Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Monday, 3 May 2021

☬|| ਅੱਜ ਦਾ ਫੁਰਮਾਨ ||☬ || 03-05-2021 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

 




*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਭਗਤ ਉਤਰਿ ਆਯਉ ॥੧॥


ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ ਜੀ

*┈┉┅━❀꧁ੴ꧂❀━┅┉┈*



ਸ਼ਹੀਦੀ ਜੋੜ ਮੇਲ ਸ੍ਰੀ ਮੁਕਤਸਰ ਸਾਹਿਬ ਕੋਟਿ ਕੋਟਿ ਪ੍ਰਣਾਮ 🙏🏻

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਸਲੋਕ ॥ ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥ ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥੧॥ ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥ ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥੨॥

ਅਰਥ: ਜੇ ਸੁਰਗ ਵਰਗੇ ਦੇਸ ਵਿਚ ਵੱਸਦੇ ਹੋਣ, ਜੇ ਸਾਰੀ ਧਰਤੀ ਨੂੰ ਜਿੱਤ ਲੈਣ, ਪਰ, ਹੇ ਨਾਨਕ! ਜੇ ਜਗਤ ਦੇ ਰੱਖਕ ਪ੍ਰਭੂ ਨੂੰ ਵਿਸਾਰ ਦੇਣ, ਤਾਂ ਉਹ ਮਨੁੱਖ (ਮਾਨੋ) ਜੰਗਲ ਵਿਚ ਭਟਕ ਰਹੇ ਹਨ।੧।

ਜਗਤ ਦੇ ਕ੍ਰੋੜਾਂ ਚੋਜ ਤਮਾਸ਼ਿਆਂ ਦੇ ਕਾਰਨ ਜੇ ਪ੍ਰਭੂ ਦਾ ਨਾਮ ਚਿੱਤ ਵਿਚ (ਯਾਦ) ਨਾਹ ਰਹੇਤਾਂ ਹੇ ਨਾਨਕ! ਉਹ ਥਾਂ ਉਜਾੜ ਸਮਝੋ, ਉਹ ਥਾਂ ਭਿਆਨਕ ਨਰਕ ਦੇ ਬਰਾਬਰ ਹੈ।੨।

ਪਉੜੀ ॥ ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥ ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥ ਕਾਮ ਕ੍ਰੋਧਿ ਅਹੰਕਾਰਿ ਫਿਰਹਿ ਦੇਵਾਨਿਆ ॥ ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥ ਬਿਨੁ ਪੂਰੇ ਗੁਰਦੇਵ ਫਿਰੈ ਸੈਤਾਨਿਆ ॥੯॥ 

ਅਰਥ: ਬੜੇ ਡਰਾਉਣੇ ਜੰਗਲ ਨੂੰ ਜੀਵਾਂ ਨੇ ਸ਼ਹਿਰ ਕਰ ਕੇ ਮੰਨ ਲਿਆ ਹੈ, ਇਹਨਾਂ ਨਾਸਵੰਤ ਪਦਾਰਥਾਂ ਨੂੰ ਵੇਖ ਕੇ ਸਦਾ ਟਿਕੇ ਰਹਿਣ ਵਾਲੇ ਸਮਝ ਲਿਆ ਹੈ। (ਇਸ ਵਾਸਤੇ ਇਹਨਾਂ ਦੀ ਖ਼ਾਤਰ) ਕਾਮ ਵਿਚ ਕ੍ਰੋਧ ਵਿਚ ਅਹੰਕਾਰ ਵਿਚ ਝੱਲੇ ਹੋਏ ਫਿਰਦੇ ਹਨ, ਜਦੋਂ ਮੌਤ ਦਾ ਡੰਡਾ ਸਿਰ ਤੇ ਆ ਵੱਜਦਾ ਹੈ, ਤਦੋਂ ਪਛੁਤਾਉਂਦੇ ਹਨ। (ਹੇ ਭਾਈ! ਮਨੁੱਖ) ਪੂਰੇ ਗੁਰੂ ਦੀ ਸਰਨ ਤੋਂ ਬਿਨਾ ਸ਼ੈਤਾਨ ਵਾਂਗ ਫਿਰਦਾ ਹੈ।੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਸੂਹੀ ਮਹਲਾ ੫ ॥ ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥ ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥ ਜਨਮ ਜਨਮ ਕੇ ਭੈ ਮੋਹ ਨਿਵਾਰੇ ॥ ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥ 

ਅਰਥ: ਹੇ ਭਾਈ! ਮੇਰੀ ਗੱਲ) ਸੁਣ, (ਆ,) ਮੈਂ (ਤੇਰੇ) ਮਨ ਨੂੰ (ਤੇਰੇ) ਤਨ ਨੂੰ ਆਤਮਕ ਆਨੰਦ ਵਿਖਾ ਦਿਆਂ। ਪ੍ਰਭੂ ਦਾ ਨਾਮ (ਮਾਨੋ) ਅਨੇਕਾਂ ਸੁਆਦਲੇ ਭੋਜਨ ਹੈ, (ਆ, ਸਾਧ ਸੰਗਤਿ ਵਿਚ) ਮੈਂ ਤੈਨੂੰ ਉਹ ਸੁਆਦਲੇ ਭੋਜ ਖਵਾਵਾਂ।੧।ਰਹਾਉ।

ਹੇ ਭਾਈ! ਜਿਸ ਥਾਂ (ਪਰਮਾਤਮਾ ਦੇ) ਸੰਤ ਜਨ ਵੱਸਦੇ ਹੋਣਉਹੀ ਹੈ (ਅਸਲ) ਬੈਕੁੰਠ ਦਾ ਸ਼ਹਰ। (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਆ ਵੱਸਦੇ ਹਨ।੧।

ਹੇ ਭਾਈ! ਸਾਧ ਸੰਗਤਿ ਵਿਚ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ (-ਭੋਜਨ) ਆਪਣੇ ਮਨ ਵਿਚ ਖਾਇਆ ਕਰਇਸ ਭੋਜਨ ਦੇ ਹੈਰਾਨ ਕਰਨ ਵਾਲੇ ਸੁਆਦ ਹਨ, ਬਿਆਨ ਨਹੀਂ ਕੀਤੇ ਜਾ ਸਕਦੇ।੨।

ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ (ਸਾਧ ਸੰਗਤਿ-ਬੈਕੁੰਠ ਵਿਚ ਆ ਕੇਪਰਮਾਤਮਾ ਦਾ ਆਸਰਾ ਤੱਕ ਲਿਆ (ਉਹਨਾਂ ਦੇ ਅੰਦਰੋਂ) ਲੋਭ ਮੁੱਕ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁੱਝ ਕੇ ਖ਼ਤਮ ਹੋ ਜਾਂਦੀ ਹੈ।੩।

ਹੇ ਨਾਨਕ! ਆਖ-ਹੇ ਭਾਈ!) ਪ੍ਰਭੂ ਆਪਣੇ ਦਾਸਾਂ ਉਤੇ ਮੇਹਰ ਕਰਦਾ ਹੈਅਤੇ, ਉਹਨਾਂ ਦੇ ਅਨੇਕਾਂ ਜਨਮਾਂ ਦੇ ਡਰ ਮੋਹ ਦੂਰ ਕਰ ਦੇਂਦਾ ਹੈ।੪।੨੧।੨੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਧਨਾਸਰੀ ਮਹਲਾ ੫ ਘਰੁ ੧੨    ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ 

ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।

ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।

ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।

ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ੪।

ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥ 

ਅਰਥ: ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ।ਰਹਾਉ।

ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।੧।

ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।੨।

ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।੩।

ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ। ਹੇ ਪ੍ਰਭੂ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੩।੨੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ 

ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।

ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।

(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।

(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ 

ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।

ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 

ਅਰਥ: ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥

ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ।

ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ੧।

ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।

ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।

ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥

ਅਰਥ: ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ, ਤਾਂ ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱਠੇ ਬੋਲ ਬੋਲਾਂ। ਮੇਰੇ ਇਹ ਪ੍ਰਾਣ ਉਸ ਅੱਗੇ ਭੇਟਾ ਦੇ ਤੌਰ ਤੇ ਦਿੱਤੇ ਜਾਣ।੧।ਰਹਾਉ।

ਹੇ ਭਾਈ! ਕੋਈ ਵਿਰਲਾ ਮਨੁੱਖ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਮਨ ਨੂੰ ਸਰੀਰ ਨੂੰ, ਪਵਿਤ੍ਰ ਕਿਆਰਾ ਬਣਾਂਦਾ ਹੈ, ਉਸ ਵਿਚ ਪ੍ਰਭੂ ਦਾ ਨਾਮ-ਜਲ ਚੰਗੀ ਤਰ੍ਹਾਂ ਸਿੰਜਦਾ ਹੈ, ਤੇ, ਵੱਡੀ (ਮੋਹਣੀ) ਮਾਇਆ ਨਾਲੋਂ (ਸੰਬੰਧ) ਤੋੜ ਕੇ ਇਸ (ਨਾਮ-) ਰਸ ਵਿਚ ਮਸਤ ਰਹਿੰਦਾ ਹੈ।੧।

ਹੇ ਦੀਨਾਂ ਦੇ ਦੁੱਖ ਨਾਸ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰਾ ਹੀ ਆਸਰਾ (ਆਪਣੇ ਮਨ ਵਿਚ) ਚਿਤਾਰਦਾ ਰਹਿੰਦਾ ਹਾਂ। ਹੇ ਪ੍ਰਭੂ! ਮੈਂ) ਨਾਨਕ ਦੇ (ਮਾਇਆ ਵਾਲੇ) ਬੰਧਨ ਛੁਡਾ ਕੇ ਮੈਨੂੰ ਆਪਣੇ ਨਾਮ ਦਾ ਸਿਮਰਨ ਦੇਹਮੈਨੂੰ (ਵਿਕਾਰਾਂ ਦੇ ਟਾਕਰੇ ਤੇ) ਨਿਰਭੈਤਾ ਵਾਲੀ ਅਵਸਥਾ ਬਖ਼ਸ਼।੨।੫।੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਸੋਰਠਿ ਮਹਲਾ ੫ ॥ ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ ਅਨਦ ਕਰਹਿ ਨਰ ਨਾਰੀ ॥ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥ ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥

ਅਰਥ: ਹੇ ਸੰਤ ਜਨੋ! ਜਿਸ ਮਨੁੱਖ ਨੂੰ ਇਹ ਯਕੀਨ ਹੋ ਜਾਂਦਾ ਹੈ ਕਿ) ਪਾਰਬ੍ਰਹਮ ਪੂਰਨ ਪਰਮੇਸਰ ਸਭ ਥਾਵਾਂ ਵਿਚ ਮੌਜੂਦ ਹੈ (ਉਸ ਮਨੁੱਖ ਨੂੰ) ਸਭ ਥਾਵਾਂ ਵਿਚ ਸੁਖ ਹੀ ਪ੍ਰਤੀਤ ਹੁੰਦਾ ਹੈ।ਰਹਾਉ।

ਹੇ ਸੰਤ ਜਨੋ! ਜਿਸ ਮਨੁੱਖ ਦੇ ਆਤਮਕ ਜੀਵਨ ਵਾਸਤੇ) ਪਰਮੇਸਰ ਨੇ (ਵਿਕਾਰਾਂ ਦੇ ਰਾਹ ਵਿਚ) ਡੱਕਾ ਮਾਰ ਦਿੱਤਾ, (ਉਸ ਮਨੁੱਖ ਦੇ ਅੰਦਰੋਂ) ਪਰਮੇਸਰ ਨੇ ਦੁੱਖਾਂ ਤੇ ਰੋਗਾਂ ਦਾ ਡੇਰਾ ਹੀ ਮੁਕਾ ਦਿੱਤਾ। ਜਿਨ੍ਹਾਂ ਜੀਵਾਂ ਉਤੇ ਪ੍ਰਭੂ ਨੇ (ਇਹ) ਕਿਰਪਾ ਕਰ ਦਿੱਤੀ ਉਹ ਸਾਰੇ ਜੀਵ ਆਤਮਕ ਆਨੰਦ ਮਾਣਦੇ ਹਨ।੧।

ਹੇ ਸੰਤ ਜਨੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਜਿਸ ਮਨੁੱਖ ਦੇ ਅੰਦਰ ਆ ਵੱਸੀ, ਉਸ ਨੇ ਆਪਣੀ ਸਾਰੀ ਚਿੰਤਾ ਦੂਰ ਕਰ ਲਈ। ਹੇ ਨਾਨਕ! ਦਇਆ ਦਾ ਸੋਮਾ ਪ੍ਰਭੂ ਉਸ ਮਨੁੱਖ ਉੱਤੇ ਮੇਹਰਵਾਨ ਹੋਇਆ ਰਹਿੰਦਾ ਹੈ, ਉਹ ਮਨੁੱਖ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ (ਸਦਾ) ਉਚਾਰਦਾ ਹੈ।੨।੧੩।੭੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ 

ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ।

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।

ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।

(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩।

ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ 

ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।

ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਸਲੋਕ ਮਃ ੩ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥੧॥

ਅਰਥ: ਮਨੁੱਖ ਸਤਿਗੁਰੂ ਦੀ ਸੇਵਾ ਤੋਂ ਖੁੰਝ ਕੇ ਅਹੰਕਾਰ ਦੇ ਆਸਰੇ ਕਰਮ ਕਰਦੇ ਹਨ, ਪਰ ਉਹ ਕਰਮ ਉਹਨਾਂ ਦੇ ਆਤਮਾ ਲਈ ਬੰਧਨ ਹੋ ਜਾਂਦੇ ਹਨ, ਸਤਿਗੁਰੂ ਦੀ ਦੱਸੀ ਕਾਰ ਨਾ ਕਰਨ ਕਰ ਕੇ ਉਹਨਾਂ ਨੂੰ ਕਿਤੇ ਥਾ ਨਹੀਂ ਮਿਲਦੀ, ਉਹ ਮਰਦੇ ਹਨ (ਫੇਰ) ਜੰਮਦੇ ਹਨ, (ਸੰਸਾਰ ਵਿਚ) ਆਉਂਦੇ ਹਨ, (ਫੇਰ) ਜਾਂਦੇ ਹਨਸਤਿਗੁਰੂ ਦੀ ਦੱਸੀ ਸੇਵਾ ਤੋਂ ਵਾਂਜੇ ਰਹਿ ਕੇ ਉਹਨਾਂ ਦੇ ਬੋਲ ਭੀ ਫਿੱਕੇ ਹੁੰਦੇ ਹਨ ਤੇ 'ਨਾਮਉਹਨਾਂ ਦੇ ਮਨ ਵਿਚ ਵੱਸਦਾ ਨਹੀਂ। ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਕਾਲੇ-ਮੂੰਹ (ਸੰਸਾਰ ਤੋਂ) ਤੁਰ ਜਾਂਦੇ ਹਨ ਤੇ ਜਮਪੁਰੀ ਵਿਚ ਬੱਧੇ ਹੋਏ ਮਾਰ ਖਾਂਦੇ ਹਨ (ਭਾਵ, ਇਸ ਲੋਕ ਵਿਚ ਮੁਕਾਲਖ ਖੱਟਦੇ ਹਨ ਤੇ ਅਗਾਂਹ ਭੀ ਦੁਖੀ ਹੁੰਦੇ ਹਨ੧।

ਮਹਲਾ ੧ ॥ ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥ ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥ 

ਅਰਥ: ਮੈਂ ਇਹੋ ਜਿਹੀ ਰੀਤ ਨੂੰ ਸਾੜ ਦਿਆਂ ਜਿਸ ਕਰਕੇ ਪਿਆਰਾ ਪ੍ਰਭੂ ਮੈਨੂੰ ਵਿਸਰ ਜਾਏ, ਹੇ ਨਾਨਕ! ਪ੍ਰੇਮ ਉਹੋ ਹੀ ਚੰਗਾ ਹੈ ਜਿਸ ਦੀ ਰਾਹੀਂ ਖਸਮ ਨਾਲ ਇੱਜ਼ਤ ਬਣੀ ਰਹੇ।੨।

ਪਉੜੀ ॥ ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥ ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥ ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥ 

ਅਰਥ: ਇਕੋ ਦਾਤਾਰ ਕਰਤਾਰ ਦੀ ਸੇਵਾ ਕਰਨੀ ਚਾਹੀਦੀ ਹੈ, ਇਕੋ ਪਰਮਾਤਮਾ ਨੂੰ ਹੀ ਸਿਮਰਨਾ ਚਾਹੀਦਾ ਹੈਇਕੋ ਹਰੀ ਦਾਤਾਰ ਕੋਲੋਂ ਹੀ ਦਾਨ ਮੰਗਣਾ ਚਾਹੀਦਾ ਹੈ, ਜਿਸ ਪਾਸੋਂ ਮਨ-ਮੰਗੀ ਮੁਰਾਦ ਮਿਲ ਜਾਏਜੇ ਕਿਸੇ ਹੋਰ ਕੋਲੋਂ ਮੰਗੀਏ ਤਾਂ ਸ਼ਰਮ ਨਾਲ ਮਰ ਜਾਈਏ (ਭਾਵ, ਕਿਸੇ ਹੋਰ ਪਾਸੋਂ ਮੰਗਣ ਨਾਲੋਂ ਸ਼ਰਮ ਨਾਲ ਮਰ ਜਾਣਾ ਚੰਗਾ ਹੈ। ਜਿਸ ਭੀ ਮਨੁੱਖ ਨੇ ਹਰੀ ਨੂੰ ਸੇਵਿਆ ਹੈ ਉਸੇ ਨੇ ਫਲ ਪਾ ਲਿਆ ਹੈ, ਉਸ ਮਨੁੱਖ ਦੀ ਸਾਰੀ ਤ੍ਰਿਸ਼ਨਾ ਦੂਰ ਹੋ ਗਈ ਹੈ।

ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥ 

ਅਰਥ: ਨਾਨਕ ਸਦਕੇ ਹੈ ਉਹਨਾਂ ਮਨੁੱਖਾਂ ਤੋਂ, ਜੋ ਹਰ ਵੇਲੇ ਹਿਰਦੇ ਵਿਚ ਪ੍ਰਭੂ ਦਾ ਨਾਮ ਸਿਮਰਦੇ ਹਨ।੧੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਸਲੋਕ ਮਃ ੨ ॥ ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ ॥ ਕਿਉ ਨ ਮਰੀਜੈ ਰੋਇ ਜਾ ਲਗੁ ਚਿਤਿ ਨ ਆਵਹੀ ॥੧॥ 

ਅਰਥ: (ਹੇ ਪ੍ਰਭੂ!) ਕਿਸੇ ਦਾ ਕੋਈ (ਮਿਥਿਆ) ਆਸਰਾ ਹੈ, ਕਿਸੇ ਦਾ ਕੋਈ ਆਸਰਾ ਹੈ, ਮੈਂ ਨਿਮਾਣੀ ਦਾ ਇਕ ਤੂੰ ਹੀ ਤੂੰ ਹੈਂ। ਜਦ ਤਕ ਤੂੰ ਮੇਰੇ ਚਿੱਤ ਵਿਚ ਨਾਹ ਵਸੇਂ, ਕਿਉਂ ਨ ਰੋ ਕੇ ਮਰਾਂ? (ਤੈਨੂੰ ਵਿਸਾਰ ਕੇ ਦੁੱਖਾਂ ਵਿਚ ਹੀ ਖਪੀਦਾ ਹੈ੧।

ਮਃ ੨ ॥ ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮ੍ਹ੍ਹਾਲਿਓਇ ॥ ਨਾਨਕੁ ਕਹੈ ਸਿਆਣੀਏ ਇਉ ਕੰਤ ਮਿਲਾਵਾ ਹੋਇ ॥੨॥ 

ਅਰਥ: ਜੇ ਸੁਖ ਹੈ ਤਾਂ ਭੀ ਖਸਮ-ਪ੍ਰਭੂ ਨੂੰ ਯਾਦ ਕਰੀਏ, ਦੁੱਖ ਵਿਚ ਭੀ ਮਾਲਕ ਨੂੰ ਚੇਤੇ ਰੱਖੀਏ, ਤਾਂ, ਨਾਨਕ ਆਖਦਾ ਹੈ, ਹੇ ਸਿਆਣੀ ਜੀਵ-ਇਸਤ੍ਰੀਏ! ਇਸ ਤਰ੍ਹਾਂ ਖਸਮ ਨਾਲ ਮੇਲ ਹੁੰਦਾ ਹੈ।੨।

ਪਉੜੀ ॥ ਹਉ ਕਿਆ ਸਾਲਾਹੀ ਕਿਰਮ ਜੰਤੁ ਵਡੀ ਤੇਰੀ ਵਡਿਆਈ ॥ ਤੂ ਅਗਮ ਦਇਆਲੁ ਅਗੰਮੁ ਹੈ ਆਪਿ ਲੈਹਿ ਮਿਲਾਈ ॥ ਮੈ ਤੁਝ ਬਿਨੁ ਬੇਲੀ ਕੋ ਨਹੀ ਤੂ ਅੰਤਿ ਸਖਾਈ ॥ ਜੋ ਤੇਰੀ ਸਰਣਾਗਤੀ ਤਿਨ ਲੈਹਿ ਛਡਾਈ ॥ ਨਾਨਕ ਵੇਪਰਵਾਹੁ ਹੈ ਤਿਸੁ ਤਿਲੁ ਨ ਤਮਾਈ ॥੨੦॥੧॥

ਅਰਥ: ਹੇ ਪ੍ਰਭੂ! ਮੈਂ ਇਕ ਕੀੜਾ ਜਿਹਾ ਹਾਂ, ਤੇਰੀ ਵਡਿਆਈ ਵੱਡੀ ਹੈ, ਮੈਂ ਤੇਰੇ ਕੀਹ ਕੀਹ ਗੁਣ ਬਿਆਨ ਕਰਾਂਤੂੰ ਬੜਾ ਹੀ ਦਿਆਲ ਹੈਂਅਪਹੁੰਚ ਹੈਂ ਤੂੰ ਆਪ ਹੀ ਆਪਣੇ ਨਾਲ ਮਿਲਾਂਦਾ ਹੈਂ। ਮੈਨੂੰ ਤੈਥੋਂ ਬਿਨਾ ਕੋਈ ਬੇਲੀ ਨਹੀਂ ਦਿੱਸਦਾ, ਆਖ਼ਰ ਤੂੰ ਹੀ ਸਾਥੀ ਹੋ ਕੇ ਪੁਕਾਰਦਾ ਹੈਂ, ਜੋ ਜੋ ਜੀਵ ਤੇਰੀ ਸਰਨ ਆਉਂਦਾ ਹੈ ਉਹਨਾਂ ਨੂੰ (ਹਉਮੈ ਦੇ ਗੇੜ ਤੋਂ) ਬਚਾ ਲੈਂਦਾ ਹੈਂ।

ਹੇ ਨਾਨਕ! ਪ੍ਰਭੂ ਆਪ ਬੇ-ਮੁਥਾਜ ਹੈ, ਉਸ ਨੂੰ ਰਤਾ ਭੀ ਕੋਈ ਲਾਲਚ ਨਹੀਂ ਹੈ।੨੦।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਸੂਹੀ ਮਹਲਾ ੫ ॥ ਜਾ ਕੈ ਦਰਸਿ ਪਾਪ ਕੋਟਿ ਉਤਾਰੇ ॥ ਭੇਟਤ ਸੰਗਿ ਇਹੁ ਭਵਜਲੁ ਤਾਰੇ ॥੧॥ ਓਇ ਸਾਜਨ ਓਇ ਮੀਤ ਪਿਆਰੇ ॥ ਜੋ ਹਮ ਕਉ ਹਰਿ ਨਾਮੁ ਚਿਤਾਰੇ ॥੧॥ ਰਹਾਉ ॥ ਜਾ ਕਾ ਸਬਦੁ ਸੁਨਤ ਸੁਖ ਸਾਰੇ ॥ ਜਾ ਕੀ ਟਹਲ ਜਮਦੂਤ ਬਿਦਾਰੇ ॥੨॥ ਜਾ ਕੀ ਧੀਰਕ ਇਸੁ ਮਨਹਿ ਸਧਾਰੇ ॥ ਜਾ ਕੈ ਸਿਮਰਣਿ ਮੁਖ ਉਜਲਾਰੇ ॥੩॥ ਪ੍ਰਭ ਕੇ ਸੇਵਕ ਪ੍ਰਭਿ ਆਪਿ ਸਵਾਰੇ ॥ ਸਰਣਿ ਨਾਨਕ ਤਿਨ੍ਹ੍ਹ ਸਦ ਬਲਿਹਾਰੇ ॥੪॥੭॥੧੩॥

ਅਰਥ: ਹੇ ਭਾਈ! ਜੇਹੜੇ (ਸੰਤ ਜਨ) ਮੈਨੂੰ ਪਰਮਾਤਮਾ ਦਾ ਨਾਮ ਚੇਤੇ ਕਰਾਂਦੇ ਹਨ ਉਹ (ਹੀ) ਮੇਰੇ ਸੱਜਣ ਹਨਉਹ (ਹੀ) ਮੇਰੇ ਪਿਆਰੇ ਮਿੱਤਰ ਹਨ।੧।ਰਹਾਉ।

ਹੇ ਭਾਈ! ਉਹ ਸੰਤ ਜਨ ਹੀ ਮੇਰੇ ਪਿਆਰੇ ਮਿੱਤਰ ਹਨ) ਜਿਨ੍ਹਾਂ ਦੇ ਦਰਸਨ ਨਾਲ ਕ੍ਰੋੜਾਂ ਪਾਪ ਲਹਿ ਜਾਂਦੇ ਹਨ, (ਜਿਨ੍ਹਾਂ ਦੇ ਚਰਨਾਂ) ਨਾਲ ਛੁਹਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੧।

ਹੇ ਭਾਈ! ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦਾ ਬਚਨ ਸੁਣਦਿਆਂ ਸਾਰੇ ਸੁਖ ਪ੍ਰਾਪਤ ਹੋ ਜਾਂਦੇ ਹਨ, ਜਿਨ੍ਹਾਂ ਦੀ ਟਹਲ ਕੀਤਿਆਂ ਜਮਦੂਤ (ਭੀ) ਨਾਸ ਹੋ ਜਾਂਦੇ ਹਨ।੨।

ਹੇ ਭਾਈ! ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦੀ (ਦਿੱਤੀ ਹੋਈਧੀਰਜ (ਮੇਰੇ) ਇਸ ਮਨ ਨੂੰ ਸਹਾਰਾ ਦੇਂਦੀ ਹੈ, ਜਿਨ੍ਹਾਂ (ਦੇ ਦਿੱਤੇ ਹੋਏ ਹਰਿ-ਨਾਮ) ਦੇ ਸਿਮਰਨ ਨਾਲ (ਲੋਕ ਪਰਲੋਕ ਵਿਚ) ਮੂੰਹ ਉਜਲਾ ਹੁੰਦਾ ਹੈ।੩।

ਹੇ ਨਾਨਕ! ਪ੍ਰਭੂ ਨੇ ਆਪ ਹੀ ਆਪਣੇ ਸੇਵਕਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੈ। ਹੇ ਭਾਈ! ਉਹਨਾਂ ਸੇਵਕਾਂ ਦੀ ਸਰਨ ਪੈਣਾ ਚਾਹੀਦਾ ਹੈਉਹਨਾਂ ਤੋਂ ਸਦਾ ਕੁਰਬਾਨ ਹੋਣਾ ਚਾਹੀਦਾ ਹੈ।੪।੭।੧੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ 

ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।

ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||

ਸਲੋਕੁ ਮਃ ੩ ॥ ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ 

ਅਰਥ: ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਰਣ (ਵਦਾਨ ਹੇਠਾਂ) ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ (ਸਤਿਗੁਰੂ ਨੂੰ) ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਂਦਾ ਹੈ ਤੇ, ਮਾਨੋ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ।

ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥ 

ਅਰਥ: ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ।੧।

ਮਃ ੩ ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥ 

ਅਰਥ: (ਸੰਸਾਰ ਵਿਚ) ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਂਦੇ ਹਨ।੨।

ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥ 

ਅਰਥ: ਸਤਿਗੁਰੂ ਨੇ ਗੁਰਮੁਖ ਸਿੱਖ (-ਰੂਪ) ਸਹੇਲੀਆਂ (ਆਪੋ ਵਿਚਮਿਲਾਈਆਂ ਹਨਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ (ਹੋਰ) ਕਾਰੇ ਲਾਇਆ ਹੋਇਆ ਹੈਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ, ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁਤ੍ਰਾਂ ਤੇ ਭਰਾਵਾਂ ਨਾਲ ਇਕੋ ਜਿਹਾ ਪਿਆਰ ਹੁੰਦਾ ਹੈ। (ਹੇ ਸਿੱਖ ਸਹੇਲੀਓ!) ਸਾਰੀਆਂ 'ਗੁਰੂ, ਗੁਰੂਆਖੋ, 'ਗੁਰੂ, ਗੁਰੂਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ।੧੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||


*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts