Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Monday, 9 November 2020

☬|| ਅੱਜ ਦਾ ਫੁਰਮਾਨ ||☬ || 09-11-2020|| ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

ਜਿਉ ਜਨ ਮਹਿ ਜਲੁ ਆਇ ਖਟਾਨਾ ।।
ਤਿਉ ਜੋਤੀ ਸੰਗਿ ਜੋਤਿ ਸਮਾਨਾ ।।

ਧੰਨ ਧੰਨ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੋਤੀ ਜੋਤਿ ਦਿਵਸ ਤੇ ਕੋਟਿ ਕੋਟਿ ਪ੍ਰਣਾਮ

*┈┉┅━❀꧁ੴ꧂❀━┅┉┈*

ਸ੍ਰੀ ਹਰਿ ਕ੍ਰਿਸ਼ਨ ਧਿਆਈਐ ਜਿਸ ਡਿਠੇ ਸਭਿ ਦੁਖਿ ਜਾਇ ।।

ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀ ਆਪ ਸਭ ਨੂੰ ਲੱਖ ਲੱਖ ਵਧਾਈਆਂ ਜੀ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਸਲੋਕੁ ਮਃ ੩ ॥ ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ {ਪੰਨਾ 647-648}

ਅਰਥ: ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਰਣ (ਵਦਾਨ ਹੇਠਾਂ) ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ (ਸਤਿਗੁਰੂ ਨੂੰ) ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਂਦਾ ਹੈ ਤੇ, ਮਾਨੋ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ।

ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥ {ਪੰਨਾ 648}

ਅਰਥ: ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ।੧।

ਮਃ ੩ ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥ {ਪੰਨਾ 648}

ਅਰਥ: (ਸੰਸਾਰ ਵਿਚ) ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਂਦੇ ਹਨ।੨।

ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥ {ਪੰਨਾ 648}

ਅਰਥ: ਸਤਿਗੁਰੂ ਨੇ ਗੁਰਮੁਖ ਸਿੱਖ (-ਰੂਪ) ਸਹੇਲੀਆਂ (ਆਪੋ ਵਿਚਮਿਲਾਈਆਂ ਹਨਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ (ਹੋਰ) ਕਾਰੇ ਲਾਇਆ ਹੋਇਆ ਹੈਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ, ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁਤ੍ਰਾਂ ਤੇ ਭਰਾਵਾਂ ਨਾਲ ਇਕੋ ਜਿਹਾ ਪਿਆਰ ਹੁੰਦਾ ਹੈ। (ਹੇ ਸਿੱਖ ਸਹੇਲੀਓ!) ਸਾਰੀਆਂ 'ਗੁਰੂ, ਗੁਰੂਆਖੋ, 'ਗੁਰੂ, ਗੁਰੂਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ।੧੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥ {ਪੰਨਾ 607}

ਅਰਥ: ਹੇ ਮੇਰੇ ਪ੍ਰਭੂ! ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ।ਰਹਾਉ।

ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ।੧।

ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ।੨।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ। ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ। ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ।੩।

ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀ ਜੀਵ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾ ਸਕਦੇ ਹਾਂ। (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ। ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੁੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤ੍ਰੇਹ ਬੁਝਾ ਦੇਂਦਾ ਹੈ।੪।੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥ ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ ॥ ਲੀਆ ਤ ਦੀਆ ਮਾਨੁ ਜਿਨ੍ਹ੍ਹ ਸਿਉ ਸੇ ਸਜਨ ਕਿਉ ਵੀਸਰਹਿ ॥ ਜਿਨ੍ਹ੍ਹ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥ ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ ॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥ ਜੇ ਗੁਣ ਹੋਵਨ੍ਹ੍ਹਿ ਸਾਜਨਾ ਮਿਲਿ ਸਾਝ ਕਰੀਜੈ ॥ ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ ॥ ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ ॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥ ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ ॥ ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ ॥ ਸੁਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ ॥ ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥੪॥੧॥੪॥ {ਪੰਨਾ 765-766}

ਅਰਥ: ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਸੇ ਨੇ ਇਸ ਦੀ ਸੰਭਾਲ ਕੀਤੀ ਹੋਈ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ।

(ਪਰ ਹੇ ਪ੍ਰਭੂ!) ਤੇਰੀ ਬਖ਼ਸ਼ਸ਼ ਨਾਲ (ਕਿਸੇ ਸੁਭਾਗ) ਹਿਰਦੇ ਵਿਚ ਤੇਰੀ ਜੋਤਿ ਦਾ ਚਾਨਣ ਹੁੰਦਾ ਹੈ, (ਕਿਸੇ ਸੁਭਾਗ) ਸਰੀਰ ਵਿਚ ਚੰਦ ਚਮਕਦਾ ਹੈ (ਤੇਰੇ ਨਾਮ ਦੀ ਸੀਤਲਤਾ ਹੁਲਾਰੇ ਦੇਂਦੀ ਹੈ

ਪ੍ਰਭੂ ਦੀ ਬਖ਼ਸ਼ਸ਼ ਨਾਲ ਜਿਸ ਹਿਰਦੇ ਵਿਚ (ਪ੍ਰਭੂ-ਨਾਮ ਦੀ) ਸੀਤਲਤਾ ਲਿਸ਼ਕ ਮਾਰਦੀ ਹੈ ਉਸ ਹਿਰਦੇ ਵਿਚੋਂ (ਅਗਿਆਨਤਾ ਦਾ) ਹਨੇਰਾ ਤੇ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ। ਜਿਵੇਂ ਜੰਞ ਲਾੜੇ ਨਾਲ ਹੀ ਸੋਹਣੀ ਲੱਗਦੀ ਹੈਤਿਵੇਂ ਜੀਵ-ਇਸਤ੍ਰੀ ਦੇ ਗੁਣ ਤਦੋਂ ਹੀ ਸੋਭਦੇ ਹਨ ਜੇ ਪ੍ਰਭੂ-ਪਤੀ ਹਿਰਦੇ ਵਿਚ ਵੱਸਦਾ ਹੋਵੇ। ਜਿਸ ਜੀਵ-ਇਸਤ੍ਰੀ ਨੇ ਆਪਣੇ ਜੀਵਨ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਸੁੰਦਰ ਬਣਾ ਲਿਆ ਹੈ, ਉਸ ਨੇ ਇਸ ਦੀ ਕਦਰ ਸਮਝ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ। ਉਸ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸੋਭਾ ਭੀ ਮਿਲਦੀ ਹੈ, ਇਕ-ਰਸ ਆਤਮਕ ਆਨੰਦ ਦਾ ਦਾਤਾ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।

ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ, ਉਸ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ।੧।

ਮੈਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਸਦਕੇ ਹਾਂ ਜਿਨ੍ਹਾਂ ਉਤੇ ਮਾਇਆ ਦਾ ਪਰਦਾ ਨਹੀਂ ਪਿਆ ਜਿਨ੍ਹਾਂ ਦੀ ਸੰਗਤਿ ਕਰ ਕੇ ਮੈਂ ਉਹਨਾਂ ਨਾਲ ਦਿਲੀ ਸਾਂਝ ਪਾਈ ਹੈ। ਜਿਨ੍ਹਾਂ ਗੁਰਮੁਖਾਂ ਨਾਲ ਦਿਲੀ ਸਾਂਝ ਪੈ ਸਕੇ ਉਹ ਸੱਜਣ ਕਦੇ ਭੀ ਭੁੱਲਣੇ ਨਹੀਂ ਚਾਹੀਦੇ। ਉਹਨਾਂ ਦਾ ਦਰਸਨ ਕੀਤਿਆਂ ਆਤਮਕ ਖ਼ੁਸ਼ੀਆਂ ਪੈਦਾ ਹੁੰਦੀਆਂ ਹਨ, ਉਹ ਸੱਜਣ (ਆਪਣੇ ਸਤਸੰਗੀਆਂ ਨੂੰ ਆਪਣੀ) ਜਾਨ ਨਾਲ ਲਾ ਰੱਖਦੇ ਹਨ (ਜਿੰਦ ਤੋਂ ਪਿਆਰਾ ਸਮਝਦੇ ਹਨ। ਉਹਨਾਂ ਵਿਚ ਸਾਰੇ ਗੁਣ ਹੀ ਗੁਣ ਹੁੰਦੇ ਹਨ, ਔਗੁਣ ਉਹਨਾਂ ਦੇ ਨੇੜੇ ਨਹੀਂ ਢੁਕਦੇ।

ਮੈਂ ਸਦਕੇ ਹਾਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਜਿਨ੍ਹਾਂ ਉਤੇ ਮਾਇਆ ਦਾ ਪ੍ਰਭਾਵ ਨਹੀਂ ਪਿਆ।੨।

(ਜੇ ਕਿਸੇ ਮਨੁੱਖ ਪਾਸ ਸੁਗੰਧੀ ਦੇਣ ਵਾਲੀਆਂ ਚੀਜ਼ਾਂ ਨਾਲ ਭਰਿਆ ਡੱਬਾ ਹੋਵੇ, ਉਸ ਡੱਬੇ ਦਾ ਲਾਭ ਉਸ ਨੂੰ ਤਦੋਂ ਹੀ ਹੈ ਜੇ ਉਹ ਡੱਬਾ ਖੋਹਲ ਕੇ ਉਹ ਸੁਗੰਧੀ ਲਏ। ਗੁਰਮੁਖਾਂ ਦੀ ਸੰਗਤਿ ਗੁਣਾਂ ਦਾ ਡੱਬਾ ਹੈ) ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ, ਤਾਂ ਉਹ ਡੱਬਾ ਖੋਹਲ ਕੇ (ਡੱਬੇ ਵਿਚਲੀ) ਸੁਗੰਧੀ ਲੈਣੀ ਚਾਹੀਦੀ ਹੈ। (ਹੇ ਭਾਈ!) ਜੇ ਤੂੰ ਚਾਹੁੰਦਾ ਹੈਂ ਕਿ ਤੇਰੇ ਅੰਦਰ ਗੁਣ ਪੈਦਾ ਹੋਣ, ਤਾਂ ਗੁਰਮੁਖਾਂ ਨੂੰ ਮਿਲ ਕੇ ਉਹਨਾਂ ਨਾਲ ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ। (ਗੁਰਮੁਖਾਂ ਨਾਲ) ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ, ਇਸ ਤਰ੍ਹਾਂ (ਅੰਦਰੋਂ) ਔਗੁਣ ਤਿਆਗ ਕੇ ਜੀਵਨ-ਰਾਹ ਤੇ ਤੁਰ ਸਕੀਦਾ ਹੈ, ਸਭ ਨਾਲ ਪ੍ਰੇਮ ਵਾਲਾ ਵਰਤਾਵ ਕਰ ਕੇ ਤੇ ਭਲਾਈ ਦੇ ਸੋਹਣੇ ਉੱਦਮ ਕਰ ਕੇ ਵਿਕਾਰਾਂ ਦੇ ਟਾਕਰੇ ਤੇ ਜੀਵਨ-ਘੋਲ ਜਿੱਤਿਆ ਜਾ ਸਕਦਾ ਹੈ।

(ਗੁਰਮੁਖਾਂ ਦੀ ਸੰਗਤਿ ਦੀ ਬਰਕਤਿ ਨਾਲ ਫਿਰਜਿੱਥੇ ਭੀ ਜਾ ਕੇ ਬੈਠੀਏ ਭਲਾਈ ਦੀ ਗੱਲ ਹੀ ਕੀਤੀ ਜਾ ਸਕਦੀ ਹੈ, ਤੇ ਮੰਦੇ ਪਾਸੇ ਵਲੋਂ ਹਟ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਤਾ ਜਾ ਸਕਦਾ ਹੈ।

(ਹੇ ਭਾਈ!) ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ ਤਾਂ ਉਹ ਡੱਬਾ ਖੋਹਲ ਕੇ (ਡੱਬੇ ਵਿਚਲੀਸੁਗੰਧੀ ਲੈਣੀ ਚਾਹੀਦੀ ਹੈ।੩।

(ਜਗਤ ਵਿਚ ਅਨੇਕਾਂ ਜੀਵ ਗੁਣ ਵਿਹਾਝ ਰਹੇ ਹਨਅਨੇਕਾਂ ਹੀ ਔਗੁਣ ਕਮਾ ਰਹੇ ਹਨ। ਇਹ ਪਰਮਾਤਮਾ ਦੀ ਆਪਣੀ ਹੀ ਰਚੀ ਖੇਡ ਹੈ) ਪਰਮਾਤਮਾ ਆਪ ਹੀ (ਇਹ ਸਭ ਕੁਝ) ਕਰ ਰਿਹਾ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ ਕਰ ਸਕਦਾ, (ਤਾਹੀਏਂਕਿਸੇ ਹੋਰ ਦੇ ਪਾਸ (ਇਸ ਦੇ ਸੰਬੰਧ ਵਿਚਕੋਈ ਗਿਲਾ ਆਦਿਕ ਨਹੀਂ ਕੀਤਾ ਜਾ ਸਕਦਾ। (ਫਿਰ ਜੋ ਕੁਝ ਉਹ ਪ੍ਰਭੂ ਕਰਦਾ ਹੈ ਠੀਕ ਕਰਦਾ ਹੈ) ਉਹ ਖੁੰਝਿਆ ਹੋਇਆ ਨਹੀਂ ਹੈ, ਇਸ ਵਾਸਤੇ (ਕਿਸੇ ਖੁੰਝਾਈ ਬਾਰੇ) ਉਸ ਨੂੰ ਕੁਝ ਆਖਣ ਜਾਣ ਦੀ ਲੋੜ ਹੀ ਨਹੀਂ ਪੈਂਦੀ। ਜੇ ਉਹ ਖੁੰਝਿਆ ਹੋਇਆ ਹੋਵੇ ਤਾਂ ਜਾ ਕੇ ਕੁਝ ਆਖੀਏ ਭੀ, ਪਰ ਆਪ ਕਰਤਾਰ ਕੋਈ ਭੁੱਲ ਨਹੀਂ ਕਰ ਸਕਦਾ। ਉਹ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈ ਉਹ ਸਭ ਜੀਵਾਂ ਦੇ ਕੀਤੇ ਕੰਮ ਵੇਖਦਾ ਹੈ, ਮੰਗਣ ਤੋਂ ਬਿਨਾ ਹੀ ਸਭ ਨੂੰ ਦਾਨ ਦੇਂਦਾ ਹੈ। ਉਹ ਦਾਤਾਰ ਜਗਤ ਵਿਚ ਹਰੇਕ ਜੀਵ ਨੂੰ ਦਾਨ ਦੇਂਦਾ ਹੈ। ਹੇ ਨਾਨਕ! ਉਹ ਸਿਰਜਣਹਾਰ ਹੀ ਸਦਾ-ਥਿਰ ਰਹਿਣ ਵਾਲਾ ਹੈ। ਉਹ ਸਭ ਕੁਝ ਆਪ ਹੀ ਕਰਦਾ ਹੈਕੋਈ ਹੋਰ (ਉਸ ਤੋਂ ਆਕੀ ਹੋ ਕੇ) ਕੁਝ ਨਹੀਂ ਕਰ ਸਕਦਾ। ਕਿਸੇ ਹੋਰ ਦੇ ਪਾਸ ਜਾ ਕੇ ਕੋਈ ਗਿਲਾ ਨਹੀਂ ਕੀਤਾ ਜਾ ਸਕਦਾ।੪।੧।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ  {ਪੰਨਾ 661-662}

ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ

(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈਰਹਾਉ

(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ

ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ

(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ

ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ  {ਪੰਨਾ 661-662}

ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ

(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈਰਹਾਉ

(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ

ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ

(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ

ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||


ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥ {ਪੰਨਾ 658}

ਅਰਥ: (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ।੧।ਰਹਾਉ।

ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ।੧।

(ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ।੨।

ਅਸੀ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ। (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ-ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ।੩।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ {ਪੰਨਾ 669-670}

ਅਰਥ: ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ।

ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧।

ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||

ਸਲੋਕ ਮਃ ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥ {ਪੰਨਾ 549}

ਅਰਥ: ਜੇ ਮਨ ਵਿਚ (ਹਰੀ ਦੀ ਹੋਂਦ ਦੀ) ਪ੍ਰਤੀਤ ਨਾਹ ਆਈ, ਤੇ ਅਡੋਲਤਾ ਵਿਚ ਪਿਆਰ ਨਾਹ ਲੱਗਾ, ਜੇ ਸ਼ਬਦ ਦਾ ਰਸ ਨਾਹ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤਿ-ਸਾਲਾਹ ਕਰਨ ਦਾ ਕੀਹ ਲਾਭਹੇ ਨਾਨਕ! ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ।੧।

ਮਃ ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥ {ਪੰਨਾ 549-550}

ਅਰਥ: ਮੂਰਖ ਮਨੁੱਖ ਆਪਣੇ ਆਪ ਦੀ ਪਛਾਣ ਨਹੀਂ ਕਰਦਾ ਤੇ ਹੋਰਨਾਂ ਨੂੰ ਆਖ ਕੇ ਦੁਖਾਉਂਦਾ ਹੈ, (ਸਤਿਗੁਰੂ ਦੇ ਦਰ ਤੇ ਪਹੁੰਚ ਕੇ ਭੀ) ਅੰਨ੍ਹੇ ਦੀ ਮੁੱਢ ਦੀ (ਦੂਜਿਆਂ ਨੂੰ ਦੁਖਾਉਣ ਦੀ) ਵਾਦੀ ਦੂਰ ਨਹੀਂ ਹੁੰਦੀ, ਤੇ (ਹਰੀ ਤੋਂ) ਵਿਛੁੱੜ ਕੇ ਦੁਖ ਸਹਿੰਦਾ ਹੈ।

ਮੂਰਖ ਮਨੁੱਖ ਸਤਿਗੁਰੂ ਦੇ ਡਰ ਵਿਚ ਰਹਿ ਕੇ ਮਨ (ਦੇ ਪਿਛਲੇ ਮੰਦੇ ਸੰਸਕਾਰਾਂ) ਨੂੰ ਭੰਨ ਕੇ (ਨਵੇਂ ਸਿਰੇ ਸਿਮਰਨ ਵਾਲੇ ਸੰਸਕਾਰ) ਨਹੀਂ ਘੜਦਾ, (ਜਿਸ ਕਰਕੇ) (ਪ੍ਰਭੂ ਦੀਗੋਦੀ ਵਿਚ ਸਮਾਇਆ ਰਹੇ, ਹਰ ਰੋਜ਼ ਕਿਸੇ ਵੇਲੇ ਭੀ ਉਸਦੀ ਚਿੰਤਾ ਦੂਰ ਨਹੀਂ ਹੁੰਦੀ, ਸ਼ਬਦ (ਦਾ ਆਸਰਾ ਲੈਣ ਤੋਂ) ਬਿਨਾ ਦੁੱਖ ਪਾਉਂਦਾ ਹੈ।

ਮੂਰਖ ਦੇ ਹਿਰਦੇ ਵਿਚ ਕਾਮ, ਕ੍ਰੋਧ ਤੇ ਲੋਭ ਜ਼ੋਰਾਂ ਵਿਚ ਹੈ, ਤੇ ਸਦਾ ਧੰਧੇ ਕਰਦਿਆਂ ਉਮਰ ਗੁਜ਼ਰਦੀ ਹੈ, ਪੈਰ, ਹੱਥ, (ਅੱਖੀਆਂ) ਵੇਖ ਵੇਖ ਕੇ ਤੇ (ਕੰਨ) ਸੁਣ ਸੁਣ ਕੇ ਥੱਕ ਗਏ ਹਨ, (ਉਮਰ ਦੇ) ਦਿਨ ਮੁੱਕ ਗਏ ਹਨ, (ਮਰਨ ਦੇ ਦਿਨ ਨੇੜੇ ਆ ਗਏ ਹਨ) ਜਿਸ ਨਾਮ ਦੀ ਰਾਹੀਂ ਨੌ ਨਿਧੀਆਂ ਲੱਭ ਪੈਣ ਉਹ ਸੱਚਾ ਨਾਮ (ਮੂਰਖ ਨੂੰ) ਪਿਆਰਾ ਨਹੀਂ ਲੱਗਦਾ, (ਲੱਗੇ ਭੀ ਕਿਵੇਂ?) (ਸੰਸਾਰ ਵਿਚ) ਵਰਤਦਾ ਹੋਇਆ (ਸੰਸਾਰ ਵਲੋਂਮੁਰਦਾ ਹੋ ਜਾਵੇ (ਇਸ ਤਰ੍ਹਾਂ) ਮਰ ਕੇ ਫੇਰ (ਹਰੀ ਦੀ ਯਾਦ ਵਿਚ) ਸੁਰਜੀਤ ਹੋਵੇ, ਤਾਂ ਹੀ ਮੁਕਤੀ ਦਾ ਭੇਤ ਲੱਭਦਾ ਹੈ।

ਪਰ ਜਿਸ ਮਨੁੱਖ ਨੂੰ ਧੁਰੋਂ ਪਰਮਾਤਮਾ ਦੀ ਬਖ਼ਸ਼ਸ਼ ਨਸੀਬ ਨਾਹ ਹੋਈ, ਉਹ (ਪਿਛਲੇ ਚੰਗੇ ਸੰਸਕਾਰਾਂ ਵਾਲੇ) ਕੰਮਾਂ ਤੋਂ ਬਿਨਾ (ਹੁਣ ਬੰਦਗੀ ਵਾਲੇ ਸੰਸਕਾਰਕਿਥੋਂ ਲਭੇਹੇ ਮੂਰਖਸਤਿਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ) ਸਾਂਭ, (ਕਿਉਂਕਿ) ਉੱਚੀ ਆਤਮਕ ਅਵਸਥਾ ਤੇ ਭਲੀ ਮਤਿ ਸ਼ਬਦ ਤੋਂ ਹੀ ਮਿਲਦੀ ਹੈ। (ਪਰ,) ਹੇ ਨਾਨਕ! ਸਤਿਗੁਰੂ ਭੀ ਤਦੋਂ ਹੀ ਮਿਲਦਾ ਹੈ ਜਦੋਂ ਮਨੁੱਖ ਹਿਰਦੇ ਵਿਚੋਂ ਅਹੰਕਾਰ ਦੂਰ ਕਰਦਾ ਹੈ।੨।

ਪਉੜੀ ॥ ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥ ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥ ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥ ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥ ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥੪॥ {ਪੰਨਾ 550}

ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਨਿਵਾਸ ਕਰੇ, ਉਸ ਨੂੰ ਕਿਸੇ ਗੱਲ ਦੀ ਚਿੰਤਾ ਨਹੀਂ ਰਹਿ ਜਾਂਦੀ। ਪ੍ਰਭੂ ਹਰ ਕਿਸਮ ਦਾ ਸੁਖ ਦੇਣ ਵਾਲਾ ਹੈ, ਉਸ ਦਾ ਸਿਮਰਨ ਕਰਨ ਤੋਂ ਇਕ ਖਿਨ ਭਰ ਭੀ ਨਹੀਂ ਹਟਣਾ ਚਾਹੀਦਾ।

ਜਿਸ ਮਨੁੱਖ ਨੇ ਹਰੀ ਨੂੰ ਸਿਮਰਿਆ ਹੈ, ਉਸ ਨੂੰ ਸਾਰੇ ਸੁਖ ਪ੍ਰਾਪਤ ਹੁੰਦੇ ਹਨ, (ਇਸ ਵਾਸਤੇਸਦਾ ਸਾਧ ਸੰਗਤ ਵਿਚ ਜਾ ਕੇ ਬੈਠਣਾ ਚਾਹੀਦਾ ਹੈ ਤੇ (ਪ੍ਰਭੂ ਦੇ ਗੁਣਾਂ ਬਾਰੇ) ਵਿਚਾਰ ਕਰਨੀ ਚਾਹੀਦੀ ਹੈ।

ਹਰੀ ਦੇ ਭਗਤ ਦੇ ਸਾਰੇ ਕਲੇਸ਼ ਭੁੱਖਾਂ ਤੇ ਰੋਗ ਦੂਰ ਹੋ ਜਾਂਦੇ ਹਨ, ਤੇ ਸਾਰੇ ਬੰਧਨ ਟੁੱਟ ਜਾਂਦੇ ਹਨ, (ਕਿਉਂਕਿ) ਹਰੀ ਦਾ ਭਗਤ ਹਰੀ ਦੀ ਆਪਣੀ ਕਿਰਪਾ ਨਾਲ ਬਣਦਾ ਹੈ। ਚਾਹੀਦਾ ਤਾਂ ਇਹ ਹੈ ਕਿ ਹਰੀ ਦੇ ਭਗਤਾਂ ਦਾ ਦਰਸ਼ਨ ਕਰ ਕੇ (ਭਾਵ, ਉਹਨਾਂ ਦੀ ਸੰਗਤਿ ਵਿਚ ਰਹਿ ਕੇ) ਸਾਰਾ ਸੰਸਾਰ ਤਰ ਜਾਏ। (ਪਰ ਸੰਸਾਰ ਇਸ ਰਸਤੇ ਪੈਂਦਾ ਨਹੀਂ੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ {ਪੰਨਾ 637}

ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।

ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।

ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ {ਪੰਨਾ 637-638}

ਪਦਅਰਥ: ਨੋ = ਨੂੰ। ਆਵੀ = ਆਵੈ, ਆਉਂਦੀ। ਲੋਭ ਸੁਆਉ = ਲੋਭ ਦਾ ਸੁਆਰਥ, ਲੋਭ = ਭਰੀ ਗ਼ਰਜ਼। ਗੁਰਮੁਖਿ = ਗੁਰੂ ਦੀ ਸ਼ਰਨ ਪੈ ਕੇ। ਹਿਰਦੈ = ਹਿਰਦੇ ਵਿਚ। ਭੇਦਿਓ = ਵਿੱਝਿਆ। ਨਾਮਿ = ਨਾਮ ਵਿਚ। ਭਾਉ = ਪਿਆਰ। ਪਾਜੁ = ਮੁਲੰਮਾ। ਲਹਿ ਜਾਸੀ = ਉਤਰ ਜਾਏਗਾ। ਅਲਾਉ = ਅਲਾਪ, ਬੋਲ।੩।

ਵਰਤਦਾ = ਕੰਮ ਕਰਦਾ। ਭਗਤੀ = ਭਗਤਾਂ ਨੇ। ਤੂ = ਤੈਨੂੰ। ਲੋਕ = ਸ੍ਰਿਸ਼ਟੀ। ਬਿਧਾਤਾ = ਰਚਨਹਾਰ। ਮਨਸਾ = {मनीषाਮਨੋ = ਕਾਮਨਾ। ਮਨਹਿ = ਮਨਿ ਹੀ, ਮਨ ਵਿਚ ਹੀ {ਲਫ਼ਜ਼ 'ਮਨਿਦੀ 'ਿਕ੍ਰਿਆ ਵਿਸ਼ੇਸ਼ਣ 'ਹੀਦੇ ਕਾਰਨ ਉੱਡ ਗਈ ਹੈ}। ਸਬਦਿ = ਸ਼ਬਦ ਦੀ ਰਾਹੀਂ।੪।

ਅਚਿੰਤ = ਚਿੰਤਾ ਤੋਂ ਬਿਨਾ ਹੀ। ਪ੍ਰਭ = ਹੇ ਪ੍ਰਭੂ! ਪਰਸਾਦਿ = ਕਿਰਪਾ ਨਾਲ। ਮਨਿ = ਮਨ ਵਿਚ। ਸਭਿ = ਸਾਰੇ। ਸੁ = ਉਹ (ਮਨੁੱਖ। ਵਿਗੁਚੈ = ਖ਼ੁਆਰ ਹੁੰਦਾ ਹੈ।੫।

ਅਰਥ: ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।

ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।

ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫।

ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ {ਪੰਨਾ 638}

ਪਦਅਰਥ: ਕਿਨੈ = ਕਿਸੇ ਨੇ ਭੀ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਭਉਕਿ = ਫ਼ਜ਼ੂਲ ਬੋਲ ਕੇ। ਮੁਏ = ਆਤਮਕ ਮੌਤ ਸਹੇੜ ਬੈਠੇ। ਬਿਲਲਾਈ = ਬਿਲਲਾਇ, ਵਿਲਕ ਕੇ। ਆਵਹਿ ਜਾਵਹਿ = ਜੰਮਦੇ ਹਨ ਮਰਦੇ ਹਨ। ਠਉਰ = ਟਿਕਾਣਾ, ਜਨਮ ਮਰਨ ਤੋਂ ਖਲ੍ਹੀਰ। ਦੁਖਿ = ਦੁੱਖ ਵਿਚ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ = ਜਲ। ਸਹਜੇ = ਆਤਮਕ ਅਡੋਲਤਾ ਵਿਚ। ਸਾਚਿ = ਸਦਾ-ਥਿਰ ਪ੍ਰਭੂ ਵਿਚ। ਸਮਾਈ = ਲੀਨਤਾ।੬।

ਜਨਮੁ = ਜਨਮਾਂ ਦਾ ਗੇੜ। ਅਧਿਕਾਈ = ਬਹੁਤ। ਪੜਹਿ = ਪੜ੍ਹਦੇ ਹਨ {ਬਹੁ-ਵਚਨ}। ਤੈ = ਅਤੇ। ਵਾਦ = ਚਰਚਾ, ਬਹਿਸਾਂ। ਪਤਿ = ਇੱਜ਼ਤ। ਸਚਾ = ਸਦਾ-ਥਿਰ (ਪ੍ਰਭੂ ਦਾ ਉਪਦੇਸ਼ ਕਰਨ ਵਾਲਾ। ਸਾਚੀ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ। ਭਜਿ = ਭੱਜ ਕੇ, ਦੌੜ ਕੇ। ਛੂਟਹਿ = (ਆਤਮਕ ਮੌਤ ਤੋਂਬਚਦੇ ਹਨ।੭।

ਮਨਿ = ਮਨ ਵਿਚ। ਦਰਿ = ਪ੍ਰਭੂ ਦੇ ਦਰ ਤੇ। ਸਾਚੇ = ਸੁਰਖ਼ = ਰੂ। ਦਰਿ ਸਾਚੈ = ਸਦਾ-ਥਿਰ ਪ੍ਰਭੂ ਦੇ ਦਰ ਤੇ। ਸਚਿਆਰਾ = ਸੁਰਖ਼ = ਰੂ, ਇੱਜ਼ਤ ਵਾਲੇ। ਜੁਗਿ ਜੁਗਿ = ਹਰੇਕ ਜੁਗ ਵਿਚ। ਤਿਨ ਕੈ = ਉਹਨਾਂ ਤੋਂ। ਸਦ = ਸਦਾ। ਉਰਿ = ਹਿਰਦੇ ਵਿਚ।

ਅਰਥ: ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।

ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂਬਚ ਜਾਂਦੇ ਹਨ।੭।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਸੋਰਠਿ ਮਹਲਾ ੯ ॥ ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥ {ਪੰਨਾ 633}

ਅਰਥ: ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ, ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ੧।ਰਹਾਉ।

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗ਼ਲੀ-ਬੁਰਾਈ ਨਹੀਂ, ਕਿਸੇ ਦੀ ਖ਼ੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਹ ਲੋਭ ਹੈ, ਨਾਹ ਮੋਹ ਹੈ, ਨਾਹ ਅਹੰਕਾਰ ਹੈਜੇਹੜਾ ਮਨੁੱਖ ਖ਼ੁਸ਼ੀ ਤੇ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਹ ਆਦਰ ਪੋਹ ਸਕਦਾ ਹੈ ਨਾਹ ਨਿਰਾਦਰੀ (ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ੧।

ਹੇ ਭਾਈ! ਜੇਹੜਾ ਮਨੁੱਖਾਂ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ, ਜਗਤ ਤੋਂ ਨਿਰਮੋਹ ਰਹਿੰਦਾ ਹੈਜਿਸ ਮਨੁੱਖ ਨੂੰ ਨਾਹ ਕਾਮ-ਵਾਸਨਾ ਛੋਹ ਸਕਦੀ ਹੈ ਨਾਹ ਕ੍ਰੋਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ।੨।

(ਪਰ) ਹੇ ਨਾਨਕ! ਆਖ-) ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਹੀ ਜੀਵਨ ਦੀ) ਇਹ ਜਾਚ ਸਮਝੀ ਹੈ। ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ।੩।੧੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਧਨਾਸਰੀ ਮਹਲਾ ੪ ॥ ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥ {ਪੰਨਾ 667}

ਅਰਥ: ਹੇ ਗੁਰਸਿੱਖ ਮਿੱਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ। (ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤਿ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ੧।ਰਹਾਉ।

ਹੇ ਭਾਈ! ਅਸੀ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ। ਅਸੀ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ।੧।

ਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੂ ਦੀ ਸਰਨ ਪੈ ਜਾਓ। ਗੁਰੂ ਦੀ ਸਰਨ ਪੈ ਕੇ (ਜੀਵਨ-ਸਫ਼ਰ ਵਾਸਤੇ) ਪਰਮਾਤਮਾ ਦੇ ਨਾਮ ਦੀ ਖਰਚੀ (ਪੱਲੇ) ਬੰਨ੍ਹੋ। ਮਤਾਂ ਇਹ ਸਮਝਿਓ ਕਿ ਅੱਜ (ਇਹ ਕੰਮ ਕਰ ਲਵਾਂਗੇ) ਭਲਕੇ (ਇਹ ਕੰਮ ਕਰ ਲਵਾਂਗੇ। ਟਾਲ ਮਟੋਲੇ ਨਾਹ ਕਰਨੇ੨।

ਹੇ ਹਰੀ ਦੇ ਸੰਤ ਜਨੋ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ। (ਇਸ ਜਾਪ ਦੀ ਬਰਕਤਿ ਨਾਲ) ਹਰੀ ਦਾ ਸੰਤ ਹਰੀ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ। ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ।੩।

ਹੇ ਦਾਸ ਨਾਨਕ! ਆਖ-) ਹੇ ਬਨਵਾਰੀ ਪ੍ਰਭੂ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ। ਮੇਹਰ ਕਰ ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲੀ ਰਹੇ।੪।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਸਲੋਕੁ ਮਃ ੩ ॥ ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥ {ਪੰਨਾ 653}

ਅਰਥ: ਹੇ ਮਨ! ਪਿਆਰ ਨਾਲ ਇਕਾਗ੍ਰ ਚਿੱਤ ਹੋ ਕੇ ਹਰੀ ਦਾ ਸਿਮਰਨ ਕਰਹਰੀ ਵਿਚ ਇਹ ਸਦਾ ਲਈ ਗੁਣ ਹਨ ਕਿ ਦਾਤ ਬਖ਼ਸ਼ ਕੇ ਪਛੁਤਾਉਂਦਾ ਨਹੀਂ।

ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥ {ਪੰਨਾ 653}

ਅਰਥ: ਮੈਂ ਹਰੀ ਤੋਂ ਸਦਾ ਕੁਰਬਾਨ ਹਾਂਜਿਸ ਦੀ ਸੇਵਾ ਕੀਤਿਆਂ ਸੁਖ ਮਿਲਦਾ ਹੈਹੇ ਨਾਨਕ! ਗੁਰਮੁਖ ਜਨ ਅਹੰਕਾਰ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਕੇ ਹਰੀ ਵਿਚ ਮਿਲੇ ਰਹਿੰਦੇ ਹਨ।੧।

ਮਃ ੩ ॥ ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥ {ਪੰਨਾ 653}

ਅਰਥ: ਹਰੀ ਨੇ ਆਪ ਹੀ ਮਨੁੱਖਾਂ ਨੂੰ ਸੇਵਾ ਵਿਚ ਲਾਇਆ ਹੈ, ਆਪ ਹੀ ਬਖ਼ਸ਼ਸ਼ ਕਰਦਾ ਹੈ, ਆਪ ਹੀ ਸਭਨਾਂ ਦਾ ਮਾਂ ਪਿਉ ਹੈ ਤੇ ਆਪ ਹੀ ਸਭ ਦੀ ਸੰਭਾਲ ਕਰਦਾ ਹੈ।

ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥ {ਪੰਨਾ 653}

ਅਰਥ: ਹੇ ਨਾਨਕ! ਜੋ ਮਨੁੱਖ ਨਾਮ ਜਪਦੇ ਹਨ, ਉਹ ਆਪਣੇ ਟਿਕਾਣੇ ਤੇ ਟਿਕੇ ਹੁੰਦੇ ਹਨਹਰੇਕ ਜੁਗ ਵਿਚ ਉਹਨਾਂ ਦੀ ਸੋਭਾ ਹੁੰਦੀ ਹੈ।੨।

ਪਉੜੀ ॥ ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥ ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥ {ਪੰਨਾ 653-654}

ਅਰਥ: ਹੇ ਕਰਤਾਰ! ਤੂੰ ਸਾਰੀ ਕੁਦਰਤਿ ਨੂੰ ਰਚਣ-ਜੋਗਾ ਹੈਂਤੇਰੇ ਬਿਨਾ ਤੇਰੇ ਜੇਡਾ ਕੋਈ ਹੋਰ ਨਹੀਂ ਮੈਨੂੰ ਦਿੱਸਦਾਤੂੰ ਆਪ ਹੀ ਸ੍ਰਿਸ਼ਟੀ ਨੂੰ ਪੈਦਾ ਕਰਦਾ ਹੈਂ ਤੇ ਆਪ ਹੀ ਫਿਰ ਨਾਸ ਕਰਦਾ ਹੈਂ।

ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥ ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥ {ਪੰਨਾ 654}

ਅਰਥ: ਸਭ ਥਾਈਂ (ਹਰੀ ਦਾ) ਹੀ ਹੁਕਮ ਵਰਤ ਰਿਹਾ ਹੈਜੋ ਉਹ ਕਰਦਾ ਹੈ ਸੋਈ ਹੁੰਦਾ ਹੈ। ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਸ ਨੂੰ ਪ੍ਰਭੂ ਵਡਿਆਈ ਬਖ਼ਸ਼ਦਾ ਹੈ, ਉਹ ਉਸ ਹਰੀ ਨੂੰ ਮਿਲ ਪੈਂਦਾ ਹੈ।

ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥੨੯॥੧॥ ਸੁਧੁ    {ਪੰਨਾ 654}

ਅਰਥ: ਹੇ ਨਾਨਕ! ਗੁਰੂ ਦੇ ਸਨਮੁਖ ਮਨੁੱਖ ਹਰੀ ਨੂੰ ਸਿਮਰਦੇ ਹਨ, (ਹੇ ਭਾਈ!) ਸਾਰੇ ਆਖੋ, ਕਿ ਉਹ ਸਤਿਗੁਰੂ, ਧੰਨ ਹੈ, ਧੰਨ ਹੈ, ਧੰਨ ਹੈ।੨੯।੧। ਸੁਧੁ।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ੴ ਸਤਿਗੁਰ ਪ੍ਰਸਾਦਿ ॥ ਰਾਗੁ ਰਾਮਕਲੀ ਮਹਲਾ ੯ ਤਿਪਦੇ ॥ ਰੇ ਮਨ ਓਟ ਲੇਹੁ ਹਰਿ ਨਾਮਾ ॥ ਜਾ ਕੈ ਸਿਮਰਨਿ ਦੁਰਮਤਿ ਨਾਸੈ ਪਾਵਹਿ ਪਦੁ ਨਿਰਬਾਨਾ ॥੧॥ ਰਹਾਉ ॥ ਬਡਭਾਗੀ ਤਿਹ ਜਨ ਕਉ ਜਾਨਹੁ ਜੋ ਹਰਿ ਕੇ ਗੁਨ ਗਾਵੈ ॥ ਜਨਮ ਜਨਮ ਕੇ ਪਾਪ ਖੋਇ ਕੈ ਫੁਨਿ ਬੈਕੁੰਠਿ ਸਿਧਾਵੈ ॥੧॥ ਅਜਾਮਲ ਕਉ ਅੰਤ ਕਾਲ ਮਹਿ ਨਾਰਾਇਨ ਸੁਧਿ ਆਈ ॥ ਜਾਂ ਗਤਿ ਕਉ ਜੋਗੀਸੁਰ ਬਾਛਤ ਸੋ ਗਤਿ ਛਿਨ ਮਹਿ ਪਾਈ ॥੨॥ ਨਾਹਿਨ ਗੁਨੁ ਨਾਹਿਨ ਕਛੁ ਬਿਦਿਆ ਧਰਮੁ ਕਉਨੁ ਗਜਿ ਕੀਨਾ ॥ ਨਾਨਕ ਬਿਰਦੁ ਰਾਮ ਕਾ ਦੇਖਹੁ ਅਭੈ ਦਾਨੁ ਤਿਹ ਦੀਨਾ ॥੩॥੧॥ {ਪੰਨਾ 901-902}

ਅਰਥ: ਹੇ (ਮੇਰੇ) ਮਨ! ਪਰਮਾਤਮਾ ਦੇ ਨਾਮ ਦਾ ਆਸਰਾ ਲਿਆ ਕਰ, ਜਿਸ ਨਾਮ ਦੇ ਸਿਮਰਨ ਨਾਲ ਖੋਟੀ ਮਤਿ ਨਾਸ ਹੋ ਜਾਂਦੀ ਹੈ, (ਨਾਮ ਦੀ ਬਰਕਤਿ ਨਾਲ) ਤੂੰ ਉਹ ਆਤਮਕ ਦਰਜਾ ਹਾਸਲ ਕਰ ਲਏਂਗਾ ਜਿੱਥੇ ਕੋਈ ਵਾਸਨਾ ਪੋਹ ਨਹੀਂ ਸਕਦੀ।1। ਰਹਾਉ।

ਹੇ (ਮੇਰੇ) ਮਨ! ਜਿਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਹੈ ਉਸ ਨੂੰ ਵੱਡੇ ਭਾਗਾਂ ਵਾਲਾ ਸਮਝ। ਉਹ ਮਨੁੱਖ ਅਨੇਕਾਂ ਜਨਮਾਂ ਦੇ ਪਾਪ ਦੂਰ ਕਰ ਕੇ ਫਿਰ ਬੈਕੁੰਠ ਵਿਚ ਜਾ ਪਹੁੰਚਦਾ ਹੈ।1।

(ਹੇ ਮੇਰੇ ਮਨ! ਵੇਖ, ਪੁਰਾਣੀ ਪ੍ਰਸਿੱਧ ਕਥਾ ਹੈ ਕਿ) ਅਖ਼ੀਰਲੇ ਵੇਲੇ (ਪਾਪੀ) ਅਜਾਮਲ ਨੂੰ ਪਰਮਾਤਮਾ ਦੇ ਨਾਮ ਦੀ ਸੂਝ ਆ ਗਈ, ਉਸ ਨੇ ਉਹ ਉੱਚੀ ਆਤਮਕ ਅਵਸਥਾ ਇਕ ਪਲਕ ਵਿਚ ਹਾਸਲ ਕਰ ਲਈ, ਜਿਸ ਆਤਮਕ ਅਵਸਥਾ ਨੂੰ ਵੱਡੇ ਵੱਡੇ ਜੋਗੀ ਤਾਂਘਦੇ ਰਹਿੰਦੇ ਹਨ।2।

ਹੇ ਨਾਨਕ! (ਆਖ– ਹੇ ਮੇਰੇ ਮਨ! ਗਜ ਦੀ ਕਥਾ ਭੀ ਸੁਣ। ਗਜ ਵਿਚ) ਨਾਹ ਕੋਈ ਗੁਣ ਸੀ, ਨਾਹ ਹੀ ਉਸ ਨੂੰ ਕੋਈ ਵਿੱਦਿਆ ਪ੍ਰਾਪਤ ਸੀ। (ਉਸ ਵਿਚਾਰੇ) ਗਜ ਨੇ ਕਿਹੜਾ ਧਾਰਮਿਕ ਕੰਮ ਕਰਨਾ ਸੀ? ਪਰ ਵੇਖ ਪਰਮਾਤਮਾ ਦਾ ਮੁੱਢ-ਕਦੀਮਾਂ ਦਾ ਸੁਭਾਉ, ਪਰਮਾਤਮਾ ਨੇ ਉਸ ਗਜ ਨੂੰ ਨਿਰਭੈਤਾ ਦੀ ਪਦਵੀ ਬਖ਼ਸ਼ ਦਿੱਤੀ।3।1।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥ {ਪੰਨਾ 677}

ਅਰਥ: ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ।ਰਹਾਉ।

ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।੧।

ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।੨।

ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।੩।

ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ। ਹੇ ਪ੍ਰਭੂ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੩।੨੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥ {ਪੰਨਾ 691}

ਅਰਥ: ਮੈਂ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹਾਂ।੧।ਰਹਾਉ।

ਹੇ ਪ੍ਰਭੂ! ਬ੍ਰਹਮਾ ਦੇ ਪੁੱਤਰਾਂ) ਸਨਕ, ਸਨੰਦ ਅਤੇ ਸ਼ਿਵ ਜੀ ਵਰਗਿਆਂ ਨੇ ਤੇਰਾ ਭੇਦ ਨਹੀਂ ਪਾਇਆ; (ਵਿਸ਼ਨੂ ਦੇ ਭਗਤ) ਸ਼ੇਸ਼ਨਾਗ ਨੇ ਤੇਰੇ (ਦਿਲ ਦਾ) ਰਾਜ਼ ਨਹੀਂ ਸਮਝਿਆ।੧।

(ਸ੍ਰੀ ਰਾਮ ਚੰਦਰ ਜੀ ਦੇ ਸੇਵਕ) ਹਨੂਮਾਨ ਵਰਗੇ ਨੇ, (ਵਿਸ਼ਨੂ ਦੇ ਸੇਵਕ ਤੇ ਪੰਛੀਆਂ ਦੇ ਰਾਜੇ) ਗਰੁੜ ਵਰਗਿਆਂ ਨੇ, ਦੇਵਤਿਆਂ ਦੇ ਰਾਜੇ ਇੰਦਰ ਨੇ, ਵੱਡੇ ਵੱਡੇ ਰਾਜਿਆਂ ਨੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ।੨।

ਚਾਰ ਵੇਦ, (ਅਠਾਰਾਂਸਿਮ੍ਰਿਤੀਆਂ, (ਅਠਾਰਾਂ) ਪੁਰਾਣ-(ਇਹਨਾਂ ਦੇ ਕਰਤਾ ਬ੍ਰਹਮਾ, ਮਨੂ ਤੇ ਹੋਰ ਰਿਸ਼ੀਆਂ) ਨੇ ਤੈਨੂੰ ਨਹੀਂ ਸਮਝਿਆਵਿਸ਼ਨੂ ਤੇ ਲੱਛਮੀ ਨੇ ਭੀ ਤੇਰਾ ਅੰਤ ਨਹੀਂ ਪਾਇਆ।੩।

ਕਬੀਰ ਆਖਦਾ ਹੈ-(ਬਾਕੀ ਸਾਰੀ ਸ੍ਰਿਸ਼ਟੀ ਦੇ ਲੋਕ ਪ੍ਰਭੂ ਨੂੰ ਛੱਡ ਕੇ ਹੋਰ ਹੋਰ ਪਾਸੇ ਭਟਕਦੇ ਰਹੇ) ਇੱਕ ਉਹ ਮਨੁੱਖ ਭਟਕਦਾ ਨਹੀਂ, ਜੋ (ਸੰਤਾਂ ਦੀ) ਚਰਨੀਂ ਲੱਗ ਕੇ ਪਰਮਾਤਮਾ ਦੀ ਸ਼ਰਨ ਵਿਚ ਟਿਕਿਆ ਰਹਿੰਦਾ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਸੂਹੀ ਮਹਲਾ ੫ ॥ ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥ ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥ ਜੈ ਜੈ ਕਾਰੁ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥ ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥ ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥੧॥ {ਪੰਨਾ 783}

ਅਰਥ: ਹੇ ਭਾਈ! ਪਰਮਾਤਮਾ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਹੈ ਕਿ ਆਪਣੇ) ਸੰਤਾਂ ਦੇ ਕੰਮ ਵਿਚ ਉਹ ਆਪ ਸਹਾਈ ਹੁੰਦਾ ਰਿਹਾ ਹੈ, ਆਪਣੇ ਸੰਤਾਂ ਦਾ ਕੰਮ ਸਿਰੇ ਚੜ੍ਹਾਣ ਲਈ ਉਹ ਆਪ ਆਉਂਦਾ ਰਿਹਾ ਹੈ।

ਹੇ ਭਾਈ! ਪਰਮਾਤਮਾ ਦੀ ਮਿਹਰ ਨਾਲ ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆਪਣਾ ਪੂਰਾ ਪ੍ਰਭਾਵ ਪਾ ਲੈਂਦਾ ਹੈ, ਉਸ ਮਨੁੱਖ ਦੀ (ਕਾਂਇਆਂ-) ਧਰਤੀ ਸੋਹਣੀ ਬਣ ਜਾਂਦੀ ਹੈ, ਉਸ ਮਨੁੱਖ ਦਾ (ਹਿਰਦਾ) ਤਲਾਬ ਸੋਹਣਾ ਹੋ ਜਾਂਦਾ ਹੈ। (ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਨਕਾ-ਨਕ ਭਰ ਜਾਂਦਾ ਹੈ, (ਆਤਮਕ ਜੀਵਨ ਉੱਚਾ ਕਰਨ ਵਾਲਾ ਉਸ ਮਨੁੱਖ ਦਾ) ਸਾਰਾ ਉੱਦਮ ਪਰਮਾਤਮਾ ਸਿਰੇ ਚਾੜ੍ਹ ਦੇਂਦਾ ਹੈ, (ਉਸ ਮਨੁੱਖ ਦੀਆਂ) ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ। (ਉਸ ਮਨੁੱਖ ਦੀ) ਸੋਭਾ ਸਾਰੇ ਜਗਤ ਵਿਚ ਹੋਣ ਲੱਗ ਪੈਂਦੀ ਹੈ, (ਉਸ ਦੇ) ਸਾਰੇ ਚਿੰਤਾ-ਝੋਰੇ ਮੁੱਕ ਜਾਂਦੇ ਹਨ।

ਹੇ ਨਾਨਕ! ਪਰਮੇਸਰ ਨੇ ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਸਦਾ ਹੀ ਕਾਇਮ ਰੱਖਿਆ ਹੈ (ਕਿ ਜਿਸ ਉਤੇ ਉਸ ਨੇ ਮਿਹਰ ਕੀਤੀ, ਉਸ ਨੇ ਉਸ ਦਾਨਾਮ ਸਿਮਰਨਾ ਸ਼ੁਰੂ ਕਰ ਦਿੱਤਾ। ਉਸ ਸਰਬ-ਵਿਆਪਕ ਅਤੇ ਕਦੇ ਨਾਹ ਨਾਸ ਹੋਣ ਵਾਲੇ ਪਰਮਾਤਮਾ ਦੀ (ਇਹੀ) ਸਿਫ਼ਤਿ (ਪੁਰਾਣੇ ਧਰਮ-ਪੁਸਤਕਾਂ) ਵੇਦਾਂ ਅਤੇ ਪੁਰਾਣਾਂ ਨੇ (ਭੀ) ਕੀਤੀ ਹੈ।੧।

ਨਵ ਨਿਧਿ ਸਿਧਿ ਰਿਧਿ ਦੀਨੇ ਕਰਤੇ ਤੋਟਿ ਨ ਆਵੈ ਕਾਈ ਰਾਮ ॥ ਖਾਤ ਖਰਚਤ ਬਿਲਛਤ ਸੁਖੁ ਪਾਇਆ ਕਰਤੇ ਕੀ ਦਾਤਿ ਸਵਾਈ ਰਾਮ ॥ ਦਾਤਿ ਸਵਾਈ ਨਿਖੁਟਿ ਨ ਜਾਈ ਅੰਤਰਜਾਮੀ ਪਾਇਆ ॥ ਕੋਟਿ ਬਿਘਨ ਸਗਲੇ ਉਠਿ ਨਾਠੇ ਦੂਖੁ ਨ ਨੇੜੈ ਆਇਆ ॥ ਸਾਂਤਿ ਸਹਜ ਆਨੰਦ ਘਨੇਰੇ ਬਿਨਸੀ ਭੂਖ ਸਬਾਈ ॥ ਨਾਨਕ ਗੁਣ ਗਾਵਹਿ ਸੁਆਮੀ ਕੇ ਅਚਰਜੁ ਜਿਸੁ ਵਡਿਆਈ ਰਾਮ ॥੨॥ {ਪੰਨਾ 784}

ਅਰਥ: ਹੇ ਭਾਈ! ਜਿਹੜੇ ਮਨੁੱਖ ਮਾਲਕ-ਪ੍ਰਭੂ ਦੀ ਮਿਹਰ ਨਾਲ ਉਸ ਦੇ ਗੁਣ ਗਾਂਦੇ ਹਨ ਉਹਨਾਂ ਨੂੰ) ਕਰਤਾਰ ਨੇ ਇਹ ਇਕ ਅਜਿਹੀ ਦਾਤਿ ਬਖ਼ਸ਼ੀ ਹੈ ਜੋ, ਮਾਨੋ, ਧਰਤੀ ਦੇ ਸਾਰੇ ਹੀ ਨੌ ਖ਼ਜ਼ਾਨੇ ਹੈ ਜੋ, ਮਾਨੋ, ਸਾਰੀਆਂ ਕਰਾਮਾਤੀ ਤਾਕਤਾਂ ਹੈ, ਇਸ ਦਾਤਿ ਵਿਚ ਕਦੇ ਕੋਈ ਕਮੀ ਨਹੀਂ ਹੁੰਦੀ। ਇਸ ਨਾਮ-ਦਾਤਿ ਨੂੰ ਖਾਂਦਿਆਂ ਵੰਡਦਿਆਂ ਤੇ ਮਾਣਦਿਆਂ ਉਹ ਆਤਮਕ ਆਨੰਦ ਮਾਣਦੇ ਹਨ, ਕਰਤਾਰ ਦੀ ਇਹ ਬਖ਼ਸ਼ਸ਼ (ਦਿਨੋ ਦਿਨ) ਵਧਦੀ ਰਹਿੰਦੀ ਹੈ। (ਯਕੀਨ ਜਾਣੋ, ਇਹ) ਦਾਤਿ ਵਧਦੀ ਰਹਿੰਦੀ ਹੈ, ਕਦੇ ਮੁੱਕਦੀ ਨਹੀਂ, ਇਸ ਦਾਤਿ ਦੀ ਬਰਕਤਿ ਨਾਲ ਉਹਨਾਂ ਨੂੰ ਹਰੇਕ ਦਿਲ ਦੀ ਜਾਣਨ ਵਾਲਾ ਪਰਮਾਤਮਾ ਮਿਲ ਪੈਂਦਾ ਹੈ, (ਜ਼ਿੰਦਗੀ ਦੇ ਸਫ਼ਰ ਵਿਚ ਆਉਣ ਵਾਲੀਆਂ) ਕ੍ਰੋੜਾਂ ਰੁਕਾਵਟਾਂ (ਉਹਨਾਂ ਦੇ ਰਸਤੇ ਵਿਚੋਂ) ਸਾਰੀਆਂ ਹੀ ਦੂਰ ਹੋ ਜਾਂਦੀਆਂ ਹਨ, ਕੋਈ ਦੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। (ਉਹਨਾਂ ਦੇ ਅੰਦਰੋਂ ਮਾਇਆ ਦੀ) ਸਾਰੀ ਹੀ ਭੁੱਖ ਨਾਸ ਹੋ ਜਾਂਦੀ ਹੈ, (ਉਹਨਾਂ ਦੇ ਅੰਦਰ) ਠੰਢ ਵਰਤੀ ਰਹਿੰਦੀ ਹੈ, ਆਤਮਕ ਅਡੋਲਤਾ ਦੇ ਅਨੇਕਾਂ ਆਨੰਦ ਬਣੇ ਰਹਿੰਦੇ ਹਨ।

ਹੇ ਨਾਨਕ! ਉਹ ਮਨੁੱਖ ਉਸ ਮਾਲਕ-ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਜਿਸ ਦੀ ਵਡਿਆਈ ਕਰਨਾ ਹੈਰਾਨ ਕਰ ਦੇਣ ਵਾਲਾ ਉੱਦਮ ਹੈ।੨।

ਜਿਸ ਕਾ ਕਾਰਜੁ ਤਿਨ ਹੀ ਕੀਆ ਮਾਣਸੁ ਕਿਆ ਵੇਚਾਰਾ ਰਾਮ ॥ ਭਗਤ ਸੋਹਨਿ ਹਰਿ ਕੇ ਗੁਣ ਗਾਵਹਿ ਸਦਾ ਕਰਹਿ ਜੈਕਾਰਾ ਰਾਮ ॥ ਗੁਣ ਗਾਇ ਗੋਬਿੰਦ ਅਨਦ ਉਪਜੇ ਸਾਧਸੰਗਤਿ ਸੰਗਿ ਬਨੀ ॥ ਜਿਨਿ ਉਦਮੁ ਕੀਆ ਤਾਲ ਕੇਰਾ ਤਿਸ ਕੀ ਉਪਮਾ ਕਿਆ ਗਨੀ ॥ ਅਠਸਠਿ ਤੀਰਥ ਪੁੰਨ ਕਿਰਿਆ ਮਹਾ ਨਿਰਮਲ ਚਾਰਾ ॥ ਪਤਿਤ ਪਾਵਨੁ ਬਿਰਦੁ ਸੁਆਮੀ ਨਾਨਕ ਸਬਦ ਅਧਾਰਾ ॥੩॥ {ਪੰਨਾ 784}

ਅਰਥ: ਹੇ ਭਾਈ! ਸੰਤ ਜਨਾਂ ਨੂੰ ਆਪਣੇ ਚਰਨਾਂ ਨਾਲ ਜੋੜਨਾ-ਇਹ) ਕੰਮ ਜਿਸ (ਪਰਮਾਤਮਾ) ਦਾ (ਆਪਣਾ) ਹੈ, ਉਸ ਨੇ ਹੀ (ਸਦਾ ਇਹ ਕੰਮ) ਕੀਤਾ ਹੈ, ਇਹ ਕੰਮ ਕਰਨ ਲਈ) ਮਨੁੱਖ ਦੀ ਕੋਈ ਸਮਰਥਾ ਨਹੀਂ। (ਉਸੇ ਦੀ ਮਿਹਰ ਨਾਲ ਉਸ ਦੇ) ਭਗਤ (ਉਸ) ਹਰੀ ਦੇ ਗੁਣ ਗਾਂਦੇ ਰਹਿੰਦੇ ਹਨ, ਸਦਾ ਸਿਫ਼ਤਿ-ਸਾਲਾਹ ਕਰਦੇ ਰਹਿੰਦੇ ਹਨ, ਅਤੇ ਸੋਹਣੇ ਆਤਮਕ ਜੀਵਨ ਵਾਲੇ ਬਣਦੇ ਜਾਂਦੇ ਹਨ। ਪਰਮਾਤਮਾ ਦੇ ਗੁਣ ਗਾ ਗਾ ਕੇ (ਉਹਨਾਂ ਦੇ ਅੰਦਰ ਆਤਮਕ) ਆਨੰਦ (ਦੇ ਹੁਲਾਰੇ) ਪੈਦਾ ਹੁੰਦੇ ਰਹਿੰਦੇ ਹਨ, ਸਾਧ ਸੰਗਤਿ ਵਿਚ (ਟਿਕ ਕੇ ਪਰਮਾਤਮਾ) ਨਾਲ (ਉਹਨਾਂ ਦੀ ਪ੍ਰੀਤ) ਬਣੀ ਰਹਿੰਦੀ ਹੈ। ਹੇ ਭਾਈ! ਜਿਸ (ਪਰਮਾਤਮਾ) ਨੇ (ਸੰਤ ਜਨਾਂ ਦੇ ਹਿਰਦੇ-) ਤਾਲ (ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਭਰਨ) ਦਾ ਉੱਦਮ (ਸਦਾ) ਕੀਤਾ ਹੈ, ਮੈਂ ਉਸ ਦੀ ਕੋਈ ਵਡਿਆਈ ਬਿਆਨ ਕਰਨ ਜੋਗਾ ਨਹੀਂ ਹਾਂ।

ਹੇ ਭਾਈ! ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਮ ਭਰਪੂਰ ਇਸ ਸੰਤ-ਹਿਰਦੇ ਵਿਚ ਹੀ) ਅਠਾਹਠ ਤੀਰਥ ਆ ਜਾਂਦੇ ਹਨ, ਵੱਡੇ ਵੱਡੇ ਪਵਿੱਤਰ ਤੇ ਸੁੰਦਰ ਪੁੰਨ-ਕਰਮ ਆ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਸ਼ਬਦ ਦਾ ਆਸਰਾ (ਦੇ ਕੇ) ਵੱਡੇ ਵੱਡੇ ਵਿਕਾਰੀਆਂ ਨੂੰ ਪਵਿੱਤਰ ਕਰ ਦੇਣਾ-ਮਾਲਕ-ਪ੍ਰਭੂ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਤੁਰਿਆ ਆ ਰਿਹਾ ਹੈ।੩।

ਗੁਣ ਨਿਧਾਨ ਮੇਰਾ ਪ੍ਰਭੁ ਕਰਤਾ ਉਸਤਤਿ ਕਉਨੁ ਕਰੀਜੈ ਰਾਮ ॥ ਸੰਤਾ ਕੀ ਬੇਨੰਤੀ ਸੁਆਮੀ ਨਾਮੁ ਮਹਾ ਰਸੁ ਦੀਜੈ ਰਾਮ ॥ ਨਾਮੁ ਦੀਜੈ ਦਾਨੁ ਕੀਜੈ ਬਿਸਰੁ ਨਾਹੀ ਇਕ ਖਿਨੋ ॥ ਗੁਣ ਗੋਪਾਲ ਉਚਰੁ ਰਸਨਾ ਸਦਾ ਗਾਈਐ ਅਨਦਿਨੋ ॥ ਜਿਸੁ ਪ੍ਰੀਤਿ ਲਾਗੀ ਨਾਮ ਸੇਤੀ ਮਨੁ ਤਨੁ ਅੰਮ੍ਰਿਤ ਭੀਜੈ ॥ ਬਿਨਵੰਤਿ ਨਾਨਕ ਇਛ ਪੁੰਨੀ ਪੇਖਿ ਦਰਸਨੁ ਜੀਜੈ ॥੪॥੭॥੧੦॥ {ਪੰਨਾ 784}

ਅਰਥ: ਹੇ ਭਾਈ! ਮੇਰਾ ਕਰਤਾਰ ਮੇਰਾ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ। ਕੋਈ ਭੀ ਅਜਿਹਾ ਮਨੁੱਖ ਨਹੀਂ, ਜਿਸ ਪਾਸੋਂ (ਉਸ ਦੀ ਪੂਰੀ) ਵਡਿਆਈ ਕੀਤੀ ਜਾ ਸਕੇ। (ਉਸ ਦੇ) ਸੰਤ-ਜਨਾਂ ਦੀ (ਉਸ ਦੇ ਦਰ ਤੇ ਸਦਾ ਇਹ) ਅਰਦਾਸ ਹੁੰਦੀ ਹੈ-ਹੇ ਮਾਲਕ ਪ੍ਰਭੂ! ਬੇਅੰਤ ਸੁਆਦਲਾ ਆਪਣਾ ਨਾਮ ਬਖ਼ਸ਼ੀ ਰੱਖਇਹ ਮਿਹਰ ਕਰ ਕਿ ਆਪਣਾ ਨਾਮ ਬਖ਼ਸ਼ੀ ਰੱਖ, ਇਕ ਖਿਨ ਭਰ ਭੀ (ਸਾਡੇ ਹਿਰਦੇ ਵਿਚੋਂ) ਨਾਹ ਭੁੱਲ।

ਹੇ ਭਾਈ! ਆਪਣੀ) ਜੀਭ ਨਾਲ ਗੋਪਾਲ ਦੇ ਗੁਣ ਉਚਾਰਦਾ ਰਿਹਾ ਕਰ। ਹਰ ਵੇਲੇ ਉਸ ਦੀ ਸਿਫ਼ਤਿ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ। ਪਰਮਾਤਮਾ ਦੇ ਨਾਮ ਨਾਲ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ, ਉਸ ਦਾ ਮਨ ਉਸ ਦਾ ਤਨ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ (ਸਦਾ) ਤਰ ਰਹਿੰਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਭਾਈ! ਪਰਮਾਤਮਾ ਦਾ) ਦਰਸਨ ਕਰ ਕੇ ਆਤਮਕ ਜੀਵਨ ਮਿਲ ਜਾਂਦਾ ਹੈ, ਹਰੇਕ ਇੱਛਾ ਪੂਰੀ ਹੋ ਜਾਂਦੀ ਹੈ।੪।੭।੧੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||


*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇

 👉  Youtube Channel :- Sikh Youth Of Punjab

👉 Whatsapp Group :- Sikhyouthpb

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts