Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Sunday, 4 October 2020

☬|| ਅੱਜ ਦਾ ਫੁਰਮਾਨ ||☬ || 04-10-2020|| ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਸੂਹੀ ਮਹਲਾ ੫ ॥ ਉਮਕਿਓ ਹੀਉ ਮਿਲਨ ਪ੍ਰਭ ਤਾਈ ॥ ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥ ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥ ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥੧॥ ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥ ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥੧॥ ਰਹਾਉ ॥ ਏਕਾ ਸੇਜ ਵਿਛੀ ਧਨ ਕੰਤਾ ॥ ਧਨ ਸੂਤੀ ਪਿਰੁ ਸਦ ਜਾਗੰਤਾ ॥ ਪੀਓ ਮਦਰੋ ਧਨ ਮਤਵੰਤਾ ॥ ਧਨ ਜਾਗੈ ਜੇ ਪਿਰੁ ਬੋਲੰਤਾ ॥੨॥ ਭਈ ਨਿਰਾਸੀ ਬਹੁਤੁ ਦਿਨ ਲਾਗੇ ॥ ਦੇਸ ਦਿਸੰਤਰ ਮੈ ਸਗਲੇ ਝਾਗੇ ॥ ਖਿਨੁ ਰਹਨੁ ਨ ਪਾਵਉ ਬਿਨੁ ਪਗ ਪਾਗੇ ॥ ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥੩॥ ਭਇਓ ਕ੍ਰਿਪਾਲੁ ਸਤਸੰਗਿ ਮਿਲਾਇਆ ॥ ਬੂਝੀ ਤਪਤਿ ਘਰਹਿ ਪਿਰੁ ਪਾਇਆ ॥ ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ ॥ ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥੪॥ ਜਹ ਦੇਖਾ ਤਹ ਪਿਰੁ ਹੈ ਭਾਈ ॥ ਖੋਲ੍ਹ੍ਹਿਓ ਕਪਾਟੁ ਤਾ ਮਨੁ ਠਹਰਾਈ ॥੧॥ ਰਹਾਉ ਦੂਜਾ ॥੫॥ {ਪੰਨਾ 737-738}

ਅਰਥ: ਹੇ ਸੱਜਣ ਪ੍ਰਭੂ! ਮੈਨੂੰ) ਮਿਲ, ਮੈਂ ਤੈਥੋਂ ਸਦਕੇ ਜਾਂਦੀ ਹਾਂ। (ਤੇਰੇ ਦਰਸਨ ਤੋਂ ਬਿਨਾਮੇਰਾ ਇਹ ਨਿਮਾਣਾ ਦਿਲ ਕਿਵੇਂ ਧੀਰਜ ਫੜੇ?੧।ਰਹਾਉ।

ਹੇ ਸਖੀ! ਪਿਆਰੇ ਦਾ ਸਨੇਹਾ ਸੁਣਦਿਆਂ ਮੈਂ ਹਿਰਦੇ-ਘਰ ਵਿਚ ਸੇਜ ਵਿਛਾ ਦਿੱਤੀ। ਮੇਰਾ ਹਿਰਦਾ ਪ੍ਰਭੂ ਨੂੰ ਮਿਲਣ ਵਾਸਤੇ ਖ਼ੁਸ਼ੀ ਨਾਲ ਨੱਚ ਪਿਆ, (ਪ੍ਰਭੂ ਨੂੰ) ਲੱਭਣ ਚੜ੍ਹ ਪਿਆ (ਕਿ) ਮੈਂ ਪਿਆਰੇ ਦੇ ਰਹਿਣ ਦੀ ਥਾਂ (ਕਿਤੇ) ਵੇਖਾਂ। (ਪਰ) ਭਟਕ ਭਟਕ ਕੇ ਮੁੜ ਆਇਆ, ਤਦੋਂ (ਪ੍ਰਭੂ ਦੀ ਮੇਹਰ ਦੀ) ਨਿਗਾਹ ਹਾਸਲ ਨਾਹ ਹੋਈ।੧।

ਹੇ ਸਖੀ! ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੀ ਇਕੋ ਹੀ ਸੇਜ (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਵਿਛੀ ਹੋਈ ਹੈਪਰ ਜੀਵ-ਇਸਤ੍ਰੀ (ਸਦਾ ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੀ ਰਹਿੰਦੀ ਹੈ, ਪ੍ਰਭੂ-ਪਤੀ ਸਦਾ ਜਾਗਦਾ ਰਹਿੰਦਾ ਹੈ (ਮਾਇਆ ਦੇ ਪ੍ਰਭਾਵ ਤੋਂ ਉਤਾਂਹ ਰਹਿੰਦਾ ਹੈ) ਜੀਵ-ਇਸਤ੍ਰੀ ਇਉਂ ਮਸਤ ਰਹਿੰਦੀ ਹੈ ਜਿਵੇਂ ਇਸ ਨੇ ਸ਼ਰਾਬ ਪੀਤੀ ਹੋਈ ਹੈ। (ਹਾਂ) ਜੀਵ-ਇਸਤ੍ਰੀ ਜਾਗ ਭੀ ਸਕਦੀ ਹੈ, ਜੇ ਪ੍ਰਭੂ-ਪਤੀ (ਆਪ) ਜਗਾਏ।੨।

ਹੇ ਸਖੀ! ਉਮਰ ਦੇਬਹੁਤ ਸਾਰੇ ਦਿਨ ਬੀਤ ਗਏ ਹਨ, ਮੈਂ (ਬਾਹਰ) ਹੋਰ ਹੋਰ ਸਾਰੇ ਦੇਸ ਭਾਲ ਵੇਖੇ ਹਨ (ਪਰ ਬਾਹਰ ਪ੍ਰਭੂ-ਪਤੀ ਕਿਤੇ ਲੱਭਾ ਨਹੀਂ। ਹੁਣ) ਮੈਂ (ਬਾਹਰ ਭਾਲ ਭਾਲ ਕੇ) ਨਿਰਾਸ ਹੋ ਗਈ ਹਾਂ। ਉਸ ਪ੍ਰਭੂ-ਪਤੀ ਦੇ ਚਰਨਾਂ ਉਤੇ ਪੈਣ ਤੋਂ ਬਿਨਾ ਮੈਨੂੰ ਇਕ ਛਿਨ ਵਾਸਤੇ ਭੀ ਸ਼ਾਂਤੀ ਪ੍ਰਾਪਤ ਨਹੀਂ ਹੁੰਦੀ। (ਹਾਂ, ਹੇ ਸਖੀ!) ਜੇ ਉਹ ਆਪ ਕਿਰਪਾਲ ਹੋਵੇ, ਤਾਂ ਸਹੀ ਜੀਵ-ਇਸਤ੍ਰੀਆਂ ਚੰਗੇ ਭਾਗ ਜਾਗਣ ਨਾਲ ਉਸ ਪ੍ਰਭੂ ਨੂੰ ਮਿਲ ਸਕਦੀਆਂ ਹਾਂ।੩।

ਹੇ ਨਾਨਕ! ਆਖ-ਪ੍ਰਭੂ ਮੇਰੇ ਉਤੇ ਦਇਆਵਾਨ ਹੋ ਗਿਆ ਹੈ। ਮੈਨੂੰ ਉਸ ਨੇ ਸਤਸੰਗ ਵਿਚ ਮਿਲਾ ਦਿੱਤਾ ਹੈ। ਮੇਰੀ (ਵਿਕਾਰਾਂ ਦੀ) ਤਪਸ਼ ਮਿਟ ਗਈ ਹੈ, ਮੈਂ ਉਸ ਪ੍ਰਭੂ-ਪਤੀ ਨੂੰ ਹਿਰਦੇ-ਘਰ ਵਿਚ ਹੀ ਲੱਭ ਲਿਆ ਹੈ। ਹੁਣ ਮੈਨੂੰ (ਆਪਣੇ) ਸਾਰੇ ਸਿੰਗਾਰ (ਉੱਦਮ) ਸੋਹਣੇ ਲੱਗ ਰਹੇ ਹਨ। ਗੁਰੂ ਨੇ ਮੇਰੀ ਭਟਕਣਾ ਦੂਰ ਕਰ ਦਿੱਤੀ ਹੈ।੪।

ਹੇ ਭਾਈ! ਗੁਰੂ ਨੇ ਮੇਰੇ ਅੰਦਰੋਂ) ਭਰਮ ਦਾ ਪਰਦਾ ਲਾਹ ਦਿੱਤਾ ਹੈ, ਮੇਰਾ ਮਨ ਟਿਕ ਗਿਆ ਹੈ। ਹੁਣ ਮੈਂ ਜਿਧਰ ਵੇਖਦਾ ਹਾਂ, ਮੈਨੂੰ ਪ੍ਰਭੂ ਹੀ ਦਿੱਸਦਾ ਹੈ।੧।ਰਹਾਉ ਦੂਜਾ।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਧਨਾਸਰੀ ਮਃ ੫ ॥ ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥ ਮਨ ਤੇ ਬਿਸਰਿਓ ਸਗਲੋ ਧੰਧਾ ਗੁਰ ਕੀ ਚਰਣੀ ਲਾਏ ॥੧॥ ਸਾਧਸੰਗਿ ਚਿੰਤ ਬਿਰਾਨੀ ਛਾਡੀ ॥ ਅਹੰਬੁਧਿ ਮੋਹ ਮਨ ਬਾਸਨ ਦੇ ਕਰਿ ਗਡਹਾ ਗਾਡੀ ॥੧॥ ਰਹਾਉ ॥ ਨਾ ਕੋ ਮੇਰਾ ਦੁਸਮਨੁ ਰਹਿਆ ਨਾ ਹਮ ਕਿਸ ਕੇ ਬੈਰਾਈ ॥ ਬ੍ਰਹਮੁ ਪਸਾਰੁ ਪਸਾਰਿਓ ਭੀਤਰਿ ਸਤਿਗੁਰ ਤੇ ਸੋਝੀ ਪਾਈ ॥੨॥ ਸਭੁ ਕੋ ਮੀਤੁ ਹਮ ਆਪਨ ਕੀਨਾ ਹਮ ਸਭਨਾ ਕੇ ਸਾਜਨ ॥ ਦੂਰਿ ਪਰਾਇਓ ਮਨ ਕਾ ਬਿਰਹਾ ਤਾ ਮੇਲੁ ਕੀਓ ਮੇਰੈ ਰਾਜਨ ॥੩॥ ਬਿਨਸਿਓ ਢੀਠਾ ਅੰਮ੍ਰਿਤੁ ਵੂਠਾ ਸਬਦੁ ਲਗੋ ਗੁਰ ਮੀਠਾ ॥ ਜਲਿ ਥਲਿ ਮਹੀਅਲਿ ਸਰਬ ਨਿਵਾਸੀ ਨਾਨਕ ਰਮਈਆ ਡੀਠਾ ॥੪॥੩॥ {ਪੰਨਾ 671}

ਅਰਥ: ਹੇ ਭਾਈ! ਸਾਧ ਸੰਗਤਿ ਵਿਚ ਆ ਕੇ ਮੈਂ ਪਰਾਈ ਆਸ ਛੱਡ ਦਿੱਤੀ। ਹਉਮੈ, ਮਾਇਆ ਦੇ ਮੋਹ, ਮਨ ਦੀ ਵਾਸਨਾ-ਇਹਨਾਂ ਸਭਨਾਂ ਨੂੰ ਟੋਆ ਪੁੱਟ ਕੇ ਨੱਪ ਦਿੱਤਾ (ਸਦਾ ਲਈ ਦੱਬ ਦਿੱਤਾ੧।ਰਹਾਉ।

(ਹੇ ਭਾਈ! ਸਾਧ ਸੰਗਤਿ ਨੇ) ਕਿਰਪਾ ਕਰ ਕੇ ਮੈਨੂੰ ਪਰਮਾਤਮਾ ਦਾ ਨਾਮ ਦਿੱਤਾ, ਤੇ ਗੁਰੂ ਦੀ ਚਰਨੀਂ ਲਾ ਕੇ ਮੈਨੂੰ ਮਾਇਆ ਦੇ ਬੰਧਨਾਂ ਤੋਂ ਛੁਡਾ ਲਿਆ (ਜਿਸ ਕਰਕੇ ਮੇਰੇ) ਮਨ ਤੋਂ ਸਾਰਾ ਝਗੜਾ-ਝੰਬੇਲਾ ਲਹਿ ਗਿਆ।੧।

(ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਮੇਰਾ ਕੋਈ ਦੁਸ਼ਮਨ ਨਹੀਂ ਰਹਿ ਗਿਆ (ਮੈਨੂੰ ਕੋਈ ਵੈਰੀ ਨਹੀਂ ਦਿੱਸਦਾ) , ਮੈਂ ਭੀ ਕਿਸੇ ਦਾ ਵੈਰੀ ਨਹੀਂ ਬਣਦਾ। ਮੈਨੂੰ ਗੁਰੂ ਪਾਸੋਂ ਇਹ ਸਮਝ ਪ੍ਰਾਪਤ ਹੋ ਗਈ ਹੈ ਕਿ ਇਹ ਸਾਰਾ ਜਗਤ-ਖਿਲਾਰਾ ਪਰਮਾਤਮਾ ਆਪ ਹੀ ਹੈ, (ਸਭਨਾਂ ਦੇ) ਅੰਦਰ (ਪਰਮਾਤਮਾ ਨੇ ਆਪ ਹੀ ਆਪਣੇ ਆਪ ਨੂੰ) ਖਿਲਾਰਿਆ ਹੋਇਆ ਹੈ।੨।

(ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਹਰੇਕ ਪ੍ਰਾਣੀ ਨੂੰ ਮੈਂ ਆਪਣਾ ਮਿੱਤਰ ਕਰ ਕੇ ਸਮਝਦਾ ਹਾਂਮੈਂ ਭੀ ਸਭਨਾਂ ਦਾ ਮਿੱਤਰ-ਸੱਜਣ ਹੀ ਬਣਿਆ ਰਹਿੰਦਾ ਹਾਂ। ਮੇਰੇ ਮਨ ਦਾ (ਪਰਮਾਤਮਾ ਨਾਲੋਂ ਬਣਿਆ ਹੋਇਆ) ਵਿਛੋੜਾ (ਸਾਧ ਸੰਗਤਿ ਦੀ ਕਿਰਪਾ ਨਾਲ) ਕਿਤੇ ਦੂਰ ਚਲਾ ਗਿਆ ਹੈਜਦੋਂ ਮੈਂ ਸਾਧ ਸੰਗਤਿ ਦੀ ਸਰਨ ਲਈ, ਤਦੋਂ ਮੇਰੇ ਪ੍ਰਭੂ-ਪਾਤਿਸ਼ਾਹ ਨੇ ਮੈਨੂੰ (ਆਪਣੇ ਚਰਨਾਂ ਦਾ) ਮਿਲਾਪ ਦੇ ਦਿੱਤਾ ਹੈ।੩।

(ਹੇ ਭਾਈ! ਸਾਧ ਸੰਗਤਿ ਦੀ ਕਿਰਪਾ ਨਾਲ ਮੇਰੇ ਮਨ ਦਾ) ਢੀਠ-ਪੁਣਾ ਮੁੱਕ ਗਿਆ ਹੈ, ਮੇਰੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ ਜਲ ਆ ਵੱਸਿਆ ਹੈਗੁਰੂ ਦਾ ਸ਼ਬਦ ਮੈਨੂੰ ਪਿਆਰਾ ਲੱਗ ਰਿਹਾ ਹੈ। ਹੇ ਨਾਨਕ! ਆਖ-ਹੇ ਭਾਈ!) ਹੁਣ ਮੈਂ ਜਲ ਵਿਚ, ਧਰਤੀ ਵਿਚਆਕਾਸ਼ ਵਿਚ, ਸਭ ਥਾਂ ਵੱਸਣ ਵਾਲੇ ਸੋਹਣੇ ਰਾਮ ਨੂੰ ਵੇਖ ਲਿਆ ਹੈ।੪।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਬਿਲਾਵਲੁ ਮਹਲਾ ੫ ॥ ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥ ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥ ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥ ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥ ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥ ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥ ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥੩॥ ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥ ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰ ਸਰੀਤਾ ॥੪॥੭॥੩੭॥ {ਪੰਨਾ 809}

ਅਰਥ: ਹੇ ਮੇਰੇ ਮਿੱਤਰ! ਗੁਰੂ ਦੀ ਸੰਗਤਿ ਦੀ ਵਡਿਆਈ (ਧਿਆਨ ਨਾਲ) ਸੁਣ। (ਜੇਹੜਾ ਭੀ ਮਨੁੱਖ ਨਿੱਤ ਗੁਰੂ ਦੀ ਸੰਗਤਿ ਵਿਚ ਬੈਠਦਾ ਹੈ, ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, (ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ, ਉਸ ਦੇ ਕ੍ਰੋੜਾਂ ਪਾਪ ਨਾਸ ਹੋ ਜਾਂਦੇ ਹਨ।੧।ਰਹਾਉ।

ਹੇ ਮਿੱਤਰ! ਗੁਰੂ ਨੂੰ ਮਿਲ ਕੇ (ਮਨੁੱਖ) ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ, (ਮਾਨੋ,) ਲੂਲ੍ਹੇ ਮਨੁੱਖ ਪਹਾੜਾਂ ਤੋਂ ਪਾਰ ਲੰਘ ਜਾਂਦੇ ਹਨ, ਮਹਾ ਮੂਰਖ ਮਨੁੱਖ ਸਿਆਣੇ ਵਖਿਆਨ-ਕਰਤਾ ਬਣ ਜਾਂਦੇ ਹਨ, ਅੰਨ੍ਹੇ ਨੂੰ ਤਿੰਨਾ ਭਵਨਾਂ ਦੀ ਸੋਝੀ ਪੈ ਜਾਂਦੀ ਹੈ।੧।

(ਹੇ ਮਿੱਤਰ! ਸਾਧ ਸੰਗਤਿ ਵਿਚ ਆ ਕੇ ਕੀਤੀ ਹੋਈ) ਪਰਮਾਤਮਾ ਦੀ ਭਗਤੀ ਅਚਰਜ (ਤਾਕਤ ਰੱਖਦੀ ਹੈ, ਇਸ ਦੀ ਬਰਕਤਿ ਨਾਲ) ਕੀੜੀ (ਨਿਮ੍ਰਤਾ) ਨੇ ਹਾਥੀ (ਅਹੰਕਾਰ) ਨੂੰ ਜਿੱਤ ਲਿਆ ਹੈ। (ਭਗਤੀ ਉਤੇ ਪ੍ਰਸੰਨ ਹੋ ਕੇ) ਜਿਸ ਜਿਸ ਮਨੁੱਖ ਨੂੰ (ਪਰਮਾਤਮਾ ਨੇ) ਆਪਣਾ ਬਣਾ ਲਿਆ, ਉਸ ਨੂੰ ਪਰਮਾਤਮਾ ਨੇ ਨਿਰਭੈਤਾ ਦੀ ਦਾਤਿ ਦੇ ਦਿੱਤੀ।੨।

(ਹੇ ਮਿੱਤਰ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਸ਼ੇਰ (ਅਹੰਕਾਰ) ਬਿੱਲੀ (ਨਿਮ੍ਰਤਾ) ਬਣ ਜਾਂਦਾ ਹੈ, ਤੀਲਾ (ਗ਼ਰੀਬੀ ਸੁਭਾਉ) ਸੁਮੇਰ ਪਰਬਤ (ਬੜੀ ਵੱਡੀ ਤਾਕਤ) ਦਿੱਸਣ ਲੱਗ ਪੈਂਦਾ ਹੈ। (ਜੇਹੜੇ ਮਨੁੱਖ ਪਹਿਲਾਂ) ਅੱਧੀ ਅੱਧੀ ਕੌਡੀ ਵਾਸਤੇ ਧੱਕੇ ਖਾਂਦੇ ਫਿਰਦੇ ਸਨ, ਉਹ ਦੌਲਤ-ਮੰਦ ਧਨਾਢ ਬਣ ਜਾਂਦੇ ਹਨ (ਮਾਇਆ ਵਲੋਂ ਬੇ-ਮੁਥਾਜ ਹੋ ਜਾਂਦੇ ਹਨ੩।

(ਹੇ ਮਿੱਤਰ! ਸਾਧ ਸੰਗਤਿ ਵਿਚੋਂ ਮਿਲਦੇ ਹਰਿ-ਨਾਮ ਦੀ) ਮੈਂ ਕੇਹੜੀ ਕੇਹੜੀ ਵਡਿਆਈ ਦੱਸਾਂਪਰਮਾਤਮਾ ਦਾ ਨਾਮ ਬੇਅੰਤ ਗੁਣਾਂ ਦਾ ਮਾਲਕ ਹੈ। ਹੇ ਨਾਨਕ! ਅਰਦਾਸ ਕਰ, ਤੇ, ਆਖ-ਹੇ ਪ੍ਰਭੂ!) ਮੈਂ ਤੇਰੇ ਦਰ ਦਾ ਗ਼ੁਲਾਮ ਹਾਂ, ਮੇਹਰ ਕਰ ਤੇ, ਮੈਨੂੰ ਆਪਣਾ ਨਾਮ ਬਖ਼ਸ਼।੪।੭।੩੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਸਲੋਕ ਮਃ ੩ ॥ ਸਜਣ ਮਿਲੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥ ਮਿਲਿ ਪ੍ਰੀਤਮ ਤਿਨੀ ਧਿਆਇਆ ਸਚੈ ਪ੍ਰੇਮਿ ਪਿਆਰੁ ॥ ਮਨ ਹੀ ਤੇ ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ ॥ ਏਹਿ ਸਜਣ ਮਿਲੇ ਨ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥ ਇਕਨਾ ਦਰਸਨ ਕੀ ਪਰਤੀਤਿ ਨ ਆਈਆ ਸਬਦਿ ਨ ਕਰਹਿ ਵੀਚਾਰੁ ॥ ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੈ ਭਾਇ ਪਿਆਰੁ ॥ ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ ॥ ਇਸੁ ਪਰੀਤੀ ਤੁਟਦੀ ਵਿਲਮੁ ਨ ਹੋਵਈ ਇਤੁ ਦੋਸਤੀ ਚਲਨਿ ਵਿਕਾਰ ॥ ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਨ ਕਰਹਿ ਪਿਆਰੁ ॥ ਨਾਨਕ ਤਿਨ ਸਿਉ ਕਿਆ ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ ॥੧॥ {ਪੰਨਾ 587}

ਅਰਥ: ਜਿਨ੍ਹਾਂ (ਸਤਸੰਗੀਆਂ) ਦਾ ਗੁਰੂ ਨਾਲ ਪ੍ਰੇਮ ਹੁੰਦਾ ਹੈ, ਉਹ ਸਤਸੰਗੀਆਂ ਨੂੰ ਮਿਲਦੇ ਹਨਸਤਸੰਗੀਆਂ ਨੂੰ ਮਿਲ ਕੇ ਉਹੀ ਮਨੁੱਖ ਪ੍ਰਭੂ ਪ੍ਰੀਤਮ ਨੂੰ ਸਿਮਰਦੇ ਹਨ ਕਿਉਂਕਿ ਸੱਚੇ ਪਿਆਰ ਵਿਚ ਉਹਨਾਂ ਦੀ ਬਿਰਤੀ ਜੁੜੀ ਰਹਿੰਦੀ ਹੈਸਤਿਗੁਰੂ ਦੇ ਅਪਾਰ ਸ਼ਬਦ ਦੀ ਬਰਕਤਿ ਨਾਲ ਉਹਨਾਂ ਦਾ ਮਨ ਆਪਣੇ ਆਪ ਤੋਂ ਹੀ ਪ੍ਰਭੂ ਵਿਚ ਪਤੀਜ ਜਾਂਦਾ ਹੈਅਜੇਹੇ ਸਤਸੰਗੀ ਮਨੁੱਖ (ਇਕ ਵਾਰੀ) ਮਿਲੇ ਹੋਏ ਫਿਰ ਵਿਛੁੜਦੇ ਨਹੀਂ ਹਨ, ਕਿਉਂਕਿ ਕਰਤਾਰ ਨੇ ਆਪ ਇਹਨਾਂ ਨੂੰ ਮਿਲਾ ਦਿੱਤਾ ਹੈ।

ਇਕਨਾਂ (ਵਿਛੁੜੇ ਹੋਇਆਂਨੂੰ ਪ੍ਰਭੂ ਦੇ ਦੀਦਾਰ ਦਾ ਯਕੀਨ ਹੀ ਨਹੀਂ ਬੱਝਦਾ, ਕਿਉਂਕਿ ਉਹ ਗੁਰੂ ਦੇ ਸ਼ਬਦ ਵਿਚ ਕਦੇ ਵਿਚਾਰ ਹੀ ਨਹੀਂ ਕਰਦੇ। ਪਰ, ਜਿਨ੍ਹਾਂ ਮਨੁੱਖਾਂ ਦੀ ਸੁਰਤਿ ਸਦਾ ਮਾਇਆ ਦੇ ਮੋਹ ਵਿਚ ਜੁੜੀ ਰਹਿੰਦੀ ਹੈ, ਉਹਨਾਂ (ਪ੍ਰਭੂ ਤੋਂ) ਵਿਛੁੜੇ ਹੋਇਆਂ ਦਾ ਹੋਰ ਵਿਛੋੜਾ ਭੀ ਕੀਹ ਹੋਣਾ ਹੋਇਆ? (ਭਾਵ, ਮਾਇਆ ਵਿਚ ਫਸੇ ਰਹਿਣ ਕਰਕੇ ਉਹ ਪਰਮਾਤਮਾ ਨਾਲੋਂ ਵਿਛੋੜਾ ਮਹਿਸੂਸ ਹੀ ਨਹੀਂ ਕਰਦੇ

ਜੋ ਮਨੁੱਖ ਆਪਣੇ ਮਨ ਦੇ ਪਿਛੇ ਤੁਰਦਾ ਹੈ, ਉਸ ਨਾਲ ਮਿੱਤ੍ਰਤਾ ਥੋੜੇ ਹੀ ਦੋ ਚਾਰ ਦਿਨ ਲਈ ਹੀ ਰਹਿ ਸਕਦੀ ਹੈ, ਇਸ ਮਿੱਤ੍ਰਤਾ ਦੇ ਟੁੱਟਦਿਆਂ ਚਿਰ ਨਹੀਂ ਲੱਗਦਾ, (ਉਂਞ ਭੀ) ਇਸ ਮਿੱਤ੍ਰਤਾ ਵਿਚੋਂ ਬੁਰਾਈਆਂ ਹੀ ਨਿਕਲਦੀਆਂ ਹਨ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਡਰ ਨਹੀਂ, ਜੋ ਪਰਮਾਤਮਾ ਦੇ ਨਾਮ ਵਿਚ ਕਦੇ ਪਿਆਰ ਨਹੀਂ ਪਾਉਂਦੇ ਉਹਨਾਂ ਨਾਲ ਸਾਂਝ ਪਾਉਣੀ ਹੀ ਨਹੀਂ ਚਾਹੀਦੀ।੧।

ਮਃ ੩ ॥ ਇਕਿ ਸਦਾ ਇਕਤੈ ਰੰਗਿ ਰਹਹਿ ਤਿਨ ਕੈ ਹਉ ਸਦ ਬਲਿਹਾਰੈ ਜਾਉ ॥ ਤਨੁ ਮਨੁ ਧਨੁ ਅਰਪੀ ਤਿਨ ਕਉ ਨਿਵਿ ਨਿਵਿ ਲਾਗਉ ਪਾਇ ॥ ਤਿਨ ਮਿਲਿਆ ਮਨੁ ਸੰਤੋਖੀਐ ਤ੍ਰਿਸਨਾ ਭੁਖ ਸਭ ਜਾਇ ॥ ਨਾਨਕ ਨਾਮਿ ਰਤੇ ਸੁਖੀਏ ਸਦਾ ਸਚੇ ਸਿਉ ਲਿਵ ਲਾਇ ॥੨॥ {ਪੰਨਾ 587}

ਅਰਥ: ਕਈ (ਵਡ-ਭਾਗੀ) ਮਨੁੱਖ ਇਕ (ਪ੍ਰਭੂ ਦੇ) ਰੰਗ ਵਿਚ ਹੀ (ਮਸਤ) ਰਹਿੰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਹਾਂ; (ਮੇਰਾ ਚਿੱਤ ਕਰਦਾ ਹੈ) ਆਪਣਾ ਤਨ ਮਨ ਧਨ ਉਹਨਾਂ ਦੀ ਭੇਟ ਕਰ ਦਿਆਂ ਤੇ ਨਿਉਂ ਨਿਉਂ ਕੇ ਉਹਨਾਂ ਦੀ ਪੈਰੀਂ ਲੱਗਾਂ। ਉਹਨਾਂ ਨੂੰ ਮਿਲਿਆਂ ਮਨ ਨੂੰ ਠੰਢ ਪੈਂਦੀ ਹੈਸਾਰੀ ਤ੍ਰਿਸ਼ਨਾ ਤੇ ਭੁੱਖ ਦੂਰ ਹੋ ਜਾਂਦੀ ਹੈ।

ਹੇ ਨਾਨਕ! ਨਾਮ ਵਿਚ ਭਿੱਜੇ ਹੋਏ ਮਨੁੱਖ ਸੱਚੇ ਪ੍ਰਭੂ ਨਾਲ ਚਿੱਤ ਜੋੜ ਕੇ ਸਦਾ ਸੁਖਾਲੇ ਰਹਿੰਦੇ ਹਨ।੨।

ਪਉੜੀ ॥ ਤਿਸੁ ਗੁਰ ਕਉ ਹਉ ਵਾਰਿਆ ਜਿਨਿ ਹਰਿ ਕੀ ਹਰਿ ਕਥਾ ਸੁਣਾਈ ॥ ਤਿਸੁ ਗੁਰ ਕਉ ਸਦ ਬਲਿਹਾਰਣੈ ਜਿਨਿ ਹਰਿ ਸੇਵਾ ਬਣਤ ਬਣਾਈ ॥ ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥ ਤਿਸੁ ਗੁਰ ਕਉ ਸਾਬਾਸਿ ਹੈ ਜਿਨਿ ਹਰਿ ਸੋਝੀ ਪਾਈ ॥ ਨਾਨਕੁ ਗੁਰ ਵਿਟਹੁ ਵਾਰਿਆ ਜਿਨਿ ਹਰਿ ਨਾਮੁ ਦੀਆ ਮੇਰੇ ਮਨ ਕੀ ਆਸ ਪੁਰਾਈ ॥੫॥ {ਪੰਨਾ 588}

ਅਰਥ: ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ ਜਿਸ ਨੇ ਪ੍ਰਭੂ ਦੀ ਗੱਲ ਸੁਣਾਈ ਹੈ, ਤੇ ਜਿਸ ਨੇ ਪ੍ਰਭੂ ਦੀ ਭਗਤੀ ਦੀ ਰੀਤ ਚਲਾਈ ਹੈ। ਉਹ ਪਿਆਰਾ ਸਤਿਗੁਰੂ ਮੇਰੇ ਅੰਗ ਸੰਗ ਹੈ, ਸਭ ਥਾਈਂ ਮੈਨੂੰ (ਵਿਕਾਰਾਂ ਤੋਂਛਡਾ ਲੈਂਦਾ ਹੈਸ਼ਾਬਾਸ਼ੇ ਉਸ ਸਤਿਗੁਰੂ ਨੂੰ ਜਿਸ ਨੇ ਮੈਨੂੰ ਪਰਮਾਤਮਾ ਦੀ ਸੂਝ ਪਾਈ ਹੈ।

ਜਿਸ ਗੁਰੂ ਨੇ ਮੈਨੂੰ ਪਰਮਾਤਮਾ ਦਾ ਨਾਮ ਦਿੱਤਾ ਹੈ ਤੇ ਮੇਰੇ ਮਨ ਦੀ ਆਸ ਪੂਰੀ ਕੀਤੀ ਹੈ ਮੈਂ ਨਾਨਕ ਉਸ ਤੋਂ ਸਦਕੇ ਹਾਂ।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਵਡਹੰਸੁ ਮਃ ੫ ॥ ਤੂ ਜਾਣਾਇਹਿ ਤਾ ਕੋਈ ਜਾਣੈ ॥ ਤੇਰਾ ਦੀਆ ਨਾਮੁ ਵਖਾਣੈ ॥੧॥ ਤੂ ਅਚਰਜੁ ਕੁਦਰਤਿ ਤੇਰੀ ਬਿਸਮਾ ॥੧॥ ਰਹਾਉ ॥ ਤੁਧੁ ਆਪੇ ਕਾਰਣੁ ਆਪੇ ਕਰਣਾ ॥ ਹੁਕਮੇ ਜੰਮਣੁ ਹੁਕਮੇ ਮਰਣਾ ॥੨॥ ਨਾਮੁ ਤੇਰਾ ਮਨ ਤਨ ਆਧਾਰੀ ॥ ਨਾਨਕ ਦਾਸੁ ਬਖਸੀਸ ਤੁਮਾਰੀ ॥੩॥੮॥ {ਪੰਨਾ 563-564}

ਅਰਥ: ਹੇ ਪ੍ਰਭੂ! ਤੂੰ ਹੈਰਾਨ ਕਰ ਦੇਣ ਵਾਲੀ ਹਸਤੀ ਵਾਲਾ ਹੈਂ। ਤੇਰੀ ਰਚੀ ਰਚਨਾ ਭੀ ਹੈਰਾਨਗੀ ਪੈਦਾ ਕਰਨ ਵਾਲੀ ਹੈ।੧।ਰਹਾਉ।

ਹੇ ਪ੍ਰਭੂ! ਜਦੋਂ ਕਿਸੇ ਮਨੁੱਖ ਨੂੰ ਤੂੰ ਸੂਝ ਬਖ਼ਸ਼ਦਾ ਹੈਂ, ਤਦੋਂ ਹੀ ਕੋਈ ਤੇਰੇ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਤੇਰਾ ਬਖ਼ਸ਼ਿਆ ਹੋਇਆ ਤੇਰਾ ਨਾਮ ਉਚਾਰਦਾ ਹੈ।੧।

ਹੇ ਪ੍ਰਭੂ! ਤੂੰ ਆਪ ਹੀ (ਜਗਤ-ਰਚਨਾ ਦਾ) ਵਸੀਲਾ (ਬਣਾਣ ਵਾਲਾ) ਹੈਂਤੂੰ ਆਪ ਹੀ ਜਗਤ ਹੈਂ (ਇਹ ਸਾਰਾ ਜਗਤ ਤੇਰਾ ਹੀ ਸਰੂਪ ਹੈ। ਤੇਰੇ ਹੁਕਮ ਵਿਚ ਹੀ (ਜੀਵਾਂ ਦਾ) ਜਨਮ ਹੁੰਦਾ ਹੈ, ਤੇਰੇ ਹੁਕਮ ਵਿਚ ਹੀ ਮੌਤ ਆਉਂਦੀ ਹੈ।੨।

ਹੇ ਪ੍ਰਭੂ! ਤੇਰਾ ਨਾਮ ਮੇਰੇ ਮਨ ਦਾ ਮੇਰੇ ਸਰੀਰ ਦਾ ਆਸਰਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣਾ ਨਾਮ ਬਖ਼ਸ਼) ਤੇਰਾ ਦਾਸ ਤੇਰੀ ਬਖ਼ਸ਼ਸ (ਦਾ ਆਸਵੰਦ ਹੈ੩।੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਬਿਲਾਵਲੁ ਮਹਲਾ ੫ ਛੰਤ    ੴ ਸਤਿਗੁਰ ਪ੍ਰਸਾਦਿ ॥ ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥ ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥ ਲਗੁ ਚਰਣ ਸਰਣ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ ॥ ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥ ਨਾਨਕੁ ਪਇਅੰਪੈ ਕਰਹੁ ਕਿਰਪਾ ਤਾਮਿ ਮੰਗਲੁ ਗਾਵਾ ॥੧॥ {ਪੰਨਾ 847}

ਅਰਥ: ਹੇ ਸਹੇਲੀਏ! ਆਓ (ਰਲ ਕੇ ਬੈਠੀਏ) ਹੇ ਸਹੇਲੀਏ! ਆਓ ਪ੍ਰਭੂ ਦੀ ਰਜ਼ਾ ਵਿਚ ਤੁਰੀਏ, ਅਤੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵੀਏ। ਹੇ ਸਹੇਲੀਏ! ਆਪਣੇ ਅੰਦਰੋਂ) ਅਹੰਕਾਰ ਦੂਰ ਕਰ (ਆਪਣੇ ਅੰਦਰੋਂ) ਅਹੰਕਾਰ ਦੂਰ ਕਰ, ਸ਼ਾਇਦ (ਇਸ ਤਰ੍ਹਾਂ) ਅਸੀ ਆਪਣੇ ਪ੍ਰੀਤਮ ਪ੍ਰਭੂ-ਪਤੀ ਨੂੰ ਚੰਗੀਆਂ ਲੱਗ ਸਕੀਏ।

ਹੇ ਸਹੇਲੀਏ! ਆਪਣੇ ਅੰਦਰੋਂ) ਅਹੰਕਾਰ ਦੂਰ ਕਰ, ਮੋਹ ਦੂਰ ਕਰ, ਮਾਇਆ ਦੇ ਪਿਆਰ ਵਾਲਾ ਵਿਕਾਰ ਦੂਰ ਕਰ, ਸਿਰਫ਼ ਨਿਰਲੇਪ ਪ੍ਰਭੂ ਦੀ ਸਰਨ ਪਈ ਰਹੁ, ਸਾਰੇ ਪਾਪਾਂ ਦੇ ਨਾਸ ਕਰਨ ਵਾਲੇ ਦਇਆ ਦੇ ਸੋਮੇ ਪ੍ਰੀਤਮ ਪ੍ਰਭੂ ਦੇ ਚਰਨਾਂ ਦੀ ਓਟ ਪਕੜੀ ਰੱਖ।

ਨਾਨਕ ਬੇਨਤੀ ਕਰਦਾ ਹੈ-ਹੇ ਸਹੇਲੀਏ! ਮੇਰੇ ਉੱਤੇ ਭੀ) ਮਿਹਰ ਕਰਮੈਂ (ਪ੍ਰਭੂ ਦੇ) ਦਾਸਾਂ ਦੀ ਦਾਸੀ ਬਣ ਕੇ (ਸਿਫ਼ਤਿ-ਸਾਲਾਹ ਵਲੋਂਉਪਰਾਮਤਾ ਛੱਡ ਕੇ ਮੁੜ ਹੋਰ ਹੋਰ ਪਾਸੇ ਨਾਹ ਭਟਕਦਾ ਫਿਰਾਂ। (ਤੂੰ ਮਿਹਰ ਕਰੇਂ) , ਤਦੋਂ ਹੀ ਮੈਂ (ਭੀ) ਸਿਫ਼ਤਿ-ਸਾਲਾਹ ਦਾ ਗੀਤ ਗਾ ਸਕਾਂਗਾ।੧।

ਅੰਮ੍ਰਿਤੁ ਪ੍ਰਿਅ ਕਾ ਨਾਮੁ ਮੈ ਅੰਧੁਲੇ ਟੋਹਨੀ ॥ ਓਹ ਜੋਹੈ ਬਹੁ ਪਰਕਾਰ ਸੁੰਦਰਿ ਮੋਹਨੀ ॥ ਮੋਹਨੀ ਮਹਾ ਬਚਿਤ੍ਰਿ ਚੰਚਲਿ ਅਨਿਕ ਭਾਵ ਦਿਖਾਵਏ ॥ ਹੋਇ ਢੀਠ ਮੀਠੀ ਮਨਹਿ ਲਾਗੈ ਨਾਮੁ ਲੈਣ ਨ ਆਵਏ ॥ ਗ੍ਰਿਹ ਬਨਹਿ ਤੀਰੈ ਬਰਤ ਪੂਜਾ ਬਾਟ ਘਾਟੈ ਜੋਹਨੀ ॥ ਨਾਨਕੁ ਪਇਅੰਪੈ ਦਇਆ ਧਾਰਹੁ ਮੈ ਨਾਮੁ ਅੰਧੁਲੇ ਟੋਹਨੀ ॥੨॥ {ਪੰਨਾ 847}

ਅਰਥ: ਹੇ ਭਾਈ! ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ ਜੀਵਨ ਵਾਸਤੇ ਸਹਾਰਾ ਹੈ ਜਿਵੇਂ ਅੰਨ੍ਹੇ ਨੂੰ ਡੰਗੋਰੀ ਦਾ ਸਹਾਰਾ ਹੁੰਦਾ ਹੈ, (ਕਿਉਂਕਿ) ਉਹ ਮਨ ਨੂੰ ਫਸਾਣ ਵਾਲੀ ਸੁੰਦਰੀ ਮਾਇਆ ਕਈ ਤਰੀਕਿਆਂ ਨਾਲ (ਜੀਵਾਂ ਨੂੰਤਾੜਦੀ ਰਹਿੰਦੀ ਹੈ (ਤੇ ਆਪਣੇ ਮੋਹ ਵਿਚ ਅੰਨ੍ਹਾ ਕਰ ਲੈਂਦੀ ਹੈ

ਹੇ ਭਾਈ! ਕਈ ਰੰਗਾਂ ਵਾਲੀ ਅਤੇ ਮਨ ਨੂੰ ਮੋਹਣ ਵਾਲੀ ਚੰਚਲ ਮਾਇਆ (ਜੀਵਾਂ ਨੂੰ) ਅਨੇਕਾਂ ਨਖ਼ਰੇ ਵਿਖਾਂਦੀ ਰਹਿੰਦੀ ਹੈ, ਢੀਠ ਬਣ ਕੇ (ਭਾਵ, ਮੁੜ ਮੁੜ ਆਪਣੇ ਹਾਵ-ਭਾਵ ਵਿਖਾ ਕੇ, ਆਖ਼ਰ ਜੀਵਾਂ ਦੇ) ਮਨ ਵਿਚ ਪਿਆਰੀ ਲੱਗਣ ਲੱਗ ਪੈਂਦੀ ਹੈ, (ਇਸ ਮੋਹਣੀ ਮਾਇਆ ਦੇ ਅਸਰ ਹੇਠ ਪਰਮਾਤਮਾ ਦਾ) ਨਾਮ ਜਪਿਆ ਨਹੀਂ ਜਾ ਸਕਦਾ।

ਹੇ ਭਾਈ! ਗ੍ਰਿਹਸਤ ਵਿਚ (ਗ੍ਰਿਹਸਤੀਆਂ ਨੂੰ) ਜੰਗਲਾਂ ਵਿਚ (ਤਿਆਗੀਆਂ ਨੂੰ) , ਤੀਰਥਾਂ ਦੇ ਕੰਢੇ (ਤੀਰਥ-ਇਸ਼ਨਾਨੀਆਂ ਨੂੰ) , ਵਰਤ (ਰੱਖਣ ਵਾਲਿਆਂ ਨੂੰ) ਦੇਵ-ਪੂਜਾ (ਕਰਨ ਵਾਲਿਆਂ ਨੂੰ) , ਰਾਹਾਂ ਵਿਚ, ਪੱਤਣਾਂ ਤੇ (ਹਰ ਥਾਂ ਇਹ ਮਾਇਆ ਆਪਣੀ) ਤਾੜ ਵਿਚ ਰੱਖਦੀ ਹੈ।

ਨਾਨਕ ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ (ਇਸ ਮਾਇਆ ਦੀ ਤੱਕ ਤੋਂ ਬਚਣ ਲਈ) ਮੈਨੂੰ ਆਪਣਾ ਨਾਮ (ਦਾ ਸਹਾਰਾ ਦੇਈ ਰੱਖ, ਜਿਵੇਂਅੰਨ੍ਹੇ ਨੂੰ ਡੰਗੋਰੀ ਦਾ ਸਹਾਰਾ ਹੁੰਦਾ ਹੈ।੨।

ਮੋਹਿ ਅਨਾਥ ਪ੍ਰਿਅ ਨਾਥ ਜਿਉ ਜਾਨਹੁ ਤਿਉ ਰਖਹੁ ॥ ਚਤੁਰਾਈ ਮੋਹਿ ਨਾਹਿ ਰੀਝਾਵਉ ਕਹਿ ਮੁਖਹੁ ॥ ਨਹ ਚਤੁਰਿ ਸੁਘਰਿ ਸੁਜਾਨ ਬੇਤੀ ਮੋਹਿ ਨਿਰਗੁਨਿ ਗੁਨੁ ਨਹੀ ॥ ਨਹ ਰੂਪ ਧੂਪ ਨ ਨੈਣ ਬੰਕੇ ਜਹ ਭਾਵੈ ਤਹ ਰਖੁ ਤੁਹੀ ॥ ਜੈ ਜੈ ਜਇਅੰਪਹਿ ਸਗਲ ਜਾ ਕਉ ਕਰੁਣਾਪਤਿ ਗਤਿ ਕਿਨਿ ਲਖਹੁ ॥ ਨਾਨਕੁ ਪਇਅੰਪੈ ਸੇਵ ਸੇਵਕੁ ਜਿਉ ਜਾਨਹੁ ਤਿਉ ਮੋਹਿ ਰਖਹੁ ॥੩॥ {ਪੰਨਾ 847}

ਅਰਥ: ਹੇ ਪਿਆਰੇ ਖਸਮ-ਪ੍ਰਭੂ! ਜਿਵੇਂ ਹੋ ਸਕੇ, (ਇਸ ਮੋਹਣੀ ਮਾਇਆ ਦੇ ਪੰਜੇ ਤੋਂ) ਮੈਨੂੰ ਨਿਮਾਣੇ ਨੂੰ (ਬਚਾ ਕੇ) ਰੱਖ। ਮੇਰੇ ਅੰਦਰ ਕੋਈ ਸਿਆਣਪ ਨਹੀਂ ਕਿ ਮੈਂ (ਕੁਝ) ਮੂੰਹੋਂ ਆਖ ਕੇ ਤੈਨੂੰ ਪ੍ਰਸੰਨ ਕਰ ਸਕਾਂ।

ਹੇ ਪਿਆਰੇ ਨਾਥ! ਮੈਂ ਚਤੁਰ ਨਹੀਂ, ਮੈਂ ਚੰਗੀ ਮਾਨਸਕ ਘਾੜਤ ਵਾਲੀ ਨਹੀਂ, ਮੈਂ ਸਿਆਣੀ ਨਹੀਂ, ਮੈਂ ਚੰਗੀ ਸੂਝ ਵਾਲੀ ਨਹੀਂਮੈਂ ਗੁਣ-ਹੀਨ ਵਿਚ (ਕੋਈ ਭੀ) ਗੁਣ ਨਹੀਂ। ਨਾਹ ਮੇਰਾ ਸੋਹਣਾ ਰੂਪ ਹੈ, ਨਾਹ (ਮੇਰੇ ਅੰਦਰ ਚੰਗੇ ਗੁਣਾਂ ਵਾਲੀ) ਸੁਗੰਧੀ ਹੈ ਨਾਹ ਮੇਰੇ ਬਾਂਕੇ ਨੈਣ ਹਨ-ਜਿੱਥੇ ਤੇਰੀ ਰਜ਼ਾ ਹੈ ਉਥੇ ਹੀ ਮੈਨੂੰ (ਇਸ ਮੋਹਣੀ ਮਾਇਆ ਤੋਂ) ਬਚਾ ਲੈ।

ਹੇ ਤਰਸ ਦੇ ਮਾਲਕ ਪ੍ਰਭੂ! ਤੂੰ ਐਸਾ ਹੈਂ) ਜਿਸ ਦੀ ਸਾਰੇ ਜੀਵ ਜੈ ਜੈਕਾਰ ਉਚਾਰਦੇ ਹਨ। ਤੂੰ ਕਿਹੋ ਜਿਹਾ ਹੈਂ-ਕਿਸੇ ਨੇ ਭੀ ਇਹ ਭੇਤ ਨਹੀਂ ਸਮਝਿਆ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੈਂ ਤੇਰਾ) ਸੇਵਕ ਹਾਂ (ਮੈਨੂੰ ਆਪਣੀ) ਸੇਵਾ-ਭਗਤੀ (ਬਖ਼ਸ਼) ਜਿਵੇਂ ਹੋ ਸਕੇ, ਤਿਵੇਂ ਮੈਨੂੰ (ਇਸ ਮੋਹਣੀ ਮਾਇਆ ਤੋਂ) ਬਚਾਈ ਰੱਖ।੩।

ਮੋਹਿ ਮਛੁਲੀ ਤੁਮ ਨੀਰ ਤੁਝ ਬਿਨੁ ਕਿਉ ਸਰੈ ॥ ਮੋਹਿ ਚਾਤ੍ਰਿਕ ਤੁਮ੍ਹ੍ਹ ਬੂੰਦ ਤ੍ਰਿਪਤਉ ਮੁਖਿ ਪਰੈ ॥ ਮੁਖਿ ਪਰੈ ਹਰੈ ਪਿਆਸ ਮੇਰੀ ਜੀਅ ਹੀਆ ਪ੍ਰਾਨਪਤੇ ॥ ਲਾਡਿਲੇ ਲਾਡ ਲਡਾਇ ਸਭ ਮਹਿ ਮਿਲੁ ਹਮਾਰੀ ਹੋਇ ਗਤੇ ॥ ਚੀਤਿ ਚਿਤਵਉ ਮਿਟੁ ਅੰਧਾਰੇ ਜਿਉ ਆਸ ਚਕਵੀ ਦਿਨੁ ਚਰੈ ॥ ਨਾਨਕੁ ਪਇਅੰਪੈ ਪ੍ਰਿਅ ਸੰਗਿ ਮੇਲੀ ਮਛੁਲੀ ਨੀਰੁ ਨ ਵੀਸਰੈ ॥੪॥ {ਪੰਨਾ 847}

ਅਰਥ: ਹੇ ਪ੍ਰਭੂ! ਮੈਂ ਮੱਛੀ (ਵਾਸਤੇ) ਤੂੰ (ਤੇਰਾ ਨਾਮ) ਪਾਣੀ ਹੈ, ਤੈਥੋਂ ਬਿਨਾ (ਤੇਰੀ ਯਾਦ ਤੋਂ ਬਿਨਾ) ਮੇਰਾ ਜੀਊਣ ਨਹੀਂ ਹੋ ਸਕਦਾ। ਹੇ ਪ੍ਰਭੂ! ਮੈਂ ਪਪੀਹੇ (ਵਾਸਤੇ) ਤੂੰ (ਤੇਰਾ ਨਾਮ) ਵਰਖਾ ਦੀ ਬੂੰਦ ਹੈਮੈਨੂੰ (ਤਦੋਂ) ਸ਼ਾਂਤੀ ਆਉਂਦੀ ਹੈ (ਜਦੋਂ ਨਾਮ-ਬੂੰਦ ਮੇਰੇ) ਮੂੰਹ ਵਿਚ ਪੈਂਦੀ ਹੈ। (ਜਿਵੇਂ ਵਰਖਾ ਦੀ ਬੂੰਦ ਪਪੀਹੇ ਦੇ ਮੂੰਹ ਵਿਚ ਪੈਂਦੀ ਹੈ ਤਾਂ ਉਹ ਬੂੰਦ ਉਸ ਦੀ ਪਿਆਸ ਦੂਰ ਕਰ ਦੇਂਦੀ ਹੈ, ਤਿਵੇਂ ਜਦੋਂ ਤੇਰਾ ਨਾਮ-ਬੂੰਦ ਮੇਰੇ) ਮੂੰਹ ਵਿਚ ਪੈਂਦੀ ਹੈ ਤਾਂ ਉਹ (ਮੇਰੇ ਅੰਦਰੋਂ ਮਾਇਆ ਦੀ) ਤ੍ਰਿਸ਼ਨਾ ਦੂਰ ਕਰ ਦੇਂਦੀ ਹੈ। ਹੇ ਮੇਰੀ ਜਿੰਦ ਦੇ ਮਾਲਕ! ਹੇ ਮੇਰੇ ਹਿਰਦੇ ਦੇ ਸਾਈਂ! ਹੇ ਮੇਰੇ ਪ੍ਰਾਣਾਂ ਦੇ ਨਾਥ! ਹੇ ਪਿਆਰੇ! ਪਿਆਰ-ਭਰੇ ਕੌਤਕ ਕਰ ਕੇ ਤੂੰ ਸਾਰੀ ਸ੍ਰਿਸ਼ਟੀ ਵਿਚ (ਵੱਸ ਰਿਹਾ ਹੈਂ। ਹੇ ਪਿਆਰੇ! ਮੈਨੂੰ) ਮਿਲ, (ਤਾਕਿ) ਮੇਰੀ ਉੱਚੀ ਆਤਮਕ ਅਵਸਥਾ ਬਣ ਸਕੇ।

ਹੇ ਪ੍ਰਭੂ! ਜਿਵੇਂ ਚਕਵੀ ਆਸ ਬਣਾਈ ਰੱਖਦੀ ਹੈ ਕਿ ਦਿਨ ਚੜ੍ਹ ਰਿਹਾ ਹੈ, ਤਿਵੇਂ ਮੈਂ ਭੀ (ਤੇਰਾ ਮਿਲਾਪ ਹੀ) ਚਿਤਾਰਦੀ ਰਹਿੰਦੀ ਹਾਂ (ਤੇ, ਆਖਦੀ ਰਹਿੰਦੀ ਹਾਂ-) ਹੇ ਹਨੇਰੇ! ਮਾਇਆ ਦੇ ਮੋਹ ਦੇ ਹਨੇਰੇ! ਮੇਰੇ ਅੰਦਰੋਂ) ਦੂਰ ਹੋ ਜਾ। ਨਾਨਕ ਬੇਨਤੀ ਕਰਦਾ ਹੈ-ਹੇ ਪਿਆਰੇ (ਮੈਨੂੰ ਆਪਣੇ) ਨਾਲ ਮਿਲਾ ਲੈ, (ਮੈਂ) ਮੱਛੀ ਨੂੰ (ਤੇਰਾ ਨਾਮ-) ਪਾਣੀ ਭੁੱਲ ਨਹੀਂ ਸਕਦਾ।੪।

ਧਨਿ ਧੰਨਿ ਹਮਾਰੇ ਭਾਗ ਘਰਿ ਆਇਆ ਪਿਰੁ ਮੇਰਾ ॥ ਸੋਹੇ ਬੰਕ ਦੁਆਰ ਸਗਲਾ ਬਨੁ ਹਰਾ ॥ ਹਰ ਹਰਾ ਸੁਆਮੀ ਸੁਖਹ ਗਾਮੀ ਅਨਦ ਮੰਗਲ ਰਸੁ ਘਣਾ ॥ ਨਵਲ ਨਵਤਨ ਨਾਹੁ ਬਾਲਾ ਕਵਨ ਰਸਨਾ ਗੁਨ ਭਣਾ ॥ ਮੇਰੀ ਸੇਜ ਸੋਹੀ ਦੇਖਿ ਮੋਹੀ ਸਗਲ ਸਹਸਾ ਦੁਖੁ ਹਰਾ ॥ ਨਾਨਕੁ ਪਇਅੰਪੈ ਮੇਰੀ ਆਸ ਪੂਰੀ ਮਿਲੇ ਸੁਆਮੀ ਅਪਰੰਪਰਾ ॥੫॥੧॥੩॥ {ਪੰਨਾ 847}

ਅਰਥ: ਹੇ ਸਹੇਲੀਏ! ਮੇਰੇ ਹਿਰਦੇ-) ਘਰ ਵਿਚ ਮੇਰਾ (ਪ੍ਰਭੂਪਤੀ ਆ ਵੱਸਿਆ ਹੈ, ਮੇਰੇ ਭਾਗ ਜਾਗ ਪਏ ਹਨ। (ਮੇਰੇ ਇਸ ਸਰੀਰ-ਘਰ ਦੇ) ਦਰਵਾਜ਼ੇ (ਸਾਰੇ ਗਿਆਨ-ਇੰਦ੍ਰੇ) ਸੋਹਣੇ ਬਣ ਗਏ ਹਨ (ਭਾਵ, ਹੁਣ ਇਹ ਗਿਆਨ-ਇੰਦ੍ਰੇ ਵਿਕਾਰਾਂ ਵਲ ਖਿੱਚ ਨਹੀਂ ਪਾਂਦੇ, ਮੇਰਾਸਾਰਾ ਹਿਰਦੇ-ਜੂਹ ਆਤਮਕ ਜੀਵਨ ਵਾਲਾ ਹੋ ਗਿਆ ਹੈ।

ਹੇ ਸਹੇਲੀਏ! ਆਤਮਕ ਜੀਵਨ ਨਾਲ ਭਰਪੂਰ ਅਤੇ ਸੁਖਾਂ ਦੀ ਦਾਤਿ ਦੇਣ ਵਾਲਾ ਮਾਲਕ-ਪ੍ਰਭੂ (ਮੇਰੇ ਹਿਰਦੇ-ਘਰ ਵਿਚ ਆ ਵੱਸਿਆ ਹੈ, ਜਿਸ ਦਾ ਸਦਕਾ ਮੇਰੇ ਅੰਦਰ) ਆਨੰਦ ਬਣ ਗਏ ਹਨ, ਖ਼ੁਸ਼ੀਆਂ ਹੋ ਗਈਆਂ ਹਨ, ਬਹੁਤ ਸੁਆਦ ਬਣ ਗਿਆ ਹੈ। ਹੇ ਸਹੇਲੀਏ! ਮੇਰਾ ਖਸਮ-ਪ੍ਰਭੂ ਹਰ ਵੇਲੇ ਨਵਾਂ ਹੈ ਜੁਆਨ ਹੈ (ਭਾਵ, ਉਸ ਦਾ ਪਿਆਰ ਕਦੇ ਕਮਜ਼ੋਰ ਨਹੀਂ ਪੈਂਦਾ। ਮੈਂ (ਆਪਣੀ) ਜੀਭ ਨਾਲ (ਉਸ ਦੇ) ਕਿਹੜੇ ਕਿਹੜੇ ਗੁਣ ਦੱਸਾਂ?

ਨਾਨਕ ਬੇਨਤੀ ਕਰਦਾ ਹੈ-(ਹੇ ਸਹੇਲੀਏ! ਖਸਮ-ਪ੍ਰਭੂ ਦੇ ਮੇਰੇ ਹਿਰਦੇ ਵਿਚ ਆ ਵੱਸਣ ਨਾਲ) ਮੇਰੀ ਹਿਰਦਾ-ਸੇਜ ਸਜ ਗਈ ਹੈ, (ਉਸ ਪ੍ਰਭੂ-ਪਤੀ ਦਾ) ਦਰਸਨ ਕਰ ਕੇ ਮੈਂ ਮਸਤ ਹੋ ਰਹੀ ਹਾਂ (ਉਸ ਨੇ ਮੇਰੇ ਅੰਦਰੋਂ) ਹਰੇਕ ਸਹਿਮ ਤੇ ਦੁੱਖ ਦੂਰ ਕਰ ਦਿੱਤਾ ਹੈ। ਮੈਨੂੰ ਬੇਅੰਤ ਮਾਲਕ-ਪ੍ਰਭੂ ਮਿਲ ਪਿਆ ਹੈ, ਮੇਰੀ ਹਰੇਕ ਆਸ ਪੂਰੀ ਹੋ ਗਈ ਹੈ।੫।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ {ਪੰਨਾ 723-724

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।

ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।

ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ {ਪੰਨਾ 696}

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਧਨਾਸਰੀ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥ {ਪੰਨਾ 687-688}

ਅਰਥ: ਮੈਂ (ਭੀਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ (ਪਰ ਮੇਰੇ ਵਾਸਤੇ ਪਰਮਾਤਮਾ ਦਾ) ਨਾਮ (ਹੀ) ਤੀਰਥ ਹੈ। ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ (ਮੇਰੇ ਵਾਸਤੇ) ਤੀਰਥ ਹੈ (ਕਿਉਂਕਿ ਇਸ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ। ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ। ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ (ਅਰਦਾਸ ਕਰਦਾ ਹਾਂ-) ਹੇ ਧਰਤੀ ਦੇ ਆਸਰੇ ਪ੍ਰਭੂ! ਮੈਨੂੰ ਆਪਣਾ ਨਾਮਦੇਹ। ਜਗਤ (ਵਿਕਾਰਾਂ ਵਿਚ) ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ (ਇਹਨਾਂ ਰੋਗਾਂ ਦਾ) ਇਲਾਜ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ (ਮਨ ਨੂੰ ਵਿਕਾਰਾਂ ਦੀ) ਮੈਲ ਲੱਗ ਜਾਂਦੀ ਹੈ। ਗੁਰੂ ਦਾ ਪਵਿਤ੍ਰ ਸ਼ਬਦ (ਮਨੁੱਖ ਨੂੰ) ਸਦਾ (ਆਤਮਕ) ਚਾਨਣ (ਦੇਂਦਾ ਹੈ, ਇਹੀ) ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ।੧।

ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਫਿਰ ਤੀਰਥ ਆਦਿਕਾਂ ਤੇ ਜਾ ਕੇ) ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ। ਪਰਮਾਤਮਾ ਦੇ ਗੁਣਾਂ ਦਾ ਹਾਰ (ਹਿਰਦੇ ਵਿਚ) ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ।

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ (ਆਪਣੇ ਮਨ ਨੂੰ ਵਿਕਾਰਾਂ ਵਲੋਂ) ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, (ਹੋਰਨਾਂ ਨੂੰ ਭੀ) ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ (ਦੇ ਚੱਕਰਵਿਚ ਨਹੀਂ ਆਉਂਦਾ। ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ (ਸਾਰੇ) ਦੁੱਖ ਪਾਪ ਦੂਰ ਕਰ ਲੈਂਦਾ ਹੈ।

ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ (ਪ੍ਰਭੂ) ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ।੨।

ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ-ਇਹੀ ਉਹ ਤੀਰਥ-ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ।

(ਹੇ ਭਾਈ!) ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ। ਮਿੱਤਰ-ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ।੩।

ਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ। (ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ) ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ (ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੀ ਰਾਹੀਂ ਸਮਝਾਏ। ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ।

ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ।

(ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ) ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ। ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ੍ਹ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥ {ਪੰਨਾ 543}

ਅਰਥ: ਹੇ ਸਭ ਤੋਂ ਵੱਡੇ! ਹੇ ਸਰਬ-ਗੁਣ-ਭਰਪੂਰ ਪ੍ਰਭੂ! (ਮੇਰੇ ਉੱਤੇ) ਮੇਹਰ ਕਰ, ਮੈਂ ਹਰ ਵੇਲੇ ਤੇਰਾ ਨਾਮ ਸਿਮਰਦਾ ਰਹਾਂ, ਆਤਮਕ ਜੀਵਨ ਦੇਣ ਵਾਲੀ ਤੇਰੀ ਬਾਣੀ ਉਚਾਰਦਾ ਰਹਾਂ, ਮੈਂ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਾਂ, ਮੈਨੂੰ ਤੇਰੀ ਰਜ਼ਾ ਮਿੱਠੀ ਲੱਗਦੀ ਰਹੇ। ਹੇ ਗੋਪਾਲ! ਹੇ ਗੋਬਿੰਦ! (ਮੇਰੇ ਉਤੇ) ਦਇਆ ਕਰ, ਤਰਸ ਕਰ, ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ। ਹੇ ਸਭ ਤਾਕਤਾਂ ਦੇ ਮਾਲਕ! ਹੇ ਅਕੱਥ! ਹੇ ਬੇਅੰਤ! ਮੇਰੀ ਇਹ ਜਿੰਦਮੇਰਾ ਇਹ ਮਨ ਇਹ ਸਰੀਰ, ਇਹ ਧਨ-ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ

ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੈਂ ਮੂਰਖ ਹਾਂ ਬਹੁਤ ਮੂਰਖ ਹਾਂ, ਨਿਆਸਰਾ ਹਾਂ, ਚੰਚਲ, ਕਮਜ਼ੋਰ, ਨੀਚ ਤੇ ਅੰਞਾਣ ਹਾਂ। ਮੈਂ ਤੇਰੀ ਸਰਨ ਆਇਆ ਹਾਂ। ਮੈਨੂੰ ਜਨਮ ਮਰਨ ਦੇ ਗੇੜ ਤੋਂ ਬਚਾ ਲੈ

ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥ ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥ ਪਤਿਤਾ ਪੁਨੀਤਾ ਹੋਹਿ ਤਿਨ੍ਹ੍ਹ ਸੰਗਿ ਜਿਨ੍ਹ੍ਹ ਬਿਧਾਤਾ ਪਾਇਆ ॥ ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥ ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥ {ਪੰਨਾ 543}

ਅਰਥ: (ਹੇ ਭਾਈ!) ਗੁਰਮੁਖਾਂ ਦੀ ਸਰਨ ਪਿਆਂ ਪਰਮਾਤਮਾ ਮਿਲ ਪੈਂਦਾ ਹੈ, ਤੇ, ਅਸੀ ਸਦਾ ਪਰਮਾਤਮਾ ਦੇ ਗੁਣ ਗਾ ਸਕਦੇ ਹਾਂ। ਹੇ ਪ੍ਰਭੂ ਜੀ! ਮੇਹਰ ਕਰ) ਤੇਰੇ ਭਗਤ ਜਨਾਂ ਦੇ ਚਰਨਾਂ ਦੀ ਧੂੜ ਮੇਰੇ ਮਨ ਵਿਚ ਮੇਰੇ ਮੱਥੇ ਉਤੇ ਲੱਗਦੀ ਰਹੇ (ਭਗਤ ਜਨਾਂ ਦੇ ਚਰਨਾਂ ਦੀ ਧੂੜ ਦੀ ਬਰਕਤਿ ਨਾਲਵਿਕਾਰਾਂ ਵਿਚ ਡਿੱਗੇ ਹੋਏ ਮਨੁੱਖ ਭੀ ਪਵਿਤ੍ਰ ਹੋ ਜਾਂਦੇ ਹਨ। ਜਿਨ੍ਹਾਂ ਮਨੁੱਖਾਂ ਨੇ ਕਰਤਾਰ ਲੱਭ ਲਿਆ ਉਹਨਾਂ ਦੀ ਸੰਗਤਿ ਵਿਚ ਵਿਕਾਰੀ ਬੰਦੇ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ। ਪਰਮਾਤਮਾ ਦੇ ਨਾਮ-ਰੰਗ ਨਾਲ ਰੰਗੇ ਹੋਏ ਬੰਦੇ ਆਤਮਕ ਜੀਵਨ ਦੀਆਂ ਦਾਤਾਂ ਦੇਣ-ਜੋਗੇ ਹੋ ਜਾਂਦੇ ਹਨ, ਉਹ ਇਹ ਦਾਤਾਂ ਨਿੱਤ ਦੇਂਦੇ ਹਨ ਤੇ ਇਹ ਵਧਦੀਆਂ ਰਹਿੰਦੀਆਂ ਹਨ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਜਪ ਕੇ ਆਪਣੇ ਮਨ ਨੂੰ ਵੱਸ ਵਿਚ ਕਰ ਲਿਆ, ਸਭ ਕਰਾਮਾਤੀ ਤਾਕਤਾਂ ਤੇ ਦੁਨੀਆ ਦੇ ਨੌ ਹੀ ਖ਼ਜ਼ਾਨੇ ਉਹਨਾਂ ਨੂੰ ਮਿਲ ਜਾਂਦੇ ਹਨ। ਹੇ ਭਾਈ! ਨਾਨਕ ਬੇਨਤੀ ਕਰਦਾ ਹੈ ਕਿ ਗੁਰਮੁਖ ਸੱਜਣ ਮਿੱਤਰ ਵੱਡੀ ਕਿਸਮਤ ਨਾਲ ਹੀ ਮਿਲਦੇ ਹਨ

ਜਿਨੀ ਸਚੁ ਵਣੰਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥ ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥ ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ ॥ ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ ॥ ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥ ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥੩॥ {ਪੰਨਾ 543}

ਅਰਥ: ਜਿਨ੍ਹਾਂ ਮਨੁੱਖਾਂ ਨੇ (ਸਦਾ) ਸਦਾ-ਥਿਰ ਰਹਿਣ ਵਾਲੇ ਹਰਿ-ਨਾਮ ਦਾ ਵਪਾਰ ਕੀਤਾ ਹੈ ਉਹ ਭਰੇ ਭੰਡਾਰਾਂ ਵਾਲੇ ਸ਼ਾਹੂਕਾਰ ਹਨ, ਉਹਨਾਂ ਪਾਸ (ਹਰਿ-ਨਾਮ ਦਾ) ਬਹੁਤ ਖ਼ਜ਼ਾਨਾ ਹੈ, ਉਹ (ਇਸ ਵਪਾਰ ਵਿਚ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ) ਖੱਟੀ ਖੱਟਦੇ ਹਨ। ਜੇਹੜੇ ਮਨੁੱਖ ਪਰਮਾਤਮਾ ਨਾਲ ਰੱਤੇ ਰਹਿੰਦੇ ਹਨ, ਉਹਨਾਂ ਉੱਤੇ ਨਾਹ ਕਾਮਨਾਹ ਕ੍ਰੋਧ ਨਾਹ ਲੋਭ, ਕੋਈ ਭੀ ਆਪਣਾ ਜ਼ੋਰ ਨਹੀਂ ਪਾ ਸਕਦਾ, ਉਹ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਂਦੇ ਹਨਉਹ ਇਕ ਪਰਮਾਤਮਾ ਨੂੰ ਹੀ (ਪੱਕਾ ਸਾਥੀ) ਮੰਨਦੇ ਹਨ, ਉਹ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦੇ ਹਨ। ਉਹ ਮਨੁੱਖ ਗੁਰੂ ਦੀ ਚਰਨੀਂ ਲੱਗ ਕੇ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਦੇ ਮਨ ਵਿਚ (ਪਰਮਾਤਮਾ ਦੇ ਮਿਲਾਪ ਦਾ) ਚਾਉ ਚੜ੍ਹਿਆ ਰਹਿੰਦਾ ਹੈ। ਨਾਨਕ ਬੇਨਤੀ ਕਰਦਾ ਹੈ, ਜਿਨ੍ਹਾਂ ਮਨੁੱਖਾਂ ਦੇ ਪਾਸ ਪਰਮਾਤਮਾ ਦਾ ਨਾਮ-ਧਨ ਹੈ ਉਹੀ ਐਸੇ ਹਨ ਜੋ ਸਦਾ ਲਈ ਸ਼ਾਹੂਕਾਰ ਟਿਕੇ ਰਹਿੰਦੇ ਹਨ

ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥ ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥ ਦੂਖੁ ਰੋਗੁ ਨ ਭਉ ਬਿਆਪੈ ਜਿਨ੍ਹ੍ਹੀ ਹਰਿ ਹਰਿ ਧਿਆਇਆ ॥ ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥ ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥ ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥੪॥੩॥ {ਪੰਨਾ 544}

ਅਰਥ: ਹੇ ਨਾਨਕ! ਸਦਾ) ਉਸ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ (ਸਾਰੇ ਸੰਸਾਰ ਵਿਚ) ਜਿਸ ਦੀ ਸੱਤਾ ਕੰਮ ਕਰ ਰਹੀ ਹੈ। (ਹੇ ਨਾਨਕ! ਗੁਰੂ ਦੀ ਸਰਨ ਪੈਣਾ ਚਾਹੀਦਾ ਹੈ) ਗੁਰੂ ਦੀ ਸਰਨ ਪਿਆਂ ਸਰਬ-ਵਿਆਪਕ ਕਰਤਾਰ ਪ੍ਰਭੂ ਮਨ ਤੋਂ ਨਹੀਂ ਭੁੱਲਦਾ। ਜਿਨ੍ਹਾਂ ਮਨੁੱਖਾਂ ਨੇ (ਸਦਾ) ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹਨਾਂ ਉੱਤੇ ਕੋਈ ਰੋਗ, ਕੋਈ ਦੁੱਖ, ਕੋਈ ਡਰ ਆਪਣਾ ਜ਼ੋਰ ਨਹੀਂ ਪਾ ਸਕਦਾ। ਉਹਨਾਂ ਨੇ ਗੁਰੂ ਦੀ ਕਿਰਪਾ ਨਾਲ ਇਹ ਸੰਸਾਰ-ਸਮੁੰਦਰ ਤਰ ਲਿਆ (ਸਮਝੋ) , ਪੂਰਬਲੇ ਜਨਮ ਵਿਚ ਕੀਤੀ ਕਮਾਈ ਅਨੁਸਾਰ (ਮੱਥੇ ਉੱਤੇ ਭਗਤੀ ਦਾ) ਲਿਖਿਆ ਲੇਖ ਉਹਨਾਂ ਨੂੰ ਪ੍ਰਾਪਤ ਹੋ ਗਿਆ। ਉਹਨਾਂ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਗਈ, ਉਹਨਾਂ ਦੇ ਮਨ ਵਿਚ ਠੰਡ ਪੈ ਗਈਉਹਨਾਂ ਨੂੰ ਬੇਅੰਤ ਪ੍ਰਭੂ ਮਿਲ ਪਿਆ

ਨਾਨਕ ਬੇਨਤੀ ਕਰਦਾ ਹੈ, ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਮੇਰੀ ਭੀ (ਪ੍ਰਭੂ-ਮਿਲਾਪ ਵਾਲੀ ਚਿਰਾਂ ਦੀ) ਆਸ ਪੂਰੀ ਹੋ ਗਈ ਹੈ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ  {ਪੰਨਾ 661-662}

ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ

(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈਰਹਾਉ

(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ

ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ

(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ

ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਸੂਹੀ ਮਹਲਾ ੩ ॥ ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥ ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥ ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥ ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥ ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥੧॥ {ਪੰਨਾ 771}

ਅਰਥ: ਹੇ ਅੰਞਾਣ ਜੀਵ-ਇਸਤ੍ਰੀਏ! ਜੇ ਤੂੰ ਪ੍ਰਭੂ-ਪਤੀ ਦਾ ਮਿਲਾਪ ਚਾਹੁੰਦੀ ਹੈਂ, ਤਾਂ ਆਪਣੇ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਰੱਖ। ਤੂੰ ਸਦਾ ਲਈ ਸੁਹਾਗ-ਭਾਗ ਵਾਲੀ ਬਣ ਜਾਏਂਗੀ, (ਕਿਉਂਕਿ) ਪ੍ਰਭੂ-ਪਤੀ ਨਾਹ ਕਦੇ ਮਰਦਾ ਹੈ ਨਾਹ ਨਾਸ ਹੁੰਦਾ ਹੈ। ਪ੍ਰਭੂ-ਪਤੀ ਕਦੇ ਨਹੀਂ ਮਰਦਾ, ਕਦੇ ਨਾਸ ਨਹੀਂ ਹੁੰਦਾ। ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਲੀਨ ਰਹਿੰਦੀ ਹੈ, ਉਹ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ। ਸਦਾ-ਥਿਰ ਪ੍ਰਭੂ ਵਿਚ ਜੁੜ ਕੇ, (ਵਿਕਾਰਾਂ ਵਲੋਂ) ਬੰਦਸ਼ ਵਿਚ ਰਹਿ ਕੇ, ਉਹ ਜੀਵ-ਇਸਤ੍ਰੀ ਪਵਿਤ੍ਰ ਜੀਵਨ ਵਾਲੀ ਹੋ ਜਾਂਦੀ ਹੈਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਆਤਮਕ ਜੀਵਨ ਨੂੰ ਸੋਹਣਾ ਬਣਾ ਲੈਂਦੀ ਹੈ। ਹੇ ਸਹੇਲੀਏ! ਮੇਰਾ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਹੀ ਕਾਇਮ ਰਹਿਣ ਵਾਲਾ ਹੈ, ਉਸ ਨੇ ਆਪਣੇ ਆਪ ਨੂੰ ਆਪ ਹੀ ਪਰਗਟ ਕੀਤਾ ਹੋਇਆ ਹੈ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਗੁਰੂ-ਚਰਨਾਂ ਵਿਚ ਆਪਣਾ ਮਨ ਜੋੜ ਲਿਆ, ਉਹ ਸਦਾ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਹੈ।੧।

ਪਿਰੁ ਪਾਇਅੜਾ ਬਾਲੜੀਏ ਅਨਦਿਨੁ ਸਹਜੇ ਮਾਤੀ ਰਾਮ ॥ ਗੁਰਮਤੀ ਮਨਿ ਅਨਦੁ ਭਇਆ ਤਿਤੁ ਤਨਿ ਮੈਲੁ ਨ ਰਾਤੀ ਰਾਮ ॥ ਤਿਤੁ ਤਨਿ ਮੈਲੁ ਨ ਰਾਤੀ ਹਰਿ ਪ੍ਰਭਿ ਰਾਤੀ ਮੇਰਾ ਪ੍ਰਭੁ ਮੇਲਿ ਮਿਲਾਏ ॥ ਅਨਦਿਨੁ ਰਾਵੇ ਹਰਿ ਪ੍ਰਭੁ ਅਪਣਾ ਵਿਚਹੁ ਆਪੁ ਗਵਾਏ ॥ ਗੁਰਮਤਿ ਪਾਇਆ ਸਹਜਿ ਮਿਲਾਇਆ ਅਪਣੇ ਪ੍ਰੀਤਮ ਰਾਤੀ ॥ ਨਾਨਕ ਨਾਮੁ ਮਿਲੈ ਵਡਿਆਈ ਪ੍ਰਭੁ ਰਾਵੇ ਰੰਗਿ ਰਾਤੀ ॥੨॥ {ਪੰਨਾ 771}

ਅਰਥ: ਹੇ ਅੰਞਾਣ ਜੀਵ-ਇਸਤ੍ਰੀਏ! ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਮਿਲਾਪ ਹਾਸਲ ਕਰ ਲੈਂਦੀ ਹੈ, ਉਹ ਹਰ ਵੇਲੇ ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ। ਗੁਰੂ ਦੀ ਮਤਿ ਦਾ ਸਦਕਾ ਉਸ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ, (ਉਸ ਦੇ) ਉਸ ਸਰੀਰ ਵਿਚ (ਵਿਕਾਰਾਂ ਦੀ) ਰਤਾ ਭਰ ਭੀ ਮੈਲ ਨਹੀਂ ਹੁੰਦੀ। (ਉਸ ਦੇ) ਉਸ ਸਰੀਰ ਵਿਚ ਰਤਾ ਭਰ ਭੀ ਮੈਲ ਨਹੀਂ ਹੁੰਦੀ, ਉਹ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗੀ ਰਹਿੰਦੀ ਹੈ ਪ੍ਰਭੂ ਉਸ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਉਹ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਹਰ ਵੇਲੇ ਆਪਣੇ ਹਰਿ-ਪ੍ਰਭੂ ਨੂੰ ਸਿਮਰਦੀ ਰਹਿੰਦੀ ਹੈ। ਗੁਰੂ ਦੀ ਸਿੱਖਿਆ ਨਾਲ ਉਹ ਪ੍ਰਭੂ ਨੂੰ ਮਿਲ ਪੈਂਦੀ ਹੈ, ਗੁਰੂ ਉਸ ਨੂੰ ਆਤਮਕ ਅਡੋਲਤਾ ਵਿਚ ਟਿਕਾ ਦੇਂਦਾ ਹੈ, ਉਹ ਆਪਣੇ ਪ੍ਰੀਤਮ-ਪ੍ਰਭੂ ਦੇ ਰੰਗ ਵਿਚ ਰੰਗੀ ਜਾਂਦੀ ਹੈ। ਹੇ ਨਾਨਕ! ਉਸ ਨੂੰ ਹਰਿ-ਨਾਮ ਮਿਲ ਜਾਂਦਾ ਹੈ, ਇੱਜ਼ਤ ਮਿਲ ਜਾਂਦੀ ਹੈ, ਉਹ ਪ੍ਰੇਮ-ਰੰਗ ਵਿਚ ਰੰਗੀ ਹੋਈ ਹਰ ਵੇਲੇ ਪ੍ਰਭੂ ਦਾ ਸਿਮਰਨ ਕਰਦੀ ਹੈ।੨।

ਪਿਰੁ ਰਾਵੇ ਰੰਗਿ ਰਾਤੜੀਏ ਪਿਰ ਕਾ ਮਹਲੁ ਤਿਨ ਪਾਇਆ ਰਾਮ ॥ ਸੋ ਸਹੋ ਅਤਿ ਨਿਰਮਲੁ ਦਾਤਾ ਜਿਨਿ ਵਿਚਹੁ ਆਪੁ ਗਵਾਇਆ ਰਾਮ ॥ ਵਿਚਹੁ ਮੋਹੁ ਚੁਕਾਇਆ ਜਾ ਹਰਿ ਭਾਇਆ ਹਰਿ ਕਾਮਣਿ ਮਨਿ ਭਾਣੀ ॥ ਅਨਦਿਨੁ ਗੁਣ ਗਾਵੈ ਨਿਤ ਸਾਚੇ ਕਥੇ ਅਕਥ ਕਹਾਣੀ ॥ ਜੁਗ ਚਾਰੇ ਸਾਚਾ ਏਕੋ ਵਰਤੈ ਬਿਨੁ ਗੁਰ ਕਿਨੈ ਨ ਪਾਇਆ ॥ ਨਾਨਕ ਰੰਗਿ ਰਵੈ ਰੰਗਿ ਰਾਤੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੩॥ {ਪੰਨਾ 771}

ਅਰਥ: ਹੇ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਜੀਵ-ਇਸਤ੍ਰੀਏ! ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਹਰ ਵੇਲੇ ਸਿਮਰਦੀ ਹੈ, ਜਿਸ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਦਿੱਤਾ ਹੈ, ਉਸ ਨੇ ਉਸ ਪ੍ਰਭੂ ਦੀ ਹਜ਼ੂਰੀ ਪ੍ਰਾਪਤ ਕਰ ਲਈ ਹੈ ਜੇਹੜਾ ਬਹੁਤ ਪਵਿਤ੍ਰ ਹੈ, ਤੇ, ਸਭ ਦਾਤਾਂ ਦੇਣ ਵਾਲਾ ਹੈ।

ਜਦੋਂ ਪ੍ਰਭੂ ਦੀ ਰਜ਼ਾ ਹੁੰਦੀ ਹੈ, ਤਦੋਂ ਜੀਵ-ਇਸਤ੍ਰੀ ਆਪਣੇ ਅੰਦਰੋਂ ਮੋਹ ਦੂਰ ਕਰਦੀ ਹੈਤੇ, ਪ੍ਰਭੂ ਦੇ ਮਨ ਵਿਚ ਪਿਆਰੀ ਲੱਗਣ ਲੱਗ ਪੈਂਦੀ ਹੈ। ਫਿਰ ਉਹ ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੀ ਰਹਿੰਦੀ ਹੈ, ਅਤੇ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦੀ ਹੈ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ।

ਹੇ ਸਹੇਲੀਏ! ਚੌਹਾਂ ਜੁਗਾਂ ਵਿਚ ਉਹ ਸਦਾ-ਥਿਰ ਪ੍ਰਭੂ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ, ਪਰ ਗੁਰੂ ਦੀ ਸਰਨ ਤੋਂ ਬਿਨਾ ਕਿਸੇ ਨੇ ਭੀ ਉਸ ਦਾ ਮਿਲਾਪ ਪ੍ਰਾਪਤ ਨਹੀਂ ਕੀਤਾ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਪਰਮਾਤਮਾ ਨਾਲ ਆਪਣਾ ਮਨ ਜੋੜ ਲਿਆ, ਉਹ ਉਸ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਉਸ ਦੇ ਪ੍ਰੇਮ ਵਿਚ ਉਸ ਦਾ ਸਿਮਰਨ ਕਰਦੀ ਹੈ।੩।

ਕਾਮਣਿ ਮਨਿ ਸੋਹਿਲੜਾ ਸਾਜਨ ਮਿਲੇ ਪਿਆਰੇ ਰਾਮ ॥ ਗੁਰਮਤੀ ਮਨੁ ਨਿਰਮਲੁ ਹੋਆ ਹਰਿ ਰਾਖਿਆ ਉਰਿ ਧਾਰੇ ਰਾਮ ॥ ਹਰਿ ਰਾਖਿਆ ਉਰਿ ਧਾਰੇ ਅਪਨਾ ਕਾਰਜੁ ਸਵਾਰੇ ਗੁਰਮਤੀ ਹਰਿ ਜਾਤਾ ॥ ਪ੍ਰੀਤਮਿ ਮੋਹਿ ਲਇਆ ਮਨੁ ਮੇਰਾ ਪਾਇਆ ਕਰਮ ਬਿਧਾਤਾ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਵਸਿਆ ਮੰਨਿ ਮੁਰਾਰੇ ॥ ਨਾਨਕ ਮੇਲਿ ਲਈ ਗੁਰਿ ਅਪੁਨੈ ਗੁਰ ਕੈ ਸਬਦਿ ਸਵਾਰੇ ॥੪॥੫॥੬॥ {ਪੰਨਾ 772}

ਅਰਥ: ਜਿਸ ਜੀਵ-ਇਸਤ੍ਰੀ ਨੂੰ ਪਿਆਰੇ ਸੱਜਣ ਪ੍ਰਭੂ ਜੀ ਮਿਲ ਪੈਂਦੇ ਹਨ, ਉਸ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ। ਗੁਰੂ ਦੀ ਮਤਿ ਉਤੇ ਤੁਰ ਕੇ ਉਸ ਦਾ ਮਨ ਪਵਿੱਤ੍ਰ ਹੋ ਜਾਂਦਾ ਹੈ, ਉਹ ਆਪਣੇ ਹਿਰਦੇ ਵਿਚ ਹਰਿ-ਪ੍ਰਭੂ ਨੂੰ ਟਿਕਾ ਰੱਖਦੀ ਹੈ। ਉਹ ਜੀਵ-ਇਸਤ੍ਰੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ, ਇਸ ਤਰ੍ਹਾਂ ਆਪਣਾ ਜੀਵਨ-ਮਨੋਰਥ ਸੰਵਾਰ ਲੈਂਦੀ ਹੈ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ। ਉਸ ਦਾ ਮਨ ਜੋ ਪਹਿਲਾਂ ਮਮਤਾ ਵਿਚ ਫਸਿਆ ਹੋਇਆ ਸੀ, ਪ੍ਰੀਤਮ-ਪ੍ਰਭੂ ਨੇ ਆਪਣੇ ਵੱਸ ਵਿਚ ਕਰ ਲਿਆ, ਤੇ, ਉਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰਭੂ ਨਾਲ ਮਿਲਾਪ ਪ੍ਰਾਪਤ ਕਰ ਲਿਆ। ਗੁਰੂ ਦੀ ਸਰਨ ਪੈ ਕੇ ਉਸ ਜੀਵ-ਇਸਤ੍ਰੀ ਨੇ ਸਦਾ-ਆਤਮਕ ਆਨੰਦ ਮਾਣਿਆ ਹੈ, ਮੁਰਾਰੀ-ਪ੍ਰਭੂ ਉਸ ਦੇ ਮਨ ਵਿਚ ਆ ਵੱਸਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਜੀਵ-ਇਸਤ੍ਰੀ ਨੇ ਆਪਣਾ ਜੀਵਨ ਸੋਹਣਾ ਬਣਾ ਲਿਆ ਹੈ, ਪਿਆਰੇ ਗੁਰੂ ਨੇ ਉਸ ਨੂੰ ਪ੍ਰਭੂ-ਚਰਨਾਂ ਵਿਚ ਜੋੜ ਦਿੱਤਾ ਹੈ।੪।੫।੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥ {ਪੰਨਾ 603-604}

ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ।

ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨।

ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩।

ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ {ਪੰਨਾ 696}

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ {ਪੰਨਾ 637}

ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।

ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।

ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ {ਪੰਨਾ 637-638}

ਅਰਥ: ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।

ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।

ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫।

ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ {ਪੰਨਾ 638}

ਅਰਥ: ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।

ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂਬਚ ਜਾਂਦੇ ਹਨ।੭।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||

ਸੂਹੀ ਮਹਲਾ ੪ ॥ ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥ ਗੁਰਿ ਤੁਠੈ ਹਰਿ ਰੰਗੁ ਚਾੜਿਆ ਫਿਰਿ ਬਹੁੜਿ ਨ ਹੋਵੀ ਭੰਙੁ ॥੧॥ ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਙੁ ॥ ਗੁਰਿ ਤੁਠੈ ਹਰਿ ਉਪਦੇਸਿਆ ਹਰਿ ਭੇਟਿਆ ਰਾਉ ਨਿਸੰਙੁ ॥੧॥ ਰਹਾਉ ॥ ਮੁੰਧ ਇਆਣੀ ਮਨਮੁਖੀ ਫਿਰਿ ਆਵਣ ਜਾਣਾ ਅੰਙੁ ॥ ਹਰਿ ਪ੍ਰਭੁ ਚਿਤਿ ਨ ਆਇਓ ਮਨਿ ਦੂਜਾ ਭਾਉ ਸਹਲੰਙੁ ॥੨॥ ਹਮ ਮੈਲੁ ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰਙੁ ॥ ਗੁਰਿ ਅੰਮ੍ਰਿਤ ਸਰਿ ਨਵਲਾਇਆ ਸਭਿ ਲਾਥੇ ਕਿਲਵਿਖ ਪੰਙੁ ॥੩॥ ਹਰਿ ਦੀਨਾ ਦੀਨ ਦਇਆਲ ਪ੍ਰਭੁ ਸਤਸੰਗਤਿ ਮੇਲਹੁ ਸੰਙੁ ॥ ਮਿਲਿ ਸੰਗਤਿ ਹਰਿ ਰੰਗੁ ਪਾਇਆ ਜਨ ਨਾਨਕ ਮਨਿ ਤਨਿ ਰੰਙੁ ॥੪॥੩॥ {ਪੰਨਾ 731-732}

ਅਰਥ: ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਵਿਚ ਪਿਆਰ ਜੋੜ। ਜੇ (ਕਿਸੇ ਮਨੁੱਖ ਉਤੇ) ਗੁਰੂ ਮੇਹਰਬਾਨ ਹੋ ਕੇ, ਉਸ ਨੂੰ ਹਰਿ-ਨਾਮ ਸਿਮਰਨ ਦਾ ਉਪਦੇਸ਼ ਦੇਵੇ, ਤਾਂ ਉਸ ਮਨੁੱਖ ਨੂੰ ਪ੍ਰਭੂ-ਪਾਤਿਸ਼ਾਹ ਜ਼ਰੂਰ ਮਿਲ ਪੈਂਦਾ ਹੈ।੧।ਰਹਾਉ।

ਹੇ ਭਾਈ! ਹਰਿ-ਨਾਮ ਦਾ ਸਿਮਰਨ (ਮਨੁੱਖ ਦੇ ਮਨ ਵਿਚ) ਹਰੀ ਦਾ ਪਿਆਰ ਪੈਦਾ ਕਰਦਾ ਹੈ, ਤੇ, ਇਹ ਹਰੀ-ਨਾਲ-ਪਿਆਰ ਮਜੀਠ ਦੇ ਰੰਗ ਵਰਗਾ ਪੱਕਾ ਪਿਆਰ ਹੁੰਦਾ ਹੈ। ਜੇ (ਕਿਸੇ ਮਨੁੱਖ ਉਤੇ) ਗੁਰੂ ਤੱ੍ਰੁਠ ਕੇ ਉਸ ਨੂੰ ਹਰਿ-ਨਾਮ ਦਾ ਰੰਗ ਚਾੜ੍ਹ ਦੇਵੇ ਤਾਂ ਮੁੜ ਉਸ ਰੰਗ (ਪਿਆਰ) ਦਾ ਕਦੇ ਨਾਸ ਨਹੀਂ ਹੁੰਦਾ।੧।

ਹੇ ਭਾਈ! ਜੇਹੜੀ ਅੰਞਾਣ ਜੀਵ-ਇਸਤ੍ਰੀ (ਗੁਰੂ ਦਾ ਆਸਰਾ ਛੱਡ ਕੇ) ਆਪਣੇ ਹੀ ਮਨ ਦੇ ਪਿੱਛੇ ਤੁਰਦੀ ਹੈ, ਉਸ ਦਾ ਜਨਮ ਮਰਨ ਦੇ ਗੇੜ ਨਾਲ ਸਾਥ ਬਣਿਆ ਰਹਿੰਦਾ ਹੈ। ਉਸ (ਜੀਵ-ਇਸਤ੍ਰੀ) ਦੇ ਚਿੱਤ ਵਿਚ ਹਰੀ-ਪ੍ਰਭੂ ਨਹੀਂ ਵੱਸਦਾ, ਉਸ ਦੇ ਮਨ ਵਿਚ ਮਾਇਆ ਦਾ ਮੋਹ ਹੀ ਸਾਥੀ ਬਣਿਆ ਰਹਿੰਦਾ ਹੈ।੨।

ਹੇ ਹਰੀ! ਅਸੀ ਜੀਵ (ਵਿਕਾਰਾਂ ਦੀ) ਮੈਲ ਨਾਲ ਭਰੇ ਰਹਿੰਦੇ ਹਾਂ, ਅਸੀ ਮੰਦ-ਕਰਮੀ ਹਾਂ। ਹੇ ਅੰਗ ਪਾਲਣ ਵਾਲੇ ਪ੍ਰਭੂ! ਸਾਡੀ ਰੱਖਿਆ ਕਰ, ਸਾਡੀ ਸਹਾਇਤਾ ਕਰ। ਹੇ ਭਾਈ! ਗੁਰੂ ਨੇ (ਜਿਸ ਮਨੁੱਖ ਨੂੰ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੇ ਸਰੋਵਰ ਵਿਚ ਇਸ਼ਨਾਨ ਕਰਾ ਦਿੱਤਾ, (ਉਸ ਦੇ ਅੰਦਰੋਂ) ਸਾਰੇ ਪਾਪ ਲਹਿ ਜਾਂਦੇ ਹਨ, ਪਾਪਾਂ ਦਾ ਚਿੱਕੜ ਧੁਪ ਜਾਂਦਾ ਹੈ।੩।

ਹੇ ਅੱਤ ਕੰਗਾਲਾਂ ਉਤੇ ਦਇਆ ਕਰਨ ਵਾਲੇ ਹਰੀ-ਪ੍ਰਭੂ! ਮੈਨੂੰ ਸਾਧ ਸੰਗਤਿ ਦਾ ਸਾਥ ਮਿਲਾ। ਹੇ ਦਾਸ ਨਾਨਕ! ਆਖ-) ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੇ ਨਾਮ ਦਾ ਪ੍ਰੇਮ ਪ੍ਰਾਪਤ ਕਰ ਲਿਆ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਉਹ ਪ੍ਰੇਮ (ਸਦਾ ਟਿਕਿਆ ਰਹਿੰਦਾ ਹੈ੪।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ {ਪੰਨਾ 674}

ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?੧।ਰਹਾਉ।

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।

ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇

 👉  Youtube Channel :- Sikh Youth Of Punjab

👉 Whatsapp Group :- Sikhyouthpb

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts