Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Monday, 28 September 2020

☬|| ਅੱਜ ਦਾ ਫੁਰਮਾਨ ||☬ || 28-09-2020|| ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਸੂਹੀ ਮਹਲਾ ੫ ॥ ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥ ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥ ਜੈ ਜੈ ਕਾਰੁ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥ ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥ ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥੧॥ {ਪੰਨਾ 783}

ਅਰਥ: ਹੇ ਭਾਈ! ਪਰਮਾਤਮਾ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਹੈ ਕਿ ਆਪਣੇ) ਸੰਤਾਂ ਦੇ ਕੰਮ ਵਿਚ ਉਹ ਆਪ ਸਹਾਈ ਹੁੰਦਾ ਰਿਹਾ ਹੈ, ਆਪਣੇ ਸੰਤਾਂ ਦਾ ਕੰਮ ਸਿਰੇ ਚੜ੍ਹਾਣ ਲਈ ਉਹ ਆਪ ਆਉਂਦਾ ਰਿਹਾ ਹੈ।

ਹੇ ਭਾਈ! ਪਰਮਾਤਮਾ ਦੀ ਮਿਹਰ ਨਾਲ ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆਪਣਾ ਪੂਰਾ ਪ੍ਰਭਾਵ ਪਾ ਲੈਂਦਾ ਹੈ, ਉਸ ਮਨੁੱਖ ਦੀ (ਕਾਂਇਆਂ-) ਧਰਤੀ ਸੋਹਣੀ ਬਣ ਜਾਂਦੀ ਹੈ, ਉਸ ਮਨੁੱਖ ਦਾ (ਹਿਰਦਾ) ਤਲਾਬ ਸੋਹਣਾ ਹੋ ਜਾਂਦਾ ਹੈ। (ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਨਕਾ-ਨਕ ਭਰ ਜਾਂਦਾ ਹੈ, (ਆਤਮਕ ਜੀਵਨ ਉੱਚਾ ਕਰਨ ਵਾਲਾ ਉਸ ਮਨੁੱਖ ਦਾ) ਸਾਰਾ ਉੱਦਮ ਪਰਮਾਤਮਾ ਸਿਰੇ ਚਾੜ੍ਹ ਦੇਂਦਾ ਹੈ, (ਉਸ ਮਨੁੱਖ ਦੀਆਂ) ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ। (ਉਸ ਮਨੁੱਖ ਦੀ) ਸੋਭਾ ਸਾਰੇ ਜਗਤ ਵਿਚ ਹੋਣ ਲੱਗ ਪੈਂਦੀ ਹੈ, (ਉਸ ਦੇ) ਸਾਰੇ ਚਿੰਤਾ-ਝੋਰੇ ਮੁੱਕ ਜਾਂਦੇ ਹਨ।

ਹੇ ਨਾਨਕ! ਪਰਮੇਸਰ ਨੇ ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਸਦਾ ਹੀ ਕਾਇਮ ਰੱਖਿਆ ਹੈ (ਕਿ ਜਿਸ ਉਤੇ ਉਸ ਨੇ ਮਿਹਰ ਕੀਤੀ, ਉਸ ਨੇ ਉਸ ਦਾਨਾਮ ਸਿਮਰਨਾ ਸ਼ੁਰੂ ਕਰ ਦਿੱਤਾ। ਉਸ ਸਰਬ-ਵਿਆਪਕ ਅਤੇ ਕਦੇ ਨਾਹ ਨਾਸ ਹੋਣ ਵਾਲੇ ਪਰਮਾਤਮਾ ਦੀ (ਇਹੀ) ਸਿਫ਼ਤਿ (ਪੁਰਾਣੇ ਧਰਮ-ਪੁਸਤਕਾਂ) ਵੇਦਾਂ ਅਤੇ ਪੁਰਾਣਾਂ ਨੇ (ਭੀ) ਕੀਤੀ ਹੈ।੧।

ਨਵ ਨਿਧਿ ਸਿਧਿ ਰਿਧਿ ਦੀਨੇ ਕਰਤੇ ਤੋਟਿ ਨ ਆਵੈ ਕਾਈ ਰਾਮ ॥ ਖਾਤ ਖਰਚਤ ਬਿਲਛਤ ਸੁਖੁ ਪਾਇਆ ਕਰਤੇ ਕੀ ਦਾਤਿ ਸਵਾਈ ਰਾਮ ॥ ਦਾਤਿ ਸਵਾਈ ਨਿਖੁਟਿ ਨ ਜਾਈ ਅੰਤਰਜਾਮੀ ਪਾਇਆ ॥ ਕੋਟਿ ਬਿਘਨ ਸਗਲੇ ਉਠਿ ਨਾਠੇ ਦੂਖੁ ਨ ਨੇੜੈ ਆਇਆ ॥ ਸਾਂਤਿ ਸਹਜ ਆਨੰਦ ਘਨੇਰੇ ਬਿਨਸੀ ਭੂਖ ਸਬਾਈ ॥ ਨਾਨਕ ਗੁਣ ਗਾਵਹਿ ਸੁਆਮੀ ਕੇ ਅਚਰਜੁ ਜਿਸੁ ਵਡਿਆਈ ਰਾਮ ॥੨॥ {ਪੰਨਾ 784}

ਅਰਥ: ਹੇ ਭਾਈ! ਜਿਹੜੇ ਮਨੁੱਖ ਮਾਲਕ-ਪ੍ਰਭੂ ਦੀ ਮਿਹਰ ਨਾਲ ਉਸ ਦੇ ਗੁਣ ਗਾਂਦੇ ਹਨ ਉਹਨਾਂ ਨੂੰ) ਕਰਤਾਰ ਨੇ ਇਹ ਇਕ ਅਜਿਹੀ ਦਾਤਿ ਬਖ਼ਸ਼ੀ ਹੈ ਜੋ, ਮਾਨੋ, ਧਰਤੀ ਦੇ ਸਾਰੇ ਹੀ ਨੌ ਖ਼ਜ਼ਾਨੇ ਹੈ ਜੋ, ਮਾਨੋ, ਸਾਰੀਆਂ ਕਰਾਮਾਤੀ ਤਾਕਤਾਂ ਹੈ, ਇਸ ਦਾਤਿ ਵਿਚ ਕਦੇ ਕੋਈ ਕਮੀ ਨਹੀਂ ਹੁੰਦੀ। ਇਸ ਨਾਮ-ਦਾਤਿ ਨੂੰ ਖਾਂਦਿਆਂ ਵੰਡਦਿਆਂ ਤੇ ਮਾਣਦਿਆਂ ਉਹ ਆਤਮਕ ਆਨੰਦ ਮਾਣਦੇ ਹਨ, ਕਰਤਾਰ ਦੀ ਇਹ ਬਖ਼ਸ਼ਸ਼ (ਦਿਨੋ ਦਿਨ) ਵਧਦੀ ਰਹਿੰਦੀ ਹੈ। (ਯਕੀਨ ਜਾਣੋ, ਇਹ) ਦਾਤਿ ਵਧਦੀ ਰਹਿੰਦੀ ਹੈ, ਕਦੇ ਮੁੱਕਦੀ ਨਹੀਂ, ਇਸ ਦਾਤਿ ਦੀ ਬਰਕਤਿ ਨਾਲ ਉਹਨਾਂ ਨੂੰ ਹਰੇਕ ਦਿਲ ਦੀ ਜਾਣਨ ਵਾਲਾ ਪਰਮਾਤਮਾ ਮਿਲ ਪੈਂਦਾ ਹੈ, (ਜ਼ਿੰਦਗੀ ਦੇ ਸਫ਼ਰ ਵਿਚ ਆਉਣ ਵਾਲੀਆਂ) ਕ੍ਰੋੜਾਂ ਰੁਕਾਵਟਾਂ (ਉਹਨਾਂ ਦੇ ਰਸਤੇ ਵਿਚੋਂ) ਸਾਰੀਆਂ ਹੀ ਦੂਰ ਹੋ ਜਾਂਦੀਆਂ ਹਨ, ਕੋਈ ਦੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। (ਉਹਨਾਂ ਦੇ ਅੰਦਰੋਂ ਮਾਇਆ ਦੀ) ਸਾਰੀ ਹੀ ਭੁੱਖ ਨਾਸ ਹੋ ਜਾਂਦੀ ਹੈ, (ਉਹਨਾਂ ਦੇ ਅੰਦਰ) ਠੰਢ ਵਰਤੀ ਰਹਿੰਦੀ ਹੈ, ਆਤਮਕ ਅਡੋਲਤਾ ਦੇ ਅਨੇਕਾਂ ਆਨੰਦ ਬਣੇ ਰਹਿੰਦੇ ਹਨ।

ਹੇ ਨਾਨਕ! ਉਹ ਮਨੁੱਖ ਉਸ ਮਾਲਕ-ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਜਿਸ ਦੀ ਵਡਿਆਈ ਕਰਨਾ ਹੈਰਾਨ ਕਰ ਦੇਣ ਵਾਲਾ ਉੱਦਮ ਹੈ।੨।

ਜਿਸ ਕਾ ਕਾਰਜੁ ਤਿਨ ਹੀ ਕੀਆ ਮਾਣਸੁ ਕਿਆ ਵੇਚਾਰਾ ਰਾਮ ॥ ਭਗਤ ਸੋਹਨਿ ਹਰਿ ਕੇ ਗੁਣ ਗਾਵਹਿ ਸਦਾ ਕਰਹਿ ਜੈਕਾਰਾ ਰਾਮ ॥ ਗੁਣ ਗਾਇ ਗੋਬਿੰਦ ਅਨਦ ਉਪਜੇ ਸਾਧਸੰਗਤਿ ਸੰਗਿ ਬਨੀ ॥ ਜਿਨਿ ਉਦਮੁ ਕੀਆ ਤਾਲ ਕੇਰਾ ਤਿਸ ਕੀ ਉਪਮਾ ਕਿਆ ਗਨੀ ॥ ਅਠਸਠਿ ਤੀਰਥ ਪੁੰਨ ਕਿਰਿਆ ਮਹਾ ਨਿਰਮਲ ਚਾਰਾ ॥ ਪਤਿਤ ਪਾਵਨੁ ਬਿਰਦੁ ਸੁਆਮੀ ਨਾਨਕ ਸਬਦ ਅਧਾਰਾ ॥੩॥ {ਪੰਨਾ 784}

ਅਰਥ: ਹੇ ਭਾਈ! ਸੰਤ ਜਨਾਂ ਨੂੰ ਆਪਣੇ ਚਰਨਾਂ ਨਾਲ ਜੋੜਨਾ-ਇਹ) ਕੰਮ ਜਿਸ (ਪਰਮਾਤਮਾ) ਦਾ (ਆਪਣਾ) ਹੈ, ਉਸ ਨੇ ਹੀ (ਸਦਾ ਇਹ ਕੰਮ) ਕੀਤਾ ਹੈ, ਇਹ ਕੰਮ ਕਰਨ ਲਈ) ਮਨੁੱਖ ਦੀ ਕੋਈ ਸਮਰਥਾ ਨਹੀਂ। (ਉਸੇ ਦੀ ਮਿਹਰ ਨਾਲ ਉਸ ਦੇ) ਭਗਤ (ਉਸ) ਹਰੀ ਦੇ ਗੁਣ ਗਾਂਦੇ ਰਹਿੰਦੇ ਹਨ, ਸਦਾ ਸਿਫ਼ਤਿ-ਸਾਲਾਹ ਕਰਦੇ ਰਹਿੰਦੇ ਹਨ, ਅਤੇ ਸੋਹਣੇ ਆਤਮਕ ਜੀਵਨ ਵਾਲੇ ਬਣਦੇ ਜਾਂਦੇ ਹਨ। ਪਰਮਾਤਮਾ ਦੇ ਗੁਣ ਗਾ ਗਾ ਕੇ (ਉਹਨਾਂ ਦੇ ਅੰਦਰ ਆਤਮਕ) ਆਨੰਦ (ਦੇ ਹੁਲਾਰੇ) ਪੈਦਾ ਹੁੰਦੇ ਰਹਿੰਦੇ ਹਨ, ਸਾਧ ਸੰਗਤਿ ਵਿਚ (ਟਿਕ ਕੇ ਪਰਮਾਤਮਾ) ਨਾਲ (ਉਹਨਾਂ ਦੀ ਪ੍ਰੀਤ) ਬਣੀ ਰਹਿੰਦੀ ਹੈ। ਹੇ ਭਾਈ! ਜਿਸ (ਪਰਮਾਤਮਾ) ਨੇ (ਸੰਤ ਜਨਾਂ ਦੇ ਹਿਰਦੇ-) ਤਾਲ (ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਭਰਨ) ਦਾ ਉੱਦਮ (ਸਦਾ) ਕੀਤਾ ਹੈ, ਮੈਂ ਉਸ ਦੀ ਕੋਈ ਵਡਿਆਈ ਬਿਆਨ ਕਰਨ ਜੋਗਾ ਨਹੀਂ ਹਾਂ।

ਹੇ ਭਾਈ! ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਮ ਭਰਪੂਰ ਇਸ ਸੰਤ-ਹਿਰਦੇ ਵਿਚ ਹੀ) ਅਠਾਹਠ ਤੀਰਥ ਆ ਜਾਂਦੇ ਹਨ, ਵੱਡੇ ਵੱਡੇ ਪਵਿੱਤਰ ਤੇ ਸੁੰਦਰ ਪੁੰਨ-ਕਰਮ ਆ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਸ਼ਬਦ ਦਾ ਆਸਰਾ (ਦੇ ਕੇ) ਵੱਡੇ ਵੱਡੇ ਵਿਕਾਰੀਆਂ ਨੂੰ ਪਵਿੱਤਰ ਕਰ ਦੇਣਾ-ਮਾਲਕ-ਪ੍ਰਭੂ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਤੁਰਿਆ ਆ ਰਿਹਾ ਹੈ।੩।

ਗੁਣ ਨਿਧਾਨ ਮੇਰਾ ਪ੍ਰਭੁ ਕਰਤਾ ਉਸਤਤਿ ਕਉਨੁ ਕਰੀਜੈ ਰਾਮ ॥ ਸੰਤਾ ਕੀ ਬੇਨੰਤੀ ਸੁਆਮੀ ਨਾਮੁ ਮਹਾ ਰਸੁ ਦੀਜੈ ਰਾਮ ॥ ਨਾਮੁ ਦੀਜੈ ਦਾਨੁ ਕੀਜੈ ਬਿਸਰੁ ਨਾਹੀ ਇਕ ਖਿਨੋ ॥ ਗੁਣ ਗੋਪਾਲ ਉਚਰੁ ਰਸਨਾ ਸਦਾ ਗਾਈਐ ਅਨਦਿਨੋ ॥ ਜਿਸੁ ਪ੍ਰੀਤਿ ਲਾਗੀ ਨਾਮ ਸੇਤੀ ਮਨੁ ਤਨੁ ਅੰਮ੍ਰਿਤ ਭੀਜੈ ॥ ਬਿਨਵੰਤਿ ਨਾਨਕ ਇਛ ਪੁੰਨੀ ਪੇਖਿ ਦਰਸਨੁ ਜੀਜੈ ॥੪॥੭॥੧੦॥ {ਪੰਨਾ 784}

ਅਰਥ: ਹੇ ਭਾਈ! ਮੇਰਾ ਕਰਤਾਰ ਮੇਰਾ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ। ਕੋਈ ਭੀ ਅਜਿਹਾ ਮਨੁੱਖ ਨਹੀਂ, ਜਿਸ ਪਾਸੋਂ (ਉਸ ਦੀ ਪੂਰੀ) ਵਡਿਆਈ ਕੀਤੀ ਜਾ ਸਕੇ। (ਉਸ ਦੇ) ਸੰਤ-ਜਨਾਂ ਦੀ (ਉਸ ਦੇ ਦਰ ਤੇ ਸਦਾ ਇਹ) ਅਰਦਾਸ ਹੁੰਦੀ ਹੈ-ਹੇ ਮਾਲਕ ਪ੍ਰਭੂ! ਬੇਅੰਤ ਸੁਆਦਲਾ ਆਪਣਾ ਨਾਮ ਬਖ਼ਸ਼ੀ ਰੱਖਇਹ ਮਿਹਰ ਕਰ ਕਿ ਆਪਣਾ ਨਾਮ ਬਖ਼ਸ਼ੀ ਰੱਖ, ਇਕ ਖਿਨ ਭਰ ਭੀ (ਸਾਡੇ ਹਿਰਦੇ ਵਿਚੋਂ) ਨਾਹ ਭੁੱਲ।

ਹੇ ਭਾਈ! ਆਪਣੀ) ਜੀਭ ਨਾਲ ਗੋਪਾਲ ਦੇ ਗੁਣ ਉਚਾਰਦਾ ਰਿਹਾ ਕਰ। ਹਰ ਵੇਲੇ ਉਸ ਦੀ ਸਿਫ਼ਤਿ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ। ਪਰਮਾਤਮਾ ਦੇ ਨਾਮ ਨਾਲ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ, ਉਸ ਦਾ ਮਨ ਉਸ ਦਾ ਤਨ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ (ਸਦਾ) ਤਰ ਰਹਿੰਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਭਾਈ! ਪਰਮਾਤਮਾ ਦਾ) ਦਰਸਨ ਕਰ ਕੇ ਆਤਮਕ ਜੀਵਨ ਮਿਲ ਜਾਂਦਾ ਹੈ, ਹਰੇਕ ਇੱਛਾ ਪੂਰੀ ਹੋ ਜਾਂਦੀ ਹੈ।੪।੭।੧੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਸੂਹੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਸੇਵਾ ਥੋਰੀ ਮਾਗਨੁ ਬਹੁਤਾ ॥ ਮਹਲੁ ਨ ਪਾਵੈ ਕਹਤੋ ਪਹੁਤਾ ॥੧॥ ਜੋ ਪ੍ਰਿਅ ਮਾਨੇ ਤਿਨ ਕੀ ਰੀਸਾ ॥ ਕੂੜੇ ਮੂਰਖ ਕੀ ਹਾਠੀਸਾ ॥੧॥ ਰਹਾਉ ॥ ਭੇਖ ਦਿਖਾਵੈ ਸਚੁ ਨ ਕਮਾਵੈ ॥ ਕਹਤੋ ਮਹਲੀ ਨਿਕਟਿ ਨ ਆਵੈ ॥੨॥ ਅਤੀਤੁ ਸਦਾਏ ਮਾਇਆ ਕਾ ਮਾਤਾ ॥ ਮਨਿ ਨਹੀ ਪ੍ਰੀਤਿ ਕਹੈ ਮੁਖਿ ਰਾਤਾ ॥੩॥ ਕਹੁ ਨਾਨਕ ਪ੍ਰਭ ਬਿਨਉ ਸੁਨੀਜੈ ॥ ਕੁਚਲੁ ਕਠੋਰੁ ਕਾਮੀ ਮੁਕਤੁ ਕੀਜੈ ॥੪॥ ਦਰਸਨ ਦੇਖੇ ਕੀ ਵਡਿਆਈ ॥ ਤੁਮ੍ਹ੍ਹ ਸੁਖਦਾਤੇ ਪੁਰਖ ਸੁਭਾਈ ॥੧॥ ਰਹਾਉ ਦੂਜਾ ॥੧॥੭॥ {ਪੰਨਾ 738}

ਅਰਥ: ਹੇ ਭਾਈ! ਝੂਠੇ ਮੂਰਖ ਮਨੁੱਖ ਦੇ ਹਠ ਦੀ ਗੱਲ (ਸੁਣ। ਇਹ ਉਹਨਾਂ ਦੀ ਰੀਸ ਕਰਦਾ ਹੈ ਜੇਹੜੇ ਪਿਆਰੇ ਪ੍ਰਭੂ ਦੇ ਦਰ ਤੋਂ ਸਤਕਾਰ ਹਾਸਲ ਕਰ ਚੁਕੇ ਹਨ।੧।ਰਹਾਉ।

ਹੇ ਭਾਈ! ਇਹ ਮੂਰਖ ਕੰਮ ਤਾਂ ਥੋੜਾ ਕਰਦਾ ਹੈ, ਪਰ ਉਸ ਦੇ ਇਵਜ਼ ਵਿਚ ਇਸ ਦੀ ਮੰਗ ਬਹੁਤ ਜ਼ਿਆਦਾ ਹੈ। ਪ੍ਰਭੂ ਦੇ ਚਰਨਾਂ ਤਕ ਪਹੁੰਚ ਤਾਂ ਹਾਸਲ ਨਹੀਂ ਕਰ ਸਕਦਾ, ਪਰ ਆਖਦਾ ਹੈ ਕਿ ਮੈਂ (ਪ੍ਰਭੂ ਦੀ ਹਜ਼ੂਰੀ ਵਿਚ) ਪਹੁੰਚਿਆ ਹੋਇਆ ਹਾਂ।੧।

(ਹੇ ਭਾਈ! ਝੂਠਾ ਮੂਰਖ ਹੋਰਨਾਂ ਨੂੰ ਆਪਣੇ ਧਰਮੀ ਹੋਣ ਦੇ ਨਿਰੇ) ਭੇਖ ਵਿਖਾ ਰਿਹਾ ਹੈ, ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਦੀ ਕਮਾਈ ਨਹੀਂ ਕਰਦਾ। ਮੂੰਹੋਂ ਆਖਦਾ ਹੈ ਕਿ ਮੈਂ ਹਜ਼ੂਰੀ ਵਿਚ ਪਹੁੰਚਿਆ ਹੋਇਆ ਹਾਂ, ਪਰ (ਪ੍ਰਭੂ-ਚਰਨਾਂ ਦੇ ਕਿਤੇ) ਨੇੜੇ ਭੀ ਨਹੀਂ ਢੁਕਿਆ।੨।

(ਹੇ ਭਾਈ! ਵੇਖ ਮੂਰਖ ਦੀ ਹਠ ਦੀ ਗੱਲ! ਇਹ ਆਪਣੇ ਆਪ ਨੂੰ) ਤਿਆਗੀ ਅਖਵਾਂਦਾ ਹੈ ਪਰ ਮਾਇਆ (ਦੀ ਲਾਲਸਾ) ਵਿਚ ਮਸਤ ਰਹਿੰਦਾ ਹੈ। (ਇਸ ਦੇ) ਮਨ ਵਿਚ (ਪ੍ਰਭੂ-ਚਰਨਾਂ ਦਾ) ਪਿਆਰ ਨਹੀਂ ਹੈ, ਪਰ ਮੂੰਹੋਂ ਆਖਦਾ ਹੈ ਕਿ ਮੈਂ (ਪ੍ਰਭੂ ਦੇ ਪ੍ਰੇਮ-ਰੰਗ ਵਿਚ) ਰੰਗਿਆ ਹੋਇਆ ਹਾਂ।੩।

ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਬੇਨਤੀ ਸੁਣ (ਜੀਵ ਵਿਚਾਰਾ ਕੁਝ ਕਰਨ-ਜੋਗਾ ਨਹੀਂ, ਇਹਮੰਦ-ਕਰਮੀ ਹੈ, ਨਿਰਦਈ ਹੈ, ਵਿਸ਼ਈ ਹੈ (ਫਿਰ ਭੀ ਤੇਰਾ) ਹੈ ਇਸ ਨੂੰ ਇਹਨਾਂ ਵਿਕਾਰਾਂ ਤੋਂ ਖ਼ਲਾਸੀ ਬਖ਼ਸ਼।੪।

ਹੇ ਪੁਰਖ ਪ੍ਰਭੂ! ਤੂੰ ਸਭ ਸੁਖ ਦੇਣ-ਜੋਗ ਹੈਂ, ਤੂੰ ਪਿਆਰ-ਭਰਪੂਰ ਹੈਂ। (ਅਸਾਂ ਜੀਵਾਂ ਨੂੰ) ਇਹ ਵਡਿਆਈ ਬਖ਼ਸ਼ ਕਿ ਤੇਰਾ ਦਰਸਨ ਕਰ ਸਕੀਏ।੧।ਰਹਾਉ ਦੂਜਾ।੧।੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਬਿਲਾਵਲੁ ਮਹਲਾ ੫ ॥ ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥ ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥ ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥ ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥ ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥ ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥ ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥੩॥ ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥ ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰ ਸਰੀਤਾ ॥੪॥੭॥੩੭॥ {ਪੰਨਾ 809}

ਅਰਥ: ਹੇ ਮੇਰੇ ਮਿੱਤਰ! ਗੁਰੂ ਦੀ ਸੰਗਤਿ ਦੀ ਵਡਿਆਈ (ਧਿਆਨ ਨਾਲ) ਸੁਣ। (ਜੇਹੜਾ ਭੀ ਮਨੁੱਖ ਨਿੱਤ ਗੁਰੂ ਦੀ ਸੰਗਤਿ ਵਿਚ ਬੈਠਦਾ ਹੈ, ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, (ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ, ਉਸ ਦੇ ਕ੍ਰੋੜਾਂ ਪਾਪ ਨਾਸ ਹੋ ਜਾਂਦੇ ਹਨ।੧।ਰਹਾਉ।

ਹੇ ਮਿੱਤਰ! ਗੁਰੂ ਨੂੰ ਮਿਲ ਕੇ (ਮਨੁੱਖ) ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ, (ਮਾਨੋ,) ਲੂਲ੍ਹੇ ਮਨੁੱਖ ਪਹਾੜਾਂ ਤੋਂ ਪਾਰ ਲੰਘ ਜਾਂਦੇ ਹਨ, ਮਹਾ ਮੂਰਖ ਮਨੁੱਖ ਸਿਆਣੇ ਵਖਿਆਨ-ਕਰਤਾ ਬਣ ਜਾਂਦੇ ਹਨ, ਅੰਨ੍ਹੇ ਨੂੰ ਤਿੰਨਾ ਭਵਨਾਂ ਦੀ ਸੋਝੀ ਪੈ ਜਾਂਦੀ ਹੈ।੧।

(ਹੇ ਮਿੱਤਰ! ਸਾਧ ਸੰਗਤਿ ਵਿਚ ਆ ਕੇ ਕੀਤੀ ਹੋਈ) ਪਰਮਾਤਮਾ ਦੀ ਭਗਤੀ ਅਚਰਜ (ਤਾਕਤ ਰੱਖਦੀ ਹੈ, ਇਸ ਦੀ ਬਰਕਤਿ ਨਾਲ) ਕੀੜੀ (ਨਿਮ੍ਰਤਾ) ਨੇ ਹਾਥੀ (ਅਹੰਕਾਰ) ਨੂੰ ਜਿੱਤ ਲਿਆ ਹੈ। (ਭਗਤੀ ਉਤੇ ਪ੍ਰਸੰਨ ਹੋ ਕੇ) ਜਿਸ ਜਿਸ ਮਨੁੱਖ ਨੂੰ (ਪਰਮਾਤਮਾ ਨੇ) ਆਪਣਾ ਬਣਾ ਲਿਆ, ਉਸ ਨੂੰ ਪਰਮਾਤਮਾ ਨੇ ਨਿਰਭੈਤਾ ਦੀ ਦਾਤਿ ਦੇ ਦਿੱਤੀ।੨।

(ਹੇ ਮਿੱਤਰ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਸ਼ੇਰ (ਅਹੰਕਾਰ) ਬਿੱਲੀ (ਨਿਮ੍ਰਤਾ) ਬਣ ਜਾਂਦਾ ਹੈ, ਤੀਲਾ (ਗ਼ਰੀਬੀ ਸੁਭਾਉ) ਸੁਮੇਰ ਪਰਬਤ (ਬੜੀ ਵੱਡੀ ਤਾਕਤ) ਦਿੱਸਣ ਲੱਗ ਪੈਂਦਾ ਹੈ। (ਜੇਹੜੇ ਮਨੁੱਖ ਪਹਿਲਾਂ) ਅੱਧੀ ਅੱਧੀ ਕੌਡੀ ਵਾਸਤੇ ਧੱਕੇ ਖਾਂਦੇ ਫਿਰਦੇ ਸਨ, ਉਹ ਦੌਲਤ-ਮੰਦ ਧਨਾਢ ਬਣ ਜਾਂਦੇ ਹਨ (ਮਾਇਆ ਵਲੋਂ ਬੇ-ਮੁਥਾਜ ਹੋ ਜਾਂਦੇ ਹਨ੩।

(ਹੇ ਮਿੱਤਰ! ਸਾਧ ਸੰਗਤਿ ਵਿਚੋਂ ਮਿਲਦੇ ਹਰਿ-ਨਾਮ ਦੀ) ਮੈਂ ਕੇਹੜੀ ਕੇਹੜੀ ਵਡਿਆਈ ਦੱਸਾਂਪਰਮਾਤਮਾ ਦਾ ਨਾਮ ਬੇਅੰਤ ਗੁਣਾਂ ਦਾ ਮਾਲਕ ਹੈ। ਹੇ ਨਾਨਕ! ਅਰਦਾਸ ਕਰ, ਤੇ, ਆਖ-ਹੇ ਪ੍ਰਭੂ!) ਮੈਂ ਤੇਰੇ ਦਰ ਦਾ ਗ਼ੁਲਾਮ ਹਾਂ, ਮੇਹਰ ਕਰ ਤੇ, ਮੈਨੂੰ ਆਪਣਾ ਨਾਮ ਬਖ਼ਸ਼।੪।੭।੩੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਰਾਗੁ ਸੂਹੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥ {ਪੰਨਾ 760}

ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ੧।ਰਹਾਉ।

ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧।

ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ੨।

ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! ਆਪਣੀ ਸਿਫ਼ਤਿ-ਸਾਲਾਹ ਬਖ਼ਸ਼) , ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩।

ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪।

ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫।

ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬।

ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭।

ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੭॥ {ਪੰਨਾ 655-656}

ਅਰਥ: ਹੇ ਮੂਰਖ! ਤੂੰ ਪਰਮਾਤਮਾ ਦਾ ਨਾਮ (ਤਾਂ) ਸਿਮਰਦਾ ਨਹੀਂ (ਨਾਮ ਨੂੰ ਵਿਸਾਰ ਕੇ) ਮੁੜ ਮੁੜ ਹੋਰ ਸੋਚਾਂ ਸੋਚਣ ਦਾ ਤੈਨੂੰ ਕੀਹ ਲਾਭ ਹੋਵੇਗਾ?੧।ਰਹਾਉ।

(ਹੇ ਗੰਵਾਰ!) ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨਿਰੇ ਪੜ੍ਹਨ ਸੁਣਨ ਤੋਂ ਕੋਈ ਫ਼ਾਇਦਾ ਨਹੀਂਜੇ ਇਸ ਪੜ੍ਹਨ ਸੁਣਨ ਦੇ ਕੁਦਰਤੀ ਨਤੀਜੇ ਦੇ ਤੌਰ ਤੇ ਉਸ ਪ੍ਰਭੂ ਦਾ ਮਿਲਾਪ ਨਾਹ ਹੋਵੇ।੧।

ਹਨੇਰੇ ਵਿਚ (ਤਾਂਦੀਵੇ ਦੀ ਲੋੜ ਹੁੰਦੀ ਹੈ (ਤਾਕਿ ਅੰਦਰੋਂਉਹ ਹਰਿ-ਨਾਮ ਪਦਾਰਥ ਮਿਲ ਪਏ, ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, (ਇਸ ਤਰ੍ਹਾਂ ਧਾਰਮਿਕ ਪੁਸਤਕਾਂ ਪੜ੍ਹਨ ਨਾਲ ਉਹ ਗਿਆਨ ਦਾ ਦੀਵਾ ਮਨ ਵਿਚ ਜਗਣਾ ਚਾਹੀਦਾ ਹੈ ਜਿਸ ਨਾਲ ਅੰਦਰ-ਵੱਸਦਾ ਰੱਬ ਲੱਭ ਪਏ। ਜਿਸ ਮਨੁੱਖ ਨੂੰ ਉਹ ਅਪਹੁੰਚ ਹਰਿ-ਨਾਮ ਪਦਾਰਥ ਮਿਲ ਪੈਂਦਾ ਹੈ, ਉਸ ਦੇ ਅੰਦਰ ਉਹ ਦੀਵਾ ਫਿਰ ਸਦਾ ਟਿਕਿਆ ਰਹਿੰਦਾ ਹੈ।੨।

ਕਬੀਰ ਆਖਦਾ ਹੈ-ਉਸ ਅਪਹੁੰਚ ਹਰਿ-ਨਾਮ ਪਦਾਰਥ ਨਾਲ ਮੇਰੀ ਭੀ ਜਾਣ-ਪਛਾਣ ਹੋ ਗਈ ਹੈ। ਜਦੋਂ ਤੋਂ ਜਾਣ-ਪਛਾਣ ਹੋਈ ਹੈ, ਮੇਰਾ ਮਨ ਉਸੇ ਵਿਚ ਹੀ ਪਰਚ ਗਿਆ ਹੈ। (ਪਰ ਜਗਤ ਲੋੜਦਾ ਹੈ ਧਰਮ-ਪੁਸਤਕਾਂ ਦੇ ਰਿਵਾਜੀ ਪਾਠ ਕਰਨੇ ਕਰਾਉਣੇ ਤੇ ਤੀਰਥ ਆਦਿਕਾਂ ਦੇ ਇਸ਼ਨਾਨਸੋ,) ਪਰਮਾਤਮਾ ਵਿਚ ਮਨ ਜੁੜਨ ਨਾਲ (ਕਰਮ-ਕਾਂਡੀ) ਜਗਤ ਦੀ ਤਸੱਲੀ ਨਹੀਂ ਹੁੰਦੀ; (ਦੂਜੇ ਪਾਸੇ,) ਨਾਮ ਸਿਮਰਨ ਵਾਲੇ ਨੂੰ ਭੀ ਇਹ ਮੁਥਾਜੀ ਨਹੀਂ ਹੁੰਦੀ ਕਿ ਜ਼ਰੂਰ ਹੀ ਲੋਕਾਂ ਦੀ ਤਸੱਲੀ ਭੀ ਕਰਾਏ, (ਤਾਹੀਏਂ, ਆਮ ਤੌਰ ਤੇ ਇਹਨਾਂ ਦਾ ਅਜੋੜ ਹੀ ਬਣਿਆ ਰਹਿੰਦਾ ਹੈ੩।੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਜੈਤਸਰੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ {ਪੰਨਾ 698}

ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।

ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨।

ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩।

ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਹੇ ਨਾਨਕ! ਆਖ-) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥ {ਪੰਨਾ 679-680}

ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ।

ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ੧।

ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||

ਧਨਾਸਰੀ ਮਹਲਾ ੪ ॥ ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥ {ਪੰਨਾ 667}

ਅਰਥ: ਹੇ ਗੁਰਸਿੱਖ ਮਿੱਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ। (ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤਿ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ੧।ਰਹਾਉ।

ਹੇ ਭਾਈ! ਅਸੀ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ। ਅਸੀ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ।੧।

ਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੂ ਦੀ ਸਰਨ ਪੈ ਜਾਓ। ਗੁਰੂ ਦੀ ਸਰਨ ਪੈ ਕੇ (ਜੀਵਨ-ਸਫ਼ਰ ਵਾਸਤੇ) ਪਰਮਾਤਮਾ ਦੇ ਨਾਮ ਦੀ ਖਰਚੀ (ਪੱਲੇ) ਬੰਨ੍ਹੋ। ਮਤਾਂ ਇਹ ਸਮਝਿਓ ਕਿ ਅੱਜ (ਇਹ ਕੰਮ ਕਰ ਲਵਾਂਗੇ) ਭਲਕੇ (ਇਹ ਕੰਮ ਕਰ ਲਵਾਂਗੇ। ਟਾਲ ਮਟੋਲੇ ਨਾਹ ਕਰਨੇ੨।

ਹੇ ਹਰੀ ਦੇ ਸੰਤ ਜਨੋ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ। (ਇਸ ਜਾਪ ਦੀ ਬਰਕਤਿ ਨਾਲ) ਹਰੀ ਦਾ ਸੰਤ ਹਰੀ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ। ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ।੩।

ਹੇ ਦਾਸ ਨਾਨਕ! ਆਖ-) ਹੇ ਬਨਵਾਰੀ ਪ੍ਰਭੂ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ। ਮੇਹਰ ਕਰ ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲੀ ਰਹੇ।੪।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਸੋਰਠਿ ਮਹਲਾ ੫ ॥ ਜਿਤੁ ਪਾਰਬ੍ਰਹਮੁ ਚਿਤਿ ਆਇਆ ॥ ਸੋ ਘਰੁ ਦਯਿ ਵਸਾਇਆ ॥ ਸੁਖ ਸਾਗਰੁ ਗੁਰੁ ਪਾਇਆ ॥ ਤਾ ਸਹਸਾ ਸਗਲ ਮਿਟਾਇਆ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਆਠ ਪਹਰ ਗੁਣ ਗਾਈ ॥ ਗੁਰ ਪੂਰੇ ਤੇ ਪਾਈ ॥ ਰਹਾਉ ॥ ਪ੍ਰਭ ਕੀ ਅਕਥ ਕਹਾਣੀ ॥ ਜਨ ਬੋਲਹਿ ਅੰਮ੍ਰਿਤ ਬਾਣੀ ॥ ਨਾਨਕ ਦਾਸ ਵਖਾਣੀ ॥ ਗੁਰ ਪੂਰੇ ਤੇ ਜਾਣੀ ॥੨॥੨॥੬੬॥ {ਪੰਨਾ 626}

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਦੀ ਸਿਫ਼ਤਿ-ਸਾਲਾਹ ਕਰਨੀ, ਅੱਠੇ ਪਹਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ-(ਇਹ ਦਾਤਿ) ਪੂਰੇ ਗੁਰੂ ਤੋਂ ਹੀ ਮਿਲਦੀ ਹੈ।ਰਹਾਉ।

ਹੇ ਭਾਈ! ਜਿਸ ਦੇ ਹਿਰਦੇ-ਘਰ ਵਿਚ ਪਰਮਾਤਮਾ ਆ ਵੱਸਿਆ ਹੈ, ਪ੍ਰੀਤਮ-ਪ੍ਰਭੂ ਨੇ ਉਹ ਹਿਰਦਾ-ਘਰ (ਆਤਮਕ ਗੁਣਾਂ ਨਾਲ) ਭਰਪੂਰ ਕਰ ਦਿੱਤਾ। ਹੇ ਭਾਈ! ਜਦੋਂ ਕਿਸੇ ਵਡ-ਭਾਗੀ ਨੂੰ) ਸੁਖਾਂ ਦਾ ਸਮੁੰਦਰ ਗੁਰੂ ਮਿਲ ਪਿਆ, ਤਦੋਂ ਉਸ ਨੇ ਆਪਣਾ ਸਾਰਾ ਸਹਿਮ ਦੂਰ ਕਰ ਲਿਆ।੧।

ਹੇ ਭਾਈ! ਪਰਮਾਤਮਾ ਦੇ ਸਰੂਪ ਦੀ ਗੱਲ-ਬਾਤ ਦੱਸੀ ਨਹੀਂ ਜਾ ਸਕਦੀ। ਪ੍ਰਭੂ ਦੇ ਸੇਵਕ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਰਹਿੰਦੇ ਹਨ। ਹੇ ਨਾਨਕ! ਉਹੀ ਸੇਵਕ ਇਹ ਬਾਣੀ ਉਚਾਰਦੇ ਹਨ, ਜਿਨ੍ਹਾਂ ਨੇ ਪੂਰੇ ਗੁਰੂ ਪਾਸੋਂ ਇਹ ਸਮਝ ਹਾਸਲ ਕੀਤੀ ਹੈ।੨।੨।੬੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ {ਪੰਨਾ 674}

ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?੧।ਰਹਾਉ।

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।

ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਰਾਗੁ ਸੂਹੀ ਮਹਲਾ ੩ ਘਰੁ ੧੦    ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ {ਪੰਨਾ 755}

ਅਰਥ: ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ।੧।ਰਹਾਉ।

ਹੇ ਭਾਈ! ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ।੧।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ। ਅੰਤ) ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ। ਤਦੋਂ ਉਹਨਾਂ ਨੂੰ (ਹੱਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਦਾ ਜੀਵਨ ਸਫਲ ਹੋ ਜਾਂਦਾ ਹੈ, ਕਿਉਂਕਿ ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦੇ ਅੰਦਰ ਸਰਬ-ਵਿਆਪਕ ਪਰਮਾਤਮਾ ਦਾ ਪਰਕਾਸ਼ ਹੋ ਜਾਂਦਾ ਹੈ। ਉਹ ਆਤਮਕ ਅਡੋਲਤਾ ਵਿਚ ਆਨੰਦ ਵਿਚ ਮਗਨ ਰਹਿੰਦੇ ਹਨ।੩।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਬਾਣੀ ਨੂੰ ਭੁਲਾ ਦੇਂਦੇ ਹਨ, ਉਹ ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਉਹਨਾਂ ਦੇ ਅੰਦਰੋਂ ਮਾਇਆ ਦੀ ਤ੍ਰੇਹ ਭੁੱਖ ਦੂਰ ਨਹੀਂ ਹੁੰਦੀ, ਉਹ ਹਰ ਵੇਲੇ (ਤ੍ਰਿਸ਼ਨਾ ਦੀ ਅੱਗ ਵਿਚ) ਸੜਦੇ ਫਿਰਦੇ ਹਨ।੪।

ਅਜੇਹੇ ਮਨੁੱਖ ਭੈੜੇ ਬੰਦਿਆਂ ਨਾਲ ਮਿਤ੍ਰਤਾ ਗੰਢੀ ਰੱਖਦੇ ਹਨ, ਅਤੇ ਸੰਤ ਜਨਾਂ ਨਾਲ ਵੈਰ ਕਰਦੇ ਰਹਿੰਦੇ ਹਨ। ਉਹ ਆਪ ਆਪਣੇ ਪਰਵਾਰ ਸਮੇਤ (ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ (ਆਪਣੇ ਹੋਰ ਰਿਸ਼ਤੇਦਾਰਾਂ ਨੂੰ ਭੀ) ਨਾਲ ਹੀ ਡੋਬ ਲੈਂਦੇ ਹਨ।੫।

ਹੇ ਭਾਈ! ਕਿਸੇ ਦੀ ਭੀ ਨਿੰਦਾ ਕਰਨੀ ਚੰਗਾ ਕੰਮ ਨਹੀਂ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਹੀ ਨਿੰਦਾ ਕਰਿਆ ਕਰਦੇ ਹਨ। (ਲੋਕ ਪਰਲੋਕ ਵਿਚ) ਉਹੀ ਬਦਨਾਮੀ ਖੱਟਦੇ ਹਨ, ਅਤੇ ਭਿਆਨਕ ਨਰਕ ਵਿਚ ਪੈਂਦੇ ਹਨ।੬।

ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥ {ਪੰਨਾ 755}

ਅਰਥ: ਹੇ (ਮੇਰੇਮਨ! ਤੂੰ ਜਿਹੋ ਜਿਹੇ ਦੀ ਸੇਵਾ-ਭਗਤੀ ਕਰੇਂਗਾ, ਉਹੋ ਜਿਹੇ ਕਰਮ ਕਮਾ ਕੇ ਉਹੋ ਬਣ ਜਾਇਂਗਾ। (ਪ੍ਰਭੂ ਦੀ ਰਜ਼ਾ ਵਿਚ ਇਹ ਨਿਯਮ ਹੈ ਕਿ ਜੀਵ ਨੇ ਇਸ ਕਰਮ-ਭੂਮੀ ਸਰੀਰ ਵਿਚ) ਆਪ ਬੀਜ ਕੇ ਆਪ ਹੀ (ਉਸ ਦਾ) ਫਲ ਖਾਣਾ ਹੁੰਦਾ ਹੈ। ਇਸ ਦੀ ਉਲੰਘਣਾ ਨਹੀਂ ਕੀਤੀ ਜਾ ਸਕਦੀ।੭।

(ਉੱਚੀ ਆਤਮਾ ਵਾਲੇ) ਮਹਾ ਪੁਰਖਾਂ ਦਾ ਬਚਨ ਕਿਸੇ ਪਰਸੰਗ ਅਨੁਸਾਰ ਹੋਇਆ ਹੈ। ਉਹ ਮਹਾ ਪੁਰਖ ਆਤਮਕ ਜੀਵਨ ਦੇਣ ਵਾਲੇ ਨਾਮ-ਰਸ ਨਾਲ ਭਰਪੂਰ ਰਹਿੰਦੇ ਹਨ, ਉਹਨਾਂ ਨੂੰ ਕਿਸੇ ਸੇਵਾ ਆਦਿਕ ਦਾ ਲਾਲਚ ਨਹੀਂ ਹੁੰਦਾ (ਪਰ ਜੇਹੜਾ ਮਨੁੱਖ ਉਹਨਾਂ ਦੀ ਸੇਵਾ ਕਰਦਾ ਹੈ, ਉਸ ਨੂੰ ਉਹਨਾਂ ਪਾਸੋਂ ਆਤਮਕ ਜੀਵਨ ਮਿਲ ਜਾਂਦਾ ਹੈ੮।

ਉਹ ਮਹਾ ਪੁਰਖ ਹੋਰਨਾਂ ਨੂੰ (ਭੀ ਨਾਮ ਜਪਣ ਦਾ) ਉਪਦੇਸ਼ ਕਰਦੇ ਹਨ। ਗੁਣ ਗ੍ਰਹਿਣ ਕਰਨ ਵਾਲਾ ਮਨੁੱਖ (ਉਹਨਾਂ ਪਾਸੋਂ) ਗੁਣ ਗ੍ਰਹਿਣ ਕਰ ਲੈਂਦਾ ਹੈ। ਸੋ, ਜੇਹੜੇ ਮਨੁੱਖ ਉਹਨਾਂ ਮਹਾ ਪੁਰਖਾਂ ਦੀ ਸੰਗਤਿ ਵਿਚ ਰਹਿੰਦੇ ਹਨ, ਉਹ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨਉਹ ਭੀ ਹਰ ਵੇਲੇ ਨਾਮ ਜਪਣ ਲੱਗ ਪੈਂਦੇ ਹਨ।੯।

ਹੇ ਭਾਈ! ਜਿਸ ਪਰਮਾਤਮਾ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ ਉਹ ਆਪ ਹੀ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈ। ਉਹੀ ਆਪ ਸਭ ਦਾਤਾਂ ਦੇਣ ਵਾਲਾ ਹੈ। ਉਹ ਮਾਲਕ ਸਦਾ ਕਾਇਮ ਰਹਿਣ ਵਾਲਾ (ਭੀਹੈ।੧੦।

ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਤੇਰੇ ਅੰਗ-ਸੰਗ ਵੱਸਦਾ ਹੈ। ਗੁਰੂ ਦੀ ਸਰਨ ਪੈ ਕੇ ਤੂੰ ਉਸ ਨੂੰ ਆਪਣੀ ਅੱਖੀਂ ਵੇਖ ਲੈ। (ਜਿਸ ਮਨੁੱਖ ਉਤੇ ਉਹ) ਆਪ ਹੀ ਬਖ਼ਸ਼ਸ਼ ਕਰਦਾ ਹੈ ਉਸ ਨੂੰ ਆਪ ਹੀ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ। ਹੇ ਭਾਈਉਸ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖ।੧੧।

ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ (ਸਦਾ) ਪਵਿਤ੍ਰ ਹੈ, (ਜਦੋਂ ਤਕ ਮਨੁੱਖ ਦਾ) ਮਨ (ਵਿਕਾਰਾਂ ਨਾਲ) ਮੈਲਾ ਰਹੇ, ਉਸ ਪਰਮਾਤਮਾ ਨਾਲ ਮਿਲਾਪ ਨਹੀਂ ਹੋ ਸਕਦਾ। ਜੀਵ ਤਦੋਂ ਹੀ ਉਸ ਪ੍ਰਭੂ ਦੇ ਚਰਨਾਂ ਵਿਚ ਮਿਲ ਸਕਦਾ ਹੈ, ਜਦੋਂ ਪ੍ਰਭੂ ਆਪ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਅੰਦਰ ਦੀ ਹਉਮੈ ਸਾੜ ਕੇ ਉਸ ਨੂੰ ਆਪਣੇ ਨਾਲ ਮਿਲਾਂਦਾ ਹੈ।੧੨।

ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨਾ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥ {ਪੰਨਾ 755}

ਅਰਥ: ਹੇ ਭਾਈ! ਜੇ ਉਹ ਸਦਾ ਕਾਇਮ ਰਹਿਣ ਵਾਲਾ ਖਸਮ-ਪ੍ਰਭੂ ਭੁੱਲ ਜਾਏ, ਤਾਂ ਜਗਤ ਵਿਚ ਜੀਊਣਾ ਫਿਟਕਾਰ-ਜੋਗ ਹੈ। ਜਿਸ ਮਨੁੱਖ ਉਤੇ ਪ੍ਰਭੂ ਆਪ ਮੇਹਰ ਦੀ ਨਿਗਾਹ ਕਰਦਾ ਹੈ, ਉਸ ਨੂੰ ਪ੍ਰਭੂ ਨਹੀਂ ਭੁੱਲਦਾ। ਉਹ ਮਨੁੱਖ ਗੁਰੂ ਦੀ ਮਤਿ ਦੀ ਬਰਕਤਿ ਨਾਲ ਹਰਿ-ਨਾਮ ਵਿਚ ਸੁਰਤਿ ਜੋੜਦਾ ਹੈ।੧੩।

ਹੇ ਭਾਈ! ਅਸਾਂ ਜੀਵਾਂ ਦਾ ਕੋਈ ਆਪਣਾ ਜ਼ੋਰ ਨਹੀਂ ਚੱਲ ਸਕਦਾ) ਜੇ ਗੁਰੂ (ਮੈਨੂੰ ਪ੍ਰਭੂ ਨਾਲ) ਮਿਲਾ ਦੇਵੇ, ਤਾਂ ਹੀ ਮੈਂ ਮਿਲਿਆ ਰਹਿ ਸਕਦਾ ਹਾਂ, ਅਤੇ ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਮੈਂ ਆਪਣੇ ਹਿਰਦੇ ਵਿਚ ਟਿਕਾ ਕੇ ਰੱਖ ਸਕਦਾ ਹਾਂ। ਹੇ ਭਾਈ! ਗੁਰੂ ਦੇ ਪਿਆਰ ਦੀ ਬਰਕਤਿ ਨਾਲ ਜੇਹੜਾ ਮਨੁੱਖ ਪ੍ਰਭੂ-ਚਰਨਾਂ ਵਿਚ ਮਿਲ ਜਾਏ, ਉਹ ਫਿਰ ਕਦੇ ਉਥੋਂ ਨਹੀਂ ਵਿਛੁੜਦਾ।੧੪।

ਹੇ ਭਾਈ! ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜ ਕੇ ਤੂੰ ਭੀ ਆਪਣੇ ਖਸਮ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰ। ਪ੍ਰੀਤਮ ਪ੍ਰਭੂ ਨੂੰ ਮਿਲ ਕੇ ਜਿਸ ਜੀਵ-ਇਸਤ੍ਰੀ ਨੇ ਆਤਮਕ ਆਨੰਦ ਪ੍ਰਾਪਤ ਕਰ ਲਿਆ, ਉਸ ਨੇ (ਲੋਕ ਪਰਲੋਕ ਵਿਚਸੋਭਾ ਖੱਟ ਲਈ।੧੫।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦਾ ਮਨ ਪਰਮਾਤਮਾ ਦੇ ਨਾਮ ਵਿਚ ਨਹੀਂ ਭਿੱਜਦਾ (ਹਰਿ-ਨਾਮ ਨਾਲ ਪਿਆਰ ਨਹੀਂ ਪਾਂਦਾ। ਉਹ ਮਨੁੱਖ ਆਪਣੇ ਮਨ ਵਿਚ ਮੈਲੇ ਅਤੇ ਕਠੋਰ ਰਹਿੰਦੇ ਹਨ। ਜੇ ਸੱਪ ਨੂੰ ਦੁੱਧ ਭੀ ਪਿਲਾਇਆ ਜਾਏ, ਤਾਂ ਭੀ ਉਸ ਦੇ ਅੰਦਰ ਨਿਰੋਲ ਜ਼ਹਿਰ ਹੀ ਟਿਕਿਆ ਰਹਿੰਦਾ ਹੈ।੧੬।

ਹੇ ਭਾਈ! ਸਭ ਜੀਵਾਂ ਵਿਚ ਵਿਆਪਕ ਹੋ ਕੇ ਸਭ ਕੁਝ) ਪ੍ਰਭੂ ਆਪ ਹੀ ਕਰ ਰਿਹਾ ਹੈ। ਕਿਸ ਨੂੰ (ਚੰਗਾ ਜਾਂ ਮੰਦਾ) ਆਖਿਆ ਜਾ ਸਕਦਾ ਹੈ? (ਕੁਰਾਹੇ ਪਏ ਜੀਵਾਂ ਉਤੇ ਭੀਉਹ ਆਪ ਹੀ ਬਖ਼ਸ਼ਸ਼ ਕਰਨ ਵਾਲਾ ਹੈ। ਜਦੋਂ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਕਿਸੇ ਮਨੁੱਖ ਦੇ ਮਨ ਦੀ) ਮੈਲ ਲਹਿ ਜਾਂਦੀ ਹੈ, ਤਾਂ ਉਸ ਦੇ ਆਤਮਾ ਨੂੰ ਸਦਾ ਕਾਇਮ ਰਹਿਣ ਵਾਲੀ ਸੁੰਦਰਤਾ ਮਿਲ ਜਾਂਦੀ ਹੈ।੧੭।

ਹੇ ਭਾਈ! ਹਰਿ-ਨਾਮ-ਸਰਮਾਏ ਦਾ ਮਾਲਕ) ਸ਼ਾਹ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੇ ਨਾਮ ਦਾ ਵਣਜ ਕਰਨ ਵਾਲੇ ਭੀ ਅਟੱਲ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ। ਪਰ ਉਸ ਸ਼ਾਹ ਦੇ ਦਰਬਾਰ ਵਿਚ ਕੂੜੀ ਦੁਨੀਆ ਦੇ ਵਣਜਾਰੇ ਨਹੀਂ ਟਿਕ ਸਕਦੇ। ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਸੰਦ ਨਹੀਂ ਆਉਂਦਾ, ਤੇ, ਉਹ ਸਦਾ ਦੁੱਖ ਵਿਚ ਹੀ ਖ਼ੁਆਰ ਹੁੰਦੇ ਰਹਿੰਦੇ ਹਨ।੧੮।

ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥ ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥ ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥ ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥ ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥ {ਪੰਨਾ 756}

ਅਰਥ: ਹੇ ਭਾਈ! ਹਉਮੈ (ਦੀ ਮੈਲ) ਨਾਲ ਮੈਲਾ ਹੋਇਆ ਹੋਇਆ ਜਗਤ ਭਟਕ ਰਿਹਾ ਹੈ, ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਰਹਿੰਦਾ ਹੈ, ਪਿਛਲੇ ਜਨਮਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਓਹੋ ਜਿਹੇ ਹੀ ਹੋਰ ਕਰਮ ਕਰੀ ਜਾਂਦਾ ਹੈ। (ਕਰਮਾਂ ਦੀ ਬਣੀ ਇਸ ਫਾਹੀ ਨੂੰ) ਕੋਈ ਮਿਟਾ ਨਹੀਂ ਸਕਦਾ।੧੯।

ਹੇ ਭਾਈ! ਜੇ ਮਨੁੱਖ ਸਾਧ ਸੰਗਤਿ ਵਿਚ ਟਿਕਿਆ ਰਹੇ, ਤਾਂ ਇਸ ਦਾ ਪਿਆਰ ਸਦਾ-ਥਿਰ ਪ੍ਰਭੂ ਵਿਚ ਬਣ ਜਾਂਦਾ ਹੈ। ਹੇ ਭਾਈਤੂੰ (ਸਾਧ ਸੰਗਤਿ ਵਿਚ ਟਿਕ ਕੇ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰ, ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈ, (ਇਸ ਤਰ੍ਹਾਂ) ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋਵੇਂਗਾ।੨੦।

ਹੇ ਭਾਈ! ਪੂਰੇ ਗੁਰੂ ਦੀ ਮਤਿ ਉਕਾਈ-ਹੀਣ ਹੈ। (ਜੇਹੜਾ ਮਨੁੱਖ ਗੁਰੂ ਦੀ ਪੂਰੀ ਮਤਿ ਲੈ ਕੇ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਹ ਮਨੁੱਖ ਹਉਮੈ ਅਤੇ ਮਮਤਾ ਦੇ ਵੱਡੇ ਰੋਗ ਨੂੰ ਆਪਣੇ ਅੰਦਰੋਂ ਰੋਕ ਦੇਂਦਾ ਹੈ।੨੧।

ਹੇ ਭਾਈ! ਜੇ ਪ੍ਰਭੂ ਮੇਹਰ ਕਰੇ, ਤਾਂ) ਮੈਂ ਆਪਣੇ ਗੁਰੂ ਦੀ ਵਡਿਆਈ ਕਰਾਂ, ਨਿਊਂ ਨਿਊਂ ਕੇ ਮੈਂ ਗੁਰੂ ਦੀ ਚਰਨੀਂ ਲੱਗਾਂ, ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਆਪਣਾ ਮਨ ਆਪਣਾ ਤਨ ਗੁਰੂ ਦੇ ਹਵਾਲੇ ਕਰ ਦਿਆਂਗੁਰੂ ਦੇ ਅੱਗੇ ਰੱਖ ਦਿਆਂ।੨੨।

ਹੇ ਭਾਈ! ਡਾਂਵਾਂ-ਡੋਲ ਹਾਲਤ ਵਿਚ ਰਿਹਾਂ ਖ਼ੁਆਰ ਹੋਈਦਾ ਹੈ। ਇਕ ਪਰਮਾਤਮਾ ਨਾਲ ਹੀ ਸੁਰਤਿ ਜੋੜੀ ਰੱਖ। ਆਪਣੇ ਅੰਦਰੋਂ ਹਉਮੈ ਦੂਰ ਕਰ, ਮਮਤਾ ਦੂਰ ਕਰ। (ਜਦੋਂ ਮਨੁੱਖ ਹਉਮੈ ਮਮਤਾ ਦੂਰ ਕਰਦਾ ਹੈ) ਤਦੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੋਇਆ ਰਹਿੰਦਾ ਹੈ।੨੩।

ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲ੍ਹ੍ਹਰਨਿ ਗੁਣ ਕੀ ਸਾਝ ਕਰੰਨ੍ਹ੍ਹਿ ॥੨੫॥ ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮ੍ਹ੍ਹਾਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥ {ਪੰਨਾ 756}

ਅਰਥ: ਹੇ ਭਾਈ! ਮੇਰੇ) ਉਹ ਮਨੁੱਖ ਭਰਾ ਹਨ, ਜੇਹੜੇ ਗੁਰੂ ਦੀ ਸਰਨ ਵਿਚ ਆ ਪਏ ਹਨ, ਅਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਚਿੱਤ ਜੋੜਦੇ ਹਨ। ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹ (ਫਿਰ ਪ੍ਰਭੂ ਨਾਲੋਂ) ਨਹੀਂ ਵਿਛੁੜਦੇ। ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ (ਟਿਕੇ ਹੋਏ) ਦਿੱਸਦੇ ਹਨ।੨੪।

ਹੇ ਭਾਈ! ਮੇਰੇ ਉਹ ਮਨੁੱਖ ਭਰਾ ਹਨ ਸੱਜਣ ਹਨ, ਜੇਹੜੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਹਨ। (ਗੁਣਾਂ, ਦੇ ਵੱਟੇ) ਅਉਗਣ ਵਿਕ ਜਾਣ ਨਾਲ (ਦੂਰ ਹੋ ਜਾਣ ਨਾਲ) ਉਹ ਮਨੁੱਖ (ਆਤਮਕ ਜੀਵਨ ਵਿਚ) ਪ੍ਰਫੁਲਤ ਹੁੰਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣਾਂ ਨਾਲ ਸਾਂਝ ਪਾਂਦੇ ਹਨ।੨੫।

ਹੇ ਭਾਈ! ਗੁਰੂ ਨਾਲ (ਆਤਮਕ) ਸਾਂਝ ਦੀ ਬਰਕਤਿ ਨਾਲ (ਉਹਨਾਂ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ, ਉਹ ਪਰਮਾਤਮਾ ਦੀ ਅਟੱਲ ਰਹਿਣ ਵਾਲੀ ਭਗਤੀ ਕਰਦੇ ਰਹਿੰਦੇ ਹਨ। ਉਹ ਮਨੁੱਖ ਗੁਰੂ ਦੇ ਸ਼ਬਦ ਨਾਲ ਸਦਾ-ਥਿਰ ਪ੍ਰਭੂ ਦਾ ਨਾਮ ਵਿਹਾਝਦੇ ਹਨ ਅਤੇ ਹਰਿ-ਨਾਮ (ਦਾਲਾਭ ਖੱਟਦੇ ਹਨ।੨੬।

ਹੇ ਭਾਈ! ਕਈ ਕਿਸਮ ਦੇਪਾਪ ਕਰ ਕਰ ਕੇ ਸੋਨਾ ਚਾਂਦੀ (ਆਦਿਕ ਧਨਇਕੱਠਾ ਕਰੀਦਾ ਹੈ, ਪਰ (ਜਗਤ ਤੋਂ) ਤੁਰਨ ਵੇਲੇ (ਉਹ ਧਨ ਮਨੁੱਖ ਦੇਨਾਲ ਨਹੀਂ ਜਾਂਦਾ। ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਚੀਜ਼ ਮਨੁੱਖ ਦੇ ਨਾਲ ਨਹੀਂ ਜਾਵੇਗੀ। ਨਾਮ ਤੋਂ ਸੁੰਞੀ ਸਾਰੀ ਲੁਕਾਈ ਆਤਮਕ ਮੌਤ ਦੀ ਹੱਥੀ ਲੁੱਟੀ ਜਾਂਦੀ ਹੈ (ਆਪਣਾ ਆਤਮਕ ਜੀਵਨ ਲੁਟਾ ਬੈਠਦੀ ਹੈ੨੭।

ਹੇ ਭਾਈ! ਮਨੁੱਖ ਦੇ ਮਨ ਵਾਸਤੇ ਪਰਮਾਤਮਾ ਦਾ ਨਾਮ ਹੀ (ਜੀਵਨ-ਸਫ਼ਰ ਦਾਖ਼ਰਚ ਹੈ। ਇਸ ਸਫ਼ਰ-ਖ਼ਰਚ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖੋ। ਇਹ ਖ਼ਰਚ ਕਦੇ ਮੁੱਕਣ ਵਾਲਾ ਨਹੀਂ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ, ਉਸ ਦੇ ਨਾਲ ਇਹ ਸਦਾ ਲਈ ਸਾਥ ਬਣਾਂਦਾ ਹੈ।੨੮।

ਜਗਤ ਦੇ ਮੂਲ ਪਰਮਾਤਮਾ ਤੋਂ ਖੁੰਝੇ ਹੋਏ ਹੇ ਮਨ! (ਜੇ ਤੂੰ ਇਸੇ ਤਰ੍ਹਾਂ ਖੁੰਝਿਆ ਹੀ ਰਿਹਾ, ਤਾਂ) ਆਪਣੀ ਇੱਜ਼ਤ ਗਵਾ ਕੇ (ਇਥੋਂ) ਜਾਵੇਂਗਾ। ਇਹ ਜਗਤ ਤਾਂ ਮਾਇਆ ਦੇ ਮੋਹ ਵਿਚ ਫਸਿਆ ਪਿਆ ਹੈ (ਤੂੰ ਇਸ ਨਾਲ ਆਪਣਾ ਮੋਹ ਛੱਡ, ਅਤੇ) ਗੁਰੂ ਦੀ ਮਤਿ ਉਤੇ ਤੁਰ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ।੨੯।

ਹਰਿ ਕੀ ਕੀਮਤਿ ਨਾ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥ {ਪੰਨਾ 756}

ਅਰਥ: ਹੇ ਭਾਈ! ਪਰਮਾਤਮਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਪਰਮਾਤਮਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਜਿਸ ਮਨੁੱਖ ਦਾ ਮਨ ਅਤੇ ਤਨ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਉਹ ਸਦਾ ਪਰਮਾਤਮਾ ਵਿਚ ਲੀਨ ਰਹਿੰਦਾ ਹੈ।੩੦।

ਹੇ ਭਾਈ! ਮੇਰਾ ਉਹ ਖਸਮ-ਪ੍ਰਭੂ ਆਨੰਦ-ਸਰੂਪ ਹੈ (ਜੇਹੜਾ ਮਨੁੱਖ ਉਸ ਦੇ ਚਰਨਾਂ ਵਿਚ ਆ ਜੁੜਦਾ ਹੈ) ਉਸ ਨੂੰ ਉਹ ਆਤਮਕ ਅਡੋਲਤਾ ਵਿਚ, ਪ੍ਰੇਮ-ਰੰਗ ਵਿਚ ਰੰਗ ਦੇਂਦਾ ਹੈ। ਜਦੋਂ ਕੋਈ ਜੀਵ-ਇਸਤ੍ਰੀ ਉਸ ਖਸਮ-ਪ੍ਰਭੂ ਦੇ ਚਰਨਾਂ ਵਿਚ ਲੀਨ ਹੋ ਜਾਂਦੀ ਹੈ, ਤਦੋਂ ਉਸ (ਦੀ ਜਿੰਦ) ਨੂੰ ਪ੍ਰੇਮ-ਰੰਗ ਚੜ੍ਹ ਜਾਂਦਾ ਹੈ।੩੧।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ (ਪ੍ਰਭੂ ਨਾਲੋਂਚਿਰ ਦੇ ਵਿਛੁੜੇ ਹੋਏ ਭੀ (ਪ੍ਰਭੂ ਨੂੰ) ਆ ਮਿਲਦੇ ਹਨ। ਪਰਮਾਤਮਾ ਦਾ ਨਾਮ (ਜੋ, ਮਾਨੋ, ਧਰਤੀ ਦੇ ਸਾਰੇ) ਨੌ ਖ਼ਜ਼ਾਨੇ (ਹੈ, ਉਹਨਾਂ ਨੂੰ) ਆਪਣੇ ਅੰਦਰ ਹੀ ਲੱਭ ਪੈਂਦਾ ਹੈ। ਉਸ ਨਾਮ-ਖ਼ਜ਼ਾਨੇ ਨੂੰ ਉਹ ਆਪ ਵਰਤਦੇ ਹਨ, ਹੋਰਨਾਂ ਨੂੰ ਵੰਡਦੇ ਹਨ, ਉਹ ਫਿਰ ਭੀ ਨਹੀਂ ਮੁੱਕਦਾ। ਆਤਮਕ ਅਡੋਲਤਾ ਵਿਚ ਟਿਕ ਕੇ ਉਹ ਮਨੁੱਖ ਪਰਮਾਤਮਾ ਦੇ ਗੁਣ ਯਾਦ ਕਰਦੇ ਰਹਿੰਦੇ ਹਨ।੩੨।

ਹੇ ਭਾਈ! ਗੁਰੂ ਦੀ ਸਰਨ ਆ ਪਏ) ਉਹ ਮਨੁੱਖ ਨਾਹ ਜੰਮਦੇ ਹਨ ਨਾਹ ਮਰਦੇ ਹਨ, ਨਾਹ ਹੀ ਉਹ (ਜਨਮ ਮਰਨ ਦੇ ਗੇੜ ਦੇ) ਦੁੱਖ ਸਹਾਰਦੇ ਹਨ। ਜਿਨ੍ਹਾਂ ਦੀ ਰੱਖਿਆ ਗੁਰੂ ਨੇ ਕਰ ਦਿੱਤੀ ਹੈ, ਉਹ (ਜਨਮ ਮਰਨ ਦੇ ਗੇੜ ਤੋਂ) ਬਚ ਗਏ। ਉਹ ਸਦਾ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਆਤਮਕ ਆਨੰਦ ਮਾਣਦੇ ਹਨ।੩੩।

ਹੇ ਭਾਈ! ਜੇਹੜੇ ਭਲੇ ਮਨੁੱਖ ਹਰ ਵੇਲੇ ਪ੍ਰਭੂ-ਚਰਨਾਂ ਵਿਚ ਜੁੜੇ ਰਹਿੰਦੇ ਹਨ, ਉਹ ਪ੍ਰਭੂ-ਚਰਨਾਂ ਵਿਚ ਮਿਲ ਕੇ ਮੁੜ ਕਦੇ ਨਹੀਂ ਵਿਛੁੜਦੇ। ਪਰ, ਹੇ ਨਾਨਕ! ਇਸ ਜਗਤ ਵਿਚ ਅਜੇਹੇ ਵਿਰਲੇ ਬੰਦੇ ਹੀ ਉੱਘੜਦੇ ਹਨਜੇਹੜੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰਦੇ ਹਨ।੩੪।੧।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੭॥ {ਪੰਨਾ 655-656}

ਅਰਥ: ਹੇ ਮੂਰਖ! ਤੂੰ ਪਰਮਾਤਮਾ ਦਾ ਨਾਮ (ਤਾਂ) ਸਿਮਰਦਾ ਨਹੀਂ (ਨਾਮ ਨੂੰ ਵਿਸਾਰ ਕੇ) ਮੁੜ ਮੁੜ ਹੋਰ ਸੋਚਾਂ ਸੋਚਣ ਦਾ ਤੈਨੂੰ ਕੀਹ ਲਾਭ ਹੋਵੇਗਾ?੧।ਰਹਾਉ।

(ਹੇ ਗੰਵਾਰ!) ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨਿਰੇ ਪੜ੍ਹਨ ਸੁਣਨ ਤੋਂ ਕੋਈ ਫ਼ਾਇਦਾ ਨਹੀਂਜੇ ਇਸ ਪੜ੍ਹਨ ਸੁਣਨ ਦੇ ਕੁਦਰਤੀ ਨਤੀਜੇ ਦੇ ਤੌਰ ਤੇ ਉਸ ਪ੍ਰਭੂ ਦਾ ਮਿਲਾਪ ਨਾਹ ਹੋਵੇ।੧।

ਹਨੇਰੇ ਵਿਚ (ਤਾਂਦੀਵੇ ਦੀ ਲੋੜ ਹੁੰਦੀ ਹੈ (ਤਾਕਿ ਅੰਦਰੋਂਉਹ ਹਰਿ-ਨਾਮ ਪਦਾਰਥ ਮਿਲ ਪਏ, ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, (ਇਸ ਤਰ੍ਹਾਂ ਧਾਰਮਿਕ ਪੁਸਤਕਾਂ ਪੜ੍ਹਨ ਨਾਲ ਉਹ ਗਿਆਨ ਦਾ ਦੀਵਾ ਮਨ ਵਿਚ ਜਗਣਾ ਚਾਹੀਦਾ ਹੈ ਜਿਸ ਨਾਲ ਅੰਦਰ-ਵੱਸਦਾ ਰੱਬ ਲੱਭ ਪਏ। ਜਿਸ ਮਨੁੱਖ ਨੂੰ ਉਹ ਅਪਹੁੰਚ ਹਰਿ-ਨਾਮ ਪਦਾਰਥ ਮਿਲ ਪੈਂਦਾ ਹੈ, ਉਸ ਦੇ ਅੰਦਰ ਉਹ ਦੀਵਾ ਫਿਰ ਸਦਾ ਟਿਕਿਆ ਰਹਿੰਦਾ ਹੈ।੨।

ਕਬੀਰ ਆਖਦਾ ਹੈ-ਉਸ ਅਪਹੁੰਚ ਹਰਿ-ਨਾਮ ਪਦਾਰਥ ਨਾਲ ਮੇਰੀ ਭੀ ਜਾਣ-ਪਛਾਣ ਹੋ ਗਈ ਹੈ। ਜਦੋਂ ਤੋਂ ਜਾਣ-ਪਛਾਣ ਹੋਈ ਹੈ, ਮੇਰਾ ਮਨ ਉਸੇ ਵਿਚ ਹੀ ਪਰਚ ਗਿਆ ਹੈ। (ਪਰ ਜਗਤ ਲੋੜਦਾ ਹੈ ਧਰਮ-ਪੁਸਤਕਾਂ ਦੇ ਰਿਵਾਜੀ ਪਾਠ ਕਰਨੇ ਕਰਾਉਣੇ ਤੇ ਤੀਰਥ ਆਦਿਕਾਂ ਦੇ ਇਸ਼ਨਾਨਸੋ,) ਪਰਮਾਤਮਾ ਵਿਚ ਮਨ ਜੁੜਨ ਨਾਲ (ਕਰਮ-ਕਾਂਡੀ) ਜਗਤ ਦੀ ਤਸੱਲੀ ਨਹੀਂ ਹੁੰਦੀ; (ਦੂਜੇ ਪਾਸੇ,) ਨਾਮ ਸਿਮਰਨ ਵਾਲੇ ਨੂੰ ਭੀ ਇਹ ਮੁਥਾਜੀ ਨਹੀਂ ਹੁੰਦੀ ਕਿ ਜ਼ਰੂਰ ਹੀ ਲੋਕਾਂ ਦੀ ਤਸੱਲੀ ਭੀ ਕਰਾਏ, (ਤਾਹੀਏਂ, ਆਮ ਤੌਰ ਤੇ ਇਹਨਾਂ ਦਾ ਅਜੋੜ ਹੀ ਬਣਿਆ ਰਹਿੰਦਾ ਹੈ੩।੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।

ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥ {ਪੰਨਾ 705-706}

ਅਰਥ: ਸੰਤ ਜਨ ਉਸ ਸਰਬ-ਵਿਆਪਕ ਪਰਮੇਸਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ ਥਾਂ ਮੌਜੂਦ ਹੈਹੁਣ ਭੀ ਸਰਬ-ਵਿਆਪਕ ਹੈ ਤੇ ਅਖ਼ੀਰ ਵਿਚ ਭੀ ਹਰ ਥਾਂ ਹਾਜ਼ਰ ਨਾਜ਼ਰ ਰਹੇਗਾ। ਹੇ ਨਾਨਕ! ਉਹ ਜਗਤ ਦਾ ਮਾਲਕ ਪ੍ਰਭੂ ਸਭ ਪਾਪਾਂ ਦੇ ਨਾਸ ਕਰਨ ਵਾਲਾ ਹੈ।੧।

ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥ {ਪੰਨਾ 706}

ਅਰਥ: ਜੋ ਪ੍ਰਭੂ ਮਾਇਆ ਤੋਂ ਨਿਰਲੇਪ ਹੈ ਸਿਰਫ਼ ਉਸ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹੀ ਸਭ ਦੇ ਅੰਦਰ ਮੌਜੂਦ ਹੈ। ਉਹ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਸਭ ਕਿਸਮ ਦੀ ਤਾਕਤ ਵਾਲਾ ਹੈ, (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਹ ਪ੍ਰਭੂ ਕਰਦਾ ਹੈ। ਇਕ ਪਲਕ ਵਿਚ (ਜੀਵਾਂ ਨੂੰ) ਪੈਂਦਾ ਕਰ ਕੇ ਨਾਸ ਕਰ ਦੇਂਦਾ ਹੈ, ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ। ਸਭ ਦੇਸਾਂ ਵਿਚ, ਸਾਰੇ ਬ੍ਰਹਮੰਡ ਵਿਚ, ਹੇਠਲੀ ਧਰਤੀ, ਜਜ਼ੀਰਿਆਂ ਵਿਚ, ਸਾਰੇ ਹੀ ਜਗਤ ਵਿਚ ਉਹ ਪ੍ਰਭੂ ਵਿਆਪਕ ਹੈ।

ਜਿਸ ਮਨੁੱਖ ਨੂੰ (ਇਹਸਮਝ ਆਪ ਪ੍ਰਭੂ ਦੇਂਦਾ ਹੈ, ਉਸ ਨੂੰ ਸਮਝ ਪੈਂਦੀ ਹੈ ਤੇ ਉਹ ਮਨੁੱਖ ਪਵਿਤ੍ਰ ਹੋ ਜਾਂਦਾ ਹੈ।੧।

ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰਨਾ ਚਾਹੀਦਾ ਹੈ ਜੋ (ਹਰ ਥਾਂ) ਆਪ ਹੀ ਵੇਖਣ ਵਾਲਾ ਹੈ, ਆਪ ਹੀ ਸੁਣਨ ਵਾਲਾ ਹੈ ਤੇ ਆਪ ਹੀ ਸੁਣਾਉਣ ਵਾਲਾ ਹੈ। ਹੇ ਨਾਨਕ! ਉਸ ਹਰੀ ਦੀ ਪਿਆਰੀ ਯਾਦ ਵਿਚ ਲੀਨ ਹੋ ਜਾ ਜੋ ਸਭ ਥਾਈਂ ਮੌਜੂਦ ਹੈ।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਸੂਹੀ ਮਹਲਾ ੫ ॥ ਹਰਿ ਜਪੇ ਹਰਿ ਮੰਦਰੁ ਸਾਜਿਆ ਸੰਤ ਭਗਤ ਗੁਣ ਗਾਵਹਿ ਰਾਮ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸਗਲੇ ਪਾਪ ਤਜਾਵਹਿ ਰਾਮ ॥ ਹਰਿ ਗੁਣ ਗਾਇ ਪਰਮ ਪਦੁ ਪਾਇਆ ਪ੍ਰਭ ਕੀ ਊਤਮ ਬਾਣੀ ॥ ਸਹਜ ਕਥਾ ਪ੍ਰਭ ਕੀ ਅਤਿ ਮੀਠੀ ਕਥੀ ਅਕਥ ਕਹਾਣੀ ॥ ਭਲਾ ਸੰਜੋਗੁ ਮੂਰਤੁ ਪਲੁ ਸਾਚਾ ਅਬਿਚਲ ਨੀਵ ਰਖਾਈ ॥ ਜਨ ਨਾਨਕ ਪ੍ਰਭ ਭਏ ਦਇਆਲਾ ਸਰਬ ਕਲਾ ਬਣਿ ਆਈ ॥੧॥ {ਪੰਨਾ 781}

ਅਰਥ: ਹੇ ਭਾਈ! ਮਨੁੱਖ ਦਾ ਇਹ ਸਰੀਰ-) ਘਰ ਪਰਮਾਤਮਾ ਨੇ ਨਾਮ ਜਪਣ ਲਈ ਬਣਾਇਆ ਹੈ, (ਇਸ ਘਰ ਵਿਚ) ਸੰਤ-ਜਨ ਭਗਤ-ਜਨ (ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ। ਆਪਣੇ ਮਾਲਕ-ਪ੍ਰਭੂ (ਦਾ ਨਾਮ) ਹਰ ਵੇਲੇ ਸਿਮਰ ਸਿਮਰ ਕੇ (ਸੰਤ ਜਨ ਆਪਣੇ ਅੰਦਰੋਂ) ਸਾਰੇ ਪਾਪ ਦੂਰ ਕਰਾ ਲੈਂਦੇ ਹਨ।

ਹੇ ਭਾਈ! ਇਸ ਸਰੀਰ-ਘਰ ਵਿਚ ਸੰਤ ਜਨਾਂ ਨੇ) ਪਰਮਾਤਮਾ ਦੀ ਪਵਿੱਤਰ ਸਿਫ਼ਤਿ-ਸਾਲਾਹ ਦੀ ਬਾਣੀ ਗਾ ਕੇ, ਪਰਮਾਤਮਾ ਦੇ ਗੁਣ ਗਾ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕੀਤਾ ਹੈ। (ਇਸ ਸਰੀਰ-ਘਰ ਵਿਚ ਸੰਤ-ਜਨਾਂ ਨੇ) ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਹੈ ਜਿਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਉਸ ਪ੍ਰਭੂ ਦੀ ਅਤਿ ਮਿੱਠੀ ਸਿਫ਼ਤਿ-ਸਾਲਾਹ ਕੀਤੀ ਹੈ ਜੋ ਆਤਮਕ ਅਡੋਲਤਾ ਪੈਦਾ ਕਰਦੀ ਹੈ।

ਹੇ ਦਾਸ ਨਾਨਕ! ਜਿਸ ਮਨੁੱਖ ਉੱਤੇ) ਪ੍ਰਭੂ ਜੀ ਦਇਆਵਾਨ ਹੁੰਦੇ ਹਨ (ਉਸ ਦੇ ਸਰੀਰ-ਘਰ ਵਿਚ ਉਹ) ਸ਼ੁਭ ਸੰਜੋਗ ਆ ਬਣਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਮੁਹੂਰਤ ਆ ਬਣਦਾ ਹੈ ਜਦੋਂ (ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਦੀਕਦੇ ਨਾਹ ਹਿੱਲਣ ਵਾਲੀ ਨੀਂਹ ਰੱਖੀ ਜਾਂਦੀ ਹੈ (ਤੇ, ਜਿਸ ਦੇ ਅੰਦਰ ਇਹ ਨੀਂਹ ਰੱਖੀ ਜਾਂਦੀ ਹੈ, ਉਸ ਦੇ ਅੰਦਰ) ਤਕੜੀ ਆਤਮਕ ਤਾਕਤ ਪੈਦਾ ਹੋ ਜਾਂਦੀ ਹੈ।

ਆਨੰਦਾ ਵਜਹਿ ਨਿਤ ਵਾਜੇ ਪਾਰਬ੍ਰਹਮੁ ਮਨਿ ਵੂਠਾ ਰਾਮ ॥ ਗੁਰਮੁਖੇ ਸਚੁ ਕਰਣੀ ਸਾਰੀ ਬਿਨਸੇ ਭ੍ਰਮ ਭੈ ਝੂਠਾ ਰਾਮ ॥ ਅਨਹਦ ਬਾਣੀ ਗੁਰਮੁਖਿ ਵਖਾਣੀ ਜਸੁ ਸੁਣਿ ਸੁਣਿ ਮਨੁ ਤਨੁ ਹਰਿਆ ॥ ਸਰਬ ਸੁਖਾ ਤਿਸ ਹੀ ਬਣਿ ਆਏ ਜੋ ਪ੍ਰਭਿ ਅਪਨਾ ਕਰਿਆ ॥ ਘਰ ਮਹਿ ਨਵ ਨਿਧਿ ਭਰੇ ਭੰਡਾਰਾ ਰਾਮ ਨਾਮਿ ਰੰਗੁ ਲਾਗਾ ॥ ਨਾਨਕ ਜਨ ਪ੍ਰਭੁ ਕਦੇ ਨ ਵਿਸਰੈ ਪੂਰਨ ਜਾ ਕੇ ਭਾਗਾ ॥੨॥ {ਪੰਨਾ 781}

ਅਰਥ: ਹੇ ਭਾਈ! ਸਿਫ਼ਤਿ-ਸਾਲਾਹ ਦੀ 'ਅਬਿਚਲ ਨੀਵਦੀ ਬਰਕਤਿ ਨਾਲ ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਆ ਵੱਸਦਾ ਹੈ (ਉਸ ਦੇ ਸਰੀਰ-ਮੰਦਰ ਵਿਚ ਆਤਮਕ) ਆਨੰਦ ਦੇ ਸਦਾ (ਮਾਨੋ,) ਵਾਜੇ ਵੱਜਦੇ ਰਹਿੰਦੇ ਹਨ, (ਉਸ ਦੇ ਸਰਰਿ-ਘਰ ਵਿਚੋਂ) ਸਾਰੇ ਭਰਮ ਡਰ ਝੂਠ ਨਾਸ ਹੋ ਜਾਂਦੇ ਹਨ, ਗੁਰੂ ਦੇ ਸਨਮੁਖ ਰਹਿ ਕੇ ਸਦਾ-ਥਿਰ ਹਰਿ-ਨਾਮ ਸਿਮਰਨਾ (ਉਸ ਮਨੁੱਖ ਦਾਸ਼੍ਰੇਸ਼ਟ ਕਰਤੱਬ ਬਣ ਜਾਂਦਾ ਹੈ।

ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਉਹ ਮਨੁੱਖ ਸਦਾ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ ਉਸ ਦਾ ਮਨ ਉਸ ਦਾ ਤਨ ਆਤਮਕ ਜੀਵਨ ਵਾਲਾ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਆਪਣਾ (ਪਿਆਰਾ) ਬਣਾ ਲਿਆ, ਸਾਰੇ ਸੁਖ ਉਸ ਦੇ ਅੰਦਰ ਆ ਇਕੱਠੇ ਹੋਏ। ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ, ਉਸ ਦੇ (ਹਿਰਦੇ-) ਘਰ ਵਿਚ (ਮਾਨੋਧਰਤੀ ਦੇ) ਨੌ ਹੀ ਖ਼ਜ਼ਾਨਿਆਂ ਦੇ ਭੰਡਾਰੇ ਭਰ ਜਾਂਦੇ ਹਨ।

ਹੇ ਨਾਨਕ! ਜਿਸ ਦਾਸ ਦੇ ਪੂਰੇ ਭਾਗ ਜਾਗ ਪੈਂਦੇ ਹਨ, ਉਸ ਨੂੰ ਪਰਮਾਤਮਾ ਕਦੇ ਨਹੀਂ ਭੁੱਲਦਾ।੨।

ਛਾਇਆ ਪ੍ਰਭਿ ਛਤ੍ਰਪਤਿ ਕੀਨ੍ਹ੍ਹੀ ਸਗਲੀ ਤਪਤਿ ਬਿਨਾਸੀ ਰਾਮ ॥ ਦੂਖ ਪਾਪ ਕਾ ਡੇਰਾ ਢਾਠਾ ਕਾਰਜੁ ਆਇਆ ਰਾਸੀ ਰਾਮ ॥ ਹਰਿ ਪ੍ਰਭਿ ਫੁਰਮਾਇਆ ਮਿਟੀ ਬਲਾਇਆ ਸਾਚੁ ਧਰਮੁ ਪੁੰਨੁ ਫਲਿਆ ॥ ਸੋ ਪ੍ਰਭੁ ਅਪੁਨਾ ਸਦਾ ਧਿਆਈਐ ਸੋਵਤ ਬੈਸਤ ਖਲਿਆ ॥ ਗੁਣ ਨਿਧਾਨ ਸੁਖ ਸਾਗਰ ਸੁਆਮੀ ਜਲਿ ਥਲਿ ਮਹੀਅਲਿ ਸੋਈ ॥ ਜਨ ਨਾਨਕ ਪ੍ਰਭ ਕੀ ਸਰਣਾਈ ਤਿਸੁ ਬਿਨੁ ਅਵਰੁ ਨ ਕੋਈ ॥੩॥ {ਪੰਨਾ 781-782}

ਅਰਥ: ਹੇ ਭਾਈ! ਪ੍ਰਭੂ-ਪਾਤਿਸ਼ਾਹ ਨੇ (ਜਿਸ ਮਨੁੱਖ ਦੇ ਸਿਰ ਉਤੇ) ਆਪਣਾ ਹੱਥ ਰੱਖਿਆ, (ਉਸ ਦੇ ਅੰਦਰੋਂ ਵਿਕਾਰਾਂ ਦੀ) ਸਾਰੀ ਸੜਨ ਨਾਸ ਹੋ ਗਈ, (ਉਸ ਦੇ ਅੰਦਰੋਂ) ਦੁੱਖਾਂ ਦਾ ਵਿਕਾਰਾਂ ਦਾ ਅੱਡਾ ਹੀ ਢਹਿ ਗਿਆ, ਉਸ ਮਨੁੱਖ ਦਾ ਜੀਵਨ-ਮਨੋਰਥ ਕਾਮਯਾਬ ਹੋ ਗਿਆ। ਹਰੀ ਪ੍ਰਭੂ ਨੇ ਹੁਕਮ ਦੇ ਦਿੱਤਾ (ਤੇ, ਉਸ ਮਨੁੱਖ ਦੇ ਅੰਦਰੋਂ ਮਾਇਆ) ਬਲਾ (ਦਾ ਪ੍ਰਭਾਵ) ਮੁੱਕ ਗਿਆ, ਸਦਾ-ਥਿਰ ਹਰਿ-ਨਾਮ ਸਿਮਰਨ ਦਾ ਧਰਮ ਪੁੰਨ (ਉਸ ਦੇ ਅੰਦਰ) ਵਧਣਾ ਸ਼ੁਰੂ ਹੋ ਗਿਆ।

ਹੇ ਭਾਈ! ਸੁੱਤਿਆਂ ਬੈਠਿਆਂ ਖਲੋਤਿਆਂ (ਹਰ ਵੇਲੇ) ਉਸ ਪਰਮਾਤਮਾ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਦਾਸ ਨਾਨਕ! (ਜਿਹੜਾ ਮਨੁੱਖ ਧਿਆਨ ਧਰਦਾ ਹੈ, ਉਸ ਨੂੰਉਹ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਸੁਖਾਂ ਦਾ ਸਮੁੰਦਰ ਪ੍ਰਭੂ ਪਾਣੀ ਵਿਚਧਰਤੀ ਵਿਚ, ਆਕਾਸ਼ ਵਿਚ (ਹਰ ਥਾਂ ਵਿਆਪਕ ਦਿੱਸਦਾ ਹੈ) , ਉਹ ਮਨੁੱਖ ਪ੍ਰਭੂ ਦੀ ਸਰਨ ਹੀ ਪਿਆ ਰਹਿੰਦਾ ਹੈ, ਉਸ (ਪ੍ਰਭੂ) ਤੋਂ ਬਿਨਾ ਉਸ ਨੂੰ ਕੋਈ ਹੋਰ ਆਸਰਾ ਨਹੀਂ ਦਿੱਸਦਾ।੩। 

ਮੇਰਾ ਘਰੁ ਬਨਿਆ ਬਨੁ ਤਾਲੁ ਬਨਿਆ ਪ੍ਰਭ ਪਰਸੇ ਹਰਿ ਰਾਇਆ ਰਾਮ ॥ ਮੇਰਾ ਮਨੁ ਸੋਹਿਆ ਮੀਤ ਸਾਜਨ ਸਰਸੇ ਗੁਣ ਮੰਗਲ ਹਰਿ ਗਾਇਆ ਰਾਮ ॥ ਗੁਣ ਗਾਇ ਪ੍ਰਭੂ ਧਿਆਇ ਸਾਚਾ ਸਗਲ ਇਛਾ ਪਾਈਆ ॥ ਗੁਰ ਚਰਣ ਲਾਗੇ ਸਦਾ ਜਾਗੇ ਮਨਿ ਵਜੀਆ ਵਾਧਾਈਆ ॥ ਕਰੀ ਨਦਰਿ ਸੁਆਮੀ ਸੁਖਹ ਗਾਮੀ ਹਲਤੁ ਪਲਤੁ ਸਵਾਰਿਆ ॥ ਬਿਨਵੰਤਿ ਨਾਨਕ ਨਿਤ ਨਾਮੁ ਜਪੀਐ ਜੀਉ ਪਿੰਡੁ ਜਿਨਿ ਧਾਰਿਆ ॥੪॥੪॥੭॥ {ਪੰਨਾ 782}

ਅਰਥ: ਹੇ ਭਾਈ! ਜਦੋਂ ਦੇ) ਪ੍ਰਭੂ-ਪਾਤਿਸ਼ਾਹ ਦੇ ਚਰਨ ਪਰਸੇ ਹਨ, ਮੇਰਾ ਸਰੀਰ ਮੇਰਾ ਹਿਰਦਾ (ਸਭ ਕੁਝ) ਸੋਹਣਾ (ਸੋਹਣੀ ਆਤਮਕ ਰੰਗਣ ਵਾਲਾ) ਬਣ ਗਿਆ ਹੈ (ਜਦੋਂ ਤੋਂਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕੀਤੇ ਹਨ, ਮੇਰਾ ਮਨ ਸੋਹਣਾ (ਸੋਹਣੇ ਸੰਸਕਾਰਾਂ ਵਾਲਾ) ਹੋ ਗਿਆ ਹੈ, ਮੇਰੇ ਸਾਰੇ ਮਿੱਤਰ (ਸਾਰੇ ਗਿਆਨ-ਇੰਦ੍ਰੇ) ਆਤਮਕ ਜੀਵਨ ਵਾਲੇ ਬਣ ਗਏ ਹਨ।

ਹੇ ਭਾਈ! ਪ੍ਰਭੂ ਦੇ ਗੁਣ ਗਾ ਕੇ ਸਦਾ-ਥਿਰ ਹਰੀ ਦਾ ਨਾਮ ਸਿਮਰ ਕੇ ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ। ਜਿਹੜੇ ਮਨੁੱਖ ਗੁਰੂ ਦੀ ਚਰਨੀਂ ਲੱਗਦੇ ਹਨ, ਉਹ (ਮਾਇਆ ਦੇ ਹੱਲਿਆਂ ਵਲੋਂਸਦਾ ਸੁਚੇਤ ਰਹਿੰਦੇ ਹਨ, ਉਹਨਾਂ ਦੇ ਅੰਦਰ ਉਤਸ਼ਾਹ-ਭਰਿਆ ਆਤਮਕ ਜੀਵਨ ਬਣਿਆ ਰਹਿੰਦਾ ਹੈ।

ਹੇ ਭਾਈ! ਸੁਖਾਂ ਦੇ ਦਾਤੇ ਮਾਲਕ-ਪ੍ਰਭੂ ਨੇ (ਜਿਸ ਮਨੁੱਖ ਉੱਤੇਮਿਹਰ ਦੀ ਨਿਗਾਹ ਕੀਤੀ, (ਉਸ ਦਾ ਉਸ ਨੇਇਹ ਲੋਕ ਅਤੇ ਪਰਲੋਕ ਸੋਹਣਾ ਬਣਾ ਦਿੱਤਾ। ਨਾਨਕ ਬੇਨਤੀ ਕਰਦਾ ਹੈ-ਹੇ ਭਾਈਜਿਸ (ਪਰਮਾਤਮਾ) ਨੇ ਇਹ ਜਿੰਦ ਤੇ ਇਹ ਸਰੀਰ ਟਿਕਾ ਰੱਖਿਆ ਹੈ, ਉਸ ਦਾ ਨਾਮ ਸਦਾ ਜਪਣਾ ਚਾਹੀਦਾ ਹੈ।੪।੪।੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥ {ਪੰਨਾ 657-658}

ਅਰਥ: (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾ, ਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ 'ਮੈਂ' ਦੂਰ ਹੋ ਜਾਂਦੀ ਹੈ; (ਇਸ 'ਮੈਂ' ਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ) ੧।

ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ) , ਉਹ ਠੀਕ ਨਹੀਂ ਹੈ।੧।ਰਹਾਉ।

(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।੨।

ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ) , ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ੩।

(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਸੂਹੀ ਮਹਲਾ ੫ ॥ ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ੍ਹ੍ਹ ਕਾ ਜਨਮ ਮਰਣ ਦੁਖੁ ਨਾਸਾ ॥ ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥ ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥ ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥ {ਪੰਨਾ 749-750}

ਅਰਥ: ਹੇ ਮੇਰੇ ਪ੍ਰਭੂ-ਪਾਤਿਸ਼ਾਹ! ਤੂੰ (ਆਪਣੇਸੰਤਾਂ ਦਾ (ਰਾਖਾ) ਹੈਂ, (ਤੇਰੇ) ਸੰਤ ਤੇਰੇ (ਆਸਰੇ ਰਹਿੰਦੇ ਹਨ। ਹੇ ਪ੍ਰਭੂ! ਤੇਰੇ ਸੇਵਕ ਨੂੰ ਕੋਈ ਡਰ ਪੋਹ ਨਹੀਂ ਸਕਦਾ, ਮੌਤ ਦਾ ਡਰ ਉਸ ਦੇ ਨੇੜੇ ਨਹੀਂ ਢੁਕਦਾ।੧।ਰਹਾਉ।

ਹੇ ਮੇਰੇ ਮਾਲਕ ਪ੍ਰਭੂ! ਜਿਸ ਮਨੁੱਖ ਦੇ ਸਿਰ ਉੱਤੇ ਤੂੰ (ਹੱਥ ਰੱਖੇਂ) ਉਸ ਨੂੰ ਕੋਈ ਦੁੱਖ ਨਹੀਂ ਵਿਆਪਦਾ। ਉਹ ਮਨੁੱਖ ਮਾਇਆ ਦੇ ਨਸ਼ੇ ਵਿਚ ਮਸਤ ਹੋ ਕੇ ਤਾਂ ਬੋਲਣਾ ਹੀ ਨਹੀਂ ਜਾਣਦਾ, ਮੌਤ ਦਾ ਸਹਿਮ ਭੀ ਉਸ ਦੇ ਚਿੱਤ ਵਿਚ ਨਹੀਂ ਪੈਦਾ ਹੁੰਦਾ।੧।

ਹੇ ਮੇਰੇ ਮਾਲਕ! ਜੇਹੜੇ ਮਨੁੱਖ ਤੇਰੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਜੰਮਣ ਮਰਨ (ਦੇ ਗੇੜ) ਦਾ ਦੁੱਖ ਦੂਰ ਹੋ ਜਾਂਦਾ ਹੈ, ਉਹਨਾਂ ਨੂੰ ਗੁਰੂ ਦਾ (ਦਿੱਤਾ ਹੋਇਆ ਇਹ) ਭਰੋਸਾ (ਚੇਤੇ ਰਹਿੰਦਾ ਹੈ ਕਿ ਉਹਨਾਂ ਉਤੇ ਹੋਈ) ਤੇਰੀ ਬਖ਼ਸ਼ਸ਼ ਨੂੰ ਕੋਈ ਮਿਟਾ ਨਹੀਂ ਸਕਦਾ।੨।

ਹੇ ਪ੍ਰਭੂ! ਤੇਰੇ ਸੰਤ ਤੇਰਾ) ਨਾਮ ਸਿਮਰਦੇ ਰਹਿੰਦੇ ਹਨ, ਆਤਮਕ ਆਨੰਦ ਮਾਣਦੇ ਰਹਿੰਦੇ ਹਨ, ਅੱਠੇ ਪਹਰ ਤੇਰਾ ਆਰਾਧਨ ਕਰਦੇ ਹਨ। ਤੇਰੀ ਸਰਨ ਵਿਚ ਆ ਕੇ, ਤੇਰੇ ਆਸਰੇ ਰਹਿ ਕੇ ਉਹ (ਕਾਮਾਦਿਕ) ਪੰਜੇ ਵੈਰੀਆਂ ਨੂੰ ਫੜ ਕੇ ਵੱਸ ਵਿਚ ਕਰ ਲੈਂਦੇ ਹਨ।੩।

ਹੇ ਮੇਰੇ ਮਾਲਕ-ਪ੍ਰਭੂਮੈਂ (ਭੀ) ਤੇਰੇ (ਬਖ਼ਸ਼ਸ਼ ਦੀ) ਕਦਰ ਨਹੀਂ ਸਾਂ ਜਾਣਦਾਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ ਸੀ, ਤੇਰੇ ਚਰਨਾਂ ਵਿਚ ਸੁਰਤਿ ਟਿਕਾਣੀ ਭੀ ਨਹੀਂ ਜਾਣਦਾ ਸਾਂ, ਕਿਸੇ ਹੋਰ ਧਾਰਮਿਕ ਕੰਮ ਦੀ ਭੀ ਮੈਨੂੰ ਸੂਝ ਨਹੀਂ ਸੀ। ਪਰ (ਤੇਰੀ ਮੇਹਰ ਨਾਲ) ਮੈਨੂੰ ਸਭ ਤੋਂ ਵੱਡਾ ਗੁਰੂ ਨਾਨਕ ਮਿਲ ਪਿਆ, ਜਿਸ ਨੇ ਮੇਰੀ ਲਾਜ ਰੱਖ ਲਈ (ਤੇ ਮੈਨੂੰ ਤੇਰੇ ਚਰਨਾਂ ਵਿਚ ਜੋੜ ਦਿੱਤਾ੪।੧੦।੫੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਸਲੋਕੁ ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ {ਪੰਨਾ 646}

ਅਰਥ: ਨਾਮ ਤੋਂ ਬਿਨਾ ਸਾਰੇ ਲੋਕ ਭਟਕਦੇ ਫਿਰਦੇ ਹਨਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਹੈਹੇ ਨਾਨਕ! ਮਨਮੁਖ ਤਾਂ ਹਉਮੈ ਦੇ ਆਸਰੇ ਉਹ ਕਰਮ ਕਮਾਂਦੇ ਹਨ ਜੋ ਘੁੱਪ ਹਨੇਰਾ ਪੈਦਾ ਕਰਦੇ ਹਨ। ਪਰ ਸਤਿਗੁਰੂ ਦੇ ਸਨਮੁਖ ਜੀਵ ਸ਼ਬਦ ਨੂੰ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ

ਮਃ ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ {ਪੰਨਾ 646}

ਅਰਥ: ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ ਉਹ ਆਤਮਕ ਅਡੋਲਤਾ ਵਿਚ ਹੀ ਜਾਗਦਾ ਹੈ ਤੇ ਆਤਮਕ ਅਡੋਲਤਾ ਵਿਚ ਹੀ ਸੌਂਦਾ ਹੈ (ਭਾਵ, ਜਾਗਦਿਆਂ ਹਰੀ ਵਿਚ ਲੀਨ ਤੇ ਸੁੱਤਿਆਂ ਹਰੀ ਵਿਚ ਲੀਨ ਰਹਿੰਦਾ ਹੈ) ਉਸ ਨੂੰ ਹਰ ਰੋਜ਼ (ਭਾਵਹਰ ਵੇਲੇ) ਹਰੀ ਦੀ ਉਸਤਤਿ (ਦਾ ਹੀ ਆਹਰ ਹੁੰਦਾ) ਹੈ

ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥ {ਪੰਨਾ 646}

ਅਰਥ: ਮਨਮੁਖ ਭਟਕਦਾ ਹੈ, ਕਿਉਂਕਿ ਉਸ ਨੂੰ ਸਦਾ ਤੌਖ਼ਲਾ ਰਹਿੰਦਾ ਹੈਮਨ ਵਿਚ ਚਿੰਤਾ ਹੋਣ ਕਰ ਕੇ ਉਹ (ਸੁਖ ਦੀ) ਨੀਂਦਰ ਨਹੀਂ ਸੌਂਦਾ

ਗਿਆਨੀ ਜਾਗਹਿ ਸਵਹਿ ਸੁਭਾਇ ॥ ਨਾਨਕ ਨਾਮਿ ਰਤਿਆ ਬਲਿ ਜਾਉ ॥੨॥ {ਪੰਨਾ 646}

ਅਰਥ: ਪ੍ਰਭੂ ਨਾਲ ਡੂੰਘੀ ਸਾਂਝ ਰੱਖਣ ਵਾਲੇ ਬੰਦੇ ਪ੍ਰਭੂ ਦੇ ਪਿਆਰ ਵਿਚ ਹੀ ਜਾਗਦੇ ਸੌਂਦੇ ਹਨ (ਭਾਵ, ਜਾਗਦੇ ਤੇ ਸੁੱਤੇ ਹੋਏ ਇਕ-ਰਸ ਰਹਿੰਦੇ ਹਨ। ਹੇ ਨਾਨਕ! ਮੈਂ ਨਾਮ ਵਿਚ ਰੰਗੇ ਹੋਇਆਂ ਤੋਂ ਸਦਕੇ ਹਾਂ

ਪਉੜੀ ॥ ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥ ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥ ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥ ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥ {ਪੰਨਾ 646}

ਅਰਥ: ਜੋ ਮਨੁੱਖ ਹਰੀ ਵਿਚ ਰੱਤੇ ਹੋਏ ਹਨਉਹ ਉਸ ਦਾ ਨਾਮ ਸਿਮਰਦੇ ਹਨਉਸ ਇੱਕ ਹਰੀ ਨੂੰ ਧਿਆਉਂਦੇ ਹਨਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਇੱਕ ਆਪ ਹਰ ਥਾਂ ਵਿਆਪਕ ਹੈ ਤੇ ਜਿਸ ਇਕ ਨੇ ਹੀ (ਸਾਰੀ ਸ੍ਰਿਸ਼ਟੀ) ਪੈਦਾ ਕੀਤੀ ਹੈ। ਜੋ ਮਨੁੱਖ ਨਾਮ ਸਿਮਰਦੇ ਹਨ, ਉਹਨਾਂ ਨੇ ਸਾਰਾ ਡਰ ਦੂਰ ਕਰ ਦਿੱਤਾ ਹੈ। ਪਰ ਉਹੀ ਗੁਰਮੁਖ ਨਾਮ ਸਿਮਰਦਾ ਹੈ ਜਿਸਨੂੰ ਪ੍ਰਭੂ ਆਪ ਗੁਰੂ ਦੀ ਮਤਿ ਦੀ ਰਾਹੀਂ ਇਹ ਦਾਤਿ ਦੇਂਦਾ ਹੈ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||

ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥ {ਪੰਨਾ 682}

ਅਰਥ: ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈਰਹਾਉ।

ਹੇ ਭਾਈ! ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ।੧।

ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ।੨।੧੫।੪੬।*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਸੋਰਠਿ ਮਹਲਾ ੯ ॥ ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥ {ਪੰਨਾ 633}

ਅਰਥ: ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ, ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ੧।ਰਹਾਉ।

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗ਼ਲੀ-ਬੁਰਾਈ ਨਹੀਂ, ਕਿਸੇ ਦੀ ਖ਼ੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਹ ਲੋਭ ਹੈ, ਨਾਹ ਮੋਹ ਹੈ, ਨਾਹ ਅਹੰਕਾਰ ਹੈਜੇਹੜਾ ਮਨੁੱਖ ਖ਼ੁਸ਼ੀ ਤੇ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਹ ਆਦਰ ਪੋਹ ਸਕਦਾ ਹੈ ਨਾਹ ਨਿਰਾਦਰੀ (ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ੧।

ਹੇ ਭਾਈ! ਜੇਹੜਾ ਮਨੁੱਖਾਂ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ, ਜਗਤ ਤੋਂ ਨਿਰਮੋਹ ਰਹਿੰਦਾ ਹੈਜਿਸ ਮਨੁੱਖ ਨੂੰ ਨਾਹ ਕਾਮ-ਵਾਸਨਾ ਛੋਹ ਸਕਦੀ ਹੈ ਨਾਹ ਕ੍ਰੋਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ।੨।

(ਪਰ) ਹੇ ਨਾਨਕ! ਆਖ-) ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਹੀ ਜੀਵਨ ਦੀ) ਇਹ ਜਾਚ ਸਮਝੀ ਹੈ। ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ।੩।੧੧।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇

 👉  Youtube Channel :- Sikh Youth Of Punjab

👉 Whatsapp Group :- Sikhyouthpb

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts