*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
ਜੇਠ ਮਹੀਨੇ ਦੀ ਸੰਗਰਾਂਦ ਦਾ ਹੁਕਮਨਾਮਾ ਸਾਹਿਬ ਜੀਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥ 
ਅਰਥ: ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ। ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ) । (ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤਿ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ। ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, (ਨਾਮ-ਧਨ ਦੀ ਬਰਕਤਿ ਨਾਲ) ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ। (ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀ ਕੁਝ ਕਰਦੇ ਹਨ ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ।
ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਨੇ (ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ) ਆਪਣਾ ਬਣਾ ਲਿਆ ਹੈ, ਉਹਨਾਂ ਨੂੰ ਹੀ (ਜਗਤ ਵਿਚ) ਸ਼ਾਬਾਸ਼ੇ ਮਿਲਦੀ ਹੈ। (ਪਰ ਪਰਮਾਤਮਾ ਜੀਵਾਂ ਦੇ ਆਪਣੇ ਉੱਦਮ ਨਾਲ ਨਹੀਂ ਮਿਲ ਸਕਦਾ) ਜੇ ਜੀਵਾਂ ਦੇ ਆਪਣੇ ਉੱਦਮ ਨਾਲ ਮਿਲ ਸਕਦਾ ਹੋਵੇ, ਤਾਂ ਜੀਵ ਉਸ ਤੋਂ ਵਿੱਛੁੜ ਕੇ ਦੁਖੀ ਕਿਉਂ ਹੋਣ? ਹੇ ਨਾਨਕ! (ਪ੍ਰਭੂ ਦੇ ਮਿਲਾਪ ਦੇ) ਆਨੰਦ (ਉਹੀ ਬੰਦੇ) ਮਾਣਦੇ ਹਨ, ਜਿਨ੍ਹਾਂ ਨੂੰ ਗੁਰੂ ਦਾ ਸਾਥ ਮਿਲ ਜਾਏ। ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗੇ, ਉਸ ਨੂੰ ਜੇਠ ਮਹੀਨਾ ਸੁਹਾਵਣਾ ਲੱਗਦਾ ਹੈ, ਉਸੇ ਨੂੰ ਪ੍ਰਭੂ-ਮਾਲਕ ਮਿਲਦਾ ਹੈ।4।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥ ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥ ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥ 
ਅਰਥ: ਹੇ ਭਾਈ! ਮੇਰੇ ਰਾਮ ਦੇ, ਮੇਰੇ ਹਰੀ ਦੇ, ਦਾਸ (ਹਉਮੈ ਆਦਿਕ ਤੋਂ) ਨਰੋਏ ਹੋ ਗਏ ਹਨ। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਉੱਤੇ ਤੁਰ ਕੇ ਮੇਰੇ ਹਰਿ ਪ੍ਰਭੂ ਦਾ ਨਾਮ ਜਪਿਆ ਉਹਨਾਂ ਦੇ ਹਉਮੈ (ਆਦਿਕ) ਰੋਗ ਦੂਰ ਹੋ ਗਏ।੧।ਰਹਾਉ।
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰਿ-ਪ੍ਰਭੂ ਆ ਵੱਸਦਾ ਹੈ, ਉਹਨਾਂ ਦੇ ਉਹ ਹਰੀ ਸਾਰੇ ਰੋਗ ਦੂਰ ਕਰ ਦੇਂਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ, ਉਹ (ਹਉਮੈ ਆਦਿਕ ਰੋਗਾਂ ਤੋਂ) ਸੁਤੰਤਰ ਹੋ ਗਏ, ਉਹਨਾਂ ਨੇ ਸਭ ਤੋਂ ਉੱਚਾ ਤੇ ਪਵਿਤ੍ਰ ਆਤਮਕ ਦਰਜਾ ਪ੍ਰਾਪਤ ਕਰ ਲਿਆ।੧।
(ਹੇ ਭਾਈ! ਪੁਰਾਣਾਂ ਦੀਆਂ ਦੱਸੀਆਂ ਸਾਖੀਆਂ ਅਨੁਸਾਰ) ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਦੇ ਕਾਰਨ (ਵੱਡੇ ਦੇਵਤੇ) ਬ੍ਰਹਮਾ, ਵਿਸ਼ਨੂੰ, ਸ਼ਿਵ (ਭੀ) ਰੋਗੀ ਹੀ ਰਹੇ, (ਕਿਉਂਕਿ ਉਹਨਾਂ ਨੇ ਭੀ) ਹਉਮੈ ਵਿਚ ਹੀ ਕਾਰ ਕੀਤੀ। ਜਿਸ ਪਰਮਾਤਮਾ ਨੇ ਉਹਨਾਂ ਨੂੰ ਪੈਦਾ ਕੀਤਾ ਸੀ, ਉਸ ਨੂੰ ਉਹ ਵਿਚਾਰੇ ਚੇਤਦੇ ਨਾਹ ਰਹੇ। ਹੇ ਭਾਈ! ਪਰਮਾਤਮਾ ਦੀ ਸੂਝ (ਤਾਂ) ਗੁਰੂ ਦੀ ਸਰਨ ਪਿਆਂ ਹੀ ਪੈਂਦੀ ਹੈ।੨।
ਹੇ ਭਾਈ! ਸਾਰਾ ਜਗਤ ਹਉਮੈ ਦੇ ਰੋਗ ਵਿਚ ਫਸਿਆ ਰਹਿੰਦਾ ਹੈ (ਤੇ, ਹਉਮੈ ਵਿਚ ਫਸੇ ਹੋਏ) ਉਹਨਾਂ ਮਨੁੱਖਾਂ ਨੂੰ ਜਨਮ ਮਰਨ ਦੇ ਗੇੜ ਦਾ ਭਾਰਾ ਦੁੱਖ ਲੱਗਾ ਰਹਿੰਦਾ ਹੈ। ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ (ਇਸ ਹਉਮੈ ਰੋਗ ਤੋਂ) ਖ਼ਲਾਸੀ ਪਾਂਦਾ ਹੈ। ਮੈਂ (ਅਜੇਹੇ) ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ।੩।
ਹੇ ਭਾਈ! ਜਿਸ ਪਰਮਾਤਮਾ ਨੇ ਇਹ ਸਾਰੀ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਆਪ ਹੀ (ਇਸ ਦੇ ਰੋਗ ਨੂੰ) ਜਾਣਦਾ ਹੈ (ਤੇ, ਦੂਰ ਕਰਦਾ ਹੈ) । ਉਸ ਪਰਮਾਤਮਾ ਦਾ ਸਰੂਪ ਹੱਦ ਬੰਨੇ ਤੋਂ ਪਰੇ ਹੈ। ਹੇ ਨਾਨਕ! ਉਹ ਪਰਮਾਤਮਾ ਆਪ ਹੀ (ਆਪਣੀ ਰਚੀ ਸ੍ਰਿਸ਼ਟੀ ਨੂੰ) ਵੇਖ ਕੇ ਖ਼ੁਸ਼ ਹੁੰਦਾ ਹੈ। ਗੁਰੂ ਦੀ ਸਰਨ ਪੈ ਕੇ ਹੀ ਪਰਮਾਤਮਾ ਦੇ ਗੁਣਾਂ ਦੀ ਸੂਝ ਆਉਂਦੀ ਹੈ।੪।੩।੧੪।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਟੋਡੀ ਮਹਲਾ ੫ ਘਰੁ ੧ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥ ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥ ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥ ਨਿਰਭਉ ਹੋਇ ਰਹੇ ਲਿਵ ਏਕੈ ਨਾਨਕ ਹਰਿ ਮਨੁ ਮਾਨੀ ॥੨॥੧॥ 
ਅਰਥ: ਹੇ ਭਾਈ! ਜਿਨ੍ਹਾਂ ਦੀ ਮਦਦ ਪਰਮਾਤਮਾ ਕਰਦਾ ਹੈ ਉਹ ਸੰਤ ਜਨ ਕਿਸੇ ਹੋਰ ਦੀ (ਮੁਥਾਜੀ ਕਰਨੀ) ਨਹੀਂ ਜਾਣਦੇ। ਉਹ ਪਰਮਾਤਮਾ ਦੇ ਪਿਆਰ ਵਿਚ (ਟਿਕ ਕੇ) ਸਦਾ ਬੇ-ਪਰਵਾਹ ਰਹਿੰਦੇ ਹਨ।ਰਹਾਉ।
(ਹੇ ਭਾਈ! ਉਹ ਸੰਤ ਜਨ ਇਉਂ ਆਖਦੇ ਰਹਿੰਦੇ ਹਨ-) ਹੇ ਮਾਲਕ-ਪ੍ਰਭੂ! ਤੇਰਾ ਸ਼ਾਮਿਆਨਾ (ਸਭ ਸ਼ਾਹਾਂ ਪਾਤਿਸ਼ਾਹਾਂ ਦੇ ਸ਼ਾਮਿਆਨਿਆਂ ਨਾਲੋਂ) ਉੱਚਾ ਹੈ, ਕਿਸੇ ਹੋਰ ਨੇ (ਇਤਨਾ ਉੱਚਾ ਸ਼ਾਮਿਆਨਾ ਕਦੇ) ਨਹੀਂ ਤਾਣਿਆ। ਹੇ ਭਾਈ! ਸੰਤ ਜਨਾਂ ਨੂੰ ਇਹੋ ਜਿਹਾ ਸਦਾ ਕਾਇਮ ਰਹਿਣ ਵਾਲਾ ਹਰੀ ਮਿਲਿਆ ਰਹਿੰਦਾ ਹੈ, ਆਤਮਕ ਜੀਵਨ ਦੀ ਸੂਝ ਵਾਲੇ ਉਹ ਸੰਤ ਜਨ (ਸਦਾ) ਪਰਮਾਤਮਾ ਦੇ ਪ੍ਰੇਮ ਵਿਚ ਹੀ ਮਸਤ ਰਹਿੰਦੇ ਹਨ।੧।
ਹੇ ਨਾਨਕ! ਰੋਗ, ਚਿੰਤਾ-ਫ਼ਿਕਰ, ਬੁਢੇਪਾ, ਮੌਤ (-ਇਹਨਾਂ ਦੇ ਸਹਿਮ) ਪਰਮਾਤਮਾ ਦੇ ਸੇਵਕਾਂ ਦੇ ਨੇੜੇ ਭੀ ਨਹੀਂ ਢੁਕਦੇ। ਉਹ ਇਕ ਪਰਮਾਤਮਾ ਵਿਚ ਹੀ ਸੁਰਤਿ ਜੋੜ ਕੇ (ਦੁਨੀਆ ਦੇ ਡਰਾਂ ਵਲੋਂ) ਨਿਡਰ ਰਹਿੰਦੇ ਹਨ ਉਹਨਾਂ ਦਾ ਮਨ ਪ੍ਰਭੂ ਦੀ ਯਾਦ ਵਿਚ ਹੀ ਪਤੀਜਿਆ ਰਹਿੰਦਾ ਹੈ।੨।੧।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 
ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ਸੋਰਠਿ ਮਹਲਾ ੫ ॥ ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥ ਗੁਣ ਨਿਧਾਨ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥੧॥ ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥ ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥੧॥ ਰਹਾਉ ॥ ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ ਦੁਰਮਤਿ ਖੋਈ ॥ ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥ 
ਅਰਥ: ਹੇ ਮੇਰੇ ਮਨ! ਉਸ ਪ੍ਰਭੂ ਨੂੰ ਜਪਿਆ ਕਰੋ ਜੋ ਸਭ ਤੋਂ ਵੱਡਾ ਹੈ, ਜੋ ਸ੍ਰਿਸ਼ਟੀ ਦਾ ਪਾਲਣ ਵਾਲਾ ਹੈ, ਤੇ, ਜਿਸ ਦਾ ਆਸਰਾ ਲਿਆਂ ਸੁਖ ਪ੍ਰਾਪਤ ਕਰ ਲਈਦਾ ਹੈ, ਫਿਰ ਕਦੇ ਦੁੱਖ ਨਹੀਂ ਵਿਆਪਦਾ।੧।ਰਹਾਉ।
ਹੇ ਭਾਈ! ਉਸ ਪਰਮਾਤਮਾ ਦਾ ਸਿਮਰਨ ਕੀਤਿਆਂ (ਮਨ ਤੋਂ ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਜੋ ਨਾਸ-ਰਹਿਤ ਹੈ, ਤੇ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਹ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਭਗਤਾਂ ਵਾਸਤੇ ਹਰ ਵੇਲੇ ਦਾ ਸਹਾਰਾ ਹੈ। ਪਰ ਕੋਈ ਵਿਰਲਾ ਮਨੁੱਖ ਉਸ ਦਾ ਮਿਲਾਪ ਹਾਸਲ ਕਰਦਾ ਹੈ।੧।
ਹੇ ਭਾਈ! ਵੱਡੀ ਕਿਸਮਤਿ ਨਾਲ ਭਲੇ ਮਨੁੱਖਾਂ ਦੀ ਸੰਗਤਿ ਹਾਸਲ ਹੁੰਦੀ ਹੈ, ਉਹਨਾਂ ਨੂੰ ਮਿਲਿਆਂ ਖੋਟੀ ਬੁੱਧ ਨਾਸ ਹੋ ਜਾਂਦੀ ਹੈ। ਦਾਸ ਨਾਨਕ (ਭੀ) ਉਹਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਪ੍ਰੋ ਰੱਖਿਆ ਹੈ।੨।੫।੩੩।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ 
ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।
(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।
ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।
ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।
ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।
ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।
(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।
ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।
ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ
ਸੂਹੀ ਮਹਲਾ ੫ ॥ ਗੁਰ ਅਪੁਨੇ ਊਪਰਿ ਬਲਿ ਜਾਈਐ ॥ ਆਠ ਪਹਰ ਹਰਿ ਹਰਿ ਜਸੁ ਗਾਈਐ ॥੧॥ ਸਿਮਰਉ ਸੋ ਪ੍ਰਭੁ ਅਪਨਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥ ਚਰਣ ਕਮਲ ਸਿਉ ਲਾਗੀ ਪ੍ਰੀਤਿ ॥ ਸਾਚੀ ਪੂਰਨ ਨਿਰਮਲ ਰੀਤਿ ॥੨॥ ਸੰਤ ਪ੍ਰਸਾਦਿ ਵਸੈ ਮਨ ਮਾਹੀ ॥ ਜਨਮ ਜਨਮ ਕੇ ਕਿਲਵਿਖ ਜਾਹੀ ॥੩॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕੁ ਮਾਗੈ ਸੰਤ ਰਵਾਲਾ ॥੪॥੧੭॥੨੩॥
ਅਰਥ: ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੈਂ ਆਪਣਾ ਉਹ ਮਾਲਕ-ਪ੍ਰਭੂ ਸਿਮਰਦਾ ਰਹਿੰਦਾ ਹਾਂ, ਜੇਹੜਾ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ।੧।ਰਹਾਉ।
ਹੇ ਭਾਈ! ਆਪਣੇ ਗੁਰੂ ਉੱਤੋਂ (ਸਦਾ) ਕੁਰਬਾਨ ਹੋਣਾ ਚਾਹੀਦਾ ਹੈ (ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ ਆਪਾ- ਭਾਵ ਮਿਟਾ ਦੇਣਾ ਚਾਹੀਦਾ ਹੈ, (ਕਿਉਂਕਿ, ਗੁਰੂ ਦੀ ਕਿਰਪਾ ਨਾਲ ਹੀ) ਅੱਠੇ ਪਹਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਜਾ ਸਕਦਾ ਹੈ।੧।
ਹੇ ਭਾਈ! ਗੁਰੂ ਦੀ ਕਿਰਪਾ ਨਾਲ ਹੀ) ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਪਿਆਰ ਬਣਦਾ ਹੈ। (ਗੁਰ-ਚਰਨਾਂ ਦੀ ਪ੍ਰੀਤਿ ਹੀ) ਅਟੱਲ ਮੁਕੰਮਲ ਤੇ ਪਵਿਤ੍ਰ ਜੀਵਨ-ਜੁਗਤਿ ਹੈ।੨।
ਹੇ ਭਾਈ! ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਜਿਸ ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ (ਉਸ ਮਨੁੱਖ ਦੇ) ਅਨੇਕਾਂ ਜਨਮਾਂ ਦੇ ਪਾਪ ਦੂਰ ਹੋ ਜਾਂਦੇ ਹਨ।੩।
ਹੇ ਨਿਮਾਣਿਆਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਆਪਣੇ ਦਾਸ ਨਾਨਕ ਉਤੇ) ਕਿਰਪਾ ਕਰ। (ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੧੭।੨੩।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਸੋਰਠਿ ਮਹਲਾ ੫ ॥ ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ ਅਨਦ ਕਰਹਿ ਨਰ ਨਾਰੀ ॥ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥ ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥ 
ਅਰਥ: ਹੇ ਸੰਤ ਜਨੋ! ਜਿਸ ਮਨੁੱਖ ਨੂੰ ਇਹ ਯਕੀਨ ਹੋ ਜਾਂਦਾ ਹੈ ਕਿ) ਪਾਰਬ੍ਰਹਮ ਪੂਰਨ ਪਰਮੇਸਰ ਸਭ ਥਾਵਾਂ ਵਿਚ ਮੌਜੂਦ ਹੈ (ਉਸ ਮਨੁੱਖ ਨੂੰ) ਸਭ ਥਾਵਾਂ ਵਿਚ ਸੁਖ ਹੀ ਪ੍ਰਤੀਤ ਹੁੰਦਾ ਹੈ।ਰਹਾਉ।
ਹੇ ਸੰਤ ਜਨੋ! ਜਿਸ ਮਨੁੱਖ ਦੇ ਆਤਮਕ ਜੀਵਨ ਵਾਸਤੇ) ਪਰਮੇਸਰ ਨੇ (ਵਿਕਾਰਾਂ ਦੇ ਰਾਹ ਵਿਚ) ਡੱਕਾ ਮਾਰ ਦਿੱਤਾ, (ਉਸ ਮਨੁੱਖ ਦੇ ਅੰਦਰੋਂ) ਪਰਮੇਸਰ ਨੇ ਦੁੱਖਾਂ ਤੇ ਰੋਗਾਂ ਦਾ ਡੇਰਾ ਹੀ ਮੁਕਾ ਦਿੱਤਾ। ਜਿਨ੍ਹਾਂ ਜੀਵਾਂ ਉਤੇ ਪ੍ਰਭੂ ਨੇ (ਇਹ) ਕਿਰਪਾ ਕਰ ਦਿੱਤੀ ਉਹ ਸਾਰੇ ਜੀਵ ਆਤਮਕ ਆਨੰਦ ਮਾਣਦੇ ਹਨ।੧।
ਹੇ ਸੰਤ ਜਨੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਜਿਸ ਮਨੁੱਖ ਦੇ ਅੰਦਰ ਆ ਵੱਸੀ, ਉਸ ਨੇ ਆਪਣੀ ਸਾਰੀ ਚਿੰਤਾ ਦੂਰ ਕਰ ਲਈ। ਹੇ ਨਾਨਕ! ਦਇਆ ਦਾ ਸੋਮਾ ਪ੍ਰਭੂ ਉਸ ਮਨੁੱਖ ਉੱਤੇ ਮੇਹਰਵਾਨ ਹੋਇਆ ਰਹਿੰਦਾ ਹੈ, ਉਹ ਮਨੁੱਖ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ (ਸਦਾ) ਉਚਾਰਦਾ ਹੈ।੨।੧੩।੭੭।

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
ਸੋਰਠਿ ਮਹਲਾ ੫ ॥ ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥ ਗੁਣ ਨਿਧਾਨ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥੧॥ ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥ ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥੧॥ ਰਹਾਉ ॥ ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ ਦੁਰਮਤਿ ਖੋਈ ॥ ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥ 
ਅਰਥ: ਹੇ ਮੇਰੇ ਮਨ! ਉਸ ਪ੍ਰਭੂ ਨੂੰ ਜਪਿਆ ਕਰੋ ਜੋ ਸਭ ਤੋਂ ਵੱਡਾ ਹੈ, ਜੋ ਸ੍ਰਿਸ਼ਟੀ ਦਾ ਪਾਲਣ ਵਾਲਾ ਹੈ, ਤੇ, ਜਿਸ ਦਾ ਆਸਰਾ ਲਿਆਂ ਸੁਖ ਪ੍ਰਾਪਤ ਕਰ ਲਈਦਾ ਹੈ, ਫਿਰ ਕਦੇ ਦੁੱਖ ਨਹੀਂ ਵਿਆਪਦਾ।੧।ਰਹਾਉ।
ਹੇ ਭਾਈ! ਉਸ ਪਰਮਾਤਮਾ ਦਾ ਸਿਮਰਨ ਕੀਤਿਆਂ (ਮਨ ਤੋਂ ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਜੋ ਨਾਸ-ਰਹਿਤ ਹੈ, ਤੇ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਹ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਭਗਤਾਂ ਵਾਸਤੇ ਹਰ ਵੇਲੇ ਦਾ ਸਹਾਰਾ ਹੈ। ਪਰ ਕੋਈ ਵਿਰਲਾ ਮਨੁੱਖ ਉਸ ਦਾ ਮਿਲਾਪ ਹਾਸਲ ਕਰਦਾ ਹੈ।੧।
ਹੇ ਭਾਈ! ਵੱਡੀ ਕਿਸਮਤਿ ਨਾਲ ਭਲੇ ਮਨੁੱਖਾਂ ਦੀ ਸੰਗਤਿ ਹਾਸਲ ਹੁੰਦੀ ਹੈ, ਉਹਨਾਂ ਨੂੰ ਮਿਲਿਆਂ ਖੋਟੀ ਬੁੱਧ ਨਾਸ ਹੋ ਜਾਂਦੀ ਹੈ। ਦਾਸ ਨਾਨਕ (ਭੀ) ਉਹਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਪ੍ਰੋ ਰੱਖਿਆ ਹੈ।੨।੫।੩੩।
ਸੋਰਠਿ ਮਹਲਾ ੫ ॥ ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥ ਗੁਣ ਨਿਧਾਨ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥੧॥ ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥ ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥੧॥ ਰਹਾਉ ॥ ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ ਦੁਰਮਤਿ ਖੋਈ ॥ ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥
ਅਰਥ: ਹੇ ਮੇਰੇ ਮਨ! ਉਸ ਪ੍ਰਭੂ ਨੂੰ ਜਪਿਆ ਕਰੋ ਜੋ ਸਭ ਤੋਂ ਵੱਡਾ ਹੈ, ਜੋ ਸ੍ਰਿਸ਼ਟੀ ਦਾ ਪਾਲਣ ਵਾਲਾ ਹੈ, ਤੇ, ਜਿਸ ਦਾ ਆਸਰਾ ਲਿਆਂ ਸੁਖ ਪ੍ਰਾਪਤ ਕਰ ਲਈਦਾ ਹੈ, ਫਿਰ ਕਦੇ ਦੁੱਖ ਨਹੀਂ ਵਿਆਪਦਾ।੧।ਰਹਾਉ।
ਹੇ ਭਾਈ! ਉਸ ਪਰਮਾਤਮਾ ਦਾ ਸਿਮਰਨ ਕੀਤਿਆਂ (ਮਨ ਤੋਂ ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਜੋ ਨਾਸ-ਰਹਿਤ ਹੈ, ਤੇ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਹ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਭਗਤਾਂ ਵਾਸਤੇ ਹਰ ਵੇਲੇ ਦਾ ਸਹਾਰਾ ਹੈ। ਪਰ ਕੋਈ ਵਿਰਲਾ ਮਨੁੱਖ ਉਸ ਦਾ ਮਿਲਾਪ ਹਾਸਲ ਕਰਦਾ ਹੈ।੧।
ਹੇ ਭਾਈ! ਵੱਡੀ ਕਿਸਮਤਿ ਨਾਲ ਭਲੇ ਮਨੁੱਖਾਂ ਦੀ ਸੰਗਤਿ ਹਾਸਲ ਹੁੰਦੀ ਹੈ, ਉਹਨਾਂ ਨੂੰ ਮਿਲਿਆਂ ਖੋਟੀ ਬੁੱਧ ਨਾਸ ਹੋ ਜਾਂਦੀ ਹੈ। ਦਾਸ ਨਾਨਕ (ਭੀ) ਉਹਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਪ੍ਰੋ ਰੱਖਿਆ ਹੈ।੨।੫।੩੩।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥ 
ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ।
ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।
(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨।
ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩।
ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੭॥ 
ਅਰਥ: ਹੇ ਮੂਰਖ! ਤੂੰ ਪਰਮਾਤਮਾ ਦਾ ਨਾਮ (ਤਾਂ) ਸਿਮਰਦਾ ਨਹੀਂ (ਨਾਮ ਨੂੰ ਵਿਸਾਰ ਕੇ) ਮੁੜ ਮੁੜ ਹੋਰ ਸੋਚਾਂ ਸੋਚਣ ਦਾ ਤੈਨੂੰ ਕੀਹ ਲਾਭ ਹੋਵੇਗਾ?।੧।ਰਹਾਉ।
(ਹੇ ਗੰਵਾਰ!) ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨਿਰੇ ਪੜ੍ਹਨ ਸੁਣਨ ਤੋਂ ਕੋਈ ਫ਼ਾਇਦਾ ਨਹੀਂ, ਜੇ ਇਸ ਪੜ੍ਹਨ ਸੁਣਨ ਦੇ ਕੁਦਰਤੀ ਨਤੀਜੇ ਦੇ ਤੌਰ ਤੇ ਉਸ ਪ੍ਰਭੂ ਦਾ ਮਿਲਾਪ ਨਾਹ ਹੋਵੇ।੧।
ਹਨੇਰੇ ਵਿਚ (ਤਾਂ) ਦੀਵੇ ਦੀ ਲੋੜ ਹੁੰਦੀ ਹੈ (ਤਾਕਿ ਅੰਦਰੋਂ) ਉਹ ਹਰਿ-ਨਾਮ ਪਦਾਰਥ ਮਿਲ ਪਏ, ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, (ਇਸ ਤਰ੍ਹਾਂ ਧਾਰਮਿਕ ਪੁਸਤਕਾਂ ਪੜ੍ਹਨ ਨਾਲ ਉਹ ਗਿਆਨ ਦਾ ਦੀਵਾ ਮਨ ਵਿਚ ਜਗਣਾ ਚਾਹੀਦਾ ਹੈ ਜਿਸ ਨਾਲ ਅੰਦਰ-ਵੱਸਦਾ ਰੱਬ ਲੱਭ ਪਏ) । ਜਿਸ ਮਨੁੱਖ ਨੂੰ ਉਹ ਅਪਹੁੰਚ ਹਰਿ-ਨਾਮ ਪਦਾਰਥ ਮਿਲ ਪੈਂਦਾ ਹੈ, ਉਸ ਦੇ ਅੰਦਰ ਉਹ ਦੀਵਾ ਫਿਰ ਸਦਾ ਟਿਕਿਆ ਰਹਿੰਦਾ ਹੈ।੨।
ਕਬੀਰ ਆਖਦਾ ਹੈ-ਉਸ ਅਪਹੁੰਚ ਹਰਿ-ਨਾਮ ਪਦਾਰਥ ਨਾਲ ਮੇਰੀ ਭੀ ਜਾਣ-ਪਛਾਣ ਹੋ ਗਈ ਹੈ। ਜਦੋਂ ਤੋਂ ਜਾਣ-ਪਛਾਣ ਹੋਈ ਹੈ, ਮੇਰਾ ਮਨ ਉਸੇ ਵਿਚ ਹੀ ਪਰਚ ਗਿਆ ਹੈ। (ਪਰ ਜਗਤ ਲੋੜਦਾ ਹੈ ਧਰਮ-ਪੁਸਤਕਾਂ ਦੇ ਰਿਵਾਜੀ ਪਾਠ ਕਰਨੇ ਕਰਾਉਣੇ ਤੇ ਤੀਰਥ ਆਦਿਕਾਂ ਦੇ ਇਸ਼ਨਾਨ; ਸੋ,) ਪਰਮਾਤਮਾ ਵਿਚ ਮਨ ਜੁੜਨ ਨਾਲ (ਕਰਮ-ਕਾਂਡੀ) ਜਗਤ ਦੀ ਤਸੱਲੀ ਨਹੀਂ ਹੁੰਦੀ; (ਦੂਜੇ ਪਾਸੇ,) ਨਾਮ ਸਿਮਰਨ ਵਾਲੇ ਨੂੰ ਭੀ ਇਹ ਮੁਥਾਜੀ ਨਹੀਂ ਹੁੰਦੀ ਕਿ ਜ਼ਰੂਰ ਹੀ ਲੋਕਾਂ ਦੀ ਤਸੱਲੀ ਭੀ ਕਰਾਏ, (ਤਾਹੀਏਂ, ਆਮ ਤੌਰ ਤੇ ਇਹਨਾਂ ਦਾ ਅਜੋੜ ਹੀ ਬਣਿਆ ਰਹਿੰਦਾ ਹੈ) ।੩।੭।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਸੋਰਠਿ ਮਹਲਾ ੧ ਤਿਤੁਕੀ ॥ ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥ ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥ ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥ ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥ ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥ ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥ ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥ ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥ 
ਅਰਥ: (ਤੀਰਥ ਵਰਤ ਆਦਿਕ ਧਾਰਮਿਕ ਮਿਥੇ ਹੋਏ) ਕੰਮਾਂ ਦੇ ਵਿਸ਼ਵਾਸੀ ਹੇ ਪੰਡਿਤ! ਸੁਣ (ਇਹ ਕਰਮ ਧਰਮ ਆਤਮਕ ਆਨੰਦ ਨਹੀਂ ਪੈਦਾ ਕਰ ਸਕਦੇ) । ਹੇ ਭਾਈ! ਜਿਸ ਕੰਮ ਦੀ ਰਾਹੀਂ ਆਤਮਕ ਆਨੰਦ ਪੈਦਾ ਹੁੰਦਾ ਹੈ ਉਹ (ਇਹ) ਹੈ ਕਿ ਆਤਮਕ ਜੀਵਨ ਦੇਣ ਵਾਲੇ ਜਗਤ-ਮੂਲ (ਦੇ ਗੁਣਾਂ) ਨੂੰ ਆਪਣੇ ਵਿਚਾਰ-ਮੰਡਲ ਵਿਚ (ਲਿਆਂਦਾ ਜਾਏ) ।੧।ਰਹਾਉ।
ਹੇ ਭਾਈ! ਤੀਰਥ ਵਰਤ ਆਦਿਕ ਧਾਰਮਿਕ ਕਰਮ ਕਰਦਿਆਂ ਭੀ ਮਾਇਆ ਵਾਲੀਆਂ ਆਸਾਂ ਤੇ ਫੁਰਨੇ ਟਿਕੇ ਹੀ ਰਹਿੰਦੇ ਹਨ, ਇਹ) ਆਸਾਂ ਤੇ ਇਹ ਫੁਰਨੇ ਮਾਇਆ ਦੇ ਮੋਹ ਵਿਚ ਬੰਨ੍ਹਣ ਵਾਲੇ ਹਨ, (ਇਹ ਰਸਮੀ) ਧਾਰਮਿਕ ਕਰਮ (ਸਗੋਂ) ਮਾਇਆ ਦੇ ਬੰਦਨ ਪੈਦਾ ਕਰਨ ਵਾਲੇ ਹਨ। ਹੇ ਭਾਈ! ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ ਜਗਤ ਜੰਮਦਾ ਹੈ (ਜਨਮ ਮਰਨ ਦੇ ਗੇੜ ਵਿਚ ਆਉਂਦਾ ਹੈ) , ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਮੌਤੇ ਮਰਦਾ ਹੈ। ਹੇ ਭਾਈ! ਇਹ ਮਾਇਆ ਜਗਤ ਵਿਚ (ਜੀਵਾਂ ਨੂੰ) ਮੋਹਣ ਦਾ ਕੰਮ ਕਰੀ ਜਾਂਦੀ ਹੈ, ਇਹ ਸਾਰੇ (ਧਾਰਮਿਕ ਮਿਥੇ ਹੋਏ) ਕਰਮ ਵਿਅਰਥ ਹੀ ਜਾਂਦੇ ਹਨ।੧।
ਹੇ ਪੰਡਿਤ ਜੀ! ਤੁਸੀ (ਲੋਕਾਂ ਨੂੰ ਸੁਣਾਣ ਵਾਸਤੇ) ਵੇਦ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਖੋਲ੍ਹ ਕੇ ਉਚਾਰਦੇ ਰਹਿੰਦੇ ਹੋ, ਪਰ ਆਪ ਉਹੀ ਕਰਮ ਕਰਦੇ ਹੋ ਜੋ ਮਾਇਆ ਦੇ ਮੋਹ ਵਿਚ ਫਸਾਈ ਰੱਖਣ। ਹੇ ਪੰਡਿਤ! ਇਸ) ਪਖੰਡ ਨਾਲ (ਮਨ ਦੀ) ਮੈਲ ਦੂਰ ਨਹੀਂ ਹੋ ਸਕਦੀ, ਵਿਕਾਰਾਂ ਦੀ ਮੈਲ ਮਨ ਦੇ ਅੰਦਰ ਟਿਕੀ ਹੀ ਰਹਿੰਦੀ ਹੈ। ਇਸ ਤਰ੍ਹਾਂ ਤਾਂ ਮੱਕੜੀ ਭੀ (ਆਪਣਾ ਜਾਲਾ ਆਪ ਤਣ ਕੇ ਉਸੇ ਜਾਲੇ ਵਿਚ) ਉਲਟੀ ਸਿਰ-ਭਾਰ ਹੋ ਕੇ ਮਰਦੀ ਹੈ।੨।
ਹੇ ਭਾਈ! ਭੈੜੀ ਮਤਿ ਦੇ ਕਾਰਨ ਬੇਅੰਤ ਲੋਕਾਈ ਖ਼ੁਆਰ ਹੋ ਰਹੀ ਹੈ, ਪਰਮਾਤਮਾ ਨੂੰ ਵਿਸਾਰ ਕੇ ਹੋਰ ਦੇ ਮੋਹ ਵਿਚ ਖੁੰਝੀ ਹੋਈ ਹੈ। ਪਰਮਾਤਮਾ ਦਾ ਨਾਮ ਗੁਰੂ ਤੋਂ ਬਿਨਾ ਨਹੀਂ ਮਿਲ ਸਕਦਾ, ਤੇ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ। ਜਦੋਂ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਤਦੋਂ ਆਤਮਕ ਆਨੰਦ ਪ੍ਰਾਪਤ ਕਰਦਾ ਹੈ, ਤੇ, ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ।੩।
ਹੇ ਪੰਡਿਤ! ਗੁਰੂ ਦੀ ਸ਼ਰਨ ਪਿਆਂ ਸਦਾ-ਟਿਕਵੀਂ ਆਤਮਕ ਅਡੋਲਤਾ ਪੈਦਾ ਹੁੰਦੀ ਹੈ (ਇਸ ਤਰ੍ਹਾਂ) ਪਵਿਤ੍ਰ (ਹੋਇਆ) ਮਨ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ। (ਜੀਵਨ ਦਾ ਇਹ ਰਸਤਾ) ਉਹ ਮਨੁੱਖ ਸਮਝਦਾ ਹੈ ਜੋ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ, ਗੁਰੂ ਤੋਂ ਬਿਨਾ (ਇਹ) ਰਸਤਾ ਨਹੀਂ ਲੱਭਦਾ। ਜਿਸ ਮਨੁੱਖ ਦੇ ਮਨ ਵਿਚ ਲੋਭ (ਦੀ ਲਹਿਰ) ਜ਼ੋਰ ਪਾ ਰਹੀ ਹੋਵੇ, ਇਹ ਰਸਮੀ ਧਾਰਮਿਕ ਕੰਮ ਕਰਨ ਦਾ ਉਸ ਨੂੰ ਕੋਈ (ਆਤਮਕ) ਲਾਭ ਨਹੀਂ ਹੋ ਸਕਦਾ। (ਮਾਇਆ ਦੀ ਖ਼ਾਤਰ) ਝੂਠ ਬੋਲ ਬੋਲ ਕੇ ਉਹ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਇਹ ਝੂਠ-ਰੂਪ) ਜ਼ਹਿਰ ਖਾਂਦਾ ਰਹਿੰਦਾ ਹੈ।੪।
ਹੇ ਪੰਡਿਤ! ਜੇ ਦਹੀਂ ਰਿੜਕੀਏ ਤਾਂ ਉਸ ਵਿਚੋਂ ਮੱਖਣ ਨਿਕਲਦਾ ਹੈ, ਪਰ ਜੇ ਪਾਣੀ ਰਿੜਕੀਏ, ਤਾਂ ਪਾਣੀ ਹੀ ਵੇਖਣ ਵਿਚ ਆਉਂਦਾ ਹੈ। ਇਹ (ਮਾਇਆ-ਮੋਹਿਆ) ਜਗਤ (ਪਾਣੀ ਰਿੜਕ ਰਿੜਕ ਕੇ) ਇਹ ਪਾਣੀ ਹੀ ਹਾਸਲ ਕਰਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਾਇਆ ਦੀ) ਭਟਕਣਾ ਵਿਚ ਹੀ ਖ਼ੁਆਰ ਹੋਈਦਾ ਹੈ, ਘਟ ਘਟ ਵਿਚ ਵਿਆਪਕ ਅਲੱਖ ਪਰਮਾਤਮਾ ਤੋਂ ਖੁੰਝੇ ਰਹੀਦਾ ਹੈ।੫।
ਹੇ ਭਾਈ! ਇਹ ਜਗਤ ਸੂਤਰ ਦਾ ਧਾਗਾ (ਸਮਝ ਲਵੋ, ਜਿਵੇਂ ਧਾਗੇ ਨੂੰ ਗੰਢਾਂ ਪਈਆਂ ਹੋਈਆਂ ਹੋਣ, ਸੰਸਾਰਕ ਜੀਵਾਂ ਨੂੰ) ਮਾਇਆ ਦੇ ਮੋਹ ਦੀਆਂ ਦਸੀਂ ਪਾਸੀਂ ਗੰਢਾਂ ਪਈਆਂ ਹੋਈਆਂ ਹਨ (ਭਾਵ, ਮੋਹ ਵਿਚ ਫਸੇ ਜੀਵ ਦਸੀਂ ਪਾਸੀਂ ਖਿੱਚੇ ਜਾ ਰਹੇ ਹਨ) । (ਅਨੇਕਾਂ ਜੀਵ ਇਹ ਰਸਮੀ ਧਾਰਮਿਕ) ਕਰਮ ਕਰ ਕਰ ਕੇ ਹਾਰ ਗਏ, ਪਰ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਮੋਹ ਦੀ ਗੰਢ ਖੁਲ੍ਹਦੀ ਨਹੀਂ। ਹੇ ਭਾਈ! ਇਹ ਜਗਤ (ਰਸਮੀ ਧਾਰਮਿਕ ਕਰਮ ਕਰਦਾ ਹੋਇਆ ਭੀ ਮੋਹ ਦੀ) ਭਟਕਣਾ ਵਿਚ ਇਤਨਾ ਖੁੰਝਿਆ ਹੋਇਆ ਹੈ ਕਿ ਬਿਆਨ ਨਹੀਂ ਕੀਤਾ ਜਾ ਸਕਦਾ।੬।
ਹੇ ਪੰਡਿਤ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਡਰ-ਅਦਬ ਮਨ ਵਿਚ ਵੱਸ ਪੈਂਦਾ ਹੈ। ਉਸ ਡਰ-ਅਦਬ ਵਿਚ ਰਹਿ ਕੇ (ਮਾਇਆ ਦੇ ਮੋਹ ਵਲੋਂ) ਮਰਨਾ (ਜੀਵ ਦੇ ਮਸਤਕ ਉਤੇ ਕੀਤੇ ਕਰਮਾਂ ਦਾ ਐਸਾ) ਲੇਖ (ਹੈ ਜੋ ਇਸ ਨੂੰ ਅਟੱਲ) (ਜੀਵਨ ਦੇਂਦਾ) ਹੈ। ਹੇ ਭਾਈ! ਤੀਰਥ ਇਸ਼ਨਾਨ ਦਾਨ-ਪੁੰਨ ਤੇ ਹੋਰ ਚੰਗਿਆਈਆਂ ਪਰਮਾਤਮਾ ਦਾ ਨਾਮ ਹੀ ਹੈ, ਪਰਮਾਤਮਾ ਦੇ ਨਾਮ ਨੂੰ ਹੀ ਉਸ ਦੀ ਹਜ਼ੂਰੀ ਵਿਚ ਵਿਸ਼ੇਸ਼ਤਾ ਮਿਲਦੀ ਹੈ। (ਮਾਇਆ ਵਿਚ ਮਸਤ ਮਨ-ਹਾਥੀ ਨੂੰ ਸਿੱਧੇ ਰਸਤੇ ਤੋਰਨ ਵਾਸਤੇ) ਗੁਰੂ (ਦਾ ਸ਼ਬਦ) ਕੁੰਡਾ ਹੈ, ਗੁਰੂ ਨੇ ਹੀ ਪਰਮਾਤਮਾ ਦਾ ਨਾਮ ਮਨੁੱਖ ਨੂੰ ਦ੍ਰਿੜ੍ਹ ਕਰਾਇਆ ਹੈ। (ਗੁਰੂ ਦੀ ਮੇਹਰ ਨਾਲ ਜਦੋਂ ਨਾਮ) ਮਨ ਵਿਚ ਵੱਸਦਾ ਹੈ, ਤਾਂ ਧਾਰਮਿਕ ਵਿਖਾਵਾ ਮੁੱਕ ਜਾਂਦਾ ਹੈ।੭।
ਹੇ ਭਾਈ! ਇਹ ਮਨੁੱਖਾ ਸਰੀਰ ਪਰਮਾਤਮਾ-ਸਰਾਫ਼ ਦਾ ਦਿੱਤਾ ਹੋਇਆ ਇਕ ਹੱਟ ਹੈ ਜਿਸ ਵਿਚ ਕਦੇ ਨਾਹ ਮੁਕਣ ਵਾਲਾ ਨਾਮ-ਸੌਦਾ ਕਰਨਾ ਹੈ। ਉਹੀ ਜੀਵ-ਵਪਾਰੀ ਇਸ ਸੌਦੇ ਨੂੰ (ਆਪਣੇ ਸਰੀਰ-ਹੱਟ ਵਿਚ) ਦ੍ਰਿੜ੍ਹਤਾ ਨਾਲ ਵਣਜਦਾ ਹੈ ਜੇਹੜਾ ਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ। ਹੇ ਨਾਨਕ! ਉਹ ਜੀਵ-ਵਪਾਰੀ ਭਾਗਾਂ ਵਾਲਾ ਹੈ ਜੋ ਸਾਧ ਸੰਗਤਿ ਵਿਚ (ਰਹਿ ਕੇ) ਇਹ ਵਪਾਰ ਕਰਦਾ ਹੈ।੮।੨।

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥ 
ਅਰਥ: ਸੰਤ ਜਨ ਉਸ ਸਰਬ-ਵਿਆਪਕ ਪਰਮੇਸਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ ਥਾਂ ਮੌਜੂਦ ਹੈ, ਹੁਣ ਭੀ ਸਰਬ-ਵਿਆਪਕ ਹੈ ਤੇ ਅਖ਼ੀਰ ਵਿਚ ਭੀ ਹਰ ਥਾਂ ਹਾਜ਼ਰ ਨਾਜ਼ਰ ਰਹੇਗਾ। ਹੇ ਨਾਨਕ! ਉਹ ਜਗਤ ਦਾ ਮਾਲਕ ਪ੍ਰਭੂ ਸਭ ਪਾਪਾਂ ਦੇ ਨਾਸ ਕਰਨ ਵਾਲਾ ਹੈ।੧।
ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰਨਾ ਚਾਹੀਦਾ ਹੈ ਜੋ (ਹਰ ਥਾਂ) ਆਪ ਹੀ ਵੇਖਣ ਵਾਲਾ ਹੈ, ਆਪ ਹੀ ਸੁਣਨ ਵਾਲਾ ਹੈ ਤੇ ਆਪ ਹੀ ਸੁਣਾਉਣ ਵਾਲਾ ਹੈ। ਹੇ ਨਾਨਕ! ਉਸ ਹਰੀ ਦੀ ਪਿਆਰੀ ਯਾਦ ਵਿਚ ਲੀਨ ਹੋ ਜਾ ਜੋ ਸਭ ਥਾਈਂ ਮੌਜੂਦ ਹੈ।੨।
ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥ 
ਅਰਥ: ਜੋ ਪ੍ਰਭੂ ਮਾਇਆ ਤੋਂ ਨਿਰਲੇਪ ਹੈ ਸਿਰਫ਼ ਉਸ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹੀ ਸਭ ਦੇ ਅੰਦਰ ਮੌਜੂਦ ਹੈ। ਉਹ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਸਭ ਕਿਸਮ ਦੀ ਤਾਕਤ ਵਾਲਾ ਹੈ, (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਹ ਪ੍ਰਭੂ ਕਰਦਾ ਹੈ। ਇਕ ਪਲਕ ਵਿਚ (ਜੀਵਾਂ ਨੂੰ) ਪੈਂਦਾ ਕਰ ਕੇ ਨਾਸ ਕਰ ਦੇਂਦਾ ਹੈ, ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ। ਸਭ ਦੇਸਾਂ ਵਿਚ, ਸਾਰੇ ਬ੍ਰਹਮੰਡ ਵਿਚ, ਹੇਠਲੀ ਧਰਤੀ, ਜਜ਼ੀਰਿਆਂ ਵਿਚ, ਸਾਰੇ ਹੀ ਜਗਤ ਵਿਚ ਉਹ ਪ੍ਰਭੂ ਵਿਆਪਕ ਹੈ।
ਜਿਸ ਮਨੁੱਖ ਨੂੰ (ਇਹ) ਸਮਝ ਆਪ ਪ੍ਰਭੂ ਦੇਂਦਾ ਹੈ, ਉਸ ਨੂੰ ਸਮਝ ਪੈਂਦੀ ਹੈ ਤੇ ਉਹ ਮਨੁੱਖ ਪਵਿਤ੍ਰ ਹੋ ਜਾਂਦਾ ਹੈ।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
ਧਨਾਸਰੀ ਮਹਲਾ ੩ ॥ ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ ॥ ਗੁਰ ਕੈ ਸਬਦਿ ਭਰੇ ਭੰਡਾਰਾ ॥ ਨਾਮ ਧਨ ਬਿਨੁ ਹੋਰ ਸਭ ਬਿਖੁ ਜਾਣੁ ॥ ਮਾਇਆ ਮੋਹਿ ਜਲੈ ਅਭਿਮਾਨੁ ॥੧॥ ਗੁਰਮੁਖਿ ਹਰਿ ਰਸੁ ਚਾਖੈ ਕੋਇ ॥ ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ ਪੂਰੈ ਭਾਗਿ ਪਰਾਪਤਿ ਹੋਇ ॥ ਰਹਾਉ ॥ ਸਬਦੁ ਦੀਪਕੁ ਵਰਤੈ ਤਿਹੁ ਲੋਇ ॥ ਜੋ ਚਾਖੈ ਸੋ ਨਿਰਮਲੁ ਹੋਇ ॥ ਨਿਰਮਲ ਨਾਮਿ ਹਉਮੈ ਮਲੁ ਧੋਇ ॥ ਸਾਚੀ ਭਗਤਿ ਸਦਾ ਸੁਖੁ ਹੋਇ ॥੨॥ ਜਿਨਿ ਹਰਿ ਰਸੁ ਚਾਖਿਆ ਸੋ ਹਰਿ ਜਨੁ ਲੋਗੁ ॥ ਤਿਸੁ ਸਦਾ ਹਰਖੁ ਨਾਹੀ ਕਦੇ ਸੋਗੁ ॥ ਆਪਿ ਮੁਕਤੁ ਅਵਰਾ ਮੁਕਤੁ ਕਰਾਵੈ ॥ ਹਰਿ ਨਾਮੁ ਜਪੈ ਹਰਿ ਤੇ ਸੁਖੁ ਪਾਵੈ ॥੩॥ ਬਿਨੁ ਸਤਿਗੁਰ ਸਭ ਮੁਈ ਬਿਲਲਾਇ ॥ ਅਨਦਿਨੁ ਦਾਝਹਿ ਸਾਤਿ ਨ ਪਾਇ ॥ ਸਤਿਗੁਰੁ ਮਿਲੈ ਸਭੁ ਤ੍ਰਿਸਨ ਬੁਝਾਏ ॥ ਨਾਨਕ ਨਾਮਿ ਸਾਂਤਿ ਸੁਖੁ ਪਾਏ ॥੪॥੨॥ 
ਅਰਥ: ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਦਾ ਹੈ, ਉਸ ਨੂੰ ਦਿਨ ਰਾਤ ਹਰ ਵੇਲੇ ਆਤਮਕ ਆਨੰਦ ਮਿਲਿਆ ਰਹਿੰਦਾ ਹੈ। (ਪਰ ਇਹ ਹਰਿ-ਨਾਮ-ਰਸ) ਪੂਰੀ ਕਿਸਮਤਿ ਨਾਲ ਹੀ ਮਿਲਦਾ ਹੈ।ਰਹਾਉ।
ਹੇ ਭਾਈ! ਪਰਮਾਤਮਾ ਦਾ ਨਾਮ ਪਵਿੱਤਰ ਧਨ ਹੈ, ਕਦੇ ਨਾਹ ਮੁੱਕਣ ਵਾਲਾ ਧਨ ਹੈ। ਗੁਰੂ ਦੇ ਸ਼ਬਦ ਵਿਚ (ਜੁੜਿਆਂ ਮਨੁੱਖ ਦੇ ਅੰਦਰ ਇਸ ਧਨ ਦੇ) ਖ਼ਜ਼ਾਨੇ ਭਰ ਜਾਂਦੇ ਹਨ। ਹੇ ਭਾਈ! ਹਰਿ-ਨਾਮ-ਧਨ ਤੋਂ ਬਿਨਾ ਹੋਰ (ਦੁਨੀਆ ਵਾਲਾ ਧਨ) ਸਾਰਾ ਜ਼ਹਰ ਸਮਝ (ਜੋ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ) । (ਦੁਨੀਆ ਵਾਲਾ ਧਨ) ਅਹੰਕਾਰ ਪੈਦਾ ਕਰਦਾ ਹੈ (ਦੁਨੀਆ ਵਾਲੇ ਧਨ ਨੂੰ ਇਕੱਠਾ ਕਰਨ ਵਾਲਾ ਮਨੁੱਖ) ਮਾਇਆ ਦੇ ਮੋਹ ਵਿਚ ਸੜਦਾ ਰਹਿੰਦਾ ਹੈ।੧।
ਹੇ ਭਾਈ! ਗੁਰੂ ਦਾ ਸ਼ਬਦ (ਮਾਨੋ) ਦੀਵਾ (ਹੈ, ਜੋ) ਸਾਰੇ ਸੰਸਾਰ ਵਿਚ ਚਾਨਣ ਕਰਦਾ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਚੱਖਦਾ ਹੈ, ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। (ਗੁਰੂ ਦੇ ਸ਼ਬਦ ਦੀ ਰਾਹੀਂ) ਪਵਿਤ੍ਰ ਹਰਿ-ਨਾਮ ਵਿਚ (ਜੁੜ ਕੇ ਮਨੁੱਖ ਆਪਣੇ ਅੰਦਰੋਂ) ਹਉਮੈ ਦੀ ਮੈਲ ਧੋ ਲੈਂਦਾ ਹੈ। ਸਦਾ-ਥਿਰ ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ (ਮਨੁੱਖ ਦੇ ਅੰਦਰ) ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ।੨।
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ-ਰਸ ਚੱਖ ਲਿਆ, ਉਹ ਪਰਮਾਤਮਾ ਦਾ ਦਾਸ ਬਣ ਗਿਆ। ਉਸ ਨੂੰ ਸਦਾ ਆਨੰਦ ਪ੍ਰਾਪਤ ਰਹਿੰਦਾ ਹੈ, ਉਸ ਨੂੰ ਕੋਈ ਗ਼ਮ ਨਹੀਂ ਵਿਆਪਦਾ। ਉਹ ਮਨੁੱਖ ਆਪ (ਦੁੱਖਾਂ ਵਿਕਾਰਾਂ ਤੋਂ) ਬਚਿਆ ਰਹਿੰਦਾ ਹੈ, ਹੋਰਨਾਂ ਨੂੰ ਭੀ ਬਚਾ ਲੈਂਦਾ ਹੈ। ਉਹ (ਵਡ-ਭਾਗੀ) ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਤੇ, ਪਰਮਾਤਮਾ ਪਾਸੋਂ ਸੁਖ ਹਾਸਲ ਕਰਦਾ ਹੈ।੩।
ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਸਾਰੀ ਲੋਕਾਈ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲੈਂਦੀ ਹੈ। (ਗੁਰੂ ਤੋਂ ਵਿਛੁੜ ਕੇ ਮਨੁੱਖ) ਹਰ ਵੇਲੇ (ਮਾਇਆ ਦੇ ਮੋਹ ਵਿਚ) ਸੜਦੇ ਰਹਿੰਦੇ ਹਨ। (ਗੁਰੂ ਦੀ ਸਰਨ ਤੋਂ ਬਿਨਾ ਮਨੁੱਖ) ਸ਼ਾਂਤੀ ਹਾਸਲ ਨਹੀਂ ਕਰ ਸਕਦਾ। ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਗੁਰੂ ਉਸ ਦੀ ਸਾਰੀ (ਮਾਇਆ ਦੀ) ਤ੍ਰੇਹ ਮਿਟਾ ਦੇਂਦਾ ਹੈ। ਹੇ ਨਾਨਕ! ਉਹ ਮਨੁੱਖ ਹਰਿ-ਨਾਮ ਵਿਚ ਟਿਕ ਕੇ ਸ਼ਾਂਤੀ ਤੇ ਆਨੰਦ ਹਾਸਲ ਕਰ ਲੈਂਦਾ ਹੈ।੪।੨।

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||
ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥ 
ਅਰਥ: ਸੰਤ ਜਨ ਉਸ ਸਰਬ-ਵਿਆਪਕ ਪਰਮੇਸਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ ਥਾਂ ਮੌਜੂਦ ਹੈ, ਹੁਣ ਭੀ ਸਰਬ-ਵਿਆਪਕ ਹੈ ਤੇ ਅਖ਼ੀਰ ਵਿਚ ਭੀ ਹਰ ਥਾਂ ਹਾਜ਼ਰ ਨਾਜ਼ਰ ਰਹੇਗਾ। ਹੇ ਨਾਨਕ! ਉਹ ਜਗਤ ਦਾ ਮਾਲਕ ਪ੍ਰਭੂ ਸਭ ਪਾਪਾਂ ਦੇ ਨਾਸ ਕਰਨ ਵਾਲਾ ਹੈ।੧।
ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰਨਾ ਚਾਹੀਦਾ ਹੈ ਜੋ (ਹਰ ਥਾਂ) ਆਪ ਹੀ ਵੇਖਣ ਵਾਲਾ ਹੈ, ਆਪ ਹੀ ਸੁਣਨ ਵਾਲਾ ਹੈ ਤੇ ਆਪ ਹੀ ਸੁਣਾਉਣ ਵਾਲਾ ਹੈ। ਹੇ ਨਾਨਕ! ਉਸ ਹਰੀ ਦੀ ਪਿਆਰੀ ਯਾਦ ਵਿਚ ਲੀਨ ਹੋ ਜਾ ਜੋ ਸਭ ਥਾਈਂ ਮੌਜੂਦ ਹੈ।੨।
ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥ 
ਅਰਥ: ਜੋ ਪ੍ਰਭੂ ਮਾਇਆ ਤੋਂ ਨਿਰਲੇਪ ਹੈ ਸਿਰਫ਼ ਉਸ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹੀ ਸਭ ਦੇ ਅੰਦਰ ਮੌਜੂਦ ਹੈ। ਉਹ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਸਭ ਕਿਸਮ ਦੀ ਤਾਕਤ ਵਾਲਾ ਹੈ, (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਹ ਪ੍ਰਭੂ ਕਰਦਾ ਹੈ। ਇਕ ਪਲਕ ਵਿਚ (ਜੀਵਾਂ ਨੂੰ) ਪੈਂਦਾ ਕਰ ਕੇ ਨਾਸ ਕਰ ਦੇਂਦਾ ਹੈ, ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ। ਸਭ ਦੇਸਾਂ ਵਿਚ, ਸਾਰੇ ਬ੍ਰਹਮੰਡ ਵਿਚ, ਹੇਠਲੀ ਧਰਤੀ, ਜਜ਼ੀਰਿਆਂ ਵਿਚ, ਸਾਰੇ ਹੀ ਜਗਤ ਵਿਚ ਉਹ ਪ੍ਰਭੂ ਵਿਆਪਕ ਹੈ।
ਜਿਸ ਮਨੁੱਖ ਨੂੰ (ਇਹ) ਸਮਝ ਆਪ ਪ੍ਰਭੂ ਦੇਂਦਾ ਹੈ, ਉਸ ਨੂੰ ਸਮਝ ਪੈਂਦੀ ਹੈ ਤੇ ਉਹ ਮਨੁੱਖ ਪਵਿਤ੍ਰ ਹੋ ਜਾਂਦਾ ਹੈ।੧।
ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥
ਅਰਥ: ਸੰਤ ਜਨ ਉਸ ਸਰਬ-ਵਿਆਪਕ ਪਰਮੇਸਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ ਥਾਂ ਮੌਜੂਦ ਹੈ, ਹੁਣ ਭੀ ਸਰਬ-ਵਿਆਪਕ ਹੈ ਤੇ ਅਖ਼ੀਰ ਵਿਚ ਭੀ ਹਰ ਥਾਂ ਹਾਜ਼ਰ ਨਾਜ਼ਰ ਰਹੇਗਾ। ਹੇ ਨਾਨਕ! ਉਹ ਜਗਤ ਦਾ ਮਾਲਕ ਪ੍ਰਭੂ ਸਭ ਪਾਪਾਂ ਦੇ ਨਾਸ ਕਰਨ ਵਾਲਾ ਹੈ।੧।
ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰਨਾ ਚਾਹੀਦਾ ਹੈ ਜੋ (ਹਰ ਥਾਂ) ਆਪ ਹੀ ਵੇਖਣ ਵਾਲਾ ਹੈ, ਆਪ ਹੀ ਸੁਣਨ ਵਾਲਾ ਹੈ ਤੇ ਆਪ ਹੀ ਸੁਣਾਉਣ ਵਾਲਾ ਹੈ। ਹੇ ਨਾਨਕ! ਉਸ ਹਰੀ ਦੀ ਪਿਆਰੀ ਯਾਦ ਵਿਚ ਲੀਨ ਹੋ ਜਾ ਜੋ ਸਭ ਥਾਈਂ ਮੌਜੂਦ ਹੈ।੨।
ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥
ਅਰਥ: ਜੋ ਪ੍ਰਭੂ ਮਾਇਆ ਤੋਂ ਨਿਰਲੇਪ ਹੈ ਸਿਰਫ਼ ਉਸ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹੀ ਸਭ ਦੇ ਅੰਦਰ ਮੌਜੂਦ ਹੈ। ਉਹ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਸਭ ਕਿਸਮ ਦੀ ਤਾਕਤ ਵਾਲਾ ਹੈ, (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਹ ਪ੍ਰਭੂ ਕਰਦਾ ਹੈ। ਇਕ ਪਲਕ ਵਿਚ (ਜੀਵਾਂ ਨੂੰ) ਪੈਂਦਾ ਕਰ ਕੇ ਨਾਸ ਕਰ ਦੇਂਦਾ ਹੈ, ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ। ਸਭ ਦੇਸਾਂ ਵਿਚ, ਸਾਰੇ ਬ੍ਰਹਮੰਡ ਵਿਚ, ਹੇਠਲੀ ਧਰਤੀ, ਜਜ਼ੀਰਿਆਂ ਵਿਚ, ਸਾਰੇ ਹੀ ਜਗਤ ਵਿਚ ਉਹ ਪ੍ਰਭੂ ਵਿਆਪਕ ਹੈ।
ਜਿਸ ਮਨੁੱਖ ਨੂੰ (ਇਹ) ਸਮਝ ਆਪ ਪ੍ਰਭੂ ਦੇਂਦਾ ਹੈ, ਉਸ ਨੂੰ ਸਮਝ ਪੈਂਦੀ ਹੈ ਤੇ ਉਹ ਮਨੁੱਖ ਪਵਿਤ੍ਰ ਹੋ ਜਾਂਦਾ ਹੈ।੧।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||
ਧਨਾਸਰੀ ਮਹਲਾ ੫ ਘਰੁ ੧੨    ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ 
ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।
ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।
ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।
ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।
ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।
ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||
ਰਾਗੁ ਸੂਹੀ ਛੰਤ ਮਹਲਾ ੧ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥ ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥ ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥ ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥ ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥ ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥ ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥ ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥ ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥ 
ਅਰਥ: ਹੇ ਪ੍ਰਭੂ ਜੀ! ਮੈਂ ਤੈਥੋਂ ਸਦਕੇ ਹਾਂ (ਤੂੰ ਕੈਸੀ ਅਚਰਜ ਲੀਲਾ ਰਚਾਈ ਹੈ!) ਜੀਵ-ਇਸਤ੍ਰੀ (ਤੇਰੀ ਰਚੀ ਮਾਇਆ ਦੇ ਪ੍ਰਭਾਵ ਹੇਠ) ਜਵਾਨੀ ਦੇ ਸਮੇ ਇਉਂ ਮਸਤ ਹੈ ਜਿਵੇਂ ਸ਼ਰਾਬ ਪੀ ਕੇ ਮਦ ਹੋਸ਼ ਹੈ, (ਇਹ ਭੀ ਨਹੀਂ ਸਮਝਦੀ ਕਿ) ਇਸ ਪੇਕੇ-ਘਰ ਵਿਚ (ਇਸ ਜਗਤ ਵਿਚ) ਉਹ ਇਕ ਪ੍ਰਾਹੁਣੀ ਹੀ ਹੈ। ਵਿਕਾਰਾਂ ਦੀ ਕਮਾਈ ਨਾਲ ਚਿੱਤ ਵਿਚ ਉਹ ਮੈਲੀ ਰਹਿੰਦੀ ਹੈ (ਗੁਰੂ ਦੀ ਸਰਨ ਨਹੀਂ ਆਉਂਦੀ, ਤੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਹਿਰਦੇ ਵਿਚ) ਗੁਣ ਟਿਕ ਨਹੀਂ ਸਕਦੇ।
(ਮਾਇਆ ਦੀ) ਭਟਕਣਾ ਵਿਚ ਪੈ ਕੇ ਜੀਵ-ਇਸਤ੍ਰੀ ਨੇ (ਪ੍ਰਭੂ ਦੇ) ਗੁਣਾਂ ਦੀ ਕੀਮਤ ਨਾਹ ਸਮਝੀ, ਕੁਰਾਹੇ ਪਈ ਰਹੀ, ਤੇ ਜਵਾਨੀ ਦਾ ਸਮਾ ਵਿਅਰਥ ਗਵਾ ਲਿਆ। ਨਾਹ ਉਸ ਨੇ ਖਸਮ-ਪ੍ਰਭੂ ਨਾਲ ਸਾਂਝ ਪਾਈ, ਨਾਹ ਉਸ ਦੇ ਦਰ ਨਾਹ ਉਸ ਦੇ ਘਰ ਤੇ ਨਾਹ ਹੀ ਉਸ ਦੇ ਦਰਸਨ ਦੀ ਕਦਰ ਪਛਾਣੀ। (ਭਟਕਣਾ ਵਿਚ ਹੀ ਰਹਿ ਕੇ) ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦਾ ਸੁਭਾਉ ਭੀ ਪਸੰਦ ਨਾਹ ਆਇਆ।
ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜੀਵ-ਇਸਤ੍ਰੀ ਦੀ ਜ਼ਿੰਦਗੀ ਦੀ ਸਾਰੀ ਰਾਤ ਬੀਤ ਗਈ, ਸਤਿਗੁਰੂ ਦੀ ਸਿੱਖਿਆ ਲੈ ਕੇ ਜੀਵਨ ਦੇ ਠੀਕ ਰਸਤੇ ਉਤੇ ਕਦੇ ਭੀ ਨਾਹ ਤੁਰੀ। ਹੇ ਨਾਨਕ! ਅਜੇਹੀ ਜੀਵ-ਇਸਤ੍ਰੀ ਨੇ ਤਾਂ ਬਾਲ-ਉਮਰੇ ਹੀ ਰੰਡੇਪਾ ਸਹੇੜ ਲਿਆ,
ਤੇ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਉਸ ਦਾ ਹਿਰਦਾ-ਕਮਲ ਕੁਮਲਾਇਆ ਹੀ ਰਿਹਾ।੧।
ਹੇ ਪਿਆਰੇ ਸਤਿਗੁਰੂ! ਮੈਨੂੰ ਖਸਮ-ਪ੍ਰਭੂ ਮਿਲਾ। (ਮੇਹਰ ਕਰ) ਮੈਨੂੰ ਉਹ ਪ੍ਰਭੂ-ਪਤੀ ਪਿਆਰਾ ਲੱਗੇ, ਮੈਂ ਉਸ ਤੋਂ ਸਦਕੇ ਜਾਵਾਂ, ਜੋ ਸਦਾ ਹੀ ਹਰ ਥਾਂ ਵਿਆਪਕ ਹੈ, ਤਿੰਨਾਂ ਹੀ ਭਵਨਾਂ ਵਿਚ ਜਿਸ ਦਾ ਹੁਕਮ ਚੱਲ ਰਿਹਾ ਹੈ।
ਤਿੰਨਾਂ ਭਵਨਾਂ ਦਾ ਮਾਲਕ ਪ੍ਰਭੂ ਭਾਗਾਂ ਵਾਲੀ ਜੀਵ-ਇਸਤ੍ਰੀ ਨਾਲ ਪਿਆਰ ਕਰਦਾ ਹੈ, ਪਰ ਜਿਸ ਨੇ ਔਗੁਣ ਹੀ ਔਗੁਣ ਸਹੇੜੇ ਉਹ ਉਸ ਦੇ ਚਰਨਾਂ ਤੋਂ ਵਿਛੁੜੀ ਰਹਿੰਦੀ ਹੈ। ਉਹ ਮਾਲਕ ਹਰੇਕ ਦੇ ਹਿਰਦੇ ਵਿਚ ਵਿਆਪਕ ਹੈ (ਉਹ ਹਰੇਕ ਦੇ ਦਿਲ ਦੀ ਜਾਣਦਾ ਹੈ) ਜਿਹੋ ਜਿਹੀ ਆਸ ਧਾਰ ਕੇ ਕੋਈ ਉਸ ਦੇ ਦਰ ਤੇ ਆਉਂਦੀ ਹੈ ਉਹੋ ਜਿਹੀ ਇੱਛਾ ਉਹ ਪੂਰੀ ਕਰ ਦੇਂਦਾ ਹੈ।
ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਬਣੀ ਰਹਿੰਦੀ ਹੈ ਉਹ ਸਦਾ ਸੁਹਾਗ-ਭਾਗ ਵਾਲੀ ਹੈ, ਉਹ ਕਦੇ ਰੰਡੀ ਨਹੀਂ ਹੁੰਦੀ, ਉਸ ਦਾ ਵੇਸ ਕਦੇ ਮੈਲਾ ਨਹੀਂ ਹੁੰਦਾ (ਉਸ ਦਾ ਹਿਰਦਾ ਕਦੇ ਵਿਕਾਰਾਂ ਨਾਲ ਮੈਲਾ ਨਹੀਂ ਹੁੰਦਾ) ।
ਹੇ ਨਾਨਕ! ਅਰਦਾਸ ਕਰ ਤੇ ਆਖ-ਹੇ ਸਤਿਗੁਰੂ! ਤੇਰੀ ਮੇਹਰ ਹੋਵੇ ਤਾਂ) ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਤੀ ਮੈਨੂੰ (ਸਦਾ) ਪਿਆਰਾ ਲੱਗਦਾ ਰਹੇ ਜੇਹੜਾ ਪ੍ਰੀਤਮ ਹਰੇਕ ਜੁਗ ਵਿਚ ਇਕ-ਸਮਾਨ ਰਹਿਣ ਵਾਲਾ ਹੈ।੨।
ਹੇ ਸਤਿਗੁਰੂ! ਉਹ) ਮੁਹੂਰਤ ਕਢਾ (ਉਹ ਅਵਸਰ ਪੈਦਾ ਕਰ, ਜਿਸ ਦੀ ਬਰਕਤਿ ਨਾਲ) ਮੈਂ ਭੀ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜ ਸਕਾਂ। (ਹੇ ਗੁਰੂ! ਤੇਰੀ ਕਿਰਪਾ ਨਾਲ) ਰਜ਼ਾ ਦੇ ਮਾਲਕ ਪ੍ਰਭੂ ਜੋ ਹੁਕਮ ਕਰਦਾ ਹੈ ਉਹ ਮੇਲ ਦਾ ਅਵਸਰ ਬਣ ਜਾਂਦਾ ਹੈ, ਉਸ ਨੂੰ ਕੋਈ ਅਗਾਂਹ ਪਿਛਾਂਹ ਨਹੀਂ ਕਰ ਸਕਦਾ (ਉਸ ਵਿਚ ਕੋਈ ਵਿਘਨ ਨਹੀਂ ਪਾ ਸਕਦਾ) ।
ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਕਰਤਾਰ ਨੇ (ਉਹਨਾਂ ਦੇ ਮਿਲਾਪ ਜਾਂ ਵਿਛੋੜੇ ਦਾ) ਜੋ ਭੀ ਹੁਕਮ ਦਿੱਤਾ ਹੈ ਉਸ ਨੂੰ ਕੋਈ ਉਲੰਘ ਨਹੀਂ ਸਕਦਾ।
(ਗੁਰੂ ਵਿਚੋਲੇ ਦੀ ਕਿਰਪਾ ਨਾਲ) ਉਹ ਪਰਮਾਤਮਾ ਜੋ ਤਿੰਨਾਂ ਲੋਕਾਂ ਵਿਚ ਵਿਆਪਕ ਹੈ ਤੇ (ਫਿਰ ਭੀ ਆਪਣੇ ਪੈਦਾ ਕੀਤੇ) ਬੰਦਿਆਂ ਤੋਂ ਸੁਤੰਤਰ ਹੈ (ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਨ ਲਈ) ਲਾੜਾ ਬਣ ਕੇ ਆਉਂਦਾ ਹੈ। (ਜਿਵੇਂ ਧੀ ਨੂੰ ਤੋਰਨ ਲੱਗੀ ਮਾਂ ਮੁੜ ਮਿਲਣ ਦੀਆਂ ਆਸਾਂ ਲਾਹ ਕੇ ਰੋ ਕੇ ਵਿਛੁੜਦੀ ਹੈ, ਤਿਵੇਂ) ਮਾਇਆ ਜੀਵ-ਇਸਤ੍ਰੀ ਦੇ ਪ੍ਰਭੂ-ਪਤੀ ਨਾਲ ਪ੍ਰੇਮ ਦੇ ਕਾਰਨ ਜੀਵ-ਇਸਤ੍ਰੀ ਨੂੰ ਆਪਣੇ ਕਾਬੂ ਵਿਚ ਰੱਖ ਸਕਣ ਦੀਆਂ ਆਸਾਂ ਲਾਹ ਕੇ (ਮਾਨੋ) ਰੋ ਕੇ ਵਿਛੁੜਦੀ ਹੈ।
ਹੇ ਨਾਨਕ! ਜੀਵ-ਇਸਤ੍ਰੀ ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਂਦੀ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਆਨੰਦ ਮਾਣਦੀ ਹੈ।੩।
ਸਤਿਗੁਰੂ ਨੇ (ਮੇਹਰ ਕਰ ਕੇ ਜੀਵ-ਇਸਤ੍ਰੀ ਮਾਇਆ ਦੇ ਪ੍ਰਭਾਵ ਤੋਂ ਇਤਨੀ) ਦੂਰ ਅਪੜਾ ਦਿੱਤੀ ਕਿ ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦੀ। ਪ੍ਰਭੂ-ਪਤੀ ਦਾ ਪ੍ਰਤੱਖ ਦੀਦਾਰ ਕਰ ਕੇ ਉਹ ਪ੍ਰਸੰਨ-ਚਿੱਤ ਹੁੰਦੀ ਹੈ। ਪ੍ਰਭੂ-ਪਤੀ ਨੇ (ਜਦੋਂ) ਉਸ ਨਾਲ ਪਿਆਰ ਕੀਤਾ, ਤਾਂ ਉਸ ਦੇ ਚਰਨਾਂ ਵਿਚ ਜੁੜ ਕੇ ਉਹ ਆਪਣਾ ਆਤਮਕ ਜੀਵਨ ਸੰਵਾਰਦੀ ਹੈ।
ਸਦਾ-ਥਿਰ ਪ੍ਰੀਤਮ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਦੀ ਲੋੜ ਪਈ (ਭਾਵ, ਜੀਵ-ਇਸਤ੍ਰੀ ਉਸ ਦੇ ਲੇਖੇ ਵਿਚ ਆ ਗਈ) ਉਸ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ। (ਇਸ ਮਿਲਾਪ ਦੀ ਬਰਕਤਿ ਨਾਲ) ਉਸ ਦੀ ਮਤਿ ਉਕਾਈ-ਹੀਣ ਹੋ ਗਈ, ਉਹ ਮੰਨੀ-ਪ੍ਰਮੰਨੀ ਗਈ। ਚੰਗੇ ਭਾਗਾਂ ਨਾਲ ਉਸ ਦਾ ਮਿਲਾਪ ਹੋ ਗਿਆ, ਪ੍ਰਭੂ-ਚਰਨਾਂ ਵਿਚ ਉਸ ਦਾ ਜੀਵਨ ਸੁਖੀ ਹੋ ਗਿਆ, ਉਹ ਗੁਣਾਂ ਵਾਲੀ ਹੋ ਗਈ, ਗੁਰੂ ਦੇ ਦਿੱਤੇ ਗਿਆਨ ਵਾਲੀ ਹੋ ਗਈ।
ਸਤ ਸੰਤੋਖ ਤੇ ਸਦਾ-ਥਿਰ ਯਾਦ ਉਸ ਦੇ ਹਿਰਦੇ ਵਿਚ ਟਿਕ ਜਾਂਦੀ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਸਦਾ ਸਿਮਰਦੀ ਹੈ, ਉਹ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ। ਹੇ ਨਾਨਕ! ਜੀਵ-ਇਸਤ੍ਰੀ (ਪ੍ਰਭੂ-ਚਰਨਾਂ ਤੋਂ) ਵਿਛੁੜ ਕੇ ਦੁੱਖ ਨਹੀਂ ਪਾਂਦੀ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪ੍ਰਭੂ ਦੀ ਗੋਦ ਵਿਚ ਹੀ ਲੀਨ ਹੋ ਜਾਂਦੀ ਹੈ।੪।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||
ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥ 
ਅਰਥ: ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾ; ਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ।
ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥ 
ਅਰਥ: ਹੇ ਨਾਨਕ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ।੧।
ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥ 
ਅਰਥ: ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੁੰਦੀ ਹੈ। ਹੇ ਨਾਨਕ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ) ।੨।
ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥ 
ਅਰਥ: ਹੇ ਹਰੀ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵ, ਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ, ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ।
ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥ {ਪੰਨਾ 652}
ਅਰਥ: ਮੈਂ ਉਹਨਾਂ ਤੋਂ ਕੁਰਬਾਨ ਹਾਂ, ਜੋ ਦਿਨ ਰਾਤ ਹਰੀ-ਨਾਮ ਜਪਦੇ ਹਨ, ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ।
ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥ 
ਅਰਥ: ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ, ਜਿਸ ਨੇ ਮੈਨੂੰ ਪਿਆਰਾ ਸੱਜਣ ਪ੍ਰਭੂ ਸਾਥੀ ਮਿਲਾ ਦਿੱਤਾ ਹੈ।੨੪।

No comments:
Post a Comment