Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Thursday, 17 September 2020

☬|| ਅੱਜ ਦਾ ਫੁਰਮਾਨ ||☬ || 17-09-2020|| ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ {ਪੰਨਾ 725}

ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲਰਹਾਉ

ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ

ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇਮੰਨਿਆ ਹੈ

ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ

ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂਪਾਰ ਲੰਘ ਸਕੀਦਾ ਹੈ

ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈਸਦਾ ਸਦਕੇ ਜਾਂਦਾ ਹੈ

ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ {ਪੰਨਾ 725}

ਅਰਥ: ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ

ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ

ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ

ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ੧੦

ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ {ਪੰਨਾ 726}

ਅਰਥ: ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ੧੧

ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈਨੂੰ ਦਰਸਨ ਬਖ਼ਸ਼। ਮੈਂ ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ੧੨

ਹੇ ਭਾਈ! ਜੇਹੜੀਆਂ ਜੀਵ-ਇਸਤ੍ਰੀਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨਮੂੰਹ ਵਿਚ ਪਾਨ ਚਬਾਂਦੀਆਂ ਰਹਿੰਦੀਆਂ ਹਨ (ਭਾਵ, ਸਦਾ ਪਦਾਰਥਾਂ ਦੇ ਭੋਗਾਂ ਵਿਚ ਮਸਤ ਹਨ) , ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ ਨੂੰ ਮੌਤ (ਦੇ ਗੇੜਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ ਚੌਰਾਸੀ ਦੇ ਗੇੜ ਵਿਚ ਪੈ ਗਈਆਂ੧੩

ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਗੁਰੂ ਦੇ ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ੧੪

ਹੇ ਭਾਈ! ਪਰਮਾਤਮਾ ਦਾ ਨਾਮ ਖ਼ਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ ਹੈ। ਹੇ ਨਾਨਕ! ਆਖ-) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ੧੫

ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ {ਪੰਨਾ 726}

ਅਰਥ: ਹੇ ਭਾਈ! ਗੁਰੂ ਨੂੰ (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈ। ਗੁਰੂ ਤੱ੍ਰੁਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ। ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ੧੬

ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ। ਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ੧੭

ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ। ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀਸਾਰੀ ਭੁੱਖ ਦੂਰ ਹੋ ਗਈ ਹੈ੧੮

ਹੇ ਭਾਈ! ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ। ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ੧੯

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ। ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚਲੀਨ ਹੋ ਸਕੀਦਾ ਹੈ੨੦

ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂ। ਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ। ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ੨੧

ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ। ਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ੨੨

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥ {ਪੰਨਾ 737}

ਅਰਥ: ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ। (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ।੧।ਰਹਾਉ।

ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ।੧।

(ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ।੨।

(ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ। ਜਦੋਂ (ਜ਼ਿੰਦਗੀ ਦੀਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ। ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ।੩।

ਹੇ ਭਾਈ! ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ। ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ। ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ।੪।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਸਲੋਕੁ ਮਃ ੩ ॥ ਸੂਹਬ ਤਾ ਸੋਹਾਗਣੀ ਜਾ ਮੰਨਿ ਲੈਹਿ ਸਚੁ ਨਾਉ ॥ ਸਤਿਗੁਰੁ ਅਪਣਾ ਮਨਾਇ ਲੈ ਰੂਪੁ ਚੜੀ ਤਾ ਅਗਲਾ ਦੂਜਾ ਨਾਹੀ ਥਾਉ ॥ ਐਸਾ ਸੀਗਾਰੁ ਬਣਾਇ ਤੂ ਮੈਲਾ ਕਦੇ ਨ ਹੋਵਈ ਅਹਿਨਿਸਿ ਲਾਗੈ ਭਾਉ ॥ ਨਾਨਕ ਸੋਹਾਗਣਿ ਕਾ ਕਿਆ ਚਿਹਨੁ ਹੈ ਅੰਦਰਿ ਸਚੁ ਮੁਖੁ ਉਜਲਾ ਖਸਮੈ ਮਾਹਿ ਸਮਾਇ ॥੧॥ {ਪੰਨਾ 785}

ਅਰਥ: ਹੇ ਸੂਹੇ ਵੇਸ ਵਾਲੀਏ! ਜੇ ਤੂੰ ਸਦਾ-ਥਿਰ (ਪ੍ਰਭੂ ਦਾ) ਨਾਮ ਮੰਨ ਲਏਂ ਤਾਂ ਤੂੰ ਸੁਹਾਗ ਭਾਗ ਵਾਲੀ ਹੋ ਜਾਏਂ। ਆਪਣੇ ਗੁਰੂ ਨੂੰ ਪ੍ਰਸੰਨ ਕਰ ਲੈ, ਬੜੀ (ਨਾਮ-) ਰੰਗਣ ਚੜ੍ਹ ਆਵੇਗੀ (ਪਰ ਇਸ ਰੰਗਣ ਲਈ ਗੁਰੂ ਤੋਂ ਬਿਨਾ) ਕੋਈ ਹੋਰ ਥਾਂ ਨਹੀਂ ਹੈ। (ਸੋ ਗੁਰੂ ਦੀ ਸਰਨ ਪੈ ਕੇ) ਅਜੇਹਾ (ਸੋਹਣਾ ਸਿੰਗਾਰ ਬਣਾ ਜੋ ਕਦੇ ਮੈਲਾ ਨਾਹ ਹੋਵੇ ਤੇ ਦਿਨ ਰਾਤ ਤੇਰਾ ਪਿਆਰ (ਪ੍ਰਭੂ ਨਾਲ) ਬਣਿਆ ਰਹੇ। ਹੇ ਨਾਨਕ! (ਇਸ ਤੋਂ ਬਿਨਾ) ਸੁਹਾਗ ਭਾਗ ਵਾਲੀ ਜੀਵ-ਇਸਤ੍ਰੀ ਦਾ ਹੋਰ ਕੀਹ ਲੱਛਣ ਹੋ ਸਕਦਾ ਹੈਉਸ ਦੇ ਅੰਦਰ ਸੱਚਾ ਨਾਮ ਹੋਵੇ, ਮੂੰਹ (ਉਤੇ ਨਾਮ ਦੀਲਾਲੀ ਹੋਵੇ ਤੇ ਉਹ ਖਸਮ-ਪ੍ਰਭੂ ਵਿਚ ਜੁੜੀ ਰਹੇ

ਮਃ ੩ ॥ ਲੋਕਾ ਵੇ ਹਉ ਸੂਹਵੀ ਸੂਹਾ ਵੇਸੁ ਕਰੀ ॥ ਵੇਸੀ ਸਹੁ ਨ ਪਾਈਐ ਕਰਿ ਕਰਿ ਵੇਸ ਰਹੀ ॥ ਨਾਨਕ ਤਿਨੀ ਸਹੁ ਪਾਇਆ ਜਿਨੀ ਗੁਰ ਕੀ ਸਿਖ ਸੁਣੀ ॥ ਜੋ ਤਿਸੁ ਭਾਵੈ ਸੋ ਥੀਐ ਇਨ ਬਿਧਿ ਕੰਤ ਮਿਲੀ ॥੨॥ {ਪੰਨਾ 785}

ਅਰਥ: ਹੇ ਲੋਕੋ! ਮੈਂ (ਨਿਰੀ) ਸੂਹੇ ਵੇਸੁ ਵਾਲੀ (ਹੀ) ਹਾਂ, ਮੈਂ (ਨਿਰੇ) ਸੂਹੇ ਕੱਪੜੇ (ਹੀਪਾਂਦੀ ਹਾਂਪਰ (ਨਿਰੇ) ਵੇਸਾਂ ਨਾਲ ਖਸਮ (-ਪ੍ਰਭੂਨਹੀਂ ਮਿਲਦਾ, ਮੈਂ ਵੇਸ ਕਰ ਕਰ ਕੇ ਥੱਕ ਗਈ ਹਾਂ। ਹੇ ਨਾਨਕਖਸਮ ਉਹਨਾਂ ਨੂੰ (ਹੀ) ਮਿਲਦਾ ਹੈ ਜਿਨ੍ਹਾਂ ਨੇ ਸਤਿਗੁਰੂ ਦੀ ਸਿੱਖਿਆ ਸੁਣੀ ਹੈ। (ਜਦੋਂ ਜੀਵ-ਇਸਤ੍ਰੀ ਇਸ ਅਵਸਥਾ ਤੇ ਅੱਪੜ ਜਾਏ ਕਿਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਹੁੰਦਾ ਹੈ, ਤਾਂ ਇਸ ਤਰ੍ਹਾਂ ਉਹ ਖਸਮ-ਪ੍ਰਭੂ ਨੂੰ ਮਿਲ ਪੈਂਦੀ ਹੈ

ਪਉੜੀ ॥ ਹੁਕਮੀ ਸ੍ਰਿਸਟਿ ਸਾਜੀਅਨੁ ਬਹੁ ਭਿਤਿ ਸੰਸਾਰਾ ॥ ਤੇਰਾ ਹੁਕਮੁ ਨ ਜਾਪੀ ਕੇਤੜਾ ਸਚੇ ਅਲਖ ਅਪਾਰਾ ॥ ਇਕਨਾ ਨੋ ਤੂ ਮੇਲਿ ਲੈਹਿ ਗੁਰ ਸਬਦਿ ਬੀਚਾਰਾ ॥ ਸਚਿ ਰਤੇ ਸੇ ਨਿਰਮਲੇ ਹਉਮੈ ਤਜਿ ਵਿਕਾਰਾ ॥ ਜਿਸੁ ਤੂ ਮੇਲਹਿ ਸੋ ਤੁਧੁ ਮਿਲੈ ਸੋਈ ਸਚਿਆਰਾ ॥੨॥ {ਪੰਨਾ 786}

ਅਰਥ: ਉਸ ਪ੍ਰਭੂ ਨੇ ਇਹ ਸ੍ਰਿਸ਼ਟੀ ਇਹ ਸੰਸਾਰ ਆਪਣੇ ਹੁਕਮ ਅਨੁਸਾਰ ਕਈ ਕਿਸਮਾਂ ਦਾ ਬਣਾਇਆ ਹੈ। ਹੇ ਸੱਚੇ! ਹੇ ਅਲੱਖ! ਤੇ ਹੇ ਬੇਅੰਤ ਪ੍ਰਭੂ! ਇਹ ਸਮਝ ਨਹੀਂ ਪੈਂਦੀ ਕਿ ਤੇਰਾ ਹੁਕਮ ਕੇਡਾ ਕੁ (ਬਲਵਾਨ) ਹੈ। ਕਈ ਜੀਵਾਂ ਨੂੰ ਤੂੰ ਗੁਰ-ਸ਼ਬਦ ਵਿਚ ਜੋੜ ਕੇ ਆਪਣੇ ਨਾਲ ਮਿਲਾ ਲੈਂਦਾ ਹੈਂ, ਉਹ ਹਉਮੈ-ਰੂਪ ਵਿਕਾਰ ਤਿਆਗ ਕੇ ਤੇਰੇ ਨਾਮ ਵਿਚ ਰੰਗੇ ਜਾਂਦੇ ਹਨ ਤੇ ਪਵਿਤ੍ਰ ਹੋ ਜਾਂਦੇ ਹਨ। ਹੇ ਪ੍ਰਭੂ! ਜਿਸ ਨੂੰ ਤੂੰ ਮਿਲਾਂਦਾ ਹੈਂ ਉਹ ਤੈਨੂੰ ਮਿਲਦਾ ਹੈ ਤੇ ਉਹੀ ਸੱਚ ਦਾ ਵਪਾਰੀ ਹੈ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ {ਪੰਨਾ 609}

ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ।

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।

ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।

(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩।

ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਵਡਹੰਸੁ ਮਹਲਾ ੪ ਘੋੜੀਆ    ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ {ਪੰਨਾ 575}

ਅਰਥ: ਹੇ ਭਾਈ! ਮਨੁੱਖ ਦੀ) ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ ਨੂੰ) ਪਰਮਾਤਮਾ ਨੇ ਪੈਦਾ ਕੀਤਾ ਹੈ। ਮਨੁੱਖਾ ਜਨਮ ਭਾਗਾਂ ਵਾਲਾ ਹੈ (ਜਿਸ ਵਿਚ ਇਹ ਕਾਂਇਆਂ ਮਿਲਦੀ ਹੈ) ਚੰਗੀ ਕਿਸਮਤਿ ਨਾਲ ਹੀ (ਜੀਵ ਨੇ ਇਹ ਕਾਂਇਆਂ) ਲੱਭੀ ਹੈ। ਹੇ ਭਾਈ! ਮਨੁੱਖਾ ਜਨਮ ਵੱਡੀ ਕਿਸਮਤਿ ਨਾਲ ਹੀ ਲੱਭਦਾ ਹੈ। ਪਰ ਉਸੇ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਮਨੁੱਖ ਦੀ ਕਾਂਇਆਂ ਹਰਿ-ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ।

ਹੇ ਭਾਈ! ਇਹ ਕਾਂਇਆਂ ਸੋਹਣੀ ਹੈ ਕਿਉਂਕਿ ਇਸ ਕਾਂਇਆਂ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਸਕਦਾ ਹਾਂ, ਹਰਿ-ਨਾਮ ਦੀ ਬਰਕਤਿ ਨਾਲ ਇਹ ਕਾਂਇਆਂ ਸੋਹਣੀ ਬਣ ਜਾਂਦੀ ਹੈ। ਹੇ ਭਾਈ! ਉਸੇ ਵੱਡੇ ਭਾਗਾਂ ਵਾਲੇ ਮਨੁੱਖ ਨੇ ਹੀ ਇਹ ਕਾਂਇਆਂ ਪ੍ਰਾਪਤ ਕੀਤੀ ਸਮਝ, ਪਰਮਾਤਮਾ ਦਾ ਨਾਮ ਜਿਸ ਮਨੁੱਖ ਦਾ ਮਿੱਤਰ ਬਣ ਜਾਂਦਾ ਹੈ। ਹੇ ਦਾਸ ਨਾਨਕ! ਨਾਮ ਸਿਮਰਨ ਵਾਸਤੇ ਹੀ ਇਹ ਕਾਂਇਆਂ) ਪਰਮਾਤਮਾ ਨੇ ਪੈਦਾ ਕੀਤੀ ਹੈ।੧।

ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ {ਪੰਨਾ 575}

ਅਰਥ: ਹੇ ਭਾਈ! ਪਰਮਾਤਮਾ ਦੇ ਗੁਣਾਂ ਨੂੰ ਵਿਚਾਰ ਕੇ ਮੈਂ (ਆਪਣੇ ਸਰੀਰ-ਘੋੜੀ ਉਤੇ, ਸਿਫ਼ਤਿ-ਸਾਲਾਹ ਦੀ) ਕਾਠੀ ਪਾਂਦਾ ਹਾਂ, (ਉਸ ਕਾਠੀ ਵਾਲੀ ਘੋੜੀ ਉਤੇ) ਚੜ੍ਹ ਕੇ (ਕਾਂਇਆਂ ਨੂੰ ਵੱਸ ਵਿਚ ਕਰ ਕੇ) ਮੈਂ ਇਸ ਔਖੇ (ਤਰੇ ਜਾਣ ਵਾਲੇਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹਾਂ।

(ਹੇ ਭਾਈ! ਕੋਈ ਵਿਰਲਾਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹੀਇਸ ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ (ਕਿਉਂਕਿ ਇਸ ਵਿਚ ਵਿਕਾਰਾਂ ਦੀਆਂ) ਬੇਅੰਤ ਲਹਿਰਾਂ ਪੈ ਰਹੀਆਂ ਹਨ। ਕੋਈ ਵਿਰਲਾ ਵੱਡੇ ਭਾਗਾਂ ਵਾਲਾ ਮਨੁੱਖ ਹਰਿ-ਨਾਮ ਦੇ ਜਹਾਜ਼ ਵਿਚ ਚੜ੍ਹ ਕੇ ਪਾਰ ਲੰਘਦਾ ਹੈ, ਗੁਰੂ-ਮਲਾਹ ਆਪਣੇ ਸ਼ਬਦ ਵਿਚ ਜੋੜ ਕੇ ਪਾਰ ਲੰਘਾ ਲੈਂਦਾ ਹੈ।

ਹੇ ਨਾਨਕ! ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਹਰਿ ਨਾਮ-ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਮਨੁੱਖ ਉਹ ਉੱਚਾ ਤੇ ਸੁੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ਜਿਥੇ ਵਾਸਨਾ ਪੋਹ ਨਹੀਂ ਸਕਦੀ।੨।

ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥ {ਪੰਨਾ 575}

ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਪੱਕੀ ਕਰ ਦਿੱਤੀ, ਉਸ ਨੇ ਇਹ ਸੂਝ (ਆਪਣੀ ਕਾਂਇਆਂ-ਘੋੜੀ ਦੇ) ਮੂੰਹ ਵਿਚ (ਮਾਨੋ) ਲਗਾਮ ਦੇ ਦਿੱਤੀ ਹੈ। ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਪੈਦਾ ਹੁੰਦਾ ਹੈ, ਇਹ ਪਿਆਰ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ (ਮਾਨੋ) ਚਾਬੁਕ ਮਾਰਦਾ ਰਹਿੰਦਾ ਹੈ। ਹਿਰਦੇ ਵਿਚ ਪੈਦਾ ਹੋਇਆ ਹਰਿ-ਨਾਮ ਦਾ ਪ੍ਰੇਮ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ ਚਾਬੁਕ ਮਾਰਦਾ ਰਹਿੰਦਾ ਹੈ, ਤੇ, ਆਪਣੇ ਮਨ ਨੂੰ ਵੱਸ ਵਿਚ ਕਰੀ ਰੱਖਦਾ ਹੈ। ਪਰ, ਇਹ ਮਨ ਗੁਰੂ ਦੀ ਸਰਨ ਪਿਆਂ ਹੀ ਜਿੱਤਿਆ ਜਾ ਸਕਦਾ ਹੈ। ਉਹ ਮਨੁੱਖ ਗੁਰੂ ਦਾ ਸ਼ਬਦ ਪ੍ਰਾਪਤ ਕਰਦਾ ਹੈ, ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਂਦਾ ਰਹਿੰਦਾ ਹੈ, ਤੇ (ਜਤ, ਧੀਰਜ ਆਦਿਕ ਦੀ ਕੁਠਾਲੀ ਵਿਚਅੱਲ੍ਹੜ ਮਨ ਨੂੰ ਘੜ ਲੈਂਦਾ ਹੈ (ਸੁਚੱਜਾ ਬਣਾ ਲੈਂਦਾ ਹੈ। ਗੁਰੂ ਦੀ ਜਿਹੜੀ ਬਾਣੀ ਉਚਾਰੀ ਹੋਈ ਹੈ ਇਸ ਨੂੰ ਆਪਣੇ ਕੰਨਾਂ ਨਾਲ ਸੁਣ ਕੇ (ਭਾਵ, ਗਹੁ ਨਾਲ ਸੁਣ ਕੇ ਉਹ ਮਨੁੱਖ ਆਪਣੇ ਅੰਦਰ) ਪਰਮਾਤਮਾ ਦਾ ਪਿਆਰ ਪੈਦਾ ਕਰਦਾ ਹੈ, ਤੇ ਇਸ ਤਰ੍ਹਾਂ ਕਾਂਇਆਂ-ਘੋੜੀ ਉਤੇ ਸਵਾਰ ਹੁੰਦਾ ਹੈ (ਕਾਂਇਆਂ ਨੂੰ ਵੱਸ ਕਰਦਾ ਹੈ। ਹੇ ਦਾਸ ਨਾਨਕ! ਇਹ ਮਨੁੱਖਾ ਜੀਵਨਬੜਾ ਔਖਾ ਪੈਂਡਾ ਹੈ, (ਗੁਰੂ ਸਰਨ ਪਏ ਮਨੁੱਖ ਨੂੰ) ਪਾਰ ਲੰਘਾ ਲੈਂਦਾ ਹੈ।੩।

ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥ {ਪੰਨਾ 575}

ਅਰਥ: ਹੇ ਭਾਈ! ਇਹ ਮਨੁੱਖਾ ਸਰੀਰ-ਘੋੜੀ ਪਰਮਾਤਮਾ ਨੇ ਪੈਦਾ ਕੀਤੀ ਹੈ (ਕਿ ਇਸ ਘੋੜੀ ਉਤੇ ਚੜ੍ਹ ਕੇ ਜੀਵ ਜੀਵਨ-ਸਫ਼ਰ ਨੂੰ ਸਫਲਤਾ ਨਾਲ ਤੈ ਕਰੇ, ਸੋ) ਜਿਸ (ਸਰੀਰ-ਘੋੜੀ) ਦੀ ਰਾਹੀਂ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ, ਉਹ ਧੰਨ ਹੈ, ਉਸ ਨੂੰ ਸ਼ਾਬਾਸ਼ ਮਿਲਦੀ ਹੈ, (ਇਸ ਦੀ ਰਾਹੀਂ) ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ ਉੱਘੜ ਪੈਂਦਾ ਹੈ।

ਹੇ ਭਾਈ! ਇਸ ਸੋਹਣੀ ਕਾਂਇਆਂ-ਘੋੜੀ ਉਤੇ ਚੜ੍ਹ, (ਇਹ ਘੋੜੀਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦੀ ਹੈ, (ਇਸ ਦੀ ਰਾਹੀਂ) ਗੁਰੂ ਦੀ ਸਰਨ ਪੈ ਕੇ ਪਰਮ ਆਨੰਦ ਦੇ ਮਾਲਕ ਪਰਮਾਤਮਾ ਨੂੰ ਮਿਲ।

ਪੂਰਨ ਪਰਮਾਤਮਾ ਨੇ ਜਿਸ ਜੀਵ-ਇਸਤ੍ਰੀ ਦਾ ਵਿਆਹ ਰਚਾ ਦਿੱਤਾ (ਜਿਸ ਜਿੰਦ-ਵਹੁਟੀ ਨੂੰ ਆਪਣੇ ਨਾਲ ਮਿਲਾਣ ਦਾ ਢੋ ਢੁਕਾ ਦਿੱਤਾ) , ਸਤ ਸੰਗੀਆਂ ਨਾਲ ਮਿਲ ਕੇ (ਮਾਨੋ, ਉਸ ਦੀਜੰਞ ਆ ਗਈ। ਹੇ ਦਾਸ ਨਾਨਕ! ਸੰਤ ਜਨਾਂ ਨੂੰ ਮਿਲ ਕੇ ਉਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ (ਦਾ ਮਿਲਾਪ) ਹਾਸਲ ਕਰ ਲਿਆ, ਉਸ ਨੇ ਆਤਮਕ ਆਨੰਦ ਲੱਭ ਲਿਆ, ਉਸ ਦੇ ਅੰਦਰ ਆਤਮਕ ਸ਼ਾਦੀਆਨੇ ਵੱਜ ਪਏ।੪।੧।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ {ਪੰਨਾ 597-598}

ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧।

ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ।

(ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।੨।

ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।੩।

ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।੪।੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥ {ਪੰਨਾ 657-658}

ਅਰਥ: (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ 'ਮੈਂਦੂਰ ਹੋ ਜਾਂਦੀ ਹੈ; (ਇਸ 'ਮੈਂਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ੧।

ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ) , ਉਹ ਠੀਕ ਨਹੀਂ ਹੈ।੧।ਰਹਾਉ।

(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।੨।

ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ) , ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ੩।

(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।੪।੧।

*┈┉┅━❀꧁ੴ꧂❀━┅┉┈*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ {ਪੰਨਾ 711-712}

ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।

ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਤਿਲੰਗ ਮਹਲਾ ੧ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩ {ਪੰਨਾ 721-722}

ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂਰਹਾਉ

ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ

(ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ

ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ

ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ

*┈┉┅━❀꧁ੴ꧂❀━┅┉┈*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਰਾਗੁ ਸੂਹੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥ {ਪੰਨਾ 760}

ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ੧।ਰਹਾਉ।

ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧।

ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ੨।

ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! ਆਪਣੀ ਸਿਫ਼ਤਿ-ਸਾਲਾਹ ਬਖ਼ਸ਼) , ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩।

ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪।

ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫।

ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬।

ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭।

ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥ {ਪੰਨਾ 691}

ਅਰਥ: ਮੈਂ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹਾਂ।੧।ਰਹਾਉ।

ਹੇ ਪ੍ਰਭੂ! ਬ੍ਰਹਮਾ ਦੇ ਪੁੱਤਰਾਂ) ਸਨਕ, ਸਨੰਦ ਅਤੇ ਸ਼ਿਵ ਜੀ ਵਰਗਿਆਂ ਨੇ ਤੇਰਾ ਭੇਦ ਨਹੀਂ ਪਾਇਆ; (ਵਿਸ਼ਨੂ ਦੇ ਭਗਤ) ਸ਼ੇਸ਼ਨਾਗ ਨੇ ਤੇਰੇ (ਦਿਲ ਦਾ) ਰਾਜ਼ ਨਹੀਂ ਸਮਝਿਆ।੧।

(ਸ੍ਰੀ ਰਾਮ ਚੰਦਰ ਜੀ ਦੇ ਸੇਵਕ) ਹਨੂਮਾਨ ਵਰਗੇ ਨੇ, (ਵਿਸ਼ਨੂ ਦੇ ਸੇਵਕ ਤੇ ਪੰਛੀਆਂ ਦੇ ਰਾਜੇ) ਗਰੁੜ ਵਰਗਿਆਂ ਨੇ, ਦੇਵਤਿਆਂ ਦੇ ਰਾਜੇ ਇੰਦਰ ਨੇ, ਵੱਡੇ ਵੱਡੇ ਰਾਜਿਆਂ ਨੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ।੨।

ਚਾਰ ਵੇਦ, (ਅਠਾਰਾਂਸਿਮ੍ਰਿਤੀਆਂ, (ਅਠਾਰਾਂ) ਪੁਰਾਣ-(ਇਹਨਾਂ ਦੇ ਕਰਤਾ ਬ੍ਰਹਮਾ, ਮਨੂ ਤੇ ਹੋਰ ਰਿਸ਼ੀਆਂ) ਨੇ ਤੈਨੂੰ ਨਹੀਂ ਸਮਝਿਆਵਿਸ਼ਨੂ ਤੇ ਲੱਛਮੀ ਨੇ ਭੀ ਤੇਰਾ ਅੰਤ ਨਹੀਂ ਪਾਇਆ।੩।

ਕਬੀਰ ਆਖਦਾ ਹੈ-(ਬਾਕੀ ਸਾਰੀ ਸ੍ਰਿਸ਼ਟੀ ਦੇ ਲੋਕ ਪ੍ਰਭੂ ਨੂੰ ਛੱਡ ਕੇ ਹੋਰ ਹੋਰ ਪਾਸੇ ਭਟਕਦੇ ਰਹੇ) ਇੱਕ ਉਹ ਮਨੁੱਖ ਭਟਕਦਾ ਨਹੀਂ, ਜੋ (ਸੰਤਾਂ ਦੀ) ਚਰਨੀਂ ਲੱਗ ਕੇ ਪਰਮਾਤਮਾ ਦੀ ਸ਼ਰਨ ਵਿਚ ਟਿਕਿਆ ਰਹਿੰਦਾ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੭॥ {ਪੰਨਾ 655-656}

ਅਰਥ: ਹੇ ਮੂਰਖ! ਤੂੰ ਪਰਮਾਤਮਾ ਦਾ ਨਾਮ (ਤਾਂ) ਸਿਮਰਦਾ ਨਹੀਂ (ਨਾਮ ਨੂੰ ਵਿਸਾਰ ਕੇ) ਮੁੜ ਮੁੜ ਹੋਰ ਸੋਚਾਂ ਸੋਚਣ ਦਾ ਤੈਨੂੰ ਕੀਹ ਲਾਭ ਹੋਵੇਗਾ?੧।ਰਹਾਉ।

(ਹੇ ਗੰਵਾਰ!) ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨਿਰੇ ਪੜ੍ਹਨ ਸੁਣਨ ਤੋਂ ਕੋਈ ਫ਼ਾਇਦਾ ਨਹੀਂਜੇ ਇਸ ਪੜ੍ਹਨ ਸੁਣਨ ਦੇ ਕੁਦਰਤੀ ਨਤੀਜੇ ਦੇ ਤੌਰ ਤੇ ਉਸ ਪ੍ਰਭੂ ਦਾ ਮਿਲਾਪ ਨਾਹ ਹੋਵੇ।੧।

ਹਨੇਰੇ ਵਿਚ (ਤਾਂਦੀਵੇ ਦੀ ਲੋੜ ਹੁੰਦੀ ਹੈ (ਤਾਕਿ ਅੰਦਰੋਂਉਹ ਹਰਿ-ਨਾਮ ਪਦਾਰਥ ਮਿਲ ਪਏ, ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, (ਇਸ ਤਰ੍ਹਾਂ ਧਾਰਮਿਕ ਪੁਸਤਕਾਂ ਪੜ੍ਹਨ ਨਾਲ ਉਹ ਗਿਆਨ ਦਾ ਦੀਵਾ ਮਨ ਵਿਚ ਜਗਣਾ ਚਾਹੀਦਾ ਹੈ ਜਿਸ ਨਾਲ ਅੰਦਰ-ਵੱਸਦਾ ਰੱਬ ਲੱਭ ਪਏ। ਜਿਸ ਮਨੁੱਖ ਨੂੰ ਉਹ ਅਪਹੁੰਚ ਹਰਿ-ਨਾਮ ਪਦਾਰਥ ਮਿਲ ਪੈਂਦਾ ਹੈ, ਉਸ ਦੇ ਅੰਦਰ ਉਹ ਦੀਵਾ ਫਿਰ ਸਦਾ ਟਿਕਿਆ ਰਹਿੰਦਾ ਹੈ।੨।

ਕਬੀਰ ਆਖਦਾ ਹੈ-ਉਸ ਅਪਹੁੰਚ ਹਰਿ-ਨਾਮ ਪਦਾਰਥ ਨਾਲ ਮੇਰੀ ਭੀ ਜਾਣ-ਪਛਾਣ ਹੋ ਗਈ ਹੈ। ਜਦੋਂ ਤੋਂ ਜਾਣ-ਪਛਾਣ ਹੋਈ ਹੈ, ਮੇਰਾ ਮਨ ਉਸੇ ਵਿਚ ਹੀ ਪਰਚ ਗਿਆ ਹੈ। (ਪਰ ਜਗਤ ਲੋੜਦਾ ਹੈ ਧਰਮ-ਪੁਸਤਕਾਂ ਦੇ ਰਿਵਾਜੀ ਪਾਠ ਕਰਨੇ ਕਰਾਉਣੇ ਤੇ ਤੀਰਥ ਆਦਿਕਾਂ ਦੇ ਇਸ਼ਨਾਨਸੋ,) ਪਰਮਾਤਮਾ ਵਿਚ ਮਨ ਜੁੜਨ ਨਾਲ (ਕਰਮ-ਕਾਂਡੀ) ਜਗਤ ਦੀ ਤਸੱਲੀ ਨਹੀਂ ਹੁੰਦੀ; (ਦੂਜੇ ਪਾਸੇ,) ਨਾਮ ਸਿਮਰਨ ਵਾਲੇ ਨੂੰ ਭੀ ਇਹ ਮੁਥਾਜੀ ਨਹੀਂ ਹੁੰਦੀ ਕਿ ਜ਼ਰੂਰ ਹੀ ਲੋਕਾਂ ਦੀ ਤਸੱਲੀ ਭੀ ਕਰਾਏ, (ਤਾਹੀਏਂ, ਆਮ ਤੌਰ ਤੇ ਇਹਨਾਂ ਦਾ ਅਜੋੜ ਹੀ ਬਣਿਆ ਰਹਿੰਦਾ ਹੈ੩।੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਸੂਹੀ ਮਹਲਾ ੪ ॥ ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥ ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥ ਹਰਿ ਧਨੁ ਸੰਚੀਐ ਭਾਈ ॥ ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥ ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥ ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥੨॥ {ਪੰਨਾ 733-734}

ਅਰਥ: ਹੇ ਭਾਈ! ਜੇਹੜਾ ਹਰੀ ਇਸ ਲੋਕ ਵਿਚ ਅਤੇ ਪਰਲੋਕ ਵਿਚ ਮਿੱਤਰ ਬਣਦਾ ਹੈ, ਉਸ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ।੧।ਰਹਾਉ।

ਹੇ ਭਾਈ! ਜਿਸ ਭੀ ਥਾਂ ਪਰਮਾਤਮਾ ਦਾ ਆਰਾਧਨ ਕੀਤਾ ਜਾਏ, ਉਹ ਮਿੱਤਰ ਪਰਮਾਤਮਾ ਉੱਥੇ ਹੀ ਆ ਮਦਦਗਾਰ ਬਣਦਾ ਹੈ। (ਪਰ ਉਹ) ਪਰਮਾਤਮਾ ਗੁਰੂ ਦੀ ਕਿਰਪਾ ਨਾਲ (ਹੀ ਮਨੁੱਖ ਦੇਮਨ ਵਿਚ ਵੱਸ ਸਕਦਾ ਹੈ, ਕਿਸੇ ਭੀ ਹੋਰ ਤਰੀਕੇ ਨਾਲ ਉਸ ਨੂੰ ਲੱਭਿਆ ਨਹੀਂ ਜਾ ਸਕਦਾ।੧।

ਹੇ ਭਾਈ! ਸਤਸੰਗੀਆਂ ਨਾਲ (ਮਿਲ ਕੇ) ਪਰਮਾਤਮਾ ਦਾ ਨਾਮ-ਧਨ ਖੱਟਿਆ ਜਾ ਸਕਦਾ ਹੈ, (ਸਤਸੰਗ ਤੋਂ ਬਿਨਾ) ਕਿਸੇ ਭੀ ਹੋਰ ਥਾਂ, ਕਿਸੇ ਭੀ ਹੋਰ ਜਤਨ ਨਾਲ ਹਰਿ-ਨਾਮ ਧਨ ਖ਼ਰੀਦਦਾ ਹੈ, ਨਾਸਵੰਤ ਪਦਾਰਥਾਂ ਦੇ ਵਪਾਰੀ (ਮਾਇਕ ਪਦਾਰਥ ਹੀ ਖ਼ਰੀਦਦੇ ਹਨ ਉਹਨਾਂ ਦੀ) ਸਿੱਖਿਆ ਨਾਲ ਹਰਿ-ਨਾਮ-ਧਨ ਪ੍ਰਾਪਤ ਨਹੀਂ ਕੀਤਾ ਜਾ ਸਕਦਾ।੨।

ਹਰਿ ਧਨੁ ਰਤਨੁ ਜਵੇਹਰੁ ਮਾਣਕੁ ਹਰਿ ਧਨੈ ਨਾਲਿ ਅੰਮ੍ਰਿਤ ਵੇਲੈ ਵਤੈ ਹਰਿ ਭਗਤੀ ਹਰਿ ਲਿਵ ਲਾਈ ॥ ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੇ ਨਿਖੁਟੈ ਨਾਹੀ ॥ ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥੩॥ ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ ਜਾਈ ॥ ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਡੰਡੁ ਨ ਲਗਾਈ ॥੪॥ {ਪੰਨਾ 734}

ਅਰਥ: ਹੇ ਭਾਈ! ਪਰਮਾਤਮਾ ਦਾ ਨਾਮ (ਭੀ) ਧਨ (ਹੈ, ਇਹ ਧਨ) ਰਤਨ ਜਵਾਹਰ ਮੋਤੀ (ਵਰਗਾ ਕੀਮਤੀ) ਹੈ। ਪ੍ਰਭੂ ਦੇ ਭਗਤਾਂ ਨੇ ਵੱਤਰ ਦੇ ਵੇਲੇ ਉੱਠ ਕੇ ਅੰਮ੍ਰਿਤ ਵੇਲੇ ਉੱਠ ਕੇ (ਉਸ ਵੇਲੇ ਉੱਠ ਕੇ ਜਦੋਂ ਆਤਮਕ ਜੀਵਨ ਪਲ੍ਹਰਦਾ ਹੈ) ਇਸ ਹਰਿ-ਨਾਮ ਧਨ ਨਾਲ ਸੁਰਤਿ ਜੋੜੀ ਹੁੰਦੀ ਹੈ। ਵੱਤਰ ਦੇ ਵੇਲੇ ਅੰਮ੍ਰਿਤ ਵੇਲੇ (ਉੱਠ ਕੇ) ਬੀਜਿਆ ਹੋਇਆ ਇਹ ਹਰਿ-ਨਾਮ-ਧਨ ਭਗਤ ਜਨ ਆਪ ਵਰਤਦੇ ਰਹਿੰਦੇ ਹਨ, ਹੋਰਨਾਂ ਨੂੰ ਵੰਡਦੇ ਰਹਿੰਦੇ ਹਨ, ਪਰ ਇਹ ਮੁੱਕਦਾ ਨਹੀਂ। ਭਗਤ ਜਨਾਂ ਨੂੰ ਇਸ ਲੋਕ ਵਿਚ ਪਰਲੋਕ ਵਿਚ ਇਸ ਹਰਿ-ਨਾਮ-ਧਨ ਦੇ ਕਾਰਨ ਇੱਜ਼ਤ ਮਿਲਦੀ ਹੈ।੩।

ਹੇ ਭਾਈ! ਇਸ ਹਰਿ-ਨਾਮ-ਧਨ ਨੂੰ ਕਿਸੇ ਕਿਸਮ ਦਾ ਕੋਈ ਡਰ-ਖ਼ਤਰਾ ਨਹੀਂ, ਇਹ ਸਦਾ ਹੀ ਕਾਇਮ ਰਹਿਣ ਵਾਲਾ ਹੈਸਦਾ ਹੀ ਟਿਕਿਆ ਰਹਿੰਦਾ ਹੈ। ਅੱਗ, ਚੋਰ, ਪਾਣੀ, ਮੌਤ-ਕਿਸੇ ਪਾਸੋਂ ਭੀ ਇਸ ਧਨ ਦਾ ਨੁਕਸਾਨ ਨਹੀਂ ਕੀਤਾ ਜਾ ਸਕਦਾ। ਕੋਈ ਲੁਟੇਰਾ ਇਸ ਹਰਿ-ਨਾਮ-ਧਨ ਦੇ ਨੇੜੇ ਨਹੀਂ ਢੁਕ ਸਕਦਾ। ਜਮ ਮਸੂਲੀਆ ਇਸ ਧਨ ਨੂੰ ਮਸੂਲ ਨਹੀਂ ਲਾ ਸਕਦਾ।੪।

ਸਾਕਤੀ ਪਾਪ ਕਰਿ ਕੈ ਬਿਖਿਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥ ਹਲਤੈ ਵਿਚਿ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਗਇਆ ਅਗੈ ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਈ ॥੫॥ ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥ ਇਸੁ ਹਰਿ ਧਨੈ ਕਾ ਤੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ ॥੬॥੩॥੧੦॥ {ਪੰਨਾ 734}

ਅਰਥ: ਹੇ ਭਾਈ! ਮਾਇਆ-ਵੇੜ੍ਹੇ ਮਨੁੱਖਾਂ ਨੇ (ਸਦਾ) ਪਾਪ ਕਰ ਕਰ ਕੇ ਮਾਇਆ-ਧਨ (ਹੀ) ਜੋੜਿਆ, (ਪਰ) ਉਹਨਾਂ ਦੇ ਨਾਲ (ਜਗਤ ਤੋਂ ਤੁਰਨ ਵੇਲੇ) ਇਹ ਧਨ ਇਕ ਕਦਮ ਭੀ ਸਾਥ ਨਾਹ ਕਰ ਸਕਿਆ। (ਇਸ ਮਾਇਆ-ਧਨ ਦੇ ਕਾਰਨ) ਮਾਇਆ-ਵੇੜ੍ਹੇ ਮਨੁੱਖ ਇਸ ਲੋਕ ਵਿਚ ਦੁਖੀ ਹੀ ਰਹੇ (ਮਰਨ ਵੇਲੇ ਇਹ ਧਨ) ਹੱਥੋਂ ਖੁੱਸ ਗਿਆ, ਅਗਾਂਹ ਪਰਲੋਕ ਵਿਚ ਜਾ ਕੇ ਮਾਇਆ-ਵੇੜ੍ਹੇ ਮਨੁੱਖ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਕੋਈ ਥਾਂ ਨਹੀਂ ਮਿਲਦੀ।੫।

ਹੇ ਸੰਤ ਜਨੋ! ਇਸ ਹਰਿ-ਨਾਮ-ਧਨ ਦਾ ਮਾਲਕ ਪਰਮਾਤਮਾ ਆਪ ਹੀ ਹੈ। ਜਿਸ ਮਨੁੱਖ ਨੂੰ ਸ਼ਾਹ ਪ੍ਰਭੂ ਇਹ ਧਨ ਦੇਂਦਾ ਹੈ, ਉਹ ਮਨੁੱਖ (ਇਸ ਜਗਤ ਵਿਚਇਹ ਹਰਿ-ਨਾਮ-ਸੌਦਾ ਵਿਹਾਝ ਕੇ ਇਥੋਂ ਤੁਰਦਾ ਹੈ। ਹੇ ਨਾਨਕ! ਆਖ-ਹੇ ਭਾਈ!) ਇਸ ਹਰਿ-ਨਾਮ-ਧਨ ਦੇ ਵਪਾਰ ਵਿਚ ਕਦੇ ਘਾਟਾ ਨਹੀਂ ਪੈਂਦਾ। ਗੁਰੂ ਨੇ ਆਪਣੇ ਸੇਵਕ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝਾ ਦਿੱਤੀ ਹੈ।੬।੩।੧੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਜੈਤਸਰੀ ਮਹਲਾ ੪ ॥ ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥ ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥ {ਪੰਨਾ 697}

ਅਰਥ: ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ।ਰਹਾਉ।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੧।

ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ।੨।

ਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ। ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ।੩।

ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ। ਹੇ ਨਾਨਕ! ਆਖ-ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ (ਕੀਤੇ ਕਰਮਾਂ ਦੇ ਲੇਖੇ ਦੇ ਸਾਰੇ) ਕਾਗ਼ਜ਼ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ।੪।੫।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇

 👉  Youtube Channel :- Sikh Youth Of Punjab

👉 Whatsapp Group :- Sikhyouthpb

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts