Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Friday, 29 January 2021

☬|| ਅੱਜ ਦਾ ਫੁਰਮਾਨ ||☬ || 29-01-2021 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਰਾਗੁ ਸੂਹੀ ਛੰਤ ਮਹਲਾ ੪ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ ਘਨੇਰੇ ਰਾਮ ॥ ਸਬਦ ਘਨੇਰੇ ਹਰਿ ਪ੍ਰਭ ਤੇਰੇ ਤੂ ਕਰਤਾ ਸਭ ਥਾਈ ॥ ਅਹਿਨਿਸਿ ਜਪੀ ਸਦਾ ਸਾਲਾਹੀ ਸਾਚ ਸਬਦਿ ਲਿਵ ਲਾਈ ॥ ਅਨਦਿਨੁ ਸਹਜਿ ਰਹੈ ਰੰਗਿ ਰਾਤਾ ਰਾਮ ਨਾਮੁ ਰਿਦ ਪੂਜਾ ॥ ਨਾਨਕ ਗੁਰਮੁਖਿ ਏਕੁ ਪਛਾਣੈ ਅਵਰੁ ਨ ਜਾਣੈ ਦੂਜਾ ॥੧॥ {ਪੰਨਾ 775}

ਅਰਥ: ਹੇ ਸੰਤ ਜਨੋ! ਆਓ, (ਸਾਧ ਸੰਗਤਿ ਵਿਚ ਮਿਲ ਕੇ) ਪਰਮਾਤਮਾ ਦੇ ਗੁਣ ਗਾਂਦੇ ਰਹੀਏ। (ਹੇ ਸੰਤ ਜਨੋ!) ਗੁਰੂ ਦੀ ਸਰਨ ਪੈ ਕੇ (ਪ੍ਰਭੂ-ਚਰਨਾਂ ਵਿਚ) ਜੁੜੇ ਰਹਿਣਾ ਚਾਹੀਦਾ ਹੈ (ਪ੍ਰਭੂ-ਚਰਨਾਂ ਵਿਚ ਜੁੜਨ ਦੀ ਬਰਕਤ ਨਾਲ) ਹਿਰਦੇ-ਘਰ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਆਪਣਾ ਪ੍ਰਭਾਵ ਪਾਈ ਰੱਖਦੇ ਹਨ।

ਹੇ ਪ੍ਰਭੂ! ਜਿਉਂ ਜਿਉਂ) ਤੇਰੀ ਸਿਫ਼ਤਿ-ਸਾਲਾਹ ਦੇ ਸ਼ਬਦ (ਮਨੁੱਖ ਦੇ ਹਿਰਦੇ ਵਿਚ) ਪ੍ਰਭਾਵ ਪਾਂਦੇ ਹਨ, (ਤਿਉਂ ਤਿਉਂ ਤੂੰ) ਉਸ ਨੂੰ ਸਭ ਥਾਈਂ ਵੱਸਦਾ ਦਿੱਸਦਾ ਹੈਂ। (ਹੇ ਪ੍ਰਭੂਮੇਰੇ ਉੱਤੇ ਭੀ ਮਿਹਰ ਕਰ) ਮੈਂ ਦਿਨ ਰਾਤ ਤੇਰਾ ਨਾਮ ਜਪਦਾ ਰਹਾਂ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ, ਮੈਂ ਤੇਰੀ ਸਦਾ-ਥਿਰ ਸਿਫ਼ਤਿ-ਸਾਲਾਹ ਵਿਚ ਸੁਰਤਿ ਜੋੜੀ ਰੱਖਾਂ।

ਹੇ ਨਾਨਕ! ਜਿਹੜਾ ਮਨੁੱਖ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਦੀ ਪੂਜਾ ਬਣਾਂਦਾ ਹੈ (ਭਾਵ, ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦਾ ਹੈ) ਉਹ ਮਨੁੱਖ ਹਰ ਵੇਲੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ। ਗੁਰੂ ਦੀ ਸਰਨ ਪੈ ਕੇ ਉਹ ਇਕ ਪ੍ਰਭੂ ਨਾਲ ਹੀ ਸਾਂਝ ਪਾਈ ਰੱਖਦਾ ਹੈ, ਕਿਸੇ ਹੋਰ ਦੂਜੇ ਨਾਲ ਡੂੰਘੀ ਸਾਂਝ ਨਹੀਂ ਪਾਂਦਾ।੧।

ਸਭ ਮਹਿ ਰਵਿ ਰਹਿਆ ਸੋ ਪ੍ਰਭੁ ਅੰਤਰਜਾਮੀ ਰਾਮ ॥ ਗੁਰ ਸਬਦਿ ਰਵੈ ਰਵਿ ਰਹਿਆ ਸੋ ਪ੍ਰਭੁ ਮੇਰਾ ਸੁਆਮੀ ਰਾਮ ॥ ਪ੍ਰਭੁ ਮੇਰਾ ਸੁਆਮੀ ਅੰਤਰਜਾਮੀ ਘਟਿ ਘਟਿ ਰਵਿਆ ਸੋਈ ॥ ਗੁਰਮਤਿ ਸਚੁ ਪਾਈਐ ਸਹਜਿ ਸਮਾਈਐ ਤਿਸੁ ਬਿਨੁ ਅਵਰੁ ਨ ਕੋਈ ॥ ਸਹਜੇ ਗੁਣ ਗਾਵਾ ਜੇ ਪ੍ਰਭ ਭਾਵਾ ਆਪੇ ਲਏ ਮਿਲਾਏ ॥ ਨਾਨਕ ਸੋ ਪ੍ਰਭੁ ਸਬਦੇ ਜਾਪੈ ਅਹਿਨਿਸਿ ਨਾਮੁ ਧਿਆਏ ॥੨॥ {ਪੰਨਾ 775}

ਅਰਥ: ਹੇ ਭਾਈ! ਉਹ ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਅਤੇ ਸਭ ਜੀਵਾਂ ਵਿਚ ਵਿਆਪਕ ਹੈ। (ਪਰ ਜਿਹੜਾ ਮਨੁੱਖ) ਗੁਰੂ ਦੇ ਸ਼ਬਦ ਦੀ ਰਾਹੀਂ (ਉਸ ਨੂੰ) ਸਿਮਰਦਾ ਹੈ, ਉਸ ਨੂੰ ਹੀ ਉਹ ਮਾਲਕ-ਪ੍ਰਭੂ (ਸਭ ਥਾਈਂ) ਵਿਆਪਕ ਦਿੱਸਦਾ ਹੈ। (ਉਸ ਮਨੁੱਖ ਨੂੰ ਹੀ ਇਹ ਨਿਸ਼ਚਾ ਬਣਦਾ ਹੈ ਕਿ) ਮਾਲਕ-ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਅਤੇ ਹਰੇਕ ਸਰੀਰ ਵਿਚ ਮੌਜੂਦ ਹੈ।

ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ, (ਗੁਰੂ ਦੀ ਮਤਿ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਲੀਨ ਰਹਿ ਸਕੀਦਾ ਹੈ (ਅਤੇ ਇਹ ਨਿਸ਼ਚਾ ਬਣਦਾ ਹੈ ਕਿ ਕਿਤੇ ਭੀ) ਉਸ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ।

ਹੇ ਭਾਈ! ਪ੍ਰਭੂ ਦੀ ਆਪਣੀ ਹੀ ਮਿਹਰ ਨਾਲ) ਜੇ ਮੈਂ ਉਸ ਪ੍ਰਭੂ ਨੂੰ ਚੰਗਾ ਲੱਗ ਪਵਾਂ, ਤਾਂ ਆਤਮਕ ਅਡੋਲਤਾ ਵਿਚ ਟਿਕ ਕੇ ਮੈਂ ਉਸ ਦੇ ਗੁਣ ਗਾ ਸਕਦਾ ਹਾਂ, ਉਹ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ। ਹੇ ਨਾਨਕਗੁਰੂ ਦੇ ਸ਼ਬਦ ਦੀ ਰਾਹੀਂ ਹੀ ਉਸ ਪ੍ਰਭੂ ਨਾਲ ਡੂੰਘੀ ਸਾਂਝ ਪੈ ਸਕਦੀ ਹੈ (ਜਿਹੜਾ ਮਨੁੱਖ ਸ਼ਬਦ ਵਿਚ) ਜੁੜਦਾ ਹੈ, (ਉਹ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ।੨।

ਇਹੁ ਜਗੋ ਦੁਤਰੁ ਮਨਮੁਖੁ ਪਾਰਿ ਨ ਪਾਈ ਰਾਮ ॥ ਅੰਤਰੇ ਹਉਮੈ ਮਮਤਾ ਕਾਮੁ ਕ੍ਰੋਧੁ ਚਤੁਰਾਈ ਰਾਮ ॥ ਅੰਤਰਿ ਚਤੁਰਾਈ ਥਾਇ ਨ ਪਾਈ ਬਿਰਥਾ ਜਨਮੁ ਗਵਾਇਆ ॥ ਜਮ ਮਗਿ ਦੁਖੁ ਪਾਵੈ ਚੋਟਾ ਖਾਵੈ ਅੰਤਿ ਗਇਆ ਪਛੁਤਾਇਆ ॥ ਬਿਨੁ ਨਾਵੈ ਕੋ ਬੇਲੀ ਨਾਹੀ ਪੁਤੁ ਕੁਟੰਬੁ ਸੁਤੁ ਭਾਈ ॥ ਨਾਨਕ ਮਾਇਆ ਮੋਹੁ ਪਸਾਰਾ ਆਗੈ ਸਾਥਿ ਨ ਜਾਈ ॥੩॥ {ਪੰਨਾ 775}

ਅਰਥ: ਹੇ ਭਾਈ! ਇਹ ਜਗਤ (ਇਕ ਅਜਿਹਾ ਸਮੁੰਦਰ ਹੈ, ਜਿਸ ਤੋਂਪਾਰ ਲੰਘਣਾ ਔਖਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਦੇ) ਪਾਰਲੇ ਪਾਸੇ ਨਹੀਂ ਪਹੁੰਚ ਸਕਦਾ, (ਕਿਉਂਕਿ ਉਸ ਦੇਅੰਦਰ ਹੀ ਅਹੰਕਾਰ, ਅਸਲੀਅਤ ਦੀ ਲਾਲਸਾ, ਕਾਮ, ਕ੍ਰੋਧ, ਚਤੁਰਾਈ (ਆਦਿਕ ਭੈੜ) ਟਿਕੇ ਰਹਿੰਦੇ ਹਨ।

ਹੇ ਭਾਈ! ਜਿਸ ਮਨੁੱਖ ਦੇ) ਅੰਦਰ ਆਪਣੀ ਸਿਆਣਪ ਦਾ ਮਾਣ ਟਿਕਿਆ ਰਹਿੰਦਾ ਹੈ ਉਹ ਮਨੁੱਖ (ਪ੍ਰਭੂ-ਦਰ ਤੇ) ਪਰਵਾਨ ਨਹੀਂ ਹੁੰਦਾ, ਉਹ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਲੈਂਦਾ ਹੈ। (ਉਹ ਮਨੁੱਖ ਸਾਰੀ ਉਮਰਜਮਰਾਜ ਦੇ ਰਸਤੇ ਉਤੇ ਤੁਰਦਾ ਹੈ, ਦੁੱਖ ਸਹਾਰਦਾ ਹੈ, (ਆਤਮਕ ਮੌਤ ਦੀਆਂ) ਚੋਟਾਂ ਖਾਂਦਾ ਰਹਿੰਦਾ ਹੈ, ਅੰਤ ਵੇਲੇ ਇਥੋਂ ਹੱਥ ਮਲਦਾ ਜਾਂਦਾ ਹੈ। ਹੇ ਭਾਈ! ਜੀਵਨ-ਸਫ਼ਰ ਵਿਚ ਇੱਥੇ) ਪੁੱਤਰ, ਪਰਵਾਰ, ਭਰਾ-ਇਹਨਾਂ ਵਿਚੋਂ ਕੋਈ ਭੀ ਮਦਦਗਾਰ ਨਹੀਂ, ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਬੇਲੀ ਨਹੀਂ ਬਣਦਾ। ਹੇ ਨਾਨਕ! ਇਹ ਸਾਰਾ ਮਾਇਆ ਦੇ ਮੋਹ ਦਾ (ਹੀ) ਖਿਲਾਰਾ ਹੈ, ਪਰਲੋਕ ਵਿਚ (ਭੀ ਮਨੁੱਖ ਦੇ) ਨਾਲ ਨਹੀਂ ਜਾਂਦਾ।੩।

ਹਉ ਪੂਛਉ ਅਪਨਾ ਸਤਿਗੁਰੁ ਦਾਤਾ ਕਿਨ ਬਿਧਿ ਦੁਤਰੁ ਤਰੀਐ ਰਾਮ ॥ ਸਤਿਗੁਰ ਭਾਇ ਚਲਹੁ ਜੀਵਤਿਆ ਇਵ ਮਰੀਐ ਰਾਮ ॥ ਜੀਵਤਿਆ ਮਰੀਐ ਭਉਜਲੁ ਤਰੀਐ ਗੁਰਮੁਖਿ ਨਾਮਿ ਸਮਾਵੈ ॥ ਪੂਰਾ ਪੁਰਖੁ ਪਾਇਆ ਵਡਭਾਗੀ ਸਚਿ ਨਾਮਿ ਲਿਵ ਲਾਵੈ ॥ ਮਤਿ ਪਰਗਾਸੁ ਭਈ ਮਨੁ ਮਾਨਿਆ ਰਾਮ ਨਾਮਿ ਵਡਿਆਈ ॥ ਨਾਨਕ ਪ੍ਰਭੁ ਪਾਇਆ ਸਬਦਿ ਮਿਲਾਇਆ ਜੋਤੀ ਜੋਤਿ ਮਿਲਾਈ ॥੪॥੧॥੪॥ {ਪੰਨਾ 775-776}

ਅਰਥ: ਹੇ ਭਾਈ! ਜਦੋਂ) ਮੈਂ (ਨਾਮ ਦੀਦਾਤਿ ਦੇਣ ਵਾਲੇ ਆਪਣੇ ਗੁਰੂ ਨੂੰ ਪੁੱਛਦਾ ਹਾਂ ਕਿ ਇਹ ਦੁੱਤਰ ਸੰਸਾਰ-ਸਮੁੰਦਰ ਕਿਸ ਤਰੀਕੇ ਨਾਲ ਲੰਘਿਆ ਜਾ ਸਕਦਾ ਹੈ (ਤਾਂ ਅੱਗੋਂ ਉੱਤਰ ਮਿਲਦਾ ਹੈ ਕਿ) ਗੁਰੂ ਦੀ ਰਜ਼ਾ ਵਿਚ (ਜੀਵਨ-ਤੋਰ) ਤੁਰਦੇ ਰਹੋ, ਇਸ ਤਰ੍ਹਾਂ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਵਿਕਾਰਾਂ ਵਲੋਂ ਬਚੇ ਰਹੀਦਾ ਹੈ। (ਗੁਰੂ ਦੀ ਰਜ਼ਾ ਵਿਚ ਤੁਰਿਆਂ) ਦੁਨੀਆ ਦੀ ਕਾਰ ਕਰਦਿਆਂ ਵਿਕਾਰਾਂ ਵਲੋਂ ਮਰੇ ਰਹੀਦਾ ਹੈ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। (ਕਿਉਂਕਿਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ਉਸ ਨੂੰ ਵੱਡੀ ਕਿਸਮਤ ਨਾਲ ਸਾਰੇ ਗੁਣਾਂ ਨਾਲ ਭਰਪੂਰ ਪ੍ਰਭੂ ਮਿਲ ਪੈਂਦਾ ਹੈ, ਸਦਾ-ਥਿਰ ਹਰਿ-ਨਾਮ ਵਿਚ ਉਹ ਸੁਰਤਿ ਜੋੜੀ ਰੱਖਦਾ ਹੈ। ਉਸ ਦੀ ਮਤਿ ਵਿਚ ਆਤਮਕ ਜੀਵਨ ਦੀ ਸੂਝ ਦਾ ਚਾਨਣ ਹੋ ਜਾਂਦਾ ਹੈਉਸ ਦਾ ਮਨ ਨਾਮ ਵਿਚ ਪਤੀਜ ਜਾਂਦਾ ਹੈ, ਉਸ ਨੂੰ ਨਾਮ ਦੀ ਬਰਕਤਿ ਨਾਲ (ਲੋਕ ਪਰਲੋਕ ਦੀ) ਇੱਜ਼ਤ ਮਿਲ ਜਾਂਦੀ ਹੈ। ਹੇ ਨਾਨਕ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਉਸ ਨੂੰ ਪ੍ਰਭੂ ਮਿਲ ਪੈਂਦਾ ਹੈਉਸ ਦੀ ਜਿੰਦ ਪ੍ਰਭੂ ਦੀ ਜੋਤਿ ਵਿਚ ਇਕ-ਮਿਕ ਹੋਈ ਰਹਿੰਦੀ ਹੈ।੪।੧।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਬਸੰਤੁ ਮਹਲਾ ੩ ॥ ਤਿਨ੍ਹ੍ਹ ਬਸੰਤੁ ਜੋ ਹਰਿ ਗੁਣ ਗਾਇ ॥ ਪੂਰੈ ਭਾਗਿ ਹਰਿ ਭਗਤਿ ਕਰਾਇ ॥੧॥ ਇਸੁ ਮਨ ਕਉ ਬਸੰਤ ਕੀ ਲਗੈ ਨ ਸੋਇ ॥ ਇਹੁ ਮਨੁ ਜਲਿਆ ਦੂਜੈ ਦੋਇ ॥੧॥ ਰਹਾਉ ॥ ਇਹੁ ਮਨੁ ਧੰਧੈ ਬਾਂਧਾ ਕਰਮ ਕਮਾਇ ॥ ਮਾਇਆ ਮੂਠਾ ਸਦਾ ਬਿਲਲਾਇ ॥੨॥ ਇਹੁ ਮਨੁ ਛੂਟੈ ਜਾਂ ਸਤਿਗੁਰੁ ਭੇਟੈ ॥ ਜਮਕਾਲ ਕੀ ਫਿਰਿ ਆਵੈ ਨ ਫੇਟੈ ॥੩॥ ਇਹੁ ਮਨੁ ਛੂਟਾ ਗੁਰਿ ਲੀਆ ਛਡਾਇ ॥ ਨਾਨਕ ਮਾਇਆ ਮੋਹੁ ਸਬਦਿ ਜਲਾਇ ॥੪॥੪॥੧੬॥ {ਪੰਨਾ 1176}

ਅਰਥ: ਹੇ ਭਾਈ! (ਜਿਸ ਮਨੁੱਖ ਦਾ) ਇਹ ਮਨ ਮਾਇਆ ਦੇ ਮੋਹ ਵਿਚ (ਫਸ ਕੇ) ਮੇਰ-ਤੇਰ ਵਿਚ (ਫਸ ਕੇ) ਆਤਮਕ ਮੌਤ ਸਹੇੜ ਲੈਂਦਾ ਹੈ (ਉਸ ਮਨੁੱਖ ਦੇ) ਇਸ ਮਨ ਨੂੰ ਆਤਮਕ ਖਿੜਾਉ ਦੀ ਛੁਹ ਹਾਸਲ ਨਹੀਂ ਹੁੰਦੀ।1। ਰਹਾਉ।

ਹੇ ਭਾਈ! ਜਿਹੜਾ ਜਿਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਉਹਨਾਂ ਦੇ ਅੰਦਰ ਆਤਮਕ ਖਿੜਾਉ ਬਣਿਆ ਰਹਿੰਦਾ ਹੈ। (ਪਰ ਜੀਵ ਦੇ ਵੱਸ ਦੀ ਗੱਲ ਨਹੀਂ ਹੈ) ਵੱਡੀ ਕਿਸਮਤ ਨਾਲ ਪਰਮਾਤਮਾ (ਆਪ ਹੀ ਜੀਵ ਪਾਸੋਂ) ਭਗਤੀ ਕਰਾਂਦਾ ਹੈ।1।

ਹੇ ਭਾਈ! ਜਿਸ ਮਨੁੱਖ ਦਾ ਇਹ ਮਨ ਮਾਇਆ ਦੇ ਧੰਧੇ ਵਿਚ ਬੱਝਾ ਰਹਿੰਦਾ ਹੈ (ਤੇ ਇਸ ਹਾਲਤ ਵਿਚ ਟਿਕਿਆ ਰਹਿ ਕੇ) ਕਰਮ ਕਮਾਂਦਾ ਹੈ, ਮਾਇਆ (ਦਾ ਮੋਹ) ਉਸ ਦੇ ਆਤਮਕ ਜੀਵਨ ਨੂੰ ਲੁੱਟ ਲੈਂਦਾ ਹੈ, ਉਹ ਸਦਾ ਦੁਖੀ ਰਹਿੰਦਾ ਹੈ।2।

ਹੇ ਭਾਈ! ਜਦੋਂ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਮਨੁੱਖ ਦਾ ਇਹ ਮਨ (ਮਾਇਆ ਦੇ ਮੋਹ ਦੇ ਪੰਜੇ ਵਿਚੋਂ) ਬਚ ਨਿਕਲਦਾ ਹੈ। ਫਿਰ ਉਹ ਆਤਮਕ ਮੌਤ ਦੀ ਮਾਰ ਦੇ ਕਾਬੂ ਨਹੀਂ ਆਉਂਦਾ।3।

ਪਰ, ਹੇ ਭਾਈ! (ਮਾਇਆ ਦੇ ਮੋਹ ਵਿਚੋਂ ਨਿਕਲਣਾ ਜੀਵ ਦੇ ਆਪਣੇ ਵੱਸ ਦੀ ਗੱਲ ਨਹੀਂ, ਜਿਸ ਮਨੁੱਖ ਨੂੰ) ਗੁਰੂ ਨੇ (ਮਾਇਆ ਦੇ ਪੰਜੇ ਵਿਚੋਂ) ਛਡਾ ਲਿਆ, ਉਸ ਦਾ ਇਹ ਮਨ (ਮਾਇਆ ਦੇ ਮੋਹ ਤੋਂ) ਬਚ ਗਿਆ। ਹੇ ਨਾਨਕ! ਉਹ ਮਨੁੱਖ ਮਾਇਆ ਦੇ ਮੋਹ ਨੂੰ ਗੁਰੂ ਦੇ ਸ਼ਬਦ ਦੀ ਸਹਾਇਤਾ ਨਾਲ ਸਾੜ ਦੇਂਦਾ ਹੈ।4। 16।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਸਲੋਕੁ ॥ ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥ ਛੰਤੁ ॥ ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥ ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥ ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ ॥ ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥ ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥੧॥ {ਪੰਨਾ 577}

ਅਰਥ: ਹੇ ਭਾਈ! ਨਾਸਵੰਤ ਪਦਾਰਥਾਂ ਦੀ ਗੱਲ ਕੀਹ ਸੁਣਦਾ ਹੈਂ? (ਇਹ ਪਦਾਰਥ ਤਾਂ) ਹਵਾ ਦੇ ਬੁੱਲਿਆਂ ਵਾਂਗ ਚਲੇ ਜਾਂਦੇ ਹਨ। ਹੇ ਨਾਨਕ! ਸਿਰਫ਼) ਉਹ ਕੰਨ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹਨ ਜੇਹੜੇ ਸਦਾ-ਥਿਰ ਰਹਿਣ ਵਾਲੇ ਮਾਲਕ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਨੂੰ ਸੁਣਦੇ ਹਨ।੧।

ਛੰਤੁ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਆਪਣੇ ਕੰਨਾਂ ਨਾਲ ਪ੍ਰਭੂ (ਦਾ ਨਾਮ) ਸੁਣਿਆ ਹੈ, ਉਹਨਾਂ ਤੋਂ ਮੈਂ ਸਦਕੇ ਕੁਰਬਾਨ ਜਾਂਦਾ ਹਾਂ। ਜੇਹੜੇ ਮਨੁੱਖ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਜਪਦੇ ਹਨ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸੁਖੀ ਰਹਿੰਦੇ ਹਨ। ਉਹ ਮਨੁੱਖ ਆਤਮਕ ਅਡੋਲਤਾ ਵਿਚ ਰਹਿ ਕੇ ਸੁਖੀ ਜੀਵਨ ਜੀਊਂਦੇ ਹਨ, ਉਹ ਅਮੋਲਕ ਗੁਣਾਂ ਵਾਲੇ ਹੋ ਜਾਂਦੇ ਹਨ, ਉਹ ਤਾਂ ਜਗਤ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਸਤੇ ਆਉਂਦੇ ਹਨ। ਹੇ ਭਾਈ! ਇਸ ਭਿਆਨਕ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ ਪਰਮਾਤਮਾ ਦੇ ਚਰਨ ਜਹਾਜ਼ ਹਨ (ਆਪ ਨਾਮ ਜਪਣ ਵਾਲੇ ਮਨੁੱਖ) ਅਨੇਕਾਂ ਨੂੰ (ਪ੍ਰਭੂ-ਚਰਨਾਂ ਵਿਚ ਜੋੜ ਕੇ) ਪਾਰ ਲੰਘਾ ਦੇਂਦੇ ਹਨ। ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ (ਦੀ ਨਿਗਾਹ) ਕੀਤੀ, ਉਹਨਾਂ ਦੇ ਕਰਮਾਂ ਦਾ ਹਿਸਾਬ ਕਰਨਾ ਉਸ ਨੇ ਛੱਡ ਦਿੱਤਾ। ਹੇ ਨਾਨਕ! ਆਖ-ਮੈਂ ਉਸ ਮਨੁੱਖ ਤੋਂ ਸਦਕੇ ਕੁਰਬਾਨ ਜਾਂਦਾ ਹਾਂ ਜਿਸ ਨੇ ਆਪਣੇ ਕੰਨਾਂ ਨਾਲ ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਨੂੰ ਸੁਣਿਆ ਹੈ।੧।

ਸਲੋਕੁ ॥ ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥ ਨਾਨਕ ਸੇ ਅਖੜੀਆਂ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥੧॥ ਛੰਤੁ ॥ ਜਿਨੀ ਹਰਿ ਪ੍ਰਭੁ ਡਿਠਾ ਤਿਨ ਕੁਰਬਾਣੇ ਰਾਮ ॥ ਸੇ ਸਾਚੀ ਦਰਗਹ ਭਾਣੇ ਰਾਮ ॥ ਠਾਕੁਰਿ ਮਾਨੇ ਸੇ ਪਰਧਾਨੇ ਹਰਿ ਸੇਤੀ ਰੰਗਿ ਰਾਤੇ ॥ ਹਰਿ ਰਸਹਿ ਅਘਾਏ ਸਹਜਿ ਸਮਾਏ ਘਟਿ ਘਟਿ ਰਮਈਆ ਜਾਤੇ ॥ ਸੇਈ ਸਜਣ ਸੰਤ ਸੇ ਸੁਖੀਏ ਠਾਕੁਰ ਅਪਣੇ ਭਾਣੇ ॥ ਕਹੁ ਨਾਨਕ ਜਿਨ ਹਰਿ ਪ੍ਰਭੁ ਡਿਠਾ ਤਿਨ ਕੈ ਸਦ ਕੁਰਬਾਣੇ ॥੨॥ {ਪੰਨਾ 577}

ਅਰਥ: ਮੈਂ ਆਪਣੀਆਂ ਅੱਖਾਂ ਨਾਲ ਜਗਤ ਨੂੰ ਵੇਖਿਆ ਹੈ, (ਅਜੇ ਭੀ) ਮੈਨੂੰ (ਜਗਤ ਵੇਖਣ ਦੀ ਪਿਆਸ) ਬਹੁਤ ਹੈ, ਇਹ ਪਿਆਸ ਬੁੱਝਦੀ ਨਹੀਂ। ਹੇ ਨਾਨਕਜਿਨ੍ਹਾਂ ਅੱਖਾਂ ਨੇ ਮੇਰੇ ਪਿਆਰੇ ਪ੍ਰਭੂ ਨੂੰ ਵੇਖਿਆ, ਉਹ ਅੱਖਾਂ ਹੋਰ ਕਿਸਮ ਦੀਆਂ ਹਨ (ਉਹਨਾਂ ਅੱਖਾਂ ਨੂੰ ਦੁਨੀਆ ਦੇ ਪਦਾਰਥ ਵੇਖਣ ਦੀ ਲਾਲਸਾ ਨਹੀਂ ਹੁੰਦੀ੧।

ਛੰਤੁ। ਮੈਂ ਉਹਨਾਂ ਤੋਂ ਸਦਕੇ ਹਾਂ, ਜਿਨ੍ਹਾਂ ਨੇ ਪਰਮਾਤਮਾ ਦਾ ਦਰਸਨ ਕੀਤਾ ਹੈ, ਉਹ (ਵਡ-ਭਾਗੀ) ਬੰਦੇ ਸਦਾ-ਥਿਰ ਪ੍ਰਭੂ ਦੀ ਹਜ਼ੂਰੀ ਵਿਚ ਪਸੰਦ ਆਉਂਦੇ ਹਨ। ਜਿਨ੍ਹਾਂ ਜੀਵਾਂ ਨੂੰ ਮਾਲਕ-ਪ੍ਰਭੂ ਨੇ ਆਦਰ-ਮਾਣ ਦਿੱਤਾ ਹੈ, (ਹਰ ਥਾਂ) ਮੰਨੇ-ਪ੍ਰਮੰਨੇ ਜਾਂਦੇ ਹਨ, ਉਹ ਪਰਮਾਤਮਾ ਦੇ ਚਰਨਾਂ ਨਾਲ ਜੁੜੇ ਰਹਿੰਦੇ ਹਨ, ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ। ਉਹ ਮਨੁੱਖ ਪਰਮਾਤਮਾ ਦੇ ਨਾਮ-ਰਸ ਨਾਲ (ਦੁਨੀਆ ਦੇ ਪਦਾਰਥਾਂ ਵੱਲੋਂ) ਰੱਜੇ ਰਹਿੰਦੇ ਹਨ ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦੇ ਹਨ, ਉਹ ਮਨੁੱਖ ਪਰਮਾਤਮਾ ਨੂੰ ਹਰੇਕ ਸਰੀਰ ਵਿਚ ਵੱਸਦਾ ਪਛਾਣਦੇ ਹਨ।

ਹੇ ਭਾਈ! ਉਹੀ ਮਨੁੱਖ ਭਲੇ ਹਨ, ਸੰਤ ਹਨ, ਸੁਖੀ ਹਨ, ਜੋ ਆਪਣੇ ਮਾਲਕ ਪ੍ਰਭੂ ਨੂੰ ਚੰਗੇ ਲੱਗਦੇ ਹਨ। ਹੇ ਨਾਨਕ! ਆਖ-ਜਿਨ੍ਹਾਂ ਮਨੁੱਖਾਂ ਨੇ ਹਰੀ ਪ੍ਰਭੂ ਦਾ ਦਰਸਨ ਕਰ ਲਿਆ ਹੈ, ਮੈਂ ਉਹਨਾਂ ਤੋਂ ਸਦਾ ਸਦਕੇ ਜਾਂਦਾ ਹਾਂ।੨।

ਸਲੋਕੁ ॥ ਦੇਹ ਅੰਧਾਰੀ ਅੰਧ ਸੁੰਞੀ ਨਾਮ ਵਿਹੂਣੀਆ ॥ ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੧॥ ਛੰਤੁ ॥ ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ ਪ੍ਰਭੁ ਡੀਠਾ ਰਾਮ ॥ ਜਨ ਚਾਖਿ ਅਘਾਣੇ ਹਰਿ ਹਰਿ ਅੰਮ੍ਰਿਤੁ ਮੀਠਾ ਰਾਮ ॥ ਹਰਿ ਮਨਹਿ ਮੀਠਾ ਪ੍ਰਭੂ ਤੂਠਾ ਅਮਿਉ ਵੂਠਾ ਸੁਖ ਭਏ ॥ ਦੁਖ ਨਾਸ ਭਰਮ ਬਿਨਾਸ ਤਨ ਤੇ ਜਪਿ ਜਗਦੀਸ ਈਸਹ ਜੈ ਜਏ ॥ ਮੋਹ ਰਹਤ ਬਿਕਾਰ ਥਾਕੇ ਪੰਚ ਤੇ ਸੰਗੁ ਤੂਟਾ ॥ ਕਹੁ ਨਾਨਕ ਤਿਨ ਖੰਨੀਐ ਵੰਞਾ ਜਿਨ ਘਟਿ ਮੇਰਾ ਹਰਿ ਪ੍ਰਭੁ ਵੂਠਾ ॥੩॥ {ਪੰਨਾ 577}

ਅਰਥ: ਹੇ ਭਾਈ! ਜੇਹੜਾ ਸਰੀਰ ਪਰਮਾਤਮਾ ਦੇ ਨਾਮ ਤੋਂ ਸੱਖਣਾ ਰਹਿੰਦਾ ਹੈ, ਉਹ ਮਾਇਆ ਦੇ ਮੋਹ ਦੇ ਹਨੇਰੇ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦਾ ਜੀਵਨ ਕਾਮਯਾਬ ਹੈ ਜਿਸ ਦੇ ਹਿਰਦੇ ਵਿਚ ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਆ ਵੱਸਦਾ ਹੈ।੧।

ਛੰਤੁ। ਮੈਂ ਉਹਨਾਂ ਮਨੁੱਖਾਂ ਤੋਂ ਸਦਕੇ-ਕੁਰਬਾਨ ਜਾਂਦਾ ਹਾਂ ਜਿਨ੍ਹਾਂ ਮੇਰੇ ਹਰੀ-ਪ੍ਰਭੂ ਦਾ ਦਰਸਨ ਕਰ ਲਿਆ ਹੈ। ਉਹ ਮਨੁੱਖ (ਪਰਮਾਤਮਾ ਦਾ ਨਾਮ-ਰਸ) ਚੱਖ ਕੇ (ਦੁਨੀਆ ਦੇ ਪਦਾਰਥਾਂ ਵੱਲੋਂ) ਰੱਜ ਜਾਂਦੇ ਹਨ, ਉਹਨਾਂ ਨੂੰ ਆਤਮਕ ਜੀਵਨ ਦੇਣ ਵਾਲਾ ਪਰਮਾਤਮਾ ਦਾ ਨਾਮ-ਜਲ ਮਿੱਠਾ ਲੱਗਦਾ ਹੈ। ਪਰਮਾਤਮਾ ਉਹਨਾਂ ਨੂੰ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ, ਪਰਮਾਤਮਾ ਉਹਨਾਂ ਉਤੇ ਪ੍ਰਸੰਨ ਹੋ ਜਾਂਦਾ ਹੈ, ਉਹਨਾਂ ਦੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ, ਉਹਨਾਂ ਨੂੰ ਸਾਰੇ ਆਨੰਦ ਪ੍ਰਾਪਤ ਹੋ ਜਾਂਦੇ ਹਨ। ਜਗਤ ਦੇ ਮਾਲਕ-ਪ੍ਰਭੂ ਦੀ ਜੈ-ਜੈਕਾਰ ਆਖ ਆਖ ਕੇ ਉਹਨਾਂ ਦੇ ਸਰੀਰ ਤੋਂ ਦੁੱਖ ਤੇ ਭਰਮ ਦੂਰ ਹੋ ਜਾਂਦੇ ਹਨ। ਉਹ ਮਨੁੱਖ ਮੋਹ ਤੋਂ ਰਹਿਤ ਹੋ ਜਾਂਦੇ ਹਨ, ਉਹਨਾਂ ਦੇ ਅੰਦਰੋਂ ਵਿਕਾਰ ਮੁੱਕ ਜਾਂਦੇ ਹਨ, ਕਾਮਾਦਿਕ ਪੰਜਾਂ ਨਾਲੋਂ ਉਹਨਾਂ ਦਾ ਸਾਥ ਟੁੱਟ ਜਾਂਦਾ ਹੈ।

ਹੇ ਨਾਨਕ! ਆਖ-ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰੀ-ਪ੍ਰਭੂ ਆ ਵੱਸਿਆ ਹੈ ਮੈਂ ਉਹਨਾਂ ਤੋਂ ਸਦਕੇ-ਕੁਰਬਾਨ ਜਾਂਦਾ ਹਾਂ।੩।

ਸਲੋਕੁ ॥ ਜੋ ਲੋੜੀਦੇ ਰਾਮ ਸੇਵਕ ਸੇਈ ਕਾਂਢਿਆ ॥ ਨਾਨਕ ਜਾਣੇ ਸਤਿ ਸਾਂਈ ਸੰਤ ਨ ਬਾਹਰਾ ॥੧॥ ਛੰਤੁ ॥ ਮਿਲਿ ਜਲੁ ਜਲਹਿ ਖਟਾਨਾ ਰਾਮ ॥ ਸੰਗਿ ਜੋਤੀ ਜੋਤਿ ਮਿਲਾਨਾ ਰਾਮ ॥ ਸੰਮਾਇ ਪੂਰਨ ਪੁਰਖ ਕਰਤੇ ਆਪਿ ਆਪਹਿ ਜਾਣੀਐ ॥ ਤਹ ਸੁੰਨਿ ਸਹਜਿ ਸਮਾਧਿ ਲਾਗੀ ਏਕੁ ਏਕੁ ਵਖਾਣੀਐ ॥ ਆਪਿ ਗੁਪਤਾ ਆਪਿ ਮੁਕਤਾ ਆਪਿ ਆਪੁ ਵਖਾਨਾ ॥ ਨਾਨਕ ਭ੍ਰਮ ਭੈ ਗੁਣ ਬਿਨਾਸੇ ਮਿਲਿ ਜਲੁ ਜਲਹਿ ਖਟਾਨਾ ॥੪॥੨॥ {ਪੰਨਾ 578}

ਅਰਥ: ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ, ਉਹੀ (ਅਸਲ) ਸੇਵਕ ਅਖਵਾਂਦੇ ਹਨ। (ਹੇ ਭਾਈ!) ਸੱਚ ਜਾਣ, ਮਾਲਕ-ਪ੍ਰਭੂ ਸੰਤਾਂ ਨਾਲੋਂ ਵੱਖਰਾ ਨਹੀਂ ਹੈ।੧।

ਛੰਤੁ। (ਹੇ ਭਾਈ! ਜਿਵੇਂ) ਪਾਣੀ ਪਾਣੀ ਵਿਚ ਮਿਲ ਕੇ ਇਕ-ਰੂਪ ਹੋ ਜਾਂਦਾ ਹੈ (ਤਿਵੇਂ ਸੇਵਕ ਦੀ) ਆਤਮਾ ਪਰਮਾਤਮਾ ਦੇ ਨਾਲ ਮਿਲੀ ਰਹਿੰਦੀ ਹੈ। ਪੂਰਨ ਸਰਬ-ਵਿਆਪਕ ਕਰਤਾਰ ਨੇ ਜਿਸ ਸੇਵਕ ਨੂੰ ਆਪਣੇ ਵਿਚ ਲੀਨ ਕਰ ਲਿਆ, ਉਸ ਦੇ ਅੰਦਰ ਇਹ ਸੂਝ ਪੈਦਾ ਹੋ ਜਾਂਦੀ ਹੈ ਕਿ (ਹਰ ਥਾਂ) ਪਰਮਾਤਮਾ ਆਪ ਹੀ ਆਪ ਹੈ, ਉਸ ਦੇ ਹਿਰਦੇ ਵਿਚ (ਵਿਕਾਰਾਂ ਵਲੋਂ) ਸੁੰਞ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਉਸ ਦੀ ਸਮਾਧੀ ਲੱਗੀ ਰਹਿੰਦੀ ਹੈ, ਉਸ ਦੇ ਹਿਰਦੇ ਵਿਚ ਇਕ ਪਰਮਾਤਮਾ ਦੀ ਹੀ ਸਿਫ਼ਤਿ-ਸਾਲਾਹ ਹੁੰਦੀ ਰਹਿੰਦੀ ਹੈ। (ਉਸ ਨੂੰ ਨਿਸ਼ਚਾ ਬਣਿਆ ਰਹਿੰਦਾ ਹੈ ਕਿ) ਪਰਮਾਤਮਾ ਸਾਰੇ ਸੰਸਾਰ ਵਿਚ ਆਪ ਹੀ ਲੁਕਿਆ ਹੋਇਆ ਹੈ, ਫਿਰ ਭੀ ਉਹ ਆਪ ਮਾਇਆ ਦੇ ਮੋਹ ਤੋਂ ਰਹਿਤ ਹੈ (ਹਰ ਥਾਂ ਵਿਆਪਕ ਹੋਣ ਕਰਕੇ) ਉਹ ਆਪ ਹੀ ਆਪਣੇ ਆਪ ਨੂੰ ਸਿਮਰ ਰਿਹਾ ਹੈ। ਹੇ ਨਾਨਕ! ਉਸ ਮਨੁੱਖ ਦੇ ਅੰਦਰੋਂ ਭਰਮ ਡਰ ਤੇ ਮਾਇਆ ਦੇ ਤਿੰਨ ਗੁਣ ਨਾਸ ਹੋ ਜਾਂਦੇ ਹਨ, (ਉਹ ਇਉਂ ਪਰਮਾਤਮਾ ਨਾਲ ਇਕ-ਰੂਪ ਹੋਇਆ ਰਹਿੰਦਾ ਹੈ, ਜਿਵੇਂ) ਪਾਣੀ ਪਾਣੀ ਵਿੱਚ ਮਿਲ ਕੇ ਇਕ ਰੂਪ ਹੋ ਜਾਂਦਾ ਹੈ।੪।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਧਨਾਸਰੀ ਮਹਲਾ ੩ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ {ਪੰਨਾ 663}

ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।

ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।

(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।

ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।

(ਹੇ ਭਾਈ! ਭਾਵੇਂਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ {ਪੰਨਾ 719}

ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।

ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।

ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ {ਪੰਨਾ 719}

ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।

ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।

ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ {ਪੰਨਾ 639}

ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।

ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।

ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ {ਪੰਨਾ 639-640}

ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩।

ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪।

ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫।

ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ {ਪੰਨਾ 640}

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ। ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ।

ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ੬।

ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ।੭।

ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥ {ਪੰਨਾ 640}

ਅਰਥ: ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੮।

ਹੇ ਭਾਈ! ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ) , ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ! ਆਖ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ।੯।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੭॥ {ਪੰਨਾ 655-656}

ਅਰਥ: ਹੇ ਮੂਰਖ! ਤੂੰ ਪਰਮਾਤਮਾ ਦਾ ਨਾਮ (ਤਾਂ) ਸਿਮਰਦਾ ਨਹੀਂ (ਨਾਮ ਨੂੰ ਵਿਸਾਰ ਕੇ) ਮੁੜ ਮੁੜ ਹੋਰ ਸੋਚਾਂ ਸੋਚਣ ਦਾ ਤੈਨੂੰ ਕੀਹ ਲਾਭ ਹੋਵੇਗਾ?੧।ਰਹਾਉ।

(ਹੇ ਗੰਵਾਰ!) ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨਿਰੇ ਪੜ੍ਹਨ ਸੁਣਨ ਤੋਂ ਕੋਈ ਫ਼ਾਇਦਾ ਨਹੀਂਜੇ ਇਸ ਪੜ੍ਹਨ ਸੁਣਨ ਦੇ ਕੁਦਰਤੀ ਨਤੀਜੇ ਦੇ ਤੌਰ ਤੇ ਉਸ ਪ੍ਰਭੂ ਦਾ ਮਿਲਾਪ ਨਾਹ ਹੋਵੇ।੧।

ਹਨੇਰੇ ਵਿਚ (ਤਾਂਦੀਵੇ ਦੀ ਲੋੜ ਹੁੰਦੀ ਹੈ (ਤਾਕਿ ਅੰਦਰੋਂਉਹ ਹਰਿ-ਨਾਮ ਪਦਾਰਥ ਮਿਲ ਪਏ, ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, (ਇਸ ਤਰ੍ਹਾਂ ਧਾਰਮਿਕ ਪੁਸਤਕਾਂ ਪੜ੍ਹਨ ਨਾਲ ਉਹ ਗਿਆਨ ਦਾ ਦੀਵਾ ਮਨ ਵਿਚ ਜਗਣਾ ਚਾਹੀਦਾ ਹੈ ਜਿਸ ਨਾਲ ਅੰਦਰ-ਵੱਸਦਾ ਰੱਬ ਲੱਭ ਪਏ। ਜਿਸ ਮਨੁੱਖ ਨੂੰ ਉਹ ਅਪਹੁੰਚ ਹਰਿ-ਨਾਮ ਪਦਾਰਥ ਮਿਲ ਪੈਂਦਾ ਹੈ, ਉਸ ਦੇ ਅੰਦਰ ਉਹ ਦੀਵਾ ਫਿਰ ਸਦਾ ਟਿਕਿਆ ਰਹਿੰਦਾ ਹੈ।੨।

ਕਬੀਰ ਆਖਦਾ ਹੈ-ਉਸ ਅਪਹੁੰਚ ਹਰਿ-ਨਾਮ ਪਦਾਰਥ ਨਾਲ ਮੇਰੀ ਭੀ ਜਾਣ-ਪਛਾਣ ਹੋ ਗਈ ਹੈ। ਜਦੋਂ ਤੋਂ ਜਾਣ-ਪਛਾਣ ਹੋਈ ਹੈ, ਮੇਰਾ ਮਨ ਉਸੇ ਵਿਚ ਹੀ ਪਰਚ ਗਿਆ ਹੈ। (ਪਰ ਜਗਤ ਲੋੜਦਾ ਹੈ ਧਰਮ-ਪੁਸਤਕਾਂ ਦੇ ਰਿਵਾਜੀ ਪਾਠ ਕਰਨੇ ਕਰਾਉਣੇ ਤੇ ਤੀਰਥ ਆਦਿਕਾਂ ਦੇ ਇਸ਼ਨਾਨਸੋ,) ਪਰਮਾਤਮਾ ਵਿਚ ਮਨ ਜੁੜਨ ਨਾਲ (ਕਰਮ-ਕਾਂਡੀ) ਜਗਤ ਦੀ ਤਸੱਲੀ ਨਹੀਂ ਹੁੰਦੀ; (ਦੂਜੇ ਪਾਸੇ,) ਨਾਮ ਸਿਮਰਨ ਵਾਲੇ ਨੂੰ ਭੀ ਇਹ ਮੁਥਾਜੀ ਨਹੀਂ ਹੁੰਦੀ ਕਿ ਜ਼ਰੂਰ ਹੀ ਲੋਕਾਂ ਦੀ ਤਸੱਲੀ ਭੀ ਕਰਾਏ, (ਤਾਹੀਏਂ, ਆਮ ਤੌਰ ਤੇ ਇਹਨਾਂ ਦਾ ਅਜੋੜ ਹੀ ਬਣਿਆ ਰਹਿੰਦਾ ਹੈ੩।੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||

ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥ {ਪੰਨਾ 545}

ਅਰਥ: (ਹੇ ਭਾਈ!) ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ

ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈ। ਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਸਦਾ ਅਟੱਲ ਰਹਿਣ ਵਾਲੇ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਹੇ ਜਿੰਦ ਤੋਂ ਪਿਆਰੇ! ਮੇਹਰ ਕਰ ਕੇ ਮੈਨੂੰ ਆ ਮਿਲ

ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥ {ਪੰਨਾ 545}

ਅਰਥ: ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰਨ ਵਾਸਤੇ ਅਨੇਕਾਂ ਜਪ ਕੀਤੇ, ਧੂਣੀਆਂ ਤਪਾਈਆਂ, ਵਰਤ ਰੱਖੇਪਰ ਮਾਲਕ-ਪ੍ਰਭੂ ਦੀ ਸਰਨ ਤੋਂ ਬਿਨਾ ਕਿਤੇ ਭੀ ਮਨ ਦੀ ਤਪਸ਼ ਨਹੀਂ ਬੁੱਝਦੀ। ਹੇ ਪ੍ਰਭੂ! ਜਪਾਂ ਤਪਾਂ ਦੇ ਆਸਰੇ ਛੱਡ ਕੇ) ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਮਾਇਆ ਦੇ ਮੋਹ ਦੀ ਬੇੜੀ ਕੱਟ ਦੇਮੈਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ। ਹੇ ਪ੍ਰਭੂ! ਮੇਰਾ ਹੋਰ ਕੋਈ ਆਸਰਾ ਨਹੀਂ, ਮੈਂ ਗੁਣ-ਹੀਨ ਹਾਂ, (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਮੈਂ ਕੋਈ ਢੰਗ ਨਹੀਂ ਜਾਣਦਾ, ਮੇਰਾ ਨਾਹ ਕੋਈ ਗੁਣ ਨਾਹ ਕੋਈ ਔਗੁਣ ਕੋਈ ਭੀ ਆਪਣੇ ਖ਼ਿਆਲ ਵਿਚ ਨਾਹ ਲਿਆਵੀਂ

ਹੇ ਨਾਨਕ! ਆਖ-) ਹੇ ਦੀਨਾਂ ਉੱਤੇ ਦਇਆ ਕਰਨ ਵਾਲੇ! ਹੇ ਸ੍ਰਿਸ਼ਟੀ ਦੇ ਰਾਖੇ! ਹੇ ਪ੍ਰੀਤਮ! ਹੇ ਸਾਰੀਆਂ ਤਾਕਤਾਂ ਦੇ ਮਾਲਕ! ਹੇ ਜਗਤ ਦੇ ਮੂਲ! ਜਿਵੇਂਪਪੀਹਾ (ਵਰਖਾ ਦੀ) ਬੂੰਦ ਮੰਗਦਾ ਹੈ (ਤਿਵੇਂ ਮੈਂ ਤੇਰੇ ਨਾਮ-ਅੰਮ੍ਰਿਤ ਦੀ ਬੂੰਦ ਮੰਗਦਾ ਹਾਂ) ਤੇਰੇ ਚਰਨਾਂ ਦਾ ਧਿਆਨ ਧਰ ਧਰ ਕੇ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ

ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥ ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥ ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥ ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥ ਅਗਣਤ ਊਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥ ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥ {ਪੰਨਾ 546}

ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲੇ ਜਲ ਦਾ ਪਵਿਤ੍ਰ ਤਾਲਾਬ ਹੈ, (ਇਸ ਵਿਚੋਂ) ਪੀਂਦੇ ਰਿਹਾ ਕਰੋ। (ਪਰ ਇਹ ਨਾਮ-ਜਲ) ਸੰਤ ਜਨਾਂ ਦੀ ਸੰਗਤਿ ਵਿਚ ਰਿਹਾਂ ਮਿਲਦਾ ਹੈ। ਇਹ ਹਰਿ-ਨਾਮ ਜਪ ਕੇ ਸਾਰੇ ਕਾਰਜ ਸਿਰੇ ਚੜ੍ਹ ਜਾਂਦੇ ਹਨ। ਹੇ ਭਾਈ! ਜਗਤ ਦੇ ਮਾਲਕ ਪਰਮਾਤਮਾ ਵਿਚ ਸਾਰੇ ਹੀ ਗੁਣ ਮੌਜੂਦ ਹਨ। ਉਹ ਸਭ ਜੀਵਾਂ ਦੇ ਸਾਰੇ ਕਾਰਜ ਸਿਰੇ ਚਾੜ੍ਹਨ ਵਾਲਾ ਹੈ, ਸਭ ਦੇ ਦੁੱਖ ਨਾਸ ਕਰਨ ਵਾਲਾ ਹੈ, ਉਹ ਸਦਾ ਹੀ ਕਾਇਮ ਰਹਿਣ ਵਾਲਾ ਹੈ। ਜਿਸ ਮਨੁੱਖ ਦੇ ਮਨ ਤੋਂ ਉਹ ਪਰਮਾਤਮਾ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਵਿਸਰਦਾ, ਉਹ ਮਨੁੱਖ ਸਦਾ ਹਰ ਵੇਲੇ ਆਤਮਕ ਆਨੰਦ ਮਾਣਦਾ ਹੈ। ਹੇ ਭਾਈ! ਪਰਮਾਤਮਾ ਅਣਗਿਣਤ ਗੁਣਾਂ ਵਾਲਾ ਹੈ, ਸਭ ਤੋਂ ਉੱਚਾ ਤੇ, ਬੇਅੰਤ ਹੈ, ਸਭ ਦਾ ਮਾਲਕ ਹੈਉਸ ਦਾ ਟਿਕਾਣਾ (ਨਿਰੀ ਅਕਲ ਸਿਆਣਪ ਦੇ ਆਸਰੇਅਪਹੁੰਚ ਹੈ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਮੈਨੂੰ ਲੱਛਮੀ-ਪਤੀ ਪਰਮਾਤਮਾ ਮਿਲ ਪਿਆ ਹੈ, ਮੇਰੀ (ਚਿਰਾਂ ਦੀ) ਤਾਂਘ ਪੂਰੀ ਹੋ ਗਈ ਹੈ

ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥ ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥ ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥ ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬ {ਪੰਨਾ 546}

ਅਰਥ: ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਪਰਮਾਤਮਾ ਦਾ ਨਾਮ ਸੁਣ ਸੁਣ ਕੇ ਕਈ ਕ੍ਰੋੜਾਂ ਜੱਗਾਂ ਦੇ ਫਲ ਪ੍ਰਾਪਤ ਕਰ ਲੈਂਦੇ ਹਨ, (ਭਾਵ, ਕ੍ਰੋੜਾਂ ਕੀਤੇ ਹੋਏ ਜੱਗ ਭੀ ਹਰਿ-ਨਾਮ ਦੇ ਟਾਕਰੇ ਤੇ ਤੁੱਛ ਹਨ। ਪਰਮਾਤਮਾ ਦਾ ਨਾਮ ਜਪਦਿਆਂ (ਜਪਣ ਵਾਲੇ ਮਨੁੱਖ) ਆਪਣੀਆਂ ਸਾਰੀਆਂ ਕੁਲਾਂ ਭੀ ਤਾਰ ਲੈਂਦੇ ਹਨ। ਪਰਮਾਤਮਾ ਦਾ ਨਾਮ ਜਪਦਿਆਂ ਜਪਦਿਆਂ ਮਨੁੱਖ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ, ਉਹਨਾਂ (ਦੇ ਆਤਮਕ ਜੀਵਨ) ਦੀ ਵਡਿਆਈ ਕਿਤਨੀ ਕੁ ਮੈਂ ਦੱਸਾਂਉਹ ਸਦਾ ਆਪਣੇ ਮਨਾਂ ਵਿਚ ਪਰਮਾਤਮਾ ਦਾ ਦਰਸਨ ਤਾਂਘਦੇ ਰਹਿੰਦੇ ਹਨ (ਤੇ, ਅਰਦਾਸਾਂ ਕਰਦੇ ਰਹਿੰਦੇ ਹਨ-) ਹੇ ਪ੍ਰਾਣ-ਪਿਆਰੇ! ਸਾਡੇ ਮਨ ਤੋਂ ਕਦੇ) ਨਾਹ ਵਿੱਸਰ। ਸਭ ਤੋਂ ਉੱਚਾ ਅਪਹੁੰਚ ਤੇ ਬੇਅੰਤ ਪ੍ਰਭੂ (ਜਿਨ੍ਹਾਂ ਵਡ-ਭਾਗੀਆਂ ਨੂੰ) ਫੜ ਕੇ ਆਪਣੇ ਗਲ ਨਾਲ ਲਾ ਲੈਂਦਾ ਹੈ ਉਹਨਾਂ (ਦੀ ਜ਼ਿੰਦਗੀ) ਦੇ ਭਾਗਾਂ ਵਾਲੇ ਦਿਨ ਆ ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੂੰ ਬਹੁਤ ਪਿਆਰਾ ਪਰਮਾਤਮਾ ਮਿਲ ਪੈਂਦਾ ਹੈ ਉਹਨਾਂ (ਦੇ ਜੀਵਨ) ਦਾ ਹਰੇਕ ਕਾਰਜ ਸਿਰੇ ਚੜ੍ਹ ਜਾਂਦਾ ਹੈ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਸੋਰਠਿ ਮਹਲਾ ੯ ॥ ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥ {ਪੰਨਾ 633}

ਅਰਥ: ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ, ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ੧।ਰਹਾਉ।

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗ਼ਲੀ-ਬੁਰਾਈ ਨਹੀਂ, ਕਿਸੇ ਦੀ ਖ਼ੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਹ ਲੋਭ ਹੈ, ਨਾਹ ਮੋਹ ਹੈ, ਨਾਹ ਅਹੰਕਾਰ ਹੈਜੇਹੜਾ ਮਨੁੱਖ ਖ਼ੁਸ਼ੀ ਤੇ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਹ ਆਦਰ ਪੋਹ ਸਕਦਾ ਹੈ ਨਾਹ ਨਿਰਾਦਰੀ (ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ੧।

ਹੇ ਭਾਈ! ਜੇਹੜਾ ਮਨੁੱਖਾਂ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ, ਜਗਤ ਤੋਂ ਨਿਰਮੋਹ ਰਹਿੰਦਾ ਹੈਜਿਸ ਮਨੁੱਖ ਨੂੰ ਨਾਹ ਕਾਮ-ਵਾਸਨਾ ਛੋਹ ਸਕਦੀ ਹੈ ਨਾਹ ਕ੍ਰੋਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ।੨।

(ਪਰ) ਹੇ ਨਾਨਕ! ਆਖ-) ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਹੀ ਜੀਵਨ ਦੀ) ਇਹ ਜਾਚ ਸਮਝੀ ਹੈ। ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ।੩।੧੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ {ਪੰਨਾ 619}

ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।

ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਸੋਰਠਿ ਮਹਲਾ ੫ ॥ ਦੁਰਤੁ ਗਵਾਇਆ ਹਰਿ ਪ੍ਰਭਿ ਆਪੇ ਸਭੁ ਸੰਸਾਰੁ ਉਬਾਰਿਆ ॥ ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ਅਪਣਾ ਬਿਰਦੁ ਸਮਾਰਿਆ ॥੧॥ ਹੋਈ ਰਾਜੇ ਰਾਮ ਕੀ ਰਖਵਾਲੀ ॥ ਸੂਖ ਸਹਜ ਆਨਦ ਗੁਣ ਗਾਵਹੁ ਮਨੁ ਤਨੁ ਦੇਹ ਸੁਖਾਲੀ ॥ ਰਹਾਉ ॥ ਪਤਿਤ ਉਧਾਰਣੁ ਸਤਿਗੁਰੁ ਮੇਰਾ ਮੋਹਿ ਤਿਸ ਕਾ ਭਰਵਾਸਾ ॥ ਬਖਸਿ ਲਏ ਸਭਿ ਸਚੈ ਸਾਹਿਬਿ ਸੁਣਿ ਨਾਨਕ ਕੀ ਅਰਦਾਸਾ ॥੨॥੧੭॥੪੫॥ {ਪੰਨਾ 620}

ਅਰਥ: ਹੇ ਭਾਈ! ਪ੍ਰਭੂ-ਪਾਤਿਸ਼ਾਹ (ਜਿਸ ਮਨੁੱਖ ਦੀ ਪਾਪਾਂ ਵਲੋਂ) ਰਾਖੀ ਕਰਦਾ ਹੈ, ਉਸ ਦਾ ਮਨ ਸੁਖੀ ਹੋ ਜਾਂਦਾ ਹੈ, ਉਸ ਦਾ ਸਰੀਰ ਸੁਖੀ ਹੋ ਜਾਂਦਾ ਹੈ। (ਹੇ ਭਾਈ! ਤੁਸੀਂ ਭੀਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, (ਤੁਹਾਨੂੰ ਭੀ) ਸੁਖ ਮਿਲਣਗੇਆਤਮਕ ਅਡੋਲਤਾ ਦੇ ਆਨੰਦ ਮਿਲਣਗੇ।ਰਹਾਉ।

(ਹੇ ਭਾਈ! ਜਿਸ ਮਨੁੱਖ ਉੱਤੇ ਪਾਰਬ੍ਰਹਮ ਪ੍ਰਭੂ ਨੇ ਮੇਹਰ (ਦੀ ਨਿਗਾਹ) ਕੀਤੀ, (ਉਸ ਨੂੰ ਗੁਰੂ ਮਿਲਾ ਕੇ) ਪ੍ਰਭੂ ਨੇ ਉਸ ਦਾ ਪਿਛਲਾ ਕੀਤਾ) ਪਾਪ (ਉਸ ਦੇ ਅੰਦਰੋਂ) ਦੂਰ ਕਰ ਦਿੱਤਾ। (ਇਸ ਤਰ੍ਹਾਂ) ਪ੍ਰਭੂ ਆਪ ਹੀ ਸਾਰੇ ਸੰਸਾਰ ਨੂੰ (ਵਿਕਾਰਾਂ ਤੋਂ) ਬਚਾਂਦਾ ਹੈ। ਆਪਣਾ ਮੁੱਢ-ਕਦੀਮਾਂ ਦਾ (ਦਇਆ-ਪਿਆਰ ਵਾਲਾ) ਸੁਭਾਉ ਚੇਤੇ ਰੱਖਦਾ ਹੈ।੧।

ਹੇ ਭਾਈ! ਮੇਰਾ ਗੁਰੂ ਵਿਕਾਰੀਆਂ ਨੂੰ (ਵਿਕਾਰਾਂ ਤੋਂ) ਬਚਾਣ ਵਾਲਾ ਹੈ। ਮੈਨੂੰ ਭੀ ਉਸ ਦਾ (ਹੀ) ਸਹਾਰਾ ਹੈ। ਜਿਸ ਸਦਾ ਕਾਇਮ ਰਹਿਣ ਵਾਲੇ ਮਾਲਕ ਨੇ ਸਾਰੇ ਜੀਵ (ਗੁਰੂ ਦੀ ਸ਼ਰਨ ਪਾ ਕੇ) ਬਖ਼ਸ਼ ਲਏ ਹਨ (ਜੇਹੜਾ ਸਦਾ-ਥਿਰ ਪ੍ਰਭੂ ਵਿਕਾਰੀਆਂ ਨੂੰ ਭੀ ਗੁਰੂ ਦੀ ਸ਼ਰਨ ਪਾ ਕੇ ਬਖ਼ਸ਼ਦਾ ਆ ਰਿਹਾ ਹੈ) , ਉਹ ਪ੍ਰਭੂ ਨਾਨਕ ਦੀ ਅਰਜ਼ੋਈ ਭੀ ਸੁਣਨ ਵਾਲਾ ਹੈ।੨।੧੭।੪੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ {ਪੰਨਾ 674}

ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?੧।ਰਹਾਉ।

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।

ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਧਨਾਸਰੀ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥ {ਪੰਨਾ 687-688}

ਅਰਥ: ਮੈਂ (ਭੀਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ (ਪਰ ਮੇਰੇ ਵਾਸਤੇ ਪਰਮਾਤਮਾ ਦਾ) ਨਾਮ (ਹੀ) ਤੀਰਥ ਹੈ। ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ (ਮੇਰੇ ਵਾਸਤੇ) ਤੀਰਥ ਹੈ (ਕਿਉਂਕਿ ਇਸ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ। ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ। ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ (ਅਰਦਾਸ ਕਰਦਾ ਹਾਂ-) ਹੇ ਧਰਤੀ ਦੇ ਆਸਰੇ ਪ੍ਰਭੂ! ਮੈਨੂੰ ਆਪਣਾ ਨਾਮਦੇਹ। ਜਗਤ (ਵਿਕਾਰਾਂ ਵਿਚ) ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ (ਇਹਨਾਂ ਰੋਗਾਂ ਦਾ) ਇਲਾਜ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ (ਮਨ ਨੂੰ ਵਿਕਾਰਾਂ ਦੀ) ਮੈਲ ਲੱਗ ਜਾਂਦੀ ਹੈ। ਗੁਰੂ ਦਾ ਪਵਿਤ੍ਰ ਸ਼ਬਦ (ਮਨੁੱਖ ਨੂੰ) ਸਦਾ (ਆਤਮਕ) ਚਾਨਣ (ਦੇਂਦਾ ਹੈ, ਇਹੀ) ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ।੧।

ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਫਿਰ ਤੀਰਥ ਆਦਿਕਾਂ ਤੇ ਜਾ ਕੇ) ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ। ਪਰਮਾਤਮਾ ਦੇ ਗੁਣਾਂ ਦਾ ਹਾਰ (ਹਿਰਦੇ ਵਿਚ) ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ।

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ (ਆਪਣੇ ਮਨ ਨੂੰ ਵਿਕਾਰਾਂ ਵਲੋਂ) ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, (ਹੋਰਨਾਂ ਨੂੰ ਭੀ) ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ (ਦੇ ਚੱਕਰਵਿਚ ਨਹੀਂ ਆਉਂਦਾ। ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ (ਸਾਰੇ) ਦੁੱਖ ਪਾਪ ਦੂਰ ਕਰ ਲੈਂਦਾ ਹੈ।

ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ (ਪ੍ਰਭੂ) ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ।੨।

ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ-ਇਹੀ ਉਹ ਤੀਰਥ-ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ।

(ਹੇ ਭਾਈ!) ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ। ਮਿੱਤਰ-ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ।੩।

ਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ। (ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ) ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ (ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੀ ਰਾਹੀਂ ਸਮਝਾਏ। ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ।

ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ।

(ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ) ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ। ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਸੋਰਠਿ ਮਹਲਾ ੫ ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥ {ਪੰਨਾ 621-622}

ਅਰਥ: ਹੇ ਸੰਤ ਜਨੋ! ਪਰਮਾਤਮਾ ਦੇ ਨਾਮ ਵਿਚ (ਜੁੜਿਆਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ। (ਇਸ ਵਾਸਤੇ) ਉਠਦਿਆਂ ਬੈਠਦਿਆਂ ਹਰ ਵੇਲੇ ਹਰਿ-ਨਾਮ ਸਿਮਰਨਾ ਚਾਹੀਦਾ ਹੈ, (ਹਰਿ-ਨਾਮ ਸਿਮਰਨ ਦੀ ਇਹ) ਨੇਕ ਕਮਾਈ ਹਰ ਵੇਲੇ ਕਰਨੀ ਚਾਹੀਦੀ ਹੈ।੧।ਰਹਾਉ।

(ਹੇ ਸੰਤ ਜਨੋ! ਜਦੋਂ ਤੋਂ) ਪੂਰੇ ਗੁਰੂ ਨੇ ਮੇਹਰ ਕੀਤੀ ਹੈ, ਪ੍ਰਭੂ ਨੇ ਸਾਡੀ (ਨਾਮ ਸਿਮਰਨ ਦੀ) ਤਾਂਘ ਪੂਰੀ ਕਰ ਦਿੱਤੀ ਹੈ। (ਨਾਮ ਸਿਮਰਨ ਦੀ ਬਰਕਤਿ ਨਾਲ) ਆਤਮਕ ਇਸ਼ਨਾਨ ਕਰ ਕੇ ਅਸੀ ਅੰਤਰ-ਆਤਮੇ ਟਿਕੇ ਰਹਿੰਦੇ ਹਾਂ। ਆਤਮਕ ਆਨੰਦ ਆਤਮਕ ਖ਼ੁਸ਼ੀਆਂ ਆਤਮਕ ਸੁਖ ਮਾਣ ਰਹੇ ਹਾਂ।੧।

(ਹੇ ਸੰਤ ਜਨੋ! ਸਿਮਰਨ ਕਰਨਾ ਹੀ ਇਨਸਾਨ ਵਾਸਤੇ) ਗੁਰੂ ਦਾ (ਦੱਸਿਆ ਹੋਇਆ ਸਹੀ) ਰਸਤਾ ਹੈ, (ਸਿਮਰਨ ਹੀ) ਧਰਮ ਦੀ ਪਉੜੀ ਹੈ (ਜਿਸ ਦੀ ਰਾਹੀਂ ਮਨੁੱਖ ਪ੍ਰਭੂ-ਚਰਨਾਂ ਵਿਚ ਪਹੁੰਚ ਸਕਦਾ ਹੈ, ਪਰ) ਕੋਈ ਵਿਰਲਾ ਭਾਗਾਂ ਵਾਲਾ (ਇਹ ਪਉੜੀ) ਲੱਭਦਾ ਹੈ। ਜੇਹੜਾ ਮਨੁੱਖ (ਸਿਮਰਨ ਦੀ ਰਾਹੀਂ) ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜਦਾ ਹੈ, ਉਸ ਦੇ ਕ੍ਰੋੜਾਂ ਜਨਮਾਂ ਦੇ ਪਾਪ ਨਾਸ ਹੋ ਜਾਂਦੇ ਹਨ।

ਹੇ ਸੰਤ ਜਨੋ! ਜਿਸ ਪਰਮਾਤਮਾ ਨੇ (ਸਾਰੇ ਸੰਸਾਰ ਵਿਚ ਆਪਣੀ) ਪੂਰੀ ਸੱਤਿਆ ਟਿਕਾ ਰੱਖੀ ਹੈ, ਉਸ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਿਹਾ ਕਰੋ। ਹੇ ਭਾਈ! ਉਹ ਸਾਰੇ ਹੀ ਪ੍ਰਾਣੀ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ, ਜੇਹੜੇ ਸਦਾ-ਥਿਰ ਹਰਿ-ਨਾਮ ਸਿਮਰਨ ਵਾਲੀ ਗੁਰੂ ਦੀ ਸਿੱਖਿਆ ਨੂੰ ਗ੍ਰਹਿਣ ਕਰਦੇ ਹਨ।੩।

ਹੇ ਨਾਨਕ! ਆਖ-ਜੀਵਨ ਦੇ ਰਸਤੇ ਵਿਚੋਂ ਸਾਰੀਆਂ) ਰੁਕਾਵਟਾਂ ਦੂਰ ਕਰਨ ਵਾਲਾ, ਸਾਰੇ ਦੁੱਖ ਨਾਸ ਕਰਨ ਵਾਲਾ ਹਰਿ-ਨਾਮ ਗੁਰੂ ਨੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪੱਕਾ ਕਰ ਦਿੱਤਾ, ਉਹਨਾਂ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਉਹ ਸਾਰੇ ਪਵਿਤ੍ਰ ਜੀਵਨ ਵਾਲੇ ਬਣ ਜਾਂਦੇ ਹਨ, ਉਹ ਆਤਮਕ ਆਨੰਦ ਨਾਲ ਅੰਤਰ-ਆਤਮੇ ਟਿਕੇ ਰਹਿੰਦੇ ਹਨ।੪।੩।੫੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਬਿਹਾਗੜਾ ਮਹਲਾ ੪ ॥ ਹਉ ਬਲਿਹਾਰੀ ਤਿਨ੍ਹ੍ਹ ਕਉ ਮੇਰੀ ਜਿੰਦੁੜੀਏ ਜਿਨ੍ਹ੍ਹ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥ ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥ {ਪੰਨਾ 539}

ਅਰਥ: ਹੇ ਮੇਰੀ ਸੋਹਣੀ ਜਿੰਦੇ! ਆਖ-) ਮੈਂ ਉਹਨਾਂ ਤੋਂ ਕੁਰਬਾਨ ਹਾਂ ਜਿਨ੍ਹਾਂ ਨੇ ਪਰਾਮਤਮਾ ਦੇ ਨਾਮ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾ ਲਿਆ ਹੈ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਨੇ ਸਤਿਗੁਰੂ ਨੇ ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕੀ ਤਰ੍ਹਾਂ ਟਿਕਾ ਦਿੱਤਾ ਹੈ। ਗੁਰੂ (ਮਾਇਆ ਦੇ ਮੋਹ ਦੇ) ਜ਼ਹਿਰ (-ਭਰੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਸਮਰੱਥਾ ਰੱਖਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਸੰਤ ਜਨਾਂ ਨੇ ਇਕ-ਮਨ ਹੋ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ (ਹਰ ਥਾਂ) ਸੋਭਾ-ਵਡਿਆਈ ਹੁੰਦੀ ਹੈ। ਹੇ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦਾ ਨਾਮ ਜਪ ਕੇ ਸੁਖ ਮਿਲ ਜਾਂਦਾ ਹੈ, ਹਰਿ-ਨਾਮ ਸਾਰੇ ਦੁੱਖ ਦੂਰ ਕਰਨ ਦੀ ਸਮਰੱਥਾ ਵਾਲਾ ਹੈ।੧।

ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥ ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥ {ਪੰਨਾ 540}

ਅਰਥ: ਹੇ ਮੇਰੀ ਸੋਹਣੀ ਜਿੰਦੇ! ਉਹ ਜੀਭ ਭਾਗਾਂ ਵਾਲੀ ਹੈ ਮੁਬਾਰਿਕ ਹੈ, ਜੇਹੜੀ (ਸਦਾ) ਪਰਾਮਤਮਾ ਦੇ ਗੁਣ ਗਾਂਦੀ ਰਹਿੰਦੀ ਹੈ। ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਪ੍ਰਭੂ! ਉਹ ਕੰਨ ਸੋਹਣੇ ਹਨ ਚੰਗੇ ਹਨ ਜੇਹੜੇ ਤੇਰੇ ਕੀਰਤਨ ਸੁਣਦੇ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਹ ਸਿਰ ਭਾਗਾਂ ਵਾਲਾ ਹੈ ਪਵਿਤ੍ਰ ਹੈ, ਜੇਹੜਾ ਗੁਰੂ ਦੇ ਚਰਨਾਂ ਵਿਚ ਜਾ ਲੱਗਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਨਾਨਕ (ਉਸ) ਗੁਰੂ ਤੋਂ ਕੁਰਬਾਨ ਜਾਂਦਾ ਹੈ ਜਿਸ ਨੇ (ਨਾਨਕ ਨੂੰ) ਪਰਮਾਤਮਾ ਦਾ ਨਾਮ ਚੇਤੇ ਕਰਾਇਆ ਹੈ।੨।

ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥ ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥ ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥ ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥ {ਪੰਨਾ 540}

ਅਰਥ: ਹੇ ਮੇਰੀ ਸੋਹਣੀ ਜਿੰਦੇ! ਉਹ ਅੱਖਾਂ ਭਲੀਆਂ ਹਨ ਸਫਲ ਹਨ ਜੋ ਗੁਰੂ ਦਾ ਦਰਸਨ ਕਰਦੀਆਂ ਰਹਿੰਦੀਆਂ ਹਨਉਹ ਹੱਥ ਪਵਿਤ੍ਰ ਹਨ ਜੇਹੜੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਲਿਖਦੇ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਸ ਮਨੁੱਖ ਦੇ (ਉਹ) ਪੈਰ ਸਦਾ ਪੂਜੇ ਜਾਂਦੇ ਹਨ ਜੇਹੜੇ (ਪੈਰ) ਧਰਮ ਦੇ ਰਾਹ ਉਤੇ ਤੁਰਦੇ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਨਾਨਕ ਉਹਨਾਂ (ਵਡ-ਭਾਗੀ) ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ ਜੇਹੜੇ ਪਰਮਾਤਮਾ ਦਾ ਨਾਮ ਸੁਣ ਕੇ ਨਾਮ ਨੂੰ ਮੰਨਦੇ ਹਨ (ਜੀਵਨ-ਅਧਾਰ ਬਣਾ ਲੈਂਦੇ ਹਨ੩।

ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥ ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥ ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥ ਨਾਨਕ ਤੇ ਹਰਿ ਦਰਿ ਪੈਨ੍ਹ੍ਹਾਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥੪॥੪॥ {ਪੰਨਾ 540}

ਅਰਥ: ਹੇ ਮੇਰੀ ਸੋਹਣੀ ਜਿੰਦੇ! ਧਰਤੀ, ਪਾਤਾਲ, ਆਕਾਸ਼-ਹਰੇਕ ਹੀ ਪਰਮਾਤਮਾ ਦਾ ਨਾਮ ਸਿਮਰ ਰਿਹਾ ਹੈ। ਹੇ ਮੇਰੀ ਸੋਹਣੀ ਜਿੰਦੇ! ਹਵਾ ਪਾਣੀ, ਅੱਗ-ਹਰੇਕ ਤੱਤ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾ ਰਿਹਾ ਹੈ। ਹੇ ਮੇਰੀ ਸੋਹਣੀ ਜਿੰਦੇ! ਜੰਗਲ, ਘਾਹਇਹ ਸਾਰਾ ਦਿੱਸਦਾ ਸੰਸਾਰ-ਆਪਣੇ ਮੂੰਹ ਨਾਲ ਹਰੇਕ ਹੀ ਪਰਮਾਤਮਾ ਦਾ ਨਾਮ ਜਪ ਰਿਹਾ ਹੈ। ਹੇ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਜੇਹੜਾ ਜੇਹੜਾ ਜੀਵ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਵਿਚ ਆਪਣਾ ਮਨ ਜੋੜਦਾ ਹੈ, ਉਹ ਸਾਰੇ ਪਰਾਮਤਮਾ ਦੇ ਦਰ ਤੇ ਸਤਕਾਰੇ ਜਾਂਦੇ ਹਨ।੪।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਵਡਹੰਸੁ ਮਹਲਾ ੩ ॥ ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥ {ਪੰਨਾ 569}

ਅਰਥ: ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਤੂੰ ਸਦਾ ਆਪਣੇ ਅੰਦਰ ਵਸਾਈ ਰੱਖ, (ਇਸ ਦੀ ਬਰਕਤਿ ਨਾਲ) ਤੂੰ ਆਪਣੇ ਅੰਤਰ ਆਤਮੇ ਆਨੰਦ ਨਾਲ ਟਿਕਿਆ ਰਹੇਂਗਾ, ਆਤਮਕ ਮੌਤ ਤੇਰੇ ਉਤੇ ਆਪਣਾ ਜ਼ੋਰ ਨਹੀਂ ਪਾ ਸਕੇਗੀ।

ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ, ਗੁਰੂ ਦੇ ਸ਼ਬਦ ਵਿਚ, ਸੁਰਤਿ ਜੋੜੀ ਰੱਖਦਾ ਹੈ, ਮੌਤ (ਆਤਮਕ ਮੌਤ) ਉਸ ਵਲ ਤੱਕ ਭੀ ਨਹੀਂ ਸਕਦੀ, ਉਸ ਦਾ ਮਨ ਸਦਾ-ਥਿਰ ਪ੍ਰਭੂ ਦੇ ਰੰਗ ਵਿਚ ਸਦਾ ਰੰਗਿਆ ਰਹਿ ਕੇ ਪਵਿਤ੍ਰ ਹੋ ਜਾਂਦਾ ਹੈ, ਉਸ ਮਨੁੱਖ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ।

ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਲੁਕਾਈ ਮਾਇਆ ਦੇ ਪਿਆਰ ਵਿਚ ਮਾਇਆ ਦੀ ਭਟਕਣਾ ਵਿਚ ਖ਼ੁਆਰ ਹੁੰਦੀ ਰਹਿੰਦੀ ਹੈ, ਆਤਮਕ ਮੌਤ ਨੇ ਉਸ ਨੂੰ ਆਪਣੇ ਮੋਹ ਵਿਚ ਫਸਾ ਰੱਖਿਆ ਹੁੰਦਾ ਹੈ। (ਇਸ ਵਾਸਤੇ) ਨਾਨਕ ਆਖਦਾ ਹੈ-ਹੇ ਮੇਰੇ ਮਨ! ਮੇਰੀ ਗੱਲ) ਸੁਣ, ਤੂੰ ਸਦਾ-ਥਿਰ ਪ੍ਰਭੂ ਨੂੰ ਸਦਾ ਆਪਣੇ ਅੰਦਰ ਵਸਾਈ ਰੱਖ।੧।

ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥ ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥ ਗੁਰਮੁਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ ਸਖਾਈ ॥ ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥ ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ ॥ ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥੨॥ {ਪੰਨਾ 569}

ਅਰਥ: ਹੇ ਮੇਰੇ ਮਨ! ਸਾਰੇ ਸੁਖਾਂ ਦਾ) ਖ਼ਜ਼ਾਨਾ (ਪਰਮਾਤਮਾ) ਤੇਰੇ ਅੰਦਰ ਵੱਸ ਰਿਹਾ ਹੈ, ਤੂੰ ਇਸ ਪਦਾਰਥ ਨੂੰ ਬਾਹਰ (ਜੰਗਲ ਆਦਿਕਾਂ ਵਿਚਨਾਹ ਢੂੰਢਦਾ ਫਿਰ। ਹੇ ਮਨ! ਪਰਮਾਤਮਾ ਦੀ ਰਜ਼ਾ ਨੂੰ ਆਪਣੀ ਖ਼ੁਰਾਕ ਬਣਾ, ਤੇ, ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੀ ਨਿਗਾਹ ਨਾਲ ਵੇਖ। ਹੇ ਮੇਰੇ ਮਨ! ਗੁਰਮੁਖਾਂ ਵਾਲੀ ਨਜ਼ਰ ਨਾਲ ਵੇਖ, ਤੇਰੇ ਅੰਦਰ ਹੀ ਤੈਨੂੰ ਹਰਿ ਨਾਮ-ਮਿੱਤਰ (ਲੱਭ ਪਏਗਾ। ਆਤਮਕ ਜੀਵਨ ਦੀ ਸੂਝ ਤੋਂ ਸੱਖਣੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਮਾਇਆ ਦੇ ਮੋਹ ਦੇ ਕਾਰਨ ਖ਼ੁਆਰੀ ਹੀ ਹੁੰਦੀ ਹੈ।

ਹੇ ਨਾਨਕ! ਆਖ-) ਆਤਮਕ ਮੌਤ ਨੇ ਸਾਰੀ ਲੁਕਾਈ ਨੂੰ (ਆਪਣੇ ਜਾਲ ਵਿਚਬੰਨ੍ਹ ਰੱਖਿਆ ਹੈ, ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਜੀਵ (ਇਸ ਜਾਲ ਵਿਚੋਂ) ਖ਼ਲਾਸੀ ਹਾਸਲ ਨਹੀਂ ਕਰ ਸਕਦਾ। (ਹੇ ਮਨ!) ਤੇਰੇ ਅੰਦਰ ਹੀ ਨਾਮ-ਖ਼ਜ਼ਾਨਾ ਮੌਜੂਦ ਹੈ, ਤੂੰ ਇਸ ਖ਼ਜ਼ਾਨੇ ਨੂੰ ਬਾਹਰ (ਜੰਗਲ ਆਦਿਕਾਂ ਵਿਚਨਾਹ ਢੂੰਢਦਾ ਫਿਰ।੨।

ਮਨ ਮੇਰਿਆ ਜਨਮੁ ਪਦਾਰਥੁ ਪਾਇ ਕੈ ਇਕਿ ਸਚਿ ਲਗੇ ਵਾਪਾਰਾ ॥ ਸਤਿਗੁਰੁ ਸੇਵਨਿ ਆਪਣਾ ਅੰਤਰਿ ਸਬਦੁ ਅਪਾਰਾ ॥ ਅੰਤਰਿ ਸਬਦੁ ਅਪਾਰਾ ਹਰਿ ਨਾਮੁ ਪਿਆਰਾ ਨਾਮੇ ਨਉ ਨਿਧਿ ਪਾਈ ॥ ਮਨਮੁਖ ਮਾਇਆ ਮੋਹ ਵਿਆਪੇ ਦੂਖਿ ਸੰਤਾਪੇ ਦੂਜੈ ਪਤਿ ਗਵਾਈ ॥ ਹਉਮੈ ਮਾਰਿ ਸਚਿ ਸਬਦਿ ਸਮਾਣੇ ਸਚਿ ਰਤੇ ਅਧਿਕਾਈ ॥ ਨਾਨਕ ਮਾਣਸ ਜਨਮੁ ਦੁਲੰਭੁ ਹੈ ਸਤਿਗੁਰਿ ਬੂਝ ਬੁਝਾਈ ॥੩॥ {ਪੰਨਾ 569

ਅਰਥ: ਹੇ ਮੇਰੇ ਮਨ! ਕਈ (ਵਡ-ਭਾਗੀ ਐਸੇ) ਹਨ ਜੇਹੜੇ ਇਹ ਕੀਮਤੀ ਮਨੁੱਖਾ ਜਨਮ ਹਾਸਲ ਕਰ ਕੇ ਸਦਾ-ਥਿਰ ਪਰਮਾਤਮਾ ਦੇ ਸਿਮਰਨ ਦੇ ਵਪਾਰ ਵਿਚ ਲੱਗ ਪੈਂਦੇ ਹਨ, ਉਹ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਤੇ, ਬੇਅੰਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਆਪਣੇ ਹਿਰਦੇ ਵਿਚ ਵਸਾਂਦੇ ਹਨ। ਉਹ ਮਨੁੱਖ ਬੇਅੰਤ ਹਰੀ ਦੀ ਸਿਫ਼ਤਿ-ਸਾਲਾਹ ਦੀ ਬਾਣੀ ਆਪਣੇ ਅੰਦਰ ਵਸਾਂਦੇ ਹਨ, ਪਰਮਾਤਮਾ ਦਾ ਨਾਮ ਉਹਨਾਂ ਨੂੰ ਪਿਆਰਾ ਲੱਗਦਾ ਹੈ, ਪ੍ਰਭੂ ਦੇ ਨਾਮ ਵਿਚ ਹੀ ਉਹਨਾਂ ਨੇ (ਮਾਨੋ, ਦੁਨੀਆ ਦੇ) ਨੌ ਹੀ ਖ਼ਜ਼ਾਨੇ ਲੱਭ ਲਏ ਹੁੰਦੇ ਹਨ।

ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਦੁੱਖ ਵਿਚ (ਗ੍ਰਸੇ ਹੋਏ) ਵਿਆਕੁਲ ਹੋਏ ਰਹਿੰਦੇ ਹਨ, ਮਾਇਆ ਦੇ ਮੋਹ ਵਿਚ ਫਸ ਕੇ ਉਹਨਾਂ ਨੇ ਆਪਣੀ ਇੱਜ਼ਤ ਗਵਾ ਲਈ ਹੁੰਦੀ ਹੈ।

ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਨੇ ਇਹ ਸਮਝ ਬਖ਼ਸ਼ ਦਿੱਤੀ ਹੁੰਦੀ ਹੈ ਕਿ ਮਨੁੱਖਾ ਜਨਮ ਬੜੀ ਔਖਿਆਈ ਨਾਲ ਮਿਲਦਾ ਹੈ, ਉਹ ਮਨੁੱਖ (ਆਪਣੇ ਅੰਦਰੋਂਹਉਮੈ ਦੂਰ ਕਰ ਕੇ ਸਦਾ-ਥਿਰ ਹਰੀ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ, ਉਹ ਮਨੁੱਖ ਸਦਾ-ਥਿਰ ਪ੍ਰਭੂ (ਦੇ ਪ੍ਰੇਮ-ਰੰਗ ਵਿਚ) ਬਹੁਤ ਰੰਗੇ ਰਹਿੰਦੇ ਹਨ।੩।

ਮਨ ਮੇਰੇ ਸਤਿਗੁਰੁ ਸੇਵਨਿ ਆਪਣਾ ਸੇ ਜਨ ਵਡਭਾਗੀ ਰਾਮ ॥ ਜੋ ਮਨੁ ਮਾਰਹਿ ਆਪਣਾ ਸੇ ਪੁਰਖ ਬੈਰਾਗੀ ਰਾਮ ॥ ਸੇ ਜਨ ਬੈਰਾਗੀ ਸਚਿ ਲਿਵ ਲਾਗੀ ਆਪਣਾ ਆਪੁ ਪਛਾਣਿਆ ॥ ਮਤਿ ਨਿਹਚਲ ਅਤਿ ਗੂੜੀ ਗੁਰਮੁਖਿ ਸਹਜੇ ਨਾਮੁ ਵਖਾਣਿਆ ॥ ਇਕ ਕਾਮਣਿ ਹਿਤਕਾਰੀ ਮਾਇਆ ਮੋਹਿ ਪਿਆਰੀ ਮਨਮੁਖ ਸੋਇ ਰਹੇ ਅਭਾਗੇ ॥ ਨਾਨਕ ਸਹਜੇ ਸੇਵਹਿ ਗੁਰੁ ਅਪਣਾ ਸੇ ਪੂਰੇ ਵਡਭਾਗੇ ॥੪॥੩॥ {ਪੰਨਾ 569}

ਅਰਥ: ਹੇ ਮੇਰੇ ਮਨ! ਉਹ ਮਨੁੱਖ ਬੜੇ ਭਾਗਾਂ ਵਾਲੇ ਹੁੰਦੇ ਹਨ ਜੇਹੜੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਜੇਹੜੇ ਆਪਣੇ ਮਨ ਨੂੰ ਵੱਸ ਵਿਚ ਰੱਖਦੇ ਹਨ, ਉਹ ਮਨੁੱਖ (ਦੁਨੀਆ ਦੀ ਕਿਰਤ-ਕਾਰ ਕਰਦੇ ਹੋਏ ਭੀ ਮਾਇਆ ਵਲੋਂ) ਨਿਰਮੋਹ ਰਹਿੰਦੇ ਹਨ, ਉਹ ਮਨੁੱਖ ਦੁਨੀਆ ਵਲੋਂ ਵਿਰਕਤ ਰਹਿੰਦੇ ਹਨ, ਸਦਾ-ਥਿਰ ਪ੍ਰਭੂ ਵਿਚ ਉਹਨਾਂ ਦੀ ਸੁਰਤਿ ਜੁੜੀ ਰਹਿੰਦੀ ਹੈ, ਆਪਣੇ ਆਤਮਕ ਜੀਵਨ ਨੂੰ ਉਹ (ਸਦਾ) ਪੜਤਾਲਦੇ ਰਹਿੰਦੇ ਹਨ, ਗੁਰੂ ਦੀ ਸਰਨ ਪੈ ਕੇ ਉਹਨਾਂ ਦੀ ਮਤਿ (ਮਾਇਆ ਵਲੋਂਅਡੋਲ ਰਹਿੰਦੀ ਹੈ, ਪ੍ਰੇਮ-ਰੰਗ ਵਿਚ ਗੂੜ੍ਹੀ ਰੰਗੀ ਰਹਿੰਦੀ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਪਰਮਾਤਮਾ ਦਾ ਨਾਮ ਸਿਮਰਦੇ ਰਹਿੰਦੇ ਹਨ।

(ਪਰ, ਹੇ ਮਨ!) ਕਈ ਐਸੇ ਬਦ-ਨਸੀਬ ਹੁੰਦੇ ਹਨ ਜੋ (ਕਾਮ-ਵੱਸ ਹੋ ਕੇ) ਇਸਤ੍ਰੀ ਨਾਲ (ਹੀ) ਹਿਤ ਕਰਦੇ ਹਨ, ਜੋ ਮਾਇਆ ਦੇ ਮੋਹ ਵਿਚ ਹੀ ਮਗਨ ਰਹਿੰਦੇ ਹਨ ਜੋ ਆਪਣੇ ਮਨ ਦੇ ਪਿੱਛੇ ਤੁਰਦੇ ਹੋਏ (ਗ਼ਫ਼ਲਤ ਦੀ ਨੀਂਦ ਵਿਚ) ਸੁੱਤੇ ਰਹਿੰਦੇ ਹਨ।

ਹੇ ਨਾਨਕ! ਆਖ-) ਉਹ ਮਨੁੱਖ ਵੱਡੇ ਭਾਗਾਂ ਵਾਲੇ ਹੁੰਦੇ ਹਨ ਜੋ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਰਹਿੰਦੇ ਹਨ।੪।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||

ਸਲੋਕੁ ਮਃ ੩ ॥ ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ {ਪੰਨਾ 647-648}

ਅਰਥ: ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਰਣ (ਵਦਾਨ ਹੇਠਾਂ) ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ (ਸਤਿਗੁਰੂ ਨੂੰ) ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਂਦਾ ਹੈ ਤੇ, ਮਾਨੋ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ।

ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥ {ਪੰਨਾ 648}

ਅਰਥ: ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ।੧।

ਮਃ ੩ ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥ {ਪੰਨਾ 648}

ਅਰਥ: (ਸੰਸਾਰ ਵਿਚ) ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਂਦੇ ਹਨ।੨।

ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥ {ਪੰਨਾ 648}

ਅਰਥ: ਸਤਿਗੁਰੂ ਨੇ ਗੁਰਮੁਖ ਸਿੱਖ (-ਰੂਪ) ਸਹੇਲੀਆਂ (ਆਪੋ ਵਿਚਮਿਲਾਈਆਂ ਹਨਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ (ਹੋਰ) ਕਾਰੇ ਲਾਇਆ ਹੋਇਆ ਹੈਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ, ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁਤ੍ਰਾਂ ਤੇ ਭਰਾਵਾਂ ਨਾਲ ਇਕੋ ਜਿਹਾ ਪਿਆਰ ਹੁੰਦਾ ਹੈ। (ਹੇ ਸਿੱਖ ਸਹੇਲੀਓ!) ਸਾਰੀਆਂ 'ਗੁਰੂ, ਗੁਰੂਆਖੋ, 'ਗੁਰੂ, ਗੁਰੂਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ।੧੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ {ਪੰਨਾ 609}

ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ।

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।

ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।

(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩।

ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts