*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ਸੋਰਠਿ ਮਹਲਾ ੫ ॥ ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥ ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥੧॥ ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ਚਿੰਤਾ ਸਗਲ ਬਿਨਾਸੀ ॥ ਕਰਿ ਕਿਰਪਾ ਅਪੁਨੋ ਕਰਿ ਲੀਨਾ ਮਨਿ ਵਸਿਆ ਅਬਿਨਾਸੀ ॥੨॥ ਤਾ ਕਉ ਬਿਘਨੁ ਨ ਕੋਊ ਲਾਗੈ ਜੋ ਸਤਿਗੁਰਿ ਅਪੁਨੈ ਰਾਖੇ ॥ ਚਰਨ ਕਮਲ ਬਸੇ ਰਿਦ ਅੰਤਰਿ ਅੰਮ੍ਰਿਤ ਹਰਿ ਰਸੁ ਚਾਖੇ ॥੩॥ ਕਰਿ ਸੇਵਾ ਸੇਵਕ ਪ੍ਰਭ ਅਪੁਨੇ ਜਿਨਿ ਮਨ ਕੀ ਇਛ ਪੁਜਾਈ ॥ ਨਾਨਕ ਦਾਸ ਤਾ ਕੈ ਬਲਿਹਾਰੈ ਜਿਨਿ ਪੂਰਨ ਪੈਜ ਰਖਾਈ ॥੪॥੧੪॥੨੫॥ {ਪੰਨਾ 615-616}
ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਮਾਲਕ ਹੈਂ, ਤੂੰ ਮੈਨੂੰ ਸਾਰੀਆਂ ਦਾਤਾਂ ਦੇਣ ਵਾਲਾ ਹੈਂ। ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਂ ਤੇਰੇ ਪ੍ਰੇਮ-ਰੰਗ ਵਿਚ ਰੰਗੀਜ ਕੇ ਤੇਰੇ ਗੁਣ ਗਾਂਦਾ ਰਹਾਂ।ਰਹਾਉ।
ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਦਾ ਧਿਆਨ ਧਰਦਾ ਹੈ, ਉਸ ਉੱਤੇ ਮਾਲਕ ਪਰਮਾਤਮਾ ਦਇਆਵਾਨ ਹੁੰਦਾ ਹੈ (ਤੇ, ਉਹ ਮਨੁੱਖ ਪਰਮਾਤਮਾ ਦੀ ਸਰਨ ਪੈਂਦਾ ਹੈ) ਪਰਮਾਤਮਾ ਦੀ ਸਰਨ ਪਿਆਂ ਉਸ ਦੇ ਸਾਰੇ ਡਰ ਲਹਿ ਜਾਂਦੇ ਹਨ, ਸਾਰੇ ਦੁੱਖ ਦੂਰ ਹੋ ਜਾਂਦੇ ਹਨ, ਉਹ (ਸਦਾ) ਆਤਮਕ ਆਨੰਦ ਮਾਣਦਾ ਹੈ।੧।
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਪ੍ਰਭੂ-ਨਾਮ ਪੱਕਾ ਕਰ ਦਿੱਤਾ, ਉਸ ਦੀ ਸਾਰੀ ਚਿੰਤਾ ਦੂਰ ਹੋ ਗਈ। ਪਰਮਾਤਮਾ ਮੇਹਰ ਕਰ ਕੇ ਉਸ ਨੂੰ ਆਪਣਾ ਬਣਾ ਲੈਂਦਾ ਹੈ, ਉਸ ਦੇ ਮਨ ਵਿਚ ਨਾਸ ਰਹਿਤ ਪਰਮਾਤਮਾ ਆ ਵੱਸਦਾ ਹੈ।੨।
ਹੇ ਭਾਈ! ਆਪਣੇ ਗੁਰੂ ਨੇ ਜਿਸ ਮਨੁੱਖ ਦੀ ਰੱਖਿਆ ਕੀਤੀ ਉਸ ਨੂੰ (ਆਤਮਕ ਜੀਵਨ ਦੇ ਰਸਤੇ ਵਿਚ) ਕੋਈ ਰੁਕਾਵਟ ਨਹੀਂ ਆਉਂਦੀ। ਪਰਮਾਤਮਾ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨ ਉਸ ਦੇ ਹਿਰਦੇ ਵਿਚ ਆ ਵੱਸਦੇ ਹਨ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਸਦਾ ਚੱਖਦਾ ਹੈ।੩।
ਹੇ ਭਾਈ! ਜਿਸ ਪਰਮਾਤਮਾ ਨੇ (ਹਰ ਵੇਲੇ) ਤੇਰੇ ਮਨ ਦੀ (ਹਰੇਕ) ਕਾਮਨਾ ਪੂਰੀ ਕੀਤੀ ਹੈ, ਸੇਵਕਾਂ ਵਾਂਗ ਉਸ ਦੀ ਸੇਵਾ-ਭਗਤੀ ਕਰਦਾ ਰਹੁ। ਹੇ ਦਾਸ ਨਾਨਕ! ਆਖ-) ਮੈਂ ਉਸ ਪ੍ਰਭੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਵਿਘਨਾਂ ਦੇ ਟਾਕਰੇ ਤੇ ਹਰ ਵੇਲੇ) ਪੂਰੇ ਤੌਰ ਤੇ ਇੱਜ਼ਤ ਰੱਖੀ ਹੈ।੪।੧੪।੨੫।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਬਸੰਤੁ ਹਿੰਡੋਲ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਰਾਮ ਨਾਮੁ ਰਤਨ ਕੋਠੜੀ ਗੜ ਮੰਦਰਿ ਏਕ ਲੁਕਾਨੀ ॥ ਸਤਿਗੁਰੁ ਮਿਲੈ ਤ ਖੋਜੀਐ ਮਿਲਿ ਜੋਤੀ ਜੋਤਿ ਸਮਾਨੀ ॥੧॥ ਮਾਧੋ ਸਾਧੂ ਜਨ ਦੇਹੁ ਮਿਲਾਇ ॥ ਦੇਖਤ ਦਰਸੁ ਪਾਪ ਸਭਿ ਨਾਸਹਿ ਪਵਿਤ੍ਰ ਪਰਮ ਪਦੁ ਪਾਇ ॥੧॥ ਰਹਾਉ ॥ ਪੰਚ ਚੋਰ ਮਿਲਿ ਲਾਗੇ ਨਗਰੀਆ ਰਾਮ ਨਾਮ ਧਨੁ ਹਿਰਿਆ ॥ ਗੁਰਮਤਿ ਖੋਜ ਪਰੇ ਤਬ ਪਕਰੇ ਧਨੁ ਸਾਬਤੁ ਰਾਸਿ ਉਬਰਿਆ ॥੨॥ ਪਾਖੰਡ ਭਰਮ ਉਪਾਵ ਕਰਿ ਥਾਕੇ ਰਿਦ ਅੰਤਰਿ ਮਾਇਆ ਮਾਇਆ ॥ ਸਾਧੂ ਪੁਰਖੁ ਪੁਰਖਪਤਿ ਪਾਇਆ ਅਗਿਆਨ ਅੰਧੇਰੁ ਗਵਾਇਆ ॥੩॥ ਜਗੰਨਾਥ ਜਗਦੀਸ ਗੁਸਾਈ ਕਰਿ ਕਿਰਪਾ ਸਾਧੁ ਮਿਲਾਵੈ ॥ ਨਾਨਕ ਸਾਂਤਿ ਹੋਵੈ ਮਨ ਅੰਤਰਿ ਨਿਤ ਹਿਰਦੈ ਹਰਿ ਗੁਣ ਗਾਵੈ ॥੪॥੧॥੩॥ {ਪੰਨਾ 1178}
ਅਰਥ: ਹੇ ਮਾਇਆ ਦੇ ਖਸਮ ਪ੍ਰਭੂ! (ਮੈਨੂੰ) ਦਾਸ ਨੂੰ ਗੁਰੂ ਮਿਲਾ ਦੇ। ਗੁਰੂ ਦਾ ਦਰਸਨ ਕਰਦਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ। (ਜਿਹੜਾ ਮਨੁੱਖ ਗੁਰੂ ਦਾ ਦਰਸਨ ਕਰਦਾ ਹੈ, ਉਹ) ਪਵਿੱਤਰ ਅਤੇ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ।1। ਰਹਾਉ।
ਹੇ ਭਾਈ! ਪਰਮਾਤਮਾ ਦਾ ਨਾਮ ਸ੍ਰੇਸ਼ਟ ਆਤਮਕ ਗੁਣਾਂ ਦਾ ਸੋਹਣਾ ਜਿਹਾ ਖ਼ਜ਼ਾਨਾ ਹੈ, ਇਹ ਖ਼ਜ਼ਾਨਾ ਸਰੀਰ-ਕਿਲ੍ਹੇ ਵਿਚ ਸਰੀਰ-ਮੰਦਰ ਵਿਚ ਗੁਪਤ ਪਿਆ ਰਹਿੰਦਾ ਹੈ। ਜਦੋਂ (ਮਨੁੱਖ ਨੂੰ) ਗੁਰੂ ਮਿਲਦਾ ਹੈ ਤਦੋਂ (ਉਸ ਖ਼ਜ਼ਾਨੇ ਦੀ) ਭਾਲ ਕੀਤੀ ਜਾ ਸਕਦੀ ਹੈ। (ਗੁਰੂ ਨੂੰ) ਮਿਲ ਕੇ ਮਨੁੱਖ ਦੀ ਜਿੰਦ ਪਰਮਾਤਮਾ ਦੀ ਜੋਤਿ ਵਿਚ ਲੀਨ ਹੋ ਜਾਂਦੀ ਹੈ।1।
ਹੇ ਭਾਈ! (ਮਨੁੱਖ ਦੇ ਇਸ ਸਰੀਰ-) ਨਗਰ ਵਿਚ (ਕਾਮਾਦਿਕ) ਪੰਜ ਚੋਰ ਮਿਲ ਕੇ ਸੰਨ੍ਹ ਲਾਈ ਰੱਖਦੇ ਹਨ, ਅਤੇ (ਮਨੁੱਖ ਦੇ ਅੰਦਰੋਂ) ਪਰਮਾਤਮਾ ਦਾ ਨਾਮ-ਧਨ ਚੁਰਾ ਲੈਂਦੇ ਹਨ। ਜਦੋਂ ਕੋਈ ਮਨੁੱਖ ਗੁਰੂ ਦੀ ਮਤਿ ਲੈ ਕੇ ਇਹਨਾਂ ਦਾ ਖੁਰਾ ਨਿਸ਼ਾਨ ਲੱਭਦਾ ਹੈ ਤਦੋਂ (ਇਹ ਚੋਰ) ਫੜੇ ਜਾਂਦੇ ਹਨ, ਅਤੇ ਉਸ ਮਨੁੱਖ ਦਾ ਨਾਮ-ਧਨ ਨਾਮ-ਸਰਮਾਇਆ ਸਾਰੇ ਦਾ ਸਾਰਾ ਬਚ ਜਾਂਦਾ ਹੈ।2।
ਹੇ ਭਾਈ! ਧਰਮ ਦੇ ਵਿਖਾਵੇ ਵਾਲੇ ਅਤੇ ਭਰਮਾਂ-ਵਹਿਮਾਂ ਵਾਲੇ ਹੀਲੇ ਕਰ ਕੇ (ਮਨੁੱਖ) ਥੱਕ ਜਾਂਦੇ ਹਨ ਉਹਨਾਂ ਦੇ ਹਿਰਦੇ ਵਿਚ ਸਦਾ ਮਾਇਆ (ਦੀ ਤ੍ਰਿਸ਼ਨਾ ਹੀ ਟਿਕੀ ਰਹਿੰਦੀ ਹੈ) । ਪਰ ਜਿਸ ਮਨੁੱਖ ਨੂੰ ਸ੍ਰੇਸ਼ਟ ਪੁਰਖ ਗੁਰੂ ਮਿਲ ਪੈਂਦਾ ਹੈ, ਉਹ ਮਨੁੱਖ ਆਪਣੇ ਅੰਦਰੋਂ ਆਤਮਕ ਜੀਵਨ ਵੱਲੋਂ ਬੇ-ਸਮਝੀ ਦਾ ਹਨੇਰਾ ਦੂਰ ਕਰ ਲੈਂਦਾ ਹੈ।3।
ਹੇ ਨਾਨਕ! ਜਗਤ ਦਾ ਨਾਥ, ਜਗਤ ਦਾ ਮਾਲਕ, ਜਗਤ ਦਾ ਖਸਮ ਮਿਹਰ ਕਰ ਕੇ ਜਿਸ ਮਨੁੱਖ ਨੂੰ ਗੁਰੂ ਮਿਲਾਂਦਾ ਹੈ, ਉਸ ਮਨੁੱਖ ਦੇ ਮਨ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਉਹ ਮਨੁੱਖ ਆਪਣੇ ਹਿਰਦੇ ਵਿਚ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ।4।1।3।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਬਿਲਾਵਲੁ ਮਹਲਾ ੫ ॥ ਇਹੁ ਸਾਗਰੁ ਸੋਈ ਤਰੈ ਜੋ ਹਰਿ ਗੁਣ ਗਾਏ ॥ ਸਾਧਸੰਗਤਿ ਕੈ ਸੰਗਿ ਵਸੈ ਵਡਭਾਗੀ ਪਾਏ ॥੧॥ ਸੁਣਿ ਸੁਣਿ ਜੀਵੈ ਦਾਸੁ ਤੁਮ੍ਹ੍ਹ ਬਾਣੀ ਜਨ ਆਖੀ ॥ ਪ੍ਰਗਟ ਭਈ ਸਭ ਲੋਅ ਮਹਿ ਸੇਵਕ ਕੀ ਰਾਖੀ ॥੧॥ ਰਹਾਉ ॥ ਅਗਨਿ ਸਾਗਰ ਤੇ ਕਾਢਿਆ ਪ੍ਰਭਿ ਜਲਨਿ ਬੁਝਾਈ ॥ ਅੰਮ੍ਰਿਤ ਨਾਮੁ ਜਲੁ ਸੰਚਿਆ ਗੁਰ ਭਏ ਸਹਾਈ ॥੨॥ ਜਨਮ ਮਰਣ ਦੁਖ ਕਾਟਿਆ ਸੁਖ ਕਾ ਥਾਨੁ ਪਾਇਆ ॥ ਕਾਟੀ ਸਿਲਕ ਭ੍ਰਮ ਮੋਹ ਕੀ ਅਪਨੇ ਪ੍ਰਭ ਭਾਇਆ ॥੩॥ ਮਤ ਕੋਈ ਜਾਣਹੁ ਅਵਰੁ ਕਛੁ ਸਭ ਪ੍ਰਭ ਕੈ ਹਾਥਿ ॥ ਸਰਬ ਸੂਖ ਨਾਨਕ ਪਾਏ ਸੰਗਿ ਸੰਤਨ ਸਾਥਿ ॥੪॥੨੨॥੫੨॥ {ਪੰਨਾ 813-814}
ਅਰਥ: ਹੇ ਪ੍ਰਭੂ! ਤੇਰੇ ਸੇਵਕ ਤੇਰੀ ਸਿਫ਼ਤਿ-ਸਲਾਹ ਦੀ ਜੇਹੜੀ ਬਾਣੀ ਉਚਾਰਦੇ ਹਨ, ਤੇਰਾ ਦਾਸ ਉਸ ਬਾਣੀ ਨੂੰ ਹਰ ਵੇਲੇ ਸੁਣ ਸੁਣ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਹੈ। (ਇਸ ਤਰ੍ਹਾਂ ਵਿਕਾਰਾਂ ਤੋਂ ਬਚਾ ਕੇ) ਤੂੰ ਆਪਣੇ ਸੇਵਕ ਦੀ ਜੋ ਇੱਜ਼ਤ ਰੱਖਦਾ ਹੈਂ, ਉਹ ਸਾਰੇ ਸੰਸਾਰ ਵਿਚ ਉੱਘੜ ਪੈਂਦੀ ਹੈ।੧।ਰਹਾਉ।
(ਹੇ ਭਾਈ! ਇਹ ਜਗਤ, ਮਾਨੋ, ਇਕ ਸਮੁੰਦਰ ਹੈ ਜਿਸ ਵਿਚ ਵਿਕਾਰਾਂ ਦਾ ਪਾਣੀ ਠਾਠਾਂ ਮਾਰ ਰਿਹਾ ਹੈ) ਇਸ ਸਮੁੰਦਰ ਵਿਚੋਂ ਉਹੀ ਮਨੁੱਖ ਪਾਰ ਲੰਘਦਾ ਹੈ, ਜੇਹੜਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਜੇਹੜਾ ਸਾਧ ਸੰਗਤਿ ਦੇ ਨਾਲ ਮੇਲ-ਜੋਲ ਰੱਖਦਾ ਹੈ। (ਪਰ ਇਹ ਦਾਤਿ) ਕੋਈ ਭਾਗਾਂ ਵਾਲਾ ਮਨੁੱਖ ਪ੍ਰਾਪਤ ਕਰਦਾ ਹੈ।੧।
(ਹੇ ਭਾਈ! ਜਿਸ ਸੇਵਕ ਨੇ ਸਿਫ਼ਤਿ-ਸਾਲਾਹ ਦੀ ਬਾਣੀ ਸੁਣ ਕੇ ਆਤਮਕ ਜੀਵਨ ਪ੍ਰਾਪਤ ਕਰ ਲਿਆ) ਪਰਮਾਤਮਾ ਨੇ ਆਪ ਉਸ ਨੂੰ (ਵਿਕਾਰਾਂ ਦੀ) ਅੱਗ ਦੇ ਸਮੁੰਦਰ ਵਿਚੋਂ ਕੱਢ ਲਿਆ, ਪਰਮਾਤਮਾ ਨੇ ਆਪ (ਉਸ ਦੇ ਅੰਦਰੋਂ ਵਿਕਾਰਾਂ ਦੀ) ਸੜਨ ਸ਼ਾਂਤ ਕਰ ਦਿੱਤੀ। ਸਤਿਗੁਰੂ ਜੀ ਨੇ ਉਸ ਸੇਵਕ ਦੀ ਸਹਾਇਤਾ ਕੀਤੀ, ਤੇ (ਉਸ ਦੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਛਿੜਕਿਆ।੨।
(ਹੇ ਭਾਈ! ਜਿਸ ਸੇਵਕ ਨੇ ਸਿਫ਼ਤਿ-ਸਾਲਾਹ ਦੀ ਬਾਣੀ ਸੁਣ ਸੁਣ ਕੇ ਆਤਮਕ ਜੀਵਨ ਲੱਭ ਲਿਆ) ਉਸ ਨੇ ਜਨਮ ਮਰਨ ਦੇ ਗੇੜ ਦਾ ਦੁੱਖ ਕੱਟ ਲਿਆ, ਉਸ ਨੇ ਉਹ (ਆਤਮਕ) ਟਿਕਾਣਾ ਲੱਭ ਲਿਆ ਜਿਥੇ ਸੁਖ ਹੀ ਸੁਖ ਹੈ, ਉਸ ਨੇ (ਆਪਣੇ ਅੰਦਰੋਂ) ਭਟਕਣਾ ਤੇ ਮੋਹ ਦੀ ਫਾਹੀ ਕੱਟ ਲਈ, ਉਹ ਸੇਵਕ ਆਪਣੇ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪਿਆ।੩।
(ਪਰ, ਹੇ ਭਾਈ!) ਕਿਤੇ ਇਹ ਨਾਹ ਸਮਝ ਲੈਣਾ (ਕਿ ਇਹੋ ਜਿਹਾ ਆਤਮਕ) ਆਨੰਦ ਮਾਣਨ ਵਾਸਤੇ ਅਸਾਂ ਜੀਵਾਂ ਦਾ) ਕੋਈ ਹੋਰ ਚਾਰਾ ਚੱਲ ਸਕਦਾ ਹੈ (ਯਕੀਨ ਨਾਲ ਜਾਣੋ ਕਿ) ਹਰੇਕ ਜੁਗਤਿ ਪਰਮਾਤਮਾ ਦੇ (ਆਪਣੇ) ਹੱਥ ਵਿਚ ਹੈ। ਹੇ ਨਾਨਕ! ਉਹੀ ਸੇਵਕ ਸਾਰੇ ਸੁਖ ਪ੍ਰਾਪਤ ਕਰਦਾ ਹੈ ਜੋ ਸੰਤ ਜਨਾਂ ਦੀ ਸੰਗਤਿ ਵਿਚ ਰਹਿੰਦਾ ਹੈ ਜੋ ਸੰਤ ਜਨਾਂ ਦੇ ਨਾਲ ਰਹਿੰਦਾ ਹੈ।੪।੨੨।੫੨।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥ {ਪੰਨਾ 661-662}
ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧।
(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ।
(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨।
ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ।੩।
(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ।
ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ।੪।੩।੫।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ {ਪੰਨਾ 641-642}
ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।
ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।
ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।
ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।
ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।
ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥ {ਪੰਨਾ 642}
ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।
ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।
ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।
ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।
ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਸੂਹੀ ਮਹਲਾ ੩ ॥ ਕਾਇਆ ਕਾਮਣਿ ਅਤਿ ਸੁਆਲ੍ਹ੍ਹਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥ ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥ ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ ॥ ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ ॥ ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮ੍ਹ੍ਹਾਲਾ ॥੨॥ {ਪੰਨਾ 754}
ਅਰਥ: ਹੇ ਭਾਈ! ਪੂਰੇ ਗੁਰੂ ਦੀ ਬਾਣੀ ਧੰਨ ਹੈ ਧੰਨ ਹੈ। ਇਹ ਬਾਣੀ ਪੂਰੇ ਗੁਰੂ ਦੇ ਹਿਰਦੇ ਵਿਚੋਂ ਪੈਦਾ ਹੁੰਦੀ ਹੈ, ਅਤੇ (ਜੇਹੜਾ ਮਨੁੱਖ ਇਸ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ ਉਸ ਨੂੰ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਕਰ ਦੇਂਦੀ ਹੈ।੧।ਰਹਾਉ।
ਹੇ ਭਾਈ! ਗੁਰੂ ਦੀ ਬਾਣੀ ਦੀ ਬਰਕਤਿ ਨਾਲ) ਜਿਸ ਕਾਂਇਆਂ ਵਿਚ ਪ੍ਰਭੂ-ਪਤੀ ਆ ਵੱਸਦਾ ਹੈ, ਉਹ ਕਾਂਇਆਂ-ਇਸਤ੍ਰੀ ਬਹੁਤ ਸੁੰਦਰ ਬਣ ਜਾਂਦੀ ਹੈ। ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਵਸਾਂਦੀ ਹੈ, ਸਦਾ-ਥਿਰ ਪ੍ਰਭੂ-ਪਤੀ ਦੇ ਮਿਲਾਪ ਦੇ ਕਾਰਨ ਉਹ ਸਦਾ ਲਈ ਸੁਹਾਗ ਭਾਗ ਵਾਲੀ ਬਣ ਜਾਂਦੀ ਹੈ। ਹੇ ਭਾਈ! ਬਾਣੀ ਦੀ ਬਰਕਤਿ ਨਾਲ ਜੇਹੜਾ ਮਨੁੱਖ) ਆਪਣੇ ਅੰਦਰੋਂ ਹਉਮੈ ਸਾੜ ਲੈਂਦਾ ਹੈ, ਉਹ ਸਦਾ ਵਾਸਤੇ ਪਰਮਾਤਮਾ ਦੀ ਭਗਤੀ ਦੇ ਰੰਗ ਵਿਚ ਰੰਗਿਆ ਜਾਂਦਾ ਹੈ।੧।
ਹੇ ਭਾਈ! ਖੰਡਾਂ ਮੰਡਲਾਂ ਪਾਤਾਲਾਂ (ਸਾਰੇ ਜਗਤ) ਦਾ ਹਰੇਕ ਸੁਖ ਉਸ ਸਰੀਰ ਦੇ ਅੰਦਰ ਆ ਵੱਸਦਾ ਹੈ, ਜਿਸ ਸਰੀਰ ਵਿਚ ਜਗਤ ਦਾ ਜੀਵਨ ਉਹ ਦਾਤਾਰ-ਪ੍ਰਭੂ ਪਰਗਟ ਹੋ ਜਾਂਦਾ ਹੈ ਜੋ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਂਦਾ ਹੈ ਉਸ ਦੀ ਕਾਂਇਆਂ-ਇਸਤ੍ਰੀ ਸਦਾ ਸੁਖੀ ਰਹਿੰਦੀ ਹੈ।੨।
ਕਾਇਆ ਅੰਦਰਿ ਆਪੇ ਵਸੈ ਅਲਖੁ ਨ ਲਖਿਆ ਜਾਈ ॥ ਮਨਮੁਖੁ ਮੁਗਧੁ ਬੂਝੈ ਨਾਹੀ ਬਾਹਰਿ ਭਾਲਣਿ ਜਾਈ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ ਸਤਿਗੁਰਿ ਅਲਖੁ ਦਿਤਾ ਲਖਾਈ ॥੩॥ ਕਾਇਆ ਅੰਦਰਿ ਰਤਨ ਪਦਾਰਥ ਭਗਤਿ ਭਰੇ ਭੰਡਾਰਾ ॥ ਇਸੁ ਕਾਇਆ ਅੰਦਰਿ ਨਉ ਖੰਡ ਪ੍ਰਿਥਮੀ ਹਾਟ ਪਟਣ ਬਾਜਾਰਾ ॥ ਇਸੁ ਕਾਇਆ ਅੰਦਰਿ ਨਾਮੁ ਨਉ ਨਿਧਿ ਪਾਈਐ ਗੁਰ ਕੈ ਸਬਦਿ ਵੀਚਾਰਾ ॥੪॥ {ਪੰਨਾ 754}
ਅਰਥ: ਹੇ ਭਾਈ! ਇਸ ਸਰੀਰ ਵਿਚ ਪ੍ਰਭੂ ਆਪ ਹੀ ਵੱਸਦਾ ਹੈ, ਪਰ ਉਹ ਅਦ੍ਰਿਸ਼ਟ ਹੈ (ਸਧਾਰਨ ਤੌਰ ਤੇ) ਵੇਖਿਆ ਨਹੀਂ ਜਾ ਸਕਦਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ (ਇਹ ਭੇਤ) ਨਹੀਂ ਸਮਝਦਾ, (ਉਸ ਪ੍ਰਭੂ ਨੂੰ) ਬਾਹਰ (ਜੰਗਲ ਆਦਿਕ ਵਿਚ) ਲੱਭਣ ਤੁਰ ਪੈਂਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਉਹ ਸਦਾ ਆਤਮਕ ਆਨੰਦ ਮਾਣਦਾ ਹੈ (ਕਿਉਂਕਿ ਜੇਹੜਾ ਭੀ ਮਨੁੱਖ ਗੁਰੂ ਦੀ ਸਰਨ ਆ ਪਿਆ) ਗੁਰੂ ਨੇ (ਉਸ ਨੂੰ) ਅਦ੍ਰਿਸ਼ਟ ਪਰਮਾਤਮਾ (ਉਸ ਦੇ ਅੰਦਰ ਵੱਸਦਾ) ਵਿਖਾ ਦਿੱਤਾ।੩।
ਹੇ ਭਾਈ! ਪਰਮਾਤਮਾ ਦੀ ਭਗਤੀ (ਮਾਨੋ) ਰਤਨ ਪਦਾਰਥ ਹੈ (ਇਹਨਾਂ ਰਤਨਾਂ ਪਦਾਰਥਾਂ ਦੇ) ਖ਼ਜ਼ਾਨੇ ਇਸ ਮਨੁੱਖ ਸਰੀਰ ਵਿਚ ਭਰੇ ਪਏ ਹਨ। ਇਸ ਸਰੀਰ ਦੇ ਅੰਦਰ ਹੀ (ਮਾਨੋ) ਸਾਰੀ ਧਰਤੀ ਦੇ ਹੱਟ ਬਾਜ਼ਾਰ ਤੇ ਸ਼ਹਰ (ਵੱਸ ਰਹੇ ਹਨ। ਗੁਰੂ ਦੀ ਬਾਣੀ ਦੀ ਬਰਕਤਿ ਨਾਲ ਮਨੁੱਖ ਅੰਦਰ ਹੀ ਨਾਮ ਧਨ ਵਿਹਾਝਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰ ਕਰ ਕੇ ਇਸ ਸਰੀਰ ਦੇ ਵਿਚੋਂ ਹੀ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ ਜੇਹੜਾ (ਮਾਨੋ ਧਰਤੀ ਦੇ) ਨੌ ਹੀ ਖ਼ਜ਼ਾਨੇ ਹੈ।੪।
ਕਾਇਆ ਅੰਦਰਿ ਤੋਲਿ ਤੁਲਾਵੈ ਆਪੇ ਤੋਲਣਹਾਰਾ ॥ ਇਹੁ ਮਨੁ ਰਤਨੁ ਜਵਾਹਰ ਮਾਣਕੁ ਤਿਸ ਕਾ ਮੋਲੁ ਅਫਾਰਾ ॥ ਮੋਲਿ ਕਿਤ ਹੀ ਨਾਮੁ ਪਾਈਐ ਨਾਹੀ ਨਾਮੁ ਪਾਈਐ ਗੁਰ ਬੀਚਾਰਾ ॥੫॥ ਗੁਰਮੁਖਿ ਹੋਵੈ ਸੁ ਕਾਇਆ ਖੋਜੈ ਹੋਰ ਸਭ ਭਰਮਿ ਭੁਲਾਈ ॥ ਜਿਸ ਨੋ ਦੇਇ ਸੋਈ ਜਨੁ ਪਾਵੈ ਹੋਰ ਕਿਆ ਕੋ ਕਰੇ ਚਤੁਰਾਈ ॥ ਕਾਇਆ ਅੰਦਰਿ ਭਉ ਭਾਉ ਵਸੈ ਗੁਰ ਪਰਸਾਦੀ ਪਾਈ ॥੬॥ {ਪੰਨਾ 754}
ਅਰਥ: ਹੇ ਭਾਈ! ਇਸ ਮਨੁੱਖਾ ਸਰੀਰ ਵਿਚ ਨਾਮ-ਰਤਨ ਦੀ ਪਰਖ ਕਰਨ ਵਾਲਾ ਪ੍ਰਭੂ ਆਪ ਹੀ ਵੱਸਦਾ ਹੈ, ਉਹ ਆਪ ਪਰਖ ਕਰ ਕੇ ਨਾਮ-ਰਤਨ ਦੀ ਪਰਖ ਦੀ ਜਾਚ ਸਿਖਾਂਦਾ ਹੈ, (ਜਿਸ ਮਨੁੱਖ ਨੂੰ ਜਾਚ ਦੇਂਦਾ ਹੈ, ਉਸ ਦਾ) ਇਹ ਮਨ (ਮਾਨੋ) ਰਤਨ ਜਵਾਹਰ ਮੋਤੀ (ਵਰਗਾ ਕੀਮਤੀ ਬਣ ਜਾਂਦਾ ਹੈ। ਇਤਨਾ ਕੀਮਤੀ ਬਣ ਜਾਂਦਾ ਹੈ ਕਿ) ਉਸ ਦਾ ਮੁੱਲ ਨਹੀਂ ਪੈ ਸਕਦਾ। (ਉਸ ਮਨੁੱਖ ਨੂੰ ਸਮਝ ਪੈ ਜਾਂਦੀ ਹੈ ਕਿ ਪਰਮਾਤਮਾ ਦਾ) ਨਾਮ ਕਿਸੇ (ਦੁਨੀਆਵੀ) ਕੀਮਤ ਨਾਲ ਨਹੀਂ ਮਿਲ ਸਕਦਾ। ਸਤਿਗੁਰੂ ਦੀ ਬਾਣੀ ਦੀ ਵਿਚਾਰ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਮਿਲਦਾ ਹੈ।੫।
ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ (ਪਰਮਾਤਮਾ ਦੇ ਨਾਮ ਦੀ ਪ੍ਰਾਪਤੀ ਵਾਸਤੇ) ਆਪਣੇ ਸਰੀਰ ਨੂੰ ਹੀ ਖੋਜਦਾ ਹੈ। ਬਾਕੀ ਦੀ ਲੁਕਾਈ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਰਹਿੰਦੀ ਹੈ। ਪਰਮਾਤਮਾ ਆਪ ਜਿਸ ਮਨੁੱਖ ਨੂੰ (ਆਪਣੇ ਨਾਮ ਦੀ ਦਾਤਿ) ਦੇਂਦਾ ਹੈ, ਉਹੀ ਮਨੁੱਖ ਪ੍ਰਾਪਤ ਕਰਦਾ ਹੈ। ਕੋਈ ਭੀ ਮਨੁੱਖ (ਗੁਰੂ ਦੀ ਸਰਨ ਤੋਂ ਬਿਨਾ) ਹੋਰ ਕੋਈ ਸਿਆਣਪ ਨਹੀਂ ਕਰ ਸਕਦਾ (ਜਿਸ ਨਾਲ ਨਾਮ ਪ੍ਰਾਪਤ ਕਰ ਸਕੇ। ਗੁਰੂ ਦੀ ਕਿਰਪਾ ਨਾਲ ਹੀ ਨਾਮ ਪ੍ਰਾਪਤ ਹੁੰਦਾ ਹੈ। ਜਿਸ ਨੂੰ ਪ੍ਰਾਪਤ ਹੁੰਦਾ ਹੈ ਉਸ ਦੇ ਸਰੀਰ ਵਿਚ ਪਰਮਾਤਮਾ ਦਾ ਡਰ-ਅਦਬ ਅਤੇ ਪਿਆਰ ਆ ਵੱਸਦਾ ਹੈ।੬।
ਕਾਇਆ ਅੰਦਰਿ ਬ੍ਰਹਮਾ ਬਿਸਨੁ ਮਹੇਸਾ ਸਭ ਓਪਤਿ ਜਿਤੁ ਸੰਸਾਰਾ ॥ ਸਚੈ ਆਪਣਾ ਖੇਲੁ ਰਚਾਇਆ ਆਵਾ ਗਉਣੁ ਪਾਸਾਰਾ ॥ ਪੂਰੈ ਸਤਿਗੁਰਿ ਆਪਿ ਦਿਖਾਇਆ ਸਚਿ ਨਾਮਿ ਨਿਸਤਾਰਾ ॥੭॥ ਸਾ ਕਾਇਆ ਜੋ ਸਤਿਗੁਰੁ ਸੇਵੈ ਸਚੈ ਆਪਿ ਸਵਾਰੀ ॥ ਵਿਣੁ ਨਾਵੈ ਦਰਿ ਢੋਈ ਨਾਹੀ ਤਾ ਜਮੁ ਕਰੇ ਖੁਆਰੀ ॥ ਨਾਨਕ ਸਚੁ ਵਡਿਆਈ ਪਾਏ ਜਿਸ ਨੋ ਹਰਿ ਕਿਰਪਾ ਧਾਰੀ ॥੮॥੨॥ {ਪੰਨਾ 754}
ਅਰਥ: ਹੇ ਭਾਈ! ਇਸ ਸਰੀਰ ਵਿਚ ਉਹ ਪਰਮਾਤਮਾ ਵੱਸ ਰਿਹਾ ਹੈ, ਜਿਸ ਤੋਂ ਬ੍ਰਹਮਾ, ਬਿਸ਼ਨ, ਸ਼ਿਵ ਅਤੇ ਹੋਰ ਸਾਰੀ ਸ੍ਰਿਸ਼ਟੀ ਦੀ ਉਤਪਤੀ ਹੋਈ ਹੈ। ਸਦਾ-ਥਿਰ ਪ੍ਰਭੂ ਨੇ (ਇਹ ਜਗਤ) ਆਪਣਾ ਇਕ ਤਮਾਸ਼ਾ ਰਚਿਆ ਹੋਇਆ ਹੈ ਇਹ ਜੰਮਣ ਮਰਨ ਇਕ ਖਿਲਾਰਾ ਖਿਲਾਰ ਦਿੱਤਾ ਹੈ। ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਇਹ ਅਸਲੀਅਤ) ਵਿਖਾ ਦਿੱਤੀ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਮਨੁੱਖ ਦਾ ਪਾਰ-ਉਤਾਰਾ ਹੋ ਗਿਆ।੭।
ਹੇ ਭਾਈ! ਉਹੀ ਸਰੀਰ ਸਫਲ ਹੈ ਜੇਹੜਾ ਗੁਰੂ ਦੀ ਸਰਨ ਪੈਂਦਾ ਹੈ। ਉਸ ਸਰੀਰ ਨੂੰ ਸਦਾ-ਥਿਰ ਰਹਿਣ ਵਾਲੇ ਕਰਤਾਰ ਨੇ ਆਪ ਸੋਹਣਾ ਬਣਾ ਦਿੱਤਾ। ਪਰਮਾਤਮਾ ਦੇ ਨਾਮ ਤੋਂ ਬਿਨਾ ਪਰਮਾਤਮਾ ਦੇ ਦਰ ਤੇ ਖਲੋਣਾ ਨਹੀਂ ਮਿਲਦਾ। ਤਦੋਂ (ਅਜੇਹੇ ਮਨੁੱਖ ਨੂੰ) ਜਮਰਾਜ ਖ਼ੁਆਰ ਕਰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਪਰਮਾਤਮਾ ਆਪ ਕਿਰਪਾ ਕਰਦਾ ਹੈ, ਉਸ ਨੂੰ ਆਪਣਾ ਸਦਾ-ਥਿਰ ਨਾਮ ਬਖ਼ਸ਼ਦਾ ਹੈ (ਇਹੀ ਉਸ ਵਾਸਤੇ ਸਭ ਤੋਂ ਵੱਡੀ) ਇੱਜ਼ਤ ਹੈ।੮।੨।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥ {ਪੰਨਾ 661-662}
ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧।
(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ।
(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨।
ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ।੩।
(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ।
ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ।੪।੩।੫।
ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥ {ਪੰਨਾ 661-662}
ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧।
(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ।
(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨।
ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ।੩।
(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ।
ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ।੪।੩।੫।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ {ਪੰਨਾ 696}
ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ {ਪੰਨਾ 663}
ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।
ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।
(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।
ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।
(ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
ਬਿਲਾਵਲੁ ਮਹਲਾ ੫ ॥ ਭੂਲੇ ਮਾਰਗੁ ਜਿਨਹਿ ਬਤਾਇਆ ॥ ਐਸਾ ਗੁਰੁ ਵਡਭਾਗੀ ਪਾਇਆ ॥੧॥ ਸਿਮਰਿ ਮਨਾ ਰਾਮ ਨਾਮੁ ਚਿਤਾਰੇ ॥ ਬਸਿ ਰਹੇ ਹਿਰਦੈ ਗੁਰ ਚਰਨ ਪਿਆਰੇ ॥੧॥ ਰਹਾਉ ॥ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨਾ ॥ ਬੰਧਨ ਕਾਟਿ ਮੁਕਤਿ ਗੁਰਿ ਕੀਨਾ ॥੨॥ ਦੁਖ ਸੁਖ ਕਰਤ ਜਨਮਿ ਫੁਨਿ ਮੂਆ ॥ ਚਰਨ ਕਮਲ ਗੁਰਿ ਆਸ੍ਰਮੁ ਦੀਆ ॥੩॥ ਅਗਨਿ ਸਾਗਰ ਬੂਡਤ ਸੰਸਾਰਾ ॥ ਨਾਨਕ ਬਾਹ ਪਕਰਿ ਸਤਿਗੁਰਿ ਨਿਸਤਾਰਾ ॥੪॥੩॥੮॥ {ਪੰਨਾ 803-804}
ਅਰਥ: ਹੇ (ਮੇਰੇ) ਮਨ! ਧਿਆਨ ਜੋੜ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ। (ਪਰ ਉਹੀ ਮਨੁੱਖ ਹਰਿ-ਨਾਮ ਸਿਮਰ ਸਕਦਾ ਹੈ, ਜਿਸ ਦੇ) ਹਿਰਦੇ ਵਿਚ ਪਿਆਰੇ ਗੁਰੂ ਦੇ ਚਰਨ ਵੱਸੇ ਰਹਿੰਦੇ ਹਨ (ਤਾਂ ਤੇ, ਹੇ ਮਨ! ਤੂੰ ਭੀ ਗੁਰੂ ਦਾ ਆਸਰਾ ਲੈ) ।੧।ਰਹਾਉ।
(ਹੇ ਮਨ!) ਇਹੋ ਜਿਹਾ ਗੁਰੂ ਵੱਡੇ ਭਾਗਾਂ ਨਾਲ ਹੀ ਮਿਲਦਾ ਹੈ, ਜਿਹੜਾ (ਜੀਵਨ ਦੇ ਸਹੀ ਰਸਤੇ ਤੋਂ) ਖੁੰਝੇ ਜਾ ਰਹੇ ਮਨੁੱਖ ਨੂੰ (ਜ਼ਿੰਦਗੀ ਦਾ ਸਹੀ) ਰਸਤਾ ਦੱਸ ਦੇਂਦਾ ਹੈ।੧।
(ਹੇ ਮਨ! ਵੇਖ, ਮਨੁੱਖ ਦਾ) ਮਨ (ਸਦਾ) ਕਾਮ ਵਿਚ ਕ੍ਰੋਧ ਵਿਚ ਲੋਭ ਵਿਚ ਮੋਹ ਵਿਚ ਫਸਿਆ ਰਹਿੰਦਾ ਹੈ। (ਪਰ ਜਦੋਂ ਉਹ ਗੁਰੂ ਦੇ ਸਰਨ ਆਇਆ) , ਗੁਰੂ ਨੇ (ਉਸ ਦੇ ਇਹ ਸਾਰੇ) ਬੰਧਨ ਕੱਟ ਕੇ ਉਸ ਨੂੰ (ਇਹਨਾਂ ਵਿਕਾਰਾਂ ਤੋਂ) ਖ਼ਲਾਸੀ ਦੇ ਦਿੱਤੀ।੨।
ਹੇ ਮਨ! ਦੁੱਖ ਸੁਖ ਕਰਦਿਆਂ ਮਨੁੱਖ ਕਦੇ ਮਰਦਾ ਹੈ ਕਦੇ ਜੀਊ ਪੈਂਦਾ ਹੈ (ਦੁੱਖ ਵਾਪਰਿਆਂ ਸਹਿਮ ਜਾਂਦਾ ਹੈ, ਸੁਖ ਮਿਲਣ ਤੇ ਸੌਖਾ ਸਾਹ ਲੈਣ ਲੱਗ ਪੈਂਦਾ ਹੈ। ਇਸ ਤਰ੍ਹਾਂ ਡੁਬਕੀਆਂ ਲੈਂਦਾ ਮਨੁੱਖ ਜਦੋਂ ਗੁਰੂ ਦੀ ਸਰਨ ਆਇਆ) ਗੁਰੂ ਨੇ ਉਸ ਨੂੰ ਪਰਮਾਤਮਾ ਦੇ ਸੋਹਣੇ ਚਰਨਾਂ ਦਾ ਆਸਰਾ ਦੇ ਦਿੱਤਾ।੩।
ਹੇ ਨਾਨਕ! ਜਗਤ ਤ੍ਰਿਸ਼ਨਾ ਦੀ ਅੱਗ ਦੇ ਸਮੁੰਦਰ ਵਿਚ ਡੁੱਬ ਰਿਹਾ ਹੈ। (ਜੇਹੜਾ ਮਨੁੱਖ ਗੁਰੂ ਦੀ ਸਰਨ ਪਿਆ) ਗੁਰੂ ਨੇ (ਉਸ ਦੀ) ਬਾਂਹ ਫੜ ਕੇ (ਉਸ ਨੂੰ ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘਾ ਦਿੱਤਾ।੪।੩।੮।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ {ਪੰਨਾ 683-684}
ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।
ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।
ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।
ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।
ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।
ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਸਲੋਕੁ ਮਃ ੩ ॥ ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥ {ਪੰਨਾ 653}
ਅਰਥ: ਹੇ ਮਨ! ਪਿਆਰ ਨਾਲ ਇਕਾਗ੍ਰ ਚਿੱਤ ਹੋ ਕੇ ਹਰੀ ਦਾ ਸਿਮਰਨ ਕਰ; ਹਰੀ ਵਿਚ ਇਹ ਸਦਾ ਲਈ ਗੁਣ ਹਨ ਕਿ ਦਾਤ ਬਖ਼ਸ਼ ਕੇ ਪਛੁਤਾਉਂਦਾ ਨਹੀਂ।
ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥ {ਪੰਨਾ 653}
ਅਰਥ: ਮੈਂ ਹਰੀ ਤੋਂ ਸਦਾ ਕੁਰਬਾਨ ਹਾਂ, ਜਿਸ ਦੀ ਸੇਵਾ ਕੀਤਿਆਂ ਸੁਖ ਮਿਲਦਾ ਹੈ; ਹੇ ਨਾਨਕ! ਗੁਰਮੁਖ ਜਨ ਅਹੰਕਾਰ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਕੇ ਹਰੀ ਵਿਚ ਮਿਲੇ ਰਹਿੰਦੇ ਹਨ।੧।
ਮਃ ੩ ॥ ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥ {ਪੰਨਾ 653}
ਅਰਥ: ਹਰੀ ਨੇ ਆਪ ਹੀ ਮਨੁੱਖਾਂ ਨੂੰ ਸੇਵਾ ਵਿਚ ਲਾਇਆ ਹੈ, ਆਪ ਹੀ ਬਖ਼ਸ਼ਸ਼ ਕਰਦਾ ਹੈ, ਆਪ ਹੀ ਸਭਨਾਂ ਦਾ ਮਾਂ ਪਿਉ ਹੈ ਤੇ ਆਪ ਹੀ ਸਭ ਦੀ ਸੰਭਾਲ ਕਰਦਾ ਹੈ।
ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥ {ਪੰਨਾ 653}
ਅਰਥ: ਹੇ ਨਾਨਕ! ਜੋ ਮਨੁੱਖ ਨਾਮ ਜਪਦੇ ਹਨ, ਉਹ ਆਪਣੇ ਟਿਕਾਣੇ ਤੇ ਟਿਕੇ ਹੁੰਦੇ ਹਨ, ਹਰੇਕ ਜੁਗ ਵਿਚ ਉਹਨਾਂ ਦੀ ਸੋਭਾ ਹੁੰਦੀ ਹੈ।੨।
ਪਉੜੀ ॥ ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥ ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥ {ਪੰਨਾ 653-654}
ਅਰਥ: ਹੇ ਕਰਤਾਰ! ਤੂੰ ਸਾਰੀ ਕੁਦਰਤਿ ਨੂੰ ਰਚਣ-ਜੋਗਾ ਹੈਂ; ਤੇਰੇ ਬਿਨਾ ਤੇਰੇ ਜੇਡਾ ਕੋਈ ਹੋਰ ਨਹੀਂ ਮੈਨੂੰ ਦਿੱਸਦਾ; ਤੂੰ ਆਪ ਹੀ ਸ੍ਰਿਸ਼ਟੀ ਨੂੰ ਪੈਦਾ ਕਰਦਾ ਹੈਂ ਤੇ ਆਪ ਹੀ ਫਿਰ ਨਾਸ ਕਰਦਾ ਹੈਂ।
ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥ ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥ {ਪੰਨਾ 654}
ਅਰਥ: ਸਭ ਥਾਈਂ (ਹਰੀ ਦਾ) ਹੀ ਹੁਕਮ ਵਰਤ ਰਿਹਾ ਹੈ; ਜੋ ਉਹ ਕਰਦਾ ਹੈ ਸੋਈ ਹੁੰਦਾ ਹੈ। ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਸ ਨੂੰ ਪ੍ਰਭੂ ਵਡਿਆਈ ਬਖ਼ਸ਼ਦਾ ਹੈ, ਉਹ ਉਸ ਹਰੀ ਨੂੰ ਮਿਲ ਪੈਂਦਾ ਹੈ।
ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥੨੯॥੧॥ ਸੁਧੁ {ਪੰਨਾ 654}
ਅਰਥ: ਹੇ ਨਾਨਕ! ਗੁਰੂ ਦੇ ਸਨਮੁਖ ਮਨੁੱਖ ਹਰੀ ਨੂੰ ਸਿਮਰਦੇ ਹਨ, (ਹੇ ਭਾਈ!) ਸਾਰੇ ਆਖੋ, ਕਿ ਉਹ ਸਤਿਗੁਰੂ, ਧੰਨ ਹੈ, ਧੰਨ ਹੈ, ਧੰਨ ਹੈ।੨੯।੧। ਸੁਧੁ।

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਸੂਹੀ ਮਹਲਾ ੫ ॥ ਗੁਰ ਅਪੁਨੇ ਊਪਰਿ ਬਲਿ ਜਾਈਐ ॥ ਆਠ ਪਹਰ ਹਰਿ ਹਰਿ ਜਸੁ ਗਾਈਐ ॥੧॥ ਸਿਮਰਉ ਸੋ ਪ੍ਰਭੁ ਅਪਨਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥ ਚਰਣ ਕਮਲ ਸਿਉ ਲਾਗੀ ਪ੍ਰੀਤਿ ॥ ਸਾਚੀ ਪੂਰਨ ਨਿਰਮਲ ਰੀਤਿ ॥੨॥ ਸੰਤ ਪ੍ਰਸਾਦਿ ਵਸੈ ਮਨ ਮਾਹੀ ॥ ਜਨਮ ਜਨਮ ਕੇ ਕਿਲਵਿਖ ਜਾਹੀ ॥੩॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕੁ ਮਾਗੈ ਸੰਤ ਰਵਾਲਾ ॥੪॥੧੭॥੨੩॥ {ਪੰਨਾ 741}
ਅਰਥ: ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੈਂ ਆਪਣਾ ਉਹ ਮਾਲਕ-ਪ੍ਰਭੂ ਸਿਮਰਦਾ ਰਹਿੰਦਾ ਹਾਂ, ਜੇਹੜਾ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ।੧।ਰਹਾਉ।
ਹੇ ਭਾਈ! ਆਪਣੇ ਗੁਰੂ ਉੱਤੋਂ (ਸਦਾ) ਕੁਰਬਾਨ ਹੋਣਾ ਚਾਹੀਦਾ ਹੈ (ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ ਆਪਾ- ਭਾਵ ਮਿਟਾ ਦੇਣਾ ਚਾਹੀਦਾ ਹੈ, (ਕਿਉਂਕਿ, ਗੁਰੂ ਦੀ ਕਿਰਪਾ ਨਾਲ ਹੀ) ਅੱਠੇ ਪਹਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਜਾ ਸਕਦਾ ਹੈ।੧।
ਹੇ ਭਾਈ! ਗੁਰੂ ਦੀ ਕਿਰਪਾ ਨਾਲ ਹੀ) ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਪਿਆਰ ਬਣਦਾ ਹੈ। (ਗੁਰ-ਚਰਨਾਂ ਦੀ ਪ੍ਰੀਤਿ ਹੀ) ਅਟੱਲ ਮੁਕੰਮਲ ਤੇ ਪਵਿਤ੍ਰ ਜੀਵਨ-ਜੁਗਤਿ ਹੈ।੨।
ਹੇ ਭਾਈ! ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਜਿਸ ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ (ਉਸ ਮਨੁੱਖ ਦੇ) ਅਨੇਕਾਂ ਜਨਮਾਂ ਦੇ ਪਾਪ ਦੂਰ ਹੋ ਜਾਂਦੇ ਹਨ।੩।
ਹੇ ਨਿਮਾਣਿਆਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਆਪਣੇ ਦਾਸ ਨਾਨਕ ਉਤੇ) ਕਿਰਪਾ ਕਰ। (ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੧੭।੨੩।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
ਸੋਰਠਿ ਮਹਲਾ ੫ ॥ ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥ ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥੧॥ ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ਚਿੰਤਾ ਸਗਲ ਬਿਨਾਸੀ ॥ ਕਰਿ ਕਿਰਪਾ ਅਪੁਨੋ ਕਰਿ ਲੀਨਾ ਮਨਿ ਵਸਿਆ ਅਬਿਨਾਸੀ ॥੨॥ ਤਾ ਕਉ ਬਿਘਨੁ ਨ ਕੋਊ ਲਾਗੈ ਜੋ ਸਤਿਗੁਰਿ ਅਪੁਨੈ ਰਾਖੇ ॥ ਚਰਨ ਕਮਲ ਬਸੇ ਰਿਦ ਅੰਤਰਿ ਅੰਮ੍ਰਿਤ ਹਰਿ ਰਸੁ ਚਾਖੇ ॥੩॥ ਕਰਿ ਸੇਵਾ ਸੇਵਕ ਪ੍ਰਭ ਅਪੁਨੇ ਜਿਨਿ ਮਨ ਕੀ ਇਛ ਪੁਜਾਈ ॥ ਨਾਨਕ ਦਾਸ ਤਾ ਕੈ ਬਲਿਹਾਰੈ ਜਿਨਿ ਪੂਰਨ ਪੈਜ ਰਖਾਈ ॥੪॥੧੪॥੨੫॥ {ਪੰਨਾ 615-616}
ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਮਾਲਕ ਹੈਂ, ਤੂੰ ਮੈਨੂੰ ਸਾਰੀਆਂ ਦਾਤਾਂ ਦੇਣ ਵਾਲਾ ਹੈਂ। ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਂ ਤੇਰੇ ਪ੍ਰੇਮ-ਰੰਗ ਵਿਚ ਰੰਗੀਜ ਕੇ ਤੇਰੇ ਗੁਣ ਗਾਂਦਾ ਰਹਾਂ।ਰਹਾਉ।
ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਦਾ ਧਿਆਨ ਧਰਦਾ ਹੈ, ਉਸ ਉੱਤੇ ਮਾਲਕ ਪਰਮਾਤਮਾ ਦਇਆਵਾਨ ਹੁੰਦਾ ਹੈ (ਤੇ, ਉਹ ਮਨੁੱਖ ਪਰਮਾਤਮਾ ਦੀ ਸਰਨ ਪੈਂਦਾ ਹੈ) ਪਰਮਾਤਮਾ ਦੀ ਸਰਨ ਪਿਆਂ ਉਸ ਦੇ ਸਾਰੇ ਡਰ ਲਹਿ ਜਾਂਦੇ ਹਨ, ਸਾਰੇ ਦੁੱਖ ਦੂਰ ਹੋ ਜਾਂਦੇ ਹਨ, ਉਹ (ਸਦਾ) ਆਤਮਕ ਆਨੰਦ ਮਾਣਦਾ ਹੈ।੧।
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਪ੍ਰਭੂ-ਨਾਮ ਪੱਕਾ ਕਰ ਦਿੱਤਾ, ਉਸ ਦੀ ਸਾਰੀ ਚਿੰਤਾ ਦੂਰ ਹੋ ਗਈ। ਪਰਮਾਤਮਾ ਮੇਹਰ ਕਰ ਕੇ ਉਸ ਨੂੰ ਆਪਣਾ ਬਣਾ ਲੈਂਦਾ ਹੈ, ਉਸ ਦੇ ਮਨ ਵਿਚ ਨਾਸ ਰਹਿਤ ਪਰਮਾਤਮਾ ਆ ਵੱਸਦਾ ਹੈ।੨।
ਹੇ ਭਾਈ! ਆਪਣੇ ਗੁਰੂ ਨੇ ਜਿਸ ਮਨੁੱਖ ਦੀ ਰੱਖਿਆ ਕੀਤੀ ਉਸ ਨੂੰ (ਆਤਮਕ ਜੀਵਨ ਦੇ ਰਸਤੇ ਵਿਚ) ਕੋਈ ਰੁਕਾਵਟ ਨਹੀਂ ਆਉਂਦੀ। ਪਰਮਾਤਮਾ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨ ਉਸ ਦੇ ਹਿਰਦੇ ਵਿਚ ਆ ਵੱਸਦੇ ਹਨ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਸਦਾ ਚੱਖਦਾ ਹੈ।੩।
ਹੇ ਭਾਈ! ਜਿਸ ਪਰਮਾਤਮਾ ਨੇ (ਹਰ ਵੇਲੇ) ਤੇਰੇ ਮਨ ਦੀ (ਹਰੇਕ) ਕਾਮਨਾ ਪੂਰੀ ਕੀਤੀ ਹੈ, ਸੇਵਕਾਂ ਵਾਂਗ ਉਸ ਦੀ ਸੇਵਾ-ਭਗਤੀ ਕਰਦਾ ਰਹੁ। ਹੇ ਦਾਸ ਨਾਨਕ! ਆਖ-) ਮੈਂ ਉਸ ਪ੍ਰਭੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਵਿਘਨਾਂ ਦੇ ਟਾਕਰੇ ਤੇ ਹਰ ਵੇਲੇ) ਪੂਰੇ ਤੌਰ ਤੇ ਇੱਜ਼ਤ ਰੱਖੀ ਹੈ।੪।੧੪।੨੫।
ਸੋਰਠਿ ਮਹਲਾ ੫ ॥ ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥ ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥੧॥ ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ਚਿੰਤਾ ਸਗਲ ਬਿਨਾਸੀ ॥ ਕਰਿ ਕਿਰਪਾ ਅਪੁਨੋ ਕਰਿ ਲੀਨਾ ਮਨਿ ਵਸਿਆ ਅਬਿਨਾਸੀ ॥੨॥ ਤਾ ਕਉ ਬਿਘਨੁ ਨ ਕੋਊ ਲਾਗੈ ਜੋ ਸਤਿਗੁਰਿ ਅਪੁਨੈ ਰਾਖੇ ॥ ਚਰਨ ਕਮਲ ਬਸੇ ਰਿਦ ਅੰਤਰਿ ਅੰਮ੍ਰਿਤ ਹਰਿ ਰਸੁ ਚਾਖੇ ॥੩॥ ਕਰਿ ਸੇਵਾ ਸੇਵਕ ਪ੍ਰਭ ਅਪੁਨੇ ਜਿਨਿ ਮਨ ਕੀ ਇਛ ਪੁਜਾਈ ॥ ਨਾਨਕ ਦਾਸ ਤਾ ਕੈ ਬਲਿਹਾਰੈ ਜਿਨਿ ਪੂਰਨ ਪੈਜ ਰਖਾਈ ॥੪॥੧੪॥੨੫॥ {ਪੰਨਾ 615-616}
ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਮਾਲਕ ਹੈਂ, ਤੂੰ ਮੈਨੂੰ ਸਾਰੀਆਂ ਦਾਤਾਂ ਦੇਣ ਵਾਲਾ ਹੈਂ। ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਂ ਤੇਰੇ ਪ੍ਰੇਮ-ਰੰਗ ਵਿਚ ਰੰਗੀਜ ਕੇ ਤੇਰੇ ਗੁਣ ਗਾਂਦਾ ਰਹਾਂ।ਰਹਾਉ।
ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਦਾ ਧਿਆਨ ਧਰਦਾ ਹੈ, ਉਸ ਉੱਤੇ ਮਾਲਕ ਪਰਮਾਤਮਾ ਦਇਆਵਾਨ ਹੁੰਦਾ ਹੈ (ਤੇ, ਉਹ ਮਨੁੱਖ ਪਰਮਾਤਮਾ ਦੀ ਸਰਨ ਪੈਂਦਾ ਹੈ) ਪਰਮਾਤਮਾ ਦੀ ਸਰਨ ਪਿਆਂ ਉਸ ਦੇ ਸਾਰੇ ਡਰ ਲਹਿ ਜਾਂਦੇ ਹਨ, ਸਾਰੇ ਦੁੱਖ ਦੂਰ ਹੋ ਜਾਂਦੇ ਹਨ, ਉਹ (ਸਦਾ) ਆਤਮਕ ਆਨੰਦ ਮਾਣਦਾ ਹੈ।੧।
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਪ੍ਰਭੂ-ਨਾਮ ਪੱਕਾ ਕਰ ਦਿੱਤਾ, ਉਸ ਦੀ ਸਾਰੀ ਚਿੰਤਾ ਦੂਰ ਹੋ ਗਈ। ਪਰਮਾਤਮਾ ਮੇਹਰ ਕਰ ਕੇ ਉਸ ਨੂੰ ਆਪਣਾ ਬਣਾ ਲੈਂਦਾ ਹੈ, ਉਸ ਦੇ ਮਨ ਵਿਚ ਨਾਸ ਰਹਿਤ ਪਰਮਾਤਮਾ ਆ ਵੱਸਦਾ ਹੈ।੨।
ਹੇ ਭਾਈ! ਆਪਣੇ ਗੁਰੂ ਨੇ ਜਿਸ ਮਨੁੱਖ ਦੀ ਰੱਖਿਆ ਕੀਤੀ ਉਸ ਨੂੰ (ਆਤਮਕ ਜੀਵਨ ਦੇ ਰਸਤੇ ਵਿਚ) ਕੋਈ ਰੁਕਾਵਟ ਨਹੀਂ ਆਉਂਦੀ। ਪਰਮਾਤਮਾ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨ ਉਸ ਦੇ ਹਿਰਦੇ ਵਿਚ ਆ ਵੱਸਦੇ ਹਨ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਸਦਾ ਚੱਖਦਾ ਹੈ।੩।
ਹੇ ਭਾਈ! ਜਿਸ ਪਰਮਾਤਮਾ ਨੇ (ਹਰ ਵੇਲੇ) ਤੇਰੇ ਮਨ ਦੀ (ਹਰੇਕ) ਕਾਮਨਾ ਪੂਰੀ ਕੀਤੀ ਹੈ, ਸੇਵਕਾਂ ਵਾਂਗ ਉਸ ਦੀ ਸੇਵਾ-ਭਗਤੀ ਕਰਦਾ ਰਹੁ। ਹੇ ਦਾਸ ਨਾਨਕ! ਆਖ-) ਮੈਂ ਉਸ ਪ੍ਰਭੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਵਿਘਨਾਂ ਦੇ ਟਾਕਰੇ ਤੇ ਹਰ ਵੇਲੇ) ਪੂਰੇ ਤੌਰ ਤੇ ਇੱਜ਼ਤ ਰੱਖੀ ਹੈ।੪।੧੪।੨੫।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||
ਟੋਡੀ ਮਹਲਾ ੫ ਘਰੁ ੫ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥ ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥ ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥ {ਪੰਨਾ 716}
ਅਰਥ: ਹੇ ਭਾਈ! ਮੇਰੇ ਪ੍ਰਭੂ ਜੀ ਨੇ (ਮੇਰੇ ਉੱਤੇ) ਇਹੋ ਜਿਹਾ ਉਪਕਾਰ ਕਰ ਦਿੱਤਾ ਹੈ, (ਕਿ) ਕਾਮਾਦਿਕ ਪੰਜੇ ਵਿਕਾਰ ਅਤੇ ਹਉਮੈ ਦਾ ਰੋਗ-ਇਹ ਸਾਰੇ ਉਸ ਨੇ ਮੇਰੇ ਸਰੀਰ ਵਿਚੋਂ ਕੱਢ ਦਿੱਤੇ ਹਨ।ਰਹਾਉ।
(ਹੇ ਭਾਈ! ਮੇਰੇ ਪ੍ਰਭੂ ਜੀ ਨੇ ਮੇਰੀਆਂ ਮਾਇਆ ਦੀਆਂ) ਫਾਹੀਆਂ ਤੋੜ ਕੇ (ਮੈਨੂੰ) ਮਾਇਆ (ਦੇ ਮੋਹ) ਤੋਂ ਛੁਡਾ ਕੇ ਗੁਰੂ ਦਾ ਸ਼ਬਦ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ। ਮੇਰਾ ਕੋਈ ਸੁਹਜ ਕੋਈ ਕੁਹਜ ਉਸ ਨੇ ਕੋਈ ਭੀ ਆਪਣੇ ਮਨ ਵਿਚ ਨਹੀਂ ਲਿਆਂਦਾ। ਮੈਨੂੰ ਉਸ ਨੇ ਆਪਣੇ ਪ੍ਰੇਮ ਨਾਲ ਬੰਨ੍ਹ ਦਿੱਤਾ ਹੈ। ਮੈਨੂੰ ਆਪਣੇ ਪਿਆਰ-ਰੰਗ ਵਿਚ ਭਿਉਂ ਦਿੱਤਾ ਹੈ।੧।
ਹੇ ਨਾਨਕ! ਆਖ-ਹੇ ਭਾਈ!) ਹੁਣ ਜਦੋਂ ਵਿਚਕਾਰਲੇ ਪਰਦੇ ਦੂਰ ਕਰ ਕੇ ਮੈਂ ਉਸ ਸੋਹਣੇ ਲਾਲ ਨੂੰ ਵੇਖਿਆ ਹੈ, ਤਾਂ ਮੇਰੇ ਚਿਤ ਵਿਚ ਆਨੰਦ ਪੈਦਾ ਹੋ ਗਿਆ ਹੈ, ਮੇਰਾ ਮਨ ਖ਼ੁਸ਼ੀ ਵਿਚ ਗਦ-ਗਦ ਹੋ ਉੱਠਿਆ ਹੈ। (ਹੁਣ ਮੇਰਾ ਇਹ ਸਰੀਰ) ਉਸੇ ਦਾ ਹੀ ਘਰ (ਬਣ ਗਿਆ ਹੈ) ਉਹੀ (ਇਸ ਘਰ ਦਾ) ਮਾਲਕ (ਬਣ ਗਿਆ ਹੈ) , ਉਸੇ ਦਾ ਹੀ ਮੈਂ ਸੇਵਕ ਬਣ ਗਿਆ ਹਾਂ।੨।੧।੨੦।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ {ਪੰਨਾ 685-686}
ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।
ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।
(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।
ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।
(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।
ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬।
(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) ।
ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।
ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ।
ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||
ਬਿਲਾਵਲੁ ਮਹਲਾ ੫ ॥ ਦੋਵੈ ਥਾਵ ਰਖੇ ਗੁਰ ਸੂਰੇ ॥ ਹਲਤ ਪਲਤ ਪਾਰਬ੍ਰਹਮਿ ਸਵਾਰੇ ਕਾਰਜ ਹੋਏ ਸਗਲੇ ਪੂਰੇ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਸੁਖ ਸਹਜੇ ਮਜਨੁ ਹੋਵਤ ਸਾਧੂ ਧੂਰੇ ॥ ਆਵਣ ਜਾਣ ਰਹੇ ਥਿਤਿ ਪਾਈ ਜਨਮ ਮਰਣ ਕੇ ਮਿਟੇ ਬਿਸੂਰੇ ॥੧॥ ਭ੍ਰਮ ਭੈ ਤਰੇ ਛੁਟੇ ਭੈ ਜਮ ਕੇ ਘਟਿ ਘਟਿ ਏਕੁ ਰਹਿਆ ਭਰਪੂਰੇ ॥ ਨਾਨਕ ਸਰਣਿ ਪਰਿਓ ਦੁਖ ਭੰਜਨ ਅੰਤਰਿ ਬਾਹਰਿ ਪੇਖਿ ਹਜੂਰੇ ॥੨॥੨੨॥੧੦੮॥ {ਪੰਨਾ 825}
ਅਰਥ: (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ) ਸੂਰਮਾ ਗੁਰੂ (ਉਸ ਦਾ ਇਹ ਲੋਕ ਅਤੇ ਪਰਲੋਕ) ਦੋਵੇਂ ਹੀ (ਵਿਗੜਨ ਤੋਂ) ਬਚਾ ਲੈਂਦਾ ਹੈ। ਪਰਮਾਤਮਾ ਨੇ (ਸਦਾ ਹੀ ਅਜੇਹੇ ਮਨੁੱਖ ਦੇ) ਇਹ ਲੋਕ ਅਤੇ ਪਰਲੋਕ ਸੋਹਣੇ ਬਣਾ ਦਿੱਤੇ, ਉਸ ਮਨੁੱਖ ਦੇ ਸਾਰੇ ਹੀ ਕੰਮ ਸਫਲ ਹੋ ਜਾਂਦੇ ਹਨ।੧।ਰਹਾਉ।
(ਹੇ ਭਾਈ! ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਦਿਆਂ ਆਨੰਦ ਪ੍ਰਾਪਤ ਹੁੰਦਾ ਹੈ, ਆਤਮਕ ਅਡੋਲਤਾ ਵਿਚ ਟਿਕੇ ਰਹੀਦਾ ਹੈ, ਗੁਰੂ ਦੇ ਚਰਨਾਂ ਦੀ ਧੂੜ ਵਿਚ ਇਸ਼ਨਾਨ ਪ੍ਰਾਪਤ ਹੁੰਦਾ ਹੈ, ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, (ਪ੍ਰਭੂ-ਚਰਨਾਂ ਵਿਚ) ਟਿਕਾਉ ਪ੍ਰਾਪਤ ਹੁੰਦਾ ਹੈ, ਜਨਮ ਤੋਂ ਮਰਨ ਤਕ ਦੇ ਸਾਰੇ ਚਿੰਤਾ-ਝੋਰੇ ਮਿਟ ਜਾਂਦੇ ਹਨ।੧।
ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਜਪਦਾ ਹੈ, ਉਹ ਸੰਸਾਰ-ਸਮੁੰਦਰ ਦੇ ਸਾਰੇ) ਡਰਾਂ ਭਰਮਾਂ ਤੋਂ ਪਾਰ ਲੰਘ ਜਾਂਦਾ ਹੈ, ਜਮਦੂਤਾਂ ਬਾਰੇ ਭੀ ਉਸ ਦੇ ਸਾਰੇ ਡਰ ਮੁੱਕ ਜਾਂਦੇ ਹਨ, ਉਸ ਮਨੁੱਖ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਦਿੱਸਦਾ ਹੈ, ਉਹ ਮਨੁੱਖ ਸਾਰੇ ਦੁਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ, ਅਤੇ ਅੰਦਰ ਬਾਹਰ ਹਰ ਥਾਂ ਪ੍ਰਭੂ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਦਾ ਹੈ।੨।੨੨।੧੦੮।

No comments:
Post a Comment