Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Friday, 28 August 2020

☬|| ਅੱਜ ਦਾ ਫੁਰਮਾਨ ||☬ || 28-08-2020|| ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

 

*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਬਿਲਾਵਲੁ ਮਹਲਾ ੪ ॥ ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥ ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥ ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥ {ਪੰਨਾ 835-836}

ਅਰਥ: ਹੇ (ਮੇਰੇਰਾਮ! ਪਿਆਰੇ ਗੁਰੂ ਨੇ (ਮੇਰਾ) ਮਨ ਆਪਣੇ ਵੱਸ ਵਿਚ ਕਰ ਲਿਆ ਹੈ। ਗੁਰੂ ਦਾ ਦਰਸਨ ਕਰ ਕੇ (ਹੁਣ) ਮੈਂ ਆਪਣੀ ਚਤੁਰਾਈ-ਸਿਆਣਪ ਗਵਾ ਬੈਠੀ ਹਾਂ, ਮੇਰਾ ਆਪਣਾ ਆਪ ਮੇਰੇ ਆਪਣੇ ਵੱਸ ਵਿਚ ਨਹੀਂ ਰਿਹਾ (ਮੇਰਾ ਮਨ ਅਤੇ ਮੇਰੇ ਗਿਆਨ-ਇੰਦ੍ਰੇ ਗੁਰੂ ਦੇ ਵੱਸ ਵਿਚ ਹੋ ਗਏ ਹਨ੧।ਰਹਾਉ।

ਹੇ ਭਾਈ! ਗੁਰੂ ਦੇ ਬਚਨ ਸੁਣ ਕੇ (ਇਉਂ ਹੋਇਆ ਹੈ ਜਿਵੇਂ ਮੇਰੇ) ਮਨ ਵਿਚ (ਬਿਰਹੋਂ ਦੇ) ਤੀਰ ਵੱਜ ਗਏ ਹਨਮੇਰੇ ਅੰਦਰ ਪ੍ਰਭੂ ਦੇ ਦਰਸਨ ਦੀ ਤਾਂਘ ਪੈਦਾ ਹੋ ਗਈ ਹੈ। ਹੇ ਭਾਈ! ਮੇਰੇ) ਮਨ ਦੀ (ਇਸ ਵੇਲੇ ਦੀ) ਪੀੜਾ ਨੂੰ (ਮੇਰਾ ਆਪਣਾ) ਮਨ ਹੀ ਜਾਣਦਾ ਹੈ। ਕੋਈ ਹੋਰ ਪਰਾਈ ਪੀੜ ਨੂੰ ਕੀਹ ਜਾਣ ਸਕਦਾ ਹੈ?੧।

ਹੇ ਭਾਈ! ਮੇਰੇ) ਮਨ ਵਿਚ ਪ੍ਰਭੂ ਦਾ ਦਰਸਨ ਕਰਨ ਦਾ ਬਹੁਤ ਚਾਉ ਪੈਦਾ ਹੋ ਚੁਕਾ ਹੈ, ਮੈਂ ਸਾਰੇ ਦੇਸਾਂ ਦੇਸਾਂਤਰਾਂ ਵਿਚ (ਉਸ ਨੂੰ) ਭਾਲਦੀ ਫਿਰਦੀ ਹਾਂ (ਸਾਂ। ਜਿਸ (ਗੁਰੂ) ਨੇ (ਮੈਨੂੰ) ਪ੍ਰਭੂ (ਦੇ ਮਿਲਾਪ) ਦਾ ਰਸਤਾ ਵਿਖਾਲ ਦਿੱਤਾ ਹੈ, ਉਸ ਗੁਰੂ ਦੇ ਅੱਗੇ ਮੈਂ ਆਪਣਾ ਤਨ ਕੱਟ ਕੇ ਭੇਟਾ ਕਰ ਰਹੀ ਹਾਂ (ਆਪਣਾ ਆਪ ਗੁਰੂ ਦੇ ਹਵਾਲੇ ਕਰ ਰਹੀ ਹਾਂ੨।

ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥ ਮਸਤਕੁ ਕਾਟਿ ਦੇਉ ਚਰਣਾ ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ ॥੩॥ ਚਲੁ ਚਲੁ ਸਖੀ ਹਮ ਪ੍ਰਭੁ ਪਰਬੋਧਹ ਗੁਣ ਕਾਮਣ ਕਰਿ ਹਰਿ ਪ੍ਰਭੁ ਲਹੀਆ ॥ ਭਗਤਿ ਵਛਲੁ ਉਆ ਕੋ ਨਾਮੁ ਕਹੀਅਤੁ ਹੈ ਸਰਣਿ ਪ੍ਰਭੂ ਤਿਸੁ ਪਾਛੈ ਪਈਆ ॥੪॥ {ਪੰਨਾ 836}

ਅਰਥ: ਹੇ ਭਾਈ! ਹੁਣ ਜੇ) ਕੋਈ ਪ੍ਰਭੂ ਦਾ ਸੁਨੇਹਾ ਲਿਆ ਕੇ (ਮੈਨੂੰ) ਦੇਂਦਾ ਹੈ, ਤਾਂ ਉਹ ਮੇਰੇ ਹਿਰਦੇ ਵਿਚ ਮੇਰੇ ਮਨ ਵਿਚ ਮੇਰੇ ਤਨ ਵਿਚ ਪਿਆਰਾ ਲੱਗਦਾ ਹੈ। ਹੇ ਭਾਈ! ਜਿਹੜਾ ਕੋਈ ਸੱਜਣ ਮੈਨੂੰ ਪ੍ਰਭੂ ਮਿਲਾਂਦਾ ਹੈ, ਮੈਂ ਆਪਣਾ ਸਿਰ ਕੱਟ ਕੇ ਉਸ ਦੇ ਪੈਰਾਂ ਹੇਠ ਰੱਖਣ ਨੂੰ ਤਿਆਰ ਹਾਂ।੩।

ਹੇ ਸਖੀ! ਆ ਤੁਰ, ਹੇ ਸਖੀ! ਆ ਤੁਰ, ਅਸੀ (ਚੱਲ ਕੇ) ਪ੍ਰਭੂ (ਦੇ ਪਿਆਰ) ਨੂੰ ਹਿਲੂਣਾ ਦੇਈਏ, (ਆਤਮਕ) ਗੁਣਾਂ ਦੇ ਕਾਮਣ ਪਾ ਕੇ ਉਸ ਪ੍ਰਭੂ-ਪਤੀ ਨੂੰ ਵੱਸ ਵਿਚ ਕਰੀਏ। 'ਭਗਤੀ ਨਾਲ ਪਿਆਰ ਕਰਨ ਵਾਲਾ'-ਇਹ ਉਸ ਦਾ ਨਾਮ ਕਿਹਾ ਜਾਂਦਾ ਹੈ (ਹੇ ਸਖੀ! ਆ) ਉਸ ਦੀ ਸਰਨ ਪੈ ਜਾਈਏ, ਉਸ ਦੇ ਦਰ ਤੇ ਡਿੱਗ ਪਈਏ।੪।

ਖਿਮਾ ਸੀਗਾਰ ਕਰੇ ਪ੍ਰਭ ਖੁਸੀਆ ਮਨਿ ਦੀਪਕ ਗੁਰ ਗਿਆਨੁ ਬਲਈਆ ॥ ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ ਹਮ ਤਿਸੁ ਆਗੈ ਜੀਉ ਕਟਿ ਕਟਿ ਪਈਆ ॥੫॥ ਹਰਿ ਹਰਿ ਹਾਰੁ ਕੰਠਿ ਹੈ ਬਨਿਆ ਮਨੁ ਮੋਤੀਚੂਰੁ ਵਡ ਗਹਨ ਗਹਨਈਆ ॥ ਹਰਿ ਹਰਿ ਸਰਧਾ ਸੇਜ ਵਿਛਾਈ ਪ੍ਰਭੁ ਛੋਡਿ ਨ ਸਕੈ ਬਹੁਤੁ ਮਨਿ ਭਈਆ ॥੬॥ {ਪੰਨਾ 836}

ਅਰਥ: ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ ਖਿਮਾ ਵਾਲੇ ਸੁਭਾਵ ਨੂੰ ਆਪਣੇ ਆਤਮਕ ਜੀਵਨ ਦੀ ਸਜਾਵਟ ਬਣਾਂਦੀ ਹੈ, ਜਿਹੜੀ ਆਪਣੇ ਮਨ ਵਿਚ ਗੁਰੂ ਤੋਂ ਮਿਲੀ ਆਤਮਕ ਜੀਵਨ ਦੀ ਸੂਝ (ਦਾ) ਦੀਵਾ ਜਗਾਂਦੀ ਹੈ, ਪ੍ਰਭੂ-ਪਤੀ ਉਸ ਉਤੇ ਪ੍ਰਸੰਨ ਹੋ ਜਾਂਦਾ ਹੈ। ਪ੍ਰਭੂ ਉਸ ਦੇ ਆਤਮਕ ਮਿਲਾਪ ਨੂੰ ਬੜੇ ਆਨੰਦ ਨਾਲ ਮਾਣਦਾ ਹੈ। ਹੇ ਸਹੇਲੀ! ਮੈਂ ਉਸ ਪ੍ਰਭੂ-ਪਤੀ ਦੇ ਅੱਗੇ ਆਪਣੀ ਜਿੰਦ ਮੁੜ ਮੁੜ ਵਾਰਨੇ ਕਰਨ ਨੂੰ ਤਿਆਰ ਹਾਂ।੫।

ਹੇ ਸਹੇਲੀਏ! ਪਰਮਾਤਮਾ ਦੇ ਨਾਮ (ਦੀ ਸੁਆਸ ਸੁਆਸ ਯਾਦ) ਦਾ ਹਾਰ ਮੈਂ (ਆਪਣੇ) ਗਲ ਵਿਚ ਪਾ ਲਿਆ ਹੈ (ਯਾਦ ਦੀ ਬਰਕਤ ਨਾਲ ਸੁੰਦਰ ਹੋ ਚੁਕਿਆ ਆਪਣਾ) ਮਨ ਮੈਂ ਸਭ ਤੋਂ ਵੱਡਾ ਮੋਤੀਚੂਰ ਗਹਿਣਾ ਬਣਾ ਲਿਆ ਹੈ। ਹਰਿ-ਨਾਮ ਦੀ ਸਰਧਾ ਦੀ ਮੈਂ (ਆਪਣੇ ਹਿਰਦੇ ਵਿਚ) ਸੇਜ ਵਿਛਾ ਦਿੱਤੀ ਹੈ, ਮੇਰੇ ਮਨ ਵਿਚ ਉਹ ਪ੍ਰਭੂ-ਪਤੀ ਬਹੁਤ ਪਿਆਰਾ ਲੱਗ ਰਿਹਾ ਹੈ (ਹੁਣ ਤੈਨੂੰ ਯਕੀਨ ਹੈ ਕਿ ਉਹ) ਪ੍ਰਭੂ-ਪਤੀ ਮੈਨੂੰ ਛੱਡ ਨਹੀਂ ਸਕਦਾ।੬।

ਕਹੈ ਪ੍ਰਭੁ ਅਵਰੁ ਅਵਰੁ ਕਿਛੁ ਕੀਜੈ ਸਭੁ ਬਾਦਿ ਸੀਗਾਰੁ ਫੋਕਟ ਫੋਕਟਈਆ ॥ ਕੀਓ ਸੀਗਾਰੁ ਮਿਲਣ ਕੈ ਤਾਈ ਪ੍ਰਭੁ ਲੀਓ ਸੁਹਾਗਨਿ ਥੂਕ ਮੁਖਿ ਪਈਆ ॥੭॥ ਹਮ ਚੇਰੀ ਤੂ ਅਗਮ ਗੁਸਾਈ ਕਿਆ ਹਮ ਕਰਹ ਤੇਰੈ ਵਸਿ ਪਈਆ ॥ ਦਇਆ ਦੀਨ ਕਰਹੁ ਰਖਿ ਲੇਵਹੁ ਨਾਨਕ ਹਰਿ ਗੁਰ ਸਰਣਿ ਸਮਈਆ ॥੮॥੫॥੮॥ {ਪੰਨਾ 836}

ਅਰਥ: ਹੇ ਸਹੇਲੀਏ! ਜੇ) ਪ੍ਰਭੂ-ਪਤੀ ਕੁਝ ਹੋਰ ਆਖਦਾ ਰਹੇ, ਤੇ, (ਜੀਵ-ਇਸਤ੍ਰੀ) ਕੁਝ ਹੋਰ ਕਰਦੀ ਰਹੇ, ਤਾਂ (ਉਸ ਜੀਵ-ਇਸਤ੍ਰੀ ਦਾ) ਸਾਰਾ ਸਿੰਗਾਰ (ਸਾਰਾ ਧਾਰਮਿਕ ਉੱਦਮ) ਵਿਅਰਥ ਚਲਾ ਜਾਂਦਾ ਹੈ, ਬਿਲਕੁਲ ਫੋਕਾ ਬਣ ਜਾਂਦਾ ਹੈ। (ਉਸ ਦੇ) ਮੂੰਹ ਉਤੇ ਤਾਂ ਥੁੱਕਾਂ ਹੀ ਪਈਆਂ, ਉਸ ਪ੍ਰਭੂ ਨੇ ਤਾਂ (ਕਿਸੇ ਹੋਰ) ਸੁਹਾਗਣ ਨੂੰ ਆਪਣੀ ਬਣਾ ਲਿਆ।੭।

ਹੇ ਪ੍ਰਭੂ! ਅਸੀ ਤੇਰੀਆਂ ਦਾਸੀਆਂ ਹਾਂ, ਤੂੰ ਅਪਹੁੰਚ ਤੇ ਧਰਤੀ ਦਾ ਖਸਮ ਹੈਂ। ਅਸੀ ਜੀਵ-ਇਸਤ੍ਰੀਆਂ (ਤੇਰੇ ਹੁਕਮ ਤੋਂ ਬਾਹਰ) ਕੁਝ ਨਹੀਂ ਕਰ ਸਕਦੀਆਂਅਸੀ ਤਾਂ ਸਦਾ ਤੇਰੇ ਵੱਸ ਵਿਚ ਹਾਂ। ਹੇ ਨਾਨਕ! ਆਖ-) ਹੇ ਹਰੀਅਸਾਂ ਕੰਗਾਲਾਂ ਉਤੇ ਮਿਹਰ ਕਰ, ਸਾਨੂੰ ਆਪਣੇ ਚਰਨਾਂ ਵਿਚ ਰੱਖ, ਸਾਨੂੰ ਗੁਰੂ ਦੀ ਸਰਨ ਵਿਚ ਸਮਾਈ ਦੇਈ ਰੱਖ।੮।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਧਨਾਸਰੀ ਮਹਲਾ ੩ ਤੀਜਾ ॥ ਜਗੁ ਮੈਲਾ ਮੈਲੋ ਹੋਇ ਜਾਇ ॥ ਆਵੈ ਜਾਇ ਦੂਜੈ ਲੋਭਾਇ ॥ ਦੂਜੈ ਭਾਇ ਸਭ ਪਰਜ ਵਿਗੋਈ ॥ ਮਨਮੁਖਿ ਚੋਟਾ ਖਾਇ ਅਪੁਨੀ ਪਤਿ ਖੋਈ ॥੧॥ ਗੁਰ ਸੇਵਾ ਤੇ ਜਨੁ ਨਿਰਮਲੁ ਹੋਇ ॥ ਅੰਤਰਿ ਨਾਮੁ ਵਸੈ ਪਤਿ ਊਤਮ ਹੋਇ ॥ ਰਹਾਉ ॥ ਗੁਰਮੁਖਿ ਉਬਰੇ ਹਰਿ ਸਰਣਾਈ ॥ ਰਾਮ ਨਾਮਿ ਰਾਤੇ ਭਗਤਿ ਦ੍ਰਿੜਾਈ ॥ ਭਗਤਿ ਕਰੇ ਜਨੁ ਵਡਿਆਈ ਪਾਏ ॥ ਸਾਚਿ ਰਤੇ ਸੁਖ ਸਹਜਿ ਸਮਾਏ ॥੨॥ ਸਾਚੇ ਕਾ ਗਾਹਕੁ ਵਿਰਲਾ ਕੋ ਜਾਣੁ ॥ ਗੁਰ ਕੈ ਸਬਦਿ ਆਪੁ ਪਛਾਣੁ ॥ ਸਾਚੀ ਰਾਸਿ ਸਾਚਾ ਵਾਪਾਰੁ ॥ ਸੋ ਧੰਨੁ ਪੁਰਖੁ ਜਿਸੁ ਨਾਮਿ ਪਿਆਰੁ ॥੩॥ ਤਿਨਿ ਪ੍ਰਭਿ ਸਾਚੈ ਇਕਿ ਸਚਿ ਲਾਏ ॥ ਊਤਮ ਬਾਣੀ ਸਬਦੁ ਸੁਣਾਏ ॥ ਪ੍ਰਭ ਸਾਚੇ ਕੀ ਸਾਚੀ ਕਾਰ ॥ ਨਾਨਕ ਨਾਮਿ ਸਵਾਰਣਹਾਰ ॥੪॥੪॥ {ਪੰਨਾ 664}

ਅਰਥ: ਹੇ ਭਾਈ! ਗੁਰੂ ਦੀ (ਦੱਸੀ ਹੋਈ) ਸੇਵਾ ਦੀ ਰਾਹੀਂ ਮਨੁੱਖ ਪਵਿੱਤਰ ਜੀਵਨ ਵਾਲਾ ਬਣ ਜਾਂਦਾ ਹੈ, ਉਸ ਦੇ ਅੰਦਰ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਤੇ, ਉਸ ਨੂੰ ਉੱਚੀ ਇੱਜ਼ਤ ਮਿਲਦੀ ਹੈ।ਰਹਾਉ।

ਹੇ ਭਾਈ! ਮਾਇਆ ਦੇ ਮੋਹ ਵਿਚ ਫਸ ਕੇ ਜਗਤ ਮੈਲੇ ਜੀਵਨ ਵਾਲਾ ਹੋ ਜਾਂਦਾ ਹੈ, ਹੋਰ ਹੋਰ ਵਧੀਕ ਮੈਲੇ ਜੀਵਨ ਵਾਲਾ ਬਣਦਾ ਜਾਂਦਾ ਹੈ, ਤੇ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ। ਹੇ ਭਾਈ! ਮਾਇਆ ਦੇ ਮੋਹ ਵਿਚ ਫਸ ਕੇ ਸਾਰੀ ਲੁਕਾਈ ਖ਼ੁਆਰ ਹੁੰਦੀ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ ਦੇ ਮੋਹ ਦੀਆਂ) ਸੱਟਾਂ ਖਾਂਦਾ ਹੈ, ਤੇ, ਆਪਣੀ ਇੱਜ਼ਤ ਗਵਾਂਦਾ ਹੈ।੧।

ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਪਰਮਾਤਮਾ ਦੀ ਸਰਨ ਪੈ ਕੇ (ਮਾਇਆ ਦੇ ਮੋਹ ਤੋਂਬਚ ਨਿਕਲਦੇ ਹਨ, ਉਹ ਪਰਮਾਤਮਾ ਦੇ ਨਾਮ ਵਿਚ ਮਗਨ ਰਹਿੰਦੇ ਹਨ, ਪਰਮਾਤਮਾ ਦੀ ਭਗਤੀ ਆਪਣੇ ਹਿਰਦੇ ਵਿਚ ਪੱਕੀ ਟਿਕਾਈ ਰੱਖਦੇ ਹਨ। ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਭਗਤੀ ਕਰਦਾ ਹੈ ਉਹ (ਲੋਕ ਪਰਲੋਕ ਵਿਚਇੱਜ਼ਤ ਖੱਟਦਾ ਹੈ। ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ ਉਹ ਆਤਮਕ ਹੁਲਾਰਿਆਂ ਵਿਚ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ।੨।

(ਹੇ ਭਾਈ! ਫਿਰ ਭੀ,) ਸਦਾ-ਥਿਰ ਪ੍ਰਭੂ ਨਾਲ ਮਿਲਾਪ ਦਾ ਚਾਹਵਾਨ ਕਿਸੇ ਵਿਰਲੇ ਮਨੁੱਖ ਨੂੰ ਹੀ ਸਮਝੋ। (ਜੇਹੜਾ ਕੋਈ ਮਿਲਾਪ ਦਾ ਚਾਹਵਾਨ ਹੁੰਦਾ ਹੈ, ਉਹ) ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੇ ਆਤਮਕ ਜੀਵਨ ਨੂੰ ਪਰਖਣ ਵਾਲਾ ਬਣ ਜਾਂਦਾ ਹੈ। ਉਹ ਮਨੁੱਖ ਸਦਾ-ਥਿਰ ਹਰਿ-ਨਾਮ ਦੀ ਪੂੰਜੀ (ਆਪਣੇ ਅੰਦਰ ਸਾਂਭ ਕੇ ਰੱਖਦਾ ਹੈ) , ਉਹ ਮਨੁੱਖ ਸਦਾ ਸਾਥ ਨਿਬਾਹੁਣ ਵਾਲਾ (ਹਰਿ-ਨਾਮ ਸਿਮਰਨ ਦਾ) ਵਪਾਰ ਕਰਦਾ ਹੈ। ਹੇ ਭਾਈ! ਉਹ ਮਨੁੱਖ ਭਾਗਾਂ ਵਾਲਾ ਹੈ ਜਿਸ ਦਾ ਪਿਆਰ ਪਰਮਾਤਮਾ ਦੇ ਨਾਮ ਵਿਚ ਪੈ ਜਾਂਦਾ ਹੈ।੩।

ਹੇ ਭਾਈ! ਉਸ ਸਦਾ-ਥਿਰ ਪ੍ਰਭੂ ਨੇ ਕਈ (ਮਨੁੱਖਾਂ) ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਿਆ ਹੋਇਆ ਹੈ ਉਹਨਾਂ ਨੂੰ ਗੁਰੂ ਦੀ ਬਾਣੀ ਗੁਰੂ ਦਾ ਸ਼ਬਦ ਸੁਣਾਂਦਾ ਹੈਤੇ ਪਵਿਤ੍ਰ ਜੀਵਨ ਵਾਲਾ ਬਣਾ ਦੇਂਦਾ ਹੈ। ਹੇ ਨਾਨਕ! ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਇਹ ਅਟੱਲ ਮਰਯਾਦਾ ਹੈ ਕਿ ਉਹ ਆਪਣੇ ਨਾਮ ਵਿਚ ਜੋੜ ਕੇ ਜੀਵਾਂ ਦੇ ਜੀਵਨ ਸੋਹਣੇ ਬਣਾ ਦੇਣ ਵਾਲਾ ਹੈ।੪।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਬਿਲਾਵਲੁ ਮਹਲਾ ੩ ॥ ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥ ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥੧॥ ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ ਸਮਾਨਾ ॥ ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥੧॥ ਰਹਾਉ ॥ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥ ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥੨॥ ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥ ਗੁਰਮੁਖਿ ਜਿਨੀ ਧਿਆਇਆ ਹਰਿ ਹਰਿ ਜਗਿ ਤੇ ਪੂਰੇ ਪਰਵਾਨਾ ॥੩॥ ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥ ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥੪॥੪॥ {ਪੰਨਾ 797}

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਿੱਖਿਆ ਉਤੇ ਯਕੀਨ ਆ ਜਾਂਦਾ ਹੈ, ਉਹ ਮਨੁੱਖ ਗੁਰੂ (ਦੇ ਉਪਦੇਸ਼) ਵਿਚ ਲੀਨ ਰਹਿੰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਇਸ ਬਾਣੀ ਨਾਲ ਦਿਲੋਂ ਸਾਂਝ ਪਾ ਲੈਂਦਾ ਹੈ, ਉਸ ਦੇ ਅੰਦਰ ਪਰਮਾਤਮਾ ਦਾ ਨਾਮ ਸਦਾ ਟਿਕਿਆ ਰਹਿੰਦਾ ਹੈ।੧।ਰਹਾਉ।

ਹੇ ਭਾਈ! ਵੇਖੋ, ਪੂਰਨ ਪ੍ਰਭੂ ਨੇ (ਗੁਰੂ ਦੀ ਸ਼ਰਨ ਪੈ ਕੇ ਹਰਿ-ਨਾਮ ਜਪਣ ਦੀ ਇਹ ਐਸੀ) ਉੱਤਮ ਜੁਗਤੀ ਬਣਾਈ ਹੈ ਜੋ ਹਰੇਕ ਜੁਗ ਵਿਚ ਇਕੋ ਜਿਹੀ ਚਲੀ ਆ ਰਹੀ ਹੈ। ਮਤਾਂ ਕੋਈ ਮਨੁੱਖ (ਜਤ ਸੰਜਮ ਤੀਰਥ ਆਦਿਕ ਕਰਮ ਦਾ) ਮਾਣ ਕਰ ਬਹੇ। ਇਸ ਜਗਤ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਜਪਣ ਤੋਂ ਹੀ ਇੱਜ਼ਤ ਮਿਲਦੀ ਹੈ।੧।

ਹੇ ਭਾਈ! ਗੁਰੂ ਦੀ ਸ਼ਰਨ ਪਿਆਂ ਹੀ ਚਹੁੰਆਂ ਜੁਗਾਂ ਦਾ ਨਿਰਨਾ ਸਮਝ ਵਿਚ ਆਉਂਦਾ ਹੈ (ਕਿ ਜੁਗ ਚਾਹੇ ਕੋਈ ਹੋਵੇ) ਗੁਰੂ ਦੀ ਸ਼ਰਨ ਪੈਣ ਵਾਲੇ ਮਨੁੱਖਾਂ ਨੂੰ ਪਰਮਾਤਮਾ ਦਾ ਨਾਮ-ਖ਼ਜ਼ਾਨਾ ਪ੍ਰਾਪਤ ਹੋ ਜਾਂਦਾ ਹੈ। (ਵੇਦ ਆਦਿਕ ਹਿੰਦੂ ਧਰਮ-ਪੁਸਤਕ ਦੱਸਦੇ ਰਹੇ ਕਿ) ਜਤ ਸੰਜਮ ਅਤੇ ਤੀਰਥ-ਇਸ਼ਨਾਨ ਉਹਨਾਂ ਜੁਗਾਂ ਦਾ ਧਰਮ ਸੀ, ਪਰ ਕਲਿਜੁਗ ਵਿਚ (ਗੁਰੂ ਨਾਨਕ ਨੇ ਆ ਦੱਸਿਆ ਹੈ ਕਿ) ਪਰਮਾਤਮਾ ਦੀ ਸਿਫ਼ਤਿ-ਸਾਲਾਹ, ਪਰਮਾਤਮਾ ਦਾ ਨਾਮ-ਸਿਮਰਨ ਹੀ ਅਸਲ ਧਰਮ ਹੈ।੨।

ਹੇ ਭਾਈ! ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨੂੰ ਗਹੁ ਨਾਲ ਪੜ੍ਹ ਕੇ ਵੇਖ ਲਵੋ (ਉਹ ਇਹੀ ਆਖਦੇ ਹਨ ਕਿ) ਹਰੇਕ ਜੁਗ ਵਿਚ (ਜਤ ਸੰਜਮ ਤੀਰਥ ਆਦਿਕ) ਆਪਣਾ ਆਪਣਾ ਧਰਮ (ਪਰਵਾਨ) ਹੈ। (ਪਰ ਗੁਰੂ ਦੀ ਸਿੱਖਿਆ ਇਹ ਹੈ ਕਿ) ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਪ੍ਰਭੂ ਦਾ ਨਾਮ ਸਿਮਰਿਆ ਹੈ, ਜਗਤ ਵਿਚ ਉਹੀ ਮਨੁੱਖ ਪੂਰਨ ਹਨ ਤੇ ਕਬੂਲ ਹਨ।੩।

ਹੇ ਭਾਈ! ਨਾਨਕ ਆਖਦਾ ਹੈ-ਜੇਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਪਿਆਰ ਜੋੜਦਾ ਹੈ, ਉਸ ਦੇ ਮਨ ਵਿਚੋਂ (ਕਿਸੇ ਭੀ ਤਰ੍ਹਾਂ ਦੇ ਕਰਮ ਕਾਂਡ ਦਾ) ਅਹੰਕਾਰ ਮੁੱਕ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰਨ ਵਾਲੇ, ਸੁਣਨ ਵਾਲੇ, ਸਾਰੇ ਹੀ ਆਤਮਕ ਆਨੰਦ ਪ੍ਰਾਪਤ ਕਰਦੇ ਹਨ। ਜੇਹੜੇ ਮਨੁੱਖ (ਗੁਰੂ ਦੀ ਸਿੱਖਿਆ ਉਤੇ) ਸਰਧਾ ਲਿਆਉਂਦੇ ਹਨ, ਉਹ ਪ੍ਰਭੂ ਦਾ ਨਾਮ-ਖ਼ਜ਼ਾਨਾ ਲੱਭ ਲੈਂਦੇ ਹਨ।੪।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਸਲੋਕੁ ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ {ਪੰਨਾ 646}

ਅਰਥ: ਨਾਮ ਤੋਂ ਬਿਨਾ ਸਾਰੇ ਲੋਕ ਭਟਕਦੇ ਫਿਰਦੇ ਹਨਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਹੈਹੇ ਨਾਨਕ! ਮਨਮੁਖ ਤਾਂ ਹਉਮੈ ਦੇ ਆਸਰੇ ਉਹ ਕਰਮ ਕਮਾਂਦੇ ਹਨ ਜੋ ਘੁੱਪ ਹਨੇਰਾ ਪੈਦਾ ਕਰਦੇ ਹਨ। ਪਰ ਸਤਿਗੁਰੂ ਦੇ ਸਨਮੁਖ ਜੀਵ ਸ਼ਬਦ ਨੂੰ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ

ਮਃ ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ {ਪੰਨਾ 646}

ਅਰਥ: ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ ਉਹ ਆਤਮਕ ਅਡੋਲਤਾ ਵਿਚ ਹੀ ਜਾਗਦਾ ਹੈ ਤੇ ਆਤਮਕ ਅਡੋਲਤਾ ਵਿਚ ਹੀ ਸੌਂਦਾ ਹੈ (ਭਾਵ, ਜਾਗਦਿਆਂ ਹਰੀ ਵਿਚ ਲੀਨ ਤੇ ਸੁੱਤਿਆਂ ਹਰੀ ਵਿਚ ਲੀਨ ਰਹਿੰਦਾ ਹੈ) ਉਸ ਨੂੰ ਹਰ ਰੋਜ਼ (ਭਾਵਹਰ ਵੇਲੇ) ਹਰੀ ਦੀ ਉਸਤਤਿ (ਦਾ ਹੀ ਆਹਰ ਹੁੰਦਾ) ਹੈ

ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥ {ਪੰਨਾ 646}

ਅਰਥ: ਮਨਮੁਖ ਭਟਕਦਾ ਹੈ, ਕਿਉਂਕਿ ਉਸ ਨੂੰ ਸਦਾ ਤੌਖ਼ਲਾ ਰਹਿੰਦਾ ਹੈਮਨ ਵਿਚ ਚਿੰਤਾ ਹੋਣ ਕਰ ਕੇ ਉਹ (ਸੁਖ ਦੀ) ਨੀਂਦਰ ਨਹੀਂ ਸੌਂਦਾ

ਗਿਆਨੀ ਜਾਗਹਿ ਸਵਹਿ ਸੁਭਾਇ ॥ ਨਾਨਕ ਨਾਮਿ ਰਤਿਆ ਬਲਿ ਜਾਉ ॥੨॥ {ਪੰਨਾ 646}

ਅਰਥ: ਪ੍ਰਭੂ ਨਾਲ ਡੂੰਘੀ ਸਾਂਝ ਰੱਖਣ ਵਾਲੇ ਬੰਦੇ ਪ੍ਰਭੂ ਦੇ ਪਿਆਰ ਵਿਚ ਹੀ ਜਾਗਦੇ ਸੌਂਦੇ ਹਨ (ਭਾਵ, ਜਾਗਦੇ ਤੇ ਸੁੱਤੇ ਹੋਏ ਇਕ-ਰਸ ਰਹਿੰਦੇ ਹਨ। ਹੇ ਨਾਨਕ! ਮੈਂ ਨਾਮ ਵਿਚ ਰੰਗੇ ਹੋਇਆਂ ਤੋਂ ਸਦਕੇ ਹਾਂ

ਪਉੜੀ ॥ ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥ ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥ ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥ ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥ {ਪੰਨਾ 646}

ਅਰਥ: ਜੋ ਮਨੁੱਖ ਹਰੀ ਵਿਚ ਰੱਤੇ ਹੋਏ ਹਨਉਹ ਉਸ ਦਾ ਨਾਮ ਸਿਮਰਦੇ ਹਨਉਸ ਇੱਕ ਹਰੀ ਨੂੰ ਧਿਆਉਂਦੇ ਹਨਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਇੱਕ ਆਪ ਹਰ ਥਾਂ ਵਿਆਪਕ ਹੈ ਤੇ ਜਿਸ ਇਕ ਨੇ ਹੀ (ਸਾਰੀ ਸ੍ਰਿਸ਼ਟੀ) ਪੈਦਾ ਕੀਤੀ ਹੈ। ਜੋ ਮਨੁੱਖ ਨਾਮ ਸਿਮਰਦੇ ਹਨ, ਉਹਨਾਂ ਨੇ ਸਾਰਾ ਡਰ ਦੂਰ ਕਰ ਦਿੱਤਾ ਹੈ। ਪਰ ਉਹੀ ਗੁਰਮੁਖ ਨਾਮ ਸਿਮਰਦਾ ਹੈ ਜਿਸਨੂੰ ਪ੍ਰਭੂ ਆਪ ਗੁਰੂ ਦੀ ਮਤਿ ਦੀ ਰਾਹੀਂ ਇਹ ਦਾਤਿ ਦੇਂਦਾ ਹੈ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ {ਪੰਨਾ 684}

ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।

ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ੨।

ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ੩।

ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥ {ਪੰਨਾ 679-680}

ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ।

ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ੧।

ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ {ਪੰਨਾ 719}

ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।

ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।

ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥ {ਪੰਨਾ 651}

ਅਰਥ: ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ।

ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥ {ਪੰਨਾ 651}

ਅਰਥ: ਹੇ ਨਾਨਕ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ।੧।

ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥ {ਪੰਨਾ 651-652}

ਅਰਥ: ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੁੰਦੀ ਹੈ। ਹੇ ਨਾਨਕ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ੨।

ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥ {ਪੰਨਾ 652}

ਅਰਥ: ਹੇ ਹਰੀ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ, ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ।

ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥ {ਪੰਨਾ 652}

ਅਰਥ: ਮੈਂ ਉਹਨਾਂ ਤੋਂ ਕੁਰਬਾਨ ਹਾਂਜੋ ਦਿਨ ਰਾਤ ਹਰੀ-ਨਾਮ ਜਪਦੇ ਹਨ, ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ।

ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥ {ਪੰਨਾ 652}

ਅਰਥ: ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂਜਿਸ ਨੇ ਮੈਨੂੰ ਪਿਆਰਾ ਸੱਜਣ ਪ੍ਰਭੂ ਸਾਥੀ ਮਿਲਾ ਦਿੱਤਾ ਹੈ।੨੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਬਿਲਾਵਲੁ ਮਹਲਾ ੧ ॥ ਆਪੇ ਸਬਦੁ ਆਪੇ ਨੀਸਾਨੁ ॥ ਆਪੇ ਸੁਰਤਾ ਆਪੇ ਜਾਨੁ ॥ ਆਪੇ ਕਰਿ ਕਰਿ ਵੇਖੈ ਤਾਣੁ ॥ ਤੂ ਦਾਤਾ ਨਾਮੁ ਪਰਵਾਣੁ ॥੧॥ ਐਸਾ ਨਾਮੁ ਨਿਰੰਜਨ ਦੇਉ ॥ ਹਉ ਜਾਚਿਕੁ ਤੂ ਅਲਖ ਅਭੇਉ ॥੧॥ ਰਹਾਉ ॥ ਮਾਇਆ ਮੋਹੁ ਧਰਕਟੀ ਨਾਰਿ ॥ ਭੂੰਡੀ ਕਾਮਣਿ ਕਾਮਣਿਆਰਿ ॥ ਰਾਜੁ ਰੂਪੁ ਝੂਠਾ ਦਿਨ ਚਾਰਿ ॥ ਨਾਮੁ ਮਿਲੈ ਚਾਨਣੁ ਅੰਧਿਆਰਿ ॥੨॥ ਚਖਿ ਛੋਡੀ ਸਹਸਾ ਨਹੀ ਕੋਇ ॥ ਬਾਪੁ ਦਿਸੈ ਵੇਜਾਤਿ ਨ ਹੋਇ ॥ ਏਕੇ ਕਉ ਨਾਹੀ ਭਉ ਕੋਇ ॥ ਕਰਤਾ ਕਰੇ ਕਰਾਵੈ ਸੋਇ ॥੩॥ ਸਬਦਿ ਮੁਏ ਮਨੁ ਮਨ ਤੇ ਮਾਰਿਆ ॥ ਠਾਕਿ ਰਹੇ ਮਨੁ ਸਾਚੈ ਧਾਰਿਆ ॥ ਅਵਰੁ ਨ ਸੂਝੈ ਗੁਰ ਕਉ ਵਾਰਿਆ ॥ ਨਾਨਕ ਨਾਮਿ ਰਤੇ ਨਿਸਤਾਰਿਆ ॥੪॥੩॥ {ਪੰਨਾ 795-796}

ਅਰਥ: ਹੇ ਮਾਇਆ ਦੇ ਪ੍ਰਭਾਵ ਤੋਂ ਰਹਿਤ ਪ੍ਰਕਾਸ਼-ਰੂਪ ਪ੍ਰਭੂ! ਤੇਰਾ ਨਾਮ ਭੀ ਏਹੋ ਜੇਹਾ ਹੀ ਹੈ (ਜਿਹੋ ਜੇਹਾ ਤੂੰ ਆਪ ਹੈਂ। ਭਾਵ, ਤੇਰਾ ਨਾਮ ਭੀ ਮਾਇਆ ਦੇ ਮੋਹ ਤੋਂ ਬਚਾਂਦਾ ਹੈ। ਹੇ ਪ੍ਰਭੂ! ਤੇਰਾ ਕੋਈ ਖ਼ਾਸ ਚਿਹਨ ਚੱਕ੍ਰ ਨਹੀਂ ਲੱਭ ਸਕਦਾ, ਤੇਰਾ ਭੇਦ ਨਹੀਂ ਪਾਇਆ ਜਾ ਸਕਦਾ। ਮੈਂ (ਤੇਰੇ ਦਰ ਤੇ) ਮੰਗਤਾ ਹਾਂ (ਤੇ ਤੈਥੋਂ ਤੇਰੇ ਨਾਮ ਦੀ ਦਾਤਿ ਮੰਗਦਾ ਹਾਂ੧।ਰਹਾਉ।

(ਜਿਸ ਮਨੁੱਖ ਨੂੰ ਨਾਮ ਦੀ ਦਾਤਿ ਮਿਲ ਜਾਂਦੀ ਹੈ ਉਸ ਨੂੰ ਇਹ ਯਕੀਨ ਬਣ ਜਾਂਦਾ ਹੈ ਕਿ ਪ੍ਰਭੂ) ਆਪ ਹੀ ਸਿਫ਼ਤਿ-ਸਾਲਾਹ ਹੈ (ਭਾਵ, ਜਿਥੇ ਉਸ ਦੀ ਸਿਫ਼ਤਿ-ਸਾਲਾਹ ਹੁੰਦੀ ਹੈ ਉਥੇ ਉਹ ਮੌਜੂਦ ਹੈ) , ਆਪ ਹੀ (ਜੀਵ ਵਾਸਤੇ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣਨ ਵਾਲਾ ਹੈ, ਆਪ ਹੀ (ਜੀਵਾਂ ਦੇ ਦੁੱਖ-ਦਰਦ) ਜਾਣਨ ਵਾਲਾ ਹੈ। ਪ੍ਰਭੂ ਆਪ ਹੀ ਜਗਤ-ਰਚਨਾ ਰਚ ਕੇ ਆਪ ਹੀ ਆਪਣਾ (ਇਹ) ਬਲ ਵੇਖ ਰਿਹਾ ਹੈ।

ਹੇ ਪ੍ਰਭੂ! ਤੂੰ (ਜੀਵਾਂ ਨੂੰ ਸਭ ਦਾਤਾਂ) ਦੇਣ ਵਾਲਾ ਹੈਂ, (ਜਿਸ ਨੂੰ ਤੂੰ ਆਪਣਾ ਨਾਮ ਬਖ਼ਸ਼ਦਾ ਹੈਂ, ਉਹ ਤੇਰੇ ਦਰ ਤੇ) ਕਬੂਲ ਹੋ ਜਾਂਦਾ ਹੈ।੧।

(ਨਾਮ ਜਪਣ ਵਾਲੇ ਨੂੰ ਇਹ ਸਮਝ ਆ ਜਾਂਦੀ ਹੈ ਕਿਮਾਇਆ ਦਾ ਮੋਹ ਇਕ ਵਿਭਚਾਰਨ ਇਸਤ੍ਰੀ ਦੇ ਮੋਹ ਸਮਾਨ ਹੈ, ਮਾਇਆ ਇਕ ਟੂਣੇ ਕਰਨ ਵਾਲੀ ਭੈੜੀ ਇਸਤ੍ਰੀ ਸਮਾਨ ਹੈ, ਦੁਨੀਆ ਦੀ ਹਕੂਮਤ ਤੇ ਸੁੰਦਰਤਾ ਨਾਸਵੰਤ ਹਨ, ਥੋੜੇ ਹੀ ਦਿਨ ਰਹਿਣ ਵਾਲੇ ਹਨ (ਪਰ ਇਹਨਾਂ ਦੇ ਅਸਰ ਹੇਠ ਮਨੁੱਖ ਜਹਾਲਤ ਦੇ ਹਨੇਰੇ ਵਿਚ ਜੀਵਨ ਵਿਚ ਜੀਵਨ-ਠੇਡੇ ਖਾਂਦਾ ਫਿਰਦਾ ਹੈ। ਜਿਸ ਮਨੁੱਖ ਨੂੰ ਪ੍ਰਭੂ ਦਾ ਨਾਮ ਮਿਲ ਜਾਂਦਾ ਹੈ, ਉਸ ਨੂੰ (ਮਾਇਆ ਦੇ ਮੋਹ ਦੇ) ਹਨੇਰੇ ਵਿਚ ਚਾਨਣ ਮਿਲ ਜਾਂਦਾ ਹੈ।੨।

(ਇਹ ਗੱਲ ਚੰਗੀ ਤਰ੍ਹਾਂ) ਪਰਖ ਵੇਖੀ ਹੈ, ਜਿਸ ਵਿਚ ਕੋਈ ਸ਼ੱਕ ਨਹੀਂ ਕਿ ਜਿਸ ਦਾ ਪਿਉ ਪ੍ਰਤੱਖ ਦਿੱਸਦਾ ਹੋਵੇ ਉਹ ਭੈੜੇ ਅਸਲੇ ਵਾਲਾ ਨਹੀਂ ਅਖਵਾਂਦਾ (ਜੋ ਮਨੁੱਖ ਆਪਣੇ ਸਿਰ ਉਤੇ ਪਿਤਾ-ਪ੍ਰਭੂ ਨੂੰ ਰਾਖਾ ਮੰਨਦਾ ਹੈ ਉਹ ਵਿਕਾਰਾਂ ਵਲ ਨਹੀਂ ਪਰਤਦਾ। ਇੱਕ ਪ੍ਰਭੂ-ਪਿਤਾ ਵਾਲੇ ਨੂੰ (ਕਿਸੇ ਤੋਂ) ਕੋਈ ਡਰ ਨਹੀਂ ਰਹਿੰਦਾ (ਕਿਉਂਕਿ ਉਸ ਨੂੰ) ਯਕੀਨ ਬਣਿਆ ਰਹਿੰਦਾ ਹੈ ਕਿ) ਉਹ ਪਰਮਾਤਮਾ ਹੀ ਸਭ ਕੁਝ ਕਰਦਾ ਹੈ ਤੇ (ਜੀਵਾਂ ਪਾਸੋਂ) ਕਰਾਂਦਾ ਹੈ।੩।

ਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਾ-ਭਾਵ ਮੁਕਾਂਦੇ ਹਨ ਆਪਣੇ ਮਨ ਨੂੰ ਮਾਇਕ ਫੁਰਨਿਆਂ ਵਲੋਂ ਰੋਕ ਲੈਂਦੇ ਹਨ, ਉਹ ਵਿਕਾਰਾਂ ਵਲੋਂ ਰੁਕੇ ਰਹਿੰਦੇ ਹਨ ਕਿਉਂਕਿ ਸੱਚਾ ਕਰਤਾਰ ਉਹਨਾਂ ਦੇ ਮਨ ਨੂੰ (ਆਪਣੇ ਨਾਮ ਦਾ) ਆਸਰਾ ਦੇਂਦਾ ਹੈ। ਮੈਂ ਗੁਰੂ ਤੋਂ ਸਦਕੇ ਹਾਂਉਸ ਤੋਂ ਬਿਨਾ ਕੋਈ ਹੋਰ ਐਸਾ ਨਹੀਂ (ਜੋ ਮਨ ਨੂੰ ਪ੍ਰਭੂ ਵਿਚ ਜੋੜਨ ਲਈ ਸਹਾਇਤਾ ਕਰੇ

ਹੇ ਨਾਨਕ! ਪ੍ਰਭੂ-ਨਾਮ ਵਿਚ ਰੰਗੇ ਹੋਏ ਬੰਦਿਆਂ ਨੂੰ ਪ੍ਰਭੂ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੪।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਜੈਤਸਰੀ ਮਹਲਾ ੪ ॥ ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥ ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥ {ਪੰਨਾ 697}

ਅਰਥ: ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ।ਰਹਾਉ।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੧।

ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ।੨।

ਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ। ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ।੩।

ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ। ਹੇ ਨਾਨਕ! ਆਖ-ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ (ਕੀਤੇ ਕਰਮਾਂ ਦੇ ਲੇਖੇ ਦੇ ਸਾਰੇ) ਕਾਗ਼ਜ਼ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਸੂਹੀ ਮਹਲਾ ੪ ॥ ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥ ਗੁਰਿ ਤੁਠੈ ਹਰਿ ਰੰਗੁ ਚਾੜਿਆ ਫਿਰਿ ਬਹੁੜਿ ਨ ਹੋਵੀ ਭੰਙੁ ॥੧॥ ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਙੁ ॥ ਗੁਰਿ ਤੁਠੈ ਹਰਿ ਉਪਦੇਸਿਆ ਹਰਿ ਭੇਟਿਆ ਰਾਉ ਨਿਸੰਙੁ ॥੧॥ ਰਹਾਉ ॥ ਮੁੰਧ ਇਆਣੀ ਮਨਮੁਖੀ ਫਿਰਿ ਆਵਣ ਜਾਣਾ ਅੰਙੁ ॥ ਹਰਿ ਪ੍ਰਭੁ ਚਿਤਿ ਨ ਆਇਓ ਮਨਿ ਦੂਜਾ ਭਾਉ ਸਹਲੰਙੁ ॥੨॥ ਹਮ ਮੈਲੁ ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰਙੁ ॥ ਗੁਰਿ ਅੰਮ੍ਰਿਤ ਸਰਿ ਨਵਲਾਇਆ ਸਭਿ ਲਾਥੇ ਕਿਲਵਿਖ ਪੰਙੁ ॥੩॥ ਹਰਿ ਦੀਨਾ ਦੀਨ ਦਇਆਲ ਪ੍ਰਭੁ ਸਤਸੰਗਤਿ ਮੇਲਹੁ ਸੰਙੁ ॥ ਮਿਲਿ ਸੰਗਤਿ ਹਰਿ ਰੰਗੁ ਪਾਇਆ ਜਨ ਨਾਨਕ ਮਨਿ ਤਨਿ ਰੰਙੁ ॥੪॥੩॥ {ਪੰਨਾ 731-732}

ਅਰਥ: ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਵਿਚ ਪਿਆਰ ਜੋੜ। ਜੇ (ਕਿਸੇ ਮਨੁੱਖ ਉਤੇ) ਗੁਰੂ ਮੇਹਰਬਾਨ ਹੋ ਕੇ, ਉਸ ਨੂੰ ਹਰਿ-ਨਾਮ ਸਿਮਰਨ ਦਾ ਉਪਦੇਸ਼ ਦੇਵੇ, ਤਾਂ ਉਸ ਮਨੁੱਖ ਨੂੰ ਪ੍ਰਭੂ-ਪਾਤਿਸ਼ਾਹ ਜ਼ਰੂਰ ਮਿਲ ਪੈਂਦਾ ਹੈ।੧।ਰਹਾਉ।

ਹੇ ਭਾਈ! ਹਰਿ-ਨਾਮ ਦਾ ਸਿਮਰਨ (ਮਨੁੱਖ ਦੇ ਮਨ ਵਿਚ) ਹਰੀ ਦਾ ਪਿਆਰ ਪੈਦਾ ਕਰਦਾ ਹੈ, ਤੇ, ਇਹ ਹਰੀ-ਨਾਲ-ਪਿਆਰ ਮਜੀਠ ਦੇ ਰੰਗ ਵਰਗਾ ਪੱਕਾ ਪਿਆਰ ਹੁੰਦਾ ਹੈ। ਜੇ (ਕਿਸੇ ਮਨੁੱਖ ਉਤੇ) ਗੁਰੂ ਤੱ੍ਰੁਠ ਕੇ ਉਸ ਨੂੰ ਹਰਿ-ਨਾਮ ਦਾ ਰੰਗ ਚਾੜ੍ਹ ਦੇਵੇ ਤਾਂ ਮੁੜ ਉਸ ਰੰਗ (ਪਿਆਰ) ਦਾ ਕਦੇ ਨਾਸ ਨਹੀਂ ਹੁੰਦਾ।੧।

ਹੇ ਭਾਈ! ਜੇਹੜੀ ਅੰਞਾਣ ਜੀਵ-ਇਸਤ੍ਰੀ (ਗੁਰੂ ਦਾ ਆਸਰਾ ਛੱਡ ਕੇ) ਆਪਣੇ ਹੀ ਮਨ ਦੇ ਪਿੱਛੇ ਤੁਰਦੀ ਹੈ, ਉਸ ਦਾ ਜਨਮ ਮਰਨ ਦੇ ਗੇੜ ਨਾਲ ਸਾਥ ਬਣਿਆ ਰਹਿੰਦਾ ਹੈ। ਉਸ (ਜੀਵ-ਇਸਤ੍ਰੀ) ਦੇ ਚਿੱਤ ਵਿਚ ਹਰੀ-ਪ੍ਰਭੂ ਨਹੀਂ ਵੱਸਦਾ, ਉਸ ਦੇ ਮਨ ਵਿਚ ਮਾਇਆ ਦਾ ਮੋਹ ਹੀ ਸਾਥੀ ਬਣਿਆ ਰਹਿੰਦਾ ਹੈ।੨।

ਹੇ ਹਰੀ! ਅਸੀ ਜੀਵ (ਵਿਕਾਰਾਂ ਦੀ) ਮੈਲ ਨਾਲ ਭਰੇ ਰਹਿੰਦੇ ਹਾਂ, ਅਸੀ ਮੰਦ-ਕਰਮੀ ਹਾਂ। ਹੇ ਅੰਗ ਪਾਲਣ ਵਾਲੇ ਪ੍ਰਭੂ! ਸਾਡੀ ਰੱਖਿਆ ਕਰ, ਸਾਡੀ ਸਹਾਇਤਾ ਕਰ। ਹੇ ਭਾਈ! ਗੁਰੂ ਨੇ (ਜਿਸ ਮਨੁੱਖ ਨੂੰ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੇ ਸਰੋਵਰ ਵਿਚ ਇਸ਼ਨਾਨ ਕਰਾ ਦਿੱਤਾ, (ਉਸ ਦੇ ਅੰਦਰੋਂ) ਸਾਰੇ ਪਾਪ ਲਹਿ ਜਾਂਦੇ ਹਨ, ਪਾਪਾਂ ਦਾ ਚਿੱਕੜ ਧੁਪ ਜਾਂਦਾ ਹੈ।੩।

ਹੇ ਅੱਤ ਕੰਗਾਲਾਂ ਉਤੇ ਦਇਆ ਕਰਨ ਵਾਲੇ ਹਰੀ-ਪ੍ਰਭੂ! ਮੈਨੂੰ ਸਾਧ ਸੰਗਤਿ ਦਾ ਸਾਥ ਮਿਲਾ। ਹੇ ਦਾਸ ਨਾਨਕ! ਆਖ-) ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੇ ਨਾਮ ਦਾ ਪ੍ਰੇਮ ਪ੍ਰਾਪਤ ਕਰ ਲਿਆ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਉਹ ਪ੍ਰੇਮ (ਸਦਾ ਟਿਕਿਆ ਰਹਿੰਦਾ ਹੈ੪।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥ ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥ ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥ {ਪੰਨਾ 735}

ਅਰਥ: ਹੇ ਭਾਈ! ਮੇਰੇ ਰਾਮ ਦੇ, ਮੇਰੇ ਹਰੀ ਦੇ, ਦਾਸ (ਹਉਮੈ ਆਦਿਕ ਤੋਂ) ਨਰੋਏ ਹੋ ਗਏ ਹਨ। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਉੱਤੇ ਤੁਰ ਕੇ ਮੇਰੇ ਹਰਿ ਪ੍ਰਭੂ ਦਾ ਨਾਮ ਜਪਿਆ ਉਹਨਾਂ ਦੇ ਹਉਮੈ (ਆਦਿਕ) ਰੋਗ ਦੂਰ ਹੋ ਗਏ।੧।ਰਹਾਉ।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰਿ-ਪ੍ਰਭੂ ਆ ਵੱਸਦਾ ਹੈ, ਉਹਨਾਂ ਦੇ ਉਹ ਹਰੀ ਸਾਰੇ ਰੋਗ ਦੂਰ ਕਰ ਦੇਂਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ, ਉਹ (ਹਉਮੈ ਆਦਿਕ ਰੋਗਾਂ ਤੋਂ) ਸੁਤੰਤਰ ਹੋ ਗਏ, ਉਹਨਾਂ ਨੇ ਸਭ ਤੋਂ ਉੱਚਾ ਤੇ ਪਵਿਤ੍ਰ ਆਤਮਕ ਦਰਜਾ ਪ੍ਰਾਪਤ ਕਰ ਲਿਆ।੧।

(ਹੇ ਭਾਈ! ਪੁਰਾਣਾਂ ਦੀਆਂ ਦੱਸੀਆਂ ਸਾਖੀਆਂ ਅਨੁਸਾਰ) ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਦੇ ਕਾਰਨ (ਵੱਡੇ ਦੇਵਤੇ) ਬ੍ਰਹਮਾ, ਵਿਸ਼ਨੂੰ, ਸ਼ਿਵ (ਭੀ) ਰੋਗੀ ਹੀ ਰਹੇ, (ਕਿਉਂਕਿ ਉਹਨਾਂ ਨੇ ਭੀ) ਹਉਮੈ ਵਿਚ ਹੀ ਕਾਰ ਕੀਤੀ। ਜਿਸ ਪਰਮਾਤਮਾ ਨੇ ਉਹਨਾਂ ਨੂੰ ਪੈਦਾ ਕੀਤਾ ਸੀ, ਉਸ ਨੂੰ ਉਹ ਵਿਚਾਰੇ ਚੇਤਦੇ ਨਾਹ ਰਹੇ। ਹੇ ਭਾਈ! ਪਰਮਾਤਮਾ ਦੀ ਸੂਝ (ਤਾਂ) ਗੁਰੂ ਦੀ ਸਰਨ ਪਿਆਂ ਹੀ ਪੈਂਦੀ ਹੈ।੨।

ਹੇ ਭਾਈ! ਸਾਰਾ ਜਗਤ ਹਉਮੈ ਦੇ ਰੋਗ ਵਿਚ ਫਸਿਆ ਰਹਿੰਦਾ ਹੈ (ਤੇ, ਹਉਮੈ ਵਿਚ ਫਸੇ ਹੋਏ) ਉਹਨਾਂ ਮਨੁੱਖਾਂ ਨੂੰ ਜਨਮ ਮਰਨ ਦੇ ਗੇੜ ਦਾ ਭਾਰਾ ਦੁੱਖ ਲੱਗਾ ਰਹਿੰਦਾ ਹੈ। ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ (ਇਸ ਹਉਮੈ ਰੋਗ ਤੋਂ) ਖ਼ਲਾਸੀ ਪਾਂਦਾ ਹੈ। ਮੈਂ (ਅਜੇਹੇ) ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ।੩।

ਹੇ ਭਾਈ! ਜਿਸ ਪਰਮਾਤਮਾ ਨੇ ਇਹ ਸਾਰੀ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਆਪ ਹੀ (ਇਸ ਦੇ ਰੋਗ ਨੂੰ) ਜਾਣਦਾ ਹੈ (ਤੇ, ਦੂਰ ਕਰਦਾ ਹੈ। ਉਸ ਪਰਮਾਤਮਾ ਦਾ ਸਰੂਪ ਹੱਦ ਬੰਨੇ ਤੋਂ ਪਰੇ ਹੈ। ਹੇ ਨਾਨਕ! ਉਹ ਪਰਮਾਤਮਾ ਆਪ ਹੀ (ਆਪਣੀ ਰਚੀ ਸ੍ਰਿਸ਼ਟੀ ਨੂੰ) ਵੇਖ ਕੇ ਖ਼ੁਸ਼ ਹੁੰਦਾ ਹੈ। ਗੁਰੂ ਦੀ ਸਰਨ ਪੈ ਕੇ ਹੀ ਪਰਮਾਤਮਾ ਦੇ ਗੁਣਾਂ ਦੀ ਸੂਝ ਆਉਂਦੀ ਹੈ।੪।੩।੧੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਸੋਰਠਿ ਮਹਲਾ ੩ ॥ ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥ ਹਰਿ ਕੇ ਦਾਸ ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥ ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥ ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥ ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥ ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥ ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥ ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥ {ਪੰਨਾ 601-602}

ਅਰਥ: ਹੇ ਭਾਈ! ਪਰਮਾਤਮਾ ਦੇ ਭਗਤ ਸੁਖੀ ਜੀਵਨ ਬਿਤੀਤ ਕਰਦੇ ਹਨ। ਪਰਮਾਤਮਾ ਆਪ ਉਹਨਾਂ ਦੇ ਜਨਮਾਂ ਜਨਮਾਂ ਦੇ ਦੁੱਖ ਪਾਪ ਕੱਟ ਦੇਂਦਾ ਹੈ, ਤੇ, ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ।ਰਹਾਉ।

ਹੇ ਭਾਈ! ਉਹੀ ਮਨੁੱਖ ਗੁਰੂ ਦਾ ਸਿੱਖ ਹੈ, ਗੁਰੂ ਦਾ ਮਿੱਤਰ ਹੈ, ਗੁਰੂ ਦਾ ਰਿਸ਼ਤੇਦਾਰ ਹੈ, ਜੇਹੜਾ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ। ਪਰ, ਜੇਹੜਾ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿੱਛੁੜ ਕੇ ਦੁਖ ਸਹਾਰਦਾ ਹੈ। ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ ਮੁੜ ਮੁੜ (ਦੁੱਖੀ ਹੋ ਕੇ) ਪਛੁਤਾਂਦਾ ਹੈ।੧।

ਹੇ ਭਾਈ! ਗੁਰੂ ਦੀ ਰਜ਼ਾ ਵਿਚ ਤੁਰਨ ਤੋਂ ਬਿਨਾ) ਇਹ (ਆਪਣਾ) ਪਰਵਾਰ ਭੀ ਜਿੰਦ ਵਾਸਤੇ ਨਿਰਾ ਮੋਹ ਦੇ ਬੰਧਨ ਬਣ ਜਾਂਦਾ ਹੈ, (ਤਾਂਹੀਏਂ) ਜਗਤ (ਗੁਰੂ ਤੋਂਭਟਕ ਕੇ ਕੁਰਾਹੇ ਪਿਆ ਰਹਿੰਦਾ ਹੈ। ਗੁਰੂ ਦੀ ਸਰਨ ਆਉਣ ਤੋਂ ਬਿਨਾ ਇਹ ਬੰਧਨ ਟੁੱਟਦੇ ਨਹੀਂ। ਗੁਰੂ ਦੀ ਸਰਨ ਪੈਣ ਵਾਲਾ ਮਨੁੱਖ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾਣ ਦਾ ਰਸਤਾ ਲੱਭ ਲੈਂਦਾ ਹੈ। ਜੇਹੜੇ ਮਨੁੱਖ ਨਿਰੇ ਦੁਨੀਆ ਦੇ ਕੰਮ-ਧੰਧੇ ਹੀ ਕਰਦੇ ਹਨ, ਪਰ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ।੨।

ਹੇ ਭਾਈ! 'ਮੈਂ ਵੱਡਾ ਹਾਂ', 'ਇਹ ਧਨ ਆਦਿਕ ਮੇਰਾ ਹੈ'-ਇਸ ਵਿਚ ਹੀ ਜਗਤ ਉਲਝਿਆ ਪਿਆ ਹੈ (ਉਂਞ) ਕੋਈ ਭੀ ਕਿਸੇ ਦਾ (ਸਦਾ ਦਾ ਸਾਥੀ) ਨਹੀਂ ਬਣ ਸਕਦਾ। ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਤੇ, ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰੀ ਰੱਖਦੇ ਹਨ, ਉਹਨਾਂ ਦਾ (ਆਤਮਕ) ਨਿਵਾਸ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ। ਜੇਹੜਾ ਮਨੁੱਖ ਇਸ ਜੀਵਨ ਵਿਚ ਹੀ (ਇਸ ਭੇਤ ਨੂੰਸਮਝਦਾ ਹੈ, ਉਹ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਪਰਮਾਤਮਾ ਉਸ ਮਨੁੱਖ ਦਾ ਸਹਾਈ ਬਣਿਆ ਰਹਿੰਦਾ ਹੈ।੩।

ਹੇ ਭਾਈ! ਗੁਰੂ ਹਰ ਵੇਲੇ ਹੀ ਦਇਆਵਾਨ ਰਹਿੰਦਾ ਹੈ (ਮਾਇਆ-ਵੇੜ੍ਹਿਆ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ) ਕਿਸਮਤਿ ਤੋਂ ਬਿਨਾ (ਗੁਰੂ ਪਾਸੋਂ) ਕੀਹ ਮਿਲੇਗੁਰੂ ਸਭਨਾਂ ਨੂੰ ਇਕ ਪਿਆਰ ਦੀ ਨਿਗਾਹ ਨਾਲ ਵੇਖਦਾ ਹੈ। (ਪਰ ਸਾਡੀ ਜੀਵਾਂ ਦੀ) ਜਿਹੋ ਜਿਹੀ ਭਾਵਨਾ ਹੁੰਦੀ ਹੈ ਉਹੋ ਜਿਹਾ ਫਲ (ਸਾਨੂੰ ਗੁਰੂ ਪਾਸੋਂ) ਮਿਲ ਜਾਂਦਾ ਹੈ। ਹੇ ਨਾਨਕ! ਜੇ ਗੁਰੂ ਦੀ ਸਰਨ ਪੈ ਕੇ ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਲਈਏ, ਤਾਂ ਪਰਮਾਤਮਾ ਦਾ ਨਾਮ ਮਨ ਵਿਚ ਆ ਵੱਸਦਾ ਹੈ।੪।੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ {ਪੰਨਾ 719}ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।

ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।

ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਬਿਲਾਵਲੁ ਮਹਲਾ ੫ ॥ ਮਨਿ ਤਨਿ ਪ੍ਰਭੁ ਆਰਾਧੀਐ ਮਿਲਿ ਸਾਧ ਸਮਾਗੈ ॥ ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਮੁ ਭਾਗੈ ॥੧॥ ਰਾਮ ਨਾਮੁ ਜੋ ਜਨੁ ਜਪੈ ਅਨਦਿਨੁ ਸਦ ਜਾਗੈ ॥ ਤੰਤੁ ਮੰਤੁ ਨਹ ਜੋਹਈ ਤਿਤੁ ਚਾਖੁ ਨ ਲਾਗੈ ॥੧॥ ਰਹਾਉ ॥ ਕਾਮ ਕ੍ਰੋਧ ਮਦ ਮਾਨ ਮੋਹ ਬਿਨਸੇ ਅਨਰਾਗੈ ॥ ਆਨੰਦ ਮਗਨ ਰਸਿ ਰਾਮ ਰੰਗਿ ਨਾਨਕ ਸਰਨਾਗੈ ॥੨॥੪॥੬੮॥ {ਪੰਨਾ 817-818}

ਅਰਥ: ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਉਹ ਹਰ ਵੇਲੇ ਸਦਾ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ। ਕੋਈ ਜਾਦੂ ਟੁਣਾ ਉਸ ਉਤੇ ਅਸਰ ਨਹੀਂ ਕਰ ਸਕਦਾ, ਕੋਈ ਭੈੜੀ ਨਜ਼ਰ ਉਸ ਨੂੰ ਨਹੀਂ ਲੱਗ ਸਕਦੀ।੧।ਰਹਾਉ।

ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨਾਲ ਹਿਰਦੇ ਨਾਲ ਪਰਮਾਤਮਾ ਦਾ ਆਰਾਧਨ ਕਰਦੇ ਰਹਿਣਾ ਚਾਹੀਦਾ ਹੈ। ਜਗਤ ਦੇ ਰੱਖਿਅਕ ਪ੍ਰਭੂ ਦੇ ਗੁਣ ਅਤੇ ਜਸ ਉਚਾਰਦਿਆਂ ਜਮ (ਭੀ) ਦੂਰ ਤੋਂ ਹੀ ਭੱਜ ਜਾਂਦਾ ਹੈ।੧।

ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਦੇ ਰਸ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ ਵਿਚ ਮਸਤ ਰਹਿੰਦਾ ਹੈ, ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ, ਉਹ ਸਦਾ ਆਤਮਕ ਆਨੰਦ ਵਿਚ ਮਸਤ ਰਹਿੰਦਾ ਹੈ। (ਉਸ ਦੇ ਅੰਦਰੋਂ) ਕਾਮ, ਕ੍ਰੋਧ, ਅਹੰਕਾਰ ਦੀ ਮਸਤੀ, ਮੋਹ, ਹੋਰ ਹੋਰ ਪਦਾਰਥਾਂ ਦੇ ਚਸਕੇ ਸਭ ਨਾਸ ਹੋ ਜਾਂਦੇ ਹਨ।੨।੪।੬੮।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇

 👉  Youtube Channel :- Sikh Youth Of Punjab

👉  Facebook Page :- Sikhyouthpb

👉 Whatsapp Group :- Sikhyouthpb

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts