Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Sunday, 31 January 2021

☬|| ਅੱਜ ਦਾ ਫੁਰਮਾਨ ||☬ || 31-01-2021 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਸੋਰਠਿ ਮਹਲਾ ੪ ॥ ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥ ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥ ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥ ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥ ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥ ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥ ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥ ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥ ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥ ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥ {ਪੰਨਾ 605-606}

ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇਸੁਖ ਪਾਇਆ ਹੈ। ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ।ਰਹਾਉ।

ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ। ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ। ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ। ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ।੧।

ਹੇ ਭਾਈ! ਪ੍ਰਭੂ ਪਿਆਰਾ ਆਪ ਹੀ ਧਰਤੀ ਪੈਦਾ ਕਰਨ ਵਾਲਾ ਹੈ, ਆਪ ਹੀ ਪਾਣੀ ਪੈਦਾ ਕਰਨ ਵਾਲਾ ਹੈਆਪ ਹੀ ਸਭ ਕੁਝ ਕਰਦਾ ਹੈ ਆਪ ਹੀ (ਜੀਵਾਂ ਪਾਸੋਂ ਸਭ ਕੁਝ) ਕਰਾਂਦਾ ਹੈ। ਆਪ ਹੀ ਆਪਣੇ ਹੁਕਮ ਅਨੁਸਾਰ ਹਰ ਥਾਂ ਕਾਰ ਚਲਾ ਰਿਹਾ ਹੈ, ਪਾਣੀ ਨੂੰ ਮਿੱਟੀ ਨਾਲ (ਉਸ ਨੇ ਆਪਣੇ ਹੁਕਮ ਵਿਚ ਹੀ) ਬੰਨ੍ਹ ਰੱਖਿਆ ਹੈ (ਪਾਣੀ ਮਿੱਟੀ ਨੂੰ ਰੋੜ੍ਹ ਨਹੀਂ ਸਕਦਾ, ਪਾਣੀ ਵਿਚ ਉਸ ਨੇ) ਆਪ ਹੀ ਆਪਣਾ ਡਰ ਪਾ ਰੱਖਿਆ ਹੈ, (ਮਾਨੋ) ਬੱਕਰੀ ਸ਼ੇਰ ਨੂੰ ਬੰਨ੍ਹ ਕੇ ਫਿਰਾ ਰਹੀ ਹੈ।੨।

ਹੇ ਭਾਈ! ਪ੍ਰਭੂ ਆਪ ਹੀ ਲੱਕੜੀ (ਪੈਦਾ ਕਰਨ ਵਾਲਾ) ਹੈ, (ਆਪ ਹੀ ਅੱਗ ਬਣਾਣ ਵਾਲਾ ਹੈ) ਲੱਕੜੀ ਵਿਚ ਉਸ ਨੇ ਆਪ ਹੀ ਅੱਗ ਟਿਕਾ ਰੱਖੀ ਹੈ। ਪ੍ਰਭੂ ਪਿਆਰਾ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ (ਉਸ ਦੇ ਹੁਕਮ ਵਿਚ) ਅੱਗ (ਲੱਕੜ ਨੂੰ) ਸਾੜ ਨਹੀਂ ਸਕਦੀ। ਪ੍ਰਭੂ ਆਪ ਹੀ ਮਾਰ ਕੇ ਜੀਵਾਲਣ ਵਾਲਾ ਹੈ। ਸਾਰੇ ਜੀਵ ਉਸ ਦੇ ਪ੍ਰੇਰੇ ਹੋਏ ਹੀ ਸਾਹ ਲੈ ਰਹੇ ਹਨ।੩।

ਹੇ ਭਾਈ! ਪ੍ਰਭੂ ਆਪ ਹੀ ਤਾਕਤ ਹੈ, ਆਪ ਹੀ (ਤਾਕਤ ਵਰਤਣ ਵਾਲਾਹਾਕਮ ਹੈ, (ਸਾਰੇ ਜਗਤ ਨੂੰ ਉਸ ਨੇ) ਆਪ ਹੀ ਕਾਰ ਵਿਚ ਲਾਇਆ ਹੋਇਆ ਹੈ। ਹੇ ਪਿਆਰੇ ਸੱਜਣ! ਜਿਵੇਂ ਪ੍ਰਭੂ ਆਪ ਜੀਵਾਂ ਨੂੰ ਤੋਰਦਾ ਹੈ, ਜਿਵੇਂ ਮੇਰੇ ਹਰੀ-ਪ੍ਰਭੂ ਨੂੰ ਭਾਉਂਦਾ ਹੈ, ਤਿਵੇਂ ਹੀ ਚੱਲ ਸਕੀਦਾ ਹੈ। ਹੇ ਦਾਸ ਨਾਨਕ! ਪ੍ਰਭੂ ਆਪ ਹੀ (ਜੀਵ-) ਵਾਜਾ (ਬਣਾਣ ਵਾਲਾ) ਹੈਆਪ ਵਾਜਾ ਵਜਾਣ ਵਾਲਾ ਹੈ, ਸਾਰੇ ਜੀਵ-ਵਾਜੇ ਉਸੇ ਦੇ ਵਜਾਏ ਵੱਜ ਰਹੇ ਹਨ।੪।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਬਸੰਤੁ ਮਹਲਾ ੩ ॥ ਹਰਿ ਸੇਵੇ ਸੋ ਹਰਿ ਕਾ ਲੋਗੁ ॥ ਸਾਚੁ ਸਹਜੁ ਕਦੇ ਨ ਹੋਵੈ ਸੋਗੁ ॥ ਮਨਮੁਖ ਮੁਏ ਨਾਹੀ ਹਰਿ ਮਨ ਮਾਹਿ ॥ ਮਰਿ ਮਰਿ ਜੰਮਹਿ ਭੀ ਮਰਿ ਜਾਹਿ ॥੧॥ ਸੇ ਜਨ ਜੀਵੇ ਜਿਨ ਹਰਿ ਮਨ ਮਾਹਿ ॥ ਸਾਚੁ ਸਮ੍ਹ੍ਹਾਲਹਿ ਸਾਚਿ ਸਮਾਹਿ ॥੧॥ ਰਹਾਉ ॥ ਹਰਿ ਨ ਸੇਵਹਿ ਤੇ ਹਰਿ ਤੇ ਦੂਰਿ ॥ ਦਿਸੰਤਰੁ ਭਵਹਿ ਸਿਰਿ ਪਾਵਹਿ ਧੂਰਿ ॥ ਹਰਿ ਆਪੇ ਜਨ ਲੀਏ ਲਾਇ ॥ ਤਿਨ ਸਦਾ ਸੁਖੁ ਹੈ ਤਿਲੁ ਨ ਤਮਾਇ ॥੨॥ ਨਦਰਿ ਕਰੇ ਚੂਕੈ ਅਭਿਮਾਨੁ ॥ ਸਾਚੀ ਦਰਗਹ ਪਾਵੈ ਮਾਨੁ ॥ ਹਰਿ ਜੀਉ ਵੇਖੈ ਸਦ ਹਜੂਰਿ ॥ ਗੁਰ ਕੈ ਸਬਦਿ ਰਹਿਆ ਭਰਪੂਰਿ ॥੩॥ ਜੀਅ ਜੰਤ ਕੀ ਕਰੇ ਪ੍ਰਤਿਪਾਲ ॥ ਗੁਰ ਪਰਸਾਦੀ ਸਦ ਸਮ੍ਹ੍ਹਾਲ ॥ ਦਰਿ ਸਾਚੈ ਪਤਿ ਸਿਉ ਘਰਿ ਜਾਇ ॥ ਨਾਨਕ ਨਾਮਿ ਵਡਾਈ ਪਾਇ ॥੪॥੩॥ {ਪੰਨਾ 1172-1173}

ਪਦ ਅਰਥ: ਸੇਵੇ = ਸਿਮਰਦਾ ਹੈ। ਸੋ = ਉਹ ਮਨੁੱਖ। ਸਾਚੁ = ਸਦਾ-ਥਿਰ। ਸਹਜੁ = ਆਤਮਕ ਅਡੋਲਤਾ। ਸੋਗੁ = ਗ਼ਮ। ਮੁਏ = ਆਤਮਕ ਮੌਤੇ ਮਰੇ ਹੋਏ। ਮਾਹਿ = ਵਿਚ। ਭੀ = ਮੁੜ, ਫਿਰ।1।

ਸੇ ਜਨ = ਉਹ ਮਨੁੱਖ {ਬਹੁ-ਵਚਨ}। ਜੀਵੇ = ਆਤਮਕ ਜੀਵਨ ਵਾਲੇ ਹਨ। ਸਾਚੁ = ਸਦਾ-ਥਿਰ ਹਰਿ-ਨਾਮ। ਸਮ੍ਹ੍ਹਾਲਹਿ = ਹਿਰਦੇ ਵਿਚ ਸੰਭਾਲਦੇ ਹਨ। ਸਾਚਿ = ਸਦਾ-ਥਿਰ ਹਰਿ-ਨਾਮ ਵਿਚ।1। ਰਹਾਉ।

ਤੇ = ਉਹ ਮਨੁੱਖ {ਬਹੁ-ਵਚਨ}। ਦਿਸੰਤਰੁ = {ਦੇਸ-ਅੰਤਰੁ} ਹੋਰ ਹੋਰ ਦੇਸ। ਸਿਰਿ = ਸਿਰ ਉੱਤੇ। ਧੂਰਿ = ਸੁਆਹ। ਆਪੇ = ਆਪ ਹੀ। ਤਿਲੁ = ਰਤਾ ਭਰ ਭੀ। ਤਮਾਇ = ਲਾਲਚ, ਲੋਭ।2।

ਨਦਰਿ = ਮਿਹਰ ਦੀ ਨਿਗਾਹ। ਚੂਕੈ = ਮੁੱਕ ਜਾਂਦਾ ਹੈ। ਮਾਨੁ = ਇੱਜ਼ਤ। ਸਦ = ਸਦਾ। ਹਜੂਰਿ = ਹਾਜ਼ਰ-ਨਾਜ਼ਰ, ਅੰਗ-ਸੰਗ। ਕੈ ਸਬਦਿ = ਦੇ ਸ਼ਬਦ ਦੀ ਰਾਹੀਂ। ਭਰਪੂਰਿ = ਵਿਆਪਕ।3।

ਪਰਸਾਦੀ = ਕਿਰਪਾ ਨਾਲ। ਦਰਿ ਸਾਚੈ = ਸਦਾ-ਥਿਰ ਪ੍ਰਭੂ ਦੇ ਦਰ ਤੇ। ਘਰਿ ਸਾਚੈ = ਸਦਾ-ਥਿਰ ਪ੍ਰਭੂ ਦੇ ਘਰ ਵਿਚ। ਪਤਿ ਸਿਉ = ਇੱਜ਼ਤ ਨਾਲ। ਨਾਮਿ = ਨਾਮ ਦੀ ਰਾਹੀਂ। ਵਡਾਈ = ਇੱਜ਼ਤ।4।

ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸਦਾ ਹੈ, ਜਿਹੜੇ ਮਨੁੱਖ ਸਦਾ-ਥਿਰ ਪ੍ਰਭੂ ਨੂੰ ਹਿਰਦੇ ਵਿਚ ਵਸਾਈ ਰੱਖਦੇ ਹਨ, ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੇ ਹਨ, ਉਹ ਮਨੁੱਖ ਆਤਮਕ ਜੀਵਨ ਵਾਲੇ ਹਨ।1। ਰਹਾਉ।

ਹੇ ਭਾਈ! ਜਿਹੜਾ ਮਨੁੱਖ ਪਰਮਾਤਮਾ ਦਾ ਸਿਮਰਨ ਕਰਦਾ ਹੈ ਉਹ ਪਰਮਾਤਮਾ ਦਾ ਭਗਤ ਹੈ, ਉਸ ਨੂੰ ਸਦਾ ਕਾਇਮ ਰਹਿਣ ਵਾਲੀ ਆਤਮਕ ਅਡੋਲਤਾ ਮਿਲੀ ਰਹਿੰਦੀ ਹੈ, ਉਸ ਨੂੰ ਕਦੇ ਕੋਈ ਗ਼ਮ ਪੋਹ ਨਹੀਂ ਸਕਦਾ। ਪਰ, ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਆਤਮਕ ਮੌਤ ਸਹੇੜੀ ਰੱਖਦੇ ਹਨ (ਕਿਉਂਕਿ) ਉਹਨਾਂ ਦੇ ਮਨ ਵਿਚ ਪਰਮਾਤਮਾ ਦੀ ਯਾਦ ਨਹੀਂ ਹੈ। ਉਹ ਮਨੁੱਖ ਆਤਮਕ ਮੌਤ ਸਹੇੜ ਸਹੇੜ ਕੇ ਜਨਮਾਂ ਦੇ ਗੇੜ ਵਿਚ ਪਏ ਰਹਿੰਦੇ ਹਨ, ਤੇ ਮੁੜ ਮੁੜ ਆਤਮਕ ਮੌਤ ਸਹੇੜਦੇ ਰਹਿੰਦੇ ਹਨ।1।

ਹੇ ਭਾਈ! ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਸਿਮਰਦੇ, ਉਹ ਪਰਮਾਤਮਾ ਤੋਂ ਵਿਛੁੜੇ ਰਹਿੰਦੇ ਹਨ। ਉਹ ਮਨੁੱਖ ਹੋਰ ਹੋਰ ਦੇਸ਼ਾਂ ਵਿਚ ਭੌਂਦੇ ਫਿਰਦੇ ਹਨ, ਆਪਣੇ ਸਿਰ ਵਿਚ ਮਿੱਟੀ ਪਾਂਦੇ ਹਨ (ਖ਼ੁਆਰ ਹੁੰਦੇ ਰਹਿੰਦੇ ਹਨ) । ਹੇ ਭਾਈ! ਆਪਣੇ ਭਗਤਾਂ ਨੂੰ ਪ੍ਰਭੂ ਆਪ ਹੀ (ਆਪਣੇ ਚਰਨਾਂ ਵਿਚ) ਜੋੜੀ ਰੱਖਦਾ ਹੈ ਉਹਨਾਂ ਨੂੰ ਸਦਾ ਆਤਮਕ ਆਨੰਦ ਪ੍ਰਾਪਤ ਰਹਿੰਦਾ ਹੈ, ਉਹਨਾਂ ਨੂੰ ਕਦੇ ਰਤਾ ਭਰ ਭੀ (ਮਾਇਆ ਦਾ) ਲਾਲਚ ਨਹੀਂ ਵਿਆਪਦਾ।2।

ਹੇ ਭਾਈ! ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਦੀ ਨਿਗਾਹ ਕਰਦਾ ਹੈ ਉਸ ਦੇ ਅੰਦਰੋਂ ਅਹੰਕਾਰ ਦੂਰ ਹੋ ਜਾਂਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਪ੍ਰਾਪਤ ਕਰਦਾ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਮਨੁੱਖ ਪਰਮਾਤਮਾ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਵੇਖਦਾ ਹੈ, ਪਰਮਾਤਮਾ ਉਸ ਨੂੰ ਹਰ ਥਾਂ ਵੱਸਦਾ ਦਿੱਸਦਾ ਹੈ।3।

ਹੇ ਭਾਈ! ਜਿਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਉਸ ਪਰਮਾਤਮਾ ਨੂੰ ਸਦਾ ਯਾਦ ਰੱਖਦਾ ਹੈ ਜੋ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸਦਾ-ਥਿਰ ਪ੍ਰਭੂ ਦੇ ਘਰ ਵਿਚ ਇੱਜ਼ਤ ਨਾਲ ਜਾਂਦਾ ਹੈ। ਹੇ ਨਾਨਕ! ਨਾਮ ਦੀ ਬਰਕਤਿ ਨਾਲ ਉਹ ਮਨੁੱਖ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ।4।3।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਸੋਰਠਿ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥ {ਪੰਨਾ 599-600}

ਅਰਥ: ਹੇ ਮੇਰੇ ਮਾਲਕ-ਪ੍ਰਭੂ! ਅਸੀ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨਰਹਾਉ।

ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ। ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ। ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।੨।

ਹੇ ਭਾਈ! ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ। ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ।੩।

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ। ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।

ਹੇ ਨਾਨਕ! ਆਖ-) ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ। ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂਦਾ ਸਰਮਾਇਆ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ {ਪੰਨਾ 649}

ਅਰਥ: ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ।

ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ {ਪੰਨਾ 649}

ਅਰਥ: ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।੧।

ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ {ਪੰਨਾ 649}

ਅਰਥ: ਜਵਾਨ ਹੋਵੇ ਭਾਵੇਂ ਬੁੱਢਾ-ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ, ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ।

ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥ {ਪੰਨਾ 649-650}

ਅਰਥ: (ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।੨।

ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥ {ਪੰਨਾ 650}

ਅਰਥ: ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ, (ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ (ਆਪਣੇਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ੧੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਧਨਾਸਰੀ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥ {ਪੰਨਾ 687-688}

ਅਰਥ: ਮੈਂ (ਭੀਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ (ਪਰ ਮੇਰੇ ਵਾਸਤੇ ਪਰਮਾਤਮਾ ਦਾ) ਨਾਮ (ਹੀ) ਤੀਰਥ ਹੈ। ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ (ਮੇਰੇ ਵਾਸਤੇ) ਤੀਰਥ ਹੈ (ਕਿਉਂਕਿ ਇਸ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ। ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ। ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ (ਅਰਦਾਸ ਕਰਦਾ ਹਾਂ-) ਹੇ ਧਰਤੀ ਦੇ ਆਸਰੇ ਪ੍ਰਭੂ! ਮੈਨੂੰ ਆਪਣਾ ਨਾਮਦੇਹ। ਜਗਤ (ਵਿਕਾਰਾਂ ਵਿਚ) ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ (ਇਹਨਾਂ ਰੋਗਾਂ ਦਾ) ਇਲਾਜ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ (ਮਨ ਨੂੰ ਵਿਕਾਰਾਂ ਦੀ) ਮੈਲ ਲੱਗ ਜਾਂਦੀ ਹੈ। ਗੁਰੂ ਦਾ ਪਵਿਤ੍ਰ ਸ਼ਬਦ (ਮਨੁੱਖ ਨੂੰ) ਸਦਾ (ਆਤਮਕ) ਚਾਨਣ (ਦੇਂਦਾ ਹੈ, ਇਹੀ) ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ।੧।

ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਫਿਰ ਤੀਰਥ ਆਦਿਕਾਂ ਤੇ ਜਾ ਕੇ) ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ। ਪਰਮਾਤਮਾ ਦੇ ਗੁਣਾਂ ਦਾ ਹਾਰ (ਹਿਰਦੇ ਵਿਚ) ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ।

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ (ਆਪਣੇ ਮਨ ਨੂੰ ਵਿਕਾਰਾਂ ਵਲੋਂ) ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, (ਹੋਰਨਾਂ ਨੂੰ ਭੀ) ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ (ਦੇ ਚੱਕਰਵਿਚ ਨਹੀਂ ਆਉਂਦਾ। ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ (ਸਾਰੇ) ਦੁੱਖ ਪਾਪ ਦੂਰ ਕਰ ਲੈਂਦਾ ਹੈ।

ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ (ਪ੍ਰਭੂ) ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ।੨।

ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ-ਇਹੀ ਉਹ ਤੀਰਥ-ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ।

(ਹੇ ਭਾਈ!) ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ। ਮਿੱਤਰ-ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ।੩।

ਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ। (ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ) ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ (ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੀ ਰਾਹੀਂ ਸਮਝਾਏ। ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ।

ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ।

(ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ) ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ। ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ {ਪੰਨਾ 630}

ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ।

ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧।

ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਵਡਹੰਸੁ ਮਹਲਾ ੧ ॥ ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ ॥ ਰੋਵਹ ਬਿਰਹਾ ਤਨ ਕਾ ਆਪਣਾ ਸਾਹਿਬੁ ਸੰਮ੍ਹ੍ਹਾਲੇਹਾਂ ॥ ਸਾਹਿਬੁ ਸਮ੍ਹ੍ਹਾਲਿਹ ਪੰਥੁ ਨਿਹਾਲਿਹ ਅਸਾ ਭਿ ਓਥੈ ਜਾਣਾ ॥ ਜਿਸ ਕਾ ਕੀਆ ਤਿਨ ਹੀ ਲੀਆ ਹੋਆ ਤਿਸੈ ਕਾ ਭਾਣਾ ॥ ਜੋ ਤਿਨਿ ਕਰਿ ਪਾਇਆ ਸੁ ਆਗੈ ਆਇਆ ਅਸੀ ਕਿ ਹੁਕਮੁ ਕਰੇਹਾ ॥ ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾ ॥੧॥ ਮਰਣੁ ਨ ਮੰਦਾ ਲੋਕਾ ਆਖੀਐ ਜੇ ਮਰਿ ਜਾਣੈ ਐਸਾ ਕੋਇ ॥ ਸੇਵਿਹੁ ਸਾਹਿਬੁ ਸੰਮ੍ਰਥੁ ਆਪਣਾ ਪੰਥੁ ਸੁਹੇਲਾ ਆਗੈ ਹੋਇ ॥ ਪੰਥਿ ਸੁਹੇਲੈ ਜਾਵਹੁ ਤਾਂ ਫਲੁ ਪਾਵਹੁ ਆਗੈ ਮਿਲੈ ਵਡਾਈ ॥ ਭੇਟੈ ਸਿਉ ਜਾਵਹੁ ਸਚਿ ਸਮਾਵਹੁ ਤਾਂ ਪਤਿ ਲੇਖੈ ਪਾਈ ॥ ਮਹਲੀ ਜਾਇ ਪਾਵਹੁ ਖਸਮੈ ਭਾਵਹੁ ਰੰਗ ਸਿਉ ਰਲੀਆ ਮਾਣੈ ॥ ਮਰਣੁ ਨ ਮੰਦਾ ਲੋਕਾ ਆਖੀਐ ਜੇ ਕੋਈ ਮਰਿ ਜਾਣੈ ॥੨॥ ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ ਪਰਵਾਣੋ ॥ ਸੂਰੇ ਸੇਈ ਆਗੈ ਆਖੀਅਹਿ ਦਰਗਹ ਪਾਵਹਿ ਸਾਚੀ ਮਾਣੋ ॥ ਦਰਗਹ ਮਾਣੁ ਪਾਵਹਿ ਪਤਿ ਸਿਉ ਜਾਵਹਿ ਆਗੈ ਦੂਖੁ ਨ ਲਾਗੈ ॥ ਕਰਿ ਏਕੁ ਧਿਆਵਹਿ ਤਾਂ ਫਲੁ ਪਾਵਹਿ ਜਿਤੁ ਸੇਵਿਐ ਭਉ ਭਾਗੈ ॥ ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ ॥ ਮਰਣੁ ਮੁਣਸਾਂ ਸੂਰਿਆ ਹਕੁ ਹੈ ਜੋ ਹੋਇ ਮਰਹਿ ਪਰਵਾਣੋ ॥੩॥ ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥ ਕੀਤਾ ਵੇਖੈ ਸਾਹਿਬੁ ਆਪਣਾ ਕੁਦਰਤਿ ਕਰੇ ਬੀਚਾਰੋ ॥ ਕੁਦਰਤਿ ਬੀਚਾਰੇ ਧਾਰਣ ਧਾਰੇ ਜਿਨਿ ਕੀਆ ਸੋ ਜਾਣੈ ॥ ਆਪੇ ਵੇਖੈ ਆਪੇ ਬੂਝੈ ਆਪੇ ਹੁਕਮੁ ਪਛਾਣੈ ॥ ਜਿਨਿ ਕਿਛੁ ਕੀਆ ਸੋਈ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥੪॥੨॥ {ਪੰਨਾ 579-580}

ਅਰਥ: ਹੇ ਸਹੇਲੀਹੋ! ਹੇ ਸਤਸੰਗੀ ਸੱਜਣੋ!) ਆਓ, ਰਲ ਕੇ ਬੈਠੀਏ ਤੇ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰੀਏ। ਆਓ, ਪ੍ਰਭੂ ਤੋਂ ਆਪਣੇ ਵਿਛੋੜੇ ਦਾ ਮੁੜ ਮੁੜ ਅਫ਼ਸੋਸ ਨਾਲ ਚੇਤਾ ਕਰੀਏ, (ਉਹ ਵਿਛੋੜਾ ਦੂਰ ਕਰਨ ਲਈਮਾਲਕ-ਪ੍ਰਭੂ ਨੂੰ ਯਾਦ ਕਰੀਏ। ਆਓ, ਅਸੀ ਮਾਲਕ ਨੂੰ ਹਿਰਦੇ ਵਿਚ ਵਸਾਈਏ, ਤੇ ਉਸ ਰਸਤੇ ਨੂੰ ਤੱਕੀਏ (ਜਿਸ ਰਸਤੇ ਸਭ ਜਾ ਰਹੇ ਹਨ। ਅਸਾਂ ਭੀ (ਆਖ਼ਿਰ) ਉਸ ਪਰਲੋਕ ਵਿਚ ਜਾਣਾ ਹੈ (ਜਿਥੇ ਅਨੇਕਾਂ ਜਾ ਚੁਕੇ ਹਨ। (ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ) ਜਿਸ ਪ੍ਰਭੂ ਦਾ ਇਹ ਪੈਦਾ ਕੀਤਾ ਹੋਇਆ ਸੀ, ਉਸੇ ਨੇ ਜਿੰਦ ਵਾਪਸ ਲੈ ਲਈ ਹੈ, ਉਸੇ ਦੀ ਰਜ਼ਾ ਹੋਈ ਹੈ। ਇਥੇ ਜਗਤ ਵਿਚ ਜੀਵ ਨੇ ਜੋ ਕੁਝ ਕੀਤਾ, (ਮਰਨ ਤੇ) ਉਸ ਦੇ ਅੱਗੇ ਆ ਜਾਂਦਾ ਹੈ। (ਇਸ ਰੱਬੀ ਨਿਯਮ ਅੱਗੇ) ਸਾਡਾ ਕੋਈ ਜ਼ੋਰ ਨਹੀਂ ਚੜ੍ਹ ਸਕਦਾ।

(ਇਸ ਵਾਸਤੇ) ਹੇ ਸਹੇਲੀਹੋ! ਆਓ, ਰਲ ਕੇ ਬੈਠੀਏ ਤੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਸਿਮਰੀਏ।੧।

ਹੇ ਲੋਕੋ! ਮੌਤ ਨੂੰ ਮਾੜਾ ਨਾਹ ਆਖੋ (ਮੌਤ ਚੰਗੀ ਹੈ, ਪਰ ਤਦੋਂ ਹੀਜੇ ਕੋਈ ਮਨੁੱਖ ਉਸ ਤਰੀਕੇ ਨਾਲ (ਜਿਊ ਕੇਮਰਨਾ ਜਾਣਦਾ ਹੋਵੇ। (ਉਹ ਤਰੀਕਾ ਇਹ ਹੈ ਕਿ) ਆਪਣੇ ਸਰਬ-ਸ਼ਕਤੀਵਾਨ ਮਾਲਕ ਨੂੰ ਸਿਮਰੋ, (ਤਾਂ ਕਿ ਜੀਵਨ ਦੇ ਸਫ਼ਰ ਵਿਚ) ਰਸਤਾ ਸੌਖਾ ਹੋ ਜਾਏ (ਸਿਮਰਨ ਦੀ ਬਰਕਤਿ ਨਾਲ) ਸੌਖੇ ਜੀਵਨ-ਰਸਤੇ ਤੁਰੋਗੇ ਤਾਂ ਇਸ ਦਾ ਫਲ ਭੀ ਮਿਲੇਗਾ ਤੇ ਪ੍ਰਭੂ ਹੀ ਹਜ਼ੂਰੀ ਵਿਚ ਇੱਜ਼ਤ ਮਿਲੇਗੀ। ਜੇ ਪ੍ਰਭੂ ਦੇ ਨਾਮ ਦੀ ਭੇਟਾ ਲੈ ਕੇ ਜਾਵੋਗੇ ਤਾਂ ਉਸ ਸਦਾ-ਥਿਰ ਪ੍ਰਭੂ ਵਿਚ ਇਕ-ਰੂਪ ਹੋ ਜਾਵੋਗੇ, ਕੀਤੇ ਕਰਮਾਂ ਦਾ ਹਿਸਾਬ ਹੋਣ ਵੇਲੇ ਇੱਜ਼ਤ ਮਿਲੇਗੀ, ਪ੍ਰਭੂ ਦੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰੋਗੇ, ਤੇ ਖਸਮ-ਪ੍ਰਭੂ ਨੂੰ ਚੰਗੇ ਲੱਗੋਗੇ। (ਜੇਹੜਾ ਜੀਵ ਇਹ ਭੇਟਾ ਲੈ ਕੇ ਜਾਂਦਾ ਹੈ ਉਹ) ਪ੍ਰੇਮ ਨਾਲ ਆਤਮਕ ਆਨੰਦ ਮਾਣਦਾ ਹੈ।

ਹੇ ਲੋਕੋ! ਮੌਤ ਨੂੰ ਮਾੜਾ ਨਾਹ ਆਖੋ (ਪਰ ਇਸ ਗੱਲ ਨੂੰ ਉਹੀ ਸਮਝਦਾ ਹੈ) ਜੇਹੜਾ ਇਸ ਤਰ੍ਹਾਂ ਮਰਨਾ ਜਾਣਦਾ ਹੋਵੇ।੨।

ਜੇਹੜੇ ਮਨੁੱਖ (ਜੀਊਂਦਿਆਂ ਹੀ ਪ੍ਰਭੂ ਦੀਆਂ ਨਜ਼ਰਾਂ ਵਿਚ) ਕਬੂਲ ਹੋ ਕੇ ਮਰਦੇ ਹਨ ਉਹ ਸੂਰਮੇ ਹਨ ਉਹਨਾਂ ਦਾ ਮਰਨਾ ਭੀ (ਲੋਕ ਪਰਲੋਕ ਵਿਚ) ਸਲਾਹਿਆ ਜਾਂਦਾ ਹੈ। ਪ੍ਰਭੂ ਦੀ ਹਜ਼ੂਰੀ ਵਿਚ ਉਹੀ ਬੰਦੇ ਸੂਰਮੇ ਆਖੇ ਜਾਂਦੇ ਹਨ, ਉਹ ਬੰਦੇ ਸਦਾ-ਥਿਰ ਪ੍ਰਭੂ ਦੀ ਦਰਗਾਹ ਵਿਚ ਆਦਰ ਪਾਂਦੇ ਹਨ। ਉਹ ਦਰਗਾਹ ਵਿਚ ਇੱਜ਼ਤ ਪਾਂਦੇ ਹਨ, ਇੱਜ਼ਤ ਨਾਲ (ਇਥੋਂ) ਜਾਂਦੇ ਹਨ ਤੇ ਅਗਾਂਹ ਪਰਲੋਕ ਵਿਚ ਉਹਨਾਂ ਨੂੰ ਕੋਈ ਦੁੱਖ ਨਹੀਂ ਵਿਆਪਦਾ। ਉਹ ਬੰਦੇ ਪਰਮਾਤਮਾ ਨੂੰ (ਹਰ ਥਾਂ) ਵਿਆਪਕ ਜਾਣ ਕੇ ਸਿਮਰਦੇ ਹਨ, ਉਸ ਪ੍ਰਭੂ ਦੇ ਦਰ ਤੋਂ ਫਲ ਪ੍ਰਾਪਤ ਕਰਦੇ ਹਨ ਜਿਸ ਦਾ ਸਿਮਰਨ ਕੀਤਿਆਂ (ਹਰੇਕ ਕਿਸਮ ਦਾ) ਡਰ ਦੂਰ ਹੋ ਜਾਂਦਾ ਹੈ।

(ਹੇ ਭਾਈ!) ਅਹੰਕਾਰ ਦਾ ਬੋਲ ਨਹੀਂ ਬੋਲਣਾ ਚਾਹੀਦਾ, ਆਪਣੇ ਆਪ ਨੂੰ ਕਾਬੂ ਵਿਚ ਰੱਖਣਾ ਚਾਹੀਦਾ ਹੈ, ਉਹ ਅੰਤਰਜਾਮੀ ਪ੍ਰਭੂ ਹਰੇਕ ਦੇ ਦਿਲ ਦੀ ਆਪ ਹੀ ਜਾਣਦਾ ਹੈ।

ਜੇਹੜੇ ਮਨੁੱਖ (ਜੀਊਂਦਿਆਂ ਹੀ ਪ੍ਰਭੂ ਦੀਆਂ ਨਜ਼ਰਾਂ ਵਿਚ) ਕਬੂਲ ਹੋ ਕੇ ਮਰਦੇ ਹਨ ਉਹ ਸੂਰਮੇ ਹਨ, ਉਹਨਾਂ ਦਾ ਮਰਨਾ (ਲੋਕ ਪਰਲੋਕ ਵਿਚ) ਸਲਾਹਿਆ ਜਾਂਦਾ ਹੈ।੩।

ਹੇ ਨਾਨਕ! ਆਖ-) ਹੇ ਭਾਈ! ਇਹ ਜਗਤ ਇਕ ਖੇਡ ਹੈ (ਖੇਡ ਬਣਦੀ ਢਹਿੰਦੀ ਹੀ ਰਹਿੰਦੀ ਹੈ) ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ। ਮਾਲਕ-ਪ੍ਰਭੂ ਆਪਣੇ ਪੈਦਾ ਕੀਤੇ ਜਗਤ ਦੀ ਆਪ ਸੰਭਾਲ ਕਰਦਾ ਹੈ, ਆਪਣੀ ਰਚੀ ਰਚਨਾ ਦਾ ਆਪ ਧਿਆਨ ਰੱਖਦਾ ਹੈ। ਪ੍ਰਭੂ ਆਪਣੀ ਰਚੀ ਰਚਨਾ ਦਾ ਖ਼ਿਆਲ ਰੱਖਦਾ ਹੈ, ਇਸ ਨੂੰ ਆਸਰਾ-ਸਹਾਰਾ ਦੇਂਦਾ ਹੈ, ਜਿਸ ਨੇ ਜਗਤ ਰਚਿਆ ਹੈ ਉਹੀ ਇਸ ਦੀਆਂ ਲੋੜਾਂ ਭੀ ਜਾਣਦਾ ਹੈ। ਪ੍ਰਭੂ ਆਪ ਹੀ ਸਭ ਦੇ ਕੀਤੇ ਕਰਮਾਂ ਨੂੰ ਵੇਖਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਆਪਣੇ ਹੁਕਮ ਨੂੰ ਪਛਾਣਦਾ ਹੈ (ਕਿ ਕਿਵੇਂ ਇਹ ਹੁਕਮ ਜਗਤ ਵਿਚ ਵਰਤਿਆ ਜਾਣਾ ਹੈ

ਜਿਸ ਪ੍ਰਭੂ ਨੇ ਇਹ ਜਗਤ-ਰਚਨਾ ਕੀਤੀ ਹੋਈ ਹੈ ਉਹੀ ਇਸ ਦੀਆਂ ਲੋੜਾਂ ਜਾਣਦਾ ਹੈ। ਉਸ ਪ੍ਰਭੂ ਦਾ ਸਰੂਪ ਬੇਅੰਤ ਹੈ।

ਹੇ ਨਾਨਕ! ਆਖ-) ਹੇ ਭਾਈ! ਇਹ ਜਗਤ ਇਕ ਖੇਡ ਹੈ (ਇਥੇ ਜੋ ਘੜਿਆ ਹੈ ਉਸ ਨੇ ਭੱਜਣਾ ਹੈ) ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ।੪।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਧਨਾਸਰੀ ਮਹਲਾ ੫ ਘਰੁ ੧੨    ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ {ਪੰਨਾ 683-684}

ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।

ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।

ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।

ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ੪।

ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਸੋਰਠਿ ਮਹਲਾ ੫ ॥ ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ ਅਨਦ ਕਰਹਿ ਨਰ ਨਾਰੀ ॥ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥ ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥ {ਪੰਨਾ 628}

ਅਰਥ: ਹੇ ਸੰਤ ਜਨੋ! ਜਿਸ ਮਨੁੱਖ ਨੂੰ ਇਹ ਯਕੀਨ ਹੋ ਜਾਂਦਾ ਹੈ ਕਿ) ਪਾਰਬ੍ਰਹਮ ਪੂਰਨ ਪਰਮੇਸਰ ਸਭ ਥਾਵਾਂ ਵਿਚ ਮੌਜੂਦ ਹੈ (ਉਸ ਮਨੁੱਖ ਨੂੰ) ਸਭ ਥਾਵਾਂ ਵਿਚ ਸੁਖ ਹੀ ਪ੍ਰਤੀਤ ਹੁੰਦਾ ਹੈ।ਰਹਾਉ।

ਹੇ ਸੰਤ ਜਨੋ! ਜਿਸ ਮਨੁੱਖ ਦੇ ਆਤਮਕ ਜੀਵਨ ਵਾਸਤੇ) ਪਰਮੇਸਰ ਨੇ (ਵਿਕਾਰਾਂ ਦੇ ਰਾਹ ਵਿਚ) ਡੱਕਾ ਮਾਰ ਦਿੱਤਾ, (ਉਸ ਮਨੁੱਖ ਦੇ ਅੰਦਰੋਂ) ਪਰਮੇਸਰ ਨੇ ਦੁੱਖਾਂ ਤੇ ਰੋਗਾਂ ਦਾ ਡੇਰਾ ਹੀ ਮੁਕਾ ਦਿੱਤਾ। ਜਿਨ੍ਹਾਂ ਜੀਵਾਂ ਉਤੇ ਪ੍ਰਭੂ ਨੇ (ਇਹ) ਕਿਰਪਾ ਕਰ ਦਿੱਤੀ ਉਹ ਸਾਰੇ ਜੀਵ ਆਤਮਕ ਆਨੰਦ ਮਾਣਦੇ ਹਨ।੧।

ਹੇ ਸੰਤ ਜਨੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਜਿਸ ਮਨੁੱਖ ਦੇ ਅੰਦਰ ਆ ਵੱਸੀ, ਉਸ ਨੇ ਆਪਣੀ ਸਾਰੀ ਚਿੰਤਾ ਦੂਰ ਕਰ ਲਈ। ਹੇ ਨਾਨਕ! ਦਇਆ ਦਾ ਸੋਮਾ ਪ੍ਰਭੂ ਉਸ ਮਨੁੱਖ ਉੱਤੇ ਮੇਹਰਵਾਨ ਹੋਇਆ ਰਹਿੰਦਾ ਹੈ, ਉਹ ਮਨੁੱਖ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ (ਸਦਾ) ਉਚਾਰਦਾ ਹੈ।੨।੧੩।੭੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥ {ਪੰਨਾ 757}

ਅਰਥ: ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾਰਹਾਉ

ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ

ਹੇ ਪ੍ਰਭੂ! ਮੇਹਰ ਕਰਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ

ਹੇ ਪ੍ਰਭੂ! ਜੇ ਤੂੰ ਮੈਨੂੰ ਭੁੱਖਾ ਰੱਖੇਂ, ਤਾਂ ਮੈਂ ਇਸ ਭੁਖ ਵਿਚ ਹੀ ਰੱਜਿਆ ਰਹਾਂਗਾਦੁੱਖਾਂ ਵਿਚ ਮੈਂ ਸੁਖ ਪ੍ਰਤੀਤ ਕਰਾਂਗਾ (ਤੇਰੀ ਇਹ ਮੇਹਰ ਜ਼ਰੂਰ ਹੋ ਜਾਏ ਕਿ ਮੈਨੂੰ ਤੇਰਾ ਦਰਸਨ ਹੋ ਜਾਏ

ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ ਜੇ ਲੋੜ ਪਏ ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਕੱਟ ਕੱਟ ਕੇ ਸਾਰਾ ਭੇਟਾ ਕਰ ਦਿਆਂਗਾ, ਅੱਗ ਵਿਚ ਆਪਣੇ ਆਪ ਨੂੰ ਸਾੜ (ਭੀ) ਦਿਆਂਗਾ

ਹੇ ਪ੍ਰਭੂ! ਤੇਰੇ ਦੀਦਾਰ ਦੀ ਖ਼ਾਤਰ, ਤੇਰੀਆਂ ਸੰਗਤਾਂ ਨੂੰ) ਮੈਂ ਪੱਖਾਂ ਝਲਾਂਗਾ, ਪਾਣੀ ਢੋਵਾਂਗਾ, ਜੋ ਕੁਝ ਤੂੰ ਮੈਨੂੰ (ਖਾਣ ਲਈ) ਦੇਵੇਂਗਾ ਉਹੀ (ਖ਼ੁਸ਼ ਹੋ ਕੇ) ਖਾ ਲਵਾਂਗਾ

ਹੇ ਪ੍ਰਭੂ! ਤੇਰਾ ਦਾਸਗਰੀਬ ਨਾਨਕ ਤੇਰੇ ਦਰ ਤੇ ਆ ਡਿੱਗਾ ਹੈ, ਮੈਨੂੰ ਆਪਣੇ ਚਰਨਾਂ ਵਿਚ ਜੋੜ ਲੈ, ਤੇਰਾ ਇਹ ਉਪਕਾਰ ਹੋਵੇਗਾ

ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥੭॥ ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥੮॥ ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥੯॥ ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥੧੦॥ ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥੧੧॥ ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥੧੨॥ {ਪੰਨਾ 757}

ਅਰਥ: ਹੇ ਪ੍ਰਭੂ! ਜੇ ਲੋੜ ਪਏ ਤਾਂ) ਮੈਂ ਆਪਣੀਆਂ ਅੱਖਾਂ ਕੱਢ ਕੇ (ਗੁਰੂ ਦੇ) ਪੈਰਾਂ ਹੇਠ ਰੱਖ ਦਿਆਂ, ਮੈਂ ਸਾਰੀ ਧਰਤੀ ਉਤੇ ਭਾਲ ਕਰਾਂ ਕਿ ਸ਼ਾਇਦ ਕਿਤੇ ਗੁਰੂ ਲੱਭ ਪਏ

ਹੇ ਪ੍ਰਭੂ! ਜੇ ਤੂੰ ਮੈਨੂੰ ਆਪਣੇ ਕੋਲ ਬਿਠਾਲ ਲਏਂ, ਤਾਂ ਤੈਨੂੰ ਆਰਾਧਦਾ ਰਹਾਂ, ਜੇ ਤੂੰ ਮੈਨੂੰ (ਧੱਕੇ) ਮਾਰ ਕੇ (ਆਪਣੇ ਦਰ ਤੋਂ) ਕੱਢ ਦੇਵੇਂ, ਤਾਂ ਭੀ ਮੈਂ ਤੇਰਾ ਹੀ ਧਿਆਨ ਧਰਦਾ ਰਹਾਂਗਾ

ਹੇ ਪ੍ਰਭੂ! ਜੇ ਜਗਤ ਮੈਨੂੰ ਚੰਗਾ ਆਖੇਗਾ, ਤਾਂ (ਅਸਲ ਵਿਚ) ਇਹ ਤੇਰੀ ਹੀ ਵਡਿਆਈ ਹੋਵੇਗੀ, ਜੇ (ਤੇਰੀ ਸਿਫ਼ਤਿ-ਸਾਲਾਹ ਕਰਨ ਤੇ) ਦੁਨੀਆ ਮੇਰੀ ਨਿੰਦਾ ਕਰੇਗੀ, ਤਾਂ ਭੀ ਮੈਂ (ਤੈਨੂੰ) ਛੱਡ ਕੇ ਨਹੀਂ ਜਾਵਾਂਗਾ

ਹੇ ਪ੍ਰਭੂ! ਜੇ ਮੇਰੀ ਪ੍ਰੀਤਿ ਤੇਰੇ ਪਾਸੇ ਬਣੀ ਰਹੇ, ਤਾਂ ਬੇਸ਼ੱਕ ਕੋਈ ਕੁਝ ਭੀ ਮੈਨੂੰ ਪਿਆ ਆਖੇ। ਪਰ, ਤੇਰੇ ਵਿਸਰਿਆਂ, ਹੇ ਪ੍ਰਭੂ! ਮੈਂ ਆਤਮਕ ਮੌਤੇ ਮਰ ਜਾਵਾਂਗਾ੧੦

ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ) ਮੈਂ ਗੁਰੂ ਉਤੋਂ ਕੁਰਬਾਨ ਕੁਰਬਾਨ ਜਾਵਾਂਗਾ, ਮੈਂ ਸੰਤ-ਗੁਰੂ ਦੀ ਚਰਨੀਂ ਪੈ ਕੇ ਉਸ ਨੂੰ ਪ੍ਰਸੰਨ ਕਰਾਂਗਾ੧੧

ਹੇ ਹਰੀ! ਤੇਰਾ ਦਰਸਨ ਕਰਨ ਦੀ ਖ਼ਾਤਰ (ਤੇਰਾ ਦਾਸ) ਵਿਚਾਰਾ ਨਾਨਕ ਕਮਲਾ ਹੋਇਆ ਫਿਰਦਾ ਹੈ੧੨

ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥੧੩॥ ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥੧੪॥ ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥ ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥੧੬॥ ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥੧੭॥ ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥੧੮॥ {ਪੰਨਾ 757-758}

ਅਰਥ: ਹੇ ਪ੍ਰਭੂ! ਤੇਰਾ ਮਿਲਾਪ ਪ੍ਰਾਪਤ ਕਰਨ ਦੀ ਖ਼ਾਤਰ) ਮੈਂ ਗੁਰੂ ਦਾ ਦਰਸਨ ਕਰਨ ਲਈ ਝੱਖੜ-ਹਨੇਰੀ (ਆਪਣੇ ਸਿਰ ਉਤੇ) ਝੱਲਣ ਨੂੰ ਭੀ ਤਿਆਰ ਹਾਂ, ਜੇ ਮੀਂਹ ਵਰ੍ਹਨ ਲੱਗ ਪਏ ਤਾਂ ਭੀ (ਵਰ੍ਹਦੇ ਮੀਂਹ ਵਿਚ ਹੀ) ਮੈਂ ਗੁਰੂ ਨੂੰ ਵੇਖਣ ਲਈ ਜਾਣ ਨੂੰ ਤਿਆਰ ਹਾਂ੧੩

ਹੇ ਭਾਈ! ਖਾਰਾ ਸਮੁੰਦਰ ਭੀ ਲੰਘਣਾ ਪਏ, ਤਾਂ ਭੀ ਉਸ ਨੂੰ ਲੰਘ ਕੇ ਗੁਰੂ ਦਾ ਸਿੱਖ ਗੁਰੂ ਦੇ ਕੋਲ ਪਹੁੰਚਦਾ ਹੈ੧੪

ਜਿਵੇਂ ਪ੍ਰਾਣੀ ਪਾਣੀ ਤੋਂ ਮਿਲਣ ਤੋਂ ਬਿਨਾ ਮਰਨ ਲੱਗ ਪੈਂਦਾ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲਣ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ੧੫

ਜਿਵੇਂ ਜਦੋਂ ਮੀਂਹ ਪੈਂਦਾ ਹੈ ਤਾਂ ਧਰਤੀ ਸੋਹਣੀ ਲੱਗਣ ਲੱਗ ਪੈਂਦੀ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲ ਕੇ ਪ੍ਰਸੰਨ ਹੁੰਦਾ ਹੈ੧੬

ਹੇ ਭਾਈ! ਮੈਂ ਗੁਰੂ ਦੇ ਸੇਵਕ ਦਾ ਸੇਵਕ ਬਣ ਕੇ ਉਸ ਦੀ ਕਾਰ ਕਰਨ ਨੂੰ ਤਿਆਰ ਹਾਂ ਮੈਂ ਉਸ ਨੂੰ ਬੇਨਤੀਆਂ ਕਰ ਕਰ ਕੇ (ਖ਼ੁਸ਼ੀ ਨਾਲ) ਸੱਦਾਂਗਾ੧੭

ਨਾਨਕ ਦੀ ਪਰਮਾਤਮਾ ਪਾਸ ਬੇਨਤੀ ਹੈ (-ਹੇ ਪ੍ਰਭੂ! ਮੈਨੂੰ ਗੁਰੂ ਮਿਲਾ) ਗੁਰੂ ਨੂੰ ਮਿਲ ਕੇ ਮੈਨੂੰ ਵੱਡਾ ਆਨੰਦ ਪ੍ਰਾਪਤ ਹੁੰਦਾ ਹੈ੧੮

ਤੂ ਆਪੇ ਗੁਰੁ ਚੇਲਾ ਹੈ ਆਪੇ ਗੁਰ ਵਿਚੁ ਦੇ ਤੁਝਹਿ ਧਿਆਈ ॥੧੯॥ ਜੋ ਤੁਧੁ ਸੇਵਹਿ ਸੋ ਤੂਹੈ ਹੋਵਹਿ ਤੁਧੁ ਸੇਵਕ ਪੈਜ ਰਖਾਈ ॥੨੦॥ ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ ਭਾਵੈ ਤਿਸੁ ਦੇਵਾਈ ॥੨੧॥ ਜਿਸੁ ਤੂੰ ਦੇਹਿ ਸੋਈ ਜਨੁ ਪਾਏ ਹੋਰ ਨਿਹਫਲ ਸਭ ਚਤੁਰਾਈ ॥੨੨॥ ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ ਸੋਇਆ ਮਨੁ ਜਾਗਾਈ ॥੨੩॥ ਇਕੁ ਦਾਨੁ ਮੰਗੈ ਨਾਨਕੁ ਵੇਚਾਰਾ ਹਰਿ ਦਾਸਨਿ ਦਾਸੁ ਕਰਾਈ ॥੨੪॥ {ਪੰਨਾ 758}

ਅਰਥ: ਹੇ ਪ੍ਰਭੂ! ਤੂੰ ਆਪ ਹੀ ਗੁਰੂ ਹੈਂ, ਤੂੰ ਆਪ ਹੀ ਸਿੱਖ ਹੈਂ। ਮੈਂ ਗੁਰੂ ਦੀ ਰਾਹੀਂ ਤੈਨੂੰ ਹੀ ਧਿਆਉਂਦਾ ਹਾਂ੧੯

ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਸੇਵਾ-ਭਗਤੀ ਕਰਦੇ ਹਨ, ਉਹ ਤੇਰਾ ਹੀ ਰੂਪ ਬਣ ਜਾਂਦੇ ਹਨ। ਤੂੰ ਆਪਣੇ ਸੇਵਕਾਂ ਦੀ ਇੱਜ਼ਤ (ਸਦਾ) ਰੱਖਦਾ ਆਇਆ ਹੈਂ੨੦

ਹੇ ਹਰੀ! ਤੇਰੇ ਪਾਸ ਤੇਰੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ। ਜਿਸ ਨੂੰ ਤੇਰੀ ਰਜ਼ਾ ਹੁੰਦੀ ਹੈ ਉਸ ਨੂੰ ਤੂੰ (ਗੁਰੂ ਦੀ ਰਾਹੀਂ ਇਹ ਖ਼ਜ਼ਾਨਾ) ਦਿਵਾਂਦਾ ਹੈਂ੨੧

ਹੇ ਪ੍ਰਭੂ! ਤੇਰੀ ਭਗਤੀ ਦਾ ਖ਼ਜ਼ਾਨਾ ਪ੍ਰਾਪਤ ਕਰਨ ਲਈ) ਹਰੇਕ ਸਿਆਣਪ-ਚਤੁਰਾਈ ਵਿਅਰਥ ਹੈ। ਉਹੀ ਮਨੁੱਖ (ਇਹ ਖ਼ਜ਼ਾਨੇ) ਹਾਸਲ ਕਰਦਾ ਹੈ ਜਿਸ ਨੂੰ ਤੂੰ ਆਪ ਦੇਂਦਾ ਹੈ੨੨

ਹੇ ਪ੍ਰਭੂ! ਤੇਰੀ ਮੇਹਰ ਨਾਲ) ਮੈਂ ਆਪਣੇ ਗੁਰੂ ਨੂੰ ਮੁੜ ਮੁੜ ਯਾਦ ਕਰ ਕੇ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੇ ਹੋਏ ਆਪਣੇ ਮਨ ਨੂੰ ਜਗਾਂਦਾ ਰਹਿੰਦਾ ਹਾਂ੨੩

ਹੇ ਪ੍ਰਭੂ! ਤੇਰੇ ਦਰ ਤੋਂ ਤੇਰਾ) ਗਰੀਬ (ਦਾਸ) ਨਾਨਕ ਇਕ ਦਾਨ ਮੰਗਦਾ ਹੈ-(ਮੇਹਰ ਕਰ) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾਈ ਰੱਖ੨੪

ਜੇ ਗੁਰੁ ਝਿੜਕੇ ਤ ਮੀਠਾ ਲਾਗੈ ਜੇ ਬਖਸੇ ਤ ਗੁਰ ਵਡਿਆਈ ॥੨੫॥ ਗੁਰਮੁਖਿ ਬੋਲਹਿ ਸੋ ਥਾਇ ਪਾਏ ਮਨਮੁਖਿ ਕਿਛੁ ਥਾਇ ਨ ਪਾਈ ॥੨੬॥ ਪਾਲਾ ਕਕਰੁ ਵਰਫ ਵਰਸੈ ਗੁਰਸਿਖੁ ਗੁਰ ਦੇਖਣ ਜਾਈ ॥੨੭॥ ਸਭੁ ਦਿਨਸੁ ਰੈਣਿ ਦੇਖਉ ਗੁਰੁ ਅਪੁਨਾ ਵਿਚਿ ਅਖੀ ਗੁਰ ਪੈਰ ਧਰਾਈ ॥੨੮॥ ਅਨੇਕ ਉਪਾਵ ਕਰੀ ਗੁਰ ਕਾਰਣਿ ਗੁਰ ਭਾਵੈ ਸੋ ਥਾਇ ਪਾਈ ॥੨੯॥ ਰੈਣਿ ਦਿਨਸੁ ਗੁਰ ਚਰਣ ਅਰਾਧੀ ਦਇਆ ਕਰਹੁ ਮੇਰੇ ਸਾਈ ॥੩੦॥ ਨਾਨਕ ਕਾ ਜੀਉ ਪਿੰਡੁ ਗੁਰੂ ਹੈ ਗੁਰ ਮਿਲਿ ਤ੍ਰਿਪਤਿ ਅਘਾਈ ॥੩੧॥ ਨਾਨਕ ਕਾ ਪ੍ਰਭੁ ਪੂਰਿ ਰਹਿਓ ਹੈ ਜਤ ਕਤ ਤਤ ਗੋਸਾਈ ॥੩੨॥੧॥ {ਪੰਨਾ 758}

ਅਰਥ: ਜੇ ਗੁਰੂ (ਮੈਨੂੰ ਮੇਰੀ ਕਿਸੇ ਭੁੱਲ ਦੇ ਕਾਰਨ) ਝਿੜਕ ਦੇਵੇ, ਤਾਂ ਉਸ ਦੀ ਉਹ ਝਿੜਕ ਮੈਨੂੰ ਪਿਆਰੀ ਲੱਗਦੀ ਹੈ। ਜੇ ਗੁਰੂ ਮੇਰੇ ਉਤੇ ਮੇਹਰ ਦੀ ਨਿਗਾਹ ਕਰਦਾ ਹੈ, ਤਾਂ ਇਹ ਗੁਰੂ ਦਾ ਉਪਕਾਰ ਹੈ (ਮੇਰੇ ਵਿਚ ਕੋਈ ਗੁਣ ਨਹੀਂ੨੫

ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਜੇਹੜੇ ਬਚਨ ਬੋਲਦੇ ਹਨ, ਗੁਰੂ ਉਹਨਾਂ ਨੂੰ ਪਰਵਾਨ ਕਰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਿਆਂ ਦਾ ਬੋਲਿਆ ਪਰਵਾਨ ਨਹੀਂ ਹੁੰਦਾ੨੬

ਪਾਲਾ ਹੋਵੇ, ਕੱਕਰ ਪਏਬਰਫ਼ ਪਏ, ਫਿਰ ਭੀ ਗੁਰੂ ਦਾ ਸਿੱਖ ਗੁਰੂ ਦਾ ਦਰਸਨ ਕਰਨ ਜਾਂਦਾ ਹੈ੨੭

ਮੈਂ ਭੀ ਦਿਨ ਰਾਤ ਹਰ ਵੇਲੇ ਆਪਣੇ ਗੁਰੂ ਦਾ ਦਰਸਨ ਕਰਦਾ ਰਹਿੰਦਾ ਹਾਂ। ਗੁਰੂ ਦੇ ਚਰਨਾਂ ਨੂੰ ਆਪਣੀਆਂ ਅੱਖਾਂ ਵਿਚ ਵਸਾਈ ਰੱਖਦਾ ਹਾਂ੨੮

ਜੇ ਮੈਂ ਗੁਰੂ (ਨੂੰ ਪ੍ਰਸੰਨ ਕਰਨ) ਵਾਸਤੇ ਅਨੇਕਾਂ ਹੀ ਜਤਨ ਕਰਦਾ ਰਹਾਂ ਉਹੀ ਜਤਨ ਕਬੂਲ ਹੁੰਦਾ ਹੈ, ਜੇਹੜਾ ਗੁਰੂ ਨੂੰ ਪਸੰਦ ਆਉਂਦਾ ਹੈ੨੯

ਹੇ ਮੇਰੇ ਖਸਮ-ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਦਿਨ ਰਾਤ ਹਰ ਵੇਲੇ ਗੁਰੂ ਦੇ ਚਰਨਾਂ ਦਾ ਧਿਆਨ ਧਰਦਾ ਰਹਾਂ੩੦

ਨਾਨਕ ਦੀ ਜਿੰਦ ਗੁਰੂ ਦੇ ਹਵਾਲੇ ਹੈ, ਨਾਨਕ ਦਾ ਸਰੀਰ ਗੁਰੂ ਦੇ ਚਰਨਾਂ ਵਿਚ ਹੈ। ਗੁਰੂ ਨੂੰ ਮਿਲ ਕੇ ਮੈਂ ਤ੍ਰਿਪਤ ਹੋ ਜਾਂਦਾ ਹਾਂ, ਰੱਜ ਜਾਂਦਾ ਹਾਂ (ਮਾਇਆ ਦੀ ਭੁੱਖ ਨਹੀਂ ਰਹਿ ਜਾਂਦੀ੩੧

(ਗੁਰੂ ਦੀ ਕਿਰਪਾ ਨਾਲ ਇਹ ਸਮਝ ਆਉਂਦੀ ਹੈ ਕਿਨਾਨਕ ਦਾ ਪ੍ਰਭੂ ਸ੍ਰਿਸ਼ਟੀ ਦਾ ਖਸਮ ਹਰ ਥਾਂ ਵਿਆਪਕ ਹੋ ਰਿਹਾ ਹੈ੩੨

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥ {ਪੰਨਾ 657-658}

ਅਰਥ: (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ 'ਮੈਂਦੂਰ ਹੋ ਜਾਂਦੀ ਹੈ; (ਇਸ 'ਮੈਂਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ੧।

ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ) , ਉਹ ਠੀਕ ਨਹੀਂ ਹੈ।੧।ਰਹਾਉ।

(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।੨।

ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ) , ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ੩।

(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਸੋਰਠਿ ਮਹਲਾ ੯ ॥ ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥ {ਪੰਨਾ 633}

ਅਰਥ: ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ, ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ੧।ਰਹਾਉ।

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗ਼ਲੀ-ਬੁਰਾਈ ਨਹੀਂ, ਕਿਸੇ ਦੀ ਖ਼ੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਹ ਲੋਭ ਹੈ, ਨਾਹ ਮੋਹ ਹੈ, ਨਾਹ ਅਹੰਕਾਰ ਹੈਜੇਹੜਾ ਮਨੁੱਖ ਖ਼ੁਸ਼ੀ ਤੇ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਹ ਆਦਰ ਪੋਹ ਸਕਦਾ ਹੈ ਨਾਹ ਨਿਰਾਦਰੀ (ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ੧।

ਹੇ ਭਾਈ! ਜੇਹੜਾ ਮਨੁੱਖਾਂ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ, ਜਗਤ ਤੋਂ ਨਿਰਮੋਹ ਰਹਿੰਦਾ ਹੈਜਿਸ ਮਨੁੱਖ ਨੂੰ ਨਾਹ ਕਾਮ-ਵਾਸਨਾ ਛੋਹ ਸਕਦੀ ਹੈ ਨਾਹ ਕ੍ਰੋਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ।੨।

(ਪਰ) ਹੇ ਨਾਨਕ! ਆਖ-) ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਹੀ ਜੀਵਨ ਦੀ) ਇਹ ਜਾਚ ਸਮਝੀ ਹੈ। ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ।੩।੧੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਦੇਵਗੰਧਾਰੀ ॥ ਅਬ ਹਮ ਚਲੀ ਠਾਕੁਰ ਪਹਿ ਹਾਰਿ ॥ ਜਬ ਹਮ ਸਰਣਿ ਪ੍ਰਭੂ ਕੀ ਆਈ ਰਾਖੁ ਪ੍ਰਭੂ ਭਾਵੈ ਮਾਰਿ ॥੧॥ ਰਹਾਉ ॥ ਲੋਕਨ ਕੀ ਚਤੁਰਾਈ ਉਪਮਾ ਤੇ ਬੈਸੰਤਰਿ ਜਾਰਿ ॥ ਕੋਈ ਭਲਾ ਕਹਉ ਭਾਵੈ ਬੁਰਾ ਕਹਉ ਹਮ ਤਨੁ ਦੀਓ ਹੈ ਢਾਰਿ ॥੧॥ ਜੋ ਆਵਤ ਸਰਣਿ ਠਾਕੁਰ ਪ੍ਰਭੁ ਤੁਮਰੀ ਤਿਸੁ ਰਾਖਹੁ ਕਿਰਪਾ ਧਾਰਿ ॥ ਜਨ ਨਾਨਕ ਸਰਣਿ ਤੁਮਾਰੀ ਹਰਿ ਜੀਉ ਰਾਖਹੁ ਲਾਜ ਮੁਰਾਰਿ ॥੨॥੪॥ {ਪੰਨਾ 527-528}

ਅਰਥ: ਹੁਣ ਮੈਂ ਹੋਰ ਸਾਰੇ ਆਸਰੇ ਛੱਡ ਕੇ ਮਾਲਕ-ਪ੍ਰਭੂ ਦੀ ਸਰਨ ਆ ਗਈ ਹਾਂ। ਜਦੋਂ ਹੁਣ, ਹੇ ਪ੍ਰਭੂ! ਮੈਂ ਤੇਰੀ ਸਰਨ ਆ ਗਈ ਹਾਂ, ਚਾਹੇ ਮੈਨੂੰ ਰੱਖ ਚਾਹੇ ਮਾਰ (ਜਿਵੇਂ ਤੇਰੀ ਰਜ਼ਾ ਹੈ ਮੈਨੂੰ ਉਸੇ ਹਾਲ ਰੱਖ੧।ਰਹਾਉ।

ਦੁਨੀਆ ਵਾਲੀ ਸਿਆਣਪ, ਤੇ, ਦੁਨੀਆ ਵਾਲੀ ਵਡਿਆਈ-ਇਹਨਾਂ ਨੂੰ ਮੈਂ ਅੱਗ ਵਿਚ ਸਾੜ ਦਿੱਤਾ ਹੈ। ਚਾਹੇ ਕੋਈ ਮੈਨੂੰ ਚੰਗਾ ਆਖੇ ਚਾਹੇ ਕੋਈ ਮੰਦਾ ਆਖੇਮੈਂ ਤਾਂ ਆਪਣਾ ਸਰੀਰ (ਠਾਕੁਰ ਦੇ ਚਰਨਾਂ ਵਿਚਭੇਟ ਕਰ ਦਿੱਤਾ ਹੈ।੧।

ਹੇ ਮਾਲਕ! ਹੇ ਪ੍ਰਭੂਜੇਹੜਾ ਭੀ ਕੋਈ (ਵਡ-ਭਾਗੀ) ਤੇਰੀ ਸਰਨ ਆ ਪੈਂਦਾ ਹੈ, ਤੂੰ ਮੇਹਰ ਕਰ ਕੇ ਉਸ ਦੀ ਰੱਖਿਆ ਕਰਦਾ ਹੈਂ। ਹੇ ਦਾਸ ਨਾਨਕ! ਆਖ-) ਹੇ ਹਰੀ ਜੀ! ਹੇ ਮੁਰਾਰੀ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਇੱਜ਼ਤ ਰੱਖ।੨।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਸਲੋਕੁ ਮਃ ੨ ॥ ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ ॥ ਚਲਣ ਸਾਰ ਨ ਜਾਣਨੀ ਕਾਜ ਸਵਾਰਣਹਾਰ ॥੧॥ {ਪੰਨਾ 787}

ਅਰਥ: ਉਹ ਮਨੁੱਖ ਦੁਨੀਆ ਦੇ ਬਹੁਤੇ ਖਿਲਾਰੇ ਨਹੀਂ ਖਿਲਾਰਦੇ (ਭਾਵ, ਮਨ ਨੂੰ ਜਗਤ ਦੇ ਧੰਧਿਆਂ ਵਿਚ ਨਹੀਂ ਖਿਲਾਰ ਦੇਂਦੇ) ਜਿਨ੍ਹਾਂ ਇਹ ਸਮਝ ਲਿਆ ਹੈ ਕਿ ਇਥੋਂ ਚਲੇ ਜਾਣਾ ਹੈਪਰ, ਨਿਰੇ ਦੁਨੀਆ ਦੇ ਕੰਮ ਨਿਜਿੱਠਣ ਵਾਲੇ ਬੰਦੇ (ਇਥੋਂ ਆਖ਼ਰਤੁਰ ਜਾਣ ਦਾ ਖ਼ਿਆਲ ਭੀ ਨਹੀਂ ਕਰਦੇ।੧।

ਮਃ ੨ ॥ ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ ॥ ਨਾਨਕ ਨਾਲਿ ਨ ਚਲਈ ਫਿਰਿ ਪਛੁਤਾਵਾ ਹੋਇ ॥੨॥ {ਪੰਨਾ 787}

ਅਰਥ: ਹੇ ਨਾਨਕ! ਜੇ ਸਿਰਫ਼ ਰਾਤ ਦੀ ਖ਼ਾਤਰ ਧਨ ਇਕੱਠਾ ਕਰੀਏ ਤੇ ਸਵੇਰੇ (ਉੱਠ ਕੇ ਓਥੋਂਤੁਰ ਪੈਣਾ ਹੋਵੇ, (ਤੁਰਨ ਲੱਗਿਆਂ ਉਹ ਧਨਨਾਲ ਜਾ ਨਾ ਸਕੇ ਤਾਂ ਹੱਥ ਮਲਣੇ ਪੈਂਦੇ ਹਨ।੨।

ਮਃ ੨ ॥ ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ ॥ ਸੇਤੀ ਖੁਸੀ ਸਵਾਰੀਐ ਨਾਨਕ ਕਾਰਜੁ ਸਾਰੁ ॥੩॥ {ਪੰਨਾ 787}

ਅਰਥ: ਜੋ ਮਨੁੱਖ ਕੋਈ ਕੰਮ ਬੱਧਾ-ਰੁੱਧਾ ਕਰੇ, ਉਸ ਦਾ ਲਾਭ ਨਾਹ ਆਪਣੇ ਆਪ ਨੂੰ ਤੇ ਨਾਹ ਕਿਸੇ ਹੋਰ ਨੂੰ। ਹੇ ਨਾਨਕ! ਉਹੀ ਕੰਮ ਸਿਰੇ ਚੜ੍ਹਿਆ ਜਾਣੋ ਜੋ ਖ਼ੁਸ਼ੀ ਨਾਲ ਕੀਤਾ ਜਾਏ।੩।

ਮਃ ੨ ॥ ਮਨਹਠਿ ਤਰਫ ਨ ਜਿਪਈ ਜੇ ਬਹੁਤਾ ਘਾਲੇ ॥ ਤਰਫ ਜਿਣੈ ਸਤ ਭਾਉ ਦੇ ਜਨ ਨਾਨਕ ਸਬਦੁ ਵੀਚਾਰੇ ॥੪॥ {ਪੰਨਾ 787}

ਅਰਥ: ਭਾਵੇਂ ਕਿਤਨੀ ਹੀ ਮਿਹਨਤ ਮਨੁੱਖ ਕਰੇ, ਰੱਬ ਵਾਲਾ ਪਾਸਾ ਮਨ ਦੇ ਹਠ ਨਾਲ ਜਿੱਤਿਆ ਨਹੀਂ ਜਾ ਸਕਦਾਹੇ ਦਾਸ ਨਾਨਕ! ਉਹ ਮਨੁੱਖ (ਇਹ) ਪਾਸਾ ਜਿੱਤਦਾ ਹੈ ਜੋ ਸੁਭ ਭਾਵਨਾ ਵਰਤਦਾ ਹੈ ਤੇ ਗੁਰੂ ਦੇ ਸ਼ਬਦ ਨੂੰ ਵੀਚਾਰਦਾ ਹੈ।੪।

ਪਉੜੀ ॥ ਕਰਤੈ ਕਾਰਣੁ ਜਿਨਿ ਕੀਆ ਸੋ ਜਾਣੈ ਸੋਈ ॥ ਆਪੇ ਸ੍ਰਿਸਟਿ ਉਪਾਈਅਨੁ ਆਪੇ ਫੁਨਿ ਗੋਈ ॥ ਜੁਗ ਚਾਰੇ ਸਭ ਭਵਿ ਥਕੀ ਕਿਨਿ ਕੀਮਤਿ ਹੋਈ ॥ ਸਤਿਗੁਰਿ ਏਕੁ ਵਿਖਾਲਿਆ ਮਨਿ ਤਨਿ ਸੁਖੁ ਹੋਈ ॥ ਗੁਰਮੁਖਿ ਸਦਾ ਸਲਾਹੀਐ ਕਰਤਾ ਕਰੇ ਸੁ ਹੋਈ ॥੭॥ {ਪੰਨਾ 787-788}

ਅਰਥ: ਜਿਸ ਕਰਤਾਰ ਨੇ ਇਹ ਜਗਤ ਬਣਾਇਆ ਹੈ ਇਸ ਦੀ ਸੰਭਾਲ ਕਰਨੀ ਉਹ ਆਪ ਹੀ ਜਾਣਦਾ ਹੈਉਸ ਨੇ ਆਪ ਹੀ ਸ੍ਰਿਸ਼ਟੀ ਪੈਦਾ ਕੀਤੀ ਹੈ ਤੇ ਆਪ ਹੀ ਮੁੜ ਨਾਸ ਕਰਦਾ ਹੈ। ਜਦੋਂ ਤੋਂ ਜਗਤ ਬਣਿਆ ਹੈ ਉਸ ਸਮੇ ਤੋਂ ਲੈ ਕੇ ਹੁਣ ਤਕ ਧਿਆਨ ਮਾਰ ਕੇ ਵੇਖਿਆ ਹੈ ਕਿਸੇ ਜੀਵ ਪਾਸੋਂ ਪ੍ਰਭੂ ਦੀ ਬਜ਼ੁਰਗੀ ਦਾ ਮੁੱਲ ਨਹੀਂ ਪੈ ਸਕਿਆ।

ਜਿਸ ਮਨੁੱਖ ਨੂੰ ਗੁਰੂ ਨੇ ਉਹ ਇੱਕ ਪ੍ਰਭੂ ਵਿਖਾ ਦਿੱਤਾ ਹੈ ਉਸ ਦੇ ਮਨ ਵਿਚ ਉਸ ਦੇ ਤਨ ਵਿਚ ਸੁਖ ਹੁੰਦਾ ਹੈਜੋ ਕਰਤਾਰ ਸਭ ਕੁਝ ਕਰਨ ਦੇ ਆਪ ਸਮਰੱਥ ਹੈ ਉਸ ਦੀ ਗੁਰੂ ਦੀ ਰਾਹੀਂ ਹੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ।੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||


*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts