*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ਬਿਲਾਵਲੁ ਮਹਲਾ ੪ ॥ ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥ ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥ ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥ {ਪੰਨਾ 835-836}
ਅਰਥ: ਹੇ (ਮੇਰੇ) ਰਾਮ! ਪਿਆਰੇ ਗੁਰੂ ਨੇ (ਮੇਰਾ) ਮਨ ਆਪਣੇ ਵੱਸ ਵਿਚ ਕਰ ਲਿਆ ਹੈ। ਗੁਰੂ ਦਾ ਦਰਸਨ ਕਰ ਕੇ (ਹੁਣ) ਮੈਂ ਆਪਣੀ ਚਤੁਰਾਈ-ਸਿਆਣਪ ਗਵਾ ਬੈਠੀ ਹਾਂ, ਮੇਰਾ ਆਪਣਾ ਆਪ ਮੇਰੇ ਆਪਣੇ ਵੱਸ ਵਿਚ ਨਹੀਂ ਰਿਹਾ (ਮੇਰਾ ਮਨ ਅਤੇ ਮੇਰੇ ਗਿਆਨ-ਇੰਦ੍ਰੇ ਗੁਰੂ ਦੇ ਵੱਸ ਵਿਚ ਹੋ ਗਏ ਹਨ) ।੧।ਰਹਾਉ।
ਹੇ ਭਾਈ! ਗੁਰੂ ਦੇ ਬਚਨ ਸੁਣ ਕੇ (ਇਉਂ ਹੋਇਆ ਹੈ ਜਿਵੇਂ ਮੇਰੇ) ਮਨ ਵਿਚ (ਬਿਰਹੋਂ ਦੇ) ਤੀਰ ਵੱਜ ਗਏ ਹਨ, ਮੇਰੇ ਅੰਦਰ ਪ੍ਰਭੂ ਦੇ ਦਰਸਨ ਦੀ ਤਾਂਘ ਪੈਦਾ ਹੋ ਗਈ ਹੈ। ਹੇ ਭਾਈ! ਮੇਰੇ) ਮਨ ਦੀ (ਇਸ ਵੇਲੇ ਦੀ) ਪੀੜਾ ਨੂੰ (ਮੇਰਾ ਆਪਣਾ) ਮਨ ਹੀ ਜਾਣਦਾ ਹੈ। ਕੋਈ ਹੋਰ ਪਰਾਈ ਪੀੜ ਨੂੰ ਕੀਹ ਜਾਣ ਸਕਦਾ ਹੈ?।੧।
ਹੇ ਭਾਈ! ਮੇਰੇ) ਮਨ ਵਿਚ ਪ੍ਰਭੂ ਦਾ ਦਰਸਨ ਕਰਨ ਦਾ ਬਹੁਤ ਚਾਉ ਪੈਦਾ ਹੋ ਚੁਕਾ ਹੈ, ਮੈਂ ਸਾਰੇ ਦੇਸਾਂ ਦੇਸਾਂਤਰਾਂ ਵਿਚ (ਉਸ ਨੂੰ) ਭਾਲਦੀ ਫਿਰਦੀ ਹਾਂ (ਸਾਂ। ਜਿਸ (ਗੁਰੂ) ਨੇ (ਮੈਨੂੰ) ਪ੍ਰਭੂ (ਦੇ ਮਿਲਾਪ) ਦਾ ਰਸਤਾ ਵਿਖਾਲ ਦਿੱਤਾ ਹੈ, ਉਸ ਗੁਰੂ ਦੇ ਅੱਗੇ ਮੈਂ ਆਪਣਾ ਤਨ ਕੱਟ ਕੇ ਭੇਟਾ ਕਰ ਰਹੀ ਹਾਂ (ਆਪਣਾ ਆਪ ਗੁਰੂ ਦੇ ਹਵਾਲੇ ਕਰ ਰਹੀ ਹਾਂ) ।੨।
ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥ ਮਸਤਕੁ ਕਾਟਿ ਦੇਉ ਚਰਣਾ ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ ॥੩॥ ਚਲੁ ਚਲੁ ਸਖੀ ਹਮ ਪ੍ਰਭੁ ਪਰਬੋਧਹ ਗੁਣ ਕਾਮਣ ਕਰਿ ਹਰਿ ਪ੍ਰਭੁ ਲਹੀਆ ॥ ਭਗਤਿ ਵਛਲੁ ਉਆ ਕੋ ਨਾਮੁ ਕਹੀਅਤੁ ਹੈ ਸਰਣਿ ਪ੍ਰਭੂ ਤਿਸੁ ਪਾਛੈ ਪਈਆ ॥੪॥ {ਪੰਨਾ 836}
ਅਰਥ: ਹੇ ਭਾਈ! ਹੁਣ ਜੇ) ਕੋਈ ਪ੍ਰਭੂ ਦਾ ਸੁਨੇਹਾ ਲਿਆ ਕੇ (ਮੈਨੂੰ) ਦੇਂਦਾ ਹੈ, ਤਾਂ ਉਹ ਮੇਰੇ ਹਿਰਦੇ ਵਿਚ ਮੇਰੇ ਮਨ ਵਿਚ ਮੇਰੇ ਤਨ ਵਿਚ ਪਿਆਰਾ ਲੱਗਦਾ ਹੈ। ਹੇ ਭਾਈ! ਜਿਹੜਾ ਕੋਈ ਸੱਜਣ ਮੈਨੂੰ ਪ੍ਰਭੂ ਮਿਲਾਂਦਾ ਹੈ, ਮੈਂ ਆਪਣਾ ਸਿਰ ਕੱਟ ਕੇ ਉਸ ਦੇ ਪੈਰਾਂ ਹੇਠ ਰੱਖਣ ਨੂੰ ਤਿਆਰ ਹਾਂ।੩।
ਹੇ ਸਖੀ! ਆ ਤੁਰ, ਹੇ ਸਖੀ! ਆ ਤੁਰ, ਅਸੀ (ਚੱਲ ਕੇ) ਪ੍ਰਭੂ (ਦੇ ਪਿਆਰ) ਨੂੰ ਹਿਲੂਣਾ ਦੇਈਏ, (ਆਤਮਕ) ਗੁਣਾਂ ਦੇ ਕਾਮਣ ਪਾ ਕੇ ਉਸ ਪ੍ਰਭੂ-ਪਤੀ ਨੂੰ ਵੱਸ ਵਿਚ ਕਰੀਏ। 'ਭਗਤੀ ਨਾਲ ਪਿਆਰ ਕਰਨ ਵਾਲਾ'-ਇਹ ਉਸ ਦਾ ਨਾਮ ਕਿਹਾ ਜਾਂਦਾ ਹੈ (ਹੇ ਸਖੀ! ਆ) ਉਸ ਦੀ ਸਰਨ ਪੈ ਜਾਈਏ, ਉਸ ਦੇ ਦਰ ਤੇ ਡਿੱਗ ਪਈਏ।੪।
ਖਿਮਾ ਸੀਗਾਰ ਕਰੇ ਪ੍ਰਭ ਖੁਸੀਆ ਮਨਿ ਦੀਪਕ ਗੁਰ ਗਿਆਨੁ ਬਲਈਆ ॥ ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ ਹਮ ਤਿਸੁ ਆਗੈ ਜੀਉ ਕਟਿ ਕਟਿ ਪਈਆ ॥੫॥ ਹਰਿ ਹਰਿ ਹਾਰੁ ਕੰਠਿ ਹੈ ਬਨਿਆ ਮਨੁ ਮੋਤੀਚੂਰੁ ਵਡ ਗਹਨ ਗਹਨਈਆ ॥ ਹਰਿ ਹਰਿ ਸਰਧਾ ਸੇਜ ਵਿਛਾਈ ਪ੍ਰਭੁ ਛੋਡਿ ਨ ਸਕੈ ਬਹੁਤੁ ਮਨਿ ਭਈਆ ॥੬॥ {ਪੰਨਾ 836}
ਅਰਥ: ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ ਖਿਮਾ ਵਾਲੇ ਸੁਭਾਵ ਨੂੰ ਆਪਣੇ ਆਤਮਕ ਜੀਵਨ ਦੀ ਸਜਾਵਟ ਬਣਾਂਦੀ ਹੈ, ਜਿਹੜੀ ਆਪਣੇ ਮਨ ਵਿਚ ਗੁਰੂ ਤੋਂ ਮਿਲੀ ਆਤਮਕ ਜੀਵਨ ਦੀ ਸੂਝ (ਦਾ) ਦੀਵਾ ਜਗਾਂਦੀ ਹੈ, ਪ੍ਰਭੂ-ਪਤੀ ਉਸ ਉਤੇ ਪ੍ਰਸੰਨ ਹੋ ਜਾਂਦਾ ਹੈ। ਪ੍ਰਭੂ ਉਸ ਦੇ ਆਤਮਕ ਮਿਲਾਪ ਨੂੰ ਬੜੇ ਆਨੰਦ ਨਾਲ ਮਾਣਦਾ ਹੈ। ਹੇ ਸਹੇਲੀ! ਮੈਂ ਉਸ ਪ੍ਰਭੂ-ਪਤੀ ਦੇ ਅੱਗੇ ਆਪਣੀ ਜਿੰਦ ਮੁੜ ਮੁੜ ਵਾਰਨੇ ਕਰਨ ਨੂੰ ਤਿਆਰ ਹਾਂ।੫।
ਹੇ ਸਹੇਲੀਏ! ਪਰਮਾਤਮਾ ਦੇ ਨਾਮ (ਦੀ ਸੁਆਸ ਸੁਆਸ ਯਾਦ) ਦਾ ਹਾਰ ਮੈਂ (ਆਪਣੇ) ਗਲ ਵਿਚ ਪਾ ਲਿਆ ਹੈ (ਯਾਦ ਦੀ ਬਰਕਤ ਨਾਲ ਸੁੰਦਰ ਹੋ ਚੁਕਿਆ ਆਪਣਾ) ਮਨ ਮੈਂ ਸਭ ਤੋਂ ਵੱਡਾ ਮੋਤੀਚੂਰ ਗਹਿਣਾ ਬਣਾ ਲਿਆ ਹੈ। ਹਰਿ-ਨਾਮ ਦੀ ਸਰਧਾ ਦੀ ਮੈਂ (ਆਪਣੇ ਹਿਰਦੇ ਵਿਚ) ਸੇਜ ਵਿਛਾ ਦਿੱਤੀ ਹੈ, ਮੇਰੇ ਮਨ ਵਿਚ ਉਹ ਪ੍ਰਭੂ-ਪਤੀ ਬਹੁਤ ਪਿਆਰਾ ਲੱਗ ਰਿਹਾ ਹੈ (ਹੁਣ ਤੈਨੂੰ ਯਕੀਨ ਹੈ ਕਿ ਉਹ) ਪ੍ਰਭੂ-ਪਤੀ ਮੈਨੂੰ ਛੱਡ ਨਹੀਂ ਸਕਦਾ।੬।
ਕਹੈ ਪ੍ਰਭੁ ਅਵਰੁ ਅਵਰੁ ਕਿਛੁ ਕੀਜੈ ਸਭੁ ਬਾਦਿ ਸੀਗਾਰੁ ਫੋਕਟ ਫੋਕਟਈਆ ॥ ਕੀਓ ਸੀਗਾਰੁ ਮਿਲਣ ਕੈ ਤਾਈ ਪ੍ਰਭੁ ਲੀਓ ਸੁਹਾਗਨਿ ਥੂਕ ਮੁਖਿ ਪਈਆ ॥੭॥ ਹਮ ਚੇਰੀ ਤੂ ਅਗਮ ਗੁਸਾਈ ਕਿਆ ਹਮ ਕਰਹ ਤੇਰੈ ਵਸਿ ਪਈਆ ॥ ਦਇਆ ਦੀਨ ਕਰਹੁ ਰਖਿ ਲੇਵਹੁ ਨਾਨਕ ਹਰਿ ਗੁਰ ਸਰਣਿ ਸਮਈਆ ॥੮॥੫॥੮॥ {ਪੰਨਾ 836}
ਅਰਥ: ਹੇ ਸਹੇਲੀਏ! ਜੇ) ਪ੍ਰਭੂ-ਪਤੀ ਕੁਝ ਹੋਰ ਆਖਦਾ ਰਹੇ, ਤੇ, (ਜੀਵ-ਇਸਤ੍ਰੀ) ਕੁਝ ਹੋਰ ਕਰਦੀ ਰਹੇ, ਤਾਂ (ਉਸ ਜੀਵ-ਇਸਤ੍ਰੀ ਦਾ) ਸਾਰਾ ਸਿੰਗਾਰ (ਸਾਰਾ ਧਾਰਮਿਕ ਉੱਦਮ) ਵਿਅਰਥ ਚਲਾ ਜਾਂਦਾ ਹੈ, ਬਿਲਕੁਲ ਫੋਕਾ ਬਣ ਜਾਂਦਾ ਹੈ। (ਉਸ ਦੇ) ਮੂੰਹ ਉਤੇ ਤਾਂ ਥੁੱਕਾਂ ਹੀ ਪਈਆਂ, ਉਸ ਪ੍ਰਭੂ ਨੇ ਤਾਂ (ਕਿਸੇ ਹੋਰ) ਸੁਹਾਗਣ ਨੂੰ ਆਪਣੀ ਬਣਾ ਲਿਆ।੭।
ਹੇ ਪ੍ਰਭੂ! ਅਸੀ ਤੇਰੀਆਂ ਦਾਸੀਆਂ ਹਾਂ, ਤੂੰ ਅਪਹੁੰਚ ਤੇ ਧਰਤੀ ਦਾ ਖਸਮ ਹੈਂ। ਅਸੀ ਜੀਵ-ਇਸਤ੍ਰੀਆਂ (ਤੇਰੇ ਹੁਕਮ ਤੋਂ ਬਾਹਰ) ਕੁਝ ਨਹੀਂ ਕਰ ਸਕਦੀਆਂ, ਅਸੀ ਤਾਂ ਸਦਾ ਤੇਰੇ ਵੱਸ ਵਿਚ ਹਾਂ। ਹੇ ਨਾਨਕ! ਆਖ-) ਹੇ ਹਰੀ! ਅਸਾਂ ਕੰਗਾਲਾਂ ਉਤੇ ਮਿਹਰ ਕਰ, ਸਾਨੂੰ ਆਪਣੇ ਚਰਨਾਂ ਵਿਚ ਰੱਖ, ਸਾਨੂੰ ਗੁਰੂ ਦੀ ਸਰਨ ਵਿਚ ਸਮਾਈ ਦੇਈ ਰੱਖ।੮।੫।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਸੂਹੀ ਮਹਲਾ ੫ ॥ ਸੇ ਸੰਜੋਗ ਕਰਹੁ ਮੇਰੇ ਪਿਆਰੇ ॥ ਜਿਤੁ ਰਸਨਾ ਹਰਿ ਨਾਮੁ ਉਚਾਰੇ ॥੧॥ ਸੁਣਿ ਬੇਨਤੀ ਪ੍ਰਭ ਦੀਨ ਦਇਆਲਾ ॥ ਸਾਧ ਗਾਵਹਿ ਗੁਣ ਸਦਾ ਰਸਾਲਾ ॥੧॥ ਰਹਾਉ ॥ ਜੀਵਨ ਰੂਪੁ ਸਿਮਰਣੁ ਪ੍ਰਭ ਤੇਰਾ ॥ ਜਿਸੁ ਕ੍ਰਿਪਾ ਕਰਹਿ ਬਸਹਿ ਤਿਸੁ ਨੇਰਾ ॥੨॥ ਜਨ ਕੀ ਭੂਖ ਤੇਰਾ ਨਾਮੁ ਅਹਾਰੁ ॥ ਤੂੰ ਦਾਤਾ ਪ੍ਰਭ ਦੇਵਣਹਾਰੁ ॥੩॥ ਰਾਮ ਰਮਤ ਸੰਤਨ ਸੁਖੁ ਮਾਨਾ ॥ ਨਾਨਕ ਦੇਵਨਹਾਰ ਸੁਜਾਨਾ ॥੪॥੨੬॥੩੨॥ {ਪੰਨਾ 743}
ਅਰਥ: ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਮੇਰੀ) ਬੇਨਤੀ ਸੁਣ, (ਜਿਵੇਂ) ਸੰਤ ਜਨ ਸਦਾ ਤੇਰੇ ਰਸ-ਭਰੇ ਗੁਣ ਗਾਂਦੇ ਰਹਿੰਦੇ ਹਨ (ਤਿਵੇਂ ਮੈਂ ਭੀ ਗਾਂਦਾ ਰਹਾਂ) ।੧।ਰਹਾਉ।
ਹੇ ਮੇਰੇ ਪਿਆਰੇ! ਮੇਰੇ ਵਾਸਤੇ) ਉਹ ਢੋ ਢੁਕਾ, ਜਿਸ ਦੀ ਰਾਹੀਂ (ਮੇਰੀ) ਜੀਭ ਤੇਰਾ ਨਾਮ ਉਚਾਰਦੀ ਰਹੇ।੧।
ਹੇ ਪ੍ਰਭੂ! ਤੇਰਾ ਨਾਮ ਸਿਮਰਨਾ (ਅਸਾਂ ਜੀਵਾਂ ਵਾਸਤੇ) ਆਤਮਕ ਜੀਵਨ ਦੇ ਬਰਾਬਰ ਹੈ। ਜਿਸ ਮਨੁੱਖ ਉੱਤੇ ਤੂੰ ਕਿਰਪਾ ਕਰਦਾ ਹੈਂ, ਉਸ ਦੇ ਹਿਰਦੇ ਵਿਚ ਆ ਵੱਸਦਾ ਹੈਂ।੨।
ਹੇ ਪ੍ਰਭੂ! ਤੇਰੇ ਸੰਤ ਜਨਾਂ ਦੀ (ਆਤਮਕ) ਭੁਖ (ਦੂਰ ਕਰਨ ਲਈ) ਤੇਰਾ ਨਾਮ ਖ਼ੁਰਾਕ ਹੈ। ਇਹ ਖ਼ੁਰਾਕ ਤੂੰ ਹੀ ਦੇਂਦਾ ਹੈਂ, ਤੂੰ ਹੀ ਦੇ ਸਕਦਾ ਹੈਂ।੩।
ਹੇ ਨਾਨਕ! ਸੰਤ ਜਨ ਉਸ ਪਰਮਾਤਮਾ ਦਾ ਨਾਮ ਸਿਮਰ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ, ਜੋ ਸਭ ਕੁਝ ਦੇਣ ਦੇ ਸਮਰਥ ਹੈ ਅਤੇ ਜੋ (ਹਰ ਗੱਲੇ) ਸਿਆਣਾ ਹੈ।੪।੨੬।੩੨।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਬਿਲਾਵਲੁ ਮਹਲਾ ੫ ਛੰਤ ਮੰਗਲ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ਸੁੰਦਰ ਸਾਂਤਿ ਦਇਆਲ ਪ੍ਰਭ ਸਰਬ ਸੁਖਾ ਨਿਧਿ ਪੀਉ ॥ ਸੁਖ ਸਾਗਰ ਪ੍ਰਭ ਭੇਟਿਐ ਨਾਨਕ ਸੁਖੀ ਹੋਤ ਇਹੁ ਜੀਉ ॥੧॥ ਛੰਤ ॥ ਸੁਖ ਸਾਗਰ ਪ੍ਰਭੁ ਪਾਈਐ ਜਬ ਹੋਵੈ ਭਾਗੋ ਰਾਮ ॥ ਮਾਨਨਿ ਮਾਨੁ ਵਞਾਈਐ ਹਰਿ ਚਰਣੀ ਲਾਗੋ ਰਾਮ ॥ ਛੋਡਿ ਸਿਆਨਪ ਚਾਤੁਰੀ ਦੁਰਮਤਿ ਬੁਧਿ ਤਿਆਗੋ ਰਾਮ ॥ ਨਾਨਕ ਪਉ ਸਰਣਾਈ ਰਾਮ ਰਾਇ ਥਿਰੁ ਹੋਇ ਸੁਹਾਗੋ ਰਾਮ ॥੧॥ {ਪੰਨਾ 847-848}
ਅਰਥ: ਸਲੋਕ-ਹੇ ਨਾਨਕ! ਪ੍ਰਭੂ-ਪਤੀ ਸੋਹਣਾ ਹੈ ਸ਼ਾਂਤੀ-ਰੂਪ ਹੈ, ਦਇਆ ਦਾ ਸੋਮਾ ਹੈ ਅਤੇ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ। ਜੇ ਉਹ ਸੁਖਾਂ ਦਾ ਸਮੁੰਦਰ ਪ੍ਰਭੂ ਮਿਲ ਪਏ, ਤਾਂ ਇਹ ਜਿੰਦ ਸੁਖੀ ਹੋ ਜਾਂਦੀ ਹੈ।੧।
ਛੰਤ-ਹੇ ਮਾਣ ਮੱਤੀ ਜੀਵ-ਇਸਤ੍ਰੀਏ! ਜਦੋਂ (ਮੱਥੇ ਦਾ) ਭਾਗ ਜਾਗਦਾ ਹੈ ਤਦੋਂ ਸੁਖਾਂ ਦਾ ਸਮੁੰਦਰ ਪ੍ਰਭੂ ਮਿਲ ਪੈਂਦਾ ਹੈ (ਪਰ ਉਸ ਨੂੰ ਮਿਲਣ ਲਈ ਆਪਣੇ ਅੰਦਰੋਂ) ਅਹੰਕਾਰ ਦੂਰ ਕਰ ਦੇਣਾ ਚਾਹੀਦਾ ਹੈ। ਹੇ ਜੀਵ-ਇਸਤ੍ਰੀ! ਮਾਣ ਤਿਆਗ ਕੇ) ਪ੍ਰਭੂ ਦੇ ਚਰਨਾਂ ਵਿਚ ਜੁੜੀ ਰਹੁ, ਸਿਆਣਪ ਚਤੁਰਾਈ ਛੱਡ ਦੇਹ, ਖੋਟੀ ਮਤਿ-ਬੁਧਿ (ਆਪਣੇ ਅੰਦਰੋਂ) ਦੂਰ ਕਰ। ਹੇ ਨਾਨਕ! ਆਖ-ਹੇ ਜੀਵ-ਇਸਤ੍ਰੀ!) ਪ੍ਰਭੂ-ਪਾਤਿਸ਼ਾਹ ਦੀ ਸਰਨ ਪਈ ਰਹੁ, (ਤਾਂ ਹੀ ਤੇਰੇ ਸਿਰ ਉੱਤੇ ਤੇਰੇ ਸਿਰ ਦਾ) ਖਸਮ ਸਦਾ ਲਈ ਟਿਕਿਆ ਰਹੇਗਾ।੧।
ਸੋ ਪ੍ਰਭੁ ਤਜਿ ਕਤ ਲਾਗੀਐ ਜਿਸੁ ਬਿਨੁ ਮਰਿ ਜਾਈਐ ਰਾਮ ॥ ਲਾਜ ਨ ਆਵੈ ਅਗਿਆਨ ਮਤੀ ਦੁਰਜਨ ਬਿਰਮਾਈਐ ਰਾਮ ॥ ਪਤਿਤ ਪਾਵਨ ਪ੍ਰਭੁ ਤਿਆਗਿ ਕਰੇ ਕਹੁ ਕਤ ਠਹਰਾਈਐ ਰਾਮ ॥ ਨਾਨਕ ਭਗਤਿ ਭਾਉ ਕਰਿ ਦਇਆਲ ਕੀ ਜੀਵਨ ਪਦੁ ਪਾਈਐ ਰਾਮ ॥੨॥ {ਪੰਨਾ 848}
ਅਰਥ: ਹੇ ਭਾਈ! ਜਿਸ (ਪਰਮਾਤਮਾ ਦੀ ਯਾਦ) ਤੋਂ ਬਿਨਾ ਆਤਮਕ ਮੌਤ ਸਹੇੜ ਲਈਦੀ ਹੈ, ਉਸ ਨੂੰ ਭੁਲਾ ਕੇ ਕਿਸੇ ਭੀ ਹੋਰ ਥਾਂ ਪਰਚਣਾ ਨਹੀਂ ਚਾਹੀਦਾ। ਪਰ ਜਿਸ ਮਨੁੱਖ ਦੀ ਮਤਿ ਆਤਮਕ ਜੀਵਨ ਵਲੋਂ ਕੋਰੀ ਹੈ (ਪ੍ਰਭੂ ਦੀ ਯਾਦ ਭੁਲਾ ਕੇ) ਉਸ ਨੂੰ ਸ਼ਰਮ ਨਹੀਂ ਆਉਂਦੀ, ਉਹ ਮਨੁੱਖ ਭੈੜੇ ਬੰਦਿਆਂ ਵਿਚ ਪਰਚਿਆ ਰਹਿੰਦਾ ਹੈ। ਹੇ ਭਾਈ! ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲੇ ਪ੍ਰਭੂ ਨੂੰ ਭੁਲਾ ਕੇ ਹੋਰ ਕਿਥੇ ਸ਼ਾਂਤੀ ਆ ਸਕਦੀ ਹੈ? ਪ੍ਰਭੂ ਨਾਲ ਪਿਆਰ ਪਾਈ ਰੱਖ (ਇਸ ਤਰ੍ਹਾਂ) ਆਤਮਕ ਜੀਵਨ ਵਾਲਾ (ਉੱਚਾ) ਦਰਜਾ ਮਿਲ ਜਾਂਦਾ ਹੈ।੨।
ਸ੍ਰੀ ਗੋਪਾਲੁ ਨ ਉਚਰਹਿ ਬਲਿ ਗਈਏ ਦੁਹਚਾਰਣਿ ਰਸਨਾ ਰਾਮ ॥ ਪ੍ਰਭੁ ਭਗਤਿ ਵਛਲੁ ਨਹ ਸੇਵਹੀ ਕਾਇਆ ਕਾਕ ਗ੍ਰਸਨਾ ਰਾਮ ॥ ਭ੍ਰਮਿ ਮੋਹੀ ਦੂਖ ਨ ਜਾਣਹੀ ਕੋਟਿ ਜੋਨੀ ਬਸਨਾ ਰਾਮ ॥ ਨਾਨਕ ਬਿਨੁ ਹਰਿ ਅਵਰੁ ਜਿ ਚਾਹਨਾ ਬਿਸਟਾ ਕ੍ਰਿਮ ਭਸਮਾ ਰਾਮ ॥੩॥ {ਪੰਨਾ 848}
ਅਰਥ: ਹੇ (ਨਿੰਦਾ-ਈਰਖਾ ਦੀ ਅੱਗ ਵਿਚ) ਸੜ ਰਹੀਏ! ਨਿੰਦਾ ਕਰਨ ਦੇ) ਮੰਦੇ ਕੰਮ ਵਿਚ ਰੁੱਝੀ ਹੋਈ ਹੇ ਜੀਭ! ਤੂੰ ਸ੍ਰਿਸ਼ਟੀ ਦੇ ਪਾਲਣਹਾਰ ਪ੍ਰਭੂ (ਦਾ ਨਾਮ) ਯਾਦ ਨਹੀਂ ਕਰਦੀ। ਹੇ ਜਿੰਦੇ! ਜਿਹੜਾ ਪ੍ਰਭੂ ਭਗਤੀ ਨਾਲ ਪਿਆਰ ਕਰਨ ਵਾਲਾ ਹੈ, ਤੂੰ ਉਸ ਦੀ ਸੇਵਾ-ਭਗਤੀ ਨਹੀਂ ਕਰਦੀ, (ਤੇਰੇ ਇਸ) ਸਰੀਰ ਨੂੰ (ਕਾਮਾਦਿਕ) ਕਾਂ (ਅੰਦਰੇ ਅੰਦਰ) ਖਾਈ ਜਾ ਰਹੇ ਹਨ।
ਹੇ ਜਿੰਦੇ! ਭਟਕਣਾ ਦੇ ਕਾਰਨ ਤੂੰ (ਆਤਮਕ ਸਰਮਾਇਆ) ਲੁਟਾਈ ਜਾ ਰਹੀ ਹੈਂ, (ਨਾਮ ਭੁਲਾ ਕੇ) ਕ੍ਰੋੜਾਂ ਜੂਨਾਂ ਵਿਚ ਪੈਣਾ ਪੈਂਦਾ ਹੈ, ਤੂੰ ਇਹਨਾਂ ਦੁੱਖਾਂ ਨੂੰ ਨਹੀਂ ਸਮਝਦੀ! ਹੇ ਨਾਨਕ! ਆਖ-ਹੇ ਜਿੰਦੇ!) ਪਰਮਾਤਮਾ ਤੋਂ ਬਿਨਾ ਜਿਹੜਾ ਕਿਸੇ ਹੋਰ ਨੂੰ ਪਿਆਰ ਕਰਦੇ ਰਹਿਣਾ ਹੈ, (ਇਸ ਤਰ੍ਹਾਂ) ਗੂੰਹ ਦੇ ਕੀੜੇ ਵਾਂਗ (ਵਿਕਾਰਾਂ ਦੇ ਗੰਦ ਵਿਚ ਪਏ ਰਹਿ ਕੇ) ਆਤਮਕ ਜੀਵਨ (ਸੜ ਕੇ) ਸੁਆਹ ਹੋ ਜਾਂਦਾ ਹੈ।੩।
ਲਾਇ ਬਿਰਹੁ ਭਗਵੰਤ ਸੰਗੇ ਹੋਇ ਮਿਲੁ ਬੈਰਾਗਨਿ ਰਾਮ ॥ ਚੰਦਨ ਚੀਰ ਸੁਗੰਧ ਰਸਾ ਹਉਮੈ ਬਿਖੁ ਤਿਆਗਨਿ ਰਾਮ ॥ ਈਤ ਊਤ ਨਹ ਡੋਲੀਐ ਹਰਿ ਸੇਵਾ ਜਾਗਨਿ ਰਾਮ ॥ ਨਾਨਕ ਜਿਨਿ ਪ੍ਰਭੁ ਪਾਇਆ ਆਪਣਾ ਸਾ ਅਟਲ ਸੁਹਾਗਨਿ ਰਾਮ ॥੪॥੧॥੪॥ {ਪੰਨਾ 848}
ਅਰਥ: ਹੇ ਸਹੇਲੀਏ! ਭਗਵਾਨ ਨਾਲ ਪ੍ਰੀਤ ਬਣਾਈ ਰੱਖ। (ਦੁਨੀਆ ਦੇ ਪਦਾਰਥਾਂ ਵਲੋਂ) ਵੈਰਾਗਣ ਹੋ ਕੇ (ਮੋਹ ਤੋੜ ਕੇ ਪ੍ਰਭੂ ਦੇ ਚਰਨਾਂ ਵਿਚ) ਜੁੜੀ ਰਹੁ। (ਜਿਹੜੀਆਂ ਜੀਵ-ਇਸਤ੍ਰੀਆਂ ਪ੍ਰਭੂ-ਚਰਨਾਂ ਵਿਚ ਜੁੜੀਆਂ ਰਹਿੰਦੀਆਂ ਹਨ, ਉਹ) ਚੰਦਨ, ਸੋਹਣੇ ਕੱਪੜੇ, ਸੁਗੰਧੀਆਂ, ਸੁਆਦਲੇ ਭੋਜਨ (ਆਦਿਕ ਤੋਂ ਪੈਦਾ ਹੋਣ ਵਾਲੀ) ਆਤਮਕ ਮੌਤ ਲਿਆਉਣ ਵਾਲੀ ਹਉਮੈ ਜ਼ਹਿਰ ਨੂੰ ਤਿਆਗ ਦੇਂਦੀਆਂ ਹਨ। (ਹੇ ਸਹੇਲੀਏ! ਇਹਨਾਂ ਰਸਾਂ ਦੀ ਖ਼ਾਤਰ) ਇਧਰ ਉਧਰ ਡੋਲਣਾ ਨਹੀਂ ਚਾਹੀਦਾ ਹੈ, (ਪਰ ਇਹਨਾਂ ਵਲੋਂ) ਉਹੀ ਸੁਚੇਤ ਰਹਿੰਦੀਆਂ ਹਨ ਜਿਹੜੀਆਂ ਪ੍ਰਭੂ ਦੀ ਸੇਵਾ-ਭਗਤੀ ਵਿਚ ਲੀਨ ਰਹਿੰਦੀਆਂ ਹਨ।
ਹੇ ਨਾਨਕ! ਜਿਸ (ਜੀਵ-ਇਸਤ੍ਰੀ) ਨੇ ਆਪਣੇ ਪ੍ਰਭੂ (ਦਾ ਮਿਲਾਪ) ਹਾਸਲ ਕਰ ਲਿਆ, ਉਹ ਸਦਾ ਲਈ ਖਸਮ ਵਾਲੀ ਹੋ ਜਾਂਦੀ ਹੈ।੪।੧।੪।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ {ਪੰਨਾ 649}
ਅਰਥ: ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ।
ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ {ਪੰਨਾ 649}
ਅਰਥ: ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।੧।
ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ {ਪੰਨਾ 649}
ਅਰਥ: ਜਵਾਨ ਹੋਵੇ ਭਾਵੇਂ ਬੁੱਢਾ-ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ, ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ।
ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥ {ਪੰਨਾ 649-650}
ਅਰਥ: (ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।੨।
ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥ {ਪੰਨਾ 650}
ਅਰਥ: ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ, (ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ (ਆਪਣੇ) ਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ) ।੧੯।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਧਨਾਸਰੀ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥ ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥ {ਪੰਨਾ 687-688}
ਅਰਥ: ਮੈਂ (ਭੀ) ਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ (ਪਰ ਮੇਰੇ ਵਾਸਤੇ ਪਰਮਾਤਮਾ ਦਾ) ਨਾਮ (ਹੀ) ਤੀਰਥ ਹੈ। ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ (ਮੇਰੇ ਵਾਸਤੇ) ਤੀਰਥ ਹੈ (ਕਿਉਂਕਿ ਇਸ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ। ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ। ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ (ਅਰਦਾਸ ਕਰਦਾ ਹਾਂ-) ਹੇ ਧਰਤੀ ਦੇ ਆਸਰੇ ਪ੍ਰਭੂ! ਮੈਨੂੰ ਆਪਣਾ ਨਾਮ) ਦੇਹ। ਜਗਤ (ਵਿਕਾਰਾਂ ਵਿਚ) ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ (ਇਹਨਾਂ ਰੋਗਾਂ ਦਾ) ਇਲਾਜ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ (ਮਨ ਨੂੰ ਵਿਕਾਰਾਂ ਦੀ) ਮੈਲ ਲੱਗ ਜਾਂਦੀ ਹੈ। ਗੁਰੂ ਦਾ ਪਵਿਤ੍ਰ ਸ਼ਬਦ (ਮਨੁੱਖ ਨੂੰ) ਸਦਾ (ਆਤਮਕ) ਚਾਨਣ (ਦੇਂਦਾ ਹੈ, ਇਹੀ) ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ।੧।
ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਫਿਰ ਤੀਰਥ ਆਦਿਕਾਂ ਤੇ ਜਾ ਕੇ) ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ। ਪਰਮਾਤਮਾ ਦੇ ਗੁਣਾਂ ਦਾ ਹਾਰ (ਹਿਰਦੇ ਵਿਚ) ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ।
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ (ਆਪਣੇ ਮਨ ਨੂੰ ਵਿਕਾਰਾਂ ਵਲੋਂ) ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, (ਹੋਰਨਾਂ ਨੂੰ ਭੀ) ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ (ਦੇ ਚੱਕਰ) ਵਿਚ ਨਹੀਂ ਆਉਂਦਾ। ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ (ਸਾਰੇ) ਦੁੱਖ ਪਾਪ ਦੂਰ ਕਰ ਲੈਂਦਾ ਹੈ।
ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ (ਪ੍ਰਭੂ) ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ।੨।
ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ-ਇਹੀ ਉਹ ਤੀਰਥ-ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈ; ਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ।
(ਹੇ ਭਾਈ!) ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ। ਮਿੱਤਰ-ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ।੩।
ਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ। (ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ) ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ (ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੀ ਰਾਹੀਂ ਸਮਝਾਏ) । ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ।
ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ।
(ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ) ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ। ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ) ।੪।੧।

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ {ਪੰਨਾ 725}
ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ।
ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧।
ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।
ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩।
ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪।
ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫।
ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ {ਪੰਨਾ 725}
ਅਰਥ: ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬।
ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭।
ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮।
ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯।
ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦।
ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ {ਪੰਨਾ 726}
ਅਰਥ: ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ।੧੧।
ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈਨੂੰ ਦਰਸਨ ਬਖ਼ਸ਼। ਮੈਂ ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ।੧੨।
ਹੇ ਭਾਈ! ਜੇਹੜੀਆਂ ਜੀਵ-ਇਸਤ੍ਰੀਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨ, ਮੂੰਹ ਵਿਚ ਪਾਨ ਚਬਾਂਦੀਆਂ ਰਹਿੰਦੀਆਂ ਹਨ (ਭਾਵ, ਸਦਾ ਪਦਾਰਥਾਂ ਦੇ ਭੋਗਾਂ ਵਿਚ ਮਸਤ ਹਨ) , ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ ਨੂੰ ਮੌਤ (ਦੇ ਗੇੜ) ਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ ਚੌਰਾਸੀ ਦੇ ਗੇੜ ਵਿਚ ਪੈ ਗਈਆਂ) ।੧੩।
ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਗੁਰੂ ਦੇ ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ।੧੪।
ਹੇ ਭਾਈ! ਪਰਮਾਤਮਾ ਦਾ ਨਾਮ ਖ਼ਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ ਹੈ। ਹੇ ਨਾਨਕ! ਆਖ-) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ।੧੫।
ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ {ਪੰਨਾ 726}
ਅਰਥ: ਹੇ ਭਾਈ! ਗੁਰੂ ਨੂੰ (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈ। ਗੁਰੂ ਤੱ੍ਰੁਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ। ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ, ਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ।੧੬।
ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ। ਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ।੧੭।
ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ। ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀ) ਸਾਰੀ ਭੁੱਖ ਦੂਰ ਹੋ ਗਈ ਹੈ।੧੮।
ਹੇ ਭਾਈ! ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ। ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈ? ਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ।੧੯।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ। ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚ) ਲੀਨ ਹੋ ਸਕੀਦਾ ਹੈ।੨੦।
ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂ। ਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ। ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ।੨੧।
ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇ, ਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ। ਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ।੨੨।੨।

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ {ਪੰਨਾ 643}
ਅਰਥ: ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ) , ਮਨਮੁਖ (ਇਸ 'ਮਮਤਾ' ਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ।
ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥ {ਪੰਨਾ 643}
ਅਰਥ: ਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ, ਮਾਇਆ ਦੇ ਕਜ਼ੀਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ।
ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥ {ਪੰਨਾ 644}
ਅਰਥ: (ਪਰ) ਹੇ ਨਾਨਕ! ਨਾਮ ਉਹਨਾਂ ਮਨੁੱਖਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦੇ ਅਨੁਸਾਰ) (ਸੰਸਕਾਰ-ਰੂਪ ਲੇਖ) ਉੱਕਰ ਕੇ ਪ੍ਰਭੂ ਨੇ ਰੱਖ ਦਿੱਤਾ ਹੈ।੧।
ਮਃ ੩ ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥ {ਪੰਨਾ 644}
ਅਰਥ: (ਨਾਮ-ਰੂਪ) ਅੰਮ੍ਰਿਤ (ਹਰੇਕ ਜੀਵ ਦੇ ਹਿਰਦੇ-ਰੂਪ) ਘਰ ਵਿਚ ਹੀ ਭਰਿਆ ਹੋਇਆ ਹੈ, (ਪਰ) ਮਨਮੁਖਾਂ ਨੂੰ (ਉਸ ਦਾ) ਸੁਆਦ ਨਹੀਂ ਆਉਂਦਾ। ਜਿਵੇਂ ਹਰਨ (ਆਪਣੀ ਨਾਭੀ ਵਿਚ) ਕਸਤੂਰੀ ਨਹੀਂ ਸਮਝਦਾ ਤੇ ਭਰਮ ਵਿਚ ਭੁਲਾਇਆ ਹੋਇਆ ਭਟਕਦਾ ਹੈ, ਤਿਵੇਂ ਮਨਮੁਖ ਨਾਮ-ਅੰਮ੍ਰਿਤ ਨੂੰ ਛੱਡ ਕੇ ਵਿਹੁ ਨੂੰ ਇਕੱਠਾ ਕਰਦਾ ਹੈ, (ਪਰ ਉਸ ਦੇ ਭੀ ਕੀਹ ਵੱਸ?) ਕਰਤਾਰ ਨੇ (ਉਸ ਦੇ ਪਿਛਲੇ ਕੀਤੇ ਅਨੁਸਾਰ) ਉਸ ਨੂੰ ਆਪ ਖੁੰਝਾਇਆ ਹੋਇਆ ਹੈ।
ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥ {ਪੰਨਾ 644}
ਅਰਥ: ਵਿਰਲੇ ਗੁਰਮੁਖਾਂ ਨੂੰ ਸਮਝ ਪੈਂਦੀ ਹੈ, ਉਹਨਾਂ ਨੂੰ ਹਿਰਦੇ ਵਿਚ ਹੀ (ਪਰਮਾਤਮਾ ਦਿੱਸ ਪੈਂਦਾ ਹੈ; ਉਹਨਾਂ ਦਾ ਮਨ ਤੇ ਸਰੀਰ ਠੰਢੇ-ਠਾਰ ਹੋ ਜਾਂਦੇ ਹਨ ਤੇ ਜੀਭ ਨਾਲ (ਜਪ ਕੇ) ਉਹਨਾਂ ਨੂੰ ਨਾਮ ਦਾ ਸੁਆਦ ਆ ਜਾਂਦਾ ਹੈ।
ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥ {ਪੰਨਾ 644}
ਅਰਥ: ਸਤਿਗੁਰੂ ਦੇ ਸ਼ਬਦ ਨਾਲ ਹੀ ਨਾਮ (ਦਾ ਅੰਗੂਰ ਹਿਰਦੇ ਵਿਚ) ਉੱਗਦਾ ਹੈ ਤੇ ਸ਼ਬਦ ਦੀ ਰਾਹੀਂ ਹੀ ਹਰੀ ਨਾਲ ਮੇਲ ਹੁੰਦਾ ਹੈ; ਸ਼ਬਦ ਤੋਂ ਬਿਨਾ ਸਾਰਾ ਸੰਸਾਰ ਪਾਗਲ ਹੋਇਆ ਪਿਆ ਹੈ ਤੇ ਮਨੁੱਖਾ ਜਨਮ ਵਿਅਰਥ ਗਵਾਉਂਦਾ ਹੈ।
ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥ {ਪੰਨਾ 644}
ਅਰਥ: ਹੇ ਨਾਨਕ! ਗੁਰੂ ਦਾ ਇਕ ਸ਼ਬਦ ਹੀ ਆਤਮਕ ਜੀਵਨ ਦੇਣ ਵਾਲਾ ਜਲ ਹੈ ਜੋ ਸਤਿਗੁਰੂ ਦੇ ਸਨਮੁਖ ਮਨੁੱਖ ਨੂੰ ਮਿਲਦਾ ਹੈ।੨।
ਪਉੜੀ ॥ ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥ ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥ ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥ {ਪੰਨਾ 644}
ਅਰਥ: ਹੇ ਭਾਈ! ਦੱਸ ਉਹ ਹਰੀ, ਜੋ ਅਗੰਮ ਪੁਰਖ ਹੈ, ਕਿਸ ਤਰ੍ਹਾਂ ਮਿਲ ਸਕਦਾ ਹੈ? ਉਸ ਦਾ ਕੋਈ ਰੂਪ ਨਹੀਂ, ਕੋਈ ਰੇਖ ਨਹੀਂ, ਦਿੱਸਦਾ ਭੀ ਨਹੀਂ, ਉਸ ਨੂੰ ਕਿਵੇਂ ਸਿਮਰੀਏ? ਸ਼ਕਲ ਤੋਂ ਬਿਨਾ ਹੈ, ਮਾਇਆ ਤੋਂ ਰਹਿਤ ਹੈ, ਪਹੁੰਚ ਤੋਂ ਪਰੇ ਹੈ, ਸੋ, ਕੀਹ ਆਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰੀਏ?
ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥ ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥ {ਪੰਨਾ 644}
ਅਰਥ: ਜਿਸ ਮਨੁੱਖ ਨੂੰ ਆਪ ਪ੍ਰਭੂ ਸਮਝ ਦੇਂਦਾ ਹੈ ਉਹ ਪ੍ਰਭੂ ਦੇ ਰਾਹ ਤੇ ਤੁਰਦਾ ਹੈ; ਪੂਰੇ ਗੁਰੂ ਨੇ ਹੀ ਉਸ ਦਾ ਦੀਦਾਰ ਕਰਾਇਆ ਹੈ, ਗੁਰੂ ਦੀ ਦੱਸੀ ਕਾਰ ਕੀਤਿਆਂ ਹੀ ਉਹ ਮਿਲਦਾ ਹੈ।੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
ਸੋਰਠਿ ਮਹਲਾ ੫ ॥ ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥ ਗੁਣ ਨਿਧਾਨ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥੧॥ ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥ ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥੧॥ ਰਹਾਉ ॥ ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ ਦੁਰਮਤਿ ਖੋਈ ॥ ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥ {ਪੰਨਾ 617}
ਅਰਥ: ਹੇ ਮੇਰੇ ਮਨ! ਉਸ ਪ੍ਰਭੂ ਨੂੰ ਜਪਿਆ ਕਰੋ ਜੋ ਸਭ ਤੋਂ ਵੱਡਾ ਹੈ, ਜੋ ਸ੍ਰਿਸ਼ਟੀ ਦਾ ਪਾਲਣ ਵਾਲਾ ਹੈ, ਤੇ, ਜਿਸ ਦਾ ਆਸਰਾ ਲਿਆਂ ਸੁਖ ਪ੍ਰਾਪਤ ਕਰ ਲਈਦਾ ਹੈ, ਫਿਰ ਕਦੇ ਦੁੱਖ ਨਹੀਂ ਵਿਆਪਦਾ।੧।ਰਹਾਉ।
ਹੇ ਭਾਈ! ਉਸ ਪਰਮਾਤਮਾ ਦਾ ਸਿਮਰਨ ਕੀਤਿਆਂ (ਮਨ ਤੋਂ ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਜੋ ਨਾਸ-ਰਹਿਤ ਹੈ, ਤੇ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਹ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਭਗਤਾਂ ਵਾਸਤੇ ਹਰ ਵੇਲੇ ਦਾ ਸਹਾਰਾ ਹੈ। ਪਰ ਕੋਈ ਵਿਰਲਾ ਮਨੁੱਖ ਉਸ ਦਾ ਮਿਲਾਪ ਹਾਸਲ ਕਰਦਾ ਹੈ।੧।
ਹੇ ਭਾਈ! ਵੱਡੀ ਕਿਸਮਤਿ ਨਾਲ ਭਲੇ ਮਨੁੱਖਾਂ ਦੀ ਸੰਗਤਿ ਹਾਸਲ ਹੁੰਦੀ ਹੈ, ਉਹਨਾਂ ਨੂੰ ਮਿਲਿਆਂ ਖੋਟੀ ਬੁੱਧ ਨਾਸ ਹੋ ਜਾਂਦੀ ਹੈ। ਦਾਸ ਨਾਨਕ (ਭੀ) ਉਹਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਪ੍ਰੋ ਰੱਖਿਆ ਹੈ।੨।੫।੩੩।

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
ਸੋਰਠਿ ਮਹਲਾ ੧ ਤਿਤੁਕੀ ॥ ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥ ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥ ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥ ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥ ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥ ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥ ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥ ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥ {ਪੰਨਾ 635-636}
ਅਰਥ: (ਤੀਰਥ ਵਰਤ ਆਦਿਕ ਧਾਰਮਿਕ ਮਿਥੇ ਹੋਏ) ਕੰਮਾਂ ਦੇ ਵਿਸ਼ਵਾਸੀ ਹੇ ਪੰਡਿਤ! ਸੁਣ (ਇਹ ਕਰਮ ਧਰਮ ਆਤਮਕ ਆਨੰਦ ਨਹੀਂ ਪੈਦਾ ਕਰ ਸਕਦੇ) । ਹੇ ਭਾਈ! ਜਿਸ ਕੰਮ ਦੀ ਰਾਹੀਂ ਆਤਮਕ ਆਨੰਦ ਪੈਦਾ ਹੁੰਦਾ ਹੈ ਉਹ (ਇਹ) ਹੈ ਕਿ ਆਤਮਕ ਜੀਵਨ ਦੇਣ ਵਾਲੇ ਜਗਤ-ਮੂਲ (ਦੇ ਗੁਣਾਂ) ਨੂੰ ਆਪਣੇ ਵਿਚਾਰ-ਮੰਡਲ ਵਿਚ (ਲਿਆਂਦਾ ਜਾਏ) ।੧।ਰਹਾਉ।
ਹੇ ਭਾਈ! ਤੀਰਥ ਵਰਤ ਆਦਿਕ ਧਾਰਮਿਕ ਕਰਮ ਕਰਦਿਆਂ ਭੀ ਮਾਇਆ ਵਾਲੀਆਂ ਆਸਾਂ ਤੇ ਫੁਰਨੇ ਟਿਕੇ ਹੀ ਰਹਿੰਦੇ ਹਨ, ਇਹ) ਆਸਾਂ ਤੇ ਇਹ ਫੁਰਨੇ ਮਾਇਆ ਦੇ ਮੋਹ ਵਿਚ ਬੰਨ੍ਹਣ ਵਾਲੇ ਹਨ, (ਇਹ ਰਸਮੀ) ਧਾਰਮਿਕ ਕਰਮ (ਸਗੋਂ) ਮਾਇਆ ਦੇ ਬੰਦਨ ਪੈਦਾ ਕਰਨ ਵਾਲੇ ਹਨ। ਹੇ ਭਾਈ! ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ ਜਗਤ ਜੰਮਦਾ ਹੈ (ਜਨਮ ਮਰਨ ਦੇ ਗੇੜ ਵਿਚ ਆਉਂਦਾ ਹੈ) , ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਮੌਤੇ ਮਰਦਾ ਹੈ। ਹੇ ਭਾਈ! ਇਹ ਮਾਇਆ ਜਗਤ ਵਿਚ (ਜੀਵਾਂ ਨੂੰ) ਮੋਹਣ ਦਾ ਕੰਮ ਕਰੀ ਜਾਂਦੀ ਹੈ, ਇਹ ਸਾਰੇ (ਧਾਰਮਿਕ ਮਿਥੇ ਹੋਏ) ਕਰਮ ਵਿਅਰਥ ਹੀ ਜਾਂਦੇ ਹਨ।੧।
ਹੇ ਪੰਡਿਤ ਜੀ! ਤੁਸੀ (ਲੋਕਾਂ ਨੂੰ ਸੁਣਾਣ ਵਾਸਤੇ) ਵੇਦ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਖੋਲ੍ਹ ਕੇ ਉਚਾਰਦੇ ਰਹਿੰਦੇ ਹੋ, ਪਰ ਆਪ ਉਹੀ ਕਰਮ ਕਰਦੇ ਹੋ ਜੋ ਮਾਇਆ ਦੇ ਮੋਹ ਵਿਚ ਫਸਾਈ ਰੱਖਣ। ਹੇ ਪੰਡਿਤ! ਇਸ) ਪਖੰਡ ਨਾਲ (ਮਨ ਦੀ) ਮੈਲ ਦੂਰ ਨਹੀਂ ਹੋ ਸਕਦੀ, ਵਿਕਾਰਾਂ ਦੀ ਮੈਲ ਮਨ ਦੇ ਅੰਦਰ ਟਿਕੀ ਹੀ ਰਹਿੰਦੀ ਹੈ। ਇਸ ਤਰ੍ਹਾਂ ਤਾਂ ਮੱਕੜੀ ਭੀ (ਆਪਣਾ ਜਾਲਾ ਆਪ ਤਣ ਕੇ ਉਸੇ ਜਾਲੇ ਵਿਚ) ਉਲਟੀ ਸਿਰ-ਭਾਰ ਹੋ ਕੇ ਮਰਦੀ ਹੈ।੨।
ਹੇ ਭਾਈ! ਭੈੜੀ ਮਤਿ ਦੇ ਕਾਰਨ ਬੇਅੰਤ ਲੋਕਾਈ ਖ਼ੁਆਰ ਹੋ ਰਹੀ ਹੈ, ਪਰਮਾਤਮਾ ਨੂੰ ਵਿਸਾਰ ਕੇ ਹੋਰ ਦੇ ਮੋਹ ਵਿਚ ਖੁੰਝੀ ਹੋਈ ਹੈ। ਪਰਮਾਤਮਾ ਦਾ ਨਾਮ ਗੁਰੂ ਤੋਂ ਬਿਨਾ ਨਹੀਂ ਮਿਲ ਸਕਦਾ, ਤੇ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ। ਜਦੋਂ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਤਦੋਂ ਆਤਮਕ ਆਨੰਦ ਪ੍ਰਾਪਤ ਕਰਦਾ ਹੈ, ਤੇ, ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ।੩।
ਹੇ ਪੰਡਿਤ! ਗੁਰੂ ਦੀ ਸ਼ਰਨ ਪਿਆਂ ਸਦਾ-ਟਿਕਵੀਂ ਆਤਮਕ ਅਡੋਲਤਾ ਪੈਦਾ ਹੁੰਦੀ ਹੈ (ਇਸ ਤਰ੍ਹਾਂ) ਪਵਿਤ੍ਰ (ਹੋਇਆ) ਮਨ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ। (ਜੀਵਨ ਦਾ ਇਹ ਰਸਤਾ) ਉਹ ਮਨੁੱਖ ਸਮਝਦਾ ਹੈ ਜੋ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ, ਗੁਰੂ ਤੋਂ ਬਿਨਾ (ਇਹ) ਰਸਤਾ ਨਹੀਂ ਲੱਭਦਾ। ਜਿਸ ਮਨੁੱਖ ਦੇ ਮਨ ਵਿਚ ਲੋਭ (ਦੀ ਲਹਿਰ) ਜ਼ੋਰ ਪਾ ਰਹੀ ਹੋਵੇ, ਇਹ ਰਸਮੀ ਧਾਰਮਿਕ ਕੰਮ ਕਰਨ ਦਾ ਉਸ ਨੂੰ ਕੋਈ (ਆਤਮਕ) ਲਾਭ ਨਹੀਂ ਹੋ ਸਕਦਾ। (ਮਾਇਆ ਦੀ ਖ਼ਾਤਰ) ਝੂਠ ਬੋਲ ਬੋਲ ਕੇ ਉਹ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਇਹ ਝੂਠ-ਰੂਪ) ਜ਼ਹਿਰ ਖਾਂਦਾ ਰਹਿੰਦਾ ਹੈ।੪।
ਹੇ ਪੰਡਿਤ! ਜੇ ਦਹੀਂ ਰਿੜਕੀਏ ਤਾਂ ਉਸ ਵਿਚੋਂ ਮੱਖਣ ਨਿਕਲਦਾ ਹੈ, ਪਰ ਜੇ ਪਾਣੀ ਰਿੜਕੀਏ, ਤਾਂ ਪਾਣੀ ਹੀ ਵੇਖਣ ਵਿਚ ਆਉਂਦਾ ਹੈ। ਇਹ (ਮਾਇਆ-ਮੋਹਿਆ) ਜਗਤ (ਪਾਣੀ ਰਿੜਕ ਰਿੜਕ ਕੇ) ਇਹ ਪਾਣੀ ਹੀ ਹਾਸਲ ਕਰਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਾਇਆ ਦੀ) ਭਟਕਣਾ ਵਿਚ ਹੀ ਖ਼ੁਆਰ ਹੋਈਦਾ ਹੈ, ਘਟ ਘਟ ਵਿਚ ਵਿਆਪਕ ਅਲੱਖ ਪਰਮਾਤਮਾ ਤੋਂ ਖੁੰਝੇ ਰਹੀਦਾ ਹੈ।੫।
ਹੇ ਭਾਈ! ਇਹ ਜਗਤ ਸੂਤਰ ਦਾ ਧਾਗਾ (ਸਮਝ ਲਵੋ, ਜਿਵੇਂ ਧਾਗੇ ਨੂੰ ਗੰਢਾਂ ਪਈਆਂ ਹੋਈਆਂ ਹੋਣ, ਸੰਸਾਰਕ ਜੀਵਾਂ ਨੂੰ) ਮਾਇਆ ਦੇ ਮੋਹ ਦੀਆਂ ਦਸੀਂ ਪਾਸੀਂ ਗੰਢਾਂ ਪਈਆਂ ਹੋਈਆਂ ਹਨ (ਭਾਵ, ਮੋਹ ਵਿਚ ਫਸੇ ਜੀਵ ਦਸੀਂ ਪਾਸੀਂ ਖਿੱਚੇ ਜਾ ਰਹੇ ਹਨ) । (ਅਨੇਕਾਂ ਜੀਵ ਇਹ ਰਸਮੀ ਧਾਰਮਿਕ) ਕਰਮ ਕਰ ਕਰ ਕੇ ਹਾਰ ਗਏ, ਪਰ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਮੋਹ ਦੀ ਗੰਢ ਖੁਲ੍ਹਦੀ ਨਹੀਂ। ਹੇ ਭਾਈ! ਇਹ ਜਗਤ (ਰਸਮੀ ਧਾਰਮਿਕ ਕਰਮ ਕਰਦਾ ਹੋਇਆ ਭੀ ਮੋਹ ਦੀ) ਭਟਕਣਾ ਵਿਚ ਇਤਨਾ ਖੁੰਝਿਆ ਹੋਇਆ ਹੈ ਕਿ ਬਿਆਨ ਨਹੀਂ ਕੀਤਾ ਜਾ ਸਕਦਾ।੬।
ਹੇ ਪੰਡਿਤ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਡਰ-ਅਦਬ ਮਨ ਵਿਚ ਵੱਸ ਪੈਂਦਾ ਹੈ। ਉਸ ਡਰ-ਅਦਬ ਵਿਚ ਰਹਿ ਕੇ (ਮਾਇਆ ਦੇ ਮੋਹ ਵਲੋਂ) ਮਰਨਾ (ਜੀਵ ਦੇ ਮਸਤਕ ਉਤੇ ਕੀਤੇ ਕਰਮਾਂ ਦਾ ਐਸਾ) ਲੇਖ (ਹੈ ਜੋ ਇਸ ਨੂੰ ਅਟੱਲ) (ਜੀਵਨ ਦੇਂਦਾ) ਹੈ। ਹੇ ਭਾਈ! ਤੀਰਥ ਇਸ਼ਨਾਨ ਦਾਨ-ਪੁੰਨ ਤੇ ਹੋਰ ਚੰਗਿਆਈਆਂ ਪਰਮਾਤਮਾ ਦਾ ਨਾਮ ਹੀ ਹੈ, ਪਰਮਾਤਮਾ ਦੇ ਨਾਮ ਨੂੰ ਹੀ ਉਸ ਦੀ ਹਜ਼ੂਰੀ ਵਿਚ ਵਿਸ਼ੇਸ਼ਤਾ ਮਿਲਦੀ ਹੈ। (ਮਾਇਆ ਵਿਚ ਮਸਤ ਮਨ-ਹਾਥੀ ਨੂੰ ਸਿੱਧੇ ਰਸਤੇ ਤੋਰਨ ਵਾਸਤੇ) ਗੁਰੂ (ਦਾ ਸ਼ਬਦ) ਕੁੰਡਾ ਹੈ, ਗੁਰੂ ਨੇ ਹੀ ਪਰਮਾਤਮਾ ਦਾ ਨਾਮ ਮਨੁੱਖ ਨੂੰ ਦ੍ਰਿੜ੍ਹ ਕਰਾਇਆ ਹੈ। (ਗੁਰੂ ਦੀ ਮੇਹਰ ਨਾਲ ਜਦੋਂ ਨਾਮ) ਮਨ ਵਿਚ ਵੱਸਦਾ ਹੈ, ਤਾਂ ਧਾਰਮਿਕ ਵਿਖਾਵਾ ਮੁੱਕ ਜਾਂਦਾ ਹੈ।੭।
ਹੇ ਭਾਈ! ਇਹ ਮਨੁੱਖਾ ਸਰੀਰ ਪਰਮਾਤਮਾ-ਸਰਾਫ਼ ਦਾ ਦਿੱਤਾ ਹੋਇਆ ਇਕ ਹੱਟ ਹੈ ਜਿਸ ਵਿਚ ਕਦੇ ਨਾਹ ਮੁਕਣ ਵਾਲਾ ਨਾਮ-ਸੌਦਾ ਕਰਨਾ ਹੈ। ਉਹੀ ਜੀਵ-ਵਪਾਰੀ ਇਸ ਸੌਦੇ ਨੂੰ (ਆਪਣੇ ਸਰੀਰ-ਹੱਟ ਵਿਚ) ਦ੍ਰਿੜ੍ਹਤਾ ਨਾਲ ਵਣਜਦਾ ਹੈ ਜੇਹੜਾ ਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ। ਹੇ ਨਾਨਕ! ਉਹ ਜੀਵ-ਵਪਾਰੀ ਭਾਗਾਂ ਵਾਲਾ ਹੈ ਜੋ ਸਾਧ ਸੰਗਤਿ ਵਿਚ (ਰਹਿ ਕੇ) ਇਹ ਵਪਾਰ ਕਰਦਾ ਹੈ।੮।੨।

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥ {ਪੰਨਾ 661-662}
ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧।
(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ।
(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨।
ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ।੩।
(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ।
ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ।੪।੩।੫।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ਸਲੋਕੁ ਮਃ ੩ ॥ ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥ ਦੂਜੈ ਭਾਇ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥ ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥ ਨਾਨਕ ਬਿਨੁ ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥੧॥ {ਪੰਨਾ 591}
ਅਰਥ: ਸਤਿਗੁਰੂ ਦੇ ਦੱਸੇ ਰਾਹ ਤੇ ਤੁਰਨ ਤੋਂ ਬਿਨਾ ਮਨੁੱਖਾ ਜਨਮ ਵਿਅਰਥ ਗਵਾ ਕੇ ਸੰਸਾਰ ਮੁਇਆ ਹੋਇਆ ਹੈ; ਮਾਇਆ ਦੇ ਪਿਆਰ ਵਿਚ ਭਾਰੀ ਕਲੇਸ਼ ਲੱਗਦਾ ਹੈ ਤੇ (ਇਸੇ ਵਿਚ ਹੀ) ਮਰਦਾ ਹੈ ਫੇਰ ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ; (ਜਦ ਤਾਈਂ ਜੀਊਂਦਾ ਹੈ, ਇਸ ਦਾ ਵਿਕਾਰਾਂ ਦੇ) ਗੰਦ ਵਿਚ ਵਾਸ ਰਹਿੰਦਾ ਹੈ, (ਮੁਇਆਂ) ਪਰਤ ਪਰਤ ਕੇ ਜੂਨਾਂ ਵਿਚ ਪੈਂਦਾ ਹੈ; ਹੇ ਨਾਨਕ! ਅਖ਼ੀਰਲੇ ਵੇਲੇ ਪਛੁਤਾਉਂਦਾ ਹੋਇਆ ਜਾਂਦਾ ਹੈ (ਕਿਉਂਕਿ ਉਸ ਵੇਲੇ ਚੇਤਾ ਆਉਂਦਾ ਹੈ) ਕਿ ਨਾਮ ਤੋਂ ਬਿਨਾ ਜਮ ਸਜ਼ਾ ਦੇਵੇਗਾ।੧।
ਮਃ ੩ ॥ ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥ ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥ {ਪੰਨਾ 592}
ਅਰਥ: ਇਸ ਸੰਸਾਰ ਵਿਚ ਪਤੀ ਇੱਕੋ ਪਰਮਾਤਮਾ ਹੀ ਹੈ, ਹੋਰ ਸਾਰੀ ਸ੍ਰਿਸ਼ਟੀ (ਉਸ ਦੀਆਂ) ਇਸਤ੍ਰੀਆਂ ਹਨ; ਪਰਮਾਤਮਾ ਪਤੀ ਸਾਰੇ ਘਟਾਂ ਨੂੰ ਭੋਗਦਾ ਹੈ (ਭਾਵ, ਸਾਰੇ ਸਰੀਰਾਂ ਵਿਚ ਵਿਆਪਕ ਹੈ) ਤੇ ਨਿਰਲੇਪ ਭੀ ਹੈ, ਇਸ ਅਲੱਖ ਪ੍ਰਭੂ ਦੀ ਸਮਝ ਨਹੀਂ ਪੈਂਦੀ।
ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥ ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥ {ਪੰਨਾ 592}
ਅਰਥ: (ਜਿਸ ਮਨੁੱਖ ਨੂੰ) ਪੂਰੇ ਸਤਿਗੁਰੂ ਨੇ (ਉਸ ਅਲੱਖ ਪ੍ਰਭੂ ਦਾ) ਦਰਸ਼ਨ ਕਰਾ ਦਿੱਤਾ, ਉਸ ਨੂੰ ਸਤਿਗੁਰੂ ਦੇ ਸ਼ਬਦ ਦੁਆਰਾ ਸਮਝ ਪੈ ਗਈ; ਜਿਨ੍ਹਾਂ ਮਨੁੱਖਾਂ ਨੇ ਸ਼ਬਦ ਦੀ ਰਾਹੀਂ ਅਹੰਕਾਰ ਦੂਰ ਕੀਤਾ ਹੈ, ਜੋ ਪ੍ਰਭੂ ਪੁਰਖ ਨੂੰ ਜਪਦੇ ਹਨ, ਉਹ ਭੀ ਉਸ ਪੁਰਖ ਦਾ ਰੂਪ ਹੋ ਜਾਂਦੇ ਹਨ!
ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ ॥ ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥ {ਪੰਨਾ 592}
ਅਰਥ: ਉਸ ਅਲੱਖ ਹਰੀ ਦਾ ਕੋਈ ਸ਼ਰੀਕ ਨਹੀਂ, ਨਾ ਕੋਈ ਦੁਖੀ ਕਰਨ ਵਾਲਾ (ਕੰਟਕ-ਰੂਪ) ਉਸ ਦਾ ਵੈਰੀ ਹੈ; ਉਸ ਦਾ ਰਾਜ ਸਦਾ ਅਟੱਲ ਹੈ, ਨਾ ਉਹ ਜੰਮਦਾ ਹੈ ਨਾ ਮਰਦਾ ਹੈ।
ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ ॥ ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥੨॥ {ਪੰਨਾ 592}
ਅਰਥ: (ਸੱਚਾ) ਸੇਵਕ ਉਸ ਸੱਚੇ ਹਰੀ ਦੀ ਸਿਫ਼ਤਿ-ਸਾਲਾਹ ਕਰ ਕੇ ਹਰ ਵੇਲੇ ਉਸ ਦਾ ਸਿਮਰਨ ਕਰਦਾ ਹੈ; ਨਾਨਕ (ਭੀ ਉਸ) ਸੱਚੇ ਦੀ ਵਡਿਆਈ ਵੇਖ ਕੇ ਪ੍ਰਸੰਨ ਹੋ ਰਿਹਾ ਹੈ।੨।
ਪਉੜੀ ॥ ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ ਹਰਿ ਨਾਮੋ ਤਿਨ ਕੰਉ ਰਖਣਹਾਰਾ ॥ ਹਰਿ ਨਾਮੁ ਪਿਤਾ ਹਰਿ ਨਾਮੋ ਮਾਤਾ ਹਰਿ ਨਾਮੁ ਸਖਾਈ ਮਿਤ੍ਰੁ ਹਮਾਰਾ ॥ {ਪੰਨਾ 592}
ਅਰਥ: ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ ਹਰੀ ਦਾ ਨਾਮ ਵੱਸਦਾ ਹੈ, ਉਹਨਾਂ ਨੂੰ ਰੱਖਣ ਵਾਲਾ ਹਰੀ ਦਾ ਨਾਮ ਹੀ ਹੁੰਦਾ ਹੈ। (ਉਹਨਾਂ ਦਾ ਯਕੀਨ ਬਣ ਜਾਂਦਾ ਹੈ ਕਿ) ਹਰੀ ਦਾ ਨਾਮ ਹੀ ਸਾਡਾ ਮਾਂ ਪਿਉ ਹੈ ਤੇ ਨਾਮ ਹੀ ਸਾਡਾ ਸਖਾ ਤੇ ਮਿਤ੍ਰ ਹੈ।
ਹਰਿ ਨਾਵੈ ਨਾਲਿ ਗਲਾ ਹਰਿ ਨਾਵੈ ਨਾਲਿ ਮਸਲਤਿ ਹਰਿ ਨਾਮੁ ਹਮਾਰੀ ਕਰਦਾ ਨਿਤ ਸਾਰਾ ॥ ਹਰਿ ਨਾਮੁ ਹਮਾਰੀ ਸੰਗਤਿ ਅਤਿ ਪਿਆਰੀ ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ ॥ {ਪੰਨਾ 592}
ਅਰਥ: ਹਰੀ ਦੇ ਨਾਮ ਨਾਲ ਹੀ ਸਾਡੀਆਂ ਗੱਲਾਂ, ਤੇ ਨਾਮ ਨਾਲ ਹੀ ਸਲਾਹ ਹੈ; ਨਾਮ ਹੀ ਸਦਾ ਸਾਡੀ ਸਾਰ ਲੈਂਦਾ ਹੈ; ਹਰੀ ਦਾ ਨਾਮ ਹੀ ਸਾਡੀ ਪਿਆਰੀ ਸੰਗਤਿ ਹੈ, ਤੇ ਨਾਮ ਹੀ ਸਾਡੀ ਕੁਲ ਤੇ ਪਰਵਾਰ ਹੈ।
ਜਨ ਨਾਨਕ ਕੰਉ ਹਰਿ ਨਾਮੁ ਹਰਿ ਗੁਰਿ ਦੀਆ ਹਰਿ ਹਲਤਿ ਪਲਤਿ ਸਦਾ ਕਰੇ ਨਿਸਤਾਰਾ ॥੧੫॥ {ਪੰਨਾ 592}
ਅਰਥ: ਦਾਸ ਨਾਨਕ ਨੂੰ ਭੀ ਗੁਰੂ ਨੇ (ਉਸ) ਹਰੀ ਦਾ ਨਾਮ ਦਿੱਤਾ ਹੈ ਜੋ ਇਸ ਲੋਕ ਵਿਚ ਤੇ ਪਰਲੋਕ ਵਿਚ ਪਾਰ-ਉਤਾਰਾ ਕਰਦਾ ਹੈ।੧੫।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਸੋਰਠਿ ਮਹਲਾ ੫ ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥੩॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥੪॥੯॥੫੯॥ {ਪੰਨਾ 623}
ਅਰਥ: ਹੇ ਭਾਈ! ਸਦਾ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮਨ-ਮੰਗੇ ਫਲ (ਪ੍ਰਭੂ ਦੇ ਦਰ ਤੋਂ) ਪ੍ਰਾਪਤ ਕਰਦੇ ਰਹੋਗੇ, ਪਰਮਾਤਮਾ ਜਿੰਦ ਦੇ ਨਾਲ (ਵੱਸਦਾ) ਸਾਥੀ (ਪ੍ਰਤੀਤ ਹੁੰਦਾ ਰਹੇਗਾ) ।੧।ਰਹਾਉ।
(ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਪਰਮਾਤਮਾ ਦੇ) ਚਰਨਾਂ ਵਿਚ ਜੋੜ ਦਿੱਤਾ, ਉਸ ਨੇ ਉਹ ਪਰਮਾਤਮਾ ਲੱਭ ਲਿਆ ਜੋ ਹਰ ਵੇਲੇ ਅੰਗ-ਸੰਗ ਵੱਸਦਾ ਹੈ, ਤੇ, (ਜਿੰਦ ਦਾ) ਮਦਦਗਾਰ ਹੈ। (ਜੇ ਪ੍ਰਭੂ-ਚਰਨਾਂ ਵਿਚ ਜੁੜੇ ਰਹੀਏ, ਤਾਂ) ਜਿੱਥੇ ਭੀ ਜਾਈਏ, ਉਥੇ ਹੀ ਸੁਖੀ ਰਹਿ ਸਕੀਦਾ ਹੈ (ਪਰ ਜਿਨ੍ਹਾਂ ਨੂੰ ਚਰਨਾਂ ਵਿਚ ਮਿਲਾਇਆ ਹੈ) ਪ੍ਰਭੂ ਨੇ (ਆਪ ਹੀ) ਕਿਰਪਾ ਕਰ ਕੇ ਮਿਲਾਇਆ ਹੈ।੧।
ਹੇ ਭਾਈ! ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹਾਂ, (ਸੰਤ ਜਨਾਂ ਦੀ ਕਿਰਪਾ ਨਾਲ) ਪਰਮਾਤਮਾ ਜਿੰਦ ਦਾ ਆਸਰਾ (ਪ੍ਰਤੀਤ ਹੁੰਦਾ ਰਹਿੰਦਾ ਹੈ) । ਸੰਤ ਜਨ ਕਿਰਪਾ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਂਦੇ ਹਨ, (ਅਤੇ ਇਸ ਤਰ੍ਹਾਂ) ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਭੀ) ਪਵਿਤ੍ਰ ਜੀਵਨ ਵਾਲਾ ਬਣਾ ਲੈਂਦੇ ਹਨ।੨।
ਹੇ ਭਾਈ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪਈਦਾ। ਪਰਮਾਤਮਾ ਆਪ (ਸਿਫ਼ਤਿ-ਸਾਲਾਹ ਕਰਨ ਵਾਲਿਆਂ ਦੀ) ਰਾਖੀ ਕਰਦਾ ਹੈ, ਸਦਾ ਉਹਨਾਂ ਦੀ ਜਿੰਦ ਦੇ ਨਾਲ ਰਾਖਾ ਬਣਿਆ ਰਹਿੰਦਾ ਹੈ।੩।
(ਪਰ,) ਹੇ ਨਾਨਕ! ਉਸ ਮਨੁੱਖ ਨੇ ਹੀ ਪਰਮਾਤਮਾ ਦੇ ਨਾਮ ਦਾ ਸੁਆਦ ਸਮਝਿਆ ਹੈ (ਕਦਰ ਜਾਣੀ ਹੈ) , ਜਿਸ ਨੂੰ ਸਿਰਜਣਹਾਰ ਸਰਬ-ਵਿਆਪਕ ਪ੍ਰਭੂ ਆਪ (ਇਹ ਦਾਤਿ) ਦੇਂਦਾ ਹੈ। ਪਰਮਾਤਮਾ ਦੀ ਸ਼ਰਨ ਪਿਆ ਰਹਿ ਕੇ ਉਹ ਆਤਮਕ ਆਨੰਦ ਮਾਣਦਾ ਰਹਿੰਦਾ ਹੈ। ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ।੪।੯।੫੯।

||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਵਡਹੰਸੁ ਮਹਲਾ ੩ ॥ ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥ ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥ ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥ ਬਿਨੁ ਭਗਤੀ ਸੁਖੁ ਨ ਹੋਈ ਦੂਜੈ ਪਤਿ ਖੋਈ ਗੁਰਮਤਿ ਨਾਮੁ ਅਧਾਰੇ ॥ ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥ ਰਤਨ ਪਦਾਰਥ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥੧॥ {ਪੰਨਾ 569-570}
ਅਰਥ: ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ (ਆਤਮਕ ਜੀਵਨ ਦੀ) ਸੂਝ ਬਖ਼ਸ਼ ਦਿੱਤੀ (ਉਸ ਦੇ ਹਿਰਦੇ-ਸ਼ਹਰ ਵਿਚ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ) ਕੀਮਤੀ ਰਤਨਾਂ ਦਾ ਵਪਾਰ ਹੁੰਦਾ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੀ ਭਗਤੀ ਦੀ ਖੱਟੀ ਪ੍ਰਾਪਤ ਹੁੰਦੀ ਰਹਿੰਦੀ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਜੁੜ ਕੇ ਉਸ ਦੀ ਲੀਨਤਾ ਗੁਣਾਂ ਦੇ ਮਾਲਕ-ਪ੍ਰਭੂ ਵਿਚ ਹੋ ਜਾਂਦੀ ਹੈ।
ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਆਪ (ਆਤਮਕ ਜੀਵਨ ਦੀ) ਸੂਝ ਦੇਂਦਾ ਹੈ ਉਹ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਟਿਕ ਕੇ ਗੁਣਾਂ ਦੇ ਮਾਲਕ-ਪ੍ਰਭੂ ਵਿਚ ਲੀਨ ਹੋ ਜਾਂਦਾ ਹੈ, ਉਹ ਜਗਤ ਵਿਚ (ਜਨਮ ਲੈ ਕੇ) ਪ੍ਰਭੂ ਦੀ ਭਗਤੀ ਦਾ ਲਾਭ ਖੱਟਦਾ ਹੈ। ਗੁਰੂ ਦੀ ਮਤਿ ਉਤੇ ਤੁਰ ਕੇ ਉਹ ਹਰਿ-ਨਾਮ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾਈ ਰੱਖਦਾ ਹੈ (ਉਸ ਨੂੰ ਨਿਸ਼ਚਾ ਰਹਿੰਦਾ ਹੈ ਕਿ) ਭਗਤੀ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ, ਮਾਇਆ ਦੇ ਮੋਹ ਵਿਚ ਫਸਣ ਵਾਲੇ ਨੇ (ਲੋਕ ਪਰਲੋਕ ਵਿਚ ਆਪਣੀ) ਇੱਜ਼ਤ ਗਵਾ ਲਈ।
ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਇਸ (ਨਾਮ-) ਵਪਾਰ ਵਿਚ ਲਾ ਦੇਂਦਾ ਹੈ ਉਹ ਸਦਾ ਨਾਮ-ਵੱਖਰ ਵਿਹਾਝਦਾ ਹੈ, ਨਾਮ ਦਾ ਹੀ ਲਾਭ ਖੱਟਦਾ ਹੈ। ਭਾਈ! ਜਦੋਂ ਗੁਰੂ (ਆਤਮਕ ਜੀਵਨ ਦੀ) ਸਮਝ ਬਖ਼ਸ਼ਦਾ ਹੈ ਤਾਂ (ਮਨੁੱਖ ਦੇ ਹਿਰਦੇ-ਸ਼ਹਰ ਵਿਚ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਕੀਮਤੀ ਰਤਨਾਂ ਦਾ ਵਪਾਰ ਹੋਣ ਲੱਗ ਪੈਂਦਾ ਹੈ।੧।
ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥ ਕੂੜੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥ ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥ ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੂਝੇ ਸੁਖੁ ਨ ਹੋਈ ॥ ਆਵਣ ਜਾਣਾ ਕਦੇ ਨ ਚੂਕੈ ਮਾਇਆ ਮੋਹ ਪਿਆਰਾ ॥ ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥੨॥ {ਪੰਨਾ 570}
ਅਰਥ: ਹੇ ਭਾਈ! ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ (ਨਿਰੀ ਮਾਇਆ ਦੀ ਖ਼ਾਤਰ ਦੌੜ-ਭਜ) ਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ ਹੈ, (ਇਸ ਤਰ੍ਹਾਂ) ਝੂਠ ਬੋਲ ਬੋਲ ਕੇ (ਆਤਮਕ ਮੌਤ ਲਿਆਉਣ
ਵਾਲੀ ਮੋਹ ਦੀ) ਜ਼ਹਿਰ ਖਾਧੀ ਜਾਂਦੀ ਹੈ, (ਜਿਸ ਕਰਕੇ ਮਨੁੱਖ ਦੇ ਅੰਦਰ) ਅਨੇਕਾਂ ਵਿਕਾਰ ਵਧਦੇ ਜਾਂਦੇ ਹਨ। ਅਨੇਕਾਂ ਵਿਕਾਰ ਵਧਦੇ ਜਾਂਦੇ ਹਨ, ਇਹ ਜਗਤ ਭੀ (ਨਿਰਾ) ਸਹਿਮ (ਦਾ ਘਰ ਹੀ ਪ੍ਰਤੀਤ ਹੁੰਦਾ) ਹੈ, ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਮਨੁੱਖ (ਲੋਕ ਪਰਲੋਕ ਵਿਚ) ਇੱਜ਼ਤ ਗਵਾ ਲੈਂਦਾ ਹੈ।
ਜਿਸ ਮਨੁੱਖ ਨੂੰ ਸਦਾ ਮਾਇਆ ਦਾ ਮੋਹ ਪਿਆਰਾ ਲੱਗਦਾ ਹੈ ਉਸ ਦਾ ਜਨਮ ਮਰਨ ਦਾ ਗੇੜ ਕਦੇ ਨਹੀਂ ਮੁੱਕਦਾ। ਹੇ ਭਾਈ! ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ, (ਨਿਰੀ ਮਾਇਆ ਦੀ ਖ਼ਾਤਰ ਦੌੜ-ਭਜ) ਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ ਹੈ।੨।
ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ ॥ ਖੋਟੇ ਦਰਗਹ ਸੁਟੀਅਨਿ ਊਭੇ ਕਰਨਿ ਪੁਕਾਰਾ ਰਾਮ ॥ ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥ ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥ ਮਨਮੁਖ ਸੰਤਾ ਨਾਲਿ ਵੈਰੁ ਕਰਿ ਦੁਖੁ ਖਟੇ ਸੰਸਾਰਾ ॥ ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ ਰਾਮ ॥੩॥ {ਪੰਨਾ 570}
ਅਰਥ: ਹੇ ਭਾਈ! ਭੈੜੇ ਅਤੇ ਚੰਗੇ ਸਾਰੇ (ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰਬਾਰ ਵਿਚ ਪਰਖੇ ਜਾਂਦੇ ਹਨ। ਭੈੜੇ ਬੰਦੇ ਤਾਂ ਦਰਗਾਹ ਵਿਚ ਰੱਦੇ ਜਾਂਦੇ ਹਨ, ਉਹ ਉਥੇ ਖਲੋ ਕੇ ਪੁਕਾਰ ਕਰਦੇ ਹਨ। ਜਿਨ੍ਹਾਂ ਮਨੁੱਖਾਂ ਨੇ ਆਪਣੇ ਮਨ ਦੇ ਪਿੱਛੇ ਤੁਰ ਕੇ ਆਪਣਾ ਮਨੁੱਖਾ ਜਨਮ ਗਵਾ ਲਿਆ, ਉਹ ਮੂਰਖ ਗਵਾਰ (ਪ੍ਰਭੂ ਦੀ ਦਰਗਾਹ ਵਿਚ ਰੱਦੇ ਜਾਣ ਤੇ) ਖਲੋਤੇ ਪੁਕਾਰ ਕਰਦੇ ਹਨ (ਹਾੜੇ-ਤਰਲੇ ਕਰਦੇ ਹਨ) । (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ) ਜਿਸ ਜ਼ਹਿਰ-ਮਾਇਆ ਨੇ ਜਗਤ ਨੂੰ ਕੁਰਾਹੇ ਪਾ ਰੱਖਿਆ ਹੈ (ਉਸ ਵਿਚ ਫਸ ਕੇ ਉਹਨਾਂ ਨੂੰ) ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਚੰਗਾ ਨਹੀਂ ਸੀ ਲੱਗਾ। (ਸੰਤ ਜਨ ਅਜੇਹੇ ਮਨੁੱਖਾਂ ਨੂੰ ਉਪਦੇਸ਼ ਤਾਂ ਕਰਦੇ ਹਨ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜਗਤ ਸੰਤ ਜਨਾਂ ਨਾਲ ਹੀ ਵੈਰ ਕਰ ਕੇ ਦੁੱਖ ਵਿਹਾਝਦਾ ਰਹਿੰਦਾ ਹੈ।
ਹੇ ਭਾਈ! ਭੈੜੇ ਅਤੇ ਚੰਗੇ (ਸਾਰੇ ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਦਰਬਾਰ ਵਿਚ ਪਰਖੇ ਜਾਂਦੇ ਹਨ।੩।
ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ਰਾਮ ॥ ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ ॥ ਜਿਉ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥ ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ ॥ ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ॥੪॥੪॥ {ਪੰਨਾ 570}
ਅਰਥ: (ਹੇ ਭਾਈ! ਜੀਵਾਂ ਨੂੰ 'ਖੋਟੇ ਖਰੇ' ਪਰਮਾਤਮਾ) ਆਪ ਹੀ ਬਣਾਂਦਾ ਹੈ। (ਕਿਸੇ ਜੀਵ ਦੇ ਖੋਟੇ ਜਾਂ ਖਰੇ ਹੋਣ ਦਾ ਗਿਲਾ) ਕਿਸੇ ਪਾਸ ਨਹੀਂ ਕੀਤਾ ਜਾ ਸਕਦਾ। (ਪ੍ਰਭੂ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ। ਜਿਸ ਕੰਮ ਵਿਚ (ਜੀਵਾਂ ਨੂੰ ਲਾਣ ਦੀ ਪ੍ਰਭੂ ਦੀ) ਮਰਜ਼ੀ ਹੁੰਦੀ ਹੈ ਉਸ ਕੰਮ ਵਿਚ ਲਾ ਦੇਂਦਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ (ਤਿਵੇਂ ਕਰਾਂਦਾ ਹੈ) । ਜਿਵੇਂ ਉਸ ਪ੍ਰਭੂ ਦੀ ਰਜ਼ਾ ਹੁੰਦੀ ਹੈ ਤਿਵੇਂ ਹੀ (ਜੀਵਾਂ ਪਾਸੋਂ ਕੰਮ) ਕਰਾਂਦਾ ਹੈ (ਆਪਣੇ ਆਪ ਵਿਚ) ਨਾਹ ਕੋਈ ਜੀਵ ਸੂਰਮਾ ਹੈ ਨਾਹ ਕੋਈ ਕਮਜ਼ੋਰ ਹੈ। ਜਗਤ ਦਾ ਸਹਾਰਾ ਦਾਤਾਰ ਜੋ ਜੀਵਾਂ ਦੇ ਕੀਤੇ ਕਰਮ ਅਨੁਸਾਰ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਉਹ ਆਪ ਹੀ ਬਖ਼ਸ਼ਸ਼ ਕਰਦਾ ਹੈ (ਤੇ ਜੀਵਾਂ ਨੂੰ ਸਹੀ ਜੀਵਨ-ਰਾਹ ਦੱਸਦਾ ਹੈ) ।
ਹੇ ਨਾਨਕ! ਆਖ-ਹੇ ਭਾਈ!) ਗੁਰੂ ਦੀ ਕਿਰਪਾ ਨਾਲ ਹੀ ਆਪਾ-ਭਾਵ ਦੂਰ ਕੀਤਾ ਜਾ ਸਕਦਾ ਹੈ (ਜਿਸ ਨੇ ਆਪਾ-ਭਾਵ ਦੂਰ ਕਰ ਲਿਆ, ਉਸ ਨੇ) ਪਰਮਾਤਮਾ ਦੇ ਨਾਮ ਵਿਚ ਜੁੜ ਕੇ (ਲੋਕ ਪਰਲੋਕ ਵਿਚ) ਇੱਜ਼ਤ ਪ੍ਰਾਪਤ ਕਰ ਲਈ ਹੈ। (ਹੇ ਭਾਈ! ਜੀਵਾਂ ਨੂੰ ਖੋਟੇ ਖਰੇ ਪਰਮਾਤਮਾ) ਆਪ ਹੀ ਬਣਾਂਦਾ ਹੈ (ਕਿਸੇ ਜੀਵ ਦੇ ਖੋਟੇ ਜਾਂ ਖਰੇ ਹੋਣ ਦਾ ਗਿਲਾ) ਕਿਸੇ ਪਾਸ ਨਹੀਂ ਕੀਤਾ ਜਾ ਸਕਦਾ। (ਪ੍ਰਭੂ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ।੪।੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥ {ਪੰਨਾ 677}
ਅਰਥ: ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ।ਰਹਾਉ।
ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।੧।
ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।੨।
ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।੩।
ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ। ਹੇ ਪ੍ਰਭੂ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੩।੨੭।

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||
ਜੈਤਸਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥ {ਪੰਨਾ 700}
ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ।
ਹੇ ਭਾਈ! ਮਾਂ ਪਿਉ, ਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇ) ਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧।
ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ 'ਹਾਇ, ਹਾਇ' ਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨।
ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ) , ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩।
ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||
ਸੂਹੀ ਮਹਲਾ ੪ ॥ ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥ ਗੁਰਿ ਤੁਠੈ ਹਰਿ ਰੰਗੁ ਚਾੜਿਆ ਫਿਰਿ ਬਹੁੜਿ ਨ ਹੋਵੀ ਭੰਙੁ ॥੧॥ ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਙੁ ॥ ਗੁਰਿ ਤੁਠੈ ਹਰਿ ਉਪਦੇਸਿਆ ਹਰਿ ਭੇਟਿਆ ਰਾਉ ਨਿਸੰਙੁ ॥੧॥ ਰਹਾਉ ॥ ਮੁੰਧ ਇਆਣੀ ਮਨਮੁਖੀ ਫਿਰਿ ਆਵਣ ਜਾਣਾ ਅੰਙੁ ॥ ਹਰਿ ਪ੍ਰਭੁ ਚਿਤਿ ਨ ਆਇਓ ਮਨਿ ਦੂਜਾ ਭਾਉ ਸਹਲੰਙੁ ॥੨॥ ਹਮ ਮੈਲੁ ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰਙੁ ॥ ਗੁਰਿ ਅੰਮ੍ਰਿਤ ਸਰਿ ਨਵਲਾਇਆ ਸਭਿ ਲਾਥੇ ਕਿਲਵਿਖ ਪੰਙੁ ॥੩॥ ਹਰਿ ਦੀਨਾ ਦੀਨ ਦਇਆਲ ਪ੍ਰਭੁ ਸਤਸੰਗਤਿ ਮੇਲਹੁ ਸੰਙੁ ॥ ਮਿਲਿ ਸੰਗਤਿ ਹਰਿ ਰੰਗੁ ਪਾਇਆ ਜਨ ਨਾਨਕ ਮਨਿ ਤਨਿ ਰੰਙੁ ॥੪॥੩॥ {ਪੰਨਾ 731-732}
ਅਰਥ: ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਵਿਚ ਪਿਆਰ ਜੋੜ। ਜੇ (ਕਿਸੇ ਮਨੁੱਖ ਉਤੇ) ਗੁਰੂ ਮੇਹਰਬਾਨ ਹੋ ਕੇ, ਉਸ ਨੂੰ ਹਰਿ-ਨਾਮ ਸਿਮਰਨ ਦਾ ਉਪਦੇਸ਼ ਦੇਵੇ, ਤਾਂ ਉਸ ਮਨੁੱਖ ਨੂੰ ਪ੍ਰਭੂ-ਪਾਤਿਸ਼ਾਹ ਜ਼ਰੂਰ ਮਿਲ ਪੈਂਦਾ ਹੈ।੧।ਰਹਾਉ।
ਹੇ ਭਾਈ! ਹਰਿ-ਨਾਮ ਦਾ ਸਿਮਰਨ (ਮਨੁੱਖ ਦੇ ਮਨ ਵਿਚ) ਹਰੀ ਦਾ ਪਿਆਰ ਪੈਦਾ ਕਰਦਾ ਹੈ, ਤੇ, ਇਹ ਹਰੀ-ਨਾਲ-ਪਿਆਰ ਮਜੀਠ ਦੇ ਰੰਗ ਵਰਗਾ ਪੱਕਾ ਪਿਆਰ ਹੁੰਦਾ ਹੈ। ਜੇ (ਕਿਸੇ ਮਨੁੱਖ ਉਤੇ) ਗੁਰੂ ਤੱ੍ਰੁਠ ਕੇ ਉਸ ਨੂੰ ਹਰਿ-ਨਾਮ ਦਾ ਰੰਗ ਚਾੜ੍ਹ ਦੇਵੇ ਤਾਂ ਮੁੜ ਉਸ ਰੰਗ (ਪਿਆਰ) ਦਾ ਕਦੇ ਨਾਸ ਨਹੀਂ ਹੁੰਦਾ।੧।
ਹੇ ਭਾਈ! ਜੇਹੜੀ ਅੰਞਾਣ ਜੀਵ-ਇਸਤ੍ਰੀ (ਗੁਰੂ ਦਾ ਆਸਰਾ ਛੱਡ ਕੇ) ਆਪਣੇ ਹੀ ਮਨ ਦੇ ਪਿੱਛੇ ਤੁਰਦੀ ਹੈ, ਉਸ ਦਾ ਜਨਮ ਮਰਨ ਦੇ ਗੇੜ ਨਾਲ ਸਾਥ ਬਣਿਆ ਰਹਿੰਦਾ ਹੈ। ਉਸ (ਜੀਵ-ਇਸਤ੍ਰੀ) ਦੇ ਚਿੱਤ ਵਿਚ ਹਰੀ-ਪ੍ਰਭੂ ਨਹੀਂ ਵੱਸਦਾ, ਉਸ ਦੇ ਮਨ ਵਿਚ ਮਾਇਆ ਦਾ ਮੋਹ ਹੀ ਸਾਥੀ ਬਣਿਆ ਰਹਿੰਦਾ ਹੈ।੨।
ਹੇ ਹਰੀ! ਅਸੀ ਜੀਵ (ਵਿਕਾਰਾਂ ਦੀ) ਮੈਲ ਨਾਲ ਭਰੇ ਰਹਿੰਦੇ ਹਾਂ, ਅਸੀ ਮੰਦ-ਕਰਮੀ ਹਾਂ। ਹੇ ਅੰਗ ਪਾਲਣ ਵਾਲੇ ਪ੍ਰਭੂ! ਸਾਡੀ ਰੱਖਿਆ ਕਰ, ਸਾਡੀ ਸਹਾਇਤਾ ਕਰ। ਹੇ ਭਾਈ! ਗੁਰੂ ਨੇ (ਜਿਸ ਮਨੁੱਖ ਨੂੰ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੇ ਸਰੋਵਰ ਵਿਚ ਇਸ਼ਨਾਨ ਕਰਾ ਦਿੱਤਾ, (ਉਸ ਦੇ ਅੰਦਰੋਂ) ਸਾਰੇ ਪਾਪ ਲਹਿ ਜਾਂਦੇ ਹਨ, ਪਾਪਾਂ ਦਾ ਚਿੱਕੜ ਧੁਪ ਜਾਂਦਾ ਹੈ।੩।
ਹੇ ਅੱਤ ਕੰਗਾਲਾਂ ਉਤੇ ਦਇਆ ਕਰਨ ਵਾਲੇ ਹਰੀ-ਪ੍ਰਭੂ! ਮੈਨੂੰ ਸਾਧ ਸੰਗਤਿ ਦਾ ਸਾਥ ਮਿਲਾ। ਹੇ ਦਾਸ ਨਾਨਕ! ਆਖ-) ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੇ ਨਾਮ ਦਾ ਪ੍ਰੇਮ ਪ੍ਰਾਪਤ ਕਰ ਲਿਆ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਉਹ ਪ੍ਰੇਮ (ਸਦਾ ਟਿਕਿਆ ਰਹਿੰਦਾ ਹੈ) ।੪।੩।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||
ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥ {ਪੰਨਾ 631-632}
ਅਰਥ: ਹੇ ਮਨ! ਤੂੰ ਕੇਹੜੀ ਭੈੜੀ ਸਿੱਖਿਆ ਲੈ ਲਈ ਹੈ? ਤੂੰ ਪਰਾਈ ਇਸਤ੍ਰੀ, ਪਰਾਈ ਨਿੰਦਿਆ ਦੇ ਰਸ ਵਿਚ ਮਸਤ ਰਹਿੰਦਾ ਹੈਂ। ਪਰਮਾਤਮਾ ਦੀ ਭਗਤੀ ਤੂੰ (ਕਦੇ) ਨਹੀਂ ਕੀਤੀ।੧।ਰਹਾਉ।
ਹੇ ਭਾਈ! ਤੂੰ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ ਰਸਤਾ (ਅਜੇ ਤਕ) ਨਹੀਂ ਸਮਝਿਆ, ਧਨ ਇਕੱਠਾ ਕਰਨ ਲਈ ਤੂੰ ਸਦਾ ਦੌੜ-ਭਜ ਕਰ ਰਿਹਾ ਹੈਂ। (ਦੁਨੀਆ ਦੇ ਪਦਾਰਥਾਂ ਵਿਚੋਂ) ਕਿਸੇ ਨੇ ਭੀ ਆਖ਼ਰ ਕਿਸੇ ਦਾ ਸਾਥ ਨਹੀਂ ਦਿੱਤਾ। ਤੂੰ ਵਿਅਰਥ ਹੀ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ) ਜਕੜ ਰੱਖਿਆ ਹੈ।੧।
ਹੇ ਭਾਈ! ਅਜੇ ਤਕ) ਨਾਹ ਤੂੰ ਪਰਮਾਤਮਾ ਦੀ ਭਗਤੀ ਕੀਤੀ ਹੈ, ਨਾਹ ਗੁਰੂ ਦੀ ਸ਼ਰਨ ਪਿਆ ਹੈਂ, ਨਾਹ ਹੀ ਤੇਰੇ ਅੰਦਰ ਆਤਮਕ ਜੀਵਨ ਦੀ ਸੋਝੀ ਪਈ ਹੈ। ਮਾਇਆ ਤੋਂ ਨਿਰਲੇਪ ਪ੍ਰਭੂ ਤੇਰੇ ਹਿਰਦੇ ਵਿਚ ਵੱਸ ਰਿਹਾ ਹੈ, ਪਰ ਤੂੰ (ਬਾਹਰ) ਜੰਗਲਾਂ ਵਿਚ ਉਸ ਨੂੰ ਭਾਲ ਰਿਹਾ ਹੈਂ।੨।
ਹੇ ਭਾਈ! ਅਨੇਕਾਂ ਜਨਮਾਂ ਵਿਚ ਭਟਕ ਭਟਕ ਕੇ ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ, ਤੂੰ ਅਜੇਹੀ ਅਕਲ ਨਹੀਂ ਸਿੱਖੀ ਜਿਸ ਦੀ ਬਰਕਤਿ ਨਾਲ (ਜਨਮਾਂ ਦੇ ਗੇੜ ਵਿਚੋਂ) ਤੈਨੂੰ ਅਡੋਲਤਾ ਹਾਸਲ ਹੋ ਸਕੇ। ਹੇ ਨਾਨਕ! ਆਖ-ਹੇ ਭਾਈ! ਗੁਰੂ ਨੇ ਤਾਂ ਇਹ) ਗੱਲ ਸਮਝਾਈ ਹੈ ਕਿ ਮਨੁੱਖਾ ਜਨਮ ਦਾ (ਉੱਚਾ) ਦਰਜਾ ਹਾਸਲ ਕਰ ਕੇ ਪਰਮਾਤਮਾ ਦਾ ਭਜਨ ਕਰ।੩।੩।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||
ਟੋਡੀ ਮਹਲਾ ੫ ॥ ਹਰਿ ਹਰਿ ਚਰਨ ਰਿਦੈ ਉਰ ਧਾਰੇ ॥ ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥ ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥ ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥ ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥ ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥੨॥੧੧॥੩੦॥ {ਪੰਨਾ 718}
ਅਰਥ: ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਆਪਣੇ ਹਿਰਦੇ ਵਿਚ ਚੰਗੀ ਤਰ੍ਹਾਂ ਸਾਂਭ ਰੱਖ। ਆਪਣੇ ਗੁਰੂ ਨੂੰ ਮਾਲਕ ਪ੍ਰਭੂ ਨੂੰ ਸਿਮਰ ਕੇ ਅਸਾਂ ਜੀਵਾਂ ਦੇ ਸਾਰੇ ਕੰਮ ਸਿਰੇ ਚੜ੍ਹ ਸਕਦੇ ਹਨ।੧।ਰਹਾਉ।
ਹੇ ਭਾਈ! ਸਾਰੀਆਂ ਵਿਚਾਰਾਂ ਦਾ ਨਿਚੋੜ ਇਹ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਪਰਮਾਤਮਾ ਦੀ ਪੂਜਾ ਹੈ, ਤੇ, ਪੁੰਨ-ਦਾਨ ਹੈ। ਅਪਹੁੰਚ ਤੇ ਬੇਅੰਤ ਮਾਲਕ-ਪ੍ਰਭੂ ਦੇ ਗੁਣ ਗਾਂਦਿਆਂ ਬੇਅੰਤ ਸੁਖ ਪ੍ਰਾਪਤ ਕਰ ਲਈਦਾ ਹੈ।੧।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਨੇ ਆਪਣੇ (ਸੇਵਕ) ਬਣਾ ਲਿਆ ਉਹਨਾਂ ਦੇ ਕਰਮਾਂ ਦਾ ਲੇਖਾ ਮੁੜ ਨਹੀਂ ਪੁੱਛਦਾ। ਹੇ ਨਾਨਕ! ਆਖ-) ਮੈਂ ਭੀ ਪਰਮਾਤਮਾ ਦੇ ਰਤਨ (ਵਰਗੇ ਕੀਮਤੀ) ਨਾਮ ਨੂੰ ਆਪਣੇ ਗਲੇ ਵਿਚ ਪ੍ਰੋ ਲਿਆ ਹੈ, ਨਾਮ ਸੁਣ ਸੁਣ ਕੇ ਜਪ ਜਪ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰ ਰਿਹਾ ਹਾਂ।੨।੧੧।੩੦।

No comments:
Post a Comment