Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Tuesday, 26 January 2021

☬|| ਅੱਜ ਦਾ ਫੁਰਮਾਨ ||☬ || 26-01-2021 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਸੂਹੀ ਮਹਲਾ ੫ ॥ ਹਰਿ ਚਰਣ ਕਮਲ ਕੀ ਟੇਕ ਸਤਿਗੁਰਿ ਦਿਤੀ ਤੁਸਿ ਕੈ ਬਲਿ ਰਾਮ ਜੀਉ ॥ ਹਰਿ ਅੰਮ੍ਰਿਤਿ ਭਰੇ ਭੰਡਾਰ ਸਭੁ ਕਿਛੁ ਹੈ ਘਰਿ ਤਿਸ ਕੈ ਬਲਿ ਰਾਮ ਜੀਉ ॥ ਬਾਬੁਲੁ ਮੇਰਾ ਵਡ ਸਮਰਥਾ ਕਰਣ ਕਾਰਣ ਪ੍ਰਭੁ ਹਾਰਾ ॥ ਜਿਸੁ ਸਿਮਰਤ ਦੁਖੁ ਕੋਈ ਨ ਲਾਗੈ ਭਉਜਲੁ ਪਾਰਿ ਉਤਾਰਾ ॥ ਆਦਿ ਜੁਗਾਦਿ ਭਗਤਨ ਕਾ ਰਾਖਾ ਉਸਤਤਿ ਕਰਿ ਕਰਿ ਜੀਵਾ ॥ ਨਾਨਕ ਨਾਮੁ ਮਹਾ ਰਸੁ ਮੀਠਾ ਅਨਦਿਨੁ ਮਨਿ ਤਨਿ ਪੀਵਾ ॥੧॥ {ਪੰਨਾ 778}

ਅਰਥ: ਹੇ ਭਾਈ! ਮੈਂ ਸੋਹਣੇ ਪ੍ਰਭੂ ਤੋਂ ਸਦਕੇ ਜਾਂਦਾ ਹਾਂ (ਉਸ ਦੀ ਮਿਹਰ ਨਾਲਗੁਰੂ ਨੇ ਮਿਹਰਵਾਨ ਹੋ ਕੇ ਮੈਨੂੰ ਉਸ ਦੇ ਸੋਹਣੇ ਚਰਨਾਂ ਦਾ ਆਸਰਾ ਦਿੱਤਾ ਹੈ। ਮੈਂ ਉਸ ਪ੍ਰਭੂ ਤੋਂ ਕੁਰਬਾਨ ਹਾਂ, ਉਸ ਦੇ ਘਰ ਵਿਚ ਹਰੇਕ ਪਦਾਰਥ ਮੌਜੂਦ ਹੈ, ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ (ਉਸ ਦੇ ਘਰ ਵਿਚ) ਖ਼ਜ਼ਾਨੇ ਭਰੇ ਪਏ ਹਨ।

ਹੇ ਭਾਈ! ਮੇਰਾ ਪ੍ਰਭੂ-ਪਿਤਾ ਬੜੀਆਂ ਤਾਕਤਾਂ ਦਾ ਮਾਲਕ ਹੈ, ਉਹ ਪ੍ਰਭੂ ਹਰੇਕ ਸਬਬ ਬਣਾ ਸਕਣ ਵਾਲਾ ਹੈ। (ਉਹ ਐਸਾ ਹੈ) ਜਿਸ ਦਾ ਨਾਮ ਸਿਮਰਦਿਆਂ ਕੋਈ ਦੁੱਖ ਪੋਹ ਨਹੀਂ ਸਕਦਾ, (ਉਸ ਦਾ ਨਾਮ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ।

ਹੇ ਭਾਈ! ਜਗਤ ਦੇ ਸ਼ੁਰੂ ਤੋਂ ਹੀ (ਉਹ ਪ੍ਰਭੂ ਆਪਣੇ) ਭਗਤਾਂ ਦਾ ਰਾਖਾ (ਚਲਿਆ ਆ ਰਿਹਾ) ਹੈ। ਉਸ ਦੀ ਸਿਫ਼ਤਿ-ਸਾਲਾਹ ਕਰ ਕਰ ਕੇ ਮੈਂ ਆਤਮਕ ਜੀਵਨ ਹਾਸਲ ਕਰ ਰਿਹਾ ਹਾਂ। ਹੇ ਨਾਨਕ! (ਆਖ-ਹੇ ਭਾਈ! ਉਸ ਦਾ) ਨਾਮ ਮਿੱਠਾ ਹੈ, (ਸਭ ਰਸਾਂ ਨਾਲੋਂ) ਵੱਡਾ ਰਸ ਹੈ ਮੈਂ ਤਾਂ ਹਰ ਵੇਲੇ (ਉਹ ਨਾਮ ਰਸ ਆਪਣੇ) ਮਨ ਦੀ ਰਾਹੀਂ ਗਿਆਨ-ਇੰਦ੍ਰਿਆਂ ਦੀ ਰਾਹੀਂ ਪੀਂਦਾ ਰਹਿੰਦਾ ਹਾਂ।੧।

ਹਰਿ ਆਪੇ ਲਏ ਮਿਲਾਇ ਕਿਉ ਵੇਛੋੜਾ ਥੀਵਈ ਬਲਿ ਰਾਮ ਜੀਉ ॥ ਜਿਸ ਨੋ ਤੇਰੀ ਟੇਕ ਸੋ ਸਦਾ ਸਦ ਜੀਵਈ ਬਲਿ ਰਾਮ ਜੀਉ ॥ ਤੇਰੀ ਟੇਕ ਤੁਝੈ ਤੇ ਪਾਈ ਸਾਚੇ ਸਿਰਜਣਹਾਰਾ ॥ ਜਿਸ ਤੇ ਖਾਲੀ ਕੋਈ ਨਾਹੀ ਐਸਾ ਪ੍ਰਭੂ ਹਮਾਰਾ ॥ ਸੰਤ ਜਨਾ ਮਿਲਿ ਮੰਗਲੁ ਗਾਇਆ ਦਿਨੁ ਰੈਨਿ ਆਸ ਤੁਮ੍ਹ੍ਹਾਰੀ ॥ ਸਫਲੁ ਦਰਸੁ ਭੇਟਿਆ ਗੁਰੁ ਪੂਰਾ ਨਾਨਕ ਸਦ ਬਲਿਹਾਰੀ ॥੨॥ {ਪੰਨਾ 778}

ਅਰਥ: ਹੇ ਭਾਈ! ਮੈਂ ਸੋਹਣੇ ਪ੍ਰਭੂ ਤੋਂ ਸਦਕੇ ਜਾਂਦਾ ਹਾਂ, (ਜਿਸ ਮਨੁੱਖ ਨੂੰਉਹ ਆਪ ਹੀ (ਆਪਣੇ ਚਰਨਾਂ ਨਾਲ) ਜੋੜਦਾ ਹੈ (ਉਸ ਮਨੁੱਖ ਨੂੰ ਪ੍ਰਭੂ ਨਾਲੋਂ) ਫਿਰ ਕਦੇ ਵਿਛੋੜਾ ਨਹੀਂ ਹੁੰਦਾ।

ਹੇ ਰਾਮ! ਮੈਂ ਤੈਥੋਂ ਕੁਰਬਾਨ ਹਾਂ। ਜਿਸ ਮਨੁੱਖ ਨੂੰ ਤੇਰਾ ਸਹਾਰਾ ਮਿਲ ਜਾਂਦਾ ਹੈ, ਉਹ ਸਦਾ ਹੀ ਆਤਮਕ ਜੀਵਨ ਹਾਸਲ ਕਰੀ ਰੱਖਦਾ ਹੈ। ਪਰ, ਹੇ ਸਦਾ ਕਾਇਮ ਰਹਿਣ ਵਾਲੇ ਅਤੇ ਸਭ ਦੇ ਪੈਦਾ ਕਰਨ ਵਾਲੇ! ਤੇਰਾ ਆਸਰਾ ਮਿਲਦਾ ਭੀ ਤੇਰੇ ਹੀ ਪਾਸੋਂ ਹੈ। ਤੂੰ ਇਹੋ ਜਿਹਾ ਸਾਡਾ ਮਾਲਕ ਹੈਂਜਿਸ (ਦੇ ਦਰ) ਤੋਂ ਕਦੇ ਕੋਈ ਖ਼ਾਲੀ (ਬੇ-ਮੁਰਾਦ) ਨਹੀਂ ਜਾਂਦਾ। ਹੇ ਪ੍ਰਭੂਤੇਰੇ ਸੰਤ ਜਨ ਮਿਲ ਕੇ (ਸਦਾ ਤੇਰੀ) ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਹਨ, (ਉਹਨਾਂ ਨੂੰ) ਦਿਨ ਰਾਤ ਤੇਰੀ (ਸਹਾਇਤਾ ਦੀ) ਹੀ ਆਸ ਰਹਿੰਦੀ ਹੈ। ਹੇ ਨਾਨਕ! ਆਖ-ਹੇ ਪ੍ਰਭੂ!) ਮੈਂ ਤੈਥੋਂ ਸਦਾ ਸਦਕੇ ਹਾਂ (ਤੇਰੀ ਹੀ ਮਿਹਰ ਨਾਲ ਉਹ) ਪੂਰਾ ਗੁਰੂ ਮਿਲਦਾ ਹੈ ਜਿਸ ਦਾ ਦੀਦਾਰ ਹਰੇਕ ਮੁਰਾਦ ਪੂਰੀ ਕਰਨ ਵਾਲਾ ਹੈ।੨।

ਸੰਮ੍ਹ੍ਹਲਿਆ ਸਚੁ ਥਾਨੁ ਮਾਨੁ ਮਹਤੁ ਸਚੁ ਪਾਇਆ ਬਲਿ ਰਾਮ ਜੀਉ ॥ ਸਤਿਗੁਰੁ ਮਿਲਿਆ ਦਇਆਲੁ ਗੁਣ ਅਬਿਨਾਸੀ ਗਾਇਆ ਬਲਿ ਰਾਮ ਜੀਉ ॥ ਗੁਣ ਗੋਵਿੰਦ ਗਾਉ ਨਿਤ ਨਿਤ ਪ੍ਰਾਣ ਪ੍ਰੀਤਮ ਸੁਆਮੀਆ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਮਿਲੇ ਅੰਤਰਜਾਮੀਆ ॥ ਸਤੁ ਸੰਤੋਖੁ ਵਜਹਿ ਵਾਜੇ ਅਨਹਦਾ ਝੁਣਕਾਰੇ ॥ ਸੁਣਿ ਭੈ ਬਿਨਾਸੇ ਸਗਲ ਨਾਨਕ ਪ੍ਰਭ ਪੁਰਖ ਕਰਣੈਹਾਰੇ ॥੩॥ {ਪੰਨਾ 778}

ਅਰਥ: ਹੇ ਭਾਈ! ਮੈਂ ਪ੍ਰਭੂ ਜੀ ਤੋਂ ਸਦਕੇ ਜਾਂਦਾ ਹਾਂ। (ਪ੍ਰਭੂ ਦੀ ਮਿਹਰ ਨਾਲ ਜਿਸ ਨੂੰ) ਦਇਆ ਦਾ ਸੋਮਾ ਗੁਰੂ ਮਿਲ ਪਿਆ, ਉਸ ਨੇ ਅਬਿਨਾਸੀ ਪ੍ਰਭੂ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ, ਉਸ ਨੇ ਸਦਾ-ਥਿਰ ਪ੍ਰਭੂ ਦਾ ਦਰ ਮੱਲ ਲਿਆ, ਉਸ ਨੂੰ ਸਦਾ-ਥਿਰ ਪ੍ਰਭੂ ਮਿਲ ਪਿਆ, (ਉਸ ਨੂੰ ਪ੍ਰਭੂ ਦੇ ਦਰ ਤੋਂ) ਮਾਣ ਮਿਲਿਆ, ਵਡਿਆਈ ਮਿਲੀ।

ਹੇ ਭਾਈ! ਜਿੰਦ ਦੇ ਮਾਲਕ ਪ੍ਰੀਤਮ ਪ੍ਰਭੂ ਦੇ ਗੁਣ ਸਦਾ ਹੀ ਗਾਇਆ ਕਰੋ, (ਜਿਹੜਾ ਮਨੁੱਖ ਗੁਣ ਗਾਂਦਾ ਹੈ, ਉਸ ਦੇ ਵਾਸਤੇ ਜ਼ਿੰਦਗੀ ਦੇ) ਸੋਹਣੇ ਦਿਹਾੜੇ ਆਏ ਰਹਿੰਦੇ ਹਨ, ਉਸ ਨੂੰ ਪ੍ਰਭੂ ਜੀ ਆਪਣੇ ਗਲ ਨਾਲ ਲਾਈ ਰੱਖਦੇ ਹਨ, ਸਭ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ ਜੀ ਉਸ ਨੂੰ ਮਿਲ ਪੈਂਦੇ ਹਨ। (ਉਸ ਮਨੁੱਖ ਦੇ ਅੰਦਰ) ਉੱਚਾ ਆਚਰਨ ਅਤੇ ਸੰਤੋਖ (ਹਰ ਵੇਲੇ ਆਪਣਾ ਪੂਰਾ ਪ੍ਰਭਾਵ ਪਾਈ ਰੱਖਦੇ ਹਨ, ਮਾਨੋ, ਸਤ ਸੰਤੋਖ ਦੇ ਅੰਦਰ) ਵਾਜੇ ਵੱਜ ਰਹੇ ਹਨ, (ਸਤ ਸੰਤੋਖ ਦੀ ਉਸ ਦੇ ਅੰਦਰ) ਇਕ-ਰਸ ਮਿੱਠੀ ਲੈ ਬਣੀ ਰਹਿੰਦੀ ਹੈ।

ਹੇ ਨਾਨਕ! ਸਭ ਕੁਝ ਕਰਨ ਦੀ ਸਮਰਥਾ ਵਾਲੇ ਪ੍ਰਭੂ ਅਕਾਲ ਪੁਰਖ ਦੇ ਗੁਣ ਸੁਣ ਕੇ (ਮਨੁੱਖ ਦੇਸਾਰੇ ਡਰ ਨਾਸ ਹੋ ਜਾਂਦੇ ਹਨ।੩।

ਉਪਜਿਆ ਤਤੁ ਗਿਆਨੁ ਸਾਹੁਰੈ ਪੇਈਐ ਇਕੁ ਹਰਿ ਬਲਿ ਰਾਮ ਜੀਉ ॥ ਬ੍ਰਹਮੈ ਬ੍ਰਹਮੁ ਮਿਲਿਆ ਕੋਇ ਨ ਸਾਕੈ ਭਿੰਨ ਕਰਿ ਬਲਿ ਰਾਮ ਜੀਉ ॥ ਬਿਸਮੁ ਪੇਖੈ ਬਿਸਮੁ ਸੁਣੀਐ ਬਿਸਮਾਦੁ ਨਦਰੀ ਆਇਆ ॥ ਜਲਿ ਥਲਿ ਮਹੀਅਲਿ ਪੂਰਨ ਸੁਆਮੀ ਘਟਿ ਘਟਿ ਰਹਿਆ ਸਮਾਇਆ ॥ ਜਿਸ ਤੇ ਉਪਜਿਆ ਤਿਸੁ ਮਾਹਿ ਸਮਾਇਆ ਕੀਮਤਿ ਕਹਣੁ ਨ ਜਾਏ ॥ ਜਿਸ ਕੇ ਚਲਤ ਨ ਜਾਹੀ ਲਖਣੇ ਨਾਨਕ ਤਿਸਹਿ ਧਿਆਏ ॥੪॥੨॥ {ਪੰਨਾ 778}

ਅਰਥ: ਹੇ ਭਾਈ! ਮੈਂ ਪ੍ਰਭੂ ਜੀ ਤੋਂ ਸਦਕੇ ਜਾਂਦਾ ਹਾਂ। (ਜਿਹੜਾ ਮਨੁੱਖ ਉਸ ਪ੍ਰਭੂ ਨੂੰ ਸਦਾ ਸਿਮਰਦਾ ਹੈ, ਉਸ ਦੇ ਅੰਦਰ) ਅਸਲ ਆਤਮਕ ਜੀਵਨ ਦੀ ਸੂਝ ਪੈਦਾ ਹੋ ਜਾਂਦੀ ਹੈ, (ਉਸ ਨੂੰ) ਇਸ ਲੋਕ ਤੇ ਪਰਲੋਕ ਵਿਚ ਉਹੀ ਪਰਮਾਤਮਾ ਦਿੱਸਦਾ ਹੈ। ਉਸ ਜੀਵ ਨੂੰ ਪਰਮਾਤਮਾ (ਇਉਂ) ਮਿਲ ਪੈਂਦਾ ਹੈ ਕਿ ਕੋਈ (ਪਰਮਾਤਮਾ ਨਾਲੋਂ ਉਸ ਦਾ) ਨਿਖੇੜਾ ਨਹੀਂ ਕਰ ਸਕਦਾ। (ਉਹ ਮਨੁੱਖ ਹਰ ਥਾਂਉਸ ਅਸਚਰਜ-ਰੂਪ ਪ੍ਰਭੂ ਨੂੰ ਵੇਖਦਾ ਹੈ, (ਉਹੀ ਹਰ ਥਾਂ ਬੋਲਦਾ ਉਸ ਨੂੰ) ਸੁਣੀਦਾ ਹੈ, ਹਰ ਥਾਂ ਉਹੀ ਉਸ ਨੂੰ ਦਿੱਸਦਾ ਹੈ। ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਪਰਮਾਤਮਾ ਹੀ ਉਸ ਨੂੰ ਵਿਆਪਕ ਦਿੱਸਦਾ ਹੈ

ਹੇ ਨਾਨਕ! ਆਖ-ਹੇ ਭਾਈ!) ਜਿਸ ਪਰਮਾਤਮਾ ਦੇ ਚੋਜ-ਤਮਾਸ਼ੇ ਬਿਆਨ ਨਹੀਂ ਕੀਤੇ ਜਾ ਸਕਦੇ, (ਜਿਹੜਾ ਮਨੁੱਖ ਸਦਾ) ਉਸ ਦਾ ਹੀ ਧਿਆਨ ਧਰਦਾ ਹੈ, ਉਸ ਮਨੁੱਖ ਦੀ ਉੱਚੀ ਹੋ ਚੁਕੀ ਆਤਮਕ ਅਵਸਥਾ ਦਾ ਮੁੱਲ ਨਹੀਂ ਪੈ ਸਕਦਾ, (ਕਿਉਂਕਿ) ਜਿਸ ਪਰਮਾਤਮਾ ਤੋਂ ਉਹ ਪੈਦਾ ਹੋਇਆ ਹੈ (ਸਿਮਰਨ ਦੀ ਬਰਕਤਿ ਨਾਲ) ਉਸ ਵਿਚ (ਹਰ ਵੇਲੇ) ਲੀਨ ਰਹਿੰਦਾ ਹੈ।੪।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਬਸੰਤੁ ਬਾਣੀ ਨਾਮਦੇਉ ਜੀ ਕੀ     ੴ ਸਤਿਗੁਰ ਪ੍ਰਸਾਦਿ ॥ ਸਾਹਿਬੁ ਸੰਕਟਵੈ ਸੇਵਕੁ ਭਜੈ ॥ ਚਿਰੰਕਾਲ ਨ ਜੀਵੈ ਦੋਊ ਕੁਲ ਲਜੈ ॥੧॥ ਤੇਰੀ ਭਗਤਿ ਨ ਛੋਡਉ ਭਾਵੈ ਲੋਗੁ ਹਸੈ ॥ ਚਰਨ ਕਮਲ ਮੇਰੇ ਹੀਅਰੇ ਬਸੈਂ ॥੧॥ ਰਹਾਉ ॥ ਜੈਸੇ ਅਪਨੇ ਧਨਹਿ ਪ੍ਰਾਨੀ ਮਰਨੁ ਮਾਂਡੈ ॥ ਤੈਸੇ ਸੰਤ ਜਨਾਂ ਰਾਮ ਨਾਮੁ ਨ ਛਾਡੈਂ ॥੨॥ ਗੰਗਾ ਗਇਆ ਗੋਦਾਵਰੀ ਸੰਸਾਰ ਕੇ ਕਾਮਾ ॥ ਨਾਰਾਇਣੁ ਸੁਪ੍ਰਸੰਨ ਹੋਇ ਤ ਸੇਵਕੁ ਨਾਮਾ ॥੩॥੧॥ {ਪੰਨਾ 1195}

ਅਰਥ: ਹੇ ਪ੍ਰਭੂ! ਕੰਵਲ ਫੁੱਲਾਂ ਵਰਗੇ ਕੋਮਲ ਤੇਰੇ ਚਰਨ ਮੇਰੇ ਹਿਰਦੇ ਵਿਚ ਵੱਸਦੇ ਹਨ, (ਤੇ ਮੈਨੂੰ ਬੜੇ ਪਿਆਰੇ ਲੱਗਦੇ ਹਨ, ਹੁਣ) ਜਗਤ ਭਾਵੇਂ ਪਿਆ ਠੱਠਾ ਕਰੇ, ਮੈਂ ਤੇਰੀ ਭਗਤੀ ਨਹੀਂ ਛੱਡਾਂਗਾ।1। ਰਹਾਉ।

ਜੇ ਮਾਲਕ ਆਪਣੇ ਨੌਕਰ ਨੂੰ ਕੋਈ ਕਸ਼ਟ ਦੇਵੇ, ਤੇ ਨੌਕਰ (ਉਸ ਕਸ਼ਟ ਤੋਂ ਡਰਦਾ) ਨੱਠ ਜਾਏ, (ਜਿੰਦ ਨੂੰ ਕਸ਼ਟਾਂ ਤੋਂ ਬਚਾਉਣ ਦੀ ਖ਼ਾਤਰ ਨੱਠਿਆ ਹੋਇਆ) ਨੌਕਰ ਸਦਾ ਤਾਂ ਜੀਊਂਦਾ ਨਹੀਂ ਰਹਿੰਦਾ, ਪਰ (ਮਾਲਕ ਨੂੰ ਪਿੱਠ ਦੇ ਕੇ) ਆਪਣੀਆਂ ਦੋਵੇਂ ਕੁਲਾਂ ਬਦਨਾਮ ਕਰ ਲੈਂਦਾ ਹੈ। (ਹੇ ਪ੍ਰਭੂ! ਲੋਕਾਂ ਦੇ ਇਸ ਠੱਠੇ ਤੋਂ ਡਰ ਕੇ ਮੈਂ ਤੇਰੇ ਦਰ ਤੋਂ ਨੱਠ ਨਹੀਂ ਜਾਣਾ) ।1।

ਜਿਵੇਂ ਆਪਣਾ ਧਨ ਬਚਾਣ ਦੀ ਖ਼ਾਤਰ ਮਨੁੱਖ ਮਰਨ ਤੇ ਭੀ ਤੁਲ ਪੈਂਦਾ ਹੈ, ਤਿਵੇਂ ਪ੍ਰਭੂ ਦੇ ਭਗਤ ਭੀ ਪ੍ਰਭੂ ਦਾ ਨਾਮ (ਧਨ) ਨਹੀਂ ਛੱਡਦੇ (ਉਹਨਾਂ ਪਾਸ ਭੀ ਪ੍ਰਭੂ ਦਾ ਨਾਮ ਹੀ ਧਨ ਹੈ) ।2।

ਗੰਗਾ, ਗਇਆ, ਗੋਦਾਵਰੀ (ਆਦਿਕ ਤੀਰਥਾਂ ਤੇ ਜਾਣਾ = ਇਹ) ਦੁਨੀਆ ਨੂੰ ਹੀ ਪਤਿਆਉਣ ਵਾਲੇ ਕੰਮ ਹਨ; ਪਰ, ਹੇ ਨਾਮਦੇਵ! ਭਗਤ ਉਹੀ ਹੈ ਜਿਸ ਉੱਤੇ ਪ੍ਰਭੂ ਆਪ ਤ੍ਰੁੱਠ ਪਏ (ਤੇ ਆਪਣੇ ਨਾਮ ਦੀ ਦਾਤ ਦਏ) ।3।1।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਬਿਲਾਵਲੁ ਮਹਲਾ ੫ ॥ ਭੂਲੇ ਮਾਰਗੁ ਜਿਨਹਿ ਬਤਾਇਆ ॥ ਐਸਾ ਗੁਰੁ ਵਡਭਾਗੀ ਪਾਇਆ ॥੧॥ ਸਿਮਰਿ ਮਨਾ ਰਾਮ ਨਾਮੁ ਚਿਤਾਰੇ ॥ ਬਸਿ ਰਹੇ ਹਿਰਦੈ ਗੁਰ ਚਰਨ ਪਿਆਰੇ ॥੧॥ ਰਹਾਉ ॥ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨਾ ॥ ਬੰਧਨ ਕਾਟਿ ਮੁਕਤਿ ਗੁਰਿ ਕੀਨਾ ॥੨॥ ਦੁਖ ਸੁਖ ਕਰਤ ਜਨਮਿ ਫੁਨਿ ਮੂਆ ॥ ਚਰਨ ਕਮਲ ਗੁਰਿ ਆਸ੍ਰਮੁ ਦੀਆ ॥੩॥ ਅਗਨਿ ਸਾਗਰ ਬੂਡਤ ਸੰਸਾਰਾ ॥ ਨਾਨਕ ਬਾਹ ਪਕਰਿ ਸਤਿਗੁਰਿ ਨਿਸਤਾਰਾ ॥੪॥੩॥੮॥ {ਪੰਨਾ 803-804}

ਅਰਥ: ਹੇ (ਮੇਰੇਮਨ! ਧਿਆਨ ਜੋੜ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ। (ਪਰ ਉਹੀ ਮਨੁੱਖ ਹਰਿ-ਨਾਮ ਸਿਮਰ ਸਕਦਾ ਹੈ, ਜਿਸ ਦੇ) ਹਿਰਦੇ ਵਿਚ ਪਿਆਰੇ ਗੁਰੂ ਦੇ ਚਰਨ ਵੱਸੇ ਰਹਿੰਦੇ ਹਨ (ਤਾਂ ਤੇ, ਹੇ ਮਨ! ਤੂੰ ਭੀ ਗੁਰੂ ਦਾ ਆਸਰਾ ਲੈ੧।ਰਹਾਉ।

(ਹੇ ਮਨ!) ਇਹੋ ਜਿਹਾ ਗੁਰੂ ਵੱਡੇ ਭਾਗਾਂ ਨਾਲ ਹੀ ਮਿਲਦਾ ਹੈ, ਜਿਹੜਾ (ਜੀਵਨ ਦੇ ਸਹੀ ਰਸਤੇ ਤੋਂ) ਖੁੰਝੇ ਜਾ ਰਹੇ ਮਨੁੱਖ ਨੂੰ (ਜ਼ਿੰਦਗੀ ਦਾ ਸਹੀ) ਰਸਤਾ ਦੱਸ ਦੇਂਦਾ ਹੈ।੧।

(ਹੇ ਮਨ! ਵੇਖ, ਮਨੁੱਖ ਦਾ) ਮਨ (ਸਦਾਕਾਮ ਵਿਚ ਕ੍ਰੋਧ ਵਿਚ ਲੋਭ ਵਿਚ ਮੋਹ ਵਿਚ ਫਸਿਆ ਰਹਿੰਦਾ ਹੈ। (ਪਰ ਜਦੋਂ ਉਹ ਗੁਰੂ ਦੇ ਸਰਨ ਆਇਆ) , ਗੁਰੂ ਨੇ (ਉਸ ਦੇ ਇਹ ਸਾਰੇ) ਬੰਧਨ ਕੱਟ ਕੇ ਉਸ ਨੂੰ (ਇਹਨਾਂ ਵਿਕਾਰਾਂ ਤੋਂ) ਖ਼ਲਾਸੀ ਦੇ ਦਿੱਤੀ।੨।

ਹੇ ਮਨ! ਦੁੱਖ ਸੁਖ ਕਰਦਿਆਂ ਮਨੁੱਖ ਕਦੇ ਮਰਦਾ ਹੈ ਕਦੇ ਜੀਊ ਪੈਂਦਾ ਹੈ (ਦੁੱਖ ਵਾਪਰਿਆਂ ਸਹਿਮ ਜਾਂਦਾ ਹੈ, ਸੁਖ ਮਿਲਣ ਤੇ ਸੌਖਾ ਸਾਹ ਲੈਣ ਲੱਗ ਪੈਂਦਾ ਹੈ। ਇਸ ਤਰ੍ਹਾਂ ਡੁਬਕੀਆਂ ਲੈਂਦਾ ਮਨੁੱਖ ਜਦੋਂ ਗੁਰੂ ਦੀ ਸਰਨ ਆਇਆ) ਗੁਰੂ ਨੇ ਉਸ ਨੂੰ ਪਰਮਾਤਮਾ ਦੇ ਸੋਹਣੇ ਚਰਨਾਂ ਦਾ ਆਸਰਾ ਦੇ ਦਿੱਤਾ।੩।

ਹੇ ਨਾਨਕ! ਜਗਤ ਤ੍ਰਿਸ਼ਨਾ ਦੀ ਅੱਗ ਦੇ ਸਮੁੰਦਰ ਵਿਚ ਡੁੱਬ ਰਿਹਾ ਹੈ। (ਜੇਹੜਾ ਮਨੁੱਖ ਗੁਰੂ ਦੀ ਸਰਨ ਪਿਆ) ਗੁਰੂ ਨੇ (ਉਸ ਦੀ) ਬਾਂਹ ਫੜ ਕੇ (ਉਸ ਨੂੰ ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘਾ ਦਿੱਤਾ।੪।੩।੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਸੋਰਠਿ ਮਹਲਾ ੫ ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥ {ਪੰਨਾ 621-622}

ਅਰਥ: ਹੇ ਸੰਤ ਜਨੋ! ਪਰਮਾਤਮਾ ਦੇ ਨਾਮ ਵਿਚ (ਜੁੜਿਆਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ। (ਇਸ ਵਾਸਤੇ) ਉਠਦਿਆਂ ਬੈਠਦਿਆਂ ਹਰ ਵੇਲੇ ਹਰਿ-ਨਾਮ ਸਿਮਰਨਾ ਚਾਹੀਦਾ ਹੈ, (ਹਰਿ-ਨਾਮ ਸਿਮਰਨ ਦੀ ਇਹ) ਨੇਕ ਕਮਾਈ ਹਰ ਵੇਲੇ ਕਰਨੀ ਚਾਹੀਦੀ ਹੈ।੧।ਰਹਾਉ।

(ਹੇ ਸੰਤ ਜਨੋ! ਜਦੋਂ ਤੋਂ) ਪੂਰੇ ਗੁਰੂ ਨੇ ਮੇਹਰ ਕੀਤੀ ਹੈ, ਪ੍ਰਭੂ ਨੇ ਸਾਡੀ (ਨਾਮ ਸਿਮਰਨ ਦੀ) ਤਾਂਘ ਪੂਰੀ ਕਰ ਦਿੱਤੀ ਹੈ। (ਨਾਮ ਸਿਮਰਨ ਦੀ ਬਰਕਤਿ ਨਾਲ) ਆਤਮਕ ਇਸ਼ਨਾਨ ਕਰ ਕੇ ਅਸੀ ਅੰਤਰ-ਆਤਮੇ ਟਿਕੇ ਰਹਿੰਦੇ ਹਾਂ। ਆਤਮਕ ਆਨੰਦ ਆਤਮਕ ਖ਼ੁਸ਼ੀਆਂ ਆਤਮਕ ਸੁਖ ਮਾਣ ਰਹੇ ਹਾਂ।੧।

(ਹੇ ਸੰਤ ਜਨੋ! ਸਿਮਰਨ ਕਰਨਾ ਹੀ ਇਨਸਾਨ ਵਾਸਤੇ) ਗੁਰੂ ਦਾ (ਦੱਸਿਆ ਹੋਇਆ ਸਹੀ) ਰਸਤਾ ਹੈ, (ਸਿਮਰਨ ਹੀ) ਧਰਮ ਦੀ ਪਉੜੀ ਹੈ (ਜਿਸ ਦੀ ਰਾਹੀਂ ਮਨੁੱਖ ਪ੍ਰਭੂ-ਚਰਨਾਂ ਵਿਚ ਪਹੁੰਚ ਸਕਦਾ ਹੈ, ਪਰ) ਕੋਈ ਵਿਰਲਾ ਭਾਗਾਂ ਵਾਲਾ (ਇਹ ਪਉੜੀ) ਲੱਭਦਾ ਹੈ। ਜੇਹੜਾ ਮਨੁੱਖ (ਸਿਮਰਨ ਦੀ ਰਾਹੀਂ) ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜਦਾ ਹੈ, ਉਸ ਦੇ ਕ੍ਰੋੜਾਂ ਜਨਮਾਂ ਦੇ ਪਾਪ ਨਾਸ ਹੋ ਜਾਂਦੇ ਹਨ।

ਹੇ ਸੰਤ ਜਨੋ! ਜਿਸ ਪਰਮਾਤਮਾ ਨੇ (ਸਾਰੇ ਸੰਸਾਰ ਵਿਚ ਆਪਣੀ) ਪੂਰੀ ਸੱਤਿਆ ਟਿਕਾ ਰੱਖੀ ਹੈ, ਉਸ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਿਹਾ ਕਰੋ। ਹੇ ਭਾਈ! ਉਹ ਸਾਰੇ ਹੀ ਪ੍ਰਾਣੀ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ, ਜੇਹੜੇ ਸਦਾ-ਥਿਰ ਹਰਿ-ਨਾਮ ਸਿਮਰਨ ਵਾਲੀ ਗੁਰੂ ਦੀ ਸਿੱਖਿਆ ਨੂੰ ਗ੍ਰਹਿਣ ਕਰਦੇ ਹਨ।੩।

ਹੇ ਨਾਨਕ! ਆਖ-ਜੀਵਨ ਦੇ ਰਸਤੇ ਵਿਚੋਂ ਸਾਰੀਆਂ) ਰੁਕਾਵਟਾਂ ਦੂਰ ਕਰਨ ਵਾਲਾ, ਸਾਰੇ ਦੁੱਖ ਨਾਸ ਕਰਨ ਵਾਲਾ ਹਰਿ-ਨਾਮ ਗੁਰੂ ਨੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪੱਕਾ ਕਰ ਦਿੱਤਾ, ਉਹਨਾਂ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਉਹ ਸਾਰੇ ਪਵਿਤ੍ਰ ਜੀਵਨ ਵਾਲੇ ਬਣ ਜਾਂਦੇ ਹਨ, ਉਹ ਆਤਮਕ ਆਨੰਦ ਨਾਲ ਅੰਤਰ-ਆਤਮੇ ਟਿਕੇ ਰਹਿੰਦੇ ਹਨ।੪।੩।੫੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਧਨਾਸਰੀ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥ {ਪੰਨਾ 687-688}

ਅਰਥ: ਮੈਂ (ਭੀਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ (ਪਰ ਮੇਰੇ ਵਾਸਤੇ ਪਰਮਾਤਮਾ ਦਾ) ਨਾਮ (ਹੀ) ਤੀਰਥ ਹੈ। ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ (ਮੇਰੇ ਵਾਸਤੇ) ਤੀਰਥ ਹੈ (ਕਿਉਂਕਿ ਇਸ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ। ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ। ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ (ਅਰਦਾਸ ਕਰਦਾ ਹਾਂ-) ਹੇ ਧਰਤੀ ਦੇ ਆਸਰੇ ਪ੍ਰਭੂ! ਮੈਨੂੰ ਆਪਣਾ ਨਾਮਦੇਹ। ਜਗਤ (ਵਿਕਾਰਾਂ ਵਿਚ) ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ (ਇਹਨਾਂ ਰੋਗਾਂ ਦਾ) ਇਲਾਜ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ (ਮਨ ਨੂੰ ਵਿਕਾਰਾਂ ਦੀ) ਮੈਲ ਲੱਗ ਜਾਂਦੀ ਹੈ। ਗੁਰੂ ਦਾ ਪਵਿਤ੍ਰ ਸ਼ਬਦ (ਮਨੁੱਖ ਨੂੰ) ਸਦਾ (ਆਤਮਕ) ਚਾਨਣ (ਦੇਂਦਾ ਹੈ, ਇਹੀ) ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ।੧।

ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਫਿਰ ਤੀਰਥ ਆਦਿਕਾਂ ਤੇ ਜਾ ਕੇ) ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ। ਪਰਮਾਤਮਾ ਦੇ ਗੁਣਾਂ ਦਾ ਹਾਰ (ਹਿਰਦੇ ਵਿਚ) ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ।

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ (ਆਪਣੇ ਮਨ ਨੂੰ ਵਿਕਾਰਾਂ ਵਲੋਂ) ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, (ਹੋਰਨਾਂ ਨੂੰ ਭੀ) ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ (ਦੇ ਚੱਕਰਵਿਚ ਨਹੀਂ ਆਉਂਦਾ। ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ (ਸਾਰੇ) ਦੁੱਖ ਪਾਪ ਦੂਰ ਕਰ ਲੈਂਦਾ ਹੈ।

ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ (ਪ੍ਰਭੂ) ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ।੨।

ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ-ਇਹੀ ਉਹ ਤੀਰਥ-ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ।

(ਹੇ ਭਾਈ!) ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ। ਮਿੱਤਰ-ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ।੩।

ਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ। (ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ) ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ (ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੀ ਰਾਹੀਂ ਸਮਝਾਏ। ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ।

ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ।

(ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ) ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ। ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ {ਪੰਨਾ 628}

ਅਰਥ: ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ।

(ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ੧।

ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।

ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩।

(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਵਡਹੰਸੁ ਮਹਲਾ ੪ ਘੋੜੀਆ    ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ {ਪੰਨਾ 575}

ਅਰਥ: ਹੇ ਭਾਈ! ਮਨੁੱਖ ਦੀ) ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ ਨੂੰ) ਪਰਮਾਤਮਾ ਨੇ ਪੈਦਾ ਕੀਤਾ ਹੈ। ਮਨੁੱਖਾ ਜਨਮ ਭਾਗਾਂ ਵਾਲਾ ਹੈ (ਜਿਸ ਵਿਚ ਇਹ ਕਾਂਇਆਂ ਮਿਲਦੀ ਹੈ) ਚੰਗੀ ਕਿਸਮਤਿ ਨਾਲ ਹੀ (ਜੀਵ ਨੇ ਇਹ ਕਾਂਇਆਂ) ਲੱਭੀ ਹੈ। ਹੇ ਭਾਈ! ਮਨੁੱਖਾ ਜਨਮ ਵੱਡੀ ਕਿਸਮਤਿ ਨਾਲ ਹੀ ਲੱਭਦਾ ਹੈ। ਪਰ ਉਸੇ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਮਨੁੱਖ ਦੀ ਕਾਂਇਆਂ ਹਰਿ-ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ।

ਹੇ ਭਾਈ! ਇਹ ਕਾਂਇਆਂ ਸੋਹਣੀ ਹੈ ਕਿਉਂਕਿ ਇਸ ਕਾਂਇਆਂ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਸਕਦਾ ਹਾਂ, ਹਰਿ-ਨਾਮ ਦੀ ਬਰਕਤਿ ਨਾਲ ਇਹ ਕਾਂਇਆਂ ਸੋਹਣੀ ਬਣ ਜਾਂਦੀ ਹੈ। ਹੇ ਭਾਈ! ਉਸੇ ਵੱਡੇ ਭਾਗਾਂ ਵਾਲੇ ਮਨੁੱਖ ਨੇ ਹੀ ਇਹ ਕਾਂਇਆਂ ਪ੍ਰਾਪਤ ਕੀਤੀ ਸਮਝ, ਪਰਮਾਤਮਾ ਦਾ ਨਾਮ ਜਿਸ ਮਨੁੱਖ ਦਾ ਮਿੱਤਰ ਬਣ ਜਾਂਦਾ ਹੈ। ਹੇ ਦਾਸ ਨਾਨਕ! ਨਾਮ ਸਿਮਰਨ ਵਾਸਤੇ ਹੀ ਇਹ ਕਾਂਇਆਂ) ਪਰਮਾਤਮਾ ਨੇ ਪੈਦਾ ਕੀਤੀ ਹੈ।੧।

ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ {ਪੰਨਾ 575}

ਅਰਥ: ਹੇ ਭਾਈ! ਪਰਮਾਤਮਾ ਦੇ ਗੁਣਾਂ ਨੂੰ ਵਿਚਾਰ ਕੇ ਮੈਂ (ਆਪਣੇ ਸਰੀਰ-ਘੋੜੀ ਉਤੇ, ਸਿਫ਼ਤਿ-ਸਾਲਾਹ ਦੀ) ਕਾਠੀ ਪਾਂਦਾ ਹਾਂ, (ਉਸ ਕਾਠੀ ਵਾਲੀ ਘੋੜੀ ਉਤੇ) ਚੜ੍ਹ ਕੇ (ਕਾਂਇਆਂ ਨੂੰ ਵੱਸ ਵਿਚ ਕਰ ਕੇ) ਮੈਂ ਇਸ ਔਖੇ (ਤਰੇ ਜਾਣ ਵਾਲੇਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹਾਂ।

(ਹੇ ਭਾਈ! ਕੋਈ ਵਿਰਲਾਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹੀਇਸ ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ (ਕਿਉਂਕਿ ਇਸ ਵਿਚ ਵਿਕਾਰਾਂ ਦੀਆਂ) ਬੇਅੰਤ ਲਹਿਰਾਂ ਪੈ ਰਹੀਆਂ ਹਨ। ਕੋਈ ਵਿਰਲਾ ਵੱਡੇ ਭਾਗਾਂ ਵਾਲਾ ਮਨੁੱਖ ਹਰਿ-ਨਾਮ ਦੇ ਜਹਾਜ਼ ਵਿਚ ਚੜ੍ਹ ਕੇ ਪਾਰ ਲੰਘਦਾ ਹੈ, ਗੁਰੂ-ਮਲਾਹ ਆਪਣੇ ਸ਼ਬਦ ਵਿਚ ਜੋੜ ਕੇ ਪਾਰ ਲੰਘਾ ਲੈਂਦਾ ਹੈ।

ਹੇ ਨਾਨਕ! ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਹਰਿ ਨਾਮ-ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਮਨੁੱਖ ਉਹ ਉੱਚਾ ਤੇ ਸੁੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ਜਿਥੇ ਵਾਸਨਾ ਪੋਹ ਨਹੀਂ ਸਕਦੀ।੨।

ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥ {ਪੰਨਾ 575}

ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਪੱਕੀ ਕਰ ਦਿੱਤੀ, ਉਸ ਨੇ ਇਹ ਸੂਝ (ਆਪਣੀ ਕਾਂਇਆਂ-ਘੋੜੀ ਦੇ) ਮੂੰਹ ਵਿਚ (ਮਾਨੋ) ਲਗਾਮ ਦੇ ਦਿੱਤੀ ਹੈ। ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਪੈਦਾ ਹੁੰਦਾ ਹੈ, ਇਹ ਪਿਆਰ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ (ਮਾਨੋ) ਚਾਬੁਕ ਮਾਰਦਾ ਰਹਿੰਦਾ ਹੈ। ਹਿਰਦੇ ਵਿਚ ਪੈਦਾ ਹੋਇਆ ਹਰਿ-ਨਾਮ ਦਾ ਪ੍ਰੇਮ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ ਚਾਬੁਕ ਮਾਰਦਾ ਰਹਿੰਦਾ ਹੈ, ਤੇ, ਆਪਣੇ ਮਨ ਨੂੰ ਵੱਸ ਵਿਚ ਕਰੀ ਰੱਖਦਾ ਹੈ। ਪਰ, ਇਹ ਮਨ ਗੁਰੂ ਦੀ ਸਰਨ ਪਿਆਂ ਹੀ ਜਿੱਤਿਆ ਜਾ ਸਕਦਾ ਹੈ। ਉਹ ਮਨੁੱਖ ਗੁਰੂ ਦਾ ਸ਼ਬਦ ਪ੍ਰਾਪਤ ਕਰਦਾ ਹੈ, ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਂਦਾ ਰਹਿੰਦਾ ਹੈ, ਤੇ (ਜਤ, ਧੀਰਜ ਆਦਿਕ ਦੀ ਕੁਠਾਲੀ ਵਿਚਅੱਲ੍ਹੜ ਮਨ ਨੂੰ ਘੜ ਲੈਂਦਾ ਹੈ (ਸੁਚੱਜਾ ਬਣਾ ਲੈਂਦਾ ਹੈ। ਗੁਰੂ ਦੀ ਜਿਹੜੀ ਬਾਣੀ ਉਚਾਰੀ ਹੋਈ ਹੈ ਇਸ ਨੂੰ ਆਪਣੇ ਕੰਨਾਂ ਨਾਲ ਸੁਣ ਕੇ (ਭਾਵ, ਗਹੁ ਨਾਲ ਸੁਣ ਕੇ ਉਹ ਮਨੁੱਖ ਆਪਣੇ ਅੰਦਰ) ਪਰਮਾਤਮਾ ਦਾ ਪਿਆਰ ਪੈਦਾ ਕਰਦਾ ਹੈ, ਤੇ ਇਸ ਤਰ੍ਹਾਂ ਕਾਂਇਆਂ-ਘੋੜੀ ਉਤੇ ਸਵਾਰ ਹੁੰਦਾ ਹੈ (ਕਾਂਇਆਂ ਨੂੰ ਵੱਸ ਕਰਦਾ ਹੈ। ਹੇ ਦਾਸ ਨਾਨਕ! ਇਹ ਮਨੁੱਖਾ ਜੀਵਨਬੜਾ ਔਖਾ ਪੈਂਡਾ ਹੈ, (ਗੁਰੂ ਸਰਨ ਪਏ ਮਨੁੱਖ ਨੂੰ) ਪਾਰ ਲੰਘਾ ਲੈਂਦਾ ਹੈ।੩।

ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥ {ਪੰਨਾ 575}

ਅਰਥ: ਹੇ ਭਾਈ! ਇਹ ਮਨੁੱਖਾ ਸਰੀਰ-ਘੋੜੀ ਪਰਮਾਤਮਾ ਨੇ ਪੈਦਾ ਕੀਤੀ ਹੈ (ਕਿ ਇਸ ਘੋੜੀ ਉਤੇ ਚੜ੍ਹ ਕੇ ਜੀਵ ਜੀਵਨ-ਸਫ਼ਰ ਨੂੰ ਸਫਲਤਾ ਨਾਲ ਤੈ ਕਰੇ, ਸੋ) ਜਿਸ (ਸਰੀਰ-ਘੋੜੀ) ਦੀ ਰਾਹੀਂ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ, ਉਹ ਧੰਨ ਹੈ, ਉਸ ਨੂੰ ਸ਼ਾਬਾਸ਼ ਮਿਲਦੀ ਹੈ, (ਇਸ ਦੀ ਰਾਹੀਂ) ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ ਉੱਘੜ ਪੈਂਦਾ ਹੈ।

ਹੇ ਭਾਈ! ਇਸ ਸੋਹਣੀ ਕਾਂਇਆਂ-ਘੋੜੀ ਉਤੇ ਚੜ੍ਹ, (ਇਹ ਘੋੜੀਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦੀ ਹੈ, (ਇਸ ਦੀ ਰਾਹੀਂ) ਗੁਰੂ ਦੀ ਸਰਨ ਪੈ ਕੇ ਪਰਮ ਆਨੰਦ ਦੇ ਮਾਲਕ ਪਰਮਾਤਮਾ ਨੂੰ ਮਿਲ।

ਪੂਰਨ ਪਰਮਾਤਮਾ ਨੇ ਜਿਸ ਜੀਵ-ਇਸਤ੍ਰੀ ਦਾ ਵਿਆਹ ਰਚਾ ਦਿੱਤਾ (ਜਿਸ ਜਿੰਦ-ਵਹੁਟੀ ਨੂੰ ਆਪਣੇ ਨਾਲ ਮਿਲਾਣ ਦਾ ਢੋ ਢੁਕਾ ਦਿੱਤਾ) , ਸਤ ਸੰਗੀਆਂ ਨਾਲ ਮਿਲ ਕੇ (ਮਾਨੋ, ਉਸ ਦੀਜੰਞ ਆ ਗਈ। ਹੇ ਦਾਸ ਨਾਨਕ! ਸੰਤ ਜਨਾਂ ਨੂੰ ਮਿਲ ਕੇ ਉਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ (ਦਾ ਮਿਲਾਪ) ਹਾਸਲ ਕਰ ਲਿਆ, ਉਸ ਨੇ ਆਤਮਕ ਆਨੰਦ ਲੱਭ ਲਿਆ, ਉਸ ਦੇ ਅੰਦਰ ਆਤਮਕ ਸ਼ਾਦੀਆਨੇ ਵੱਜ ਪਏ।੪।੧।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥ {ਪੰਨਾ 705-706}

ਅਰਥ: ਸੰਤ ਜਨ ਉਸ ਸਰਬ-ਵਿਆਪਕ ਪਰਮੇਸਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ ਥਾਂ ਮੌਜੂਦ ਹੈਹੁਣ ਭੀ ਸਰਬ-ਵਿਆਪਕ ਹੈ ਤੇ ਅਖ਼ੀਰ ਵਿਚ ਭੀ ਹਰ ਥਾਂ ਹਾਜ਼ਰ ਨਾਜ਼ਰ ਰਹੇਗਾ। ਹੇ ਨਾਨਕ! ਉਹ ਜਗਤ ਦਾ ਮਾਲਕ ਪ੍ਰਭੂ ਸਭ ਪਾਪਾਂ ਦੇ ਨਾਸ ਕਰਨ ਵਾਲਾ ਹੈ।੧।

ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰਨਾ ਚਾਹੀਦਾ ਹੈ ਜੋ (ਹਰ ਥਾਂ) ਆਪ ਹੀ ਵੇਖਣ ਵਾਲਾ ਹੈ, ਆਪ ਹੀ ਸੁਣਨ ਵਾਲਾ ਹੈ ਤੇ ਆਪ ਹੀ ਸੁਣਾਉਣ ਵਾਲਾ ਹੈ। ਹੇ ਨਾਨਕ! ਉਸ ਹਰੀ ਦੀ ਪਿਆਰੀ ਯਾਦ ਵਿਚ ਲੀਨ ਹੋ ਜਾ ਜੋ ਸਭ ਥਾਈਂ ਮੌਜੂਦ ਹੈ।੨।

ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥ {ਪੰਨਾ 706}

ਅਰਥ: ਜੋ ਪ੍ਰਭੂ ਮਾਇਆ ਤੋਂ ਨਿਰਲੇਪ ਹੈ ਸਿਰਫ਼ ਉਸ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹੀ ਸਭ ਦੇ ਅੰਦਰ ਮੌਜੂਦ ਹੈ। ਉਹ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਸਭ ਕਿਸਮ ਦੀ ਤਾਕਤ ਵਾਲਾ ਹੈ, (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਹ ਪ੍ਰਭੂ ਕਰਦਾ ਹੈ। ਇਕ ਪਲਕ ਵਿਚ (ਜੀਵਾਂ ਨੂੰ) ਪੈਂਦਾ ਕਰ ਕੇ ਨਾਸ ਕਰ ਦੇਂਦਾ ਹੈ, ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ। ਸਭ ਦੇਸਾਂ ਵਿਚ, ਸਾਰੇ ਬ੍ਰਹਮੰਡ ਵਿਚ, ਹੇਠਲੀ ਧਰਤੀ, ਜਜ਼ੀਰਿਆਂ ਵਿਚ, ਸਾਰੇ ਹੀ ਜਗਤ ਵਿਚ ਉਹ ਪ੍ਰਭੂ ਵਿਆਪਕ ਹੈ।

ਜਿਸ ਮਨੁੱਖ ਨੂੰ (ਇਹਸਮਝ ਆਪ ਪ੍ਰਭੂ ਦੇਂਦਾ ਹੈ, ਉਸ ਨੂੰ ਸਮਝ ਪੈਂਦੀ ਹੈ ਤੇ ਉਹ ਮਨੁੱਖ ਪਵਿਤ੍ਰ ਹੋ ਜਾਂਦਾ ਹੈ।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥ {ਪੰਨਾ 691}

ਅਰਥ: ਮੈਂ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹਾਂ।੧।ਰਹਾਉ।

ਹੇ ਪ੍ਰਭੂ! ਬ੍ਰਹਮਾ ਦੇ ਪੁੱਤਰਾਂ) ਸਨਕ, ਸਨੰਦ ਅਤੇ ਸ਼ਿਵ ਜੀ ਵਰਗਿਆਂ ਨੇ ਤੇਰਾ ਭੇਦ ਨਹੀਂ ਪਾਇਆ; (ਵਿਸ਼ਨੂ ਦੇ ਭਗਤ) ਸ਼ੇਸ਼ਨਾਗ ਨੇ ਤੇਰੇ (ਦਿਲ ਦਾ) ਰਾਜ਼ ਨਹੀਂ ਸਮਝਿਆ।੧।

(ਸ੍ਰੀ ਰਾਮ ਚੰਦਰ ਜੀ ਦੇ ਸੇਵਕ) ਹਨੂਮਾਨ ਵਰਗੇ ਨੇ, (ਵਿਸ਼ਨੂ ਦੇ ਸੇਵਕ ਤੇ ਪੰਛੀਆਂ ਦੇ ਰਾਜੇ) ਗਰੁੜ ਵਰਗਿਆਂ ਨੇ, ਦੇਵਤਿਆਂ ਦੇ ਰਾਜੇ ਇੰਦਰ ਨੇ, ਵੱਡੇ ਵੱਡੇ ਰਾਜਿਆਂ ਨੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ।੨।

ਚਾਰ ਵੇਦ, (ਅਠਾਰਾਂਸਿਮ੍ਰਿਤੀਆਂ, (ਅਠਾਰਾਂ) ਪੁਰਾਣ-(ਇਹਨਾਂ ਦੇ ਕਰਤਾ ਬ੍ਰਹਮਾ, ਮਨੂ ਤੇ ਹੋਰ ਰਿਸ਼ੀਆਂ) ਨੇ ਤੈਨੂੰ ਨਹੀਂ ਸਮਝਿਆਵਿਸ਼ਨੂ ਤੇ ਲੱਛਮੀ ਨੇ ਭੀ ਤੇਰਾ ਅੰਤ ਨਹੀਂ ਪਾਇਆ।੩।

ਕਬੀਰ ਆਖਦਾ ਹੈ-(ਬਾਕੀ ਸਾਰੀ ਸ੍ਰਿਸ਼ਟੀ ਦੇ ਲੋਕ ਪ੍ਰਭੂ ਨੂੰ ਛੱਡ ਕੇ ਹੋਰ ਹੋਰ ਪਾਸੇ ਭਟਕਦੇ ਰਹੇ) ਇੱਕ ਉਹ ਮਨੁੱਖ ਭਟਕਦਾ ਨਹੀਂ, ਜੋ (ਸੰਤਾਂ ਦੀ) ਚਰਨੀਂ ਲੱਗ ਕੇ ਪਰਮਾਤਮਾ ਦੀ ਸ਼ਰਨ ਵਿਚ ਟਿਕਿਆ ਰਹਿੰਦਾ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਤਿਲੰਗ ਮਹਲਾ ੧ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩ {ਪੰਨਾ 721-722}

ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂਰਹਾਉ

ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ

(ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ

ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ

ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਸੋਰਠਿ ਮਹਲਾ ੩ ॥ ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥ ਹਰਿ ਕੇ ਦਾਸ ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥ ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥ ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥ ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥ ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥ ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥ ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥ {ਪੰਨਾ 601-602}

ਅਰਥ: ਹੇ ਭਾਈ! ਪਰਮਾਤਮਾ ਦੇ ਭਗਤ ਸੁਖੀ ਜੀਵਨ ਬਿਤੀਤ ਕਰਦੇ ਹਨ। ਪਰਮਾਤਮਾ ਆਪ ਉਹਨਾਂ ਦੇ ਜਨਮਾਂ ਜਨਮਾਂ ਦੇ ਦੁੱਖ ਪਾਪ ਕੱਟ ਦੇਂਦਾ ਹੈ, ਤੇ, ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ।ਰਹਾਉ।

ਹੇ ਭਾਈ! ਉਹੀ ਮਨੁੱਖ ਗੁਰੂ ਦਾ ਸਿੱਖ ਹੈ, ਗੁਰੂ ਦਾ ਮਿੱਤਰ ਹੈ, ਗੁਰੂ ਦਾ ਰਿਸ਼ਤੇਦਾਰ ਹੈ, ਜੇਹੜਾ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ। ਪਰ, ਜੇਹੜਾ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿੱਛੁੜ ਕੇ ਦੁਖ ਸਹਾਰਦਾ ਹੈ। ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ ਮੁੜ ਮੁੜ (ਦੁੱਖੀ ਹੋ ਕੇ) ਪਛੁਤਾਂਦਾ ਹੈ।੧।

ਹੇ ਭਾਈ! ਗੁਰੂ ਦੀ ਰਜ਼ਾ ਵਿਚ ਤੁਰਨ ਤੋਂ ਬਿਨਾ) ਇਹ (ਆਪਣਾ) ਪਰਵਾਰ ਭੀ ਜਿੰਦ ਵਾਸਤੇ ਨਿਰਾ ਮੋਹ ਦੇ ਬੰਧਨ ਬਣ ਜਾਂਦਾ ਹੈ, (ਤਾਂਹੀਏਂ) ਜਗਤ (ਗੁਰੂ ਤੋਂਭਟਕ ਕੇ ਕੁਰਾਹੇ ਪਿਆ ਰਹਿੰਦਾ ਹੈ। ਗੁਰੂ ਦੀ ਸਰਨ ਆਉਣ ਤੋਂ ਬਿਨਾ ਇਹ ਬੰਧਨ ਟੁੱਟਦੇ ਨਹੀਂ। ਗੁਰੂ ਦੀ ਸਰਨ ਪੈਣ ਵਾਲਾ ਮਨੁੱਖ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾਣ ਦਾ ਰਸਤਾ ਲੱਭ ਲੈਂਦਾ ਹੈ। ਜੇਹੜੇ ਮਨੁੱਖ ਨਿਰੇ ਦੁਨੀਆ ਦੇ ਕੰਮ-ਧੰਧੇ ਹੀ ਕਰਦੇ ਹਨ, ਪਰ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ।੨।

ਹੇ ਭਾਈ! 'ਮੈਂ ਵੱਡਾ ਹਾਂ', 'ਇਹ ਧਨ ਆਦਿਕ ਮੇਰਾ ਹੈ'-ਇਸ ਵਿਚ ਹੀ ਜਗਤ ਉਲਝਿਆ ਪਿਆ ਹੈ (ਉਂਞ) ਕੋਈ ਭੀ ਕਿਸੇ ਦਾ (ਸਦਾ ਦਾ ਸਾਥੀ) ਨਹੀਂ ਬਣ ਸਕਦਾ। ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਤੇ, ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰੀ ਰੱਖਦੇ ਹਨ, ਉਹਨਾਂ ਦਾ (ਆਤਮਕ) ਨਿਵਾਸ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ। ਜੇਹੜਾ ਮਨੁੱਖ ਇਸ ਜੀਵਨ ਵਿਚ ਹੀ (ਇਸ ਭੇਤ ਨੂੰਸਮਝਦਾ ਹੈ, ਉਹ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਪਰਮਾਤਮਾ ਉਸ ਮਨੁੱਖ ਦਾ ਸਹਾਈ ਬਣਿਆ ਰਹਿੰਦਾ ਹੈ।੩।

ਹੇ ਭਾਈ! ਗੁਰੂ ਹਰ ਵੇਲੇ ਹੀ ਦਇਆਵਾਨ ਰਹਿੰਦਾ ਹੈ (ਮਾਇਆ-ਵੇੜ੍ਹਿਆ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ) ਕਿਸਮਤਿ ਤੋਂ ਬਿਨਾ (ਗੁਰੂ ਪਾਸੋਂ) ਕੀਹ ਮਿਲੇਗੁਰੂ ਸਭਨਾਂ ਨੂੰ ਇਕ ਪਿਆਰ ਦੀ ਨਿਗਾਹ ਨਾਲ ਵੇਖਦਾ ਹੈ। (ਪਰ ਸਾਡੀ ਜੀਵਾਂ ਦੀ) ਜਿਹੋ ਜਿਹੀ ਭਾਵਨਾ ਹੁੰਦੀ ਹੈ ਉਹੋ ਜਿਹਾ ਫਲ (ਸਾਨੂੰ ਗੁਰੂ ਪਾਸੋਂ) ਮਿਲ ਜਾਂਦਾ ਹੈ। ਹੇ ਨਾਨਕ! ਜੇ ਗੁਰੂ ਦੀ ਸਰਨ ਪੈ ਕੇ ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਲਈਏ, ਤਾਂ ਪਰਮਾਤਮਾ ਦਾ ਨਾਮ ਮਨ ਵਿਚ ਆ ਵੱਸਦਾ ਹੈ।੪।੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥ {ਪੰਨਾ 651}

ਅਰਥ: ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ।

ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥ {ਪੰਨਾ 651}

ਅਰਥ: ਹੇ ਨਾਨਕ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ।੧।

ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥ {ਪੰਨਾ 651-652}

ਅਰਥ: ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੁੰਦੀ ਹੈ। ਹੇ ਨਾਨਕ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ੨।

ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥ {ਪੰਨਾ 652}

ਅਰਥ: ਹੇ ਹਰੀ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ, ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ।

ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥ {ਪੰਨਾ 652}

ਅਰਥ: ਮੈਂ ਉਹਨਾਂ ਤੋਂ ਕੁਰਬਾਨ ਹਾਂਜੋ ਦਿਨ ਰਾਤ ਹਰੀ-ਨਾਮ ਜਪਦੇ ਹਨ, ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ।

ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥ {ਪੰਨਾ 652}

ਅਰਥ: ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂਜਿਸ ਨੇ ਮੈਨੂੰ ਪਿਆਰਾ ਸੱਜਣ ਪ੍ਰਭੂ ਸਾਥੀ ਮਿਲਾ ਦਿੱਤਾ ਹੈ।੨੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਰਾਗੁ ਗੂਜਰੀ ਵਾਰ ਮਹਲਾ ੫    ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੫ ॥ ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥ ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥ ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥ ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥ ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥ {ਪੰਨਾ 517}

ਅਰਥ: ਜੇ ਆਪਣੇ ਗੁਰੂ (ਦੇ ਪਿਆਰ) ਵਿਚ ਰੰਗੇ ਜਾਈਏ ਤਾਂ (ਪ੍ਰਭੂ ਦੀ) ਹਜ਼ੂਰੀ ਵਿਚ ਥਾਂ ਮਿਲਦਾ ਹੈ। ਮਨ ਵਿਚ ਗੁਰੂ ਨੂੰ ਯਾਦ ਕਰਨਾ, ਜੀਭ ਨਾਲ ਗੁਰੂ ਦਾ ਨਾਮ ਜਪਣਾ, ਅੱਖਾਂ ਨਾਲ ਗੁਰੂ ਨੂੰ ਵੇਖਣਾ, ਕੰਨਾਂ ਨਾਲ ਗੁਰੂ ਦਾ ਨਾਮ ਸੁਣਨਾ-ਇਹ ਦਾਤਿ, ਆਖ, ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦੇਂਦਾ ਹੈ ਜਿਸ ਉਤੇ ਮੇਹਰ ਕਰਦਾ ਹੈ, ਅਜੇਹੇ ਬੰਦੇ ਜਗਤ ਵਿਚ ਸ੍ਰੇਸ਼ਟ ਅਖਵਾਉਂਦੇ ਹਨ, (ਪਰ ਅਜੇਹੇ ਹੁੰਦੇ) ਕੋਈ ਵਿਰਲੇ ਵਿਰਲੇ ਹਨ।੧।

ਮਃ ੫ ॥ ਰਖੇ ਰਖਣਹਾਰਿ ਆਪਿ ਉਬਾਰਿਅਨੁ ॥ ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥ ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥ ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥ ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥ ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥ ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥੨॥ {ਪੰਨਾ 517}

ਅਰਥ: ਰੱਖਿਆ ਕਰਨ ਵਾਲੇ ਪਰਮਾਤਮਾ ਨੇ ਜਿਨ੍ਹਾਂ ਬੰਦਿਆਂ ਦੀ ਮਦਦ ਕੀਤੀ, ਉਹਨਾਂ ਨੂੰ ਉਸ ਨੇ ਆਪ (ਵਿਕਾਰਾਂ ਤੋਂ) ਬਚਾ ਲਿਆ ਹੈ, ਉਹਨਾਂ ਨੂੰ ਗੁਰੂ ਦੀ ਪੈਰੀਂ ਪਾ ਕੇ ਉਹਨਾਂ ਦੇ ਸਾਰੇ ਕੰਮ ਉਸ ਨੇ ਸਵਾਰ ਦਿੱਤੇ ਹਨ, ਜਿਨ੍ਹਾਂ ਉਤੇ ਪ੍ਰਭੂ ਆਪ ਦਿਆਲ ਹੋਇਆ ਹੈ, ਉਹਨਾਂ ਨੂੰ ਉਸ ਨੇ (ਆਪਣੇ) ਮਨੋਂ ਵਿਸਾਰਿਆ ਨਹੀਂ, ਉਹਨਾਂ ਨੂੰ ਗੁਰਮੁਖਾਂ ਦੀ ਸੰਗਤਿ ਵਿਚ (ਰੱਖ ਕੇਸੰਸਾਰ-ਸਮੁੰਦਰ ਤਰਾ ਦਿੱਤਾ।

ਜੋ ਉਸ ਦੇ ਚਰਨਾਂ ਤੋਂ ਟੁੱਟੇ ਹੋਏ ਹਨ, ਜੋ ਨਿੰਦਾ ਕਰਦੇ ਰਹਿੰਦੇ ਹਨ, ਜੋ ਗੰਦੇ ਆਚਰਨ ਵਾਲੇ ਹਨ, ਉਹਨਾਂ ਨੂੰ ਇਕ ਪਲ ਵਿਚ ਉਸ ਨੇ ਮਾਰ ਮੁਕਾਇਆ ਹੈ।

ਨਾਨਕ ਦੇ ਮਨ ਵਿਚ ਭੀ ਉਸ ਮਾਲਕ ਦਾ ਆਸਰਾ ਹੈ ਜਿਸ ਨੂੰ ਸਿਮਰਿਆਂ ਸੁਖ ਮਿਲਦਾ ਹੈ ਤੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ।੨।

ਪਉੜੀ ॥ ਅਕੁਲ ਨਿਰੰਜਨ ਪੁਰਖੁ ਅਗਮੁ ਅਪਾਰੀਐ ॥ ਸਚੋ ਸਚਾ ਸਚੁ ਸਚੁ ਨਿਹਾਰੀਐ ॥ ਕੂੜੁ ਨ ਜਾਪੈ ਕਿਛੁ ਤੇਰੀ ਧਾਰੀਐ ॥ ਸਭਸੈ ਦੇ ਦਾਤਾਰੁ ਜੇਤ ਉਪਾਰੀਐ ॥ ਇਕਤੁ ਸੂਤਿ ਪਰੋਇ ਜੋਤਿ ਸੰਜਾਰੀਐ ॥ ਹੁਕਮੇ ਭਵਜਲ ਮੰਝਿ ਹੁਕਮੇ ਤਾਰੀਐ ॥ ਪ੍ਰਭ ਜੀਉ ਤੁਧੁ ਧਿਆਏ ਸੋਇ ਜਿਸੁ ਭਾਗੁ ਮਥਾਰੀਐ ॥ ਤੇਰੀ ਗਤਿ ਮਿਤਿ ਲਖੀ ਨ ਜਾਇ ਹਉ ਤੁਧੁ ਬਲਿਹਾਰੀਐ ॥੧॥ {ਪੰਨਾ 518}

ਅਰਥ: ਹੇ ਪਰਮਾਤਮਾ! ਤੇਰੀ ਕੋਈ ਖ਼ਾਸ ਕੁਲ ਨਹੀਂ, ਮਾਇਆ ਦੀ ਕਾਲਖ਼ ਤੈਨੂੰ ਨਹੀਂ ਲੱਗ ਸਕਦੀਸਭ ਵਿਚ ਮੌਜੂਦ ਹੈਂ, ਅਪਹੁੰਚ ਤੇ ਬੇਅੰਤ ਹੈਂਤੂੰ ਸਦਾ ਹੀ ਕਾਇਮ ਰਹਿਣ ਵਾਲਾ ਤੇ ਸੱਚ-ਮੁਚ ਹਸਤੀ ਵਾਲਾ ਵੇਖਣ ਵਿਚ ਆਉਂਦਾ ਹੈਂ, ਸਾਰੀ ਸ੍ਰਿਸ਼ਟੀ ਤੇਰੀ ਹੀ ਰਚੀ ਹੋਈ ਹੈ (ਇਸ ਵਿਚ ਭੀ) ਕੋਈ ਚੀਜ਼ ਫ਼ਰਜ਼ੀ (ਭਾਵ, ਮਨਘੜਤ) ਨਹੀਂ ਜਾਪਦੀ।

(ਜਿਤਨੀ ਭੀ) ਸ੍ਰਿਸ਼ਟੀ ਪ੍ਰਭੂ ਨੇ ਪੈਦਾ ਕੀਤੀ ਹੈ (ਇਸ ਵਿਚ) ਸਭ ਜੀਵਾਂ ਨੂੰ ਦਾਤਾਰ ਪ੍ਰਭੂ (ਦਾਤਾਂ) ਦੇਂਦਾ ਹੈਸਭ ਨੂੰ ਇੱਕੋ ਹੀ (ਹੁਕਮ-ਰੂਪ) ਧਾਗੇ ਵਿਚ ਪ੍ਰੋ ਕੇ (ਸਭ ਵਿਚ ਉਸ ਨੇ ਆਪਣੀ) ਜੋਤਿ ਮਿਲਾਈ ਹੋਈ ਹੈਆਪਣੇ ਹੁਕਮ ਅੰਦਰ ਹੀ (ਉਸ ਨੇ ਜੀਵਾਂ ਨੂੰ) ਸੰਸਾਰ-ਸਮੁੰਦਰ ਵਿਚ (ਫਸਾਇਆ ਹੋਇਆ ਹੈ ਤੇ) ਹੁਕਮ ਅੰਦਰ ਹੀ (ਇਸ ਵਿਚੋਂਤਾਰਦਾ ਹੈ।

ਹੇ ਪ੍ਰਭੂ ਜੀ! ਤੈਨੂੰ ਉਹੀ ਮਨੁੱਖ ਸਿਮਰਦਾ ਹੈ ਜਿਸ ਦੇ ਮੱਥੇ ਤੇ ਭਾਗ ਹੋਵੇਇਹ ਗੱਲ ਬਿਆਨ ਨਹੀਂ ਕੀਤੀ ਜਾ ਸਕਦੀ ਕਿ ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ, ਮੈਂ ਤੈਥੋਂ ਸਦਕੇ ਹਾਂ।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ {ਪੰਨਾ 609}

ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ।

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।

ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।

(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩।

ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਧਨਾਸਰੀ ਮਹਲਾ ੫ ॥ ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥ ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥ ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥ ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥ ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥ ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥ {ਪੰਨਾ 675}

ਅਰਥ: ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦਾ ਨਾਮ ਜਪਿਆ ਕਰ। ਇਹਨਾਂ ਜਤਨਾਂ ਨਾਲ ਹੀ ਸੰਸਾਰ ਦੇ ਝੰਬੇਲਿਆਂ ਦੀ ਫਾਹੀ ਕੱਟ। (ਮੈਨੂੰ ਇਸ ਤੋਂ ਬਿਨਾ) ਹੋਰ ਕੋਈ ਜੁਗਤਿ ਨਹੀਂ ਸੁੱਝਦੀ।ਰਹਾਉ।

ਹੇ ਭਾਈ! ਪਰਮਾਤਮਾ ਅਨਾਥਾਂ ਦੇ ਦੁੱਖ ਦੂਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈ। ਉਹ ਪ੍ਰਭੂ (ਸੰਸਾਰ-ਸਮੁੰਦਰ ਤੋਂ ਪਾਰ) ਲੰਘਾਣ ਵਾਸਤੇ (ਮਾਨੋ) ਜਹਾਜ਼ ਹੈ, ਉਹ ਹਰੀ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, (ਉਸ ਦੀ ਸਰਨ ਪਿਆਂ ਕੋਈ) ਦੁੱਖ ਪੋਹ ਨਹੀਂ ਸਕਦਾ।੧।

ਹੇ ਭਾਈ! ਜੇਹੜਾ ਦਇਆ-ਦਾ-ਘਰ ਸਰਬ-ਵਿਆਪਕ ਪ੍ਰਭੂ ਸਦਾ ਹੀ (ਜੀਵਾਂ ਦੇ ਸਿਰ ਉਤੇ ਰਾਖਾਹੈ ਤੇ ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਉਸੇ ਮਾਲਕ ਦਾ ਨਾਮ ਸਦਾ ਸਿਮਰਿਆ ਕਰ, ਉਸੇ ਹਰੀ ਦਾ ਨਾਮ ਜਪ ਕੇ ਆਪਣਾ ਜਨਮ-ਮਰਨ ਦਾ ਗੇੜ ਦੂਰ ਕਰ।੨।

ਹੇ ਭਾਈ! ਵੇਦ ਸਿੰਮ੍ਰਿਤੀ ਸ਼ਾਸਤਰ (ਹਰੇਕ ਧਰਮ ਪੁਸਤਕ ਜਿਸ ਪਰਮਾਤਮਾ ਦਾ) ਜ਼ਿਕਰ ਕਰਦਾ ਹੈ, ਭਗਤ ਜਨ (ਭੀ ਜਿਸ ਪਰਮਾਤਮਾ ਦੇ ਗੁਣਾਂ ਦਾ) ਵਿਚਾਰ ਕਰਦੇ ਹਨ, ਸਾਧ ਸੰਗਤਿ ਵਿਚ (ਉਸ ਦਾ ਨਾਮ ਸਿਮਰ ਕੇ ਜਗਤ ਦੇ ਝੰਬੇਲਿਆਂ ਤੋਂ) ਖ਼ਲਾਸੀ ਮਿਲਦੀ ਹੈ, (ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਜਾਂਦਾ ਹੈ।੩।

ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦੇ ਸੋਹਣੇ ਚਰਨ ਹੀ ਭਗਤਾਂ (ਦੇ ਆਤਮਕ ਜੀਵਨ) ਦਾ ਸਰਮਾਇਆ ਹੈਪਰਮਾਤਮਾ ਦੀ ਓਟ ਹੀ ਉਹਨਾਂ ਦਾ ਬਲ ਹੈ, ਸਹਾਰਾ ਹੈ, ਸਦਾ ਕਾਇਮ ਰਹਿਣ ਵਾਲਾ ਆਸਰਾ ਹੈ।੪।੨।੨੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਗੂਜਰੀ ਸ੍ਰੀ ਤ੍ਰਿਲੋਚਨ ਜੀਉ ਕੇ ਪਦੇ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥ ਹਿਰਦੈ ਕਮਲੁ ਘਟਿ ਬ੍ਰਹਮੁ ਨ ਚੀਨ੍ਹ੍ਹਾ ਕਾਹੇ ਭਇਆ ਸੰਨਿਆਸੀ ॥੧॥ ਭਰਮੇ ਭੂਲੀ ਰੇ ਜੈ ਚੰਦਾ ॥ ਨਹੀ ਨਹੀ ਚੀਨ੍ਹ੍ਹਿਆ ਪਰਮਾਨੰਦਾ ॥੧॥ ਰਹਾਉ ॥ ਘਰਿ ਘਰਿ ਖਾਇਆ ਪਿੰਡੁ ਬਧਾਇਆ ਖਿੰਥਾ ਮੁੰਦਾ ਮਾਇਆ ॥ ਭੂਮਿ ਮਸਾਣ ਕੀ ਭਸਮ ਲਗਾਈ ਗੁਰ ਬਿਨੁ ਤਤੁ ਨ ਪਾਇਆ ॥੨॥ ਕਾਇ ਜਪਹੁ ਰੇ ਕਾਇ ਤਪਹੁ ਰੇ ਕਾਇ ਬਿਲੋਵਹੁ ਪਾਣੀ ॥ ਲਖ ਚਉਰਾਸੀਹ ਜਿਨ੍ਹ੍ਹਿ ਉਪਾਈ ਸੋ ਸਿਮਰਹੁ ਨਿਰਬਾਣੀ ॥੩॥ ਕਾਇ ਕਮੰਡਲੁ ਕਾਪੜੀਆ ਰੇ ਅਠਸਠਿ ਕਾਇ ਫਿਰਾਹੀ ॥ ਬਦਤਿ ਤ੍ਰਿਲੋਚਨੁ ਸੁਨੁ ਰੇ ਪ੍ਰਾਣੀ ਕਣ ਬਿਨੁ ਗਾਹੁ ਕਿ ਪਾਹੀ ॥੪॥੧॥ {ਪੰਨਾ 525-526}

ਅਰਥ: ਜੇ (ਕਿਸੇ ਮਨੁੱਖ ਨੇ) ਅੰਦਰਲਾ ਮਲੀਨ (ਮਨ) ਸਾਫ਼ ਨਹੀਂ ਕੀਤਾ, ਪਰ ਬਾਹਰ (ਸਰੀਰ ਉਤੇ) ਸਾਧੂਆਂ ਵਾਲਾ ਬਾਣਾ ਪਾਇਆ ਹੋਇਆ ਹੈ, ਜੇ ਉਸ ਨੇ ਆਪਣੇ ਹਿਰਦੇ-ਰੂਪ ਕਉਲ ਨੂੰ ਨਹੀਂ ਪਰਖਿਆ, ਜੇ ਉਸ ਨੇ ਆਪਣੇ ਅੰਦਰ ਪਰਮਾਤਮਾ ਨਹੀਂ ਵੇਖਿਆ, ਤਾਂ ਸੰਨਿਆਸ ਧਾਰਨ ਕਰਨ ਦਾ ਕੋਈ ਲਾਭ ਨਹੀਂ।੧।

ਹੇ ਜੈ ਚੰਦ! ਸਾਰੀ ਲੋਕਾਈ (ਇਸੇ ਭੁਲੇਖੇ ਵਿਚ) ਭੁੱਲੀ ਪਈ ਹੈ (ਕਿ ਨਿਰਾ ਫ਼ਕੀਰੀ ਭੇਖ ਧਾਰਿਆਂ ਪਰਮਾਤਮਾ ਮਿਲ ਪੈਂਦਾ ਹੈਪਰ ਇਹ ਗ਼ਲਤ ਹੈ, ਇਸ ਤਰ੍ਹਾਂ) ਪਰਮਾਨੰਦ ਪ੍ਰਭੂ ਦੀ ਸੋਝੀ ਕਦੇ ਭੀ ਨਹੀਂ ਪੈਂਦੀ।੧।ਰਹਾਉ।

(ਜਿਸ ਮਨੁੱਖ ਨੇ) ਘਰ ਘਰ ਤੋਂ (ਮੰਗ ਕੇ ਟੁੱਕਰ) ਖਾ ਲਿਆ, (ਆਪਣੇ) ਸਰੀਰ ਨੂੰ ਚੰਗਾ ਪਾਲ ਲਿਆ, ਗੋਦੜੀ ਪਹਿਨ ਲਈ, ਮੁੰਦ੍ਰਾਂ ਭੀ ਪਾ ਲਈਆਂ, (ਪਰ ਸਭ ਕੁਝ) ਮਾਇਆ ਦੀ ਖ਼ਾਤਰ ਹੀ (ਕੀਤਾ) , ਮਸਾਣਾਂ ਦੀ ਧਰਤੀ ਦੀ ਸੁਆਹ ਭੀ (ਪਿੰਡੇ) ਮਲ ਲਈ, ਪਰ ਜੇ ਉਹ ਗੁਰੂ ਦੇ ਰਾਹ ਤੇ ਨਹੀਂ ਤੁਰਿਆ ਤਾਂ ਇਸ ਤਰ੍ਹਾਂ ਤੱਤ ਦੀ ਪ੍ਰਾਪਤੀ ਨਹੀਂ ਹੁੰਦੀ।੨।

(ਹੇ ਭਾਈ!) ਕਿਉਂ (ਗਿਣੇ ਮਿਥੇ) ਜਪ ਕਰਦੇ ਹੋਕਿਉਂ ਤਪ ਸਾਧਦੇ ਹੋਕਾਹਦੇ ਲਈ ਪਾਣੀ ਰਿੜਕਦੇ ਹੋ? (ਹਠ ਨਾਲ ਕੀਤੇ ਹੋਏ ਇਹ ਸਾਧਨ ਤਾਂ ਪਾਣੀ ਰਿੜਕਣ ਸਮਾਨ ਹਨ) ; ਉਸ ਵਾਸ਼ਨਾ-ਰਹਿਤ ਪ੍ਰਭੂ ਨੂੰ (ਹਰ ਵੇਲੇ) ਯਾਦ ਕਰੋ, ਜਿਸ ਨੇ ਚੌਰਾਸੀ ਲੱਖ (ਜੋਨਿ ਵਾਲੀ ਸ੍ਰਿਸ਼ਟੀ) ਪੈਦਾ ਕੀਤੀ ਹੈ।੩।

ਹੇ ਕਾਪੜੀਏ! ਹੱਥ ਵਿਚਖੱਪਰ ਫੜਨ ਦਾ ਕੋਈ ਲਾਭ ਨਹੀਂ। ਅਠਾਹਠ ਤੀਰਥਾਂ ਤੇ ਭਟਕਣ ਦਾ ਭੀ ਕੋਈ ਲਾਭ ਨਹੀਂ। ਤ੍ਰਿਲੋਚਨ ਆਖਦਾ ਹੈ-ਹੇ ਬੰਦੇ! ਸੁਣਜੇ (ਭਰੀਆਂ ਵਿਚਅੰਨ ਦੇ ਦਾਣੇ ਨਹੀਂ, ਤਾਂ ਗਾਹ ਪਾਣ ਦਾ ਕੋਈ ਲਾਭ ਨਹੀਂ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਸਲੋਕ ਮਃ ੫ ॥ ਲਗੜੀ ਸੁਥਾਨਿ ਜੋੜਣਹਾਰੈ ਜੋੜੀਆ ॥ ਨਾਨਕ ਲਹਰੀ ਲਖ ਸੈ ਆਨ ਡੁਬਣ ਦੇਇ ਨ ਮਾ ਪਿਰੀ ॥੧॥ {ਪੰਨਾ 519}

ਅਰਥ: (ਮੇਰੀ ਪ੍ਰੀਤ) ਚੰਗੇ ਟਿਕਾਣੇ ਤੇ (ਭਾਵ, ਪਿਆਰੇ ਪ੍ਰਭੂ ਦੇ ਚਰਨਾਂ ਵਿਚ) ਚੰਗੀ ਤਰ੍ਹਾਂ ਲੱਗ ਗਈ ਹੈ ਜੋੜਨਹਾਰ ਪ੍ਰਭੂ ਨੇ ਆਪ ਜੋੜੀ ਹੈ, (ਜਗਤ ਵਿਚ) ਸੈਂਕੜੇ ਤੇ ਲੱਖਾਂ ਹੋਰ ਹੋਰ (ਭਾਵ, ਵਿਕਾਰਾਂ ਦੀਆਂਲਹਿਰਾਂ (ਚੱਲ ਰਹੀਆਂ) ਹਨ, ਪਰ, ਹੇ ਨਾਨਕ! ਮੇਰਾ ਪਿਆਰਾ (ਮੈਨੂੰ ਇਹਨਾਂ ਲਹਿਰਾਂ ਵਿਚ) ਡੁੱਬਣ ਨਹੀਂ ਦੇਂਦਾ।੧।

ਮਃ ੫ ॥ ਬਨਿ ਭੀਹਾਵਲੈ ਹਿਕੁ ਸਾਥੀ ਲਧਮੁ ਦੁਖ ਹਰਤਾ ਹਰਿ ਨਾਮਾ ॥ ਬਲਿ ਬਲਿ ਜਾਈ ਸੰਤ ਪਿਆਰੇ ਨਾਨਕ ਪੂਰਨ ਕਾਮਾਂ ॥੨॥ {ਪੰਨਾ 519}

ਅਰਥ: (ਸੰਸਾਰ ਰੂਪ ਇਸ) ਡਰਾਉਣੇ ਜੰਗਲ ਵਿਚ ਮੈਨੂੰ ਹਰਿ-ਨਾਮ ਰੂਪ ਇਕੋ ਸਾਥੀ ਲੱਭਾ ਹੈ ਜੋ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਹੇ ਨਾਨਕ! ਮੈਂ ਪਿਆਰੇ ਗੁਰੂ ਤੋਂ ਸਦਕੇ ਹਾਂ (ਜਿਸ ਦੀ ਮਿਹਰ ਨਾਲ ਮੇਰਾ ਇਹ) ਕੰਮ ਸਿਰੇ ਚੜ੍ਹਿਆ ਹੈ।੨।

ਪਉੜੀ ॥ ਪਾਈਅਨਿ ਸਭਿ ਨਿਧਾਨ ਤੇਰੈ ਰੰਗਿ ਰਤਿਆ ॥ ਨ ਹੋਵੀ ਪਛੋਤਾਉ ਤੁਧ ਨੋ ਜਪਤਿਆ ॥ ਪਹੁਚਿ ਨ ਸਕੈ ਕੋਇ ਤੇਰੀ ਟੇਕ ਜਨ ॥ ਗੁਰ ਪੂਰੇ ਵਾਹੁ ਵਾਹੁ ਸੁਖ ਲਹਾ ਚਿਤਾਰਿ ਮਨ ॥ ਗੁਰ ਪਹਿ ਸਿਫਤਿ ਭੰਡਾਰੁ ਕਰਮੀ ਪਾਈਐ ॥ ਸਤਿਗੁਰ ਨਦਰਿ ਨਿਹਾਲ ਬਹੁੜਿ ਨ ਧਾਈਐ ॥ ਰਖੈ ਆਪਿ ਦਇਆਲੁ ਕਰਿ ਦਾਸਾ ਆਪਣੇ ॥ ਹਰਿ ਹਰਿ ਹਰਿ ਹਰਿ ਨਾਮੁ ਜੀਵਾ ਸੁਣਿ ਸੁਣੇ ॥੭॥ {ਪੰਨਾ 519}

ਅਰਥ: (ਹੇ ਪ੍ਰਭੂ!) ਜੇ ਤੇਰੇ (ਪਿਆਰ ਦੇ) ਰੰਗ ਵਿਚ ਰੰਗੇ ਜਾਈਏ ਤਾਂ, ਮਾਨੋ, ਸਾਰੇ ਖ਼ਜ਼ਾਨੇ ਮਿਲ ਜਾਂਦੇ ਹਨਤੈਨੂੰ ਸਿਮਰਦਿਆਂ (ਕਿਸੇ ਗੱਲੇਪਛੁਤਾਉਣਾ ਨਹੀਂ ਪੈਂਦਾ (ਭਾਵ, ਕੋਈ ਐਸਾ ਮੰਦਾ ਕੰਮ ਨਹੀਂ ਕਰ ਸਕੀਦਾ ਜਿਸ ਕਰਕੇ ਪਛਤਾਉਣਾ ਪਏ) ਜਿਨ੍ਹਾਂ ਸੇਵਕਾਂ ਨੂੰ ਤੇਰਾ ਆਸਰਾ ਹੁੰਦਾ ਹੈ ਉਹਨਾਂ ਦੀ ਬਰਾਬਰੀ ਕੋਈ ਨਹੀਂ ਕਰ ਸਕਦਾ, ਪਰ, ਹੇ ਮਨ! ਪੂਰੇ ਗੁਰੂ ਨੂੰ ਸ਼ਾਬਾਸ਼ੇ (ਆਖ, ਜਿਸ ਦੀ ਰਾਹੀਂ 'ਨਾਮ') ਚਿਤਾਰ ਕੇ ਸੁਖ ਮਿਲਦਾ ਹੈ, ਸਿਫ਼ਤਿ-ਸਾਲਾਹ ਦਾ ਖ਼ਜ਼ਾਨਾ ਸਤਿਗੁਰੂ ਦੇ ਪਾਸ ਹੀ ਹੈ, ਮਿਲਦਾ ਹੈ ਪਰਮਾਤਮਾ ਦੀ ਕਿਰਪਾ ਨਾਲਜੇ ਸਤਿਗੁਰੂ ਮੇਹਰ ਦੀ ਨਜ਼ਰ ਨਾਲ ਤੱਕੇ ਤਾਂ ਮੁੜ ਮੁੜ ਨਹੀਂ ਭਟਕੀਦਾ।

ਦਇਆ ਦਾ ਘਰ ਪ੍ਰਭੂ ਆਪ ਆਪਣੇ ਸੇਵਕ ਬਣਾ ਕੇ (ਇਸ ਭਟਕਣਾ ਤੋਂ) ਬਚਾਂਦਾ ਹੈਮੈਂ ਭੀ ਉਸੇ ਪ੍ਰਭੂ ਦਾ ਨਾਮ ਸੁਣ ਸੁਣ ਕੇ ਜੀਊ ਰਿਹਾ ਹਾਂ।੭।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts