Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Sunday, 8 November 2020

☬|| ਅੱਜ ਦਾ ਫੁਰਮਾਨ ||☬ || 08-11-2020|| ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਸਲੋਕੁ ਮਃ ੩ ॥ ਹਉਮੈ ਮਮਤਾ ਮੋਹਣੀ ਮਨਮੁਖਾ ਨੋ ਗਈ ਖਾਇ ॥ ਜੋ ਮੋਹਿ ਦੂਜੈ ਚਿਤੁ ਲਾਇਦੇ ਤਿਨਾ ਵਿਆਪਿ ਰਹੀ ਲਪਟਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਏਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥੧॥ {ਪੰਨਾ 513}

ਅਰਥ: ਹਉਮੈ ਤੇ ਅਪਣੱਤ (ਸਰੂਪ ਵਾਲੀ ਮਾਇਆ, ਮਾਨੋ) ਚੁੜੇਲ ਹੈ ਜੋ ਆਪ-ਹੁਦਰਿਆਂ ਨੂੰ ਹੜੱਪ ਕਰ ਜਾਂਦੀ ਹੈ, ਜੋ ਮਨੁੱਖ (ਰੱਬ ਨੂੰ ਛੱਡ ਕਿਸੇ) ਹੋਰ ਦੇ ਮੋਹ ਵਿਚ ਚਿੱਤ ਜੋੜਦੇ ਹਨ ਉਹਨਾਂ ਨੂੰ ਚੰਬੜ ਕੇ ਆਪਣੇ ਵੱਸ ਵਿਚ ਕਰ ਲੈਂਦੀ ਹੈ। ਜੇ ਗੁਰੂ ਦੇ ਸ਼ਬਦ ਨਾਲ ਇਸ ਨੂੰ ਚੰਗੀ ਤਰ੍ਹਾਂ ਸਾੜੀਏ (ਜਿਵੇਂ, ਚੰਬੜੇ ਹੋਏ ਭੂਤਾਂ ਚੁੜੇਲਾਂ ਨੂੰ ਮਾਂਦਰੀ ਲੋਕ ਅੱਗ ਨਾਲ ਸਾੜਨ ਦਾ ਡਰਾਵਾ ਦੇਂਦੇ ਸੁਣੀਦੇ ਹਨ) ਤਾਂ ਇਹ ਅੰਦਰੋਂ ਨਿਕਲਦੀ ਹੈਸਰੀਰ ਤੇ ਮਨ ਸੁਅੱਛ ਹੋ ਜਾਂਦਾ ਹੈਪ੍ਰਭੂ ਦਾ ਨਾਮ ਮਨ ਵਿਚ ਆ ਵੱਸਦਾ ਹੈ।

ਹੇ ਨਾਨਕ! ਇਸ ਮਾਇਆ (ਸੰਖੀਏ ਨੂੰ ਕੁਸ਼ਤਾ ਕਰਨ) ਦੀ ਬੂਟੀ ਇੱਕ ਹਰਿ-ਨਾਮ ਹੀ ਹੈ ਜੋ ਗੁਰੂ ਤੋਂ ਹੀ ਮਿਲ ਸਕਦਾ ਹੈ।੧।

ਮਃ ੩ ॥ ਇਹੁ ਮਨੁ ਕੇਤੜਿਆ ਜੁਗ ਭਰਮਿਆ ਥਿਰੁ ਰਹੈ ਨ ਆਵੈ ਜਾਇ ॥ ਹਰਿ ਭਾਣਾ ਤਾ ਭਰਮਾਇਅਨੁ ਕਰਿ ਪਰਪੰਚੁ ਖੇਲੁ ਉਪਾਇ ॥ ਜਾ ਹਰਿ ਬਖਸੇ ਤਾ ਗੁਰ ਮਿਲੈ ਅਸਥਿਰੁ ਰਹੈ ਸਮਾਇ ॥ ਨਾਨਕ ਮਨ ਹੀ ਤੇ ਮਨੁ ਮਾਨਿਆ ਨਾ ਕਿਛੁ ਮਰੈ ਨ ਜਾਇ ॥੨॥ {ਪੰਨਾ 513}

ਅਰਥ: (ਮਨੁੱਖ ਦਾ) ਇਹ ਮਨ ਕਈ ਜੁਗ ਭਟਕਦਾ ਰਹਿੰਦਾ ਹੈ (ਪਰਮਾਤਮਾ ਵਿਚ) ਟਿਕਦਾ ਨਹੀਂ ਤੇ ਜੰਮਦਾ ਮਰਦਾ ਰਹਿੰਦਾ ਹੈਪਰ ਇਹ ਗੱਲ ਪ੍ਰਭੂ ਨੂੰ (ਏਸੇ ਤਰ੍ਹਾਂ) ਭਾਉਂਦੀ ਹੈ ਕਿ ਉਸ ਨੇ ਇਹ ਠੱਗਣ ਵਾਲੀ (ਜਗਤ-ਖੇਡ ਬਣਾ ਕੇ (ਜੀਵਾਂ ਨੂੰ ਇਸ ਵਿਚ) ਭਰਮਾਇਆ ਹੋਇਆ ਹੈ।

ਜਦੋਂ ਪ੍ਰਭੂ (ਆਪਮਿਹਰ ਕਰਦਾ ਹੈ ਤਾਂ (ਜੀਵ ਨੂੰ) ਗੁਰੂ ਮਿਲਦਾ ਹੈ, (ਫਿਰ) ਇਹ (ਪ੍ਰਭੂ ਵਿਚ) ਜੁੜ ਕੇ ਟਿਕਿਆ ਰਹਿੰਦਾ ਹੈ; (ਇਸ ਤਰ੍ਹਾਂ) ਹੇ ਨਾਨਕ! ਮਨ ਅੰਦਰੋਂ ਹੀ (ਪ੍ਰਭੂ-ਨਾਮ ਵਿਚ) ਪਤੀਜ ਜਾਂਦਾ ਹੈ, ਫਿਰ ਇਸ ਦਾ ਨਾਹ ਕੁਝ ਮਰਦਾ ਹੈ ਨਾਹ ਜੰਮਦਾ ਹੈ।੨।

ਪਉੜੀ ॥ ਕਾਇਆ ਕੋਟੁ ਅਪਾਰੁ ਹੈ ਮਿਲਣਾ ਸੰਜੋਗੀ ॥ ਕਾਇਆ ਅੰਦਰਿ ਆਪਿ ਵਸਿ ਰਹਿਆ ਆਪੇ ਰਸ ਭੋਗੀ ॥ ਆਪਿ ਅਤੀਤੁ ਅਲਿਪਤੁ ਹੈ ਨਿਰਜੋਗੁ ਹਰਿ ਜੋਗੀ ॥ ਜੋ ਤਿਸੁ ਭਾਵੈ ਸੋ ਕਰੇ ਹਰਿ ਕਰੇ ਸੁ ਹੋਗੀ ॥ ਹਰਿ ਗੁਰਮੁਖਿ ਨਾਮੁ ਧਿਆਈਐ ਲਹਿ ਜਾਹਿ ਵਿਜੋਗੀ ॥੧੩॥ {ਪੰਨਾ 514}

ਅਰਥ: ਮਨੁੱਖਾ-ਸਰੀਰ (ਮਾਨੋ,) ਇਕ ਵੱਡਾ ਕਿਲ੍ਹਾ ਹੈ ਜੋ ਮਨੁੱਖ ਨੂੰ ਭਾਗਾਂ ਨਾਲ ਮਿਲਦਾ ਹੈ, ਇਸ ਸਰੀਰ ਵਿਚ ਪ੍ਰਭੂ ਆਪ ਵੱਸ ਰਿਹਾ ਹੈ ਤੇ (ਕਿਤੇ ਤਾਂ) ਰਸ ਭੋਗ ਰਿਹਾ ਹੈ, (ਕਿਤੇ) ਆਪ ਜੋਗੀ ਪ੍ਰਭੂ ਵਿਰਕਤ ਹੈ, ਮਾਇਆ ਦੇ ਅਸਰ ਤੋਂ ਪਰੇ ਹੈ ਤੇ ਅਨ-ਜੁੜਿਆ ਹੈ। ਜੋ ਉਸ ਨੂੰ ਚੰਗਾ ਲੱਗਦਾ ਹੈ ਉਹੀ ਕਰਦਾ ਹੈ, ਜੋ ਕੁਝ ਪ੍ਰਭੂ ਕਰਦਾ ਹੈ ਉਹੀ ਹੁੰਦਾ ਹੈ (ਜੀਵਾਂ ਨੂੰ 'ਰਸ ਭੋਗੀਬਨਾਣ ਵਾਲਾ ਭੀ ਆਪ ਹੈ ਤੇ 'ਅਤੀਤੁ ਅਲਿਪਤੁਬਨਾਣ ਵਾਲਾ ਭੀ ਆਪ)।

ਜੇ ਗੁਰੂ ਦੇ ਸਨਮੁਖ ਹੋ ਕੇ ਪ੍ਰਭੂ ਦਾ ਨਾਮ ਸਿਮਰੀਏ ਤਾਂ (ਮਾਇਕ ਰਸ-ਰੂਪ) ਸਾਰੇ ਵਿਛੋੜੇ (ਭਾਵ, ਪ੍ਰਭੂ ਤੋਂ ਵਿਛੋੜੇ ਦਾ ਮੂਲ) ਦੂਰ ਹੋ ਜਾਂਦੇ ਹਨ।੧੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਸੂਹੀ ਮਹਲਾ ੪ ॥ ਤੂੰ ਕਰਤਾ ਸਭੁ ਕਿਛੁ ਆਪੇ ਜਾਣਹਿ ਕਿਆ ਤੁਧੁ ਪਹਿ ਆਖਿ ਸੁਣਾਈਐ ॥ ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਜੇਹਾ ਕੋ ਕਰੇ ਤੇਹਾ ਕੋ ਪਾਈਐ ॥੧॥ ਮੇਰੇ ਸਾਹਿਬ ਤੂੰ ਅੰਤਰ ਕੀ ਬਿਧਿ ਜਾਣਹਿ ॥ ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਤੁਧੁ ਭਾਵੈ ਤਿਵੈ ਬੁਲਾਵਹਿ ॥੧॥ ਰਹਾਉ ॥ ਸਭੁ ਮੋਹੁ ਮਾਇਆ ਸਰੀਰੁ ਹਰਿ ਕੀਆ ਵਿਚਿ ਦੇਹੀ ਮਾਨੁਖ ਭਗਤਿ ਕਰਾਈ ॥ ਇਕਨਾ ਸਤਿਗੁਰੁ ਮੇਲਿ ਸੁਖੁ ਦੇਵਹਿ ਇਕਿ ਮਨਮੁਖਿ ਧੰਧੁ ਪਿਟਾਈ ॥੨॥ ਸਭੁ ਕੋ ਤੇਰਾ ਤੂੰ ਸਭਨਾ ਕਾ ਮੇਰੇ ਕਰਤੇ ਤੁਧੁ ਸਭਨਾ ਸਿਰਿ ਲਿਖਿਆ ਲੇਖੁ ॥ ਜੇਹੀ ਤੂੰ ਨਦਰਿ ਕਰਹਿ ਤੇਹਾ ਕੋ ਹੋਵੈ ਬਿਨੁ ਨਦਰੀ ਨਾਹੀ ਕੋ ਭੇਖੁ ॥੩॥ ਤੇਰੀ ਵਡਿਆਈ ਤੂੰਹੈ ਜਾਣਹਿ ਸਭ ਤੁਧਨੋ ਨਿਤ ਧਿਆਏ ॥ ਜਿਸ ਨੋ ਤੁਧੁ ਭਾਵੈ ਤਿਸ ਨੋ ਤੂੰ ਮੇਲਹਿ ਜਨ ਨਾਨਕ ਸੋ ਥਾਇ ਪਾਏ ॥੪॥੨॥੧੩॥ {ਪੰਨਾ 735}

ਅਰਥ: ਹੇ ਮੇਰੇ ਮਾਲਕ! ਤੂੰ (ਹਰੇਕ ਜੀਵ ਦੇ) ਅੰਦਰ ਦੀ ਹਾਲਤ ਜਾਣਦਾ ਹੈਂ। ਕਿਸੇ ਦੇ ਅੰਦਰ ਬੁਰਾਈ ਹੈ, ਕਿਸੇ ਦੇ ਅੰਦਰ ਭਲਾਈ, ਤੈਨੂੰ ਹਰੇਕ ਗੱਲ ਦਾ ਪਤਾ ਲੱਗ ਜਾਂਦਾ ਹੈ। ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਹੀ ਤੂੰ (ਹਰੇਕ ਜੀਵ ਨੂੰ ਚੰਗੇ ਜਾਂ ਮੰਦੇ ਨਾਮ ਨਾਲ) ਸੱਦਦਾ ਹੈਂ।੧।ਰਹਾਉ।

ਹੇ ਪ੍ਰਭੂ! ਤੂੰ (ਸਾਰੀ ਸ੍ਰਿਸ਼ਟੀ ਦਾ) ਪੈਦਾ ਕਰਨ ਵਾਲਾ ਹੈਂ, (ਆਪਣੀ ਰਚੀ ਸ੍ਰਿਸ਼ਟੀ ਬਾਬਤ) ਹਰੇਕ ਗੱਲ ਤੂੰ ਆਪ ਹੀ ਜਾਣਦਾ ਹੈਂ। ਤੇਰੇ ਪਾਸੋਂ ਕੋਈ ਗੱਲ ਗੁੱਝੀ ਨਹੀਂ (ਇਸ ਵਾਸਤੇ) ਤੈਨੂੰ ਕੇਹੜੀ ਗੱਲ ਆਖ ਕੇ ਸੁਣਾਈ ਜਾਏ। ਹਰੇਕ ਜੀਵ ਦੀ ਬੁਰਾਈ ਅਤੇ ਭਲਾਈ ਦਾ ਤੈਨੂੰ ਆਪ ਹੀ ਪਤਾ ਲੱਗ ਜਾਂਦਾ ਹੈ। (ਤਾਹੀਏਂ) ਜਿਹੋ ਜਿਹਾ ਕਰਮ ਕੋਈ ਜੀਵ ਕਰਦਾ ਹੈ, ਉਸ ਦਾ ਉਹੋ ਜਿਹਾ ਫਲ ਉਹ ਪਾ ਲੈਂਦਾ ਹੈ।੧।

ਹੇ ਭਾਈ! ਮਾਇਆ ਦਾ ਸਾਰਾ ਮੋਹ ਪਰਮਾਤਮਾ ਨੇ ਬਣਾਇਆ ਹੈ, ਹਰੇਕ ਸਰੀਰ (ਭੀ) ਪ੍ਰਭੂ ਨੇ ਹੀ ਬਣਾਇਆ ਹੈ। ਮਨੁੱਖ ਸਰੀਰ ਵਿਚ ਭਗਤੀ ਭੀ ਪ੍ਰਭੂ ਆਪ ਹੀ ਕਰਾਂਦਾ ਹੈ। ਹੇ ਪ੍ਰਭੂ! ਕਈ ਜੀਵਾਂ ਨੂੰ ਤੂੰ ਗੁਰੂ ਮਿਲਾ ਕੇ ਆਤਮਕ ਆਨੰਦ ਬਖ਼ਸ਼ਦਾ ਹੈਂ। ਹੇ ਭਾਈ! ਅਨੇਕਾਂ ਜੀਵ ਐਸੇ ਹਨ ਜੋ ਆਪਣੇ ਮਨ ਦੇ ਪਿੱਛੇ ਤੁਰਦੇ ਹਨਉਹਨਾਂ ਨੂੰ ਉਹ ਆਪ ਹੀ ਮਾਇਆ ਵਿਚ ਫਸਾਈ ਰੱਖਦਾ ਹੈ।੨।

ਹੇ ਮੇਰੇ ਕਰਤਾਰ! ਹਰੇਕ ਜੀਵ ਤੇਰਾ (ਪੈਦਾ ਕੀਤਾ ਹੋਇਆ) ਹੈ, ਤੂੰ ਸਭ ਜੀਵਾਂ ਦਾ (ਖਸਮ) ਹੈਂ। ਸਭ ਜੀਵਾਂ ਦੇ ਸਿਰ ਉਤੇ ਤੂੰ ਹੀ (ਕਿਰਤ ਦਾ) ਲੇਖ ਲਿਖਿਆ ਹੋਇਆ ਹੈ। ਉਸ ਲੇਖ (ਅਨੁਸਾਰ) ਜਿਹੋ ਜਿਹੀ ਨਿਗਾਹ ਤੂੰ ਕਿਸੇ ਜੀਵ ਉਤੇ ਕਰਦਾ ਹੈਂ ਉਹੋ ਜਿਹਾ ਉਹ ਬਣ ਜਾਂਦਾ ਹੈ। (ਚਾਹੇ ਕੋਈ ਚੰਗਾ ਹੈ, ਚਾਹੇ ਕੋਈ ਮੰਦਾ ਹੈ) ਤੇਰੀ ਨਿਗਾਹ ਤੋਂ ਬਿਨਾ ਕੋਈ ਭੀ ਜੀਵ (ਚੰਗਾ ਜਾਂ ਮੰਦਾ) ਨਹੀਂ (ਬਣਿਆ੩।

ਹੇ ਦਾਸ ਨਾਨਕ (ਆਖ-) ਹੇ ਮੇਰੇ ਕਰਤਾਰ! ਤੂੰ ਕਿਤਨਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ। ਸਾਰੀ ਲੁਕਾਈ ਸਦਾ ਤੇਰਾ ਧਿਆਨ ਧਰਦੀ ਹੈ। ਜਿਸ ਨੂੰ ਤੂੰ ਚਾਹੁੰਦਾ ਹੈਂ ਉਸ ਨੂੰ (ਆਪਣੇ ਚਰਨਾਂ ਵਿਚ) ਤੂੰ ਜੋੜ ਲੈਂਦਾ ਹੈਂ। ਉਹ ਮਨੁੱਖ (ਤੇਰੀ ਦਰਗਾਹ ਵਿਚ) ਕਬੂਲ ਹੋ ਜਾਂਦਾ ਹੈ।੪।੨।੧੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥ {ਪੰਨਾ 757}

ਅਰਥ: ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾਰਹਾਉ

ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ

ਹੇ ਪ੍ਰਭੂ! ਮੇਹਰ ਕਰਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ

ਹੇ ਪ੍ਰਭੂ! ਜੇ ਤੂੰ ਮੈਨੂੰ ਭੁੱਖਾ ਰੱਖੇਂ, ਤਾਂ ਮੈਂ ਇਸ ਭੁਖ ਵਿਚ ਹੀ ਰੱਜਿਆ ਰਹਾਂਗਾਦੁੱਖਾਂ ਵਿਚ ਮੈਂ ਸੁਖ ਪ੍ਰਤੀਤ ਕਰਾਂਗਾ (ਤੇਰੀ ਇਹ ਮੇਹਰ ਜ਼ਰੂਰ ਹੋ ਜਾਏ ਕਿ ਮੈਨੂੰ ਤੇਰਾ ਦਰਸਨ ਹੋ ਜਾਏ

ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ ਜੇ ਲੋੜ ਪਏ ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਕੱਟ ਕੱਟ ਕੇ ਸਾਰਾ ਭੇਟਾ ਕਰ ਦਿਆਂਗਾ, ਅੱਗ ਵਿਚ ਆਪਣੇ ਆਪ ਨੂੰ ਸਾੜ (ਭੀ) ਦਿਆਂਗਾ

ਹੇ ਪ੍ਰਭੂ! ਤੇਰੇ ਦੀਦਾਰ ਦੀ ਖ਼ਾਤਰ, ਤੇਰੀਆਂ ਸੰਗਤਾਂ ਨੂੰ) ਮੈਂ ਪੱਖਾਂ ਝਲਾਂਗਾ, ਪਾਣੀ ਢੋਵਾਂਗਾ, ਜੋ ਕੁਝ ਤੂੰ ਮੈਨੂੰ (ਖਾਣ ਲਈ) ਦੇਵੇਂਗਾ ਉਹੀ (ਖ਼ੁਸ਼ ਹੋ ਕੇ) ਖਾ ਲਵਾਂਗਾ

ਹੇ ਪ੍ਰਭੂ! ਤੇਰਾ ਦਾਸਗਰੀਬ ਨਾਨਕ ਤੇਰੇ ਦਰ ਤੇ ਆ ਡਿੱਗਾ ਹੈ, ਮੈਨੂੰ ਆਪਣੇ ਚਰਨਾਂ ਵਿਚ ਜੋੜ ਲੈ, ਤੇਰਾ ਇਹ ਉਪਕਾਰ ਹੋਵੇਗਾ

ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥੭॥ ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥੮॥ ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥੯॥ ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥੧੦॥ ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥੧੧॥ ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥੧੨॥ {ਪੰਨਾ 757}

ਅਰਥ: ਹੇ ਪ੍ਰਭੂ! ਜੇ ਲੋੜ ਪਏ ਤਾਂ) ਮੈਂ ਆਪਣੀਆਂ ਅੱਖਾਂ ਕੱਢ ਕੇ (ਗੁਰੂ ਦੇ) ਪੈਰਾਂ ਹੇਠ ਰੱਖ ਦਿਆਂ, ਮੈਂ ਸਾਰੀ ਧਰਤੀ ਉਤੇ ਭਾਲ ਕਰਾਂ ਕਿ ਸ਼ਾਇਦ ਕਿਤੇ ਗੁਰੂ ਲੱਭ ਪਏ

ਹੇ ਪ੍ਰਭੂ! ਜੇ ਤੂੰ ਮੈਨੂੰ ਆਪਣੇ ਕੋਲ ਬਿਠਾਲ ਲਏਂ, ਤਾਂ ਤੈਨੂੰ ਆਰਾਧਦਾ ਰਹਾਂ, ਜੇ ਤੂੰ ਮੈਨੂੰ (ਧੱਕੇ) ਮਾਰ ਕੇ (ਆਪਣੇ ਦਰ ਤੋਂ) ਕੱਢ ਦੇਵੇਂ, ਤਾਂ ਭੀ ਮੈਂ ਤੇਰਾ ਹੀ ਧਿਆਨ ਧਰਦਾ ਰਹਾਂਗਾ

ਹੇ ਪ੍ਰਭੂ! ਜੇ ਜਗਤ ਮੈਨੂੰ ਚੰਗਾ ਆਖੇਗਾ, ਤਾਂ (ਅਸਲ ਵਿਚ) ਇਹ ਤੇਰੀ ਹੀ ਵਡਿਆਈ ਹੋਵੇਗੀ, ਜੇ (ਤੇਰੀ ਸਿਫ਼ਤਿ-ਸਾਲਾਹ ਕਰਨ ਤੇ) ਦੁਨੀਆ ਮੇਰੀ ਨਿੰਦਾ ਕਰੇਗੀ, ਤਾਂ ਭੀ ਮੈਂ (ਤੈਨੂੰ) ਛੱਡ ਕੇ ਨਹੀਂ ਜਾਵਾਂਗਾ

ਹੇ ਪ੍ਰਭੂ! ਜੇ ਮੇਰੀ ਪ੍ਰੀਤਿ ਤੇਰੇ ਪਾਸੇ ਬਣੀ ਰਹੇ, ਤਾਂ ਬੇਸ਼ੱਕ ਕੋਈ ਕੁਝ ਭੀ ਮੈਨੂੰ ਪਿਆ ਆਖੇ। ਪਰ, ਤੇਰੇ ਵਿਸਰਿਆਂ, ਹੇ ਪ੍ਰਭੂ! ਮੈਂ ਆਤਮਕ ਮੌਤੇ ਮਰ ਜਾਵਾਂਗਾ੧੦

ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ) ਮੈਂ ਗੁਰੂ ਉਤੋਂ ਕੁਰਬਾਨ ਕੁਰਬਾਨ ਜਾਵਾਂਗਾ, ਮੈਂ ਸੰਤ-ਗੁਰੂ ਦੀ ਚਰਨੀਂ ਪੈ ਕੇ ਉਸ ਨੂੰ ਪ੍ਰਸੰਨ ਕਰਾਂਗਾ੧੧

ਹੇ ਹਰੀ! ਤੇਰਾ ਦਰਸਨ ਕਰਨ ਦੀ ਖ਼ਾਤਰ (ਤੇਰਾ ਦਾਸ) ਵਿਚਾਰਾ ਨਾਨਕ ਕਮਲਾ ਹੋਇਆ ਫਿਰਦਾ ਹੈ੧੨

ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥੧੩॥ ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥੧੪॥ ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥ ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥੧੬॥ ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥੧੭॥ ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥੧੮॥ {ਪੰਨਾ 757-758}

ਅਰਥ: ਹੇ ਪ੍ਰਭੂ! ਤੇਰਾ ਮਿਲਾਪ ਪ੍ਰਾਪਤ ਕਰਨ ਦੀ ਖ਼ਾਤਰ) ਮੈਂ ਗੁਰੂ ਦਾ ਦਰਸਨ ਕਰਨ ਲਈ ਝੱਖੜ-ਹਨੇਰੀ (ਆਪਣੇ ਸਿਰ ਉਤੇ) ਝੱਲਣ ਨੂੰ ਭੀ ਤਿਆਰ ਹਾਂ, ਜੇ ਮੀਂਹ ਵਰ੍ਹਨ ਲੱਗ ਪਏ ਤਾਂ ਭੀ (ਵਰ੍ਹਦੇ ਮੀਂਹ ਵਿਚ ਹੀ) ਮੈਂ ਗੁਰੂ ਨੂੰ ਵੇਖਣ ਲਈ ਜਾਣ ਨੂੰ ਤਿਆਰ ਹਾਂ੧੩

ਹੇ ਭਾਈ! ਖਾਰਾ ਸਮੁੰਦਰ ਭੀ ਲੰਘਣਾ ਪਏ, ਤਾਂ ਭੀ ਉਸ ਨੂੰ ਲੰਘ ਕੇ ਗੁਰੂ ਦਾ ਸਿੱਖ ਗੁਰੂ ਦੇ ਕੋਲ ਪਹੁੰਚਦਾ ਹੈ੧੪

ਜਿਵੇਂ ਪ੍ਰਾਣੀ ਪਾਣੀ ਤੋਂ ਮਿਲਣ ਤੋਂ ਬਿਨਾ ਮਰਨ ਲੱਗ ਪੈਂਦਾ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲਣ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ੧੫

ਜਿਵੇਂ ਜਦੋਂ ਮੀਂਹ ਪੈਂਦਾ ਹੈ ਤਾਂ ਧਰਤੀ ਸੋਹਣੀ ਲੱਗਣ ਲੱਗ ਪੈਂਦੀ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲ ਕੇ ਪ੍ਰਸੰਨ ਹੁੰਦਾ ਹੈ੧੬

ਹੇ ਭਾਈ! ਮੈਂ ਗੁਰੂ ਦੇ ਸੇਵਕ ਦਾ ਸੇਵਕ ਬਣ ਕੇ ਉਸ ਦੀ ਕਾਰ ਕਰਨ ਨੂੰ ਤਿਆਰ ਹਾਂ ਮੈਂ ਉਸ ਨੂੰ ਬੇਨਤੀਆਂ ਕਰ ਕਰ ਕੇ (ਖ਼ੁਸ਼ੀ ਨਾਲ) ਸੱਦਾਂਗਾ੧੭

ਨਾਨਕ ਦੀ ਪਰਮਾਤਮਾ ਪਾਸ ਬੇਨਤੀ ਹੈ (-ਹੇ ਪ੍ਰਭੂ! ਮੈਨੂੰ ਗੁਰੂ ਮਿਲਾ) ਗੁਰੂ ਨੂੰ ਮਿਲ ਕੇ ਮੈਨੂੰ ਵੱਡਾ ਆਨੰਦ ਪ੍ਰਾਪਤ ਹੁੰਦਾ ਹੈ੧੮

ਤੂ ਆਪੇ ਗੁਰੁ ਚੇਲਾ ਹੈ ਆਪੇ ਗੁਰ ਵਿਚੁ ਦੇ ਤੁਝਹਿ ਧਿਆਈ ॥੧੯॥ ਜੋ ਤੁਧੁ ਸੇਵਹਿ ਸੋ ਤੂਹੈ ਹੋਵਹਿ ਤੁਧੁ ਸੇਵਕ ਪੈਜ ਰਖਾਈ ॥੨੦॥ ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ ਭਾਵੈ ਤਿਸੁ ਦੇਵਾਈ ॥੨੧॥ ਜਿਸੁ ਤੂੰ ਦੇਹਿ ਸੋਈ ਜਨੁ ਪਾਏ ਹੋਰ ਨਿਹਫਲ ਸਭ ਚਤੁਰਾਈ ॥੨੨॥ ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ ਸੋਇਆ ਮਨੁ ਜਾਗਾਈ ॥੨੩॥ ਇਕੁ ਦਾਨੁ ਮੰਗੈ ਨਾਨਕੁ ਵੇਚਾਰਾ ਹਰਿ ਦਾਸਨਿ ਦਾਸੁ ਕਰਾਈ ॥੨੪॥ {ਪੰਨਾ 758}

ਅਰਥ: ਹੇ ਪ੍ਰਭੂ! ਤੂੰ ਆਪ ਹੀ ਗੁਰੂ ਹੈਂ, ਤੂੰ ਆਪ ਹੀ ਸਿੱਖ ਹੈਂ। ਮੈਂ ਗੁਰੂ ਦੀ ਰਾਹੀਂ ਤੈਨੂੰ ਹੀ ਧਿਆਉਂਦਾ ਹਾਂ੧੯

ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਸੇਵਾ-ਭਗਤੀ ਕਰਦੇ ਹਨ, ਉਹ ਤੇਰਾ ਹੀ ਰੂਪ ਬਣ ਜਾਂਦੇ ਹਨ। ਤੂੰ ਆਪਣੇ ਸੇਵਕਾਂ ਦੀ ਇੱਜ਼ਤ (ਸਦਾ) ਰੱਖਦਾ ਆਇਆ ਹੈਂ੨੦

ਹੇ ਹਰੀ! ਤੇਰੇ ਪਾਸ ਤੇਰੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ। ਜਿਸ ਨੂੰ ਤੇਰੀ ਰਜ਼ਾ ਹੁੰਦੀ ਹੈ ਉਸ ਨੂੰ ਤੂੰ (ਗੁਰੂ ਦੀ ਰਾਹੀਂ ਇਹ ਖ਼ਜ਼ਾਨਾ) ਦਿਵਾਂਦਾ ਹੈਂ੨੧

ਹੇ ਪ੍ਰਭੂ! ਤੇਰੀ ਭਗਤੀ ਦਾ ਖ਼ਜ਼ਾਨਾ ਪ੍ਰਾਪਤ ਕਰਨ ਲਈ) ਹਰੇਕ ਸਿਆਣਪ-ਚਤੁਰਾਈ ਵਿਅਰਥ ਹੈ। ਉਹੀ ਮਨੁੱਖ (ਇਹ ਖ਼ਜ਼ਾਨੇ) ਹਾਸਲ ਕਰਦਾ ਹੈ ਜਿਸ ਨੂੰ ਤੂੰ ਆਪ ਦੇਂਦਾ ਹੈ੨੨

ਹੇ ਪ੍ਰਭੂ! ਤੇਰੀ ਮੇਹਰ ਨਾਲ) ਮੈਂ ਆਪਣੇ ਗੁਰੂ ਨੂੰ ਮੁੜ ਮੁੜ ਯਾਦ ਕਰ ਕੇ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੇ ਹੋਏ ਆਪਣੇ ਮਨ ਨੂੰ ਜਗਾਂਦਾ ਰਹਿੰਦਾ ਹਾਂ੨੩

ਹੇ ਪ੍ਰਭੂ! ਤੇਰੇ ਦਰ ਤੋਂ ਤੇਰਾ) ਗਰੀਬ (ਦਾਸ) ਨਾਨਕ ਇਕ ਦਾਨ ਮੰਗਦਾ ਹੈ-(ਮੇਹਰ ਕਰ) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾਈ ਰੱਖ੨੪

ਜੇ ਗੁਰੁ ਝਿੜਕੇ ਤ ਮੀਠਾ ਲਾਗੈ ਜੇ ਬਖਸੇ ਤ ਗੁਰ ਵਡਿਆਈ ॥੨੫॥ ਗੁਰਮੁਖਿ ਬੋਲਹਿ ਸੋ ਥਾਇ ਪਾਏ ਮਨਮੁਖਿ ਕਿਛੁ ਥਾਇ ਨ ਪਾਈ ॥੨੬॥ ਪਾਲਾ ਕਕਰੁ ਵਰਫ ਵਰਸੈ ਗੁਰਸਿਖੁ ਗੁਰ ਦੇਖਣ ਜਾਈ ॥੨੭॥ ਸਭੁ ਦਿਨਸੁ ਰੈਣਿ ਦੇਖਉ ਗੁਰੁ ਅਪੁਨਾ ਵਿਚਿ ਅਖੀ ਗੁਰ ਪੈਰ ਧਰਾਈ ॥੨੮॥ ਅਨੇਕ ਉਪਾਵ ਕਰੀ ਗੁਰ ਕਾਰਣਿ ਗੁਰ ਭਾਵੈ ਸੋ ਥਾਇ ਪਾਈ ॥੨੯॥ ਰੈਣਿ ਦਿਨਸੁ ਗੁਰ ਚਰਣ ਅਰਾਧੀ ਦਇਆ ਕਰਹੁ ਮੇਰੇ ਸਾਈ ॥੩੦॥ ਨਾਨਕ ਕਾ ਜੀਉ ਪਿੰਡੁ ਗੁਰੂ ਹੈ ਗੁਰ ਮਿਲਿ ਤ੍ਰਿਪਤਿ ਅਘਾਈ ॥੩੧॥ ਨਾਨਕ ਕਾ ਪ੍ਰਭੁ ਪੂਰਿ ਰਹਿਓ ਹੈ ਜਤ ਕਤ ਤਤ ਗੋਸਾਈ ॥੩੨॥੧॥ {ਪੰਨਾ 758}

ਅਰਥ: ਜੇ ਗੁਰੂ (ਮੈਨੂੰ ਮੇਰੀ ਕਿਸੇ ਭੁੱਲ ਦੇ ਕਾਰਨ) ਝਿੜਕ ਦੇਵੇ, ਤਾਂ ਉਸ ਦੀ ਉਹ ਝਿੜਕ ਮੈਨੂੰ ਪਿਆਰੀ ਲੱਗਦੀ ਹੈ। ਜੇ ਗੁਰੂ ਮੇਰੇ ਉਤੇ ਮੇਹਰ ਦੀ ਨਿਗਾਹ ਕਰਦਾ ਹੈ, ਤਾਂ ਇਹ ਗੁਰੂ ਦਾ ਉਪਕਾਰ ਹੈ (ਮੇਰੇ ਵਿਚ ਕੋਈ ਗੁਣ ਨਹੀਂ੨੫

ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਜੇਹੜੇ ਬਚਨ ਬੋਲਦੇ ਹਨ, ਗੁਰੂ ਉਹਨਾਂ ਨੂੰ ਪਰਵਾਨ ਕਰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਿਆਂ ਦਾ ਬੋਲਿਆ ਪਰਵਾਨ ਨਹੀਂ ਹੁੰਦਾ੨੬

ਪਾਲਾ ਹੋਵੇ, ਕੱਕਰ ਪਏਬਰਫ਼ ਪਏ, ਫਿਰ ਭੀ ਗੁਰੂ ਦਾ ਸਿੱਖ ਗੁਰੂ ਦਾ ਦਰਸਨ ਕਰਨ ਜਾਂਦਾ ਹੈ੨੭

ਮੈਂ ਭੀ ਦਿਨ ਰਾਤ ਹਰ ਵੇਲੇ ਆਪਣੇ ਗੁਰੂ ਦਾ ਦਰਸਨ ਕਰਦਾ ਰਹਿੰਦਾ ਹਾਂ। ਗੁਰੂ ਦੇ ਚਰਨਾਂ ਨੂੰ ਆਪਣੀਆਂ ਅੱਖਾਂ ਵਿਚ ਵਸਾਈ ਰੱਖਦਾ ਹਾਂ੨੮

ਜੇ ਮੈਂ ਗੁਰੂ (ਨੂੰ ਪ੍ਰਸੰਨ ਕਰਨ) ਵਾਸਤੇ ਅਨੇਕਾਂ ਹੀ ਜਤਨ ਕਰਦਾ ਰਹਾਂ ਉਹੀ ਜਤਨ ਕਬੂਲ ਹੁੰਦਾ ਹੈ, ਜੇਹੜਾ ਗੁਰੂ ਨੂੰ ਪਸੰਦ ਆਉਂਦਾ ਹੈ੨੯

ਹੇ ਮੇਰੇ ਖਸਮ-ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਦਿਨ ਰਾਤ ਹਰ ਵੇਲੇ ਗੁਰੂ ਦੇ ਚਰਨਾਂ ਦਾ ਧਿਆਨ ਧਰਦਾ ਰਹਾਂ੩੦

ਨਾਨਕ ਦੀ ਜਿੰਦ ਗੁਰੂ ਦੇ ਹਵਾਲੇ ਹੈ, ਨਾਨਕ ਦਾ ਸਰੀਰ ਗੁਰੂ ਦੇ ਚਰਨਾਂ ਵਿਚ ਹੈ। ਗੁਰੂ ਨੂੰ ਮਿਲ ਕੇ ਮੈਂ ਤ੍ਰਿਪਤ ਹੋ ਜਾਂਦਾ ਹਾਂ, ਰੱਜ ਜਾਂਦਾ ਹਾਂ (ਮਾਇਆ ਦੀ ਭੁੱਖ ਨਹੀਂ ਰਹਿ ਜਾਂਦੀ੩੧

(ਗੁਰੂ ਦੀ ਕਿਰਪਾ ਨਾਲ ਇਹ ਸਮਝ ਆਉਂਦੀ ਹੈ ਕਿਨਾਨਕ ਦਾ ਪ੍ਰਭੂ ਸ੍ਰਿਸ਼ਟੀ ਦਾ ਖਸਮ ਹਰ ਥਾਂ ਵਿਆਪਕ ਹੋ ਰਿਹਾ ਹੈ੩੨

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥ {ਪੰਨਾ 651}

ਅਰਥ: ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ।

ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥ {ਪੰਨਾ 651}

ਅਰਥ: ਹੇ ਨਾਨਕ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ।੧।

ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥ {ਪੰਨਾ 651-652}

ਅਰਥ: ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੁੰਦੀ ਹੈ। ਹੇ ਨਾਨਕ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ੨।

ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥ {ਪੰਨਾ 652}

ਅਰਥ: ਹੇ ਹਰੀ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ, ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ।

ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥ {ਪੰਨਾ 652}

ਅਰਥ: ਮੈਂ ਉਹਨਾਂ ਤੋਂ ਕੁਰਬਾਨ ਹਾਂਜੋ ਦਿਨ ਰਾਤ ਹਰੀ-ਨਾਮ ਜਪਦੇ ਹਨ, ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ।

ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥ {ਪੰਨਾ 652}

ਅਰਥ: ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂਜਿਸ ਨੇ ਮੈਨੂੰ ਪਿਆਰਾ ਸੱਜਣ ਪ੍ਰਭੂ ਸਾਥੀ ਮਿਲਾ ਦਿੱਤਾ ਹੈ।੨੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਸੋਰਠਿ ਮਹਲਾ ੪ ਪੰਚਪਦਾ ॥ ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥ ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥ ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥ ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥ ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥ ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥ ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥ ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥ ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥ {ਪੰਨਾ 607}

ਅਰਥ: ਹੇ ਮੇਰੇ ਗੋਬਿੰਦ! ਮੈਨੂੰ) ਆਪਣੇ ਦਾਸ ਨੂੰ (ਇਹ) ਇੱਜ਼ਤ ਬਖ਼ਸ਼ (ਕਿ) ਗੁਰੂ ਦੀ ਮਤਿ ਦੀ ਰਾਹੀਂ (ਮੇਰੇ ਅੰਦਰ) ਆਪਣਾ ਨਾਮ ਪਰਗਟ ਕਰ ਦੇਹ, (ਮੈਨੂੰ) ਸਦਾ ਆਪਣੀ ਸ਼ਰਨ ਵਿਚ ਰੱਖ।ਰਹਾਉ।

(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਦੋਂ) ਮਨੁੱਖ ਇਸ ਅਜਿੱਤ ਮਨ ਨੂੰ ਜਿੱਤ ਲੈਂਦਾ ਹੈ, ਤਦੋਂ (ਜੀਵਨ-ਸੰਗ੍ਰਾਮ ਵਿਚ ਇਸ ਨੂੰ) ਕਾਮਯਾਬੀ ਹੋ ਜਾਂਦੀ ਹੈ, (ਇਸਕਾਮਯਾਬੀ ਤੋਂ (ਮਨੁੱਖ ਨੂੰ ਇਹ) ਅਕਲ ਹਾਸਲ ਹੋ ਜਾਂਦੀ ਹੈ (ਕਿ) ਪਰਮਾਤਮਾ ਦੇ ਪਿਆਰ ਦੇ ਤੀਰ (ਇਸ ਦੇ) ਹਿਰਦੇ ਵਿਚ ਵਿੱਝ ਜਾਂਦੇ ਹਨ, ਤਦੋਂ (ਇਸ ਦੇ ਮਨ ਦੀ) ਭਟਕਣਾ (ਸਦਾ ਲਈ) ਕੱਟੀ ਜਾਂਦੀ ਹੈ।੧।

ਹੇ ਮੂਰਖ ਅੰਞਾਣ ਮਨ! ਇਹ ਜਗਤ (ਦਾ ਮੋਹ) ਜਨਮ ਮਰਨ (ਦਾ ਕਾਰਨ ਬਣਿਆ ਰਹਿੰਦਾ) ਹੈ (ਇਸ ਤੋਂ ਬਚਣ ਲਈ ਪਰਮਾਤਮਾ ਦਾ ਨਾਮ) ਸਿਮਰਦਾ ਰਹੁ। ਹੇ ਹਰੀ! ਮੇਰੇ ਉੱਤੇ) ਮੇਹਰ ਕਰ, ਮੈਨੂੰ ਗੁਰੂ ਮਿਲਾ, ਤਦੋਂ ਹੀ ਤੇਰੇ ਨਾਮ ਵਿਚ ਲੀਨਤਾ ਹੋ ਸਕਦੀ ਹੈ।੨।

ਹੇ ਭਾਈ! ਇਹ ਨਾਮ-ਵਸਤੁ ਜਿਸ (ਪਰਮਾਤਮਾ) ਦੀ (ਮਲਕੀਅਤ) ਹੈ, ਉਹੀ ਜਾਣਦਾ ਹੈ (ਕਿ ਇਹ ਵਸਤੁ ਕਿਸ ਨੂੰ ਦੇਣੀ ਹੈ) , ਜਿਸ ਜੀਵ ਨੂੰ ਪ੍ਰਭੂ ਇਹ ਦਾਤਿ ਦੇਂਦਾ ਹੈ ਉਹੀ ਲੈ ਸਕਦਾ ਹੈ। ਇਹ ਵਸਤ ਐਸੀ ਸੁੰਦਰ ਹੈ ਕਿ ਜਗਤ ਵਿਚ ਇਸ ਵਰਗੀ ਹੋਰ ਕੋਈ ਨਹੀਂ, (ਕਿਸੇ ਚਤੁਰਾਈ-ਸਿਆਣਪ ਦੀ ਰਾਹੀਂ) ਇਸ ਤਕ ਪਹੁੰਚ ਨਹੀਂ ਹੋ ਸਕਦੀ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਭੀ ਇਸ ਤਕ ਪਹੁੰਚ ਨਹੀਂ। (ਜੇ) ਪੂਰਾ ਗੁਰੂ (ਮਿਲ ਪਏ, ਤਾਂ ਉਹੀ) ਅਦ੍ਰਿਸ਼ਟ ਪ੍ਰਭੂ ਦਾ ਦੀਦਾਰ ਕਰਾ ਸਕਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਇਹ ਨਾਮ-ਵਸਤੁ ਚੱਖੀ ਹੈ (ਇਸ ਦਾ ਸੁਆਦਉਹੀ ਜਾਣਦਾ ਹੈ, (ਉਹ ਬਿਆਨ ਨਹੀਂ ਕਰ ਸਕਦਾਜਿਵੇਂ) ਗੁੰਗੇ ਦੀ (ਖਾਧੀ) ਮਿਠਿਆਈ (ਦਾ ਸੁਆਦਗੁੰਗਾ ਦੱਸ ਨਹੀਂ ਸਕਦਾ। (ਹਾਂ ਜੇ ਕਿਸੇ ਨੂੰ ਇਹ ਨਾਮ-ਰਤਨ ਹਾਸਲ ਹੋ ਜਾਵੇਤਾਂ) ਜੇ ਉਹ ਮਨੁੱਖ (ਇਸ ਰਤਨ ਨੂੰ ਆਪਣੇ ਅੰਦਰ) ਲੁਕਾ ਕੇ ਰੱਖਣਾ ਚਾਹੇ, ਤਾਂ ਲੁਕਾਇਆਂ ਇਹ ਰਤਨ ਲੁਕਦਾ ਨਹੀਂ (ਉਸ ਦੇ ਆਤਮਕ ਜੀਵਨ ਤੋਂ ਰਤਨ-ਪ੍ਰਾਪਤੀ ਦੇ ਲੱਛਣ ਦਿੱਸ ਪੈਂਦੇ ਹਨ੪।

ਹੇ ਪ੍ਰਭੂ! ਇਹ ਸਾਰਾ ਜਗਤ ਤੇਰਾ ਬਣਾਇਆ ਹੋਇਆ ਹੈ, ਤੂੰ ਸਭ ਜੀਵਾਂ ਦੇ ਦਿਲ ਦੀ ਜਾਣਨ-ਵਾਲਾ ਹੈਂ, ਤੂੰ ਸਭ ਦੀ ਸਾਰ ਲੈਣ ਵਾਲਾ ਮਾਲਕ ਹੈਂ। ਹੇ ਨਾਨਕ! ਆਖ-ਹੇ ਪ੍ਰਭੂ!) ਉਹੀ ਮਨੁੱਖ ਤੇਰਾ ਨਾਮ ਹਾਸਲ ਕਰ ਸਕਦਾ ਹੈ ਜਿਸ ਨੂੰ ਤੂੰ ਇਹ ਦਾਤਿ ਬਖ਼ਸ਼ਦਾ ਹੈਂ। ਹੋਰ ਕੋਈ ਭੀ ਐਸਾ ਜੀਵ ਨਹੀਂ (ਜੋ ਤੇਰੀ ਬਖ਼ਸ਼ਸ਼ ਤੋਂ ਬਿਨਾ ਤੇਰਾ ਨਾਮ ਪ੍ਰਾਪਤ ਕਰ ਸਕੇ੫।੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ {ਪੰਨਾ 684}

ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।

ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ੨।

ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ੩।

ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਸਲੋਕੁ ॥ ਦੇਹ ਅੰਧਾਰੀ ਅੰਧ ਸੁੰਞੀ ਨਾਮ ਵਿਹੂਣੀਆ ॥ ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੧॥ ਛੰਤੁ ॥ ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ ਪ੍ਰਭੁ ਡੀਠਾ ਰਾਮ ॥ ਜਨ ਚਾਖਿ ਅਘਾਣੇ ਹਰਿ ਹਰਿ ਅੰਮ੍ਰਿਤੁ ਮੀਠਾ ਰਾਮ ॥ ਹਰਿ ਮਨਹਿ ਮੀਠਾ ਪ੍ਰਭੂ ਤੂਠਾ ਅਮਿਉ ਵੂਠਾ ਸੁਖ ਭਏ ॥ ਦੁਖ ਨਾਸ ਭਰਮ ਬਿਨਾਸ ਤਨ ਤੇ ਜਪਿ ਜਗਦੀਸ ਈਸਹ ਜੈ ਜਏ ॥ ਮੋਹ ਰਹਤ ਬਿਕਾਰ ਥਾਕੇ ਪੰਚ ਤੇ ਸੰਗੁ ਤੂਟਾ ॥ ਕਹੁ ਨਾਨਕ ਤਿਨ ਖੰਨੀਐ ਵੰਞਾ ਜਿਨ ਘਟਿ ਮੇਰਾ ਹਰਿ ਪ੍ਰਭੁ ਵੂਠਾ ॥੩॥ {ਪੰਨਾ 577}

ਅਰਥ: ਹੇ ਭਾਈ! ਜੇਹੜਾ ਸਰੀਰ ਪਰਮਾਤਮਾ ਦੇ ਨਾਮ ਤੋਂ ਸੱਖਣਾ ਰਹਿੰਦਾ ਹੈ, ਉਹ ਮਾਇਆ ਦੇ ਮੋਹ ਦੇ ਹਨੇਰੇ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦਾ ਜੀਵਨ ਕਾਮਯਾਬ ਹੈ ਜਿਸ ਦੇ ਹਿਰਦੇ ਵਿਚ ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਆ ਵੱਸਦਾ ਹੈ।੧।

ਛੰਤੁ। ਮੈਂ ਉਹਨਾਂ ਮਨੁੱਖਾਂ ਤੋਂ ਸਦਕੇ-ਕੁਰਬਾਨ ਜਾਂਦਾ ਹਾਂ ਜਿਨ੍ਹਾਂ ਮੇਰੇ ਹਰੀ-ਪ੍ਰਭੂ ਦਾ ਦਰਸਨ ਕਰ ਲਿਆ ਹੈ। ਉਹ ਮਨੁੱਖ (ਪਰਮਾਤਮਾ ਦਾ ਨਾਮ-ਰਸ) ਚੱਖ ਕੇ (ਦੁਨੀਆ ਦੇ ਪਦਾਰਥਾਂ ਵੱਲੋਂ) ਰੱਜ ਜਾਂਦੇ ਹਨ, ਉਹਨਾਂ ਨੂੰ ਆਤਮਕ ਜੀਵਨ ਦੇਣ ਵਾਲਾ ਪਰਮਾਤਮਾ ਦਾ ਨਾਮ-ਜਲ ਮਿੱਠਾ ਲੱਗਦਾ ਹੈ। ਪਰਮਾਤਮਾ ਉਹਨਾਂ ਨੂੰ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ, ਪਰਮਾਤਮਾ ਉਹਨਾਂ ਉਤੇ ਪ੍ਰਸੰਨ ਹੋ ਜਾਂਦਾ ਹੈ, ਉਹਨਾਂ ਦੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ, ਉਹਨਾਂ ਨੂੰ ਸਾਰੇ ਆਨੰਦ ਪ੍ਰਾਪਤ ਹੋ ਜਾਂਦੇ ਹਨ। ਜਗਤ ਦੇ ਮਾਲਕ-ਪ੍ਰਭੂ ਦੀ ਜੈ-ਜੈਕਾਰ ਆਖ ਆਖ ਕੇ ਉਹਨਾਂ ਦੇ ਸਰੀਰ ਤੋਂ ਦੁੱਖ ਤੇ ਭਰਮ ਦੂਰ ਹੋ ਜਾਂਦੇ ਹਨ। ਉਹ ਮਨੁੱਖ ਮੋਹ ਤੋਂ ਰਹਿਤ ਹੋ ਜਾਂਦੇ ਹਨ, ਉਹਨਾਂ ਦੇ ਅੰਦਰੋਂ ਵਿਕਾਰ ਮੁੱਕ ਜਾਂਦੇ ਹਨ, ਕਾਮਾਦਿਕ ਪੰਜਾਂ ਨਾਲੋਂ ਉਹਨਾਂ ਦਾ ਸਾਥ ਟੁੱਟ ਜਾਂਦਾ ਹੈ।

ਹੇ ਨਾਨਕ! ਆਖ-ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰੀ-ਪ੍ਰਭੂ ਆ ਵੱਸਿਆ ਹੈ ਮੈਂ ਉਹਨਾਂ ਤੋਂ ਸਦਕੇ-ਕੁਰਬਾਨ ਜਾਂਦਾ ਹਾਂ।੩।

ਸਲੋਕੁ ॥ ਜੋ ਲੋੜੀਦੇ ਰਾਮ ਸੇਵਕ ਸੇਈ ਕਾਂਢਿਆ ॥ ਨਾਨਕ ਜਾਣੇ ਸਤਿ ਸਾਂਈ ਸੰਤ ਨ ਬਾਹਰਾ ॥੧॥ ਛੰਤੁ ॥ ਮਿਲਿ ਜਲੁ ਜਲਹਿ ਖਟਾਨਾ ਰਾਮ ॥ ਸੰਗਿ ਜੋਤੀ ਜੋਤਿ ਮਿਲਾਨਾ ਰਾਮ ॥ ਸੰਮਾਇ ਪੂਰਨ ਪੁਰਖ ਕਰਤੇ ਆਪਿ ਆਪਹਿ ਜਾਣੀਐ ॥ ਤਹ ਸੁੰਨਿ ਸਹਜਿ ਸਮਾਧਿ ਲਾਗੀ ਏਕੁ ਏਕੁ ਵਖਾਣੀਐ ॥ ਆਪਿ ਗੁਪਤਾ ਆਪਿ ਮੁਕਤਾ ਆਪਿ ਆਪੁ ਵਖਾਨਾ ॥ ਨਾਨਕ ਭ੍ਰਮ ਭੈ ਗੁਣ ਬਿਨਾਸੇ ਮਿਲਿ ਜਲੁ ਜਲਹਿ ਖਟਾਨਾ ॥੪॥੨॥ {ਪੰਨਾ 578}

ਅਰਥ: ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ, ਉਹੀ (ਅਸਲ) ਸੇਵਕ ਅਖਵਾਂਦੇ ਹਨ। (ਹੇ ਭਾਈ!) ਸੱਚ ਜਾਣ, ਮਾਲਕ-ਪ੍ਰਭੂ ਸੰਤਾਂ ਨਾਲੋਂ ਵੱਖਰਾ ਨਹੀਂ ਹੈ।੧।

ਛੰਤੁ। (ਹੇ ਭਾਈ! ਜਿਵੇਂ) ਪਾਣੀ ਪਾਣੀ ਵਿਚ ਮਿਲ ਕੇ ਇਕ-ਰੂਪ ਹੋ ਜਾਂਦਾ ਹੈ (ਤਿਵੇਂ ਸੇਵਕ ਦੀ) ਆਤਮਾ ਪਰਮਾਤਮਾ ਦੇ ਨਾਲ ਮਿਲੀ ਰਹਿੰਦੀ ਹੈ। ਪੂਰਨ ਸਰਬ-ਵਿਆਪਕ ਕਰਤਾਰ ਨੇ ਜਿਸ ਸੇਵਕ ਨੂੰ ਆਪਣੇ ਵਿਚ ਲੀਨ ਕਰ ਲਿਆ, ਉਸ ਦੇ ਅੰਦਰ ਇਹ ਸੂਝ ਪੈਦਾ ਹੋ ਜਾਂਦੀ ਹੈ ਕਿ (ਹਰ ਥਾਂ) ਪਰਮਾਤਮਾ ਆਪ ਹੀ ਆਪ ਹੈ, ਉਸ ਦੇ ਹਿਰਦੇ ਵਿਚ (ਵਿਕਾਰਾਂ ਵਲੋਂ) ਸੁੰਞ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਉਸ ਦੀ ਸਮਾਧੀ ਲੱਗੀ ਰਹਿੰਦੀ ਹੈ, ਉਸ ਦੇ ਹਿਰਦੇ ਵਿਚ ਇਕ ਪਰਮਾਤਮਾ ਦੀ ਹੀ ਸਿਫ਼ਤਿ-ਸਾਲਾਹ ਹੁੰਦੀ ਰਹਿੰਦੀ ਹੈ। (ਉਸ ਨੂੰ ਨਿਸ਼ਚਾ ਬਣਿਆ ਰਹਿੰਦਾ ਹੈ ਕਿ) ਪਰਮਾਤਮਾ ਸਾਰੇ ਸੰਸਾਰ ਵਿਚ ਆਪ ਹੀ ਲੁਕਿਆ ਹੋਇਆ ਹੈ, ਫਿਰ ਭੀ ਉਹ ਆਪ ਮਾਇਆ ਦੇ ਮੋਹ ਤੋਂ ਰਹਿਤ ਹੈ (ਹਰ ਥਾਂ ਵਿਆਪਕ ਹੋਣ ਕਰਕੇ) ਉਹ ਆਪ ਹੀ ਆਪਣੇ ਆਪ ਨੂੰ ਸਿਮਰ ਰਿਹਾ ਹੈ। ਹੇ ਨਾਨਕ! ਉਸ ਮਨੁੱਖ ਦੇ ਅੰਦਰੋਂ ਭਰਮ ਡਰ ਤੇ ਮਾਇਆ ਦੇ ਤਿੰਨ ਗੁਣ ਨਾਸ ਹੋ ਜਾਂਦੇ ਹਨ, (ਉਹ ਇਉਂ ਪਰਮਾਤਮਾ ਨਾਲ ਇਕ-ਰੂਪ ਹੋਇਆ ਰਹਿੰਦਾ ਹੈ, ਜਿਵੇਂ) ਪਾਣੀ ਪਾਣੀ ਵਿੱਚ ਮਿਲ ਕੇ ਇਕ ਰੂਪ ਹੋ ਜਾਂਦਾ ਹੈ।੪।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਰਾਗੁ ਸੂਹੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥ {ਪੰਨਾ 760}

ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ੧।ਰਹਾਉ।

ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧।

ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ੨।

ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! ਆਪਣੀ ਸਿਫ਼ਤਿ-ਸਾਲਾਹ ਬਖ਼ਸ਼) , ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩।

ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪।

ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫।

ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬।

ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭।

ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ {ਪੰਨਾ 719}

ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।

ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।

ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ {ਪੰਨਾ 723-724}

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।

ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।

ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਰਾਗੁ ਸੂਹੀ ਮਹਲਾ ੩ ਘਰੁ ੧੦    ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ {ਪੰਨਾ 755}

ਅਰਥ: ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ।੧।ਰਹਾਉ।

ਹੇ ਭਾਈ! ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ।੧।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ। ਅੰਤ) ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ। ਤਦੋਂ ਉਹਨਾਂ ਨੂੰ (ਹੱਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਦਾ ਜੀਵਨ ਸਫਲ ਹੋ ਜਾਂਦਾ ਹੈ, ਕਿਉਂਕਿ ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦੇ ਅੰਦਰ ਸਰਬ-ਵਿਆਪਕ ਪਰਮਾਤਮਾ ਦਾ ਪਰਕਾਸ਼ ਹੋ ਜਾਂਦਾ ਹੈ। ਉਹ ਆਤਮਕ ਅਡੋਲਤਾ ਵਿਚ ਆਨੰਦ ਵਿਚ ਮਗਨ ਰਹਿੰਦੇ ਹਨ।੩।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਬਾਣੀ ਨੂੰ ਭੁਲਾ ਦੇਂਦੇ ਹਨ, ਉਹ ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਉਹਨਾਂ ਦੇ ਅੰਦਰੋਂ ਮਾਇਆ ਦੀ ਤ੍ਰੇਹ ਭੁੱਖ ਦੂਰ ਨਹੀਂ ਹੁੰਦੀ, ਉਹ ਹਰ ਵੇਲੇ (ਤ੍ਰਿਸ਼ਨਾ ਦੀ ਅੱਗ ਵਿਚ) ਸੜਦੇ ਫਿਰਦੇ ਹਨ।੪।

ਅਜੇਹੇ ਮਨੁੱਖ ਭੈੜੇ ਬੰਦਿਆਂ ਨਾਲ ਮਿਤ੍ਰਤਾ ਗੰਢੀ ਰੱਖਦੇ ਹਨ, ਅਤੇ ਸੰਤ ਜਨਾਂ ਨਾਲ ਵੈਰ ਕਰਦੇ ਰਹਿੰਦੇ ਹਨ। ਉਹ ਆਪ ਆਪਣੇ ਪਰਵਾਰ ਸਮੇਤ (ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ (ਆਪਣੇ ਹੋਰ ਰਿਸ਼ਤੇਦਾਰਾਂ ਨੂੰ ਭੀ) ਨਾਲ ਹੀ ਡੋਬ ਲੈਂਦੇ ਹਨ।੫।

ਹੇ ਭਾਈ! ਕਿਸੇ ਦੀ ਭੀ ਨਿੰਦਾ ਕਰਨੀ ਚੰਗਾ ਕੰਮ ਨਹੀਂ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਹੀ ਨਿੰਦਾ ਕਰਿਆ ਕਰਦੇ ਹਨ। (ਲੋਕ ਪਰਲੋਕ ਵਿਚ) ਉਹੀ ਬਦਨਾਮੀ ਖੱਟਦੇ ਹਨ, ਅਤੇ ਭਿਆਨਕ ਨਰਕ ਵਿਚ ਪੈਂਦੇ ਹਨ।੬।

ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥ {ਪੰਨਾ 755}

ਅਰਥ: ਹੇ (ਮੇਰੇਮਨ! ਤੂੰ ਜਿਹੋ ਜਿਹੇ ਦੀ ਸੇਵਾ-ਭਗਤੀ ਕਰੇਂਗਾ, ਉਹੋ ਜਿਹੇ ਕਰਮ ਕਮਾ ਕੇ ਉਹੋ ਬਣ ਜਾਇਂਗਾ। (ਪ੍ਰਭੂ ਦੀ ਰਜ਼ਾ ਵਿਚ ਇਹ ਨਿਯਮ ਹੈ ਕਿ ਜੀਵ ਨੇ ਇਸ ਕਰਮ-ਭੂਮੀ ਸਰੀਰ ਵਿਚ) ਆਪ ਬੀਜ ਕੇ ਆਪ ਹੀ (ਉਸ ਦਾ) ਫਲ ਖਾਣਾ ਹੁੰਦਾ ਹੈ। ਇਸ ਦੀ ਉਲੰਘਣਾ ਨਹੀਂ ਕੀਤੀ ਜਾ ਸਕਦੀ।੭।

(ਉੱਚੀ ਆਤਮਾ ਵਾਲੇ) ਮਹਾ ਪੁਰਖਾਂ ਦਾ ਬਚਨ ਕਿਸੇ ਪਰਸੰਗ ਅਨੁਸਾਰ ਹੋਇਆ ਹੈ। ਉਹ ਮਹਾ ਪੁਰਖ ਆਤਮਕ ਜੀਵਨ ਦੇਣ ਵਾਲੇ ਨਾਮ-ਰਸ ਨਾਲ ਭਰਪੂਰ ਰਹਿੰਦੇ ਹਨ, ਉਹਨਾਂ ਨੂੰ ਕਿਸੇ ਸੇਵਾ ਆਦਿਕ ਦਾ ਲਾਲਚ ਨਹੀਂ ਹੁੰਦਾ (ਪਰ ਜੇਹੜਾ ਮਨੁੱਖ ਉਹਨਾਂ ਦੀ ਸੇਵਾ ਕਰਦਾ ਹੈ, ਉਸ ਨੂੰ ਉਹਨਾਂ ਪਾਸੋਂ ਆਤਮਕ ਜੀਵਨ ਮਿਲ ਜਾਂਦਾ ਹੈ੮।

ਉਹ ਮਹਾ ਪੁਰਖ ਹੋਰਨਾਂ ਨੂੰ (ਭੀ ਨਾਮ ਜਪਣ ਦਾ) ਉਪਦੇਸ਼ ਕਰਦੇ ਹਨ। ਗੁਣ ਗ੍ਰਹਿਣ ਕਰਨ ਵਾਲਾ ਮਨੁੱਖ (ਉਹਨਾਂ ਪਾਸੋਂ) ਗੁਣ ਗ੍ਰਹਿਣ ਕਰ ਲੈਂਦਾ ਹੈ। ਸੋ, ਜੇਹੜੇ ਮਨੁੱਖ ਉਹਨਾਂ ਮਹਾ ਪੁਰਖਾਂ ਦੀ ਸੰਗਤਿ ਵਿਚ ਰਹਿੰਦੇ ਹਨ, ਉਹ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨਉਹ ਭੀ ਹਰ ਵੇਲੇ ਨਾਮ ਜਪਣ ਲੱਗ ਪੈਂਦੇ ਹਨ।੯।

ਹੇ ਭਾਈ! ਜਿਸ ਪਰਮਾਤਮਾ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ ਉਹ ਆਪ ਹੀ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈ। ਉਹੀ ਆਪ ਸਭ ਦਾਤਾਂ ਦੇਣ ਵਾਲਾ ਹੈ। ਉਹ ਮਾਲਕ ਸਦਾ ਕਾਇਮ ਰਹਿਣ ਵਾਲਾ (ਭੀਹੈ।੧੦।

ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਤੇਰੇ ਅੰਗ-ਸੰਗ ਵੱਸਦਾ ਹੈ। ਗੁਰੂ ਦੀ ਸਰਨ ਪੈ ਕੇ ਤੂੰ ਉਸ ਨੂੰ ਆਪਣੀ ਅੱਖੀਂ ਵੇਖ ਲੈ। (ਜਿਸ ਮਨੁੱਖ ਉਤੇ ਉਹ) ਆਪ ਹੀ ਬਖ਼ਸ਼ਸ਼ ਕਰਦਾ ਹੈ ਉਸ ਨੂੰ ਆਪ ਹੀ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ। ਹੇ ਭਾਈਉਸ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖ।੧੧।

ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ (ਸਦਾ) ਪਵਿਤ੍ਰ ਹੈ, (ਜਦੋਂ ਤਕ ਮਨੁੱਖ ਦਾ) ਮਨ (ਵਿਕਾਰਾਂ ਨਾਲ) ਮੈਲਾ ਰਹੇ, ਉਸ ਪਰਮਾਤਮਾ ਨਾਲ ਮਿਲਾਪ ਨਹੀਂ ਹੋ ਸਕਦਾ। ਜੀਵ ਤਦੋਂ ਹੀ ਉਸ ਪ੍ਰਭੂ ਦੇ ਚਰਨਾਂ ਵਿਚ ਮਿਲ ਸਕਦਾ ਹੈ, ਜਦੋਂ ਪ੍ਰਭੂ ਆਪ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਅੰਦਰ ਦੀ ਹਉਮੈ ਸਾੜ ਕੇ ਉਸ ਨੂੰ ਆਪਣੇ ਨਾਲ ਮਿਲਾਂਦਾ ਹੈ।੧੨।

ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨਾ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥ {ਪੰਨਾ 755}

ਅਰਥ: ਹੇ ਭਾਈ! ਜੇ ਉਹ ਸਦਾ ਕਾਇਮ ਰਹਿਣ ਵਾਲਾ ਖਸਮ-ਪ੍ਰਭੂ ਭੁੱਲ ਜਾਏ, ਤਾਂ ਜਗਤ ਵਿਚ ਜੀਊਣਾ ਫਿਟਕਾਰ-ਜੋਗ ਹੈ। ਜਿਸ ਮਨੁੱਖ ਉਤੇ ਪ੍ਰਭੂ ਆਪ ਮੇਹਰ ਦੀ ਨਿਗਾਹ ਕਰਦਾ ਹੈ, ਉਸ ਨੂੰ ਪ੍ਰਭੂ ਨਹੀਂ ਭੁੱਲਦਾ। ਉਹ ਮਨੁੱਖ ਗੁਰੂ ਦੀ ਮਤਿ ਦੀ ਬਰਕਤਿ ਨਾਲ ਹਰਿ-ਨਾਮ ਵਿਚ ਸੁਰਤਿ ਜੋੜਦਾ ਹੈ।੧੩।

ਹੇ ਭਾਈ! ਅਸਾਂ ਜੀਵਾਂ ਦਾ ਕੋਈ ਆਪਣਾ ਜ਼ੋਰ ਨਹੀਂ ਚੱਲ ਸਕਦਾ) ਜੇ ਗੁਰੂ (ਮੈਨੂੰ ਪ੍ਰਭੂ ਨਾਲ) ਮਿਲਾ ਦੇਵੇ, ਤਾਂ ਹੀ ਮੈਂ ਮਿਲਿਆ ਰਹਿ ਸਕਦਾ ਹਾਂ, ਅਤੇ ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਮੈਂ ਆਪਣੇ ਹਿਰਦੇ ਵਿਚ ਟਿਕਾ ਕੇ ਰੱਖ ਸਕਦਾ ਹਾਂ। ਹੇ ਭਾਈ! ਗੁਰੂ ਦੇ ਪਿਆਰ ਦੀ ਬਰਕਤਿ ਨਾਲ ਜੇਹੜਾ ਮਨੁੱਖ ਪ੍ਰਭੂ-ਚਰਨਾਂ ਵਿਚ ਮਿਲ ਜਾਏ, ਉਹ ਫਿਰ ਕਦੇ ਉਥੋਂ ਨਹੀਂ ਵਿਛੁੜਦਾ।੧੪।

ਹੇ ਭਾਈ! ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜ ਕੇ ਤੂੰ ਭੀ ਆਪਣੇ ਖਸਮ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰ। ਪ੍ਰੀਤਮ ਪ੍ਰਭੂ ਨੂੰ ਮਿਲ ਕੇ ਜਿਸ ਜੀਵ-ਇਸਤ੍ਰੀ ਨੇ ਆਤਮਕ ਆਨੰਦ ਪ੍ਰਾਪਤ ਕਰ ਲਿਆ, ਉਸ ਨੇ (ਲੋਕ ਪਰਲੋਕ ਵਿਚਸੋਭਾ ਖੱਟ ਲਈ।੧੫।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦਾ ਮਨ ਪਰਮਾਤਮਾ ਦੇ ਨਾਮ ਵਿਚ ਨਹੀਂ ਭਿੱਜਦਾ (ਹਰਿ-ਨਾਮ ਨਾਲ ਪਿਆਰ ਨਹੀਂ ਪਾਂਦਾ। ਉਹ ਮਨੁੱਖ ਆਪਣੇ ਮਨ ਵਿਚ ਮੈਲੇ ਅਤੇ ਕਠੋਰ ਰਹਿੰਦੇ ਹਨ। ਜੇ ਸੱਪ ਨੂੰ ਦੁੱਧ ਭੀ ਪਿਲਾਇਆ ਜਾਏ, ਤਾਂ ਭੀ ਉਸ ਦੇ ਅੰਦਰ ਨਿਰੋਲ ਜ਼ਹਿਰ ਹੀ ਟਿਕਿਆ ਰਹਿੰਦਾ ਹੈ।੧੬।

ਹੇ ਭਾਈ! ਸਭ ਜੀਵਾਂ ਵਿਚ ਵਿਆਪਕ ਹੋ ਕੇ ਸਭ ਕੁਝ) ਪ੍ਰਭੂ ਆਪ ਹੀ ਕਰ ਰਿਹਾ ਹੈ। ਕਿਸ ਨੂੰ (ਚੰਗਾ ਜਾਂ ਮੰਦਾ) ਆਖਿਆ ਜਾ ਸਕਦਾ ਹੈ? (ਕੁਰਾਹੇ ਪਏ ਜੀਵਾਂ ਉਤੇ ਭੀਉਹ ਆਪ ਹੀ ਬਖ਼ਸ਼ਸ਼ ਕਰਨ ਵਾਲਾ ਹੈ। ਜਦੋਂ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਕਿਸੇ ਮਨੁੱਖ ਦੇ ਮਨ ਦੀ) ਮੈਲ ਲਹਿ ਜਾਂਦੀ ਹੈ, ਤਾਂ ਉਸ ਦੇ ਆਤਮਾ ਨੂੰ ਸਦਾ ਕਾਇਮ ਰਹਿਣ ਵਾਲੀ ਸੁੰਦਰਤਾ ਮਿਲ ਜਾਂਦੀ ਹੈ।੧੭।

ਹੇ ਭਾਈ! ਹਰਿ-ਨਾਮ-ਸਰਮਾਏ ਦਾ ਮਾਲਕ) ਸ਼ਾਹ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੇ ਨਾਮ ਦਾ ਵਣਜ ਕਰਨ ਵਾਲੇ ਭੀ ਅਟੱਲ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ। ਪਰ ਉਸ ਸ਼ਾਹ ਦੇ ਦਰਬਾਰ ਵਿਚ ਕੂੜੀ ਦੁਨੀਆ ਦੇ ਵਣਜਾਰੇ ਨਹੀਂ ਟਿਕ ਸਕਦੇ। ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਸੰਦ ਨਹੀਂ ਆਉਂਦਾ, ਤੇ, ਉਹ ਸਦਾ ਦੁੱਖ ਵਿਚ ਹੀ ਖ਼ੁਆਰ ਹੁੰਦੇ ਰਹਿੰਦੇ ਹਨ।੧੮।

ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥ ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥ ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥ ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥ ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥ {ਪੰਨਾ 756}

ਅਰਥ: ਹੇ ਭਾਈ! ਹਉਮੈ (ਦੀ ਮੈਲ) ਨਾਲ ਮੈਲਾ ਹੋਇਆ ਹੋਇਆ ਜਗਤ ਭਟਕ ਰਿਹਾ ਹੈ, ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਰਹਿੰਦਾ ਹੈ, ਪਿਛਲੇ ਜਨਮਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਓਹੋ ਜਿਹੇ ਹੀ ਹੋਰ ਕਰਮ ਕਰੀ ਜਾਂਦਾ ਹੈ। (ਕਰਮਾਂ ਦੀ ਬਣੀ ਇਸ ਫਾਹੀ ਨੂੰ) ਕੋਈ ਮਿਟਾ ਨਹੀਂ ਸਕਦਾ।੧੯।

ਹੇ ਭਾਈ! ਜੇ ਮਨੁੱਖ ਸਾਧ ਸੰਗਤਿ ਵਿਚ ਟਿਕਿਆ ਰਹੇ, ਤਾਂ ਇਸ ਦਾ ਪਿਆਰ ਸਦਾ-ਥਿਰ ਪ੍ਰਭੂ ਵਿਚ ਬਣ ਜਾਂਦਾ ਹੈ। ਹੇ ਭਾਈਤੂੰ (ਸਾਧ ਸੰਗਤਿ ਵਿਚ ਟਿਕ ਕੇ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰ, ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈ, (ਇਸ ਤਰ੍ਹਾਂ) ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋਵੇਂਗਾ।੨੦।

ਹੇ ਭਾਈ! ਪੂਰੇ ਗੁਰੂ ਦੀ ਮਤਿ ਉਕਾਈ-ਹੀਣ ਹੈ। (ਜੇਹੜਾ ਮਨੁੱਖ ਗੁਰੂ ਦੀ ਪੂਰੀ ਮਤਿ ਲੈ ਕੇ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਹ ਮਨੁੱਖ ਹਉਮੈ ਅਤੇ ਮਮਤਾ ਦੇ ਵੱਡੇ ਰੋਗ ਨੂੰ ਆਪਣੇ ਅੰਦਰੋਂ ਰੋਕ ਦੇਂਦਾ ਹੈ।੨੧।

ਹੇ ਭਾਈ! ਜੇ ਪ੍ਰਭੂ ਮੇਹਰ ਕਰੇ, ਤਾਂ) ਮੈਂ ਆਪਣੇ ਗੁਰੂ ਦੀ ਵਡਿਆਈ ਕਰਾਂ, ਨਿਊਂ ਨਿਊਂ ਕੇ ਮੈਂ ਗੁਰੂ ਦੀ ਚਰਨੀਂ ਲੱਗਾਂ, ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਆਪਣਾ ਮਨ ਆਪਣਾ ਤਨ ਗੁਰੂ ਦੇ ਹਵਾਲੇ ਕਰ ਦਿਆਂਗੁਰੂ ਦੇ ਅੱਗੇ ਰੱਖ ਦਿਆਂ।੨੨।

ਹੇ ਭਾਈ! ਡਾਂਵਾਂ-ਡੋਲ ਹਾਲਤ ਵਿਚ ਰਿਹਾਂ ਖ਼ੁਆਰ ਹੋਈਦਾ ਹੈ। ਇਕ ਪਰਮਾਤਮਾ ਨਾਲ ਹੀ ਸੁਰਤਿ ਜੋੜੀ ਰੱਖ। ਆਪਣੇ ਅੰਦਰੋਂ ਹਉਮੈ ਦੂਰ ਕਰ, ਮਮਤਾ ਦੂਰ ਕਰ। (ਜਦੋਂ ਮਨੁੱਖ ਹਉਮੈ ਮਮਤਾ ਦੂਰ ਕਰਦਾ ਹੈ) ਤਦੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੋਇਆ ਰਹਿੰਦਾ ਹੈ।੨੩।

ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲ੍ਹ੍ਹਰਨਿ ਗੁਣ ਕੀ ਸਾਝ ਕਰੰਨ੍ਹ੍ਹਿ ॥੨੫॥ ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮ੍ਹ੍ਹਾਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥ {ਪੰਨਾ 756}

ਅਰਥ: ਹੇ ਭਾਈ! ਮੇਰੇ) ਉਹ ਮਨੁੱਖ ਭਰਾ ਹਨ, ਜੇਹੜੇ ਗੁਰੂ ਦੀ ਸਰਨ ਵਿਚ ਆ ਪਏ ਹਨ, ਅਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਚਿੱਤ ਜੋੜਦੇ ਹਨ। ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹ (ਫਿਰ ਪ੍ਰਭੂ ਨਾਲੋਂ) ਨਹੀਂ ਵਿਛੁੜਦੇ। ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ (ਟਿਕੇ ਹੋਏ) ਦਿੱਸਦੇ ਹਨ।੨੪।

ਹੇ ਭਾਈ! ਮੇਰੇ ਉਹ ਮਨੁੱਖ ਭਰਾ ਹਨ ਸੱਜਣ ਹਨ, ਜੇਹੜੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਹਨ। (ਗੁਣਾਂ, ਦੇ ਵੱਟੇ) ਅਉਗਣ ਵਿਕ ਜਾਣ ਨਾਲ (ਦੂਰ ਹੋ ਜਾਣ ਨਾਲ) ਉਹ ਮਨੁੱਖ (ਆਤਮਕ ਜੀਵਨ ਵਿਚ) ਪ੍ਰਫੁਲਤ ਹੁੰਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣਾਂ ਨਾਲ ਸਾਂਝ ਪਾਂਦੇ ਹਨ।੨੫।

ਹੇ ਭਾਈ! ਗੁਰੂ ਨਾਲ (ਆਤਮਕ) ਸਾਂਝ ਦੀ ਬਰਕਤਿ ਨਾਲ (ਉਹਨਾਂ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ, ਉਹ ਪਰਮਾਤਮਾ ਦੀ ਅਟੱਲ ਰਹਿਣ ਵਾਲੀ ਭਗਤੀ ਕਰਦੇ ਰਹਿੰਦੇ ਹਨ। ਉਹ ਮਨੁੱਖ ਗੁਰੂ ਦੇ ਸ਼ਬਦ ਨਾਲ ਸਦਾ-ਥਿਰ ਪ੍ਰਭੂ ਦਾ ਨਾਮ ਵਿਹਾਝਦੇ ਹਨ ਅਤੇ ਹਰਿ-ਨਾਮ (ਦਾਲਾਭ ਖੱਟਦੇ ਹਨ।੨੬।

ਹੇ ਭਾਈ! ਕਈ ਕਿਸਮ ਦੇਪਾਪ ਕਰ ਕਰ ਕੇ ਸੋਨਾ ਚਾਂਦੀ (ਆਦਿਕ ਧਨਇਕੱਠਾ ਕਰੀਦਾ ਹੈ, ਪਰ (ਜਗਤ ਤੋਂ) ਤੁਰਨ ਵੇਲੇ (ਉਹ ਧਨ ਮਨੁੱਖ ਦੇਨਾਲ ਨਹੀਂ ਜਾਂਦਾ। ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਚੀਜ਼ ਮਨੁੱਖ ਦੇ ਨਾਲ ਨਹੀਂ ਜਾਵੇਗੀ। ਨਾਮ ਤੋਂ ਸੁੰਞੀ ਸਾਰੀ ਲੁਕਾਈ ਆਤਮਕ ਮੌਤ ਦੀ ਹੱਥੀ ਲੁੱਟੀ ਜਾਂਦੀ ਹੈ (ਆਪਣਾ ਆਤਮਕ ਜੀਵਨ ਲੁਟਾ ਬੈਠਦੀ ਹੈ੨੭।

ਹੇ ਭਾਈ! ਮਨੁੱਖ ਦੇ ਮਨ ਵਾਸਤੇ ਪਰਮਾਤਮਾ ਦਾ ਨਾਮ ਹੀ (ਜੀਵਨ-ਸਫ਼ਰ ਦਾਖ਼ਰਚ ਹੈ। ਇਸ ਸਫ਼ਰ-ਖ਼ਰਚ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖੋ। ਇਹ ਖ਼ਰਚ ਕਦੇ ਮੁੱਕਣ ਵਾਲਾ ਨਹੀਂ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ, ਉਸ ਦੇ ਨਾਲ ਇਹ ਸਦਾ ਲਈ ਸਾਥ ਬਣਾਂਦਾ ਹੈ।੨੮।

ਜਗਤ ਦੇ ਮੂਲ ਪਰਮਾਤਮਾ ਤੋਂ ਖੁੰਝੇ ਹੋਏ ਹੇ ਮਨ! (ਜੇ ਤੂੰ ਇਸੇ ਤਰ੍ਹਾਂ ਖੁੰਝਿਆ ਹੀ ਰਿਹਾ, ਤਾਂ) ਆਪਣੀ ਇੱਜ਼ਤ ਗਵਾ ਕੇ (ਇਥੋਂ) ਜਾਵੇਂਗਾ। ਇਹ ਜਗਤ ਤਾਂ ਮਾਇਆ ਦੇ ਮੋਹ ਵਿਚ ਫਸਿਆ ਪਿਆ ਹੈ (ਤੂੰ ਇਸ ਨਾਲ ਆਪਣਾ ਮੋਹ ਛੱਡ, ਅਤੇ) ਗੁਰੂ ਦੀ ਮਤਿ ਉਤੇ ਤੁਰ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ।੨੯।

ਹਰਿ ਕੀ ਕੀਮਤਿ ਨਾ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥ {ਪੰਨਾ 756}

ਅਰਥ: ਹੇ ਭਾਈ! ਪਰਮਾਤਮਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਪਰਮਾਤਮਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਜਿਸ ਮਨੁੱਖ ਦਾ ਮਨ ਅਤੇ ਤਨ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਉਹ ਸਦਾ ਪਰਮਾਤਮਾ ਵਿਚ ਲੀਨ ਰਹਿੰਦਾ ਹੈ।੩੦।

ਹੇ ਭਾਈ! ਮੇਰਾ ਉਹ ਖਸਮ-ਪ੍ਰਭੂ ਆਨੰਦ-ਸਰੂਪ ਹੈ (ਜੇਹੜਾ ਮਨੁੱਖ ਉਸ ਦੇ ਚਰਨਾਂ ਵਿਚ ਆ ਜੁੜਦਾ ਹੈ) ਉਸ ਨੂੰ ਉਹ ਆਤਮਕ ਅਡੋਲਤਾ ਵਿਚ, ਪ੍ਰੇਮ-ਰੰਗ ਵਿਚ ਰੰਗ ਦੇਂਦਾ ਹੈ। ਜਦੋਂ ਕੋਈ ਜੀਵ-ਇਸਤ੍ਰੀ ਉਸ ਖਸਮ-ਪ੍ਰਭੂ ਦੇ ਚਰਨਾਂ ਵਿਚ ਲੀਨ ਹੋ ਜਾਂਦੀ ਹੈ, ਤਦੋਂ ਉਸ (ਦੀ ਜਿੰਦ) ਨੂੰ ਪ੍ਰੇਮ-ਰੰਗ ਚੜ੍ਹ ਜਾਂਦਾ ਹੈ।੩੧।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ (ਪ੍ਰਭੂ ਨਾਲੋਂਚਿਰ ਦੇ ਵਿਛੁੜੇ ਹੋਏ ਭੀ (ਪ੍ਰਭੂ ਨੂੰ) ਆ ਮਿਲਦੇ ਹਨ। ਪਰਮਾਤਮਾ ਦਾ ਨਾਮ (ਜੋ, ਮਾਨੋ, ਧਰਤੀ ਦੇ ਸਾਰੇ) ਨੌ ਖ਼ਜ਼ਾਨੇ (ਹੈ, ਉਹਨਾਂ ਨੂੰ) ਆਪਣੇ ਅੰਦਰ ਹੀ ਲੱਭ ਪੈਂਦਾ ਹੈ। ਉਸ ਨਾਮ-ਖ਼ਜ਼ਾਨੇ ਨੂੰ ਉਹ ਆਪ ਵਰਤਦੇ ਹਨ, ਹੋਰਨਾਂ ਨੂੰ ਵੰਡਦੇ ਹਨ, ਉਹ ਫਿਰ ਭੀ ਨਹੀਂ ਮੁੱਕਦਾ। ਆਤਮਕ ਅਡੋਲਤਾ ਵਿਚ ਟਿਕ ਕੇ ਉਹ ਮਨੁੱਖ ਪਰਮਾਤਮਾ ਦੇ ਗੁਣ ਯਾਦ ਕਰਦੇ ਰਹਿੰਦੇ ਹਨ।੩੨।

ਹੇ ਭਾਈ! ਗੁਰੂ ਦੀ ਸਰਨ ਆ ਪਏ) ਉਹ ਮਨੁੱਖ ਨਾਹ ਜੰਮਦੇ ਹਨ ਨਾਹ ਮਰਦੇ ਹਨ, ਨਾਹ ਹੀ ਉਹ (ਜਨਮ ਮਰਨ ਦੇ ਗੇੜ ਦੇ) ਦੁੱਖ ਸਹਾਰਦੇ ਹਨ। ਜਿਨ੍ਹਾਂ ਦੀ ਰੱਖਿਆ ਗੁਰੂ ਨੇ ਕਰ ਦਿੱਤੀ ਹੈ, ਉਹ (ਜਨਮ ਮਰਨ ਦੇ ਗੇੜ ਤੋਂ) ਬਚ ਗਏ। ਉਹ ਸਦਾ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਆਤਮਕ ਆਨੰਦ ਮਾਣਦੇ ਹਨ।੩੩।

ਹੇ ਭਾਈ! ਜੇਹੜੇ ਭਲੇ ਮਨੁੱਖ ਹਰ ਵੇਲੇ ਪ੍ਰਭੂ-ਚਰਨਾਂ ਵਿਚ ਜੁੜੇ ਰਹਿੰਦੇ ਹਨ, ਉਹ ਪ੍ਰਭੂ-ਚਰਨਾਂ ਵਿਚ ਮਿਲ ਕੇ ਮੁੜ ਕਦੇ ਨਹੀਂ ਵਿਛੁੜਦੇ। ਪਰ, ਹੇ ਨਾਨਕ! ਇਸ ਜਗਤ ਵਿਚ ਅਜੇਹੇ ਵਿਰਲੇ ਬੰਦੇ ਹੀ ਉੱਘੜਦੇ ਹਨਜੇਹੜੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰਦੇ ਹਨ।੩੪।੧।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਬਿਲਾਵਲੁ ਮਹਲਾ ੫ ॥ ਉਦਮੁ ਕਰਤ ਆਨਦੁ ਭਇਆ ਸਿਮਰਤ ਸੁਖ ਸਾਰੁ ॥ ਜਪਿ ਜਪਿ ਨਾਮੁ ਗੋਬਿੰਦ ਕਾ ਪੂਰਨ ਬੀਚਾਰੁ ॥੧॥ ਚਰਨ ਕਮਲ ਗੁਰ ਕੇ ਜਪਤ ਹਰਿ ਜਪਿ ਹਉ ਜੀਵਾ ॥ ਪਾਰਬ੍ਰਹਮੁ ਆਰਾਧਤੇ ਮੁਖਿ ਅੰਮ੍ਰਿਤੁ ਪੀਵਾ ॥੧॥ ਰਹਾਉ ॥ ਜੀਅ ਜੰਤ ਸਭਿ ਸੁਖਿ ਬਸੇ ਸਭ ਕੈ ਮਨਿ ਲੋਚ ॥ ਪਰਉਪਕਾਰੁ ਨਿਤ ਚਿਤਵਤੇ ਨਾਹੀ ਕਛੁ ਪੋਚ ॥੨॥ ਧੰਨੁ ਸੁ ਥਾਨੁ ਬਸੰਤ ਧੰਨੁ ਜਹ ਜਪੀਐ ਨਾਮੁ ॥ ਕਥਾ ਕੀਰਤਨੁ ਹਰਿ ਅਤਿ ਘਨਾ ਸੁਖ ਸਹਜ ਬਿਸ੍ਰਾਮੁ ॥੩॥ ਮਨ ਤੇ ਕਦੇ ਨ ਵੀਸਰੈ ਅਨਾਥ ਕੋ ਨਾਥ ॥ ਨਾਨਕ ਪ੍ਰਭ ਸਰਣਾਗਤੀ ਜਾ ਕੈ ਸਭੁ ਕਿਛੁ ਹਾਥ ॥੪॥੨੯॥੫੯॥ {ਪੰਨਾ 815}

ਅਰਥ: ਹੇ ਭਾਈ! ਗੁਰੂ ਦੇ ਸੋਹਣੇ ਚਰਨਾਂ ਦਾ ਧਿਆਨ ਧਰ ਕੇ, ਪਰਮਾਤਮਾ ਦਾ ਆਰਾਧਨ ਕਰਦਿਆਂਪਰਮਾਤਮਾ ਦਾ ਨਾਮ ਜਪ ਜਪ ਕੇ, (ਜਿਉਂ ਜਿਉਂਮੈਂ ਮੂੰਹ ਨਾਲ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹਾਂ, (ਤਿਉਂ ਤਿਉਂ) ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ।੧।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਜਪਣ ਦਾ) ਉੱਦਮ ਕਰਦਿਆਂ (ਮਨ ਵਿਚ) ਸਰੂਰ ਪੈਦਾ ਹੁੰਦਾ ਹੈ, ਨਾਮ ਸਿਮਰਦਿਆਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਪਰਮਾਤਮਾ ਦਾ ਨਾਮ ਮੁੜ ਮੁੜ ਜਪ ਕੇ ਸਭ ਗੁਣਾਂ ਨਾਲ ਭਰਪੂਰ ਪਰਮਾਤਮਾ ਦੇ ਗੁਣਾਂ ਦਾ ਵਿਚਾਰ (ਮਨ ਵਿਚ ਟਿਕਿਆ ਰਹਿੰਦਾ ਹੈ੧।

ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਦਿਆਂ) ਸਾਰੇ ਜੀਅ ਜੰਤ ਆਤਮਕ ਆਨੰਦ ਵਿਚ ਲੀਨ ਰਹਿੰਦੇ ਹਨ, (ਜਪਣ ਵਾਲੇ) ਸਭਨਾਂ ਦੇ ਮਨ ਵਿਚ (ਸਿਮਰਨ ਦੀ) ਤਾਂਘ ਪੈਦਾ ਹੋਈ ਰਹਿੰਦੀ ਹੈ। (ਜੇਹੜੇ ਜੇਹੜੇ ਮਨੁੱਖ ਨਾਮ ਜਪਦੇ ਹਨ, ਉਹ) ਸਦਾ ਦੂਜਿਆਂ ਦੀ ਭਲਾਈ ਕਰਨ ਦਾ ਕੰਮ ਸੋਚਦੇ ਰਹਿੰਦੇ ਹਨ, ਕੋਈ ਪਾਪ-ਵਿਕਾਰ ਉਹਨਾਂ ਉਤੇ ਆਪਣਾ ਅਸਰ ਨਹੀਂ ਪਾ ਸਕਦਾ।੨।

ਹੇ ਭਾਈ! ਜਿਸ ਥਾਂ ਪਰਮਾਤਮਾ ਦਾ ਨਾਮ ਜਪਿਆ ਜਾਂਦਾ ਹੈ, ਉਹ ਥਾਂ ਭਾਗਾਂ ਵਾਲਾ ਹੋ ਜਾਂਦਾ ਹੈਉਥੇ ਵੱਸਣ ਵਾਲੇ ਭੀ ਭਾਗਾਂ ਵਾਲੇ ਬਣ ਜਾਂਦੇ ਹਨ (ਕਿਉਂਕਿ ਜਿਸ ਥਾਂ) ਪਰਮਾਤਮਾ ਦੀ ਕਥਾ-ਵਾਰਤਾ, ਪ੍ਰਭੂ ਦੀ ਸਿਫ਼ਤਿ-ਸਾਲਾਹ ਬਹੁਤ ਹੁੰਦੀ ਰਹੇ, ਉਹ ਥਾਂ ਆਤਮਕ ਆਨੰਦ ਦਾ, ਆਤਮਕ ਅਡੋਲਤਾ ਦਾ ਟਿਕਾਣਾ (ਸੋਮਾ) ਬਣ ਜਾਂਦਾ ਹੈ।੩।

(ਇਸ ਵਾਸਤੇ) ਹੇ ਨਾਨਕ! (ਆਖ-ਹੇ ਭਾਈ!) ਉਹ ਅਨਾਥਾਂ ਦਾ ਨਾਥ ਪ੍ਰਭੂ ਕਦੇ ਮਨ ਤੋਂ ਭੁੱਲਣਾ ਨਹੀਂ ਚਾਹੀਦਾ, ਉਸ ਪ੍ਰਭੂ ਦੀ ਸਰਨ ਸਦਾ ਪਏ ਰਹਿਣਾ ਚਾਹੀਦਾ ਹੈ, ਜਿਸ ਦੇ ਹੱਥ ਵਿਚ ਹਰੇਕ ਚੀਜ਼ ਹੈ।੪।੨੯।੫੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਗੂਜਰੀ ਸ੍ਰੀ ਤ੍ਰਿਲੋਚਨ ਜੀਉ ਕੇ ਪਦੇ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥ ਹਿਰਦੈ ਕਮਲੁ ਘਟਿ ਬ੍ਰਹਮੁ ਨ ਚੀਨ੍ਹ੍ਹਾ ਕਾਹੇ ਭਇਆ ਸੰਨਿਆਸੀ ॥੧॥ ਭਰਮੇ ਭੂਲੀ ਰੇ ਜੈ ਚੰਦਾ ॥ ਨਹੀ ਨਹੀ ਚੀਨ੍ਹ੍ਹਿਆ ਪਰਮਾਨੰਦਾ ॥੧॥ ਰਹਾਉ ॥ ਘਰਿ ਘਰਿ ਖਾਇਆ ਪਿੰਡੁ ਬਧਾਇਆ ਖਿੰਥਾ ਮੁੰਦਾ ਮਾਇਆ ॥ ਭੂਮਿ ਮਸਾਣ ਕੀ ਭਸਮ ਲਗਾਈ ਗੁਰ ਬਿਨੁ ਤਤੁ ਨ ਪਾਇਆ ॥੨॥ ਕਾਇ ਜਪਹੁ ਰੇ ਕਾਇ ਤਪਹੁ ਰੇ ਕਾਇ ਬਿਲੋਵਹੁ ਪਾਣੀ ॥ ਲਖ ਚਉਰਾਸੀਹ ਜਿਨ੍ਹ੍ਹਿ ਉਪਾਈ ਸੋ ਸਿਮਰਹੁ ਨਿਰਬਾਣੀ ॥੩॥ ਕਾਇ ਕਮੰਡਲੁ ਕਾਪੜੀਆ ਰੇ ਅਠਸਠਿ ਕਾਇ ਫਿਰਾਹੀ ॥ ਬਦਤਿ ਤ੍ਰਿਲੋਚਨੁ ਸੁਨੁ ਰੇ ਪ੍ਰਾਣੀ ਕਣ ਬਿਨੁ ਗਾਹੁ ਕਿ ਪਾਹੀ ॥੪॥੧॥ {ਪੰਨਾ 525-526}

ਅਰਥ: ਜੇ (ਕਿਸੇ ਮਨੁੱਖ ਨੇ) ਅੰਦਰਲਾ ਮਲੀਨ (ਮਨ) ਸਾਫ਼ ਨਹੀਂ ਕੀਤਾ, ਪਰ ਬਾਹਰ (ਸਰੀਰ ਉਤੇ) ਸਾਧੂਆਂ ਵਾਲਾ ਬਾਣਾ ਪਾਇਆ ਹੋਇਆ ਹੈ, ਜੇ ਉਸ ਨੇ ਆਪਣੇ ਹਿਰਦੇ-ਰੂਪ ਕਉਲ ਨੂੰ ਨਹੀਂ ਪਰਖਿਆ, ਜੇ ਉਸ ਨੇ ਆਪਣੇ ਅੰਦਰ ਪਰਮਾਤਮਾ ਨਹੀਂ ਵੇਖਿਆ, ਤਾਂ ਸੰਨਿਆਸ ਧਾਰਨ ਕਰਨ ਦਾ ਕੋਈ ਲਾਭ ਨਹੀਂ।੧।

ਹੇ ਜੈ ਚੰਦ! ਸਾਰੀ ਲੋਕਾਈ (ਇਸੇ ਭੁਲੇਖੇ ਵਿਚ) ਭੁੱਲੀ ਪਈ ਹੈ (ਕਿ ਨਿਰਾ ਫ਼ਕੀਰੀ ਭੇਖ ਧਾਰਿਆਂ ਪਰਮਾਤਮਾ ਮਿਲ ਪੈਂਦਾ ਹੈਪਰ ਇਹ ਗ਼ਲਤ ਹੈ, ਇਸ ਤਰ੍ਹਾਂ) ਪਰਮਾਨੰਦ ਪ੍ਰਭੂ ਦੀ ਸੋਝੀ ਕਦੇ ਭੀ ਨਹੀਂ ਪੈਂਦੀ।੧।ਰਹਾਉ।

(ਜਿਸ ਮਨੁੱਖ ਨੇ) ਘਰ ਘਰ ਤੋਂ (ਮੰਗ ਕੇ ਟੁੱਕਰ) ਖਾ ਲਿਆ, (ਆਪਣੇ) ਸਰੀਰ ਨੂੰ ਚੰਗਾ ਪਾਲ ਲਿਆ, ਗੋਦੜੀ ਪਹਿਨ ਲਈ, ਮੁੰਦ੍ਰਾਂ ਭੀ ਪਾ ਲਈਆਂ, (ਪਰ ਸਭ ਕੁਝ) ਮਾਇਆ ਦੀ ਖ਼ਾਤਰ ਹੀ (ਕੀਤਾ) , ਮਸਾਣਾਂ ਦੀ ਧਰਤੀ ਦੀ ਸੁਆਹ ਭੀ (ਪਿੰਡੇ) ਮਲ ਲਈ, ਪਰ ਜੇ ਉਹ ਗੁਰੂ ਦੇ ਰਾਹ ਤੇ ਨਹੀਂ ਤੁਰਿਆ ਤਾਂ ਇਸ ਤਰ੍ਹਾਂ ਤੱਤ ਦੀ ਪ੍ਰਾਪਤੀ ਨਹੀਂ ਹੁੰਦੀ।੨।

(ਹੇ ਭਾਈ!) ਕਿਉਂ (ਗਿਣੇ ਮਿਥੇ) ਜਪ ਕਰਦੇ ਹੋਕਿਉਂ ਤਪ ਸਾਧਦੇ ਹੋਕਾਹਦੇ ਲਈ ਪਾਣੀ ਰਿੜਕਦੇ ਹੋ? (ਹਠ ਨਾਲ ਕੀਤੇ ਹੋਏ ਇਹ ਸਾਧਨ ਤਾਂ ਪਾਣੀ ਰਿੜਕਣ ਸਮਾਨ ਹਨ) ; ਉਸ ਵਾਸ਼ਨਾ-ਰਹਿਤ ਪ੍ਰਭੂ ਨੂੰ (ਹਰ ਵੇਲੇ) ਯਾਦ ਕਰੋ, ਜਿਸ ਨੇ ਚੌਰਾਸੀ ਲੱਖ (ਜੋਨਿ ਵਾਲੀ ਸ੍ਰਿਸ਼ਟੀ) ਪੈਦਾ ਕੀਤੀ ਹੈ।੩।

ਹੇ ਕਾਪੜੀਏ! ਹੱਥ ਵਿਚਖੱਪਰ ਫੜਨ ਦਾ ਕੋਈ ਲਾਭ ਨਹੀਂ। ਅਠਾਹਠ ਤੀਰਥਾਂ ਤੇ ਭਟਕਣ ਦਾ ਭੀ ਕੋਈ ਲਾਭ ਨਹੀਂ। ਤ੍ਰਿਲੋਚਨ ਆਖਦਾ ਹੈ-ਹੇ ਬੰਦੇ! ਸੁਣਜੇ (ਭਰੀਆਂ ਵਿਚਅੰਨ ਦੇ ਦਾਣੇ ਨਹੀਂ, ਤਾਂ ਗਾਹ ਪਾਣ ਦਾ ਕੋਈ ਲਾਭ ਨਹੀਂ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥ {ਪੰਨਾ 682}

ਅਰਥ: ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈਰਹਾਉ।

ਹੇ ਭਾਈ! ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ।੧।

ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ।੨।੧੫।੪੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਸੋਰਠਿ ਮਹਲਾ ੫ ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥੩॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥੪॥੯॥੫੯॥ {ਪੰਨਾ 623}

ਅਰਥ: ਹੇ ਭਾਈ! ਸਦਾ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮਨ-ਮੰਗੇ ਫਲ (ਪ੍ਰਭੂ ਦੇ ਦਰ ਤੋਂ) ਪ੍ਰਾਪਤ ਕਰਦੇ ਰਹੋਗੇ, ਪਰਮਾਤਮਾ ਜਿੰਦ ਦੇ ਨਾਲ (ਵੱਸਦਾ) ਸਾਥੀ (ਪ੍ਰਤੀਤ ਹੁੰਦਾ ਰਹੇਗਾ੧।ਰਹਾਉ।

(ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਪਰਮਾਤਮਾ ਦੇਚਰਨਾਂ ਵਿਚ ਜੋੜ ਦਿੱਤਾ, ਉਸ ਨੇ ਉਹ ਪਰਮਾਤਮਾ ਲੱਭ ਲਿਆ ਜੋ ਹਰ ਵੇਲੇ ਅੰਗ-ਸੰਗ ਵੱਸਦਾ ਹੈ, ਤੇ, (ਜਿੰਦ ਦਾ) ਮਦਦਗਾਰ ਹੈ। (ਜੇ ਪ੍ਰਭੂ-ਚਰਨਾਂ ਵਿਚ ਜੁੜੇ ਰਹੀਏ, ਤਾਂ) ਜਿੱਥੇ ਭੀ ਜਾਈਏ, ਉਥੇ ਹੀ ਸੁਖੀ ਰਹਿ ਸਕੀਦਾ ਹੈ (ਪਰ ਜਿਨ੍ਹਾਂ ਨੂੰ ਚਰਨਾਂ ਵਿਚ ਮਿਲਾਇਆ ਹੈ) ਪ੍ਰਭੂ ਨੇ (ਆਪ ਹੀ) ਕਿਰਪਾ ਕਰ ਕੇ ਮਿਲਾਇਆ ਹੈ।੧।

ਹੇ ਭਾਈ! ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹਾਂ, (ਸੰਤ ਜਨਾਂ ਦੀ ਕਿਰਪਾ ਨਾਲ) ਪਰਮਾਤਮਾ ਜਿੰਦ ਦਾ ਆਸਰਾ (ਪ੍ਰਤੀਤ ਹੁੰਦਾ ਰਹਿੰਦਾ ਹੈ। ਸੰਤ ਜਨ ਕਿਰਪਾ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਂਦੇ ਹਨ, (ਅਤੇ ਇਸ ਤਰ੍ਹਾਂ) ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਭੀ) ਪਵਿਤ੍ਰ ਜੀਵਨ ਵਾਲਾ ਬਣਾ ਲੈਂਦੇ ਹਨ।੨।

ਹੇ ਭਾਈ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪਈਦਾ। ਪਰਮਾਤਮਾ ਆਪ (ਸਿਫ਼ਤਿ-ਸਾਲਾਹ ਕਰਨ ਵਾਲਿਆਂ ਦੀਰਾਖੀ ਕਰਦਾ ਹੈ, ਸਦਾ ਉਹਨਾਂ ਦੀ ਜਿੰਦ ਦੇ ਨਾਲ ਰਾਖਾ ਬਣਿਆ ਰਹਿੰਦਾ ਹੈ।੩।

(ਪਰ,) ਹੇ ਨਾਨਕ! ਉਸ ਮਨੁੱਖ ਨੇ ਹੀ ਪਰਮਾਤਮਾ ਦੇ ਨਾਮ ਦਾ ਸੁਆਦ ਸਮਝਿਆ ਹੈ (ਕਦਰ ਜਾਣੀ ਹੈ) , ਜਿਸ ਨੂੰ ਸਿਰਜਣਹਾਰ ਸਰਬ-ਵਿਆਪਕ ਪ੍ਰਭੂ ਆਪ (ਇਹ ਦਾਤਿ) ਦੇਂਦਾ ਹੈ। ਪਰਮਾਤਮਾ ਦੀ ਸ਼ਰਨ ਪਿਆ ਰਹਿ ਕੇ ਉਹ ਆਤਮਕ ਆਨੰਦ ਮਾਣਦਾ ਰਹਿੰਦਾ ਹੈ। ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ।੪।੯।੫੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥ {ਪੰਨਾ 705-706}

ਅਰਥ: ਸੰਤ ਜਨ ਉਸ ਸਰਬ-ਵਿਆਪਕ ਪਰਮੇਸਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ ਥਾਂ ਮੌਜੂਦ ਹੈਹੁਣ ਭੀ ਸਰਬ-ਵਿਆਪਕ ਹੈ ਤੇ ਅਖ਼ੀਰ ਵਿਚ ਭੀ ਹਰ ਥਾਂ ਹਾਜ਼ਰ ਨਾਜ਼ਰ ਰਹੇਗਾ। ਹੇ ਨਾਨਕ! ਉਹ ਜਗਤ ਦਾ ਮਾਲਕ ਪ੍ਰਭੂ ਸਭ ਪਾਪਾਂ ਦੇ ਨਾਸ ਕਰਨ ਵਾਲਾ ਹੈ।੧।

ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰਨਾ ਚਾਹੀਦਾ ਹੈ ਜੋ (ਹਰ ਥਾਂ) ਆਪ ਹੀ ਵੇਖਣ ਵਾਲਾ ਹੈ, ਆਪ ਹੀ ਸੁਣਨ ਵਾਲਾ ਹੈ ਤੇ ਆਪ ਹੀ ਸੁਣਾਉਣ ਵਾਲਾ ਹੈ। ਹੇ ਨਾਨਕ! ਉਸ ਹਰੀ ਦੀ ਪਿਆਰੀ ਯਾਦ ਵਿਚ ਲੀਨ ਹੋ ਜਾ ਜੋ ਸਭ ਥਾਈਂ ਮੌਜੂਦ ਹੈ।੨।

ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥ {ਪੰਨਾ 706}

ਅਰਥ: ਜੋ ਪ੍ਰਭੂ ਮਾਇਆ ਤੋਂ ਨਿਰਲੇਪ ਹੈ ਸਿਰਫ਼ ਉਸ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹੀ ਸਭ ਦੇ ਅੰਦਰ ਮੌਜੂਦ ਹੈ। ਉਹ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਸਭ ਕਿਸਮ ਦੀ ਤਾਕਤ ਵਾਲਾ ਹੈ, (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਹ ਪ੍ਰਭੂ ਕਰਦਾ ਹੈ। ਇਕ ਪਲਕ ਵਿਚ (ਜੀਵਾਂ ਨੂੰ) ਪੈਂਦਾ ਕਰ ਕੇ ਨਾਸ ਕਰ ਦੇਂਦਾ ਹੈ, ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ। ਸਭ ਦੇਸਾਂ ਵਿਚ, ਸਾਰੇ ਬ੍ਰਹਮੰਡ ਵਿਚ, ਹੇਠਲੀ ਧਰਤੀ, ਜਜ਼ੀਰਿਆਂ ਵਿਚ, ਸਾਰੇ ਹੀ ਜਗਤ ਵਿਚ ਉਹ ਪ੍ਰਭੂ ਵਿਆਪਕ ਹੈ।

ਜਿਸ ਮਨੁੱਖ ਨੂੰ (ਇਹਸਮਝ ਆਪ ਪ੍ਰਭੂ ਦੇਂਦਾ ਹੈ, ਉਸ ਨੂੰ ਸਮਝ ਪੈਂਦੀ ਹੈ ਤੇ ਉਹ ਮਨੁੱਖ ਪਵਿਤ੍ਰ ਹੋ ਜਾਂਦਾ ਹੈ।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||


*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇

 👉  Youtube Channel :- Sikh Youth Of Punjab

👉 Whatsapp Group :- Sikhyouthpb

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts