Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Tuesday, 2 February 2021

☬|| ਅੱਜ ਦਾ ਫੁਰਮਾਨ ||☬ || 02-02-2021 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਸਲੋਕ ਮਃ ੧ ॥ ਦੁਇ ਦੀਵੇ ਚਉਦਹ ਹਟਨਾਲੇ ॥ ਜੇਤੇ ਜੀਅ ਤੇਤੇ ਵਣਜਾਰੇ ॥ ਖੁਲ੍ਹ੍ਹੇ ਹਟ ਹੋਆ ਵਾਪਾਰੁ ॥ ਜੋ ਪਹੁਚੈ ਸੋ ਚਲਣਹਾਰੁ ॥ ਧਰਮੁ ਦਲਾਲੁ ਪਾਏ ਨੀਸਾਣੁ ॥ ਨਾਨਕ ਨਾਮੁ ਲਾਹਾ ਪਰਵਾਣੁ ॥ ਘਰਿ ਆਏ ਵਜੀ ਵਾਧਾਈ ॥ ਸਚ ਨਾਮ ਕੀ ਮਿਲੀ ਵਡਿਆਈ ॥੧॥ {ਪੰਨਾ 789}

ਅਰਥ: ਜਗਤ-ਰੂਪ ਸ਼ਹਰ ਵਿਚ ਚੰਦ ਤੇ ਸੂਰਜ, ਮਾਨੋ, ਦੋ ਲੈਂਪ ਜਗ ਰਹੇ ਹਨ, ਤੇ ਚੌਦਾਂ ਲੋਕ (ਇਹ ਜਗਤ-ਸ਼ਹਰ ਦੇ, ਮਾਨੋ) ਬਜ਼ਾਰ ਹਨਸਾਰੇ ਜੀਵ (ਇਸ ਸ਼ਹਰ ਦੇ) ਵਪਾਰੀ ਹਨ। ਜਦੋਂ ਹੱਟ ਖੁਲ੍ਹ ਪਏ (ਜਗਤ-ਰਚਨਾ ਹੋਈ) , ਵਪਾਰ ਹੋਣ ਲੱਗ ਪਿਆ। ਜੋ ਜੋ ਵਪਾਰੀ ਏਥੇ ਆਉਂਦਾ ਹੈ ਉਹ ਮੁਸਾਫ਼ਿਰ ਹੀ ਹੁੰਦਾ ਹੈ।

(ਹਰੇਕ ਜੀਵ-ਵਪਾਰੀ ਦੀ ਕਰਣੀ-ਰੂਪ ਸਉਦੇ ਤੇ) ਧਰਮ-ਰੂਪ ਦਲਾਲ ਨਿਸ਼ਾਨ ਲਾਈ ਜਾਂਦਾ ਹੈ (ਕਿ ਇਸ ਦਾ ਸਉਦਾ ਖਰਾ ਹੈ ਜਾਂ ਖੋਟਾ) , ਹੇ ਨਾਨਕ! ਸ਼ਾਹ-ਪ੍ਰਭੂ ਦੇ ਹੱਟ ਤੇ) 'ਨਾਮਨਫ਼ਾ ਹੀ ਕਬੂਲ ਹੁੰਦਾ ਹੈ। ਜੋ (ਇਹ ਨਫ਼ਾ ਖੱਟ ਕੇ) ਹਜ਼ੂਰੀ ਵਿਚ ਅੱਪੜਦਾ ਹੈ ਉਸ ਨੂੰ ਲਾਲੀ ਚੜ੍ਹਦੀ ਹੈ ਤੇ ਸੱਚੇ ਨਾਮ ਦੀ (ਪ੍ਰਾਪਤੀ ਦੀ) ਉਸ ਨੂੰ ਵਡਿਆਈ ਮਿਲਦੀ ਹੈ।੧।

ਮਃ ੧ ॥ ਰਾਤੀ ਹੋਵਨਿ ਕਾਲੀਆ ਸੁਪੇਦਾ ਸੇ ਵੰਨ ॥ ਦਿਹੁ ਬਗਾ ਤਪੈ ਘਣਾ ਕਾਲਿਆ ਕਾਲੇ ਵੰਨ ॥ ਅੰਧੇ ਅਕਲੀ ਬਾਹਰੇ ਮੂਰਖ ਅੰਧ ਗਿਆਨੁ ॥ ਨਾਨਕ ਨਦਰੀ ਬਾਹਰੇ ਕਬਹਿ ਨ ਪਾਵਹਿ ਮਾਨੁ ॥੨॥ {ਪੰਨਾ 789}

ਅਰਥ: ਰਾਤਾਂ ਕਾਲੀਆਂ ਹੁੰਦੀਆਂ ਹਨ (ਪਰ) ਚਿੱਟੀਆਂ ਚੀਜ਼ਾਂ ਦੇ ਉਹੀ ਚਿੱਟੇ ਰੰਗ ਹੀ ਰਹਿੰਦੇ ਹਨ (ਰਾਤ ਦੀ ਕਾਲਖ ਦਾ ਅਸਰ ਉਹਨਾਂ ਤੇ ਨਹੀਂ ਪੈਂਦਾ) , ਦਿਨ ਚਿੱਟਾ ਹੁੰਦਾ ਹੈ, ਚੰਗਾ ਤਕੜਾ ਚਮਕਦਾ ਹੈਪਰ ਕਾਲੇ ਪਦਾਰਥਾਂ ਦੇ ਰੰਗ ਕਾਲੇ ਹੀ ਰਹਿੰਦੇ ਹਨ (ਦਿਨ ਦੀ ਰੌਸ਼ਨੀ ਦਾ ਅਸਰ ਇਹਨਾਂ ਕਾਲੀਆਂ ਚੀਜ਼ਾਂ ਤੇ ਨਹੀਂ ਪੈਂਦਾ। (ਏਸੇ ਤਰ੍ਹਾਂ) ਜੋ ਮਨੁੱਖ ਅੰਨ੍ਹੇ ਮੂਰਖ ਅਕਲ-ਹੀਣ ਹਨ ਉਹਨਾਂ ਦੀ ਅੰਨ੍ਹੀ ਹੀ ਮਤਿ ਰਹਿੰਦੀ ਹੈਹੇ ਨਾਨਕ! ਜਿਨ੍ਹਾਂ ਉਤੇ ਪ੍ਰਭੂ ਦੀ ਮਿਹਰ ਦੀ ਨਜ਼ਰ ਨਹੀਂ ਹੋਈ ਉਹਨਾਂ ਨੂੰ ਕਦੇ ('ਨਾਮਦੀ ਪ੍ਰਾਪਤੀ ਦਾ) ਮਾਣ ਨਹੀਂ ਮਿਲਦਾ।੨।

ਪਉੜੀ ॥ ਕਾਇਆ ਕੋਟੁ ਰਚਾਇਆ ਹਰਿ ਸਚੈ ਆਪੇ ॥ ਇਕਿ ਦੂਜੈ ਭਾਇ ਖੁਆਇਅਨੁ ਹਉਮੈ ਵਿਚਿ ਵਿਆਪੇ ॥ ਇਹੁ ਮਾਨਸ ਜਨਮੁ ਦੁਲੰਭੁ ਸਾ ਮਨਮੁਖ ਸੰਤਾਪੇ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਜਿਸੁ ਸਤਿਗੁਰੁ ਥਾਪੇ ॥ ਸਭੁ ਜਗੁ ਖੇਲੁ ਰਚਾਇਓਨੁ ਸਭ ਵਰਤੈ ਆਪੇ ॥੧੩॥ {ਪੰਨਾ 789}

ਅਰਥ: ਇਹ ਮਨੁੱਖਾ-ਸਰੀਰ (ਮਾਨੋ,) ਕਿਲ੍ਹਾ ਹੈ ਜੋ ਸੱਚੇ ਪ੍ਰਭੂ ਨੇ ਆਪ ਬਣਾਇਆ ਹੈ, (ਪਰ ਇਸ ਕਿਲ੍ਹੇ ਵਿਚ ਰਹਿੰਦੇ ਹੋਏ ਭੀ) ਕਈ ਜੀਵ ਮਾਇਆ ਦੇ ਮੋਹ ਵਿਚ ਪਾ ਕੇ ਉਸ ਨੇ ਆਪ ਹੀ ਕੁਰਾਹੇ ਪਾ ਦਿੱਤੇ ਹਨਉਹ (ਵਿਚਾਰੇ) ਹਉਮੈ ਵਿਚ ਫਸੇ ਪਏ ਹਨ।

ਇਹ ਮਨੁੱਖਾ ਸਰੀਰ ਬੜੀ ਮੁਸ਼ਕਲ ਨਾਲ ਲੱਭਾ ਸੀਪਰ ਮਨ ਦੇ ਪਿੱਛੇ ਤੁਰ ਕੇ ਜੀਵ ਦੁਖੀ ਹੋ ਰਹੇ ਹਨ; (ਇਹ ਸਰੀਰ ਪ੍ਰਾਪਤ ਕਰ ਕੇ ਕੀਹ ਕਰਨਾ ਸੀ) ਇਹ ਸਮਝ ਉਸ ਨੂੰ ਆਉਂਦੀ ਹੈ ਜਿਸ ਨੂੰ ਪ੍ਰਭੂ ਆਪ ਸਮਝ ਬਖ਼ਸ਼ੇ ਤੇ ਸਤਿਗੁਰੂ ਥਾਪਣਾ ਦੇਵੇ।

(ਪਰ ਕਿਸੇ ਨੂੰ ਨਿੰਦਿਆ ਭੀ ਨਹੀਂ ਜਾ ਸਕਦਾਇਹ ਸਾਰਾ ਜਗਤ ਉਸ ਪ੍ਰਭੂ ਨੇ ਇਕ ਖੇਡ ਬਣਾਈ ਹੈ ਤੇ ਇਸ ਵਿਚ ਹਰ ਥਾਂ ਆਪ ਹੀ ਮੌਜੂਦ ਹੈ।੧੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਬਸੰਤੁ ਮਹਲਾ ੫ ॥ ਤਿਸੁ ਤੂ ਸੇਵਿ ਜਿਨਿ ਤੂ ਕੀਆ ॥ ਤਿਸੁ ਅਰਾਧਿ ਜਿਨਿ ਜੀਉ ਦੀਆ ॥ ਤਿਸ ਕਾ ਚਾਕਰੁ ਹੋਹਿ ਫਿਰਿ ਡਾਨੁ ਨ ਲਾਗੈ ॥ ਤਿਸ ਕੀ ਕਰਿ ਪੋਤਦਾਰੀ ਫਿਰਿ ਦੂਖੁ ਨ ਲਾਗੈ ॥੧॥ ਏਵਡ ਭਾਗ ਹੋਹਿ ਜਿਸੁ ਪ੍ਰਾਣੀ ॥ ਸੋ ਪਾਏ ਇਹੁ ਪਦੁ ਨਿਰਬਾਣੀ ॥੧॥ ਰਹਾਉ ॥ ਦੂਜੀ ਸੇਵਾ ਜੀਵਨੁ ਬਿਰਥਾ ॥ ਕਛੂ ਨ ਹੋਈ ਹੈ ਪੂਰਨ ਅਰਥਾ ॥ ਮਾਣਸ ਸੇਵਾ ਖਰੀ ਦੁਹੇਲੀ ॥ ਸਾਧ ਕੀ ਸੇਵਾ ਸਦਾ ਸੁਹੇਲੀ ॥੨॥ ਜੇ ਲੋੜਹਿ ਸਦਾ ਸੁਖੁ ਭਾਈ ॥ ਸਾਧੂ ਸੰਗਤਿ ਗੁਰਹਿ ਬਤਾਈ ॥ ਊਹਾ ਜਪੀਐ ਕੇਵਲ ਨਾਮ ॥ ਸਾਧੂ ਸੰਗਤਿ ਪਾਰਗਰਾਮ ॥੩॥ ਸਗਲ ਤਤ ਮਹਿ ਤਤੁ ਗਿਆਨੁ ॥ ਸਰਬ ਧਿਆਨ ਮਹਿ ਏਕੁ ਧਿਆਨੁ ॥ ਹਰਿ ਕੀਰਤਨ ਮਹਿ ਊਤਮ ਧੁਨਾ ॥ ਨਾਨਕ ਗੁਰ ਮਿਲਿ ਗਾਇ ਗੁਨਾ ॥੪॥੮॥ {ਪੰਨਾ 1182}

ਅਰਥ: ਹੇ ਭਾਈ! ਜਿਸ ਮਨੁੱਖ ਦੇ ਬੜੇ ਵੱਡੇ ਭਾਗ ਹੋਣ, ਉਸ ਮਨੁੱਖ ਨੂੰ ਉਹ ਆਤਮਕ ਅਵਸਥਾ ਪ੍ਰਾਪਤ ਹੋ ਜਾਂਦੀ ਹੈ ਜਿੱਥੇ ਕੋਈ ਵਾਸਨਾ ਪੋਹ ਨਹੀਂ ਸਕਦੀ।1।

ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਉਸ ਦੀ ਸੇਵਾ-ਭਗਤੀ ਕਰਿਆ ਕਰ। ਜਿਸ ਨੇ ਤੈਨੂੰ ਜਿੰਦ ਦਿੱਤੀ ਹੈ ਉਸ ਦਾ ਨਾਮ ਸਿਮਰਿਆ ਕਰ। ਜੇ ਤੂੰ ਉਸ (ਪਰਮਾਤਮਾ) ਦਾ ਦਾਸ ਬਣਿਆ ਰਹੇਂ, ਤਾਂ ਤੈਨੂੰ (ਜਮ ਆਦਿਕ ਕਿਸੇ ਵਲੋਂ ਭੀ) ਡੰਨ ਨਹੀਂ ਲੱਗ ਸਕਦਾ। (ਬੇਅੰਤ ਭੰਡਾਰਿਆਂ ਦੇ ਮਾਲਕ) ਉਸ ਪਰਮਾਤਮਾ ਦਾ ਸਿਰਫ਼ ਭੰਡਾਰੀ ਬਣਿਆ ਰਹੁ (ਫਿਰ ਉਸ ਦੇ ਦਿੱਤੇ ਕਿਸੇ ਪਦਾਰਥ ਦੇ ਖੁੱਸ ਜਾਣ ਤੇ) ਤੈਨੂੰ ਕੋਈ ਦੁੱਖ ਨਹੀਂ ਵਿਆਪੇਗਾ।1।

ਹੇ ਭਾਈ! (ਪਰਮਾਤਮਾ ਨੂੰ ਛੱਡ ਕੇ) ਕਿਸੇ ਹੋਰ ਦੀ ਖ਼ਿਦਮਤ ਵਿਚ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ, ਤੇ, ਲੋੜ ਭੀ ਕੋਈ ਪੂਰੀ ਨਹੀਂ ਹੁੰਦੀ। ਹੇ ਭਾਈ! ਮਨੁੱਖ ਦੀ ਖ਼ਿਦਮਤ ਬਹੁਤ ਦੁਖਦਾਈ ਹੋਇਆ ਕਰਦੀ ਹੈ। ਗੁਰੂ ਦੀ ਸੇਵਾ ਸਦਾ ਹੀ ਸੁਖ ਦੇਣ ਵਾਲੀ ਹੁੰਦੀ ਹੈ।2।

ਹੇ ਭਾਈ! ਜੇ ਤੂੰ ਚਾਹੁੰਦਾ ਹੈਂ ਕਿ ਸਦਾ ਆਤਮਕ ਆਨੰਦ ਮਿਲਿਆ ਰਹੇ, ਤਾਂ, ਗੁਰੂ ਨੇ ਦੱਸਿਆ ਹੈ ਕਿ ਸਾਧ ਸੰਗਤਿ ਕਰਿਆ ਕਰ। ਸਾਧ ਸੰਗਤਿ ਵਿਚ ਸਿਰਫ਼ ਪਰਮਾਤਮਾ ਦਾ ਨਾਮ ਜਪੀਦਾ ਹੈ, ਸਾਧ ਸੰਗਤਿ ਵਿਚ ਟਿਕ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਜੋਗਾ ਹੋ ਜਾਈਦਾ ਹੈ।3।

ਹੇ ਭਾਈ! ਪਰਮਾਤਮਾ ਨਾਲ ਜਾਣ-ਪਛਾਣ ਬਣਾਣੀ ਸਭ ਵਿਚਾਰਾਂ ਨਾਲੋਂ ਸ੍ਰੇਸ਼ਟ ਵਿਚਾਰ ਹੈ। ਪਰਮਾਤਮਾ ਵਿਚ ਸੁਰਤਿ ਟਿਕਾਈ ਰੱਖਣੀ ਹੋਰ ਸਾਰੀਆਂ ਸਮਾਧੀਆਂ ਨਾਲੋਂ ਵਧੀਆ ਸਮਾਧੀ ਹੈ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਸੁਰਤਿ ਜੋੜਨੀ ਸਭ ਤੋਂ ਸ੍ਰੇਸ਼ਟ ਕੰਮ ਹੈ। ਹੇ ਨਾਨਕ! ਗੁਰੂ ਨੂੰ ਮਿਲ ਕੇ ਗੁਣ ਗਾਂਦਾ ਰਿਹਾ ਕਰ।4।8।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਜੈਤਸਰੀ ਮਹਲਾ ੫ ॥ ਚਾਤ੍ਰਿਕ ਚਿਤਵਤ ਬਰਸਤ ਮੇਂਹ ॥ ਕ੍ਰਿਪਾ ਸਿੰਧੁ ਕਰੁਣਾ ਪ੍ਰਭ ਧਾਰਹੁ ਹਰਿ ਪ੍ਰੇਮ ਭਗਤਿ ਕੋ ਨੇਂਹ ॥੧॥ ਰਹਾਉ ॥ ਅਨਿਕ ਸੂਖ ਚਕਵੀ ਨਹੀ ਚਾਹਤ ਅਨਦ ਪੂਰਨ ਪੇਖਿ ਦੇਂਹ ॥ ਆਨ ਉਪਾਵ ਨ ਜੀਵਤ ਮੀਨਾ ਬਿਨੁ ਜਲ ਮਰਨਾ ਤੇਂਹ ॥੧॥ ਹਮ ਅਨਾਥ ਨਾਥ ਹਰਿ ਸਰਣੀ ਅਪੁਨੀ ਕ੍ਰਿਪਾ ਕਰੇਂਹ ॥ ਚਰਣ ਕਮਲ ਨਾਨਕੁ ਆਰਾਧੈ ਤਿਸੁ ਬਿਨੁ ਆਨ ਨ ਕੇਂਹ ॥੨॥੬॥੧੦॥ {ਪੰਨਾ 702}

ਅਰਥ: ਜਿਵੇਂ ਪਪੀਹਾ (ਹਰ ਵੇਲੇ) ਮੀਂਹ ਦਾ ਵੱਸਣਾ ਚਿਤਵਦਾ ਰਹਿੰਦਾ ਹੈ (ਵਰਖਾ ਚਾਹੁੰਦਾ ਹੈ) , ਤਿਵੇਂ, ਹੇ ਕਿਰਪਾ ਦੇ ਸਮੁੰਦਰ! ਹੇ ਪ੍ਰਭੂ! ਮੈਂ ਚਿਤਵਦਾ ਰਹਿੰਦਾ ਹਾਂ ਕਿ ਮੇਰੇ ਉੱਤੇ) ਤਰਸ ਕਰੋ, ਮੈਨੂੰ ਆਪਣੀ ਪਿਆਰ-ਭਰੀ ਭਗਤੀ ਦੀ ਲਗਨ ਬਖ਼ਸ਼ੋ।੧।ਰਹਾਉ।

ਹੇ ਭਾਈ! ਚਕਵੀ (ਹੋਰ) ਅਨੇਕਾਂ ਸੁਖ (ਭੀਨਹੀਂ ਮੰਗਦੀ, ਸੂਰਜ ਨੂੰ ਵੇਖ ਕੇ ਉਸ ਦੇ ਅੰਦਰ ਪੂਰਨ ਆਨੰਦ ਪੈਦਾ ਹੋ ਜਾਂਦਾ ਹੈ। (ਪਾਣੀ ਤੋਂ ਬਿਨਾ) ਹੋਰ ਹੋਰ ਅਨੇਕਾਂ ਉਪਾਵਾਂ ਨਾਲ ਭੀ ਮੱਛੀ ਜੀਊਂਦੀ ਨਹੀਂ ਰਹਿ ਸਕਦੀ, ਪਾਣੀ ਤੋਂ ਬਿਨਾ ਉਸ ਦੀ ਮੌਤ ਹੋ ਜਾਂਦੀ ਹੈ।੧।

ਹੇ ਨਾਥ! ਤੈਥੋਂ ਬਿਨਾਅਸੀ ਨਿਆਸਰੇ ਸਾਂ। ਆਪਣੀ ਮੇਹਰ ਕਰ, ਤੇ, ਸਾਨੂੰ ਆਪਣੀ ਸਰਨ ਵਿਚ ਰੱਖ। (ਤੇਰਾ ਦਾਸ) ਨਾਨਕ ਤੇਰੇ ਸੋਹਣੇ ਚਰਨਾਂ ਦੀ ਆਰਾਧਨਾ ਕਰਦਾ ਰਹੇ, ਸਿਮਰਨ ਤੋਂ ਬਿਨਾ (ਨਾਨਕ ਨੂੰ) ਹੋਰ ਕੁਝ ਭੀ ਚੰਗਾ ਨਹੀਂ ਲੱਗਦਾ।੨।੬।੧੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ {ਪੰਨਾ 696}

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਜੈਤਸਰੀ ਮਹਲਾ ੪ ॥ ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥ ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥ {ਪੰਨਾ 697}

ਅਰਥ: ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ।ਰਹਾਉ।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੧।

ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ।੨।

ਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ। ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ।੩।

ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ। ਹੇ ਨਾਨਕ! ਆਖ-ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ (ਕੀਤੇ ਕਰਮਾਂ ਦੇ ਲੇਖੇ ਦੇ ਸਾਰੇ) ਕਾਗ਼ਜ਼ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ    ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥ {ਪੰਨਾ 634-635}

ਅਰਥ: ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ। ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ) , ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ।੧।ਰਹਾਉ।

ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ।

ਹੇ ਮੇਰੇ ਸਾਈਂ! ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ੧।

ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ।੨।

ਹੇ ਭਾਈ! ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ। ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ। ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ। ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ।੩।

ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ ਝਾਕ ਹੈ ਕਿਸੇ ਹੋਰ ਆਸਰੇ ਦੀ ਭਾਲ ਹੈ ਤਦ ਤਕ ਬਿਰਹੋਂ-ਅਵਸਥਾ ਪੈਦਾ ਨਹੀਂ ਹੋ ਸਕਦੀ। (ਪਰ ਹੇ ਪ੍ਰਭੂ! ਇਹ ਬਿਰਹੋਂ ਦੀਦਾਤ ਦੇਣ ਵਾਲਾ ਤੂੰ ਇਕ ਆਪ ਹੀ ਹੈਂ, ਤੈਥੋਂ ਬਿਨਾ ਕੋਈ ਹੋਰ (ਇਹ ਦਾਤਿ) ਦੇਣ ਵਾਲਾ ਨਹੀਂ ਹੈਤੇ ਇਹ ਸਾਰਾ ਜਗਤ ਤੇਰਾ ਆਪਣਾ ਹੀ (ਰਚਿਆ ਹੋਇਆ) ਹੈ।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ ਦੁੱਖ ਵਿਚ ਟਿਕੇ ਰਹਿੰਦੇ ਹਨ, ਜੇਹੜੇ ਬੰਦੇ ਗੁਰੂ ਦੀ ਸ਼ਰਨ ਪੈਂਦੇ ਹਨਉਹਨਾਂ ਨੂੰ ਪ੍ਰਭੂ (ਨਾਮ ਦੀ ਦਾਤਿ ਦੇ ਕੇਆਦਰ ਮਾਣ ਬਖ਼ਸ਼ਦਾ ਹੈ। ਉਸ ਬੇਅੰਤ ਅਪਹੁੰਚ ਤੇ ਅਗੋਚਰ ਪ੍ਰਭੂ ਦੀ ਕੀਮਤ (ਜੀਵਾਂ ਦੇ) ਬਿਆਨ ਕਰਨ ਨਾਲ ਨਹੀਂ ਦੱਸੀ ਜਾ ਸਕਦੀ (ਉਸਦੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ੪।

ਪਰਮਾਤਮਾ ਇਕ ਐਸੀ ਆਤਮਕ ਅਵਸਥਾ ਦਾ ਮਾਲਕ ਹੈ ਕਿ ਉਸ ਉਤੇ ਮਾਇਆ ਦੇ ਫੁਰਨੇ ਜ਼ੋਰ ਨਹੀਂ ਪਾ ਸਕਦੇ, ਉਹ ਤਿੰਨਾਂ ਹੀ ਭਵਨਾਂ ਦਾ ਮਾਲਕ ਹੈ, ਉਸ ਦਾ ਨਾਮ ਜੀਵਾਂ ਵਾਸਤੇ ਮਹਾਨ ਉੱਚਾ ਸ੍ਰੇਸ਼ਟ ਧਨ ਹੈ। ਜਗਤ ਵਿਚ ਜਿਤਨੇ ਭੀ ਜੀਵ ਜਨਮ ਲੈਂਦੇ ਹਨ ਉਹਨਾਂ ਦੇ ਮੱਥੇ ਉਤੇ (ਉਹਨਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਪਰਮਾਤਮਾ ਦੀ ਰਜ਼ਾ ਵਿਚ ਹੀ) ਲੇਖ (ਲਿਖਿਆ ਜਾਂਦਾ ਹੈ, ਹਰੇਕ ਜੀਵ ਨੂੰ) ਆਪੋ ਆਪਣੇ ਸਿਰ ਉਤੇ ਲਿਖਿਆ ਲੇਖ ਸਹਿਣਾ ਪੈਂਦਾ ਹੈ। ਪਰਮਾਤਮਾ ਆਪ ਹੀ (ਸਾਧਾਰਨ) ਕੰਮ ਤੇ ਚੰਗੇ ਕੰਮ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ (ਜੀਵਾਂ ਦੇ ਹਿਰਦੇ ਵਿਚ ਆਪਣੀ) ਭਗਤੀ ਦ੍ਰਿੜ੍ਹ ਕਰਦਾ ਹੈ। ਅਪਹੁੰਚ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੀ) ਡੂੰਘੀ ਸਾਂਝ ਬਖਸ਼ਦਾ ਹੈ। (ਸੱਚਾ ਵੈਰਾਗੀਪਰਮਾਤਮਾ ਦੇ ਡਰ-ਅਦਬ ਵਿਚ ਗਿੱਝ ਜਾਂਦਾ ਹੈਉਸ ਦੇ ਮਨ ਵਿਚ ਤੇ ਮੂੰਹ ਵਿਚ (ਪਹਿਲਾਂ ਜੋ ਭੀ ਵਿਕਾਰਾਂ ਦੀ ਨਿੰਦਾ ਆਦਿਕ ਦੀ) ਮੈਲ (ਹੁੰਦੀ ਹੈ ਉਹ) ਦੂਰ ਹੋ ਜਾਂਦੀ ਹੈ।੫।

ਜਿਨ੍ਹਾਂ ਮਨੁੱਖ ਨੇ (ਪਰਮਾਤਮਾ ਦੇ ਨਾਮ ਦਾ ਰਸ) ਚੱਖਿਆ ਹੈ, (ਉਸ ਦਾਸੁਆਦ ਉਹੀ ਜਾਣਦੇ ਹਨ (ਦੱਸ ਨਹੀਂ ਸਕਦੇ) , ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਿਠਿਆਈ (ਦਾ ਸੁਆਦ ਗੁੰਗਾ ਆਪ ਹੀ ਜਾਣਦਾ ਹੈ, ਕਿਸੇ ਨੂੰ ਦੱਸ ਨਹੀਂ ਸਕਦਾ। ਹੇ ਭਾਈ! ਨਾਮ-ਰਸ ਹੈ ਹੀ ਅਕੱਥ, ਬਿਆਨ ਕੀਤਾ ਹੀ ਨਹੀਂ ਜਾ ਸਕਦਾ। (ਮੈਂ ਤਾਂ ਸਦਾ ਇਹੀ ਤਾਂਘ ਰੱਖਦਾ ਹਾਂ ਕਿ) ਮੈਂ ਉਸ ਮਾਲਕ-ਪ੍ਰਭੂ ਦੀ ਰਜ਼ਾ ਵਿਚ ਤੁਰਾਂ। (ਪਰ ਰਜ਼ਾ ਵਿਚ ਤੁਰਨ ਦੀਸੂਝ ਭੀ ਤਦੋਂ ਹੀ ਆਉਂਦੀ ਹੈ ਜੇ ਗੁਰੂ ਉਸ ਦਾਤਾਰ-ਪ੍ਰਭੂ ਨਾਲ ਮਿਲਾ ਦੇਵੇ। ਜੇਹੜਾ ਬੰਦਾ ਗੁਰੂ ਦੀ ਸ਼ਰਨ ਨਹੀਂ ਪਿਆ, ਉਸ ਨੂੰ ਇਹ ਸਮਝ ਰਤਾ ਭੀ ਨਹੀਂ ਆਉਂਦੀ। ਹੇ ਭਾਈ! ਕੋਈ ਆਦਮੀ ਆਪਣੀ ਸਿਆਣਪ ਦਾ ਮਾਣ ਨਹੀਂ ਕਰ ਸਕਦਾ, ਜਿਵੇਂ ਜਿਵੇਂ ਪਰਮਾਤਮਾ ਸਾਨੂੰ ਜੀਵਾਂ ਨੂੰ (ਜੀਵਨ-ਰਾਹ ਉਤੇ) ਤੋਰਦਾ ਹੈ ਤਿਵੇਂ ਤਿਵੇਂ ਹੀ ਅਸੀ ਤੁਰਦੇ ਹਾਂ।੬।

ਹੇ ਅਪਾਰ ਪ੍ਰਭੂ! ਅਨੇਕਾਂ ਜੀਵ ਭਟਕਣਾ ਵਿਚ (ਪਾ ਕੇ) ਕੁਰਾਹੇ ਪਾਏ ਹੋਏ ਹਨ, ਅਨੇਕਾਂ ਜੀਵ ਤੇਰੀ ਭਗਤੀ (ਦੇ ਰੰਗ) ਵਿਚ ਰੰਗੇ ਹੋਏ ਹਨ-ਇਹ (ਸਭ) ਤੇਰਾ ਖੇਲ (ਰਚਿਆ ਹੋਇਆ) ਹੈ। ਜਿਸ ਪਾਸੇ ਤੂੰ ਜੀਵਾਂ ਨੂੰ ਲਾਇਆ ਹੋਇਆ ਹੈ ਉਹੋ ਜਿਹਾ ਫਲ ਜੀਵ ਭੋਗ ਰਹੇ ਹਨ। ਤੂੰ (ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਚਲਾਣ ਦੇ ਸਮਰੱਥ ਹੈਂ। (ਮੇਰੇ ਪਾਸ) ਜੇ ਕੋਈ ਚੀਜ਼ ਮੇਰੀ ਆਪਣੀ ਹੋਵੇ ਤਾਂ (ਮੈਂ ਇਹ ਆਖਣ ਦਾ ਫ਼ਖਰ ਕਰ ਸਕਾਂ ਕਿ) ਮੈਂ ਤੇਰੀ ਸੇਵਾ ਕਰ ਰਿਹਾ ਹਾਂ, ਪਰ ਮੇਰੀ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਤੇ ਮੇਰਾ ਸਰੀਰ ਭੀ ਤੇਰਾ ਹੀ ਦਿੱਤਾ ਹੋਇਆ ਹੈ। ਜੇ ਗੁਰੂ ਮਿਲ ਪਏ ਤਾਂ ਉਹ ਕਿਰਪਾ ਕਰਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮੈਨੂੰ (ਜ਼ਿੰਦਗੀ ਦਾ) ਆਸਰਾ ਦੇਂਦਾ ਹੈ।੭।

ਹੇ ਨਾਨਕ! ਜੋ ਮਨੁੱਖ ਸਦਾ ਉੱਚੇ ਆਤਮਕ ਮੰਡਲ ਵਿਚ ਵੱਸਦਾ ਹੈ (ਸੁਰਤਿ ਟਿਕਾਈ ਰੱਖਦਾ ਹੈ) ਉਸ ਦੇ ਅੰਦਰ ਆਤਮਕ ਗੁਣ ਪਰਗਟ ਹੁੰਦੇ ਹਨ, ਆਤਮਕ ਗੁਣਾਂ ਨਾਲ ਉਹ ਡੂੰਘੀ ਸਾਂਝ ਪਾਈ ਰੱਖਦਾ ਹੈ, ਆਤਮਕ ਗੁਣਾਂ ਵਿਚ ਹੀ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ (ਉਹੀ ਮਨੁੱਖ ਪੂਰਨ ਤਿਆਗੀ ਹੈ। ਉਸ ਦੇ ਮਨ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ, ਉਹ (ਆਪ ਨਾਮ) ਸਿਮਰਦਾ ਹੈ (ਹੋਰਨਾਂ ਨੂੰ ਸਿਮਰਨ ਲਈ) ਪ੍ਰੇਰਦਾ ਹੈ। ਉਹ ਸਦਾ ਜਗਤ-ਮੂਲ ਪ੍ਰਭੂ ਦੀ ਹੀ ਸਿਫ਼ਤਿ-ਸਾਲਾਹ ਕਰਦਾ ਹੈ। ਗੁਰੂ ਪੀਰ ਦੇ ਸ਼ਬਦ ਨੂੰ (ਹਿਰਦੇ ਵਿਚ ਟਿਕਾ ਕੇ) ਉਹ ਡੂੰਘੇ ਜਿਗਰੇ ਵਾਲਾ ਬਣ ਜਾਂਦਾ ਹੈ। ਪਰ ਗੁਰ-ਸ਼ਬਦ ਤੋਂ ਖੁੰਝ ਕੇ ਜਗਤ (ਮਾਇਆ ਦੇ ਮੋਹ ਵਿਚ) ਕਮਲਾ (ਹੋਇਆ ਫਿਰਦਾ) ਹੈ। ਉਹ ਪੂਰਨ ਤਿਆਗੀ ਮਨੁੱਖ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਚੰਗੇ ਭਾਗਾਂ ਵਾਲਾ ਬਣ ਜਾਂਦਾ ਹੈ, ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੀ ਯਾਦ ਨੂੰ ਹੀ ਆਪਣਾ ਜੀਵਨ-ਨਿਸ਼ਾਨਾ) ਮੰਨਦਾ ਹੈ।੮।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥ {ਪੰਨਾ 603-604}

ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ।

ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨।

ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩।

ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||

ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥ ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥ ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥ {ਪੰਨਾ 735}

ਅਰਥ: ਹੇ ਭਾਈ! ਮੇਰੇ ਰਾਮ ਦੇ, ਮੇਰੇ ਹਰੀ ਦੇ, ਦਾਸ (ਹਉਮੈ ਆਦਿਕ ਤੋਂ) ਨਰੋਏ ਹੋ ਗਏ ਹਨ। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਉੱਤੇ ਤੁਰ ਕੇ ਮੇਰੇ ਹਰਿ ਪ੍ਰਭੂ ਦਾ ਨਾਮ ਜਪਿਆ ਉਹਨਾਂ ਦੇ ਹਉਮੈ (ਆਦਿਕ) ਰੋਗ ਦੂਰ ਹੋ ਗਏ।੧।ਰਹਾਉ।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰਿ-ਪ੍ਰਭੂ ਆ ਵੱਸਦਾ ਹੈ, ਉਹਨਾਂ ਦੇ ਉਹ ਹਰੀ ਸਾਰੇ ਰੋਗ ਦੂਰ ਕਰ ਦੇਂਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ, ਉਹ (ਹਉਮੈ ਆਦਿਕ ਰੋਗਾਂ ਤੋਂ) ਸੁਤੰਤਰ ਹੋ ਗਏ, ਉਹਨਾਂ ਨੇ ਸਭ ਤੋਂ ਉੱਚਾ ਤੇ ਪਵਿਤ੍ਰ ਆਤਮਕ ਦਰਜਾ ਪ੍ਰਾਪਤ ਕਰ ਲਿਆ।੧।

(ਹੇ ਭਾਈ! ਪੁਰਾਣਾਂ ਦੀਆਂ ਦੱਸੀਆਂ ਸਾਖੀਆਂ ਅਨੁਸਾਰ) ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਦੇ ਕਾਰਨ (ਵੱਡੇ ਦੇਵਤੇ) ਬ੍ਰਹਮਾ, ਵਿਸ਼ਨੂੰ, ਸ਼ਿਵ (ਭੀ) ਰੋਗੀ ਹੀ ਰਹੇ, (ਕਿਉਂਕਿ ਉਹਨਾਂ ਨੇ ਭੀ) ਹਉਮੈ ਵਿਚ ਹੀ ਕਾਰ ਕੀਤੀ। ਜਿਸ ਪਰਮਾਤਮਾ ਨੇ ਉਹਨਾਂ ਨੂੰ ਪੈਦਾ ਕੀਤਾ ਸੀ, ਉਸ ਨੂੰ ਉਹ ਵਿਚਾਰੇ ਚੇਤਦੇ ਨਾਹ ਰਹੇ। ਹੇ ਭਾਈ! ਪਰਮਾਤਮਾ ਦੀ ਸੂਝ (ਤਾਂ) ਗੁਰੂ ਦੀ ਸਰਨ ਪਿਆਂ ਹੀ ਪੈਂਦੀ ਹੈ।੨।

ਹੇ ਭਾਈ! ਸਾਰਾ ਜਗਤ ਹਉਮੈ ਦੇ ਰੋਗ ਵਿਚ ਫਸਿਆ ਰਹਿੰਦਾ ਹੈ (ਤੇ, ਹਉਮੈ ਵਿਚ ਫਸੇ ਹੋਏ) ਉਹਨਾਂ ਮਨੁੱਖਾਂ ਨੂੰ ਜਨਮ ਮਰਨ ਦੇ ਗੇੜ ਦਾ ਭਾਰਾ ਦੁੱਖ ਲੱਗਾ ਰਹਿੰਦਾ ਹੈ। ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ (ਇਸ ਹਉਮੈ ਰੋਗ ਤੋਂ) ਖ਼ਲਾਸੀ ਪਾਂਦਾ ਹੈ। ਮੈਂ (ਅਜੇਹੇ) ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ।੩।

ਹੇ ਭਾਈ! ਜਿਸ ਪਰਮਾਤਮਾ ਨੇ ਇਹ ਸਾਰੀ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਆਪ ਹੀ (ਇਸ ਦੇ ਰੋਗ ਨੂੰ) ਜਾਣਦਾ ਹੈ (ਤੇ, ਦੂਰ ਕਰਦਾ ਹੈ। ਉਸ ਪਰਮਾਤਮਾ ਦਾ ਸਰੂਪ ਹੱਦ ਬੰਨੇ ਤੋਂ ਪਰੇ ਹੈ। ਹੇ ਨਾਨਕ! ਉਹ ਪਰਮਾਤਮਾ ਆਪ ਹੀ (ਆਪਣੀ ਰਚੀ ਸ੍ਰਿਸ਼ਟੀ ਨੂੰ) ਵੇਖ ਕੇ ਖ਼ੁਸ਼ ਹੁੰਦਾ ਹੈ। ਗੁਰੂ ਦੀ ਸਰਨ ਪੈ ਕੇ ਹੀ ਪਰਮਾਤਮਾ ਦੇ ਗੁਣਾਂ ਦੀ ਸੂਝ ਆਉਂਦੀ ਹੈ।੪।੩।੧੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||


*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 



No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts