*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ਸਲੋਕੁ ਮਃ ੩ ॥ ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥
ਅਰਥ: ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਰਣ (ਵਦਾਨ ਹੇਠਾਂ) ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ (ਸਤਿਗੁਰੂ ਨੂੰ) ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋ; ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਂਦਾ ਹੈ ਤੇ, ਮਾਨੋ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ।
ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥
ਅਰਥ: ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ।੧।
ਮਃ ੩ ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥
ਅਰਥ: (ਸੰਸਾਰ ਵਿਚ) ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈ; ਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਂਦੇ ਹਨ।੨।
ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥
ਅਰਥ: ਸਤਿਗੁਰੂ ਨੇ ਗੁਰਮੁਖ ਸਿੱਖ (-ਰੂਪ) ਸਹੇਲੀਆਂ (ਆਪੋ ਵਿਚ) ਮਿਲਾਈਆਂ ਹਨ; ਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ (ਹੋਰ) ਕਾਰੇ ਲਾਇਆ ਹੋਇਆ ਹੈ; ਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ, ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁਤ੍ਰਾਂ ਤੇ ਭਰਾਵਾਂ ਨਾਲ ਇਕੋ ਜਿਹਾ ਪਿਆਰ ਹੁੰਦਾ ਹੈ। (ਹੇ ਸਿੱਖ ਸਹੇਲੀਓ!) ਸਾਰੀਆਂ 'ਗੁਰੂ, ਗੁਰੂ' ਆਖੋ, 'ਗੁਰੂ, ਗੁਰੂ' ਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ।੧੪।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥
ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।
ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।
ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।
ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਸੋਰਠਿ ਮਹਲਾ ੫ ਘਰੁ ੨ ॥ ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥੧॥ ਮਾਧੌ ਤੂ ਠਾਕੁਰੁ ਸਿਰਿ ਮੋਰਾ ॥ ਈਹਾ ਊਹਾ ਤੁਹਾਰੋ ਧੋਰਾ ॥ ਰਹਾਉ ॥ ਕੀਤੇ ਕਉ ਮੇਰੈ ਸੰਮਾਨੈ ਕਰਣਹਾਰੁ ਤ੍ਰਿਣੁ ਜਾਨੈ ॥ ਤੂ ਦਾਤਾ ਮਾਗਨ ਕਉ ਸਗਲੀ ਦਾਨੁ ਦੇਹਿ ਪ੍ਰਭ ਭਾਨੈ ॥੨॥ ਖਿਨ ਮਹਿ ਅਵਰੁ ਖਿਨੈ ਮਹਿ ਅਵਰਾ ਅਚਰਜ ਚਲਤ ਤੁਮਾਰੇ ॥ ਰੂੜੋ ਗੂੜੋ ਗਹਿਰ ਗੰਭੀਰੋ ਊਚੌ ਅਗਮ ਅਪਾਰੇ ॥੩॥ ਸਾਧਸੰਗਿ ਜਉ ਤੁਮਹਿ ਮਿਲਾਇਓ ਤਉ ਸੁਨੀ ਤੁਮਾਰੀ ਬਾਣੀ ॥ ਅਨਦੁ ਭਇਆ ਪੇਖਤ ਹੀ ਨਾਨਕ ਪ੍ਰਤਾਪ ਪੁਰਖ ਨਿਰਬਾਣੀ ॥੪॥੭॥੧੮॥
ਅਰਥ: ਹੇ ਪ੍ਰਭੂ! ਤੂੰ ਮੇਰੇ ਸਿਰ ਉੱਤੇ ਰਾਖਾ ਹੈਂ ਇਸ ਲੋਕ ਵਿਚ, ਤੇ, ਪਰਲੋਕ ਵਿਚ ਮੈਨੂੰ ਤੇਰਾ ਹੀ ਆਸਰਾ ਹੈ।ਰਹਾਉ।
ਹੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਦੀ ਸਮਰਥਾ ਰੱਖਣ ਵਾਲੇ! ਮਾਂ ਦੇ ਪੇਟ ਵਿਚ ਸਾਨੂੰ ਤੂੰ ਆਪਣਾ ਸਿਮਰਨ ਦੇ ਕੇ ਉੱਥੇ ਸਾਡੀ ਰੱਖਿਆ ਕਰਨ ਵਾਲਾ ਹੈਂ। (ਵਿਕਾਰਾਂ ਦੀ) ਅੱਗ ਦੇ ਸਮੁੰਦਰ ਦੀਆਂ ਡੂੰਘੀਆਂ ਲਹਿਰਾਂ ਵਿਚ ਡਿੱਗੇ ਪਏ ਨੂੰ ਭੀ ਮੈਨੂੰ ਪਾਰ ਲੰਘਾ ਲੈ।੧।
ਹੇ ਪ੍ਰਭੂ! ਤੇਰੇ ਪੈਦਾ ਕੀਤੇ ਪਦਾਰਥਾਂ ਨੂੰ (ਇਹ ਜੀਵ) ਮੇਰੂ ਪਰਬਤ ਜੇਡੀਆਂ ਵੱਡੀਆਂ ਸਮਝਦਾ ਹੈ, ਪਰ ਤੈਨੂੰ ਜੋ ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ ਇਕ ਤੀਲੇ ਵਰਗਾ ਜਾਣਦਾ ਹੈਂ। ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਸਾਰੀ ਲੁਕਾਈ ਤੇਰੇ ਹੀ ਦਰ ਤੋਂ ਮੰਗਣ ਵਾਲੀ ਹੈ, ਤੂੰ ਆਪਣੀ ਰਜ਼ਾ ਵਿਚ ਸਭ ਨੂੰ ਦਾਨ ਦੇਂਦਾ ਹੈਂ।੨।
ਹੇ ਪ੍ਰਭੂ! ਤੇਰੇ ਕੌਤਕ ਹੈਰਾਨ ਕਰ ਦੇਣ ਵਾਲੇ ਹਨ, ਇਕ ਛਿਨ ਵਿਚ ਤੂੰ ਕੁਝ ਦਾ ਕੁਝ ਬਣਾ ਦੇਂਦਾ ਹੈਂ। ਹੇ ਅਪਹੁੰਚ! ਹੇ ਬੇਅੰਤ। ਤੂੰ ਸਭ ਤੋਂ ਉੱਚਾ ਹੈਂ, ਤੂੰ ਸੋਹਣਾ ਹੈਂ, ਤੂੰ ਵੱਡੇ ਜਿਗਰੇ ਵਾਲਾ ਹੈਂ, ਤੂੰ ਸਾਰੇ ਸੰਸਾਰ ਵਿਚ ਗੁਪਤ ਵੱਸ ਰਿਹਾ ਹੈਂ।੩।
ਹੇ ਨਾਨਕ! ਆਖ-) ਹੇ ਸਰਬ-ਵਿਆਪਕ ਪ੍ਰਭੂ! ਜਦੋਂ ਤੂੰ ਆਪ ਹੀ (ਕਿਸੇ ਜੀਵ ਨੂੰ) ਸਾਧ ਸੰਗਤਿ ਵਿਚ ਮਿਲਾਂਦਾ ਹੈਂ, ਤਦੋਂ ਉਹ ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣਦਾ ਹੈ। (ਹੇ ਭਾਈ!) ਵਾਸ਼ਨਾ-ਰਹਿਤ ਸਰਬ-ਵਿਆਪਕ ਪ੍ਰਭੂ ਦਾ ਪਰਤਾਪ ਵੇਖ ਕੇ ਤਦੋਂ ਉਸ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ।੪।੭।੧੮।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥
ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।
ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।
ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।
ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਸੋਰਠਿ ਮਹਲਾ ੫ ॥ ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥ ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥੧॥ ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ਚਿੰਤਾ ਸਗਲ ਬਿਨਾਸੀ ॥ ਕਰਿ ਕਿਰਪਾ ਅਪੁਨੋ ਕਰਿ ਲੀਨਾ ਮਨਿ ਵਸਿਆ ਅਬਿਨਾਸੀ ॥੨॥ ਤਾ ਕਉ ਬਿਘਨੁ ਨ ਕੋਊ ਲਾਗੈ ਜੋ ਸਤਿਗੁਰਿ ਅਪੁਨੈ ਰਾਖੇ ॥ ਚਰਨ ਕਮਲ ਬਸੇ ਰਿਦ ਅੰਤਰਿ ਅੰਮ੍ਰਿਤ ਹਰਿ ਰਸੁ ਚਾਖੇ ॥੩॥ ਕਰਿ ਸੇਵਾ ਸੇਵਕ ਪ੍ਰਭ ਅਪੁਨੇ ਜਿਨਿ ਮਨ ਕੀ ਇਛ ਪੁਜਾਈ ॥ ਨਾਨਕ ਦਾਸ ਤਾ ਕੈ ਬਲਿਹਾਰੈ ਜਿਨਿ ਪੂਰਨ ਪੈਜ ਰਖਾਈ ॥੪॥੧੪॥੨੫॥
ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਮਾਲਕ ਹੈਂ, ਤੂੰ ਮੈਨੂੰ ਸਾਰੀਆਂ ਦਾਤਾਂ ਦੇਣ ਵਾਲਾ ਹੈਂ। ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਂ ਤੇਰੇ ਪ੍ਰੇਮ-ਰੰਗ ਵਿਚ ਰੰਗੀਜ ਕੇ ਤੇਰੇ ਗੁਣ ਗਾਂਦਾ ਰਹਾਂ।ਰਹਾਉ।
ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਦਾ ਧਿਆਨ ਧਰਦਾ ਹੈ, ਉਸ ਉੱਤੇ ਮਾਲਕ ਪਰਮਾਤਮਾ ਦਇਆਵਾਨ ਹੁੰਦਾ ਹੈ (ਤੇ, ਉਹ ਮਨੁੱਖ ਪਰਮਾਤਮਾ ਦੀ ਸਰਨ ਪੈਂਦਾ ਹੈ) ਪਰਮਾਤਮਾ ਦੀ ਸਰਨ ਪਿਆਂ ਉਸ ਦੇ ਸਾਰੇ ਡਰ ਲਹਿ ਜਾਂਦੇ ਹਨ, ਸਾਰੇ ਦੁੱਖ ਦੂਰ ਹੋ ਜਾਂਦੇ ਹਨ, ਉਹ (ਸਦਾ) ਆਤਮਕ ਆਨੰਦ ਮਾਣਦਾ ਹੈ।੧।
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਪ੍ਰਭੂ-ਨਾਮ ਪੱਕਾ ਕਰ ਦਿੱਤਾ, ਉਸ ਦੀ ਸਾਰੀ ਚਿੰਤਾ ਦੂਰ ਹੋ ਗਈ। ਪਰਮਾਤਮਾ ਮੇਹਰ ਕਰ ਕੇ ਉਸ ਨੂੰ ਆਪਣਾ ਬਣਾ ਲੈਂਦਾ ਹੈ, ਉਸ ਦੇ ਮਨ ਵਿਚ ਨਾਸ ਰਹਿਤ ਪਰਮਾਤਮਾ ਆ ਵੱਸਦਾ ਹੈ।੨।
ਹੇ ਭਾਈ! ਆਪਣੇ ਗੁਰੂ ਨੇ ਜਿਸ ਮਨੁੱਖ ਦੀ ਰੱਖਿਆ ਕੀਤੀ ਉਸ ਨੂੰ (ਆਤਮਕ ਜੀਵਨ ਦੇ ਰਸਤੇ ਵਿਚ) ਕੋਈ ਰੁਕਾਵਟ ਨਹੀਂ ਆਉਂਦੀ। ਪਰਮਾਤਮਾ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨ ਉਸ ਦੇ ਹਿਰਦੇ ਵਿਚ ਆ ਵੱਸਦੇ ਹਨ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਸਦਾ ਚੱਖਦਾ ਹੈ।੩।
ਹੇ ਭਾਈ! ਜਿਸ ਪਰਮਾਤਮਾ ਨੇ (ਹਰ ਵੇਲੇ) ਤੇਰੇ ਮਨ ਦੀ (ਹਰੇਕ) ਕਾਮਨਾ ਪੂਰੀ ਕੀਤੀ ਹੈ, ਸੇਵਕਾਂ ਵਾਂਗ ਉਸ ਦੀ ਸੇਵਾ-ਭਗਤੀ ਕਰਦਾ ਰਹੁ। ਹੇ ਦਾਸ ਨਾਨਕ! ਆਖ-) ਮੈਂ ਉਸ ਪ੍ਰਭੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਵਿਘਨਾਂ ਦੇ ਟਾਕਰੇ ਤੇ ਹਰ ਵੇਲੇ) ਪੂਰੇ ਤੌਰ ਤੇ ਇੱਜ਼ਤ ਰੱਖੀ ਹੈ।੪।੧੪।੨੫।

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥
ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ।
ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।
ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩।
ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ
ਵਡਹੰਸੁ ਮਹਲਾ ੩ ॥ ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥ ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥ ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥ ਬਿਨੁ ਭਗਤੀ ਸੁਖੁ ਨ ਹੋਈ ਦੂਜੈ ਪਤਿ ਖੋਈ ਗੁਰਮਤਿ ਨਾਮੁ ਅਧਾਰੇ ॥ ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥ ਰਤਨ ਪਦਾਰਥ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥੧॥
ਅਰਥ: ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ (ਆਤਮਕ ਜੀਵਨ ਦੀ) ਸੂਝ ਬਖ਼ਸ਼ ਦਿੱਤੀ (ਉਸ ਦੇ ਹਿਰਦੇ-ਸ਼ਹਰ ਵਿਚ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ) ਕੀਮਤੀ ਰਤਨਾਂ ਦਾ ਵਪਾਰ ਹੁੰਦਾ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੀ ਭਗਤੀ ਦੀ ਖੱਟੀ ਪ੍ਰਾਪਤ ਹੁੰਦੀ ਰਹਿੰਦੀ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਜੁੜ ਕੇ ਉਸ ਦੀ ਲੀਨਤਾ ਗੁਣਾਂ ਦੇ ਮਾਲਕ-ਪ੍ਰਭੂ ਵਿਚ ਹੋ ਜਾਂਦੀ ਹੈ।
ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਆਪ (ਆਤਮਕ ਜੀਵਨ ਦੀ) ਸੂਝ ਦੇਂਦਾ ਹੈ ਉਹ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਟਿਕ ਕੇ ਗੁਣਾਂ ਦੇ ਮਾਲਕ-ਪ੍ਰਭੂ ਵਿਚ ਲੀਨ ਹੋ ਜਾਂਦਾ ਹੈ, ਉਹ ਜਗਤ ਵਿਚ (ਜਨਮ ਲੈ ਕੇ) ਪ੍ਰਭੂ ਦੀ ਭਗਤੀ ਦਾ ਲਾਭ ਖੱਟਦਾ ਹੈ। ਗੁਰੂ ਦੀ ਮਤਿ ਉਤੇ ਤੁਰ ਕੇ ਉਹ ਹਰਿ-ਨਾਮ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾਈ ਰੱਖਦਾ ਹੈ (ਉਸ ਨੂੰ ਨਿਸ਼ਚਾ ਰਹਿੰਦਾ ਹੈ ਕਿ) ਭਗਤੀ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ, ਮਾਇਆ ਦੇ ਮੋਹ ਵਿਚ ਫਸਣ ਵਾਲੇ ਨੇ (ਲੋਕ ਪਰਲੋਕ ਵਿਚ ਆਪਣੀ) ਇੱਜ਼ਤ ਗਵਾ ਲਈ।
ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਇਸ (ਨਾਮ-) ਵਪਾਰ ਵਿਚ ਲਾ ਦੇਂਦਾ ਹੈ ਉਹ ਸਦਾ ਨਾਮ-ਵੱਖਰ ਵਿਹਾਝਦਾ ਹੈ, ਨਾਮ ਦਾ ਹੀ ਲਾਭ ਖੱਟਦਾ ਹੈ। ਭਾਈ! ਜਦੋਂ ਗੁਰੂ (ਆਤਮਕ ਜੀਵਨ ਦੀ) ਸਮਝ ਬਖ਼ਸ਼ਦਾ ਹੈ ਤਾਂ (ਮਨੁੱਖ ਦੇ ਹਿਰਦੇ-ਸ਼ਹਰ ਵਿਚ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਕੀਮਤੀ ਰਤਨਾਂ ਦਾ ਵਪਾਰ ਹੋਣ ਲੱਗ ਪੈਂਦਾ ਹੈ।੧।
ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥ ਕੂੜੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥ ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥ ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੂਝੇ ਸੁਖੁ ਨ ਹੋਈ ॥ ਆਵਣ ਜਾਣਾ ਕਦੇ ਨ ਚੂਕੈ ਮਾਇਆ ਮੋਹ ਪਿਆਰਾ ॥ ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥੨॥
ਅਰਥ: ਹੇ ਭਾਈ! ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ (ਨਿਰੀ ਮਾਇਆ ਦੀ ਖ਼ਾਤਰ ਦੌੜ-ਭਜ) ਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ ਹੈ, (ਇਸ ਤਰ੍ਹਾਂ) ਝੂਠ ਬੋਲ ਬੋਲ ਕੇ (ਆਤਮਕ ਮੌਤ ਲਿਆਉਣ
ਵਾਲੀ ਮੋਹ ਦੀ) ਜ਼ਹਿਰ ਖਾਧੀ ਜਾਂਦੀ ਹੈ, (ਜਿਸ ਕਰਕੇ ਮਨੁੱਖ ਦੇ ਅੰਦਰ) ਅਨੇਕਾਂ ਵਿਕਾਰ ਵਧਦੇ ਜਾਂਦੇ ਹਨ। ਅਨੇਕਾਂ ਵਿਕਾਰ ਵਧਦੇ ਜਾਂਦੇ ਹਨ, ਇਹ ਜਗਤ ਭੀ (ਨਿਰਾ) ਸਹਿਮ (ਦਾ ਘਰ ਹੀ ਪ੍ਰਤੀਤ ਹੁੰਦਾ) ਹੈ, ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਮਨੁੱਖ (ਲੋਕ ਪਰਲੋਕ ਵਿਚ) ਇੱਜ਼ਤ ਗਵਾ ਲੈਂਦਾ ਹੈ।
ਜਿਸ ਮਨੁੱਖ ਨੂੰ ਸਦਾ ਮਾਇਆ ਦਾ ਮੋਹ ਪਿਆਰਾ ਲੱਗਦਾ ਹੈ ਉਸ ਦਾ ਜਨਮ ਮਰਨ ਦਾ ਗੇੜ ਕਦੇ ਨਹੀਂ ਮੁੱਕਦਾ। ਹੇ ਭਾਈ! ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ, (ਨਿਰੀ ਮਾਇਆ ਦੀ ਖ਼ਾਤਰ ਦੌੜ-ਭਜ) ਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ ਹੈ।੨।
ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ ॥ ਖੋਟੇ ਦਰਗਹ ਸੁਟੀਅਨਿ ਊਭੇ ਕਰਨਿ ਪੁਕਾਰਾ ਰਾਮ ॥ ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥ ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥ ਮਨਮੁਖ ਸੰਤਾ ਨਾਲਿ ਵੈਰੁ ਕਰਿ ਦੁਖੁ ਖਟੇ ਸੰਸਾਰਾ ॥ ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ ਰਾਮ ॥੩॥
ਅਰਥ: ਹੇ ਭਾਈ! ਭੈੜੇ ਅਤੇ ਚੰਗੇ ਸਾਰੇ (ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰਬਾਰ ਵਿਚ ਪਰਖੇ ਜਾਂਦੇ ਹਨ। ਭੈੜੇ ਬੰਦੇ ਤਾਂ ਦਰਗਾਹ ਵਿਚ ਰੱਦੇ ਜਾਂਦੇ ਹਨ, ਉਹ ਉਥੇ ਖਲੋ ਕੇ ਪੁਕਾਰ ਕਰਦੇ ਹਨ। ਜਿਨ੍ਹਾਂ ਮਨੁੱਖਾਂ ਨੇ ਆਪਣੇ ਮਨ ਦੇ ਪਿੱਛੇ ਤੁਰ ਕੇ ਆਪਣਾ ਮਨੁੱਖਾ ਜਨਮ ਗਵਾ ਲਿਆ, ਉਹ ਮੂਰਖ ਗਵਾਰ (ਪ੍ਰਭੂ ਦੀ ਦਰਗਾਹ ਵਿਚ ਰੱਦੇ ਜਾਣ ਤੇ) ਖਲੋਤੇ ਪੁਕਾਰ ਕਰਦੇ ਹਨ (ਹਾੜੇ-ਤਰਲੇ ਕਰਦੇ ਹਨ) । (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ) ਜਿਸ ਜ਼ਹਿਰ-ਮਾਇਆ ਨੇ ਜਗਤ ਨੂੰ ਕੁਰਾਹੇ ਪਾ ਰੱਖਿਆ ਹੈ (ਉਸ ਵਿਚ ਫਸ ਕੇ ਉਹਨਾਂ ਨੂੰ) ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਚੰਗਾ ਨਹੀਂ ਸੀ ਲੱਗਾ। (ਸੰਤ ਜਨ ਅਜੇਹੇ ਮਨੁੱਖਾਂ ਨੂੰ ਉਪਦੇਸ਼ ਤਾਂ ਕਰਦੇ ਹਨ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜਗਤ ਸੰਤ ਜਨਾਂ ਨਾਲ ਹੀ ਵੈਰ ਕਰ ਕੇ ਦੁੱਖ ਵਿਹਾਝਦਾ ਰਹਿੰਦਾ ਹੈ।
ਹੇ ਭਾਈ! ਭੈੜੇ ਅਤੇ ਚੰਗੇ (ਸਾਰੇ ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਦਰਬਾਰ ਵਿਚ ਪਰਖੇ ਜਾਂਦੇ ਹਨ।੩।
ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ਰਾਮ ॥ ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ ॥ ਜਿਉ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥ ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ ॥ ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ॥੪॥੪॥
ਅਰਥ: (ਹੇ ਭਾਈ! ਜੀਵਾਂ ਨੂੰ 'ਖੋਟੇ ਖਰੇ' ਪਰਮਾਤਮਾ) ਆਪ ਹੀ ਬਣਾਂਦਾ ਹੈ। (ਕਿਸੇ ਜੀਵ ਦੇ ਖੋਟੇ ਜਾਂ ਖਰੇ ਹੋਣ ਦਾ ਗਿਲਾ) ਕਿਸੇ ਪਾਸ ਨਹੀਂ ਕੀਤਾ ਜਾ ਸਕਦਾ। (ਪ੍ਰਭੂ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ। ਜਿਸ ਕੰਮ ਵਿਚ (ਜੀਵਾਂ ਨੂੰ ਲਾਣ ਦੀ ਪ੍ਰਭੂ ਦੀ) ਮਰਜ਼ੀ ਹੁੰਦੀ ਹੈ ਉਸ ਕੰਮ ਵਿਚ ਲਾ ਦੇਂਦਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ (ਤਿਵੇਂ ਕਰਾਂਦਾ ਹੈ) । ਜਿਵੇਂ ਉਸ ਪ੍ਰਭੂ ਦੀ ਰਜ਼ਾ ਹੁੰਦੀ ਹੈ ਤਿਵੇਂ ਹੀ (ਜੀਵਾਂ ਪਾਸੋਂ ਕੰਮ) ਕਰਾਂਦਾ ਹੈ (ਆਪਣੇ ਆਪ ਵਿਚ) ਨਾਹ ਕੋਈ ਜੀਵ ਸੂਰਮਾ ਹੈ ਨਾਹ ਕੋਈ ਕਮਜ਼ੋਰ ਹੈ। ਜਗਤ ਦਾ ਸਹਾਰਾ ਦਾਤਾਰ ਜੋ ਜੀਵਾਂ ਦੇ ਕੀਤੇ ਕਰਮ ਅਨੁਸਾਰ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਉਹ ਆਪ ਹੀ ਬਖ਼ਸ਼ਸ਼ ਕਰਦਾ ਹੈ (ਤੇ ਜੀਵਾਂ ਨੂੰ ਸਹੀ ਜੀਵਨ-ਰਾਹ ਦੱਸਦਾ ਹੈ) ।
ਹੇ ਨਾਨਕ! ਆਖ-ਹੇ ਭਾਈ!) ਗੁਰੂ ਦੀ ਕਿਰਪਾ ਨਾਲ ਹੀ ਆਪਾ-ਭਾਵ ਦੂਰ ਕੀਤਾ ਜਾ ਸਕਦਾ ਹੈ (ਜਿਸ ਨੇ ਆਪਾ-ਭਾਵ ਦੂਰ ਕਰ ਲਿਆ, ਉਸ ਨੇ) ਪਰਮਾਤਮਾ ਦੇ ਨਾਮ ਵਿਚ ਜੁੜ ਕੇ (ਲੋਕ ਪਰਲੋਕ ਵਿਚ) ਇੱਜ਼ਤ ਪ੍ਰਾਪਤ ਕਰ ਲਈ ਹੈ। (ਹੇ ਭਾਈ! ਜੀਵਾਂ ਨੂੰ ਖੋਟੇ ਖਰੇ ਪਰਮਾਤਮਾ) ਆਪ ਹੀ ਬਣਾਂਦਾ ਹੈ (ਕਿਸੇ ਜੀਵ ਦੇ ਖੋਟੇ ਜਾਂ ਖਰੇ ਹੋਣ ਦਾ ਗਿਲਾ) ਕਿਸੇ ਪਾਸ ਨਹੀਂ ਕੀਤਾ ਜਾ ਸਕਦਾ। (ਪ੍ਰਭੂ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ।੪।੪।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਸਲੋਕੁ ਮਃ ੩ ॥ ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥
ਅਰਥ: ਹੇ ਮਨ! ਪਿਆਰ ਨਾਲ ਇਕਾਗ੍ਰ ਚਿੱਤ ਹੋ ਕੇ ਹਰੀ ਦਾ ਸਿਮਰਨ ਕਰ; ਹਰੀ ਵਿਚ ਇਹ ਸਦਾ ਲਈ ਗੁਣ ਹਨ ਕਿ ਦਾਤ ਬਖ਼ਸ਼ ਕੇ ਪਛੁਤਾਉਂਦਾ ਨਹੀਂ।
ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥
ਅਰਥ: ਮੈਂ ਹਰੀ ਤੋਂ ਸਦਾ ਕੁਰਬਾਨ ਹਾਂ, ਜਿਸ ਦੀ ਸੇਵਾ ਕੀਤਿਆਂ ਸੁਖ ਮਿਲਦਾ ਹੈ; ਹੇ ਨਾਨਕ! ਗੁਰਮੁਖ ਜਨ ਅਹੰਕਾਰ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਕੇ ਹਰੀ ਵਿਚ ਮਿਲੇ ਰਹਿੰਦੇ ਹਨ।੧।
ਮਃ ੩ ॥ ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥
ਅਰਥ: ਹਰੀ ਨੇ ਆਪ ਹੀ ਮਨੁੱਖਾਂ ਨੂੰ ਸੇਵਾ ਵਿਚ ਲਾਇਆ ਹੈ, ਆਪ ਹੀ ਬਖ਼ਸ਼ਸ਼ ਕਰਦਾ ਹੈ, ਆਪ ਹੀ ਸਭਨਾਂ ਦਾ ਮਾਂ ਪਿਉ ਹੈ ਤੇ ਆਪ ਹੀ ਸਭ ਦੀ ਸੰਭਾਲ ਕਰਦਾ ਹੈ।
ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥
ਅਰਥ: ਹੇ ਨਾਨਕ! ਜੋ ਮਨੁੱਖ ਨਾਮ ਜਪਦੇ ਹਨ, ਉਹ ਆਪਣੇ ਟਿਕਾਣੇ ਤੇ ਟਿਕੇ ਹੁੰਦੇ ਹਨ, ਹਰੇਕ ਜੁਗ ਵਿਚ ਉਹਨਾਂ ਦੀ ਸੋਭਾ ਹੁੰਦੀ ਹੈ।੨।
ਪਉੜੀ ॥ ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥ ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥
ਅਰਥ: ਹੇ ਕਰਤਾਰ! ਤੂੰ ਸਾਰੀ ਕੁਦਰਤਿ ਨੂੰ ਰਚਣ-ਜੋਗਾ ਹੈਂ; ਤੇਰੇ ਬਿਨਾ ਤੇਰੇ ਜੇਡਾ ਕੋਈ ਹੋਰ ਨਹੀਂ ਮੈਨੂੰ ਦਿੱਸਦਾ; ਤੂੰ ਆਪ ਹੀ ਸ੍ਰਿਸ਼ਟੀ ਨੂੰ ਪੈਦਾ ਕਰਦਾ ਹੈਂ ਤੇ ਆਪ ਹੀ ਫਿਰ ਨਾਸ ਕਰਦਾ ਹੈਂ।
ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥ ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥
ਅਰਥ: ਸਭ ਥਾਈਂ (ਹਰੀ ਦਾ) ਹੀ ਹੁਕਮ ਵਰਤ ਰਿਹਾ ਹੈ; ਜੋ ਉਹ ਕਰਦਾ ਹੈ ਸੋਈ ਹੁੰਦਾ ਹੈ। ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਸ ਨੂੰ ਪ੍ਰਭੂ ਵਡਿਆਈ ਬਖ਼ਸ਼ਦਾ ਹੈ, ਉਹ ਉਸ ਹਰੀ ਨੂੰ ਮਿਲ ਪੈਂਦਾ ਹੈ।
ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥੨੯॥੧॥ ਸੁਧੁ
ਅਰਥ: ਹੇ ਨਾਨਕ! ਗੁਰੂ ਦੇ ਸਨਮੁਖ ਮਨੁੱਖ ਹਰੀ ਨੂੰ ਸਿਮਰਦੇ ਹਨ, (ਹੇ ਭਾਈ!) ਸਾਰੇ ਆਖੋ, ਕਿ ਉਹ ਸਤਿਗੁਰੂ, ਧੰਨ ਹੈ, ਧੰਨ ਹੈ, ਧੰਨ ਹੈ।੨੯।੧। ਸੁਧੁ।

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
ਟੋਡੀ ਮਹਲਾ ੫ ॥ ਹਰਿ ਹਰਿ ਚਰਨ ਰਿਦੈ ਉਰ ਧਾਰੇ ॥ ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥ ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥ ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥ ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥ ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥੨॥੧੧॥੩੦॥
ਅਰਥ: ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਆਪਣੇ ਹਿਰਦੇ ਵਿਚ ਚੰਗੀ ਤਰ੍ਹਾਂ ਸਾਂਭ ਰੱਖ। ਆਪਣੇ ਗੁਰੂ ਨੂੰ ਮਾਲਕ ਪ੍ਰਭੂ ਨੂੰ ਸਿਮਰ ਕੇ ਅਸਾਂ ਜੀਵਾਂ ਦੇ ਸਾਰੇ ਕੰਮ ਸਿਰੇ ਚੜ੍ਹ ਸਕਦੇ ਹਨ।੧।ਰਹਾਉ।
ਹੇ ਭਾਈ! ਸਾਰੀਆਂ ਵਿਚਾਰਾਂ ਦਾ ਨਿਚੋੜ ਇਹ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਪਰਮਾਤਮਾ ਦੀ ਪੂਜਾ ਹੈ, ਤੇ, ਪੁੰਨ-ਦਾਨ ਹੈ। ਅਪਹੁੰਚ ਤੇ ਬੇਅੰਤ ਮਾਲਕ-ਪ੍ਰਭੂ ਦੇ ਗੁਣ ਗਾਂਦਿਆਂ ਬੇਅੰਤ ਸੁਖ ਪ੍ਰਾਪਤ ਕਰ ਲਈਦਾ ਹੈ।੧।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਨੇ ਆਪਣੇ (ਸੇਵਕ) ਬਣਾ ਲਿਆ ਉਹਨਾਂ ਦੇ ਕਰਮਾਂ ਦਾ ਲੇਖਾ ਮੁੜ ਨਹੀਂ ਪੁੱਛਦਾ। ਹੇ ਨਾਨਕ! ਆਖ-) ਮੈਂ ਭੀ ਪਰਮਾਤਮਾ ਦੇ ਰਤਨ (ਵਰਗੇ ਕੀਮਤੀ) ਨਾਮ ਨੂੰ ਆਪਣੇ ਗਲੇ ਵਿਚ ਪ੍ਰੋ ਲਿਆ ਹੈ, ਨਾਮ ਸੁਣ ਸੁਣ ਕੇ ਜਪ ਜਪ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰ ਰਿਹਾ ਹਾਂ।੨।੧੧।੩੦।

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
ਸੂਹੀ ਮਹਲਾ ੫ ॥ ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥ ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥ ਜੈ ਜੈ ਕਾਰੁ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥ ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥ ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥੧॥
ਅਰਥ: ਹੇ ਭਾਈ! ਪਰਮਾਤਮਾ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਹੈ ਕਿ ਆਪਣੇ) ਸੰਤਾਂ ਦੇ ਕੰਮ ਵਿਚ ਉਹ ਆਪ ਸਹਾਈ ਹੁੰਦਾ ਰਿਹਾ ਹੈ, ਆਪਣੇ ਸੰਤਾਂ ਦਾ ਕੰਮ ਸਿਰੇ ਚੜ੍ਹਾਣ ਲਈ ਉਹ ਆਪ ਆਉਂਦਾ ਰਿਹਾ ਹੈ।
ਹੇ ਭਾਈ! ਪਰਮਾਤਮਾ ਦੀ ਮਿਹਰ ਨਾਲ ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆਪਣਾ ਪੂਰਾ ਪ੍ਰਭਾਵ ਪਾ ਲੈਂਦਾ ਹੈ, ਉਸ ਮਨੁੱਖ ਦੀ (ਕਾਂਇਆਂ-) ਧਰਤੀ ਸੋਹਣੀ ਬਣ ਜਾਂਦੀ ਹੈ, ਉਸ ਮਨੁੱਖ ਦਾ (ਹਿਰਦਾ) ਤਲਾਬ ਸੋਹਣਾ ਹੋ ਜਾਂਦਾ ਹੈ। (ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਨਕਾ-ਨਕ ਭਰ ਜਾਂਦਾ ਹੈ, (ਆਤਮਕ ਜੀਵਨ ਉੱਚਾ ਕਰਨ ਵਾਲਾ ਉਸ ਮਨੁੱਖ ਦਾ) ਸਾਰਾ ਉੱਦਮ ਪਰਮਾਤਮਾ ਸਿਰੇ ਚਾੜ੍ਹ ਦੇਂਦਾ ਹੈ, (ਉਸ ਮਨੁੱਖ ਦੀਆਂ) ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ। (ਉਸ ਮਨੁੱਖ ਦੀ) ਸੋਭਾ ਸਾਰੇ ਜਗਤ ਵਿਚ ਹੋਣ ਲੱਗ ਪੈਂਦੀ ਹੈ, (ਉਸ ਦੇ) ਸਾਰੇ ਚਿੰਤਾ-ਝੋਰੇ ਮੁੱਕ ਜਾਂਦੇ ਹਨ।
ਹੇ ਨਾਨਕ! ਪਰਮੇਸਰ ਨੇ ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਸਦਾ ਹੀ ਕਾਇਮ ਰੱਖਿਆ ਹੈ (ਕਿ ਜਿਸ ਉਤੇ ਉਸ ਨੇ ਮਿਹਰ ਕੀਤੀ, ਉਸ ਨੇ ਉਸ ਦਾ) ਨਾਮ ਸਿਮਰਨਾ ਸ਼ੁਰੂ ਕਰ ਦਿੱਤਾ। ਉਸ ਸਰਬ-ਵਿਆਪਕ ਅਤੇ ਕਦੇ ਨਾਹ ਨਾਸ ਹੋਣ ਵਾਲੇ ਪਰਮਾਤਮਾ ਦੀ (ਇਹੀ) ਸਿਫ਼ਤਿ (ਪੁਰਾਣੇ ਧਰਮ-ਪੁਸਤਕਾਂ) ਵੇਦਾਂ ਅਤੇ ਪੁਰਾਣਾਂ ਨੇ (ਭੀ) ਕੀਤੀ ਹੈ।੧।
ਨਵ ਨਿਧਿ ਸਿਧਿ ਰਿਧਿ ਦੀਨੇ ਕਰਤੇ ਤੋਟਿ ਨ ਆਵੈ ਕਾਈ ਰਾਮ ॥ ਖਾਤ ਖਰਚਤ ਬਿਲਛਤ ਸੁਖੁ ਪਾਇਆ ਕਰਤੇ ਕੀ ਦਾਤਿ ਸਵਾਈ ਰਾਮ ॥ ਦਾਤਿ ਸਵਾਈ ਨਿਖੁਟਿ ਨ ਜਾਈ ਅੰਤਰਜਾਮੀ ਪਾਇਆ ॥ ਕੋਟਿ ਬਿਘਨ ਸਗਲੇ ਉਠਿ ਨਾਠੇ ਦੂਖੁ ਨ ਨੇੜੈ ਆਇਆ ॥ ਸਾਂਤਿ ਸਹਜ ਆਨੰਦ ਘਨੇਰੇ ਬਿਨਸੀ ਭੂਖ ਸਬਾਈ ॥ ਨਾਨਕ ਗੁਣ ਗਾਵਹਿ ਸੁਆਮੀ ਕੇ ਅਚਰਜੁ ਜਿਸੁ ਵਡਿਆਈ ਰਾਮ ॥੨॥
ਅਰਥ: ਹੇ ਭਾਈ! ਜਿਹੜੇ ਮਨੁੱਖ ਮਾਲਕ-ਪ੍ਰਭੂ ਦੀ ਮਿਹਰ ਨਾਲ ਉਸ ਦੇ ਗੁਣ ਗਾਂਦੇ ਹਨ ਉਹਨਾਂ ਨੂੰ) ਕਰਤਾਰ ਨੇ ਇਹ ਇਕ ਅਜਿਹੀ ਦਾਤਿ ਬਖ਼ਸ਼ੀ ਹੈ ਜੋ, ਮਾਨੋ, ਧਰਤੀ ਦੇ ਸਾਰੇ ਹੀ ਨੌ ਖ਼ਜ਼ਾਨੇ ਹੈ ਜੋ, ਮਾਨੋ, ਸਾਰੀਆਂ ਕਰਾਮਾਤੀ ਤਾਕਤਾਂ ਹੈ, ਇਸ ਦਾਤਿ ਵਿਚ ਕਦੇ ਕੋਈ ਕਮੀ ਨਹੀਂ ਹੁੰਦੀ। ਇਸ ਨਾਮ-ਦਾਤਿ ਨੂੰ ਖਾਂਦਿਆਂ ਵੰਡਦਿਆਂ ਤੇ ਮਾਣਦਿਆਂ ਉਹ ਆਤਮਕ ਆਨੰਦ ਮਾਣਦੇ ਹਨ, ਕਰਤਾਰ ਦੀ ਇਹ ਬਖ਼ਸ਼ਸ਼ (ਦਿਨੋ ਦਿਨ) ਵਧਦੀ ਰਹਿੰਦੀ ਹੈ। (ਯਕੀਨ ਜਾਣੋ, ਇਹ) ਦਾਤਿ ਵਧਦੀ ਰਹਿੰਦੀ ਹੈ, ਕਦੇ ਮੁੱਕਦੀ ਨਹੀਂ, ਇਸ ਦਾਤਿ ਦੀ ਬਰਕਤਿ ਨਾਲ ਉਹਨਾਂ ਨੂੰ ਹਰੇਕ ਦਿਲ ਦੀ ਜਾਣਨ ਵਾਲਾ ਪਰਮਾਤਮਾ ਮਿਲ ਪੈਂਦਾ ਹੈ, (ਜ਼ਿੰਦਗੀ ਦੇ ਸਫ਼ਰ ਵਿਚ ਆਉਣ ਵਾਲੀਆਂ) ਕ੍ਰੋੜਾਂ ਰੁਕਾਵਟਾਂ (ਉਹਨਾਂ ਦੇ ਰਸਤੇ ਵਿਚੋਂ) ਸਾਰੀਆਂ ਹੀ ਦੂਰ ਹੋ ਜਾਂਦੀਆਂ ਹਨ, ਕੋਈ ਦੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। (ਉਹਨਾਂ ਦੇ ਅੰਦਰੋਂ ਮਾਇਆ ਦੀ) ਸਾਰੀ ਹੀ ਭੁੱਖ ਨਾਸ ਹੋ ਜਾਂਦੀ ਹੈ, (ਉਹਨਾਂ ਦੇ ਅੰਦਰ) ਠੰਢ ਵਰਤੀ ਰਹਿੰਦੀ ਹੈ, ਆਤਮਕ ਅਡੋਲਤਾ ਦੇ ਅਨੇਕਾਂ ਆਨੰਦ ਬਣੇ ਰਹਿੰਦੇ ਹਨ।
ਹੇ ਨਾਨਕ! ਉਹ ਮਨੁੱਖ ਉਸ ਮਾਲਕ-ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਜਿਸ ਦੀ ਵਡਿਆਈ ਕਰਨਾ ਹੈਰਾਨ ਕਰ ਦੇਣ ਵਾਲਾ ਉੱਦਮ ਹੈ।੨।
ਜਿਸ ਕਾ ਕਾਰਜੁ ਤਿਨ ਹੀ ਕੀਆ ਮਾਣਸੁ ਕਿਆ ਵੇਚਾਰਾ ਰਾਮ ॥ ਭਗਤ ਸੋਹਨਿ ਹਰਿ ਕੇ ਗੁਣ ਗਾਵਹਿ ਸਦਾ ਕਰਹਿ ਜੈਕਾਰਾ ਰਾਮ ॥ ਗੁਣ ਗਾਇ ਗੋਬਿੰਦ ਅਨਦ ਉਪਜੇ ਸਾਧਸੰਗਤਿ ਸੰਗਿ ਬਨੀ ॥ ਜਿਨਿ ਉਦਮੁ ਕੀਆ ਤਾਲ ਕੇਰਾ ਤਿਸ ਕੀ ਉਪਮਾ ਕਿਆ ਗਨੀ ॥ ਅਠਸਠਿ ਤੀਰਥ ਪੁੰਨ ਕਿਰਿਆ ਮਹਾ ਨਿਰਮਲ ਚਾਰਾ ॥ ਪਤਿਤ ਪਾਵਨੁ ਬਿਰਦੁ ਸੁਆਮੀ ਨਾਨਕ ਸਬਦ ਅਧਾਰਾ ॥੩॥
ਅਰਥ: ਹੇ ਭਾਈ! ਸੰਤ ਜਨਾਂ ਨੂੰ ਆਪਣੇ ਚਰਨਾਂ ਨਾਲ ਜੋੜਨਾ-ਇਹ) ਕੰਮ ਜਿਸ (ਪਰਮਾਤਮਾ) ਦਾ (ਆਪਣਾ) ਹੈ, ਉਸ ਨੇ ਹੀ (ਸਦਾ ਇਹ ਕੰਮ) ਕੀਤਾ ਹੈ, ਇਹ ਕੰਮ ਕਰਨ ਲਈ) ਮਨੁੱਖ ਦੀ ਕੋਈ ਸਮਰਥਾ ਨਹੀਂ। (ਉਸੇ ਦੀ ਮਿਹਰ ਨਾਲ ਉਸ ਦੇ) ਭਗਤ (ਉਸ) ਹਰੀ ਦੇ ਗੁਣ ਗਾਂਦੇ ਰਹਿੰਦੇ ਹਨ, ਸਦਾ ਸਿਫ਼ਤਿ-ਸਾਲਾਹ ਕਰਦੇ ਰਹਿੰਦੇ ਹਨ, ਅਤੇ ਸੋਹਣੇ ਆਤਮਕ ਜੀਵਨ ਵਾਲੇ ਬਣਦੇ ਜਾਂਦੇ ਹਨ। ਪਰਮਾਤਮਾ ਦੇ ਗੁਣ ਗਾ ਗਾ ਕੇ (ਉਹਨਾਂ ਦੇ ਅੰਦਰ ਆਤਮਕ) ਆਨੰਦ (ਦੇ ਹੁਲਾਰੇ) ਪੈਦਾ ਹੁੰਦੇ ਰਹਿੰਦੇ ਹਨ, ਸਾਧ ਸੰਗਤਿ ਵਿਚ (ਟਿਕ ਕੇ ਪਰਮਾਤਮਾ) ਨਾਲ (ਉਹਨਾਂ ਦੀ ਪ੍ਰੀਤ) ਬਣੀ ਰਹਿੰਦੀ ਹੈ। ਹੇ ਭਾਈ! ਜਿਸ (ਪਰਮਾਤਮਾ) ਨੇ (ਸੰਤ ਜਨਾਂ ਦੇ ਹਿਰਦੇ-) ਤਾਲ (ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਭਰਨ) ਦਾ ਉੱਦਮ (ਸਦਾ) ਕੀਤਾ ਹੈ, ਮੈਂ ਉਸ ਦੀ ਕੋਈ ਵਡਿਆਈ ਬਿਆਨ ਕਰਨ ਜੋਗਾ ਨਹੀਂ ਹਾਂ।
ਹੇ ਭਾਈ! ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਮ ਭਰਪੂਰ ਇਸ ਸੰਤ-ਹਿਰਦੇ ਵਿਚ ਹੀ) ਅਠਾਹਠ ਤੀਰਥ ਆ ਜਾਂਦੇ ਹਨ, ਵੱਡੇ ਵੱਡੇ ਪਵਿੱਤਰ ਤੇ ਸੁੰਦਰ ਪੁੰਨ-ਕਰਮ ਆ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਸ਼ਬਦ ਦਾ ਆਸਰਾ (ਦੇ ਕੇ) ਵੱਡੇ ਵੱਡੇ ਵਿਕਾਰੀਆਂ ਨੂੰ ਪਵਿੱਤਰ ਕਰ ਦੇਣਾ-ਮਾਲਕ-ਪ੍ਰਭੂ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਤੁਰਿਆ ਆ ਰਿਹਾ ਹੈ।੩।
ਗੁਣ ਨਿਧਾਨ ਮੇਰਾ ਪ੍ਰਭੁ ਕਰਤਾ ਉਸਤਤਿ ਕਉਨੁ ਕਰੀਜੈ ਰਾਮ ॥ ਸੰਤਾ ਕੀ ਬੇਨੰਤੀ ਸੁਆਮੀ ਨਾਮੁ ਮਹਾ ਰਸੁ ਦੀਜੈ ਰਾਮ ॥ ਨਾਮੁ ਦੀਜੈ ਦਾਨੁ ਕੀਜੈ ਬਿਸਰੁ ਨਾਹੀ ਇਕ ਖਿਨੋ ॥ ਗੁਣ ਗੋਪਾਲ ਉਚਰੁ ਰਸਨਾ ਸਦਾ ਗਾਈਐ ਅਨਦਿਨੋ ॥ ਜਿਸੁ ਪ੍ਰੀਤਿ ਲਾਗੀ ਨਾਮ ਸੇਤੀ ਮਨੁ ਤਨੁ ਅੰਮ੍ਰਿਤ ਭੀਜੈ ॥ ਬਿਨਵੰਤਿ ਨਾਨਕ ਇਛ ਪੁੰਨੀ ਪੇਖਿ ਦਰਸਨੁ ਜੀਜੈ ॥੪॥੭॥੧੦॥
ਅਰਥ: ਹੇ ਭਾਈ! ਮੇਰਾ ਕਰਤਾਰ ਮੇਰਾ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ। ਕੋਈ ਭੀ ਅਜਿਹਾ ਮਨੁੱਖ ਨਹੀਂ, ਜਿਸ ਪਾਸੋਂ (ਉਸ ਦੀ ਪੂਰੀ) ਵਡਿਆਈ ਕੀਤੀ ਜਾ ਸਕੇ। (ਉਸ ਦੇ) ਸੰਤ-ਜਨਾਂ ਦੀ (ਉਸ ਦੇ ਦਰ ਤੇ ਸਦਾ ਇਹ) ਅਰਦਾਸ ਹੁੰਦੀ ਹੈ-ਹੇ ਮਾਲਕ ਪ੍ਰਭੂ! ਬੇਅੰਤ ਸੁਆਦਲਾ ਆਪਣਾ ਨਾਮ ਬਖ਼ਸ਼ੀ ਰੱਖ; ਇਹ ਮਿਹਰ ਕਰ ਕਿ ਆਪਣਾ ਨਾਮ ਬਖ਼ਸ਼ੀ ਰੱਖ, ਇਕ ਖਿਨ ਭਰ ਭੀ (ਸਾਡੇ ਹਿਰਦੇ ਵਿਚੋਂ) ਨਾਹ ਭੁੱਲ।
ਹੇ ਭਾਈ! ਆਪਣੀ) ਜੀਭ ਨਾਲ ਗੋਪਾਲ ਦੇ ਗੁਣ ਉਚਾਰਦਾ ਰਿਹਾ ਕਰ। ਹਰ ਵੇਲੇ ਉਸ ਦੀ ਸਿਫ਼ਤਿ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ। ਪਰਮਾਤਮਾ ਦੇ ਨਾਮ ਨਾਲ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ, ਉਸ ਦਾ ਮਨ ਉਸ ਦਾ ਤਨ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ (ਸਦਾ) ਤਰ ਰਹਿੰਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਭਾਈ! ਪਰਮਾਤਮਾ ਦਾ) ਦਰਸਨ ਕਰ ਕੇ ਆਤਮਕ ਜੀਵਨ ਮਿਲ ਜਾਂਦਾ ਹੈ, ਹਰੇਕ ਇੱਛਾ ਪੂਰੀ ਹੋ ਜਾਂਦੀ ਹੈ।੪।੭।੧੦।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥
ਅਰਥ: ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ।ਰਹਾਉ।
ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।੧।
ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।੨।
ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।੩।
ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ। ਹੇ ਪ੍ਰਭੂ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੩।੨੭।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥
ਅਰਥ: ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾ; ਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ।
ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥
ਅਰਥ: ਹੇ ਨਾਨਕ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ।੧।
ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥
ਅਰਥ: ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੁੰਦੀ ਹੈ। ਹੇ ਨਾਨਕ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ) ।੨।
ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥
ਅਰਥ: ਹੇ ਹਰੀ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵ, ਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ, ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ।
ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥
ਅਰਥ: ਮੈਂ ਉਹਨਾਂ ਤੋਂ ਕੁਰਬਾਨ ਹਾਂ, ਜੋ ਦਿਨ ਰਾਤ ਹਰੀ-ਨਾਮ ਜਪਦੇ ਹਨ, ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ।
ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥
ਅਰਥ: ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ, ਜਿਸ ਨੇ ਮੈਨੂੰ ਪਿਆਰਾ ਸੱਜਣ ਪ੍ਰਭੂ ਸਾਥੀ ਮਿਲਾ ਦਿੱਤਾ ਹੈ।੨੪।

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਰਾਮਕਲੀ ਮਹਲਾ ੫ ॥ ਰੁਣ ਝੁਣੋ ਸਬਦੁ ਅਨਾਹਦੁ ਨਿਤ ਉਠਿ ਗਾਈਐ ਸੰਤਨ ਕੈ ॥ ਕਿਲਵਿਖ ਸਭਿ ਦੋਖ ਬਿਨਾਸਨੁ ਹਰਿ ਨਾਮੁ ਜਪੀਐ ਗੁਰ ਮੰਤਨ ਕੈ ॥ ਹਰਿ ਨਾਮੁ ਲੀਜੈ ਅਮਿਉ ਪੀਜੈ ਰੈਣਿ ਦਿਨਸੁ ਅਰਾਧੀਐ ॥ ਜੋਗ ਦਾਨ ਅਨੇਕ ਕਿਰਿਆ ਲਗਿ ਚਰਣ ਕਮਲਹ ਸਾਧੀਐ ॥ ਭਾਉ ਭਗਤਿ ਦਇਆਲ ਮੋਹਨ ਦੂਖ ਸਗਲੇ ਪਰਹਰੈ ॥ ਬਿਨਵੰਤਿ ਨਾਨਕ ਤਰੈ ਸਾਗਰੁ ਧਿਆਇ ਸੁਆਮੀ ਨਰਹਰੈ ॥੧॥
ਅਰਥ: ਹੇ ਭਾਈ! ਨਿੱਤ ਆਹਰ ਨਾਲ ਸਾਧ ਸੰਗਤਿ ਵਿਚ ਜਾ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਮਿਠੀ ਮਿਠੀ ਸੁਰ ਵਾਲੀ ਬਾਣੀ ਇਕ-ਰਸ ਗਾਵਣੀ ਚਾਹੀਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪਾਂ ਤੇ ਐਬਾਂ ਦਾ ਨਾਸ ਕਰਨ ਵਾਲਾ ਹੈ, ਇਹ ਹਰਿ-ਨਾਮ ਗੁਰੂ ਦੀ ਸਿੱਖਿਆ ਉਤੇ ਤੁਰ ਕੇ ਜਪਣਾ ਚਾਹੀਦਾ ਹੈ।
ਹੇ ਭਾਈ! ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ, ਆਤਮਕ ਜੀਵਨ ਦੇਣ ਵਾਲਾ ਹਰਿ ਨਾਮ-ਜਲ ਪੀਣਾ ਚਾਹੀਦਾ ਹੈ, ਦਿਨ ਰਾਤ ਪਰਮਾਤਮਾ ਦਾ ਆਰਾਧਨ ਕਰਨਾ ਚਾਹੀਦਾ ਹੈ। ਪ੍ਰਭੂ ਦੇ ਸੋਹਣੇ ਚਰਨਾਂ ਵਿਚ ਜੁੜ ਕੇ (ਮਾਨੋ) ਅਨੇਕਾਂ ਜੋਗ-ਸਾਧਨਾਂ ਦਾ ਅਨੇਕਾਂ ਦਾਨ-ਪੁੰਨਾਂ ਦਾ ਅਨੇਕਾਂ ਅਜਿਹੀਆਂ ਹੋਰ ਕਿਰਿਆਵਾਂ ਦਾ ਸਾਧਨ ਹੋ ਜਾਂਦਾ ਹੈ।
ਹੇ ਭਾਈ! ਦਇਆ ਦੇ ਸੋਮੇ ਮੋਹਨ-ਪ੍ਰਭੂ ਦਾ ਪਿਆਰ ਪ੍ਰਭੂ ਦੀ ਭਗਤੀ ਸਾਰੇ ਦੁੱਖ ਦੂਰ ਕਰ ਦੇਂਦੀ ਹੈ। ਨਾਨਕ ਆਖਦਾ ਹੈ– ਹੇ ਭਾਈ! ਮਾਲਕ-ਪ੍ਰਭੂ ਨੂੰ ਸਿਮਰ ਕੇ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ।1।
ਸੁਖ ਸਾਗਰ ਗੋਬਿੰਦ ਸਿਮਰਣੁ ਭਗਤ ਗਾਵਹਿ ਗੁਣ ਤੇਰੇ ਰਾਮ ॥ ਅਨਦ ਮੰਗਲ ਗੁਰ ਚਰਣੀ ਲਾਗੇ ਪਾਏ ਸੂਖ ਘਨੇਰੇ ਰਾਮ ॥ ਸੁਖ ਨਿਧਾਨੁ ਮਿਲਿਆ ਦੂਖ ਹਰਿਆ ਕ੍ਰਿਪਾ ਕਰਿ ਪ੍ਰਭਿ ਰਾਖਿਆ ॥ ਹਰਿ ਚਰਣ ਲਾਗਾ ਭ੍ਰਮੁ ਭਉ ਭਾਗਾ ਹਰਿ ਨਾਮੁ ਰਸਨਾ ਭਾਖਿਆ ॥ ਹਰਿ ਏਕੁ ਚਿਤਵੈ ਪ੍ਰਭੁ ਏਕੁ ਗਾਵੈ ਹਰਿ ਏਕੁ ਦ੍ਰਿਸਟੀ ਆਇਆ ॥ ਬਿਨਵੰਤਿ ਨਾਨਕ ਪ੍ਰਭਿ ਕਰੀ ਕਿਰਪਾ ਪੂਰਾ ਸਤਿਗੁਰੁ ਪਾਇਆ ॥੨॥
ਅਰਥ: ਹੇ ਸੁਖਾਂ ਦੇ ਸਮੁੰਦਰ ਗੋਬਿੰਦ! (ਤੇਰੇ) ਭਗਤ (ਤੇਰਾ) ਸਿਮਰਨ (ਕਰਦੇ ਹਨ) , ਤੇਰੇ ਗੁਣ ਗਾਂਦੇ ਹਨ; ਗੁਰੂ ਦੀ ਚਰਨੀਂ ਲੱਗ ਕੇ ਉਹਨਾਂ ਨੂੰ ਅਨੇਕਾਂ ਆਨੰਦ ਖ਼ੁਸ਼ੀਆਂ ਤੇ ਸੁਖ ਪ੍ਰਾਪਤ ਹੋ ਜਾਂਦੇ ਹਨ।
(ਹੇ ਭਾਈ! ਜਿਸ ਨੂੰ ਗੁਰੂ ਮਿਲ ਪੈਂਦਾ ਹੈ ਉਸ ਨੂੰ) ਸੁਖਾਂ ਦਾ ਖ਼ਜ਼ਾਨਾ ਹਰਿ-ਨਾਮ ਮਿਲ ਜਾਂਦਾ ਹੈ। ਪ੍ਰਭੂ ਨੇ ਕਿਰਪਾ ਕਰ ਕੇ ਜਿਸ ਮਨੁੱਖ ਦੀ (ਦੁੱਖ ਆਦਿਕਾਂ ਤੋਂ) ਰੱਖਿਆ ਕੀਤੀ, ਉਸ ਦੇ ਸਾਰੇ ਦੁੱਖ ਨਿਵਿਰਤ ਹੋ ਗਏ। ਹੇ ਭਾਈ! ਜਿਹੜਾ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਜੁੜ ਗਿਆ, ਜਿਸ ਨੇ ਪਰਮਾਤਮਾ ਦਾ ਨਾਮ ਆਪਣੀ ਜੀਭ ਨਾਲ ਉਚਾਰਨਾ ਸ਼ੁਰੂ ਕਰ ਦਿੱਤਾ, ਉਸ ਦਾ ਹਰੇਕ ਕਿਸਮ ਦਾ ਭਰਮ-ਵਹਿਮ ਤੇ ਡਰ ਦੂਰ ਹੋ ਗਿਆ।
ਨਾਨਕ ਬੇਨਤੀ ਕਰਦਾ ਹੈ– ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ ਨੇ ਕਿਰਪਾ ਕੀਤੀ, ਉਸ ਨੂੰ ਪੂਰਾ ਗੁਰੂ ਮਿਲ ਪਿਆ, ਉਹ ਮਨੁੱਖ (ਫਿਰ) ਇਕ ਪਰਮਾਤਮਾ ਨੂੰ ਹੀ ਚੇਤੇ ਕਰਦਾ ਰਹਿੰਦਾ ਹੈ ਇਕ ਪਰਮਾਤਮਾ (ਦੇ ਗੁਣਾਂ) ਨੂੰ ਹੀ ਗਾਂਦਾ ਰਹਿੰਦਾ ਹੈ, ਇਕ ਪਰਮਾਤਮਾ ਹੀ ਉਸ ਨੂੰ ਹਰ ਥਾਂ ਵੱਸਦਾ ਨਜ਼ਰ ਆਉਂਦਾ ਹੈ।
ਮਿਲਿ ਰਹੀਐ ਪ੍ਰਭ ਸਾਧ ਜਨਾ ਮਿਲਿ ਹਰਿ ਕੀਰਤਨੁ ਸੁਨੀਐ ਰਾਮ ॥ ਦਇਆਲ ਪ੍ਰਭੂ ਦਾਮੋਦਰ ਮਾਧੋ ਅੰਤੁ ਨ ਪਾਈਐ ਗੁਨੀਐ ਰਾਮ ॥ ਦਇਆਲ ਦੁਖ ਹਰ ਸਰਣਿ ਦਾਤਾ ਸਗਲ ਦੋਖ ਨਿਵਾਰਣੋ ॥ ਮੋਹ ਸੋਗ ਵਿਕਾਰ ਬਿਖੜੇ ਜਪਤ ਨਾਮ ਉਧਾਰਣੋ ॥ ਸਭਿ ਜੀਅ ਤੇਰੇ ਪ੍ਰਭੂ ਮੇਰੇ ਕਰਿ ਕਿਰਪਾ ਸਭ ਰੇਣ ਥੀਵਾ ॥ ਬਿਨਵੰਤਿ ਨਾਨਕ ਪ੍ਰਭ ਮਇਆ ਕੀਜੈ ਨਾਮੁ ਤੇਰਾ ਜਪਿ ਜੀਵਾ ॥੩॥
ਅਰਥ: ਹੇ ਭਾਈ! ਪ੍ਰਭੂ ਦੇ ਭਗਤਾਂ ਦੀ ਸੰਗਤਿ ਵਿਚ ਮਿਲ ਕੇ ਰਹਿਣਾ ਚਾਹੀਦਾ ਹੈ, ਭਗਤ-ਜਨਾਂ ਨੂੰ ਮਿਲ ਕੇ ਪਰਮਾਤਮਾ ਦਾ ਕੀਰਤਨ ਸੁਣਨਾ ਚਾਹੀਦਾ ਹੈ। ਹੇ ਭਾਈ! ਦਇਆ ਦੇ ਸੋਮੇ ਦਾਮੋਦਰ ਮਾਇਆ ਦੇ ਪਤੀ ਪ੍ਰਭੂ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ।
ਹੇ ਭਾਈ! ਪ੍ਰਭੂ ਦਇਆ ਦਾ ਸੋਮਾ ਹੈ, ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਸਰਨ-ਜੋਗ ਹੈ, ਸਭ ਨੂੰ ਦਾਤਾਂ ਦੇਣ ਵਾਲਾ ਹੈ, ਸਾਰੇ ਪਾਪਾਂ ਦਾ ਨਾਸ ਕਰਨ ਵਾਲਾ ਹੈ। ਹੇ ਭਾਈ! ਨਾਮ ਜਪਣ ਵਾਲਿਆਂ ਨੂੰ ਉਹ ਪ੍ਰਭੂ ਮੋਹ ਸੋਗ ਅਤੇ ਔਖੇ ਵਿਕਾਰਾਂ ਤੋਂ ਬਚਾਣ ਵਾਲਾ ਹੈ।
ਹੇ ਮੇਰੇ ਪ੍ਰਭੂ! ਸਾਰੇ ਜੀਵ ਤੇਰੇ (ਪੈਦਾ ਕੀਤੇ ਹੋਏ ਹਨ) , ਮਿਹਰ ਕਰ, ਮੈਂ ਸਭਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਾਂ। ਨਾਨਕ ਬੇਨਤੀ ਕਰਦਾ ਹੈ– ਹੇ ਪ੍ਰਭੂ! ਦਇਆ ਕਰ, ਮੈਂ ਤੇਰਾ ਨਾਮ ਜਪ ਜਪ ਕੇ ਆਤਮਕ ਜੀਵਨ ਹਾਸਲ ਕਰਦਾ ਰਹਾਂ।3।
ਰਾਖਿ ਲੀਏ ਪ੍ਰਭਿ ਭਗਤ ਜਨਾ ਅਪਣੀ ਚਰਣੀ ਲਾਏ ਰਾਮ ॥ ਆਠ ਪਹਰ ਅਪਨਾ ਪ੍ਰਭੁ ਸਿਮਰਹ ਏਕੋ ਨਾਮੁ ਧਿਆਏ ਰਾਮ ॥ ਧਿਆਇ ਸੋ ਪ੍ਰਭੁ ਤਰੇ ਭਵਜਲ ਰਹੇ ਆਵਣ ਜਾਣਾ ॥ ਸਦਾ ਸੁਖੁ ਕਲਿਆਣ ਕੀਰਤਨੁ ਪ੍ਰਭ ਲਗਾ ਮੀਠਾ ਭਾਣਾ ॥ ਸਭ ਇਛ ਪੁੰਨੀ ਆਸ ਪੂਰੀ ਮਿਲੇ ਸਤਿਗੁਰ ਪੂਰਿਆ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੇ ਫਿਰਿ ਨਾਹੀ ਦੂਖ ਵਿਸੂਰਿਆ ॥੪॥੩॥
ਅਰਥ: (ਹੇ ਭਾਈ! ਸਦਾ ਤੋਂ ਹੀ) ਪ੍ਰਭੂ ਨੇ ਆਪਣੇ ਚਰਨਾਂ ਵਿਚ ਜੋੜ ਕੇ ਆਪਣੇ ਭਗਤਾਂ ਦੀ ਰੱਖਿਆ ਕੀਤੀ ਹੈ। ਸੋ, ਹੇ ਭਾਈ! ਇਕ ਹਰਿ-ਨਾਮ ਦਾ ਧਿਆਨ ਧਰ ਕੇ, ਆਓ, ਅਸੀਂ ਭੀ ਅੱਠੇ ਪਹਰ ਆਪਣੇ ਪ੍ਰਭੂ ਨੂੰ ਸਿਮਰਦੇ ਰਹੀਏ।
(ਹੇ ਭਾਈ! ਅਨੇਕਾਂ ਜੀਵ) ਉਸ ਪ੍ਰਭੂ ਦਾ ਧਿਆਨ ਧਰ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ, (ਉਹਨਾਂ ਦੇ) ਜਨਮ ਮਰਨ (ਦੇ ਗੇੜ) ਮੁੱਕ ਗਏ। ਹੇ ਭਾਈ! ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਿਆਂ ਉਹਨਾਂ ਦੇ ਅੰਦਰ ਸਦਾ ਸੁਖ-ਆਨੰਦ ਬਣਿਆ ਰਿਹਾ, ਉਹਨਾਂ ਨੂੰ ਪ੍ਰਭੂ ਦੀ ਰਜ਼ਾ ਮਿੱਠੀ ਲੱਗਣ ਲੱਗ ਪਈ।
ਨਾਨਕ ਬੇਨਤੀ ਕਰਦਾ ਹੈ– ਹੇ ਭਾਈ! ਜਿਹੜੇ ਮਨੁੱਖ ਪੂਰੇ ਗੁਰੂ ਨੂੰ ਮਿਲ ਪਏ, ਉਹਨਾਂ ਦੀ ਹਰੇਕ ਮੁਰਾਦ ਪੂਰੀ ਹੋ ਗਈ, ਉਹਨਾਂ ਦੀ ਹਰੇਕ ਆਸ ਪੂਰੀ ਹੋ ਗਈ; ਜਿਨ੍ਹਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾ ਲਿਆ, ਉਹਨਾਂ ਨੂੰ ਕੋਈ ਦੁੱਖ ਕੋਈ ਝੋਰੇ ਮੁੜ ਨਹੀਂ ਵਿਆਪਦੇ।4।3।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
ਸੋਰਠਿ ਮਹਲਾ ੫ ॥ ਆਗੈ ਸੁਖੁ ਮੇਰੇ ਮੀਤਾ ॥ ਪਾਛੇ ਆਨਦੁ ਪ੍ਰਭਿ ਕੀਤਾ ॥ ਪਰਮੇਸੁਰਿ ਬਣਤ ਬਣਾਈ ॥ ਫਿਰਿ ਡੋਲਤ ਕਤਹੂ ਨਾਹੀ ॥੧॥ ਸਾਚੇ ਸਾਹਿਬ ਸਿਉ ਮਨੁ ਮਾਨਿਆ ॥ ਹਰਿ ਸਰਬ ਨਿਰੰਤਰਿ ਜਾਨਿਆ ॥੧॥ ਰਹਾਉ ॥ ਸਭ ਜੀਅ ਤੇਰੇ ਦਇਆਲਾ ॥ ਅਪਨੇ ਭਗਤ ਕਰਹਿ ਪ੍ਰਤਿਪਾਲਾ ॥ ਅਚਰਜੁ ਤੇਰੀ ਵਡਿਆਈ ॥ ਨਿਤ ਨਾਨਕ ਨਾਮੁ ਧਿਆਈ ॥੨॥੨੩॥੮੭॥
ਅਰਥ: ਹੇ ਭਾਈ! ਜਿਸ ਮਨੁੱਖ ਦਾ ਮਨ ਸਦਾ ਕਾਇਮ ਰਹਿਣ ਵਾਲੇ ਮਾਲਕ (ਦੇ ਨਾਮ) ਨਾਲ ਪਤੀਜ ਜਾਂਦਾ ਹੈ, ਉਹ ਮਨੁੱਖ ਉਸ ਮਾਲਕ-ਪ੍ਰਭੂ ਨੂੰ ਸਭ ਵਿਚ ਇਕ-ਰਸ ਵੱਸਦਾ ਪਛਾਣ ਲੈਂਦਾ ਹੈ।੧।ਰਹਾਉ।
ਹੇ ਮੇਰੇ ਮਿੱਤਰ! ਜਿਸ ਮਨੁੱਖ ਦੇ ਅਗਾਂਹ ਆਉਣ ਵਾਲੇ ਜੀਵਨ ਵਿਚ ਪ੍ਰਭੂ ਨੇ ਸੁਖ ਬਣਾ ਦਿੱਤਾ, ਜਿਸ ਦੇ ਬੀਤ ਚੁਕੇ ਜੀਵਨ ਵਿਚ ਭੀ ਪ੍ਰਭੂ ਨੇ ਆਨੰਦ ਬਣਾਈ ਰੱਖਿਆ, ਜਿਸ ਮਨੁੱਖ ਵਾਸਤੇ ਪਰਮੇਸਰ ਨੇ ਇਹੋ ਜਿਹੀ ਵਿਓਂਤ ਬਣਾ ਰੱਖੀ, ਉਹ ਮਨੁੱਖ (ਲੋਕ ਪਰਲੋਕ ਵਿਚ) ਕਿਤੇ ਭੀ ਡੋਲਦਾ ਨਹੀਂ।੧।
ਹੇ ਦਇਆ ਦੇ ਘਰ ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੂੰ ਆਪਣੇ ਭਗਤਾਂ ਦੀ ਰਖਵਾਲੀ ਆਪ ਹੀ ਕਰਦਾ ਹੈਂ। ਹੇ ਪ੍ਰਭੂ! ਤੂੰ ਅਸਚਰਜ-ਸਰੂਪ ਹੈਂ। ਤੇਰੀ ਬਖ਼ਸ਼ਸ਼ ਭੀ ਹੈਰਾਨ ਕਰ ਦੇਣ ਵਾਲੀ ਹੈ। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ, ਉਹ) ਸਦਾ ਉਸ ਦਾ ਨਾਮ ਸਿਮਰਦਾ ਰਹਿੰਦਾ ਹੈ।੨।੨੩।੮੭।

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||
ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥
ਅਰਥ: ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ, ਤਾਂ ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱਠੇ ਬੋਲ ਬੋਲਾਂ। ਮੇਰੇ ਇਹ ਪ੍ਰਾਣ ਉਸ ਅੱਗੇ ਭੇਟਾ ਦੇ ਤੌਰ ਤੇ ਦਿੱਤੇ ਜਾਣ।੧।ਰਹਾਉ।
ਹੇ ਭਾਈ! ਕੋਈ ਵਿਰਲਾ ਮਨੁੱਖ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਮਨ ਨੂੰ ਸਰੀਰ ਨੂੰ, ਪਵਿਤ੍ਰ ਕਿਆਰਾ ਬਣਾਂਦਾ ਹੈ, ਉਸ ਵਿਚ ਪ੍ਰਭੂ ਦਾ ਨਾਮ-ਜਲ ਚੰਗੀ ਤਰ੍ਹਾਂ ਸਿੰਜਦਾ ਹੈ, ਤੇ, ਵੱਡੀ (ਮੋਹਣੀ) ਮਾਇਆ ਨਾਲੋਂ (ਸੰਬੰਧ) ਤੋੜ ਕੇ ਇਸ (ਨਾਮ-) ਰਸ ਵਿਚ ਮਸਤ ਰਹਿੰਦਾ ਹੈ।੧।
ਹੇ ਦੀਨਾਂ ਦੇ ਦੁੱਖ ਨਾਸ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰਾ ਹੀ ਆਸਰਾ (ਆਪਣੇ ਮਨ ਵਿਚ) ਚਿਤਾਰਦਾ ਰਹਿੰਦਾ ਹਾਂ। ਹੇ ਪ੍ਰਭੂ! ਮੈਂ) ਨਾਨਕ ਦੇ (ਮਾਇਆ ਵਾਲੇ) ਬੰਧਨ ਛੁਡਾ ਕੇ ਮੈਨੂੰ ਆਪਣੇ ਨਾਮ ਦਾ ਸਿਮਰਨ ਦੇਹ, ਮੈਨੂੰ (ਵਿਕਾਰਾਂ ਦੇ ਟਾਕਰੇ ਤੇ) ਨਿਰਭੈਤਾ ਵਾਲੀ ਅਵਸਥਾ ਬਖ਼ਸ਼।੨।੫।੯।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||
ਸਲੋਕੁ ॥ ਦੇਹ ਅੰਧਾਰੀ ਅੰਧ ਸੁੰਞੀ ਨਾਮ ਵਿਹੂਣੀਆ ॥ ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੧॥ ਛੰਤੁ ॥ ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ ਪ੍ਰਭੁ ਡੀਠਾ ਰਾਮ ॥ ਜਨ ਚਾਖਿ ਅਘਾਣੇ ਹਰਿ ਹਰਿ ਅੰਮ੍ਰਿਤੁ ਮੀਠਾ ਰਾਮ ॥ ਹਰਿ ਮਨਹਿ ਮੀਠਾ ਪ੍ਰਭੂ ਤੂਠਾ ਅਮਿਉ ਵੂਠਾ ਸੁਖ ਭਏ ॥ ਦੁਖ ਨਾਸ ਭਰਮ ਬਿਨਾਸ ਤਨ ਤੇ ਜਪਿ ਜਗਦੀਸ ਈਸਹ ਜੈ ਜਏ ॥ ਮੋਹ ਰਹਤ ਬਿਕਾਰ ਥਾਕੇ ਪੰਚ ਤੇ ਸੰਗੁ ਤੂਟਾ ॥ ਕਹੁ ਨਾਨਕ ਤਿਨ ਖੰਨੀਐ ਵੰਞਾ ਜਿਨ ਘਟਿ ਮੇਰਾ ਹਰਿ ਪ੍ਰਭੁ ਵੂਠਾ ॥੩॥
ਅਰਥ: ਹੇ ਭਾਈ! ਜੇਹੜਾ ਸਰੀਰ ਪਰਮਾਤਮਾ ਦੇ ਨਾਮ ਤੋਂ ਸੱਖਣਾ ਰਹਿੰਦਾ ਹੈ, ਉਹ ਮਾਇਆ ਦੇ ਮੋਹ ਦੇ ਹਨੇਰੇ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦਾ ਜੀਵਨ ਕਾਮਯਾਬ ਹੈ ਜਿਸ ਦੇ ਹਿਰਦੇ ਵਿਚ ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਆ ਵੱਸਦਾ ਹੈ।੧।
ਛੰਤੁ। ਮੈਂ ਉਹਨਾਂ ਮਨੁੱਖਾਂ ਤੋਂ ਸਦਕੇ-ਕੁਰਬਾਨ ਜਾਂਦਾ ਹਾਂ ਜਿਨ੍ਹਾਂ ਮੇਰੇ ਹਰੀ-ਪ੍ਰਭੂ ਦਾ ਦਰਸਨ ਕਰ ਲਿਆ ਹੈ। ਉਹ ਮਨੁੱਖ (ਪਰਮਾਤਮਾ ਦਾ ਨਾਮ-ਰਸ) ਚੱਖ ਕੇ (ਦੁਨੀਆ ਦੇ ਪਦਾਰਥਾਂ ਵੱਲੋਂ) ਰੱਜ ਜਾਂਦੇ ਹਨ, ਉਹਨਾਂ ਨੂੰ ਆਤਮਕ ਜੀਵਨ ਦੇਣ ਵਾਲਾ ਪਰਮਾਤਮਾ ਦਾ ਨਾਮ-ਜਲ ਮਿੱਠਾ ਲੱਗਦਾ ਹੈ। ਪਰਮਾਤਮਾ ਉਹਨਾਂ ਨੂੰ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ, ਪਰਮਾਤਮਾ ਉਹਨਾਂ ਉਤੇ ਪ੍ਰਸੰਨ ਹੋ ਜਾਂਦਾ ਹੈ, ਉਹਨਾਂ ਦੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ, ਉਹਨਾਂ ਨੂੰ ਸਾਰੇ ਆਨੰਦ ਪ੍ਰਾਪਤ ਹੋ ਜਾਂਦੇ ਹਨ। ਜਗਤ ਦੇ ਮਾਲਕ-ਪ੍ਰਭੂ ਦੀ ਜੈ-ਜੈਕਾਰ ਆਖ ਆਖ ਕੇ ਉਹਨਾਂ ਦੇ ਸਰੀਰ ਤੋਂ ਦੁੱਖ ਤੇ ਭਰਮ ਦੂਰ ਹੋ ਜਾਂਦੇ ਹਨ। ਉਹ ਮਨੁੱਖ ਮੋਹ ਤੋਂ ਰਹਿਤ ਹੋ ਜਾਂਦੇ ਹਨ, ਉਹਨਾਂ ਦੇ ਅੰਦਰੋਂ ਵਿਕਾਰ ਮੁੱਕ ਜਾਂਦੇ ਹਨ, ਕਾਮਾਦਿਕ ਪੰਜਾਂ ਨਾਲੋਂ ਉਹਨਾਂ ਦਾ ਸਾਥ ਟੁੱਟ ਜਾਂਦਾ ਹੈ।
ਹੇ ਨਾਨਕ! ਆਖ-ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰੀ-ਪ੍ਰਭੂ ਆ ਵੱਸਿਆ ਹੈ ਮੈਂ ਉਹਨਾਂ ਤੋਂ ਸਦਕੇ-ਕੁਰਬਾਨ ਜਾਂਦਾ ਹਾਂ।੩।
ਸਲੋਕੁ ॥ ਜੋ ਲੋੜੀਦੇ ਰਾਮ ਸੇਵਕ ਸੇਈ ਕਾਂਢਿਆ ॥ ਨਾਨਕ ਜਾਣੇ ਸਤਿ ਸਾਂਈ ਸੰਤ ਨ ਬਾਹਰਾ ॥੧॥ ਛੰਤੁ ॥ ਮਿਲਿ ਜਲੁ ਜਲਹਿ ਖਟਾਨਾ ਰਾਮ ॥ ਸੰਗਿ ਜੋਤੀ ਜੋਤਿ ਮਿਲਾਨਾ ਰਾਮ ॥ ਸੰਮਾਇ ਪੂਰਨ ਪੁਰਖ ਕਰਤੇ ਆਪਿ ਆਪਹਿ ਜਾਣੀਐ ॥ ਤਹ ਸੁੰਨਿ ਸਹਜਿ ਸਮਾਧਿ ਲਾਗੀ ਏਕੁ ਏਕੁ ਵਖਾਣੀਐ ॥ ਆਪਿ ਗੁਪਤਾ ਆਪਿ ਮੁਕਤਾ ਆਪਿ ਆਪੁ ਵਖਾਨਾ ॥ ਨਾਨਕ ਭ੍ਰਮ ਭੈ ਗੁਣ ਬਿਨਾਸੇ ਮਿਲਿ ਜਲੁ ਜਲਹਿ ਖਟਾਨਾ ॥੪॥੨॥
ਅਰਥ: ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ, ਉਹੀ (ਅਸਲ) ਸੇਵਕ ਅਖਵਾਂਦੇ ਹਨ। (ਹੇ ਭਾਈ!) ਸੱਚ ਜਾਣ, ਮਾਲਕ-ਪ੍ਰਭੂ ਸੰਤਾਂ ਨਾਲੋਂ ਵੱਖਰਾ ਨਹੀਂ ਹੈ।੧।
ਛੰਤੁ। (ਹੇ ਭਾਈ! ਜਿਵੇਂ) ਪਾਣੀ ਪਾਣੀ ਵਿਚ ਮਿਲ ਕੇ ਇਕ-ਰੂਪ ਹੋ ਜਾਂਦਾ ਹੈ (ਤਿਵੇਂ ਸੇਵਕ ਦੀ) ਆਤਮਾ ਪਰਮਾਤਮਾ ਦੇ ਨਾਲ ਮਿਲੀ ਰਹਿੰਦੀ ਹੈ। ਪੂਰਨ ਸਰਬ-ਵਿਆਪਕ ਕਰਤਾਰ ਨੇ ਜਿਸ ਸੇਵਕ ਨੂੰ ਆਪਣੇ ਵਿਚ ਲੀਨ ਕਰ ਲਿਆ, ਉਸ ਦੇ ਅੰਦਰ ਇਹ ਸੂਝ ਪੈਦਾ ਹੋ ਜਾਂਦੀ ਹੈ ਕਿ (ਹਰ ਥਾਂ) ਪਰਮਾਤਮਾ ਆਪ ਹੀ ਆਪ ਹੈ, ਉਸ ਦੇ ਹਿਰਦੇ ਵਿਚ (ਵਿਕਾਰਾਂ ਵਲੋਂ) ਸੁੰਞ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਉਸ ਦੀ ਸਮਾਧੀ ਲੱਗੀ ਰਹਿੰਦੀ ਹੈ, ਉਸ ਦੇ ਹਿਰਦੇ ਵਿਚ ਇਕ ਪਰਮਾਤਮਾ ਦੀ ਹੀ ਸਿਫ਼ਤਿ-ਸਾਲਾਹ ਹੁੰਦੀ ਰਹਿੰਦੀ ਹੈ। (ਉਸ ਨੂੰ ਨਿਸ਼ਚਾ ਬਣਿਆ ਰਹਿੰਦਾ ਹੈ ਕਿ) ਪਰਮਾਤਮਾ ਸਾਰੇ ਸੰਸਾਰ ਵਿਚ ਆਪ ਹੀ ਲੁਕਿਆ ਹੋਇਆ ਹੈ, ਫਿਰ ਭੀ ਉਹ ਆਪ ਮਾਇਆ ਦੇ ਮੋਹ ਤੋਂ ਰਹਿਤ ਹੈ (ਹਰ ਥਾਂ ਵਿਆਪਕ ਹੋਣ ਕਰਕੇ) ਉਹ ਆਪ ਹੀ ਆਪਣੇ ਆਪ ਨੂੰ ਸਿਮਰ ਰਿਹਾ ਹੈ। ਹੇ ਨਾਨਕ! ਉਸ ਮਨੁੱਖ ਦੇ ਅੰਦਰੋਂ ਭਰਮ ਡਰ ਤੇ ਮਾਇਆ ਦੇ ਤਿੰਨ ਗੁਣ ਨਾਸ ਹੋ ਜਾਂਦੇ ਹਨ, (ਉਹ ਇਉਂ ਪਰਮਾਤਮਾ ਨਾਲ ਇਕ-ਰੂਪ ਹੋਇਆ ਰਹਿੰਦਾ ਹੈ, ਜਿਵੇਂ) ਪਾਣੀ ਪਾਣੀ ਵਿੱਚ ਮਿਲ ਕੇ ਇਕ ਰੂਪ ਹੋ ਜਾਂਦਾ ਹੈ।੪।੨।

No comments:
Post a Comment