Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Wednesday, 16 September 2020

☬|| ਅੱਜ ਦਾ ਫੁਰਮਾਨ ||☬ || 16-09-2020|| ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

ਅੱਜ ਅੱਸੂ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਮੁਖਵਾਕ ਜੀ


ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥ {ਪੰਨਾ 135}

ਅਰਥ: ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ। ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ। (ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ। (ਹੇ ਮਾਂ!) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ।

ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ, ਮਾਇਆ ਵੱਲੋਂ) ਉਹ ਰੱਜ ਜਾਂਦੇ ਹਨ, ਆਪਾ-ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨ– ਹੇ ਪ੍ਰਭੂ! ਸਾਨੂੰ ਆਪਣੇ ਲੜ ਲਾਈ ਰੱਖ।

ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ (ਉਸ ਮਿਲਾਪ ਵਿਚੋਂ) ਵਿੱਛੁੜ ਕੇ ਹੋਰ ਕਿਸੇ ਥਾਂ ਨਹੀਂ ਜਾਂਦੀ, (ਕਿਉਂਕਿ) ਹੇ ਨਾਨਕ (ਉਸ ਨੂੰ ਨਿਸਚਾ ਆ ਜਾਂਦਾ ਹੈ ਕਿ ਸਦੀਵੀ ਸੁਖ ਵਾਸਤੇ) ਪ੍ਰਭੂ ਦੀ ਸਰਨ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ। ਉਹ ਸਦਾ ਪ੍ਰਭੂ ਦੀ ਸਰਨ ਪਈ ਰਹਿੰਦੀ ਹੈ।

ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ ਉਹ ਜੀਵ-ਇਸਤ੍ਰੀਆਂ ਸੁਖ ਵਿਚ ਵੱਸਦੀਆਂ ਹਨ, ਜਿਨ੍ਹਾਂ ਉੱਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ।8।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਪਹਿਲ ਪੁਰੀਏ ਪੁੰਡਰਕ ਵਨਾ ॥ ਤਾ ਚੇ ਹੰਸਾ ਸਗਲੇ ਜਨਾਂ ॥ ਕ੍ਰਿਸ੍ਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥੧॥ ਪਹਿਲ ਪੁਰਸਾਬਿਰਾ ॥ ਅਥੋਨ ਪੁਰਸਾਦਮਰਾ ॥ ਅਸਗਾ ਅਸ ਉਸਗਾ ॥ ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥੧॥ ਰਹਾਉ ॥ ਨਾਚੰਤੀ ਗੋਪੀ ਜੰਨਾ ॥ ਨਈਆ ਤੇ ਬੈਰੇ ਕੰਨਾ ॥ ਤਰਕੁ ਨ ਚਾ ॥ ਭ੍ਰਮੀਆ ਚਾ ॥ ਕੇਸਵਾ ਬਚਉਨੀ ਅਈਏ ਮਈਏ ਏਕ ਆਨ ਜੀਉ ॥੨॥ ਪਿੰਧੀ ਉਭਕਲੇ ਸੰਸਾਰਾ ॥ ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥ ਤੂ ਕੁਨੁ ਰੇ ॥ ਮੈ ਜੀ ॥ ਨਾਮਾ ॥ ਹੋ ਜੀ ॥ ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥ {ਪੰਨਾ 693}

ਅਰਥ: ਪਹਿਲਾਂ ਪੁਰਸ਼ (ਅਕਾਲ ਪੁਰਖ) ਪਰਗਟ ਹੋਇਆ {"ਆਪੀਨ੍ਹ੍ਹੈ ਆਪੁ ਸਾਜਿਓ, ਆਪੀਨ੍ਹ੍ਹੈ ਰਚਿਓ ਨਾਉ"}। ਫਿਰ ਅਕਾਲ ਪੁਰਖ ਤੋਂ ਮਾਇਆ (ਬਣੀ) ("ਦੁਯੀ ਕੁਦਰਤਿ ਸਾਜੀਐ") । ਇਸ ਮਾਇਆ ਦਾ ਅਤੇ ਉਸ ਅਕਾਲ ਪੁਰਖ ਦਾ (ਮੇਲ ਹੋਇਆ) ("ਕਰਿ ਆਸਣੁ ਡਿਠੋ ਚਾਉ") । (ਇਸ ਤਰ੍ਹਾਂ ਇਹ ਸੰਸਾਰਪਰਮਾਤਮਾ ਦਾ ਇਕ ਸੋਹਣਾ ਜਿਹਾ ਬਾਗ਼ (ਬਣ ਗਿਆ ਹੈ, ਜੋ) ਇਉਂ ਨੱਚ ਰਿਹਾ ਹੈ ਜਿਵੇਂ (ਖੂਹ ਦੀਆਂ) ਟਿੰਡਾਂ ਵਿਚ ਪਾਣੀ ਨੱਚਦਾ ਹੈ (ਭਾਵ, ਸੰਸਾਰ ਦੇ ਜੀਵ ਮਾਇਆ ਵਿਚ ਮੋਹਿਤ ਹੋ ਕੇ ਦੌੜ-ਭੱਜ ਕਰ ਰਹੇ ਹਨ, ਮਾਇਆ ਦੇ ਹੱਥਾਂ ਉੱਤੇ ਨੱਚ ਰਹੇ ਹਨ੧।ਰਹਾਉ।

ਪਹਿਲਾਂ ਪਹਿਲ (ਜੋ ਜਗਤ ਬਣਿਆ ਹੈ ਉਹ, ਮਾਨੋ) ਕੌਲ ਫੁੱਲਾਂ ਦਾ ਖੇਤ ਹੈਸਾਰੇ ਜੀਅ ਜੰਤ ਉਸ (ਕੌਲ ਫੁੱਲਾਂ ਦੇ ਖੇਤਦੇ ਹੰਸ ਹਨ। ਪਰਮਾਤਮਾ ਦੀ ਇਹ ਰਚਨਾ ਨਾਚ ਕਰ ਰਹੀ ਹੈ। ਇਹ ਪ੍ਰਭੂ ਦੀ ਮਾਇਆ (ਦੀ ਪ੍ਰੇਰਨਾ) ਤੋਂ ਸਮਝੋ।੧।

ਇਸਤ੍ਰੀਆਂ ਮਰਦ ਸਭ ਨੱਚ ਰਹੇ ਹਨ, (ਪਰ ਇਹਨਾਂ ਸਭਨਾਂ ਵਿਚ) ਪਰਮਾਤਮਾ ਤੋਂ ਬਿਨਾ ਕੋਈ ਹੋਰ ਨਹੀਂ ਹੈ। (ਹੇ ਭਾਈ! ਇਸ ਵਿਚ) ਸ਼ੱਕ ਨਾ ਕਰ, (ਇਸ ਸੰਬੰਧੀਭਰਮ ਦੂਰ ਕਰ ਦੇਹ। ਹਰੇਕ ਇਸਤ੍ਰੀ-ਮਰਦ ਵਿਚ ਪਰਮਾਤਮਾ ਦੇ ਬਚਨ ਹੀ ਇੱਕ-ਰਸ ਹੋ ਰਹੇ ਹਨ (ਭਾਵ, ਹਰੇਕ ਜੀਵ ਵਿਚ ਪਰਮਾਤਮਾ ਆਪ ਹੀ ਬੋਲ ਰਿਹਾ ਹੈ੨।

(ਹੇ ਭਾਈ! ਜੀਵ-) ਟਿੰਡਾਂ ਸੰਸਾਰ-ਸਮੁੰਦਰ ਵਿਚ ਡੁਬਕੀਆਂ ਲੈ ਰਹੀਆਂ ਹਨ। ਹੇ ਪ੍ਰਭੂ! ਭਟਕ ਭਟਕ ਕੇ ਮੈਂ ਤੇਰੇ ਦਰ ਤੇ ਆ ਡਿੱਗਾ ਹਾਂ। ਹੇ (ਪ੍ਰਭੂ) ਜੀ! ਜੇ ਤੂੰ ਮੈਨੂੰ ਪੁੱਛੇਂ-) ਤੂੰ ਕੌਣ ਹੈਂ? (ਤਾਂ) ਹੇ ਜੀ! ਮੈਂ ਨਾਮਾ ਹਾਂ। ਮੈਨੂੰ ਜਗਤ ਦੇ ਜੰਜਾਲ ਤੋਂਜੋ ਕਿ ਜਮਾਂ (ਦੇ ਡਰ) ਦਾ ਕਾਰਨ ਹੈ, ਬਚਾ ਲੈ।੩, ੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਸੋਰਠਿ ਮਹਲਾ ੫ ॥ ਸੁਖੀਏ ਕਉ ਪੇਖੈ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥ ਕਰਣ ਕਰਾਵਨਹਾਰ ਸੁਆਮੀ ਆਪਨ ਹਾਥਿ ਸੰਜੋਗੀ ॥੧॥ ਮਨ ਮੇਰੇ ਜਿਨਿ ਅਪੁਨਾ ਭਰਮੁ ਗਵਾਤਾ ॥ ਤਿਸ ਕੈ ਭਾਣੈ ਕੋਇ ਨ ਭੂਲਾ ਜਿਨਿ ਸਗਲੋ ਬ੍ਰਹਮੁ ਪਛਾਤਾ ॥ ਰਹਾਉ ॥ ਸੰਤ ਸੰਗਿ ਜਾ ਕਾ ਮਨੁ ਸੀਤਲੁ ਓਹੁ ਜਾਣੈ ਸਗਲੀ ਠਾਂਢੀ ॥ ਹਉਮੈ ਰੋਗਿ ਜਾ ਕਾ ਮਨੁ ਬਿਆਪਿਤ ਓਹੁ ਜਨਮਿ ਮਰੈ ਬਿਲਲਾਤੀ ॥੨॥ ਗਿਆਨ ਅੰਜਨੁ ਜਾ ਕੀ ਨੇਤ੍ਰੀ ਪੜਿਆ ਤਾ ਕਉ ਸਰਬ ਪ੍ਰਗਾਸਾ ॥ ਅਗਿਆਨਿ ਅੰਧੇਰੈ ਸੂਝਸਿ ਨਾਹੀ ਬਹੁੜਿ ਬਹੁੜਿ ਭਰਮਾਤਾ ॥੩॥ ਸੁਣਿ ਬੇਨੰਤੀ ਸੁਆਮੀ ਅਪੁਨੇ ਨਾਨਕੁ ਇਹੁ ਸੁਖੁ ਮਾਗੈ ॥ ਜਹ ਕੀਰਤਨੁ ਤੇਰਾ ਸਾਧੂ ਗਾਵਹਿ ਤਹ ਮੇਰਾ ਮਨੁ ਲਾਗੈ ॥੪॥੬॥ {ਪੰਨਾ 610}

ਅਰਥ: ਹੇ ਮੇਰੇ ਮਨ! ਜਿਸ ਮਨੁੱਖ ਨੇ ਆਪਣੇ ਅੰਦਰੋਂ ਮੇਰ-ਤੇਰ ਗਵਾ ਲਈ ਜਿਸ ਨੇ ਸਭ ਜੀਵਾਂ ਵਿਚ ਪਰਮਾਤਮਾ ਵੱਸਦਾ ਪਛਾਣ ਲਿਆ, ਉਸ ਦੇ ਖ਼ਿਆਲ ਵਿਚ ਕੋਈ ਜੀਵ ਕੁਰਾਹੇ ਨਹੀਂ ਜਾ ਰਿਹਾ।ਰਹਾਉ।

ਹੇ ਭਾਈ! ਆਤਮਕ ਸੁਖ ਮਾਣਨ ਵਾਲੇ ਨੂੰ ਹਰੇਕ ਮਨੁੱਖ ਆਤਮਕ ਸੁਖ ਮਾਣਦਾ ਦਿਸਦਾ ਹੈ, (ਵਿਕਾਰਾਂ ਦੇਰੋਗ ਵਿਚ ਫਸੇ ਹੋਏ ਦੇ ਖ਼ਿਆਲ ਵਿਚ ਸਾਰੀ ਲੁਕਾਈ ਹੀ ਵਿਕਾਰੀ ਹੈ। (ਆਪਣੇ ਅੰਦਰੋਂ ਮੇਰ-ਤੇਰ ਗਵਾ ਚੁਕੇ ਮਨੁੱਖ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ) ਮਾਲਕ-ਪ੍ਰਭੂ ਹੀ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੈ ਜੀਵਾਂ ਪਾਸੋਂ ਕਰਾਣ ਦੀ ਤਾਕਤ ਵਾਲਾ ਹੈ, (ਜੀਵਾਂ ਲਈ ਆਤਮਕ ਸੁਖ ਤੇ ਆਤਮਕ ਦੁੱਖ ਦਾ) ਮੇਲ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੋਇਆ ਹੈ।੧।

ਹੇ ਭਾਈ! ਸਾਧ ਸੰਗਤਿ ਵਿਚ ਰਹਿ ਕੇ ਜਿਸ ਮਨੁੱਖ ਦਾ ਮਨ (ਵਿਕਾਰਾਂ ਵਲੋਂ) ਸ਼ਾਂਤ ਹੋ ਜਾਂਦਾ ਹੈ, ਉਹ ਸਾਰੀ ਲੁਕਾਈ ਨੂੰ ਹੀ ਸ਼ਾਂਤ-ਚਿੱਤ ਸਮਝਦਾ ਹੈ। ਪਰ ਜਿਸ ਮਨੁੱਖ ਦਾ ਮਨ ਹਉਮੈ-ਰੋਗ ਵਿਚ ਫਸਿਆ ਰਹਿੰਦਾ ਹੈ, ਉਹ ਸਦਾ ਦੁੱਖੀ ਰਹਿੰਦਾ ਹੈ, ਉਹ (ਹਉਮੈ ਵਿਚਜਨਮ ਲੈ ਕੇ ਆਤਮਕ ਮੌਤ ਸਹੇੜੀ ਰੱਖਦਾ ਹੈ।੨।

ਹੇ ਭਾਈ! ਆਤਮਕ ਜੀਵਨ ਦੀ ਸੂਝ ਦਾ ਸੁਰਮਾ ਜਿਸ ਮਨੁੱਖ ਦੀਆਂ ਅੱਖਾਂ ਵਿਚ ਪੈ ਜਾਂਦਾ ਹੈ, ਉਸ ਨੂੰ ਆਤਮਕ ਜੀਵਨ ਦੀ ਸਾਰੀ ਸਮਝ ਪੈ ਜਾਂਦੀ ਹੈ। ਪਰ ਗਿਆਨ-ਹੀਨ ਮਨੁੱਖ ਨੂੰ ਅਗਿਆਨਤਾ ਦੇ ਹਨੇਰੇ ਵਿਚ (ਸਹੀ ਜੀਵਨ ਬਾਰੇ) ਕੁਝ ਨਹੀਂ ਸੁੱਝਦਾ, ਉਹ ਮੁੜ ਮੁੜ ਭਟਕਦਾ ਰਹਿੰਦਾ ਹੈ।੩।

ਹੇ ਮੇਰੇ ਮਾਲਕ! ਮੇਰੀਬੇਨਤੀ ਸੁਣ (ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਇਹ ਸੁਖ ਮੰਗਦਾ ਹੈ (ਕਿ) ਜਿੱਥੇ ਸੰਤ ਜਨ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਹੋਣ, ਉੱਥੇ ਮੇਰਾ ਮਨ ਪਰਚਿਆ ਰਹੇ।੪।੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਸੂਹੀ ਮਹਲਾ ੫ ॥ ਜਾ ਕੈ ਦਰਸਿ ਪਾਪ ਕੋਟਿ ਉਤਾਰੇ ॥ ਭੇਟਤ ਸੰਗਿ ਇਹੁ ਭਵਜਲੁ ਤਾਰੇ ॥੧॥ ਓਇ ਸਾਜਨ ਓਇ ਮੀਤ ਪਿਆਰੇ ॥ ਜੋ ਹਮ ਕਉ ਹਰਿ ਨਾਮੁ ਚਿਤਾਰੇ ॥੧॥ ਰਹਾਉ ॥ ਜਾ ਕਾ ਸਬਦੁ ਸੁਨਤ ਸੁਖ ਸਾਰੇ ॥ ਜਾ ਕੀ ਟਹਲ ਜਮਦੂਤ ਬਿਦਾਰੇ ॥੨॥ ਜਾ ਕੀ ਧੀਰਕ ਇਸੁ ਮਨਹਿ ਸਧਾਰੇ ॥ ਜਾ ਕੈ ਸਿਮਰਣਿ ਮੁਖ ਉਜਲਾਰੇ ॥੩॥ ਪ੍ਰਭ ਕੇ ਸੇਵਕ ਪ੍ਰਭਿ ਆਪਿ ਸਵਾਰੇ ॥ ਸਰਣਿ ਨਾਨਕ ਤਿਨ੍ਹ੍ਹ ਸਦ ਬਲਿਹਾਰੇ ॥੪॥੭॥੧੩॥ {ਪੰਨਾ 739}

ਅਰਥ: ਹੇ ਭਾਈ! ਜੇਹੜੇ (ਸੰਤ ਜਨ) ਮੈਨੂੰ ਪਰਮਾਤਮਾ ਦਾ ਨਾਮ ਚੇਤੇ ਕਰਾਂਦੇ ਹਨ ਉਹ (ਹੀ) ਮੇਰੇ ਸੱਜਣ ਹਨਉਹ (ਹੀ) ਮੇਰੇ ਪਿਆਰੇ ਮਿੱਤਰ ਹਨ।੧।ਰਹਾਉ।

ਹੇ ਭਾਈ! ਉਹ ਸੰਤ ਜਨ ਹੀ ਮੇਰੇ ਪਿਆਰੇ ਮਿੱਤਰ ਹਨ) ਜਿਨ੍ਹਾਂ ਦੇ ਦਰਸਨ ਨਾਲ ਕ੍ਰੋੜਾਂ ਪਾਪ ਲਹਿ ਜਾਂਦੇ ਹਨ, (ਜਿਨ੍ਹਾਂ ਦੇ ਚਰਨਾਂ) ਨਾਲ ਛੁਹਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੧।

ਹੇ ਭਾਈ! ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦਾ ਬਚਨ ਸੁਣਦਿਆਂ ਸਾਰੇ ਸੁਖ ਪ੍ਰਾਪਤ ਹੋ ਜਾਂਦੇ ਹਨ, ਜਿਨ੍ਹਾਂ ਦੀ ਟਹਲ ਕੀਤਿਆਂ ਜਮਦੂਤ (ਭੀ) ਨਾਸ ਹੋ ਜਾਂਦੇ ਹਨ।੨।

ਹੇ ਭਾਈ! ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦੀ (ਦਿੱਤੀ ਹੋਈਧੀਰਜ (ਮੇਰੇ) ਇਸ ਮਨ ਨੂੰ ਸਹਾਰਾ ਦੇਂਦੀ ਹੈ, ਜਿਨ੍ਹਾਂ (ਦੇ ਦਿੱਤੇ ਹੋਏ ਹਰਿ-ਨਾਮ) ਦੇ ਸਿਮਰਨ ਨਾਲ (ਲੋਕ ਪਰਲੋਕ ਵਿਚ) ਮੂੰਹ ਉਜਲਾ ਹੁੰਦਾ ਹੈ।੩।

ਹੇ ਨਾਨਕ! ਪ੍ਰਭੂ ਨੇ ਆਪ ਹੀ ਆਪਣੇ ਸੇਵਕਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੈ। ਹੇ ਭਾਈ! ਉਹਨਾਂ ਸੇਵਕਾਂ ਦੀ ਸਰਨ ਪੈਣਾ ਚਾਹੀਦਾ ਹੈਉਹਨਾਂ ਤੋਂ ਸਦਾ ਕੁਰਬਾਨ ਹੋਣਾ ਚਾਹੀਦਾ ਹੈ।੪।੭।੧੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਸੋਰਠਿ ਮਹਲਾ ੫ ॥ ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ ਅਨਦ ਕਰਹਿ ਨਰ ਨਾਰੀ ॥ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥ ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥ {ਪੰਨਾ 628}

ਅਰਥ: ਹੇ ਸੰਤ ਜਨੋ! ਜਿਸ ਮਨੁੱਖ ਨੂੰ ਇਹ ਯਕੀਨ ਹੋ ਜਾਂਦਾ ਹੈ ਕਿ) ਪਾਰਬ੍ਰਹਮ ਪੂਰਨ ਪਰਮੇਸਰ ਸਭ ਥਾਵਾਂ ਵਿਚ ਮੌਜੂਦ ਹੈ (ਉਸ ਮਨੁੱਖ ਨੂੰ) ਸਭ ਥਾਵਾਂ ਵਿਚ ਸੁਖ ਹੀ ਪ੍ਰਤੀਤ ਹੁੰਦਾ ਹੈ।ਰਹਾਉ।

ਹੇ ਸੰਤ ਜਨੋ! ਜਿਸ ਮਨੁੱਖ ਦੇ ਆਤਮਕ ਜੀਵਨ ਵਾਸਤੇ) ਪਰਮੇਸਰ ਨੇ (ਵਿਕਾਰਾਂ ਦੇ ਰਾਹ ਵਿਚ) ਡੱਕਾ ਮਾਰ ਦਿੱਤਾ, (ਉਸ ਮਨੁੱਖ ਦੇ ਅੰਦਰੋਂ) ਪਰਮੇਸਰ ਨੇ ਦੁੱਖਾਂ ਤੇ ਰੋਗਾਂ ਦਾ ਡੇਰਾ ਹੀ ਮੁਕਾ ਦਿੱਤਾ। ਜਿਨ੍ਹਾਂ ਜੀਵਾਂ ਉਤੇ ਪ੍ਰਭੂ ਨੇ (ਇਹ) ਕਿਰਪਾ ਕਰ ਦਿੱਤੀ ਉਹ ਸਾਰੇ ਜੀਵ ਆਤਮਕ ਆਨੰਦ ਮਾਣਦੇ ਹਨ।੧।

ਹੇ ਸੰਤ ਜਨੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਜਿਸ ਮਨੁੱਖ ਦੇ ਅੰਦਰ ਆ ਵੱਸੀ, ਉਸ ਨੇ ਆਪਣੀ ਸਾਰੀ ਚਿੰਤਾ ਦੂਰ ਕਰ ਲਈ। ਹੇ ਨਾਨਕ! ਦਇਆ ਦਾ ਸੋਮਾ ਪ੍ਰਭੂ ਉਸ ਮਨੁੱਖ ਉੱਤੇ ਮੇਹਰਵਾਨ ਹੋਇਆ ਰਹਿੰਦਾ ਹੈ, ਉਹ ਮਨੁੱਖ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ (ਸਦਾ) ਉਚਾਰਦਾ ਹੈ।੨।੧੩।੭੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਦੇਵਗੰਧਾਰੀ ਮਹਲਾ ੫ ॥ ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥ ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥ {ਪੰਨਾ 535}

ਅਰਥ: ਹੇ ਮੇਰੇ ਮਨ! ਜੇਹੜੇ ਮਨੁੱਖ ਪਰਮਾਤਮਾ ਨਾਲੋਂ ਸਦਾ ਟੁੱਟੇ ਰਹਿੰਦੇ ਹਨ, ਉਹਨਾਂ ਨਾਲੋਂ ਆਪਣੇ ਆਪ ਨੂੰ ਸਦਾ ਪਰੇ ਰੱਖ, ਪਰੇ ਰੱਖ। ਹੇ ਮਨ! ਸਾਕਤ ਝੂਠੇ ਮਨੁੱਖ ਦੀ ਪ੍ਰੀਤ ਨੂੰ ਭੀ ਝੂਠ ਹੀ ਸਮਝ, ਇਹ ਕਦੇ ਤੋੜ ਨਹੀਂ ਨਿਭਦੀ, ਇਹ ਜ਼ਰੂਰ ਟੁੱਟ ਜਾਂਦੀ ਹੈ। ਫਿਰ, ਸਾਕਤ ਦੀ ਸੰਗਤਿ ਵਿਚ ਰਿਹਾਂ ਵਿਕਾਰਾਂ ਤੋਂ ਕਦੇ ਖ਼ਲਾਸੀ ਨਹੀਂ ਹੋ ਸਕਦੀ।੧।ਰਹਾਉ।

ਹੇ ਮਨ! ਜਿਵੇਂ ਕੋਈ ਘਰ ਕੱਜਲ ਨਾਲ ਭਰ ਲਿਆ ਜਾਏ, ਉਸ ਵਿਚ ਜੇਹੜਾ ਭੀ ਮਨੁੱਖ ਵੜੇਗਾ ਉਹ ਕਾਲਖ ਨਾਲ ਭਰ ਜਾਏਗਾ (ਤਿਵੇਂ ਪਰਮਾਤਮਾ ਨਾਲੋਂ ਟੁੱਟੇ ਮਨੁੱਖ ਨਾਲ ਮੂੰਹ ਜੋੜਿਆਂ ਵਿਕਾਰਾਂ ਦੀ ਕਾਲਖ ਹੀ ਮਿਲੇਗੀ। ਗੁਰੂ ਨੂੰ ਮਿਲ ਕੇ ਜਿਸ ਮਨੁੱਖ ਦੀ ਮੱਥੇ ਦੀ ਤ੍ਰਿਊੜੀ ਮਿਟ ਜਾਂਦੀ ਹੈ (ਜਿਸ ਦੇ ਅੰਦਰੋਂ ਵਿਕਾਰਾਂ ਦੀ ਖਿੱਚ ਦੂਰ ਹੋ ਜਾਂਦੀ ਹੈ) ਉਹ ਦੂਰ ਤੋਂ ਹੀ ਸਾਕਤ ਮਨੁੱਖ ਕੋਲੋਂ ਪਰੇ ਪਰੇ ਰਹਿੰਦਾ ਹੈ।੧।

ਹੇ ਕਿਰਪਾ ਦੇ ਘਰ ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰੇ ਪਾਸੋਂ ਇਕ ਦਾਨ ਮੰਗਦਾ ਹਾਂ (ਮੇਹਰ ਕਰ) ਮੈਨੂੰ ਕਿਸੇ ਸਾਕਤ ਨਾਲ ਵਾਹ ਨਾਹ ਪਏ। ਹੇ ਦਾਸ ਨਾਨਕ! ਆਖ-ਹੇ ਪ੍ਰਭੂ!) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾ ਲੈ, ਮੇਰਾ ਸਿਰ ਤੇਰੇ ਸੰਤ ਜਨਾਂ ਦੇ ਪੈਰਾਂ ਹੇਠ ਪਿਆ ਰਹੇ।੨।੪।੩੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||


ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ {ਪੰਨਾ 594}

ਅਰਥ: ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ (-ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ।

ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥ {ਪੰਨਾ 594}

ਅਰਥ: ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਮੇਹਰ ਕਰ ਕੇ ਮਿਲਾ ਲਿਆ ਹੈ ਜਿਨ੍ਹਾਂ ਨੇ ਮੇਰ-ਤੇਰ ਤੇ ਵਿਕਾਰ ਛੱਡੇ ਹਨ। ਹੇ ਨਾਨਕ! ਕਈ ਮਨੁੱਖ (ਸਤਿਗੁਰੂ ਦਾ) ਦਰਸ਼ਨ ਕਰ ਕੇ ਸਤਿਗੁਰੂ ਦੇ ਪਿਆਰ ਵਿਚ ਬਿਰਤੀ ਜੋੜ ਕੇ ਮਰ ਕੇ (ਭਾਵ, ਆਪਾ ਗਵਾ ਕੇ) ਹਰੀ ਵਿਚ ਮਿਲ ਗਏ ਹਨ।੧।

ਮਃ ੩ ॥ ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥ {ਪੰਨਾ 594}

ਅਰਥ: ਅੰਨ੍ਹੇ ਮੂਰਖ ਗਵਾਰ ਨੇ ਆਪਣੇ ਸਤਿਗੁਰੂ ਦੀ ਸੇਵਾ ਨਹੀਂ ਕੀਤੀ, ਮਾਇਆ ਦੇ ਪਿਆਰ ਵਿਚ ਜਦੋਂ ਬਹੁਤ ਦੁਖੀ ਹੋਇਆ ਤਦੋਂ ਸੜਦਾ ਹੋਇਆ ਹਾੜੇ ਘੱਤਦਾ ਹੈਤੇ ਜਿਨ੍ਹਾਂ ਦੇ ਵਾਸਤੇ ਸਤਿਗੁਰੂ ਨੂੰ ਵਿਸਾਰਿਆ ਹੈ ਉਹ ਆਖ਼ਰੀ ਵੇਲੇ ਨਹੀਂ ਪੁੱਕਰਦੇ।

ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥ {ਪੰਨਾ 594}

ਅਰਥ: ਹੇ ਨਾਨਕ! ਗੁਰੂ ਦੀ ਮਤਿ ਲਿਆਂ ਹੀ ਸੁਖ ਮਿਲਦਾ ਹੈ ਤੇ ਬਖ਼ਸ਼ਣ ਵਾਲਾ ਹਰੀ ਬਖ਼ਸ਼ਦਾ ਹੈ।੨।

ਪਉੜੀ ॥ ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥ {ਪੰਨਾ 594}

ਅਰਥ: ਹੇ ਹਰੀ! ਤੂੰ ਆਪ ਹੀ ਆਪ ਹੈਂ ਤੇ ਆਪ ਹੀ ਸਭ ਕੁਝ ਪੈਦਾ ਕਰਦਾ ਹੈਂ, ਕਿਸੇ ਹੋਰ ਦੂਜੇ ਨੂੰ ਪੈਦਾ ਕਰਨ ਵਾਲਾ ਤਾਂ ਹੀ ਆਖੀਏ, ਜੇ ਕੋਈ ਹੋਰ ਹੋਵੇ ਹੀ। ਹਰੀ ਆਪ ਹੀ (ਸਭ ਜੀਵਾਂ ਵਿਚ) ਬੋਲਦਾ ਹੈ, ਆਪ ਹੀ ਸਭ ਨੂੰ ਬੁਲਾਉਂਦਾ ਹੈ ਅਤੇ ਆਪ ਹੀ ਜਲ ਵਿਚ ਥਲ ਵਿਚ ਵਿਆਪ ਰਿਹਾ ਹੈ।

ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥ ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥ {ਪੰਨਾ 594}

ਅਰਥ: ਹੇ ਮਨ! ਹਰੀ ਆਪ ਹੀ ਮਾਰਦਾ ਹੈ ਤੇ ਆਪ ਹੀ ਬਖ਼ਸ਼ਦਾ ਹੈ, (ਇਸ ਵਾਸਤੇ) ਹਰੀ ਦੀ ਸ਼ਰਨ ਵਿਚ ਪਿਆ ਰਹੁ। ਹੇ ਮਨ! ਹਰੀ ਤੋਂ ਬਿਨਾ ਕੋਈ ਹੋਰ ਨਾ ਮਾਰ ਸਕਦਾ ਹੈ ਨਾ ਜਿਵਾਲ ਸਕਦਾ ਹੈ (ਇਸ ਵਾਸਤੇ) ਨਿਸਚਿੰਤ ਹੋ ਰਹੁ ਤੇ ਲੰਮੀਆਂ ਤਾਣ ਛੱਡ (ਭਾਵ, ਕਿਸੇ ਹੋਰ ਦੀ ਓਟ ਨਾ ਤੱਕ ਤੇ ਸਭ ਤੋਂ ਵੱਡੇ ਹਰੀ ਦੀ ਆਸ ਰੱਖ

ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ    {ਪੰਨਾ 594}

ਅਰਥ: ਹੇ ਦਾਸ ਨਾਨਕ! ਜੇ ਉਠਦਿਆਂ ਬਹਿੰਦਿਆਂ ਤੇ ਸੁੱਤਿਆਂ ਹਰ ਵੇਲੇ ਹਰੀ ਦਾ ਨਾਮ ਸਿਮਰੀਏ ਤਾਂ ਸਤਿਗੁਰੂ ਦੇ ਸਨਮੁਖ ਹੋ ਕੇ ਹਰਿ ਮਿਲ ਪੈਂਦਾ ਹੈ।੨੧।੧। ਸੁਧੁ।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ {ਪੰਨਾ 643}

ਅਰਥ: ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ) , ਮਨਮੁਖ (ਇਸ 'ਮਮਤਾਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ।

ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥ {ਪੰਨਾ 643}

ਅਰਥ: ਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ, ਮਾਇਆ ਦੇ ਕਜ਼ੀਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ।

ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥ {ਪੰਨਾ 644}

ਅਰਥ: (ਪਰ) ਹੇ ਨਾਨਕ! ਨਾਮ ਉਹਨਾਂ ਮਨੁੱਖਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦੇ ਅਨੁਸਾਰ) (ਸੰਸਕਾਰ-ਰੂਪ ਲੇਖ) ਉੱਕਰ ਕੇ ਪ੍ਰਭੂ ਨੇ ਰੱਖ ਦਿੱਤਾ ਹੈ।੧।

ਮਃ ੩ ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥ {ਪੰਨਾ 644}

ਅਰਥ: (ਨਾਮ-ਰੂਪਅੰਮ੍ਰਿਤ (ਹਰੇਕ ਜੀਵ ਦੇ ਹਿਰਦੇ-ਰੂਪ) ਘਰ ਵਿਚ ਹੀ ਭਰਿਆ ਹੋਇਆ ਹੈ, (ਪਰ) ਮਨਮੁਖਾਂ ਨੂੰ (ਉਸ ਦਾਸੁਆਦ ਨਹੀਂ ਆਉਂਦਾ। ਜਿਵੇਂ ਹਰਨ (ਆਪਣੀ ਨਾਭੀ ਵਿਚ) ਕਸਤੂਰੀ ਨਹੀਂ ਸਮਝਦਾ ਤੇ ਭਰਮ ਵਿਚ ਭੁਲਾਇਆ ਹੋਇਆ ਭਟਕਦਾ ਹੈ, ਤਿਵੇਂ ਮਨਮੁਖ ਨਾਮ-ਅੰਮ੍ਰਿਤ ਨੂੰ ਛੱਡ ਕੇ ਵਿਹੁ ਨੂੰ ਇਕੱਠਾ ਕਰਦਾ ਹੈ, (ਪਰ ਉਸ ਦੇ ਭੀ ਕੀਹ ਵੱਸ?) ਕਰਤਾਰ ਨੇ (ਉਸ ਦੇ ਪਿਛਲੇ ਕੀਤੇ ਅਨੁਸਾਰ) ਉਸ ਨੂੰ ਆਪ ਖੁੰਝਾਇਆ ਹੋਇਆ ਹੈ।

ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥ {ਪੰਨਾ 644}

ਅਰਥ: ਵਿਰਲੇ ਗੁਰਮੁਖਾਂ ਨੂੰ ਸਮਝ ਪੈਂਦੀ ਹੈ, ਉਹਨਾਂ ਨੂੰ ਹਿਰਦੇ ਵਿਚ ਹੀ (ਪਰਮਾਤਮਾ ਦਿੱਸ ਪੈਂਦਾ ਹੈਉਹਨਾਂ ਦਾ ਮਨ ਤੇ ਸਰੀਰ ਠੰਢੇ-ਠਾਰ ਹੋ ਜਾਂਦੇ ਹਨ ਤੇ ਜੀਭ ਨਾਲ (ਜਪ ਕੇ) ਉਹਨਾਂ ਨੂੰ ਨਾਮ ਦਾ ਸੁਆਦ ਆ ਜਾਂਦਾ ਹੈ।

ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥ {ਪੰਨਾ 644}

ਅਰਥ: ਸਤਿਗੁਰੂ ਦੇ ਸ਼ਬਦ ਨਾਲ ਹੀ ਨਾਮ (ਦਾ ਅੰਗੂਰ ਹਿਰਦੇ ਵਿਚ) ਉੱਗਦਾ ਹੈ ਤੇ ਸ਼ਬਦ ਦੀ ਰਾਹੀਂ ਹੀ ਹਰੀ ਨਾਲ ਮੇਲ ਹੁੰਦਾ ਹੈਸ਼ਬਦ ਤੋਂ ਬਿਨਾ ਸਾਰਾ ਸੰਸਾਰ ਪਾਗਲ ਹੋਇਆ ਪਿਆ ਹੈ ਤੇ ਮਨੁੱਖਾ ਜਨਮ ਵਿਅਰਥ ਗਵਾਉਂਦਾ ਹੈ।

ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥ {ਪੰਨਾ 644}

ਅਰਥ: ਹੇ ਨਾਨਕ! ਗੁਰੂ ਦਾ ਇਕ ਸ਼ਬਦ ਹੀ ਆਤਮਕ ਜੀਵਨ ਦੇਣ ਵਾਲਾ ਜਲ ਹੈ ਜੋ ਸਤਿਗੁਰੂ ਦੇ ਸਨਮੁਖ ਮਨੁੱਖ ਨੂੰ ਮਿਲਦਾ ਹੈ।੨।

ਪਉੜੀ ॥ ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥ ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥ ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥ {ਪੰਨਾ 644}

ਅਰਥ: ਹੇ ਭਾਈ! ਦੱਸ ਉਹ ਹਰੀ, ਜੋ ਅਗੰਮ ਪੁਰਖ ਹੈ, ਕਿਸ ਤਰ੍ਹਾਂ ਮਿਲ ਸਕਦਾ ਹੈਉਸ ਦਾ ਕੋਈ ਰੂਪ ਨਹੀਂ, ਕੋਈ ਰੇਖ ਨਹੀਂ, ਦਿੱਸਦਾ ਭੀ ਨਹੀਂ, ਉਸ ਨੂੰ ਕਿਵੇਂ ਸਿਮਰੀਏਸ਼ਕਲ ਤੋਂ ਬਿਨਾ ਹੈ, ਮਾਇਆ ਤੋਂ ਰਹਿਤ ਹੈ, ਪਹੁੰਚ ਤੋਂ ਪਰੇ ਹੈ, ਸੋ, ਕੀਹ ਆਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰੀਏ?

ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥ ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥ {ਪੰਨਾ 644}

ਅਰਥ: ਜਿਸ ਮਨੁੱਖ ਨੂੰ ਆਪ ਪ੍ਰਭੂ ਸਮਝ ਦੇਂਦਾ ਹੈ ਉਹ ਪ੍ਰਭੂ ਦੇ ਰਾਹ ਤੇ ਤੁਰਦਾ ਹੈਪੂਰੇ ਗੁਰੂ ਨੇ ਹੀ ਉਸ ਦਾ ਦੀਦਾਰ ਕਰਾਇਆ ਹੈ, ਗੁਰੂ ਦੀ ਦੱਸੀ ਕਾਰ ਕੀਤਿਆਂ ਹੀ ਉਹ ਮਿਲਦਾ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਸੋਰਠਿ ਮਹਲਾ ੫ ਘਰੁ ੨ ॥ ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥੧॥ ਮਾਧੌ ਤੂ ਠਾਕੁਰੁ ਸਿਰਿ ਮੋਰਾ ॥ ਈਹਾ ਊਹਾ ਤੁਹਾਰੋ ਧੋਰਾ ॥ ਰਹਾਉ ॥ ਕੀਤੇ ਕਉ ਮੇਰੈ ਸੰਮਾਨੈ ਕਰਣਹਾਰੁ ਤ੍ਰਿਣੁ ਜਾਨੈ ॥ ਤੂ ਦਾਤਾ ਮਾਗਨ ਕਉ ਸਗਲੀ ਦਾਨੁ ਦੇਹਿ ਪ੍ਰਭ ਭਾਨੈ ॥੨॥ ਖਿਨ ਮਹਿ ਅਵਰੁ ਖਿਨੈ ਮਹਿ ਅਵਰਾ ਅਚਰਜ ਚਲਤ ਤੁਮਾਰੇ ॥ ਰੂੜੋ ਗੂੜੋ ਗਹਿਰ ਗੰਭੀਰੋ ਊਚੌ ਅਗਮ ਅਪਾਰੇ ॥੩॥ ਸਾਧਸੰਗਿ ਜਉ ਤੁਮਹਿ ਮਿਲਾਇਓ ਤਉ ਸੁਨੀ ਤੁਮਾਰੀ ਬਾਣੀ ॥ ਅਨਦੁ ਭਇਆ ਪੇਖਤ ਹੀ ਨਾਨਕ ਪ੍ਰਤਾਪ ਪੁਰਖ ਨਿਰਬਾਣੀ ॥੪॥੭॥੧੮॥ {ਪੰਨਾ 613}

ਅਰਥ: ਹੇ ਪ੍ਰਭੂ! ਤੂੰ ਮੇਰੇ ਸਿਰ ਉੱਤੇ ਰਾਖਾ ਹੈਂ ਇਸ ਲੋਕ ਵਿਚ, ਤੇ, ਪਰਲੋਕ ਵਿਚ ਮੈਨੂੰ ਤੇਰਾ ਹੀ ਆਸਰਾ ਹੈ।ਰਹਾਉ।

ਹੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਦੀ ਸਮਰਥਾ ਰੱਖਣ ਵਾਲੇਮਾਂ ਦੇ ਪੇਟ ਵਿਚ ਸਾਨੂੰ ਤੂੰ ਆਪਣਾ ਸਿਮਰਨ ਦੇ ਕੇ ਉੱਥੇ ਸਾਡੀ ਰੱਖਿਆ ਕਰਨ ਵਾਲਾ ਹੈਂ। (ਵਿਕਾਰਾਂ ਦੀ) ਅੱਗ ਦੇ ਸਮੁੰਦਰ ਦੀਆਂ ਡੂੰਘੀਆਂ ਲਹਿਰਾਂ ਵਿਚ ਡਿੱਗੇ ਪਏ ਨੂੰ ਭੀ ਮੈਨੂੰ ਪਾਰ ਲੰਘਾ ਲੈ।੧।

ਹੇ ਪ੍ਰਭੂ! ਤੇਰੇ ਪੈਦਾ ਕੀਤੇ ਪਦਾਰਥਾਂ ਨੂੰ (ਇਹ ਜੀਵ) ਮੇਰੂ ਪਰਬਤ ਜੇਡੀਆਂ ਵੱਡੀਆਂ ਸਮਝਦਾ ਹੈ, ਪਰ ਤੈਨੂੰ ਜੋ ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ ਇਕ ਤੀਲੇ ਵਰਗਾ ਜਾਣਦਾ ਹੈਂ। ਹੇ ਪ੍ਰਭੂਤੂੰ ਸਭ ਦਾਤਾਂ ਦੇਣ ਵਾਲਾ ਹੈਂ, ਸਾਰੀ ਲੁਕਾਈ ਤੇਰੇ ਹੀ ਦਰ ਤੋਂ ਮੰਗਣ ਵਾਲੀ ਹੈ, ਤੂੰ ਆਪਣੀ ਰਜ਼ਾ ਵਿਚ ਸਭ ਨੂੰ ਦਾਨ ਦੇਂਦਾ ਹੈਂ।੨।

ਹੇ ਪ੍ਰਭੂ! ਤੇਰੇ ਕੌਤਕ ਹੈਰਾਨ ਕਰ ਦੇਣ ਵਾਲੇ ਹਨ, ਇਕ ਛਿਨ ਵਿਚ ਤੂੰ ਕੁਝ ਦਾ ਕੁਝ ਬਣਾ ਦੇਂਦਾ ਹੈਂ। ਹੇ ਅਪਹੁੰਚ! ਹੇ ਬੇਅੰਤ। ਤੂੰ ਸਭ ਤੋਂ ਉੱਚਾ ਹੈਂ, ਤੂੰ ਸੋਹਣਾ ਹੈਂ, ਤੂੰ ਵੱਡੇ ਜਿਗਰੇ ਵਾਲਾ ਹੈਂ, ਤੂੰ ਸਾਰੇ ਸੰਸਾਰ ਵਿਚ ਗੁਪਤ ਵੱਸ ਰਿਹਾ ਹੈਂ।੩।

ਹੇ ਨਾਨਕ! ਆਖ-) ਹੇ ਸਰਬ-ਵਿਆਪਕ ਪ੍ਰਭੂ! ਜਦੋਂ ਤੂੰ ਆਪ ਹੀ (ਕਿਸੇ ਜੀਵ ਨੂੰ) ਸਾਧ ਸੰਗਤਿ ਵਿਚ ਮਿਲਾਂਦਾ ਹੈਂ, ਤਦੋਂ ਉਹ ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣਦਾ ਹੈ। (ਹੇ ਭਾਈ!) ਵਾਸ਼ਨਾ-ਰਹਿਤ ਸਰਬ-ਵਿਆਪਕ ਪ੍ਰਭੂ ਦਾ ਪਰਤਾਪ ਵੇਖ ਕੇ ਤਦੋਂ ਉਸ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ।੪।੭।੧੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਸੋਰਠਿ ਮਹਲਾ ੫ ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥ {ਪੰਨਾ 621-622}

ਅਰਥ: ਹੇ ਸੰਤ ਜਨੋ! ਪਰਮਾਤਮਾ ਦੇ ਨਾਮ ਵਿਚ (ਜੁੜਿਆਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ। (ਇਸ ਵਾਸਤੇ) ਉਠਦਿਆਂ ਬੈਠਦਿਆਂ ਹਰ ਵੇਲੇ ਹਰਿ-ਨਾਮ ਸਿਮਰਨਾ ਚਾਹੀਦਾ ਹੈ, (ਹਰਿ-ਨਾਮ ਸਿਮਰਨ ਦੀ ਇਹ) ਨੇਕ ਕਮਾਈ ਹਰ ਵੇਲੇ ਕਰਨੀ ਚਾਹੀਦੀ ਹੈ।੧।ਰਹਾਉ।

(ਹੇ ਸੰਤ ਜਨੋ! ਜਦੋਂ ਤੋਂ) ਪੂਰੇ ਗੁਰੂ ਨੇ ਮੇਹਰ ਕੀਤੀ ਹੈ, ਪ੍ਰਭੂ ਨੇ ਸਾਡੀ (ਨਾਮ ਸਿਮਰਨ ਦੀ) ਤਾਂਘ ਪੂਰੀ ਕਰ ਦਿੱਤੀ ਹੈ। (ਨਾਮ ਸਿਮਰਨ ਦੀ ਬਰਕਤਿ ਨਾਲ) ਆਤਮਕ ਇਸ਼ਨਾਨ ਕਰ ਕੇ ਅਸੀ ਅੰਤਰ-ਆਤਮੇ ਟਿਕੇ ਰਹਿੰਦੇ ਹਾਂ। ਆਤਮਕ ਆਨੰਦ ਆਤਮਕ ਖ਼ੁਸ਼ੀਆਂ ਆਤਮਕ ਸੁਖ ਮਾਣ ਰਹੇ ਹਾਂ।੧।

(ਹੇ ਸੰਤ ਜਨੋ! ਸਿਮਰਨ ਕਰਨਾ ਹੀ ਇਨਸਾਨ ਵਾਸਤੇ) ਗੁਰੂ ਦਾ (ਦੱਸਿਆ ਹੋਇਆ ਸਹੀ) ਰਸਤਾ ਹੈ, (ਸਿਮਰਨ ਹੀ) ਧਰਮ ਦੀ ਪਉੜੀ ਹੈ (ਜਿਸ ਦੀ ਰਾਹੀਂ ਮਨੁੱਖ ਪ੍ਰਭੂ-ਚਰਨਾਂ ਵਿਚ ਪਹੁੰਚ ਸਕਦਾ ਹੈ, ਪਰ) ਕੋਈ ਵਿਰਲਾ ਭਾਗਾਂ ਵਾਲਾ (ਇਹ ਪਉੜੀ) ਲੱਭਦਾ ਹੈ। ਜੇਹੜਾ ਮਨੁੱਖ (ਸਿਮਰਨ ਦੀ ਰਾਹੀਂ) ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜਦਾ ਹੈ, ਉਸ ਦੇ ਕ੍ਰੋੜਾਂ ਜਨਮਾਂ ਦੇ ਪਾਪ ਨਾਸ ਹੋ ਜਾਂਦੇ ਹਨ।

ਹੇ ਸੰਤ ਜਨੋ! ਜਿਸ ਪਰਮਾਤਮਾ ਨੇ (ਸਾਰੇ ਸੰਸਾਰ ਵਿਚ ਆਪਣੀ) ਪੂਰੀ ਸੱਤਿਆ ਟਿਕਾ ਰੱਖੀ ਹੈ, ਉਸ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਿਹਾ ਕਰੋ। ਹੇ ਭਾਈ! ਉਹ ਸਾਰੇ ਹੀ ਪ੍ਰਾਣੀ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ, ਜੇਹੜੇ ਸਦਾ-ਥਿਰ ਹਰਿ-ਨਾਮ ਸਿਮਰਨ ਵਾਲੀ ਗੁਰੂ ਦੀ ਸਿੱਖਿਆ ਨੂੰ ਗ੍ਰਹਿਣ ਕਰਦੇ ਹਨ।੩।

ਹੇ ਨਾਨਕ! ਆਖ-ਜੀਵਨ ਦੇ ਰਸਤੇ ਵਿਚੋਂ ਸਾਰੀਆਂ) ਰੁਕਾਵਟਾਂ ਦੂਰ ਕਰਨ ਵਾਲਾ, ਸਾਰੇ ਦੁੱਖ ਨਾਸ ਕਰਨ ਵਾਲਾ ਹਰਿ-ਨਾਮ ਗੁਰੂ ਨੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪੱਕਾ ਕਰ ਦਿੱਤਾ, ਉਹਨਾਂ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਉਹ ਸਾਰੇ ਪਵਿਤ੍ਰ ਜੀਵਨ ਵਾਲੇ ਬਣ ਜਾਂਦੇ ਹਨ, ਉਹ ਆਤਮਕ ਆਨੰਦ ਨਾਲ ਅੰਤਰ-ਆਤਮੇ ਟਿਕੇ ਰਹਿੰਦੇ ਹਨ।੪।੩।੫੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਬਿਲਾਵਲੁ ਮਹਲਾ ੧ ॥ ਆਪੇ ਸਬਦੁ ਆਪੇ ਨੀਸਾਨੁ ॥ ਆਪੇ ਸੁਰਤਾ ਆਪੇ ਜਾਨੁ ॥ ਆਪੇ ਕਰਿ ਕਰਿ ਵੇਖੈ ਤਾਣੁ ॥ ਤੂ ਦਾਤਾ ਨਾਮੁ ਪਰਵਾਣੁ ॥੧॥ ਐਸਾ ਨਾਮੁ ਨਿਰੰਜਨ ਦੇਉ ॥ ਹਉ ਜਾਚਿਕੁ ਤੂ ਅਲਖ ਅਭੇਉ ॥੧॥ ਰਹਾਉ ॥ ਮਾਇਆ ਮੋਹੁ ਧਰਕਟੀ ਨਾਰਿ ॥ ਭੂੰਡੀ ਕਾਮਣਿ ਕਾਮਣਿਆਰਿ ॥ ਰਾਜੁ ਰੂਪੁ ਝੂਠਾ ਦਿਨ ਚਾਰਿ ॥ ਨਾਮੁ ਮਿਲੈ ਚਾਨਣੁ ਅੰਧਿਆਰਿ ॥੨॥ ਚਖਿ ਛੋਡੀ ਸਹਸਾ ਨਹੀ ਕੋਇ ॥ ਬਾਪੁ ਦਿਸੈ ਵੇਜਾਤਿ ਨ ਹੋਇ ॥ ਏਕੇ ਕਉ ਨਾਹੀ ਭਉ ਕੋਇ ॥ ਕਰਤਾ ਕਰੇ ਕਰਾਵੈ ਸੋਇ ॥੩॥ ਸਬਦਿ ਮੁਏ ਮਨੁ ਮਨ ਤੇ ਮਾਰਿਆ ॥ ਠਾਕਿ ਰਹੇ ਮਨੁ ਸਾਚੈ ਧਾਰਿਆ ॥ ਅਵਰੁ ਨ ਸੂਝੈ ਗੁਰ ਕਉ ਵਾਰਿਆ ॥ ਨਾਨਕ ਨਾਮਿ ਰਤੇ ਨਿਸਤਾਰਿਆ ॥੪॥੩॥ {ਪੰਨਾ 795-796}

ਅਰਥ: ਹੇ ਮਾਇਆ ਦੇ ਪ੍ਰਭਾਵ ਤੋਂ ਰਹਿਤ ਪ੍ਰਕਾਸ਼-ਰੂਪ ਪ੍ਰਭੂ! ਤੇਰਾ ਨਾਮ ਭੀ ਏਹੋ ਜੇਹਾ ਹੀ ਹੈ (ਜਿਹੋ ਜੇਹਾ ਤੂੰ ਆਪ ਹੈਂ। ਭਾਵ, ਤੇਰਾ ਨਾਮ ਭੀ ਮਾਇਆ ਦੇ ਮੋਹ ਤੋਂ ਬਚਾਂਦਾ ਹੈ। ਹੇ ਪ੍ਰਭੂ! ਤੇਰਾ ਕੋਈ ਖ਼ਾਸ ਚਿਹਨ ਚੱਕ੍ਰ ਨਹੀਂ ਲੱਭ ਸਕਦਾ, ਤੇਰਾ ਭੇਦ ਨਹੀਂ ਪਾਇਆ ਜਾ ਸਕਦਾ। ਮੈਂ (ਤੇਰੇ ਦਰ ਤੇ) ਮੰਗਤਾ ਹਾਂ (ਤੇ ਤੈਥੋਂ ਤੇਰੇ ਨਾਮ ਦੀ ਦਾਤਿ ਮੰਗਦਾ ਹਾਂ੧।ਰਹਾਉ।

(ਜਿਸ ਮਨੁੱਖ ਨੂੰ ਨਾਮ ਦੀ ਦਾਤਿ ਮਿਲ ਜਾਂਦੀ ਹੈ ਉਸ ਨੂੰ ਇਹ ਯਕੀਨ ਬਣ ਜਾਂਦਾ ਹੈ ਕਿ ਪ੍ਰਭੂ) ਆਪ ਹੀ ਸਿਫ਼ਤਿ-ਸਾਲਾਹ ਹੈ (ਭਾਵ, ਜਿਥੇ ਉਸ ਦੀ ਸਿਫ਼ਤਿ-ਸਾਲਾਹ ਹੁੰਦੀ ਹੈ ਉਥੇ ਉਹ ਮੌਜੂਦ ਹੈ) , ਆਪ ਹੀ (ਜੀਵ ਵਾਸਤੇ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣਨ ਵਾਲਾ ਹੈ, ਆਪ ਹੀ (ਜੀਵਾਂ ਦੇ ਦੁੱਖ-ਦਰਦ) ਜਾਣਨ ਵਾਲਾ ਹੈ। ਪ੍ਰਭੂ ਆਪ ਹੀ ਜਗਤ-ਰਚਨਾ ਰਚ ਕੇ ਆਪ ਹੀ ਆਪਣਾ (ਇਹ) ਬਲ ਵੇਖ ਰਿਹਾ ਹੈ।

ਹੇ ਪ੍ਰਭੂ! ਤੂੰ (ਜੀਵਾਂ ਨੂੰ ਸਭ ਦਾਤਾਂ) ਦੇਣ ਵਾਲਾ ਹੈਂ, (ਜਿਸ ਨੂੰ ਤੂੰ ਆਪਣਾ ਨਾਮ ਬਖ਼ਸ਼ਦਾ ਹੈਂ, ਉਹ ਤੇਰੇ ਦਰ ਤੇ) ਕਬੂਲ ਹੋ ਜਾਂਦਾ ਹੈ।੧।

(ਨਾਮ ਜਪਣ ਵਾਲੇ ਨੂੰ ਇਹ ਸਮਝ ਆ ਜਾਂਦੀ ਹੈ ਕਿਮਾਇਆ ਦਾ ਮੋਹ ਇਕ ਵਿਭਚਾਰਨ ਇਸਤ੍ਰੀ ਦੇ ਮੋਹ ਸਮਾਨ ਹੈ, ਮਾਇਆ ਇਕ ਟੂਣੇ ਕਰਨ ਵਾਲੀ ਭੈੜੀ ਇਸਤ੍ਰੀ ਸਮਾਨ ਹੈ, ਦੁਨੀਆ ਦੀ ਹਕੂਮਤ ਤੇ ਸੁੰਦਰਤਾ ਨਾਸਵੰਤ ਹਨ, ਥੋੜੇ ਹੀ ਦਿਨ ਰਹਿਣ ਵਾਲੇ ਹਨ (ਪਰ ਇਹਨਾਂ ਦੇ ਅਸਰ ਹੇਠ ਮਨੁੱਖ ਜਹਾਲਤ ਦੇ ਹਨੇਰੇ ਵਿਚ ਜੀਵਨ ਵਿਚ ਜੀਵਨ-ਠੇਡੇ ਖਾਂਦਾ ਫਿਰਦਾ ਹੈ। ਜਿਸ ਮਨੁੱਖ ਨੂੰ ਪ੍ਰਭੂ ਦਾ ਨਾਮ ਮਿਲ ਜਾਂਦਾ ਹੈ, ਉਸ ਨੂੰ (ਮਾਇਆ ਦੇ ਮੋਹ ਦੇ) ਹਨੇਰੇ ਵਿਚ ਚਾਨਣ ਮਿਲ ਜਾਂਦਾ ਹੈ।੨।

(ਇਹ ਗੱਲ ਚੰਗੀ ਤਰ੍ਹਾਂ) ਪਰਖ ਵੇਖੀ ਹੈ, ਜਿਸ ਵਿਚ ਕੋਈ ਸ਼ੱਕ ਨਹੀਂ ਕਿ ਜਿਸ ਦਾ ਪਿਉ ਪ੍ਰਤੱਖ ਦਿੱਸਦਾ ਹੋਵੇ ਉਹ ਭੈੜੇ ਅਸਲੇ ਵਾਲਾ ਨਹੀਂ ਅਖਵਾਂਦਾ (ਜੋ ਮਨੁੱਖ ਆਪਣੇ ਸਿਰ ਉਤੇ ਪਿਤਾ-ਪ੍ਰਭੂ ਨੂੰ ਰਾਖਾ ਮੰਨਦਾ ਹੈ ਉਹ ਵਿਕਾਰਾਂ ਵਲ ਨਹੀਂ ਪਰਤਦਾ। ਇੱਕ ਪ੍ਰਭੂ-ਪਿਤਾ ਵਾਲੇ ਨੂੰ (ਕਿਸੇ ਤੋਂ) ਕੋਈ ਡਰ ਨਹੀਂ ਰਹਿੰਦਾ (ਕਿਉਂਕਿ ਉਸ ਨੂੰ) ਯਕੀਨ ਬਣਿਆ ਰਹਿੰਦਾ ਹੈ ਕਿ) ਉਹ ਪਰਮਾਤਮਾ ਹੀ ਸਭ ਕੁਝ ਕਰਦਾ ਹੈ ਤੇ (ਜੀਵਾਂ ਪਾਸੋਂ) ਕਰਾਂਦਾ ਹੈ।੩।

ਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਾ-ਭਾਵ ਮੁਕਾਂਦੇ ਹਨ ਆਪਣੇ ਮਨ ਨੂੰ ਮਾਇਕ ਫੁਰਨਿਆਂ ਵਲੋਂ ਰੋਕ ਲੈਂਦੇ ਹਨ, ਉਹ ਵਿਕਾਰਾਂ ਵਲੋਂ ਰੁਕੇ ਰਹਿੰਦੇ ਹਨ ਕਿਉਂਕਿ ਸੱਚਾ ਕਰਤਾਰ ਉਹਨਾਂ ਦੇ ਮਨ ਨੂੰ (ਆਪਣੇ ਨਾਮ ਦਾ) ਆਸਰਾ ਦੇਂਦਾ ਹੈ। ਮੈਂ ਗੁਰੂ ਤੋਂ ਸਦਕੇ ਹਾਂਉਸ ਤੋਂ ਬਿਨਾ ਕੋਈ ਹੋਰ ਐਸਾ ਨਹੀਂ (ਜੋ ਮਨ ਨੂੰ ਪ੍ਰਭੂ ਵਿਚ ਜੋੜਨ ਲਈ ਸਹਾਇਤਾ ਕਰੇ

ਹੇ ਨਾਨਕ! ਪ੍ਰਭੂ-ਨਾਮ ਵਿਚ ਰੰਗੇ ਹੋਏ ਬੰਦਿਆਂ ਨੂੰ ਪ੍ਰਭੂ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੪।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਸੋਰਠਿ ਮਹਲਾ ੫ ॥ ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥ ਗੁਣ ਨਿਧਾਨ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥੧॥ ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥ ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥੧॥ ਰਹਾਉ ॥ ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ ਦੁਰਮਤਿ ਖੋਈ ॥ ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥ {ਪੰਨਾ 617}

ਅਰਥ: ਹੇ ਮੇਰੇ ਮਨ! ਉਸ ਪ੍ਰਭੂ ਨੂੰ ਜਪਿਆ ਕਰੋ ਜੋ ਸਭ ਤੋਂ ਵੱਡਾ ਹੈ, ਜੋ ਸ੍ਰਿਸ਼ਟੀ ਦਾ ਪਾਲਣ ਵਾਲਾ ਹੈ, ਤੇ, ਜਿਸ ਦਾ ਆਸਰਾ ਲਿਆਂ ਸੁਖ ਪ੍ਰਾਪਤ ਕਰ ਲਈਦਾ ਹੈ, ਫਿਰ ਕਦੇ ਦੁੱਖ ਨਹੀਂ ਵਿਆਪਦਾ।੧।ਰਹਾਉ।

ਹੇ ਭਾਈ! ਉਸ ਪਰਮਾਤਮਾ ਦਾ ਸਿਮਰਨ ਕੀਤਿਆਂ (ਮਨ ਤੋਂ ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਜੋ ਨਾਸ-ਰਹਿਤ ਹੈ, ਤੇ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਹ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਭਗਤਾਂ ਵਾਸਤੇ ਹਰ ਵੇਲੇ ਦਾ ਸਹਾਰਾ ਹੈ। ਪਰ ਕੋਈ ਵਿਰਲਾ ਮਨੁੱਖ ਉਸ ਦਾ ਮਿਲਾਪ ਹਾਸਲ ਕਰਦਾ ਹੈ।੧।

ਹੇ ਭਾਈ! ਵੱਡੀ ਕਿਸਮਤਿ ਨਾਲ ਭਲੇ ਮਨੁੱਖਾਂ ਦੀ ਸੰਗਤਿ ਹਾਸਲ ਹੁੰਦੀ ਹੈ, ਉਹਨਾਂ ਨੂੰ ਮਿਲਿਆਂ ਖੋਟੀ ਬੁੱਧ ਨਾਸ ਹੋ ਜਾਂਦੀ ਹੈ। ਦਾਸ ਨਾਨਕ (ਭੀ) ਉਹਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਪ੍ਰੋ ਰੱਖਿਆ ਹੈ।੨।੫।੩੩।

*┈┉┅━❀꧁ੴ꧂❀━┅┉┈*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।

ਸਲੋਕੁ ਮਃ ੧ ॥ ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥ ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ ॥੧॥ ਬਲਿਹਾਰੀ ਕੁਦਰਤਿ ਵਸਿਆ ॥ ਤੇਰਾ ਅੰਤੁ ਨ ਜਾਈ ਲਖਿਆ ॥੧॥ ਰਹਾਉ ॥ ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ ॥ ਤੂੰ ਸਚਾ ਸਾਹਿਬੁ ਸਿਫਤਿ ਸੁਆਲ੍ਹ੍ਹਿਉ ਜਿਨਿ ਕੀਤੀ ਸੋ ਪਾਰਿ ਪਇਆ ॥ ਕਹੁ ਨਾਨਕ ਕਰਤੇ ਕੀਆ ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥੨॥

ਅਰਥ: (ਹੇ ਪ੍ਰਭੂ! ਤੇਰੀ ਅਜਬ ਕੁਦਰਤ ਹੈ ਕਿ) ਬਿਪਤਾ (ਜੀਵਾਂ ਦੇ ਰੋਗਾਂ ਦਾ) ਇਲਾਜ (ਬਣ ਜਾਂਦੀ) ਹੈ, ਅਤੇ ਸੁਖ (ਉਹਨਾਂ ਲਈ) ਦੁੱਖ ਦਾ (ਕਾਰਨ) ਹੋ ਜਾਂਦਾ ਹੈ। ਪਰ ਜੇ (ਅਸਲੀ ਆਤਮਕ) ਸੁਖ (ਜੀਵ ਨੂੰ) ਮਿਲ ਜਾਏ, ਤਾਂ (ਦੁੱਖ) ਨਹੀਂ ਰਹਿੰਦਾ। ਹੇ ਪ੍ਰਭੂ! ਤੂੰ ਕਰਨਹਾਰ ਕਰਤਾਰ ਹੈਂ (ਤੂੰ ਆਪ ਹੀ ਇਹਨਾਂ ਭੇਤਾਂ ਨੂੰ ਸਮਝਦਾ ਹੈਂ) , ਮੇਰੀ ਸਮਰਥਾ ਨਹੀਂ ਹੈ (ਕਿ ਮੈਂ ਸਮਝ ਸਕਾਂ) । ਜੇ ਮੈਂ ਆਪਣੇ ਆਪ ਨੂੰ ਕੁਝ ਸਮਝ ਲਵਾਂ (ਭਾਵ, ਜੇ ਮੈਂ ਇਹ ਖ਼ਿਆਲ ਕਰਨ ਲੱਗ ਪਵਾਂ ਕਿ ਮੈਂ ਤੇਰੇ ਭੇਤ ਨੂੰ ਸਮਝ ਸਕਦਾ ਹਾਂ) ਤਾਂ ਇਹ ਗੱਲ ਫਬਦੀ ਨਹੀਂ।1।

ਹੇ ਕੁਦਰਤ ਵਿਚ ਵੱਸ ਰਹੇ ਕਰਤਾਰ! ਮੈਂ ਤੈਥੋਂ ਸਦਕੇ ਹਾਂ, ਤੇਰਾ ਅੰਤ ਪਾਇਆ ਨਹੀਂ ਜਾ ਸਕਦਾ।1। ਰਹਾਉ।

ਸਾਰੀ ਸ੍ਰਿਸ਼ਟੀ ਵਿਚ ਤੇਰਾ ਹੀ ਨੂਰ ਵੱਸ ਰਿਹਾ ਹੈ, ਸਾਰੇ ਜੀਵਾਂ ਵਿਚ ਤੇਰਾ ਹੀ ਪ੍ਰਕਾਸ਼ ਹੈ, ਤੂੰ ਸਭ ਥਾਈਂ ਇਕ-ਰਸ ਵਿਆਪਕ ਹੈਂ। ਹੇ ਪ੍ਰਭੂ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ, ਤੇਰੀਆਂ ਸੋਹਣੀਆਂ ਵਡਿਆਈਆਂ ਹਨ। ਜਿਸ ਜਿਸ ਨੇ ਤੇਰੇ ਗੁਣ ਗਾਏ ਹਨ, ਉਹ ਸੰਸਾਰ-ਸਮੁੰਦਰ ਤੋਂ ਤਰ ਗਿਆ ਹੈ। ਹੇ ਨਾਨਕ! (ਤੂੰ ਭੀ) ਕਰਤਾਰ ਦੀ ਸਿਫ਼ਤਿ-ਸਾਲਾਹ ਕਰ, (ਤੇ ਆਖ ਕਿ) ਪ੍ਰਭੂ ਜੋ ਕੁਝ ਕਰਨਾ ਚੰਗਾ ਸਮਝਦਾ ਹੈ ਉਹ ਕਰ ਰਿਹਾ ਹੈ (ਭਾਵ, ਉਸ ਦੇ ਕੰਮਾਂ ਵਿਚ ਕਿਸੇ ਦਾ ਦਖ਼ਲ ਨਹੀਂ ਹੈ) ।1।

ਮਃ ੨ ॥ ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ ॥ ਖਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ ॥ ਸਰਬ ਸਬਦੰ ਏਕ ਸਬਦੰ ਜੇ ਕੋ ਜਾਣੈ ਭੇਉ ॥ ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੩॥ {ਪੰਨਾ 469}

ਅਰਥ: ਜੋਗ ਦਾ ਧਰਮ ਗਿਆਨ ਪ੍ਰਾਪਤ ਕਰਨਾ ਹੈ (ਬ੍ਰਹਮ ਦੀ ਵਿਚਾਰ ਕਰਨਾ ਹੈ) । ਬ੍ਰਾਹਮਣਾਂ ਦਾ ਧਰਮ ਵੇਦਾਂ ਦੀ ਵਿਚਾਰ ਹੈ। ਖਤ੍ਰੀਆਂ ਦਾ ਧਰਮ ਸੂਰਮਿਆਂ ਵਾਲੇ ਕੰਮ ਕਰਨਾ ਹੈ, ਅਤੇ ਸ਼ੂਦਰਾਂ ਦਾ ਧਰਮ ਦੂਜਿਆਂ ਦੀ ਸੇਵਾ ਕਰਨੀ। ਪਰ ਸਾਰਿਆਂ ਦਾ ਮੁੱਖ-ਧਰਮ ਇਹ ਹੈ ਕਿ ਇਕ ਪ੍ਰਭੂ ਦਾ ਸਿਮਰਨ ਕਰੀਏ। ਜੋ ਮਨੁੱਖ ਇਸ ਭੇਦ ਨੂੰ ਜਾਣਦਾ ਹੈ, ਨਾਨਕ ਉਸ ਦਾ ਦਾਸ ਹੈ, ਉਹ ਮਨੁੱਖ ਪ੍ਰਭੂ ਦਾ ਰੂਪ ਹੈ।2।

ਮਃ ੨ ॥ ਏਕ ਕ੍ਰਿਸਨੰ ਸਰਬ ਦੇਵਾ ਦੇਵ ਦੇਵਾ ਤ ਆਤਮਾ ॥ ਆਤਮਾ ਬਾਸੁਦੇਵਸ੍ਯ੍ਯਿ ਜੇ ਕੋ ਜਾਣੈ ਭੇਉ ॥ ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੪॥ {ਪੰਨਾ 469}

ਅਰਥ: ਇਕ ਪਰਮਾਤਮਾ ਹੀ ਸਾਰੇ ਦੇਵਤਿਆਂ ਦਾ ਆਤਮਾ ਹੈ, ਦੇਵਤਿਆਂ ਦੇ ਦੇਵਤਿਆਂ ਦਾ ਭੀ ਆਤਮਾ ਹੈ। ਜੋ ਮਨੁੱਖ ਪ੍ਰਭੂ ਦੇ ਆਤਮਾ ਦਾ ਭੇਦ ਜਾਣ ਲੈਂਦਾ ਹੈ, ਨਾਨਕ ਉਸ ਮਨੁੱਖ ਦਾ ਦਾਸ ਹੈ, ਉਹ ਪਰਮਾਤਮਾ ਦਾ ਰੂਪ ਹੈ।3।

ਮਃ ੧ ॥ ਕੁੰਭੇ ਬਧਾ ਜਲੁ ਰਹੈ ਜਲ ਬਿਨੁ ਕੁੰਭੁ ਨ ਹੋਇ ॥ ਗਿਆਨ ਕਾ ਬਧਾ ਮਨੁ ਰਹੈ ਗੁਰ ਬਿਨੁ ਗਿਆਨੁ ਨ ਹੋਇ ॥੫॥ {ਪੰਨਾ 469}

ਅਰਥ: (ਜਿਵੇਂ) ਪਾਣੀ ਘੜੇ (ਆਦਿਕ ਭਾਂਡੇ) ਵਿਚ ਹੀ ਬੱਝਾ ਹੋਇਆ (ਭਾਵ, ਪਿਆ ਹੋਇਆ ਇਕ ਥਾਂ) ਟਿਕਿਆ ਰਹਿ ਸਕਦਾ ਹੈ, (ਤਿਵੇਂ) (ਗੁਰੂ ਦੇ) ਗਿਆਨ (ਭਾਵ, ਉਪਦੇਸ਼) ਦਾ ਬੱਝਾ ਹੋਇਆ ਹੀ ਮਨ (ਇਕ ਥਾਂ) ਟਿਕਿਆ ਰਹਿ ਸਕਦਾ ਹੈ, (ਭਾਵ, ਵਿਕਾਰਾਂ ਵਲ ਨਹੀਂ ਦੌੜਦਾ) । (ਜਿਵੇਂ) ਪਾਣੀ ਤੋਂ ਬਿਨਾ ਘੜਾ ਨਹੀਂ ਬਣ ਸਕਦਾ (ਤਿਵੇਂ) ਗੁਰੂ ਤੋਂ ਬਿਨਾ ਗਿਆਨ ਪੈਦਾ ਨਹੀਂ ਹੋ ਸਕਦਾ।4।

ਪਉੜੀ ॥ ਪੜਿਆ ਹੋਵੈ ਗੁਨਹਗਾਰੁ ਤਾ ਓਮੀ ਸਾਧੁ ਨ ਮਾਰੀਐ ॥ ਜੇਹਾ ਘਾਲੇ ਘਾਲਣਾ ਤੇਵੇਹੋ ਨਾਉ ਪਚਾਰੀਐ ॥ ਐਸੀ ਕਲਾ ਨ ਖੇਡੀਐ ਜਿਤੁ ਦਰਗਹ ਗਇਆ ਹਾਰੀਐ ॥ ਪੜਿਆ ਅਤੈ ਓਮੀਆ ਵੀਚਾਰੁ ਅਗੈ ਵੀਚਾਰੀਐ ॥ ਮੁਹਿ ਚਲੈ ਸੁ ਅਗੈ ਮਾਰੀਐ ॥੧੨॥ {ਪੰਨਾ 469}

ਅਰਥ: ਜੇ ਪੜ੍ਹਿਆ-ਲਿਖਿਆ ਮਨੁੱਖ ਮੰਦ-ਕਰਮੀ ਹੋ ਜਾਏ (ਤਾਂ ਇਸ ਨੂੰ ਵੇਖ ਕੇ ਅਨਪੜ੍ਹ ਮਨੁੱਖ ਨੂੰ ਘਬਰਾਣਾ ਨਹੀਂ ਚਾਹੀਦਾ ਕਿ ਪੜ੍ਹੇ ਹੋਏ ਦਾ ਇਹ ਹਾਲ, ਤਾਂ ਅਨਪੜ੍ਹ ਦਾ ਕੀ ਬਣੇਗਾ, ਕਿਉਂਕਿ ਜੇ) ਅਨਪੜ੍ਹ ਮਨੁੱਖ ਨੇਕ ਹੈ ਤਾਂ ਉਸ ਨੂੰ ਮਾਰ ਨਹੀਂ ਪੈਂਦੀ। (ਨਿਬੇੜਾ ਮਨੁੱਖ ਦੀ ਕਮਾਈ ਤੇ ਹੁੰਦਾ ਹੈ, ਪੜ੍ਹਨ ਜਾਂ ਨਾਹ ਪੜ੍ਹਨ ਦਾ ਮੁੱਲ ਨਹੀਂ ਪੈਂਦਾ) । ਮਨੁੱਖ ਜਿਹੋ ਜਿਹੀ ਕਰਤੂਤ ਕਰਦਾ ਹੈ, ਉਸ ਦਾ ਉਹੋ ਜਿਹਾ ਹੀ ਨਾਮ ਉੱਘਾ ਹੋ ਜਾਂਦਾ ਹੈ; (ਤਾਂ ਤੇ) ਇਹੋ ਜਿਹੀ ਖੇਡ ਨਹੀਂ ਖੇਡਣੀ ਚਾਹੀਦੀ, ਜਿਸ ਕਰਕੇ ਦਰਗਾਹ ਵਿਚ ਜਾ ਕੇ (ਮਨੁੱਖਾ ਜਨਮ ਦੀ) ਬਾਜ਼ੀ ਹਾਰ ਬੈਠੀਏ।

ਮਨੁੱਖ ਭਾਵੇਂ ਪੜ੍ਹਿਆ ਹੋਇਆ ਹੋਵੇ ਭਾਵੇਂ ਅਨਪੜ੍ਹ ਪ੍ਰਭੂ ਦੀ ਦਰਗਾਹ ਵਿਚ ਕੇਵਲ ਪ੍ਰਭੂ ਦੇ ਗੁਣਾਂ ਦੀ ਵਿਚਾਰ ਹੀ ਕਬੂਲ ਪੈਂਦੀ ਹੈ। ਜੋ ਮਨੁੱਖ (ਇਸ ਜਗਤ ਵਿਚ) ਆਪਣੀ ਮਰਜ਼ੀ ਅਨੁਸਾਰ ਹੀ ਤੁਰਦਾ ਹੈ, ਉਹ ਅੱਗੇ ਜਾ ਕੇ ਮਾਰ ਖਾਂਦਾ ਹੈ।12।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਵਡਹੰਸੁ ਮਹਲਾ ੩ ॥ ਗੁਰਮੁਖਿ ਸਚੁ ਸੰਜਮੁ ਤਤੁ ਗਿਆਨੁ ॥ ਗੁਰਮੁਖਿ ਸਾਚੇ ਲਗੈ ਧਿਆਨੁ ॥੧॥ ਗੁਰਮੁਖਿ ਮਨ ਮੇਰੇ ਨਾਮੁ ਸਮਾਲਿ ॥ ਸਦਾ ਨਿਬਹੈ ਚਲੈ ਤੇਰੈ ਨਾਲਿ ॥ ਰਹਾਉ ॥ ਗੁਰਮੁਖਿ ਜਾਤਿ ਪਤਿ ਸਚੁ ਸੋਇ ॥ ਗੁਰਮੁਖਿ ਅੰਤਰਿ ਸਖਾਈ ਪ੍ਰਭੁ ਹੋਇ ॥੨॥ ਗੁਰਮੁਖਿ ਜਿਸ ਨੋ ਆਪਿ ਕਰੇ ਸੋ ਹੋਇ ॥ ਗੁਰਮੁਖਿ ਆਪਿ ਵਡਾਈ ਦੇਵੈ ਸੋਇ ॥੩॥ ਗੁਰਮੁਖਿ ਸਬਦੁ ਸਚੁ ਕਰਣੀ ਸਾਰੁ ॥ ਗੁਰਮੁਖਿ ਨਾਨਕ ਪਰਵਾਰੈ ਸਾਧਾਰੁ ॥੪॥੬॥ {ਪੰਨਾ 559-560}

ਅਰਥ: ਹੇ ਮਨ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਯਾਦ ਕਰਦਾ ਰਹੁ। ਇਹ ਨਾਮ ਹੀ ਤੇਰੇ ਨਾਲ ਜਾਣ ਵਾਲਾ ਹੈ ਸਾਥ ਨਿਬਾਹੁਣ ਵਾਲਾ ਹੈ।ਰਹਾਉ।

ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ-ਥਿਰ ਪ੍ਰਭੂ ਦਾ ਨਾਮ-ਸਿਮਰਨ ਹੀ ਇੰਦ੍ਰਿਆਂ ਨੂੰ ਵੱਸ ਕਰਨ ਦਾ ਸਹੀ ਜਤਨ ਹੈ, ਤੇ, ਆਤਮਕ ਜੀਵਨ ਦੀ ਸੂਝ ਦਾ ਮੂਲ ਹੈ। ਗੁਰੂ ਦੀ ਸਰਨ ਪਿਆਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਸੁਰਤਿ ਜੁੜੀ ਰਹਿੰਦੀ ਹੈ।੧।

ਹੇ ਭਾਈ! ਗੁਰੂ ਦੀ ਸਰਨ ਪੈ ਕੇ ਉਸ ਸਦਾ-ਥਿਰ ਹਰੀ ਦਾ ਨਾਮ-ਸਿਮਰਨ ਉੱਚੀ ਜਾਤਿ ਤੇ ਉੱਚੀ ਕੁਲ (ਦਾ ਮੂਲ) ਹੈ। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ ਪਰਮਾਤਮਾ ਆ ਵੱਸਦਾ ਹੈ, ਤੇ, ਉਸ ਦਾ (ਸਦਾ ਦਾ) ਸਾਥੀ ਬਣ ਜਾਂਦਾ ਹੈ।੨।

ਪਰ ਉਹੀ ਮਨੁੱਖ ਗੁਰੂ ਦੇ ਸਨਮੁਖ ਹੋ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ (ਇਸ ਜੋਗ) ਬਣਾਂਦਾ ਹੈਉਹ ਪਰਮਾਤਮਾ ਆਪ ਮਨੁੱਖ ਨੂੰ ਗੁਰੂ ਦੇ ਸਨਮੁਖ ਕਰ ਕੇ ਇੱਜ਼ਤ ਬਖ਼ਸ਼ਦਾ ਹੈ।੩।

ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ (ਹਿਰਦੇ ਵਿਚ) ਸੰਭਾਲ, ਇਹੀ ਕਰਨ-ਜੋਗ ਕੰਮ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਆਪਣੇ ਪਰਵਾਰ ਵਾਸਤੇ ਭੀ ਆਸਰਾ ਦੇਣ ਜੋਗਾ ਹੋ ਜਾਂਦਾ ਹੈ।੪।੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ {ਪੰਨਾ 671}

ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।

ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।

(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।

(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਧਨਾਸਰੀ ਮਹਲਾ ੩ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ {ਪੰਨਾ 663}

ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।

ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।

(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।

ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।

(ਹੇ ਭਾਈ! ਭਾਵੇਂਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਸੋਰਠਿ ਮਹਲਾ ੫ ਘਰੁ ੩ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਰਾਮਦਾਸ ਸਰੋਵਰਿ ਨਾਤੇ ॥ ਸਭਿ ਉਤਰੇ ਪਾਪ ਕਮਾਤੇ ॥ ਨਿਰਮਲ ਹੋਏ ਕਰਿ ਇਸਨਾਨਾ ॥ ਗੁਰਿ ਪੂਰੈ ਕੀਨੇ ਦਾਨਾ ॥੧॥ ਸਭਿ ਕੁਸਲ ਖੇਮ ਪ੍ਰਭਿ ਧਾਰੇ ॥ ਸਹੀ ਸਲਾਮਤਿ ਸਭਿ ਥੋਕ ਉਬਾਰੇ ਗੁਰ ਕਾ ਸਬਦੁ ਵੀਚਾਰੇ ॥ ਰਹਾਉ ॥ ਸਾਧਸੰਗਿ ਮਲੁ ਲਾਥੀ ॥ ਪਾਰਬ੍ਰਹਮੁ ਭਇਓ ਸਾਥੀ ॥ ਨਾਨਕ ਨਾਮੁ ਧਿਆਇਆ ॥ ਆਦਿ ਪੁਰਖ ਪ੍ਰਭੁ ਪਾਇਆ ॥੨॥੧॥੬੫॥ {ਪੰਨਾ 625}

ਅਰਥ: ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਨੂੰ ਆਪਣੀ ਸੋਚ-ਮੰਡਲ ਵਿਚ ਟਿਕਾ ਕੇ ਆਤਮਕ ਜੀਵਨ ਦੇ ਸਾਰੇ ਗੁਣ (ਵਿਕਾਰਾਂ ਦੇ ਢਹੇ ਚੜ੍ਹਨ ਤੋਂ) ਠੀਕ-ਠਾਕ ਬਚਾ ਲਏ, ਪ੍ਰਭੂ ਨੇ (ਉਸ ਦੇ ਹਿਰਦੇ ਵਿਚ) ਸਾਰੇ ਆਤਮਕ ਸੁਖ ਆਨੰਦ ਪੈਦਾ ਕਰ ਦਿੱਤੇ।ਰਹਾਉ।

ਹੇ ਭਾਈ! ਜੇਹੜੇ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ ਨਾਮ-ਅੰਮ੍ਰਿਤ ਨਾਲ) ਇਸ਼ਨਾਨ ਕਰਦੇ ਹਨ, ਉਹਨਾਂ ਦੇ (ਪਿਛਲੇ) ਕੀਤੇ ਹੋਏ ਸਾਰੇ ਪਾਪ ਲਹਿ ਜਾਂਦੇ ਹਨ। (ਹਰਿ-ਨਾਮ-ਜਲ ਨਾਲ) ਇਸ਼ਨਾਨ ਕਰ ਕੇ ਉਹ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ। ਪਰ ਇਹ ਬਖ਼ਸ਼ਸ਼ ਪੂਰੇ ਗੁਰੂ ਨੇ ਹੀ ਕੀਤੀ ਹੁੰਦੀ ਹੈ।੧।

ਹੇ ਭਾਈ! ਸਾਧ ਸੰਗਤਿ ਵਿਚ (ਟਿਕਿਆਂ) ਵਿਕਾਰਾਂ ਦੀ ਮੈਲ ਦੂਰ ਹੋ ਜਾਂਦੀ ਹੈ, (ਸਾਧ ਸੰਗਤਿ ਦੀ ਬਰਕਤਿ ਨਾਲ) ਪਰਮਾਤਮਾ ਮਦਦਗਾਰ ਬਣ ਜਾਂਦਾ ਹੈ। ਹੇ ਨਾਨਕ! (ਜਿਸ ਮਨੁੱਖ ਨੇ ਰਾਮਦਾਸ-ਸਰੋਵਰ ਵਿਚ ਆ ਕੇਪਰਮਾਤਮਾ ਦਾ ਨਾਮ ਸਿਮਰਿਆ, ਉਸ ਨੇ ਉਸ ਪ੍ਰਭੂ ਨੂੰ ਲੱਭ ਲਿਆ ਜੋ ਸਭ ਦਾ ਮੁੱਢ ਹੈ ਅਤੇ ਜੋ ਸਰਬ-ਵਿਆਪਕ ਹੈ।੨।੧।੬੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਸਲੋਕੁ ਮਃ ੩ ॥ ਮਨਹਠਿ ਕਿਨੈ ਨ ਪਾਇਓ ਸਭ ਥਕੇ ਕਰਮ ਕਮਾਇ ॥ ਮਨਹਠਿ ਭੇਖ ਕਰਿ ਭਰਮਦੇ ਦੁਖੁ ਪਾਇਆ ਦੂਜੈ ਭਾਇ ॥ {ਪੰਨਾ 593}

ਅਰਥ: ਕਿਸੇ ਮਨੁੱਖ ਨੇ ਮਨ ਦੇ ਹਠ ਨਾਲ ਰੱਬ ਨੂੰ ਨਹੀਂ ਲੱਭਾ, ਸਾਰੇ ਜੀਵ (ਭਾਵ, ਕਈ ਮਨੁੱਖ) (ਹਠ ਨਾਲ) ਕਰਮ ਕਰ ਕੇ (ਓੜਕ) ਥੱਕ ਗਏ ਹਨਮਨ ਦੇ ਹਠ ਨਾਲ (ਕਈ ਤਰ੍ਹਾਂ ਦੇ) ਭੇਖ ਕਰ ਕਰ ਕੇ ਭਟਕਦੇ ਹਨ ਤੇ ਮਾਇਆ ਦੇ ਮੋਹ ਵਿਚ ਦੁੱਖ ਉਠਾਉਂਦੇ ਹਨ।

ਰਿਧਿ ਸਿਧਿ ਸਭੁ ਮੋਹੁ ਹੈ ਨਾਮੁ ਨ ਵਸੈ ਮਨਿ ਆਇ ॥ {ਪੰਨਾ 593}

ਅਰਥ: ਰਿੱਧੀਆਂ ਤੇ ਸਿੱਧੀਆਂ (ਭੀ) ਨਿਰੋਲ ਮੋਹ (ਰੂਪਹਨ, (ਇਹਨਾਂ ਨਾਲ) ਹਰੀ ਦਾ ਨਾਮ ਹਿਰਦੇ ਵਿਚ ਨਹੀਂ ਵੱਸ ਸਕਦਾ।

ਗੁਰ ਸੇਵਾ ਤੇ ਮਨੁ ਨਿਰਮਲੁ ਹੋਵੈ ਅਗਿਆਨੁ ਅੰਧੇਰਾ ਜਾਇ ॥ ਨਾਮੁ ਰਤਨੁ ਘਰਿ ਪਰਗਟੁ ਹੋਆ ਨਾਨਕ ਸਹਜਿ ਸਮਾਇ ॥੧॥ {ਪੰਨਾ 593}

ਅਰਥ: ਸਤਿਗੁਰੂ ਦੀ ਸੇਵਾ ਨਾਲ ਮਨ ਸਾਫ਼ ਹੁੰਦਾ ਹੈ ਤੇ ਅਗਿਆਨ (ਰੂਪ) ਹਨੇਰਾ ਦੂਰ ਹੁੰਦਾ ਹੈ, ਹੇ ਨਾਨਕ! ਨਾਮ (ਰੂਪ) ਰਤਨ ਹਿਰਦੇ ਵਿਚ ਪਰਤੱਖ ਹੋ ਜਾਂਦਾ ਹੈ ਤੇ ਸਹਿਜ ਅਵਸਥਾ ਵਿਚ (ਭਾਵ ਸੁਤੇ ਹੀ ਨਾਮ ਜਪਣ ਵਾਲੀ ਦਸ਼ਾ ਵਿਚ) ਮਨੁੱਖ ਲੀਨ ਹੋ ਜਾਂਦਾ ਹੈ।੧।

ਮਃ ੩ ॥ ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥ ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥ ਨਾਨਕ ਕਿਰਤਿ ਪਇਐ ਕਮਾਵਣਾ ਕੋਇ ਨ ਮੇਟਣਹਾਰੁ ॥੨॥  {ਪੰਨਾ 594}

ਅਰਥ: ਜਿਸ ਮਨੁੱਖ ਨੂੰ ਸਤਿਗੁਰੂ ਦੇ ਸ਼ਬਦ ਵਿਚ ਰਸ ਨਹੀਂ ਆਉਂਦਾ, ਨਾਮ ਵਿਚ ਜਿਸ ਦਾ ਪਿਆਰ ਨਹੀਂ ਜੁੜਿਆ, ਉਹ ਮਨੁੱਖ ਜੀਭ ਨਾਲ ਫਿੱਕੇ ਬਚਨ ਹੀ ਬੋਲਦਾ ਹੈ ਤੇ ਸਦਾ ਖ਼ੁਆਰ ਹੁੰਦਾ ਹੈ; (ਪਰ) ਹੇ ਨਾਨਕ! ਉਸ ਦੇ ਭੀ ਕੀਹ ਵੱਸ?) (ਪਿਛਲੇ ਕੀਤੇ ਕੰਮਾਂ ਦੇ) ਉੱਕਰੇ ਹੋਏ (ਸੰਸਕਾਰਾਂ) ਅਨੁਸਾਰ ਉਸ ਨੂੰ (ਹੁਣ ਭੀ ਇਹੋ ਜਿਹੀ ਹੀ) ਕਾਰ ਕਰਨੀ ਪੈਂਦੀ ਹੈਕੋਈ ਮਨੁੱਖ (ਉਸ ਦੇ ਸੰਸਕਾਰਾਂ ਨੂੰ) ਮਿਟਾ ਨਹੀਂ ਸਕਦਾ।੨।

ਪਉੜੀ ॥ ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਕਉ ਸਾਂਤਿ ਆਈ ॥ ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਹਰਿ ਭਗਤਿ ਪਾਈ ॥ {ਪੰਨਾ 594}

ਅਰਥ: ਸਾਡਾ ਸਤਪੁਰਖੁ ਸਤਿਗੁਰੂ ਧੰਨ ਹੈਜਿਸ ਦੇ ਮਿਲਿਆਂ ਸਾਡੇ ਹਿਰਦੇ ਵਿਚ ਠੰਡ ਪਈ ਹੈ, ਤੇ ਜਿਸਦੇ ਮਿਲਿਆਂ ਅਸਾਂ ਪਰਮਾਤਮਾ ਦੀ ਭਗਤੀ ਲੱਭੀ ਹੈ।

ਧਨੁ ਧਨੁ ਹਰਿ ਭਗਤੁ ਸਤਿਗੁਰੂ ਹਮਾਰਾ ਜਿਸ ਕੀ ਸੇਵਾ ਤੇ ਹਮ ਹਰਿ ਨਾਮਿ ਲਿਵ ਲਾਈ ॥ ਧਨੁ ਧਨੁ ਹਰਿ ਗਿਆਨੀ ਸਤਿਗੁਰੂ ਹਮਾਰਾ ਜਿਨਿ ਵੈਰੀ ਮਿਤ੍ਰੁ ਹਮ ਕਉ ਸਭ ਸਮ ਦ੍ਰਿਸਟਿ ਦਿਖਾਈ ॥ {ਪੰਨਾ 594}

ਅਰਥ: ਹਰੀ ਦਾ ਭਗਤ ਸਾਡਾ ਸਤਿਗੁਰੂ ਧੰਨ ਹੈ, ਜਿਸ ਦੀ ਸੇਵਾ ਕਰ ਕੇ ਅਸਾਂ ਹਰੀ ਦੇ ਨਾਮ ਵਿਚ ਬਿਰਤੀ ਜੋੜੀ ਹੈਹਰੀ ਦੇ ਗਿਆਨ ਵਾਲਾ ਸਾਡਾ ਸਤਿਗੁਰੂ ਧੰਨ ਹੈ ਜਿਸ ਨੇ ਵੈਰੀ ਕੀਹ ਤੇ ਸਜਨ ਕੀਹ-ਸਭ ਵਾਲ ਸਾਨੂੰ ਏਕਤਾ ਦੀ ਨਜ਼ਰ (ਨਾਲ ਵੇਖਣ ਦੀ ਜਾਚ) ਸਿਖਾਈ ਹੈ।

ਧਨੁ ਧਨੁ ਸਤਿਗੁਰੂ ਮਿਤ੍ਰੁ ਹਮਾਰਾ ਜਿਨਿ ਹਰਿ ਨਾਮ ਸਿਉ ਹਮਾਰੀ ਪ੍ਰੀਤਿ ਬਣਾਈ ॥੧੯॥ {ਪੰਨਾ 594}

ਅਰਥ: ਸਾਡਾ ਸੱਜਣ ਸਤਿਗੁਰੂ ਧੰਨ ਹੈਜਿਸ ਨੇ ਹਰੀ ਦੇ ਨਾਮ ਨਾਲ ਸਾਡਾ ਪਿਆਰ ਬਣਾ ਦਿੱਤਾ ਹੈ।੧੯।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇

 👉  Youtube Channel :- Sikh Youth Of Punjab

👉 Whatsapp Group :- Sikhyouthpb

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts