸ਼ਸ਼ ਤੋਂ ਬਿਨਾ ਤੇਰਾ ਨਾਮ ਪ੍ਰਾਪਤ ਕਰ ਸਕੇ) ।੫।੯।

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਧਨਾਸਰੀ ਮਹਲਾ ੪ ਘਰੁ ੧ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ {ਪੰਨਾ 666}
ਅਰਥ: ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ।
ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧।
ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ।
(ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩।
ਹੇ ਨਾਨਕ! ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਧਨਾਸਰੀ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥ {ਪੰਨਾ 687-688}
ਅਰਥ: ਮੈਂ (ਭੀ) ਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ (ਪਰ ਮੇਰੇ ਵਾਸਤੇ ਪਰਮਾਤਮਾ ਦਾ) ਨਾਮ (ਹੀ) ਤੀਰਥ ਹੈ। ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ (ਮੇਰੇ ਵਾਸਤੇ) ਤੀਰਥ ਹੈ (ਕਿਉਂਕਿ ਇਸ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ। ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ। ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ (ਅਰਦਾਸ ਕਰਦਾ ਹਾਂ-) ਹੇ ਧਰਤੀ ਦੇ ਆਸਰੇ ਪ੍ਰਭੂ! ਮੈਨੂੰ ਆਪਣਾ ਨਾਮ) ਦੇਹ। ਜਗਤ (ਵਿਕਾਰਾਂ ਵਿਚ) ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ (ਇਹਨਾਂ ਰੋਗਾਂ ਦਾ) ਇਲਾਜ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ (ਮਨ ਨੂੰ ਵਿਕਾਰਾਂ ਦੀ) ਮੈਲ ਲੱਗ ਜਾਂਦੀ ਹੈ। ਗੁਰੂ ਦਾ ਪਵਿਤ੍ਰ ਸ਼ਬਦ (ਮਨੁੱਖ ਨੂੰ) ਸਦਾ (ਆਤਮਕ) ਚਾਨਣ (ਦੇਂਦਾ ਹੈ, ਇਹੀ) ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ।੧।
ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਫਿਰ ਤੀਰਥ ਆਦਿਕਾਂ ਤੇ ਜਾ ਕੇ) ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ। ਪਰਮਾਤਮਾ ਦੇ ਗੁਣਾਂ ਦਾ ਹਾਰ (ਹਿਰਦੇ ਵਿਚ) ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ।
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ (ਆਪਣੇ ਮਨ ਨੂੰ ਵਿਕਾਰਾਂ ਵਲੋਂ) ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, (ਹੋਰਨਾਂ ਨੂੰ ਭੀ) ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ (ਦੇ ਚੱਕਰ) ਵਿਚ ਨਹੀਂ ਆਉਂਦਾ। ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ (ਸਾਰੇ) ਦੁੱਖ ਪਾਪ ਦੂਰ ਕਰ ਲੈਂਦਾ ਹੈ।
ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ (ਪ੍ਰਭੂ) ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ।੨।
ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ-ਇਹੀ ਉਹ ਤੀਰਥ-ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈ; ਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ।
(ਹੇ ਭਾਈ!) ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ। ਮਿੱਤਰ-ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ।੩।
ਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ। (ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ) ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ (ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੀ ਰਾਹੀਂ ਸਮਝਾਏ) । ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ।
ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ।
(ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ) ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ। ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ) ।੪।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥ {ਪੰਨਾ 691}
ਅਰਥ: ਮੈਂ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹਾਂ।੧।ਰਹਾਉ।
ਹੇ ਪ੍ਰਭੂ! ਬ੍ਰਹਮਾ ਦੇ ਪੁੱਤਰਾਂ) ਸਨਕ, ਸਨੰਦ ਅਤੇ ਸ਼ਿਵ ਜੀ ਵਰਗਿਆਂ ਨੇ ਤੇਰਾ ਭੇਦ ਨਹੀਂ ਪਾਇਆ; (ਵਿਸ਼ਨੂ ਦੇ ਭਗਤ) ਸ਼ੇਸ਼ਨਾਗ ਨੇ ਤੇਰੇ (ਦਿਲ ਦਾ) ਰਾਜ਼ ਨਹੀਂ ਸਮਝਿਆ।੧।
(ਸ੍ਰੀ ਰਾਮ ਚੰਦਰ ਜੀ ਦੇ ਸੇਵਕ) ਹਨੂਮਾਨ ਵਰਗੇ ਨੇ, (ਵਿਸ਼ਨੂ ਦੇ ਸੇਵਕ ਤੇ ਪੰਛੀਆਂ ਦੇ ਰਾਜੇ) ਗਰੁੜ ਵਰਗਿਆਂ ਨੇ, ਦੇਵਤਿਆਂ ਦੇ ਰਾਜੇ ਇੰਦਰ ਨੇ, ਵੱਡੇ ਵੱਡੇ ਰਾਜਿਆਂ ਨੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ।੨।
ਚਾਰ ਵੇਦ, (ਅਠਾਰਾਂ) ਸਿਮ੍ਰਿਤੀਆਂ, (ਅਠਾਰਾਂ) ਪੁਰਾਣ-(ਇਹਨਾਂ ਦੇ ਕਰਤਾ ਬ੍ਰਹਮਾ, ਮਨੂ ਤੇ ਹੋਰ ਰਿਸ਼ੀਆਂ) ਨੇ ਤੈਨੂੰ ਨਹੀਂ ਸਮਝਿਆ; ਵਿਸ਼ਨੂ ਤੇ ਲੱਛਮੀ ਨੇ ਭੀ ਤੇਰਾ ਅੰਤ ਨਹੀਂ ਪਾਇਆ।੩।
ਕਬੀਰ ਆਖਦਾ ਹੈ-(ਬਾਕੀ ਸਾਰੀ ਸ੍ਰਿਸ਼ਟੀ ਦੇ ਲੋਕ ਪ੍ਰਭੂ ਨੂੰ ਛੱਡ ਕੇ ਹੋਰ ਹੋਰ ਪਾਸੇ ਭਟਕਦੇ ਰਹੇ) ਇੱਕ ਉਹ ਮਨੁੱਖ ਭਟਕਦਾ ਨਹੀਂ, ਜੋ (ਸੰਤਾਂ ਦੀ) ਚਰਨੀਂ ਲੱਗ ਕੇ ਪਰਮਾਤਮਾ ਦੀ ਸ਼ਰਨ ਵਿਚ ਟਿਕਿਆ ਰਹਿੰਦਾ ਹੈ।੪।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
ਸੋਰਠਿ ਮਹਲਾ ੫ ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥੩॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥੪॥੯॥੫੯॥ {ਪੰਨਾ 623}
ਅਰਥ: ਹੇ ਭਾਈ! ਸਦਾ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮਨ-ਮੰਗੇ ਫਲ (ਪ੍ਰਭੂ ਦੇ ਦਰ ਤੋਂ) ਪ੍ਰਾਪਤ ਕਰਦੇ ਰਹੋਗੇ, ਪਰਮਾਤਮਾ ਜਿੰਦ ਦੇ ਨਾਲ (ਵੱਸਦਾ) ਸਾਥੀ (ਪ੍ਰਤੀਤ ਹੁੰਦਾ ਰਹੇਗਾ) ।੧।ਰਹਾਉ।
(ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਪਰਮਾਤਮਾ ਦੇ) ਚਰਨਾਂ ਵਿਚ ਜੋੜ ਦਿੱਤਾ, ਉਸ ਨੇ ਉਹ ਪਰਮਾਤਮਾ ਲੱਭ ਲਿਆ ਜੋ ਹਰ ਵੇਲੇ ਅੰਗ-ਸੰਗ ਵੱਸਦਾ ਹੈ, ਤੇ, (ਜਿੰਦ ਦਾ) ਮਦਦਗਾਰ ਹੈ। (ਜੇ ਪ੍ਰਭੂ-ਚਰਨਾਂ ਵਿਚ ਜੁੜੇ ਰਹੀਏ, ਤਾਂ) ਜਿੱਥੇ ਭੀ ਜਾਈਏ, ਉਥੇ ਹੀ ਸੁਖੀ ਰਹਿ ਸਕੀਦਾ ਹੈ (ਪਰ ਜਿਨ੍ਹਾਂ ਨੂੰ ਚਰਨਾਂ ਵਿਚ ਮਿਲਾਇਆ ਹੈ) ਪ੍ਰਭੂ ਨੇ (ਆਪ ਹੀ) ਕਿਰਪਾ ਕਰ ਕੇ ਮਿਲਾਇਆ ਹੈ।੧।
ਹੇ ਭਾਈ! ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹਾਂ, (ਸੰਤ ਜਨਾਂ ਦੀ ਕਿਰਪਾ ਨਾਲ) ਪਰਮਾਤਮਾ ਜਿੰਦ ਦਾ ਆਸਰਾ (ਪ੍ਰਤੀਤ ਹੁੰਦਾ ਰਹਿੰਦਾ ਹੈ) । ਸੰਤ ਜਨ ਕਿਰਪਾ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਂਦੇ ਹਨ, (ਅਤੇ ਇਸ ਤਰ੍ਹਾਂ) ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਭੀ) ਪਵਿਤ੍ਰ ਜੀਵਨ ਵਾਲਾ ਬਣਾ ਲੈਂਦੇ ਹਨ।੨।
ਹੇ ਭਾਈ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪਈਦਾ। ਪਰਮਾਤਮਾ ਆਪ (ਸਿਫ਼ਤਿ-ਸਾਲਾਹ ਕਰਨ ਵਾਲਿਆਂ ਦੀ) ਰਾਖੀ ਕਰਦਾ ਹੈ, ਸਦਾ ਉਹਨਾਂ ਦੀ ਜਿੰਦ ਦੇ ਨਾਲ ਰਾਖਾ ਬਣਿਆ ਰਹਿੰਦਾ ਹੈ।੩।
(ਪਰ,) ਹੇ ਨਾਨਕ! ਉਸ ਮਨੁੱਖ ਨੇ ਹੀ ਪਰਮਾਤਮਾ ਦੇ ਨਾਮ ਦਾ ਸੁਆਦ ਸਮਝਿਆ ਹੈ (ਕਦਰ ਜਾਣੀ ਹੈ) , ਜਿਸ ਨੂੰ ਸਿਰਜਣਹਾਰ ਸਰਬ-ਵਿਆਪਕ ਪ੍ਰਭੂ ਆਪ (ਇਹ ਦਾਤਿ) ਦੇਂਦਾ ਹੈ। ਪਰਮਾਤਮਾ ਦੀ ਸ਼ਰਨ ਪਿਆ ਰਹਿ ਕੇ ਉਹ ਆਤਮਕ ਆਨੰਦ ਮਾਣਦਾ ਰਹਿੰਦਾ ਹੈ। ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ।੪।੯।੫੯।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ਸਲੋਕੁ ਮਃ ੩ ॥ ਮਨਹਠਿ ਕਿਨੈ ਨ ਪਾਇਓ ਸਭ ਥਕੇ ਕਰਮ ਕਮਾਇ ॥ ਮਨਹਠਿ ਭੇਖ ਕਰਿ ਭਰਮਦੇ ਦੁਖੁ ਪਾਇਆ ਦੂਜੈ ਭਾਇ ॥ {ਪੰਨਾ 593}
ਅਰਥ: ਕਿਸੇ ਮਨੁੱਖ ਨੇ ਮਨ ਦੇ ਹਠ ਨਾਲ ਰੱਬ ਨੂੰ ਨਹੀਂ ਲੱਭਾ, ਸਾਰੇ ਜੀਵ (ਭਾਵ, ਕਈ ਮਨੁੱਖ) (ਹਠ ਨਾਲ) ਕਰਮ ਕਰ ਕੇ (ਓੜਕ) ਥੱਕ ਗਏ ਹਨ; ਮਨ ਦੇ ਹਠ ਨਾਲ (ਕਈ ਤਰ੍ਹਾਂ ਦੇ) ਭੇਖ ਕਰ ਕਰ ਕੇ ਭਟਕਦੇ ਹਨ ਤੇ ਮਾਇਆ ਦੇ ਮੋਹ ਵਿਚ ਦੁੱਖ ਉਠਾਉਂਦੇ ਹਨ।
ਰਿਧਿ ਸਿਧਿ ਸਭੁ ਮੋਹੁ ਹੈ ਨਾਮੁ ਨ ਵਸੈ ਮਨਿ ਆਇ ॥ {ਪੰਨਾ 593}
ਅਰਥ: ਰਿੱਧੀਆਂ ਤੇ ਸਿੱਧੀਆਂ (ਭੀ) ਨਿਰੋਲ ਮੋਹ (ਰੂਪ) ਹਨ, (ਇਹਨਾਂ ਨਾਲ) ਹਰੀ ਦਾ ਨਾਮ ਹਿਰਦੇ ਵਿਚ ਨਹੀਂ ਵੱਸ ਸਕਦਾ।
ਗੁਰ ਸੇਵਾ ਤੇ ਮਨੁ ਨਿਰਮਲੁ ਹੋਵੈ ਅਗਿਆਨੁ ਅੰਧੇਰਾ ਜਾਇ ॥ ਨਾਮੁ ਰਤਨੁ ਘਰਿ ਪਰਗਟੁ ਹੋਆ ਨਾਨਕ ਸਹਜਿ ਸਮਾਇ ॥੧॥ {ਪੰਨਾ 593}
ਅਰਥ: ਸਤਿਗੁਰੂ ਦੀ ਸੇਵਾ ਨਾਲ ਮਨ ਸਾਫ਼ ਹੁੰਦਾ ਹੈ ਤੇ ਅਗਿਆਨ (ਰੂਪ) ਹਨੇਰਾ ਦੂਰ ਹੁੰਦਾ ਹੈ, ਹੇ ਨਾਨਕ! ਨਾਮ (ਰੂਪ) ਰਤਨ ਹਿਰਦੇ ਵਿਚ ਪਰਤੱਖ ਹੋ ਜਾਂਦਾ ਹੈ ਤੇ ਸਹਿਜ ਅਵਸਥਾ ਵਿਚ (ਭਾਵ ਸੁਤੇ ਹੀ ਨਾਮ ਜਪਣ ਵਾਲੀ ਦਸ਼ਾ ਵਿਚ) ਮਨੁੱਖ ਲੀਨ ਹੋ ਜਾਂਦਾ ਹੈ।੧।
ਮਃ ੩ ॥ ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥ ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥ ਨਾਨਕ ਕਿਰਤਿ ਪਇਐ ਕਮਾਵਣਾ ਕੋਇ ਨ ਮੇਟਣਹਾਰੁ ॥੨॥  {ਪੰਨਾ 594}
ਅਰਥ: ਜਿਸ ਮਨੁੱਖ ਨੂੰ ਸਤਿਗੁਰੂ ਦੇ ਸ਼ਬਦ ਵਿਚ ਰਸ ਨਹੀਂ ਆਉਂਦਾ, ਨਾਮ ਵਿਚ ਜਿਸ ਦਾ ਪਿਆਰ ਨਹੀਂ ਜੁੜਿਆ, ਉਹ ਮਨੁੱਖ ਜੀਭ ਨਾਲ ਫਿੱਕੇ ਬਚਨ ਹੀ ਬੋਲਦਾ ਹੈ ਤੇ ਸਦਾ ਖ਼ੁਆਰ ਹੁੰਦਾ ਹੈ; (ਪਰ) ਹੇ ਨਾਨਕ! ਉਸ ਦੇ ਭੀ ਕੀਹ ਵੱਸ?) (ਪਿਛਲੇ ਕੀਤੇ ਕੰਮਾਂ ਦੇ) ਉੱਕਰੇ ਹੋਏ (ਸੰਸਕਾਰਾਂ) ਅਨੁਸਾਰ ਉਸ ਨੂੰ (ਹੁਣ ਭੀ ਇਹੋ ਜਿਹੀ ਹੀ) ਕਾਰ ਕਰਨੀ ਪੈਂਦੀ ਹੈ; ਕੋਈ ਮਨੁੱਖ (ਉਸ ਦੇ ਸੰਸਕਾਰਾਂ ਨੂੰ) ਮਿਟਾ ਨਹੀਂ ਸਕਦਾ।੨।
ਪਉੜੀ ॥ ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਕਉ ਸਾਂਤਿ ਆਈ ॥ ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਹਰਿ ਭਗਤਿ ਪਾਈ ॥ {ਪੰਨਾ 594}
ਅਰਥ: ਸਾਡਾ ਸਤਪੁਰਖੁ ਸਤਿਗੁਰੂ ਧੰਨ ਹੈ, ਜਿਸ ਦੇ ਮਿਲਿਆਂ ਸਾਡੇ ਹਿਰਦੇ ਵਿਚ ਠੰਡ ਪਈ ਹੈ, ਤੇ ਜਿਸਦੇ ਮਿਲਿਆਂ ਅਸਾਂ ਪਰਮਾਤਮਾ ਦੀ ਭਗਤੀ ਲੱਭੀ ਹੈ।
ਧਨੁ ਧਨੁ ਹਰਿ ਭਗਤੁ ਸਤਿਗੁਰੂ ਹਮਾਰਾ ਜਿਸ ਕੀ ਸੇਵਾ ਤੇ ਹਮ ਹਰਿ ਨਾਮਿ ਲਿਵ ਲਾਈ ॥ ਧਨੁ ਧਨੁ ਹਰਿ ਗਿਆਨੀ ਸਤਿਗੁਰੂ ਹਮਾਰਾ ਜਿਨਿ ਵੈਰੀ ਮਿਤ੍ਰੁ ਹਮ ਕਉ ਸਭ ਸਮ ਦ੍ਰਿਸਟਿ ਦਿਖਾਈ ॥ {ਪੰਨਾ 594}
ਅਰਥ: ਹਰੀ ਦਾ ਭਗਤ ਸਾਡਾ ਸਤਿਗੁਰੂ ਧੰਨ ਹੈ, ਜਿਸ ਦੀ ਸੇਵਾ ਕਰ ਕੇ ਅਸਾਂ ਹਰੀ ਦੇ ਨਾਮ ਵਿਚ ਬਿਰਤੀ ਜੋੜੀ ਹੈ; ਹਰੀ ਦੇ ਗਿਆਨ ਵਾਲਾ ਸਾਡਾ ਸਤਿਗੁਰੂ ਧੰਨ ਹੈ ਜਿਸ ਨੇ ਵੈਰੀ ਕੀਹ ਤੇ ਸਜਨ ਕੀਹ-ਸਭ ਵਾਲ ਸਾਨੂੰ ਏਕਤਾ ਦੀ ਨਜ਼ਰ (ਨਾਲ ਵੇਖਣ ਦੀ ਜਾਚ) ਸਿਖਾਈ ਹੈ।
ਧਨੁ ਧਨੁ ਸਤਿਗੁਰੂ ਮਿਤ੍ਰੁ ਹਮਾਰਾ ਜਿਨਿ ਹਰਿ ਨਾਮ ਸਿਉ ਹਮਾਰੀ ਪ੍ਰੀਤਿ ਬਣਾਈ ॥੧੯॥ {ਪੰਨਾ 594}
ਅਰਥ: ਸਾਡਾ ਸੱਜਣ ਸਤਿਗੁਰੂ ਧੰਨ ਹੈ, ਜਿਸ ਨੇ ਹਰੀ ਦੇ ਨਾਮ ਨਾਲ ਸਾਡਾ ਪਿਆਰ ਬਣਾ ਦਿੱਤਾ ਹੈ।੧੯।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਸੋਰਠਿ ਮਹਲਾ ੫ ॥ ਆਗੈ ਸੁਖੁ ਮੇਰੇ ਮੀਤਾ ॥ ਪਾਛੇ ਆਨਦੁ ਪ੍ਰਭਿ ਕੀਤਾ ॥ ਪਰਮੇਸੁਰਿ ਬਣਤ ਬਣਾਈ ॥ ਫਿਰਿ ਡੋਲਤ ਕਤਹੂ ਨਾਹੀ ॥੧॥ ਸਾਚੇ ਸਾਹਿਬ ਸਿਉ ਮਨੁ ਮਾਨਿਆ ॥ ਹਰਿ ਸਰਬ ਨਿਰੰਤਰਿ ਜਾਨਿਆ ॥੧॥ ਰਹਾਉ ॥ ਸਭ ਜੀਅ ਤੇਰੇ ਦਇਆਲਾ ॥ ਅਪਨੇ ਭਗਤ ਕਰਹਿ ਪ੍ਰਤਿਪਾਲਾ ॥ ਅਚਰਜੁ ਤੇਰੀ ਵਡਿਆਈ ॥ ਨਿਤ ਨਾਨਕ ਨਾਮੁ ਧਿਆਈ ॥੨॥੨੩॥੮੭॥ {ਪੰਨਾ 630}
ਅਰਥ: ਹੇ ਭਾਈ! ਜਿਸ ਮਨੁੱਖ ਦਾ ਮਨ ਸਦਾ ਕਾਇਮ ਰਹਿਣ ਵਾਲੇ ਮਾਲਕ (ਦੇ ਨਾਮ) ਨਾਲ ਪਤੀਜ ਜਾਂਦਾ ਹੈ, ਉਹ ਮਨੁੱਖ ਉਸ ਮਾਲਕ-ਪ੍ਰਭੂ ਨੂੰ ਸਭ ਵਿਚ ਇਕ-ਰਸ ਵੱਸਦਾ ਪਛਾਣ ਲੈਂਦਾ ਹੈ।੧।ਰਹਾਉ।
ਹੇ ਮੇਰੇ ਮਿੱਤਰ! ਜਿਸ ਮਨੁੱਖ ਦੇ ਅਗਾਂਹ ਆਉਣ ਵਾਲੇ ਜੀਵਨ ਵਿਚ ਪ੍ਰਭੂ ਨੇ ਸੁਖ ਬਣਾ ਦਿੱਤਾ, ਜਿਸ ਦੇ ਬੀਤ ਚੁਕੇ ਜੀਵਨ ਵਿਚ ਭੀ ਪ੍ਰਭੂ ਨੇ ਆਨੰਦ ਬਣਾਈ ਰੱਖਿਆ, ਜਿਸ ਮਨੁੱਖ ਵਾਸਤੇ ਪਰਮੇਸਰ ਨੇ ਇਹੋ ਜਿਹੀ ਵਿਓਂਤ ਬਣਾ ਰੱਖੀ, ਉਹ ਮਨੁੱਖ (ਲੋਕ ਪਰਲੋਕ ਵਿਚ) ਕਿਤੇ ਭੀ ਡੋਲਦਾ ਨਹੀਂ।੧।
ਹੇ ਦਇਆ ਦੇ ਘਰ ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੂੰ ਆਪਣੇ ਭਗਤਾਂ ਦੀ ਰਖਵਾਲੀ ਆਪ ਹੀ ਕਰਦਾ ਹੈਂ। ਹੇ ਪ੍ਰਭੂ! ਤੂੰ ਅਸਚਰਜ-ਸਰੂਪ ਹੈਂ। ਤੇਰੀ ਬਖ਼ਸ਼ਸ਼ ਭੀ ਹੈਰਾਨ ਕਰ ਦੇਣ ਵਾਲੀ ਹੈ। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ, ਉਹ) ਸਦਾ ਉਸ ਦਾ ਨਾਮ ਸਿਮਰਦਾ ਰਹਿੰਦਾ ਹੈ।੨।੨੩।੮੭।

||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
ਰਾਗੁ ਸੂਹੀ ਛੰਤ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ ॥ ਤੂੰ ਸਾਗਰੋ ਰਤਨਾਗਰੋ ਹਉ ਸਾਰ ਨ ਜਾਣਾ ਤੇਰੀ ਰਾਮ ॥ ਸਾਰ ਨ ਜਾਣਾ ਤੂ ਵਡ ਦਾਣਾ ਕਰਿ ਮਿਹਰੰਮਤਿ ਸਾਂਈ ॥ ਕਿਰਪਾ ਕੀਜੈ ਸਾ ਮਤਿ ਦੀਜੈ ਆਠ ਪਹਰ ਤੁਧੁ ਧਿਆਈ ॥ ਗਰਬੁ ਨ ਕੀਜੈ ਰੇਣ ਹੋਵੀਜੈ ਤਾ ਗਤਿ ਜੀਅਰੇ ਤੇਰੀ ॥ ਸਭ ਊਪਰਿ ਨਾਨਕ ਕਾ ਠਾਕੁਰੁ ਮੈ ਜੇਹੀ ਘਣ ਚੇਰੀ ਰਾਮ ॥੧॥ {ਪੰਨਾ 779}
ਅਰਥ: ਹੇ (ਮੇਰੇ) ਰਾਮ! ਤੂੰ (ਸਭ ਜੀਵਾਂ ਦਾ) ਮਾਲਕ ਹੈਂ, ਤੇਰੇ ਉਤੇ ਮਾਇਆ ਆਪਣਾ ਪ੍ਰਭਾਵ ਨਹੀਂ ਪਾ ਸਕਦੀ। ਮੇਰੇ ਵਰਗੀਆਂ (ਤੇਰੇ ਦਰ ਤੇ) ਅਨੇਕਾਂ ਦਾਸੀਆਂ ਹਨ। ਹੇ ਰਾਮ! ਤੂੰ ਸਮੁੰਦਰ ਹੈਂ। ਤੂੰ ਰਤਨਾਂ ਦੀ ਖਾਣ ਹੈਂ। ਹੇ ਪ੍ਰਭੂ! ਮੈਂ ਤੇਰੀ ਕਦਰ ਨਹੀਂ ਸਮਝ ਸਕੀ।
ਹੇ ਮੇਰੇ ਮਾਲਕ! ਮੈਂ (ਤੇਰੇ ਗੁਣਾਂ ਦੀ) ਕਦਰ ਨਹੀਂ ਜਾਣਦੀ, ਤੂੰ ਵੱਡਾ ਸਿਆਣਾ ਹੈਂ (ਸਭ ਕੁਝ ਜਾਣਨ ਵਾਲਾ ਹੈਂ) , (ਮੇਰੇ ਉੱਤੇ) ਮਿਹਰ ਕਰ। ਕਿਰਪਾ ਕਰ, ਮੈਨੂੰ ਅਜਿਹੀ ਸਮਝ ਬਖ਼ਸ਼ ਕਿ ਅੱਠੇ ਪਹਰ ਮੈਂ ਤੇਰਾ ਸਿਮਰਨ ਕਰਦੀ ਰਹਾਂ।
ਹੇ ਜਿੰਦੇ! ਅਹੰਕਾਰ ਨਹੀਂ ਕਰਨਾ ਚਾਹੀਦਾ, (ਸਭ ਦੇ) ਚਰਨਾਂ ਦੀ ਧੂੜ ਬਣੇ ਰਹਿਣਾ ਚਾਹੀਦਾ ਹੈ, ਤਾਂ ਹੀ ਤੇਰੀ ਉੱਚੀ ਆਤਮਕ ਅਵਸਥਾ ਬਣ ਸਕੇਗੀ।
ਹੇ ਨਾਨਕ! ਆਖ-) ਮੇਰਾ ਮਾਲਕ ਪ੍ਰਭੂ ਸਭ ਦੇ ਸਿਰ ਉੱਤੇ ਹੈ। ਮੇਰੇ ਜਿਹੀਆਂ (ਉਸ ਦੇ ਦਰ ਤੇ) ਅਨੇਕਾਂ ਦਾਸੀਆਂ ਹਨ।੧।
ਤੁਮ੍ਹ੍ਹ ਗਉਹਰ ਅਤਿ ਗਹਿਰ ਗੰਭੀਰਾ ਤੁਮ ਪਿਰ ਹਮ ਬਹੁਰੀਆ ਰਾਮ ॥ ਤੁਮ ਵਡੇ ਵਡੇ ਵਡ ਊਚੇ ਹਉ ਇਤਨੀਕ ਲਹੁਰੀਆ ਰਾਮ ॥ ਹਉ ਕਿਛੁ ਨਾਹੀ ਏਕੋ ਤੂਹੈ ਆਪੇ ਆਪਿ ਸੁਜਾਨਾ ॥ ਅੰਮ੍ਰਿਤ ਦ੍ਰਿਸਟਿ ਨਿਮਖ ਪ੍ਰਭ ਜੀਵਾ ਸਰਬ ਰੰਗ ਰਸ ਮਾਨਾ ॥ ਚਰਣਹ ਸਰਨੀ ਦਾਸਹ ਦਾਸੀ ਮਨਿ ਮਉਲੈ ਤਨੁ ਹਰੀਆ ॥ ਨਾਨਕ ਠਾਕੁਰੁ ਸਰਬ ਸਮਾਣਾ ਆਪਨ ਭਾਵਨ ਕਰੀਆ ॥੨॥ {ਪੰਨਾ 779}
ਅਰਥ: ਹੇ ਪ੍ਰਭੂ! ਤੂੰ ਇਕ (ਅਣਮੁੱਲਾ) ਮੋਤੀ ਹੈਂ, ਤੂੰ ਅਥਾਹ (ਸਮੁੰਦਰ) ਹੈਂ, ਤੂੰ ਬੜੇ ਵੱਡੇ ਜਿਗਰੇ ਵਾਲਾ ਹੈਂ, ਤੂੰ (ਸਾਡਾ) ਖਸਮ ਹੈਂ, ਅਸੀ ਜੀਵ ਤੇਰੀਆਂ ਵਹੁਟੀਆਂ ਹਾਂ। ਤੂੰ ਬੇਅੰਤ ਵੱਡਾ ਹੈਂ, ਤੂੰ ਬੇਅੰਤ ਉੱਚਾ ਹੈਂ। ਮੈਂ ਬਹੁਤ ਹੀ ਛੋਟੀ ਜਿਹੀ ਹਸਤੀ ਵਾਲੀ ਹਾਂ।
ਹੇ ਭਾਈ! ਮੇਰੀ ਕੁਝ ਭੀ ਪਾਂਇਆਂ ਨਹੀਂ ਹੈ, ਇਕ ਤੂੰ ਹੀ ਤੂੰ ਹੈਂ, ਤੂੰ ਆਪ ਹੀ ਆਪ ਸਭ ਕੁਝ ਜਾਣਨ ਵਾਲਾ ਹੈਂ। ਹੇ ਪ੍ਰਭੂ! ਅੱਖ ਝਮਕਣ ਜਿਤਨੇ ਸਮੇ ਵਾਸਤੇ ਮਿਲੀ ਤੇਰੀ ਅੰਮ੍ਰਿਤ ਦ੍ਰਿਸ਼ਟੀ ਨਾਲ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ (ਇਉਂ ਹੁੰਦਾ ਹੈ ਜਿਵੇਂ) ਮੈਂ ਸਾਰੇ ਰੰਗ ਰਸ ਮਾਣ ਲਏ ਹਨ। ਮੈਂ ਤੇਰੇ ਚਰਨਾਂ ਦੀ ਸਰਨ ਲਈ ਹੈ, ਮੈਂ ਤੇਰੇ ਦਾਸਾਂ ਦੀ ਦਾਸੀ ਹਾਂ (ਆਤਮਕ ਜੀਵਨ ਦੇਣ ਵਾਲੀ ਤੇਰੀ ਨਿਗਾਹ ਦੀ ਬਰਕਤਿ ਨਾਲ) ਜਦੋਂ ਮੇਰਾ ਮਨ ਖਿੜ ਆਉਂਦਾ ਹੈ, ਮੇਰਾ ਸਰੀਰ (ਭੀ) ਹਰਾ-ਭਰਾ ਹੋ ਜਾਂਦਾ ਹੈ।
ਹੇ ਨਾਨਕ! ਆਖ-ਹੇ ਭਾਈ!) ਮਾਲਕ-ਪ੍ਰਭੂ ਸਭ ਜੀਵਾਂ ਵਿਚ ਸਮਾ ਰਿਹਾ ਹੈ, ਉਹ (ਹਰ ਵੇਲੇ ਹਰ ਥਾਂ) ਆਪਣੀ ਮਰਜ਼ੀ ਕਰਦਾ ਹੈ।੨।
ਤੁਝੁ ਊਪਰਿ ਮੇਰਾ ਹੈ ਮਾਣਾ ਤੂਹੈ ਮੇਰਾ ਤਾਣਾ ਰਾਮ ॥ ਸੁਰਤਿ ਮਤਿ ਚਤੁਰਾਈ ਤੇਰੀ ਤੂ ਜਾਣਾਇਹਿ ਜਾਣਾ ਰਾਮ ॥ ਸੋਈ ਜਾਣੈ ਸੋਈ ਪਛਾਣੈ ਜਾ ਕਉ ਨਦਰਿ ਸਿਰੰਦੇ ॥ ਮਨਮੁਖਿ ਭੂਲੀ ਬਹੁਤੀ ਰਾਹੀ ਫਾਥੀ ਮਾਇਆ ਫੰਦੇ ॥ ਠਾਕੁਰ ਭਾਣੀ ਸਾ ਗੁਣਵੰਤੀ ਤਿਨ ਹੀ ਸਭ ਰੰਗ ਮਾਣਾ ॥ ਨਾਨਕ ਕੀ ਧਰ ਤੂਹੈ ਠਾਕੁਰ ਤੂ ਨਾਨਕ ਕਾ ਮਾਣਾ ॥੩॥ {ਪੰਨਾ 779}
ਅਰਥ: ਹੇ ਰਾਮ! ਮੇਰਾ ਮਾਣ ਤੇਰੇ ਉੱਤੇ ਹੀ ਹੈ, ਤੂੰ ਹੀ ਮੇਰਾ ਆਸਰਾ ਹੈਂ। (ਜਿਹੜੀ ਭੀ ਕੋਈ) ਸੂਝ, ਅਕਲ, ਸਿਆਣਪ (ਮੇਰੇ ਅੰਦਰ ਹੈ, ਉਹ) ਤੇਰੀ (ਬਖ਼ਸ਼ੀ ਹੋਈ ਹੈ) ਜੋ ਕੁਝ ਤੂੰ ਮੈਨੂੰ ਸਮਝਾਂਦਾ ਹੈਂ, ਉਹੀ ਮੈਂ ਸਮਝਦਾ ਹਾਂ।
ਹੇ ਭਾਈ! ਉਹੀ ਮਨੁੱਖ (ਸਹੀ ਜੀਵਨ ਨੂੰ) ਸਮਝਦਾ ਪਛਾਣਦਾ ਹੈ, ਜਿਸ ਉਤੇ ਸਿਰਜਣਹਾਰ ਦੀ ਮਿਹਰ ਦੀ ਨਿਗਾਹ ਹੁੰਦੀ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਅਨੇਕਾਂ ਹੋਰ ਹੋਰ ਰਸਤਿਆਂ ਵਿਚ ਪੈ ਕੇ (ਸਹੀ ਜੀਵਨ ਵਲੋਂ) ਖੁੰਝੀ ਰਹਿੰਦੀ ਹੈ, ਮਾਇਆ ਦੀਆਂ ਫਾਹੀਆਂ ਵਿਚ ਫਸੀ ਰਹਿੰਦੀ ਹੈ। ਜਿਹੜੀ ਜੀਵ-ਇਸਤ੍ਰੀ ਮਾਲਕ-ਪ੍ਰਭੂ ਨੂੰ ਚੰਗੀ ਲੱਗਦੀ ਹੈ, ਉਹ ਗੁਣਾਂ ਵਾਲੀ ਹੋ ਜਾਂਦੀ ਹੈ, ਉਸ ਨੇ ਹੀ ਸਾਰੇ ਆਤਮਕ ਆਨੰਦ ਮਾਣੇ ਹਨ।
ਹੇ ਠਾਕੁਰ! ਨਾਨਕ ਦਾ ਸਹਾਰਾ ਤੂੰ ਹੀ ਹੈਂ, ਨਾਨਕ ਦਾ ਮਾਣ ਤੂੰ ਹੀ ਹੈਂ।੩।
ਹਉ ਵਾਰੀ ਵੰਞਾ ਘੋਲੀ ਵੰਞਾ ਤੂ ਪਰਬਤੁ ਮੇਰਾ ਓਲ੍ਹ੍ਹਾ ਰਾਮ ॥ ਹਉ ਬਲਿ ਜਾਈ ਲਖ ਲਖ ਲਖ ਬਰੀਆ ਜਿਨਿ ਭ੍ਰਮੁ ਪਰਦਾ ਖੋਲ੍ਹ੍ਹਾ ਰਾਮ ॥ ਮਿਟੇ ਅੰਧਾਰੇ ਤਜੇ ਬਿਕਾਰੇ ਠਾਕੁਰ ਸਿਉ ਮਨੁ ਮਾਨਾ ॥ ਪ੍ਰਭ ਜੀ ਭਾਣੀ ਭਈ ਨਿਕਾਣੀ ਸਫਲ ਜਨਮੁ ਪਰਵਾਨਾ ॥ ਭਈ ਅਮੋਲੀ ਭਾਰਾ ਤੋਲੀ ਮੁਕਤਿ ਜੁਗਤਿ ਦਰੁ ਖੋਲ੍ਹ੍ਹਾ ॥ ਕਹੁ ਨਾਨਕ ਹਉ ਨਿਰਭਉ ਹੋਈ ਸੋ ਪ੍ਰਭੁ ਮੇਰਾ ਓਲ੍ਹ੍ਹਾ ॥੪॥੧॥੪॥ {ਪੰਨਾ 779-780}
ਅਰਥ: ਹੇ ਪ੍ਰਭੂ! ਮੇਰੇ ਵਾਸਤੇ ਤੂੰ ਪਹਾੜ (ਜੇਡਾ) ਓਲ੍ਹਾ ਹੈਂ, ਮੈਂ ਤੈਥੋਂ ਸਦਕੇ ਕੁਰਬਾਨ ਜਾਂਦੀ ਹਾਂ। ਮੈਂ ਤੈਥੋਂ ਲੱਖਾਂ ਵਾਰੀ ਸਦਕੇ ਜਾਂਦੀ ਹਾਂ, ਜਿਸ ਨੇ (ਮੇਰੇ ਅੰਦਰੋਂ) ਭਟਕਣਾ ਵਾਲੀ ਵਿੱਥ ਮਿਟਾ ਦਿੱਤੀ ਹੈ।
ਹੇ ਭਾਈ! ਜਿਸ ਜੀਵ-ਇਸਤ੍ਰੀ ਦਾ ਮਨ ਮਾਲਕ-ਪ੍ਰਭੂ ਨਾਲ ਗਿੱਝ ਜਾਂਦਾ ਹੈ, ਉਹ ਸਾਰੇ ਵਿਕਾਰ ਤਿਆਗ ਦੇਂਦੀ ਹੈ, (ਉਸ ਦੇ ਅੰਦਰੋਂ ਮਾਇਆ ਦੇ ਮੋਹ ਵਾਲੇ) ਹਨੇਰੇ ਦੂਰ ਹੋ ਜਾਂਦੇ ਹਨ। (ਜੇਹੜੀ ਜੀਵ-ਇਸਤ੍ਰੀ) ਪ੍ਰਭੂ ਨੂੰ ਚੰਗੀ ਲੱਗਣ ਲੱਗ ਪੈਂਦੀ ਹੈ, ਉਹ (ਦੁਨੀਆ ਵਲੋਂ) ਬੇ-ਮੁਥਾਜ ਹੋ ਜਾਂਦੀ ਹੈ, ਉਸ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ, ਉਹ ਪ੍ਰਭੂ-ਦਰ ਤੇ ਕਬੂਲ ਹੋ ਜਾਂਦੀ ਹੈ। ਉਸ ਦੀ ਜ਼ਿੰਦਗੀ ਬਹੁਤ ਹੀ ਕੀਮਤੀ ਹੋ ਜਾਂਦੀ ਹੈ, ਭਾਰੇ ਤੋਲ ਵਾਲੀ ਹੋ ਜਾਂਦੀ ਹੈ, ਉਸ ਵਾਸਤੇ ਉਹ ਦਰਵਾਜ਼ਾ ਖੁਲ੍ਹ ਜਾਂਦਾ ਹੈ ਜਿੱਥੇ ਉਸ ਨੂੰ ਵਿਕਾਰਾਂ ਵਲੋਂ ਖ਼ਲਾਸੀ ਮਿਲ ਜਾਂਦੀ ਹੈ ਅਤੇ ਸਹੀ ਜੀਵਨ ਦੀ ਜਾਚ ਆ ਜਾਂਦੀ ਹੈ।
ਹੇ ਨਾਨਕ! ਜਦੋਂ ਤੋਂ ਉਹ ਪ੍ਰਭੂ ਮੇਰਾ ਸਹਾਰਾ ਬਣ ਗਿਆ ਹੈ, ਮੈਂ (ਵਿਕਾਰਾਂ ਮਾਇਆ ਦੇ ਹੱਲਿਆਂ ਵਲੋਂ) ਨਿਡਰ ਹੋ ਗਈ ਹਾਂ।੪।੧।੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਸਲੋਕੁ ਮਃ ੩ ॥ ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ {ਪੰਨਾ 647-648}
ਅਰਥ: ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਰਣ (ਵਦਾਨ ਹੇਠਾਂ) ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ (ਸਤਿਗੁਰੂ ਨੂੰ) ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋ; ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਂਦਾ ਹੈ ਤੇ, ਮਾਨੋ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ।
ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥ {ਪੰਨਾ 648}
ਅਰਥ: ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ।੧।
ਮਃ ੩ ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥ {ਪੰਨਾ 648}
ਅਰਥ: (ਸੰਸਾਰ ਵਿਚ) ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈ; ਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਂਦੇ ਹਨ।੨।
ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥ {ਪੰਨਾ 648}
ਅਰਥ: ਸਤਿਗੁਰੂ ਨੇ ਗੁਰਮੁਖ ਸਿੱਖ (-ਰੂਪ) ਸਹੇਲੀਆਂ (ਆਪੋ ਵਿਚ) ਮਿਲਾਈਆਂ ਹਨ; ਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ (ਹੋਰ) ਕਾਰੇ ਲਾਇਆ ਹੋਇਆ ਹੈ; ਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ, ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁਤ੍ਰਾਂ ਤੇ ਭਰਾਵਾਂ ਨਾਲ ਇਕੋ ਜਿਹਾ ਪਿਆਰ ਹੁੰਦਾ ਹੈ। (ਹੇ ਸਿੱਖ ਸਹੇਲੀਓ!) ਸਾਰੀਆਂ 'ਗੁਰੂ, ਗੁਰੂ' ਆਖੋ, 'ਗੁਰੂ, ਗੁਰੂ' ਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ।੧੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥ {ਪੰਨਾ 631-632}
ਅਰਥ: ਹੇ ਮਨ! ਤੂੰ ਕੇਹੜੀ ਭੈੜੀ ਸਿੱਖਿਆ ਲੈ ਲਈ ਹੈ? ਤੂੰ ਪਰਾਈ ਇਸਤ੍ਰੀ, ਪਰਾਈ ਨਿੰਦਿਆ ਦੇ ਰਸ ਵਿਚ ਮਸਤ ਰਹਿੰਦਾ ਹੈਂ। ਪਰਮਾਤਮਾ ਦੀ ਭਗਤੀ ਤੂੰ (ਕਦੇ) ਨਹੀਂ ਕੀਤੀ।੧।ਰਹਾਉ।
ਹੇ ਭਾਈ! ਤੂੰ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ ਰਸਤਾ (ਅਜੇ ਤਕ) ਨਹੀਂ ਸਮਝਿਆ, ਧਨ ਇਕੱਠਾ ਕਰਨ ਲਈ ਤੂੰ ਸਦਾ ਦੌੜ-ਭਜ ਕਰ ਰਿਹਾ ਹੈਂ। (ਦੁਨੀਆ ਦੇ ਪਦਾਰਥਾਂ ਵਿਚੋਂ) ਕਿਸੇ ਨੇ ਭੀ ਆਖ਼ਰ ਕਿਸੇ ਦਾ ਸਾਥ ਨਹੀਂ ਦਿੱਤਾ। ਤੂੰ ਵਿਅਰਥ ਹੀ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ) ਜਕੜ ਰੱਖਿਆ ਹੈ।੧।
ਹੇ ਭਾਈ! ਅਜੇ ਤਕ) ਨਾਹ ਤੂੰ ਪਰਮਾਤਮਾ ਦੀ ਭਗਤੀ ਕੀਤੀ ਹੈ, ਨਾਹ ਗੁਰੂ ਦੀ ਸ਼ਰਨ ਪਿਆ ਹੈਂ, ਨਾਹ ਹੀ ਤੇਰੇ ਅੰਦਰ ਆਤਮਕ ਜੀਵਨ ਦੀ ਸੋਝੀ ਪਈ ਹੈ। ਮਾਇਆ ਤੋਂ ਨਿਰਲੇਪ ਪ੍ਰਭੂ ਤੇਰੇ ਹਿਰਦੇ ਵਿਚ ਵੱਸ ਰਿਹਾ ਹੈ, ਪਰ ਤੂੰ (ਬਾਹਰ) ਜੰਗਲਾਂ ਵਿਚ ਉਸ ਨੂੰ ਭਾਲ ਰਿਹਾ ਹੈਂ।੨।
ਹੇ ਭਾਈ! ਅਨੇਕਾਂ ਜਨਮਾਂ ਵਿਚ ਭਟਕ ਭਟਕ ਕੇ ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ, ਤੂੰ ਅਜੇਹੀ ਅਕਲ ਨਹੀਂ ਸਿੱਖੀ ਜਿਸ ਦੀ ਬਰਕਤਿ ਨਾਲ (ਜਨਮਾਂ ਦੇ ਗੇੜ ਵਿਚੋਂ) ਤੈਨੂੰ ਅਡੋਲਤਾ ਹਾਸਲ ਹੋ ਸਕੇ। ਹੇ ਨਾਨਕ! ਆਖ-ਹੇ ਭਾਈ! ਗੁਰੂ ਨੇ ਤਾਂ ਇਹ) ਗੱਲ ਸਮਝਾਈ ਹੈ ਕਿ ਮਨੁੱਖਾ ਜਨਮ ਦਾ (ਉੱਚਾ) ਦਰਜਾ ਹਾਸਲ ਕਰ ਕੇ ਪਰਮਾਤਮਾ ਦਾ ਭਜਨ ਕਰ।੩।੩।

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||
ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥ {ਪੰਨਾ 679-680}
ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ।
ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾ) ਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ) ।੧।
ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||
ਸੋਰਠਿ ਮਹਲਾ ੫ ਘਰੁ ੨ ॥ ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥੧॥ ਮਾਧੌ ਤੂ ਠਾਕੁਰੁ ਸਿਰਿ ਮੋਰਾ ॥ ਈਹਾ ਊਹਾ ਤੁਹਾਰੋ ਧੋਰਾ ॥ ਰਹਾਉ ॥ ਕੀਤੇ ਕਉ ਮੇਰੈ ਸੰਮਾਨੈ ਕਰਣਹਾਰੁ ਤ੍ਰਿਣੁ ਜਾਨੈ ॥ ਤੂ ਦਾਤਾ ਮਾਗਨ ਕਉ ਸਗਲੀ ਦਾਨੁ ਦੇਹਿ ਪ੍ਰਭ ਭਾਨੈ ॥੨॥ ਖਿਨ ਮਹਿ ਅਵਰੁ ਖਿਨੈ ਮਹਿ ਅਵਰਾ ਅਚਰਜ ਚਲਤ ਤੁਮਾਰੇ ॥ ਰੂੜੋ ਗੂੜੋ ਗਹਿਰ ਗੰਭੀਰੋ ਊਚੌ ਅਗਮ ਅਪਾਰੇ ॥੩॥ ਸਾਧਸੰਗਿ ਜਉ ਤੁਮਹਿ ਮਿਲਾਇਓ ਤਉ ਸੁਨੀ ਤੁਮਾਰੀ ਬਾਣੀ ॥ ਅਨਦੁ ਭਇਆ ਪੇਖਤ ਹੀ ਨਾਨਕ ਪ੍ਰਤਾਪ ਪੁਰਖ ਨਿਰਬਾਣੀ ॥੪॥੭॥੧੮॥ {ਪੰਨਾ 613}
ਪਦਅਰਥ: ਗਰਭ ਮੋਹਿ = ਪੇਟ ਵਿਚ। ਆਪਨ = ਆਪਣਾ। ਦੇ = ਦੇ ਕੇ। ਤਹ = ਉਥੇ, ਮਾਂ ਦੇ ਪੇਟ ਵਿਚ। ਰਾਖਨਹਾਰੇ = ਬਚਾਣ ਦੀ ਸਮਰਥਾ ਵਾਲੇ। ਪਾਵਕ = (ਵਿਕਾਰਾਂ ਦੀ) ਅੱਗ। ਸਾਗਰ = ਸਮੁੰਦਰ। ਅਥਾਹ = ਬਹੁਤ ਡੂੰਘਾ। ਤਾਰਨਹਾਰੇ = ਹੇ ਪਾਰ ਲੰਘਾ ਸਕਣ ਵਾਲੇ!।੧।
ਮਾਧੌ = {ਮਾ = ਧਵ = ਮਾਇਆ ਦਾ ਪਤੀ} ਹੇ ਪ੍ਰਭੂ! ਸਿਰਿ ਮੋਰਾ = ਮੇਰੇ ਸਿਰ ਉੱੱਤੇ। ਈਹਾ = ਇਸ ਲੋਕ ਵਿਚ। ਊਹਾ = ਉਸ ਲੋਕ ਵਿਚ। ਧੋਰਾ = ਆਸਰਾ।ਰਹਾਉ।
ਕੀਤੇ ਕਉ = ਬਣਾਈਆਂ ਚੀਜ਼ਾਂ ਨੂੰ। ਮੇਰੈ ਸੰਮਾਨੈ = ਮੇਰੈ ਸਮ ਮਾਨੈ, ਮੇਰੂ ਪਹਾੜ ਦੇ ਬਰਾਬਰ ਮੰਨਦਾ ਹੈ। ਤ੍ਰਿਣੁ = ਤੀਲਾ, ਤੁੱਛ। ਮਾਗਨ ਕਉ = ਮੰਗਣ ਵਾਲੀ। ਸਗਲੀ = ਸਾਰੀ ਲੁਕਾਈ। ਦੇਹਿ = ਤੂ ਦੇਂਦਾ ਹੈਂ। ਪ੍ਰਭ = ਹੇ ਪ੍ਰਭੂ! ਭਾਨੈ = ਆਪਣੀ ਰਜ਼ਾ ਵਿਚ।੨।
ਖਿਨ = ਰਤਾ ਕੁ ਹੀ ਸਮਾ। ਅਵਰੁ = ਹੋਰ। ਖਿਨੈ ਮਹਿ = ਖਿਨ ਵਿਚ ਹੀ। ਅਚਰਜ = ਹੈਰਾਨ ਕਰ ਦੇਣ ਵਾਲੇ। ਚਲਤ = ਕੌਤਕ। ਰੂੜੋ = ਸੋਹਣਾ। ਗੂੜੋ = (ਸਾਰੇ ਸੰਸਾਰ ਵਿਚ) ਲੁਕਿਆ ਹੋਇਆ। ਗੰਭੀਰੋ = ਵੱਡੇ ਜਿਗਰੇ ਵਾਲਾ। ਅਗਮ = ਹੇ ਅਪਹੁੰਚ! ਅਪਾਰੇ = ਹੇ ਅਪਾਰ! ਹੇ ਬੇਅੰਤ!।੩।
ਸਾਧ ਸੰਗਿ = ਸਾਧ ਸੰਗਤਿ ਵਿਚ। ਜਉ = ਜਦੋਂ। ਤੁਮਹਿ = ਤੂੰ ਆਪ ਹੀ। ਤਉ = ਤਦੋਂ। ਪੇਖਤ ਹੀ = ਵੇਖਦਿਆਂ ਹੀ। ਪੁਰਖ = ਸਰਬ = ਵਿਆਪਕ। ਨਿਰਬਾਣੀ = ਵਾਸ਼ਨਾ = ਰਹਿਤ।੪।
ਅਰਥ: ਹੇ ਪ੍ਰਭੂ! ਤੂੰ ਮੇਰੇ ਸਿਰ ਉੱਤੇ ਰਾਖਾ ਹੈਂ ਇਸ ਲੋਕ ਵਿਚ, ਤੇ, ਪਰਲੋਕ ਵਿਚ ਮੈਨੂੰ ਤੇਰਾ ਹੀ ਆਸਰਾ ਹੈ।ਰਹਾਉ।
ਹੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਦੀ ਸਮਰਥਾ ਰੱਖਣ ਵਾਲੇ! ਮਾਂ ਦੇ ਪੇਟ ਵਿਚ ਸਾਨੂੰ ਤੂੰ ਆਪਣਾ ਸਿਮਰਨ ਦੇ ਕੇ ਉੱਥੇ ਸਾਡੀ ਰੱਖਿਆ ਕਰਨ ਵਾਲਾ ਹੈਂ। (ਵਿਕਾਰਾਂ ਦੀ) ਅੱਗ ਦੇ ਸਮੁੰਦਰ ਦੀਆਂ ਡੂੰਘੀਆਂ ਲਹਿਰਾਂ ਵਿਚ ਡਿੱਗੇ ਪਏ ਨੂੰ ਭੀ ਮੈਨੂੰ ਪਾਰ ਲੰਘਾ ਲੈ।੧।
ਹੇ ਪ੍ਰਭੂ! ਤੇਰੇ ਪੈਦਾ ਕੀਤੇ ਪਦਾਰਥਾਂ ਨੂੰ (ਇਹ ਜੀਵ) ਮੇਰੂ ਪਰਬਤ ਜੇਡੀਆਂ ਵੱਡੀਆਂ ਸਮਝਦਾ ਹੈ, ਪਰ ਤੈਨੂੰ ਜੋ ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ ਇਕ ਤੀਲੇ ਵਰਗਾ ਜਾਣਦਾ ਹੈਂ। ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਸਾਰੀ ਲੁਕਾਈ ਤੇਰੇ ਹੀ ਦਰ ਤੋਂ ਮੰਗਣ ਵਾਲੀ ਹੈ, ਤੂੰ ਆਪਣੀ ਰਜ਼ਾ ਵਿਚ ਸਭ ਨੂੰ ਦਾਨ ਦੇਂਦਾ ਹੈਂ।੨।
ਹੇ ਪ੍ਰਭੂ! ਤੇਰੇ ਕੌਤਕ ਹੈਰਾਨ ਕਰ ਦੇਣ ਵਾਲੇ ਹਨ, ਇਕ ਛਿਨ ਵਿਚ ਤੂੰ ਕੁਝ ਦਾ ਕੁਝ ਬਣਾ ਦੇਂਦਾ ਹੈਂ। ਹੇ ਅਪਹੁੰਚ! ਹੇ ਬੇਅੰਤ। ਤੂੰ ਸਭ ਤੋਂ ਉੱਚਾ ਹੈਂ, ਤੂੰ ਸੋਹਣਾ ਹੈਂ, ਤੂੰ ਵੱਡੇ ਜਿਗਰੇ ਵਾਲਾ ਹੈਂ, ਤੂੰ ਸਾਰੇ ਸੰਸਾਰ ਵਿਚ ਗੁਪਤ ਵੱਸ ਰਿਹਾ ਹੈਂ।੩।
ਹੇ ਨਾਨਕ! ਆਖ-) ਹੇ ਸਰਬ-ਵਿਆਪਕ ਪ੍ਰਭੂ! ਜਦੋਂ ਤੂੰ ਆਪ ਹੀ (ਕਿਸੇ ਜੀਵ ਨੂੰ) ਸਾਧ ਸੰਗਤਿ ਵਿਚ ਮਿਲਾਂਦਾ ਹੈਂ, ਤਦੋਂ ਉਹ ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣਦਾ ਹੈ। (ਹੇ ਭਾਈ!) ਵਾਸ਼ਨਾ-ਰਹਿਤ ਸਰਬ-ਵਿਆਪਕ ਪ੍ਰਭੂ ਦਾ ਪਰਤਾਪ ਵੇਖ ਕੇ ਤਦੋਂ ਉਸ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ।੪।੭।੧੮।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||
ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ {ਪੰਨਾ 669-670}
ਅਰਥ: ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ।
ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧।
ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨।

No comments:
Post a Comment