Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Sunday, 13 December 2020

☬|| ਅੱਜ ਦਾ ਫੁਰਮਾਨ ||☬ || 13-12-2020|| ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

ਜੰਮਿਆ ਪੂਤੁ ਭਗਤੁ ਗੋਵਿੰਦ ਕਾ ।।
ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ ।।

ਧੰਨ ਧੰਨ ਬਾਬਾ ਫ਼ਤਿਹ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਜੀ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਸੂਹੀ ਮਹਲਾ ੧ ॥ ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥ ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ ਹੋਇਸੀ ॥ ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥ ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥ {ਪੰਨਾ 730}

ਅਰਥ: ਉਹੀ ਹਿਰਦਾ ਪਵਿੱਤ੍ਰ ਹੈ ਜੇਹੜਾ ਉਸ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ। ਜੇ ਮਨੁੱਖ ਦਾ ਹਿਰਦਾ (ਅੰਦਰੋਂ ਵਿਕਾਰਾਂ ਨਾਲ) ਬਹੁਤ ਗੰਦਾ ਹੋਇਆ ਪਿਆ ਹੈ ਤਾਂ ਬਾਹਰੋਂ ਸਰੀਰ ਨੂੰ ਤੀਰਥ ਆਦਿਕ ਤੇ ਇਸ਼ਨਾਨ ਕਰਾਇਆਂ ਹਿਰਦਾ ਅੰਦਰੋਂ ਸੁੱਧ ਨਹੀਂ ਹੋ ਸਕਦਾ।

ਜੇ ਗੁਰੂ ਦੇ ਦਰ ਤੇ (ਆਪਾ-ਭਾਵ ਦੂਰ ਕਰ ਕੇ ਸਵਾਲੀ) ਬਣੀਏ, ਤਾਂ ਹੀ (ਹਿਰਦੇ ਨੂੰ ਪਵਿਤ੍ਰ ਕਰਨ ਦੀ) ਅਕਲ ਮਿਲਦੀ ਹੈ। ਗੁਰੂ ਦੇ ਦਰ ਤੇ ਰਹਿ ਕੇ ਹੀ (ਵਿਕਾਰਾਂ ਦੀ ਮੈਲਧੋਤਿਆਂ ਹਿਰਦਾ ਪਵਿਤ੍ਰ ਹੁੰਦਾ ਹੈ। (ਜੇ ਗੁਰੂ ਦੇ ਦਰ ਤੇ ਟਿਕੀਏ ਤਾਂ) ਪਰਮਾਤਮਾ ਆਪ ਹੀ ਇਹ (ਵਿਚਾਰਨ ਦੀ) ਸਮਝ ਬਖ਼ਸ਼ਦਾ ਹੈ ਕਿ ਅਸੀ ਚੰਗੇ ਹਾਂ ਜਾਂ ਮੰਦੇ।

(ਜੇ ਇਸ ਮਨੁੱਖਾ ਜੀਵਨ ਸਮੇ ਗੁਰੂ ਦਾ ਆਸਰਾ ਨਹੀਂ ਲਿਆ ਤਾਂ) ਕੋਈ ਜੀਵ ਇਹ ਨਾਹ ਸਮਝ ਲਏ ਕਿ (ਇਥੋਂ ਖ਼ਾਲੀ-ਹੱਥ) ਜਾ ਕੇ ਪਰਲੋਕ ਵਿਚ (ਜੀਵਨ ਪਵਿਤ੍ਰ ਕਰਨ ਦੀ ਸੂਝ) ਮਿਲੇਗੀ। (ਇਹ ਇਕ ਕੁਦਰਤੀ ਨਿਯਮ ਹੈ ਕਿ ਇਥੇ) ਮਨੁੱਖ ਜੇਹੋ ਜੇਹੇ ਕਰਮ ਕਰਦਾ ਹੈ ਉਹੋ ਜੇਹਾ ਉਹ ਬਣ ਜਾਂਦਾ ਹੈ।

(ਜੋ ਮਨੁੱਖ ਗੁਰੂ ਦੇ ਦਰ ਤੇ ਡਿੱਗਦਾ ਹੈ ਉਸ ਨੂੰਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਆਪ ਬਖ਼ਸ਼ਦਾ ਹੈ। (ਜਿਸ ਮਨੁੱਖ ਨੂੰ ਇਹ ਦਾਤਿ ਮਿਲਦੀ ਹੈ) ਉਹ ਆਪਣਾ ਮਨੁੱਖਾ ਜਨਮ ਸੁਚੱਜਾ ਬਣਾ ਕੇ ਇੱਜ਼ਤ ਖੱਟ ਕੇ ਇਥੋਂ ਜਾਂਦਾ ਹੈ, ਉਹ ਆਪਣੀ ਸੋਭਾ ਦਾ ਵਾਜਾ (ਇਥੇ) ਵਜਾ ਜਾਂਦਾ ਹੈ। ਕੋਈ ਇੱਕ ਮਨੁੱਖ ਕੀਹਤਿੰਨਾਂ ਹੀ ਲੋਕਾਂ ਵਿਚ ਪਰਮਾਤਮਾ ਉਸ ਦੀ ਸੋਭਾ ਖਿਲਾਰਦਾ ਹੈ। ਹੇ ਨਾਨਕ! ਉਹ ਮਨੁੱਖ ਆਪ ਸਦਾ ਪ੍ਰਸੰਨ-ਚਿੱਤ ਰਹਿੰਦਾ ਹੈ, ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਹੀ ਤਾਰ ਲੈਂਦਾ ਹੈ (ਸੋਭਾ ਦਿਵਾਂਦਾ ਹੈ੧।੪।੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਸਲੋਕ ॥ ਅਨਿਕ ਲੀਲਾ ਰਾਜ ਰਸ ਰੂਪੰ ਛਤ੍ਰ ਚਮਰ ਤਖਤ ਆਸਨੰ ॥ ਰਚੰਤਿ ਮੂੜ ਅਗਿਆਨ ਅੰਧਹ ਨਾਨਕ ਸੁਪਨ ਮਨੋਰਥ ਮਾਇਆ ॥੧॥ ਸੁਪਨੈ ਹਭਿ ਰੰਗ ਮਾਣਿਆ ਮਿਠਾ ਲਗੜਾ ਮੋਹੁ ॥ ਨਾਨਕ ਨਾਮ ਵਿਹੂਣੀਆ ਸੁੰਦਰਿ ਮਾਇਆ ਧ੍ਰੋਹੁ ॥੨॥ {ਪੰਨਾ 707}

ਅਰਥ: ਅਨੇਕਾਂ ਚੋਜ ਤਮਾਸ਼ੇ, ਰਾਜ ਦੀਆਂ ਮੌਜਾਂ, ਸੁੰਦਰਤਾ, (ਸਿਰ ਤੇ) ਛਤਰ ਚਉਰ, ਤੇ ਬੈਠਣ ਨੂੰ ਸ਼ਾਹੀ ਤਖ਼ਤ-ਇਹਨਾਂ ਪਦਾਰਥਾਂ ਵਿਚ, ਹੇ ਨਾਨਕਅੰਨ੍ਹੇ ਮੂਰਖ ਅਗਿਆਨੀ ਬੰਦੇ ਹੀ ਮਸਤ ਹੁੰਦੇ ਹਨ, ਮਾਇਆ ਦੇ ਇਹ ਕੌਤਕ ਤਾਂ ਸੁਪਨੇ ਦੀਆਂ ਚੀਜ਼ਾਂ (ਸਮਾਨ) ਹਨ।੧।

ਹੇ ਨਾਨਕ! ਜੇ ਪ੍ਰਭੂ ਦੇ ਨਾਮ ਤੋਂ ਵਾਂਜੇ ਰਹੇ ਤਾਂ ਸੋਹਣੀ ਮਾਇਆ ਧੋਖਾ ਹੀ ਹੈ (ਇਹ ਇਉਂ ਹੈ ਜਿਵੇਂ) ਸੁਪਨੇ ਵਿਚ ਸਾਰੀਆਂ ਮੌਜਾਂ ਮਾਣੀਆਂ, ਉਹਨਾਂ ਦੇ ਮੋਹ ਨੇ ਖਿੱਚ ਪਾ ਲਈ (ਪਰ ਜਦੋਂ ਜਾਗ ਆਈ ਤਾਂ ਪੱਲੇ ਕੁਝ ਭੀ ਨਾਹ ਰਿਹਾ੨।

ਪਉੜੀ ॥ ਸੁਪਨੇ ਸੇਤੀ ਚਿਤੁ ਮੂਰਖਿ ਲਾਇਆ ॥ ਬਿਸਰੇ ਰਾਜ ਰਸ ਭੋਗ ਜਾਗਤ ਭਖਲਾਇਆ ॥ ਆਰਜਾ ਗਈ ਵਿਹਾਇ ਧੰਧੈ ਧਾਇਆ ॥ ਪੂਰਨ ਭਏ ਨ ਕਾਮ ਮੋਹਿਆ ਮਾਇਆ ॥ ਕਿਆ ਵੇਚਾਰਾ ਜੰਤੁ ਜਾ ਆਪਿ ਭੁਲਾਇਆ ॥੮॥ {ਪੰਨਾ 707}

ਅਰਥ: ਮੂਰਖ ਮਨੁੱਖ ਨੇ ਸੁਪਨੇ ਨਾਲ ਪਿਆਰ ਪਾਇਆ ਹੋਇਆ ਹੈ। ਇਸ ਰਾਜ ਤੇ ਰਸਾਂ ਦੇ ਭੋਗਾਂ ਵਿਚ ਪ੍ਰਭੂ ਨੂੰ ਵਿਸਾਰ ਕੇ ਜਾਗਦਾ ਹੀ ਬਰੜਾ ਰਿਹਾ ਹੈ। ਦੁਨੀਆ ਦੇ ਧੰਧੇ ਵਿਚ ਭਟਕਦੇ ਦੀ ਸਾਰੀ ਹੀ ਉਮਰ ਬੀਤ ਜਾਂਦੀ ਹੈ, ਪਰ ਮਾਇਆ ਵਿਚ ਮੋਹੇ ਹੋਏ ਦੇ ਕੰਮ ਮੁੱਕਣ ਵਿਚ ਨਹੀਂ ਆਉਂਦੇ। ਵਿਚਾਰੇ ਜੀਵ ਦੇ ਭੀ ਕੀ ਵੱਸਉਸ ਪ੍ਰਭੂ ਨੇ ਆਪ ਹੀ ਇਸ ਨੂੰ ਭੁਲੇਖੇ ਵਿਚ ਪਾਇਆ ਹੋਇਆ ਹੈ।੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਸਲੋਕੁ ਮਃ ੩ ॥ ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥ ਦੂਜੈ ਭਾਇ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥ ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥ ਨਾਨਕ ਬਿਨੁ ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥੧॥ {ਪੰਨਾ 591}

ਅਰਥ: ਸਤਿਗੁਰੂ ਦੇ ਦੱਸੇ ਰਾਹ ਤੇ ਤੁਰਨ ਤੋਂ ਬਿਨਾ ਮਨੁੱਖਾ ਜਨਮ ਵਿਅਰਥ ਗਵਾ ਕੇ ਸੰਸਾਰ ਮੁਇਆ ਹੋਇਆ ਹੈਮਾਇਆ ਦੇ ਪਿਆਰ ਵਿਚ ਭਾਰੀ ਕਲੇਸ਼ ਲੱਗਦਾ ਹੈ ਤੇ (ਇਸੇ ਵਿਚ ਹੀ) ਮਰਦਾ ਹੈ ਫੇਰ ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ; (ਜਦ ਤਾਈਂ ਜੀਊਂਦਾ ਹੈ, ਇਸ ਦਾ ਵਿਕਾਰਾਂ ਦੇਗੰਦ ਵਿਚ ਵਾਸ ਰਹਿੰਦਾ ਹੈ, (ਮੁਇਆਂ) ਪਰਤ ਪਰਤ ਕੇ ਜੂਨਾਂ ਵਿਚ ਪੈਂਦਾ ਹੈਹੇ ਨਾਨਕਅਖ਼ੀਰਲੇ ਵੇਲੇ ਪਛੁਤਾਉਂਦਾ ਹੋਇਆ ਜਾਂਦਾ ਹੈ (ਕਿਉਂਕਿ ਉਸ ਵੇਲੇ ਚੇਤਾ ਆਉਂਦਾ ਹੈ) ਕਿ ਨਾਮ ਤੋਂ ਬਿਨਾ ਜਮ ਸਜ਼ਾ ਦੇਵੇਗਾ।੧।

ਮਃ ੩ ॥ ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥ ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥ {ਪੰਨਾ 592}

ਅਰਥ: ਇਸ ਸੰਸਾਰ ਵਿਚ ਪਤੀ ਇੱਕੋ ਪਰਮਾਤਮਾ ਹੀ ਹੈ, ਹੋਰ ਸਾਰੀ ਸ੍ਰਿਸ਼ਟੀ (ਉਸ ਦੀਆਂਇਸਤ੍ਰੀਆਂ ਹਨਪਰਮਾਤਮਾ ਪਤੀ ਸਾਰੇ ਘਟਾਂ ਨੂੰ ਭੋਗਦਾ ਹੈ (ਭਾਵ, ਸਾਰੇ ਸਰੀਰਾਂ ਵਿਚ ਵਿਆਪਕ ਹੈ) ਤੇ ਨਿਰਲੇਪ ਭੀ ਹੈ, ਇਸ ਅਲੱਖ ਪ੍ਰਭੂ ਦੀ ਸਮਝ ਨਹੀਂ ਪੈਂਦੀ।

ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥ ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥ {ਪੰਨਾ 592}

ਅਰਥ: (ਜਿਸ ਮਨੁੱਖ ਨੂੰ) ਪੂਰੇ ਸਤਿਗੁਰੂ ਨੇ (ਉਸ ਅਲੱਖ ਪ੍ਰਭੂ ਦਾ) ਦਰਸ਼ਨ ਕਰਾ ਦਿੱਤਾ, ਉਸ ਨੂੰ ਸਤਿਗੁਰੂ ਦੇ ਸ਼ਬਦ ਦੁਆਰਾ ਸਮਝ ਪੈ ਗਈਜਿਨ੍ਹਾਂ ਮਨੁੱਖਾਂ ਨੇ ਸ਼ਬਦ ਦੀ ਰਾਹੀਂ ਅਹੰਕਾਰ ਦੂਰ ਕੀਤਾ ਹੈ, ਜੋ ਪ੍ਰਭੂ ਪੁਰਖ ਨੂੰ ਜਪਦੇ ਹਨ, ਉਹ ਭੀ ਉਸ ਪੁਰਖ ਦਾ ਰੂਪ ਹੋ ਜਾਂਦੇ ਹਨ!

ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ ॥ ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥ {ਪੰਨਾ 592}

ਅਰਥ: ਉਸ ਅਲੱਖ ਹਰੀ ਦਾ ਕੋਈ ਸ਼ਰੀਕ ਨਹੀਂਨਾ ਕੋਈ ਦੁਖੀ ਕਰਨ ਵਾਲਾ (ਕੰਟਕ-ਰੂਪ) ਉਸ ਦਾ ਵੈਰੀ ਹੈਉਸ ਦਾ ਰਾਜ ਸਦਾ ਅਟੱਲ ਹੈ, ਨਾ ਉਹ ਜੰਮਦਾ ਹੈ ਨਾ ਮਰਦਾ ਹੈ।

ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ ॥ ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥੨॥ {ਪੰਨਾ 592}

ਅਰਥ: (ਸੱਚਾ) ਸੇਵਕ ਉਸ ਸੱਚੇ ਹਰੀ ਦੀ ਸਿਫ਼ਤਿ-ਸਾਲਾਹ ਕਰ ਕੇ ਹਰ ਵੇਲੇ ਉਸ ਦਾ ਸਿਮਰਨ ਕਰਦਾ ਹੈਨਾਨਕ (ਭੀ ਉਸ) ਸੱਚੇ ਦੀ ਵਡਿਆਈ ਵੇਖ ਕੇ ਪ੍ਰਸੰਨ ਹੋ ਰਿਹਾ ਹੈ।੨।

ਪਉੜੀ ॥ ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ ਹਰਿ ਨਾਮੋ ਤਿਨ ਕੰਉ ਰਖਣਹਾਰਾ ॥ ਹਰਿ ਨਾਮੁ ਪਿਤਾ ਹਰਿ ਨਾਮੋ ਮਾਤਾ ਹਰਿ ਨਾਮੁ ਸਖਾਈ ਮਿਤ੍ਰੁ ਹਮਾਰਾ ॥ {ਪੰਨਾ 592}

ਅਰਥ: ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ ਹਰੀ ਦਾ ਨਾਮ ਵੱਸਦਾ ਹੈ, ਉਹਨਾਂ ਨੂੰ ਰੱਖਣ ਵਾਲਾ ਹਰੀ ਦਾ ਨਾਮ ਹੀ ਹੁੰਦਾ ਹੈ। (ਉਹਨਾਂ ਦਾ ਯਕੀਨ ਬਣ ਜਾਂਦਾ ਹੈ ਕਿ) ਹਰੀ ਦਾ ਨਾਮ ਹੀ ਸਾਡਾ ਮਾਂ ਪਿਉ ਹੈ ਤੇ ਨਾਮ ਹੀ ਸਾਡਾ ਸਖਾ ਤੇ ਮਿਤ੍ਰ ਹੈ।

ਹਰਿ ਨਾਵੈ ਨਾਲਿ ਗਲਾ ਹਰਿ ਨਾਵੈ ਨਾਲਿ ਮਸਲਤਿ ਹਰਿ ਨਾਮੁ ਹਮਾਰੀ ਕਰਦਾ ਨਿਤ ਸਾਰਾ ॥ ਹਰਿ ਨਾਮੁ ਹਮਾਰੀ ਸੰਗਤਿ ਅਤਿ ਪਿਆਰੀ ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ ॥ {ਪੰਨਾ 592}

ਅਰਥ: ਹਰੀ ਦੇ ਨਾਮ ਨਾਲ ਹੀ ਸਾਡੀਆਂ ਗੱਲਾਂ, ਤੇ ਨਾਮ ਨਾਲ ਹੀ ਸਲਾਹ ਹੈਨਾਮ ਹੀ ਸਦਾ ਸਾਡੀ ਸਾਰ ਲੈਂਦਾ ਹੈਹਰੀ ਦਾ ਨਾਮ ਹੀ ਸਾਡੀ ਪਿਆਰੀ ਸੰਗਤਿ ਹੈ, ਤੇ ਨਾਮ ਹੀ ਸਾਡੀ ਕੁਲ ਤੇ ਪਰਵਾਰ ਹੈ।

ਜਨ ਨਾਨਕ ਕੰਉ ਹਰਿ ਨਾਮੁ ਹਰਿ ਗੁਰਿ ਦੀਆ ਹਰਿ ਹਲਤਿ ਪਲਤਿ ਸਦਾ ਕਰੇ ਨਿਸਤਾਰਾ ॥੧੫॥  {ਪੰਨਾ 592}

ਅਰਥ: ਦਾਸ ਨਾਨਕ ਨੂੰ ਭੀ ਗੁਰੂ ਨੇ (ਉਸ) ਹਰੀ ਦਾ ਨਾਮ ਦਿੱਤਾ ਹੈ ਜੋ ਇਸ ਲੋਕ ਵਿਚ ਤੇ ਪਰਲੋਕ ਵਿਚ ਪਾਰ-ਉਤਾਰਾ ਕਰਦਾ ਹੈ।੧੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ {ਪੰਨਾ 649}

ਅਰਥ: ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ।

ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ {ਪੰਨਾ 649}

ਅਰਥ: ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।੧।

ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ {ਪੰਨਾ 649}

ਅਰਥ: ਜਵਾਨ ਹੋਵੇ ਭਾਵੇਂ ਬੁੱਢਾ-ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ, ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ।

ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥ {ਪੰਨਾ 649-650}

ਅਰਥ: (ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।੨।

ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥ {ਪੰਨਾ 650}

ਅਰਥ: ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ, (ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ (ਆਪਣੇਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ੧੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਸੂਹੀ ਮਹਲਾ ੫ ॥ ਉਮਕਿਓ ਹੀਉ ਮਿਲਨ ਪ੍ਰਭ ਤਾਈ ॥ ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥ ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥ ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥੧॥ ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥ ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥੧॥ ਰਹਾਉ ॥ ਏਕਾ ਸੇਜ ਵਿਛੀ ਧਨ ਕੰਤਾ ॥ ਧਨ ਸੂਤੀ ਪਿਰੁ ਸਦ ਜਾਗੰਤਾ ॥ ਪੀਓ ਮਦਰੋ ਧਨ ਮਤਵੰਤਾ ॥ ਧਨ ਜਾਗੈ ਜੇ ਪਿਰੁ ਬੋਲੰਤਾ ॥੨॥ ਭਈ ਨਿਰਾਸੀ ਬਹੁਤੁ ਦਿਨ ਲਾਗੇ ॥ ਦੇਸ ਦਿਸੰਤਰ ਮੈ ਸਗਲੇ ਝਾਗੇ ॥ ਖਿਨੁ ਰਹਨੁ ਨ ਪਾਵਉ ਬਿਨੁ ਪਗ ਪਾਗੇ ॥ ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥੩॥ ਭਇਓ ਕ੍ਰਿਪਾਲੁ ਸਤਸੰਗਿ ਮਿਲਾਇਆ ॥ ਬੂਝੀ ਤਪਤਿ ਘਰਹਿ ਪਿਰੁ ਪਾਇਆ ॥ ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ ॥ ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥੪॥ ਜਹ ਦੇਖਾ ਤਹ ਪਿਰੁ ਹੈ ਭਾਈ ॥ ਖੋਲ੍ਹ੍ਹਿਓ ਕਪਾਟੁ ਤਾ ਮਨੁ ਠਹਰਾਈ ॥੧॥ ਰਹਾਉ ਦੂਜਾ ॥੫॥ {ਪੰਨਾ 737-738}

ਅਰਥ: ਹੇ ਸੱਜਣ ਪ੍ਰਭੂ! ਮੈਨੂੰ) ਮਿਲ, ਮੈਂ ਤੈਥੋਂ ਸਦਕੇ ਜਾਂਦੀ ਹਾਂ। (ਤੇਰੇ ਦਰਸਨ ਤੋਂ ਬਿਨਾਮੇਰਾ ਇਹ ਨਿਮਾਣਾ ਦਿਲ ਕਿਵੇਂ ਧੀਰਜ ਫੜੇ?੧।ਰਹਾਉ।

ਹੇ ਸਖੀ! ਪਿਆਰੇ ਦਾ ਸਨੇਹਾ ਸੁਣਦਿਆਂ ਮੈਂ ਹਿਰਦੇ-ਘਰ ਵਿਚ ਸੇਜ ਵਿਛਾ ਦਿੱਤੀ। ਮੇਰਾ ਹਿਰਦਾ ਪ੍ਰਭੂ ਨੂੰ ਮਿਲਣ ਵਾਸਤੇ ਖ਼ੁਸ਼ੀ ਨਾਲ ਨੱਚ ਪਿਆ, (ਪ੍ਰਭੂ ਨੂੰ) ਲੱਭਣ ਚੜ੍ਹ ਪਿਆ (ਕਿ) ਮੈਂ ਪਿਆਰੇ ਦੇ ਰਹਿਣ ਦੀ ਥਾਂ (ਕਿਤੇ) ਵੇਖਾਂ। (ਪਰ) ਭਟਕ ਭਟਕ ਕੇ ਮੁੜ ਆਇਆ, ਤਦੋਂ (ਪ੍ਰਭੂ ਦੀ ਮੇਹਰ ਦੀ) ਨਿਗਾਹ ਹਾਸਲ ਨਾਹ ਹੋਈ।੧।

ਹੇ ਸਖੀ! ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੀ ਇਕੋ ਹੀ ਸੇਜ (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਵਿਛੀ ਹੋਈ ਹੈਪਰ ਜੀਵ-ਇਸਤ੍ਰੀ (ਸਦਾ ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੀ ਰਹਿੰਦੀ ਹੈ, ਪ੍ਰਭੂ-ਪਤੀ ਸਦਾ ਜਾਗਦਾ ਰਹਿੰਦਾ ਹੈ (ਮਾਇਆ ਦੇ ਪ੍ਰਭਾਵ ਤੋਂ ਉਤਾਂਹ ਰਹਿੰਦਾ ਹੈ) ਜੀਵ-ਇਸਤ੍ਰੀ ਇਉਂ ਮਸਤ ਰਹਿੰਦੀ ਹੈ ਜਿਵੇਂ ਇਸ ਨੇ ਸ਼ਰਾਬ ਪੀਤੀ ਹੋਈ ਹੈ। (ਹਾਂ) ਜੀਵ-ਇਸਤ੍ਰੀ ਜਾਗ ਭੀ ਸਕਦੀ ਹੈ, ਜੇ ਪ੍ਰਭੂ-ਪਤੀ (ਆਪ) ਜਗਾਏ।੨।

ਹੇ ਸਖੀ! ਉਮਰ ਦੇਬਹੁਤ ਸਾਰੇ ਦਿਨ ਬੀਤ ਗਏ ਹਨ, ਮੈਂ (ਬਾਹਰ) ਹੋਰ ਹੋਰ ਸਾਰੇ ਦੇਸ ਭਾਲ ਵੇਖੇ ਹਨ (ਪਰ ਬਾਹਰ ਪ੍ਰਭੂ-ਪਤੀ ਕਿਤੇ ਲੱਭਾ ਨਹੀਂ। ਹੁਣ) ਮੈਂ (ਬਾਹਰ ਭਾਲ ਭਾਲ ਕੇ) ਨਿਰਾਸ ਹੋ ਗਈ ਹਾਂ। ਉਸ ਪ੍ਰਭੂ-ਪਤੀ ਦੇ ਚਰਨਾਂ ਉਤੇ ਪੈਣ ਤੋਂ ਬਿਨਾ ਮੈਨੂੰ ਇਕ ਛਿਨ ਵਾਸਤੇ ਭੀ ਸ਼ਾਂਤੀ ਪ੍ਰਾਪਤ ਨਹੀਂ ਹੁੰਦੀ। (ਹਾਂ, ਹੇ ਸਖੀ!) ਜੇ ਉਹ ਆਪ ਕਿਰਪਾਲ ਹੋਵੇ, ਤਾਂ ਸਹੀ ਜੀਵ-ਇਸਤ੍ਰੀਆਂ ਚੰਗੇ ਭਾਗ ਜਾਗਣ ਨਾਲ ਉਸ ਪ੍ਰਭੂ ਨੂੰ ਮਿਲ ਸਕਦੀਆਂ ਹਾਂ।੩।

ਹੇ ਨਾਨਕ! ਆਖ-ਪ੍ਰਭੂ ਮੇਰੇ ਉਤੇ ਦਇਆਵਾਨ ਹੋ ਗਿਆ ਹੈ। ਮੈਨੂੰ ਉਸ ਨੇ ਸਤਸੰਗ ਵਿਚ ਮਿਲਾ ਦਿੱਤਾ ਹੈ। ਮੇਰੀ (ਵਿਕਾਰਾਂ ਦੀ) ਤਪਸ਼ ਮਿਟ ਗਈ ਹੈ, ਮੈਂ ਉਸ ਪ੍ਰਭੂ-ਪਤੀ ਨੂੰ ਹਿਰਦੇ-ਘਰ ਵਿਚ ਹੀ ਲੱਭ ਲਿਆ ਹੈ। ਹੁਣ ਮੈਨੂੰ (ਆਪਣੇ) ਸਾਰੇ ਸਿੰਗਾਰ (ਉੱਦਮ) ਸੋਹਣੇ ਲੱਗ ਰਹੇ ਹਨ। ਗੁਰੂ ਨੇ ਮੇਰੀ ਭਟਕਣਾ ਦੂਰ ਕਰ ਦਿੱਤੀ ਹੈ।੪।

ਹੇ ਭਾਈ! ਗੁਰੂ ਨੇ ਮੇਰੇ ਅੰਦਰੋਂ) ਭਰਮ ਦਾ ਪਰਦਾ ਲਾਹ ਦਿੱਤਾ ਹੈ, ਮੇਰਾ ਮਨ ਟਿਕ ਗਿਆ ਹੈ। ਹੁਣ ਮੈਂ ਜਿਧਰ ਵੇਖਦਾ ਹਾਂ, ਮੈਨੂੰ ਪ੍ਰਭੂ ਹੀ ਦਿੱਸਦਾ ਹੈ।੧।ਰਹਾਉ ਦੂਜਾ।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ {ਪੰਨਾ 709}

ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।

ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ {ਪੰਨਾ 709}

ਅਰਥ: ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧

ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥੧॥ ਜਪਹੁ ਤ ਏਕੋ ਨਾਮਾ ॥ ਅਵਰਿ ਨਿਰਾਫਲ ਕਾਮਾ ॥੧॥ ਰਹਾਉ ॥ ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥ ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥੨॥ ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥ ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨ੍ਹ੍ਹ ਬਿਧਿ ਸਾਹਿਬੁ ਰਵਤੁ ਰਹੈ ॥੩॥ ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥ ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥੪॥੧॥ {ਪੰਨਾ 728}

ਅਰਥ: (ਹੇ ਭਾਈ! ਜੇ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ) ਤਾਂ ਸਿਰਫ਼ ਪ੍ਰਭੂ-ਨਾਮ ਹੀ ਜਪੋ (ਸਿਮਰਨ ਛੱਡ ਕੇ ਪ੍ਰਭੂ ਨੂੰ ਪ੍ਰਸੰਨ ਕਰਨ ਦੇ) ਹੋਰ ਸਾਰੇ ਉੱਦਮ ਵਿਅਰਥ ਹਨ।੧।ਰਹਾਉ।

(ਮੱਖਣ ਹਾਸਲ ਕਰਨ ਲਈ, ਹੇ ਭਾਈ!) ਤੁਸੀ (ਪਹਿਲਾਂ) ਭਾਂਡਾ ਧੋ ਕੇ ਬੈਠ ਕੇ (ਉਸ ਭਾਂਡੇ ਨੂੰ) ਧੂਪ ਦੇ ਕੇ ਤਦੋਂ ਦੁੱਧ ਲੈਣ ਜਾਂਦੇ ਹੋ (ਫਿਰ ਜਾਗ ਲਾ ਕੇ ਉਸ ਨੂੰ ਜਮਾਂਦੇ ਹੋ। ਇਸੇ ਤਰ੍ਹਾਂ ਜੇ ਨਾਮ-ਅੰਮ੍ਰਿਤ ਪ੍ਰਾਪਤ ਕਰਨਾ ਹੈ, ਤਾਂ) ਹਿਰਦੇ ਨੂੰ ਪਵਿਤ੍ਰ ਕਰ ਕੇ ਮਨ ਨੂੰ ਰੋਕੋ-ਇਹ ਇਸ ਹਿਰਦਾ-ਭਾਂਡੇ ਨੂੰ ਧੂਪ ਦਿਉ। ਤਦੋਂ ਦੁੱਧ ਲੈਣ ਜਾਵੋ। ਰੋਜ਼ਾਨਾ ਕਿਰਤ-ਕਾਰ ਦੁੱਧ ਹੈ, ਪ੍ਰਭੂ-ਚਰਨਾਂ ਵਿਚ (ਹਰ ਵੇਲੇ) ਸੁਰਤਿ ਜੋੜੀ ਰੱਖਣੀ (ਰੋਜ਼ਾਨਾ ਕਿਰਤ-ਕਾਰ ਵਿੱਚ) ਜਾਗ ਲਾਣੀ ਹੈ, (ਜੁੜੀ ਸੁਰਤਿ ਦੀ ਬਰਕਤਿ ਨਾਲ) ਦੁਨੀਆਂ ਦੀਆਂ ਆਸਾਂ ਤੋਂ ਉਤਾਂਹ ਉੱਠੋ, ਇਸ ਤਰ੍ਹਾਂ ਇਹ ਦੁੱਧ ਜਮਾਵੋ (ਭਾਵ, ਜੁੜੀ ਸੁਰਤਿ ਦੀ ਸਹਾਇਤਾ ਨਾਲ ਰੋਜ਼ਾਨਾ ਕਿਰਤ-ਕਾਰ ਕਰਦਿਆਂ ਭੀ ਮਾਇਆ ਵਲੋਂ ਉਪਰਾਮਤਾ ਜੇਹੀ ਹੀ ਰਹੇਗੀ੧।

(ਦੁੱਧ ਰਿੜਕਣ ਵੇਲੇ ਤੁਸੀ ਨੇਤ੍ਰੇ ਦੀਆਂ ਈਟੀਆਂ ਹੱਥ ਵਿਚ ਫੜਦੇ ਹੋ) ਆਪਣੇ ਇਸ ਮਨ ਨੂੰ ਵੱਸ ਵਿਚ ਕਰੋ (ਆਤਮਕ ਜੀਵਨ ਦੇ ਵਾਸਤੇ ਇਸ ਤਰ੍ਹਾਂ ਇਹ ਮਨ-ਰੂਪਈਟੀਆਂ ਹੱਥ ਵਿਚ ਫੜੋ। ਮਾਇਆ ਦੇ ਮੋਹ ਦੀ ਨੀਂਦ (ਮਨ ਉੱਤੇ) ਪ੍ਰਭਾਵ ਨ ਪਾਏ-ਇਹ ਹੈ ਨੇਤ੍ਰਾ। ਜੀਭ ਨਾਲ ਪਰਮਾਤਮਾ ਦਾ ਨਾਮ ਜਪੋ (ਜਿਉਂ ਜਿਉਂ ਨਾਮ ਜਪੋਗੇ,) ਤਿਉਂ ਤਿਉਂ (ਇਹ ਰੋਜ਼ਾਨਾ ਕਿਰਤ-ਕਾਰ-ਰੂਪ ਦੁੱਧ) ਰਿੜਕੀਂਦਾ ਰਹੇਗਾ, ਇਹਨਾਂ ਤਰੀਕਿਆਂ ਨਾਲ (ਰੋਜ਼ਾਨਾ ਕਿਰਤ-ਕਾਰ ਕਰਦੇ ਹੋਏ ਹੀ) ਨਾਮ-ਅੰਮ੍ਰਿਤ ਪ੍ਰਾਪਤ ਕਰ ਲਵੋਗੇ।੨।

(ਪੁਜਾਰੀ ਮੂਰਤੀ ਨੂੰ ਡੱਬੇ ਵਿਚ ਪਾਂਦਾ ਹੈਜੇ ਜੀਵ) ਆਪਣੇ ਮਨ ਨੂੰ ਡੱਬਾ ਬਣਾਏ (ਉਸ ਵਿਚ ਪਰਮਾਤਮਾ ਦਾ ਨਾਮ ਟਿਕਾ ਕੇ ਰੱਖੇ) ਉਸ ਨਾਮ ਦੀ ਰਾਹੀਂ ਸਾਧ ਸੰਗਤਿ ਸਰੋਵਰ ਵਿਚ ਇਸ਼ਨਾਨ ਕਰੇ, (ਮਨ ਵਿਚ ਟਿਕੇ ਹੋਏ ਪ੍ਰਭੂ-ਠਾਕੁਰ ਨੂੰ) ਸਰਧਾ ਦੇ ਪੱਤਰਾਂ ਨਾਲ ਪ੍ਰਸੰਨ ਕਰੇ, ਜੇ ਜੀਵ ਸੇਵਕ ਬਣ ਕੇ ਆਪਾ-ਭਾਵ ਛੱਡ ਕੇ (ਅੰਦਰ-ਵੱਸਦੇ ਠਾਕੁਰ-ਪ੍ਰਭੂ ਦੀ) ਸੇਵਾ (ਸਿਮਰਨਕਰੇ, ਤਾਂ ਇਹਨਾਂ ਤਰੀਕਿਆਂ ਨਾਲ ਉਹ ਜੀਵ ਮਾਲਕ-ਪ੍ਰਭੂ ਨੂੰ ਸਦਾ ਮਿਲਿਆ ਰਹਿੰਦਾ ਹੈ।੩।

(ਸਿਮਰਨ ਤੋਂ ਬਿਨਾ ਪ੍ਰਭੂ ਨੂੰ ਪ੍ਰਸੰਨ ਕਰਨ ਦੇ ਹੋਰ ਹੋਰ ਉੱਦਮ) ਦੱਸਣ ਵਾਲੇ ਬੰਦੇ ਜੋ ਜੋ ਭੀ ਹੋਰ ਹੋਰ ਉੱਦਮ ਦੱਸਦੇ ਹਨਉਹ ਦੱਸ ਦੱਸ ਕੇ ਆਪਣਾ ਜੀਵਨ-ਸਮਾ ਵਿਅਰਥ ਗਵਾ ਜਾਂਦੇ ਹਨ (ਕਿਉਂਕਿ) ਹੇ ਪ੍ਰਭੂ! ਤੇਰੇ ਸਿਮਰਨ ਵਰਗਾ ਹੋਰ ਕੋਈ ਉੱਦਮ ਨਹੀਂ ਹੈ। (ਭਾਵੇਂ) ਨਾਨਕ (ਤੇਰਾਦਾਸ ਭਗਤੀ ਤੋਂ ਸੱਖਣਾ (ਹੀ ਹੈ ਫਿਰ ਭੀ ਇਹ ਇਹੀ) ਬੇਨਤੀ ਕਰਦਾ ਹੈ ਕਿ ਮੈਂ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਦਾ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ {ਪੰਨਾ 671}

ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।

ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।

(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।

(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||

ਬਿਲਾਵਲੁ ਬਾਣੀ ਭਗਤ ਨਾਮਦੇਵ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਸਫਲ ਜਨਮੁ ਮੋ ਕਉ ਗੁਰ ਕੀਨਾ ॥ ਦੁਖ ਬਿਸਾਰਿ ਸੁਖ ਅੰਤਰਿ ਲੀਨਾ ॥੧॥ ਗਿਆਨ ਅੰਜਨੁ ਮੋ ਕਉ ਗੁਰਿ ਦੀਨਾ ॥ ਰਾਮ ਨਾਮ ਬਿਨੁ ਜੀਵਨੁ ਮਨ ਹੀਨਾ ॥੧॥ ਰਹਾਉ ॥ਨਾਮਦੇਇ ਸਿਮਰਨੁ ਕਰਿ ਜਾਨਾਂ ॥ ਜਗਜੀਵਨ ਸਿਉ ਜੀਉ ਸਮਾਨਾਂ ॥੨॥੧॥ {ਪੰਨਾ 857-858}

ਅਰਥ: ਮੈਨੂੰ ਮੇਰੇ ਸਤਿਗੁਰੂ ਨੇ ਸਫਲ ਜੀਵਨ ਵਾਲਾ ਬਣਾ ਦਿੱਤਾ ਹੈ, ਮੈਂ ਹੁਣ (ਜਗਤ ਦੇ ਸਾਰੇ) ਦੁੱਖ ਭੁਲਾ ਕੇ (ਆਤਮਕ) ਸੁਖ ਵਿਚ ਲੀਨ ਹੋ ਗਿਆ ਹਾਂ।੧।

ਮੈਨੂੰ ਸਤਿਗੁਰੂ ਨੇ ਆਪਣੇ ਗਿਆਨ ਦਾ (ਐਸਾ) ਸੁਰਮਾ ਦਿੱਤਾ ਹੈ ਕਿ ਹੇ ਮਨ! ਹੁਣ ਪ੍ਰਭੂ ਦੀ ਬੰਦਗੀ ਤੋਂ ਬਿਨਾ ਜੀਊਣਾ ਵਿਅਰਥ ਜਾਪਦਾ ਹੈ।੧।ਰਹਾਉ।

ਮੈਂ ਨਾਮਦੇਵ ਨੇ ਪ੍ਰਭੂ ਦਾ ਭਜਨ ਕਰ ਕੇ ਪ੍ਰਭੂ ਨਾਲ ਸਾਂਝ ਪਾ ਲਈ ਹੈ ਤੇ ਜਗਤ-ਦੇ-ਆਸਰੇ ਪ੍ਰਭੂ ਵਿਚ ਮੇਰੀ ਜਿੰਦ ਲੀਨ ਹੋ ਗਈ ਹੈ।੨।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਸੋਰਠਿ ਮਹਲਾ ੫ ॥ ਜਿਤੁ ਪਾਰਬ੍ਰਹਮੁ ਚਿਤਿ ਆਇਆ ॥ ਸੋ ਘਰੁ ਦਯਿ ਵਸਾਇਆ ॥ ਸੁਖ ਸਾਗਰੁ ਗੁਰੁ ਪਾਇਆ ॥ ਤਾ ਸਹਸਾ ਸਗਲ ਮਿਟਾਇਆ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਆਠ ਪਹਰ ਗੁਣ ਗਾਈ ॥ ਗੁਰ ਪੂਰੇ ਤੇ ਪਾਈ ॥ ਰਹਾਉ ॥ ਪ੍ਰਭ ਕੀ ਅਕਥ ਕਹਾਣੀ ॥ ਜਨ ਬੋਲਹਿ ਅੰਮ੍ਰਿਤ ਬਾਣੀ ॥ ਨਾਨਕ ਦਾਸ ਵਖਾਣੀ ॥ ਗੁਰ ਪੂਰੇ ਤੇ ਜਾਣੀ ॥੨॥੨॥੬੬॥ {ਪੰਨਾ 626}

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਦੀ ਸਿਫ਼ਤਿ-ਸਾਲਾਹ ਕਰਨੀ, ਅੱਠੇ ਪਹਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ-(ਇਹ ਦਾਤਿ) ਪੂਰੇ ਗੁਰੂ ਤੋਂ ਹੀ ਮਿਲਦੀ ਹੈ।ਰਹਾਉ।

ਹੇ ਭਾਈ! ਜਿਸ ਦੇ ਹਿਰਦੇ-ਘਰ ਵਿਚ ਪਰਮਾਤਮਾ ਆ ਵੱਸਿਆ ਹੈ, ਪ੍ਰੀਤਮ-ਪ੍ਰਭੂ ਨੇ ਉਹ ਹਿਰਦਾ-ਘਰ (ਆਤਮਕ ਗੁਣਾਂ ਨਾਲ) ਭਰਪੂਰ ਕਰ ਦਿੱਤਾ। ਹੇ ਭਾਈ! ਜਦੋਂ ਕਿਸੇ ਵਡ-ਭਾਗੀ ਨੂੰ) ਸੁਖਾਂ ਦਾ ਸਮੁੰਦਰ ਗੁਰੂ ਮਿਲ ਪਿਆ, ਤਦੋਂ ਉਸ ਨੇ ਆਪਣਾ ਸਾਰਾ ਸਹਿਮ ਦੂਰ ਕਰ ਲਿਆ।੧।

ਹੇ ਭਾਈ! ਪਰਮਾਤਮਾ ਦੇ ਸਰੂਪ ਦੀ ਗੱਲ-ਬਾਤ ਦੱਸੀ ਨਹੀਂ ਜਾ ਸਕਦੀ। ਪ੍ਰਭੂ ਦੇ ਸੇਵਕ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਰਹਿੰਦੇ ਹਨ। ਹੇ ਨਾਨਕ! ਉਹੀ ਸੇਵਕ ਇਹ ਬਾਣੀ ਉਚਾਰਦੇ ਹਨ, ਜਿਨ੍ਹਾਂ ਨੇ ਪੂਰੇ ਗੁਰੂ ਪਾਸੋਂ ਇਹ ਸਮਝ ਹਾਸਲ ਕੀਤੀ ਹੈ।੨।੨।੬੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ {ਪੰਨਾ 696}

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਬਿਲਾਵਲੁ ਮਹਲਾ ੫ ॥ ਸੁਖ ਨਿਧਾਨ ਪ੍ਰੀਤਮ ਪ੍ਰਭ ਮੇਰੇ ॥ ਅਗਨਤ ਗੁਣ ਠਾਕੁਰ ਪ੍ਰਭ ਤੇਰੇ ॥ ਮੋਹਿ ਅਨਾਥ ਤੁਮਰੀ ਸਰਣਾਈ ॥ ਕਰਿ ਕਿਰਪਾ ਹਰਿ ਚਰਨ ਧਿਆਈ ॥੧॥ ਦਇਆ ਕਰਹੁ ਬਸਹੁ ਮਨਿ ਆਇ ॥ ਮੋਹਿ ਨਿਰਗੁਨ ਲੀਜੈ ਲੜਿ ਲਾਇ ॥ ਰਹਾਉ ॥ ਪ੍ਰਭੁ ਚਿਤਿ ਆਵੈ ਤਾ ਕੈਸੀ ਭੀੜ ॥ ਹਰਿ ਸੇਵਕ ਨਾਹੀ ਜਮ ਪੀੜ ॥ ਸਰਬ ਦੂਖ ਹਰਿ ਸਿਮਰਤ ਨਸੇ ॥ ਜਾ ਕੈ ਸੰਗਿ ਸਦਾ ਪ੍ਰਭੁ ਬਸੈ ॥੨॥ ਪ੍ਰਭ ਕਾ ਨਾਮੁ ਮਨਿ ਤਨਿ ਆਧਾਰੁ ॥ ਬਿਸਰਤ ਨਾਮੁ ਹੋਵਤ ਤਨੁ ਛਾਰੁ ॥ ਪ੍ਰਭ ਚਿਤਿ ਆਏ ਪੂਰਨ ਸਭ ਕਾਜ ॥ ਹਰਿ ਬਿਸਰਤ ਸਭ ਕਾ ਮੁਹਤਾਜ ॥੩॥ ਚਰਨ ਕਮਲ ਸੰਗਿ ਲਾਗੀ ਪ੍ਰੀਤਿ ॥ ਬਿਸਰਿ ਗਈ ਸਭ ਦੁਰਮਤਿ ਰੀਤਿ ॥ ਮਨ ਤਨ ਅੰਤਰਿ ਹਰਿ ਹਰਿ ਮੰਤ ॥ ਨਾਨਕ ਭਗਤਨ ਕੈ ਘਰਿ ਸਦਾ ਅਨੰਦ ॥੪॥੩॥ {ਪੰਨਾ 802}

ਅਰਥ: ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੇਰੇ ਮਨ ਵਿਚ ਆ ਵੱਸ। ਮੈਨੂੰ ਗੁਣ-ਹੀਨ ਨੂੰ ਆਪਣੇ ਲੜ ਲਾ ਲੈ।ਰਹਾਉ।

ਹੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ! ਹੇ ਮੇਰੇ ਪ੍ਰੀਤਮ ਪ੍ਰਭੂ! ਹੇ ਠਾਕੁਰ ਪ੍ਰਭੂ! ਤੇਰੇ ਗੁਣ ਗਿਣੇ ਨਹੀਂ ਜਾ ਸਕਦੇ। ਮੈਂ ਅਨਾਥ ਤੇਰੀ ਸਰਨ ਆਇਆ ਹਾਂ। ਹੇ ਹਰੀ! ਮੇਰੇ ਉਤੇ ਮੇਹਰ ਕਰ, ਮੈਂ ਤੇਰੇ ਚਰਨਾਂ ਦਾ ਧਿਆਨ ਧਰਦਾ ਰਹਾਂ।੧।

ਹੇ ਭਾਈ! ਜਦੋਂ ਪ੍ਰਭੂ ਮਨ ਵਿਚ ਆ ਵੱਸੇ, ਤਾਂ ਕੋਈ ਭੀ ਬਿਪਤਾ ਪੋਹ ਨਹੀਂ ਸਕਦੀ। ਪ੍ਰਭੂ ਦੀ ਸੇਵਾ-ਭਗਤੀ ਕਰਨ ਵਾਲੇ ਮਨੁੱਖ ਨੂੰ ਜਮਾਂ ਦਾ ਦੁੱਖ ਭੀ ਡਰਾ ਨਹੀਂ ਸਕਦਾ। ਜਿਸ ਮਨੁੱਖ ਦੇ ਅੰਗ-ਸੰਗ ਸਦਾ ਪਰਮਾਤਮਾ ਵੱਸਦਾ ਹੈ, ਨਾਮ ਸਿਮਰਿਆਂ ਉਸ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ।੨।

ਹੇ ਭਾਈ! ਪਰਮਾਤਮਾ ਦਾ ਨਾਮ (ਹੀ ਮਨੁੱਖ ਦੇ) ਮਨ ਵਿਚ ਸਰੀਰ ਵਿਚ ਆਸਰਾ (ਦੇਣ ਵਾਲਾ) ਹੈ, ਪਰਮਾਤਮਾ ਦਾ ਨਾਮ ਭੁੱਲਿਆਂ ਸਰੀਰ (ਮਾਨੋ) ਸੁਆਹ (ਦੀ ਢੇਰੀ) ਹੋ ਜਾਂਦਾ ਹੈ ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਨਾਮ ਆ ਵਸਦਾ ਹੈ, ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ। ਪਰਮਾਤਮਾ ਦਾ ਨਾਮ ਭੁੱਲਿਆਂ ਮਨੁੱਖ ਧਿਰ ਧਿਰ ਦਾ ਅਰਥੀਆ ਹੋ ਜਾਂਦਾ ਹੈ।੩।

ਹੇ ਭਾਈ! ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ, ਉਸ ਨੂੰ ਖੋਟੀ ਮਤਿ ਵਾਲਾ ਸਾਰਾ (ਜੀਵਨ-) ਰਵਈਆ ਭੁੱਲ ਜਾਂਦਾ ਹੈ। ਹੇ ਨਾਨਕ! ਪ੍ਰਭੂ ਦੇ ਭਗਤਾਂ ਦੇ ਹਿਰਦੇ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ, ਕਿਉਂਕਿ ਉਹਨਾਂ ਦੇ ਮਨ ਵਿਚ ਉਹਨਾਂ ਦੇ ਸਰੀਰ ਵਿਚ ਪਰਮਾਤਮਾ ਦਾ ਨਾਮ-ਮੰਤਰ ਵੱਸਦਾ ਰਹਿੰਦਾ ਹੈ (ਜੋ ਖੋਟੀ ਮਤਿ ਨੂੰ ਨੇੜੇ ਨਹੀਂ ਢੁੱਕਣ ਦੇਂਦਾ੪।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥ {ਪੰਨਾ 679-680}

ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ।

ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ੧।

ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਗੂਜਰੀ ਮਹਲਾ ੪ ॥ ਗੁਰਮੁਖਿ ਸਖੀ ਸਹੇਲੀ ਮੇਰੀ ਮੋ ਕਉ ਦੇਵਹੁ ਦਾਨੁ ਹਰਿ ਪ੍ਰਾਨ ਜੀਵਾਇਆ ॥ ਹਮ ਹੋਵਹ ਲਾਲੇ ਗੋਲੇ ਗੁਰਸਿਖਾ ਕੇ ਜਿਨ੍ਹ੍ਹਾ ਅਨਦਿਨੁ ਹਰਿ ਪ੍ਰਭੁ ਪੁਰਖੁ ਧਿਆਇਆ ॥੧॥ ਮੇਰੈ ਮਨਿ ਤਨਿ ਬਿਰਹੁ ਗੁਰਸਿਖ ਪਗ ਲਾਇਆ ॥ ਮੇਰੇ ਪ੍ਰਾਨ ਸਖਾ ਗੁਰ ਕੇ ਸਿਖ ਭਾਈ ਮੋ ਕਉ ਕਰਹੁ ਉਪਦੇਸੁ ਹਰਿ ਮਿਲੈ ਮਿਲਾਇਆ ॥੧॥ ਰਹਾਉ ॥ ਜਾ ਹਰਿ ਪ੍ਰਭ ਭਾਵੈ ਤਾ ਗੁਰਮੁਖਿ ਮੇਲੇ ਜਿਨ੍ਹ੍ਹ ਵਚਨ ਗੁਰੂ ਸਤਿਗੁਰ ਮਨਿ ਭਾਇਆ ॥ ਵਡਭਾਗੀ ਗੁਰ ਕੇ ਸਿਖ ਪਿਆਰੇ ਹਰਿ ਨਿਰਬਾਣੀ ਨਿਰਬਾਣ ਪਦੁ ਪਾਇਆ ॥੨॥ ਸਤਸੰਗਤਿ ਗੁਰ ਕੀ ਹਰਿ ਪਿਆਰੀ ਜਿਨ ਹਰਿ ਹਰਿ ਨਾਮੁ ਮੀਠਾ ਮਨਿ ਭਾਇਆ ॥ ਜਿਨ ਸਤਿਗੁਰ ਸੰਗਤਿ ਸੰਗੁ ਨ ਪਾਇਆ ਸੇ ਭਾਗਹੀਣ ਪਾਪੀ ਜਮਿ ਖਾਇਆ ॥੩॥ ਆਪਿ ਕ੍ਰਿਪਾਲੁ ਕ੍ਰਿਪਾ ਪ੍ਰਭੁ ਧਾਰੇ ਹਰਿ ਆਪੇ ਗੁਰਮੁਖਿ ਮਿਲੈ ਮਿਲਾਇਆ ॥ ਜਨੁ ਨਾਨਕੁ ਬੋਲੇ ਗੁਣ ਬਾਣੀ ਗੁਰਬਾਣੀ ਹਰਿ ਨਾਮਿ ਸਮਾਇਆ ॥੪॥੫॥ {ਪੰਨਾ 493-494}

ਅਰਥ: ਹੇ ਗੁਰੂ ਦੇ ਸਨਮੁਖ ਰਹਿਣ ਵਾਲੇ ਸਿੱਖੋ! ਹੇ ਮੇਰੀ ਸਖੀ ਸਹੇਲੀਹੋ! ਮੈਨੂੰ ਆਤਮਕ ਜੀਵਨ ਦੇਣ ਵਾਲੇ ਹਰਿ-ਨਾਮ ਦੀ ਦਾਤਿ ਦਿਉ। ਮੈਂ ਉਹਨਾਂ ਗੁਰਸਿੱਖਾਂ ਦਾ ਦਾਸ ਹਾਂ, ਗ਼ੁਲਾਮ ਹਾਂ, ਜੇਹੜੇ ਹਰ ਵੇਲੇ ਸਰਬ-ਵਿਆਪਕ ਪਰਮਾਤਮਾ ਨੂੰ ਸਿਮਰਦੇ ਰਹਿੰਦੇ ਹਨ।1।

ਹੇ ਮੇਰੀ ਜਿੰਦ ਦੇ ਸਾਥੀ ਗੁਰ-ਸਿੱਖੋ! ਹੇ ਭਰਾਵੋ! (ਮੇਰੇ ਚੰਗੇ ਭਾਗਾਂ ਨੂੰ ਪਰਮਾਤਮਾ ਨੇ) ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਗੁਰਸਿੱਖਾਂ ਦੇ ਚਰਨਾਂ ਦਾ ਪ੍ਰੇਮ ਪੈਦਾ ਕਰ ਦਿੱਤਾ ਹੈ। ਤੁਸੀ ਮੈਨੂੰ ਇਹੋ ਜਿਹਾ ਉਪਦੇਸ਼ ਕਰੋ, (ਜਿਸ ਦੀ ਬਰਕਤਿ ਨਾਲ) ਤੁਹਾਡਾ ਮਿਲਾਇਆ ਪਰਮਾਤਮਾ ਮੈਨੂੰ ਮਿਲ ਪਏ।1। ਰਹਾਉ।

ਹੇ ਭਰਾਵੋ! ਜਦੋਂ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਤਦੋਂ ਉਹਨਾਂ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦਾ ਮਿਲਾਪ ਕਰਾਂਦਾ ਹੈ ਜਿਨ੍ਹਾਂ ਨੂੰ ਗੁਰੂ ਦੇ ਬਚਨ ਆਪਣੇ ਮਨ ਵਿਚ ਪਿਆਰੇ ਲੱਗਦੇ ਹਨ। ਗੁਰੂ ਦੇ ਉਹ ਪਿਆਰੇ ਸਿੱਖ ਵੱਡੇ ਭਾਗਾਂ ਵਾਲੇ ਹਨ ਜੇਹੜੇ ਨਿਰਲੇਪ ਪਰਮਾਤਮਾ ਨੂੰ ਮਿਲ ਕੇ ਵਾਸ਼ਨਾ-ਰਹਿਤ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ।2।

ਹੇ ਭਰਾਵੋ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਦਾ ਮਿੱਠਾ ਨਾਮ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ ਉਹਨਾਂ ਨੂੰ ਸਤਿਗੁਰੂ ਦੀ ਸਾਧ ਸੰਗਤਿ ਭੀ ਪਿਆਰੀ ਲੱਗਦੀ ਹੈ।

ਪਰ ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਦੀ ਸੰਗਤਿ ਦਾ ਸਾਥ ਪਸੰਦ ਨਹੀਂ ਆਉਂਦਾ, ਉਹ ਬਦ-ਕਿਸਮਤ ਰਹਿ ਜਾਂਦੇ ਹਨ, ਉਹਨਾਂ ਪਾਪੀਆਂ ਨੂੰ ਆਤਮਕ ਮੌਤ ਨੇ ਸਮੂਲਚਾ ਖਾ ਲਿਆ ਹੁੰਦਾ ਹੈ।3।

ਹੇ ਭਰਾਵੋ! ਜਦੋਂ ਦਇਆਵਾਨ ਪਰਮਾਤਮਾ ਆਪ ਕਿਸੇ ਮਨੁੱਖ ਉਤੇ ਦਇਆ ਕਰਦਾ ਹੈ, ਤਦੋਂ ਉਹ ਆਪ ਹੀ ਉਸ ਮਨੁੱਖ ਨੂੰ ਗੁਰੂ ਦੀ ਰਾਹੀਂ ਮਿਲਾਇਆ ਹੋਇਆ ਮਿਲ ਪੈਂਦਾ ਹੈ। ਦਾਸ ਨਾਨਕ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਗੁਰਬਾਣੀ ਹੀ (ਨਿੱਤ) ਉਚਾਰਦਾ ਹੈ। ਗੁਰਬਾਣੀ ਦੀ ਬਰਕਤਿ ਨਾਲ ਮਨੁੱਖ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ।4।5।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਸਲੋਕ ॥ ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥ ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥ ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥ {ਪੰਨਾ 709}

ਅਰਥ: ਹੇ ਨਾਨਕ! ਜੇ ਮਨੁੱਖ ਦਿਆਲ ਸਰਬ-ਵਿਆਪੀ ਭਗਵਾਨ ਦੇ ਨਾਮ ਦੀ ਵਡਿਆਈ ਕਰੇ ਤਾਂ ਪ੍ਰਭੂ ਮੇਹਰ ਕਰਦਾ ਹੈ, ਉਸ ਦੇ ਦੁੱਖਾਂ ਦਾ ਨਾਸ ਕਰਦਾ ਹੈ ਤੇ ਉਹ ਮਨੁੱਖ ਮਾਇਆ ਦੇ ਮੋਹ ਵਿਚ ਨਹੀਂ ਫਸਦਾ।੧।

ਹੇ ਨਾਨਕ! ਜਿਸ ਪ੍ਰਭੂ ਨੇ ਸਾਰੀ ਸ੍ਰਿਸ਼ਟੀ ਰਚੀ ਹੈ ਉਸ ਦਾ ਸਿਮਰਨ ਕਰ, (ਸਿਮਰਨ ਕੀਤਿਆਂ) ਉਹ ਪ੍ਰਭੂ ਆਪ ਜੀਵ ਦਾ ਰਾਖਾ ਬਣਦਾ ਹੈ ਤੇ ਉਸ ਦੇ ਅੰਦਰ ਦੀ ਬਲਦੀ (ਤ੍ਰਿਸਨਾ ਦੀ) ਅੱਗ ਬੁੱਝ ਜਾਂਦੀ ਹੈ।੨।

ਪਉੜੀ ॥ ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥ ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥ ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥ ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥ ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥੧੮॥ {ਪੰਨਾ 710}

ਅਰਥ: ਜਦੋਂ (ਜੀਵ ਉੱਤੇ) ਪ੍ਰਭੂ ਜੀ ਮੇਹਰਬਾਨ ਹੋਣ ਤਾਂ ਮਾਇਆ ਜ਼ੋਰ ਨਹੀਂ ਪਾ ਸਕਦੀ। ਇਕ ਪ੍ਰਭੂ ਨੂੰ ਸਿਮਰਿਆਂ ਕਰੋੜਾਂ ਹੀ ਪਾਪ ਨਾਸ ਹੋ ਜਾਂਦੇ ਹਨ, ਸਿਮਰਨ ਕਰਨ ਵਾਲੇ ਬੰਦਿਆਂ ਦੀ ਚਰਨ-ਧੂੜ ਵਿਚ ਨ੍ਹਾਤਿਆਂ ਸਰੀਰ ਪਵਿਤ੍ਰ ਹੋ ਜਾਂਦੇ ਹਨ, (ਸੰਤਾਂ ਦੀ ਸੰਗਤਿ ਵਿਚ) ਪੂਰਨ ਪ੍ਰਭੂ ਮਿਲ ਪੈਂਦਾ ਹੈ ਤੇ ਮਨ ਤੇ ਤਨ ਦੋਹਾਂ ਨੂੰ ਸੰਤੋਖ ਪ੍ਰਾਪਤ ਹੁੰਦਾ ਹੈ। ਅਜੇਹੇ ਮਨੁੱਖਾਂ ਦੀ ਸੰਗਤਿ ਵਿਚ ਉਹਨਾਂ ਦੇ ਪਰਵਾਰ ਦੇ ਲੋਕ ਤੇ ਸਾਰੀਆਂ ਕੁਲਾਂ ਤਰ ਜਾਂਦੀਆਂ ਹਨ।੧੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਸਲੋਕੁ ਮਃ ੩ ॥ ਜਿ ਸਤਿਗੁਰੁ ਸੇਵੇ ਆਪਣਾ ਤਿਸ ਨੋ ਪੂਜੇ ਸਭੁ ਕੋਇ ॥ ਸਭਨਾ ਉਪਾਵਾ ਸਿਰਿ ਉਪਾਉ ਹੈ ਹਰਿ ਨਾਮੁ ਪਰਾਪਤਿ ਹੋਇ ॥ ਅੰਤਰਿ ਸੀਤਲ ਸਾਤਿ ਵਸੈ ਜਪਿ ਹਿਰਦੈ ਸਦਾ ਸੁਖੁ ਹੋਇ ॥ ਅੰਮ੍ਰਿਤੁ ਖਾਣਾ ਅੰਮ੍ਰਿਤੁ ਪੈਨਣਾ ਨਾਨਕ ਨਾਮੁ ਵਡਾਈ ਹੋਇ ॥੧॥ {ਪੰਨਾ 511}

ਅਰਥ: ਜੋ ਮਨੁੱਖ ਆਪਣੇ ਗੁਰੂ ਦੇ ਕਹੇ ਤੇ ਤੁਰਦਾ ਹੈ, ਹਰੇਕ ਬੰਦਾ ਉਸ ਦਾ ਆਦਰ ਕਰਦਾ ਹੈ, ਸੋ, (ਜਗਤ ਵਿਚ ਭੀ ਮਾਣ ਹਾਸਲ ਕਰਨ ਲਈ) ਸਾਰੇ ਉਪਾਵਾਂ ਤੋਂ ਵੱਡਾ ਉਪਾਉ ਇਹੀ ਹੈ ਕਿ ਪ੍ਰਭੂ ਦਾ ਨਾਮ ਮਿਲ ਜਾਏ, 'ਨਾਮਜਪਿਆਂ ਸਦਾ ਹਿਰਦੇ ਵਿਚ ਸੁਖ ਹੁੰਦਾ ਹੈ, ਮਨ ਵਿਚ ਠੰਢ ਤੇ ਸ਼ਾਂਤੀ ਆ ਵੱਸਦੀ ਹੈ। (ਗੁਰੂ ਦੀ ਆਗਿਆ ਵਿਚ ਤੁਰ ਕੇ 'ਨਾਮਜਪਣ ਵਾਲੇ ਬੰਦੇ ਦੀ) ਖ਼ੁਰਾਕ ਤੇ ਪੁਸ਼ਾਕ ਅੰਮ੍ਰਿਤ (-ਨਾਮ) ਹੀ ਹੋ ਜਾਂਦੀ ਹੈ (ਭਾਵ, ਪ੍ਰਭੂ ਦਾ ਨਾਮ ਹੀ ਉਸਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ) ਹੇ ਨਾਨਕ! ਨਾਮ ਹੀ ਉਸ ਲਈ ਆਦਰ ਮਾਣ ਹੈ।੧।

ਮਃ ੩ ॥ ਏ ਮਨ ਗੁਰ ਕੀ ਸਿਖ ਸੁਣਿ ਹਰਿ ਪਾਵਹਿ ਗੁਣੀ ਨਿਧਾਨੁ ॥ ਹਰਿ ਸੁਖਦਾਤਾ ਮਨਿ ਵਸੈ ਹਉਮੈ ਜਾਇ ਗੁਮਾਨੁ ॥ ਨਾਨਕ ਨਦਰੀ ਪਾਈਐ ਤਾ ਅਨਦਿਨੁ ਲਾਗੈ ਧਿਆਨੁ ॥੨॥ {ਪੰਨਾ 512}

ਅਰਥ: ਹੇ ਮੇਰੇ ਮਨ! ਸਤਿਗੁਰੂ ਦੀ ਸਿੱਖਿਆ ਸੁਣ (ਭਾਵ, ਸਿੱਖਿਆ ਤੇ ਤੁਰ) ਤੈਨੂੰ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਮਿਲ ਪਏਗਾਸੁਖਾਂ ਦਾ ਦਾਤਾ ਪਰਮਾਤਮਾ ਮਨ ਵਿਚ ਆ ਵੱਸੇਗਾ, ਹਉਮੈ ਅਹੰਕਾਰ ਨਾਸ ਹੋ ਜਾਇਗਾ।

ਹੇ ਨਾਨਕ! ਜਦੋਂ ਪ੍ਰਭੂ ਆਪਣੀ ਮਿਹਰ ਦੀ ਨਜ਼ਰ ਨਾਲ ਮਿਲਦਾ ਹੈ ਤਾਂ ਹਰ ਵੇਲੇ ਸੁਰਤਿ ਉਸ ਵਿਚ ਜੁੜੀ ਰਹਿੰਦੀ ਹੈ।੨।

ਪਉੜੀ ॥ ਸਤੁ ਸੰਤੋਖੁ ਸਭੁ ਸਚੁ ਹੈ ਗੁਰਮੁਖਿ ਪਵਿਤਾ ॥ ਅੰਦਰਹੁ ਕਪਟੁ ਵਿਕਾਰੁ ਗਇਆ ਮਨੁ ਸਹਜੇ ਜਿਤਾ ॥ ਤਹ ਜੋਤਿ ਪ੍ਰਗਾਸੁ ਅਨੰਦ ਰਸੁ ਅਗਿਆਨੁ ਗਵਿਤਾ ॥ ਅਨਦਿਨੁ ਹਰਿ ਕੇ ਗੁਣ ਰਵੈ ਗੁਣ ਪਰਗਟੁ ਕਿਤਾ ॥ ਸਭਨਾ ਦਾਤਾ ਏਕੁ ਹੈ ਇਕੋ ਹਰਿ ਮਿਤਾ ॥੯॥ {ਪੰਨਾ 512}

ਅਰਥ: ਜੋ ਮਨੁੱਖ ਗੁਰੂ ਦਾ ਹੋ ਕੇ ਰਹਿੰਦਾ ਹੈ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈਉਸ ਨੂੰ ਸਤ ਸੰਤੋਖ ਪ੍ਰਾਪਤ ਹੁੰਦਾ ਹੈ, ਹਰ ਥਾਂ ਪ੍ਰਭੂ ਦਿੱਸਦਾ ਹੈਉਸ ਦੇ ਮਨ ਵਿਚੋਂ ਖੋਟ ਤੇ ਵਿਕਾਰ ਦੂਰ ਹੋ ਜਾਂਦਾ ਹੈ, ਉਹ ਸੌਖੇ ਹੀ ਮਨ ਨੂੰ ਵੱਸ ਕਰ ਲੈਂਦਾ ਹੈਇਸ ਅਵਸਥਾ ਵਿਚ (ਅੱਪੜ ਕੇ ਉਸ ਦੇ ਅੰਦਰ ਪਰਮਾਤਮਾ ਦੀਜੋਤਿ ਦਾ ਪ੍ਰਕਾਸ਼ ਹੋ ਜਾਂਦਾ ਹੈ, ਆਤਮਕ ਆਨੰਦ ਦੀ ਉਸ ਨੂੰ ਚਾਟ ਲੱਗ ਜਾਂਦੀ ਹੈ ਤੇ ਅਗਿਆਨ ਦੂਰ ਹੋ ਜਾਂਦਾ ਹੈ, (ਫਿਰਉਹ ਹਰ ਵੇਲੇ ਪਰਮਾਤਮਾ ਦੇ ਗੁਣ ਗਾਉਂਦਾ ਹੈ, (ਰੱਬੀ) ਗੁਣ ਉਸ ਦੇ ਅੰਦਰ ਪਰਗਟ ਹੋ ਜਾਂਦੇ ਹਨ; (ਉਸ ਨੂੰ ਇਹ ਯਕੀਨ ਬਣ ਜਾਂਦਾ ਹੈ ਕਿ) ਇਕ ਪ੍ਰਭੂ ਸਾਰੇ ਜੀਵਾਂ ਦਾ ਦਾਤਾ ਹੈ ਤੇ ਮਿੱਤਰ ਹੈ।੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਸਲੋਕੁ ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ {ਪੰਨਾ 646}

ਅਰਥ: ਨਾਮ ਤੋਂ ਬਿਨਾ ਸਾਰੇ ਲੋਕ ਭਟਕਦੇ ਫਿਰਦੇ ਹਨਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਹੈਹੇ ਨਾਨਕ! ਮਨਮੁਖ ਤਾਂ ਹਉਮੈ ਦੇ ਆਸਰੇ ਉਹ ਕਰਮ ਕਮਾਂਦੇ ਹਨ ਜੋ ਘੁੱਪ ਹਨੇਰਾ ਪੈਦਾ ਕਰਦੇ ਹਨ। ਪਰ ਸਤਿਗੁਰੂ ਦੇ ਸਨਮੁਖ ਜੀਵ ਸ਼ਬਦ ਨੂੰ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ

ਮਃ ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ {ਪੰਨਾ 646}

ਅਰਥ: ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ ਉਹ ਆਤਮਕ ਅਡੋਲਤਾ ਵਿਚ ਹੀ ਜਾਗਦਾ ਹੈ ਤੇ ਆਤਮਕ ਅਡੋਲਤਾ ਵਿਚ ਹੀ ਸੌਂਦਾ ਹੈ (ਭਾਵ, ਜਾਗਦਿਆਂ ਹਰੀ ਵਿਚ ਲੀਨ ਤੇ ਸੁੱਤਿਆਂ ਹਰੀ ਵਿਚ ਲੀਨ ਰਹਿੰਦਾ ਹੈ) ਉਸ ਨੂੰ ਹਰ ਰੋਜ਼ (ਭਾਵਹਰ ਵੇਲੇ) ਹਰੀ ਦੀ ਉਸਤਤਿ (ਦਾ ਹੀ ਆਹਰ ਹੁੰਦਾ) ਹੈ

ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥ {ਪੰਨਾ 646}

ਅਰਥ: ਮਨਮੁਖ ਭਟਕਦਾ ਹੈ, ਕਿਉਂਕਿ ਉਸ ਨੂੰ ਸਦਾ ਤੌਖ਼ਲਾ ਰਹਿੰਦਾ ਹੈਮਨ ਵਿਚ ਚਿੰਤਾ ਹੋਣ ਕਰ ਕੇ ਉਹ (ਸੁਖ ਦੀ) ਨੀਂਦਰ ਨਹੀਂ ਸੌਂਦਾ

ਗਿਆਨੀ ਜਾਗਹਿ ਸਵਹਿ ਸੁਭਾਇ ॥ ਨਾਨਕ ਨਾਮਿ ਰਤਿਆ ਬਲਿ ਜਾਉ ॥੨॥ {ਪੰਨਾ 646}

ਅਰਥ: ਪ੍ਰਭੂ ਨਾਲ ਡੂੰਘੀ ਸਾਂਝ ਰੱਖਣ ਵਾਲੇ ਬੰਦੇ ਪ੍ਰਭੂ ਦੇ ਪਿਆਰ ਵਿਚ ਹੀ ਜਾਗਦੇ ਸੌਂਦੇ ਹਨ (ਭਾਵ, ਜਾਗਦੇ ਤੇ ਸੁੱਤੇ ਹੋਏ ਇਕ-ਰਸ ਰਹਿੰਦੇ ਹਨ। ਹੇ ਨਾਨਕ! ਮੈਂ ਨਾਮ ਵਿਚ ਰੰਗੇ ਹੋਇਆਂ ਤੋਂ ਸਦਕੇ ਹਾਂ

ਪਉੜੀ ॥ ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥ ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥ ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥ ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥ {ਪੰਨਾ 646}

ਅਰਥ: ਜੋ ਮਨੁੱਖ ਹਰੀ ਵਿਚ ਰੱਤੇ ਹੋਏ ਹਨਉਹ ਉਸ ਦਾ ਨਾਮ ਸਿਮਰਦੇ ਹਨਉਸ ਇੱਕ ਹਰੀ ਨੂੰ ਧਿਆਉਂਦੇ ਹਨਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਇੱਕ ਆਪ ਹਰ ਥਾਂ ਵਿਆਪਕ ਹੈ ਤੇ ਜਿਸ ਇਕ ਨੇ ਹੀ (ਸਾਰੀ ਸ੍ਰਿਸ਼ਟੀ) ਪੈਦਾ ਕੀਤੀ ਹੈ। ਜੋ ਮਨੁੱਖ ਨਾਮ ਸਿਮਰਦੇ ਹਨ, ਉਹਨਾਂ ਨੇ ਸਾਰਾ ਡਰ ਦੂਰ ਕਰ ਦਿੱਤਾ ਹੈ। ਪਰ ਉਹੀ ਗੁਰਮੁਖ ਨਾਮ ਸਿਮਰਦਾ ਹੈ ਜਿਸਨੂੰ ਪ੍ਰਭੂ ਆਪ ਗੁਰੂ ਦੀ ਮਤਿ ਦੀ ਰਾਹੀਂ ਇਹ ਦਾਤਿ ਦੇਂਦਾ ਹੈ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts