*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ਬਿਲਾਵਲੁ ਮਹਲਾ ੧ ਥਿਤੀ ਘਰੁ ੧੦ ਜਤਿ ੴ ਸਤਿਗੁਰ ਪ੍ਰਸਾਦਿ ॥ ਏਕਮ ਏਕੰਕਾਰੁ ਨਿਰਾਲਾ ॥ ਅਮਰੁ ਅਜੋਨੀ ਜਾਤਿ ਨ ਜਾਲਾ ॥ ਅਗਮ ਅਗੋਚਰੁ ਰੂਪੁ ਨ ਰੇਖਿਆ ॥ ਖੋਜਤ ਖੋਜਤ ਘਟਿ ਘਟਿ ਦੇਖਿਆ ॥ ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥ ਗੁਰ ਪਰਸਾਦਿ ਪਰਮ ਪਦੁ ਪਾਈ ॥੧॥ {ਪੰਨਾ 838-839}
ਅਰਥ: ਪਰਮਾਤਮਾ ਇੱਕ ਹੈ (ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ) । ਉਸ ਦਾ ਕੋਈ ਖ਼ਾਸ ਘਰ ਨਹੀਂ, ਉਹ ਕਦੇ ਮਰਦਾ ਨਹੀਂ, ਉਹ ਜੂਨਾਂ ਵਿਚ ਨਹੀਂ ਆਉਂਦਾ, ਉਸ ਦੀ ਕੋਈ ਖ਼ਾਸ ਜਾਤਿ ਨਹੀਂ, ਉਸ ਨੂੰ (ਮਾਇਆ ਆਦਿਕ ਦਾ) ਕੋਈ ਬੰਧਨ ਨਹੀਂ (ਵਿਆਪਦਾ। ਉਹ ਇੱਕ ਪਰਮਾਤਮਾ ਅਪਹੁੰਚ ਹੈ, (ਮਨੁੱਖ ਦੇ) ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ, (ਕਿਉਂਕਿ) ਉਸ ਦੀ ਕੋਈ ਖ਼ਾਸ ਸ਼ਕਲ ਨਹੀਂ, ਕੋਈ ਖ਼ਾਸ ਨਿਸ਼ਾਨ ਨਹੀਂ। ਪਰ ਭਾਲ ਕਰਦਿਆਂ ਕਰਦਿਆਂ ਉਸ ਨੂੰ ਹਰੇਕ ਸਰੀਰ ਵਿਚ ਵੇਖ ਸਕੀਦਾ ਹੈ।
ਮੈਂ ਉਸ (ਗੁਰੂ) ਤੋਂ ਸਦਕੇ ਜਾਂਦਾ ਹਾਂ ਜਿਹੜਾ (ਹਰੇਕ ਸਰੀਰ ਵਿਚ ਪ੍ਰਭੂ ਨੂੰ) ਵੇਖ ਕੇ (ਹੋਰਨਾਂ ਨੂੰ ਭੀ) ਵਿਖਾ ਦੇਂਦਾ ਹੈ। ਗੁਰੂ ਦੀ ਕਿਰਪਾ ਨਾਲ (ਹੀ ਉਸ ਦਾ ਹਰੇਕ ਸਰੀਰ ਵਿਚ ਦਰਸਨ ਕਰਨ ਦੀ) ਉੱਚੀ ਤੋਂ ਉੱਚੀ ਪਦਵੀ ਮੈਂ ਪ੍ਰਾਪਤ ਕਰ ਸਕਦਾ ਹਾਂ।੧।
ਕਿਆ ਜਪੁ ਜਾਪਉ ਬਿਨੁ ਜਗਦੀਸੈ ॥ ਗੁਰ ਕੈ ਸਬਦਿ ਮਹਲੁ ਘਰੁ ਦੀਸੈ ॥੧॥ ਰਹਾਉ ॥ {ਪੰਨਾ 839}
ਅਰਥ: ਗੁਰੂ ਦੇ ਸ਼ਬਦ ਵਿਚ ਜੁੜ ਕੇ (ਪਰਮਾਤਮਾ ਦਾ ਸਿਮਰਨ ਕੀਤਿਆਂ ਪਰਮਾਤਮਾ ਦਾ) ਦਰ-ਘਰ ਦਿੱਸ ਸਕਦਾ ਹੈ (ਪਰਮਾਤਮਾ ਦੇ ਚਰਨਾਂ ਵਿਚ ਟਿਕ ਸਕੀਦਾ ਹੈ, ਇਸ ਵਾਸਤੇ) ਜਗਤ ਦੇ ਮਾਲਕ ਪਰਮਾਤਮਾ ਦੇ ਸਿਮਰਨ ਤੋਂ ਬਿਨਾ ਮੈਂ ਹੋਰ ਕੋਈ ਭੀ ਜਾਪ ਨਹੀਂ ਜਪਦਾ।੧।ਰਹਾਉ।
ਦੂਜੈ ਭਾਇ ਲਗੇ ਪਛੁਤਾਣੇ ॥ ਜਮ ਦਰਿ ਬਾਧੇ ਆਵਣ ਜਾਣੇ ॥ ਕਿਆ ਲੈ ਆਵਹਿ ਕਿਆ ਲੇ ਜਾਹਿ ॥ ਸਿਰਿ ਜਮਕਾਲੁ ਸਿ ਚੋਟਾ ਖਾਹਿ ॥ ਬਿਨੁ ਗੁਰ ਸਬਦ ਨ ਛੂਟਸਿ ਕੋਇ ॥ ਪਾਖੰਡਿ ਕੀਨ੍ਹ੍ਹੈ ਮੁਕਤਿ ਨ ਹੋਇ ॥੨॥ {ਪੰਨਾ 839}
ਅਰਥ: ਜਿਹੜੇ ਜੀਵ (ਪਰਮਾਤਮਾ ਨੂੰ ਵਿਸਾਰ ਕੇ) ਕਿਸੇ ਹੋਰ ਮੋਹ ਵਿਚ ਫਸੇ ਰਹਿੰਦੇ ਹਨ ਉਹ (ਆਖ਼ਰ) ਪਛੁਤਾਂਦੇ ਹਨ। ਉਹ ਜਮਰਾਜ ਦੇ ਦਰ ਤੇ ਬੱਝੇ ਰਹਿੰਦੇ ਹਨ, ਉਹਨਾਂ ਦਾ ਜਨਮ ਮਰਨ ਦਾ ਗੇੜ ਬਣਿਆ ਰਹਿੰਦਾ ਹੈ। ਜਗਤ ਵਿਚ ਖ਼ਾਲੀ-ਹੱਥ ਆਉਂਦੇ ਹਨ, ਇਥੋਂ ਖ਼ਾਲੀ-ਹੱਥ ਹੀ ਜਾਂਦੇ ਹਨ (ਭਾਵ, ਸਿਮਰਨ ਸੇਵਾ ਆਦਿਕ ਦੀ ਆਤਮਕ ਰਾਸਿ-ਪੂੰਜੀ ਤਾਂ ਇਕੱਠੀ ਨਾਹ ਕੀਤੀ, ਤੇ ਹੋਰ ਜੋੜਿਆ ਕਮਾਇਆ ਧਨ-ਪਦਾਰਥ ਜਗਤ ਵਿਚ ਹੀ ਰਹਿ ਗਿਆ। ਉਹਨਾਂ ਦੇ ਸਿਰ ਉਤੇ ਆਤਮਕ ਮੌਤ (ਹਰ ਵੇਲੇ ਖੜੀ ਰਹਿੰਦੀ ਹੈ) ਤੇ ਉਹ (ਨਿੱਤ ਇਸ ਆਤਮਕ ਮੌਤ ਦੀਆਂ) ਸੱਟਾਂ ਸਹਾਰਦੇ ਰਹਿੰਦੇ ਹਨ।
ਗੁਰੂ ਦੇ ਸ਼ਬਦ ਤੋਂ ਬਿਨਾ ਕੋਈ ਮਨੁੱਖ ਆਤਮਕ ਮੌਤ ਤੋਂ ਬਚ ਨਹੀਂ ਸਕਦਾ। ਪਖੰਡ ਕੀਤਿਆਂ (ਬਾਹਰੋਂ ਧਾਰਮਿਕ ਭੇਖ ਬਣਾਇਆਂ) ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲ ਸਕਦੀ।੨।
ਆਪੇ ਸਚੁ ਕੀਆ ਕਰ ਜੋੜਿ ॥ ਅੰਡਜ ਫੋੜਿ ਜੋੜਿ ਵਿਛੋੜਿ ॥ ਧਰਤਿ ਅਕਾਸੁ ਕੀਏ ਬੈਸਣ ਕਉ ਥਾਉ ॥ ਰਾਤਿ ਦਿਨੰਤੁ ਕੀਏ ਭਉ ਭਾਉ ॥ ਜਿਨਿ ਕੀਏ ਕਰਿ ਵੇਖਣਹਾਰਾ ॥ ਅਵਰੁ ਨ ਦੂਜਾ ਸਿਰਜਣਹਾਰਾ ॥੩॥ {ਪੰਨਾ 839}
ਅਰਥ: ਹੇ ਭਾਈ! ਪਰਮਾਤਮਾ) ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ, (ਇਹ ਬ੍ਰਹਮਾਂਡ ਉਸ ਸਦਾ-ਥਿਰ ਪ੍ਰਭੂ ਨੇ) ਹੁਕਮ ਕਰ ਕੇ (ਆਪ ਹੀ) ਪੈਦਾ ਕੀਤਾ ਹੈ। ਇਸ ਬ੍ਰਹਮਾਂਡ ਨੂੰ ਨਾਸ ਕਰ ਕੇ, (ਫਿਰ) ਪੈਦਾ ਕਰ ਕੇ, (ਫਿਰ) ਨਾਸ ਕਰ ਕੇ (ਫਿਰ ਆਪ ਹੀ ਪੈਦਾ ਕਰ ਦੇਂਦਾ ਹੈ) ।
ਹੇ ਭਾਈ! ਇਹ) ਧਰਤੀ (ਅਤੇ) ਆਕਾਸ਼ (ਪਰਮਾਤਮਾ ਨੇ ਜੀਵਾਂ ਦੇ) ਵੱਸਣ ਵਾਸਤੇ ਥਾਂ ਬਣਾਈ ਹੈ। (ਪਰਮਾਤਮਾ ਨੇ ਆਪ ਹੀ) ਦਿਨ ਅਤੇ ਰਾਤ ਬਣਾਏ ਹਨ, (ਜੀਵਾਂ ਦੇ ਅੰਦਰ) ਡਰ ਅਤੇ ਪਿਆਰ (ਭੀ ਪਰਮਾਤਮਾ ਨੇ ਆਪ ਹੀ ਪੈਦਾ ਕੀਤੇ ਹਨ) ।
ਹੇ ਭਾਈ! ਜਿਸ (ਪਰਮਾਤਮਾ) ਨੇ (ਸਾਰੇ ਜੀਵ) ਪੈਦਾ ਕੀਤੇ ਹਨ, (ਇਹਨਾਂ ਨੂੰ) ਪੈਦਾ ਕਰ ਕੇ (ਆਪ ਹੀ ਇਹਨਾਂ ਦੀ) ਸੰਭਾਲ ਕਰਨ ਵਾਲਾ ਹੈ। ਹੇ ਭਾਈ! ਪਰਮਾਤਮਾ ਤੋਂ ਬਿਨਾ) ਕੋਈ ਹੋਰ ਦੂਜਾ (ਇਸ ਬ੍ਰਹਮਾਂਡ ਨੂੰ) ਪੈਦਾ ਕਰਨ ਵਾਲਾ ਨਹੀਂ ਹੈ।੩।
ਤ੍ਰਿਤੀਆ ਬ੍ਰਹਮਾ ਬਿਸਨੁ ਮਹੇਸਾ ॥ ਦੇਵੀ ਦੇਵ ਉਪਾਏ ਵੇਸਾ ॥ ਜੋਤੀ ਜਾਤੀ ਗਣਤ ਨ ਆਵੈ ॥ ਜਿਨਿ ਸਾਜੀ ਸੋ ਕੀਮਤਿ ਪਾਵੈ ॥ ਕੀਮਤਿ ਪਾਇ ਰਹਿਆ ਭਰਪੂਰਿ ॥ ਕਿਸੁ ਨੇੜੈ ਕਿਸੁ ਆਖਾ ਦੂਰਿ ॥੪॥ {ਪੰਨਾ 839}
ਅਰਥ: ਪਰਮਾਤਮਾ ਨੇ ਹੀ ਬ੍ਰਹਮਾ ਵਿਸ਼ਨੂ ਤੇ ਸ਼ਿਵ ਪੈਦਾ ਕੀਤੇ, ਪਰਮਾਤਮਾ ਨੇ ਹੀ ਦੇਵੀਆਂ ਦੇਵਤੇ ਆਦਿਕ ਅਨੇਕਾਂ ਹਸਤੀਆਂ ਪੈਦਾ ਕੀਤੀਆਂ। ਦੁਨੀਆ ਨੂੰ ਚਾਨਣ ਦੇਣ ਵਾਲੀਆਂ ਇਤਨੀਆਂ ਹਸਤੀਆਂ ਉਸ ਨੇ ਪੈਦਾ ਕੀਤੀਆਂ ਹਨ ਕਿ ਉਹਨਾਂ ਦੀ ਗਿਣਤੀ ਨਹੀਂ ਹੋ ਸਕਦੀ।
ਜਿਸ ਪਰਮਾਤਮਾ ਨੇ (ਇਹ ਸਾਰੀ ਸ੍ਰਿਸ਼ਟੀ) ਪੈਦਾ ਕੀਤੀ ਹੈ ਉਹ (ਹੀ) ਇਸ ਦੀ ਕਦਰ ਜਾਣਦਾ ਹੈ (ਭਾਵ, ਇਸ ਨਾਲ ਪਿਆਰ ਕਰਦਾ ਹੈ, ਤੇ) ਇਸ ਵਿਚ ਹਰ ਥਾਂ ਮੌਜੂਦ (ਇਸ ਦੀ ਸੰਭਾਲ ਕਰਦਾ) ਹੈ। ਮੈਂ ਕੀਹ ਦੱਸਾਂ ਕਿ ਕਿਸ ਤੋਂ ਉਹ ਪਰਮਾਤਮਾ ਨੇੜੇ ਹੈ ਤੇ ਕਿਸ ਤੋਂ ਦੂਰ ਹੈ? (ਭਾਵ, ਪਰਮਾਤਮਾ ਨਾਹ ਕਿਸੇ ਤੋਂ ਨੇੜੇ ਤੇ ਨਾਹ ਕਿਸੇ ਤੋਂ ਦੂਰ ਹੈ, ਹਰੇਕ ਵਿਚ ਇਕ-ਸਮਾਨ ਵਿਆਪਕ ਹੈ) ।੪।
ਚਉਥਿ ਉਪਾਏ ਚਾਰੇ ਬੇਦਾ ॥ ਖਾਣੀ ਚਾਰੇ ਬਾਣੀ ਭੇਦਾ ॥ ਅਸਟ ਦਸਾ ਖਟੁ ਤੀਨਿ ਉਪਾਏ ॥ ਸੋ ਬੂਝੈ ਜਿਸੁ ਆਪਿ ਬੁਝਾਏ ॥ ਤੀਨਿ ਸਮਾਵੈ ਚਉਥੈ ਵਾਸਾ ॥ ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥੫॥ {ਪੰਨਾ 839}
ਅਰਥ: ਪਰਮਾਤਮਾ ਨੇ ਆਪ ਹੀ ਚਾਰ ਵੇਦ ਪੈਦਾ ਕੀਤੇ ਹਨ, ਆਪ ਹੀ (ਜਗਤ-ਉਤਪੱਤੀ ਦੀਆਂ) ਚਾਰ ਖਾਣਾਂ ਪੈਦਾ ਕੀਤੀਆਂ ਹਨ ਤੇ ਆਪ ਹੀ ਜੀਵਾਂ ਦੀਆਂ ਵਖ ਵਖ ਬੋਲੀਆਂ ਬਣਾ ਦਿੱਤੀਆਂ ਹਨ। ਅਕਾਲ ਪੁਰਖ ਨੇ ਆਪ ਹੀ ਅਠਾਰਾਂ ਪੁਰਾਣ ਛੇ ਸ਼ਾਸਤ੍ਰ ਤੇ (ਮਾਇਆ ਦੇ) ਤਿੰਨ (ਗੁਣ) ਪੈਦਾ ਕੀਤੇ ਹਨ। ਇਸ ਭੇਤ ਨੂੰ ਉਹ ਮਨੁੱਖ ਸਮਝਦਾ ਹੈ ਜਿਸ ਨੂੰ ਪਰਮਾਤਮਾ ਆਪ ਸੂਝ ਬਖ਼ਸ਼ੇ।
ਨਾਨਕ ਬੇਨਤੀ ਕਰਦਾ ਹੈ-ਮੈਂ ਉਸ ਮਨੁੱਖ ਦਾ ਦਾਸ ਹਾਂ ਜੋ ਮਾਇਆ ਦੇ ਤਿੰਨ ਗੁਣਾਂ ਦਾ ਪ੍ਰਭਾਵ ਮੁਕਾ ਕੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ।੫।
ਪੰਚਮੀ ਪੰਚ ਭੂਤ ਬੇਤਾਲਾ ॥ ਆਪਿ ਅਗੋਚਰੁ ਪੁਰਖੁ ਨਿਰਾਲਾ ॥ ਇਕਿ ਭ੍ਰਮਿ ਭੂਖੇ ਮੋਹ ਪਿਆਸੇ ॥ ਇਕਿ ਰਸੁ ਚਾਖਿ ਸਬਦਿ ਤ੍ਰਿਪਤਾਸੇ ॥ ਇਕਿ ਰੰਗਿ ਰਾਤੇ ਇਕਿ ਮਰਿ ਧੂਰਿ ॥ ਇਕਿ ਦਰਿ ਘਰਿ ਸਾਚੈ ਦੇਖਿ ਹਦੂਰਿ ॥੬॥ {ਪੰਨਾ 839}
ਅਰਥ: ਸਰਬ-ਵਿਆਪਕ (-ਪੁਰਖ) ਪਰਮਾਤਮਾ ਆਪ ਤਾਂ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ ਤੇ ਨਿਰਲੇਪ ਹੈ, ਪਰ ਉਸ ਦੇ ਪੈਦਾ ਕੀਤੇ ਹੋਏ ਜਿਹੜੇ ਜੀਵ ਪੰਜ ਤੱਤਾਂ ਵਿਚ ਹੀ ਪਰਵਿਰਤ ਹਨ ਉਹ ਜੀਵਨ-ਜਾਚ ਤੋਂ ਖੁੰਝੇ ਹੋਏ ਹਨ। (ਅਜਿਹੇ) ਅਨੇਕਾਂ ਜੀਵ ਭਟਕਣਾ ਦੇ ਕਾਰਨ ਤ੍ਰਿਸ਼ਨਾ-ਅਧੀਨ ਹਨ, ਮਾਇਆ ਦੇ ਮੋਹ ਵਿਚ ਫਸੇ ਹੋਏ ਹਨ। ਪਰ ਕਈ ਐਸੇ (ਭਾਗਾਂ ਵਾਲੇ) ਹਨ ਜੋ (ਪਰਮਾਤਮਾ ਦੇ ਨਾਮ ਦਾ) ਸੁਆਦ ਚੱਖ ਕੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਮਾਇਆ ਵਲੋਂ ਰੱਜੇ ਹੋਏ ਹਨ, ਤੇ ਪਰਮਾਤਮਾ ਦੇ ਨਾਮ ਦੇ ਰੰਗ ਵਿਚ ਰੰਗੇ ਹੋਏ ਹਨ। ਪਰ ਇਕ ਐਸੇ ਹਨ ਜੋ ਆਤਮਕ ਮੌਤ ਸਹੇੜ ਕੇ ਮਿੱਟੀ ਹੋਏ ਪਏ ਹਨ (ਜੀਵਨ ਉੱਕਾ ਹੀ ਗਵਾ ਚੁਕੇ ਹਨ) । ਇਕ ਐਸੇ ਹਨ ਜੋ ਪ੍ਰਭੂ ਨੂੰ ਆਪਣੇ ਅੰਗ-ਸੰਗ ਵੇਖ ਕੇ ਉਸ ਸਦਾ-ਥਿਰ ਪ੍ਰਭੂ ਦੇ ਦਰ ਤੇ ਟਿਕੇ ਰਹਿੰਦੇ ਹਨ ਉਸ ਦੇ ਚਰਨਾਂ ਵਿਚ ਜੁੜੇ ਰਹਿੰਦੇ ਹਨ।੬।
ਝੂਠੇ ਕਉ ਨਾਹੀ ਪਤਿ ਨਾਉ ॥ ਕਬਹੁ ਨ ਸੂਚਾ ਕਾਲਾ ਕਾਉ ॥ ਪਿੰਜਰਿ ਪੰਖੀ ਬੰਧਿਆ ਕੋਇ ॥ ਛੇਰੀਂ ਭਰਮੈ ਮੁਕਤਿ ਨ ਹੋਇ ॥ ਤਉ ਛੂਟੈ ਜਾ ਖਸਮੁ ਛਡਾਏ ॥ ਗੁਰਮਤਿ ਮੇਲੇ ਭਗਤਿ ਦ੍ਰਿੜਾਏ ॥੭॥ {ਪੰਨਾ 839}
ਅਰਥ: ਜਿਹੜਾ ਮਨੁੱਖ ਦੁਨੀਆ ਦੇ ਪਦਾਰਥਾਂ ਦਾ ਹੀ ਪ੍ਰੇਮੀ ਬਣਿਆ ਰਹਿੰਦਾ ਹੈ, ਉਸ ਨੂੰ (ਲੋਕ ਪਰਲੋਕ ਵਿਚ ਕਿਤੇ ਭੀ) ਇੱਜ਼ਤ-ਆਦਰ ਨਸੀਬ ਨਹੀਂ ਹੁੰਦਾ। ਜਿਸ ਮਨੁੱਖ ਦਾ ਮਨ ਵਿਕਾਰਾਂ ਨਾਲ ਕਾਂ ਵਾਂਗ ਕਾਲਾ ਹੋ ਜਾਏ ਉਹ (ਮਾਇਆ ਵਿਚ ਫਸਿਆ ਰਹਿ ਕੇ) ਕਦੇ ਭੀ ਪਵਿੱਤ੍ਰ ਨਹੀਂ ਹੋ ਸਕਦਾ।
ਕੋਈ ਪੰਛੀ ਪਿੰਜਰੇ ਵਿਚ ਕੈਦ ਹੋ ਜਾਏ, ਉਹ ਪਿੰਜਰੇ ਦੀਆਂ ਵਿਰਲਾਂ ਵਿਚ (ਬੇਸ਼ੱਕ) ਪਿਆ ਭਟਕੇ, (ਇਸ ਤਰ੍ਹਾਂ ਪਿੰਜਰੇ ਦੀ) ਕੈਦ ਵਿਚੋਂ ਨਿਕਲ ਨਹੀਂ ਸਕਦਾ, ਤਦੋਂ ਹੀ ਪਿੰਜਰੇ ਵਿਚੋਂ ਆਜ਼ਾਦ ਹੋਵੇਗਾ ਜੇ ਉਸ ਦਾ ਮਾਲਕ ਉਸ ਨੂੰ ਆਜ਼ਾਦੀ ਦੇਵੇ (ਤਿਵੇਂ ਹੀ ਮਾਇਆ ਦੇ ਮੋਹ ਵਿਚ ਕੈਦ ਹੋਏ ਜੀਵ ਨੂੰ ਮਾਲਕ-ਪ੍ਰਭੂ ਆਪ ਹੀ ਖ਼ਲਾਸੀ ਦੇਂਦਾ ਹੈ) । ਪ੍ਰਭੂ ਉਸ ਨੂੰ ਗੁਰੂ ਦੀ ਮਤਿ ਵਿਚ ਜੋੜਦਾ ਹੈ, ਆਪਣੀ ਭਗਤੀ ਉਸ ਦੇ ਹਿਰਦੇ ਵਿਚ ਪੱਕੀ ਕਰ ਦੇਂਦਾ ਹੈ।੭।
ਖਸਟੀ ਖਟੁ ਦਰਸਨ ਪ੍ਰਭ ਸਾਜੇ ॥ ਅਨਹਦ ਸਬਦੁ ਨਿਰਾਲਾ ਵਾਜੇ ॥ ਜੇ ਪ੍ਰਭ ਭਾਵੈ ਤਾ ਮਹਲਿ ਬੁਲਾਵੈ ॥ ਸਬਦੇ ਭੇਦੇ ਤਉ ਪਤਿ ਪਾਵੈ ॥ ਕਰਿ ਕਰਿ ਵੇਸ ਖਪਹਿ ਜਲਿ ਜਾਵਹਿ ॥ ਸਾਚੈ ਸਾਚੇ ਸਾਚਿ ਸਮਾਵਹਿ ॥੮॥ {ਪੰਨਾ 839}
ਅਰਥ: ਪ੍ਰਭੂ ਨੂੰ ਮਿਲਣ ਵਾਸਤੇ (ਜੋਗੀ ਸੰਨਿਆਸੀ ਆਦਿਕ) ਛੇ ਭੇਖ ਬਣਾਏ ਗਏ, ਪਰ ਇਕ-ਰਸ ਸਿਫ਼ਤਿ-ਸਾਲਾਹ ਦਾ ਸ਼ਬਦ (-ਵਾਜਾ ਇਹਨਾਂ ਭੇਖਾਂ ਤੋਂ) ਵੱਖਰਾ ਹੀ ਵੱਜਦਾ ਹੈ (ਪ੍ਰਭਾਵ ਪਾਂਦਾ ਹੈ) । ਜੇ ਪ੍ਰਭੂ ਨੂੰ (ਕੋਈ ਵਡ-ਭਾਗੀ) ਚੰਗਾ ਲੱਗ ਪਏ, ਤਾਂ ਉਸ ਨੂੰ ਪ੍ਰਭੂ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ। ਜਦੋਂ ਕੋਈ ਮਨੁੱਖ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ (ਆਪਣੇ ਮਨ ਨੂੰ ਪ੍ਰਭੂ ਦੀ ਯਾਦ ਵਿਚ) ਪ੍ਰੋ ਲਏ, ਤਦੋਂ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਇੱਜ਼ਤ ਪਾਂਦਾ ਹੈ।
ਜਿਹੜੇ ਮਨੁੱਖ ਸਦਾ-ਥਿਰ ਪ੍ਰਭੂ-ਨਾਮ ਦੇ ਸਿਮਰਨ ਦੀ ਰਾਹੀਂ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦੇ ਹਨ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਪਰ (ਭੇਖੀ ਸਾਧ) ਧਾਰਮਿਕ ਭੇਖ ਕਰ ਕਰ ਕੇ ਹੀ ਖਪਦੇ ਹਨ ਤੇ (ਤ੍ਰਿਸ਼ਨਾ-ਅੱਗ ਵਿਚ) ਸੜਦੇ ਰਹਿੰਦੇ ਹਨ।੮।
ਸਪਤਮੀ ਸਤੁ ਸੰਤੋਖੁ ਸਰੀਰਿ ॥ ਸਾਤ ਸਮੁੰਦ ਭਰੇ ਨਿਰਮਲ ਨੀਰਿ ॥ ਮਜਨੁ ਸੀਲੁ ਸਚੁ ਰਿਦੈ ਵੀਚਾਰਿ ॥ ਗੁਰ ਕੈ ਸਬਦਿ ਪਾਵੈ ਸਭਿ ਪਾਰਿ ॥ ਮਨਿ ਸਾਚਾ ਮੁਖਿ ਸਾਚਉ ਭਾਇ ॥ ਸਚੁ ਨੀਸਾਣੈ ਠਾਕ ਨ ਪਾਇ ॥੯॥ {ਪੰਨਾ 839}
ਅਰਥ: ਜਿਸ ਮਨੁੱਖ ਦੇ ਅੰਦਰ ਦੂਜਿਆਂ ਦੀ ਸੇਵਾ ਤੇ ਸੰਤੋਖ (ਪਲ੍ਹਰਦੇ) ਹਨ, ਜਿਸ ਮਨੁੱਖ ਦੇ ਪੰਜੇ ਗਿਆਨ-ਇੰਦ੍ਰੇ, ਮਨ ਅਤੇ ਬੁੱਧੀ ਪਰਮਾਤਮਾ ਦੇ ਪਵਿੱਤ੍ਰ ਨਾਮ-ਜਲ ਨਾਲ ਭਰਪੂਰ ਹੋ ਜਾਂਦੇ ਹਨ, ਜੋ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾ ਕੇ (ਅੰਤਰ ਆਤਮੇ) ਪਵਿਤ੍ਰ-ਆਚਰਨ-ਰੂਪ ਇਸ਼ਨਾਨ ਕਰਦਾ ਰਹਿੰਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਸਾਰਿਆਂ ਨੂੰ (ਭਾਵ, ਪੰਜੇ ਗਿਆਨ-ਇੰਦ੍ਰਿਆਂ, ਮਨ ਤੇ ਬੁੱਧੀ ਨੂੰ ਵਿਕਾਰਾਂ ਦੇ ਪ੍ਰਭਾਵ ਤੋਂ) ਪਾਰ ਲੰਘਾ ਲੈਂਦਾ ਹੈ।
ਜਿਸ ਮਨੁੱਖ ਦੇ ਮਨ ਵਿਚ ਸਦਾ-ਥਿਰ ਪ੍ਰਭੂ ਵੱਸਦਾ ਹੈ, ਜਿਸ ਮਨੁੱਖ ਦੀ ਜੀਭ ਉਤੇ ਸਦਾ-ਥਿਰ ਪ੍ਰਭੂ ਹੀ ਵੱਸਦਾ ਹੈ, ਜੋ ਸਦਾ ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦਾ ਹੈ, ਸਦਾ-ਥਿਰ ਨਾਮ ਉਸ ਦੇ ਪਾਸ (ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਸ ਰਾਹਦਾਰੀ ਦੇ ਕਾਰਨ (ਉਸ ਦੇ ਰਾਹ ਵਿਚ ਵਿਕਾਰ ਆਦਿਕਾਂ ਦੀ ਕੋਈ) ਰੋਕ ਨਹੀਂ ਪੈਂਦੀ।੯।
ਅਸਟਮੀ ਅਸਟ ਸਿਧਿ ਬੁਧਿ ਸਾਧੈ ॥ ਸਚੁ ਨਿਹਕੇਵਲੁ ਕਰਮਿ ਅਰਾਧੈ ॥ ਪਉਣ ਪਾਣੀ ਅਗਨੀ ਬਿਸਰਾਉ ॥ ਤਹੀ ਨਿਰੰਜਨੁ ਸਾਚੋ ਨਾਉ ॥ ਤਿਸੁ ਮਹਿ ਮਨੂਆ ਰਹਿਆ ਲਿਵ ਲਾਇ ॥ ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥੧੦॥ {ਪੰਨਾ 839}
ਅਰਥ: ਜਿਹੜਾ ਮਨੁੱਖ (ਜੋਗੀਆਂ ਵਾਲੀਆਂ) ਅੱਠ ਸਿੱਧੀਆਂ ਹਾਸਲ ਕਰਨ ਦੀ ਤਾਂਘ ਰੱਖਣ ਵਾਲੀ ਬੁੱਧੀ ਨੂੰ ਆਪਣੇ ਕਾਬੂ ਵਿਚ ਰੱਖਦਾ ਹੈ (ਭਾਵ, ਜੋ ਮਨੁੱਖ ਸਿੱਧੀਆਂ ਪ੍ਰਾਪਤ ਕਰਨ ਦੀ ਲਾਲਸਾ ਤੋਂ ਉਤਾਂਹ ਰਹਿੰਦਾ ਹੈ) , ਜੋ ਪਵਿਤ੍ਰ-ਸਰੂਪ ਸਦਾ-ਥਿਰ ਪ੍ਰਭੂ ਨੂੰ ਉਸ ਦੀ ਮਿਹਰ ਨਾਲ (ਸਦਾ) ਸਿਮਰਦਾ ਹੈ, ਜਿਸ ਦੇ ਹਿਰਦੇ ਵਿਚ ਰਜੋ ਸਤੋ ਅਤੇ ਤਮੋ ਗੁਣ ਦਾ ਅਭਾਵ ਰਹਿੰਦਾ ਹੈ, ਉਸੇ ਹਿਰਦੇ ਵਿਚ ਨਿਰਲੇਪ ਪਰਮਾਤਮਾ ਵੱਸਦਾ ਹੈ, ਸਦਾ-ਥਿਰ ਪ੍ਰਭੂ-ਨਾਮ ਵੱਸਦਾ ਹੈ।
ਜਿਸ ਮਨੁੱਖ ਦਾ ਮਨ ਉਸ ਅਕਾਲ ਪੁਰਖ ਵਿਚ ਸਦਾ ਲੀਨ ਰਹਿੰਦਾ ਹੈ, ਨਾਨਕ ਆਖਦਾ ਹੈ, ਉਸ ਨੂੰ ਆਤਮਕ ਮੌਤ ਨਹੀਂ ਖਾਂਦੀ (ਆਤਮਕ ਮੌਤ ਉਸ ਦੇ ਆਤਮਕ ਜੀਵਨ ਨੂੰ ਤਬਾਹ ਨਹੀਂ ਕਰਦੀ) ।੧੦।
ਨਾਉ ਨਉਮੀ ਨਵੇ ਨਾਥ ਨਵ ਖੰਡਾ ॥ ਘਟਿ ਘਟਿ ਨਾਥੁ ਮਹਾ ਬਲਵੰਡਾ ॥ ਆਈ ਪੂਤਾ ਇਹੁ ਜਗੁ ਸਾਰਾ ॥ ਪ੍ਰਭ ਆਦੇਸੁ ਆਦਿ ਰਖਵਾਰਾ ॥ ਆਦਿ ਜੁਗਾਦੀ ਹੈ ਭੀ ਹੋਗੁ ॥ ਓਹੁ ਅਪਰੰਪਰੁ ਕਰਣੈ ਜੋਗੁ ॥੧੧॥ {ਪੰਨਾ 839-840}
ਅਰਥ: (ਅਸਲ) ਨਾਥ (ਉਹ ਪ੍ਰਭੂ ਹੈ ਜੋ) ਹਰੇਕ ਸਰੀਰ ਵਿਚ ਵਿਆਪਕ ਹੈ, ਜੋ ਮਹਾ ਬਲੀ ਹੈ, ਜੋਗੀਆਂ ਦੇ ਨੌ ਹੀ ਨਾਥ ਤੇ ਧਰਤੀ ਦੇ ਸਾਰੇ ਜੀਵ ਜਿਸ ਦਾ ਨਾਮ ਜਪਦੇ ਹਨ।
(ਉਹ ਨਾਥ-ਪ੍ਰਭੂ ਸਾਰੇ ਜਗਤ ਦੀ ਮਾਂ ਹੈ) ਇਹ ਸਾਰਾ ਜਗਤ ਉਸ ਮਾਂ (-ਨਾਥ-ਪ੍ਰਭੂ) ਦਾ ਪੁੱਤਰ ਹੈ (ਪੈਦਾ ਕੀਤਾ ਹੋਇਆ ਹੈ) । ਉਸ ਪ੍ਰਭੂ ਨੂੰ ਹੀ ਨਮਸਕਾਰ ਕਰਨੀ ਚਾਹੀਦੀ ਹੈ, ਉਹ ਸਭ ਦਾ ਮੁੱਢ ਹੈ, ਸਭ ਦਾ ਰਾਖਾ ਹੈ। ਉਹ ਪ੍ਰਭੂ ਮੁੱਢ ਤੋਂ ਹੈ, ਜੁਗਾਂ ਦੇ ਸ਼ੁਰੂ ਤੋਂ ਹੀ ਹੈ, ਹੁਣ ਭੀ ਹੈ ਤੇ ਸਦਾ ਲਈ ਮੌਜੂਦ ਰਹੇਗਾ। ਉਹ ਪ੍ਰਭੂ-ਨਾਥ ਪਰੇ ਤੋਂ ਪਰੇ ਹੈ (ਉਸ ਦਾ ਪਾਰ ਨਹੀਂ ਪਾਇਆ ਜਾ ਸਕਦਾ) ਉਹ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈ।੧੧।
ਦਸਮੀ ਨਾਮੁ ਦਾਨੁ ਇਸਨਾਨੁ ॥ ਅਨਦਿਨੁ ਮਜਨੁ ਸਚਾ ਗੁਣ ਗਿਆਨੁ ॥ ਸਚਿ ਮੈਲੁ ਨ ਲਾਗੈ ਭ੍ਰਮੁ ਭਉ ਭਾਗੈ ॥ ਬਿਲਮੁ ਨ ਤੂਟਸਿ ਕਾਚੈ ਤਾਗੈ ॥ ਜਿਉ ਤਾਗਾ ਜਗੁ ਏਵੈ ਜਾਣਹੁ ॥ ਅਸਥਿਰੁ ਚੀਤੁ ਸਾਚਿ ਰੰਗੁ ਮਾਣਹੁ ॥੧੨॥ {ਪੰਨਾ 840}
ਅਰਥ: ਪਰਮਾਤਮਾ ਦਾ ਨਾਮ ਜਪਣਾ ਹੀ ਦਸਵੀਂ ਥਿਤ ਤੇ ਦਾਨ ਕਰਨਾ ਤੇ ਇਸ਼ਨਾਨ ਕਰਨਾ ਹੈ। ਪ੍ਰਭੂ ਦੇ ਗੁਣਾਂ ਨਾਲ ਡੂੰਘੀ ਸਾਂਝ ਹੀ ਸਦਾ-ਥਿਰ ਰਹਿਣ ਵਾਲਾ ਨਿੱਤ ਦਾ ਤੀਰਥ-ਇਸ਼ਨਾਨ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ (ਮਨ ਨੂੰ ਵਿਕਾਰਾਂ ਦੀ) ਮੈਲ ਨਹੀਂ ਲੱਗਦੀ, ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ, ਮਨ ਦਾ ਸਹਿਮ ਮੁੱਕ ਜਾਂਦਾ ਹੈ (ਇਉਂ ਤੁਰਤ ਮੁੱਕਦਾ ਹੈ, ਜਿਵੇਂ) ਕੱਚੇ ਧਾਗੇ ਨੂੰ ਟੁੱਟਦਿਆਂ ਚਿਰ ਨਹੀਂ ਲੱਗਦਾ।
(ਹੇ ਭਾਈ!) ਜਗਤ (ਦੇ ਸੰਬੰਧ) ਨੂੰ ਇਉਂ ਹੀ ਸਮਝੋ ਜਿਵੇਂ ਕੱਚਾ ਧਾਗਾ ਹੈ; ਆਪਣੇ ਮਨ ਨੂੰ ਸਦਾ-ਥਿਰ ਪ੍ਰਭੂ-ਨਾਮ ਵਿਚ ਟਿਕਾ ਕੇ ਰੱਖੋ, ਅਤੇ ਆਤਮਕ ਆਨੰਦ ਮਾਣੋ।੧੨।
ਏਕਾਦਸੀ ਇਕੁ ਰਿਦੈ ਵਸਾਵੈ ॥ ਹਿੰਸਾ ਮਮਤਾ ਮੋਹੁ ਚੁਕਾਵੈ ॥ ਫਲੁ ਪਾਵੈ ਬ੍ਰਤੁ ਆਤਮ ਚੀਨੈ ॥ ਪਾਖੰਡਿ ਰਾਚਿ ਤਤੁ ਨਹੀ ਬੀਨੈ ॥ ਨਿਰਮਲੁ ਨਿਰਾਹਾਰੁ ਨਿਹਕੇਵਲੁ ॥ ਸੂਚੈ ਸਾਚੇ ਨਾ ਲਾਗੈ ਮਲੁ ॥੧੩॥ {ਪੰਨਾ 840}
ਅਰਥ: ਜਿਹੜਾ ਮਨੁੱਖ ਇਕ (ਪਰਮਾਤਮਾ) ਨੂੰ (ਆਪਣੇ) ਹਿਰਦੇ ਵਿਚ ਵਸਾਂਦਾ ਹੈ, (ਉਹ ਮਨੁੱਖ ਆਪਣੇ ਅੰਦਰੋਂ) ਨਿਰਦਇਤਾ, ਮਾਇਆ ਦੀ ਅਪਣੱਤ ਅਤੇ ਮਾਇਆ ਦਾ ਮੋਹ ਦੂਰ ਕਰ ਲੈਂਦਾ ਹੈ। (ਜਿਹੜਾ ਮਨੁੱਖ ਹਿੰਸਾ ਮੋਹ ਆਦਿਕ ਤੋਂ ਬਚੇ ਰਹਿਣ ਵਾਲਾ ਇਹ) ਵਰਤ (ਰੱਖਦਾ ਹੈ, ਉਹ ਇਸ ਵਰਤ ਦਾ ਇਹ) ਫਲ ਪ੍ਰਾਪਤ ਕਰਦਾ ਹੈ ਕਿ (ਸਦਾ) ਆਪਣੇ ਆਤਮਕ ਜੀਵਨ ਨੂੰ ਪਰਖਦਾ ਰਹਿੰਦਾ ਹੈ। ਪਰ ਵਿਖਾਵੇ (ਦੇ ਵਰਤ) ਵਿਚ ਪਤੀਜ ਕੇ ਮਨੁੱਖ (ਸਾਰੇ ਜਗਤ ਦੇ) ਮੂਲ (ਪਰਮਾਤਮਾ ਨੂੰ) ਨਹੀਂ ਵੇਖ ਸਕਦਾ।
ਹੇ ਭਾਈ! ਪਰਮਾਤਮਾ ਨੂੰ ਵਿਕਾਰਾਂ ਦੀ ਮੈਲ ਨਹੀਂ ਲੱਗਦੀ, ਪਰਮਾਤਮਾ ਨੂੰ ਕਿਸੇ ਖ਼ੁਰਾਕ ਦੀ ਲੋੜ ਨਹੀਂ (ਉਹ ਹਰ ਵੇਲੇ ਹੀ ਬ੍ਰਤ-ਧਾਰੀ ਹੈ) , ਪਰਮਾਤਮਾ ਸੁੱਧ-ਸਰੂਪ ਹੈ, (ਜਿਹੜੇ ਮਨੁੱਖ ਉਸ) ਪਵਿੱਤਰ ਪ੍ਰਭੂ ਵਿਚ (ਜੁੜ ਕੇ) ਉਸ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦੇ ਹਨ, ਉਹਨਾਂ ਨੂੰ (ਵੀ ਵਿਕਾਰਾਂ ਦੀ) ਮੈਲ ਨਹੀਂ ਲੱਗਦੀ।੧੩।
ਜਹ ਦੇਖਉ ਤਹ ਏਕੋ ਏਕਾ ॥ ਹੋਰਿ ਜੀਅ ਉਪਾਏ ਵੇਕੋ ਵੇਕਾ ॥ ਫਲੋਹਾਰ ਕੀਏ ਫਲੁ ਜਾਇ ॥ ਰਸ ਕਸ ਖਾਏ ਸਾਦੁ ਗਵਾਇ ॥ ਕੂੜੈ ਲਾਲਚਿ ਲਪਟੈ ਲਪਟਾਇ ॥ ਛੂਟੈ ਗੁਰਮੁਖਿ ਸਾਚੁ ਕਮਾਇ ॥੧੪॥ {ਪੰਨਾ 840}
ਅਰਥ: ਮੈਂ ਜਿਧਰ ਵੇਖਦਾ ਹਾਂ, ਉਧਰ ਇਕ ਪਰਮਾਤਮਾ ਹੀ ਪਰਮਾਤਮਾ ਦਿੱਸਦਾ ਹੈ। (ਉਸ ਨੇ) ਭਾਂਤ ਭਾਂਤ ਦੇ ਇਹ ਸਾਰੇ ਜੀਵ ਪੈਦਾ ਕੀਤੇ ਹੋਏ ਹਨ (ਜੋ ਵਰਤ ਆਦਿਕ ਕਈ ਭਰਮਾਂ ਵਿਚ ਪਏ ਰਹਿੰਦੇ ਹਨ) ।
ਹੇ ਭਾਈ! ਏਕਾਦਸੀ ਵਾਲੇ ਦਿਨ ਅੰਨ ਛੱਡ ਕੇ) ਨਿਰੇ ਫਲ ਖਾਧਿਆਂ (ਵਰਤ ਦਾ ਅਸਲ) ਫਲ ਨਹੀਂ ਮਿਲਦਾ (ਅਸਲ ਵਰਤ ਹੈ 'ਵਿਕਾਰਾਂ ਵਲੋਂ ਪਰਹੇਜ਼', ਉਸ ਦਾ ਫਲ ਹੈ 'ਉੱਚਾ ਆਤਮਕ ਜੀਵਨ') । (ਅੰਨ ਦੇ ਥਾਂ) ਕਈ ਸੁਆਦਾਂ ਵਾਲੇ ਫਲ ਆਦਿਕ ਪਦਾਰਥ (ਜੋ ਮਨੁੱਖ) ਖਾਂਦਾ ਹੈ, (ਉਹ ਤਾਂ ਉਂਞ ਹੀ ਵਰਤ ਦਾ) ਮਜ਼ਾ ਗਵਾ ਲੈਂਦਾ ਹੈ। (ਵਰਤ ਰੱਖਣ ਵਾਲਾ ਮਨੁੱਖ ਵਰਤ ਦੇ ਫਲ ਦੀ ਆਸ ਧਾਰ ਕੇ) ਮਾਇਆ ਦੇ ਲਾਲਚ ਵਿਚ ਫਸਿਆ ਹੀ ਰਹਿੰਦਾ ਹੈ। (ਇਸ ਲਾਲਚ ਤੋਂ ਉਹ ਮਨੁੱਖ) ਖ਼ਲਾਸੀ ਹਾਸਲ ਕਰਦਾ ਹੈ ਜਿਹੜਾ ਗੁਰੂ ਦੀ ਸਰਨ ਪੈ ਕੇ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਦੀ ਕਮਾਈ ਕਰਦਾ ਹੈ।੧੪।
ਦੁਆਦਸਿ ਮੁਦ੍ਰਾ ਮਨੁ ਅਉਧੂਤਾ ॥ ਅਹਿਨਿਸਿ ਜਾਗਹਿ ਕਬਹਿ ਨ ਸੂਤਾ ॥ ਜਾਗਤੁ ਜਾਗਿ ਰਹੈ ਲਿਵ ਲਾਇ ॥ ਗੁਰ ਪਰਚੈ ਤਿਸੁ ਕਾਲੁ ਨ ਖਾਇ ॥ ਅਤੀਤ ਭਏ ਮਾਰੇ ਬੈਰਾਈ ॥ ਪ੍ਰਣਵਤਿ ਨਾਨਕ ਤਹ ਲਿਵ ਲਾਈ ॥੧੫॥ {ਪੰਨਾ 840}
ਅਰਥ: ਹੇ ਭਾਈ! ਗੁਰੂ ਦੇ ਉਪਦੇਸ਼ ਵਿਚ ਜੁੜ ਕੇ ਜਿਹੜੇ ਮਨੁੱਖ) ਦਿਨ ਰਾਤ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ (ਮਾਇਆ ਦੇ ਮੋਹ ਦੀ ਨੀਂਦ ਵਿਚ) ਕਦੇ ਨਹੀਂ ਸੌਂਦੇ, (ਉਹੀ ਹਨ ਅਸਲ) ਤਿਆਗੀ, (ਉਹਨਾਂ ਦਾ) ਮਨ (ਮਾਨੋ, ਭੇਖਾਂ ਦੇ) ਬਾਰਾਂ ਹੀ ਚਿੰਨ੍ਹਾਂ ਦਾ ਧਾਰਨੀ ਹੁੰਦਾ ਹੈ। ਹੇ ਭਾਈ! ਗੁਰੂ ਦੇ ਉਪਦੇਸ਼ ਵਿਚ (ਟਿਕ ਕੇ ਜਿਹੜਾ ਮਨੁੱਖ ਮਾਇਆ ਦੇ ਹੱਲਿਆਂ ਵਲੋਂ) ਜਾਗਦਾ ਰਹਿੰਦਾ ਹੈ, ਅਤੇ ਸੁਚੇਤ ਰਹਿ ਕੇ (ਪ੍ਰਭੂ-ਚਰਨਾਂ ਵਿਚ) ਸੁਰਤਿ ਜੋੜੀ ਰੱਖਦਾ ਹੈ, ਉਸ (ਦੇ ਆਤਮਕ ਜੀਵਨ) ਨੂੰ (ਆਤਮਕ) ਮੌਤ ਖਾ ਨਹੀਂ ਸਕਦੀ।
ਨਾਨਕ ਬੇਨਤੀ ਕਰਦਾ ਹੈ-(ਜਿਨ੍ਹਾਂ ਮਨੁੱਖਾਂ ਨੇ) ਉਥੇ (ਪ੍ਰਭੂ-ਚਰਨਾਂ ਵਿਚ) ਸੁਰਤਿ ਜੋੜੀ ਹੋਈ ਹੈ, ਉਹਨਾਂ ਨੇ (ਕਾਮਾਦਿਕ) ਸਾਰੇ ਵੈਰੀ ਮੁਕਾ ਲਏ, ਉਹ (ਅਸਲ) ਤਿਆਗੀ ਬਣ ਗਏ।੧੫।
ਦੁਆਦਸੀ ਦਇਆ ਦਾਨੁ ਕਰਿ ਜਾਣੈ ॥ ਬਾਹਰਿ ਜਾਤੋ ਭੀਤਰਿ ਆਣੈ ॥ ਬਰਤੀ ਬਰਤ ਰਹੈ ਨਿਹਕਾਮ ॥ ਅਜਪਾ ਜਾਪੁ ਜਪੈ ਮੁਖਿ ਨਾਮ ॥ ਤੀਨਿ ਭਵਣ ਮਹਿ ਏਕੋ ਜਾਣੈ ॥ ਸਭਿ ਸੁਚਿ ਸੰਜਮ ਸਾਚੁ ਪਛਾਣੈ ॥੧੬॥ {ਪੰਨਾ 840}
ਅਰਥ: ਹੇ ਭਾਈ! ਕਰਮ-ਕਾਂਡੀ ਮਨੁੱਖ ਕਿਸੇ ਵਰਤ ਆਦਿਕ ਸਮੇ ਮਾਇਆ ਦਾ ਦਾਨ ਕਰਦਾ ਹੈ, ਅਤੇ ਕਿਸੇ ਮੰਤ੍ਰ ਦਾ ਅਜਪਾ ਜਾਪ ਕਰਦਾ ਹੈ, ਪਰ ਜਿਹੜਾ ਮਨੁੱਖ ਬੰਦਿਆਂ ਵਿਚ) ਪਿਆਰ ਵੰਡਣਾ ਜਾਣਦਾ ਹੈ, ਬਾਹਰ ਭਟਕਦੇ ਮਨ ਨੂੰ (ਹਰਿ-ਨਾਮ ਦੀ ਸਹਾਇਤਾ ਨਾਲ ਆਪਣੇ) ਅੰਦਰ ਹੀ ਲੈ ਆਉਂਦਾ ਹੈ, ਜਿਹੜਾ ਮਨੁੱਖ ਵਾਸਨਾ-ਰਹਿਤ ਜੀਵਨ ਜੀਊਂਦਾ ਹੈ, ਅਤੇ ਮੂੰਹੋਂ ਪਰਮਾਤਮਾ ਦਾ ਨਾਮ ਜਪਦਾ ਹੈ, ਉਹ ਮਨੁੱਖ (ਮਾਨੋ) ਅਜਪਾ ਜਾਪ ਕਰ ਰਿਹਾ ਹੈ। ਹੇ ਭਾਈ! ਜਿਹੜਾ ਮਨੁੱਖ ਸਾਰੇ ਸੰਸਾਰ ਵਿਚ ਇਕ ਪਰਮਾਤਮਾ ਨੂੰ ਹੀ ਵੱਸਦਾ ਸਮਝਦਾ ਹੈ, ਅਤੇ ਉਸ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾਈ ਰੱਖਦਾ ਹੈ, ਉਹ (ਮਾਨੋ) ਸਰੀਰਕ ਪਵਿਤ੍ਰੱਤਾ ਦੇ ਸਾਰੇ ਉੱਦਮ ਕਰ ਰਿਹਾ ਹੈ, ਗਿਆਨ-ਇੰਦ੍ਰਿਆਂ ਨੂੰ ਵੱਸ ਵਿਚ ਕਰਨ ਦੇ ਸਾਰੇ ਜਤਨ ਕਰ ਰਿਹਾ ਹੈ।੧੬।
ਤੇਰਸਿ ਤਰਵਰ ਸਮੁਦ ਕਨਾਰੈ ॥ ਅੰਮ੍ਰਿਤੁ ਮੂਲੁ ਸਿਖਰਿ ਲਿਵ ਤਾਰੈ ॥ ਡਰ ਡਰਿ ਮਰੈ ਨ ਬੂਡੈ ਕੋਇ ॥ ਨਿਡਰੁ ਬੂਡਿ ਮਰੈ ਪਤਿ ਖੋਇ ॥ ਡਰ ਮਹਿ ਘਰੁ ਘਰ ਮਹਿ ਡਰੁ ਜਾਣੈ ॥ ਤਖਤਿ ਨਿਵਾਸੁ ਸਚੁ ਮਨਿ ਭਾਣੈ ॥੧੭॥ {ਪੰਨਾ 840}
ਅਰਥ: ਹੇ ਭਾਈ! ਜਿਵੇਂ) ਸਮੁੰਦਰ ਦੇ ਕੰਢੇ ਉੱਤੇ ਉੱਗੇ ਹੋਏ ਰੁੱਖ ਦੀ (ਪਾਂਇਆਂ ਹੈ, ਤਿਵੇਂ ਇਹ ਸਰੀਰ ਹੈ। ਪਰ ਜਿਹੜਾ ਮਨੁੱਖ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨੂੰ (ਆਪਣੇ ਜੀਵਨ ਦੀ) ਜੜ੍ਹ ਬਣਾਂਦਾ ਹੈ, (ਉੱਕੀ) ਸੁਰਤਿ ਦੀ ਡੋਰ ਦੀ ਬਰਕਤ ਨਾਲ ਉਹ ਸਿਖਰ ਤੇ (ਪ੍ਰਭੂ-ਚਰਨਾਂ ਵਿਚ ਜਾ ਪਹੁੰਚਦਾ ਹੈ) । (ਜਿਹੜਾ ਭੀ ਮਨੁੱਖ ਇਹ ਉੱਦਮ ਕਰਦਾ ਹੈ, ਉਹ ਸੰਸਾਰਕ) ਡਰਾਂ ਨਾਲ ਡਰ ਡਰ ਕੇ ਆਤਮਕ ਮੌਤ ਨਹੀਂ ਸਹੇੜਦਾ, ਉਹ (ਵਿਕਾਰਾਂ ਦੇ ਸਮੁੰਦਰ ਵਿਚ) ਨਹੀਂ ਡੁੱਬਦਾ। (ਪਰ ਪਰਮਾਤਮਾ ਦਾ) ਡਰ-ਅਦਬ ਨਾਹ ਰੱਖਣ ਵਾਲਾ ਮਨੁੱਖ (ਲੋਕ ਪਰਲੋਕ ਦੀ) ਇੱਜ਼ਤ ਗਵਾ ਕੇ ਆਤਮਕ ਮੌਤ ਸਹੇੜ ਲੈਂਦਾ ਹੈ। ਹੇ ਭਾਈ! (ਜਿਹੜਾ ਮਨੁੱਖ ਪਰਮਾਤਮਾ ਦੇ) ਡਰ-ਅਦਬ ਵਿਚ (ਆਪਣਾ) ਟਿਕਾਣਾ ਬਣਾਈ ਰੱਖਦਾ ਹੈ, ਜਿਹੜਾ ਮਨੁੱਖ ਆਪਣੇ ਹਿਰਦੇ-ਘਰ ਵਿਚ (ਪ੍ਰਭੂ ਦਾ) ਡਰ ਅਦਬ ਵਸਾਈ ਰੱਖਣਾ ਜਾਣਦਾ ਹੈ, ਜਿਸ ਮਨੁੱਖ ਨੂੰ ਆਪਣੇ ਮਨ ਵਿਚ ਸਦਾ-ਥਿਰ ਪ੍ਰਭੂ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਨੂੰ (ਉੱਚੇ ਆਤਮਕ ਜੀਵਨ ਦੇ ਰੱਬੀ) ਤਖ਼ਤ ਉੱਤੇ ਨਿਵਾਸ ਮਿਲਦਾ ਹੈ।੧੭।
ਚਉਦਸਿ ਚਉਥੇ ਥਾਵਹਿ ਲਹਿ ਪਾਵੈ ॥ ਰਾਜਸ ਤਾਮਸ ਸਤ ਕਾਲ ਸਮਾਵੈ ॥ ਸਸੀਅਰ ਕੈ ਘਰਿ ਸੂਰੁ ਸਮਾਵੈ ॥ ਜੋਗ ਜੁਗਤਿ ਕੀ ਕੀਮਤਿ ਪਾਵੈ ॥ ਚਉਦਸਿ ਭਵਨ ਪਾਤਾਲ ਸਮਾਏ ॥ ਖੰਡ ਬ੍ਰਹਮੰਡ ਰਹਿਆ ਲਿਵ ਲਾਏ ॥੧੮॥ {ਪੰਨਾ 480}
ਅਰਥ: (ਜਦੋਂ ਮਨੁੱਖ ਗੁਰੂ ਦੀ ਕਿਰਪਾ ਨਾਲ) ਤੁਰੀਆ ਅਵਸਥਾ ਨੂੰ ਲੱਭ ਲੈਂਦਾ ਹੈ, ਤਦੋਂ ਰਜੋ ਗੁਣ ਤਮੋ ਗੁਣ ਸਤੋ ਗੁਣ (ਮਾਇਆ ਦਾ ਇਹ ਹਰੇਕ ਗੁਣ ਉਸ ਚੌਥੇ ਪਦ ਵਿਚ) ਲੀਨ ਹੋ ਜਾਂਦਾ ਹੈ। ਸ਼ਾਂਤੀ ਦੇ ਘਰ ਵਿਚ (ਮਨੁੱਖ ਦੇ ਮਨ ਦੀ) ਤਪਸ਼ ਸਮਾ ਜਾਂਦੀ ਹੈ, (ਉਸ ਵੇਲੇ ਮਨੁੱਖ ਪਰਮਾਤਮਾ ਨਾਲ) ਮਿਲਾਪ ਦੀ ਜੁਗਤੀ ਦੀ ਕਦਰ ਸਮਝਦਾ ਹੈ। ਤਦੋਂ ਮਨੁੱਖ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਹੜਾ ਖੰਡਾਂ ਬ੍ਰਹਮੰਡਾਂ ਵਿਚ ਚੌਦਾਂ ਭਵਨਾਂ ਵਿਚ ਪਾਤਾਲਾਂ ਵਿਚ ਹਰ ਥਾਂ ਸਮਾਇਆ ਹੋਇਆ ਹੈ।੧੮।
ਅਮਾਵਸਿਆ ਚੰਦੁ ਗੁਪਤੁ ਗੈਣਾਰਿ ॥ ਬੂਝਹੁ ਗਿਆਨੀ ਸਬਦੁ ਬੀਚਾਰਿ ॥ ਸਸੀਅਰੁ ਗਗਨਿ ਜੋਤਿ ਤਿਹੁ ਲੋਈ ॥ ਕਰਿ ਕਰਿ ਵੇਖੈ ਕਰਤਾ ਸੋਈ ॥ ਗੁਰ ਤੇ ਦੀਸੈ ਸੋ ਤਿਸ ਹੀ ਮਾਹਿ ॥ ਮਨਮੁਖਿ ਭੂਲੇ ਆਵਹਿ ਜਾਹਿ ॥੧੯॥ {ਪੰਨਾ 840}
ਅਰਥ: ਹੇ ਭਾਈ! ਜਿਵੇਂ) ਮੱਸਿਆ ਨੂੰ ਚੰਦ ਆਕਾਸ਼ ਵਿਚ ਗੁਪਤ ਰਹਿੰਦਾ ਹੈ (ਤਿਵੇਂ ਪਰਮਾਤਮਾ ਹਰੇਕ ਹਿਰਦੇ ਵਿਚ ਗੁਪਤ ਵੱਸ ਰਿਹਾ ਹੈ) । ਹੇ ਆਤਮਕ ਜੀਵਨ ਦੀ ਸੂਝ ਦੇ ਖੋਜੀ ਮਨੁੱਖ! ਗੁਰੂ ਦੇ ਸ਼ਬਦ ਨੂੰ ਮਨ ਵਿਚ ਵਸਾ ਕੇ (ਹੀ ਇਸ ਭੇਤ ਨੂੰ) ਸਮਝ ਸਕੋਗੇ। (ਜਿਵੇਂ) ਚੰਦ੍ਰਮਾ ਆਕਾਸ਼ ਵਿਚ (ਹਰ ਪਾਸੇ ਚਾਨਣ ਦੇ ਰਿਹਾ ਹੈ, ਤਿਵੇਂ ਪਰਮਾਤਮਾ ਦੀ) ਜੋਤਿ ਸਾਰੇ ਸੰਸਾਰ ਵਿਚ (ਜੀਵਨ-ਸੱਤਾ ਦੇ ਰਹੀ ਹੈ) । ਉਹ ਕਰਤਾਰ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰ ਕੇ (ਸਭ ਦੀ) ਸੰਭਾਲ ਕਰ ਰਿਹਾ ਹੈ। ਜਿਸ ਮਨੁੱਖ ਨੂੰ ਗੁਰੂ ਪਾਸੋਂ ਇਹ ਸੂਝ ਮਿਲ ਜਾਂਦੀ ਹੈ, ਉਹ ਮਨੁੱਖ ਉਸ ਪਰਮਾਤਮਾ ਵਿਚ ਹੀ ਸਦਾ ਲੀਨ ਰਹਿੰਦਾ ਹੈ।
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਕੁਰਾਹੇ ਪੈ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ।੧੯।
ਘਰੁ ਦਰੁ ਥਾਪਿ ਥਿਰੁ ਥਾਨਿ ਸੁਹਾਵੈ ॥ ਆਪੁ ਪਛਾਣੈ ਜਾ ਸਤਿਗੁਰੁ ਪਾਵੈ ॥ ਜਹ ਆਸਾ ਤਹ ਬਿਨਸਿ ਬਿਨਾਸਾ ॥ ਫੂਟੈ ਖਪਰੁ ਦੁਬਿਧਾ ਮਨਸਾ ॥ ਮਮਤਾ ਜਾਲ ਤੇ ਰਹੈ ਉਦਾਸਾ ॥ ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥੨੦॥੧॥ {ਪੰਨਾ 840}
ਅਰਥ: ਹੇ ਭਾਈ! ਜਦੋਂ ਮਨੁੱਖ ਗੁਰੂ (ਦਾ ਮਿਲਾਪ) ਹਾਸਲ ਕਰ ਲੈਂਦਾ ਹੈ, ਤਦੋਂ ਆਪਣੇ ਆਤਮਕ ਜੀਵਨ ਨੂੰ ਪੜਤਾਲਣਾ ਸ਼ੁਰੂ ਕਰ ਦੇਂਦਾ ਹੈ, ਅਤੇ ਪ੍ਰਭੂ-ਚਰਨਾਂ ਨੂੰ ਪ੍ਰਭੂ ਦੇ ਦਰ ਨੂੰ (ਆਪਣਾ) ਪੱਕਾ ਆਸਰਾ ਬਣਾ ਕੇ ਉਸ ਥਾਂ ਵਿਚ (ਪ੍ਰਭੂ-ਚਰਨਾਂ ਵਿਚ) ਟਿਕ ਕੇ ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ। ਜਿਸ ਹਿਰਦੇ ਵਿਚ (ਪਹਿਲਾਂ ਦੁਨੀਆ ਵਾਲੀਆਂ) ਆਸਾਂ (ਹੀ ਆਸਾਂ ਟਿਕੀਆਂ ਰਹਿੰਦੀਆਂ ਸਨ) ਉਥੇ ਆਸਾਂ ਦਾ ਪੂਰਨ ਅਭਾਵ ਹੋ ਜਾਂਦਾ ਹੈ, (ਉਸ ਦੇ ਅੰਦਰੋਂ) ਮੇਰ-ਤੇਰ ਅਤੇ ਮਨ ਦੇ ਫੁਰਨਿਆਂ ਦਾ ਭਾਂਡਾ (ਹੀ) ਭੱਜ ਜਾਂਦਾ ਹੈ। ਉਹ ਮਨੁੱਖ (ਮਾਇਆ ਦੀ) ਮਮਤਾ ਦੇ ਜਾਲ ਤੋਂ ਵੱਖਰਾ ਰਹਿੰਦਾ ਹੈ। ਨਾਨਕ ਬੇਨਤੀ ਕਰਦਾ ਹੈ-ਮੈਂ ਇਹੋ ਜਿਹੇ ਮਨੁੱਖ ਦਾ (ਸਦਾ) ਦਾਸ ਹਾਂ।੨੦।੧।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਪੰਡਿਤ ਜਨ ਮਾਤੇ ਪੜ੍ਹ੍ਹਿ ਪੁਰਾਨ ॥ ਜੋਗੀ ਮਾਤੇ ਜੋਗ ਧਿਆਨ ॥ ਸੰਨਿਆਸੀ ਮਾਤੇ ਅਹੰਮੇਵ ॥ ਤਪਸੀ ਮਾਤੇ ਤਪ ਕੈ ਭੇਵ ॥੧॥ ਸਭ ਮਦ ਮਾਤੇ ਕੋਊ ਨ ਜਾਗ ॥ ਸੰਗ ਹੀ ਚੋਰ ਘਰੁ ਮੁਸਨ ਲਾਗ ॥੧॥ ਰਹਾਉ ॥ ਜਾਗੈ ਸੁਕਦੇਉ ਅਰੁ ਅਕੂਰੁ ॥ ਹਣਵੰਤੁ ਜਾਗੈ ਧਰਿ ਲੰਕੂਰੁ ॥ ਸੰਕਰੁ ਜਾਗੈ ਚਰਨ ਸੇਵ ॥ ਕਲਿ ਜਾਗੇ ਨਾਮਾ ਜੈਦੇਵ ॥੨॥ ਜਾਗਤ ਸੋਵਤ ਬਹੁ ਪ੍ਰਕਾਰ ॥ ਗੁਰਮੁਖਿ ਜਾਗੈ ਸੋਈ ਸਾਰੁ ॥ ਇਸੁ ਦੇਹੀ ਕੇ ਅਧਿਕ ਕਾਮ ॥ ਕਹਿ ਕਬੀਰ ਭਜਿ ਰਾਮ ਨਾਮ ॥੩॥੨॥ {ਪੰਨਾ 1193-1194}
ਅਰਥ: ਸਭ ਜੀਵ (ਕਿਸੇ ਨਾ ਕਿਸੇ ਵਿਕਾਰ ਵਿਚ) ਮੱਤੇ ਪਏ ਹਨ, ਕੋਈ ਜਾਗਦਾ ਨਹੀਂ (ਦਿੱਸਦਾ) । ਤੇ, ਇਹਨਾਂ ਜੀਵਾਂ ਦੇ ਅੰਦਰੋਂ ਹੀ (ਉੱਠ ਕੇ ਕਾਮਾਦਿਕ) ਚੋਰ ਇਹਨਾਂ ਦਾ (ਹਿਰਦਾ-ਰੂਪ) ਘਰ ਲੁੱਟ ਰਹੇ ਹਨ।1। ਰਹਾਉ।
ਪੰਡਿਤ ਲੋਕ ਪੁਰਾਨ (ਆਦਿਕ ਧਰਮ-ਪੁਸਤਕਾਂ) ਪੜ੍ਹ ਕੇ ਅਹੰਕਾਰੇ ਹੋਏ ਹਨ; ਜੋਗੀ ਜੋਗ-ਸਾਧਨਾਂ ਦੇ ਮਾਣ ਵਿਚ ਮੱਤੇ ਹੋਏ ਹਨ, ਸੰਨਿਆਸੀ (ਸੰਨਿਆਸ ਦੇ) ਅਹੰਕਾਰ ਵਿਚ ਡੁੱਬੇ ਹੋਏ ਹਨ; ਤਪੀ ਲੋਕ ਇਸ ਵਾਸਤੇ ਮਸਤੇ ਹੋਏ ਹਨ ਕਿ ਉਹਨਾਂ ਨੇ ਤਪ ਦਾ ਭੇਤ ਪਾ ਲਿਆ ਹੈ।1।
(ਜਗਤ ਵਿਚ ਕੋਈ ਵਿਰਲੇ ਵਿਰਲੇ ਜਾਗੇ, ਵਿਰਲੇ ਵਿਰਲੇ ਮਾਇਆ ਦੇ ਪ੍ਰਭਾਵ ਤੋਂ ਬਚੇ) ; ਜਾਗਦਾ ਰਿਹਾ ਸੁਕਦੇਵ ਰਿਸ਼ੀ ਤੇ ਅਕ੍ਰੂਰ ਭਗਤ; ਜਾਗਦਾ ਰਿਹਾ ਹਨੂਮਾਨ ਪੂਛਲ ਧਾਰ ਕੇ ਭੀ (ਭਾਵ, ਭਾਵੇਂ ਲੋਕ ਉਸ ਨੂੰ ਪੂਛਲ ਵਾਲਾ ਹੀ ਆਖਦੇ ਹਨ) । ਪ੍ਰਭੂ-ਚਰਨਾਂ ਦੀ ਸੇਵਾ ਕਰ ਕੇ ਜਾਗਿਆ ਸ਼ਿਵ ਜੀ। (ਹੁਣ ਦੇ ਸਮੇ) ਕਲਿਜੁਗ ਵਿਚ ਜਾਗਦੇ ਰਹੇ ਭਗਤ ਨਾਮਦੇਵ ਤੇ ਜੈਦੇਵ ਜੀ।2।
ਜਾਗਣਾ ਤੇ ਸੁੱਤੇ ਰਹਿਣਾ (ਭੀ) ਕਈ ਕਿਸਮ ਦਾ ਹੈ (ਚੋਰ ਭੀ ਤਾਂ ਰਾਤ ਨੂੰ ਜਾਗਦੇ ਹੀ ਹਨ) । ਉਹ ਜਾਗਣਾ ਸ੍ਰੇਸ਼ਟ ਹੈ ਜੋ ਗੁਰਮੁਖਾਂ ਦਾ ਜਾਗਣਾ ਹੈ (ਭਾਵ, ਜੋ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਮਾਇਆ ਦੇ ਹੱਲੇ ਵਲੋਂ ਸੁਚੇਤ ਰਹਿੰਦਾ ਹੈ, ਉਹੀ ਜਾਗ ਰਿਹਾ ਹੈ) । ਕਬੀਰ ਆਖਦਾ ਹੈ– ਹੇ ਭਾਈ! ਪ੍ਰਭੂ ਦਾ ਨਾਮ ਸਿਮਰ (ਕੇ ਸੁਚੇਤ ਰਹੁ, ਇਹ ਸਿਮਰਨ) ਜੀਵ ਦੇ ਬਹੁਤ ਕੰਮ ਆਉਂਦਾ ਹੈ।3।2।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ {ਪੰਨਾ 643}
ਅਰਥ: ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ) , ਮਨਮੁਖ (ਇਸ 'ਮਮਤਾ' ਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ।
ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥ {ਪੰਨਾ 643}
ਅਰਥ: ਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ, ਮਾਇਆ ਦੇ ਕਜ਼ੀਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ।
ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥ {ਪੰਨਾ 644}
ਅਰਥ: (ਪਰ) ਹੇ ਨਾਨਕ! ਨਾਮ ਉਹਨਾਂ ਮਨੁੱਖਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦੇ ਅਨੁਸਾਰ) (ਸੰਸਕਾਰ-ਰੂਪ ਲੇਖ) ਉੱਕਰ ਕੇ ਪ੍ਰਭੂ ਨੇ ਰੱਖ ਦਿੱਤਾ ਹੈ।੧।
ਮਃ ੩ ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥ {ਪੰਨਾ 644}
ਅਰਥ: (ਨਾਮ-ਰੂਪ) ਅੰਮ੍ਰਿਤ (ਹਰੇਕ ਜੀਵ ਦੇ ਹਿਰਦੇ-ਰੂਪ) ਘਰ ਵਿਚ ਹੀ ਭਰਿਆ ਹੋਇਆ ਹੈ, (ਪਰ) ਮਨਮੁਖਾਂ ਨੂੰ (ਉਸ ਦਾ) ਸੁਆਦ ਨਹੀਂ ਆਉਂਦਾ। ਜਿਵੇਂ ਹਰਨ (ਆਪਣੀ ਨਾਭੀ ਵਿਚ) ਕਸਤੂਰੀ ਨਹੀਂ ਸਮਝਦਾ ਤੇ ਭਰਮ ਵਿਚ ਭੁਲਾਇਆ ਹੋਇਆ ਭਟਕਦਾ ਹੈ, ਤਿਵੇਂ ਮਨਮੁਖ ਨਾਮ-ਅੰਮ੍ਰਿਤ ਨੂੰ ਛੱਡ ਕੇ ਵਿਹੁ ਨੂੰ ਇਕੱਠਾ ਕਰਦਾ ਹੈ, (ਪਰ ਉਸ ਦੇ ਭੀ ਕੀਹ ਵੱਸ?) ਕਰਤਾਰ ਨੇ (ਉਸ ਦੇ ਪਿਛਲੇ ਕੀਤੇ ਅਨੁਸਾਰ) ਉਸ ਨੂੰ ਆਪ ਖੁੰਝਾਇਆ ਹੋਇਆ ਹੈ।
ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥ {ਪੰਨਾ 644}
ਅਰਥ: ਵਿਰਲੇ ਗੁਰਮੁਖਾਂ ਨੂੰ ਸਮਝ ਪੈਂਦੀ ਹੈ, ਉਹਨਾਂ ਨੂੰ ਹਿਰਦੇ ਵਿਚ ਹੀ (ਪਰਮਾਤਮਾ ਦਿੱਸ ਪੈਂਦਾ ਹੈ; ਉਹਨਾਂ ਦਾ ਮਨ ਤੇ ਸਰੀਰ ਠੰਢੇ-ਠਾਰ ਹੋ ਜਾਂਦੇ ਹਨ ਤੇ ਜੀਭ ਨਾਲ (ਜਪ ਕੇ) ਉਹਨਾਂ ਨੂੰ ਨਾਮ ਦਾ ਸੁਆਦ ਆ ਜਾਂਦਾ ਹੈ।
ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥ {ਪੰਨਾ 644}
ਅਰਥ: ਸਤਿਗੁਰੂ ਦੇ ਸ਼ਬਦ ਨਾਲ ਹੀ ਨਾਮ (ਦਾ ਅੰਗੂਰ ਹਿਰਦੇ ਵਿਚ) ਉੱਗਦਾ ਹੈ ਤੇ ਸ਼ਬਦ ਦੀ ਰਾਹੀਂ ਹੀ ਹਰੀ ਨਾਲ ਮੇਲ ਹੁੰਦਾ ਹੈ; ਸ਼ਬਦ ਤੋਂ ਬਿਨਾ ਸਾਰਾ ਸੰਸਾਰ ਪਾਗਲ ਹੋਇਆ ਪਿਆ ਹੈ ਤੇ ਮਨੁੱਖਾ ਜਨਮ ਵਿਅਰਥ ਗਵਾਉਂਦਾ ਹੈ।
ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥ {ਪੰਨਾ 644}
ਅਰਥ: ਹੇ ਨਾਨਕ! ਗੁਰੂ ਦਾ ਇਕ ਸ਼ਬਦ ਹੀ ਆਤਮਕ ਜੀਵਨ ਦੇਣ ਵਾਲਾ ਜਲ ਹੈ ਜੋ ਸਤਿਗੁਰੂ ਦੇ ਸਨਮੁਖ ਮਨੁੱਖ ਨੂੰ ਮਿਲਦਾ ਹੈ।੨।
ਪਉੜੀ ॥ ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥ ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥ ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥ {ਪੰਨਾ 644}
ਅਰਥ: ਹੇ ਭਾਈ! ਦੱਸ ਉਹ ਹਰੀ, ਜੋ ਅਗੰਮ ਪੁਰਖ ਹੈ, ਕਿਸ ਤਰ੍ਹਾਂ ਮਿਲ ਸਕਦਾ ਹੈ? ਉਸ ਦਾ ਕੋਈ ਰੂਪ ਨਹੀਂ, ਕੋਈ ਰੇਖ ਨਹੀਂ, ਦਿੱਸਦਾ ਭੀ ਨਹੀਂ, ਉਸ ਨੂੰ ਕਿਵੇਂ ਸਿਮਰੀਏ? ਸ਼ਕਲ ਤੋਂ ਬਿਨਾ ਹੈ, ਮਾਇਆ ਤੋਂ ਰਹਿਤ ਹੈ, ਪਹੁੰਚ ਤੋਂ ਪਰੇ ਹੈ, ਸੋ, ਕੀਹ ਆਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰੀਏ?
ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥ ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥ {ਪੰਨਾ 644}
ਅਰਥ: ਜਿਸ ਮਨੁੱਖ ਨੂੰ ਆਪ ਪ੍ਰਭੂ ਸਮਝ ਦੇਂਦਾ ਹੈ ਉਹ ਪ੍ਰਭੂ ਦੇ ਰਾਹ ਤੇ ਤੁਰਦਾ ਹੈ; ਪੂਰੇ ਗੁਰੂ ਨੇ ਹੀ ਉਸ ਦਾ ਦੀਦਾਰ ਕਰਾਇਆ ਹੈ, ਗੁਰੂ ਦੀ ਦੱਸੀ ਕਾਰ ਕੀਤਿਆਂ ਹੀ ਉਹ ਮਿਲਦਾ ਹੈ।੪।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ਸੂਹੀ ਮਹਲਾ ੪ ॥ ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥ ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥ ਹਰਿ ਧਨੁ ਸੰਚੀਐ ਭਾਈ ॥ ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥ ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥ ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥੨॥ {ਪੰਨਾ 733-734}
ਅਰਥ: ਹੇ ਭਾਈ! ਜੇਹੜਾ ਹਰੀ ਇਸ ਲੋਕ ਵਿਚ ਅਤੇ ਪਰਲੋਕ ਵਿਚ ਮਿੱਤਰ ਬਣਦਾ ਹੈ, ਉਸ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ।੧।ਰਹਾਉ।
ਹੇ ਭਾਈ! ਜਿਸ ਭੀ ਥਾਂ ਪਰਮਾਤਮਾ ਦਾ ਆਰਾਧਨ ਕੀਤਾ ਜਾਏ, ਉਹ ਮਿੱਤਰ ਪਰਮਾਤਮਾ ਉੱਥੇ ਹੀ ਆ ਮਦਦਗਾਰ ਬਣਦਾ ਹੈ। (ਪਰ ਉਹ) ਪਰਮਾਤਮਾ ਗੁਰੂ ਦੀ ਕਿਰਪਾ ਨਾਲ (ਹੀ ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕਿਸੇ ਭੀ ਹੋਰ ਤਰੀਕੇ ਨਾਲ ਉਸ ਨੂੰ ਲੱਭਿਆ ਨਹੀਂ ਜਾ ਸਕਦਾ।੧।
ਹੇ ਭਾਈ! ਸਤਸੰਗੀਆਂ ਨਾਲ (ਮਿਲ ਕੇ) ਪਰਮਾਤਮਾ ਦਾ ਨਾਮ-ਧਨ ਖੱਟਿਆ ਜਾ ਸਕਦਾ ਹੈ, (ਸਤਸੰਗ ਤੋਂ ਬਿਨਾ) ਕਿਸੇ ਭੀ ਹੋਰ ਥਾਂ, ਕਿਸੇ ਭੀ ਹੋਰ ਜਤਨ ਨਾਲ ਹਰਿ-ਨਾਮ ਧਨ ਖ਼ਰੀਦਦਾ ਹੈ, ਨਾਸਵੰਤ ਪਦਾਰਥਾਂ ਦੇ ਵਪਾਰੀ (ਮਾਇਕ ਪਦਾਰਥ ਹੀ ਖ਼ਰੀਦਦੇ ਹਨ ਉਹਨਾਂ ਦੀ) ਸਿੱਖਿਆ ਨਾਲ ਹਰਿ-ਨਾਮ-ਧਨ ਪ੍ਰਾਪਤ ਨਹੀਂ ਕੀਤਾ ਜਾ ਸਕਦਾ।੨।
ਹਰਿ ਧਨੁ ਰਤਨੁ ਜਵੇਹਰੁ ਮਾਣਕੁ ਹਰਿ ਧਨੈ ਨਾਲਿ ਅੰਮ੍ਰਿਤ ਵੇਲੈ ਵਤੈ ਹਰਿ ਭਗਤੀ ਹਰਿ ਲਿਵ ਲਾਈ ॥ ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੇ ਨਿਖੁਟੈ ਨਾਹੀ ॥ ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥੩॥ ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ ਜਾਈ ॥ ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਡੰਡੁ ਨ ਲਗਾਈ ॥੪॥ {ਪੰਨਾ 734}
ਅਰਥ: ਹੇ ਭਾਈ! ਪਰਮਾਤਮਾ ਦਾ ਨਾਮ (ਭੀ) ਧਨ (ਹੈ, ਇਹ ਧਨ) ਰਤਨ ਜਵਾਹਰ ਮੋਤੀ (ਵਰਗਾ ਕੀਮਤੀ) ਹੈ। ਪ੍ਰਭੂ ਦੇ ਭਗਤਾਂ ਨੇ ਵੱਤਰ ਦੇ ਵੇਲੇ ਉੱਠ ਕੇ ਅੰਮ੍ਰਿਤ ਵੇਲੇ ਉੱਠ ਕੇ (ਉਸ ਵੇਲੇ ਉੱਠ ਕੇ ਜਦੋਂ ਆਤਮਕ ਜੀਵਨ ਪਲ੍ਹਰਦਾ ਹੈ) ਇਸ ਹਰਿ-ਨਾਮ ਧਨ ਨਾਲ ਸੁਰਤਿ ਜੋੜੀ ਹੁੰਦੀ ਹੈ। ਵੱਤਰ ਦੇ ਵੇਲੇ ਅੰਮ੍ਰਿਤ ਵੇਲੇ (ਉੱਠ ਕੇ) ਬੀਜਿਆ ਹੋਇਆ ਇਹ ਹਰਿ-ਨਾਮ-ਧਨ ਭਗਤ ਜਨ ਆਪ ਵਰਤਦੇ ਰਹਿੰਦੇ ਹਨ, ਹੋਰਨਾਂ ਨੂੰ ਵੰਡਦੇ ਰਹਿੰਦੇ ਹਨ, ਪਰ ਇਹ ਮੁੱਕਦਾ ਨਹੀਂ। ਭਗਤ ਜਨਾਂ ਨੂੰ ਇਸ ਲੋਕ ਵਿਚ ਪਰਲੋਕ ਵਿਚ ਇਸ ਹਰਿ-ਨਾਮ-ਧਨ ਦੇ ਕਾਰਨ ਇੱਜ਼ਤ ਮਿਲਦੀ ਹੈ।੩।
ਹੇ ਭਾਈ! ਇਸ ਹਰਿ-ਨਾਮ-ਧਨ ਨੂੰ ਕਿਸੇ ਕਿਸਮ ਦਾ ਕੋਈ ਡਰ-ਖ਼ਤਰਾ ਨਹੀਂ, ਇਹ ਸਦਾ ਹੀ ਕਾਇਮ ਰਹਿਣ ਵਾਲਾ ਹੈ, ਸਦਾ ਹੀ ਟਿਕਿਆ ਰਹਿੰਦਾ ਹੈ। ਅੱਗ, ਚੋਰ, ਪਾਣੀ, ਮੌਤ-ਕਿਸੇ ਪਾਸੋਂ ਭੀ ਇਸ ਧਨ ਦਾ ਨੁਕਸਾਨ ਨਹੀਂ ਕੀਤਾ ਜਾ ਸਕਦਾ। ਕੋਈ ਲੁਟੇਰਾ ਇਸ ਹਰਿ-ਨਾਮ-ਧਨ ਦੇ ਨੇੜੇ ਨਹੀਂ ਢੁਕ ਸਕਦਾ। ਜਮ ਮਸੂਲੀਆ ਇਸ ਧਨ ਨੂੰ ਮਸੂਲ ਨਹੀਂ ਲਾ ਸਕਦਾ।੪।
ਸਾਕਤੀ ਪਾਪ ਕਰਿ ਕੈ ਬਿਖਿਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥ ਹਲਤੈ ਵਿਚਿ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਗਇਆ ਅਗੈ ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਈ ॥੫॥ ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥ ਇਸੁ ਹਰਿ ਧਨੈ ਕਾ ਤੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ ॥੬॥੩॥੧੦॥ {ਪੰਨਾ 734}
ਅਰਥ: ਹੇ ਭਾਈ! ਮਾਇਆ-ਵੇੜ੍ਹੇ ਮਨੁੱਖਾਂ ਨੇ (ਸਦਾ) ਪਾਪ ਕਰ ਕਰ ਕੇ ਮਾਇਆ-ਧਨ (ਹੀ) ਜੋੜਿਆ, (ਪਰ) ਉਹਨਾਂ ਦੇ ਨਾਲ (ਜਗਤ ਤੋਂ ਤੁਰਨ ਵੇਲੇ) ਇਹ ਧਨ ਇਕ ਕਦਮ ਭੀ ਸਾਥ ਨਾਹ ਕਰ ਸਕਿਆ। (ਇਸ ਮਾਇਆ-ਧਨ ਦੇ ਕਾਰਨ) ਮਾਇਆ-ਵੇੜ੍ਹੇ ਮਨੁੱਖ ਇਸ ਲੋਕ ਵਿਚ ਦੁਖੀ ਹੀ ਰਹੇ (ਮਰਨ ਵੇਲੇ ਇਹ ਧਨ) ਹੱਥੋਂ ਖੁੱਸ ਗਿਆ, ਅਗਾਂਹ ਪਰਲੋਕ ਵਿਚ ਜਾ ਕੇ ਮਾਇਆ-ਵੇੜ੍ਹੇ ਮਨੁੱਖ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਕੋਈ ਥਾਂ ਨਹੀਂ ਮਿਲਦੀ।੫।
ਹੇ ਸੰਤ ਜਨੋ! ਇਸ ਹਰਿ-ਨਾਮ-ਧਨ ਦਾ ਮਾਲਕ ਪਰਮਾਤਮਾ ਆਪ ਹੀ ਹੈ। ਜਿਸ ਮਨੁੱਖ ਨੂੰ ਸ਼ਾਹ ਪ੍ਰਭੂ ਇਹ ਧਨ ਦੇਂਦਾ ਹੈ, ਉਹ ਮਨੁੱਖ (ਇਸ ਜਗਤ ਵਿਚ) ਇਹ ਹਰਿ-ਨਾਮ-ਸੌਦਾ ਵਿਹਾਝ ਕੇ ਇਥੋਂ ਤੁਰਦਾ ਹੈ। ਹੇ ਨਾਨਕ! ਆਖ-ਹੇ ਭਾਈ!) ਇਸ ਹਰਿ-ਨਾਮ-ਧਨ ਦੇ ਵਪਾਰ ਵਿਚ ਕਦੇ ਘਾਟਾ ਨਹੀਂ ਪੈਂਦਾ। ਗੁਰੂ ਨੇ ਆਪਣੇ ਸੇਵਕ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝਾ ਦਿੱਤੀ ਹੈ।੬।੩।੧੦।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਧਨਾਸਰੀ ਮਹਲਾ ੩ ॥ ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗਾਵਾਰ ॥ ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥ ਸਾਚਾ ਧਨੁ ਗੁਰਮਤੀ ਪਾਏ ॥ ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥ ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥ ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥ ਸਤਿਗੁਰੁ ਭੇਟੇ ਪੂਰੈ ਭਾਗਿ ॥ ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥ ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥ ਪੂਰੈ ਭਾਗਿ ਹਰਿ ਨਾਮਿ ਸਮਾਣੀ ॥ ਸਿਧ ਸਾਧਿਕ ਤਰਸਹਿ ਸਭਿ ਲੋਇ ॥ ਪੂਰੈ ਭਾਗਿ ਪਰਾਪਤਿ ਹੋਇ ॥੩॥ ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥ ਊਤਮ ਬ੍ਰਹਮੁ ਪਛਾਣੈ ਕੋਇ ॥ ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥ ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੭॥ {ਪੰਨਾ 665}
ਅਰਥ: ਜੇਹੜਾ ਮਨੁੱਖ ਗੁਰੂ ਦੀ ਮਤਿ ਉਤੇ ਤੁਰਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ-ਧਨ ਹਾਸਲ ਕਰ ਲੈਂਦਾ ਹੈ। (ਪਰ ਦੁਨੀਆ ਵਾਲਾ) ਨਾਸਵੰਤ ਧਨ ਕਦੇ ਮਨੁੱਖ ਨੂੰ ਮਿਲ ਜਾਂਦਾ ਹੈ ਕਦੇ ਹੱਥੋਂ ਨਿਕਲ ਜਾਂਦਾ ਹੈ।ਰਹਾਉ।
ਹੇ ਭਾਈ! ਮੂਰਖ ਅੰਞਾਣ ਲੋਕ (ਸਿਰਫ਼ ਦੁਨੀਆ ਵਾਲਾ) ਨਾਸਵੰਤ ਧਨ (ਹੀ) ਜੋੜਦੇ ਰਹਿੰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਹੋਏ ਮਨੁੱਖ ਕੁਰਾਹੇ ਪਏ ਰਹਿੰਦੇ ਹਨ। ਹੇ ਭਾਈ! ਮਾਇਆ ਦੇ ਧਨ ਨਾਲ ਸਦਾ ਦੁੱਖ (ਹੀ) ਮਿਲਦਾ ਹੈ। ਇਹ ਧਨ ਨਾਹ ਹੀ ਮਨੁੱਖ ਦੇ ਨਾਲ ਜਾਂਦਾ ਹੈ, ਅਤੇ, ਨਾਹ ਹੀ (ਇਸ ਨੂੰ ਜੋੜ ਜੋੜ ਕੇ) ਸੰਤੋਖ ਪ੍ਰਾਪਤ ਹੁੰਦਾ ਹੈ।੧।
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਮਾਇਆ ਦੇ ਮੋਹ ਦੇ ਕਾਰਨ) ਕੁਰਾਹੇ ਪੈ ਕੇ ਸਭ ਆਤਮਕ ਮੌਤ ਸਹੇੜ ਲੈਂਦੇ ਹਨ, ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ, ਨਾਹ ਉਰਲੇ ਬੰਨੇ ਰਹਿੰਦੇ ਹਨ, ਨਾਹ ਪਾਰਲੇ ਬੰਨੇ (ਨਾਹ ਇਹ ਮਾਇਆ ਸਾਥ ਤੋੜ ਨਿਬਾਹੁੰਦੀ ਹੈ, ਨਾਹ ਨਾਮ-ਧਨ ਜੋੜਿਆ ਹੁੰਦਾ ਹੈ) । ਜਿਨ੍ਹਾਂ ਮਨੁੱਖਾਂ ਨੂੰ ਪੂਰੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ ਉਹ ਦਿਨ ਰਾਤ (ਹਰ ਵੇਲੇ) ਸਦਾ-ਥਿਰ ਹਰਿ-ਨਾਮ ਵਿਚ ਮਗਨ ਰਹਿੰਦੇ ਹਨ (ਨਾਮ ਦੀ ਬਰਕਤਿ ਨਾਲ ਮਾਇਆ ਵਲੋਂ) ਉਪਰਾਮਤਾ ਵਿਚ ਟਿਕੇ ਰਹਿੰਦੇ ਹਨ।੨।
ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਗੁਰਬਾਣੀ ਸਦਾ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਵੰਡਦੀ ਹੈ) , ਪੂਰੀ ਕਿਸਮਤ ਨਾਲ (ਮਨੁੱਖ ਇਸ ਬਾਣੀ ਦੀ ਬਰਕਤਿ ਨਾਲ) ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ। ਹੇ ਭਾਈ! ਕਰਾਮਾਤੀ ਜੋਗੀ ਤੇ ਸਾਧਨਾਂ ਕਰਨ ਵਾਲੇ ਜੋਗੀ ਸਾਰੇ ਹੀ ਜਗਤ ਵਿਚ (ਇਸ ਬਾਣੀ ਦੀ ਖ਼ਾਤਰ) ਤਰਲੇ ਲੈਂਦੇ ਹਨ, ਪਰ ਪੂਰੀ ਕਿਸਮਤ ਨਾਲ ਹੀ ਮਿਲਦੀ ਹੈ।੩।
ਹੇ ਭਾਈ! ਜੇਹੜਾ ਕੋਈ ਵਿਰਲਾ ਮਨੁੱਖ ਪਵਿੱਤ੍ਰ-ਸਰੂਪ ਪਰਮਾਤਮਾ ਨਾਲ ਸਾਂਝ ਪਾਂਦਾ ਹੈ ਉਸ ਨੂੰ ਹਰੇਕ ਸ਼ੈ ਉਸ ਸਦਾ-ਥਿਰ ਪ੍ਰਭੂ ਦਾ ਰੂਪ ਦਿੱਸਦੀ ਹੈ, ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਵੱਸਦਾ ਦਿੱਸਦਾ ਹੈ। ਹੇ ਨਾਨਕ! ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆਪਣਾ ਸਦਾ-ਥਿਰ ਨਾਮ ਆਪ ਹੀ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਦਾ ਹੈ। ਉਹ ਆਪ ਹੀ (ਸਭ ਦੀ) ਸੰਭਾਲ ਕਰਦਾ ਹੈ, ਤੇ, ਆਪ ਹੀ (ਜੀਵਾਂ ਨੂੰ) ਆਪਣੇ ਸਦਾ-ਥਿਰ ਨਾਮ ਵਿਚ ਜੋੜਦਾ ਹੈ।੪।੭।

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ {ਪੰਨਾ 660}
ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।
(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।
ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।
ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।
ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।
ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।
(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।
ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ
ਸਲੋਕੁ ਮਃ ੩ ॥ ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥ {ਪੰਨਾ 653}
ਅਰਥ: ਹੇ ਮਨ! ਪਿਆਰ ਨਾਲ ਇਕਾਗ੍ਰ ਚਿੱਤ ਹੋ ਕੇ ਹਰੀ ਦਾ ਸਿਮਰਨ ਕਰ; ਹਰੀ ਵਿਚ ਇਹ ਸਦਾ ਲਈ ਗੁਣ ਹਨ ਕਿ ਦਾਤ ਬਖ਼ਸ਼ ਕੇ ਪਛੁਤਾਉਂਦਾ ਨਹੀਂ।
ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥ {ਪੰਨਾ 653}
ਅਰਥ: ਮੈਂ ਹਰੀ ਤੋਂ ਸਦਾ ਕੁਰਬਾਨ ਹਾਂ, ਜਿਸ ਦੀ ਸੇਵਾ ਕੀਤਿਆਂ ਸੁਖ ਮਿਲਦਾ ਹੈ; ਹੇ ਨਾਨਕ! ਗੁਰਮੁਖ ਜਨ ਅਹੰਕਾਰ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਕੇ ਹਰੀ ਵਿਚ ਮਿਲੇ ਰਹਿੰਦੇ ਹਨ।੧।
ਮਃ ੩ ॥ ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥ {ਪੰਨਾ 653}
ਅਰਥ: ਹਰੀ ਨੇ ਆਪ ਹੀ ਮਨੁੱਖਾਂ ਨੂੰ ਸੇਵਾ ਵਿਚ ਲਾਇਆ ਹੈ, ਆਪ ਹੀ ਬਖ਼ਸ਼ਸ਼ ਕਰਦਾ ਹੈ, ਆਪ ਹੀ ਸਭਨਾਂ ਦਾ ਮਾਂ ਪਿਉ ਹੈ ਤੇ ਆਪ ਹੀ ਸਭ ਦੀ ਸੰਭਾਲ ਕਰਦਾ ਹੈ।
ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥ {ਪੰਨਾ 653}
ਅਰਥ: ਹੇ ਨਾਨਕ! ਜੋ ਮਨੁੱਖ ਨਾਮ ਜਪਦੇ ਹਨ, ਉਹ ਆਪਣੇ ਟਿਕਾਣੇ ਤੇ ਟਿਕੇ ਹੁੰਦੇ ਹਨ, ਹਰੇਕ ਜੁਗ ਵਿਚ ਉਹਨਾਂ ਦੀ ਸੋਭਾ ਹੁੰਦੀ ਹੈ।੨।
ਪਉੜੀ ॥ ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥ ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥ {ਪੰਨਾ 653-654}
ਅਰਥ: ਹੇ ਕਰਤਾਰ! ਤੂੰ ਸਾਰੀ ਕੁਦਰਤਿ ਨੂੰ ਰਚਣ-ਜੋਗਾ ਹੈਂ; ਤੇਰੇ ਬਿਨਾ ਤੇਰੇ ਜੇਡਾ ਕੋਈ ਹੋਰ ਨਹੀਂ ਮੈਨੂੰ ਦਿੱਸਦਾ; ਤੂੰ ਆਪ ਹੀ ਸ੍ਰਿਸ਼ਟੀ ਨੂੰ ਪੈਦਾ ਕਰਦਾ ਹੈਂ ਤੇ ਆਪ ਹੀ ਫਿਰ ਨਾਸ ਕਰਦਾ ਹੈਂ।
ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥ ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥ {ਪੰਨਾ 654}
ਅਰਥ: ਸਭ ਥਾਈਂ (ਹਰੀ ਦਾ) ਹੀ ਹੁਕਮ ਵਰਤ ਰਿਹਾ ਹੈ; ਜੋ ਉਹ ਕਰਦਾ ਹੈ ਸੋਈ ਹੁੰਦਾ ਹੈ। ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਸ ਨੂੰ ਪ੍ਰਭੂ ਵਡਿਆਈ ਬਖ਼ਸ਼ਦਾ ਹੈ, ਉਹ ਉਸ ਹਰੀ ਨੂੰ ਮਿਲ ਪੈਂਦਾ ਹੈ।
ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥੨੯॥੧॥ ਸੁਧੁ {ਪੰਨਾ 654}
ਅਰਥ: ਹੇ ਨਾਨਕ! ਗੁਰੂ ਦੇ ਸਨਮੁਖ ਮਨੁੱਖ ਹਰੀ ਨੂੰ ਸਿਮਰਦੇ ਹਨ, (ਹੇ ਭਾਈ!) ਸਾਰੇ ਆਖੋ, ਕਿ ਉਹ ਸਤਿਗੁਰੂ, ਧੰਨ ਹੈ, ਧੰਨ ਹੈ, ਧੰਨ ਹੈ।੨੯।੧। ਸੁਧੁ।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ {ਪੰਨਾ 649}
ਅਰਥ: ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ।
ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ {ਪੰਨਾ 649}
ਅਰਥ: ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।੧।
ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ {ਪੰਨਾ 649}
ਅਰਥ: ਜਵਾਨ ਹੋਵੇ ਭਾਵੇਂ ਬੁੱਢਾ-ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ, ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ।
ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥ {ਪੰਨਾ 649-650}
ਅਰਥ: (ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।੨।
ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥ {ਪੰਨਾ 650}
ਅਰਥ: ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ, (ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ (ਆਪਣੇ) ਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ) ।੧੯।

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
ਸੋਰਠਿ ਮਹਲਾ ੫ ॥ ਜਿਤੁ ਪਾਰਬ੍ਰਹਮੁ ਚਿਤਿ ਆਇਆ ॥ ਸੋ ਘਰੁ ਦਯਿ ਵਸਾਇਆ ॥ ਸੁਖ ਸਾਗਰੁ ਗੁਰੁ ਪਾਇਆ ॥ ਤਾ ਸਹਸਾ ਸਗਲ ਮਿਟਾਇਆ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਆਠ ਪਹਰ ਗੁਣ ਗਾਈ ॥ ਗੁਰ ਪੂਰੇ ਤੇ ਪਾਈ ॥ ਰਹਾਉ ॥ ਪ੍ਰਭ ਕੀ ਅਕਥ ਕਹਾਣੀ ॥ ਜਨ ਬੋਲਹਿ ਅੰਮ੍ਰਿਤ ਬਾਣੀ ॥ ਨਾਨਕ ਦਾਸ ਵਖਾਣੀ ॥ ਗੁਰ ਪੂਰੇ ਤੇ ਜਾਣੀ ॥੨॥੨॥੬੬॥ {ਪੰਨਾ 626}
ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਦੀ ਸਿਫ਼ਤਿ-ਸਾਲਾਹ ਕਰਨੀ, ਅੱਠੇ ਪਹਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ-(ਇਹ ਦਾਤਿ) ਪੂਰੇ ਗੁਰੂ ਤੋਂ ਹੀ ਮਿਲਦੀ ਹੈ।ਰਹਾਉ।
ਹੇ ਭਾਈ! ਜਿਸ ਦੇ ਹਿਰਦੇ-ਘਰ ਵਿਚ ਪਰਮਾਤਮਾ ਆ ਵੱਸਿਆ ਹੈ, ਪ੍ਰੀਤਮ-ਪ੍ਰਭੂ ਨੇ ਉਹ ਹਿਰਦਾ-ਘਰ (ਆਤਮਕ ਗੁਣਾਂ ਨਾਲ) ਭਰਪੂਰ ਕਰ ਦਿੱਤਾ। ਹੇ ਭਾਈ! ਜਦੋਂ ਕਿਸੇ ਵਡ-ਭਾਗੀ ਨੂੰ) ਸੁਖਾਂ ਦਾ ਸਮੁੰਦਰ ਗੁਰੂ ਮਿਲ ਪਿਆ, ਤਦੋਂ ਉਸ ਨੇ ਆਪਣਾ ਸਾਰਾ ਸਹਿਮ ਦੂਰ ਕਰ ਲਿਆ।੧।
ਹੇ ਭਾਈ! ਪਰਮਾਤਮਾ ਦੇ ਸਰੂਪ ਦੀ ਗੱਲ-ਬਾਤ ਦੱਸੀ ਨਹੀਂ ਜਾ ਸਕਦੀ। ਪ੍ਰਭੂ ਦੇ ਸੇਵਕ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਰਹਿੰਦੇ ਹਨ। ਹੇ ਨਾਨਕ! ਉਹੀ ਸੇਵਕ ਇਹ ਬਾਣੀ ਉਚਾਰਦੇ ਹਨ, ਜਿਨ੍ਹਾਂ ਨੇ ਪੂਰੇ ਗੁਰੂ ਪਾਸੋਂ ਇਹ ਸਮਝ ਹਾਸਲ ਕੀਤੀ ਹੈ।੨।੨।੬੬।

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
ਧਨਾਸਰੀ ਮਹਲਾ ੫ ॥ ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥ ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥ ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥ ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥ ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥ ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥ {ਪੰਨਾ 675}
ਅਰਥ: ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦਾ ਨਾਮ ਜਪਿਆ ਕਰ। ਇਹਨਾਂ ਜਤਨਾਂ ਨਾਲ ਹੀ ਸੰਸਾਰ ਦੇ ਝੰਬੇਲਿਆਂ ਦੀ ਫਾਹੀ ਕੱਟ। (ਮੈਨੂੰ ਇਸ ਤੋਂ ਬਿਨਾ) ਹੋਰ ਕੋਈ ਜੁਗਤਿ ਨਹੀਂ ਸੁੱਝਦੀ।ਰਹਾਉ।
ਹੇ ਭਾਈ! ਪਰਮਾਤਮਾ ਅਨਾਥਾਂ ਦੇ ਦੁੱਖ ਦੂਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈ। ਉਹ ਪ੍ਰਭੂ (ਸੰਸਾਰ-ਸਮੁੰਦਰ ਤੋਂ ਪਾਰ) ਲੰਘਾਣ ਵਾਸਤੇ (ਮਾਨੋ) ਜਹਾਜ਼ ਹੈ, ਉਹ ਹਰੀ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, (ਉਸ ਦੀ ਸਰਨ ਪਿਆਂ ਕੋਈ) ਦੁੱਖ ਪੋਹ ਨਹੀਂ ਸਕਦਾ।੧।
ਹੇ ਭਾਈ! ਜੇਹੜਾ ਦਇਆ-ਦਾ-ਘਰ ਸਰਬ-ਵਿਆਪਕ ਪ੍ਰਭੂ ਸਦਾ ਹੀ (ਜੀਵਾਂ ਦੇ ਸਿਰ ਉਤੇ ਰਾਖਾ) ਹੈ ਤੇ ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਉਸੇ ਮਾਲਕ ਦਾ ਨਾਮ ਸਦਾ ਸਿਮਰਿਆ ਕਰ, ਉਸੇ ਹਰੀ ਦਾ ਨਾਮ ਜਪ ਕੇ ਆਪਣਾ ਜਨਮ-ਮਰਨ ਦਾ ਗੇੜ ਦੂਰ ਕਰ।੨।
ਹੇ ਭਾਈ! ਵੇਦ ਸਿੰਮ੍ਰਿਤੀ ਸ਼ਾਸਤਰ (ਹਰੇਕ ਧਰਮ ਪੁਸਤਕ ਜਿਸ ਪਰਮਾਤਮਾ ਦਾ) ਜ਼ਿਕਰ ਕਰਦਾ ਹੈ, ਭਗਤ ਜਨ (ਭੀ ਜਿਸ ਪਰਮਾਤਮਾ ਦੇ ਗੁਣਾਂ ਦਾ) ਵਿਚਾਰ ਕਰਦੇ ਹਨ, ਸਾਧ ਸੰਗਤਿ ਵਿਚ (ਉਸ ਦਾ ਨਾਮ ਸਿਮਰ ਕੇ ਜਗਤ ਦੇ ਝੰਬੇਲਿਆਂ ਤੋਂ) ਖ਼ਲਾਸੀ ਮਿਲਦੀ ਹੈ, (ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਜਾਂਦਾ ਹੈ।੩।
ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦੇ ਸੋਹਣੇ ਚਰਨ ਹੀ ਭਗਤਾਂ (ਦੇ ਆਤਮਕ ਜੀਵਨ) ਦਾ ਸਰਮਾਇਆ ਹੈ, ਪਰਮਾਤਮਾ ਦੀ ਓਟ ਹੀ ਉਹਨਾਂ ਦਾ ਬਲ ਹੈ, ਸਹਾਰਾ ਹੈ, ਸਦਾ ਕਾਇਮ ਰਹਿਣ ਵਾਲਾ ਆਸਰਾ ਹੈ।੪।੨।੨੦।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥ {ਪੰਨਾ 721-722}
ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ।
ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧।
(ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ।੨।
ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ।੩।
ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ।੪।੧।੩।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥ {ਪੰਨਾ 701}
ਅਰਥ: ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ, ਤਾਂ ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱਠੇ ਬੋਲ ਬੋਲਾਂ। ਮੇਰੇ ਇਹ ਪ੍ਰਾਣ ਉਸ ਅੱਗੇ ਭੇਟਾ ਦੇ ਤੌਰ ਤੇ ਦਿੱਤੇ ਜਾਣ।੧।ਰਹਾਉ।
ਹੇ ਭਾਈ! ਕੋਈ ਵਿਰਲਾ ਮਨੁੱਖ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਮਨ ਨੂੰ ਸਰੀਰ ਨੂੰ, ਪਵਿਤ੍ਰ ਕਿਆਰਾ ਬਣਾਂਦਾ ਹੈ, ਉਸ ਵਿਚ ਪ੍ਰਭੂ ਦਾ ਨਾਮ-ਜਲ ਚੰਗੀ ਤਰ੍ਹਾਂ ਸਿੰਜਦਾ ਹੈ, ਤੇ, ਵੱਡੀ (ਮੋਹਣੀ) ਮਾਇਆ ਨਾਲੋਂ (ਸੰਬੰਧ) ਤੋੜ ਕੇ ਇਸ (ਨਾਮ-) ਰਸ ਵਿਚ ਮਸਤ ਰਹਿੰਦਾ ਹੈ।੧।
ਹੇ ਦੀਨਾਂ ਦੇ ਦੁੱਖ ਨਾਸ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰਾ ਹੀ ਆਸਰਾ (ਆਪਣੇ ਮਨ ਵਿਚ) ਚਿਤਾਰਦਾ ਰਹਿੰਦਾ ਹਾਂ। ਹੇ ਪ੍ਰਭੂ! ਮੈਂ) ਨਾਨਕ ਦੇ (ਮਾਇਆ ਵਾਲੇ) ਬੰਧਨ ਛੁਡਾ ਕੇ ਮੈਨੂੰ ਆਪਣੇ ਨਾਮ ਦਾ ਸਿਮਰਨ ਦੇਹ, ਮੈਨੂੰ (ਵਿਕਾਰਾਂ ਦੇ ਟਾਕਰੇ ਤੇ) ਨਿਰਭੈਤਾ ਵਾਲੀ ਅਵਸਥਾ ਬਖ਼ਸ਼।੨।੫।੯।

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਆਸਾ ਮਹਲਾ ੪ ॥ ਹਰਿ ਅੰਮ੍ਰਿਤ ਭਗਤਿ ਭੰਡਾਰ ਹੈ ਗੁਰ ਸਤਿਗੁਰ ਪਾਸੇ ਰਾਮ ਰਾਜੇ ॥ ਗੁਰੁ ਸਤਿਗੁਰੁ ਸਚਾ ਸਾਹੁ ਹੈ ਸਿਖ ਦੇਇ ਹਰਿ ਰਾਸੇ ॥ ਧਨੁ ਧੰਨੁ ਵਣਜਾਰਾ ਵਣਜੁ ਹੈ ਗੁਰੁ ਸਾਹੁ ਸਾਬਾਸੇ ॥ ਜਨੁ ਨਾਨਕੁ ਗੁਰੁ ਤਿਨ੍ਹ੍ਹੀ ਪਾਇਆ ਜਿਨ ਧੁਰਿ ਲਿਖਤੁ ਲਿਲਾਟਿ ਲਿਖਾਸੇ ॥੧॥ ਸਚੁ ਸਾਹੁ ਹਮਾਰਾ ਤੂੰ ਧਣੀ ਸਭੁ ਜਗਤੁ ਵਣਜਾਰਾ ਰਾਮ ਰਾਜੇ ॥ ਸਭ ਭਾਂਡੇ ਤੁਧੈ ਸਾਜਿਆ ਵਿਚਿ ਵਸਤੁ ਹਰਿ ਥਾਰਾ ॥ ਜੋ ਪਾਵਹਿ ਭਾਂਡੇ ਵਿਚਿ ਵਸਤੁ ਸਾ ਨਿਕਲੈ ਕਿਆ ਕੋਈ ਕਰੇ ਵੇਚਾਰਾ ॥ ਜਨ ਨਾਨਕ ਕਉ ਹਰਿ ਬਖਸਿਆ ਹਰਿ ਭਗਤਿ ਭੰਡਾਰਾ ॥੨॥ ਹਮ ਕਿਆ ਗੁਣ ਤੇਰੇ ਵਿਥਰਹ ਸੁਆਮੀ ਤੂੰ ਅਪਰ ਅਪਾਰੋ ਰਾਮ ਰਾਜੇ ॥ ਹਰਿ ਨਾਮੁ ਸਾਲਾਹਹ ਦਿਨੁ ਰਾਤਿ ਏਹਾ ਆਸ ਆਧਾਰੋ ॥ ਹਮ ਮੂਰਖ ਕਿਛੂਅ ਨ ਜਾਣਹਾ ਕਿਵ ਪਾਵਹ ਪਾਰੋ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸ ਪਨਿਹਾਰੋ ॥੩॥ ਜਿਉ ਭਾਵੈ ਤਿਉ ਰਾਖਿ ਲੈ ਹਮ ਸਰਣਿ ਪ੍ਰਭ ਆਏ ਰਾਮ ਰਾਜੇ ॥ ਹਮ ਭੂਲਿ ਵਿਗਾੜਹ ਦਿਨਸੁ ਰਾਤਿ ਹਰਿ ਲਾਜ ਰਖਾਏ ॥ ਹਮ ਬਾਰਿਕ ਤੂੰ ਗੁਰੁ ਪਿਤਾ ਹੈ ਦੇ ਮਤਿ ਸਮਝਾਏ ॥ ਜਨੁ ਨਾਨਕੁ ਦਾਸੁ ਹਰਿ ਕਾਂਢਿਆ ਹਰਿ ਪੈਜ ਰਖਾਏ ॥੪॥੧੦॥੧੭॥ {ਪੰਨਾ 449-450}
ਅਰਥ: (ਹੇ ਭਾਈ!) ਆਤਮਕ ਜੀਵਨ ਦੇਣ ਵਾਲੀ ਪ੍ਰਭੂ ਭਗਤੀ ਦੇ ਖ਼ਜ਼ਾਨੇ ਗੁਰੂ ਸਤਿਗੁਰੂ ਦੇ ਕੋਲ ਹੀ ਹਨ। ਇਸ ਸਦਾ-ਥਿਰ ਹਰਿ-ਭਗਤੀ ਦੇ ਖ਼ਜ਼ਾਨੇ ਦਾ ਸਾਹੂਕਾਰ ਗੁਰੂ ਸਤਿਗੁਰੂ ਹੀ ਹੈ, ਉਹ ਆਪਣੇ ਸਿੱਖਾਂ ਨੂੰ ਇਹ ਭਗਤੀ-ਸਰਮਾਇਆ ਦੇਂਦਾ ਹੈ। (ਹੇ ਭਾਈ!) (ਪ੍ਰਭੂ-ਭਗਤੀ ਦਾ ਵਣਜ) ਸ੍ਰੇਸ਼ਟ ਵਣਜ ਹੈ, ਭਾਗਾਂ ਵਾਲਾ ਹੈ ਉਹ ਮਨੁੱਖ ਜੋ ਇਹ ਵਣਜ ਕਰਦਾ ਹੈ, ਨਾਮ-ਧਨ ਦਾ ਸ਼ਾਹ ਗੁਰੂ ਉਸ ਮਨੁੱਖ ਨੂੰ ਸ਼ਾਬਾਸ਼ ਦੇਂਦਾ ਹੈ। ਦਾਸ ਨਾਨਕ (ਆਖਦਾ ਹੈ– ਹੇ ਭਾਈ!) ਜਿਨ੍ਹਾਂ ਮਨੁੱਖਾਂ ਦੇ ਮੱਥੇ ਉੱਤੇ ਧੁਰੋਂ ਪ੍ਰਭੂ ਦੀ ਹਜ਼ੂਰੀ ਤੋਂ (ਇਸ ਸਰਮਾਏ ਦੀ ਪ੍ਰਾਪਤੀ ਦਾ) ਲੇਖ ਲਿਖਿਆ ਹੈ ਉਹਨਾਂ ਨੂੰ ਹੀ ਮਿਲਦਾ ਹੈ।1।
ਅਰਥ: ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ ਤੂੰ ਸਾਡਾ ਸਦਾ ਕਾਇਮ ਰਹਿਣ ਵਾਲਾ ਸ਼ਾਹ ਹੈਂ (ਤੇਰਾ ਪੈਦਾ ਕੀਤਾ ਹੋਇਆ ਇਹ) ਸਾਰਾ ਜਗਤ ਇਥੇ ਤੇਰੇ ਦਿੱਤੇ ਨਾਮ-ਸਰਮਾਏ ਨਾਲ ਨਾਮ ਦਾ ਵਣਜ ਕਰਨ ਆਇਆ ਹੋਇਆ ਹੈ। ਹੇ ਪ੍ਰਭੂ! ਇਹ ਸਾਰੇ ਜੀਵ ਜੰਤ ਤੂੰ ਹੀ ਪੈਦਾ ਕੀਤੇ ਹਨ, ਇਹਨਾਂ ਦੇ ਅੰਦਰ ਤੇਰੀ ਹੀ ਦਿੱਤੀ ਹੋਈ ਜਿੰਦ-ਵਸਤ ਮੌਜੂਦ ਹੈ। ਕੋਈ ਵਿਚਾਰਾ ਜੀਵ (ਆਪਣੇ ਉੱਦਮ ਨਾਲ) ਕੁਝ ਭੀ ਨਹੀਂ ਕਰ ਸਕਦਾ, ਜੇਹੜਾ ਕੋਈ (ਗੁਣ ਔਗੁਣ) ਪਦਾਰਥ ਤੂੰ ਇਹਨਾਂ ਸਰੀਰਾਂ ਵਿਚ ਪਾਂਦਾ ਹੈ ਉਹੀ ਉੱਘੜਦਾ ਹੈ। ਹੇ ਹਰੀ! ਆਪਣੇ ਦਾਸ ਨਾਨਕ ਨੂੰ ਭੀ ਤੂੰ ਹੀ (ਮੇਹਰ ਕਰ ਕੇ) ਆਪਣੀ ਭਗਤੀ ਦਾ ਖ਼ਜ਼ਾਨਾ ਬਖ਼ਸ਼ਿਆ ਹੈ।2।
ਅਰਥ: ਹੇ ਮੇਰੇ ਮਾਲਕ! (ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਅਸੀਂ ਤੇਰੇ ਕੇਹੜੇ ਕੇਹੜੇ ਗੁਣ ਗਿਣ ਕੇ ਦੱਸ ਸਕਦੇ ਹਾਂ? ਤੂੰ ਬੇਅੰਤ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਅਸੀਂ ਤਾਂ ਦਿਨੇ ਰਾਤ ਤੇਰੇ ਨਾਮ ਦੀ ਹੀ ਵਡਿਆਈ ਕਰਦੇ ਹਾਂ, ਸਾਡੇ ਜੀਵਨ ਦਾ ਇਹੀ ਸਹਾਰਾ ਹੈ ਇਹੀ ਆਸਰਾ ਹੈ। ਹੇ ਪ੍ਰਭੂ! ਅਸੀਂ ਮੂਰਖ ਹਾਂ, ਸਾਨੂੰ ਕੋਈ ਸਮਝ ਨਹੀਂ ਹੈ, ਅਸੀਂ ਤੇਰਾ ਅੰਤ ਕਿਵੇਂ ਪਾ ਸਕਦੇ ਹਾਂ? (ਹੇ ਭਾਈ!) ਦਾਸ ਨਾਨਕ ਤਾਂ ਪਰਮਾਤਮਾ ਦਾ ਦਾਸ ਹੈ, ਪਰਮਾਤਮਾ ਦੇ ਦਾਸਾਂ ਦਾ ਦਾਸ ਹੈ।3।
ਅਰਥ: ਹੇ ਪ੍ਰਭੂ! ਅਸੀਂ ਤੇਰੀ ਸਰਨ ਆਏ ਹਾਂ, ਹੁਣ ਜਿਵੇਂ ਤੇਰੀ ਮਰਜ਼ੀ ਹੋਵੇ ਤਿਵੇਂ ਸਾਨੂੰ (ਮੰਦੇ ਕੰਮਾਂ ਤੋਂ) ਬਚਾ ਲੈ। ਅਸੀਂ ਦਿਨ ਰਾਤ (ਜੀਵਨ-ਰਾਹ ਤੋਂ) ਖੁੰਝ ਕੇ (ਆਪਣੇ ਆਤਮਕ ਜੀਵਨ ਨੂੰ) ਖ਼ਰਾਬ ਕਰਦੇ ਰਹਿੰਦੇ ਹਾਂ। ਹੇ ਹਰੀ! ਸਾਡੀ ਇੱਜ਼ਤ ਰੱਖ। ਹੇ ਪ੍ਰਭੂ! ਅਸੀਂ ਤੇਰੇ ਬੱਚੇ ਹਾਂ, ਤੂੰ ਸਾਡਾ ਗੁਰੂ ਹੈਂ ਤੂੰ ਸਾਡਾ ਪਿਤਾ ਹੈਂ, ਸਾਨੂੰ ਮਤਿ ਦੇ ਕੇ ਚੰਗੀ ਸਮਝ ਬਖ਼ਸ਼।
ਹੇ ਹਰੀ! ਦਾਸ ਨਾਨਕ ਤੇਰਾ ਦਾਸ ਅਖਵਾਂਦਾ ਹੈ, (ਮੇਹਰ ਕਰ, ਆਪਣੇ ਦਾਸ ਦੀ) ਇੱਜ਼ਤ ਰੱਖ।4।10। 17।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
ਸੋਰਠਿ ਮਹਲਾ ੫ ॥ ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ ਅਨਦ ਕਰਹਿ ਨਰ ਨਾਰੀ ॥ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥ ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥ {ਪੰਨਾ 628}
ਅਰਥ: ਹੇ ਸੰਤ ਜਨੋ! ਜਿਸ ਮਨੁੱਖ ਨੂੰ ਇਹ ਯਕੀਨ ਹੋ ਜਾਂਦਾ ਹੈ ਕਿ) ਪਾਰਬ੍ਰਹਮ ਪੂਰਨ ਪਰਮੇਸਰ ਸਭ ਥਾਵਾਂ ਵਿਚ ਮੌਜੂਦ ਹੈ (ਉਸ ਮਨੁੱਖ ਨੂੰ) ਸਭ ਥਾਵਾਂ ਵਿਚ ਸੁਖ ਹੀ ਪ੍ਰਤੀਤ ਹੁੰਦਾ ਹੈ।ਰਹਾਉ।
ਹੇ ਸੰਤ ਜਨੋ! ਜਿਸ ਮਨੁੱਖ ਦੇ ਆਤਮਕ ਜੀਵਨ ਵਾਸਤੇ) ਪਰਮੇਸਰ ਨੇ (ਵਿਕਾਰਾਂ ਦੇ ਰਾਹ ਵਿਚ) ਡੱਕਾ ਮਾਰ ਦਿੱਤਾ, (ਉਸ ਮਨੁੱਖ ਦੇ ਅੰਦਰੋਂ) ਪਰਮੇਸਰ ਨੇ ਦੁੱਖਾਂ ਤੇ ਰੋਗਾਂ ਦਾ ਡੇਰਾ ਹੀ ਮੁਕਾ ਦਿੱਤਾ। ਜਿਨ੍ਹਾਂ ਜੀਵਾਂ ਉਤੇ ਪ੍ਰਭੂ ਨੇ (ਇਹ) ਕਿਰਪਾ ਕਰ ਦਿੱਤੀ ਉਹ ਸਾਰੇ ਜੀਵ ਆਤਮਕ ਆਨੰਦ ਮਾਣਦੇ ਹਨ।੧।
ਹੇ ਸੰਤ ਜਨੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਜਿਸ ਮਨੁੱਖ ਦੇ ਅੰਦਰ ਆ ਵੱਸੀ, ਉਸ ਨੇ ਆਪਣੀ ਸਾਰੀ ਚਿੰਤਾ ਦੂਰ ਕਰ ਲਈ। ਹੇ ਨਾਨਕ! ਦਇਆ ਦਾ ਸੋਮਾ ਪ੍ਰਭੂ ਉਸ ਮਨੁੱਖ ਉੱਤੇ ਮੇਹਰਵਾਨ ਹੋਇਆ ਰਹਿੰਦਾ ਹੈ, ਉਹ ਮਨੁੱਖ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ (ਸਦਾ) ਉਚਾਰਦਾ ਹੈ।੨।੧੩।੭੭।

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||
ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥ {ਪੰਨਾ 661-662}
ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧।
(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ।
(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨।
ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ।੩।
(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ।
ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ।੪।੩।੫।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||
ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥ {ਪੰਨਾ 603-604}
ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ।
ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।
(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨।
ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩।
ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||
ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥ {ਪੰਨਾ 679-680}
ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ।
ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾ) ਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ) ।੧।
ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।

No comments:
Post a Comment