Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Friday, 30 July 2021

☬|| ਅੱਜ ਦਾ ਫੁਰਮਾਨ ||☬ || 30-07-2021 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਬਿਲਾਵਲੁ ਅਸਟਪਦੀਆ ਮਹਲਾ ੧ ਘਰੁ ੧੦    ੴ ਸਤਿਗੁਰ ਪ੍ਰਸਾਦਿ ॥ ਨਿਕਟਿ ਵਸੈ ਦੇਖੈ ਸਭੁ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਵਿਣੁ ਭੈ ਪਇਐ ਭਗਤਿ ਨ ਹੋਈ ॥ ਸਬਦਿ ਰਤੇ ਸਦਾ ਸੁਖੁ ਹੋਈ ॥੧॥ ਐਸਾ ਗਿਆਨੁ ਪਦਾਰਥੁ ਨਾਮੁ ॥ ਗੁਰਮੁਖਿ ਪਾਵਸਿ ਰਸਿ ਰਸਿ ਮਾਨੁ ॥੧॥ ਰਹਾਉ ॥ ਗਿਆਨੁ ਗਿਆਨੁ ਕਥੈ ਸਭੁ ਕੋਈ ॥ ਕਥਿ ਕਥਿ ਬਾਦੁ ਕਰੇ ਦੁਖੁ ਹੋਈ ॥ ਕਥਿ ਕਹਣੈ ਤੇ ਰਹੈ ਨ ਕੋਈ ॥ ਬਿਨੁ ਰਸ ਰਾਤੇ ਮੁਕਤਿ ਨ ਹੋਈ ॥੨॥ ਗਿਆਨੁ ਧਿਆਨੁ ਸਭੁ ਗੁਰ ਤੇ ਹੋਈ ॥ ਸਾਚੀ ਰਹਤ ਸਾਚਾ ਮਨਿ ਸੋਈ ॥ ਮਨਮੁਖ ਕਥਨੀ ਹੈ ਪਰੁ ਰਹਤ ਨ ਹੋਈ ॥ ਨਾਵਹੁ ਭੂਲੇ ਥਾਉ ਨ ਕੋਈ ॥੩॥ ਮਨੁ ਮਾਇਆ ਬੰਧਿਓ ਸਰ ਜਾਲਿ ॥ ਘਟਿ ਘਟਿ ਬਿਆਪਿ ਰਹਿਓ ਬਿਖੁ ਨਾਲਿ ॥ ਜੋ ਆਂਜੈ ਸੋ ਦੀਸੈ ਕਾਲਿ ॥ ਕਾਰਜੁ ਸੀਧੋ ਰਿਦੈ ਸਮ੍ਹ੍ਹਾਲਿ ॥੪॥ ਸੋ ਗਿਆਨੀ ਜਿਨਿ ਸਬਦਿ ਲਿਵ ਲਾਈ ॥ ਮਨਮੁਖਿ ਹਉਮੈ ਪਤਿ ਗਵਾਈ ॥ ਆਪੇ ਕਰਤੈ ਭਗਤਿ ਕਰਾਈ ॥ ਗੁਰਮੁਖਿ ਆਪੇ ਦੇ ਵਡਿਆਈ ॥੫॥ ਰੈਣਿ ਅੰਧਾਰੀ ਨਿਰਮਲ ਜੋਤਿ ॥ ਨਾਮ ਬਿਨਾ ਝੂਠੇ ਕੁਚਲ ਕਛੋਤਿ ॥ ਬੇਦੁ ਪੁਕਾਰੈ ਭਗਤਿ ਸਰੋਤਿ ॥ ਸੁਣਿ ਸੁਣਿ ਮਾਨੈ ਵੇਖੈ ਜੋਤਿ ॥੬॥ ਸਾਸਤ੍ਰ ਸਿਮ੍ਰਿਤਿ ਨਾਮੁ ਦ੍ਰਿੜਾਮੰ ॥ ਗੁਰਮੁਖਿ ਸਾਂਤਿ ਊਤਮ ਕਰਾਮੰ ॥ ਮਨਮੁਖਿ ਜੋਨੀ ਦੂਖ ਸਹਾਮੰ ॥ ਬੰਧਨ ਤੂਟੇ ਇਕੁ ਨਾਮੁ ਵਸਾਮੰ ॥੭॥ ਮੰਨੇ ਨਾਮੁ ਸਚੀ ਪਤਿ ਪੂਜਾ ॥ ਕਿਸੁ ਵੇਖਾ ਨਾਹੀ ਕੋ ਦੂਜਾ ॥ ਦੇਖਿ ਕਹਉ ਭਾਵੈ ਮਨਿ ਸੋਇ ॥ ਨਾਨਕੁ ਕਹੈ ਅਵਰੁ ਨਹੀ ਕੋਇ ॥੮॥੧॥ 

ਅਰਥ: ਪਰਮਾਤਮਾ ਦਾ ਨਾਮ ਇਕ ਅਜੇਹਾ (ਸ੍ਰੇਸ਼ਟ) ਪਦਾਰਥ ਹੈ ਜੋ ਪਰਮਾਤਮਾ ਨਾਲ ਡੂੰਘੀ ਸਾਂਝ ਪੈਦਾ ਕਰ ਦੇਂਦਾ ਹੈ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੋ ਕੇ (ਇਹ ਪਦਾਰਥ) ਹਾਸਲ ਕਰਦਾ ਹੈਉਹ (ਇਸ ਦੇ) ਰਸ ਵਿਚ ਭਿੱਜ ਕੇ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੧।ਰਹਾਉ।

ਪਰਮਾਤਮਾ (ਹਰੇਕ ਜੀਵ ਦੇ) ਨੇੜੇ ਵੱਸਦਾ ਹੈ, ਉਹ ਆਪ ਹੀ ਹਰੇਕ ਦੀ ਸੰਭਾਲ ਕਰਦਾ ਹੈ, ਪਰ ਇਹ ਭੇਤ ਕੋਈ ਵਿਰਲਾ ਬੰਦਾ ਸਮਝਦਾ ਹੈ ਜੋ ਗੁਰੂ ਦੇ ਸਨਮੁਖ ਰਹਿ ਕੇ ਨਾਮ ਜਪਦਾ ਹੈ। ਜਿਤਨਾ ਚਿਰ (ਇਹ) ਡਰ ਪੈਦਾ ਹੋਵੇ (ਕਿ ਉਹ ਹਰ ਵੇਲੇ ਨੇੜੇ ਵੇਖ ਰਿਹਾ ਹੈਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ। ਜੇਹੜੇ ਬੰਦੇ ਗੁਰੂ ਦੇ ਸ਼ਬਦ ਦੀ ਰਾਹੀਂ (ਨਾਮ-ਰੰਗ ਵਿਚ) ਰੰਗੇ ਜਾਂਦੇ ਹਨ ਉਹਨਾਂ ਨੂੰ ਸਦਾ ਆਤਮਕ ਆਨੰਦ ਮਿਲਦਾ ਹੈ।੧।

(ਜ਼ਬਾਨੀ ਜ਼ਬਾਨੀ ਤਾਂ) ਹਰ ਕੋਈ ਆਖਦਾ ਹੈ (ਕਿ ਮੈਨੂੰ ਪਰਮਾਤਮਾ ਦਾ) ਗਿਆਨ (ਪ੍ਰਾਪਤ ਹੋ ਗਿਆ ਹੈ,) ਗਿਆਨ (ਮਿਲ ਗਿਆ ਹੈ) , (ਜਿਉਂ ਜਿਉਂ ਗਿਆਨ ਗਿਆਨ) ਆਖ ਕੇ ਚਰਚਾ ਕਰਦਾ ਹੈ (ਉਸ ਚਰਚਾ ਵਿਚੋਂ) ਕਲੇਸ਼ ਹੀ ਪੈਦਾ ਹੁੰਦਾ ਹੈ। ਚਰਚਾ ਕਰ ਕੇ (ਅਜੇਹੀ ਆਦਤ ਪੈ ਜਾਂਦੀ ਹੈ ਕਿ) ਚਰਚਾ ਕਰਨ ਤੋਂ ਜੀਵ ਹਟਦਾ ਭੀ ਨਹੀਂ। (ਪਰ ਚਰਚਾ ਤੋਂ ਕੋਈ ਆਤਮਕ ਆਨੰਦ ਨਹੀਂ ਮਿਲਦਾ, ਕਿਉਂਕਿ) ਪਰਮਾਤਮਾ ਦੇ ਨਾਮ-ਰਸ ਵਿਚ ਰੰਗੇ ਜਾਣ ਤੋਂ ਬਿਨਾ ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲਦੀ।੨।

ਪਰਮਾਤਮਾ ਨਾਲ ਡੂੰਘੀ ਸਾਂਝ ਤੇ ਉਸ ਵਿਚ ਸੁਰਤਿ ਦਾ ਟਿਕਾਉ-ਇਹ ਸਭ ਕੁਝ ਗੁਰੂ ਤੋਂ ਹੀ ਮਿਲਦਾ ਹੈ। (ਜਿਸ ਨੂੰ ਮਿਲਦਾ ਹੈ ਉਸ ਦੀ) ਰਹਿਣੀ ਪਵਿਤ੍ਰ ਹੋ ਜਾਂਦੀ ਹੈ ਉਸ ਦੇ ਮਨ ਵਿਚ ਉਹ ਸਦਾ-ਥਿਰ ਪ੍ਰਭੂ ਵੱਸ ਪੈਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ (ਗਿਆਨ ਦੀਆਂ ਨਿਰੀਆਂ) ਗੱਲਾਂ ਹੀ ਕਰਦਾ ਹੈ, ਪਰ ਉਸ ਦੀ ਰਹਿਣੀ (ਪਵਿਤ੍ਰਨਹੀਂ ਹੁੰਦੀ। ਪਰਮਾਤਮਾ ਦੇ ਨਾਮ ਤੋਂ ਖੁੰਝੇ ਹੋਏ ਨੂੰ (ਮਾਇਆ ਦੀ ਭਟਕਣ ਤੋਂ ਬਚਣ ਲਈਕੋਈ ਆਸਰਾ ਨਹੀਂ ਮਿਲਦਾ।੩।

ਮਾਇਆ ਨੇ (ਜੀਵਾਂ ਦੇਮਨ ਨੂੰ (ਮੋਹ ਦੇ) ਤੀਰਾਂ ਦੇ ਜਾਲ ਵਿਚ ਬੰਨਿ੍ਹਆ ਹੋਇਆ ਹੈ। (ਭਾਵੇਂ ਪਰਮਾਤਮਾ) ਹਰੇਕ ਸਰੀਰ ਵਿਚ ਮੌਜੂਦ ਹੈ, ਪਰ (ਮਾਇਆ ਦੇ ਮੋਹ ਦਾ) ਜ਼ਹਿਰ ਭੀ ਹਰੇਕ ਦੇ ਅੰਦਰ ਹੀ ਹੈ, (ਇਸ ਵਾਸਤੇ) ਜੋ ਭੀ (ਜਗਤ ਵਿਚ) ਜੰਮਦਾ ਹੈ ਉਹ ਆਤਮਕ ਮੌਤ ਦੇ ਵੱਸ ਵਿਚ ਦਿੱਸ ਰਿਹਾ ਹੈ। ਪਰਮਾਤਮਾ ਨੂੰ ਹਿਰਦੇ ਵਿਚ ਯਾਦ ਕਰਨ ਨਾਲ ਹੀ (ਮਨੁੱਖਾ ਜੀਵਨ ਵਿਚ) ਕਰਨ-ਜੋਗ ਕੰਮ ਸਿਰੇ ਚੜ੍ਹਦਾ ਹੈ।੪।

ਉਹੀ ਮਨੁੱਖ ਗਿਆਨ-ਵਾਨ (ਅਖਵਾ ਸਕਦਾ) ਹੈ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ-ਚਰਨਾਂ ਵਿਚ ਸੁਰਤਿ ਜੋੜੀ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਹਉਮੈ ਦੇ ਅਧੀਨ ਰਹਿ ਕੇ ਆਪਣੀ ਇੱਜ਼ਤ ਗਵਾਂਦਾ ਹੈ। (ਪਰ ਜੀਵ ਦੇ ਭੀ ਕੀਹ ਵੱਸ?) ਪਰਮਾਤਮਾ ਆਪ ਹੀ ਆਪਣੀ ਭਗਤੀ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ (ਜੀਵ ਨੂੰ) ਗੁਰੂ ਦੇ ਸਨਮੁਖ ਕਰ ਕੇ ਵਡਿਆਈ ਦੇਂਦਾ ਹੈ।੫।

(ਸਿਮਰਨ ਤੋਂ ਬਿਨਾ ਮਨੁੱਖ ਦੀ ਉਮਰ) ਇਕ ਹਨੇਰੀ ਰਾਤ ਹੈ, ਪਰਮਾਤਮਾ ਦੀ ਜੋਤਿ ਦੇ ਪਰਗਟ ਹੋਣ ਨਾਲ ਹੀ ਇਹ ਰੌਸ਼ਨ ਹੋ ਸਕਦੀ ਹੈ। ਨਾਮ ਤੋਂ ਵਾਂਜੇ ਹੋਏ ਬੰਦੇ ਝੂਠੇ ਹਨ ਗੰਦੇ ਹਨ ਤੇ ਭੈੜੀ ਛੂਤ ਵਾਲੇ ਹਨ, (ਭਾਵਹੋਰਨਾਂ ਨੂੰ ਭੀ ਕੁਰਾਹੇ ਪਾ ਦੇਂਦੇ ਹਨ। ਵੇਦ ਆਦਿਕ ਹਰੇਕ ਧਰਮ-ਪੁਸਤਕ ਭਗਤੀ ਦੀ ਸਿੱਖਿਆ ਹੀ ਪੁਕਾਰ ਪੁਕਾਰ ਕੇ ਦੱਸਦਾ ਹੈ। ਜੋ ਜੋ ਜੀਵ ਇਸ ਸਿੱਖਿਆ ਨੂੰ ਸੁਣ ਸੁਣ ਕੇ ਸਰਧਾ ਲਿਆਉਂਦਾ ਹੈ ਉਹ ਰੱਬੀ ਜੋਤਿ ਨੂੰ (ਹਰ ਥਾਂ) ਵੇਖਦਾ ਹੈ।੬।

ਸਿਮ੍ਰਿਤੀਆਂ ਸ਼ਾਸਤ੍ਰ ਆਦਿਕ ਧਰਮ-ਪੁਸਤਕ ਭੀ ਨਾਮ ਸਿਮਰਨ ਦੀ ਤਾਕੀਦ ਕਰਦੇ ਹਨ, ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ ਸਿਮਰਦੇ ਹਨ ਉਹਨਾਂ ਦੇ ਅੰਦਰ ਸ਼ਾਂਤੀ ਪੈਦਾ ਹੁੰਦੀ ਹੈ, ਉਹਨਾਂ ਦੀ ਰਹਿਣੀ ਸ਼੍ਰੇਸ਼ਟ ਹੋ ਜਾਂਦੀ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਜਨਮ ਮਰਨ ਦੇ ਦੁੱਖ ਸਹਾਰਦੇ ਹਨ, ਇਹ ਬੰਧਨ ਤਦੋਂ ਹੀ ਟੁੱਟਦੇ ਹਨ ਜੇ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾਇਆ ਜਾਏ।੭।

ਪਰਮਾਤਮਾ ਤੋਂ ਬਿਨਾ ਕੋਈ ਹੋਰ (ਉਸ ਵਰਗਾ) ਨਹੀਂ ਹੈ, ਜੇਹੜਾ ਬੰਦਾ ਉਸ ਦੇ ਨਾਮ ਨੂੰ (ਆਪਣੇ ਹਿਰਦੇ ਵਿਚ) ਦ੍ਰਿੜ੍ਹ ਕਰਦਾ ਹੈ ਉਸ ਨੂੰ ਸੱਚੀ ਇੱਜ਼ਤ ਮਿਲਦੀ ਹੈ, ਉਸ ਦਾ ਆਦਰ ਹੁੰਦਾ ਹੈ।

ਨਾਨਕ ਆਖਦਾ ਹੈ-ਮੈਂ ਹਰ ਥਾਂ ਉਸੇ ਨੂੰ ਵੇਖਦਾ ਹਾਂ, ਉਸ ਤੋਂ ਬਿਨਾ ਉਸ ਵਰਗਾ ਕੋਈ ਹੋਰ ਨਹੀਂ ਹੈ। ਉਸ ਨੂੰ (ਹਰ ਥਾਂ) ਵੇਖ ਕੇ ਮੈਂ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹਾਂ, ਉਹੀ ਮੈਨੂੰ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ।੮।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ 

ਅਰਥ: ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ।

ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧।

ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨।

(ਹੇ ਸੱਜਣ!) ਤੂੰ ਸੂਰਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ। ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ?੩।

(ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ-ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਸੋਰਠਿ ਮਹਲਾ ੩ ॥ ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥ ਹਰਿ ਕੇ ਦਾਸ ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥ ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥ ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥ ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥ ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥ ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥ ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥ 

ਅਰਥ: ਹੇ ਭਾਈ! ਪਰਮਾਤਮਾ ਦੇ ਭਗਤ ਸੁਖੀ ਜੀਵਨ ਬਿਤੀਤ ਕਰਦੇ ਹਨ। ਪਰਮਾਤਮਾ ਆਪ ਉਹਨਾਂ ਦੇ ਜਨਮਾਂ ਜਨਮਾਂ ਦੇ ਦੁੱਖ ਪਾਪ ਕੱਟ ਦੇਂਦਾ ਹੈ, ਤੇ, ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ।ਰਹਾਉ।

ਹੇ ਭਾਈ! ਉਹੀ ਮਨੁੱਖ ਗੁਰੂ ਦਾ ਸਿੱਖ ਹੈ, ਗੁਰੂ ਦਾ ਮਿੱਤਰ ਹੈ, ਗੁਰੂ ਦਾ ਰਿਸ਼ਤੇਦਾਰ ਹੈ, ਜੇਹੜਾ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ। ਪਰ, ਜੇਹੜਾ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿੱਛੁੜ ਕੇ ਦੁਖ ਸਹਾਰਦਾ ਹੈ। ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ ਮੁੜ ਮੁੜ (ਦੁੱਖੀ ਹੋ ਕੇ) ਪਛੁਤਾਂਦਾ ਹੈ।੧।

ਹੇ ਭਾਈ! ਗੁਰੂ ਦੀ ਰਜ਼ਾ ਵਿਚ ਤੁਰਨ ਤੋਂ ਬਿਨਾ) ਇਹ (ਆਪਣਾ) ਪਰਵਾਰ ਭੀ ਜਿੰਦ ਵਾਸਤੇ ਨਿਰਾ ਮੋਹ ਦੇ ਬੰਧਨ ਬਣ ਜਾਂਦਾ ਹੈ, (ਤਾਂਹੀਏਂ) ਜਗਤ (ਗੁਰੂ ਤੋਂਭਟਕ ਕੇ ਕੁਰਾਹੇ ਪਿਆ ਰਹਿੰਦਾ ਹੈ। ਗੁਰੂ ਦੀ ਸਰਨ ਆਉਣ ਤੋਂ ਬਿਨਾ ਇਹ ਬੰਧਨ ਟੁੱਟਦੇ ਨਹੀਂ। ਗੁਰੂ ਦੀ ਸਰਨ ਪੈਣ ਵਾਲਾ ਮਨੁੱਖ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾਣ ਦਾ ਰਸਤਾ ਲੱਭ ਲੈਂਦਾ ਹੈ। ਜੇਹੜੇ ਮਨੁੱਖ ਨਿਰੇ ਦੁਨੀਆ ਦੇ ਕੰਮ-ਧੰਧੇ ਹੀ ਕਰਦੇ ਹਨ, ਪਰ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ।੨।

ਹੇ ਭਾਈ! 'ਮੈਂ ਵੱਡਾ ਹਾਂ', 'ਇਹ ਧਨ ਆਦਿਕ ਮੇਰਾ ਹੈ'-ਇਸ ਵਿਚ ਹੀ ਜਗਤ ਉਲਝਿਆ ਪਿਆ ਹੈ (ਉਂਞ) ਕੋਈ ਭੀ ਕਿਸੇ ਦਾ (ਸਦਾ ਦਾ ਸਾਥੀ) ਨਹੀਂ ਬਣ ਸਕਦਾ। ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਤੇ, ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰੀ ਰੱਖਦੇ ਹਨ, ਉਹਨਾਂ ਦਾ (ਆਤਮਕ) ਨਿਵਾਸ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ। ਜੇਹੜਾ ਮਨੁੱਖ ਇਸ ਜੀਵਨ ਵਿਚ ਹੀ (ਇਸ ਭੇਤ ਨੂੰਸਮਝਦਾ ਹੈ, ਉਹ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਪਰਮਾਤਮਾ ਉਸ ਮਨੁੱਖ ਦਾ ਸਹਾਈ ਬਣਿਆ ਰਹਿੰਦਾ ਹੈ।੩।

ਹੇ ਭਾਈ! ਗੁਰੂ ਹਰ ਵੇਲੇ ਹੀ ਦਇਆਵਾਨ ਰਹਿੰਦਾ ਹੈ (ਮਾਇਆ-ਵੇੜ੍ਹਿਆ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ) ਕਿਸਮਤਿ ਤੋਂ ਬਿਨਾ (ਗੁਰੂ ਪਾਸੋਂ) ਕੀਹ ਮਿਲੇਗੁਰੂ ਸਭਨਾਂ ਨੂੰ ਇਕ ਪਿਆਰ ਦੀ ਨਿਗਾਹ ਨਾਲ ਵੇਖਦਾ ਹੈ। (ਪਰ ਸਾਡੀ ਜੀਵਾਂ ਦੀ) ਜਿਹੋ ਜਿਹੀ ਭਾਵਨਾ ਹੁੰਦੀ ਹੈ ਉਹੋ ਜਿਹਾ ਫਲ (ਸਾਨੂੰ ਗੁਰੂ ਪਾਸੋਂ) ਮਿਲ ਜਾਂਦਾ ਹੈ। ਹੇ ਨਾਨਕ! ਜੇ ਗੁਰੂ ਦੀ ਸਰਨ ਪੈ ਕੇ ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਲਈਏ, ਤਾਂ ਪਰਮਾਤਮਾ ਦਾ ਨਾਮ ਮਨ ਵਿਚ ਆ ਵੱਸਦਾ ਹੈ।੪।੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਸਲੋਕੁ ਮਃ ੩ ॥ ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ 

ਅਰਥ: ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਰਣ (ਵਦਾਨ ਹੇਠਾਂ) ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ (ਸਤਿਗੁਰੂ ਨੂੰ) ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਂਦਾ ਹੈ ਤੇ, ਮਾਨੋ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ।

ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥ 

ਅਰਥ: ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ।੧।

ਮਃ ੩ ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥ 

ਅਰਥ: (ਸੰਸਾਰ ਵਿਚ) ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਂਦੇ ਹਨ।੨।

ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥ 

ਅਰਥ: ਸਤਿਗੁਰੂ ਨੇ ਗੁਰਮੁਖ ਸਿੱਖ (-ਰੂਪ) ਸਹੇਲੀਆਂ (ਆਪੋ ਵਿਚਮਿਲਾਈਆਂ ਹਨਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ (ਹੋਰ) ਕਾਰੇ ਲਾਇਆ ਹੋਇਆ ਹੈਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ, ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁਤ੍ਰਾਂ ਤੇ ਭਰਾਵਾਂ ਨਾਲ ਇਕੋ ਜਿਹਾ ਪਿਆਰ ਹੁੰਦਾ ਹੈ। (ਹੇ ਸਿੱਖ ਸਹੇਲੀਓ!) ਸਾਰੀਆਂ 'ਗੁਰੂ, ਗੁਰੂਆਖੋ, 'ਗੁਰੂ, ਗੁਰੂਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ।੧੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਵਡਹੰਸੁ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥ ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥ ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥ 

ਅਰਥ: ਸਰੀਰ ਨੂੰ (ਹਿਰਦੇ ਨੂੰ) ਮਾਇਆ ਦੇ ਮੋਹ ਵਿਚ ਗੰਦਾ ਕਰ ਕੇ (ਤੀਰਥ-) ਇਸ਼ਨਾਨ ਕਰਨ ਦਾ ਕੋਈ ਲਾਭ ਨਹੀਂ ਹੈ। ਉਹੀ ਮਨੁੱਖ ਨ੍ਹਾਤਾ ਹੋਇਆ (ਪਵਿਤ੍ਰ) ਹੈ ਤੇ ਉਹੀ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੈ ਜੋ ਸਦਾ-ਥਿਰ ਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ। ਜਦੋਂ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਜੀਵ ਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦਾ ਹੈ ਤਦੋਂ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਿਲ ਪੈਂਦਾ ਹੈ। ਪਰ ਪ੍ਰਭੂ ਦੇ ਹੁਕਮ ਤੋਂ ਬਿਨਾ ਮਨੁੱਖ ਦੀ ਸੁਰਤਿ (ਕੂੜ ਵਿਚੋਂ ਨਿਕਲ ਕੇ) ਉੱਚੀ ਨਹੀਂ ਹੋ ਸਕਦੀ। ਨਿਰੀਆਂ ਜ਼ਬਾਨੀ (ਗਿਆਨ ਦੀਆਂ) ਗੱਲਾਂ ਕਰ ਕੇ ਸਗੋਂ ਆਪਣਾ ਆਤਮਕ ਜੀਵਨ ਹੋਰ ਖ਼ਰਾਬ ਕਰਦਾ ਹੈ। ਜਿਥੇ ਭੀ (ਭਾਵ, ਸਾਧ ਸੰਗਤਿ ਵਿਚ) ਜਾ ਕੇ ਬੈਠੀਏ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਆਪਣੀ ਸੁਰਤਿ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪ੍ਰੋਣੀ ਚਾਹੀਦੀ ਹੈ। (ਨਹੀਂ ਤਾਂ) ਹਿਰਦੇ ਨੂੰ ਮਾਇਆ ਦੇ ਮੋਹ ਵਿਚ ਮੈਲਾ ਕਰ ਕੇ (ਤੀਰਥ-) ਇਸ਼ਨਾਨ ਦਾ ਕੀਹ ਲਾਭ?੧।

(ਪਰ ਇਹ ਸਿਫ਼ਤਿ-ਸਾਲਾਹ ਹੇ ਪ੍ਰਭੂ! ਤੇਰੀ ਆਪਣੀ ਬਖ਼ਸ਼ਸ਼ ਹੈ) ਮੈਂ ਤਦੋਂ ਹੀ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ ਜਦੋਂ ਤੂੰ ਆਪ ਪ੍ਰੇਰਨਾ ਕਰਦਾ ਹੈਂ।

(ਪ੍ਰਭੂ ਦੀ ਮੇਹਰ ਨਾਲ ਹੀ) ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਸਕਦਾ ਹੈ। ਜਦੋਂ ਪ੍ਰਭੂ ਦਾ ਨਾਮ ਮਨ ਵਿਚ ਮਿੱਠਾ ਲੱਗਦਾ ਹੈ ਤਦੋਂ ਦੁੱਖ ਨੇ (ਉਸ ਮਨ ਵਿਚੋਂ) ਆਪਣਾ ਡੇਰਾ ਚੁੱਕ ਲਿਆ (ਸਮਝੋ

ਹੇ ਪ੍ਰਭੂ! ਜਦੋਂ ਤੂੰ ਹੁਕਮ ਕੀਤਾ ਤਦੋਂ ਆਤਮਕ ਆਨੰਦ ਮੇਰੇ ਮਨ ਵਿਚ ਆ ਵੱਸਦਾ ਹੈ। ਹੇ ਪ੍ਰਭੂ! ਜਿਸ ਤੈਂ ਨੇ ਆਪਣੇ ਆਪ ਨੂੰ ਆਪ ਹੀ (ਜਗਤ-ਰੂਪ ਵਿਚ) ਪਰਗਟ ਕੀਤਾ ਹੈ, ਜਦੋਂ ਤੂੰ ਮੈਨੂੰ ਪ੍ਰੇਰਨਾ ਕਰਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਮੇਰੀ ਤਾਂ ਤੇਰੇ ਦਰ ਤੇ ਅਰਜ਼ੋਈ ਹੀ ਹੁੰਦੀ ਹੈ, ਮੇਹਰ ਦੀ ਨਜ਼ਰ ਤੂੰ ਆਪ ਕਰਦਾ ਹੈਂ।੨।

ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਹਰੇਕ ਜੀਵ ਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ (ਪਿਛਲੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ ਕਿਸੇ ਨੂੰ ਚੰਗਾ ਤੇ ਕਿਸੇ ਨੂੰ ਮੰਦਾ ਬਣਾਂਦਾ ਹੈ, ਇਸ ਵਾਸਤੇ) ਕਿਸੇ ਮਨੁੱਖ ਨੂੰ ਭੈੜਾ ਆਖ ਆਖ ਕੇ ਕੋਈ ਝਗੜਾ ਖੜਾ ਨਹੀਂ ਕਰਨਾ ਚਾਹੀਦਾ (ਭੈੜਾ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਹੀ ਭੈੜਾ ਬਣਿਆ ਹੈ। ਭੈੜੇ ਨੂੰ ਨਿੰਦਿਆਂ ਪ੍ਰਭੂ ਨਾਲ ਝਗੜਾ ਹੈ। (ਸੋਹੇ ਭਾਈ!) ਮਾਲਕ-ਪ੍ਰਭੂ ਨਾਲ ਝਗੜਾ ਨਹੀਂ ਪਾਣਾ ਚਾਹੀਦਾ, ਇਸ ਤਰ੍ਹਾਂ ਤਾਂ ਆਪਣੇ ਆਪ ਨੂੰ ਆਪ ਹੀ ਤਬਾਹ ਕਰ ਲਈਦਾ ਹੈ।

ਜਿਸ ਮਾਲਕ ਦੇ ਆਸਰੇ ਸਦਾ ਜੀਊਣਾ ਹੈ, ਉਸੇ ਨਾਲ ਹੀ ਬਰਾਬਰੀ ਕਰ ਕੇ (ਜੇ ਦੁੱਖ ਪ੍ਰਾਪਤ ਹੋਇਆ ਤਾਂ ਫਿਰ ਉਸੇ ਪਾਸ) ਜਾ ਕੇ ਪੁਕਾਰ ਕਰਨ ਦਾ ਕੋਈ ਲਾਭ ਨਹੀਂ ਹੋ ਸਕਦਾ। ਪਰਮਾਤਮਾ ਜੋ (ਸੁਖ ਦੁਖ) ਦੇਂਦਾ ਹੈ ਉਹ (ਖਿੜੇ-ਮੱਥੇ) ਸਹਾਰਨਾ ਚਾਹੀਦਾ ਹੈ, ਗਿਲਾ-ਗੁਜ਼ਾਰੀ ਨਹੀਂ ਕਰਨੀ ਚਾਹੀਦੀ, ਗਿਲਾ ਗੁਜ਼ਾਰੀ ਕਰ ਕੇ ਵਿਅਰਥ ਬੋਲ-ਬੁਲਾਰਾ ਨਹੀਂ ਕਰਨਾ ਚਾਹੀਦਾ। (ਅਸਲ ਗੱਲ ਇਹ ਹੈ ਕਿ) ਸਾਡੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਸਾਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ।੩।

ਸਾਰੀ ਸ੍ਰਿਸ਼ਟੀ ਪਰਮਾਤਮਾ ਨੇ ਆਪ ਪੈਦਾ ਕੀਤੀ ਹੈਆਪ ਹੀ ਹਰੇਕ ਜੀਵ ਉਤੇ ਮੇਹਰ ਦੀ ਨਿਗਾਹ ਕਰਦਾ ਹੈ। (ਉਸ ਦੇ ਦਰ ਤੋਂ ਸਭ ਜੀਵ ਦਾਤਾਂ ਮੰਗਦੇ ਹਨ) ਕੌੜੀ ਚੀਜ਼ ਭੀ ਨਹੀਂ ਮੰਗਦਾ, ਹਰੇਕ ਜੀਵ ਮਿੱਠੀਆਂ ਸੁਖਦਾਈ ਚੀਜ਼ਾਂ ਹੀ ਮੰਗਦਾ ਹੈ। ਹਰੇਕ ਜੀਵ ਮਿੱਠੇ ਪਦਾਰਥਾਂ ਦੀ ਮੰਗ ਹੀ ਮੰਗਦਾ ਹੈ, ਪਰ ਖਸਮ-ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਚੰਗਾ ਜਾਪਦਾ ਹੈ।

ਜੀਵ (ਦੁਨੀਆ ਦੇ ਮਿੱਠੇ ਪਦਾਰਥਾਂ ਦੀ ਖ਼ਾਤਰ) ਦਾਨ-ਪੁੰਨ ਕਰਦੇ ਹਨਇਹੋ ਜਿਹੇ ਹੋਰ ਭੀ ਅਨੇਕਾਂ ਧਾਰਮਿਕ ਕੰਮ ਕਰਦੇ ਹਨ, ਪਰ ਪਰਮਾਤਮਾ ਦੇ ਨਾਮ ਦੇ ਬਰਾਬਰ ਹੋਰ ਕੋਈ ਉੱਦਮ ਨਹੀਂ ਹੈ। ਹੇ ਨਾਨਕ! ਜਿਨ੍ਹਾਂ ਬੰਦਿਆਂ ਉਤੇ ਧੁਰੋਂ ਪਰਮਾਤਮਾ ਵਲੋਂ ਕਦੇ ਬਖ਼ਸ਼ਸ਼ ਹੁੰਦੀ ਹੈ ਉਹਨਾਂ ਨੂੰ ਨਾਮ ਦੀ ਦਾਤਿ ਮਿਲਦੀ ਹੈ।

ਇਹ ਸਾਰਾ ਜਗਤ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ ਤੇ ਆਪ ਹੀ ਸਭ ਉਤੇ ਮੇਹਰ ਦੀ ਨਜ਼ਰ ਕਰਦਾ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ 

ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ।

ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ।

ਹੇ ਨਾਨਕ! ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼੧।

ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ

ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ।

ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ।

ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ।

ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ।੨।

ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ।

ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ।

ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ।੩।

ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ। ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ

ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ

ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ। ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ।

ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ।੪।

ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ। (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ

ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤਿ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ। ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ।

ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ। ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ।੫।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਸੋਰਠਿ ਮਹਲਾ ੫ ॥ ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥ ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥੧॥ ਮੇਰਾ ਬੈਦੁ ਗੁਰੂ ਗੋਵਿੰਦਾ ॥ ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥੧॥ ਰਹਾਉ ॥ ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥ ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ ਅਧਾਰਾ ॥੨॥੬॥੩੪॥ 

ਅਰਥ: ਹੇ ਭਾਈ! ਗੋਬਿੰਦ ਦਾ ਰੂਪ ਮੇਰਾ ਗੁਰੂ (ਪੂਰਾ) ਹਕੀਮ ਹੈ। (ਇਹ ਹਕੀਮ ਜਿਸ ਮਨੁੱਖ ਦੇਮੂੰਹ ਵਿਚ ਹਰਿ-ਨਾਮ ਦਵਾਈ ਪਾਂਦਾ ਹੈ, (ਉਸ ਦੀ) ਜਮ ਦੀ ਫਾਹੀ ਕੱਟ ਦੇਂਦਾ ਹੈ (ਆਤਮਕ ਮੌਤ ਲਿਆਉਣ ਵਾਲੇ ਵਿਕਾਰਾਂ ਦੀ ਫਾਹੀ ਉਸ ਦੇ ਅੰਦਰੋਂ ਕੱਟ ਦੇਂਦਾ ਹੈ੧।ਰਹਾਉ।

ਹੇ ਭਾਈ! ਵੈਦ-ਗੁਰੂ (ਸਰਣ-ਪਏ ਮਨੁੱਖ ਦੇਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ, ਆਤਮਕ ਜੀਵਨ ਦੀ ਹਰਿਆਵਲ ਤੋਂ ਸੱਖਣੇ ਉਸ ਦੇ ਮਨ ਨੂੰ (ਨਾਮ-ਦਾਰੂ ਦਾ ਸਹਾਰਾ ਦੇਂਦਾ ਹੈ। ਗੁਰੂ ਦਾ ਦਰਸਨ ਕਰਦਿਆਂ ਹੀ (ਮਨੁੱਖ) ਖਿੜ ਆਉਂਦਾ ਹੈ, ਤੇ, ਪਰਮਾਤਮਾ ਦੇ ਨਾਮ ਨੂੰ ਆਪਣੇ ਸੋਚ-ਮੰਡਲ ਵਿਚ ਵਸਾ ਲੈਂਦਾ ਹੈ।੧।

ਹੇ ਨਾਨਕ! ਆਖ-) ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਭਰਪੂਰ! ਹੇ ਸਭ ਜੀਵਾਂ ਦੇ ਪੈਦਾ ਕਰਨ ਵਾਲੇ! ਤੂੰ ਆਪ ਹੀ (ਗੁਰੂ ਨੂੰ ਪੂਰਾ ਵੈਦ) ਬਣਾਣ ਵਾਲਾ ਹੈਂ। ਆਪਣੇ ਸੇਵਕ ਨੂੰ (ਵੈਦ-ਗੁਰੂ ਪਾਸੋਂ) ਨਾਮ ਦਾ ਆਸਰਾ ਦਿਵਾ ਕੇ ਤੂੰ ਆਪ ਹੀ (ਜਮ ਦੀ ਫਾਹੀ ਤੋਂ) ਬਚਾ ਲੈਂਦਾ ਹੈਂ।੨।੬।੩੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥ 

ਅਰਥ: ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ।ਰਹਾਉ।

ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।੧।

ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।੨।

ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।੩।

ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ। ਹੇ ਪ੍ਰਭੂ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੩।੨੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||

ਧਨਾਸਰੀ ਮਹਲਾ ੫ ਘਰੁ ੧੨    ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ 

ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।

ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।

ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।

ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ੪।

ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਟੋਡੀ ਮਹਲਾ ੫ ਘਰੁ ੫ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥ ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥ ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥ 

ਅਰਥ: ਹੇ ਭਾਈ! ਮੇਰੇ ਪ੍ਰਭੂ ਜੀ ਨੇ (ਮੇਰੇ ਉੱਤੇ) ਇਹੋ ਜਿਹਾ ਉਪਕਾਰ ਕਰ ਦਿੱਤਾ ਹੈ, (ਕਿ) ਕਾਮਾਦਿਕ ਪੰਜੇ ਵਿਕਾਰ ਅਤੇ ਹਉਮੈ ਦਾ ਰੋਗ-ਇਹ ਸਾਰੇ ਉਸ ਨੇ ਮੇਰੇ ਸਰੀਰ ਵਿਚੋਂ ਕੱਢ ਦਿੱਤੇ ਹਨ।ਰਹਾਉ।

(ਹੇ ਭਾਈ! ਮੇਰੇ ਪ੍ਰਭੂ ਜੀ ਨੇ ਮੇਰੀਆਂ ਮਾਇਆ ਦੀਆਂ) ਫਾਹੀਆਂ ਤੋੜ ਕੇ (ਮੈਨੂੰ) ਮਾਇਆ (ਦੇ ਮੋਹਤੋਂ ਛੁਡਾ ਕੇ ਗੁਰੂ ਦਾ ਸ਼ਬਦ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ। ਮੇਰਾ ਕੋਈ ਸੁਹਜ ਕੋਈ ਕੁਹਜ ਉਸ ਨੇ ਕੋਈ ਭੀ ਆਪਣੇ ਮਨ ਵਿਚ ਨਹੀਂ ਲਿਆਂਦਾ। ਮੈਨੂੰ ਉਸ ਨੇ ਆਪਣੇ ਪ੍ਰੇਮ ਨਾਲ ਬੰਨ੍ਹ ਦਿੱਤਾ ਹੈ। ਮੈਨੂੰ ਆਪਣੇ ਪਿਆਰ-ਰੰਗ ਵਿਚ ਭਿਉਂ ਦਿੱਤਾ ਹੈ।੧।

ਹੇ ਨਾਨਕ! ਆਖ-ਹੇ ਭਾਈ!) ਹੁਣ ਜਦੋਂ ਵਿਚਕਾਰਲੇ ਪਰਦੇ ਦੂਰ ਕਰ ਕੇ ਮੈਂ ਉਸ ਸੋਹਣੇ ਲਾਲ ਨੂੰ ਵੇਖਿਆ ਹੈ, ਤਾਂ ਮੇਰੇ ਚਿਤ ਵਿਚ ਆਨੰਦ ਪੈਦਾ ਹੋ ਗਿਆ ਹੈ, ਮੇਰਾ ਮਨ ਖ਼ੁਸ਼ੀ ਵਿਚ ਗਦ-ਗਦ ਹੋ ਉੱਠਿਆ ਹੈ। (ਹੁਣ ਮੇਰਾ ਇਹ ਸਰੀਰ) ਉਸੇ ਦਾ ਹੀ ਘਰ (ਬਣ ਗਿਆ ਹੈ) ਉਹੀ (ਇਸ ਘਰ ਦਾ) ਮਾਲਕ (ਬਣ ਗਿਆ ਹੈ) , ਉਸੇ ਦਾ ਹੀ ਮੈਂ ਸੇਵਕ ਬਣ ਗਿਆ ਹਾਂ।੨।੧।੨੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਜੈਤਸਰੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥ 

ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ।

ਹੇ ਭਾਈ! ਮਾਂ ਪਿਉਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧।

ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ 'ਹਾਇ, ਹਾਇਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨।

ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ) , ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩।

ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥ 

ਅਰਥ: ਸੰਤ ਜਨ ਉਸ ਸਰਬ-ਵਿਆਪਕ ਪਰਮੇਸਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ ਥਾਂ ਮੌਜੂਦ ਹੈਹੁਣ ਭੀ ਸਰਬ-ਵਿਆਪਕ ਹੈ ਤੇ ਅਖ਼ੀਰ ਵਿਚ ਭੀ ਹਰ ਥਾਂ ਹਾਜ਼ਰ ਨਾਜ਼ਰ ਰਹੇਗਾ। ਹੇ ਨਾਨਕ! ਉਹ ਜਗਤ ਦਾ ਮਾਲਕ ਪ੍ਰਭੂ ਸਭ ਪਾਪਾਂ ਦੇ ਨਾਸ ਕਰਨ ਵਾਲਾ ਹੈ।੧।

ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰਨਾ ਚਾਹੀਦਾ ਹੈ ਜੋ (ਹਰ ਥਾਂ) ਆਪ ਹੀ ਵੇਖਣ ਵਾਲਾ ਹੈ, ਆਪ ਹੀ ਸੁਣਨ ਵਾਲਾ ਹੈ ਤੇ ਆਪ ਹੀ ਸੁਣਾਉਣ ਵਾਲਾ ਹੈ। ਹੇ ਨਾਨਕ! ਉਸ ਹਰੀ ਦੀ ਪਿਆਰੀ ਯਾਦ ਵਿਚ ਲੀਨ ਹੋ ਜਾ ਜੋ ਸਭ ਥਾਈਂ ਮੌਜੂਦ ਹੈ।੨।

ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥ 

ਅਰਥ: ਜੋ ਪ੍ਰਭੂ ਮਾਇਆ ਤੋਂ ਨਿਰਲੇਪ ਹੈ ਸਿਰਫ਼ ਉਸ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹੀ ਸਭ ਦੇ ਅੰਦਰ ਮੌਜੂਦ ਹੈ। ਉਹ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਸਭ ਕਿਸਮ ਦੀ ਤਾਕਤ ਵਾਲਾ ਹੈ, (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਹ ਪ੍ਰਭੂ ਕਰਦਾ ਹੈ। ਇਕ ਪਲਕ ਵਿਚ (ਜੀਵਾਂ ਨੂੰ) ਪੈਂਦਾ ਕਰ ਕੇ ਨਾਸ ਕਰ ਦੇਂਦਾ ਹੈ, ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ। ਸਭ ਦੇਸਾਂ ਵਿਚ, ਸਾਰੇ ਬ੍ਰਹਮੰਡ ਵਿਚ, ਹੇਠਲੀ ਧਰਤੀ, ਜਜ਼ੀਰਿਆਂ ਵਿਚ, ਸਾਰੇ ਹੀ ਜਗਤ ਵਿਚ ਉਹ ਪ੍ਰਭੂ ਵਿਆਪਕ ਹੈ।

ਜਿਸ ਮਨੁੱਖ ਨੂੰ (ਇਹਸਮਝ ਆਪ ਪ੍ਰਭੂ ਦੇਂਦਾ ਹੈ, ਉਸ ਨੂੰ ਸਮਝ ਪੈਂਦੀ ਹੈ ਤੇ ਉਹ ਮਨੁੱਖ ਪਵਿਤ੍ਰ ਹੋ ਜਾਂਦਾ ਹੈ।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਸੂਹੀ ਮਹਲਾ ੧ ॥ ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥ ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ ਹੋਇਸੀ ॥ ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥ ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥ 

ਅਰਥ: ਉਹੀ ਹਿਰਦਾ ਪਵਿੱਤ੍ਰ ਹੈ ਜੇਹੜਾ ਉਸ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ। ਜੇ ਮਨੁੱਖ ਦਾ ਹਿਰਦਾ (ਅੰਦਰੋਂ ਵਿਕਾਰਾਂ ਨਾਲ) ਬਹੁਤ ਗੰਦਾ ਹੋਇਆ ਪਿਆ ਹੈ ਤਾਂ ਬਾਹਰੋਂ ਸਰੀਰ ਨੂੰ ਤੀਰਥ ਆਦਿਕ ਤੇ ਇਸ਼ਨਾਨ ਕਰਾਇਆਂ ਹਿਰਦਾ ਅੰਦਰੋਂ ਸੁੱਧ ਨਹੀਂ ਹੋ ਸਕਦਾ।

ਜੇ ਗੁਰੂ ਦੇ ਦਰ ਤੇ (ਆਪਾ-ਭਾਵ ਦੂਰ ਕਰ ਕੇ ਸਵਾਲੀ) ਬਣੀਏ, ਤਾਂ ਹੀ (ਹਿਰਦੇ ਨੂੰ ਪਵਿਤ੍ਰ ਕਰਨ ਦੀ) ਅਕਲ ਮਿਲਦੀ ਹੈ। ਗੁਰੂ ਦੇ ਦਰ ਤੇ ਰਹਿ ਕੇ ਹੀ (ਵਿਕਾਰਾਂ ਦੀ ਮੈਲਧੋਤਿਆਂ ਹਿਰਦਾ ਪਵਿਤ੍ਰ ਹੁੰਦਾ ਹੈ। (ਜੇ ਗੁਰੂ ਦੇ ਦਰ ਤੇ ਟਿਕੀਏ ਤਾਂ) ਪਰਮਾਤਮਾ ਆਪ ਹੀ ਇਹ (ਵਿਚਾਰਨ ਦੀ) ਸਮਝ ਬਖ਼ਸ਼ਦਾ ਹੈ ਕਿ ਅਸੀ ਚੰਗੇ ਹਾਂ ਜਾਂ ਮੰਦੇ।

(ਜੇ ਇਸ ਮਨੁੱਖਾ ਜੀਵਨ ਸਮੇ ਗੁਰੂ ਦਾ ਆਸਰਾ ਨਹੀਂ ਲਿਆ ਤਾਂ) ਕੋਈ ਜੀਵ ਇਹ ਨਾਹ ਸਮਝ ਲਏ ਕਿ (ਇਥੋਂ ਖ਼ਾਲੀ-ਹੱਥ) ਜਾ ਕੇ ਪਰਲੋਕ ਵਿਚ (ਜੀਵਨ ਪਵਿਤ੍ਰ ਕਰਨ ਦੀ ਸੂਝ) ਮਿਲੇਗੀ। (ਇਹ ਇਕ ਕੁਦਰਤੀ ਨਿਯਮ ਹੈ ਕਿ ਇਥੇ) ਮਨੁੱਖ ਜੇਹੋ ਜੇਹੇ ਕਰਮ ਕਰਦਾ ਹੈ ਉਹੋ ਜੇਹਾ ਉਹ ਬਣ ਜਾਂਦਾ ਹੈ।

(ਜੋ ਮਨੁੱਖ ਗੁਰੂ ਦੇ ਦਰ ਤੇ ਡਿੱਗਦਾ ਹੈ ਉਸ ਨੂੰਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਆਪ ਬਖ਼ਸ਼ਦਾ ਹੈ। (ਜਿਸ ਮਨੁੱਖ ਨੂੰ ਇਹ ਦਾਤਿ ਮਿਲਦੀ ਹੈ) ਉਹ ਆਪਣਾ ਮਨੁੱਖਾ ਜਨਮ ਸੁਚੱਜਾ ਬਣਾ ਕੇ ਇੱਜ਼ਤ ਖੱਟ ਕੇ ਇਥੋਂ ਜਾਂਦਾ ਹੈ, ਉਹ ਆਪਣੀ ਸੋਭਾ ਦਾ ਵਾਜਾ (ਇਥੇ) ਵਜਾ ਜਾਂਦਾ ਹੈ। ਕੋਈ ਇੱਕ ਮਨੁੱਖ ਕੀਹਤਿੰਨਾਂ ਹੀ ਲੋਕਾਂ ਵਿਚ ਪਰਮਾਤਮਾ ਉਸ ਦੀ ਸੋਭਾ ਖਿਲਾਰਦਾ ਹੈ। ਹੇ ਨਾਨਕ! ਉਹ ਮਨੁੱਖ ਆਪ ਸਦਾ ਪ੍ਰਸੰਨ-ਚਿੱਤ ਰਹਿੰਦਾ ਹੈ, ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਹੀ ਤਾਰ ਲੈਂਦਾ ਹੈ (ਸੋਭਾ ਦਿਵਾਂਦਾ ਹੈ੧।੪।੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਧਨਾਸਰੀ ਮਹਲਾ ੩ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ 

ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।

ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।

(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।

ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।

(ਹੇ ਭਾਈ! ਭਾਵੇਂਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਸੋਰਠਿ ਮਹਲਾ ੪ ਪੰਚਪਦਾ ॥ ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥ ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥ ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥ ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥ ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥ ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥ ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥ ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥ ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥ 

ਅਰਥ: ਹੇ ਮੇਰੇ ਗੋਬਿੰਦ! ਮੈਨੂੰ) ਆਪਣੇ ਦਾਸ ਨੂੰ (ਇਹ) ਇੱਜ਼ਤ ਬਖ਼ਸ਼ (ਕਿ) ਗੁਰੂ ਦੀ ਮਤਿ ਦੀ ਰਾਹੀਂ (ਮੇਰੇ ਅੰਦਰ) ਆਪਣਾ ਨਾਮ ਪਰਗਟ ਕਰ ਦੇਹ, (ਮੈਨੂੰ) ਸਦਾ ਆਪਣੀ ਸ਼ਰਨ ਵਿਚ ਰੱਖ।ਰਹਾਉ।

(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਦੋਂ) ਮਨੁੱਖ ਇਸ ਅਜਿੱਤ ਮਨ ਨੂੰ ਜਿੱਤ ਲੈਂਦਾ ਹੈ, ਤਦੋਂ (ਜੀਵਨ-ਸੰਗ੍ਰਾਮ ਵਿਚ ਇਸ ਨੂੰ) ਕਾਮਯਾਬੀ ਹੋ ਜਾਂਦੀ ਹੈ, (ਇਸਕਾਮਯਾਬੀ ਤੋਂ (ਮਨੁੱਖ ਨੂੰ ਇਹ) ਅਕਲ ਹਾਸਲ ਹੋ ਜਾਂਦੀ ਹੈ (ਕਿ) ਪਰਮਾਤਮਾ ਦੇ ਪਿਆਰ ਦੇ ਤੀਰ (ਇਸ ਦੇ) ਹਿਰਦੇ ਵਿਚ ਵਿੱਝ ਜਾਂਦੇ ਹਨ, ਤਦੋਂ (ਇਸ ਦੇ ਮਨ ਦੀ) ਭਟਕਣਾ (ਸਦਾ ਲਈ) ਕੱਟੀ ਜਾਂਦੀ ਹੈ।੧।

ਹੇ ਮੂਰਖ ਅੰਞਾਣ ਮਨ! ਇਹ ਜਗਤ (ਦਾ ਮੋਹ) ਜਨਮ ਮਰਨ (ਦਾ ਕਾਰਨ ਬਣਿਆ ਰਹਿੰਦਾ) ਹੈ (ਇਸ ਤੋਂ ਬਚਣ ਲਈ ਪਰਮਾਤਮਾ ਦਾ ਨਾਮ) ਸਿਮਰਦਾ ਰਹੁ। ਹੇ ਹਰੀ! ਮੇਰੇ ਉੱਤੇ) ਮੇਹਰ ਕਰ, ਮੈਨੂੰ ਗੁਰੂ ਮਿਲਾ, ਤਦੋਂ ਹੀ ਤੇਰੇ ਨਾਮ ਵਿਚ ਲੀਨਤਾ ਹੋ ਸਕਦੀ ਹੈ।੨।

ਹੇ ਭਾਈ! ਇਹ ਨਾਮ-ਵਸਤੁ ਜਿਸ (ਪਰਮਾਤਮਾ) ਦੀ (ਮਲਕੀਅਤ) ਹੈ, ਉਹੀ ਜਾਣਦਾ ਹੈ (ਕਿ ਇਹ ਵਸਤੁ ਕਿਸ ਨੂੰ ਦੇਣੀ ਹੈ) , ਜਿਸ ਜੀਵ ਨੂੰ ਪ੍ਰਭੂ ਇਹ ਦਾਤਿ ਦੇਂਦਾ ਹੈ ਉਹੀ ਲੈ ਸਕਦਾ ਹੈ। ਇਹ ਵਸਤ ਐਸੀ ਸੁੰਦਰ ਹੈ ਕਿ ਜਗਤ ਵਿਚ ਇਸ ਵਰਗੀ ਹੋਰ ਕੋਈ ਨਹੀਂ, (ਕਿਸੇ ਚਤੁਰਾਈ-ਸਿਆਣਪ ਦੀ ਰਾਹੀਂ) ਇਸ ਤਕ ਪਹੁੰਚ ਨਹੀਂ ਹੋ ਸਕਦੀ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਭੀ ਇਸ ਤਕ ਪਹੁੰਚ ਨਹੀਂ। (ਜੇ) ਪੂਰਾ ਗੁਰੂ (ਮਿਲ ਪਏ, ਤਾਂ ਉਹੀ) ਅਦ੍ਰਿਸ਼ਟ ਪ੍ਰਭੂ ਦਾ ਦੀਦਾਰ ਕਰਾ ਸਕਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਇਹ ਨਾਮ-ਵਸਤੁ ਚੱਖੀ ਹੈ (ਇਸ ਦਾ ਸੁਆਦਉਹੀ ਜਾਣਦਾ ਹੈ, (ਉਹ ਬਿਆਨ ਨਹੀਂ ਕਰ ਸਕਦਾਜਿਵੇਂ) ਗੁੰਗੇ ਦੀ (ਖਾਧੀ) ਮਿਠਿਆਈ (ਦਾ ਸੁਆਦਗੁੰਗਾ ਦੱਸ ਨਹੀਂ ਸਕਦਾ। (ਹਾਂ ਜੇ ਕਿਸੇ ਨੂੰ ਇਹ ਨਾਮ-ਰਤਨ ਹਾਸਲ ਹੋ ਜਾਵੇਤਾਂ) ਜੇ ਉਹ ਮਨੁੱਖ (ਇਸ ਰਤਨ ਨੂੰ ਆਪਣੇ ਅੰਦਰ) ਲੁਕਾ ਕੇ ਰੱਖਣਾ ਚਾਹੇ, ਤਾਂ ਲੁਕਾਇਆਂ ਇਹ ਰਤਨ ਲੁਕਦਾ ਨਹੀਂ (ਉਸ ਦੇ ਆਤਮਕ ਜੀਵਨ ਤੋਂ ਰਤਨ-ਪ੍ਰਾਪਤੀ ਦੇ ਲੱਛਣ ਦਿੱਸ ਪੈਂਦੇ ਹਨ੪।

ਹੇ ਪ੍ਰਭੂ! ਇਹ ਸਾਰਾ ਜਗਤ ਤੇਰਾ ਬਣਾਇਆ ਹੋਇਆ ਹੈ, ਤੂੰ ਸਭ ਜੀਵਾਂ ਦੇ ਦਿਲ ਦੀ ਜਾਣਨ-ਵਾਲਾ ਹੈਂ, ਤੂੰ ਸਭ ਦੀ ਸਾਰ ਲੈਣ ਵਾਲਾ ਮਾਲਕ ਹੈਂ। ਹੇ ਨਾਨਕ! ਆਖ-ਹੇ ਪ੍ਰਭੂ!) ਉਹੀ ਮਨੁੱਖ ਤੇਰਾ ਨਾਮ ਹਾਸਲ ਕਰ ਸਕਦਾ ਹੈ ਜਿਸ ਨੂੰ ਤੂੰ ਇਹ ਦਾਤਿ ਬਖ਼ਸ਼ਦਾ ਹੈਂ। ਹੋਰ ਕੋਈ ਭੀ ਐਸਾ ਜੀਵ ਨਹੀਂ (ਜੋ ਤੇਰੀ ਬਖ਼ਸ਼ਸ਼ ਤੋਂ ਬਿਨਾ ਤੇਰਾ ਨਾਮ ਪ੍ਰਾਪਤ ਕਰ ਸਕੇ੫।੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਧਨਾਸਰੀ ਮਹਲਾ ੩ ॥ ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗਾਵਾਰ ॥ ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥ ਸਾਚਾ ਧਨੁ ਗੁਰਮਤੀ ਪਾਏ ॥ ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥ ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥ ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥ ਸਤਿਗੁਰੁ ਭੇਟੇ ਪੂਰੈ ਭਾਗਿ ॥ ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥ ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥ ਪੂਰੈ ਭਾਗਿ ਹਰਿ ਨਾਮਿ ਸਮਾਣੀ ॥ ਸਿਧ ਸਾਧਿਕ ਤਰਸਹਿ ਸਭਿ ਲੋਇ ॥ ਪੂਰੈ ਭਾਗਿ ਪਰਾਪਤਿ ਹੋਇ ॥੩॥ ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥ ਊਤਮ ਬ੍ਰਹਮੁ ਪਛਾਣੈ ਕੋਇ ॥ ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥ ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੭॥ 

ਅਰਥ: ਜੇਹੜਾ ਮਨੁੱਖ ਗੁਰੂ ਦੀ ਮਤਿ ਉਤੇ ਤੁਰਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ-ਧਨ ਹਾਸਲ ਕਰ ਲੈਂਦਾ ਹੈ। (ਪਰ ਦੁਨੀਆ ਵਾਲਾ) ਨਾਸਵੰਤ ਧਨ ਕਦੇ ਮਨੁੱਖ ਨੂੰ ਮਿਲ ਜਾਂਦਾ ਹੈ ਕਦੇ ਹੱਥੋਂ ਨਿਕਲ ਜਾਂਦਾ ਹੈ।ਰਹਾਉ।

ਹੇ ਭਾਈ! ਮੂਰਖ ਅੰਞਾਣ ਲੋਕ (ਸਿਰਫ਼ ਦੁਨੀਆ ਵਾਲਾ) ਨਾਸਵੰਤ ਧਨ (ਹੀ) ਜੋੜਦੇ ਰਹਿੰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਹੋਏ ਮਨੁੱਖ ਕੁਰਾਹੇ ਪਏ ਰਹਿੰਦੇ ਹਨ। ਹੇ ਭਾਈ! ਮਾਇਆ ਦੇ ਧਨ ਨਾਲ ਸਦਾ ਦੁੱਖ (ਹੀ) ਮਿਲਦਾ ਹੈ। ਇਹ ਧਨ ਨਾਹ ਹੀ ਮਨੁੱਖ ਦੇ ਨਾਲ ਜਾਂਦਾ ਹੈ, ਅਤੇ, ਨਾਹ ਹੀ (ਇਸ ਨੂੰ ਜੋੜ ਜੋੜ ਕੇ) ਸੰਤੋਖ ਪ੍ਰਾਪਤ ਹੁੰਦਾ ਹੈ।੧।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਮਾਇਆ ਦੇ ਮੋਹ ਦੇ ਕਾਰਨ) ਕੁਰਾਹੇ ਪੈ ਕੇ ਸਭ ਆਤਮਕ ਮੌਤ ਸਹੇੜ ਲੈਂਦੇ ਹਨ, ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ, ਨਾਹ ਉਰਲੇ ਬੰਨੇ ਰਹਿੰਦੇ ਹਨ, ਨਾਹ ਪਾਰਲੇ ਬੰਨੇ (ਨਾਹ ਇਹ ਮਾਇਆ ਸਾਥ ਤੋੜ ਨਿਬਾਹੁੰਦੀ ਹੈ, ਨਾਹ ਨਾਮ-ਧਨ ਜੋੜਿਆ ਹੁੰਦਾ ਹੈ। ਜਿਨ੍ਹਾਂ ਮਨੁੱਖਾਂ ਨੂੰ ਪੂਰੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ ਉਹ ਦਿਨ ਰਾਤ (ਹਰ ਵੇਲੇ) ਸਦਾ-ਥਿਰ ਹਰਿ-ਨਾਮ ਵਿਚ ਮਗਨ ਰਹਿੰਦੇ ਹਨ (ਨਾਮ ਦੀ ਬਰਕਤਿ ਨਾਲ ਮਾਇਆ ਵਲੋਂ) ਉਪਰਾਮਤਾ ਵਿਚ ਟਿਕੇ ਰਹਿੰਦੇ ਹਨ।੨।

ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਗੁਰਬਾਣੀ ਸਦਾ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਵੰਡਦੀ ਹੈ) , ਪੂਰੀ ਕਿਸਮਤ ਨਾਲ (ਮਨੁੱਖ ਇਸ ਬਾਣੀ ਦੀ ਬਰਕਤਿ ਨਾਲ) ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ। ਹੇ ਭਾਈ! ਕਰਾਮਾਤੀ ਜੋਗੀ ਤੇ ਸਾਧਨਾਂ ਕਰਨ ਵਾਲੇ ਜੋਗੀ ਸਾਰੇ ਹੀ ਜਗਤ ਵਿਚ (ਇਸ ਬਾਣੀ ਦੀ ਖ਼ਾਤਰ) ਤਰਲੇ ਲੈਂਦੇ ਹਨ, ਪਰ ਪੂਰੀ ਕਿਸਮਤ ਨਾਲ ਹੀ ਮਿਲਦੀ ਹੈ।੩।

ਹੇ ਭਾਈ! ਜੇਹੜਾ ਕੋਈ ਵਿਰਲਾ ਮਨੁੱਖ ਪਵਿੱਤ੍ਰ-ਸਰੂਪ ਪਰਮਾਤਮਾ ਨਾਲ ਸਾਂਝ ਪਾਂਦਾ ਹੈ ਉਸ ਨੂੰ ਹਰੇਕ ਸ਼ੈ ਉਸ ਸਦਾ-ਥਿਰ ਪ੍ਰਭੂ ਦਾ ਰੂਪ ਦਿੱਸਦੀ ਹੈ, ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਵੱਸਦਾ ਦਿੱਸਦਾ ਹੈ। ਹੇ ਨਾਨਕ! ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆਪਣਾ ਸਦਾ-ਥਿਰ ਨਾਮ ਆਪ ਹੀ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਦਾ ਹੈ। ਉਹ ਆਪ ਹੀ (ਸਭ ਦੀ) ਸੰਭਾਲ ਕਰਦਾ ਹੈ, ਤੇ, ਆਪ ਹੀ (ਜੀਵਾਂ ਨੂੰ) ਆਪਣੇ ਸਦਾ-ਥਿਰ ਨਾਮ ਵਿਚ ਜੋੜਦਾ ਹੈ।੪।੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||

ਸਲੋਕ ਮਃ ੩ ॥ ਅੰਤਰਿ ਗਿਆਨੁ ਨ ਆਇਓ ਜਿਤੁ ਕਿਛੁ ਸੋਝੀ ਪਾਇ ॥ ਵਿਣੁ ਡਿਠਾ ਕਿਆ ਸਾਲਾਹੀਐ ਅੰਧਾ ਅੰਧੁ ਕਮਾਇ ॥ ਨਾਨਕ ਸਬਦੁ ਪਛਾਣੀਐ ਨਾਮੁ ਵਸੈ ਮਨਿ ਆਇ ॥੧॥ 

ਅਰਥ: ਜਿਸ ਗਿਆਨ ਨਾਲ ਕੁਝ ਸਮਝ ਪੈਣੀ ਸੀ ਉਹ ਗਿਆਨ ਤਾਂ ਅੰਦਰ ਪਰਗਟ ਨਹੀਂ ਹੋਇਆ, ਫਿਰ ਜਿਸ (ਹਰੀ) ਨੂੰ ਵੇਖਿਆ ਨਹੀਂ ਉਸ ਦੀ ਉਸਤਤਿ ਕਿਵੇਂ ਹੋ ਸਕੇਗਿਆਨ-ਹੀਨ ਮਨੁੱਖ ਅਗਿਆਨਤਾ ਦੀ ਕਮਾਈ ਹੀ ਕਰਦਾ ਹੈ। ਹੇ ਨਾਨਕ! ਜੇ ਸਤਿਗੁਰੂ ਦੇ ਸ਼ਬਦ ਨੂੰ ਪਛਾਣੀਏ ਤਾਂ ਹਰੀ ਦਾ ਨਾਮ ਮਨ ਵਿਚ ਆ ਵੱਸਦਾ ਹੈ

ਮਃ ੩ ॥ ਇਕਾ ਬਾਣੀ ਇਕੁ ਗੁਰੁ ਇਕੋ ਸਬਦੁ ਵੀਚਾਰਿ ॥ ਸਚਾ ਸਉਦਾ ਹਟੁ ਸਚੁ ਰਤਨੀ ਭਰੇ ਭੰਡਾਰ ॥ ਗੁਰ ਕਿਰਪਾ ਤੇ ਪਾਈਅਨਿ ਜੇ ਦੇਵੈ ਦੇਵਣਹਾਰੁ ॥  

ਅਰਥ: ਕੇਵਲ ਬਾਣੀ ਹੀ ਪ੍ਰਮਾਣੀਕ ਗੁਰੂ ਹੈਗੁਰੂ ਦੇ ਸ਼ਬਦ ਨੂੰ ਹੀ ਵਿਚਾਰੋ-ਇਹੀ ਸਦਾ-ਥਿਰ ਰਹਿਣ ਵਾਲਾ ਸੌਦਾ ਹੈ, ਇਹੀ ਸੱਚਾ ਹੱਟ ਹੈ ਜਿਸ ਵਿਚ ਰਤਨਾਂ ਦੇ ਭੰਡਾਰੇ ਭਰੇ ਪਏ ਹਨ, ਜੇ ਦੇਣ ਵਾਲਾ (ਹਰੀ) ਦੇਵੇ ਤਾਂ (ਇਹ ਖ਼ਜ਼ਾਨੇ) ਸਤਿਗੁਰੂ ਦੀ ਕਿਰਪਾ ਨਾਲ ਮਿਲਦੇ ਹਨ

ਸਚਾ ਸਉਦਾ ਲਾਭੁ ਸਦਾ ਖਟਿਆ ਨਾਮੁ ਅਪਾਰੁ ॥ ਵਿਖੁ ਵਿਚਿ ਅੰਮ੍ਰਿਤੁ ਪ੍ਰਗਟਿਆ ਕਰਮਿ ਪੀਆਵਣਹਾਰੁ ॥ ਨਾਨਕ ਸਚੁ ਸਲਾਹੀਐ ਧੰਨੁ ਸਵਾਰਣਹਾਰੁ ॥੨॥ 

ਅਰਥ: ਜਿਸ ਮਨੁੱਖ ਨੇ ਇਹ ਸੱਚਾ ਸੌਦਾ (ਕਰ ਕੇ) ਬੇਅੰਤ ਪ੍ਰਭੂ ਦਾ ਨਾਮ ਲਾਭ ਖੱਟਿਆ ਹੈ, ਉਸ ਨੂੰ (ਮਾਇਆ) ਜ਼ਹਿਰ ਵਿਚ ਵਰਤਦਿਆਂ ਹੀ ਨਾਮ-ਅੰਮ੍ਰਿਤ ਮਿਲ ਪੈਂਦਾ ਹੈ, ਪਰ ਇਹ ਅੰਮ੍ਰਿਤ ਪਿਲਾਣ ਵਾਲਾ ਪ੍ਰਭੂ ਆਪਣੀ ਮੇਹਰ ਨਾਲ ਹੀ ਪਿਲਾਂਦਾ ਹੈ। ਹੇ ਨਾਨਕ! ਉਸ ਸਲਾਹੁਣ-ਜੋਗ ਪਰਮਾਤਮਾ ਨੂੰ ਸਿਮਰੀਏ ਜੋ (ਜੀਵਾਂ ਨੂੰ ਨਾਮ ਦੀ ਦਾਤਿ ਦੇ ਕੇ) ਸਵਾਰਦਾ ਹੈ

ਪਉੜੀ ॥ ਜਿਨਾ ਅੰਦਰਿ ਕੂੜੁ ਵਰਤੈ ਸਚੁ ਨ ਭਾਵਈ ॥ ਜੇ ਕੋ ਬੋਲੈ ਸਚੁ ਕੂੜਾ ਜਲਿ ਜਾਵਈ ॥ ਕੂੜਿਆਰੀ ਰਜੈ ਕੂੜਿ ਜਿਉ ਵਿਸਟਾ ਕਾਗੁ ਖਾਵਈ ॥ 

ਅਰਥ: ਜਿਨ੍ਹਾਂ ਦੇ ਹਿਰਦੇ ਵਿਚ ਕੂੜ ਵਰਤਦਾ ਹੈ, ਉਹਨਾਂ ਨੂੰ ਸੱਚ ਚੰਗਾ ਨਹੀਂ ਲੱਗਦਾਜੇ ਕੋਈ ਮਨੁੱਖ ਸੱਚ ਬੋਲੇ, ਤਾਂ ਝੂਠਾ (ਸੁਣ ਕੇ) ਸੜ ਬਲ ਜਾਂਦਾ ਹੈਝੂਠ ਦਾ ਵਪਾਰੀ ਝੂਠ ਵਿਚ ਹੀ ਪ੍ਰਸੰਨ ਹੁੰਦਾ ਹੈ, ਜਿਵੇਂ ਕਾਂ ਵਿਸ਼ਟਾ ਖਾਂਦਾ ਹੈ (ਤੇ ਪ੍ਰਸੰਨ ਹੁੰਦਾ ਹੈ

ਜਿਸੁ ਹਰਿ ਹੋਇ ਕ੍ਰਿਪਾਲੁ ਸੋ ਨਾਮੁ ਧਿਆਵਈ ॥ ਹਰਿ ਗੁਰਮੁਖਿ ਨਾਮੁ ਅਰਾਧਿ ਕੂੜੁ ਪਾਪੁ ਲਹਿ ਜਾਵਈ ॥੧੦॥ 

ਅਰਥ: ਜਿਸ ਮਨੁੱਖ ਤੇ ਹਰੀ ਦਇਆਲ ਹੋਵੇਉਹ ਨਾਮ ਜਪਦਾ ਹੈਜੇ ਸਤਿਗੁਰੂ ਦੇ ਸਨਮੁਖ ਹੋ ਕੇ ਹਰੀ ਦਾ ਨਾਮ ਅਰਾਧੀਏ, ਤਾਂ ਕੂੜ ਤੇ ਪਾਪ ਲਹਿ ਜਾਂਦਾ ਹੈ੧੦

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ 

ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ

ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ 

ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ

ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ 

ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾਪਹਿਨਣਾ ਫਿਟਕਾਰ-ਜੋਗ ਹੈ

ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ 

ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ

ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ 

ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈਜਿਸ ਨੂੰ ਹਰੀ ਆਪ ਸਮਝਾਵੇ

ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ 

ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ੧੧

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਧਨਾਸਰੀ ਮਹਲਾ ੫ ਘਰੁ ੧੨    ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ 

ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।

ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।

ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।

ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ੪।

ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts