Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Friday, 2 October 2020

☬|| ਅੱਜ ਦਾ ਫੁਰਮਾਨ ||☬ || 02-10-2020|| ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਟੋਡੀ ਮਹਲਾ ੫ ਘਰੁ ੫ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥ ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥ ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥ {ਪੰਨਾ 716}

ਅਰਥ: ਹੇ ਭਾਈ! ਮੇਰੇ ਪ੍ਰਭੂ ਜੀ ਨੇ (ਮੇਰੇ ਉੱਤੇ) ਇਹੋ ਜਿਹਾ ਉਪਕਾਰ ਕਰ ਦਿੱਤਾ ਹੈ, (ਕਿ) ਕਾਮਾਦਿਕ ਪੰਜੇ ਵਿਕਾਰ ਅਤੇ ਹਉਮੈ ਦਾ ਰੋਗ-ਇਹ ਸਾਰੇ ਉਸ ਨੇ ਮੇਰੇ ਸਰੀਰ ਵਿਚੋਂ ਕੱਢ ਦਿੱਤੇ ਹਨ।ਰਹਾਉ।

(ਹੇ ਭਾਈ! ਮੇਰੇ ਪ੍ਰਭੂ ਜੀ ਨੇ ਮੇਰੀਆਂ ਮਾਇਆ ਦੀਆਂ) ਫਾਹੀਆਂ ਤੋੜ ਕੇ (ਮੈਨੂੰ) ਮਾਇਆ (ਦੇ ਮੋਹਤੋਂ ਛੁਡਾ ਕੇ ਗੁਰੂ ਦਾ ਸ਼ਬਦ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ। ਮੇਰਾ ਕੋਈ ਸੁਹਜ ਕੋਈ ਕੁਹਜ ਉਸ ਨੇ ਕੋਈ ਭੀ ਆਪਣੇ ਮਨ ਵਿਚ ਨਹੀਂ ਲਿਆਂਦਾ। ਮੈਨੂੰ ਉਸ ਨੇ ਆਪਣੇ ਪ੍ਰੇਮ ਨਾਲ ਬੰਨ੍ਹ ਦਿੱਤਾ ਹੈ। ਮੈਨੂੰ ਆਪਣੇ ਪਿਆਰ-ਰੰਗ ਵਿਚ ਭਿਉਂ ਦਿੱਤਾ ਹੈ।੧।

ਹੇ ਨਾਨਕ! ਆਖ-ਹੇ ਭਾਈ!) ਹੁਣ ਜਦੋਂ ਵਿਚਕਾਰਲੇ ਪਰਦੇ ਦੂਰ ਕਰ ਕੇ ਮੈਂ ਉਸ ਸੋਹਣੇ ਲਾਲ ਨੂੰ ਵੇਖਿਆ ਹੈ, ਤਾਂ ਮੇਰੇ ਚਿਤ ਵਿਚ ਆਨੰਦ ਪੈਦਾ ਹੋ ਗਿਆ ਹੈ, ਮੇਰਾ ਮਨ ਖ਼ੁਸ਼ੀ ਵਿਚ ਗਦ-ਗਦ ਹੋ ਉੱਠਿਆ ਹੈ। (ਹੁਣ ਮੇਰਾ ਇਹ ਸਰੀਰ) ਉਸੇ ਦਾ ਹੀ ਘਰ (ਬਣ ਗਿਆ ਹੈ) ਉਹੀ (ਇਸ ਘਰ ਦਾ) ਮਾਲਕ (ਬਣ ਗਿਆ ਹੈ) , ਉਸੇ ਦਾ ਹੀ ਮੈਂ ਸੇਵਕ ਬਣ ਗਿਆ ਹਾਂ।੨।੧।੨੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਜੈਤਸਰੀ ਮਹਲਾ ੫ ॥ ਹਰਿ ਜਨ ਸਿਮਰਹੁ ਹਿਰਦੈ ਰਾਮ ॥ ਹਰਿ ਜਨ ਕਉ ਅਪਦਾ ਨਿਕਟਿ ਨ ਆਵੈ ਪੂਰਨ ਦਾਸ ਕੇ ਕਾਮ ॥੧॥ ਰਹਾਉ ॥ ਕੋਟਿ ਬਿਘਨ ਬਿਨਸਹਿ ਹਰਿ ਸੇਵਾ ਨਿਹਚਲੁ ਗੋਵਿਦ ਧਾਮ ॥ ਭਗਵੰਤ ਭਗਤ ਕਉ ਭਉ ਕਿਛੁ ਨਾਹੀ ਆਦਰੁ ਦੇਵਤ ਜਾਮ ॥੧॥ ਤਜਿ ਗੋਪਾਲ ਆਨ ਜੋ ਕਰਣੀ ਸੋਈ ਸੋਈ ਬਿਨਸਤ ਖਾਮ ॥ ਚਰਨ ਕਮਲ ਹਿਰਦੈ ਗਹੁ ਨਾਨਕ ਸੁਖ ਸਮੂਹ ਬਿਸਰਾਮ ॥੨॥੯॥੧੩॥ {ਪੰਨਾ 702}

ਅਰਥ: ਹੇ ਪਰਮਾਤਮਾ ਦੇ ਪਿਆਰਿਓ! ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਿਮਰਿਆ ਕਰੋ। ਕੋਈ ਭੀ ਬਿਪਤਾ ਪ੍ਰਭੂ ਦੇ ਸੇਵਕਾਂ ਦੇ ਨੇੜੇ ਨਹੀਂ ਆਉਂਦੀਸੇਵਕਾਂ ਦੇ ਸਾਰੇ ਕੰਮ ਸਿਰੇ ਚੜ੍ਹਦੇ ਰਹਿੰਦੇ ਹਨ।੧।ਰਹਾਉ।

ਹੇ ਸੰਤ ਜਨੋ! ਪਰਮਾਤਮਾ ਦੀ ਭਗਤੀ (ਦੀ ਬਰਕਤਿ) ਨਾਲ (ਜ਼ਿੰਦਗੀ ਦੇ ਰਾਹ ਵਿਚੋਂ) ਕ੍ਰੋੜਾਂ ਔਕੜਾਂ ਨਾਸ ਹੋ ਜਾਂਦੀਆਂ ਹਨ, ਅਤੇ, ਪਰਮਾਤਮਾ ਦਾ ਸਦਾ ਅਟੱਲ ਰਹਿਣ ਵਾਲਾ ਘਰ (ਭੀ ਮਿਲ ਜਾਂਦਾ ਹੈ) ਭਗਵਾਨ ਦੇ ਭਗਤਾਂ ਨੂੰ ਕੋਈ ਭੀ ਡਰ ਪੋਹ ਨਹੀਂ ਸਕਦਾ, ਜਮਰਾਜ ਭੀ ਉਹਨਾਂ ਦਾ ਸਤਕਾਰ ਕਰਦਾ ਹੈ।੧।

ਹੇ ਨਾਨਕ! ਪਰਮਾਤਮਾ (ਦਾ ਸਿਮਰਨ) ਭੁਲਾ ਕੇ ਹੋਰ ਜੇਹੜਾ ਭੀ ਕੰਮ ਕਰੀਦਾ ਹੈ ਉਹ ਨਾਸਵੰਤ ਹੈ ਅਤੇ ਕੱਚਾ ਹੈ (ਇਸ ਵਾਸਤੇ, ਹੇ ਨਾਨਕ!) ਪਰਮਾਤਮਾ ਦੇ ਸੋਹਣੇ ਚਰਨ (ਆਪਣੇ) ਹਿਰਦੇ ਵਿਚ ਵਸਾਈ ਰੱਖ, (ਇਹ ਹਰਿ-ਚਰਨ ਹੀ) ਸਾਰੇ ਸੁਖਾਂ ਦਾ ਘਰ ਹਨ।੨।੯।੧੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ {ਪੰਨਾ 674}

ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?੧।ਰਹਾਉ।

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।

ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥ {ਪੰਨਾ 677}

ਅਰਥ: ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ।ਰਹਾਉ।

ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।੧।

ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।੨।

ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।੩।

ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ। ਹੇ ਪ੍ਰਭੂ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੩।੨੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਧਨਾਸਰੀ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥ {ਪੰਨਾ 687-688}

ਅਰਥ: ਮੈਂ (ਭੀਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ (ਪਰ ਮੇਰੇ ਵਾਸਤੇ ਪਰਮਾਤਮਾ ਦਾ) ਨਾਮ (ਹੀ) ਤੀਰਥ ਹੈ। ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ (ਮੇਰੇ ਵਾਸਤੇ) ਤੀਰਥ ਹੈ (ਕਿਉਂਕਿ ਇਸ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ। ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ। ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ (ਅਰਦਾਸ ਕਰਦਾ ਹਾਂ-) ਹੇ ਧਰਤੀ ਦੇ ਆਸਰੇ ਪ੍ਰਭੂ! ਮੈਨੂੰ ਆਪਣਾ ਨਾਮਦੇਹ। ਜਗਤ (ਵਿਕਾਰਾਂ ਵਿਚ) ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ (ਇਹਨਾਂ ਰੋਗਾਂ ਦਾ) ਇਲਾਜ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ (ਮਨ ਨੂੰ ਵਿਕਾਰਾਂ ਦੀ) ਮੈਲ ਲੱਗ ਜਾਂਦੀ ਹੈ। ਗੁਰੂ ਦਾ ਪਵਿਤ੍ਰ ਸ਼ਬਦ (ਮਨੁੱਖ ਨੂੰ) ਸਦਾ (ਆਤਮਕ) ਚਾਨਣ (ਦੇਂਦਾ ਹੈ, ਇਹੀ) ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ।੧।

ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਫਿਰ ਤੀਰਥ ਆਦਿਕਾਂ ਤੇ ਜਾ ਕੇ) ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ। ਪਰਮਾਤਮਾ ਦੇ ਗੁਣਾਂ ਦਾ ਹਾਰ (ਹਿਰਦੇ ਵਿਚ) ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ।

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ (ਆਪਣੇ ਮਨ ਨੂੰ ਵਿਕਾਰਾਂ ਵਲੋਂ) ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, (ਹੋਰਨਾਂ ਨੂੰ ਭੀ) ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ (ਦੇ ਚੱਕਰਵਿਚ ਨਹੀਂ ਆਉਂਦਾ। ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ (ਸਾਰੇ) ਦੁੱਖ ਪਾਪ ਦੂਰ ਕਰ ਲੈਂਦਾ ਹੈ।

ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ (ਪ੍ਰਭੂ) ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ।੨।

ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ-ਇਹੀ ਉਹ ਤੀਰਥ-ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ।

(ਹੇ ਭਾਈ!) ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ। ਮਿੱਤਰ-ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ।੩।

ਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ। (ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ) ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ (ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੀ ਰਾਹੀਂ ਸਮਝਾਏ। ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ।

ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ।

(ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ) ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ। ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਗੂਜਰੀ ਮਹਲਾ ੫ ॥ ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥ ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥ ਸਿਆਨਪ ਕਾਹੂ ਕਾਮਿ ਨ ਆਤ ॥ ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ ॥ ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥ ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥ ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥ ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥ ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥ ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ ਉਦਾਸ ॥੪॥੪॥੫॥ {ਪੰਨਾ 496}

ਅਰਥ: (ਹੇ ਭਾਈ! ਮਨੁੱਖ ਦੀ ਆਪਣੀ) ਚਤੁਰਾਈ ਕਿਸੇ ਕੰਮ ਨਹੀਂ ਆਉਂਦੀ। ਜੋ ਗੱਲ ਮੇਰੇ ਠਾਕੁਰ ਨੇ ਮਿਥੀ ਹੁੰਦੀ ਹੈ ਉਹੀ ਹੋ ਕੇ ਰਹਿੰਦੀ ਹੈ।1। ਰਹਾਉ।

ਹੇ ਭਾਈ! ਮਨੁੱਖ ਪੱਛਮ ਵਲ ਜਾਣ ਦੀ ਸਲਾਹ ਬਣਾਂਦਾ ਹੈ, ਪਰਮਾਤਮਾ ਉਸ ਨੂੰ ਚੜ੍ਹਦੇ ਪਾਸੇ ਲੈ ਤੁਰਦਾ ਹੈ। ਹੇ ਭਾਈ! ਪਰਮਾਤਮਾ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਤਾਕਤ ਰੱਖਣ ਵਾਲਾ ਹੈ। ਹਰੇਕ ਫ਼ੈਸਲਾ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੁੰਦਾ ਹੈ।1।

(ਵੇਖ, ਹੇ ਭਾਈ!) ਹੋਰ ਦੇਸ ਮੱਲਣ ਤੇ ਧਨ ਇਕੱਠਾ ਕਰਨ ਦੀ ਲਾਲਸਾ ਦੇ ਵਿੱਚ ਹੀ ਮਨੁੱਖ ਦੇ ਪ੍ਰਾਣ ਨਿਕਲ ਜਾਂਦੇ ਹਨ, ਫ਼ੌਜਾਂ ਅਹਿਲਕਾਰ ਚੋਬਦਾਰ ਆਦਿਕ ਸਭ ਨੂੰ ਛੱਡ ਕੇ ਉਹ ਪਰਲੋਕ ਵਲ ਤੁਰ ਪੈਂਦਾ ਹੈ। (ਉਸ ਦੀ ਆਪਣੀ ਸਿਆਣਪ ਧਰੀ ਦੀ ਧਰੀ ਰਹਿ ਜਾਂਦੀ ਹੈ)।2।

(ਦੂਜੇ ਪਾਸੇ ਵੇਖੋ ਉਸ ਦਾ ਹਾਲ ਜੋ ਆਪਣੇ ਵੱਲੋਂ ਦੁਨੀਆ ਛੱਡ ਚੁਕਾ ਹੈ) ਆਪਣੇ ਮਨ ਦੇ ਹਠ ਦੀ ਪਕਿਆਈ ਦੇ ਆਸਰੇ ਮਾਇਆ ਵਾਲਾ ਪਾਸਾ ਛੱਡ ਕੇ (ਗ੍ਰਿਹਸਤ ਤਿਆਗ ਕੇ, ਇਸ ਨੂੰ ਬੜਾ ਸ੍ਰੇਸ਼ਟ ਕੰਮ ਸਮਝ ਕੇ ਤਿਆਗੀ ਬਣਿਆ ਹੋਇਆ ਉਹ ਮਨੁੱਖ) ਆਪਣੇ ਆਪ ਨੂੰ ਵੱਡਾ ਜਤਾਂਦਾ ਹੈ ਇਹ ਗ੍ਰਿਹਸਤ ਨਿੰਦਣ-ਜੋਗ ਨਹੀਂ ਸੀ ਪਰ ਇਸ ਨੂੰ ਨਿੰਦਣ-ਜੋਗ ਮਿਥ ਕੇ ਇਸ ਨੂੰ ਛੱਡ ਦੇਂਦਾ ਹੈ (ਛੱਡ ਕੇ ਭੀ) ਮੁੜ ਮੁੜ (ਗ੍ਰਿਹਸਤੀਆਂ ਪਾਸੋਂ ਹੀ ਲੈ ਲੈ ਕੇ) ਖਾਂਦਾ ਹੈ।3।

(ਸੋ, ਨਾਹ ਧਨ-ਪਦਾਰਥ ਇਕੱਠਾ ਕਰਨ ਵਾਲੀ ਚਤੁਰਾਈ ਕਿਸੇ ਕੰਮ ਹੈ ਤੇ ਨਾਹ ਹੀ ਤਿਆਗ ਦਾ ਮਾਣ ਕੋਈ ਲਾਭ ਪੁਚਾਂਦਾ ਹੈ) ਉਹ ਪਰਮਾਤਮਾ ਆਪਣੇ ਸੁਭਾਵਿਕ ਪਿਆਰ ਦੀ ਪ੍ਰੇਰਨਾ ਨਾਲ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ ਉਸ ਮਨੁੱਖ ਦੀ (ਮਾਇਆ ਦੇ ਮੋਹ ਦੀ) ਫਾਹੀ ਕੱਟ ਦੇਂਦਾ ਹੈ। ਹੇ ਨਾਨਕ! ਆਖ– ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਗ੍ਰਿਹਸਤ ਵਿਚ ਰਹਿੰਦਾ ਹੋਇਆ ਮਾਇਆ ਵਲੋਂ ਨਿਰਮੋਹ ਹੋ ਕੇ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਹੋ ਜਾਂਦਾ ਹੈ।4। 4।5।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਸੂਹੀ ਮਹਲਾ ੧ ॥ ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥ ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ ਹੋਇਸੀ ॥ ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥ ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥ {ਪੰਨਾ 730}

ਅਰਥ: ਉਹੀ ਹਿਰਦਾ ਪਵਿੱਤ੍ਰ ਹੈ ਜੇਹੜਾ ਉਸ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ। ਜੇ ਮਨੁੱਖ ਦਾ ਹਿਰਦਾ (ਅੰਦਰੋਂ ਵਿਕਾਰਾਂ ਨਾਲ) ਬਹੁਤ ਗੰਦਾ ਹੋਇਆ ਪਿਆ ਹੈ ਤਾਂ ਬਾਹਰੋਂ ਸਰੀਰ ਨੂੰ ਤੀਰਥ ਆਦਿਕ ਤੇ ਇਸ਼ਨਾਨ ਕਰਾਇਆਂ ਹਿਰਦਾ ਅੰਦਰੋਂ ਸੁੱਧ ਨਹੀਂ ਹੋ ਸਕਦਾ।

ਜੇ ਗੁਰੂ ਦੇ ਦਰ ਤੇ (ਆਪਾ-ਭਾਵ ਦੂਰ ਕਰ ਕੇ ਸਵਾਲੀ) ਬਣੀਏ, ਤਾਂ ਹੀ (ਹਿਰਦੇ ਨੂੰ ਪਵਿਤ੍ਰ ਕਰਨ ਦੀ) ਅਕਲ ਮਿਲਦੀ ਹੈ। ਗੁਰੂ ਦੇ ਦਰ ਤੇ ਰਹਿ ਕੇ ਹੀ (ਵਿਕਾਰਾਂ ਦੀ ਮੈਲਧੋਤਿਆਂ ਹਿਰਦਾ ਪਵਿਤ੍ਰ ਹੁੰਦਾ ਹੈ। (ਜੇ ਗੁਰੂ ਦੇ ਦਰ ਤੇ ਟਿਕੀਏ ਤਾਂ) ਪਰਮਾਤਮਾ ਆਪ ਹੀ ਇਹ (ਵਿਚਾਰਨ ਦੀ) ਸਮਝ ਬਖ਼ਸ਼ਦਾ ਹੈ ਕਿ ਅਸੀ ਚੰਗੇ ਹਾਂ ਜਾਂ ਮੰਦੇ।

(ਜੇ ਇਸ ਮਨੁੱਖਾ ਜੀਵਨ ਸਮੇ ਗੁਰੂ ਦਾ ਆਸਰਾ ਨਹੀਂ ਲਿਆ ਤਾਂ) ਕੋਈ ਜੀਵ ਇਹ ਨਾਹ ਸਮਝ ਲਏ ਕਿ (ਇਥੋਂ ਖ਼ਾਲੀ-ਹੱਥ) ਜਾ ਕੇ ਪਰਲੋਕ ਵਿਚ (ਜੀਵਨ ਪਵਿਤ੍ਰ ਕਰਨ ਦੀ ਸੂਝ) ਮਿਲੇਗੀ। (ਇਹ ਇਕ ਕੁਦਰਤੀ ਨਿਯਮ ਹੈ ਕਿ ਇਥੇ) ਮਨੁੱਖ ਜੇਹੋ ਜੇਹੇ ਕਰਮ ਕਰਦਾ ਹੈ ਉਹੋ ਜੇਹਾ ਉਹ ਬਣ ਜਾਂਦਾ ਹੈ।

(ਜੋ ਮਨੁੱਖ ਗੁਰੂ ਦੇ ਦਰ ਤੇ ਡਿੱਗਦਾ ਹੈ ਉਸ ਨੂੰਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਆਪ ਬਖ਼ਸ਼ਦਾ ਹੈ। (ਜਿਸ ਮਨੁੱਖ ਨੂੰ ਇਹ ਦਾਤਿ ਮਿਲਦੀ ਹੈ) ਉਹ ਆਪਣਾ ਮਨੁੱਖਾ ਜਨਮ ਸੁਚੱਜਾ ਬਣਾ ਕੇ ਇੱਜ਼ਤ ਖੱਟ ਕੇ ਇਥੋਂ ਜਾਂਦਾ ਹੈ, ਉਹ ਆਪਣੀ ਸੋਭਾ ਦਾ ਵਾਜਾ (ਇਥੇ) ਵਜਾ ਜਾਂਦਾ ਹੈ। ਕੋਈ ਇੱਕ ਮਨੁੱਖ ਕੀਹਤਿੰਨਾਂ ਹੀ ਲੋਕਾਂ ਵਿਚ ਪਰਮਾਤਮਾ ਉਸ ਦੀ ਸੋਭਾ ਖਿਲਾਰਦਾ ਹੈ। ਹੇ ਨਾਨਕ! ਉਹ ਮਨੁੱਖ ਆਪ ਸਦਾ ਪ੍ਰਸੰਨ-ਚਿੱਤ ਰਹਿੰਦਾ ਹੈ, ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਹੀ ਤਾਰ ਲੈਂਦਾ ਹੈ (ਸੋਭਾ ਦਿਵਾਂਦਾ ਹੈ੧।੪।੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||

ਗੋਂਡ ਮਹਲਾ ੫ ॥ ਜਾ ਕੈ ਸੰਗਿ ਇਹੁ ਮਨੁ ਨਿਰਮਲੁ ॥ ਜਾ ਕੈ ਸੰਗਿ ਹਰਿ ਹਰਿ ਸਿਮਰਨੁ ॥ ਜਾ ਕੈ ਸੰਗਿ ਕਿਲਬਿਖ ਹੋਹਿ ਨਾਸ ॥ ਜਾ ਕੈ ਸੰਗਿ ਰਿਦੈ ਪਰਗਾਸ ॥੧॥ ਸੇ ਸੰਤਨ ਹਰਿ ਕੇ ਮੇਰੇ ਮੀਤ ॥ ਕੇਵਲ ਨਾਮੁ ਗਾਈਐ ਜਾ ਕੈ ਨੀਤ ॥੧॥ ਰਹਾਉ ॥ ਜਾ ਕੈ ਮੰਤ੍ਰਿ ਹਰਿ ਹਰਿ ਮਨਿ ਵਸੈ ॥ ਜਾ ਕੈ ਉਪਦੇਸਿ ਭਰਮੁ ਭਉ ਨਸੈ ॥ ਜਾ ਕੈ ਕੀਰਤਿ ਨਿਰਮਲ ਸਾਰ ॥ ਜਾ ਕੀ ਰੇਨੁ ਬਾਂਛੈ ਸੰਸਾਰ ॥੨॥ ਕੋਟਿ ਪਤਿਤ ਜਾ ਕੈ ਸੰਗਿ ਉਧਾਰ ॥ ਏਕੁ ਨਿਰੰਕਾਰੁ ਜਾ ਕੈ ਨਾਮ ਅਧਾਰ ॥ ਸਰਬ ਜੀਆਂ ਕਾ ਜਾਨੈ ਭੇਉ ॥ ਕ੍ਰਿਪਾ ਨਿਧਾਨ ਨਿਰੰਜਨ ਦੇਉ ॥੩॥ ਪਾਰਬ੍ਰਹਮ ਜਬ ਭਏ ਕ੍ਰਿਪਾਲ ॥ ਤਬ ਭੇਟੇ ਗੁਰ ਸਾਧ ਦਇਆਲ ॥ ਦਿਨੁ ਰੈਣਿ ਨਾਨਕੁ ਨਾਮੁ ਧਿਆਏ ॥ ਸੂਖ ਸਹਜ ਆਨੰਦ ਹਰਿ ਨਾਏ ॥੪॥੪॥੬॥ {ਪੰਨਾ 863}

ਅਰਥ: ਹੇ ਭਾਈ! ਮੇਰੇ ਮਿੱਤਰ ਤਾਂ ਪ੍ਰਭੂ ਦੇ ਉਹ ਸੰਤ ਜਨ ਹਨ, ਜਿਨ੍ਹਾਂ ਦੀ ਸੰਗਤਿ ਵਿਚ ਸਦਾ ਸਿਰਫ਼ ਹਰਿ-ਨਾਮ ਗਾਇਆ ਜਾਂਦਾ ਹੈ।੧।ਰਹਾਉ।

(ਹੇ ਭਾਈ! ਮੇਰੇ ਮਿੱਤਰ ਤਾਂ ਉਹ ਸੰਤ ਜਨ ਹਨ) ਜਿਨ੍ਹਾਂ ਦੀ ਸੰਗਤਿ ਵਿਚ ਰਿਹਾਂ ਇਹ ਮਨ ਪਵਿੱਤਰ ਹੋ ਜਾਂਦਾ ਹੈ, ਜਿਨ੍ਹਾਂ ਦੀ ਸੰਗਤਿ ਵਿਚ ਸਦਾ ਹਰਿ-ਨਾਮ ਦਾ ਸਿਮਰਨ (ਕਰਨ ਦਾ ਮੌਕਾ ਮਿਲਦਾ) ਹੈ, ਜਿਨ੍ਹਾਂ ਦੀ ਸੰਗਤਿ ਵਿਚ ਰਿਹਾਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਅਤੇ ਜਿਨ੍ਹਾਂ ਦੀ ਸੰਗਤਿ ਵਿਚ ਟਿਕਿਆਂ ਹਿਰਦੇ ਵਿਚ (ਸੁੱਚੇ ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ।੧।

(ਹੇ ਭਾਈ! ਮੇਰੇ ਮਿੱਤਰ ਤਾਂ ਉਹ ਸੰਤ ਜਨ ਹਨ) ਜਿਨ੍ਹਾਂ ਦੇ ਉਪਦੇਸ਼ ਦੀ ਬਰਕਤ ਨਾਲ ਪਰਮਾਤਮਾ ਦਾ ਨਾਮ ਮਨ ਵਿਚ ਆ ਵੱਸਦਾ ਹੈ, ਜਿਨ੍ਹਾਂ ਦੇ ਉਪਦੇਸ਼ ਨਾਲ (ਮਨ ਵਿਚੋਂ) ਹਰੇਕ ਡਰ ਹਰੇਕ ਭਰਮ-ਵਹਿਮ ਦੂਰ ਹੋ ਜਾਂਦਾ ਹੈ, ਜਿਨ੍ਹਾਂ ਦੇ ਹਿਰਦੇ ਵਿਚ ਸ੍ਰੇਸ਼ਟ ਅਤੇ ਪਵਿੱਤਰ ਕਰਨ ਵਾਲੀ ਹਰਿ-ਕੀਰਤੀ ਵੱਸਦੀ ਰਹਿੰਦੀ ਹੈ, ਅਤੇ ਜਿਨ੍ਹਾਂ ਦੀ ਚਰਨ-ਧੂੜ ਸਾਰਾ ਜਗਤ ਲੋੜਦਾ ਰਹਿੰਦਾ ਹੈ।੨।

(ਹੇ ਭਾਈ! ਮੇਰੇ ਮਿੱਤਰ ਤਾਂ ਉਹ ਸੰਤ ਜਨ ਹਨ) ਜਿਨ੍ਹਾਂ ਦੀ ਸੰਗਤਿ ਵਿਚ ਰਹਿ ਕੇ ਕ੍ਰੋੜਾਂ ਵਿਕਾਰੀਆਂ ਦਾ (ਵਿਕਾਰਾਂ ਵਲੋਂ) ਨਿਸਤਾਰਾ ਹੋ ਜਾਂਦਾ ਹੈ, ਜਿਨ੍ਹਾਂ ਦੇ ਹਿਰਦੇ ਵਿਚ (ਹਰ ਵੇਲੇ) ਕੇਵਲ ਪਰਮਾਤਮਾ ਹੀ ਵੱਸਦਾ ਹੈ, ਜਿਨ੍ਹਾਂ ਦੇ ਅੰਦਰ ਉਸ ਪਰਮਾਤਮਾ ਦੇ ਨਾਮ ਦਾ ਆਸਰਾ ਬਣਿਆ ਰਹਿੰਦਾ ਹੈ ਜੋ ਸਾਰੇ ਜੀਵਾਂ (ਦੇ ਦਿਲ) ਦਾ ਭੇਤ ਜਾਣਦਾ ਹੈ ਜੋ ਕਿਰਪਾ ਦਾ ਖ਼ਜ਼ਾਨਾ ਹੈ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ਅਤੇ ਜੋ ਪ੍ਰਕਾਸ਼-ਰੂਪ ਹੈ।੩।

(ਹੇ ਭਾਈ!) ਜਦੋਂ ਪ੍ਰਭੂ ਜੀ ਦਇਆਵਾਨ ਹੁੰਦੇ ਹਨ, ਤਦੋਂ ਇਹੋ ਜਿਹੇ ਦਿਆਲ ਸੰਤ ਜਨ ਮਿਲਦੇ ਹਨ ਤਦੋਂ ਸਤਿਗੁਰੂ ਜੀ ਮਿਲਦੇ ਹਨ। (ਹੇ ਭਾਈਇਹੋ ਜਿਹੇ ਸੰਤ ਜਨਾਂ ਦੀ ਸੰਗਤਿ ਵਿਚ) ਨਾਨਕ ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਹੈ, ਅਤੇ ਹਰਿ-ਨਾਮ ਦੀ ਬਰਕਤ ਨਾਲ (ਨਾਨਕ ਦੇ ਹਿਰਦੇ ਵਿਚ) ਆਤਮਕ ਅਡੋਲਤਾ ਦੇ ਸੁਖ ਆਨੰਦ ਬਣੇ ਰਹਿੰਦੇ ਹਨ।੪।੪।੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਸਲੋਕੁ ਮਃ ੩ ॥ ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ {ਪੰਨਾ 647-648}

ਅਰਥ: ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਰਣ (ਵਦਾਨ ਹੇਠਾਂ) ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ (ਸਤਿਗੁਰੂ ਨੂੰ) ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਂਦਾ ਹੈ ਤੇ, ਮਾਨੋ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ।

ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥ {ਪੰਨਾ 648}

ਅਰਥ: ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ।੧।

ਮਃ ੩ ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥ {ਪੰਨਾ 648}

ਅਰਥ: (ਸੰਸਾਰ ਵਿਚ) ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਂਦੇ ਹਨ।੨।

ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥ {ਪੰਨਾ 648}

ਅਰਥ: ਸਤਿਗੁਰੂ ਨੇ ਗੁਰਮੁਖ ਸਿੱਖ (-ਰੂਪ) ਸਹੇਲੀਆਂ (ਆਪੋ ਵਿਚਮਿਲਾਈਆਂ ਹਨਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ (ਹੋਰ) ਕਾਰੇ ਲਾਇਆ ਹੋਇਆ ਹੈਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ, ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁਤ੍ਰਾਂ ਤੇ ਭਰਾਵਾਂ ਨਾਲ ਇਕੋ ਜਿਹਾ ਪਿਆਰ ਹੁੰਦਾ ਹੈ। (ਹੇ ਸਿੱਖ ਸਹੇਲੀਓ!) ਸਾਰੀਆਂ 'ਗੁਰੂ, ਗੁਰੂਆਖੋ, 'ਗੁਰੂ, ਗੁਰੂਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ।੧੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਧਨਾਸਰੀ ਮਹਲਾ ੩ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ {ਪੰਨਾ 663}

ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।

ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।

(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।

ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।

(ਹੇ ਭਾਈ! ਭਾਵੇਂਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥ {ਪੰਨਾ 819-820}

ਅਰਥ: ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। (ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ।੧।ਰਹਾਉ।

ਹੇ ਭਾਈ! ਜਿਸ ਪ੍ਰਭੂ ਦਾ (ਸਭ ਤੋਂ) ਵੱਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ (ਸਦਾਸੁਣੀ ਹੈ (ਉਹਨਾਂ ਦੇ ਅੰਦਰੋਂ) ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ।੧।

ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ। ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ।੨।੧੬।੮੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਧਨਾਸਰੀ ਮਹਲਾ ੩ ॥ ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ ॥ ਗੁਰ ਕੈ ਸਬਦਿ ਭਰੇ ਭੰਡਾਰਾ ॥ ਨਾਮ ਧਨ ਬਿਨੁ ਹੋਰ ਸਭ ਬਿਖੁ ਜਾਣੁ ॥ ਮਾਇਆ ਮੋਹਿ ਜਲੈ ਅਭਿਮਾਨੁ ॥੧॥ ਗੁਰਮੁਖਿ ਹਰਿ ਰਸੁ ਚਾਖੈ ਕੋਇ ॥ ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ ਪੂਰੈ ਭਾਗਿ ਪਰਾਪਤਿ ਹੋਇ ॥ ਰਹਾਉ ॥ ਸਬਦੁ ਦੀਪਕੁ ਵਰਤੈ ਤਿਹੁ ਲੋਇ ॥ ਜੋ ਚਾਖੈ ਸੋ ਨਿਰਮਲੁ ਹੋਇ ॥ ਨਿਰਮਲ ਨਾਮਿ ਹਉਮੈ ਮਲੁ ਧੋਇ ॥ ਸਾਚੀ ਭਗਤਿ ਸਦਾ ਸੁਖੁ ਹੋਇ ॥੨॥ ਜਿਨਿ ਹਰਿ ਰਸੁ ਚਾਖਿਆ ਸੋ ਹਰਿ ਜਨੁ ਲੋਗੁ ॥ ਤਿਸੁ ਸਦਾ ਹਰਖੁ ਨਾਹੀ ਕਦੇ ਸੋਗੁ ॥ ਆਪਿ ਮੁਕਤੁ ਅਵਰਾ ਮੁਕਤੁ ਕਰਾਵੈ ॥ ਹਰਿ ਨਾਮੁ ਜਪੈ ਹਰਿ ਤੇ ਸੁਖੁ ਪਾਵੈ ॥੩॥ ਬਿਨੁ ਸਤਿਗੁਰ ਸਭ ਮੁਈ ਬਿਲਲਾਇ ॥ ਅਨਦਿਨੁ ਦਾਝਹਿ ਸਾਤਿ ਨ ਪਾਇ ॥ ਸਤਿਗੁਰੁ ਮਿਲੈ ਸਭੁ ਤ੍ਰਿਸਨ ਬੁਝਾਏ ॥ ਨਾਨਕ ਨਾਮਿ ਸਾਂਤਿ ਸੁਖੁ ਪਾਏ ॥੪॥੨॥ {ਪੰਨਾ 664}

ਅਰਥ: ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਦਾ ਹੈ, ਉਸ ਨੂੰ ਦਿਨ ਰਾਤ ਹਰ ਵੇਲੇ ਆਤਮਕ ਆਨੰਦ ਮਿਲਿਆ ਰਹਿੰਦਾ ਹੈ। (ਪਰ ਇਹ ਹਰਿ-ਨਾਮ-ਰਸ) ਪੂਰੀ ਕਿਸਮਤਿ ਨਾਲ ਹੀ ਮਿਲਦਾ ਹੈ।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਪਵਿੱਤਰ ਧਨ ਹੈ, ਕਦੇ ਨਾਹ ਮੁੱਕਣ ਵਾਲਾ ਧਨ ਹੈ। ਗੁਰੂ ਦੇ ਸ਼ਬਦ ਵਿਚ (ਜੁੜਿਆਂ ਮਨੁੱਖ ਦੇ ਅੰਦਰ ਇਸ ਧਨ ਦੇ) ਖ਼ਜ਼ਾਨੇ ਭਰ ਜਾਂਦੇ ਹਨ। ਹੇ ਭਾਈ! ਹਰਿ-ਨਾਮ-ਧਨ ਤੋਂ ਬਿਨਾ ਹੋਰ (ਦੁਨੀਆ ਵਾਲਾ ਧਨ) ਸਾਰਾ ਜ਼ਹਰ ਸਮਝ (ਜੋ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ। (ਦੁਨੀਆ ਵਾਲਾ ਧਨ) ਅਹੰਕਾਰ ਪੈਦਾ ਕਰਦਾ ਹੈ (ਦੁਨੀਆ ਵਾਲੇ ਧਨ ਨੂੰ ਇਕੱਠਾ ਕਰਨ ਵਾਲਾ ਮਨੁੱਖ) ਮਾਇਆ ਦੇ ਮੋਹ ਵਿਚ ਸੜਦਾ ਰਹਿੰਦਾ ਹੈ।੧।

ਹੇ ਭਾਈ! ਗੁਰੂ ਦਾ ਸ਼ਬਦ (ਮਾਨੋ) ਦੀਵਾ (ਹੈ, ਜੋ) ਸਾਰੇ ਸੰਸਾਰ ਵਿਚ ਚਾਨਣ ਕਰਦਾ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਚੱਖਦਾ ਹੈ, ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। (ਗੁਰੂ ਦੇ ਸ਼ਬਦ ਦੀ ਰਾਹੀਂ) ਪਵਿਤ੍ਰ ਹਰਿ-ਨਾਮ ਵਿਚ (ਜੁੜ ਕੇ ਮਨੁੱਖ ਆਪਣੇ ਅੰਦਰੋਂ) ਹਉਮੈ ਦੀ ਮੈਲ ਧੋ ਲੈਂਦਾ ਹੈ। ਸਦਾ-ਥਿਰ ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ (ਮਨੁੱਖ ਦੇ ਅੰਦਰ) ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ।੨।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ-ਰਸ ਚੱਖ ਲਿਆ, ਉਹ ਪਰਮਾਤਮਾ ਦਾ ਦਾਸ ਬਣ ਗਿਆ। ਉਸ ਨੂੰ ਸਦਾ ਆਨੰਦ ਪ੍ਰਾਪਤ ਰਹਿੰਦਾ ਹੈ, ਉਸ ਨੂੰ ਕੋਈ ਗ਼ਮ ਨਹੀਂ ਵਿਆਪਦਾ। ਉਹ ਮਨੁੱਖ ਆਪ (ਦੁੱਖਾਂ ਵਿਕਾਰਾਂ ਤੋਂ) ਬਚਿਆ ਰਹਿੰਦਾ ਹੈ, ਹੋਰਨਾਂ ਨੂੰ ਭੀ ਬਚਾ ਲੈਂਦਾ ਹੈ। ਉਹ (ਵਡ-ਭਾਗੀ) ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਤੇ, ਪਰਮਾਤਮਾ ਪਾਸੋਂ ਸੁਖ ਹਾਸਲ ਕਰਦਾ ਹੈ।੩।

ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਸਾਰੀ ਲੋਕਾਈ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲੈਂਦੀ ਹੈ। (ਗੁਰੂ ਤੋਂ ਵਿਛੁੜ ਕੇ ਮਨੁੱਖ) ਹਰ ਵੇਲੇ (ਮਾਇਆ ਦੇ ਮੋਹ ਵਿਚ) ਸੜਦੇ ਰਹਿੰਦੇ ਹਨ। (ਗੁਰੂ ਦੀ ਸਰਨ ਤੋਂ ਬਿਨਾ ਮਨੁੱਖ) ਸ਼ਾਂਤੀ ਹਾਸਲ ਨਹੀਂ ਕਰ ਸਕਦਾ। ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਗੁਰੂ ਉਸ ਦੀ ਸਾਰੀ (ਮਾਇਆ ਦੀ) ਤ੍ਰੇਹ ਮਿਟਾ ਦੇਂਦਾ ਹੈ। ਹੇ ਨਾਨਕ! ਉਹ ਮਨੁੱਖ ਹਰਿ-ਨਾਮ ਵਿਚ ਟਿਕ ਕੇ ਸ਼ਾਂਤੀ ਤੇ ਆਨੰਦ ਹਾਸਲ ਕਰ ਲੈਂਦਾ ਹੈ।੪।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਸੂਹੀ ਮਹਲਾ ੫ ॥ ਗੁਰ ਅਪੁਨੇ ਊਪਰਿ ਬਲਿ ਜਾਈਐ ॥ ਆਠ ਪਹਰ ਹਰਿ ਹਰਿ ਜਸੁ ਗਾਈਐ ॥੧॥ ਸਿਮਰਉ ਸੋ ਪ੍ਰਭੁ ਅਪਨਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥ ਚਰਣ ਕਮਲ ਸਿਉ ਲਾਗੀ ਪ੍ਰੀਤਿ ॥ ਸਾਚੀ ਪੂਰਨ ਨਿਰਮਲ ਰੀਤਿ ॥੨॥ ਸੰਤ ਪ੍ਰਸਾਦਿ ਵਸੈ ਮਨ ਮਾਹੀ ॥ ਜਨਮ ਜਨਮ ਕੇ ਕਿਲਵਿਖ ਜਾਹੀ ॥੩॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕੁ ਮਾਗੈ ਸੰਤ ਰਵਾਲਾ ॥੪॥੧੭॥੨੩॥ {ਪੰਨਾ 741}

ਅਰਥ: ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੈਂ ਆਪਣਾ ਉਹ ਮਾਲਕ-ਪ੍ਰਭੂ ਸਿਮਰਦਾ ਰਹਿੰਦਾ ਹਾਂ, ਜੇਹੜਾ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ।੧।ਰਹਾਉ।

ਹੇ ਭਾਈ! ਆਪਣੇ ਗੁਰੂ ਉੱਤੋਂ (ਸਦਾ) ਕੁਰਬਾਨ ਹੋਣਾ ਚਾਹੀਦਾ ਹੈ (ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ ਆਪਾਭਾਵ ਮਿਟਾ ਦੇਣਾ ਚਾਹੀਦਾ ਹੈ, (ਕਿਉਂਕਿ, ਗੁਰੂ ਦੀ ਕਿਰਪਾ ਨਾਲ ਹੀ) ਅੱਠੇ ਪਹਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਜਾ ਸਕਦਾ ਹੈ।੧।

ਹੇ ਭਾਈ! ਗੁਰੂ ਦੀ ਕਿਰਪਾ ਨਾਲ ਹੀ) ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਪਿਆਰ ਬਣਦਾ ਹੈ। (ਗੁਰ-ਚਰਨਾਂ ਦੀ ਪ੍ਰੀਤਿ ਹੀ) ਅਟੱਲ ਮੁਕੰਮਲ ਤੇ ਪਵਿਤ੍ਰ ਜੀਵਨ-ਜੁਗਤਿ ਹੈ।੨।

ਹੇ ਭਾਈ! ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਜਿਸ ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ (ਉਸ ਮਨੁੱਖ ਦੇ) ਅਨੇਕਾਂ ਜਨਮਾਂ ਦੇ ਪਾਪ ਦੂਰ ਹੋ ਜਾਂਦੇ ਹਨ।੩।

ਹੇ ਨਿਮਾਣਿਆਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਆਪਣੇ ਦਾਸ ਨਾਨਕ ਉਤੇ) ਕਿਰਪਾ ਕਰ। (ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੧੭।੨੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਟੋਡੀ ਮਹਲਾ ੫ ਘਰੁ ੫ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥ ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥ ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥ {ਪੰਨਾ 716}

ਅਰਥ: ਹੇ ਭਾਈ! ਮੇਰੇ ਪ੍ਰਭੂ ਜੀ ਨੇ (ਮੇਰੇ ਉੱਤੇ) ਇਹੋ ਜਿਹਾ ਉਪਕਾਰ ਕਰ ਦਿੱਤਾ ਹੈ, (ਕਿ) ਕਾਮਾਦਿਕ ਪੰਜੇ ਵਿਕਾਰ ਅਤੇ ਹਉਮੈ ਦਾ ਰੋਗ-ਇਹ ਸਾਰੇ ਉਸ ਨੇ ਮੇਰੇ ਸਰੀਰ ਵਿਚੋਂ ਕੱਢ ਦਿੱਤੇ ਹਨ।ਰਹਾਉ।

(ਹੇ ਭਾਈ! ਮੇਰੇ ਪ੍ਰਭੂ ਜੀ ਨੇ ਮੇਰੀਆਂ ਮਾਇਆ ਦੀਆਂ) ਫਾਹੀਆਂ ਤੋੜ ਕੇ (ਮੈਨੂੰ) ਮਾਇਆ (ਦੇ ਮੋਹਤੋਂ ਛੁਡਾ ਕੇ ਗੁਰੂ ਦਾ ਸ਼ਬਦ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ। ਮੇਰਾ ਕੋਈ ਸੁਹਜ ਕੋਈ ਕੁਹਜ ਉਸ ਨੇ ਕੋਈ ਭੀ ਆਪਣੇ ਮਨ ਵਿਚ ਨਹੀਂ ਲਿਆਂਦਾ। ਮੈਨੂੰ ਉਸ ਨੇ ਆਪਣੇ ਪ੍ਰੇਮ ਨਾਲ ਬੰਨ੍ਹ ਦਿੱਤਾ ਹੈ। ਮੈਨੂੰ ਆਪਣੇ ਪਿਆਰ-ਰੰਗ ਵਿਚ ਭਿਉਂ ਦਿੱਤਾ ਹੈ।੧।

ਹੇ ਨਾਨਕ! ਆਖ-ਹੇ ਭਾਈ!) ਹੁਣ ਜਦੋਂ ਵਿਚਕਾਰਲੇ ਪਰਦੇ ਦੂਰ ਕਰ ਕੇ ਮੈਂ ਉਸ ਸੋਹਣੇ ਲਾਲ ਨੂੰ ਵੇਖਿਆ ਹੈ, ਤਾਂ ਮੇਰੇ ਚਿਤ ਵਿਚ ਆਨੰਦ ਪੈਦਾ ਹੋ ਗਿਆ ਹੈ, ਮੇਰਾ ਮਨ ਖ਼ੁਸ਼ੀ ਵਿਚ ਗਦ-ਗਦ ਹੋ ਉੱਠਿਆ ਹੈ। (ਹੁਣ ਮੇਰਾ ਇਹ ਸਰੀਰ) ਉਸੇ ਦਾ ਹੀ ਘਰ (ਬਣ ਗਿਆ ਹੈ) ਉਹੀ (ਇਸ ਘਰ ਦਾ) ਮਾਲਕ (ਬਣ ਗਿਆ ਹੈ) , ਉਸੇ ਦਾ ਹੀ ਮੈਂ ਸੇਵਕ ਬਣ ਗਿਆ ਹਾਂ।੨।੧।੨੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਸੂਹੀ ਮਹਲਾ ੫ ॥ ਰਹਣੁ ਨ ਪਾਵਹਿ ਸੁਰਿ ਨਰ ਦੇਵਾ ॥ ਊਠਿ ਸਿਧਾਰੇ ਕਰਿ ਮੁਨਿ ਜਨ ਸੇਵਾ ॥੧॥ ਜੀਵਤ ਪੇਖੇ ਜਿਨ੍ਹ੍ਹੀ ਹਰਿ ਹਰਿ ਧਿਆਇਆ ॥ ਸਾਧਸੰਗਿ ਤਿਨ੍ਹ੍ਹੀ ਦਰਸਨੁ ਪਾਇਆ ॥੧॥ ਰਹਾਉ ॥ ਬਾਦਿਸਾਹ ਸਾਹ ਵਾਪਾਰੀ ਮਰਨਾ ॥ ਜੋ ਦੀਸੈ ਸੋ ਕਾਲਹਿ ਖਰਨਾ ॥੨॥ ਕੂੜੈ ਮੋਹਿ ਲਪਟਿ ਲਪਟਾਨਾ ॥ ਛੋਡਿ ਚਲਿਆ ਤਾ ਫਿਰਿ ਪਛੁਤਾਨਾ ॥੩॥ ਕ੍ਰਿਪਾ ਨਿਧਾਨ ਨਾਨਕ ਕਉ ਕਰਹੁ ਦਾਤਿ ॥ ਨਾਮੁ ਤੇਰਾ ਜਪੀ ਦਿਨੁ ਰਾਤਿ ॥੪॥੮॥੧੪॥ {ਪੰਨਾ 740}

ਅਰਥ: ਹੇ ਭਾਈ! ਆਤਮਕ ਜੀਵਨ ਵਾਲੇ (ਸਫਲ ਜੀਵਨ ਵਾਲੇ ਸਿਰਫ਼ ਉਹੀ) ਵੇਖੇ ਜਾਂਦੇ ਹਨ ਜਿਨ੍ਹਾਂ ਨੇ ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹਨਾਂ ਨੇ ਹੀ ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਦਰਸਨ ਕੀਤਾ ਹੈ।੧।ਰਹਾਉ।

ਹੇ ਭਾਈ! ਅਨੇਕਾਂ ਮਨੁੱਖ ਆਪਣੇ ਆਪ ਨੂੰ) ਦੈਵੀ ਮਨੁੱਖ, ਦੇਵਤੇ (ਅਖਵਾ ਗਏ, ਅਨੇਕਾਂ ਆਪਣੇ ਆਪ ਨੂੰਰਿਸ਼ੀ ਮੁਨੀ (ਅਖਵਾ ਗਏ, ਅਨੇਕਾਂ ਹੀ ਉਹਨਾਂ ਦੀ) ਸੇਵਾ ਕਰ ਕੇ (ਜਗਤ ਤੋਂ ਆਖ਼ਰ ਆਪੋ ਆਪਣੀ ਵਾਰੀ) ਚਲੇ ਜਾਂਦੇ ਰਹੇ, (ਕੋਈ ਭੀ ਇਥੇ) ਸਦਾ ਲਈ ਟਿਕੇ ਨਹੀਂ ਰਹਿ ਸਕਦੇ।੧।

ਹੇ ਭਾਈ! ਸ਼ਾਹ, ਵਾਪਾਰੀ, ਬਾਦਸ਼ਾਹ (ਸਭਨਾਂ ਨੇ ਆਖ਼ਰ) ਮਰਨਾ ਹੈ। ਜੇਹੜਾ ਭੀ ਕੋਈ (ਇਥੇ) ਦਿੱਸਦਾ ਹੈ, ਹਰੇਕ ਨੂੰ ਮੌਤ ਨੇ ਲੈ ਜਾਣਾ ਹੈ।੨।

ਹੇ ਭਾਈ! ਮਨੁੱਖ ਝੂਠੇ ਮੋਹ ਵਿਚ ਸਦਾ ਫਸਿਆ ਰਹਿੰਦਾ ਹੈ (ਤੇ, ਪਰਮਾਤਮਾ ਨੂੰ ਭੁਲਾਈ ਰੱਖਦਾ ਹੈ, ਪਰ ਜਦੋਂ ਦੁਨੀਆ ਦੇ ਪਦਾਰਥ) ਛੱਡ ਕੇ ਤੁਰਦਾ ਹੈ, ਤਾਂ ਤਦੋਂ ਪਛੁਤਾਂਦਾ ਹੈ।੩।

ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਨੂੰ) ਨਾਨਕ ਨੂੰ (ਇਹਦਾਤਿ ਦੇਹ (ਕਿ) ਮੈਂ (ਨਾਨਕ) ਦਿਨ ਰਾਤ ਤੇਰਾ ਨਾਮ ਜਪਦਾ ਰਹਾਂ।੪।੮।੧੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||

ਸੂਹੀ ਮਹਲਾ ੫ ॥ ਜਿਨਿ ਮੋਹੇ ਬ੍ਰਹਮੰਡ ਖੰਡ ਤਾਹੂ ਮਹਿ ਪਾਉ ॥ ਰਾਖਿ ਲੇਹੁ ਇਹੁ ਬਿਖਈ ਜੀਉ ਦੇਹੁ ਅਪੁਨਾ ਨਾਉ ॥੧॥ ਰਹਾਉ ॥ ਜਾ ਤੇ ਨਾਹੀ ਕੋ ਸੁਖੀ ਤਾ ਕੈ ਪਾਛੈ ਜਾਉ ॥ ਛੋਡਿ ਜਾਹਿ ਜੋ ਸਗਲ ਕਉ ਫਿਰਿ ਫਿਰਿ ਲਪਟਾਉ ॥੧॥ ਕਰਹੁ ਕ੍ਰਿਪਾ ਕਰੁਣਾਪਤੇ ਤੇਰੇ ਹਰਿ ਗੁਣ ਗਾਉ ॥ ਨਾਨਕ ਕੀ ਪ੍ਰਭ ਬੇਨਤੀ ਸਾਧਸੰਗਿ ਸਮਾਉ ॥੨॥੩॥੪੩॥ {ਪੰਨਾ 745}

ਅਰਥ: ਹੇ ਪ੍ਰਭੂ! ਜਿਸ (ਮਾਇਆ) ਨੇ ਸਾਰੀ ਸ੍ਰਿਸ਼ਟੀ ਤੇ ਸਾਰੇ ਦੇਸ ਆਪਣੇ ਪਿਆਰ ਵਿਚ ਫਸਾਏ ਹੋਏ ਹਨ, ਉਸੇ (ਮਾਇਆ) ਦੇ ਵੱਸ ਵਿਚ ਮੈਂ ਭੀ ਪਿਆ ਹੋਇਆ ਹਾਂ। ਹੇ ਪ੍ਰਭੂ! ਮੈਨੂੰ ਆਪਣਾ ਨਾਮ ਬਖ਼ਸ਼, ਤੇ ਮੈਨੂੰ ਇਸ ਵਿਕਾਰੀ ਜੀਵ ਨੂੰ (ਮਾਇਆ ਦੇ ਹੱਥੋਂ) ਬਚਾ ਲੈ।੧।ਰਹਾਉ।

ਹੇ ਪ੍ਰਭੂ! ਮੈਂ ਭੀ ਉਸ (ਮਾਇਆ) ਦੇ ਪਿੱਛੇ (ਮੁੜ ਮੁੜ) ਜਾਂਦਾ ਹਾਂ ਜਿਸ ਪਾਸੋਂ ਕੋਈ ਭੀ ਕਦੇ ਸੁਖੀ ਨਹੀਂ ਹੋਇਆ। ਮੈਂ ਮੁੜ ਮੁੜ (ਉਹਨਾਂ ਪਦਾਰਥਾਂ ਨਾਲ) ਚੰਬੜਦਾ ਹਾਂ, ਜੋ (ਆਖ਼ਰ) ਸਭਨਾਂ ਨੂੰ ਛੱਡ ਜਾਂਦੇ ਹਨ।੧।

ਹੇ ਤਰਸ ਦੇ ਮਾਲਕ! ਹੇ ਹਰੀ! ਮੇਰੇ ਉਤੇ) ਮੇਹਰ ਕਰ, ਮੈਂ ਤੇਰੇ ਗੁਣ ਗਾਂਦਾ ਰਹਾਂ। ਹੇ ਪ੍ਰਭੂ! ਤੇਰੇ ਸੇਵਕ) ਨਾਨਕ ਦੀ (ਤੇਰੇ ਅੱਗੇ ਇਹੀ) ਬੇਨਤੀ ਹੈ ਕਿ ਮੈਂ ਸਾਧ ਸੰਗਤਿ ਵਿਚ ਟਿਕਿਆ ਰਹਾਂ।੨।੩।੪੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਬਿਲਾਵਲੁ ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥੧॥ ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥੧॥ ਰਹਾਉ ॥ਸੰਸਾਰੁ ਬਿਖਿਆ ਕੂਪ ॥ ਤਮ ਅਗਿਆਨ ਮੋਹਤ ਘੂਪ ॥ ਗਹਿ ਭੁਜਾ ਪ੍ਰਭ ਜੀ ਲੇਹੁ ॥ ਹਰਿ ਨਾਮੁ ਅਪੁਨਾ ਦੇਹੁ ॥ ਪ੍ਰਭ ਤੁਝ ਬਿਨਾ ਨਹੀ ਠਾਉ ॥ ਨਾਨਕਾ ਬਲਿ ਬਲਿ ਜਾਉ ॥੨॥ {ਪੰਨਾ 837-838}

ਅਰਥ: ਹੇ ਗ਼ਰੀਬਾਂ ਦੇ ਖਸਮ! ਹੇ ਦਇਆ ਦੇ ਸੋਮੇ! ਹੇ ਮੇਰੇ ਸੁਆਮੀ! ਹੇ ਦੀਨਾ ਨਾਥ! ਹੇ ਦਇਆਲ! ਮੈਂ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੧।ਰਹਾਉ।

ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆ ਕਰ (ਅਤੇ ਬੇਨਤੀ ਕਰਿਆ ਕਰ-) ਹੇ ਪ੍ਰਭੂ! ਮੇਰਾ) ਜਨਮ ਮਰਨ (ਦਾ ਗੇੜ) ਮੁਕਾ ਦੇਹ, ਮੈਂ (ਹੋਰ ਪਾਸਿਆਂ ਵਲੋਂ) ਆਸ ਲਾਹ ਕੇ ਤੇਰੇ ਦਰ ਤੇ ਆ ਡਿੱਗਾ ਹਾਂ। (ਮਿਹਰ ਕਰ) ਤੇਰੇ ਸੰਤ ਜਨਾਂ ਦੇ ਚਰਨ ਫੜ ਕੇ (ਤੇਰੇ ਸੰਤ ਜਨਾਂ ਦਾ) ਪੱਲਾ ਫੜ ਕੇ, ਮੇਰੇ ਮਨ ਨੂੰਹੇ ਹਰੀ! ਤੇਰਾ ਪਿਆਰ ਮਿੱਠਾ ਲੱਗਦਾ ਰਹੇ। ਮਿਹਰ ਕਰ ਕੇ ਮੈਨੂੰ ਆਪਣੇ ਲੜ ਨਾਲ ਲਾ ਲੈ।੧।

ਹੇ ਨਾਨਕ! ਪ੍ਰਭੂ ਦੇ ਦਰ ਤੇ ਅਰਦਾਸ ਕਰ, ਤੇ, ਆਖ-) ਹੇ ਪ੍ਰਭੂ! ਮੈਂ (ਤੇਰੇ ਨਾਮ ਤੋਂ) ਸਦਕੇ ਜਾਂਦਾ ਹਾਂ, ਕੁਰਬਾਨ ਜਾਂਦਾ ਹਾਂ। ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਆਪਣਾ ਨਾਮ ਬਖ਼ਸ਼। ਇਹ ਜਗਤ ਮਾਇਆ (ਦੇ ਮੋਹ) ਦਾ ਖੂਹ ਹੈ, ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਘੁੱਪ ਹਨੇਰਾ (ਮੈਨੂੰ) ਮੋਹ ਰਿਹਾ ਹੈ। (ਮੇਰੀ) ਬਾਂਹ ਫੜ ਕੇ (ਮੈਨੂੰ) ਬਚਾ ਲੈ।੨।

ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ ਜਮਦੂਤ ਮਹਾ ਭਇਆਨ ॥ਚਿਤ ਗੁਪਤ ਕਰਮਹਿ ਜਾਨ ॥ ਦਿਨੁ ਰੈਨਿ ਸਾਖਿ ਸੁਨਾਇ ॥ ਨਾਨਕਾ ਹਰਿ ਸਰਨਾਇ ॥੩॥ ਭੈ ਭੰਜਨਾ ਮੁਰਾਰਿ ॥ ਕਰਿ ਦਇਆ ਪਤਿਤ ਉਧਾਰਿ ॥ ਮੇਰੇ ਦੋਖ ਗਨੇ ਨ ਜਾਹਿ ॥ ਹਰਿ ਬਿਨਾ ਕਤਹਿ ਸਮਾਹਿ ॥ ਗਹਿ ਓਟ ਚਿਤਵੀ ਨਾਥ ॥ ਨਾਨਕਾ ਦੇ ਰਖੁ ਹਾਥ ॥੪॥ ਹਰਿ ਗੁਣ ਨਿਧੇ ਗੋਪਾਲ ॥ ਸਰਬ ਘਟ ਪ੍ਰਤਿਪਾਲ ॥ ਮਨਿ ਪ੍ਰੀਤਿ ਦਰਸਨ ਪਿਆਸ ॥ ਗੋਬਿੰਦ ਪੂਰਨ ਆਸ ॥ ਇਕ ਨਿਮਖ ਰਹਨੁ ਨ ਜਾਇ ॥ ਵਡ ਭਾਗਿ ਨਾਨਕ ਪਾਇ ॥੫॥ {ਪੰਨਾ 838}

ਅਰਥ: ਹੇ ਨਾਨਕ! ਆਖ-) ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਮੇਰਾ ਸਰੀਰ ਲੋਭ ਵਿਚ ਮੋਹ ਵਿਚ ਬੱਝਾ ਪਿਆ ਹੈ, (ਤੇਰਾ) ਭਜਨ ਕਰਨ ਤੋਂ ਬਿਨਾ ਮਿੱਟੀ ਹੁੰਦਾ ਜਾ ਰਿਹਾ ਹੈ। (ਮੈਨੂੰ) ਜਮਦੂਤ ਬੜੇ ਡਰਾਉਣੇ (ਲੱਗ ਰਹੇ ਹਨ। ਚਿੱਤ੍ਰ ਗੁਪਤ (ਮੇਰੇ) ਕਰਮਾਂ ਨੂੰ ਜਾਣਦੇ ਹਨ। ਦਿਨ ਅਤੇ ਰਾਤ (ਇਹ ਭੀ ਮੇਰੇ ਕਰਮਾਂ ਦੀ) ਗਵਾਹੀ ਦੇ ਕੇ (ਇਹੀ ਕਹਿ ਰਹੇ ਹਨ ਕਿ ਮੈਂ ਮੰਦ-ਕਰਮੀ ਹਾਂ੩।

ਹੇ ਨਾਨਕ! ਆਖ-) ਹੇ ਸਾਰੇ ਡਰਾਂ ਦੇ ਨਾਸ ਕਰਨ ਵਾਲੇ ਪ੍ਰਭੂ! ਮਿਹਰ ਕਰ ਕੇ (ਮੈਨੂੰ) ਵਿਕਾਰੀ ਨੂੰ (ਵਿਕਾਰਾਂ ਤੋਂ) ਬਚਾ ਲੈ। ਮੇਰੇ ਵਿਕਾਰ ਗਿਣੇ ਨਹੀਂ ਜਾ ਸਕਦੇ। ਹੇ ਹਰੀ! ਤੈਥੋਂ ਬਿਨਾ ਹੋਰ ਕਿਸੇ ਦਰ ਤੇ ਭੀ ਇਹ ਬਖ਼ਸ਼ੇ ਨਹੀਂ ਜਾ ਸਕਦੇ। ਹੇ ਨਾਥਮੈਂ ਤੇਰਾ ਆਸਰਾ ਹੀ ਸੋਚਿਆ ਹੈ, (ਮੇਰੀ ਬਾਂਹਫੜ ਲੈ, (ਆਪਣਾ) ਹੱਥ ਦੇ ਕੇ ਮੇਰੀ ਰੱਖਿਆ ਕਰ।੪।

ਹੇ ਨਾਨਕ! ਆਖ-) ਹੇ ਹਰੀ! ਹੇ ਗੁਣਾਂ ਦੇ ਖ਼ਜ਼ਾਨੇ! ਹੇ ਧਰਤੀ ਦੇ ਰੱਖਿਅਕ! ਹੇ ਸਭ ਸਰੀਰਾਂ ਦੇ ਪਾਲਣਹਾਰ! ਹੇ ਗੋਬਿੰਦ! ਮੇਰੇ ਮਨ ਦੀ) ਆਸ ਪੂਰੀ ਕਰ, (ਮੇਰੇ) ਮਨ ਵਿਚ (ਤੇਰੀ) ਪ੍ਰੀਤ (ਬਣੀ ਰਹੇਤੇਰੇ) ਦਰਸਨ ਦੀ ਤਾਂਘ (ਬਣੀ ਰਹੇ, ਤੇਰੇ ਦਰਸਨ ਤੋਂ ਬਿਨਾ ਮੈਥੋਂ) ਇਕ ਪਲ ਭਰ ਭੀ ਰਿਹਾ ਨਹੀਂ ਜਾ ਸਕਦਾ। ਵੱਡੀ ਕਿਸਮਤ ਨਾਲ ਹੀ ਕੋਈ (ਤੇਰਾ) ਮਿਲਾਪ ਪ੍ਰਾਪਤ ਕਰਦਾ ਹੈ।੫।

ਪ੍ਰਭ ਤੁਝ ਬਿਨਾ ਨਹੀ ਹੋਰ ॥ ਮਨਿ ਪ੍ਰੀਤਿ ਚੰਦ ਚਕੋਰ ॥ ਜਿਉ ਮੀਨ ਜਲ ਸਿਉ ਹੇਤੁ ॥ ਅਲਿ ਕਮਲ ਭਿੰਨੁ ਨ ਭੇਤੁ ॥ ਜਿਉ ਚਕਵੀ ਸੂਰਜ ਆਸ ॥ ਨਾਨਕ ਚਰਨ ਪਿਆਸ ॥੬॥ {ਪੰਨਾ 838}

ਅਰਥ: ਹੇ ਨਾਨਕ! ਆਖ-) ਹੇ ਪ੍ਰਭੂ! ਤੈਥੋਂ ਬਿਨਾ (ਮੇਰਾ ਕੋਈ) ਹੋਰ (ਆਸਰਾ) ਨਹੀਂ ਹੈ। (ਮੇਰੇ) ਮਨ ਵਿਚ (ਤੇਰੇ ਚਰਨਾਂ ਦੀ) ਪ੍ਰੀਤ ਹੈ (ਜਿਵੇਂ) ਚਕੋਰ ਨੂੰ ਚੰਦ ਨਾਲ ਪਿਆਰ ਹੈ, ਜਿਵੇਂ ਮਛਲੀ ਦਾ ਪਾਣੀ ਨਾਲ ਪਿਆਰ ਹੈ, (ਜਿਵੇਂ) ਭੌਰ ਦਾ ਕੌਲ ਫੁੱਲ ਨਾਲੋਂ ਕੋਈ ਫ਼ਰਕ ਨਹੀਂ ਰਹਿ ਜਾਂਦਾ, ਜਿਵੇਂ ਚਕਵੀ ਨੂੰ ਸੂਰਜ (ਦੇ ਚੜ੍ਹਨ) ਦੀ ਉਡੀਕ ਲੱਗੀ ਰਹਿੰਦੀ ਹੈ, (ਇਸੇ ਤਰ੍ਹਾਂ, ਹੇ ਪ੍ਰਭੂ! ਮੈਨੂੰ ਤੇਰੇ) ਚਰਨਾਂ ਦੀ ਤਾਂਘ ਹੈ।੬।

ਜਿਉ ਤਰੁਨਿ ਭਰਤ ਪਰਾਨ ॥ ਜਿਉ ਲੋਭੀਐ ਧਨੁ ਦਾਨੁ ॥ ਜਿਉ ਦੂਧ ਜਲਹਿ ਸੰਜੋਗੁ ॥ ਜਿਉ ਮਹਾ ਖੁਧਿਆਰਥ ਭੋਗੁ ॥ ਜਿਉ ਮਾਤ ਪੂਤਹਿ ਹੇਤੁ ॥ ਹਰਿ ਸਿਮਰਿ ਨਾਨਕ ਨੇਤ ॥੭॥ ਜਿਉ ਦੀਪ ਪਤਨ ਪਤੰਗ ॥ ਜਿਉ ਚੋਰੁ ਹਿਰਤ ਨਿਸੰਗ ॥ ਮੈਗਲਹਿ ਕਾਮੈ ਬੰਧੁ ॥ ਜਿਉ ਗ੍ਰਸਤ ਬਿਖਈ ਧੰਧੁ ॥ ਜਿਉ ਜੂਆਰ ਬਿਸਨੁ ਨ ਜਾਇ ॥ ਹਰਿ ਨਾਨਕ ਇਹੁ ਮਨੁ ਲਾਇ ॥੮॥ {ਪੰਨਾ 838}

ਅਰਥ: ਹੇ ਨਾਨਕ! ਆਖ-ਹੇ ਭਾਈ) ਜਿਵੇਂ ਜੁਆਨ ਇਸਤ੍ਰੀ ਨੂੰ (ਆਪਣਾ) ਖਸਮ ਬਹੁਤ ਪਿਆਰਾ ਹੁੰਦਾ ਹੈ, ਜਿਵੇਂ ਲਾਲਚੀ ਮਨੁੱਖ ਨੂੰ ਧਨ-ਪ੍ਰਾਪਤੀ (ਤੋਂ ਖ਼ੁਸ਼ੀ ਹੁੰਦੀ ਹੈ) , ਜਿਵੇਂ ਦੁੱਧ ਦਾ ਪਾਣੀ ਨਾਲ ਮਿਲਾਪ ਹੋ ਜਾਂਦਾ ਹੈ, ਜਿਵੇਂ ਬਹੁਤ ਭੁੱਖੇ ਨੂੰ ਭੋਜਨ (ਤ੍ਰਿਪਤ ਕਰਦਾ ਹੈ) , ਜਿਵੇਂ ਮਾਂ ਦਾ ਪੁੱਤਰ ਨਾਲ ਪਿਆਰ ਹੁੰਦਾ ਹੈ, ਤਿਵੇਂ ਸਦਾ ਪਰਮਾਤਮਾ ਨੂੰ (ਪਿਆਰ ਨਾਲ) ਸਿਮਰਿਆ ਕਰ।੭।

ਹੇ ਨਾਨਕ! ਆਖ-ਹੇ ਭਾਈ!) ਜਿਵੇਂ (ਪ੍ਰੇਮ ਦੇ ਬੱਝੇ) ਭੰਬਟ ਦੀਵੇ ਉਤੇ ਡਿੱਗਦੇ ਹਨ, ਜਿਵੇਂ ਚੋਰ ਝਾਕਾ ਲਾਹ ਕੇ ਚੋਰੀ ਕਰਦਾ ਹੈ, ਜਿਵੇਂ ਹਾਥੀ ਦਾ ਕਾਮ-ਵਾਸਨਾ ਨਾਲ ਜੋੜ ਹੈ, ਜਿਵੇਂ (ਵਿਸ਼ਿਆਂ ਦਾ) ਧੰਧਾ ਵਿਸ਼ਈ ਮਨੁੱਖ ਨੂੰ ਗ੍ਰਸੀ ਰੱਖਦਾ ਹੈ, ਜਿਵੇਂ ਜੁਆਰੀਏ ਦੀ (ਜੂਆ ਖੇਡਣ ਦੀ) ਭੈੜੀ ਆਦਤ ਦੂਰ ਨਹੀਂ ਹੁੰਦੀ, ਤਿਵੇਂ (ਆਪਣੇ) ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ ਪਿਆਰ ਨਾਲ) ਜੋੜੀ ਰੱਖੀਂ।੮।

ਕੁਰੰਕ ਨਾਦੈ ਨੇਹੁ ॥ ਚਾਤ੍ਰਿਕੁ ਚਾਹਤ ਮੇਹੁ ॥ ਜਨ ਜੀਵਨਾ ਸਤਸੰਗਿ ॥ ਗੋਬਿਦੁ ਭਜਨਾ ਰੰਗਿ ॥ ਰਸਨਾ ਬਖਾਨੈ ਨਾਮੁ ॥ ਨਾਨਕ ਦਰਸਨ ਦਾਨੁ ॥੯॥ ਗੁਨ ਗਾਇ ਸੁਨਿ ਲਿਖਿ ਦੇਇ ॥ ਸੋ ਸਰਬ ਫਲ ਹਰਿ ਲੇਇ ॥ ਕੁਲ ਸਮੂਹ ਕਰਤ ਉਧਾਰੁ ॥ ਸੰਸਾਰੁ ਉਤਰਸਿ ਪਾਰਿ ॥ ਹਰਿ ਚਰਨ ਬੋਹਿਥ ਤਾਹਿ ॥ ਮਿਲਿ ਸਾਧਸੰਗਿ ਜਸੁ ਗਾਹਿ ॥ ਹਰਿ ਪੈਜ ਰਖੈ ਮੁਰਾਰਿ ॥ ਹਰਿ ਨਾਨਕ ਸਰਨਿ ਦੁਆਰਿ ॥੧੦॥੨॥ {ਪੰਨਾ 838}

ਅਰਥ: ਜਿਵੇਂ ਹਰਨ ਦਾ ਘੰਡੇਹੇੜੇ ਦੀ ਆਵਾਜ਼ ਨਾਲ ਪਿਆਰ ਹੁੰਦਾ ਹੈ, ਜਿਵੇਂ ਪਪੀਹਾ (ਹਰ ਵੇਲੇ) ਮੀਂਹ ਮੰਗਦਾ ਹੈ, ਤਿਵੇਂਹੇ ਨਾਨਕ! ਪਰਮਾਤਮਾ ਦੇ) ਸੇਵਕ ਦਾ (ਸੁਖੀ) ਜੀਵ ਸਾਧ ਸੰਗਤਿ ਵਿਚ (ਹੀ ਹੁੰਦਾ) ਹੈ, ਸੇਵਕ ਪਿਆਰ ਨਾਲ ਪਰਮਾਤਮਾ (ਦੇ ਨਾਮ) ਨੂੰ ਜਪਦਾ ਹੈ, (ਆਪਣੀ) ਜੀਭ ਨਾਲ (ਪਰਮਾਤਮਾ ਦਾ) ਨਾਮ ਉਚਾਰਦਾ ਰਹਿੰਦਾ ਹੈ ਅਤੇ (ਪਰਮਾਤਮਾ ਦੇ) ਦਰਸਨ ਦੀ ਦਾਤਿ (ਮੰਗਦਾ ਰਹਿੰਦਾ ਹੈ੯।

ਜਿਹੜਾ ਮਨੁੱਖ (ਪਰਮਾਤਮਾ ਦੇ) ਗੁਣ ਗਾ ਕੇ, ਸੁਣ ਕੇ, ਲਿਖ ਕੇ (ਇਹ ਦਾਤਿ ਹੋਰਨਾਂ ਨੂੰ ਭੀ) ਦੇਂਦਾ ਹੈ, ਉਹ ਮਨੁੱਖ ਸਾਰੇ ਫਲ ਦੇਣ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ (ਆਪਣੀਆਂ) ਸਾਰੀਆਂ ਕੁਲਾਂ ਦਾ (ਹੀ) ਪਾਰ-ਉਤਾਰਾ ਕਰਾ ਲੈਂਦਾ ਹੈ, ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ।

ਹੇ ਨਾਨਕ! ਜਿਹੜੇ ਮਨੁੱਖ ਗੁਰੂ ਦੀ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ, (ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਲਈ) ਪਰਮਾਤਮਾ ਦੇ ਚਰਨ ਉਹਨਾਂ ਵਾਸਤੇ ਜਹਾਜ਼ (ਦਾ ਕੰਮ ਦੇਂਦੇ) ਹਨ। ਮੁਰਾਰੀ ਪ੍ਰਭੂ ਉਹਨਾਂ ਦੀ ਲਾਜ ਰੱਖਦਾ ਹੈ, ਉਹ ਹਰੀ ਦੀ ਸਰਨ ਪਏ ਰਹਿੰਦੇ ਹਨ, ਉਹ ਹਰੀ ਦੇ ਦਰ ਤੇ ਟਿਕੇ ਰਹਿੰਦੇ ਹਨ।੧੦।੨।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇

 👉  Youtube Channel :- Sikh Youth Of Punjab

👉 Whatsapp Group :- Sikhyouthpb

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts