*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ਸੂਹੀ ਮਹਲਾ ੫ ॥ ਜਾ ਕੈ ਦਰਸਿ ਪਾਪ ਕੋਟਿ ਉਤਾਰੇ ॥ ਭੇਟਤ ਸੰਗਿ ਇਹੁ ਭਵਜਲੁ ਤਾਰੇ ॥੧॥ ਓਇ ਸਾਜਨ ਓਇ ਮੀਤ ਪਿਆਰੇ ॥ ਜੋ ਹਮ ਕਉ ਹਰਿ ਨਾਮੁ ਚਿਤਾਰੇ ॥੧॥ ਰਹਾਉ ॥ ਜਾ ਕਾ ਸਬਦੁ ਸੁਨਤ ਸੁਖ ਸਾਰੇ ॥ ਜਾ ਕੀ ਟਹਲ ਜਮਦੂਤ ਬਿਦਾਰੇ ॥੨॥ ਜਾ ਕੀ ਧੀਰਕ ਇਸੁ ਮਨਹਿ ਸਧਾਰੇ ॥ ਜਾ ਕੈ ਸਿਮਰਣਿ ਮੁਖ ਉਜਲਾਰੇ ॥੩॥ ਪ੍ਰਭ ਕੇ ਸੇਵਕ ਪ੍ਰਭਿ ਆਪਿ ਸਵਾਰੇ ॥ ਸਰਣਿ ਨਾਨਕ ਤਿਨ੍ਹ੍ਹ ਸਦ ਬਲਿਹਾਰੇ ॥੪॥੭॥੧੩॥ {ਪੰਨਾ 739}
ਅਰਥ: ਹੇ ਭਾਈ! ਜੇਹੜੇ (ਸੰਤ ਜਨ) ਮੈਨੂੰ ਪਰਮਾਤਮਾ ਦਾ ਨਾਮ ਚੇਤੇ ਕਰਾਂਦੇ ਹਨ ਉਹ (ਹੀ) ਮੇਰੇ ਸੱਜਣ ਹਨ, ਉਹ (ਹੀ) ਮੇਰੇ ਪਿਆਰੇ ਮਿੱਤਰ ਹਨ।੧।ਰਹਾਉ।
ਹੇ ਭਾਈ! ਉਹ ਸੰਤ ਜਨ ਹੀ ਮੇਰੇ ਪਿਆਰੇ ਮਿੱਤਰ ਹਨ) ਜਿਨ੍ਹਾਂ ਦੇ ਦਰਸਨ ਨਾਲ ਕ੍ਰੋੜਾਂ ਪਾਪ ਲਹਿ ਜਾਂਦੇ ਹਨ, (ਜਿਨ੍ਹਾਂ ਦੇ ਚਰਨਾਂ) ਨਾਲ ਛੁਹਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੧।
ਹੇ ਭਾਈ! ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦਾ ਬਚਨ ਸੁਣਦਿਆਂ ਸਾਰੇ ਸੁਖ ਪ੍ਰਾਪਤ ਹੋ ਜਾਂਦੇ ਹਨ, ਜਿਨ੍ਹਾਂ ਦੀ ਟਹਲ ਕੀਤਿਆਂ ਜਮਦੂਤ (ਭੀ) ਨਾਸ ਹੋ ਜਾਂਦੇ ਹਨ।੨।
ਹੇ ਭਾਈ! ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦੀ (ਦਿੱਤੀ ਹੋਈ) ਧੀਰਜ (ਮੇਰੇ) ਇਸ ਮਨ ਨੂੰ ਸਹਾਰਾ ਦੇਂਦੀ ਹੈ, ਜਿਨ੍ਹਾਂ (ਦੇ ਦਿੱਤੇ ਹੋਏ ਹਰਿ-ਨਾਮ) ਦੇ ਸਿਮਰਨ ਨਾਲ (ਲੋਕ ਪਰਲੋਕ ਵਿਚ) ਮੂੰਹ ਉਜਲਾ ਹੁੰਦਾ ਹੈ।੩।
ਹੇ ਨਾਨਕ! ਪ੍ਰਭੂ ਨੇ ਆਪ ਹੀ ਆਪਣੇ ਸੇਵਕਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੈ। ਹੇ ਭਾਈ! ਉਹਨਾਂ ਸੇਵਕਾਂ ਦੀ ਸਰਨ ਪੈਣਾ ਚਾਹੀਦਾ ਹੈ, ਉਹਨਾਂ ਤੋਂ ਸਦਾ ਕੁਰਬਾਨ ਹੋਣਾ ਚਾਹੀਦਾ ਹੈ।੪।੭।੧੩।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਬਸੰਤੁ ਮਹਲਾ ੩ ॥ ਕ੍ਰਿਪਾ ਕਰੇ ਸਤਿਗੁਰੂ ਮਿਲਾਏ ॥ ਆਪੇ ਆਪਿ ਵਸੈ ਮਨਿ ਆਏ ॥ ਨਿਹਚਲ ਮਤਿ ਸਦਾ ਮਨ ਧੀਰ ॥ ਹਰਿ ਗੁਣ ਗਾਵੈ ਗੁਣੀ ਗਹੀਰ ॥੧॥ ਨਾਮਹੁ ਭੂਲੇ ਮਰਹਿ ਬਿਖੁ ਖਾਇ ॥ ਬ੍ਰਿਥਾ ਜਨਮੁ ਫਿਰਿ ਆਵਹਿ ਜਾਇ ॥੧॥ ਰਹਾਉ ॥ ਬਹੁ ਭੇਖ ਕਰਹਿ ਮਨਿ ਸਾਂਤਿ ਨ ਹੋਇ ॥ ਬਹੁ ਅਭਿਮਾਨਿ ਅਪਣੀ ਪਤਿ ਖੋਇ ॥ ਸੇ ਵਡਭਾਗੀ ਜਿਨ ਸਬਦੁ ਪਛਾਣਿਆ ॥ ਬਾਹਰਿ ਜਾਦਾ ਘਰ ਮਹਿ ਆਣਿਆ ॥੨॥ ਘਰ ਮਹਿ ਵਸਤੁ ਅਗਮ ਅਪਾਰਾ ॥ ਗੁਰਮਤਿ ਖੋਜਹਿ ਸਬਦਿ ਬੀਚਾਰਾ ॥ ਨਾਮੁ ਨਵ ਨਿਧਿ ਪਾਈ ਘਰ ਹੀ ਮਾਹਿ ॥ ਸਦਾ ਰੰਗਿ ਰਾਤੇ ਸਚਿ ਸਮਾਹਿ ॥੩॥ ਆਪਿ ਕਰੇ ਕਿਛੁ ਕਰਣੁ ਨ ਜਾਇ ॥ ਆਪੇ ਭਾਵੈ ਲਏ ਮਿਲਾਇ ॥ ਤਿਸ ਤੇ ਨੇੜੈ ਨਾਹੀ ਕੋ ਦੂਰਿ ॥ ਨਾਨਕ ਨਾਮਿ ਰਹਿਆ ਭਰਪੂਰਿ ॥੪॥੧੧॥ {ਪੰਨਾ 1175}
ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਖੁੰਝੇ ਹੋਏ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਮਾਇਆ ਦੇ ਮੋਹ ਦਾ) ਜ਼ਹਰ ਖਾ ਕੇ ਆਤਮਕ ਮੌਤ ਸਹੇੜ ਲੈਂਦੇ ਹਨ, ਉਹਨਾਂ ਦੀ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ, ਮੁੜ ਮੁੜ ਜੂਨਾਂ ਵਿਚ ਪਏ ਰਹਿੰਦੇ ਹਨ।1। ਰਹਾਉ।
ਹੇ ਭਾਈ! ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਕਰਦਾ ਹੈ ਉਸ ਨੂੰ ਗੁਰੂ ਮਿਲਾਂਦਾ ਹੈ (ਅਤੇ ਗੁਰੂ ਦੀ ਰਾਹੀਂ) ਆਪ ਹੀ ਉਸ ਦੇ ਮਨ ਵਿਚ ਆ ਵੱਸਦਾ ਹੈ। ਉਹ ਮਨੁੱਖ ਗੁਣਾਂ ਦੇ ਖ਼ਜ਼ਾਨੇ ਵੱਡੇ ਜਿਗਰੇ ਵਾਲੇ ਹਰੀ ਦੇ ਗੁਣ ਗਾਂਦਾ ਰਹਿੰਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੀ) ਮਤਿ (ਵਿਕਾਰਾਂ ਦੇ ਹੱਲਿਆਂ ਵਲੋਂ) ਅਡੋਲ ਰਹਿੰਦੀ ਹੈ, ਉਸ ਦੇ ਮਨ ਦੀ ਸਦਾ ਧੀਰਜ ਬਣੀ ਰਹਿੰਦੀ ਹੈ।1।
ਹੇ ਭਾਈ! (ਨਾਮ ਤੋਂ ਖੁੰਝ ਕੇ ਜਿਹੜੇ ਮਨੁੱਖ ਨਿਰੇ) ਕਈ ਧਾਰਮਿਕ ਭੇਖ ਕਰਦੇ ਹਨ ਉਹਨਾਂ ਦੇ ਮਨ ਵਿਚ ਸ਼ਾਂਤੀ ਨਹੀਂ ਆ ਸਕਦੀ। (ਸਗੋਂ ਭੇਖ ਦੇ) ਬਹੁਤੇ ਅਹੰਕਾਰ ਦੇ ਕਾਰਨ (ਭੇਖ-ਧਾਰੀ ਮਨੁੱਖ ਲੋਕ ਪਰਲੋਕ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। ਹੇ ਭਾਈ! ਉਹ ਮਨੁੱਖ ਵੱਡੇ ਭਾਗਾਂ ਵਾਲੇ ਹਨ ਜਿਨ੍ਹਾਂ ਨੇ ਗੁਰੂ ਦੇ ਸ਼ਬਦ ਨਾਲ ਡੂੰਘੀ ਸਾਂਝ ਪਾ ਲਈ ਹੈ (ਤੇ, ਸ਼ਬਦ ਦੀ ਬਰਕਤਿ ਨਾਲ ਆਪਣੇ) ਬਾਹਰ ਭਟਕਦੇ ਮਨ ਨੂੰ ਅੰਦਰ ਵਲ ਮੋੜ ਲਿਆਂਦਾ ਹੈ।2।
ਹੇ ਭਾਈ! ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਪਦਾਰਥ (ਮਨੁੱਖ ਦੇ) ਹਿਰਦੇ ਵਿਚ ਹੀ ਵੱਸਦਾ ਹੈ। ਗੁਰੂ ਦੀ ਮਤਿ ਉਤੇ ਤੁਰ ਕੇ ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ ਗੁਣਾਂ ਦੀ) ਵਿਚਾਰ ਕਰ ਕੇ (ਜਿਹੜੇ ਮਨੁੱਖ ਨਾਮ-ਪਦਾਰਥ ਦੀ) ਭਾਲ ਕਰਦੇ ਹਨ, ਉਹਨਾਂ ਨੇ (ਧਰਤੀ ਦੇ) ਨੌ ਖ਼ਜ਼ਾਨਿਆਂ ਦੇ ਤੁੱਲ ਹਰਿ-ਨਾਮ ਨੂੰ ਆਪਣੇ ਹਿਰਦੇ ਵਿਚ ਹੀ ਲੱਭ ਲਿਆ। ਉਹ ਮਨੁੱਖ ਸਦਾ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦੇ ਹਨ।3।
ਪਰ, ਹੇ ਭਾਈ! (ਨਾਮ ਤੋਂ ਖੁੰਝੇ ਰਹਿਣਾ ਜਾਂ ਨਾਮ ਵਿਚ ਲੀਨ ਰਹਿਣਾ = ਇਹ ਸਭ ਕੁਝ) ਪਰਮਾਤਮਾ ਆਪ ਹੀ ਕਰਦਾ ਹੈ (ਜੀਵ ਪਾਸੋਂ ਆਪਣੇ ਆਪ) ਕੁਝ ਕੀਤਾ ਨਹੀਂ ਜਾ ਸਕਦਾ। ਜਿਸ ਉਤੇ ਪ੍ਰਭੂ ਆਪ ਹੀ ਮਿਹਰ ਕਰਦਾ ਹੈ ਉਸ ਨੂੰ ਆਪਣੇ ਨਾਲ ਜੋੜ ਲੈਂਦਾ ਹੈ। (ਆਪਣੇ ਉੱਦਮ ਦੇ ਆਸਰੇ) ਨਾਹ ਕੋਈ ਮਨੁੱਖ ਉਸ ਤੋਂ ਨੇੜੇ ਹੈ, ਨਾਹ ਕੋਈ ਮਨੁੱਖ ਉਸ ਤੋਂ ਦੂਰ ਹੈ। ਹੇ ਨਾਨਕ! (ਜਿਹੜਾ ਮਨੁੱਖ ਉਸ ਦੀ ਮਿਹਰ ਨਾਲ ਉਸ ਦੇ) ਨਾਮ ਵਿਚ ਟਿਕ ਜਾਂਦਾ ਹੈ, ਉਸ ਨੂੰ ਹਰ ਥਾਂ ਵਿਆਪਕ ਦਿੱਸਦਾ ਹੈ।4।11।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ {ਪੰਨਾ 597-598}
ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧।
ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ।
(ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।੨।
ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।੩।
ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।੪।੮।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ {ਪੰਨਾ 674}
ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।
ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।
ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।
ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੭॥ {ਪੰਨਾ 655-656}
ਅਰਥ: ਹੇ ਮੂਰਖ! ਤੂੰ ਪਰਮਾਤਮਾ ਦਾ ਨਾਮ (ਤਾਂ) ਸਿਮਰਦਾ ਨਹੀਂ (ਨਾਮ ਨੂੰ ਵਿਸਾਰ ਕੇ) ਮੁੜ ਮੁੜ ਹੋਰ ਸੋਚਾਂ ਸੋਚਣ ਦਾ ਤੈਨੂੰ ਕੀਹ ਲਾਭ ਹੋਵੇਗਾ?।੧।ਰਹਾਉ।
(ਹੇ ਗੰਵਾਰ!) ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨਿਰੇ ਪੜ੍ਹਨ ਸੁਣਨ ਤੋਂ ਕੋਈ ਫ਼ਾਇਦਾ ਨਹੀਂ, ਜੇ ਇਸ ਪੜ੍ਹਨ ਸੁਣਨ ਦੇ ਕੁਦਰਤੀ ਨਤੀਜੇ ਦੇ ਤੌਰ ਤੇ ਉਸ ਪ੍ਰਭੂ ਦਾ ਮਿਲਾਪ ਨਾਹ ਹੋਵੇ।੧।
ਹਨੇਰੇ ਵਿਚ (ਤਾਂ) ਦੀਵੇ ਦੀ ਲੋੜ ਹੁੰਦੀ ਹੈ (ਤਾਕਿ ਅੰਦਰੋਂ) ਉਹ ਹਰਿ-ਨਾਮ ਪਦਾਰਥ ਮਿਲ ਪਏ, ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, (ਇਸ ਤਰ੍ਹਾਂ ਧਾਰਮਿਕ ਪੁਸਤਕਾਂ ਪੜ੍ਹਨ ਨਾਲ ਉਹ ਗਿਆਨ ਦਾ ਦੀਵਾ ਮਨ ਵਿਚ ਜਗਣਾ ਚਾਹੀਦਾ ਹੈ ਜਿਸ ਨਾਲ ਅੰਦਰ-ਵੱਸਦਾ ਰੱਬ ਲੱਭ ਪਏ) । ਜਿਸ ਮਨੁੱਖ ਨੂੰ ਉਹ ਅਪਹੁੰਚ ਹਰਿ-ਨਾਮ ਪਦਾਰਥ ਮਿਲ ਪੈਂਦਾ ਹੈ, ਉਸ ਦੇ ਅੰਦਰ ਉਹ ਦੀਵਾ ਫਿਰ ਸਦਾ ਟਿਕਿਆ ਰਹਿੰਦਾ ਹੈ।੨।
ਕਬੀਰ ਆਖਦਾ ਹੈ-ਉਸ ਅਪਹੁੰਚ ਹਰਿ-ਨਾਮ ਪਦਾਰਥ ਨਾਲ ਮੇਰੀ ਭੀ ਜਾਣ-ਪਛਾਣ ਹੋ ਗਈ ਹੈ। ਜਦੋਂ ਤੋਂ ਜਾਣ-ਪਛਾਣ ਹੋਈ ਹੈ, ਮੇਰਾ ਮਨ ਉਸੇ ਵਿਚ ਹੀ ਪਰਚ ਗਿਆ ਹੈ। (ਪਰ ਜਗਤ ਲੋੜਦਾ ਹੈ ਧਰਮ-ਪੁਸਤਕਾਂ ਦੇ ਰਿਵਾਜੀ ਪਾਠ ਕਰਨੇ ਕਰਾਉਣੇ ਤੇ ਤੀਰਥ ਆਦਿਕਾਂ ਦੇ ਇਸ਼ਨਾਨ; ਸੋ,) ਪਰਮਾਤਮਾ ਵਿਚ ਮਨ ਜੁੜਨ ਨਾਲ (ਕਰਮ-ਕਾਂਡੀ) ਜਗਤ ਦੀ ਤਸੱਲੀ ਨਹੀਂ ਹੁੰਦੀ; (ਦੂਜੇ ਪਾਸੇ,) ਨਾਮ ਸਿਮਰਨ ਵਾਲੇ ਨੂੰ ਭੀ ਇਹ ਮੁਥਾਜੀ ਨਹੀਂ ਹੁੰਦੀ ਕਿ ਜ਼ਰੂਰ ਹੀ ਲੋਕਾਂ ਦੀ ਤਸੱਲੀ ਭੀ ਕਰਾਏ, (ਤਾਹੀਏਂ, ਆਮ ਤੌਰ ਤੇ ਇਹਨਾਂ ਦਾ ਅਜੋੜ ਹੀ ਬਣਿਆ ਰਹਿੰਦਾ ਹੈ) ।੩।੭।

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ {ਪੰਨਾ 637}
ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।
ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।
ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।
ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ {ਪੰਨਾ 637-638}
ਅਰਥ: ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।
ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।
ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫।
ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ {ਪੰਨਾ 638}
ਅਰਥ: ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।
ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।
ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂ) ਬਚ ਜਾਂਦੇ ਹਨ।੭।
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ {ਪੰਨਾ 683-684}
ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।
ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।
ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।
ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।
ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।
ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥ {ਪੰਨਾ 691}
ਅਰਥ: ਮੈਂ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹਾਂ।੧।ਰਹਾਉ।
ਹੇ ਪ੍ਰਭੂ! ਬ੍ਰਹਮਾ ਦੇ ਪੁੱਤਰਾਂ) ਸਨਕ, ਸਨੰਦ ਅਤੇ ਸ਼ਿਵ ਜੀ ਵਰਗਿਆਂ ਨੇ ਤੇਰਾ ਭੇਦ ਨਹੀਂ ਪਾਇਆ; (ਵਿਸ਼ਨੂ ਦੇ ਭਗਤ) ਸ਼ੇਸ਼ਨਾਗ ਨੇ ਤੇਰੇ (ਦਿਲ ਦਾ) ਰਾਜ਼ ਨਹੀਂ ਸਮਝਿਆ।੧।
(ਸ੍ਰੀ ਰਾਮ ਚੰਦਰ ਜੀ ਦੇ ਸੇਵਕ) ਹਨੂਮਾਨ ਵਰਗੇ ਨੇ, (ਵਿਸ਼ਨੂ ਦੇ ਸੇਵਕ ਤੇ ਪੰਛੀਆਂ ਦੇ ਰਾਜੇ) ਗਰੁੜ ਵਰਗਿਆਂ ਨੇ, ਦੇਵਤਿਆਂ ਦੇ ਰਾਜੇ ਇੰਦਰ ਨੇ, ਵੱਡੇ ਵੱਡੇ ਰਾਜਿਆਂ ਨੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ।੨।
ਚਾਰ ਵੇਦ, (ਅਠਾਰਾਂ) ਸਿਮ੍ਰਿਤੀਆਂ, (ਅਠਾਰਾਂ) ਪੁਰਾਣ-(ਇਹਨਾਂ ਦੇ ਕਰਤਾ ਬ੍ਰਹਮਾ, ਮਨੂ ਤੇ ਹੋਰ ਰਿਸ਼ੀਆਂ) ਨੇ ਤੈਨੂੰ ਨਹੀਂ ਸਮਝਿਆ; ਵਿਸ਼ਨੂ ਤੇ ਲੱਛਮੀ ਨੇ ਭੀ ਤੇਰਾ ਅੰਤ ਨਹੀਂ ਪਾਇਆ।੩।
ਕਬੀਰ ਆਖਦਾ ਹੈ-(ਬਾਕੀ ਸਾਰੀ ਸ੍ਰਿਸ਼ਟੀ ਦੇ ਲੋਕ ਪ੍ਰਭੂ ਨੂੰ ਛੱਡ ਕੇ ਹੋਰ ਹੋਰ ਪਾਸੇ ਭਟਕਦੇ ਰਹੇ) ਇੱਕ ਉਹ ਮਨੁੱਖ ਭਟਕਦਾ ਨਹੀਂ, ਜੋ (ਸੰਤਾਂ ਦੀ) ਚਰਨੀਂ ਲੱਗ ਕੇ ਪਰਮਾਤਮਾ ਦੀ ਸ਼ਰਨ ਵਿਚ ਟਿਕਿਆ ਰਹਿੰਦਾ ਹੈ।੪।੧

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥ {ਪੰਨਾ 677}
ਅਰਥ: ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ।ਰਹਾਉ।
ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।੧।
ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।੨।
ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।੩।
ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ। ਹੇ ਪ੍ਰਭੂ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੩।੨੭।

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ {ਪੰਨਾ 696}
ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ {ਪੰਨਾ 719}
ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।
ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।
ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ਸੋਰਠਿ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥ {ਪੰਨਾ 599-600}
ਅਰਥ: ਹੇ ਮੇਰੇ ਮਾਲਕ-ਪ੍ਰਭੂ! ਅਸੀ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨ) ।ਰਹਾਉ।
ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ। ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ। ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।੨।
ਹੇ ਭਾਈ! ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ। ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ।੩।
ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ। ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।
ਹੇ ਨਾਨਕ! ਆਖ-) ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ। ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂ) ਦਾ ਸਰਮਾਇਆ ਹੈ।੪।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ {ਪੰਨਾ 683-684}
ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।
ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।
ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।
ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।
ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।
ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ {ਪੰਨਾ 683-684}
ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।
ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।
ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।
ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।
ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।
ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੋੁ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥ {ਪੰਨਾ 453-454}
ਅਰਥ: (ਹੇ ਭਾਈ! ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਵਿਚ ਪ੍ਰੋਤਾ ਜਾਂਦਾ ਹੈ, ਉਸ ਨੂੰ (ਪਰਮਾਤਮਾ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ। ਸਾਧ ਸੰਗਤਿ ਵਿਚ ਮਿਲ ਕੇ ਉਹ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸ ਪੈਂਦਾ ਹੈ (ਉਸ ਮਨੁੱਖ ਦੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਜਨਮ ਮਰਨ ਦੇ ਦੁੱਖ (ਜ਼ਿੰਦਗੀ ਦੇ ਸਾਰੇ ਦੁੱਖ) ਦੂਰ ਹੋ ਜਾਂਦੇ ਹਨ। ਉਹ ਮਨੁੱਖ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਆਪਣੇ ਸਾਰੇ ਦੁੱਖ ਮਿਟਾ ਲੈਂਦਾ ਹੈ, (ਉਸ ਦੇ ਅੰਦਰੋਂ) ਹਉਮੈ ਦੀ (ਬੱਝੀ ਹੋਈ) ਗੰਢ ਖੁਲ੍ਹ ਜਾਂਦੀ ਹੈ। ਆਤਮਕ ਅਡੋਲਤਾ ਨੂੰ ਪਿਆਰ ਕਰਨ ਵਾਲਾ ਪਿਆਰਾ ਪ੍ਰਭੂ ਉਸ ਨੂੰ ਛੱਡ ਨਹੀਂ ਜਾਂਦਾ, ਉਸ ਦੇ ਮਨ ਵਿਚ (ਪ੍ਰਭੂ-ਪ੍ਰੇਮ ਦਾ ਪੱਕਾ) ਰੰਗ ਚੜ੍ਹ ਜਾਂਦਾ ਹੈ (ਜਿਵੇਂ) ਮਜੀਠ (ਦਾ ਪੱਕਾ ਰੰਗ) ।
ਹੇ ਨਾਨਕ! ਜਿਸ ਮਨੁੱਖ ਦਾ ਮਨ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਵਿਚ ਵਿੱਝ ਗਿਆ, ਉਸ ਨੂੰ (ਪ੍ਰਭੂ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ।1।
ਜਿਉ ਰਾਤੀ ਜਲਿ ਮਾਛੁਲੀ ਤਿਉ ਰਾਮ ਰਸਿ ਮਾਤੇ ਰਾਮ ਰਾਜੇ ॥ ਗੁਰ ਪੂਰੈ ਉਪਦੇਸਿਆ ਜੀਵਨ ਗਤਿ ਭਾਤੇ ਰਾਮ ਰਾਜੇ ॥ ਜੀਵਨ ਗਤਿ ਸੁਆਮੀ ਅੰਤਰਜਾਮੀ ਆਪਿ ਲੀਏ ਲੜਿ ਲਾਏ ॥ ਹਰਿ ਰਤਨ ਪਦਾਰਥੋ ਪਰਗਟੋ ਪੂਰਨੋ ਛੋਡਿ ਨ ਕਤਹੂ ਜਾਏ ॥ ਪ੍ਰਭੁ ਸੁਘਰੁ ਸਰੂਪੁ ਸੁਜਾਨੁ ਸੁਆਮੀ ਤਾ ਕੀ ਮਿਟੈ ਨ ਦਾਤੇ ॥ ਜਲ ਸੰਗਿ ਰਾਤੀ ਮਾਛੁਲੀ ਨਾਨਕ ਹਰਿ ਮਾਤੇ ॥੨॥ {ਪੰਨਾ 454}
ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ) ਪੂਰੇ ਗੁਰੂ ਨੇ (ਹਰਿ-ਨਾਮ ਸਿਮਰਨ ਦਾ) ਉਪਦੇਸ਼ ਦੇ ਦਿੱਤਾ, ਉਹ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਇਉਂ ਮਸਤ ਰਹਿੰਦੇ ਹਨ ਜਿਵੇਂ (ਡੂੰਘੇ) ਪਾਣੀ ਵਿਚ ਮੱਛੀ ਖ਼ੁਸ਼ ਰਹਿੰਦੀ ਹੈ, ਉਹ ਮਨੁੱਖ ਆਤਮਕ-ਜੀਵਨ-ਦਾਤੇ ਪ੍ਰਭੂ ਨੂੰ ਪਿਆਰੇ ਲੱਗਦੇ ਹਨ।
ਹੇ ਭਾਈ! ਆਤਮਕ ਜੀਵਨ ਦੇਣ ਵਾਲਾ ਮਾਲਕ-ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ ਉਹ ਉਹਨਾਂ ਮਨੁੱਖਾਂ ਨੂੰ ਆਪ ਹੀ ਆਪਣੇ ਲੜ ਲਾ ਲੈਂਦਾ ਹੈ, ਉਹ ਸਰਬ-ਵਿਆਪਕ ਪ੍ਰਭੂ ਉਹਨਾਂ ਦੇ ਅੰਦਰ ਆਪਣੇ ਸ੍ਰੇਸ਼ਟ ਨਾਮ-ਰਤਨ ਪਰਗਟ ਕਰ ਦੇਂਦਾ ਹੈ ਉਹਨਾਂ ਨੂੰ ਫਿਰ ਛੱਡ ਕੇ ਕਿਤੇ ਨਹੀਂ ਜਾਂਦਾ।
ਹੇ ਨਾਨਕ! ਪਰਮਾਤਮਾ ਸੋਹਣੀ ਆਤਮਕ ਘਾੜਤ ਵਾਲਾ ਹੈ, ਸੋਹਣੇ ਰੂਪ ਵਾਲਾ ਹੈ, ਸਿਆਣਾ ਹੈ, (ਜਿਨ੍ਹਾਂ ਮਨੁੱਖਾਂ ਨੂੰ ਪੂਰਾ ਗੁਰੂ ਉਪਦੇਸ਼ ਦਿੰਦਾ ਹੈ ਉਹਨਾਂ ਉਤੇ ਹੋਈ ਹੋਈ) ਉਸ ਪਰਮਾਤਮਾ ਦੀ ਬਖਸ਼ਸ਼ ਕਦੇ ਮਿਟਦੀ ਨਹੀਂ (ਇਸ ਵਾਸਤੇ ਉਹ ਮਨੁੱਖ) ਹਰਿ-ਨਾਮ ਵਿਚ ਇਉਂ ਮਸਤ ਰਹਿੰਦੇ ਹਨ ਜਿਵੇਂ ਮੱਛੀ (ਡੂੰਘੇ) ਪਾਣੀ ਦੀ ਸੰਗਤਿ ਵਿਚ।2।
ਚਾਤ੍ਰਿਕੁ ਜਾਚੈ ਬੂੰਦ ਜਿਉ ਹਰਿ ਪ੍ਰਾਨ ਅਧਾਰਾ ਰਾਮ ਰਾਜੇ ॥ ਮਾਲੁ ਖਜੀਨਾ ਸੁਤ ਭ੍ਰਾਤ ਮੀਤ ਸਭਹੂੰ ਤੇ ਪਿਆਰਾ ਰਾਮ ਰਾਜੇ ॥ ਸਭਹੂੰ ਤੇ ਪਿਆਰਾ ਪੁਰਖੁ ਨਿਰਾਰਾ ਤਾ ਕੀ ਗਤਿ ਨਹੀ ਜਾਣੀਐ ॥ ਹਰਿ ਸਾਸਿ ਗਿਰਾਸਿ ਨ ਬਿਸਰੈ ਕਬਹੂੰ ਗੁਰ ਸਬਦੀ ਰੰਗੁ ਮਾਣੀਐ ॥ ਪ੍ਰਭੁ ਪੁਰਖੁ ਜਗਜੀਵਨੋ ਸੰਤ ਰਸੁ ਪੀਵਨੋ ਜਪਿ ਭਰਮ ਮੋਹ ਦੁਖ ਡਾਰਾ ॥ ਚਾਤ੍ਰਿਕੁ ਜਾਚੈ ਬੂੰਦ ਜਿਉ ਨਾਨਕ ਹਰਿ ਪਿਆਰਾ ॥੩॥ {ਪੰਨਾ 454}
ਅਰਥ: ਹੇ ਭਾਈ! ਜਿਵੇਂ ਪਪੀਹਾ (ਸ੍ਵਾਂਤ ਨਛੱਤ੍ਰ ਦੀ ਵਰਖਾ ਦੀ) ਕਣੀ ਮੰਗਦਾ ਹੈ (ਤਿਵੇਂ ਸੰਤ ਜਨ ਪਰਮਾਤਮਾ ਦੇ ਨਾਮ-ਜਲ ਦੀ ਬੂੰਦ ਮੰਗਦੇ ਹਨ, ਤਿਵੇਂ ਸੰਤ ਜਨਾਂ ਵਾਸਤੇ) ਪਰਮਾਤਮਾ ਦਾ ਨਾਮ-ਜਲ ਜ਼ਿੰਦਗੀ ਦਾ ਸਹਾਰਾ; ਦੁਨੀਆ ਦਾ ਧਨ-ਪਦਾਰਥ, ਖ਼ਜ਼ਾਨੇ, ਪੁੱਤਰ, ਭਰਾ, ਮਿੱਤਰ = ਇਹਨਾਂ ਸਭਨਾਂ ਨਾਲੋਂ ਉਹਨਾਂ ਨੂੰ ਪਰਮਾਤਮਾ ਪਿਆਰਾ ਲੱਗਦਾ ਹੈ। ਹੇ ਭਾਈ! ਜਿਸ ਪਰਮਾਤਮਾ ਦੀ ਉੱਚੀ ਆਤਮਕ ਅਵਸਥਾ ਜਾਣੀ ਨਹੀਂ ਜਾ ਸਕਦੀ ਉਹ (ਸਾਰੇ ਸੰਸਾਰ ਤੋਂ) ਨਿਰਾਲਾ ਤੇ ਸਰਬ-ਵਿਆਪਕ ਪ੍ਰਭੂ ਉਹਨਾਂ ਨੂੰ ਪਿਆਰਾ ਲੱਗਦਾ ਹੈ; ਹਰੇਕ ਸਾਹ ਦੇ ਨਾਲ ਹਰੇਕ ਗਿਰਾਹੀ ਦੇ ਨਾਲ = ਕਦੇ ਭੀ ਪਰਮਾਤਮਾ ਉਹਨਾਂ ਨੂੰ ਭੁੱਲਦਾ ਨਹੀਂ। (ਪਰ, ਹੇ ਭਾਈ!) ਉਸ ਪਰਮਾਤਮਾ ਦੇ ਮਿਲਾਪ ਦਾ ਆਨੰਦ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਹੀ ਮਾਣਿਆ ਜਾ ਸਕਦਾ ਹੈ।
ਹੇ ਭਾਈ! ਜੇਹੜਾ ਪਰਮਾਤਮਾ ਸਰਬ-ਵਿਆਪਕ ਹੈ ਸਾਰੇ ਜਗਤ ਦੀ ਜ਼ਿੰਦਗੀ (ਦਾ ਸਹਾਰਾ) ਹੈ, ਸੰਤ ਜਨ ਉਸ ਦੇ ਨਾਮ-ਜਲ ਦਾ ਰਸ ਪੀਂਦੇ ਹਨ, ਉਸ ਦਾ ਨਾਮ ਜਪ ਜਪ ਕੇ ਉਹ (ਆਪਣੇ ਅੰਦਰੋਂ) ਭਟਕਣਾ ਤੇ ਮੋਹ ਦੇ ਦੁੱਖ ਦੂਰ ਕਰ ਲੈਂਦੇ ਹਨ। ਹੇ ਭਾਈ! ਜਿਵੇਂ ਪਪੀਹਾ (ਵਰਖਾ ਦੀ) ਬੂੰਦ ਮੰਗਦਾ ਹੈ ਤਿਵੇਂ ਸੰਤ ਜਨਾਂ ਵਾਸਤੇ ਪਰਮਾਤਮਾ ਦਾ ਨਾਮ-ਜਲ ਜੀਵਨ ਦਾ ਆਸਰਾ ਹੈ।3।
ਮਿਲੇ ਨਰਾਇਣ ਆਪਣੇ ਮਾਨੋਰਥੋ ਪੂਰਾ ਰਾਮ ਰਾਜੇ ॥ ਢਾਠੀ ਭੀਤਿ ਭਰੰਮ ਕੀ ਭੇਟਤ ਗੁਰੁ ਸੂਰਾ ਰਾਮ ਰਾਜੇ ॥ ਪੂਰਨ ਗੁਰ ਪਾਏ ਪੁਰਬਿ ਲਿਖਾਏ ਸਭ ਨਿਧਿ ਦੀਨ ਦਇਆਲਾ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਸੁੰਦਰ ਗੁਰ ਗੋਪਾਲਾ ॥ ਸੂਖ ਸਹਜ ਆਨੰਦ ਘਨੇਰੇ ਪਤਿਤ ਪਾਵਨ ਸਾਧੂ ਧੂਰਾ ॥ ਹਰਿ ਮਿਲੇ ਨਰਾਇਣ ਨਾਨਕਾ ਮਾਨੋਰਥੋੁ ਪੂਰਾ ॥੪॥੧॥੩॥ {ਪੰਨਾ 454}
ਅਰਥ: (ਹੇ ਭਾਈ!) ਜੇਹੜੇ ਮਨੁੱਖ ਆਪਣੇ ਪਰਮਾਤਮਾ (ਦੇ ਚਰਨਾਂ) ਵਿਚ ਲੀਨ ਹੋ ਜਾਂਦੇ ਹਨ ਉਹਨਾਂ ਦਾ ਜ਼ਿੰਦਗੀ ਦਾ ਨਿਸ਼ਾਨਾ ਪੂਰਾ ਹੋ ਜਾਂਦਾ ਹੈ (ਪ੍ਰਭੂ-ਚਰਨਾਂ ਵਿਚ ਲੀਨ ਹੋਣਾ ਹੀ ਇਨਸਾਨੀ ਜੀਵਨ ਦਾ ਮਨੋਰਥ ਹੈ) , ਸੂਰਮੇ ਗੁਰੂ ਨੂੰ ਮਿਲਿਆਂ (ਉਹਨਾਂ ਦੇ ਅੰਦਰੋਂ) ਭਟਕਣਾ ਦੀ ਕੰਧ ਢਹਿ ਜਾਂਦੀ ਹੈ (ਜੇਹੜੀ ਪਰਮਾਤਮਾ ਨਾਲੋਂ ਵਿਛੋੜੀ ਰੱਖਦੀ ਸੀ) । (ਪਰ, ਹੇ ਭਾਈ!) ਪੂਰਨ ਗੁਰੂ ਭੀ ਉਹਨਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਮੱਥੇ ਉਤੇ ਪੂਰਬਲੇ ਜੀਵਨ ਅਨੁਸਾਰ ਸਾਰੇ ਸਾਰੇ ਗੁਣਾਂ ਦੇ ਖ਼ਜ਼ਾਨੇ ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ (ਗੁਰੂ-ਮਿਲਾਪ ਦਾ ਲੇਖ) ਲਿਖਿਆ ਹੋਇਆ ਹੈ। (ਅਜੇਹੇ ਵਡ-ਭਾਗੀਆਂ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਉਹ ਸਭ ਤੋਂ ਵੱਡਾ ਤੇ ਸ੍ਰਿਸ਼ਟੀ ਦਾ ਪਾਲਣਹਾਰ ਪ੍ਰਭੂ ਹੀ ਜਗਤ ਦੇ ਸ਼ੁਰੂ ਵਿਚ (ਅਟੱਲ) ਸੀ, ਜਗਤ-ਰਚਨਾ ਦੇ ਵਿਚਕਾਰ (ਅਟੱਲ) ਹੈ, ਤੇ ਅਖ਼ੀਰ ਵਿਚ ਭੀ (ਅਟੱਲ) ਰਹੇਗਾ।
ਹੇ ਭਾਈ! ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ੍ਰ ਕਰਨ ਵਾਲੇ ਗੁਰੂ ਦੀ ਚਰਨ-ਧੂੜ ਜਿਸ ਮਨੁੱਖ ਨੂੰ ਪ੍ਰਾਪਤ ਹੋ ਜਾਂਦੀ ਹੈ ਉਸ ਨੂੰ ਆਤਮਕ ਅਡੋਲਤਾ ਦੇ ਅਨੇਕਾਂ ਸੁੱਖ-ਆਨੰਦ ਮਿਲ ਜਾਂਦੇ ਹਨ। ਹੇ ਨਾਨਕ! (ਆਖ–) ਜੇਹੜਾ ਮਨੁੱਖ ਪ੍ਰਭੂ-ਚਰਨਾਂ ਵਿਚ ਮਿਲ ਜਾਂਦਾ ਹੈ ਉਸ ਦਾ ਜੀਵਨ-ਮਨੋਰਥ ਸਫਲ ਹੋ ਜਾਂਦਾ ਹੈ।4।1।3।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
ਧਨਾਸਰੀ ਮਹਲਾ ੩ ॥ ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗਾਵਾਰ ॥ ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥ ਸਾਚਾ ਧਨੁ ਗੁਰਮਤੀ ਪਾਏ ॥ ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥ ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥ ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥ ਸਤਿਗੁਰੁ ਭੇਟੇ ਪੂਰੈ ਭਾਗਿ ॥ ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥ ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥ ਪੂਰੈ ਭਾਗਿ ਹਰਿ ਨਾਮਿ ਸਮਾਣੀ ॥ ਸਿਧ ਸਾਧਿਕ ਤਰਸਹਿ ਸਭਿ ਲੋਇ ॥ ਪੂਰੈ ਭਾਗਿ ਪਰਾਪਤਿ ਹੋਇ ॥੩॥ ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥ ਊਤਮ ਬ੍ਰਹਮੁ ਪਛਾਣੈ ਕੋਇ ॥ ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥ ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੭॥ {ਪੰਨਾ 665}
ਅਰਥ: ਜੇਹੜਾ ਮਨੁੱਖ ਗੁਰੂ ਦੀ ਮਤਿ ਉਤੇ ਤੁਰਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ-ਧਨ ਹਾਸਲ ਕਰ ਲੈਂਦਾ ਹੈ। (ਪਰ ਦੁਨੀਆ ਵਾਲਾ) ਨਾਸਵੰਤ ਧਨ ਕਦੇ ਮਨੁੱਖ ਨੂੰ ਮਿਲ ਜਾਂਦਾ ਹੈ ਕਦੇ ਹੱਥੋਂ ਨਿਕਲ ਜਾਂਦਾ ਹੈ।ਰਹਾਉ।
ਹੇ ਭਾਈ! ਮੂਰਖ ਅੰਞਾਣ ਲੋਕ (ਸਿਰਫ਼ ਦੁਨੀਆ ਵਾਲਾ) ਨਾਸਵੰਤ ਧਨ (ਹੀ) ਜੋੜਦੇ ਰਹਿੰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਹੋਏ ਮਨੁੱਖ ਕੁਰਾਹੇ ਪਏ ਰਹਿੰਦੇ ਹਨ। ਹੇ ਭਾਈ! ਮਾਇਆ ਦੇ ਧਨ ਨਾਲ ਸਦਾ ਦੁੱਖ (ਹੀ) ਮਿਲਦਾ ਹੈ। ਇਹ ਧਨ ਨਾਹ ਹੀ ਮਨੁੱਖ ਦੇ ਨਾਲ ਜਾਂਦਾ ਹੈ, ਅਤੇ, ਨਾਹ ਹੀ (ਇਸ ਨੂੰ ਜੋੜ ਜੋੜ ਕੇ) ਸੰਤੋਖ ਪ੍ਰਾਪਤ ਹੁੰਦਾ ਹੈ।੧।
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਮਾਇਆ ਦੇ ਮੋਹ ਦੇ ਕਾਰਨ) ਕੁਰਾਹੇ ਪੈ ਕੇ ਸਭ ਆਤਮਕ ਮੌਤ ਸਹੇੜ ਲੈਂਦੇ ਹਨ, ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ, ਨਾਹ ਉਰਲੇ ਬੰਨੇ ਰਹਿੰਦੇ ਹਨ, ਨਾਹ ਪਾਰਲੇ ਬੰਨੇ (ਨਾਹ ਇਹ ਮਾਇਆ ਸਾਥ ਤੋੜ ਨਿਬਾਹੁੰਦੀ ਹੈ, ਨਾਹ ਨਾਮ-ਧਨ ਜੋੜਿਆ ਹੁੰਦਾ ਹੈ) । ਜਿਨ੍ਹਾਂ ਮਨੁੱਖਾਂ ਨੂੰ ਪੂਰੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ ਉਹ ਦਿਨ ਰਾਤ (ਹਰ ਵੇਲੇ) ਸਦਾ-ਥਿਰ ਹਰਿ-ਨਾਮ ਵਿਚ ਮਗਨ ਰਹਿੰਦੇ ਹਨ (ਨਾਮ ਦੀ ਬਰਕਤਿ ਨਾਲ ਮਾਇਆ ਵਲੋਂ) ਉਪਰਾਮਤਾ ਵਿਚ ਟਿਕੇ ਰਹਿੰਦੇ ਹਨ।੨।
ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਗੁਰਬਾਣੀ ਸਦਾ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਵੰਡਦੀ ਹੈ) , ਪੂਰੀ ਕਿਸਮਤ ਨਾਲ (ਮਨੁੱਖ ਇਸ ਬਾਣੀ ਦੀ ਬਰਕਤਿ ਨਾਲ) ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ। ਹੇ ਭਾਈ! ਕਰਾਮਾਤੀ ਜੋਗੀ ਤੇ ਸਾਧਨਾਂ ਕਰਨ ਵਾਲੇ ਜੋਗੀ ਸਾਰੇ ਹੀ ਜਗਤ ਵਿਚ (ਇਸ ਬਾਣੀ ਦੀ ਖ਼ਾਤਰ) ਤਰਲੇ ਲੈਂਦੇ ਹਨ, ਪਰ ਪੂਰੀ ਕਿਸਮਤ ਨਾਲ ਹੀ ਮਿਲਦੀ ਹੈ।੩।
ਹੇ ਭਾਈ! ਜੇਹੜਾ ਕੋਈ ਵਿਰਲਾ ਮਨੁੱਖ ਪਵਿੱਤ੍ਰ-ਸਰੂਪ ਪਰਮਾਤਮਾ ਨਾਲ ਸਾਂਝ ਪਾਂਦਾ ਹੈ ਉਸ ਨੂੰ ਹਰੇਕ ਸ਼ੈ ਉਸ ਸਦਾ-ਥਿਰ ਪ੍ਰਭੂ ਦਾ ਰੂਪ ਦਿੱਸਦੀ ਹੈ, ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਵੱਸਦਾ ਦਿੱਸਦਾ ਹੈ। ਹੇ ਨਾਨਕ! ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆਪਣਾ ਸਦਾ-ਥਿਰ ਨਾਮ ਆਪ ਹੀ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਦਾ ਹੈ। ਉਹ ਆਪ ਹੀ (ਸਭ ਦੀ) ਸੰਭਾਲ ਕਰਦਾ ਹੈ, ਤੇ, ਆਪ ਹੀ (ਜੀਵਾਂ ਨੂੰ) ਆਪਣੇ ਸਦਾ-ਥਿਰ ਨਾਮ ਵਿਚ ਜੋੜਦਾ ਹੈ।੪।੭।

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ {ਪੰਨਾ 683-684}
ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।
ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।
ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।
ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।
ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।
ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ {ਪੰਨਾ 683-684}
ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।
ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।
ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।
ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।
ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।
ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||
ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ {ਪੰਨਾ 649}
ਅਰਥ: ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ।
ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ {ਪੰਨਾ 649}
ਅਰਥ: ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।੧।
ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ {ਪੰਨਾ 649}
ਅਰਥ: ਜਵਾਨ ਹੋਵੇ ਭਾਵੇਂ ਬੁੱਢਾ-ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ, ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ।
ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥ {ਪੰਨਾ 649-650}
ਅਰਥ: (ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।੨।
ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥ {ਪੰਨਾ 650}
ਅਰਥ: ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ, (ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ (ਆਪਣੇ) ਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ) ।੧੯।

No comments:
Post a Comment