Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Thursday, 1 October 2020

☬|| ਅੱਜ ਦਾ ਫੁਰਮਾਨ ||☬ || 01-10-2020|| ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ {ਪੰਨਾ 723-724}

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।

ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।

ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ {ਪੰਨਾ 630}

ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ।

ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧।

ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਸੋਰਠਿ ਮਹਲਾ ੫ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ ਸੁਣਿ ਮੀਤਾ ਜੀਉ ਹਮਾਰਾ ਬਲਿ ਬਲਿ ਜਾਸੀ ਹਰਿ ਦਰਸਨੁ ਦੇਹੁ ਦਿਖਾਈ ॥੧॥ ਸੁਣਿ ਮੀਤਾ ਧੂਰੀ ਕਉ ਬਲਿ ਜਾਈ ॥ ਇਹੁ ਮਨੁ ਤੇਰਾ ਭਾਈ ॥ ਰਹਾਉ ॥ ਪਾਵ ਮਲੋਵਾ ਮਲਿ ਮਲਿ ਧੋਵਾ ਇਹੁ ਮਨੁ ਤੈ ਕੂ ਦੇਸਾ ॥ ਸੁਣਿ ਮੀਤਾ ਹਉ ਤੇਰੀ ਸਰਣਾਈ ਆਇਆ ਪ੍ਰਭ ਮਿਲਉ ਦੇਹੁ ਉਪਦੇਸਾ ॥੨॥ ਮਾਨੁ ਨ ਕੀਜੈ ਸਰਣਿ ਪਰੀਜੈ ਕਰੈ ਸੁ ਭਲਾ ਮਨਾਈਐ ॥ ਸੁਣਿ ਮੀਤਾ ਜੀਉ ਪਿੰਡੁ ਸਭੁ ਤਨੁ ਅਰਪੀਜੈ ਇਉ ਦਰਸਨੁ ਹਰਿ ਜੀਉ ਪਾਈਐ ॥੩॥ ਭਇਓ ਅਨੁਗ੍ਰਹੁ ਪ੍ਰਸਾਦਿ ਸੰਤਨ ਕੈ ਹਰਿ ਨਾਮਾ ਹੈ ਮੀਠਾ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਸਭੁ ਅਕੁਲ ਨਿਰੰਜਨੁ ਡੀਠਾ ॥੪॥੧॥੧੨॥ {ਪੰਨਾ 612}


ਅਰਥ: ਹੇ ਮਿੱਤਰ! ਮੇਰੀ ਬੇਨਤੀ) ਸੁਣ। ਮੈਂ (ਤੇਰੇ ਚਰਨਾਂ ਦੀ) ਧੂੜ ਤੋਂ ਕੁਰਬਾਨ ਜਾਂਦਾ ਹਾਂ। ਹੇ ਭਰਾ! ਮੈਂ ਆਪਣਾ) ਇਹ ਮਨ ਤੇਰਾ (ਆਗਿਆਕਾਰ ਬਣਾਣ ਨੂੰ ਤਿਆਰ ਹਾਂਰਹਾਉ।

ਹੇ ਮਿੱਤਰ! ਸਾਡਾਇਕੋ ਹੀ ਪ੍ਰਭੂ-ਪਿਤਾ ਹੈ, ਅਸੀ ਇਕੋ ਪ੍ਰਭੂ-ਪਿਤਾ ਦੇ ਬੱਚੇ ਹਾਂ, (ਫਿਰ,) ਤੂੰ ਮੇਰਾ ਗੁਰਭਾਈ (ਭੀ) ਹੈਂ। ਮੈਨੂੰ ਪਰਮਾਤਮਾ ਦਾ ਦਰਸਨ ਕਰਾ ਦੇਹ। ਮੇਰੀ ਜਿੰਦ ਤੈਥੋਂ ਮੁੜ ਮੁੜ ਸਦਕੇ ਜਾਇਆ ਕਰੇਗੀ।੧।

ਹੇ ਮਿੱਤਰ! ਮੈਂ (ਤੇਰੇ ਦੋਵੇਂ) ਪੈਰ ਮਲਾਂਗਾ, (ਇਹਨਾਂ ਨੂੰ) ਮਲ ਮਲ ਕੇ ਧੋਵਾਂਗਾ, ਮੈਂ ਆਪਣਾ ਇਹ ਮਨ ਤੇਰੇ ਹਵਾਲੇ ਕਰ ਦਿਆਂਗਾ। ਹੇ ਮਿੱਤਰ! (ਮੇਰੀ ਬੇਨਤੀ) ਸੁਣ। ਮੈਂ ਤੇਰੀ ਸ਼ਰਨ ਆਇਆ ਹਾਂ। ਮੈਨੂੰ (ਅਜੇਹਾ) ਉਪਦੇਸ਼ ਦੇਹ (ਕਿ) ਮੈਂ ਪ੍ਰਭੂ ਨੂੰ ਮਿਲ ਸਕਾਂ।੨।

{ਨੋਟ: ਗੁਰਮੁਖਿ ਪ੍ਰਭੂ-ਮਿਲਾਪ ਦੀ ਜੁਗਤਿ ਦੱਸਦਾ ਹੈ}

ਹੇ ਮਿੱਤਰ! ਸੁਣ। (ਕਿਸੇ ਕਿਸਮ ਦਾ) ਅਹੰਕਾਰ ਨਹੀਂ ਕਰਨਾ ਚਾਹੀਦਾ, ਪ੍ਰਭੂ ਦੀ ਸ਼ਰਨ ਪਏ ਰਹਿਣਾ ਚਾਹੀਦਾ ਹੈ। ਜੋ ਕੁਝ ਪਰਮਾਤਮਾ ਕਰ ਰਿਹਾ ਹੈ, ਉਸ ਨੂੰ ਭਲਾ ਕਰ ਕੇ ਮੰਨਣਾ ਚਾਹੀਦਾ ਹੈ। ਇਹ ਜਿੰਦ ਤੇ ਇਹ ਸਰੀਰ ਸਭ ਕੁਝ ਉਸ ਦੀ ਭੇਟ ਕਰ ਦੇਣਾ ਚਾਹੀਦਾ ਹੈ। ਇਸ ਤਰ੍ਹਾਂ ਪਰਮਾਤਮਾ ਨੂੰ ਲੱਭ ਲਈਦਾ ਹੈ।੩।

ਹੇ ਮਿੱਤਰ! ਸੰਤ ਜਨਾਂ ਦੀ ਕਿਰਪਾ ਨਾਲ (ਜਿਸ ਮਨੁੱਖ ਉਤੇ ਪ੍ਰਭੂ ਦੀ) ਮੇਹਰ ਹੋਵੇ ਉਸ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ। (ਹੇ ਮਿੱਤਰ!) ਦਾਸ ਨਾਨਕ ਉੱਤੇ ਗੁਰੂ ਨੇ ਕਿਰਪਾ ਕੀਤੀ ਤਾਂ (ਨਾਨਕ ਨੂੰ) ਹਰ ਥਾਂ ਉਹ ਪ੍ਰਭੂ ਦਿੱਸਣ ਲੱਗ ਪਿਆ, ਜਿਸ ਦੀ ਕੋਈ ਖ਼ਾਸ ਕੁਲ ਨਹੀਂ, ਤੇ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ।੪।੧।੧੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ {ਪੰਨਾ 690}

ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ {ਪੰਨਾ 690}

ਅਰਥ: ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ {ਪੰਨਾ 690}

ਅਰਥ: (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।

ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ {ਪੰਨਾ 690}

ਅਰਥ: ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ।੪।

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ {ਪੰਨਾ 690}

ਅਰਥ: ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ। (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ। ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ। ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ।੫।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥ {ਪੰਨਾ 573}

ਅਰਥ: ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ। ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ। (ਜਿਸ ਮਨੁੱਖ ਨੇ) ਗੁਰੂ ਦੀ ਰਾਹੀਂ ਆਤਮਕ ਜੀਵਨ ਦੀ ਸੂਝ (ਦਾ) ਸੁਰਮਾ ਹਾਸਲ ਕਰ ਲਿਆ, (ਉਸ ਨੇ ਆਪਣੇ ਅੰਦਰੋਂ) ਆਤਮਕ ਜੀਵਨ ਵਲੋਂ ਬੇਸਮਝੀ (ਦਾ) ਹਨੇਰਾ ਦੂਰ ਕਰ ਲਿਆ।

ਜਿਸ ਮਨੁੱਖ ਨੇ ਗੁਰੂ ਪਾਸੋਂ ਗਿਆਨ ਦਾ ਸੁਰਮਾ ਲੈ ਲਿਆ ਉਸ ਮਨੁੱਖ ਦੇ ਅਗਿਆਨ ਦੇ ਹਨੇਰੇ ਨਾਸ ਹੋ ਜਾਂਦੇ ਹਨ। ਗੁਰੂ ਦੀ ਦੱਸੀ ਸੇਵਾ ਕਰ ਕੇ ਉਹ ਮਨੁੱਖ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ, ਉਹ ਮਨੁੱਖ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ।

ਹੇ ਭਾਈ! ਹਰਿ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਨੂੰ ਉਸ ਨੇ ਗੁਰੂ ਦੀ ਸੇਵਾ ਵਿਚ ਜੋੜ ਦਿੱਤਾ। ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ।੧।

ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥ ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥ ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥ ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛਡਾਇਆ ॥ ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ॥੨॥ {ਪੰਨਾ 573}

ਅਰਥ: ਹੇ ਭਾਈ! ਮੈਨੂੰ ਮੇਰਾ ਗੁਰੂ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ ਬਿਨਾ ਮੈਥੋਂ ਰਿਹਾ ਨਹੀਂ ਜਾ ਸਕਦਾ। ਗੁਰੂ ਮੈਨੂੰ ਉਹ ਹਰਿ-ਨਾਮ ਦੇਂਦਾ ਹੈ ਜੇਹੜਾ ਅੰਤ ਵੇਲੇ ਮੇਰਾ ਸਾਥੀ ਬਣੇਗਾ। ਗੁਰੂ ਨੇ ਉਹ ਹਰਿ-ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ ਹੈ ਜੇਹੜਾ ਅਖ਼ੀਰ ਵੇਲੇ ਮੇਰਾ ਮਿੱਤਰ ਬਣਨ ਵਾਲਾ ਹੈ, ਜਿਸ ਥਾਂ ਪੁਤ੍ਰ ਇਸਤ੍ਰੀ ਕੋਈ ਭੀ ਮਦਦਗਾਰ ਨਹੀਂ ਬਣਦਾ, ਉਥੇ ਹਰਿ-ਨਾਮ ਨੇ ਹੀ (ਜੀਵ ਨੂੰ ਬਿਪਤਾ ਤੋਂ) ਛੁਡਾਣਾ ਹੈ।

ਧੰਨ ਹੈ ਗੁਰੂ, ਗੁਰੂ ਨਿਰਲੇਪ ਪਰਮਾਤਮਾ ਦਾ ਰੂਪ ਹੈ, ਉਸ ਗੁਰੂ ਵਿਚ ਲੀਨ ਹੋ ਕੇ ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ। ਹੇ ਭਾਈ! ਮੈਨੂੰ ਗੁਰੂ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ ਬਿਨਾ ਮੈਂ ਰਹਿ ਨਹੀਂ ਸਕਦਾ।੨।

ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ਰਾਮ ॥ ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ ॥ ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ ॥ ਘਰਿ ਹੋਦੈ ਰਤਨਿ ਪਦਾਰਥਿ ਭੂਖੇ ਭਾਗਹੀਣ ਹਰਿ ਦੂਰੇ ॥ ਹਰਿ ਹਰਿ ਤਿਨ ਕਾ ਦਰਸੁ ਨ ਕਰੀਅਹੁ ਜਿਨੀ ਹਰਿ ਹਰਿ ਨਾਮੁ ਨ ਧਿਆਇਆ ॥ ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ॥੩॥ {ਪੰਨਾ 574}

ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਮਹਾਪੁਰਖ ਦਾ ਦਰਸਨ ਨਹੀਂ ਕੀਤਾ, ਉਹਨਾਂ ਦਾ ਜਨਮ ਬੇ-ਫ਼ਾਇਦਾ ਗਿਆ, ਉਹਨਾਂ ਨੇ ਸਾਰਾ ਮਨੁੱਖਾ ਜੀਵਨ ਵਿਅਰਥ ਗਵਾ ਲਿਆ। ਉਹਨਾਂ ਨੇ ਆਪਣਾ ਜਨਮ ਵਿਅਰਥ ਅਕਾਰਥ ਗਵਾ ਲਿਆ, ਪਰਮਾਤਮਾ ਨਾਲੋਂ ਟੁੱਟੇ ਹੋਏ ਉਹ ਮਨੁੱਖ ਆਤਮਕ ਮੌਤੇ ਮਰ ਗਏ, ਆਤਮਕ ਮੌਤ ਸਹੇੜ ਕੇ ਉਹ (ਸਾਰੀ ਉਮਰ) ਦੁੱਖੀ ਹੀ ਰਹੇ। ਹਿਰਦੇ-ਘਰ ਵਿਚ ਕੀਮਤੀ ਨਾਮ-ਰਤਨ ਹੁੰਦਿਆਂ ਭੀ ਉਹ ਬਦ-ਨਸੀਬ ਮਰੂੰ-ਮਰੂੰ ਕਰਦੇ ਰਹੇ, ਤੇ, ਪਰਮਾਤਮਾ ਤੋਂ ਵਿਛੁੜੇ ਰਹੇ।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਨਹੀਂ ਸਿਮਰਿਆ, ਜਿਨ੍ਹਾਂ ਨੇ ਗੁਰੂ ਮਹਾਪੁਰਖ ਦਾ ਦਰਸਨ ਨਹੀਂ ਕੀਤਾ, ਰੱਬ ਕਰ ਕੇ ਤੁਸਾਂ ਉਹਨਾਂ ਦਾ ਦਰਸਨ ਨਾਹ ਕਰਨਾ।੩।

ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ਰਾਮ ॥ ਗੁਰ ਮਿਲਿ ਗੁਰ ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਰਹ ਭਗਤੀ ਰਾਮ ॥ ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿ ਪ੍ਰਭੁ ਕਿਰਪਾ ਧਾਰੇ ॥ ਮੈ ਗੁਰ ਬਿਨੁ ਅਵਰੁ ਨ ਕੋਈ ਬੇਲੀ ਗੁਰੁ ਸਤਿਗੁਰੁ ਪ੍ਰਾਣ ਹਮ੍ਹ੍ਹਾਰੇ ॥ ਕਹੁ ਨਾਨਕ ਗੁਰਿ ਨਾਮੁ ਦ੍ਰਿੜ੍ਹਾਇਆ ਹਰਿ ਹਰਿ ਨਾਮੁ ਹਰਿ ਸਤੀ ॥ ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ॥੪॥੩॥ {ਪੰਨਾ 574}

ਅਰਥ: (ਹੇ ਭਾਈ! ਪਰਮਾਤਮਾ ਸਾਡਾ ਬੱਦਲ ਹੈ) ਅਸੀ ਨਿਮਾਣੇ ਪਪੀਹੇ ਹਾਂ (ਮੈਂ ਨਿਮਾਣਾ ਪਪੀਹਾ ਹਾਂ) , ਮੈਂ ਨਿਮਾਣਾ ਪਪੀਹਾ ਹਾਂ) , ਮੈਂ ਪਰਮਾਤਮਾ ਪਾਸ ਬੇਨਤੀ ਕਰਦਾ ਹਾਂ ਕਿ ਮੈਨੂੰ ਮੇਰਾ ਪਿਆਰਾ ਗੁਰੂ ਮਿਲਾ, ਗੁਰੂ ਸਤਿਗੁਰੂ ਨੂੰ ਮਿਲ ਕੇ ਮੈਂ ਪਰਮਾਤਮਾ ਦੀ ਭਗਤੀ ਕਰਾਂਗਾ। ਹੇ ਭਾਈ! ਗੁਰੂ ਨੂੰ ਮਿਲ ਕੇ ਪਰਮਾਤਮਾ ਦੀ ਭਗਤੀ ਅਸੀ ਤਦੋਂ ਹੀ ਕਰ ਸਕਦੇ ਹਾਂ ਜਦੋਂ ਪਰਮਾਤਮਾ ਕਿਰਪਾ ਕਰਦਾ ਹੈ। ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਮਦਦਗਾਰ ਨਹੀਂ ਦਿੱਸਦਾ, ਗੁਰੂ ਹੀ ਮੇਰੀ ਜ਼ਿੰਦਗੀ (ਦਾ ਆਸਰਾ) ਹੈ।

ਹੇ ਨਾਨਕ! ਆਖ-ਗੁਰੂ ਨੇ ਹੀ ਪਰਮਾਤਮਾ ਦਾ ਸਦਾ ਕਾਇਮ ਰਹਿਣ ਵਾਲਾ ਨਾਮ (ਮੇਰੇ) ਹਿਰਦੇ ਵਿਚ ਪੱਕਾ ਕੀਤਾ ਹੈ। ਮੈਂ ਪਪੀਹਾ ਹਾਂ (ਪਰਮਾਤਮਾ ਮੇਰਾ ਬੱਦਲ ਹੈ) ਮੈਂ ਪਰਮਾਤਮਾ ਪਾਸ ਬੇਨਤੀ ਕਰਦਾ ਹਾਂ (ਕਿ ਮੈਨੂੰ ਗੁਰੂ ਮਿਲਾ੪।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ {ਪੰਨਾ 675}

ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ।

(ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧।

ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ {ਪੰਨਾ 696}

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ {ਪੰਨਾ 637}

ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।

ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।

ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ {ਪੰਨਾ 637-638}

ਅਰਥ: ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।

ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।

ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫।

ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ {ਪੰਨਾ 638}

ਅਰਥ: ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।

ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂਬਚ ਜਾਂਦੇ ਹਨ।੭।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ {ਪੰਨਾ 660}

ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।

(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।

ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।

ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।

ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਸੂਹੀ ਮਹਲਾ ੧ ਕਾਫੀ ਘਰੁ ੧੦    ੴ ਸਤਿਗੁਰ ਪ੍ਰਸਾਦਿ ॥ ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥ ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥ ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥ ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ ॥ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥ ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥ ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥ ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥ ਮੂਰਖ ਮਨ ਸਮਝਾਇ ਆਖਉ ਕੇਤੜਾ ॥ ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥ ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥ ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥ ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥ ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥ ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥ ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥ ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥ ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥ {ਪੰਨਾ 751-752}

ਅਰਥ: ਜੇਹੜਾ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ) ਡਰ ਅਦਬ ਵਿਚ (ਰਹਿ ਕੇ) ਸਦਾ-ਥਿਰ ਪ੍ਰਭੂ ਦਾ ਨਾਮ-ਸੌਦਾ ਵਿਹਾਝਦਾ ਹੈ ਤੇ ਆਪਣਾ ਜੀਵਨ ਸੋਹਣਾ ਬਣਾ ਕੇ (ਇਥੋਂ) ਤੁਰਦਾ ਹੈ ਉਹ (ਪਰਮਾਤਮਾ ਦੀ) ਦਰਗਾਹ ਵਿਚ ਇੱਜ਼ਤ ਹਾਸਲ ਕਰਦਾ ਹੈ।੧।ਰਹਾਉ।

(ਚੌਰਾਸੀ ਲੱਖ ਜੂਨਾਂ ਵਿਚੋਂ) ਮਨੁੱਖਾ ਜਨਮ ਬੜੀ ਮੁਸ਼ਕਲ ਨਾਲ ਮਿਲਦਾ ਹੈ, ਪਰ ਇਸ ਦੀ ਕਦਰ ਉਹੀ ਮਨੁੱਖ ਜਾਣਦਾ ਹੈ ਜੋ ਗੁਰੂ ਦੀ ਸਰਨ ਪਏ। ਜੇ ਸਤਿਗੁਰੂ ਨੂੰ ਚੰਗਾ ਲੱਗੇ (ਭਾਵ, ਜੇ ਗੁਰੂ ਦੀ ਕਿਰਪਾ ਹੋ ਜਾਏ) ਤਾਂ (ਸਰਨ ਪਏ ਉਸ ਮਨੁੱਖ ਦਾ) ਮਨ ਅਤੇ ਸਰੀਰ (ਪ੍ਰਭੂ ਦੇ ਪ੍ਰੇਮ-ਰੰਗ ਨਾਲ) ਗੂੜ੍ਹਾ ਲਾਲ ਹੋ ਜਾਂਦਾ ਹੈ (ਨਾਮ ਦੀ ਬਰਕਤਿ ਨਾਲ ਉਸ ਨੂੰ ਲਾਲੀ ਚੜ੍ਹੀ ਰਹਿੰਦੀ ਹੈ੧।

ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਆਪਣੇ ਮਨ ਅਤੇ ਸਰੀਰ ਦੀ ਰਾਹੀਂ ਸਦਾ-ਥਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ ਸਦਾ-ਥਿਰ ਪ੍ਰਭੂ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ। ਪ੍ਰਭੂ-ਨਾਮ ਦੀ ਲਾਲੀ ਵਿਚ ਮਸਤ ਹੋਇਆ ਉਸ ਦਾ ਮਨ ਉਸ ਲਾਲੀ ਵਿਚ ਗਿੱਝ ਜਾਂਦਾ ਹੈ (ਉਸ ਤੋਂ ਬਿਨਾ ਰਹਿ ਨਹੀਂ ਸਕਦਾ੨।

ਹੇ ਪ੍ਰਭੂ! ਜੇ ਤੂੰ ਮੇਰੇ ਮਨ ਵਿਚ ਵੱਸ ਪਏਂ, ਤਾਂ ਮੇਰਾ ਮਨ ਅਡੋਲ ਅਵਸਥਾ ਵਿਚ ਟਿਕ ਕੇ ਤੇਰੇ ਨਾਮ ਦੇ ਸੁਆਦ ਵਿਚ ਭਿੱਜ ਜਾਏ, ਤੇਰੇ ਗੁਣ ਚੇਤੇ ਕਰ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਮੌਲ ਪਏ, ਮੇਰੇ ਅੰਦਰ "ਤੂ ਹੀ ਤੂਦੀ ਧੁਨ ਲੱਗ ਪਏ।੩।

ਹੇ ਮੇਰੇ ਮੂਰਖ ਮਨ! ਮੈਂ ਤੈਨੂੰ ਕਿਤਨਾ ਕੁ ਸਮਝਾ ਸਮਝਾ ਕੇ ਦੱਸਾਂ ਕਿ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ, ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਜਾ (ਤੇ ਇਸ ਤਰ੍ਹਾਂ ਆਪਣਾ ਜਨਮ ਮਰਨ ਸੋਹਣਾ ਬਣਾ ਲੈ੪।

ਹੇ ਭਾਈ! ਆਪਣੇ ਪ੍ਰੀਤਮ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਸਾਂਭ ਕੇ ਰੱਖ। ਜੇ ਤੂੰ (ਪ੍ਰਭੂ ਦੀ ਭਗਤੀ ਵਾਲੇ ਚੰਗੇ) ਗੁਣ ਨਾਲ ਲੈ ਕੇ (ਜੀਵਨ ਸਫ਼ਰ ਵਿਚ) ਤੁਰੇਂ ਤਾਂ ਕੋਈ ਦੁੱਖ ਕਲੇਸ਼ ਤੈਨੂੰ ਪੋਹ ਨਹੀਂ ਸਕੇਗਾ।੫।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਮਨ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੇ ਨਾਮ ਦੀ ਲਾਲੀ ਨਹੀਂ ਚੜ੍ਹਦੀ। ਉਹ ਨਿਖਸਮਾ ਹੋ ਕੇ ਆਤਮਕ ਮੌਤ ਸਹੇੜਦਾ ਹੈ, ਉਸ ਦੇ ਮਨ ਵਿਚ ਉਸ ਦੇ ਸਰੀਰ ਵਿਚ (ਪਰਮਾਤਮਾ ਨਾਲੋਂ) ਵਿਛੋੜਾ ਬਣਿਆ ਰਹਿੰਦਾ ਹੈ।੬।

ਜਿਸ ਮਨੁੱਖ ਨੇ ਗੁਰੂ ਦੀ ਦੱਸੀ ਕਾਰ (ਭਗਤੀ) ਕਰ ਕੇ (ਭਗਤੀ ਦਾਲਾਭ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ਉਸ ਨੇ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਗੁਰੂ ਦੇ ਸ਼ਬਦ ਵਿਚ ਜੁੜ ਕੇ ਵਾਸਨਾ-ਰਹਿਤ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ।੭।

ਹੇ ਪ੍ਰਭੂ! ਮੇਰੀ ਨਾਨਕ ਦੀ ਅਰਦਾਸ ਭੀ ਇਹੀ ਹੈ ਜੇ ਤੈਨੂੰ ਇਹ ਪਸੰਦ ਆ ਜਾਏ ਤਾਂ ਮੇਰੇ ਹਿਰਦੇ ਵਿਚ ਆਪਣੇ ਨਾਮ ਦਾ ਨਿਵਾਸ ਕਰ ਦੇਹ ਤਾ ਕਿ ਮੈਂ ਤੇਰੇ ਗੁਣ ਗਾਂਦਾ ਰਹਾਂ।੮।੧।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਸਲੋਕੁ ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ {ਪੰਨਾ 646}

ਅਰਥ: ਨਾਮ ਤੋਂ ਬਿਨਾ ਸਾਰੇ ਲੋਕ ਭਟਕਦੇ ਫਿਰਦੇ ਹਨਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਹੈਹੇ ਨਾਨਕ! ਮਨਮੁਖ ਤਾਂ ਹਉਮੈ ਦੇ ਆਸਰੇ ਉਹ ਕਰਮ ਕਮਾਂਦੇ ਹਨ ਜੋ ਘੁੱਪ ਹਨੇਰਾ ਪੈਦਾ ਕਰਦੇ ਹਨ। ਪਰ ਸਤਿਗੁਰੂ ਦੇ ਸਨਮੁਖ ਜੀਵ ਸ਼ਬਦ ਨੂੰ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ

ਮਃ ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ {ਪੰਨਾ 646}

ਅਰਥ: ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ ਉਹ ਆਤਮਕ ਅਡੋਲਤਾ ਵਿਚ ਹੀ ਜਾਗਦਾ ਹੈ ਤੇ ਆਤਮਕ ਅਡੋਲਤਾ ਵਿਚ ਹੀ ਸੌਂਦਾ ਹੈ (ਭਾਵ, ਜਾਗਦਿਆਂ ਹਰੀ ਵਿਚ ਲੀਨ ਤੇ ਸੁੱਤਿਆਂ ਹਰੀ ਵਿਚ ਲੀਨ ਰਹਿੰਦਾ ਹੈ) ਉਸ ਨੂੰ ਹਰ ਰੋਜ਼ (ਭਾਵਹਰ ਵੇਲੇ) ਹਰੀ ਦੀ ਉਸਤਤਿ (ਦਾ ਹੀ ਆਹਰ ਹੁੰਦਾ) ਹੈ

ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥ {ਪੰਨਾ 646}

ਅਰਥ: ਮਨਮੁਖ ਭਟਕਦਾ ਹੈ, ਕਿਉਂਕਿ ਉਸ ਨੂੰ ਸਦਾ ਤੌਖ਼ਲਾ ਰਹਿੰਦਾ ਹੈਮਨ ਵਿਚ ਚਿੰਤਾ ਹੋਣ ਕਰ ਕੇ ਉਹ (ਸੁਖ ਦੀ) ਨੀਂਦਰ ਨਹੀਂ ਸੌਂਦਾ

ਗਿਆਨੀ ਜਾਗਹਿ ਸਵਹਿ ਸੁਭਾਇ ॥ ਨਾਨਕ ਨਾਮਿ ਰਤਿਆ ਬਲਿ ਜਾਉ ॥੨॥ {ਪੰਨਾ 646}

ਅਰਥ: ਪ੍ਰਭੂ ਨਾਲ ਡੂੰਘੀ ਸਾਂਝ ਰੱਖਣ ਵਾਲੇ ਬੰਦੇ ਪ੍ਰਭੂ ਦੇ ਪਿਆਰ ਵਿਚ ਹੀ ਜਾਗਦੇ ਸੌਂਦੇ ਹਨ (ਭਾਵ, ਜਾਗਦੇ ਤੇ ਸੁੱਤੇ ਹੋਏ ਇਕ-ਰਸ ਰਹਿੰਦੇ ਹਨ। ਹੇ ਨਾਨਕ! ਮੈਂ ਨਾਮ ਵਿਚ ਰੰਗੇ ਹੋਇਆਂ ਤੋਂ ਸਦਕੇ ਹਾਂ

ਪਉੜੀ ॥ ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥ ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥ ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥ ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥ {ਪੰਨਾ 646}

ਅਰਥ: ਜੋ ਮਨੁੱਖ ਹਰੀ ਵਿਚ ਰੱਤੇ ਹੋਏ ਹਨਉਹ ਉਸ ਦਾ ਨਾਮ ਸਿਮਰਦੇ ਹਨਉਸ ਇੱਕ ਹਰੀ ਨੂੰ ਧਿਆਉਂਦੇ ਹਨਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਇੱਕ ਆਪ ਹਰ ਥਾਂ ਵਿਆਪਕ ਹੈ ਤੇ ਜਿਸ ਇਕ ਨੇ ਹੀ (ਸਾਰੀ ਸ੍ਰਿਸ਼ਟੀ) ਪੈਦਾ ਕੀਤੀ ਹੈ। ਜੋ ਮਨੁੱਖ ਨਾਮ ਸਿਮਰਦੇ ਹਨ, ਉਹਨਾਂ ਨੇ ਸਾਰਾ ਡਰ ਦੂਰ ਕਰ ਦਿੱਤਾ ਹੈ। ਪਰ ਉਹੀ ਗੁਰਮੁਖ ਨਾਮ ਸਿਮਰਦਾ ਹੈ ਜਿਸਨੂੰ ਪ੍ਰਭੂ ਆਪ ਗੁਰੂ ਦੀ ਮਤਿ ਦੀ ਰਾਹੀਂ ਇਹ ਦਾਤਿ ਦੇਂਦਾ ਹੈ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੩ ਛੰਤ ਘਰੁ ੧ ॥ ਹਮ ਘਰੇ ਸਾਚਾ ਸੋਹਿਲਾ ਸਾਚੈ ਸਬਦਿ ਸੁਹਾਇਆ ਰਾਮ ॥ ਧਨ ਪਿਰ ਮੇਲੁ ਭਇਆ ਪ੍ਰਭਿ ਆਪਿ ਮਿਲਾਇਆ ਰਾਮ ॥ ਪ੍ਰਭਿ ਆਪਿ ਮਿਲਾਇਆ ਸਚੁ ਮੰਨਿ ਵਸਾਇਆ ਕਾਮਣਿ ਸਹਜੇ ਮਾਤੀ ॥ ਗੁਰ ਸਬਦਿ ਸੀਗਾਰੀ ਸਚਿ ਸਵਾਰੀ ਸਦਾ ਰਾਵੇ ਰੰਗਿ ਰਾਤੀ ॥ ਆਪੁ ਗਵਾਏ ਹਰਿ ਵਰੁ ਪਾਏ ਤਾ ਹਰਿ ਰਸੁ ਮੰਨਿ ਵਸਾਇਆ ॥ ਕਹੁ ਨਾਨਕ ਗੁਰ ਸਬਦਿ ਸਵਾਰੀ ਸਫਲਿਉ ਜਨਮੁ ਸਬਾਇਆ ॥੧॥ ਦੂਜੜੈ ਕਾਮਣਿ ਭਰਮਿ ਭੁਲੀ ਹਰਿ ਵਰੁ ਨ ਪਾਏ ਰਾਮ ॥ ਕਾਮਣਿ ਗੁਣੁ ਨਾਹੀ ਬਿਰਥਾ ਜਨਮੁ ਗਵਾਏ ਰਾਮ ॥ ਬਿਰਥਾ ਜਨਮੁ ਗਵਾਏ ਮਨਮੁਖਿ ਇਆਣੀ ਅਉਗਣਵੰਤੀ ਝੂਰੇ ॥ ਆਪਣਾ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਤਾ ਪਿਰੁ ਮਿਲਿਆ ਹਦੂਰੇ ॥ ਦੇਖਿ ਪਿਰੁ ਵਿਗਸੀ ਅੰਦਰਹੁ ਸਰਸੀ ਸਚੈ ਸਬਦਿ ਸੁਭਾਏ ॥ ਨਾਨਕ ਵਿਣੁ ਨਾਵੈ ਕਾਮਣਿ ਭਰਮਿ ਭੁਲਾਣੀ ਮਿਲਿ ਪ੍ਰੀਤਮ ਸੁਖੁ ਪਾਏ ॥੨॥ ਪਿਰੁ ਸੰਗਿ ਕਾਮਣਿ ਜਾਣਿਆ ਗੁਰਿ ਮੇਲਿ ਮਿਲਾਈ ਰਾਮ ॥ ਅੰਤਰਿ ਸਬਦਿ ਮਿਲੀ ਸਹਜੇ ਤਪਤਿ ਬੁਝਾਈ ਰਾਮ ॥ ਸਬਦਿ ਤਪਤਿ ਬੁਝਾਈ ਅੰਤਰਿ ਸਾਂਤਿ ਆਈ ਸਹਜੇ ਹਰਿ ਰਸੁ ਚਾਖਿਆ ॥ ਮਿਲਿ ਪ੍ਰੀਤਮ ਅਪਣੇ ਸਦਾ ਰੰਗੁ ਮਾਣੇ ਸਚੈ ਸਬਦਿ ਸੁਭਾਖਿਆ ॥ ਪੜਿ ਪੜਿ ਪੰਡਿਤ ਮੋਨੀ ਥਾਕੇ ਭੇਖੀ ਮੁਕਤਿ ਨ ਪਾਈ ॥ ਨਾਨਕ ਬਿਨੁ ਭਗਤੀ ਜਗੁ ਬਉਰਾਨਾ ਸਚੈ ਸਬਦਿ ਮਿਲਾਈ ॥੩॥ ਸਾ ਧਨ ਮਨਿ ਅਨਦੁ ਭਇਆ ਹਰਿ ਜੀਉ ਮੇਲਿ ਪਿਆਰੇ ਰਾਮ ॥ ਸਾ ਧਨ ਹਰਿ ਕੈ ਰਸਿ ਰਸੀ ਗੁਰ ਕੈ ਸਬਦਿ ਅਪਾਰੇ ਰਾਮ ॥ ਸਬਦਿ ਅਪਾਰੇ ਮਿਲੇ ਪਿਆਰੇ ਸਦਾ ਗੁਣ ਸਾਰੇ ਮਨਿ ਵਸੇ ॥ ਸੇਜ ਸੁਹਾਵੀ ਜਾ ਪਿਰਿ ਰਾਵੀ ਮਿਲਿ ਪ੍ਰੀਤਮ ਅਵਗਣ ਨਸੇ ॥ ਜਿਤੁ ਘਰਿ ਨਾਮੁ ਹਰਿ ਸਦਾ ਧਿਆਈਐ ਸੋਹਿਲੜਾ ਜੁਗ ਚਾਰੇ ॥ ਨਾਨਕ ਨਾਮਿ ਰਤੇ ਸਦਾ ਅਨਦੁ ਹੈ ਹਰਿ ਮਿਲਿਆ ਕਾਰਜ ਸਾਰੇ ॥੪॥੧॥੬॥ {ਪੰਨਾ 439-440}

ਅਰਥ: (ਹੇ ਸਖੀ!) ਮੇਰੇ (ਹਿਰਦੇ-) ਘਰ ਵਿਚ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਹੋ ਰਿਹਾ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਨੇ (ਮੇਰੇ ਹਿਰਦੇ-ਘਰ ਨੂੰ) ਸੋਹਣਾ ਬਣਾ ਦਿੱਤਾ ਹੈ।

(ਹੇ ਸਖੀ! ਉਸ) ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੁੰਦਾ ਹੈ ਜਿਸ ਨੂੰ ਪ੍ਰਭੂ ਨੇ ਆਪ ਹੀ (ਆਪਣੇ ਚਰਨਾਂ ਵਿਚ) ਜੋੜ ਲਿਆ। ਪ੍ਰਭੂ ਨੇ ਜਿਸ ਜੀਵ-ਇਸਤ੍ਰੀ ਨੂੰ ਆਪ (ਆਪਣੇ ਚਰਨਾਂ ਵਿਚ) ਜੋੜਿਆ, ਆਪਣਾ ਸਦਾ-ਥਿਰ ਨਾਮ ਉਸ ਦੇ ਮਨ ਵਿਚ ਵਸਾ ਦਿੱਤਾ, ਉਹ ਜੀਵ-ਇਸਤ੍ਰੀ (ਫਿਰ) ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ। ਗੁਰੂ ਦੇ ਸ਼ਬਦ ਨੇ (ਉਸ ਜੀਵ-ਇਸਤ੍ਰੀ ਦੇ ਜੀਵਨ ਨੂੰ) ਸਿੰਗਾਰ ਦਿੱਤਾ, ਸਦਾ-ਥਿਰ ਹਰਿ-ਨਾਮ ਨੇ (ਉਸ ਦੇ ਜੀਵਨ ਨੂੰ) ਸੋਹਣਾ ਬਣਾ ਦਿੱਤਾ, ਉਹ (ਫਿਰ) ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਸਦਾ ਹੀ (ਪ੍ਰਭੂ-ਮਿਲਾਪ ਦਾ ਆਨੰਦ) ਮਾਣਦੀ ਹੈ। (ਜਦੋਂ ਜੀਵ-ਇਸਤ੍ਰੀ ਆਪਣੇ ਅੰਦਰੋਂ) ਹਉਮੈ ਦੂਰ ਕਰਦੀ ਹੈ (ਤੇ ਆਪਣੇ ਅੰਦਰ) ਪ੍ਰਭੂ-ਪਤੀ ਨੂੰ ਲੱਭ ਲੈਂਦੀ ਹੈ ਤਦੋਂ ਉਹ ਪ੍ਰਭੂ ਦੇ ਨਾਮ ਦਾ ਸੁਆਦ ਆਪਣੇ ਮਨ ਵਿਚ (ਸਦਾ ਲਈ) ਵਸਾ ਲੈਂਦੀ ਹੈ।

ਹੇ ਨਾਨਕ! ਆਖ– ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਜਿਸ ਜੀਵ-ਇਸਤ੍ਰੀ ਦਾ ਆਤਮਕ ਜੀਵਨ ਸੋਹਣਾ ਬਣ ਜਾਂਦਾ ਹੈ ਉਸ ਦੀ ਸਾਰੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ।1।

ਅਰਥ: (ਹੇ ਸਖੀ!) ਜੇਹੜੀ ਜੀਵ-ਇਸਤ੍ਰੀ (ਪ੍ਰਭੂ ਤੋਂ ਬਿਨਾ ਮਾਇਆ ਆਦਿਕ ਦੀ) ਹੋਰ ਹੋਰ ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀ ਹੈ ਉਸ ਨੂੰ ਪ੍ਰਭੂ-ਪਤੀ ਦਾ ਮਿਲਾਪ ਨਹੀਂ ਹੁੰਦਾ। ਉਹ ਜੀਵ-ਇਸਤ੍ਰੀ (ਆਪਣੇ ਅੰਦਰ ਕੋਈ ਆਤਮਕ) ਗੁਣ ਪੈਦਾ ਨਹੀਂ ਕਰਦੀ, ਉਹ ਆਪਣੀ ਜ਼ਿੰਦਗੀ ਵਿਅਰਥ ਗਵਾ ਜਾਂਦੀ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੂਰਖ ਜੀਵ-ਇਸਤ੍ਰੀ ਜੀਵਨ ਅਜਾਈਂ ਗਵਾ ਜਾਂਦੀ ਹੈ ਔਗੁਣਾਂ ਨਾਲ ਭਰੀ ਹੋਣ ਕਰਕੇ ਉਹ ਆਪਣੇ ਅੰਦਰ ਹੀ ਅੰਦਰ ਦੁੱਖੀ ਹੁੰਦੀ ਰਹਿੰਦੀ ਹੈ। ਪਰ ਜਦੋਂ ਉਸ ਨੇ ਆਪਣੇ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਟਿਕੇ ਰਹਿਣ ਵਾਲਾ ਆਤਮਕ ਆਨੰਦ ਲੱਭਾ ਤਦੋਂ ਉਸ ਨੂੰ ਪ੍ਰਭੂ-ਪਤੀ ਅੰਗ ਸੰਗ ਵੱਸਦਾ ਹੀ ਮਿਲ ਪਿਆ। (ਆਪਣੇ ਅੰਦਰ) ਪ੍ਰਭੂ-ਪਤੀ ਨੂੰ ਵੇਖ ਕੇ ਉਹ ਖਿੜ ਪਈ, ਉਹ ਅੰਤਰ-ਆਤਮੇ ਆਨੰਦ-ਮਗਨ ਹੋ ਗਈ, ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਵਿਚ ਪ੍ਰਭੂ-ਪ੍ਰੇਮ ਵਿਚ ਲੀਨ ਹੋ ਗਈ।

ਹੇ ਨਾਨਕ! ਪ੍ਰਭੂ ਦੇ ਨਾਮ ਤੋਂ ਖੁੰਝ ਕੇ ਜੀਵ-ਇਸਤ੍ਰੀ ਭਟਕਣਾ ਦੇ ਕਾਰਨ ਕੁਰਾਹੇ ਪਈ ਰਹਿੰਦੀ ਹੈ ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਆਤਮਕ ਆਨੰਦ ਮਾਣਦੀ ਹੈ।2।

ਅਰਥ: (ਹੇ ਸਖੀ!) ਜਿਸ ਜੀਵ-ਇਸਤ੍ਰੀ ਨੂੰ ਗੁਰੂ ਨੇ ਪ੍ਰਭੂ ਚਰਨਾਂ ਵਿਚ ਜੋੜ ਦਿੱਤਾ ਉਸ ਨੇ ਪ੍ਰਭੂ-ਪਤੀ ਨੂੰ ਆਪਣੇ ਅੰਗ-ਸੰਗ ਵੱਸਦਾ ਪਛਾਣ ਲਿਆ, ਉਹ ਅੰਤਰ-ਆਤਮੇ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਇਕ-ਮਿਕ ਹੋ ਗਈ, ਆਤਮਕ ਅਡੋਲਤਾ ਵਿਚ ਟਿਕ ਕੇ ਉਸ ਨੇ (ਆਪਣੇ ਅੰਦਰੋਂ ਵਿਕਾਰਾਂ ਵਾਲੀ) ਤਪਸ਼ ਬੁਝਾ ਲਈ।

(ਹੇ ਸਖੀ! ਜਿਸ ਜੀਵ-ਇਸਤ੍ਰੀ ਨੇ) ਗੁਰ-ਸ਼ਬਦ ਦੀ ਸਹਾਇਤਾ ਨਾਲ ਆਪਣੇ ਅੰਦਰੋਂ ਵਿਕਾਰਾਂ ਵਾਲੀ ਤਪਸ਼ ਬੁਝਾ ਲਈ, ਉਸ ਦੇ ਅੰਦਰ ਠੰਡ ਪੈ ਗਈ, ਆਤਮਕ ਅਡੋਲਤਾ ਵਿਚ ਟਿਕ ਕੇ ਉਸ ਨੇ ਹਰਿ-ਨਾਮ ਦਾ ਸੁਆਦ ਚੱਖ ਲਿਆ। ਆਪਣੇ ਪ੍ਰਭੂ ਪ੍ਰੀਤਮ ਨੂੰ ਮਿਲ ਕੇ ਉਹ ਸਦਾ ਪ੍ਰੇਮ-ਰੰਗ ਮਾਣਦੀ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਵਿਚ ਜੁੜ ਕੇ ਉਸ ਦੀ ਬੋਲੀ ਮਿੱਠੀ ਹੋ ਜਾਂਦੀ ਹੈ।

(ਹੇ ਸਖੀ!) ਪੰਡਿਤ (ਧਾਰਮਿਕ ਪੁਸਤਕ) ਪੜ੍ਹ ਪੜ੍ਹ ਕੇ, ਮੋਨ-ਧਾਰੀ (ਸਮਾਧੀਆਂ ਲਾ ਲਾ ਕੇ) (ਜੋਗੀ ਜੰਗਮ ਆਦਿਕ ਸਾਧੂ) ਭੇਖ ਧਾਰ ਧਾਰ ਕੇ ਥੱਕ ਗਏ (ਇਹਨਾਂ ਤਰੀਕਿਆਂ ਨਾਲ ਕਿਸੇ ਨੇ ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਪ੍ਰਾਪਤ ਨਾਹ ਕੀਤੀ।

ਹੇ ਨਾਨਕ! ਪਰਮਾਤਮਾ ਦੀ ਭਗਤੀ ਤੋਂ ਬਿਨਾ ਜਗਤ (ਮਾਇਆ ਦੇ ਮੋਹ ਵਿਚ) ਝੱਲਾ ਹੋਇਆ ਫਿਰਦਾ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਦੀ ਬਰਕਤਿ ਨਾਲ ਪ੍ਰਭੂ-ਚਰਨਾਂ ਵਿਚ ਮਿਲਾਪ ਹਾਸਲ ਕਰ ਲੈਂਦਾ ਹੈ।3।

ਅਰਥ: (ਹੇ ਸਖੀ!) ਜਿਸ ਜੀਵ-ਇਸਤ੍ਰੀ ਨੂੰ ਪਿਆਰੇ ਹਰਿ-ਪ੍ਰਭੂ ਨੇ ਆਪਣੇ ਚਰਨਾਂ ਵਿਚ ਜੋੜ ਲਿਆ ਉਸ ਦੇ ਮਨ ਵਿਚ ਖਿੜਾਉ ਪੈਦਾ ਹੋ ਜਾਂਦਾ ਹੈ, ਉਹ ਜੀਵ-ਇਸਤ੍ਰੀ ਅਪਾਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਦੀ ਰਾਹੀਂ ਪਰਮਾਤਮਾ ਦੇ ਪ੍ਰੇਮ-ਰਸ ਵਿਚ ਭਿੱਜੀ ਰਹਿੰਦੀ ਹੈ। ਅਪਾਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਬਰਕਤਿ ਨਾਲ ਉਹ ਜੀਵ-ਇਸਤ੍ਰੀ ਪਿਆਰੇ ਪ੍ਰਭੂ ਨੂੰ ਮਿਲ ਪੈਂਦੀ ਹੈ, ਸਦਾ ਉਸ ਦੇ ਗੁਣ ਆਪਣੇ ਹਿਰਦੇ ਵਿਚ ਸਾਂਭ ਰੱਖਦੀ ਹੈ, ਪ੍ਰਭੂ ਦੇ ਗੁਣ ਉਸ ਦੇ ਮਨ ਵਿਚ ਟਿਕੇ ਰਹਿੰਦੇ ਹਨ, ਜਦੋਂ ਪ੍ਰਭੂ-ਪਤੀ ਨੇ ਉਸ ਨੂੰ ਆਪਣੇ ਚਰਨਾਂ ਵਿਚ ਜੋੜ ਲਿਆ ਉਸ (ਦੇ ਹਿਰਦੇ) ਦੀ ਸੇਜ ਸੋਹਣੀ ਬਣ ਗਈ। ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਉਸ ਦੇ ਅੰਦਰੋਂ ਸਾਰੇ ਔਗੁਣ ਦੂਰ ਹੋ ਗਏ।

(ਹੇ ਸਖੀ!) ਜਿਸ (ਹਿਰਦੇ-) ਘਰ ਵਿਚ ਪਰਮਾਤਮਾ ਦਾ ਨਾਮ ਸਦਾ ਸਿਮਰਿਆ ਜਾਂਦਾ ਹੈ ਉਥੇ ਸਦਾ ਹੀ (ਮਾਨੋ) ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ। ਹੇ ਨਾਨਕ! ਜੇਹੜੇ ਜੀਵ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ ਉਹਨਾਂ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪ੍ਰਭੂ-ਚਰਨਾਂ ਵਿਚ ਮਿਲ ਕੇ ਉਹ ਆਪਣੇ ਸਾਰੇ ਕੰਮ ਸੰਵਾਰ ਲੈਂਦੇ ਹਨ।4।1।6।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ {ਪੰਨਾ 643}

ਅਰਥ: ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ) , ਮਨਮੁਖ (ਇਸ 'ਮਮਤਾਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ।

ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥ {ਪੰਨਾ 643}

ਅਰਥ: ਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ, ਮਾਇਆ ਦੇ ਕਜ਼ੀਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ।

ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥ {ਪੰਨਾ 644}

ਅਰਥ: (ਪਰ) ਹੇ ਨਾਨਕ! ਨਾਮ ਉਹਨਾਂ ਮਨੁੱਖਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦੇ ਅਨੁਸਾਰ) (ਸੰਸਕਾਰ-ਰੂਪ ਲੇਖ) ਉੱਕਰ ਕੇ ਪ੍ਰਭੂ ਨੇ ਰੱਖ ਦਿੱਤਾ ਹੈ।੧।

ਮਃ ੩ ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥ {ਪੰਨਾ 644}

ਅਰਥ: (ਨਾਮ-ਰੂਪਅੰਮ੍ਰਿਤ (ਹਰੇਕ ਜੀਵ ਦੇ ਹਿਰਦੇ-ਰੂਪ) ਘਰ ਵਿਚ ਹੀ ਭਰਿਆ ਹੋਇਆ ਹੈ, (ਪਰ) ਮਨਮੁਖਾਂ ਨੂੰ (ਉਸ ਦਾਸੁਆਦ ਨਹੀਂ ਆਉਂਦਾ। ਜਿਵੇਂ ਹਰਨ (ਆਪਣੀ ਨਾਭੀ ਵਿਚ) ਕਸਤੂਰੀ ਨਹੀਂ ਸਮਝਦਾ ਤੇ ਭਰਮ ਵਿਚ ਭੁਲਾਇਆ ਹੋਇਆ ਭਟਕਦਾ ਹੈ, ਤਿਵੇਂ ਮਨਮੁਖ ਨਾਮ-ਅੰਮ੍ਰਿਤ ਨੂੰ ਛੱਡ ਕੇ ਵਿਹੁ ਨੂੰ ਇਕੱਠਾ ਕਰਦਾ ਹੈ, (ਪਰ ਉਸ ਦੇ ਭੀ ਕੀਹ ਵੱਸ?) ਕਰਤਾਰ ਨੇ (ਉਸ ਦੇ ਪਿਛਲੇ ਕੀਤੇ ਅਨੁਸਾਰ) ਉਸ ਨੂੰ ਆਪ ਖੁੰਝਾਇਆ ਹੋਇਆ ਹੈ।

ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥ {ਪੰਨਾ 644}

ਅਰਥ: ਵਿਰਲੇ ਗੁਰਮੁਖਾਂ ਨੂੰ ਸਮਝ ਪੈਂਦੀ ਹੈ, ਉਹਨਾਂ ਨੂੰ ਹਿਰਦੇ ਵਿਚ ਹੀ (ਪਰਮਾਤਮਾ ਦਿੱਸ ਪੈਂਦਾ ਹੈਉਹਨਾਂ ਦਾ ਮਨ ਤੇ ਸਰੀਰ ਠੰਢੇ-ਠਾਰ ਹੋ ਜਾਂਦੇ ਹਨ ਤੇ ਜੀਭ ਨਾਲ (ਜਪ ਕੇ) ਉਹਨਾਂ ਨੂੰ ਨਾਮ ਦਾ ਸੁਆਦ ਆ ਜਾਂਦਾ ਹੈ।

ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥ {ਪੰਨਾ 644}

ਅਰਥ: ਸਤਿਗੁਰੂ ਦੇ ਸ਼ਬਦ ਨਾਲ ਹੀ ਨਾਮ (ਦਾ ਅੰਗੂਰ ਹਿਰਦੇ ਵਿਚ) ਉੱਗਦਾ ਹੈ ਤੇ ਸ਼ਬਦ ਦੀ ਰਾਹੀਂ ਹੀ ਹਰੀ ਨਾਲ ਮੇਲ ਹੁੰਦਾ ਹੈਸ਼ਬਦ ਤੋਂ ਬਿਨਾ ਸਾਰਾ ਸੰਸਾਰ ਪਾਗਲ ਹੋਇਆ ਪਿਆ ਹੈ ਤੇ ਮਨੁੱਖਾ ਜਨਮ ਵਿਅਰਥ ਗਵਾਉਂਦਾ ਹੈ।

ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥ {ਪੰਨਾ 644}

ਅਰਥ: ਹੇ ਨਾਨਕ! ਗੁਰੂ ਦਾ ਇਕ ਸ਼ਬਦ ਹੀ ਆਤਮਕ ਜੀਵਨ ਦੇਣ ਵਾਲਾ ਜਲ ਹੈ ਜੋ ਸਤਿਗੁਰੂ ਦੇ ਸਨਮੁਖ ਮਨੁੱਖ ਨੂੰ ਮਿਲਦਾ ਹੈ।੨।

ਪਉੜੀ ॥ ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥ ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥ ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥ {ਪੰਨਾ 644}

ਅਰਥ: ਹੇ ਭਾਈ! ਦੱਸ ਉਹ ਹਰੀ, ਜੋ ਅਗੰਮ ਪੁਰਖ ਹੈ, ਕਿਸ ਤਰ੍ਹਾਂ ਮਿਲ ਸਕਦਾ ਹੈਉਸ ਦਾ ਕੋਈ ਰੂਪ ਨਹੀਂ, ਕੋਈ ਰੇਖ ਨਹੀਂ, ਦਿੱਸਦਾ ਭੀ ਨਹੀਂ, ਉਸ ਨੂੰ ਕਿਵੇਂ ਸਿਮਰੀਏਸ਼ਕਲ ਤੋਂ ਬਿਨਾ ਹੈ, ਮਾਇਆ ਤੋਂ ਰਹਿਤ ਹੈ, ਪਹੁੰਚ ਤੋਂ ਪਰੇ ਹੈ, ਸੋ, ਕੀਹ ਆਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰੀਏ?

ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥ ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥ {ਪੰਨਾ 644}

ਅਰਥ: ਜਿਸ ਮਨੁੱਖ ਨੂੰ ਆਪ ਪ੍ਰਭੂ ਸਮਝ ਦੇਂਦਾ ਹੈ ਉਹ ਪ੍ਰਭੂ ਦੇ ਰਾਹ ਤੇ ਤੁਰਦਾ ਹੈਪੂਰੇ ਗੁਰੂ ਨੇ ਹੀ ਉਸ ਦਾ ਦੀਦਾਰ ਕਰਾਇਆ ਹੈ, ਗੁਰੂ ਦੀ ਦੱਸੀ ਕਾਰ ਕੀਤਿਆਂ ਹੀ ਉਹ ਮਿਲਦਾ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਸਲੋਕ ਮਃ ੩ ॥ ਦੂਜੈ ਭਾਇ ਬਿਲਾਵਲੁ ਨ ਹੋਵਈ ਮਨਮੁਖਿ ਥਾਇ ਨ ਪਾਇ ॥ ਪਾਖੰਡਿ ਭਗਤਿ ਨ ਹੋਵਈ ਪਾਰਬ੍ਰਹਮੁ ਨ ਪਾਇਆ ਜਾਇ ॥ ਮਨਹਠਿ ਕਰਮ ਕਮਾਵਣੇ ਥਾਇ ਨ ਕੋਈ ਪਾਇ ॥ ਨਾਨਕ ਗੁਰਮੁਖਿ ਆਪੁ ਬੀਚਾਰੀਐ ਵਿਚਹੁ ਆਪੁ ਗਵਾਇ ॥ ਆਪੇ ਆਪਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਵਸਿਆ ਮਨਿ ਆਇ ॥ ਜੰਮਣੁ ਮਰਣਾ ਕਟਿਆ ਜੋਤੀ ਜੋਤਿ ਮਿਲਾਇ ॥੧॥ {ਪੰਨਾ 849}

ਅਰਥ: ਹੇ ਭਾਈ! ਮਾਇਆ ਦੇ ਮੋਹ ਵਿਚ (ਟਿਕੇ ਰਿਹਾਂ) ਆਤਮਕ ਆਨੰਦ ਨਹੀਂ ਮਿਲਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪਰਮਾਤਮਾ ਦੀਆਂ ਨਿਗਾਹਾਂ ਵਿਚ) ਕਬੂਲ ਨਹੀਂ ਹੁੰਦਾ (ਕਿਉਂਕਿ) ਅੰਦਰੋਂ ਹੋਰ ਤੇ ਬਾਹਰੋਂ ਹੋਰ ਰਿਹਾਂ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ, ਇਸ ਤਰ੍ਹਾਂ ਪਰਮਾਤਮਾ ਨਹੀਂ ਮਿਲ ਸਕਦਾ। (ਅੰਦਰ ਪ੍ਰਭੂ ਨਾਲ ਪਿਆਰ ਨਾਹ ਹੋਵੇ ਤਾਂ ਨਿਰੇ) ਮਨ ਦੇ ਹਠ ਨਾਲ ਕੀਤੇ ਕਰਮਾਂ ਦੀ ਰਾਹੀਂ ਕੋਈ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਪਰਵਾਨ ਨਹੀਂ ਹੁੰਦਾ

ਹੇ ਨਾਨਕ! ਆਖ-ਹੇ ਭਾਈ!) ਅੰਦਰੋਂ ਆਪਾ-ਭਾਵ ਦੂਰ ਕਰ ਕੇ ਗੁਰੂ ਦੀ ਸਰਨ ਪੈ ਕੇ ਆਪਣਾ ਆਤਮਕ ਜੀਵਨ ਪੜਤਾਲਣਾ ਚਾਹੀਦਾ ਹੈ, (ਇਸ ਤਰ੍ਹਾਂ ਉਹ) ਪਰਮਾਤਮਾ (ਜੋ ਹਰ ਥਾਂਆਪ ਹੀ ਆਪ ਹੈ ਮਨ ਵਿਚ ਆ ਵੱਸਦਾ ਹੈ। ਪਰਮਾਤਮਾ ਦੀ ਜੋਤਿ ਵਿਚ (ਆਪਣੀ) ਸੁਰਤਿ ਜੋੜਿਆਂ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ

ਮਃ ੩ ॥ ਬਿਲਾਵਲੁ ਕਰਿਹੁ ਤੁਮ੍ਹ੍ਹ ਪਿਆਰਿਹੋ ਏਕਸੁ ਸਿਉ ਲਿਵ ਲਾਇ ॥ ਜਨਮ ਮਰਣ ਦੁਖੁ ਕਟੀਐ ਸਚੇ ਰਹੈ ਸਮਾਇ ॥ ਸਦਾ ਬਿਲਾਵਲੁ ਅਨੰਦੁ ਹੈ ਜੇ ਚਲਹਿ ਸਤਿਗੁਰ ਭਾਇ ॥ ਸਤਸੰਗਤੀ ਬਹਿ ਭਾਉ ਕਰਿ ਸਦਾ ਹਰਿ ਕੇ ਗੁਣ ਗਾਇ ॥ ਨਾਨਕ ਸੇ ਜਨ ਸੋਹਣੇ ਜਿ ਗੁਰਮੁਖਿ ਮੇਲਿ ਮਿਲਾਇ ॥੨॥ {ਪੰਨਾ 849}

ਅਰਥ: ਹੇ ਪਿਆਰੇ ਸੱਜਣੋ! ਇੱਕ (ਪਰਮਾਤਮਾ) ਨਾਲ ਸੁਰਤਿ ਜੋੜ ਕੇ ਤੁਸੀ ਆਤਮਕ ਆਨੰਦ ਮਾਣਦੇ ਰਹੋ। (ਜਿਹੜਾ ਮਨੁੱਖ ਇਕ ਪਰਮਾਤਮਾ ਵਿਚ ਸੁਰਤਿ ਜੋੜਦਾ ਹੈ, ਉਸ ਦਾ) ਸਾਰੀ ਉਮਰ ਦਾ ਦੁੱਖ ਕੱਟਿਆ ਜਾਂਦਾ ਹੈ, (ਕਿਉਂਕਿਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ (ਸਦਾ) ਲੀਨ ਰਹਿੰਦਾ ਹੈ

ਜੇ (ਮਨੁੱਖ) ਸਤਸੰਗਤਿ ਵਿਚ ਬੈਠ ਕੇ ਪਿਆਰ ਨਾਲ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ ਗੁਰੂ ਦੇ ਹੁਕਮ ਅਨੁਸਾਰ ਜੀਵਨ ਬਿਤੀਤ ਕਰਦੇ ਰਹਿਣ (ਤਾਂ ਉਹਨਾਂ ਦੇ ਅੰਦਰ) ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ਹੇ ਨਾਨਕ! ਆਖ-ਹੇ ਭਾਈ!) ਜਿਹੜੇ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਪ੍ਰਭੂ ਦੀ ਯਾਦ ਵਿਚ ਟਿਕੇ ਰਹਿੰਦੇ ਹਨ, ਉਹ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ

ਪਉੜੀ ॥ ਸਭਨਾ ਜੀਆ ਵਿਚਿ ਹਰਿ ਆਪਿ ਸੋ ਭਗਤਾ ਕਾ ਮਿਤੁ ਹਰਿ ॥ ਸਭੁ ਕੋਈ ਹਰਿ ਕੈ ਵਸਿ ਭਗਤਾ ਕੈ ਅਨੰਦੁ ਘਰਿ ॥ ਹਰਿ ਭਗਤਾ ਕਾ ਮੇਲੀ ਸਰਬਤ ਸਉ ਨਿਸੁਲ ਜਨ ਟੰਗ ਧਰਿ ॥ ਹਰਿ ਸਭਨਾ ਕਾ ਹੈ ਖਸਮੁ ਸੋ ਭਗਤ ਜਨ ਚਿਤਿ ਕਰਿ ॥ ਤੁਧੁ ਅਪੜਿ ਕੋਇ ਨ ਸਕੈ ਸਭ ਝਖਿ ਝਖਿ ਪਵੈ ਝੜਿ ॥੨॥ {ਪੰਨਾ 849}

ਅਰਥ: ਹੇ ਭਾਈ! ਜਿਹੜਾ ਪਰਮਾਤਮਾ ਆਪ ਸਭ ਜੀਵਾਂ ਵਿਚ ਮੌਜੂਦ ਹੈ ਉਹ ਹੀ ਭਗਤਾਂ ਦਾ ਮਿੱਤਰ ਹੈ। ਭਗਤਾਂ ਦੇ ਹਿਰਦੇ-ਘਰ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ (ਕਿਉਂਕਿ ਉਹ ਜਾਣਦੇ ਹਨ ਕਿ) ਹਰੇਕ ਜੀਵ ਪਰਮਾਤਮਾ ਦੇ ਵੱਸ ਵਿਚ ਹੈ (ਤੇ ਉਹ ਪਰਮਾਤਮਾ ਉਹਨਾਂ ਦਾ ਮਿੱਤਰ ਹੈ। ਪਰਮਾਤਮਾ ਹਰ ਥਾਂ ਆਪਣੇ ਭਗਤਾਂ ਦਾ ਸਾਥੀ-ਮਦਦਗਾਰ ਹੈ (ਇਸ ਵਾਸਤੇ ਉਸ ਦੇਭਗਤ ਲੱਤ ਉਤੇ ਲੱਤ ਰਖ ਕੇ ਬੇ-ਫ਼ਿਕਰ ਹੋ ਕੇ ਸੌਂਦੇ ਹਨ (ਨਿਸਚਿੰਤ ਜੀਵਨ ਬਤੀਤ ਕਰਦੇ ਹਨ ਜਿਹੜਾ ਪਰਮਾਤਮਾ ਸਭ ਜੀਵਾਂ ਦਾ ਖਸਮ ਹੈ, ਉਸ ਨੂੰ ਭਗਤ ਜਨ (ਸਦਾ ਆਪਣੇ) ਹਿਰਦੇ ਵਿਚ ਵਸਾਈ ਰੱਖਦੇ ਹਨ

ਹੇ ਪ੍ਰਭੂ! ਸਾਰੀ ਲੁਕਾਈ ਖਪ ਖਪ ਕੇ ਥੱਕ ਜਾਂਦੀ ਹੈ, ਕੋਈ ਤੇਰੇ ਗੁਣਾਂ ਦਾ ਅੰਤ ਨਹੀਂ ਪਾ ਸਕਦਾ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਸੂਹੀ ਮਹਲਾ ੫ ॥ ਜਾ ਕੈ ਦਰਸਿ ਪਾਪ ਕੋਟਿ ਉਤਾਰੇ ॥ ਭੇਟਤ ਸੰਗਿ ਇਹੁ ਭਵਜਲੁ ਤਾਰੇ ॥੧॥ ਓਇ ਸਾਜਨ ਓਇ ਮੀਤ ਪਿਆਰੇ ॥ ਜੋ ਹਮ ਕਉ ਹਰਿ ਨਾਮੁ ਚਿਤਾਰੇ ॥੧॥ ਰਹਾਉ ॥ ਜਾ ਕਾ ਸਬਦੁ ਸੁਨਤ ਸੁਖ ਸਾਰੇ ॥ ਜਾ ਕੀ ਟਹਲ ਜਮਦੂਤ ਬਿਦਾਰੇ ॥੨॥ ਜਾ ਕੀ ਧੀਰਕ ਇਸੁ ਮਨਹਿ ਸਧਾਰੇ ॥ ਜਾ ਕੈ ਸਿਮਰਣਿ ਮੁਖ ਉਜਲਾਰੇ ॥੩॥ ਪ੍ਰਭ ਕੇ ਸੇਵਕ ਪ੍ਰਭਿ ਆਪਿ ਸਵਾਰੇ ॥ ਸਰਣਿ ਨਾਨਕ ਤਿਨ੍ਹ੍ਹ ਸਦ ਬਲਿਹਾਰੇ ॥੪॥੭॥੧੩॥ {ਪੰਨਾ 739}

ਅਰਥ: ਹੇ ਭਾਈ! ਜੇਹੜੇ (ਸੰਤ ਜਨ) ਮੈਨੂੰ ਪਰਮਾਤਮਾ ਦਾ ਨਾਮ ਚੇਤੇ ਕਰਾਂਦੇ ਹਨ ਉਹ (ਹੀ) ਮੇਰੇ ਸੱਜਣ ਹਨਉਹ (ਹੀ) ਮੇਰੇ ਪਿਆਰੇ ਮਿੱਤਰ ਹਨ।੧।ਰਹਾਉ।

ਹੇ ਭਾਈ! ਉਹ ਸੰਤ ਜਨ ਹੀ ਮੇਰੇ ਪਿਆਰੇ ਮਿੱਤਰ ਹਨ) ਜਿਨ੍ਹਾਂ ਦੇ ਦਰਸਨ ਨਾਲ ਕ੍ਰੋੜਾਂ ਪਾਪ ਲਹਿ ਜਾਂਦੇ ਹਨ, (ਜਿਨ੍ਹਾਂ ਦੇ ਚਰਨਾਂ) ਨਾਲ ਛੁਹਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੧।

ਹੇ ਭਾਈ! ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦਾ ਬਚਨ ਸੁਣਦਿਆਂ ਸਾਰੇ ਸੁਖ ਪ੍ਰਾਪਤ ਹੋ ਜਾਂਦੇ ਹਨ, ਜਿਨ੍ਹਾਂ ਦੀ ਟਹਲ ਕੀਤਿਆਂ ਜਮਦੂਤ (ਭੀ) ਨਾਸ ਹੋ ਜਾਂਦੇ ਹਨ।੨।

ਹੇ ਭਾਈ! ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦੀ (ਦਿੱਤੀ ਹੋਈਧੀਰਜ (ਮੇਰੇ) ਇਸ ਮਨ ਨੂੰ ਸਹਾਰਾ ਦੇਂਦੀ ਹੈ, ਜਿਨ੍ਹਾਂ (ਦੇ ਦਿੱਤੇ ਹੋਏ ਹਰਿ-ਨਾਮ) ਦੇ ਸਿਮਰਨ ਨਾਲ (ਲੋਕ ਪਰਲੋਕ ਵਿਚ) ਮੂੰਹ ਉਜਲਾ ਹੁੰਦਾ ਹੈ।੩।

ਹੇ ਨਾਨਕ! ਪ੍ਰਭੂ ਨੇ ਆਪ ਹੀ ਆਪਣੇ ਸੇਵਕਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੈ। ਹੇ ਭਾਈ! ਉਹਨਾਂ ਸੇਵਕਾਂ ਦੀ ਸਰਨ ਪੈਣਾ ਚਾਹੀਦਾ ਹੈਉਹਨਾਂ ਤੋਂ ਸਦਾ ਕੁਰਬਾਨ ਹੋਣਾ ਚਾਹੀਦਾ ਹੈ।੪।੭।੧੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||

ਰਾਗੁ ਸੂਹੀ ਛੰਤ ਮਹਲਾ ੧ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥ ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥ ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥ ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥ ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥ ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥ ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥ ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥ ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥ {ਪੰਨਾ 763-764}

ਅਰਥ: ਹੇ ਪ੍ਰਭੂ ਜੀ! ਮੈਂ ਤੈਥੋਂ ਸਦਕੇ ਹਾਂ (ਤੂੰ ਕੈਸੀ ਅਚਰਜ ਲੀਲਾ ਰਚਾਈ ਹੈ!) ਜੀਵ-ਇਸਤ੍ਰੀ (ਤੇਰੀ ਰਚੀ ਮਾਇਆ ਦੇ ਪ੍ਰਭਾਵ ਹੇਠ) ਜਵਾਨੀ ਦੇ ਸਮੇ ਇਉਂ ਮਸਤ ਹੈ ਜਿਵੇਂ ਸ਼ਰਾਬ ਪੀ ਕੇ ਮਦ ਹੋਸ਼ ਹੈ, (ਇਹ ਭੀ ਨਹੀਂ ਸਮਝਦੀ ਕਿ) ਇਸ ਪੇਕੇ-ਘਰ ਵਿਚ (ਇਸ ਜਗਤ ਵਿਚ) ਉਹ ਇਕ ਪ੍ਰਾਹੁਣੀ ਹੀ ਹੈ। ਵਿਕਾਰਾਂ ਦੀ ਕਮਾਈ ਨਾਲ ਚਿੱਤ ਵਿਚ ਉਹ ਮੈਲੀ ਰਹਿੰਦੀ ਹੈ (ਗੁਰੂ ਦੀ ਸਰਨ ਨਹੀਂ ਆਉਂਦੀ, ਤੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਹਿਰਦੇ ਵਿਚ) ਗੁਣ ਟਿਕ ਨਹੀਂ ਸਕਦੇ।

(ਮਾਇਆ ਦੀ) ਭਟਕਣਾ ਵਿਚ ਪੈ ਕੇ ਜੀਵ-ਇਸਤ੍ਰੀ ਨੇ (ਪ੍ਰਭੂ ਦੇ) ਗੁਣਾਂ ਦੀ ਕੀਮਤ ਨਾਹ ਸਮਝੀ, ਕੁਰਾਹੇ ਪਈ ਰਹੀ, ਤੇ ਜਵਾਨੀ ਦਾ ਸਮਾ ਵਿਅਰਥ ਗਵਾ ਲਿਆ। ਨਾਹ ਉਸ ਨੇ ਖਸਮ-ਪ੍ਰਭੂ ਨਾਲ ਸਾਂਝ ਪਾਈ, ਨਾਹ ਉਸ ਦੇ ਦਰ ਨਾਹ ਉਸ ਦੇ ਘਰ ਤੇ ਨਾਹ ਹੀ ਉਸ ਦੇ ਦਰਸਨ ਦੀ ਕਦਰ ਪਛਾਣੀ। (ਭਟਕਣਾ ਵਿਚ ਹੀ ਰਹਿ ਕੇ) ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦਾ ਸੁਭਾਉ ਭੀ ਪਸੰਦ ਨਾਹ ਆਇਆ।

ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜੀਵ-ਇਸਤ੍ਰੀ ਦੀ ਜ਼ਿੰਦਗੀ ਦੀ ਸਾਰੀ ਰਾਤ ਬੀਤ ਗਈ, ਸਤਿਗੁਰੂ ਦੀ ਸਿੱਖਿਆ ਲੈ ਕੇ ਜੀਵਨ ਦੇ ਠੀਕ ਰਸਤੇ ਉਤੇ ਕਦੇ ਭੀ ਨਾਹ ਤੁਰੀ। ਹੇ ਨਾਨਕ! ਅਜੇਹੀ ਜੀਵ-ਇਸਤ੍ਰੀ ਨੇ ਤਾਂ ਬਾਲ-ਉਮਰੇ ਹੀ ਰੰਡੇਪਾ ਸਹੇੜ ਲਿਆ,

ਤੇ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਉਸ ਦਾ ਹਿਰਦਾ-ਕਮਲ ਕੁਮਲਾਇਆ ਹੀ ਰਿਹਾ।੧।

ਹੇ ਪਿਆਰੇ ਸਤਿਗੁਰੂ! ਮੈਨੂੰ ਖਸਮ-ਪ੍ਰਭੂ ਮਿਲਾ। (ਮੇਹਰ ਕਰ) ਮੈਨੂੰ ਉਹ ਪ੍ਰਭੂ-ਪਤੀ ਪਿਆਰਾ ਲੱਗੇ, ਮੈਂ ਉਸ ਤੋਂ ਸਦਕੇ ਜਾਵਾਂ, ਜੋ ਸਦਾ ਹੀ ਹਰ ਥਾਂ ਵਿਆਪਕ ਹੈ, ਤਿੰਨਾਂ ਹੀ ਭਵਨਾਂ ਵਿਚ ਜਿਸ ਦਾ ਹੁਕਮ ਚੱਲ ਰਿਹਾ ਹੈ।

ਤਿੰਨਾਂ ਭਵਨਾਂ ਦਾ ਮਾਲਕ ਪ੍ਰਭੂ ਭਾਗਾਂ ਵਾਲੀ ਜੀਵ-ਇਸਤ੍ਰੀ ਨਾਲ ਪਿਆਰ ਕਰਦਾ ਹੈ, ਪਰ ਜਿਸ ਨੇ ਔਗੁਣ ਹੀ ਔਗੁਣ ਸਹੇੜੇ ਉਹ ਉਸ ਦੇ ਚਰਨਾਂ ਤੋਂ ਵਿਛੁੜੀ ਰਹਿੰਦੀ ਹੈ। ਉਹ ਮਾਲਕ ਹਰੇਕ ਦੇ ਹਿਰਦੇ ਵਿਚ ਵਿਆਪਕ ਹੈ (ਉਹ ਹਰੇਕ ਦੇ ਦਿਲ ਦੀ ਜਾਣਦਾ ਹੈ) ਜਿਹੋ ਜਿਹੀ ਆਸ ਧਾਰ ਕੇ ਕੋਈ ਉਸ ਦੇ ਦਰ ਤੇ ਆਉਂਦੀ ਹੈ ਉਹੋ ਜਿਹੀ ਇੱਛਾ ਉਹ ਪੂਰੀ ਕਰ ਦੇਂਦਾ ਹੈ।

ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਬਣੀ ਰਹਿੰਦੀ ਹੈ ਉਹ ਸਦਾ ਸੁਹਾਗ-ਭਾਗ ਵਾਲੀ ਹੈ, ਉਹ ਕਦੇ ਰੰਡੀ ਨਹੀਂ ਹੁੰਦੀ, ਉਸ ਦਾ ਵੇਸ ਕਦੇ ਮੈਲਾ ਨਹੀਂ ਹੁੰਦਾ (ਉਸ ਦਾ ਹਿਰਦਾ ਕਦੇ ਵਿਕਾਰਾਂ ਨਾਲ ਮੈਲਾ ਨਹੀਂ ਹੁੰਦਾ

ਹੇ ਨਾਨਕ! ਅਰਦਾਸ ਕਰ ਤੇ ਆਖ-ਹੇ ਸਤਿਗੁਰੂ! ਤੇਰੀ ਮੇਹਰ ਹੋਵੇ ਤਾਂ) ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਤੀ ਮੈਨੂੰ (ਸਦਾ) ਪਿਆਰਾ ਲੱਗਦਾ ਰਹੇ ਜੇਹੜਾ ਪ੍ਰੀਤਮ ਹਰੇਕ ਜੁਗ ਵਿਚ ਇਕ-ਸਮਾਨ ਰਹਿਣ ਵਾਲਾ ਹੈ।੨।

ਹੇ ਸਤਿਗੁਰੂ! ਉਹਮੁਹੂਰਤ ਕਢਾ (ਉਹ ਅਵਸਰ ਪੈਦਾ ਕਰ, ਜਿਸ ਦੀ ਬਰਕਤਿ ਨਾਲ) ਮੈਂ ਭੀ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜ ਸਕਾਂ। (ਹੇ ਗੁਰੂ! ਤੇਰੀ ਕਿਰਪਾ ਨਾਲ) ਰਜ਼ਾ ਦੇ ਮਾਲਕ ਪ੍ਰਭੂ ਜੋ ਹੁਕਮ ਕਰਦਾ ਹੈ ਉਹ ਮੇਲ ਦਾ ਅਵਸਰ ਬਣ ਜਾਂਦਾ ਹੈ, ਉਸ ਨੂੰ ਕੋਈ ਅਗਾਂਹ ਪਿਛਾਂਹ ਨਹੀਂ ਕਰ ਸਕਦਾ (ਉਸ ਵਿਚ ਕੋਈ ਵਿਘਨ ਨਹੀਂ ਪਾ ਸਕਦਾ

ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਕਰਤਾਰ ਨੇ (ਉਹਨਾਂ ਦੇ ਮਿਲਾਪ ਜਾਂ ਵਿਛੋੜੇ ਦਾ) ਜੋ ਭੀ ਹੁਕਮ ਦਿੱਤਾ ਹੈ ਉਸ ਨੂੰ ਕੋਈ ਉਲੰਘ ਨਹੀਂ ਸਕਦਾ।

(ਗੁਰੂ ਵਿਚੋਲੇ ਦੀ ਕਿਰਪਾ ਨਾਲ) ਉਹ ਪਰਮਾਤਮਾ ਜੋ ਤਿੰਨਾਂ ਲੋਕਾਂ ਵਿਚ ਵਿਆਪਕ ਹੈ ਤੇ (ਫਿਰ ਭੀ ਆਪਣੇ ਪੈਦਾ ਕੀਤੇ) ਬੰਦਿਆਂ ਤੋਂ ਸੁਤੰਤਰ ਹੈ (ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਨ ਲਈ) ਲਾੜਾ ਬਣ ਕੇ ਆਉਂਦਾ ਹੈ। (ਜਿਵੇਂ ਧੀ ਨੂੰ ਤੋਰਨ ਲੱਗੀ ਮਾਂ ਮੁੜ ਮਿਲਣ ਦੀਆਂ ਆਸਾਂ ਲਾਹ ਕੇ ਰੋ ਕੇ ਵਿਛੁੜਦੀ ਹੈ, ਤਿਵੇਂ) ਮਾਇਆ ਜੀਵ-ਇਸਤ੍ਰੀ ਦੇ ਪ੍ਰਭੂ-ਪਤੀ ਨਾਲ ਪ੍ਰੇਮ ਦੇ ਕਾਰਨ ਜੀਵ-ਇਸਤ੍ਰੀ ਨੂੰ ਆਪਣੇ ਕਾਬੂ ਵਿਚ ਰੱਖ ਸਕਣ ਦੀਆਂ ਆਸਾਂ ਲਾਹ ਕੇ (ਮਾਨੋਰੋ ਕੇ ਵਿਛੁੜਦੀ ਹੈ।

ਹੇ ਨਾਨਕ! ਜੀਵ-ਇਸਤ੍ਰੀ ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਂਦੀ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਆਨੰਦ ਮਾਣਦੀ ਹੈ।੩।

ਸਤਿਗੁਰੂ ਨੇ (ਮੇਹਰ ਕਰ ਕੇ ਜੀਵ-ਇਸਤ੍ਰੀ ਮਾਇਆ ਦੇ ਪ੍ਰਭਾਵ ਤੋਂ ਇਤਨੀ) ਦੂਰ ਅਪੜਾ ਦਿੱਤੀ ਕਿ ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦੀ। ਪ੍ਰਭੂ-ਪਤੀ ਦਾ ਪ੍ਰਤੱਖ ਦੀਦਾਰ ਕਰ ਕੇ ਉਹ ਪ੍ਰਸੰਨ-ਚਿੱਤ ਹੁੰਦੀ ਹੈ। ਪ੍ਰਭੂ-ਪਤੀ ਨੇ (ਜਦੋਂ) ਉਸ ਨਾਲ ਪਿਆਰ ਕੀਤਾ, ਤਾਂ ਉਸ ਦੇ ਚਰਨਾਂ ਵਿਚ ਜੁੜ ਕੇ ਉਹ ਆਪਣਾ ਆਤਮਕ ਜੀਵਨ ਸੰਵਾਰਦੀ ਹੈ।

ਸਦਾ-ਥਿਰ ਪ੍ਰੀਤਮ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਦੀ ਲੋੜ ਪਈ (ਭਾਵਜੀਵ-ਇਸਤ੍ਰੀ ਉਸ ਦੇ ਲੇਖੇ ਵਿਚ ਆ ਗਈ) ਉਸ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ। (ਇਸ ਮਿਲਾਪ ਦੀ ਬਰਕਤਿ ਨਾਲ) ਉਸ ਦੀ ਮਤਿ ਉਕਾਈ-ਹੀਣ ਹੋ ਗਈ, ਉਹ ਮੰਨੀ-ਪ੍ਰਮੰਨੀ ਗਈ। ਚੰਗੇ ਭਾਗਾਂ ਨਾਲ ਉਸ ਦਾ ਮਿਲਾਪ ਹੋ ਗਿਆ, ਪ੍ਰਭੂ-ਚਰਨਾਂ ਵਿਚ ਉਸ ਦਾ ਜੀਵਨ ਸੁਖੀ ਹੋ ਗਿਆ, ਉਹ ਗੁਣਾਂ ਵਾਲੀ ਹੋ ਗਈ, ਗੁਰੂ ਦੇ ਦਿੱਤੇ ਗਿਆਨ ਵਾਲੀ ਹੋ ਗਈ।

ਸਤ ਸੰਤੋਖ ਤੇ ਸਦਾ-ਥਿਰ ਯਾਦ ਉਸ ਦੇ ਹਿਰਦੇ ਵਿਚ ਟਿਕ ਜਾਂਦੀ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਸਦਾ ਸਿਮਰਦੀ ਹੈ, ਉਹ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ। ਹੇ ਨਾਨਕ! ਜੀਵ-ਇਸਤ੍ਰੀ (ਪ੍ਰਭੂ-ਚਰਨਾਂ ਤੋਂ) ਵਿਛੁੜ ਕੇ ਦੁੱਖ ਨਹੀਂ ਪਾਂਦੀ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪ੍ਰਭੂ ਦੀ ਗੋਦ ਵਿਚ ਹੀ ਲੀਨ ਹੋ ਜਾਂਦੀ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਧਨਾਸਰੀ ਮਹਲਾ ੫ ਘਰੁ ੧੨    ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ {ਪੰਨਾ 683-684}

ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।

ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।

ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।

ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ੪।

ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇

 👉  Youtube Channel :- Sikh Youth Of Punjab

👉 Whatsapp Group :- Sikhyouthpb

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts