Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Monday, 21 September 2020

☬|| ਅੱਜ ਦਾ ਫੁਰਮਾਨ ||☬ || 21-09-2020|| ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ



*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਰਾਗੁ ਗੋਂਡ ਬਾਣੀ ਭਗਤਾ ਕੀ ॥ ਕਬੀਰ ਜੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸੰਤੁ ਮਿਲੈ ਕਿਛੁ ਸੁਨੀਐ ਕਹੀਐ ॥ ਮਿਲੈ ਅਸੰਤੁ ਮਸਟਿ ਕਰਿ ਰਹੀਐ ॥੧॥ ਬਾਬਾ ਬੋਲਨਾ ਕਿਆ ਕਹੀਐ ॥ ਜੈਸੇ ਰਾਮ ਨਾਮ ਰਵਿ ਰਹੀਐ ॥੧॥ ਰਹਾਉ ॥ ਸੰਤਨ ਸਿਉ ਬੋਲੇ ਉਪਕਾਰੀ ॥ ਮੂਰਖ ਸਿਉ ਬੋਲੇ ਝਖ ਮਾਰੀ ॥੨॥ ਬੋਲਤ ਬੋਲਤ ਬਢਹਿ ਬਿਕਾਰਾ ॥ ਬਿਨੁ ਬੋਲੇ ਕਿਆ ਕਰਹਿ ਬੀਚਾਰਾ ॥੩॥ ਕਹੁ ਕਬੀਰ ਛੂਛਾ ਘਟੁ ਬੋਲੈ ॥ ਭਰਿਆ ਹੋਇ ਸੁ ਕਬਹੁ ਨ ਡੋਲੈ ॥੪॥੧॥ {ਪੰਨਾ 870}

ਅਰਥ: ਹੇ ਭਾਈ! ਜਗਤ ਵਿਚ ਰਹਿੰਦਿਆਂ) ਕਿਹੋ ਜਿਹੇ ਬੋਲ ਬੋਲੀਏ, ਜਿਨ੍ਹਾਂ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਸੁਰਤ ਟਿਕੀ ਰਹੇ?੧।ਰਹਾਉ।

ਜੇ ਕੋਈ ਭਲਾ ਮਨੁੱਖ ਮਿਲ ਪਏ ਤਾਂ (ਉਸ ਦੀ ਸਿੱਖਿਆ) ਸੁਣਨੀ ਚਾਹੀਦੀ ਹੈ, ਤੇ (ਜੀਵਨ ਦੇ ਰਾਹ ਦੀਆਂ ਗੁੰਝਲਾਂ) ਪੁੱਛਣੀਆਂ ਚਾਹੀਦੀਆਂ ਹਨ। ਪਰ ਜੇ ਕੋਈ ਭੈੜਾ ਬੰਦਾ ਮਿਲ ਪਏ, ਤਾਂ ਉੱਥੇ ਚੁੱਪ ਰਹਿਣਾ ਹੀ ਠੀਕ ਹੈ।੧।

(ਕਿਉਂਕਿ) ਭਲਿਆਂ ਨਾਲ ਗੱਲ ਕੀਤਿਆਂ ਕੋਈ ਭਲਾਈ ਦੀ ਗੱਲ ਨਿਕਲੇਗੀ, ਤੇ ਮੂਰਖ ਨਾਲ ਬੋਲਿਆਂ ਵਿਅਰਥ ਖਪ-ਖਪਾ ਹੀ ਹੋਵੇਗਾ।੨।

(ਫਿਰ) ਜਿਉਂ ਜਿਉਂ (ਮੂਰਖ ਨਾਲ) ਗੱਲਾਂ ਕਰੀਏ (ਉਸ ਦੇ ਕੁਸੰਗ ਵਿਚ) ਵਿਕਾਰ ਹੀ ਵਿਕਾਰ ਵਧਦੇ ਹਨ; (ਪਰ ਇਸ ਦਾ ਭਾਵ ਇਹ ਨਹੀਂ ਕਿ ਕਿਸੇ ਨਾਲ ਭੀ ਬਹਿਣਾ-ਖਲੋਣਾ ਨਹੀਂ ਚਾਹੀਦਾ। ਜੇ ਭਲੇ ਮਨੁੱਖਾਂ ਨਾਲ ਭੀ ਨਹੀਂ ਬੋਲਾਂਗੇ, (ਭਾਵ, ਜੇ ਭਲਿਆਂ ਪਾਸ ਭੀ ਨਹੀਂ ਬੈਠਾਂਗੇ) ਤਾਂ ਵਿਚਾਰ ਦੀਆਂ ਗੱਲਾਂ ਕਿਵੇਂ ਕਰ ਸਕਦੇ ਹਾਂ?੩।

ਹੇ ਕਬੀਰ! ਸੱਚੀ ਗੱਲ ਇਹ ਹੈ ਕਿ (ਜਿਵੇਂ) ਖ਼ਾਲੀ ਘੜਾ ਬੋਲਦਾ ਹੈਜੇ ਉਹ (ਪਾਣੀ ਨਾਲ) ਭਰਿਆ ਹੋਇਆ ਹੋਵੇ ਤਾਂ ਉਹ ਕਦੇ ਡੋਲਦਾ ਨਹੀਂ (ਇਸੇ ਤਰ੍ਹਾਂ ਬਹੁਤੀਆਂ ਫ਼ਾਲਤੂ ਗੱਲਾਂ ਗੁਣ-ਹੀਨ ਮਨੁੱਖ ਹੀ ਕਰਦਾ ਹੈ। ਜੋ ਗੁਣਵਾਨ ਹੈ ਉਹ ਅਡੋਲ ਰਹਿੰਦਾ ਹੈ। ਸੋ, ਜਗਤ ਵਿਚ ਕੋਈ ਐਸਾ ਉੱਦਮ ਕਰੀਏਜਿਸ ਨਾਲ ਗੁਣ ਗ੍ਰਹਿਣ ਕਰ ਸਕੀਏ, ਤੇ ਇਹ ਗੁਣ ਮਿਲ ਸਕਦੇ ਹਨ ਭਲਿਆਂ ਪਾਸੋਂ ਹੀ੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਸਲੋਕੁ ਮਃ ੪ ॥ ਹਰਿ ਦਾਸਨ ਸਿਉ ਪ੍ਰੀਤਿ ਹੈ ਹਰਿ ਦਾਸਨ ਕੋ ਮਿਤੁ ॥ ਹਰਿ ਦਾਸਨ ਕੈ ਵਸਿ ਹੈ ਜਿਉ ਜੰਤੀ ਕੈ ਵਸਿ ਜੰਤੁ ॥  {ਪੰਨਾ 652}

ਅਰਥ: ਪ੍ਰਭੂ ਦੀ ਆਪਣੇ ਸੇਵਕਾਂ ਨਾਲ ਪ੍ਰੀਤ ਹੁੰਦੀ ਹੈ, ਪ੍ਰਭੂ ਆਪਣੇ ਸੇਵਕਾਂ ਦਾ ਮਿੱਤ੍ਰ ਹੈ, ਜਿਵੇਂ ਵਾਜਾ ਵਜੰਤ੍ਰੀ ਦੇ ਵੱਸ ਵਿਚ ਹੁੰਦਾ ਹੈ (ਜਿਵੇਂ ਚਾਹੇ ਵਜਾਏ) ਤਿਵੇਂ ਪ੍ਰਭੂ ਆਪਣੇ ਸੇਵਕਾਂ ਦੇ ਅਧੀਨ ਹੁੰਦਾ ਹੈ।

ਹਰਿ ਕੇ ਦਾਸ ਹਰਿ ਧਿਆਇਦੇ ਕਰਿ ਪ੍ਰੀਤਮ ਸਿਉ ਨੇਹੁ ॥ ਕਿਰਪਾ ਕਰਿ ਕੈ ਸੁਨਹੁ ਪ੍ਰਭ ਸਭ ਜਗ ਮਹਿ ਵਰਸੈ ਮੇਹੁ ॥  {ਪੰਨਾ 652}

ਅਰਥ: ਪ੍ਰਭੂ ਦੇ ਸੇਵਕ ਆਪਣੇ ਪ੍ਰੀਤਮ ਪ੍ਰਭੂ ਨਾਲ ਪ੍ਰੇਮ ਜੋੜ ਕੇ ਪ੍ਰਭੂ ਨੂੰ ਸਿਮਰਦੇ ਹਨ, (ਤੇ ਬੇਨਤੀ ਕਰਦੇ ਹਨਕਿ) ਹੇ ਪ੍ਰਭੂ ਮੇਹਰ ਕਰ ਕੇ ਸੁਣ, ਸਾਰੇ ਸੰਸਾਰ ਵਿਚ (ਨਾਮ ਦੀ) ਵਰਖਾ ਹੋਵੇ (ਇਸ ਪਿਆਰ ਕਰਕੇ ਹੀ ਪ੍ਰਭੂ ਆਪਣੇ ਸੇਵਕਾਂ ਨੂੰ ਪਿਆਰਦਾ ਹੈ

ਜੋ ਹਰਿ ਦਾਸਨ ਕੀ ਉਸਤਤਿ ਹੈ ਸਾ ਹਰਿ ਕੀ ਵਡਿਆਈ ॥ ਹਰਿ ਆਪਣੀ ਵਡਿਆਈ ਭਾਵਦੀ ਜਨ ਕਾ ਜੈਕਾਰੁ ਕਰਾਈ ॥ {ਪੰਨਾ 652}

ਅਰਥ: ਹਰੀ ਦੇ ਸੇਵਕਾਂ ਦੀ ਵਡਿਆਈ ਹਰੀ ਦੀ ਹੀ ਵਡਿਆਈ ਹੈਹਰੀ ਨੂੰ ਆਪਣੀ ਇਹ ਵਡਿਆਈ (ਜੋ ਉਸ ਦੇ ਸੇਵਕਾਂ ਦੀ ਹੁੰਦੀ ਹੈਚੰਗੀ ਲੱਗਦੀ ਹੈ। (ਸੋ) ਉਹ ਆਪਣੇ ਸੇਵਕ ਦੀ ਜੈ ਜੈਕਾਰ ਕਰਾ ਦੇਂਦਾ ਹੈ।

ਸੋ ਹਰਿ ਜਨੁ ਨਾਮੁ ਧਿਆਇਦਾ ਹਰਿ ਹਰਿ ਜਨੁ ਇਕ ਸਮਾਨਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਪੈਜ ਰਖਹੁ ਭਗਵਾਨ ॥੧॥ {ਪੰਨਾ 652}

ਅਰਥ: ਹਰੀ ਦਾ ਦਾਸ ਉਹ ਹੈ ਜੋ ਹਰੀ ਦਾ ਨਾਮ ਸਿਮਰਦਾ ਹੈ, ਹਰੀ ਤੇ ਹਰੀ ਦਾ ਸੇਵਕ ਇਕ-ਰੂਪ ਹਨ। ਹੇ ਹਰੀ! ਹੇ ਭਗਵਾਨ! ਦਾਸ ਨਾਨਕ ਤੇਰਾ ਸੇਵਕ ਹੈ, (ਇਸ ਸੇਵਕ ਦੀ ਭੀ) ਲਾਜ ਰੱਖ (ਆਪਣੇ ਨਾਮ ਦੀ ਦਾਤਿ ਦੇਹ੧।

ਮਃ ੪ ॥ ਨਾਨਕ ਪ੍ਰੀਤਿ ਲਾਈ ਤਿਨਿ ਸਾਚੈ ਤਿਸੁ ਬਿਨੁ ਰਹਣੁ ਨ ਜਾਈ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਹਰਿ ਰਸਿ ਰਸਨ ਰਸਾਈ ॥੨॥ {ਪੰਨਾ 652}

ਅਰਥ: ਉਸ ਸੱਚੇ ਹਰੀ ਨੇ ਨਾਨਕ ਦੇ (ਹਿਰਦੇ ਵਿਚ) ਪ੍ਰੇਮ ਪੈਦਾ ਕੀਤਾ ਹੈ, (ਹੁਣ) ਉਸ ਤੋਂ ਬਿਨਾ ਜੀਵਿਆ ਨਹੀਂ ਜਾਂਦਾ; (ਕਿਵੇਂ ਮਿਲੇ?) ਸਤਿਗੁਰੂ ਮਿਲ ਪਏ ਤਾਂ ਪੂਰਾ ਹਰੀ ਲੱਭ ਪੈਂਦਾ ਹੈ ਤੇ ਜੀਭ ਹਰੀ-ਨਾਮ ਦੇ ਸੁਆਦ ਵਿਚ ਰਸ ਜਾਂਦੀ ਹੈ।੨।

ਪਉੜੀ ॥ ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ ॥ ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ ॥ ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ ॥ ਭਗਤ ਜਨਾ ਕੈ ਸੰਗਿ ਪਾਪ ਗਵਾਵਣਾ ॥ ਜਨ ਨਾਨਕ ਸਦ ਬਲਿਹਾਰੈ ਬਲਿ ਬਲਿ ਜਾਵਣਾ ॥੨੫॥ {ਪੰਨਾ 652}

ਅਰਥ: ਹੇ ਹਰੀ! ਰਾਤ ਦਿਨੇ ਅੰਮ੍ਰਿਤ ਵੇਲੇ (ਭਾਵ, ਹਰ ਵੇਲੇਤੂੰ ਹੀ ਗਾਵਣ-ਜੋਗ ਹੈਂਸਾਰੇ ਜੀਵ ਜੰਤ ਤੇਰਾ ਹੀ ਨਾਮ ਸਿਮਰਦੇ ਹਨਤੂੰ ਦਾਤਾਂ ਦੇਣ ਵਾਲਾ ਦਾਤਾਰ ਹੈਂ ਤੇਰਾ ਹੀ ਦਿੱਤਾ ਹੋਇਆ ਖਾਂਦੇ ਹਨ, ਤੇ ਭਗਤਾਂ ਦੀ ਸੰਗਤਿ ਵਿਚ ਆਪਣੇ ਪਾਪ ਦੂਰ ਕਰਦੇ ਹਨ। ਹੇ ਦਾਸ ਨਾਨਕ! ਉਹਨਾਂ ਭਗਤ ਜਨਾਂ ਤੋਂ) ਸਦਾ ਸਦਕੇ ਹੋ, ਸਦਕੇ ਹੋ।੨੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਬਿਲਾਵਲੁ ਮਹਲਾ ੫ ॥ ਮਨਿ ਤਨਿ ਪ੍ਰਭੁ ਆਰਾਧੀਐ ਮਿਲਿ ਸਾਧ ਸਮਾਗੈ ॥ ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਮੁ ਭਾਗੈ ॥੧॥ ਰਾਮ ਨਾਮੁ ਜੋ ਜਨੁ ਜਪੈ ਅਨਦਿਨੁ ਸਦ ਜਾਗੈ ॥ ਤੰਤੁ ਮੰਤੁ ਨਹ ਜੋਹਈ ਤਿਤੁ ਚਾਖੁ ਨ ਲਾਗੈ ॥੧॥ ਰਹਾਉ ॥ ਕਾਮ ਕ੍ਰੋਧ ਮਦ ਮਾਨ ਮੋਹ ਬਿਨਸੇ ਅਨਰਾਗੈ ॥ ਆਨੰਦ ਮਗਨ ਰਸਿ ਰਾਮ ਰੰਗਿ ਨਾਨਕ ਸਰਨਾਗੈ ॥੨॥੪॥੬੮॥ {ਪੰਨਾ 817-818}

ਅਰਥ: ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਉਹ ਹਰ ਵੇਲੇ ਸਦਾ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ। ਕੋਈ ਜਾਦੂ ਟੁਣਾ ਉਸ ਉਤੇ ਅਸਰ ਨਹੀਂ ਕਰ ਸਕਦਾ, ਕੋਈ ਭੈੜੀ ਨਜ਼ਰ ਉਸ ਨੂੰ ਨਹੀਂ ਲੱਗ ਸਕਦੀ।੧।ਰਹਾਉ।

ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨਾਲ ਹਿਰਦੇ ਨਾਲ ਪਰਮਾਤਮਾ ਦਾ ਆਰਾਧਨ ਕਰਦੇ ਰਹਿਣਾ ਚਾਹੀਦਾ ਹੈ। ਜਗਤ ਦੇ ਰੱਖਿਅਕ ਪ੍ਰਭੂ ਦੇ ਗੁਣ ਅਤੇ ਜਸ ਉਚਾਰਦਿਆਂ ਜਮ (ਭੀ) ਦੂਰ ਤੋਂ ਹੀ ਭੱਜ ਜਾਂਦਾ ਹੈ।੧।

ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਦੇ ਰਸ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ ਵਿਚ ਮਸਤ ਰਹਿੰਦਾ ਹੈ, ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ, ਉਹ ਸਦਾ ਆਤਮਕ ਆਨੰਦ ਵਿਚ ਮਸਤ ਰਹਿੰਦਾ ਹੈ। (ਉਸ ਦੇ ਅੰਦਰੋਂ) ਕਾਮ, ਕ੍ਰੋਧ, ਅਹੰਕਾਰ ਦੀ ਮਸਤੀ, ਮੋਹ, ਹੋਰ ਹੋਰ ਪਦਾਰਥਾਂ ਦੇ ਚਸਕੇ ਸਭ ਨਾਸ ਹੋ ਜਾਂਦੇ ਹਨ।੨।੪।੬੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਸੋਰਠਿ ਮਹਲਾ ੧ ਤਿਤੁਕੀ ॥ ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥ ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥ ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥ ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥ ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥ ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥ ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥ ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥ {ਪੰਨਾ 635-636}

ਅਰਥ: (ਤੀਰਥ ਵਰਤ ਆਦਿਕ ਧਾਰਮਿਕ ਮਿਥੇ ਹੋਏ) ਕੰਮਾਂ ਦੇ ਵਿਸ਼ਵਾਸੀ ਹੇ ਪੰਡਿਤ! ਸੁਣ (ਇਹ ਕਰਮ ਧਰਮ ਆਤਮਕ ਆਨੰਦ ਨਹੀਂ ਪੈਦਾ ਕਰ ਸਕਦੇ। ਹੇ ਭਾਈ! ਜਿਸ ਕੰਮ ਦੀ ਰਾਹੀਂ ਆਤਮਕ ਆਨੰਦ ਪੈਦਾ ਹੁੰਦਾ ਹੈ ਉਹ (ਇਹ) ਹੈ ਕਿ ਆਤਮਕ ਜੀਵਨ ਦੇਣ ਵਾਲੇ ਜਗਤ-ਮੂਲ (ਦੇ ਗੁਣਾਂ) ਨੂੰ ਆਪਣੇ ਵਿਚਾਰ-ਮੰਡਲ ਵਿਚ (ਲਿਆਂਦਾ ਜਾਏ੧।ਰਹਾਉ।

ਹੇ ਭਾਈ! ਤੀਰਥ ਵਰਤ ਆਦਿਕ ਧਾਰਮਿਕ ਕਰਮ ਕਰਦਿਆਂ ਭੀ ਮਾਇਆ ਵਾਲੀਆਂ ਆਸਾਂ ਤੇ ਫੁਰਨੇ ਟਿਕੇ ਹੀ ਰਹਿੰਦੇ ਹਨ, ਇਹ) ਆਸਾਂ ਤੇ ਇਹ ਫੁਰਨੇ ਮਾਇਆ ਦੇ ਮੋਹ ਵਿਚ ਬੰਨ੍ਹਣ ਵਾਲੇ ਹਨ, (ਇਹ ਰਸਮੀ) ਧਾਰਮਿਕ ਕਰਮ (ਸਗੋਂ) ਮਾਇਆ ਦੇ ਬੰਦਨ ਪੈਦਾ ਕਰਨ ਵਾਲੇ ਹਨ। ਹੇ ਭਾਈ! ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ ਜਗਤ ਜੰਮਦਾ ਹੈ (ਜਨਮ ਮਰਨ ਦੇ ਗੇੜ ਵਿਚ ਆਉਂਦਾ ਹੈ) , ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਮੌਤੇ ਮਰਦਾ ਹੈ। ਹੇ ਭਾਈਇਹ ਮਾਇਆ ਜਗਤ ਵਿਚ (ਜੀਵਾਂ ਨੂੰ) ਮੋਹਣ ਦਾ ਕੰਮ ਕਰੀ ਜਾਂਦੀ ਹੈ, ਇਹ ਸਾਰੇ (ਧਾਰਮਿਕ ਮਿਥੇ ਹੋਏ) ਕਰਮ ਵਿਅਰਥ ਹੀ ਜਾਂਦੇ ਹਨ।੧।

ਹੇ ਪੰਡਿਤ ਜੀ! ਤੁਸੀ (ਲੋਕਾਂ ਨੂੰ ਸੁਣਾਣ ਵਾਸਤੇ) ਵੇਦ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਖੋਲ੍ਹ ਕੇ ਉਚਾਰਦੇ ਰਹਿੰਦੇ ਹੋ, ਪਰ ਆਪ ਉਹੀ ਕਰਮ ਕਰਦੇ ਹੋ ਜੋ ਮਾਇਆ ਦੇ ਮੋਹ ਵਿਚ ਫਸਾਈ ਰੱਖਣ। ਹੇ ਪੰਡਿਤ! ਇਸ) ਪਖੰਡ ਨਾਲ (ਮਨ ਦੀ) ਮੈਲ ਦੂਰ ਨਹੀਂ ਹੋ ਸਕਦੀ, ਵਿਕਾਰਾਂ ਦੀ ਮੈਲ ਮਨ ਦੇ ਅੰਦਰ ਟਿਕੀ ਹੀ ਰਹਿੰਦੀ ਹੈ। ਇਸ ਤਰ੍ਹਾਂ ਤਾਂ ਮੱਕੜੀ ਭੀ (ਆਪਣਾ ਜਾਲਾ ਆਪ ਤਣ ਕੇ ਉਸੇ ਜਾਲੇ ਵਿਚ) ਉਲਟੀ ਸਿਰ-ਭਾਰ ਹੋ ਕੇ ਮਰਦੀ ਹੈ।੨।

ਹੇ ਭਾਈ! ਭੈੜੀ ਮਤਿ ਦੇ ਕਾਰਨ ਬੇਅੰਤ ਲੋਕਾਈ ਖ਼ੁਆਰ ਹੋ ਰਹੀ ਹੈ, ਪਰਮਾਤਮਾ ਨੂੰ ਵਿਸਾਰ ਕੇ ਹੋਰ ਦੇ ਮੋਹ ਵਿਚ ਖੁੰਝੀ ਹੋਈ ਹੈ। ਪਰਮਾਤਮਾ ਦਾ ਨਾਮ ਗੁਰੂ ਤੋਂ ਬਿਨਾ ਨਹੀਂ ਮਿਲ ਸਕਦਾ, ਤੇ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ। ਜਦੋਂ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਤਦੋਂ ਆਤਮਕ ਆਨੰਦ ਪ੍ਰਾਪਤ ਕਰਦਾ ਹੈ, ਤੇ, ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ।੩।

ਹੇ ਪੰਡਿਤ! ਗੁਰੂ ਦੀ ਸ਼ਰਨ ਪਿਆਂ ਸਦਾ-ਟਿਕਵੀਂ ਆਤਮਕ ਅਡੋਲਤਾ ਪੈਦਾ ਹੁੰਦੀ ਹੈ (ਇਸ ਤਰ੍ਹਾਂ) ਪਵਿਤ੍ਰ (ਹੋਇਆ) ਮਨ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ। (ਜੀਵਨ ਦਾ ਇਹ ਰਸਤਾ) ਉਹ ਮਨੁੱਖ ਸਮਝਦਾ ਹੈ ਜੋ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ, ਗੁਰੂ ਤੋਂ ਬਿਨਾ (ਇਹ) ਰਸਤਾ ਨਹੀਂ ਲੱਭਦਾ। ਜਿਸ ਮਨੁੱਖ ਦੇ ਮਨ ਵਿਚ ਲੋਭ (ਦੀ ਲਹਿਰ) ਜ਼ੋਰ ਪਾ ਰਹੀ ਹੋਵੇ, ਇਹ ਰਸਮੀ ਧਾਰਮਿਕ ਕੰਮ ਕਰਨ ਦਾ ਉਸ ਨੂੰ ਕੋਈ (ਆਤਮਕ) ਲਾਭ ਨਹੀਂ ਹੋ ਸਕਦਾ। (ਮਾਇਆ ਦੀ ਖ਼ਾਤਰ) ਝੂਠ ਬੋਲ ਬੋਲ ਕੇ ਉਹ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਇਹ ਝੂਠ-ਰੂਪ) ਜ਼ਹਿਰ ਖਾਂਦਾ ਰਹਿੰਦਾ ਹੈ।੪।

ਹੇ ਪੰਡਿਤ! ਜੇ ਦਹੀਂ ਰਿੜਕੀਏ ਤਾਂ ਉਸ ਵਿਚੋਂ ਮੱਖਣ ਨਿਕਲਦਾ ਹੈ, ਪਰ ਜੇ ਪਾਣੀ ਰਿੜਕੀਏਤਾਂ ਪਾਣੀ ਹੀ ਵੇਖਣ ਵਿਚ ਆਉਂਦਾ ਹੈ। ਇਹ (ਮਾਇਆ-ਮੋਹਿਆ) ਜਗਤ (ਪਾਣੀ ਰਿੜਕ ਰਿੜਕ ਕੇ) ਇਹ ਪਾਣੀ ਹੀ ਹਾਸਲ ਕਰਦਾ ਹੈ। ਹੇ ਭਾਈਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਾਇਆ ਦੀਭਟਕਣਾ ਵਿਚ ਹੀ ਖ਼ੁਆਰ ਹੋਈਦਾ ਹੈ, ਘਟ ਘਟ ਵਿਚ ਵਿਆਪਕ ਅਲੱਖ ਪਰਮਾਤਮਾ ਤੋਂ ਖੁੰਝੇ ਰਹੀਦਾ ਹੈ।੫।

ਹੇ ਭਾਈ! ਇਹ ਜਗਤ ਸੂਤਰ ਦਾ ਧਾਗਾ (ਸਮਝ ਲਵੋ, ਜਿਵੇਂ ਧਾਗੇ ਨੂੰ ਗੰਢਾਂ ਪਈਆਂ ਹੋਈਆਂ ਹੋਣ, ਸੰਸਾਰਕ ਜੀਵਾਂ ਨੂੰ) ਮਾਇਆ ਦੇ ਮੋਹ ਦੀਆਂ ਦਸੀਂ ਪਾਸੀਂ ਗੰਢਾਂ ਪਈਆਂ ਹੋਈਆਂ ਹਨ (ਭਾਵ, ਮੋਹ ਵਿਚ ਫਸੇ ਜੀਵ ਦਸੀਂ ਪਾਸੀਂ ਖਿੱਚੇ ਜਾ ਰਹੇ ਹਨ। (ਅਨੇਕਾਂ ਜੀਵ ਇਹ ਰਸਮੀ ਧਾਰਮਿਕ) ਕਰਮ ਕਰ ਕਰ ਕੇ ਹਾਰ ਗਏ, ਪਰ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਮੋਹ ਦੀ ਗੰਢ ਖੁਲ੍ਹਦੀ ਨਹੀਂ। ਹੇ ਭਾਈ! ਇਹ ਜਗਤ (ਰਸਮੀ ਧਾਰਮਿਕ ਕਰਮ ਕਰਦਾ ਹੋਇਆ ਭੀ ਮੋਹ ਦੀ) ਭਟਕਣਾ ਵਿਚ ਇਤਨਾ ਖੁੰਝਿਆ ਹੋਇਆ ਹੈ ਕਿ ਬਿਆਨ ਨਹੀਂ ਕੀਤਾ ਜਾ ਸਕਦਾ।੬।

ਹੇ ਪੰਡਿਤ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਡਰ-ਅਦਬ ਮਨ ਵਿਚ ਵੱਸ ਪੈਂਦਾ ਹੈ। ਉਸ ਡਰ-ਅਦਬ ਵਿਚ ਰਹਿ ਕੇ (ਮਾਇਆ ਦੇ ਮੋਹ ਵਲੋਂ) ਮਰਨਾ (ਜੀਵ ਦੇ ਮਸਤਕ ਉਤੇ ਕੀਤੇ ਕਰਮਾਂ ਦਾ ਐਸਾ) ਲੇਖ (ਹੈ ਜੋ ਇਸ ਨੂੰ ਅਟੱਲ) (ਜੀਵਨ ਦੇਂਦਾ) ਹੈ। ਹੇ ਭਾਈ! ਤੀਰਥ ਇਸ਼ਨਾਨ ਦਾਨ-ਪੁੰਨ ਤੇ ਹੋਰ ਚੰਗਿਆਈਆਂ ਪਰਮਾਤਮਾ ਦਾ ਨਾਮ ਹੀ ਹੈ, ਪਰਮਾਤਮਾ ਦੇ ਨਾਮ ਨੂੰ ਹੀ ਉਸ ਦੀ ਹਜ਼ੂਰੀ ਵਿਚ ਵਿਸ਼ੇਸ਼ਤਾ ਮਿਲਦੀ ਹੈ। (ਮਾਇਆ ਵਿਚ ਮਸਤ ਮਨ-ਹਾਥੀ ਨੂੰ ਸਿੱਧੇ ਰਸਤੇ ਤੋਰਨ ਵਾਸਤੇ) ਗੁਰੂ (ਦਾ ਸ਼ਬਦ) ਕੁੰਡਾ ਹੈਗੁਰੂ ਨੇ ਹੀ ਪਰਮਾਤਮਾ ਦਾ ਨਾਮ ਮਨੁੱਖ ਨੂੰ ਦ੍ਰਿੜ੍ਹ ਕਰਾਇਆ ਹੈ। (ਗੁਰੂ ਦੀ ਮੇਹਰ ਨਾਲ ਜਦੋਂ ਨਾਮ) ਮਨ ਵਿਚ ਵੱਸਦਾ ਹੈ, ਤਾਂ ਧਾਰਮਿਕ ਵਿਖਾਵਾ ਮੁੱਕ ਜਾਂਦਾ ਹੈ।੭।

ਹੇ ਭਾਈ! ਇਹ ਮਨੁੱਖਾ ਸਰੀਰ ਪਰਮਾਤਮਾ-ਸਰਾਫ਼ ਦਾ ਦਿੱਤਾ ਹੋਇਆ ਇਕ ਹੱਟ ਹੈ ਜਿਸ ਵਿਚ ਕਦੇ ਨਾਹ ਮੁਕਣ ਵਾਲਾ ਨਾਮ-ਸੌਦਾ ਕਰਨਾ ਹੈ। ਉਹੀ ਜੀਵ-ਵਪਾਰੀ ਇਸ ਸੌਦੇ ਨੂੰ (ਆਪਣੇ ਸਰੀਰ-ਹੱਟ ਵਿਚ) ਦ੍ਰਿੜ੍ਹਤਾ ਨਾਲ ਵਣਜਦਾ ਹੈ ਜੇਹੜਾ ਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ। ਹੇ ਨਾਨਕ! ਉਹ ਜੀਵ-ਵਪਾਰੀ ਭਾਗਾਂ ਵਾਲਾ ਹੈ ਜੋ ਸਾਧ ਸੰਗਤਿ ਵਿਚ (ਰਹਿ ਕੇ) ਇਹ ਵਪਾਰ ਕਰਦਾ ਹੈ।੮।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਸੋਰਠਿ ਮਹਲਾ ੪ ਪੰਚਪਦਾ ॥ ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥ ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥ ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥ ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥ ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥ ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥ ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥ ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥ ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥ {ਪੰਨਾ 607}

ਅਰਥ: ਹੇ ਮੇਰੇ ਗੋਬਿੰਦ! ਮੈਨੂੰ) ਆਪਣੇ ਦਾਸ ਨੂੰ (ਇਹ) ਇੱਜ਼ਤ ਬਖ਼ਸ਼ (ਕਿ) ਗੁਰੂ ਦੀ ਮਤਿ ਦੀ ਰਾਹੀਂ (ਮੇਰੇ ਅੰਦਰ) ਆਪਣਾ ਨਾਮ ਪਰਗਟ ਕਰ ਦੇਹ, (ਮੈਨੂੰ) ਸਦਾ ਆਪਣੀ ਸ਼ਰਨ ਵਿਚ ਰੱਖ।ਰਹਾਉ।

(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਦੋਂ) ਮਨੁੱਖ ਇਸ ਅਜਿੱਤ ਮਨ ਨੂੰ ਜਿੱਤ ਲੈਂਦਾ ਹੈ, ਤਦੋਂ (ਜੀਵਨ-ਸੰਗ੍ਰਾਮ ਵਿਚ ਇਸ ਨੂੰ) ਕਾਮਯਾਬੀ ਹੋ ਜਾਂਦੀ ਹੈ, (ਇਸਕਾਮਯਾਬੀ ਤੋਂ (ਮਨੁੱਖ ਨੂੰ ਇਹ) ਅਕਲ ਹਾਸਲ ਹੋ ਜਾਂਦੀ ਹੈ (ਕਿ) ਪਰਮਾਤਮਾ ਦੇ ਪਿਆਰ ਦੇ ਤੀਰ (ਇਸ ਦੇ) ਹਿਰਦੇ ਵਿਚ ਵਿੱਝ ਜਾਂਦੇ ਹਨ, ਤਦੋਂ (ਇਸ ਦੇ ਮਨ ਦੀ) ਭਟਕਣਾ (ਸਦਾ ਲਈ) ਕੱਟੀ ਜਾਂਦੀ ਹੈ।੧।

ਹੇ ਮੂਰਖ ਅੰਞਾਣ ਮਨ! ਇਹ ਜਗਤ (ਦਾ ਮੋਹ) ਜਨਮ ਮਰਨ (ਦਾ ਕਾਰਨ ਬਣਿਆ ਰਹਿੰਦਾ) ਹੈ (ਇਸ ਤੋਂ ਬਚਣ ਲਈ ਪਰਮਾਤਮਾ ਦਾ ਨਾਮ) ਸਿਮਰਦਾ ਰਹੁ। ਹੇ ਹਰੀ! ਮੇਰੇ ਉੱਤੇ) ਮੇਹਰ ਕਰ, ਮੈਨੂੰ ਗੁਰੂ ਮਿਲਾ, ਤਦੋਂ ਹੀ ਤੇਰੇ ਨਾਮ ਵਿਚ ਲੀਨਤਾ ਹੋ ਸਕਦੀ ਹੈ।੨।

ਹੇ ਭਾਈ! ਇਹ ਨਾਮ-ਵਸਤੁ ਜਿਸ (ਪਰਮਾਤਮਾ) ਦੀ (ਮਲਕੀਅਤ) ਹੈ, ਉਹੀ ਜਾਣਦਾ ਹੈ (ਕਿ ਇਹ ਵਸਤੁ ਕਿਸ ਨੂੰ ਦੇਣੀ ਹੈ) , ਜਿਸ ਜੀਵ ਨੂੰ ਪ੍ਰਭੂ ਇਹ ਦਾਤਿ ਦੇਂਦਾ ਹੈ ਉਹੀ ਲੈ ਸਕਦਾ ਹੈ। ਇਹ ਵਸਤ ਐਸੀ ਸੁੰਦਰ ਹੈ ਕਿ ਜਗਤ ਵਿਚ ਇਸ ਵਰਗੀ ਹੋਰ ਕੋਈ ਨਹੀਂ, (ਕਿਸੇ ਚਤੁਰਾਈ-ਸਿਆਣਪ ਦੀ ਰਾਹੀਂ) ਇਸ ਤਕ ਪਹੁੰਚ ਨਹੀਂ ਹੋ ਸਕਦੀ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਭੀ ਇਸ ਤਕ ਪਹੁੰਚ ਨਹੀਂ। (ਜੇ) ਪੂਰਾ ਗੁਰੂ (ਮਿਲ ਪਏ, ਤਾਂ ਉਹੀ) ਅਦ੍ਰਿਸ਼ਟ ਪ੍ਰਭੂ ਦਾ ਦੀਦਾਰ ਕਰਾ ਸਕਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਇਹ ਨਾਮ-ਵਸਤੁ ਚੱਖੀ ਹੈ (ਇਸ ਦਾ ਸੁਆਦਉਹੀ ਜਾਣਦਾ ਹੈ, (ਉਹ ਬਿਆਨ ਨਹੀਂ ਕਰ ਸਕਦਾਜਿਵੇਂ) ਗੁੰਗੇ ਦੀ (ਖਾਧੀ) ਮਿਠਿਆਈ (ਦਾ ਸੁਆਦਗੁੰਗਾ ਦੱਸ ਨਹੀਂ ਸਕਦਾ। (ਹਾਂ ਜੇ ਕਿਸੇ ਨੂੰ ਇਹ ਨਾਮ-ਰਤਨ ਹਾਸਲ ਹੋ ਜਾਵੇਤਾਂ) ਜੇ ਉਹ ਮਨੁੱਖ (ਇਸ ਰਤਨ ਨੂੰ ਆਪਣੇ ਅੰਦਰ) ਲੁਕਾ ਕੇ ਰੱਖਣਾ ਚਾਹੇ, ਤਾਂ ਲੁਕਾਇਆਂ ਇਹ ਰਤਨ ਲੁਕਦਾ ਨਹੀਂ (ਉਸ ਦੇ ਆਤਮਕ ਜੀਵਨ ਤੋਂ ਰਤਨ-ਪ੍ਰਾਪਤੀ ਦੇ ਲੱਛਣ ਦਿੱਸ ਪੈਂਦੇ ਹਨ੪।

ਹੇ ਪ੍ਰਭੂ! ਇਹ ਸਾਰਾ ਜਗਤ ਤੇਰਾ ਬਣਾਇਆ ਹੋਇਆ ਹੈ, ਤੂੰ ਸਭ ਜੀਵਾਂ ਦੇ ਦਿਲ ਦੀ ਜਾਣਨ-ਵਾਲਾ ਹੈਂ, ਤੂੰ ਸਭ ਦੀ ਸਾਰ ਲੈਣ ਵਾਲਾ ਮਾਲਕ ਹੈਂ। ਹੇ ਨਾਨਕ! ਆਖ-ਹੇ ਪ੍ਰਭੂ!) ਉਹੀ ਮਨੁੱਖ ਤੇਰਾ ਨਾਮ ਹਾਸਲ ਕਰ ਸਕਦਾ ਹੈ ਜਿਸ ਨੂੰ ਤੂੰ ਇਹ ਦਾਤਿ ਬਖ਼ਸ਼ਦਾ ਹੈਂ। ਹੋਰ ਕੋਈ ਭੀ ਐਸਾ ਜੀਵ ਨਹੀਂ (ਜੋ ਤੇਰੀ ਬਖ਼ਸ਼ਸ਼ ਤੋਂ ਬਿਨਾ ਤੇਰਾ ਨਾਮ ਪ੍ਰਾਪਤ ਕਰ ਸਕੇ੫।੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ {ਪੰਨਾ 670}

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?ਰਹਾਉ।

ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ। ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।

ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।

ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ {ਪੰਨਾ 725}

ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲਰਹਾਉ

ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ

ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇਮੰਨਿਆ ਹੈ

ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ

ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂਪਾਰ ਲੰਘ ਸਕੀਦਾ ਹੈ

ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈਸਦਾ ਸਦਕੇ ਜਾਂਦਾ ਹੈ

ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ {ਪੰਨਾ 725}

ਅਰਥ: ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ

ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ

ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ

ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ੧੦

ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ {ਪੰਨਾ 726}

ਅਰਥ: ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ੧੧

ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈਨੂੰ ਦਰਸਨ ਬਖ਼ਸ਼। ਮੈਂ ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ੧੨

ਹੇ ਭਾਈ! ਜੇਹੜੀਆਂ ਜੀਵ-ਇਸਤ੍ਰੀਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨਮੂੰਹ ਵਿਚ ਪਾਨ ਚਬਾਂਦੀਆਂ ਰਹਿੰਦੀਆਂ ਹਨ (ਭਾਵ, ਸਦਾ ਪਦਾਰਥਾਂ ਦੇ ਭੋਗਾਂ ਵਿਚ ਮਸਤ ਹਨ) , ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ ਨੂੰ ਮੌਤ (ਦੇ ਗੇੜਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ ਚੌਰਾਸੀ ਦੇ ਗੇੜ ਵਿਚ ਪੈ ਗਈਆਂ੧੩

ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਗੁਰੂ ਦੇ ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ੧੪

ਹੇ ਭਾਈ! ਪਰਮਾਤਮਾ ਦਾ ਨਾਮ ਖ਼ਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ ਹੈ। ਹੇ ਨਾਨਕ! ਆਖ-) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ੧੫

ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ {ਪੰਨਾ 726}

ਅਰਥ: ਹੇ ਭਾਈ! ਗੁਰੂ ਨੂੰ (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈ। ਗੁਰੂ ਤੱ੍ਰੁਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ। ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ੧੬

ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ। ਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ੧੭

ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ। ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀਸਾਰੀ ਭੁੱਖ ਦੂਰ ਹੋ ਗਈ ਹੈ੧੮

ਹੇ ਭਾਈ! ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ। ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ੧੯

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ। ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚਲੀਨ ਹੋ ਸਕੀਦਾ ਹੈ੨੦

ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂ। ਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ। ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ੨੧

ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ। ਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ੨੨

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਧਨਾਸਰੀ ਮਹਲਾ ੫ ਘਰੁ ੧੨    ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ {ਪੰਨਾ 683-684}

ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।

ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।

ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।

ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ੪।

ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਸੂਹੀ ਮਹਲਾ ੫ ॥ ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲ੍ਹ੍ਹੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨ੍ਹ੍ਹਿ ਮੂਲਿ ਨਾਮ ਵਿਛੁੰਨਿਆ ॥੨॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥ {ਪੰਨਾ 761}

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਦਾ ਬੇਅੰਤ ਖ਼ਜ਼ਾਨਾ (ਪਰਮਾਤਮਾ ਦੇ) ਭਗਤਾਂ ਦੇ ਹਿਰਦੇ ਵਿਚ ਵੱਸਦਾ ਹੈ। ਗੁਰੂ ਦੀ ਸੰਗਤਿ ਵਿਚ (ਨਾਮ ਜਪਿਆਂ) ਜਨਮ ਮਰਨ ਦੇ ਦੁੱਖ ਅਤੇ ਮੋਹ ਆਦਿਕ ਹਰੇਕ ਕਲੇਸ਼ ਦੂਰ ਹੋ ਜਾਂਦਾ ਹੈਰਹਾਉ

ਹੇ ਭਾਈ! ਜੇਹੜੇ ਮਨੁੱਖ ਵੇਦ ਪੁਰਾਣ ਸਿੰਮ੍ਰਿਤੀਆਂ ਆਦਿਕ ਧਰਮ-ਪੁਸਤਕਾਂ ਪੜ੍ਹ ਕੇ (ਨਾਮ ਨੂੰ ਲਾਂਭੇ ਛੱਡ ਕੇ ਕਰਮ ਕਾਂਡ ਆਦਿਕ ਦਾ ਉਪਦੇਸ਼) ਉੱਚੀ ਉੱਚੀ ਸੁਣਾਂਦੇ ਹਨ, ਉਹ ਮਨੁੱਖ ਥੋਥੀਆਂ ਗੱਲਾਂ ਕਰਦੇ ਹਨ। ਪਰਮਾਤਮਾ ਦੇ ਨਾਮ ਤੋਂ ਬਿਨਾ ਝੂਠਾ ਪਰਚਾਰ ਹੀ ਇਹ ਸਾਰੇ ਲੋਕ ਕਰਦੇ ਹਨ

ਹੇ ਭਾਈ! ਪ੍ਰਭੂ ਦੇ ਨਾਮ ਤੋਂ ਵਿਛੁੜੇ ਹੋਏ ਮਨੁੱਖ ਕਦੇ ਭੀ ਆਤਮਕ ਆਨੰਦ ਨਹੀਂ ਮਾਣਦੇ। ਉਹ ਮਨੁੱਖ ਮਾਇਆ ਦੇ ਮੋਹ ਵਿਚ, ਸ਼ਾਸਤ੍ਰਾਰਥ ਵਿਚਅਹੰਕਾਰ ਵਿਚ ਫਸ ਕੇ ਜ਼ਰੂਰ ਦੁਖੀ ਹੁੰਦੇ ਹਨ

ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਮਾਇਆ ਦੀ ਮਮਤਾ ਦਾ ਖ਼ਿਆਲ ਮਨ ਵਿਚ ਟਿਕਾ ਕੇ ਮੋਹ ਦੇ ਬੰਧਨ ਵਿਚ ਬੱਝੇ ਰਹਿੰਦੇ ਹਨ। ਨਿਰੀ ਮਾਇਆ ਦੇ ਝੰਬੇਲਿਆਂ ਦੇ ਕਾਰਨ ਉਹ ਲੋਕ ਦੁੱਖ ਸੁਖ ਭੋਗਦੇ ਰਹਿੰਦੇ ਹਨ

ਹੇ ਭਾਈ! ਚੰਗੀ ਤਰ੍ਹਾਂ ਪੜਤਾਲ ਕਰ ਕੇ ਨਿਰਨਾ ਕਰ ਕੇ ਅਸੀ ਇਸ ਅਸਲੀਅਤ ਉਤੇ ਪਹੁੰਚੇ ਹਾਂ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ। ਨਾਮ ਤੋਂ ਵਾਂਜੇ ਰਹਿਣ ਵਾਲੇ ਜ਼ਰੂਰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ

ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨ੍ਹ੍ਹ ਕਉ ਭਏ ਦਇਆਲ ਤਿਨ੍ਹ੍ਹ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨ੍ਹ੍ਹੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥ {ਪੰਨਾ 762}

ਅਰਥ: (ਪਰਮਾਤਮਾ ਦੇ ਨਾਮ ਤੋਂ ਖੁੰਝ ਕੇਅਨੇਕਾਂ ਪ੍ਰਾਣੀ (ਮੁੜ ਮੁੜ) ਜੰਮਦੇ ਹਨ ਮਰਦੇ ਹਨ। ਆਤਮਕ ਮੌਤ ਸਹੇੜ ਸਹੇੜ ਕੇ ਮੁੜ ਮੁੜ ਜਨਮ ਲੈਂਦੇ ਰਹਿੰਦੇ ਹਨ। (ਆਤਮਕ ਜੀਵਨ ਦੀ) ਸੂਝ ਤੋਂ ਬਿਨਾ ਉਹਨਾਂ ਦਾ ਸਾਰਾ ਹੀ ਉੱਦਮ ਵਿਅਰਥ ਰਹਿੰਦਾ ਹੈ, ਉਹ ਅਨੇਕਾਂ ਜੂਨਾਂ ਵਿਚ ਭਟਕਦੇ ਰਹਿੰਦੇ ਹਨ

ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ ਉਹਨਾਂ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦੇ ਰਹਿੰਦੇ ਹਨ

ਹੇ ਭਾਈ! ਕ੍ਰੋੜਾਂ ਅਣਗਿਣਤ, ਬੇਅੰਤ, ਅਨੇਕਾਂ ਹੀ ਪ੍ਰਾਣੀ (ਪਰਮਾਤਮਾ ਦੀ) ਭਾਲ ਕਰਦੇ ਹਨ, ਪਰ ਪਰਮਾਤਮਾ ਆਪ ਜਿਸ ਮਨੁੱਖ ਨੂੰ ਸੂਝ ਬਖ਼ਸ਼ਦਾ ਹੈ, ਉਸ ਮਨੁੱਖ ਨੂੰ ਪ੍ਰਭੂ ਦੀ ਨੇੜਤਾ ਮਿਲ ਜਾਂਦੀ ਹੈ

ਹੇ ਨਾਨਕ! ਪ੍ਰਭੂ-ਚਰਨਾਂ ਵਿਚ ਅਰਦਾਸ ਕਰ, ਤੇ ਆਖ-) ਹੇ ਦਾਤਾਰ! ਮੇਰੇ ਅੰਦਰ ਇਹ ਤਾਂਘ ਹੈ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ। ਮੈਨੂੰ ਆਪਣਾ ਨਾਮ ਬਖ਼ਸ਼। ਮੈਂ ਤੈਨੂੰ ਕਦੇ ਨਾਹ ਭੁਲਾਵਾਂ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ {ਪੰਨਾ 671}

ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।

ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।

(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।

(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਵਡਹੰਸ ਕੀ ਵਾਰ ਮਹਲਾ ੪ ਲਲਾਂ ਬਹਲੀਮਾ ਕੀ ਧੁਨਿ ਗਾਵਣੀ    ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੩ ॥ ਸਬਦਿ ਰਤੇ ਵਡ ਹੰਸ ਹੈ ਸਚੁ ਨਾਮੁ ਉਰਿ ਧਾਰਿ ॥ ਸਚੁ ਸੰਗ੍ਰਹਹਿ ਸਦ ਸਚਿ ਰਹਹਿ ਸਚੈ ਨਾਮਿ ਪਿਆਰਿ ॥ ਸਦਾ ਨਿਰਮਲ ਮੈਲੁ ਨ ਲਗਈ ਨਦਰਿ ਕੀਤੀ ਕਰਤਾਰਿ ॥ ਨਾਨਕ ਹਉ ਤਿਨ ਕੈ ਬਲਿਹਾਰਣੈ ਜੋ ਅਨਦਿਨੁ ਜਪਹਿ ਮੁਰਾਰਿ ॥੧॥ {ਪੰਨਾ 585}

ਅਰਥ: ਜੋ ਮਨੁੱਖ ਸੱਚੇ ਨਾਮ ਨੂੰ ਹਿਰਦੇ ਵਿਚ ਪਰੋ ਕੇ ਸਤਿਗੁਰੂ ਦੇ ਸ਼ਬਦ ਵਿਚ ਰੱਤੇ ਹੋਏ ਹਨ, ਉਹ ਵੱਡੇ ਬਿਬੇਕੀ (ਸੰਤ) ਹਨਉਹ ਸੱਚਾ ਨਾਮ (ਰੂਪ ਧਨ) ਇਕੱਠਾ ਕਰਦੇ ਹਨ, ਤੇ ਸੱਚੇ ਨਾਮ ਵਿਚ ਪਿਆਰ ਦੇ ਕਾਰਨ ਸੱਚ ਵਿਚ ਹੀ ਲੀਨ ਰਹਿੰਦੇ ਹਨਕਰਤਾਰ ਨੇ ਉਹਨਾਂ ਉਤੇ ਮੇਹਰ ਦੀ ਨਜ਼ਰ ਕੀਤੀ ਹੋਈ ਹੈ; (ਇਸ ਕਰਕੇ) ਉਹ ਸਦਾ ਪਵਿਤ੍ਰ ਹਨ ਉਹਨਾਂ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ। ਹੇ ਨਾਨਕ! ਆਖ-) ਜੋ ਮਨੁੱਖ ਹਰ ਵੇਲੇ ਪ੍ਰਭੂ ਨੂੰ ਸਿਮਰਦੇ ਹਨ, ਮੈਂ ਉਹਨਾਂ ਤੋਂ ਸਦਕੇ ਹਾਂ।੧।

ਮਃ ੩ ॥ ਮੈ ਜਾਨਿਆ ਵਡ ਹੰਸੁ ਹੈ ਤਾ ਮੈ ਕੀਆ ਸੰਗੁ ॥ ਜੇ ਜਾਣਾ ਬਗੁ ਬਪੁੜਾ ਤ ਜਨਮਿ ਨ ਦੇਦੀ ਅੰਗੁ ॥੨॥ {ਪੰਨਾ 585}

ਅਰਥ: ਮੈਂ ਸਮਝਿਆ ਸੀ ਕਿ ਇਹ ਕੋਈ ਵੱਡਾ ਸੰਤ ਹੈ, ਇਸ ਵਾਸਤੇ ਮੈਂ ਇਸ ਨਾਲ ਸਾਥ ਕੀਤਾ ਸੀਜੇ ਮੈਨੂੰ ਪਤਾ ਹੁੰਦਾ ਕਿ ਇਹ ਵਿਚਾਰਾ ਪਖੰਡੀ ਮਨੁੱਖ ਹੈ ਤਾਂ ਮੈਂ ਮੁੱਢ ਤੋਂ ਹੀ ਇਸ ਦੇ ਪਾਸ ਨਾਹ ਬੈਠਦੀ।੨।

ਮਃ ੩ ॥ ਹੰਸਾ ਵੇਖਿ ਤਰੰਦਿਆ ਬਗਾਂ ਭਿ ਆਯਾ ਚਾਉ ॥ ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੩॥ {ਪੰਨਾ 585}

ਅਰਥ: ਹੰਸਾਂ ਨੂੰ ਤਰਦਿਆਂ ਵੇਖ ਕੇ ਬਗਲਿਆਂ ਨੂੰ ਭੀ ਚਾਅ ਕੁੱਦਿਆ, ਪਰ ਬਗਲੇ ਵਿਚਾਰੇ ਸਿਰ-ਪਰਨੇ ਹੋ ਕੇ ਡੁੱਬ ਕੇ ਮਰ ਗਏ।੩।

ਪਉੜੀ ॥ ਤੂ ਆਪੇ ਹੀ ਆਪਿ ਆਪਿ ਹੈ ਆਪਿ ਕਾਰਣੁ ਕੀਆ ॥ ਤੂ ਆਪੇ ਆਪਿ ਨਿਰੰਕਾਰੁ ਹੈ ਕੋ ਅਵਰੁ ਨ ਬੀਆ ॥ ਤੂ ਕਰਣ ਕਾਰਣ ਸਮਰਥੁ ਹੈ ਤੂ ਕਰਹਿ ਸੁ ਥੀਆ ॥ ਤੂ ਅਣਮੰਗਿਆ ਦਾਨੁ ਦੇਵਣਾ ਸਭਨਾਹਾ ਜੀਆ ॥ ਸਭਿ ਆਖਹੁ ਸਤਿਗੁਰੁ ਵਾਹੁ ਵਾਹੁ ਜਿਨਿ ਦਾਨੁ ਹਰਿ ਨਾਮੁ ਮੁਖਿ ਦੀਆ ॥੧॥ {ਪੰਨਾ 585}

ਅਰਥ: ਹੇ ਪ੍ਰਭੂ! ਸੰਸਾਰ ਦਾ ਮੁੱਢ ਤੂੰ ਆਪ ਹੀ ਬਣਾਇਆ, (ਕਿਉਂਕਿ ਇਸ ਤੋਂ ਪਹਿਲਾਂ ਦਾ ਭੀ) ਤੂੰ ਆਪ ਹੀ ਹੈਂ, ਤੂੰ ਆਪ ਹੀ ਹੈਂਤੇਰਾ ਕੋਈ ਖ਼ਾਸ ਸਰੂਪ ਨਹੀਂ ਹੈ (ਜੋ ਮੈਂ ਬਿਆਨ ਕਰ ਸਕਾਂ) , ਤੇਰੇ ਵਰਗਾ ਕੋਈ ਦੂਜਾ ਨਹੀਂ ਹੈ। ਸ੍ਰਿਸ਼ਟੀ ਦੀ ਉਤਪੱਤੀ ਕਰਨ ਦੇ ਤੂੰ ਹੀ ਸਮਰੱਥ ਹੈਂਜੋ ਕੁਝ ਤੂੰ ਕਰਦਾ ਹੈਂ ਉਹੀ ਹੁੰਦਾ ਹੈਤੂੰ ਸਾਰੇ ਜੀਵਾਂ ਨੂੰ (ਉਹਨਾਂ ਦੇ) ਮੰਗਣ ਤੋਂ ਬਿਨਾ ਹੀ ਸਭ ਦਾਤਾਂ ਦੇ ਰਿਹਾ ਹੈਂ।

(ਹੇ ਭਾਈ!) ਸਾਰੇ ਆਖਹੁ-ਸਤਿਗੁਰੂ (ਭੀ) ਧੰਨ ਹੈ ਜਿਸ ਨੇ (ਇਹੋ ਜਿਹੇ) ਪ੍ਰਭੂ ਦੀ ਨਾਮ-ਰੂਪ ਦਾਤਿ (ਅਸਾਡੇ) ਮੂੰਹ ਵਿਚ ਪਾਈ ਹੈ (ਭਾਵ, ਅਸਾਨੂੰ ਨਾਮ ਦੀ ਦਾਤਿ ਬਖ਼ਸ਼ੀ ਹੈ੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਸੂਹੀ ਮਹਲਾ ੪ ॥ ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥ ਗੁਰਿ ਤੁਠੈ ਹਰਿ ਰੰਗੁ ਚਾੜਿਆ ਫਿਰਿ ਬਹੁੜਿ ਨ ਹੋਵੀ ਭੰਙੁ ॥੧॥ ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਙੁ ॥ ਗੁਰਿ ਤੁਠੈ ਹਰਿ ਉਪਦੇਸਿਆ ਹਰਿ ਭੇਟਿਆ ਰਾਉ ਨਿਸੰਙੁ ॥੧॥ ਰਹਾਉ ॥ ਮੁੰਧ ਇਆਣੀ ਮਨਮੁਖੀ ਫਿਰਿ ਆਵਣ ਜਾਣਾ ਅੰਙੁ ॥ ਹਰਿ ਪ੍ਰਭੁ ਚਿਤਿ ਨ ਆਇਓ ਮਨਿ ਦੂਜਾ ਭਾਉ ਸਹਲੰਙੁ ॥੨॥ ਹਮ ਮੈਲੁ ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰਙੁ ॥ ਗੁਰਿ ਅੰਮ੍ਰਿਤ ਸਰਿ ਨਵਲਾਇਆ ਸਭਿ ਲਾਥੇ ਕਿਲਵਿਖ ਪੰਙੁ ॥੩॥ ਹਰਿ ਦੀਨਾ ਦੀਨ ਦਇਆਲ ਪ੍ਰਭੁ ਸਤਸੰਗਤਿ ਮੇਲਹੁ ਸੰਙੁ ॥ ਮਿਲਿ ਸੰਗਤਿ ਹਰਿ ਰੰਗੁ ਪਾਇਆ ਜਨ ਨਾਨਕ ਮਨਿ ਤਨਿ ਰੰਙੁ ॥੪॥੩॥ {ਪੰਨਾ 731-732}

ਅਰਥ: ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਵਿਚ ਪਿਆਰ ਜੋੜ। ਜੇ (ਕਿਸੇ ਮਨੁੱਖ ਉਤੇ) ਗੁਰੂ ਮੇਹਰਬਾਨ ਹੋ ਕੇ, ਉਸ ਨੂੰ ਹਰਿ-ਨਾਮ ਸਿਮਰਨ ਦਾ ਉਪਦੇਸ਼ ਦੇਵੇ, ਤਾਂ ਉਸ ਮਨੁੱਖ ਨੂੰ ਪ੍ਰਭੂ-ਪਾਤਿਸ਼ਾਹ ਜ਼ਰੂਰ ਮਿਲ ਪੈਂਦਾ ਹੈ।੧।ਰਹਾਉ।

ਹੇ ਭਾਈ! ਹਰਿ-ਨਾਮ ਦਾ ਸਿਮਰਨ (ਮਨੁੱਖ ਦੇ ਮਨ ਵਿਚ) ਹਰੀ ਦਾ ਪਿਆਰ ਪੈਦਾ ਕਰਦਾ ਹੈ, ਤੇ, ਇਹ ਹਰੀ-ਨਾਲ-ਪਿਆਰ ਮਜੀਠ ਦੇ ਰੰਗ ਵਰਗਾ ਪੱਕਾ ਪਿਆਰ ਹੁੰਦਾ ਹੈ। ਜੇ (ਕਿਸੇ ਮਨੁੱਖ ਉਤੇ) ਗੁਰੂ ਤੱ੍ਰੁਠ ਕੇ ਉਸ ਨੂੰ ਹਰਿ-ਨਾਮ ਦਾ ਰੰਗ ਚਾੜ੍ਹ ਦੇਵੇ ਤਾਂ ਮੁੜ ਉਸ ਰੰਗ (ਪਿਆਰ) ਦਾ ਕਦੇ ਨਾਸ ਨਹੀਂ ਹੁੰਦਾ।੧।

ਹੇ ਭਾਈ! ਜੇਹੜੀ ਅੰਞਾਣ ਜੀਵ-ਇਸਤ੍ਰੀ (ਗੁਰੂ ਦਾ ਆਸਰਾ ਛੱਡ ਕੇ) ਆਪਣੇ ਹੀ ਮਨ ਦੇ ਪਿੱਛੇ ਤੁਰਦੀ ਹੈ, ਉਸ ਦਾ ਜਨਮ ਮਰਨ ਦੇ ਗੇੜ ਨਾਲ ਸਾਥ ਬਣਿਆ ਰਹਿੰਦਾ ਹੈ। ਉਸ (ਜੀਵ-ਇਸਤ੍ਰੀ) ਦੇ ਚਿੱਤ ਵਿਚ ਹਰੀ-ਪ੍ਰਭੂ ਨਹੀਂ ਵੱਸਦਾ, ਉਸ ਦੇ ਮਨ ਵਿਚ ਮਾਇਆ ਦਾ ਮੋਹ ਹੀ ਸਾਥੀ ਬਣਿਆ ਰਹਿੰਦਾ ਹੈ।੨।

ਹੇ ਹਰੀ! ਅਸੀ ਜੀਵ (ਵਿਕਾਰਾਂ ਦੀ) ਮੈਲ ਨਾਲ ਭਰੇ ਰਹਿੰਦੇ ਹਾਂ, ਅਸੀ ਮੰਦ-ਕਰਮੀ ਹਾਂ। ਹੇ ਅੰਗ ਪਾਲਣ ਵਾਲੇ ਪ੍ਰਭੂ! ਸਾਡੀ ਰੱਖਿਆ ਕਰ, ਸਾਡੀ ਸਹਾਇਤਾ ਕਰ। ਹੇ ਭਾਈ! ਗੁਰੂ ਨੇ (ਜਿਸ ਮਨੁੱਖ ਨੂੰ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੇ ਸਰੋਵਰ ਵਿਚ ਇਸ਼ਨਾਨ ਕਰਾ ਦਿੱਤਾ, (ਉਸ ਦੇ ਅੰਦਰੋਂ) ਸਾਰੇ ਪਾਪ ਲਹਿ ਜਾਂਦੇ ਹਨ, ਪਾਪਾਂ ਦਾ ਚਿੱਕੜ ਧੁਪ ਜਾਂਦਾ ਹੈ।੩।

ਹੇ ਅੱਤ ਕੰਗਾਲਾਂ ਉਤੇ ਦਇਆ ਕਰਨ ਵਾਲੇ ਹਰੀ-ਪ੍ਰਭੂ! ਮੈਨੂੰ ਸਾਧ ਸੰਗਤਿ ਦਾ ਸਾਥ ਮਿਲਾ। ਹੇ ਦਾਸ ਨਾਨਕ! ਆਖ-) ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੇ ਨਾਮ ਦਾ ਪ੍ਰੇਮ ਪ੍ਰਾਪਤ ਕਰ ਲਿਆ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਉਹ ਪ੍ਰੇਮ (ਸਦਾ ਟਿਕਿਆ ਰਹਿੰਦਾ ਹੈ੪।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਸਲੋਕ ॥ ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥ ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥੧॥ ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥ ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥੨॥ {ਪੰਨਾ 707}

ਅਰਥ: ਜੇ ਸੁਰਗ ਵਰਗੇ ਦੇਸ ਵਿਚ ਵੱਸਦੇ ਹੋਣ, ਜੇ ਸਾਰੀ ਧਰਤੀ ਨੂੰ ਜਿੱਤ ਲੈਣ, ਪਰ, ਹੇ ਨਾਨਕ! ਜੇ ਜਗਤ ਦੇ ਰੱਖਕ ਪ੍ਰਭੂ ਨੂੰ ਵਿਸਾਰ ਦੇਣ, ਤਾਂ ਉਹ ਮਨੁੱਖ (ਮਾਨੋ) ਜੰਗਲ ਵਿਚ ਭਟਕ ਰਹੇ ਹਨ।੧।

ਜਗਤ ਦੇ ਕ੍ਰੋੜਾਂ ਚੋਜ ਤਮਾਸ਼ਿਆਂ ਦੇ ਕਾਰਨ ਜੇ ਪ੍ਰਭੂ ਦਾ ਨਾਮ ਚਿੱਤ ਵਿਚ (ਯਾਦ) ਨਾਹ ਰਹੇਤਾਂ ਹੇ ਨਾਨਕ! ਉਹ ਥਾਂ ਉਜਾੜ ਸਮਝੋ, ਉਹ ਥਾਂ ਭਿਆਨਕ ਨਰਕ ਦੇ ਬਰਾਬਰ ਹੈ।੨।

ਪਉੜੀ ॥ ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥ ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥ ਕਾਮ ਕ੍ਰੋਧਿ ਅਹੰਕਾਰਿ ਫਿਰਹਿ ਦੇਵਾਨਿਆ ॥ ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥ ਬਿਨੁ ਪੂਰੇ ਗੁਰਦੇਵ ਫਿਰੈ ਸੈਤਾਨਿਆ ॥੯॥ {ਪੰਨਾ 707}

ਅਰਥ: ਬੜੇ ਡਰਾਉਣੇ ਜੰਗਲ ਨੂੰ ਜੀਵਾਂ ਨੇ ਸ਼ਹਿਰ ਕਰ ਕੇ ਮੰਨ ਲਿਆ ਹੈ, ਇਹਨਾਂ ਨਾਸਵੰਤ ਪਦਾਰਥਾਂ ਨੂੰ ਵੇਖ ਕੇ ਸਦਾ ਟਿਕੇ ਰਹਿਣ ਵਾਲੇ ਸਮਝ ਲਿਆ ਹੈ। (ਇਸ ਵਾਸਤੇ ਇਹਨਾਂ ਦੀ ਖ਼ਾਤਰ) ਕਾਮ ਵਿਚ ਕ੍ਰੋਧ ਵਿਚ ਅਹੰਕਾਰ ਵਿਚ ਝੱਲੇ ਹੋਏ ਫਿਰਦੇ ਹਨ, ਜਦੋਂ ਮੌਤ ਦਾ ਡੰਡਾ ਸਿਰ ਤੇ ਆ ਵੱਜਦਾ ਹੈ, ਤਦੋਂ ਪਛੁਤਾਉਂਦੇ ਹਨ। (ਹੇ ਭਾਈ! ਮਨੁੱਖ) ਪੂਰੇ ਗੁਰੂ ਦੀ ਸਰਨ ਤੋਂ ਬਿਨਾ ਸ਼ੈਤਾਨ ਵਾਂਗ ਫਿਰਦਾ ਹੈ।੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ {ਪੰਨਾ 637}

ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।

ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।

ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ {ਪੰਨਾ 637-638}

ਅਰਥ: ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।

ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।

ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫।

ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ {ਪੰਨਾ 638}

ਅਰਥ: ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।

ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂਬਚ ਜਾਂਦੇ ਹਨ।੭।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇

 👉  Youtube Channel :- Sikh Youth Of Punjab

👉 Whatsapp Group :- Sikhyouthpb

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts