Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Saturday, 13 March 2021

☬|| ਅੱਜ ਦਾ ਫੁਰਮਾਨ ||☬ || 13-03-2021 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਸਲੋਕ ਮਃ ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥

ਅਰਥ: ਜੇ ਮਨ ਵਿਚ (ਹਰੀ ਦੀ ਹੋਂਦ ਦੀ) ਪ੍ਰਤੀਤ ਨਾਹ ਆਈ, ਤੇ ਅਡੋਲਤਾ ਵਿਚ ਪਿਆਰ ਨਾਹ ਲੱਗਾ, ਜੇ ਸ਼ਬਦ ਦਾ ਰਸ ਨਾਹ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤਿ-ਸਾਲਾਹ ਕਰਨ ਦਾ ਕੀਹ ਲਾਭਹੇ ਨਾਨਕ! ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ।੧।

ਮਃ ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥ 

ਅਰਥ: ਮੂਰਖ ਮਨੁੱਖ ਆਪਣੇ ਆਪ ਦੀ ਪਛਾਣ ਨਹੀਂ ਕਰਦਾ ਤੇ ਹੋਰਨਾਂ ਨੂੰ ਆਖ ਕੇ ਦੁਖਾਉਂਦਾ ਹੈ, (ਸਤਿਗੁਰੂ ਦੇ ਦਰ ਤੇ ਪਹੁੰਚ ਕੇ ਭੀ) ਅੰਨ੍ਹੇ ਦੀ ਮੁੱਢ ਦੀ (ਦੂਜਿਆਂ ਨੂੰ ਦੁਖਾਉਣ ਦੀ) ਵਾਦੀ ਦੂਰ ਨਹੀਂ ਹੁੰਦੀ, ਤੇ (ਹਰੀ ਤੋਂ) ਵਿਛੁੱੜ ਕੇ ਦੁਖ ਸਹਿੰਦਾ ਹੈ।

ਮੂਰਖ ਮਨੁੱਖ ਸਤਿਗੁਰੂ ਦੇ ਡਰ ਵਿਚ ਰਹਿ ਕੇ ਮਨ (ਦੇ ਪਿਛਲੇ ਮੰਦੇ ਸੰਸਕਾਰਾਂ) ਨੂੰ ਭੰਨ ਕੇ (ਨਵੇਂ ਸਿਰੇ ਸਿਮਰਨ ਵਾਲੇ ਸੰਸਕਾਰ) ਨਹੀਂ ਘੜਦਾ, (ਜਿਸ ਕਰਕੇ) (ਪ੍ਰਭੂ ਦੀਗੋਦੀ ਵਿਚ ਸਮਾਇਆ ਰਹੇ, ਹਰ ਰੋਜ਼ ਕਿਸੇ ਵੇਲੇ ਭੀ ਉਸਦੀ ਚਿੰਤਾ ਦੂਰ ਨਹੀਂ ਹੁੰਦੀ, ਸ਼ਬਦ (ਦਾ ਆਸਰਾ ਲੈਣ ਤੋਂ) ਬਿਨਾ ਦੁੱਖ ਪਾਉਂਦਾ ਹੈ।

ਮੂਰਖ ਦੇ ਹਿਰਦੇ ਵਿਚ ਕਾਮ, ਕ੍ਰੋਧ ਤੇ ਲੋਭ ਜ਼ੋਰਾਂ ਵਿਚ ਹੈ, ਤੇ ਸਦਾ ਧੰਧੇ ਕਰਦਿਆਂ ਉਮਰ ਗੁਜ਼ਰਦੀ ਹੈ, ਪੈਰ, ਹੱਥ, (ਅੱਖੀਆਂ) ਵੇਖ ਵੇਖ ਕੇ ਤੇ (ਕੰਨ) ਸੁਣ ਸੁਣ ਕੇ ਥੱਕ ਗਏ ਹਨ, (ਉਮਰ ਦੇ) ਦਿਨ ਮੁੱਕ ਗਏ ਹਨ, (ਮਰਨ ਦੇ ਦਿਨ ਨੇੜੇ ਆ ਗਏ ਹਨ) ਜਿਸ ਨਾਮ ਦੀ ਰਾਹੀਂ ਨੌ ਨਿਧੀਆਂ ਲੱਭ ਪੈਣ ਉਹ ਸੱਚਾ ਨਾਮ (ਮੂਰਖ ਨੂੰ) ਪਿਆਰਾ ਨਹੀਂ ਲੱਗਦਾ, (ਲੱਗੇ ਭੀ ਕਿਵੇਂ?) (ਸੰਸਾਰ ਵਿਚ) ਵਰਤਦਾ ਹੋਇਆ (ਸੰਸਾਰ ਵਲੋਂਮੁਰਦਾ ਹੋ ਜਾਵੇ (ਇਸ ਤਰ੍ਹਾਂ) ਮਰ ਕੇ ਫੇਰ (ਹਰੀ ਦੀ ਯਾਦ ਵਿਚ) ਸੁਰਜੀਤ ਹੋਵੇ, ਤਾਂ ਹੀ ਮੁਕਤੀ ਦਾ ਭੇਤ ਲੱਭਦਾ ਹੈ।

ਪਰ ਜਿਸ ਮਨੁੱਖ ਨੂੰ ਧੁਰੋਂ ਪਰਮਾਤਮਾ ਦੀ ਬਖ਼ਸ਼ਸ਼ ਨਸੀਬ ਨਾਹ ਹੋਈ, ਉਹ (ਪਿਛਲੇ ਚੰਗੇ ਸੰਸਕਾਰਾਂ ਵਾਲੇ) ਕੰਮਾਂ ਤੋਂ ਬਿਨਾ (ਹੁਣ ਬੰਦਗੀ ਵਾਲੇ ਸੰਸਕਾਰਕਿਥੋਂ ਲਭੇਹੇ ਮੂਰਖਸਤਿਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ) ਸਾਂਭ, (ਕਿਉਂਕਿ) ਉੱਚੀ ਆਤਮਕ ਅਵਸਥਾ ਤੇ ਭਲੀ ਮਤਿ ਸ਼ਬਦ ਤੋਂ ਹੀ ਮਿਲਦੀ ਹੈ। (ਪਰ,) ਹੇ ਨਾਨਕ! ਸਤਿਗੁਰੂ ਭੀ ਤਦੋਂ ਹੀ ਮਿਲਦਾ ਹੈ ਜਦੋਂ ਮਨੁੱਖ ਹਿਰਦੇ ਵਿਚੋਂ ਅਹੰਕਾਰ ਦੂਰ ਕਰਦਾ ਹੈ।੨।

ਪਉੜੀ ॥ ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥ ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥ ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥ ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥ ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥੪॥

ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਨਿਵਾਸ ਕਰੇ, ਉਸ ਨੂੰ ਕਿਸੇ ਗੱਲ ਦੀ ਚਿੰਤਾ ਨਹੀਂ ਰਹਿ ਜਾਂਦੀ। ਪ੍ਰਭੂ ਹਰ ਕਿਸਮ ਦਾ ਸੁਖ ਦੇਣ ਵਾਲਾ ਹੈ, ਉਸ ਦਾ ਸਿਮਰਨ ਕਰਨ ਤੋਂ ਇਕ ਖਿਨ ਭਰ ਭੀ ਨਹੀਂ ਹਟਣਾ ਚਾਹੀਦਾ।

ਜਿਸ ਮਨੁੱਖ ਨੇ ਹਰੀ ਨੂੰ ਸਿਮਰਿਆ ਹੈ, ਉਸ ਨੂੰ ਸਾਰੇ ਸੁਖ ਪ੍ਰਾਪਤ ਹੁੰਦੇ ਹਨ, (ਇਸ ਵਾਸਤੇਸਦਾ ਸਾਧ ਸੰਗਤ ਵਿਚ ਜਾ ਕੇ ਬੈਠਣਾ ਚਾਹੀਦਾ ਹੈ ਤੇ (ਪ੍ਰਭੂ ਦੇ ਗੁਣਾਂ ਬਾਰੇ) ਵਿਚਾਰ ਕਰਨੀ ਚਾਹੀਦੀ ਹੈ।

ਹਰੀ ਦੇ ਭਗਤ ਦੇ ਸਾਰੇ ਕਲੇਸ਼ ਭੁੱਖਾਂ ਤੇ ਰੋਗ ਦੂਰ ਹੋ ਜਾਂਦੇ ਹਨ, ਤੇ ਸਾਰੇ ਬੰਧਨ ਟੁੱਟ ਜਾਂਦੇ ਹਨ, (ਕਿਉਂਕਿ) ਹਰੀ ਦਾ ਭਗਤ ਹਰੀ ਦੀ ਆਪਣੀ ਕਿਰਪਾ ਨਾਲ ਬਣਦਾ ਹੈ। ਚਾਹੀਦਾ ਤਾਂ ਇਹ ਹੈ ਕਿ ਹਰੀ ਦੇ ਭਗਤਾਂ ਦਾ ਦਰਸ਼ਨ ਕਰ ਕੇ (ਭਾਵ, ਉਹਨਾਂ ਦੀ ਸੰਗਤਿ ਵਿਚ ਰਹਿ ਕੇ) ਸਾਰਾ ਸੰਸਾਰ ਤਰ ਜਾਏ। (ਪਰ ਸੰਸਾਰ ਇਸ ਰਸਤੇ ਪੈਂਦਾ ਨਹੀਂ੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਬਸੰਤੁ ਮਹਲਾ ੧ ॥ ਆਪੇ ਕੁਦਰਤਿ ਕਰੇ ਸਾਜਿ ॥ ਸਚੁ ਆਪਿ ਨਿਬੇੜੇ ਰਾਜੁ ਰਾਜਿ ॥ ਗੁਰਮਤਿ ਊਤਮ ਸੰਗਿ ਸਾਥਿ ॥ ਹਰਿ ਨਾਮੁ ਰਸਾਇਣੁ ਸਹਜਿ ਆਥਿ ॥੧॥ ਮਤ ਬਿਸਰਸਿ ਰੇ ਮਨ ਰਾਮ ਬੋਲਿ ॥ ਅਪਰੰਪਰੁ ਅਗਮ ਅਗੋਚਰੁ ਗੁਰਮੁਖਿ ਹਰਿ ਆਪਿ ਤੁਲਾਏ ਅਤੁਲੁ ਤੋਲਿ ॥੧॥ ਰਹਾਉ ॥ ਗੁਰ ਚਰਨ ਸਰੇਵਹਿ ਗੁਰਸਿਖ ਤੋਰ ॥ ਗੁਰ ਸੇਵ ਤਰੇ ਤਜਿ ਮੇਰ ਤੋਰ ॥ ਨਰ ਨਿੰਦਕ ਲੋਭੀ ਮਨਿ ਕਠੋਰ ॥ ਗੁਰ ਸੇਵ ਨ ਭਾਈ ਸਿ ਚੋਰ ਚੋਰ ॥੨॥ ਗੁਰੁ ਤੁਠਾ ਬਖਸੇ ਭਗਤਿ ਭਾਉ ॥ ਗੁਰਿ ਤੁਠੈ ਪਾਈਐ ਹਰਿ ਮਹਲਿ ਠਾਉ ॥ ਪਰਹਰਿ ਨਿੰਦਾ ਹਰਿ ਭਗਤਿ ਜਾਗੁ ॥ ਹਰਿ ਭਗਤਿ ਸੁਹਾਵੀ ਕਰਮਿ ਭਾਗੁ ॥੩॥ ਗੁਰੁ ਮੇਲਿ ਮਿਲਾਵੈ ਕਰੇ ਦਾਤਿ ॥ ਗੁਰਸਿਖ ਪਿਆਰੇ ਦਿਨਸੁ ਰਾਤਿ ॥ ਫਲੁ ਨਾਮੁ ਪਰਾਪਤਿ ਗੁਰੁ ਤੁਸਿ ਦੇਇ ॥ ਕਹੁ ਨਾਨਕ ਪਾਵਹਿ ਵਿਰਲੇ ਕੇਇ ॥੪॥੭॥ 

ਅਰਥ: ਹੇ (ਮੇਰੇ) ਮਨ! ਪਰਮਾਤਮਾ ਦਾ ਨਾਮ ਬੋਲ। (ਵੇਖੀਂ) ਕਿਤੇ ਭੁਲਾ ਨਾ ਦੇਈਂ। ਉਹ ਪਰਮਾਤਮਾ ਪਰੇ ਤੋਂ ਪਰੇ ਹੈ, ਅਪਹੁੰਚ ਹੈ, ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਉਹ ਤੋਲ ਵਿਚ ਅਤੁੱਲ ਹੈ (ਭਾਵ, ਉਸ ਦੇ ਗੁਣਾਂ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ) । ਪਰ ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ ਉਹਨਾਂ ਦੇ ਹਿਰਦੇ ਵਿਚ ਪ੍ਰਭੂ ਆਪ (ਆਪਣੇ ਗੁਣਾਂ ਨੂੰ) ਤੁਲਾਂਦਾ ਹੈ (ਆਪਣੀ ਸਿਫ਼ਤਿ-ਸਾਲਾਹ ਆਪ ਉਹਨਾਂ ਤੋਂ ਕਰਾਂਦਾ ਹੈ) ।1। ਰਹਾਉ।

ਪ੍ਰਭੂ ਆਪ ਹੀ ਸਾਜ ਕੇ ਆਪਣੀ ਕੁਦਰਤਿ ਰਚਦਾ ਹੈ, (ਇਸ ਕੁਦਰਤਿ ਵਿਚ) ਆਪਣਾ ਹੁਕਮ ਚਲਾ ਕੇ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ (ਜੀਵਾਂ ਦੇ ਕੀਤੇ ਕਰਮਾਂ ਦੇ) ਫ਼ੈਸਲੇ ਕਰਦਾ ਹੈ। ਜਿਨ੍ਹਾਂ ਨੂੰ ਗੁਰੂ ਦੀ ਸ੍ਰੇਸ਼ਟ ਮਤਿ ਪ੍ਰਾਪਤ ਹੁੰਦੀ ਹੈ, ਉਹਨਾਂ ਨੂੰ ਸਦਾ ਅੰਗ-ਸੰਗ ਦਿੱਸਦਾ ਹੈ। ਸਭ ਤੋਂ ਸ੍ਰੇਸ਼ਟ ਨਾਮ-ਰਸ ਉਹਨਾਂ ਨੂੰ ਅਡੋਲ ਅਵਸਥਾ ਵਿਚ (ਟਿਕੇ ਰਹਿਣ ਕਰਕੇ ਮਿਲ ਜਾਂਦਾ) ਹੈ।1।

ਹੇ ਪ੍ਰਭੂ! ਜੇਹੜੇ ਗੁਰਸਿੱਖ ਗੁਰੂ ਦੇ ਚਰਨਾਂ ਦੀ ਸੇਵਾ ਕਰਦੇ ਹਨ, ਉਹ ਤੇਰੇ (ਸੇਵਕ) ਬਣ ਜਾਂਦੇ ਹਨ। ਗੁਰੂ ਦੀ ਸੇਵਾ ਦੀ ਬਰਕਤਿ ਨਾਲ ਉਹ ਮੇਰ-ਤੇਰ ਤਿਆਗ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ। ਪਰ ਜੇਹੜੇ ਬੰਦੇ ਦੂਜਿਆਂ ਦੀ ਨਿੰਦਿਆ ਕਰਦੇ ਹਨ, ਮਾਇਆ ਦੇ ਲੋਭ ਵਿਚ ਫਸੇ ਰਹਿੰਦੇ ਹਨ ਤੇ ਮਨੋਂ ਕਠੋਰ ਹਨ (ਜਿਨ੍ਹਾਂ ਦੇ ਮਨ ਦੂਜਿਆਂ ਦੇ ਦੁੱਖ ਵੇਖ ਕੇ ਦ੍ਰਵਦੇ ਨਹੀਂ ਹਨ) ਉਹਨਾਂ ਨੂੰ ਗੁਰੂ ਦੀ ਦੱਸੀ ਸੇਵਾ ਚੰਗੀ ਨਹੀਂ ਲੱਗਦੀ ਉਹ ਮਹਾਂ ਚੋਰ ਹਨ (ਉਹਨਾਂ ਦਾ ਜੀਵਨ ਚੋਰਾਂ ਦੇ ਜੀਵਨ ਵਰਗਾ ਹੈ) ।2।

ਜਿਨ੍ਹਾਂ ਉਤੇ ਗੁਰੂ ਪ੍ਰਸੰਨ ਹੁੰਦਾ ਹੈ ਉਹਨਾਂ ਨੂੰ ਉਹ ਪ੍ਰਭੂ ਦੀ ਭਗਤੀ ਤੇ ਪਿਆਰ ਬਖ਼ਸ਼ਦਾ ਹੈ। ਗੁਰੂ ਦੇ ਪ੍ਰਸੰਨ ਹੋਇਆਂ ਹੀ ਪ੍ਰਭੂ ਦੇ ਦਰ ਤੇ ਥਾਂ ਮਿਲਦਾ ਹੈ। ਉਹ ਪਰਾਈ ਨਿੰਦਾ ਤਿਆਗ ਕੇ ਪ੍ਰਭੂ ਦੀ ਭਗਤੀ ਵਿਚ ਸਾਵਧਾਨਤਾ ਹਾਸਲ ਕਰਦੇ ਹਨ। (ਪ੍ਰਭੂ ਦੀ) ਮੇਹਰ ਨਾਲ ਪ੍ਰਭੂ ਦੀ ਸੁਹਾਵਣੀ ਭਗਤੀ (ਉਹਨਾਂ ਦੇ ਜੀਵਨ ਦਾ) ਹਿੱਸਾ ਬਣ ਜਾਂਦੀ ਹੈ।3।

ਗੁਰੂ ਜਿਨ੍ਹਾਂ ਨੂੰ ਸੰਗਤਿ ਵਿਚ ਮਿਲਾਂਦਾ ਹੈ ਜਿਨ੍ਹਾਂ ਨੂੰ (ਨਾਮ ਦੀ) ਦਾਤਿ ਦੇਂਦਾ ਹੈ ਉਹ ਪਿਆਰੇ ਗੁਰਸਿੱਖ ਦਿਨ ਰਾਤ (ਨਾਮ ਦੀ ਦਾਤਿ ਸਾਂਭ ਰੱਖਦੇ ਹਨ) । ਜਿਨ੍ਹਾਂ ਨੂੰ ਗੁਰੂ ਪ੍ਰਸੰਨ ਹੋ ਕੇ ਨਾਮ ਬਖ਼ਸ਼ਦਾ ਹੈ ਉਹਨਾਂ ਨੂੰ ਪ੍ਰਭੂ ਦਾ ਨਾਮ ਜੋ ਇਨਸਾਨੀ ਜ਼ਿੰਦਗੀ ਦਾ ਅਸਲ ਮਨੋਰਥ ਹੈ, ਮਿਲ ਜਾਂਦਾ ਹੈ।

ਪਰ ਹੇ ਨਾਨਕ! ਆਖ– ਇਹ ਨਾਮ ਦੀ ਦਾਤਿ ਕੋਈ ਵਿਰਲੇ ਭਾਗਾਂ ਵਾਲੇ ਬੰਦੇ ਹੀ ਪ੍ਰਾਪਤ ਕਰਦੇ ਹਨ।4।7।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਸੋਰਠਿ ਮਹਲਾ ੫ ਘਰੁ ੨ ॥ ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥੧॥ ਮਾਧੌ ਤੂ ਠਾਕੁਰੁ ਸਿਰਿ ਮੋਰਾ ॥ ਈਹਾ ਊਹਾ ਤੁਹਾਰੋ ਧੋਰਾ ॥ ਰਹਾਉ ॥ ਕੀਤੇ ਕਉ ਮੇਰੈ ਸੰਮਾਨੈ ਕਰਣਹਾਰੁ ਤ੍ਰਿਣੁ ਜਾਨੈ ॥ ਤੂ ਦਾਤਾ ਮਾਗਨ ਕਉ ਸਗਲੀ ਦਾਨੁ ਦੇਹਿ ਪ੍ਰਭ ਭਾਨੈ ॥੨॥ ਖਿਨ ਮਹਿ ਅਵਰੁ ਖਿਨੈ ਮਹਿ ਅਵਰਾ ਅਚਰਜ ਚਲਤ ਤੁਮਾਰੇ ॥ ਰੂੜੋ ਗੂੜੋ ਗਹਿਰ ਗੰਭੀਰੋ ਊਚੌ ਅਗਮ ਅਪਾਰੇ ॥੩॥ ਸਾਧਸੰਗਿ ਜਉ ਤੁਮਹਿ ਮਿਲਾਇਓ ਤਉ ਸੁਨੀ ਤੁਮਾਰੀ ਬਾਣੀ ॥ ਅਨਦੁ ਭਇਆ ਪੇਖਤ ਹੀ ਨਾਨਕ ਪ੍ਰਤਾਪ ਪੁਰਖ ਨਿਰਬਾਣੀ ॥੪॥੭॥੧੮॥

ਅਰਥ: ਹੇ ਪ੍ਰਭੂ! ਤੂੰ ਮੇਰੇ ਸਿਰ ਉੱਤੇ ਰਾਖਾ ਹੈਂ ਇਸ ਲੋਕ ਵਿਚ, ਤੇ, ਪਰਲੋਕ ਵਿਚ ਮੈਨੂੰ ਤੇਰਾ ਹੀ ਆਸਰਾ ਹੈ।ਰਹਾਉ।

ਹੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਦੀ ਸਮਰਥਾ ਰੱਖਣ ਵਾਲੇਮਾਂ ਦੇ ਪੇਟ ਵਿਚ ਸਾਨੂੰ ਤੂੰ ਆਪਣਾ ਸਿਮਰਨ ਦੇ ਕੇ ਉੱਥੇ ਸਾਡੀ ਰੱਖਿਆ ਕਰਨ ਵਾਲਾ ਹੈਂ। (ਵਿਕਾਰਾਂ ਦੀ) ਅੱਗ ਦੇ ਸਮੁੰਦਰ ਦੀਆਂ ਡੂੰਘੀਆਂ ਲਹਿਰਾਂ ਵਿਚ ਡਿੱਗੇ ਪਏ ਨੂੰ ਭੀ ਮੈਨੂੰ ਪਾਰ ਲੰਘਾ ਲੈ।੧।

ਹੇ ਪ੍ਰਭੂ! ਤੇਰੇ ਪੈਦਾ ਕੀਤੇ ਪਦਾਰਥਾਂ ਨੂੰ (ਇਹ ਜੀਵ) ਮੇਰੂ ਪਰਬਤ ਜੇਡੀਆਂ ਵੱਡੀਆਂ ਸਮਝਦਾ ਹੈ, ਪਰ ਤੈਨੂੰ ਜੋ ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ ਇਕ ਤੀਲੇ ਵਰਗਾ ਜਾਣਦਾ ਹੈਂ। ਹੇ ਪ੍ਰਭੂਤੂੰ ਸਭ ਦਾਤਾਂ ਦੇਣ ਵਾਲਾ ਹੈਂ, ਸਾਰੀ ਲੁਕਾਈ ਤੇਰੇ ਹੀ ਦਰ ਤੋਂ ਮੰਗਣ ਵਾਲੀ ਹੈ, ਤੂੰ ਆਪਣੀ ਰਜ਼ਾ ਵਿਚ ਸਭ ਨੂੰ ਦਾਨ ਦੇਂਦਾ ਹੈਂ।੨।

ਹੇ ਪ੍ਰਭੂ! ਤੇਰੇ ਕੌਤਕ ਹੈਰਾਨ ਕਰ ਦੇਣ ਵਾਲੇ ਹਨ, ਇਕ ਛਿਨ ਵਿਚ ਤੂੰ ਕੁਝ ਦਾ ਕੁਝ ਬਣਾ ਦੇਂਦਾ ਹੈਂ। ਹੇ ਅਪਹੁੰਚ! ਹੇ ਬੇਅੰਤ। ਤੂੰ ਸਭ ਤੋਂ ਉੱਚਾ ਹੈਂ, ਤੂੰ ਸੋਹਣਾ ਹੈਂ, ਤੂੰ ਵੱਡੇ ਜਿਗਰੇ ਵਾਲਾ ਹੈਂ, ਤੂੰ ਸਾਰੇ ਸੰਸਾਰ ਵਿਚ ਗੁਪਤ ਵੱਸ ਰਿਹਾ ਹੈਂ।੩।

ਹੇ ਨਾਨਕ! ਆਖ-) ਹੇ ਸਰਬ-ਵਿਆਪਕ ਪ੍ਰਭੂ! ਜਦੋਂ ਤੂੰ ਆਪ ਹੀ (ਕਿਸੇ ਜੀਵ ਨੂੰ) ਸਾਧ ਸੰਗਤਿ ਵਿਚ ਮਿਲਾਂਦਾ ਹੈਂ, ਤਦੋਂ ਉਹ ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣਦਾ ਹੈ। (ਹੇ ਭਾਈ!) ਵਾਸ਼ਨਾ-ਰਹਿਤ ਸਰਬ-ਵਿਆਪਕ ਪ੍ਰਭੂ ਦਾ ਪਰਤਾਪ ਵੇਖ ਕੇ ਤਦੋਂ ਉਸ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ।੪।੭।੧੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਸੂਹੀ ਮਹਲਾ ੫ ॥ ਉਮਕਿਓ ਹੀਉ ਮਿਲਨ ਪ੍ਰਭ ਤਾਈ ॥ ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥ ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥ ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥੧॥ ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥ ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥੧॥ ਰਹਾਉ ॥ ਏਕਾ ਸੇਜ ਵਿਛੀ ਧਨ ਕੰਤਾ ॥ ਧਨ ਸੂਤੀ ਪਿਰੁ ਸਦ ਜਾਗੰਤਾ ॥ ਪੀਓ ਮਦਰੋ ਧਨ ਮਤਵੰਤਾ ॥ ਧਨ ਜਾਗੈ ਜੇ ਪਿਰੁ ਬੋਲੰਤਾ ॥੨॥ ਭਈ ਨਿਰਾਸੀ ਬਹੁਤੁ ਦਿਨ ਲਾਗੇ ॥ ਦੇਸ ਦਿਸੰਤਰ ਮੈ ਸਗਲੇ ਝਾਗੇ ॥ ਖਿਨੁ ਰਹਨੁ ਨ ਪਾਵਉ ਬਿਨੁ ਪਗ ਪਾਗੇ ॥ ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥੩॥ ਭਇਓ ਕ੍ਰਿਪਾਲੁ ਸਤਸੰਗਿ ਮਿਲਾਇਆ ॥ ਬੂਝੀ ਤਪਤਿ ਘਰਹਿ ਪਿਰੁ ਪਾਇਆ ॥ ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ ॥ ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥੪॥ ਜਹ ਦੇਖਾ ਤਹ ਪਿਰੁ ਹੈ ਭਾਈ ॥ ਖੋਲ੍ਹ੍ਹਿਓ ਕਪਾਟੁ ਤਾ ਮਨੁ ਠਹਰਾਈ ॥੧॥ ਰਹਾਉ ਦੂਜਾ ॥੫॥

ਅਰਥ: ਹੇ ਸੱਜਣ ਪ੍ਰਭੂ! ਮੈਨੂੰ) ਮਿਲ, ਮੈਂ ਤੈਥੋਂ ਸਦਕੇ ਜਾਂਦੀ ਹਾਂ। (ਤੇਰੇ ਦਰਸਨ ਤੋਂ ਬਿਨਾਮੇਰਾ ਇਹ ਨਿਮਾਣਾ ਦਿਲ ਕਿਵੇਂ ਧੀਰਜ ਫੜੇ?੧।ਰਹਾਉ।

ਹੇ ਸਖੀ! ਪਿਆਰੇ ਦਾ ਸਨੇਹਾ ਸੁਣਦਿਆਂ ਮੈਂ ਹਿਰਦੇ-ਘਰ ਵਿਚ ਸੇਜ ਵਿਛਾ ਦਿੱਤੀ। ਮੇਰਾ ਹਿਰਦਾ ਪ੍ਰਭੂ ਨੂੰ ਮਿਲਣ ਵਾਸਤੇ ਖ਼ੁਸ਼ੀ ਨਾਲ ਨੱਚ ਪਿਆ, (ਪ੍ਰਭੂ ਨੂੰ) ਲੱਭਣ ਚੜ੍ਹ ਪਿਆ (ਕਿ) ਮੈਂ ਪਿਆਰੇ ਦੇ ਰਹਿਣ ਦੀ ਥਾਂ (ਕਿਤੇ) ਵੇਖਾਂ। (ਪਰ) ਭਟਕ ਭਟਕ ਕੇ ਮੁੜ ਆਇਆ, ਤਦੋਂ (ਪ੍ਰਭੂ ਦੀ ਮੇਹਰ ਦੀ) ਨਿਗਾਹ ਹਾਸਲ ਨਾਹ ਹੋਈ।੧।

ਹੇ ਸਖੀ! ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੀ ਇਕੋ ਹੀ ਸੇਜ (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਵਿਛੀ ਹੋਈ ਹੈਪਰ ਜੀਵ-ਇਸਤ੍ਰੀ (ਸਦਾ ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੀ ਰਹਿੰਦੀ ਹੈ, ਪ੍ਰਭੂ-ਪਤੀ ਸਦਾ ਜਾਗਦਾ ਰਹਿੰਦਾ ਹੈ (ਮਾਇਆ ਦੇ ਪ੍ਰਭਾਵ ਤੋਂ ਉਤਾਂਹ ਰਹਿੰਦਾ ਹੈ) ਜੀਵ-ਇਸਤ੍ਰੀ ਇਉਂ ਮਸਤ ਰਹਿੰਦੀ ਹੈ ਜਿਵੇਂ ਇਸ ਨੇ ਸ਼ਰਾਬ ਪੀਤੀ ਹੋਈ ਹੈ। (ਹਾਂ) ਜੀਵ-ਇਸਤ੍ਰੀ ਜਾਗ ਭੀ ਸਕਦੀ ਹੈ, ਜੇ ਪ੍ਰਭੂ-ਪਤੀ (ਆਪ) ਜਗਾਏ।੨।

ਹੇ ਸਖੀ! ਉਮਰ ਦੇਬਹੁਤ ਸਾਰੇ ਦਿਨ ਬੀਤ ਗਏ ਹਨ, ਮੈਂ (ਬਾਹਰ) ਹੋਰ ਹੋਰ ਸਾਰੇ ਦੇਸ ਭਾਲ ਵੇਖੇ ਹਨ (ਪਰ ਬਾਹਰ ਪ੍ਰਭੂ-ਪਤੀ ਕਿਤੇ ਲੱਭਾ ਨਹੀਂ। ਹੁਣ) ਮੈਂ (ਬਾਹਰ ਭਾਲ ਭਾਲ ਕੇ) ਨਿਰਾਸ ਹੋ ਗਈ ਹਾਂ। ਉਸ ਪ੍ਰਭੂ-ਪਤੀ ਦੇ ਚਰਨਾਂ ਉਤੇ ਪੈਣ ਤੋਂ ਬਿਨਾ ਮੈਨੂੰ ਇਕ ਛਿਨ ਵਾਸਤੇ ਭੀ ਸ਼ਾਂਤੀ ਪ੍ਰਾਪਤ ਨਹੀਂ ਹੁੰਦੀ। (ਹਾਂ, ਹੇ ਸਖੀ!) ਜੇ ਉਹ ਆਪ ਕਿਰਪਾਲ ਹੋਵੇ, ਤਾਂ ਸਹੀ ਜੀਵ-ਇਸਤ੍ਰੀਆਂ ਚੰਗੇ ਭਾਗ ਜਾਗਣ ਨਾਲ ਉਸ ਪ੍ਰਭੂ ਨੂੰ ਮਿਲ ਸਕਦੀਆਂ ਹਾਂ।੩।

ਹੇ ਨਾਨਕ! ਆਖ-ਪ੍ਰਭੂ ਮੇਰੇ ਉਤੇ ਦਇਆਵਾਨ ਹੋ ਗਿਆ ਹੈ। ਮੈਨੂੰ ਉਸ ਨੇ ਸਤਸੰਗ ਵਿਚ ਮਿਲਾ ਦਿੱਤਾ ਹੈ। ਮੇਰੀ (ਵਿਕਾਰਾਂ ਦੀ) ਤਪਸ਼ ਮਿਟ ਗਈ ਹੈ, ਮੈਂ ਉਸ ਪ੍ਰਭੂ-ਪਤੀ ਨੂੰ ਹਿਰਦੇ-ਘਰ ਵਿਚ ਹੀ ਲੱਭ ਲਿਆ ਹੈ। ਹੁਣ ਮੈਨੂੰ (ਆਪਣੇ) ਸਾਰੇ ਸਿੰਗਾਰ (ਉੱਦਮ) ਸੋਹਣੇ ਲੱਗ ਰਹੇ ਹਨ। ਗੁਰੂ ਨੇ ਮੇਰੀ ਭਟਕਣਾ ਦੂਰ ਕਰ ਦਿੱਤੀ ਹੈ।੪।

ਹੇ ਭਾਈ! ਗੁਰੂ ਨੇ ਮੇਰੇ ਅੰਦਰੋਂ) ਭਰਮ ਦਾ ਪਰਦਾ ਲਾਹ ਦਿੱਤਾ ਹੈ, ਮੇਰਾ ਮਨ ਟਿਕ ਗਿਆ ਹੈ। ਹੁਣ ਮੈਂ ਜਿਧਰ ਵੇਖਦਾ ਹਾਂ, ਮੈਨੂੰ ਪ੍ਰਭੂ ਹੀ ਦਿੱਸਦਾ ਹੈ।੧।ਰਹਾਉ ਦੂਜਾ।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਟੋਡੀ ਮਹਲਾ ੫ ॥ ਮਾਈ ਮੇਰੇ ਮਨ ਕੋ ਸੁਖੁ ॥ ਕੋਟਿ ਅਨੰਦ ਰਾਜ ਸੁਖੁ ਭੁਗਵੈ ਹਰਿ ਸਿਮਰਤ ਬਿਨਸੈ ਸਭ ਦੁਖੁ ॥੧॥ ਰਹਾਉ ॥ ਕੋਟਿ ਜਨਮ ਕੇ ਕਿਲਬਿਖ ਨਾਸਹਿ ਸਿਮਰਤ ਪਾਵਨ ਤਨ ਮਨ ਸੁਖ ॥ ਦੇਖਿ ਸਰੂਪੁ ਪੂਰਨੁ ਭਈ ਆਸਾ ਦਰਸਨੁ ਭੇਟਤ ਉਤਰੀ ਭੁਖ ॥੧॥ ਚਾਰਿ ਪਦਾਰਥ ਅਸਟ ਮਹਾ ਸਿਧਿ ਕਾਮਧੇਨੁ ਪਾਰਜਾਤ ਹਰਿ ਹਰਿ ਰੁਖੁ ॥ ਨਾਨਕ ਸਰਨਿ ਗਹੀ ਸੁਖ ਸਾਗਰ ਜਨਮ ਮਰਨ ਫਿਰਿ ਗਰਭ ਨ ਧੁਖੁ ॥੨॥੧੦॥੨੯॥ 

ਅਰਥ: ਹੇ ਮਾਂ! ਪਰਮਾਤਮਾ ਦਾ ਨਾਮ ਸਿਮਰਦਿਆਂ) ਮੇਰੇ ਮਨ ਦਾ ਸੁਖ (ਇਤਨਾ ਉੱਚਾ ਹੋ ਜਾਂਦਾ ਹੈ, ਕਿ ਇਉਂ ਜਾਪਦਾ ਹੈ, ਜਿਵੇਂ ਮੇਰਾ ਮਨ) ਕ੍ਰੋੜਾਂ ਆਨੰਦ ਮਾਣ ਰਿਹਾ ਹੈਕ੍ਰੋੜਾਂ ਬਾਦਸ਼ਾਹੀਆਂ ਦਾ ਸੁਖ ਮਾਣ ਰਿਹਾ ਹੈ। ਹੇ ਮਾਂ! ਪਰਮਾਤਮਾ ਦਾ ਨਾਮ ਸਿਮਰਦਿਆਂ ਸਾਰਾ ਦੁੱਖ ਨਾਸ ਹੋ ਜਾਂਦਾ ਹੈ।੧।ਰਹਾਉ।

ਹੇ ਮਾਂ! ਪਰਮਾਤਮਾ ਦਾ ਨਾਮ ਸਿਮਰਿਆਂ ਤਨ ਮਨ ਪਵਿਤ੍ਰ ਹੋ ਜਾਂਦੇ ਹਨ, ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਕ੍ਰੋੜਾਂ ਜਨਮਾਂ ਦੇ (ਕੀਤੇ ਹੋਏਪਾਪ ਨਾਸ ਹੋ ਜਾਂਦੇ ਹਨ। (ਸਿਮਰਨ ਦੀ ਬਰਕਤਿ ਨਾਲ) ਪ੍ਰਭੂ ਦਾ ਦੀਦਾਰ ਕਰ ਕੇ (ਮਨ ਦੀ ਹਰੇਕ) ਮੁਰਾਦ ਪੂਰੀ ਹੋ ਜਾਂਦੀ ਹੈ, ਦਰਸਨ ਕਰਦਿਆਂ (ਮਾਇਆ ਦੀ) ਭੁੱਖ ਦੂਰ ਹੋ ਜਾਂਦੀ ਹੈ।੧।

ਹੇ ਮਾਂ! ਚਾਰ ਪਦਾਰਥ (ਦੇਣ ਵਾਲਾ) , ਅੱਠ ਵੱਡੀਆਂ ਕਰਾਮਾਤੀ ਤਾਕਤਾਂ (ਦੇਣ ਵਾਲਾ) ਪਰਮਾਤਮਾ ਆਪ ਹੀ ਹੈ। ਪਰਮਾਤਮਾ ਆਪ ਹੀ ਹੈ ਕਾਮਧੇਨਪਰਮਾਤਮਾ ਆਪ ਹੀ ਹੈ ਪਾਰਜਾਤ ਰੁੱਖ। ਹੇ ਨਾਨਕ! ਆਖ-ਹੇ ਮਾਂਜਿਸ ਮਨੁੱਖ ਨੇ) ਸੁਖਾਂ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲੈ ਲਿਆ, ਉਸ ਨੂੰ ਜਨਮ ਮਰਨ ਦੇ ਗੇੜ ਦਾ ਫ਼ਿਕਰ, ਜੂਨਾਂ ਵਿਚ ਪੈਣ ਦਾ ਫ਼ਿਕਰ ਨਹੀਂ ਰਹਿੰਦਾ।੨।੧੦।੨੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?ਰਹਾਉ।

ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ। ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।

ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।

ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥

ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ।

ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ੧।

ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫

 

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਸੂਹੀ ਮਹਲਾ ੫ ॥ ਜਿਨਿ ਮੋਹੇ ਬ੍ਰਹਮੰਡ ਖੰਡ ਤਾਹੂ ਮਹਿ ਪਾਉ ॥ ਰਾਖਿ ਲੇਹੁ ਇਹੁ ਬਿਖਈ ਜੀਉ ਦੇਹੁ ਅਪੁਨਾ ਨਾਉ ॥੧॥ ਰਹਾਉ ॥ ਜਾ ਤੇ ਨਾਹੀ ਕੋ ਸੁਖੀ ਤਾ ਕੈ ਪਾਛੈ ਜਾਉ ॥ ਛੋਡਿ ਜਾਹਿ ਜੋ ਸਗਲ ਕਉ ਫਿਰਿ ਫਿਰਿ ਲਪਟਾਉ ॥੧॥ ਕਰਹੁ ਕ੍ਰਿਪਾ ਕਰੁਣਾਪਤੇ ਤੇਰੇ ਹਰਿ ਗੁਣ ਗਾਉ ॥ ਨਾਨਕ ਕੀ ਪ੍ਰਭ ਬੇਨਤੀ ਸਾਧਸੰਗਿ ਸਮਾਉ ॥੨॥੩॥੪੩॥ 

ਅਰਥ: ਹੇ ਪ੍ਰਭੂ! ਜਿਸ (ਮਾਇਆ) ਨੇ ਸਾਰੀ ਸ੍ਰਿਸ਼ਟੀ ਤੇ ਸਾਰੇ ਦੇਸ ਆਪਣੇ ਪਿਆਰ ਵਿਚ ਫਸਾਏ ਹੋਏ ਹਨ, ਉਸੇ (ਮਾਇਆ) ਦੇ ਵੱਸ ਵਿਚ ਮੈਂ ਭੀ ਪਿਆ ਹੋਇਆ ਹਾਂ। ਹੇ ਪ੍ਰਭੂ! ਮੈਨੂੰ ਆਪਣਾ ਨਾਮ ਬਖ਼ਸ਼, ਤੇ ਮੈਨੂੰ ਇਸ ਵਿਕਾਰੀ ਜੀਵ ਨੂੰ (ਮਾਇਆ ਦੇ ਹੱਥੋਂ) ਬਚਾ ਲੈ।੧।ਰਹਾਉ।

ਹੇ ਪ੍ਰਭੂ! ਮੈਂ ਭੀ ਉਸ (ਮਾਇਆ) ਦੇ ਪਿੱਛੇ (ਮੁੜ ਮੁੜ) ਜਾਂਦਾ ਹਾਂ ਜਿਸ ਪਾਸੋਂ ਕੋਈ ਭੀ ਕਦੇ ਸੁਖੀ ਨਹੀਂ ਹੋਇਆ। ਮੈਂ ਮੁੜ ਮੁੜ (ਉਹਨਾਂ ਪਦਾਰਥਾਂ ਨਾਲ) ਚੰਬੜਦਾ ਹਾਂ, ਜੋ (ਆਖ਼ਰ) ਸਭਨਾਂ ਨੂੰ ਛੱਡ ਜਾਂਦੇ ਹਨ।੧।

ਹੇ ਤਰਸ ਦੇ ਮਾਲਕ! ਹੇ ਹਰੀ! ਮੇਰੇ ਉਤੇ) ਮੇਹਰ ਕਰ, ਮੈਂ ਤੇਰੇ ਗੁਣ ਗਾਂਦਾ ਰਹਾਂ। ਹੇ ਪ੍ਰਭੂ! ਤੇਰੇ ਸੇਵਕ) ਨਾਨਕ ਦੀ (ਤੇਰੇ ਅੱਗੇ ਇਹੀ) ਬੇਨਤੀ ਹੈ ਕਿ ਮੈਂ ਸਾਧ ਸੰਗਤਿ ਵਿਚ ਟਿਕਿਆ ਰਹਾਂ।੨।੩।੪੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਸੂਹੀ ਮਹਲਾ ੧ ॥ ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥ ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ ਹੋਇਸੀ ॥ ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥ ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥

ਅਰਥ: ਉਹੀ ਹਿਰਦਾ ਪਵਿੱਤ੍ਰ ਹੈ ਜੇਹੜਾ ਉਸ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ। ਜੇ ਮਨੁੱਖ ਦਾ ਹਿਰਦਾ (ਅੰਦਰੋਂ ਵਿਕਾਰਾਂ ਨਾਲ) ਬਹੁਤ ਗੰਦਾ ਹੋਇਆ ਪਿਆ ਹੈ ਤਾਂ ਬਾਹਰੋਂ ਸਰੀਰ ਨੂੰ ਤੀਰਥ ਆਦਿਕ ਤੇ ਇਸ਼ਨਾਨ ਕਰਾਇਆਂ ਹਿਰਦਾ ਅੰਦਰੋਂ ਸੁੱਧ ਨਹੀਂ ਹੋ ਸਕਦਾ।

ਜੇ ਗੁਰੂ ਦੇ ਦਰ ਤੇ (ਆਪਾ-ਭਾਵ ਦੂਰ ਕਰ ਕੇ ਸਵਾਲੀ) ਬਣੀਏ, ਤਾਂ ਹੀ (ਹਿਰਦੇ ਨੂੰ ਪਵਿਤ੍ਰ ਕਰਨ ਦੀ) ਅਕਲ ਮਿਲਦੀ ਹੈ। ਗੁਰੂ ਦੇ ਦਰ ਤੇ ਰਹਿ ਕੇ ਹੀ (ਵਿਕਾਰਾਂ ਦੀ ਮੈਲਧੋਤਿਆਂ ਹਿਰਦਾ ਪਵਿਤ੍ਰ ਹੁੰਦਾ ਹੈ। (ਜੇ ਗੁਰੂ ਦੇ ਦਰ ਤੇ ਟਿਕੀਏ ਤਾਂ) ਪਰਮਾਤਮਾ ਆਪ ਹੀ ਇਹ (ਵਿਚਾਰਨ ਦੀ) ਸਮਝ ਬਖ਼ਸ਼ਦਾ ਹੈ ਕਿ ਅਸੀ ਚੰਗੇ ਹਾਂ ਜਾਂ ਮੰਦੇ।

(ਜੇ ਇਸ ਮਨੁੱਖਾ ਜੀਵਨ ਸਮੇ ਗੁਰੂ ਦਾ ਆਸਰਾ ਨਹੀਂ ਲਿਆ ਤਾਂ) ਕੋਈ ਜੀਵ ਇਹ ਨਾਹ ਸਮਝ ਲਏ ਕਿ (ਇਥੋਂ ਖ਼ਾਲੀ-ਹੱਥ) ਜਾ ਕੇ ਪਰਲੋਕ ਵਿਚ (ਜੀਵਨ ਪਵਿਤ੍ਰ ਕਰਨ ਦੀ ਸੂਝ) ਮਿਲੇਗੀ। (ਇਹ ਇਕ ਕੁਦਰਤੀ ਨਿਯਮ ਹੈ ਕਿ ਇਥੇ) ਮਨੁੱਖ ਜੇਹੋ ਜੇਹੇ ਕਰਮ ਕਰਦਾ ਹੈ ਉਹੋ ਜੇਹਾ ਉਹ ਬਣ ਜਾਂਦਾ ਹੈ।

(ਜੋ ਮਨੁੱਖ ਗੁਰੂ ਦੇ ਦਰ ਤੇ ਡਿੱਗਦਾ ਹੈ ਉਸ ਨੂੰਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਆਪ ਬਖ਼ਸ਼ਦਾ ਹੈ। (ਜਿਸ ਮਨੁੱਖ ਨੂੰ ਇਹ ਦਾਤਿ ਮਿਲਦੀ ਹੈ) ਉਹ ਆਪਣਾ ਮਨੁੱਖਾ ਜਨਮ ਸੁਚੱਜਾ ਬਣਾ ਕੇ ਇੱਜ਼ਤ ਖੱਟ ਕੇ ਇਥੋਂ ਜਾਂਦਾ ਹੈ, ਉਹ ਆਪਣੀ ਸੋਭਾ ਦਾ ਵਾਜਾ (ਇਥੇ) ਵਜਾ ਜਾਂਦਾ ਹੈ। ਕੋਈ ਇੱਕ ਮਨੁੱਖ ਕੀਹਤਿੰਨਾਂ ਹੀ ਲੋਕਾਂ ਵਿਚ ਪਰਮਾਤਮਾ ਉਸ ਦੀ ਸੋਭਾ ਖਿਲਾਰਦਾ ਹੈ। ਹੇ ਨਾਨਕ! ਉਹ ਮਨੁੱਖ ਆਪ ਸਦਾ ਪ੍ਰਸੰਨ-ਚਿੱਤ ਰਹਿੰਦਾ ਹੈ, ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਹੀ ਤਾਰ ਲੈਂਦਾ ਹੈ (ਸੋਭਾ ਦਿਵਾਂਦਾ ਹੈ੧।੪।੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਧਨਾਸਰੀ ਮਹਲਾ ੪ ॥ ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥ 

ਅਰਥ: ਹੇ ਗੁਰਸਿੱਖ ਮਿੱਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ। (ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤਿ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ੧।ਰਹਾਉ।

ਹੇ ਭਾਈ! ਅਸੀ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ। ਅਸੀ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ।੧।

ਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੂ ਦੀ ਸਰਨ ਪੈ ਜਾਓ। ਗੁਰੂ ਦੀ ਸਰਨ ਪੈ ਕੇ (ਜੀਵਨ-ਸਫ਼ਰ ਵਾਸਤੇ) ਪਰਮਾਤਮਾ ਦੇ ਨਾਮ ਦੀ ਖਰਚੀ (ਪੱਲੇ) ਬੰਨ੍ਹੋ। ਮਤਾਂ ਇਹ ਸਮਝਿਓ ਕਿ ਅੱਜ (ਇਹ ਕੰਮ ਕਰ ਲਵਾਂਗੇ) ਭਲਕੇ (ਇਹ ਕੰਮ ਕਰ ਲਵਾਂਗੇ। ਟਾਲ ਮਟੋਲੇ ਨਾਹ ਕਰਨੇ੨।

ਹੇ ਹਰੀ ਦੇ ਸੰਤ ਜਨੋ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ। (ਇਸ ਜਾਪ ਦੀ ਬਰਕਤਿ ਨਾਲ) ਹਰੀ ਦਾ ਸੰਤ ਹਰੀ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ। ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ।੩।

ਹੇ ਦਾਸ ਨਾਨਕ! ਆਖ-) ਹੇ ਬਨਵਾਰੀ ਪ੍ਰਭੂ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ। ਮੇਹਰ ਕਰ ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲੀ ਰਹੇ।੪।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥ 

ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।

(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।

(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।

ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ 

ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।

ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।

ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥

ਅਰਥ: ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।

ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।

ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫।

ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

ਅਰਥ: ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।

ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂਬਚ ਜਾਂਦੇ ਹਨ।੭।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।

(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।

ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।

ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।

ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਸੂਹੀ ਮਹਲਾ ੫ ॥ ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲ੍ਹ੍ਹੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨ੍ਹ੍ਹਿ ਮੂਲਿ ਨਾਮ ਵਿਛੁੰਨਿਆ ॥੨॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥ 

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਦਾ ਬੇਅੰਤ ਖ਼ਜ਼ਾਨਾ (ਪਰਮਾਤਮਾ ਦੇ) ਭਗਤਾਂ ਦੇ ਹਿਰਦੇ ਵਿਚ ਵੱਸਦਾ ਹੈ। ਗੁਰੂ ਦੀ ਸੰਗਤਿ ਵਿਚ (ਨਾਮ ਜਪਿਆਂ) ਜਨਮ ਮਰਨ ਦੇ ਦੁੱਖ ਅਤੇ ਮੋਹ ਆਦਿਕ ਹਰੇਕ ਕਲੇਸ਼ ਦੂਰ ਹੋ ਜਾਂਦਾ ਹੈਰਹਾਉ

ਹੇ ਭਾਈ! ਜੇਹੜੇ ਮਨੁੱਖ ਵੇਦ ਪੁਰਾਣ ਸਿੰਮ੍ਰਿਤੀਆਂ ਆਦਿਕ ਧਰਮ-ਪੁਸਤਕਾਂ ਪੜ੍ਹ ਕੇ (ਨਾਮ ਨੂੰ ਲਾਂਭੇ ਛੱਡ ਕੇ ਕਰਮ ਕਾਂਡ ਆਦਿਕ ਦਾ ਉਪਦੇਸ਼) ਉੱਚੀ ਉੱਚੀ ਸੁਣਾਂਦੇ ਹਨ, ਉਹ ਮਨੁੱਖ ਥੋਥੀਆਂ ਗੱਲਾਂ ਕਰਦੇ ਹਨ। ਪਰਮਾਤਮਾ ਦੇ ਨਾਮ ਤੋਂ ਬਿਨਾ ਝੂਠਾ ਪਰਚਾਰ ਹੀ ਇਹ ਸਾਰੇ ਲੋਕ ਕਰਦੇ ਹਨ

ਹੇ ਭਾਈ! ਪ੍ਰਭੂ ਦੇ ਨਾਮ ਤੋਂ ਵਿਛੁੜੇ ਹੋਏ ਮਨੁੱਖ ਕਦੇ ਭੀ ਆਤਮਕ ਆਨੰਦ ਨਹੀਂ ਮਾਣਦੇ। ਉਹ ਮਨੁੱਖ ਮਾਇਆ ਦੇ ਮੋਹ ਵਿਚ, ਸ਼ਾਸਤ੍ਰਾਰਥ ਵਿਚਅਹੰਕਾਰ ਵਿਚ ਫਸ ਕੇ ਜ਼ਰੂਰ ਦੁਖੀ ਹੁੰਦੇ ਹਨ

ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਮਾਇਆ ਦੀ ਮਮਤਾ ਦਾ ਖ਼ਿਆਲ ਮਨ ਵਿਚ ਟਿਕਾ ਕੇ ਮੋਹ ਦੇ ਬੰਧਨ ਵਿਚ ਬੱਝੇ ਰਹਿੰਦੇ ਹਨ। ਨਿਰੀ ਮਾਇਆ ਦੇ ਝੰਬੇਲਿਆਂ ਦੇ ਕਾਰਨ ਉਹ ਲੋਕ ਦੁੱਖ ਸੁਖ ਭੋਗਦੇ ਰਹਿੰਦੇ ਹਨ

ਹੇ ਭਾਈ! ਚੰਗੀ ਤਰ੍ਹਾਂ ਪੜਤਾਲ ਕਰ ਕੇ ਨਿਰਨਾ ਕਰ ਕੇ ਅਸੀ ਇਸ ਅਸਲੀਅਤ ਉਤੇ ਪਹੁੰਚੇ ਹਾਂ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ। ਨਾਮ ਤੋਂ ਵਾਂਜੇ ਰਹਿਣ ਵਾਲੇ ਜ਼ਰੂਰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ

ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨ੍ਹ੍ਹ ਕਉ ਭਏ ਦਇਆਲ ਤਿਨ੍ਹ੍ਹ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨ੍ਹ੍ਹੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥ 

ਅਰਥ: (ਪਰਮਾਤਮਾ ਦੇ ਨਾਮ ਤੋਂ ਖੁੰਝ ਕੇਅਨੇਕਾਂ ਪ੍ਰਾਣੀ (ਮੁੜ ਮੁੜ) ਜੰਮਦੇ ਹਨ ਮਰਦੇ ਹਨ। ਆਤਮਕ ਮੌਤ ਸਹੇੜ ਸਹੇੜ ਕੇ ਮੁੜ ਮੁੜ ਜਨਮ ਲੈਂਦੇ ਰਹਿੰਦੇ ਹਨ। (ਆਤਮਕ ਜੀਵਨ ਦੀ) ਸੂਝ ਤੋਂ ਬਿਨਾ ਉਹਨਾਂ ਦਾ ਸਾਰਾ ਹੀ ਉੱਦਮ ਵਿਅਰਥ ਰਹਿੰਦਾ ਹੈ, ਉਹ ਅਨੇਕਾਂ ਜੂਨਾਂ ਵਿਚ ਭਟਕਦੇ ਰਹਿੰਦੇ ਹਨ

ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ ਉਹਨਾਂ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦੇ ਰਹਿੰਦੇ ਹਨ

ਹੇ ਭਾਈ! ਕ੍ਰੋੜਾਂ ਅਣਗਿਣਤ, ਬੇਅੰਤ, ਅਨੇਕਾਂ ਹੀ ਪ੍ਰਾਣੀ (ਪਰਮਾਤਮਾ ਦੀ) ਭਾਲ ਕਰਦੇ ਹਨ, ਪਰ ਪਰਮਾਤਮਾ ਆਪ ਜਿਸ ਮਨੁੱਖ ਨੂੰ ਸੂਝ ਬਖ਼ਸ਼ਦਾ ਹੈ, ਉਸ ਮਨੁੱਖ ਨੂੰ ਪ੍ਰਭੂ ਦੀ ਨੇੜਤਾ ਮਿਲ ਜਾਂਦੀ ਹੈ

ਹੇ ਨਾਨਕ! ਪ੍ਰਭੂ-ਚਰਨਾਂ ਵਿਚ ਅਰਦਾਸ ਕਰ, ਤੇ ਆਖ-) ਹੇ ਦਾਤਾਰ! ਮੇਰੇ ਅੰਦਰ ਇਹ ਤਾਂਘ ਹੈ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ। ਮੈਨੂੰ ਆਪਣਾ ਨਾਮ ਬਖ਼ਸ਼। ਮੈਂ ਤੈਨੂੰ ਕਦੇ ਨਾਹ ਭੁਲਾਵਾਂ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਰਾਗੁ ਗੂਜਰੀ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਇਵੇਹਾ ਜੀਵਣਾ ਜਿਤੁ ਹਰਿ ਪ੍ਰੀਤਿ ਨ ਪਾਇ ॥ ਜਿਤੁ ਕੰਮਿ ਹਰਿ ਵੀਸਰੈ ਦੂਜੈ ਲਗੈ ਜਾਇ ॥੧॥ ਐਸਾ ਸਤਿਗੁਰੁ ਸੇਵੀਐ ਮਨਾ ਜਿਤੁ ਸੇਵਿਐ ਗੋਵਿਦ ਪ੍ਰੀਤਿ ਊਪਜੈ ਅਵਰ ਵਿਸਰਿ ਸਭ ਜਾਇ ॥ ਹਰਿ ਸੇਤੀ ਚਿਤੁ ਗਹਿ ਰਹੈ ਜਰਾ ਕਾ ਭਉ ਨ ਹੋਵਈ ਜੀਵਨ ਪਦਵੀ ਪਾਇ ॥੧॥ ਰਹਾਉ ॥ ਗੋਬਿੰਦ ਪ੍ਰੀਤਿ ਸਿਉ ਇਕੁ ਸਹਜੁ ਉਪਜਿਆ ਵੇਖੁ ਜੈਸੀ ਭਗਤਿ ਬਨੀ ॥ ਆਪ ਸੇਤੀ ਆਪੁ ਖਾਇਆ ਤਾ ਮਨੁ ਨਿਰਮਲੁ ਹੋਆ ਜੋਤੀ ਜੋਤਿ ਸਮਈ ॥੨॥ ਬਿਨੁ ਭਾਗਾ ਐਸਾ ਸਤਿਗੁਰੁ ਨ ਪਾਈਐ ਜੇ ਲੋਚੈ ਸਭੁ ਕੋਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਤਾ ਸਦਾ ਸੁਖੁ ਹੋਇ ॥੩॥ ਨਾਨਕ ਐਸੇ ਸਤਿਗੁਰ ਕੀ ਕਿਆ ਓਹੁ ਸੇਵਕੁ ਸੇਵਾ ਕਰੇ ਗੁਰ ਆਗੈ ਜੀਉ ਧਰੇਇ ॥ ਸਤਿਗੁਰ ਕਾ ਭਾਣਾ ਚਿਤਿ ਕਰੇ ਸਤਿਗੁਰੁ ਆਪੇ ਕ੍ਰਿਪਾ ਕਰੇਇ ॥੪॥੧॥੩॥ 

ਅਰਥ: ਹੇ ਮੇਰੇ ਮਨ! ਇਹੋ ਜਿਹੇ ਗੁਰੂ ਦੀ ਸਰਨ ਪੈਣਾ ਚਾਹੀਦਾ ਹੈ ਜਿਸ ਦੀ ਸਰਨ ਪਿਆਂ ਪਰਮਾਤਮਾ ਨਾਲ ਪਿਆਰ ਪੈਦਾ ਹੋ ਜਾਏ, ਅਤੇ ਹੋਰ (ਮਾਇਆ ਆਦਿਕ) ਦਾ ਪਿਆਰ ਸਾਰਾ ਭੁਲ ਜਾਏ, (ਜਿਸ ਦੀ ਸਰਨ ਪਿਆਂ) ਪਰਮਾਤਮਾ ਨਾਲ ਚਿੱਤ ਸਦਾ ਜੁੜਿਆ ਰਹੇ, ਅਤੇ ਇਹੋ ਜਿਹਾ ਆਤਮਕ ਜੀਵਨ ਦਾ ਦਰਜਾ ਮਿਲ ਜਾਏ ਜਿਸ ਨੂੰ ਕਦੇ ਬੁਢੇਪੇ ਦਾ ਡਰ ਨਾਹ ਹੋ ਸਕੇ (ਜੋ ਆਤਮਕ ਦਰਜਾ ਕਦੇ ਕਮਜ਼ੋਰ ਨਾਹ ਹੋ ਸਕੇ)।1। ਰਹਾਉ।

(ਹੇ ਮੇਰੇ ਮਨ!) ਇਹੋ ਜਿਹਾ ਜੀਵਨ ਫਿਟਕਾਰ-ਜੋਗ ਹੈ ਜਿਸ ਜੀਊਣ ਵਿਚ ਪਰਮਾਤਮਾ ਨਾਲ ਪਿਆਰ ਨਾਹ ਬਣੇ, (ਐਸਾ ਭੀ ਕੰਮ ਫਿਟਕਾਰ-ਜੋਗ ਹੈ) ਜਿਸ ਕੰਮ ਵਿਚ ਲੱਗਿਆਂ ਪਰਮਾਤਮਾ ਭੁੱਲ ਜਾਏ, ਅਤੇ ਮਨੁੱਖ ਮਾਇਆ ਦੇ ਮੋਹ ਵਿਚ ਜਾ ਫਸੇ।1।

ਹੇ ਭਾਈ! ਪਰਮਾਤਮਾ ਨਾਲ ਪਿਆਰ ਪਾਇਆਂ (ਮਨੁੱਖ ਦੇ ਅੰਦਰ) ਇਕ (ਅਚਰਜ) ਆਤਮਕ ਅਡੋਲਤਾ ਪੈਦਾ ਹੁੰਦੀ ਹੈ, ਹੈਰਾਨ ਕਰਨ ਵਾਲੀ ਭਗਤੀ (ਦਾ ਰੰਗ) ਬਣਦਾ ਹੈ। ਅੰਦਰੇ ਅੰਦਰ ਹੀ (ਮਨੁੱਖ ਦੇ ਅੰਦਰੋਂ) ਆਪਾ-ਭਾਵ (ਅਹੰਕਾਰ) ਮੁੱਕ ਜਾਂਦਾ ਹੈ, (ਜਦੋਂ ਆਪਾ-ਭਾਵ ਮੁੱਕਦਾ ਹੈ) ਤਦੋਂ ਮਨ ਪਵਿਤ੍ਰ ਹੋ ਜਾਂਦਾ ਹੈ, ਤਦੋ ਮਨੁੱਖ ਦੀ ਸੁਰਤਿ ਰੱਬੀ ਨੂਰ ਵਿਚ ਲੀਨ ਰਹਿੰਦੀ ਹੈ।2।

(ਪਰ, ਹੇ ਭਾਈ!) ਚਾਹੇ ਹਰੇਕ ਮਨੁੱਖ ਪਿਆ ਤਾਂਘ ਕਰੇ, ਕਿਸਮਤ ਤੋਂ ਬਿਨਾ ਅਜੇਹਾ ਗੁਰੂ ਨਹੀਂ ਮਿਲਦਾ (ਜਿਸ ਦੇ ਮਿਲਿਆਂ ਮਨੁੱਖ ਦੇ) ਅੰਦਰੋਂ ਮਾਇਆ ਦੇ ਮੋਹ ਵਾਲੀ ਕੰਧ ਦੂਰ ਹੋ ਜਾਏ। (ਜਦੋਂ ਇਹ ਕੰਧ ਨਿਕਲ ਜਾਂਦੀ ਹੈ ਤੇ ਹਰੀ ਨਾਲ ਮਿਲਾਪ ਹੋ ਜਾਂਦਾ ਹੈ) ਤਦੋਂ ਮਨੁੱਖ ਨੂੰ ਸਦਾ ਲਈ ਆਨੰਦ ਪ੍ਰਾਪਤ ਹੋ ਜਾਂਦਾ ਹੈ।3।

ਹੇ ਨਾਨਕ! (ਜਿਸ ਸੇਵਕ ਨੂੰ ਇਹੋ ਜਿਹਾ ਗੁਰੂ ਮਿਲ ਪੈਂਦਾ ਹੈ) ਉਹ ਸੇਵਕ ਅਜੇਹੇ ਗੁਰੂ ਦੀ ਕੀਹ ਸੇਵਾ ਕਰਦਾ ਹੈ? (ਬੱਸ, ਇਹੀ ਸੇਵਾ ਕਰਦਾ ਹੈ ਕਿ) ਗੁਰੂ ਦੇ ਅੱਗੇ ਆਪਣੀ ਜਿੰਦ ਭੇਟਾ ਕਰ ਦੇਂਦਾ ਹੈ (ਭਾਵ, ਉਹ ਸੇਵਕ) ਗੁਰੂ ਦੀ ਮਰਜ਼ੀ ਨੂੰ ਆਪਣੇ ਚਿੱਤ ਵਿਚ ਟਿਕਾ ਲੈਂਦਾ ਹੈ (ਗੁਰੂ ਦੇ ਹੁਕਮ ਵਿਚ ਤੁਰਦਾ ਹੈ। ਪਰ ਭਾਣਾ ਮੰਨਾਣਾ ਭੀ ਕੋਈ ਸੌਖੀ ਖੇਡ ਨਹੀਂ, ਜਿਸ ਮਨੁੱਖ ਉਤੇ) ਗੁਰੂ ਆਪ ਹੀ ਕਿਰਪਾ ਕਰਦਾ ਹੈ (ਉਹ ਮਨੁੱਖ ਗੁਰੂ ਦੇ ਹੁਕਮ ਨੂੰ ਸਦਾ ਮੰਨਦਾ ਹੈ)।4।1।3।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਰਾਗੁ ਸੂਹੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥ 

ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ੧।ਰਹਾਉ।

ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧।

ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ੨।

ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! ਆਪਣੀ ਸਿਫ਼ਤਿ-ਸਾਲਾਹ ਬਖ਼ਸ਼) , ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩।

ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪।

ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫।

ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬।

ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭।

ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ  

ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ

(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈਰਹਾਉ

(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ

ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ

(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ

ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਸੋਰਠਿ ਮਹਲਾ ੫ ॥ ਅਪਨਾ ਗੁਰੂ ਧਿਆਏ ॥ ਮਿਲਿ ਕੁਸਲ ਸੇਤੀ ਘਰਿ ਆਏ ॥ ਨਾਮੈ ਕੀ ਵਡਿਆਈ ॥ ਤਿਸੁ ਕੀਮਤਿ ਕਹਣੁ ਨ ਜਾਈ ॥੧॥ ਸੰਤਹੁ ਹਰਿ ਹਰਿ ਹਰਿ ਆਰਾਧਹੁ ॥ ਹਰਿ ਆਰਾਧਿ ਸਭੋ ਕਿਛੁ ਪਾਈਐ ਕਾਰਜ ਸਗਲੇ ਸਾਧਹੁ ॥ ਰਹਾਉ ॥ ਪ੍ਰੇਮ ਭਗਤਿ ਪ੍ਰਭ ਲਾਗੀ ॥ ਸੋ ਪਾਏ ਜਿਸੁ ਵਡਭਾਗੀ ॥ ਜਨ ਨਾਨਕ ਨਾਮੁ ਧਿਆਇਆ ॥ ਤਿਨਿ ਸਰਬ ਸੁਖਾ ਫਲ ਪਾਇਆ ॥੨॥੧੨॥੭੬॥ 

ਅਰਥ: ਹੇ ਸੰਤ ਜਨੋ! ਸਦਾ ਹੀ ਪਰਮਾਤਮਾ ਦਾ ਨਾਮ ਹੀ ਸਿਮਰਿਆ ਕਰੋ। ਪਰਮਾਤਮਾ ਦਾ ਨਾਮ ਸਿਮਰ ਕੇ ਹਰੇਕ ਚੀਜ਼ ਪ੍ਰਾਪਤ ਕਰ ਲਈਦੀ ਹੈ। (ਤੁਸੀ ਭੀ ਪਰਮਾਤਮਾ ਦਾ ਨਾਮ ਸਿਮਰ ਕੇ ਆਪਣੇ) ਸਾਰੇ ਕੰਮ ਸਵਾਰੋ।ਰਹਾਉ।

ਹੇ ਸੰਤ ਜਨੋ! ਜੇਹੜਾ ਮਨੁੱਖ ਆਪਣੇ ਗੁਰੂ ਦਾ ਧਿਆਨ ਧਰਦਾ ਹੈ, ਉਹ (ਗੁਰੂ-ਚਰਨਾਂ ਵਿਚ) ਜੁੜ ਕੇ ਆਤਮਕ ਆਨੰਦ ਨਾਲ ਹਿਰਦੇ-ਘਰ ਵਿਚ ਟਿਕ ਜਾਂਦਾ ਹੈ (ਬਾਹਰ ਭਟਕਣੋਂ ਬਚ ਜਾਂਦਾ ਹੈ। ਇਹ ਨਾਮ ਦੀ ਹੀ ਬਰਕਤਿ ਹੈ (ਕਿ ਮਨੁੱਖ ਹੋਰ ਹੋਰ ਆਸਰਿਆਂ ਦੀ ਭਾਲ ਛੱਡ ਦੇਂਦਾ ਹੈ। (ਪਰ) ਇਸ (ਹਰਿ-ਨਾਮ) ਦਾ ਮੁੱਲ ਨਹੀਂ ਦੱਸਿਆ ਜਾ ਸਕਦਾ (ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਨਹੀਂ ਮਿਲਦਾ੧।

(ਹੇ ਸੰਤ ਜਨੋ! ਜੇਹੜਾ ਮਨੁੱਖ ਗੁਰੂ ਦਾ ਧਿਆਨ ਧਰਦਾ ਹੈ) ਪ੍ਰਭੂ ਦੀ ਪਿਆਰ-ਭਰੀ ਭਗਤੀ ਵਿਚ ਉਸ ਦਾ ਮਨ ਲੱਗ ਜਾਂਦਾ ਹੈ। ਪਰ ਇਹ ਦਾਤਿ ਉਹੀ ਮਨੁੱਖ ਹਾਸਲ ਕਰਦਾ ਹੈ ਜਿਸ ਦੇ ਵੱਡੇ ਭਾਗ ਹੋਣ। ਹੇ ਦਾਸ ਨਾਨਕ! ਆਖ-) ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਸ ਨੇ ਸਾਰੇ ਸੁਖ ਦੇਣ ਵਾਲੇ (ਫਲ ਪ੍ਰਾਪਤ ਕਰ ਲਏ ਹਨ।੨।੧੨।੭੬।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

1 comment:

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts