*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥ {ਪੰਨਾ 679-680}
ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ।
ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾ) ਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ) ।੧।
ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਵਡਹੰਸੁ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਅਤਿ ਊਚਾ ਤਾ ਕਾ ਦਰਬਾਰਾ ॥ ਅੰਤੁ ਨਾਹੀ ਕਿਛੁ ਪਾਰਾਵਾਰਾ ॥ ਕੋਟਿ ਕੋਟਿ ਕੋਟਿ ਲਖ ਧਾਵੈ ॥ ਇਕੁ ਤਿਲੁ ਤਾ ਕਾ ਮਹਲੁ ਨ ਪਾਵੈ ॥੧॥ ਸੁਹਾਵੀ ਕਉਣੁ ਸੁ ਵੇਲਾ ਜਿਤੁ ਪ੍ਰਭ ਮੇਲਾ ॥੧॥ ਰਹਾਉ ॥ ਲਾਖ ਭਗਤ ਜਾ ਕਉ ਆਰਾਧਹਿ ॥ ਲਾਖ ਤਪੀਸਰ ਤਪੁ ਹੀ ਸਾਧਹਿ ॥ ਲਾਖ ਜੋਗੀਸਰ ਕਰਤੇ ਜੋਗਾ ॥ ਲਾਖ ਭੋਗੀਸਰ ਭੋਗਹਿ ਭੋਗਾ ॥੨॥ ਘਟਿ ਘਟਿ ਵਸਹਿ ਜਾਣਹਿ ਥੋਰਾ ॥ ਹੈ ਕੋਈ ਸਾਜਣੁ ਪਰਦਾ ਤੋਰਾ ॥ ਕਰਉ ਜਤਨ ਜੇ ਹੋਇ ਮਿਹਰਵਾਨਾ ॥ ਤਾ ਕਉ ਦੇਈ ਜੀਉ ਕੁਰਬਾਨਾ ॥੩॥ ਫਿਰਤ ਫਿਰਤ ਸੰਤਨ ਪਹਿ ਆਇਆ ॥ ਦੂਖ ਭ੍ਰਮੁ ਹਮਾਰਾ ਸਗਲ ਮਿਟਾਇਆ ॥ ਮਹਲਿ ਬੁਲਾਇਆ ਪ੍ਰਭ ਅੰਮ੍ਰਿਤੁ ਭੂੰਚਾ ॥ ਕਹੁ ਨਾਨਕ ਪ੍ਰਭੁ ਮੇਰਾ ਊਚਾ ॥੪॥੧॥ {ਪੰਨਾ 562}
ਅਰਥ: ਹੇ ਭਾਈ! ਉਹ ਕੈਸਾ ਸੋਹਣਾ ਸਮਾ ਹੁੰਦਾ ਹੈ! ਉਹ ਕੈਸੀ ਸੋਹਣੀ ਘੜੀ ਹੁੰਦੀ ਹੈ, ਜਦੋਂ ਪਰਮਾਤਮਾ ਦਾ ਮਿਲਾਪ ਹੋ ਜਾਂਦਾ ਹੈ।੧।ਰਹਾਉ।
ਹੇ ਭਾਈ! ਪਰਮਾਤਮਾ ਦਾ ਦਰਬਾਰ ਬਹੁਤ ਹੀ ਉੱਚਾ ਹੈ, ਉਸ ਦੇ ਪਾਰਲੇ ਉਰਲੇ ਬੰਨੇ ਦਾ ਕੁਝ ਅੰਤ ਨਹੀਂ ਪੈ ਸਕਦਾ। ਮਨੁੱਖ ਲੱਖਾਂ ਵਾਰੀ ਜਤਨ ਕਰੇ ਕ੍ਰੋੜਾਂ ਵਾਰੀ ਜਤਨ ਕਰੇ, (ਪਰ ਆਪਣੇ ਜਤਨਾਂ ਨਾਲ) ਪਰਮਾਤਮਾ ਦੀ ਹਜ਼ੂਰੀ ਰਤਾ ਭਰ ਭੀ ਹਾਸਲ ਨਹੀਂ ਕਰ ਸਕਦਾ।੧।
ਹੇ ਭਾਈ! ਲੱਖਾਂ ਹੀ ਭਗਤ ਜਿਸ ਪਰਮਾਤਮਾ ਦਾ ਆਰਾਧਨ ਕਰਦੇ ਰਹਿੰਦੇ ਹਨ, (ਜਿਸ ਦੇ ਮਿਲਾਪ ਦੀ ਖ਼ਾਤਰ) ਲੱਖਾਂ ਹੀ ਵੱਡੇ ਵੱਡੇ ਤਪੀ ਤਪ ਕਰਦੇ ਰਹਿੰਦੇ ਹਨ, ਲੱਖਾਂ ਹੀ ਵੱਡੇ ਵੱਡੇ ਜੋਗੀ ਜੋਗ-ਸਾਧਨ ਕਰਦੇ ਰਹਿੰਦੇ ਹਨ, ਲੱਖਾਂ ਹੀ ਵੱਡੇ ਵੱਡੇ ਭੋਗੀ (ਜਿਸ ਦੇ ਦਿੱਤੇ) ਪਦਾਰਥ ਭੋਗਦੇ ਰਹਿੰਦੇ ਹਨ (ਉਸ ਦਾ ਅੰਤ ਕੋਈ ਨਹੀਂ ਪਾ ਸਕਿਆ) ।੨।
ਹੇ ਪ੍ਰਭੂ! ਤੂੰ ਹਰੇਕ ਸਰੀਰ ਵਿਚ ਵੱਸਦਾ ਹੈਂ, ਪਰ ਬਹੁਤ ਥੋੜੇ ਮਨੁੱਖ (ਇਸ ਭੇਤ ਨੂੰ) ਜਾਣਦੇ ਹਨ (ਕਿਉਂਕਿ ਜੀਵਾਂ ਦੇ ਅੰਦਰ ਤੇਰੇ ਨਾਲੋਂ ਵਿੱਥ ਬਣੀ ਰਹਿੰਦੀ ਹੈ) ਕੋਈ ਵਿਰਲਾ ਹੀ ਗੁਰਮੁਖਿ ਹੁੰਦਾ ਹੈ ਜੇਹੜਾ (ਉਸ) ਵਿੱਥ ਨੂੰ ਦੂਰ ਕਰਦਾ ਹੈ। ਮੈਂ ਉਸ ਗੁਰਮੁਖ ਦੇ ਅੱਗੇ ਆਪਣੀ ਜਿੰਦ ਭੇਟਾ ਕਰਨ ਨੂੰ ਤਿਆਰ ਹਾਂ, ਮੈਂ ਜਤਨ ਕਰਦਾ ਹਾਂ ਕਿ ਉਹ ਗੁਰਮੁਖ ਮੇਰੇ ਉਤੇ ਦਇਆਵਾਨ ਹੋਵੇ।੩।
ਹੇ ਭਾਈ! ਭਾਲ ਕਰਦਾ ਕਰਦਾ ਮੈਂ ਗੁਰੂ ਦੇ ਪਾਸ ਪਹੁੰਚਿਆ, (ਗੁਰੂ ਨੇ) ਮੇਰਾ ਸਾਰਾ ਦੁੱਖ ਤੇ ਭਰਮ ਦੂਰ ਕਰ ਦਿੱਤਾ। (ਗੁਰੂ ਦੀ ਕਿਰਪਾ ਨਾਲ ਪ੍ਰਭੂ ਨੇ ਮੈਨੂੰ) ਆਪਣੀ ਹਜ਼ੂਰੀ ਵਿਚ ਸੱਦ ਲਿਆ (ਮੈਨੂੰ ਆਪਣੇ ਚਰਨਾਂ ਵਿਚ ਜੋੜ ਲਿਆ, ਤੇ,) ਮੈਂ ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਤਾ। ਹੇ ਨਾਨਕ! ਆਖ-ਮੇਰਾ ਪ੍ਰਭੂ ਸਭ ਤੋਂ ਉੱਚਾ ਹੈ।੪।੧।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਸਲੋਕੁ ਮਃ ੩ ॥ ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥ ਦੂਜੈ ਭਾਇ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥ ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥ ਨਾਨਕ ਬਿਨੁ ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥੧॥ {ਪੰਨਾ 591}
ਅਰਥ: ਸਤਿਗੁਰੂ ਦੇ ਦੱਸੇ ਰਾਹ ਤੇ ਤੁਰਨ ਤੋਂ ਬਿਨਾ ਮਨੁੱਖਾ ਜਨਮ ਵਿਅਰਥ ਗਵਾ ਕੇ ਸੰਸਾਰ ਮੁਇਆ ਹੋਇਆ ਹੈ; ਮਾਇਆ ਦੇ ਪਿਆਰ ਵਿਚ ਭਾਰੀ ਕਲੇਸ਼ ਲੱਗਦਾ ਹੈ ਤੇ (ਇਸੇ ਵਿਚ ਹੀ) ਮਰਦਾ ਹੈ ਫੇਰ ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ; (ਜਦ ਤਾਈਂ ਜੀਊਂਦਾ ਹੈ, ਇਸ ਦਾ ਵਿਕਾਰਾਂ ਦੇ) ਗੰਦ ਵਿਚ ਵਾਸ ਰਹਿੰਦਾ ਹੈ, (ਮੁਇਆਂ) ਪਰਤ ਪਰਤ ਕੇ ਜੂਨਾਂ ਵਿਚ ਪੈਂਦਾ ਹੈ; ਹੇ ਨਾਨਕ! ਅਖ਼ੀਰਲੇ ਵੇਲੇ ਪਛੁਤਾਉਂਦਾ ਹੋਇਆ ਜਾਂਦਾ ਹੈ (ਕਿਉਂਕਿ ਉਸ ਵੇਲੇ ਚੇਤਾ ਆਉਂਦਾ ਹੈ) ਕਿ ਨਾਮ ਤੋਂ ਬਿਨਾ ਜਮ ਸਜ਼ਾ ਦੇਵੇਗਾ।੧।
ਮਃ ੩ ॥ ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥ ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥ {ਪੰਨਾ 592}
ਅਰਥ: ਇਸ ਸੰਸਾਰ ਵਿਚ ਪਤੀ ਇੱਕੋ ਪਰਮਾਤਮਾ ਹੀ ਹੈ, ਹੋਰ ਸਾਰੀ ਸ੍ਰਿਸ਼ਟੀ (ਉਸ ਦੀਆਂ) ਇਸਤ੍ਰੀਆਂ ਹਨ; ਪਰਮਾਤਮਾ ਪਤੀ ਸਾਰੇ ਘਟਾਂ ਨੂੰ ਭੋਗਦਾ ਹੈ (ਭਾਵ, ਸਾਰੇ ਸਰੀਰਾਂ ਵਿਚ ਵਿਆਪਕ ਹੈ) ਤੇ ਨਿਰਲੇਪ ਭੀ ਹੈ, ਇਸ ਅਲੱਖ ਪ੍ਰਭੂ ਦੀ ਸਮਝ ਨਹੀਂ ਪੈਂਦੀ।
ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥ ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥ {ਪੰਨਾ 592}
ਅਰਥ: (ਜਿਸ ਮਨੁੱਖ ਨੂੰ) ਪੂਰੇ ਸਤਿਗੁਰੂ ਨੇ (ਉਸ ਅਲੱਖ ਪ੍ਰਭੂ ਦਾ) ਦਰਸ਼ਨ ਕਰਾ ਦਿੱਤਾ, ਉਸ ਨੂੰ ਸਤਿਗੁਰੂ ਦੇ ਸ਼ਬਦ ਦੁਆਰਾ ਸਮਝ ਪੈ ਗਈ; ਜਿਨ੍ਹਾਂ ਮਨੁੱਖਾਂ ਨੇ ਸ਼ਬਦ ਦੀ ਰਾਹੀਂ ਅਹੰਕਾਰ ਦੂਰ ਕੀਤਾ ਹੈ, ਜੋ ਪ੍ਰਭੂ ਪੁਰਖ ਨੂੰ ਜਪਦੇ ਹਨ, ਉਹ ਭੀ ਉਸ ਪੁਰਖ ਦਾ ਰੂਪ ਹੋ ਜਾਂਦੇ ਹਨ!
ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ ॥ ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥ {ਪੰਨਾ 592}
ਅਰਥ: ਉਸ ਅਲੱਖ ਹਰੀ ਦਾ ਕੋਈ ਸ਼ਰੀਕ ਨਹੀਂ, ਨਾ ਕੋਈ ਦੁਖੀ ਕਰਨ ਵਾਲਾ (ਕੰਟਕ-ਰੂਪ) ਉਸ ਦਾ ਵੈਰੀ ਹੈ; ਉਸ ਦਾ ਰਾਜ ਸਦਾ ਅਟੱਲ ਹੈ, ਨਾ ਉਹ ਜੰਮਦਾ ਹੈ ਨਾ ਮਰਦਾ ਹੈ।
ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ ॥ ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥੨॥ {ਪੰਨਾ 592}
ਅਰਥ: (ਸੱਚਾ) ਸੇਵਕ ਉਸ ਸੱਚੇ ਹਰੀ ਦੀ ਸਿਫ਼ਤਿ-ਸਾਲਾਹ ਕਰ ਕੇ ਹਰ ਵੇਲੇ ਉਸ ਦਾ ਸਿਮਰਨ ਕਰਦਾ ਹੈ; ਨਾਨਕ (ਭੀ ਉਸ) ਸੱਚੇ ਦੀ ਵਡਿਆਈ ਵੇਖ ਕੇ ਪ੍ਰਸੰਨ ਹੋ ਰਿਹਾ ਹੈ।੨।
ਪਉੜੀ ॥ ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ ਹਰਿ ਨਾਮੋ ਤਿਨ ਕੰਉ ਰਖਣਹਾਰਾ ॥ ਹਰਿ ਨਾਮੁ ਪਿਤਾ ਹਰਿ ਨਾਮੋ ਮਾਤਾ ਹਰਿ ਨਾਮੁ ਸਖਾਈ ਮਿਤ੍ਰੁ ਹਮਾਰਾ ॥ {ਪੰਨਾ 592}
ਅਰਥ: ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ ਹਰੀ ਦਾ ਨਾਮ ਵੱਸਦਾ ਹੈ, ਉਹਨਾਂ ਨੂੰ ਰੱਖਣ ਵਾਲਾ ਹਰੀ ਦਾ ਨਾਮ ਹੀ ਹੁੰਦਾ ਹੈ। (ਉਹਨਾਂ ਦਾ ਯਕੀਨ ਬਣ ਜਾਂਦਾ ਹੈ ਕਿ) ਹਰੀ ਦਾ ਨਾਮ ਹੀ ਸਾਡਾ ਮਾਂ ਪਿਉ ਹੈ ਤੇ ਨਾਮ ਹੀ ਸਾਡਾ ਸਖਾ ਤੇ ਮਿਤ੍ਰ ਹੈ।
ਹਰਿ ਨਾਵੈ ਨਾਲਿ ਗਲਾ ਹਰਿ ਨਾਵੈ ਨਾਲਿ ਮਸਲਤਿ ਹਰਿ ਨਾਮੁ ਹਮਾਰੀ ਕਰਦਾ ਨਿਤ ਸਾਰਾ ॥ ਹਰਿ ਨਾਮੁ ਹਮਾਰੀ ਸੰਗਤਿ ਅਤਿ ਪਿਆਰੀ ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ ॥ {ਪੰਨਾ 592}
ਅਰਥ: ਹਰੀ ਦੇ ਨਾਮ ਨਾਲ ਹੀ ਸਾਡੀਆਂ ਗੱਲਾਂ, ਤੇ ਨਾਮ ਨਾਲ ਹੀ ਸਲਾਹ ਹੈ; ਨਾਮ ਹੀ ਸਦਾ ਸਾਡੀ ਸਾਰ ਲੈਂਦਾ ਹੈ; ਹਰੀ ਦਾ ਨਾਮ ਹੀ ਸਾਡੀ ਪਿਆਰੀ ਸੰਗਤਿ ਹੈ, ਤੇ ਨਾਮ ਹੀ ਸਾਡੀ ਕੁਲ ਤੇ ਪਰਵਾਰ ਹੈ।
ਜਨ ਨਾਨਕ ਕੰਉ ਹਰਿ ਨਾਮੁ ਹਰਿ ਗੁਰਿ ਦੀਆ ਹਰਿ ਹਲਤਿ ਪਲਤਿ ਸਦਾ ਕਰੇ ਨਿਸਤਾਰਾ ॥੧੫॥ {ਪੰਨਾ 592}
ਅਰਥ: ਦਾਸ ਨਾਨਕ ਨੂੰ ਭੀ ਗੁਰੂ ਨੇ (ਉਸ) ਹਰੀ ਦਾ ਨਾਮ ਦਿੱਤਾ ਹੈ ਜੋ ਇਸ ਲੋਕ ਵਿਚ ਤੇ ਪਰਲੋਕ ਵਿਚ ਪਾਰ-ਉਤਾਰਾ ਕਰਦਾ ਹੈ।੧੫।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ਜੈਤਸਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥ {ਪੰਨਾ 700}
ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ।
ਹੇ ਭਾਈ! ਮਾਂ ਪਿਉ, ਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇ) ਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧।
ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ 'ਹਾਇ, ਹਾਇ' ਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨।
ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ) , ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩।
ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ {ਪੰਨਾ 685-686}
ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।
ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।
(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।
ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।
(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।
ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬।
(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) ।
ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।
ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ।
ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ {ਪੰਨਾ 674}
ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।
ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।
ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।
ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ {ਪੰਨਾ 696}
ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
ਧਨਾਸਰੀ ਮਹਲਾ ੫ ॥ ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥ ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥ ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥ ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥ ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥ ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥ {ਪੰਨਾ 675}
ਅਰਥ: ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦਾ ਨਾਮ ਜਪਿਆ ਕਰ। ਇਹਨਾਂ ਜਤਨਾਂ ਨਾਲ ਹੀ ਸੰਸਾਰ ਦੇ ਝੰਬੇਲਿਆਂ ਦੀ ਫਾਹੀ ਕੱਟ। (ਮੈਨੂੰ ਇਸ ਤੋਂ ਬਿਨਾ) ਹੋਰ ਕੋਈ ਜੁਗਤਿ ਨਹੀਂ ਸੁੱਝਦੀ।ਰਹਾਉ।
ਹੇ ਭਾਈ! ਪਰਮਾਤਮਾ ਅਨਾਥਾਂ ਦੇ ਦੁੱਖ ਦੂਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈ। ਉਹ ਪ੍ਰਭੂ (ਸੰਸਾਰ-ਸਮੁੰਦਰ ਤੋਂ ਪਾਰ) ਲੰਘਾਣ ਵਾਸਤੇ (ਮਾਨੋ) ਜਹਾਜ਼ ਹੈ, ਉਹ ਹਰੀ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, (ਉਸ ਦੀ ਸਰਨ ਪਿਆਂ ਕੋਈ) ਦੁੱਖ ਪੋਹ ਨਹੀਂ ਸਕਦਾ।੧।
ਹੇ ਭਾਈ! ਜੇਹੜਾ ਦਇਆ-ਦਾ-ਘਰ ਸਰਬ-ਵਿਆਪਕ ਪ੍ਰਭੂ ਸਦਾ ਹੀ (ਜੀਵਾਂ ਦੇ ਸਿਰ ਉਤੇ ਰਾਖਾ) ਹੈ ਤੇ ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਉਸੇ ਮਾਲਕ ਦਾ ਨਾਮ ਸਦਾ ਸਿਮਰਿਆ ਕਰ, ਉਸੇ ਹਰੀ ਦਾ ਨਾਮ ਜਪ ਕੇ ਆਪਣਾ ਜਨਮ-ਮਰਨ ਦਾ ਗੇੜ ਦੂਰ ਕਰ।੨।
ਹੇ ਭਾਈ! ਵੇਦ ਸਿੰਮ੍ਰਿਤੀ ਸ਼ਾਸਤਰ (ਹਰੇਕ ਧਰਮ ਪੁਸਤਕ ਜਿਸ ਪਰਮਾਤਮਾ ਦਾ) ਜ਼ਿਕਰ ਕਰਦਾ ਹੈ, ਭਗਤ ਜਨ (ਭੀ ਜਿਸ ਪਰਮਾਤਮਾ ਦੇ ਗੁਣਾਂ ਦਾ) ਵਿਚਾਰ ਕਰਦੇ ਹਨ, ਸਾਧ ਸੰਗਤਿ ਵਿਚ (ਉਸ ਦਾ ਨਾਮ ਸਿਮਰ ਕੇ ਜਗਤ ਦੇ ਝੰਬੇਲਿਆਂ ਤੋਂ) ਖ਼ਲਾਸੀ ਮਿਲਦੀ ਹੈ, (ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਜਾਂਦਾ ਹੈ।੩।
ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦੇ ਸੋਹਣੇ ਚਰਨ ਹੀ ਭਗਤਾਂ (ਦੇ ਆਤਮਕ ਜੀਵਨ) ਦਾ ਸਰਮਾਇਆ ਹੈ, ਪਰਮਾਤਮਾ ਦੀ ਓਟ ਹੀ ਉਹਨਾਂ ਦਾ ਬਲ ਹੈ, ਸਹਾਰਾ ਹੈ, ਸਦਾ ਕਾਇਮ ਰਹਿਣ ਵਾਲਾ ਆਸਰਾ ਹੈ।੪।੨।੨੦।

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
ਸਲੋਕੁ ਮਃ ੩ ॥ ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥ {ਪੰਨਾ 653}
ਅਰਥ: ਹੇ ਮਨ! ਪਿਆਰ ਨਾਲ ਇਕਾਗ੍ਰ ਚਿੱਤ ਹੋ ਕੇ ਹਰੀ ਦਾ ਸਿਮਰਨ ਕਰ; ਹਰੀ ਵਿਚ ਇਹ ਸਦਾ ਲਈ ਗੁਣ ਹਨ ਕਿ ਦਾਤ ਬਖ਼ਸ਼ ਕੇ ਪਛੁਤਾਉਂਦਾ ਨਹੀਂ।
ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥ {ਪੰਨਾ 653}
ਅਰਥ: ਮੈਂ ਹਰੀ ਤੋਂ ਸਦਾ ਕੁਰਬਾਨ ਹਾਂ, ਜਿਸ ਦੀ ਸੇਵਾ ਕੀਤਿਆਂ ਸੁਖ ਮਿਲਦਾ ਹੈ; ਹੇ ਨਾਨਕ! ਗੁਰਮੁਖ ਜਨ ਅਹੰਕਾਰ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਕੇ ਹਰੀ ਵਿਚ ਮਿਲੇ ਰਹਿੰਦੇ ਹਨ।੧।
ਮਃ ੩ ॥ ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥ {ਪੰਨਾ 653}
ਅਰਥ: ਹਰੀ ਨੇ ਆਪ ਹੀ ਮਨੁੱਖਾਂ ਨੂੰ ਸੇਵਾ ਵਿਚ ਲਾਇਆ ਹੈ, ਆਪ ਹੀ ਬਖ਼ਸ਼ਸ਼ ਕਰਦਾ ਹੈ, ਆਪ ਹੀ ਸਭਨਾਂ ਦਾ ਮਾਂ ਪਿਉ ਹੈ ਤੇ ਆਪ ਹੀ ਸਭ ਦੀ ਸੰਭਾਲ ਕਰਦਾ ਹੈ।
ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥ {ਪੰਨਾ 653}
ਅਰਥ: ਹੇ ਨਾਨਕ! ਜੋ ਮਨੁੱਖ ਨਾਮ ਜਪਦੇ ਹਨ, ਉਹ ਆਪਣੇ ਟਿਕਾਣੇ ਤੇ ਟਿਕੇ ਹੁੰਦੇ ਹਨ, ਹਰੇਕ ਜੁਗ ਵਿਚ ਉਹਨਾਂ ਦੀ ਸੋਭਾ ਹੁੰਦੀ ਹੈ।੨।
ਪਉੜੀ ॥ ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥ ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥ {ਪੰਨਾ 653-654}
ਅਰਥ: ਹੇ ਕਰਤਾਰ! ਤੂੰ ਸਾਰੀ ਕੁਦਰਤਿ ਨੂੰ ਰਚਣ-ਜੋਗਾ ਹੈਂ; ਤੇਰੇ ਬਿਨਾ ਤੇਰੇ ਜੇਡਾ ਕੋਈ ਹੋਰ ਨਹੀਂ ਮੈਨੂੰ ਦਿੱਸਦਾ; ਤੂੰ ਆਪ ਹੀ ਸ੍ਰਿਸ਼ਟੀ ਨੂੰ ਪੈਦਾ ਕਰਦਾ ਹੈਂ ਤੇ ਆਪ ਹੀ ਫਿਰ ਨਾਸ ਕਰਦਾ ਹੈਂ।
ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥ ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥ {ਪੰਨਾ 654}
ਅਰਥ: ਸਭ ਥਾਈਂ (ਹਰੀ ਦਾ) ਹੀ ਹੁਕਮ ਵਰਤ ਰਿਹਾ ਹੈ; ਜੋ ਉਹ ਕਰਦਾ ਹੈ ਸੋਈ ਹੁੰਦਾ ਹੈ। ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਸ ਨੂੰ ਪ੍ਰਭੂ ਵਡਿਆਈ ਬਖ਼ਸ਼ਦਾ ਹੈ, ਉਹ ਉਸ ਹਰੀ ਨੂੰ ਮਿਲ ਪੈਂਦਾ ਹੈ।
ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥੨੯॥੧॥ ਸੁਧੁ {ਪੰਨਾ 654}
ਅਰਥ: ਹੇ ਨਾਨਕ! ਗੁਰੂ ਦੇ ਸਨਮੁਖ ਮਨੁੱਖ ਹਰੀ ਨੂੰ ਸਿਮਰਦੇ ਹਨ, (ਹੇ ਭਾਈ!) ਸਾਰੇ ਆਖੋ, ਕਿ ਉਹ ਸਤਿਗੁਰੂ, ਧੰਨ ਹੈ, ਧੰਨ ਹੈ, ਧੰਨ ਹੈ।੨੯।੧। ਸੁਧੁ।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ਦੇਵਗੰਧਾਰੀ ਮਹਲਾ ੫ ॥ ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥ ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥ {ਪੰਨਾ 535}
ਅਰਥ: ਹੇ ਮੇਰੇ ਮਨ! ਜੇਹੜੇ ਮਨੁੱਖ ਪਰਮਾਤਮਾ ਨਾਲੋਂ ਸਦਾ ਟੁੱਟੇ ਰਹਿੰਦੇ ਹਨ, ਉਹਨਾਂ ਨਾਲੋਂ ਆਪਣੇ ਆਪ ਨੂੰ ਸਦਾ ਪਰੇ ਰੱਖ, ਪਰੇ ਰੱਖ। ਹੇ ਮਨ! ਸਾਕਤ ਝੂਠੇ ਮਨੁੱਖ ਦੀ ਪ੍ਰੀਤ ਨੂੰ ਭੀ ਝੂਠ ਹੀ ਸਮਝ, ਇਹ ਕਦੇ ਤੋੜ ਨਹੀਂ ਨਿਭਦੀ, ਇਹ ਜ਼ਰੂਰ ਟੁੱਟ ਜਾਂਦੀ ਹੈ। ਫਿਰ, ਸਾਕਤ ਦੀ ਸੰਗਤਿ ਵਿਚ ਰਿਹਾਂ ਵਿਕਾਰਾਂ ਤੋਂ ਕਦੇ ਖ਼ਲਾਸੀ ਨਹੀਂ ਹੋ ਸਕਦੀ।੧।ਰਹਾਉ।
ਹੇ ਮਨ! ਜਿਵੇਂ ਕੋਈ ਘਰ ਕੱਜਲ ਨਾਲ ਭਰ ਲਿਆ ਜਾਏ, ਉਸ ਵਿਚ ਜੇਹੜਾ ਭੀ ਮਨੁੱਖ ਵੜੇਗਾ ਉਹ ਕਾਲਖ ਨਾਲ ਭਰ ਜਾਏਗਾ (ਤਿਵੇਂ ਪਰਮਾਤਮਾ ਨਾਲੋਂ ਟੁੱਟੇ ਮਨੁੱਖ ਨਾਲ ਮੂੰਹ ਜੋੜਿਆਂ ਵਿਕਾਰਾਂ ਦੀ ਕਾਲਖ ਹੀ ਮਿਲੇਗੀ। ਗੁਰੂ ਨੂੰ ਮਿਲ ਕੇ ਜਿਸ ਮਨੁੱਖ ਦੀ ਮੱਥੇ ਦੀ ਤ੍ਰਿਊੜੀ ਮਿਟ ਜਾਂਦੀ ਹੈ (ਜਿਸ ਦੇ ਅੰਦਰੋਂ ਵਿਕਾਰਾਂ ਦੀ ਖਿੱਚ ਦੂਰ ਹੋ ਜਾਂਦੀ ਹੈ) ਉਹ ਦੂਰ ਤੋਂ ਹੀ ਸਾਕਤ ਮਨੁੱਖ ਕੋਲੋਂ ਪਰੇ ਪਰੇ ਰਹਿੰਦਾ ਹੈ।੧।
ਹੇ ਕਿਰਪਾ ਦੇ ਘਰ ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰੇ ਪਾਸੋਂ ਇਕ ਦਾਨ ਮੰਗਦਾ ਹਾਂ (ਮੇਹਰ ਕਰ) ਮੈਨੂੰ ਕਿਸੇ ਸਾਕਤ ਨਾਲ ਵਾਹ ਨਾਹ ਪਏ। ਹੇ ਦਾਸ ਨਾਨਕ! ਆਖ-ਹੇ ਪ੍ਰਭੂ!) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾ ਲੈ, ਮੇਰਾ ਸਿਰ ਤੇਰੇ ਸੰਤ ਜਨਾਂ ਦੇ ਪੈਰਾਂ ਹੇਠ ਪਿਆ ਰਹੇ।੨।੪।੩੭।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਸਲੋਕ ਮਃ ੩ ॥ ਸਜਣ ਮਿਲੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥ ਮਿਲਿ ਪ੍ਰੀਤਮ ਤਿਨੀ ਧਿਆਇਆ ਸਚੈ ਪ੍ਰੇਮਿ ਪਿਆਰੁ ॥ ਮਨ ਹੀ ਤੇ ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ ॥ ਏਹਿ ਸਜਣ ਮਿਲੇ ਨ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥ ਇਕਨਾ ਦਰਸਨ ਕੀ ਪਰਤੀਤਿ ਨ ਆਈਆ ਸਬਦਿ ਨ ਕਰਹਿ ਵੀਚਾਰੁ ॥ ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੈ ਭਾਇ ਪਿਆਰੁ ॥ ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ ॥ ਇਸੁ ਪਰੀਤੀ ਤੁਟਦੀ ਵਿਲਮੁ ਨ ਹੋਵਈ ਇਤੁ ਦੋਸਤੀ ਚਲਨਿ ਵਿਕਾਰ ॥ ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਨ ਕਰਹਿ ਪਿਆਰੁ ॥ ਨਾਨਕ ਤਿਨ ਸਿਉ ਕਿਆ ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ ॥੧॥ {ਪੰਨਾ 587}
ਅਰਥ: ਜਿਨ੍ਹਾਂ (ਸਤਸੰਗੀਆਂ) ਦਾ ਗੁਰੂ ਨਾਲ ਪ੍ਰੇਮ ਹੁੰਦਾ ਹੈ, ਉਹ ਸਤਸੰਗੀਆਂ ਨੂੰ ਮਿਲਦੇ ਹਨ; ਸਤਸੰਗੀਆਂ ਨੂੰ ਮਿਲ ਕੇ ਉਹੀ ਮਨੁੱਖ ਪ੍ਰਭੂ ਪ੍ਰੀਤਮ ਨੂੰ ਸਿਮਰਦੇ ਹਨ ਕਿਉਂਕਿ ਸੱਚੇ ਪਿਆਰ ਵਿਚ ਉਹਨਾਂ ਦੀ ਬਿਰਤੀ ਜੁੜੀ ਰਹਿੰਦੀ ਹੈ; ਸਤਿਗੁਰੂ ਦੇ ਅਪਾਰ ਸ਼ਬਦ ਦੀ ਬਰਕਤਿ ਨਾਲ ਉਹਨਾਂ ਦਾ ਮਨ ਆਪਣੇ ਆਪ ਤੋਂ ਹੀ ਪ੍ਰਭੂ ਵਿਚ ਪਤੀਜ ਜਾਂਦਾ ਹੈ; ਅਜੇਹੇ ਸਤਸੰਗੀ ਮਨੁੱਖ (ਇਕ ਵਾਰੀ) ਮਿਲੇ ਹੋਏ ਫਿਰ ਵਿਛੁੜਦੇ ਨਹੀਂ ਹਨ, ਕਿਉਂਕਿ ਕਰਤਾਰ ਨੇ ਆਪ ਇਹਨਾਂ ਨੂੰ ਮਿਲਾ ਦਿੱਤਾ ਹੈ।
ਇਕਨਾਂ (ਵਿਛੁੜੇ ਹੋਇਆਂ) ਨੂੰ ਪ੍ਰਭੂ ਦੇ ਦੀਦਾਰ ਦਾ ਯਕੀਨ ਹੀ ਨਹੀਂ ਬੱਝਦਾ, ਕਿਉਂਕਿ ਉਹ ਗੁਰੂ ਦੇ ਸ਼ਬਦ ਵਿਚ ਕਦੇ ਵਿਚਾਰ ਹੀ ਨਹੀਂ ਕਰਦੇ। ਪਰ, ਜਿਨ੍ਹਾਂ ਮਨੁੱਖਾਂ ਦੀ ਸੁਰਤਿ ਸਦਾ ਮਾਇਆ ਦੇ ਮੋਹ ਵਿਚ ਜੁੜੀ ਰਹਿੰਦੀ ਹੈ, ਉਹਨਾਂ (ਪ੍ਰਭੂ ਤੋਂ) ਵਿਛੁੜੇ ਹੋਇਆਂ ਦਾ ਹੋਰ ਵਿਛੋੜਾ ਭੀ ਕੀਹ ਹੋਣਾ ਹੋਇਆ? (ਭਾਵ, ਮਾਇਆ ਵਿਚ ਫਸੇ ਰਹਿਣ ਕਰਕੇ ਉਹ ਪਰਮਾਤਮਾ ਨਾਲੋਂ ਵਿਛੋੜਾ ਮਹਿਸੂਸ ਹੀ ਨਹੀਂ ਕਰਦੇ) ।
ਜੋ ਮਨੁੱਖ ਆਪਣੇ ਮਨ ਦੇ ਪਿਛੇ ਤੁਰਦਾ ਹੈ, ਉਸ ਨਾਲ ਮਿੱਤ੍ਰਤਾ ਥੋੜੇ ਹੀ ਦੋ ਚਾਰ ਦਿਨ ਲਈ ਹੀ ਰਹਿ ਸਕਦੀ ਹੈ, ਇਸ ਮਿੱਤ੍ਰਤਾ ਦੇ ਟੁੱਟਦਿਆਂ ਚਿਰ ਨਹੀਂ ਲੱਗਦਾ, (ਉਂਞ ਭੀ) ਇਸ ਮਿੱਤ੍ਰਤਾ ਵਿਚੋਂ ਬੁਰਾਈਆਂ ਹੀ ਨਿਕਲਦੀਆਂ ਹਨ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਡਰ ਨਹੀਂ, ਜੋ ਪਰਮਾਤਮਾ ਦੇ ਨਾਮ ਵਿਚ ਕਦੇ ਪਿਆਰ ਨਹੀਂ ਪਾਉਂਦੇ ਉਹਨਾਂ ਨਾਲ ਸਾਂਝ ਪਾਉਣੀ ਹੀ ਨਹੀਂ ਚਾਹੀਦੀ।੧।
ਮਃ ੩ ॥ ਇਕਿ ਸਦਾ ਇਕਤੈ ਰੰਗਿ ਰਹਹਿ ਤਿਨ ਕੈ ਹਉ ਸਦ ਬਲਿਹਾਰੈ ਜਾਉ ॥ ਤਨੁ ਮਨੁ ਧਨੁ ਅਰਪੀ ਤਿਨ ਕਉ ਨਿਵਿ ਨਿਵਿ ਲਾਗਉ ਪਾਇ ॥ ਤਿਨ ਮਿਲਿਆ ਮਨੁ ਸੰਤੋਖੀਐ ਤ੍ਰਿਸਨਾ ਭੁਖ ਸਭ ਜਾਇ ॥ ਨਾਨਕ ਨਾਮਿ ਰਤੇ ਸੁਖੀਏ ਸਦਾ ਸਚੇ ਸਿਉ ਲਿਵ ਲਾਇ ॥੨॥ {ਪੰਨਾ 587}
ਅਰਥ: ਕਈ (ਵਡ-ਭਾਗੀ) ਮਨੁੱਖ ਇਕ (ਪ੍ਰਭੂ ਦੇ) ਰੰਗ ਵਿਚ ਹੀ (ਮਸਤ) ਰਹਿੰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਹਾਂ; (ਮੇਰਾ ਚਿੱਤ ਕਰਦਾ ਹੈ) ਆਪਣਾ ਤਨ ਮਨ ਧਨ ਉਹਨਾਂ ਦੀ ਭੇਟ ਕਰ ਦਿਆਂ ਤੇ ਨਿਉਂ ਨਿਉਂ ਕੇ ਉਹਨਾਂ ਦੀ ਪੈਰੀਂ ਲੱਗਾਂ। ਉਹਨਾਂ ਨੂੰ ਮਿਲਿਆਂ ਮਨ ਨੂੰ ਠੰਢ ਪੈਂਦੀ ਹੈ, ਸਾਰੀ ਤ੍ਰਿਸ਼ਨਾ ਤੇ ਭੁੱਖ ਦੂਰ ਹੋ ਜਾਂਦੀ ਹੈ।
ਹੇ ਨਾਨਕ! ਨਾਮ ਵਿਚ ਭਿੱਜੇ ਹੋਏ ਮਨੁੱਖ ਸੱਚੇ ਪ੍ਰਭੂ ਨਾਲ ਚਿੱਤ ਜੋੜ ਕੇ ਸਦਾ ਸੁਖਾਲੇ ਰਹਿੰਦੇ ਹਨ।੨।
ਪਉੜੀ ॥ ਤਿਸੁ ਗੁਰ ਕਉ ਹਉ ਵਾਰਿਆ ਜਿਨਿ ਹਰਿ ਕੀ ਹਰਿ ਕਥਾ ਸੁਣਾਈ ॥ ਤਿਸੁ ਗੁਰ ਕਉ ਸਦ ਬਲਿਹਾਰਣੈ ਜਿਨਿ ਹਰਿ ਸੇਵਾ ਬਣਤ ਬਣਾਈ ॥ ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥ ਤਿਸੁ ਗੁਰ ਕਉ ਸਾਬਾਸਿ ਹੈ ਜਿਨਿ ਹਰਿ ਸੋਝੀ ਪਾਈ ॥ ਨਾਨਕੁ ਗੁਰ ਵਿਟਹੁ ਵਾਰਿਆ ਜਿਨਿ ਹਰਿ ਨਾਮੁ ਦੀਆ ਮੇਰੇ ਮਨ ਕੀ ਆਸ ਪੁਰਾਈ ॥੫॥ {ਪੰਨਾ 588}
ਅਰਥ: ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ ਜਿਸ ਨੇ ਪ੍ਰਭੂ ਦੀ ਗੱਲ ਸੁਣਾਈ ਹੈ, ਤੇ ਜਿਸ ਨੇ ਪ੍ਰਭੂ ਦੀ ਭਗਤੀ ਦੀ ਰੀਤ ਚਲਾਈ ਹੈ। ਉਹ ਪਿਆਰਾ ਸਤਿਗੁਰੂ ਮੇਰੇ ਅੰਗ ਸੰਗ ਹੈ, ਸਭ ਥਾਈਂ ਮੈਨੂੰ (ਵਿਕਾਰਾਂ ਤੋਂ) ਛਡਾ ਲੈਂਦਾ ਹੈ; ਸ਼ਾਬਾਸ਼ੇ ਉਸ ਸਤਿਗੁਰੂ ਨੂੰ ਜਿਸ ਨੇ ਮੈਨੂੰ ਪਰਮਾਤਮਾ ਦੀ ਸੂਝ ਪਾਈ ਹੈ।
ਜਿਸ ਗੁਰੂ ਨੇ ਮੈਨੂੰ ਪਰਮਾਤਮਾ ਦਾ ਨਾਮ ਦਿੱਤਾ ਹੈ ਤੇ ਮੇਰੇ ਮਨ ਦੀ ਆਸ ਪੂਰੀ ਕੀਤੀ ਹੈ ਮੈਂ ਨਾਨਕ ਉਸ ਤੋਂ ਸਦਕੇ ਹਾਂ।੫।

||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
ਰਾਮਕਲੀ ਮਹਲਾ ੩ ॥ ਨਾਮੁ ਖਜਾਨਾ ਗੁਰ ਤੇ ਪਾਇਆ ਤ੍ਰਿਪਤਿ ਰਹੇ ਆਘਾਈ ॥੧॥ ਸੰਤਹੁ ਗੁਰਮੁਖਿ ਮੁਕਤਿ ਗਤਿ ਪਾਈ ॥ ਏਕੁ ਨਾਮੁ ਵਸਿਆ ਘਟ ਅੰਤਰਿ ਪੂਰੇ ਕੀ ਵਡਿਆਈ ॥੧॥ ਰਹਾਉ ॥ ਆਪੇ ਕਰਤਾ ਆਪੇ ਭੁਗਤਾ ਦੇਦਾ ਰਿਜਕੁ ਸਬਾਈ ॥੨॥ ਜੋ ਕਿਛੁ ਕਰਣਾ ਸੋ ਕਰਿ ਰਹਿਆ ਅਵਰੁ ਨ ਕਰਣਾ ਜਾਈ ॥੩॥ ਆਪੇ ਸਾਜੇ ਸ੍ਰਿਸਟਿ ਉਪਾਏ ਸਿਰਿ ਸਿਰਿ ਧੰਧੈ ਲਾਈ ॥੪॥ ਤਿਸਹਿ ਸਰੇਵਹੁ ਤਾ ਸੁਖੁ ਪਾਵਹੁ ਸਤਿਗੁਰਿ ਮੇਲਿ ਮਿਲਾਈ ॥੫॥ ਆਪਣਾ ਆਪੁ ਆਪਿ ਉਪਾਏ ਅਲਖੁ ਨ ਲਖਣਾ ਜਾਈ ॥੬॥ ਆਪੇ ਮਾਰਿ ਜੀਵਾਲੇ ਆਪੇ ਤਿਸ ਨੋ ਤਿਲੁ ਨ ਤਮਾਈ ॥੭॥ {ਪੰਨਾ 911-912}
ਅਰਥ: ਹੇ ਸੰਤ ਜਨੋ! ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਵਿਕਾਰਾਂ ਤੋਂ ਖ਼ਲਾਸੀ ਹਾਸਲ ਕਰ ਲੈਂਦਾ ਹੈ, ਉਹ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲੈਂਦਾ ਹੈ, ਉਸ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਹੀ ਵਸਿਆ ਰਹਿੰਦਾ ਹੈ, (ਪਰ ਗੁਰੂ ਭੀ ਤਦੋਂ ਹੀ ਮਿਲਦਾ ਹੈ ਜੇ) ਸਾਰੇ ਗੁਣਾਂ ਦੇ ਮਾਲਕ-ਪ੍ਰਭੂ ਦੀ ਮਿਹਰ ਹੋਵੇ।1। ਰਹਾਉ।
ਹੇ ਸੰਤ ਜਨੋ! ਪਰਮਾਤਮਾ ਦਾ ਨਾਮ-ਖ਼ਜ਼ਾਨਾ ਗੁਰੂ ਪਾਸੋਂ ਮਿਲਦਾ ਹੈ, (ਜਿਨ੍ਹਾਂ ਨੂੰ ਇਹ ਖ਼ਜ਼ਾਨਾ ਮਿਲ ਜਾਂਦਾ ਹੈ, ਉਹ ਮਾਇਆ ਦੀ ਤ੍ਰਿਸ਼ਨਾ ਵਲੋਂ) ਪੂਰਨ ਤੌਰ ਤੇ ਰੱਜ ਜਾਂਦੇ ਹਨ।1।
(ਹੇ ਸੰਤ ਜਨੋ!) ਪਰਮਾਤਮਾ ਆਪ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈ, (ਸਭ ਜੀਵਾਂ ਵਿਚ ਵਿਆਪਕ ਹੋ ਕੇ) ਆਪ ਹੀ (ਸਾਰੇ ਭੋਗ) ਭੋਗਣ ਵਾਲਾ ਹੈ, ਸਾਰੀ ਲੋਕਾਈ ਨੂੰ (ਆਪ ਹੀ) ਰਿਜ਼ਕ ਦੇਣ ਵਾਲਾ ਹੈ।2।
ਹੇ ਸੰਤ ਜਨੋ! ਉਹ ਪ੍ਰਭੂ ਆਪ ਹੀ ਜੋ ਕੁਝ ਕਰਨਾ ਚਾਹੁੰਦਾ ਹੈ ਕਰ ਰਿਹਾ ਹੈ, ਕਿਸੇ ਜੀਵ ਪਾਸੋਂ ਉਸ ਦੇ ਉਲਟ ਕੁਝ ਹੋਰ ਨਹੀਂ ਕੀਤਾ ਜਾ ਸਕਦਾ।3।
ਹੇ ਸੰਤ ਜਨੋ! ਪ੍ਰਭੂ ਆਪ ਹੀ (ਸਭ ਜੀਵਾਂ ਦੀ) ਘਾੜਤ ਘੜਦਾ ਹੈ, ਆਪ ਹੀ ਇਹ ਜਗਤ ਪੈਦਾ ਕਰਦਾ ਹੈ, ਹਰੇਕ ਜੀਵ ਦੇ ਸਿਰ ਉਤੇ ਉਸ ਨੇ ਆਪ ਹੀ (ਮਾਇਆ ਦੇ) ਜੰਜਾਲ ਦੀ (ਪੋਟਲੀ) ਚੰਬੋੜੀ ਹੋਈ ਹੈ।4।
ਹੇ ਸੰਤ ਜਨੋ! ਉਸ ਪਰਮਾਤਮਾ ਨੂੰ ਹੀ ਸਿਮਰਦੇ ਰਹੋ, ਤਦੋਂ ਹੀ ਆਤਮਕ ਆਨੰਦ ਕਰ ਸਕੋਗੇ। (ਪਰ ਸਿਮਰਦਾ ਉਹੀ ਹੈ ਜਿਸ ਨੂੰ) ਗੁਰੂ ਨੇ ਪਰਮਾਤਮਾ ਦੇ ਚਰਨਾਂ ਵਿਚ ਜੋੜਿਆ ਹੈ।5।
ਹੇ ਸੰਤ ਜਨੋ! ਪ੍ਰਭੂ ਆਪ ਹੀ ਆਪਣਾ ਆਪ (ਕਿਸੇ ਜੀਵ ਦੇ ਹਿਰਦੇ ਵਿਚ) ਪਰਗਟ ਕਰਦਾ ਹੈ, ਉਹ ਅਲੱਖ ਹੈ, ਉਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ।6।
(ਹੇ ਸੰਤ ਜਨੋ! ਜੀਵਾਂ ਨੂੰ) ਆਤਮਕ ਮੌਤ ਦੇ ਕੇ (ਫਿਰ) ਆਪ ਹੀ ਪ੍ਰਭੂ ਆਤਮਕ ਜੀਵਨ ਦੇਂਦਾ ਹੈ। ਉਸ ਨੂੰ ਕਿਸੇ ਤਰ੍ਹਾਂ ਦਾ ਕੋਈ ਰਤਾ ਭਰ ਭੀ ਲਾਲਚ ਨਹੀਂ ਹੈ।7।
ਇਕਿ ਦਾਤੇ ਇਕਿ ਮੰਗਤੇ ਕੀਤੇ ਆਪੇ ਭਗਤਿ ਕਰਾਈ ॥੮॥ ਸੇ ਵਡਭਾਗੀ ਜਿਨੀ ਏਕੋ ਜਾਤਾ ਸਚੇ ਰਹੇ ਸਮਾਈ ॥੯॥ ਆਪਿ ਸਰੂਪੁ ਸਿਆਣਾ ਆਪੇ ਕੀਮਤਿ ਕਹਣੁ ਨ ਜਾਈ ॥੧੦॥ ਆਪੇ ਦੁਖੁ ਸੁਖੁ ਪਾਏ ਅੰਤਰਿ ਆਪੇ ਭਰਮਿ ਭੁਲਾਈ ॥੧੧॥ ਵਡਾ ਦਾਤਾ ਗੁਰਮੁਖਿ ਜਾਤਾ ਨਿਗੁਰੀ ਅੰਧ ਫਿਰੈ ਲੋਕਾਈ ॥੧੨॥ ਜਿਨੀ ਚਾਖਿਆ ਤਿਨਾ ਸਾਦੁ ਆਇਆ ਸਤਿਗੁਰਿ ਬੂਝ ਬੁਝਾਈ ॥੧੩॥ ਇਕਨਾ ਨਾਵਹੁ ਆਪਿ ਭੁਲਾਏ ਇਕਨਾ ਗੁਰਮੁਖਿ ਦੇਇ ਬੁਝਾਈ ॥੧੪॥ {ਪੰਨਾ 912}
ਅਰਥ: ਹੇ ਸੰਤ ਜਨੋ! ਜਗਤ ਵਿਚ ਪਰਮਾਤਮਾ ਨੇ ਕਈ ਜੀਵਾਂ ਨੂੰ ਦੂਜਿਆਂ ਦੀ ਮਦਦ ਕਰਨ ਦੇ ਸਮਰੱਥ ਬਣਾ ਦਿਤਾ ਹੈ, ਕਈ ਜੀਵ ਉਸ ਨੇ ਕੰਗਾਲ-ਮੰਗਤੇ ਬਣਾ ਦਿਤੇ ਹਨ। (ਜਿਨ੍ਹਾਂ ਉਤੇ ਮਿਹਰ ਕਰਦਾ ਹੈ ਉਹਨਾਂ ਪਾਸੋਂ) ਆਪਣੀ ਭਗਤੀ ਪਰਮਾਤਮਾ ਆਪ ਹੀ ਕਰਾਂਦਾ ਹੈ।8।
ਹੇ ਸੰਤ ਜਨੋ! ਜਿਨ੍ਹਾਂ ਬੰਦਿਆਂ ਨੇ ਇਕ ਪਰਮਾਤਮਾ ਨਾਲ ਜਾਣ-ਪਛਾਣ ਬਣਾ ਲਈ ਹੈ ਉਹ ਵੱਡੇ ਭਾਗਾਂ ਵਾਲੇ ਹਨ, ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ (ਦੀ ਯਾਦ) ਵਿਚ ਲੀਨ ਰਹਿੰਦੇ ਹਨ।9।
ਹੇ ਸੰਤ ਜਨੋ! ਪਰਮਾਤਮਾ ਆਪ (ਸਭ ਤੋਂ) ਸੁੰਦਰ ਹੈ (ਸਭ ਤੋਂ) ਸਿਆਣਾ (ਭੀ) ਆਪ ਹੀ ਹੈ। (ਉਸ ਦੀ ਸੁੰਦਰਤਾ ਤੇ ਸਿਆਣਪ ਦਾ) ਮੁਲ ਦਸਿਆ ਨਹੀਂ ਜਾ ਸਕਦਾ।10।
ਹੇ ਸੰਤ ਜਨੋ! ਹਰੇਕ ਜੀਵ ਦੇ ਅੰਦਰ ਪਰਮਾਤਮਾ ਆਪ ਹੀ ਦੁਖ ਪੈਦਾ ਕਰਦਾ ਹੈ। ਆਪ ਹੀ ਸੁਖ (ਭੀ) ਦੇਂਦਾ ਹੈ। ਉਹ ਆਪ ਹੀ ਜੀਵ ਨੂੰ ਭਟਕਣਾ ਵਿਚ ਪਾ ਕੇ ਉਸ ਨੂੰ ਕੁਰਾਹੇ ਪਾ ਦੇਂਦਾ ਹੈ।11।
ਹੇ ਸੰਤ ਜਨੋ! ਜਿਸ ਮਨੁਖ ਨੇ ਗੁਰੂ ਦੀ ਸਰਨ ਲਈ, ਉਸ ਨੇ ਉਸ ਵੱਡੇ ਦਾਤਾਰ ਪ੍ਰਭੂ ਨਾਲ ਸਾਂਝ ਪਾ ਲਈ; ਪਰ ਮਾਇਆ ਦੇ ਮੋਹ ਵਿਚ ਅੰਨ੍ਹੀ ਹੋਈ ਲੋਕਾਈ ਭਟਕਦੀ ਫਿਰਦੀ ਹੈ।12।
ਹੇ ਸੰਤ ਜਨੋ! ਜਿਨ੍ਹਾਂ ਨੂੰ ਗੁਰੂ ਨੇ (ਨਾਮ ਅੰਮ੍ਰਿਤ ਦੀ) ਕਦਰ ਬਖ਼ਸ਼ੀ, ਜਿਨ੍ਹਾਂ ਨੇ (ਇਸ ਤਰ੍ਹਾਂ ਨਾਮ-ਅੰਮ੍ਰਿਤ) ਚਖ ਲਿਆ, ਉਹਨਾਂ ਨੂੰ ਉਸ ਦਾ ਆਨੰਦ ਆ ਗਿਆ (ਤੇ ਉਹ ਸਦਾ ਨਾਮ ਵਿਚ ਜੁੜੇ ਰਹੇ) ।13।
(ਹੇ ਸੰਤ ਜਨੋ! ਜੀਵਾਂ ਦੇ ਵੱਸ ਦੀ ਗੱਲ ਨਹੀਂ) ਕਈ ਜੀਵਾਂ ਨੂੰ ਪਰਮਾਤਮਾ ਆਪ (ਹੀ) ਆਪਣੇ ਨਾਮ ਤੋਂ ਖੁੰਝਾ ਦੇਂਦਾ ਹੈ, ਤੇ ਕਈ ਜੀਵਾਂ ਨੂੰ ਗੁਰੂ ਦੀ ਸਰਨ ਪਾ ਕੇ (ਆਪਣੇ ਨਾਮ ਦੀ) ਸੂਝ ਬਖ਼ਸ਼ ਦੇਂਦਾ ਹੈ।14।
ਸਦਾ ਸਦਾ ਸਾਲਾਹਿਹੁ ਸੰਤਹੁ ਤਿਸ ਦੀ ਵਡੀ ਵਡਿਆਈ ॥੧੫॥ ਤਿਸੁ ਬਿਨੁ ਅਵਰੁ ਨ ਕੋਈ ਰਾਜਾ ਕਰਿ ਤਪਾਵਸੁ ਬਣਤ ਬਣਾਈ ॥੧੬॥ ਨਿਆਉ ਤਿਸੈ ਕਾ ਹੈ ਸਦ ਸਾਚਾ ਵਿਰਲੇ ਹੁਕਮੁ ਮਨਾਈ ॥੧੭॥ ਤਿਸ ਨੋ ਪ੍ਰਾਣੀ ਸਦਾ ਧਿਆਵਹੁ ਜਿਨਿ ਗੁਰਮੁਖਿ ਬਣਤ ਬਣਾਈ ॥੧੮॥ ਸਤਿਗੁਰ ਭੇਟੈ ਸੋ ਜਨੁ ਸੀਝੈ ਜਿਸੁ ਹਿਰਦੈ ਨਾਮੁ ਵਸਾਈ ॥੧੯॥ ਸਚਾ ਆਪਿ ਸਦਾ ਹੈ ਸਾਚਾ ਬਾਣੀ ਸਬਦਿ ਸੁਣਾਈ ॥੨੦॥ ਨਾਨਕ ਸੁਣਿ ਵੇਖਿ ਰਹਿਆ ਵਿਸਮਾਦੁ ਮੇਰਾ ਪ੍ਰਭੁ ਰਵਿਆ ਸ੍ਰਬ ਥਾਈ ॥੨੧॥੫॥੧੪॥ {ਪੰਨਾ 912}
ਅਰਥ: ਹੇ ਸੰਤ ਜਨੋ! ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਿਹਾ ਕਰੋ ਸਦਾ ਕਰਦੇ ਰਿਹਾ ਕਰੋ। ਉਸ (ਪ੍ਰਭੂ) ਦਾ ਨਾਮਣਾ ਬਹੁਤ ਵੱਡਾ ਹੈ।15।
ਹੇ ਸੰਤ ਜਨੋ! ਪ੍ਰਭੂ ਤੋਂ ਬਿਨਾ (ਉਸ ਦੇ ਬਰਾਬਰ ਦਾ) ਹੋਰ ਕੋਈ ਪਾਤਿਸ਼ਾਹ ਨਹੀਂ ਹੈ। ਉਸ ਨੇ ਪੂਰਾ ਇਨਸਾਫ਼ ਕਰ ਕੇ ਸਿਫ਼ਤਿ-ਸਾਲਾਹ ਕਰਨ ਦੀ ਇਹ ਰੀਤ ਚਲਾਈ ਹੈ। 16।
ਹੇ ਸੰਤ ਜਨੋ! ਉਸ ਪਰਮਾਤਮਾ ਦਾ ਹੀ ਇਨਸਾਫ਼ (ਕਰਨ ਵਾਲਾ ਹੁਕਮ) ਸਦਾ ਅਟੱਲ ਹੈ, ਕਿਸੇ ਵਿਰਲੇ (ਭਾਗਾਂ ਵਾਲੇ) ਨੂੰ ਉਹ ਪ੍ਰਭੂ (ਇਹ) ਹੁਕਮ ਮੰਨਣ ਲਈ ਪ੍ਰੇਰਨਾ ਕਰਦਾ ਹੈ। 17।
ਹੇ ਪ੍ਰਾਣੀਓ! ਜਿਸ ਪਰਮਾਤਮਾ ਨੇ (ਬੰਦਿਆਂ ਵਾਸਤੇ) ਗੁਰੂ ਦੇ ਸਨਮੁਖ ਰਹਿਣ ਦੀ ਮਰਯਾਦਾ ਚਲਾਈ ਹੋਈ ਹੈ, ਸਦਾ ਉਸ ਦਾ ਧਿਆਨ ਧਰਦੇ ਰਿਹਾ ਕਰੋ। 18।
ਹੇ ਸੰਤ ਜਨੋ! (ਜਿਹੜਾ ਮਨੁੱਖ) ਗੁਰੂ ਨੂੰ ਮਿਲਦਾ ਹੈ (ਭਾਵ, ਗੁਰੂ ਦੀ ਸਰਨ ਪੈਂਦਾ ਹੈ) , ਜਿਸ ਮਨੁੱਖ ਦੇ ਹਿਰਦੇ ਵਿਚ (ਗੁਰੂ, ਪਰਮਾਤਮਾ ਦਾ) ਨਾਮ ਵਸਾਂਦਾ ਹੈ ਉਹ ਮਨੁੱਖ (ਜ਼ਿੰਦਗੀ ਦੀ ਖੇਡ ਵਿਚ) ਕਾਮਯਾਬ ਹੋ ਜਾਂਦਾ ਹੈ। 19।
ਹੇ ਸੰਤ ਜਨੋ! (ਗੁਰੂ ਆਪਣੀ) ਬਾਣੀ ਦੀ ਰਾਹੀਂ (ਆਪਣੇ) ਸ਼ਬਦ ਦੀ ਰਾਹੀਂ (ਸਰਨ ਆਏ ਸਿੱਖਾਂ ਨੂੰ ਇਹ ਉਪਦੇਸ਼) ਸੁਣਾਂਦਾ ਰਹਿੰਦਾ ਹੈ ਕਿ ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ। 20।
ਹੇ ਨਾਨਕ! (ਆਖ– ਹੇ ਸੰਤ ਜਨੋ!) ਪਰਮਾਤਮਾ ਅਸਚਰਜ-ਰੂਪ ਹੈ, ਮੇਰਾ ਪਰਮਾਤਮਾ ਸਭਨੀਂ ਥਾਈਂ ਮੌਜੂਦ ਹੈ (ਹਰੇਕ ਜੀਵ ਵਿਆਪਕ ਹੋ ਕੇ) ਉਹ (ਹਰੇਕ ਦੇ ਦਿਲ ਦੀ) ਸੁਣ ਰਿਹਾ ਹੈ, (ਹਰੇਕ ਦਾ ਕੰਮ) ਵੇਖ ਰਿਹਾ ਹੈ।2।1।5।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ {ਪੰਨਾ 561}
ਅਰਥ: ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।੧।
ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥ {ਪੰਨਾ 561}
ਅਰਥ: ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ। ਪਰ ਉਹ ਪਿਆਰਾ ਪ੍ਰਭੂ ਮੇਰੇ ਵਲ (ਮੇਰੇ ਇਹਨਾਂ ਵੇਸਾਂ ਵਲ) ਨਿਗਾਹ ਕਰ ਕੇ ਭੀ ਨਹੀਂ ਤੱਕਦਾ, (ਤਾਂ ਫਿਰ ਇਹਨਾਂ ਬਾਹਰਲੇ ਵੇਸਾਂ ਨਾਲ) ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂ? ਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ (ਅੰਦਰਲੇ ਆਤਮਕ ਸੁਹਜਾਂ) ਵਿਚ ਪ੍ਰਸੰਨ ਹੁੰਦਾ ਹੈ। ਹੇ ਨਾਨਕ! ਆਖ-) ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ।੨।
ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥ {ਪੰਨਾ 561}
ਅਰਥ: ਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸਤ੍ਰੀ) ਨੂੰ ਮੈਂ ਜਾ ਕੇ ਪੁੱਛਦੀ ਹਾਂ-(ਹੇ ਭੈਣ!) ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ? (ਉਹ ਉੱਤਰ ਦੇਂਦੀ ਹੈ-ਹੇ ਭੈਣ!) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ, ਤਾਂ ਮੈਂ ਮੇਰ-ਤੇਰ (=ਵਿਤਕਰਾ) ਛੱਡ ਦਿੱਤੀ। ਹੇ ਭੈਣ! ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ-ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ-ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ। ਹੇ ਨਾਨਕ! ਆਖ-ਹੇ ਭੈਣ!) ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ।੩।
ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥ {ਪੰਨਾ 561-462}
ਅਰਥ: ਜੇਹੜਾ (ਗੁਰਮੁਖਿ) ਮੈਨੂੰ ਹਰੀ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਦਾ ਸੁਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ ਹਾਂ; ਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ, ਤੇ, ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ। ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਤਿਆਰ ਹਾਂ ਸਦਾ ਤਿਆਰ ਹਾਂ। ਹੇ ਨਾਨਕ! ਆਖ-) ਧੰਨ ਹੈ ਮੇਰਾ ਗੁਰੂ, ਸ਼ਾਬਾਸ਼ ਹੈ ਮੇਰੇ ਪੂਰੇ ਗੁਰੂ ਨੂੰ, ਜੇਹੜਾ ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ ਟਿਕੀ ਹੋਈ) ਆਸ ਪੂਰੀ ਕਰਦਾ ਹੈ।੪।
ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥ {ਪੰਨਾ 562}
ਅਰਥ: ਹੇ ਹਰੀ! ਮੈਨੂੰ ਮੇਰਾ ਮਿੱਤਰ ਗੁਰੂ ਮਿਲਾ, ਜਿਸ (ਦੇ ਚਰਨਾਂ) ਵਿਚ ਲੀਨ ਹੋ ਕੇ ਮੈਂ ਹਰਿ-ਨਾਮ ਸਿਮਰਦਾ ਰਹਾਂ, ਗੁਰੂ ਪਾਸੋਂ ਮੈਂ ਹਰਿ-ਮਿਲਾਪ (ਦੀਆਂ ਗੱਲਾਂ) ਪੁੱਛਦਾ ਰਹਾਂ, ਗੁਰੂ ਦੀ ਸੰਗਤਿ ਕਰ ਕੇ ਮੈਂ ਹਰਿ-ਗੁਣ ਗਾਂਦਾ ਰਹਾਂ। (ਗੁਰੂ ਦੇ ਮਿਲਾਪ ਦੀ ਬਰਕਤਿ ਨਾਲ) ਮੈਂ ਸਦਾ ਹੀ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਾਂ। ਹੇ ਹਰੀ! ਤੇਰਾ ਨਾਮ ਸੁਣ ਕੇ ਮੇਰਾ ਮਨ ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਹੇ ਨਾਨਕ! ਆਖ-) ਜਦੋਂ ਮੈਨੂੰ ਮੇਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ, ਉਸ ਵੇਲੇ ਮੇਰੀ ਜਿੰਦ ਆਤਮਕ ਮੌਤੇ ਮਰ ਜਾਂਦੀ ਹੈ।੫।
ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥ {ਪੰਨਾ 562}
ਅਰਥ: ਪਰਮਾਤਮਾ ਦਾ ਦਰਸਨ ਕਰਨ ਵਾਸਤੇ ਹਰੇਕ ਜੀਵ ਤਾਂਘ ਤਾਂ ਕਰ ਲੈਂਦਾ ਹੈ, ਪਰ ਉਹੀ ਮਨੁੱਖ ਦਰਸਨ ਕਰ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ ਦਰਸਨ ਕਰਾਂਦਾ ਹੈ। ਪਿਆਰਾ ਪ੍ਰਭੂ ਜਿਸ ਮਨੁੱਖ ਉੱਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਸਦਾ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। (ਹੇ ਭਾਈ!) ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਵਸਾਂਦਾ ਹੈ। ਹੇ ਨਾਨਕ! ਮਨੁੱਖ ਪਰਮਾਤਮਾ ਦਾ ਨਾਮ ਜਪ ਜਪ ਕੇ ਪਰਮਾਤਮਾ ਦੇ ਨਾਲ ਮਿਲ ਜਾਂਦਾ ਹੈ (ਇਸ ਤਰ੍ਹਾਂ) ਪਰਮਾਤਮਾ ਤੇ ਪਰਮਾਤਮਾ ਦੇ ਭਗਤ ਇੱਕ-ਰੂਪ ਹੋ ਜਾਂਦੇ ਹਨ।੬।੧।੩।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥ {ਪੰਨਾ 661-662}
ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧।
(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ।
(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨।
ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ।੩।
(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ।
ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ।੪।੩।੫।

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||
ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ {ਪੰਨਾ 663}
ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।
ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।
(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।
ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।
(ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||
ਸੋਰਠਿ ਮਹਲਾ ੪ ਪੰਚਪਦਾ ॥ ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥ ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥ ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥ ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥ ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥ ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥ ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥ ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥ ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥ {ਪੰਨਾ 607}
ਅਰਥ: ਹੇ ਮੇਰੇ ਗੋਬਿੰਦ! ਮੈਨੂੰ) ਆਪਣੇ ਦਾਸ ਨੂੰ (ਇਹ) ਇੱਜ਼ਤ ਬਖ਼ਸ਼ (ਕਿ) ਗੁਰੂ ਦੀ ਮਤਿ ਦੀ ਰਾਹੀਂ (ਮੇਰੇ ਅੰਦਰ) ਆਪਣਾ ਨਾਮ ਪਰਗਟ ਕਰ ਦੇਹ, (ਮੈਨੂੰ) ਸਦਾ ਆਪਣੀ ਸ਼ਰਨ ਵਿਚ ਰੱਖ।ਰਹਾਉ।
(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਦੋਂ) ਮਨੁੱਖ ਇਸ ਅਜਿੱਤ ਮਨ ਨੂੰ ਜਿੱਤ ਲੈਂਦਾ ਹੈ, ਤਦੋਂ (ਜੀਵਨ-ਸੰਗ੍ਰਾਮ ਵਿਚ ਇਸ ਨੂੰ) ਕਾਮਯਾਬੀ ਹੋ ਜਾਂਦੀ ਹੈ, (ਇਸ) ਕਾਮਯਾਬੀ ਤੋਂ (ਮਨੁੱਖ ਨੂੰ ਇਹ) ਅਕਲ ਹਾਸਲ ਹੋ ਜਾਂਦੀ ਹੈ (ਕਿ) ਪਰਮਾਤਮਾ ਦੇ ਪਿਆਰ ਦੇ ਤੀਰ (ਇਸ ਦੇ) ਹਿਰਦੇ ਵਿਚ ਵਿੱਝ ਜਾਂਦੇ ਹਨ, ਤਦੋਂ (ਇਸ ਦੇ ਮਨ ਦੀ) ਭਟਕਣਾ (ਸਦਾ ਲਈ) ਕੱਟੀ ਜਾਂਦੀ ਹੈ।੧।
ਹੇ ਮੂਰਖ ਅੰਞਾਣ ਮਨ! ਇਹ ਜਗਤ (ਦਾ ਮੋਹ) ਜਨਮ ਮਰਨ (ਦਾ ਕਾਰਨ ਬਣਿਆ ਰਹਿੰਦਾ) ਹੈ (ਇਸ ਤੋਂ ਬਚਣ ਲਈ ਪਰਮਾਤਮਾ ਦਾ ਨਾਮ) ਸਿਮਰਦਾ ਰਹੁ। ਹੇ ਹਰੀ! ਮੇਰੇ ਉੱਤੇ) ਮੇਹਰ ਕਰ, ਮੈਨੂੰ ਗੁਰੂ ਮਿਲਾ, ਤਦੋਂ ਹੀ ਤੇਰੇ ਨਾਮ ਵਿਚ ਲੀਨਤਾ ਹੋ ਸਕਦੀ ਹੈ।੨।
ਹੇ ਭਾਈ! ਇਹ ਨਾਮ-ਵਸਤੁ ਜਿਸ (ਪਰਮਾਤਮਾ) ਦੀ (ਮਲਕੀਅਤ) ਹੈ, ਉਹੀ ਜਾਣਦਾ ਹੈ (ਕਿ ਇਹ ਵਸਤੁ ਕਿਸ ਨੂੰ ਦੇਣੀ ਹੈ) , ਜਿਸ ਜੀਵ ਨੂੰ ਪ੍ਰਭੂ ਇਹ ਦਾਤਿ ਦੇਂਦਾ ਹੈ ਉਹੀ ਲੈ ਸਕਦਾ ਹੈ। ਇਹ ਵਸਤ ਐਸੀ ਸੁੰਦਰ ਹੈ ਕਿ ਜਗਤ ਵਿਚ ਇਸ ਵਰਗੀ ਹੋਰ ਕੋਈ ਨਹੀਂ, (ਕਿਸੇ ਚਤੁਰਾਈ-ਸਿਆਣਪ ਦੀ ਰਾਹੀਂ) ਇਸ ਤਕ ਪਹੁੰਚ ਨਹੀਂ ਹੋ ਸਕਦੀ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਭੀ ਇਸ ਤਕ ਪਹੁੰਚ ਨਹੀਂ। (ਜੇ) ਪੂਰਾ ਗੁਰੂ (ਮਿਲ ਪਏ, ਤਾਂ ਉਹੀ) ਅਦ੍ਰਿਸ਼ਟ ਪ੍ਰਭੂ ਦਾ ਦੀਦਾਰ ਕਰਾ ਸਕਦਾ ਹੈ।੩।
ਹੇ ਭਾਈ! ਜਿਸ ਮਨੁੱਖ ਨੇ ਇਹ ਨਾਮ-ਵਸਤੁ ਚੱਖੀ ਹੈ (ਇਸ ਦਾ ਸੁਆਦ) ਉਹੀ ਜਾਣਦਾ ਹੈ, (ਉਹ ਬਿਆਨ ਨਹੀਂ ਕਰ ਸਕਦਾ, ਜਿਵੇਂ) ਗੁੰਗੇ ਦੀ (ਖਾਧੀ) ਮਿਠਿਆਈ (ਦਾ ਸੁਆਦ) ਗੁੰਗਾ ਦੱਸ ਨਹੀਂ ਸਕਦਾ। (ਹਾਂ ਜੇ ਕਿਸੇ ਨੂੰ ਇਹ ਨਾਮ-ਰਤਨ ਹਾਸਲ ਹੋ ਜਾਵੇ, ਤਾਂ) ਜੇ ਉਹ ਮਨੁੱਖ (ਇਸ ਰਤਨ ਨੂੰ ਆਪਣੇ ਅੰਦਰ) ਲੁਕਾ ਕੇ ਰੱਖਣਾ ਚਾਹੇ, ਤਾਂ ਲੁਕਾਇਆਂ ਇਹ ਰਤਨ ਲੁਕਦਾ ਨਹੀਂ (ਉਸ ਦੇ ਆਤਮਕ ਜੀਵਨ ਤੋਂ ਰਤਨ-ਪ੍ਰਾਪਤੀ ਦੇ ਲੱਛਣ ਦਿੱਸ ਪੈਂਦੇ ਹਨ) ।੪।
ਹੇ ਪ੍ਰਭੂ! ਇਹ ਸਾਰਾ ਜਗਤ ਤੇਰਾ ਬਣਾਇਆ ਹੋਇਆ ਹੈ, ਤੂੰ ਸਭ ਜੀਵਾਂ ਦੇ ਦਿਲ ਦੀ ਜਾਣਨ-ਵਾਲਾ ਹੈਂ, ਤੂੰ ਸਭ ਦੀ ਸਾਰ ਲੈਣ ਵਾਲਾ ਮਾਲਕ ਹੈਂ। ਹੇ ਨਾਨਕ! ਆਖ-ਹੇ ਪ੍ਰਭੂ!) ਉਹੀ ਮਨੁੱਖ ਤੇਰਾ ਨਾਮ ਹਾਸਲ ਕਰ ਸਕਦਾ ਹੈ ਜਿਸ ਨੂੰ ਤੂੰ ਇਹ ਦਾਤਿ ਬਖ਼ਸ਼ਦਾ ਹੈਂ। ਹੋਰ ਕੋਈ ਭੀ ਐਸਾ ਜੀਵ ਨਹੀਂ (ਜੋ ਤੇਰੀ ਬਖ਼ਸ਼ਸ਼ ਤੋਂ ਬਿਨਾ ਤੇਰਾ ਨਾਮ ਪ੍ਰਾਪਤ ਕਰ ਸਕੇ) ।੫।੯।
No comments:
Post a Comment