*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ {ਪੰਨਾ 719}
ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।
ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।
ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਬਸੰਤੁ ਮਹਲਾ ੫ ॥ ਤੁਮ ਬਡ ਦਾਤੇ ਦੇ ਰਹੇ ॥ ਜੀਅ ਪ੍ਰਾਣ ਮਹਿ ਰਵਿ ਰਹੇ ॥ ਦੀਨੇ ਸਗਲੇ ਭੋਜਨ ਖਾਨ ॥ ਮੋਹਿ ਨਿਰਗੁਨ ਇਕੁ ਗੁਨੁ ਨ ਜਾਨ ॥੧॥ ਹਉ ਕਛੂ ਨ ਜਾਨਉ ਤੇਰੀ ਸਾਰ ॥ ਤੂ ਕਰਿ ਗਤਿ ਮੇਰੀ ਪ੍ਰਭ ਦਇਆਰ ॥੧॥ ਰਹਾਉ ॥ ਜਾਪ ਨ ਤਾਪ ਨ ਕਰਮ ਕੀਤਿ ॥ ਆਵੈ ਨਾਹੀ ਕਛੂ ਰੀਤਿ ॥ ਮਨ ਮਹਿ ਰਾਖਉ ਆਸ ਏਕ ॥ ਨਾਮ ਤੇਰੇ ਕੀ ਤਰਉ ਟੇਕ ॥੨॥ ਸਰਬ ਕਲਾ ਪ੍ਰਭ ਤੁਮ੍ਹ੍ਹ ਪ੍ਰਬੀਨ ॥ ਅੰਤੁ ਨ ਪਾਵਹਿ ਜਲਹਿ ਮੀਨ ॥ ਅਗਮ ਅਗਮ ਊਚਹ ਤੇ ਊਚ ॥ ਹਮ ਥੋਰੇ ਤੁਮ ਬਹੁਤ ਮੂਚ ॥੩॥ ਜਿਨ ਤੂ ਧਿਆਇਆ ਸੇ ਗਨੀ ॥ ਜਿਨ ਤੂ ਪਾਇਆ ਸੇ ਧਨੀ ॥ ਜਿਨਿ ਤੂ ਸੇਵਿਆ ਸੁਖੀ ਸੇ ॥ ਸੰਤ ਸਰਣਿ ਨਾਨਕ ਪਰੇ ॥੪॥੭॥ {ਪੰਨਾ 1181-1182}
ਅਰਥ: ਹੇ ਦਇਆਲ ਪ੍ਰਭੂ! ਮੈਂ ਤੇਰੀ ਰਤਾ ਭਰ ਭੀ ਕਦਰ ਨਹੀਂ ਜਾਣਦਾ, (ਮਿਹਰ ਕਰ) ਮੈਨੂੰ ਉੱਚੀ ਆਤਮਕ ਅਵਸਥਾ ਦੇਹ।1। ਰਹਾਉ।
ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਦਾਤਾ ਹੈਂ, (ਸਭ ਜੀਵਾਂ ਨੂੰ ਤੂੰ ਸਭ ਪਦਾਰਥ) ਦੇ ਰਿਹਾ ਹੈਂ, ਤੂੰ ਸਭਨਾਂ ਦੀ ਜਿੰਦ ਵਿਚ ਸਭਨਾਂ ਦੇ ਪ੍ਰਾਣਾਂ ਵਿਚ ਵਿਆਪਕ ਹੈਂ। ਤੂੰ ਖਾਣ ਲਈ ਸਾਰੇ ਪਦਾਰਥ ਦੇ ਰਿਹਾ ਹੈਂ, ਪਰ ਮੈਂ ਗੁਣ-ਹੀਨ ਨੇ ਤੇਰਾ ਇਕ ਭੀ ਉਪਕਾਰ ਨਹੀਂ ਸਮਝਿਆ।1।
ਹੇ ਪ੍ਰਭੂ! ਮੈਂ ਕੋਈ ਜਪ ਨਹੀਂ ਕੀਤੇ, ਮੈਂ ਕੋਈ ਤਪ ਨਹੀਂ ਕੀਤੇ, ਮੈਂ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ ਕੋਈ ਧਾਰਮਿਕ) ਕਰਮ ਨਹੀਂ ਕੀਤੇ; ਕੋਈ ਧਾਰਮਿਕ ਰੀਤ-ਰਸਮ ਕਰਨੀ ਭੀ ਮੈਨੂੰ ਨਹੀਂ ਆਉਂਦੀ। ਪਰ, ਹੇ ਪ੍ਰਭੂ! ਮੈਂ ਆਪਣੇ ਮਨ ਵਿਚ ਸਿਰਫ਼ ਇਹ ਆਸ ਰੱਖੀ ਬੈਠਾ ਹਾਂ, ਕਿ ਤੇਰੇ ਨਾਮ ਦੇ ਆਸਰੇ ਮੈਂ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਵਾਂਗਾ।2।
ਹੇ ਪ੍ਰਭੂ! ਤੂੰ ਸਾਰੀਆਂ ਹੀ ਤਾਕਤਾਂ ਵਿਚ ਪੂਰਨ ਹੈਂ (ਅਸੀਂ ਜੀਵ ਤੇਰਾ ਅੰਤ ਨਹੀਂ ਪਾ ਸਕਦੇ, ਜਿਵੇਂ ਸਮੁੰਦਰ ਦੇ) ਪਾਣੀ ਦੀਆਂ ਮੱਛੀਆਂ (ਸਮੁੰਦਰ ਦਾ) ਅੰਤ ਨਹੀਂ ਪਾ ਸਕਦੀਆਂ। ਹੇ ਪ੍ਰਭੂ! ਤੂੰ ਅਪਹੁੰਚ ਹੈਂ, ਤੂੰ ਅਪਹੁੰਚ ਹੈਂ, ਤੂੰ ਉੱਚਿਆਂ ਤੋਂ ਉੱਚਾ ਹੈਂ। ਅਸੀਂ ਜੀਵ ਥੋੜ-ਵਿਤੇ ਹਾਂ, ਤੂੰ ਵੱਡੇ ਜਿਗਰੇ ਵਾਲਾ ਹੈਂ।3।
ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਨਾਮ ਸਿਮਰਿਆ ਹੈ, ਉਹ (ਅਸਲ) ਦੌਲਤਮੰਦ ਹਨ, ਜਿਨ੍ਹਾਂ ਨੇ ਤੈਨੂੰ ਲੱਭ ਲਿਆ ਉਹ ਅਸਲ ਧਨਾਢ ਹਨ। ਹੇ ਨਾਨਕ! (ਆਖ– ਹੇ ਪ੍ਰਭੂ!) ਜਿਸ ਜਿਸ ਮਨੁੱਖ ਨੇ ਤੇਰੀ ਭਗਤੀ ਕੀਤੀ, ਉਹ ਸਭ ਸੁਖੀ ਹਨ, ਉਹ ਤੇਰੇ ਸੰਤ ਜਨਾਂ ਦੀ ਸਰਨ ਪਏ ਰਹਿੰਦੇ ਹਨ।4।7।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਸਲੋਕੁ ਮਃ ੩ ॥ ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ {ਪੰਨਾ 647-648}
ਅਰਥ: ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਰਣ (ਵਦਾਨ ਹੇਠਾਂ) ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ (ਸਤਿਗੁਰੂ ਨੂੰ) ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋ; ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਂਦਾ ਹੈ ਤੇ, ਮਾਨੋ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ।
ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥ {ਪੰਨਾ 648}
ਅਰਥ: ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ।੧।
ਮਃ ੩ ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥ {ਪੰਨਾ 648}
ਅਰਥ: (ਸੰਸਾਰ ਵਿਚ) ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈ; ਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਂਦੇ ਹਨ।੨।
ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥ {ਪੰਨਾ 648}
ਅਰਥ: ਸਤਿਗੁਰੂ ਨੇ ਗੁਰਮੁਖ ਸਿੱਖ (-ਰੂਪ) ਸਹੇਲੀਆਂ (ਆਪੋ ਵਿਚ) ਮਿਲਾਈਆਂ ਹਨ; ਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ (ਹੋਰ) ਕਾਰੇ ਲਾਇਆ ਹੋਇਆ ਹੈ; ਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ, ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁਤ੍ਰਾਂ ਤੇ ਭਰਾਵਾਂ ਨਾਲ ਇਕੋ ਜਿਹਾ ਪਿਆਰ ਹੁੰਦਾ ਹੈ। (ਹੇ ਸਿੱਖ ਸਹੇਲੀਓ!) ਸਾਰੀਆਂ 'ਗੁਰੂ, ਗੁਰੂ' ਆਖੋ, 'ਗੁਰੂ, ਗੁਰੂ' ਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ।੧੪।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥ {ਪੰਨਾ 701}
ਅਰਥ: ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ, ਤਾਂ ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱਠੇ ਬੋਲ ਬੋਲਾਂ। ਮੇਰੇ ਇਹ ਪ੍ਰਾਣ ਉਸ ਅੱਗੇ ਭੇਟਾ ਦੇ ਤੌਰ ਤੇ ਦਿੱਤੇ ਜਾਣ।੧।ਰਹਾਉ।
ਹੇ ਭਾਈ! ਕੋਈ ਵਿਰਲਾ ਮਨੁੱਖ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਮਨ ਨੂੰ ਸਰੀਰ ਨੂੰ, ਪਵਿਤ੍ਰ ਕਿਆਰਾ ਬਣਾਂਦਾ ਹੈ, ਉਸ ਵਿਚ ਪ੍ਰਭੂ ਦਾ ਨਾਮ-ਜਲ ਚੰਗੀ ਤਰ੍ਹਾਂ ਸਿੰਜਦਾ ਹੈ, ਤੇ, ਵੱਡੀ (ਮੋਹਣੀ) ਮਾਇਆ ਨਾਲੋਂ (ਸੰਬੰਧ) ਤੋੜ ਕੇ ਇਸ (ਨਾਮ-) ਰਸ ਵਿਚ ਮਸਤ ਰਹਿੰਦਾ ਹੈ।੧।
ਹੇ ਦੀਨਾਂ ਦੇ ਦੁੱਖ ਨਾਸ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰਾ ਹੀ ਆਸਰਾ (ਆਪਣੇ ਮਨ ਵਿਚ) ਚਿਤਾਰਦਾ ਰਹਿੰਦਾ ਹਾਂ। ਹੇ ਪ੍ਰਭੂ! ਮੈਂ) ਨਾਨਕ ਦੇ (ਮਾਇਆ ਵਾਲੇ) ਬੰਧਨ ਛੁਡਾ ਕੇ ਮੈਨੂੰ ਆਪਣੇ ਨਾਮ ਦਾ ਸਿਮਰਨ ਦੇਹ, ਮੈਨੂੰ (ਵਿਕਾਰਾਂ ਦੇ ਟਾਕਰੇ ਤੇ) ਨਿਰਭੈਤਾ ਵਾਲੀ ਅਵਸਥਾ ਬਖ਼ਸ਼।੨।੫।੯।

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
ਸਲੋਕ ॥ ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥ ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥੧॥ ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥ ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥੨॥ {ਪੰਨਾ 707}
ਅਰਥ: ਜੇ ਸੁਰਗ ਵਰਗੇ ਦੇਸ ਵਿਚ ਵੱਸਦੇ ਹੋਣ, ਜੇ ਸਾਰੀ ਧਰਤੀ ਨੂੰ ਜਿੱਤ ਲੈਣ, ਪਰ, ਹੇ ਨਾਨਕ! ਜੇ ਜਗਤ ਦੇ ਰੱਖਕ ਪ੍ਰਭੂ ਨੂੰ ਵਿਸਾਰ ਦੇਣ, ਤਾਂ ਉਹ ਮਨੁੱਖ (ਮਾਨੋ) ਜੰਗਲ ਵਿਚ ਭਟਕ ਰਹੇ ਹਨ।੧।
ਜਗਤ ਦੇ ਕ੍ਰੋੜਾਂ ਚੋਜ ਤਮਾਸ਼ਿਆਂ ਦੇ ਕਾਰਨ ਜੇ ਪ੍ਰਭੂ ਦਾ ਨਾਮ ਚਿੱਤ ਵਿਚ (ਯਾਦ) ਨਾਹ ਰਹੇ, ਤਾਂ ਹੇ ਨਾਨਕ! ਉਹ ਥਾਂ ਉਜਾੜ ਸਮਝੋ, ਉਹ ਥਾਂ ਭਿਆਨਕ ਨਰਕ ਦੇ ਬਰਾਬਰ ਹੈ।੨।
ਪਉੜੀ ॥ ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥ ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥ ਕਾਮ ਕ੍ਰੋਧਿ ਅਹੰਕਾਰਿ ਫਿਰਹਿ ਦੇਵਾਨਿਆ ॥ ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥ ਬਿਨੁ ਪੂਰੇ ਗੁਰਦੇਵ ਫਿਰੈ ਸੈਤਾਨਿਆ ॥੯॥ {ਪੰਨਾ 707}
ਅਰਥ: ਬੜੇ ਡਰਾਉਣੇ ਜੰਗਲ ਨੂੰ ਜੀਵਾਂ ਨੇ ਸ਼ਹਿਰ ਕਰ ਕੇ ਮੰਨ ਲਿਆ ਹੈ, ਇਹਨਾਂ ਨਾਸਵੰਤ ਪਦਾਰਥਾਂ ਨੂੰ ਵੇਖ ਕੇ ਸਦਾ ਟਿਕੇ ਰਹਿਣ ਵਾਲੇ ਸਮਝ ਲਿਆ ਹੈ। (ਇਸ ਵਾਸਤੇ ਇਹਨਾਂ ਦੀ ਖ਼ਾਤਰ) ਕਾਮ ਵਿਚ ਕ੍ਰੋਧ ਵਿਚ ਅਹੰਕਾਰ ਵਿਚ ਝੱਲੇ ਹੋਏ ਫਿਰਦੇ ਹਨ, ਜਦੋਂ ਮੌਤ ਦਾ ਡੰਡਾ ਸਿਰ ਤੇ ਆ ਵੱਜਦਾ ਹੈ, ਤਦੋਂ ਪਛੁਤਾਉਂਦੇ ਹਨ। (ਹੇ ਭਾਈ! ਮਨੁੱਖ) ਪੂਰੇ ਗੁਰੂ ਦੀ ਸਰਨ ਤੋਂ ਬਿਨਾ ਸ਼ੈਤਾਨ ਵਾਂਗ ਫਿਰਦਾ ਹੈ।੯।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਸਲੋਕੁ ਮਃ ੨ ॥ ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ ॥ ਚਲਣ ਸਾਰ ਨ ਜਾਣਨੀ ਕਾਜ ਸਵਾਰਣਹਾਰ ॥੧॥ {ਪੰਨਾ 787}
ਅਰਥ: ਉਹ ਮਨੁੱਖ ਦੁਨੀਆ ਦੇ ਬਹੁਤੇ ਖਿਲਾਰੇ ਨਹੀਂ ਖਿਲਾਰਦੇ (ਭਾਵ, ਮਨ ਨੂੰ ਜਗਤ ਦੇ ਧੰਧਿਆਂ ਵਿਚ ਨਹੀਂ ਖਿਲਾਰ ਦੇਂਦੇ) ਜਿਨ੍ਹਾਂ ਇਹ ਸਮਝ ਲਿਆ ਹੈ ਕਿ ਇਥੋਂ ਚਲੇ ਜਾਣਾ ਹੈ; ਪਰ, ਨਿਰੇ ਦੁਨੀਆ ਦੇ ਕੰਮ ਨਿਜਿੱਠਣ ਵਾਲੇ ਬੰਦੇ (ਇਥੋਂ ਆਖ਼ਰ) ਤੁਰ ਜਾਣ ਦਾ ਖ਼ਿਆਲ ਭੀ ਨਹੀਂ ਕਰਦੇ।੧।
ਮਃ ੨ ॥ ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ ॥ ਨਾਨਕ ਨਾਲਿ ਨ ਚਲਈ ਫਿਰਿ ਪਛੁਤਾਵਾ ਹੋਇ ॥੨॥ {ਪੰਨਾ 787}
ਅਰਥ: ਹੇ ਨਾਨਕ! ਜੇ ਸਿਰਫ਼ ਰਾਤ ਦੀ ਖ਼ਾਤਰ ਧਨ ਇਕੱਠਾ ਕਰੀਏ ਤੇ ਸਵੇਰੇ (ਉੱਠ ਕੇ ਓਥੋਂ) ਤੁਰ ਪੈਣਾ ਹੋਵੇ, (ਤੁਰਨ ਲੱਗਿਆਂ ਉਹ ਧਨ) ਨਾਲ ਜਾ ਨਾ ਸਕੇ ਤਾਂ ਹੱਥ ਮਲਣੇ ਪੈਂਦੇ ਹਨ।੨।
ਮਃ ੨ ॥ ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ ॥ ਸੇਤੀ ਖੁਸੀ ਸਵਾਰੀਐ ਨਾਨਕ ਕਾਰਜੁ ਸਾਰੁ ॥੩॥ {ਪੰਨਾ 787}
ਅਰਥ: ਜੋ ਮਨੁੱਖ ਕੋਈ ਕੰਮ ਬੱਧਾ-ਰੁੱਧਾ ਕਰੇ, ਉਸ ਦਾ ਲਾਭ ਨਾਹ ਆਪਣੇ ਆਪ ਨੂੰ ਤੇ ਨਾਹ ਕਿਸੇ ਹੋਰ ਨੂੰ। ਹੇ ਨਾਨਕ! ਉਹੀ ਕੰਮ ਸਿਰੇ ਚੜ੍ਹਿਆ ਜਾਣੋ ਜੋ ਖ਼ੁਸ਼ੀ ਨਾਲ ਕੀਤਾ ਜਾਏ।੩।
ਮਃ ੨ ॥ ਮਨਹਠਿ ਤਰਫ ਨ ਜਿਪਈ ਜੇ ਬਹੁਤਾ ਘਾਲੇ ॥ ਤਰਫ ਜਿਣੈ ਸਤ ਭਾਉ ਦੇ ਜਨ ਨਾਨਕ ਸਬਦੁ ਵੀਚਾਰੇ ॥੪॥ {ਪੰਨਾ 787}
ਅਰਥ: ਭਾਵੇਂ ਕਿਤਨੀ ਹੀ ਮਿਹਨਤ ਮਨੁੱਖ ਕਰੇ, ਰੱਬ ਵਾਲਾ ਪਾਸਾ ਮਨ ਦੇ ਹਠ ਨਾਲ ਜਿੱਤਿਆ ਨਹੀਂ ਜਾ ਸਕਦਾ; ਹੇ ਦਾਸ ਨਾਨਕ! ਉਹ ਮਨੁੱਖ (ਇਹ) ਪਾਸਾ ਜਿੱਤਦਾ ਹੈ ਜੋ ਸੁਭ ਭਾਵਨਾ ਵਰਤਦਾ ਹੈ ਤੇ ਗੁਰੂ ਦੇ ਸ਼ਬਦ ਨੂੰ ਵੀਚਾਰਦਾ ਹੈ।੪।
ਪਉੜੀ ॥ ਕਰਤੈ ਕਾਰਣੁ ਜਿਨਿ ਕੀਆ ਸੋ ਜਾਣੈ ਸੋਈ ॥ ਆਪੇ ਸ੍ਰਿਸਟਿ ਉਪਾਈਅਨੁ ਆਪੇ ਫੁਨਿ ਗੋਈ ॥ ਜੁਗ ਚਾਰੇ ਸਭ ਭਵਿ ਥਕੀ ਕਿਨਿ ਕੀਮਤਿ ਹੋਈ ॥ ਸਤਿਗੁਰਿ ਏਕੁ ਵਿਖਾਲਿਆ ਮਨਿ ਤਨਿ ਸੁਖੁ ਹੋਈ ॥ ਗੁਰਮੁਖਿ ਸਦਾ ਸਲਾਹੀਐ ਕਰਤਾ ਕਰੇ ਸੁ ਹੋਈ ॥੭॥ {ਪੰਨਾ 787-788}
ਅਰਥ: ਜਿਸ ਕਰਤਾਰ ਨੇ ਇਹ ਜਗਤ ਬਣਾਇਆ ਹੈ ਇਸ ਦੀ ਸੰਭਾਲ ਕਰਨੀ ਉਹ ਆਪ ਹੀ ਜਾਣਦਾ ਹੈ; ਉਸ ਨੇ ਆਪ ਹੀ ਸ੍ਰਿਸ਼ਟੀ ਪੈਦਾ ਕੀਤੀ ਹੈ ਤੇ ਆਪ ਹੀ ਮੁੜ ਨਾਸ ਕਰਦਾ ਹੈ। ਜਦੋਂ ਤੋਂ ਜਗਤ ਬਣਿਆ ਹੈ ਉਸ ਸਮੇ ਤੋਂ ਲੈ ਕੇ ਹੁਣ ਤਕ ਧਿਆਨ ਮਾਰ ਕੇ ਵੇਖਿਆ ਹੈ ਕਿਸੇ ਜੀਵ ਪਾਸੋਂ ਪ੍ਰਭੂ ਦੀ ਬਜ਼ੁਰਗੀ ਦਾ ਮੁੱਲ ਨਹੀਂ ਪੈ ਸਕਿਆ।
ਜਿਸ ਮਨੁੱਖ ਨੂੰ ਗੁਰੂ ਨੇ ਉਹ ਇੱਕ ਪ੍ਰਭੂ ਵਿਖਾ ਦਿੱਤਾ ਹੈ ਉਸ ਦੇ ਮਨ ਵਿਚ ਉਸ ਦੇ ਤਨ ਵਿਚ ਸੁਖ ਹੁੰਦਾ ਹੈ; ਜੋ ਕਰਤਾਰ ਸਭ ਕੁਝ ਕਰਨ ਦੇ ਆਪ ਸਮਰੱਥ ਹੈ ਉਸ ਦੀ ਗੁਰੂ ਦੀ ਰਾਹੀਂ ਹੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ।੭।

No comments:
Post a Comment