Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Friday, 4 December 2020

☬|| ਅੱਜ ਦਾ ਫੁਰਮਾਨ ||☬ || 04-12-2020|| ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਜੈਤਸਰੀ ਮਹਲਾ ੫ ਛੰਤ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥ ਖੋਲ੍ਹ੍ਹਿ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥੧॥ ਛੰਤ ॥ ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥ ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥ ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥ ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥ ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥ ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥ {ਪੰਨਾ 703}

ਅਰਥ: ਮੈਨੂੰ ਮਿੱਤਰ ਪ੍ਰਭੂ ਦੇ ਦਰਸਨ ਦੀ ਤਾਂਘ ਲੱਗੀ ਹੋਈ ਹੈ, ਮੈਂ ਦਿਨ ਰਾਤ ਹਰ ਵੇਲੇ ਸਦਾ ਹੀ, (ਉਸ ਦਾ ਦਰਸਨ ਹੀ) ਚਿਤਾਰਦੀ ਰਹਿੰਦੀ ਹਾਂ। ਹੇ ਨਾਨਕ! ਆਖ-) ਗੁਰੂ ਨੇ (ਮੇਰੇ) ਮਾਇਆ ਦੇ ਮੋਹ ਦੇ ਛੌੜ ਕੱਟ ਕੇ ਮੈਨੂੰ ਮਿੱਤਰ ਹਰੀ ਨਾਲ ਮਿਲਾ ਦਿੱਤਾ ਹੈ।੧।

ਛੰਤ! ਹੇ ਮੇਰੇ ਸਤਸੰਗੀ ਮਿੱਤਰ! ਹੇ ਮੇਰੇ ਸੱਜਣ! ਮੈਂ (ਤੇਰੇ ਅੱਗੇ) ਇਕ ਅਰਜ਼ੋਈ ਕਰਦੀ ਹਾਂ! ਮੈਂ ਉਸ ਮਨ ਨੂੰ ਮੋਹ ਲੈਣ ਵਾਲੇ ਪਿਆਰੇ ਲਾਲ ਨੂੰ ਲੱਭਦੀ ਫਿਰਦੀ ਹਾਂ। (ਹੇ ਮਿੱਤਰ!) ਮੈਨੂੰ ਉਸ ਪਿਆਰੇ ਦੀ ਦੱਸ ਪਾ, ਮੈਂ (ਉਸ ਦੇ ਅੱਗੇ ਆਪਣਾ) ਸਿਰ ਲਾਹ ਕੇ ਰੱਖ ਦਿਆਂਗੀ (ਤੇ ਆਖਾਂਗੀ-ਹੇ ਪਿਆਰੇ!) ਰਤਾ ਭਰ ਸਮੇ ਲਈ ਹੀ ਮੈਨੂੰ ਦਰਸਨ ਦੇਹ (ਹੇ ਗੁਰੂ!) ਮੇਰੀਆਂ ਅੱਖਾਂ ਪਿਆਰੇ ਦੇ ਪ੍ਰੇਮ-ਰੰਗ ਨਾਲ ਰੰਗੀਆਂ ਗਈਆਂ ਹਨ, (ਉਸ ਦੇ ਦਰਸਨ ਤੋਂ ਬਿਨਾ ਮੈਨੂੰ) ਰਤਾ ਜਿਤਨੇ ਸਮੇ ਲਈ ਭੀ ਚੈਨ ਨਹੀਂ ਆਉਂਦਾ। ਮੇਰਾ ਮਨ ਪ੍ਰਭੂ ਨਾਲ ਮਸਤ ਹੈ ਜਿਵੇਂ ਪਾਣੀ ਦੀ ਮੱਛੀ (ਪਾਣੀ ਵਿਚ ਮਸਤ ਰਹਿੰਦੀ ਹੈ) , ਜਿਵੇਂ ਪਪੀਹੇ ਨੂੰ (ਵਰਖਾ ਦੀ ਬੂੰਦ ਦੀ) ਪਿਆਸ ਲੱਗੀ ਰਹਿੰਦੀ ਹੈ।

ਹੇ ਦਾਸ ਨਾਨਕ! ਆਖ-ਜਿਸ ਵਡ-ਭਾਗੀ ਨੂੰਪੂਰਾ ਗੁਰੂ ਮਿਲ ਪੈਂਦਾ ਹੈ (ਉਸ ਦੀ ਦਰਸਨ ਦੀਸਾਰੀ ਤ੍ਰੇਹ ਬੁੱਝ ਜਾਂਦੀ ਹੈ।੧।

ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥ ਯਾਰ ਵੇ ਹਿਕ ਡੂੰ ਹਿਕਿ ਚਾੜੈ ਹਉ ਕਿਸੁ ਚਿਤੇਹੀਆ ॥ ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥ ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥ ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥ ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥ {ਪੰਨਾ 703}

ਅਰਥ: ਹੇ ਸਤਸੰਗੀ ਸੱਜਣ! ਸਾਰੀਆਂ ਸਹੇਲੀਆਂ ਪਿਆਰੇ ਪ੍ਰਭੂ ਦੀਆਂ (ਇਸਤ੍ਰੀਆਂਹਨ, ਮੈਂ (ਇਹਨਾਂ ਵਿਚੋਂ) ਕਿਸੇ ਵਰਗੀ ਭੀ ਨਹੀਂ। ਇਹ ਇਕ ਤੋਂ ਇਕ ਸੋਹਣੀਆਂ (ਸੋਹਣੇ ਆਤਮਕ ਜੀਵਨ ਵਾਲੀਆਂ) ਹਨ, ਮੈਂ ਕਿਸ ਗਿਣਤੀ ਵਿਚ ਹਾਂਪ੍ਰਭੂ ਨਾਲ ਅਨੇਕਾਂ ਹੀ ਪਿਆਰ ਕਰਨ ਵਾਲੇ ਹਨ, ਇਕ ਦੂਜੇ ਤੋਂ ਸੋਹਣੇ ਜੀਵਨ ਵਾਲੇ ਹਨ, ਸਦਾ ਪ੍ਰਭੂ ਨਾਲ ਆਤਮਕ ਮਿਲਾਪ ਦਾ ਆਨੰਦ ਮਾਣਦੇ ਹਨ। ਇਹਨਾਂ ਨੂੰ ਵੇਖ ਕੇ ਮੇਰੇ ਮਨ ਵਿਚ (ਭੀ) ਚਾਉ ਪੈਦਾ ਹੁੰਦਾ ਹੈ ਕਿ ਮੈਂ ਭੀ ਕਦੇ ਉਸ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਮਿਲ ਸਕਾਂ। (ਹੇ ਗੁਰੂ!) ਜਿਸ ਨੇ (ਹੀ) ਮੇਰੇ ਪਿਆਰੇ ਹਰੀ ਨੂੰ ਪ੍ਰਸੰਨ ਕਰ ਲਿਆ ਹੈਮੈਂ ਉਸ ਅੱਗੇ ਆਪਣਾ ਮਨ ਭੇਟਾ ਕਰਨ ਨੂੰ ਤਿਆਰ ਹਾਂ।

ਨਾਨਕ ਆਖਦਾ ਹੈ-ਹੇ ਸੋਹਾਗ ਵਾਲੀਏ! ਮੇਰੀ ਬੇਨਤੀ ਸੁਣ। ਮੈਨੂੰ ਦੱਸ, ਮੈਂ ਵੇਖਾਂ, ਪ੍ਰਭੂ-ਪਤੀ ਕਿਹੋ ਜਿਹਾ ਹੈ।੨।

ਯਾਰ ਵੇ ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ ॥ ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥ ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥ ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥ ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥ ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥੩॥ {ਪੰਨਾ 704}

ਅਰਥ: ਹੇ ਸਤਸੰਗੀ ਸੱਜਣ! ਜਿਸ ਜੀਵ-ਇਸਤ੍ਰੀ ਨੂੰ) ਆਪਣਾ ਪ੍ਰਭੂ-ਪਤੀ ਪਿਆਰਾ ਲੱਗਣ ਲੱਗ ਪੈਂਦਾ ਹੈ (ਉਸ ਨੂੰ ਕਿਸੇ ਦੀ) ਕੋਈ ਮੁਥਾਜੀ ਨਹੀਂ ਰਹਿ ਜਾਂਦੀ। ਹੇ ਸਤਸੰਗੀ ਸੱਜਣ! ਤੂੰ ਸੋਹਣੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ, ਮੈਂ ਪੁੱਛਦਾ ਹਾਂ, ਮੈਨੂੰ ਭੀ ਉਸ ਦੀ ਦੱਸ ਪਾ। ਤੂੰ ਸੋਹਣੇ ਲਾਲ ਨੂੰ ਲੱਭ ਲਿਆ ਹੈ, ਤੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲਿਆ ਹੈ। ਜਿਸ ਜੀਵ-ਇਸਤ੍ਰੀ ਦੇ ਮੱਥੇ ਦੇ ਭਾਗ ਜਾਗਦੇ ਹਨ (ਉਸ ਨੂੰ ਮਿਲਾਪ ਹੁੰਦਾ ਹੈ। (ਹੇ ਸਖੀ!) ਮਾਲਕ-ਪ੍ਰਭੂ ਨੇ (ਮੇਰੀ ਭੀਬਾਂਹ ਫੜ ਕੇ ਮੈਨੂੰ ਆਪਣੀ ਬਣਾ ਲਿਆ ਹੈ, ਮੇਰਾ ਕੋਈ ਗੁਣ ਔਗੁਣ ਉਸ ਨੇ ਨਹੀਂ ਪਰਖਿਆ। ਹੇ ਦਾਸ ਨਾਨਕ! ਆਖ-) ਉਹੀ ਜੀਵ-ਇਸਤ੍ਰੀ ਭਾਗਾਂ ਵਾਲੀ ਹੈ, ਜਿਸ ਦੇ ਨਾਲ (ਜਿਸ ਦੇ ਹਿਰਦੇ ਵਿਚ) ਖਸਮ-ਪ੍ਰਭੂ ਵੱਸਦਾ ਹੈ।੩।

ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥ ਵਰੁ ਲੋੜੀਦਾ ਆਇਆ ਵਜੀ ਵਾਧਾਈ ॥ ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥ ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ ॥ ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥ ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥੪॥੧॥ {ਪੰਨਾ 704}

ਅਰਥ: ਹੇ ਸਤਸੰਗੀ ਸੱਜਣ! ਜੇਹੜੀ ਸੁੱਖਣਾ ਮੈਂ ਸਦਾ ਸੁੱਖਦੀ ਰਹਿੰਦੀ ਸਾਂ, ਉਹ (ਸੁੱਖਣਾ) ਮੈਂ ਪਾ ਲਈ ਹੈ (ਮੇਰੀ ਉਹ ਮੁਰਾਦ ਪੂਰੀ ਹੋ ਗਈ ਹੈ। ਜਿਸ ਪ੍ਰਭੂ-ਪਤੀ ਨੂੰ ਮੈਂ (ਚਿਰਾਂ ਤੋਂ) ਲੱਭਦੀ ਆ ਰਹੀ ਸਾਂ ਉਹ (ਮੇਰੇ ਹਿਰਦੇ ਵਿਚ) ਆ ਵੱਸਿਆ ਹੈ, ਹੁਣ ਮੇਰੇ ਅੰਦਰ ਆਤਮਕ ਉਤਸ਼ਾਹ ਦੇ ਵਾਜੇ ਵੱਜ ਰਹੇ ਹਨ। ਸਦਾ ਨਵੇਂ ਪ੍ਰੇਮ-ਰੰਗ ਵਾਲਾ ਤੇ ਦਇਆ ਦਾ ਸੋਮਾ ਪ੍ਰਭੂ-ਪਤੀ (ਮੇਰੇ ਅੰਦਰ ਆ ਵੱਸਿਆ ਹੈ, ਹੁਣ ਮੇਰੇ ਅੰਦਰ) ਬੜਾ ਆਨੰਦ ਤੇ ਉਤਸ਼ਾਹ ਬਣ ਰਿਹਾ ਹੈ। ਹੇ ਸਤਸੰਗੀ ਸੱਜਣ! ਵੱਡੀ ਕਿਸਮਤ ਨਾਲ ਉਹ ਪ੍ਰਭੂ-ਪਤੀ ਮੈਨੂੰ ਲੱਭਾ ਹੈ, ਗੁਰੂ ਨੇ ਮੈਨੂੰ ਸਾਧ ਸੰਗਤਿ ਵਿਚ (ਉਸ ਨਾਲ) ਮਿਲਾ ਦਿੱਤਾ ਹੈ। (ਗੁਰੂ ਨੇ) ਮੇਰਾ ਆਪਾ ਪਿਆਰੇ ਦੇ ਅੰਕ ਵਿਚ ਮਿਲਾ ਦਿੱਤਾ ਹੈ, ਮੇਰੀ ਹਰੇਕ ਆਸ ਮੁਰਾਦ ਪੂਰੀ ਹੋ ਗਈ ਹੈ।

ਨਾਨਕ ਬੇਨਤੀ ਕਰਦਾ ਹੈ-ਜੇਹੜੀ ਸੁੱਖਣਾ ਮੈਂ (ਸਦਾ) ਸੁੱਖਦੀ ਰਹਿੰਦੀ ਸਾਂ, ਗੁਰੂ ਨੂੰ ਮਿਲ ਕੇ ਉਹ (ਸੁੱਖਣਾ) ਮੈਂ ਹਾਸਲ ਕਰ ਲਈ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ {ਪੰਨਾ 658}

ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ) , ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ।

(ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?

(ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ੨।

ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।੩।

ਰਵਿਦਾਸ ਆਖਦਾ ਹੈ-(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ੪।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਵਡਹੰਸੁ ਮਹਲਾ ੧ ॥ ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥ ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥ ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ ॥ ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥ ਲਬਿ ਧੰਧੈ ਮਾਇਆ ਜਗਤੁ ਭੁਲਾਇਆ ਕਾਲੁ ਖੜਾ ਰੂਆਏ ॥੧॥ ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥ ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥ ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ ॥ ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰ ਸਬਦੀ ਸਚੁ ਖੇਲੋ ॥ ਜਮ ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥ ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥੨॥ ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥ ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥ ਬਹਿ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਜਿਤੁ ਲਾਇਆ ਤਿਤੁ ਲਾਗਾ ॥ ਕਾਮਣਿਆਰੀ ਕਾਮਣ ਪਾਏ ਬਹੁ ਰੰਗੀ ਗਲਿ ਤਾਗਾ ॥ ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥ ਨਾ ਮਰਜਾਦੁ ਆਇਆ ਕਲਿ ਭੀਤਰਿ ਨਾਂਗੋ ਬੰਧਿ ਚਲਾਇਆ ॥੩॥ ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ ਪਠਾਇਆ ਹੈ ॥ ਲਿਖਿਅੜਾ ਲੇਖੁ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ ॥ ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ਰੋਵਣਹਾਰੇ ॥ ਪੁਤ ਭਾਈ ਭਾਤੀਜੇ ਰੋਵਹਿ ਪ੍ਰੀਤਮ ਅਤਿ ਪਿਆਰੇ ॥ ਭੈ ਰੋਵੈ ਗੁਣ ਸਾਰਿ ਸਮਾਲੇ ਕੋ ਮਰੈ ਨ ਮੁਇਆ ਨਾਲੇ ॥ ਨਾਨਕ ਜੁਗਿ ਜੁਗਿ ਜਾਣ ਸਿਜਾਣਾ ਰੋਵਹਿ ਸਚੁ ਸਮਾਲੇ ॥੪॥੫॥ ਵਡਹੰਸੁ ਮਹਲਾ ੩ ਮਹਲਾ ਤੀਜਾ    {ਪੰਨਾ 581-582}

ਅਰਥ: ਹੇ ਭਾਈ! ਜਗਤ ਵਿਚ ਜੇਹੜਾ ਭੀ ਜੀਵ ਜਨਮ ਲੈ ਕੇ) ਆਇਆ ਹੈ ਉਸ ਨੇ (ਆਖ਼ਰ ਇਥੋਂ) ਕੂਚ ਕਰ ਜਾਣਾ ਹੈ (ਕਿਸੇ ਨੇ ਇਥੇ ਸਦਾ ਨਹੀਂ ਬੈਠ ਰਹਿਣਾ) ਇਹ ਜਗਤ ਹੈ ਹੀ ਨਾਸਵੰਤ ਖਿਲਾਰਾ। ਜੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਸਿਮਰਨ ਕਰੀਏ ਤਾਂ ਸਦਾ-ਥਿਰ ਰਹਿਣ ਵਾਲਾ ਟਿਕਾਣਾ ਮਿਲ ਜਾਂਦਾ ਹੈ। ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਨੂੰ ਸਿਮਰਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਪ੍ਰਕਾਸ਼ ਲਈ ਯੋਗ ਬਣ ਜਾਂਦਾ ਹੈ।

ਜੇਹੜਾ ਮਨੁੱਖ ਮਾਇਆ ਦੇ ਮੋਹ ਵਿਚ ਜਾਂ ਮਾਇਆ ਦੇ ਲਾਲਚ ਵਿਚ ਫਸਿਆ ਰਹਿੰਦਾ ਹੈ ਉਹ ਪਰਮਾਤਮਾ ਦੀ ਦਰਗਾਹ ਵਿਚ ਕਬੂਲ ਨਹੀਂ ਹੁੰਦਾ, ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਨਹੀਂ ਮਿਲਦੀ। ਜਿਵੇਂ ਸੁੰਞੇ ਘਰ ਵਿਚ ਗਏ ਕਾਂ ਨੂੰ (ਕਿਸੇ ਨੇ ਰੋਟੀ ਦੀ ਗਰਾਹੀ ਆਦਿਕ ਨਹੀਂ ਪਾਣੀ) (ਤਿਵੇਂ ਮਾਇਆ ਦੇ ਮੋਹ ਵਿਚ ਫਸੇ ਜੀਵ ਨੂੰ ਪ੍ਰਭੂ ਦੀ ਹਜ਼ੂਰੀ ਵਿਚ) ਕਿਸੇ ਨੇ ਇਹ ਨਹੀਂ ਆਖਣਾ-ਆਓ ਜੀ, ਅੰਦਰ ਲੰਘ ਆਵੋ ਤੇ ਬੈਠ ਜਾਵੋ। ਉਸ ਮਨੁੱਖ ਨੂੰ ਜਨਮ ਮਰਨ ਦਾ ਗੇੜ ਭੁਗਤਣਾ ਪੈ ਜਾਂਦਾ ਹੈ, ਉਸ ਨੂੰ (ਇਸ ਗੇੜ ਦੇ ਕਾਰਨ ਪ੍ਰਭੂ-ਚਰਨਾਂ ਨਾਲੋਂ) ਲੰਮਾ ਵਿਛੋੜਾ ਹੋ ਜਾਂਦਾ ਹੈ। (ਮਾਇਆ ਦੇ ਮੋਹ ਵਿਚ ਫਸ ਕੇ) ਜਗਤ ਆਤਮਕ ਮੌਤ ਸਹੇੜ ਰਿਹਾ ਹੈ (ਜੇਹੜੇ ਭੀ ਮੋਹ ਵਿਚ ਫਸਦੇ ਹਨ ਉਹ) ਸਾਰੇ (ਆਤਮਕ ਮੌਤ ਮਰਦੇ ਹਨ। ਲਾਲਚ ਦੇ ਕਾਰਨ ਮਾਇਆ ਦੇ ਹੀ ਆਹਰ ਵਿਚ ਪਿਆ ਹੋਇਆ ਜਗਤ ਸਹੀ ਜੀਵਨ-ਰਾਹ ਤੋਂ ਖੁੰਝਿਆ ਰਹਿੰਦਾ ਹੈ। ਇਸ ਦੇ ਸਿਰ ਉਤੇ ਖਲੋਤਾ ਕਾਲ ਇਸ ਨੂੰ ਦੁੱਖੀ ਕਰਦਾ ਰਹਿੰਦਾ ਹੈ।੧।

ਹੇ ਭਾਈ! ਹੇ ਭਰਾਵੋਆਓ, ਅਸੀ ਪਿਆਰ ਨਾਲ ਰਲ ਕੇ ਬੈਠੀਏ, ਤੇ ਮਿਲ ਕੇ (ਆਪਣੇ ਵਿਛੁੜੇ ਸਾਥੀ ਨੂੰ) ਅਸੀਸਾਂ ਦੇਵੀਏ (ਉਸ ਦੇ ਵਾਸਤੇ ਪ੍ਰਭੂ-ਦਰ ਤੇ ਅਰਦਾਸਾਂ ਕਰੀਏ) ਪ੍ਰੀਤਮ-ਪ੍ਰਭੂ ਨਾਲ ਮਿਲਣ ਦੀਆਂ ਅਸੀਸਾਂ ਦੇਈਏ (ਅਰਦਾਸਾਂ ਕਰੀਏ। ਸਦਾ-ਥਿਰ ਮੇਲ ਸਿਰਫ਼ ਪਰਮਾਤਮਾ ਨਾਲ ਹੀ ਹੁੰਦਾ ਹੈ ਤੇ ਅਰਦਾਸ ਦੀ ਬਰਕਤਿ ਨਾਲ ਉਹ) ਸਦਾ-ਥਿਰ ਰਹਿਣ ਵਾਲਾ ਮਿਲਾਪ ਕਦੇ ਮੁੱਕਦਾ ਨਹੀਂ।

(ਹੇ ਸਤਸੰਗੀ ਭਰਾਵੋ! ਰਲ ਕੇ ਵਿਛੁੜੇ ਸਾਥੀ ਲਈ) ਅਰਦਾਸਾਂ ਕਰੋ (ਅਤੇ ਆਪ ਭੀ) ਪਰਮਾਤਮਾ ਦੀ ਭਗਤੀ ਕਰੋ (ਭਗਤੀ ਦੀ ਬਰਕਤਿ ਨਾਲ ਪਰਮਾਤਮਾ ਦੇ ਚਰਨਾਂ ਵਿਚ ਮਿਲਾਪ ਹੋ ਜਾਂਦਾ ਹੈ) ਜੇਹੜੇ ਇਕ ਵਾਰੀ ਪ੍ਰਭੂ-ਚਰਨਾਂ ਨਾਲ ਮਿਲ ਜਾਂਦੇ ਹਨ ਉਹਨਾਂ ਦਾ ਫਿਰ ਕਦੇ ਵਿਛੋੜਾ ਨਹੀਂ ਹੁੰਦਾ।

ਪਰ ਕਈ ਐਸੇ ਹਨ ਜੋ ਪਰਮਾਤਮਾ ਦੇ ਨਾਮ ਤੋਂ ਖੁੰਝੇ ਫਿਰਦੇ ਹਨ ਜੋ ਸਦਾ ਕਾਇਮ ਰਹਿਣ ਵਾਲੇ ਟਿਕਾਣੇ ਤੋਂ ਉਖੜੇ ਫਿਰਦੇ ਹਨ। ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨਾ ਸਹੀ ਜੀਵਨ-ਖੇਡ ਹੈ ਜੋ ਗੁਰੂ ਦੇ ਸ਼ਬਦ ਵਿਚ ਜੁੜ ਕੇ ਖੇਡੀ ਜਾ ਸਕਦੀ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ ਉਹ ਜਮ ਦੇ ਰਸਤੇ ਤੇ ਨਹੀਂ ਜਾਂਦੇ, ਉਹ ਸਦਾ ਲਈ ਹੀ ਉਸ ਪਰਮਾਤਮਾ ਵਿਚ ਜੁੜੇ ਰਹਿੰਦੇ ਹਨ ਜਿਸ ਦਾ ਸਰੂਪ (ਵੇਸ) ਸਦਾ ਲਈ ਅਟੱਲ ਹੈ।

ਹੇ ਸੱਜਣ ਮਿੱਤ੍ਰ ਸਤਸੰਗੀਓ! ਸਤਸੰਗ ਵਿਚ ਰਲ ਬੈਠੋ। ਜੇਹੜੇ ਬੰਦੇ ਸਤਸੰਗ ਵਿਚ ਆਏ ਹਨ ਉਹਨਾਂ ਨੇ ਗੁਰੂ ਨੂੰ ਮਿਲ ਕੇ ਮਾਇਆ ਦੇ ਮੋਹ ਦੇ ਫਾਹੇ ਵੱਢ ਲਏ ਹਨ।੨।

ਹੇ ਭਾਈ! ਜੀਵ ਆਪਣੇ ਪੂਰਬਲੇ ਕੀਤੇ ਕਰਮਾਂ ਅਨੁਸਾਰ ਨਵੇਂ ਜੀਵਨ ਵਿਚ ਭੋਗਣ ਵਾਸਤੇ) ਦੁੱਖ ਅਤੇ ਸੁਖ-ਰੂਪ ਲੇਖ (ਪਰਮਾਤਮਾ ਦੀ ਦਰਗਾਹ ਵਿਚੋਂ ਆਪਣੇ ਮੱਥੇ ਤੇ) ਲਿਖਾ ਕੇ ਜਗਤ ਵਿਚ ਨੰਗਾ ਹੀ ਆਉਂਦਾ ਹੈ (ਜਨਮ ਸਮੇ ਹੀ ਉਹ ਸਮਾ ਭੀ ਨਿਯਤ ਕੀਤਾ ਜਾਂਦਾ ਹੈ ਜਦੋਂ ਜੀਵ ਨੇ ਜਗਤ ਤੋਂ ਵਾਪਸ ਤੁਰ ਪੈਣਾ ਹੁੰਦਾ ਹੈ) ਉਹ ਮੁਕਰਰ ਕੀਤਾ ਹੋਇਆ ਸਮਾ ਅਗਾਂਹ ਪਿਛਾਂਹ ਨਹੀਂ ਹੋ ਸਕਦਾ, (ਨਾਹ ਹੀ ਉਹ ਦੁਖ ਸੁਖ ਵਾਪਰਨੋਂ ਹਟ ਸਕਦਾ ਹੈ) ਜੋ ਪੂਰਬਲੇ ਜਨਮ ਵਿਚ ਕਰਮ ਕਰ ਕੇ (ਕਮਾਈ ਵਜੋਂ) ਖੱਟਿਆ ਹੈ। (ਜੀਵ ਦੇ ਕੀਤੇ ਕਰਮਾਂ ਅਨੁਸਾਰ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਸੋਚ-ਵਿਚਾਰ ਕੇ ਲਿਖ ਦਿੱਤਾ ਹੁੰਦਾ ਹੈ ਕਿ ਜੀਵ ਨੇ ਨਵੇਂ ਜੀਵਨ-ਸਫ਼ਰ ਵਿਚ ਨਾਮ-ਅੰਮ੍ਰਿਤ ਵਿਹਾਝਣਾ ਹੈ ਜਾਂ ਮਾਇਆ-ਜ਼ਹਿਰ ਖੱਟਣਾ ਹੈ। (ਪਿਛਲੇ ਕੀਤੇ ਅਨੁਸਾਰ ਹੀ ਪ੍ਰਭੂ ਦੀ ਰਜ਼ਾ ਵਿਚ) ਜਿਧਰ ਜੀਵ ਨੂੰ ਲਾਇਆ ਜਾਂਦਾ ਹੈ ਉਧਰ ਇਹ ਲੱਗ ਪੈਂਦਾ ਹੈ। (ਉਸੇ ਲਿਖੇ ਅਨੁਸਾਰ ਹੀ) ਜਾਦੂ ਟੂਣੇ ਕਰਨ ਵਾਲੀ ਮਾਇਆ ਜੀਵ ਉਤੇ ਜਾਦੂ ਪਾ ਦੇਂਦੀ ਹੈ, ਇਸ ਦੇ ਗਲ ਵਿਚ ਕਈ ਰੰਗਾਂ ਵਾਲਾ ਧਾਗਾ ਪਾ ਦੇਂਦੀ ਹੈ (ਭਾਵ, ਕਈ ਤਰੀਕਿਆਂ ਨਾਲ ਮਾਇਆ ਇਸ ਨੂੰ ਮੋਹ ਲੈਂਦੀ ਹੈ। (ਇਸ ਮੋਹਣੀ ਮਾਇਆ ਦੇ ਪ੍ਰਭਾਵ ਹੇਠ ਹੀ) ਜੀਵ ਦੀ ਮਤਿ ਥੋੜ੍ਹ-ਵਿਤੀ ਹੋ ਜਾਂਦੀ ਹੈ, ਜੀਵ ਦਾ ਮਨ ਥੋੜ੍ਹ-ਵਿਤਾ ਹੋ ਜਾਂਦਾ ਹੈ (ਭਾਵ, ਇਸ ਵਿਚ ਵਿਤਕਰਾ ਤੇ ਮੇਰ-ਤੇਰ ਆ ਜਾਂਦੇ ਹਨ, ਆਪਣੇ ਨਿੱਕੇ ਜਿਹੇ ਸੁਅਰਥ ਤੋਂ ਬਾਹਰ ਵੇਖ ਸੋਚ ਨਹੀਂ ਸਕਦਾ) , ਜਿਵੇਂ ਮੱਖੀ ਗੁੜ ਖਾਂਦੀ ਹੈ (ਤੇ ਗੁੜ ਨਾਲ ਚੰਬੜ ਕੇ ਹੀ ਮਰ ਜਾਂਦੀ ਹੈ, ਤਿਵੇਂ ਜੀਵ ਮਾਇਆ ਨਾਲ ਚੰਬੜ ਕੇ ਆਤਮਕ ਮੌਤੇ ਮਰ ਜਾਂਦਾ ਹੈ। ਜੀਵ ਜਗਤ ਵਿਚ ਨੰਗਾ ਹੀ ਆਉਂਦਾ ਹੈ ਤੇ ਨੰਗਾ ਹੀ ਬੰਨ੍ਹ ਕੇ ਅੱਗੇ ਲਾ ਲਿਆ ਜਾਂਦਾ ਹੈ।੩।

ਹੇ ਭਾਈ! ਜਿਸ ਜੀਵ ਦੇ ਇਥੋਂ ਚਲਾਣੇ ਦਾ ਸੱਦਾ ਆ ਜਾਂਦਾ ਹੈ, ਰੋ ਰੋ ਕੇ ਉਸ ਸੱਦੇ ਨੂੰ ਟਾਲ ਨਹੀਂ ਸਕੀਦਾ, ਇਹ ਅਟੱਲ ਨਿਯਮ ਹੈ, ਪਰ ਫਿਰ ਭੀ) ਜੇ ਕਿਸੇ ਨੇ (ਇਸ ਸੱਦੇ ਨੂੰ ਟਾਲਣ ਲਈ) ਰੋਣਾ ਹੀ ਹੈ ਤਾਂ ਰੋ ਕੇ ਵੇਖ ਲਵੋ। ਪਿਆਰਾ ਸੰਬੰਧੀ ਬੰਨ੍ਹ ਕੇ ਅੱਗੇ ਤੋਰ ਲਿਆ ਜਾਂਦਾ ਹੈ। (ਉਸ ਦੇ ਇਥੋਂ ਕੂਚ ਵਾਸਤੇ ਪਰਮਾਤਮਾ ਦੀ ਦਰਗਾਹ ਦਾਲਿਖਿਆ ਹੁਕਮ ਮਿਟਾ ਨਹੀਂ ਸਕੀਦਾ, ਪ੍ਰਭੂ ਦੇ ਦਰ ਤੋਂ ਸੱਦਾ ਆ ਜਾਂਦਾ ਹੈ (ਉਹ ਸੱਦਾ ਅਮਿੱਟ ਹੈ

ਜਦੋਂ ਪਰਮਾਤਮਾ ਨੂੰ (ਆਪਣੀ ਰਜ਼ਾ ਵਿਚ) ਚੰਗਾ ਲੱਗਦਾ ਹੈ, ਤਾਂ (ਜੀਵ ਵਾਸਤੇ ਕੂਚ ਦਾ) ਸੱਦਾ ਆ ਜਾਂਦਾ ਹੈ, ਰੋਣ ਵਾਲੇ ਸੰਬੰਧੀ ਰੋਂਦੇ ਹਨ। ਪੁੱਤਰ, ਭਰਾ, ਭਤੀਜੇਬੜੇ ਪਿਆਰੇ ਸੰਬੰਧੀ (ਸਭੇ ਹੀ) ਰੋਂਦੇ ਹਨ।

ਜੀਵ (ਕੂਚ ਕਰ ਜਾਣ ਵਾਲੇ ਆਪਣੇ ਸੰਬੰਧੀ ਦੇ ਪਿੱਛੇ ਦੁਨੀਆ ਵਿਚ ਵਾਪਰਨ ਵਾਲੇ ਦੁੱਖਾਂ ਦੇ) ਸਹਮ ਵਿਚ ਰੋਂਦਾ ਹੈ, ਤੇ ਉਸ ਦੇ ਗੁਣਾਂ (ਸੁਖਾਂ) ਨੂੰ ਮੁੜ ਮੁੜ ਚੇਤੇ ਕਰਦਾ ਹੈ, ਪਰ ਕਦੇ ਭੀ ਕੋਈ ਜੀਵ ਮੁਏ ਪ੍ਰਾਣੀਆਂ ਦੇ ਨਾਲ ਮਰਦਾ ਨਹੀਂ ਹੈ (ਜੀਊਣਾ ਹਰੇਕ ਨੂੰ ਪਿਆਰਾ ਲੱਗਦਾ ਹੈ, ਆਈ ਤੋਂ ਬਿਨਾ ਕੋਈ ਮਰ ਭੀ ਨਹੀਂ ਸਕਦਾ

ਹੇ ਨਾਨਕ! ਇਹ ਮਰਨ ਤੇ ਜੰਮਣ ਦਾ ਸਿਲਸਿਲਾ ਤਾਂ ਜਾਰੀ ਹੀ ਰਹਿਣਾ ਹੈ) ਉਹ ਬੰਦੇ ਸਦਾ ਹੀ ਮਹਾ ਸਿਆਣੇ ਹਨ ਜੋ ਸਦਾ-ਥਿਰ-ਪ੍ਰਭੂ ਦੇ ਗੁਣ ਹਿਰਦੇ ਵਿਚ ਵਸਾ ਕੇ ਮਾਇਆ ਦੇ ਮੋਹ ਵਲੋਂ ਉਪਰਾਮ ਹੁੰਦੇ ਹਨ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਸੋਰਠਿ ਮਹਲਾ ੫ ॥ ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ ਅਨਦ ਕਰਹਿ ਨਰ ਨਾਰੀ ॥ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥ ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥ {ਪੰਨਾ 628}

ਅਰਥ: ਹੇ ਸੰਤ ਜਨੋ! ਜਿਸ ਮਨੁੱਖ ਨੂੰ ਇਹ ਯਕੀਨ ਹੋ ਜਾਂਦਾ ਹੈ ਕਿ) ਪਾਰਬ੍ਰਹਮ ਪੂਰਨ ਪਰਮੇਸਰ ਸਭ ਥਾਵਾਂ ਵਿਚ ਮੌਜੂਦ ਹੈ (ਉਸ ਮਨੁੱਖ ਨੂੰ) ਸਭ ਥਾਵਾਂ ਵਿਚ ਸੁਖ ਹੀ ਪ੍ਰਤੀਤ ਹੁੰਦਾ ਹੈ।ਰਹਾਉ।

ਹੇ ਸੰਤ ਜਨੋ! ਜਿਸ ਮਨੁੱਖ ਦੇ ਆਤਮਕ ਜੀਵਨ ਵਾਸਤੇ) ਪਰਮੇਸਰ ਨੇ (ਵਿਕਾਰਾਂ ਦੇ ਰਾਹ ਵਿਚ) ਡੱਕਾ ਮਾਰ ਦਿੱਤਾ, (ਉਸ ਮਨੁੱਖ ਦੇ ਅੰਦਰੋਂ) ਪਰਮੇਸਰ ਨੇ ਦੁੱਖਾਂ ਤੇ ਰੋਗਾਂ ਦਾ ਡੇਰਾ ਹੀ ਮੁਕਾ ਦਿੱਤਾ। ਜਿਨ੍ਹਾਂ ਜੀਵਾਂ ਉਤੇ ਪ੍ਰਭੂ ਨੇ (ਇਹ) ਕਿਰਪਾ ਕਰ ਦਿੱਤੀ ਉਹ ਸਾਰੇ ਜੀਵ ਆਤਮਕ ਆਨੰਦ ਮਾਣਦੇ ਹਨ।੧।

ਹੇ ਸੰਤ ਜਨੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਜਿਸ ਮਨੁੱਖ ਦੇ ਅੰਦਰ ਆ ਵੱਸੀ, ਉਸ ਨੇ ਆਪਣੀ ਸਾਰੀ ਚਿੰਤਾ ਦੂਰ ਕਰ ਲਈ। ਹੇ ਨਾਨਕ! ਦਇਆ ਦਾ ਸੋਮਾ ਪ੍ਰਭੂ ਉਸ ਮਨੁੱਖ ਉੱਤੇ ਮੇਹਰਵਾਨ ਹੋਇਆ ਰਹਿੰਦਾ ਹੈ, ਉਹ ਮਨੁੱਖ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ (ਸਦਾ) ਉਚਾਰਦਾ ਹੈ।੨।੧੩।੭੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ {ਪੰਨਾ 609}

ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ।

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।

ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।

(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩।

ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ {ਪੰਨਾ 684}

ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।

ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ੨।

ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ੩।

ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ {ਪੰਨਾ 571}

ਅਰਥ: ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ। ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ। ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ।

ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈਂਦੇ ਹਨ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ। ਹੇ ਨਾਨਕ! ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਸੰਸਾਰ-ਸਮੁੰਦਰ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ।੧।

ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥ ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥ {ਪੰਨਾ 571}

ਅਰਥ: ਮਾਇਆ ਦਾ ਮੋਹ ਨਿਰਾ-ਪੁਰਾ ਪਾਗਲ-ਪਨ ਹੈ (ਜੋ ਦੁਨੀਆ ਨੂੰ ਚੰਬੜਿਆ ਹੋਇਆ ਹੈ, ਦੁਨੀਆ ਇਸ) ਮਾਇਆ ਦੇ ਮੋਹ ਵਿਚ ਸਹੀ ਜੀਵਨ-ਰਾਹ ਤੋਂ ਖੁੰਝੀ ਜਾ ਰਹੀ ਹੈ। (ਇਹ ਮੇਰੀ) ਮਾਂ (ਹੈ, ਇਹ ਮੇਰਾ) ਪਿਉ (ਹੈ ਇਹ ਮੇਰੀ ਇਸਤ੍ਰੀ ਹੈ, ਇਹ ਮੇਰਾ ਪੁੱਤਰ ਹੈ-ਇਹ ਭੀ) ਨਿਰਾ ਮੋਹ ਹੈ, ਇਸ ਮੋਹ ਵਿਚ ਹੀ ਦੁਨੀਆ ਉਲਝੀ ਪਈ ਹੈ। ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ (ਲੁਕਾਈ ਸੰਬੰਧੀਆਂ ਦੇ) ਮੋਹ ਵਿਚ ਫਸੀ ਰਹਿੰਦੀ ਹੈ, (ਆਪਣੀ ਕਿਸੇ ਸਿਆਣਪ-ਚਤੁਰਾਈ ਨਾਲ ਪੂਰਬਲੇ ਕਰਮਾਂ ਦੇ ਸੰਸਕਾਰਾਂ ਨੂੰ) ਕੋਈ ਮਨੁੱਖ ਮਿਟਾ ਨਹੀਂ ਸਕਦਾ। ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਇਹ ਮਾਇਆ ਦਾ ਮੋਹ ਰਚ ਕੇ (ਤਮਾਸ਼ਾ) ਵੇਖ ਰਿਹਾ ਹੈ (ਕੋਈ ਉਸ ਦੇ ਰਾਹ ਵਿਚ ਰੋਕ ਨਹੀਂ ਪਾ ਸਕਦਾ, ਕਿਉਂਕਿਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਕੇ (ਮੋਹ ਵਿਚ) ਸੜ ਸੜ ਕੇ ਦੁੱਖੀ ਹੁੰਦਾ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਉਸ ਨੂੰ ਸ਼ਾਂਤੀ ਨਹੀਂ ਮਿਲ ਸਕਦੀ। ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ ਹਰੇਕ ਜੀਵ ਕੁਰਾਹੇ ਪਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਸਹੀ ਜੀਵਨ-ਰਾਹ ਤੋਂ ਖੁੰਝਾ ਹੋਇਆ ਹੈ।੨।

ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ਅਰਦਾਸਿ ਕਰੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥ {ਪੰਨਾ 571}

ਅਰਥ: ਹੇ ਭਾਈ! ਇਸ ਸੰਸਾਰ ਨੂੰ (ਵਿਕਾਰਾਂ ਵਿਚ) ਸੜਦਾ ਵੇਖ ਕੇ (ਜੇਹੜੇ ਮਨੁੱਖ) ਦੌੜ ਕੇ ਪਰਮਾਤਮਾ ਦੀ ਸਰਨ ਜਾ ਪੈਂਦੇ ਹਨ (ਉਹ ਸੜਨੋਂ ਬਚ ਜਾਂਦੇ ਹਨ। ਮੈਂ (ਭੀ) ਪੂਰੇ ਗੁਰੂ ਅੱਗੇ ਅਰਜ਼ੋਈ ਕਰਦਾ ਹਾਂ-ਮੈਨੂੰ (ਵਿਕਾਰਾਂ ਦੀ ਸੜਨ ਤੋਂ) ਬਚਾ ਲੈ, ਮੈਨੂੰ (ਇਹ) ਵਡਿਆਈ ਬਖ਼ਸ਼। ਮੈਨੂੰ ਆਪਣੀ ਸਰਨ ਵਿਚ ਰੱਖ ਪਰਮਾਤਮਾ ਦਾ ਨਾਮ ਜਪਣ ਦੀ ਵਡਿਆਈ ਬਖ਼ਸ਼। ਇਹ ਦਾਤਿ ਬਖ਼ਸ਼ਣ ਦੀ ਸਮਰੱਥਾ ਰੱਖਣ ਵਾਲਾ ਤੇਰੇ ਜੇਡਾ ਹੋਰ ਕੋਈ ਨਹੀਂ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਵਿਚ ਲੱਗਦੇ ਹਨ, ਉਹ ਵੱਡੇ ਭਾਗਾਂ ਵਾਲੇ ਹਨਉਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ ਜੇਹੜਾ ਹਰੇਕ ਜੁਗ ਵਿਚ ਇਕ ਆਪ ਹੀ ਆਪ ਹੈ।

(ਹੇ ਭਾਈ! ਜੇ ਕੋਈ ਮਨੁੱਖ) ਜਤ ਸਤ ਸੰਜਮ (ਆਦਿਕ) ਕਰਮ ਕਮਾਂਦਾ ਹੈ (ਉਸ ਦਾ ਇਹ ਉੱਦਮ ਵਿਅਰਥ ਜਾਂਦਾ ਹੈ) , ਗੁਰੂ ਦੀ ਸਰਨ ਪੈਣ ਤੋਂ ਬਿਨਾ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ। ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੀ ਸਰਨ ਜਾ ਪੈਂਦਾ ਹੈ, ਪਰਮਾਤਮਾ ਉਸ ਨੂੰ ਗੁਰੂ ਦਾ ਸ਼ਬਦ ਸਮਝਣ ਦੀ ਦਾਤਿ ਬਖ਼ਸ਼ਦਾ ਹੈ।੩।

ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥ ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥ ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥ ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥ {ਪੰਨਾ 571}

ਅਰਥ: ਹੇ ਭਾਈ! ਪਰਮਾਤਮਾ ਜੇਹੜੀ ਅਕਲ (ਮਨੁੱਖ ਨੂੰ) ਦੇਂਦਾ ਹੈ (ਉਸ ਦੇ ਅੰਦਰ) ਉਹੀ ਮਤਿ ਪਰਗਟ ਹੁੰਦੀ ਹੈ। (ਪ੍ਰਭੂ ਦੀ ਦਿੱਤੀ ਮਤਿ ਤੋਂ ਬਿਨਾ) ਹੋਰ ਕੋਈ ਮਤਿ (ਮਨੁੱਖ ਗ੍ਰਹਿਣ) ਨਹੀਂ (ਕਰ ਸਕਦਾ

ਹੇ ਪ੍ਰਭੂ! ਹਰੇਕ ਜੀਵ ਦੇ) ਅੰਦਰ ਤੇ ਬਾਹਰ ਸਿਰਫ਼ ਤੂੰ ਹੀ ਵੱਸਦਾ ਹੈਂ, ਤੂੰ ਆਪ ਹੀ ਜੀਵ ਨੂੰ ਸਮਝ ਬਖ਼ਸ਼ਦਾ ਹੈਂ। (ਹੇ ਪ੍ਰਭੂ!) ਤੂੰ ਆਪ ਹੀ (ਜੀਵ ਨੂੰ) ਅਕਲ ਦੇਂਦਾ ਹੈਂ (ਤੇਰੀ ਦਿੱਤੀ ਹੋਈ ਅਕਲ ਤੋਂ ਬਿਨਾ) ਕੋਈ ਹੋਰ (ਅਕਲ ਜੀਵ ਨੂੰਪਸੰਦ ਹੀ ਨਹੀਂ ਆ ਸਕਦੀ। (ਤਾਂਹੀਏ, ਹੇ ਭਾਈ!) ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਪਰਮਾਤਮਾ ਦੇ ਨਾਮ ਦਾ ਸਵਾਦ ਚੱਖਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ ਸਦਾ ਅਡੋਲ ਚਿੱਤ ਟਿਕਿਆ ਰਹਿੰਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸਤਿਗੁਰੂ ਵਡਿਆਈ ਦੇਂਦਾ ਹੈ, ਉਹ ਆਪਣੇ ਹਿਰਦੇ ਵਿਚ ਹੀ ਪ੍ਰਭੂ ਦੀ ਹਜ਼ੂਰੀ ਹਾਸਲ ਕਰ ਲੈਂਦਾ ਹੈ।

ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਹੀ ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰਦੇ ਹਨ, ਸਦਾ-ਥਿਰ ਪ੍ਰਭੂ ਉਹਨਾਂ ਦੀ ਉਹ (ਨਾਮ ਸਿਮਰਨ ਵਾਲੀ) ਅਕਲ ਪਰਵਾਨ ਕਰਦਾ ਹੈ।੪।੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਜੈਤਸਰੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥ {ਪੰਨਾ 700}

ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ।

ਹੇ ਭਾਈ! ਮਾਂ ਪਿਉਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧।

ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ 'ਹਾਇ, ਹਾਇਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨।

ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ) , ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩।

ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੭॥ {ਪੰਨਾ 655-656}

ਅਰਥ: ਹੇ ਮੂਰਖ! ਤੂੰ ਪਰਮਾਤਮਾ ਦਾ ਨਾਮ (ਤਾਂ) ਸਿਮਰਦਾ ਨਹੀਂ (ਨਾਮ ਨੂੰ ਵਿਸਾਰ ਕੇ) ਮੁੜ ਮੁੜ ਹੋਰ ਸੋਚਾਂ ਸੋਚਣ ਦਾ ਤੈਨੂੰ ਕੀਹ ਲਾਭ ਹੋਵੇਗਾ?੧।ਰਹਾਉ।

(ਹੇ ਗੰਵਾਰ!) ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨਿਰੇ ਪੜ੍ਹਨ ਸੁਣਨ ਤੋਂ ਕੋਈ ਫ਼ਾਇਦਾ ਨਹੀਂਜੇ ਇਸ ਪੜ੍ਹਨ ਸੁਣਨ ਦੇ ਕੁਦਰਤੀ ਨਤੀਜੇ ਦੇ ਤੌਰ ਤੇ ਉਸ ਪ੍ਰਭੂ ਦਾ ਮਿਲਾਪ ਨਾਹ ਹੋਵੇ।੧।

ਹਨੇਰੇ ਵਿਚ (ਤਾਂਦੀਵੇ ਦੀ ਲੋੜ ਹੁੰਦੀ ਹੈ (ਤਾਕਿ ਅੰਦਰੋਂਉਹ ਹਰਿ-ਨਾਮ ਪਦਾਰਥ ਮਿਲ ਪਏ, ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, (ਇਸ ਤਰ੍ਹਾਂ ਧਾਰਮਿਕ ਪੁਸਤਕਾਂ ਪੜ੍ਹਨ ਨਾਲ ਉਹ ਗਿਆਨ ਦਾ ਦੀਵਾ ਮਨ ਵਿਚ ਜਗਣਾ ਚਾਹੀਦਾ ਹੈ ਜਿਸ ਨਾਲ ਅੰਦਰ-ਵੱਸਦਾ ਰੱਬ ਲੱਭ ਪਏ। ਜਿਸ ਮਨੁੱਖ ਨੂੰ ਉਹ ਅਪਹੁੰਚ ਹਰਿ-ਨਾਮ ਪਦਾਰਥ ਮਿਲ ਪੈਂਦਾ ਹੈ, ਉਸ ਦੇ ਅੰਦਰ ਉਹ ਦੀਵਾ ਫਿਰ ਸਦਾ ਟਿਕਿਆ ਰਹਿੰਦਾ ਹੈ।੨।

ਕਬੀਰ ਆਖਦਾ ਹੈ-ਉਸ ਅਪਹੁੰਚ ਹਰਿ-ਨਾਮ ਪਦਾਰਥ ਨਾਲ ਮੇਰੀ ਭੀ ਜਾਣ-ਪਛਾਣ ਹੋ ਗਈ ਹੈ। ਜਦੋਂ ਤੋਂ ਜਾਣ-ਪਛਾਣ ਹੋਈ ਹੈ, ਮੇਰਾ ਮਨ ਉਸੇ ਵਿਚ ਹੀ ਪਰਚ ਗਿਆ ਹੈ। (ਪਰ ਜਗਤ ਲੋੜਦਾ ਹੈ ਧਰਮ-ਪੁਸਤਕਾਂ ਦੇ ਰਿਵਾਜੀ ਪਾਠ ਕਰਨੇ ਕਰਾਉਣੇ ਤੇ ਤੀਰਥ ਆਦਿਕਾਂ ਦੇ ਇਸ਼ਨਾਨਸੋ,) ਪਰਮਾਤਮਾ ਵਿਚ ਮਨ ਜੁੜਨ ਨਾਲ (ਕਰਮ-ਕਾਂਡੀ) ਜਗਤ ਦੀ ਤਸੱਲੀ ਨਹੀਂ ਹੁੰਦੀ; (ਦੂਜੇ ਪਾਸੇ,) ਨਾਮ ਸਿਮਰਨ ਵਾਲੇ ਨੂੰ ਭੀ ਇਹ ਮੁਥਾਜੀ ਨਹੀਂ ਹੁੰਦੀ ਕਿ ਜ਼ਰੂਰ ਹੀ ਲੋਕਾਂ ਦੀ ਤਸੱਲੀ ਭੀ ਕਰਾਏ, (ਤਾਹੀਏਂ, ਆਮ ਤੌਰ ਤੇ ਇਹਨਾਂ ਦਾ ਅਜੋੜ ਹੀ ਬਣਿਆ ਰਹਿੰਦਾ ਹੈ੩।੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਸਲੋਕੁ ਮਃ ੩ ॥ ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥ ਦੂਜੈ ਭਾਇ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥ ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥ ਨਾਨਕ ਬਿਨੁ ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥੧॥ {ਪੰਨਾ 591}

ਅਰਥ: ਸਤਿਗੁਰੂ ਦੇ ਦੱਸੇ ਰਾਹ ਤੇ ਤੁਰਨ ਤੋਂ ਬਿਨਾ ਮਨੁੱਖਾ ਜਨਮ ਵਿਅਰਥ ਗਵਾ ਕੇ ਸੰਸਾਰ ਮੁਇਆ ਹੋਇਆ ਹੈਮਾਇਆ ਦੇ ਪਿਆਰ ਵਿਚ ਭਾਰੀ ਕਲੇਸ਼ ਲੱਗਦਾ ਹੈ ਤੇ (ਇਸੇ ਵਿਚ ਹੀ) ਮਰਦਾ ਹੈ ਫੇਰ ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ; (ਜਦ ਤਾਈਂ ਜੀਊਂਦਾ ਹੈ, ਇਸ ਦਾ ਵਿਕਾਰਾਂ ਦੇਗੰਦ ਵਿਚ ਵਾਸ ਰਹਿੰਦਾ ਹੈ, (ਮੁਇਆਂ) ਪਰਤ ਪਰਤ ਕੇ ਜੂਨਾਂ ਵਿਚ ਪੈਂਦਾ ਹੈਹੇ ਨਾਨਕਅਖ਼ੀਰਲੇ ਵੇਲੇ ਪਛੁਤਾਉਂਦਾ ਹੋਇਆ ਜਾਂਦਾ ਹੈ (ਕਿਉਂਕਿ ਉਸ ਵੇਲੇ ਚੇਤਾ ਆਉਂਦਾ ਹੈ) ਕਿ ਨਾਮ ਤੋਂ ਬਿਨਾ ਜਮ ਸਜ਼ਾ ਦੇਵੇਗਾ।੧।

ਮਃ ੩ ॥ ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥ ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥ {ਪੰਨਾ 592}

ਅਰਥ: ਇਸ ਸੰਸਾਰ ਵਿਚ ਪਤੀ ਇੱਕੋ ਪਰਮਾਤਮਾ ਹੀ ਹੈ, ਹੋਰ ਸਾਰੀ ਸ੍ਰਿਸ਼ਟੀ (ਉਸ ਦੀਆਂਇਸਤ੍ਰੀਆਂ ਹਨਪਰਮਾਤਮਾ ਪਤੀ ਸਾਰੇ ਘਟਾਂ ਨੂੰ ਭੋਗਦਾ ਹੈ (ਭਾਵ, ਸਾਰੇ ਸਰੀਰਾਂ ਵਿਚ ਵਿਆਪਕ ਹੈ) ਤੇ ਨਿਰਲੇਪ ਭੀ ਹੈ, ਇਸ ਅਲੱਖ ਪ੍ਰਭੂ ਦੀ ਸਮਝ ਨਹੀਂ ਪੈਂਦੀ।

ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥ ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥ {ਪੰਨਾ 592}

ਅਰਥ: (ਜਿਸ ਮਨੁੱਖ ਨੂੰ) ਪੂਰੇ ਸਤਿਗੁਰੂ ਨੇ (ਉਸ ਅਲੱਖ ਪ੍ਰਭੂ ਦਾ) ਦਰਸ਼ਨ ਕਰਾ ਦਿੱਤਾ, ਉਸ ਨੂੰ ਸਤਿਗੁਰੂ ਦੇ ਸ਼ਬਦ ਦੁਆਰਾ ਸਮਝ ਪੈ ਗਈਜਿਨ੍ਹਾਂ ਮਨੁੱਖਾਂ ਨੇ ਸ਼ਬਦ ਦੀ ਰਾਹੀਂ ਅਹੰਕਾਰ ਦੂਰ ਕੀਤਾ ਹੈ, ਜੋ ਪ੍ਰਭੂ ਪੁਰਖ ਨੂੰ ਜਪਦੇ ਹਨ, ਉਹ ਭੀ ਉਸ ਪੁਰਖ ਦਾ ਰੂਪ ਹੋ ਜਾਂਦੇ ਹਨ!

ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ ॥ ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥ {ਪੰਨਾ 592}

ਅਰਥ: ਉਸ ਅਲੱਖ ਹਰੀ ਦਾ ਕੋਈ ਸ਼ਰੀਕ ਨਹੀਂਨਾ ਕੋਈ ਦੁਖੀ ਕਰਨ ਵਾਲਾ (ਕੰਟਕ-ਰੂਪ) ਉਸ ਦਾ ਵੈਰੀ ਹੈਉਸ ਦਾ ਰਾਜ ਸਦਾ ਅਟੱਲ ਹੈ, ਨਾ ਉਹ ਜੰਮਦਾ ਹੈ ਨਾ ਮਰਦਾ ਹੈ।

ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ ॥ ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥੨॥ {ਪੰਨਾ 592}

ਅਰਥ: (ਸੱਚਾ) ਸੇਵਕ ਉਸ ਸੱਚੇ ਹਰੀ ਦੀ ਸਿਫ਼ਤਿ-ਸਾਲਾਹ ਕਰ ਕੇ ਹਰ ਵੇਲੇ ਉਸ ਦਾ ਸਿਮਰਨ ਕਰਦਾ ਹੈਨਾਨਕ (ਭੀ ਉਸ) ਸੱਚੇ ਦੀ ਵਡਿਆਈ ਵੇਖ ਕੇ ਪ੍ਰਸੰਨ ਹੋ ਰਿਹਾ ਹੈ।੨।

ਪਉੜੀ ॥ ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ ਹਰਿ ਨਾਮੋ ਤਿਨ ਕੰਉ ਰਖਣਹਾਰਾ ॥ ਹਰਿ ਨਾਮੁ ਪਿਤਾ ਹਰਿ ਨਾਮੋ ਮਾਤਾ ਹਰਿ ਨਾਮੁ ਸਖਾਈ ਮਿਤ੍ਰੁ ਹਮਾਰਾ ॥ {ਪੰਨਾ 592}

ਅਰਥ: ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ ਹਰੀ ਦਾ ਨਾਮ ਵੱਸਦਾ ਹੈ, ਉਹਨਾਂ ਨੂੰ ਰੱਖਣ ਵਾਲਾ ਹਰੀ ਦਾ ਨਾਮ ਹੀ ਹੁੰਦਾ ਹੈ। (ਉਹਨਾਂ ਦਾ ਯਕੀਨ ਬਣ ਜਾਂਦਾ ਹੈ ਕਿ) ਹਰੀ ਦਾ ਨਾਮ ਹੀ ਸਾਡਾ ਮਾਂ ਪਿਉ ਹੈ ਤੇ ਨਾਮ ਹੀ ਸਾਡਾ ਸਖਾ ਤੇ ਮਿਤ੍ਰ ਹੈ।

ਹਰਿ ਨਾਵੈ ਨਾਲਿ ਗਲਾ ਹਰਿ ਨਾਵੈ ਨਾਲਿ ਮਸਲਤਿ ਹਰਿ ਨਾਮੁ ਹਮਾਰੀ ਕਰਦਾ ਨਿਤ ਸਾਰਾ ॥ ਹਰਿ ਨਾਮੁ ਹਮਾਰੀ ਸੰਗਤਿ ਅਤਿ ਪਿਆਰੀ ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ ॥ {ਪੰਨਾ 592}

ਅਰਥ: ਹਰੀ ਦੇ ਨਾਮ ਨਾਲ ਹੀ ਸਾਡੀਆਂ ਗੱਲਾਂ, ਤੇ ਨਾਮ ਨਾਲ ਹੀ ਸਲਾਹ ਹੈਨਾਮ ਹੀ ਸਦਾ ਸਾਡੀ ਸਾਰ ਲੈਂਦਾ ਹੈਹਰੀ ਦਾ ਨਾਮ ਹੀ ਸਾਡੀ ਪਿਆਰੀ ਸੰਗਤਿ ਹੈ, ਤੇ ਨਾਮ ਹੀ ਸਾਡੀ ਕੁਲ ਤੇ ਪਰਵਾਰ ਹੈ।

ਜਨ ਨਾਨਕ ਕੰਉ ਹਰਿ ਨਾਮੁ ਹਰਿ ਗੁਰਿ ਦੀਆ ਹਰਿ ਹਲਤਿ ਪਲਤਿ ਸਦਾ ਕਰੇ ਨਿਸਤਾਰਾ ॥੧੫॥  {ਪੰਨਾ 592}

ਅਰਥ: ਦਾਸ ਨਾਨਕ ਨੂੰ ਭੀ ਗੁਰੂ ਨੇ (ਉਸ) ਹਰੀ ਦਾ ਨਾਮ ਦਿੱਤਾ ਹੈ ਜੋ ਇਸ ਲੋਕ ਵਿਚ ਤੇ ਪਰਲੋਕ ਵਿਚ ਪਾਰ-ਉਤਾਰਾ ਕਰਦਾ ਹੈ।੧੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਸੂਹੀ ਮਹਲਾ ੪ ॥ ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥ ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥ ਹਰਿ ਧਨੁ ਸੰਚੀਐ ਭਾਈ ॥ ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥ ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥ ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥੨॥ {ਪੰਨਾ 733-734}

ਅਰਥ: ਹੇ ਭਾਈ! ਜੇਹੜਾ ਹਰੀ ਇਸ ਲੋਕ ਵਿਚ ਅਤੇ ਪਰਲੋਕ ਵਿਚ ਮਿੱਤਰ ਬਣਦਾ ਹੈ, ਉਸ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ।੧।ਰਹਾਉ।

ਹੇ ਭਾਈ! ਜਿਸ ਭੀ ਥਾਂ ਪਰਮਾਤਮਾ ਦਾ ਆਰਾਧਨ ਕੀਤਾ ਜਾਏ, ਉਹ ਮਿੱਤਰ ਪਰਮਾਤਮਾ ਉੱਥੇ ਹੀ ਆ ਮਦਦਗਾਰ ਬਣਦਾ ਹੈ। (ਪਰ ਉਹ) ਪਰਮਾਤਮਾ ਗੁਰੂ ਦੀ ਕਿਰਪਾ ਨਾਲ (ਹੀ ਮਨੁੱਖ ਦੇਮਨ ਵਿਚ ਵੱਸ ਸਕਦਾ ਹੈ, ਕਿਸੇ ਭੀ ਹੋਰ ਤਰੀਕੇ ਨਾਲ ਉਸ ਨੂੰ ਲੱਭਿਆ ਨਹੀਂ ਜਾ ਸਕਦਾ।੧।

ਹੇ ਭਾਈ! ਸਤਸੰਗੀਆਂ ਨਾਲ (ਮਿਲ ਕੇ) ਪਰਮਾਤਮਾ ਦਾ ਨਾਮ-ਧਨ ਖੱਟਿਆ ਜਾ ਸਕਦਾ ਹੈ, (ਸਤਸੰਗ ਤੋਂ ਬਿਨਾ) ਕਿਸੇ ਭੀ ਹੋਰ ਥਾਂ, ਕਿਸੇ ਭੀ ਹੋਰ ਜਤਨ ਨਾਲ ਹਰਿ-ਨਾਮ ਧਨ ਖ਼ਰੀਦਦਾ ਹੈ, ਨਾਸਵੰਤ ਪਦਾਰਥਾਂ ਦੇ ਵਪਾਰੀ (ਮਾਇਕ ਪਦਾਰਥ ਹੀ ਖ਼ਰੀਦਦੇ ਹਨ ਉਹਨਾਂ ਦੀ) ਸਿੱਖਿਆ ਨਾਲ ਹਰਿ-ਨਾਮ-ਧਨ ਪ੍ਰਾਪਤ ਨਹੀਂ ਕੀਤਾ ਜਾ ਸਕਦਾ।੨।

ਹਰਿ ਧਨੁ ਰਤਨੁ ਜਵੇਹਰੁ ਮਾਣਕੁ ਹਰਿ ਧਨੈ ਨਾਲਿ ਅੰਮ੍ਰਿਤ ਵੇਲੈ ਵਤੈ ਹਰਿ ਭਗਤੀ ਹਰਿ ਲਿਵ ਲਾਈ ॥ ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੇ ਨਿਖੁਟੈ ਨਾਹੀ ॥ ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥੩॥ ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ ਜਾਈ ॥ ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਡੰਡੁ ਨ ਲਗਾਈ ॥੪॥ {ਪੰਨਾ 734}

ਅਰਥ: ਹੇ ਭਾਈ! ਪਰਮਾਤਮਾ ਦਾ ਨਾਮ (ਭੀ) ਧਨ (ਹੈ, ਇਹ ਧਨ) ਰਤਨ ਜਵਾਹਰ ਮੋਤੀ (ਵਰਗਾ ਕੀਮਤੀ) ਹੈ। ਪ੍ਰਭੂ ਦੇ ਭਗਤਾਂ ਨੇ ਵੱਤਰ ਦੇ ਵੇਲੇ ਉੱਠ ਕੇ ਅੰਮ੍ਰਿਤ ਵੇਲੇ ਉੱਠ ਕੇ (ਉਸ ਵੇਲੇ ਉੱਠ ਕੇ ਜਦੋਂ ਆਤਮਕ ਜੀਵਨ ਪਲ੍ਹਰਦਾ ਹੈ) ਇਸ ਹਰਿ-ਨਾਮ ਧਨ ਨਾਲ ਸੁਰਤਿ ਜੋੜੀ ਹੁੰਦੀ ਹੈ। ਵੱਤਰ ਦੇ ਵੇਲੇ ਅੰਮ੍ਰਿਤ ਵੇਲੇ (ਉੱਠ ਕੇ) ਬੀਜਿਆ ਹੋਇਆ ਇਹ ਹਰਿ-ਨਾਮ-ਧਨ ਭਗਤ ਜਨ ਆਪ ਵਰਤਦੇ ਰਹਿੰਦੇ ਹਨ, ਹੋਰਨਾਂ ਨੂੰ ਵੰਡਦੇ ਰਹਿੰਦੇ ਹਨ, ਪਰ ਇਹ ਮੁੱਕਦਾ ਨਹੀਂ। ਭਗਤ ਜਨਾਂ ਨੂੰ ਇਸ ਲੋਕ ਵਿਚ ਪਰਲੋਕ ਵਿਚ ਇਸ ਹਰਿ-ਨਾਮ-ਧਨ ਦੇ ਕਾਰਨ ਇੱਜ਼ਤ ਮਿਲਦੀ ਹੈ।੩।

ਹੇ ਭਾਈ! ਇਸ ਹਰਿ-ਨਾਮ-ਧਨ ਨੂੰ ਕਿਸੇ ਕਿਸਮ ਦਾ ਕੋਈ ਡਰ-ਖ਼ਤਰਾ ਨਹੀਂ, ਇਹ ਸਦਾ ਹੀ ਕਾਇਮ ਰਹਿਣ ਵਾਲਾ ਹੈਸਦਾ ਹੀ ਟਿਕਿਆ ਰਹਿੰਦਾ ਹੈ। ਅੱਗ, ਚੋਰ, ਪਾਣੀ, ਮੌਤ-ਕਿਸੇ ਪਾਸੋਂ ਭੀ ਇਸ ਧਨ ਦਾ ਨੁਕਸਾਨ ਨਹੀਂ ਕੀਤਾ ਜਾ ਸਕਦਾ। ਕੋਈ ਲੁਟੇਰਾ ਇਸ ਹਰਿ-ਨਾਮ-ਧਨ ਦੇ ਨੇੜੇ ਨਹੀਂ ਢੁਕ ਸਕਦਾ। ਜਮ ਮਸੂਲੀਆ ਇਸ ਧਨ ਨੂੰ ਮਸੂਲ ਨਹੀਂ ਲਾ ਸਕਦਾ।੪।

ਸਾਕਤੀ ਪਾਪ ਕਰਿ ਕੈ ਬਿਖਿਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥ ਹਲਤੈ ਵਿਚਿ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਗਇਆ ਅਗੈ ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਈ ॥੫॥ ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥ ਇਸੁ ਹਰਿ ਧਨੈ ਕਾ ਤੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ ॥੬॥੩॥੧੦॥ {ਪੰਨਾ 734}

ਅਰਥ: ਹੇ ਭਾਈ! ਮਾਇਆ-ਵੇੜ੍ਹੇ ਮਨੁੱਖਾਂ ਨੇ (ਸਦਾ) ਪਾਪ ਕਰ ਕਰ ਕੇ ਮਾਇਆ-ਧਨ (ਹੀ) ਜੋੜਿਆ, (ਪਰ) ਉਹਨਾਂ ਦੇ ਨਾਲ (ਜਗਤ ਤੋਂ ਤੁਰਨ ਵੇਲੇ) ਇਹ ਧਨ ਇਕ ਕਦਮ ਭੀ ਸਾਥ ਨਾਹ ਕਰ ਸਕਿਆ। (ਇਸ ਮਾਇਆ-ਧਨ ਦੇ ਕਾਰਨ) ਮਾਇਆ-ਵੇੜ੍ਹੇ ਮਨੁੱਖ ਇਸ ਲੋਕ ਵਿਚ ਦੁਖੀ ਹੀ ਰਹੇ (ਮਰਨ ਵੇਲੇ ਇਹ ਧਨ) ਹੱਥੋਂ ਖੁੱਸ ਗਿਆ, ਅਗਾਂਹ ਪਰਲੋਕ ਵਿਚ ਜਾ ਕੇ ਮਾਇਆ-ਵੇੜ੍ਹੇ ਮਨੁੱਖ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਕੋਈ ਥਾਂ ਨਹੀਂ ਮਿਲਦੀ।੫।

ਹੇ ਸੰਤ ਜਨੋ! ਇਸ ਹਰਿ-ਨਾਮ-ਧਨ ਦਾ ਮਾਲਕ ਪਰਮਾਤਮਾ ਆਪ ਹੀ ਹੈ। ਜਿਸ ਮਨੁੱਖ ਨੂੰ ਸ਼ਾਹ ਪ੍ਰਭੂ ਇਹ ਧਨ ਦੇਂਦਾ ਹੈ, ਉਹ ਮਨੁੱਖ (ਇਸ ਜਗਤ ਵਿਚਇਹ ਹਰਿ-ਨਾਮ-ਸੌਦਾ ਵਿਹਾਝ ਕੇ ਇਥੋਂ ਤੁਰਦਾ ਹੈ। ਹੇ ਨਾਨਕ! ਆਖ-ਹੇ ਭਾਈ!) ਇਸ ਹਰਿ-ਨਾਮ-ਧਨ ਦੇ ਵਪਾਰ ਵਿਚ ਕਦੇ ਘਾਟਾ ਨਹੀਂ ਪੈਂਦਾ। ਗੁਰੂ ਨੇ ਆਪਣੇ ਸੇਵਕ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝਾ ਦਿੱਤੀ ਹੈ।੬।੩।੧੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਸੋਰਠਿ ਮਹਲਾ ੯ ॥ ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥ {ਪੰਨਾ 633}

ਅਰਥ: ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ, ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ੧।ਰਹਾਉ।

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗ਼ਲੀ-ਬੁਰਾਈ ਨਹੀਂ, ਕਿਸੇ ਦੀ ਖ਼ੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਹ ਲੋਭ ਹੈ, ਨਾਹ ਮੋਹ ਹੈ, ਨਾਹ ਅਹੰਕਾਰ ਹੈਜੇਹੜਾ ਮਨੁੱਖ ਖ਼ੁਸ਼ੀ ਤੇ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਹ ਆਦਰ ਪੋਹ ਸਕਦਾ ਹੈ ਨਾਹ ਨਿਰਾਦਰੀ (ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ੧।

ਹੇ ਭਾਈ! ਜੇਹੜਾ ਮਨੁੱਖਾਂ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ, ਜਗਤ ਤੋਂ ਨਿਰਮੋਹ ਰਹਿੰਦਾ ਹੈਜਿਸ ਮਨੁੱਖ ਨੂੰ ਨਾਹ ਕਾਮ-ਵਾਸਨਾ ਛੋਹ ਸਕਦੀ ਹੈ ਨਾਹ ਕ੍ਰੋਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ।੨।

(ਪਰ) ਹੇ ਨਾਨਕ! ਆਖ-) ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਹੀ ਜੀਵਨ ਦੀ) ਇਹ ਜਾਚ ਸਮਝੀ ਹੈ। ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ।੩।੧੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥ {ਪੰਨਾ 651}

ਅਰਥ: ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ।

ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥ {ਪੰਨਾ 651}

ਅਰਥ: ਹੇ ਨਾਨਕ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ।੧।

ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥ {ਪੰਨਾ 651-652}

ਅਰਥ: ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੁੰਦੀ ਹੈ। ਹੇ ਨਾਨਕ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ੨।

ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥ {ਪੰਨਾ 652}

ਅਰਥ: ਹੇ ਹਰੀ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ, ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ।

ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥ {ਪੰਨਾ 652}

ਅਰਥ: ਮੈਂ ਉਹਨਾਂ ਤੋਂ ਕੁਰਬਾਨ ਹਾਂਜੋ ਦਿਨ ਰਾਤ ਹਰੀ-ਨਾਮ ਜਪਦੇ ਹਨ, ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ।

ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥ {ਪੰਨਾ 652}

ਅਰਥ: ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂਜਿਸ ਨੇ ਮੈਨੂੰ ਪਿਆਰਾ ਸੱਜਣ ਪ੍ਰਭੂ ਸਾਥੀ ਮਿਲਾ ਦਿੱਤਾ ਹੈ।੨੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਸੂਹੀ ਮਹਲਾ ੪ ॥ ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥ ਗੁਰਿ ਤੁਠੈ ਹਰਿ ਰੰਗੁ ਚਾੜਿਆ ਫਿਰਿ ਬਹੁੜਿ ਨ ਹੋਵੀ ਭੰਙੁ ॥੧॥ ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਙੁ ॥ ਗੁਰਿ ਤੁਠੈ ਹਰਿ ਉਪਦੇਸਿਆ ਹਰਿ ਭੇਟਿਆ ਰਾਉ ਨਿਸੰਙੁ ॥੧॥ ਰਹਾਉ ॥ ਮੁੰਧ ਇਆਣੀ ਮਨਮੁਖੀ ਫਿਰਿ ਆਵਣ ਜਾਣਾ ਅੰਙੁ ॥ ਹਰਿ ਪ੍ਰਭੁ ਚਿਤਿ ਨ ਆਇਓ ਮਨਿ ਦੂਜਾ ਭਾਉ ਸਹਲੰਙੁ ॥੨॥ ਹਮ ਮੈਲੁ ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰਙੁ ॥ ਗੁਰਿ ਅੰਮ੍ਰਿਤ ਸਰਿ ਨਵਲਾਇਆ ਸਭਿ ਲਾਥੇ ਕਿਲਵਿਖ ਪੰਙੁ ॥੩॥ ਹਰਿ ਦੀਨਾ ਦੀਨ ਦਇਆਲ ਪ੍ਰਭੁ ਸਤਸੰਗਤਿ ਮੇਲਹੁ ਸੰਙੁ ॥ ਮਿਲਿ ਸੰਗਤਿ ਹਰਿ ਰੰਗੁ ਪਾਇਆ ਜਨ ਨਾਨਕ ਮਨਿ ਤਨਿ ਰੰਙੁ ॥੪॥੩॥ {ਪੰਨਾ 731-732}

ਅਰਥ: ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਵਿਚ ਪਿਆਰ ਜੋੜ। ਜੇ (ਕਿਸੇ ਮਨੁੱਖ ਉਤੇ) ਗੁਰੂ ਮੇਹਰਬਾਨ ਹੋ ਕੇ, ਉਸ ਨੂੰ ਹਰਿ-ਨਾਮ ਸਿਮਰਨ ਦਾ ਉਪਦੇਸ਼ ਦੇਵੇ, ਤਾਂ ਉਸ ਮਨੁੱਖ ਨੂੰ ਪ੍ਰਭੂ-ਪਾਤਿਸ਼ਾਹ ਜ਼ਰੂਰ ਮਿਲ ਪੈਂਦਾ ਹੈ।੧।ਰਹਾਉ।

ਹੇ ਭਾਈ! ਹਰਿ-ਨਾਮ ਦਾ ਸਿਮਰਨ (ਮਨੁੱਖ ਦੇ ਮਨ ਵਿਚ) ਹਰੀ ਦਾ ਪਿਆਰ ਪੈਦਾ ਕਰਦਾ ਹੈ, ਤੇ, ਇਹ ਹਰੀ-ਨਾਲ-ਪਿਆਰ ਮਜੀਠ ਦੇ ਰੰਗ ਵਰਗਾ ਪੱਕਾ ਪਿਆਰ ਹੁੰਦਾ ਹੈ। ਜੇ (ਕਿਸੇ ਮਨੁੱਖ ਉਤੇ) ਗੁਰੂ ਤੱ੍ਰੁਠ ਕੇ ਉਸ ਨੂੰ ਹਰਿ-ਨਾਮ ਦਾ ਰੰਗ ਚਾੜ੍ਹ ਦੇਵੇ ਤਾਂ ਮੁੜ ਉਸ ਰੰਗ (ਪਿਆਰ) ਦਾ ਕਦੇ ਨਾਸ ਨਹੀਂ ਹੁੰਦਾ।੧।

ਹੇ ਭਾਈ! ਜੇਹੜੀ ਅੰਞਾਣ ਜੀਵ-ਇਸਤ੍ਰੀ (ਗੁਰੂ ਦਾ ਆਸਰਾ ਛੱਡ ਕੇ) ਆਪਣੇ ਹੀ ਮਨ ਦੇ ਪਿੱਛੇ ਤੁਰਦੀ ਹੈ, ਉਸ ਦਾ ਜਨਮ ਮਰਨ ਦੇ ਗੇੜ ਨਾਲ ਸਾਥ ਬਣਿਆ ਰਹਿੰਦਾ ਹੈ। ਉਸ (ਜੀਵ-ਇਸਤ੍ਰੀ) ਦੇ ਚਿੱਤ ਵਿਚ ਹਰੀ-ਪ੍ਰਭੂ ਨਹੀਂ ਵੱਸਦਾ, ਉਸ ਦੇ ਮਨ ਵਿਚ ਮਾਇਆ ਦਾ ਮੋਹ ਹੀ ਸਾਥੀ ਬਣਿਆ ਰਹਿੰਦਾ ਹੈ।੨।

ਹੇ ਹਰੀ! ਅਸੀ ਜੀਵ (ਵਿਕਾਰਾਂ ਦੀ) ਮੈਲ ਨਾਲ ਭਰੇ ਰਹਿੰਦੇ ਹਾਂ, ਅਸੀ ਮੰਦ-ਕਰਮੀ ਹਾਂ। ਹੇ ਅੰਗ ਪਾਲਣ ਵਾਲੇ ਪ੍ਰਭੂ! ਸਾਡੀ ਰੱਖਿਆ ਕਰ, ਸਾਡੀ ਸਹਾਇਤਾ ਕਰ। ਹੇ ਭਾਈ! ਗੁਰੂ ਨੇ (ਜਿਸ ਮਨੁੱਖ ਨੂੰ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੇ ਸਰੋਵਰ ਵਿਚ ਇਸ਼ਨਾਨ ਕਰਾ ਦਿੱਤਾ, (ਉਸ ਦੇ ਅੰਦਰੋਂ) ਸਾਰੇ ਪਾਪ ਲਹਿ ਜਾਂਦੇ ਹਨ, ਪਾਪਾਂ ਦਾ ਚਿੱਕੜ ਧੁਪ ਜਾਂਦਾ ਹੈ।੩।

ਹੇ ਅੱਤ ਕੰਗਾਲਾਂ ਉਤੇ ਦਇਆ ਕਰਨ ਵਾਲੇ ਹਰੀ-ਪ੍ਰਭੂ! ਮੈਨੂੰ ਸਾਧ ਸੰਗਤਿ ਦਾ ਸਾਥ ਮਿਲਾ। ਹੇ ਦਾਸ ਨਾਨਕ! ਆਖ-) ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੇ ਨਾਮ ਦਾ ਪ੍ਰੇਮ ਪ੍ਰਾਪਤ ਕਰ ਲਿਆ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਉਹ ਪ੍ਰੇਮ (ਸਦਾ ਟਿਕਿਆ ਰਹਿੰਦਾ ਹੈ੪।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਸੂਹੀ ਮਹਲਾ ੩ ॥ ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥ ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥ ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥ ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥ ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥੧॥ {ਪੰਨਾ 771}

ਅਰਥ: ਹੇ ਅੰਞਾਣ ਜੀਵ-ਇਸਤ੍ਰੀਏ! ਜੇ ਤੂੰ ਪ੍ਰਭੂ-ਪਤੀ ਦਾ ਮਿਲਾਪ ਚਾਹੁੰਦੀ ਹੈਂ, ਤਾਂ ਆਪਣੇ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਰੱਖ। ਤੂੰ ਸਦਾ ਲਈ ਸੁਹਾਗ-ਭਾਗ ਵਾਲੀ ਬਣ ਜਾਏਂਗੀ, (ਕਿਉਂਕਿ) ਪ੍ਰਭੂ-ਪਤੀ ਨਾਹ ਕਦੇ ਮਰਦਾ ਹੈ ਨਾਹ ਨਾਸ ਹੁੰਦਾ ਹੈ। ਪ੍ਰਭੂ-ਪਤੀ ਕਦੇ ਨਹੀਂ ਮਰਦਾ, ਕਦੇ ਨਾਸ ਨਹੀਂ ਹੁੰਦਾ। ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਲੀਨ ਰਹਿੰਦੀ ਹੈ, ਉਹ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ। ਸਦਾ-ਥਿਰ ਪ੍ਰਭੂ ਵਿਚ ਜੁੜ ਕੇ, (ਵਿਕਾਰਾਂ ਵਲੋਂ) ਬੰਦਸ਼ ਵਿਚ ਰਹਿ ਕੇ, ਉਹ ਜੀਵ-ਇਸਤ੍ਰੀ ਪਵਿਤ੍ਰ ਜੀਵਨ ਵਾਲੀ ਹੋ ਜਾਂਦੀ ਹੈਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਆਤਮਕ ਜੀਵਨ ਨੂੰ ਸੋਹਣਾ ਬਣਾ ਲੈਂਦੀ ਹੈ। ਹੇ ਸਹੇਲੀਏ! ਮੇਰਾ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਹੀ ਕਾਇਮ ਰਹਿਣ ਵਾਲਾ ਹੈ, ਉਸ ਨੇ ਆਪਣੇ ਆਪ ਨੂੰ ਆਪ ਹੀ ਪਰਗਟ ਕੀਤਾ ਹੋਇਆ ਹੈ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਗੁਰੂ-ਚਰਨਾਂ ਵਿਚ ਆਪਣਾ ਮਨ ਜੋੜ ਲਿਆ, ਉਹ ਸਦਾ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਹੈ।੧।

ਪਿਰੁ ਪਾਇਅੜਾ ਬਾਲੜੀਏ ਅਨਦਿਨੁ ਸਹਜੇ ਮਾਤੀ ਰਾਮ ॥ ਗੁਰਮਤੀ ਮਨਿ ਅਨਦੁ ਭਇਆ ਤਿਤੁ ਤਨਿ ਮੈਲੁ ਨ ਰਾਤੀ ਰਾਮ ॥ ਤਿਤੁ ਤਨਿ ਮੈਲੁ ਨ ਰਾਤੀ ਹਰਿ ਪ੍ਰਭਿ ਰਾਤੀ ਮੇਰਾ ਪ੍ਰਭੁ ਮੇਲਿ ਮਿਲਾਏ ॥ ਅਨਦਿਨੁ ਰਾਵੇ ਹਰਿ ਪ੍ਰਭੁ ਅਪਣਾ ਵਿਚਹੁ ਆਪੁ ਗਵਾਏ ॥ ਗੁਰਮਤਿ ਪਾਇਆ ਸਹਜਿ ਮਿਲਾਇਆ ਅਪਣੇ ਪ੍ਰੀਤਮ ਰਾਤੀ ॥ ਨਾਨਕ ਨਾਮੁ ਮਿਲੈ ਵਡਿਆਈ ਪ੍ਰਭੁ ਰਾਵੇ ਰੰਗਿ ਰਾਤੀ ॥੨॥ {ਪੰਨਾ 771}

ਅਰਥ: ਹੇ ਅੰਞਾਣ ਜੀਵ-ਇਸਤ੍ਰੀਏ! ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਮਿਲਾਪ ਹਾਸਲ ਕਰ ਲੈਂਦੀ ਹੈ, ਉਹ ਹਰ ਵੇਲੇ ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ। ਗੁਰੂ ਦੀ ਮਤਿ ਦਾ ਸਦਕਾ ਉਸ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ, (ਉਸ ਦੇ) ਉਸ ਸਰੀਰ ਵਿਚ (ਵਿਕਾਰਾਂ ਦੀ) ਰਤਾ ਭਰ ਭੀ ਮੈਲ ਨਹੀਂ ਹੁੰਦੀ। (ਉਸ ਦੇ) ਉਸ ਸਰੀਰ ਵਿਚ ਰਤਾ ਭਰ ਭੀ ਮੈਲ ਨਹੀਂ ਹੁੰਦੀ, ਉਹ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗੀ ਰਹਿੰਦੀ ਹੈ ਪ੍ਰਭੂ ਉਸ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਉਹ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਹਰ ਵੇਲੇ ਆਪਣੇ ਹਰਿ-ਪ੍ਰਭੂ ਨੂੰ ਸਿਮਰਦੀ ਰਹਿੰਦੀ ਹੈ। ਗੁਰੂ ਦੀ ਸਿੱਖਿਆ ਨਾਲ ਉਹ ਪ੍ਰਭੂ ਨੂੰ ਮਿਲ ਪੈਂਦੀ ਹੈ, ਗੁਰੂ ਉਸ ਨੂੰ ਆਤਮਕ ਅਡੋਲਤਾ ਵਿਚ ਟਿਕਾ ਦੇਂਦਾ ਹੈ, ਉਹ ਆਪਣੇ ਪ੍ਰੀਤਮ-ਪ੍ਰਭੂ ਦੇ ਰੰਗ ਵਿਚ ਰੰਗੀ ਜਾਂਦੀ ਹੈ। ਹੇ ਨਾਨਕ! ਉਸ ਨੂੰ ਹਰਿ-ਨਾਮ ਮਿਲ ਜਾਂਦਾ ਹੈ, ਇੱਜ਼ਤ ਮਿਲ ਜਾਂਦੀ ਹੈ, ਉਹ ਪ੍ਰੇਮ-ਰੰਗ ਵਿਚ ਰੰਗੀ ਹੋਈ ਹਰ ਵੇਲੇ ਪ੍ਰਭੂ ਦਾ ਸਿਮਰਨ ਕਰਦੀ ਹੈ।੨।

ਪਿਰੁ ਰਾਵੇ ਰੰਗਿ ਰਾਤੜੀਏ ਪਿਰ ਕਾ ਮਹਲੁ ਤਿਨ ਪਾਇਆ ਰਾਮ ॥ ਸੋ ਸਹੋ ਅਤਿ ਨਿਰਮਲੁ ਦਾਤਾ ਜਿਨਿ ਵਿਚਹੁ ਆਪੁ ਗਵਾਇਆ ਰਾਮ ॥ ਵਿਚਹੁ ਮੋਹੁ ਚੁਕਾਇਆ ਜਾ ਹਰਿ ਭਾਇਆ ਹਰਿ ਕਾਮਣਿ ਮਨਿ ਭਾਣੀ ॥ ਅਨਦਿਨੁ ਗੁਣ ਗਾਵੈ ਨਿਤ ਸਾਚੇ ਕਥੇ ਅਕਥ ਕਹਾਣੀ ॥ ਜੁਗ ਚਾਰੇ ਸਾਚਾ ਏਕੋ ਵਰਤੈ ਬਿਨੁ ਗੁਰ ਕਿਨੈ ਨ ਪਾਇਆ ॥ ਨਾਨਕ ਰੰਗਿ ਰਵੈ ਰੰਗਿ ਰਾਤੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੩॥ {ਪੰਨਾ 771}

ਅਰਥ: ਹੇ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਜੀਵ-ਇਸਤ੍ਰੀਏ! ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਹਰ ਵੇਲੇ ਸਿਮਰਦੀ ਹੈ, ਜਿਸ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਦਿੱਤਾ ਹੈ, ਉਸ ਨੇ ਉਸ ਪ੍ਰਭੂ ਦੀ ਹਜ਼ੂਰੀ ਪ੍ਰਾਪਤ ਕਰ ਲਈ ਹੈ ਜੇਹੜਾ ਬਹੁਤ ਪਵਿਤ੍ਰ ਹੈ, ਤੇ, ਸਭ ਦਾਤਾਂ ਦੇਣ ਵਾਲਾ ਹੈ।

ਜਦੋਂ ਪ੍ਰਭੂ ਦੀ ਰਜ਼ਾ ਹੁੰਦੀ ਹੈ, ਤਦੋਂ ਜੀਵ-ਇਸਤ੍ਰੀ ਆਪਣੇ ਅੰਦਰੋਂ ਮੋਹ ਦੂਰ ਕਰਦੀ ਹੈਤੇ, ਪ੍ਰਭੂ ਦੇ ਮਨ ਵਿਚ ਪਿਆਰੀ ਲੱਗਣ ਲੱਗ ਪੈਂਦੀ ਹੈ। ਫਿਰ ਉਹ ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੀ ਰਹਿੰਦੀ ਹੈ, ਅਤੇ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦੀ ਹੈ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ।

ਹੇ ਸਹੇਲੀਏ! ਚੌਹਾਂ ਜੁਗਾਂ ਵਿਚ ਉਹ ਸਦਾ-ਥਿਰ ਪ੍ਰਭੂ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ, ਪਰ ਗੁਰੂ ਦੀ ਸਰਨ ਤੋਂ ਬਿਨਾ ਕਿਸੇ ਨੇ ਭੀ ਉਸ ਦਾ ਮਿਲਾਪ ਪ੍ਰਾਪਤ ਨਹੀਂ ਕੀਤਾ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਪਰਮਾਤਮਾ ਨਾਲ ਆਪਣਾ ਮਨ ਜੋੜ ਲਿਆ, ਉਹ ਉਸ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਉਸ ਦੇ ਪ੍ਰੇਮ ਵਿਚ ਉਸ ਦਾ ਸਿਮਰਨ ਕਰਦੀ ਹੈ।੩।

ਕਾਮਣਿ ਮਨਿ ਸੋਹਿਲੜਾ ਸਾਜਨ ਮਿਲੇ ਪਿਆਰੇ ਰਾਮ ॥ ਗੁਰਮਤੀ ਮਨੁ ਨਿਰਮਲੁ ਹੋਆ ਹਰਿ ਰਾਖਿਆ ਉਰਿ ਧਾਰੇ ਰਾਮ ॥ ਹਰਿ ਰਾਖਿਆ ਉਰਿ ਧਾਰੇ ਅਪਨਾ ਕਾਰਜੁ ਸਵਾਰੇ ਗੁਰਮਤੀ ਹਰਿ ਜਾਤਾ ॥ ਪ੍ਰੀਤਮਿ ਮੋਹਿ ਲਇਆ ਮਨੁ ਮੇਰਾ ਪਾਇਆ ਕਰਮ ਬਿਧਾਤਾ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਵਸਿਆ ਮੰਨਿ ਮੁਰਾਰੇ ॥ ਨਾਨਕ ਮੇਲਿ ਲਈ ਗੁਰਿ ਅਪੁਨੈ ਗੁਰ ਕੈ ਸਬਦਿ ਸਵਾਰੇ ॥੪॥੫॥੬॥ {ਪੰਨਾ 772}

ਅਰਥ: ਜਿਸ ਜੀਵ-ਇਸਤ੍ਰੀ ਨੂੰ ਪਿਆਰੇ ਸੱਜਣ ਪ੍ਰਭੂ ਜੀ ਮਿਲ ਪੈਂਦੇ ਹਨ, ਉਸ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ। ਗੁਰੂ ਦੀ ਮਤਿ ਉਤੇ ਤੁਰ ਕੇ ਉਸ ਦਾ ਮਨ ਪਵਿੱਤ੍ਰ ਹੋ ਜਾਂਦਾ ਹੈ, ਉਹ ਆਪਣੇ ਹਿਰਦੇ ਵਿਚ ਹਰਿ-ਪ੍ਰਭੂ ਨੂੰ ਟਿਕਾ ਰੱਖਦੀ ਹੈ। ਉਹ ਜੀਵ-ਇਸਤ੍ਰੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ, ਇਸ ਤਰ੍ਹਾਂ ਆਪਣਾ ਜੀਵਨ-ਮਨੋਰਥ ਸੰਵਾਰ ਲੈਂਦੀ ਹੈ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ। ਉਸ ਦਾ ਮਨ ਜੋ ਪਹਿਲਾਂ ਮਮਤਾ ਵਿਚ ਫਸਿਆ ਹੋਇਆ ਸੀ, ਪ੍ਰੀਤਮ-ਪ੍ਰਭੂ ਨੇ ਆਪਣੇ ਵੱਸ ਵਿਚ ਕਰ ਲਿਆ, ਤੇ, ਉਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰਭੂ ਨਾਲ ਮਿਲਾਪ ਪ੍ਰਾਪਤ ਕਰ ਲਿਆ। ਗੁਰੂ ਦੀ ਸਰਨ ਪੈ ਕੇ ਉਸ ਜੀਵ-ਇਸਤ੍ਰੀ ਨੇ ਸਦਾ-ਆਤਮਕ ਆਨੰਦ ਮਾਣਿਆ ਹੈ, ਮੁਰਾਰੀ-ਪ੍ਰਭੂ ਉਸ ਦੇ ਮਨ ਵਿਚ ਆ ਵੱਸਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਜੀਵ-ਇਸਤ੍ਰੀ ਨੇ ਆਪਣਾ ਜੀਵਨ ਸੋਹਣਾ ਬਣਾ ਲਿਆ ਹੈ, ਪਿਆਰੇ ਗੁਰੂ ਨੇ ਉਸ ਨੂੰ ਪ੍ਰਭੂ-ਚਰਨਾਂ ਵਿਚ ਜੋੜ ਦਿੱਤਾ ਹੈ।੪।੫।੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||


*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

1 comment:

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts