Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Tuesday, 10 November 2020

☬|| ਅੱਜ ਦਾ ਫੁਰਮਾਨ ||☬ || 10-11-2020|| ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

  

*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਸੂਹੀ ਮਹਲਾ ੧ ॥ ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥ ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ ਹੋਇਸੀ ॥ ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥ ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥ {ਪੰਨਾ 730}

ਅਰਥ: ਉਹੀ ਹਿਰਦਾ ਪਵਿੱਤ੍ਰ ਹੈ ਜੇਹੜਾ ਉਸ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ। ਜੇ ਮਨੁੱਖ ਦਾ ਹਿਰਦਾ (ਅੰਦਰੋਂ ਵਿਕਾਰਾਂ ਨਾਲ) ਬਹੁਤ ਗੰਦਾ ਹੋਇਆ ਪਿਆ ਹੈ ਤਾਂ ਬਾਹਰੋਂ ਸਰੀਰ ਨੂੰ ਤੀਰਥ ਆਦਿਕ ਤੇ ਇਸ਼ਨਾਨ ਕਰਾਇਆਂ ਹਿਰਦਾ ਅੰਦਰੋਂ ਸੁੱਧ ਨਹੀਂ ਹੋ ਸਕਦਾ।

ਜੇ ਗੁਰੂ ਦੇ ਦਰ ਤੇ (ਆਪਾ-ਭਾਵ ਦੂਰ ਕਰ ਕੇ ਸਵਾਲੀ) ਬਣੀਏ, ਤਾਂ ਹੀ (ਹਿਰਦੇ ਨੂੰ ਪਵਿਤ੍ਰ ਕਰਨ ਦੀ) ਅਕਲ ਮਿਲਦੀ ਹੈ। ਗੁਰੂ ਦੇ ਦਰ ਤੇ ਰਹਿ ਕੇ ਹੀ (ਵਿਕਾਰਾਂ ਦੀ ਮੈਲਧੋਤਿਆਂ ਹਿਰਦਾ ਪਵਿਤ੍ਰ ਹੁੰਦਾ ਹੈ। (ਜੇ ਗੁਰੂ ਦੇ ਦਰ ਤੇ ਟਿਕੀਏ ਤਾਂ) ਪਰਮਾਤਮਾ ਆਪ ਹੀ ਇਹ (ਵਿਚਾਰਨ ਦੀ) ਸਮਝ ਬਖ਼ਸ਼ਦਾ ਹੈ ਕਿ ਅਸੀ ਚੰਗੇ ਹਾਂ ਜਾਂ ਮੰਦੇ।

(ਜੇ ਇਸ ਮਨੁੱਖਾ ਜੀਵਨ ਸਮੇ ਗੁਰੂ ਦਾ ਆਸਰਾ ਨਹੀਂ ਲਿਆ ਤਾਂ) ਕੋਈ ਜੀਵ ਇਹ ਨਾਹ ਸਮਝ ਲਏ ਕਿ (ਇਥੋਂ ਖ਼ਾਲੀ-ਹੱਥ) ਜਾ ਕੇ ਪਰਲੋਕ ਵਿਚ (ਜੀਵਨ ਪਵਿਤ੍ਰ ਕਰਨ ਦੀ ਸੂਝ) ਮਿਲੇਗੀ। (ਇਹ ਇਕ ਕੁਦਰਤੀ ਨਿਯਮ ਹੈ ਕਿ ਇਥੇ) ਮਨੁੱਖ ਜੇਹੋ ਜੇਹੇ ਕਰਮ ਕਰਦਾ ਹੈ ਉਹੋ ਜੇਹਾ ਉਹ ਬਣ ਜਾਂਦਾ ਹੈ।

(ਜੋ ਮਨੁੱਖ ਗੁਰੂ ਦੇ ਦਰ ਤੇ ਡਿੱਗਦਾ ਹੈ ਉਸ ਨੂੰਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਆਪ ਬਖ਼ਸ਼ਦਾ ਹੈ। (ਜਿਸ ਮਨੁੱਖ ਨੂੰ ਇਹ ਦਾਤਿ ਮਿਲਦੀ ਹੈ) ਉਹ ਆਪਣਾ ਮਨੁੱਖਾ ਜਨਮ ਸੁਚੱਜਾ ਬਣਾ ਕੇ ਇੱਜ਼ਤ ਖੱਟ ਕੇ ਇਥੋਂ ਜਾਂਦਾ ਹੈ, ਉਹ ਆਪਣੀ ਸੋਭਾ ਦਾ ਵਾਜਾ (ਇਥੇ) ਵਜਾ ਜਾਂਦਾ ਹੈ। ਕੋਈ ਇੱਕ ਮਨੁੱਖ ਕੀਹਤਿੰਨਾਂ ਹੀ ਲੋਕਾਂ ਵਿਚ ਪਰਮਾਤਮਾ ਉਸ ਦੀ ਸੋਭਾ ਖਿਲਾਰਦਾ ਹੈ। ਹੇ ਨਾਨਕ! ਉਹ ਮਨੁੱਖ ਆਪ ਸਦਾ ਪ੍ਰਸੰਨ-ਚਿੱਤ ਰਹਿੰਦਾ ਹੈ, ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਹੀ ਤਾਰ ਲੈਂਦਾ ਹੈ (ਸੋਭਾ ਦਿਵਾਂਦਾ ਹੈ੧।੪।੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਜੈਤਸਰੀ ਮਃ ੪ ॥ ਹਰਿ ਹਰਿ ਹਰਿ ਹਰਿ ਨਾਮੁ ਜਪਾਹਾ ॥ ਗੁਰਮੁਖਿ ਨਾਮੁ ਸਦਾ ਲੈ ਲਾਹਾ ॥ ਹਰਿ ਹਰਿ ਹਰਿ ਹਰਿ ਭਗਤਿ ਦ੍ਰਿੜਾਵਹੁ ਹਰਿ ਹਰਿ ਨਾਮੁ ਓ‍ੁਮਾਹਾ ਰਾਮ ॥੧॥ ਹਰਿ ਹਰਿ ਨਾਮੁ ਦਇਆਲੁ ਧਿਆਹਾ ॥ ਹਰਿ ਕੈ ਰੰਗਿ ਸਦਾ ਗੁਣ ਗਾਹਾ ॥ ਹਰਿ ਹਰਿ ਹਰਿ ਜਸੁ ਘੂਮਰਿ ਪਾਵਹੁ ਮਿਲਿ ਸਤਸੰਗਿ ਓ‍ੁਮਾਹਾ ਰਾਮ ॥੨॥ ਆਉ ਸਖੀ ਹਰਿ ਮੇਲਿ ਮਿਲਾਹਾ ॥ ਸੁਣਿ ਹਰਿ ਕਥਾ ਨਾਮੁ ਲੈ ਲਾਹਾ ॥ ਹਰਿ ਹਰਿ ਕ੍ਰਿਪਾ ਧਾਰਿ ਗੁਰ ਮੇਲਹੁ ਗੁਰਿ ਮਿਲਿਐ ਹਰਿ ਓ‍ੁਮਾਹਾ ਰਾਮ ॥੩॥ ਕਰਿ ਕੀਰਤਿ ਜਸੁ ਅਗਮ ਅਥਾਹਾ ॥ ਖਿਨੁ ਖਿਨੁ ਰਾਮ ਨਾਮੁ ਗਾਵਾਹਾ ॥ ਮੋ ਕਉ ਧਾਰਿ ਕ੍ਰਿਪਾ ਮਿਲੀਐ ਗੁਰ ਦਾਤੇ ਹਰਿ ਨਾਨਕ ਭਗਤਿ ਓ‍ੁਮਾਹਾ ਰਾਮ ॥੪॥੨॥੮॥ {ਪੰਨਾ 698}

ਅਰਥ: ਹੇ ਭਾਈ! ਸਦਾ ਹੀ ਪਰਮਾਤਮਾ ਦਾ ਨਾਮ ਜਪਿਆ ਕਰੋ। ਗੁਰੂ ਦੀ ਸਰਨ ਪੈ ਕੇ ਸਦਾ ਪਰਮਾਤਮਾ ਦਾ ਨਾਮ-ਖੱਟੀ ਖੱਟਦੇ ਰਹੋ। ਹੇ ਭਾਈ! ਪਰਮਾਤਮਾ ਦੀ ਭਗਤੀ ਆਪਣੇ ਹਿਰਦੇ ਵਿਚ ਪੱਕੀ ਕਰ ਕੇ ਟਿਕਾ ਲਵੋ। ਪਰਮਾਤਮਾ ਦਾ ਨਾਮ (ਮਨੁੱਖ ਦੇ ਮਨ ਵਿਚ) ਆਨੰਦ ਪੈਦਾ ਕਰਦਾ ਹੈ।੧।

ਹੇ ਭਾਈ! ਪਰਮਾਤਮਾ ਦਇਆ ਦਾ ਸੋਮਾ ਹੈ, ਉਸ ਦਾ ਨਾਮ ਸਦਾ ਸਿਮਰਦੇ ਰਹੋ। ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਟਿਕ ਕੇ ਉਸ ਦੇ ਗੁਣ ਗਾਂਦੇ ਰਹੋ। ਹੇ ਭਾਈ! ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਰਹੋ (ਸਿਫ਼ਤਿ-ਸਾਲਾਹ ਮਨ ਨੂੰ ਮਸਤ ਕਰਨ ਵਾਲਾ ਨਾਚ ਹੈਇਹ) ਨਾਚ ਨੱਚੋ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਆਤਮਕ ਆਨੰਦ ਮਾਣਿਆ ਕਰੋ।੨।

ਹੇ ਸੰਤ ਸੰਗੀਓ! ਆਓਰਲ ਕੇ ਪ੍ਰਭੂ ਦੇ ਚਰਨਾਂ ਵਿਚ ਜੁੜੀਏ। ਹੇ ਸਤ ਸੰਗੀਓ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣ ਕੇ ਪਰਮਾਤਮਾ ਦੇ ਨਾਮ-ਸਿਮਰਨ ਦੀ ਖੱਟੀ ਖੱਟਦੇ ਰਹੋ। (ਪ੍ਰਭੂ-ਦਰ ਤੇ ਅਰਦਾਸ ਕਰੋ-) ਹੇ ਪ੍ਰਭੂ! ਮੇਹਰ ਕਰ, (ਸਾਨੂੰ) ਗੁਰੂ ਮਿਲਾ। ਹੇ ਸਤ ਸੰਗੀਓ! ਜੇ ਗੁਰੂ ਮਿਲ ਪਏ, ਤਾਂ (ਹਿਰਦੇ ਵਿਚ) ਆਨੰਦ ਪੈਦਾ ਹੋ ਜਾਂਦਾ ਹੈ।੩।

ਹੇ ਭਾਈ! ਉਸ ਅਪਹੁੰਚ ਅਤੇ ਡੂੰਘੇ ਜਿਗਰੇ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ, ਜਸ ਕਰ ਕੇ, ਹਰ ਵੇਲੇ ਉਸ ਦਾ ਨਾਮ ਜਪਿਆ ਕਰੋ। ਹੇ ਨਾਨਕ! ਆਖ-) ਹੇ ਨਾਮ ਦੀ ਦਾਤਿ ਦੇਣ ਵਾਲੇ ਗੁਰੂ! ਮੇਰੇ ਉਤੇ ਮੇਹਰ ਕਰ, ਮੈਨੂੰ ਮਿਲ, (ਤੇਰੇ ਮਿਲਾਪ ਦੀ ਬਰਕਤਿ ਨਾਲ ਮੇਰੇ ਅੰਦਰ) ਭਗਤੀ ਕਰਨ ਦਾ ਚਾਉ ਪੈਦਾ ਹੋਵੇ।੪।੨।੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ {ਪੰਨਾ 649}

ਅਰਥ: ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ।

ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ {ਪੰਨਾ 649}

ਅਰਥ: ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।੧।

ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ {ਪੰਨਾ 649}

ਅਰਥ: ਜਵਾਨ ਹੋਵੇ ਭਾਵੇਂ ਬੁੱਢਾ-ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ, ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ।

ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥ {ਪੰਨਾ 649-650}

ਅਰਥ: (ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।੨।

ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥ {ਪੰਨਾ 650}

ਅਰਥ: ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ, (ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ (ਆਪਣੇਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ੧੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਸੋਰਠਿ ਮਹਲਾ ੫ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ ਸੁਣਿ ਮੀਤਾ ਜੀਉ ਹਮਾਰਾ ਬਲਿ ਬਲਿ ਜਾਸੀ ਹਰਿ ਦਰਸਨੁ ਦੇਹੁ ਦਿਖਾਈ ॥੧॥ ਸੁਣਿ ਮੀਤਾ ਧੂਰੀ ਕਉ ਬਲਿ ਜਾਈ ॥ ਇਹੁ ਮਨੁ ਤੇਰਾ ਭਾਈ ॥ ਰਹਾਉ ॥ ਪਾਵ ਮਲੋਵਾ ਮਲਿ ਮਲਿ ਧੋਵਾ ਇਹੁ ਮਨੁ ਤੈ ਕੂ ਦੇਸਾ ॥ ਸੁਣਿ ਮੀਤਾ ਹਉ ਤੇਰੀ ਸਰਣਾਈ ਆਇਆ ਪ੍ਰਭ ਮਿਲਉ ਦੇਹੁ ਉਪਦੇਸਾ ॥੨॥ ਮਾਨੁ ਨ ਕੀਜੈ ਸਰਣਿ ਪਰੀਜੈ ਕਰੈ ਸੁ ਭਲਾ ਮਨਾਈਐ ॥ ਸੁਣਿ ਮੀਤਾ ਜੀਉ ਪਿੰਡੁ ਸਭੁ ਤਨੁ ਅਰਪੀਜੈ ਇਉ ਦਰਸਨੁ ਹਰਿ ਜੀਉ ਪਾਈਐ ॥੩॥ ਭਇਓ ਅਨੁਗ੍ਰਹੁ ਪ੍ਰਸਾਦਿ ਸੰਤਨ ਕੈ ਹਰਿ ਨਾਮਾ ਹੈ ਮੀਠਾ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਸਭੁ ਅਕੁਲ ਨਿਰੰਜਨੁ ਡੀਠਾ ॥੪॥੧॥੧੨॥ {ਪੰਨਾ 612}

ਅਰਥ: ਹੇ ਮਿੱਤਰ! ਮੇਰੀ ਬੇਨਤੀ) ਸੁਣ। ਮੈਂ (ਤੇਰੇ ਚਰਨਾਂ ਦੀ) ਧੂੜ ਤੋਂ ਕੁਰਬਾਨ ਜਾਂਦਾ ਹਾਂ। ਹੇ ਭਰਾ! ਮੈਂ ਆਪਣਾ) ਇਹ ਮਨ ਤੇਰਾ (ਆਗਿਆਕਾਰ ਬਣਾਣ ਨੂੰ ਤਿਆਰ ਹਾਂਰਹਾਉ।

ਹੇ ਮਿੱਤਰ! ਸਾਡਾਇਕੋ ਹੀ ਪ੍ਰਭੂ-ਪਿਤਾ ਹੈ, ਅਸੀ ਇਕੋ ਪ੍ਰਭੂ-ਪਿਤਾ ਦੇ ਬੱਚੇ ਹਾਂ, (ਫਿਰ,) ਤੂੰ ਮੇਰਾ ਗੁਰਭਾਈ (ਭੀ) ਹੈਂ। ਮੈਨੂੰ ਪਰਮਾਤਮਾ ਦਾ ਦਰਸਨ ਕਰਾ ਦੇਹ। ਮੇਰੀ ਜਿੰਦ ਤੈਥੋਂ ਮੁੜ ਮੁੜ ਸਦਕੇ ਜਾਇਆ ਕਰੇਗੀ।੧।

ਹੇ ਮਿੱਤਰ! ਮੈਂ (ਤੇਰੇ ਦੋਵੇਂ) ਪੈਰ ਮਲਾਂਗਾ, (ਇਹਨਾਂ ਨੂੰ) ਮਲ ਮਲ ਕੇ ਧੋਵਾਂਗਾ, ਮੈਂ ਆਪਣਾ ਇਹ ਮਨ ਤੇਰੇ ਹਵਾਲੇ ਕਰ ਦਿਆਂਗਾ। ਹੇ ਮਿੱਤਰ! (ਮੇਰੀ ਬੇਨਤੀ) ਸੁਣ। ਮੈਂ ਤੇਰੀ ਸ਼ਰਨ ਆਇਆ ਹਾਂ। ਮੈਨੂੰ (ਅਜੇਹਾ) ਉਪਦੇਸ਼ ਦੇਹ (ਕਿ) ਮੈਂ ਪ੍ਰਭੂ ਨੂੰ ਮਿਲ ਸਕਾਂ।੨।

{ਨੋਟ: ਗੁਰਮੁਖਿ ਪ੍ਰਭੂ-ਮਿਲਾਪ ਦੀ ਜੁਗਤਿ ਦੱਸਦਾ ਹੈ}

ਹੇ ਮਿੱਤਰ! ਸੁਣ। (ਕਿਸੇ ਕਿਸਮ ਦਾ) ਅਹੰਕਾਰ ਨਹੀਂ ਕਰਨਾ ਚਾਹੀਦਾ, ਪ੍ਰਭੂ ਦੀ ਸ਼ਰਨ ਪਏ ਰਹਿਣਾ ਚਾਹੀਦਾ ਹੈ। ਜੋ ਕੁਝ ਪਰਮਾਤਮਾ ਕਰ ਰਿਹਾ ਹੈ, ਉਸ ਨੂੰ ਭਲਾ ਕਰ ਕੇ ਮੰਨਣਾ ਚਾਹੀਦਾ ਹੈ। ਇਹ ਜਿੰਦ ਤੇ ਇਹ ਸਰੀਰ ਸਭ ਕੁਝ ਉਸ ਦੀ ਭੇਟ ਕਰ ਦੇਣਾ ਚਾਹੀਦਾ ਹੈ। ਇਸ ਤਰ੍ਹਾਂ ਪਰਮਾਤਮਾ ਨੂੰ ਲੱਭ ਲਈਦਾ ਹੈ।੩।

ਹੇ ਮਿੱਤਰ! ਸੰਤ ਜਨਾਂ ਦੀ ਕਿਰਪਾ ਨਾਲ (ਜਿਸ ਮਨੁੱਖ ਉਤੇ ਪ੍ਰਭੂ ਦੀ) ਮੇਹਰ ਹੋਵੇ ਉਸ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ। (ਹੇ ਮਿੱਤਰ!) ਦਾਸ ਨਾਨਕ ਉੱਤੇ ਗੁਰੂ ਨੇ ਕਿਰਪਾ ਕੀਤੀ ਤਾਂ (ਨਾਨਕ ਨੂੰ) ਹਰ ਥਾਂ ਉਹ ਪ੍ਰਭੂ ਦਿੱਸਣ ਲੱਗ ਪਿਆ, ਜਿਸ ਦੀ ਕੋਈ ਖ਼ਾਸ ਕੁਲ ਨਹੀਂ, ਤੇ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ।੪।੧।੧੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ {ਪੰਨਾ 660}

ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।

(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।

ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।

ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।

ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||


ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ {ਪੰਨਾ 694}

ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧।

ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?ਰਹਾਉ।

ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਟੋਡੀ ਮਹਲਾ ੫ ॥ ਰਸਨਾ ਗੁਣ ਗੋਪਾਲ ਨਿਧਿ ਗਾਇਣ ॥ ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥ ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥ ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥ ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥ ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥ {ਪੰਨਾ 713-714}

ਅਰਥ: ਹੇ ਭਾਈ! ਸਾਰੇ ਸੁਖਾਂ ਦੇ) ਖ਼ਜ਼ਾਨੇ ਗੋਪਾਲ-ਪ੍ਰਭੂ ਦੇ ਗੁਣ ਜੀਭ ਨਾਲ ਗਾਂਵਿਆਂ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਪੈਦਾ ਹੁੰਦੀ ਹੈ, ਸੁਖ ਪੈਦਾ ਹੁੰਦਾ ਹੈ, ਸਾਰੇ ਦੁੱਖ ਦੂਰ ਹੋ ਜਾਂਦੇ ਹਨ।੧।ਰਹਾਉ।

ਹੇ ਭਾਈ! ਪ੍ਰਭੂ ਸਾਰੇ ਰਸਾਂ ਦਾ ਘਰ ਹੈ ਉਸ ਦੇ ਚਰਨ ਸੇਵ ਕੇ (ਮਨੁੱਖ) ਜੋ ਕੁਝ (ਉਸ ਦੇ ਦਰ ਤੋਂ) ਮੰਗਦੇ ਹਨ, ਉਹੀ ਕੁਝ ਪ੍ਰਾਪਤ ਕਰ ਲੈਂਦੇ ਹਨ, (ਨਿਰਾ ਇਹੀ ਨਹੀਂਪ੍ਰਭੂ ਦੀ ਸੇਵਾ-ਭਗਤੀ ਕਰਨ ਵਾਲੇ ਮਨੁੱਖਜਨਮ ਅਤੇ ਮੌਤ ਦੋਹਾਂ ਤੋਂ ਬਚ ਜਾਂਦੇ ਹਨ, ਸੰਸਾਰ-ਮੁੰਦਰ ਤੋਂ ਪਾਰ ਲੰਘ ਜਾਂਦੇ ਹਨ।੧।

ਹੇ ਭਾਈ! ਖੋਜ ਕਰਦਿਆਂ ਕਰਦਿਆਂ ਪ੍ਰਭੂ ਦੇ ਦਾਸ ਅਸਲੀਅਤ ਵਿਚਾਰ ਲੈਂਦੇ ਹਨ, ਅਤੇ ਪ੍ਰਭੂ ਦੇ ਹੀ ਆਸਰੇ ਰਹਿੰਦੇ ਹਨ। ਹੇ ਨਾਨਕ! ਆਖ-ਹੇ ਭਾਈ!) ਜੇ ਤੂੰ ਕਦੇ ਨਾਹ ਮੁੱਕਣ ਵਾਲਾ ਸੁਖ ਲੋੜਦਾ ਹੈਂ, ਤਾਂ ਸਦਾ ਪਰਮਾਤਮਾ ਦਾ ਸਿਮਰਨ ਕਰਿਆ ਕਰ।੨।੫।੧੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||

ਸੂਹੀ ਮਹਲਾ ੫ ॥ ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥ ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥ ਜੈ ਜੈ ਕਾਰੁ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥ ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥ ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥੧॥ {ਪੰਨਾ 783}

ਅਰਥ: ਹੇ ਭਾਈ! ਪਰਮਾਤਮਾ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਹੈ ਕਿ ਆਪਣੇ) ਸੰਤਾਂ ਦੇ ਕੰਮ ਵਿਚ ਉਹ ਆਪ ਸਹਾਈ ਹੁੰਦਾ ਰਿਹਾ ਹੈ, ਆਪਣੇ ਸੰਤਾਂ ਦਾ ਕੰਮ ਸਿਰੇ ਚੜ੍ਹਾਣ ਲਈ ਉਹ ਆਪ ਆਉਂਦਾ ਰਿਹਾ ਹੈ।

ਹੇ ਭਾਈ! ਪਰਮਾਤਮਾ ਦੀ ਮਿਹਰ ਨਾਲ ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆਪਣਾ ਪੂਰਾ ਪ੍ਰਭਾਵ ਪਾ ਲੈਂਦਾ ਹੈ, ਉਸ ਮਨੁੱਖ ਦੀ (ਕਾਂਇਆਂ-) ਧਰਤੀ ਸੋਹਣੀ ਬਣ ਜਾਂਦੀ ਹੈ, ਉਸ ਮਨੁੱਖ ਦਾ (ਹਿਰਦਾ) ਤਲਾਬ ਸੋਹਣਾ ਹੋ ਜਾਂਦਾ ਹੈ। (ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਨਕਾ-ਨਕ ਭਰ ਜਾਂਦਾ ਹੈ, (ਆਤਮਕ ਜੀਵਨ ਉੱਚਾ ਕਰਨ ਵਾਲਾ ਉਸ ਮਨੁੱਖ ਦਾ) ਸਾਰਾ ਉੱਦਮ ਪਰਮਾਤਮਾ ਸਿਰੇ ਚਾੜ੍ਹ ਦੇਂਦਾ ਹੈ, (ਉਸ ਮਨੁੱਖ ਦੀਆਂ) ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ। (ਉਸ ਮਨੁੱਖ ਦੀ) ਸੋਭਾ ਸਾਰੇ ਜਗਤ ਵਿਚ ਹੋਣ ਲੱਗ ਪੈਂਦੀ ਹੈ, (ਉਸ ਦੇ) ਸਾਰੇ ਚਿੰਤਾ-ਝੋਰੇ ਮੁੱਕ ਜਾਂਦੇ ਹਨ।

ਹੇ ਨਾਨਕ! ਪਰਮੇਸਰ ਨੇ ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਸਦਾ ਹੀ ਕਾਇਮ ਰੱਖਿਆ ਹੈ (ਕਿ ਜਿਸ ਉਤੇ ਉਸ ਨੇ ਮਿਹਰ ਕੀਤੀ, ਉਸ ਨੇ ਉਸ ਦਾਨਾਮ ਸਿਮਰਨਾ ਸ਼ੁਰੂ ਕਰ ਦਿੱਤਾ। ਉਸ ਸਰਬ-ਵਿਆਪਕ ਅਤੇ ਕਦੇ ਨਾਹ ਨਾਸ ਹੋਣ ਵਾਲੇ ਪਰਮਾਤਮਾ ਦੀ (ਇਹੀ) ਸਿਫ਼ਤਿ (ਪੁਰਾਣੇ ਧਰਮ-ਪੁਸਤਕਾਂ) ਵੇਦਾਂ ਅਤੇ ਪੁਰਾਣਾਂ ਨੇ (ਭੀ) ਕੀਤੀ ਹੈ।੧।

ਨਵ ਨਿਧਿ ਸਿਧਿ ਰਿਧਿ ਦੀਨੇ ਕਰਤੇ ਤੋਟਿ ਨ ਆਵੈ ਕਾਈ ਰਾਮ ॥ ਖਾਤ ਖਰਚਤ ਬਿਲਛਤ ਸੁਖੁ ਪਾਇਆ ਕਰਤੇ ਕੀ ਦਾਤਿ ਸਵਾਈ ਰਾਮ ॥ ਦਾਤਿ ਸਵਾਈ ਨਿਖੁਟਿ ਨ ਜਾਈ ਅੰਤਰਜਾਮੀ ਪਾਇਆ ॥ ਕੋਟਿ ਬਿਘਨ ਸਗਲੇ ਉਠਿ ਨਾਠੇ ਦੂਖੁ ਨ ਨੇੜੈ ਆਇਆ ॥ ਸਾਂਤਿ ਸਹਜ ਆਨੰਦ ਘਨੇਰੇ ਬਿਨਸੀ ਭੂਖ ਸਬਾਈ ॥ ਨਾਨਕ ਗੁਣ ਗਾਵਹਿ ਸੁਆਮੀ ਕੇ ਅਚਰਜੁ ਜਿਸੁ ਵਡਿਆਈ ਰਾਮ ॥੨॥ {ਪੰਨਾ 784}

ਅਰਥ: ਹੇ ਭਾਈ! ਜਿਹੜੇ ਮਨੁੱਖ ਮਾਲਕ-ਪ੍ਰਭੂ ਦੀ ਮਿਹਰ ਨਾਲ ਉਸ ਦੇ ਗੁਣ ਗਾਂਦੇ ਹਨ ਉਹਨਾਂ ਨੂੰ) ਕਰਤਾਰ ਨੇ ਇਹ ਇਕ ਅਜਿਹੀ ਦਾਤਿ ਬਖ਼ਸ਼ੀ ਹੈ ਜੋ, ਮਾਨੋ, ਧਰਤੀ ਦੇ ਸਾਰੇ ਹੀ ਨੌ ਖ਼ਜ਼ਾਨੇ ਹੈ ਜੋ, ਮਾਨੋ, ਸਾਰੀਆਂ ਕਰਾਮਾਤੀ ਤਾਕਤਾਂ ਹੈ, ਇਸ ਦਾਤਿ ਵਿਚ ਕਦੇ ਕੋਈ ਕਮੀ ਨਹੀਂ ਹੁੰਦੀ। ਇਸ ਨਾਮ-ਦਾਤਿ ਨੂੰ ਖਾਂਦਿਆਂ ਵੰਡਦਿਆਂ ਤੇ ਮਾਣਦਿਆਂ ਉਹ ਆਤਮਕ ਆਨੰਦ ਮਾਣਦੇ ਹਨ, ਕਰਤਾਰ ਦੀ ਇਹ ਬਖ਼ਸ਼ਸ਼ (ਦਿਨੋ ਦਿਨ) ਵਧਦੀ ਰਹਿੰਦੀ ਹੈ। (ਯਕੀਨ ਜਾਣੋ, ਇਹ) ਦਾਤਿ ਵਧਦੀ ਰਹਿੰਦੀ ਹੈ, ਕਦੇ ਮੁੱਕਦੀ ਨਹੀਂ, ਇਸ ਦਾਤਿ ਦੀ ਬਰਕਤਿ ਨਾਲ ਉਹਨਾਂ ਨੂੰ ਹਰੇਕ ਦਿਲ ਦੀ ਜਾਣਨ ਵਾਲਾ ਪਰਮਾਤਮਾ ਮਿਲ ਪੈਂਦਾ ਹੈ, (ਜ਼ਿੰਦਗੀ ਦੇ ਸਫ਼ਰ ਵਿਚ ਆਉਣ ਵਾਲੀਆਂ) ਕ੍ਰੋੜਾਂ ਰੁਕਾਵਟਾਂ (ਉਹਨਾਂ ਦੇ ਰਸਤੇ ਵਿਚੋਂ) ਸਾਰੀਆਂ ਹੀ ਦੂਰ ਹੋ ਜਾਂਦੀਆਂ ਹਨ, ਕੋਈ ਦੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। (ਉਹਨਾਂ ਦੇ ਅੰਦਰੋਂ ਮਾਇਆ ਦੀ) ਸਾਰੀ ਹੀ ਭੁੱਖ ਨਾਸ ਹੋ ਜਾਂਦੀ ਹੈ, (ਉਹਨਾਂ ਦੇ ਅੰਦਰ) ਠੰਢ ਵਰਤੀ ਰਹਿੰਦੀ ਹੈ, ਆਤਮਕ ਅਡੋਲਤਾ ਦੇ ਅਨੇਕਾਂ ਆਨੰਦ ਬਣੇ ਰਹਿੰਦੇ ਹਨ।

ਹੇ ਨਾਨਕ! ਉਹ ਮਨੁੱਖ ਉਸ ਮਾਲਕ-ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਜਿਸ ਦੀ ਵਡਿਆਈ ਕਰਨਾ ਹੈਰਾਨ ਕਰ ਦੇਣ ਵਾਲਾ ਉੱਦਮ ਹੈ।੨।

ਜਿਸ ਕਾ ਕਾਰਜੁ ਤਿਨ ਹੀ ਕੀਆ ਮਾਣਸੁ ਕਿਆ ਵੇਚਾਰਾ ਰਾਮ ॥ ਭਗਤ ਸੋਹਨਿ ਹਰਿ ਕੇ ਗੁਣ ਗਾਵਹਿ ਸਦਾ ਕਰਹਿ ਜੈਕਾਰਾ ਰਾਮ ॥ ਗੁਣ ਗਾਇ ਗੋਬਿੰਦ ਅਨਦ ਉਪਜੇ ਸਾਧਸੰਗਤਿ ਸੰਗਿ ਬਨੀ ॥ ਜਿਨਿ ਉਦਮੁ ਕੀਆ ਤਾਲ ਕੇਰਾ ਤਿਸ ਕੀ ਉਪਮਾ ਕਿਆ ਗਨੀ ॥ ਅਠਸਠਿ ਤੀਰਥ ਪੁੰਨ ਕਿਰਿਆ ਮਹਾ ਨਿਰਮਲ ਚਾਰਾ ॥ ਪਤਿਤ ਪਾਵਨੁ ਬਿਰਦੁ ਸੁਆਮੀ ਨਾਨਕ ਸਬਦ ਅਧਾਰਾ ॥੩॥ {ਪੰਨਾ 784}

ਅਰਥ: ਹੇ ਭਾਈ! ਸੰਤ ਜਨਾਂ ਨੂੰ ਆਪਣੇ ਚਰਨਾਂ ਨਾਲ ਜੋੜਨਾ-ਇਹ) ਕੰਮ ਜਿਸ (ਪਰਮਾਤਮਾ) ਦਾ (ਆਪਣਾ) ਹੈ, ਉਸ ਨੇ ਹੀ (ਸਦਾ ਇਹ ਕੰਮ) ਕੀਤਾ ਹੈ, ਇਹ ਕੰਮ ਕਰਨ ਲਈ) ਮਨੁੱਖ ਦੀ ਕੋਈ ਸਮਰਥਾ ਨਹੀਂ। (ਉਸੇ ਦੀ ਮਿਹਰ ਨਾਲ ਉਸ ਦੇ) ਭਗਤ (ਉਸ) ਹਰੀ ਦੇ ਗੁਣ ਗਾਂਦੇ ਰਹਿੰਦੇ ਹਨ, ਸਦਾ ਸਿਫ਼ਤਿ-ਸਾਲਾਹ ਕਰਦੇ ਰਹਿੰਦੇ ਹਨ, ਅਤੇ ਸੋਹਣੇ ਆਤਮਕ ਜੀਵਨ ਵਾਲੇ ਬਣਦੇ ਜਾਂਦੇ ਹਨ। ਪਰਮਾਤਮਾ ਦੇ ਗੁਣ ਗਾ ਗਾ ਕੇ (ਉਹਨਾਂ ਦੇ ਅੰਦਰ ਆਤਮਕ) ਆਨੰਦ (ਦੇ ਹੁਲਾਰੇ) ਪੈਦਾ ਹੁੰਦੇ ਰਹਿੰਦੇ ਹਨ, ਸਾਧ ਸੰਗਤਿ ਵਿਚ (ਟਿਕ ਕੇ ਪਰਮਾਤਮਾ) ਨਾਲ (ਉਹਨਾਂ ਦੀ ਪ੍ਰੀਤ) ਬਣੀ ਰਹਿੰਦੀ ਹੈ। ਹੇ ਭਾਈ! ਜਿਸ (ਪਰਮਾਤਮਾ) ਨੇ (ਸੰਤ ਜਨਾਂ ਦੇ ਹਿਰਦੇ-) ਤਾਲ (ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਭਰਨ) ਦਾ ਉੱਦਮ (ਸਦਾ) ਕੀਤਾ ਹੈ, ਮੈਂ ਉਸ ਦੀ ਕੋਈ ਵਡਿਆਈ ਬਿਆਨ ਕਰਨ ਜੋਗਾ ਨਹੀਂ ਹਾਂ।

ਹੇ ਭਾਈ! ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਮ ਭਰਪੂਰ ਇਸ ਸੰਤ-ਹਿਰਦੇ ਵਿਚ ਹੀ) ਅਠਾਹਠ ਤੀਰਥ ਆ ਜਾਂਦੇ ਹਨ, ਵੱਡੇ ਵੱਡੇ ਪਵਿੱਤਰ ਤੇ ਸੁੰਦਰ ਪੁੰਨ-ਕਰਮ ਆ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਸ਼ਬਦ ਦਾ ਆਸਰਾ (ਦੇ ਕੇ) ਵੱਡੇ ਵੱਡੇ ਵਿਕਾਰੀਆਂ ਨੂੰ ਪਵਿੱਤਰ ਕਰ ਦੇਣਾ-ਮਾਲਕ-ਪ੍ਰਭੂ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਤੁਰਿਆ ਆ ਰਿਹਾ ਹੈ।੩।

ਗੁਣ ਨਿਧਾਨ ਮੇਰਾ ਪ੍ਰਭੁ ਕਰਤਾ ਉਸਤਤਿ ਕਉਨੁ ਕਰੀਜੈ ਰਾਮ ॥ ਸੰਤਾ ਕੀ ਬੇਨੰਤੀ ਸੁਆਮੀ ਨਾਮੁ ਮਹਾ ਰਸੁ ਦੀਜੈ ਰਾਮ ॥ ਨਾਮੁ ਦੀਜੈ ਦਾਨੁ ਕੀਜੈ ਬਿਸਰੁ ਨਾਹੀ ਇਕ ਖਿਨੋ ॥ ਗੁਣ ਗੋਪਾਲ ਉਚਰੁ ਰਸਨਾ ਸਦਾ ਗਾਈਐ ਅਨਦਿਨੋ ॥ ਜਿਸੁ ਪ੍ਰੀਤਿ ਲਾਗੀ ਨਾਮ ਸੇਤੀ ਮਨੁ ਤਨੁ ਅੰਮ੍ਰਿਤ ਭੀਜੈ ॥ ਬਿਨਵੰਤਿ ਨਾਨਕ ਇਛ ਪੁੰਨੀ ਪੇਖਿ ਦਰਸਨੁ ਜੀਜੈ ॥੪॥੭॥੧੦॥ {ਪੰਨਾ 784}

ਅਰਥ: ਹੇ ਭਾਈ! ਮੇਰਾ ਕਰਤਾਰ ਮੇਰਾ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ। ਕੋਈ ਭੀ ਅਜਿਹਾ ਮਨੁੱਖ ਨਹੀਂ, ਜਿਸ ਪਾਸੋਂ (ਉਸ ਦੀ ਪੂਰੀ) ਵਡਿਆਈ ਕੀਤੀ ਜਾ ਸਕੇ। (ਉਸ ਦੇ) ਸੰਤ-ਜਨਾਂ ਦੀ (ਉਸ ਦੇ ਦਰ ਤੇ ਸਦਾ ਇਹ) ਅਰਦਾਸ ਹੁੰਦੀ ਹੈ-ਹੇ ਮਾਲਕ ਪ੍ਰਭੂ! ਬੇਅੰਤ ਸੁਆਦਲਾ ਆਪਣਾ ਨਾਮ ਬਖ਼ਸ਼ੀ ਰੱਖਇਹ ਮਿਹਰ ਕਰ ਕਿ ਆਪਣਾ ਨਾਮ ਬਖ਼ਸ਼ੀ ਰੱਖ, ਇਕ ਖਿਨ ਭਰ ਭੀ (ਸਾਡੇ ਹਿਰਦੇ ਵਿਚੋਂ) ਨਾਹ ਭੁੱਲ।

ਹੇ ਭਾਈ! ਆਪਣੀ) ਜੀਭ ਨਾਲ ਗੋਪਾਲ ਦੇ ਗੁਣ ਉਚਾਰਦਾ ਰਿਹਾ ਕਰ। ਹਰ ਵੇਲੇ ਉਸ ਦੀ ਸਿਫ਼ਤਿ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ। ਪਰਮਾਤਮਾ ਦੇ ਨਾਮ ਨਾਲ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ, ਉਸ ਦਾ ਮਨ ਉਸ ਦਾ ਤਨ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ (ਸਦਾ) ਤਰ ਰਹਿੰਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਭਾਈ! ਪਰਮਾਤਮਾ ਦਾ) ਦਰਸਨ ਕਰ ਕੇ ਆਤਮਕ ਜੀਵਨ ਮਿਲ ਜਾਂਦਾ ਹੈ, ਹਰੇਕ ਇੱਛਾ ਪੂਰੀ ਹੋ ਜਾਂਦੀ ਹੈ।੪।੭।੧੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ  {ਪੰਨਾ 661-662}

ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ

(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈਰਹਾਉ

(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ

ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ

(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ

ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਸਲੋਕ ॥ ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥ ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥੧॥ ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥ ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥੨॥ {ਪੰਨਾ 707}

ਅਰਥ: ਜੇ ਸੁਰਗ ਵਰਗੇ ਦੇਸ ਵਿਚ ਵੱਸਦੇ ਹੋਣ, ਜੇ ਸਾਰੀ ਧਰਤੀ ਨੂੰ ਜਿੱਤ ਲੈਣ, ਪਰ, ਹੇ ਨਾਨਕ! ਜੇ ਜਗਤ ਦੇ ਰੱਖਕ ਪ੍ਰਭੂ ਨੂੰ ਵਿਸਾਰ ਦੇਣ, ਤਾਂ ਉਹ ਮਨੁੱਖ (ਮਾਨੋ) ਜੰਗਲ ਵਿਚ ਭਟਕ ਰਹੇ ਹਨ।੧।

ਜਗਤ ਦੇ ਕ੍ਰੋੜਾਂ ਚੋਜ ਤਮਾਸ਼ਿਆਂ ਦੇ ਕਾਰਨ ਜੇ ਪ੍ਰਭੂ ਦਾ ਨਾਮ ਚਿੱਤ ਵਿਚ (ਯਾਦ) ਨਾਹ ਰਹੇਤਾਂ ਹੇ ਨਾਨਕ! ਉਹ ਥਾਂ ਉਜਾੜ ਸਮਝੋ, ਉਹ ਥਾਂ ਭਿਆਨਕ ਨਰਕ ਦੇ ਬਰਾਬਰ ਹੈ।੨।

ਪਉੜੀ ॥ ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥ ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥ ਕਾਮ ਕ੍ਰੋਧਿ ਅਹੰਕਾਰਿ ਫਿਰਹਿ ਦੇਵਾਨਿਆ ॥ ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥ ਬਿਨੁ ਪੂਰੇ ਗੁਰਦੇਵ ਫਿਰੈ ਸੈਤਾਨਿਆ ॥੯॥ {ਪੰਨਾ 707}

ਅਰਥ: ਬੜੇ ਡਰਾਉਣੇ ਜੰਗਲ ਨੂੰ ਜੀਵਾਂ ਨੇ ਸ਼ਹਿਰ ਕਰ ਕੇ ਮੰਨ ਲਿਆ ਹੈ, ਇਹਨਾਂ ਨਾਸਵੰਤ ਪਦਾਰਥਾਂ ਨੂੰ ਵੇਖ ਕੇ ਸਦਾ ਟਿਕੇ ਰਹਿਣ ਵਾਲੇ ਸਮਝ ਲਿਆ ਹੈ। (ਇਸ ਵਾਸਤੇ ਇਹਨਾਂ ਦੀ ਖ਼ਾਤਰ) ਕਾਮ ਵਿਚ ਕ੍ਰੋਧ ਵਿਚ ਅਹੰਕਾਰ ਵਿਚ ਝੱਲੇ ਹੋਏ ਫਿਰਦੇ ਹਨ, ਜਦੋਂ ਮੌਤ ਦਾ ਡੰਡਾ ਸਿਰ ਤੇ ਆ ਵੱਜਦਾ ਹੈ, ਤਦੋਂ ਪਛੁਤਾਉਂਦੇ ਹਨ। (ਹੇ ਭਾਈ! ਮਨੁੱਖ) ਪੂਰੇ ਗੁਰੂ ਦੀ ਸਰਨ ਤੋਂ ਬਿਨਾ ਸ਼ੈਤਾਨ ਵਾਂਗ ਫਿਰਦਾ ਹੈ।੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੭॥ {ਪੰਨਾ 655-656}

ਅਰਥ: ਹੇ ਮੂਰਖ! ਤੂੰ ਪਰਮਾਤਮਾ ਦਾ ਨਾਮ (ਤਾਂ) ਸਿਮਰਦਾ ਨਹੀਂ (ਨਾਮ ਨੂੰ ਵਿਸਾਰ ਕੇ) ਮੁੜ ਮੁੜ ਹੋਰ ਸੋਚਾਂ ਸੋਚਣ ਦਾ ਤੈਨੂੰ ਕੀਹ ਲਾਭ ਹੋਵੇਗਾ?੧।ਰਹਾਉ।

(ਹੇ ਗੰਵਾਰ!) ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨਿਰੇ ਪੜ੍ਹਨ ਸੁਣਨ ਤੋਂ ਕੋਈ ਫ਼ਾਇਦਾ ਨਹੀਂਜੇ ਇਸ ਪੜ੍ਹਨ ਸੁਣਨ ਦੇ ਕੁਦਰਤੀ ਨਤੀਜੇ ਦੇ ਤੌਰ ਤੇ ਉਸ ਪ੍ਰਭੂ ਦਾ ਮਿਲਾਪ ਨਾਹ ਹੋਵੇ।੧।

ਹਨੇਰੇ ਵਿਚ (ਤਾਂਦੀਵੇ ਦੀ ਲੋੜ ਹੁੰਦੀ ਹੈ (ਤਾਕਿ ਅੰਦਰੋਂਉਹ ਹਰਿ-ਨਾਮ ਪਦਾਰਥ ਮਿਲ ਪਏ, ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, (ਇਸ ਤਰ੍ਹਾਂ ਧਾਰਮਿਕ ਪੁਸਤਕਾਂ ਪੜ੍ਹਨ ਨਾਲ ਉਹ ਗਿਆਨ ਦਾ ਦੀਵਾ ਮਨ ਵਿਚ ਜਗਣਾ ਚਾਹੀਦਾ ਹੈ ਜਿਸ ਨਾਲ ਅੰਦਰ-ਵੱਸਦਾ ਰੱਬ ਲੱਭ ਪਏ। ਜਿਸ ਮਨੁੱਖ ਨੂੰ ਉਹ ਅਪਹੁੰਚ ਹਰਿ-ਨਾਮ ਪਦਾਰਥ ਮਿਲ ਪੈਂਦਾ ਹੈ, ਉਸ ਦੇ ਅੰਦਰ ਉਹ ਦੀਵਾ ਫਿਰ ਸਦਾ ਟਿਕਿਆ ਰਹਿੰਦਾ ਹੈ।੨।

ਕਬੀਰ ਆਖਦਾ ਹੈ-ਉਸ ਅਪਹੁੰਚ ਹਰਿ-ਨਾਮ ਪਦਾਰਥ ਨਾਲ ਮੇਰੀ ਭੀ ਜਾਣ-ਪਛਾਣ ਹੋ ਗਈ ਹੈ। ਜਦੋਂ ਤੋਂ ਜਾਣ-ਪਛਾਣ ਹੋਈ ਹੈ, ਮੇਰਾ ਮਨ ਉਸੇ ਵਿਚ ਹੀ ਪਰਚ ਗਿਆ ਹੈ। (ਪਰ ਜਗਤ ਲੋੜਦਾ ਹੈ ਧਰਮ-ਪੁਸਤਕਾਂ ਦੇ ਰਿਵਾਜੀ ਪਾਠ ਕਰਨੇ ਕਰਾਉਣੇ ਤੇ ਤੀਰਥ ਆਦਿਕਾਂ ਦੇ ਇਸ਼ਨਾਨਸੋ,) ਪਰਮਾਤਮਾ ਵਿਚ ਮਨ ਜੁੜਨ ਨਾਲ (ਕਰਮ-ਕਾਂਡੀ) ਜਗਤ ਦੀ ਤਸੱਲੀ ਨਹੀਂ ਹੁੰਦੀ; (ਦੂਜੇ ਪਾਸੇ,) ਨਾਮ ਸਿਮਰਨ ਵਾਲੇ ਨੂੰ ਭੀ ਇਹ ਮੁਥਾਜੀ ਨਹੀਂ ਹੁੰਦੀ ਕਿ ਜ਼ਰੂਰ ਹੀ ਲੋਕਾਂ ਦੀ ਤਸੱਲੀ ਭੀ ਕਰਾਏ, (ਤਾਹੀਏਂ, ਆਮ ਤੌਰ ਤੇ ਇਹਨਾਂ ਦਾ ਅਜੋੜ ਹੀ ਬਣਿਆ ਰਹਿੰਦਾ ਹੈ੩।੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਸੋਰਠਿ ਮਹਲਾ ੫ ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥੩॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥੪॥੯॥੫੯॥ {ਪੰਨਾ 623}

ਅਰਥ: ਹੇ ਭਾਈ! ਸਦਾ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮਨ-ਮੰਗੇ ਫਲ (ਪ੍ਰਭੂ ਦੇ ਦਰ ਤੋਂ) ਪ੍ਰਾਪਤ ਕਰਦੇ ਰਹੋਗੇ, ਪਰਮਾਤਮਾ ਜਿੰਦ ਦੇ ਨਾਲ (ਵੱਸਦਾ) ਸਾਥੀ (ਪ੍ਰਤੀਤ ਹੁੰਦਾ ਰਹੇਗਾ੧।ਰਹਾਉ।

(ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਪਰਮਾਤਮਾ ਦੇਚਰਨਾਂ ਵਿਚ ਜੋੜ ਦਿੱਤਾ, ਉਸ ਨੇ ਉਹ ਪਰਮਾਤਮਾ ਲੱਭ ਲਿਆ ਜੋ ਹਰ ਵੇਲੇ ਅੰਗ-ਸੰਗ ਵੱਸਦਾ ਹੈ, ਤੇ, (ਜਿੰਦ ਦਾ) ਮਦਦਗਾਰ ਹੈ। (ਜੇ ਪ੍ਰਭੂ-ਚਰਨਾਂ ਵਿਚ ਜੁੜੇ ਰਹੀਏ, ਤਾਂ) ਜਿੱਥੇ ਭੀ ਜਾਈਏ, ਉਥੇ ਹੀ ਸੁਖੀ ਰਹਿ ਸਕੀਦਾ ਹੈ (ਪਰ ਜਿਨ੍ਹਾਂ ਨੂੰ ਚਰਨਾਂ ਵਿਚ ਮਿਲਾਇਆ ਹੈ) ਪ੍ਰਭੂ ਨੇ (ਆਪ ਹੀ) ਕਿਰਪਾ ਕਰ ਕੇ ਮਿਲਾਇਆ ਹੈ।੧।

ਹੇ ਭਾਈ! ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹਾਂ, (ਸੰਤ ਜਨਾਂ ਦੀ ਕਿਰਪਾ ਨਾਲ) ਪਰਮਾਤਮਾ ਜਿੰਦ ਦਾ ਆਸਰਾ (ਪ੍ਰਤੀਤ ਹੁੰਦਾ ਰਹਿੰਦਾ ਹੈ। ਸੰਤ ਜਨ ਕਿਰਪਾ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਂਦੇ ਹਨ, (ਅਤੇ ਇਸ ਤਰ੍ਹਾਂ) ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਭੀ) ਪਵਿਤ੍ਰ ਜੀਵਨ ਵਾਲਾ ਬਣਾ ਲੈਂਦੇ ਹਨ।੨।

ਹੇ ਭਾਈ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪਈਦਾ। ਪਰਮਾਤਮਾ ਆਪ (ਸਿਫ਼ਤਿ-ਸਾਲਾਹ ਕਰਨ ਵਾਲਿਆਂ ਦੀਰਾਖੀ ਕਰਦਾ ਹੈ, ਸਦਾ ਉਹਨਾਂ ਦੀ ਜਿੰਦ ਦੇ ਨਾਲ ਰਾਖਾ ਬਣਿਆ ਰਹਿੰਦਾ ਹੈ।੩।

(ਪਰ,) ਹੇ ਨਾਨਕ! ਉਸ ਮਨੁੱਖ ਨੇ ਹੀ ਪਰਮਾਤਮਾ ਦੇ ਨਾਮ ਦਾ ਸੁਆਦ ਸਮਝਿਆ ਹੈ (ਕਦਰ ਜਾਣੀ ਹੈ) , ਜਿਸ ਨੂੰ ਸਿਰਜਣਹਾਰ ਸਰਬ-ਵਿਆਪਕ ਪ੍ਰਭੂ ਆਪ (ਇਹ ਦਾਤਿ) ਦੇਂਦਾ ਹੈ। ਪਰਮਾਤਮਾ ਦੀ ਸ਼ਰਨ ਪਿਆ ਰਹਿ ਕੇ ਉਹ ਆਤਮਕ ਆਨੰਦ ਮਾਣਦਾ ਰਹਿੰਦਾ ਹੈ। ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ।੪।੯।੫੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇

 👉  Youtube Channel :- Sikh Youth Of Punjab

👉 Whatsapp Group :- Sikhyouthpb

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts