Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Sunday, 25 July 2021

☬|| ਅੱਜ ਦਾ ਫੁਰਮਾਨ ||☬ || 25-07-2021 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

 

*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਰਾਗੁ ਸੂਹੀ ਛੰਤ ਮਹਲਾ ੩ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥ 

ਅਰਥ: ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ। ਗੁਰੂ ਦੀ ਸਰਨ ਪੈ ਕੇ (ਸਿਫ਼ਤਿ-ਸਾਲਾਹ ਦਾ ਗੀਤ ਗਾਇਆਂ) ਪਰਮਾਤਮਾ ਦੇ ਦਰ ਤੋਂ (ਇਸ ਦਾ) ਫਲ ਪ੍ਰਾਪਤ ਕਰੋਗੇ

ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ, (ਇਸ ਦਾ) ਫਲ ਹਾਸਲ ਕਰੋਗੇ, ਪਰਮਾਤਮਾ ਦਾ ਨਾਮ ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ। ਜਿਸ ਗੁਰੂ ਨੇ ਤੁਹਾਡੇ (ਲੋਕ ਪਰਲੋਕ ਦੇ) ਸਾਰੇ ਕੰਮ ਸਵਾਰ ਦਿੱਤੇ ਹਨ, ਉਸ ਆਪਣੇ ਗੁਰੂ ਤੋਂ ਸਦਕੇ ਜਾਵੋ

ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ। ਹਰੀ-ਪ੍ਰਭੂ ਕਿਰਪਾ ਕਰੇਗਾ, (ਉਸ ਦੇ ਦਰ ਤੋਂ) ਆਤਮਕ ਆਨੰਦ ਦਾ ਫਲ ਪ੍ਰਾਪਤ ਕਰ ਲਵੋਗੇ। ਨਾਨਕ ਆਖਦਾ ਹੈ-ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ

ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥ ਗੁਰਮਤਿ ਸਹਜੇ ਨਾਮੁ ਧਿਆਏ ॥ ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥ ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥ ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥ ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥ 

ਅਰਥ: ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ। ਹੇ ਭਾਈ! ਤੂੰ ਭੀ ਗੁਰੂ ਦੀ ਮਤਿ ਉਤੇ ਤੁਰ ਕੇ ਪ੍ਰਭੂ ਦਾ ਨਾਮ ਸਿਮਰ ਦੇ ਆਤਮਕ ਅਡੋਲਤਾ ਵਿਚ ਟਿਕ। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜਦਾ ਹੈ ਉਹਨਾਂ ਨੂੰ ਗੁਰੂ ਮਿਲਦਾ ਹੈ (ਤੇ, ਨਾਮ ਦੀ ਬਰਕਤਿ ਨਾਲ) ਉਹਨਾਂ ਦਾ ਜਨਮ ਮਰਨ (ਦੇ ਗੇੜ) ਦਾ ਡਰ ਦੂਰ ਹੋ ਜਾਂਦਾ ਹੈ। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੇ) ਹਿਰਦੇ ਵਿਚੋਂ ਮਾਇਆ ਵਲ ਲੈ ਜਾਣ ਵਾਲੀ ਖੋਟੀ ਮਤਿ ਦੂਰ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜਦਾ ਹੈ

ਹੇ ਭਾਈ! ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਹਰ ਵੇਲੇ ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ। ਹੇ ਮਨ! ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ

ਜੁਗ ਮਹਿ ਰਾਮ ਨਾਮੁ ਨਿਸਤਾਰਾ ॥ ਗੁਰ ਤੇ ਉਪਜੈ ਸਬਦੁ ਵੀਚਾਰਾ ॥ ਗੁਰ ਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥ ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥ ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥

ਅਰਥ: ਹੇ ਭਾਈ! ਜਗਤ ਵਿਚ ਪਰਮਾਤਮਾ ਦਾ ਨਾਮ ਹੀ (ਹਰੇਕ ਜੀਵ ਦਾ) ਪਾਰ-ਉਤਾਰਾ ਕਰਦਾ ਹੈ। ਜੇਹੜਾ ਮਨੁੱਖ ਗੁਰੂ ਪਾਸੋਂ ਨਵਾਂ ਆਤਮਕ ਜੀਵਨ ਲੈਂਦਾ ਹੈਉਹ ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ। ਉਹ ਮਨੁੱਖ ਗੁਰੂ ਦੇ ਸ਼ਬਦ ਨੂੰ (ਜਿਉਂ ਜਿਉਂ) ਵਿਚਾਰਦਾ ਹੈ ਤਿਉਂ ਤਿਉਂ) ਪਰਮਾਤਮਾ ਦਾ ਨਾਮ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਪਰ, ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ ਕਿਰਪਾ ਕਰਦਾ ਹੈ, ਉਹੀ ਮਨੁੱਖ (ਇਹ ਦਾਤਿ) ਪ੍ਰਾਪਤ ਕਰਦਾ ਹੈ

ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਅਤੇ ਆਪਣੇ ਸਾਰੇ ਪਾਪ ਦੂਰ ਕਰ ਲੈਂਦਾ ਹੈ

ਹੇ ਪ੍ਰਭੂ! ਹਰੇਕ ਜੀਵ ਤੇਰਾ (ਪੈਦਾ ਕੀਤਾ ਹੋਇਆ ਹੈ) , ਤੂੰ ਸਾਰੇ ਜੀਵਾਂ ਦਾ ਖਸਮ ਹੈਂ। ਹੇ ਪ੍ਰਭੂ! ਮੈਂ ਤੇਰਾ (ਸੇਵਕ) ਹਾਂਤੂੰ ਸਾਡਾ ਮਾਲਕ ਹੈਂ (ਸਾਨੂੰ ਆਪਣਾ ਨਾਮ ਬਖ਼ਸ਼। ਹੇ ਭਾਈ! ਸੰਸਾਰ ਵਿਚ ਪਰਮਾਤਮਾ ਦਾ ਨਾਮ (ਹੀ ਹਰੇਕ ਜੀਵ ਦਾ ਪਾਰ-ਉਤਾਰਾ ਕਰਦਾ ਹੈ

ਸਾਜਨ ਆਇ ਵੁਠੇ ਘਰ ਮਾਹੀ ॥ ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥ ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥ ਦਹ ਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥ ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥ ਸਾਜਨ ਆਇ ਵੁਠੇ ਘਰ ਮਾਹੀ ॥੪॥੧॥ 

ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਵੱਸਦੇ ਹਨਉਹ ਮਨੁੱਖ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਮਾਇਆ ਵਲੋਂ ਉਹਨਾਂ ਨੂੰ ਸੰਤੋਖ ਆ ਜਾਂਦਾ ਹੈ, ਉਹ ਰੱਜ ਜਾਂਦੇ ਹਨ

ਹੇ ਭਾਈ! ਜੇਹੜੀ ਜਿੰਦ ਸਦਾ ਪ੍ਰਭੂ ਦੇ ਗੁਣ ਗਾ ਗਾ ਕੇ (ਮਾਇਆ ਵਲੋਂ) ਤ੍ਰਿਪਤ ਹੋ ਜਾਂਦੀ ਹੈ, ਉਸ ਨੂੰ ਮੁੜ ਮਾਇਆ ਦੀ ਭੁੱਖ ਆ ਕੇ ਨਹੀਂ ਚੰਬੜਦੀ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਸ ਸੇਵਕ ਦੀ ਹਰ ਥਾਂ ਇੱਜ਼ਤ ਹੁੰਦੀ ਹੈ

ਹੇ ਨਾਨਕ! ਪਰਮਾਤਮਾ ਆਪ ਹੀ (ਕਿਸੇ ਨੂੰ ਮਾਇਆ ਵਿਚ) ਜੋੜ ਕੇ (ਆਪਣੇ ਚਰਨਾਂ) ਨਾਲੋਂ ਵਿਛੋੜਦਾ ਹੈ। ਪਰਮਾਤਮਾ ਤੋਂ ਬਿਨਾ ਹੋਰ (ਐਸੀ ਸਮਰਥਾ ਵਾਲਾ) ਨਹੀਂ ਹੈ। (ਜਿਸ ਉਤੇ ਮੇਹਰ ਕਰਦੇ ਹਨ) ਉਸ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਨਿਵਾਸ ਕਰਦੇ ਹਨ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਸੂਹੀ ਮਹਲਾ ੫ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਆਪੇ ਕਰਣੈਹਾਰਾ ॥ ਚਰਣ ਧੂੜਿ ਤੇਰੀ ਸੇਵਕੁ ਮਾਗੈ ਤੇਰੇ ਦਰਸਨ ਕਉ ਬਲਿਹਾਰਾ ॥੧॥ ਮੇਰੇ ਰਾਮ ਰਾਇ ਜਿਉ ਰਾਖਹਿ ਤਿਉ ਰਹੀਐ ॥ ਤੁਧੁ ਭਾਵੈ ਤਾ ਨਾਮੁ ਜਪਾਵਹਿ ਸੁਖੁ ਤੇਰਾ ਦਿਤਾ ਲਹੀਐ ॥੧॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਤੇਰੀ ਸੇਵਾ ਜਿਸੁ ਤੂੰ ਆਪਿ ਕਰਾਇਹਿ ॥ ਤਹਾ ਬੈਕੁੰਠੁ ਜਹ ਕੀਰਤਨੁ ਤੇਰਾ ਤੂੰ ਆਪੇ ਸਰਧਾ ਲਾਇਹਿ ॥੨॥ ਸਿਮਰਿ ਸਿਮਰਿ ਸਿਮਰਿ ਨਾਮੁ ਜੀਵਾ ਤਨੁ ਮਨੁ ਹੋਇ ਨਿਹਾਲਾ ॥ ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਦਇਆਲਾ ॥੩॥ ਕੁਰਬਾਣੁ ਜਾਈ ਉਸੁ ਵੇਲਾ ਸੁਹਾਵੀ ਜਿਤੁ ਤੁਮਰੈ ਦੁਆਰੈ ਆਇਆ ॥ ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਸਤਿਗੁਰੁ ਪੂਰਾ ਪਾਇਆ ॥੪॥੮॥੫੫॥ 

ਅਰਥ: ਹੇ ਮੇਰੇ ਪ੍ਰਭੂ-ਪਾਤਿਸ਼ਾਹ! ਤੂੰ ਜਿਵੇਂ (ਅਸਾਂ ਜੀਵਾਂ ਨੂੰ) ਰੱਖਦਾ ਹੈਂ, ਤਿਵੇਂ ਹੀ ਰਿਹਾ ਜਾ ਸਕਦਾ ਹੈ। ਜੇ ਤੈਨੂੰ ਚੰਗਾ ਲੱਗੇ ਤਾਂ ਤੂੰ (ਅਸਾਂ ਜੀਵਾਂ ਪਾਸੋਂ ਆਪਣਾ) ਨਾਮ ਜਪਾਂਦਾ ਹੈਂ, ਤੇਰਾ ਹੀ ਬਖ਼ਸ਼ਿਆ ਹੋਇਆ ਸੁਖ ਅਸੀ ਲੈ ਸਕਦੇ ਹਾਂ।੧।ਰਹਾਉ।

ਹੇ ਪਰਮਾਤਮਾ! ਹੇ ਪਰਮੇਸਰ! ਹੇ ਸਤਿਗੁਰ! ਤੂੰ ਆਪ ਹੀ ਸਭ ਕੁਝ ਕਰਨ ਦੇ ਸਮਰਥ ਹੈਂ। (ਤੇਰਾ) ਦਾਸ (ਤੇਰੇ ਪਾਸੋਂ) ਤੇਰੇ ਚਰਨਾਂ ਦੀ ਧੂੜ ਮੰਗਦਾ ਹੈ, ਤੇਰੇ ਦਰਸਨ ਤੋਂ ਸਦਕੇ ਜਾਂਦਾ ਹੈ।੧।

ਹੇ ਪ੍ਰਭੂ! ਤੇਰੀ ਸੇਵਾ-ਭਗਤੀ ਵਿਚ ਹੀ (ਵਿਕਾਰਾਂ ਤੋਂਖ਼ਲਾਸੀ ਹੈ, ਸੰਸਾਰ ਦੇ ਸੁਖ ਹਨ, ਸੁਚੱਜੀ ਜੀਵਨ-ਜਾਚ ਹੈ (ਪਰ ਤੇਰੀ ਭਗਤੀ ਉਹੀ ਕਰਦਾ ਹੈ) ਜਿਸ ਪਾਸੋਂ ਤੂੰ ਆਪ ਕਰਾਂਦਾ ਹੈਂ। ਹੇ ਪ੍ਰਭੂ! ਜਿਸ ਥਾਂ ਤੇਰੀ ਸਿਫ਼ਤਿ-ਸਾਲਾਹ ਹੋ ਰਹੀ ਹੋਵੇ, (ਮੇਰੇ ਵਾਸਤੇ) ਉਹੀ ਥਾਂ ਬੈਕੁੰਠ ਹੈ, ਤੂੰ ਆਪ ਹੀ (ਸਿਫ਼ਤਿ-ਸਾਲਾਹ ਕਰਨ ਦੀ) ਸਰਧਾ (ਸਾਡੇ ਅੰਦਰ) ਪੈਦਾ ਕਰਦਾ ਹੈਂ।੨।

ਹੇ ਦੀਨਾਂ ਉਤੇ ਦਇਆ ਕਰਨ ਵਾਲੇ ਮੇਰੇ ਸਤਿਗੁਰ! (ਮੇਹਰ ਕਰ) ਮੈਂ ਤੇਰਾ ਨਾਮ ਜਪ ਜਪ ਕੇ ਆਤਮਕ ਜੀਵਨ ਹਾਸਲ ਕਰਦਾ ਰਹਾਂ, ਮੇਰਾ ਮਨ ਮੇਰਾ ਤਨ (ਤੇਰੇ ਨਾਮ ਦੀ ਬਰਕਤਿ ਨਾਲ) ਖਿੜਿਆ ਰਹੇ। (ਮੇਹਰ ਕਰ) ਮੈਂ ਸਦਾ ਤੇਰੇ ਸੋਹਣੇ ਚਰਨ ਧੋ ਧੋ ਕੇ ਪੀਂਦਾ ਰਹਾਂ।੩।

(ਹੇ ਸਤਿਗੁਰੂ!) ਮੈਂ ਉਸ ਸੋਹਣੀ ਘੜੀ ਤੋਂ ਸਦਕੇ ਜਾਂਦਾ ਹਾਂ, ਜਦੋਂ ਮੈਂ ਤੇਰੇ ਦਰ ਤੇ ਆ ਡਿੱਗਾ। ਹੇ ਭਾਈ! ਜਦੋਂ (ਦਾਸ) ਨਾਨਕ ਉਤੇ ਪ੍ਰਭੂ ਜੀ ਦਇਆਵਾਨ ਹੋਏ, ਤਦੋਂ (ਨਾਨਕ ਨੂੰਪੂਰਾ ਗੁਰੂ ਮਿਲ ਪਿਆ।੪।੮।੫੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ 

ਅਰਥ: ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ।

ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧।

ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥ 

ਅਰਥ: ਮੈਂ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹਾਂ।੧।ਰਹਾਉ।

ਹੇ ਪ੍ਰਭੂ! ਬ੍ਰਹਮਾ ਦੇ ਪੁੱਤਰਾਂ) ਸਨਕ, ਸਨੰਦ ਅਤੇ ਸ਼ਿਵ ਜੀ ਵਰਗਿਆਂ ਨੇ ਤੇਰਾ ਭੇਦ ਨਹੀਂ ਪਾਇਆ; (ਵਿਸ਼ਨੂ ਦੇ ਭਗਤ) ਸ਼ੇਸ਼ਨਾਗ ਨੇ ਤੇਰੇ (ਦਿਲ ਦਾ) ਰਾਜ਼ ਨਹੀਂ ਸਮਝਿਆ।੧।

(ਸ੍ਰੀ ਰਾਮ ਚੰਦਰ ਜੀ ਦੇ ਸੇਵਕ) ਹਨੂਮਾਨ ਵਰਗੇ ਨੇ, (ਵਿਸ਼ਨੂ ਦੇ ਸੇਵਕ ਤੇ ਪੰਛੀਆਂ ਦੇ ਰਾਜੇ) ਗਰੁੜ ਵਰਗਿਆਂ ਨੇ, ਦੇਵਤਿਆਂ ਦੇ ਰਾਜੇ ਇੰਦਰ ਨੇ, ਵੱਡੇ ਵੱਡੇ ਰਾਜਿਆਂ ਨੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ।੨।

ਚਾਰ ਵੇਦ, (ਅਠਾਰਾਂਸਿਮ੍ਰਿਤੀਆਂ, (ਅਠਾਰਾਂ) ਪੁਰਾਣ-(ਇਹਨਾਂ ਦੇ ਕਰਤਾ ਬ੍ਰਹਮਾ, ਮਨੂ ਤੇ ਹੋਰ ਰਿਸ਼ੀਆਂ) ਨੇ ਤੈਨੂੰ ਨਹੀਂ ਸਮਝਿਆਵਿਸ਼ਨੂ ਤੇ ਲੱਛਮੀ ਨੇ ਭੀ ਤੇਰਾ ਅੰਤ ਨਹੀਂ ਪਾਇਆ।੩।

ਕਬੀਰ ਆਖਦਾ ਹੈ-(ਬਾਕੀ ਸਾਰੀ ਸ੍ਰਿਸ਼ਟੀ ਦੇ ਲੋਕ ਪ੍ਰਭੂ ਨੂੰ ਛੱਡ ਕੇ ਹੋਰ ਹੋਰ ਪਾਸੇ ਭਟਕਦੇ ਰਹੇ) ਇੱਕ ਉਹ ਮਨੁੱਖ ਭਟਕਦਾ ਨਹੀਂ, ਜੋ (ਸੰਤਾਂ ਦੀ) ਚਰਨੀਂ ਲੱਗ ਕੇ ਪਰਮਾਤਮਾ ਦੀ ਸ਼ਰਨ ਵਿਚ ਟਿਕਿਆ ਰਹਿੰਦਾ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਟੋਡੀ ਮਹਲਾ ੫ ॥ ਰਸਨਾ ਗੁਣ ਗੋਪਾਲ ਨਿਧਿ ਗਾਇਣ ॥ ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥ ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥ ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥ ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥ ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥ 

ਅਰਥ: ਹੇ ਭਾਈ! ਸਾਰੇ ਸੁਖਾਂ ਦੇ) ਖ਼ਜ਼ਾਨੇ ਗੋਪਾਲ-ਪ੍ਰਭੂ ਦੇ ਗੁਣ ਜੀਭ ਨਾਲ ਗਾਂਵਿਆਂ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਪੈਦਾ ਹੁੰਦੀ ਹੈ, ਸੁਖ ਪੈਦਾ ਹੁੰਦਾ ਹੈ, ਸਾਰੇ ਦੁੱਖ ਦੂਰ ਹੋ ਜਾਂਦੇ ਹਨ।੧।ਰਹਾਉ।

ਹੇ ਭਾਈ! ਪ੍ਰਭੂ ਸਾਰੇ ਰਸਾਂ ਦਾ ਘਰ ਹੈ ਉਸ ਦੇ ਚਰਨ ਸੇਵ ਕੇ (ਮਨੁੱਖ) ਜੋ ਕੁਝ (ਉਸ ਦੇ ਦਰ ਤੋਂ) ਮੰਗਦੇ ਹਨ, ਉਹੀ ਕੁਝ ਪ੍ਰਾਪਤ ਕਰ ਲੈਂਦੇ ਹਨ, (ਨਿਰਾ ਇਹੀ ਨਹੀਂਪ੍ਰਭੂ ਦੀ ਸੇਵਾ-ਭਗਤੀ ਕਰਨ ਵਾਲੇ ਮਨੁੱਖਜਨਮ ਅਤੇ ਮੌਤ ਦੋਹਾਂ ਤੋਂ ਬਚ ਜਾਂਦੇ ਹਨ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ।੧।

ਹੇ ਭਾਈ! ਖੋਜ ਕਰਦਿਆਂ ਕਰਦਿਆਂ ਪ੍ਰਭੂ ਦੇ ਦਾਸ ਅਸਲੀਅਤ ਵਿਚਾਰ ਲੈਂਦੇ ਹਨ, ਅਤੇ ਪ੍ਰਭੂ ਦੇ ਹੀ ਆਸਰੇ ਰਹਿੰਦੇ ਹਨ। ਹੇ ਨਾਨਕ! ਆਖ-ਹੇ ਭਾਈ!) ਜੇ ਤੂੰ ਕਦੇ ਨਾਹ ਮੁੱਕਣ ਵਾਲਾ ਸੁਖ ਲੋੜਦਾ ਹੈਂ, ਤਾਂ ਸਦਾ ਪਰਮਾਤਮਾ ਦਾ ਸਿਮਰਨ ਕਰਿਆ ਕਰ।੨।੫।੧੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ 

ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧।

ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨।

ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ 

ਅਰਥ: (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ।

ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਟੋਡੀ ਮਹਲਾ ੫ ਘਰੁ ੫ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥ ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥ ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥ 

ਅਰਥ: ਹੇ ਭਾਈ! ਮੇਰੇ ਪ੍ਰਭੂ ਜੀ ਨੇ (ਮੇਰੇ ਉੱਤੇ) ਇਹੋ ਜਿਹਾ ਉਪਕਾਰ ਕਰ ਦਿੱਤਾ ਹੈ, (ਕਿ) ਕਾਮਾਦਿਕ ਪੰਜੇ ਵਿਕਾਰ ਅਤੇ ਹਉਮੈ ਦਾ ਰੋਗ-ਇਹ ਸਾਰੇ ਉਸ ਨੇ ਮੇਰੇ ਸਰੀਰ ਵਿਚੋਂ ਕੱਢ ਦਿੱਤੇ ਹਨ।ਰਹਾਉ।

(ਹੇ ਭਾਈ! ਮੇਰੇ ਪ੍ਰਭੂ ਜੀ ਨੇ ਮੇਰੀਆਂ ਮਾਇਆ ਦੀਆਂ) ਫਾਹੀਆਂ ਤੋੜ ਕੇ (ਮੈਨੂੰ) ਮਾਇਆ (ਦੇ ਮੋਹਤੋਂ ਛੁਡਾ ਕੇ ਗੁਰੂ ਦਾ ਸ਼ਬਦ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ। ਮੇਰਾ ਕੋਈ ਸੁਹਜ ਕੋਈ ਕੁਹਜ ਉਸ ਨੇ ਕੋਈ ਭੀ ਆਪਣੇ ਮਨ ਵਿਚ ਨਹੀਂ ਲਿਆਂਦਾ। ਮੈਨੂੰ ਉਸ ਨੇ ਆਪਣੇ ਪ੍ਰੇਮ ਨਾਲ ਬੰਨ੍ਹ ਦਿੱਤਾ ਹੈ। ਮੈਨੂੰ ਆਪਣੇ ਪਿਆਰ-ਰੰਗ ਵਿਚ ਭਿਉਂ ਦਿੱਤਾ ਹੈ।੧।

ਹੇ ਨਾਨਕ! ਆਖ-ਹੇ ਭਾਈ!) ਹੁਣ ਜਦੋਂ ਵਿਚਕਾਰਲੇ ਪਰਦੇ ਦੂਰ ਕਰ ਕੇ ਮੈਂ ਉਸ ਸੋਹਣੇ ਲਾਲ ਨੂੰ ਵੇਖਿਆ ਹੈ, ਤਾਂ ਮੇਰੇ ਚਿਤ ਵਿਚ ਆਨੰਦ ਪੈਦਾ ਹੋ ਗਿਆ ਹੈ, ਮੇਰਾ ਮਨ ਖ਼ੁਸ਼ੀ ਵਿਚ ਗਦ-ਗਦ ਹੋ ਉੱਠਿਆ ਹੈ। (ਹੁਣ ਮੇਰਾ ਇਹ ਸਰੀਰ) ਉਸੇ ਦਾ ਹੀ ਘਰ (ਬਣ ਗਿਆ ਹੈ) ਉਹੀ (ਇਸ ਘਰ ਦਾ) ਮਾਲਕ (ਬਣ ਗਿਆ ਹੈ) , ਉਸੇ ਦਾ ਹੀ ਮੈਂ ਸੇਵਕ ਬਣ ਗਿਆ ਹਾਂ।੨।੧।੨੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਸਲੋਕੁ ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ 

ਅਰਥ: ਨਾਮ ਤੋਂ ਬਿਨਾ ਸਾਰੇ ਲੋਕ ਭਟਕਦੇ ਫਿਰਦੇ ਹਨਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਹੈਹੇ ਨਾਨਕ! ਮਨਮੁਖ ਤਾਂ ਹਉਮੈ ਦੇ ਆਸਰੇ ਉਹ ਕਰਮ ਕਮਾਂਦੇ ਹਨ ਜੋ ਘੁੱਪ ਹਨੇਰਾ ਪੈਦਾ ਕਰਦੇ ਹਨ। ਪਰ ਸਤਿਗੁਰੂ ਦੇ ਸਨਮੁਖ ਜੀਵ ਸ਼ਬਦ ਨੂੰ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ

ਮਃ ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ 

ਅਰਥ: ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ ਉਹ ਆਤਮਕ ਅਡੋਲਤਾ ਵਿਚ ਹੀ ਜਾਗਦਾ ਹੈ ਤੇ ਆਤਮਕ ਅਡੋਲਤਾ ਵਿਚ ਹੀ ਸੌਂਦਾ ਹੈ (ਭਾਵ, ਜਾਗਦਿਆਂ ਹਰੀ ਵਿਚ ਲੀਨ ਤੇ ਸੁੱਤਿਆਂ ਹਰੀ ਵਿਚ ਲੀਨ ਰਹਿੰਦਾ ਹੈ) ਉਸ ਨੂੰ ਹਰ ਰੋਜ਼ (ਭਾਵਹਰ ਵੇਲੇ) ਹਰੀ ਦੀ ਉਸਤਤਿ (ਦਾ ਹੀ ਆਹਰ ਹੁੰਦਾ) ਹੈ

ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥ 

ਅਰਥ: ਮਨਮੁਖ ਭਟਕਦਾ ਹੈ, ਕਿਉਂਕਿ ਉਸ ਨੂੰ ਸਦਾ ਤੌਖ਼ਲਾ ਰਹਿੰਦਾ ਹੈਮਨ ਵਿਚ ਚਿੰਤਾ ਹੋਣ ਕਰ ਕੇ ਉਹ (ਸੁਖ ਦੀ) ਨੀਂਦਰ ਨਹੀਂ ਸੌਂਦਾ

ਗਿਆਨੀ ਜਾਗਹਿ ਸਵਹਿ ਸੁਭਾਇ ॥ ਨਾਨਕ ਨਾਮਿ ਰਤਿਆ ਬਲਿ ਜਾਉ ॥੨॥ 

ਅਰਥ: ਪ੍ਰਭੂ ਨਾਲ ਡੂੰਘੀ ਸਾਂਝ ਰੱਖਣ ਵਾਲੇ ਬੰਦੇ ਪ੍ਰਭੂ ਦੇ ਪਿਆਰ ਵਿਚ ਹੀ ਜਾਗਦੇ ਸੌਂਦੇ ਹਨ (ਭਾਵ, ਜਾਗਦੇ ਤੇ ਸੁੱਤੇ ਹੋਏ ਇਕ-ਰਸ ਰਹਿੰਦੇ ਹਨ। ਹੇ ਨਾਨਕ! ਮੈਂ ਨਾਮ ਵਿਚ ਰੰਗੇ ਹੋਇਆਂ ਤੋਂ ਸਦਕੇ ਹਾਂ

ਪਉੜੀ ॥ ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥ ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥ ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥ ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥ 

ਅਰਥ: ਜੋ ਮਨੁੱਖ ਹਰੀ ਵਿਚ ਰੱਤੇ ਹੋਏ ਹਨਉਹ ਉਸ ਦਾ ਨਾਮ ਸਿਮਰਦੇ ਹਨਉਸ ਇੱਕ ਹਰੀ ਨੂੰ ਧਿਆਉਂਦੇ ਹਨਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਇੱਕ ਆਪ ਹਰ ਥਾਂ ਵਿਆਪਕ ਹੈ ਤੇ ਜਿਸ ਇਕ ਨੇ ਹੀ (ਸਾਰੀ ਸ੍ਰਿਸ਼ਟੀ) ਪੈਦਾ ਕੀਤੀ ਹੈ। ਜੋ ਮਨੁੱਖ ਨਾਮ ਸਿਮਰਦੇ ਹਨ, ਉਹਨਾਂ ਨੇ ਸਾਰਾ ਡਰ ਦੂਰ ਕਰ ਦਿੱਤਾ ਹੈ। ਪਰ ਉਹੀ ਗੁਰਮੁਖ ਨਾਮ ਸਿਮਰਦਾ ਹੈ ਜਿਸਨੂੰ ਪ੍ਰਭੂ ਆਪ ਗੁਰੂ ਦੀ ਮਤਿ ਦੀ ਰਾਹੀਂ ਇਹ ਦਾਤਿ ਦੇਂਦਾ ਹੈ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਸੋਰਠਿ ਮਹਲਾ ੪ ਪੰਚਪਦਾ ॥ ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥ ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥ ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥ ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥ ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥ ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥ ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥ ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥ ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥ 

ਅਰਥ: ਹੇ ਮੇਰੇ ਗੋਬਿੰਦ! ਮੈਨੂੰ) ਆਪਣੇ ਦਾਸ ਨੂੰ (ਇਹ) ਇੱਜ਼ਤ ਬਖ਼ਸ਼ (ਕਿ) ਗੁਰੂ ਦੀ ਮਤਿ ਦੀ ਰਾਹੀਂ (ਮੇਰੇ ਅੰਦਰ) ਆਪਣਾ ਨਾਮ ਪਰਗਟ ਕਰ ਦੇਹ, (ਮੈਨੂੰ) ਸਦਾ ਆਪਣੀ ਸ਼ਰਨ ਵਿਚ ਰੱਖ।ਰਹਾਉ।

(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਦੋਂ) ਮਨੁੱਖ ਇਸ ਅਜਿੱਤ ਮਨ ਨੂੰ ਜਿੱਤ ਲੈਂਦਾ ਹੈ, ਤਦੋਂ (ਜੀਵਨ-ਸੰਗ੍ਰਾਮ ਵਿਚ ਇਸ ਨੂੰ) ਕਾਮਯਾਬੀ ਹੋ ਜਾਂਦੀ ਹੈ, (ਇਸਕਾਮਯਾਬੀ ਤੋਂ (ਮਨੁੱਖ ਨੂੰ ਇਹ) ਅਕਲ ਹਾਸਲ ਹੋ ਜਾਂਦੀ ਹੈ (ਕਿ) ਪਰਮਾਤਮਾ ਦੇ ਪਿਆਰ ਦੇ ਤੀਰ (ਇਸ ਦੇ) ਹਿਰਦੇ ਵਿਚ ਵਿੱਝ ਜਾਂਦੇ ਹਨ, ਤਦੋਂ (ਇਸ ਦੇ ਮਨ ਦੀ) ਭਟਕਣਾ (ਸਦਾ ਲਈ) ਕੱਟੀ ਜਾਂਦੀ ਹੈ।੧।

ਹੇ ਮੂਰਖ ਅੰਞਾਣ ਮਨ! ਇਹ ਜਗਤ (ਦਾ ਮੋਹ) ਜਨਮ ਮਰਨ (ਦਾ ਕਾਰਨ ਬਣਿਆ ਰਹਿੰਦਾ) ਹੈ (ਇਸ ਤੋਂ ਬਚਣ ਲਈ ਪਰਮਾਤਮਾ ਦਾ ਨਾਮ) ਸਿਮਰਦਾ ਰਹੁ। ਹੇ ਹਰੀ! ਮੇਰੇ ਉੱਤੇ) ਮੇਹਰ ਕਰ, ਮੈਨੂੰ ਗੁਰੂ ਮਿਲਾ, ਤਦੋਂ ਹੀ ਤੇਰੇ ਨਾਮ ਵਿਚ ਲੀਨਤਾ ਹੋ ਸਕਦੀ ਹੈ।੨।

ਹੇ ਭਾਈ! ਇਹ ਨਾਮ-ਵਸਤੁ ਜਿਸ (ਪਰਮਾਤਮਾ) ਦੀ (ਮਲਕੀਅਤ) ਹੈ, ਉਹੀ ਜਾਣਦਾ ਹੈ (ਕਿ ਇਹ ਵਸਤੁ ਕਿਸ ਨੂੰ ਦੇਣੀ ਹੈ) , ਜਿਸ ਜੀਵ ਨੂੰ ਪ੍ਰਭੂ ਇਹ ਦਾਤਿ ਦੇਂਦਾ ਹੈ ਉਹੀ ਲੈ ਸਕਦਾ ਹੈ। ਇਹ ਵਸਤ ਐਸੀ ਸੁੰਦਰ ਹੈ ਕਿ ਜਗਤ ਵਿਚ ਇਸ ਵਰਗੀ ਹੋਰ ਕੋਈ ਨਹੀਂ, (ਕਿਸੇ ਚਤੁਰਾਈ-ਸਿਆਣਪ ਦੀ ਰਾਹੀਂ) ਇਸ ਤਕ ਪਹੁੰਚ ਨਹੀਂ ਹੋ ਸਕਦੀ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਭੀ ਇਸ ਤਕ ਪਹੁੰਚ ਨਹੀਂ। (ਜੇ) ਪੂਰਾ ਗੁਰੂ (ਮਿਲ ਪਏ, ਤਾਂ ਉਹੀ) ਅਦ੍ਰਿਸ਼ਟ ਪ੍ਰਭੂ ਦਾ ਦੀਦਾਰ ਕਰਾ ਸਕਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਇਹ ਨਾਮ-ਵਸਤੁ ਚੱਖੀ ਹੈ (ਇਸ ਦਾ ਸੁਆਦਉਹੀ ਜਾਣਦਾ ਹੈ, (ਉਹ ਬਿਆਨ ਨਹੀਂ ਕਰ ਸਕਦਾਜਿਵੇਂ) ਗੁੰਗੇ ਦੀ (ਖਾਧੀ) ਮਿਠਿਆਈ (ਦਾ ਸੁਆਦਗੁੰਗਾ ਦੱਸ ਨਹੀਂ ਸਕਦਾ। (ਹਾਂ ਜੇ ਕਿਸੇ ਨੂੰ ਇਹ ਨਾਮ-ਰਤਨ ਹਾਸਲ ਹੋ ਜਾਵੇਤਾਂ) ਜੇ ਉਹ ਮਨੁੱਖ (ਇਸ ਰਤਨ ਨੂੰ ਆਪਣੇ ਅੰਦਰ) ਲੁਕਾ ਕੇ ਰੱਖਣਾ ਚਾਹੇ, ਤਾਂ ਲੁਕਾਇਆਂ ਇਹ ਰਤਨ ਲੁਕਦਾ ਨਹੀਂ (ਉਸ ਦੇ ਆਤਮਕ ਜੀਵਨ ਤੋਂ ਰਤਨ-ਪ੍ਰਾਪਤੀ ਦੇ ਲੱਛਣ ਦਿੱਸ ਪੈਂਦੇ ਹਨ੪।

ਹੇ ਪ੍ਰਭੂ! ਇਹ ਸਾਰਾ ਜਗਤ ਤੇਰਾ ਬਣਾਇਆ ਹੋਇਆ ਹੈ, ਤੂੰ ਸਭ ਜੀਵਾਂ ਦੇ ਦਿਲ ਦੀ ਜਾਣਨ-ਵਾਲਾ ਹੈਂ, ਤੂੰ ਸਭ ਦੀ ਸਾਰ ਲੈਣ ਵਾਲਾ ਮਾਲਕ ਹੈਂ। ਹੇ ਨਾਨਕ! ਆਖ-ਹੇ ਪ੍ਰਭੂ!) ਉਹੀ ਮਨੁੱਖ ਤੇਰਾ ਨਾਮ ਹਾਸਲ ਕਰ ਸਕਦਾ ਹੈ ਜਿਸ ਨੂੰ ਤੂੰ ਇਹ ਦਾਤਿ ਬਖ਼ਸ਼ਦਾ ਹੈਂ। ਹੋਰ ਕੋਈ ਭੀ ਐਸਾ ਜੀਵ ਨਹੀਂ (ਜੋ ਤੇਰੀ ਬਖ਼ਸ਼ਸ਼ ਤੋਂ ਬਿਨਾ ਤੇਰਾ ਨਾਮ ਪ੍ਰਾਪਤ ਕਰ ਸਕੇ੫।੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਸੋਰਠਿ ਮਹਲਾ ੩ ॥ ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥ ਹਰਿ ਕੇ ਦਾਸ ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥ ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥ ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥ ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥ ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥ ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥ ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥ 

ਅਰਥ: ਹੇ ਭਾਈ! ਪਰਮਾਤਮਾ ਦੇ ਭਗਤ ਸੁਖੀ ਜੀਵਨ ਬਿਤੀਤ ਕਰਦੇ ਹਨ। ਪਰਮਾਤਮਾ ਆਪ ਉਹਨਾਂ ਦੇ ਜਨਮਾਂ ਜਨਮਾਂ ਦੇ ਦੁੱਖ ਪਾਪ ਕੱਟ ਦੇਂਦਾ ਹੈ, ਤੇ, ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ।ਰਹਾਉ।

ਹੇ ਭਾਈ! ਉਹੀ ਮਨੁੱਖ ਗੁਰੂ ਦਾ ਸਿੱਖ ਹੈ, ਗੁਰੂ ਦਾ ਮਿੱਤਰ ਹੈ, ਗੁਰੂ ਦਾ ਰਿਸ਼ਤੇਦਾਰ ਹੈ, ਜੇਹੜਾ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ। ਪਰ, ਜੇਹੜਾ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿੱਛੁੜ ਕੇ ਦੁਖ ਸਹਾਰਦਾ ਹੈ। ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ ਮੁੜ ਮੁੜ (ਦੁੱਖੀ ਹੋ ਕੇ) ਪਛੁਤਾਂਦਾ ਹੈ।੧।

ਹੇ ਭਾਈ! ਗੁਰੂ ਦੀ ਰਜ਼ਾ ਵਿਚ ਤੁਰਨ ਤੋਂ ਬਿਨਾ) ਇਹ (ਆਪਣਾ) ਪਰਵਾਰ ਭੀ ਜਿੰਦ ਵਾਸਤੇ ਨਿਰਾ ਮੋਹ ਦੇ ਬੰਧਨ ਬਣ ਜਾਂਦਾ ਹੈ, (ਤਾਂਹੀਏਂ) ਜਗਤ (ਗੁਰੂ ਤੋਂਭਟਕ ਕੇ ਕੁਰਾਹੇ ਪਿਆ ਰਹਿੰਦਾ ਹੈ। ਗੁਰੂ ਦੀ ਸਰਨ ਆਉਣ ਤੋਂ ਬਿਨਾ ਇਹ ਬੰਧਨ ਟੁੱਟਦੇ ਨਹੀਂ। ਗੁਰੂ ਦੀ ਸਰਨ ਪੈਣ ਵਾਲਾ ਮਨੁੱਖ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾਣ ਦਾ ਰਸਤਾ ਲੱਭ ਲੈਂਦਾ ਹੈ। ਜੇਹੜੇ ਮਨੁੱਖ ਨਿਰੇ ਦੁਨੀਆ ਦੇ ਕੰਮ-ਧੰਧੇ ਹੀ ਕਰਦੇ ਹਨ, ਪਰ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ।੨।

ਹੇ ਭਾਈ! 'ਮੈਂ ਵੱਡਾ ਹਾਂ', 'ਇਹ ਧਨ ਆਦਿਕ ਮੇਰਾ ਹੈ'-ਇਸ ਵਿਚ ਹੀ ਜਗਤ ਉਲਝਿਆ ਪਿਆ ਹੈ (ਉਂਞ) ਕੋਈ ਭੀ ਕਿਸੇ ਦਾ (ਸਦਾ ਦਾ ਸਾਥੀ) ਨਹੀਂ ਬਣ ਸਕਦਾ। ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਤੇ, ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰੀ ਰੱਖਦੇ ਹਨ, ਉਹਨਾਂ ਦਾ (ਆਤਮਕ) ਨਿਵਾਸ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ। ਜੇਹੜਾ ਮਨੁੱਖ ਇਸ ਜੀਵਨ ਵਿਚ ਹੀ (ਇਸ ਭੇਤ ਨੂੰਸਮਝਦਾ ਹੈ, ਉਹ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਪਰਮਾਤਮਾ ਉਸ ਮਨੁੱਖ ਦਾ ਸਹਾਈ ਬਣਿਆ ਰਹਿੰਦਾ ਹੈ।੩।

ਹੇ ਭਾਈ! ਗੁਰੂ ਹਰ ਵੇਲੇ ਹੀ ਦਇਆਵਾਨ ਰਹਿੰਦਾ ਹੈ (ਮਾਇਆ-ਵੇੜ੍ਹਿਆ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ) ਕਿਸਮਤਿ ਤੋਂ ਬਿਨਾ (ਗੁਰੂ ਪਾਸੋਂ) ਕੀਹ ਮਿਲੇਗੁਰੂ ਸਭਨਾਂ ਨੂੰ ਇਕ ਪਿਆਰ ਦੀ ਨਿਗਾਹ ਨਾਲ ਵੇਖਦਾ ਹੈ। (ਪਰ ਸਾਡੀ ਜੀਵਾਂ ਦੀ) ਜਿਹੋ ਜਿਹੀ ਭਾਵਨਾ ਹੁੰਦੀ ਹੈ ਉਹੋ ਜਿਹਾ ਫਲ (ਸਾਨੂੰ ਗੁਰੂ ਪਾਸੋਂ) ਮਿਲ ਜਾਂਦਾ ਹੈ। ਹੇ ਨਾਨਕ! ਜੇ ਗੁਰੂ ਦੀ ਸਰਨ ਪੈ ਕੇ ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਲਈਏ, ਤਾਂ ਪਰਮਾਤਮਾ ਦਾ ਨਾਮ ਮਨ ਵਿਚ ਆ ਵੱਸਦਾ ਹੈ।੪।੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥ 

ਅਰਥ: ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ, ਤਾਂ ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱਠੇ ਬੋਲ ਬੋਲਾਂ। ਮੇਰੇ ਇਹ ਪ੍ਰਾਣ ਉਸ ਅੱਗੇ ਭੇਟਾ ਦੇ ਤੌਰ ਤੇ ਦਿੱਤੇ ਜਾਣ।੧।ਰਹਾਉ।

ਹੇ ਭਾਈ! ਕੋਈ ਵਿਰਲਾ ਮਨੁੱਖ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਮਨ ਨੂੰ ਸਰੀਰ ਨੂੰ, ਪਵਿਤ੍ਰ ਕਿਆਰਾ ਬਣਾਂਦਾ ਹੈ, ਉਸ ਵਿਚ ਪ੍ਰਭੂ ਦਾ ਨਾਮ-ਜਲ ਚੰਗੀ ਤਰ੍ਹਾਂ ਸਿੰਜਦਾ ਹੈ, ਤੇ, ਵੱਡੀ (ਮੋਹਣੀ) ਮਾਇਆ ਨਾਲੋਂ (ਸੰਬੰਧ) ਤੋੜ ਕੇ ਇਸ (ਨਾਮ-) ਰਸ ਵਿਚ ਮਸਤ ਰਹਿੰਦਾ ਹੈ।੧।

ਹੇ ਦੀਨਾਂ ਦੇ ਦੁੱਖ ਨਾਸ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰਾ ਹੀ ਆਸਰਾ (ਆਪਣੇ ਮਨ ਵਿਚ) ਚਿਤਾਰਦਾ ਰਹਿੰਦਾ ਹਾਂ। ਹੇ ਪ੍ਰਭੂ! ਮੈਂ) ਨਾਨਕ ਦੇ (ਮਾਇਆ ਵਾਲੇ) ਬੰਧਨ ਛੁਡਾ ਕੇ ਮੈਨੂੰ ਆਪਣੇ ਨਾਮ ਦਾ ਸਿਮਰਨ ਦੇਹਮੈਨੂੰ (ਵਿਕਾਰਾਂ ਦੇ ਟਾਕਰੇ ਤੇ) ਨਿਰਭੈਤਾ ਵਾਲੀ ਅਵਸਥਾ ਬਖ਼ਸ਼।੨।੫।੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਗੂਜਰੀ ਮਹਲਾ ੧ ॥ ਕਵਨ ਕਵਨ ਜਾਚਹਿ ਪ੍ਰਭ ਦਾਤੇ ਤਾ ਕੇ ਅੰਤ ਨ ਪਰਹਿ ਸੁਮਾਰ ॥ ਜੈਸੀ ਭੂਖ ਹੋਇ ਅਭ ਅੰਤਰਿ ਤੂੰ ਸਮਰਥੁ ਸਚੁ ਦੇਵਣਹਾਰ ॥੧॥ ਐ ਜੀ ਜਪੁ ਤਪੁ ਸੰਜਮੁ ਸਚੁ ਅਧਾਰ ॥ ਹਰਿ ਹਰਿ ਨਾਮੁ ਦੇਹਿ ਸੁਖੁ ਪਾਈਐ ਤੇਰੀ ਭਗਤਿ ਭਰੇ ਭੰਡਾਰ ॥੧॥ ਰਹਾਉ ॥ ਸੁੰਨ ਸਮਾਧਿ ਰਹਹਿ ਲਿਵ ਲਾਗੇ ਏਕਾ ਏਕੀ ਸਬਦੁ ਬੀਚਾਰ ॥ ਜਲੁ ਥਲੁ ਧਰਣਿ ਗਗਨੁ ਤਹ ਨਾਹੀ ਆਪੇ ਆਪੁ ਕੀਆ ਕਰਤਾਰ ॥੨॥ ਨਾ ਤਦਿ ਮਾਇਆ ਮਗਨੁ ਨ ਛਾਇਆ ਨਾ ਸੂਰਜ ਚੰਦ ਨ ਜੋਤਿ ਅਪਾਰ ॥ ਸਰਬ ਦ੍ਰਿਸਟਿ ਲੋਚਨ ਅਭ ਅੰਤਰਿ ਏਕਾ ਨਦਰਿ ਸੁ ਤ੍ਰਿਭਵਣ ਸਾਰ ॥੩॥ ਪਵਣੁ ਪਾਣੀ ਅਗਨਿ ਤਿਨਿ ਕੀਆ ਬ੍ਰਹਮਾ ਬਿਸਨੁ ਮਹੇਸ ਅਕਾਰ ॥ ਸਰਬੇ ਜਾਚਿਕ ਤੂੰ ਪ੍ਰਭੁ ਦਾਤਾ ਦਾਤਿ ਕਰੇ ਅਪੁਨੈ ਬੀਚਾਰ ॥੪॥ ਕੋਟਿ ਤੇਤੀਸ ਜਾਚਹਿ ਪ੍ਰਭ ਨਾਇਕ ਦੇਦੇ ਤੋਟਿ ਨਾਹੀ ਭੰਡਾਰ ॥ ਊਂਧੈ ਭਾਂਡੈ ਕਛੁ ਨ ਸਮਾਵੈ ਸੀਧੈ ਅੰਮ੍ਰਿਤੁ ਪਰੈ ਨਿਹਾਰ ॥੫॥ ਸਿਧ ਸਮਾਧੀ ਅੰਤਰਿ ਜਾਚਹਿ ਰਿਧਿ ਸਿਧਿ ਜਾਚਿ ਕਰਹਿ ਜੈਕਾਰ ॥ ਜੈਸੀ ਪਿਆਸ ਹੋਇ ਮਨ ਅੰਤਰਿ ਤੈਸੋ ਜਲੁ ਦੇਵਹਿ ਪਰਕਾਰ ॥੬॥ ਬਡੇ ਭਾਗ ਗੁਰੁ ਸੇਵਹਿ ਅਪੁਨਾ ਭੇਦੁ ਨਾਹੀ ਗੁਰਦੇਵ ਮੁਰਾਰ ॥ ਤਾ ਕਉ ਕਾਲੁ ਨਾਹੀ ਜਮੁ ਜੋਹੈ ਬੂਝਹਿ ਅੰਤਰਿ ਸਬਦੁ ਬੀਚਾਰ ॥੭॥ ਅਬ ਤਬ ਅਵਰੁ ਨ ਮਾਗਉ ਹਰਿ ਪਹਿ ਨਾਮੁ ਨਿਰੰਜਨ ਦੀਜੈ ਪਿਆਰਿ ॥ ਨਾਨਕ ਚਾਤ੍ਰਿਕੁ ਅੰਮ੍ਰਿਤ ਜਲੁ ਮਾਗੈ ਹਰਿ ਜਸੁ ਦੀਜੈ ਕਿਰਪਾ ਧਾਰਿ ॥੮॥੨॥ 

ਅਰਥ: ਹੇ ਪ੍ਰਭੂ ਜੀ! ਸਾਨੂੰ ਜੀਵਾਂ ਨੂੰ) ਆਪਣਾ ਨਾਮ ਦੇਹ (ਤੇਰੇ ਨਾਮ ਦੀ ਬਰਕਤਿ ਨਾਲ ਹੀ) ਆਤਮਕ ਆਨੰਦ ਮਿਲਦਾ ਹੈ (ਇਸ ਪਦਾਰਥ ਦੀ ਤੇਰੇ ਘਰ ਵਿਚ ਕੋਈ ਕਮੀ ਨਹੀਂ ਹੈ) ਤੇਰੀ ਭਗਤੀ ਦੇ (ਤੇਰੇ ਪਾਸਖ਼ਜ਼ਾਨੇ ਭਰੇ ਪਏ ਹਨ। ਤੇਰਾ ਨਾਮ ਹੀ (ਸਾਡੇ ਵਾਸਤੇ) ਜਪ ਹੈ ਤਪ ਹੈ ਸੰਜਮ ਹੈ, ਤੇਰਾ ਨਾਮ ਹੀ (ਸਾਡੇ ਵਾਸਤੇ) ਸਦਾ-ਥਿਰ ਰਹਿਣ ਵਾਲਾ ਆਸਰਾ ਹੈ।੧।ਰਹਾਉ।

ਹੇ ਦਾਤਾਰ ਪ੍ਰਭੂ! ਬੇਅੰਤ ਜੀਵ (ਤੇਰੇ ਦਰ ਤੋਂ ਦਾਤਾਂ) ਮੰਗਦੇ ਹਨ ਉਹਨਾਂ ਦੀ ਗਿਣਤੀ ਦੇ ਅੰਤ ਨਹੀਂ ਪੈ ਸਕਦੇ। ਜਿਹੋ ਜਿਹੀ (ਕਿਸੇ ਦੇ) ਧੁਰ ਅੰਦਰ (ਮੰਗਣ ਦੀ) ਭੁੱਖ ਹੁੰਦੀ ਹੈ, ਹੇ ਦੇਣਹਾਰ ਪ੍ਰਭੂ! ਤੂੰ (ਪੂਰੀ ਕਰਦਾ ਹੈਂ) , ਤੂੰ ਸਦਾ-ਥਿਰ ਹੈਂ ਤੇ ਦਾਤਾਂ ਦੇਣ ਜੋਗਾ ਹੈਂ।੧।

ਹੇ ਕਰਤਾਰ! ਜਦੋਂ ਤੂੰ ਆਪਣੇ ਆਪ ਨੂੰ ਆਪ ਹੀ ਪਰਗਟ ਕੀਤਾ ਸੀ, ਤਦੋਂ ਨਾਹ ਪਾਣੀ ਸੀ, ਨਾਹ ਸੁੱਕ ਸੀ ਨਾਹ ਧਰਤੀ ਸੀ, ਨਾਹ ਆਕਾਸ਼ ਸੀ, ਤਦੋਂ ਤੂੰ ਆਪ ਹੀ ਅਫੁਰ ਅਵਸਥਾ ਵਿਚ (ਆਪਣੇ ਅੰਦਰਸੁਰਤਿ ਜੋੜ ਕੇ ਸਮਾਧੀ ਲਾਈ ਬੈਠਾ ਸੀ, ਤੂੰ ਇਕੱਲਾ ਆਪ ਹੀ ਆਪਣੇ ਇਰਾਦੇ ਨੂੰ ਸਮਝਦਾ ਸੀ।੨।

ਤਦੋਂ ਨਾਹ ਇਹ ਮਾਇਆ ਸੀ, ਨਾਹ ਇਸ ਮਾਇਆ ਦੇ ਪ੍ਰਭਾਵ ਵਿਚ ਮਸਤ ਕੋਈ ਜੀਵ ਸੀ, ਨਾਹ ਤਦੋਂ ਸੂਰਜ ਸੀਨਾਹ ਚੰਦ੍ਰਮਾ ਸੀ, ਨਾਹ ਹੀ ਕੋਈ ਹੋਰ ਜੋਤਿ ਸੀ। ਹੇ ਪ੍ਰਭੂ! ਸਾਰੇ ਜੀਵਾਂ ਨੂੰ ਵੇਖ ਸਕਣ ਵਾਲੀ ਤੇਰੀ ਅੱਖ, ਤਿੰਨਾਂ ਭਵਨਾਂ ਦੀ ਸਾਰ ਲੈ ਸਕਣ ਵਾਲੀ ਤੇਰੀ ਆਪਣੀ ਹੀ ਨਜ਼ਰ ਤੇਰੇ ਆਪਣੇ ਹੀ ਅੰਦਰ ਟਿਕੀ ਹੋਈ ਸੀ।੩।

ਜਦੋਂ ਉਸ ਪਰਮਾਤਮਾ ਨੇ ਹਵਾ ਪਾਣੀ ਅੱਗ (ਆਦਿਕ ਤੱਤ) ਰਚੇ, ਤਾਂ ਬ੍ਰਹਮਾ ਵਿਸ਼ਨੂੰ ਸ਼ਿਵ ਆਦਿਕ ਦੇ ਵਜੂਦ ਰਚੇ। ਹੇ ਪ੍ਰਭੂ! ਇਹ ਬ੍ਰਹਮਾ ਵਿਸ਼ਨੂੰ ਸ਼ਿਵ ਆਦਿਕ) ਸਾਰੇ ਹੀ (ਤੇਰੇ ਪੈਦਾ ਕੀਤੇ ਜੀਵ ਤੇਰੇ ਦਰ ਦੇਮੰਗਤੇ ਹਨ ਤੂੰ ਸਭ ਨੂੰ ਦਾਤਾਂ ਦੇਣ ਵਾਲਾ ਹੈਂ। (ਸਮਰੱਥ ਪ੍ਰਭੂ) ਆਪਣੀ ਵਿਚਾਰ ਅਨੁਸਾਰ (ਸਭ ਨੂੰ) ਦਾਤਾਂ ਦੇਂਦਾ ਹੈਂ।੪।

ਹੇ ਸਭ ਦੀ ਅਗਵਾਈ ਕਰਨ ਵਾਲੇ ਪ੍ਰਭੂ! ਤੇਤੀ ਕ੍ਰੋੜ ਦੇਵਤੇ (ਭੀ ਤੇਰੇ ਦਰ ਤੋਂ) ਮੰਗਦੇ ਹਨ। (ਉਹਨਾਂ ਨੂੰ ਦਾਤਾਂ) ਦੇ ਦੇ ਕੇ ਤੇਰੇ ਖ਼ਜ਼ਾਨਿਆਂ ਵਿਚ ਘਾਟਾ ਨਹੀਂ ਪੈਂਦਾ। (ਮਾਇਕ ਪਦਾਰਥ ਤਾਂ ਸਭ ਨੂੰ ਮਿਲਦੇ ਹਨ, ਪਰ) ਸਰਧਾ-ਹੀਨ ਹਿਰਦੇ ਵਿਚ (ਤੇਰੇ ਨਾਮ-ਅੰਮ੍ਰਿਤ ਦੀ ਦਾਤਿ ਵਿਚੋਂ) ਕੁਝ ਭੀ ਨਹੀਂ ਟਿਕਦਾ, ਤੇ ਸਰਧਾ-ਭਰਪੂਰ ਹਿਰਦੇ ਵਿਚ ਤੇਰੀ ਮੇਹਰ ਦੀ ਨਿਗਾਹ ਨਾਲ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਟਿਕਦਾ ਹੈ।੫।

ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਭੀ ਸਮਾਧੀ ਵਿਚ ਟਿਕ ਕੇ ਤੈਥੋਂ ਹੀ ਮੰਗਦੇ ਹਨ, ਕਰਾਮਾਤੀ ਤਾਕਤਾਂ ਮੰਗ ਮੰਗ ਕੇ ਤੇਰੀ ਜੈ-ਜੈ ਕਾਰ ਕਰਦੇ ਹਨ। (ਇਹੀ ਆਖਦੇ ਹਨ-ਤੇਰੀ ਜੈ ਹੋਵੇਤੇਰੀ ਜੈ ਹੋਵੇ) ਜਿਹੋ ਜਿਹੀ ਕਿਸੇ ਦੇ ਮਨ ਵਿਚ (ਮੰਗਣ ਦੀ) ਪਿਆਸ ਹੁੰਦੀ ਹੈ, ਤੂੰ, ਹੇ ਪ੍ਰਭੂ! ਉਸੇ ਕਿਸਮ ਦਾ ਜਲ ਦੇ ਦੇਂਦਾ ਹੈਂ।੬।

ਪਰ ਅਸਲੀ ਵੱਡੇ ਭਾਗ ਉਹਨਾਂ ਬੰਦਿਆਂ ਦੇ ਹਨ ਜੋ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ। ਗੁਰੂ ਤੇ ਪਰਮਾਤਮਾ ਵਿਚ ਕੋਈ ਫ਼ਰਕ ਨਹੀਂ ਹੁੰਦਾ। ਜੇਹੜੇ ਬੰਦੇ ਆਪਣੇ ਸੋਚ-ਮੰਡਲ ਵਿਚ (ਮਾਇਕ ਪਦਾਰਥਾਂ ਦੀ ਮੰਗ ਦੇ ਥਾਂ) ਗੁਰੂ ਦੇ ਸ਼ਬਦ ਨੂੰ ਸਮਝਦੇ ਹਨ, ਆਤਮਕ ਮੌਤ ਉਹਨਾਂ ਦੇ ਨੇੜੇ ਨਹੀਂ ਢੁਕ ਸਕਦੀ।੭।

(ਇਸ ਵਾਸਤੇ) ਮੈਂ ਕਦੇ ਭੀ ਪਰਮਾਤਮਾ ਪਾਸੋਂ ਹੋਰ ਕੁਝ ਨਹੀਂ ਮੰਗਦਾ। (ਮੈਂ ਇਹ ਅਰਦਾਸ ਕਰਦਾ ਹਾਂ-) ਹੇ ਨਿਰੰਜਨ ਪ੍ਰਭੂ! ਪਿਆਰ ਦੀ ਨਿਗਾਹ ਨਾਲ ਮੈਨੂੰ ਆਪਣਾ ਨਾਮ ਬਖ਼ਸ਼। ਨਾਨਕ ਪਪੀਹਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਮੰਗਦਾ ਹੈ। ਹੇ ਹਰੀ! ਕਿਰਪਾ ਕਰ ਕੇ ਆਪਣੀ ਸਿਫ਼ਤਿ-ਸਾਲਾਹ ਦੇਹ।੮।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ 

ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ।

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।

ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।

(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩।

ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਸੋਰਠਿ ਮਹਲਾ ੫ ॥ ਆਗੈ ਸੁਖੁ ਮੇਰੇ ਮੀਤਾ ॥ ਪਾਛੇ ਆਨਦੁ ਪ੍ਰਭਿ ਕੀਤਾ ॥ ਪਰਮੇਸੁਰਿ ਬਣਤ ਬਣਾਈ ॥ ਫਿਰਿ ਡੋਲਤ ਕਤਹੂ ਨਾਹੀ ॥੧॥ ਸਾਚੇ ਸਾਹਿਬ ਸਿਉ ਮਨੁ ਮਾਨਿਆ ॥ ਹਰਿ ਸਰਬ ਨਿਰੰਤਰਿ ਜਾਨਿਆ ॥੧॥ ਰਹਾਉ ॥ ਸਭ ਜੀਅ ਤੇਰੇ ਦਇਆਲਾ ॥ ਅਪਨੇ ਭਗਤ ਕਰਹਿ ਪ੍ਰਤਿਪਾਲਾ ॥ ਅਚਰਜੁ ਤੇਰੀ ਵਡਿਆਈ ॥ ਨਿਤ ਨਾਨਕ ਨਾਮੁ ਧਿਆਈ ॥੨॥੨੩॥੮੭॥ 

ਅਰਥ: ਹੇ ਭਾਈ! ਜਿਸ ਮਨੁੱਖ ਦਾ ਮਨ ਸਦਾ ਕਾਇਮ ਰਹਿਣ ਵਾਲੇ ਮਾਲਕ (ਦੇ ਨਾਮ) ਨਾਲ ਪਤੀਜ ਜਾਂਦਾ ਹੈ, ਉਹ ਮਨੁੱਖ ਉਸ ਮਾਲਕ-ਪ੍ਰਭੂ ਨੂੰ ਸਭ ਵਿਚ ਇਕ-ਰਸ ਵੱਸਦਾ ਪਛਾਣ ਲੈਂਦਾ ਹੈ।੧।ਰਹਾਉ।

ਹੇ ਮੇਰੇ ਮਿੱਤਰ! ਜਿਸ ਮਨੁੱਖ ਦੇ ਅਗਾਂਹ ਆਉਣ ਵਾਲੇ ਜੀਵਨ ਵਿਚ ਪ੍ਰਭੂ ਨੇ ਸੁਖ ਬਣਾ ਦਿੱਤਾ, ਜਿਸ ਦੇ ਬੀਤ ਚੁਕੇ ਜੀਵਨ ਵਿਚ ਭੀ ਪ੍ਰਭੂ ਨੇ ਆਨੰਦ ਬਣਾਈ ਰੱਖਿਆ, ਜਿਸ ਮਨੁੱਖ ਵਾਸਤੇ ਪਰਮੇਸਰ ਨੇ ਇਹੋ ਜਿਹੀ ਵਿਓਂਤ ਬਣਾ ਰੱਖੀ, ਉਹ ਮਨੁੱਖ (ਲੋਕ ਪਰਲੋਕ ਵਿਚ) ਕਿਤੇ ਭੀ ਡੋਲਦਾ ਨਹੀਂ।੧।

ਹੇ ਦਇਆ ਦੇ ਘਰ ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੂੰ ਆਪਣੇ ਭਗਤਾਂ ਦੀ ਰਖਵਾਲੀ ਆਪ ਹੀ ਕਰਦਾ ਹੈਂ। ਹੇ ਪ੍ਰਭੂ! ਤੂੰ ਅਸਚਰਜ-ਸਰੂਪ ਹੈਂ। ਤੇਰੀ ਬਖ਼ਸ਼ਸ਼ ਭੀ ਹੈਰਾਨ ਕਰ ਦੇਣ ਵਾਲੀ ਹੈ। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ, ਉਹ) ਸਦਾ ਉਸ ਦਾ ਨਾਮ ਸਿਮਰਦਾ ਰਹਿੰਦਾ ਹੈ।੨।੨੩।੮੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਸਲੋਕ ॥ ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥ ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥੧॥ ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥ ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥੨॥ 

ਅਰਥ: ਜੇ ਸੁਰਗ ਵਰਗੇ ਦੇਸ ਵਿਚ ਵੱਸਦੇ ਹੋਣ, ਜੇ ਸਾਰੀ ਧਰਤੀ ਨੂੰ ਜਿੱਤ ਲੈਣ, ਪਰ, ਹੇ ਨਾਨਕ! ਜੇ ਜਗਤ ਦੇ ਰੱਖਕ ਪ੍ਰਭੂ ਨੂੰ ਵਿਸਾਰ ਦੇਣ, ਤਾਂ ਉਹ ਮਨੁੱਖ (ਮਾਨੋ) ਜੰਗਲ ਵਿਚ ਭਟਕ ਰਹੇ ਹਨ।੧।

ਜਗਤ ਦੇ ਕ੍ਰੋੜਾਂ ਚੋਜ ਤਮਾਸ਼ਿਆਂ ਦੇ ਕਾਰਨ ਜੇ ਪ੍ਰਭੂ ਦਾ ਨਾਮ ਚਿੱਤ ਵਿਚ (ਯਾਦ) ਨਾਹ ਰਹੇਤਾਂ ਹੇ ਨਾਨਕ! ਉਹ ਥਾਂ ਉਜਾੜ ਸਮਝੋ, ਉਹ ਥਾਂ ਭਿਆਨਕ ਨਰਕ ਦੇ ਬਰਾਬਰ ਹੈ।੨।

ਪਉੜੀ ॥ ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥ ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥ ਕਾਮ ਕ੍ਰੋਧਿ ਅਹੰਕਾਰਿ ਫਿਰਹਿ ਦੇਵਾਨਿਆ ॥ ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥ ਬਿਨੁ ਪੂਰੇ ਗੁਰਦੇਵ ਫਿਰੈ ਸੈਤਾਨਿਆ ॥੯॥

ਅਰਥ: ਬੜੇ ਡਰਾਉਣੇ ਜੰਗਲ ਨੂੰ ਜੀਵਾਂ ਨੇ ਸ਼ਹਿਰ ਕਰ ਕੇ ਮੰਨ ਲਿਆ ਹੈ, ਇਹਨਾਂ ਨਾਸਵੰਤ ਪਦਾਰਥਾਂ ਨੂੰ ਵੇਖ ਕੇ ਸਦਾ ਟਿਕੇ ਰਹਿਣ ਵਾਲੇ ਸਮਝ ਲਿਆ ਹੈ। (ਇਸ ਵਾਸਤੇ ਇਹਨਾਂ ਦੀ ਖ਼ਾਤਰ) ਕਾਮ ਵਿਚ ਕ੍ਰੋਧ ਵਿਚ ਅਹੰਕਾਰ ਵਿਚ ਝੱਲੇ ਹੋਏ ਫਿਰਦੇ ਹਨ, ਜਦੋਂ ਮੌਤ ਦਾ ਡੰਡਾ ਸਿਰ ਤੇ ਆ ਵੱਜਦਾ ਹੈ, ਤਦੋਂ ਪਛੁਤਾਉਂਦੇ ਹਨ। (ਹੇ ਭਾਈ! ਮਨੁੱਖ) ਪੂਰੇ ਗੁਰੂ ਦੀ ਸਰਨ ਤੋਂ ਬਿਨਾ ਸ਼ੈਤਾਨ ਵਾਂਗ ਫਿਰਦਾ ਹੈ।੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||

ਸਲੋਕੁ ਮਃ ੩ ॥ ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥ ਦੂਜੈ ਭਾਇ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥ ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥ ਨਾਨਕ ਬਿਨੁ ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥੧॥ 

ਅਰਥ: ਸਤਿਗੁਰੂ ਦੇ ਦੱਸੇ ਰਾਹ ਤੇ ਤੁਰਨ ਤੋਂ ਬਿਨਾ ਮਨੁੱਖਾ ਜਨਮ ਵਿਅਰਥ ਗਵਾ ਕੇ ਸੰਸਾਰ ਮੁਇਆ ਹੋਇਆ ਹੈਮਾਇਆ ਦੇ ਪਿਆਰ ਵਿਚ ਭਾਰੀ ਕਲੇਸ਼ ਲੱਗਦਾ ਹੈ ਤੇ (ਇਸੇ ਵਿਚ ਹੀ) ਮਰਦਾ ਹੈ ਫੇਰ ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ; (ਜਦ ਤਾਈਂ ਜੀਊਂਦਾ ਹੈ, ਇਸ ਦਾ ਵਿਕਾਰਾਂ ਦੇਗੰਦ ਵਿਚ ਵਾਸ ਰਹਿੰਦਾ ਹੈ, (ਮੁਇਆਂ) ਪਰਤ ਪਰਤ ਕੇ ਜੂਨਾਂ ਵਿਚ ਪੈਂਦਾ ਹੈਹੇ ਨਾਨਕਅਖ਼ੀਰਲੇ ਵੇਲੇ ਪਛੁਤਾਉਂਦਾ ਹੋਇਆ ਜਾਂਦਾ ਹੈ (ਕਿਉਂਕਿ ਉਸ ਵੇਲੇ ਚੇਤਾ ਆਉਂਦਾ ਹੈ) ਕਿ ਨਾਮ ਤੋਂ ਬਿਨਾ ਜਮ ਸਜ਼ਾ ਦੇਵੇਗਾ।੧।

ਮਃ ੩ ॥ ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥ ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥

ਅਰਥ: ਇਸ ਸੰਸਾਰ ਵਿਚ ਪਤੀ ਇੱਕੋ ਪਰਮਾਤਮਾ ਹੀ ਹੈ, ਹੋਰ ਸਾਰੀ ਸ੍ਰਿਸ਼ਟੀ (ਉਸ ਦੀਆਂਇਸਤ੍ਰੀਆਂ ਹਨਪਰਮਾਤਮਾ ਪਤੀ ਸਾਰੇ ਘਟਾਂ ਨੂੰ ਭੋਗਦਾ ਹੈ (ਭਾਵ, ਸਾਰੇ ਸਰੀਰਾਂ ਵਿਚ ਵਿਆਪਕ ਹੈ) ਤੇ ਨਿਰਲੇਪ ਭੀ ਹੈ, ਇਸ ਅਲੱਖ ਪ੍ਰਭੂ ਦੀ ਸਮਝ ਨਹੀਂ ਪੈਂਦੀ।

ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥ ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥ 

ਅਰਥ: (ਜਿਸ ਮਨੁੱਖ ਨੂੰ) ਪੂਰੇ ਸਤਿਗੁਰੂ ਨੇ (ਉਸ ਅਲੱਖ ਪ੍ਰਭੂ ਦਾ) ਦਰਸ਼ਨ ਕਰਾ ਦਿੱਤਾ, ਉਸ ਨੂੰ ਸਤਿਗੁਰੂ ਦੇ ਸ਼ਬਦ ਦੁਆਰਾ ਸਮਝ ਪੈ ਗਈਜਿਨ੍ਹਾਂ ਮਨੁੱਖਾਂ ਨੇ ਸ਼ਬਦ ਦੀ ਰਾਹੀਂ ਅਹੰਕਾਰ ਦੂਰ ਕੀਤਾ ਹੈ, ਜੋ ਪ੍ਰਭੂ ਪੁਰਖ ਨੂੰ ਜਪਦੇ ਹਨ, ਉਹ ਭੀ ਉਸ ਪੁਰਖ ਦਾ ਰੂਪ ਹੋ ਜਾਂਦੇ ਹਨ!

ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ ॥ ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥

ਅਰਥ: ਉਸ ਅਲੱਖ ਹਰੀ ਦਾ ਕੋਈ ਸ਼ਰੀਕ ਨਹੀਂਨਾ ਕੋਈ ਦੁਖੀ ਕਰਨ ਵਾਲਾ (ਕੰਟਕ-ਰੂਪ) ਉਸ ਦਾ ਵੈਰੀ ਹੈਉਸ ਦਾ ਰਾਜ ਸਦਾ ਅਟੱਲ ਹੈ, ਨਾ ਉਹ ਜੰਮਦਾ ਹੈ ਨਾ ਮਰਦਾ ਹੈ।

ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ ॥ ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥੨॥ 

ਅਰਥ: (ਸੱਚਾ) ਸੇਵਕ ਉਸ ਸੱਚੇ ਹਰੀ ਦੀ ਸਿਫ਼ਤਿ-ਸਾਲਾਹ ਕਰ ਕੇ ਹਰ ਵੇਲੇ ਉਸ ਦਾ ਸਿਮਰਨ ਕਰਦਾ ਹੈਨਾਨਕ (ਭੀ ਉਸ) ਸੱਚੇ ਦੀ ਵਡਿਆਈ ਵੇਖ ਕੇ ਪ੍ਰਸੰਨ ਹੋ ਰਿਹਾ ਹੈ।੨।

ਪਉੜੀ ॥ ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ ਹਰਿ ਨਾਮੋ ਤਿਨ ਕੰਉ ਰਖਣਹਾਰਾ ॥ ਹਰਿ ਨਾਮੁ ਪਿਤਾ ਹਰਿ ਨਾਮੋ ਮਾਤਾ ਹਰਿ ਨਾਮੁ ਸਖਾਈ ਮਿਤ੍ਰੁ ਹਮਾਰਾ ॥ 

ਅਰਥ: ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ ਹਰੀ ਦਾ ਨਾਮ ਵੱਸਦਾ ਹੈ, ਉਹਨਾਂ ਨੂੰ ਰੱਖਣ ਵਾਲਾ ਹਰੀ ਦਾ ਨਾਮ ਹੀ ਹੁੰਦਾ ਹੈ। (ਉਹਨਾਂ ਦਾ ਯਕੀਨ ਬਣ ਜਾਂਦਾ ਹੈ ਕਿ) ਹਰੀ ਦਾ ਨਾਮ ਹੀ ਸਾਡਾ ਮਾਂ ਪਿਉ ਹੈ ਤੇ ਨਾਮ ਹੀ ਸਾਡਾ ਸਖਾ ਤੇ ਮਿਤ੍ਰ ਹੈ।

ਹਰਿ ਨਾਵੈ ਨਾਲਿ ਗਲਾ ਹਰਿ ਨਾਵੈ ਨਾਲਿ ਮਸਲਤਿ ਹਰਿ ਨਾਮੁ ਹਮਾਰੀ ਕਰਦਾ ਨਿਤ ਸਾਰਾ ॥ ਹਰਿ ਨਾਮੁ ਹਮਾਰੀ ਸੰਗਤਿ ਅਤਿ ਪਿਆਰੀ ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ ॥ 

ਅਰਥ: ਹਰੀ ਦੇ ਨਾਮ ਨਾਲ ਹੀ ਸਾਡੀਆਂ ਗੱਲਾਂ, ਤੇ ਨਾਮ ਨਾਲ ਹੀ ਸਲਾਹ ਹੈਨਾਮ ਹੀ ਸਦਾ ਸਾਡੀ ਸਾਰ ਲੈਂਦਾ ਹੈਹਰੀ ਦਾ ਨਾਮ ਹੀ ਸਾਡੀ ਪਿਆਰੀ ਸੰਗਤਿ ਹੈ, ਤੇ ਨਾਮ ਹੀ ਸਾਡੀ ਕੁਲ ਤੇ ਪਰਵਾਰ ਹੈ।

ਜਨ ਨਾਨਕ ਕੰਉ ਹਰਿ ਨਾਮੁ ਹਰਿ ਗੁਰਿ ਦੀਆ ਹਰਿ ਹਲਤਿ ਪਲਤਿ ਸਦਾ ਕਰੇ ਨਿਸਤਾਰਾ ॥੧੫॥  

ਅਰਥ: ਦਾਸ ਨਾਨਕ ਨੂੰ ਭੀ ਗੁਰੂ ਨੇ (ਉਸ) ਹਰੀ ਦਾ ਨਾਮ ਦਿੱਤਾ ਹੈ ਜੋ ਇਸ ਲੋਕ ਵਿਚ ਤੇ ਪਰਲੋਕ ਵਿਚ ਪਾਰ-ਉਤਾਰਾ ਕਰਦਾ ਹੈ।੧੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਰਾਗੁ ਸੂਹੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥

ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ੧।ਰਹਾਉ।

ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧।

ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ੨।

ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! ਆਪਣੀ ਸਿਫ਼ਤਿ-ਸਾਲਾਹ ਬਖ਼ਸ਼) , ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩।

ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪।

ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫।

ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬।

ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭।

ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts