*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ {ਪੰਨਾ 671}
ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।
ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।
ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।
(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।
(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਧਨਾਸਰੀ ਮਹਲਾ ੩ ॥ ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ ਸਬਦਿ ਵਸੈ ਮਨਿ ਆਇ ॥੧॥ ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥ ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥ ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥ ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥ ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥ ਨ ਸਬਦੁ ਬੂਝੈ ਨ ਜਾਣੈ ਬਾਣੀ ॥ ਮਨਮੁਖਿ ਅੰਧੇ ਦੁਖਿ ਵਿਹਾਣੀ ॥ ਸਤਿਗੁਰੁ ਭੇਟੇ ਤਾ ਸੁਖੁ ਪਾਏ ॥ ਹਉਮੈ ਵਿਚਹੁ ਠਾਕਿ ਰਹਾਏ ॥੩॥ ਕਿਸ ਨੋ ਕਹੀਐ ਦਾਤਾ ਇਕੁ ਸੋਇ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਾ ਭਾਵਾ ॥੪॥੫॥ {ਪੰਨਾ 665}
ਅਰਥ: ਹੇ ਭਾਈ! ਗੁਰੂ ਦੀ ਬਾਣੀ ਸੁਣਿਆ ਕਰ, (ਇਹ ਬਾਣੀ ਮਨ ਵਿਚੋਂ ਵਿਕਾਰਾਂ ਦੀ) ਮੈਲ ਦੂਰ ਕਰ ਦੇਂਦੀ ਹੈ। (ਇਹ ਬਾਣੀ) ਆਤਮਕ ਅਡੋਲਤਾ ਵਿਚ (ਟਿਕਾ ਕੇ) ਪਰਮਾਤਮਾ ਦਾ ਨਾਮ ਮਨ ਵਿਚ ਵਸਾ ਦੇਂਦੀ ਹੈ।੧।ਰਹਾਉ।
(ਹੇ ਭਾਈ! ਗੁਰਬਾਣੀ ਦਾ ਆਸਰਾ ਲੈ ਕੇ) ਜੇਹੜੇ ਮਨੁੱਖ ਪਰਮਾਤਮਾ ਦਾ ਸਿਮਰਨ ਕਰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ। ਉਹਨਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਵੱਸਿਆ ਰਹਿੰਦਾ ਹੈ, ਉਹਨਾਂ ਦੇ ਮੂੰਹ ਵਿਚ ਸਦਾ-ਥਿਰ ਹਰਿ-ਨਾਮ ਟਿਕਿਆ ਰਹਿੰਦਾ ਹੈ। ਹੇ ਭਾਈ! ਸਦਾ-ਥਿਰ ਪ੍ਰਭੂ ਨੂੰ ਹੀ (ਹਿਰਦੇ ਵਿਚ) ਸੰਭਾਲ ਕੇ ਰੱਖਿਆ ਕਰੋ (ਇਸ ਦੀ ਬਰਕਤਿ ਨਾਲ ਹਰੇਕ) ਦੁੱਖ ਦੂਰ ਹੋ ਜਾਂਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ (ਹਰਿ-ਨਾਮ) ਮਨ ਵਿਚ ਆ ਵੱਸਦਾ ਹੈ।੧।
(ਹੇ ਭਾਈ! ਗੁਰੂ ਦੀ ਬਾਣੀ ਮਨ ਵਿਚੋਂ) ਝੂਠ ਫ਼ਰੇਬ ਮੁਕਾ ਦੇਂਦੀ ਹੈ, ਤ੍ਰਿਸ਼ਨਾ ਦੀ ਅੱਗ ਬੁਝਾ ਦੇਂਦੀ ਹੈ। (ਗੁਰਬਾਣੀ ਦੀ ਬਰਕਤਿ ਨਾਲ) ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਟਿਕ ਜਾਈਦਾ ਹੈ, ਆਤਮਕ ਆਨੰਦ ਪ੍ਰਾਪਤ ਹੁੰਦਾ ਹੈ। (ਜਦੋਂ ਮਨੁੱਖ ਗੁਰਬਾਣੀ ਅਨੁਸਾਰ) ਗੁਰੂ ਦੀ ਰਜ਼ਾ ਵਿਚ ਤੁਰਦਾ ਹੈ, ਤਦੋਂ (ਉਸ ਦੇ ਅੰਦਰੋਂ) ਆਪਾ-ਭਾਵ ਦੂਰ ਹੋ ਜਾਂਦਾ ਹੈ, ਤਦੋਂ ਉਹ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਸਦਾ-ਥਿਰ ਰਹਿਣ ਵਾਲਾ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ (ਪ੍ਰਭੂ ਚਰਨਾਂ ਵਿਚ ਲੀਨ ਰਹਿੰਦਾ ਹੈ) ।੨।
ਹੇ ਭਾਈ! ਜੇਹੜਾ ਮਨੁੱਖ ਨਾਹ ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਨਾਹ ਗੁਰੂ ਦੀ ਬਾਣੀ ਨਾਲ ਡੂੰਘੀ ਸਾਂਝ ਪਾਂਦਾ ਹੈ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ, ਤੇ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ (ਉਸ ਮਨੁੱਖ ਦੀ ਉਮਰ) ਦੁੱਖ ਵਿਚ ਹੀ ਗੁਜ਼ਰਦੀ ਹੈ। ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ, ਤਦੋਂ ਉਹ ਆਤਮਕ ਆਨੰਦ ਹਾਸਲ ਕਰਦਾ ਹੈ, ਗੁਰੂ ਉਸ ਦੇ ਮਨ ਵਿਚੋਂ ਹਉਮੈ ਮਾਰ ਮੁਕਾਂਦਾ ਹੈ।
ਪਰ, ਹੇ ਭਾਈ! ਪਰਮਾਤਮਾ ਤੋਂ ਬਿਨਾ) ਹੋਰ ਕਿਸੇ ਅੱਗੇ ਅਰਜ਼ੋਈ ਕੀਤੀ ਨਹੀਂ ਜਾ ਸਕਦੀ। ਸਿਰਫ਼ ਪਰਮਾਤਮਾ ਹੀ (ਗੁਰੂ ਦੇ ਮਿਲਾਪ ਦੀ ਦਾਤਿ) ਦੇਣ ਵਾਲਾ ਹੈ। ਜਦੋਂ ਪਰਮਾਤਮਾ (ਇਹ) ਕਿਰਪਾ ਕਰਦਾ ਹੈ, ਤਦੋਂ ਗੁਰੂ ਦੇ ਸ਼ਬਦ ਵਿਚ ਜੁੜਿਆਂ (ਪ੍ਰਭੂ ਨਾਲ) ਮਿਲਾਪ ਹੋ ਜਾਂਦਾ ਹੈ। ਹੇ ਨਾਨਕ! ਆਖ-ਜੇ ਪ੍ਰਭੂ ਦੀ ਮੇਹਰ ਹੋਵੇ, ਤਾਂ) ਮੈਂ ਪ੍ਰੀਤਮ-ਗੁਰੂ ਨੂੰ ਮਿਲ ਕੇ ਸਦਾ-ਥਿਰ ਪ੍ਰਭੂ ਦੇ ਗੀਤ ਗਾ ਸਕਦਾ ਹਾਂ, ਸਦਾ-ਥਿਰ ਪ੍ਰਭੂ ਦਾ ਨਾਮ ਜਪ ਜਪ ਕੇ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗ ਸਕਦਾ ਹਾਂ।੪।੫।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਵਡਹੰਸ ਕੀ ਵਾਰ ਮਹਲਾ ੪ ਲਲਾਂ ਬਹਲੀਮਾ ਕੀ ਧੁਨਿ ਗਾਵਣੀ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੩ ॥ ਸਬਦਿ ਰਤੇ ਵਡ ਹੰਸ ਹੈ ਸਚੁ ਨਾਮੁ ਉਰਿ ਧਾਰਿ ॥ ਸਚੁ ਸੰਗ੍ਰਹਹਿ ਸਦ ਸਚਿ ਰਹਹਿ ਸਚੈ ਨਾਮਿ ਪਿਆਰਿ ॥ ਸਦਾ ਨਿਰਮਲ ਮੈਲੁ ਨ ਲਗਈ ਨਦਰਿ ਕੀਤੀ ਕਰਤਾਰਿ ॥ ਨਾਨਕ ਹਉ ਤਿਨ ਕੈ ਬਲਿਹਾਰਣੈ ਜੋ ਅਨਦਿਨੁ ਜਪਹਿ ਮੁਰਾਰਿ ॥੧॥ {ਪੰਨਾ 585}
ਅਰਥ: ਜੋ ਮਨੁੱਖ ਸੱਚੇ ਨਾਮ ਨੂੰ ਹਿਰਦੇ ਵਿਚ ਪਰੋ ਕੇ ਸਤਿਗੁਰੂ ਦੇ ਸ਼ਬਦ ਵਿਚ ਰੱਤੇ ਹੋਏ ਹਨ, ਉਹ ਵੱਡੇ ਬਿਬੇਕੀ (ਸੰਤ) ਹਨ; ਉਹ ਸੱਚਾ ਨਾਮ (ਰੂਪ ਧਨ) ਇਕੱਠਾ ਕਰਦੇ ਹਨ, ਤੇ ਸੱਚੇ ਨਾਮ ਵਿਚ ਪਿਆਰ ਦੇ ਕਾਰਨ ਸੱਚ ਵਿਚ ਹੀ ਲੀਨ ਰਹਿੰਦੇ ਹਨ; ਕਰਤਾਰ ਨੇ ਉਹਨਾਂ ਉਤੇ ਮੇਹਰ ਦੀ ਨਜ਼ਰ ਕੀਤੀ ਹੋਈ ਹੈ; (ਇਸ ਕਰਕੇ) ਉਹ ਸਦਾ ਪਵਿਤ੍ਰ ਹਨ ਉਹਨਾਂ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ। ਹੇ ਨਾਨਕ! ਆਖ-) ਜੋ ਮਨੁੱਖ ਹਰ ਵੇਲੇ ਪ੍ਰਭੂ ਨੂੰ ਸਿਮਰਦੇ ਹਨ, ਮੈਂ ਉਹਨਾਂ ਤੋਂ ਸਦਕੇ ਹਾਂ।੧।
ਮਃ ੩ ॥ ਮੈ ਜਾਨਿਆ ਵਡ ਹੰਸੁ ਹੈ ਤਾ ਮੈ ਕੀਆ ਸੰਗੁ ॥ ਜੇ ਜਾਣਾ ਬਗੁ ਬਪੁੜਾ ਤ ਜਨਮਿ ਨ ਦੇਦੀ ਅੰਗੁ ॥੨॥ {ਪੰਨਾ 585}
ਅਰਥ: ਮੈਂ ਸਮਝਿਆ ਸੀ ਕਿ ਇਹ ਕੋਈ ਵੱਡਾ ਸੰਤ ਹੈ, ਇਸ ਵਾਸਤੇ ਮੈਂ ਇਸ ਨਾਲ ਸਾਥ ਕੀਤਾ ਸੀ; ਜੇ ਮੈਨੂੰ ਪਤਾ ਹੁੰਦਾ ਕਿ ਇਹ ਵਿਚਾਰਾ ਪਖੰਡੀ ਮਨੁੱਖ ਹੈ ਤਾਂ ਮੈਂ ਮੁੱਢ ਤੋਂ ਹੀ ਇਸ ਦੇ ਪਾਸ ਨਾਹ ਬੈਠਦੀ।੨।
ਮਃ ੩ ॥ ਹੰਸਾ ਵੇਖਿ ਤਰੰਦਿਆ ਬਗਾਂ ਭਿ ਆਯਾ ਚਾਉ ॥ ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੩॥ {ਪੰਨਾ 585}
ਅਰਥ: ਹੰਸਾਂ ਨੂੰ ਤਰਦਿਆਂ ਵੇਖ ਕੇ ਬਗਲਿਆਂ ਨੂੰ ਭੀ ਚਾਅ ਕੁੱਦਿਆ, ਪਰ ਬਗਲੇ ਵਿਚਾਰੇ ਸਿਰ-ਪਰਨੇ ਹੋ ਕੇ ਡੁੱਬ ਕੇ ਮਰ ਗਏ।੩।
ਪਉੜੀ ॥ ਤੂ ਆਪੇ ਹੀ ਆਪਿ ਆਪਿ ਹੈ ਆਪਿ ਕਾਰਣੁ ਕੀਆ ॥ ਤੂ ਆਪੇ ਆਪਿ ਨਿਰੰਕਾਰੁ ਹੈ ਕੋ ਅਵਰੁ ਨ ਬੀਆ ॥ ਤੂ ਕਰਣ ਕਾਰਣ ਸਮਰਥੁ ਹੈ ਤੂ ਕਰਹਿ ਸੁ ਥੀਆ ॥ ਤੂ ਅਣਮੰਗਿਆ ਦਾਨੁ ਦੇਵਣਾ ਸਭਨਾਹਾ ਜੀਆ ॥ ਸਭਿ ਆਖਹੁ ਸਤਿਗੁਰੁ ਵਾਹੁ ਵਾਹੁ ਜਿਨਿ ਦਾਨੁ ਹਰਿ ਨਾਮੁ ਮੁਖਿ ਦੀਆ ॥੧॥ {ਪੰਨਾ 585}
ਅਰਥ: ਹੇ ਪ੍ਰਭੂ! ਸੰਸਾਰ ਦਾ ਮੁੱਢ ਤੂੰ ਆਪ ਹੀ ਬਣਾਇਆ, (ਕਿਉਂਕਿ ਇਸ ਤੋਂ ਪਹਿਲਾਂ ਦਾ ਭੀ) ਤੂੰ ਆਪ ਹੀ ਹੈਂ, ਤੂੰ ਆਪ ਹੀ ਹੈਂ; ਤੇਰਾ ਕੋਈ ਖ਼ਾਸ ਸਰੂਪ ਨਹੀਂ ਹੈ (ਜੋ ਮੈਂ ਬਿਆਨ ਕਰ ਸਕਾਂ) , ਤੇਰੇ ਵਰਗਾ ਕੋਈ ਦੂਜਾ ਨਹੀਂ ਹੈ। ਸ੍ਰਿਸ਼ਟੀ ਦੀ ਉਤਪੱਤੀ ਕਰਨ ਦੇ ਤੂੰ ਹੀ ਸਮਰੱਥ ਹੈਂ, ਜੋ ਕੁਝ ਤੂੰ ਕਰਦਾ ਹੈਂ ਉਹੀ ਹੁੰਦਾ ਹੈ; ਤੂੰ ਸਾਰੇ ਜੀਵਾਂ ਨੂੰ (ਉਹਨਾਂ ਦੇ) ਮੰਗਣ ਤੋਂ ਬਿਨਾ ਹੀ ਸਭ ਦਾਤਾਂ ਦੇ ਰਿਹਾ ਹੈਂ।
(ਹੇ ਭਾਈ!) ਸਾਰੇ ਆਖਹੁ-ਸਤਿਗੁਰੂ (ਭੀ) ਧੰਨ ਹੈ ਜਿਸ ਨੇ (ਇਹੋ ਜਿਹੇ) ਪ੍ਰਭੂ ਦੀ ਨਾਮ-ਰੂਪ ਦਾਤਿ (ਅਸਾਡੇ) ਮੂੰਹ ਵਿਚ ਪਾਈ ਹੈ (ਭਾਵ, ਅਸਾਨੂੰ ਨਾਮ ਦੀ ਦਾਤਿ ਬਖ਼ਸ਼ੀ ਹੈ) ।੧।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ਟੋਡੀ ਮਹਲਾ ੫ ਘਰੁ ੫ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥ ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥ ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥ {ਪੰਨਾ 716}
ਅਰਥ: ਹੇ ਭਾਈ! ਮੇਰੇ ਪ੍ਰਭੂ ਜੀ ਨੇ (ਮੇਰੇ ਉੱਤੇ) ਇਹੋ ਜਿਹਾ ਉਪਕਾਰ ਕਰ ਦਿੱਤਾ ਹੈ, (ਕਿ) ਕਾਮਾਦਿਕ ਪੰਜੇ ਵਿਕਾਰ ਅਤੇ ਹਉਮੈ ਦਾ ਰੋਗ-ਇਹ ਸਾਰੇ ਉਸ ਨੇ ਮੇਰੇ ਸਰੀਰ ਵਿਚੋਂ ਕੱਢ ਦਿੱਤੇ ਹਨ।ਰਹਾਉ।
(ਹੇ ਭਾਈ! ਮੇਰੇ ਪ੍ਰਭੂ ਜੀ ਨੇ ਮੇਰੀਆਂ ਮਾਇਆ ਦੀਆਂ) ਫਾਹੀਆਂ ਤੋੜ ਕੇ (ਮੈਨੂੰ) ਮਾਇਆ (ਦੇ ਮੋਹ) ਤੋਂ ਛੁਡਾ ਕੇ ਗੁਰੂ ਦਾ ਸ਼ਬਦ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ। ਮੇਰਾ ਕੋਈ ਸੁਹਜ ਕੋਈ ਕੁਹਜ ਉਸ ਨੇ ਕੋਈ ਭੀ ਆਪਣੇ ਮਨ ਵਿਚ ਨਹੀਂ ਲਿਆਂਦਾ। ਮੈਨੂੰ ਉਸ ਨੇ ਆਪਣੇ ਪ੍ਰੇਮ ਨਾਲ ਬੰਨ੍ਹ ਦਿੱਤਾ ਹੈ। ਮੈਨੂੰ ਆਪਣੇ ਪਿਆਰ-ਰੰਗ ਵਿਚ ਭਿਉਂ ਦਿੱਤਾ ਹੈ।੧।
ਹੇ ਨਾਨਕ! ਆਖ-ਹੇ ਭਾਈ!) ਹੁਣ ਜਦੋਂ ਵਿਚਕਾਰਲੇ ਪਰਦੇ ਦੂਰ ਕਰ ਕੇ ਮੈਂ ਉਸ ਸੋਹਣੇ ਲਾਲ ਨੂੰ ਵੇਖਿਆ ਹੈ, ਤਾਂ ਮੇਰੇ ਚਿਤ ਵਿਚ ਆਨੰਦ ਪੈਦਾ ਹੋ ਗਿਆ ਹੈ, ਮੇਰਾ ਮਨ ਖ਼ੁਸ਼ੀ ਵਿਚ ਗਦ-ਗਦ ਹੋ ਉੱਠਿਆ ਹੈ। (ਹੁਣ ਮੇਰਾ ਇਹ ਸਰੀਰ) ਉਸੇ ਦਾ ਹੀ ਘਰ (ਬਣ ਗਿਆ ਹੈ) ਉਹੀ (ਇਸ ਘਰ ਦਾ) ਮਾਲਕ (ਬਣ ਗਿਆ ਹੈ) , ਉਸੇ ਦਾ ਹੀ ਮੈਂ ਸੇਵਕ ਬਣ ਗਿਆ ਹਾਂ।੨।੧।੨੦।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਸਲੋਕ ॥ ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥ ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥੧॥ ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥ ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥੨॥ {ਪੰਨਾ 707}
ਅਰਥ: ਜੇ ਸੁਰਗ ਵਰਗੇ ਦੇਸ ਵਿਚ ਵੱਸਦੇ ਹੋਣ, ਜੇ ਸਾਰੀ ਧਰਤੀ ਨੂੰ ਜਿੱਤ ਲੈਣ, ਪਰ, ਹੇ ਨਾਨਕ! ਜੇ ਜਗਤ ਦੇ ਰੱਖਕ ਪ੍ਰਭੂ ਨੂੰ ਵਿਸਾਰ ਦੇਣ, ਤਾਂ ਉਹ ਮਨੁੱਖ (ਮਾਨੋ) ਜੰਗਲ ਵਿਚ ਭਟਕ ਰਹੇ ਹਨ।੧।
ਜਗਤ ਦੇ ਕ੍ਰੋੜਾਂ ਚੋਜ ਤਮਾਸ਼ਿਆਂ ਦੇ ਕਾਰਨ ਜੇ ਪ੍ਰਭੂ ਦਾ ਨਾਮ ਚਿੱਤ ਵਿਚ (ਯਾਦ) ਨਾਹ ਰਹੇ, ਤਾਂ ਹੇ ਨਾਨਕ! ਉਹ ਥਾਂ ਉਜਾੜ ਸਮਝੋ, ਉਹ ਥਾਂ ਭਿਆਨਕ ਨਰਕ ਦੇ ਬਰਾਬਰ ਹੈ।੨।
ਪਉੜੀ ॥ ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥ ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥ ਕਾਮ ਕ੍ਰੋਧਿ ਅਹੰਕਾਰਿ ਫਿਰਹਿ ਦੇਵਾਨਿਆ ॥ ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥ ਬਿਨੁ ਪੂਰੇ ਗੁਰਦੇਵ ਫਿਰੈ ਸੈਤਾਨਿਆ ॥੯॥ {ਪੰਨਾ 707}
ਅਰਥ: ਬੜੇ ਡਰਾਉਣੇ ਜੰਗਲ ਨੂੰ ਜੀਵਾਂ ਨੇ ਸ਼ਹਿਰ ਕਰ ਕੇ ਮੰਨ ਲਿਆ ਹੈ, ਇਹਨਾਂ ਨਾਸਵੰਤ ਪਦਾਰਥਾਂ ਨੂੰ ਵੇਖ ਕੇ ਸਦਾ ਟਿਕੇ ਰਹਿਣ ਵਾਲੇ ਸਮਝ ਲਿਆ ਹੈ। (ਇਸ ਵਾਸਤੇ ਇਹਨਾਂ ਦੀ ਖ਼ਾਤਰ) ਕਾਮ ਵਿਚ ਕ੍ਰੋਧ ਵਿਚ ਅਹੰਕਾਰ ਵਿਚ ਝੱਲੇ ਹੋਏ ਫਿਰਦੇ ਹਨ, ਜਦੋਂ ਮੌਤ ਦਾ ਡੰਡਾ ਸਿਰ ਤੇ ਆ ਵੱਜਦਾ ਹੈ, ਤਦੋਂ ਪਛੁਤਾਉਂਦੇ ਹਨ। (ਹੇ ਭਾਈ! ਮਨੁੱਖ) ਪੂਰੇ ਗੁਰੂ ਦੀ ਸਰਨ ਤੋਂ ਬਿਨਾ ਸ਼ੈਤਾਨ ਵਾਂਗ ਫਿਰਦਾ ਹੈ।੯।

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਟੋਡੀ ਮਹਲਾ ੪ ਘਰੁ ੧ ॥
ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥ {ਪੰਨਾ 711}
ਅਰਥ: ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ।੧।ਰਹਾਉ।
ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ। ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ-ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ।੧।
ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ, ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ।੨।
ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ। ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ) ।੩।
ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ।੪।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥ {ਪੰਨਾ 679-680}
ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ।
ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾ) ਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ) ।੧।
ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
ਸੋਰਠਿ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥ {ਪੰਨਾ 599-600}
ਅਰਥ: ਹੇ ਮੇਰੇ ਮਾਲਕ-ਪ੍ਰਭੂ! ਅਸੀ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨ) ।ਰਹਾਉ।
ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ। ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ। ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।੨।
ਹੇ ਭਾਈ! ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ। ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ।੩।
ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ। ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।
ਹੇ ਨਾਨਕ! ਆਖ-) ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ। ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂ) ਦਾ ਸਰਮਾਇਆ ਹੈ।੪।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
ਸੂਹੀ ਮਹਲਾ ੫ ॥ ਉਮਕਿਓ ਹੀਉ ਮਿਲਨ ਪ੍ਰਭ ਤਾਈ ॥ ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥ ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥ ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥੧॥ ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥ ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥੧॥ ਰਹਾਉ ॥ ਏਕਾ ਸੇਜ ਵਿਛੀ ਧਨ ਕੰਤਾ ॥ ਧਨ ਸੂਤੀ ਪਿਰੁ ਸਦ ਜਾਗੰਤਾ ॥ ਪੀਓ ਮਦਰੋ ਧਨ ਮਤਵੰਤਾ ॥ ਧਨ ਜਾਗੈ ਜੇ ਪਿਰੁ ਬੋਲੰਤਾ ॥੨॥ ਭਈ ਨਿਰਾਸੀ ਬਹੁਤੁ ਦਿਨ ਲਾਗੇ ॥ ਦੇਸ ਦਿਸੰਤਰ ਮੈ ਸਗਲੇ ਝਾਗੇ ॥ ਖਿਨੁ ਰਹਨੁ ਨ ਪਾਵਉ ਬਿਨੁ ਪਗ ਪਾਗੇ ॥ ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥੩॥ ਭਇਓ ਕ੍ਰਿਪਾਲੁ ਸਤਸੰਗਿ ਮਿਲਾਇਆ ॥ ਬੂਝੀ ਤਪਤਿ ਘਰਹਿ ਪਿਰੁ ਪਾਇਆ ॥ ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ ॥ ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥੪॥ ਜਹ ਦੇਖਾ ਤਹ ਪਿਰੁ ਹੈ ਭਾਈ ॥ ਖੋਲ੍ਹ੍ਹਿਓ ਕਪਾਟੁ ਤਾ ਮਨੁ ਠਹਰਾਈ ॥੧॥ ਰਹਾਉ ਦੂਜਾ ॥੫॥ {ਪੰਨਾ 737-738}
ਅਰਥ: ਹੇ ਸੱਜਣ ਪ੍ਰਭੂ! ਮੈਨੂੰ) ਮਿਲ, ਮੈਂ ਤੈਥੋਂ ਸਦਕੇ ਜਾਂਦੀ ਹਾਂ। (ਤੇਰੇ ਦਰਸਨ ਤੋਂ ਬਿਨਾ) ਮੇਰਾ ਇਹ ਨਿਮਾਣਾ ਦਿਲ ਕਿਵੇਂ ਧੀਰਜ ਫੜੇ?।੧।ਰਹਾਉ।
ਹੇ ਸਖੀ! ਪਿਆਰੇ ਦਾ ਸਨੇਹਾ ਸੁਣਦਿਆਂ ਮੈਂ ਹਿਰਦੇ-ਘਰ ਵਿਚ ਸੇਜ ਵਿਛਾ ਦਿੱਤੀ। ਮੇਰਾ ਹਿਰਦਾ ਪ੍ਰਭੂ ਨੂੰ ਮਿਲਣ ਵਾਸਤੇ ਖ਼ੁਸ਼ੀ ਨਾਲ ਨੱਚ ਪਿਆ, (ਪ੍ਰਭੂ ਨੂੰ) ਲੱਭਣ ਚੜ੍ਹ ਪਿਆ (ਕਿ) ਮੈਂ ਪਿਆਰੇ ਦੇ ਰਹਿਣ ਦੀ ਥਾਂ (ਕਿਤੇ) ਵੇਖਾਂ। (ਪਰ) ਭਟਕ ਭਟਕ ਕੇ ਮੁੜ ਆਇਆ, ਤਦੋਂ (ਪ੍ਰਭੂ ਦੀ ਮੇਹਰ ਦੀ) ਨਿਗਾਹ ਹਾਸਲ ਨਾਹ ਹੋਈ।੧।
ਹੇ ਸਖੀ! ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੀ ਇਕੋ ਹੀ ਸੇਜ (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਵਿਛੀ ਹੋਈ ਹੈ; ਪਰ ਜੀਵ-ਇਸਤ੍ਰੀ (ਸਦਾ ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੀ ਰਹਿੰਦੀ ਹੈ, ਪ੍ਰਭੂ-ਪਤੀ ਸਦਾ ਜਾਗਦਾ ਰਹਿੰਦਾ ਹੈ (ਮਾਇਆ ਦੇ ਪ੍ਰਭਾਵ ਤੋਂ ਉਤਾਂਹ ਰਹਿੰਦਾ ਹੈ) ਜੀਵ-ਇਸਤ੍ਰੀ ਇਉਂ ਮਸਤ ਰਹਿੰਦੀ ਹੈ ਜਿਵੇਂ ਇਸ ਨੇ ਸ਼ਰਾਬ ਪੀਤੀ ਹੋਈ ਹੈ। (ਹਾਂ) ਜੀਵ-ਇਸਤ੍ਰੀ ਜਾਗ ਭੀ ਸਕਦੀ ਹੈ, ਜੇ ਪ੍ਰਭੂ-ਪਤੀ (ਆਪ) ਜਗਾਏ।੨।
ਹੇ ਸਖੀ! ਉਮਰ ਦੇ) ਬਹੁਤ ਸਾਰੇ ਦਿਨ ਬੀਤ ਗਏ ਹਨ, ਮੈਂ (ਬਾਹਰ) ਹੋਰ ਹੋਰ ਸਾਰੇ ਦੇਸ ਭਾਲ ਵੇਖੇ ਹਨ (ਪਰ ਬਾਹਰ ਪ੍ਰਭੂ-ਪਤੀ ਕਿਤੇ ਲੱਭਾ ਨਹੀਂ। ਹੁਣ) ਮੈਂ (ਬਾਹਰ ਭਾਲ ਭਾਲ ਕੇ) ਨਿਰਾਸ ਹੋ ਗਈ ਹਾਂ। ਉਸ ਪ੍ਰਭੂ-ਪਤੀ ਦੇ ਚਰਨਾਂ ਉਤੇ ਪੈਣ ਤੋਂ ਬਿਨਾ ਮੈਨੂੰ ਇਕ ਛਿਨ ਵਾਸਤੇ ਭੀ ਸ਼ਾਂਤੀ ਪ੍ਰਾਪਤ ਨਹੀਂ ਹੁੰਦੀ। (ਹਾਂ, ਹੇ ਸਖੀ!) ਜੇ ਉਹ ਆਪ ਕਿਰਪਾਲ ਹੋਵੇ, ਤਾਂ ਸਹੀ ਜੀਵ-ਇਸਤ੍ਰੀਆਂ ਚੰਗੇ ਭਾਗ ਜਾਗਣ ਨਾਲ ਉਸ ਪ੍ਰਭੂ ਨੂੰ ਮਿਲ ਸਕਦੀਆਂ ਹਾਂ।੩।
ਹੇ ਨਾਨਕ! ਆਖ-ਪ੍ਰਭੂ ਮੇਰੇ ਉਤੇ ਦਇਆਵਾਨ ਹੋ ਗਿਆ ਹੈ। ਮੈਨੂੰ ਉਸ ਨੇ ਸਤਸੰਗ ਵਿਚ ਮਿਲਾ ਦਿੱਤਾ ਹੈ। ਮੇਰੀ (ਵਿਕਾਰਾਂ ਦੀ) ਤਪਸ਼ ਮਿਟ ਗਈ ਹੈ, ਮੈਂ ਉਸ ਪ੍ਰਭੂ-ਪਤੀ ਨੂੰ ਹਿਰਦੇ-ਘਰ ਵਿਚ ਹੀ ਲੱਭ ਲਿਆ ਹੈ। ਹੁਣ ਮੈਨੂੰ (ਆਪਣੇ) ਸਾਰੇ ਸਿੰਗਾਰ (ਉੱਦਮ) ਸੋਹਣੇ ਲੱਗ ਰਹੇ ਹਨ। ਗੁਰੂ ਨੇ ਮੇਰੀ ਭਟਕਣਾ ਦੂਰ ਕਰ ਦਿੱਤੀ ਹੈ।੪।
ਹੇ ਭਾਈ! ਗੁਰੂ ਨੇ ਮੇਰੇ ਅੰਦਰੋਂ) ਭਰਮ ਦਾ ਪਰਦਾ ਲਾਹ ਦਿੱਤਾ ਹੈ, ਮੇਰਾ ਮਨ ਟਿਕ ਗਿਆ ਹੈ। ਹੁਣ ਮੈਂ ਜਿਧਰ ਵੇਖਦਾ ਹਾਂ, ਮੈਨੂੰ ਪ੍ਰਭੂ ਹੀ ਦਿੱਸਦਾ ਹੈ।੧।ਰਹਾਉ ਦੂਜਾ।੫।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ਬਿਲਾਵਲੁ ਮਹਲਾ ੫ ॥ ਤੁਮ੍ਹ੍ਹ ਸਮਰਥਾ ਕਾਰਨ ਕਰਨ ॥ ਢਾਕਨ ਢਾਕਿ ਗੋਬਿਦ ਗੁਰ ਮੇਰੇ ਮੋਹਿ ਅਪਰਾਧੀ ਸਰਨ ਚਰਨ ॥੧॥ ਰਹਾਉ ॥ ਜੋ ਜੋ ਕੀਨੋ ਸੋ ਤੁਮ੍ਹ੍ਹ ਜਾਨਿਓ ਪੇਖਿਓ ਠਉਰ ਨਾਹੀ ਕਛੁ ਢੀਠ ਮੁਕਰਨ ॥ ਬਡ ਪਰਤਾਪੁ ਸੁਨਿਓ ਪ੍ਰਭ ਤੁਮ੍ਹ੍ਹਰੋ ਕੋਟਿ ਅਘਾ ਤੇਰੋ ਨਾਮ ਹਰਨ ॥੧॥ ਹਮਰੋ ਸਹਾਉ ਸਦਾ ਸਦ ਭੂਲਨ ਤੁਮ੍ਹ੍ਹਰੋ ਬਿਰਦੁ ਪਤਿਤ ਉਧਰਨ ॥ ਕਰੁਣਾ ਮੈ ਕਿਰਪਾਲ ਕ੍ਰਿਪਾ ਨਿਧਿ ਜੀਵਨ ਪਦ ਨਾਨਕ ਹਰਿ ਦਰਸਨ ॥੨॥੨॥੧੧੮॥ {ਪੰਨਾ 828}
ਅਰਥ: ਹੇ ਮੇਰੇ ਗੋਬਿੰਦ! ਹੇ ਮੇਰੇ ਸਭ ਤੋਂ ਵੱਡੇ (ਮਾਲਕ) ! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੂੰ ਜਗਤ ਦਾ ਰਚਨਹਾਰ ਹੈਂ, ਮੇਰਾ ਪਰਦਾ ਢੱਕ ਲੈ, ਮੈਂ ਪਾਪੀ ਤੇਰੇ ਚਰਨਾਂ ਦੀ ਸਰਨ ਆਇਆ ਹਾਂ।੧।ਰਹਾਉ।
ਜੋ ਕੁਝ ਮੈਂ ਨਿੱਤ ਕਰਦਾ ਰਹਿੰਦਾ ਹਾਂ, ਹੇ ਪ੍ਰਭੂ! ਉਹ ਤੂੰ ਸਭ ਕੁਝ ਜਾਣਦਾ ਹੈਂ ਅਤੇ ਵੇਖਦਾ ਹੈਂ, (ਇਹਨਾਂ ਕਰਤੂਤਾਂ ਤੋਂ) ਮੈਨੂੰ ਢੀਠ ਨੂੰ ਮੁੱਕਰਨ ਦੀ ਕੋਈ ਗੁੰਜੈਸ਼ ਨਹੀਂ, (ਫਿਰ ਭੀ ਮੈਂ ਕਰੀ ਭੀ ਜਾਂਦਾ ਹਾਂ, ਤੇ ਲੁਕਾਂਦਾ ਭੀ ਹਾਂ) । ਹੇ ਪ੍ਰਭੂ! ਮੈਂ ਸੁਣਿਆ ਹੈ ਕਿ ਤੂੰ ਬੜੀ ਸਮਰੱਥਾ ਵਾਲਾ ਹੈਂ, ਤੇਰਾ ਨਾਮ ਕ੍ਰੋੜਾਂ ਪਾਪ ਦੂਰ ਕਰ ਸਕਦਾ ਹੈ (ਮੈਨੂੰ ਭੀ ਆਪਣਾ ਨਾਮ ਬਖ਼ਸ਼) ।੧।
ਹੇ ਪ੍ਰਭੂ! ਅਸਾਂ ਜੀਵ ਦਾ ਸੁਭਾਉ ਹੀ ਹੈ ਨਿੱਤ ਭੁੱਲਾਂ ਕਰਦੇ ਰਹਿਣਾ। ਤੇਰਾ ਮੁੱਢ-ਕਦੀਮਾਂ ਦਾ ਸੁਭਾਉ ਹੈ ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣਾ। ਹੇ ਤਰਸ ਦੇ ਸੋਮੇ! ਹੇ ਕਿਰਪਾਲ! ਹੇ ਕਿਰਪਾ ਦੇ ਖ਼ਜ਼ਾਨੇ! ਨਾਨਕ ਨੂੰ ਆਪਣਾ ਦਰਸਨ ਦੇਹ, ਤੇਰਾ ਦਰਸਨ ਉੱਚੇ ਆਤਮਕ ਜੀਵਨ ਦਾ ਦਰਜਾ ਬਖ਼ਸ਼ਣ ਵਾਲਾ ਹੈ।੨।੨।੧੧੮।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਦੇਵਗੰਧਾਰੀ ਮਹਲਾ ੫ ॥ ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥ ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥ {ਪੰਨਾ 535}
ਅਰਥ: ਹੇ ਮੇਰੇ ਮਨ! ਜੇਹੜੇ ਮਨੁੱਖ ਪਰਮਾਤਮਾ ਨਾਲੋਂ ਸਦਾ ਟੁੱਟੇ ਰਹਿੰਦੇ ਹਨ, ਉਹਨਾਂ ਨਾਲੋਂ ਆਪਣੇ ਆਪ ਨੂੰ ਸਦਾ ਪਰੇ ਰੱਖ, ਪਰੇ ਰੱਖ। ਹੇ ਮਨ! ਸਾਕਤ ਝੂਠੇ ਮਨੁੱਖ ਦੀ ਪ੍ਰੀਤ ਨੂੰ ਭੀ ਝੂਠ ਹੀ ਸਮਝ, ਇਹ ਕਦੇ ਤੋੜ ਨਹੀਂ ਨਿਭਦੀ, ਇਹ ਜ਼ਰੂਰ ਟੁੱਟ ਜਾਂਦੀ ਹੈ। ਫਿਰ, ਸਾਕਤ ਦੀ ਸੰਗਤਿ ਵਿਚ ਰਿਹਾਂ ਵਿਕਾਰਾਂ ਤੋਂ ਕਦੇ ਖ਼ਲਾਸੀ ਨਹੀਂ ਹੋ ਸਕਦੀ।੧।ਰਹਾਉ।
ਹੇ ਮਨ! ਜਿਵੇਂ ਕੋਈ ਘਰ ਕੱਜਲ ਨਾਲ ਭਰ ਲਿਆ ਜਾਏ, ਉਸ ਵਿਚ ਜੇਹੜਾ ਭੀ ਮਨੁੱਖ ਵੜੇਗਾ ਉਹ ਕਾਲਖ ਨਾਲ ਭਰ ਜਾਏਗਾ (ਤਿਵੇਂ ਪਰਮਾਤਮਾ ਨਾਲੋਂ ਟੁੱਟੇ ਮਨੁੱਖ ਨਾਲ ਮੂੰਹ ਜੋੜਿਆਂ ਵਿਕਾਰਾਂ ਦੀ ਕਾਲਖ ਹੀ ਮਿਲੇਗੀ। ਗੁਰੂ ਨੂੰ ਮਿਲ ਕੇ ਜਿਸ ਮਨੁੱਖ ਦੀ ਮੱਥੇ ਦੀ ਤ੍ਰਿਊੜੀ ਮਿਟ ਜਾਂਦੀ ਹੈ (ਜਿਸ ਦੇ ਅੰਦਰੋਂ ਵਿਕਾਰਾਂ ਦੀ ਖਿੱਚ ਦੂਰ ਹੋ ਜਾਂਦੀ ਹੈ) ਉਹ ਦੂਰ ਤੋਂ ਹੀ ਸਾਕਤ ਮਨੁੱਖ ਕੋਲੋਂ ਪਰੇ ਪਰੇ ਰਹਿੰਦਾ ਹੈ।੧।
ਹੇ ਕਿਰਪਾ ਦੇ ਘਰ ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰੇ ਪਾਸੋਂ ਇਕ ਦਾਨ ਮੰਗਦਾ ਹਾਂ (ਮੇਹਰ ਕਰ) ਮੈਨੂੰ ਕਿਸੇ ਸਾਕਤ ਨਾਲ ਵਾਹ ਨਾਹ ਪਏ। ਹੇ ਦਾਸ ਨਾਨਕ! ਆਖ-ਹੇ ਪ੍ਰਭੂ!) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾ ਲੈ, ਮੇਰਾ ਸਿਰ ਤੇਰੇ ਸੰਤ ਜਨਾਂ ਦੇ ਪੈਰਾਂ ਹੇਠ ਪਿਆ ਰਹੇ।੨।੪।੩੭।

||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
*┈┉┅━❀꧁ੴ꧂❀━┅┉┈*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਬਿਲਾਵਲੁ ਮਹਲਾ ੫ ॥ ਪਾਣੀ ਪਖਾ ਪੀਸੁ ਦਾਸ ਕੈ ਤਬ ਹੋਹਿ ਨਿਹਾਲੁ ॥ ਰਾਜ ਮਿਲਖ ਸਿਕਦਾਰੀਆ ਅਗਨੀ ਮਹਿ ਜਾਲੁ ॥੧॥ ਸੰਤ ਜਨਾ ਕਾ ਛੋਹਰਾ ਤਿਸੁ ਚਰਣੀ ਲਾਗਿ ॥ ਮਾਇਆਧਾਰੀ ਛਤ੍ਰਪਤਿ ਤਿਨ੍ਹ੍ਹ ਛੋਡਉ ਤਿਆਗਿ ॥੧॥ ਰਹਾਉ ॥ ਸੰਤਨ ਕਾ ਦਾਨਾ ਰੂਖਾ ਸੋ ਸਰਬ ਨਿਧਾਨ ॥ ਗ੍ਰਿਹਿ ਸਾਕਤ ਛਤੀਹ ਪ੍ਰਕਾਰ ਤੇ ਬਿਖੂ ਸਮਾਨ ॥੨॥ ਭਗਤ ਜਨਾ ਕਾ ਲੂਗਰਾ ਓਢਿ ਨਗਨ ਨ ਹੋਈ ॥ ਸਾਕਤ ਸਿਰਪਾਉ ਰੇਸਮੀ ਪਹਿਰਤ ਪਤਿ ਖੋਈ ॥੩॥ ਸਾਕਤ ਸਿਉ ਮੁਖਿ ਜੋਰਿਐ ਅਧ ਵੀਚਹੁ ਟੂਟੈ ॥ ਹਰਿ ਜਨ ਕੀ ਸੇਵਾ ਜੋ ਕਰੇ ਇਤ ਊਤਹਿ ਛੂਟੈ ॥੪॥ ਸਭ ਕਿਛੁ ਤੁਮ੍ਹ੍ਹ ਹੀ ਤੇ ਹੋਆ ਆਪਿ ਬਣਤ ਬਣਾਈ ॥ ਦਰਸਨੁ ਭੇਟਤ ਸਾਧ ਕਾ ਨਾਨਕ ਗੁਣ ਗਾਈ ॥੫॥੧੪॥੪੪॥ {ਪੰਨਾ 811}
ਅਰਥ: ਹੇ ਭਾਈ! ਜੋ ਗੁਰਮੁਖ ਮਨੁੱਖਾਂ ਦਾ ਨੌਕਰ (ਹੋਵੇ,) ਉਸ ਦੇ ਚਰਨੀਂ ਲੱਗਿਆ ਕਰ। (ਹੇ ਭਾਈ!) ਮੈਂ ਤਾਂ (ਜੇਹੜੇ) ਵੱਡੇ ਵੱਡੇ ਧਨਾਢ ਰਾਜੇ (ਹੋਣ) ਉਹਨਾਂ ਦਾ ਸਾਥ ਛੱਡਣ ਨੂੰ ਤਿਆਰ ਹੋਵਾਂਗਾ (ਪਰ ਸੰਤ ਜਨਾਂ ਦੇ ਸੇਵਕ ਦੇ ਚਰਨਾਂ ਵਿਚ ਰਹਿਣਾ ਪਸੰਦ ਕਰਾਂਗਾ) ।੧।ਰਹਾਉ।
ਹੇ ਭਾਈ! ਪ੍ਰਭੂ ਦੇ ਭਗਤ ਦੇ ਘਰ ਵਿਚ ਪਾਣੀ (ਢੋਇਆ ਕਰ) , ਪੱਖਾ (ਝੱਲਿਆ ਕਰ) , (ਆਟਾ) ਪੀਹਾ ਕਰ, ਤਦੋਂ ਹੀ ਤੂੰ ਆਨੰਦ ਮਾਣੇਂਗਾ। ਦੁਨੀਆ ਦੀਆਂ ਹਕੂਮਤਾਂ, ਜ਼ਿਮੀਂ ਦੀ ਮਾਲਕੀ, ਸਰਦਾਰੀਆਂ-ਇਹਨਾਂ ਨੂੰ ਅੱਗ ਵਿਚ ਸਾੜ ਦੇ (ਇਹਨਾਂ ਦਾ ਲਾਲਚ ਛੱਡ ਦੇ) ।੧।
ਹੇ ਭਾਈ! ਗੁਰਮੁਖਾਂ ਦੇ ਘਰ ਦੀ ਰੁੱਖੀ ਰੋਟੀ (ਜੇ ਮਿਲੇ ਤਾਂ ਉਸ ਨੂੰ ਦੁਨੀਆ ਦੇ) ਸਾਰੇ ਖ਼ਜ਼ਾਨੇ (ਸਮਝ) । ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦੇ ਘਰ ਵਿਚ (ਜੇ) ਕਈ ਕਿਸਮਾਂ ਦੇ ਭੋਜਨ (ਮਿਲਣ, ਤਾਂ) ਉਹ ਜ਼ਹਿਰ ਵਰਗੇ (ਜਾਣ) ।੨।
ਹੇ ਭਾਈ! ਪ੍ਰਭੂ ਦੀ ਭਗਤੀ ਕਰਨ ਵਾਲੇ ਮਨੁੱਖਾਂ ਪਾਸੋਂ ਜੇ ਪਾਟਾ ਹੋਇਆ ਭੂਰਾ ਭੀ ਮਿਲ ਜਾਏ, ਤਾਂ ਉਸ ਨੂੰ ਪਹਿਨ ਕੇ ਨੰਗਾ ਹੋਣ ਦਾ ਡਰ ਨਹੀਂ ਰਹਿੰਦਾ। ਪ੍ਰਭੂ ਨਾਲੋਂ ਟੁੱਟੇ ਹੋਏ ਮਨੁੱਖ ਪਾਸੋਂ ਜੇ ਰੇਸ਼ਮੀ ਸਿਰੋਪਾ ਭੀ ਮਿਲੇ, ਉਹ ਪਹਿਨਿਆਂ ਇੱਜ਼ਤ ਗਵਾ ਲਈਦੀ ਹੈ।੩।
ਹੇ ਭਾਈ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਨਾਲ ਮੇਲ-ਜੋਲ ਰੱਖਿਆਂ ਉਹ ਮੇਲ-ਜੋਲ (ਤੋੜ ਨਹੀਂ ਨਿਭਦਾ) ਅੱਧ ਵਿਚੋਂ ਹੀ ਟੁੱਟ ਜਾਂਦਾ ਹੈ। ਜੇਹੜਾ ਮਨੁੱਖ ਪ੍ਰਭੂ ਦੀ ਭਗਤੀ ਕਰਨ ਵਾਲੇ ਬੰਦਿਆਂ ਦੀ ਸੇਵਾ ਕਰਦਾ ਹੈ ਉਹ ਇਸ ਲੋਕ ਵਿਚ ਭੀ ਤੇ ਪਰਲੋਕ ਵਿਚ ਭੀ (ਝਗੜਿਆਂ ਬਖੇੜਿਆਂ ਤੋਂ) ਬਚਿਆ ਰਹਿੰਦਾ ਹੈ।੪।
(ਪਰ, ਹੇ ਪ੍ਰਭੂ! ਜੀਵਾਂ ਦੇ ਕੀਹ ਵੱਸ? ਜੀਵਾਂ ਦਾ) ਹਰੇਕ ਕੰਮ ਤੇਰੀ ਪ੍ਰੇਰਨਾ ਨਾਲ ਹੀ ਹੁੰਦਾ ਹੈ। ਤੂੰ ਆਪ ਹੀ ਇਹ ਸਾਰੀ ਖੇਡ ਰਚੀ ਹੋਈ ਹੈ। ਹੇ ਨਾਨਕ! ਅਰਦਾਸ ਕਰ, ਤੇ ਆਖ-ਹੇ ਪ੍ਰਭੂ! ਮੇਹਰ ਕਰ) ਮੈਂ ਗੁਰੂ ਦਾ ਦਰਸ਼ਨ ਕਰ ਕੇ (ਗੁਰੂ ਦੀ ਸੰਗਤਿ ਵਿਚ ਰਹਿ ਕੇ ਸਦਾ) ਤੇਰੇ ਗੁਣ ਗਾਂਦਾ ਰਹਾਂ।੫।੧੪।੪੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||
ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥੧॥ ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੇ ਡਾਇਣ ॥੨॥ ਨਾਰਾਇਣ ਸਦ ਸਦ ਬਖਸਿੰਦ ॥ ਨਾਰਾਇਣ ਕੀਨੇ ਸੂਖ ਅਨੰਦ ॥ ਨਾਰਾਇਣ ਪ੍ਰਗਟ ਕੀਨੋ ਪਰਤਾਪ ॥ ਨਾਰਾਇਣ ਸੰਤ ਕੋ ਮਾਈ ਬਾਪ ॥੩॥ ਨਾਰਾਇਣ ਸਾਧਸੰਗਿ ਨਰਾਇਣ ॥ ਬਾਰੰ ਬਾਰ ਨਰਾਇਣ ਗਾਇਣ ॥ ਬਸਤੁ ਅਗੋਚਰ ਗੁਰ ਮਿਲਿ ਲਹੀ ॥ ਨਾਰਾਇਣ ਓਟ ਨਾਨਕ ਦਾਸ ਗਹੀ ॥੪॥੧੭॥੧੯॥ {ਪੰਨਾ 868}
ਅਰਥ: ਹੇ ਭਾਈ! ਨਾਰਾਇਣ ਦਾ ਨਾਮ ਮਾਇਆ ਦੀ ਕਾਲਖ ਤੋਂ ਬਚਾਣ ਵਾਲਾ (ਹੈ, ਇਸ ਨੂੰ ਆਪਣੇ ਹਿਰਦੇ ਵਿਚ) ਸਿੰਜ। (ਇਹ ਨਾਮ) ਜੀਭ ਨਾਲ ਜਪਦਿਆਂ (ਸਾਰੇ) ਪਾਪ ਦੂਰ ਹੋ ਜਾਂਦੇ ਹਨ।੧।ਰਹਾਉ।
ਹੇ ਭਾਈ! ਸਭ ਜੀਵਾਂ ਵਿਚ ਨਾਰਾਇਣ ਦਾ ਨਿਵਾਸ ਹੈ, ਹਰੇਕ ਸਰੀਰ ਵਿਚ ਨਾਰਾਇਣ (ਦੀ ਜੋਤਿ) ਦਾ ਹੀ ਚਾਨਣ ਹੈ। ਨਾਰਾਇਣ (ਦਾ ਨਾਮ) ਜਪਣ ਵਾਲੇ ਜੀਵ ਨਰਕ ਵਿਚ ਨਹੀਂ ਪੈਂਦੇ। ਨਾਰਾਇਣ ਦੀ ਭਗਤੀ ਕਰ ਕੇ ਸਾਰੇ ਫਲ ਪ੍ਰਾਪਤ ਕਰ ਲੈਂਦੇ ਹਨ।੧।
ਹੇ ਭਾਈ! ਨਾਰਾਇਣ (ਦੇ ਨਾਮ) ਨੂੰ (ਆਪਣੇ) ਮਨ ਵਿਚ ਆਸਰਾ ਬਣਾ ਲੈ, ਨਾਰਾਇਣ (ਦਾ ਨਾਮ) ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਲਈ ਜਹਾਜ਼ ਹੈ। ਨਾਰਾਇਣ ਦਾ ਨਾਮ ਜਪਦਿਆਂ ਜਮ ਭੱਜ ਕੇ ਪਰੇ ਚਲਾ ਜਾਂਦਾ ਹੈ। ਨਾਰਾਇਣ (ਦਾ ਨਾਮ ਮਾਇਆ) ਡੈਣ ਦੇ ਦੰਦ ਭੰਨ ਦੇਂਦਾ ਹੈ।੨।
ਹੇ ਭਾਈ! ਨਾਰਾਇਣ ਸਦਾ ਹੀ ਬਖ਼ਸ਼ਣਹਾਰ ਹੈ। ਨਾਰਾਇਣ (ਆਪਣੇ ਸੇਵਕਾਂ ਦੇ ਹਿਰਦੇ ਵਿਚ) ਸੁਖ ਆਨੰਦ ਪੈਦਾ ਕਰਦਾ ਹੈ, (ਉਹਨਾਂ ਦੇ ਅੰਦਰ ਆਪਣਾ) ਤੇਜ-ਪਰਤਾਪ ਪਰਗਟ ਕਰਦਾ ਹੈ। ਹੇ ਭਾਈ! ਨਾਰਾਇਣ ਆਪਣੇ ਸੇਵਕਾਂ ਸੰਤਾਂ ਦਾ ਮਾਂ ਪਿਉ (ਵਾਂਗ ਰਾਖਾ) ਹੈ।੩।
ਹੇ ਭਾਈ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ ਸਦਾ ਨਾਰਾਇਣ ਦਾ ਨਾਮ ਜਪਦੇ ਹਨ, ਮੁੜ ਮੁੜ ਉਸ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਮਨੁੱਖ ਗੁਰੂ ਨੂੰ ਮਿਲ ਕੇ (ਉਹ ਮਿਲਾਪ-ਰੂਪ ਕੀਮਤੀ) ਚੀਜ਼ ਲੱਭ ਲੈਂਦੇ ਹਨ ਜੇਹੜੀ ਇਹਨਾਂ ਇੰਦਰਿਆਂ ਦੀ ਪਹੁੰਚ ਤੋਂ ਪਰੇ ਹੈ। ਹੇ ਨਾਨਕ! ਨਾਰਾਇਣ ਦੇ ਦਾਸ ਸਦਾ ਨਾਰਾਇਣ ਦਾ ਆਸਰਾ ਲਈ ਰੱਖਦੇ ਹਨ।੪।੧੭।੧੯।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||
ਸਲੋਕ ਮਃ ੧ ॥ ਦੁਇ ਦੀਵੇ ਚਉਦਹ ਹਟਨਾਲੇ ॥ ਜੇਤੇ ਜੀਅ ਤੇਤੇ ਵਣਜਾਰੇ ॥ ਖੁਲ੍ਹ੍ਹੇ ਹਟ ਹੋਆ ਵਾਪਾਰੁ ॥ ਜੋ ਪਹੁਚੈ ਸੋ ਚਲਣਹਾਰੁ ॥ ਧਰਮੁ ਦਲਾਲੁ ਪਾਏ ਨੀਸਾਣੁ ॥ ਨਾਨਕ ਨਾਮੁ ਲਾਹਾ ਪਰਵਾਣੁ ॥ ਘਰਿ ਆਏ ਵਜੀ ਵਾਧਾਈ ॥ ਸਚ ਨਾਮ ਕੀ ਮਿਲੀ ਵਡਿਆਈ ॥੧॥ {ਪੰਨਾ 789}
ਅਰਥ: ਜਗਤ-ਰੂਪ ਸ਼ਹਰ ਵਿਚ ਚੰਦ ਤੇ ਸੂਰਜ, ਮਾਨੋ, ਦੋ ਲੈਂਪ ਜਗ ਰਹੇ ਹਨ, ਤੇ ਚੌਦਾਂ ਲੋਕ (ਇਹ ਜਗਤ-ਸ਼ਹਰ ਦੇ, ਮਾਨੋ) ਬਜ਼ਾਰ ਹਨ, ਸਾਰੇ ਜੀਵ (ਇਸ ਸ਼ਹਰ ਦੇ) ਵਪਾਰੀ ਹਨ। ਜਦੋਂ ਹੱਟ ਖੁਲ੍ਹ ਪਏ (ਜਗਤ-ਰਚਨਾ ਹੋਈ) , ਵਪਾਰ ਹੋਣ ਲੱਗ ਪਿਆ। ਜੋ ਜੋ ਵਪਾਰੀ ਏਥੇ ਆਉਂਦਾ ਹੈ ਉਹ ਮੁਸਾਫ਼ਿਰ ਹੀ ਹੁੰਦਾ ਹੈ।
(ਹਰੇਕ ਜੀਵ-ਵਪਾਰੀ ਦੀ ਕਰਣੀ-ਰੂਪ ਸਉਦੇ ਤੇ) ਧਰਮ-ਰੂਪ ਦਲਾਲ ਨਿਸ਼ਾਨ ਲਾਈ ਜਾਂਦਾ ਹੈ (ਕਿ ਇਸ ਦਾ ਸਉਦਾ ਖਰਾ ਹੈ ਜਾਂ ਖੋਟਾ) , ਹੇ ਨਾਨਕ! ਸ਼ਾਹ-ਪ੍ਰਭੂ ਦੇ ਹੱਟ ਤੇ) 'ਨਾਮ' ਨਫ਼ਾ ਹੀ ਕਬੂਲ ਹੁੰਦਾ ਹੈ। ਜੋ (ਇਹ ਨਫ਼ਾ ਖੱਟ ਕੇ) ਹਜ਼ੂਰੀ ਵਿਚ ਅੱਪੜਦਾ ਹੈ ਉਸ ਨੂੰ ਲਾਲੀ ਚੜ੍ਹਦੀ ਹੈ ਤੇ ਸੱਚੇ ਨਾਮ ਦੀ (ਪ੍ਰਾਪਤੀ ਦੀ) ਉਸ ਨੂੰ ਵਡਿਆਈ ਮਿਲਦੀ ਹੈ।੧।
ਮਃ ੧ ॥ ਰਾਤੀ ਹੋਵਨਿ ਕਾਲੀਆ ਸੁਪੇਦਾ ਸੇ ਵੰਨ ॥ ਦਿਹੁ ਬਗਾ ਤਪੈ ਘਣਾ ਕਾਲਿਆ ਕਾਲੇ ਵੰਨ ॥ ਅੰਧੇ ਅਕਲੀ ਬਾਹਰੇ ਮੂਰਖ ਅੰਧ ਗਿਆਨੁ ॥ ਨਾਨਕ ਨਦਰੀ ਬਾਹਰੇ ਕਬਹਿ ਨ ਪਾਵਹਿ ਮਾਨੁ ॥੨॥ {ਪੰਨਾ 789}
ਅਰਥ: ਰਾਤਾਂ ਕਾਲੀਆਂ ਹੁੰਦੀਆਂ ਹਨ (ਪਰ) ਚਿੱਟੀਆਂ ਚੀਜ਼ਾਂ ਦੇ ਉਹੀ ਚਿੱਟੇ ਰੰਗ ਹੀ ਰਹਿੰਦੇ ਹਨ (ਰਾਤ ਦੀ ਕਾਲਖ ਦਾ ਅਸਰ ਉਹਨਾਂ ਤੇ ਨਹੀਂ ਪੈਂਦਾ) , ਦਿਨ ਚਿੱਟਾ ਹੁੰਦਾ ਹੈ, ਚੰਗਾ ਤਕੜਾ ਚਮਕਦਾ ਹੈ, ਪਰ ਕਾਲੇ ਪਦਾਰਥਾਂ ਦੇ ਰੰਗ ਕਾਲੇ ਹੀ ਰਹਿੰਦੇ ਹਨ (ਦਿਨ ਦੀ ਰੌਸ਼ਨੀ ਦਾ ਅਸਰ ਇਹਨਾਂ ਕਾਲੀਆਂ ਚੀਜ਼ਾਂ ਤੇ ਨਹੀਂ ਪੈਂਦਾ) । (ਏਸੇ ਤਰ੍ਹਾਂ) ਜੋ ਮਨੁੱਖ ਅੰਨ੍ਹੇ ਮੂਰਖ ਅਕਲ-ਹੀਣ ਹਨ ਉਹਨਾਂ ਦੀ ਅੰਨ੍ਹੀ ਹੀ ਮਤਿ ਰਹਿੰਦੀ ਹੈ; ਹੇ ਨਾਨਕ! ਜਿਨ੍ਹਾਂ ਉਤੇ ਪ੍ਰਭੂ ਦੀ ਮਿਹਰ ਦੀ ਨਜ਼ਰ ਨਹੀਂ ਹੋਈ ਉਹਨਾਂ ਨੂੰ ਕਦੇ ('ਨਾਮ' ਦੀ ਪ੍ਰਾਪਤੀ ਦਾ) ਮਾਣ ਨਹੀਂ ਮਿਲਦਾ।੨।
ਪਉੜੀ ॥ ਕਾਇਆ ਕੋਟੁ ਰਚਾਇਆ ਹਰਿ ਸਚੈ ਆਪੇ ॥ ਇਕਿ ਦੂਜੈ ਭਾਇ ਖੁਆਇਅਨੁ ਹਉਮੈ ਵਿਚਿ ਵਿਆਪੇ ॥ ਇਹੁ ਮਾਨਸ ਜਨਮੁ ਦੁਲੰਭੁ ਸਾ ਮਨਮੁਖ ਸੰਤਾਪੇ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਜਿਸੁ ਸਤਿਗੁਰੁ ਥਾਪੇ ॥ ਸਭੁ ਜਗੁ ਖੇਲੁ ਰਚਾਇਓਨੁ ਸਭ ਵਰਤੈ ਆਪੇ ॥੧੩॥ {ਪੰਨਾ 789}
ਅਰਥ: ਇਹ ਮਨੁੱਖਾ-ਸਰੀਰ (ਮਾਨੋ,) ਕਿਲ੍ਹਾ ਹੈ ਜੋ ਸੱਚੇ ਪ੍ਰਭੂ ਨੇ ਆਪ ਬਣਾਇਆ ਹੈ, (ਪਰ ਇਸ ਕਿਲ੍ਹੇ ਵਿਚ ਰਹਿੰਦੇ ਹੋਏ ਭੀ) ਕਈ ਜੀਵ ਮਾਇਆ ਦੇ ਮੋਹ ਵਿਚ ਪਾ ਕੇ ਉਸ ਨੇ ਆਪ ਹੀ ਕੁਰਾਹੇ ਪਾ ਦਿੱਤੇ ਹਨ, ਉਹ (ਵਿਚਾਰੇ) ਹਉਮੈ ਵਿਚ ਫਸੇ ਪਏ ਹਨ।
ਇਹ ਮਨੁੱਖਾ ਸਰੀਰ ਬੜੀ ਮੁਸ਼ਕਲ ਨਾਲ ਲੱਭਾ ਸੀ, ਪਰ ਮਨ ਦੇ ਪਿੱਛੇ ਤੁਰ ਕੇ ਜੀਵ ਦੁਖੀ ਹੋ ਰਹੇ ਹਨ; (ਇਹ ਸਰੀਰ ਪ੍ਰਾਪਤ ਕਰ ਕੇ ਕੀਹ ਕਰਨਾ ਸੀ) ਇਹ ਸਮਝ ਉਸ ਨੂੰ ਆਉਂਦੀ ਹੈ ਜਿਸ ਨੂੰ ਪ੍ਰਭੂ ਆਪ ਸਮਝ ਬਖ਼ਸ਼ੇ ਤੇ ਸਤਿਗੁਰੂ ਥਾਪਣਾ ਦੇਵੇ।
(ਪਰ ਕਿਸੇ ਨੂੰ ਨਿੰਦਿਆ ਭੀ ਨਹੀਂ ਜਾ ਸਕਦਾ) ਇਹ ਸਾਰਾ ਜਗਤ ਉਸ ਪ੍ਰਭੂ ਨੇ ਇਕ ਖੇਡ ਬਣਾਈ ਹੈ ਤੇ ਇਸ ਵਿਚ ਹਰ ਥਾਂ ਆਪ ਹੀ ਮੌਜੂਦ ਹੈ।੧੩।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||
ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥ {ਪੰਨਾ 807-808}
ਅਰਥ: (ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ।
ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧।
ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦।

No comments:
Post a Comment