*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ਗੋਂਡ ਮਹਲਾ ੪ ॥ ਹਰਿ ਦਰਸਨ ਕਉ ਮੇਰਾ ਮਨੁ ਬਹੁ ਤਪਤੈ ਜਿਉ ਤ੍ਰਿਖਾਵੰਤੁ ਬਿਨੁ ਨੀਰ ॥੧॥ ਮੇਰੈ ਮਨਿ ਪ੍ਰੇਮੁ ਲਗੋ ਹਰਿ ਤੀਰ ॥ ਹਮਰੀ ਬੇਦਨ ਹਰਿ ਪ੍ਰਭੁ ਜਾਨੈ ਮੇਰੇ ਮਨ ਅੰਤਰ ਕੀ ਪੀਰ ॥੧॥ ਰਹਾਉ ॥ ਮੇਰੇ ਹਰਿ ਪ੍ਰੀਤਮ ਕੀ ਕੋਈ ਬਾਤ ਸੁਨਾਵੈ ਸੋ ਭਾਈ ਸੋ ਮੇਰਾ ਬੀਰ ॥੨॥ ਮਿਲੁ ਮਿਲੁ ਸਖੀ ਗੁਣ ਕਹੁ ਮੇਰੇ ਪ੍ਰਭ ਕੇ ਲੇ ਸਤਿਗੁਰ ਕੀ ਮਤਿ ਧੀਰ ॥੩॥ ਜਨ ਨਾਨਕ ਕੀ ਹਰਿ ਆਸ ਪੁਜਾਵਹੁ ਹਰਿ ਦਰਸਨਿ ਸਾਂਤਿ ਸਰੀਰ ॥੪॥੬॥ ਛਕਾ ੧॥ 
ਅਰਥ: ਹੇ ਭਾਈ! ਪਰਮਾਤਮਾ ਦਾ ਪਿਆਰ ਮੇਰੇ ਮਨ ਵਿਚ ਤੀਰ ਵਾਂਗ ਲੱਗਾ ਹੋਇਆ ਹੈ। (ਉਸ ਪ੍ਰੇਮ-ਤੀਰ ਦੇ ਕਾਰਨ ਪੈਦਾ ਹੋਈ) ਮੇਰੇ ਮਨ ਦੀ ਅੰਦਰਲੀ ਪੀੜ-ਵੇਦਨਾ ਮੇਰਾ ਹਰੀ ਮੇਰਾ ਪ੍ਰਭੂ ਹੀ ਜਾਣਦਾ ਹੈ।੧।ਰਹਾਉ।
(ਹੇ ਸਹੇਲੀਏ! ਉਸ ਪ੍ਰੇਮ ਦੇ ਤੀਰ ਦੇ ਕਾਰਨ ਹੁਣ) ਮੇਰਾ ਮਨ ਪਰਮਾਤਮਾ ਦੇ ਦਰਸ਼ਨ ਵਾਸਤੇ (ਇਉਂ) ਲੁਛ ਰਿਹਾ ਹੈ ਜਿਵੇਂ ਪਾਣੀ ਤੋਂ ਬਿਨਾ ਤਿਹਾਇਆ ਮਨੁੱਖ।੧।
ਹੇ ਸਹੇਲੀਏ! ਹੁਣ ਜੇ ਕੋਈ ਮਨੁੱਖ ਮੈਨੂੰ ਮੇਰੇ ਪ੍ਰੀਤਮ ਪ੍ਰਭੂ ਦੀ ਕੋਈ ਗੱਲ ਸੁਣਾਵੇ (ਤਾਂ ਮੈਨੂੰ ਇਉਂ ਲੱਗਦਾ ਹੈ ਕਿ) ਉਹ ਮਨੁੱਖ ਮੇਰਾ ਭਰਾ ਹੈ ਮੇਰਾ ਵੀਰ ਹੈ।੨।
ਹੇ ਸਹੇਲੀਏ! ਗੁਰੂ ਦੀ ਸ਼ਾਂਤੀ ਦੇਣ ਵਾਲੀ ਮਤਿ ਲੈ ਕੇ ਮੈਨੂੰ ਭੀ ਮਿਲਿਆ ਕਰ, ਤੇ, ਮੈਨੂੰ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਾਇਆ ਕਰ।੩।
ਹੇ ਪ੍ਰਭੂ! ਆਪਣੇ) ਦਾਸ ਨਾਨਕ ਦੀ (ਦਰਸ਼ਨ ਦੀ) ਆਸ ਪੂਰੀ ਕਰ। ਹੇ ਹਰੀ! ਤੇਰੇ ਦਰਸ਼ਨ ਨਾਲ ਮੇਰੇ ਹਿਰਦੇ ਨੂੰ ਠੰਢ ਪੈਂਦੀ ਹੈ।੪।੬।ਛਕਾ।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ 
ਅਰਥ: ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ।
ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧।
ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨।
(ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ?।੩।
(ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ-ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ।੪।੫।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥ 
ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ।
ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।
(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨।
ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩।
ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ਸੂਹੀ ਮਹਲਾ ੪ ॥ ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥ ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥ ਹਰਿ ਧਨੁ ਸੰਚੀਐ ਭਾਈ ॥ ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥ ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥ ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥੨॥ 
ਅਰਥ: ਹੇ ਭਾਈ! ਜੇਹੜਾ ਹਰੀ ਇਸ ਲੋਕ ਵਿਚ ਅਤੇ ਪਰਲੋਕ ਵਿਚ ਮਿੱਤਰ ਬਣਦਾ ਹੈ, ਉਸ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ।੧।ਰਹਾਉ।
ਹੇ ਭਾਈ! ਜਿਸ ਭੀ ਥਾਂ ਪਰਮਾਤਮਾ ਦਾ ਆਰਾਧਨ ਕੀਤਾ ਜਾਏ, ਉਹ ਮਿੱਤਰ ਪਰਮਾਤਮਾ ਉੱਥੇ ਹੀ ਆ ਮਦਦਗਾਰ ਬਣਦਾ ਹੈ। (ਪਰ ਉਹ) ਪਰਮਾਤਮਾ ਗੁਰੂ ਦੀ ਕਿਰਪਾ ਨਾਲ (ਹੀ ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕਿਸੇ ਭੀ ਹੋਰ ਤਰੀਕੇ ਨਾਲ ਉਸ ਨੂੰ ਲੱਭਿਆ ਨਹੀਂ ਜਾ ਸਕਦਾ।੧।
ਹੇ ਭਾਈ! ਸਤਸੰਗੀਆਂ ਨਾਲ (ਮਿਲ ਕੇ) ਪਰਮਾਤਮਾ ਦਾ ਨਾਮ-ਧਨ ਖੱਟਿਆ ਜਾ ਸਕਦਾ ਹੈ, (ਸਤਸੰਗ ਤੋਂ ਬਿਨਾ) ਕਿਸੇ ਭੀ ਹੋਰ ਥਾਂ, ਕਿਸੇ ਭੀ ਹੋਰ ਜਤਨ ਨਾਲ ਹਰਿ-ਨਾਮ ਧਨ ਖ਼ਰੀਦਦਾ ਹੈ, ਨਾਸਵੰਤ ਪਦਾਰਥਾਂ ਦੇ ਵਪਾਰੀ (ਮਾਇਕ ਪਦਾਰਥ ਹੀ ਖ਼ਰੀਦਦੇ ਹਨ ਉਹਨਾਂ ਦੀ) ਸਿੱਖਿਆ ਨਾਲ ਹਰਿ-ਨਾਮ-ਧਨ ਪ੍ਰਾਪਤ ਨਹੀਂ ਕੀਤਾ ਜਾ ਸਕਦਾ।੨।
ਹਰਿ ਧਨੁ ਰਤਨੁ ਜਵੇਹਰੁ ਮਾਣਕੁ ਹਰਿ ਧਨੈ ਨਾਲਿ ਅੰਮ੍ਰਿਤ ਵੇਲੈ ਵਤੈ ਹਰਿ ਭਗਤੀ ਹਰਿ ਲਿਵ ਲਾਈ ॥ ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੇ ਨਿਖੁਟੈ ਨਾਹੀ ॥ ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥੩॥ ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ ਜਾਈ ॥ ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਡੰਡੁ ਨ ਲਗਾਈ ॥੪॥ 
ਅਰਥ: ਹੇ ਭਾਈ! ਪਰਮਾਤਮਾ ਦਾ ਨਾਮ (ਭੀ) ਧਨ (ਹੈ, ਇਹ ਧਨ) ਰਤਨ ਜਵਾਹਰ ਮੋਤੀ (ਵਰਗਾ ਕੀਮਤੀ) ਹੈ। ਪ੍ਰਭੂ ਦੇ ਭਗਤਾਂ ਨੇ ਵੱਤਰ ਦੇ ਵੇਲੇ ਉੱਠ ਕੇ ਅੰਮ੍ਰਿਤ ਵੇਲੇ ਉੱਠ ਕੇ (ਉਸ ਵੇਲੇ ਉੱਠ ਕੇ ਜਦੋਂ ਆਤਮਕ ਜੀਵਨ ਪਲ੍ਹਰਦਾ ਹੈ) ਇਸ ਹਰਿ-ਨਾਮ ਧਨ ਨਾਲ ਸੁਰਤਿ ਜੋੜੀ ਹੁੰਦੀ ਹੈ। ਵੱਤਰ ਦੇ ਵੇਲੇ ਅੰਮ੍ਰਿਤ ਵੇਲੇ (ਉੱਠ ਕੇ) ਬੀਜਿਆ ਹੋਇਆ ਇਹ ਹਰਿ-ਨਾਮ-ਧਨ ਭਗਤ ਜਨ ਆਪ ਵਰਤਦੇ ਰਹਿੰਦੇ ਹਨ, ਹੋਰਨਾਂ ਨੂੰ ਵੰਡਦੇ ਰਹਿੰਦੇ ਹਨ, ਪਰ ਇਹ ਮੁੱਕਦਾ ਨਹੀਂ। ਭਗਤ ਜਨਾਂ ਨੂੰ ਇਸ ਲੋਕ ਵਿਚ ਪਰਲੋਕ ਵਿਚ ਇਸ ਹਰਿ-ਨਾਮ-ਧਨ ਦੇ ਕਾਰਨ ਇੱਜ਼ਤ ਮਿਲਦੀ ਹੈ।੩।
ਹੇ ਭਾਈ! ਇਸ ਹਰਿ-ਨਾਮ-ਧਨ ਨੂੰ ਕਿਸੇ ਕਿਸਮ ਦਾ ਕੋਈ ਡਰ-ਖ਼ਤਰਾ ਨਹੀਂ, ਇਹ ਸਦਾ ਹੀ ਕਾਇਮ ਰਹਿਣ ਵਾਲਾ ਹੈ, ਸਦਾ ਹੀ ਟਿਕਿਆ ਰਹਿੰਦਾ ਹੈ। ਅੱਗ, ਚੋਰ, ਪਾਣੀ, ਮੌਤ-ਕਿਸੇ ਪਾਸੋਂ ਭੀ ਇਸ ਧਨ ਦਾ ਨੁਕਸਾਨ ਨਹੀਂ ਕੀਤਾ ਜਾ ਸਕਦਾ। ਕੋਈ ਲੁਟੇਰਾ ਇਸ ਹਰਿ-ਨਾਮ-ਧਨ ਦੇ ਨੇੜੇ ਨਹੀਂ ਢੁਕ ਸਕਦਾ। ਜਮ ਮਸੂਲੀਆ ਇਸ ਧਨ ਨੂੰ ਮਸੂਲ ਨਹੀਂ ਲਾ ਸਕਦਾ।੪।
ਸਾਕਤੀ ਪਾਪ ਕਰਿ ਕੈ ਬਿਖਿਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥ ਹਲਤੈ ਵਿਚਿ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਗਇਆ ਅਗੈ ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਈ ॥੫॥ ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥ ਇਸੁ ਹਰਿ ਧਨੈ ਕਾ ਤੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ ॥੬॥੩॥੧੦॥
ਅਰਥ: ਹੇ ਭਾਈ! ਮਾਇਆ-ਵੇੜ੍ਹੇ ਮਨੁੱਖਾਂ ਨੇ (ਸਦਾ) ਪਾਪ ਕਰ ਕਰ ਕੇ ਮਾਇਆ-ਧਨ (ਹੀ) ਜੋੜਿਆ, (ਪਰ) ਉਹਨਾਂ ਦੇ ਨਾਲ (ਜਗਤ ਤੋਂ ਤੁਰਨ ਵੇਲੇ) ਇਹ ਧਨ ਇਕ ਕਦਮ ਭੀ ਸਾਥ ਨਾਹ ਕਰ ਸਕਿਆ। (ਇਸ ਮਾਇਆ-ਧਨ ਦੇ ਕਾਰਨ) ਮਾਇਆ-ਵੇੜ੍ਹੇ ਮਨੁੱਖ ਇਸ ਲੋਕ ਵਿਚ ਦੁਖੀ ਹੀ ਰਹੇ (ਮਰਨ ਵੇਲੇ ਇਹ ਧਨ) ਹੱਥੋਂ ਖੁੱਸ ਗਿਆ, ਅਗਾਂਹ ਪਰਲੋਕ ਵਿਚ ਜਾ ਕੇ ਮਾਇਆ-ਵੇੜ੍ਹੇ ਮਨੁੱਖ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਕੋਈ ਥਾਂ ਨਹੀਂ ਮਿਲਦੀ।੫।
ਹੇ ਸੰਤ ਜਨੋ! ਇਸ ਹਰਿ-ਨਾਮ-ਧਨ ਦਾ ਮਾਲਕ ਪਰਮਾਤਮਾ ਆਪ ਹੀ ਹੈ। ਜਿਸ ਮਨੁੱਖ ਨੂੰ ਸ਼ਾਹ ਪ੍ਰਭੂ ਇਹ ਧਨ ਦੇਂਦਾ ਹੈ, ਉਹ ਮਨੁੱਖ (ਇਸ ਜਗਤ ਵਿਚ) ਇਹ ਹਰਿ-ਨਾਮ-ਸੌਦਾ ਵਿਹਾਝ ਕੇ ਇਥੋਂ ਤੁਰਦਾ ਹੈ। ਹੇ ਨਾਨਕ! ਆਖ-ਹੇ ਭਾਈ!) ਇਸ ਹਰਿ-ਨਾਮ-ਧਨ ਦੇ ਵਪਾਰ ਵਿਚ ਕਦੇ ਘਾਟਾ ਨਹੀਂ ਪੈਂਦਾ। ਗੁਰੂ ਨੇ ਆਪਣੇ ਸੇਵਕ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝਾ ਦਿੱਤੀ ਹੈ।੬।੩।੧੦।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੭॥ 
ਅਰਥ: ਹੇ ਮੂਰਖ! ਤੂੰ ਪਰਮਾਤਮਾ ਦਾ ਨਾਮ (ਤਾਂ) ਸਿਮਰਦਾ ਨਹੀਂ (ਨਾਮ ਨੂੰ ਵਿਸਾਰ ਕੇ) ਮੁੜ ਮੁੜ ਹੋਰ ਸੋਚਾਂ ਸੋਚਣ ਦਾ ਤੈਨੂੰ ਕੀਹ ਲਾਭ ਹੋਵੇਗਾ?।੧।ਰਹਾਉ।
(ਹੇ ਗੰਵਾਰ!) ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨਿਰੇ ਪੜ੍ਹਨ ਸੁਣਨ ਤੋਂ ਕੋਈ ਫ਼ਾਇਦਾ ਨਹੀਂ, ਜੇ ਇਸ ਪੜ੍ਹਨ ਸੁਣਨ ਦੇ ਕੁਦਰਤੀ ਨਤੀਜੇ ਦੇ ਤੌਰ ਤੇ ਉਸ ਪ੍ਰਭੂ ਦਾ ਮਿਲਾਪ ਨਾਹ ਹੋਵੇ।੧।
ਹਨੇਰੇ ਵਿਚ (ਤਾਂ) ਦੀਵੇ ਦੀ ਲੋੜ ਹੁੰਦੀ ਹੈ (ਤਾਕਿ ਅੰਦਰੋਂ) ਉਹ ਹਰਿ-ਨਾਮ ਪਦਾਰਥ ਮਿਲ ਪਏ, ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, (ਇਸ ਤਰ੍ਹਾਂ ਧਾਰਮਿਕ ਪੁਸਤਕਾਂ ਪੜ੍ਹਨ ਨਾਲ ਉਹ ਗਿਆਨ ਦਾ ਦੀਵਾ ਮਨ ਵਿਚ ਜਗਣਾ ਚਾਹੀਦਾ ਹੈ ਜਿਸ ਨਾਲ ਅੰਦਰ-ਵੱਸਦਾ ਰੱਬ ਲੱਭ ਪਏ) । ਜਿਸ ਮਨੁੱਖ ਨੂੰ ਉਹ ਅਪਹੁੰਚ ਹਰਿ-ਨਾਮ ਪਦਾਰਥ ਮਿਲ ਪੈਂਦਾ ਹੈ, ਉਸ ਦੇ ਅੰਦਰ ਉਹ ਦੀਵਾ ਫਿਰ ਸਦਾ ਟਿਕਿਆ ਰਹਿੰਦਾ ਹੈ।੨।
ਕਬੀਰ ਆਖਦਾ ਹੈ-ਉਸ ਅਪਹੁੰਚ ਹਰਿ-ਨਾਮ ਪਦਾਰਥ ਨਾਲ ਮੇਰੀ ਭੀ ਜਾਣ-ਪਛਾਣ ਹੋ ਗਈ ਹੈ। ਜਦੋਂ ਤੋਂ ਜਾਣ-ਪਛਾਣ ਹੋਈ ਹੈ, ਮੇਰਾ ਮਨ ਉਸੇ ਵਿਚ ਹੀ ਪਰਚ ਗਿਆ ਹੈ। (ਪਰ ਜਗਤ ਲੋੜਦਾ ਹੈ ਧਰਮ-ਪੁਸਤਕਾਂ ਦੇ ਰਿਵਾਜੀ ਪਾਠ ਕਰਨੇ ਕਰਾਉਣੇ ਤੇ ਤੀਰਥ ਆਦਿਕਾਂ ਦੇ ਇਸ਼ਨਾਨ; ਸੋ,) ਪਰਮਾਤਮਾ ਵਿਚ ਮਨ ਜੁੜਨ ਨਾਲ (ਕਰਮ-ਕਾਂਡੀ) ਜਗਤ ਦੀ ਤਸੱਲੀ ਨਹੀਂ ਹੁੰਦੀ; (ਦੂਜੇ ਪਾਸੇ,) ਨਾਮ ਸਿਮਰਨ ਵਾਲੇ ਨੂੰ ਭੀ ਇਹ ਮੁਥਾਜੀ ਨਹੀਂ ਹੁੰਦੀ ਕਿ ਜ਼ਰੂਰ ਹੀ ਲੋਕਾਂ ਦੀ ਤਸੱਲੀ ਭੀ ਕਰਾਏ, (ਤਾਹੀਏਂ, ਆਮ ਤੌਰ ਤੇ ਇਹਨਾਂ ਦਾ ਅਜੋੜ ਹੀ ਬਣਿਆ ਰਹਿੰਦਾ ਹੈ) ।੩।੭।

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।
ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।
(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।
ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।
(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।
ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬।
(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) ।
ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।
ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ।
ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ
ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥
ਅਰਥ: ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ) , ਮਨਮੁਖ (ਇਸ 'ਮਮਤਾ' ਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ।
ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥
ਅਰਥ: ਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ, ਮਾਇਆ ਦੇ ਕਜ਼ੀਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ।
ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥
ਅਰਥ: (ਪਰ) ਹੇ ਨਾਨਕ! ਨਾਮ ਉਹਨਾਂ ਮਨੁੱਖਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦੇ ਅਨੁਸਾਰ) (ਸੰਸਕਾਰ-ਰੂਪ ਲੇਖ) ਉੱਕਰ ਕੇ ਪ੍ਰਭੂ ਨੇ ਰੱਖ ਦਿੱਤਾ ਹੈ।੧।
ਮਃ ੩ ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥
ਅਰਥ: (ਨਾਮ-ਰੂਪ) ਅੰਮ੍ਰਿਤ (ਹਰੇਕ ਜੀਵ ਦੇ ਹਿਰਦੇ-ਰੂਪ) ਘਰ ਵਿਚ ਹੀ ਭਰਿਆ ਹੋਇਆ ਹੈ, (ਪਰ) ਮਨਮੁਖਾਂ ਨੂੰ (ਉਸ ਦਾ) ਸੁਆਦ ਨਹੀਂ ਆਉਂਦਾ। ਜਿਵੇਂ ਹਰਨ (ਆਪਣੀ ਨਾਭੀ ਵਿਚ) ਕਸਤੂਰੀ ਨਹੀਂ ਸਮਝਦਾ ਤੇ ਭਰਮ ਵਿਚ ਭੁਲਾਇਆ ਹੋਇਆ ਭਟਕਦਾ ਹੈ, ਤਿਵੇਂ ਮਨਮੁਖ ਨਾਮ-ਅੰਮ੍ਰਿਤ ਨੂੰ ਛੱਡ ਕੇ ਵਿਹੁ ਨੂੰ ਇਕੱਠਾ ਕਰਦਾ ਹੈ, (ਪਰ ਉਸ ਦੇ ਭੀ ਕੀਹ ਵੱਸ?) ਕਰਤਾਰ ਨੇ (ਉਸ ਦੇ ਪਿਛਲੇ ਕੀਤੇ ਅਨੁਸਾਰ) ਉਸ ਨੂੰ ਆਪ ਖੁੰਝਾਇਆ ਹੋਇਆ ਹੈ।
ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥
ਅਰਥ: ਵਿਰਲੇ ਗੁਰਮੁਖਾਂ ਨੂੰ ਸਮਝ ਪੈਂਦੀ ਹੈ, ਉਹਨਾਂ ਨੂੰ ਹਿਰਦੇ ਵਿਚ ਹੀ (ਪਰਮਾਤਮਾ ਦਿੱਸ ਪੈਂਦਾ ਹੈ; ਉਹਨਾਂ ਦਾ ਮਨ ਤੇ ਸਰੀਰ ਠੰਢੇ-ਠਾਰ ਹੋ ਜਾਂਦੇ ਹਨ ਤੇ ਜੀਭ ਨਾਲ (ਜਪ ਕੇ) ਉਹਨਾਂ ਨੂੰ ਨਾਮ ਦਾ ਸੁਆਦ ਆ ਜਾਂਦਾ ਹੈ।
ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥
ਅਰਥ: ਸਤਿਗੁਰੂ ਦੇ ਸ਼ਬਦ ਨਾਲ ਹੀ ਨਾਮ (ਦਾ ਅੰਗੂਰ ਹਿਰਦੇ ਵਿਚ) ਉੱਗਦਾ ਹੈ ਤੇ ਸ਼ਬਦ ਦੀ ਰਾਹੀਂ ਹੀ ਹਰੀ ਨਾਲ ਮੇਲ ਹੁੰਦਾ ਹੈ; ਸ਼ਬਦ ਤੋਂ ਬਿਨਾ ਸਾਰਾ ਸੰਸਾਰ ਪਾਗਲ ਹੋਇਆ ਪਿਆ ਹੈ ਤੇ ਮਨੁੱਖਾ ਜਨਮ ਵਿਅਰਥ ਗਵਾਉਂਦਾ ਹੈ।
ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥
ਅਰਥ: ਹੇ ਨਾਨਕ! ਗੁਰੂ ਦਾ ਇਕ ਸ਼ਬਦ ਹੀ ਆਤਮਕ ਜੀਵਨ ਦੇਣ ਵਾਲਾ ਜਲ ਹੈ ਜੋ ਸਤਿਗੁਰੂ ਦੇ ਸਨਮੁਖ ਮਨੁੱਖ ਨੂੰ ਮਿਲਦਾ ਹੈ।੨।
ਪਉੜੀ ॥ ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥ ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥ ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥
ਅਰਥ: ਹੇ ਭਾਈ! ਦੱਸ ਉਹ ਹਰੀ, ਜੋ ਅਗੰਮ ਪੁਰਖ ਹੈ, ਕਿਸ ਤਰ੍ਹਾਂ ਮਿਲ ਸਕਦਾ ਹੈ? ਉਸ ਦਾ ਕੋਈ ਰੂਪ ਨਹੀਂ, ਕੋਈ ਰੇਖ ਨਹੀਂ, ਦਿੱਸਦਾ ਭੀ ਨਹੀਂ, ਉਸ ਨੂੰ ਕਿਵੇਂ ਸਿਮਰੀਏ? ਸ਼ਕਲ ਤੋਂ ਬਿਨਾ ਹੈ, ਮਾਇਆ ਤੋਂ ਰਹਿਤ ਹੈ, ਪਹੁੰਚ ਤੋਂ ਪਰੇ ਹੈ, ਸੋ, ਕੀਹ ਆਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰੀਏ?
ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥ ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥
ਅਰਥ: ਜਿਸ ਮਨੁੱਖ ਨੂੰ ਆਪ ਪ੍ਰਭੂ ਸਮਝ ਦੇਂਦਾ ਹੈ ਉਹ ਪ੍ਰਭੂ ਦੇ ਰਾਹ ਤੇ ਤੁਰਦਾ ਹੈ; ਪੂਰੇ ਗੁਰੂ ਨੇ ਹੀ ਉਸ ਦਾ ਦੀਦਾਰ ਕਰਾਇਆ ਹੈ, ਗੁਰੂ ਦੀ ਦੱਸੀ ਕਾਰ ਕੀਤਿਆਂ ਹੀ ਉਹ ਮਿਲਦਾ ਹੈ।੪।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥ 
ਅਰਥ: ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ, ਤਾਂ ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱਠੇ ਬੋਲ ਬੋਲਾਂ। ਮੇਰੇ ਇਹ ਪ੍ਰਾਣ ਉਸ ਅੱਗੇ ਭੇਟਾ ਦੇ ਤੌਰ ਤੇ ਦਿੱਤੇ ਜਾਣ।੧।ਰਹਾਉ।
ਹੇ ਭਾਈ! ਕੋਈ ਵਿਰਲਾ ਮਨੁੱਖ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਮਨ ਨੂੰ ਸਰੀਰ ਨੂੰ, ਪਵਿਤ੍ਰ ਕਿਆਰਾ ਬਣਾਂਦਾ ਹੈ, ਉਸ ਵਿਚ ਪ੍ਰਭੂ ਦਾ ਨਾਮ-ਜਲ ਚੰਗੀ ਤਰ੍ਹਾਂ ਸਿੰਜਦਾ ਹੈ, ਤੇ, ਵੱਡੀ (ਮੋਹਣੀ) ਮਾਇਆ ਨਾਲੋਂ (ਸੰਬੰਧ) ਤੋੜ ਕੇ ਇਸ (ਨਾਮ-) ਰਸ ਵਿਚ ਮਸਤ ਰਹਿੰਦਾ ਹੈ।੧।
ਹੇ ਦੀਨਾਂ ਦੇ ਦੁੱਖ ਨਾਸ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰਾ ਹੀ ਆਸਰਾ (ਆਪਣੇ ਮਨ ਵਿਚ) ਚਿਤਾਰਦਾ ਰਹਿੰਦਾ ਹਾਂ। ਹੇ ਪ੍ਰਭੂ! ਮੈਂ) ਨਾਨਕ ਦੇ (ਮਾਇਆ ਵਾਲੇ) ਬੰਧਨ ਛੁਡਾ ਕੇ ਮੈਨੂੰ ਆਪਣੇ ਨਾਮ ਦਾ ਸਿਮਰਨ ਦੇਹ, ਮੈਨੂੰ (ਵਿਕਾਰਾਂ ਦੇ ਟਾਕਰੇ ਤੇ) ਨਿਰਭੈਤਾ ਵਾਲੀ ਅਵਸਥਾ ਬਖ਼ਸ਼।੨।੫।੯।

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ 
ਅਰਥ: ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ।
ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧।
ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨।

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
ਸੂਹੀ ਮਹਲਾ ੫ ॥ ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲੂਟੈ ॥ ਨਿਰਬਾਣ ਕੀਰਤਨੁ ਗਾਵਹੁ ਕਰਤੇ ਕਾ ਨਿਮਖ ਸਿਮਰਤ ਜਿਤੁ ਛੂਟੈ ॥੧॥ ਸੰਤਹੁ ਸਾਗਰੁ ਪਾਰਿ ਉਤਰੀਐ ॥ ਜੇ ਕੋ ਬਚਨੁ ਕਮਾਵੈ ਸੰਤਨ ਕਾ ਸੋ ਗੁਰ ਪਰਸਾਦੀ ਤਰੀਐ ॥੧॥ ਰਹਾਉ ॥ ਕੋਟਿ ਤੀਰਥ ਮਜਨ ਇਸਨਾਨਾ ਇਸੁ ਕਲਿ ਮਹਿ ਮੈਲੁ ਭਰੀਜੈ ॥ ਸਾਧਸੰਗਿ ਜੋ ਹਰਿ ਗੁਣ ਗਾਵੈ ਸੋ ਨਿਰਮਲੁ ਕਰਿ ਲੀਜੈ ॥੨॥ ਬੇਦ ਕਤੇਬ ਸਿਮ੍ਰਿਤਿ ਸਭਿ ਸਾਸਤ ਇਨ੍ਹ੍ਹ ਪੜਿਆ ਮੁਕਤਿ ਨ ਹੋਈ ॥ ਏਕੁ ਅਖਰੁ ਜੋ ਗੁਰਮੁਖਿ ਜਾਪੈ ਤਿਸ ਕੀ ਨਿਰਮਲ ਸੋਈ ॥੩॥ ਖਤ੍ਰੀ ਬ੍ਰਾਹਮਣ ਸੂਦ ਵੈਸ ਉਪਦੇਸੁ ਚਹੁ ਵਰਨਾ ਕਉ ਸਾਝਾ ॥ ਗੁਰਮੁਖਿ ਨਾਮੁ ਜਪੈ ਉਧਰੈ ਸੋ ਕਲਿ ਮਹਿ ਘਟਿ ਘਟਿ ਨਾਨਕ ਮਾਝਾ ॥੪॥੩॥੫੦॥ 
ਅਰਥ: ਹੇ ਸੰਤ ਜਨੋ! ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ। ਜੇ ਕੋਈ ਮਨੁੱਖ ਸੰਤ ਜਨਾਂ ਦੇ ਉਪਦੇਸ਼ ਨੂੰ (ਜੀਵਨ ਵਿਚ) ਕਮਾ ਲਏ, ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਪਾਰ ਲੰਘ ਜਾਂਦਾ ਹੈ।੧।ਰਹਾਉ।
ਹੇ ਭਾਈ! ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕੰਮ ਵਿਖਾਵੇ ਦੇ ਕੰਮ ਹਨ, ਇਹ ਕੰਮ ਜਿਤਨੇ ਭੀ ਲੋਕ ਕਰਦੇ ਦਿੱਸਦੇ ਹਨ, ਉਹਨਾਂ ਨੂੰ ਮਸੂਲੀਆ ਜਮ ਲੁੱਟ ਲੈਂਦਾ ਹੈ। (ਇਸ ਵਾਸਤੇ) ਵਾਸਨਾ-ਰਹਿਤ ਹੋ ਕੇ ਕਰਤਾਰ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਕਿਉਂਕਿ ਇਸ ਦੀ ਬਰਕਤਿ ਨਾਲ ਛਿਨ-ਭਰ ਨਾਮ ਸਿਮਰਿਆਂ ਹੀ ਮਨੁੱਖ ਵਿਕਾਰਾਂ ਤੋਂ ਖ਼ਲਾਸੀ ਪਾ ਲੈਂਦਾ ਹੈ।੧।
ਹੇ ਭਾਈ! ਕ੍ਰੋੜਾਂ ਤੀਰਥਾਂ ਦੇ ਇਸ਼ਨਾਨ (ਕਰਦਿਆਂ ਤਾਂ) ਜਗਤ ਵਿਚ (ਵਿਕਾਰਾਂ ਦੀ) ਮੈਲ ਨਾਲ ਲਿਬੜ ਜਾਈਦਾ ਹੈ। ਪਰ ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ।੨।
ਹੇ ਭਾਈ! ਵੇਦ ਪੁਰਾਣ ਸਿੰਮ੍ਰਤੀਆਂ ਇਹ ਸਾਰੇ (ਹਿੰਦੂ ਧਰਮ ਦੇ ਪੁਸਤਕ) (ਕੁਰਾਨ ਅੰਜੀਲ ਆਦਿਕ) ਇਹ ਸਾਰੇ (ਸ਼ਾਮੀ ਮਤਾਂ ਦੇ ਪੁਸਤਕ) ਨਿਰੇ ਪੜ੍ਹਨ ਨਾਲ ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲਦੀ। ਪਰ ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਕ ਅਬਿਨਾਸੀ ਪ੍ਰਭੂ ਦਾ ਨਾਮ ਜਪਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਪਵਿਤ੍ਰ ਸੋਭਾ ਬਣ ਜਾਂਦੀ ਹੈ।੩।
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਦਾ) ਉਪਦੇਸ਼ ਖੱਤ੍ਰੀ ਬ੍ਰਾਹਮਣ ਵੈਸ਼ ਸ਼ੂਦਰ ਚੌਹਾਂ ਵਰਨਾਂ ਦੇ ਲੋਕਾਂ ਵਾਸਤੇ ਇਕੋ ਜਿਹਾ ਹੈ। (ਕਿਸੇ ਭੀ ਵਰਨ ਦਾ ਹੋਵੇ) ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਪ੍ਰਭੂ ਦਾ ਨਾਮ ਜਪਦਾ ਹੈ ਉਹ ਜਗਤ ਵਿਚ ਵਿਕਾਰਾਂ ਤੋਂ ਬਚ ਨਿਕਲਦਾ ਹੈ। ਹੇ ਨਾਨਕ! ਉਸ ਮਨੁੱਖ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸਦਾ ਹੈ।੪।੩।੫੦।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ 
ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧।
ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ।
(ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।੨।
ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।੩।
ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।੪।੮।

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਸਲੋਕੁ ॥ ਦੇਹ ਅੰਧਾਰੀ ਅੰਧ ਸੁੰਞੀ ਨਾਮ ਵਿਹੂਣੀਆ ॥ ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੧॥ ਛੰਤੁ ॥ ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ ਪ੍ਰਭੁ ਡੀਠਾ ਰਾਮ ॥ ਜਨ ਚਾਖਿ ਅਘਾਣੇ ਹਰਿ ਹਰਿ ਅੰਮ੍ਰਿਤੁ ਮੀਠਾ ਰਾਮ ॥ ਹਰਿ ਮਨਹਿ ਮੀਠਾ ਪ੍ਰਭੂ ਤੂਠਾ ਅਮਿਉ ਵੂਠਾ ਸੁਖ ਭਏ ॥ ਦੁਖ ਨਾਸ ਭਰਮ ਬਿਨਾਸ ਤਨ ਤੇ ਜਪਿ ਜਗਦੀਸ ਈਸਹ ਜੈ ਜਏ ॥ ਮੋਹ ਰਹਤ ਬਿਕਾਰ ਥਾਕੇ ਪੰਚ ਤੇ ਸੰਗੁ ਤੂਟਾ ॥ ਕਹੁ ਨਾਨਕ ਤਿਨ ਖੰਨੀਐ ਵੰਞਾ ਜਿਨ ਘਟਿ ਮੇਰਾ ਹਰਿ ਪ੍ਰਭੁ ਵੂਠਾ ॥੩॥ 
ਅਰਥ: ਹੇ ਭਾਈ! ਜੇਹੜਾ ਸਰੀਰ ਪਰਮਾਤਮਾ ਦੇ ਨਾਮ ਤੋਂ ਸੱਖਣਾ ਰਹਿੰਦਾ ਹੈ, ਉਹ ਮਾਇਆ ਦੇ ਮੋਹ ਦੇ ਹਨੇਰੇ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦਾ ਜੀਵਨ ਕਾਮਯਾਬ ਹੈ ਜਿਸ ਦੇ ਹਿਰਦੇ ਵਿਚ ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਆ ਵੱਸਦਾ ਹੈ।੧।
ਛੰਤੁ। ਮੈਂ ਉਹਨਾਂ ਮਨੁੱਖਾਂ ਤੋਂ ਸਦਕੇ-ਕੁਰਬਾਨ ਜਾਂਦਾ ਹਾਂ ਜਿਨ੍ਹਾਂ ਮੇਰੇ ਹਰੀ-ਪ੍ਰਭੂ ਦਾ ਦਰਸਨ ਕਰ ਲਿਆ ਹੈ। ਉਹ ਮਨੁੱਖ (ਪਰਮਾਤਮਾ ਦਾ ਨਾਮ-ਰਸ) ਚੱਖ ਕੇ (ਦੁਨੀਆ ਦੇ ਪਦਾਰਥਾਂ ਵੱਲੋਂ) ਰੱਜ ਜਾਂਦੇ ਹਨ, ਉਹਨਾਂ ਨੂੰ ਆਤਮਕ ਜੀਵਨ ਦੇਣ ਵਾਲਾ ਪਰਮਾਤਮਾ ਦਾ ਨਾਮ-ਜਲ ਮਿੱਠਾ ਲੱਗਦਾ ਹੈ। ਪਰਮਾਤਮਾ ਉਹਨਾਂ ਨੂੰ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ, ਪਰਮਾਤਮਾ ਉਹਨਾਂ ਉਤੇ ਪ੍ਰਸੰਨ ਹੋ ਜਾਂਦਾ ਹੈ, ਉਹਨਾਂ ਦੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ, ਉਹਨਾਂ ਨੂੰ ਸਾਰੇ ਆਨੰਦ ਪ੍ਰਾਪਤ ਹੋ ਜਾਂਦੇ ਹਨ। ਜਗਤ ਦੇ ਮਾਲਕ-ਪ੍ਰਭੂ ਦੀ ਜੈ-ਜੈਕਾਰ ਆਖ ਆਖ ਕੇ ਉਹਨਾਂ ਦੇ ਸਰੀਰ ਤੋਂ ਦੁੱਖ ਤੇ ਭਰਮ ਦੂਰ ਹੋ ਜਾਂਦੇ ਹਨ। ਉਹ ਮਨੁੱਖ ਮੋਹ ਤੋਂ ਰਹਿਤ ਹੋ ਜਾਂਦੇ ਹਨ, ਉਹਨਾਂ ਦੇ ਅੰਦਰੋਂ ਵਿਕਾਰ ਮੁੱਕ ਜਾਂਦੇ ਹਨ, ਕਾਮਾਦਿਕ ਪੰਜਾਂ ਨਾਲੋਂ ਉਹਨਾਂ ਦਾ ਸਾਥ ਟੁੱਟ ਜਾਂਦਾ ਹੈ।
ਹੇ ਨਾਨਕ! ਆਖ-ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰੀ-ਪ੍ਰਭੂ ਆ ਵੱਸਿਆ ਹੈ ਮੈਂ ਉਹਨਾਂ ਤੋਂ ਸਦਕੇ-ਕੁਰਬਾਨ ਜਾਂਦਾ ਹਾਂ।੩।
ਸਲੋਕੁ ॥ ਜੋ ਲੋੜੀਦੇ ਰਾਮ ਸੇਵਕ ਸੇਈ ਕਾਂਢਿਆ ॥ ਨਾਨਕ ਜਾਣੇ ਸਤਿ ਸਾਂਈ ਸੰਤ ਨ ਬਾਹਰਾ ॥੧॥ ਛੰਤੁ ॥ ਮਿਲਿ ਜਲੁ ਜਲਹਿ ਖਟਾਨਾ ਰਾਮ ॥ ਸੰਗਿ ਜੋਤੀ ਜੋਤਿ ਮਿਲਾਨਾ ਰਾਮ ॥ ਸੰਮਾਇ ਪੂਰਨ ਪੁਰਖ ਕਰਤੇ ਆਪਿ ਆਪਹਿ ਜਾਣੀਐ ॥ ਤਹ ਸੁੰਨਿ ਸਹਜਿ ਸਮਾਧਿ ਲਾਗੀ ਏਕੁ ਏਕੁ ਵਖਾਣੀਐ ॥ ਆਪਿ ਗੁਪਤਾ ਆਪਿ ਮੁਕਤਾ ਆਪਿ ਆਪੁ ਵਖਾਨਾ ॥ ਨਾਨਕ ਭ੍ਰਮ ਭੈ ਗੁਣ ਬਿਨਾਸੇ ਮਿਲਿ ਜਲੁ ਜਲਹਿ ਖਟਾਨਾ ॥੪॥੨॥ 
ਅਰਥ: ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ, ਉਹੀ (ਅਸਲ) ਸੇਵਕ ਅਖਵਾਂਦੇ ਹਨ। (ਹੇ ਭਾਈ!) ਸੱਚ ਜਾਣ, ਮਾਲਕ-ਪ੍ਰਭੂ ਸੰਤਾਂ ਨਾਲੋਂ ਵੱਖਰਾ ਨਹੀਂ ਹੈ।੧।
ਛੰਤੁ। (ਹੇ ਭਾਈ! ਜਿਵੇਂ) ਪਾਣੀ ਪਾਣੀ ਵਿਚ ਮਿਲ ਕੇ ਇਕ-ਰੂਪ ਹੋ ਜਾਂਦਾ ਹੈ (ਤਿਵੇਂ ਸੇਵਕ ਦੀ) ਆਤਮਾ ਪਰਮਾਤਮਾ ਦੇ ਨਾਲ ਮਿਲੀ ਰਹਿੰਦੀ ਹੈ। ਪੂਰਨ ਸਰਬ-ਵਿਆਪਕ ਕਰਤਾਰ ਨੇ ਜਿਸ ਸੇਵਕ ਨੂੰ ਆਪਣੇ ਵਿਚ ਲੀਨ ਕਰ ਲਿਆ, ਉਸ ਦੇ ਅੰਦਰ ਇਹ ਸੂਝ ਪੈਦਾ ਹੋ ਜਾਂਦੀ ਹੈ ਕਿ (ਹਰ ਥਾਂ) ਪਰਮਾਤਮਾ ਆਪ ਹੀ ਆਪ ਹੈ, ਉਸ ਦੇ ਹਿਰਦੇ ਵਿਚ (ਵਿਕਾਰਾਂ ਵਲੋਂ) ਸੁੰਞ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਉਸ ਦੀ ਸਮਾਧੀ ਲੱਗੀ ਰਹਿੰਦੀ ਹੈ, ਉਸ ਦੇ ਹਿਰਦੇ ਵਿਚ ਇਕ ਪਰਮਾਤਮਾ ਦੀ ਹੀ ਸਿਫ਼ਤਿ-ਸਾਲਾਹ ਹੁੰਦੀ ਰਹਿੰਦੀ ਹੈ। (ਉਸ ਨੂੰ ਨਿਸ਼ਚਾ ਬਣਿਆ ਰਹਿੰਦਾ ਹੈ ਕਿ) ਪਰਮਾਤਮਾ ਸਾਰੇ ਸੰਸਾਰ ਵਿਚ ਆਪ ਹੀ ਲੁਕਿਆ ਹੋਇਆ ਹੈ, ਫਿਰ ਭੀ ਉਹ ਆਪ ਮਾਇਆ ਦੇ ਮੋਹ ਤੋਂ ਰਹਿਤ ਹੈ (ਹਰ ਥਾਂ ਵਿਆਪਕ ਹੋਣ ਕਰਕੇ) ਉਹ ਆਪ ਹੀ ਆਪਣੇ ਆਪ ਨੂੰ ਸਿਮਰ ਰਿਹਾ ਹੈ। ਹੇ ਨਾਨਕ! ਉਸ ਮਨੁੱਖ ਦੇ ਅੰਦਰੋਂ ਭਰਮ ਡਰ ਤੇ ਮਾਇਆ ਦੇ ਤਿੰਨ ਗੁਣ ਨਾਸ ਹੋ ਜਾਂਦੇ ਹਨ, (ਉਹ ਇਉਂ ਪਰਮਾਤਮਾ ਨਾਲ ਇਕ-ਰੂਪ ਹੋਇਆ ਰਹਿੰਦਾ ਹੈ, ਜਿਵੇਂ) ਪਾਣੀ ਪਾਣੀ ਵਿੱਚ ਮਿਲ ਕੇ ਇਕ ਰੂਪ ਹੋ ਜਾਂਦਾ ਹੈ।੪।੨।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥
ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।
ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।
ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।
ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||
ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥
ਅਰਥ: ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ, ਤਾਂ ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱਠੇ ਬੋਲ ਬੋਲਾਂ। ਮੇਰੇ ਇਹ ਪ੍ਰਾਣ ਉਸ ਅੱਗੇ ਭੇਟਾ ਦੇ ਤੌਰ ਤੇ ਦਿੱਤੇ ਜਾਣ।੧।ਰਹਾਉ।
ਹੇ ਭਾਈ! ਕੋਈ ਵਿਰਲਾ ਮਨੁੱਖ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਮਨ ਨੂੰ ਸਰੀਰ ਨੂੰ, ਪਵਿਤ੍ਰ ਕਿਆਰਾ ਬਣਾਂਦਾ ਹੈ, ਉਸ ਵਿਚ ਪ੍ਰਭੂ ਦਾ ਨਾਮ-ਜਲ ਚੰਗੀ ਤਰ੍ਹਾਂ ਸਿੰਜਦਾ ਹੈ, ਤੇ, ਵੱਡੀ (ਮੋਹਣੀ) ਮਾਇਆ ਨਾਲੋਂ (ਸੰਬੰਧ) ਤੋੜ ਕੇ ਇਸ (ਨਾਮ-) ਰਸ ਵਿਚ ਮਸਤ ਰਹਿੰਦਾ ਹੈ।੧।
ਹੇ ਦੀਨਾਂ ਦੇ ਦੁੱਖ ਨਾਸ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰਾ ਹੀ ਆਸਰਾ (ਆਪਣੇ ਮਨ ਵਿਚ) ਚਿਤਾਰਦਾ ਰਹਿੰਦਾ ਹਾਂ। ਹੇ ਪ੍ਰਭੂ! ਮੈਂ) ਨਾਨਕ ਦੇ (ਮਾਇਆ ਵਾਲੇ) ਬੰਧਨ ਛੁਡਾ ਕੇ ਮੈਨੂੰ ਆਪਣੇ ਨਾਮ ਦਾ ਸਿਮਰਨ ਦੇਹ, ਮੈਨੂੰ (ਵਿਕਾਰਾਂ ਦੇ ਟਾਕਰੇ ਤੇ) ਨਿਰਭੈਤਾ ਵਾਲੀ ਅਵਸਥਾ ਬਖ਼ਸ਼।੨।੫।੯।
ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥
ਅਰਥ: ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ, ਤਾਂ ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱਠੇ ਬੋਲ ਬੋਲਾਂ। ਮੇਰੇ ਇਹ ਪ੍ਰਾਣ ਉਸ ਅੱਗੇ ਭੇਟਾ ਦੇ ਤੌਰ ਤੇ ਦਿੱਤੇ ਜਾਣ।੧।ਰਹਾਉ।
ਹੇ ਭਾਈ! ਕੋਈ ਵਿਰਲਾ ਮਨੁੱਖ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਮਨ ਨੂੰ ਸਰੀਰ ਨੂੰ, ਪਵਿਤ੍ਰ ਕਿਆਰਾ ਬਣਾਂਦਾ ਹੈ, ਉਸ ਵਿਚ ਪ੍ਰਭੂ ਦਾ ਨਾਮ-ਜਲ ਚੰਗੀ ਤਰ੍ਹਾਂ ਸਿੰਜਦਾ ਹੈ, ਤੇ, ਵੱਡੀ (ਮੋਹਣੀ) ਮਾਇਆ ਨਾਲੋਂ (ਸੰਬੰਧ) ਤੋੜ ਕੇ ਇਸ (ਨਾਮ-) ਰਸ ਵਿਚ ਮਸਤ ਰਹਿੰਦਾ ਹੈ।੧।
ਹੇ ਦੀਨਾਂ ਦੇ ਦੁੱਖ ਨਾਸ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰਾ ਹੀ ਆਸਰਾ (ਆਪਣੇ ਮਨ ਵਿਚ) ਚਿਤਾਰਦਾ ਰਹਿੰਦਾ ਹਾਂ। ਹੇ ਪ੍ਰਭੂ! ਮੈਂ) ਨਾਨਕ ਦੇ (ਮਾਇਆ ਵਾਲੇ) ਬੰਧਨ ਛੁਡਾ ਕੇ ਮੈਨੂੰ ਆਪਣੇ ਨਾਮ ਦਾ ਸਿਮਰਨ ਦੇਹ, ਮੈਨੂੰ (ਵਿਕਾਰਾਂ ਦੇ ਟਾਕਰੇ ਤੇ) ਨਿਰਭੈਤਾ ਵਾਲੀ ਅਵਸਥਾ ਬਖ਼ਸ਼।੨।੫।੯।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||
ਵਡਹੰਸੁ ਮਹਲਾ ੩ ॥ ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥ ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥ ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥ ਬਿਨੁ ਭਗਤੀ ਸੁਖੁ ਨ ਹੋਈ ਦੂਜੈ ਪਤਿ ਖੋਈ ਗੁਰਮਤਿ ਨਾਮੁ ਅਧਾਰੇ ॥ ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥ ਰਤਨ ਪਦਾਰਥ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥੧॥ 
ਅਰਥ: ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ (ਆਤਮਕ ਜੀਵਨ ਦੀ) ਸੂਝ ਬਖ਼ਸ਼ ਦਿੱਤੀ (ਉਸ ਦੇ ਹਿਰਦੇ-ਸ਼ਹਰ ਵਿਚ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ) ਕੀਮਤੀ ਰਤਨਾਂ ਦਾ ਵਪਾਰ ਹੁੰਦਾ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੀ ਭਗਤੀ ਦੀ ਖੱਟੀ ਪ੍ਰਾਪਤ ਹੁੰਦੀ ਰਹਿੰਦੀ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਜੁੜ ਕੇ ਉਸ ਦੀ ਲੀਨਤਾ ਗੁਣਾਂ ਦੇ ਮਾਲਕ-ਪ੍ਰਭੂ ਵਿਚ ਹੋ ਜਾਂਦੀ ਹੈ।
ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਆਪ (ਆਤਮਕ ਜੀਵਨ ਦੀ) ਸੂਝ ਦੇਂਦਾ ਹੈ ਉਹ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਟਿਕ ਕੇ ਗੁਣਾਂ ਦੇ ਮਾਲਕ-ਪ੍ਰਭੂ ਵਿਚ ਲੀਨ ਹੋ ਜਾਂਦਾ ਹੈ, ਉਹ ਜਗਤ ਵਿਚ (ਜਨਮ ਲੈ ਕੇ) ਪ੍ਰਭੂ ਦੀ ਭਗਤੀ ਦਾ ਲਾਭ ਖੱਟਦਾ ਹੈ। ਗੁਰੂ ਦੀ ਮਤਿ ਉਤੇ ਤੁਰ ਕੇ ਉਹ ਹਰਿ-ਨਾਮ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾਈ ਰੱਖਦਾ ਹੈ (ਉਸ ਨੂੰ ਨਿਸ਼ਚਾ ਰਹਿੰਦਾ ਹੈ ਕਿ) ਭਗਤੀ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ, ਮਾਇਆ ਦੇ ਮੋਹ ਵਿਚ ਫਸਣ ਵਾਲੇ ਨੇ (ਲੋਕ ਪਰਲੋਕ ਵਿਚ ਆਪਣੀ) ਇੱਜ਼ਤ ਗਵਾ ਲਈ।
ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਇਸ (ਨਾਮ-) ਵਪਾਰ ਵਿਚ ਲਾ ਦੇਂਦਾ ਹੈ ਉਹ ਸਦਾ ਨਾਮ-ਵੱਖਰ ਵਿਹਾਝਦਾ ਹੈ, ਨਾਮ ਦਾ ਹੀ ਲਾਭ ਖੱਟਦਾ ਹੈ। ਭਾਈ! ਜਦੋਂ ਗੁਰੂ (ਆਤਮਕ ਜੀਵਨ ਦੀ) ਸਮਝ ਬਖ਼ਸ਼ਦਾ ਹੈ ਤਾਂ (ਮਨੁੱਖ ਦੇ ਹਿਰਦੇ-ਸ਼ਹਰ ਵਿਚ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਕੀਮਤੀ ਰਤਨਾਂ ਦਾ ਵਪਾਰ ਹੋਣ ਲੱਗ ਪੈਂਦਾ ਹੈ।੧।
ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥ ਕੂੜੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥ ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥ ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੂਝੇ ਸੁਖੁ ਨ ਹੋਈ ॥ ਆਵਣ ਜਾਣਾ ਕਦੇ ਨ ਚੂਕੈ ਮਾਇਆ ਮੋਹ ਪਿਆਰਾ ॥ ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥੨॥ 
ਅਰਥ: ਹੇ ਭਾਈ! ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ (ਨਿਰੀ ਮਾਇਆ ਦੀ ਖ਼ਾਤਰ ਦੌੜ-ਭਜ) ਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ ਹੈ, (ਇਸ ਤਰ੍ਹਾਂ) ਝੂਠ ਬੋਲ ਬੋਲ ਕੇ (ਆਤਮਕ ਮੌਤ ਲਿਆਉਣ
ਵਾਲੀ ਮੋਹ ਦੀ) ਜ਼ਹਿਰ ਖਾਧੀ ਜਾਂਦੀ ਹੈ, (ਜਿਸ ਕਰਕੇ ਮਨੁੱਖ ਦੇ ਅੰਦਰ) ਅਨੇਕਾਂ ਵਿਕਾਰ ਵਧਦੇ ਜਾਂਦੇ ਹਨ। ਅਨੇਕਾਂ ਵਿਕਾਰ ਵਧਦੇ ਜਾਂਦੇ ਹਨ, ਇਹ ਜਗਤ ਭੀ (ਨਿਰਾ) ਸਹਿਮ (ਦਾ ਘਰ ਹੀ ਪ੍ਰਤੀਤ ਹੁੰਦਾ) ਹੈ, ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਮਨੁੱਖ (ਲੋਕ ਪਰਲੋਕ ਵਿਚ) ਇੱਜ਼ਤ ਗਵਾ ਲੈਂਦਾ ਹੈ।
ਜਿਸ ਮਨੁੱਖ ਨੂੰ ਸਦਾ ਮਾਇਆ ਦਾ ਮੋਹ ਪਿਆਰਾ ਲੱਗਦਾ ਹੈ ਉਸ ਦਾ ਜਨਮ ਮਰਨ ਦਾ ਗੇੜ ਕਦੇ ਨਹੀਂ ਮੁੱਕਦਾ। ਹੇ ਭਾਈ! ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ, (ਨਿਰੀ ਮਾਇਆ ਦੀ ਖ਼ਾਤਰ ਦੌੜ-ਭਜ) ਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ ਹੈ।੨।
ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ ॥ ਖੋਟੇ ਦਰਗਹ ਸੁਟੀਅਨਿ ਊਭੇ ਕਰਨਿ ਪੁਕਾਰਾ ਰਾਮ ॥ ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥ ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥ ਮਨਮੁਖ ਸੰਤਾ ਨਾਲਿ ਵੈਰੁ ਕਰਿ ਦੁਖੁ ਖਟੇ ਸੰਸਾਰਾ ॥ ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ ਰਾਮ ॥੩॥ 
ਅਰਥ: ਹੇ ਭਾਈ! ਭੈੜੇ ਅਤੇ ਚੰਗੇ ਸਾਰੇ (ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰਬਾਰ ਵਿਚ ਪਰਖੇ ਜਾਂਦੇ ਹਨ। ਭੈੜੇ ਬੰਦੇ ਤਾਂ ਦਰਗਾਹ ਵਿਚ ਰੱਦੇ ਜਾਂਦੇ ਹਨ, ਉਹ ਉਥੇ ਖਲੋ ਕੇ ਪੁਕਾਰ ਕਰਦੇ ਹਨ। ਜਿਨ੍ਹਾਂ ਮਨੁੱਖਾਂ ਨੇ ਆਪਣੇ ਮਨ ਦੇ ਪਿੱਛੇ ਤੁਰ ਕੇ ਆਪਣਾ ਮਨੁੱਖਾ ਜਨਮ ਗਵਾ ਲਿਆ, ਉਹ ਮੂਰਖ ਗਵਾਰ (ਪ੍ਰਭੂ ਦੀ ਦਰਗਾਹ ਵਿਚ ਰੱਦੇ ਜਾਣ ਤੇ) ਖਲੋਤੇ ਪੁਕਾਰ ਕਰਦੇ ਹਨ (ਹਾੜੇ-ਤਰਲੇ ਕਰਦੇ ਹਨ) । (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ) ਜਿਸ ਜ਼ਹਿਰ-ਮਾਇਆ ਨੇ ਜਗਤ ਨੂੰ ਕੁਰਾਹੇ ਪਾ ਰੱਖਿਆ ਹੈ (ਉਸ ਵਿਚ ਫਸ ਕੇ ਉਹਨਾਂ ਨੂੰ) ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਚੰਗਾ ਨਹੀਂ ਸੀ ਲੱਗਾ। (ਸੰਤ ਜਨ ਅਜੇਹੇ ਮਨੁੱਖਾਂ ਨੂੰ ਉਪਦੇਸ਼ ਤਾਂ ਕਰਦੇ ਹਨ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜਗਤ ਸੰਤ ਜਨਾਂ ਨਾਲ ਹੀ ਵੈਰ ਕਰ ਕੇ ਦੁੱਖ ਵਿਹਾਝਦਾ ਰਹਿੰਦਾ ਹੈ।
ਹੇ ਭਾਈ! ਭੈੜੇ ਅਤੇ ਚੰਗੇ (ਸਾਰੇ ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਦਰਬਾਰ ਵਿਚ ਪਰਖੇ ਜਾਂਦੇ ਹਨ।੩।
ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ਰਾਮ ॥ ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ ॥ ਜਿਉ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥ ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ ॥ ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ॥੪॥੪॥ 
ਅਰਥ: (ਹੇ ਭਾਈ! ਜੀਵਾਂ ਨੂੰ 'ਖੋਟੇ ਖਰੇ' ਪਰਮਾਤਮਾ) ਆਪ ਹੀ ਬਣਾਂਦਾ ਹੈ। (ਕਿਸੇ ਜੀਵ ਦੇ ਖੋਟੇ ਜਾਂ ਖਰੇ ਹੋਣ ਦਾ ਗਿਲਾ) ਕਿਸੇ ਪਾਸ ਨਹੀਂ ਕੀਤਾ ਜਾ ਸਕਦਾ। (ਪ੍ਰਭੂ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ। ਜਿਸ ਕੰਮ ਵਿਚ (ਜੀਵਾਂ ਨੂੰ ਲਾਣ ਦੀ ਪ੍ਰਭੂ ਦੀ) ਮਰਜ਼ੀ ਹੁੰਦੀ ਹੈ ਉਸ ਕੰਮ ਵਿਚ ਲਾ ਦੇਂਦਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ (ਤਿਵੇਂ ਕਰਾਂਦਾ ਹੈ) । ਜਿਵੇਂ ਉਸ ਪ੍ਰਭੂ ਦੀ ਰਜ਼ਾ ਹੁੰਦੀ ਹੈ ਤਿਵੇਂ ਹੀ (ਜੀਵਾਂ ਪਾਸੋਂ ਕੰਮ) ਕਰਾਂਦਾ ਹੈ (ਆਪਣੇ ਆਪ ਵਿਚ) ਨਾਹ ਕੋਈ ਜੀਵ ਸੂਰਮਾ ਹੈ ਨਾਹ ਕੋਈ ਕਮਜ਼ੋਰ ਹੈ। ਜਗਤ ਦਾ ਸਹਾਰਾ ਦਾਤਾਰ ਜੋ ਜੀਵਾਂ ਦੇ ਕੀਤੇ ਕਰਮ ਅਨੁਸਾਰ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਉਹ ਆਪ ਹੀ ਬਖ਼ਸ਼ਸ਼ ਕਰਦਾ ਹੈ (ਤੇ ਜੀਵਾਂ ਨੂੰ ਸਹੀ ਜੀਵਨ-ਰਾਹ ਦੱਸਦਾ ਹੈ) ।
ਹੇ ਨਾਨਕ! ਆਖ-ਹੇ ਭਾਈ!) ਗੁਰੂ ਦੀ ਕਿਰਪਾ ਨਾਲ ਹੀ ਆਪਾ-ਭਾਵ ਦੂਰ ਕੀਤਾ ਜਾ ਸਕਦਾ ਹੈ (ਜਿਸ ਨੇ ਆਪਾ-ਭਾਵ ਦੂਰ ਕਰ ਲਿਆ, ਉਸ ਨੇ) ਪਰਮਾਤਮਾ ਦੇ ਨਾਮ ਵਿਚ ਜੁੜ ਕੇ (ਲੋਕ ਪਰਲੋਕ ਵਿਚ) ਇੱਜ਼ਤ ਪ੍ਰਾਪਤ ਕਰ ਲਈ ਹੈ। (ਹੇ ਭਾਈ! ਜੀਵਾਂ ਨੂੰ ਖੋਟੇ ਖਰੇ ਪਰਮਾਤਮਾ) ਆਪ ਹੀ ਬਣਾਂਦਾ ਹੈ (ਕਿਸੇ ਜੀਵ ਦੇ ਖੋਟੇ ਜਾਂ ਖਰੇ ਹੋਣ ਦਾ ਗਿਲਾ) ਕਿਸੇ ਪਾਸ ਨਹੀਂ ਕੀਤਾ ਜਾ ਸਕਦਾ। (ਪ੍ਰਭੂ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ।੪।੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||
ਸਲੋਕ ॥ ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥ ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥ ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥
ਅਰਥ: ਹੇ ਨਾਨਕ! ਜੇ ਮਨੁੱਖ ਦਿਆਲ ਸਰਬ-ਵਿਆਪੀ ਭਗਵਾਨ ਦੇ ਨਾਮ ਦੀ ਵਡਿਆਈ ਕਰੇ ਤਾਂ ਪ੍ਰਭੂ ਮੇਹਰ ਕਰਦਾ ਹੈ, ਉਸ ਦੇ ਦੁੱਖਾਂ ਦਾ ਨਾਸ ਕਰਦਾ ਹੈ ਤੇ ਉਹ ਮਨੁੱਖ ਮਾਇਆ ਦੇ ਮੋਹ ਵਿਚ ਨਹੀਂ ਫਸਦਾ।੧।
ਹੇ ਨਾਨਕ! ਜਿਸ ਪ੍ਰਭੂ ਨੇ ਸਾਰੀ ਸ੍ਰਿਸ਼ਟੀ ਰਚੀ ਹੈ ਉਸ ਦਾ ਸਿਮਰਨ ਕਰ, (ਸਿਮਰਨ ਕੀਤਿਆਂ) ਉਹ ਪ੍ਰਭੂ ਆਪ ਜੀਵ ਦਾ ਰਾਖਾ ਬਣਦਾ ਹੈ ਤੇ ਉਸ ਦੇ ਅੰਦਰ ਦੀ ਬਲਦੀ (ਤ੍ਰਿਸਨਾ ਦੀ) ਅੱਗ ਬੁੱਝ ਜਾਂਦੀ ਹੈ।੨।
ਪਉੜੀ ॥ ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥ ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥ ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥ ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥ ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥੧੮॥ 
ਅਰਥ: ਜਦੋਂ (ਜੀਵ ਉੱਤੇ) ਪ੍ਰਭੂ ਜੀ ਮੇਹਰਬਾਨ ਹੋਣ ਤਾਂ ਮਾਇਆ ਜ਼ੋਰ ਨਹੀਂ ਪਾ ਸਕਦੀ। ਇਕ ਪ੍ਰਭੂ ਨੂੰ ਸਿਮਰਿਆਂ ਕਰੋੜਾਂ ਹੀ ਪਾਪ ਨਾਸ ਹੋ ਜਾਂਦੇ ਹਨ, ਸਿਮਰਨ ਕਰਨ ਵਾਲੇ ਬੰਦਿਆਂ ਦੀ ਚਰਨ-ਧੂੜ ਵਿਚ ਨ੍ਹਾਤਿਆਂ ਸਰੀਰ ਪਵਿਤ੍ਰ ਹੋ ਜਾਂਦੇ ਹਨ, (ਸੰਤਾਂ ਦੀ ਸੰਗਤਿ ਵਿਚ) ਪੂਰਨ ਪ੍ਰਭੂ ਮਿਲ ਪੈਂਦਾ ਹੈ ਤੇ ਮਨ ਤੇ ਤਨ ਦੋਹਾਂ ਨੂੰ ਸੰਤੋਖ ਪ੍ਰਾਪਤ ਹੁੰਦਾ ਹੈ। ਅਜੇਹੇ ਮਨੁੱਖਾਂ ਦੀ ਸੰਗਤਿ ਵਿਚ ਉਹਨਾਂ ਦੇ ਪਰਵਾਰ ਦੇ ਲੋਕ ਤੇ ਸਾਰੀਆਂ ਕੁਲਾਂ ਤਰ ਜਾਂਦੀਆਂ ਹਨ।੧੮।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||
ਸਲੋਕੁ ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ 
ਅਰਥ: ਨਾਮ ਤੋਂ ਬਿਨਾ ਸਾਰੇ ਲੋਕ ਭਟਕਦੇ ਫਿਰਦੇ ਹਨ; ਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਹੈ; ਹੇ ਨਾਨਕ! ਮਨਮੁਖ ਤਾਂ ਹਉਮੈ ਦੇ ਆਸਰੇ ਉਹ ਕਰਮ ਕਮਾਂਦੇ ਹਨ ਜੋ ਘੁੱਪ ਹਨੇਰਾ ਪੈਦਾ ਕਰਦੇ ਹਨ। ਪਰ ਸਤਿਗੁਰੂ ਦੇ ਸਨਮੁਖ ਜੀਵ ਸ਼ਬਦ ਨੂੰ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ।੧।
ਮਃ ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ 
ਅਰਥ: ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ ਉਹ ਆਤਮਕ ਅਡੋਲਤਾ ਵਿਚ ਹੀ ਜਾਗਦਾ ਹੈ ਤੇ ਆਤਮਕ ਅਡੋਲਤਾ ਵਿਚ ਹੀ ਸੌਂਦਾ ਹੈ (ਭਾਵ, ਜਾਗਦਿਆਂ ਹਰੀ ਵਿਚ ਲੀਨ ਤੇ ਸੁੱਤਿਆਂ ਹਰੀ ਵਿਚ ਲੀਨ ਰਹਿੰਦਾ ਹੈ) ਉਸ ਨੂੰ ਹਰ ਰੋਜ਼ (ਭਾਵ, ਹਰ ਵੇਲੇ) ਹਰੀ ਦੀ ਉਸਤਤਿ (ਦਾ ਹੀ ਆਹਰ ਹੁੰਦਾ) ਹੈ।
ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥ 
ਅਰਥ: ਮਨਮੁਖ ਭਟਕਦਾ ਹੈ, ਕਿਉਂਕਿ ਉਸ ਨੂੰ ਸਦਾ ਤੌਖ਼ਲਾ ਰਹਿੰਦਾ ਹੈ; ਮਨ ਵਿਚ ਚਿੰਤਾ ਹੋਣ ਕਰ ਕੇ ਉਹ (ਸੁਖ ਦੀ) ਨੀਂਦਰ ਨਹੀਂ ਸੌਂਦਾ।
ਗਿਆਨੀ ਜਾਗਹਿ ਸਵਹਿ ਸੁਭਾਇ ॥ ਨਾਨਕ ਨਾਮਿ ਰਤਿਆ ਬਲਿ ਜਾਉ ॥੨॥ 
ਅਰਥ: ਪ੍ਰਭੂ ਨਾਲ ਡੂੰਘੀ ਸਾਂਝ ਰੱਖਣ ਵਾਲੇ ਬੰਦੇ ਪ੍ਰਭੂ ਦੇ ਪਿਆਰ ਵਿਚ ਹੀ ਜਾਗਦੇ ਸੌਂਦੇ ਹਨ (ਭਾਵ, ਜਾਗਦੇ ਤੇ ਸੁੱਤੇ ਹੋਏ ਇਕ-ਰਸ ਰਹਿੰਦੇ ਹਨ) । ਹੇ ਨਾਨਕ! ਮੈਂ ਨਾਮ ਵਿਚ ਰੰਗੇ ਹੋਇਆਂ ਤੋਂ ਸਦਕੇ ਹਾਂ।੨।
ਪਉੜੀ ॥ ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥ ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥ ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥ ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥ 
ਅਰਥ: ਜੋ ਮਨੁੱਖ ਹਰੀ ਵਿਚ ਰੱਤੇ ਹੋਏ ਹਨ, ਉਹ ਉਸ ਦਾ ਨਾਮ ਸਿਮਰਦੇ ਹਨ; ਉਸ ਇੱਕ ਹਰੀ ਨੂੰ ਧਿਆਉਂਦੇ ਹਨ; ਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਇੱਕ ਆਪ ਹਰ ਥਾਂ ਵਿਆਪਕ ਹੈ ਤੇ ਜਿਸ ਇਕ ਨੇ ਹੀ (ਸਾਰੀ ਸ੍ਰਿਸ਼ਟੀ) ਪੈਦਾ ਕੀਤੀ ਹੈ। ਜੋ ਮਨੁੱਖ ਨਾਮ ਸਿਮਰਦੇ ਹਨ, ਉਹਨਾਂ ਨੇ ਸਾਰਾ ਡਰ ਦੂਰ ਕਰ ਦਿੱਤਾ ਹੈ। ਪਰ ਉਹੀ ਗੁਰਮੁਖ ਨਾਮ ਸਿਮਰਦਾ ਹੈ ਜਿਸਨੂੰ ਪ੍ਰਭੂ ਆਪ ਗੁਰੂ ਦੀ ਮਤਿ ਦੀ ਰਾਹੀਂ ਇਹ ਦਾਤਿ ਦੇਂਦਾ ਹੈ।੯।

No comments:
Post a Comment