Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Saturday, 23 January 2021

☬|| ਅੱਜ ਦਾ ਫੁਰਮਾਨ ||☬ || 23-01-2021 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਬਸੰਤੁ ਮਹਲਾ ੫ ਘਰੁ ੨ ਹਿੰਡੋਲ     ੴ ਸਤਿਗੁਰ ਪ੍ਰਸਾਦਿ ॥ ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰਿ ਕਰਹੁ ਲਿਵ ਲਾਇ ॥ ਹਰਿ ਨਾਮੈ ਕੇ ਹੋਵਹੁ ਜੋੜੀ ਗੁਰਮੁਖਿ ਬੈਸਹੁ ਸਫਾ ਵਿਛਾਇ ॥੧॥ ਇਨ੍ਹ੍ਹ ਬਿਧਿ ਪਾਸਾ ਢਾਲਹੁ ਬੀਰ ॥ ਗੁਰਮੁਖਿ ਨਾਮੁ ਜਪਹੁ ਦਿਨੁ ਰਾਤੀ ਅੰਤ ਕਾਲਿ ਨਹ ਲਾਗੈ ਪੀਰ ॥੧॥ ਰਹਾਉ ॥ ਕਰਮ ਧਰਮ ਤੁਮ੍ਹ੍ਹ ਚਉਪੜਿ ਸਾਜਹੁ ਸਤੁ ਕਰਹੁ ਤੁਮ੍ਹ੍ਹ ਸਾਰੀ ॥ ਕਾਮੁ ਕ੍ਰੋਧੁ ਲੋਭੁ ਮੋਹੁ ਜੀਤਹੁ ਐਸੀ ਖੇਲ ਹਰਿ ਪਿਆਰੀ ॥੨॥ ਉਠਿ ਇਸਨਾਨੁ ਕਰਹੁ ਪਰਭਾਤੇ ਸੋਏ ਹਰਿ ਆਰਾਧੇ ॥ ਬਿਖੜੇ ਦਾਉ ਲੰਘਾਵੈ ਮੇਰਾ ਸਤਿਗੁਰੁ ਸੁਖ ਸਹਜ ਸੇਤੀ ਘਰਿ ਜਾਤੇ ॥੩॥ ਹਰਿ ਆਪੇ ਖੇਲੈ ਆਪੇ ਦੇਖੈ ਹਰਿ ਆਪੇ ਰਚਨੁ ਰਚਾਇਆ ॥ ਜਨ ਨਾਨਕ ਗੁਰਮੁਖਿ ਜੋ ਨਰੁ ਖੇਲੈ ਸੋ ਜਿਣਿ ਬਾਜੀ ਘਰਿ ਆਇਆ ॥੪॥੧॥੧੯॥ {ਪੰਨਾ 1185}

ਪਦ ਅਰਥ: ਹੋਇ ਇਕਤ੍ਰ = (ਸਾਧ ਸੰਗਤਿ ਵਿਚ) ਇਕੱਠੇ ਹੋ ਕੇ। ਭਾਈ = ਹੇ ਭਾਈ! ਦੁਬਿਧਾ = ਮੇਰ-ਤੇਰ, ਵਿਤਕਰੇ।

ਅਰਥ: ਹੇ ਵੀਰ! ਗੁਰੂ ਦੀ ਸਰਨ ਪੈ ਕੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਿਆ ਕਰੋ, ਇਸ ਤਰ੍ਹਾਂ (ਇਸ ਜੀਵਨ-ਖੇਡ ਵਿਚ) ਦਾਅ ਚਲਾਵੋ (ਪਾਸਾ ਸੁੱਟੋ) । (ਜੇ ਇਸ ਤਰ੍ਹਾਂ ਇਹ ਖੇਡ ਖੇਡਦੇ ਰਹੋਗੇ ਤਾਂ) ਜ਼ਿੰਦਗੀ ਦੇ ਅਖ਼ੀਰਲੇ ਸਮੇ (ਜਮਾਂ ਦਾ) ਦੁੱਖ ਨਹੀਂ ਲੱਗੇਗਾ।1। ਰਹਾਉ।

ਹੇ ਮੇਰੇ ਵੀਰ! ਇਕੱਠੇ ਹੋ ਕੇ ਸਾਧ ਸੰਗਤਿ ਵਿਚ ਬੈਠਿਆ ਕਰੋ, (ਉਥੇ ਪ੍ਰਭੂ-ਚਰਨਾਂ ਵਿਚ) ਸੁਰਤਿ ਜੋੜ ਕੇ (ਆਪਣੇ ਮਨ ਵਿਚੋਂ) ਮੇਰ-ਤੇਰ ਮਿਟਾਇਆ ਕਰੋ। ਗੁਰੂ ਦੀ ਸਰਨ ਪਏ ਰਹਿਣਾ = ਇਹ ਚੌਪੜ ਦਾ ਕੱਪੜਾ ਵਿਛਾ ਕੇ ਮਨ ਨੂੰ ਟਿਕਾਇਆ ਕਰੋ, (ਅਤੇ ਸਾਧ ਸੰਗਤਿ ਵਿਚ) ਹਰਿ-ਨਾਮ-ਸਿਮਰਨ ਦਾ ਚੌਪੜ ਖੇਡਣ ਵਾਲੇ ਸਾਥੀ ਬਣਿਆ ਕਰੋ।1।

ਹੇ ਮੇਰੇ ਵੀਰ! ਨੇਕ ਕੰਮ ਕਰਨ ਨੂੰ ਤੁਸੀ ਚੌਪੜ ਦੀ ਖੇਡ ਬਣਾਵੋ, ਉੱਚੇ ਆਚਰਨ ਨੂੰ ਨਰਦ ਬਣਾਵੋ। (ਇਸ ਨਰਦ ਦੀ ਬਰਕਤਿ ਨਾਲ) ਤੁਸੀ (ਆਪਣੇ ਅੰਦਰੋਂ) ਕਾਮ ਨੂੰ ਕ੍ਰੋਧ ਨੂੰ ਲੋਭ ਨੂੰ ਅਤੇ ਮੋਹ ਨੂੰ ਵੱਸ ਵਿਚ ਕਰੋ। ਹੇ ਵੀਰ! ਇਹੋ ਜਿਹੀ ਖੇਡ ਪਰਮਾਤਮਾ ਨੂੰ ਪਿਆਰੀ ਲੱਗਦੀ ਹੈ (ਪਸੰਦ ਆਉਂਦੀ ਹੈ) ।2।

ਹੇ ਮੇਰੇ ਵੀਰ! ਅੰਮ੍ਰਿਤ ਵੇਲੇ ਉੱਠ ਕੇ (ਨਾਮ-ਜਲ ਵਿਚ) ਚੁੱਭੀ ਲਾਇਆ ਕਰੋ, ਸੁੱਤੇ ਹੋਏ ਭੀ ਪਰਮਾਤਮਾ ਦੇ ਆਰਾਧਨ ਵਿਚ ਜੁੜੇ ਰਹੋ। (ਜਿਹੜੇ ਮਨੁੱਖ ਇਹ ਉੱਦਮ ਕਰਦੇ ਹਨ ਉਹਨਾਂ ਨੂੰ) ਪਿਆਰਾ ਗੁਰੂ (ਕਾਮਾਦਿਕਾਂ ਦੇ ਟਾਕਰੇ ਤੇ) ਔਖੇ ਦਾਅ ਤੋਂ ਕਾਮਯਾਬ ਕਰ ਦੇਂਦਾ ਹੈ, ਉਹ ਮਨੁੱਖ ਆਤਮਕ ਅਡੋਲਤਾ ਦੇ ਸੁਖ-ਆਨੰਦ ਨਾਲ ਪ੍ਰਭੂ-ਚਰਨਾਂ ਵਿਚ ਟਿਕੇ ਰਹਿੰਦੇ ਹਨ।3।

ਹੇ ਦਾਸ ਨਾਨਕ! (ਆਖ– ਹੇ ਵੀਰ!) ਪਰਮਾਤਮਾ ਆਪ ਹੀ ਜਗਤ-ਖੇਡ ਖੇਡਦਾ ਹੈ, ਆਪ ਹੀ ਇਹ ਖੇਡ ਵੇਖਦਾ ਹੈ। ਪ੍ਰਭੂ ਨੇ ਆਪ ਹੀ ਇਹ ਰਚਨਾ ਰਚੀ ਹੋਈ ਹੈ। ਇਥੇ ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਕਾਮਾਦਿਕਾਂ ਦੇ ਟਾਕਰੇ ਤੇ ਜੀਵਨ-ਖੇਡ) ਖੇਡਦਾ ਹੈ, ਉਹ ਇਹ ਬਾਜੀ ਜਿੱਤ ਕੇ ਪ੍ਰਭੂ-ਦਰ ਤੇ ਪਹੁੰਚਦਾ ਹੈ।4।1। 19।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥ {ਪੰਨਾ 603-604}

ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ।

ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨।

ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩।

ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਟੋਡੀ ਮਹਲਾ ੫ ॥ ਰਸਨਾ ਗੁਣ ਗੋਪਾਲ ਨਿਧਿ ਗਾਇਣ ॥ ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥ ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥ ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥ ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥ ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥ {ਪੰਨਾ 713-714}

ਅਰਥ: ਹੇ ਭਾਈ! ਸਾਰੇ ਸੁਖਾਂ ਦੇ) ਖ਼ਜ਼ਾਨੇ ਗੋਪਾਲ-ਪ੍ਰਭੂ ਦੇ ਗੁਣ ਜੀਭ ਨਾਲ ਗਾਂਵਿਆਂ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਪੈਦਾ ਹੁੰਦੀ ਹੈ, ਸੁਖ ਪੈਦਾ ਹੁੰਦਾ ਹੈ, ਸਾਰੇ ਦੁੱਖ ਦੂਰ ਹੋ ਜਾਂਦੇ ਹਨ।੧।ਰਹਾਉ।

ਹੇ ਭਾਈ! ਪ੍ਰਭੂ ਸਾਰੇ ਰਸਾਂ ਦਾ ਘਰ ਹੈ ਉਸ ਦੇ ਚਰਨ ਸੇਵ ਕੇ (ਮਨੁੱਖ) ਜੋ ਕੁਝ (ਉਸ ਦੇ ਦਰ ਤੋਂ) ਮੰਗਦੇ ਹਨ, ਉਹੀ ਕੁਝ ਪ੍ਰਾਪਤ ਕਰ ਲੈਂਦੇ ਹਨ, (ਨਿਰਾ ਇਹੀ ਨਹੀਂਪ੍ਰਭੂ ਦੀ ਸੇਵਾ-ਭਗਤੀ ਕਰਨ ਵਾਲੇ ਮਨੁੱਖਜਨਮ ਅਤੇ ਮੌਤ ਦੋਹਾਂ ਤੋਂ ਬਚ ਜਾਂਦੇ ਹਨ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ।੧।

ਹੇ ਭਾਈ! ਖੋਜ ਕਰਦਿਆਂ ਕਰਦਿਆਂ ਪ੍ਰਭੂ ਦੇ ਦਾਸ ਅਸਲੀਅਤ ਵਿਚਾਰ ਲੈਂਦੇ ਹਨ, ਅਤੇ ਪ੍ਰਭੂ ਦੇ ਹੀ ਆਸਰੇ ਰਹਿੰਦੇ ਹਨ। ਹੇ ਨਾਨਕ! ਆਖ-ਹੇ ਭਾਈ!) ਜੇ ਤੂੰ ਕਦੇ ਨਾਹ ਮੁੱਕਣ ਵਾਲਾ ਸੁਖ ਲੋੜਦਾ ਹੈਂ, ਤਾਂ ਸਦਾ ਪਰਮਾਤਮਾ ਦਾ ਸਿਮਰਨ ਕਰਿਆ ਕਰ।੨।੫।੧੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਬਿਲਾਵਲੁ ਮਹਲਾ ੪ ॥ ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਕਥਾ ਕਰਹੁ ॥ ਹਰਿ ਹਰਿ ਨਾਮੁ ਬੋਹਿਥੁ ਹੈ ਕਲਜੁਗਿ ਖੇਵਟੁ ਗੁਰ ਸਬਦਿ ਤਰਹੁ ॥੧॥ ਮੇਰੇ ਮਨ ਹਰਿ ਗੁਣ ਹਰਿ ਉਚਰਹੁ ॥ ਮਸਤਕਿ ਲਿਖਤ ਲਿਖੇ ਗੁਨ ਗਾਏ ਮਿਲਿ ਸੰਗਤਿ ਪਾਰਿ ਪਰਹੁ ॥੧॥ ਰਹਾਉ ॥ਕਾਇਆ ਨਗਰ ਮਹਿ ਰਾਮ ਰਸੁ ਊਤਮੁ ਕਿਉ ਪਾਈਐ ਉਪਦੇਸੁ ਜਨ ਕਰਹੁ ॥ ਸਤਿਗੁਰੁ ਸੇਵਿ ਸਫਲ ਹਰਿ ਦਰਸਨੁ ਮਿਲਿ ਅੰਮ੍ਰਿਤੁ ਹਰਿ ਰਸੁ ਪੀਅਹੁ ॥੨॥ ਹਰਿ ਹਰਿ ਨਾਮੁ ਅੰਮ੍ਰਿਤੁ ਹਰਿ ਮੀਠਾ ਹਰਿ ਸੰਤਹੁ ਚਾਖਿ ਦਿਖਹੁ ॥ ਗੁਰਮਤਿ ਹਰਿ ਰਸੁ ਮੀਠਾ ਲਾਗਾ ਤਿਨ ਬਿਸਰੇ ਸਭਿ ਬਿਖ ਰਸਹੁ ॥੩॥ ਰਾਮ ਨਾਮੁ ਰਸੁ ਰਾਮ ਰਸਾਇਣੁ ਹਰਿ ਸੇਵਹੁ ਸੰਤ ਜਨਹੁ ॥ ਚਾਰਿ ਪਦਾਰਥ ਚਾਰੇ ਪਾਏ ਗੁਰਮਤਿ ਨਾਨਕ ਹਰਿ ਭਜਹੁ ॥੪॥੪॥ {ਪੰਨਾ 799-800}

ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦੇ ਗੁਣ ਯਾਦ ਕਰਦਾ ਰਹੁ। ਜਿਸ ਮਨੁੱਖ ਦੇ ਮੱਥੇ ਉੱਤੇ ਲਿਖੇ ਚੰਗੇ ਭਾਗ ਜਾਗਦੇ ਹਨ ਉਹ ਪ੍ਰਭੂ ਦੇ ਗੁਣ ਗਾਂਦਾ ਹੈ। (ਹੇ ਮਨ! ਤੂੰ ਭੀ) ਸਾਧ ਸੰਗਤਿ ਵਿਚ ਮਿਲ ਕੇ (ਗੁਣ ਗਾ ਅਤੇ ਸੰਸਾਰ-ਸਮੁੰਦਰ ਤੋਂ) ਪਾਰ ਲੰਘ।੧।ਰਹਾਉ।

ਹੇ ਸੰਤ ਜਨੋ! ਹੇ ਭਰਾਵੋ! ਸਾਧ-ਸੰਗਤਿ ਵਿਚ) ਇਕੱਠੇ ਰਲ ਬੈਠੋ, ਅਤੇ ਮਿਲ ਕੇ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰੋ। ਇਸ ਕਲਹ-ਭਰੇ ਸੰਸਾਰ ਵਿਚ ਪਰਮਾਤਮਾ ਦਾ ਨਾਮ (ਮਾਨੋ) ਜਹਾਜ਼ ਹੈ, (ਗੁਰੂ ਇਸ ਜਹਾਜ਼ ਦਾ) ਮਲਾਹ (ਹੈ, ਤੁਸੀ) ਗੁਰੂ ਦੇ ਸ਼ਬਦ ਵਿਚ ਜੁੜ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘੋ।੧।

(ਸ਼ਹਿਰਾਂ ਵਿਚ ਖਾਣ ਪੀਣ ਲਈ ਕਈ ਕਿਸਮਾਂ ਦੇ ਸੁਆਦਲੇ ਪਦਾਰਥ ਮਿਲਦੇ ਹਨ। ਮਨੁੱਖਾ) ਸਰੀਰ (ਭੀ, ਮਾਨੋ, ਇਕ ਸ਼ਹਿਰ ਹੈ, ਇਸ) ਸ਼ਹਿਰ ਵਿਚ ਪਰਮਾਤਮਾ ਦਾ ਨਾਮ (ਸਭ ਪਦਾਰਥਾਂ ਨਾਲੋਂ) ਵਧੀਆ ਸੁਆਦਲਾ ਪਦਾਰਥ ਹੈ। (ਪਰ) ਹੇ ਸੰਤ ਜਨੋ! ਮੈਨੂੰ) ਸਮਝਾਓ ਕਿ ਇਹ ਕਿਵੇਂ ਹਾਸਲ ਹੋਵੇ। (ਸੰਤ ਜਨ ਇਹੀ ਦੱਸਦੇ ਹਨ ਕਿ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ (ਆਤਮਕ ਜੀਵਨ-) ਫਲ ਦੇਣ ਵਾਲਾ ਦਰਸਨ ਕਰੋ, ਗੁਰੂ ਨੂੰ ਮਿਲ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਰਹੋ।੨।

ਹੇ ਸੰਤ ਜਨੋ! ਬੇ-ਸ਼ੱਕ ਚੱਖ ਕੇ ਵੇਖ ਲਵੋ, ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਮਿੱਠਾ ਜਲ ਹੈ। ਗੁਰੂ ਦੀ ਸਿੱਖਿਆ ਉੱਤੇ ਤੁਰ ਕੇ ਜਿਨ੍ਹਾਂ ਮਨੁੱਖਾਂ ਨੂੰ ਇਹ ਨਾਮ-ਰਸ ਸੁਆਦਲਾ ਲੱਗਦਾ ਹੈ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੇ ਹੋਰ ਸਾਰੇ ਰਸ ਉਹਨਾਂ ਨੂੰ ਭੁੱਲ ਜਾਂਦੇ ਹਨ।੩।

ਹੇ ਸੰਤ ਜਨੋ! ਪਰਮਾਤਮਾ ਦਾ ਨਾਮ ਸੁਆਦਲਾ ਪਦਾਰਥ ਹੈ, ਰਸੈਣ ਹੈ, ਸਦਾ ਇਸ ਦਾ ਸੇਵਨ ਕਰਦੇ ਰਹੋ (ਸਦਾ ਇਸ ਨੂੰ ਵਰਤਦੇ ਰਹੋ। ਹੇ ਨਾਨਕ! ਜਗਤ ਵਿਚ ਕੁੱਲ) ਚਾਰ ਪਦਾਰਥ (ਗਿਣੇ ਗਏ ਹਨ, ਨਾਮ-ਰਸੈਣ ਦੀ ਬਰਕਤਿ ਨਾਲ ਇਹ) ਚਾਰੇ ਹੀ ਮਿਲ ਜਾਂਦੇ ਹਨ। (ਇਸ ਵਾਸਤੇਗੁਰੂ ਦੀ ਮਤਿ ਲੈ ਕੇ ਸਦਾ ਹਰਿ-ਨਾਮ ਦਾ ਭਜਨ ਕਰਦੇ ਰਹੋ।੪।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ {ਪੰਨਾ 641-642}

ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।

ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।

ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।

ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ। ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।

ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।

ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥ {ਪੰਨਾ 642}

ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।

ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।

ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।

ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।

ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਟੋਡੀ ਮਹਲਾ ੫ ਘਰੁ ੫ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥ ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥ ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥ {ਪੰਨਾ 716}

ਅਰਥ: ਹੇ ਭਾਈ! ਮੇਰੇ ਪ੍ਰਭੂ ਜੀ ਨੇ (ਮੇਰੇ ਉੱਤੇ) ਇਹੋ ਜਿਹਾ ਉਪਕਾਰ ਕਰ ਦਿੱਤਾ ਹੈ, (ਕਿ) ਕਾਮਾਦਿਕ ਪੰਜੇ ਵਿਕਾਰ ਅਤੇ ਹਉਮੈ ਦਾ ਰੋਗ-ਇਹ ਸਾਰੇ ਉਸ ਨੇ ਮੇਰੇ ਸਰੀਰ ਵਿਚੋਂ ਕੱਢ ਦਿੱਤੇ ਹਨ।ਰਹਾਉ।

(ਹੇ ਭਾਈ! ਮੇਰੇ ਪ੍ਰਭੂ ਜੀ ਨੇ ਮੇਰੀਆਂ ਮਾਇਆ ਦੀਆਂ) ਫਾਹੀਆਂ ਤੋੜ ਕੇ (ਮੈਨੂੰ) ਮਾਇਆ (ਦੇ ਮੋਹਤੋਂ ਛੁਡਾ ਕੇ ਗੁਰੂ ਦਾ ਸ਼ਬਦ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ। ਮੇਰਾ ਕੋਈ ਸੁਹਜ ਕੋਈ ਕੁਹਜ ਉਸ ਨੇ ਕੋਈ ਭੀ ਆਪਣੇ ਮਨ ਵਿਚ ਨਹੀਂ ਲਿਆਂਦਾ। ਮੈਨੂੰ ਉਸ ਨੇ ਆਪਣੇ ਪ੍ਰੇਮ ਨਾਲ ਬੰਨ੍ਹ ਦਿੱਤਾ ਹੈ। ਮੈਨੂੰ ਆਪਣੇ ਪਿਆਰ-ਰੰਗ ਵਿਚ ਭਿਉਂ ਦਿੱਤਾ ਹੈ।੧।

ਹੇ ਨਾਨਕ! ਆਖ-ਹੇ ਭਾਈ!) ਹੁਣ ਜਦੋਂ ਵਿਚਕਾਰਲੇ ਪਰਦੇ ਦੂਰ ਕਰ ਕੇ ਮੈਂ ਉਸ ਸੋਹਣੇ ਲਾਲ ਨੂੰ ਵੇਖਿਆ ਹੈ, ਤਾਂ ਮੇਰੇ ਚਿਤ ਵਿਚ ਆਨੰਦ ਪੈਦਾ ਹੋ ਗਿਆ ਹੈ, ਮੇਰਾ ਮਨ ਖ਼ੁਸ਼ੀ ਵਿਚ ਗਦ-ਗਦ ਹੋ ਉੱਠਿਆ ਹੈ। (ਹੁਣ ਮੇਰਾ ਇਹ ਸਰੀਰ) ਉਸੇ ਦਾ ਹੀ ਘਰ (ਬਣ ਗਿਆ ਹੈ) ਉਹੀ (ਇਸ ਘਰ ਦਾ) ਮਾਲਕ (ਬਣ ਗਿਆ ਹੈ) , ਉਸੇ ਦਾ ਹੀ ਮੈਂ ਸੇਵਕ ਬਣ ਗਿਆ ਹਾਂ।੨।੧।੨੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਧਨਾਸਰੀ ਮਹਲਾ ੩ ॥ ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗਾਵਾਰ ॥ ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥ ਸਾਚਾ ਧਨੁ ਗੁਰਮਤੀ ਪਾਏ ॥ ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥ ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥ ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥ ਸਤਿਗੁਰੁ ਭੇਟੇ ਪੂਰੈ ਭਾਗਿ ॥ ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥ ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥ ਪੂਰੈ ਭਾਗਿ ਹਰਿ ਨਾਮਿ ਸਮਾਣੀ ॥ ਸਿਧ ਸਾਧਿਕ ਤਰਸਹਿ ਸਭਿ ਲੋਇ ॥ ਪੂਰੈ ਭਾਗਿ ਪਰਾਪਤਿ ਹੋਇ ॥੩॥ ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥ ਊਤਮ ਬ੍ਰਹਮੁ ਪਛਾਣੈ ਕੋਇ ॥ ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥ ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੭॥ {ਪੰਨਾ 665}

ਅਰਥ: ਜੇਹੜਾ ਮਨੁੱਖ ਗੁਰੂ ਦੀ ਮਤਿ ਉਤੇ ਤੁਰਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ-ਧਨ ਹਾਸਲ ਕਰ ਲੈਂਦਾ ਹੈ। (ਪਰ ਦੁਨੀਆ ਵਾਲਾ) ਨਾਸਵੰਤ ਧਨ ਕਦੇ ਮਨੁੱਖ ਨੂੰ ਮਿਲ ਜਾਂਦਾ ਹੈ ਕਦੇ ਹੱਥੋਂ ਨਿਕਲ ਜਾਂਦਾ ਹੈ।ਰਹਾਉ।

ਹੇ ਭਾਈ! ਮੂਰਖ ਅੰਞਾਣ ਲੋਕ (ਸਿਰਫ਼ ਦੁਨੀਆ ਵਾਲਾ) ਨਾਸਵੰਤ ਧਨ (ਹੀ) ਜੋੜਦੇ ਰਹਿੰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਹੋਏ ਮਨੁੱਖ ਕੁਰਾਹੇ ਪਏ ਰਹਿੰਦੇ ਹਨ। ਹੇ ਭਾਈ! ਮਾਇਆ ਦੇ ਧਨ ਨਾਲ ਸਦਾ ਦੁੱਖ (ਹੀ) ਮਿਲਦਾ ਹੈ। ਇਹ ਧਨ ਨਾਹ ਹੀ ਮਨੁੱਖ ਦੇ ਨਾਲ ਜਾਂਦਾ ਹੈ, ਅਤੇ, ਨਾਹ ਹੀ (ਇਸ ਨੂੰ ਜੋੜ ਜੋੜ ਕੇ) ਸੰਤੋਖ ਪ੍ਰਾਪਤ ਹੁੰਦਾ ਹੈ।੧।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਮਾਇਆ ਦੇ ਮੋਹ ਦੇ ਕਾਰਨ) ਕੁਰਾਹੇ ਪੈ ਕੇ ਸਭ ਆਤਮਕ ਮੌਤ ਸਹੇੜ ਲੈਂਦੇ ਹਨ, ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ, ਨਾਹ ਉਰਲੇ ਬੰਨੇ ਰਹਿੰਦੇ ਹਨ, ਨਾਹ ਪਾਰਲੇ ਬੰਨੇ (ਨਾਹ ਇਹ ਮਾਇਆ ਸਾਥ ਤੋੜ ਨਿਬਾਹੁੰਦੀ ਹੈ, ਨਾਹ ਨਾਮ-ਧਨ ਜੋੜਿਆ ਹੁੰਦਾ ਹੈ। ਜਿਨ੍ਹਾਂ ਮਨੁੱਖਾਂ ਨੂੰ ਪੂਰੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ ਉਹ ਦਿਨ ਰਾਤ (ਹਰ ਵੇਲੇ) ਸਦਾ-ਥਿਰ ਹਰਿ-ਨਾਮ ਵਿਚ ਮਗਨ ਰਹਿੰਦੇ ਹਨ (ਨਾਮ ਦੀ ਬਰਕਤਿ ਨਾਲ ਮਾਇਆ ਵਲੋਂ) ਉਪਰਾਮਤਾ ਵਿਚ ਟਿਕੇ ਰਹਿੰਦੇ ਹਨ।੨।

ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਗੁਰਬਾਣੀ ਸਦਾ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਵੰਡਦੀ ਹੈ) , ਪੂਰੀ ਕਿਸਮਤ ਨਾਲ (ਮਨੁੱਖ ਇਸ ਬਾਣੀ ਦੀ ਬਰਕਤਿ ਨਾਲ) ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ। ਹੇ ਭਾਈ! ਕਰਾਮਾਤੀ ਜੋਗੀ ਤੇ ਸਾਧਨਾਂ ਕਰਨ ਵਾਲੇ ਜੋਗੀ ਸਾਰੇ ਹੀ ਜਗਤ ਵਿਚ (ਇਸ ਬਾਣੀ ਦੀ ਖ਼ਾਤਰ) ਤਰਲੇ ਲੈਂਦੇ ਹਨ, ਪਰ ਪੂਰੀ ਕਿਸਮਤ ਨਾਲ ਹੀ ਮਿਲਦੀ ਹੈ।੩।

ਹੇ ਭਾਈ! ਜੇਹੜਾ ਕੋਈ ਵਿਰਲਾ ਮਨੁੱਖ ਪਵਿੱਤ੍ਰ-ਸਰੂਪ ਪਰਮਾਤਮਾ ਨਾਲ ਸਾਂਝ ਪਾਂਦਾ ਹੈ ਉਸ ਨੂੰ ਹਰੇਕ ਸ਼ੈ ਉਸ ਸਦਾ-ਥਿਰ ਪ੍ਰਭੂ ਦਾ ਰੂਪ ਦਿੱਸਦੀ ਹੈ, ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਵੱਸਦਾ ਦਿੱਸਦਾ ਹੈ। ਹੇ ਨਾਨਕ! ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆਪਣਾ ਸਦਾ-ਥਿਰ ਨਾਮ ਆਪ ਹੀ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਦਾ ਹੈ। ਉਹ ਆਪ ਹੀ (ਸਭ ਦੀ) ਸੰਭਾਲ ਕਰਦਾ ਹੈ, ਤੇ, ਆਪ ਹੀ (ਜੀਵਾਂ ਨੂੰ) ਆਪਣੇ ਸਦਾ-ਥਿਰ ਨਾਮ ਵਿਚ ਜੋੜਦਾ ਹੈ।੪।੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||

ਬਿਲਾਵਲੁ ਮਹਲਾ ੫ ॥ ਗੁਰਿ ਪੂਰੈ ਮੇਰੀ ਰਾਖਿ ਲਈ ॥ ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ ਜਾਪੁ ॥ ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ॥੧॥ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨ ਕਮਲ ਰਖੁ ਮਨ ਮਾਹੀ ॥ ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ॥੨॥੧੨॥੯੮॥ {ਪੰਨਾ 823-824}

ਅਰਥ: (ਹੇ ਭਾਈ! ਵਿਕਾਰਾਂ ਦੇ ਟਾਕਰੇ ਤੇ) ਪੂਰੇ ਗੁਰੂ ਨੇ ਮੇਰੀ ਇੱਜ਼ਤ ਰੱਖ ਲਈ ਹੈ। ਗੁਰੂ ਨੇ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ, (ਉਸ ਨਾਮ ਦੀ ਬਰਕਤਿ ਨਾਲ) ਅਨੇਕਾਂ ਜਨਮਾਂ ਦੇ ਕੀਤੇ ਕਰਮਾਂ ਦੀ ਮੈਲ ਮੇਰੇ ਮਨ ਵਿਚੋਂ ਦੂਰ ਹੋ ਗਈ ਹੈ।੧।ਰਹਾਉ।

ਹੇ ਭਾਈ! ਪੂਰੇ ਗੁਰੂ ਦਾ ਦੱਸਿਆ ਹੋਇਆ ਹਰਿ-ਨਾਮ ਦਾ ਜਾਪ ਜਦੋਂ ਤੋਂ ਮੈਂ ਜਪਣਾ ਸ਼ੁਰੂ ਕੀਤਾ ਹੈ, (ਕਾਮਾਦਿਕ) ਸਾਰੇ ਵੈਰੀ ਦੁਰਜਨ ਨੱਸ ਗਏ ਹਨ। ਮੇਰੇ ਪ੍ਰਭੂ ਦੀ ਬੜੀ ਤਾਕਤ ਹੈਹੁਣ (ਇਹਨਾਂ ਵਿਚੋਂ) ਕੋਈ ਭੀ ਮੇਰਾ ਕੁਝ ਵਿਗਾੜ ਨਹੀਂ ਸਕਦਾ।੧।

(ਹੇ ਭਾਈ! ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਸੋਹਣੇ ਚਰਨ) ਮੇਰੇ ਮਨ ਵਿਚ ਆਸਰਾ ਬਣ ਗਏ ਹਨਉਸ ਦਾ ਨਾਮ (ਹਰ ਵੇਲੇ) ਸਿਮਰ ਸਿਮਰ ਕੇ ਮੈਂ ਆਤਮਕ ਆਨੰਦ ਪ੍ਰਾਪਤ ਕੀਤਾ ਹੈ। ਹੇ ਭਾਈ! ਪ੍ਰਭੂ ਦਾ) ਦਾਸ ਨਾਨਕ ਉਸ (ਪ੍ਰਭੂ) ਦੀ ਸਰਨ ਪੈ ਗਿਆ ਹੈ ਜਿਸ ਤੋਂ ਵੱਡਾ ਹੋਰ ਕੋਈ ਨਹੀਂ।੨।੧੨।੯੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਸੋਰਠਿ ਮਹਲਾ ੫ ਘਰੁ ੨ ॥ ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥੧॥ ਮਾਧੌ ਤੂ ਠਾਕੁਰੁ ਸਿਰਿ ਮੋਰਾ ॥ ਈਹਾ ਊਹਾ ਤੁਹਾਰੋ ਧੋਰਾ ॥ ਰਹਾਉ ॥ ਕੀਤੇ ਕਉ ਮੇਰੈ ਸੰਮਾਨੈ ਕਰਣਹਾਰੁ ਤ੍ਰਿਣੁ ਜਾਨੈ ॥ ਤੂ ਦਾਤਾ ਮਾਗਨ ਕਉ ਸਗਲੀ ਦਾਨੁ ਦੇਹਿ ਪ੍ਰਭ ਭਾਨੈ ॥੨॥ ਖਿਨ ਮਹਿ ਅਵਰੁ ਖਿਨੈ ਮਹਿ ਅਵਰਾ ਅਚਰਜ ਚਲਤ ਤੁਮਾਰੇ ॥ ਰੂੜੋ ਗੂੜੋ ਗਹਿਰ ਗੰਭੀਰੋ ਊਚੌ ਅਗਮ ਅਪਾਰੇ ॥੩॥ ਸਾਧਸੰਗਿ ਜਉ ਤੁਮਹਿ ਮਿਲਾਇਓ ਤਉ ਸੁਨੀ ਤੁਮਾਰੀ ਬਾਣੀ ॥ ਅਨਦੁ ਭਇਆ ਪੇਖਤ ਹੀ ਨਾਨਕ ਪ੍ਰਤਾਪ ਪੁਰਖ ਨਿਰਬਾਣੀ ॥੪॥੭॥੧੮॥ {ਪੰਨਾ 613}

ਅਰਥ: ਹੇ ਪ੍ਰਭੂ! ਤੂੰ ਮੇਰੇ ਸਿਰ ਉੱਤੇ ਰਾਖਾ ਹੈਂ ਇਸ ਲੋਕ ਵਿਚ, ਤੇ, ਪਰਲੋਕ ਵਿਚ ਮੈਨੂੰ ਤੇਰਾ ਹੀ ਆਸਰਾ ਹੈ।ਰਹਾਉ।

ਹੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਦੀ ਸਮਰਥਾ ਰੱਖਣ ਵਾਲੇਮਾਂ ਦੇ ਪੇਟ ਵਿਚ ਸਾਨੂੰ ਤੂੰ ਆਪਣਾ ਸਿਮਰਨ ਦੇ ਕੇ ਉੱਥੇ ਸਾਡੀ ਰੱਖਿਆ ਕਰਨ ਵਾਲਾ ਹੈਂ। (ਵਿਕਾਰਾਂ ਦੀ) ਅੱਗ ਦੇ ਸਮੁੰਦਰ ਦੀਆਂ ਡੂੰਘੀਆਂ ਲਹਿਰਾਂ ਵਿਚ ਡਿੱਗੇ ਪਏ ਨੂੰ ਭੀ ਮੈਨੂੰ ਪਾਰ ਲੰਘਾ ਲੈ।੧।

ਹੇ ਪ੍ਰਭੂ! ਤੇਰੇ ਪੈਦਾ ਕੀਤੇ ਪਦਾਰਥਾਂ ਨੂੰ (ਇਹ ਜੀਵ) ਮੇਰੂ ਪਰਬਤ ਜੇਡੀਆਂ ਵੱਡੀਆਂ ਸਮਝਦਾ ਹੈ, ਪਰ ਤੈਨੂੰ ਜੋ ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ ਇਕ ਤੀਲੇ ਵਰਗਾ ਜਾਣਦਾ ਹੈਂ। ਹੇ ਪ੍ਰਭੂਤੂੰ ਸਭ ਦਾਤਾਂ ਦੇਣ ਵਾਲਾ ਹੈਂ, ਸਾਰੀ ਲੁਕਾਈ ਤੇਰੇ ਹੀ ਦਰ ਤੋਂ ਮੰਗਣ ਵਾਲੀ ਹੈ, ਤੂੰ ਆਪਣੀ ਰਜ਼ਾ ਵਿਚ ਸਭ ਨੂੰ ਦਾਨ ਦੇਂਦਾ ਹੈਂ।੨।

ਹੇ ਪ੍ਰਭੂ! ਤੇਰੇ ਕੌਤਕ ਹੈਰਾਨ ਕਰ ਦੇਣ ਵਾਲੇ ਹਨ, ਇਕ ਛਿਨ ਵਿਚ ਤੂੰ ਕੁਝ ਦਾ ਕੁਝ ਬਣਾ ਦੇਂਦਾ ਹੈਂ। ਹੇ ਅਪਹੁੰਚ! ਹੇ ਬੇਅੰਤ। ਤੂੰ ਸਭ ਤੋਂ ਉੱਚਾ ਹੈਂ, ਤੂੰ ਸੋਹਣਾ ਹੈਂ, ਤੂੰ ਵੱਡੇ ਜਿਗਰੇ ਵਾਲਾ ਹੈਂ, ਤੂੰ ਸਾਰੇ ਸੰਸਾਰ ਵਿਚ ਗੁਪਤ ਵੱਸ ਰਿਹਾ ਹੈਂ।੩।

ਹੇ ਨਾਨਕ! ਆਖ-) ਹੇ ਸਰਬ-ਵਿਆਪਕ ਪ੍ਰਭੂ! ਜਦੋਂ ਤੂੰ ਆਪ ਹੀ (ਕਿਸੇ ਜੀਵ ਨੂੰ) ਸਾਧ ਸੰਗਤਿ ਵਿਚ ਮਿਲਾਂਦਾ ਹੈਂ, ਤਦੋਂ ਉਹ ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣਦਾ ਹੈ। (ਹੇ ਭਾਈ!) ਵਾਸ਼ਨਾ-ਰਹਿਤ ਸਰਬ-ਵਿਆਪਕ ਪ੍ਰਭੂ ਦਾ ਪਰਤਾਪ ਵੇਖ ਕੇ ਤਦੋਂ ਉਸ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ।੪।੭।੧੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ {ਪੰਨਾ 660}

ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।

(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।

ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।

ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।

ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ {ਪੰਨਾ 711-712}

ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।

ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥ {ਪੰਨਾ 843-844}

ਅਰਥ: ਹੇ ਸਹੇਲੀਏ! ਅਬਿਨਾਸ਼ੀ ਪਿਆਰੇ ਪ੍ਰਭੂ ਨੇ (ਮੇਰੇ ਮਨ ਨੂੰ ਆਪਣੇਪ੍ਰੇਮ (ਦੀ ਖਿੱਚ ਨਾਲ) ਮਸਤ ਕਰ ਰੱਖਿਆ ਹੈ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੇ ਨਾਮ) ਵਿਚ (ਟਿਕ ਕੇ) ਮੇਰਾ ਮਨ ਖਿੜਿਆ ਰਹਿੰਦਾ ਹੈ, ਮੇਰੇ ਮਨ ਵਿਚ ਬਹੁਤ ਚਾਉੇ ਬਣਿਆ ਰਹਿੰਦਾ ਹੈ। ਹੇ ਸਹੇਲੀਏ! ਉਹ ਪਰਮਾਤਮਾ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾਪਰ ਉਹ ਪਰਮਾਤਮਾ (ਵੱਡੇ ਵੱਡੇ) ਨਾਥਾਂ ਦਾ (ਭੀ) ਨਾਥ ਹੈ, (ਜਗਤ ਵਿਚ) ਉਹ ਹੀ ਹੁੰਦਾ ਹੈ, ਜੋ ਉਸ ਪਰਮਾਤਮਾ ਨੂੰ ਹੀ ਚੰਗਾ ਲੱਗਦਾ ਹੈ।

ਹੇ ਪ੍ਰਭੂ! ਤੂੰ ਮਿਹਰ ਦਾ ਸਮੁੰਦਰ ਹੈਂ, ਤੂੰ ਸਦਾ ਹੀ ਦਇਆ ਦਾ ਸੋਮਾ ਹੈਂ, ਤੂੰ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਸਭ ਜੀਵਾਂ ਦੇ ਅੰਦਰ ਜਿੰਦ ਹੈਂ।

ਹੇ ਸਹੇਲੀਏ! ਮੇਰੇਮਨ ਵਿਚ ਪਰਮਾਤਮਾ ਦਾ ਨਾਮ ਵੱਸ ਰਿਹਾ ਹੈ (ਇਸ ਹਰਿ-ਨਾਮ ਦੇ ਬਰਾਬਰ ਦੀ) ਮੈਨੂੰ ਕੋਈ ਧਰਮ-ਚਰਚਾ, ਕੋਈ ਸਮਾਧੀ, ਕੋਈ ਦੇਵ-ਪੂਜਾ ਨਹੀਂ ਸੁੱਝਦੀ। ਹੇ ਨਾਨਕ! ਆਖ-ਹੇ ਸਹੇਲੀਏ!) ਮੈਂ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਨੂੰ (ਆਪਣੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਲਿਆ ਹੈ (ਇਸ ਦੇ ਬਰਾਬਰ ਦਾ) ਮੈਂ ਕੋਈ ਭੇਖ, ਕੋਈ ਤੀਰਥ-ਰਟਨ, ਕੋਈ ਹਠ-ਜੋਗ ਨਹੀਂ ਸਮਝਦੀ।੧।॥

ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥ ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥ ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥ ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥ ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥ {ਪੰਨਾ 844}

ਅਰਥ: ਹੇ ਆਪਣੇ ਆਪ ਵਿਚ ਹੀ ਮਸਤ ਰਹਿਣ ਵਾਲੀ ਜੀਵ-ਇਸਤ੍ਰੀਏ! ਵੇਖ, ਜਿਸ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਪਿਆਰ (ਮਾਇਆ ਦੇ ਮੋਹ ਤੋਂ) ਸੁਚੇਤ ਕਰਦਾ ਹੈ, ਜਿਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਮਾਇਆ ਦੇ ਮੋਹ ਤੋਂ) ਸੁਚੇਤ ਹੁੰਦੀ ਹੈ, ਉਹ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਹਰਿ-ਨਾਮ-ਰਸ ਵਿਚ ਭਿੱਜੀ ਹੋਈ ਉਸ ਜੀਵ-ਇਸਤ੍ਰੀ ਨੂੰ (ਜ਼ਿੰਦਗੀ ਦੀਆਂ) ਰਾਤਾਂ ਤੇ ਦਿਨ ਸਭ ਸੁਹਾਵਣੇ ਲੱਗਦੇ ਹਨ। ਉਹ ਜੀਵ-ਇਸਤ੍ਰੀ ਨਾਸਵੰਤ ਪਦਾਰਥਾਂ ਦਾ ਮੋਹ, ਠੱਗੀ-ਫ਼ਰੇਬ, ਮਾਇਆ ਨਾਲ ਪਿਆਰ ਪਾਈ ਰੱਖਣ ਵਾਲੀ ਆਦਤ, ਅਤੇ ਲੋਕਾਂ ਦੀ ਮੁਥਾਜੀ ਛੱਡ ਕੇ ਆਪਣੇ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ।

ਹੇ ਸਹੇਲੀਏ! ਜਿਵੇਂਗਲ ਵਿਚ ਹਾਰ (ਪਾਈਦਾ ਹੈ, ਤਿਵੇਂ) ਪਰਮਾਤਮਾ ਦਾ ਨਾਮ ਮੈਂ (ਆਪਣੇ ਗਲੇ ਵਿਚ ਪ੍ਰੋ ਲਿਆ ਹੈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਮੇਰੀ ਜ਼ਿੰਦਗੀ ਦੀ ਅਗਵਾਈ ਕਰਨ ਵਾਲਾ) ਪਰਵਾਨਾ ਹੈ। ਨਾਨਕ (ਦੋਵੇਂ) ਹੱਥ ਜੋੜ ਕੇ (ਪਰਮਾਤਮਾ ਦੇ ਦਰ ਤੋਂ ਉਸ ਦਾ) ਸਦਾ-ਥਿਰ ਰਹਿਣ ਵਾਲਾ ਨਾਮ ਮੰਗਦਾ ਰਹਿੰਦਾ ਹੈ (ਅਤੇ ਆਖਦਾ ਹੈ-ਹੇ ਪ੍ਰਭੂ!) ਜੇ ਤੈਨੂੰ ਚੰਗਾ ਲੱਗੇ (ਤਾਂ ਮੇਰੇ ਉੱਤੇ) ਮਿਹਰ ਦੀ ਨਿਗਾਹ ਕਰ (ਮੈਨੂੰ ਆਪਣਾ ਨਾਮ ਦੇਹ੨।

ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥ ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥ ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥ ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥ ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥ ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥ {ਪੰਨਾ 844}

ਅਰਥ: ਹੇ ਸੋਹਣੇ ਨੇਤ੍ਰਾਂ ਵਾਲੀ ਜੀਵ-ਇਸਤ੍ਰੀਏ! ਮਾਇਆ ਦੇ ਹੱਲਿਆਂ ਵਲੋਂ) ਸਾਵਧਾਨ ਰਹੁ, (ਤੈਨੂੰ) ਗੁਰੂ ਦੀ ਬਾਣੀ ਜਗਾ ਰਹੀ ਹੈ। ਜਿਸ (ਜੀਵ-ਇਸਤ੍ਰੀ) ਨੇ (ਗੁਰੂ ਦੀ ਬਾਣੀ) ਸੁਣ ਕੇ (ਉਸ ਵਿਚ) ਸਰਧਾ ਬਣਾਈ ਹੈ, ਉਹ ਅਕੱਥ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਲੱਗ ਪੈਂਦੀ ਹੈ। ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਰਕਤ ਨਾਲ ਉਹ ਉਸ ਆਤਮਕ ਦਰਜੇ ਤੇ ਪਹੁੰਚ ਜਾਂਦੀ ਹੈ ਜਿੱਥੇ ਕੋਈ ਵਾਸਨਾ ਪੋਹ ਨਹੀਂ ਸਕਦੀ।

ਪਰ ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ ਵਿਰਲਾ ਮਨੁੱਖ ਇਹ ਗੱਲ ਸਮਝਦਾ ਹੈ, ਉਹ (ਗੁਰਮੁਖ) ਮਨੁੱਖ ਗੁਰੂ ਦੇ ਸਬਦ ਵਿਚ ਲੀਨ ਰਹਿੰਦਾ ਹੈ, (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲੈਂਦਾ ਹੈ, ਜਗਤ ਵਿਚ ਵਿਆਪਕ ਪਰਮਾਤਮਾ ਨਾਲ ਉਸ ਦੀ ਡੂੰਘੀ ਸਾਂਝ ਹੋ ਜਾਂਦੀ ਹੈ। ਉਹ ਮਨੁੱਖ ਮਾਇਆ ਦੇ ਮੋਹ ਤੋਂ ਬਚਿਆ ਰਹਿੰਦਾ ਹੈ, ਬੇਅੰਤ ਪ੍ਰਭੂ (ਦੇ ਪ੍ਰੇਮ) ਵਿਚ ਮਸਤ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲਾ ਪਰਮਾਤਮਾ (ਹਰ ਵੇਲੇ ਉਸ ਦੇ) ਮਨ ਵਿਚ (ਵੱਸਿਆ ਰਹਿੰਦਾ ਹੈ) , ਉਹ (ਪਰਮਾਤਮਾ ਦੇ) ਗੁਣਾਂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। ਹੇ ਨਾਨਕ! ਉਹ ਮਨੁੱਖ ਉਸ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ ਜਿਹੜਾ ਸਭਨੀਂ ਥਾਈਂ ਵਿਆਪਕ ਹੋ ਰਿਹਾ ਹੈ।੩।

ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥ ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ ॥ ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ ॥ ਮਨੁ ਡੀਗਿ ਡੋਲਿ ਨ ਜਾਇ ਕਤ ਹੀ ਆਪਣਾ ਪਿਰੁ ਜਾਣਏ ॥ ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥ ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥੪॥੨॥ {ਪੰਨਾ 844}

ਅਰਥ: ਹੇ ਪ੍ਰਭੂ-ਦਰ ਤੇ ਪਹੁੰਚੀ ਹੋਈ ਜੀਵ-ਇਸਤ੍ਰੀਏ! ਜਿਸ ਪ੍ਰਭੂ ਨੇ ਤੈਨੂੰ ਆਪਣੇ ਚਰਨਾਂ ਵਿਚ ਜੋੜਿਆ ਹੈ, ਉਹ) ਭਗਤੀ ਨਾਲ ਪਿਆਰ ਕਰਨ ਵਾਲਾ ਹੈ। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਮਤਿ ਉੱਤੇ ਤੁਰ ਕੇ (ਪ੍ਰਭੂ ਦੀ ਭਗਤੀ ਕਰਦੀ ਹੈ, ਉਸ ਦੇ) ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, (ਉਹ ਦਾ ਮਨੁੱਖਾ) ਸਰੀਰ ਸਫਲ ਹੋ ਜਾਂਦਾ ਹੈ।

(ਜਿਹੜੀ ਜੀਵ-ਇਸਤ੍ਰੀ ਆਪਣੇ) ਮਨ ਨੂੰ ਵੱਸ ਵਿਚ ਕਰ ਕੇ ਆਤਮਕ ਆਨੰਦ ਹਾਸਲ ਕਰਦੀ ਹੈਗੁਰੂ ਦੇ ਸ਼ਬਦ ਦੀ ਰਾਹੀਂ ਉਹ (ਜੀਵਨ ਵਿਚਕਾਮਯਾਬ ਹੁੰਦੀ ਹੈ ਸਾਰੇ ਜਗਤ ਦੇ ਮਾਲਕ ਪ੍ਰਭੂ ਨਾਲ ਉਹ ਸਾਂਝ ਪਾ ਲੈਂਦੀ ਹੈ। (ਉਸ ਦਾ ਮਨ) ਕਿਸੇ ਭੀ ਹੋਰ ਪਾਸੇ ਵਲ ਡੋਲਦਾ ਨਹੀਂ, ਉਹ (ਹਰ ਵੇਲੇ) ਆਪਣੇ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਪਾਈ ਰੱਖਦੀ ਹੈ।

ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ, ਤੂੰ (ਹੀ) ਮੇਰਾ ਖਸਮ ਹੈਂ, ਮੈਨੂੰ ਤੇਰਾ ਹੀ ਆਸਰਾ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਜਿਹੜਾ ਮਨੁੱਖ ਸਦਾ-ਥਿਰ ਹਰਿ-ਨਾਮ ਵਿਚ (ਸਦਾ ਲੀਨ ਰਹਿੰਦਾ ਹੈ) ਉਹ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ (ਉਹ ਮਨੁੱਖ ਆਪਣੇ ਅੰਦਰੋਂ ਮਾਇਆ ਦੇ ਮੋਹ ਦੀ) ਖਹ-ਖਹ ਮੁਕਾ ਲੈਂਦਾ ਹੈ।੪।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਦੇਵਗੰਧਾਰੀ ਮਹਲਾ ੫ ॥ ਮਾਈ ਪ੍ਰਭ ਕੇ ਚਰਨ ਨਿਹਾਰਉ ॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਮਨ ਤੇ ਕਬਹੁ ਨ ਡਾਰਉ ॥੧॥ ਰਹਾਉ ॥ ਸਾਧੂ ਧੂਰਿ ਲਾਈ ਮੁਖਿ ਮਸਤਕਿ ਕਾਮ ਕ੍ਰੋਧ ਬਿਖੁ ਜਾਰਉ ॥ ਸਭ ਤੇ ਨੀਚੁ ਆਤਮ ਕਰਿ ਮਾਨਉ ਮਨ ਮਹਿ ਇਹੁ ਸੁਖੁ ਧਾਰਉ ॥੧॥ ਗੁਨ ਗਾਵਹ ਠਾਕੁਰ ਅਬਿਨਾਸੀ ਕਲਮਲ ਸਗਲੇ ਝਾਰਉ ॥ ਨਾਮ ਨਿਧਾਨੁ ਨਾਨਕ ਦਾਨੁ ਪਾਵਉ ਕੰਠਿ ਲਾਇ ਉਰਿ ਧਾਰਉ ॥੨॥੧੯॥ {ਪੰਨਾ 532}

ਅਰਥ: ਹੇ (ਮੇਰੀਮਾਂ! ਮੈਂ (ਸਦਾਪਰਮਾਤਮਾ ਦੇ (ਸੋਹਣੇ) ਚਰਨਾਂ ਵਲ ਤੱਕਦਾ ਰਹਿੰਦਾ ਹਾਂ (ਤੇ, ਅਰਦਾਸ ਕਰਦਾ ਰਹਿੰਦਾ ਹਾਂ ਕਿ) ਹੇ ਮੇਰੇ ਮਾਲਕ! ਮੇਰੇ ਉਤੇ) ਮੇਹਰ ਕਰ, ਮੈਂ (ਆਪਣੇ) ਮਨ ਤੋਂ (ਤੈਨੂੰਕਦੇ ਭੀ ਨਾਹ ਭੁਲਾਵਾਂ।੧।ਰਹਾਉ।

(ਹੇ ਮਾਂ! ਮੈਂ ਪ੍ਰਭੂ ਅੱਗੇ ਅਰਦਾਸ ਕਰਦਾ ਰਹਿੰਦਾ ਹਾਂ ਕਿ) ਮੈਂ ਗੁਰੂ ਦੇ ਪੈਰਾਂ ਦੀ ਖ਼ਾਕ ਆਪਣੇ ਮੂੰਹ ਉੱਤੇ ਆਪਣੇ ਮੱਥੇ ਉੱਤੇ ਲਾਂਦਾ ਰਹਾਂ, (ਤੇ, ਆਪਣੇ ਅੰਦਰੋਂ ਆਤਮਕ ਜੀਵਨ ਨੂੰ ਮਾਰ ਦੇਣ ਵਾਲੀ) ਕਾਮ ਕ੍ਰੋਧ ਦੀ ਜ਼ਹਿਰ ਸਾੜਦਾ ਰਹਾਂਮੈਂ ਆਪਣੇ ਆਪ ਨੂੰ ਸਭਨਾਂ ਤੋਂ ਨੀਵਾਂ ਸਮਝਦਾ ਰਹਾਂ, ਤੇ ਆਪਣੇ ਮਨ ਵਿਚ (ਗਰੀਬੀ ਸੁਭਾਵ ਦਾ) ਇਹ ਸੁਖ (ਸਦਾ) ਟਿਕਾਈ ਰੱਖਾਂ।੧।

ਹੇ ਭਾਈ! ਆਓ ਰਲ ਕੇ ਠਾਕੁਰ-ਪ੍ਰਭੂ ਦੇ ਗੁਣ ਗਾਵੀਏ, (ਗੁਣ ਗਾਣ ਦੀ ਬਰਕਤਿ ਨਾਲ) ਮੈਂ ਆਪਣੇ ਸਾਰੇ (ਪਿਛਲੇ) ਪਾਪ (ਮਨ ਤੋਂਝਾੜ ਰਿਹਾ ਹਾਂ। ਹੇ ਨਾਨਕ! ਆਖ-ਹੇ ਪ੍ਰਭੂ! ਮੈਂ ਤੇਰੇ ਪਾਸੋਂ ਇਹ) ਦਾਨ (ਮੰਗਦਾ ਹਾਂ ਕਿ) ਮੈਂ ਤੇਰਾ ਨਾਮ-ਖ਼ਜ਼ਾਨਾ ਹਾਸਲ ਕਰ ਲਵਾਂ, ਤੇ, ਇਸ ਨੂੰ ਆਪਣੇ ਗਲ ਨਾਲ ਲਾ ਕੇ ਆਪਣੇ ਹਿਰਦੇ ਵਿਚ ਟਿਕਾਈ ਰੱਖਾਂ।੨।੧੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥ {ਪੰਨਾ 682}

ਅਰਥ: ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈ) ਰਹਾਉ।

ਹੇ ਭਾਈ! ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ।੧।

ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ।੨।੧੫।੪੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਰਾਮਕਲੀ ਮਹਲਾ ੫ ॥ ਦੁਲਭ ਦੇਹ ਸਵਾਰਿ ॥ਜਾਹਿ ਨ ਦਰਗਹ ਹਾਰਿ ॥ ਹਲਤਿ ਪਲਤਿ ਤੁਧੁ ਹੋਇ ਵਡਿਆਈ ॥ ਅੰਤ ਕੀ ਬੇਲਾ ਲਏ ਛਡਾਈ ॥੧॥ ਰਾਮ ਕੇ ਗੁਨ ਗਾਉ ॥ਹਲਤੁ ਪਲਤੁ ਹੋਹਿ ਦੋਵੈ ਸੁਹੇਲੇ ਅਚਰਜ ਪੁਰਖੁ ਧਿਆਉ ॥੧॥ ਰਹਾਉ ॥ਊਠਤ ਬੈਠਤ ਹਰਿ ਜਾਪੁ ॥ ਬਿਨਸੈ ਸਗਲ ਸੰਤਾਪੁ ॥ ਬੈਰੀ ਸਭਿ ਹੋਵਹਿ ਮੀਤ ॥ ਨਿਰਮਲੁ ਤੇਰਾ ਹੋਵੈ ਚੀਤ ॥੨॥ ਸਭ ਤੇ ਊਤਮ ਇਹੁ ਕਰਮੁ ॥ ਸਗਲ ਧਰਮ ਮਹਿ ਸ੍ਰੇਸਟ ਧਰਮੁ ॥ ਹਰਿ ਸਿਮਰਨਿ ਤੇਰਾ ਹੋਇ ਉਧਾਰੁ ॥ ਜਨਮ ਜਨਮ ਕਾ ਉਤਰੈ ਭਾਰੁ ॥੩॥ ਪੂਰਨ ਤੇਰੀ ਹੋਵੈ ਆਸ ॥ ਜਮ ਕੀ ਕਟੀਐ ਤੇਰੀ ਫਾਸ ॥ ਗੁਰ ਕਾ ਉਪਦੇਸੁ ਸੁਨੀਜੈ ॥ ਨਾਨਕ ਸੁਖਿ ਸਹਜਿ ਸਮੀਜੈ ॥੪॥੩੦॥੪੧॥ {ਪੰਨਾ 895}

ਅਰਥ: (ਹੇ ਭਾਈ!) ਪਰਮਾਤਮਾ ਦੇ ਗੁਣ ਗਾਇਆ ਕਰ, ਅਚਰਜ-ਰੂਪ ਅਕਾਲ ਪੁਰਖ ਦਾ ਧਿਆਨ ਧਰਿਆ ਕਰ, (ਇਸ ਤਰ੍ਹਾਂ ਤੇਰਾ) ਇਹ ਲੋਕ (ਅਤੇ ਤੇਰਾ) ਪਰਲੋਕ ਦੋਵੇਂ ਸੁਖੀ ਹੋ ਜਾਣਗੇ।੧।ਰਹਾਉ।

(ਹੇ ਭਾਈ! ਪਰਮਾਤਮਾ ਦੇ ਗੁਣ ਗਾ ਕੇ) ਇਸ ਮਨੁੱਖਾ ਸਰੀਰ ਨੂੰ ਸਫਲ ਕਰ ਲੈ ਜੋ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਤੂੰ ਇਥੋਂ ਮਨੁੱਖਾ ਜਨਮ ਦੀ ਬਾਜੀ) ਹਾਰ ਕੇ ਦਰਗਾਹ ਵਿਚ ਨਹੀਂ ਜਾਏਂਗਾਤੈਨੂੰ ਇਸ ਲੋਕ ਵਿਚ ਅਤੇ ਪਰਲੋਕ ਵਿਚ ਸੋਭਾ ਮਿਲੇਗੀ। (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਤੈਨੂੰ ਅਖ਼ੀਰ ਵੇਲੇ ਭੀ (ਮਾਇਆ ਦੇ ਮੋਹ ਦੇ ਬੰਧਨਾਂ ਤੋਂ) ਛਡਾ ਲਏਗੀ।੧।

(ਹੇ ਭਾਈ!) ਉਠਦਿਆਂ ਬੈਠਦਿਆਂ (ਹਰ ਵੇਲੇ) ਪਰਮਾਤਮਾ ਦਾ ਨਾਮ ਜਪਿਆ ਕਰ, (ਨਾਮ ਦੀ ਬਰਕਤਿ ਨਾਲ) ਸਾਰਾ ਦੁੱਖ-ਕਲੇਸ਼ ਮਿਟ ਜਾਂਦਾ ਹੈ। (ਨਾਮ ਜਪਿਆਂ ਤੇਰੇ) ਸਾਰੇ ਵੈਰੀ (ਤੇਰੇ) ਮਿੱਤਰ ਬਣ ਜਾਣਗੇ, ਤੇਰਾ ਆਪਣਾ ਮਨ (ਵੈਰ ਆਦਿਕ ਤੋਂ) ਪਵਿੱਤਰ ਹੋ ਜਾਏਗਾ।੨।

(ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨਾ ਹੀ) ਸਾਰੇ ਕੰਮਾਂ ਤੋਂ ਚੰਗਾ ਕੰਮ ਹੈ, ਸਾਰੇ ਧਰਮਾਂ ਵਿਚੋਂ ਇਹੀ ਵਧੀਆ ਧਰਮ ਹੈ। ਹੇ ਭਾਈ! ਪਰਮਾਤਮਾ ਦਾ ਸਿਮਰਨ ਕਰਨ ਨਾਲ ਤੇਰਾ ਪਾਰ-ਉਤਾਰਾ ਹੋ ਜਾਏਗਾ। (ਸਿਮਰਨ ਦੀ ਬਰਕਤਿ ਨਾਲ) ਅਨੇਕਾਂ ਜਨਮਾਂ (ਦੇ ਵਿਕਾਰਾਂ ਦੀ ਮੈਲ) ਦਾ ਭਾਰ ਲਹਿ ਜਾਂਦਾ ਹੈ।੩।

(ਹੇ ਭਾਈ! ਸਿਮਰਨ ਕਰਦਿਆਂ) ਤੇਰੀ (ਹਰੇਕ) ਆਸ ਪੂਰੀ ਹੋ ਜਾਏਗੀ, ਤੇਰੀ ਜਮਾਂ ਵਾਲੀ ਫਾਹੀ (ਭੀ) ਕੱਟੀ ਜਾਏਗੀ। ਹੇ ਨਾਨਕ! ਆਖ-ਹੇ ਭਾਈ!) ਗੁਰੂ ਦਾ (ਇਹ ਨਾਮ ਸਿਮਰਨ ਦਾ) ਉਪਦੇਸ਼ (ਸਦਾ) ਸੁਣਨਾ ਚਾਹੀਦਾ ਹੈ, (ਇਸ ਦੀ ਬਰਕਤਿ ਨਾਲ) ਆਤਮਕ ਸੁਖ ਵਿਚ ਆਤਮਕ ਅਡੋਲਤਾ ਵਿਚ ਟਿਕ ਜਾਈਦਾ ਹੈ।੪।੩੦।੪੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ {ਪੰਨਾ 669-670}

ਅਰਥ: ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ।

ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧।

ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts