Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Friday 16 October 2020

☬|| ਅੱਜ ਦਾ ਫੁਰਮਾਨ ||☬ || 16-10-2020|| ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥ {ਪੰਨਾ 819-820}

ਅਰਥ: ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। (ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ।੧।ਰਹਾਉ।

ਹੇ ਭਾਈ! ਜਿਸ ਪ੍ਰਭੂ ਦਾ (ਸਭ ਤੋਂ) ਵੱਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ (ਸਦਾਸੁਣੀ ਹੈ (ਉਹਨਾਂ ਦੇ ਅੰਦਰੋਂ) ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ।੧।

ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ। ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ।੨।੧੬।੮੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਧਨਾਸਰੀ ਮਹਲਾ ੪ ॥ ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਊਤਮ ਬਾਨੀ ॥ ਗਾਵਿਆ ਸੁਣਿਆ ਤਿਨ ਕਾ ਹਰਿ ਥਾਇ ਪਾਵੈ ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ ॥੧॥ ਬੋਲਹੁ ਭਾਈ ਹਰਿ ਕੀਰਤਿ ਹਰਿ ਭਵਜਲ ਤੀਰਥਿ ॥ ਹਰਿ ਦਰਿ ਤਿਨ ਕੀ ਊਤਮ ਬਾਤ ਹੈ ਸੰਤਹੁ ਹਰਿ ਕਥਾ ਜਿਨ ਜਨਹੁ ਜਾਨੀ ॥ ਰਹਾਉ ॥ ਆਪੇ ਗੁਰੁ ਚੇਲਾ ਹੈ ਆਪੇ ਆਪੇ ਹਰਿ ਪ੍ਰਭੁ ਚੋਜ ਵਿਡਾਨੀ ॥ ਜਨ ਨਾਨਕ ਆਪਿ ਮਿਲਾਏ ਸੋਈ ਹਰਿ ਮਿਲਸੀ ਅਵਰ ਸਭ ਤਿਆਗਿ ਓਹਾ ਹਰਿ ਭਾਨੀ ॥੨॥੫॥੧੧॥ {ਪੰਨਾ 669}

ਅਰਥ: ਹੇ ਭਾਈ! ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਲੇ (ਗੁਰੂ-) ਤੀਰਥ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰੋ। ਪਰਮਾਤਮਾ ਦੇ ਦਰ ਤੇ ਉਹਨਾਂ ਮਨੁੱਖਾਂ ਦੀ ਚੰਗੀ ਸੋਭਾ ਹੁੰਦੀ ਹੈ, ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਾਲ ਡੂੰਘੀ ਸਾਂਝ ਪਾਈ ਹੈ।ਰਹਾਉ।

ਹੇ ਭਾਈ! ਸੇਵਕ (ਅਖਵਾਣ ਵਾਲੇ) ਸਿੱਖ (ਅਖਵਾਣ ਵਾਲੇ) ਸਾਰੇ (ਗੁਰੂ-ਦਰ ਤੇ ਪ੍ਰਭੂ ਦੀ) ਪੂਜਾ-ਭਗਤੀ ਕਰਨ ਆਉਂਦੇ ਹਨ, ਅਤੇ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਾਲ ਭਰਪੂਰ ਸ੍ਰੇਸ਼ਟ ਗੁਰਬਾਣੀ ਗਾਂਦੇ ਹਨ। ਪਰ ਪਰਮਾਤਮਾ ਉਹਨਾਂ ਮਨੁੱਖਾਂ ਦਾ ਬਾਣੀ ਗਾਉਣਾ ਅਤੇ ਸੁਣਨਾ ਕਬੂਲ ਕਰਦਾ ਹੈ, ਜਿਨ੍ਹਾਂ ਗੁਰੂ ਦੇ ਹੁਕਮ ਨੂੰ ਬਿਲਕੁਲ ਸਹੀ ਜਾਣ ਕੇ ਉਸ ਉਤੇ ਅਮਲ ਕੀਤਾ ਹੈ।੧।

ਹੇ ਭਾਈ! ਪ੍ਰਭੂ ਆਪ ਹੀ ਗੁਰੂ ਹੈ, ਆਪ ਹੀ ਸਿੱਖ ਹੈ, ਪ੍ਰਭੂ ਆਪ ਹੀ ਅਚਰਜ ਤਮਾਸ਼ੇ ਕਰਨ ਵਾਲਾ ਹੈ। ਹੇ ਦਾਸ ਨਾਨਕਉਹੀ ਮਨੁੱਖ ਪਰਮਾਤਮਾ ਨੂੰ ਮਿਲ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ ਮਿਲਾਂਦਾ ਹੈ। ਹੇ ਭਾਈ! ਹੋਰ ਸਾਰਾ (ਆਸਰਾ-ਪਰਨਾ) ਛੱਡ (ਗੁਰੂ ਦੀ ਆਗਿਆ ਵਿਚ ਤੁਰ ਕੇ ਸਿਫ਼ਤਿ-ਸਾਲਾਹ ਕਰਿਆ ਕਰ) ਪ੍ਰਭੂ ਨੂੰ ਉਹ ਸਿਫ਼ਤਿ-ਸਾਲਾਹ ਹੀ ਪਿਆਰੀ ਲੱਗਦੀ ਹੈ।੨।੫।੧੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਜੈਤਸਰੀ ਮਹਲਾ ੪ ॥ ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥ ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥ {ਪੰਨਾ 697}

ਅਰਥ: ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ।ਰਹਾਉ।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੧।

ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ।੨।

ਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ। ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ।੩।

ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ। ਹੇ ਨਾਨਕ! ਆਖ-ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ (ਕੀਤੇ ਕਰਮਾਂ ਦੇ ਲੇਖੇ ਦੇ ਸਾਰੇ) ਕਾਗ਼ਜ਼ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਸੋਰਠਿ ਮਹਲਾ ੯ ॥ ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥ 

ਅਰਥ: ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ, ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ।੧।ਰਹਾਉ।


ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗ਼ਲੀ-ਬੁਰਾਈ ਨਹੀਂ, ਕਿਸੇ ਦੀ ਖ਼ੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਹ ਲੋਭ ਹੈ, ਨਾਹ ਮੋਹ ਹੈ, ਨਾਹ ਅਹੰਕਾਰ ਹੈ; ਜੇਹੜਾ ਮਨੁੱਖ ਖ਼ੁਸ਼ੀ ਤੇ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਹ ਆਦਰ ਪੋਹ ਸਕਦਾ ਹੈ ਨਾਹ ਨਿਰਾਦਰੀ (ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ।੧।


ਹੇ ਭਾਈ! ਜੇਹੜਾ ਮਨੁੱਖਾਂ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ, ਜਗਤ ਤੋਂ ਨਿਰਮੋਹ ਰਹਿੰਦਾ ਹੈ, ਜਿਸ ਮਨੁੱਖ ਨੂੰ ਨਾਹ ਕਾਮ-ਵਾਸਨਾ ਛੋਹ ਸਕਦੀ ਹੈ ਨਾਹ ਕ੍ਰੋਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ।੨।


(ਪਰ) ਹੇ ਨਾਨਕ! ਆਖ-) ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਹੀ ਜੀਵਨ ਦੀ) ਇਹ ਜਾਚ ਸਮਝੀ ਹੈ। ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ।੩।੧੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥ {ਪੰਨਾ 679-680}

ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ।

ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ੧।

ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ {ਪੰਨਾ 644}

ਅਰਥ: ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀਸੇਵਾ ਜ਼ਰੂਰ ਫਲ ਲਾਂਦੀ ਹੈਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ।

ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ {ਪੰਨਾ 644}

ਅਰਥ: ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈਹੇ ਨਾਨਕ! ਆਖ-) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ।੧।

ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ {ਪੰਨਾ 644}

ਅਰਥ: ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ।

ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ {ਪੰਨਾ 644}

ਅਰਥ: ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ।

ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ {ਪੰਨਾ 644}

ਅਰਥ: ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ।

ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ {ਪੰਨਾ 645}

ਅਰਥ: ਵੱਡੇ ਭਾਗ ਨਾਲ ਸਤਿਗੁਰੂ ਦੀ ਕਿਰਪਾ ਰਾਹੀਂ ਭਉ ਉਪਜਦਾ ਹੈ ਤੇ ਮਨ ਵਿਚ ਆ ਕੇ ਵੱਸਦਾ ਹੈ; (ਹਰੀ ਦਾ) ਭਉ ਉਪਜਿਆਂ ਹੀ, ਤੇ ਹਉਮੈ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ

ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥ {ਪੰਨਾ 645}

ਅਰਥ: ਜੋ ਮਨੁੱਖ ਜੋਤੀ-ਪ੍ਰਭੂ ਵਿਚ ਆਪਣੀ ਬ੍ਰਿਤੀ ਮਿਲਾ ਕੇ ਸੱਚੇ ਵਿਚ ਰੰਗੇ ਗਏ ਹਨ, ਉਹ ਨਿਰਮਲ ਹੋ ਗਏ ਹਨ; (ਪਰ) ਹੇ ਨਾਨਕ! ਸਤਿਗੁਰੂ ਦੇ ਮਿਲਿਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ

ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥ {ਪੰਨਾ 645}

ਅਰਥ: ਰਾਜਿਆਂ ਤੇ ਰਾਣਿਆਂ ਦੇ ਇਹ ਰੰਗ ਚਾਰ ਦਿਨਾਂ (ਭਾਵ, ਥੋੜੇ ਚਿਰ) ਲਈ ਸੋਭਨੀਕ ਹੁੰਦੇ ਹਨਮਾਇਆ ਦਾ ਇਹ ਰੰਗ ਕਸੁੰਭੇ ਦਾ ਰੰਗ ਹੈ (ਭਾਵ, ਕਸੁੰਭੇ ਵਾਂਗ ਛਿਨ-ਭੰਗੁਰ ਹੈ) , ਛਿਨ ਮਾਤ੍ਰ ਵਿਚ ਲਹਿ ਜਾਏਗਾ, (ਸੰਸਾਰ ਤੋਂ) ਤੁਰਨ ਵੇਲੇ ਮਾਇਆ ਨਾਲ ਨਹੀਂ ਜਾਂਦੀ, (ਪਰ ਇਸ ਦੇ ਕਾਰਨ ਕੀਤੇ) ਪਾਪ ਆਪਣੇ ਸਿਰ ਤੇ ਲੈ ਜਾਈਦੇ ਹਨ

ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥ {ਪੰਨਾ 645}

ਅਰਥ: ਜਦੋਂ ਜਮ-ਕਾਲ ਨੇ ਫੜ ਕੇ ਅੱਗੇ ਲਾ ਲਿਆ, ਤਾਂ (ਜੀਵਡਾਢਾ ਭੈ-ਭੀਤ ਹੁੰਦਾ ਹੈ; (ਮਨੁੱਖ-ਜਨਮ ਵਾਲਾ) ਉਹ ਸਮਾ ਫੇਰ ਮਿਲਦਾ ਨਹੀਂ, ਇਸ ਵਾਸਤੇ ਪਛੁਤਾਉਂਦਾ ਹੈ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ {ਪੰਨਾ 643}ਅਰਥ: ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ) , ਮਨਮੁਖ (ਇਸ 'ਮਮਤਾ' ਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ।

ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥ {ਪੰਨਾ 643}

ਅਰਥ: ਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ, ਮਾਇਆ ਦੇ ਕਜ਼ੀਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ।

ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥ {ਪੰਨਾ 644}

ਅਰਥ: (ਪਰ) ਹੇ ਨਾਨਕ! ਨਾਮ ਉਹਨਾਂ ਮਨੁੱਖਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦੇ ਅਨੁਸਾਰ) (ਸੰਸਕਾਰ-ਰੂਪ ਲੇਖ) ਉੱਕਰ ਕੇ ਪ੍ਰਭੂ ਨੇ ਰੱਖ ਦਿੱਤਾ ਹੈ।੧।

ਮਃ ੩ ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥ {ਪੰਨਾ 644}

ਅਰਥ: (ਨਾਮ-ਰੂਪਅੰਮ੍ਰਿਤ (ਹਰੇਕ ਜੀਵ ਦੇ ਹਿਰਦੇ-ਰੂਪ) ਘਰ ਵਿਚ ਹੀ ਭਰਿਆ ਹੋਇਆ ਹੈ, (ਪਰ) ਮਨਮੁਖਾਂ ਨੂੰ (ਉਸ ਦਾਸੁਆਦ ਨਹੀਂ ਆਉਂਦਾ। ਜਿਵੇਂ ਹਰਨ (ਆਪਣੀ ਨਾਭੀ ਵਿਚ) ਕਸਤੂਰੀ ਨਹੀਂ ਸਮਝਦਾ ਤੇ ਭਰਮ ਵਿਚ ਭੁਲਾਇਆ ਹੋਇਆ ਭਟਕਦਾ ਹੈ, ਤਿਵੇਂ ਮਨਮੁਖ ਨਾਮ-ਅੰਮ੍ਰਿਤ ਨੂੰ ਛੱਡ ਕੇ ਵਿਹੁ ਨੂੰ ਇਕੱਠਾ ਕਰਦਾ ਹੈ, (ਪਰ ਉਸ ਦੇ ਭੀ ਕੀਹ ਵੱਸ?) ਕਰਤਾਰ ਨੇ (ਉਸ ਦੇ ਪਿਛਲੇ ਕੀਤੇ ਅਨੁਸਾਰ) ਉਸ ਨੂੰ ਆਪ ਖੁੰਝਾਇਆ ਹੋਇਆ ਹੈ।

ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥ {ਪੰਨਾ 644}

ਅਰਥ: ਵਿਰਲੇ ਗੁਰਮੁਖਾਂ ਨੂੰ ਸਮਝ ਪੈਂਦੀ ਹੈ, ਉਹਨਾਂ ਨੂੰ ਹਿਰਦੇ ਵਿਚ ਹੀ (ਪਰਮਾਤਮਾ ਦਿੱਸ ਪੈਂਦਾ ਹੈਉਹਨਾਂ ਦਾ ਮਨ ਤੇ ਸਰੀਰ ਠੰਢੇ-ਠਾਰ ਹੋ ਜਾਂਦੇ ਹਨ ਤੇ ਜੀਭ ਨਾਲ (ਜਪ ਕੇ) ਉਹਨਾਂ ਨੂੰ ਨਾਮ ਦਾ ਸੁਆਦ ਆ ਜਾਂਦਾ ਹੈ।

ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥ {ਪੰਨਾ 644}

ਅਰਥ: ਸਤਿਗੁਰੂ ਦੇ ਸ਼ਬਦ ਨਾਲ ਹੀ ਨਾਮ (ਦਾ ਅੰਗੂਰ ਹਿਰਦੇ ਵਿਚ) ਉੱਗਦਾ ਹੈ ਤੇ ਸ਼ਬਦ ਦੀ ਰਾਹੀਂ ਹੀ ਹਰੀ ਨਾਲ ਮੇਲ ਹੁੰਦਾ ਹੈਸ਼ਬਦ ਤੋਂ ਬਿਨਾ ਸਾਰਾ ਸੰਸਾਰ ਪਾਗਲ ਹੋਇਆ ਪਿਆ ਹੈ ਤੇ ਮਨੁੱਖਾ ਜਨਮ ਵਿਅਰਥ ਗਵਾਉਂਦਾ ਹੈ।

ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥ {ਪੰਨਾ 644}

ਅਰਥ: ਹੇ ਨਾਨਕ! ਗੁਰੂ ਦਾ ਇਕ ਸ਼ਬਦ ਹੀ ਆਤਮਕ ਜੀਵਨ ਦੇਣ ਵਾਲਾ ਜਲ ਹੈ ਜੋ ਸਤਿਗੁਰੂ ਦੇ ਸਨਮੁਖ ਮਨੁੱਖ ਨੂੰ ਮਿਲਦਾ ਹੈ।੨।

ਪਉੜੀ ॥ ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥ ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥ ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥ {ਪੰਨਾ 644}

ਅਰਥ: ਹੇ ਭਾਈ! ਦੱਸ ਉਹ ਹਰੀ, ਜੋ ਅਗੰਮ ਪੁਰਖ ਹੈ, ਕਿਸ ਤਰ੍ਹਾਂ ਮਿਲ ਸਕਦਾ ਹੈਉਸ ਦਾ ਕੋਈ ਰੂਪ ਨਹੀਂ, ਕੋਈ ਰੇਖ ਨਹੀਂ, ਦਿੱਸਦਾ ਭੀ ਨਹੀਂ, ਉਸ ਨੂੰ ਕਿਵੇਂ ਸਿਮਰੀਏਸ਼ਕਲ ਤੋਂ ਬਿਨਾ ਹੈ, ਮਾਇਆ ਤੋਂ ਰਹਿਤ ਹੈ, ਪਹੁੰਚ ਤੋਂ ਪਰੇ ਹੈ, ਸੋ, ਕੀਹ ਆਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰੀਏ?

ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥ ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥ {ਪੰਨਾ 644}

ਅਰਥ: ਜਿਸ ਮਨੁੱਖ ਨੂੰ ਆਪ ਪ੍ਰਭੂ ਸਮਝ ਦੇਂਦਾ ਹੈ ਉਹ ਪ੍ਰਭੂ ਦੇ ਰਾਹ ਤੇ ਤੁਰਦਾ ਹੈਪੂਰੇ ਗੁਰੂ ਨੇ ਹੀ ਉਸ ਦਾ ਦੀਦਾਰ ਕਰਾਇਆ ਹੈ, ਗੁਰੂ ਦੀ ਦੱਸੀ ਕਾਰ ਕੀਤਿਆਂ ਹੀ ਉਹ ਮਿਲਦਾ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਧਨਾਸਰੀ ਮਹਲਾ ੩ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ {ਪੰਨਾ 663}

ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।

ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।

(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।

ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।

(ਹੇ ਭਾਈ! ਭਾਵੇਂਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ {ਪੰਨਾ 685-686}

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ੧।ਰਹਾਉ।

ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।

ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।

(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।

ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।

(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂਵਿਚ ਜੁੜਦੇ ਹਨ।੫।

ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ੬।

(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ

ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।

ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ।

ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਜੈਤਸਰੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥ {ਪੰਨਾ 700}

ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ।

ਹੇ ਭਾਈ! ਮਾਂ ਪਿਉਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧।

ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ 'ਹਾਇ, ਹਾਇਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨।

ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ) , ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩।

ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧

ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥੧॥ ਜਪਹੁ ਤ ਏਕੋ ਨਾਮਾ ॥ ਅਵਰਿ ਨਿਰਾਫਲ ਕਾਮਾ ॥੧॥ ਰਹਾਉ ॥ ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥ ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥੨॥ ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥ ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨ੍ਹ੍ਹ ਬਿਧਿ ਸਾਹਿਬੁ ਰਵਤੁ ਰਹੈ ॥੩॥ ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥ ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥੪॥੧॥ {ਪੰਨਾ 728}

ਅਰਥ: (ਹੇ ਭਾਈ! ਜੇ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ) ਤਾਂ ਸਿਰਫ਼ ਪ੍ਰਭੂ-ਨਾਮ ਹੀ ਜਪੋ (ਸਿਮਰਨ ਛੱਡ ਕੇ ਪ੍ਰਭੂ ਨੂੰ ਪ੍ਰਸੰਨ ਕਰਨ ਦੇ) ਹੋਰ ਸਾਰੇ ਉੱਦਮ ਵਿਅਰਥ ਹਨ।੧।ਰਹਾਉ।

(ਮੱਖਣ ਹਾਸਲ ਕਰਨ ਲਈ, ਹੇ ਭਾਈ!) ਤੁਸੀ (ਪਹਿਲਾਂ) ਭਾਂਡਾ ਧੋ ਕੇ ਬੈਠ ਕੇ (ਉਸ ਭਾਂਡੇ ਨੂੰ) ਧੂਪ ਦੇ ਕੇ ਤਦੋਂ ਦੁੱਧ ਲੈਣ ਜਾਂਦੇ ਹੋ (ਫਿਰ ਜਾਗ ਲਾ ਕੇ ਉਸ ਨੂੰ ਜਮਾਂਦੇ ਹੋ। ਇਸੇ ਤਰ੍ਹਾਂ ਜੇ ਨਾਮ-ਅੰਮ੍ਰਿਤ ਪ੍ਰਾਪਤ ਕਰਨਾ ਹੈ, ਤਾਂ) ਹਿਰਦੇ ਨੂੰ ਪਵਿਤ੍ਰ ਕਰ ਕੇ ਮਨ ਨੂੰ ਰੋਕੋ-ਇਹ ਇਸ ਹਿਰਦਾ-ਭਾਂਡੇ ਨੂੰ ਧੂਪ ਦਿਉ। ਤਦੋਂ ਦੁੱਧ ਲੈਣ ਜਾਵੋ। ਰੋਜ਼ਾਨਾ ਕਿਰਤ-ਕਾਰ ਦੁੱਧ ਹੈ, ਪ੍ਰਭੂ-ਚਰਨਾਂ ਵਿਚ (ਹਰ ਵੇਲੇ) ਸੁਰਤਿ ਜੋੜੀ ਰੱਖਣੀ (ਰੋਜ਼ਾਨਾ ਕਿਰਤ-ਕਾਰ ਵਿੱਚ) ਜਾਗ ਲਾਣੀ ਹੈ, (ਜੁੜੀ ਸੁਰਤਿ ਦੀ ਬਰਕਤਿ ਨਾਲ) ਦੁਨੀਆਂ ਦੀਆਂ ਆਸਾਂ ਤੋਂ ਉਤਾਂਹ ਉੱਠੋ, ਇਸ ਤਰ੍ਹਾਂ ਇਹ ਦੁੱਧ ਜਮਾਵੋ (ਭਾਵ, ਜੁੜੀ ਸੁਰਤਿ ਦੀ ਸਹਾਇਤਾ ਨਾਲ ਰੋਜ਼ਾਨਾ ਕਿਰਤ-ਕਾਰ ਕਰਦਿਆਂ ਭੀ ਮਾਇਆ ਵਲੋਂ ਉਪਰਾਮਤਾ ਜੇਹੀ ਹੀ ਰਹੇਗੀ੧।

(ਦੁੱਧ ਰਿੜਕਣ ਵੇਲੇ ਤੁਸੀ ਨੇਤ੍ਰੇ ਦੀਆਂ ਈਟੀਆਂ ਹੱਥ ਵਿਚ ਫੜਦੇ ਹੋ) ਆਪਣੇ ਇਸ ਮਨ ਨੂੰ ਵੱਸ ਵਿਚ ਕਰੋ (ਆਤਮਕ ਜੀਵਨ ਦੇ ਵਾਸਤੇ ਇਸ ਤਰ੍ਹਾਂ ਇਹ ਮਨ-ਰੂਪਈਟੀਆਂ ਹੱਥ ਵਿਚ ਫੜੋ। ਮਾਇਆ ਦੇ ਮੋਹ ਦੀ ਨੀਂਦ (ਮਨ ਉੱਤੇ) ਪ੍ਰਭਾਵ ਨ ਪਾਏ-ਇਹ ਹੈ ਨੇਤ੍ਰਾ। ਜੀਭ ਨਾਲ ਪਰਮਾਤਮਾ ਦਾ ਨਾਮ ਜਪੋ (ਜਿਉਂ ਜਿਉਂ ਨਾਮ ਜਪੋਗੇ,) ਤਿਉਂ ਤਿਉਂ (ਇਹ ਰੋਜ਼ਾਨਾ ਕਿਰਤ-ਕਾਰ-ਰੂਪ ਦੁੱਧ) ਰਿੜਕੀਂਦਾ ਰਹੇਗਾ, ਇਹਨਾਂ ਤਰੀਕਿਆਂ ਨਾਲ (ਰੋਜ਼ਾਨਾ ਕਿਰਤ-ਕਾਰ ਕਰਦੇ ਹੋਏ ਹੀ) ਨਾਮ-ਅੰਮ੍ਰਿਤ ਪ੍ਰਾਪਤ ਕਰ ਲਵੋਗੇ।੨।

(ਪੁਜਾਰੀ ਮੂਰਤੀ ਨੂੰ ਡੱਬੇ ਵਿਚ ਪਾਂਦਾ ਹੈਜੇ ਜੀਵ) ਆਪਣੇ ਮਨ ਨੂੰ ਡੱਬਾ ਬਣਾਏ (ਉਸ ਵਿਚ ਪਰਮਾਤਮਾ ਦਾ ਨਾਮ ਟਿਕਾ ਕੇ ਰੱਖੇ) ਉਸ ਨਾਮ ਦੀ ਰਾਹੀਂ ਸਾਧ ਸੰਗਤਿ ਸਰੋਵਰ ਵਿਚ ਇਸ਼ਨਾਨ ਕਰੇ, (ਮਨ ਵਿਚ ਟਿਕੇ ਹੋਏ ਪ੍ਰਭੂ-ਠਾਕੁਰ ਨੂੰ) ਸਰਧਾ ਦੇ ਪੱਤਰਾਂ ਨਾਲ ਪ੍ਰਸੰਨ ਕਰੇ, ਜੇ ਜੀਵ ਸੇਵਕ ਬਣ ਕੇ ਆਪਾ-ਭਾਵ ਛੱਡ ਕੇ (ਅੰਦਰ-ਵੱਸਦੇ ਠਾਕੁਰ-ਪ੍ਰਭੂ ਦੀ) ਸੇਵਾ (ਸਿਮਰਨਕਰੇ, ਤਾਂ ਇਹਨਾਂ ਤਰੀਕਿਆਂ ਨਾਲ ਉਹ ਜੀਵ ਮਾਲਕ-ਪ੍ਰਭੂ ਨੂੰ ਸਦਾ ਮਿਲਿਆ ਰਹਿੰਦਾ ਹੈ।੩।

(ਸਿਮਰਨ ਤੋਂ ਬਿਨਾ ਪ੍ਰਭੂ ਨੂੰ ਪ੍ਰਸੰਨ ਕਰਨ ਦੇ ਹੋਰ ਹੋਰ ਉੱਦਮ) ਦੱਸਣ ਵਾਲੇ ਬੰਦੇ ਜੋ ਜੋ ਭੀ ਹੋਰ ਹੋਰ ਉੱਦਮ ਦੱਸਦੇ ਹਨਉਹ ਦੱਸ ਦੱਸ ਕੇ ਆਪਣਾ ਜੀਵਨ-ਸਮਾ ਵਿਅਰਥ ਗਵਾ ਜਾਂਦੇ ਹਨ (ਕਿਉਂਕਿ) ਹੇ ਪ੍ਰਭੂ! ਤੇਰੇ ਸਿਮਰਨ ਵਰਗਾ ਹੋਰ ਕੋਈ ਉੱਦਮ ਨਹੀਂ ਹੈ। (ਭਾਵੇਂ) ਨਾਨਕ (ਤੇਰਾਦਾਸ ਭਗਤੀ ਤੋਂ ਸੱਖਣਾ (ਹੀ ਹੈ ਫਿਰ ਭੀ ਇਹ ਇਹੀ) ਬੇਨਤੀ ਕਰਦਾ ਹੈ ਕਿ ਮੈਂ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਦਾ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।

ਵਡਹੰਸੁ ਮਹਲਾ ੩ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥ {ਪੰਨਾ 583}

ਅਰਥ: ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! ਮੇਰੀ ਗੱਲ) ਸੁਣ ਲੈਣੀ (ਉਹ ਇਹ ਹੈ ਕਿ) ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ। ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਨਹੀਂ ਪਾਂਦੀ, ਉਹ ਔਗੁਣਾਂ ਨਾਲ ਭਰੀ ਰਹਿੰਦੀ ਹੈਪ੍ਰਭੂ-ਪਤੀ ਨੂੰ ਭੁਲਾ ਕੇ ਉਹ ਆਤਮਕ ਜੀਵਨ ਲੁਟਾ ਬੈਠਦੀ ਹੈ, ਤੇ, ਦੁਖੀ ਹੁੰਦੀ ਹੈ। ਪਰ ਜੇਹੜੀ ਜੀਵ-ਇਸਤ੍ਰੀ ਪਤੀ ਨੂੰ ਹਿਰਦੇ ਵਿਚ ਵਸਾ ਕੇ ਪ੍ਰਭੂ ਦੇ ਗੁਣ ਸਦਾ ਚੇਤੇ ਕਰ ਕਰ ਕੇ (ਪ੍ਰਭੂ ਦੇ ਦਰ ਤੇ ਸਦਾ) ਅਰਜ਼ੋਈਆਂ ਕਰਦੀ ਰਹਿੰਦੀ ਹੈ, ਉਸ ਦਾ ਖਸਮ (-ਪ੍ਰਭੂ) ਕਦੇ ਮਰਦਾ ਨਹੀਂਉਸ ਨੂੰ ਕਦੇ ਛੱਡ ਕੇ ਨਹੀਂ ਜਾਂਦਾ।

ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਸਰਨ ਪੈ ਕੇ ਪ੍ਰਭੂ ਨਾਲ ਡੂੰਘੀ ਸਾਂਝ ਪਾਂਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਨਾਲ ਜਾਣ-ਪਛਾਣ ਬਣਾਂਦੀ ਹੈ, ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦੀ ਹੈ। ਜਿਸ ਜੀਵ-ਇਸਤ੍ਰੀ ਨੇ ਆਪਣੇ ਉਸ ਪ੍ਰਭੂ-ਪਤੀ ਨਾਲ ਸਾਂਝ ਨਹੀਂ ਬਣਾਈ ਜੋ ਸਭ ਜੀਵਾਂ ਨੂੰ ਉਹਨਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ਹੈ, ਉਸ ਕੂੜ ਦੀ ਵਣਜਾਰਨ ਨੂੰ ਮਾਇਆ ਦਾ ਮੋਹ ਠੱਗੀ ਰੱਖਦਾ ਹੈ (ਇਸ ਵਾਸਤੇ) ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਬੇਨਤੀ) ਸੁਣ ਲੈਣੀ-ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦੀ ਵਿਚਾਰ ਕਰ ਕੇ ਪ੍ਰਭੂ ਦੀ ਸੇਵਾ-ਭਗਤੀ ਕਰਿਆ ਕਰੋ।੧।

ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ ॥ ਮਾਇਆ ਮੋਹੁ ਖੁਆਇਅਨੁ ਮਰਿ ਜੰਮੈ ਵਾਰੋ ਵਾਰਾ ॥ ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ ॥ ਬਿਨੁ ਸਬਦੈ ਪਿਰੁ ਨ ਪਾਇਓ ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ ॥ ਪਿਰੁ ਜਗਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ ॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰੇ ॥੨॥ {ਪੰਨਾ 583}

ਅਰਥ: ਹੇ ਭਾਈ! ਸਾਰਾ ਜਗਤ, ਤੇ, ਜਗਤ ਦਾ ਜਨਮ ਮਰਨ ਪਰਮਾਤਮਾ ਨੇ ਆਪ ਬਣਾਇਆ ਹੈ। ਮਾਇਆ ਦਾ ਮੋਹ (ਪੈਦਾ ਕਰ ਕੇ ਇਸ ਮੋਹ ਵਿਚ ਜਗਤ ਨੂੰ ਪਰਮਾਤਮਾ ਨੇ) ਆਪ ਹੀ ਭੁਲਾਇਆ ਹੋਇਆ ਹੈ (ਤਾਂਹੀਏਂ) ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ। (ਮਾਇਆ ਦੇ ਮੋਹ ਵਿਚ ਫਸ ਕੇ ਜੀਵ) ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ, (ਇਸ ਵਿਚ) ਵਿਕਾਰ ਵਧਦੇ ਰਹਿੰਦੇ ਹਨ। ਆਤਮਕ ਜੀਵਨ ਦੀ ਸੂਝ ਤੋਂ ਸੱਖਣੀ ਦੁਨੀਆ ਆਤਮਕ ਜੀਵਨ ਦੀ ਰਾਸ-ਪੂੰਜੀ ਲੁਟਾ ਬੈਠਦੀ ਹੈ। ਗੁਰੂ ਦੇ ਸ਼ਬਦ ਤੋਂ ਬਿਨਾ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਨਹੀਂ ਕਰ ਸਕਦੀ। ਆਪਣਾ ਜਨਮ ਅਜਾਈਂ ਗਵਾ ਲੈਂਦੀ ਹੈਔਗੁਣਾਂ ਨਾਲ ਭਰੀ ਹੋਈ, ਤੇ, ਝੂਠੇ ਮੋਹ ਵਿਚ ਫਸੀ ਹੋਈ ਦੁਖੀ ਹੁੰਦੀ ਰਹਿੰਦੀ ਹੈ।

ਪਰ, ਹੇ ਭਾਈ! ਪ੍ਰਭੂ ਆਪ ਹੀ ਜਗਤ ਦਾ ਜੀਵਨ (-ਅਧਾਰ) ਹੈ, ਕਿਸੇ ਦੇ ਆਤਮਕ ਮੌਤ ਮਰਨ ਤੇ ਰੋਣਾ ਭੀ ਕੀਹ ਹੋਇਆ? (ਜੀਵ-ਇਸਤ੍ਰੀ) ਪ੍ਰਭੂ-ਪਤੀ ਨੂੰ ਭੁਲਾ ਕੇ ਦੁਖੀ ਹੁੰਦੀ ਰਹਿੰਦੀ ਹੈ। ਹੇ ਭਾਈ! ਸਾਰੇ ਜਗਤ ਨੂੰ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ, ਜਗਤ ਦਾ ਜਨਮ ਮਰਨ (ਭੀ) ਪ੍ਰਭੂ ਨੇ ਆਪ ਹੀ ਬਣਾਇਆ ਹੈ।੨।

ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ ਓਹੁ ਮਰੈ ਨ ਜਾਏ ॥ ਭੂਲੀ ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ ॥ ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ ਦੁਖੁ ਪਾਏ ਆਵ ਘਟੈ ਤਨੁ ਛੀਜੈ ॥ ਜੋ ਕਿਛੁ ਆਇਆ ਸਭੁ ਕਿਛੁ ਜਾਸੀ ਦੁਖੁ ਲਾਗਾ ਭਾਇ ਦੂਜੈ ॥ ਜਮਕਾਲੁ ਨ ਸੂਝੈ ਮਾਇਆ ਜਗੁ ਲੂਝੈ ਲਬਿ ਲੋਭਿ ਚਿਤੁ ਲਾਏ ॥ ਸੋ ਪਿਰੁ ਸਾਚਾ ਸਦ ਹੀ ਸਾਚਾ ਨਾ ਓਹੁ ਮਰੈ ਨ ਜਾਏ ॥੩॥ {ਪੰਨਾ 583}

ਅਰਥ: ਹੇ ਭਾਈ! ਉਹ ਪ੍ਰਭੂ-ਪਤੀ ਸਦਾ ਜੀਊਂਦਾ ਹੈ, ਸਦਾ ਹੀ ਜੀਊਂਦਾ ਹੈ, ਉਹ ਨਾਹ ਮਰਦਾ ਹੈ ਨਾਹ ਜੰਮਦਾ ਹੈ। ਅੰਞਾਣ ਜੀਵ-ਇਸਤ੍ਰੀ ਉਸ ਤੋਂ ਖੁੰਝੀ ਫਿਰਦੀ ਹੈ, ਮਾਇਆ ਦੇ ਮੋਹ ਵਿਚ ਫਸ ਕੇ ਪ੍ਰਭੂ ਤੋਂ ਵਿਛੁੜੀ ਰਹਿੰਦੀ ਹੈ। ਹੋਰ ਹੋਰ ਪਿਆਰ ਦੇ ਕਾਰਨ ਪ੍ਰਭੂ ਤੋਂ ਵਿਛੁੜੀ ਰਹਿੰਦੀ ਹੈ, ਮਾਇਆ ਦੇ ਮੋਹ ਵਿਚ ਫਸ ਕੇ ਦੁੱਖ ਸਹਿੰਦੀ ਹੈ, (ਇਸ ਮੋਹ ਵਿਚ ਇਸ ਦੀ) ਉਮਰ ਗੁਜ਼ਰਦੀ ਜਾਂਦੀ ਹੈ, ਤੇ, ਸਰੀਰ ਕਮਜ਼ੋਰ ਹੁੰਦਾ ਜਾਂਦਾ ਹੈ। (ਜਗਤ ਦਾ ਨਿਯਮ ਤਾਂ ਹੈ ਹੀ ਇਹ ਕਿ) ਜੋ ਕੁਝ ਇਥੇ ਜੰਮਿਆ ਹੈ ਉਹ ਸਭ ਕੁਝ ਨਾਸ ਹੋ ਜਾਂਦਾ ਹੈਪਰ ਮਾਇਆ ਦੇ ਮੋਹ ਦੇ ਕਾਰਨ (ਇਹ ਅਟੱਲ ਨਿਯਮ ਭੁਲਾ ਕੇ ਜੀਵ ਨੂੰ ਕਿਸੇ ਦੇ ਮਰਨ ਤੇ) ਦੁੱਖ ਵਾਪਰਦਾ ਹੈ। ਜਗਤ (ਸਦਾ) ਮਾਇਆ ਦੀ ਖ਼ਾਤਰ ਲੜਦਾ-ਝਗੜਦਾ ਹੈ, ਇਸ ਨੂੰ (ਸਿਰ ਉਤੇ) ਮੌਤ ਨਹੀਂ ਸੁੱਝਦੀਲੱਬ ਵਿਚ ਲੋਭ ਵਿਚ ਚਿੱਤ ਲਾਈ ਰੱਖਦਾ ਹੈ।

ਹੇ ਭਾਈ! ਉਹ ਪ੍ਰਭੂ-ਪਤੀ ਸਦਾ ਜੀਊਂਦਾ ਹੈ, ਸਦਾ ਹੀ ਜੀਊਂਦਾ ਹੈ, ਉਹ ਨਾਹ ਮਰਦਾ ਹੈ ਨਾਹ ਜੰਮਦਾ ਹੈ।੩।

ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ ॥ ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ ॥ ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ ॥ ਇਹੁ ਤਨੁ ਰੁਲੈ ਰੁਲਾਇਆ ਕਾਮਿ ਨ ਆਇਆ ਜਿਨਿ ਖਸਮੁ ਨ ਜਾਤਾ ਹਦੂਰੇ ॥ ਨਾਨਕ ਸਾ ਧਨ ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ ॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨ ਜਾਣੈ ਪਿਰੁ ਹੈ ਨਾਲੇ ॥੪॥੨॥ {ਪੰਨਾ 583}

ਅਰਥ: ਕਈ ਜੀਵ-ਇਸਤ੍ਰੀਆਂ ਐਸੀਆਂ ਹਨ ਜੋ ਪ੍ਰਭੂ-ਪਤੀ ਤੋਂ ਵਿਛੁੜ ਕੇ ਦੁੱਖੀ ਰਹਿੰਦੀਆਂ ਹਨ। ਮਾਇਆ ਦੇ ਮੋਹ ਵਿਚ ਅੰਨ੍ਹੀ ਹੋਈ ਜੀਵ-ਇਸਤ੍ਰੀ ਇਹ ਨਹੀਂ ਸਮਝਦੀ ਕਿ ਪ੍ਰਭੂ-ਪਤੀ ਹਰ ਵੇਲੇ ਨਾਲ ਵੱਸਦਾ ਹੈ। ਗੁਰੂ ਦੀ ਕਿਰਪਾ ਨਾਲ ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਦੀ ਰੱਖਦੀ ਹੈ, ਉਸ ਨੂੰ ਸਦਾ ਜੀਊਂਦਾ-ਜਾਗਦਾ ਪ੍ਰਭੂ ਮਿਲ ਪੈਂਦਾ ਹੈ, ਉਹ ਜੀਵ-ਇਸਤ੍ਰੀ ਸਦਾ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ ਉਸ ਨੂੰ ਉਹ ਸਦਾ ਅੰਗ-ਸੰਗ ਦਿੱਸਦਾ ਹੈ। ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਪ੍ਰਭੂ ਨੂੰ ਦੂਰ ਵੱਸਦਾ ਸਮਝਦੀ ਹੈ। ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਖਸਮ-ਪ੍ਰਭੂ ਨੂੰ ਅੰਗ-ਸੰਗ ਵੱਸਦਾ ਨਾਹ ਸਮਝਿਆ, ਉਸ ਦਾ ਇਹ ਸਰੀਰ (ਵਿਕਾਰਾਂ ਵਿਚ) ਰੁਲਾਇਆ ਰੁਲਦਾ ਹੈ, ਤੇ, ਕਿਸੇ ਕੰਮ ਨਹੀਂ ਆਉਂਦਾ। ਹੇ ਨਾਨਕ! ਜੇਹੜੀ ਜੀਵ-ਇਸਤ੍ਰੀ (ਗੁਰੂ ਦੀ ਕਿਰਪਾ ਨਾਲ) ਪ੍ਰਭੂ-ਪਤੀ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ, ਉਹ (ਗੁਰੂ ਦੀ) ਮਿਲਾਈ ਹੋਈ ਪ੍ਰਭੂ ਨੂੰ ਮਿਲ ਪੈਂਦੀ ਹੈ।

ਕਈ ਜੀਵ-ਇਸਤ੍ਰੀਆਂ ਐਸੀਆਂ ਹਨ ਜੋ ਪ੍ਰਭੂ-ਪਤੀ ਤੋਂ ਵਿਛੁੜ ਕੇ ਦੁੱਖ ਪਾਂਦੀਆਂ ਹਨ। ਮਾਇਆ ਦੇ ਮੋਹ ਵਿਚ ਅੰਨ੍ਹੀ ਹੋ ਚੁਕੀ ਜੀਵ-ਇਸਤ੍ਰੀ ਇਹ ਨਹੀਂ ਸਮਝਦੀ ਕਿ ਪ੍ਰਭੂ-ਪਤੀ ਹਰ ਵੇਲੇ ਨਾਲ ਵੱਸਦਾ ਹੈ।੪।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ {ਪੰਨਾ 711-712}

ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।

ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ {ਪੰਨਾ 597-598}

ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧।

ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ।

(ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।੨।

ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।੩।

ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।੪।੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਆਸਾ ਮਹਲਾ ੪ ਛੰਤ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ ॥ ਗੋਵਿੰਦੁ ਅਲਖ ਅਪਾਰੁ ਅਪਰੰਪਰੁ ਆਪੁ ਆਪਣਾ ਜਾਣੈ ॥ ਕਿਆ ਇਹ ਜੰਤ ਵਿਚਾਰੇ ਕਹੀਅਹਿ ਜੋ ਤੁਧੁ ਆਖਿ ਵਖਾਣੈ ॥ ਜਿਸ ਨੋ ਨਦਰਿ ਕਰਹਿ ਤੂੰ ਅਪਣੀ ਸੋ ਗੁਰਮੁਖਿ ਕਰੇ ਵੀਚਾਰੁ ਜੀਉ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥੧॥ {ਪੰਨਾ 448}

ਅਰਥ: (ਹੇ ਭਾਈ!) ਮੇਰਾ ਗੋਵਿੰਦ (ਸਭ ਤੋਂ) ਵੱਡਾ ਹੈ (ਕਿਸੇ ਸਿਆਣਪ ਨਾਲ ਉਸ ਤਕ ਮਨੁੱਖ ਦੀ) ਪਹੁੰਚ ਨਹੀਂ ਹੋ ਸਕਦੀ, ਉਹ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, (ਸਾਰੇ ਜਗਤ ਦਾ) ਮੂਲ ਹੈ, ਉਸ ਨੂੰ ਮਾਇਆ ਦੀ ਕਾਲਖ ਨਹੀਂ ਲੱਗ ਸਕਦੀ, ਉਸ ਦੀ ਕੋਈ ਖ਼ਾਸ ਸ਼ਕਲ ਨਹੀਂ ਦੱਸੀ ਜਾ ਸਕਦੀ। (ਹੇ ਭਾਈ!) ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਕਿਹੋ ਜਿਹਾ ਹੈ, ਉਸ ਦਾ ਵਡੱਪਣ ਭੀ ਮਿਣਿਆ ਨਹੀਂ ਜਾ ਸਕਦਾ (ਹੇ ਭਾਈ!) ਮੇਰਾ ਉਹ ਗੋਵਿੰਦ ਬਿਆਨ ਤੋਂ ਬਾਹਰ ਹੈ ਬੇਅੰਤ ਹੈ। ਪਰੇ ਤੋਂ ਪਰੇ ਹੈ, ਆਪਣੇ ਆਪ ਨੂੰ ਉਹ ਹੀ ਜਾਣਦਾ ਹੈ। ਇਹਨਾਂ ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ (ਕਿ ਉਸ ਦਾ ਸਰੂਪ ਦੱਸ ਸੱਕਣ) ?

(ਹੇ ਪ੍ਰਭੂ! ਕੋਈ ਭੀ ਐਸਾ ਜੀਵ ਨਹੀਂ ਹੈ) ਜੋ ਤੇਰੀ ਹਸਤੀ ਨੂੰ ਬਿਆਨ ਕਰ ਕੇ ਸਮਝਾ ਸਕੇ। ਹੇ ਪ੍ਰਭੂ! ਜਿਸ ਮਨੁੱਖ ਉਤੇ ਤੂੰ ਆਪਣੀ ਮੇਹਰ ਦੀ ਨਿਗਾਹ ਕਰਦਾ ਹੈਂ, ਉਹ ਗੁਰੂ ਦੀ ਸਰਨ ਪੈ ਕੇ (ਤੇਰੇ ਗੁਣਾਂ ਦੀ) ਵਿਚਾਰ ਕਰਦਾ ਹੈ।

(ਹੇ ਭਾਈ!) ਮੇਰਾ ਗੋਵਿੰਦ (ਸਭ ਤੋਂ) ਵੱਡਾ ਹੈ, (ਕਿਸੇ ਸਿਆਣਪ ਨਾਲ ਉਸ ਤਕ ਮਨੁੱਖ ਦੀ) ਪਹੁੰਚ ਨਹੀਂ ਹੋ ਸਕਦੀ, ਉਹ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, (ਸਾਰੇ ਜਗਤ ਦਾ) ਮੂਲ ਹੈ ਉਸ ਨੂੰ ਮਾਇਆ ਦੀ ਕਾਲਖ ਨਹੀਂ ਲੱਗ ਸਕਦੀ ਉਸ ਦੀ ਕੋਈ ਖ਼ਾਸ ਸ਼ਕਲ ਨਹੀਂ ਦੱਸੀ ਜਾ ਸਕਦੀ।1।

ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥ ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਸਭ ਮਹਿ ਰਹਿਆ ਸਮਾਇ ਜੀਉ ॥ ਘਟ ਅੰਤਰਿ ਪਾਰਬ੍ਰਹਮੁ ਪਰਮੇਸਰੁ ਤਾ ਕਾ ਅੰਤੁ ਨ ਪਾਇਆ ॥ ਤਿਸੁ ਰੂਪੁ ਨ ਰੇਖ ਅਦਿਸਟੁ ਅਗੋਚਰੁ ਗੁਰਮੁਖਿ ਅਲਖੁ ਲਖਾਇਆ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਸਹਜੇ ਨਾਮਿ ਸਮਾਇ ਜੀਉ ॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥੨॥ {ਪੰਨਾ 448}

ਅਰਥ: ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਮੂਲ ਹੈਂ ਤੇ ਸਰਬ-ਵਿਆਪਕ ਹੈਂ, ਤੂੰ ਪਰੇ ਤੋਂ ਪਰੇ ਹੈਂ ਤੇ ਸਾਰੀ ਰਚਨਾ ਦਾ ਰਚਨਹਾਰ ਹੈਂ। ਤੇਰੀ ਹਸਤੀ ਦਾ ਪਾਰਲਾ ਬੰਨਾ (ਕਿਸੇ ਨੂੰ) ਲੱਭ ਨਹੀਂ ਸਕਦਾ। ਤੂੰ ਹਰੇਕ ਸਰੀਰ ਵਿਚ ਮੌਜੂਦ ਹੈਂ, ਤੂੰ ਇਕ-ਰਸ ਸਭਨਾਂ ਵਿਚ ਸਮਾ ਰਿਹਾ ਹੈਂ।

ਹੇ ਭਾਈ! ਪਾਰਬ੍ਰਹਮ ਪਰਮੇਸਰ ਹਰੇਕ ਸਰੀਰ ਦੇ ਅੰਦਰ ਮੌਜੂਦ ਹੈ ਉਸ ਦੇ ਗੁਣਾਂ ਦਾ ਅੰਤ (ਕੋਈ ਜੀਵ) ਨਹੀਂ ਪਾ ਸਕਦਾ। ਉਸ ਪ੍ਰਭੂ ਦਾ ਕੋਈ ਖ਼ਾਸ ਰੂਪ ਕੋਈ ਖ਼ਾਸ ਚਿਹਨ ਚੱਕਰ ਦੱਸਿਆ ਨਹੀਂ ਜਾ ਸਕਦਾ। ਉਹ ਪ੍ਰਭੂ (ਇਹਨਾਂ ਅੱਖਾਂ ਨਾਲ) ਦਿੱਸਦਾ ਨਹੀਂ ਉਹ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਗੁਰੂ ਦੀ ਰਾਹੀਂ ਹੀ ਇਹ ਸਮਝ ਪੈਂਦੀ ਹੈ ਕਿ ਉਸ ਪਰਮਾਤਮਾ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ) ਦਿਨ ਰਾਤ ਹਰ ਵੇਲੇ ਆਤਮਕ ਆਨੰਦ ਵਿਚ ਮਗਨ ਰਹਿੰਦਾ ਹੈ, ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ।

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਮੂਲ ਹੈਂ ਤੇ ਸਰਬ-ਵਿਆਪਕ ਹੈਂ, ਤੂੰ ਪਰੇ ਤੋਂ ਪਰੇ ਹੈਂ ਤੇ ਸਾਰੀ ਰਚਨਾ ਦਾ ਰਚਨਹਾਰ ਹੈਂ। ਤੇਰੀ ਹਸਤੀ ਦਾ ਪਾਰਲਾ ਬੰਨਾ (ਕਿਸੇ ਨੂੰ) ਲੱਭ ਨਹੀਂ ਸਕਦਾ।2।

ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥ ਹਰਿ ਹਰਿ ਪ੍ਰਭੁ ਏਕੋ ਅਵਰੁ ਨ ਕੋਈ ਤੂੰ ਆਪੇ ਪੁਰਖੁ ਸੁਜਾਨੁ ਜੀਉ ॥ ਪੁਰਖੁ ਸੁਜਾਨੁ ਤੂੰ ਪਰਧਾਨੁ ਤੁਧੁ ਜੇਵਡੁ ਅਵਰੁ ਨ ਕੋਈ ॥ ਤੇਰਾ ਸਬਦੁ ਸਭੁ ਤੂੰਹੈ ਵਰਤਹਿ ਤੂੰ ਆਪੇ ਕਰਹਿ ਸੁ ਹੋਈ ॥ ਹਰਿ ਸਭ ਮਹਿ ਰਵਿਆ ਏਕੋ ਸੋਈ ਗੁਰਮੁਖਿ ਲਖਿਆ ਹਰਿ ਨਾਮੁ ਜੀਉ ॥ ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥੩॥ {ਪੰਨਾ 448}

ਅਰਥ: ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ ਤੂੰ ਸਭ ਤੋਂ ਵੱਡਾ ਹੈਂ, ਤੂੰ ਕਦੇ ਭੀ ਨਾਸ ਹੋਣ ਵਾਲਾ ਨਹੀਂ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ। ਹੇ ਹਰੀ! ਤੂੰ ਹੀ ਇਕੋ ਇਕ ਮਾਲਕ ਹੈਂ, ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ ਤੂੰ ਆਪ ਹੀ ਸਭ ਦੇ ਅੰਦਰ ਮੌਜੂਦ ਹੈਂ, ਤੂੰ ਆਪ ਹੀ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ। ਹੇ ਹਰੀ! ਤੂੰ ਸਭ ਵਿਚ ਵਿਆਪਕ ਹੈਂ, ਤੂੰ ਘਟ ਘਟ ਦੀ ਜਾਣਨ ਵਾਲਾ ਹੈਂ, ਤੂੰ ਸਭ ਤੋਂ ਸ਼ਿਰੋਮਣੀ ਹੈਂ, ਤੇਰੇ ਜੇਡਾ ਹੋਰ ਕੋਈ ਨਹੀਂ ਹੈ। ਹਰ ਥਾਂ ਤੇਰਾ ਹੀ ਹੁਕਮ ਚੱਲ ਰਿਹਾ ਹੈ, ਹਰ ਥਾਂ ਤੂੰ ਹੀ ਤੂੰ ਮੌਜੂਦ ਹੈਂ, ਜਗਤ ਵਿਚ ਉਹੀ ਹੁੰਦਾ ਹੈ ਜੋ ਤੂੰ ਆਪ ਹੀ ਕਰਦਾ ਹੈਂ।

ਹੇ ਭਾਈ! ਸਾਰੀ ਸ੍ਰਿਸ਼ਟੀ ਵਿਚ ਇਕ ਉਹ ਪਰਮਾਤਮਾ ਹੀ ਰਮ ਰਿਹਾ ਹੈ, ਗੁਰੂ ਦੀ ਸਰਨ ਪਿਆਂ ਉਸ ਪਰਮਾਤਮਾ ਦੇ ਨਾਮ ਦੀ ਸੂਝ ਪੈਂਦੀ ਹੈ।

ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ ਸਭ ਤੋਂ ਵੱਡਾ ਹਾਕਮ ਹੈਂ, ਤੂੰ ਕਦੇ ਭੀ ਨਾਸ ਹੋਣ ਵਾਲਾ ਨਹੀਂ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ।3।

ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥ ਤੁਧੁ ਆਪੇ ਭਾਵੈ ਤਿਵੈ ਚਲਾਵਹਿ ਸਭ ਤੇਰੈ ਸਬਦਿ ਸਮਾਇ ਜੀਉ ॥ ਸਭ ਸਬਦਿ ਸਮਾਵੈ ਜਾਂ ਤੁਧੁ ਭਾਵੈ ਤੇਰੈ ਸਬਦਿ ਵਡਿਆਈ ॥ ਗੁਰਮੁਖਿ ਬੁਧਿ ਪਾਈਐ ਆਪੁ ਗਵਾਈਐ ਸਬਦੇ ਰਹਿਆ ਸਮਾਈ ॥ ਤੇਰਾ ਸਬਦੁ ਅਗੋਚਰੁ ਗੁਰਮੁਖਿ ਪਾਈਐ ਨਾਨਕ ਨਾਮਿ ਸਮਾਇ ਜੀਉ ॥ ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥੪॥੭॥੧੪॥ {ਪੰਨਾ 448}

ਅਰਥ: ਹੇ ਕਰਤਾਰ! ਹਰ ਥਾਂ ਤੂੰ ਹੀ ਤੂੰ ਹੈਂ, ਸਾਰੀ ਸ੍ਰਿਸ਼ਟੀ ਤੇਰੇ ਹੀ ਤੇਜ-ਪ੍ਰਤਾਪ ਦਾ ਪ੍ਰਕਾਸ਼ ਹੈ। ਹੇ ਕਰਤਾਰ! ਜਿਵੇਂ ਤੈਨੂੰ ਚੰਗਾ ਲੱਗੇ, ਤਿਵੇਂ, (ਆਪਣੀ ਇਸ ਰਚਨਾ ਨੂੰ ਆਪਣੇ ਹੁਕਮ ਵਿਚ) ਤੋਰ। ਹੇ ਕਰਤਾਰ! ਜਿਵੇਂ ਤੈਨੂੰ ਆਪ ਨੂੰ ਚੰਗਾ ਲੱਗਦਾ ਹੈ ਤਿਵੇਂ ਤੂੰ ਸ੍ਰਿਸ਼ਟੀ ਨੂੰ ਕਾਰੇ ਲਾ ਰਿਹਾ ਹੈਂ, ਸਾਰੀ ਲੁਕਾਈ ਤੇਰੇ ਹੀ ਹੁਕਮ ਦੇ ਅਨੁਸਾਰ ਹੋ ਕੇ ਤੁਰਦੀ ਹੈ। ਸਾਰੀ ਲੁਕਾਈ ਤੇਰੇ ਹੁਕਮ ਵਿਚ ਹੀ ਟਿਕੀ ਰਹਿੰਦੀ ਹੈ, ਜਦੋਂ ਤੈਨੂੰ ਚੰਗਾ ਲੱਗਦਾ ਹੈ, ਤਾਂ ਤੇਰੇ ਹੁਕਮ ਅਨੁਸਾਰ ਹੀ (ਜੀਵਾਂ ਨੂੰ) ਆਦਰ-ਮਾਣ ਮਿਲਦਾ ਹੈ।

ਹੇ ਭਾਈ! ਜੇ ਗੁਰੂ ਦੀ ਸਰਨ ਪੈ ਕੇ ਚੰਗੀ ਅਕਲ ਹਾਸਲ ਕਰ ਲਈਏ, ਜੇ (ਆਪਣੇ ਅੰਦਰੋਂ) ਹਉਮੈ-ਅਹੰਕਾਰ ਦੂਰ ਕਰ ਲਈਏ, ਤਾਂ ਗੁਰ-ਸ਼ਬਦ ਦੀ ਬਰਕਤਿ ਨਾਲ ਉਹ ਕਰਤਾਰ ਹਰ ਥਾਂ ਵਿਆਪਕ ਦਿੱਸਦਾ ਹੈ।

ਹੇ ਨਾਨਕ! (ਆਖ– ਹੇ ਕਰਤਾਰ!) ਤੇਰਾ ਹੁਕਮ ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ (ਤੇਰੇ ਹੁਕਮ ਦੀ ਸਮਝ) ਗੁਰੂ ਦੀ ਸਰਨ ਪਿਆਂ ਪ੍ਰਾਪਤ ਹੁੰਦੀਾ ਹੈ, (ਜਿਸ ਮਨੁੱਖ ਨੂੰ ਪ੍ਰਾਪਤ ਹੁੰਦੀ ਹੈ ਉਹ ਤੇਰੇ) ਨਾਮ ਵਿਚ ਲੀਨ ਹੋ ਜਾਂਦਾ ਹੈ। ਹੇ ਕਰਤਾਰ! ਹਰ ਥਾਂ ਤੂੰ ਹੀ ਤੂੰ ਹੈਂ, ਸਾਰੀ ਸ੍ਰਿਸ਼ਟੀ ਤੇਰੇ ਹੀ ਤੇਜ-ਪ੍ਰਤਾਪ ਦਾ ਪ੍ਰਕਾਸ਼ ਹੈ। ਹੇ ਕਰਤਾਰ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ (ਆਪਣੀ ਇਸ ਸ੍ਰਿਸ਼ਟੀ ਨੂੰ ਆਪਣੇ ਹੁਕਮ ਵਿਚ) ਤੋਰ।4।7।14।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ  {ਪੰਨਾ 661-662}

ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ

(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈਰਹਾਉ

(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ

ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ

(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ

ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥ {ਪੰਨਾ 657-658}

ਅਰਥ: (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ 'ਮੈਂਦੂਰ ਹੋ ਜਾਂਦੀ ਹੈ; (ਇਸ 'ਮੈਂਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ੧।

ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ) , ਉਹ ਠੀਕ ਨਹੀਂ ਹੈ।੧।ਰਹਾਉ।

(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।੨।

ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ) , ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ੩।

(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ {ਪੰਨਾ 643}ਅਰਥ: ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ) , ਮਨਮੁਖ (ਇਸ 'ਮਮਤਾ' ਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ।

ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥ {ਪੰਨਾ 643}

ਅਰਥ: ਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ, ਮਾਇਆ ਦੇ ਕਜ਼ੀਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ।

ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥ {ਪੰਨਾ 644}

ਅਰਥ: (ਪਰ) ਹੇ ਨਾਨਕ! ਨਾਮ ਉਹਨਾਂ ਮਨੁੱਖਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦੇ ਅਨੁਸਾਰ) (ਸੰਸਕਾਰ-ਰੂਪ ਲੇਖ) ਉੱਕਰ ਕੇ ਪ੍ਰਭੂ ਨੇ ਰੱਖ ਦਿੱਤਾ ਹੈ।੧।

ਮਃ ੩ ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥ {ਪੰਨਾ 644}

ਅਰਥ: (ਨਾਮ-ਰੂਪਅੰਮ੍ਰਿਤ (ਹਰੇਕ ਜੀਵ ਦੇ ਹਿਰਦੇ-ਰੂਪ) ਘਰ ਵਿਚ ਹੀ ਭਰਿਆ ਹੋਇਆ ਹੈ, (ਪਰ) ਮਨਮੁਖਾਂ ਨੂੰ (ਉਸ ਦਾਸੁਆਦ ਨਹੀਂ ਆਉਂਦਾ। ਜਿਵੇਂ ਹਰਨ (ਆਪਣੀ ਨਾਭੀ ਵਿਚ) ਕਸਤੂਰੀ ਨਹੀਂ ਸਮਝਦਾ ਤੇ ਭਰਮ ਵਿਚ ਭੁਲਾਇਆ ਹੋਇਆ ਭਟਕਦਾ ਹੈ, ਤਿਵੇਂ ਮਨਮੁਖ ਨਾਮ-ਅੰਮ੍ਰਿਤ ਨੂੰ ਛੱਡ ਕੇ ਵਿਹੁ ਨੂੰ ਇਕੱਠਾ ਕਰਦਾ ਹੈ, (ਪਰ ਉਸ ਦੇ ਭੀ ਕੀਹ ਵੱਸ?) ਕਰਤਾਰ ਨੇ (ਉਸ ਦੇ ਪਿਛਲੇ ਕੀਤੇ ਅਨੁਸਾਰ) ਉਸ ਨੂੰ ਆਪ ਖੁੰਝਾਇਆ ਹੋਇਆ ਹੈ।

ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥ {ਪੰਨਾ 644}

ਅਰਥ: ਵਿਰਲੇ ਗੁਰਮੁਖਾਂ ਨੂੰ ਸਮਝ ਪੈਂਦੀ ਹੈ, ਉਹਨਾਂ ਨੂੰ ਹਿਰਦੇ ਵਿਚ ਹੀ (ਪਰਮਾਤਮਾ ਦਿੱਸ ਪੈਂਦਾ ਹੈਉਹਨਾਂ ਦਾ ਮਨ ਤੇ ਸਰੀਰ ਠੰਢੇ-ਠਾਰ ਹੋ ਜਾਂਦੇ ਹਨ ਤੇ ਜੀਭ ਨਾਲ (ਜਪ ਕੇ) ਉਹਨਾਂ ਨੂੰ ਨਾਮ ਦਾ ਸੁਆਦ ਆ ਜਾਂਦਾ ਹੈ।

ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥ {ਪੰਨਾ 644}

ਅਰਥ: ਸਤਿਗੁਰੂ ਦੇ ਸ਼ਬਦ ਨਾਲ ਹੀ ਨਾਮ (ਦਾ ਅੰਗੂਰ ਹਿਰਦੇ ਵਿਚ) ਉੱਗਦਾ ਹੈ ਤੇ ਸ਼ਬਦ ਦੀ ਰਾਹੀਂ ਹੀ ਹਰੀ ਨਾਲ ਮੇਲ ਹੁੰਦਾ ਹੈਸ਼ਬਦ ਤੋਂ ਬਿਨਾ ਸਾਰਾ ਸੰਸਾਰ ਪਾਗਲ ਹੋਇਆ ਪਿਆ ਹੈ ਤੇ ਮਨੁੱਖਾ ਜਨਮ ਵਿਅਰਥ ਗਵਾਉਂਦਾ ਹੈ।

ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥ {ਪੰਨਾ 644}

ਅਰਥ: ਹੇ ਨਾਨਕ! ਗੁਰੂ ਦਾ ਇਕ ਸ਼ਬਦ ਹੀ ਆਤਮਕ ਜੀਵਨ ਦੇਣ ਵਾਲਾ ਜਲ ਹੈ ਜੋ ਸਤਿਗੁਰੂ ਦੇ ਸਨਮੁਖ ਮਨੁੱਖ ਨੂੰ ਮਿਲਦਾ ਹੈ।੨।

ਪਉੜੀ ॥ ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥ ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥ ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥ {ਪੰਨਾ 644}

ਅਰਥ: ਹੇ ਭਾਈ! ਦੱਸ ਉਹ ਹਰੀ, ਜੋ ਅਗੰਮ ਪੁਰਖ ਹੈ, ਕਿਸ ਤਰ੍ਹਾਂ ਮਿਲ ਸਕਦਾ ਹੈਉਸ ਦਾ ਕੋਈ ਰੂਪ ਨਹੀਂ, ਕੋਈ ਰੇਖ ਨਹੀਂ, ਦਿੱਸਦਾ ਭੀ ਨਹੀਂ, ਉਸ ਨੂੰ ਕਿਵੇਂ ਸਿਮਰੀਏਸ਼ਕਲ ਤੋਂ ਬਿਨਾ ਹੈ, ਮਾਇਆ ਤੋਂ ਰਹਿਤ ਹੈ, ਪਹੁੰਚ ਤੋਂ ਪਰੇ ਹੈ, ਸੋ, ਕੀਹ ਆਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰੀਏ?

ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥ ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥ {ਪੰਨਾ 644}

ਅਰਥ: ਜਿਸ ਮਨੁੱਖ ਨੂੰ ਆਪ ਪ੍ਰਭੂ ਸਮਝ ਦੇਂਦਾ ਹੈ ਉਹ ਪ੍ਰਭੂ ਦੇ ਰਾਹ ਤੇ ਤੁਰਦਾ ਹੈਪੂਰੇ ਗੁਰੂ ਨੇ ਹੀ ਉਸ ਦਾ ਦੀਦਾਰ ਕਰਾਇਆ ਹੈ, ਗੁਰੂ ਦੀ ਦੱਸੀ ਕਾਰ ਕੀਤਿਆਂ ਹੀ ਉਹ ਮਿਲਦਾ ਹੈ।੪।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇

 👉  Youtube Channel :- Sikh Youth Of Punjab

👉 Whatsapp Group :- Sikhyouthpb

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts