Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Saturday, 21 November 2020

☬|| ਅੱਜ ਦਾ ਫੁਰਮਾਨ ||☬ || 21-11-2020|| ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੭॥ {ਪੰਨਾ 655-656}

ਅਰਥ: ਹੇ ਮੂਰਖ! ਤੂੰ ਪਰਮਾਤਮਾ ਦਾ ਨਾਮ (ਤਾਂ) ਸਿਮਰਦਾ ਨਹੀਂ (ਨਾਮ ਨੂੰ ਵਿਸਾਰ ਕੇ) ਮੁੜ ਮੁੜ ਹੋਰ ਸੋਚਾਂ ਸੋਚਣ ਦਾ ਤੈਨੂੰ ਕੀਹ ਲਾਭ ਹੋਵੇਗਾ?੧।ਰਹਾਉ।

(ਹੇ ਗੰਵਾਰ!) ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨਿਰੇ ਪੜ੍ਹਨ ਸੁਣਨ ਤੋਂ ਕੋਈ ਫ਼ਾਇਦਾ ਨਹੀਂਜੇ ਇਸ ਪੜ੍ਹਨ ਸੁਣਨ ਦੇ ਕੁਦਰਤੀ ਨਤੀਜੇ ਦੇ ਤੌਰ ਤੇ ਉਸ ਪ੍ਰਭੂ ਦਾ ਮਿਲਾਪ ਨਾਹ ਹੋਵੇ।੧।

ਹਨੇਰੇ ਵਿਚ (ਤਾਂਦੀਵੇ ਦੀ ਲੋੜ ਹੁੰਦੀ ਹੈ (ਤਾਕਿ ਅੰਦਰੋਂਉਹ ਹਰਿ-ਨਾਮ ਪਦਾਰਥ ਮਿਲ ਪਏ, ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, (ਇਸ ਤਰ੍ਹਾਂ ਧਾਰਮਿਕ ਪੁਸਤਕਾਂ ਪੜ੍ਹਨ ਨਾਲ ਉਹ ਗਿਆਨ ਦਾ ਦੀਵਾ ਮਨ ਵਿਚ ਜਗਣਾ ਚਾਹੀਦਾ ਹੈ ਜਿਸ ਨਾਲ ਅੰਦਰ-ਵੱਸਦਾ ਰੱਬ ਲੱਭ ਪਏ। ਜਿਸ ਮਨੁੱਖ ਨੂੰ ਉਹ ਅਪਹੁੰਚ ਹਰਿ-ਨਾਮ ਪਦਾਰਥ ਮਿਲ ਪੈਂਦਾ ਹੈ, ਉਸ ਦੇ ਅੰਦਰ ਉਹ ਦੀਵਾ ਫਿਰ ਸਦਾ ਟਿਕਿਆ ਰਹਿੰਦਾ ਹੈ।੨।

ਕਬੀਰ ਆਖਦਾ ਹੈ-ਉਸ ਅਪਹੁੰਚ ਹਰਿ-ਨਾਮ ਪਦਾਰਥ ਨਾਲ ਮੇਰੀ ਭੀ ਜਾਣ-ਪਛਾਣ ਹੋ ਗਈ ਹੈ। ਜਦੋਂ ਤੋਂ ਜਾਣ-ਪਛਾਣ ਹੋਈ ਹੈ, ਮੇਰਾ ਮਨ ਉਸੇ ਵਿਚ ਹੀ ਪਰਚ ਗਿਆ ਹੈ। (ਪਰ ਜਗਤ ਲੋੜਦਾ ਹੈ ਧਰਮ-ਪੁਸਤਕਾਂ ਦੇ ਰਿਵਾਜੀ ਪਾਠ ਕਰਨੇ ਕਰਾਉਣੇ ਤੇ ਤੀਰਥ ਆਦਿਕਾਂ ਦੇ ਇਸ਼ਨਾਨਸੋ,) ਪਰਮਾਤਮਾ ਵਿਚ ਮਨ ਜੁੜਨ ਨਾਲ (ਕਰਮ-ਕਾਂਡੀ) ਜਗਤ ਦੀ ਤਸੱਲੀ ਨਹੀਂ ਹੁੰਦੀ; (ਦੂਜੇ ਪਾਸੇ,) ਨਾਮ ਸਿਮਰਨ ਵਾਲੇ ਨੂੰ ਭੀ ਇਹ ਮੁਥਾਜੀ ਨਹੀਂ ਹੁੰਦੀ ਕਿ ਜ਼ਰੂਰ ਹੀ ਲੋਕਾਂ ਦੀ ਤਸੱਲੀ ਭੀ ਕਰਾਏ, (ਤਾਹੀਏਂ, ਆਮ ਤੌਰ ਤੇ ਇਹਨਾਂ ਦਾ ਅਜੋੜ ਹੀ ਬਣਿਆ ਰਹਿੰਦਾ ਹੈ੩।੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਜੈਤਸਰੀ ਬਾਣੀ ਭਗਤਾ ਕੀ    ੴ ਸਤਿਗੁਰ ਪ੍ਰਸਾਦਿ ॥ ਨਾਥ ਕਛੂਅ ਨ ਜਾਨਉ ॥ ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥ ਤੁਮ ਕਹੀਅਤ ਹੌ ਜਗਤ ਗੁਰ ਸੁਆਮੀ ॥ ਹਮ ਕਹੀਅਤ ਕਲਿਜੁਗ ਕੇ ਕਾਮੀ ॥੧॥ ਇਨ ਪੰਚਨ ਮੇਰੋ ਮਨੁ ਜੁ ਬਿਗਾਰਿਓ ॥ ਪਲੁ ਪਲੁ ਹਰਿ ਜੀ ਤੇ ਅੰਤਰੁ ਪਾਰਿਓ ॥੨॥ ਜਤ ਦੇਖਉ ਤਤ ਦੁਖ ਕੀ ਰਾਸੀ ॥ ਅਜੌਂ ਨ ਪਤ੍ਯ੍ਯਾਇ ਨਿਗਮ ਭਏ ਸਾਖੀ ॥੩॥ ਗੋਤਮ ਨਾਰਿ ਉਮਾਪਤਿ ਸ੍ਵਾਮੀ ॥ ਸੀਸੁ ਧਰਨਿ ਸਹਸ ਭਗ ਗਾਂਮੀ ॥੪॥ ਇਨ ਦੂਤਨ ਖਲੁ ਬਧੁ ਕਰਿ ਮਾਰਿਓ ॥ ਬਡੋ ਨਿਲਾਜੁ ਅਜਹੂ ਨਹੀ ਹਾਰਿਓ ॥੫॥ ਕਹਿ ਰਵਿਦਾਸ ਕਹਾ ਕੈਸੇ ਕੀਜੈ ॥ ਬਿਨੁ ਰਘੁਨਾਥ ਸਰਨਿ ਕਾ ਕੀ ਲੀਜੈ ॥੬॥੧॥ {ਪੰਨਾ 710}

ਅਰਥ: ਹੇ ਪ੍ਰਭੂ! ਮੈਂ ਆਪਣਾ ਮਨ ਮਾਇਆ ਦੇ ਹੱਥ ਵੇਚ ਚੁਕਿਆ ਹਾਂ, ਮੇਰੀ ਇਸ ਅੱਗੇ (ਹੁਣ) ਕੋਈ ਪੇਸ਼ ਨਹੀਂ ਜਾਂਦੀ।੧।ਰਹਾਉ।

ਹੇ ਨਾਥ! ਤੂੰ ਜਗਤ ਦਾ ਖਸਮ ਅਖਵਾਉਂਦਾ ਹੈਂ, ਅਸੀ ਕਲਜੁਗੀ ਵਿਸ਼ਈ ਜੀਵ ਹਾਂ (ਮੇਰੀ ਸਹਾਇਤਾ ਕਰ੧।

(ਕਾਮਾਦਿਕ) ਇਹਨਾਂ ਪੰਜਾਂ ਨੇ ਹੀ ਮੇਰਾ ਮਨ ਇਤਨਾ ਵਿਗਾੜ ਦਿੱਤਾ ਹੈ ਕਿ ਹਰ ਦਮ ਮੇਰੀ ਪਰਮਾਤਮਾ ਨਾਲੋਂ ਵਿੱਥ ਪਵਾ ਰਹੇ ਹਨ।੨।

(ਇਹਨਾਂ ਨੇ ਜਗਤ ਨੂੰ ਬੜਾ ਖ਼ੁਆਰ ਕੀਤਾ ਹੈ) ਮੈਂ ਜਿੱਧਰ ਵੇਖਦਾ ਹਾਂ, ਉੱਧਰ ਦੁੱਖਾਂ ਦੀ ਰਾਸਿ-ਪੂੰਜੀ ਬਣੀ ਪਈ ਹੈ। ਇਹ ਵੇਖ ਕੇ ਭੀ (ਕਿ ਵਿਕਾਰਾਂ ਦਾ ਸਿੱਟਾ ਹੈ ਦੁੱਖਮੇਰਾ ਮਨ ਮੰਨਿਆ ਨਹੀਂ, ਵੇਦਾਦਿਕ ਧਰਮ-ਪੁਸਤਕ ਭੀ (ਸਾਖੀਆਂ ਦੀ ਰਾਹੀਂ) ਇਹੀ ਗਵਾਹੀ ਦੇ ਰਹੇ ਹਨ।੩।

ਗੌਤਮ ਦੀ ਵਹੁਟੀ ਅਹੱਲਿਆ, ਪਾਰਵਤੀ ਦਾ ਪਤੀ ਸ਼ਿਵ, ਬ੍ਰਹਮਾ, ਹਜ਼ਾਰ ਭਗਾਂ ਦੇ ਚਿੰਨ੍ਹ ਵਾਲਾ ਇੰਦਰ-(ਇਹਨਾਂ ਸਭਨਾਂ ਨੂੰ ਇਹਨਾਂ ਪੰਜਾਂ ਨੇ ਹੀ ਖ਼ੁਆਰ ਕੀਤਾ੪।

ਇਹਨਾਂ ਚੰਦ੍ਰਿਆਂ ਨੇ (ਮੇਰੇ) ਮੂਰਖ (ਮਨ) ਨੂੰ ਬੁਰੀ ਤਰ੍ਹਾਂ ਮਾਰ ਕੀਤੀ ਹੈ, ਪਰ ਇਹ ਮਨ ਬੜਾ ਬੇ-ਸ਼ਰਮ ਹੈ, ਅਜੇ ਭੀ ਵਿਕਾਰਾਂ ਵਲੋਂ ਮੁੜਿਆ ਨਹੀਂ।੫।

ਰਵਿਦਾਸ ਆਖਦਾ ਹੈ-ਹੋਰ ਕਿੱਥੇ ਜਾਵਾਂਹੋਰ ਕੀਹ ਕਰਾਂ? (ਇਹਨਾਂ ਵਿਕਾਰਾਂ ਤੋਂ ਬਚਣ ਲਈ) ਪਰਮਾਤਮਾ ਤੋਂ ਬਿਨਾ ਹੋਰ ਕਿਸੇ ਦਾ ਆਸਰਾ ਲਿਆ ਨਹੀਂ ਜਾ ਸਕਦਾ।੬।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਸੂਹੀ ਮਹਲਾ ੩ ॥ ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥ ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥ ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥ ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥ ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥੧॥ {ਪੰਨਾ 771}

ਅਰਥ: ਹੇ ਅੰਞਾਣ ਜੀਵ-ਇਸਤ੍ਰੀਏ! ਜੇ ਤੂੰ ਪ੍ਰਭੂ-ਪਤੀ ਦਾ ਮਿਲਾਪ ਚਾਹੁੰਦੀ ਹੈਂ, ਤਾਂ ਆਪਣੇ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਰੱਖ। ਤੂੰ ਸਦਾ ਲਈ ਸੁਹਾਗ-ਭਾਗ ਵਾਲੀ ਬਣ ਜਾਏਂਗੀ, (ਕਿਉਂਕਿ) ਪ੍ਰਭੂ-ਪਤੀ ਨਾਹ ਕਦੇ ਮਰਦਾ ਹੈ ਨਾਹ ਨਾਸ ਹੁੰਦਾ ਹੈ। ਪ੍ਰਭੂ-ਪਤੀ ਕਦੇ ਨਹੀਂ ਮਰਦਾ, ਕਦੇ ਨਾਸ ਨਹੀਂ ਹੁੰਦਾ। ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਲੀਨ ਰਹਿੰਦੀ ਹੈ, ਉਹ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ। ਸਦਾ-ਥਿਰ ਪ੍ਰਭੂ ਵਿਚ ਜੁੜ ਕੇ, (ਵਿਕਾਰਾਂ ਵਲੋਂ) ਬੰਦਸ਼ ਵਿਚ ਰਹਿ ਕੇ, ਉਹ ਜੀਵ-ਇਸਤ੍ਰੀ ਪਵਿਤ੍ਰ ਜੀਵਨ ਵਾਲੀ ਹੋ ਜਾਂਦੀ ਹੈਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਆਤਮਕ ਜੀਵਨ ਨੂੰ ਸੋਹਣਾ ਬਣਾ ਲੈਂਦੀ ਹੈ। ਹੇ ਸਹੇਲੀਏ! ਮੇਰਾ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਹੀ ਕਾਇਮ ਰਹਿਣ ਵਾਲਾ ਹੈ, ਉਸ ਨੇ ਆਪਣੇ ਆਪ ਨੂੰ ਆਪ ਹੀ ਪਰਗਟ ਕੀਤਾ ਹੋਇਆ ਹੈ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਗੁਰੂ-ਚਰਨਾਂ ਵਿਚ ਆਪਣਾ ਮਨ ਜੋੜ ਲਿਆ, ਉਹ ਸਦਾ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਹੈ।੧।

ਪਿਰੁ ਪਾਇਅੜਾ ਬਾਲੜੀਏ ਅਨਦਿਨੁ ਸਹਜੇ ਮਾਤੀ ਰਾਮ ॥ ਗੁਰਮਤੀ ਮਨਿ ਅਨਦੁ ਭਇਆ ਤਿਤੁ ਤਨਿ ਮੈਲੁ ਨ ਰਾਤੀ ਰਾਮ ॥ ਤਿਤੁ ਤਨਿ ਮੈਲੁ ਨ ਰਾਤੀ ਹਰਿ ਪ੍ਰਭਿ ਰਾਤੀ ਮੇਰਾ ਪ੍ਰਭੁ ਮੇਲਿ ਮਿਲਾਏ ॥ ਅਨਦਿਨੁ ਰਾਵੇ ਹਰਿ ਪ੍ਰਭੁ ਅਪਣਾ ਵਿਚਹੁ ਆਪੁ ਗਵਾਏ ॥ ਗੁਰਮਤਿ ਪਾਇਆ ਸਹਜਿ ਮਿਲਾਇਆ ਅਪਣੇ ਪ੍ਰੀਤਮ ਰਾਤੀ ॥ ਨਾਨਕ ਨਾਮੁ ਮਿਲੈ ਵਡਿਆਈ ਪ੍ਰਭੁ ਰਾਵੇ ਰੰਗਿ ਰਾਤੀ ॥੨॥ {ਪੰਨਾ 771}

ਅਰਥ: ਹੇ ਅੰਞਾਣ ਜੀਵ-ਇਸਤ੍ਰੀਏ! ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਮਿਲਾਪ ਹਾਸਲ ਕਰ ਲੈਂਦੀ ਹੈ, ਉਹ ਹਰ ਵੇਲੇ ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ। ਗੁਰੂ ਦੀ ਮਤਿ ਦਾ ਸਦਕਾ ਉਸ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ, (ਉਸ ਦੇ) ਉਸ ਸਰੀਰ ਵਿਚ (ਵਿਕਾਰਾਂ ਦੀ) ਰਤਾ ਭਰ ਭੀ ਮੈਲ ਨਹੀਂ ਹੁੰਦੀ। (ਉਸ ਦੇ) ਉਸ ਸਰੀਰ ਵਿਚ ਰਤਾ ਭਰ ਭੀ ਮੈਲ ਨਹੀਂ ਹੁੰਦੀ, ਉਹ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗੀ ਰਹਿੰਦੀ ਹੈ ਪ੍ਰਭੂ ਉਸ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਉਹ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਹਰ ਵੇਲੇ ਆਪਣੇ ਹਰਿ-ਪ੍ਰਭੂ ਨੂੰ ਸਿਮਰਦੀ ਰਹਿੰਦੀ ਹੈ। ਗੁਰੂ ਦੀ ਸਿੱਖਿਆ ਨਾਲ ਉਹ ਪ੍ਰਭੂ ਨੂੰ ਮਿਲ ਪੈਂਦੀ ਹੈ, ਗੁਰੂ ਉਸ ਨੂੰ ਆਤਮਕ ਅਡੋਲਤਾ ਵਿਚ ਟਿਕਾ ਦੇਂਦਾ ਹੈ, ਉਹ ਆਪਣੇ ਪ੍ਰੀਤਮ-ਪ੍ਰਭੂ ਦੇ ਰੰਗ ਵਿਚ ਰੰਗੀ ਜਾਂਦੀ ਹੈ। ਹੇ ਨਾਨਕ! ਉਸ ਨੂੰ ਹਰਿ-ਨਾਮ ਮਿਲ ਜਾਂਦਾ ਹੈ, ਇੱਜ਼ਤ ਮਿਲ ਜਾਂਦੀ ਹੈ, ਉਹ ਪ੍ਰੇਮ-ਰੰਗ ਵਿਚ ਰੰਗੀ ਹੋਈ ਹਰ ਵੇਲੇ ਪ੍ਰਭੂ ਦਾ ਸਿਮਰਨ ਕਰਦੀ ਹੈ।੨।

ਪਿਰੁ ਰਾਵੇ ਰੰਗਿ ਰਾਤੜੀਏ ਪਿਰ ਕਾ ਮਹਲੁ ਤਿਨ ਪਾਇਆ ਰਾਮ ॥ ਸੋ ਸਹੋ ਅਤਿ ਨਿਰਮਲੁ ਦਾਤਾ ਜਿਨਿ ਵਿਚਹੁ ਆਪੁ ਗਵਾਇਆ ਰਾਮ ॥ ਵਿਚਹੁ ਮੋਹੁ ਚੁਕਾਇਆ ਜਾ ਹਰਿ ਭਾਇਆ ਹਰਿ ਕਾਮਣਿ ਮਨਿ ਭਾਣੀ ॥ ਅਨਦਿਨੁ ਗੁਣ ਗਾਵੈ ਨਿਤ ਸਾਚੇ ਕਥੇ ਅਕਥ ਕਹਾਣੀ ॥ ਜੁਗ ਚਾਰੇ ਸਾਚਾ ਏਕੋ ਵਰਤੈ ਬਿਨੁ ਗੁਰ ਕਿਨੈ ਨ ਪਾਇਆ ॥ ਨਾਨਕ ਰੰਗਿ ਰਵੈ ਰੰਗਿ ਰਾਤੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੩॥ {ਪੰਨਾ 771}

ਅਰਥ: ਹੇ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਜੀਵ-ਇਸਤ੍ਰੀਏ! ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਹਰ ਵੇਲੇ ਸਿਮਰਦੀ ਹੈ, ਜਿਸ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਦਿੱਤਾ ਹੈ, ਉਸ ਨੇ ਉਸ ਪ੍ਰਭੂ ਦੀ ਹਜ਼ੂਰੀ ਪ੍ਰਾਪਤ ਕਰ ਲਈ ਹੈ ਜੇਹੜਾ ਬਹੁਤ ਪਵਿਤ੍ਰ ਹੈ, ਤੇ, ਸਭ ਦਾਤਾਂ ਦੇਣ ਵਾਲਾ ਹੈ।

ਜਦੋਂ ਪ੍ਰਭੂ ਦੀ ਰਜ਼ਾ ਹੁੰਦੀ ਹੈ, ਤਦੋਂ ਜੀਵ-ਇਸਤ੍ਰੀ ਆਪਣੇ ਅੰਦਰੋਂ ਮੋਹ ਦੂਰ ਕਰਦੀ ਹੈਤੇ, ਪ੍ਰਭੂ ਦੇ ਮਨ ਵਿਚ ਪਿਆਰੀ ਲੱਗਣ ਲੱਗ ਪੈਂਦੀ ਹੈ। ਫਿਰ ਉਹ ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੀ ਰਹਿੰਦੀ ਹੈ, ਅਤੇ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦੀ ਹੈ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ।

ਹੇ ਸਹੇਲੀਏ! ਚੌਹਾਂ ਜੁਗਾਂ ਵਿਚ ਉਹ ਸਦਾ-ਥਿਰ ਪ੍ਰਭੂ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ, ਪਰ ਗੁਰੂ ਦੀ ਸਰਨ ਤੋਂ ਬਿਨਾ ਕਿਸੇ ਨੇ ਭੀ ਉਸ ਦਾ ਮਿਲਾਪ ਪ੍ਰਾਪਤ ਨਹੀਂ ਕੀਤਾ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਪਰਮਾਤਮਾ ਨਾਲ ਆਪਣਾ ਮਨ ਜੋੜ ਲਿਆ, ਉਹ ਉਸ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਉਸ ਦੇ ਪ੍ਰੇਮ ਵਿਚ ਉਸ ਦਾ ਸਿਮਰਨ ਕਰਦੀ ਹੈ।੩।

ਕਾਮਣਿ ਮਨਿ ਸੋਹਿਲੜਾ ਸਾਜਨ ਮਿਲੇ ਪਿਆਰੇ ਰਾਮ ॥ ਗੁਰਮਤੀ ਮਨੁ ਨਿਰਮਲੁ ਹੋਆ ਹਰਿ ਰਾਖਿਆ ਉਰਿ ਧਾਰੇ ਰਾਮ ॥ ਹਰਿ ਰਾਖਿਆ ਉਰਿ ਧਾਰੇ ਅਪਨਾ ਕਾਰਜੁ ਸਵਾਰੇ ਗੁਰਮਤੀ ਹਰਿ ਜਾਤਾ ॥ ਪ੍ਰੀਤਮਿ ਮੋਹਿ ਲਇਆ ਮਨੁ ਮੇਰਾ ਪਾਇਆ ਕਰਮ ਬਿਧਾਤਾ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਵਸਿਆ ਮੰਨਿ ਮੁਰਾਰੇ ॥ ਨਾਨਕ ਮੇਲਿ ਲਈ ਗੁਰਿ ਅਪੁਨੈ ਗੁਰ ਕੈ ਸਬਦਿ ਸਵਾਰੇ ॥੪॥੫॥੬॥ {ਪੰਨਾ 772}

ਅਰਥ: ਜਿਸ ਜੀਵ-ਇਸਤ੍ਰੀ ਨੂੰ ਪਿਆਰੇ ਸੱਜਣ ਪ੍ਰਭੂ ਜੀ ਮਿਲ ਪੈਂਦੇ ਹਨ, ਉਸ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ। ਗੁਰੂ ਦੀ ਮਤਿ ਉਤੇ ਤੁਰ ਕੇ ਉਸ ਦਾ ਮਨ ਪਵਿੱਤ੍ਰ ਹੋ ਜਾਂਦਾ ਹੈ, ਉਹ ਆਪਣੇ ਹਿਰਦੇ ਵਿਚ ਹਰਿ-ਪ੍ਰਭੂ ਨੂੰ ਟਿਕਾ ਰੱਖਦੀ ਹੈ। ਉਹ ਜੀਵ-ਇਸਤ੍ਰੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ, ਇਸ ਤਰ੍ਹਾਂ ਆਪਣਾ ਜੀਵਨ-ਮਨੋਰਥ ਸੰਵਾਰ ਲੈਂਦੀ ਹੈ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ। ਉਸ ਦਾ ਮਨ ਜੋ ਪਹਿਲਾਂ ਮਮਤਾ ਵਿਚ ਫਸਿਆ ਹੋਇਆ ਸੀ, ਪ੍ਰੀਤਮ-ਪ੍ਰਭੂ ਨੇ ਆਪਣੇ ਵੱਸ ਵਿਚ ਕਰ ਲਿਆ, ਤੇ, ਉਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰਭੂ ਨਾਲ ਮਿਲਾਪ ਪ੍ਰਾਪਤ ਕਰ ਲਿਆ। ਗੁਰੂ ਦੀ ਸਰਨ ਪੈ ਕੇ ਉਸ ਜੀਵ-ਇਸਤ੍ਰੀ ਨੇ ਸਦਾ-ਆਤਮਕ ਆਨੰਦ ਮਾਣਿਆ ਹੈ, ਮੁਰਾਰੀ-ਪ੍ਰਭੂ ਉਸ ਦੇ ਮਨ ਵਿਚ ਆ ਵੱਸਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਜੀਵ-ਇਸਤ੍ਰੀ ਨੇ ਆਪਣਾ ਜੀਵਨ ਸੋਹਣਾ ਬਣਾ ਲਿਆ ਹੈ, ਪਿਆਰੇ ਗੁਰੂ ਨੇ ਉਸ ਨੂੰ ਪ੍ਰਭੂ-ਚਰਨਾਂ ਵਿਚ ਜੋੜ ਦਿੱਤਾ ਹੈ।੪।੫।੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਧਨਾਸਰੀ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥ {ਪੰਨਾ 687-688}

ਅਰਥ: ਮੈਂ (ਭੀਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ (ਪਰ ਮੇਰੇ ਵਾਸਤੇ ਪਰਮਾਤਮਾ ਦਾ) ਨਾਮ (ਹੀ) ਤੀਰਥ ਹੈ। ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ (ਮੇਰੇ ਵਾਸਤੇ) ਤੀਰਥ ਹੈ (ਕਿਉਂਕਿ ਇਸ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ। ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ। ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ (ਅਰਦਾਸ ਕਰਦਾ ਹਾਂ-) ਹੇ ਧਰਤੀ ਦੇ ਆਸਰੇ ਪ੍ਰਭੂ! ਮੈਨੂੰ ਆਪਣਾ ਨਾਮਦੇਹ। ਜਗਤ (ਵਿਕਾਰਾਂ ਵਿਚ) ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ (ਇਹਨਾਂ ਰੋਗਾਂ ਦਾ) ਇਲਾਜ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ (ਮਨ ਨੂੰ ਵਿਕਾਰਾਂ ਦੀ) ਮੈਲ ਲੱਗ ਜਾਂਦੀ ਹੈ। ਗੁਰੂ ਦਾ ਪਵਿਤ੍ਰ ਸ਼ਬਦ (ਮਨੁੱਖ ਨੂੰ) ਸਦਾ (ਆਤਮਕ) ਚਾਨਣ (ਦੇਂਦਾ ਹੈ, ਇਹੀ) ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ।੧।

ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਫਿਰ ਤੀਰਥ ਆਦਿਕਾਂ ਤੇ ਜਾ ਕੇ) ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ। ਪਰਮਾਤਮਾ ਦੇ ਗੁਣਾਂ ਦਾ ਹਾਰ (ਹਿਰਦੇ ਵਿਚ) ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ।

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ (ਆਪਣੇ ਮਨ ਨੂੰ ਵਿਕਾਰਾਂ ਵਲੋਂ) ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, (ਹੋਰਨਾਂ ਨੂੰ ਭੀ) ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ (ਦੇ ਚੱਕਰਵਿਚ ਨਹੀਂ ਆਉਂਦਾ। ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ (ਸਾਰੇ) ਦੁੱਖ ਪਾਪ ਦੂਰ ਕਰ ਲੈਂਦਾ ਹੈ।

ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ (ਪ੍ਰਭੂ) ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ।੨।

ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ-ਇਹੀ ਉਹ ਤੀਰਥ-ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ।

(ਹੇ ਭਾਈ!) ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ। ਮਿੱਤਰ-ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ।੩।

ਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ। (ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ) ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ (ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੀ ਰਾਹੀਂ ਸਮਝਾਏ। ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ।

ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ।

(ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ) ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ। ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥ {ਪੰਨਾ 679-680}

ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ।

ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ੧।

ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ {ਪੰਨਾ 672}

ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ।

(ਹੇ ਭਾਈ! ਦੁਨੀਆ ਵਿਚਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧।

ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨।

ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩।

ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ {ਪੰਨਾ 641-642}

ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।

ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।

ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।

ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ। ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।

ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।

ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥ {ਪੰਨਾ 642}

ਪਦਅਰਥ: ਅਰਚਾ = ਮੂਰਤੀ ਦੀ ਪੂਜਾ। ਬੰਧਨ = ਨਮਸਕਾਰ। ਡੰਡਉਤ = ਡੰਡੇ ਵਾਂਗ ਸਿੱਧੇ ਲੰਮੇ ਪੈ ਕੇ ਨਮਸਕਾਰ ਕਰਨੀ। ਖਟੁ = ਛੇ। ਖਟੁ ਕਰਮਾ = ਬ੍ਰਾਹਮਣ ਵਾਸਤੇ ਛੇ ਜ਼ਰੂਰੀ ਧਾਰਮਿਕ ਕਰਮ = ਵਿੱਦਿਆ ਪੜ੍ਹਾਣੀ ਤੇ ਪੜ੍ਹਨੀ, ਜੱਗ ਕਰਨਾ ਤੇ ਕਰਾਣਾ, ਦਾਨ ਦੇਣਾ ਤੇ ਲੈਣਾ। ਰਤੁ ਰਹਤਾ = ਮਗਨ ਰਹਿੰਦਾ ਹੈ। ਹਉ ਹਉ = ਮੈਂ ਮੈਂ। ਇਹ ਜੁਗਤਾ = ਇਸ ਤਰੀਕੇ ਨਾਲ।੫।

ਸਿਧ = ਜੋਗ = ਆਸਣਾਂ ਵਿਚ ਪੁੱਗੇ ਹੋਏ ਜੋਗੀ। ਰਹਿਆ = ਥੱਕ ਗਿਆ। ਆਰਜਾ = ਉਮਰ। ਸੰਗੁ = ਸਾਥ। ਗਹਿਆ = ਲੱਭਾ।੬।

ਲੀਲਾ = ਰੰਗ = ਤਮਾਸ਼ੇ। ਰਚਨਾ = ਠਾਠ = ਬਾਠ। ਅਫਾਰਾ = ਜਿਸ ਨੂੰ ਕੋਈ ਮੋੜ ਨਾਹ ਸਕੇ। ਚੋਆ = ਅਤਰ। ਘੋਰ = ਭਿਆਨਕ।੭।

ਕੀਰਤਿ = ਸਿਫ਼ਤਿ-ਸਾਲਾਹ। ਕਰਮਨ ਕੈ ਸਿਰਿ = ਸਭ (ਧਾਰਮਿਕ) ਕੰਮਾਂ ਦੇ ਸਿਰ ਉਤੇ, ਸਭ ਕਰਮਾਂ ਨਾਲੋਂ ਸ੍ਰੇਸ਼ਟ। ਪੁਰਬ ਲਿਖੇ ਕਾ = ਪਹਿਲੇ ਜਨਮ ਵਿਚ ਕੀਤੇ ਕਰਮਾਂ ਦੇ ਲਿਖੇ ਲੇਖ ਅਨੁਸਾਰ।੮।

ਰੰਗਿ = ਰੰਗ ਵਿਚ। ਮਾਤਾ = ਮਸਤ। ਕੀਰਤਨਿ = ਕੀਰਤਨ ਵਿਚ। ਰਾਤਾ = ਰੰਗਿਆ ਹੋਇਆ।ਰਹਾਉ ਦੂਜਾ।

ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।

ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।

ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।

ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।

ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥ {ਪੰਨਾ 682}

ਅਰਥ: ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈਰਹਾਉ।

ਹੇ ਭਾਈ! ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ।੧।

ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ।੨।੧੫।੪੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਟੋਡੀ ਮਹਲਾ ੫ ॥ ਹਰਿ ਹਰਿ ਚਰਨ ਰਿਦੈ ਉਰ ਧਾਰੇ ॥ ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥ ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥ ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥ ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥ ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥੨॥੧੧॥੩੦॥ {ਪੰਨਾ 718}

ਅਰਥ: ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਆਪਣੇ ਹਿਰਦੇ ਵਿਚ ਚੰਗੀ ਤਰ੍ਹਾਂ ਸਾਂਭ ਰੱਖ। ਆਪਣੇ ਗੁਰੂ ਨੂੰ ਮਾਲਕ ਪ੍ਰਭੂ ਨੂੰ ਸਿਮਰ ਕੇ ਅਸਾਂ ਜੀਵਾਂ ਦੇ ਸਾਰੇ ਕੰਮ ਸਿਰੇ ਚੜ੍ਹ ਸਕਦੇ ਹਨ।੧।ਰਹਾਉ।

ਹੇ ਭਾਈ! ਸਾਰੀਆਂ ਵਿਚਾਰਾਂ ਦਾ ਨਿਚੋੜ ਇਹ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਪਰਮਾਤਮਾ ਦੀ ਪੂਜਾ ਹੈ, ਤੇ, ਪੁੰਨ-ਦਾਨ ਹੈ। ਅਪਹੁੰਚ ਤੇ ਬੇਅੰਤ ਮਾਲਕ-ਪ੍ਰਭੂ ਦੇ ਗੁਣ ਗਾਂਦਿਆਂ ਬੇਅੰਤ ਸੁਖ ਪ੍ਰਾਪਤ ਕਰ ਲਈਦਾ ਹੈ।੧।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਨੇ ਆਪਣੇ (ਸੇਵਕ) ਬਣਾ ਲਿਆ ਉਹਨਾਂ ਦੇ ਕਰਮਾਂ ਦਾ ਲੇਖਾ ਮੁੜ ਨਹੀਂ ਪੁੱਛਦਾ। ਹੇ ਨਾਨਕ! ਆਖ-) ਮੈਂ ਭੀ ਪਰਮਾਤਮਾ ਦੇ ਰਤਨ (ਵਰਗੇ ਕੀਮਤੀ) ਨਾਮ ਨੂੰ ਆਪਣੇ ਗਲੇ ਵਿਚ ਪ੍ਰੋ ਲਿਆ ਹੈ, ਨਾਮ ਸੁਣ ਸੁਣ ਕੇ ਜਪ ਜਪ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰ ਰਿਹਾ ਹਾਂ।੨।੧੧।੩੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੭॥ {ਪੰਨਾ 655-656}

ਅਰਥ: ਹੇ ਮੂਰਖ! ਤੂੰ ਪਰਮਾਤਮਾ ਦਾ ਨਾਮ (ਤਾਂ) ਸਿਮਰਦਾ ਨਹੀਂ (ਨਾਮ ਨੂੰ ਵਿਸਾਰ ਕੇ) ਮੁੜ ਮੁੜ ਹੋਰ ਸੋਚਾਂ ਸੋਚਣ ਦਾ ਤੈਨੂੰ ਕੀਹ ਲਾਭ ਹੋਵੇਗਾ?੧।ਰਹਾਉ।

(ਹੇ ਗੰਵਾਰ!) ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨਿਰੇ ਪੜ੍ਹਨ ਸੁਣਨ ਤੋਂ ਕੋਈ ਫ਼ਾਇਦਾ ਨਹੀਂਜੇ ਇਸ ਪੜ੍ਹਨ ਸੁਣਨ ਦੇ ਕੁਦਰਤੀ ਨਤੀਜੇ ਦੇ ਤੌਰ ਤੇ ਉਸ ਪ੍ਰਭੂ ਦਾ ਮਿਲਾਪ ਨਾਹ ਹੋਵੇ।੧।

ਹਨੇਰੇ ਵਿਚ (ਤਾਂਦੀਵੇ ਦੀ ਲੋੜ ਹੁੰਦੀ ਹੈ (ਤਾਕਿ ਅੰਦਰੋਂਉਹ ਹਰਿ-ਨਾਮ ਪਦਾਰਥ ਮਿਲ ਪਏ, ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, (ਇਸ ਤਰ੍ਹਾਂ ਧਾਰਮਿਕ ਪੁਸਤਕਾਂ ਪੜ੍ਹਨ ਨਾਲ ਉਹ ਗਿਆਨ ਦਾ ਦੀਵਾ ਮਨ ਵਿਚ ਜਗਣਾ ਚਾਹੀਦਾ ਹੈ ਜਿਸ ਨਾਲ ਅੰਦਰ-ਵੱਸਦਾ ਰੱਬ ਲੱਭ ਪਏ। ਜਿਸ ਮਨੁੱਖ ਨੂੰ ਉਹ ਅਪਹੁੰਚ ਹਰਿ-ਨਾਮ ਪਦਾਰਥ ਮਿਲ ਪੈਂਦਾ ਹੈ, ਉਸ ਦੇ ਅੰਦਰ ਉਹ ਦੀਵਾ ਫਿਰ ਸਦਾ ਟਿਕਿਆ ਰਹਿੰਦਾ ਹੈ।੨।

ਕਬੀਰ ਆਖਦਾ ਹੈ-ਉਸ ਅਪਹੁੰਚ ਹਰਿ-ਨਾਮ ਪਦਾਰਥ ਨਾਲ ਮੇਰੀ ਭੀ ਜਾਣ-ਪਛਾਣ ਹੋ ਗਈ ਹੈ। ਜਦੋਂ ਤੋਂ ਜਾਣ-ਪਛਾਣ ਹੋਈ ਹੈ, ਮੇਰਾ ਮਨ ਉਸੇ ਵਿਚ ਹੀ ਪਰਚ ਗਿਆ ਹੈ। (ਪਰ ਜਗਤ ਲੋੜਦਾ ਹੈ ਧਰਮ-ਪੁਸਤਕਾਂ ਦੇ ਰਿਵਾਜੀ ਪਾਠ ਕਰਨੇ ਕਰਾਉਣੇ ਤੇ ਤੀਰਥ ਆਦਿਕਾਂ ਦੇ ਇਸ਼ਨਾਨਸੋ,) ਪਰਮਾਤਮਾ ਵਿਚ ਮਨ ਜੁੜਨ ਨਾਲ (ਕਰਮ-ਕਾਂਡੀ) ਜਗਤ ਦੀ ਤਸੱਲੀ ਨਹੀਂ ਹੁੰਦੀ; (ਦੂਜੇ ਪਾਸੇ,) ਨਾਮ ਸਿਮਰਨ ਵਾਲੇ ਨੂੰ ਭੀ ਇਹ ਮੁਥਾਜੀ ਨਹੀਂ ਹੁੰਦੀ ਕਿ ਜ਼ਰੂਰ ਹੀ ਲੋਕਾਂ ਦੀ ਤਸੱਲੀ ਭੀ ਕਰਾਏ, (ਤਾਹੀਏਂ, ਆਮ ਤੌਰ ਤੇ ਇਹਨਾਂ ਦਾ ਅਜੋੜ ਹੀ ਬਣਿਆ ਰਹਿੰਦਾ ਹੈ੩।੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਸਲੋਕੁ ਮਃ ੩ ॥ ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥ ਦੂਜੈ ਭਾਇ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥ ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥ ਨਾਨਕ ਬਿਨੁ ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥੧॥ {ਪੰਨਾ 591}

ਅਰਥ: ਸਤਿਗੁਰੂ ਦੇ ਦੱਸੇ ਰਾਹ ਤੇ ਤੁਰਨ ਤੋਂ ਬਿਨਾ ਮਨੁੱਖਾ ਜਨਮ ਵਿਅਰਥ ਗਵਾ ਕੇ ਸੰਸਾਰ ਮੁਇਆ ਹੋਇਆ ਹੈਮਾਇਆ ਦੇ ਪਿਆਰ ਵਿਚ ਭਾਰੀ ਕਲੇਸ਼ ਲੱਗਦਾ ਹੈ ਤੇ (ਇਸੇ ਵਿਚ ਹੀ) ਮਰਦਾ ਹੈ ਫੇਰ ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ; (ਜਦ ਤਾਈਂ ਜੀਊਂਦਾ ਹੈ, ਇਸ ਦਾ ਵਿਕਾਰਾਂ ਦੇਗੰਦ ਵਿਚ ਵਾਸ ਰਹਿੰਦਾ ਹੈ, (ਮੁਇਆਂ) ਪਰਤ ਪਰਤ ਕੇ ਜੂਨਾਂ ਵਿਚ ਪੈਂਦਾ ਹੈਹੇ ਨਾਨਕਅਖ਼ੀਰਲੇ ਵੇਲੇ ਪਛੁਤਾਉਂਦਾ ਹੋਇਆ ਜਾਂਦਾ ਹੈ (ਕਿਉਂਕਿ ਉਸ ਵੇਲੇ ਚੇਤਾ ਆਉਂਦਾ ਹੈ) ਕਿ ਨਾਮ ਤੋਂ ਬਿਨਾ ਜਮ ਸਜ਼ਾ ਦੇਵੇਗਾ।੧।

ਮਃ ੩ ॥ ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥ ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥ {ਪੰਨਾ 592}

ਅਰਥ: ਇਸ ਸੰਸਾਰ ਵਿਚ ਪਤੀ ਇੱਕੋ ਪਰਮਾਤਮਾ ਹੀ ਹੈ, ਹੋਰ ਸਾਰੀ ਸ੍ਰਿਸ਼ਟੀ (ਉਸ ਦੀਆਂਇਸਤ੍ਰੀਆਂ ਹਨਪਰਮਾਤਮਾ ਪਤੀ ਸਾਰੇ ਘਟਾਂ ਨੂੰ ਭੋਗਦਾ ਹੈ (ਭਾਵ, ਸਾਰੇ ਸਰੀਰਾਂ ਵਿਚ ਵਿਆਪਕ ਹੈ) ਤੇ ਨਿਰਲੇਪ ਭੀ ਹੈ, ਇਸ ਅਲੱਖ ਪ੍ਰਭੂ ਦੀ ਸਮਝ ਨਹੀਂ ਪੈਂਦੀ।

ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥ ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥ {ਪੰਨਾ 592}

ਅਰਥ: (ਜਿਸ ਮਨੁੱਖ ਨੂੰ) ਪੂਰੇ ਸਤਿਗੁਰੂ ਨੇ (ਉਸ ਅਲੱਖ ਪ੍ਰਭੂ ਦਾ) ਦਰਸ਼ਨ ਕਰਾ ਦਿੱਤਾ, ਉਸ ਨੂੰ ਸਤਿਗੁਰੂ ਦੇ ਸ਼ਬਦ ਦੁਆਰਾ ਸਮਝ ਪੈ ਗਈਜਿਨ੍ਹਾਂ ਮਨੁੱਖਾਂ ਨੇ ਸ਼ਬਦ ਦੀ ਰਾਹੀਂ ਅਹੰਕਾਰ ਦੂਰ ਕੀਤਾ ਹੈ, ਜੋ ਪ੍ਰਭੂ ਪੁਰਖ ਨੂੰ ਜਪਦੇ ਹਨ, ਉਹ ਭੀ ਉਸ ਪੁਰਖ ਦਾ ਰੂਪ ਹੋ ਜਾਂਦੇ ਹਨ!

ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ ॥ ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥ {ਪੰਨਾ 592}

ਅਰਥ: ਉਸ ਅਲੱਖ ਹਰੀ ਦਾ ਕੋਈ ਸ਼ਰੀਕ ਨਹੀਂਨਾ ਕੋਈ ਦੁਖੀ ਕਰਨ ਵਾਲਾ (ਕੰਟਕ-ਰੂਪ) ਉਸ ਦਾ ਵੈਰੀ ਹੈਉਸ ਦਾ ਰਾਜ ਸਦਾ ਅਟੱਲ ਹੈ, ਨਾ ਉਹ ਜੰਮਦਾ ਹੈ ਨਾ ਮਰਦਾ ਹੈ।

ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ ॥ ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥੨॥ {ਪੰਨਾ 592}

ਅਰਥ: (ਸੱਚਾ) ਸੇਵਕ ਉਸ ਸੱਚੇ ਹਰੀ ਦੀ ਸਿਫ਼ਤਿ-ਸਾਲਾਹ ਕਰ ਕੇ ਹਰ ਵੇਲੇ ਉਸ ਦਾ ਸਿਮਰਨ ਕਰਦਾ ਹੈਨਾਨਕ (ਭੀ ਉਸ) ਸੱਚੇ ਦੀ ਵਡਿਆਈ ਵੇਖ ਕੇ ਪ੍ਰਸੰਨ ਹੋ ਰਿਹਾ ਹੈ।੨।

ਪਉੜੀ ॥ ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ ਹਰਿ ਨਾਮੋ ਤਿਨ ਕੰਉ ਰਖਣਹਾਰਾ ॥ ਹਰਿ ਨਾਮੁ ਪਿਤਾ ਹਰਿ ਨਾਮੋ ਮਾਤਾ ਹਰਿ ਨਾਮੁ ਸਖਾਈ ਮਿਤ੍ਰੁ ਹਮਾਰਾ ॥ {ਪੰਨਾ 592}

ਅਰਥ: ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ ਹਰੀ ਦਾ ਨਾਮ ਵੱਸਦਾ ਹੈ, ਉਹਨਾਂ ਨੂੰ ਰੱਖਣ ਵਾਲਾ ਹਰੀ ਦਾ ਨਾਮ ਹੀ ਹੁੰਦਾ ਹੈ। (ਉਹਨਾਂ ਦਾ ਯਕੀਨ ਬਣ ਜਾਂਦਾ ਹੈ ਕਿ) ਹਰੀ ਦਾ ਨਾਮ ਹੀ ਸਾਡਾ ਮਾਂ ਪਿਉ ਹੈ ਤੇ ਨਾਮ ਹੀ ਸਾਡਾ ਸਖਾ ਤੇ ਮਿਤ੍ਰ ਹੈ।

ਹਰਿ ਨਾਵੈ ਨਾਲਿ ਗਲਾ ਹਰਿ ਨਾਵੈ ਨਾਲਿ ਮਸਲਤਿ ਹਰਿ ਨਾਮੁ ਹਮਾਰੀ ਕਰਦਾ ਨਿਤ ਸਾਰਾ ॥ ਹਰਿ ਨਾਮੁ ਹਮਾਰੀ ਸੰਗਤਿ ਅਤਿ ਪਿਆਰੀ ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ ॥ {ਪੰਨਾ 592}

ਅਰਥ: ਹਰੀ ਦੇ ਨਾਮ ਨਾਲ ਹੀ ਸਾਡੀਆਂ ਗੱਲਾਂ, ਤੇ ਨਾਮ ਨਾਲ ਹੀ ਸਲਾਹ ਹੈਨਾਮ ਹੀ ਸਦਾ ਸਾਡੀ ਸਾਰ ਲੈਂਦਾ ਹੈਹਰੀ ਦਾ ਨਾਮ ਹੀ ਸਾਡੀ ਪਿਆਰੀ ਸੰਗਤਿ ਹੈ, ਤੇ ਨਾਮ ਹੀ ਸਾਡੀ ਕੁਲ ਤੇ ਪਰਵਾਰ ਹੈ।

ਜਨ ਨਾਨਕ ਕੰਉ ਹਰਿ ਨਾਮੁ ਹਰਿ ਗੁਰਿ ਦੀਆ ਹਰਿ ਹਲਤਿ ਪਲਤਿ ਸਦਾ ਕਰੇ ਨਿਸਤਾਰਾ ॥੧੫॥  {ਪੰਨਾ 592}

ਅਰਥ: ਦਾਸ ਨਾਨਕ ਨੂੰ ਭੀ ਗੁਰੂ ਨੇ (ਉਸ) ਹਰੀ ਦਾ ਨਾਮ ਦਿੱਤਾ ਹੈ ਜੋ ਇਸ ਲੋਕ ਵਿਚ ਤੇ ਪਰਲੋਕ ਵਿਚ ਪਾਰ-ਉਤਾਰਾ ਕਰਦਾ ਹੈ।੧੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਧਨਾਸਰੀ ਮਹਲਾ ੫ ਘਰੁ ੧੨    ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ {ਪੰਨਾ 683-684}

ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।

ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।

ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।

ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ੪।

ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਜੈਤਸਰੀ ਮਹਲਾ ੫ ਛੰਤ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥ ਖੋਲ੍ਹ੍ਹਿ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥੧॥ ਛੰਤ ॥ ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥ ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥ ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥ ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥ ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥ ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥ {ਪੰਨਾ 703}

ਅਰਥ: ਮੈਨੂੰ ਮਿੱਤਰ ਪ੍ਰਭੂ ਦੇ ਦਰਸਨ ਦੀ ਤਾਂਘ ਲੱਗੀ ਹੋਈ ਹੈ, ਮੈਂ ਦਿਨ ਰਾਤ ਹਰ ਵੇਲੇ ਸਦਾ ਹੀ, (ਉਸ ਦਾ ਦਰਸਨ ਹੀ) ਚਿਤਾਰਦੀ ਰਹਿੰਦੀ ਹਾਂ। ਹੇ ਨਾਨਕ! ਆਖ-) ਗੁਰੂ ਨੇ (ਮੇਰੇ) ਮਾਇਆ ਦੇ ਮੋਹ ਦੇ ਛੌੜ ਕੱਟ ਕੇ ਮੈਨੂੰ ਮਿੱਤਰ ਹਰੀ ਨਾਲ ਮਿਲਾ ਦਿੱਤਾ ਹੈ।੧।

ਛੰਤ! ਹੇ ਮੇਰੇ ਸਤਸੰਗੀ ਮਿੱਤਰ! ਹੇ ਮੇਰੇ ਸੱਜਣ! ਮੈਂ (ਤੇਰੇ ਅੱਗੇ) ਇਕ ਅਰਜ਼ੋਈ ਕਰਦੀ ਹਾਂ! ਮੈਂ ਉਸ ਮਨ ਨੂੰ ਮੋਹ ਲੈਣ ਵਾਲੇ ਪਿਆਰੇ ਲਾਲ ਨੂੰ ਲੱਭਦੀ ਫਿਰਦੀ ਹਾਂ। (ਹੇ ਮਿੱਤਰ!) ਮੈਨੂੰ ਉਸ ਪਿਆਰੇ ਦੀ ਦੱਸ ਪਾ, ਮੈਂ (ਉਸ ਦੇ ਅੱਗੇ ਆਪਣਾ) ਸਿਰ ਲਾਹ ਕੇ ਰੱਖ ਦਿਆਂਗੀ (ਤੇ ਆਖਾਂਗੀ-ਹੇ ਪਿਆਰੇ!) ਰਤਾ ਭਰ ਸਮੇ ਲਈ ਹੀ ਮੈਨੂੰ ਦਰਸਨ ਦੇਹ (ਹੇ ਗੁਰੂ!) ਮੇਰੀਆਂ ਅੱਖਾਂ ਪਿਆਰੇ ਦੇ ਪ੍ਰੇਮ-ਰੰਗ ਨਾਲ ਰੰਗੀਆਂ ਗਈਆਂ ਹਨ, (ਉਸ ਦੇ ਦਰਸਨ ਤੋਂ ਬਿਨਾ ਮੈਨੂੰ) ਰਤਾ ਜਿਤਨੇ ਸਮੇ ਲਈ ਭੀ ਚੈਨ ਨਹੀਂ ਆਉਂਦਾ। ਮੇਰਾ ਮਨ ਪ੍ਰਭੂ ਨਾਲ ਮਸਤ ਹੈ ਜਿਵੇਂ ਪਾਣੀ ਦੀ ਮੱਛੀ (ਪਾਣੀ ਵਿਚ ਮਸਤ ਰਹਿੰਦੀ ਹੈ) , ਜਿਵੇਂ ਪਪੀਹੇ ਨੂੰ (ਵਰਖਾ ਦੀ ਬੂੰਦ ਦੀ) ਪਿਆਸ ਲੱਗੀ ਰਹਿੰਦੀ ਹੈ।

ਹੇ ਦਾਸ ਨਾਨਕ! ਆਖ-ਜਿਸ ਵਡ-ਭਾਗੀ ਨੂੰਪੂਰਾ ਗੁਰੂ ਮਿਲ ਪੈਂਦਾ ਹੈ (ਉਸ ਦੀ ਦਰਸਨ ਦੀਸਾਰੀ ਤ੍ਰੇਹ ਬੁੱਝ ਜਾਂਦੀ ਹੈ।੧।

ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥ ਯਾਰ ਵੇ ਹਿਕ ਡੂੰ ਹਿਕਿ ਚਾੜੈ ਹਉ ਕਿਸੁ ਚਿਤੇਹੀਆ ॥ ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥ ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥ ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥ ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥ {ਪੰਨਾ 703}

ਅਰਥ: ਹੇ ਸਤਸੰਗੀ ਸੱਜਣ! ਸਾਰੀਆਂ ਸਹੇਲੀਆਂ ਪਿਆਰੇ ਪ੍ਰਭੂ ਦੀਆਂ (ਇਸਤ੍ਰੀਆਂਹਨ, ਮੈਂ (ਇਹਨਾਂ ਵਿਚੋਂ) ਕਿਸੇ ਵਰਗੀ ਭੀ ਨਹੀਂ। ਇਹ ਇਕ ਤੋਂ ਇਕ ਸੋਹਣੀਆਂ (ਸੋਹਣੇ ਆਤਮਕ ਜੀਵਨ ਵਾਲੀਆਂ) ਹਨ, ਮੈਂ ਕਿਸ ਗਿਣਤੀ ਵਿਚ ਹਾਂਪ੍ਰਭੂ ਨਾਲ ਅਨੇਕਾਂ ਹੀ ਪਿਆਰ ਕਰਨ ਵਾਲੇ ਹਨ, ਇਕ ਦੂਜੇ ਤੋਂ ਸੋਹਣੇ ਜੀਵਨ ਵਾਲੇ ਹਨ, ਸਦਾ ਪ੍ਰਭੂ ਨਾਲ ਆਤਮਕ ਮਿਲਾਪ ਦਾ ਆਨੰਦ ਮਾਣਦੇ ਹਨ। ਇਹਨਾਂ ਨੂੰ ਵੇਖ ਕੇ ਮੇਰੇ ਮਨ ਵਿਚ (ਭੀ) ਚਾਉ ਪੈਦਾ ਹੁੰਦਾ ਹੈ ਕਿ ਮੈਂ ਭੀ ਕਦੇ ਉਸ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਮਿਲ ਸਕਾਂ। (ਹੇ ਗੁਰੂ!) ਜਿਸ ਨੇ (ਹੀ) ਮੇਰੇ ਪਿਆਰੇ ਹਰੀ ਨੂੰ ਪ੍ਰਸੰਨ ਕਰ ਲਿਆ ਹੈਮੈਂ ਉਸ ਅੱਗੇ ਆਪਣਾ ਮਨ ਭੇਟਾ ਕਰਨ ਨੂੰ ਤਿਆਰ ਹਾਂ।

ਨਾਨਕ ਆਖਦਾ ਹੈ-ਹੇ ਸੋਹਾਗ ਵਾਲੀਏ! ਮੇਰੀ ਬੇਨਤੀ ਸੁਣ। ਮੈਨੂੰ ਦੱਸ, ਮੈਂ ਵੇਖਾਂ, ਪ੍ਰਭੂ-ਪਤੀ ਕਿਹੋ ਜਿਹਾ ਹੈ।੨।

ਯਾਰ ਵੇ ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ ॥ ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥ ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥ ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥ ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥ ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥੩॥ {ਪੰਨਾ 704}

ਅਰਥ: ਹੇ ਸਤਸੰਗੀ ਸੱਜਣ! ਜਿਸ ਜੀਵ-ਇਸਤ੍ਰੀ ਨੂੰ) ਆਪਣਾ ਪ੍ਰਭੂ-ਪਤੀ ਪਿਆਰਾ ਲੱਗਣ ਲੱਗ ਪੈਂਦਾ ਹੈ (ਉਸ ਨੂੰ ਕਿਸੇ ਦੀ) ਕੋਈ ਮੁਥਾਜੀ ਨਹੀਂ ਰਹਿ ਜਾਂਦੀ। ਹੇ ਸਤਸੰਗੀ ਸੱਜਣ! ਤੂੰ ਸੋਹਣੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ, ਮੈਂ ਪੁੱਛਦਾ ਹਾਂ, ਮੈਨੂੰ ਭੀ ਉਸ ਦੀ ਦੱਸ ਪਾ। ਤੂੰ ਸੋਹਣੇ ਲਾਲ ਨੂੰ ਲੱਭ ਲਿਆ ਹੈ, ਤੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲਿਆ ਹੈ। ਜਿਸ ਜੀਵ-ਇਸਤ੍ਰੀ ਦੇ ਮੱਥੇ ਦੇ ਭਾਗ ਜਾਗਦੇ ਹਨ (ਉਸ ਨੂੰ ਮਿਲਾਪ ਹੁੰਦਾ ਹੈ। (ਹੇ ਸਖੀ!) ਮਾਲਕ-ਪ੍ਰਭੂ ਨੇ (ਮੇਰੀ ਭੀਬਾਂਹ ਫੜ ਕੇ ਮੈਨੂੰ ਆਪਣੀ ਬਣਾ ਲਿਆ ਹੈ, ਮੇਰਾ ਕੋਈ ਗੁਣ ਔਗੁਣ ਉਸ ਨੇ ਨਹੀਂ ਪਰਖਿਆ। ਹੇ ਦਾਸ ਨਾਨਕ! ਆਖ-) ਉਹੀ ਜੀਵ-ਇਸਤ੍ਰੀ ਭਾਗਾਂ ਵਾਲੀ ਹੈ, ਜਿਸ ਦੇ ਨਾਲ (ਜਿਸ ਦੇ ਹਿਰਦੇ ਵਿਚ) ਖਸਮ-ਪ੍ਰਭੂ ਵੱਸਦਾ ਹੈ।੩।

ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥ ਵਰੁ ਲੋੜੀਦਾ ਆਇਆ ਵਜੀ ਵਾਧਾਈ ॥ ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥ ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ ॥ ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥ ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥੪॥੧॥ {ਪੰਨਾ 704}

ਅਰਥ: ਹੇ ਸਤਸੰਗੀ ਸੱਜਣ! ਜੇਹੜੀ ਸੁੱਖਣਾ ਮੈਂ ਸਦਾ ਸੁੱਖਦੀ ਰਹਿੰਦੀ ਸਾਂ, ਉਹ (ਸੁੱਖਣਾ) ਮੈਂ ਪਾ ਲਈ ਹੈ (ਮੇਰੀ ਉਹ ਮੁਰਾਦ ਪੂਰੀ ਹੋ ਗਈ ਹੈ। ਜਿਸ ਪ੍ਰਭੂ-ਪਤੀ ਨੂੰ ਮੈਂ (ਚਿਰਾਂ ਤੋਂ) ਲੱਭਦੀ ਆ ਰਹੀ ਸਾਂ ਉਹ (ਮੇਰੇ ਹਿਰਦੇ ਵਿਚ) ਆ ਵੱਸਿਆ ਹੈ, ਹੁਣ ਮੇਰੇ ਅੰਦਰ ਆਤਮਕ ਉਤਸ਼ਾਹ ਦੇ ਵਾਜੇ ਵੱਜ ਰਹੇ ਹਨ। ਸਦਾ ਨਵੇਂ ਪ੍ਰੇਮ-ਰੰਗ ਵਾਲਾ ਤੇ ਦਇਆ ਦਾ ਸੋਮਾ ਪ੍ਰਭੂ-ਪਤੀ (ਮੇਰੇ ਅੰਦਰ ਆ ਵੱਸਿਆ ਹੈ, ਹੁਣ ਮੇਰੇ ਅੰਦਰ) ਬੜਾ ਆਨੰਦ ਤੇ ਉਤਸ਼ਾਹ ਬਣ ਰਿਹਾ ਹੈ। ਹੇ ਸਤਸੰਗੀ ਸੱਜਣ! ਵੱਡੀ ਕਿਸਮਤ ਨਾਲ ਉਹ ਪ੍ਰਭੂ-ਪਤੀ ਮੈਨੂੰ ਲੱਭਾ ਹੈ, ਗੁਰੂ ਨੇ ਮੈਨੂੰ ਸਾਧ ਸੰਗਤਿ ਵਿਚ (ਉਸ ਨਾਲ) ਮਿਲਾ ਦਿੱਤਾ ਹੈ। (ਗੁਰੂ ਨੇ) ਮੇਰਾ ਆਪਾ ਪਿਆਰੇ ਦੇ ਅੰਕ ਵਿਚ ਮਿਲਾ ਦਿੱਤਾ ਹੈ, ਮੇਰੀ ਹਰੇਕ ਆਸ ਮੁਰਾਦ ਪੂਰੀ ਹੋ ਗਈ ਹੈ।

ਨਾਨਕ ਬੇਨਤੀ ਕਰਦਾ ਹੈ-ਜੇਹੜੀ ਸੁੱਖਣਾ ਮੈਂ (ਸਦਾ) ਸੁੱਖਦੀ ਰਹਿੰਦੀ ਸਾਂ, ਗੁਰੂ ਨੂੰ ਮਿਲ ਕੇ ਉਹ (ਸੁੱਖਣਾ) ਮੈਂ ਹਾਸਲ ਕਰ ਲਈ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ {ਪੰਨਾ 669-670}

ਅਰਥ: ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ।

ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧।

ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਸਲੋਕ ਮਃ ੩ ॥ ਸੇਖਾ ਅੰਦਰਹੁ ਜੋਰੁ ਛਡਿ ਤੂ ਭਉ ਕਰਿ ਝਲੁ ਗਵਾਇ ॥ ਗੁਰ ਕੈ ਭੈ ਕੇਤੇ ਨਿਸਤਰੇ ਭੈ ਵਿਚਿ ਨਿਰਭਉ ਪਾਇ ॥ ਮਨੁ ਕਠੋਰੁ ਸਬਦਿ ਭੇਦਿ ਤੂੰ ਸਾਂਤਿ ਵਸੈ ਮਨਿ ਆਇ ॥ ਸਾਂਤੀ ਵਿਚਿ ਕਾਰ ਕਮਾਵਣੀ ਸਾ ਖਸਮੁ ਪਾਏ ਥਾਇ ॥ ਨਾਨਕ ਕਾਮਿ ਕ੍ਰੋਧਿ ਕਿਨੈ ਨ ਪਾਇਓ ਪੁਛਹੁ ਗਿਆਨੀ ਜਾਇ ॥੧॥ {ਪੰਨਾ 551}

ਅਰਥ: ਹੇ ਸ਼ੇਖ਼! ਹਿਰਦੇ ਵਿਚੋਂ ਹਠ ਛੱਡ ਦੇਹ, ਇਹ ਝੱਲ-ਪੁਣਾ ਦੂਰ ਕਰ ਤੇ ਸਤਿਗੁਰੂ ਦਾ ਡਰ ਹਿਰਦੇ ਵਿਚ ਵਸਾ (ਭਾਵ, ਅਦਬ ਵਿਚ ਆ) ਸਤਿਗੁਰੂ ਦੇ ਅਦਬ ਵਿਚ ਰਹਿ ਕੇ ਨਿਰਭਉ ਪ੍ਰਭੂ ਨੂੰ ਲੱਭ ਕੇ ਕਈ ਏਸ ਡਰ ਦੀ ਰਾਹੀਂ ਤਰ ਗਏ ਹਨ।

(ਹੇ ਸ਼ੇਖ!) ਆਪਣੇ ਕਰੜੇ ਮਨ ਨੂੰ (ਭਾਵ, ਮਨ ਨੂੰ ਜੋ ਹਠ ਦੇ ਕਾਰਨ ਕਠੋਰ ਹੈ) ਸਤਿਗੁਰੂ ਦੇ ਸ਼ਬਦ ਨਾਲ ਵਿੰਨ੍ਹ ਤਾਂ ਕਿ ਤੇਰੇ ਮਨ ਵਿਚ ਸ਼ਾਂਤੀ ਤੇ ਠੰਡ ਆ ਕੇ ਵੱਸੇ, ਫੇਰ ਇਸ ਵਿਚ (ਭਜਨ ਬੰਦਗੀ ਵਾਲੀ) ਜੋ ਕਾਰ ਕਰੇਂਗਾ, ਮਾਲਕ ਉਸ ਨੂੰ ਕਬੂਲ ਕਰੇਗਾ, ਹੇ ਨਾਨਕ! ਕਿਸੇ ਗਿਆਨ ਵਾਲੇ ਨੂੰ ਜਾ ਕੇ ਪੁੱਛ ਲੈ, ਕਾਮ ਤੇ ਕ੍ਰੋਧ (ਆਦਿਕ ਵਿਕਾਰਾਂ) ਦੇ ਅਧੀਨ ਹੋਇਆਂ ਕਿਸੇ ਨੂੰ ਭੀ ਰੱਬ ਨਹੀਂ ਲੱਭਾ।੧।

ਮਃ ੩ ॥ ਮਨਮੁਖ ਮਾਇਆ ਮੋਹੁ ਹੈ ਨਾਮਿ ਨ ਲਗੋ ਪਿਆਰੁ ॥ ਕੂੜੁ ਕਮਾਵੈ ਕੂੜੁ ਸੰਗ੍ਰਹੈ ਕੂੜੁ ਕਰੇ ਆਹਾਰੁ ॥ ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤੇ ਹੋਇ ਸਭੁ ਛਾਰੁ ॥ ਕਰਮ ਧਰਮ ਸੁਚ ਸੰਜਮ ਕਰਹਿ ਅੰਤਰਿ ਲੋਭੁ ਵਿਕਾਰੁ ॥ ਨਾਨਕ ਜਿ ਮਨਮੁਖੁ ਕਮਾਵੈ ਸੁ ਥਾਇ ਨਾ ਪਵੈ ਦਰਗਹਿ ਹੋਇ ਖੁਆਰੁ ॥੨॥ {ਪੰਨਾ 552}

ਅਰਥ: ਮਨਮੁਖ ਦਾ ਮਾਇਆ ਵਿਚ ਮੋਹ ਹੈ (ਇਸ ਕਰ ਕੇ) ਨਾਮ ਵਿਚ ਉਸਦਾ ਪਿਆਰ ਨਹੀਂ ਬਣਦਾ, ਉਹ (ਮਾਇਆ ਰੂਪ) ਕੂੜ ਕਮਾਉਂਦਾ, ਕੂੜ ਇਕੱਠਾ ਕਰਦਾ ਹੈ ਤੇ ਕੂੜ ਨੂੰ ਹੀ ਆਪਣੀ ਖ਼ੁਰਾਕ ਬਣਾਉਂਦਾ ਹੈ (ਭਾਵ, ਜ਼ਿੰਦਗੀ ਦਾ ਆਸਰਾ ਸਮਝਦਾ ਹੈ। (ਮਨ ਦੇ ਅਧੀਨ ਹੋਏ ਮਨੁੱਖ) ਵਿਹੁ ਰੂਪ ਮਾਇਆ-ਧਨ ਨੂੰ ਇਕੱਠਾ ਕਰ ਕਰ ਕੇ ਖਪਦੇ ਮਰਦੇ ਹਨ ਤੇ ਉਹ ਸਾਰਾ ਧਨ ਅਖ਼ੀਰ ਵੇਲੇ ਸੁਆਹ ਹੋ ਜਾਂਦਾ ਹੈ (ਭਾਵ, ਸੁਆਹ ਵਾਂਗ ਵਿਅਰਥ ਹੋ ਜਾਂਦਾ ਹੈ) ਉਹ ਆਪਣੇ ਵਲੋਂ ਆਤਮਕ ਕੰਮ ਭੀ ਕਰਦੇ ਹਨ) ਕਰਮ ਧਰਮ ਪਵਿਤ੍ਰਤਾ ਦੇ ਸਾਧਨ ਤੇ ਹੋਰ ਸੰਜਮ (ਭੀ) ਕਰਦੇ ਹਨ (ਪਰ) ਉਹਨਾਂ ਦੇ ਹਿਰਦੇ ਵਿਚ ਲੋਭ ਤੇ ਵਿਕਾਰ (ਹੀ) ਰਹਿੰਦਾ ਹੈ।

ਹੇ ਨਾਨਕ! ਮਨ ਦੇ ਅਧੀਨ ਹੋਇਆ ਹੋਇਆ ਮਨੁੱਖ ਜੋ ਕੁਝ (ਭੀ) ਕਰਦਾ ਹੈ ਉਹ ਕਬੂਲ ਨਹੀਂ ਹੁੰਦਾ ਤੇ ਪ੍ਰਭੂ ਦੀ ਹਜ਼ੂਰੀ ਵਿੱਚ ਉਹ ਖ਼ੁਆਰ ਹੁੰਦਾ ਹੈ।੨।

ਪਉੜੀ ॥ ਆਪੇ ਖਾਣੀ ਆਪੇ ਬਾਣੀ ਆਪੇ ਖੰਡ ਵਰਭੰਡ ਕਰੇ ॥ ਆਪਿ ਸਮੁੰਦੁ ਆਪਿ ਹੈ ਸਾਗਰੁ ਆਪੇ ਹੀ ਵਿਚਿ ਰਤਨ ਧਰੇ ॥ ਆਪਿ ਲਹਾਏ ਕਰੇ ਜਿਸੁ ਕਿਰਪਾ ਜਿਸ ਨੋ ਗੁਰਮੁਖਿ ਕਰੇ ਹਰੇ ॥ ਆਪੇ ਭਉਜਲੁ ਆਪਿ ਹੈ ਬੋਹਿਥਾ ਆਪੇ ਖੇਵਟੁ ਆਪਿ ਤਰੇ ॥ ਆਪੇ ਕਰੇ ਕਰਾਏ ਕਰਤਾ ਅਵਰੁ ਨ ਦੂਜਾ ਤੁਝੈ ਸਰੇ ॥੯॥ ਸਲੋਕ ਮਃ ੩ ॥ {ਪੰਨਾ 552}

ਅਰਥ: ਪ੍ਰਭੂ ਆਪ ਹੀ ਖਾਣੀਆਂ, ਬੋਲੀਆਂ, ਖੰਡ ਤੇ ਬ੍ਰਹਮੰਡ ਬਣਾਉਂਦਾ ਹੈਆਪ ਹੀ ਸਮੁੰਦਰ ਸਾਗਰ ਹੈ ਤੇ ਉਸ ਨੇ ਆਪ ਹੀ ਇਸ ਵਿਚ (ਸਿਫ਼ਤਿ-ਸਾਲਾਹ ਰੂਪ) ਰਤਨ ਲੁਕਾ ਰੱਖੇ ਹਨਜਿਸ ਤੇ ਕਿਰਪਾ ਕਰਦਾ ਹੈ, ਤੇ ਜਿਸ ਨੂੰ ਸਤਿਗੁਰੂ ਦੇ ਸਨਮੁਖ ਕਰਦਾ ਹੈ ਉਸ ਨੂੰ ਆਪ ਹੀ ਉਹ ਰਤਨ ਲਭਾ ਦੇਂਦਾ ਹੈਪ੍ਰਭੂ ਆਪ ਹੀ (ਸੰਸਾਰ) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਮੱਲਾਹ ਹੈ ਤੇ ਆਪ ਹੀ ਤਰਦਾ ਹੈ, ਆਪ ਹੀ ਸਭ ਕੁਝ ਕਰਦਾ ਕਰਾਉਂਦਾ ਹੈ। ਹੇ ਪ੍ਰਭੂ! ਤੇਰੇ ਜਿਹਾ ਦੂਜਾ ਕੋਈ ਨਹੀਂ।੯।

ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ ਲਾਇ ॥ ਨਾਮੁ ਪਦਾਰਥੁ ਪਾਈਐ ਅਚਿੰਤੁ ਵਸੈ ਮਨਿ ਆਇ ॥ ਜਨਮ ਮਰਨ ਦੁਖੁ ਕਟੀਐ ਹਉਮੈ ਮਮਤਾ ਜਾਇ ॥ ਉਤਮ ਪਦਵੀ ਪਾਈਐ ਸਚੇ ਰਹੈ ਸਮਾਇ ॥ ਨਾਨਕ ਪੂਰਬਿ ਜਿਨ ਕਉ ਲਿਖਿਆ ਤਿਨਾ ਸਤਿਗੁਰੁ ਮਿਲਿਆ ਆਇ ॥੧॥ {ਪੰਨਾ 552}

ਅਰਥ: ਜੇ ਮਨੁੱਖ ਮਨ ਟਿਕਾ ਕੇ ਸਤਿਗੁਰੂ ਦੀ (ਦੱਸੀ ਹੋਈ) ਕਾਰ ਕਰੇ, ਤਾਂ ਉਹ ਸੇਵਾ ਜ਼ਰੂਰ ਫਲ ਦੇਂਦੀ ਹੈ-ਨਾਮ ਧਨ ਮਿਲ ਜਾਂਦਾ ਹੈ ਤੇ ਚਿੰਤਾ ਤੋਂ ਰਹਿਤ (ਪ੍ਰਭੂ) ਮਨ ਵਿਚ ਆ ਵੱਸਦਾ ਹੈ, ਹਉਮੈ ਮਮਤਾ ਦੂਰ ਹੋ ਜਾਂਦੀ ਹੈ। ਤੇ ਇਹ ਸਾਰੀ ਉਮਰ ਦਾ ਦੁੱਖ ਕੱਟਿਆ ਜਾਂਦਾ ਹੈ। (ਹਜ਼ੂਰੀ ਵਿਚ) ਵੱਡਾ ਰੁਤਬਾ ਮਿਲਦਾ ਹੈ, ਮਨੁੱਖ ਸੱਚੇ ਹਰੀ ਵਿਚ ਸਮਾਇਆ ਰਹਿੰਦਾ ਹੈ।

(ਪਰ ਸਤਿਗੁਰੂ ਦਾ ਲੱਭਣਾ ਕੋਈ ਸੁਖੱਲੀ ਗੱਲ ਨਹੀਂ) ; ਹੇ ਨਾਨਕ! ਮੁੱਢ ਤੋਂ (ਕੀਤੇ ਹੋਏ ਚੰਗੇ ਕੰਮਾਂ ਅਨੁਸਾਰ) ਜਿਨ੍ਹਾਂ ਦੇ ਹਿਰਦੇ ਵਿਚ (ਚੰਗੇ ਸੰਸਕਾਰ) ਉੱਕਰੇ ਹੋਏ ਹਨਉਹਨਾਂ ਨੂੰ ਹੀ ਸਤਿਗੁਰੂ ਆ ਮਿਲਦਾ ਹੈ (ਭਾਵਉਹੀ ਸਤਿਗੁਰੂ ਨੂੰ ਪਛਾਣ ਲੈਂਦੇ ਹਨ੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਧਨਾਸਰੀ ਮਹਲਾ ੩ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ {ਪੰਨਾ 663}

ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।

ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।

(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।

ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।

(ਹੇ ਭਾਈ! ਭਾਵੇਂਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||

ਸਲੋਕੁ ਮਃ ੨ ॥ ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ ॥ ਚਲਣ ਸਾਰ ਨ ਜਾਣਨੀ ਕਾਜ ਸਵਾਰਣਹਾਰ ॥੧॥ {ਪੰਨਾ 787}

ਅਰਥ: ਉਹ ਮਨੁੱਖ ਦੁਨੀਆ ਦੇ ਬਹੁਤੇ ਖਿਲਾਰੇ ਨਹੀਂ ਖਿਲਾਰਦੇ (ਭਾਵ, ਮਨ ਨੂੰ ਜਗਤ ਦੇ ਧੰਧਿਆਂ ਵਿਚ ਨਹੀਂ ਖਿਲਾਰ ਦੇਂਦੇ) ਜਿਨ੍ਹਾਂ ਇਹ ਸਮਝ ਲਿਆ ਹੈ ਕਿ ਇਥੋਂ ਚਲੇ ਜਾਣਾ ਹੈਪਰ, ਨਿਰੇ ਦੁਨੀਆ ਦੇ ਕੰਮ ਨਿਜਿੱਠਣ ਵਾਲੇ ਬੰਦੇ (ਇਥੋਂ ਆਖ਼ਰਤੁਰ ਜਾਣ ਦਾ ਖ਼ਿਆਲ ਭੀ ਨਹੀਂ ਕਰਦੇ।੧।

ਮਃ ੨ ॥ ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ ॥ ਨਾਨਕ ਨਾਲਿ ਨ ਚਲਈ ਫਿਰਿ ਪਛੁਤਾਵਾ ਹੋਇ ॥੨॥ {ਪੰਨਾ 787}

ਅਰਥ: ਹੇ ਨਾਨਕ! ਜੇ ਸਿਰਫ਼ ਰਾਤ ਦੀ ਖ਼ਾਤਰ ਧਨ ਇਕੱਠਾ ਕਰੀਏ ਤੇ ਸਵੇਰੇ (ਉੱਠ ਕੇ ਓਥੋਂਤੁਰ ਪੈਣਾ ਹੋਵੇ, (ਤੁਰਨ ਲੱਗਿਆਂ ਉਹ ਧਨਨਾਲ ਜਾ ਨਾ ਸਕੇ ਤਾਂ ਹੱਥ ਮਲਣੇ ਪੈਂਦੇ ਹਨ।੨।

ਮਃ ੨ ॥ ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ ॥ ਸੇਤੀ ਖੁਸੀ ਸਵਾਰੀਐ ਨਾਨਕ ਕਾਰਜੁ ਸਾਰੁ ॥੩॥ {ਪੰਨਾ 787}

ਅਰਥ: ਜੋ ਮਨੁੱਖ ਕੋਈ ਕੰਮ ਬੱਧਾ-ਰੁੱਧਾ ਕਰੇ, ਉਸ ਦਾ ਲਾਭ ਨਾਹ ਆਪਣੇ ਆਪ ਨੂੰ ਤੇ ਨਾਹ ਕਿਸੇ ਹੋਰ ਨੂੰ। ਹੇ ਨਾਨਕ! ਉਹੀ ਕੰਮ ਸਿਰੇ ਚੜ੍ਹਿਆ ਜਾਣੋ ਜੋ ਖ਼ੁਸ਼ੀ ਨਾਲ ਕੀਤਾ ਜਾਏ।੩।

ਮਃ ੨ ॥ ਮਨਹਠਿ ਤਰਫ ਨ ਜਿਪਈ ਜੇ ਬਹੁਤਾ ਘਾਲੇ ॥ ਤਰਫ ਜਿਣੈ ਸਤ ਭਾਉ ਦੇ ਜਨ ਨਾਨਕ ਸਬਦੁ ਵੀਚਾਰੇ ॥੪॥ {ਪੰਨਾ 787}

ਅਰਥ: ਭਾਵੇਂ ਕਿਤਨੀ ਹੀ ਮਿਹਨਤ ਮਨੁੱਖ ਕਰੇ, ਰੱਬ ਵਾਲਾ ਪਾਸਾ ਮਨ ਦੇ ਹਠ ਨਾਲ ਜਿੱਤਿਆ ਨਹੀਂ ਜਾ ਸਕਦਾਹੇ ਦਾਸ ਨਾਨਕ! ਉਹ ਮਨੁੱਖ (ਇਹ) ਪਾਸਾ ਜਿੱਤਦਾ ਹੈ ਜੋ ਸੁਭ ਭਾਵਨਾ ਵਰਤਦਾ ਹੈ ਤੇ ਗੁਰੂ ਦੇ ਸ਼ਬਦ ਨੂੰ ਵੀਚਾਰਦਾ ਹੈ।੪।

ਪਉੜੀ ॥ ਕਰਤੈ ਕਾਰਣੁ ਜਿਨਿ ਕੀਆ ਸੋ ਜਾਣੈ ਸੋਈ ॥ ਆਪੇ ਸ੍ਰਿਸਟਿ ਉਪਾਈਅਨੁ ਆਪੇ ਫੁਨਿ ਗੋਈ ॥ ਜੁਗ ਚਾਰੇ ਸਭ ਭਵਿ ਥਕੀ ਕਿਨਿ ਕੀਮਤਿ ਹੋਈ ॥ ਸਤਿਗੁਰਿ ਏਕੁ ਵਿਖਾਲਿਆ ਮਨਿ ਤਨਿ ਸੁਖੁ ਹੋਈ ॥ ਗੁਰਮੁਖਿ ਸਦਾ ਸਲਾਹੀਐ ਕਰਤਾ ਕਰੇ ਸੁ ਹੋਈ ॥੭॥ {ਪੰਨਾ 787-788}

ਅਰਥ: ਜਿਸ ਕਰਤਾਰ ਨੇ ਇਹ ਜਗਤ ਬਣਾਇਆ ਹੈ ਇਸ ਦੀ ਸੰਭਾਲ ਕਰਨੀ ਉਹ ਆਪ ਹੀ ਜਾਣਦਾ ਹੈਉਸ ਨੇ ਆਪ ਹੀ ਸ੍ਰਿਸ਼ਟੀ ਪੈਦਾ ਕੀਤੀ ਹੈ ਤੇ ਆਪ ਹੀ ਮੁੜ ਨਾਸ ਕਰਦਾ ਹੈ। ਜਦੋਂ ਤੋਂ ਜਗਤ ਬਣਿਆ ਹੈ ਉਸ ਸਮੇ ਤੋਂ ਲੈ ਕੇ ਹੁਣ ਤਕ ਧਿਆਨ ਮਾਰ ਕੇ ਵੇਖਿਆ ਹੈ ਕਿਸੇ ਜੀਵ ਪਾਸੋਂ ਪ੍ਰਭੂ ਦੀ ਬਜ਼ੁਰਗੀ ਦਾ ਮੁੱਲ ਨਹੀਂ ਪੈ ਸਕਿਆ।

ਜਿਸ ਮਨੁੱਖ ਨੂੰ ਗੁਰੂ ਨੇ ਉਹ ਇੱਕ ਪ੍ਰਭੂ ਵਿਖਾ ਦਿੱਤਾ ਹੈ ਉਸ ਦੇ ਮਨ ਵਿਚ ਉਸ ਦੇ ਤਨ ਵਿਚ ਸੁਖ ਹੁੰਦਾ ਹੈਜੋ ਕਰਤਾਰ ਸਭ ਕੁਝ ਕਰਨ ਦੇ ਆਪ ਸਮਰੱਥ ਹੈ ਉਸ ਦੀ ਗੁਰੂ ਦੀ ਰਾਹੀਂ ਹੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ।੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥ {ਪੰਨਾ 807-808}

ਅਰਥ: (ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ।

ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧।

ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts