*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ਬਿਹਾਗੜਾ ਮਹਲਾ ੪ ॥ ਹਉ ਬਲਿਹਾਰੀ ਤਿਨ੍ਹ੍ਹ ਕਉ ਮੇਰੀ ਜਿੰਦੁੜੀਏ ਜਿਨ੍ਹ੍ਹ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥ ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥ {ਪੰਨਾ 539}
ਅਰਥ: ਹੇ ਮੇਰੀ ਸੋਹਣੀ ਜਿੰਦੇ! ਆਖ-) ਮੈਂ ਉਹਨਾਂ ਤੋਂ ਕੁਰਬਾਨ ਹਾਂ ਜਿਨ੍ਹਾਂ ਨੇ ਪਰਾਮਤਮਾ ਦੇ ਨਾਮ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾ ਲਿਆ ਹੈ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਨੇ ਸਤਿਗੁਰੂ ਨੇ ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕੀ ਤਰ੍ਹਾਂ ਟਿਕਾ ਦਿੱਤਾ ਹੈ। ਗੁਰੂ (ਮਾਇਆ ਦੇ ਮੋਹ ਦੇ) ਜ਼ਹਿਰ (-ਭਰੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਸਮਰੱਥਾ ਰੱਖਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਸੰਤ ਜਨਾਂ ਨੇ ਇਕ-ਮਨ ਹੋ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ (ਹਰ ਥਾਂ) ਸੋਭਾ-ਵਡਿਆਈ ਹੁੰਦੀ ਹੈ। ਹੇ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦਾ ਨਾਮ ਜਪ ਕੇ ਸੁਖ ਮਿਲ ਜਾਂਦਾ ਹੈ, ਹਰਿ-ਨਾਮ ਸਾਰੇ ਦੁੱਖ ਦੂਰ ਕਰਨ ਦੀ ਸਮਰੱਥਾ ਵਾਲਾ ਹੈ।੧।
ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥ ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥ {ਪੰਨਾ 540}
ਅਰਥ: ਹੇ ਮੇਰੀ ਸੋਹਣੀ ਜਿੰਦੇ! ਉਹ ਜੀਭ ਭਾਗਾਂ ਵਾਲੀ ਹੈ ਮੁਬਾਰਿਕ ਹੈ, ਜੇਹੜੀ (ਸਦਾ) ਪਰਾਮਤਮਾ ਦੇ ਗੁਣ ਗਾਂਦੀ ਰਹਿੰਦੀ ਹੈ। ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਪ੍ਰਭੂ! ਉਹ ਕੰਨ ਸੋਹਣੇ ਹਨ ਚੰਗੇ ਹਨ ਜੇਹੜੇ ਤੇਰੇ ਕੀਰਤਨ ਸੁਣਦੇ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਹ ਸਿਰ ਭਾਗਾਂ ਵਾਲਾ ਹੈ ਪਵਿਤ੍ਰ ਹੈ, ਜੇਹੜਾ ਗੁਰੂ ਦੇ ਚਰਨਾਂ ਵਿਚ ਜਾ ਲੱਗਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਨਾਨਕ (ਉਸ) ਗੁਰੂ ਤੋਂ ਕੁਰਬਾਨ ਜਾਂਦਾ ਹੈ ਜਿਸ ਨੇ (ਨਾਨਕ ਨੂੰ) ਪਰਮਾਤਮਾ ਦਾ ਨਾਮ ਚੇਤੇ ਕਰਾਇਆ ਹੈ।੨।
ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥ ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥ ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥ ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥ {ਪੰਨਾ 540}
ਅਰਥ: ਹੇ ਮੇਰੀ ਸੋਹਣੀ ਜਿੰਦੇ! ਉਹ ਅੱਖਾਂ ਭਲੀਆਂ ਹਨ ਸਫਲ ਹਨ ਜੋ ਗੁਰੂ ਦਾ ਦਰਸਨ ਕਰਦੀਆਂ ਰਹਿੰਦੀਆਂ ਹਨ, ਉਹ ਹੱਥ ਪਵਿਤ੍ਰ ਹਨ ਜੇਹੜੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਲਿਖਦੇ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਸ ਮਨੁੱਖ ਦੇ (ਉਹ) ਪੈਰ ਸਦਾ ਪੂਜੇ ਜਾਂਦੇ ਹਨ ਜੇਹੜੇ (ਪੈਰ) ਧਰਮ ਦੇ ਰਾਹ ਉਤੇ ਤੁਰਦੇ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਨਾਨਕ ਉਹਨਾਂ (ਵਡ-ਭਾਗੀ) ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ ਜੇਹੜੇ ਪਰਮਾਤਮਾ ਦਾ ਨਾਮ ਸੁਣ ਕੇ ਨਾਮ ਨੂੰ ਮੰਨਦੇ ਹਨ (ਜੀਵਨ-ਅਧਾਰ ਬਣਾ ਲੈਂਦੇ ਹਨ) ।੩।
ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥ ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥ ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥ ਨਾਨਕ ਤੇ ਹਰਿ ਦਰਿ ਪੈਨ੍ਹ੍ਹਾਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥੪॥੪॥ {ਪੰਨਾ 540}
ਅਰਥ: ਹੇ ਮੇਰੀ ਸੋਹਣੀ ਜਿੰਦੇ! ਧਰਤੀ, ਪਾਤਾਲ, ਆਕਾਸ਼-ਹਰੇਕ ਹੀ ਪਰਮਾਤਮਾ ਦਾ ਨਾਮ ਸਿਮਰ ਰਿਹਾ ਹੈ। ਹੇ ਮੇਰੀ ਸੋਹਣੀ ਜਿੰਦੇ! ਹਵਾ ਪਾਣੀ, ਅੱਗ-ਹਰੇਕ ਤੱਤ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾ ਰਿਹਾ ਹੈ। ਹੇ ਮੇਰੀ ਸੋਹਣੀ ਜਿੰਦੇ! ਜੰਗਲ, ਘਾਹ, ਇਹ ਸਾਰਾ ਦਿੱਸਦਾ ਸੰਸਾਰ-ਆਪਣੇ ਮੂੰਹ ਨਾਲ ਹਰੇਕ ਹੀ ਪਰਮਾਤਮਾ ਦਾ ਨਾਮ ਜਪ ਰਿਹਾ ਹੈ। ਹੇ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਜੇਹੜਾ ਜੇਹੜਾ ਜੀਵ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਵਿਚ ਆਪਣਾ ਮਨ ਜੋੜਦਾ ਹੈ, ਉਹ ਸਾਰੇ ਪਰਾਮਤਮਾ ਦੇ ਦਰ ਤੇ ਸਤਕਾਰੇ ਜਾਂਦੇ ਹਨ।੪।੪।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਸਲੋਕ ॥ ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥ ਨਾਨਕ ਤਿਨ ਸਦ ਬਲਿਹਾਰੰ ਜਿਨਾ ਧਿਆਨੁ ਪਾਰਬ੍ਰਹਮਣਹ ॥੧॥ ਹਭਿ ਕੂੜਾਵੇ ਕੰਮ ਇਕਸੁ ਸਾਈ ਬਾਹਰੇ ॥ ਨਾਨਕ ਸੇਈ ਧੰਨੁ ਜਿਨਾ ਪਿਰਹੜੀ ਸਚ ਸਿਉ ॥੨॥ {ਪੰਨਾ 709}
ਅਰਥ: ਜੋ ਮਨੁੱਖ ਜੀਭ ਨਾਲ ਪਾਰਬ੍ਰਹਮ ਦਾ ਨਾਮ ਉਚਾਰਦੇ ਹਨ, ਜੋ ਕੰਨਾਂ ਨਾਲ ਸਿਫ਼ਤਿ-ਸਾਲਾਹ ਦੀ ਪਵਿਤ੍ਰ ਬਾਣੀ ਸੁਣਦੇ ਹਨ ਤੇ ਜੋ ਪਾਰਬ੍ਰਹਮ ਦਾ ਧਿਆਨ (ਧਰਦੇ ਹਨ,) ਹੇ ਨਾਨਕ! ਮੈਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਹਾਂ।੧।
ਇਕ ਖਸਮ-ਪ੍ਰਭੂ ਦੀ ਯਾਦ ਤੋਂ ਬਿਨਾ ਹੋਰ ਸਾਰੇ ਹੀ ਕੰਮ ਵਿਅਰਥ ਹਨ (ਭਾਵ, ਜੇ ਖਸਮ ਸਾਂਈ ਨੂੰ ਭੁਲਾ ਦਿੱਤਾ ਤਾਂ....) । ਹੇ ਨਾਨਕ! ਸਿਰਫ਼ ਉਹੀ ਬੰਦੇ ਭਾਗਾਂ ਵਾਲੇ ਹਨ, ਜਿਨ੍ਹਾਂ ਦਾ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨਾਲ ਪਿਆਰ ਹੈ।੨।
ਪਉੜੀ ॥ ਸਦ ਬਲਿਹਾਰੀ ਤਿਨਾ ਜਿ ਸੁਨਤੇ ਹਰਿ ਕਥਾ ॥ ਪੂਰੇ ਤੇ ਪਰਧਾਨ ਨਿਵਾਵਹਿ ਪ੍ਰਭ ਮਥਾ ॥ ਹਰਿ ਜਸੁ ਲਿਖਹਿ ਬੇਅੰਤ ਸੋਹਹਿ ਸੇ ਹਥਾ ॥ ਚਰਨ ਪੁਨੀਤ ਪਵਿਤ੍ਰ ਚਾਲਹਿ ਪ੍ਰਭ ਪਥਾ ॥ ਸੰਤਾਂ ਸੰਗਿ ਉਧਾਰੁ ਸਗਲਾ ਦੁਖੁ ਲਥਾ ॥੧੪॥ {ਪੰਨਾ 709}
ਅਰਥ: ਮੈਂ ਉਹਨਾਂ ਬੰਦਿਆਂ ਤੋਂ ਸਦਾ ਕੁਰਬਾਨ ਜਾਂਦਾ ਹਾਂ ਜੋ ਪ੍ਰਭੂ ਦੀਆਂ ਗੱਲਾਂ ਸੁਣਦੇ ਹਨ। ਉਹ ਮਨੁੱਖ ਸਭ ਗੁਣਾਂ ਵਾਲੇ ਤੇ ਸਭ ਤੋਂ ਚੰਗੇ ਹਨ ਜੋ ਪ੍ਰਭੂ ਅੱਗੇ ਸਿਰ ਨਿਵਾਉਂਦੇ ਹਨ। (ਉਹਨਾਂ ਦੇ) ਉਹ ਹੱਥ ਸੋਹਣੇ ਲੱਗਦੇ ਹਨ ਜੋ ਬੇਅੰਤ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਦੇ ਹਨ ਤੇ ਉਹ ਪੈਰ ਪਵਿੱਤ੍ਰ ਹਨ ਜੋ ਪ੍ਰਭੂ ਦੇ ਰਾਹ ਤੇ ਤੁਰਦੇ ਹਨ। (ਅਜੇਹੇ) ਸੰਤਾਂ ਦੀ ਸੰਗਤਿ ਵਿਚ (ਦੁੱਖ ਵਿਕਾਰਾਂ ਤੋਂ) ਬਚਾਉ ਹੋ ਜਾਂਦਾ ਹੈ, ਸਾਰਾ ਦੁੱਖ ਦੂਰ ਹੋ ਜਾਂਦਾ ਹੈ।੧੪।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਸੋਰਠਿ ਮਹਲਾ ੪ ॥ ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥ ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥ ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥ ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥ ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥ ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥ ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥ ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥ ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥ ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥ {ਪੰਨਾ 605-606}
ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇ) ਸੁਖ ਪਾਇਆ ਹੈ। ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ।ਰਹਾਉ।
ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ। ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ) । ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ) । ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ।੧।
ਹੇ ਭਾਈ! ਪ੍ਰਭੂ ਪਿਆਰਾ ਆਪ ਹੀ ਧਰਤੀ ਪੈਦਾ ਕਰਨ ਵਾਲਾ ਹੈ, ਆਪ ਹੀ ਪਾਣੀ ਪੈਦਾ ਕਰਨ ਵਾਲਾ ਹੈ, ਆਪ ਹੀ ਸਭ ਕੁਝ ਕਰਦਾ ਹੈ ਆਪ ਹੀ (ਜੀਵਾਂ ਪਾਸੋਂ ਸਭ ਕੁਝ) ਕਰਾਂਦਾ ਹੈ। ਆਪ ਹੀ ਆਪਣੇ ਹੁਕਮ ਅਨੁਸਾਰ ਹਰ ਥਾਂ ਕਾਰ ਚਲਾ ਰਿਹਾ ਹੈ, ਪਾਣੀ ਨੂੰ ਮਿੱਟੀ ਨਾਲ (ਉਸ ਨੇ ਆਪਣੇ ਹੁਕਮ ਵਿਚ ਹੀ) ਬੰਨ੍ਹ ਰੱਖਿਆ ਹੈ (ਪਾਣੀ ਮਿੱਟੀ ਨੂੰ ਰੋੜ੍ਹ ਨਹੀਂ ਸਕਦਾ, ਪਾਣੀ ਵਿਚ ਉਸ ਨੇ) ਆਪ ਹੀ ਆਪਣਾ ਡਰ ਪਾ ਰੱਖਿਆ ਹੈ, (ਮਾਨੋ) ਬੱਕਰੀ ਸ਼ੇਰ ਨੂੰ ਬੰਨ੍ਹ ਕੇ ਫਿਰਾ ਰਹੀ ਹੈ।੨।
ਹੇ ਭਾਈ! ਪ੍ਰਭੂ ਆਪ ਹੀ ਲੱਕੜੀ (ਪੈਦਾ ਕਰਨ ਵਾਲਾ) ਹੈ, (ਆਪ ਹੀ ਅੱਗ ਬਣਾਣ ਵਾਲਾ ਹੈ) ਲੱਕੜੀ ਵਿਚ ਉਸ ਨੇ ਆਪ ਹੀ ਅੱਗ ਟਿਕਾ ਰੱਖੀ ਹੈ। ਪ੍ਰਭੂ ਪਿਆਰਾ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ (ਉਸ ਦੇ ਹੁਕਮ ਵਿਚ) ਅੱਗ (ਲੱਕੜ ਨੂੰ) ਸਾੜ ਨਹੀਂ ਸਕਦੀ। ਪ੍ਰਭੂ ਆਪ ਹੀ ਮਾਰ ਕੇ ਜੀਵਾਲਣ ਵਾਲਾ ਹੈ। ਸਾਰੇ ਜੀਵ ਉਸ ਦੇ ਪ੍ਰੇਰੇ ਹੋਏ ਹੀ ਸਾਹ ਲੈ ਰਹੇ ਹਨ।੩।
ਹੇ ਭਾਈ! ਪ੍ਰਭੂ ਆਪ ਹੀ ਤਾਕਤ ਹੈ, ਆਪ ਹੀ (ਤਾਕਤ ਵਰਤਣ ਵਾਲਾ) ਹਾਕਮ ਹੈ, (ਸਾਰੇ ਜਗਤ ਨੂੰ ਉਸ ਨੇ) ਆਪ ਹੀ ਕਾਰ ਵਿਚ ਲਾਇਆ ਹੋਇਆ ਹੈ। ਹੇ ਪਿਆਰੇ ਸੱਜਣ! ਜਿਵੇਂ ਪ੍ਰਭੂ ਆਪ ਜੀਵਾਂ ਨੂੰ ਤੋਰਦਾ ਹੈ, ਜਿਵੇਂ ਮੇਰੇ ਹਰੀ-ਪ੍ਰਭੂ ਨੂੰ ਭਾਉਂਦਾ ਹੈ, ਤਿਵੇਂ ਹੀ ਚੱਲ ਸਕੀਦਾ ਹੈ। ਹੇ ਦਾਸ ਨਾਨਕ! ਪ੍ਰਭੂ ਆਪ ਹੀ (ਜੀਵ-) ਵਾਜਾ (ਬਣਾਣ ਵਾਲਾ) ਹੈ, ਆਪ ਵਾਜਾ ਵਜਾਣ ਵਾਲਾ ਹੈ, ਸਾਰੇ ਜੀਵ-ਵਾਜੇ ਉਸੇ ਦੇ ਵਜਾਏ ਵੱਜ ਰਹੇ ਹਨ।੪।੪।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ {ਪੰਨਾ 663}
ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।
ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।
(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।
ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।
(ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਸਲੋਕੁ ਮਃ ੩ ॥ ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥ {ਪੰਨਾ 653}
ਅਰਥ: ਹੇ ਮਨ! ਪਿਆਰ ਨਾਲ ਇਕਾਗ੍ਰ ਚਿੱਤ ਹੋ ਕੇ ਹਰੀ ਦਾ ਸਿਮਰਨ ਕਰ; ਹਰੀ ਵਿਚ ਇਹ ਸਦਾ ਲਈ ਗੁਣ ਹਨ ਕਿ ਦਾਤ ਬਖ਼ਸ਼ ਕੇ ਪਛੁਤਾਉਂਦਾ ਨਹੀਂ।
ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥ {ਪੰਨਾ 653}
ਅਰਥ: ਮੈਂ ਹਰੀ ਤੋਂ ਸਦਾ ਕੁਰਬਾਨ ਹਾਂ, ਜਿਸ ਦੀ ਸੇਵਾ ਕੀਤਿਆਂ ਸੁਖ ਮਿਲਦਾ ਹੈ; ਹੇ ਨਾਨਕ! ਗੁਰਮੁਖ ਜਨ ਅਹੰਕਾਰ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਕੇ ਹਰੀ ਵਿਚ ਮਿਲੇ ਰਹਿੰਦੇ ਹਨ।੧।
ਮਃ ੩ ॥ ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥ {ਪੰਨਾ 653}
ਅਰਥ: ਹਰੀ ਨੇ ਆਪ ਹੀ ਮਨੁੱਖਾਂ ਨੂੰ ਸੇਵਾ ਵਿਚ ਲਾਇਆ ਹੈ, ਆਪ ਹੀ ਬਖ਼ਸ਼ਸ਼ ਕਰਦਾ ਹੈ, ਆਪ ਹੀ ਸਭਨਾਂ ਦਾ ਮਾਂ ਪਿਉ ਹੈ ਤੇ ਆਪ ਹੀ ਸਭ ਦੀ ਸੰਭਾਲ ਕਰਦਾ ਹੈ।
ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥ {ਪੰਨਾ 653}
ਅਰਥ: ਹੇ ਨਾਨਕ! ਜੋ ਮਨੁੱਖ ਨਾਮ ਜਪਦੇ ਹਨ, ਉਹ ਆਪਣੇ ਟਿਕਾਣੇ ਤੇ ਟਿਕੇ ਹੁੰਦੇ ਹਨ, ਹਰੇਕ ਜੁਗ ਵਿਚ ਉਹਨਾਂ ਦੀ ਸੋਭਾ ਹੁੰਦੀ ਹੈ।੨।
ਪਉੜੀ ॥ ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥ ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥ {ਪੰਨਾ 653-654}
ਅਰਥ: ਹੇ ਕਰਤਾਰ! ਤੂੰ ਸਾਰੀ ਕੁਦਰਤਿ ਨੂੰ ਰਚਣ-ਜੋਗਾ ਹੈਂ; ਤੇਰੇ ਬਿਨਾ ਤੇਰੇ ਜੇਡਾ ਕੋਈ ਹੋਰ ਨਹੀਂ ਮੈਨੂੰ ਦਿੱਸਦਾ; ਤੂੰ ਆਪ ਹੀ ਸ੍ਰਿਸ਼ਟੀ ਨੂੰ ਪੈਦਾ ਕਰਦਾ ਹੈਂ ਤੇ ਆਪ ਹੀ ਫਿਰ ਨਾਸ ਕਰਦਾ ਹੈਂ।

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ {ਪੰਨਾ 666}
ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।
ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।
ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।
ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ
ਸੂਹੀ ਮਹਲਾ ੫ ॥ ਗੁਰ ਅਪੁਨੇ ਊਪਰਿ ਬਲਿ ਜਾਈਐ ॥ ਆਠ ਪਹਰ ਹਰਿ ਹਰਿ ਜਸੁ ਗਾਈਐ ॥੧॥ ਸਿਮਰਉ ਸੋ ਪ੍ਰਭੁ ਅਪਨਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥ ਚਰਣ ਕਮਲ ਸਿਉ ਲਾਗੀ ਪ੍ਰੀਤਿ ॥ ਸਾਚੀ ਪੂਰਨ ਨਿਰਮਲ ਰੀਤਿ ॥੨॥ ਸੰਤ ਪ੍ਰਸਾਦਿ ਵਸੈ ਮਨ ਮਾਹੀ ॥ ਜਨਮ ਜਨਮ ਕੇ ਕਿਲਵਿਖ ਜਾਹੀ ॥੩॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕੁ ਮਾਗੈ ਸੰਤ ਰਵਾਲਾ ॥੪॥੧੭॥੨੩॥ {ਪੰਨਾ 741}
ਅਰਥ: ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੈਂ ਆਪਣਾ ਉਹ ਮਾਲਕ-ਪ੍ਰਭੂ ਸਿਮਰਦਾ ਰਹਿੰਦਾ ਹਾਂ, ਜੇਹੜਾ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ।੧।ਰਹਾਉ।
ਹੇ ਭਾਈ! ਆਪਣੇ ਗੁਰੂ ਉੱਤੋਂ (ਸਦਾ) ਕੁਰਬਾਨ ਹੋਣਾ ਚਾਹੀਦਾ ਹੈ (ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ ਆਪਾ- ਭਾਵ ਮਿਟਾ ਦੇਣਾ ਚਾਹੀਦਾ ਹੈ, (ਕਿਉਂਕਿ, ਗੁਰੂ ਦੀ ਕਿਰਪਾ ਨਾਲ ਹੀ) ਅੱਠੇ ਪਹਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਜਾ ਸਕਦਾ ਹੈ।੧।
ਹੇ ਭਾਈ! ਗੁਰੂ ਦੀ ਕਿਰਪਾ ਨਾਲ ਹੀ) ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਪਿਆਰ ਬਣਦਾ ਹੈ। (ਗੁਰ-ਚਰਨਾਂ ਦੀ ਪ੍ਰੀਤਿ ਹੀ) ਅਟੱਲ ਮੁਕੰਮਲ ਤੇ ਪਵਿਤ੍ਰ ਜੀਵਨ-ਜੁਗਤਿ ਹੈ।੨।
ਹੇ ਭਾਈ! ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਜਿਸ ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ (ਉਸ ਮਨੁੱਖ ਦੇ) ਅਨੇਕਾਂ ਜਨਮਾਂ ਦੇ ਪਾਪ ਦੂਰ ਹੋ ਜਾਂਦੇ ਹਨ।੩।
ਹੇ ਨਿਮਾਣਿਆਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਆਪਣੇ ਦਾਸ ਨਾਨਕ ਉਤੇ) ਕਿਰਪਾ ਕਰ। (ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੧੭।੨੩।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਸਲੋਕੁ ਮਃ ੨ ॥ ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ ॥ ਚਲਣ ਸਾਰ ਨ ਜਾਣਨੀ ਕਾਜ ਸਵਾਰਣਹਾਰ ॥੧॥ {ਪੰਨਾ 787}
ਅਰਥ: ਉਹ ਮਨੁੱਖ ਦੁਨੀਆ ਦੇ ਬਹੁਤੇ ਖਿਲਾਰੇ ਨਹੀਂ ਖਿਲਾਰਦੇ (ਭਾਵ, ਮਨ ਨੂੰ ਜਗਤ ਦੇ ਧੰਧਿਆਂ ਵਿਚ ਨਹੀਂ ਖਿਲਾਰ ਦੇਂਦੇ) ਜਿਨ੍ਹਾਂ ਇਹ ਸਮਝ ਲਿਆ ਹੈ ਕਿ ਇਥੋਂ ਚਲੇ ਜਾਣਾ ਹੈ; ਪਰ, ਨਿਰੇ ਦੁਨੀਆ ਦੇ ਕੰਮ ਨਿਜਿੱਠਣ ਵਾਲੇ ਬੰਦੇ (ਇਥੋਂ ਆਖ਼ਰ) ਤੁਰ ਜਾਣ ਦਾ ਖ਼ਿਆਲ ਭੀ ਨਹੀਂ ਕਰਦੇ।੧।
ਮਃ ੨ ॥ ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ ॥ ਨਾਨਕ ਨਾਲਿ ਨ ਚਲਈ ਫਿਰਿ ਪਛੁਤਾਵਾ ਹੋਇ ॥੨॥ {ਪੰਨਾ 787}
ਅਰਥ: ਹੇ ਨਾਨਕ! ਜੇ ਸਿਰਫ਼ ਰਾਤ ਦੀ ਖ਼ਾਤਰ ਧਨ ਇਕੱਠਾ ਕਰੀਏ ਤੇ ਸਵੇਰੇ (ਉੱਠ ਕੇ ਓਥੋਂ) ਤੁਰ ਪੈਣਾ ਹੋਵੇ, (ਤੁਰਨ ਲੱਗਿਆਂ ਉਹ ਧਨ) ਨਾਲ ਜਾ ਨਾ ਸਕੇ ਤਾਂ ਹੱਥ ਮਲਣੇ ਪੈਂਦੇ ਹਨ।੨।
ਮਃ ੨ ॥ ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ ॥ ਸੇਤੀ ਖੁਸੀ ਸਵਾਰੀਐ ਨਾਨਕ ਕਾਰਜੁ ਸਾਰੁ ॥੩॥ {ਪੰਨਾ 787}
ਅਰਥ: ਜੋ ਮਨੁੱਖ ਕੋਈ ਕੰਮ ਬੱਧਾ-ਰੁੱਧਾ ਕਰੇ, ਉਸ ਦਾ ਲਾਭ ਨਾਹ ਆਪਣੇ ਆਪ ਨੂੰ ਤੇ ਨਾਹ ਕਿਸੇ ਹੋਰ ਨੂੰ। ਹੇ ਨਾਨਕ! ਉਹੀ ਕੰਮ ਸਿਰੇ ਚੜ੍ਹਿਆ ਜਾਣੋ ਜੋ ਖ਼ੁਸ਼ੀ ਨਾਲ ਕੀਤਾ ਜਾਏ।੩।
ਮਃ ੨ ॥ ਮਨਹਠਿ ਤਰਫ ਨ ਜਿਪਈ ਜੇ ਬਹੁਤਾ ਘਾਲੇ ॥ ਤਰਫ ਜਿਣੈ ਸਤ ਭਾਉ ਦੇ ਜਨ ਨਾਨਕ ਸਬਦੁ ਵੀਚਾਰੇ ॥੪॥ {ਪੰਨਾ 787}
ਅਰਥ: ਭਾਵੇਂ ਕਿਤਨੀ ਹੀ ਮਿਹਨਤ ਮਨੁੱਖ ਕਰੇ, ਰੱਬ ਵਾਲਾ ਪਾਸਾ ਮਨ ਦੇ ਹਠ ਨਾਲ ਜਿੱਤਿਆ ਨਹੀਂ ਜਾ ਸਕਦਾ; ਹੇ ਦਾਸ ਨਾਨਕ! ਉਹ ਮਨੁੱਖ (ਇਹ) ਪਾਸਾ ਜਿੱਤਦਾ ਹੈ ਜੋ ਸੁਭ ਭਾਵਨਾ ਵਰਤਦਾ ਹੈ ਤੇ ਗੁਰੂ ਦੇ ਸ਼ਬਦ ਨੂੰ ਵੀਚਾਰਦਾ ਹੈ।੪।
ਪਉੜੀ ॥ ਕਰਤੈ ਕਾਰਣੁ ਜਿਨਿ ਕੀਆ ਸੋ ਜਾਣੈ ਸੋਈ ॥ ਆਪੇ ਸ੍ਰਿਸਟਿ ਉਪਾਈਅਨੁ ਆਪੇ ਫੁਨਿ ਗੋਈ ॥ ਜੁਗ ਚਾਰੇ ਸਭ ਭਵਿ ਥਕੀ ਕਿਨਿ ਕੀਮਤਿ ਹੋਈ ॥ ਸਤਿਗੁਰਿ ਏਕੁ ਵਿਖਾਲਿਆ ਮਨਿ ਤਨਿ ਸੁਖੁ ਹੋਈ ॥ ਗੁਰਮੁਖਿ ਸਦਾ ਸਲਾਹੀਐ ਕਰਤਾ ਕਰੇ ਸੁ ਹੋਈ ॥੭॥ {ਪੰਨਾ 787-788}
ਅਰਥ: ਜਿਸ ਕਰਤਾਰ ਨੇ ਇਹ ਜਗਤ ਬਣਾਇਆ ਹੈ ਇਸ ਦੀ ਸੰਭਾਲ ਕਰਨੀ ਉਹ ਆਪ ਹੀ ਜਾਣਦਾ ਹੈ; ਉਸ ਨੇ ਆਪ ਹੀ ਸ੍ਰਿਸ਼ਟੀ ਪੈਦਾ ਕੀਤੀ ਹੈ ਤੇ ਆਪ ਹੀ ਮੁੜ ਨਾਸ ਕਰਦਾ ਹੈ। ਜਦੋਂ ਤੋਂ ਜਗਤ ਬਣਿਆ ਹੈ ਉਸ ਸਮੇ ਤੋਂ ਲੈ ਕੇ ਹੁਣ ਤਕ ਧਿਆਨ ਮਾਰ ਕੇ ਵੇਖਿਆ ਹੈ ਕਿਸੇ ਜੀਵ ਪਾਸੋਂ ਪ੍ਰਭੂ ਦੀ ਬਜ਼ੁਰਗੀ ਦਾ ਮੁੱਲ ਨਹੀਂ ਪੈ ਸਕਿਆ।
ਜਿਸ ਮਨੁੱਖ ਨੂੰ ਗੁਰੂ ਨੇ ਉਹ ਇੱਕ ਪ੍ਰਭੂ ਵਿਖਾ ਦਿੱਤਾ ਹੈ ਉਸ ਦੇ ਮਨ ਵਿਚ ਉਸ ਦੇ ਤਨ ਵਿਚ ਸੁਖ ਹੁੰਦਾ ਹੈ; ਜੋ ਕਰਤਾਰ ਸਭ ਕੁਝ ਕਰਨ ਦੇ ਆਪ ਸਮਰੱਥ ਹੈ ਉਸ ਦੀ ਗੁਰੂ ਦੀ ਰਾਹੀਂ ਹੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ।੭।

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
ਸੂਹੀ ਮਹਲਾ ੧ ਕਾਫੀ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥ ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥ ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥ ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ ॥ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥ ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥ ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥ ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥ ਮੂਰਖ ਮਨ ਸਮਝਾਇ ਆਖਉ ਕੇਤੜਾ ॥ ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥ ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥ ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥ ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥ ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥ ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥ ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥ ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥ ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥ {ਪੰਨਾ 751-752}
ਅਰਥ: ਜੇਹੜਾ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ) ਡਰ ਅਦਬ ਵਿਚ (ਰਹਿ ਕੇ) ਸਦਾ-ਥਿਰ ਪ੍ਰਭੂ ਦਾ ਨਾਮ-ਸੌਦਾ ਵਿਹਾਝਦਾ ਹੈ ਤੇ ਆਪਣਾ ਜੀਵਨ ਸੋਹਣਾ ਬਣਾ ਕੇ (ਇਥੋਂ) ਤੁਰਦਾ ਹੈ ਉਹ (ਪਰਮਾਤਮਾ ਦੀ) ਦਰਗਾਹ ਵਿਚ ਇੱਜ਼ਤ ਹਾਸਲ ਕਰਦਾ ਹੈ।੧।ਰਹਾਉ।
(ਚੌਰਾਸੀ ਲੱਖ ਜੂਨਾਂ ਵਿਚੋਂ) ਮਨੁੱਖਾ ਜਨਮ ਬੜੀ ਮੁਸ਼ਕਲ ਨਾਲ ਮਿਲਦਾ ਹੈ, ਪਰ ਇਸ ਦੀ ਕਦਰ ਉਹੀ ਮਨੁੱਖ ਜਾਣਦਾ ਹੈ ਜੋ ਗੁਰੂ ਦੀ ਸਰਨ ਪਏ। ਜੇ ਸਤਿਗੁਰੂ ਨੂੰ ਚੰਗਾ ਲੱਗੇ (ਭਾਵ, ਜੇ ਗੁਰੂ ਦੀ ਕਿਰਪਾ ਹੋ ਜਾਏ) ਤਾਂ (ਸਰਨ ਪਏ ਉਸ ਮਨੁੱਖ ਦਾ) ਮਨ ਅਤੇ ਸਰੀਰ (ਪ੍ਰਭੂ ਦੇ ਪ੍ਰੇਮ-ਰੰਗ ਨਾਲ) ਗੂੜ੍ਹਾ ਲਾਲ ਹੋ ਜਾਂਦਾ ਹੈ (ਨਾਮ ਦੀ ਬਰਕਤਿ ਨਾਲ ਉਸ ਨੂੰ ਲਾਲੀ ਚੜ੍ਹੀ ਰਹਿੰਦੀ ਹੈ) ।੧।
ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਆਪਣੇ ਮਨ ਅਤੇ ਸਰੀਰ ਦੀ ਰਾਹੀਂ ਸਦਾ-ਥਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ ਸਦਾ-ਥਿਰ ਪ੍ਰਭੂ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ। ਪ੍ਰਭੂ-ਨਾਮ ਦੀ ਲਾਲੀ ਵਿਚ ਮਸਤ ਹੋਇਆ ਉਸ ਦਾ ਮਨ ਉਸ ਲਾਲੀ ਵਿਚ ਗਿੱਝ ਜਾਂਦਾ ਹੈ (ਉਸ ਤੋਂ ਬਿਨਾ ਰਹਿ ਨਹੀਂ ਸਕਦਾ) ।੨।
ਹੇ ਪ੍ਰਭੂ! ਜੇ ਤੂੰ ਮੇਰੇ ਮਨ ਵਿਚ ਵੱਸ ਪਏਂ, ਤਾਂ ਮੇਰਾ ਮਨ ਅਡੋਲ ਅਵਸਥਾ ਵਿਚ ਟਿਕ ਕੇ ਤੇਰੇ ਨਾਮ ਦੇ ਸੁਆਦ ਵਿਚ ਭਿੱਜ ਜਾਏ, ਤੇਰੇ ਗੁਣ ਚੇਤੇ ਕਰ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਮੌਲ ਪਏ, ਮੇਰੇ ਅੰਦਰ "ਤੂ ਹੀ ਤੂ" ਦੀ ਧੁਨ ਲੱਗ ਪਏ।੩।
ਹੇ ਮੇਰੇ ਮੂਰਖ ਮਨ! ਮੈਂ ਤੈਨੂੰ ਕਿਤਨਾ ਕੁ ਸਮਝਾ ਸਮਝਾ ਕੇ ਦੱਸਾਂ ਕਿ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ, ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਜਾ (ਤੇ ਇਸ ਤਰ੍ਹਾਂ ਆਪਣਾ ਜਨਮ ਮਰਨ ਸੋਹਣਾ ਬਣਾ ਲੈ) ।੪।
ਹੇ ਭਾਈ! ਆਪਣੇ ਪ੍ਰੀਤਮ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਸਾਂਭ ਕੇ ਰੱਖ। ਜੇ ਤੂੰ (ਪ੍ਰਭੂ ਦੀ ਭਗਤੀ ਵਾਲੇ ਚੰਗੇ) ਗੁਣ ਨਾਲ ਲੈ ਕੇ (ਜੀਵਨ ਸਫ਼ਰ ਵਿਚ) ਤੁਰੇਂ ਤਾਂ ਕੋਈ ਦੁੱਖ ਕਲੇਸ਼ ਤੈਨੂੰ ਪੋਹ ਨਹੀਂ ਸਕੇਗਾ।੫।
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਮਨ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੇ ਨਾਮ ਦੀ ਲਾਲੀ ਨਹੀਂ ਚੜ੍ਹਦੀ। ਉਹ ਨਿਖਸਮਾ ਹੋ ਕੇ ਆਤਮਕ ਮੌਤ ਸਹੇੜਦਾ ਹੈ, ਉਸ ਦੇ ਮਨ ਵਿਚ ਉਸ ਦੇ ਸਰੀਰ ਵਿਚ (ਪਰਮਾਤਮਾ ਨਾਲੋਂ) ਵਿਛੋੜਾ ਬਣਿਆ ਰਹਿੰਦਾ ਹੈ।੬।
ਜਿਸ ਮਨੁੱਖ ਨੇ ਗੁਰੂ ਦੀ ਦੱਸੀ ਕਾਰ (ਭਗਤੀ) ਕਰ ਕੇ (ਭਗਤੀ ਦਾ) ਲਾਭ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ਉਸ ਨੇ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਗੁਰੂ ਦੇ ਸ਼ਬਦ ਵਿਚ ਜੁੜ ਕੇ ਵਾਸਨਾ-ਰਹਿਤ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ।੭।
ਹੇ ਪ੍ਰਭੂ! ਮੇਰੀ ਨਾਨਕ ਦੀ ਅਰਦਾਸ ਭੀ ਇਹੀ ਹੈ ਜੇ ਤੈਨੂੰ ਇਹ ਪਸੰਦ ਆ ਜਾਏ ਤਾਂ ਮੇਰੇ ਹਿਰਦੇ ਵਿਚ ਆਪਣੇ ਨਾਮ ਦਾ ਨਿਵਾਸ ਕਰ ਦੇਹ ਤਾ ਕਿ ਮੈਂ ਤੇਰੇ ਗੁਣ ਗਾਂਦਾ ਰਹਾਂ।੮।੧।੩।

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ {ਪੰਨਾ 719}
ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।
ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।
ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥ {ਪੰਨਾ 701}
ਅਰਥ: ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ, ਤਾਂ ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱਠੇ ਬੋਲ ਬੋਲਾਂ। ਮੇਰੇ ਇਹ ਪ੍ਰਾਣ ਉਸ ਅੱਗੇ ਭੇਟਾ ਦੇ ਤੌਰ ਤੇ ਦਿੱਤੇ ਜਾਣ।੧।ਰਹਾਉ।
ਹੇ ਭਾਈ! ਕੋਈ ਵਿਰਲਾ ਮਨੁੱਖ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਮਨ ਨੂੰ ਸਰੀਰ ਨੂੰ, ਪਵਿਤ੍ਰ ਕਿਆਰਾ ਬਣਾਂਦਾ ਹੈ, ਉਸ ਵਿਚ ਪ੍ਰਭੂ ਦਾ ਨਾਮ-ਜਲ ਚੰਗੀ ਤਰ੍ਹਾਂ ਸਿੰਜਦਾ ਹੈ, ਤੇ, ਵੱਡੀ (ਮੋਹਣੀ) ਮਾਇਆ ਨਾਲੋਂ (ਸੰਬੰਧ) ਤੋੜ ਕੇ ਇਸ (ਨਾਮ-) ਰਸ ਵਿਚ ਮਸਤ ਰਹਿੰਦਾ ਹੈ।੧।
ਹੇ ਦੀਨਾਂ ਦੇ ਦੁੱਖ ਨਾਸ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰਾ ਹੀ ਆਸਰਾ (ਆਪਣੇ ਮਨ ਵਿਚ) ਚਿਤਾਰਦਾ ਰਹਿੰਦਾ ਹਾਂ। ਹੇ ਪ੍ਰਭੂ! ਮੈਂ) ਨਾਨਕ ਦੇ (ਮਾਇਆ ਵਾਲੇ) ਬੰਧਨ ਛੁਡਾ ਕੇ ਮੈਨੂੰ ਆਪਣੇ ਨਾਮ ਦਾ ਸਿਮਰਨ ਦੇਹ, ਮੈਨੂੰ (ਵਿਕਾਰਾਂ ਦੇ ਟਾਕਰੇ ਤੇ) ਨਿਰਭੈਤਾ ਵਾਲੀ ਅਵਸਥਾ ਬਖ਼ਸ਼।੨।੫।੯।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ਬਿਲਾਵਲੁ ਮਹਲਾ ੩ ॥ ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥ ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥੧॥ ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ ਸਮਾਨਾ ॥ ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥੧॥ ਰਹਾਉ ॥ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥ ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥੨॥ ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥ ਗੁਰਮੁਖਿ ਜਿਨੀ ਧਿਆਇਆ ਹਰਿ ਹਰਿ ਜਗਿ ਤੇ ਪੂਰੇ ਪਰਵਾਨਾ ॥੩॥ ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥ ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥੪॥੪॥ {ਪੰਨਾ 797}
ਅਰਥ: ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਿੱਖਿਆ ਉਤੇ ਯਕੀਨ ਆ ਜਾਂਦਾ ਹੈ, ਉਹ ਮਨੁੱਖ ਗੁਰੂ (ਦੇ ਉਪਦੇਸ਼) ਵਿਚ ਲੀਨ ਰਹਿੰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਇਸ ਬਾਣੀ ਨਾਲ ਦਿਲੋਂ ਸਾਂਝ ਪਾ ਲੈਂਦਾ ਹੈ, ਉਸ ਦੇ ਅੰਦਰ ਪਰਮਾਤਮਾ ਦਾ ਨਾਮ ਸਦਾ ਟਿਕਿਆ ਰਹਿੰਦਾ ਹੈ।੧।ਰਹਾਉ।
ਹੇ ਭਾਈ! ਵੇਖੋ, ਪੂਰਨ ਪ੍ਰਭੂ ਨੇ (ਗੁਰੂ ਦੀ ਸ਼ਰਨ ਪੈ ਕੇ ਹਰਿ-ਨਾਮ ਜਪਣ ਦੀ ਇਹ ਐਸੀ) ਉੱਤਮ ਜੁਗਤੀ ਬਣਾਈ ਹੈ ਜੋ ਹਰੇਕ ਜੁਗ ਵਿਚ ਇਕੋ ਜਿਹੀ ਚਲੀ ਆ ਰਹੀ ਹੈ। ਮਤਾਂ ਕੋਈ ਮਨੁੱਖ (ਜਤ ਸੰਜਮ ਤੀਰਥ ਆਦਿਕ ਕਰਮ ਦਾ) ਮਾਣ ਕਰ ਬਹੇ। ਇਸ ਜਗਤ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਜਪਣ ਤੋਂ ਹੀ ਇੱਜ਼ਤ ਮਿਲਦੀ ਹੈ।੧।
ਹੇ ਭਾਈ! ਗੁਰੂ ਦੀ ਸ਼ਰਨ ਪਿਆਂ ਹੀ ਚਹੁੰਆਂ ਜੁਗਾਂ ਦਾ ਨਿਰਨਾ ਸਮਝ ਵਿਚ ਆਉਂਦਾ ਹੈ (ਕਿ ਜੁਗ ਚਾਹੇ ਕੋਈ ਹੋਵੇ) ਗੁਰੂ ਦੀ ਸ਼ਰਨ ਪੈਣ ਵਾਲੇ ਮਨੁੱਖਾਂ ਨੂੰ ਪਰਮਾਤਮਾ ਦਾ ਨਾਮ-ਖ਼ਜ਼ਾਨਾ ਪ੍ਰਾਪਤ ਹੋ ਜਾਂਦਾ ਹੈ। (ਵੇਦ ਆਦਿਕ ਹਿੰਦੂ ਧਰਮ-ਪੁਸਤਕ ਦੱਸਦੇ ਰਹੇ ਕਿ) ਜਤ ਸੰਜਮ ਅਤੇ ਤੀਰਥ-ਇਸ਼ਨਾਨ ਉਹਨਾਂ ਜੁਗਾਂ ਦਾ ਧਰਮ ਸੀ, ਪਰ ਕਲਿਜੁਗ ਵਿਚ (ਗੁਰੂ ਨਾਨਕ ਨੇ ਆ ਦੱਸਿਆ ਹੈ ਕਿ) ਪਰਮਾਤਮਾ ਦੀ ਸਿਫ਼ਤਿ-ਸਾਲਾਹ, ਪਰਮਾਤਮਾ ਦਾ ਨਾਮ-ਸਿਮਰਨ ਹੀ ਅਸਲ ਧਰਮ ਹੈ।੨।
ਹੇ ਭਾਈ! ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨੂੰ ਗਹੁ ਨਾਲ ਪੜ੍ਹ ਕੇ ਵੇਖ ਲਵੋ (ਉਹ ਇਹੀ ਆਖਦੇ ਹਨ ਕਿ) ਹਰੇਕ ਜੁਗ ਵਿਚ (ਜਤ ਸੰਜਮ ਤੀਰਥ ਆਦਿਕ) ਆਪਣਾ ਆਪਣਾ ਧਰਮ (ਪਰਵਾਨ) ਹੈ। (ਪਰ ਗੁਰੂ ਦੀ ਸਿੱਖਿਆ ਇਹ ਹੈ ਕਿ) ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਪ੍ਰਭੂ ਦਾ ਨਾਮ ਸਿਮਰਿਆ ਹੈ, ਜਗਤ ਵਿਚ ਉਹੀ ਮਨੁੱਖ ਪੂਰਨ ਹਨ ਤੇ ਕਬੂਲ ਹਨ।੩।
ਹੇ ਭਾਈ! ਨਾਨਕ ਆਖਦਾ ਹੈ-ਜੇਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਪਿਆਰ ਜੋੜਦਾ ਹੈ, ਉਸ ਦੇ ਮਨ ਵਿਚੋਂ (ਕਿਸੇ ਭੀ ਤਰ੍ਹਾਂ ਦੇ ਕਰਮ ਕਾਂਡ ਦਾ) ਅਹੰਕਾਰ ਮੁੱਕ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰਨ ਵਾਲੇ, ਸੁਣਨ ਵਾਲੇ, ਸਾਰੇ ਹੀ ਆਤਮਕ ਆਨੰਦ ਪ੍ਰਾਪਤ ਕਰਦੇ ਹਨ। ਜੇਹੜੇ ਮਨੁੱਖ (ਗੁਰੂ ਦੀ ਸਿੱਖਿਆ ਉਤੇ) ਸਰਧਾ ਲਿਆਉਂਦੇ ਹਨ, ਉਹ ਪ੍ਰਭੂ ਦਾ ਨਾਮ-ਖ਼ਜ਼ਾਨਾ ਲੱਭ ਲੈਂਦੇ ਹਨ।੪।੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥ {ਪੰਨਾ 679-680}
ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ।
ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾ) ਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ) ।੧।
ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥ ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥ ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥ ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥ ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥ ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥
ਅਰਥ: ਹੇ ਭਾਈ! ਗੁਰੂ ਨੂੰ ਮਿਲ ਕੇ (ਹੀ) ਪਿਆਰਾ ਪ੍ਰਭੂ ਲੱਭਦਾ ਹੈ, (ਜਿਸ ਨੂੰ ਗੁਰੂ ਦੀ ਰਾਹੀਂ ਪ੍ਰਭੂ ਲੱਭ ਪੈਂਦਾ ਹੈ, ਉਹ) ਆਪਣਾ ਇਹ ਸਰੀਰ ਇਹ ਮਨ (ਗੁਰੂ ਦੇ) ਹਵਾਲੇ ਕਰਦਾ ਹੈ। ਜੇਹੜਾ ਮਨੁੱਖ ਆਪਣਾ ਤਨ ਮਨ ਗੁਰੂ ਦੇ ਹਵਾਲੇ ਕਰਦਾ ਹੈ, ਉਹ ਸੰਸਾਰ-ਸਮੁੰਦਰ ਨੂੰ ਜਿੱਤ ਲੈਂਦਾ ਹੈ, ਉਸ ਦੀ ਜਮਾਂ ਦੀ ਮੁਥਾਜੀ ਮੁੱਕ ਜਾਂਦੀ ਹੈ ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ ਲੈ ਕੇ) ਪੀਂਦਾ ਹੈ, ਤੇ, ਅਡੋਲ-ਚਿੱਤ ਹੋ ਜਾਂਦਾ ਹੈ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ। ਉਸ ਮਨੁੱਖ ਨੂੰ ਉਹ ਘਰ (ਪ੍ਰਭੂ ਦੇ ਚਰਨਾਂ ਵਿਚ ਟਿਕਾਣਾ) ਮਿਲ ਜਾਂਦਾ ਹੈ (ਜਿਸ ਦੀ ਬਰਕਤਿ ਨਾਲ) ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ, ਪਰਮਾਤਮਾ ਦਾ ਨਾਮ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ। ਹੇ ਨਾਨਕ! ਆਖ-ਉਹ ਮਨੁੱਖ ਸੁਖ ਵਿਚ ਰਹਿ ਕੇ ਆਤਮਕ ਖ਼ੁਸ਼ੀਆਂ ਮਾਣਦਾ ਹੈ (ਇਹ ਸਾਰੀ ਬਰਕਤਿ ਗੁਰੂ ਦੀ ਹੀ ਹੈ) ਪੂਰੇ ਗੁਰੂ ਨੂੰ (ਸਦਾ) ਨਮਸਕਾਰ ਕਰਨੀ ਚਾਹੀਦੀ ਹੈ।੧।
ਸੁਣਿ ਸਜਣ ਜੀ ਮੈਡੜੇ ਮੀਤਾ ਰਾਮ ॥ ਗੁਰਿ ਮੰਤ੍ਰੁ ਸਬਦੁ ਸਚੁ ਦੀਤਾ ਰਾਮ ॥ ਸਚੁ ਸਬਦੁ ਧਿਆਇਆ ਮੰਗਲੁ ਗਾਇਆ ਚੂਕੇ ਮਨਹੁ ਅਦੇਸਾ ॥ ਸੋ ਪ੍ਰਭੁ ਪਾਇਆ ਕਤਹਿ ਨ ਜਾਇਆ ਸਦਾ ਸਦਾ ਸੰਗਿ ਬੈਸਾ ॥ ਪ੍ਰਭ ਜੀ ਭਾਣਾ ਸਚਾ ਮਾਣਾ ਪ੍ਰਭਿ ਹਰਿ ਧਨੁ ਸਹਜੇ ਦੀਤਾ ॥ ਕਹੁ ਨਾਨਕ ਤਿਸੁ ਜਨ ਬਲਿਹਾਰੀ ਤੇਰਾ ਦਾਨੁ ਸਭਨੀ ਹੈ ਲੀਤਾ ॥੨॥ {ਪੰਨਾ 576}
ਅਰਥ: ਹੇ ਮੇਰੇ ਸੱਜਣ! ਹੇ ਮੇਰੇ ਮਿੱਤਰ! ਸੁਣ, (ਕਿਸੇ ਭਾਗਾਂ ਵਾਲੇ ਮਨੁੱਖ ਨੂੰ) ਗੁਰੂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲਾ ਸ਼ਬਦ-ਮੰਤ੍ਰ ਦਿੱਤਾ ਹੈ। ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਨੂੰ ਸਦਾ ਹਿਰਦੇ ਵਿਚ ਵਸਾਂਦਾ ਹੈ, ਜੇਹੜਾ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ (ਸਦਾ) ਗਾਂਦਾ ਹੈ, ਉਸ ਦੇ ਮਨ ਤੋਂ ਚਿੰਤਾ-ਫ਼ਿਕਰ ਲਹਿ ਜਾਂਦੇ ਹਨ, ਉਹ ਮਨੁੱਖ ਪਰਮਾਤਮਾ ਦਾ ਮਿਲਾਪ ਹਾਸਲ ਕਰ ਲੈਂਦਾ ਹੈ, (ਪ੍ਰਭੂ ਨੂੰ ਛੱਡ ਕੇ) ਕਿਸੇ ਹੋਰ ਥਾਂ ਉਹ ਨਹੀਂ ਭਟਕਦਾ ਉਹ ਸਦਾ ਹੀ ਪ੍ਰਭੂ-ਚਰਨਾਂ ਵਿਚ ਲੀਨ ਰਹਿੰਦਾ ਹੈ। ਉਹ ਮਨੁੱਖ ਪ੍ਰਭੂ ਨੂੰ (ਸਦਾ) ਪਿਆਰਾ ਲੱਗਦਾ ਹੈ, ਸਦਾ-ਥਿਰ ਪ੍ਰਭੂ ਦਾ ਹੀ ਉਸ ਨੂੰ ਮਾਣ-ਆਸਰਾ ਰਹਿੰਦਾ ਹੈ, ਪਰਮਾਤਮਾ ਨੇ ਉਸ ਨੂੰ ਆਤਮਕ ਅਡੋਲਤਾ ਵਿਚ ਟਿਕਾ ਕੇ ਆਪਣਾ ਨਾਮ-ਧਨ ਬਖ਼ਸ਼ ਦਿੱਤਾ ਹੈ। ਹੇ ਨਾਨਕ! ਆਖ-(ਹੇ ਪ੍ਰਭੂ!) ਮੈਂ ਉਸ ਸੇਵਕ ਤੋਂ ਸਦਕੇ ਜਾਂਦਾ ਹਾਂ, ਤੇਰੇ ਨਾਮ ਦੀ ਦਾਤਿ ਉਸ ਪਾਸੋਂ ਸਭ ਜੀਵ ਲੈਂਦੇ ਹਨ।੨।
ਤਉ ਭਾਣਾ ਤਾਂ ਤ੍ਰਿਪਤਿ ਅਘਾਏ ਰਾਮ ॥ ਮਨੁ ਥੀਆ ਠੰਢਾ ਸਭ ਤ੍ਰਿਸਨ ਬੁਝਾਏ ਰਾਮ ॥ ਮਨੁ ਥੀਆ ਠੰਢਾ ਚੂਕੀ ਡੰਝਾ ਪਾਇਆ ਬਹੁਤੁ ਖਜਾਨਾ ॥ ਸਿਖ ਸੇਵਕ ਸਭਿ ਭੁੰਚਣ ਲਗੇ ਹੰਉ ਸਤਗੁਰ ਕੈ ਕੁਰਬਾਨਾ ॥ ਨਿਰਭਉ ਭਏ ਖਸਮ ਰੰਗਿ ਰਾਤੇ ਜਮ ਕੀ ਤ੍ਰਾਸ ਬੁਝਾਏ ॥ ਨਾਨਕ ਦਾਸੁ ਸਦਾ ਸੰਗਿ ਸੇਵਕੁ ਤੇਰੀ ਭਗਤਿ ਕਰੰਉ ਲਿਵ ਲਾਏ ॥੩॥ {ਪੰਨਾ 577}
ਅਰਥ: ਹੇ ਪ੍ਰਭੂ! ਮੈਂ ਗੁਰੂ ਤੋਂ ਸਦਕੇ ਜਾਂਦਾ ਹਾਂ। ਜੇ ਤੇਰੀ ਰਜ਼ਾ ਹੋਵੇ ਤਾਂ (ਗੁਰੂ ਦੀ ਸਰਨ ਪੈ ਕੇ ਜੀਵ ਮਾਇਆ ਦੀ ਭੁੱਖ ਵਲੋਂ) ਪੂਰੇ ਤੌਰ ਤੇ ਰੱਜ ਜਾਂਦਾ ਹੈ। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ) ਮਨ ਸ਼ਾਂਤ ਹੋ ਜਾਂਦਾ ਹੈ, ਕਦੇ ਨਾਹ ਮੁੱਕਣ ਵਾਲੀ ਮਾਇਆ ਦੀ ਪਿਆਸ (ਉਸ ਦੇ ਅੰਦਰੋਂ) ਬੁੱਝ ਜਾਂਦੀ ਹੈ (ਗੁਰੂ ਦੀ ਰਾਹੀਂ ਉਹ) (ਵੱਡਾ ਨਾਮ-) ਖ਼ਜ਼ਾਨਾ ਪ੍ਰਾਪਤ ਕਰ ਲੈਂਦਾ ਹੈ। (ਜੇਹੜੇ ਭੀ ਗੁਰੂ ਦੀ ਸਰਨ ਆਉਂਦੇ ਹਨ, ਉਹ) ਸਾਰੇ ਸਿੱਖ ਸੇਵਕ ਨਾਮ-ਖ਼ਜ਼ਾਨੇ ਨੂੰ ਵਰਤਣ ਲੱਗ ਪੈਂਦੇ ਹਨ। (ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਦੁਨੀਆ ਦੇ ਸਹਮਾਂ ਵਲੋਂ) ਨਿਡਰ ਹੋ ਜਾਂਦੇ ਹਨ, ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਜਮਾਂ ਦਾ ਸਹਮ ਮਿਟਾ ਲੈਂਦੇ ਹਨ। ਹੇ ਨਾਨਕ! ਆਖ-ਹੇ ਪ੍ਰਭੂ! ਮੇਹਰ ਕਰ, ਮੈਂ) ਦਾਸ ਸਦਾ (ਗੁਰੂ ਦੇ) ਚਰਨਾਂ ਵਿਚ ਟਿਕਿਆ ਰਹਾਂ, (ਗੁਰੂ ਦਾ) ਸੇਵਕ ਬਣਿਆ ਰਹਾਂ, ਤੇ, ਸੁਰਤਿ ਜੋੜ ਕੇ ਤੇਰੀ ਭਗਤੀ ਕਰਦਾ ਰਹਾਂ।੩।
ਪੂਰੀ ਆਸਾ ਜੀ ਮਨਸਾ ਮੇਰੇ ਰਾਮ ॥ ਮੋਹਿ ਨਿਰਗੁਣ ਜੀਉ ਸਭਿ ਗੁਣ ਤੇਰੇ ਰਾਮ ॥ ਸਭਿ ਗੁਣ ਤੇਰੇ ਠਾਕੁਰ ਮੇਰੇ ਕਿਤੁ ਮੁਖਿ ਤੁਧੁ ਸਾਲਾਹੀ ॥ ਗੁਣੁ ਅਵਗੁਣੁ ਮੇਰਾ ਕਿਛੁ ਨ ਬੀਚਾਰਿਆ ਬਖਸਿ ਲੀਆ ਖਿਨ ਮਾਹੀ ॥ ਨਉ ਨਿਧਿ ਪਾਈ ਵਜੀ ਵਾਧਾਈ ਵਾਜੇ ਅਨਹਦ ਤੂਰੇ ॥ ਕਹੁ ਨਾਨਕ ਮੈ ਵਰੁ ਘਰਿ ਪਾਇਆ ਮੇਰੇ ਲਾਥੇ ਜੀ ਸਗਲ ਵਿਸੂਰੇ ॥੪॥੧॥ {ਪੰਨਾ 577}
ਅਰਥ: ਹੇ ਪ੍ਰਭੂ ਜੀ! ਤੇਰੀ ਮੇਹਰ ਨਾਲ ਮੇਰੀ ਹਰੇਕ) ਆਸ ਤੇ ਕਾਮਨਾ ਪੂਰੀ ਹੋ ਗਈ ਹੈ। ਹੇ ਪ੍ਰਭੂ ਜੀ! ਮੈਂ ਗੁਣ-ਹੀਨ ਸਾਂ (ਮੇਰੇ ਅੰਦਰ ਕੋਈ ਭੀ ਗੁਣ ਨਹੀਂ ਸੀ) ਤੇਰੇ ਅੰਦਰ ਸਾਰੇ ਹੀ ਗੁਣ ਹਨ। ਹੇ ਮੇਰੇ ਮਾਲਕ! ਤੇਰੇ ਅੰਦਰ ਸਾਰੇ ਹੀ ਗੁਣ ਹਨ। ਮੈਂ ਕਿਸ ਮੂੰਹ ਨਾਲ ਤੇਰੀ ਵਡਿਆਈ ਕਰਾਂ? ਤੂੰ ਮੇਰਾ ਕੋਈ ਔਗੁਣ ਨਹੀਂ ਵਿਚਾਰਿਆ, ਤੂੰ ਮੇਰਾ ਕੋਈ ਗੁਣ ਨਹੀਂ ਤੱਕਿਆ, ਤੇ, ਇਕ ਛਿਨ ਵਿਚ ਹੀ ਤੂੰ ਮੇਰੇ ਉਤੇ ਮੇਹਰ ਕਰ ਦਿੱਤੀ। (ਤੇਰੀ ਮੇਹਰ ਨਾਲ ਮੈਂ, ਮਾਨੋ,) ਸਾਰੇ ਹੀ ਨੌ ਖ਼ਜ਼ਾਨੇ ਹਾਸਲ ਕਰ ਲਏ ਹਨ, ਮੇਰੇ ਅੰਦਰ ਆਤਮਕ ਆਨੰਦ ਦੀ ਚੜ੍ਹਦੀ ਕਲਾ ਬਣ ਗਈ ਹੈ ਮੇਰੇ ਅੰਦਰ ਆਤਮਕ ਆਨੰਦ ਦੇ ਇਕ-ਰਸ ਵਾਜੇ ਵੱਜਣ ਲੱਗ ਪਏ ਹਨ।
ਹੇ ਨਾਨਕ! ਆਖ-) ਹੇ ਪ੍ਰਭੂ ਜੀ! ਮੈਂ (ਤੈਨੂੰ) ਖਸਮ ਨੂੰ ਆਪਣੇ ਹਿਰਦੇ-ਘਰ ਵਿਚ ਹੀ ਲੱਭ ਲਿਆ ਹੈ, ਮੇਰੇ ਸਾਰੇ ਹੀ ਚਿੰਤਾ-ਫ਼ਿਕਰ ਲਹਿ ਗਏ ਹਨ।੪।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
ਸੋਰਠਿ ਮਹਲਾ ੫ ॥ ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥ ਗੁਣ ਨਿਧਾਨ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥੧॥ ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥ ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥੧॥ ਰਹਾਉ ॥ ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ ਦੁਰਮਤਿ ਖੋਈ ॥ ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥ {ਪੰਨਾ 617}
ਅਰਥ: ਹੇ ਮੇਰੇ ਮਨ! ਉਸ ਪ੍ਰਭੂ ਨੂੰ ਜਪਿਆ ਕਰੋ ਜੋ ਸਭ ਤੋਂ ਵੱਡਾ ਹੈ, ਜੋ ਸ੍ਰਿਸ਼ਟੀ ਦਾ ਪਾਲਣ ਵਾਲਾ ਹੈ, ਤੇ, ਜਿਸ ਦਾ ਆਸਰਾ ਲਿਆਂ ਸੁਖ ਪ੍ਰਾਪਤ ਕਰ ਲਈਦਾ ਹੈ, ਫਿਰ ਕਦੇ ਦੁੱਖ ਨਹੀਂ ਵਿਆਪਦਾ।੧।ਰਹਾਉ।
ਹੇ ਭਾਈ! ਉਸ ਪਰਮਾਤਮਾ ਦਾ ਸਿਮਰਨ ਕੀਤਿਆਂ (ਮਨ ਤੋਂ ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਜੋ ਨਾਸ-ਰਹਿਤ ਹੈ, ਤੇ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਹ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਭਗਤਾਂ ਵਾਸਤੇ ਹਰ ਵੇਲੇ ਦਾ ਸਹਾਰਾ ਹੈ। ਪਰ ਕੋਈ ਵਿਰਲਾ ਮਨੁੱਖ ਉਸ ਦਾ ਮਿਲਾਪ ਹਾਸਲ ਕਰਦਾ ਹੈ।੧।
ਹੇ ਭਾਈ! ਵੱਡੀ ਕਿਸਮਤਿ ਨਾਲ ਭਲੇ ਮਨੁੱਖਾਂ ਦੀ ਸੰਗਤਿ ਹਾਸਲ ਹੁੰਦੀ ਹੈ, ਉਹਨਾਂ ਨੂੰ ਮਿਲਿਆਂ ਖੋਟੀ ਬੁੱਧ ਨਾਸ ਹੋ ਜਾਂਦੀ ਹੈ। ਦਾਸ ਨਾਨਕ (ਭੀ) ਉਹਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਪ੍ਰੋ ਰੱਖਿਆ ਹੈ।੨।੫।੩੩।

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||
ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥ {ਪੰਨਾ 677}
ਅਰਥ: ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ।ਰਹਾਉ।
ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।੧।
ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।੨।
ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।੩।
ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ। ਹੇ ਪ੍ਰਭੂ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੩।੨੭।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||
ਬਿਲਾਵਲੁ ਮਹਲਾ ੩ ॥ ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥ ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥੧॥ ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ ਸਮਾਨਾ ॥ ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥੧॥ ਰਹਾਉ ॥ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥ ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥੨॥ ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥ ਗੁਰਮੁਖਿ ਜਿਨੀ ਧਿਆਇਆ ਹਰਿ ਹਰਿ ਜਗਿ ਤੇ ਪੂਰੇ ਪਰਵਾਨਾ ॥੩॥ ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥ ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥੪॥੪॥ {ਪੰਨਾ 797}
ਅਰਥ: ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਿੱਖਿਆ ਉਤੇ ਯਕੀਨ ਆ ਜਾਂਦਾ ਹੈ, ਉਹ ਮਨੁੱਖ ਗੁਰੂ (ਦੇ ਉਪਦੇਸ਼) ਵਿਚ ਲੀਨ ਰਹਿੰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਇਸ ਬਾਣੀ ਨਾਲ ਦਿਲੋਂ ਸਾਂਝ ਪਾ ਲੈਂਦਾ ਹੈ, ਉਸ ਦੇ ਅੰਦਰ ਪਰਮਾਤਮਾ ਦਾ ਨਾਮ ਸਦਾ ਟਿਕਿਆ ਰਹਿੰਦਾ ਹੈ।੧।ਰਹਾਉ।
ਹੇ ਭਾਈ! ਵੇਖੋ, ਪੂਰਨ ਪ੍ਰਭੂ ਨੇ (ਗੁਰੂ ਦੀ ਸ਼ਰਨ ਪੈ ਕੇ ਹਰਿ-ਨਾਮ ਜਪਣ ਦੀ ਇਹ ਐਸੀ) ਉੱਤਮ ਜੁਗਤੀ ਬਣਾਈ ਹੈ ਜੋ ਹਰੇਕ ਜੁਗ ਵਿਚ ਇਕੋ ਜਿਹੀ ਚਲੀ ਆ ਰਹੀ ਹੈ। ਮਤਾਂ ਕੋਈ ਮਨੁੱਖ (ਜਤ ਸੰਜਮ ਤੀਰਥ ਆਦਿਕ ਕਰਮ ਦਾ) ਮਾਣ ਕਰ ਬਹੇ। ਇਸ ਜਗਤ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਜਪਣ ਤੋਂ ਹੀ ਇੱਜ਼ਤ ਮਿਲਦੀ ਹੈ।੧।
ਹੇ ਭਾਈ! ਗੁਰੂ ਦੀ ਸ਼ਰਨ ਪਿਆਂ ਹੀ ਚਹੁੰਆਂ ਜੁਗਾਂ ਦਾ ਨਿਰਨਾ ਸਮਝ ਵਿਚ ਆਉਂਦਾ ਹੈ (ਕਿ ਜੁਗ ਚਾਹੇ ਕੋਈ ਹੋਵੇ) ਗੁਰੂ ਦੀ ਸ਼ਰਨ ਪੈਣ ਵਾਲੇ ਮਨੁੱਖਾਂ ਨੂੰ ਪਰਮਾਤਮਾ ਦਾ ਨਾਮ-ਖ਼ਜ਼ਾਨਾ ਪ੍ਰਾਪਤ ਹੋ ਜਾਂਦਾ ਹੈ। (ਵੇਦ ਆਦਿਕ ਹਿੰਦੂ ਧਰਮ-ਪੁਸਤਕ ਦੱਸਦੇ ਰਹੇ ਕਿ) ਜਤ ਸੰਜਮ ਅਤੇ ਤੀਰਥ-ਇਸ਼ਨਾਨ ਉਹਨਾਂ ਜੁਗਾਂ ਦਾ ਧਰਮ ਸੀ, ਪਰ ਕਲਿਜੁਗ ਵਿਚ (ਗੁਰੂ ਨਾਨਕ ਨੇ ਆ ਦੱਸਿਆ ਹੈ ਕਿ) ਪਰਮਾਤਮਾ ਦੀ ਸਿਫ਼ਤਿ-ਸਾਲਾਹ, ਪਰਮਾਤਮਾ ਦਾ ਨਾਮ-ਸਿਮਰਨ ਹੀ ਅਸਲ ਧਰਮ ਹੈ।੨।
ਹੇ ਭਾਈ! ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨੂੰ ਗਹੁ ਨਾਲ ਪੜ੍ਹ ਕੇ ਵੇਖ ਲਵੋ (ਉਹ ਇਹੀ ਆਖਦੇ ਹਨ ਕਿ) ਹਰੇਕ ਜੁਗ ਵਿਚ (ਜਤ ਸੰਜਮ ਤੀਰਥ ਆਦਿਕ) ਆਪਣਾ ਆਪਣਾ ਧਰਮ (ਪਰਵਾਨ) ਹੈ। (ਪਰ ਗੁਰੂ ਦੀ ਸਿੱਖਿਆ ਇਹ ਹੈ ਕਿ) ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਪ੍ਰਭੂ ਦਾ ਨਾਮ ਸਿਮਰਿਆ ਹੈ, ਜਗਤ ਵਿਚ ਉਹੀ ਮਨੁੱਖ ਪੂਰਨ ਹਨ ਤੇ ਕਬੂਲ ਹਨ।੩।
ਹੇ ਭਾਈ! ਨਾਨਕ ਆਖਦਾ ਹੈ-ਜੇਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਪਿਆਰ ਜੋੜਦਾ ਹੈ, ਉਸ ਦੇ ਮਨ ਵਿਚੋਂ (ਕਿਸੇ ਭੀ ਤਰ੍ਹਾਂ ਦੇ ਕਰਮ ਕਾਂਡ ਦਾ) ਅਹੰਕਾਰ ਮੁੱਕ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰਨ ਵਾਲੇ, ਸੁਣਨ ਵਾਲੇ, ਸਾਰੇ ਹੀ ਆਤਮਕ ਆਨੰਦ ਪ੍ਰਾਪਤ ਕਰਦੇ ਹਨ। ਜੇਹੜੇ ਮਨੁੱਖ (ਗੁਰੂ ਦੀ ਸਿੱਖਿਆ ਉਤੇ) ਸਰਧਾ ਲਿਆਉਂਦੇ ਹਨ, ਉਹ ਪ੍ਰਭੂ ਦਾ ਨਾਮ-ਖ਼ਜ਼ਾਨਾ ਲੱਭ ਲੈਂਦੇ ਹਨ।੪।੪।
ਬਿਲਾਵਲੁ ਮਹਲਾ ੩ ॥ ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥ ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥੧॥ ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ ਸਮਾਨਾ ॥ ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥੧॥ ਰਹਾਉ ॥ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥ ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥੨॥ ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥ ਗੁਰਮੁਖਿ ਜਿਨੀ ਧਿਆਇਆ ਹਰਿ ਹਰਿ ਜਗਿ ਤੇ ਪੂਰੇ ਪਰਵਾਨਾ ॥੩॥ ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥ ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥੪॥੪॥ {ਪੰਨਾ 797}
ਅਰਥ: ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਿੱਖਿਆ ਉਤੇ ਯਕੀਨ ਆ ਜਾਂਦਾ ਹੈ, ਉਹ ਮਨੁੱਖ ਗੁਰੂ (ਦੇ ਉਪਦੇਸ਼) ਵਿਚ ਲੀਨ ਰਹਿੰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਇਸ ਬਾਣੀ ਨਾਲ ਦਿਲੋਂ ਸਾਂਝ ਪਾ ਲੈਂਦਾ ਹੈ, ਉਸ ਦੇ ਅੰਦਰ ਪਰਮਾਤਮਾ ਦਾ ਨਾਮ ਸਦਾ ਟਿਕਿਆ ਰਹਿੰਦਾ ਹੈ।੧।ਰਹਾਉ।
ਹੇ ਭਾਈ! ਵੇਖੋ, ਪੂਰਨ ਪ੍ਰਭੂ ਨੇ (ਗੁਰੂ ਦੀ ਸ਼ਰਨ ਪੈ ਕੇ ਹਰਿ-ਨਾਮ ਜਪਣ ਦੀ ਇਹ ਐਸੀ) ਉੱਤਮ ਜੁਗਤੀ ਬਣਾਈ ਹੈ ਜੋ ਹਰੇਕ ਜੁਗ ਵਿਚ ਇਕੋ ਜਿਹੀ ਚਲੀ ਆ ਰਹੀ ਹੈ। ਮਤਾਂ ਕੋਈ ਮਨੁੱਖ (ਜਤ ਸੰਜਮ ਤੀਰਥ ਆਦਿਕ ਕਰਮ ਦਾ) ਮਾਣ ਕਰ ਬਹੇ। ਇਸ ਜਗਤ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਜਪਣ ਤੋਂ ਹੀ ਇੱਜ਼ਤ ਮਿਲਦੀ ਹੈ।੧।
ਹੇ ਭਾਈ! ਗੁਰੂ ਦੀ ਸ਼ਰਨ ਪਿਆਂ ਹੀ ਚਹੁੰਆਂ ਜੁਗਾਂ ਦਾ ਨਿਰਨਾ ਸਮਝ ਵਿਚ ਆਉਂਦਾ ਹੈ (ਕਿ ਜੁਗ ਚਾਹੇ ਕੋਈ ਹੋਵੇ) ਗੁਰੂ ਦੀ ਸ਼ਰਨ ਪੈਣ ਵਾਲੇ ਮਨੁੱਖਾਂ ਨੂੰ ਪਰਮਾਤਮਾ ਦਾ ਨਾਮ-ਖ਼ਜ਼ਾਨਾ ਪ੍ਰਾਪਤ ਹੋ ਜਾਂਦਾ ਹੈ। (ਵੇਦ ਆਦਿਕ ਹਿੰਦੂ ਧਰਮ-ਪੁਸਤਕ ਦੱਸਦੇ ਰਹੇ ਕਿ) ਜਤ ਸੰਜਮ ਅਤੇ ਤੀਰਥ-ਇਸ਼ਨਾਨ ਉਹਨਾਂ ਜੁਗਾਂ ਦਾ ਧਰਮ ਸੀ, ਪਰ ਕਲਿਜੁਗ ਵਿਚ (ਗੁਰੂ ਨਾਨਕ ਨੇ ਆ ਦੱਸਿਆ ਹੈ ਕਿ) ਪਰਮਾਤਮਾ ਦੀ ਸਿਫ਼ਤਿ-ਸਾਲਾਹ, ਪਰਮਾਤਮਾ ਦਾ ਨਾਮ-ਸਿਮਰਨ ਹੀ ਅਸਲ ਧਰਮ ਹੈ।੨।
ਹੇ ਭਾਈ! ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨੂੰ ਗਹੁ ਨਾਲ ਪੜ੍ਹ ਕੇ ਵੇਖ ਲਵੋ (ਉਹ ਇਹੀ ਆਖਦੇ ਹਨ ਕਿ) ਹਰੇਕ ਜੁਗ ਵਿਚ (ਜਤ ਸੰਜਮ ਤੀਰਥ ਆਦਿਕ) ਆਪਣਾ ਆਪਣਾ ਧਰਮ (ਪਰਵਾਨ) ਹੈ। (ਪਰ ਗੁਰੂ ਦੀ ਸਿੱਖਿਆ ਇਹ ਹੈ ਕਿ) ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਪ੍ਰਭੂ ਦਾ ਨਾਮ ਸਿਮਰਿਆ ਹੈ, ਜਗਤ ਵਿਚ ਉਹੀ ਮਨੁੱਖ ਪੂਰਨ ਹਨ ਤੇ ਕਬੂਲ ਹਨ।੩।
ਹੇ ਭਾਈ! ਨਾਨਕ ਆਖਦਾ ਹੈ-ਜੇਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਪਿਆਰ ਜੋੜਦਾ ਹੈ, ਉਸ ਦੇ ਮਨ ਵਿਚੋਂ (ਕਿਸੇ ਭੀ ਤਰ੍ਹਾਂ ਦੇ ਕਰਮ ਕਾਂਡ ਦਾ) ਅਹੰਕਾਰ ਮੁੱਕ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰਨ ਵਾਲੇ, ਸੁਣਨ ਵਾਲੇ, ਸਾਰੇ ਹੀ ਆਤਮਕ ਆਨੰਦ ਪ੍ਰਾਪਤ ਕਰਦੇ ਹਨ। ਜੇਹੜੇ ਮਨੁੱਖ (ਗੁਰੂ ਦੀ ਸਿੱਖਿਆ ਉਤੇ) ਸਰਧਾ ਲਿਆਉਂਦੇ ਹਨ, ਉਹ ਪ੍ਰਭੂ ਦਾ ਨਾਮ-ਖ਼ਜ਼ਾਨਾ ਲੱਭ ਲੈਂਦੇ ਹਨ।੪।੪।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||
ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ {ਪੰਨਾ 537-538}
ਅਰਥ: ਹੇ ਮੇਰੀ ਸੋਹਣੀ ਜਿੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ਪਰਮਾਤਮਾ ਦਾ ਅਮੋਲਕ ਨਾਮ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਜੇਹੜਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਵਿੱਝ ਜਾਂਦਾ ਹੈ, ਉਹ ਮਨ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ, ਉਹ ਮਨ ਆਨੰਦ ਨਾਲ ਪ੍ਰਭੂ ਦੇ ਨਾਮ ਵਿਚ ਚੁੱਭੀ ਲਾਈ ਰੱਖਦਾ ਹੈ।
ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਉਤੇ ਤੁਰ ਕੇ ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ) ਟਿਕਾਣਾ ਚਾਹੀਦਾ ਹੈ (ਗੁਰੂ ਦੀ ਮਤਿ ਦੀ ਬਰਕਤਿ ਨਾਲ ਮਨ) ਕਿਸੇ ਹੋਰ ਪਾਸੇ ਨਹੀਂ ਡੋਲਦਾ। ਹੇ ਨਾਨਕ! ਜੇਹੜਾ ਮਨੁੱਖ (ਗੁਰਮਤਿ ਤੇ ਤੁਰ ਕੇ) ਪ੍ਰਭੂ ਦੇ ਗੁਣਾਂ ਵਾਲੀ ਬਾਣੀ ਉਚਾਰਦਾ ਰਹਿੰਦਾ ਹੈ, ਉਹ ਮਨ-ਇੱਛਤ ਫਲ ਪਾ ਲੈਂਦਾ ਹੈ।੧।
ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥ {ਪੰਨਾ 538}
ਅਰਥ: ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਦੀ ਬਰਕਤਿ ਨਾਲ ਜਿਸ ਮਨੁੱਖ ਦੇ ਮਨ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ ਉਹ ਮਨੁੱਖ ਆਪਣੇ ਮੂੰਹ ਨਾਲ ਆਤਮਕ ਜੀਵਨ ਦੇਣ ਵਾਲੀ ਬਾਣੀ ਸਦਾ ਉਚਾਰਦਾ ਰਹਿੰਦਾ ਹੈ। ਹੇ ਜਿੰਦੇ! ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖਾਂ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜ ਕੇ ਉਹ ਬਾਣੀ ਮਨ ਨਾਲ (ਧਿਆਨ ਨਾਲ) ਸੁਣਨੀ ਚਾਹੀਦੀ ਹੈ (ਜੇਹੜਾ ਮਨੁੱਖ ਸੁਣਦਾ ਹੈ ਉਸ ਨੂੰ) ਚਿਰ ਦਾ ਵਿਛੁੜਿਆ ਹੋਇਆ ਪਰਮਾਤਮਾ ਆ ਮਿਲਦਾ ਹੈ, ਆਤਮਕ ਅਡੋਲਤਾ ਤੇ ਪ੍ਰੇਮ ਦੇ ਕਾਰਨ ਉਸ ਦੇ ਗਲ ਆ ਲੱਗਦਾ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਉਸ ਮਨੁੱਖ ਦੇ ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਉਹ ਆਪਣੇ ਅੰਦਰ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਦਾ (ਮਾਨੋ, ਵਾਜਾ) ਵਜਾਂਦਾ ਰਹਿੰਦਾ ਹੈ।੨।
ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥
ਅਰਥ: ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਮੇਰੀ ਸਖੀ ਸਹੇਲੀਹੋ! ਜੇ ਕੋਈ ਧਿਰ ਮੇਰਾ ਹਰਿ-ਪ੍ਰਭੂ ਲਿਆ ਕੇ ਮੈਨੂੰ ਮਿਲਾ ਦੇਵੇ, ਜੇ ਕੋਈ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਇਆ ਕਰੇ, ਤਾਂ ਮੈਂ ਆਪਣਾ ਮਨ ਉਸ ਦੇ ਹਵਾਲੇ ਕਰ ਦਿਆਂ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜੇਹੜਾ ਕੋਈ ਸਿਮਰਦਾ ਹੈ ਉਹ) ਮਨ-ਇੱਛਤ ਫਲ ਪ੍ਰਾਪਤ ਕਰ ਲੈਂਦਾ ਹੈ।
ਹੇ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦੀ ਸਰਨ ਪਈ ਰਹੁ। ਵੱਡੇ ਭਾਗਾਂ ਵਾਲਾ ਮਨੁੱਖ ਹੀ ਪਰਮਾਤਮਾ ਦਾ ਨਾਮ ਸਿਮਰਦਾ ਹੈ।੩।
ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥ {ਪੰਨਾ 538}
ਅਰਥ: ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਪ੍ਰਭੂ! ਕਿਰਪਾ ਕਰ ਕੇ ਮੈਨੂੰ ਆ ਮਿਲ। (ਹੇ ਜਿੰਦੇ!) ਗੁਰੂ ਦੀ ਮਤਿ ਉਤੇ ਤੁਰਿਆਂ ਹੀ ਹਰਿ-ਨਾਮ (ਹਿਰਦੇ ਵਿਚ) ਚਮਕਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਖ-) ਮੈਂ ਪਰਮਾਤਮਾ ਤੋਂ ਬਿਨਾ ਕੁਮਲਾਈ ਰਹਿੰਦੀ ਹਾਂ, ਜਿਵੇਂ ਪਾਣੀ ਤੋਂ ਬਿਨਾ ਕੌਲ-ਫੁੱਲ ਕੁਮਲਾਇਆ ਰਹਿੰਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਜਿਸ ਨੂੰ ਪੂਰੇ ਗੁਰੂ ਨੇ ਸੱਜਣ-ਹਰੀ ਮਿਲਾ ਦਿੱਤਾ, ਉਸ ਨੂੰ ਹਰੀ ਪ੍ਰਭੂ ਆਪਣੇ ਅੰਗ-ਸੰਗ ਵੱਸਦਾ ਦਿੱਸ ਪੈਂਦਾ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਗੁਰੂ ਸਲਾਹੁਣ-ਜੋਗ ਹੈ, ਸਦਾ ਸਲਾਹੁਣ-ਜੋਗ ਹੈ। ਗੁਰੂ ਨੇ ਜਿਸ ਨੂੰ (ਪਰਮਾਤਮਾ ਦੀ) ਦੱਸ ਪਾ ਦਿੱਤੀ (ਉਸ ਦਾ ਹਿਰਦਾ) ਨਾਮ ਦੀ ਬਰਕਤਿ ਨਾਲ ਖਿੜ ਪੈਂਦਾ ਹੈ।੪।੧।

No comments:
Post a Comment